ਧਰਮ ਪਰਿਵਰਤਨ ਰੋਕਣ ਲਈ SGPC ਦਾ ਉਪਰਾਲਾ, ਚੁਣੇ 117 ਵਲੰਟੀਅਰ, ਸਿੱਖੀ ਬਾਰੇ ਲੋਕਾਂ ਨੂੰ ਕਰਨਗੇ ਜਾਗਰੂਕ

ਧਰਮ ਪਰਿਵਰਤਨ ਨੂੰ ਰੋਕਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਨਵਾਂ ਕਦਮ ਚੁੱਕਣ ਜਾ ਰਹੀ ਹੈ। ਐੱਸਜੀਪੀਸੀ ਵੱਲੋਂ 117 ਵਲੰਟੀਅਰ ਪ੍ਰਚਾਰਕਾਂ ਦੀ ਚੋਣ ਕੀਤੀ ਗਈ ਹੈ, ਜੋ ਲੋਕਾਂ ਨੂੰ ਸਿੱਖ ਇਤਿਹਾਸ ਤੇ ਗੁਰਮਤਿ ਸਿਧਾਂਤਾਂ ਦੀ ਜਾਣਕਾਰੀ ਦੇਣਗੇ। ਗੁੰਮਰਾਹ ਹੋ ਚੁੱਕੇ ਲੋਕਾਂ ਨੂੰ ਵਾਪਸ ਸਿੱਖ ਸਿਧਾਂਤਾਂ ਨਾਲ ਜੋੜਨ ਦੀ ਕੋਸ਼ਿਸ਼ ਕਰਨਗੇ।

SGPC ਵੱਲੋਂ ਚੁਣੇ ਗਏ ਸਾਰੇ ਵਲੰਟੀਅਰ ਪ੍ਰਚਾਰਕ ਸਿੱਖ ਮਿਸ਼ਨਰੀ ਕਾਲਜ ਤੇ ਗੁਰਮਿਤ ਵਿਦਿਆਲਿਆਂ ਤੋਂ ਨਿਕਲੇ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਮੌਜੂਦਾ ਸਮੇਂ ਵਿਚ ਸਿੱਖੀ ਪ੍ਰਚਾਰ ਲਈ ਵਧ ਤੋਂ ਵਧ ਪ੍ਰਚਾਰਕਾਂ ਦੀ ਲੋੜ ਹੈ, ਜੋ ਸਿੱਖ ਇਤਿਹਾਸ ਤੇ ਗੁਰਮਤਿ ਸਿਧਾਂਤਾਂ ਨਾਲ ਲੋਕਾਂ ਨੂੰ ਜੋੜਨ ਦੇ ਨਾਲ-ਨਾਲ ਧਰਮ ਦੀਆਂ ਚੁਣੌਤੀਆਂ ਬਾਰੇ ਜਾਣਕਾਰੀ ਦੇਣ।

ਵੀਡੀਓ ਲਈ ਕਲਿੱਕ ਕਰੋ -:

“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “

ਐਡਵੋਕੇਟ ਧਾਮੀ ਨੇ ਕਿਹਾ ਕਿ ਬੀਤੇ ਕੁਝ ਸਮੇਂ ਤੋਂ ਧਰਮ ਪਰਿਵਰਤਨ ਦੇ ਮੁੱਦੇ ਸਾਹਮਣੇ ਆ ਰਹੇ ਹਨ ਜਿਸ ਦੀ ਜ਼ਮੀਨੀ ਪੱਧਰ ‘ਤੇ ਨਿਸ਼ਾਨਦੇਹੀ ਜ਼ਰੂਰੀ ਹੈ। ਗੁੰਮਰਾਹ ਕਰਨ ਵਾਲੇ ਪ੍ਰਚਾਰਕਾਂ ਬਾਰੇ ਸੰਗਤ ਨੂੰ ਜਾਗਰੂਕ ਕਰਨ ਦੀ ਲੋੜ ਹੈ। ਇਹ ਵਲੰਟੀਅਰ ਇਸੇ ਦਿਸ਼ਾ ਵਿਚ ਕੰਮ ਕਰਨਗੇ। ਐੱਸਜੀਪੀਸੀ ਤੇ ਸਿੱਖ ਸੰਸਥਾਵਾਂ ਦਾ ਉਦੇਸ਼ ਦਿਖਾਵਾ ਕਰਨਾ ਨਹੀਂ ਸਗੋਂ ਗੁੰਮਰਾਹ ਹੋ ਚੁੱਕੇ ਲੋਕਾਂ ਨੂੰ ਦੁਬਾਰਾ ਸਿੱਖੀ ਨਾਲ ਜੋੜਨਾ ਹੈ।

The post ਧਰਮ ਪਰਿਵਰਤਨ ਰੋਕਣ ਲਈ SGPC ਦਾ ਉਪਰਾਲਾ, ਚੁਣੇ 117 ਵਲੰਟੀਅਰ, ਸਿੱਖੀ ਬਾਰੇ ਲੋਕਾਂ ਨੂੰ ਕਰਨਗੇ ਜਾਗਰੂਕ appeared first on Daily Post Punjabi.



Previous Post Next Post

Contact Form