‘ਆਵਾਰਾ ਕੁੱਤੇ ਵੱਲੋਂ ਵੱਢਣ ‘ਤੇ ਉਸ ਨੂੰ ਖਾਣਾ ਖੁਆਉਣ ਵਾਲਾ ਹੀ ਚੁੱਕੇ ਖਰਚਾ’ : ਸੁਪਰੀਮ ਕੋਰਟ

ਦੇਸ਼ ਵਿੱਚ ਆਵਾਰਾ ਤੇ ਪਾਲਤੂ ਕੁੱਤਿਆਂ ਵੱਲੋਂ ਵੱਢਣ ਦੇ ਕਈ ਮਾਮਲੇ ਸਾਹਮਣੇ ਆ ਰਹੇ ਹਨ। ਸੁਪਰੀਮ ਕੋਰਟ ਵੀ ਇਨ੍ਹਾਂ ਮਾਮਲਿਆਂ ‘ਤੇ ਕਾਫੀ ਗੰਭੀਰ ਹੋ ਗਈ ਹੈ। ਸੁਪਰੀਮ ਕੋਰਟ ਨੇ ਆਵਾਰਾ ਕੁੱਤਿਆਂ ਨੂੰ ਮਾਰਨ ਦੇ ਮਾਮਲੇ ਵਿੱਚ ਪਟੀਸ਼ਨਾਂ ‘ਤੇ ਸੁਣਵਾਈ ਦੌਰਾਨ ਲੋਕਾਂ ਦੀ ਸੁਰੱਖਿਆ ਅਤੇ ਜਾਨਵਰਾਂ ਦੇ ਅਧਿਕਾਰਾਂ ਵਿਚਕਾਰ ਸੰਤੁਲਨ ਬਣਾਏ ਰੱਖਣ ਦੀ ਗੱਲ ਕਹੀ ਹੈ। ਅਦਾਲਤ ਨੇ ਸੁਝਾਅ ਦਿੱਤਾ ਕਿ ਆਵਾਰਾ ਕੁੱਤਿਆਂ ਨੂੰ ਖੁਆਉਣ ਵਾਲੇ ਲੋਕਾਂ ਨੂੰ ਉਨ੍ਹਾਂ ਦਾ ਟੀਕਾਕਰਨ ਕਰਵਾਉਣ ਲਈ ਜ਼ਿੰਮੇਵਾਰ ਬਣਾਇਆ ਜਾ ਸਕਦਾ ਹੈ। ਨਾਲ ਹੀ ਜੇ ਜਾਨਵਰ ਕਿਸੇ ‘ਤੇ ਹਮਲਾ ਕਰਦਾ ਹੈ ਤਾਂ ਉਸ ਦਾ ਖਰਚਾ ਵੀ ਚੁੱਕਣਾ ਪਏਗਾ।

bitten by a stray dog
bitten by a stray dog

ਅਵਾਰਾ ਕੁੱਤਿਆਂ ਦੀ ਸਮੱਸਿਆ ਨਾਲ ਨਜਿੱਠਣ ਦੇ ਮੁੱਦੇ ‘ਤੇ ਸ਼ੁੱਕਰਵਾਰ ਨੂੰ ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਜੇਕੇ ਮਹੇਸ਼ਵਰੀ ਦੀ ਬੈਂਚ ਨੇ ਸੁਣਵਾਈ ਕੀਤੀ। ਬੈਂਚ ਨੇ ਕਿਹਾ ਕਿ ਇਸ ਮੁੱਦੇ ਦਾ ਕੋਈ ਨਾ ਕੋਈ ਹੱਲ ਕੱਢਣਾ ਹੋਵੇਗਾ। ਮਾਮਲੇ ਦੀ ਸੁਣਵਾਈ ਕਰਦਿਆਂ ਜਸਟਿਸ ਖੰਨਾ ਨੇ ਕਿਹਾ ਕਿ ਸਾਡੇ ਵਿੱਚੋਂ ਜ਼ਿਆਦਾਤਰ ਕੁੱਤੇ ਪ੍ਰੇਮੀ ਹਨ। ਮੈਂ ਵੀ ਕੁੱਤਿਆਂ ਨੂੰ ਪਾਲਦਾ ਹਾਂ।

bitten by a stray dog
bitten by a stray dog

ਜਸਟਿਸ ਖੰਨਾ ਨੇ ਅੱਗੇ ਕਿਹਾ ਕਿ ਮੇਰੇ ਦਿਮਾਗ ‘ਚ ਕੁਝ ਆਇਆ। ਲੋਕਾਂ ਨੂੰ (ਕੁੱਤਿਆਂ) ਦਾ ਧਿਆਨ ਰਖਣਾ ਚਾਹੀਦਾ ਹੈ, ਪਰ ਉਨ੍ਹਾਂ ਦੀ ਨਿਸ਼ਾਨਦੇਹੀ ਕੀਤੀ ਜਾਵੇ, ਚਿਪ ਰਾਹੀਂ ਟਰੈਕ ਨਾ ਕੀਤਾ ਜਾਵੇ, ਮੈਂ ਇਸ ਦੇ ਹੱਕ ਵਿੱਚ ਨਹੀਂ ਹਾਂ। ਉਨ੍ਹਾਂ ਕਿਹਾ ਕਿ ਆਵਾਰਾ ਕੁੱਤਿਆਂ ਦੀ ਸਮੱਸਿਆ ਦਾ ਕੋਈ ਤਰਕਸੰਗਤ ਹੱਲ ਕੱਢਣਾ ਚਾਹੀਦਾ ਹੈ।

ਇਹ ਵੀ ਪੜ੍ਹੋ : ਦੀਪਕ ਮੁੰਡੀ ਨੇ ਐਨਕਾਊਂਟਰ ਦੇ ਡਰੋਂ ਦਿੱਤੀ ਗ੍ਰਿਫਤਾਰੀ, ਸਿੱਧੂ ਮੂਸੇਵਾਲਾ ‘ਤੇ ਦੋਵੇਂ ਹੱਥਾਂ ਨਾਲ ਕੀਤੀ ਸੀ ਫਾਇਰਿੰਗ

ਸੁਪਰੀਮ ਕੋਰਟ ਨੇ ਦੋਵਾਂ ਧਿਰਾਂ ਨੂੰ ਜਵਾਬ ਦਾਖ਼ਲ ਕਰਨ ਲਈ ਕਿਹਾ ਹੈ। ਇਸ ਦੇ ਨਾਲ ਹੀ ਇਸ ਮਾਮਲੇ ਦੀ ਅਗਲੀ ਸੁਣਵਾਈ 28 ਸਤੰਬਰ ਲਈ ਸੂਚੀਬੱਧ ਕਰ ਦਿੱਤੀ ਗਈ ਹੈ। ਦੱਸ ਦੇਈਏ ਕਿ ਅਵਾਰਾ ਕੁੱਤਿਆਂ ਨੂੰ ਮਾਰਨ ਸਬੰਧੀ ਵੱਖ-ਵੱਖ ਮਿਉਂਸਪਲ ਬਾਡੀਜ਼ ਵੱਲੋਂ ਦਿੱਤੇ ਹੁਕਮਾਂ ਸਬੰਧੀ ਕਈ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਹਨ। ਇਨ੍ਹਾਂ ‘ਤੇ ਸੁਪਰੀਮ ਕੋਰਟ ‘ਚ ਸੁਣਵਾਈ ਚੱਲ ਰਹੀ ਹੈ। ਅਵਾਰਾ ਕੁੱਤੇ ਖਾਸ ਕਰਕੇ ਕੇਰਲਾ ਅਤੇ ਮੁੰਬਈ ‘ਚ ਖਤਰਾ ਬਣ ਗਏ ਹਨ।

ਵੀਡੀਓ ਲਈ ਕਲਿੱਕ ਕਰੋ -:

“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ ਸਕਾਲਰਸ਼ਿਪ ! ਪੁੱਤ ‘ਤੇ ਮਾਣ ਕਰਦੇ ਨੇ ਮਾਪੇ ! “

The post ‘ਆਵਾਰਾ ਕੁੱਤੇ ਵੱਲੋਂ ਵੱਢਣ ‘ਤੇ ਉਸ ਨੂੰ ਖਾਣਾ ਖੁਆਉਣ ਵਾਲਾ ਹੀ ਚੁੱਕੇ ਖਰਚਾ’ : ਸੁਪਰੀਮ ਕੋਰਟ appeared first on Daily Post Punjabi.



Previous Post Next Post

Contact Form