ਸਾਬਕਾ CM ਕੈਪਟਨ ਅਮਰਿੰਦਰ ਸਿੰਘ ਨੇ ਜੇਪੀ ਨੱਢਾ ਨਾਲ ਕੀਤੀ ਮੁਲਾਕਾਤ, ਅੱਜ ਕਰਨਗੇ ਨਵੀਂ ਪਾਰੀ ਦੀ ਸ਼ੁਰੂਆਤ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 80 ਸਾਲ ਦੀ ਉਮਰ ਵਿੱਚ ਸੋਮਵਾਰ ਨੂੰ ਰਾਜਨੀਤੀ ਵਿੱਚ ਨਵੀਂ ਪਾਰੀ ਦੀ ਸ਼ੁਰੂਆਤ ਕਰਨਗੇ। ਕੈਪਟਨ ਅਮਰਿੰਦਰ ਸਿੰਘ ਅੱਜ ਆਪਣੀ ਪਾਰਟੀ ਪੰਜਾਬ ਲੋਕ ਕਾਂਗਰਸ ਦਾ ਭਾਜਪਾ ਵਿੱਚ ਰਲੇਵਾਂ ਕਰਨਗੇ। ਨਵੀਂ ਦਿੱਲੀ ਵਿੱਚ ਆਯੋਜਿਤ ਸਮਾਗਮ ਵਿੱਚ ਉਨ੍ਹਾਂ ਦੇ ਸਮ੍ਰਤਕ ਤੇ ਕਰੀਬੀ ਕਾਂਗਰਸ ਨੇਤਾ ਤੇ ਸਾਬਕਾ ਵਿਧਾਇਕ ਭਾਜਪਾ ਦੇ ਮੁੱਖ ਦਫ਼ਤਰ ਵਿੱਚ BJP ਦੀ ਮੈਂਬਰਸ਼ਿਪ ਲੈਣਗੇ। ਭਾਜਪਾ ਵਿੱਚ ਪਾਰਟੀ ਦੇ ਰਲੇਵੇਂ ਨਾਲ ਸਾਬਕਾ CM ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਸਵੇਰੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਢਾ ਦੇ ਨਾਲ ਮੁਲਾਕਾਤ ਕੀਤੀ।

Captain meet JP Nadda
Captain meet JP Nadda

ਦੱਸ ਦੇਈਏ ਕਿ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਕੁਝ ਸਾਬਕਾ ਵਿਧਾਇਕ ਵੀ ਭਾਜਪਾ ਵਿੱਚ ਸ਼ਾਮਿਲ ਹੋਣਗੇ। ਇਨ੍ਹਾਂ ਵਿੱਚ ਸ੍ਰੀ ਮੁਕਤਸਰ ਸਾਹਿਬ ਤੋਂ ਸਾਬਕਾ ਵਿਧਾਇਕ ਕਰਣ ਕੌਰ, ਭਦੌੜ ਤੋਂ ਸਾਬਕਾ ਵਿਧਾਇਕ ਪਿਰਮਲ ਸਿੰਘ ਵੀ ਭਾਜਪਾ ਵਿੱਚ ਸ਼ਾਮਿਲ ਹੋਣਗੇ । ਉੱਥੇ ਹਿਮ ਕੈਪਟਨ ਦੇ ਪੁੱਤਰ ਰਣਇੰਦਰ ਸਿੰਘ ਤੇ ਧੀ ਜੈਇੰਦਰ ਵੀ ਭਾਜਪਾ ਵਿੱਚ ਸ਼ਾਮਿਲ ਹੋਣਗੇ। ਹਾਲਾਂਕਿ ਕੈਪਟਨ ਦੀ ਪਤਨੀ ਅਤੇ ਪਟਿਆਲਾ ਤੋਂ ਕਾਂਗਰਸ ਸਾਂਸਦ ਪਰਨੀਤ ਕੌਰ ਇਸ ਮੌਕੇ ਮੌਜੂਦ ਨਹੀਂ ਹੋਣਗੇ। ਇਸਦਾ ਵੱਡਾ ਕਾਰਨ ਇਹ ਹੈ ਕਿ ਜੇਕਰ ਉਹ ਭਾਜਪਾ ਵਿੱਚ ਸ਼ਾਮਿਲ ਹੁੰਦੀ ਹੈ ਤਾਂ ਉਨ੍ਹਾਂ ਨੂੰ ਲੋਕ ਸਭਾ ਦੀ ਮੈਂਬਰਸ਼ਿਪ ਛੱਡਣੀ ਪਵੇਗੀ।

ਇਹ ਵੀ ਪੜ੍ਹੋ: CU ਕਾਂਡ : ਰੋਹੜੂ ‘ਚ ਹੀ ਬੇਕਰੀ ‘ਤੇ ਕੰਮ ਕਰਦਾ ਹੈ ਦੋਸ਼ੀ ਨੌਜਵਾਨ, ਪੰਜਾਬ ਪੁਲਿਸ ਨੇ ਲਿਆ ਹਿਰਾਸਤ ‘ਚ

ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਪਿਛਲੇ ਸਾਲ ਕਾਂਗਰਸ ਵਿੱਚ ਗ੍ਰਹਿ ਕਲੇਸ਼ ਤੋਂ ਬਾਅਦ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਜਿਸ ਤੋਂ ਬਾਅਦ ਉਨ੍ਹਾਂ ਨੇ ਕਾਂਗਰਸ ਪਾਰਟੀ ਨੂੰ ਵੀ ਅਲਵਿਦਾ ਕਹਿ ਦਿੱਤਾ ਸੀ। ਉਸ ਤੋਂ ਬਾਅਦ ਉਨ੍ਹਾਂ ਨੇ ਪੰਜਾਬ ਲੋਕ ਕਾਂਗਰਸ (PLC) ਪਾਰਟੀ ਬਣਾਈ। ਕੈਪਟਨ ਅਮਰਿੰਦਰ ਸਿੰਘ ਦੀ PLC ਦੇ ਭਾਜਪਾ ਵਿੱਚ ਰਲੇਵੇਂ ਦੀਆਂ ਚਰਚਾਵਾਂ ਨੇ ਉਸ ਸਮੇਂ ਜ਼ੋਰ ਫੜ੍ਹ ਲਿਆ, ਜਦੋਂ ਕੈਪਟਨ ਨੇ ਇੱਕ ਮਹੀਨੇ ਵਿੱਚ ਪਹਿਲਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਤੇ ਇਸ ਤੋਂ ਬਾਅਦ 30 ਅਗਸਤ ਨੂੰ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕੀਤੀ ਸੀ ।

ਵੀਡੀਓ ਲਈ ਕਲਿੱਕ ਕਰੋ -:

“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “

The post ਸਾਬਕਾ CM ਕੈਪਟਨ ਅਮਰਿੰਦਰ ਸਿੰਘ ਨੇ ਜੇਪੀ ਨੱਢਾ ਨਾਲ ਕੀਤੀ ਮੁਲਾਕਾਤ, ਅੱਜ ਕਰਨਗੇ ਨਵੀਂ ਪਾਰੀ ਦੀ ਸ਼ੁਰੂਆਤ appeared first on Daily Post Punjabi.



Previous Post Next Post

Contact Form