ਪੁੰਛ ‘ਚ ਵੱਡਾ ਹਾਦਸਾ, ਖਾਈ ‘ਚ ਡਿੱਗੀ ਮਿਨੀ ਬੱਸ, 7 ਲੋਕਾਂ ਦੀ ਮੌਤ, ਕਈ ਗੰਭੀਰ ਜ਼ਖਮੀ

ਜੰਮੂ-ਕਸ਼ਮੀਰ ਦੇ ਪੁੰਛ ‘ਚ ਬੁੱਧਵਾਰ ਨੂੰ ਇਕ ਵੱਡਾ ਸੜਕ ਹਾਦਸਾ ਵਾਪਰ ਗਿਆ। ਪੁੰਛ ਦੇ ਸਾਜਨ ਇਲਾਕੇ ਵਿੱਚ ਇੱਕ ਮਿੰਨੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ ਹੈ। ਇਸ ਹਾਦਸੇ ‘ਚ 7 ਲੋਕਾਂ ਦੀ ਮੌਤ ਹੋ ਗਈ ਹੈ। ਇਸ ਤੋਂ ਇਲਾਵਾ ਕਈ ਹੋਰ ਲੋਕ ਜ਼ਖਮੀ ਹੋਏ ਹਨ।

ਸਾਰੇ ਜ਼ਖਮੀਆਂ ਨੂੰ ਮੰਡੀ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਮੌਕੇ ‘ਤੇ ਬਚਾਅ ਕਾਰਜ ਚਲਾਇਆ ਜਾ ਰਿਹਾ ਹੈ। ਦੱਸਿਆ ਗਿਆ ਹੈ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਬੱਸ ਮੰਡੀ ਤੋਂ ਸਾਵਜਾਨ ਜਾ ਰਹੀ ਸੀ। ਇਸ ਦੌਰਾਨ ਬੱਸ ਖਾਈ ਵਿੱਚ ਡਿੱਗ ਗਈ।

Big accident in Poonch
Big accident in Poonch

ਹਾਦਸੇ ਤੋਂ ਬਾਅਦ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਸਥਾਨਕ ਲੋਕ ਵੀ ਮਦਦ ਲਈ ਮੌਕੇ ‘ਤੇ ਪਹੁੰਚ ਗਏ। ਸਾਰੇ ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਜਾ ਰਿਹਾ ਹੈ। ਅਧਿਕਾਰੀਆਂ ਨੇ ਖਦਸ਼ਾ ਪ੍ਰਗਟਾਇਆ ਹੈ ਕਿ ਇਸ ਹਾਦਸੇ ‘ਚ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ। ਉਪ ਰਾਜਪਾਲ ਮਨੋਜ ਸਿਨਹਾ ਨੇ ਇਸ ਹਾਦਸੇ ‘ਤੇ ਦੁੱਖ ਜਤਾਇਆ ਹੈ। ਉਨ੍ਹਾਂ ਨੇ ਹਾਦਸੇ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਜ਼ਖਮੀਆਂ ਦਾ ਬਿਹਤਰ ਇਲਾਜ ਕੀਤਾ ਜਾਵੇ।

ਇਹ ਵੀ ਪੜ੍ਹੋ : ਜਲੰਧਰ : ਹਾਈਵੇ ‘ਤੇ ਅਚਾਨਕ ਪਲਟਿਆ ਟਰਾਲਾ, ਟਕਰਾਈਆਂ ਗੱਡੀਆਂ, ਇੱਕੋ ਪਰਿਵਾਰ ਦੇ 3 ਜੀਆਂ ਦੀ ਮੌਤ

ਇਸ ਤੋਂ ਪਹਿਲਾਂ ਜੰਮੂ-ਕਸ਼ਮੀਰ ਦੇ ਡੋਡਾ ਜ਼ਿਲੇ ‘ਚ ਸੋਮਵਾਰ ਨੂੰ ਇਕ ਕਾਰ ਦੇ ਸੜਕ ਤੋਂ ਫਿਸਲ ਕੇ ਡੂੰਘੀ ਖਾਈ ‘ਚ ਡਿੱਗਣ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ। ਅਧਿਕਾਰੀ ਨੇ ਦੱਸਿਆ ਸੀ ਕਿ ਅਜੈ ਕੁਮਾਰ ਵਾਸੀ ਛਿਰਾ ਅਤੇ ਰਣਜੀਤ ਸਿੰਘ ਵਾਸੀ ਜਗੋਤੇ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਇਹ ਲੋਕ ਕਾਰ ਰਾਹੀਂ ਠਠੜੀ ਤੋਂ ਛਿਰਾ ਇਲਾਕੇ ਨੂੰ ਜਾ ਰਹੇ ਸਨ ਤਾਂ ਪਿੰਡ ਨੰਦਨਾ ਨੇੜੇ ਹਾਦਸਾ ਵਾਪਰ ਗਿਆ।

ਵੀਡੀਓ ਲਈ ਕਲਿੱਕ ਕਰੋ -:

“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ ਸਕਾਲਰਸ਼ਿਪ ! ਪੁੱਤ ‘ਤੇ ਮਾਣ ਕਰਦੇ ਨੇ ਮਾਪੇ ! “

The post ਪੁੰਛ ‘ਚ ਵੱਡਾ ਹਾਦਸਾ, ਖਾਈ ‘ਚ ਡਿੱਗੀ ਮਿਨੀ ਬੱਸ, 7 ਲੋਕਾਂ ਦੀ ਮੌਤ, ਕਈ ਗੰਭੀਰ ਜ਼ਖਮੀ appeared first on Daily Post Punjabi.



Previous Post Next Post

Contact Form