ਸ਼੍ਰੀਲੰਕਾ ‘ਚ ਹਾਲਾਤ ਹੋਏ ਬੇਕਾਬੂ, ਹਿੰਸਾ ਕਰਨ ਵਾਲਿਆਂ ਨੂੰ ਦੇਖਦੇ ਹੀ ਗੋਲੀ ਮਾਰਨ ਦੇ ਹੁਕਮ ਜਾਰੀ !

ਸ਼੍ਰੀਲੰਕਾ ਵਿੱਚ ਸੋਮਵਾਰ ਨੂੰ ਸ਼ੁਰੂ ਹੋਇਆ ਬਵਾਲ ਹੁਣ ਭਿਆਨਕ ਰੂਪ ਧਾਰਨ ਕਰਦਾ ਜਾ ਰਿਹਾ ਹੈ । ਖਬਰਾਂ ਮੁਤਾਬਕ ਸ਼੍ਰੀਲੰਕਾ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਫੌਜ ਨੂੰ ਲੁੱਟ-ਘਸੁੱਟ ਕਰਨ ਵਾਲਿਆਂ ਤੇ ਸੰਪਤੀ ਨੂੰ ਨੁਕਸਾਨ ਪਹੁੰਚਣ ਵਾਲੇ ਬਦਮਾਸ਼ਾਂ ‘ਤੇ ਗੋਲੀ ਚਲਾਉਣ ਦੇ ਆਦੇਸ਼ ਦੇ ਦਿੱਤੇ ਹਨ। ਪ੍ਰਦਰਸ਼ਨਕਾਰੀਆਂ ਨੇ ਸੋਮਵਾਰ ਨੂੰ ਕਈ ਕੈਬਨਿਟ ਮੰਤਰੀਆਂ, ਸੰਸਦ ਮੈਂਬਰਾਂ, ਮੇਅਰਾਂ ਅਤੇ ਸਾਬਕਾ ਪ੍ਰਧਾਨ ਮੰਤਰੀ ਮਹਿੰਦਾ ਰਾਜਪਕਸ਼ੇ ਦਾ ਘਰ ਫੂਕ ਦਿੱਤਾ । ਭੀੜ ਨੇ ਮਹਿੰਦਾ ਰਾਜਪਕਸ਼ੇ ਦੀ ਸਰਕਾਰੀ ਰਿਹਾਇਸ਼ ‘ਤੇ ਵੀ ਹਮਲਾ ਕੀਤਾ, ਜਿਸ ਤੋਂ ਬਾਅਦ ਮੰਗਲਵਾਰ ਸਵੇਰੇ ਫੌਜ ਨੇ ਰਾਜਪਕਸ਼ੇ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਸੁਰੱਖਿਅਤ ਬਾਹਰ ਕੱਢ ਕੇ ਜਲ ਸੈਨਾ ਦੇ ਅੱਡੇ ‘ਤੇ ਭੇਜ ਦਿੱਤਾ।

Sri Lanka orders shoot on sight
Sri Lanka orders shoot on sight

ਨਿਊਜ਼ ਏਜੰਸੀ ਅਨੁਸਾਰ ਮੰਤਰਾਲੇ ਨੇ ਕਿਹਾ ਕਿ ਸੁਰੱਖਿਆ ਬਲਾਂ ਨੂੰ ਹੁਕਮ ਦਿੱਤਾ ਗਿਆ ਹੈ ਕਿ ਜੋ ਵੀ ਜਨਤਕ ਸੰਪਤੀ ਨੂੰ ਲੁੱਟਣ ਜਾਂ ਜਾਨ-ਮਾਲ ਨੂੰ ਨੁਕਸਾਨ ਪਹੁੰਚਾਉਣ ਵਾਲੇ ਕਿਸੇ ਵੀ ਵਿਅਕਤੀ ਨੂੰ ਦੇਖਦੇ ਹੀ ਗੋਲੀ ਮਾਰ ਦਿੱਤੀ ਜਾਵੇ। ਇਸ ਤੋਂ ਪਹਿਲਾਂ ਸ਼੍ਰੀਲੰਕਾ ਦੇ ਰਾਸ਼ਟਰਪਤੀ ਗੋਟਬਾਯਾ ਰਾਜਪਕਸ਼ੇ ਨੇ ਫੌਜ ਅਤੇ ਪੁਲਿਸ ਨੂੰ ਐਮਰਜੈਂਸੀ ਸ਼ਕਤੀਆਂ ਸੌਂਪਦੇ ਹੋਏ ਲੋਕਾਂ ਨੂੰ ਬਿਨ੍ਹਾਂ ਕਿਸੇ ਵਾਰੰਟ ਦੇ ਹਿਰਾਸਤ ਵਿੱਚ ਲੈਣ ਦੀ ਇਜਾਜ਼ਤ ਦੇ ਦਿੱਤੀ।

ਇਹ ਵੀ ਪੜ੍ਹੋ: ਮੋਹਾਲੀ ਬਲਾਸਟ ਮਾਮਲੇ ਨਾਲ ਜੁੜੀ ਵੱਡੀ ਖਬਰ, ਪੁਲਿਸ ਨੇ ਬਰਾਮਦ ਕੀਤਾ ਰਾਕੇਟ ਲਾਂਚਰ

ਲੰਬੇ ਸਮੇਂ ਤੋਂ ਆਰਥਿਕ ਸੰਕਟ ਅਤੇ ਵਿਰੋਧ ਪ੍ਰਦਰਸ਼ਨਾਂ ਦਾ ਸਾਹਮਣਾ ਕਰ ਰਹੇ ਸ਼੍ਰੀਲੰਕਾ ਵਿੱਚ ਸੋਮਵਾਰ ਨੂੰ ਤਬਾਹੀ ਮਚ ਗਈ । ਸਰਕਾਰ ਸਮਰਥਕਾਂ ਨੇ ਪ੍ਰਦਰਸ਼ਨਕਾਰੀਆਂ ‘ਤੇ ਹਮਲਾ ਕੀਤਾ ਅਤੇ ਮਹਿੰਦਾ ਰਾਜਪਕਸ਼ੇ ਨੇ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ । ਹੁਣ ਤੱਕ ਇਸ ਹਿੰਸਾ ਵਿੱਚ ਅੱਠ ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਿਸ ਵਿੱਚ ਸੱਤਾਧਾਰੀ ਪਾਰਟੀ ਦਾ ਇੱਕ ਸੰਸਦ ਮੈਂਬਰ ਵੀ ਸ਼ਾਮਿਲ ਹੈ। ਹੁਣ ਤੱਕ 200 ਤੋਂ ਵੱਧ ਲੋਕਾਂ ਦੇ ਜ਼ਖਮੀ ਹੋਣ ਦੀ ਵੀ ਖਬਰ ਹੈ ।

Sri Lanka orders shoot on sight
Sri Lanka orders shoot on sight

ਦੱਸ ਦੇਈਏ ਕਿ ਦੇਸ਼ ਦੇ ਕਈ ਹਿੱਸਿਆਂ ਵਿੱਚ ਸਥਿਤੀ ‘ਤੇ ਕਾਬੂ ਪਾਉਣ ਲਈ ਫੌਜ ਨੂੰ ਤਾਇਨਾਤ ਕਰ ਦਿੱਤਾ ਗਿਆ ਹੈ ਅਤੇ ਬੁੱਧਵਾਰ ਤੱਕ ਕਰਫਿਊ ਲਗਾ ਦਿੱਤਾ ਗਿਆ ਹੈ। ਮਹਿੰਦਾ ਰਾਜਪਕਸ਼ੇ ਨੇ ਸੋਮਵਾਰ ਨੂੰ ਆਪਣੇ ਸਮਰਥਕਾਂ ਨੂੰ ਸੰਬੋਧਨ ਕੀਤਾ ਪਰ ਹਿੰਸਾ ਰੁਕਣ ਦੀ ਬਜਾਏ ਵਧ ਗਈ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post ਸ਼੍ਰੀਲੰਕਾ ‘ਚ ਹਾਲਾਤ ਹੋਏ ਬੇਕਾਬੂ, ਹਿੰਸਾ ਕਰਨ ਵਾਲਿਆਂ ਨੂੰ ਦੇਖਦੇ ਹੀ ਗੋਲੀ ਮਾਰਨ ਦੇ ਹੁਕਮ ਜਾਰੀ ! appeared first on Daily Post Punjabi.



source https://dailypost.in/news/international/sri-lanka-orders-shoot-on-sight/
Previous Post Next Post

Contact Form