ਦਿੱਲੀ ਆਬਕਾਰੀ ਨੀਤੀ, ED ਵੱਲੋਂ ਕੇਸ ਦਰਜ, 150 ਅਫਸਰਾਂ ਵੱਲੋਂ ਪੰਜਾਬ ਸਣੇ 30 ਥਾਵਾਂ ‘ਤੇ ਛਾਪੇਮਾਰੀ

ਦਿੱਲੀ ਦੀ ਆਬਕਾਰੀ ਨੀਤੀ ‘ਚ ਕਥਿਤ ਘਪਲੇ ਦੇ ਮਾਮਲੇ ‘ਚ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਮਨੀ ਲਾਂਡਰਿੰਗ ਦਾ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਦਿੱਲੀ, ਪੰਜਾਬ ਸਣੇ 30 ਥਾਵਾਂ ‘ਤੇ ਈਡੀ ਦੀ ਛਾਪੇਮਾਰੀ ਚੱਲ ਰਹੀ ਹੈ। ਹਾਲਾਂਕਿ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ‘ਤੇ ਛਾਪੇਮਾਰੀ ਨਹੀਂ ਕੀਤੀ ਜਾ ਰਹੀ ਹੈ। ਈਡੀ ਦੇ ਸੂਤਰਾਂ ਨੇ ਜਾਣਕਾਰੀ ਦਿੱਤੀ ਹੈ ਕਿ ਰਾਜਧਾਨੀ ਦਿੱਲੀ ਤੋਂ ਇਲਾਵਾ ਯੂਪੀ ਦੀ ਰਾਜਧਾਨੀ ਲਖਨਊ, ਹਰਿਆਣਾ ਦੇ ਗੁਰੂਗ੍ਰਾਮ, ਪੰਜਾਬ ਦੇ ਚੰਡੀਗੜ੍ਹ, ਮੁੰਬਈ, ਹੈਦਰਾਬਾਦ ਅਤੇ ਬੈਂਗਲੁਰੂ ਸਣੇ 30 ਥਾਵਾਂ ‘ਤੇ ਈਡੀ ਦੇ ਛਾਪੇਮਾਰੀ ਚੱਲ ਰਹੀ ਹੈ।

raids by 150 ED officers
raids by 150 ED officers

ਦੱਸਿਆ ਜਾ ਰਿਹਾ ਹੈ ਕਿ ਕਰੀਬ 150 ਈਡੀ ਅਧਿਕਾਰੀ 30 ਥਾਵਾਂ ‘ਤੇ ਛਾਪੇਮਾਰੀ ਕਰ ਰਹੇ ਹਨ। ਈਡੀ ਨੇ ਮੁਲਜ਼ਮ ਸਮੀਰ ਮਹਿੰਦਰੂ ਦੇ ਟਿਕਾਣੇ ‘ਤੇ ਵੀ ਛਾਪੇਮਾਰੀ ਕੀਤੀ ਹੈ, ਜੋ ਮੈਸਰਜ਼ ਇੰਡੋ ਸਪਿਰਿਟਸ ਦਾ ਐਮਡੀ ਹੈ। ਉਸਨੇ ਮੈਸਰਜ਼ ਰਾਧਾ ਇੰਡਸਟਰੀਜ਼ ਦੇ ਰਾਜੇਂਦਰ ਪਲੇਸ ਸਥਿਤ ਯੂਕੋ ਬੈਂਕ ਦੇ ਖਾਤੇ ਵਿੱਚ ਇੱਕ ਕਰੋੜ ਰੁਪਏ ਟਰਾਂਸਫਰ ਕੀਤੇ ਸਨ। ਇਸ ਦਾ ਪਤਾ 207 ਜੋਰ ਬਾਗ ਹੈ। ਈਡੀ ਦੀ ਟੀਮ ਸਵੇਰੇ ਹੀ ਇੱਥੇ ਪਹੁੰਚੀ ਸੀ।

ਨਵੀਂ ਆਬਕਾਰੀ ਨੀਤੀ ਵਿੱਚ ਕਥਿਤ ਘਪਲੇ ਦੇ ਮਾਮਲੇ ਵਿੱਚ ਸੀਬੀਆਈ ਨੇ 19 ਅਗਸਤ ਨੂੰ ਮਨੀਸ਼ ਸਿਸੋਦੀਆ ਦੇ ਘਰ ਛਾਪਾ ਮਾਰਿਆ ਸੀ। ਇਸ ਛਾਪੇਮਾਰੀ ਤੋਂ ਬਾਅਦ ਈਡੀ ਨੇ ਸੀਬੀਆਈ ਤੋਂ ਸਿਸੋਦੀਆ ਕੇਸ ਦੀ ਫਾਈਲ ਵੀ ਲੈ ਲਈ। ਉਦੋਂ ਤੋਂ ਹੀ ਅਟਕਲਾਂ ਲਗਾਈਆਂ ਜਾ ਰਹੀਆਂ ਸਨ ਕਿ ਜਲਦੀ ਹੀ ਇਸ ਮਾਮਲੇ ਵਿੱਚ ਈਡੀ ਵੀ ਦਾਖ਼ਲ ਹੋ ਸਕਦੀ ਹੈ। ਸੀਬੀਆਈ ਵੱਲੋਂ ਇਸ ਮਾਮਲੇ ਵਿੱਚ ਕੁੱਲ 15 ਲੋਕਾਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਹੈ, ਜਿਸ ਵਿੱਚ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦਾ ਨਾਂ ਪਹਿਲੇ ਨੰਬਰ ’ਤੇ ਹੈ।

ਵੀਡੀਓ ਲਈ ਕਲਿੱਕ ਕਰੋ -:

“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ ਸਕਾਲਰਸ਼ਿਪ ! ਪੁੱਤ ‘ਤੇ ਮਾਣ ਕਰਦੇ ਨੇ ਮਾਪੇ ! “

ਜ਼ਿਕਰਯੋਗ ਹੈ ਕਿ ਭਾਜਪਾ ਆਮ ਆਦਮੀ ਪਾਰਟੀ ਸਰਕਾਰ ਦੀ ਨਵੀਂ ਸ਼ਰਾਬ ਨੀਤੀ ‘ਤੇ ਹਮਲਾ ਬੋਲ ਰਹੀ ਹੈ। ਹਾਲਾਂਕਿ ਇਹ ਨੀਤੀ ਵਾਪਸ ਲੈ ਲਈ ਗਈ ਹੈ। ਇਸ ਨੂੰ ਲੈ ਕੇ ਦੋਵੇਂ ਪਾਰਟੀਆਂ ਆਪਸ ਵਿੱਚ ਭਿੜ ਗਈਆਂ ਹਨ। ਕੇਜਰੀਵਾਲ ਸਰਕਾਰ ਨੂੰ ਬਰਖਾਸਤ ਕਰਨ ਦੀ ਮੰਗ ਲਈ ਅੱਜ ਵਿਰੋਧੀ ਧਿਰ ਦੇ ਨੇਤਾ ਰਾਮਵੀਰ ਸਿੰਘ ਬਿਧੂੜੀ ਦੀ ਅਗਵਾਈ ਵਿੱਚ ਭਾਜਪਾ ਦੇ ਸਾਰੇ ਵਿਧਾਇਕ ਪ੍ਰਧਾਨ ਦ੍ਰੋਪਦੀ ਮੁਰਮੂ ਨੂੰ ਮਿਲਣਗੇ ਅਤੇ ਉਨ੍ਹਾਂ ਨੂੰ ਮੰਗ ਪੱਤਰ ਸੌਂਪਣਗੇ। ਇਸ ਦੇ ਨਾਲ ਹੀ ਭਾਜਪਾ ਨੇ ਸ਼ਰਾਬ ਘਪਲੇ ਦੇ ਵਿਰੋਧ ‘ਚ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਬਰਖਾਸਤ ਕਰਨ ਦੀ ਮੰਗ ਨੂੰ ਲੈ ਕੇ ਹਸਤਾਖਰ ਮੁਹਿੰਮ ਚਲਾਉਣ ਦਾ ਐਲਾਨ ਕੀਤਾ ਹੈ।

The post ਦਿੱਲੀ ਆਬਕਾਰੀ ਨੀਤੀ, ED ਵੱਲੋਂ ਕੇਸ ਦਰਜ, 150 ਅਫਸਰਾਂ ਵੱਲੋਂ ਪੰਜਾਬ ਸਣੇ 30 ਥਾਵਾਂ ‘ਤੇ ਛਾਪੇਮਾਰੀ appeared first on Daily Post Punjabi.



Previous Post Next Post

Contact Form