ਪੁਲਿਸ ਨੇ ਕਿਊਬੇਕ ਵਾਸੀ ਯੁੱਧਬੀਰ ਰੰਧਾਵਾ (31) ਖਿਲਾਫ ਬਰੈਂਪਟਨ ਵਿਚ ਸ਼ਰਾਬ ਦੇ ਨਸ਼ੇ ਵਿਚ ਗੱਡੀ ਚਲਾਉਣ ਦੇ ਦੋਸ਼ ਵਿਚ ਮਾਮਲਾ ਦਰਜ ਕੀਤਾ ਹੈ। ਮਿਲੀ ਜਾਣਕਾਰੀ ਮੁਤਾਬਕ ਦੋਸ਼ੀ ਖਿਲਾਫ ਵਾਹਨ ਨੂੰ ਨਾ ਰੋਕਣ ਤੇ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਕੁੱਲ 7 ਦੋਸ਼ ਲਗਾਏ ਗਏ ਹਨ ਜਿਸ ਦੇ ਬਾਅਦ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

ਯੁੱਧਬੀਰ ਰੰਧਾਵਾ ਦੀ ਹਰਕਤ ਦਾ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਜਾਣਕਾਰੀ ਮੁਤਾਬਕ ਪੁਲਿਸ ਨੇ ਯੁਧਬੀਰ ਕੋਲੋਂ ਹੈਰੋਇਨ ਵੀ ਬਰਾਮਦ ਕੀਤੀ ਹੈ। ਇਸ ਦੇ ਨਾਲ ਹੀ ਵਾਹਨ ਵਿਚ ਬੈਠੇ ਬਰੈਂਪਟਨ ਵਾਸੀ ਹਰਪ੍ਰੀਤ ਸਾਗੂ (41) ਤੇ ਕਿਊਬੇਕ ਦੇ ਲਾਸਾਲੇ ਵਾਸੀ ਜਸ਼ਨਪ੍ਰੀਤ ਸਿੰਘ (23) ‘ਤੇ ਵੀ ਨਸ਼ੀਲੇ ਪਦਾਰਥ ਰੱਖਣ ਦਾ ਦੋਸ਼ ਲਗਾਇਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:

“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “

The post ਬਰੈਂਪਟਨ ‘ਚ ਸ਼ਰਾਬ ਦੇ ਨਸ਼ੇ ‘ਚ ਗੱਡੀ ਚਲਾਉਣ ਦੇ ਦੋਸ਼ ‘ਚ ਪੰਜਾਬੀ ਨੌਜਵਾਨ ਖਿਲਾਫ ਮਾਮਲਾ ਦਰਜ appeared first on Daily Post Punjabi.
source https://dailypost.in/latest-punjabi-news/punjabi-youth-for-driving/
Sport:
International