ਸ਼੍ਰੀਨਗਰ: ਬਾਰਾਮੁੱਲਾ ‘ਚ ਸੁਰੱਖਿਆ ਬਲਾਂ ਨਾਲ ਮੁਕਾਬਲੇ ‘ਚ ਇੱਕ ਅੱਤਵਾਦੀ ਢੇਰ, ਇੱਕ ਜਵਾਨ ਵੀ ਜ਼ਖਮੀ

ਬਾਰਾਮੁੱਲਾ ਵਿਚ ਹਮਲੇ ਦੀ ਯੋਜਨਾ ਬਣਾ ਰਹੇ ਅੱਤਵਾਦੀਆਂ ‘ਤੇ ਸਮਾਂ ਰਹਿੰਦੇ ਕਾਰਵਾਈ ਕਰਦੇ ਹੋਏ ਸੁਰੱਖਿਆ ਬਲਾਂ ਨੇ ਇੱਕ ਨੂੰ ਢੇਰ ਕਰ ਦਿੱਤਾ ਹੈ। ਘੇਰਾਬੰਦੀ ਵਿਚ ਫਸੇ ਦੂਜੇ ਅੱਤਵਾਦੀ ਨਾਲ ਗੋਲੀਬਾਰੀ ਜਾਰੀ ਹੈ। ਮਾਰੇ ਗਏ ਅੱਤਵਾਦੀ ਦੀ ਪਛਾਣ ਨਹੀਂ ਹੋ ਸਕੀ ਹੈ ਪਰ ਇਹ ਅੱਤਵਾਦੀ ਸਥਾਨਕ ਦੱਸੇ ਜਾ ਰਹੇ ਹਨ। ਇਹ ਮੁਕਾਬਲਾ ਉੱਤਰੀ ਕਸ਼ਮੀਰ ਦੇ ਜ਼ਿਲ੍ਹਾ ਬਾਰਾਮੁੱਲਾ ਦੇ ਵਾਨੀਗਾਮ ਬਾਲਾ ਇਲਾਕੇ ਵਿਚ ਚੱਲ ਰਹੀ ਹੈ। ਇਲਾਕੇ ਵਿਚ ਲੁਕੇ ਅੱਤਵਾਦੀਆਂ ਦੀ ਗਿਣਤੀ ਦੋ ਦੱਸੀ ਜਾ ਰਹੀ ਹੈ। ਮੁਕਾਬਲੇ ਵਿਚ ਇੱਕ ਜਵਾਨ ਦੇ ਜ਼ਖਮੀ ਹੋਣ ਦੀ ਖਬਰ ਹੈ।

ਸੁਰੱਖਿਆ ਬਲਾਂ ਨੇ ਇਕ ਅੱਤਵਾਦੀ ਦੇ ਮਾਰੇ ਜਾਣ ਦੇ ਬਾਅਦ ਇਕ ਵਾਰ ਫਿਰ ਦੂਜੇ ਅੱਤਵਾਦੀ ਨੂੰ ਸਰੰਡਰ ਕਰਨ ਦਾ ਮੌਕਾ ਦਿੱਤਾ ਪਰ ਉਸ ਨੇ ਗੋਲੀਬਾਰੀ ਜਾਰੀ ਰੱਖਿਆ। ਸੁਰੱਖਿਆ ਬਲਾਂਦਾ ਕਹਿਣਾ ਹੈ ਕਿ ਜਲਦ ਹੀ ਦੂਜੇ ਅੱਤਵਾਦੀਆਂ ਨੂੰ ਵੀ ਮਾਰ ਦਿੱਤਾ ਜਾਵੇਗਾ। ਮੁਕਾਬਲੇ ਵਿਚ ਜ਼ਖਮੀ ਜਵਾਨ ਨੂੰ ਨੇੜਲੇ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਹੈ।

ਜਾਣਕਾਰੀ ਮੁਤਾਬਕ ਜ਼ਿਲ੍ਹਾ ਬਾਰਾਮੁੱਲਾ ਦਾ ਵਾਨੀਗਾਮ ਬਾਲਾਵਿਚ ਲੁਕੇ ਕੁਝ ਅੱਤਵਾਦੀ ਸੁਰੱਖਿਆ ਬਲਾਂ ਨੂੰ ਨਿਸ਼ਾਨਾ ਬਣਾਉਣ ਦੀ ਯੋਜਨਾ ਬਣਾ ਰਹੇ ਸਨ। ਸਮਾਂ ਰਹਿੰਦੇ ਪੁਲਿਸ ਨੂੰ ਇਸ ਦੀ ਸੂਚਨਾ ਮਿਲ ਗਈ। ਐੱਸਓਜੀ ਦੇ ਜਵਾਨ ਸੈਨਾ ਤੇ ਸੀਆਰਪੀਐੱਫ ਦੇ ਸੰਯੁਕਤ ਦਲ ਨਾਲ ਇਲਾਕੇ ਵਿਚ ਪਹੁੰਚ ਗਏ ਤੇ ਅੱਤਵਾਦੀਆਂ ਦੀ ਭਾਲ ਸ਼ੁਰੂ ਕਰ ਦਿੱਤੀ।

ਵੀਡੀਓ ਲਈ ਕਲਿੱਕ ਕਰੋ -:

“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ “

ਇਕ ਮਕਾਨ ਵਿਚ ਲੁਕੇ ਇਨ੍ਹਾਂ ਅੱਤਵਾਦੀਆਂ ਨੇ ਜਦੋਂ ਸੁਰੱਖਿਆ ਬਲਾਂ ਨੂੰ ਆਪਣੇ ਨੇੜੇ ਆਉਂਦੇ ਦੇਖਿਆ ਤਾਂ ਉਨ੍ਹਾਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਸੁਰੱਖਿਆ ਬਲਾਂ ਨੇ ਵੀ ਅੱਤਵਾਦੀਆਂ ਨੂੰ ਆਤਮ ਸਮਰਪਣ ਲਈ ਕਿਹਾ ਪਰ ਜਦੋਂ ਉਹ ਨਹੀਂ ਮੰਨੇ ਤਾਂ ਜਵਾਬ ਵਿਚ ਉਨ੍ਹਾਂ ਨੇ ਵੀ ਗੋਲੀਬਾਰੀ ਸ਼ੁਰੂ ਕਰ ਦਿੱਤੀ।

The post ਸ਼੍ਰੀਨਗਰ: ਬਾਰਾਮੁੱਲਾ ‘ਚ ਸੁਰੱਖਿਆ ਬਲਾਂ ਨਾਲ ਮੁਕਾਬਲੇ ‘ਚ ਇੱਕ ਅੱਤਵਾਦੀ ਢੇਰ, ਇੱਕ ਜਵਾਨ ਵੀ ਜ਼ਖਮੀ appeared first on Daily Post Punjabi.



Previous Post Next Post

Contact Form