ਫੋਰਟਿਸ ਹੈਲਥਕੇਅਰ ਦੇ ਸਾਬਕਾ ਪ੍ਰਮੋਟਰ ਮਾਲਵਿੰਦਰ ਤੇ ਸ਼ਿਵਇੰਦਰ ਨੂੰ ਸੁਪਰੀਮ ਕੋਰਟ ਨੇ ਸੁਣਾਈ 6 ਮਹੀਨੇ ਦੀ ਸਜ਼ਾ

ਸੁਪਰੀਮ ਕੋਰਟ ਨੇ ਵੀਰਵਾਰ ਨੂੰ ਫੋਰਟਿਸ ਹੈਲਥਕੇਅਰ ਦੇ ਸਾਬਕਾ ਪ੍ਰਮੋਟਰ ਮਾਲਵਿੰਦਰ ਸਿੰਘ ਅਤੇ ਸ਼ਿਵਇੰਦਰ ਸਿੰਘ ਨੂੰ ਜਾਪਾਨੀ ਫਰਮ ਦਾਈਚੀ ਸਾਂਕਿਓ ਦੁਆਰਾ ਦਾਇਰ ਇੱਕ ਕੇਸ ਵਿੱਚ ਛੇ ਮਹੀਨੇ ਦੀ ਕੈਦ ਦੀ ਸਜ਼ਾ ਸੁਣਾਈ ਹੈ । ਅਦਾਲਤ ਨੇ ਫੋਰਟਿਸ ਹੈਲਥਕੇਅਰ ਲਿਮਿਟਿਡ ਦੇ ਸ਼ੇਅਰਾਂ ਦੀ ਵਿਕਰੀ ਦੀ ਫਾਰੈਂਸਿਕ ਆਡਿਟ ਦਾ ਵੀ ਆਦੇਸ਼ ਦਿੱਤਾ । ਸੁਪਰੀਮ ਕੋਰਟ ਨੇ IHH ਓਪਨ ਆਫਰ ‘ਤੇ ਰੋਕ ਜਾਰੀ ਰੱਖਦੇ ਹੋਏ ਮਾਮਲੇ ਨੂੰ ਦਿੱਲੀ ਹਾਈਕੋਰਟ ਕੋਲ ਭੇਜ ਦਿੱਤਾ।

Supreme Court sentenced Singh brothers
Supreme Court sentenced Singh brothers

ਗੌਰਤਲਬ ਹੈ ਕਿ ਫੋਰਟਿਸ ਹੈਲਥਕੇਅਰ ਲਿਮਟਿਡ ਦੇ ਸਾਬਕਾ ਪ੍ਰਮੋਟਰ ਜਾਪਾਨੀ ਕੰਪਨੀ ‘ਦਾਈਚੀ ਸਾਂਕਿਓ’ ਨਾਲ ਵੀ ਅਦਾਲਤੀ ਲੜਾਈ ਵਿੱਚ ਉਲਝੇ ਹੋਏ ਹਨ। ਜਾਪਾਨੀ ਕੰਪਨੀ ਨੇ ਸਿੰਘ ਭਰਾਵਾਂ ਦੇ ਖਿਲਾਫ ਸਿੰਗਾਪੁਰ ਟ੍ਰਿਬਿਊਨਲ ਵਿੱਚ 3,600 ਕਰੋੜ ਰੁਪਏ ਦੀ ਆਰਬਿਟਰੇਸ਼ਨ ਰਕਮ ਜਿੱਤੀ ਸੀ ਅਤੇ ਇਸ ਨੂੰ ਪ੍ਰਾਪਤ ਕਰਨ ਲਈ ਫੋਰਟਿਸ-ਆਈਐਚਐਚ ਸ਼ੇਅਰ ਸੌਦੇ ਨੂੰ ਚੁਣੌਤੀ ਦਿੱਤੀ ਹੈ । ਆਈਐਚਐਚ-ਫੋਰਟਿਸ ਸੌਦਾ ਦਾਈਚੀ ਅਤੇ ਸਿੰਘ ਭਰਾਵਾਂ ਵਿਚਾਲੇ ਅਦਾਲਤੀ ਲੜਾਈ ਕਾਰਨ ਰੁਕਿਆ ਹੋਇਆ ਹੈ।

ਇਹ ਵੀ ਪੜ੍ਹੋ: ਪੰਜਾਬ ‘ਚ ਗੈਂਗਸਟਰਾਂ ਦੀ ਆਨਲਾਈਨ ਭਰਤੀ ! ਗੈਂਗ ‘ਚ ਸ਼ਾਮਿਲ ਹੋਣ ਲਈ ਬੰਬੀਹਾ ਗਰੁੱਪ ਨੇ ਜਾਰੀ ਕੀਤਾ ਵਟਸਐਪ ਨੰਬਰ

ਜ਼ਿਕਰਯੋਗ ਹੈ ਕਿ 2018 ਵਿੱਚ ਜਦੋਂ ਕੁਝ ਭਾਰਤੀਆਂ ਨੇ ਫੋਰਟਿਸ ਹੈਲਥਕੇਅਰ ਦੇ ਆਪਣੇ ਸ਼ੇਅਰ ਮਲੇਸ਼ੀਆ ਦੀ ਕੰਪਨੀ IHH ਨੂੰ ਵੇਚ ਦਿੱਤੇ ਸਨ ਤਾਂ ਦਾਈਚੀ ਅਦਾਲਤ ਪਹੁੰਚੇ ਸਨ। ਜਾਪਾਨੀ ਕੰਪਨੀ ਦਾ ਦੋਸ਼ ਹੈ ਕਿ ਫੋਰਟਿਸ ਦੇ ਸਾਬਕਾ ਪ੍ਰਮੋਟਰਾਂ ਨੇ ਉਸ ਨੂੰ ਭਰੋਸਾ ਦਿਵਾਇਆ ਸੀ ਕਿ ਭਾਰਤੀ ਹਸਪਤਾਲ ਲੜੀ ਵਿਚਲੇ ਉਨ੍ਹਾਂ ਦੇ ਸ਼ੇਅਰ ਟ੍ਰਿਬਿਊਨਲ ਦੇ ਫੈਸਲੇ ਅਨੁਸਾਰ ਆਰਬਿਟਰੇਸ਼ਨ ਰਾਸ਼ੀ ਦਾ ਭੁਗਤਾਨ ਕਰਨਗੇ ।

Supreme Court sentenced Singh brothers
Supreme Court sentenced Singh brothers

ਇਸ ਸਬੰਧੀ ਫੋਰਟਿਸ ਹੈਲਥਕੇਅਰ ਨੇ ਇੱਕ ਬਿਆਨ ਵਿੱਚ ਕਿਹਾ ਕਿ ਅਸੀਂ ਸਮਝਦੇ ਹਾਂ ਕਿ ਸੁਪਰੀਮ ਕੋਰਟ ਦੇ ਸਾਹਮਣੇ ਸੁਣਵਾਈ ਕੁਝ ਨਿਰਦੇਸ਼ਾਂ ਦੇ ਨਾਲ ਖਤਮ ਹੋ ਗਈ ਹੈ ਅਤੇ ਸੁਓ ਮੋਟੋ ਨੋਟਿਸ ਨਾਲ ਸ਼ੁਰੂ ਕੀਤੀ ਗਈ ਮਾਣਹਾਨੀ ਦੀ ਕਾਰਵਾਈ ਵੀ ਖਤਮ ਹੋ ਗਈ ਹੈ। ਅਸੀਂ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਦੀ ਪਾਲਣਾ ਕਰਾਂਗੇ ਅਤੇ ਭਵਿੱਖ ਦੀ ਕਾਰਵਾਈ ਬਾਰੇ ਕਾਨੂੰਨੀ ਸਲਾਹ ਲਵਾਂਗੇ।

ਵੀਡੀਓ ਲਈ ਕਲਿੱਕ ਕਰੋ -:

“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “

The post ਫੋਰਟਿਸ ਹੈਲਥਕੇਅਰ ਦੇ ਸਾਬਕਾ ਪ੍ਰਮੋਟਰ ਮਾਲਵਿੰਦਰ ਤੇ ਸ਼ਿਵਇੰਦਰ ਨੂੰ ਸੁਪਰੀਮ ਕੋਰਟ ਨੇ ਸੁਣਾਈ 6 ਮਹੀਨੇ ਦੀ ਸਜ਼ਾ appeared first on Daily Post Punjabi.



Previous Post Next Post

Contact Form