TheUnmute.com – Punjabi NewsPunjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com |
Table of Contents
|
ਕੋਲੰਬੀਆ ਦੀ ਜੇਲ੍ਹ 'ਚ ਹੰਗਾਮੇ ਦੌਰਾਨ ਲੱਗੀ ਅੱਗ, 51 ਜਣਿਆਂ ਦੀ ਮੌਤ Wednesday 29 June 2022 05:08 AM UTC+00 | Tags: southwestern-colombia. ਚੰਡੀਗੜ੍ਹ 29 ਜੂਨ 2022: ਦੱਖਣੀ-ਪੱਛਮੀ ਕੋਲੰਬੀਆ (Colombia) ਦੀ ਇਕ ਜੇਲ੍ਹ ‘ਚ ਅੱਗ ਲੱਗਣ ਕਾਰਨ ਲਗਭਗ 51 ਜਣਿਆਂ ਦੀ ਮੌਤ ਦੀ ਖ਼ਬਰ ਸਾਹਮਣੇ ਆ ਰਹੀ ਹੈ | ਇਸਦੇ ਨਾਲ ਹੀ ਕਰੀਬ 24 ਤੋਂ ਵੱਧ ਜ਼ਖਮੀ ਹੋ ਗਏ। ਰਾਸ਼ਟਰੀ ਜੇਲ੍ਹ ਪ੍ਰਣਾਲੀ ਦੇ ਡਾਇਰੈਕਟਰ, ਟੀਟੋ ਕੈਸਟੇਲਾਨੋਸ ਨੇ ਰੇਡੀਓ ਕਾਰਾਕੋਲ ਨੂੰ ਦੱਸਿਆ ਕਿ ਇਹ ਸਪੱਸ਼ਟ ਨਹੀਂ ਹੈ ਕਿ ਮਰਨ ਵਾਲੇ ਸਾਰੇ ਕੈਦੀ ਸਨ ਜਾਂ ਨਹੀਂ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਤੁਲੁਆ ਸ਼ਹਿਰ ਦੀ ਇੱਕ ਮੱਧਮ ਸੁਰੱਖਿਆ ਵਾਲੀ ਜੇਲ੍ਹ ਵਿੱਚ ਸੋਮਵਾਰ ਸਵੇਰੇ ਦੰਗੇ ਦੀ ਕੋਸ਼ਿਸ਼ ਦੌਰਾਨ ਅੱਗ ਲੱਗ ਗਈ। ਕੈਸਟੇਲਾਨੋਸ ਨੇ ਕਿਹਾ ਕਿ ਕੈਦੀਆਂ ਨੇ ਨਤੀਜਿਆਂ ‘ਤੇ ਵਿਚਾਰ ਕੀਤੇ ਬਿਨਾਂ ਗੱਦਿਆਂ ਨੂੰ ਅੱਗ ਲਗਾ ਦਿੱਤੀ। ਰਾਸ਼ਟਰਪਤੀ ਇਵਾਨ ਡੁਕ ਨੇ ਮ੍ਰਿਤਕਾਂ ਦੇ ਪਰਿਵਾਰਾਂ ਪ੍ਰਤੀ ਹਮਦਰਦੀ ਪ੍ਰਗਟ ਕੀਤੀ ਅਤੇ ਕਿਹਾ ਕਿ ਉਨ੍ਹਾਂ ਨੇ ਘਟਨਾ ਦੀ ਜਾਂਚ ਦੇ ਹੁਕਮ ਦਿੱਤੇ ਹਨ। The post ਕੋਲੰਬੀਆ ਦੀ ਜੇਲ੍ਹ ‘ਚ ਹੰਗਾਮੇ ਦੌਰਾਨ ਲੱਗੀ ਅੱਗ, 51 ਜਣਿਆਂ ਦੀ ਮੌਤ appeared first on TheUnmute.com - Punjabi News. Tags:
|
ਮੌਸਮ ਵਿਭਾਗ ਵਲੋਂ ਪੰਜਾਬ 'ਚ ਤੇਜ਼ ਹਵਾਵਾਂ ਨਾਲ ਭਾਰੀ ਬਾਰਿਸ਼ ਦੀ ਚਿਤਾਵਨੀ Wednesday 29 June 2022 05:39 AM UTC+00 | Tags: chandigarh-meteorological-center haryana-and-chandigarh heavy-rain heavy-rain-in-punjab heavy-rains-with-strong-winds-in-punjab meteorological-center meteorological-department mr-manmohan-singh news punjab punjab-news the-unmute-breaking-news the-unmute-punjabi-news ਚੰਡੀਗੜ੍ਹ 28 ਜੂਨ 2022: ਪੰਜਾਬ (Punjab) ਦੇ ਵਾਸੀਆਂ ਨੂੰ ਅੱਤ ਦੀ ਗਰਮੀ ਤੋਂ ਜਲਦ ਰਾਹਤ ਮਿਲ ਸਕਦੀਆ ਹੈ | ਸੂਬੇ 'ਚ ਇਨ੍ਹਾਂ ਦਿਨਾਂ ‘ਚ ਹੁੰਮਸ ਭਰੀ ਗਰਮੀ ਨੇ ਲੋਕਾਂ ਨੂੰ ਬੇਹਾਲ ਕੀਤਾ ਹੋਇਆ ਹੈ, ਇਸਦੇ ਚੱਲਦੇ ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਪਾਰਾ 44 ਡਿਗਰੀ ਸੈਲਸੀਅਸ ਤੋਂ ਪਾਰ ਹੋ ਚੁੱਕਾ ਹੈ ।ਇਸਦੇ ਨਾਲ ਹੀ ਮੌਸਮ ਕੇਂਦਰ ਚੰਡੀਗਡ਼੍ਹ ਦੇ ਤਾਜ਼ਾ ਅਨੁਮਾਨ ਅਨੁਸਾਰ ਬੁੱਧਵਾਰ ਨੂੰ ਪੰਜਾਬ 'ਚ ਮੌਨਸੂਨ ਤੋਂ ਪਹਿਲਾਂ ਦੀ ਬਾਰਿਸ਼ ਹੋ ਸਕਦੀ ਹੈ, ਜਦਕਿ ਵੀਰਵਾਰ ਯਾਨੀ 30 ਜੂਨ ਮੌਨਸੂਨ ਪੰਜਾਬ 'ਚ ਦਸਤਕ ਦੇ ਸਕਦਾ ਹੈ। ਇਸਦੇ ਨਾਲ ਹੀ ਪਹਿਲੀ ਜੁਲਾਈ ਨੂੰ ਮਾਨਸੂਨ ਦਾ ਆਉਣਾ ਤੈਅ ਮੰਨਿਆ ਜਾ ਰਿਹਾ ਹੈ। ਮੌਸਮ ਕੇਂਦਰ ਚੰਡੀਗਡ਼੍ਹ ਦੇ ਨਿਰਦੇਸ਼ ਡਾ. ਮਨਮੋਹਨ ਸਿੰਘ ਨੇ ਦੱਸਿਆ ਕਿ ਪੰਜਾਬ, ਹਰਿਆਣਾ ਤੇ ਚੰਡੀਗਡ਼੍ਹ ਦੇ ਕੁਝ ਇਲਾਕਿਆਂ 'ਚ 30 ਜੂਨ ਤੋਂ ਪਹਿਲੀ ਜੁਲਾਈ ਦੌਰਾਨ ਮੌਨਸੂਨ ਦੇ ਅੱਗੇ ਵਧਣ ਦੇ ਮਾਕੂਲ ਹਾਲਾਤ ਹਨ। ਉਨ੍ਹਾਂ ਕਿਹਾ ਕਿ ਅਗਲੇ 24 ਤੋਂ 36 ਘੰਟਿਆਂ ਦੌਰਾਨ ਚੰਡੀਗਡ਼੍ਹ ਸਮੇਤ ਪੰਜਾਬ ਤੇ ਹਰਿਆਣੇ ਦੇ ਵੱਖ-ਵੱਖ ਹਿੱਸਿਆਂ 'ਚ ਹਲਕੀ ਬਾਰਿਸ਼, ਗਰਜ-ਚਮਕ ਨਾਲ ਬੁਛਾਰਾਂ ਪੈਣ ਦੀ ਸੰਭਾਵਨਾ ਹੈ। 30 ਜੂਨ ਨੂੰ ਪੰਜਾਬ ਦੇ ਕਈ ਇਲਾਕਿਆਂ 'ਚ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ ਭਾਰੀ ਬਾਰਿਸ਼ ਨੂੰ ਲੈ ਕੇ ਕਿਸਾਨਾਂ ਨੂੰ ਅਲਰਟ ਕਰ ਦਿੱਤਾ ਗਿਆ ਹੈ।
The post ਮੌਸਮ ਵਿਭਾਗ ਵਲੋਂ ਪੰਜਾਬ ‘ਚ ਤੇਜ਼ ਹਵਾਵਾਂ ਨਾਲ ਭਾਰੀ ਬਾਰਿਸ਼ ਦੀ ਚਿਤਾਵਨੀ appeared first on TheUnmute.com - Punjabi News. Tags:
|
Maharashtra: ਸੁਪਰੀਮ ਕੋਰਟ ਫਲੋਰ ਟੈਸਟ ਦੇ ਖਿਲਾਫ ਸ਼ਿਵ ਸੈਨਾ ਦੀ ਪਟੀਸ਼ਨ 'ਤੇ ਸੁਣਵਾਈ ਲਈ ਸਹਿਮਤ Wednesday 29 June 2022 06:04 AM UTC+00 | Tags: amit-shah bjp breaking-news cm-udhaav floor-test floor-test-in-maharashtra governor-bhagat-singh-koshyari guwahati-hotels india-news maharashtra maharashtra-government-crisis news punjabi-news shiv-sena shiv-sena-leader the-supreme-court uddhav-government ਚੰਡੀਗੜ੍ਹ 29 ਜੂਨ 2022 : ਮਹਾਰਾਸ਼ਟਰ (Maharashtra) ਦੀ ਸਿਆਸੀ ਉਥਲ-ਪੁਥਲ ਜਾਰੀ ਹੈ। ਇਸਦੇ ਨਾਲ ਹੀ ਭਾਜਪਾ ਨੇ ਸਰਕਾਰ ਬਣਾਉਣ ਦੀ ਕੋਸ਼ਿਸ਼ਾਂ ਤੇਜ਼ ਕਰ ਦਿੱਤੀ ਹਨ | ਦੂਜੇ ਪਾਸੇ ਸ਼ਿੰਦੇ ਧੜੇ ਦੇ ਵਿਧਾਇਕ ਵੀ ਗੁਹਾਟੀ ਦੇ ਹੋਟਲ ਛੱਡ ਕੇ ਚਲੇ ਗਏ ਹਨ। ਇਸ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਮਹਾਰਾਸ਼ਟਰ ਦੇ ਰਾਜਪਾਲ ਕੋਸ਼ਿਆਰੀ ਨੂੰ ਪੱਤਰ ਲਿਖ ਕੇ ਫਲੋਰ ਟੈਸਟ ਦੀ ਮੰਗ ਕੀਤੀ ਹੈ। ਉਨ੍ਹਾਂ ਮੰਗਲਵਾਰ ਸ਼ਾਮ ਨੂੰ ਰਾਜਪਾਲ ਭਗਤ ਸਿੰਘ ਕੋਸ਼ਿਆਰੀ ਨਾਲ ਵੀ ਮੁਲਾਕਾਤ ਕੀਤੀ। ਦੂਜੇ ਪਾਸੇ ਸ਼ਿਵ ਸੈਨਾ ਨੇ ਫਲੋਰ ਟੈਸਟ ਦੇ ਖਿਲਾਫ ਸੁਪਰੀਮ ਕੋਰਟ ਦਾ ਰੁਖ਼ ਕੀਤਾ ਹੈ । ਸੁਪਰੀਮ ਕੋਰਟ ਨੇ 30 ਜੂਨ ਨੂੰ ਵਿਧਾਨ ਸਭਾ ‘ਚ ਬਹੁਮਤ ਸਾਬਤ ਕਰਨ ਵਿਰੁੱਧ ਪਟੀਸ਼ਨ ‘ਤੇ ਸੁਣਵਾਈ ਲਈ ਸਹਿਮਤੀ ਦਿੱਤੀ ਹੈ। ਸ਼ਿਵ ਸੈਨਾ ਵੱਲੋਂ ਦਾਇਰ ਪਟੀਸ਼ਨ ‘ਤੇ ਅੱਜ ਸ਼ਾਮ 5 ਵਜੇ ਸੁਣਵਾਈ ਹੋਵੇਗੀ। ਦਰਅਸਲ, ਰਾਜਪਾਲ ਨੇ ਕੱਲ੍ਹ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਊਧਵ ਸਰਕਾਰ (Maharashtra) ਨੂੰ ਬਹੁਮਤ ਸਾਬਤ ਕਰਨ ਦਾ ਹੁਕਮ ਦਿੱਤਾ ਸੀ। ਜਦੋਂਕਿ ਊਧਵ ਧੜੇ ਦਾ ਕਹਿਣਾ ਹੈ ਕਿ ਬਹੁਮਤ ਪਰੀਖਣ ਗੈਰ-ਕਾਨੂੰਨੀ ਹੈ। ਇਹ ਪਟੀਸ਼ਨ ਸ਼ਿਵ ਸੈਨਾ ਦੀ ਤਰਫੋਂ ਸੀਨੀਅਰ ਵਕੀਲ ਅਭਿਸ਼ੇਕ ਮਨੂ ਸਿੰਘਵੀ ਨੇ ਦਾਇਰ ਕੀਤੀ ਸੀ। ਬੀਤੀ ਦਿਨ ਫੜਨਵੀਸ ਨੇ ਦਿੱਲੀ ‘ਚ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਪ੍ਰਧਾਨ ਨੱਡਾ ਨਾਲ ਮੁਲਾਕਾਤ ਕੀਤੀ। ਇਸਤੋਂ ਬਾਅਦ ਰਾਤ ਨੂੰ ਉਹ ਰਾਜਪਾਲ ਭਗਤ ਸਿੰਘ ਕੋਸ਼ਿਆਰੀ ਨੂੰ ਮਿਲੇ ਅਤੇ ਫਲੋਰ ਟੈਸਟ ਦੀ ਮੰਗ ਕੀਤੀ ਅਤੇ ਹੁਣ ਉਹ ਮੁੰਬਈ ਵਿੱਚ ਭਾਜਪਾ ਵਿਧਾਇਕ ਦਲ ਨਾਲ ਇਕ ਅਹਿਮ ਮੀਟਿੰਗ ਕਰਨਗੇ। The post Maharashtra: ਸੁਪਰੀਮ ਕੋਰਟ ਫਲੋਰ ਟੈਸਟ ਦੇ ਖਿਲਾਫ ਸ਼ਿਵ ਸੈਨਾ ਦੀ ਪਟੀਸ਼ਨ ‘ਤੇ ਸੁਣਵਾਈ ਲਈ ਸਹਿਮਤ appeared first on TheUnmute.com - Punjabi News. Tags:
|
ਬ੍ਰੈਂਪਟਨ ਵਿਖੇ ਅੱਠਵੀਂ ਵਰਲਡ ਪੰਜਾਬੀ ਕਾਨਫਰੰਸ ਯਾਦਗਾਰੀ ਪੈੜਾਂ ਛੱਡਦੀ ਹੋਈ ਸਮਾਪਤ Wednesday 29 June 2022 06:23 AM UTC+00 | Tags: 8th-world-punjabi-conference ਚੰਡੀਗੜ੍ਹ 29 ਜੂਨ 2022: ਅੱਜ ਬ੍ਰੈਂਪਟਨ ਵਿੱਚ ਸੇਂਚੁਰੀ ਗਾਰਡਨ ਰੀਕ੍ਰੇਸ਼ਨ ਸੈਂਟਰ ਵਿੱਚ ਅੱਠਵੀਂ ਵਰਲਡ ਪੰਜਾਬੀ ਕਾਨਫਰੰਸ (8th World Punjabi Conference) ਪੂਰੇ ਜਾਹੋ ਜਲਾਲ ਨਾਲ ਅਰੰਭ ਹੋਈ ।ਸ: ਸਰਦੂਲ ਸਿੰਘ ਥਿਆੜਾ ਨੇ ਸ਼ਰੂਆਤ ਕਰਦੇ ਹੋਏ ਪਹਿਲਾਂ ਹੋਈਆ ਕਾਨਫਰੰਸਾਂ ਬਾਰੇ ਜਾਣਕਾਰੀ ਦਿੱਤੀ ।ਮੁੱਖ ਮਹਿਮਾਨ ਵਜੋਂ ਸਰਦਾਰ ਚਰਨਜੀਤ ਸਿੰਘ ਬਾਠ ਨੇ ਸ਼ਮਾ ਰੌਸ਼ਨ ਕੀਤੀ ਅਤੇ ਨਾਲ ਹੀ ਕੁਲਵਿੰਦਰ ਸਿੰਘ ਥਿਆੜਾ ਸਾਬਕਾ ਏ, ਆਈ ,ਜੀ, ਪ੍ਰੋ ਦਲਜੀਤ ਸਿੰਘ ਸਾਬਕਾ ਵਾਈਸ ਚਾਂਸਲਰ ਤਰਲੋਚਨ ਸਿੰਘ ਅਟਵਾਲ ਤੇ ਜੱਸ ਸਿੰਘ ਆਕਾਲ ਸਟੀਲ ਨੇ ਕੀਤਾ । ਸਵਾਗਤੀ ਸ਼ਬਦ ਸਰਦਾਰ ਤਰਲੋਚਨ ਸਿੰਘ ਅਟਵਾਲ ਵੱਲੋ ਕਹੇ ਗਏ ਸਰਦਾਰ ਦਲਬੀਰ ਸਿੰਘ ਕਥੂਰੀਆ ਪ੍ਰਧਾਨ ਜਗਤ ਪੰਜਾਬੀ ਸਭਾ ਨੇ ਕਾਂਨਫਰੰਸ ਬਾਰੇ ਗੱਲ ਕੀਤੀ ਇਸ ਮੌਕੇ ਤੇ ਸੋਨੀਆ ਸਿੱਧੂ, ਮਨਿੰਦਰ ਸਿੱਧੂ ਐਮ ਪੀ ਨੇ ਵੀ ਸੰਬੋਧਨ ਕੀਤਾ ਅਤੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਸੰਦੇਸ਼ ਸਾਂਝਾ ਕੀਤਾ ।ਕੁਲਵਿੰਦਰ ਸਿੰਘ ਥਿਆੜਾ ਨੇ ਸਮਾਗਮ ਦੇ ਉਪਰਾਲੇ ਦੀ ਸ਼ਲਾਘਾ ਕੀਤੀ ।ਇਸ ਮੌਕੇ ਤੇ ਸਰਬਜੀਤ ਸਿੰਘ ਵਿਰਕ, ਗੁਰਸ਼ਰਨ ਕੌਰ ਦਿਓਲ ਨੇ ਵੀ ਵਿਚਾਰ ਸਾਂਝੇ ਕੀਤੇ ।ਮੁੱਖ ਮਹਿਮਾਨ ਸਰਦਾਰ ਚਰਨਜੀਤ ਸਿੰਘ ਬਾਠ ਯੂ ਐਸ ਏ ਨੇ ਪੰਜਾਬੀ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਹਮੇਸ਼ਾਂ ਵਾਂਗ ਸਹਿਯੋਗ ਦਿੰਦੇ ਰਹਿਣ ਦਾ ਵਾਦਾ ਕੀਤਾ । ਇਸ ਤੋਂ ਬਾਦ ਡਾਕਟਰ ਅਜੈਬ ਸਿੰਘ ਚੱਠਾ ਚੇਅਰਮੈਨ ਜਗਤ ਪੰਜਾਬੀ ਸਭਾ ਨੇ 2009ਤੋਂ ਸਹਿਯੋਗ ਕਰਨ ਵਾਲੇ ਮੈਬਰਾਂ ਦਾ ਸਨਮਾਨ ਕੀਤਾ ਗਿਆ ।ਡਾਕਟਰ ਅਜੈਬ ਸਿੰਘ ਚੱਠਾ ਨੂੰ ( ਸ਼ੋਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਅਵਾਰਡ ) ਨਾਲ ਸਨਮਾਨਿਤ ਕੀਤਾ ਗਿਆ । ਜਗਜੀਤ ਸਿੰਘ ਧੂਰੀ ਨੇ ਡਾਕਟਰ ਅਜੈਬ ਸਿੰਘ ਚੱਠਾ ਨੂੰ ( ਗੁਰਮੁਖੀ ਦਾ ਪੁੱਤਰ ) ਅਵਾਰਡ ਨਾਲ ਸਨਮਾਨਿਤ ਕੀਤਾ । ਇਸ ਮੌਕੇ ਪ੍ਰੋ ਦਲਜੀਤ ਸਿੰਘ ਸਾਬਕਾ ਵਾਈਸ ਚਾਂਸਲਰ ਦੇ ਜੀਵਨ ਤੇ ਡਾਕੂਮੈਂਟਰੀ ਪੇਸ਼ ਕੀਤੀ ਅਤੇ ( ਪਦਮ ਸ਼੍ਰੀ ਭਾਈ ਵੀਰ ਸਿੰਘ ਅਵਾਰਡ ) ਨਾਲ ਸਨਮਾਨਿਤ ਕੀਤਾ ਗਿਆ ।ਅਰਵਿੰਦਰ ਢਿੱਲੋਂ ਨੂੰ ਵਿਸ਼ਵ ਪੰਜਾਬੀ ਕਾਨਫਰੰਸਾਂ ਦਾ ਇਤਿਹਾਸ ਪੁਸਤਕ ਲਈ (ਪੰਜਾਬ ਗੌਰਵ ਪੁਰਸਕਾਰ) ਨਾਲ ਸਨਮਾਨਿਤ ਕੀਤਾ ਗਿਆ ਅਤੇ ਪੁਸਤਕ ਬਾਰੇ ਡਾਕੂਮੈਂਟਰੀ ਪੇਸ਼ ਕੀਤੀ ਗਈ । ਅਕਦਮਿਕ ਸੈਸ਼ਨ ਦੀ ਸ਼ਰੂਆਤ ਅਜੈਬ ਸਿੰਘ ਚੱਠਾ ਨੇ ਸਿੱਖਿਆ ਦਾ ਉਦੇਸ਼ ਵਿਸ਼ੇ ਤੇ ਵੱਖ ਵੱਖ ਬੁੱਧੀਜੀਵੀਆਂ ਜਿਨ੍ਹਾਂ ਵਿੱਚ ਜਗਜੀਤ ਸਿੰਘ ਧੂਰੀ ,ਡਾਕਟਰ ਕਮਲਪ੍ਰੀਤ ਕੌਰ ਸੰਧੂ ਪ੍ਰਿੰਸੀਪਲ , ਡਾਕਟਰ ਸੁਖਜੀਤ ਕੌਰ ਮਾਤਾ ਗੁਜਰੀ ਕਾਲਜ ਫਤਹਿਗੜ੍ਹ ਸਾਹਿਬ ਨੇ ਵੱਖ ਵੱਖ ਦ੍ਰਿਸ਼ਟੀਕੋਣਾਂ ਤੋਂ ਆਪਣੇ ਵਿਚਾਰ ਪੇਸ਼ ਕੀਤੇ । ਡਾਕਟਰ ਦਲਜੀਤ ਸਿੰਘ ਨੇ ਆਪਣੀ ਵਿਸ਼ੇਸ਼ ਟਿੱਪਣੀ ਕਰਦੇ ਸਿੱਖਿਆ ਦੇ ਮਹੱਤਵ ਅਤੇ ਕਮੀਆ ਲਈ ਯਤਨ ਕਰਨ ਦੀ ਗੱਲ ਕੀਤੀ ।ਅਗਲੇ ਸੈਸ਼ਨ ਦਾ ਆਰੰਭ ਅਰਵਿੰਦਰ ਢਿੱਲੋਂ ਨੇ ਕਰਦੇ ਹੋਏ ਭਾਸ਼ਾ ਦੀ ਸਥਿਤੀ ਅਤੀਤ ਦੇ ਹਵਾਲੇ ਨਾਲ ਕੀਤੀ ਅਤੇ ਭਾਸ਼ਾ ਦੀ ਅਮੀਰ ਵਿਰਾਸਤ ਦੀ ਗੱਲ ਕੀਤੀ ।ਇਸ ਸੈਸ਼ਨ ਵਿੱਚ ਸ਼ਾਮਲ ਵਿਦਵਾਨਾਂ ਵਿੱਚ ਪ੍ਰੋ ਪਰਵੀਨ ਕੁਮਾਰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ,ਡਾਕਟਰ ,ਜਸਵਿੰਦਰ ਕੌਰ ਮਾਂਗਟ,ਵਿਵੇਕ ਜੋਤ ਬਰਾੜ , ਪਿਸ਼ੌਰਾ ਸਿੰਘ ਢਿਲੋਂ ਨੇ ਬਹੁਤ ਹੀ ਪ੍ਰਭਾਵਸ਼ਾਲੀ ਢੰਗ ਨਾਲ ਆਪਣੇ ਵਿਚਾਰ ਸਾਂਝੇ ਕੀਤੇ । ਅੱਜ ਦਾ ਦਿਨ ਇਕ ਯਾਦਗਾਰੀ ਦਿਨ ਹੋ ਨਿਬੜਿਆ ।ਭਾਸ਼ਾ ਬਾਰੇ ਪਰਵੀਨ ਕੁਮਾਰ ਅਤੇ ਪਿਸ਼ੌਰਾ ਸਿੰਘ ਢਿਲੋਂ ਨੇ ਮੁੱਲਵਾਨ ਜਾਣਕਾਰੀ ਸਾਂਝੀ ਕੀਤੀ ।ਤਿੰਨ ਦਿਨ ਤੱਕ ਚੱਲਣ ਵਾਲੀ ਕਾਨਫਰੰਸ ਵਿੱਚ ਵੱਖ ਵੱਖ ਦੇਸ਼ਾਂ ਤੋਂ ਬੁੱਧੀਜੀੀਆਂ ਵੱਲੋ ਵਿਚਾਰ ਪੇਸ਼ ਕੀਤੇ ਜਾਣਗੇ । ਦੂਜੇ ਦਿਨ ਦੀ ਸ਼ੁਰੂਆਤ ਸੰਤੋਖ ਸਿੰਘ ਸੰਧੂ ਨੇ ਕੀਤੀ ਅਤੇ ਪਹਿਲੇ ਸੈਸ਼ਨ ਵਿੱਚ ਕੁਲਵਿੰਦਰ ਸਿੰਘ ਥਿਆੜਾ ਏ ਆਈ ਜੀ ਨੇ ਚੇਅਰਪਰਸਨ ਅਤੇ ਡਾਕਟਰ ਸਤਿੰਦਰਜੀਤ ਕੌਰ ਬੁੱਟਰ ,ਜਸਵਿੰਦਰ ਕੌਰ ਜੱਸੀ ,ਕੁਲਵਿੰਦਰ ਸਿੰਘ ਥਿਆੜਾ ਨੇ ਯਤਨਸਿੰਘ ਚੱਠਾ ਅਤੇ ਕਰਨ ਅਜਾਇਬ ਸਿੰਘ ਸੰਘਾ ਨੇ ਮੰਚ ਦੀ ਕਾਰਵਾਈ ਚਲਾਈ । ਇਸ ਮੌਕੇ ਕਾਇਦਾ ਏ ਨੂਰ ਤੇ ਡਾਕੂਮੈਂਟਰੀ ਦਿਖਾਈ ਗਈ ।ਕਾਇਦੇ ਦੀ ਮਹੱਤਤਾ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਗਈ ।ਕੁਲਵਿੰਦਰ ਸਿੰਘ ਥਿਆੜਾ ਨੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ।ਦੂਜੇ ਸੈਸ਼ਨ ਵਿੱਚ ਡਾਕਟਰ ਪਰਮਿੰਦਰ ਕੌਰ ਪੰਜਾਬੀ ਯੂਨੀਵਰਿਟੀ ਪਟਿਆਲਾ ਚੇਅਰਪਰਸਨ ਵਜੋਂ ਅਤੇ ਬੁਲਾਰੇ ਨਵਨੀਤ ਕੌਰ ,ਬਬਨੀਤ ਕੌਰ ਨੇ ਕੈਨੇਡਾ ਵਿੱਚ ਪੰਜਾਬੀ ਭਾਸ਼ਾ ਦੀ ਸਥਿਤੀ ਤੇ ਸੰਭਾਵਨਾਵਾਂ ਤੇ ਗੱਲ ਕੀਤੀ । ਕੁਲਵਿੰਦਰ ਕੌਰ ਕੋਮਲ ਨੇ ਸਾਰਥਕ ਕਦਮ ਚੁੱਕੇ ਜਾਣ ਦੀ ਗੱਲ ਕੀਤੀ । ਡਾਕਟਰ ਸੱਤਪਾਲ ਕੌਰ ਨੇ ਦਿਲ੍ਹੀ ਵਿੱਚ ਪੰਜਾਬੀ ਭਾਸ਼ਾ ਦੀ ਸਥਿਤੀ ਤੇ ਗੱਲ ਕੀਤੀ ।ਆਖਰੀ ਸੈਸ਼ਨ ਵਿੱਚ ਤਾਹਿਰ ਅਸਲਮ ਗੋਰਾਂ ਨੇ ਮੰਚ ਸੰਚਾਲਨ ਕੀਤਾ ਅਤੇ ਅਮਰ ਸਿੰਘ ਭੁੱਲਰ ਨੇ ਚੇਅਰਪਰਸਨ ਦੀ ਜਿੰਮੇਵਾਰੀ ਨਿਭਾਈ ।ਹਲੀਮਾ ਜੀ ਟੈਗ ਟੀ ਵੀ ਨੇ ਔਰਤਾਂ ਦੀ ਗੱਲ ਮੀਡੀਆ ਦੇ ਹਵਾਲੇ ਨਾਲ ਕੀਤੀ । ਤੀਜੇ ਦਿਨ ਦੀ ਸ਼ੁਰੂਆਤ ਵਿਚ ਵਿਸ਼ਵ ਪੰਜਾਬੀ ਕਾਨਫਰੰਸਾਂ ਤੇ ਡਾਕੂਮੈਂਟਰੀ ਦਿਖਾ ਕੇ ਕੀਤੀ ਗਈ ।ਵਿਸ਼ਵ ਪੰਜਾਬੀ ਕਾਨਫ਼ਰੰਸਾਂ ਦਾ ਇਤਹਾਸ ਪੁਸਤਕ ਬਾਰੇ ਸੀ ,ਜਿਸ ਵਿੱਚ ਚੇਅਰਪਰਸਨ ਵੱਜੋ ਹਕੂਮਤ ਸਿੰਘ ਮੱਲੀ ਸ਼ਾਮਲ ਹੋਏ ਤੇ ਪਿਆਰਾ ਸਿੰਘ ਕੁੱਦੋਵਾਲ ਨੇ ਪੁਸਤਕ ਤੇ ਵਿਸਥਾਰ ਵਿੱਚ ਗੱਲ ਕੀਤੀ ਅਤੇ ਕਿਹਾ ਕਿ ਇਹ ਪੁਸਤਕ ਬਹੁਤ ਅਣਮੋਲ ਹੈ ਅਤੇ ਹਮੇਸ਼ਾਂ ਇਕ ਹਵਾਲਾ ਪੁਸਤਕ ਵੱਜੋਂ ਜਾਣੀ ਜਾਵੇਗੀ । ਪਿਸ਼ੌਰਾ ਸਿੰਘ ਢਿਲੋਂ ਨੇ ਕਿਹਾ ਕਿ ਇਸ ਪੁਸਤਕ ਨੂੰ ਸੰਪਾਦਿਤ ਕਰਨਾ ਇਕ ਇਤਿਹਾਸਿਕ ਕਾਰਜ ਹੈ । ਡਾਕਟਰ ਦਲਜੀਤ ਸਿੰਘ ਫਾਰਮਰ ਵਾਈਸ ਚਾਂਸਲਰ ਨੇ ਕਿਹਾ ਅਰਵਿੰਦਰ ਢਿੱਲੋਂ ਨੇ ਇਹ ਪੁਸਤਕ ਲਿਖ ਕੇ ਇਤਿਹਾਸ ਸਿਰਜ ਦਿੱਤਾ ਹੈ । ਇਸ ਮੌਕੇ ਤੇ ਪੁਸਤਕਾਂ ਲੋਕ ਅਰਪਣ ਕਰਨ ਦੀ ਰਸਮ ਤਰਲੋਚਨ ਸਿੰਘ ਅਟਵਾਲ ,ਦਲਬੀਰ ਸਿੰਘ ਕਥੂਰੀਆ ,ਅਜੈਬ ਸਿੰਘ ਚੱਠਾ ,ਡਾਕਟਰ ਦਲਜੀਤ ਸਿੰਘ ਵੱਲੋ ਕੀਤੀਆਂ ਗਈਆਂ । ਸਮਾਪਤੀ ਸਮਾਰੋਹ ਵਿੱਚ ਡਾਕਟਰ ਦਲਜੀਤ ਸਿੰਘ ਸਰਪ੍ਰਸਤ , ਡਾਕਟਰ ਅਜੈਬ ਸਿੰਘ ਚੱਠਾ ਚੇਅਰਮੈਨ , ਚਰਨਜੀਤ ਸਿੰਘ ਬਾਠ,ਤਰਲੋਚਨ ਸਿੰਘ ਅਟਵਾਲ ਪ੍ਰਧਾਨ ਅਤੇ ਡਾਕਟਰ ਗੁਰਪ੍ਰੀਤ ਕੌਰ ਸ਼ਾਮਲ ਹੋਏ । ਗੁਰਪ੍ਰੀਤ ਕੌਰ ਨੇ ਕਾਨਫ਼ਰੰਸ ਦੀ ਰਿਪੋਰਟ ਪੇਸ਼ ਕੀਤੀ । ਅਜੈਬ ਸਿੰਘ ਚੱਠਾ ਨੇ ਸਿੱਖਿਆ ਦੀ ਗੁਣਵੱਤਾ ਤੇ ਗੱਲ ਕੀਤੀ ਤੇ ਕਾਇਦਾ ਏ ਨੂਰ ਇੱਕੀਵੀਂ ਸਦੀ ਦੇ ਮਹੱਤਵ ਬਾਰੇ ਜਾਣਕਾਰੀ ਦਿੱਤੀ ।ਆਉਣ ਵਾਲੇ ਸਮੇਂ ਵਿਚ ਵਿਸ਼ਵ ਪੰਜਾਬੀ ਕਾਨਫਰੰਸ (8th World Punjabi Conference) ਜਾਰੀ ਰੱਖਣ ਦਾ ਵਾਦਾ ਕੀਤਾ ।ਤਰਲੋਚਨ ਸਿੰਘ ਅਟਵਾਲ ਨੇ ਹਰ ਤਰਾਂ ਦੇ ਸਹਿਯੋਗ ਕਰਨ ਦੀ ਗੱਲ ਦੋਹਰਾਈ । ਇਸ ਮੌਕੇ ਅਜੈਬ ਸਿੰਘ ਚੱਠਾ ਨੂੰ ਮਹਰਾਜਾ ਰਣਜੀਤ ਸਿੰਘ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ । ਡਾਕਟਰ ਦਲਜੀਤ ਸਿੰਘ ਨੂੰ ਭਾਈ ਵੀਰ ਸਿੰਘ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ । ਅਰਵਿੰਦਰ ਢਿੱਲੋਂ ਨੂੰ ( ਪੰਜਾਬ ਦਾ ਗੌਰਵ ) ਅਵਾਰਡ ਦੇ ਕੇ ਸਨਮਾਨਿਤ ਕੀਤਾ ਗਿਆ । ਡਾਕਟਰ ਦਲਜੀਤ ਸਿੰਘ ਵੱਲੋ ਸ਼ਾਨਦਾਰ ਸਮਾਗਮ ਲਈ ਮੁਬਾਰਕਬਾਦ ਦਿੱਤੀ ਗਈ ਨਾਲ ਹੀ ਕਿਹਾ ਕਿ ਕਾਂਨਫਰੰਸ ਦੀ ਸਫਲਤਾ ਲਈ ਸਾਰੀ ਟੀਮ ਦੀ ਹਿੰਮਤ ਹੈ ।ਉਹਨਾਂ ਆਪਣੇ ਤਜਰਬੇ ਸਾਂਝੇ ਕੀਤੇ ।ਦਲਬੀਰ ਸਿੰਘ ਕਥੂਰੀਆ ਨੇ ਧੰਨਵਾਦੀ ਸ਼ਬਦ ਕਹੇ । ਕਾਨਫ਼ਰੰਸ ਦੇ ਤੀਸਰੇ ਦਿਨ ਆਖੀਰ ਵਿੱਚ ਸ਼ਾਨਦਾਰ ਕਵੀ ਦਰਬਾਰ ਦਾ ਆਯੋਜਨ ਕੀਤਾ ਗਿਆ , ਜਿਸਦੇ ਹੋਸਟ ਸ : ਪਿਆਰਾ ਸਿੰਘ ਕੁੱਦੋਵਾਲ ਤੇ ਟੈਗ ਟੀ ਵੀ ਦੀ ਮਾਲਿਕ ਹਲੀਮੀ ਸਾਦੀਆ ਜੀ ਸਨ । ਇਹਨਾਂ ਦੀ ਹੋਸਟਿੰਗ ਕਾਬਿਲੇ ਤਾਰੀਫ਼ ਸੀ । ਬਹੁਤ ਨਾਮਵਰ ਕਵੀਆਂ ਨੇ ਇਸ ਕਵੀ ਦਰਬਾਰ ਵਿੱਚ ਸ਼ਿਰਕਤ ਕੀਤੀ । ਸਭਾ ਦੇ ਸੱਭ ਮੈਂਬਰਜ਼ ਨੇ ਆਪਣਾ ਭਰਪੂਰ ਸਹਿਯੋਗ ਦਿੱਤਾ । ਇਹ ਕਾਨਫ਼ਰੰਸ ਸਦਾ ਲਈ ਯਾਦਗਾਰੀ ਪੈੜਾਂ ਛੱਡਦੀ ਹੋਈ ਸਮਾਪਤ ਹੋਈ । ਰਮਿੰਦਰ ਰਮੀ ਸਲਾਹਕਾਰ The post ਬ੍ਰੈਂਪਟਨ ਵਿਖੇ ਅੱਠਵੀਂ ਵਰਲਡ ਪੰਜਾਬੀ ਕਾਨਫਰੰਸ ਯਾਦਗਾਰੀ ਪੈੜਾਂ ਛੱਡਦੀ ਹੋਈ ਸਮਾਪਤ appeared first on TheUnmute.com - Punjabi News. Tags:
|
Udaipur Murder Case: ਗ੍ਰਹਿ ਮੰਤਰਾਲੇ ਨੇ ਉਦੈਪੁਰ ਕਤਲਕਾਂਡ ਦੀ ਜਾਂਚ NIA ਨੂੰ ਸੌਂਪੀ Wednesday 29 June 2022 06:36 AM UTC+00 | Tags: breaking-news home-ministry national-investigation-agency nia udaipur udaipur-murder-case ਚੰਡੀਗੜ੍ਹ 29 ਜੂਨ 2022: ਰਾਜਸਥਾਨ ਦੇ ਉਦੈਪੁਰ (Udaipur) 'ਚ ਨੂਪੁਰ ਸ਼ਰਮਾ ਦੇ ਵਿਵਾਦਿਤ ਬਿਆਨ ਦਾ ਸਮਰਥਨ ਕਰਨ 'ਤੇ ਇਕ ਵਿਅਕਤੀ ਦਾ ਕਤਲ ਕਰ ਦਿੱਤਾ ਗਿਆ ਸੀ । ਮੰਗਲਵਾਰ ਨੂੰ ਦੋ ਮੁਸਲਿਮ ਨੌਜਵਾਨ ਕੱਪੜਾ ਨਾਪ ਦੇਣ ਦੇ ਬਹਾਨੇ ਦਰਜ਼ੀ ਦੀ ਦੁਕਾਨ 'ਤੇ ਪਹੁੰਚੇ ਅਤੇ ਉਸ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਤੇਜ਼ ਹਮਲਿਆਂ ਨੇ ਉਸ ਨੂੰ ਸੰਭਲਣ ਦਾ ਮੌਕਾ ਵੀ ਨਹੀਂ ਦਿੱਤਾ। ਉਸ ਦੀ ਗਰਦਨ ਕੱਟੀ ਗਈ ਅਤੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਹੁਣ NIA ਉਦੈਪੁਰ (Udaipur) ਕਤਲਕਾਂਡ ਦੀ ਜਾਂਚ ਕਰੇਗੀ। ਗ੍ਰਹਿ ਮੰਤਰਾਲੇ ਨੇ ਕਤਲ ਦੀ ਜਾਂਚ ਕੌਮੀ ਜਾਂਚ ਏਜੰਸੀ (ਐਨਆਈਏ) ਨੂੰ ਸੌਂਪਣ ਦੇ ਨਿਰਦੇਸ਼ ਦਿੱਤੇ ਹਨ। ਗ੍ਰਹਿ ਮੰਤਰਾਲੇ ਨੇ ਕਿਹਾ ਕਿ ਇਸ ਕਤਲੇਆਮ ਵਿੱਚ ਕਿਸੇ ਸੰਗਠਨ ਦੀ ਸ਼ਮੂਲੀਅਤ ਅਤੇ ਕੌਮਾਂਤਰੀ ਸਬੰਧਾਂ ਦੀ ਪੂਰੀ ਤਰ੍ਹਾਂ ਜਾਂਚ ਕੀਤੀ ਜਾਵੇਗੀ। ਇਸ ਮਾਮਲੇ ਨੂੰ ਲੈ ਕੇ ਕਈ ਥਾਵਾਂ ‘ਤੇ ਹੰਗਾਮਾ ਹੋਇਆ ਹੈ | ਇਸਦੇ ਨਾਲ ਹੀ ਉਦੈਪੁਰ ‘ਚ ਹੋਏ ਘਿਨਾਉਣੇ ਕਤਲ ਤੋਂ ਬਾਅਦ ਸ਼ਹਿਰ ‘ਚ ਥਾਂ-ਥਾਂ ਪੁਲਸ ਤਾਇਨਾਤ ਕਰ ਦਿੱਤੀ ਗਈ ਹੈ। ਸੱਤ ਥਾਣਿਆਂ ਦੇ ਖੇਤਰਾਂ ਵਿੱਚ ਕਰਫਿਊ ਲਗਾ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਪੂਰੇ ਰਾਜਸਥਾਨ ‘ਚ 24 ਘੰਟੇ ਲਈ ਇੰਟਰਨੈੱਟ ਬੰਦ ਹੈ। The post Udaipur Murder Case: ਗ੍ਰਹਿ ਮੰਤਰਾਲੇ ਨੇ ਉਦੈਪੁਰ ਕਤਲਕਾਂਡ ਦੀ ਜਾਂਚ NIA ਨੂੰ ਸੌਂਪੀ appeared first on TheUnmute.com - Punjabi News. Tags:
|
ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਪੰਜਵੇਂ ਦਿਨ ਇਨ੍ਹਾਂ ਮੁੱਦਿਆਂ 'ਤੇ ਹੋਵੇਗੀ ਚਰਚਾ Wednesday 29 June 2022 06:49 AM UTC+00 | Tags: punjab-budget punjab-vidhan-sabha ਚੰਡੀਗੜ੍ਹ 29 ਜੂਨ 2022: ਪੰਜਾਬ ਵਿਧਾਨ ਸਭਾ (Punjab Vidhan Sabha) ਦੇ ਬਜਟ ਇਜਲਾਸ ਦੀ ਕਾਰਵਾਈ ਦਾ ਅੱਜ ਪੰਜਵਾਂ ਦਿਨ ਹੈ । ਇਸ ਇਜਲਾਸ ਦੌਰਾਨ ਪੰਜਾਬ ਦੇ ਬਜਟ 'ਚ ਗ੍ਰਾਂਟਾਂ 'ਤੇ ਚਰਚਾ ਕੀਤੀ ਜਾਵੇਗੀ । ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਿਰੋਧੀ ਧਿਰ ਦੇ ਸਵਾਲਾਂ ਦੇ ਜਵਾਬ ਵੀ ਦੇਣਗੇ। ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੋਂ ਸ਼ੁਰੂ ਹੋਵੇਗੀ। ਜਿਕਰਯੋਗ ਹੈ ਕਿ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਕੱਲ੍ਹ ਯਾਨੀ 30 ਜੂਨ ਆਖਰੀ ਦਿਨ ਹੈ। ਇਸਦੇ ਨਾਲ ਹੀ ਭਲਕੇ ਸਦਨ ਵਿੱਚ ਫ਼ੌਜ ਦੀ ਭਰਤੀ ਦੀ ਕੇਂਦਰ ਦੀ ਅਗਨੀਪਥ ਸਕੀਮ ਖ਼ਿਲਾਫ਼ ਮਤਾ ਲਿਆਂਦਾ ਜਾਵੇਗਾ। ਸਦਨ ‘ਚ ਬੀਤੇ ਕੱਲ੍ਹ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਉਠਾਈ ਸੀ। ਜਿਸ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਹਾਮੀ ਭਰੀ ਸੀ। ਉਨ੍ਹਾਂ ਕਿਹਾ ਸੀ ਕਿ ਉਹ ਇਸ ਵਿਰੁੱਧ ਮਤਾ ਜਰੂਰ ਲਿਆਉਣਗੇ। ਦੂਜੇ ਪਾਸੇ ਸਦਨ ਦੀ ਕਾਰਵਾਈ ਦੌਰਾਨ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਵੀ ਸਿੱਧੂ ਮੂਸੇਵਾਲਾ ਦੇ SYL ਗੀਤ ਅਤੇ ਕਿਸਾਨ ਯੂਨੀਅਨ ਅਤੇ ਟਰੈਕਟਰ ਟੂ ਟਵਿੱਟਰ ਨਾਮ ਦੇ ਟਵਿਟਰ ਅਕਾਊਂਟ 'ਤੇ ਪਾਬੰਦੀ ਲਾਉਣ ਦਾ ਮੁੱਦਾ ਚੁੱਕਿਆ । The post ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਪੰਜਵੇਂ ਦਿਨ ਇਨ੍ਹਾਂ ਮੁੱਦਿਆਂ ‘ਤੇ ਹੋਵੇਗੀ ਚਰਚਾ appeared first on TheUnmute.com - Punjabi News. Tags:
|
ਪੁਲਿਸ ਵਲੋਂ ਲੁਧਿਆਣਾ ਦੇ ਦੋ ਟੈਕਸੀ ਡਰਾਈਵਰ 20.80 ਕਿਲੋ ਆਈ.ਸੀ.ਈ. ਸਮੇਤ ਕਾਬੂ Wednesday 29 June 2022 06:56 AM UTC+00 | Tags: cm-bhagwant-mann crystal-meth-from-ludhiana igp-gurinder-singh-dhillon ludhiana punjab punjab-breaking-news punjab-congress punjab-police stf stf-ludhiana-led-by-aig-sanehdeep-sharma. the-special-task-force the-unmute-breaking-news ਚੰਡੀਗੜ੍ਹ/ਲੁਧਿਆਣਾ 29 ਜੂਨ 2022: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਡਰੱਗ ਮਾਫੀਆ ਖਿਲਾਫ ਵਿੱਢੀ ਗਈ ਜੰਗ ਤਹਿਤ ਪੰਜਾਬ ਪੁਲਿਸ ਦੀ ਵਿਸ਼ੇਸ਼ ਟਾਸਕ ਫੋਰਸ (ਐੱਸ. ਟੀ. ਐੱਫ.) ਨੇ ਲੁਧਿਆਣਾ (Ludhiana) ਤੋਂ 20.80 ਕਿਲੋਗ੍ਰਾਮ ਐਮਫੇਟਾਮਾਈਨ ਜਾਂ ਕ੍ਰਿਸਟਲ ਮੈੱਥ, ਜਿਸਨੂੰ ਆਈ.ਸੀ.ਈ. ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਬਰਾਮਦ ਕਰਕੇ ਦੋ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਐਸਟੀਐਫ ਗੁਰਿੰਦਰ ਸਿੰਘ ਢਿੱਲੋਂ ਨੇ ਦਿੱਤੀ । ਉਪਰੋਕਤ ਕਾਰਵਾਈ ਏਆਈਜੀ ਸਨੇਹਦੀਪ ਸ਼ਰਮਾ ਦੀ ਅਗਵਾਈ ਵਿੱਚ ਐਸਟੀਐਫ ਲੁਧਿਆਣਾ ਦੀਆਂ ਟੀਮਾਂ ਵੱਲੋਂ ਕੀਤੀ ਗਈ। ਫੜੇ ਗਏ ਵਿਅਕਤੀਆਂ ਦੀ ਪਛਾਣ ਹਰਪ੍ਰੀਤ ਸਿੰਘ ਉਰਫ਼ ਬੌਬੀ (40) ਵਾਸੀ ਪਿੰਡ ਸਨੇਤ, ਲੁਧਿਆਣਾ ਅਤੇ ਅਰਜੁਨ (26) ਵਾਸੀ ਅੰਬੇਡਕਰ ਨਗਰ ਲੁਧਿਆਣਾ ਵਜੋਂ ਹੋਈ ਹੈ। ਦੋਵੇਂ ਲੁਧਿਆਣਾ ਵਿੱਚ ਟੈਕਸੀ ਡਰਾਈਵਰ ਹਨ। ਪੁਲਿਸ ਨੇ ਮੁੱਖ ਸਪਲਾਇਰ ਵਿਸ਼ਾਲ ਉਰਫ਼ ਵਿਨੈ ਵਾਸੀ ਲੇਬਰ ਕਲੋਨੀ ਲੁਧਿਆਣਾ ਦੇ ਖ਼ਿਲਾਫ਼ ਵੀ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਆਈਜੀਪੀ ਗੁਰਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਹਰਪ੍ਰੀਤ ਅਤੇ ਅਰਜੁਨ ਵੱਲੋਂ ਆਪਣੇ ਮੋਟਰਸਾਈਕਲ ਹੌਂਡਾ ਡਰੀਮ (ਪੀਬੀ 10 ਈਯੂ 6811) 'ਤੇ ਬੀਆਰਐਸ ਨਗਰ ਲੁਧਿਆਣਾ ਦੇ ਟੀ-ਪੁਆਇੰਟ ਵਿਖੇ ਆਈਸੀਈ ਦੀ ਸਪਲਾਈ ਦੇਣ ਸਬੰਧੀ ਮਿਲੀ ਭਰੋਸੇਯੋਗ ਜਾਣਕਾਰੀ ਦੇ ਆਧਾਰ 'ਤੇ ਐਸਟੀਐਫ ਲੁਧਿਆਣਾ ਰੇਂਜ ਦੇ ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਨੇ ਉਕਤ ਸਥਾਨ 'ਤੇ ਛਾਪੇਮਾਰੀ ਕਰਕੇ ਦੋਵਾਂ ਤਸਕਰਾਂ ਨੂੰ ਕਾਬੂ ਕਰ ਲਿਆ ਅਤੇ ਉਨ੍ਹਾਂ ਦੇ ਕਬਜ਼ੇ 'ਚੋਂ ਕਾਲੇ ਰੰਗ ਦੇ ਬੈਗ 'ਚ ਲੁਕਾ ਕੇ ਰੱਖੀ 2 ਕਿਲੋ ਆਈ.ਸੀ.ਈ. ਅਤੇ ਇਕ ਤੋਲਣ ਵਾਲੀ ਮਸ਼ੀਨ ਬਰਾਮਦ ਕੀਤੀ। ਉਨ੍ਹਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਮੰਨਿਆ ਹੈ ਕਿ ਉਹ ਵਿਸ਼ਾਲ ਉਰਫ਼ ਵਿਨੈ ਦੇ ਨਿਰਦੇਸ਼ਾਂ 'ਤੇ 4 ਸਾਲਾਂ ਤੋਂ ਵੱਧ ਸਮੇਂ ਤੋਂ ਆਈਸੀਈ ਡਰੱਗਜ਼ ਵੇਚ ਰਹੇ ਸਨ। ਵਿਨੈ, ਜੋ ਕਿ ਇੱਕ ਰੀਅਲਟਰ ਵਜੋਂ ਕੰਮ ਕਰ ਰਿਹਾ ਹੈ, ਅਰਜੁਨ ਦਾ ਮਤਰੇਆ ਭਰਾ ਹੈ ਅਤੇ ਅਰਜੁਨ ਅਤੇ ਹਰਪ੍ਰੀਤ ਰਾਹੀਂ ਆਈ.ਈ.ਸੀ. ਸਪਲਾਈ ਕਰਦਾ ਸੀ। ਆਈਜੀਪੀ ਨੇ ਦੱਸਿਆ ਕਿ ਦੋਵਾਂ ਮੁਲਜ਼ਮਾਂ ਦੇ ਇਕਬਾਲੀਆ ਬਿਆਨ ਤੋਂ ਬਾਅਦ ਪੁਲਿਸ ਟੀਮ ਨੇ ਲੁਧਿਆਣਾ (Ludhiana) ਦੇ ਜਵਾਹਰ ਨਗਰ ਦੀ ਲੇਬਰ ਕਲੋਨੀ ਸਥਿਤ ਵਿਸ਼ਾਲ ਉਰਫ਼ ਵਿਨੈ ਦੇ ਘਰੋਂ 18.80 ਕਿਲੋਗ੍ਰਾਮ ਆਈਸੀਈ ਅਤੇ ਇੱਕ ਤੋਲਣ ਵਾਲੀ ਮਸ਼ੀਨ ਵੀ ਬਰਾਮਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਆਈਸੀਈ ਡਰੱਗ ਘਰ ਦੀ ਦੂਜੀ ਮੰਜ਼ਿਲ 'ਤੇ ਰੱਖੀ ਅਲਮਾਰੀ ਵਿੱਚ ਲੁਕਾ ਕੇ ਰੱਖੀ ਗਈ ਸੀ। ਉਹਨਾਂ ਕਿਹਾ ਕਿ ਤਫਤੀਸ਼ ਦੌਰਾਨ ਸਾਰੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਇਆ ਜਾਵੇਗਾ। ਉਹਨਾਂ ਅੱਗੇ ਕਿਹਾ ਕਿ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਦੋਸ਼ੀਆਂ ਵਿਰੁੱਧ ਐਨਡੀਪੀਐਸ ਐਕਟ, 1985 ਦੀਆਂ ਧਾਰਾਵਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਏਆਈਜੀ ਸਨੇਹਦੀਪ ਸ਼ਰਮਾ ਨੇ ਦੱਸਿਆ ਕਿ ਪੁਲੀਸ ਟੀਮਾਂ ਫਰਾਰ ਮੁਲਜ਼ਮ ਵਿਸ਼ਾਲ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਗਲੇਰੀ ਜਾਂਚ ਜਾਰੀ ਹੈ। ਜ਼ਿਕਰਯੋਗ ਹੈ ਕਿ ਐਨ.ਡੀ.ਪੀ.ਐਸ ਐਕਟ ਦੀਆਂ ਧਾਰਾਵਾਂ 21 ਅਤੇ 29 ਅਧੀਨ ਥਾਣਾ ਫੇਜ਼-4 ਮੁਹਾਲੀ, ਐਸ.ਏ.ਐਸ.ਨਗਰ ਵਿਖੇ ਐਫਆਈਆਰ ਨੰਬਰ 140 ਮਿਤੀ 27-6-2022 ਦਰਜ ਹੈ। The post ਪੁਲਿਸ ਵਲੋਂ ਲੁਧਿਆਣਾ ਦੇ ਦੋ ਟੈਕਸੀ ਡਰਾਈਵਰ 20.80 ਕਿਲੋ ਆਈ.ਸੀ.ਈ. ਸਮੇਤ ਕਾਬੂ appeared first on TheUnmute.com - Punjabi News. Tags:
|
ਵਿਜੀਲੈਂਸ ਬਿਊਰੋ ਨੇ ਰਿਸ਼ਵਤ ਮੰਗਣ ਦੇ ਮਾਮਲੇ 'ਚ ਡਰੱਗ ਇੰਸਪੈਕਟਰ ਨੂੰ ਕੀਤਾ ਗ੍ਰਿਫ਼ਤਾਰ Wednesday 29 June 2022 07:14 AM UTC+00 | Tags: aam-aadmi-party arrested-bablin-kaur bablin-kaur breaking-news drug-inspector gurdaspur-and-pathankot ips-virinder-kumar-appointed-chief-director-of-punjab-vigilance-bureau news police-and-punjab-vigilance-bureau punjab-government punjab-police punjab-vigilance-bureau soliciting-bribes the-unmute-breaking-news vigilance-bureau ਚੰਡੀਗੜ੍ਹ 29 ਜੂਨ 2022: ਵਿਜੀਲੈਂਸ ਬਿਊਰੋ (Vigilance Bureau) ਨੇ ਗੁਰਦਾਸਪੁਰ ਤੇ ਪਠਾਨਕੋਟ ਦੀ ਡਰੱਗ ਇੰਸਪੈਕਟਰ ਬਬਲੀਨ ਕੌਰ ਨੂੰ ਕਥਿਤ ਤੌਰ ਤੇ ਰਿਸ਼ਵਤ ਮੰਗਣ ਦੇ ਮਾਮਲੇ ਵਿੱਚ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਸੂਤਰਾਂ ਦੇ ਮੁਤਾਬਕ ਬਬਲੀਨ ਕੌਰ ਤੇ ਇੱਕ ਮੈਡੀਕਲ ਸਟੋਰ ਮਾਲਕ ਕੋਲੋਂ ਲਾਇਸੈਂਸ ਜਾਰੀ ਕਰਨ ਦੇ ਬਦਲੇ ਰਿਸ਼ਵਤ ਮੰਗਣ ਦਾ ਦੋਸ਼ ਲਗਾਇਆ ਗਿਆ ਹੈ। ਇਸ ਮਾਮਲੇ ਨੂੰ ਲੈ ਕੇ ਵਿਜੀਲੈਂਸ ਬਿਊਰੋ ਵਲੋਂ ਦੋਵਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਪੁਲਿਸ ਨੇ ਉਨ੍ਹਾਂ ਖਿਲਾਫ਼ ਮਾਮਲਾ ਵੀ ਦਰਜ ਕਰ ਲਿਆ ਹੈ। ਇਸਦੇ ਨਾਲ ਹੀ ਬਬਲੀਨ ਕੌਰ ਨੂੰ ਗ੍ਰਿਫਤਾਰ ਕਰਨ ਲਈ ਵਿਜੀਲੈਂਸ ਦੀ ਟੀਮ ਵੱਲੋਂ ਉਸਦੇ ਘਰ ਵਿੱਚ ਛਾਪੇਮਾਰੀ ਕੀਤੀ ਗਈ ਸੀ | The post ਵਿਜੀਲੈਂਸ ਬਿਊਰੋ ਨੇ ਰਿਸ਼ਵਤ ਮੰਗਣ ਦੇ ਮਾਮਲੇ ‘ਚ ਡਰੱਗ ਇੰਸਪੈਕਟਰ ਨੂੰ ਕੀਤਾ ਗ੍ਰਿਫ਼ਤਾਰ appeared first on TheUnmute.com - Punjabi News. Tags:
|
ਹਾਈਕੋਰਟ ਵਲੋਂ ਭ੍ਰਿਸ਼ਟਾਚਾਰ ਮਾਮਲੇ 'ਚ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆ ਨੂੰ ਨਹੀਂ ਮਿਲੀ ਰਾਹਤ Wednesday 29 June 2022 07:37 AM UTC+00 | Tags: cm-bhagwant-mann forest-department former-congress-minister-sangat-singh-giljia punjab-and-haryana-court punjab-government sangat-singh-giljia sangat-singh-gilzian the-unmute-breaking-news the-unmute-punjabi-news ਚੰਡੀਗੜ੍ਹ 29 ਜੂਨ 2022: ਸਾਬਕਾ ਕਾਂਗਰਸੀ ਮੰਤਰੀ ਸੰਗਤ ਸਿੰਘ ਗਿਲਜੀਆ ਨੂੰ ਜੰਗਲਾਤ ਵਿਭਾਗ ਵਿੱਚ ਭ੍ਰਿਸ਼ਟਾਚਾਰ ਮਾਮਲੇ ‘ਚ ਨਾਮਜ਼ਦ ਕੀਤਾ ਗਿਆ ਸੀ | ਇਸਦੇ ਚੱਲਦਿਆਂ ਸੰਗਤ ਸਿੰਘ ਗਿਲਜੀਆਂ (Sangat Singh Gilzian) ਨੇ ਪੰਜਾਬ ਐਂਡ ਹਰਿਆਣਾ ਕੋਰਟ ‘ਚ ਪਟੀਸ਼ਨ ਪਾ ਕੇ ਆਪਣੇ ਖਿਲਾਫ ਦਰਜ ਐਫਆਈਆਰ ਰੱਦ ਕਰਨ ਦੀ ਮੰਗ ਕੀਤੀ ਹੈ। ਇਸ ਦੌਰਾਨ ਹਾਈਕੋਰਟ ਨੇ ਸੁਣਵਾਈ ਕਰਦਿਆਂ ਕਿਹਾ ਕਿ ਪਹਿਲਾਂ ਲੋਅਰ ਕੋਰਟ ‘ਚ ਆਗਾਮੀ ਜ਼ਮਾਨਤ ਲਈ ਅਰਜੀ ਦਾਇਰ ਕਰਨ | ਹਾਈਕੋਰਟ ਨੇ ਗਿਲਜੀਆ ਵਲੋਂ ਐਫਆਈਆਰ ਰੱਦ ਕਰਨ ਲਈ ਪਾਈ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਹਾਈਕੋਰਟ ਨੇ ਕਿਹਾ ਹੈ ਕਿ ਇਸ ਮਾਮਲੇ ਦੀ ਅਗਲੀ ਸੁਣਵਾਈ 4 ਜੁਲਾਈ ਨੂੰ ਹੋਵੇਗੀ। ਉਦੋਂ ਤੱਕ ਸੰਗਤ ਸਿੰਘ ਗਿਲਜ਼ੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਰਾਹਤ ਨਹੀਂ ਮਿਲੀ ਹੈ। ਇਸਦੇ ਨਾਲ ਹੀ ਸੰਗਤ ਸਿੰਘ ਗਿਲਜੀਆ ਦੀ ਕਿਸੇ ਵੀ ਸਮੇਂ ਗ੍ਰਿਫਤਾਰੀ ਹੋ ਸਕਦੀ ਹੈ। ਇਸੇ ਮਾਮਲੇ ‘ਚ ਹੀ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਵਿਜੀਲੈਂਸ ਵੱਲੋਂ ਗ੍ਰਿਫਤਾਰ ਕੀਤੇ ਜਾ ਚੁੱਕੇ ਹਨ । The post ਹਾਈਕੋਰਟ ਵਲੋਂ ਭ੍ਰਿਸ਼ਟਾਚਾਰ ਮਾਮਲੇ ‘ਚ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆ ਨੂੰ ਨਹੀਂ ਮਿਲੀ ਰਾਹਤ appeared first on TheUnmute.com - Punjabi News. Tags:
|
ਜਲੰਧਰ ਦੀ ਮਕਸੂਦਾਂ ਸਬਜ਼ੀ ਮੰਡੀ 'ਚ ਜ਼ੋਰਦਾਰ ਧਮਾਕਾ, ਇਕ ਵਿਅਕਤੀ ਗੰਭੀਰ ਜ਼ਖ਼ਮੀ Wednesday 29 June 2022 08:22 AM UTC+00 | Tags: breaking-news jalandhar maqsood-sabzi-mandi ਚੰਡੀਗੜ੍ਹ 29 ਜੂਨ 2022: ਇਸ ਸਮੇ ਦੀ ਵੱਡੀ ਖ਼ਬਰ ਜਲੰਧਰ (Jalandhar) ਦੀ ਮਕਸੂਦਾਂ ਸਬਜ਼ੀ ਮੰਡੀ ‘ਚ ਜ਼ੋਰਦਾਰ ਧਮਾਕਾ ਹੋਇਆ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਧਮਾਕਾ ਇਨ੍ਹਾਂ ਜ਼ੋਰਦਾਰ ਸੀ ਕਿ ਸਬਜ਼ੀ ਦੀ ਦੁਕਾਨ ਦੇ ਸ਼ੀਸ਼ੇ ਟੁੱਟ ਗਏ ਅਤੇ ਦੁਕਾਨਾਂ ਦੇ ਦਰਵਾਜ਼ੇ ਤੱਕ ਉੱਖੜ ਗਏ | ਦੱਸਿਆ ਜਾ ਰਿਹਾ ਕਿ ਇਸ ਧਮਾਕੇ ਨਾਲ ਇਕ ਵਿਅਕਤੀ ਵੀ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ। ਜਾਣਕਾਰੀ ਅਨੁਸਾਰ ਧਮਾਕਾ ਮੰਡੀ ਮਾਰਕਿਟ ਕਮੇਟੀ ਦੇ ਦਫ਼ਤਰ ਨਜ਼ਦੀਕ ਸਥਿਤ 5 ਨੰਬਰ ਦੁਕਾਨ ਦੀ ਬੇਸਮੈਂਟ ‘ਚ ਹੋਇਆ। ਦੱਸਿਆ ਜਾ ਰਿਹਾ ਕਿ ਦੁਕਾਨ ‘ਚ 3 ਸਿਲੰਡਰ ਰੱਖੇ ਹੋਏ ਸੀ, ਇਨ੍ਹਾਂ ਕੋਲ੍ਹ ਖੜ੍ਹਾ ਇਕ ਵਿਅਕਤੀ ਬੀੜੀ ਪੀ ਰਿਹਾ ਸੀ। ਸਿਲੰਡਰ ਲੀਕ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ | ਜਿਸ ਕਾਰਨ ਮਾਚਿਸ ਜਲਾਉਂਦੇ ਹੋਏ ਸਿਲੰਡਰ ਫਟ ਗਿਆ। ਇਸ ਧਮਾਕੇ ‘ਚ ਗੁਲਸ਼ਨ ਨਾਂ ਦਾ ਵਿਅਕਤੀ ਗੰਭੀਰ ਰੂਪ ਨਾਲ ਜ਼ਖ਼ਮੀ ਹੋਇਆ ਹੈ, ਫ਼ਿਲਹਾਲ ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। The post ਜਲੰਧਰ ਦੀ ਮਕਸੂਦਾਂ ਸਬਜ਼ੀ ਮੰਡੀ ‘ਚ ਜ਼ੋਰਦਾਰ ਧਮਾਕਾ, ਇਕ ਵਿਅਕਤੀ ਗੰਭੀਰ ਜ਼ਖ਼ਮੀ appeared first on TheUnmute.com - Punjabi News. Tags:
|
ਬਠਿੰਡਾ ਦੀ ਕੇਂਦਰੀ ਜੇਲ੍ਹ 'ਚ ਗੈਂਗਸਟਰਾਂ ਨੇ ਜੇਲ੍ਹ ਵਾਰਡਨ ਦੀ ਕੀਤੀ ਕੁੱਟਮਾਰ Wednesday 29 June 2022 08:34 AM UTC+00 | Tags: bathinda central-jail central-jail-bathinda gangster-rajveer jail-warden-beaten-by-gangsters news punjab punjab-breaking-news punjab-government punjab-police the-unmute-breaking-news ਚੰਡੀਗੜ੍ਹ 29 ਜੂਨ 2022: ਪੰਜਾਬ ਦੀ ਬਠਿੰਡਾ ਦੀ ਕੇਂਦਰੀ ਜੇਲ੍ਹ (Bathinda Central Jail) ‘ਚ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ, ਦੱਸਿਆ ਜਾ ਰਿਹਾ ਕਿ ਜੇਲ੍ਹ 'ਚ ਬੰਦ ਦੋ ਗੈਂਗਸਟਰਾਂ ਗੁਰਦੀਪ ਸਿੰਘ ਅਤੇ ਰਾਜਵੀਰ ਸਿੰਘ ਨੇ ਜੇਲ੍ਹ ਵਾਰਡਨ 'ਤੇ ਹਮਲਾ ਕਰਕੇ ਉਸ ਦੀ ਕੁੱਟਮਾਰ ਕੀਤੀ ਹੈ । ਇਸਦੇ ਨਾਲ ਹੀ ਇਨ੍ਹਾਂ ਗੈਂਗਸਟਰਾਂ ਨੇ ਜੇਲ੍ਹ ਦੇ ਇਕ ਅਧਿਕਾਰੀ ਨਾਲ ਵੀ ਧੱਕਾਮੁੱਕੀ ਕੀਤੀ । ਜਿਕਰਯੋਗ ਹੈ ਕਿ ਦੋ ਦਿਨ ਪਹਿਲਾਂ ਹੀ ਗੈਂਗਸਟਰ ਰਾਜਵੀਰ ਤੋਂ ਮੋਬਾਈਲ ਅਤੇ ਸਿਮ ਕਾਰਡ ਬਰਾਮਦ ਕੀਤੇ ਗਏ ਸਨ। ਪ੍ਰਾਪਤ ਜਾਣਕਾਰੀ ਅਨੁਸਾਰ ਸੁਰੱਖਿਆ ਬਲਾਕ ਤੋਂ ਬਾਹਰ ਨਿਕਲਣ ਦੀ ਕੋਸ਼ਿਸ਼ ਕਰਦੇ ਹੋਏ ਦੋਵਾਂ ਗੈਂਗਸਟਰਾਂ ਵਲੋਂ ਜੇਲ੍ਹ ਵਿਚ ਮੌਜੂਦ ਅਧਿਕਾਰੀਆਂ ਨਾਲ ਵੀ ਧੱਕਾ-ਮੁੱਕੀ ਕੀਤੀ ਅਤੇ ਮੌਜੂਦ ਅਧਿਕਾਰੀਆਂ ਨੂੰ ਧਮਕੀਆਂ ਵੀ ਦਿੱਤੀਆਂ ਗਈਆਂ। ਇਸ ਘਟਨਾ ਤੋਂ ਬਾਅਦ ਕੈਂਟ ਪੁਲਸ ਥਾਣੇ ਵਿਚ ਦੋਵਾਂ ਗੈਂਗਸਟਰਾਂ ਖ਼ਿਲਾਫ਼ਡ ਕੇਸ ਦਰਜ ਕਰ ਲਿਆ ਗਿਆ ਹੈ।ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ | The post ਬਠਿੰਡਾ ਦੀ ਕੇਂਦਰੀ ਜੇਲ੍ਹ ‘ਚ ਗੈਂਗਸਟਰਾਂ ਨੇ ਜੇਲ੍ਹ ਵਾਰਡਨ ਦੀ ਕੀਤੀ ਕੁੱਟਮਾਰ appeared first on TheUnmute.com - Punjabi News. Tags:
|
ਖੇਤੀਬਾੜੀ ਵਿਭਾਗ ਵਲੋਂ ਪੰਜਾਬ 'ਚ ਅਗਲੇ ਚਾਰ ਦਿਨ ਭਾਰੀ ਬਾਰਿਸ਼ ਦੀ ਚਿਤਾਵਨੀ Wednesday 29 June 2022 08:46 AM UTC+00 | Tags: agriculture-department-punjab breaking-news chief-agriculture-officers director-agriculture-punjab heavy-rain heavy-rain-in-punjab punjab-breaking-news punjab-government punjab-kisan-bhawan the-unmute-punjabi-news ਚੰਡੀਗੜ੍ਹ 29 ਜੂਨ 2022: ਪੰਜਾਬ ‘ਚ ਮਾਨਸੂਨ ਨੇ ਦਸਤਕ ਦੇ ਦਿੱਤੀ ਹੈ | ਪੰਜਾਬ ਦੇ ਕਈ ਇਲਾਕਿਆਂ ‘ਚ ਹਲਕੀ ਬਾਰਿਸ਼ ਪਈ ਜਿਸਦੇ ਚੱਲਦੇ ਸੂਬਾ ਵਾਸੀਆਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ | ਇਸ ਦੌਰਾਨ ਡਾਇਰੈਕਟਰ ਖੇਤੀਬਾੜੀ ਪੰਜਾਬ (Director Agriculture Punjab) ਵਲੋਂ ਰਾਜ ਦੇ ਸਮੂਹ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਸੂਚਨਾ ਹਿੱਤ ਭੇਜੇ ਪੱਤਰ ‘ਚ ਸੂਬੇ ਦੇ ਕਿਸਾਨਾਂ ਨੂੰ ਸੁਚੇਤ ਕਰਨ ਦੀ ਹਦਾਇਤਾਂ ਜਾਰੀ ਕੀਤੀਆਂ ਹਨ | ਉਨ੍ਹਾਂ ਕਿਹਾ ਕਿ ਸੂਬੇ ‘ਚ ਚਾਲੂ ਹਫ਼ਤੇ ਦੌਰਾਨ (ਵੀਰਵਾਰ, ਸ਼ੁੱਕਰਵਾਰ, ਸਨਿੱਚਰਵਾਰ ਅਤੇ ਐਤਵਾਰ) ਲਗਾਤਾਰ ਭਾਰੀ ਬਾਰਸ਼ ਹੋਣ ਜਾ ਰਹੀ ਹੈ। ਇਸ ਦੇ ਮੱਦੇਨਜ਼ਰ ਸੂਚਿਤ ਕੀਤਾ ਜਾਂਦਾ ਹੈ ਕਿ ਇਸ ਭਾਰੀ/ਲਗਾਤਾਰ ਬਾਰਿਸ਼ ਬਾਰੇ ਜ਼ਿਮੀਂਦਾਰਾਂ ਨੂੰ ਸਾਵਧਾਨ ਕੀਤਾ ਜਾਵੇ ਤਾਂ ਜੋ ਸਾਉਣੀ ਦੀਆਂ ਫ਼ਸਲਾਂ ਦਾ ਨੁਕਸਾਨ ਹੋਣ ਤੋਂ ਬਚਾਅ/ਉਪਰਾਲੇ ਕੀਤੇ ਜਾ ਸਕਣ। The post ਖੇਤੀਬਾੜੀ ਵਿਭਾਗ ਵਲੋਂ ਪੰਜਾਬ ‘ਚ ਅਗਲੇ ਚਾਰ ਦਿਨ ਭਾਰੀ ਬਾਰਿਸ਼ ਦੀ ਚਿਤਾਵਨੀ appeared first on TheUnmute.com - Punjabi News. Tags:
|
Amarnath Yatra: ਸਖ਼ਤ ਸੁਰੱਖਿਆ ਪ੍ਰਬੰਧਾਂ ਵਿਚਕਾਰ ਬਾਬਾ ਬਰਫ਼ਾਨੀ ਦੇ ਦਰਸ਼ਨਾਂ ਲਈ ਪਹਿਲਾ ਜੱਥਾ ਰਵਾਨਾ Wednesday 29 June 2022 09:07 AM UTC+00 | Tags: amarnath-yatra deputy-governor-manoj-sinha jammu-and-kashmir jammu-and-kashmir-deputy-governor-manoj-sinh shri-amarnath-shrine-board. the-unmute-breaking-news the-unmute-latest-news the-unmute-punjabi-news ਚੰਡੀਗੜ੍ਹ 29 ਜੂਨ 2022: (Amarnath Yatra) ਸਖ਼ਤ ਸੁਰੱਖਿਆ ਪ੍ਰਬੰਧਾਂ ਦਰਮਿਆਨ ਬਾਬਾ ਬਰਫ਼ਾਨੀ ਦੇ ਦਰਸ਼ਨਾਂ ਲਈ ਅੱਜ ਤੜਕੇ ਜੰਮੂ ਸ਼ਹਿਰ ਦੇ ਬੇਸ ਕੈਂਪ ਭਗਵਤੀ ਨਗਰ ਤੋਂ ਪਹਿਲਾ ਜੱਥਾ ਰਵਾਨਾ ਹੋਇਆ। ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਸਵੇਰੇ ਜੈਕਾਰਿਆਂ ਦੌਰਾਨ ਜੱਥੇ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਉਨ੍ਹਾਂ ਨੇ ਸ਼ਰਧਾਲੂਆਂ ਦੀ ਖੁਸ਼ਹਾਲ ਅਤੇ ਸੁਰੱਖਿਅਤ ਅਧਿਆਤਮਿਕ ਯਾਤਰਾ ਲਈ ਪ੍ਰਾਰਥਨਾ ਕੀਤੀ। ਇਸ ਦੌਰਾਨ ਉਨ੍ਹਾਂ ਨਾਲ ਜੰਮੂ ਸ਼ਹਿਰ ਦੇ ਮੇਅਰ ਚੰਦਰਮੋਹਨ ਗੁਪਤਾ, ਡਿਪਟੀ ਮੇਅਰ, ਸੀਨੀਅਰ ਭਾਜਪਾ ਆਗੂ ਦੇਵੇਂਦਰ ਰਾਣਾ, ਡਿਵੀਜ਼ਨਲ ਕਮਿਸ਼ਨਰ ਰਮੇਸ਼ ਕੁਮਾਰ, ਡੀਸੀ ਜੰਮੂ ਅਵਨੀ ਲਵਾਸਾ ਅਤੇ ਹੋਰ ਸੀਨੀਅਰ ਅਧਿਕਾਰੀ ਅਤੇ ਸ਼੍ਰੀ ਅਮਰਨਾਥ ਸ਼ਰਾਈਨ ਬੋਰਡ ਦੇ ਮੈਂਬਰ ਵੀ ਮੌਜੂਦ ਸਨ। 176 ਹਲਕੇ ਅਤੇ ਭਾਰੀ ਵਾਹਨਾਂ ਦੇ ਕਾਫਲੇ ਵਿੱਚ 4,890 ਯਾਤਰੀਆਂ ਦਾ ਪਹਿਲਾ ਜੱਥਾ ਭਗਵਤੀ ਨਗਰ ਬੇਸ ਕੈਂਪ ਤੋਂ ਸਵੇਰੇ 4 ਵਜੇ ਰਵਾਨਾ ਹੋਇਆ। ਇਹ ਜੱਥਾ ਰਸਮੀ ਤੌਰ ‘ਤੇ ਰਵਾਇਤੀ ਬਾਲਟਾਲ ਅਤੇ ਪਹਿਲਗਾਮ ਮਾਰਗਾਂ ‘ਤੇ ਪਹਿਲੇ ਜੱਥੇ ਵਜੋਂ ਕੱਲ ਸਵੇਰੇ ਪਵਿੱਤਰ ਗੁਫਾ ਲਈ ਰਵਾਨਾ ਹੋਵੇਗਾ। ਜਿਕਰਯੋਗ ਹੈ ਕਿ ਅਮਰਨਾਥ ਯਾਤਰਾ ਕੋਰੋਨਾ ਮਹਾਂਮਾਰੀ ਕਾਰਨ 2 ਸਾਲ ਬਾਅਦ ਸ਼ੁਰੂ ਹੋ ਰਹੀ ਹੈ ਅਤੇ ਇਹ 11 ਅਗਸਤ ਨੂੰ ਸਮਾਪਤ ਹੋਵੇਗੀ ਜੋਕ 43 ਦਿਨ ਸ਼ਰਧਾਲੂ ਬਾਬਾ ਬਰਫ਼ਾਨੀ ਦੇ ਦਰਸ਼ਨ ਕਰ ਸਕਣਗੇ | The post Amarnath Yatra: ਸਖ਼ਤ ਸੁਰੱਖਿਆ ਪ੍ਰਬੰਧਾਂ ਵਿਚਕਾਰ ਬਾਬਾ ਬਰਫ਼ਾਨੀ ਦੇ ਦਰਸ਼ਨਾਂ ਲਈ ਪਹਿਲਾ ਜੱਥਾ ਰਵਾਨਾ appeared first on TheUnmute.com - Punjabi News. Tags:
|
Wimbledon 2022: ਸਟਾਰ ਖਿਡਾਰਨ ਸੇਰੇਨਾ ਵਿਲੀਅਮਸ ਵਿੰਬਲਡਨ ਦੇ ਪਹਿਲੇ ਦੌਰ 'ਚ ਹੀ ਬਾਹਰ Wednesday 29 June 2022 09:18 AM UTC+00 | Tags: 23-time-grand-slam-champion-serena-williams frances-harmony-tan news serena-williams tennis the-unmute-breaking-news the-unmute-news the-unmute-sports-news wimbledon-2022 ਚੰਡੀਗੜ੍ਹ 29 ਜੂਨ 2022: ਅਮਰੀਕਾ ਦੀ ਸਟਾਰ ਖਿਡਾਰਨ ਅਤੇ 23 ਵਾਰ ਦੀ ਗ੍ਰੈਂਡ ਸਲੈਮ ਜੇਤੂ ਸੇਰੇਨਾ ਵਿਲੀਅਮਸ (Serena Williams) ਵਿੰਬਲਡਨ ਦੇ ਪਹਿਲੇ ਦੌਰ ਵਿੱਚ ਫਰਾਂਸ ਦੀ ਹਾਰਮਨੀ ਟੈਨ ਤੋਂ ਹਾਰ ਕੇ ਬਾਹਰ ਹੋ ਗਈ ਹੈ । ਟੈਨ ਨੇ ਸੈਂਟਰ ਕੋਰਟ ‘ਤੇ ਮੰਗਲਵਾਰ ਨੂੰ ਹੋਏ ਮੈਚ ‘ਚ ਸੇਰੇਨਾ ਨੂੰ 7-5, 1-6, 7-6(7) ਨਾਲ ਮਾਤ ਦਿੱਤੀ । ਅਮਰੀਕੀ ਦਿੱਗਜ ਪਿਛਲੇ ਸਾਲ ਵਿੰਬਲਡਨ ਚੈਂਪੀਅਨਸ਼ਿਪ ਦੇ ਸ਼ੁਰੂਆਤੀ ਦੌਰ ਵਿੱਚ ਸੱਟ ਕਾਰਨ ਨਾਂ ਵਾਪਸ ਲੈ ਲਿਆ ਸੀ | ਸੇਰੇਨਾ ਨੇ ਲਗਭਗ ਇੱਕ ਸਾਲ ਕੋਰਟ ਤੋਂ ਛੁੱਟੀ ਦੇ ਬਾਅਦ, 40 ਸਾਲਾ ਸੇਰੇਨਾ ਲੰਡਨ ਦੇ ਗ੍ਰਾਸ-ਕੋਰਟ ਵਿੱਚ ਵਾਪਸੀ ਕੀਤੀ। ਹਾਰ ਦੇ ਬਾਵਜੂਦ ਸੇਰੇਨਾ ਕੋਰਟ ਤੋਂ ਹੱਸ ਪਈ। ਸੇਰੇਨਾ ਨੂੰ ਹਰਾ ਕੇ ਦੂਜੇ ਦੌਰ ‘ਚ ਪਹੁੰਚੀ ਟੈਨ ਪਹਿਲੀ ਵਾਰ ਵਿੰਬਲਡਨ ਦੇ ਮੁੱਖ ਡਰਾਅ ‘ਚ ਖੇਡ ਰਹੀ ਸੀ। ਉਸ ਨੇ ਮੈਚ ਤੋਂ ਬਾਅਦ ਕਿਹਾ ਕਿ ਉਸ ਨੂੰ ਯਕੀਨ ਨਹੀਂ ਆ ਰਿਹਾ ਸੀ ਕਿ ਉਸ ਨੇ ਸੇਰੇਨਾ ਨੂੰ ਹਰਾਇਆ ਹੈ। The post Wimbledon 2022: ਸਟਾਰ ਖਿਡਾਰਨ ਸੇਰੇਨਾ ਵਿਲੀਅਮਸ ਵਿੰਬਲਡਨ ਦੇ ਪਹਿਲੇ ਦੌਰ ‘ਚ ਹੀ ਬਾਹਰ appeared first on TheUnmute.com - Punjabi News. Tags:
|
ਸਵਿਟਜ਼ਰਲੈਂਡ ਦੇ ਦੌੜਾਕ ਅਲੈਕਸ ਵਿਲਸਨ 'ਤੇ ਚਾਰ ਸਾਲ ਦੀ ਲਗਾਈ ਪਾਬੰਦੀ Wednesday 29 June 2022 09:34 AM UTC+00 | Tags: alex-wilson alex-wilson-was-banned news swiss-sprinter-alex-wilson switzerlands-anti-doping-tribunal the-unmute-breaking-news ਚੰਡੀਗੜ੍ਹ 29 ਜੂਨ 2022: ਸਵਿਟਜ਼ਰਲੈਂਡ ਦੌੜਾਕ ਅਲੈਕਸ ਵਿਲਸਨ (Alex Wilson) ‘ਤੇ ਐਨਾਬੋਲਿਕ ਸਟੀਰੌਇਡ ਦੀ ਵਰਤੋਂ ਕਰਨ ਲਈ ਮੰਗਲਵਾਰ ਨੂੰ ਚਾਰ ਸਾਲ ਲਈ ਪਾਬੰਦੀ ਲਗਾਈ ਗਈ ਸੀ। ਸਵਿਟਜ਼ਰਲੈਂਡ ਦੇ ਐਂਟੀ ਡੋਪਿੰਗ ਟ੍ਰਿਬਿਊਨਲ ਨੇ ਫੈਸਲਾ ਸੁਣਾਇਆ ਕਿ ਉਸਨੇ ਜਾਣਬੁੱਝ ਕੇ ਐਨਾਬੋਲਿਕ ਸਟੀਰੌਇਡ ਦੀ ਵਰਤੋਂ ਕੀਤੀ ਸੀ। 31 ਸਾਲਾ ਅਲੈਕਸ ‘ਤੇ ਇਹ ਪਾਬੰਦੀ ਅਪ੍ਰੈਲ 2025 ਤੱਕ ਲਾਗੂ ਰਹੇਗੀ। ਉਹ ਫੈਸਲੇ ਦੇ ਖਿਲਾਫ CAS ਵਿੱਚ ਅਪੀਲ ਕਰ ਸਕਦਾ ਹੈ। ਇਹ ਮੁੱਦਾ ਪਿਛਲੇ ਸਾਲ ਟੋਕੀਓ ਓਲੰਪਿਕ ਦੇ ਸਮੇਂ ਉੱਠਿਆ ਸੀ ਜਦੋਂ ਖੇਡ ਲਈ ਆਰਬਿਟਰੇਸ਼ਨ ਕੋਰਟ ਦੇ ਜੱਜਾਂ ਨੇ ਵਿਲਸਨ ਦੀ ਅਸਥਾਈ ਮੁਅੱਤਲੀ ਨੂੰ ਪਲਟ ਦਿੱਤਾ ਸੀ। ਉਸ ਨੇ ਪੁਰਸ਼ਾਂ ਦੀ 100 ਅਤੇ 200 ਮੀਟਰ ਦੌੜ ਵਿੱਚ ਹਿੱਸਾ ਲੈਣਾ ਸੀ। ਵਿਲਸਨ ਨੇ 2018 ਯੂਰਪੀਅਨ ਚੈਂਪੀਅਨਸ਼ਿਪ ਵਿੱਚ 200 ਮੀਟਰ ਮੁਕਾਬਲੇ ਵਿੱਚ ਕਾਂਸੀ ਦਾ ਤਮਗਾ ਜਿੱਤਿਆ ਸੀ । 2021 ਵਿੱਚ ਟੈਸਟ ਕੀਤੇ ਗਏ ਨਮੂਨਿਆਂ ‘ਚ ਸਟੀਰੌਇਡ ਟਰੇਨਬੋਲੋਨ ਦੀ ਪੁਸ਼ਟੀ ਹੋਈ ਹੈ । The post ਸਵਿਟਜ਼ਰਲੈਂਡ ਦੇ ਦੌੜਾਕ ਅਲੈਕਸ ਵਿਲਸਨ ‘ਤੇ ਚਾਰ ਸਾਲ ਦੀ ਲਗਾਈ ਪਾਬੰਦੀ appeared first on TheUnmute.com - Punjabi News. Tags:
|
ਅੰਮ੍ਰਿਤਸਰ 'ਚ ਬਿਜਲੀ ਬੋਰਡ ਦੇ ਫੋਰਥ ਕਲਾਸ ਕਰਮਚਾਰੀ ਨਾਲ 40 ਲੱਖ ਦੀ ਠੱਗੀ Wednesday 29 June 2022 09:54 AM UTC+00 | Tags: amritsar balram-sharma batala-road-power-station news punjab-police tarsem-pal-4th-class-employee tarsem-pals-counsel-i the-unmute-breaking-news ਅੰਮ੍ਰਿਤਸਰ 29 ਜੂਨ 2022: ਅੰਮਿ੍ਤਸਰ (Amritsar)ਵਿੱਚ ਅਜਿਹਾ ਠੱਗੀ ਦਾ ਮਾਮਲਾ ਸਾਹਮਣੇ ਆਇਆ ਹੈ ਜੋ ਸੁਣ ਕੇ ਹੈਰਾਨ ਕਰ ਦੇਣ ਵਾਲਾ ਹੈ| ਜ਼ਿਲ੍ਹਾ ਅੰਮ੍ਰਿਤਸਰ ਦੇ ਬਟਾਲਾ ਰੋਡ ਬਿਜਲੀ ਘਰ ਚ ਫੋਰਥ ਕਲਾਸ ਕਰਮਚਾਰੀ ਤਰਸੇਮ ਪਾਲ ਦੇ ਨਾਲ 40 ਲੱਖ ਦੇ ਕਰੀਬ ਦੀ ਠੱਗੀ ਹੋਈ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਬਿਜਲੀ ਵਿਭਾਗ ਦੇ ਫੋਰਥ ਕਲਾਸ ਕਰਮਚਾਰੀ ਤਰਸੇਮ ਪਾਲ ਨੇ ਦੱਸਿਆ ਕਿ ਉਹ ਅੰਮ੍ਰਿਤਸਰ ਬਟਾਲਾ ਰੋਡ ਬਿਜਲੀ ਘਰ ਦੇ ਵਿਚ ਟਰਾਂਸਫਾਰਮਰ ਰਿਪੇਅਰ ਦੀ ਨੌਕਰੀ ਕਰਦਾ ਸੀ | ਮਹਿਕਮੇ ਦੇ ਵਿਚ ਥੋੜ੍ਹਾ ਜਿਹਾ ਉਸ ਦਾ ਰਿਕਾਰਡ ਖ਼ਰਾਬ ਸੀ | ਇਸ ਸੰਬੰਧੀ ਉਸ ਨੇ ਆਪਣੇ ਸੀਨੀਅਰ ਅਧਿਕਾਰੀ ਬਲਰਾਮ ਸ਼ਰਮਾ ਨਾਲ ਗੱਲਬਾਤ ਕੀਤੀ ਅਤੇ ਆਪਣਾ ਰਿਕਾਰਡ ਠੀਕ ਕਰਵਾਉਣ ਦੀ ਅਪੀਲ ਕੀਤੀ ਜਿਸ ਤੋਂ ਬਾਅਦ ਉਸ ਦੇ ਸੀਨੀਅਰ ਅਧਿਕਾਰੀ ਬਲਰਾਮ ਸ਼ਰਮਾ ਨੇ ਉਸ ਦੀ ਰਿਟਾਇਰਮੈਂਟ ਤੋਂ ਪਹਿਲਾਂ ਉਸ ਨੂੰ ਕੁਝ ਪੈਸੇ ਉਧਾਰ ਦੇ ਦਿੱਤੇ ਅਤੇ ਉਸ ਦਾ ਬੈਂਕ ਖਾਤਾ ਵੀ ਖੁਲ੍ਹਵਾ ਦਿੱਤਾ | ਉਸਨੇ ਕਿਹਾ ਕਿਹਾ ਕਿ ਸੀਨੀਅਰ ਅਧਿਕਾਰੀ ਨੇ ਬੈਂਕ ਖਾਤਾ ਖੁੱਲ੍ਹਵਾਉਣ ਤੋਂ ਬਾਅਦ ਉਥੇ ਮੋਬਾਇਲ ਨੰਬਰ ਆਪਣਾ ਦੇ ਦਿੱਤਾ ਅਤੇ ਉਸ ਦੀ ਚੈੱਕ ਬੁੱਕ ਵੀ ਖ਼ੁਦ ਕੋਲ ਰੱਖ ਲਈ ਅਤੇ ਉਸ ਦੇ ਉੱਪਰ ਖਾਲੀ ਚੈੱਕ ਬੁੱਕ ‘ਤੇ ਫੋਰਕਲਾਸ ਬਿਜਲੀ ਵਿਭਾਗ ਕਰਮਚਾਰੀ ਤਰਸੇਮ ਪਾਲ ਦੇ ਦਸਤਖਤ ਕਰਵਾ ਲਏ | ਜਦੋ ਉਸ ਵਿਅਕਤੀ ਦੀ ਰਿਟਾਇਰਮੈਂਟ ਦੇ ਪੈਸੇ ਉਸ ਦੇ ਖਾਤੇ ‘ਚ ਆਏ ਤਾਂ ਉਕਤ ਸੀਨੀਅਰ ਬਿਜਲੀ ਅਧਿਕਾਰੀ ਵੱਲੋਂ ਸਾਰੇ ਪੈਸੇ ਆਪ ਕਢਵਾ ਲਏ ਅਤੇ ਫੋਰਥ ਕਲਾਸ ਕਰਮਚਾਰੀਆਂ ਦੇ ਪੈਨਸ਼ਨ ਵੀ ਹਰ ਮਹੀਨੇ ਆਪ ਖਾਂਦਾ ਰਿਹਾ | ਉਸਨੇ ਕਿਹਾ ਕਿ ਅਜਿਹਾ 4-5 ਸਾਲ ਤੱਕ ਚੱਲਦਾ ਰਿਹਾ ਅਤੇ ਜਦੋਂ ਵੀ ਪੀੜਤ ਕਰਮਚਾਰੀ ਆਪਣੀ ਰਿਟਾਇਰਮੈਂਟ ਦੇ ਪੈਸੇ ਜਾਂ ਆਪਣਾ ਰਿਕਾਰਡ ਪੁੱਛਣ ਦੀ ਕੋਸ਼ਿਸ਼ ਕਰਦਾ ਤਾਂ ਉਸ ਨੂੰ ਕਿਸੇ ਨਾ ਕਿਸੇ ਤਰੀਕੇ ਆਰੋਪੀ ਟਾਲ- ਮਟੋਲ ਕਰਦਾ ਰਿਹਾ | ਜਦੋਂ ਇਸ ਸੰਬੰਧੀ ਪੀੜਤ ਪਰਿਵਾਰ ਦੇ ਪਰਿਵਾਰਿਕ ਮੈਂਬਰਾਂ ਨੇ ਜਾ ਕੇ ਬੈਂਕ ਤੋਂ ਪਤਾ ਕਰਨ ਦੀ ਕੋਸ਼ਿਸ਼ ਕੀਤੀ ਤਾਂ ਸਾਰੀ ਸੱਚਾਈ ਸਾਹਮਣੇ ਆ ਗਈ | ਜਿਸ ਤੋਂ ਬਾਅਦ ਉਨ੍ਹਾਂ ਨੇ ਬੈਂਕ ਦੀ ਸਟੇਟਮੈਂਟ ਕਢਵਾਈ ਤੇ ਪਤਾ ਲੱਗਾ ਕਿ 40 ਲੱਖ ਦੇ ਕਰੀਬ ਆਰੋਪੀ ਵੱਲੋਂ ਉਨ੍ਹਾਂ ਦੇ ਖਾਤੇ ਚੋਂ ਪੈਸੇ ਕਢਵਾਏ ਗਏ ਹਨ, ਜਿਸ ਦੀ ਸ਼ਿਕਾਇਤ ‘ਤੇ ਉਨ੍ਹਾਂ ਨੇ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਨੂੰ ਦਿੱਤੀ ਪਰ ਅਜੇ ਤੱਕ ਕੋਈ ਕਾਰਵਾਈ ਨਾ ਹੁੰਦੀ ਦੇਖ ਉਨ੍ਹਾਂ ਨੇ ਮਜਬੂਰਨ ਹੁਣ ਕੋਰਟ ਦਾ ਰੁਖ ਕੀਤਾ ਅਤੇ ਕੋਰਟ ਵਿਚ ਕੇਸ ਦਾਇਰ ਕਰ ਦਿੱਤਾ | ਇਸ ਮਾਮਲੇ ਦੇ ਵਿੱਚ ਤਰਸੇਮ ਪਾਲ ਦੇ ਵਕੀਲ ਦਾ ਕਹਿਣਾ ਹੈ ਕਿ ਬੜੇ ਹੀ ਸ਼ਾਤਿਰ ਤਰੀਕੇ ਦੇ ਨਾਲ ਕਥਿਤ ਆਰੋਪੀ ਬਲਰਾਮ ਸ਼ਰਮਾ ਨੇ 40 ਲੱਖ ਰੁਪਏ ਦੀ ਠੱਗੀ ਮਾਰੀ ਹੈ ਅਤੇ ਇਹ ਪੀੜਤ ਵਿਅਕਤੀ ਆਪਣੇ ਖਾਤੇ ‘ਚ ਜਦੋਂ ਵੀ ਕੋਈ ਪੈਸਾ ਜਮ੍ਹਾਂ ਕਰਾਉਂਦਾ ਹੈ ਜਾਂ ਇਸ ਨੂੰ ਪੈਨਸ਼ਨ ਆਉਂਦੀ ਹੈ ਜਿਸ ਦੇ ਰਿਟਾਇਰਮੈਂਟ ਦੇ ਪੈਸੇ ਆਉਂਦੇ ਹਨ ਤੇ ਸ਼ਾਤਿਰ ਠੱਗ ਇਸ ਦੇ ਪੈਸੇ ਕਢਵਾ ਲੈਂਦਾ ਹੈ ਅਤੇ ਇਸ ਨੂੰ ਕਹਿੰਦਾ ਹੈ ਕਿ ਤੇਰੇ ਖਾਤੇ ਵਿੱਚ ਕੁਝ ਨਹੀਂ ਆ ਰਿਹਾ ਅਤੇ ਸ਼ਾਤਿਰ ਠੱਗ ਇਸਨੂੰ ਆਪਣੇ ਕੋਲੋਂ ਪੈਸੇ ਦੇ ਕੇ ਆਪਣੇ ਜਾਲ ‘ਚ ਫਸਾਉਂਦਾ ਰਿਹਾ ਅਤੇ ਹੁਣ ਉਸ ਠੱਗ ਦੇ ਖ਼ਿਲਾਫ਼ ਕੋਰਟ ਵਿਚ ਜਾਚਿਕਾ ਦਾਇਰ ਕਰ ਦਿੱਤੀ ਹੈ ਅਤੇ ਇਸ ਸੰਬੰਧੀ ਸ਼ਾਤਿਰ ਠੱਗ ਅਤੇ ਪੁਲਿਸ ਨੂੰ ਨੋਟਿਸ ਜਲਦ ਹੀ ਕੋਰਟ ਵਲੋਂ ਭੇਜ ਦਿੱਤਾ ਜਾਵੇਗਾ | The post ਅੰਮ੍ਰਿਤਸਰ ‘ਚ ਬਿਜਲੀ ਬੋਰਡ ਦੇ ਫੋਰਥ ਕਲਾਸ ਕਰਮਚਾਰੀ ਨਾਲ 40 ਲੱਖ ਦੀ ਠੱਗੀ appeared first on TheUnmute.com - Punjabi News. Tags:
|
ਜਲਾਲਾਬਾਦ 'ਚ ਗੁਰਦੁਆਰਾ ਸਾਹਿਬ ਦੇ ਸਰੋਵਰ 'ਚ ਡੁੱਬਣ ਨਾਲ 3 ਬੱਚਿਆਂ ਦੀ ਮੌਤ Wednesday 29 June 2022 10:36 AM UTC+00 | Tags: fazlika jalalabad tragic-accident-in-jalalabad ਅੰਮ੍ਰਿਤਸਰ 29 ਜੂਨ 2022: ਜਲਾਲਾਬਾਦ (Jalalabad) ‘ਚ ਇਕ ਦਰਦਨਾਕ ਹਾਦਸੇ ਤਿੰਨ ਬੱਚਿਆਂ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਪੀਰ ਮੁਹੰਮਦ ਦੇ ਗੁਰਦੁਆਰਾ ਸਾਹਿਬ ਦੇ ਸਰੋਵਰ ‘ਚ ਇਸ਼ਨਾਨ ਕਰਨ ਗਏ 5 ਬੱਚਿਆਂ ‘ਚੋਂ ਤਿੰਨ ਬੱਚਿਆਂ ਦੀ ਡੁੱਬਣ ਨਾਲ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਤਿੰਨੋਂ ਬੱਚੇ ਇਕ ਹੀ ਪਰਿਵਾਰ ਹਨ ਅਤੇ ਰਿਸ਼ਤੇਦਾਰੀ ‘ਚ ਤਿੰਨੋਂ ਭੈਣ ਭਰਾ ਸਨ ਮ੍ਰਿਤਕਾਂ ‘ਚ ਦੋ ਲੜਕੀਆਂ ਅਤੇ ਇਕ ਲੜਕਾ ਦੱਸਿਆ ਜਾ ਰਿਹਾ ਹੈ। ਇਨ੍ਹਾਂ ਬੱਚਿਆਂ ‘ਚੋ 2 ਨੂੰ ਬਚਾ ਲਿਆ ਗਿਆ ਹੈ | The post ਜਲਾਲਾਬਾਦ ‘ਚ ਗੁਰਦੁਆਰਾ ਸਾਹਿਬ ਦੇ ਸਰੋਵਰ ‘ਚ ਡੁੱਬਣ ਨਾਲ 3 ਬੱਚਿਆਂ ਦੀ ਮੌਤ appeared first on TheUnmute.com - Punjabi News. Tags:
|
ਫਲੋਰ ਟੈਸਟ ਤੋਂ ਪਹਿਲਾਂ ਮੁੱਖ ਮੰਤਰੀ ਊਧਵ ਠਾਕਰੇ ਨੇ ਸੱਦੀ ਕੈਬਨਿਟ ਮੀਟਿੰਗ Wednesday 29 June 2022 10:49 AM UTC+00 | Tags: bjp breaking-news chief-minister-uddhav-thackeray maharashtra-cabinet-meeting maharashtra-chief-minister-uddhav-thackeray maharashtra-government maharashtra-vidhan-sabha news shiv-sena the-unmute-breaking-news the-unmute-punjabi-news ਚੰਡੀਗੜ੍ਹ 29 ਜੂਨ 2022: ਮਹਾਰਾਸ਼ਟਰ ਵਿਧਾਨ ਸਭਾ ਵਿੱਚ ਭਲਕੇ ਹੋਣ ਵਾਲੇ ਫਲੋਰ ਟੈਸਟ ਤੋਂ ਪਹਿਲਾਂ ਮੁੱਖ ਮੰਤਰੀ ਊਧਵ ਠਾਕਰੇ ( Chief Minister Uddhav Thackeray) ਨੇ ਅੱਜ ਸ਼ਾਮ 5 ਵਜੇ ਕੈਬਨਿਟ ਦੀ ਮੀਟਿੰਗ ਸੱਦੀ ਹੈ। ਇਸ ਮੀਟਿੰਗ ਵਿੱਚ ਭਲਕੇ ਹੋਣ ਵਾਲੇ ਫਲੋਰ ਟੈਸਟ ਬਾਰੇ ਚਰਚਾ ਹੋ ਸਕਦੀ ਹੈ। ਜਿਕਰਯੋਗ ਹੈ ਕਿ ਰਾਜਪਾਲ ਭਗਤ ਸਿੰਘ ਕੋਸ਼ਿਆਰੀ ਨੇ ਮਹਾ ਵਿਕਾਸ ਅਗਾੜੀ ਸਰਕਾਰ ਨੂੰ ਆਪਣਾ ਬਹੁਮਤ ਸਾਬਤ ਕਰਨ ਲਈ ਕਿਹਾ ਹੈ। ਰਾਜਪਾਲ ਭਗਤ ਸਿੰਘ ਕੋਸ਼ਿਆਰੀ ਨੇ 30 ਜੂਨ ਨੂੰ ਫਲੋਰ ਟੈਸਟ ਕਰਵਾਉਣ ਲਈ ਕਿਹਾ ਹੈ। ਇਸ ਦੌਰਾਨ ਏਕਨਾਥ ਸ਼ਿੰਦੇ ਨੇ ਕਿਹਾ ਹੈ ਕਿ ਉਹ ਫਲੋਰ ਟੈਸਟ ਲਈ ਭਲਕੇ ਮੁੰਬਈ ਜਾਣਗੇ ਅਤੇ ਸਾਰੀਆਂ ਪ੍ਰਕਿਰਿਆਵਾਂ ਦੀ ਪਾਲਣਾ ਕਰਨਗੇ। ਹਾਲਾਂਕਿ, ਊਧਵ ਸਰਕਾਰ ਨੇ ਭਲਕੇ ਮਹਾਰਾਸ਼ਟਰ ਵਿਧਾਨ ਸਭਾ ਵਿੱਚ ਹੋਣ ਵਾਲੇ ਫਲੋਰ ਟੈਸਟ ਦੇ ਖਿਲਾਫ ਸੁਪਰੀਮ ਕੋਰਟ ਦਾ ਰੁਖ ਕੀਤਾ ਹੈ। ਸ਼ਿਵ ਸੈਨਾ ਦੇ ਚੀਫ ਵ੍ਹਿਪ ਸੁਨੀਲ ਪ੍ਰਭੂ ਨੇ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੈ। ਸੁਪਰੀਮ ਕੋਰਟ ਨੇ ਵੀ ਇਸ ਪਟੀਸ਼ਨ ‘ਤੇ ਸੁਣਵਾਈ ਲਈ ਹਾਮੀ ਭਰ ਦਿੱਤੀ ਹੈ। ਇਸ ਮਾਮਲੇ ਦੀ ਸੁਣਵਾਈ ਅੱਜ ਸ਼ਾਮ 5 ਵਜੇ ਹੋਵੇਗੀ।
The post ਫਲੋਰ ਟੈਸਟ ਤੋਂ ਪਹਿਲਾਂ ਮੁੱਖ ਮੰਤਰੀ ਊਧਵ ਠਾਕਰੇ ਨੇ ਸੱਦੀ ਕੈਬਨਿਟ ਮੀਟਿੰਗ appeared first on TheUnmute.com - Punjabi News. Tags:
|
ਸਿੱਧੂ ਮੂਸੇਵਾਲਾ ਕਤਲਕਾਂਡ : ਪੰਜਾਬ ਪੁਲਿਸ ਨੂੰ ਮਿਲਿਆ ਗੈਂਗਸਟਰ ਭਗਵਾਨਪੁਰੀਆ ਦਾ ਟਰਾਂਜ਼ਿਟ ਰਿਮਾਂਡ Wednesday 29 June 2022 11:04 AM UTC+00 | Tags: aam-aadmi-party bhagwanpuria breaking-news cm-bhagwant-mann delhis-patiala-house-court jaggu-bhagwanpuria jaggu-bhagwanpurias-accomplice-siraj-mitto punjabi-singer-sidhu-moosewala-massacre punjab-police sidhu-moosewala-massacre the-unmute-breaking-news ਚੰਡੀਗੜ੍ਹ 29 ਜੂਨ 2022: ਇਸ ਸਮੇਂ ਦੀ ਵੱਡੀ ਖ਼ਬਰ ਪੰਜਾਬ ਪੁਲਿਸ ਨੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ‘ਚ ਲਾਰੈਂਸ ਬਿਸ਼ਨੋਈ ਦੇ ਸਾਥੀ ਜੱਗੂ ਭਗਵਾਨਪੁਰੀਆ ਦਾ ਦਿੱਲੀ ਦੀ ਪਟਿਆਲਾ ਹਾਊਸ ਅਦਾਲਤ ਤੋਂ ਰਿਮਾਂਡ ਹਾਸਲ ਕੀਤਾ ਹੈ | ਪੰਜਾਬ ਪੁਲਿਸ ਨੇ ਮੂਸੇਵਾਲਾ ਦੇ ਕਤਲਕਾਂਡ ‘ਚ ਗੈਂਗਸਟਰ ਭਗਵਾਨਪੁਰੀਆ ਦੀ ਗ੍ਰਿਫ਼ਤਾਰੀ ਅਤੇ ਟਰਾਂਜ਼ਿਟ ਰਿਮਾਂਡ ਲਈ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਤੋਂ ਇਜਾਜ਼ਤ ਮੰਗੀ ਸੀ | ਇਸ ਦੌਰਾਨ ਪੰਜਾਬ ਪੁਲਿਸ ਦੇ ਵਕੀਲ ਦਾ ਕਹਿਣਾ ਹੈ ਕਿ ਮੂਸੇਵਾਲਾ ਦੇ ਕਤਲਕਾਂਡ ‘ਚ 4 ਕਥਿਤ ਸ਼ੂਟਰਾਂ ‘ਚੋਂ 2 ਭਗਵਾਨਪੁਰੀਆ ਨਾਲ ਸੰਬੰਧਿਤ ਹਨ। ਹੁਣ ਪੰਜਾਬ ਪੁਲਿਸ ਕੱਲ੍ਹ ਗੈਂਗਸਟਰ ਭਗਵਾਨਪੁਰੀਆ ਨੂੰ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕਰੇਗੀ | The post ਸਿੱਧੂ ਮੂਸੇਵਾਲਾ ਕਤਲਕਾਂਡ : ਪੰਜਾਬ ਪੁਲਿਸ ਨੂੰ ਮਿਲਿਆ ਗੈਂਗਸਟਰ ਭਗਵਾਨਪੁਰੀਆ ਦਾ ਟਰਾਂਜ਼ਿਟ ਰਿਮਾਂਡ appeared first on TheUnmute.com - Punjabi News. Tags:
|
ਭਾਰਤੀ ਚੋਣ ਕਮਿਸ਼ਨ ਵਲੋਂ ਉਪ ਰਾਸ਼ਟਰਪਤੀ ਚੋਣਾਂ ਦੀ ਤਾਰੀਖ਼ ਦਾ ਐਲਾਨ Wednesday 29 June 2022 11:21 AM UTC+00 | Tags: bjp breaking-news congress news the-election-commission-of-india the-unmute-punjabi-news vice-presidential-elections vice-presidential-elections-2022 ਚੰਡੀਗੜ੍ਹ 29 ਜੂਨ 2022: ਭਾਰਤੀ ਚੋਣ ਕਮਿਸ਼ਨ ਨੇ ਉਪ ਰਾਸ਼ਟਰਪਤੀ ਚੋਣਾਂ (Vice Presidential Elections) ਦੀ ਤਾਰੀਖ਼ ਦਾ ਐਲਾਨ ਕਰ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਨ੍ਹਾਂ ਚੋਣਾਂ ਲਈ ਨੋਟੀਫਿਕੇਸ਼ਨ 5 ਜੁਲਾਈ ਨੂੰ ਜਾਰੀ ਕੀਤਾ ਜਾਵੇਗਾ। ਇਸ ਲਈ ਉਮੀਦਵਾਰ 19 ਜੁਲਾਈ ਤੱਕ ਨਾਮਜ਼ਦਗੀ ਦਾਖ਼ਲ ਕਰ ਸਕਦੇ ਹਨ। ਕਮਿਸ਼ਨ ਨੇ ਚੋਣਾਂ ਦੀ ਤਾਰੀਖ਼ 6 ਅਗਸਤ ਤੈਅ ਕੀਤੀ ਹੈ। The post ਭਾਰਤੀ ਚੋਣ ਕਮਿਸ਼ਨ ਵਲੋਂ ਉਪ ਰਾਸ਼ਟਰਪਤੀ ਚੋਣਾਂ ਦੀ ਤਾਰੀਖ਼ ਦਾ ਐਲਾਨ appeared first on TheUnmute.com - Punjabi News. Tags:
|
ਵਿਧਾਨ ਸਭਾ 'ਚ ਪੰਜਾਬ ਤੋਂ ਦਿੱਲੀ ਏਅਰਪੋਰਟ ਲਈ ਬੱਸਾਂ ਦੇ ਮੁੱਦੇ 'ਤੇ ਟਰਾਂਸਪੋਰਟ ਮੰਤਰੀ ਤੇ ਬਾਜਵਾ ਵਿਚਾਲੇ ਹੋਈ ਤਿੱਖੀ ਬਹਿਸ Wednesday 29 June 2022 11:37 AM UTC+00 | Tags: delhi-airport punjab-vidhan-sabh ਚੰਡੀਗੜ੍ਹ 29 ਜੂਨ 2022: ਪੰਜਾਬ ਵਿਧਾਨ ਸਭਾ (Punjab Vidhan Sabha) ਦੇ ਇਜਲਾਸ ਦੀ ਕਾਰਵਾਈ ਦਾ ਅੱਜ 5ਵਾਂ ਦਿਨ ਹੈ। ਇਸ ਦੌਰਾਨ ਵਿਧਾਨ ਸਭਾ ‘ਚ ਪੰਜਾਬ ਤੋਂ ਦਿੱਲੀ ਏਅਰਪੋਰਟ ਲਈ ਬੱਸਾਂ ਦਾ ਮੁੱਦਾ ਗੂੰਜਿਆ | ਸਦਨ ‘ਚ ਪ੍ਰਸ਼ਨ ਕਾਲ ਦੌਰਾਨ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਨੇ ਕਿਹਾ ਕਿ ਅਸੀਂ ਪੰਜਾਬ ਤੋਂ ਦਿੱਲੀ ਏਅਰਪੋਰਟ ਲਈ ਬੱਸਾਂ ਸ਼ੁਰੂ ਕੀਤੀਆਂ ਹਨ। ਇਸ ਦੌਰਾਨ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਨੇ ਕਿਹਾ ਕਿ ਪਹਿਲਾਂ ਉਨ੍ਹਾਂ ਦੀ ਆਪਣੀ ਦਿੱਲੀ ਸਰਕਾਰ ਨੇ ਬੱਸਾਂ ਨਹੀਂ ਚੱਲਣ ਦਿੱਤੀਆਂ। ਜਿਸ ਕਰਕੇ ਸੂਬੇ ਨੂੰ 25 ਕਰੋੜ ਦਾ ਨੁਕਸਾਨ ਹੋਇਆ ਹੈ। ਇਸ ਦੇ ਨਾਲ ਹੀ ਪੰਜਾਬੀਆਂ ਨੂੰ ਮਹਿੰਗਾ ਕਿਰਾਇਆ ਦੇਣ ਕਾਰਨ 75 ਤੋਂ 80 ਕਰੋੜ ਦਾ ਨੁਕਸਾਨ ਹੋਇਆ ਹੈ। ਦੂਜੇ ਪਾਸੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਸਾਬਕਾ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ‘ਚ 13 ਚਿੱਠੀਆਂ ਲਿਖੀਆਂ ਗਈਆਂ ਸਨ ਅਤੇ ਏਅਰਪੋਰਟ ਅਥਾਰਟੀ ਨੂੰ ਪੱਤਰ ਵੀ ਲਿਖਿਆ ਗਿਆ ਸੀ। ਕੇਂਦਰੀ ਹਵਾਬਾਜ਼ੀ ਮੰਤਰੀ ਜੋਤੀਰਾਦਿੱਤਿਆ ਸਿੰਧੀਆ ਨੇ ਕਿਹਾ ਕਿ ਜੇਕਰ ਦਿੱਲੀ ਸਰਕਾਰ ਚਾਹੇ ਤਾਂ ਬੱਸਾਂ ਚਲਾਈਆਂ ਜਾ ਸਕਦੀਆਂ ਸਨ । ਉਨ੍ਹਾਂ ਕਿਹਾ ਕਿ ਮੰਤਰੀ ਸੁਪਰੀਮ ਕੋਰਟ ਦੇ ਹੁਕਮਾਂ ਜਾਂ ਹੋਰ ਪਾਬੰਦੀਆਂ ਦੀ ਗੱਲ ਕਰ ਰਹੇ ਹਨ ਕੀ ਉਨ੍ਹਾਂ ਦਾ ਰਿਕਾਰਡ ਦੇ ਸਕਦੇ ਹਨ ? ਇਸਦੇ ਨਾਲ ਹੀ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਨੇ ਕਿਹਾ ਕਿ ਪਿਛਲੀ ਸਰਕਾਰ ਨੇ ਨਾ ਤਾਂ ਦਿੱਲੀ ਸਰਕਾਰ ਤੋਂ ਪਰਮਿਟ ਲਏ ਅਤੇ ਨਾ ਹੀ ਰੂਟ ਐਕਸਟੈਂਸ਼ਨ ਦੀ ਮਨਜ਼ੂਰੀ ਲਈ। ਉਨ੍ਹਾਂ ਉਲਟਾ ਸਵਾਲ ਕੀਤਾ ਕਿ ਉਹ ਪ੍ਰਾਈਵੇਟ ਬੱਸਾਂ ਕਿੱਥੇ ਹਨ ਜਿਨ੍ਹਾਂ ਨੂੰ ਰਾਜਾ ਵੜਿੰਗ ਨੇ ਪੱਕੇ ਤੌਰ ‘ਤੇ ਬੰਦ ਕਰਨ ਲਈ ਕਿਹਾ ਸੀ? ਇਸ ਮੁਦੇ ਨੂੰ ਲੈ ਕੇ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਅਤੇ ਵਿਰੋਧੀ ਧਿਰ ਦੇ ਨੇਤਾਵਾਂ ‘ਚ ਜੰਮ ਕੇ ਬਹਿਸ ਹੋਈ | The post ਵਿਧਾਨ ਸਭਾ ‘ਚ ਪੰਜਾਬ ਤੋਂ ਦਿੱਲੀ ਏਅਰਪੋਰਟ ਲਈ ਬੱਸਾਂ ਦੇ ਮੁੱਦੇ ‘ਤੇ ਟਰਾਂਸਪੋਰਟ ਮੰਤਰੀ ਤੇ ਬਾਜਵਾ ਵਿਚਾਲੇ ਹੋਈ ਤਿੱਖੀ ਬਹਿਸ appeared first on TheUnmute.com - Punjabi News. Tags:
|
IND vs ENG: ਰੋਹਿਤ ਸ਼ਰਮਾ ਇੰਗਲੈਂਡ ਖਿਲਾਫ ਟੈਸਟ ਮੈਚ 'ਤੋਂ ਬਾਹਰ, ਇਸ ਖਿਡਾਰੀ ਨੂੰ ਸੌਂਪੀ ਕਪਤਾਨੀ Wednesday 29 June 2022 12:05 PM UTC+00 | Tags: 3-match-odi-series bcci captain-rohit-sharma ind-vs-eng-test jasprit-bumrah match news rohit-sharma test-match-against-england test-match-in-birmingham the-unmute-breaking-news the-unmute-punjab the-unmute-sports-news ਚੰਡੀਗੜ੍ਹ 29 ਜੂਨ 2022:( IND vs ENG) ਭਾਰਤੀ ਕ੍ਰਿਕਟ ਟੀਮ ਸ਼ੁੱਕਰਵਾਰ ਯਾਨੀ 1 ਜੁਲਾਈ ਤੋਂ ਇੰਗਲੈਂਡ ਖਿਲਾਫ ਇਕਲੌਤਾ ਟੈਸਟ ਮੈਚ ਖੇਡੇਗੀ। ਇਸ ਮੈਚ ਤੋਂ ਠੀਕ ਪਹਿਲਾਂ ਟੀਮ ਦੇ ਰੈਗੂਲਰ ਕਪਤਾਨ ਰੋਹਿਤ ਸ਼ਰਮਾ (Rohit Sharma) ਕੋਰੋਨਾ ਸੰਕਰਮਿਤ ਪਾਏ ਗਏ ਸਨ। ਜਿਸਦੇ ਚੱਲਦੇ ਰੋਹਿਤ ਮੈਚ ਵਿੱਚ ਟੀਮ ਦਾ ਹਿੱਸਾ ਨਹੀਂ ਹੋਣਗੇ ਅਤੇ ਉਨ੍ਹਾਂ ਦੀ ਗੈਰ-ਮੌਜੂਦਗੀ ਵਿੱਚ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਟੀਮ ਦੀ ਕਪਤਾਨੀ ਸੋਂਪੀ ਗਈ ਹੈ । ਭਾਰਤੀ ਟੀਮ ਇੰਗਲੈਂਡ ਦੌਰੇ ‘ਤੇ ਆਪਣੀ ਮੁਹਿੰਮ ਦੀ ਸ਼ੁਰੂਆਤ ਬਰਮਿੰਘਮ ਟੈਸਟ ਮੈਚ ਨਾਲ ਕਰਨ ਜਾ ਰਹੀ ਹੈ। ਪਿਛਲੇ ਦੌਰੇ ‘ਤੇ ਖੇਡੀ ਗਈ ਪੰਜ ਮੈਚਾਂ ਦੀ ਟੈਸਟ ਸੀਰੀਜ਼ ਦਾ ਇਹ ਆਖਰੀ ਮੈਚ ਹੈ, ਜਿਸ ਨੂੰ ਕੋਰੋਨਾ ਮਹਾਮਾਰੀ ਦੇ ਸੰਕਟ ਦੇ ਮੱਦੇਨਜ਼ਰ ਮੁਲਤਵੀ ਕਰ ਦਿੱਤਾ ਗਿਆ ਸੀ। ਇਸ ਦੌਰੇ ‘ਤੇ ਖੇਡਿਆ ਜਾਣਾ ਹੈ। ਭਾਰਤੀ ਟੀਮ ਸੀਰੀਜ਼ ‘ਚ 2-1 ਨਾਲ ਅੱਗੇ ਹੈ। ਬੀਸੀਸੀਆਈ ਸੂਤਰਾਂ ਮੁਤਾਬਕ ਰੋਹਿਤ ਸ਼ਰਮਾ ਇੰਗਲੈਂਡ ਖ਼ਿਲਾਫ਼ ਟੈਸਟ ਮੈਚ ਨਹੀਂ ਖੇਡਣਗੇ। ਭਾਰਤ ਉਪ-ਕਪਤਾਨ ਜਸਪ੍ਰੀਤ ਬੁਮਰਾਹ ਦੀ ਕਪਤਾਨੀ ਵਿੱਚ ਖੇਡੇਗਾ। ਜਿਕਰਯੋਗ ਹੈ ਕਿ ਕਪਿਲ ਦੇਵ ਤੋਂ ਬਾਅਦ ਬੁਮਰਾਹ ਭਾਰਤੀ ਟੈਸਟ ਟੀਮ ਦੀ ਕਪਤਾਨੀ ਕਰਨ ਵਾਲੇ ਪਹਿਲੇ ਤੇਜ਼ ਗੇਂਦਬਾਜ਼ ਹੋਣਗੇ। The post IND vs ENG: ਰੋਹਿਤ ਸ਼ਰਮਾ ਇੰਗਲੈਂਡ ਖਿਲਾਫ ਟੈਸਟ ਮੈਚ ‘ਤੋਂ ਬਾਹਰ, ਇਸ ਖਿਡਾਰੀ ਨੂੰ ਸੌਂਪੀ ਕਪਤਾਨੀ appeared first on TheUnmute.com - Punjabi News. Tags:
|
ਪੰਜਾਬ ਵਿਧਾਨ ਸਭਾ 'ਚ ਗੂੰਜਿਆ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਮੁੱਦਾ, ਜਾਣੋ! ਕੀ ਬੋਲੇ ਕੁੰਵਰ ਵਿਜੇ ਪ੍ਰਤਾਪ Wednesday 29 June 2022 12:22 PM UTC+00 | Tags: aam-aadmi-party aam-aadmi-party-member kunwar-vijay-pratap lawrence-bishnoi ਚੰਡੀਗੜ੍ਹ 29 ਜੂਨ 2022: ਪੰਜਾਬ ਵਿਧਾਨ ਸਭਾ (Punjab Vidhan Sabha) ਦੇ ਇਜਲਾਸ ਦੀ ਕਾਰਵਾਈ ਦੇ ਅੱਜ 5ਵੇਂ ਦਿਨ ਜਿੱਥੇ ਪੰਜਾਬ ਤੋਂ ਦਿੱਲੀ ਏਅਰਪੋਰਟ ਲਈ ਬੱਸਾਂ ਦੇ ਮੁੱਦੇ ‘ਤੇ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਅਤੇ ਪ੍ਰਤਾਪ ਸਿੰਘ ਬਾਜਵਾ ਆਹਮੋ ਸਾਹਮਣੇ ਹੋ ਗਏ | ਦੋਨਾਂ ਨੇਤਾਵਾਂ ‘ਚ ਜੰਮ ਕੇ ਬਹਿਸ ਹੋਈ | ਆਮ ਆਦਮੀ ਪਾਰਟੀ ਦੇ ਮੈਂਬਰ ਕੁੰਵਰ ਵਿਜੇ ਪ੍ਰਤਾਪ ਨੇ ਸਿਫ਼ਰ ਕਾਲ ਦੌਰਾਨ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਮੁੱਦਾ ਚੁੱਕਦਿਆਂ ਕਿਹਾ ਕਿ ਲਾਰੈਂਸ ਬਿਸ਼ਨੋਈ ਨੂੰ ਮੌਕੇ ‘ਤੇ ਲੈ ਕੇ ਗਏ ਪੁਲਿਸ ਮੁਲਾਜ਼ਮਾਂ ਨੂੰ ਵੀ.ਆਈ.ਪੀ. ਡਿਊਟੀ ‘ਤੇ ਦੱਸਿਆ ਗਿਆ ਹੈ। ਇਸਦੇ ਕੁੰਵਰ ਵਿਜੇ ਪ੍ਰਤਾਪ ਨੇ ਕਿਹਾ ਕਿ ਉਨ੍ਹਾਂ ਦੀ ਵਰਦੀ ‘ਤੇ ਵੀ.ਵੀ.ਆਈ.ਪੀ ਡਿਊਟੀ ਟੈਗ ਲਗਾਏ ਗਏ ਹਨ। ਇਸ ਤਰ੍ਹਾਂ ਇਕ ਗੈਂਗਸਟਰ ਨੂੰ ਵੀ.ਵੀ.ਆਈ.ਪੀ. ਦਾ ਦਰਜਾ ਦਿੱਤਾ ਗਿਆ। ਉਨ੍ਹਾਂ ਨੇ ਸਵਾਲ ਕਰਦਿਆਂ ਕਿਹਾ ਕੀ ਇਸ ਤਰ੍ਹਾਂ ਗੈਂਗਸਟਰ ਕਲਚਰ ਖ਼ਤਮ ਹੋ ਸਕਦਾ ਹੈ? ਫਿਰ ਉਨ੍ਹਾਂ ਨੇ ਪੰਜਾਬ ਪੁਲਿਸ ਤੋਂ ਗੈਂਗਸਟਰਾਂ ਪ੍ਰਤੀ ਇਸ ਪੁਰਾਣੀ ਰਵਾਇਤ ਨੂੰ ਖ਼ਤਮ ਕਰਨ ਦੀ ਮੰਗ ਕੀਤੀ ਅਤੇ ਅੰਮ੍ਰਿਤਸਰ ਪੁਲਿਸ ਨੂੰ ਹਦਾਇਤ ਕਰਨ ਦੀ ਅਪੀਲ ਵੀ ਕੀਤੀ ਹੈ। The post ਪੰਜਾਬ ਵਿਧਾਨ ਸਭਾ ‘ਚ ਗੂੰਜਿਆ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਮੁੱਦਾ, ਜਾਣੋ! ਕੀ ਬੋਲੇ ਕੁੰਵਰ ਵਿਜੇ ਪ੍ਰਤਾਪ appeared first on TheUnmute.com - Punjabi News. Tags:
|
ਸਿੱਧੂ ਮੂਸੇਵਾਲਾ ਕਤਲਕਾਂਡ ਦੇ ਇਕ ਮਹੀਨੇ ਬਾਅਦ ਦਿੱਲੀ ਪੁਲਿਸ ਨੇ ਜਾਂਚ ਰਿਪੋਰਟ ਕੀਤੀ ਜਾਰੀ Wednesday 29 June 2022 12:53 PM UTC+00 | Tags: aam-aadmi-party cm-bhagwant-mann commissioner-hgs-dhaliwa delhi-police delhi-special-cell-police delhi-special-cell-police-commissioner-hgs-dhaliwal punjab-government punjabi-news punjab-police sidhu-moosewala sidhu-moosewala-murder the-unmute-breaking-news ਚੰਡੀਗੜ੍ਹ 29 ਜੂਨ 2022: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਦਾ 29 ਮਈ ਨੂੰ ਗੈਂਗਸਟਰਾਂ ਵਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ | ਜਿਸਨੂੰ ਅੱਜ ਇੱਕ ਮਹੀਨਾ ਹੋ ਚੁੱਕਾ ਹੈ | ਇਸਦੇ ਨਾਲ ਹੀ ਕਤਲ ਦੇ ਇੱਕ ਮਹੀਨੇ ਬਾਅਦ ਦਿੱਲੀ ਸਪੈਸ਼ਲ ਸੈੱਲ ਪੁਲਿਸ ਦੇ ਕਮਿਸਨਰ ਐਚ.ਜੀ.ਐਸ. ਧਾਲੀਵਾਲ ਨੇ ਕਿਹਾ ਕਿ ਪੁਲਿਸ ਹੁਣ ਬਾਕੀ ਚਾਰ ਸ਼ੂਟਰਾਂ ਨੂੰ ਗ੍ਰਿਫਤਾਰ ਕਰਨ ‘ਤੇ ਧਿਆਨ ਕੇਂਦਰਿਤ ਕਰ ਰਹੀ ਹੈ | ਪੁਲਿਸ ਮੁਤਾਬਕ ਇਹ ਸ਼ੂਟਰ ਅਜੇ ਵੀ ਫਰਾਰ ਹਨ। ਦਿੱਲੀ ਸਪੈਸ਼ਲ ਸੈੱਲ ਪੁਲਿਸ ਦੇ ਕਮਿਸਨਰ ਐਚ.ਜੀ.ਐਸ. ਧਾਲੀਵਾਲ ਨੇ ਚੱਲ ਰਹੀ ਜਾਂਚ ਦੀ ਸਥਿਤੀ ਬਾਰੇ ਬੋਲਦਿਆਂ ਕਿਹਾ ਕੇ, “ਸਿੱਧੂ ਮੂਸੇਵਾਲਾ ਕਤਲਕਾਂਡ ਦੇ ਮਾਸਟਰਮਾਈਂਡ ਅਤੇ ਸਾਥੀਆਂ ਨੇ ਆਪਣਾ ਜੁਰਮ ਕਬੂਲ ਕਰ ਲਿਆ ਹੈ। ਪੰਜਾਬ ਪੁਲਿਸ ਨੇ ਹਮਲਾਵਰਾਂ ਨੂੰ ਲੌਜਿਸਟਿਕ ਸਪੋਰਟ ਦੇਣ ਵਾਲੇ ਕਈ ਲੋਕਾਂ ਨੂੰ ਪਹਿਲਾਂ ਹੀ ਗ੍ਰਿਫਤਾਰ ਕੀਤਾ ਗਿਆ ਹੈ । ਇਸਦੇ ਨਾਲ ਹੀ ਉਨ੍ਹਾ ਕਿਹਾ ਕਿ ਪੰਜਾਬ ਪੁਲਿਸ ਨੇ ਕੈਨੇਡਾ ਸਥਿਤ ਗੈਂਗਸਟਰ ਗੋਲਡੀ ਬਰਾੜ ਦੇ ਖਿਲਾਫ ਰੈੱਡ ਕਾਰਨਰ ਨੋਟਿਸ ਜਾਰੀ ਕਰਕੇ ਇਸ ਕਤਲਕਾਂਡ ਦੀ ਜਾਂਚ ਕੀਤੀ ਜਾ ਰਹੀ ਹੈ | ਇਸ ਮਾਮਲੇ ‘ਚ ਪੁਲਿਸ ਦੀ ਸਪੈਸ਼ਲ ਸੈੱਲ ਨੇ 19 ਜੂਨ ਨੂੰ ਸਿੱਧੂ ਮੂਸੇਵਾਲਾ ਕਤਲ ਕਾਂਡ ਵਿੱਚ ਗੁਜਰਾਤ ਵਿੱਚ ਕਿਰਾਏ ਦੇ ਮਕਾਨ ਤੋਂ ਦੋ ਸ਼ੂਟਰਾਂ ਸਮੇਤ ਤਿੰਨ ਨੂੰ ਗ੍ਰਿਫ਼ਤਾਰ ਕੀਤਾ ਸੀ। ਦਿੱਲੀ ਦੀ ਸਪੈਸ਼ਲ ਸੈੱਲ ਨੇ ਮੂਸੇਵਾਲਾ (Sidhu Moosewala) ਦੇ ਕਤਲ ਨੂੰ ਅੰਜਾਮ ਦੇਣ ਵਾਲੇ ਛੇ ਸ਼ੂਟਰਾਂ ਦੀ ਪਛਾਣ ਕੀਤੀ ਸੀ। ਇਸਦੇ ਨਾਲ ਹੀ ਧਾਲੀਵਾਲ ਨੇ ਕਿਹਾ ਕਿ “ਅਸੀਂ ਕਈ ਟੀਮਾਂ ਬਣਾਈਆਂ ਸਨ ਜੋ ਕਤਲਕਾਂਡ ਨਾਲ ਸਬੰਧਤ ਵੱਖ-ਵੱਖ ਦੂਤਾਂ ‘ਤੇ ਧਿਆਨ ਕੇਂਦ੍ਰਤ ਕਰ ਰਹੀਆਂ ਸਨ। ਇਕ ਟੀਮ ਵੱਖ-ਵੱਖ ਜੇਲ੍ਹਾਂ ਵਿਚ ਬੰਦ ਮਾਸਟਰਮਾਈਂਡ ਅਤੇ ਉਨ੍ਹਾਂ ਦੇ ਸਹਿਯੋਗੀਆਂ ਦੀ ਲੜੀ ਅਤੇ ਪੈਟਰਨ ਦੀ ਜਾਂਚ ਕਰਨ ਲਈ ਜੇਲ੍ਹਾਂ ‘ਤੇ ਧਿਆਨ ਕੇਂਦਰਤ ਕਰ ਰਹੀ ਸੀ ਅਤੇ ਦੂਜੀ ਟੀਮ ਕੰਮ ਕਰ ਰਹੀ ਸੀ ਕਿ ਉਨ੍ਹਾਂ ਨੇ ਕਤਲ ਦੀ ਯੋਜਨਾ ਕਿਵੇਂ ਬਣਾਈ ਅਤੇ ਇਸ ਨੂੰ ਅੰਜਾਮ ਦਿੱਤਾ। ਐਚ.ਜੀ.ਐਸ. ਧਾਲੀਵਾਲ ਨੇ ਕਿਹਾ ਕਿ ਤਕਨੀਕੀ ਨੇ ਇਸ ਤੋਂ ਪਹਿਲਾਂ ਕੇਸ ਵਿੱਚ ਸ਼ੱਕੀ ਵਿਅਕਤੀਆਂ ਦੀਆਂ ਅੱਠ ਤਸਵੀਰਾਂ ਜਾਰੀ ਕੀਤੀਆਂ ਗਈਆਂ ਸਨ ਅਤੇ ਇੱਕ ਵੱਖਰੀ ਟੀਮ ਹਥਿਆਰਾਂ ਦੀ ਸਪਲਾਈ ‘ਤੇ ਕੰਮ ਕਰ ਰਹੀ ਸੀ। ਅਸੀਂ ਏ.ਕੇ.47 ਸੀਰੀਜ਼ ਦੇ ਕਈ ਹਥਿਆਰ ਬਰਾਮਦ ਕੀਤੇ ਹਨ। ਉਨ੍ਹਾਂ ਕਿਹਾ ਸਾਡਾ ਧਿਆਨ ਹੁਣ ਬਾਕੀ ਚਾਰ ਸੂਟਰਾਂ ਨੂੰ ਫੜਨ ‘ਤੇ ਹੈ | The post ਸਿੱਧੂ ਮੂਸੇਵਾਲਾ ਕਤਲਕਾਂਡ ਦੇ ਇਕ ਮਹੀਨੇ ਬਾਅਦ ਦਿੱਲੀ ਪੁਲਿਸ ਨੇ ਜਾਂਚ ਰਿਪੋਰਟ ਕੀਤੀ ਜਾਰੀ appeared first on TheUnmute.com - Punjabi News. Tags:
|
ਦਿੱਲੀ ਕੈਬਿਨੇਟ ਵਲੋਂ 1950 ਬੱਸਾਂ ਖਰੀਦਣ ਦੀ ਮਨਜ਼ੂਰੀ, ਮੁਫ਼ਤ ਰਾਸ਼ਨ ਯੋਜਨਾ 'ਚ ਵੀ ਕੀਤਾ ਵਾਧਾ Wednesday 29 June 2022 01:16 PM UTC+00 | Tags: aam-aadmi-party arvind-kejriwal delhi delhi-cabinet india-news news punjab-breaking-news the-delhi-government the-unmute-breaking-news the-unmute-punjabi-news ਚੰਡੀਗੜ੍ਹ 29 ਜੂਨ 2022: ਦਿੱਲੀ (Delhi) ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਕੈਬਨਿਟ ਨੇ 1950 ਬੱਸਾਂ ਖਰੀਦਣ ਦੀ ਮਨਜ਼ੂਰੀ ਦੇ ਦਿੱਤੀ ਹੈ। ਇਹ ਬੱਸਾਂ ਅਗਸਤ ਤੋਂ ਸਤੰਬਰ ਤੱਕ ਆਉਣੀਆਂ ਸ਼ੁਰੂ ਹੋ ਜਾਣਗੀਆਂ। ਇਸ ਤੋਂ ਇਲਾਵਾ 4800 ਬੱਸਾਂ ਲਈ ਟੈਂਡਰ ਪ੍ਰਕਿਰਿਆ ਚੱਲ ਰਹੀ ਹੈ। ਵਰਤਮਾਨ ਸਮੇਂ ‘ਚ ਦਿੱਲੀ ਸਰਕਾਰ ਦੇ ਕੋਲ 7200 ਬੱਸਾਂ ਹਨ। ਜਲਦੀ ਹੀ ਨਵੀਆਂ ਬੱਸਾਂ ਲਿਆਂਦੀ ਜਾਣਗੀਆਂ ਅਤੇ ਬੱਸਾਂ ਦੀ ਗਿਣਤੀ 13 ਹਜ਼ਾਰ ਨੂੰ ਪਾਰ ਕਰ ਜਾਵੇਗੀ। ਇਸਦੇ ਨਾਲ ਹੀ ਫੈਸਲਾ ਲਿਆ ਗਿਆ ਕਿ ਸਾਰਾ ਟਰਾਂਸਪੋਰਟ ਸਿਸਟਮ ਅੰਤਰਰਾਸ਼ਟਰੀ ਮਿਆਰ ਦਾ ਬਣਾਇਆ ਜਾਵੇਗਾ। ਇਸਦੇ ਨਾਲ ਹੀ ਸ਼ਹਿਰੀ ਖੇਤੀ ਨੂੰ ਵੀ ਕੈਬਨਿਟ ਵੱਲੋਂ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਦੇ ਤਹਿਤ ਜੇਕਰ ਲੋਕ ਆਪਣੇ ਘਰਾਂ ਦੀਆਂ ਛੱਤਾਂ ‘ਤੇ ਸ਼ਹਿਰੀ ਖੇਤੀ ਕਰਨਾ ਚਾਹੁੰਦੇ ਹਨ ਤਾਂ ਦਿੱਲੀ (Delhi) ਸਰਕਾਰ ਉਨ੍ਹਾਂ ਦੀ ਮਦਦ ਕਰੇਗੀ।ਇਸ ਤੋਂ ਇਲਾਵਾ ਗਰੀਬਾਂ ਲਈ ਮੁਫ਼ਤ ਰਾਸ਼ਨ ਯੋਜਨਾ ਨੂੰ 30 ਸਤੰਬਰ ਤੱਕ ਵਧਾ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅਸੀਂ ਬਜਟ ਵਿੱਚ ਸ਼ਹਿਰੀ ਖੇਤੀ ਦੀ ਗੱਲ ਕੀਤੀ ਸੀ। ਮੁੱਖ ਮੰਤਰੀ ਕੇਜਰੀਵਾਲ ਨੇ ਕਿਹਾ ਕਿ ਅਸੀਂ ਇਸਨੂੰ 2 ਭਾਗਾਂ ਵਿੱਚ ਵੰਡਿਆ ਹੈ, ਇੱਕ ਉਹ ਜੋ ਆਪਣੇ ਘਰੇਲੂ ਵਰਤੋਂ ਲਈ ਸਬਜ਼ੀਆਂ ਜਾਂ ਫਲ ਉਗਾਉਣਾ ਚਾਹੁੰਦੇ ਹਨ ਅਤੇ ਦੂਜਾ ਜੋ ਖੇਤੀ ਨੂੰ ਆਪਣੇ ਕਾਰੋਬਾਰ ਵਜੋਂ ਕਰਨਾ ਚਾਹੁੰਦੇ ਹਨ। ਅਸੀਂ ਵੱਡੇ ਪੱਧਰ ‘ਤੇ ਮਾਹਿਰਾਂ ਦੀ ਭਰਤੀ ਕਰ ਰਹੇ ਹਾਂ। ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਭਾਰਤੀ ਖੇਤੀ ਖੋਜ ਸੰਸਥਾਨ ਨਾਲ ਮਿਲ ਕੇ ਕੰਮ ਕਰਾਂਗੇ। ਇਹ ਮਾਹਿਰ ਦਿੱਲੀ ਭਰ ਵਿੱਚ 400 ਵਰਕਸ਼ਾਪਾਂ ਦਾ ਆਯੋਜਨ ਕਰਨਗੇ ਜਿਸ ਵਿੱਚ ਲੋਕਾਂ ਨੂੰ ਸਿਖਲਾਈ ਦਿੱਤੀ ਜਾਵੇਗੀ। The post ਦਿੱਲੀ ਕੈਬਿਨੇਟ ਵਲੋਂ 1950 ਬੱਸਾਂ ਖਰੀਦਣ ਦੀ ਮਨਜ਼ੂਰੀ, ਮੁਫ਼ਤ ਰਾਸ਼ਨ ਯੋਜਨਾ ‘ਚ ਵੀ ਕੀਤਾ ਵਾਧਾ appeared first on TheUnmute.com - Punjabi News. Tags:
|
ਔਰਤਾਂ ਨੂੰ 1000 ਰੁਪਏ ਦੇਣ ਦੀ ਗਰੰਟੀ 'ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਬਿਆਨ ਆਇਆ ਸਾਹਮਣੇ Wednesday 29 June 2022 01:32 PM UTC+00 | Tags: aam-aadmi-party breaking-news chief-minister-bhagwant-mann cm-bhagwant-mann punjab punjabi-news rs.1000-scheme-for-women the-unmute the-unmute-breaking-news the-unmute-punjabi-news ਚੰਡੀਗੜ੍ਹ 29 ਜੂਨ 2022: ਪੰਜਾਬ ਵਿਧਾਨ ਸਭਾ ਦਾ ਅੱਜ 5ਵਾਂ ਦਿਨ ਹੈ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਸੂਬੇ ਦੀ ਔਰਤਾਂ ਅਤੇ ਲੜਕੀਆਂ ਨੂੰ 1000 ਰੁਪਏ ਸਕੀਮ ਨੂੰ ਲੈ ਕੇ ਕਿਹਾ ਕਿ ਸਰਕਾਰ ਇਸ ਸੰਬੰਧ ‘ਚ ਬਜਟ ‘ਚ ਲੇਖਾ ਜੋਖ਼ਾ ਕੀਤਾ ਜਾ ਰਿਹਾ | ਭਗਵੰਤ ਮਾਨ ਨੇ ਕਿਹਾ ਕਿ ਔਰਤਾਂ ਨੂੰ 1000 ਰੁਪਏ ਦੇਣ ਦੀ ਅਗਲੀ ਗਰੰਟੀ ਜਲਦ ਪੂਰੀ ਕੀਤੀ ਜਾਵੇਗੀ। ਇਸਦੇ ਨਾਲ ਹੀ ਮੁੱਖ ਮੰਤਰੀ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਭ੍ਰਿਸ਼ਟਾਚਾਰ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਭ੍ਰਿਸ਼ਟ ਨੇਤਾਵਾਂ ਵਿਰੁੱਧ ਕਾਨੂੰਨੀ ਕਰਵਾਈ ਕੀਤੀ ਜਾਵੇਗੀ |ਅਗਨੀਪਥ ਯੋਜਨਾ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਅਸੀਂ ਕੱਲ੍ਹ ਇਸ ਪ੍ਰਸਤਾਵ ਲੈ ਕੇ ਆ ਰਹੇ ਹਾਂ। ਇਸ ‘ਤੇ ਬਹਿਸ ਹੋਵੇਗੀ। The post ਔਰਤਾਂ ਨੂੰ 1000 ਰੁਪਏ ਦੇਣ ਦੀ ਗਰੰਟੀ ‘ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਬਿਆਨ ਆਇਆ ਸਾਹਮਣੇ appeared first on TheUnmute.com - Punjabi News. Tags:
|
ਇਨਫੋਰਸਮੈਂਟ ਡਾਇਰੈਕਟੋਰੇਟ ਨੇ ਖੇਤੀਬਾੜੀ ਵਿਭਾਗ 'ਚ 1178 ਕਰੋੜ ਦੇ ਘੁਟਾਲੇ ਦੀ ਜਾਂਚ ਕੀਤੀ ਸ਼ੁਰੂ Wednesday 29 June 2022 02:04 PM UTC+00 | Tags: aam-aadmi-party cm-bhagwant-mann congress ed enforcement-directorate former-congress-government punjab punjab-congress punjab-government the-unmute-breaking-news the-unmute-punjabi-news ਚੰਡੀਗੜ੍ਹ 29 ਜੂਨ 2022: ਇਨਫੋਰਸਮੈਂਟ ਡਾਇਰੈਕਟੋਰੇਟ (Enforcement Directorate) ਨੇ ਪੰਜਾਬ ਦੀ ਸਾਬਕਾ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਖੇਤੀਬਾੜੀ ਵਿਭਾਗ ਵਿੱਚ ਫਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ (ਸੀਆਰਐਮ) ਮਸ਼ੀਨਰੀ ਨਾਲ ਸਬੰਧਤ 1178 ਕਰੋੜ ਰੁਪਏ ਦੇ ਕਥਿਤ ਘੁਟਾਲੇ ਵਿੱਚ ਆਪਣੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ਵਿੱਚ ਪੰਜਾਬ ਸਰਕਾਰ ਨੇ ਖੇਤੀਬਾੜੀ ਅਧਿਕਾਰੀਆਂ ਨੂੰ ਕਥਿਤ ਘੁਟਾਲੇ ਨਾਲ ਸਬੰਧਤ ਰਿਕਾਰਡ ਸਮੇਤ ਤਿਆਰ ਰਹਿਣ ਲਈ ਕਿਹਾ ਗਿਆ ਹੈ। ਇਸ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਨੇ ਪੱਤਰ ਜਾਰੀ ਕਰਦਿਆਂ ਕਿਹਾ ਹੈ ਕਿ ਵੇਸਟ ਮੈਨੇਜਮੈਂਟ (ਸੀਆਰਐਮ) ਅਤੇ ਖੇਤੀਬਾੜੀ ਮਸ਼ੀਨੀਕਰਨ (ਐਸਐਮਏਐਮ) ਸਕੀਮਾਂ ਨਾਲ ਸਬੰਧਤ ਪੂਰੇ ਰਿਕਾਰਡ ਦੀਆਂ ਤਿੰਨ ਕਾਪੀਆਂ ਵਿਭਾਗ ਕੋਲ ਰੱਖਣੀਆਂ ਚਾਹੀਦੀਆਂ ਹਨ ਕਿਉਂਕਿ ਇਸਦੀ ਕਿਸੇ ਵੀ ਸਮੇਂ ਲੋੜ ਪੈ ਸਕਦੀ ਹੈ। ਇਸਦੇ ਨਾਲ ਹੀ 'ਦਿ ਟ੍ਰਿਬਿਊਨ' ਦੀ ਰਿਪੋਰਟ ਅਨੁਸਾਰ ਬਠਿੰਡਾ ਵਿੱਚ 80 ਫੀਸਦੀ ਕੇਂਦਰੀ ਸਬਸਿਡੀ ਦੀ ਮਦਦ ਨਾਲ 34 ਖੇਤੀ ਮਸ਼ੀਨਰੀ ਬੈਂਕ ਸਥਾਪਤ ਕੀਤੇ ਜਾਣੇ ਸਨ, ਪਰ ਖੇਤੀ ਮਸ਼ੀਨਰੀ ਬੈਂਕ ਸਿਰਫ਼ ਕਾਗਜ਼ਾਂ 'ਤੇ ਹੀ ਰਹਿ ਗਏ ਸਨ । ਇਸਦੇ ਨਾਲ ਹੀ ਪਿਛਲੀ ਕਾਂਗਰਸ ਸਰਕਾਰ ਸਮੇਂ ਸਿਰ ਕਾਰਵਾਈ ਕਰਨ ਵਿੱਚ ਨਾਕਾਮ ਰਹੀ ਸੀ ਅਤੇ ਇਹ ਘੁਟਾਲਾ ਅਗਲੇ ਤਿੰਨ ਸਾਲਾਂ ਤੱਕ ਚੱਲਦਾ ਰਿਹਾ। ਜਿਕਰਯੋਗ ਹੈ ਕਿ ਪੰਜਾਬ ਦੇ ਸਾਬਕਾ ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਨੇ 8 ਮਾਰਚ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਆਪਣੀ ਹੀ ਤਤਕਾਲੀ ਕਾਂਗਰਸ ਸਰਕਾਰ ਦੌਰਾਨ ਫਸਲਾਂ ਦੀ ਰਹਿੰਦ-ਖੂੰਹਦ ਦੀ ਮਸ਼ੀਨਰੀ ਨਾਲ ਜੁੜੇ 1178 ਕਰੋੜ ਰੁਪਏ ਦੇ ਕਥਿਤ ਘੋਟਾਲੇ ਬਾਰੇ ਖੁਲਾਸਾ ਕੀਤਾ ਸੀ। ਇਸਦੇ ਨਾਲ ਹੀ ਉਨ੍ਹਾਂ ਨੇ ਪ੍ਰਧਾਨ ਮੰਤਰੀ ਤੋਂ ਇਸ ਦੀ ਸੀਬੀਆਈ ਤੋਂ ਜਾਂਚ ਕਰਵਾਉਣ ਦੀ ਮੰਗ ਵੀ ਕੀਤੀ ਸੀ। ਇਸ ਦੌਰਾਨ ਰਣਦੀਪ ਸਿੰਘ ਨਾਭਾ ਨੇ ਦਾਅਵਾ ਕੀਤਾ ਸੀ ਕਿ ਮਸ਼ੀਨਰੀ ਖਰੀਦਣ ਲਈ ਚਾਰ ਸਾਲਾਂ ਲਈ 1,178 ਕਰੋੜ ਰੁਪਏ ਦੀ ਕੇਂਦਰੀ ਸਬਸਿਡੀ ਦਿੱਤੀ ਗਈ ਸੀ। ਉਨ੍ਹਾਂ ਕਿਹਾ ਕਿ ਸਾਜ਼ੋ-ਸਾਮਾਨ ਕਦੇ ਨਹੀਂ ਖਰੀਦਿਆ ਗਿਆ ਸੀ। The post ਇਨਫੋਰਸਮੈਂਟ ਡਾਇਰੈਕਟੋਰੇਟ ਨੇ ਖੇਤੀਬਾੜੀ ਵਿਭਾਗ ‘ਚ 1178 ਕਰੋੜ ਦੇ ਘੁਟਾਲੇ ਦੀ ਜਾਂਚ ਕੀਤੀ ਸ਼ੁਰੂ appeared first on TheUnmute.com - Punjabi News. Tags:
|
ਪੰਜਾਬ ਵਿਜੀਲੈਂਸ ਬਿਊਰੋ ਨੇ ਡਰੱਗ ਇੰਸਪੈਕਟਰ ਤੇ ਸਿਵਲ ਹਸਪਤਾਲ ਦੇ ਕਰਮਚਾਰੀ ਨੂੰ 30 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂ Wednesday 29 June 2022 02:10 PM UTC+00 | Tags: punjab-vigilance-bureau ਚੰਡੀਗੜ੍ਹ 29 ਜੂਨ 2022: ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਵੱਲੋਂ ਅੱਜ ਸਿਵਲ ਹਸਪਤਾਲ ਪਠਾਨਕੋਟ ਦੇ ਦਰਜਾ-4 ਕਰਮਚਾਰੀ ਰਾਕੇਸ਼ ਕੁਮਾਰ ਨੂੰ 30000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਡਰੱਗ ਇੰਸਪੈਕਟਰ, ਪਠਾਨਕੋਟ ਬਬਲੀਨ ਕੌਰ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ। ਇਹ ਗ੍ਰਿਫਤਾਰੀਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟ ਅਧਿਕਾਰੀਆਂ/ਕਰਮਚਾਰੀਆਂ ਨੂੰ ਨੱਥ ਪਾ ਕੇ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ, ਪਾਰਦਰਸ਼ੀ ਅਤੇ ਸਾਫ਼-ਸੁਥਰਾ ਪ੍ਰਸ਼ਾਸਨ ਦੇਣ ਸਬੰਧੀ ਕੀਤੇ ਵਾਅਦੇ ਤਹਿਤ ਕੀਤੀਆਂ ਗਈਆਂ ਹਨ। ਜ਼ਿਕਰਯੋਗ ਹੈ ਕਿ ਵਿਜੀਲੈਂਸ ਬਿਊਰੋ ਵੱਲੋਂ ਹਾਲ ਹੀ ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਕਈ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਅਤੇ ਹੋਰਨਾਂ ਦੀਆਂ ਗ੍ਰਿਫਤਾਰੀਆਂ ਕੀਤੀਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਦੇ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਰਾਕੇਸ਼ ਕੁਮਾਰ ਨੂੰ ਪਠਾਨਕੋਟ-ਵਾਸੀ ਵਿਅਕਤੀ ਦੀ ਸ਼ਿਕਾਇਤ 'ਤੇ ਗ੍ਰਿਫਤਾਰ ਕੀਤਾ ਗਿਆ ਹੈ, ਜਿਸ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਸੀ ਕਿ ਉਸਨੇ ਮਾਮੁਨ ਵਿਖੇ ਮੈਡੀਕਲ ਸਟੋਰ ਖੋਲ੍ਹਣ ਲਈ ਲਾਇਸੈਂਸ ਲੈਣ ਵਾਸਤੇ ਆਨਲਾਈਨ ਅਪਲਾਈ ਕੀਤਾ ਸੀ। ਸ਼ਿਕਾਇਤਕਰਤਾ ਨੂੰ ਬਾਅਦ ਵਿੱਚ ਡਰੱਗ ਇੰਸਪੈਕਟਰ ਬਬਲੀਨ ਕੌਰ ਨੇ ਫੋਨ ਕਰਕੇ ਇਸ ਸਬੰਧੀ ਸਿਵਲ ਹਸਪਤਾਲ ਪਠਾਨਕੋਟ ਵਿੱਚ ਦਰਜਾ 4 ਕਰਮਚਾਰੀ ਰਾਕੇਸ਼ ਕੁਮਾਰ, ਜੋ ਪਹਿਲਾਂ ਉਸਦੇ ਨਾਲ ਤਾਇਨਾਤ ਸੀ, ਨਾਲ ਸੰਪਰਕ ਕਰਨ ਲਈ ਕਿਹਾ। ਸ਼ਿਕਾਇਤਕਰਤਾ 18.06.2022 ਨੂੰ ਸਿਵਲ ਹਸਪਤਾਲ ਪਠਾਨਕੋਟ ਵਿਖੇ ਰਾਕੇਸ਼ ਕੁਮਾਰ ਨੂੰ ਮਿਲਿਆ, ਜਿਸ ਨੇ ਬਬਲੀਨ ਕੌਰ ਤੋਂ ਉਸਦਾ ਕੰਮ ਕਰਵਾਉਣ ਬਦਲੇ ਇੱਕ ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ, ਜਿਸ ਨੂੰ ਬਾਅਦ ਵਿੱਚ ਘਟਾ ਕੇ 90000 ਰੁਪਏ ਕਰ ਦਿੱਤਾ ਗਿਆ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ 28.06.2020 ਨੂੰ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 30000 ਰੁਪਏ ਦੇਣ ਲਈ ਸਹਿਮਤ ਹੋ ਗਿਆ। ਵਿਜੀਲੈਂਸ ਬਿਊਰੋ ਦੀ ਟੀਮ ਨੇ ਮੁਲਜ਼ਮ ਰਾਕੇਸ਼ ਕੁਮਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 30000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਬਾਅਦ ਵਿੱਚ ਇਸ ਕੇਸ 'ਚ ਸ਼ਾਮਲ ਹੋਣ ਕਾਰਨ ਡਰੱਗ ਇੰਸਪੈਕਟਰ, ਪਠਾਨਕੋਟ ਬਬਲੀਨ ਕੌਰ ਨੂੰ ਵੀ ਗ੍ਰਿਫਤਾਰ ਕੀਤਾ ਗਿਆ। ਉਹਨਾਂ ਦੱਸਿਆ ਕਿ ਇਸ ਸਬੰਧੀ ਥਾਣਾ ਵਿਜੀਲੈਂਸ ਰੇਂਜ ਅੰਮ੍ਰਿਤਸਰ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਤਹਿਤ ਐਫ.ਆਈ.ਆਰ.ਨੰਬਰ 08 ਮਿਤੀ 28.06.2022 ਨੂੰ ਦਰਜ ਕਰ ਲਈ ਗਈ ਹੈ ਅਤੇ ਇਸ ਸਬੰਧੀ ਅਗਲੇਰੀ ਕਾਰਵਾਈ ਜਾਰੀ ਹੈ। The post ਪੰਜਾਬ ਵਿਜੀਲੈਂਸ ਬਿਊਰੋ ਨੇ ਡਰੱਗ ਇੰਸਪੈਕਟਰ ਤੇ ਸਿਵਲ ਹਸਪਤਾਲ ਦੇ ਕਰਮਚਾਰੀ ਨੂੰ 30 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂ appeared first on TheUnmute.com - Punjabi News. Tags:
|
ਸਪੀਕਰ ਕੁਲਤਾਰ ਸੰਧਵਾਂ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪੰਜਾਬ ਵਿਧਾਨ ਸਭਾ 'ਚ ਸ਼ਰਧਾਂਜਲੀ ਭੇਂਟ Wednesday 29 June 2022 02:19 PM UTC+00 | Tags: aam-aadmi-party cm-bhagwant-mann kultar-singh-sandhwan maharaja-ranjit-singh punjab-government punjabi-news punjab-vidhan-sabha sher-e-punjab speaker-punjab-vidhan-sabha the-unmute-breaking-news ਚੰਡੀਗੜ੍ਹ 29 ਜੂਨ 2022: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ (Maharaja Ranjit Singh) ਦੀ 183ਵੀਂ ਬਰਸੀ 'ਤੇ ਇਸ ਮਹਾਨ ਆਗੂ ਨੂੰ ਪੰਜਾਬ ਵਿਧਾਨ ਸਭਾ ਵਿੱਚ ਸ਼ਰਧਾ ਦੇ ਫੁੱਲ ਭੇਂਟ ਕੀਤੇ ਹਨ। ਉਹਨਾਂ ਵਿਧਾਨ ਸਭਾ ਵਿਚ ਮਹਾਰਾਜਾ ਰਣਜੀਤ ਸਿੰਘ ਦੀ ਤਸਵੀਰ ਉੱਤੇ ਫੁੱਲ ਅਰਪਿਤ ਕੀਤੇ। ਸੰਧਵਾਂ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਮਹਾਨ ਸਿੱਖ ਸ਼ਾਸਕ ਸਨ, ਜਿਹਨਾਂ ਨੇ ਵੱਖ ਵੱਖ ਮਿਸਲਾਂ ਨੂੰ ਇਕੱਠਾ ਕਰਕੇ ਵਿਸ਼ਾਲ ਅਤੇ ਖੁਸ਼ਹਾਲ ਸਿੱਖ ਰਾਜ ਦੀ ਸਥਾਪਨਾ ਕੀਤੀ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਸ਼ੇਰ-ਏ-ਪੰਜਾਬ ਨੇ ਆਪਣੇ ਰਾਜ ਵਿੱਚ ਸਰਬੱਤ ਦੇ ਭਲੇ ਦੀ ਅਰਦਾਸ ਅਧੀਨ ਇੱਕ ਅਜਿਹਾ ਨਿਵੇਕਲਾ ਰਾਜ ਸਥਾਪਿਤ ਕੀਤਾ ਜਿੱਥੇ ਹਿੰਦੂ, ਸਿੱਖ, ਮੁਸਲਮਾਨ ਸਭ ਪਿਆਰ ਨਾਲ ਮਿਲ ਕੇ ਰਹਿੰਦੇ ਸਨ। ਉਸ ਦੌਰ 'ਚ ਸਾਰੇ ਧਰਮਾਂ ਦੇ ਲੋਕਾਂ ਦੀ ਆਪਸੀ ਭਾਈਚਾਰਕ ਸਾਂਝ ਇਕ ਮਿਸਾਲ ਸੀ। ਉਹਨਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਦੀ ਇਸੇ ਖ਼ਾਸੀਅਤ ਕਾਰਨ ਸਿੱਖ ਰਾਜ ਦੀ ਸਿਫ਼ਤ ਅੱਜ ਵੀ ਹਰ ਪਾਸੇ ਹੁੰਦੀ ਹੈ। The post ਸਪੀਕਰ ਕੁਲਤਾਰ ਸੰਧਵਾਂ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪੰਜਾਬ ਵਿਧਾਨ ਸਭਾ 'ਚ ਸ਼ਰਧਾਂਜਲੀ ਭੇਂਟ appeared first on TheUnmute.com - Punjabi News. Tags:
|
CM ਊਧਵ ਦੀ ਕੈਬਨਿਟ ਮੀਟਿੰਗ 'ਚ ਵੱਡਾ ਫੈਸਲਾ, ਔਰੰਗਾਬਾਦ ਤੇ ਉਸਮਾਨਾਬਾਦ ਦਾ ਨਾਂ ਬਦਲਿਆ Wednesday 29 June 2022 02:31 PM UTC+00 | Tags: breaking-news maharashtra maharashtra-cabinet-meeting maharashtra-government-crisis shivsena the-unmute-breaking-news the-unmute-punjabi-news uddhav-cabinet ਚੰਡੀਗੜ੍ਹ 29 ਜੂਨ 2022: ਮਹਾਰਾਸ਼ਟਰ ‘ਚ ਸਿਆਸੀ ਸੰਕਟ ਵਿਚਾਲੇ ਸੂਬਾ ਮੰਤਰੀ ਮੰਡਲ ਨੇ ਅੱਜ ਇਕ ਅਹਿਮ ਫੈਸਲਾ ਲਿਆ ਹੈ। ਮਹਾਰਾਸ਼ਟਰ ਦੀ ਊਧਵ ਕੈਬਨਿਟ (Uddhav Cabinet) ਨੇ ਔਰੰਗਾਬਾਦ ਦਾ ਨਾਂ ਬਦਲ ਕੇ ਸੰਭਾਜੀ ਨਗਰ ਅਤੇ ਉਸਮਾਨਾਬਾਦ ਦਾ ਨਾਂ ਬਦਲ ਕੇ ਧਾਰਾਸ਼ਿਵ ਰੱਖਣ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸੇ ਤਰ੍ਹਾਂ ਨਵੀਂ ਮੁੰਬਈ ਹਵਾਈ ਅੱਡੇ ਦਾ ਨਾਂ ਬਦਲ ਕੇ ਡੀਬੀ ਪਾਟਿਲ ਅੰਤਰਰਾਸ਼ਟਰੀ ਹਵਾਈ ਅੱਡਾ ਰੱਖਣ ਦੇ ਪ੍ਰਸਤਾਵ ਨੂੰ ਵੀ ਮਨਜ਼ੂਰੀ ਦਿੱਤੀ ਗਈ ਹੈ। ਰਾਜ ਮੰਤਰੀ ਅਨਿਲ ਪਰਬ ਨੇ ਵੀ ਕੱਲ੍ਹ ਇਸ ਸਬੰਧੀ ਬਿਆਨ ਦਿੱਤਾ ਸੀ। ਉਨ੍ਹਾਂ ਕਿਹਾ ਸੀ ਕਿ ਔਰੰਗਾਬਾਦ ਦਾ ਨਾਂ ਬਦਲ ਕੇ ਸੰਭਾਜੀ ਨਗਰ ਕਰ ਦਿੱਤਾ ਜਾਵੇ। ਮੀਡੀਆ ਰਿਪੋਰਟਾਂ ਮੁਤਾਬਕ ਅੱਜ ਕੈਬਨਿਟ ਵਿੱਚ ਲਏ ਗਏ ਇਸ ਫੈਸਲੇ ਤੋਂ ਕਾਂਗਰਸ ਅਤੇ ਐਨਸੀਪੀ ਨਾਖੁਸ਼ ਹਨ। ਊਧਵ ਕੈਬਨਿਟ ਦਾ ਇਹ ਅਹਿਮ ਫੈਸਲਾ ਅਜਿਹੇ ਸਮੇਂ ਆਇਆ ਹੈ ਜਦੋਂ ਮਹਾਰਾਸ਼ਟਰ ਸਰਕਾਰ ਸਿਆਸੀ ਸੰਕਟ ‘ਚ ਘਿਰੀ ਹੋਈ ਹੈ । ਸ਼ਿਵ ਸੈਨਾ ਦੇ ਕਰੀਬ 40 ਵਿਧਾਇਕ ਏਕਨਾਥ ਸ਼ਿੰਦੇ ਦੇ ਨਾਲ ਹਨ। ਰਾਜਪਾਲ ਨੇ 30 ਜੂਨ ਨੂੰ ਵਿਧਾਨ ਸਭਾ ਵਿੱਚ ਫਲੋਰ ਟੈਸਟ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ ਅਤੇ ਸੁਪਰੀਮ ਕੋਰਟ ਵਿੱਚ ਵੀ ਇਸ ਦੀ ਸੁਣਵਾਈ ਚੱਲ ਰਹੀ ਹੈ। The post CM ਊਧਵ ਦੀ ਕੈਬਨਿਟ ਮੀਟਿੰਗ ‘ਚ ਵੱਡਾ ਫੈਸਲਾ, ਔਰੰਗਾਬਾਦ ਤੇ ਉਸਮਾਨਾਬਾਦ ਦਾ ਨਾਂ ਬਦਲਿਆ appeared first on TheUnmute.com - Punjabi News. Tags:
|
Punjab Vidhan Sabha: ਭਲਕੇ ਹੋਵੇਗੀ ਪੰਜਾਬ ਦੇ ਡਿਪਟੀ ਸਪੀਕਰ ਦੀ ਚੋਣ Wednesday 29 June 2022 02:41 PM UTC+00 | Tags: breaking-news election-of-deputy-speaker ਚੰਡੀਗੜ੍ਹ 29 ਜੂਨ 2022: ਪੰਜਾਬ ਵਿਧਾਨ ਸਭਾ ਸਕੱਤਰੇਤ ਵਲੋਂ ਜਾਰੀ ਪੱਤਰ ਅਨੁਸਾਰ ਪੰਜਾਬ ਦੇ ਡਿਪਟੀ ਸਪੀਕਰ (Deputy Speaker of Punjab) ਦੀ ਚੋਣ 30 ਜੂਨ ਨੂੰ ਹੋਵੇਗੀ | The post Punjab Vidhan Sabha: ਭਲਕੇ ਹੋਵੇਗੀ ਪੰਜਾਬ ਦੇ ਡਿਪਟੀ ਸਪੀਕਰ ਦੀ ਚੋਣ appeared first on TheUnmute.com - Punjabi News. Tags:
|
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਵਿਚ ਭ੍ਰਿਸ਼ਟ-ਤੰਤਰ ਤੋਂ ਇਕ-ਇਕ ਪੈਸਾ ਵਸੂਲਣ ਦਾ ਐਲਾਨ Wednesday 29 June 2022 02:51 PM UTC+00 | Tags: aam-aadmi-party bhagwant-mann chief-minister-bhagwant-mann cm-bhagwant-mann corrupt-system news punjab punjab-congress punjab-government punjabi-news the-unmute-breaking-news ਚੰਡੀਗੜ੍ਹ 29 ਜੂਨ 2022: ਭ੍ਰਿਸ਼ਟਾਚਾਰ ਵਿੱਚ ਨੱਕੋ-ਨੱਕ ਡੁੱਬੇ ਹੋਣ ਲਈ ਵਿਰੋਧੀਆਂ ਦੀ ਆਲੋਚਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਕਿਹਾ ਕਿ ਭ੍ਰਿਸ਼ਟ ਸਿਆਸਤਦਾਨਾਂ ਅਤੇ ਅਫ਼ਸਰਸ਼ਾਹੀ ਦੇ ਗੱਠਜੋੜ ਪਾਸੋਂ ਲੋਕਾਂ ਦਾ ਲੁੱਟਿਆ ਹੋਇਆ ਇਕ-ਇਕ ਪੈਸਾ ਵਸੂਲਿਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ, "ਮੈਂ ਇਸ ਅਜ਼ੀਮ ਸਦਨ ਵਿਚ ਅਹਿਦ ਲੈਂਦਾ ਹਾਂ ਕਿ ਭ੍ਰਿਸ਼ਟ ਸਿਆਸਤਦਾਨ ਚਾਹੇ ਕਿਸੇ ਵੀ ਵੱਡੀ ਜਾਂ ਛੋਟੀ ਸਿਆਸੀ ਪਾਰਟੀ ਵਿਚ ਸ਼ਾਮਲ ਹੋ ਜਾਣ ਪਰ ਮੇਰੀ ਸਰਕਾਰ ਉਨ੍ਹਾਂ ਵੱਲੋਂ ਪੰਜਾਬ ਤੇ ਪੰਜਾਬੀਆਂ ਵਿਰੁੱਧ ਕੀਤੇ ਪਾਪ ਕਦੇ ਵੀ ਮੁਆਫ਼ ਨਹੀਂ ਕਰੇਗੀ।" ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਪੇਸ਼ ਕੀਤੇ ਬਜਟ ਉਤੇ ਹੋਈ ਬਹਿਸ ਨੂੰ ਸਮੇਟਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੋਈ ਵੀ ਵਿਅਕਤੀ ਜਿਸ ਨੇ ਲੋਕਾਂ ਦਾ ਪੈਸਾ ਲੁੱਟਿਆ ਹੋਵੇ, ਨੂੰ ਉਸ ਦੀ ਕੀਮਤ ਚੁਕਾਉਣੀ ਪਵੇਗੀ ਅਤੇ ਸੂਬਾ ਸਰਕਾਰ ਅਜਿਹੇ ਲੋਕਾਂ ਨੂੰ ਜੇਲ੍ਹ ਦੀਆਂ ਸਲਾਖਾਂ ਪਿੱਛੇ ਸੁੱਟਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੇਗੀ। ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਉਨ੍ਹਾਂ ਨੂੰ ਯਾਦ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਨੂੰ ਸਾਫ-ਸੁਥਰਾ, ਪਾਰਦਰਸ਼ੀ ਅਤੇ ਪ੍ਰਭਾਵੀ ਪ੍ਰਸ਼ਾਸਨ ਮੁਹੱਈਆ ਵਿਚ ਮਹਾਰਾਜਾ ਰਣਜੀਤ ਸਿੰਘ ਦੇ ਨਕਸ਼-ਏ-ਕਦਮ ਉਤੇ ਚੱਲੇਗੀ। ਉਨ੍ਹਾਂ ਕਿਹਾ ਕਿ ਬੇਨਾਮੀ ਜਾਇਦਾਦ ਅਤੇ ਇਸ ਪਿੱਛੇ ਭ੍ਰਿਸ਼ਟ ਤੰਤਰ ਦਾ ਲੋਕਾਂ ਸਾਹਮਣੇ ਪਰਦਾਫਾਸ਼ ਕੀਤਾ ਜਾਵੇਗਾ ਤਾਂ ਕਿ ਬਾਕੀ ਲੋਕ ਅਜਿਹੀਆਂ ਗੈਰ-ਕਾਨੰਨੀ ਗਤੀਵਿਧੀਆਂ ਦਾ ਹਿੱਸਾ ਬਣਨ ਤੋਂ ਪਹਿਲਾਂ 100 ਵਾਰ ਸੋਚਣ। ਸੂਬੇ ਵਿਚ ਭ੍ਰਿਸ਼ਟ-ਤੰਤਰ ਤੋਂ ਇਕ-ਇਕ ਪੈਸਾ ਵਸੂਲਣ ਦਾ ਐਲਾਨਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਜਿਹੜੇ ਲੋਕਾਂ ਨੇ ਬੇਰਹਿਮੀ ਨਾਲ ਲੋਕਾਂ ਦਾ ਪੈਸਾ ਲੁੱਟਿਆ, ਉਹ ਲੋਕ ਹੁਣ ਆਪਣੇ ਕੀਤੇ ਹੋਏ ਗੁਨਾਹਾਂ ਦੀ ਸਜ਼ਾ ਤੋਂ ਬਚਣ ਲਈ ਪਨਾਹ ਲੱਭਦੇ ਫਿਰਦੇ ਹਨ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਵਿਚ ਜਿਹੜੇ ਸਿਆਸਦਾਨਾਂ ਦੇ ਨਾਮ ਤੱਕ ਨਹੀਂ ਆਏ, ਉਹ ਸਿਆਸਤਦਾਨ ਵੀ ਸ਼ਰਨ ਲੈਣ ਲਈ ਹੱਥ-ਪੈਰ ਮਾਰ ਰਹੇ ਹਨ, ਜੋ ਉਨ੍ਹਾਂ ਦੇ ਮਨਾਂ ਵਿਚ ਕੀਤੇ ਗਏ ਗੁਨਾਹਾਂ ਦੇ ਖੌਫ਼ ਨੂੰ ਦਰਸਾਉਂਦਾ ਹੈ। ਭਗਵੰਤ ਮਾਨ ਨੇ ਸਦਨ ਨੂੰ ਭਰੋਸਾ ਦਿਵਾਇਆ ਕਿ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਇਨ੍ਹਾਂ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ, ਭਾਵੇਂ ਉਹ ਕਿਸੇ ਵੀ ਪ੍ਰਭਾਵਸ਼ਾਲੀ ਪਾਰਟੀ ਵਿੱਚ ਕਿਉਂ ਨਾ ਸ਼ਾਮਲ ਹੋ ਗਏ ਹੋਣ। ਲੋਕਾਂ ਨਾਲ ਸਲਾਹ-ਮਸ਼ਵਰੇ ਤੋਂ ਬਾਅਦ ਵਿੱਤ ਮੰਤਰੀ ਵੱਲੋਂ ਤਿਆਰ ਕੀਤੇ ਲੋਕ-ਪੱਖੀ ਬਜਟ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਬਜਟ ਨਾਲ ਵਿਰੋਧੀ ਧਿਰਾਂ ਜਕੋ-ਤਕੀ ਵਿਚ ਫਸੀਆਂ ਹੋਈਆਂ ਹਨ ਕਿਉਂਕਿ ਉਨ੍ਹਾਂ ਨੂੰ ਇਸ ਬਜਟ ਵਿਚ ਕੋਈ ਵੀ ਕਮੀ-ਪੇਸ਼ੀ ਲੱਭਣ ਲਈ ਮਗਜ਼ਖਪਾਈ ਕਰਨੀ ਪੈ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਉਨ੍ਹਾਂ ਦੀ ਟੀਮ ਨੂੰ ਵੱਡਾ ਫਤਵਾ ਦਿੱਤਾ ਹੈ ਜਿਸ ਨਾਲ ਉਸ ਟੀਚੇ ਨੂੰ ਹਾਸਲ ਕੀਤਾ ਜਾਵੇਗਾ ਜੋ ਪਿਛਲੇ 75 ਸਾਲਾਂ ਵਿਚ ਛੂਹਿਆ ਨਹੀਂ ਗਿਆ। ਭਗਵੰਤ ਮਾਨ ਨੇ ਕਿਹਾ ਕਿ ਸਿੱਖਿਆ ਤੇ ਸਿਹਤ ਖੇਤਰਾਂ ਨੂੰ ਪਹਿਲੀ ਵਾਰ ਇਸ ਬਜਟ ਵਿਚ ਸਭ ਤੋਂ ਵੱਧ ਪ੍ਰਮੁੱਖਤਾ ਦਿੱਤੀ ਗਈ ਹੈ। ਪਿਛਲੀਆਂ ਸਰਕਾਰਾਂ ਨੇ ਸਿੱਖਿਆ ਤੇ ਸਿਹਤ ਖੇਤਰ ਦੇ ਸਰਕਾਰੀ ਢਾਂਚੇ ਨੂੰ ਤਹਿਸ-ਨਹਿਸ ਕੀਤਾਮੁੱਖ ਮੰਤਰੀ ਨੇ ਅਫ਼ਸੋਸ ਪ੍ਰਗਟ ਕੀਤਾ ਕਿ ਪਿਛਲੀਆਂ ਸਰਕਾਰਾਂ ਨੇ ਸਕੂਲੀ ਸਿੱਖਿਆ ਦੇ ਖੇਤਰ ਵਿੱਚ ਪ੍ਰਾਈਵੇਟ ਖੇਤਰ ਨੂੰ ਲਾਭ ਦੇਣ ਲਈ ਸਰਕਾਰੀ ਸਿੱਖਿਆ ਤੇ ਸਿਹਤ ਖੇਤਰ ਨੂੰ ਤਬਾਹ ਕਰ ਦਿੱਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋਵਾਂ ਮੁੱਖ ਖੇਤਰਾਂ ਵਿੱਚ ਸਰਕਾਰੀ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਰਾਹੀਂ ਇਸ ਰੁਝਾਨ ਨੂੰ ਉਨ੍ਹਾਂ ਦੀ ਸਰਕਾਰ ਆਗਾਮੀ ਸਾਲਾਂ ਵਿੱਚ ਬਦਲ ਦੇਵੇਗੀ। ਭਗਵੰਤ ਮਾਨ ਨੇ ਕਿਹਾ ਕਿ ਜਿਨ੍ਹਾਂ ਨੇ ਸਰਕਾਰੀ ਸਕੂਲਾਂ ਤੇ ਸਰਕਾਰੀ ਹਸਪਤਾਲਾਂ ਨੂੰ ਤਬਾਹ ਕਰ ਦਿੱਤਾ, ਉਨ੍ਹਾਂ ਨੂੰ ਲੋਕਾਂ ਨੇ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਉਨ੍ਹਾਂ ਦੀਆਂ ਚੋਣ ਗਰੰਟੀਆਂ ਵਿੱਚੋਂ ਇਕ ਸਭ ਤੋਂ ਵੱਡੀ ਚੋਣ ਗਰੰਟੀ ਔਰਤਾਂ ਨੂੰ ਇਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੀ ਵਿੱਤੀ ਮਦਦ ਜਲਦੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਸਰੋਤ ਜੁਟਾਉਣ ਦੀ ਕਵਾਇਦ ਸ਼ੁਰੂ ਕਰ ਦਿੱਤੀ ਹੈ ਅਤੇ ਇਹ ਕਵਾਇਦ ਪੂਰੀ ਹੋਣ ਮਗਰੋਂ ਜਲਦੀ ਹੀ ਇਸ ਗਰੰਟੀ ਨੂੰ ਪੂਰਾ ਕੀਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਸੂਬੇ ਦੇ ਲੋਕਾਂ ਨੂੰ ਦਿੱਤੀ ਹਰੇਕ ਗਰੰਟੀ ਨੂੰ ਪੂਰਾ ਕਰਨ ਲਈ ਦ੍ਰਿੜ੍ਹ ਸੰਕਲਪ ਹੈ। ਸੂਬੇ ਵਿੱਚੋਂ ਰਾਜ ਸਭਾ ਮੈਂਬਰਾਂ ਦੀ ਚੋਣ ਬਾਰੇ ਪ੍ਰਾਪੇਗੰਡਾ ਕਰਨ ਉਤੇ ਵਿਰੋਧੀਆਂ ਨੂੰ ਕਰੜੇ ਹੱਥੀਂ ਲੈਂਦਿਆਂ ਮੁੱਖ ਮੰਤਰੀ ਨੇ ਵਿਰੋਧੀ ਧਿਰ ਦੇ ਮੈਂਬਰਾਂ ਨੂੰ ਚੇਤੇ ਕਰਵਾਇਆ ਕਿ ਸੂਬੇ ਵਿੱਚੋਂ ਰਾਜ ਸਭਾ ਵਿੱਚ ਅਜਿਹਾ ਕੋਈ ਮੈਂਬਰ ਨਹੀਂ ਗਿਆ, ਜਿਸ ਨੂੰ ਲੋਕਾਂ ਨੇ ਨਕਾਰਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਹੀ ਰਵਾਇਤ ਰਾਹੀ ਹੈ ਕਿ ਜਿਸ ਲੀਡਰ ਨੂੰ ਲੋਕ ਚੋਣਾਂ ਵਿੱਚ ਹਰਾ ਦਿੰਦੇ ਸਨ, ਉਸ ਨੂੰ 'ਸਿਆਸੀ ਸ਼ਰਨਾਰਥੀ' ਵਜੋਂ ਉੱਪਰਲੇ ਸਦਨ ਵਿੱਚ ਭੇਜ ਦਿੱਤਾ ਜਾਂਦਾ ਸੀ। ਭਗਵੰਤ ਮਾਨ ਨੇ ਕਿਹਾ ਕਿ ਜਿਹੜੇ ਰਾਜ ਸਭਾ ਮੈਂਬਰਾਂ ਦੀ ਚੋਣ ਉਤੇ ਸਵਾਲ ਚੁੱਕ ਰਹੇ ਹਨ, ਉਨ੍ਹਾਂ ਨੂੰ ਚੇਤੇ ਰੱਖਣਾ ਚਾਹੀਦਾ ਹੈ ਕਿ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਪੰਜਾਬ ਨਾਲ ਸਬੰਧਤ ਹੋਣ ਦੇ ਬਾਵਜੂਦ ਆਸਾਮ ਅਤੇ ਰਾਜਸਥਾਨ ਤੋਂ ਰਾਜ ਸਭਾ ਮੈਂਬਰ ਰਹੇ ਹਨ। ਮੁੱਖ ਮੰਤਰੀ ਨੇ ਆਪਣੇ ਜੀਵਨ ਦੇ ਭਾਵੁਕ ਪਲਾਂ ਨੂੰ ਚੇਤੇ ਕਰਦਿਆਂ ਆਖਿਆ ਕਿ ਉਨ੍ਹਾਂ ਸੂਬੇ ਦੇ ਗਰੀਬ ਤੋਂ ਗਰੀਬ ਵਿਅਕਤੀ ਦੀ ਸੇਵਾ ਲਈ ਇਕ ਕਲਾਕਾਰ ਵਜੋਂ ਆਪਣਾ ਸ਼ਾਨਦਾਰ ਕਰੀਅਰ ਛੱਡਿਆ ਸੀ। ਭਗਵੰਤ ਮਾਨ ਨੇ ਮਿਸ਼ਨਰੀ ਉਤਸ਼ਾਹ ਨਾਲ ਸੂਬੇ ਦੇ ਲੋਕਾਂ ਦੀ ਸੇਵਾ ਦਾ ਅਹਿਦ ਦੁਹਰਾਉਂਦਿਆਂ ਕਿਹਾ ਕਿ ਉਹ ਉਦੋਂ ਤੱਕ ਚੈਨ ਨਾਲ ਨਹੀਂ ਬੈਠਣਗੇ, ਜਦੋਂ ਤੱਕ ਕੋਈ ਵੀ ਢਿੱਡ ਭੁੱਖਾ ਹੈ। ਉਨ੍ਹਾਂ ਕਿਹਾ ਕਿ ਨਿਜ਼ਾਮ ਵਿੱਚ ਤਬਦੀਲੀ ਲਿਆਉਣ ਲਈ ਇਕ ਮੌਕਾ ਹੀ ਕਾਫ਼ੀ ਹੁੰਦਾ ਹੈ ਅਤੇ ਇਹ ਤਬਦੀਲੀ ਜਲਦੀ ਜ਼ਮੀਨੀ ਪੱਧਰ ਉਤੇ ਨਜ਼ਰ ਆਏਗੀ। ਬਜਟ ਪੰਜਾਬਮੁੱਖ ਮੰਤਰੀ ਨੇ ਕਿਹਾ ਕਿ ਇਹ ਬਜਟ ਪੰਜਾਬ ਨੂੰ ਵਿਕਾਸ ਅਤੇ ਪ੍ਰਗਤੀ ਵੱਲ ਲੈ ਜਾਵੇਗਾ ਕਿਉਂਕਿ ਸੂਬੇ ਦੇ ਲੋਕਾਂ ਨੇ ਉਨ੍ਹਾਂ ਸਿਆਸੀ ਪਾਰਟੀਆਂ ਨੂੰ ਲਾਂਭੇ ਕਰ ਦਿੱਤਾ ਹੈ, ਜੋ ਹਰ ਪੰਜ ਸਾਲਾਂ ਬਾਅਦ ਸੱਤਾ ਵਿੱਚ ਆ ਕੇ ਆਮ ਲੋਕਾਂ ਨੂੰ ਲੁੱਟਦੀਆਂ ਸਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੂੰ ਲੋਕਾਂ ਨੇ ਸੂਬੇ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਹੈ ਅਤੇ ਉਹ ਲੋਕਾਂ ਦੀਆਂ ਉਮੀਦਾਂ `ਤੇ ਖਰ੍ਹਾ ਉਤਰਨ ਲਈ ਸਖ਼ਤ ਮਿਹਨਤ ਕਰਨਗੇ। ਭਗਵੰਤ ਮਾਨ ਨੇ ਵਿਰੋਧੀ ਧਿਰ ਨੂੰ ਕਿਹਾ ਕਿ ਉਹ ਹਰ ਕੰਮ ਵਿੱਚ ਨੁਕਤਾਚੀਨੀ ਕਰਨ ਤੋਂ ਗੁਰੇਜ਼ ਕਰਨ ਅਤੇ ਉਨ੍ਹਾਂ ਨੂੰ ਪੰਜਾਬ ਦੀ ਭਲਾਈ ਲਈ ਕੰਮ ਕਰਨ ਦੇਣ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਮਾਲੀਆ ਪੈਦਾ ਕਰਨ ਅਤੇ ਕਰਜ਼ਾ ਘਟਾਉਣ ਲਈ ਅਣਥੱਕ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੇ ਪੈਸੇ ਦੀ ਲੁੱਟ ਨੂੰ ਰੋਕੇਗੀ ਅਤੇ ਇਸ ਦੀ ਵਰਤੋਂ ਲੋਕਾਂ ਦੀ ਭਲਾਈ ਲਈ ਕਰੇਗੀ। ਭਗਵੰਤ ਮਾਨ ਨੇ ਕਿਹਾ ਕਿ ਇਕ-ਇਕ ਪੈਸਾ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਖਰਚਿਆ ਜਾਵੇਗਾ। ਸੂਬਾ ਸਰਕਾਰ ਵੱਲੋਂ ਕੀਤੀਆਂ ਕਈ ਈ-ਗਵਰਨੈਂਸ ਪਹਿਲਕਦਮੀਆਂ ਬਾਰੇ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਗਲੇ ਵਿਧਾਨ ਸਭਾ ਸੈਸ਼ਨ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ਨੂੰ ਵੀ ਨਵਾਂ ਰੂਪ ਦਿੱਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਅਗਲੇ ਸੈਸ਼ਨ ਤੋਂ ਵਿਧਾਨ ਸਭਾ ਵਿੱਚ ਟੱਚ ਸਕਰੀਨਾਂ ਲਾਈਆਂ ਜਾਣਗੀਆਂ, ਜਿਸ ਨਾਲ ਇਸ ਨੂੰ ਈ-ਅਸੈਂਬਲੀ ਦਾ ਰੂਪ ਦਿੱਤਾ ਜਾਵੇਗਾ। ਭਗਵੰਤ ਮਾਨ ਨੇ ਇਹ ਵੀ ਐਲਾਨ ਕੀਤਾ ਕਿ ਸਰਕਾਰ ਵੱਲੋਂ ਸੂਬੇ ਵਿੱਚ ਹਵਾ, ਪਾਣੀ ਅਤੇ ਭੂਮੀ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਸਖ਼ਤ ਕਦਮ ਚੁੱਕੇ ਜਾਣਗੇ। The post ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਵਿਚ ਭ੍ਰਿਸ਼ਟ-ਤੰਤਰ ਤੋਂ ਇਕ-ਇਕ ਪੈਸਾ ਵਸੂਲਣ ਦਾ ਐਲਾਨ appeared first on TheUnmute.com - Punjabi News. Tags:
|
ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਆਮ ਬਦਲੀਆਂ ਦੀ ਆਖਰੀ ਮਿਤੀ 'ਚ ਵਾਧਾ Wednesday 29 June 2022 02:56 PM UTC+00 | Tags: aam-aadmi-party cm-bhagwant-mann punjab-government the-unmute-breaking-news ਚੰਡੀਗੜ੍ਹ 29 ਜੂਨ 2022: ਪੰਜਾਬ ਸਰਕਾਰ (Punjab Government) ਵਲੋਂ ਪੱਤਰ ਜਾਰੀ ਕਰਦਿਆਂ ਮੁਲਾਜ਼ਮਾਂ ਦੀਆਂ ਆਮ ਬਦਲੀਆਂ ਦੀ ਆਖਰੀ ਮਿਤੀ ‘ਚ ਵਾਧਾ ਕੀਤਾ ਗਿਆ ਹੈ The post ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਆਮ ਬਦਲੀਆਂ ਦੀ ਆਖਰੀ ਮਿਤੀ ‘ਚ ਵਾਧਾ appeared first on TheUnmute.com - Punjabi News. Tags:
|
ਊਧਵ ਠਾਕਰੇ ਵਲੋਂ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ Wednesday 29 June 2022 05:05 PM UTC+00 | Tags: breaking-news chief-minister-uddhav-thackeray governor-of-maharashtra ਚੰਡੀਗੜ੍ਹ 29 ਜੂਨ 2022: ਮਹਾਰਾਸ਼ਟਰ ਰਾਜਪਾਲ ਦੇ ਫਲੋਰ ਟੈਸਟ ਦੇ ਫੈਸਲੇ ਨੂੰ ਸੁਪਰੀਮ ਕੋਰਟ ਨੇ ਬਰਕਰਾਰ ਰੱਖਣ ਦੇ ਨਾਲ ਹੀ ਮੁੱਖ ਮੰਤਰੀ ਊਧਵ ਠਾਕਰੇ (Chief Minister Uddhav Thackeray ) ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕਰ ਦਿੱਤਾ ਹੈ । ਇਸ ਦੇ ਨਾਲ ਹੀ ਉਨ੍ਹਾਂ ਨੇ ਵਿਧਾਨ ਪ੍ਰੀਸ਼ਦ ਦੀ ਮੈਂਬਰਸ਼ਿਪ ਛੱਡਣ ਦਾ ਵੀ ਐਲਾਨ ਕੀਤਾ। ਮੁੱਖ ਮੰਤਰੀ ਊਧਵ ਫੇਸਬੁੱਕ ਰਾਹੀਂ ਅਸਤੀਫੇ ਦਾ ਐਲਾਨ ਕੀਤਾ, ਉਨ੍ਹਾਂ ਨੇ ਇਸ ਦੌਰਾਨ ਕਾਂਗਰਸ-ਐਨਸੀਪੀ ਦੇ ਸਮਰਥਨ ਦਾ ਧੰਨਵਾਦ ਕੀਤਾ, ਇਸਦੇ ਨਾਲ ਹੀ ਉਨ੍ਹਾਂ ਨੇ ਜਨਤਾ ਦਾ ਵੀ ਧੰਨਵਾਦ ਕਰਦਿਆਂ ਕਲਿਆਣਕਾਰੀ ਕੰਮਾਂ ਦੀ ਜਾਣਕਾਰੀ ਦਿੱਤੀ | The post ਊਧਵ ਠਾਕਰੇ ਵਲੋਂ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ appeared first on TheUnmute.com - Punjabi News. Tags:
|
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription. |