ਸ਼੍ਰੀਲੰਕਾ ਦੇ ਰਾਸ਼ਟਰਪਤੀ ਗੋਟਾਬਾਯਾ ਨੇ ਅਹੁਦਾ ਛੱਡਣ ਤੋਂ ਕੀਤਾ ਇਨਕਾਰ, ਕਿਹਾ-‘ਹਫ਼ਤੇ ਭਰ ‘ਚ ਹੋਵੇਗਾ ਨਵੇਂ PM ਦਾ ਐਲਾਨ’

ਆਪਣੀ ਆਜ਼ਾਦੀ ਤੋਂ ਬਾਅਦ ਸਭ ਤੋਂ ਭੈੜੇ ਆਰਥਿਕ ਸੰਕਟ ਨਾਲ ਨਜਿੱਠਣ ਵਿੱਚ ਸ਼੍ਰੀਲੰਕਾ ਸਰਕਾਰ ਦੀ ਅਸਫਲਤਾ ਖਿਲਾਫ਼ ਜਾਰੀ ਵਿਰੋਧ ਪ੍ਰਦਰਸ਼ਨਾਂ ਵਿਚਾਲੇ ਬੁੱਧਵਾਰ ਨੂੰ ਰਾਸ਼ਟਰਪਤੀ ਗੋਟਾਬਾਯਾ ਰਾਜਪਕਸ਼ੇ ਨੇ ਬੁੱਧਵਾਰ ਨੂੰ ਅਹੁਦਾ ਛੱਡਣ ਤੋਂ ਇਨਕਾਰ ਕਰ ਦਿੱਤਾ । ਹਾਲਾਂਕਿ, ਉਨ੍ਹਾਂ ਨੇ ਇਸ ਹਫਤੇ ਇੱਕ ਨਵਾਂ ਪ੍ਰਧਾਨ ਮੰਤਰੀ ਅਤੇ ਯੁਵਾ ਕੈਬਿਨੇਟ ਨਿਯੁਕਤ ਕਰਨ ਦਾ ਵਾਅਦਾ ਕੀਤਾ, ਜਿਸ ਵਿੱਚ ਰਾਜਪਕਸ਼ੇ ਪਰਿਵਾਰ ਦਾ ਕੋਈ ਮੈਂਬਰ ਸ਼ਾਮਿਲ ਨਹੀਂ ਹੋਵੇਗਾ। ਇਸ ਤੋਂ ਪਹਿਲਾਂ ਹਾਲਾਤਾਂ ਨਾਲ ਨਜਿੱਠਣ ਅਤੇ ਸੁਰੱਖਿਆ ਬਲਾਂ ਨੇ ਬਖਤਰਬੰਦ ਵਾਹਨਾਂ ਵਿੱਚ ਦੇਸ਼ ਭਰ ਵਿੱਚ ਗਸ਼ਤ ਕੀਤੀ।

Sri Lanka Crisis
Sri Lanka Crisis

ਰਾਜਧਾਨੀ ਕੋਲੰਬੋ ਦੀਆਂ ਸੜਕਾਂ ਅਤੇ ਉਸਦੇ ਉਪ-ਨਗਰਾਂ ਵਿੱਚ ਫੌਜ ਵੀ ਤੈਨਾਤ ਕੀਤੀ ਗਈ ਹੈ। ਸੁਰੱਖਿਆ ਬਲਾਂ ਦੇ ਨੇੜੇ ਜਨਤਕ ਜਾਇਦਾਦ ਨੂੰ ਲੁੱਟਣ ਜਾਂ ਨੁਕਸਾਨ ਪਹੁੰਚਾਉਣ ਵਾਲਿਆਂ ਨੂੰ ਦੇਖਦੇ ਹੀ ਗੋਲੀ ਮਾਰਨ ਦੇ ਹੁਕਮ ਦਿੱਤੇ ਗਏ ਹਨ। ਸਾਬਕਾ ਪ੍ਰਧਾਨ ਮੰਤਰੀ ਰਾਨਿਲ ਵਿਕਰਮਾਸਿੰਘੇ ਨਾਲ ਮੁਲਾਕਾਤ ਤੋਂ ਬਾਅਦ ਦੇਰ ਰਾਤ ਰਾਸ਼ਟਰ ਨੂੰ ਸੰਬੋਧਨ ਕਰਦੇ ਹੋਏ ਰਾਸ਼ਟਰਪਤੀ ਗੋਟਾਬਾਯਾ ਨੇ ਕਿਹਾ ਕਿ ਨਵੇਂ ਪ੍ਰਧਾਨ ਮੰਤਰੀ ਅਤੇ ਸਰਕਾਰ ਦੀ ਨਿਯੁਕਤੀ ਤੋਂ ਬਾਅਦ ਸੰਵਿਧਾਨ ਦੇ 19ਵੀਂ ਸੋਧ ਨੂੰ ਮੂਰਤ ਰੂਪ ਦੇਣ ਲਈ ਸੰਵਿਧਾਨ ਸੋਧ ਲਿਆਂਦਾ ਜਾਵੇਗਾ, ਜਿਸ ਰਾਹੀਂ ਸੰਸਦ ਨੂੰ ਹੋਰ ਅਧਿਕਾਰ ਦਿੱਤੇ ਜਾਣਗੇ।

ਇਹ ਵੀ ਪੜ੍ਹੋ: ਕੈਪਟਨ ਨੇ ਚੋਣ ਲੜਨ ਲਈ ਲਿਆ 25 ਲੱਖ ਕਰਜ਼ਾ, ‘ਆਪ ਬੋਲੀ’-‘ਉਨ੍ਹਾਂ ਨੂੰ ਤਾਂ ਪਾਕਿਸਤਾਨ ਤੋਂ ਵੀ ਆ ਸਕਦੈ ਸੀ ਫੰਡ’

ਰਾਸ਼ਟਰਪਤੀ ਨੇ ਕਿਹਾ ਕਿ ਦੇਸ਼ ਨੂੰ ਅਰਾਜਕਤਾ ਦੀ ਸਥਿਤੀ ਵਿੱਚ ਜਾਣ ਤੋਂ ਰੋਕਣ ਲਈ ਉਨ੍ਹਾਂ ਨੇ ਸਿਆਸੀ ਪਾਰਟੀਆਂ ਨਾਲ ਗੱਲਬਾਤ ਸ਼ੁਰੂ ਕਰ ਦਿੱਤੀ ਹੈ । ਉਨ੍ਹਾਂ ਨੇ ਵਾਅਦਾ ਕੀਤਾ ਕਿ ਉਹ ਦੇਸ਼ ਨੂੰ ਅੱਗੇ ਲਿਜਾਉਣ ਲਈ ਨਵੇਂ ਪ੍ਰਧਾਨ ਮੰਤਰੀ ਅਤੇ ਸਰਕਾਰ ਨੂੰ ਨਵੇਂ ਪ੍ਰੋਗਰਾਮ ਸ਼ੁਰੂ ਕਰਨ ਦਾ ਮੌਕਾ ਦੇਣਗੇ । ਨਵੀਂ ਸਰਕਾਰ ਕੋਲ 225 ਮੈਂਬਰੀ ਸੰਸਦ ਵਿੱਚ ਬਹੁਮਤ ਹੋਵੇਗਾ।

Sri Lanka Crisis
Sri Lanka Crisis

ਦੱਸ ਦੇਈਏ ਕਿ ਰਾਸ਼ਟਰਪਤੀ ਦੇ ਵੱਡੇ ਭਰਾ ਮਹਿੰਦਾ ਰਾਜਪਕਸ਼ੇ ਦੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ, ਜਿਸ ਤੋਂ ਬਾਅਦ ਹੁਣ ਦੇਸ਼ ਵਿੱਚ ਕੋਈ ਸਰਕਾਰ ਨਹੀਂ ਹੈ। ਹਿੰਸਾ ਨੂੰ ਮੰਦਭਾਗਾ ਕਰਾਰ ਦਿੰਦਿਆਂ ਰਾਸ਼ਟਰਪਤੀ ਨੇ ਕਿਹਾ ਕਿ ਉਨ੍ਹਾਂ ਨੇ ਪੁਲਿਸ ਅਤੇ ਤਿੰਨਾਂ ਸੈਨਾਵਾਂ ਨੂੰ ਹਿੰਸਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post ਸ਼੍ਰੀਲੰਕਾ ਦੇ ਰਾਸ਼ਟਰਪਤੀ ਗੋਟਾਬਾਯਾ ਨੇ ਅਹੁਦਾ ਛੱਡਣ ਤੋਂ ਕੀਤਾ ਇਨਕਾਰ, ਕਿਹਾ-‘ਹਫ਼ਤੇ ਭਰ ‘ਚ ਹੋਵੇਗਾ ਨਵੇਂ PM ਦਾ ਐਲਾਨ’ appeared first on Daily Post Punjabi.



source https://dailypost.in/news/international/sri-lanka-crisis/
Previous Post Next Post

Contact Form