ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਜ਼ਿਲ੍ਹੇ ਵਿੱਚ 2 ਸਕੀਆਂ ਭੈਣਾਂ ਦੀਆਂ ਲਾਸ਼ਾਂ ਇੱਕ ਦਰੱਖਤ ‘ਤੇ ਲਟਕੀਆਂ ਮਿਲਣ ਤੋਂ ਬਾਅਦ ਪੂਰੇ ਇਲਾਕੇ ਵਿੱਚ ਸਨਸਨੀ ਫੈਲ ਗਈ। ਇਹ ਮਾਮਲਾ ਲਖੀਮਪੁਰ ਖੀਰੀ ਦੇ ਨਿਘਾਸਨ ਕੋਤਵਾਲੀ ਦਾ ਹੈ। ਇਸ ਮਾਮਲੇ ਵਿੱਚ ਮ੍ਰਿਤਕ ਕੁੜੀਆਂ ਦੀ ਮਾਂ ਨੇ ਦੱਸਿਆ ਕਿ ਉਹ ਆਪਣੀਆਂ 15 ਸਾਲ ਤੇ 17 ਸਾਲ ਦੀਆਂ ਦੋਵੇਂ ਕੁੜੀਆਂ ਨਾਲ ਘਰ ਦੇ ਬਾਹਰ ਬੈਠੀ ਸੀ। ਇਸੇ ਵਿਚਾਲੇ ਜਦੋਂ ਉਹ ਘਰ ਦੇ ਅੰਦਰ ਗਈ ਤਾਂ ਬਾਈਕ ਸਵਾਰ ਤਿੰਨ ਨੌਜਵਾਨ ਉੱਥੇ ਆਏ। ਉਨ੍ਹਾਂ ਵਿਚੋਂ ਦੋ ਨੇ ਉਸਦੀਆਂ ਕੁੜੀਆਂ ਨੂੰ ਜ਼ਬਰਦਸਤੀ ਘਸੀਟ ਕੇ ਬਾਈਕ ‘ਤੇ ਬਿਠਾ ਲਿਆ ਤੇ ਦੋਹਾਂ ਨੂੰ ਲੈ ਕੇ ਮੌਕੇ ਤੋਂ ਫਰਾਰ ਹੋ ਗਏ। ਇਸ ਮਾਮਲੇ ‘ਚ ਮ੍ਰਿਤਕਾਂ ਦੀ ਮਾਂ ਨੇ ਅਗਵਾ ਕਰਨ ਤੋਂ ਬਾਅਦ ਬਲਾਤਕਾਰ ਅਤੇ ਕਤਲ ਕਰਨ ਦਾ ਦੋਸ਼ ਲਗਾਇਆ ਹੈ।ਜਿਸ ਤੋਂ ਬਾਅਦ ਦੋਹਾਂ ਦੀਆਂ ਲਾਸ਼ਾਂ ਦਰੱਖਤ ਨਾਲ ਲਟਕੀਆਂ ਮਿਲੀਆਂ।

ਇਸ ਮਾਮਲੇ ਵਿੱਚ ਪੁਲਿਸ ਨੇ ਕਾਰਵਾਈ ਕਰਦਿਆਂ 6 ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਮੁਤਾਬਕ ਇਸ ਘਟਨਾ ਦੇ ਮੁੱਖ ਦੋਸ਼ੀ ਛੋਟੂ ਗੌਤਮ ਨੇ ਕਬੂਲ ਕੀਤਾ ਕਿ ਉਹ ਇਨ੍ਹਾਂ ਵਿੱਚੋਂ ਇੱਕ ਕੁੜੀ ਨਾਲ ਵਿਆਹ ਕਰਵਾਉਣਾ ਚਾਹੁੰਦਾ ਸੀ, ਪਰ ਜਦੋਂ ਉਸਨੇ ਮਨ੍ਹਾ ਕਰ ਦਿੱਤਾ ਤਾਂ ਉਸਨੇ ਆਪਣੇ ਦੋਸਤਾਂ ਨਾਲ ਮਿਲ ਕੇ ਕੁੜੀਆਂ ਨੂੰ ਅਗਵਾ ਕਰ ਕੇ ਉਨ੍ਹਾਂ ਨਾਲ ਬਲਾਤਕਾਰ ਕੀਤਾ। ਇਸ ਤੋਂ ਬਾਅਦ ਉਨ੍ਹਾਂ ਨੇ ਲਾਸ਼ਾਂ ਨੂੰ ਦਰੱਖਤ ਨਾਲ ਲਟਕਾਉਣ ਤੋਂ ਪਹਿਲਾਂ ਉਨ੍ਹਾਂ ਦਾ ਕਤਲ ਕਰ ਦਿੱਤਾ।
ਇਹ ਵੀ ਪੜ੍ਹੋ: ‘ਆਪ’ ਵਿਧਾਇਕਾਂ ਦੀ ਸ਼ਿਕਾਇਤ ਦੇ ਬਾਅਦ ਪੰਜਾਬ ਪੁਲਿਸ ਨੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ FIR ਕੀਤੀ ਦਰਜ
ਲਖੀਮਪੁਰ ਦੇ ਐੱਸਪੀ ਸੰਜੀਵ ਸੁਮਨ ਨੇ ਦੱਸਿਆ ਕਿ ਇਸ ਘਟਨਾ ਵਿੱਚ 6 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਵਿੱਚ ਇੱਕ ਹਿੰਦੂ ਤੇ ਬਾਕੀ ਨੌਜਵਾਨ ਮੁਸਲਿਮ ਹਨ। ਐੱਸਪੀ ਨੇ ਕਿਹਾ ਕਿ ਜ਼ਬਰਦਸਤੀ ਅਗਵਾ ਕਰਨ ਵਰਗਾ ਮਾਮਲਾ ਨਹੀਂ ਹੈ। ਕੁੜੀਆਂ ਨੂੰ ਬਹਿਲਾ-ਫੁਸਲਾ ਕੇ ਲਿਜਾਇਆ ਗਿਆ ਸੀ। ਉੱਥੇ ਉਨ੍ਹਾਂ ਨਾਲ ਜ਼ਬਰਦਸਤੀ ਸਬੰਧ ਬਣਾਏ ਗਏ। ਜਿਸ ਤੋਂ ਬਾਅਦ ਉਨ੍ਹਾਂ ਦੀ ਹੱਤਿਆ ਕਰ ਕੇ ਲਾਸ਼ਾਂ ਨੂੰ ਫ਼ੰਦੇ ਨਾਲ ਲਟਕਾ ਦਿੱਤਾ ਗਿਆ।
ਵੀਡੀਓ ਲਈ ਕਲਿੱਕ ਕਰੋ -:

“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ ਸਕਾਲਰਸ਼ਿਪ ! ਪੁੱਤ ‘ਤੇ ਮਾਣ ਕਰਦੇ ਨੇ ਮਾਪੇ ! “

The post ਲਖੀਮਪੁਰ ਖੀਰੀ ‘ਚ ਦੋ ਸਕੀਆਂ ਭੈਣਾਂ ਨਾਲ ਦਰਿੰਦਗੀ ਮਗਰੋਂ ਲਾਸ਼ਾਂ ਨੂੰ ਦਰੱਖਤ ਨਾਲ ਲਟਕਾਇਆ, 6 ਲੋਕ ਗ੍ਰਿਫ਼ਤਾਰ appeared first on Daily Post Punjabi.