ਗ੍ਰਿਫ਼ਤਾਰੀ ਵਾਰੰਟ ਖਿਲਾਫ ਹਾਈਕੋਰਟ ਪਹੁੰਚੇ ਬੱਗਾ, ਅੱਜ ਰਾਤ ਹੀ ਹੋਵੇਗੀ ਸੁਣਵਾਈ

ਬੀਜੇਪੀ ਯੁਵਾ ਮੋਰਚਾ ਦੇ ਨੇਤਾ ਤਜਿੰਦਰ ਪਾਲ ਸਿੰਘ ਬੱਗਾ ਖਿਲਾਫ ਮੋਹਾਲੀ ਦੀ ਇੱਕ ਅਦਾਲਤ ਵੱਲੋਂ ਗ੍ਰਿਫਤਾਰੀ ਵਾਰੰਟ ਜਾਰੀ ਕਰ ਦਿੱਤਾ ਗਿਆ ਹੈ, ਦੂਜੇ ਪਾਸੇ ਬੱਗਾ ਆਪਣੇ ਗ੍ਰਿਫਤਾਰੀ ਵਾਰੰਟ ਖਿਲਾਫ ਪੰਜਾਬ-ਹਰਿਆਣਾ ਹਾਈਕੋਰਟ ਪਹੁੰਚ ਗਏ ਹਨ।

ਬੀਜੇਪੀ ਨੇਤਾ ਨੇ ਤੁਰੰਤ ਸੁਣਵਾਈ ਦੀ ਮੰਗ ਕੀਤੀ ਹੈ, ਜਿਸ ਨੂੰ ਅਦਾਲਤ ਨੇ ਸਵੀਕਾਰ ਕਰ ਲਿਆ ਹੈ। ਗ੍ਰਿਫਤਾਰੀ ਵਾਰੰਟ ਖਿਲਾਫ ਰਾਤ ਵਿੱਚ ਹੀ ਸੁਣਵਾਈ ਕੀਤੀ ਜਾਵੇਗੀ। ਇਹ ਸੁਣਵਾਈ ਜਸਟਿਸ ਅਨੂਪ ਚਿਤਕਾਰਾ ਦੇ ਘਰ ਹੋਣ ਵਾਲੀ ਹੈ।

Bagga reaches high court
Bagga reaches high court

ਦਰਅਸਲ ਮੋਹਾਲੀ ਅਦਾਲਤ ਵੱਲੋਂ ਬੱਗਾ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਗਿਆ ਹੈ ਤੇ ਪੁਲਿਸ ਨੂੰ ਗ੍ਰਿਫਤਾਰ ਕਰਨ ਤੇ ਅਦਾਲਤ ਸਾਹਮਣੇ ਪੇਸ਼ ਕਰਨ ਦੇ ਹੁਕਮ ਦਿੱਤੇ ਗਏ ਹਨ।

ਦੱਸ ਦੇਈਏ ਕਿ ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ ਬੱਗਾ ਨੂੰ ਦਿੱਲੀ ਦੇ ਜਨਕਪੁਰੀ ਤੋਂ ਉਨ੍ਹਾਂ ਦੇ ਘਰੋਂ ਗ੍ਰਿਫਤਾਰ ਕੀਤਾ ਸੀ ਪਰ ਦਿੱਲੀ ਪੁਲਿਸ ਉਨ੍ਹਾਂ ਨੂੰ ਹਰਿਆਣਾ ਤੋਂ ਵਾਪਿਸ ਲੈ ਆਈ। ਦਿੱਲੀ ਪੁਲਿਸ ਦਾ ਕਹਿਣਾ ਸੀ ਉਨ੍ਹਾਂ ਨੂੰ ਪੰਜਾਬ ਪੁਲਿਸ ਵੱਲੋਂ ਗ੍ਰਿਫਤਾਰੀ ਬਾਰੇ ਕੋਈ ਸੂਚਨਾ ਨਹੀਂ ਦਿੱਤੀ ਗਈ ਸੀ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

ਉਧਰ ਬੱਗਾ ਅੱਜ ਅਰਵਿੰਦ ਕੇਜਰੀਵਾਲ ਦੇ ਘਰ ਬਾਹਰ ਸੈਂਕੜੇ ਬੀਜੇਪੀ ਵਰਕਰਾਂ ਨਾਲ ਪ੍ਰਦਰਸ਼ਨ ਕਰਨ ਪਹੁੰਚੇ। ਬੱਗਾ ਨੇ ਕਿਹਾ ਕਿ ਉਨ੍ਹਾਂ ‘ਤੇ ਇੱਕ ਨਹੀਂ, ਸਗੋਂ 100 ਐੱਫ.ਆਈ.ਆਰ. ਕਰ ਦਿਓ, ਤਾਂ ਵੀ ਉਹ ਡਰਨ ਵਾਲੇ ਨਹੀਂ ਹਨ। ਉਹ ਕਾਨੂੰਨੀ ਲੜਾਈ ਲੜਨ ਲਈ ਪੂਰੀ ਤਰ੍ਹਾਂ ਹਨ।
ਦਿੱਲੀ ਪੁਲਿਸ ਨੇ ਬੱਗਾ ਦੇ ਪਿਤਾ ਪ੍ਰਿਤਪਾਲ ਸਿੰਘ ਬੱਗਾ ਦੀ ਸ਼ਿਕਾਇਤ ‘ਤੇ ਸ਼ੁੱਕਰਵਾਰ ਨੂੰ ਅਗਵਾ ਦਾ ਇੱਕ ਮਾਮਲਾ ਦਰਜ ਕੀਤਾ ਸੀ। ਉਨ੍ਹਾਂ ਦੇ ਪਿਤਾ ਨੇ ਦੋਸ਼ ਲਾਇਆ ਸੀ ਕਿ ਕੁਝ ਲੋਕ ਸਵੇਰੇ ਕਰੀਬ ਅੱਠ ਵਜੇ ਉਨ੍ਹਾਂ ਦੇ ਘਰ ਆਏ ਤੇ ਉਨ੍ਹਾਂ ਦੇ ਬੇਟੇ ਨੂੰ ਅਗਵਾ ਕਰਕੇ ਲੈ ਗਏ।

ਬੱਗਾ ਵੱਲੋਂ ਆਪਣੀ ਸੁਰੱਖਿਆ ਨੂੰ ਲੈ ਕੇ ਖਦਸ਼ਾ ਜਤਾਏ ਜਾਣ ਮਗਰੋਂ ਦਿੱਲੀ ਪੁਲਿਸ ਨੇ ਸ਼ਨੀਵਾਰ ਨੂੰ ਕਿਹਾ ਕਿ ਉਹ ਉਨ੍ਹਾਂ ਲਈ ਜ਼ਰੂਰੀ ਸੁਰੱਖਿਆ ਦਾ ਇੰਤਜ਼ਾਮ ਕਰੇਗੀ।

The post ਗ੍ਰਿਫ਼ਤਾਰੀ ਵਾਰੰਟ ਖਿਲਾਫ ਹਾਈਕੋਰਟ ਪਹੁੰਚੇ ਬੱਗਾ, ਅੱਜ ਰਾਤ ਹੀ ਹੋਵੇਗੀ ਸੁਣਵਾਈ appeared first on Daily Post Punjabi.



Previous Post Next Post

Contact Form