ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੁਸਾਂਝ ਇੰਨੀਂ ਦਿਨੀਂ ਆਪਣੀ ਫ਼ਿਲਮ ‘ਜੋਗੀ’ ਦੀ ਸਫਲਤਾ ਕਾਰਨ ਸੁਰਖੀਆਂ ਵਿੱਚ ਹਨ। ਇਸ ਤੋਂ ਇਲਾਵਾ ਉਨ੍ਹਾਂ ਦੀ ਫ਼ਿਲਮ ‘ਬਾਬੇ ਭੰਗੜਾ ਪਾਉਂਦੇ ਨੇ‘ਵੀ ਕਾਫ਼ੀ ਸੁਰਖੀਆਂ ਵਿੱਚ ਹੈ। ਦਿਲਜੀਤ ਦੁਸਾਂਝ ਹਰ ਸਮਾਜਿਕ ਮੁੱਦੇ ਤੇ ਖੁੱਲ੍ਹ ਕੇ ਆਪਣੀ ਰਾਏ ਰੱਖਦੇ ਹਨ ।
ਦੱਸ ਦੇਈਏ ਕਿ ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੇ ਇੱਕ ਈਰਾਨੀ ਲੜਕੀ ਮਹਿਸਾ ਅਮੀਨੀ ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਜਿਸ ਦੀ ਹਾਲ ਹੀ ਵਿੱਚ ਭੇਦਭਰੇ ਹਾਲਾਤਾਂ ਵਿੱਚ ਮੌਤ ਹੋ ਗਈ । ਉਹ ਲੜਕੀ ਸਿਰਫ਼ ਆਪਣੇ ਹੱਕਾਂ ਲਈ ਲੜ ਰਹੀ ਸੀ । ਹੁਣ ਉਸ ਨੂੰ ਇਨਸਾਫ਼ ਦਿਵਾਉਣ ਲਈ ਪੂਰਾ ਈਰਾਨ ਸੜਕਾਂ ‘ਤੇ ਉੱਤਰ ਆਇਆ ਹੈ। ਦਰਅਸਲ, ਦਿਲਜੀਤ ਦੁਸਾਂਝ ਵੱਲੋਂ ਆਪਣੇ ਇੰਸਟਾਗ੍ਰਾਮ ‘ਤੇ ਇੱਕ ਸਟੋਰੀ ਸਾਂਝੀ ਕੀਤੀ ਹੈ। ਇਸ ਸਟੋਰੀ ਵਿੱਚ ਉਨ੍ਹਾਂ ਨੇ ਈਰਾਨ ਵਿੱਚ ਮਹਿਸਾ ਅਮੀਨੀ ਨੂੰ ਇਨਸਾਫ਼ ਦਿਵਾਉਣ ਲਈ ਕੀਤੇ ਜਾ ਰਹੇ ਪ੍ਰਦਰਸ਼ਨ ਦੀ ਤਸਵੀਰ ਸਾਂਝੀ ਕੀਤੀ । ਇਸ ਦੇ ਨਾਲ ਉਨ੍ਹਾਂ ਨੇ ਕੈਪਸ਼ਨ ਵਿੱਚ ਲਿਖਿਆ, “ਜੀਅ ਲੈਣ ਦਿਓ ਲੋਕਾਂ ਨੂੰ, ਰੱਬ ਦਾ ਵਾਸਤਾ, ਰੱਬ ਦੇ ਠੇਕੇਦਾਰ ਨਾ ਬਣੋ। ਰੱਬ ਨੇ ਕੋਈ ਡਰੈੱਸ ਨੀ ਬਣਾਈ।”
ਇਹ ਵੀ ਪੜ੍ਹੋ: ਅੱਜ ਤੋਂ ਬਦਲੇਗਾ ਚੰਡੀਗੜ੍ਹ ਏਅਰਪੋਰਟ ਦਾ ਨਾਂਅ, ਕੇਂਦਰੀ ਵਿੱਤ ਮੰਤਰੀ ਸੀਤਾਰਮਨ ਕਰਨਗੇ ਨਾਮਕਰਨ
ਗੌਰਤਲਬ ਹੈ ਕਿ ਈਰਾਨ ਵਿੱਚ ਪਿਛਲੇ ਲੰਮੇ ਸਮੇਂ ਤੋਂ ਹਿਜਾਬ ਨੂੰ ਲੈ ਕੇ ਵਿਰੋਧ ਚੱਲ ਰਿਹਾ ਸੀ । ਮਹਿਲਾਵਾਂ ਵੱਲੋਂ ਆਪਣੇ ਅਧਿਕਾਰਾਂ ਲਈ ਲੰਬੇ ਸਮੇਂ ਤੋਂ ਲੜਾਈ ਲੜੀ ਜਾ ਰਹੀ ਹੈ। ਮਹਿਸਾ ਅਮੀਨੀ ਇਸ ਲੜਾਈ ਵਿੱਚ ਮੋਹਰੀ ਸੀ, ਜਿਸ ਦੀ ਪੁਲਿਸ ਹਿਰਾਸਤ ਵਿੱਚ ਮੌਤ ਹੋ ਗਈ ਸੀ । ਉਸ ਦੀ ਮੌਤ ਤੋਂ ਬਾਅਦ ਈਰਾਨ ਵਿੱਚ ਸੜਕਾਂ ‘ਤੇ ਪ੍ਰਦਰਸ਼ਨਕਾਰੀ ਲਗਾਤਾਰ ਸੰਘਰਸ਼ ਕਰਕੇ ਮਹਿਸਾ ਲਈ ਇਨਸਾਫ਼ ਦੀ ਮੰਗ ਕਰ ਰਹੇ ਹਨ ।
ਵੀਡੀਓ ਲਈ ਕਲਿੱਕ ਕਰੋ -:

“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “

The post ਦਿਲਜੀਤ ਦੁਸਾਂਝ ਨੇ ਈਰਾਨੀ ਕੁੜੀ ਮਹਿਸਾ ਅਮੀਨੀ ਦੀ ਮੌਤ ‘ਤੇ ਜਤਾਇਆ ਦੁੱਖ, ਕਿਹਾ-‘ਬੱਸ ਕਰੋ ਰੱਬ ਦੇ ਠੇਕੇਦਾਰ ਨਾ ਬਣੋ’ appeared first on Daily Post Punjabi.
source https://dailypost.in/news/entertainment/pollywood/diljit-dosanjh-expresses-his-anger/