=?UTF-8?q?TheUnmute.com_=E2=80=93_Punjabi_News:_Digest_for_July_29, _2022?=

TheUnmute.com – Punjabi News

Punjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com

Table of Contents

ਮਲੋਟ ਦੀ ਅਦਾਲਤ ਨੇ ਲਾਰੈਂਸ ਬਿਸ਼ਨੋਈ ਨੂੰ ਮੁੜ 4 ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ

Thursday 28 July 2022 05:34 AM UTC+00 | Tags: breaking-news hoshiarpur-court maluot-court news punjabdgp punjab-government punjabi-news punjab-police sidhu-moosewala-murder-case the-unmute-breaking-news the-unmute-punjabi-news

ਚੰਡੀਗੜ੍ਹ 28 ਜੁਲਾਈ 2022: ਸਿੱਧੂ ਮੂਸੇਵਾਲਾ ਕਤਲਕਾਂਡ ‘ਚ ਨਾਮਜ਼ਦ ਗੈਂਗਸਟਰ ਲਾਰੈਂਸ ਬਿਸ਼ਨੋਈ (Lawrence Bishnoi) ਨੂੰ ਅੱਜ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਮੁੜ ਮਲੋਟ ਅਦਾਲਤ ‘ਚ ਪੇਸ਼ ਕੀਤਾ ਗਿਆ | ਇਸ ਦੌਰਾਨ ਅਦਾਲਤ ਨੇ ਲਾਰੈਂਸ ਬਿਸ਼ਨੋਈ ਦੇ ਰਿਮਾਂਡ ‘ਚ 4 ਦਿਨ ਦਾ ਹੋਰ ਵਾਧਾ ਕੀਤਾ ਹੈ | ਲਾਰੈਂਸ ਨੂੰ ਭਾਰੀ ਸੁਰੱਖਿਆ ਹੇਠ ਅਦਾਲਤ ‘ਚ ਪੇਸ ਕੀਤਾ ਗਿਆ |

ਜਿਕਰਯੋਗ ਹੈ ਕਿ ਲਾਰੈਂਸ ਬਿਸ਼ਨੋਈ ਦਾ 21 ਜੁਲਾਈ ਨੂੰ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਹੁਸ਼ਿਆਰਪੁਰ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ ਸੀ, ਜਿੱਥੇ ਅਦਾਲਤ ਨੇ ਇਕ ਕਤਲ ਦੇ ਕੇਸ ‘ਚ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਸ੍ਰੀ ਮੁਕਤਸਰ ਸਾਹਿਬ ਦੀ ਮਲੋਟ ਪੁਲਿਸ ਨੂੰ ਟਰਾਂਜ਼ਿਟ ਰਿਮਾਂਡ ਦਿੱਤਾ ਸੀ | ਜਿੱਥੇ ਲਾਰੈਂਸ ਨੂੰ ਮਲੋਟ ਦੀ ਅਦਾਲਤ 'ਚ ਪੇਸ਼ ਕੀਤਾ ਗਿਆ | ਇਸ ਦੌਰਾਨ ਅਦਾਲਤ ਨੇ ਲਾਰੈਂਸ ਨੂੰ 7 ਦਿਨਾਂ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਸੀ।

The post ਮਲੋਟ ਦੀ ਅਦਾਲਤ ਨੇ ਲਾਰੈਂਸ ਬਿਸ਼ਨੋਈ ਨੂੰ ਮੁੜ 4 ਦਿਨਾਂ ਪੁਲਿਸ ਰਿਮਾਂਡ ‘ਤੇ ਭੇਜਿਆ appeared first on TheUnmute.com - Punjabi News.

Tags:
  • breaking-news
  • hoshiarpur-court
  • maluot-court
  • news
  • punjabdgp
  • punjab-government
  • punjabi-news
  • punjab-police
  • sidhu-moosewala-murder-case
  • the-unmute-breaking-news
  • the-unmute-punjabi-news

CM ਭਗਵੰਤ ਮਾਨ ਖ਼ਰਾਬ ਹੋਈਆਂ ਫ਼ਸਲਾਂ ਦਾ ਜਾਇਜ਼ਾ ਲੈਣ ਲਈ ਮਲੋਟ ਬਲਾਕ ਦਾ ਕਰਨਗੇ ਦੌਰਾ

Thursday 28 July 2022 05:48 AM UTC+00 | Tags: aam-aadmi-party breaking-news chief-minister-bhagwant-mann cm-bhagwant-mann maluot-block news panniwala punjab-government punjabi-news punjab-news raniwala the-unmute-breaking-news the-unmute-punjabi-news village-midda

ਚੰਡੀਗੜ੍ਹ 28 ਜੁਲਾਈ 2022: ਮੁੱਖ ਮੰਤਰੀ ਭਗਵੰਤ ਮਾਨ ਅੱਜ ਮਲੋਟ ਬਲਾਕ (Maluot Block) ਅਤੇ ਲੰਬੀ ਹਲਕੇ ਦੇ ਪਿੰਡ ਮਿੱਡਾ, ਰਾਣੀਵਾਲਾ, ਪੰਨੀਵਾਲਾ ਆਦਿ ਦੇ ਮੀਂਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ | ਸੂਬੇ ‘ਚ ਭਾਰੀ ਮੀਂਹ ਕਾਰਨ ਕਈ ਇਲਾਕਿਆਂ ‘ਚ ਕਿਸਾਨਾਂ ਦੀ ਫ਼ਸਲਾਂ ਨੂੰ ਕਾਫੀ ਨੁਕਸਾਨ ਹੋਇਆ ਹੈ ਅਤੇ ਹੜ੍ਹਾਂ ਵਰਗੀ ਸਥਿਤੀ ਬਣੀ ਹੋਈ ਹੈ |

ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਅਤੇ ਹਲਕਾ ਵਿਧਾਇਕ ਮਲੋਟ ਡਾ. ਬਲਜੀਤ ਕੌਰ ਵਲੋਂ ਵੀ ਮੀਂਹ ਨਾਲ ਪ੍ਰਭਾਵਿਤ ਕਈ ਪਿੰਡਾਂ ਦਾ ਦੌਰਾ ਕੀਤਾ ਗਿਆ ਸੀ | ਇਸ ਦੌਰਾਨ ਉਨ੍ਹਾਂ ਕਿਹਾ ਕਿ ਇਨ੍ਹਾਂ ਪਿੰਡਾਂ ਦੀ ਸਮੱਸਿਆ ਅਤੇ ਖ਼ਰਾਬ ਹੋਈਆਂ ਫ਼ਸਲਾਂ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਾਣਕਾਰੀ ਦੇਣਗੇ |

The post CM ਭਗਵੰਤ ਮਾਨ ਖ਼ਰਾਬ ਹੋਈਆਂ ਫ਼ਸਲਾਂ ਦਾ ਜਾਇਜ਼ਾ ਲੈਣ ਲਈ ਮਲੋਟ ਬਲਾਕ ਦਾ ਕਰਨਗੇ ਦੌਰਾ appeared first on TheUnmute.com - Punjabi News.

Tags:
  • aam-aadmi-party
  • breaking-news
  • chief-minister-bhagwant-mann
  • cm-bhagwant-mann
  • maluot-block
  • news
  • panniwala
  • punjab-government
  • punjabi-news
  • punjab-news
  • raniwala
  • the-unmute-breaking-news
  • the-unmute-punjabi-news
  • village-midda

CM ਭਗਵੰਤ ਮਾਨ ਨੇ ਪਾਣੀ ਦੀ ਸਮੱਸਿਆ ਸੰਬੰਧੀ ਇਜ਼ਰਾਈਲੀ ਕੰਪਨੀ ਦੇ ਨੁਮਾਇੰਦਿਆਂ ਨਾਲ ਕੀਤੀ ਮੁਲਾਕਾਤ

Thursday 28 July 2022 06:02 AM UTC+00 | Tags: breaking-news chief-minister-bhagwant-mann cm-bhagwant-mann company-mekorot israeli-company-mekorot mekorot news

ਚੰਡੀਗੜ੍ਹ 28 ਜੁਲਾਈ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਬੀਤੇ ਮੰਗਲਵਾਰ ਨੂੰ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨਾਲ ਮੁਲਾਕਾਤ ਕਰਕੇ ਸੂਬੇ ਵਿੱਚ ਨਹਿਰੀ ਪ੍ਰਬੰਧ ਨੂੰ ਨਵਿਆਉਣ ਲਈ ਵਿਸ਼ੇਸ਼ ਫੰਡ ਅਲਾਟ ਕਰਨ ਲਈ ਦਖ਼ਲ ਦੇਣ ਦੀ ਮੰਗ ਕੀਤੀ।

ਇਸਤੋਂ ਬਾਅਦ ਹੁਣ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਇਜ਼ਰਾਈਲੀ ਕੰਪਨੀ Mekorot ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕੀਤੀ | ਉਨ੍ਹਾਂ ਕਿਹਾ ਕਿ ਪੰਜਾਬ 'ਚ ਪੀਣ ਵਾਲੇ ਸਾਫ਼ ਪਾਣੀ ਦੀ ਗੰਭੀਰ ਸਮੱਸਿਆ ਹੈ। ਪੰਜ ਆਬਾਂ ਦੀ ਧਰਤੀ ਦੇ ਲੋਕਾਂ ਨੂੰ ਸਾਫ਼ ਪਾਣੀ ਨਾ ਮਿਲਣਾ ਬਹੁਤ ਵੱਡੀ ਤ੍ਰਾਸਦੀ ਹੈ। ਉਨ੍ਹਾਂ ਕਿਹਾ ਕਿ ਕੰਪਨੀ ਨਾਲ ਮਿਲ ਕੇ ਨਵੇਂ ਪ੍ਰੋਜੈਕਟ ਲਾਵਾਂਗੇ ਅਤੇ ਪੰਜਾਬੀਆਂ ਨੂੰ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ ਮੇਰੀ ਸਰਕਾਰ ਵਚਨਬੱਧ ਹੈ।

The post CM ਭਗਵੰਤ ਮਾਨ ਨੇ ਪਾਣੀ ਦੀ ਸਮੱਸਿਆ ਸੰਬੰਧੀ ਇਜ਼ਰਾਈਲੀ ਕੰਪਨੀ ਦੇ ਨੁਮਾਇੰਦਿਆਂ ਨਾਲ ਕੀਤੀ ਮੁਲਾਕਾਤ appeared first on TheUnmute.com - Punjabi News.

Tags:
  • breaking-news
  • chief-minister-bhagwant-mann
  • cm-bhagwant-mann
  • company-mekorot
  • israeli-company-mekorot
  • mekorot
  • news

ਚੰਡੀਗੜ੍ਹ 28 ਜੁਲਾਈ 2022: ਭਾਰਤ ਨੇ ਤੀਜੇ ਵਨਡੇ ਵਿੱਚ ਵੈਸਟਇੰਡੀਜ਼ ਨੂੰ 119 ਦੌੜਾਂ ਨਾਲ ਹਰਾਇਆ। ਮੀਂਹ ਪ੍ਰਭਾਵਿਤ ਮੈਚ ਵਿੱਚ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਟੀਮ ਇੰਡੀਆ ਨੇ ਡਕਵਰਥ ਲੁਈਸ ਨਿਯਮ ਦੇ ਤਹਿਤ ਵਿੰਡੀਜ਼ ਦੇ ਸਾਹਮਣੇ 35 ਓਵਰਾਂ ਵਿੱਚ 257 ਦੌੜਾਂ ਦਾ ਟੀਚਾ ਰੱਖਿਆ। ਜਵਾਬ ‘ਚ ਵੈਸਟਇੰਡੀਜ਼ ਦੀ ਪੂਰੀ ਟੀਮ 26 ਓਵਰਾਂ ‘ਚ 137 ਦੌੜਾਂ ‘ਤੇ ਸਿਮਟ ਗਈ। ਬ੍ਰੈਂਡਨ ਕਿੰਗ ਅਤੇ ਨਿਕੋਲਸ ਪੂਰਨ ਨੇ ਆਪਣੀ ਟੀਮ ਵਾਂਗ ਸਭ ਤੋਂ ਵੱਧ 42-42 ਦੌੜਾਂ ਬਣਾਈਆਂ।

ਇਸ ਦੇ ਨਾਲ ਹੀ ਭਾਰਤ ਲਈ ਯੁਜਵੇਂਦਰ ਚਾਹਲ ਨੇ ਸਭ ਤੋਂ ਵੱਧ ਚਾਰ ਵਿਕਟਾਂ ਲਈਆਂ। ਵਨਡੇ ਸੀਰੀਜ਼ ਤੋਂ ਬਾਅਦ ਹੁਣ ਭਾਰਤੀ ਟੀਮ ਵੈਸਟਇੰਡੀਜ਼ ਖਿਲਾਫ 29 ਜੁਲਾਈ ਤੋਂ ਪੰਜ ਮੈਚਾਂ ਦੀ ਟੀ-20 ਸੀਰੀਜ਼ ਖੇਡੇਗੀ। ਰੋਹਿਤ ਸ਼ਰਮਾ ਟੀ-20 ਸੀਰੀਜ਼ ‘ਚ ਭਾਰਤੀ ਟੀਮ ਦੀ ਅਗਵਾਈ ਕਰਨਗੇ। ਵਿਰਾਟ ਅਤੇ ਜਸਪ੍ਰੀਤ ਬੁਮਰਾਹ ਵਨਡੇ ਤੋਂ ਬਾਅਦ ਟੀ-20 ਸੀਰੀਜ਼ ਵੀ ਨਹੀਂ ਖੇਡਣਗੇ। ਦੋਵਾਂ ਨੂੰ ਆਰਾਮ ਦਿੱਤਾ ਗਿਆ ਹੈ। ਸੁਭਮ ਗਿੱਲ ਪਲੇਅਰ ਆਫ ਸੀਰੀਜ਼ ਚੁਣੇ ਗਏ

The post IND vs WI: ਭਾਰਤ ਨੇ ਤੀਜੇ ਵਨਡੇ ‘ਚ ਵੈਸਟਇੰਡੀਜ਼ ਨੂੰ ਹਰਾ ਕੇ ਸੀਰੀਜ਼ 3-0 ਨਾਲ ਜਿੱਤੀ appeared first on TheUnmute.com - Punjabi News.

Tags:
  • bcci
  • cricket-news
  • icc
  • india-defeated-west-indies
  • ind-vs-wi

ਅਧੀਰ ਰੰਜਨ ਵਲੋਂ ਦ੍ਰੋਪਦੀ ਮੁਰਮੂ ਨੂੰ 'ਰਾਸ਼ਟਰਪਤਨੀ' ਬੋਲਣ 'ਤੇ ਸੰਸਦ 'ਚ ਭਾਰੀ ਹੰਗਾਮਾ

Thursday 28 July 2022 06:41 AM UTC+00 | Tags: adhir-ranjan breaking-news congress congress-mp-adhir-ranjan draupadi-murmu mp-adhir-ranjan president-draupadi-murmu

ਚੰਡੀਗੜ੍ਹ 28 ਜੁਲਾਈ 2022: ਸੰਸਦ ਦੇ ਮਾਨਸੂਨ ਸੈਸ਼ਨ ਦਾ ਨੌਵਾਂ ਦਿਨ ਵੀ ਭਾਰੀ ਹੰਗਾਮੇ ਦੀ ਭੇਟ ਚੜ ਗਿਆ | ਕਾਂਗਰਸ ਦੇ ਸੰਸਦ ਮੈਂਬਰ ਅਧੀਰ ਰੰਜਨ (Adhir Ranjan) ਵਲੋਂ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ‘ਰਾਸ਼ਟਰਪਤਨੀ’ ਬੋਲਣ ‘ਤੇ ਸੰਸਦ ‘ਚ ਭਾਰੀ ਹੰਗਾਮਾ ਹੋਇਆ । ਇਸ ਦੌਰਾਨ ਭਾਜਪਾ ਨੇ ਕਾਂਗਰਸ ‘ਤੇ ਤਿੱਖੇ ਹਮਲੇ ਸ਼ੁਰੂ ਕਰ ਦਿੱਤੇ |

ਸੰਸਦ ‘ਚ ਭਾਜਪਾ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅਤੇ ਸ੍ਰਮਿਤੀ ਈਰਾਨੀ ਨੇ ਕਾਂਗਰਸ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਇਸ ਦੇ ਲਈ ਕਾਂਗਰਸ ਨੂੰ ਪੂਰੇ ਦੇਸ਼ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ। ਭਾਜਪਾ ਨੇਤਾ ਸਮ੍ਰਿਤੀ ਇਰਾਨੀ ਨੇ ਕਿਹਾ ਕਿ ਦ੍ਰੋਪਦੀ ਮੁਰਮੂ ਨੂੰ ਰਾਸ਼ਟਰਪਤੀ ਬਣਨ ਤੋਂ ਪਹਿਲਾ ਹੀ ਨਿਸ਼ਾਨਾ ਬਣਾਇਆ ਜਾ ਰਿਹਾ ਹੈ |

ਭਾਜਪਾ ਨੇਤਾਵਾਂ ਨੇ ਅੱਜ ਕਾਂਗਰਸ ਪਾਰਟੀ ਦੇ ਨਾਲ-ਨਾਲ ਸੋਨੀਆ ਗਾਂਧੀ ਤੇ ਕਾਂਗਰਸ ਸੰਸਦ ਮੈਂਬਰ ਅਧੀਰ ਰੰਜਨ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ‘ਤੇ ਟਿੱਪਣੀ ਖਿਲਾਫ ਲੋਕ ਸਭਾ ‘ਚ ਮੁਆਫੀ ਮੰਗਣ ਦੀ ਮੰਗ ਕੀਤੀ। ਇਸ ‘ਚ ਲੋਕਾਂ ਸਭਾ ਅਤੇ ਰਾਜ ਸਭਾ ਦੀ ਕਾਰਵਾਈ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ।

The post ਅਧੀਰ ਰੰਜਨ ਵਲੋਂ ਦ੍ਰੋਪਦੀ ਮੁਰਮੂ ਨੂੰ ‘ਰਾਸ਼ਟਰਪਤਨੀ’ ਬੋਲਣ ‘ਤੇ ਸੰਸਦ ‘ਚ ਭਾਰੀ ਹੰਗਾਮਾ appeared first on TheUnmute.com - Punjabi News.

Tags:
  • adhir-ranjan
  • breaking-news
  • congress
  • congress-mp-adhir-ranjan
  • draupadi-murmu
  • mp-adhir-ranjan
  • president-draupadi-murmu

ਮੌਸਮ ਵਿਭਾਗ ਵਲੋਂ ਪੰਜਾਬ 'ਚ ਤੇਜ਼ ਹਵਾਵਾਂ ਨਾਲ ਭਾਰੀ ਮੀਂਹ ਦਾ ਅਲਰਟ ਜਾਰੀ

Thursday 28 July 2022 07:06 AM UTC+00 | Tags: breaking-news heavy-rain-in-punjab heavy-rains-in-punjab meteorological-department-warns-of-heavy-rains-in-punjab punjab

ਚੰਡੀਗੜ੍ਹ 28 ਜੁਲਾਈ 2022: ਪੰਜਾਬ (Punjab) ‘ਚ ਪਿਛਲੇ ਦਿਨਾਂ ‘ਚ ਭਾਰੀ ਮੀਂਹ ਕਾਰਨ ਸੂਬੇ ਦੇ ਕਈ ਪਿੰਡਾਂ ‘ਚ ਫ਼ਸਲਾਂ ਨੂੰ ਕਾਫੀ ਨੁਕਸਾਨ ਹੋਇਆ ਅਤੇ ਕਈ ਪਿੰਡ ‘ਚ ਹੜ੍ਹਾਂ ਵਰਗੀ ਸਥਿਤੀ ਬਣੀ ਹੋਈ ਹੈ | ਇਸ ਦੌਰਾਨ ਮੌਸਮ ਵਿਭਾਗ ਨੇ ਪੰਜਾਬ ‘ਚ ਤੇਜ਼ ਹਵਾਵਾਂ ਨਾਲ ਭਾਰੀ ਮੀਂਹ ਦੀ ਚਿਤਾਵਨੀ ਦਿੱਤੀ ਹੈ |ਮੌਸਮ ਵਿਭਾਗ ਨੇ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ‘ਚ 28 ਜੁਲਾਈ ਤੋਂ ਲੈ ਕੇ 30 ਜੁਲਾਈ ਤੱਕ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।

ਮੌਸਮ ਵਿਭਾਗ ਵੱਲੋਂ ਇਨ੍ਹਾਂ ਦਿਨਾਂ ਦੌਰਾਨ ਕਿਸਾਨਾਂ ਖੇਤਾਂ ‘ਚ ਸਪ੍ਰੇਅ ਅਤੇ ਪਾਣੀ ਨਾ ਲਾਉਣ ਲਾਉਣ ਦੀ ਸਲਾਹ ਦਿੱਤੀ ਹੈ |ਦੂਜੇ ਪਾਸੇ ਜਿੱਥੇ ਮੀਂਹ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ ਉੱਥੇ ਹੀ ਸੜਕਾਂ ਅਤੇ ਗਲੀਆਂ ‘ਚ ਪਾਣੀ ਭਰਨ ਕਾਰਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ|

The post ਮੌਸਮ ਵਿਭਾਗ ਵਲੋਂ ਪੰਜਾਬ ‘ਚ ਤੇਜ਼ ਹਵਾਵਾਂ ਨਾਲ ਭਾਰੀ ਮੀਂਹ ਦਾ ਅਲਰਟ ਜਾਰੀ appeared first on TheUnmute.com - Punjabi News.

Tags:
  • breaking-news
  • heavy-rain-in-punjab
  • heavy-rains-in-punjab
  • meteorological-department-warns-of-heavy-rains-in-punjab
  • punjab

ਚੰਡੀਗੜ੍ਹ 28 ਜੁਲਾਈ 2022: ਕੈਨੇਡਾ ਦੀ ਪੁਲਿਸ ਨੇ ਰਿਪੁਦਮਨ ਸਿੰਘ ਮਲਿਕ (Ripudaman Malik) ਦੇ ਕਤਲ ਮਾਮਲੇ ‘ਚ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਕੈਨੇਡੀਅਨ ਪੁਲਿਸ ਨੇ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਬ੍ਰਿਟਿਸ਼ ਕੋਲੰਬੀਆ ਦੇ ਐਬਟਸਫੋਰਡ ਤੋਂ ਟੈਨਰ ਫੌਕਸ (21) ਤੇ ਨਿਊ ਵੈਸਟਮਿੰਸਟਰ ਦੇ ਵੈਨਕੂਵਰ ਉਪਨਗਰ ਤੋਂ ਜੋਸ ਲੋਪੇਜ਼ (23) ਨੂੰ ਗ੍ਰਿਫਤਾਰ ਕੀਤਾ ਗਿਆ ਹੈ ।

ਪੁਲਿਸ ਅਧਿਕਾਰੀ ਮਨਦੀਪ ਮੂਕਰ ਦਾ ਕਹਿਣਾ ਕਿ ਰਿਪੁਦਮਨ ਦੇ ਕਤਲ ‘ਚ ਸ਼ਾਮਲ ਦੋਵੇਂ ਵਿਅਕਤੀਆਂ ਦੀ ਪਛਾਣ ਕਰਕੇ ਇਨ੍ਹਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ | ਪੁਲਿਸ ਨੂੰ ਇਨ੍ਹਾਂ ਦੋਵਾਂ ਬਾਰੇ ਪਹਿਲਾਂ ਹੀ ਜਾਣਕਾਰੀ ਸੀ | ਉਨ੍ਹਾਂ ਕਿਹਾ ਕਿ ਇਨ੍ਹਾਂ ਦੋਵਾਂ ਖ਼ਿਲਾਫ ਕਈ ਅਪਰਾਧਿਕ ਮਾਮਲੇ ਦਰਜ ਹਨ ਅਤੇ ਪਰ ਕਿਸੇ ਗੈਂਗ ਨਾਲ ਸਬੰਧਤ ਨਹੀਂ ਹੈ।

ਪੁਲਿਸ ਦੀ ਕਾਰਵਾਈ ਤੋਂ ਬਾਅਦ ਰਿਪੁਦਮਨ ਮਲਿਕ ਦੇ ਪੁੱਤਰ ਜਸਪ੍ਰੀਤ ਸਿੰਘ ਮਲਿਕ ਨੇ ਕਿਹਾ ਕਿ ਜਾਂਚ ਦਾ ਨਤੀਜਾ ਜੋ ਵੀ ਹੋਵੇ, ਅਸੀਂ ਇੱਕ ਮਹਾਨ ਵਿਅਕਤੀ ਨੂੰ ਗੁਆ ਦਿੱਤਾ ਹੈ। ਜਸਪ੍ਰੀਤ ਨੇ ਕਿਹਾ ਕਿ ਪੁਲਿਸ ਨੇ ਪਰਿਵਾਰ ਨੂੰ ਕੋਈ ਵਾਧੂ ਜਾਣਕਾਰੀ ਨਹੀਂ ਦਿੱਤੀ ਅਤੇ ਉਹ ਇਸ ਮੁੱਦੇ ‘ਤੇ ਅਟਕਲਾਂ ਨਹੀਂ ਲਗਾਉਣਾ ਚਾਹੁੰਦੇ ਕਿ ਉਨ੍ਹਾਂ ਦੇ ਪਿਤਾ ਨੂੰ ਕਿਉਂ ਮਾਰਿਆ ਗਿਆ।

ਜਿਕਰਯੋਗ ਹੈ ਕਿ ਮਲਿਕ ਨੂੰ 1985 ਦੇ ਏਅਰ ਇੰਡੀਆ ਕਨਿਸ਼ਕ ਜਹਾਜ਼ ਅੱਤਵਾਦੀ ਬੰਬ ਧਮਾਕੇ ਦੇ ਕੇਸ ਵਿੱਚ ਬਰੀ ਕਰ ਦਿੱਤਾ ਗਿਆ ਸੀ, ਜਿਸ ਵਿੱਚ 331 ਲੋਕਾਂ ਦੀ ਮੌਤ ਹੋ ਗਈ ਸੀ। ਸਿੱਖ ਭਾਈਚਾਰੇ ਨਾਲ ਸਬੰਧਤ ਮਲਿਕ ਦੀ 15 ਜੁਲਾਈ ਨੂੰ ਬ੍ਰਿਟਿਸ਼ ਕੋਲੰਬੀਆ ਦੇ ਸਰੀ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।

The post ਕੈਨੇਡਾ ਪੁਲਿਸ ਵਲੋਂ ਰਿਪੁਦਮਨ ਮਲਿਕ ਕਤਲਕਾਂਡ ‘ਚ ਦੋ ਵਿਅਕਤੀ ਗ੍ਰਿਫਤਾਰ appeared first on TheUnmute.com - Punjabi News.

Tags:
  • breaking-news
  • ripudaman-malik

ਪਟਿਆਲਾ ਤੋਂ ਦੇਵੀਗੜ੍ਹ ਜਾ ਰਹੀ PRTC ਬੱਸ ਹਾਦਸੇ ਦਾ ਸ਼ਿਕਾਰ, ਡਰਾਈਵਰ ਦੀ ਮੌਕੇ 'ਤੇ ਮੌਤ

Thursday 28 July 2022 07:36 AM UTC+00 | Tags: breaking-news devigarh-kanchiyan news patiala patiala-devigarh-raod patiala-police patiala-police-team prtc prtc-from-patiala-to-devigarh punjabi-news punjab-roadways the-unmute-breaking-news the-unmute-punjabi-news

ਪਟਿਆਲਾ 28 ਜੁਲਾਈ 2022: ਪਟਿਆਲਾ ਤੋਂ ਦੇਵੀਗੜ੍ਹ ਜਾ ਰਹੀ ਪੀ.ਆਰ.ਟੀ.ਸੀ. (PRTC)  ਦੀ ਬੱਸ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਦੇਵੀਗੜ੍ਹ (Devigarh) ਕੈਂਚੀਆਂ ਦੇ ਨਜ਼ਦੀਕ ਬੱਸ ਦੇ ਡਰਾਈਵਰ ਨੂੰ ਦੌਰਾ ਪੈਣ ਕਰਕੇ ਬੱਸ ਦਾ ਸੰਤੁਲਨ ਵਿਗੜ ਗਿਆ ਅਤੇ ਬੱਸ ਖਤਾਨਾਂ ਵਿੱਚ ਜਾ ਡਿੱਗੀ | ਇਸ ਦੌਰਾਨ ਬੱਸ ਦੇ ਡਰਾਈਵਰ ਦੀ ਮੌਕੇ ਤੇ ਮੌਤ ਹੋ ਗਈ |

ਇਸਦੇ ਨਾਲ ਹੀ ਬੱਸ ‘ਚ 25 ਤੋਂ 30 ਦੇ ਕਰੀਬ ਸਵਾਰੀਆਂ ਮੌਜੂਦ ਸਨ | ਜਿਸ ਵਿਚ ਸਵਾਰੀਆਂ ਦੇ ਮਾਮੂਲੀ ਸੱਟਾਂ ਵੱਜੀਆਂ ਹਨ ਅਤੇ ਸਥਾਨਕ ਲੋਕਾਂ ਦੀ ਮਦਦ ਨਾਲ ਸਾਰੀਆਂ ਸਵਾਰੀਆਂ ਨੂੰ ਸੁਰੱਖਿਅਤ ਬੱਸ ਚੋਂ ਬਾਹਰ ਕੱਢਿਆ ਗਿਆ | ਇਸ ਹਾਦਸੇ ਨੂੰ ਲੈ ਕੇ ਫਿਲਹਾਲ ਅਜੇ ਤੱਕ ਕੋਈ ਵੀ ਪ੍ਰਸ਼ਾਸਨਿਕ ਅਧਿਕਾਰੀ ਬੋਲਣ ਨੂੰ ਤਿਆਰ ਨਹੀਂ ਹੈ |

The post ਪਟਿਆਲਾ ਤੋਂ ਦੇਵੀਗੜ੍ਹ ਜਾ ਰਹੀ PRTC ਬੱਸ ਹਾਦਸੇ ਦਾ ਸ਼ਿਕਾਰ, ਡਰਾਈਵਰ ਦੀ ਮੌਕੇ ‘ਤੇ ਮੌਤ appeared first on TheUnmute.com - Punjabi News.

Tags:
  • breaking-news
  • devigarh-kanchiyan
  • news
  • patiala
  • patiala-devigarh-raod
  • patiala-police
  • patiala-police-team
  • prtc
  • prtc-from-patiala-to-devigarh
  • punjabi-news
  • punjab-roadways
  • the-unmute-breaking-news
  • the-unmute-punjabi-news

ਪਟਿਆਲਾ 28 ਜੁਲਾਈ 2022: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਕੈਬਨਿਟ ਦੀ ਮੀਟਿੰਗ ਖ਼ਤਮ ਹੋਣ ਹੋ ਗਈ ਹੈ | ਇਸ ਮੀਟਿੰਗ ‘ਚ ਭਗਵੰਤ ਮਾਨ ਨੇ ਕਿਹਾ ਕਿ 1 ਅਕਤੂਬਰ ਤੋਂ ਝੋਨੇ ਦੀ ਖ਼ਰੀਦ ਸ਼ੁਰੂ ਕੀਤੀ ਜਾਵੇਗੀ । ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਫ਼ਸਲਾਂ ਰੁਲਣ ਨਹੀਂ ਦੇਵਾਂਗੇ ਅਤੇ ਇਸ ਸੰਬੰਧੀ ਇਹ ਵੀ ਚਰਚਾ ਕੀਤੀ ਗਈ ਹੈ ਕਿ ਝੋਨੇ ਨੂੰ ਕਿਵੇਂ ਮਿੱਲਾਂ ਅਤੇ ਸ਼ੈੱਲਰਾਂ ਤੱਕ ਲੈ ਕੇ ਜਾਣਾ ਹੈ। ਇਸ ਬਾਰੇ ਪਾਲਿਸੀ ਬਣਾਈ ਗਈ ਹੈ।

ਮੁੱਖ ਮੰਤਰੀ ਨੇ ਕਿਹਾ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਦੇ ਮੌਕੇ ਤੇ ਆਪਣੀ ਸਜਾਵਾਂ ਪੂਰੀਆਂ ਕਰ ਚੁੱਕੇ,ਜਾਂ ਜਿਨ੍ਹਾਂ ਦੀ ਸਜਾ 90 ਫੀਸਦੀ ਪੂਰੀ ਹੋ ਚੁੱਕੀ ਹੈ ਕਰੀਬ 100 ਕੈਦੀਆਂ ਨੂੰ 15 ਅਗਸਤ ਨੂੰ ਰਿਹਾਅ ਕੀਤਾ ਜਾਵੇਗਾ।ਇਸਦੇ ਨਾਲ ਹੀ ਭਗਵੰਤ ਮਾਨ ਨੇ ਕਿਹਾ ਕਿ ਵਿਨੋਦ ਘਈ ਹੀ ਪੰਜਾਬ ਦੇ ਐਡਵੋਕੇਟ ਜਨਰਲ ਹੋਣਗੇ। ਉਹਨਾਂ ਕਿਹਾ ਕਿ ਨਵੇਂ ਏਜੀ ਪੰਜਾਬ ਸਰਕਾਰ ਦਾ ਪੱਖ ਧੜੱਲੇ ਨਾਲ ਰੱਖਣਗੇ ਅਤੇ ਉਹਨਾਂ ਨੂੰ ਬਿਨ੍ਹਾਂ ਸਿਫਾਰਸ਼ ਵਾਲੀ ਟੀਮ ਦਿੱਤੀ ਜਾਵੇਗੀ। ਮਾਨ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਭਗਤ ਸਿੰਘ ਦੀ ਕੁਰਬਾਨੀ ਕਰਕੇ ਹੋਈ ਹੈ। ਸੰਵਿਧਾਨ ਦੀ ਸਹੁੰ ਚੁੱਕ ਕੇ ਸ਼ਹੀਦਾਂ ਨੂੰ ਨਿੰਦਣਾ ਬਹੁਤ ਗਲਤ ਹੈ।

The post ਕੈਬਿਨਟ ਮੀਟਿੰਗ ਤੋਂ ਬਾਅਦ CM ਮਾਨ ਨੇ ਏਜੀ ਦੀ ਨਿਯੁਕਤੀ ਤੇ ਝੋਨੇ ਦੀ ਖ਼ਰੀਦ ਨੂੰ ਲੈ ਕੇ ਦਿੱਤਾ ਵੱਡਾ ਬਿਆਨ appeared first on TheUnmute.com - Punjabi News.

Tags:
  • breaking-news

17 ਸਾਲ ਤੋਂ ਵੱਧ ਉਮਰ ਦੇ ਨੌਜਵਾਨ ਵੋਟਰ ਸੂਚੀ ਲਈ ਕਰ ਸਕਣਗੇ ਅਪਲਾਈ: ਚੋਣ ਕਮਿਸ਼ਨ

Thursday 28 July 2022 08:15 AM UTC+00 | Tags: breaking-news central-election-commission chief-election-commissioner-rajeev-kumar election-commission india-news news punjab punjab-news the-election-commission-of-india the-unmute-breaking-news the-unmute-punjabi-news the-unmute-update

ਪਟਿਆਲਾ 28 ਜੁਲਾਈ 2022: ਭਾਰਤੀ ਚੋਣ ਕਮਿਸ਼ਨ (Election Commission) ਨੇ ਅੱਜ ਯਾਨੀ ਵੀਰਵਾਰ ਨੂੰ ਹਦਾਇਤਾਂ ਜਾਰੀ ਕਰਦਿਆਂ 17 ਸਾਲ ਤੋਂ ਵੱਧ ਉਮਰ ਦੇ ਨੌਜਵਾਨ ਵੋਟਰ ਸੂਚੀ ‘ਚ ਆਪਣਾ ਨਾਂਅ ਦਰਜ ਕਰਨ ਲਈ ਅਪਲਾਈ ਕਰ ਸਕਦੇ ਹਨ। ਹੁਣ ਤੁਹਾਨੂੰ ਵੋਟਰ ਸੂਚੀ ‘ਚ ਆਪਣਾ ਨਾਂਅ ਦਰਜ ਕਰਵਾਉਣ ਲਈ 18 ਸਾਲ ਦੀ ਉਮਰ ਤੱਕ ਉਡੀਕ ਨਹੀਂ ਕਰਨੀ ਪਵੇਗੀ।

ਇਸ ਸੰਬੰਧੀ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਅਤੇ ਚੋਣ ਕਮਿਸ਼ਨਰ ਅਨੂਪ ਚੰਦਰ ਪਾਂਡੇ ਨੇ ਸਾਰੇ ਰਾਜਾਂ ਦੇ ਸੀ.ਈ.ਓ./ਈ.ਆਰ.ਓਜ਼/ਏ.ਈ.ਆਰ.ਓਜ਼ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਅਜਿਹਾ ਟੈਕਨਾਲੋਜੀ ਹੱਲ ਤਿਆਰ ਕਰਨ ਜਿਸ ਨਾਲ ਨੌਜਵਾਨਾਂ ਨੂੰ ਪਹਿਲਾਂ ਤੋਂ ਹੀ ਅਪਲਾਈ ਕਰਨ ਦੀ ਸਹੂਲਤ ਮਿਲੇ।

Election Commission

The post 17 ਸਾਲ ਤੋਂ ਵੱਧ ਉਮਰ ਦੇ ਨੌਜਵਾਨ ਵੋਟਰ ਸੂਚੀ ਲਈ ਕਰ ਸਕਣਗੇ ਅਪਲਾਈ: ਚੋਣ ਕਮਿਸ਼ਨ appeared first on TheUnmute.com - Punjabi News.

Tags:
  • breaking-news
  • central-election-commission
  • chief-election-commissioner-rajeev-kumar
  • election-commission
  • india-news
  • news
  • punjab
  • punjab-news
  • the-election-commission-of-india
  • the-unmute-breaking-news
  • the-unmute-punjabi-news
  • the-unmute-update

ਖੇਤੀਬਾੜੀ ਮੰਤਰੀ ਤੋਮਰ ਵਲੋਂ ਪੰਜਾਬ 'ਚ ਕਿਸਾਨ ਖੁਦਕੁਸ਼ੀਆਂ ਦੇ ਪੇਸ਼ ਕੀਤੇ ਅੰਕੜਿਆਂ 'ਤੇ ਕਿਸਾਨਾਂ ਨੇ ਚੁੱਕੇ ਸਵਾਲ

Thursday 28 July 2022 08:41 AM UTC+00 | Tags: bjp narinder-singh-tomar ncrb news punjab punjab-farmers punjab-farmers-associations the-unmute the-unmute-breaking-news the-unmute-latest-update the-unmute-update union-agriculture-minister

ਪਟਿਆਲਾ 28 ਜੁਲਾਈ 2022: ਪੰਜਾਬ ਵਿੱਚ ਕਿਸਾਨਾਂ ਦੀਆਂ ਖੁਦਕੁਸ਼ੀਆਂ ਦੇ ਸਬੰਧ ਵਿੱਚ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਲੋਕ ਸਭਾ ਵਿੱਚ ਕਾਂਗਰਸ ਦੇ ਸੰਸਦ ਮੈਂਬਰ ਸੁਰੇਸ਼ ਨਾਰਾਇਣ ਧਨੋਰਕਰ ਦੇ ਸਵਾਲ ਦਾ ਜਵਾਬ ਦਿੰਦਿਆਂ ਸੰਸਦ ‘ਚ ਕਿਹਾ ਕਿ ਨੈਸ਼ਨਲ ਕ੍ਰਾਈਮ ਰਿਕਾਰਡ ਬਿਊਰੋ (NCRB) ਵੱਲੋਂ 2000 ਤੋਂ 2018 ਦਰਮਿਆਨ ਕਿਸਾਨ ਖੁਦਕੁਸ਼ੀਆਂ ਦੇ 1,805 ਮਾਮਲੇ ਦਰਜ ਕੀਤੇ ਗਏ।

ਜਿਕਰਯੋਗ ਹੈ ਕਿ ਕਾਂਗਰਸ ਦੇ ਸੰਸਦ ਮੈਂਬਰ ਸੁਰੇਸ਼ ਨਰਾਇਣ ਧਨੋਰਕਰ ਨੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (ਪੀਏਯੂ), ਲੁਧਿਆਣਾ ਦੇ ਅਧਿਐਨ ਦੇ ਆਧਾਰ ‘ਤੇ ਸੰਸਦ ਦੇ ਮਾਨਸੂਨ ਸੈਸ਼ਨ ਦੌਰਾਨ ਸਦਨ ‘ਚ ਇਹ ਸਵਾਲ ਉਠਾਇਆ ਕਿ 2000 ਤੋਂ 2018 ਦਰਮਿਆਨ 9,291 ਕਿਸਾਨਾਂ ਨੇ ਖੁਦਕੁਸ਼ੀਆਂ ਕੀਤੀਆਂ ਸਨ। ਦੂਜੇ ਪਾਸੇ ਨਰਿੰਦਰ ਸਿੰਘ ਤੋਮਰ ਨੇ ਜਵਾਬ ਦਿੰਦਿਆਂ ਕਿਹਾ ਕਿ ਐਨਸੀਆਰਬੀ ਦੀ ਰਿਪੋਰਟ ਅਨੁਸਾਰ 2000-2018 ਦੌਰਾਨ ਪੰਜਾਬ ਵਿੱਚ 1,805 ਕਿਸਾਨਾਂ ਨੇ ਖੁਦਕੁਸ਼ੀ ਕੀਤੀ ਹੈ। NCRB ਸਿਰਫ਼ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਸਬੰਧ ਵਿੱਚ ਲਿੰਗ-ਅਧਾਰਿਤ ਅੰਕੜੇ ਰੱਖਦਾ ਹੈ।

ਇਸਦੇ ਨਾਲ ਹੀ ਕਾਂਗਰਸੀ ਸੰਸਦ ਮੈਂਬਰ ਨੇ ਕਿਸਾਨਾਂ ਦੀਆਂ ਖੁਦਕੁਸ਼ੀਆਂ ਦੇ ਕਾਰਨਾਂ ਬਾਰੇ ਅਤੇ ਹੋਰ ਕਈ ਮੁੱਦਿਆਂ ‘ਤੇ ਸਵਾਲ ਚੁੱਕੇ । ਇਸ ਦੌਰਾਨ ਉਨ੍ਹਾਂ ਸਵਾਲ ਕਰਦਿਆਂ ਪੁੱਛਿਆ ਕਿ ਕੀ ਕੁੱਲ ਮੌਤਾਂ ਵਿੱਚ ਸੀਮਾਂਤ ਅਤੇ ਛੋਟੇ ਕਿਸਾਨਾਂ ਦੀ ਗਿਣਤੀ ਜ਼ਿਆਦਾ ਹੈ। ਕੀ ਖੁਦਕੁਸ਼ੀਆਂ ਕਰਕੇ ਮਰਨ ਵਾਲੇ 75 ਫੀਸਦੀ ਕਿਸਾਨ 19-35 ਸਾਲ ਦੀ ਉਮਰ ਦੇ ਸਨ?

ਦੂਜੇ ਪਾਸੇ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਸੁਖਦੇਵ ਸਿੰਘ ਕੋਕਰੀਕਲਾਂ ਨੇ ਦੋਸ਼ ਲਾਇਆ ਕਿ ਭਾਜਪਾ ਸਰਕਾਰ ਸੂਬੇ ਵਿੱਚ ਕਿਸਾਨ ਵਰਗ ਦੀ ਮਾੜੀ ਹਾਲਤ ਨੂੰ ਦੂਰ ਕਰਨ ਲਈ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਮੰਤਰੀ ਵੱਲੋਂ ਪੇਸ਼ ਕੀਤੇ ਗਏ ਅੰਕੜਿਆਂ ਵਿੱਚ ਹੇਰਾਫੇਰੀ ਕੀਤੀ ਹੈ। ਦੂਜੇ ਪਾਸੇ ਆਮ ਆਦਮੀ ਪਾਰਟੀ ਨੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਅੰਕੜਿਆਂ ਨੂੰ ਭਰੋਸੇਮੰਦ ਮੰਨਿਆ ਹੈ।

ਪੰਜਾਬ ਦੇ ਸੀਨੀਅਰ ਕਿਸਾਨ ਆਗੂ ਰਜਿੰਦਰ ਸਿੰਘ ਦੀਪ ਸਿੰਘ ਵਾਲਾ ਨੇ ਕਿਹਾ ਕਿ ਕੇਂਦਰ ਸਰਕਾਰ ਜਾਣਬੁੱਝ ਕੇ ਸਹੀ ਅੰਕੜੇ ਨਹੀਂ ਦਿੰਦੀ। ਦੇਸ਼ ਵਿੱਚ ਖੇਤੀ ਦੀ ਹਾਲਤ ਚੰਗੀ ਹੋਣ ਦਾ ਸਬੂਤ ਦੇਣ ਲਈ ਖੁਦਕੁਸ਼ੀਆਂ ਦੇ ਅੰਕੜੇ ਘੱਟ ਦੱਸੇ ਜਾ ਰਹੇ ਹਨ। ਇਹ ਗੇਮ ਇਸ ਲਈ ਖੇਡੀ ਜਾ ਰਹੀ ਹੈ ਤਾਂ ਜੋ ਕੇਂਦਰ ਨੂੰ ਖੇਤੀ ਦੇ ਹਾਲਾਤ ਸੁਧਾਰਨ ਲਈ ਕੋਈ ਕੰਮ ਨਾ ਕਰਨਾ ਪਵੇ।

The post ਖੇਤੀਬਾੜੀ ਮੰਤਰੀ ਤੋਮਰ ਵਲੋਂ ਪੰਜਾਬ 'ਚ ਕਿਸਾਨ ਖੁਦਕੁਸ਼ੀਆਂ ਦੇ ਪੇਸ਼ ਕੀਤੇ ਅੰਕੜਿਆਂ ‘ਤੇ ਕਿਸਾਨਾਂ ਨੇ ਚੁੱਕੇ ਸਵਾਲ appeared first on TheUnmute.com - Punjabi News.

Tags:
  • bjp
  • narinder-singh-tomar
  • ncrb
  • news
  • punjab
  • punjab-farmers
  • punjab-farmers-associations
  • the-unmute
  • the-unmute-breaking-news
  • the-unmute-latest-update
  • the-unmute-update
  • union-agriculture-minister

ਮੈਂ ਰਾਸ਼ਟਰਪਤੀ ਦਾ ਅਪਮਾਨ ਕਰਨ ਬਾਰੇ ਸੋਚ ਵੀ ਨਹੀਂ ਸਕਦਾ: ਅਧੀਰ ਰੰਜਨ ਚੌਧਰੀ

Thursday 28 July 2022 08:56 AM UTC+00 | Tags: bjp breaking-news congress-leader-adhir-ranjan-chaudhary draupadi-murmu lok-sabha nda-candidate-draupadi-murmu news pm-modi president-of-india sonia-gandhi the-unmute-breaking-news

ਚੰਡੀਗੜ੍ਹ 28 ਜੁਲਾਈ 2022: ਕਾਂਗਰਸ ਦੇ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ (Adhir Ranjan Chaudhary) ਵਲੋਂ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ 'ਰਾਸ਼ਟਰਪਤਨੀ' ਬੋਲਣ 'ਤੇ ਸੰਸਦ 'ਚ ਭਾਰੀ ਹੰਗਾਮਾ ਹੋਇਆ । ਸੰਸਦ 'ਚ ਭਾਜਪਾ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅਤੇ ਸ੍ਰਮਿਤੀ ਈਰਾਨੀ ਨੇ ਕਿਹਾ ਕਿ ਕਾਂਗਰਸ ਨੂੰ ਪੂਰੇ ਦੇਸ਼ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ |

ਇਸਤੋਂ ਬਾਅਦ ਕਾਂਗਰਸੀ ਆਗੂ ਅਧੀਰ ਰੰਜਨ ਚੌਧਰੀ (Adhir Ranjan Chaudhary)  ਦਾ ਬਿਆਨ ਸਾਹਮਣੇ ਆਇਆ ਹੈ। ਚੌਧਰੀ ਦਾ ਕਹਿਣਾ ਹੈ ਕਿ ਮੈਂ ਰਾਸ਼ਟਰਪਤੀ ਦਾ ਅਪਮਾਨ ਕਰਨ ਬਾਰੇ ਸੋਚ ਵੀ ਨਹੀਂ ਸਕਦਾ। ਰਾਸ਼ਟਰਪਤੀ ਸਭ ਤੋਂ ਉੱਚੇ ਅਹੁਦੇ ‘ਤੇ ਹਨ |ਮੈਂ ਕਹਿ ਰਿਹਾ ਹਾਂ ਕਿ ਮੈਂ ਗਲਤੀ ਕੀਤੀ ਹੈ ਪਰ ਇਹ ਸਾਰੇ ਮੁੱਦੇ ਨੂੰ ਗੁੰਮਰਾਹ ਕਰ ਰਹੇ ਹਨ। ਜੇਕਰ ਰਾਸ਼ਟਰਪਤੀ ਨੂੰ ਬੁਰਾ ਲੱਗਾ ਹੈ ਤਾਂ ਮੈਂ ਨਿੱਜੀ ਤੌਰ ‘ਤੇ ਉਨ੍ਹਾਂ ਨੂੰ ਮਿਲਾਂਗਾ ਅਤੇ ਮੁਆਫ਼ੀ ਮੰਗਾਂਗਾ। ਜੇ ਉਹ ਚਾਹੁਣ ਤਾਂ ਮੈਨੂੰ ਫਾਂਸੀ ਦੇ ਸਕਦੇ ਹਨ। ਮੈਂ ਸਜ਼ਾ ਭੁਗਤਣ ਲਈ ਤਿਆਰ ਹਾਂ ਪਰ ਸੋਨੀਆ ਗਾਂਧੀ ਨੂੰ ਇਸ ‘ਚ ਕਿਉਂ ਘਸੀਟਿਆ ਜਾ ਰਿਹਾ ਹੈ।

The post ਮੈਂ ਰਾਸ਼ਟਰਪਤੀ ਦਾ ਅਪਮਾਨ ਕਰਨ ਬਾਰੇ ਸੋਚ ਵੀ ਨਹੀਂ ਸਕਦਾ: ਅਧੀਰ ਰੰਜਨ ਚੌਧਰੀ appeared first on TheUnmute.com - Punjabi News.

Tags:
  • bjp
  • breaking-news
  • congress-leader-adhir-ranjan-chaudhary
  • draupadi-murmu
  • lok-sabha
  • nda-candidate-draupadi-murmu
  • news
  • pm-modi
  • president-of-india
  • sonia-gandhi
  • the-unmute-breaking-news

ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਮਿਲਣਗੇ 2500 ਪ੍ਰਤੀ ਏਕੜ, ਮਾਨ ਸਰਕਾਰ ਨੇ ਏਅਰ ਕੁਆਲਿਟੀ ਕਮਿਸ਼ਨ ਨੂੰ ਭੇਜਿਆ ਪ੍ਰਸਤਾਵ

Thursday 28 July 2022 09:31 AM UTC+00 | Tags: aam-aadmi-party air-quality-commission arvind-kejriwal bhagwant-mann breaking-news cm-bhagwant-mann delhi news punjab punjab-government punjabi-news the-unmute the-unmute-breaking the-unmute-breaking-news the-unmute-update

ਚੰਡੀਗੜ੍ਹ 28 ਜੁਲਾਈ 2022: ਪੰਜਾਬ ਸਰਕਾਰ ਵਲੋਂ ਹੁਣ ਪਰਾਲੀ ਸਾੜਨ ਨਾਲ ਹੋਣ ਵਾਲੇ ਪ੍ਰਦੂਸ਼ਣ ਬਾਰੇ ਏਅਰ ਕੁਆਲਿਟੀ ਕਮਿਸ਼ਨ (Air Quality Commission) ਨੂੰ ਇਕ ਪ੍ਰਸਤਾਵ ਭੇਜਿਆ ਹੈ। ਮਾਨ ਸਰਕਾਰ ਆਰਥਿਕ ਮੁਆਵਜ਼ੇ ਨੂੰ ਪਰਾਲੀ ਨਾਲ ਫੈਲਦੇ ਪ੍ਰਦੂਸ਼ਣ ਨੂੰ ਰੋਕਣ ਲਈ ਅਹਿਮ ਕਦਮ ਮੰਨ ਰਹੀ ਹੈ | ਪੰਜਾਬ ਸਰਕਾਰ ਵਲੋਂ ਪਰਾਲੀ ਦੇ ਹੱਲ ਲਈ ਕੇਂਦਰ ਸਰਕਾਰ ਨੂੰ ਭੇਜੇ ਪ੍ਰਸਤਾਵ ਅਨੁਸਾਰ ਕਿਸਾਨਾਂ ਨੂੰ 2500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਨਕਦ ਮੁਆਵਜ਼ਾ ਦੇਣ ਦੀ ਤਜਵੀਜ਼ ਰੱਖੀ ਗਈ ਹੈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਪੰਜਾਬ ਅਤੇ ਦਿੱਲੀ ਸਰਕਾਰ 500-500 ਰੁਪਏ ਕਿਸਾਨਾਂ ਨੂੰ ਦਿੱਤੇ ਜਾਣਗੇ, ਜਦਕਿ ਕੇਂਦਰ ਵਲੋਂ 1500 ਰੁਪਏ ਦਿੱਤੇ ਜਾਣਗੇ । ਪੰਜਾਬ ਵਿੱਚ ਹਰ ਸਾਲ ਕਰੀਬ 2 ਕਰੋੜ ਟਨ ਝੋਨੇ ਦੀ ਪਰਾਲੀ ਬਣਦੀ ਹੈ। ਜਿਸਦੇ ਚੱਲਦੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਨੂੰ ਨਕਦ ਪ੍ਰੋਤਸਾਹਨ ਦੇਣ ਦੀ ਤਜਵੀਜ਼ ਰੱਖੀ ਗਈ ਹੈ। ਇਸਦੇ ਤਹਿਤ ਪ੍ਰੋਤਸਾਹਨ ਰਾਸ਼ੀ ਦਾ 50 ਫੀਸਦੀ ਕੇਂਦਰ ਅਤੇ 25 ਫੀਸਦੀ ਦਿੱਲੀ ਅਤੇ ਪੰਜਾਬ ਨੂੰ ਦੇਣਾ ਹੋਵੇਗਾ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਲਗਾਤਾਰ ਕੇਂਦਰ ਸਰਕਾਰ ਦੇ ਨਾਲ-ਨਾਲ ਪੰਜਾਬ ਅਤੇ ਹਰਿਆਣਾ ਸਰਕਾਰ ਤੋਂ ਦਿੱਲੀ ‘ਚ ਵਧ ਰਹੇ ਪ੍ਰਦੂਸ਼ਣ ਦਾ ਹੱਲ ਕੱਢਣ ਲਈ ਗੱਲਬਾਤ ਲਈ ਕਹਿ ਰਹੇ ਹਨ | ਜਿਸ ਤੋਂ ਬਾਅਦ ਹੁਣ ਪੰਜਾਬ ਸਰਕਾਰ ਨੇ ਪਰਾਲੀ ਦੀ ਸਮੱਸਿਆ ਨੂੰ ਲੈ ਕੇ ਏਅਰ ਕੁਆਲਿਟੀ ਕਮਿਸ਼ਨ (Air Quality Commission)  ਨੂੰ ਪ੍ਰਸਤਾਵ ਭੇਜਿਆ ਹੈ।

The post ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਮਿਲਣਗੇ 2500 ਪ੍ਰਤੀ ਏਕੜ, ਮਾਨ ਸਰਕਾਰ ਨੇ ਏਅਰ ਕੁਆਲਿਟੀ ਕਮਿਸ਼ਨ ਨੂੰ ਭੇਜਿਆ ਪ੍ਰਸਤਾਵ appeared first on TheUnmute.com - Punjabi News.

Tags:
  • aam-aadmi-party
  • air-quality-commission
  • arvind-kejriwal
  • bhagwant-mann
  • breaking-news
  • cm-bhagwant-mann
  • delhi
  • news
  • punjab
  • punjab-government
  • punjabi-news
  • the-unmute
  • the-unmute-breaking
  • the-unmute-breaking-news
  • the-unmute-update

ਸਿਮਰਨਜੀਤ ਮਾਨ ਵੱਲੋਂ ਸ਼ਹੀਦ ਭਗਤ ਸਿੰਘ ਬਾਰੇ ਦਿੱਤੇ ਬਿਆਨ 'ਤੇ ਭੜਕੇ ਮੁੱਖ ਮੰਤਰੀ ਮਾਨ

Thursday 28 July 2022 09:51 AM UTC+00 | Tags: aam-aadmi-party arvind-kejriwal breaking-news chief-minister-bhagwant-mann cm-bhagwant-mann mp-from-sangrur-simranjit-mann news punjab punjab-government punjab-news saheed-bhagat-singh sangrur-mp-simranjit-mann the-unmute-breaking-news the-unmute-news

ਚੰਡੀਗੜ੍ਹ 28 ਜੁਲਾਈ 2022: ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਮਾਨ ਵੱਲੋਂ ਭਗਤ ਸਿੰਘ ਬਾਰੇ ਦਿੱਤੇ ਬਿਆਨ ‘ਤੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਲੰਮੇ ਹੱਥੀਂ ਲਿਆ | ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ 23 ਸਾਲ ਦੀ ਉਮਰ ਵਿੱਚ ਦੇਸ਼ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ ਸੀ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੇ ਹੱਥੋਂ ਆਜ਼ਾਦ ਹੋਏ ਭਾਰਤ ਵਿੱਚ ਸੰਵਿਧਾਨ ਦੀ ਸਹੁੰ ਚੁੱਕਣ ਵਾਲੇ ਹੁਣ ਸ਼ਹੀਦ ਭਗਤ ਸਿੰਘ ਦੀ ਨਿੰਦਾ ਕਰ ਰਹੇ ਹਨ।

ਇਸਦੇ ਨਾਲ ਹੀ ਭਗਵੰਤ ਮਾਨ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਨੂੰ ਭਾਰਤ ਵਿੱਚ ਹੀ ਨਹੀਂ ਸਗੋਂ ਪਾਕਿਸਤਾਨ ਵਿੱਚ ਵੀ ਪੂਜਿਆ ਜਾਂਦਾ ਹੈ। ਉਹ ਪੰਜਾਬ ਦੇ ਨੌਜਵਾਨਾਂ ਲਈ ਰੋਲ ਮਾਡਲ ਹੈ ਅਤੇ ਹਮੇਸ਼ਾ ਰਹੇਗਾ।ਉਹ 500 ਸਾਲ ਤੱਕ ਸ਼ਹੀਦ ਹੀ ਰਹਿਣਗੇ।

The post ਸਿਮਰਨਜੀਤ ਮਾਨ ਵੱਲੋਂ ਸ਼ਹੀਦ ਭਗਤ ਸਿੰਘ ਬਾਰੇ ਦਿੱਤੇ ਬਿਆਨ ‘ਤੇ ਭੜਕੇ ਮੁੱਖ ਮੰਤਰੀ ਮਾਨ appeared first on TheUnmute.com - Punjabi News.

Tags:
  • aam-aadmi-party
  • arvind-kejriwal
  • breaking-news
  • chief-minister-bhagwant-mann
  • cm-bhagwant-mann
  • mp-from-sangrur-simranjit-mann
  • news
  • punjab
  • punjab-government
  • punjab-news
  • saheed-bhagat-singh
  • sangrur-mp-simranjit-mann
  • the-unmute-breaking-news
  • the-unmute-news

ਮਲੋਟ ਬਲਾਕ ਦੇ ਪਿੰਡ ਮਿੱਡਾ ਪਹੁੰਚੇ CM ਮਾਨ, ਕਿਹਾ ਕਿਸਾਨਾਂ ਦਾ ਬਣਦਾ ਹੱਕ ਦਿੱਤਾ ਜਾਵੇਗਾ

Thursday 28 July 2022 10:08 AM UTC+00 | Tags: aam-aadmi-party breaking-news chief-minister-bhagwant-mann cm-bhagwant-mann heavy-rains midda-village-of-malout-block news punjab punjab-congress punjab-government punjabi-news the-unmute-breaking-news

ਚੰਡੀਗੜ੍ਹ 28 ਜੁਲਾਈ 2022: ਮੁੱਖ ਮੰਤਰੀ ਭਗਵੰਤ ਮਾਨ ਮਲੋਟ ਬਲਾਕ ਲੰਬੀ ਦੇ ਪਿੰਡ ਮਿੱਡਾ ਵਿਖੇ ਪਹੁੰਚੇ ਹਨ | ਮੁੱਖ ਮੰਤਰੀ ਨੇ ਭਾਰੀ ਮੀਂਹ ਕਾਰਨ ਪ੍ਰਭਾਵਿਤ ਹੋਏ ਕਿਸਾਨਾਂ ਦੇ ਨਾਲ ਗੱਲਬਾਤ ਕੀਤੀ ਅਤੇ ਸੰਬੋਧਨ ਕਰਦਿਆਂ ਕਿਹਾ ਕਿ ਕੁਦਰਤੀ ਮਾਰ ਝੱਲ ਰਹੇ ਕਿਸਾਨਾਂ ਨੂੰ ਬਿਲਕੁਲ ਵੀ ਚਿੰਤਾ ਕਰਨ ਦੀ ਲੋੜ ਨਹੀਂ ਹੈ। ਉਨ੍ਹਾਂ ਕੋਲ ਪ੍ਰਭਾਵਿਤ ਕਿਸਾਨਾਂ ਦੀਆਂ ਅਰਜ਼ੀਆਂ ਪਹੁੰਚ ਗਈਆਂ ਹਨ।

ਉਨ੍ਹਾਂ ਕਿਹਾ ਕਿ ਆਉਂਦੇ ਦਿਨਾਂ ‘ਚ ਗਿਰਦਾਵਰੀ ਕਰਕੇ ਕਿਸਾਨਾਂ ਦਾ ਬਣਦਾ ਹੱਕ ਦਿੱਤਾ ਜਾਵੇਗਾ। ਇਸਦੇ ਨਾਲ ਹੀ ਪਿਛਲੀ ਸਰਕਾਰਾਂ ਨੂੰ ਘੇਰਦਿਆਂ ਕਿਹਾ ਕਿ ਇਸ ਤੋਂ ਪਹਿਲਾਂ ਦੀਆਂ ਸਰਕਾਰਾਂ ਨੇ ਕਦੇ ਵੀ ਲੋਕਾਂ ਦੀਆਂ ਸਮੱਸਿਆਵਾਂ ਨੂੰ ਨੇੜੇ ਹੋ ਕੇ ਨਹੀਂ ਸੁਣਿਆ ਅਤੇ ਉਹ ਪੰਜਾਬ ਨੂੰ ਫਿਰ ਤੋਂ ਰੰਗਲਾ ਪੰਜਾਬ ਬਣਾਉਣਗੇ। ਭਗਵੰਤ ਮਾਨ ਨੇ ਕਿਹਾ ਕਿ ਕਿਸਾਨ ਆਪਣੀਆਂ ਮੁਸ਼ਕਿਲਾਂ ਸੰਬੰਧੀ ਕਦੋਂ ਵੀ ਸਾਨੂੰ ਦੱਸ ਸਕਦੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨਾਲ ਹਲਕਾ ਵਿਧਾਇਕ ਗੁਰਮੀਤ ਸਿੰਘ ਖੁੱਡੀਆਂ ਵੀ ਮੌਜੂਦ ਰਹੇ । ਇਸ ਦੌਰਾਨ ਕਿਸਾਨਾਂ ਨੇ ਮੁੱਖ ਮੰਤਰੀ ਦੀ ਆਮਦ ਮੌਕੇ ਜ਼ਿੰਦਾਬਾਦ ਦੇ ਨਾਅਰੇ ਵੀ ਲਾਏ।

ਮੁੱਖ ਮੰਤਰੀ ਭਗਵੰਤ ਮਾਨ ਮਲੋਟ ਬਲਾਕ ਅਤੇ ਲੰਬੀ ਹਲਕੇ ਦੇ ਪਿੰਡ ਮਿੱਡਾ, ਰਾਣੀਵਾਲਾ, ਪੰਨੀਵਾਲਾ ਵਿਖੇ ਮੀਂਹ ਨਾਲ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਜਾ ਰਿਹਾ ਹੈ | ਜਿਕਰਯੋਗ ਹੈ ਕਿ ਉਕਤ ਪਿੰਡਾਂ ‘ਚ 15 ਜੁਲਾਈ ਤੋਂ ਬਾਅਦ ਹਾਲੇ ਤੱਕ ਵੀ ਖੇਤਾਂ ‘ਚ ਤਿੰਨ ਤੋਂ ਚਾਰ ਫੁੱਟ ਤੱਕ ਪਾਣੀ ਖੜ੍ਹਾ ਨਜ਼ਰ ਆ ਰਿਹਾ ਹੈ ਅਤੇ ਹੜ੍ਹ ਵਰਗੀ ਸਥਿਤੀ ਬਣੀ ਹੋਈ ਹੈ । ਭਾਰੀ ਮੀਂਹ ਕਾਰਨ ਝੋਨੇ ਅਤੇ ਨਰਮੇ ਦੀਆਂ ਫ਼ਸਲਾਂ ਸਮੇਤ ਪਸ਼ੂਆਂ ਦੇ ਪੱਠੇ ਤੱਕ ਵੀ ਨੁਕਸਾਨੇ ਗਏ ਹਨ। ਕਿਸਾਨ ਗਿਰਦਾਵਰੀ ਕਰਕੇ ਮੁਆਵਜ਼ੇ ਦੀ ਮੰਗ ਕਰ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਵਲੋਂ ਉਕਤ ਪ੍ਰਭਾਵਿਤ ਕਿਸਾਨਾਂ ਲਈ ਮੁਆਵਜ਼ੇ ਦਾ ਐਲਾਨ ਕੀਤਾ ਜਾ ਸਕਦਾ ਹੈ।

The post ਮਲੋਟ ਬਲਾਕ ਦੇ ਪਿੰਡ ਮਿੱਡਾ ਪਹੁੰਚੇ CM ਮਾਨ, ਕਿਹਾ ਕਿਸਾਨਾਂ ਦਾ ਬਣਦਾ ਹੱਕ ਦਿੱਤਾ ਜਾਵੇਗਾ appeared first on TheUnmute.com - Punjabi News.

Tags:
  • aam-aadmi-party
  • breaking-news
  • chief-minister-bhagwant-mann
  • cm-bhagwant-mann
  • heavy-rains
  • midda-village-of-malout-block
  • news
  • punjab
  • punjab-congress
  • punjab-government
  • punjabi-news
  • the-unmute-breaking-news

ਸੁਖਬੀਰ ਸਿੰਘ ਬਾਦਲ ਨੇ ਮੁਹੱਲਾ ਕਲੀਨਿਕਾਂ ਨੂੰ ਲੈ ਕੇ 'ਆਪ' ਪਾਰਟੀ 'ਤੇ ਲਾਏ ਗੰਭੀਰ ਦੋਸ਼

Thursday 28 July 2022 10:43 AM UTC+00 | Tags: breaking-news mohalla-clinics prof-prem-singh-chandumajra shiromani-akali-dal sukhbir-singh-badal

ਪਟਿਆਲਾ 28 ਜੁਲਾਈ 2022: ਸ਼੍ਰੋਮਣੀ ਅਕਾਲੀ ਦਲ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਅੱਜ ਪਟਿਆਲਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਦੀ ਰਿਹਾਇਸ਼ ਤੇ ਵਿਸ਼ੇਸ਼ ਤੌਰ ‘ਤੇ ਪਹੁੰਚੇ ਹਨ | ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ‘ਤੇ ਤਿੱਖੇ ਹਮਲੇ ਕੀਤੇ |

ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਬਹੁਤ ਸੇਵਾ ਕੇਂਦਰ ਲੋਕਾਂ ਦੀ ਸਹੂਲਤ ਲਈ ਬਣਾਏ ਗਏ ਸੀ ਜੋ ਕਿ ਹੁਣ ਬਿਲਕੁਲ ਖੰਡਰ ਹੋ ਚੁੱਕੇ ਹਨ ਅਤੇ ਇਸ ਦੀ ਜ਼ਿੰਮੇਵਾਰ ਪੰਜਾਬ ਦੀ ਪਿਛਲੀ ਕਾਂਗਰਸ ਅਤੇ ਮੌਜੂਦਾ ਆਮ ਆਦਮੀ ਪਾਰਟੀ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਇਨ੍ਹਾਂ ਸੇਵਾ ਕੇਂਦਰਾ ਨੂੰ ਮੁਹੱਲਾ ਕਲੀਨਿਕਾਂ ਦੇ ਨਾਂ ਤੇ ਬਹੁਤ ਵੱਡਾ ਘੁਟਾਲਾ ਕੀਤਾ ਜਾ ਰਿਹਾ |

ਉੱਥੇ ਹੀ ਸੁਖਬੀਰ ਸਿੰਘ ਬਾਦਲ (Sukhbir Singh Badal) ਕਿਹਾ ਕਿ ਅੱਜ ਪੰਜਾਬ ਵਿੱਚ ਅਰਵਿੰਦ ਕੇਜਰੀਵਾਲ, ਰਾਘਵ ਚੱਢਾ ਸਿਮਰਨਜੀਤ ਸਿੰਘ ਮਾਨ, ਸਮੇਤ ਅੱਠ ਦੇ ਕਰੀਬ ਮੁੱਖ ਮੰਤਰੀ ਹਨ, ਉਨ੍ਹਾਂ ਕਿਹਾ ਕਿ ਪੰਜ ਸਾਲ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦਾ ਬੇੜਾ ਗਰਕ ਕੀਤਾ ਤੇ ਹੁਣ ਪੰਜ ਸਾਲ ਆਮ ਆਦਮੀ ਪਾਰਟੀ ਲੱਗੀ ਹੈ | ਇਸਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਨਵੇਂ ਲਗਾਏ ਗਏ ਏਜੀ ‘ਤੇ ਵੀ ਸਵਾਲ ਚੁੱਕੇ |

The post ਸੁਖਬੀਰ ਸਿੰਘ ਬਾਦਲ ਨੇ ਮੁਹੱਲਾ ਕਲੀਨਿਕਾਂ ਨੂੰ ਲੈ ਕੇ ‘ਆਪ’ ਪਾਰਟੀ ‘ਤੇ ਲਾਏ ਗੰਭੀਰ ਦੋਸ਼ appeared first on TheUnmute.com - Punjabi News.

Tags:
  • breaking-news
  • mohalla-clinics
  • prof-prem-singh-chandumajra
  • shiromani-akali-dal
  • sukhbir-singh-badal

ਖੇਡ ਵਿਭਾਗ 29 ਅਗਸਤ ਤੋਂ ਕਰਵਾਏਗਾ ਪੰਜਾਬ ਖੇਡ ਮੇਲਾ: ਖੇਡ ਮੰਤਰੀ ਮੀਤ ਹੇਅਰ

Thursday 28 July 2022 10:57 AM UTC+00 | Tags: aam-aadmi-party breaking-news chief-minister-bhagwant-mann national-sports-day news news-gurmeet-singh-meet-hayer punjabi-news punjab-sports-mela punjab-sports-minister punjab-sports-minister-mr-gurmeet-singh-meet-hayer punjab-sports-news sports-department the-unmute-breaking-news the-unmute-latest-news

ਚੰਡੀਗੜ੍ਹ 28 ਜੁਲਾਈ 2022: ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਉੱਤੇ ਖੇਡ ਵਿਭਾਗ ਵੱਲੋਂ ਸੂਬੇ ਵਿੱਚ ਖਿਡਾਰੀਆਂ ਦੀ ਹੁਨਰ ਦੀ ਸ਼ਨਾਖਤ, ਖੇਡਾਂ ਪੱਖੀ ਮਾਹੌਲ ਸਿਰਜਣ ਅਤੇ ਸਿਹਤ ਪ੍ਰਤੀ ਜਾਗਰੂਕਤਾ ਵਧਾਉਣ ਦੇ ਮੰਤਵ ਤਹਿਤ ਪੰਜਾਬ ਖੇਡ ਮੇਲਾ ਕਰਵਾਇਆ ਜਾ ਰਿਹਾ ਹੈ ਜਿਸ ਵਿੱਚ ਅੰਡਰ 14 ਤੋਂ 60 ਸਾਲ ਵੈਟਰਨ ਗਰੁੱਪ ਤੱਕ 30 ਖੇਡਾਂ ਦੇ ਮੁਕਾਬਲੇ ਕਰਵਾਏ ਜਾਣਗੇ। ਬਲਾਕ ਤੋਂ ਸੂਬਾ ਪੱਧਰ ਤੱਕ ਚੱਲਣ ਵਾਲੇ ਇਸ ਖੇਡ ਮੇਲੇ ਦੀ ਸ਼ੁਰੂਆਤ ਕੌਮੀ ਖੇਡ ਦਿਵਸ ਮੌਕੇ 29 ਅਗਸਤ ਨੂੰ ਹੋਵੇਗੀ ਜਿਹੜਾ ਦੋ ਤੋਂ ਤਿੰਨ ਮਹੀਨੇ ਤੱਕ ਚੱਲੇਗਾ। ਇਸ ਤੋਂ ਪਹਿਲਾ ਸਿਰਫ ਤਿੰਨ ਵਰਗਾਂ ਦੇ ਜ਼ਿਲਾ ਤੇ ਸੂਬਾ ਪੱਧਰ ਦੇ ਮੁਕਾਬਲੇ ਕਰਵਾਏ ਜਾਂਦੇ ਸਨ ਅਤੇ ਹੁਣ ਪਹਿਲੀ ਵਾਰ ਛੇ ਵਰਗਾਂ ਦੇ ਬਲਾਕ ਪੱਧਰ ਤੋਂ ਮੁਕਾਬਲੇ ਹੋਣਗੇ।

ਇਹ ਜਾਣਕਾਰੀ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇਥੇ ਪੰਜਾਬ ਭਵਨ ਵਿਖੇ ਖੇਡ ਮੇਲੇ ਦੀਆਂ ਤਿਆਰੀਆਂ ਸਬੰਧੀ ਡਾਇਰੈਕਟਰ ਰਾਜੇਸ਼ ਧੀਮਾਨ ਦੇ ਨਾਲ ਸਮੂਹ ਜ਼ਿਲਾ ਖੇਡ ਅਫਸਰਾਂ ਦੀ ਸੱਦੀ ਮੀਟਿੰਗ ਉਪਰੰਤ ਜਾਰੀ ਪ੍ਰੈਸ ਬਿਆਨ ਰਾਹੀਂ ਦਿੱਤੀ।ਖੇਡ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਨੂੰ ਖੇਡਾਂ ਵਿੱਚ ਮੁੜ ਮੋਹਰੀ ਸੂਬਾ ਬਣਾਉਣ ਦੇ ਕੀਤੇ ਤਹੱਈਏ ਤਹਿਤ ਖੇਡ ਵਿਭਾਗ ਨੇ ਆਪਣੇ ਕਿਸਮ ਦਾ ਹੁਣ ਤੱਕ ਦਾ ਸਭ ਤੋਂ ਵੱਡਾ ਖੇਡ ਪ੍ਰੋਗਰਾਮ ਉਲੀਕਿਆ ਹੈ ਜਿਸ ਵਿੱਚ ਪੰਜਾਬ ਦੇ 3 ਲੱਖ ਦੇ ਕਰੀਬ ਖਿਡਾਰੀਆਂ ਦੀ ਹਿੱਸੇਦਾਰੀ ਹੋਵੇਗੀ।

ਮਾਨਤਾ ਪ੍ਰਾਪਤ ਖੇਡ ਮੁਕਾਬਲਿਆਂ ਦੇ ਜੇਤੂ ਖਿਡਾਰੀ ਜਿੱਥੇ ਆਪੋ-ਆਪਣੀਆਂ ਖੇਡਾਂ ਵਿੱਚ ਗਰੇਡਿੰਗ ਕਰਵਾ ਸਕਣਗੇ ਉਥੇ ਸੂਬਾ ਪੱਧਰ ਦੇ ਜੇਤੂਆਂ ਨੂੰ 5 ਕਰੋੜ ਰੁਪਏ ਦੇ ਨਗਦ ਇਨਾਮ ਅਤੇ ਸਰਟੀਫਿਕੇਟ ਵੀ ਦਿੱਤੇ ਜਾਣਗੇ। ਇਸ ਦੀ ਸ਼ੁਰੂਆਤ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਦੇ ਜਨਮ ਦਿਨ 29 ਅਗਸਤ ਵਾਲੇ ਦਿਨ ਹੋਵੇਗੀ ਜਿਸ ਦਿਨ ਸਾਡਾ ਕੌਮੀ ਖੇਡ ਦਿਵਸ ਵੀ ਹੁੰਦਾ ਹੈ। ਖੇਡ ਮੇਲੇ ਦੇ ਉਦਘਾਟਨ ਜਾਂ ਸਮਾਪਤੀ ਸਮਾਰੋਹ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਵਿਸ਼ੇਸ਼ ਤੌਰ ਉਤੇ ਸ਼ਿਰਕਤ ਕਰੇਗਾ।

ਪੰਜਾਬ ਖੇਡ ਮੇਲੇ ਵਿੱਚ ਛੇ ਉਮਰ ਵਰਗ ਸ਼ਾਮਲ

ਪੰਜਾਬ ਖੇਡ ਮੇਲੇ ਵਿੱਚ ਛੇ ਉਮਰ ਵਰਗ ਸ਼ਾਮਲ ਕੀਤੇ ਗਏ ਹਨ। ਪਹਿਲਾਂ ਕਰਵਾਏ ਜਾਂਦੇ ਅੰਡਰ-14, ਅੰਡਰ-17 ਤੇ 17 ਤੋਂ 25 ਸਾਲ ਉਮਰ ਵਰਗ ਤੋਂ ਇਲਾਵਾ ਪਹਿਲੀ ਵਾਰ 25 ਤੋਂ 40 ਸਾਲ, 40 ਤੋਂ 50 ਸਾਲ ਅਤੇ 50 ਤੋਂ 60 ਸਾਲ ਉਮਰ ਵਰਗ ਦੇ ਵੀ ਮੁਕਾਬਲੇ ਹੋਣਗੇ। ਅਥਲੈਟਿਕਸ, ਵੇਟਲਿਫਟਿੰਗ, ਬੈਡਮਿੰਟਨ, ਕ੍ਰਿਕਟ, ਸਾਈਕਲਿੰਗ, ਨਿਸ਼ਾਨੇਬਾਜ਼ੀ, ਤੀਰਅੰਦਾਜ਼ੀ, ਬਾਡੀ ਬਿਲਡਿੰਗ, ਤਲਵਾਰਬਾਜ਼ੀ, ਜਿਮਨਾਸਟਿਕ, ਰੋਇੰਗ, ਫੁਟਬਾਲ, ਸਾਫਟਬਾਲ, ਹਾਕੀ, ਨੈਟਬਾਲ, ਹੈਂਡਬਾਲ, ਕਿੱਕ ਬਾਕਸਿੰਗ, ਜੂਡੋ, ਸਤਰੰਜ, ਕਬੱਡੀ, ਗੱਤਕਾ, ਖੋ-ਖੋ, ਵਾਬੀਬਾਲ, ਲਾਅਨ ਟੈਨਿਸ, ਟੇਬਲ ਟੈਨਿਸ, ਮੁੱਕੇਬਾਜ਼ੀ, ਤੈਰਾਕੀ, ਕੁਸ਼ਤੀ ਤੇ ਰੱਸ਼ਾਕਸ਼ੀ ਦੇ ਮੁਕਾਬਲੇ ਕਰਵਾਏ ਜਾਣਗੇ।

ਖੇਡ ਮੰਤਰੀ ਮੀਤ ਹੇਅਰ ਨੇ ਸਾਰੇ ਜ਼ਿਲਾ ਖੇਡ ਅਫਸਰਾਂ ਨਾਲ ਗੱਲਬਾਤ ਕਰਦਿਆਂ ਖੇਡ ਮੇਲੇ ਨੂੰ ਸਫਲ ਬਣਾਉਣ ਲਈ ਸੁਝਾਅ ਅਤੇ ਜ਼ਮੀਨੀ ਹਕੀਕਤਾਂ ਵੀ ਪੁੱਛੀਆਂ। ਉਨਾਂ ਇਸ ਸਬੰਧੀ ਲੋੜੀਂਦੇ ਪ੍ਰਬੰਧ ਕਰਨ ਵਿੱਚ ਆਉਣ ਵਾਲੀਆਂ ਸੰਭਵੀ ਮੁਸ਼ਕਲਾਂ ਬਾਰੇ ਵੀ ਗੱਲ ਕੀਤੀ। ਉਨਾਂ ਕਿਹਾ ਕਿ ਵੱਡੀ ਉਮਰ ਵਰਗ ਦੇ ਸ਼ਾਮਲ ਕਰਵਾਉਣ ਦਾ ਮਕਸਦ ਸੂਬੇ ਵਿੱਚ ਖੇਡਾਂ ਦਾ ਮਾਹੌਲ ਸਿਰਜਣਾ ਹੈ।

ਖੇਡ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਜ ਕਮਲ ਚੌਧਰੀ ਨੇ ਕਿਹਾ ਕਿ ਖੇਡਾਂ ਵਿੱਚ ਖਿਡਾਰੀਆਂ ਤੇ ਟੀਮਾਂ ਦੀ ਹਿੱਸੇਦਾਰੀ ਨੂੰ ਦੇਖ ਕੇ ਹੀ ਕੁਝ ਖੇਡਾਂ ਦੇ ਮੁਕਾਬਲੇ ਬਲਾਕ ਪੱਧਰੀ ਹੋਣਗੇ ਜਦੋਂ ਕਿ ਕੁਝ ਸਿੱਧੇ ਜ਼ਿਲਾ ਪੱਧਰੀ ਅਤੇ ਸੂਬਾ ਪੱਧਰੀ ਹੋਣਗੇ।ਡਾਇਰੈਕਟਰ ਰਾਜੇਸ਼ ਧੀਮਾਨ ਨੇ ਕਿਹਾ ਕਿ ਵਿਭਾਗ ਵੱਲੋਂ ਖਿਡਾਰੀਆਂ ਦੇ ਆਉਣ-ਜਾਣ ਅਤੇ ਖਾਣ-ਪੀਣ ਦਾ ਪੂਰਾ ਧਿਆਨ ਰੱਖਿਆ ਜਾਵੇਗਾ। ਉਨਾਂ ਖੇਡ ਅਫਸਰਾਂ ਨੂੰ ਇਸ ਦੀਆਂ ਤਿਆਰੀਆਂ ਹੁਣੇ ਤੋਂ ਵਿੱਢਣ ਅਤੇ ਖੇਡ ਮੈਦਾਨ ਤਿਆਰ ਕਰਨ ਲਈ ਕਿਹਾ।

The post ਖੇਡ ਵਿਭਾਗ 29 ਅਗਸਤ ਤੋਂ ਕਰਵਾਏਗਾ ਪੰਜਾਬ ਖੇਡ ਮੇਲਾ: ਖੇਡ ਮੰਤਰੀ ਮੀਤ ਹੇਅਰ appeared first on TheUnmute.com - Punjabi News.

Tags:
  • aam-aadmi-party
  • breaking-news
  • chief-minister-bhagwant-mann
  • national-sports-day
  • news
  • news-gurmeet-singh-meet-hayer
  • punjabi-news
  • punjab-sports-mela
  • punjab-sports-minister
  • punjab-sports-minister-mr-gurmeet-singh-meet-hayer
  • punjab-sports-news
  • sports-department
  • the-unmute-breaking-news
  • the-unmute-latest-news

ਪੱਛਮੀ ਬੰਗਾਲ ਦੀ ਸਰਕਾਰ ਨੇ ਪਾਰਥ ਚੈਟਰਜੀ ਨੂੰ ਮੰਤਰੀ ਮੰਡਲ ਤੋਂ ਕੀਤਾ ਬਰਖਾਸਤ

Thursday 28 July 2022 11:17 AM UTC+00 | Tags: breaking-news chief-minister-mamata-banerjee news partha-chatterjee ssc-scam states-industries-minister-partha-chatterjee the-unmute-breaking-news the-unmute-punjabi-news wbssc-scam west-bengal west-bengal-government

ਚੰਡੀਗੜ੍ਹ 28 ਜੁਲਾਈ 2022: 100 ਕਰੋੜ ਤੋਂ ਵੱਧ ਦੇ ਬੰਗਾਲ ਅਧਿਆਪਕ ਭਰਤੀ ਘੁਟਾਲੇ ‘ਚ ਗ੍ਰਿਫਤਾਰ ਸੂਬੇ ਦੀ ਉਦਯੋਗ ਮੰਤਰੀ ਪਾਰਥ ਚੈਟਰਜੀ ਨੂੰ ਪੱਛਮੀ ਬੰਗਾਲ ਦੀ ਸਰਕਾਰ ਨੇ ਵੱਡਾ ਝਟਕਾ ਦਿੱਤਾ ਹੈ | ਦੱਸਿਆ ਜਾ ਰਿਹਾ ਹੈ ਕਿ ਪਾਰਥ ਚੈਟਰਜੀ (Partha Chatterjee) ਨੂੰ ਪੱਛਮੀ ਬੰਗਾਲ ਦੀ ਮਮਤਾ ਸਰਕਾਰ ਨੇ ਮੰਤਰੀ ਮੰਡਲ ਤੋਂ ਬਰਖਾਸਤ ਕਰ ਦਿੱਤਾ ਹੈ।

ਮੁੱਖ ਮੰਤਰੀ ਮਮਤਾ ਬੈਨਰਜੀ ਨੇ ਪਾਰਥ ਨੂੰ ਮੰਤਰੀ ਦੇ ਅਹੁਦੇ ਤੋਂ ਹਟਾ ਦਿੱਤਾ ਹੈ। ਉਨ੍ਹਾਂ ਨੂੰ ਤਿੰਨੋਂ ਮੰਤਰਾਲਿਆਂ ਤੋਂ ਹਟਾ ਦਿੱਤਾ ਗਿਆ ਹੈ। ਮਮਤਾ ਬੈਨਰਜੀ ਨੇ ਪਾਰਥ ਦੀ ਗ੍ਰਿਫਤਾਰੀ ਤੋਂ ਛੇ ਦਿਨ ਬਾਅਦ ਉਸ ‘ਤੇ ਕਾਰਵਾਈ ਕੀਤੀ ਹੈ। ਇਸ ਤੋਂ ਪਹਿਲਾਂ ਤ੍ਰਿਣਮੂਲ ਕਾਂਗਰਸ ਦੇ ਜਨਰਲ ਸਕੱਤਰ ਅਤੇ ਸੰਸਦ ਮੈਂਬਰ ਅਭਿਸ਼ੇਕ ਬੈਨਰਜੀ ਨੇ ਜਿਸ ਤਰ੍ਹਾਂ ਨਾਲ ਸੱਤਾਧਾਰੀ ਤ੍ਰਿਣਮੂਲ ਕਾਂਗਰਸ ਨੇ ਪਾਰਥ ਦੇ ਅਸਤੀਫੇ ਨੂੰ ਲੈ ਕੇ ਆਵਾਜ਼ ਉਠਾਉਣੀ ਸ਼ੁਰੂ ਕੀਤੀ ਸੀ |

Partha Chatterjee

The post ਪੱਛਮੀ ਬੰਗਾਲ ਦੀ ਸਰਕਾਰ ਨੇ ਪਾਰਥ ਚੈਟਰਜੀ ਨੂੰ ਮੰਤਰੀ ਮੰਡਲ ਤੋਂ ਕੀਤਾ ਬਰਖਾਸਤ appeared first on TheUnmute.com - Punjabi News.

Tags:
  • breaking-news
  • chief-minister-mamata-banerjee
  • news
  • partha-chatterjee
  • ssc-scam
  • states-industries-minister-partha-chatterjee
  • the-unmute-breaking-news
  • the-unmute-punjabi-news
  • wbssc-scam
  • west-bengal
  • west-bengal-government

Commonwealth Games 2022: ਬਰਮਿੰਘਮ 'ਚ ਅੱਜ ਤੋਂ ਰਾਸ਼ਟਰਮੰਡਲ ਖੇਡਾਂ ਦੀ ਸ਼ੁਰੂਆਤ

Thursday 28 July 2022 11:31 AM UTC+00 | Tags: bajrang-punia birmingham birmingham-commonwealth-games boxer-lovelyn-borgohen breaking-news commonwealth-games commonwealth-games-2022 england kidambi-srikanth lakshay-sen nikhat-zareen-and-weightlifter-mirabai-chanu. pv-sindhu the-unmute-sports-news wrestler-ravi-dahiya

ਚੰਡੀਗੜ੍ਹ 28 ਜੁਲਾਈ 2022: ਅੱਜ ਰਾਤ ਤੋਂ ਰਾਸ਼ਟਰਮੰਡਲ ਖੇਡਾਂ ਦੀ ਸ਼ੁਰੂਆਤ ਹੋਣ ਜਾ ਰਹੀ ਹੈ | ਇਨ੍ਹਾਂ ਰਾਸ਼ਟਰਮੰਡਲ ਖੇਡਾਂ (Commonwealth Games) ਦਾ ਉਦਘਾਟਨੀ ਸਮਾਗਮ ਅੱਜ ਬਰਮਿੰਘਮ ਵਿੱਚ ਹੋਵੇਗਾ। ਇਵੈਂਟ ਦੀ ਸ਼ੁਰੂਆਤ ਵੀਰਵਾਰ (28 ਜੁਲਾਈ) ਨੂੰ ਇੰਗਲੈਂਡ ਦੇ ਬਰਮਿੰਘਮ ਦੇ ਅਲੈਗਜ਼ੈਂਡਰ ਸਟੇਡੀਅਮ ਵਿੱਚ ਸ਼ਾਨਦਾਰ ਉਦਘਾਟਨੀ ਸਮਾਗਮ ਨਾਲ ਹੋਵੇਗੀ। ਤੁਹਾਨੂੰ ਦੱਸ ਦੇਈਏ ਕਿ ਇਹ ਰਾਸ਼ਟਰਮੰਡਲ ਖੇਡਾਂ ਦਾ 22ਵਾਂ ਐਡੀਸ਼ਨ ਹੈ। 72 ਦੇਸ਼ਾਂ ਦੇ 5000 ਤੋਂ ਵੱਧ ਐਥਲੀਟ 20 ਵੱਖ-ਵੱਖ ਖੇਡ ਮੁਕਾਬਲਿਆਂ ਵਿੱਚ ਤਮਗੇ ਲਈ ਮੁਕਾਬਲਾ ਕਰਨਗੇ। ਬਰਮਿੰਘਮ ਪਹਿਲੀ ਵਾਰ ਰਾਸ਼ਟਰਮੰਡਲ ਖੇਡਾਂ ਦੀ ਮੇਜ਼ਬਾਨੀ ਕਰ ਰਿਹਾ ਹੈ।

ਇੰਗਲੈਂਡ ਤੀਜੀ ਵਾਰ ਇਨ੍ਹਾਂ ਖੇਡਾਂ ਦੀ ਮੇਜ਼ਬਾਨੀ ਕਰ ਰਿਹਾ ਹੈ। ਬਰਮਿੰਘਮ ਤੋਂ ਪਹਿਲਾਂ ਰਾਸ਼ਟਰਮੰਡਲ ਖੇਡਾਂ (Commonwealth Games)  1934 ਵਿੱਚ ਲੰਡਨ ਅਤੇ 2002 ਵਿੱਚ ਮਾਨਚੈਸਟਰ ਵਿੱਚ ਹੋਈਆਂ ਸਨ। ਭਾਰਤ ਨੇ ਇਨ੍ਹਾਂ ਖੇਡਾਂ ਵਿੱਚ 18ਵੀਂ ਵਾਰ ਭਾਗ ਲਿਆ ਹੈ | ਇਸ ਵਾਰ ਭਾਰਤ ਨੂੰ ਬੈਡਮਿੰਟਨ ਸਟਾਰ ਪੀਵੀ ਸਿੰਧੂ, ਲਕਸ਼ਯ ਸੇਨ, ਕਿਦਾਂਬੀ ਸ਼੍ਰੀਕਾਂਤ, ਪਹਿਲਵਾਨ ਰਵੀ ਦਹੀਆ, ਬਜਰੰਗ ਪੂਨੀਆ, ਮੁੱਕੇਬਾਜ਼ ਲਵਲੀਨ ਬੋਰਗੋਹੇਨ, ਨਿਖਤ ਜ਼ਰੀਨ ਅਤੇ ਵੇਟਲਿਫਟਰ ਮੀਰਾਬਾਈ ਚਾਨੂ ਸਮੇਤ ਕਈ ਐਥਲੀਟਾਂ ਤੋਂ ਸੋਨ ਤਮਗੇ ਦੀ ਉਮੀਦ ਹੈ। ਇਸਦੇ ਨਾਲ ਹੀ ਨੀਰਜ ਚੋਪੜਾ ਦੇ ਬਾਹਰ ਹੋਣ ਕਾਰਨ ਭਾਰਤ ਨੂੰ ਵੱਡਾ ਝਟਕਾ ਮਿਲਿਆ ਹੈ |

The post Commonwealth Games 2022: ਬਰਮਿੰਘਮ ‘ਚ ਅੱਜ ਤੋਂ ਰਾਸ਼ਟਰਮੰਡਲ ਖੇਡਾਂ ਦੀ ਸ਼ੁਰੂਆਤ appeared first on TheUnmute.com - Punjabi News.

Tags:
  • bajrang-punia
  • birmingham
  • birmingham-commonwealth-games
  • boxer-lovelyn-borgohen
  • breaking-news
  • commonwealth-games
  • commonwealth-games-2022
  • england
  • kidambi-srikanth
  • lakshay-sen
  • nikhat-zareen-and-weightlifter-mirabai-chanu.
  • pv-sindhu
  • the-unmute-sports-news
  • wrestler-ravi-dahiya

ਵਿਜੀਲੈਂਸ ਵਲੋਂ ਲੁਧਿਆਣਾ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਸਣੇ 5 ਖ਼ਿਲਾਫ ਅਪਰਾਧਿਕ ਮਾਮਲਾ ਦਰਜ

Thursday 28 July 2022 11:40 AM UTC+00 | Tags: breaking-news executive-officer-kuljit-kaur former-chairman-raman-balasubramaniam ludhiana-improvement-trust

ਚੰਡੀਗੜ੍ਹ 28 ਜੁਲਾਈ 2022: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਆਪਣਾਈ ਜੀਰੋ ਟਾਲਰੈਂਸ ਪਾਲਸੀ ਦੇ ਮੱਦੇਨਜ਼ਰ ਪੰਜਾਬ ਵਿਜੀਲੈਂਸ ਬਿਊਰੋ ਨੇ ਵੀਰਵਾਰ ਨੂੰ ਲੁਧਿਆਣਾ ਇੰਪਰੂਵਮੈਂਟ ਟਰੱਸਟ (Ludhiana Improvement Trust) ਦੇ ਸਾਬਕਾ ਚੇਅਰਮੈਨ ਰਮਨ ਬਾਲਾਸੁਬਰਾਮਨੀਅਮ ਸਮੇਤ ਕਾਰਜਕਾਰੀ ਅਧਿਕਾਰੀ ਕੁਲਜੀਤ ਕੌਰ, ਐਸ.ਡੀ.ਓ. ਅੰਕਿਤ ਨਾਰੰਗ, ਸੇਲਜ਼ ਕਲਰਕ ਪਰਵੀਨ ਕੁਮਾਰ, ਕਲਰਕ ਗਗਨਦੀਪ ਅਤੇ ਚੇਅਰਮੈਨ ਦੇ ਪੀ.ਏ. ਸੰਦੀਪ ਸਰਮਾ ਖਿਲਾਫ ਅਪਰਾਧਿਕ ਮਾਮਲਾ ਦਰਜ ਕੀਤਾ ਹੈ। ਇਸ ਮਾਮਲੇ ਵਿੱਚ ਮੁਲਜ਼ਮ ਪੀਏ ਸੰਦੀਪ ਸਰਮਾ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਐਲ.ਆਈ.ਟੀ. ਦੇ ਜੂਨੀਅਰ ਸਹਾਇਕ ਹਰਮੀਤ ਸਿੰਘ ਅਤੇ ਕਾਰਜਕਾਰੀ ਅਧਿਕਾਰੀ ਕੁਲਜੀਤ ਕੌਰ ਨੂੰ ਰਿਸ਼ਵਤਖੋਰੀ ਦੇ ਇੱਕ ਮਾਮਲੇ ਵਿੱਚ 10,000 ਰੁਪਏ ਦੀ ਰਿਸ਼ਵਤ ਲੈਂਦਿਆਂ 14 ਜੁਲਾਈ ਨੂੰ ਰੰਗੇ ਹੱਥੀਂ ਕਾਬੂ ਕੀਤਾ ਸੀ। ਇਸ ਸਬੰਧ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਧਾਰਾਵਾਂ 7, 7-ਏ ਅਤੇ 120-ਬੀ ਆਈਪੀਸੀ ਤਹਿਤ ਪਹਿਲਾਂ ਹੀ ਥਾਣਾ ਵਿਜੀਲੈਂਸ ਲੁਧਿਆਣਾ ਵਿੱਚ ਐਫਆਈਆਰ ਨੰਬਰ 8 ਮਿਤੀ 14.07.2022 ਨੂੰ ਦਰਜ ਕੀਤੀ ਹੋਈ ਹੈ।

ਤਾਜ਼ਾ ਮਾਮਲੇ ਦੀ ਵਧੇਰੇ ਜਾਣਕਾਰੀ ਦਿੰਦੇ ਹੋਏ ਉਨਾਂ ਦੱਸਿਆ ਕਿ ਉਕਤ ਕੇਸ ਦੀ ਡੂੰਘਾਈ ਨਾਲ ਕੀਤੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਐਲ.ਆਈ.ਟੀ ਦੇ ਅਧਿਕਾਰੀਆਂ ਨੇ ਭ੍ਰਿਸ਼ਟ ਰਵੱਈਏ ਅਪਣਾਉਂਦੇ ਹੋਏ ਐਸ.ਬੀ.ਐਸ. ਨਗਰ ਵਿਖੇ ਪਲਾਟ ਨੰਬਰ 9-ਬੀ, ਰਿਸ਼ੀ ਨਗਰ ਵਿੱਚ 102, 103, 104, 105, 106-ਡੀ ਅਤੇ ਸਰਾਭਾ ਨਗਰ ਵਿੱਚ 366-ਬੀ ਤੇ 140 ਨੰਬਰ ਪਲਾਟ ਗੈਰ ਕਾਨੂੰਨੀ ਤੇ ਭ੍ਰਿਸ਼ਟ ਤਰੀਕਿਆਂ ਰਾਹੀਂ ਅਲਾਟ ਕੀਤੇ ਜੋ ਕਿ ਲੋਕਲ ਡਿਸਪਲੇਸਡ ਪਰਸਨਜ (ਐਲ.ਡੀ.ਪੀ.) ਅਤੇ ਟਰੱਸਟ ਦੀਆਂ ਹੋਰ ਸਕੀਮਾਂ ਤਹਿਤ ਆਉਂਦੇ ਸਨ ਪਰ ਅਣ-ਅਧਿਕਾਰਤ ਵਿਅਕਤੀਆਂ ਨੂੰ ਵੱਡੀਆਂ ਰਿਸ਼ਵਤਾਂ ਲੈ ਕੇ ਵੇਚ ਦਿੱਤੇ ਗਏ।

ਬੁਲਾਰੇ ਨੇ ਅੱਗੇ ਦੱਸਿਆ ਕਿ ਜਾਂਚ ਦੌਰਾਨ ਇਹ ਪਾਇਆ ਗਿਆ ਹੈ ਕਿ ਕੁੱਝ ਅਲਾਟੀਆਂ ਦੀ ਮੌਤ ਹੋ ਗਈ ਸੀ ਅਤੇ ਉਨਾਂ ਦੇ ਪਲਾਟ ਵੀ ਕੁੱਝ ਅਣ-ਅਧਿਕਾਰਤ ਵਿਅਕਤੀਆਂ ਨੂੰ ਅਲਾਟ ਕੀਤੇ ਗਏ ਅਤੇ ਨਿਰਧਾਰਤ ਨਿਯਮਾਂ ਦੀ ਉਲੰਘਣਾ ਕਰਕੇ ਮੋਟੀਆਂ ਰਿਸ਼ਵਤਾਂ ਲੈਣ ਦੇ ਸਬੂਤ ਮਿਲੇ ਹਨ। ਇਸ ਸਬੰਧ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7 ਏ, 8, 12, 13(2) ਅਤੇ ਆਈਪੀਸੀ ਦੀ ਧਾਰਾ 409, 420, 467, 471, 120-ਬੀ ਦੇ ਤਹਿਤ ਐਫਆਈਆਰ ਨੰਬਰ 09 ਤਹਿਤ ਵਿਜੀਲੈਂਸ ਬਿਓਰੋ ਦੇ ਆਰਥਿਕ ਅਪਰਾਧ ਵਿੰਗ ਦੇ ਪੁਲਿਸ ਥਾਣਾ ਲੁਧਿਆਣਾ ਵਿਖੇ ਕੇਸ ਦਰਜ ਕਰਕੇ ਐੱਲ.ਆਈ.ਟੀ. (Ludhiana Improvement Trust)  ਦੇ ਮੁਲਜਮਾਂ/ਅਧਿਕਾਰੀਆਂ ਵਿਰੁੱਧ ਅਗਲੇਰੀ ਕਾਰਵਾਈ ਜਾਰੀ ਹੈ।

The post ਵਿਜੀਲੈਂਸ ਵਲੋਂ ਲੁਧਿਆਣਾ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਸਣੇ 5 ਖ਼ਿਲਾਫ ਅਪਰਾਧਿਕ ਮਾਮਲਾ ਦਰਜ appeared first on TheUnmute.com - Punjabi News.

Tags:
  • breaking-news
  • executive-officer-kuljit-kaur
  • former-chairman-raman-balasubramaniam
  • ludhiana-improvement-trust

ਲੋਕਪਾਲ ਪੰਜਾਬ ਦੀ ਪ੍ਰਧਾਨਗੀ ਹੇਠ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਸੂਬੇ ਦੇ ਡਵੀਜ਼ਨਲ ਕਮਿਸ਼ਨਰਾਂ ਤੇ ਹੋਰ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਹੋਈ ਮੀਟਿੰਗ

Thursday 28 July 2022 12:11 PM UTC+00 | Tags: aam-aadmi-party breaking-news cm-bhagwant-mann divisional-commissioners-of-punjab lokpal-punjab news news-punjab-news punjab-government punjabi-news the-unmute-breaking-news the-unmute-punjabi-news vinod-kumar-sharma

ਚੰਡੀਗੜ੍ਹ 28 ਜੁਲਾਈ 2022: ਸਟਿਸ ਵਿਨੋਦ ਕੁਮਾਰ ਸ਼ਰਮਾ, ਲੋਕਪਾਲ ਪੰਜਾਬ ਦੀ ਪ੍ਰਧਾਨਗੀ ਹੇਠ ਅੱਜ ਪੰਜਾਬ ਰਾਜ ਦੇ ਸਮੂਹ ਡਵੀਜ਼ਨਲ ਕਮਿਸ਼ਨਰਾਂ, ਸਥਾਨਕ ਸਰਕਾਰ ਵਿਭਾਗ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਉੱਚ ਅਫਸਰਾਂ ਨਾਲ ਇਕ ਅਹਿਮ ਮੀਟਿੰਗ ਕੀਤੀ ਗਈ ਹੈ। ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਪੰਜਾਬ ਲੋਕਪਾਲ ਐਕਟ 1996 ਅਧੀਨ ਕਿਸੇ ਪ੍ਰਕਾਰ ਦੀ ਸ਼ਿਕਾਇਤ ਦਰਜ ਕਰਵਾਉਣ ਲਈ ਆਮ ਲੋਕਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਭੇਜੇ ਗਏ ਨਮੂਨੇ ਅਨੁਸਾਰ ਵੱਡੇ ਵੱਡੇ ਫਲੈਕਸ ਬੋਰਡ ਸਮੂਹ ਦਫਤਰਾਂ ਅਤੇ ਜਨਤਕ ਥਾਵਾਂ 'ਤੇ 15 ਦਿਨਾਂ ਦੇ ਅੰਦਰ ਅੰਦਰ ਲਗਾਏ ਜਾਣ।

ਇਹ ਫਲੈਕਸ ਬੋਰਡ ਸਮੂਹ ਮੰਡਲ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ, ਉਪ ਮੰਡਲ ਅਫਸਰ, ਤਹਿਸੀਲਾਂ, ਡੀ.ਡੀ.ਪੀ.ਓ., ਬੀ.ਡੀ.ਪੀ.ਓ., ਨਗਰ ਸੁਧਾਰ ਟਰੱਸਟਾਂ, ਨਗਰ ਨਿਗਮਾਂ, ਨਗਰ ਕੌਂਸਲਾਂ ਆਦਿ ਦੇ ਦਫਤਰਾਂ ਅਤੇ ਹੋਰ ਜਨਤਕ ਥਾਂਵਾਂ ਉੱਤੇ ਲਗਾਏ ਜਾਣ ਦੀਆਂ ਹਦਾਇਤਾਂ ਦਿਤੀਆਂ ਗਈਆਂ ਹਨ ਤਾਂ ਜੋ ਆਮ ਲੋਕਾਂ ਵਿਚ ਪੰਜਾਬ ਲੋਕਪਾਲ ਐਕਟ ਸਬੰਧੀ ਜਾਗਰੂਕਤਾ ਫੈਲੇ ਕਿ ਉਹ ਕਿਹੜੇ ਨੁਮਾਇੰਦੇ, ਚੇਅਰਮੈਨ, ਮੇਅਰ, ਡਿਪਟੀ ਮੇਅਰ, ਨਗਰ ਕੌਂਸਲ/ਨਗਰ ਪੰਚਾਇਤਾਂ ਦੇ ਪ੍ਰਧਾਨ, ਉਪ ਪ੍ਰਧਾਨ ਅਤੇ ਇਨ੍ਹਾਂ ਅਦਾਰਿਆਂ ਵਿਚ ਕੰਮ ਕਰਦੇ ਅਧਿਕਾਰੀਆਂ ਤੇ ਕਰਮਚਾਰੀਆਂ ਖਿਲਾਫ ਕਿਸ ਪ੍ਰਕਾਰ ਦੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ।

ਲੋਕਾਂ ਨੂੰ ਜਾਗਰੂਕ ਕਰਨ ਲਈ ਲਗਾਏ ਜਾਣਗੇ ਫਲੈਕਸ ਬੋਰਡ

ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਅਧੀਨ ਆਉਂਦੇ ਸੂਬੇ ਦੇ ਸਮੂਹ ਦਫਤਰਾਂ ਅਤੇ ਪਬਲਿਕ ਥਾਵਾਂ 'ਤੇ ਵੀ ਫਲੈਕਸ ਬੋਰਡ 15 ਦਿਨਾਂ ਦੇ ਅੰਦਰ ਅੰਦਰ ਲਗਾਏ ਜਾਣ ਦੀ ਹਦਾਇਤ ਕੀਤੀ ਗਈ ਹੈ ਤਾਂ ਜੋ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ, ਵਾਇਸ ਚੇਅਰਮੈਨ ਅਤੇ ਸੰਮਤੀ ਮੈਂਬਰਾਂ ਅਤੇ ਉਹਨਾਂ ਦੇ ਅਧੀਨ ਆਉਂਦੇ ਅਧਿਕਾਰੀਆਂ/ਕਰਮਚਾਰੀਆਂ ਵਿਰੁੱਧ ਸ਼ਿਕਾਇਤ ਦਰਜ ਕਰਾਉਣ ਬਾਰੇ ਲੋਕ ਜਾਗਰੂਕ ਹੋ ਸਕਣ। ਇਸ ਤੋਂ ਇਲਾਵਾ ਕਿਸੇ ਵੀ ਸਰਕਾਰੀ ਕੰਪਨੀ ਦੇ ਚੇਅਰਮੈਨ, ਰਾਜ ਜਾਂ ਕੇਂਦਰੀ ਐਕਟ ਅਧੀਨ ਗਠਿਤ ਬੋਰਡਾਂ ਦੇ ਚੇਅਰਮੈਨਾਂ ਤੇ ਮੈਂਬਰਾਂ ਵਿਰੁੱਧ ਅਤੇ ਹੋਰ ਨੁਮਾਇੰਦਿਆਂ ਖਿਲਾਫ ਵੀ ਲੋਕ ਸ਼ਿਕਾਇਤ ਦਰਜ ਕਰਵਾ ਸਕਦੇ ਹਨ।

ਜਸਟਿਸ ਸ਼ਰਮਾ ਨੇ ਮੀਟਿੰਗ ਦੌਰਾਨ ਇਹ ਵੀ ਕਿਹਾ ਕਿ ਬਹੁਤ ਸਾਰੇ ਲੋਕਾਂ ਵਿਚ ਜਾਗਰੂਕਤਾ ਦੀ ਘਾਟ ਹੋਣ ਕਰਕੇ ਇਹ ਜਾਣਕਾਰੀ ਨਹੀਂ ਹੈ ਕਿ ਲੋਕ ਨੁਮਾਇੰਦਿਆਂ ਖਿਲਾਫ ਸ਼ਿਕਾਇਤ ਕਿਵੇਂ ਅਤੇ ਕਿੱਥੇ ਕਰਨੀ ਹੈ। ਵੱਡੇ ਵੱਡੇ ਫਲੈਕਸ ਬੋਰਡ ਲਗਾਉਣ ਨਾਲ ਲੋਕ ਜਾਗਰੂਕ ਹੋਣਗੇ। ਭ੍ਰਿਸ਼ਟਾਚਾਰ ਨੂੰ ਰੋਕਣ ਲਈ ਲੋਕਪਾਲ ਪੰਜਾਬ ਦਾ ਦਫਤਰ ਬਹੁਤ ਕਾਰਗਰ ਸਿੱਧ ਹੋ ਸਕਦਾ ਹੈ, ਇਸ ਲਈ ਪਹਿਲਾਂ ਲੋਕਾਂ ਨੂੰ ਜਾਗਰੂਕ ਕਰਨਾ ਪਵੇਗਾ। ਇਸ ਮਕਸਦ ਲਈ ਸਮੂਹ ਦਫਤਰਾਂ ਅਤੇ ਜਨਤਕ ਥਾਂਵਾਂ 'ਤੇ ਲੱਗੇ ਫਲੈਕਸ ਬੋਰਡਾਂ ਨੂੰ ਪੜ੍ਹ ਕੇ ਲੋਕ ਜਾਣਕਾਰੀ ਹਾਸਲ ਕਰਕੇ ਆਪਣੀ ਸਮੱਸਿਆ ਸਬੰਧੀ ਸ਼ਿਕਾਇਤ ਦਰਜ ਕਰਵਾ ਸਕਣਗੇ।

ਮੀਟਿੰਗ ਦੌਰਾਨ ਇਹ ਵੀ ਦੱਸਿਆ ਗਿਆ ਕਿ ਭ੍ਰਿਸ਼ਟਾਚਾਰ ਸਬੰਧੀ ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ ਦਰਜ ਕਰਵਾਉਣ ਲਈ lokpal.punjab.gov.in ਵੈੱਬਸਾਈਟ ਤੋਂ ਪੂਰੀ ਜਾਣਕਾਰੀ ਹਾਸਲ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਸ਼ਿਕਾਇਤ ਪੰਜਾਬ ਸਿਵਲ ਸਕੱਤਰੇਤ-2 , ਚੰਡੀਗੜ੍ਹ, ਲੋਕਪਾਲ ਪੰਜਾਬ ਦੇ ਦਫਤਰੀ ਕਮਰਾ ਨੰਬਰ 426/4 ਵਿਖੇ ਨਿੱਜੀ ਤੌਰ 'ਤੇ ਜਾਂ ਰਜਿਸਟਰਡ ਡਾਕ ਰਾਹੀਂ ਵੀ ਭੇਜੀ ਜਾ ਸਕਦੀ ਹੈ।

The post ਲੋਕਪਾਲ ਪੰਜਾਬ ਦੀ ਪ੍ਰਧਾਨਗੀ ਹੇਠ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਸੂਬੇ ਦੇ ਡਵੀਜ਼ਨਲ ਕਮਿਸ਼ਨਰਾਂ ਤੇ ਹੋਰ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਹੋਈ ਮੀਟਿੰਗ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • divisional-commissioners-of-punjab
  • lokpal-punjab
  • news
  • news-punjab-news
  • punjab-government
  • punjabi-news
  • the-unmute-breaking-news
  • the-unmute-punjabi-news
  • vinod-kumar-sharma

ਸਿੱਧੂ ਮੂਸੇਵਾਲਾ ਕਤਲਕਾਂਡ: ਅੰਕਿਤ ਸੇਰਸਾ ਤੇ ਸਚਿਨ ਚੌਧਰੀ ਨੂੰ 14 ਦਿਨਾਂ ਨਿਆਇਕ ਹਿਰਾਸਤ 'ਚ ਭੇਜਿਆ

Thursday 28 July 2022 12:28 PM UTC+00 | Tags: aam-aadmi-party ankit-sersa breaking-news chief-judicial-magistrate-mansa cm-bhagwant-mann mansa-court nerws punjab-government sachin-bhiwani sidhu-moosewala-murder-case the-unmute-punjabi-news the-unmute-update

ਚੰਡੀਗੜ੍ਹ 28 ਜੁਲਾਈ 2022: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਮਾਨਸਾ ਪੁਲਿਸ ਨੇ ਅੰਕਿਤ ਸੇਰਸਾ ਅਤੇ ਸਚਿਨ ਭਿਵਾਨੀ ਨੂੰ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਦੀ ਅਦਾਲਤ ਮਾਨਸਾ ‘ਚ ਪੇਸ਼ ਕੀਤਾ |ਇਸ ਤੋਂ ਪਹਿਲਾਂ ਦੋਵਾਂ ਦਾ ਸਿਵਲ ਹਸਪਤਾਲ ਮਾਨਸਾ ਵਿਖੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਮੈਡੀਕਲ ਕਰਵਾਇਆ ਗਿਆ | ਅਦਾਲਤ ਨੇ ਸ਼ੂਟਰ ਅੰਕਿਤ ਸੇਰਸਾ ਤੇ ਉਸ ਦੇ ਸਾਥੀ ਸਚਿਨ ਚੌਧਰੀ ਨੂੰ 14 ਦਿਨਾਂ ਲਈ ਨਿਆਇਕ ਹਿਰਾਸਤ ‘ਚ ਭੇਜ ਦਿੱਤਾ ਹੈ ।

ਜਿਕਰਯੋਗ ਹੈ ਕਿ ਦਿੱਲੀ ਦੇ ਸਪੈਸ਼ਲ ਸੈੱਲ/ਐਨਡੀਆਰ ਦੀ ਇੱਕ ਟੀਮ ਨੇ ਲਾਰੈਂਸ-ਗੋਲਡੀ ਗੈਂਗ ਦੇ ਦੋ ਮੋਸਟ ਵਾਂਟੇਡ ਸਾਥੀਆਂ ਅੰਕਿਤ ਸਿਰਸਾ ਤੇ ਸਚਿਨ ਭਿਵਾਨੀ ਨੂੰ ਗ੍ਰਿਫਤਾਰ ਕੀਤਾ ਸੀ। ਪੁਲਿਸ ਮੁਤਾਬਕ ਅੰਕਿਤ ਸਿੱਧੂ ਮੂਸੇਵਾਲਾ ਕਤਲ ਵਿੱਚ ਸ਼ਾਮਲ ਸ਼ੂਟਰਾਂ ਵਿੱਚੋਂ ਇਕ ਹੈ | ਜਿਸਨੇ ਸਿੱਧੂ 'ਤੇ ਫਾਇਰਿੰਗ ਕੀਤੀ | ਇਸਦੇ ਨਾਲ ਹੀ ਸਚਿਨ ਭਿਵਾਨੀ 'ਤੇ ਸਿੱਧੂ ਮੂਸੇਵਾਲਾ ਕਤਲਕਾਂਡ ਦੇ ਚਾਰ ਸ਼ੂਟਰਾਂ ਨੂੰ ਪਨਾਹ ਦੇਣ ਦਾ ਦੋਸ ਲਗਾਇਆ ਹੈ |

The post ਸਿੱਧੂ ਮੂਸੇਵਾਲਾ ਕਤਲਕਾਂਡ: ਅੰਕਿਤ ਸੇਰਸਾ ਤੇ ਸਚਿਨ ਚੌਧਰੀ ਨੂੰ 14 ਦਿਨਾਂ ਨਿਆਇਕ ਹਿਰਾਸਤ ‘ਚ ਭੇਜਿਆ appeared first on TheUnmute.com - Punjabi News.

Tags:
  • aam-aadmi-party
  • ankit-sersa
  • breaking-news
  • chief-judicial-magistrate-mansa
  • cm-bhagwant-mann
  • mansa-court
  • nerws
  • punjab-government
  • sachin-bhiwani
  • sidhu-moosewala-murder-case
  • the-unmute-punjabi-news
  • the-unmute-update

SSC scam: ਅਰਪਿਤਾ ਮੁਖਰਜੀ ਦੇ ਫਲੈਟ ਤੋਂ ਹੁਣ ਤੱਕ 53.22 ਕਰੋੜ ਰੁਪਏ ਦੀ ਨਕਦੀ ਬਰਾਮਦ

Thursday 28 July 2022 12:51 PM UTC+00 | Tags: #parthochatterjee-#arpitamukherjee arpitamukherjee arpita-mukherjee breaking-news mamta-benarjee partha-chatterjee parthochatterjee ssc-scam the-unmute-breaking-news the-unmute-punjabi-news wb-ssc-scam west-bengal west-bengal-chief-minister west-bengals-famous-ssc-teacher

ਚੰਡੀਗੜ੍ਹ 28 ਜੁਲਾਈ 2022: ਪੱਛਮੀ ਬੰਗਾਲ ਦੀ ਮਮਤਾ ਸਰਕਾਰ ਦੇ ਮਸ਼ਹੂਰ ਐਸਐਸਸੀ ਅਧਿਆਪਕ (WB SSC scam) ਭਰਤੀ ਘੁਟਾਲੇ ਵਿੱਚ ਵੱਡੇ ਭ੍ਰਿਸ਼ਟਾਚਾਰ ਦੇ ਸਬੂਤ ਮਿਲ ਰਹੇ ਹਨ। ਈਡੀ ਨੇ ਇਸ ਮਾਮਲੇ ‘ਚ ਗ੍ਰਿਫਤਾਰ ਸਾਬਕਾ ਸਿੱਖਿਆ ਅਤੇ ਸੰਸਦੀ ਮਾਮਲਿਆਂ ਦੇ ਮੰਤਰੀ ਪਾਰਥ ਚੈਟਰਜੀ ਦੀ ਕਰੀਬੀ ਅਰਪਿਤਾ ਮੁਖਰਜੀ ਦੇ ਇਕ ਹੋਰ ਫਲੈਟ ‘ਤੇ ਛਾਪਾ ਮਾਰ ਕੇ 30 ਕਰੋੜ ਤੋਂ ਜ਼ਿਆਦਾ ਦੀ ਰਕਮ ਬਰਾਮਦ ਕੀਤੀ ਹੈ। ਇੱਥੇ ਮਿਲੀ ਨਕਦੀ ਨੂੰ ਈਡੀ ਟੀਮ ਨੇ 20 ਡੱਬਿਆਂ ਵਿੱਚ ਇੱਕ ਟਰੱਕ ਵਿੱਚ ਲਿਜਾਣਾ ਪਿਆ । ਸੂਤਰਾਂ ਮੁਤਾਬਕ ਅਰਪਿਤਾ ਦੇ ਟਿਕਾਣੇ ਤੋਂ ਹੁਣ ਤੱਕ ਕੁੱਲ 53.22 ਕਰੋੜ ਰੁਪਏ ਦੀ ਨਕਦੀ ਮਿਲੀ ਹੈ।

ਇੰਨਾ ਹੀ ਨਹੀਂ, ਈਡੀ ਨੂੰ ਅਰਪਿਤਾ ਦਾ ਇੱਕ ਹੋਰ ਫਲੈਟ ਦੇ ਚਿਨਾਰ ਪਾਰਕ ਸਥਿਤ ਅਭਿਜੀਤ ਦੀ ਰਿਹਾਇਸ਼ ‘ਤੇ ਮਿਲਿਆ ਹੈ। ਈਡੀ ਦੇ ਅਧਿਕਾਰੀ ਅਤੇ ਕੇਂਦਰੀ ਬਲ ਮੌਕੇ ‘ਤੇ ਪਹੁੰਚ ਗਏ ਹਨ। ਫਲੈਟ ਨੰਬਰ ਬੀ-404 ਹੈ। ਫਲੈਟ ਦੀ ਚਾਬੀ ਅਜੇ ਤੱਕ ਨਹੀਂ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਜੇਕਰ ਚਾਬੀ ਨਹੀਂ ਮਿਲੀ ਤਾਂ ਈਡੀ ਅਧਿਕਾਰੀ ਤਾਲਾ ਤੋੜ ਕੇ ਫਲੈਟ ‘ਚ ਦਾਖ਼ਲ ਹੋ ਜਾਣਗੇ।

The post SSC scam: ਅਰਪਿਤਾ ਮੁਖਰਜੀ ਦੇ ਫਲੈਟ ਤੋਂ ਹੁਣ ਤੱਕ 53.22 ਕਰੋੜ ਰੁਪਏ ਦੀ ਨਕਦੀ ਬਰਾਮਦ appeared first on TheUnmute.com - Punjabi News.

Tags:
  • #parthochatterjee-#arpitamukherjee
  • arpitamukherjee
  • arpita-mukherjee
  • breaking-news
  • mamta-benarjee
  • partha-chatterjee
  • parthochatterjee
  • ssc-scam
  • the-unmute-breaking-news
  • the-unmute-punjabi-news
  • wb-ssc-scam
  • west-bengal
  • west-bengal-chief-minister
  • west-bengals-famous-ssc-teacher

ਮੋਗਾ 'ਚ ਅਣਪਛਾਤੇ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਅਧਿਆਪਕ ਦਾ ਕੀਤਾ ਕਤਲ

Thursday 28 July 2022 01:09 PM UTC+00 | Tags: aam-aadmi-party breaking-news budh-singh-wala-village-of-moga cm-bhagwant-mann moga news punjab punjab-news the-unmute-breaking-news the-unmute-punjabi-news

ਚੰਡੀਗੜ੍ਹ 28 ਜੁਲਾਈ 2022: ਮੋਗਾ (Moga) ਦੇ ਪਿੰਡ ਬੁੱਧ ਸਿੰਘ ਵਾਲਾ ਨੇੜੇ ਚੜਿੱਕ ਲਿੰਕ ਰੋਡ ‘ਤੇ ਇੱਕ ਅਧਿਆਪਕ ਦੀ ਅਣਪਛਾਤੇ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਹਮਲਾ ਕਰ ਦਿੱਤਾ | ਪ੍ਰਾਪਤ ਜਾਣਕਾਰੀ ਅਨੁਸਾਰ ਅਧਿਆਪਕ ਬੂਟਾ ਸਿੰਘ ਮੋਗਾ ਦੇ ਇਕ ਨਿੱਜੀ ਸਕੂਲ ਵਿਚ ਬਤੌਰ ਡੀ.ਪੀ.ਆਈ. ਅਧਿਆਪਕ ਵਜੋਂ ਸੇਵਾਵਾਂ ਨਿਭਾ ਰਹੇ ਸਨ |

ਸੂਤਰਾਂ ਦੇ ਮੁਤਾਬਕ ਬੂਟਾ ਸਿੰਘ (55) ਜਦੋਂ ਸਕੂਲ 'ਚੋਂ ਛੁੱਟੀ ਹੋ ਜਾਣ ਤੋਂ ਬਾਅਦ ਆਪਣੀ ਐਕਟਿਵਾ ਸਕੂਟਰੀ 'ਤੇ ਘਰ ਵਾਪਸ ਪਰਤ ਰਿਹਾ ਸੀ ਤਾਂ ਇਸ ਦੌਰਾਨ ਉਹ ਪਿੰਡ ਸੰਧੂਆਂ ਵਾਲਾ ਰੋਡ 'ਤੇ ਪੁੱਜਾ ਤਾਂ ਉਸ ਨੂੰ ਕੁਝ ਅਣਪਛਾਤੇ ਵਿਅਕਤੀਆਂ ਨੇ ਘੇਰ ਲਿਆ ਤੇ ਉਸ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ | ਇਸ ਹਮਲੇ ‘ਚ ਬੂਟਾ ਸਿੰਘ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ । ਜ਼ਖ਼ਮੀ ਹਾਲਤ ਵਿਚ ਉਸ ਨੂੰ ਸਿਵਲ ਹਸਪਤਾਲ ਮੋਗਾ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸਦੇ ਨਾਲ ਹੀ ਪੁਲਿਸ ਥਾਣਾ ਚੜਿੱਕ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ |

The post ਮੋਗਾ ‘ਚ ਅਣਪਛਾਤੇ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਅਧਿਆਪਕ ਦਾ ਕੀਤਾ ਕਤਲ appeared first on TheUnmute.com - Punjabi News.

Tags:
  • aam-aadmi-party
  • breaking-news
  • budh-singh-wala-village-of-moga
  • cm-bhagwant-mann
  • moga
  • news
  • punjab
  • punjab-news
  • the-unmute-breaking-news
  • the-unmute-punjabi-news

ਸੂਬੇ 'ਚ ਪਰਾਲੀ ਪ੍ਰਬੰਧਨ ਮਸ਼ੀਨਰੀ 'ਤੇ ਪੰਜਾਬ ਸਰਕਾਰ ਦੇਵੇਗੀ ਸਬਸਿਡੀ: ਕੁਲਦੀਪ ਧਾਲੀਵਾਲ

Thursday 28 July 2022 01:27 PM UTC+00 | Tags: aam-aadmi-party agriculture-and-rural-development-minister-kuldeep-singh-dhaliwal arvind-kejriwal breaking-news chief-minister-bhagwant-mann cm-bhagwant-mann kuldep-singh-dhaliwal news punja punjab punjab-government the-punjab-government the-unmute the-unmute-breaking-news the-unmute-news the-unmute-update

ਚੰਡੀਗੜ੍ਹ 28 ਜੁਲਾਈ 2022: ਸੂਬੇ ਵਿੱਚ ਪਰਾਲੀ ਸਾੜਨ ਦੀ ਸਮੱਸਿਆ 'ਤੇ ਰੋਕ ਲਗਾਉਣ ਸਬੰਧੀ ਯਤਨਾਂ ਨੂੰ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਵਿੱਚ ਪਰਾਲੀ ਦੇ ਢੁੱਕਵੇਂ ਪ੍ਰਬੰਧਨ ਲਈ ਖੇਤੀ ਮਸ਼ੀਨੀਕਰਨ ਨੂੰ ਉਤਸ਼ਾਹਿਤ ਕਰਨ ਵਾਸਤੇ ਸਕੀਮ ਸ਼ੁਰੂ ਕੀਤੀ ਹੈ।

ਇਸ ਸਕੀਮ ਤਹਿਤ ਆਨਲਾਈਨ ਅਪਲਾਈ ਕਰਨ ਲਈ ਪੋਰਟਲ ਲਾਂਚ ਕਰਦਿਆਂ ਖੇਤੀਬਾੜੀ ਅਤੇ ਪੇਂਡੂ ਵਿਕਾਸ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਸ ਸਕੀਮ ਤਹਿਤ ਵਿਅਕਤੀਗਤ ਕਿਸਾਨਾਂ ਅਤੇ ਕਿਸਾਨ ਸਮੂਹਾਂ ਨੂੰ ਮਸ਼ੀਨਰੀ ਦੀ ਕੀਮਤ 'ਤੇ ਕ੍ਰਮਵਾਰ 50 ਫੀਸਦ ਅਤੇ 80 ਫੀਸਦ ਸਬਸਿਡੀ ਦਿੱਤੀ ਜਾਵੇਗੀ। ਮੰਤਰੀ ਨੇ ਕਿਹਾ ਕਿ ਆਨਲਾਈਨ ਪੋਰਟਲ http://agrimachinerypb.com ਕਿਸਾਨਾਂ ਨੂੰ ਬਿਨਾਂ ਕਿਸੇ ਪਰੇਸ਼ਾਨੀ ਦੇ ਸਬਸਿਡੀ ਲਈ ਅਪਲਾਈ ਕਰਨ ਦੀ ਸਹੂਲਤ ਦੇਵੇਗਾ।

ਉਨ੍ਹਾਂ ਕਿਹਾ ਕਿ ਇਹ ਇੱਕ ਵਿਆਪਕ ਪੋਰਟਲ ਹੈ ਜੋ ਸਬਸਿਡੀ ਦੀ ਵੰਡ ਲਈ ਅਰਜ਼ੀਆਂ ਜਮ੍ਹਾ ਕਰਨ/ਮਸ਼ੀਨਰੀ ਦੀ ਚੋਣ/ਪ੍ਰਵਾਨਗੀ ਜਾਰੀ ਕਰਨ ਤੋਂ ਲੈ ਕੇ ਸਾਰੇ ਪਹਿਲੂਆਂ ਨੂੰ ਕਵਰ ਕਰਦਾ ਹੈ।ਮੰਤਰੀ ਨੇ ਕਿਹਾ ਕਿ ਇਸ ਨਾਲ ਸੂਬੇ ਵਿੱਚ ਫਸਲੀ ਰਹਿੰਦ-ਖੂਹੰਦ ਉਪਕਰਨਾਂ ਦੀ ਉਪਲਬਧਤਾ ਵਧਾਉਣ ਵਿੱਚ ਮਦਦ ਮਿਲੇਗੀ। ਮੰਤਰੀ ਨੇ ਕਿਹਾ ਕਿ ਇੱਛੁਕ ਕਿਸਾਨ ਸਬਸਿਡੀ ਦਾ ਲਾਭ ਲੈਣ ਲਈ 15 ਅਗਸਤ, 2022 ਤੱਕ ਆਪਣੀਆਂ ਅਰਜ਼ੀਆਂ agrimachinerypb.com ਪੋਰਟਲ 'ਤੇ ਜਮ੍ਹਾਂ ਕਰਵਾ ਸਕਦੇ ਹਨ।

ਖੇਤ ਵਿੱਚ ਹੀ ਅਤੇ ਖੇਤ ਤੋਂ ਬਾਹਰ ਪਰਾਲੀ ਦੇ ਪ੍ਰਬੰਧਨ ਲਈ ਉਪਕਰਨਾਂ ਦੀ ਉਪਲਬਧਤਾ ਵਧਣ ਨਾਲ ਹਵਾ ਪ੍ਰਦੂਸ਼ਣ ਘਟੇਗਾ ਅਤੇ ਮਿੱਟੀ ਦੀ ਸਿਹਤ ਵਿੱਚ ਵੀ ਸੁਧਾਰ ਹੋਵੇਗਾ ਜਿਸ ਦੇ ਸਿੱਟੇ ਵਜੋਂ ਖਾਦਾਂ ਦੀ ਲੋੜ ਘਟੇਗੀ ਅਤੇ ਖੇਤਾਂ ਵਿੱਚ ਲਾਭਦਾਇਕ ਸੂਖਮ ਜੀਵਾਣੂਆਂ ਦੀ ਗਿਣਤੀ ਵਧੇਗੀ। ਮੰਤਰੀ ਨੇ ਪੰਜਾਬ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਇਕੱਠੇ ਹੋ ਕੇ ਇਸ ਸਕੀਮ ਦਾ ਲਾਭ ਲੈਣ ਲਈ ਅਪਲਾਈ ਕਰਨ ਤਾਂ ਜੋ ਝੋਨੇ ਦੀ ਪਰਾਲੀ ਸਾੜਨ ਦੀ ਮਾੜੀ ਪ੍ਰਥਾ ਨੂੰ ਖਤਮ ਕੀਤਾ ਜਾ ਸਕੇ।

The post ਸੂਬੇ ‘ਚ ਪਰਾਲੀ ਪ੍ਰਬੰਧਨ ਮਸ਼ੀਨਰੀ ‘ਤੇ ਪੰਜਾਬ ਸਰਕਾਰ ਦੇਵੇਗੀ ਸਬਸਿਡੀ: ਕੁਲਦੀਪ ਧਾਲੀਵਾਲ appeared first on TheUnmute.com - Punjabi News.

Tags:
  • aam-aadmi-party
  • agriculture-and-rural-development-minister-kuldeep-singh-dhaliwal
  • arvind-kejriwal
  • breaking-news
  • chief-minister-bhagwant-mann
  • cm-bhagwant-mann
  • kuldep-singh-dhaliwal
  • news
  • punja
  • punjab
  • punjab-government
  • the-punjab-government
  • the-unmute
  • the-unmute-breaking-news
  • the-unmute-news
  • the-unmute-update

ਬੇਰੁਜ਼ਗਾਰ ਤੇ ਕੱਚੇ ਮੁਲਾਜ਼ਮਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਖ਼ਿਲਾਫ ਕੀਤੀ ਨਾਅਰੇਬਾਜ਼ੀ

Thursday 28 July 2022 01:46 PM UTC+00 | Tags: breaking-news chief-minister-bhagwant-man cm-bhagwant-mann news punjab-congress punjab-government punjab-police the-unmute-breaking-news unemployed-and-contractual-employees unemployed-and-contractual-employees-punjab

ਚੰਡੀਗੜ੍ਹ 28 ਜੁਲਾਈ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਮਲੋਟ ਬਲਾਕ ਲੰਬੀ ਦੇ ਮੀਂਹ ਪ੍ਰਭਾਵਿਤ ਪਿੰਡਾਂ ਦੇ ਵਿੱਚ ਦੌਰਾ ਕਰਨ ਲਈ ਪਹੁੰਚੇ | ਮੁੱਖ ਮੰਤਰੀ ਨੇ ਭਾਰੀ ਮੀਂਹ ਕਾਰਨ ਪ੍ਰਭਾਵਿਤ ਹੋਏ ਕਿਸਾਨਾਂ ਦੇ ਨਾਲ ਗੱਲਬਾਤ ਕੀਤੀ ਅਤੇ ਸੰਬੋਧਨ ਕਰਦਿਆਂ ਕਿਹਾ ਕਿ ਕੁਦਰਤੀ ਮਾਰ ਝੱਲ ਰਹੇ ਕਿਸਾਨਾਂ ਨੂੰ ਬਿਲਕੁਲ ਵੀ ਚਿੰਤਾ ਕਰਨ ਦੀ ਲੋੜ ਨਹੀਂ ਹੈ। ਉਨ੍ਹਾਂ ਕੋਲ ਪ੍ਰਭਾਵਿਤ ਕਿਸਾਨਾਂ ਦੀਆਂ ਅਰਜ਼ੀਆਂ ਪਹੁੰਚ ਗਈਆਂ ਹਨ | ਉਨ੍ਹਾਂ ਕਿਹਾ ਕਿ ਆਉਂਦੇ ਦਿਨਾਂ 'ਚ ਗਿਰਦਾਵਰੀ ਕਰਕੇ ਕਿਸਾਨਾਂ ਦਾ ਬਣਦਾ ਹੱਕ ਦਿੱਤਾ ਜਾਵੇਗਾ।

ਉਥੇ ਹੀ ਮੁੱਖ ਮੰਤਰੀ ਦਾ ਪ੍ਰੋਗਰਾਮ ਖਤਮ ਹੋਣ ਤੋਂ ਬਾਅਦ ਬੇਰੁਜ਼ਗਾਰ ਅਤੇ ਕੱਚੇ ਮੁਲਾਜ਼ਮਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ । ਬੇਸ਼ੱਕ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਬੇਰੁਜ਼ਗਾਰ ਤੇ ਕੱਚੇ ਕਾਮਿਆਂ ਨੂੰ ਮੁੱਖ ਮੰਤਰੀ ਨਾਲ ਮੀਟਿੰਗ ਕਰਾਉਣ ਦੀ ਗੱਲ ਕਹੀ ਸੀ ਧਾਰਮਿਕ ਸਮਾਗਮ ਖ਼ਤਮ ਹੁੰਦੇ ਹੀ ਭਗਵੰਤ ਸਿੰਘ ਮਾਨ ਨਾਲ ਨਹੀਂ ਮਿਲਣ ਦਿੱਤਾ ਗਿਆ। ਜਿਸਦੇ ਚੱਲਦੇ ਨਿਰਾਸ਼ ਬੇਰੁਜ਼ਗਾਰ ਤੇ ਕੱਚੇ ਕਾਮਿਆਂ ਨੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ |

The post ਬੇਰੁਜ਼ਗਾਰ ਤੇ ਕੱਚੇ ਮੁਲਾਜ਼ਮਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਖ਼ਿਲਾਫ ਕੀਤੀ ਨਾਅਰੇਬਾਜ਼ੀ appeared first on TheUnmute.com - Punjabi News.

Tags:
  • breaking-news
  • chief-minister-bhagwant-man
  • cm-bhagwant-mann
  • news
  • punjab-congress
  • punjab-government
  • punjab-police
  • the-unmute-breaking-news
  • unemployed-and-contractual-employees
  • unemployed-and-contractual-employees-punjab

ਆਦਰਸ਼ ਸਕੂਲ ਅਧਿਆਪਕ ਯੂਨੀਅਨ ਆਪਣੀਆਂ ਮੰਗਾਂ ਨੂੰ ਲੈ ਕੇ CM ਭਗਵੰਤ ਮਾਨ ਦੀ ਕੋਠੀ ਦਾ ਕਰਨਗੇ ਘਿਰਾਓ

Thursday 28 July 2022 01:56 PM UTC+00 | Tags: aam-aadmi-party adarsh-school-teachers-union adarsh-school-teachers-union-protest breaking-news cm-bhagwant-maans-house news punjab punjab-education-minister-harjot-singh-bains sangrur the-unmute-punjabi-news

ਸੰਗਰੂਰ/ਭਵਾਨੀਗੜ੍ਹ 28 ਜੁਲਾਈ 2022: ਅਧਿਆਪਕ ਯੂਨੀਅਨ ਵਲੋਂ ਇੱਕ ਵਾਰ ਫਿਰ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਦੀ ਤਿਆਰੀ ‘ਚ ਹਨ | ਇਸਦੇ ਚੱਲਦੇ ਆਦਰਸ਼ ਸਕੂਲ ਅਧਿਆਪਕ ਯੂਨੀਅਨ ਪੰਜਾਬ (ਪੀਪੀਪੀ ਤਰਜ਼ ਵਾਲੇ) ਅਤੇ ਦਰਜਾ ਚਾਰ ਮੁਲਾਜ਼ਮ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਨੂੰ ਲੈ ਕੇ ਆਉਣ ਵਾਲੀ 7 ਅਗਸਤ ਦਿਨ ਐਤਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਰਿਹਾਇਸ਼ ਦਾ ਘਿਰਾਓ ਕਰਨਗੇ ਅਤੇ ਮੰਗਾਂ ਤੁਰੰਤ ਪੂਰੀਆਂ ਕਰਨ ਦੀ ਦੁਹਾਈ ਦੇਣਗੇ।

ਜਥੇਬੰਦੀ ਦੇ ਸੂਬਾਈ ਜਨਰਲ ਸਕੱਤਰ ਮੱਖਣ ਸਿੰਘ ਬੀਰ, ਸੂਬਾ ਕਮੇਟੀ ਮੈਂਬਰ ਕੁਲਵੀਰ ਜਖੇਪਲ, ਸੁਖਵੀਰ ਸਿੰਘ, ਪ੍ਰੈੱਸ ਸਕੱਤਰ ਸਲੀਮ ਖਾਨ, ਜਗਤਾਰ ਗੰਢੂਆਂ, ਦੀਪਕ ਸਿੰਗਲਾ ਨੇ ਸਾਂਝੇ ਤੌਰ ਤੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਹੈ ਕਿ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਸੂਬੇ ਦੇ ਆਦਰਸ਼ ਸਕੂਲਾਂ ਮੁਲਾਜ਼ਮਾਂ ਦੀਆਂ ਮੰਗਾਂ ਜਾਣ-ਬੁੱਝ ਕੇ ਅੱਖੋਂ ਓਹਲੇ ਕਰਕੇ ਮਤਰੇਈ ਮਾਂ ਵਾਲਾ ਸਲੂਕ ਕਰ ਰਹੇ ਹਨ। ਜਦੋਂ ਕਿ ਮੰਗਾਂ ਤੁਰੰਤ ਪੂਰੀਆਂ ਕੀਤੀਆਂ ਜਾਣੀਆਂ ਚਾਹੀਦੀਆਂ ਹਨ।

ਆਗੂਆਂ ਨੇ ਕਿਹਾ ਹੈ ਕਿ 22 ਜੁਲਾਈ ਨੂੰ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਪੰਜਾਬ ਭਵਨ ਚੰਡੀਗੜ੍ਹ ਵਿਖੇ ਹੋਈ ਪੈਨਲ ਮੀਟਿੰਗ ਵਿੱਚ ਆਦਰਸ਼ ਸਕੂਲਾਂ ਦੇ ਬੱਚਿਆਂ, ਅਧਿਆਪਕਾਂ, ਦਰਜਾ ਚਾਰ ਮੁਲਾਜ਼ਮਾਂ ਪੱਖੀ ਠੋਸ ਨੀਤੀ ਬਣਾਉਣ ਦੀ ਮੰਗ ਕਬੂਲੀ ਗਈ ਹੈ। ਇਨ੍ਹਾਂ ਅਦਾਰਿਆਂ ਦੇ ਮੁਲਾਜ਼ਮਾਂ ਦੀਆਂ ਨੌਕਰੀਆਂ ਪੱਕੀਆਂ ਕਰਨ ਦਾ ਭਰੋਸਾ ਦਿੱਤਾ ਗਿਆ ਹੈ ਜਦਕਿ ਇਹਨਾਂ ਸਕੂਲਾਂ ਦੇ ਮੁਲਾਜ਼ਮ ਬਾਰਾਂ ਬਾਰਾਂ ਸਾਲਾਂ ਤੋਂ ਕੱਚੀਆਂ ਨੌਕਰੀਆਂ ਕਰਨ ਲਈ ਮਜਬੂਰ ਹਨ।

2019 ਵਿੱਚ ਹੋਈ ਹੈੱਡ ਟੀਚਰ/ਸੈਂਟਰ ਹੈਡ ਟੀਚਰ (HT/CHT) ਦੀ ਸਿੱਧੀ ਭਰਤੀ ਵਿਚ ਆਦਰਸ਼ ਸਕੂਲਾਂ ਦਾ ਤਜ਼ਰਬਾ ਮੰਨ ਕੇ ਤੁਰੰਤ ਜੁਆਇੰਨ ਕਰਵਾਉਣ ਦੇ ਹੁਕਮ ਜਾਰੀ ਕੀਤੇ ਹਨ ਜਦਕਿ ਪਿਛਲੀ ਸਰਕਾਰ ਨੇ ਕੇਵਲ ਤਜਰਬਾ ਨਾ ਮੰਨ ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਨਿਯੁਕਤੀ ਇੱਕ ਸਾਜ਼ਿਸ਼ ਤਹਿਤ ਰੋਕ ਲਈ ਸੀ। ਉਨ੍ਹਾਂ ਕਿਹਾ ਕਿ ਇਹ ਅਧਿਆਪਕ ਸਮੁੱਚੀ ਭਰਤੀ ਪ੍ਰਕਿਰਿਆ ਪੂਰੀ ਕਰ ਚੁੱਕੇ ਹਨ, ਪਰ ਵਿਭਾਗ ਅਜੇ ਵੀ ਹੁਕਮਾਂ ਤੇ ਅਮਲ ਕਰਦਾ ਨਜ਼ਰ ਨਹੀਂ ਆ ਰਿਹਾ ਹੈ।

ਉਹਨਾਂ ਕਿਹਾ ਕਿ ਵੱਖ-ਵੱਖ ਸਮਿਆਂ ਤੇ ਮੈਨੇਜਮੈਂਟਾਂ ਵੱਲੋਂ ਨੌਕਰੀਓ ਕੱਢੇ ਅਧਿਆਪਕਾਂ ਨੂੰ ਵੀ ਅਜੇ ਤੱਕ ਬਹਾਲ ਨਹੀਂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਤਮਾਮ ਮੰਗਾਂ ਨੂੰ ਲੈ ਕੇ ਸਮੁੱਚੇ ਪੰਜਾਬ ਦੇ ਆਦਰਸ਼ ਸਕੂਲਾਂ ਦੇ ਮੁਲਾਜ਼ਮ 7 ਅਗਸਤ ਨੂੰ ਪੰਜਾਬ ਦੇ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਕੇ ਆਪਣੀਆਂ ਮੰਗਾਂ ਦੀ ਦੁਹਾਈ ਪਾਉਣਗੇ।

The post ਆਦਰਸ਼ ਸਕੂਲ ਅਧਿਆਪਕ ਯੂਨੀਅਨ ਆਪਣੀਆਂ ਮੰਗਾਂ ਨੂੰ ਲੈ ਕੇ CM ਭਗਵੰਤ ਮਾਨ ਦੀ ਕੋਠੀ ਦਾ ਕਰਨਗੇ ਘਿਰਾਓ appeared first on TheUnmute.com - Punjabi News.

Tags:
  • aam-aadmi-party
  • adarsh-school-teachers-union
  • adarsh-school-teachers-union-protest
  • breaking-news
  • cm-bhagwant-maans-house
  • news
  • punjab
  • punjab-education-minister-harjot-singh-bains
  • sangrur
  • the-unmute-punjabi-news

CM ਮਾਨ ਨੇ ਸ੍ਰੀ ਮੁਕਤਸਰ ਸਾਹਿਬ ਤੇ ਫ਼ਾਜ਼ਿਲਕਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਫ਼ਸਲਾਂ ਦੇ ਹੋਏ ਭਾਰੀ ਨੁਕਸਾਨ ਦਾ ਲਿਆ ਜਾਇਜ਼ਾ

Thursday 28 July 2022 02:12 PM UTC+00 | Tags: aam-aadmi-party breaking-news cm-bhagwant-mann fazilka flood-affected-areas-of-sri-muktsar-sahib punjab-government punjabi-news punjab-news punjab-police punjab-politics sri-muktsar-sahib the-unmute the-unmute-breaking-news the-unmute-news the-unmute-punjabi-news

ਚੰਡੀਗੜ੍ਹ 28 ਜੁਲਾਈ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸ੍ਰੀ ਮੁਕਤਸਰ ਸਾਹਿਬ ਅਤੇ ਫ਼ਾਜ਼ਿਲਕਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਕਿਸਾਨਾਂ ਦੀਆਂ ਫ਼ਸਲਾਂ ਦੇ ਹੋਏ ਭਾਰੀ ਨੁਕਸਾਨ ਦਾ ਜਾਇਜ਼ਾ ਲਿਆ। ਇਸ ਦੌਰਾਨ ਭਗਵੰਤ ਮਾਨ ਨੇ ਕਿਹਾ ਕਿ ਕੁਦਰਤੀ ਮਾਰ ਕਿਸੇ ਦੇ ਹੱਥ-ਵਸ ਨਹੀਂ ਹੁੰਦੀ…ਪਰ ਇਸ ਦਾ ਮਤਲਬ ਇਹ ਨਹੀਂ ਕਿ ਸਰਕਾਰ ਲੋਕਾਂ ਨੂੰ ਬੇਵੱਸ ਛੱਡ ਦੇਵੇ। ਇਸਦੇ ਨਾਲ ਹੀ ਮੁੱਖ ਮੰਤਰੀ ਨੇ ਕਿਸਾਨ ਪਰਿਵਾਰਾਂ ਦੇ ਹੋਏ ਚੱਪੇ-ਚੱਪੇ ਦੇ ਨੁਕਸਾਨ ਦੀ ਭਰਪਾਈ ਕਰਨ ਦੇ ਦਿਸ਼ਾ-ਨਿਰਦੇਸ਼ ਦੇ ਦਿੱਤੇ ਗਏ ਹਨ |

Image

ਇਸਦੇ ਨਾਲ ਹੀ ਉਨ੍ਹਾਂ ਨੇ ਅਧਿਕਾਰੀਆਂ ਨੂੰ ਪੂਰੇ ਸੂਬੇ ਵਿੱਚ ਸੇਮ ਦੀ ਸਮੱਸਿਆ ਦੇ ਖਾਤਮੇ ਨੂੰ ਯਕੀਨੀ ਬਣਾਉਣ ਲਈ ਇੱਕ ਫੁਲਪਰੂਫ ਯੋਜਨਾ ਤਿਆਰ ਕਰਨ ਦੇ ਹੁਕਮ ਜਾਰੀ ਕੀਤੇ ਹਨ। ਸਭ ਤੋਂ ਪਹਿਲਾਂ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਪ੍ਰਾਜੈਕਟ ‘ਤੇ ਜੰਗੀ ਪੱਧਰ `ਤੇ ਕੰਮ ਸ਼ੁਰੂ ਕੀਤਾ ਜਾਵੇਗਾ ਤਾਂ ਜੋ ਸੇਮ ਨਾਲ ਹੋਣ ਵਾਲੀ ਤਬਾਹੀ ਨੂੰ ਤੁਰੰਤ ਰੋਕਿਆ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਇਸ ਨੇਕ ਕਾਰਜ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ ਕਿਉਂਕਿ ਰਾਜ ਸਰਕਾਰ ਦਾ ਫਰਜ਼ ਬਣਦਾ ਹੈ ਕਿ ਸੇਮ ਦੀ ਸਮੱਸਿਆ ਨੂੰ ਜਲਦੀ ਤੋਂ ਜਲਦੀ ਹੱਲ ਕਰੇ ।

Image

ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਸੇਮ ਦੀ ਸਮੱਸਿਆ ਲੰਮੇ ਸਮੇਂ ਤੋਂ ਵੱਡੀ ਸਮੱਸਿਆ ਬਣੀ ਹੋਈ ਹੈ। ਹਾਲਾਂਕਿ, ਉਨ੍ਹਾਂ ਨੇ ਅਫਸੋਸ ਜਤਾਇਆ ਕਿ ਕਿਸੇ ਵੀ ਪੰਜਾਬ ਸਰਕਾਰ ਨੇ ਇਸ ਸਮੱਸਿਆ ਨੂੰ ਕਾਬੂ ਕਰਨ ਲਈ ਕੋਈ ਕਦਮ ਨਹੀਂ ਚੁੱਕਿਆ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਨ੍ਹਾਂ ਸਰਕਾਰਾਂ ਦੀ ਅਣਗਹਿਲੀ ਵਾਲੀ ਪਹੁੰਚ ਨੇ ਲੋਕਾਂ ਦੀਆਂ ਮੁਸ਼ਕਿਲਾਂ ਵਿੱਚ ਹੋਰ ਵਾਧਾ ਕੀਤਾ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਕਿਸਾਨਾਂ ਨੂੰ ਬਿਨਾਂ ਕਿਸੇ ਦੇਰੀ ਤੋਂ ਮੁਆਵਜ਼ਾ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੌਜੂਦਾ ਸੰਕਟ ਵਿੱਚੋਂ ਕੱਢਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਭਗਵੰਤ ਮਾਨ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਇਸ ਦੁੱਖ ਦੀ ਘੜੀ ਵਿੱਚ ਸੂਬਾ ਸਰਕਾਰ ਪੂਰੀ ਤਰ੍ਹਾਂ ਉਨ੍ਹਾਂ ਦੇ ਨਾਲ ਹੈ।

 

The post CM ਮਾਨ ਨੇ ਸ੍ਰੀ ਮੁਕਤਸਰ ਸਾਹਿਬ ਤੇ ਫ਼ਾਜ਼ਿਲਕਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਫ਼ਸਲਾਂ ਦੇ ਹੋਏ ਭਾਰੀ ਨੁਕਸਾਨ ਦਾ ਲਿਆ ਜਾਇਜ਼ਾ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • fazilka
  • flood-affected-areas-of-sri-muktsar-sahib
  • punjab-government
  • punjabi-news
  • punjab-news
  • punjab-police
  • punjab-politics
  • sri-muktsar-sahib
  • the-unmute
  • the-unmute-breaking-news
  • the-unmute-news
  • the-unmute-punjabi-news

ਚੰਡੀਗੜ੍ਹ 28 ਜੁਲਾਈ 2022: ਗੂਗਲ ਪਿਕਸਲ 6 ਦੇ ਯੂਜ਼ਰਸ ਲੰਬੇ ਸਮੇਂ ਤੋਂ ਇੰਤਜ਼ਾਰ ਕਰ ਰਹੇ ਸਨ ਅਤੇ ਹੁਣ ਇਹ ਇੰਤਜ਼ਾਰ ਖਤਮ ਹੋਣ ਵਾਲਾ ਹੈ। ਗੂਗਲ ਨੇ ਭਾਰਤ 'ਚ Google Street View ਫੀਚਰ ਨੂੰ ਗੂਗਲ ਮੈਪਸ ਲਈ ਲਾਂਚ ਕਰ ਦਿੱਤਾ ਹੈ। ਹੁਣ ਤੁਸੀਂ Google Street View ਦੀ ਮਦਦ ਨਾਲ ਯੂਜ਼ਰਸ ਗੂਗਲ ਮੈਪਸ 'ਚ ਪੈਨੋਰਮਿਕ ਜਾਂ ਆਸਾਨ ਸ਼ਬਦਾਂ 'ਚ ਕਰੀਏ ਤਾਂ 360 ਡਿਗਰੀ ਮੈਪਸ ਵੇਖ ਸਕਣਗੇ।

ਜਿਕਰਯੋਗ ਹੈ ਕਿ ਗੂਗਲ ਮੈਪਸ ਦਾ ਸਟ੍ਰੀਟ ਵਿਊ 2016 'ਚ ਗਲੋਬਲੀ ਲਾਂਚ ਹੋਇਆ ਸੀ ਅਤੇ ਹੁਣ 6 ਸਾਲਾਂ ਬਾਅਦ ਇਸ ਨੂੰ ਭਾਰਤ 'ਚ ਸਮੇਤ ਕਈ ਦੇਸ਼ਾਂ 'ਚ ਜਾਰੀ ਕੀਤਾ ਗਿਆ ਹੈ। ਭਾਰਤ 'ਚ ਸਟ੍ਰੀਟ ਵਿਊ ਮੈਪਸ ਲਈ ਗੂਗਲ ਨੇ Genesys ਅਤੇ ਟੈੱਕ ਮਹਿੰਦਰਾ ਨਾਲ ਸਾਂਝੇਦਾਰੀ ਕੀਤੀ ਗਈ ਹੈ।

ਇਸ ਦੌਰਾਨ ਗੂਗਲ ਨੇ ਨਵੇਂ ਫੀਚਰ ਦੀ ਲਾਂਚਿੰਗ ਦੇ ਨਾਲ ਦੱਸਿਆ ਕਿ ਗੂਗਲ ਮੈਪਸ 'ਚ ਸਟ੍ਰੀਟ ਵਿਊ ਫੀਚਰ ਲਈ 10 ਸ਼ਹਿਰਾਂ ਦੀਆਂ 1,50,000 ਕਿਲੋਮੀਟਰ ਸੜਕਾਂ ਦੀ 360 ਡਿਗਰੀ ਸਕੈਨਿੰਗ ਕੀਤੀ ਗਈ ਹੈ। ਇਸਦੇ ਨਾਲ ਹੀ ਸਾਲ ਦੇ ਅੰਤ ਤੱਕ ਇਸ ਨੂੰ 50 ਸ਼ਹਿਰਾਂ 'ਚ ਲਾਂਚ ਕੀਤਾ ਜਾਵੇਗਾ। ਗੂਗਲ ਦੇ ਨਾਲ ਸਾਂਝੇਦਾਰੀ ਤਹਿਤ ਟੈੱਕ ਮਹਿੰਦਰਾ ਨੇ ਮਹਿੰਦਰਾ ਦੀਆਂ ਐੱਸ.ਯੂ.ਵੀ. ਗੱਡੀਆਂ ਨੂੰ ਨਾਲ ਕੈਮਰੇ ਦੇ ਨਾਲ ਉਪਲੱਬਧ ਕਰਵਾਇਆ ਹੈ। ਜਿਕਰੀਯੋਗ ਹੈ ਕਿ ਸਟ੍ਰੀਟ ਵਿਊ ਦੇ ਪ੍ਰਸਤਾਵ ਨੂੰ ਸਰਕਾਰ ਨੇ 2016 'ਚ ਸੁਰੱਖਿਆ ਕਾਰਨਾਂ ਕਰਕੇ ਰੱਦ ਕਰ ਦਿੱਤਾ ਗਿਆ ਸੀ। ਹੁਣ ਗੂਗਲ ਮੈਪਸ ਦਾ ਇਹ ਫੀਚਰ ਕਈ ਸਾਲਾਂ ਬਾਅਦ ਦੁਆਰਾ ਲਾਂਚ ਕੀਤਾ ਜਾ ਰਿਹਾ ਹੈ |

The post ਗੂਗਲ ਸਟ੍ਰੀਟ ਵਿਊ ਭਾਰਤ ‘ਚ ਮੁੜ ਹੋਇਆ ਲਾਂਚ, ਇਨ੍ਹਾਂ ਸ਼ਹਿਰਾਂ 'ਚ ਮਿਲੇਗੀ ਸੁਵਿਧਾ appeared first on TheUnmute.com - Punjabi News.

Tags:
  • breaking-news
  • google-street-view
  • google-street-view-map

ਪੰਜਾਬ ਵਿਜੀਲੈਂਸ ਬਿਊਰੋ ਨੇ ਰਿਸ਼ਵਤ ਲੈਣ ਦੇ ਦੋਸ਼ 'ਚ ਏ.ਐਸ.ਆਈ. ਨੂੰ ਕੀਤਾ ਗ੍ਰਿਫ਼ਤਾਰ

Thursday 28 July 2022 02:39 PM UTC+00 | Tags: aam-aadmi-party asi-posted-at-sadar-hoshiarpur-police breaking-news cm-bhagwant-mann daljit-kumar-has-been-arrested ips-virinder-kumar-appointed-chief-director-of-punjab-vigilance-bureau news punjabi-news punjab-police punjab-vigilance-bureau sadar-hoshiarpur-police-station the-unmute-breaking-news the-unmute-report

ਚੰਡੀਗੜ੍ਹ 28 ਜੁਲਾਈ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ਵਿੱਢੀ ਮੁਹਿੰਮ ਤਹਿਤ ਰਿਸ਼ਵਤਖੋਰੀ ਦੇ ਦੋ ਵੱਖ-ਵੱਖ ਮਾਮਲਿਆਂ ਵਿੱਚ ਇੱਕ ਸਹਾਇਕ ਸਬ ਇੰਸਪੈਕਟਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜਦਕਿ ਇੱਕ ਮਾਲ ਪਟਵਾਰੀ ਵਿਰੁੱਧ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਥਾਣਾ ਸਦਰ ਹੁਸ਼ਿਆਰਪੁਰ ਵਿਖੇ ਤਾਇਨਾਤ ਏ.ਐਸ.ਆਈ. ਦਲਜੀਤ ਕੁਮਾਰ ਨੂੰ ਸ਼ਿਕਾਇਤਕਰਤਾ ਮੋਨਿਕਾ, ਵਾਸੀ ਹੁਸ਼ਿਆਰਪੁਰ ਤੋਂ 10,000 ਰੁਪਏ ਰਿਸ਼ਵਤ ਦੀ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਟੋਲ ਫ੍ਰੀ ਨੰਬਰ ‘ਤੇ ਸੂਚਿਤ ਕੀਤਾ ਸੀ ਕਿ ਉਕਤ ਏ.ਐਸ.ਆਈ ਉਸਦੇ ਭਰਾ ਗੋਪੀ ਖਿਲਾਫ ਐਨ.ਡੀ.ਪੀ.ਐਸ. ਕਾਨੂੰਨ ਤਹਿਤ ਥਾਣਾ ਸਦਰ ਹੁਸ਼ਿਆਰਪੁਰ ਵਿਖੇ ਦਰਜ ਕੇਸਾਂ ਵਿੱਚ ਤਫ਼ਤੀਸ਼ੀ ਅਧਿਕਾਰੀ ਸੀ। ਉਸਨੇ ਅੱਗੇ ਦੋਸ਼ ਲਗਾਇਆ ਕਿ ਉਕਤ ਏ.ਐਸ.ਆਈ ਨੇ 29.05.2021 ਨੂੰ ਗੋਪੀ ਨੂੰ ਗ੍ਰਿਫਤਾਰ ਕੀਤਾ ਸੀ ਅਤੇ ਪੁਲਿਸ ਹਿਰਾਸਤ ਦੌਰਾਨ ਉਸਨੇ ਉਪਰੋਕਤ ਕੇਸਾਂ ਦੀ ਜਾਂਚ ਸਬੰਧੀ ਕਾਰਵਾਈ ਵਿੱਚ ਗੋਪੀ ਦਾ ਪੱਖ ਪੂਰਣ ਲਈ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ।

ਬੁਲਾਰੇ ਨੇ ਦੱਸਿਆ ਕਿ ਸਬੂਤਾਂ ਦੇ ਅਧਾਰ ਤੇ ਮਾਮਲੇ ਦੀ ਗਹਿਨ ਪੜਤਾਲ ਦੌਰਾਨ ਸ਼ਿਕਾਇਤਕਰਤਾ ਵੱਲੋਂ ਲਗਾਏ ਗਏ ਦੋਸ਼ ਸਹੀ ਪਾਏ ਗਏ ਅਤੇ ਦੋਸ਼ੀ ਏ.ਐਸ.ਆਈ. ਦਿਲਜੀਤ ਕੁਮਾਰ ਦੇ ਖਿਲਾਫ ਵਿਜੀਲੈਂਸ ਥਾਣਾ ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਨੰ. 12 ਮਿਤੀ 28.07.2022 ਨੂੰ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ। ਭ੍ਰਿਸ਼ਟਾਚਾਰ ਦੇ ਇੱਕ ਹੋਰ ਮਾਮਲੇ ਵਿੱਚ ਵਿਜੀਲੈਂਸ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਵੱਲੋਂ ਫਰੀਦਕੋਟ ਜ਼ਿਲ੍ਹੇ ਦੀ ਕੋਟਕਪੂਰਾ ਤਹਿਸੀਲ ਵਿੱਚ ਤਾਇਨਾਤ ਮਾਲ ਪਟਵਾਰੀ ਨਿਰਭੈ ਸਿੰਘ ਵਿਰੁੱਧ ਰਿਸ਼ਵਤਖੋਰੀ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਵਰਿੰਦਰਪਾਲ ਵਾਸੀ ਗੁਰੂ ਨਾਨਕ ਕਲੋਨੀ ਫਰੀਦਕੋਟ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਪਰੋਕਤ ਪਟਵਾਰੀ ਉਸ ਦੀ ਵਾਹੀਯੋਗ ਜ਼ਮੀਨ ਦਾ ਸਰਟੀਫਿਕੇਟ ਜਾਰੀ ਕਰਨ ਬਦਲੇ 2000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ।

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਦੱਸਿਆ ਕਿ ਉਹ ਪਹਿਲਾਂ ਹੀ ਉਸ ਨੂੰ ਦੋ ਕਿਸ਼ਤਾਂ ਵਿੱਚ 1000 ਰੁਪਏ ਅਤੇ 700 ਰੁਪਏ ਰਿਸ਼ਵਤ ਦੇ ਚੁੱਕਾ ਹੈ।ਸ਼ਿਕਾਇਤ ਵਿੱਚ ਦਰਜ ਤੱਥਾਂ ਅਤੇ ਪੇਸ਼ ਰਿਕਾਰਡ ਦੀ ਡੂੰਘਾਈ ਨਾਲ ਪੜਤਾਲ ਕਰਨ ਤੋਂ ਬਾਅਦ ਦੋਸ਼ ਸਹੀ ਪਾਏ ਗਏ। ਇਸ ਸਬੰਧੀ ਬਿਓਰੋ ਨੇ ਮੁਲਜ਼ਮ ਪਟਵਾਰੀ ਖਿਲਾਫ ਵਿਜੀਲੈਂਸ ਥਾਣਾ ਫਿਰੋਜ਼ਪੁਰ ਵਿਖੇ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

The post ਪੰਜਾਬ ਵਿਜੀਲੈਂਸ ਬਿਊਰੋ ਨੇ ਰਿਸ਼ਵਤ ਲੈਣ ਦੇ ਦੋਸ਼ ‘ਚ ਏ.ਐਸ.ਆਈ. ਨੂੰ ਕੀਤਾ ਗ੍ਰਿਫ਼ਤਾਰ appeared first on TheUnmute.com - Punjabi News.

Tags:
  • aam-aadmi-party
  • asi-posted-at-sadar-hoshiarpur-police
  • breaking-news
  • cm-bhagwant-mann
  • daljit-kumar-has-been-arrested
  • ips-virinder-kumar-appointed-chief-director-of-punjab-vigilance-bureau
  • news
  • punjabi-news
  • punjab-police
  • punjab-vigilance-bureau
  • sadar-hoshiarpur-police-station
  • the-unmute-breaking-news
  • the-unmute-report

PM ਮੋਦੀ ਨੇ ਗੁਜਰਾਤ 'ਚ 305 ਕਰੋੜ ਰੁਪਏ ਦੇ ਦੁੱਧ ਪਾਊਡਰ ਪਲਾਂਟ ਦਾ ਕੀਤਾ ਉਦਘਾਟਨ

Thursday 28 July 2022 02:52 PM UTC+00 | Tags: 305 breaking-news gujarat milk-powder-plant-in-gujarat pm-modi-inaugurated-a-milk-powder-plant prime-minister-narendra-modi the-unmute-breaking-news the-unmute-latest-news

ਚੰਡੀਗੜ੍ਹ 28 ਜੁਲਾਈ 2022: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗੁਜਰਾਤ ਦੇ ਦੋ ਦਿਨਾਂ ਦੌਰੇ ‘ਤੇ ਅੱਜ ਹਿੰਮਤਨਗਰ ਪਹੁੰਚੇ। ਉਨ੍ਹਾਂ ਇੱਥੇ ਸਾਬਰਕਾਂਠਾ ਜ਼ਿਲ੍ਹਾ ਸਹਿਕਾਰੀ ਦੁੱਧ ਉਤਪਾਦਕ ਸੰਘ (ਸਬਰ ਡੇਅਰੀ) ਦੇ 305 ਕਰੋੜ ਰੁਪਏ ਦੇ ਦੁੱਧ ਪਾਊਡਰ ਪਲਾਂਟ ਦਾ ਉਦਘਾਟਨ ਕੀਤਾ। ਪੀਐਮ ਮੋਦੀ ਨੇ ਸਬਰ ਡੇਅਰੀ ਦੇ 1000 ਕਰੋੜ ਰੁਪਏ ਦੇ ਕਈ ਪ੍ਰੋਜੈਕਟਾਂ ਦਾ ਨੀਂਹ ਪੱਥਰ ਵੀ ਰੱਖਿਆ।

ਆਪਣੇ ਸੰਬੋਧਨ ਵਿੱਚ ਪੀਐਮ ਮੋਦੀ ਨੇ ਕਿਹਾ ਕਿ ਅੱਜ ਸਬਰ ਡੇਅਰੀ ਦਾ ਵਿਸਥਾਰ ਹੋਇਆ ਹੈ। ਇੱਥੇ ਸੈਂਕੜੇ ਕਰੋੜ ਰੁਪਏ ਦੇ ਨਵੇਂ ਪ੍ਰੋਜੈਕਟ ਲਗਾਏ ਜਾ ਰਹੇ ਹਨ। ਅਤਿ-ਆਧੁਨਿਕ ਤਕਨਾਲੋਜੀ ਨਾਲ ਲੈਸ ਮਿਲਕ ਪਾਊਡਰ ਪਲਾਂਟ ਅਤੇ ਏ-ਸੈਪਟਿਕ ਪੈਕਿੰਗ ਸੈਕਸ਼ਨ ਵਿੱਚ ਇੱਕ ਹੋਰ ਲਾਈਨ ਦੇ ਨਾਲ ਸਬਰ ਡੇਅਰੀ ਦੀ ਸਮਰੱਥਾ ਵਿੱਚ ਹੋਰ ਵਾਧਾ ਹੋਵੇਗਾ।

The post PM ਮੋਦੀ ਨੇ ਗੁਜਰਾਤ ‘ਚ 305 ਕਰੋੜ ਰੁਪਏ ਦੇ ਦੁੱਧ ਪਾਊਡਰ ਪਲਾਂਟ ਦਾ ਕੀਤਾ ਉਦਘਾਟਨ appeared first on TheUnmute.com - Punjabi News.

Tags:
  • 305
  • breaking-news
  • gujarat
  • milk-powder-plant-in-gujarat
  • pm-modi-inaugurated-a-milk-powder-plant
  • prime-minister-narendra-modi
  • the-unmute-breaking-news
  • the-unmute-latest-news

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 44ਵੇਂ ਸ਼ਤਰੰਜ ਓਲੰਪੀਆਡ ਦਾ ਕੀਤਾ ਉਦਘਾਟਨ

Thursday 28 July 2022 03:04 PM UTC+00 | Tags: 44th-chess-olympiad breaking-news prime-minister-narendra-modi tamil-nadu

ਚੰਡੀਗੜ੍ਹ 28 ਜੁਲਾਈ 2022: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਰੰਗਾਰੰਗ ਪ੍ਰੋਗਰਾਮ ਦੇ ਦੌਰਾਨ ਭਾਰਤ ਵਿੱਚ ਪਹਿਲੀ ਵਾਰ ਆਯੋਜਿਤ ਕੀਤੇ ਜਾ ਰਹੇ 44ਵੇਂ ਸ਼ਤਰੰਜ ਓਲੰਪੀਆਡ (44th Chess Olympiad) ਦਾ ਉਦਘਾਟਨ ਕੀਤਾ। ਚੇਨਈ ਦੇ ਨਹਿਰੂ ਇੰਡੋਰ ਸਟੇਡੀਅਮ ‘ਚ ਉਦਘਾਟਨੀ ਸਮਾਗਮ ‘ਚ ਸ਼ਾਮਲ ਹੋਣ ਜਾ ਰਹੇ ਪੀਐੱਮ ਮੋਦੀ ਦਾ ਤਾਮਿਲਨਾਡੂ ਦੇ ਰਵਾਇਤੀ ਅੰਦਾਜ਼ ‘ਚ ਸਵਾਗਤ ਕੀਤਾ ਗਿਆ। ਓਲੰਪੀਆਡ 28 ਜੁਲਾਈ ਤੋਂ 10 ਅਗਸਤ ਤੱਕ ਚੇਨਈ ਤੋਂ 50 ਕਿਲੋਮੀਟਰ ਦੂਰ ਮਮੱਲਾਪੁਰਮ ਵਿਖੇ ਹੋਵੇਗਾ।

ਉਦਘਾਟਨੀ ਸਮਾਗਮ ਵਿੱਚ ਤਾਮਿਲਨਾਡੂ ਦੇ ਮੁੱਖ ਮੰਤਰੀ ਐਮ ਕੇ ਸਟਾਲਿਨ ਦੀ ਮੌਜੂਦਗੀ ਵਿੱਚ ਰੇਤ ਕਲਾਕਾਰ ਸਰਵਮ ਪਟੇਲ ਨੇ ਪ੍ਰਾਚੀਨ ਮਮੱਲਾਪੁਰਮ ਬੰਦਰਗਾਹ ਮੰਦਰ, ਸ਼ਤਰੰਜ ਦੀ ਖੇਡ ਅਤੇ ਮੇਜ਼ਬਾਨ ਦੇਸ਼ ਭਾਰਤ ਨਾਲ ਸਬੰਧਤ ਕਲਾਕ੍ਰਿਤੀ ਤਿਆਰ ਕਰਕੇ ਆਪਣੇ ਹੁਨਰ ਨਾਲ ਲੋਕਾਂ ਦਾ ਦਿਲ ਜਿੱਤ ਲਿਆ। ਉਦਘਾਟਨ ਸਮਾਰੋਹ ਵਿੱਚ ਪੀਐਮ ਮੋਦੀ ਤੋਂ ਇਲਾਵਾ ਤਾਮਿਲਨਾਡੂ ਦੇ ਰਾਜਪਾਲ ਐਨ ਰਵੀ, ਮੁੱਖ ਮੰਤਰੀ ਐਮਕੇ ਸਟਾਲਿਨ, ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਅਤੇ ਥਲਾਈਵਾ ਰਜਨੀਕਾਂਤ ਮੌਜੂਦ ਸਨ।

The post ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 44ਵੇਂ ਸ਼ਤਰੰਜ ਓਲੰਪੀਆਡ ਦਾ ਕੀਤਾ ਉਦਘਾਟਨ appeared first on TheUnmute.com - Punjabi News.

Tags:
  • 44th-chess-olympiad
  • breaking-news
  • prime-minister-narendra-modi
  • tamil-nadu

ਚੰਡੀਗੜ੍ਹ 28 ਜੁਲਾਈ 2022: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਚੋਣਾਂ ਦੇ ਨਤੀਜਿਆਂ ਦੀ ਸਮੀਖਿਆ ਲਈ ਬਣਾਈ ਝੂੰਦਾਂ ਕਮੇਟੀ ਦੀਆਂ ਸਿਫਾਰਸ਼ਾਂ 'ਤੇ ਕੰਮ ਕਰਦਿਆਂ ਪਾਰਟੀ ਦਾ ਸਮੁੱਚਾ ਜਥੇਬੰਦਕ ਢਾਂਚਾ ਭੰਗ ਕਰ ਦਿੱਤਾ ਹੈ । ਪਾਰਟੀ ਵਲੋਂ ਜਾਰੀ ਕੀਤੇ ਇਕ ਬਿਆਨ ਮੁਤਾਬਿਕ ਕੋਰ ਕਮੇਟੀ ਸਮੇਤ ਸਾਰੀਆਂ ਕਮੇਟੀਆਂ ਭੰਗ ਕਰ ਦਿੱਤੀਆ ਗਈਆਂ ਹਨ ਜਿਨ੍ਹਾਂ ਵਿਚ ਵਰਕਿੰਗ ਕਮੇਟੀ, ਸਾਰੇ ਅਹੁਦੇਦਾਰ ਤੇ ਹੋਰ ਸਾਰੇ ਵਿੰਗ ਵੀ ਭੰਗ ਕਰ ਦਿੱਤੇ ਗਏ ਹਨ।

The post ਅਕਾਲੀ ਦਲ ਨੇ ਝੂੰਦਾਂ ਕਮੇਟੀ ਦੀਆਂ ਸਿਫਾਰਸ਼ਾਂ 'ਤੇ ਪਾਰਟੀ ਦਾ ਜਥੇਬੰਦਕ ਢਾਂਚਾ ਕੀਤਾ ਭੰਗ appeared first on TheUnmute.com - Punjabi News.

Tags:
  • breaking-news
  • shiromani-akali-dal

ਚੰਡੀਗੜ੍ਹ, 28 ਜੁਲਾਈ 2022: ਚੋਣਾਂ ਦੇ ਨਤੀਜਿਆਂ ਦੀ ਸਮੀਖਿਆ ਲਈ ਬਣਾਈ ਝੂੰਦਾਂ ਕਮੇਟੀ ਦੀਆਂ ਸਿਫਾਰਸ਼ਾਂ 'ਤੇ ਕੰਮ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦਾ ਸਮੁੱਚਾ ਜਥੇਬੰਦਕ ਢਾਂਚਾ ਭੰਗ ਕਰ ਦਿੱਤਾ ਹੈ। ਪਾਰਟੀ ਵੱਲੋਂ ਜਾਰੀ ਕੀਤੇ ਇਕ ਬਿਆਨ ਮੁਤਾਬਕ ਕੋਰ ਕਮੇਟੀ ਸਮੇਤ ਸਾਰੀਆਂ ਕਮੇਟੀਆਂ ਭੰਗ ਕਰ ਦਿੱਤੀਆ ਗਈਆਂ ਹਨ ਜਿਹਨਾਂ ਵਿਚ ਸਾਰੇ ਅਹੁਦੇਦਾਰ ਤੇ ਹੋਰ ਸਾਰੇ ਵਿੰਗ ਵੀ ਭੰਗ ਕਰ ਦਿੱਤੇ ਗਏ ਹਨ।

ਇਥੇ ਦੱਸਣਯੋਗ ਹੈ ਕਿ ਬੀਤੇ ਦਿਨ ਅਕਾਲੀ ਦਲ ਦੀ ਕੋਰ ਕਮੇਟੀ, ਜੋ ਕਿ ਪਾਰਟੀ ਦੀ ਫੈਸਲਾ ਲੈਣ ਵਾਲੀ ਸਰਵਉਚ ਕਮੇਟੀ ਹੈ, ਨੇ ਝੂੰਦਾਂ ਕਮੇਟੀ ਦੀ ਰਿਪੋਰਟ 'ਤੇ ਵਿਚਾਰ ਵਟਾਂਦਰਾ ਕਰ ਕੇ ਇਸਨੂੰ ਪ੍ਰਵਾਨ ਕੀਤਾ ਸੀ ਤੇ ਇਸਦੀ ਸ਼ਲਾਘਾ ਵੀ ਕੀਤੀ ਸੀ ਤੇ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੂੰ ਸਿਫਾਰਸ਼ਾਂ ਲਾਗੁ ਕਰਨ ਲਈ ਲੋੜੀਂਦੇ ਕਦਮ ਚੁੱਕਣ ਦੇ ਅਧਿਕਾਰ ਵੀ ਦਿੱਤੇ ਸਨ।

ਕਮੇਟੀ ਨੇ ਸਿਫਾਰਸ਼ ਕੀਤੀ ਸੀ ਕਿ ਪਾਰਟੀ ਦਾ ਜਥੇਬੰਦਕ ਢਾਂਚਾ ਭੰਗ ਕਰ ਕੇ ਨਵੇਂ ਸਿਰੇ ਤੋਂ ਬਣਾਇਆ ਜਾਵੇ ਅਤੇ ਪੰਥਕ ਤੇ ਪੰਜਾਬੀ ਹਿੱਤਾਂ ਤੇ ਕਦਰਾਂ ਕੀਮਤਾਂ ਅਨੁਸਾਰ ਪਾਰਟੀ ਵਿਚ ਨਵੀਂ ਰੂਹ ਫੂਕੀ ਜਾਵੇ ਤੇ ਅਜਿਹਾ ਕਰਦਿਆਂ ਪਾਰਟੀ ਦੇ ਹੇਠਲੇ ਪੱਧਰ ਦੇ ਵਰਕਰਾਂ, ਕੇਡਰ ਤੇ ਲੀਡਰਸ਼ਿਪ ਦੀਆਂ ਭਾਵਨਾਵਾਂ ਦਾ ਖਿਆਲ ਰੱਖਿਆ ਜਾਵੇ।

ਕਮੇਟੀ ਨੇ ਸਿਫਾਰਸ਼ ਕੀਤੀ ਸੀ ਕਿ ਪਾਰਟੀ ਵਿਚ ਨਵੀਂ ਰੂਹ ਫੂਕਣ ਲਈ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਨਵੇਂ ਸਿਰੇ ਤੋਂ ਪੁਨਰਗਠਨ ਕੀਤਾ ਜਾਵੇ। ਇਹ ਵੀ ਸਿਫਾਰਸ਼ ਕੀਤੀ ਗਈ ਸੀ ਕਿ ਪਾਰਟੀ ਦੇ ਜਥੇਬੰਦਕ ਢਾਂਚੇ ਦੇ ਪੁਨਰਗਠਨ ਵੇਲੇ ਪਾਰਟੀ ਤੇ ਇਸਦੇ ਗੌਰਵਮਈ ਇਤਿਹਾਸ ਮੁਤਾਬਕ ਕਦਰਾਂ ਕੀਮਤਾਂ ਦਾ ਖਿਆਲ ਵੀ ਰੱਖਿਆ ਜਾਵੇ। ਇਸ ਵਿਚ ਨੌਜਵਾਨਾਂ ਦੀਆਂ ਇੱਛਾਵਾਂ 'ਤੇ ਵਿਸ਼ੇਸ਼ ਧਿਆਨ ਦੇਣ ਦੀ ਲੋੜ 'ਤੇ ਜ਼ੋਰ ਦਿੱਤਾ ਗਿਆ।

ਪਾਰਟੀ ਪ੍ਰਧਾਨ ਹੁਣ ਪਾਰਟੀ ਦੇ ਜਥੇਬੰਦਕ ਢਾਂਚੇ ਦੇ ਪੁਨਰਗਠਨ ਲਈ ਸੀਨੀਅਰ ਸਾਥੀਆਂ ਦੇ ਨਾਲ ਨਾਲ ਵਰਕਰਾਂ ਤੇ ਕੇਡਰ ਨਾਲ ਰਾਇ ਮਸ਼ਵਰਾ ਕਰਨਗੇ।
ਸਰਦਾਰ ਬਾਦਲ ਵੱਖ ਵੱਖ ਪੰਜਾਬੀ ਤੇ ਪੰਥਕ ਸ਼ਖਸੀਅਤਾਂ ਖਾਸ ਤੌਰ 'ਤੇ ਬੁੱਧੀਜੀਵੀਆਂ, ਲੇਖਕਾਂ, ਧਾਰਮਿਕ ਤੇ ਸਿਆਸੀ ਬੁਲਾਰਿਆਂ, ਰਾਇ ਬਣਾਉਣ ਵਾਲਿਆਂ ਤੇ ਕਿਸਾਨਾਂ, ਮੁਲਾਜ਼ਮਾਂ, ਵਿਦਿਆਰਥੀਆਂ, ਅਧਿਆਪਕਾਂ, ਵਪਾਰੀਆਂ, ਘਰੇਲੂ ਗ੍ਰਹਿਣੀਆਂ ਤੇ ਨੌਜਵਾਨ ਆਦਿ ਸਮੇਤ ਵੱਖ ਵੱਖ ਵਰਗਾਂ ਦੇ ਨੁਮਾਇੰਦਿਆਂ ਨਾਲ ਰਾਇ ਮਸ਼ਵਰਾ ਕਰਨਗੇ।

ਕਮੇਟੀ ਨੇ ਨੌਜਵਾਨਾਂ ਦੀਆਂ ਇੱਛਾਵਾਂ ਮੁਤਾਬਕ ਢਾਂਚਾ ਬਣਾਉਣ ਦੀ ਲੋੜ 'ਤੇ ਵਿਸ਼ੇਸ਼ ਜ਼ੋਰ ਦਿੱਤਾ ਹੈ ਤੇ ਉਹਨਾਂ ਨੂੰ ਪਾਰਟੀ ਦੇ ਨਵੇਂ ਜਥੇਬੰਦਕ ਢਾਂਚੇ ਵਿਚ ਪ੍ਰਮੁੱਖਤਾ ਨਾਲ ਪ੍ਰਤੀਨਿਧਤਾ ਦੇਣ ਦੀ ਗੱਲ ਕੀਤੀ ਹੈ।

ਬੁਲਾਰੇ ਨੇ ਕਿਹਾ ਕਿ ਪਾਰਟੀ ਦਾ ਨਵਾਂ ਜਥੇਬੰਦਕ ਢਾਂਚਾ ਤੇ ਇਸਦਾ ਅਕਸ ਨੌਜਵਾਨਾਂ ਦੀਆਂ ਇੱਛਾਵਾਂ, ਸੁਫਨਿਆਂ ਤੇ ਟੀਚਿਆਂ ਦੇ ਨਾਲ ਨਾਲ ਰਵਾਇਤੀ ਸਿਧਾਂਤਾਂ, ਕਦਰਾਂ ਕੀਮਤਾਂ ਜੋ ਸਾਨੂੰ ਪੰਥ ਤੇ ਪੰਜਾਬ ਲਈ ਬੀਤੇ ਸਮੇਂ ਵਿਚ ਸੰਘਰਸ਼ ਕਰਦਿਆਂ ਮਿਲੇ, ਦੀ ਪ੍ਰਤੀਨਿਧਤਾ ਕਰਦਾ ਹੋਵੇਗਾ। ਉਸਨੇ ਨਾਲ ਹੀ ਕਿਹਾ ਕਿ ਪੰਜਾਬ ਤੇ ਪੰਥ ਦੇ ਹਿੱਤ ਹਮੇਸ਼ਾ ਪਾਰਟੀ ਦੇ ਪੁਨਰਗਠਨ ਵੇਲੇ ਮਾਰਗ ਦਰਸ਼ਕ ਬਣੇ ਰਹਿਣਗੇ।

The post ਝੂੰਦਾਂ ਕਮੇਟੀ ਦੀ ਰਿਪੋਰਟ 'ਤੇ ਸਿਫਾਰਸ਼ਾਂ ਮਗਰੋਂ ਅਕਾਲੀ ਦਲ ਦਾ ਜਥੇਬੰਦਕ ਢਾਂਚਾ ਭੰਗ appeared first on TheUnmute.com - Punjabi News.

Tags:
  • news
  • sardar-sukhbir-singh-badal
  • shiromani-akali-dal
  • undan-committee-report

ਭਾਰਤੀ ਹਵਾਈ ਸੈਨਾ ਦਾ ਮਿਗ-21 ਲੜਾਕੂ ਜਹਾਜ਼ ਰਾਜਸਥਾਨ 'ਚ ਹਾਦਸਾਗ੍ਰਸਤ, ਦੋ ਪਾਇਲਟਾਂ ਦੀ ਮੌਤ

Thursday 28 July 2022 05:37 PM UTC+00 | Tags: barmer barmer-in-rajasthan breaking-news indian-air-force-mig-21-fighter-jet-crashed mig-21 mig-21-fighter-jet mig-aircraft rajasthan two-pilots-died

ਚੰਡੀਗੜ੍ਹ 28 ਜੁਲਾਈ 2022: ਭਾਰਤੀ ਹਵਾਈ ਸੈਨਾ ਦਾ ਇੱਕ ਮਿਗ-21 ਲੜਾਕੂ ਜਹਾਜ਼ (MiG-21 fighter jet) ਰਾਜਸਥਾਨ ਦੇ ਬਾੜਮੇਰ ਨੇੜੇ ਹਾਦਸਾਗ੍ਰਸਤ ਹੋ ਗਿਆ। ਮਿਗ ਜਹਾਜ਼ ਦੇ ਡਿੱਗਦੇ ਹੀ ਇਸ ਨੂੰ ਅੱਗ ਲੱਗ ਗਈ । ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ਵਿੱਚ ਦੋ ਪਾਇਲਟਾਂ ਦੀ ਮੌਤ ਹੋ ਗਈ ਹੈ । ਪਾਇਲਟਾਂ ਬਾਰੇ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।

ਦੂਜੇ ਪਾਸੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਬਾੜਮੇਰ ‘ਚ ਮਿਗ-21 ਲੜਾਕੂ ਜਹਾਜ਼ ਦੇ ਹਾਦਸਾਗ੍ਰਸਤ ਹੋਣ ‘ਤੇ ਭਾਰਤੀ ਹਵਾਈ ਸੈਨਾ ਦੇ ਮੁਖੀ ਏਅਰ ਚੀਫ ਮਾਰਸ਼ਲ ਵੀ.ਆਰ. ਚੌਧਰੀ ਨਾਲ ਗੱਲਬਾਤ ਕੀਤੀ। ਹਵਾਈ ਸੈਨਾ ਦੇ ਮੁਖੀ ਨੇ ਉਨ੍ਹਾਂ ਨੂੰ ਘਟਨਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।

The post ਭਾਰਤੀ ਹਵਾਈ ਸੈਨਾ ਦਾ ਮਿਗ-21 ਲੜਾਕੂ ਜਹਾਜ਼ ਰਾਜਸਥਾਨ ‘ਚ ਹਾਦਸਾਗ੍ਰਸਤ, ਦੋ ਪਾਇਲਟਾਂ ਦੀ ਮੌਤ appeared first on TheUnmute.com - Punjabi News.

Tags:
  • barmer
  • barmer-in-rajasthan
  • breaking-news
  • indian-air-force-mig-21-fighter-jet-crashed
  • mig-21
  • mig-21-fighter-jet
  • mig-aircraft
  • rajasthan
  • two-pilots-died

ਚੰਡੀਗੜ੍ਹ 28 ਜੁਲਾਈ 2022: ਲੱਦਾਖ ਵਿਵਾਦ ਨੂੰ ਸੁਲਝਾਉਣ ਲਈ, ਭਾਰਤ-ਚੀਨ ਨੇ ਹਾਲ ਹੀ ਵਿੱਚ ਕੋਰ ਕਮਾਂਡਰ ਪੱਧਰ ਦੀ ਗੱਲਬਾਤ (ਭਾਰਤ-ਚੀਨ ਮਿਲਟਰੀ ਵਾਰਤਾ) ਦੇ 16ਵੇਂ ਦੌਰ ਦਾ ਆਯੋਜਨ ਕੀਤਾ ਹੈ। ਜਿਸ ‘ਚ ਦੋਵਾਂ ਦੇਸ਼ਾਂ ਦੀਆਂ ਫੌਜਾਂ ਵਿਚਾਲੇ ਕੁਝ ਮੁੱਦਿਆਂ ‘ਤੇ ਸਹਿਮਤੀ ਬਣੀ ਹੈ।

ਇਸੇ ਸਿਲਸਿਲੇ ‘ਚ ਚੀਨੀ ਫੌਜ ਨੇ ਵੀਰਵਾਰ ਨੂੰ ਇਕ ਬਿਆਨ ਜਾਰੀ ਕੀਤਾ ਹੈ। ਜਿਸ ਵਿੱਚ ਉਨ੍ਹਾਂ ਕਿਹਾ ਹੈ ਕਿ ਕੋਰ ਕਮਾਂਡਰ ਪੱਧਰ ਦੀ ਮੀਟਿੰਗ ਵਿੱਚ ਚਾਰ ਨੁਕਾਤੀ 'ਸਹਿਮਤੀ' ਬਣ ਗਈ ਹੈ। ਇਸ ਵਿੱਚ ਦੁਵੱਲੇ ਸਬੰਧਾਂ ਨੂੰ ਮੁੜ ਸ਼ੁਰੂ ਕਰਨ, ਮਤਭੇਦਾਂ ਦਾ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਬੰਧਨ ਅਤੇ ਸੁਰੱਖਿਆ ਸਮੇਤ ਭਾਰਤ ਦੀ ਸਰਹੱਦ ‘ਤੇ ਸਥਿਰਤਾ ਬਣਾਈ ਰੱਖਣਾ ਸ਼ਾਮਲ ਹੈ।

ਚੀਨ-ਭਾਰਤ ਕੋਰ ਕਮਾਂਡਰ ਪੱਧਰੀ ਬੈਠਕ ਦੇ 16ਵੇਂ ਦੌਰ ‘ਤੇ ਟਿੱਪਣੀ ਕਰਦੇ ਹੋਏ, ਚੀਨ ਦੇ ਰਾਸ਼ਟਰੀ ਰੱਖਿਆ ਮੰਤਰਾਲੇ ਦੇ ਬੁਲਾਰੇ ਕਰਨਲ ਵੂ ਕਿਆਨ ਨੇ ਕਿਹਾ, ਮੀਟਿੰਗ ਵਿੱਚ ਦੋਵਾਂ ਪੱਖਾਂ ਨੇ ਇੱਕ ਰਚਨਾਤਮਕ ਅਤੇ ਅਗਾਂਹਵਧੂ ਢੰਗ ਨਾਲ ਮੁੱਦਿਆਂ ‘ਤੇ ਚਰਚਾ ਕੀਤੀ। ਗੱਲਬਾਤ ਵਿੱਚ ਦੋਵੇਂ ਧਿਰਾਂ ਚਾਰ ਵਾਰ ਸਹਿਮਤੀ ਬਣੀਆਂ। ਇਸ ਦੌਰਾਨ ਕਮਾਂਡਰਾਂ ਦੀ ਮੀਟਿੰਗ ‘ਚ ਅਸਲ ਕੰਟਰੋਲ ਰੇਖਾ (ਐੱਲ.ਏ.ਸੀ.) ‘ਤੇ ਵਿਵਾਦ ਨੂੰ ਸੁਲਝਾਉਣ ‘ਤੇ ਚਰਚਾ ਕੀਤੀ ਗਈ।

The post ਲੱਦਾਖ ਵਿਵਾਦ ਸੰਬੰਧੀ ਭਾਰਤ-ਚੀਨ ਦੀ ਕੋਰ ਕਮਾਂਡਰ ਪੱਧਰ ਦੀ ਗੱਲਬਾਤ ‘ਤੇ ਸਹਿਮਤੀ ਬਣੀ appeared first on TheUnmute.com - Punjabi News.

Tags:
  • india-china-corps
  • ladakh-dispute
  • ndia-china-military-dialogue
  • news
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription.
Previous Post Next Post

Contact Form