PM ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀ ਈਦ-ਉਲ-ਫਿਤਰ ਦੀ ਵਧਾਈ, ਏਕਤਾ ਤੇ ਭਾਈਚਾਰੇ ਦਾ ਦਿੱਤਾ ਸੰਦੇਸ਼

ਮੰਗਲਵਾਰ ਨੂੰ ਦੇਸ਼ ਭਰ ਵਿੱਚ ਈਦ-ਉਲ-ਫਿਤਰ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ । ਰਮਜ਼ਾਨ ਦੌਰਾਨ ਮੁਸਲਿਮ ਭਾਈਚਾਰੇ ਦੇ ਲੋਕਾਂ ਵੱਲੋਂ ਮਨਾਏ ਜਾਣ ਵਾਲੇ ਪਵਿੱਤਰ ਮਹੀਨੇ ਦੇ ਰੋਜ਼ੇ ਦੀ ਸਮਾਪਤੀ ਹੋ ਗਈ ਹੈ ਅਤੇ ਇਸ ਦੇ ਨਾਲ ਹੀ ਦੇਸ਼ ਭਰ ਵਿੱਚ ਈਦ ਦਾ ਜਸ਼ਨ ਸ਼ੁਰੂ ਹੋ ਗਿਆ ਹੈ । ਇਸ ਸਾਲ ਇਹ ਤਿਉਹਾਰ 3 ਮਈ ਨੂੰ ਮਨਾਇਆ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਈਦ-ਉਲ-ਫਿਤਰ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਮੀਦ ਪ੍ਰਗਟਾਈ ਕਿ ਇਹ ਸ਼ੁਭ ਅਵਸਰ ਦੇਸ਼ ਵਿੱਚ ਏਕਤਾ ਅਤੇ ਭਾਈਚਾਰੇ ਦੀ ਭਾਵਨਾ ਨੂੰ ਵਧਾਏਗਾ।

PM Modi congratulates countrymen
PM Modi congratulates countrymen

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਅਧਿਕਾਰਤ ਟਵਿੱਟਰ ਹੈਂਡਲ ਤੋਂ ਟਵੀਟ ਕਰਦਿਆਂ ਕਿਹਾ, ‘ਈਦ-ਉਲ-ਫਿਤਰ ਦੀਆਂ ਸ਼ੁੱਭਕਾਮਨਾਵਾਂ । ਇਹ ਸ਼ੁੱਭ ਤਿਓਹਾਰ ਸਾਡੇ ਸਮਾਜ ਵਿੱਚ ਏਕਤਾ ਅਤੇ ਭਾਈਚਾਰੇ ਦੀ ਭਾਵਨਾ ਨੂੰ ਵਧਾਏ। ਸਾਰਿਆਂ ਨੂੰ ਚੰਗੀ ਸਿਹਤ ਅਤੇ ਖੁਸ਼ਹਾਲੀ ਦਾ ਆਸ਼ੀਰਵਾਦ ਮਿਲੇ।’

ਇਹ ਵੀ ਪੜ੍ਹੋ: ਵਿੱਤ ਮੰਤਰੀ ਹਰਪਾਲ ਚੀਮਾ ਦਾ ਐਲਾਨ-‘ਲੋਕ ‘ਖੁਦ’ ਬਣਾਉਣਗੇ ਪੰਜਾਬ ਦਾ ਬਜਟ, ਪੋਰਟਲ ਕੀਤਾ ਲਾਂਚ’

ਦੱਸ ਦੇਈਏ ਕਿ ਦੁਨੀਆ ਭਰ ਦੇ ਮੁਸਲਮਾਨਾਂ ਵੱਲੋਂ ਮਨਾਇਆ ਜਾਣ ਵਾਲਾ ਈਦ ਇੱਕ ਵਿਸ਼ੇਸ਼ ਧਾਰਮਿਕ ਤਿਉਹਾਰ ਹੈ। ਇਹ ਰੋਜ਼ੇ ਦੇ ਇਸਲਾਮੀ ਪਵਿੱਤਰ ਮਹੀਨੇ ਰਮਜ਼ਾਨ ਦੇ ਖਤਮ ਹੋਣ ਦਾ ਪ੍ਰਤੀਕ ਹੈ। ਨਵਾਂ ਚੰਨ ਦਿਖਣ ਦੇ ਅਧਾਰ ‘ਤੇ ਹੀ ਦੁਨੀਆ ਭਰ ਵਿੱਚ ਅਲੱਗ-ਅਲੱਗ ਦਿਨਾਂ ਵਿੱਚ ਈਦ ਦਾ ਤਿਓਹਾਰ ਮਨਾਇਆ ਜਾਂਦਾ ਹੈ। ਮਹੀਨੇ ਭਰ ਦੇ ਰੋਜ਼ੇ ਦੌਰਾਨ ਸ਼ਕਤੀ ਤੇ ਧੀਰਜ ਪ੍ਰਦਾਨ ਕਰਨ ਲਈ ਅੱਲਾ ਦਾ ਧੰਨਵਾਦ ਕਰਨ ਲਈ ਇਹ ਤਿਓਹਾਰ ਮਨਾਇਆ ਜਾਂਦਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post PM ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀ ਈਦ-ਉਲ-ਫਿਤਰ ਦੀ ਵਧਾਈ, ਏਕਤਾ ਤੇ ਭਾਈਚਾਰੇ ਦਾ ਦਿੱਤਾ ਸੰਦੇਸ਼ appeared first on Daily Post Punjabi.



Previous Post Next Post

Contact Form