TheUnmute.com – Punjabi NewsPunjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com |
Table of Contents
|
NIA ਵਲੋਂ ਗੈਂਗਸਟਰਾਂ ਖ਼ਿਲਾਫ ਵੱਡੀ ਕਾਰਵਾਈ, ਪੰਜਾਬ ਦੇ ਸ੍ਰੀ ਮੁਕਤਸਰ ਸਾਹਿਬ, ਅੰਮ੍ਰਿਤਸਰ ਸਮੇਤ 50 ਟਿਕਾਣਿਆਂ 'ਤੇ ਛਾਪੇਮਾਰੀ Monday 12 September 2022 05:35 AM UTC+00 | Tags: amritsar breaking-news gangster-lawrence-bishnoi haryana jaggu-bhawanpuria mansa-police mansa-police-to-remand-lawrence-bishnoi muktasar-da national-investigation-agency national-investigation-agency-latset-news news nia nia-raid-in-punjab punjabi-latest-news punjab-police sidhu-mossewala-murder-case the-unmute-breaking the-unmute-breaking-news the-unmute-latest-news the-unmute-punjabi-news ਚੰਡੀਗੜ੍ਹ 12 ਸਤੰਬਰ 2022: ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਨੇ ਅੱਜ ਯਾਨੀ ਸੋਮਵਾਰ ਨੂੰ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਪੰਜਾਬ ਸਮੇਤ ਦਿੱਲੀ, ਐਨਸੀਆਰ, ਹਰਿਆਣਾ ਦੀਆਂ 50 ਥਾਵਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ | ਐਨਆਈਏ ਦੀਆਂ ਟੀਮਾਂ ਦਿੱਲੀ, ਐਨਸੀਆਰ, ਹਰਿਆਣਾ ਅਤੇ ਪੰਜਾਬ ਵਿੱਚ ਕਈ ਥਾਵਾਂ 'ਤੇ ਪਹੁੰਚ ਚੁੱਕੀਆਂ ਹਨ। ਐਨਆਈਏ ਵਲੋਂ ਇੱਥੇ ਗੈਂਗਸਟਰਾਂ ਦੀ ਭਾਲ ਕੀਤੀ ਜਾ ਰਹੀ ਹੈ।ਇਸਦੇ ਨਾਲ ਹੀ NIA ਨੇ ਇਸ ਮਾਮਲੇ ‘ਚ ਨੀਰਜ ਬਵਾਨਾ, ਲਾਰੈਂਸ ਬਿਸ਼ਨੋਈ ਅਤੇ ਤਾਜਪੁਰੀਆ ਗੈਂਗ ਨਾਲ ਜੁੜੇ ਗੈਂਗਸਟਰਾਂ ਦੀ ਸੂਚੀ ਤਿਆਰ ਕੀਤੀ ਹੈ। ਇਸਦੇ ਨਾਲ ਹੀ NIA ਦਾ ਕਹਿਣਾ ਹੈ ਕਿ ਕੁਝ ਗੈਂਗਸਟਰ ਜੇਲ੍ਹਾਂ ਵਿੱਚੋਂ ਵੀ ਗੈਂਗ ਚਲਾ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ NIA ਨੇ ਪੰਜਾਬ ‘ਚ ਗੈਂਗਸਟਰਾਂ ਦੇ 25 ਟਿਕਾਣਿਆਂ ‘ਤੇ ਛਾਪੇਮਾਰੀ ਜਾਰੀ ਹੈ। ਇਨ੍ਹਾਂ ‘ਚ ਫਾਜ਼ਿਲਕਾ ਦੇ ਪਿੰਡ ਦੁਤਰਾਂਵਾਲੀ ‘ਚ ਸਥਿਤ ਗੈਂਗਸਟਰ ਲਾਰੈਂਸ ਦੇ ਘਰ, ਮੁਕਤਸਰ ‘ਚ ਗੋਲਡੀ ਬਰਾੜ ਦੇ ਘਰ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ | ਸ੍ਰੀ ਮੁਕਤਸਰ ਸਾਹਿਬ ਵਿਚ ਵੀ ਟੀਮ ਵਲੋਂ ਦੋ ਵੱਖ-ਵੱਖ ਥਾਵਾਂ ਬਾਗ ਵਾਲੀ ਗਲੀ ਅਤੇ ਆਦੇਸ਼ ਨਗਰ ਵਿਚ ਛਾਪੇਮਾਰੀ ਕੀਤੀ ਗਈ | ਇਸਦੇ ਨਾਲ ਹੀ ਗੈਂਗਸਟਰ ਵਿਨੈ ਦਿਓਡਾ ਦੇ ਕੋਟਕਪੂਰਾ ਸਥਿਤ ਘਰ, ਫੈਕਟਰੀ ਅਤੇ ਅੰਮ੍ਰਿਤਸਰ ‘ਚ ਗੈਂਗਸਟਰ ਸ਼ੁਭਮ ਦੇ ਘਰ ਛਾਪੇਮਾਰੀ ਕੀਤੀ ਗਈ ਹੈ। ਲੁਧਿਆਣਾ ‘ਚ ਗੈਂਗਸਟਰ ਰਵੀ ਰਾਜਗੜ੍ਹ ਦੇ ਘਰ ਛਾਪਾ ਮਾਰਿਆ ਗਿਆ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੂੰ ਸ਼ੱਕ ਹੈ ਕਿ ਇਨ੍ਹਾਂ ਸਾਰੇ ਗੈਂਗਸਟਰਾਂ ਦੇ ਅੱਤਵਾਦੀਆਂ ਨਾਲ ਸਬੰਧ ਹਨ। ਉਨ੍ਹਾਂ ਨੂੰ ਹਥਿਆਰ ਸਰਹੱਦ ਪਾਰ ਤੋਂ ਪਾਕਿਸਤਾਨ ਤੋਂ ਮੁਹੱਈਆ ਕਰਵਾਏ ਜਾ ਰਹੇ ਹਨ। ਮੂਸੇਵਾਲਾ ਦੇ ਕਤਲ ਵਿੱਚ ਪਾਕਿਸਤਾਨ ਤੋਂ ਹਥਿਆਰਾਂ ਦਾ ਵੀ ਸ਼ੱਕ ਹੈ। ਇਸ ਤੋਂ ਇਲਾਵਾ ਇਹ ਵੀ ਸ਼ੱਕ ਹੈ ਕਿ ਅੱਤਵਾਦੀਆਂ ਦੇ ਇਸ਼ਾਰੇ ‘ਤੇ ਉਹ ਦੇਸ਼ ਦਾ ਮਾਹੌਲ ਖਰਾਬ ਕਰ ਸਕਦੇ ਹਨ ਅਤੇ ਭਾਰਤ ‘ਚ ਟਾਰਗੇਟ ਕਿਲਿੰਗ ਨੂੰ ਅੰਜਾਮ ਦੇ ਸਕਦੇ ਹਨ। The post NIA ਵਲੋਂ ਗੈਂਗਸਟਰਾਂ ਖ਼ਿਲਾਫ ਵੱਡੀ ਕਾਰਵਾਈ, ਪੰਜਾਬ ਦੇ ਸ੍ਰੀ ਮੁਕਤਸਰ ਸਾਹਿਬ, ਅੰਮ੍ਰਿਤਸਰ ਸਮੇਤ 50 ਟਿਕਾਣਿਆਂ ‘ਤੇ ਛਾਪੇਮਾਰੀ appeared first on TheUnmute.com - Punjabi News. Tags:
|
ਸਿੱਖ ਪ੍ਰਚਾਰਕ ਭਾਈ ਦਿਨੇਸ਼ ਸਿੰਘ ਐੱਲ.ਐੱਲ ਐੱਮ ਤੇ ਮੱਧ ਪ੍ਰਦੇਸ਼ 'ਚ ਜਾਨਲੇਵਾ ਹਮਲਾ ਮੰਦਭਾਗਾ: ਜਥੇਦਾਰ ਗਿਆਨੀ ਹਰਪ੍ਰੀਤ ਸਿੰਘ Monday 12 September 2022 06:00 AM UTC+00 | Tags: bhai-dinesh-singh-llm breaking-news news punjab-government punjab-news sgpc sri-akal-takht-sahib-giani-harpreet-sing sri-guru-nanak-dev-ji the-unmute-breaking-news the-unmute-punjabi-news ਚੰਡੀਗੜ੍ਹ 12 ਸਤੰਬਰ 2022: ਮੱਧ ਪ੍ਰਦੇਸ਼ ਵਿਚ ਸਿੱਖ ਪ੍ਰਚਾਰਕ ਭਾਈ ਦਿਨੇਸ਼ ਸਿੰਘ ਐੱਲ.ਐੱਲ ਐੱਮ ਜਾਨਲੇਵਾ ਹਮਲੇ ਦੀ ਖ਼ਬਰ ਸਾਹਮਣੇ ਆ ਰਹੀ ਹੈ | ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ (Giani Harpreet Singh) ਨੇ ਕਿਹਾ ਕਿ ਸਿੱਖ ਫਲਸਫੇ, ਸਿੱਖ ਇਤਿਹਾਸ ਤੇ ਸਿੱਖ ਮਾਣਮੱਤੀਆਂ ਪ੍ਰੰਪਰਾਵਾਂ ਦਾ ਪ੍ਰਚਾਰ ਕਰਨ ਵਾਲੇ ਸਾਡੇ ਪ੍ਰਚਾਰਕ ਭਾਈ ਦਿਨੇਸ਼ ਸਿੰਘ ਐੱਲ.ਐੱਲ ਐੱਮ ‘ਤੇ ਮੱਧ ਪ੍ਰਦੇਸ਼ ਵਿਚ ਜਾਨਲੇਵਾ ਹਮਲਾ ਕਰਨਾ ਮੰਦਭਾਗਾ ਹੈ । ਜਥੇਦਾਰ ਨੇ ਕਿਹਾ ਕਿ ਇਕ ਪਾਸੇ ਪੰਜਾਬ ਵਿਚ ਇਸਾਈਅਤ ਦੇ ਨਾਮ ਤੇ ਸਿੱਖਾਂ ਨੂੰ ਘਰਾਂ ਅੰਦਰ ਵੜ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਹਾਨ ਫਲਸਫੇ ਨਾਲੋ ਤੋੜਨ ਦੇ ਹੱਲੇ ਤੇ ਦੂਜੇ ਪਾਸੇ ਸਿੱਖ ਪ੍ਰਚਾਰਕ ‘ਤੇ ਜਾਨਲੇਵਾ ਹਮਲਿਆਂ ਬਾਬਤ ਸਰਕਾਰਾਂ ਦੀ ਡੂੰਘੀ ਖਾਮੋਸ਼ੀ ਅਉਣ ਵਾਲੇ ਖ਼ਤਰੇ ਦਾ ਅਭਾਸ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਸਿੱਖ, ਸਿੱਖ ਸੰਸਥਾਵਾਂ ਤੇ ਕਬਜੇ ਦੀ ਆਪਸ ਵਿਚ ਲੜਾਈ ਲੜ ਰਹੇ ਹਨ ਤੇ ਇਕ ਦੂਜੇ ਨੂੰ ਗਦਾਰੀ ਦੇ ਮੈਡਲ ਵੰਡ ਰਹੇ ਹਨ। ਸਾਂਝੇ ਮਸਲਿਆਂ ਤੇ ਸਿਰ ਜੋੜਨ ਦੀ ਜੁਗਤ ਵਿਸਰੀ ਪਈ ਹੈ ।ਇਸਦੇ ਨਾਲ ਹੀ ਉਨ੍ਹਾਂ ਨੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਬਾਕੀ ਸਿੱਖ ਸੰਸਥਾਵਾਂ ਮਾਮਲੇ ਬਾਰੇ ਪੂਰੀ ਜਾਣਕਾਰੀ ਹਾਸਲ ਕਰਨ ਅਤੇ ਇਸ ਸਿੱਖ ਵੀਰ ਦੇ ਇਲਾਜ ਲਈ ਸਹਾਇਤਾ ਕਰਨ ਦੀ ਅਪੀਲ ਕੀਤੀ ਹੈ | The post ਸਿੱਖ ਪ੍ਰਚਾਰਕ ਭਾਈ ਦਿਨੇਸ਼ ਸਿੰਘ ਐੱਲ.ਐੱਲ ਐੱਮ ਤੇ ਮੱਧ ਪ੍ਰਦੇਸ਼ ‘ਚ ਜਾਨਲੇਵਾ ਹਮਲਾ ਮੰਦਭਾਗਾ: ਜਥੇਦਾਰ ਗਿਆਨੀ ਹਰਪ੍ਰੀਤ ਸਿੰਘ appeared first on TheUnmute.com - Punjabi News. Tags:
|
ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਵਿਧਾਇਕਾਂ ਤੇ ਮੰਤਰੀਆਂ ਦੇ ਰਿਹਾਇਸ਼ ਦਾ ਕਰਨਗੇ ਘਿਰਾਓ Monday 12 September 2022 06:11 AM UTC+00 | Tags: 24-mlas-punjab aam-aadmi-party breaking-news cm-bhagwant-mann farmers-across-punjab farmers-protest-across-punjab kisan-morcha news punjab punjab-farmers-protest punjab-government the-unmute-breaking-news ਚੰਡੀਗੜ੍ਹ 12 ਸਤੰਬਰ 2022: ਪੰਜਾਬ ਭਰ ਦੇ ਕਿਸਾਨ (Farmers) ਇੱਕ ਵਾਰ ਫਿਰ ਆਪਣੀਆਂ ਮੰਗਾਂ ਨੂੰ ਲੈ ਕੇ ਸੜਕਾਂ ‘ਤੇ ਉਤਰਨਗੇ | ਇਸਦੇ ਨਾਲ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਵਿਧਾਇਕਾਂ ਅਤੇ ਮੰਤਰੀਆਂ ਦੇ ਘਰਾਂ ਦਾ ਘਿਰਾਓ ਕਰਨਗੇ। ਦੱਸਿਆ ਜਾ ਰਿਹਾ ਹੈ ਕਿ ਕਿਸਾਨ ਅੱਜ 16 ਜ਼ਿਲ੍ਹਿਆਂ ਅਤੇ 31 ਥਾਵਾਂ 'ਤੇ ਪੰਜਾਬ ਸਰਕਾਰ ਖ਼ਿਲਾਫ ਰੋਸ਼ ਪ੍ਰਦਰਸ਼ਨ ਕਰਨਗੇ। ਪ੍ਰਾਪਤ ਜਾਣਕਾਰੀ ਅਨੁਸਾਰ ਕਿਸਾਨਾਂ ਵਲੋਂ ਸੱਤ ਕੈਬਨਿਟ ਮੰਤਰੀਆਂ ਅਤੇ 24 ਵਿਧਾਇਕਾਂ ਦੀਆਂ ਰਿਹਾਇਸ਼ਾਂ ਦਾ ਘਿਰਾਓ ਕੀਤਾ ਜਾਵੇਗਾ। ਇਸ ਵਿੱਚ ਨਾ ਸਿਰਫ਼ ਆਮ ਆਦਮੀ ਪਾਰਟੀ ਸਗੋਂ ਹੋਰ ਪਾਰਟੀਆਂ ਦੇ ਵਿਧਾਇਕਾਂ ਤੇ ਮੰਤਰੀਆਂ ਦੇ ਨਾਂ ਵੀ ਸ਼ਾਮਲ ਹਨ। ਕਿਸਾਨਾਂ (Farmers) ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਦੀਆਂ ਕਿਸਾਨਾਂ ਪ੍ਰਤੀ ਨੀਤੀਆਂ ਪੰਜਾਬ ਵਿਰੋਧੀ ਹਨ ਅਤੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ। ਸਭ ਕੁਝ ਪ੍ਰਾਈਵੇਟ ਕੰਪਨੀਆਂ ਦੇ ਹੱਥਾਂ ਵਿੱਚ ਜਾ ਰਿਹਾ ਹੈ। ਅਜਿਹੇ ‘ਚ ਉਹ ਅੱਜ ਮੰਤਰੀਆਂ ਅਤੇ ਵਿਧਾਇਕਾਂ ਦੀਆਂ ਰਿਹਾਇਸ਼ਾਂ ਦਾ ਘਿਰਾਓ ਕਰਨਗੇ। The post ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਵਿਧਾਇਕਾਂ ਤੇ ਮੰਤਰੀਆਂ ਦੇ ਰਿਹਾਇਸ਼ ਦਾ ਕਰਨਗੇ ਘਿਰਾਓ appeared first on TheUnmute.com - Punjabi News. Tags:
|
ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ SPGC ਨੇ ਪਟਿਆਲਾ ਦੇ ਡੀ.ਸੀ ਦਫ਼ਤਰ ਦੇ ਬਾਹਰ ਦਿੱਤਾ ਧਰਨਾ Monday 12 September 2022 06:32 AM UTC+00 | Tags: aam-aadmi-party breaking-news dc-sakshi-sahni news patiala-dc-sakhsi-sahni patiala-latest-news punjab-government sgpc sgpc-protests shiromani-gurdwara-parbandhak-committee spgc the-unmute-breaking-news the-unmute-punjabi-news ਪਟਿਆਲਾ 12 ਸਤੰਬਰ 2022: ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਅੱਜ ਪੂਰੇ ਪੰਜਾਬ ਭਰ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਧਰਨੇ ਮੁਜ਼ਾਹਰੇ ਕੀਤੇ ਜਾ ਰਹੇ ਹਨ | ਇਸਦੇ ਨਾਲ ਹੀ ਪਟਿਆਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਸਾਬਕਾ ਪ੍ਰਧਾਨ ਕਿਰਪਾਲ ਸਿੰਘ ਬਡੂੰਗਰ ਅਤੇ ਮੈਂਬਰਾਂ ਦੀ ਅਗਵਾਈ ਵਿਚ ਪਟਿਆਲਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਕਾਲੇ ਚੋਲੇ ਪਾਕੇ ਅਤੇ ਕਾਲੀਆਂ ਪੱਗਾਂ ਬੰਨ੍ਹ ਕੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ ਜਾ ਰਹੀ ਹੈ | ਬੰਦੀ ਸਿੰਘਾਂ ਦੀ ਰਿਹਾਈ ਲਈ ਇਸ ਰੋਸ਼ ਪ੍ਰਦਰਸ਼ਨ ਵਿੱਚ ਵੱਡੀ ਗਿਣਤੀ ਵਿੱਚ ਮਹਿਲਾਵਾਂ ਵੀ ਕਾਲੀਆਂ ਚੁੰਨੀਆਂ ਤੇ ਕਾਲੇ ਚੋਲੇ ਪਾਕੇ ਪਹੁੰਚੀਆਂ | ਜਿਥੇ ਉਨ੍ਹਾਂ ਜੇਲ੍ਹਾਂ ਵਿੱਚ ਬੰਦ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ ਗਈ ਹੈ | ਜਿਕਰਯੋਗ ਹੈ ਕਿ ਬੀਤੇ ਕੁਝ ਦਿਨ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ (Karnail Singh Panjoli) ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ (Banwari Lal Purohit) ਨੂੰ ਇਕ ਮੰਗ ਪੱਤਰ ਦੇ ਕੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ । ਇੱਥੇ ਭੇਜੇ ਇਸ ਮੰਗ ਪੱਤਰ ਦੀ ਕਾਪੀ ਅਨੁਸਾਰ ਜਥੇਦਾਰ ਪੰਜੋਲੀ ਨੇ ਇਸ ਮੰਗ ਪੱਤਰ ਵਿਚ ਜਿਨ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਮੰਗੀ ਹੈ, ਉਨ੍ਹਾਂ ਵਿੱਚ ਗੁਰਦੀਪ ਸਿੰਘ 1990 ਤੋਂ, ਦਵਿੰਦਰਪਾਲ ਸਿੰਘ ਭੁੱਲਰ , ਬਲਵੰਤ ਸਿੰਘ ਰਾਜੋਆਣਾ, ਜਗਤਾਰ ਸਿੰਘ ਹਵਾਰਾ, ਜਗਤਾਰ ਸਿੰਘ ਤਾਰਾ, ਲਖਵਿੰਦਰ ਸਿੰਘ, ਗੁਰਮੀਤ ਸਿੰਘ, ਸ਼ਮਸ਼ੇਰ ਸਿੰਘ ਅਤੇ ਪਰਮਜੀਤ ਸਿੰਘ ਭਿਓਰਾ ਦੇ ਨਾਮ ਸ਼ਾਮਲ ਹਨ, ਇਹ ਸਾਰੇ 1995 ਤੋਂ ਵੱਖ ਵੱਖ ਜੇਲ੍ਹਾਂ ਵਿੱਚ ਸਜ਼ਾਵਾਂ ਭੁਗਤ ਰਹੇ ਹਨ । The post ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ SPGC ਨੇ ਪਟਿਆਲਾ ਦੇ ਡੀ.ਸੀ ਦਫ਼ਤਰ ਦੇ ਬਾਹਰ ਦਿੱਤਾ ਧਰਨਾ appeared first on TheUnmute.com - Punjabi News. Tags:
|
ਕਿਸਾਨ ਮਜਦੂਰ ਜਥੇਬੰਦੀ ਵੱਲੋ ਅੰਮ੍ਰਿਤਸਰ ਵਿਖੇ ਇੰਦਰਬੀਰ ਸਿੰਘ ਨਿੱਜਰ ਦੇ ਘਰ ਦਾ ਘਿਰਾਓ Monday 12 September 2022 06:49 AM UTC+00 | Tags: aam-aadmi-party amritsar-latest-news breaking-news cabinet-minister-inderbir-singh-nijhar cabinet-minister-inderbir-singh-nijhar-in-amritsar cm-bhagwant-mann kisan-majdoor-sangharsh-committee kisan-majdoor-sangharsh-committee-punjab kisan-protest kisan-protest-news news punjab-congress punjab-farmers-associations punjab-farmers-protest punjab-government state-general-secretary-sarwan-singh-pandher the-unmute-breaking-news the-unmute-punjab the-unmute-punjabi-news ਅੰਮ੍ਰਿਤਸਰ 12 ਸਤੰਬਰ 2022: ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ ਵਿਚ ‘ਆਪ’ ਸਰਕਾਰ ਦੇ ਮੰਤਰੀਆਂ ਦੇ ਘਰਾਂ ਦੇ ਪੰਜਾਬ ਪੱਧਰੀ ਐਲਾਨ ਦੇ ਚੱਲਦਿਆਂ ਅੰਮ੍ਰਿਤਸਰ ਵਿਚ ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਝਰ (Inderbir Singh Nijjar) ਦੇ ਘਰ ਦਾ ਘਿਰਾਓ ਕੀਤਾ ਗਿਆ ਹੈ | ਇਸ ਮੌਕੇ ਕਿਸਾਨ ਆਗੂ ਸਰਵਨ ਸਿੰਘ ਪੰਧੇਰ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਪੰਜਾਬ ਦੇ ਕਿਸਾਨਾਂ ਦੀਆਂ ਮੰਗਾ ‘ਤੇ ਤੁਰੰਤ ਕਾਰਵਾਈ ਕਰਦੇ ਹੋਏ ਮਸਲੇ ਹੱਲ ਕਰਨੇ ਚਾਹੀਦੇ ਹਨ | ਉਨ੍ਹਾਂ ਕਿਹਾ ਕਿ ਸੰਸਾਰ ਬੈਂਕ ਵੱਲੋਂ ਨਹਿਰੀ ਪਾਣੀ ‘ਤੇ ਲਾਏ ਜਾ ਰਹੇ ਪ੍ਰੋਜੈਕਟ ਰੱਦ ਕਰਵਾਉਣ, ਨਹਿਰੀ ਪਾਣੀ ਖੇਤੀ ਸੈਕਟਰ ਨੂੰ ਦਿੱਤਾ ਜਾਵੇ, ਕਾਰਪੋਰੇਟਾ ਵੱਲੋਂ ਪਾਣੀ ਦੀ ਦੁਰਵਰਤੋ ਕਰਕੇ ਉਸ ਨੂੰ ਦੂਸ਼ਿਤ ਕਰਕੇ ਧਰਤੀ ਹੇਠ ਪਾਉਣ ਅਤੇ ਦਰਿਆਵਾਂ ਵਿੱਚ ਸੁੱਟਣਾ ਤੋਂ ਰੋਕਣਾ ਅਤੇ ਉਨ੍ਹਾਂ ‘ਤੇ ਕਰਵਾਉਣ | ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਬਰਸਾਤੀ ਪਾਣੀ ਨੂੰ ਧਰਤੀ ਹੇਠ ਰੀਚਾਰਜ਼ ਕਰਨ ਲਈ ਪੋਲਿਸੀ ਬਣਾਉਣ, ਲੰਪੀ ਸਕਿਨ ਨਾਲ ਕਿਸਾਨਾਂ ਮਜਦੂਰਾਂ ਦੇ ਮਾਰੇ ਗਏ ਪਸ਼ੂ ਧਨ ਦਾ ਮੁਆਵਜ਼ਾ,ਐਮ ਐਸ ਪੀ ਗਰੰਟੀ ਕਨੂੰਨ ਬਣਾਉਣ, ਡਾ ਸਵਾਮੀਨਾਥਨ ਰਿਪੋਰਟ ਅਨੁਸਾਰ ਲਾਗਤ ਖਰਚੇ ਤੇ 50% ਮੁਨਾਫ਼ਾ ਜੋੜ ਕੇ ਦਿੱਤਾ ਜਾਵੇ, ਮਜਦੂਰਾਂ ਨੂੰ ਮਨਰੇਗਾ ਵਰਗੀਆਂ ਸਕੀਮਾਂ ਤਹਿਤ 365 ਦਿਨ ਰੁਜ਼ਗਾਰ ਦੇਣ, ਮਜਦੂਰਾਂ ਤੇ ਕਿਸਾਨਾਂ ਦਾ ਸਮੁੱਚਾ ਕਰਜ਼ਾ ਖਤਮ ਕਰਨ | ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਕੁਦਰਤੀ ਮਾਰ ਨਾਲ ਨੁਕਸਾਨੀਆਂ ਫਸਲਾਂ ਦੇ ਮੁਆਵਜੇ ਦੇਣ ਆਦਿ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦੇ ਮੰਤਰੀਆਂ ਦੇ ਘਰ ਘੇਰੇ ਜਾਣਗੇ | ਇਸ ਦੇ ਚੱਲਦਿਆਂ ਉਨ੍ਹਾਂ ਵੱਲੋਂ ਪੰਜਾਬ ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਜਰ ਦੇ ਘਰ ਦਾ ਘਿਰਾਓ ਕੀਤਾ ਗਿਆ ਹੈ | ਇਸ ਤੋਂ ਬਾਅਦ ਜਥੇਬੰਦੀ ਦੀ ਮੀਟਿੰਗ ਤੋਂ ਬਾਅਦ ਅੱਗੇ ਦਾ ਫ਼ੈਸਲਾ ਕੀਤਾ ਜਾਵੇਗਾ |
The post ਕਿਸਾਨ ਮਜਦੂਰ ਜਥੇਬੰਦੀ ਵੱਲੋ ਅੰਮ੍ਰਿਤਸਰ ਵਿਖੇ ਇੰਦਰਬੀਰ ਸਿੰਘ ਨਿੱਜਰ ਦੇ ਘਰ ਦਾ ਘਿਰਾਓ appeared first on TheUnmute.com - Punjabi News. Tags:
|
Sonali Phogat Case: ਹੁਣ CBI ਨੂੰ ਸੌਂਪੀ ਜਾਵੇਗੀ ਸੋਨਾਲੀ ਫੋਗਾਟ ਦੀ ਮੌਤ ਮਾਮਲੇ ਦੀ ਜਾਂਚ Monday 12 September 2022 07:09 AM UTC+00 | Tags: breaking-news cm-pramod-sawant goa-chief-minister-pramod-sawant sonali-phogat sonali-phogat-case sonali-phogat-latest-news ਅੰਮ੍ਰਿਤਸਰ 12 ਸਤੰਬਰ 2022: ਭਾਜਪਾ ਨੇਤਾ ਅਤੇ ਮਸ਼ਹੂਰ ਟਿਕ ਟਾਕ ਸਟਾਰ ਸੋਨਾਲੀ ਫੋਗਾਟ (Sonali Phogat) ਦੀ ਮੌਤ ਦੀ ਜਾਂਚ ਹੁਣ ਸੀਬੀਆਈ (CBI) ਨੂੰ ਸੌਂਪੀ ਜਾਵੇਗੀ। ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਨੇ ਸੋਮਵਾਰ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਲੋਕਾਂ ਦੀ ਮੰਗ ਤੋਂ ਬਾਅਦ ਖਾਸ ਕਰਕੇ ਸੋਨਾਲੀ ਦੀ ਬੇਟੀ ਦੀ ਮੰਗ ਨੂੰ ਦੇਖਦੇ ਹੋਏ ਅਸੀਂ ਇਹ ਜਾਂਚ ਸੀਬੀਆਈ ਨੂੰ ਸੌਂਪ ਰਹੇ ਹਾਂ। ਮੈਂ ਅੱਜ ਗ੍ਰਹਿ ਮੰਤਰੀ ਨੂੰ ਪੱਤਰ ਲਿਖ ਕੇ ਇਹ ਮੰਗ ਕਰਾਂਗਾ। ਜਿਕਰਯੋਗ ਹੈ ਕਿ ਹਰਿਆਣਾ ਦੇ ਹਿਸਾਰ ‘ਚ ਸਰਵਜਾਤੀ ਸਰਵਖਾਪ ਮਹਾਪੰਚਾਇਤ ‘ਚ ਖਾਪ ਨੁਮਾਇੰਦਿਆਂ ਨੇ ਸੂਬੇ ਦੀ ਭਾਜਪਾ ਸਰਕਾਰ ਨੂੰ ਅਲਟੀਮੇਟਮ ਦਿੱਤਾ ਸੀ ਕਿ ਜੇਕਰ ਸੋਨਾਲੀ ਕਤਲ ਕਾਂਡ ਦੀ ਜਾਂਚ 23 ਸਤੰਬਰ ਤੱਕ ਸੀਬੀਆਈ ਨੂੰ ਨਾ ਸੌਂਪੀ ਗਈ ਤਾਂ ਅੰਦੋਲਨ ਤੇਜ਼ ਕੀਤਾ ਜਾਵੇਗਾ। ਖਾਪ ਨੁਮਾਇੰਦਿਆਂ ਦੀ ਮੰਗ ‘ਤੇ ਪੁਲਿਸ ਸੁਪਰਡੈਂਟ ਲੋਕੇਂਦਰ ਸਿੰਘ ਨੇ ਸੋਨਾਲੀ ਫੋਗਾਟ(Sonali Phogat) ਦੀ ਧੀ ਯਸ਼ੋਧਰਾ ਦੀ ਸੁਰੱਖਿਆ ਲਈ ਦੋ ਮਹਿਲਾ ਪੁਲਿਸ ਮੁਲਾਜ਼ਮਾਂ ਨੂੰ ਤਾਇਨਾਤ ਕੀਤਾ ਸੀ। The post Sonali Phogat Case: ਹੁਣ CBI ਨੂੰ ਸੌਂਪੀ ਜਾਵੇਗੀ ਸੋਨਾਲੀ ਫੋਗਾਟ ਦੀ ਮੌਤ ਮਾਮਲੇ ਦੀ ਜਾਂਚ appeared first on TheUnmute.com - Punjabi News. Tags:
|
ਬੰਗਾ ਵਿਖੇ ਸਵਾਰੀਆਂ ਨਾਲ ਭਰੀ ਬੱਸ ਅਚਾਨਕ ਦੁਕਾਨ 'ਚ ਵੱਜੀ, 20 ਸਵਾਰੀਆ ਜ਼ਖਮੀ Monday 12 September 2022 07:39 AM UTC+00 | Tags: banga breaking-news ਚੰਡੀਗੜ੍ਹ 12 ਸਤੰਬਰ 2022: ਨਵਾਂਸ਼ਹਿਰ ਦੇ ਬੰਗਾ (Banga) ਵਿਖੇ ਇਕ ਨਿੱਜੀ ਕੰਪਨੀ ਦੀ ਬੱਸ ਅਚਾਨਕ ਦੁਕਾਨ ਵਿਚ ਵੱਜਣ ਨਾਲ ਹਾਦਸਾਗ੍ਰਸਤ ਹੋ ਗਈ | ਇਸ ਹਾਦਸੇ ਵਿਚ ਲਗਭਗ 20 ਸਵਾਰੀਆ ਦੇ ਜ਼ਖਮੀ ਹੋਣ ਦੀ ਖ਼ਬਰ ਹੈ ਅਤੇ 3 ਗੰਭੀਰ ਜ਼ਖਮੀ ਦੱਸੇ ਜਾ ਰਹੇ ਹਨ | ਪ੍ਰਾਪਤ ਜਾਣਕਰੀ ਅਨੁਸਾਰ ਸਵਾਰੀਆਂ ਨੇ ਦੱਸਿਆ ਕਿ ਇਹ ਬੱਸ ਨਵਾਂਸ਼ਹਿਰ ਤੋਂ ਜਲੰਧਰ ਜਾ ਰਹੀ ਸੀ ਜਦੋਂ ਬੱਸ ਬੰਗਾ (Banga) ਨਜਦੀਕ ਪਹੁੰਚੀ ਤਾਂ ਸੜਕ ਦੇ ਬਣੇ ਫੁਟਪਾਥ ਤੇ ਚੜਦੀ ਦੁਕਾਨ ਵਿਚ ਜਾ ਵੜੀ | ਜ਼ਖਮੀ ਸਵਾਰੀਆਂ ਨੂੰ ਮੌਕੇ ‘ਤੇ ਲੋਕਾਂ ਵਲੋਂ ਅੰਬੂਲੈਂਸ ਰਾਹੀਂ ਹਸਪਤਾਲ ਲਿਜਾਇਆ ਗਿਆ ਹੈ | ਇਸਦੇ ਨਾਲ ਹੀ ਗੰਭੀਰ ਜ਼ਖਮੀਆਂ ਨੂੰ ਨਵਾਂਸ਼ਹਿਰ ਅਤੇ ਚੰਡੀਗੜ੍ਹ ਰੈਫਰ ਕਰ ਦਿੱਤਾ ਹੈ। The post ਬੰਗਾ ਵਿਖੇ ਸਵਾਰੀਆਂ ਨਾਲ ਭਰੀ ਬੱਸ ਅਚਾਨਕ ਦੁਕਾਨ ‘ਚ ਵੱਜੀ, 20 ਸਵਾਰੀਆ ਜ਼ਖਮੀ appeared first on TheUnmute.com - Punjabi News. Tags:
|
NIA ਦੀ ਟੀਮ ਵਲੋਂ ਅੰਮ੍ਰਿਤਸਰ ਵਿਖੇ ਗੈਂਗਸਟਰ ਸ਼ੁਭਮ ਤੇ ਸੋਨੂੰ ਕੰਗਲਾ ਦੇ ਘਰ ਛਾਪੇਮਾਰੀ Monday 12 September 2022 07:52 AM UTC+00 | Tags: amritsar gangster-lawrence-bishnoi gangster-shubham haryana jaggu-bhawanpuria mansa-police mansa-police-to-remand-lawrence-bishnoi muktasar-da national-investigation-agency national-investigation-agency-latset-news news nia nia-raid-in-punjab punjabi-latest-news punjab-police sidhu-mossewala-murder-case sonu-kangla the-unmute-breaking the-unmute-breaking-news the-unmute-latest-news the-unmute-punjabi-news ਚੰਡੀਗੜ੍ਹ 12 ਸਤੰਬਰ 2022: ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਨੇ ਅੱਜ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਪੰਜਾਬ ਸਮੇਤ ਦਿੱਲੀ, ਐਨਸੀਆਰ, ਹਰਿਆਣਾ ਦੀਆਂ 50 ਥਾਵਾਂ 'ਤੇ ਛਾਪੇਮਾਰੀ ਕੀਤੀ|ਇਸਦੇ ਨਾਲ ਹੀ ਹੁਣ NIA ਨੇ ਅੰਮ੍ਰਿਤਸਰ ‘ਚ ਮਜੀਠਾ ਰੋਡ ਸਥਿਤ ਸ਼ੁਭਮ ਦੇ ਘਰ ਛਾਪੇਮਾਰੀ ਕਰਨ ਉਪਰੰਤ ਸੋਨੂੰ ਕੰਗਲਾ ਦੇ ਘਰ ਪਹੁੰਚੀ ਹੈ। ਏ.ਐੱਨ.ਆਈ ਦੀ ਟੀਮ ਵਲੋਂ ਸੋਨੂੰ ਕੰਗਲਾ ਅਤੇ ਉਸਦੇ ਪਰਿਵਾਰ ਨਾਲ ਉਨ੍ਹਾਂ ਦੇ ਘਰ ਪੁੱਛਗਿੱਛ ਕੀਤੀ ਜਾ ਰਹੀ ਹੈ | ਜਿਕਰਯੋਗ ਹੈ ਕਿ NIA ਸਵੇਰ ਤੋਂ ਹੀ ਪੰਜਾਬ 'ਚ ਗੈਂਗਸਟਰਾਂ ਦੇ 25 ਟਿਕਾਣਿਆਂ 'ਤੇ ਛਾਪੇਮਾਰੀ ਜਾਰੀ ਹੈ। ਇਨ੍ਹਾਂ 'ਚ ਫਾਜ਼ਿਲਕਾ ਦੇ ਪਿੰਡ ਦੁਤਰਾਂਵਾਲੀ 'ਚ ਸਥਿਤ ਗੈਂਗਸਟਰ ਲਾਰੈਂਸ ਦੇ ਘਰ, ਮੁਕਤਸਰ 'ਚ ਗੋਲਡੀ ਬਰਾੜ ਦੇ ਘਰ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ | ਸ੍ਰੀ ਮੁਕਤਸਰ ਸਾਹਿਬ ਵਿਚ ਵੀ ਟੀਮ ਵਲੋਂ ਦੋ ਵੱਖ-ਵੱਖ ਥਾਵਾਂ ਬਾਗ ਵਾਲੀ ਗਲੀ ਅਤੇ ਆਦੇਸ਼ ਨਗਰ ਵਿਚ ਛਾਪੇਮਾਰੀ ਕੀਤੀ ਗਈ | ਇਸਦੇ ਨਾਲ ਹੀ ਗੈਂਗਸਟਰ ਵਿਨੈ ਦਿਓਡਾ ਦੇ ਕੋਟਕਪੂਰਾ ਸਥਿਤ ਘਰ, ਫੈਕਟਰੀ ਅਤੇ ਅੰਮ੍ਰਿਤਸਰ 'ਚ ਗੈਂਗਸਟਰ ਸ਼ੁਭਮ ਦੇ ਘਰ ਛਾਪੇਮਾਰੀ ਕੀਤੀ ਗਈ ਹੈ। ਲੁਧਿਆਣਾ 'ਚ ਗੈਂਗਸਟਰ ਰਵੀ ਰਾਜਗੜ੍ਹ ਦੇ ਘਰ ਛਾਪਾ ਮਾਰਿਆ ਗਿਆ ਹੈ। The post NIA ਦੀ ਟੀਮ ਵਲੋਂ ਅੰਮ੍ਰਿਤਸਰ ਵਿਖੇ ਗੈਂਗਸਟਰ ਸ਼ੁਭਮ ਤੇ ਸੋਨੂੰ ਕੰਗਲਾ ਦੇ ਘਰ ਛਾਪੇਮਾਰੀ appeared first on TheUnmute.com - Punjabi News. Tags:
|
ਅੰਮ੍ਰਿਤਸਰ ਵਿਖੇ ਸ਼੍ਰੋਮਣੀ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਕਾਲੇ ਕੱਪੜੇ ਪਾ ਕੇ ਕੀਤਾ ਰੋਸ਼ ਮਾਰਚ Monday 12 September 2022 08:09 AM UTC+00 | Tags: aam-aadmi-party amit-shah breaking-news dc-sakshi-sahni harjnder-singh-dhami news patiala-dc-sakhsi-sahni patiala-latest-news prime-minister-narendra-modi punjab-government sgpc sgpc-protest sgpc-protests shiromani-gurdwara-parbandhak-committee spgc the-unmute-breaking-news the-unmute-punjabi-news ਅੰਮ੍ਰਿਤਸਰ 12 ਸਤੰਬਰ 2022: ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਲੰਮੇ ਅਰਸੇ ਤੋਂ ਨਜ਼ਰਬੰਦ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵਲੋ ਪੰਜਾਬ ਭਰ ਵਿਚ ਜ਼ਿਲ੍ਹਾ ਹੈੱਡਕੁਆਟਰਾਂ 'ਤੇ ਰੋਸ ਪ੍ਰਦਰਸ਼ਨ ਕਰਦਿਆਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂ 'ਤੇ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਸੌਂਪੇ | ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਸਾਰਾਗੜ੍ਹੀ ਸਰਾਂ ਦੇ ਨਜ਼ਦੀਕ ਤੋਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਅਤੇ ਮੁਲਾਜ਼ਮ ਇਕੱਠੇ ਹੋਏ, ਜਿਥੋਂ ਡਿਪਟੀ ਕਮਿਸ਼ਨਰ ਦਫ਼ਤਰ ਤੱਕ ਰੋਸ਼ ਮਾਰਚ ਕੀਤਾ ਗਿਆ। ਰੋਸ਼ ਪ੍ਰਦਰਸ਼ਨ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਸਮੇਤ ਮੈਂਬਰ ਤੇ ਮੁਲਾਜ਼ਮਾਂ ਨੇ ਕਾਲੀਆਂ ਦਸਤਾਰਾਂ ਸਜਾਈਆਂ ਹੋਈਆਂ ਸਨ ਅਤੇ ਹੱਥਾਂ ਵਿਚ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਸਲੋਗਨ ਲਿਖੇ ਬੈਨਰ ਤੇ ਤਖ਼ਤੀਆਂ ਫੜ੍ਹੀਆਂ ਹੋਈਆਂ ਸਨ | ਇਸ ਮੌਕੇ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਖਿਆ ਕਿ 30-30 ਸਾਲ ਤੋਂ ਦੇਸ਼ ਦੀਆਂ ਜ਼ੇਲ੍ਹਾਂ ਵਿਚ ਬੰਦ ਸਿੰਘਾਂ ਨਾਲ ਇਨਸਾਫ ਨਹੀਂ ਕੀਤਾ ਜਾ ਰਿਹਾ ਅਤੇ ਸਰਕਾਰਾਂ ਐਲਾਨ ਕਰਨ ਮਗਰੋਂ ਵੀ ਸਿੰਘਾਂ ਦੀ ਰਿਹਾਈ ਨਹੀਂ ਕਰ ਰਹੀਆਂ। ਉਨ੍ਹਾਂ ਕਿਹਾ ਕਿ ਇਹ ਬੇਹੱਦ ਮੰਦਭਾਗਾ ਹੈ ਕਿ ਦੇਸ਼ ਲਈ ਸਭ ਤੋਂ ਵੱਧ ਕੁਰਬਾਨੀਆਂ ਦੇਣ ਵਾਲੇ ਸਿੱਖਾਂ ਨਾਲ ਧੱਕਾ ਕੀਤਾ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਵੱਲੋਂ ਦੇਸ਼ ਦੇ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਅਤੇ ਸਬੰਧਿਤ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਮੁਲਾਕਾਤ ਲਈ ਸਮਾਂ ਮੰਗਣ ਦੇ ਬਾਵਜੂਦ ਵੀ ਕੋਈ ਹੁੰਗਾਰਾ ਨਹੀਂ ਦਿੱਤਾ ਜਾ ਰਿਹਾ, ਜਿਸ ਤੋਂ ਸਾਫ਼ ਹੁੰਦਾ ਹੈ ਕਿ ਸਰਕਾਰਾਂ ਦੀ ਮਨਸ਼ਾ ਠੀਕ ਨਹੀਂ ਹੈ ਅਤੇ ਸਿੱਖਾਂ ਨੂੰ ਗੁਲਾਮੀ ਦਾ ਅਹਿਸਾਸ ਕਰਵਾਇਆ ਜਾ ਰਿਹਾ ਹੈ। ਦੇਸ਼ ਦੇ ਸੰਵਿਧਾਨ ਤਹਿਤ ਹਰ ਇਕ ਨੂੰ ਇਕੋ ਜਿਹੇ ਅਧਿਕਾਰ ਪ੍ਰਾਪਤ ਹਨ, ਪਰ ਸਿੱਖ ਬੰਦੀਆਂ ਨੂੰ ਉਨ੍ਹਾਂ ਦੇ ਮਨੁੱਖੀ ਅਧਿਕਾਰਾਂ ਤੋਂ ਵਾਂਝਿਆਂ ਰੱਖਣਾ ਸੰਵਿਧਾਨ ਦੀ ਵੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਉਮਰ ਕੈਦ ਤੋਂ ਦੁਗਣੀਆਂ ਸਜ਼ਾਵਾਂ ਭੁਗਤ ਚੁੱਕੇ ਹਨ, ਜਿਸ ਕਰਕੇ ਉਹ ਰਿਹਾਈ ਦਾ ਹੱਕ ਰੱਖਦੇ ਹਨ। ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਆਖਿਆ ਕਿ ਜਦੋਂ ਦੇਸ਼ ਦੀਆਂ ਸਰਕਾਰਾਂ ਕੰਨ ਬੰਦ ਕਰ ਲੈਣ ਤਾਂ ਅਜਿਹੇ ਵਿਚ ਸੰਘਰਸ਼ ਦਾ ਰਾਹ ਚੁਣਨਾ ਹੀ ਪੈਂਦਾ ਹੈ। ਉਨ੍ਹਾਂ ਕਿਹਾ ਕਿ ਫਿਲਹਾਲ ਇਹ ਇਕ ਸੰਕੇਤਕ ਤੌਰ 'ਤੇ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ ਅਤੇ ਜੇਕਰ ਸਰਕਾਰਾਂ ਨਾ ਜਾਗੀਆਂ ਤਾਂ ਭਵਿੱਖ ਵਿਚ ਸੰਘਰਸ਼ ਦੀ ਰੂਪ ਰੇਖਾ ਉਲੀਕੀ ਜਾਵੇਗੀ। The post ਅੰਮ੍ਰਿਤਸਰ ਵਿਖੇ ਸ਼੍ਰੋਮਣੀ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਕਾਲੇ ਕੱਪੜੇ ਪਾ ਕੇ ਕੀਤਾ ਰੋਸ਼ ਮਾਰਚ appeared first on TheUnmute.com - Punjabi News. Tags:
|
ਪੰਜਾਬ 'ਚ ਮੌਸਮ ਨੇ ਬਦਲਿਆ ਮਿਜ਼ਾਜ, ਮੌਸਮ ਵਿਭਾਗ ਵਲੋਂ ਕਈ ਜ਼ਿਲ੍ਹਿਆਂ 'ਚ ਬਾਰਿਸ਼ ਦੀ ਭਵਿੱਖਬਾਣੀ Monday 12 September 2022 08:25 AM UTC+00 | Tags: breaking-news heavy-rain heavy-rain-in-punjab imd indian-meteorological-department meteorological-center-chandigarh news punjab-government the-unmute the-unmute-breaking-news the-unmute-latest-update the-unmute-punjabi-news ਚੰਡੀਗੜ੍ਹ 12 ਸਤੰਬਰ 2022: ਮਾਨਸੂਨ ਆਪਣੇ ਆਖ਼ਰੀ ਦਿਨਾਂ ਵਿਚ ਹੈ ਇਸਦੇ ਨਾਲ ਹੀ ਦੇਸ਼ ਦੇ ਕਈ ਸੂਬਿਆਂ ਵਿਚ ਭਾਰੀ ਬਾਰਿਸ਼ ਪਈ ਹੈ | ਅੱਜ ਪੰਜਾਬ ਦੇ ਬਠਿੰਡਾ ਦੇ ਨਾਲ ਨਾਲ ਇਲਾਕਿਆਂ ਵਿਚ ਬਾਰਿਸ਼ ਹੋਈ ਜਿਸਦੇ ਚੱਲਦੇ ਤਾਪਮਾਨ ਵਿਚ ਗਿਰਾਵਟ ਆਈ | ਮੌਸਮ ਵਿਭਾਗ ਨੇ ਇਹ ਵੀ ਖਦਸ਼ਾ ਜਤਾਇਆ ਹੈ ਕਿ ਜ਼ਿਆਦਾ ਬਾਰਿਸ਼ ਨਾਲ ਫ਼ਸਲਾਂ ਦਾ ਨੁਕਸਾਨ ਹੋ ਸਕਦਾ ਹੈ | ਮੌਸਮ ਪੰਜਾਬ ਵਿਚ ਆਪਣਾ ਮਿਜ਼ਾਜ ਬਦਲਦਾ ਨਜ਼ਰ ਆ ਰਿਹਾ ਹੈ | ਇਸਦੇ ਨਾਲ ਹੀ ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਨੇ ਤਾਜ਼ਾ ਭਵਿੱਖਬਾਣੀ ਕਰਦਿਆਂ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਅਤੇ ਪਹਾੜੀ ਇਲਾਕਿਆਂ ਨਾਲ ਲੱਗਦੇ ਜ਼ਿਲ੍ਹਿਆਂ ਵਿਚ ਬਾਰਿਸ਼ ਪੈਣ ਦੀ ਸੰਭਾਵਨਾ ਹੈ | ਇਸਦੇ ਨਾਲ ਹੀ ਸੂਬੇ ਵਿਚ ਇਸ ਹਫ਼ਤੇ ਵੀ ਥੋੜ੍ਹੇ-ਥੋੜ੍ਹੇ ਮੀਂਹ ਦਾ ਦੌਰ ਜਾਰੀ ਰਹੇਗਾ। The post ਪੰਜਾਬ ‘ਚ ਮੌਸਮ ਨੇ ਬਦਲਿਆ ਮਿਜ਼ਾਜ, ਮੌਸਮ ਵਿਭਾਗ ਵਲੋਂ ਕਈ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ appeared first on TheUnmute.com - Punjabi News. Tags:
|
ਲਾਰੈਂਸ ਬਿਸ਼ਨੋਈ ਦੀ ਖਰੜ ਦੀ ਅਦਾਲਤ 'ਚ ਪੇਸ਼ੀ, ਬਠਿੰਡਾ ਪੁਲਿਸ ਨੂੰ ਮਿਲਿਆ ਟਰਾਂਜ਼ਿਟ ਰਿਮਾਂਡ Monday 12 September 2022 08:39 AM UTC+00 | Tags: bathinda-police breaking-news gangster-lawrence-bishnoii kharar-court ndps ndps-act-and-arms-act news punjab-police the-unmute-breaking-news the-unmute-news ਚੰਡੀਗੜ੍ਹ 12 ਸਤੰਬਰ 2022: ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਵਿੱਚ ਨਾਮਜ਼ਦ ਗੈਂਗਸਟਰ ਲਾਰੈਂਸ ਬਿਸ਼ਨੋਈ (Lawrence Bishnoi) ਦਾ ਅੱਜ ਚਾਰ ਦਿਨਾਂ ਰਿਮਾਂਡ ਖ਼ਤਮ ਹੋਣ ਉਪਰੰਤ ਸਦਰ ਥਾਣੇ ਵਿੱਚ ਦਰਜ ਐਨਡੀਪੀਐਸ ਐਕਟ ਅਤੇ ਅਸਲਾ ਐਕਟ ਦੇ ਕੇਸ ਵਿੱਚ ਸੋਮਵਾਰ ਨੂੰ ਖਰੜ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਦੌਰਾਨ ਖਰੜ ਦੀ ਅਦਾਲਤ (Kharar court) ਨੇ ਲਾਰੈਂਸ ਬਿਸ਼ਨੋਈ ਨੂੰ ਨਿਆਂਇਕ ਹਿਰਾਸਤ ਵਿੱਚ ਭੇਜਣ ਦੇ ਹੁਕਮ ਦਿੱਤੇ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਉਸ ਨੂੰ ਬਠਿੰਡਾ ਪੁਲਿਸ (Bathinda police) ਵੱਲੋਂ ਇੱਕ ਕੇਸ ਵਿੱਚ ਟਰਾਂਜ਼ਿਟ ਰਿਮਾਂਡ 'ਤੇ ਲਿਆ ਗਿਆ ਹੈ। ਜਿਕਰਯੋਗ ਹੈ ਕਿ 8 ਸਤੰਬਰ ਨੂੰ ਪੇਸ਼ੀ ਵਿਚ ਲਾਰੈਂਸ ਬਿਸ਼ਨੋਈ (Lawrence Bishnoi) ਦਾ ਅੱਜ ਰਿਮਾਂਡ ਖ਼ਤਮ ਹੋਣ ਉਪਰੰਤ ਖਰੜ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ | ਜਿੱਥੇ ਉਸ ਨੂੰ 4 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਗਿਆ ਸੀ । ਇਸ ਦੌਰਾਨ ਗੈਂਗਸਟਰ ਬਿਸ਼ਨੋਈ ਨੂੰ ਪੂਰੀ ਪੁਲਿਸ ਫੋਰਸ ਨਾਲ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅੱਜ NIA ਦੀ ਟੀਮ ਨੇ ਦੁਤਾਰਾਵਾਲੀ ਜ਼ਿਲ੍ਹਾ ਫਾਜ਼ਿਲਕਾ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਜੱਦੀ ਘਰ ਵਿੱਚ ਛਾਪੇਮਾਰੀ ਕੀਤੀ ਗਈ ਹੈ । ਦੂਜੇ ਪਾਸੇ ਮੁਕਤਸਰ 'ਚ ਗੋਲਡੀ ਬਰਾੜ ਦੇ ਘਰ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ | ਸ੍ਰੀ ਮੁਕਤਸਰ ਸਾਹਿਬ ਵਿਚ ਵੀ ਟੀਮ ਵਲੋਂ ਦੋ ਵੱਖ-ਵੱਖ ਥਾਵਾਂ ਬਾਗ ਵਾਲੀ ਗਲੀ ਅਤੇ ਆਦੇਸ਼ ਨਗਰ ਵਿਚ ਛਾਪੇਮਾਰੀ ਕੀਤੀ ਗਈ | The post ਲਾਰੈਂਸ ਬਿਸ਼ਨੋਈ ਦੀ ਖਰੜ ਦੀ ਅਦਾਲਤ ‘ਚ ਪੇਸ਼ੀ, ਬਠਿੰਡਾ ਪੁਲਿਸ ਨੂੰ ਮਿਲਿਆ ਟਰਾਂਜ਼ਿਟ ਰਿਮਾਂਡ appeared first on TheUnmute.com - Punjabi News. Tags:
|
ਪੁਲਿਸ ਨੇ ਗੈਂਗਸਟਰ ਸੰਦੀਪ ਕੇਕੜਾ ਦੇ ਭਰਾ ਬਿੱਟੂ ਨੂੰ ਹਰਿਆਣਾ ਤੋਂ ਕੀਤਾ ਗ੍ਰਿਫਤਾਰ Monday 12 September 2022 09:18 AM UTC+00 | Tags: bittu breaking-news crime crime-in-punjab gangster-sandeep-kekra latest-punjabi-news mansa-police police-have-arrested-bittu punjab-dgp-gaurav-yadav punjab-government punjab-police sidhu-moosewala sidhu-moosewala-murder-case the-unmute-breaking-news the-unmute-punjabi-news ਚੰਡੀਗੜ੍ਹ 12 ਸਤੰਬਰ 2022: ਪੁਲਿਸ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਵੱਡੀ ਕਾਰਵਾਈ ਕਰਦਿਆਂ ਸਿੱਧੂ ਮੂਸੇਵਾਲਾ ਦੀ ਰੇਕੀ ਕਰਨ ਵਾਲੇ ਗੈਂਗਸਟਰ ਸੰਦੀਪ ਕੇਕੜਾ ਦੇ ਭਰਾ ਬਿੱਟੂ ਨੂੰ ਗ੍ਰਿਫਤਾਰ ਕਰ ਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬਿੱਟੂ ਨੂੰ ਹਰਿਆਣਾ ਦੇ ਡੱਬਵਾਲੀ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਬਿੱਟੂ ‘ਤੇ ਮੂਸੇਵਾਲਾ ਦੀ ਰੇਕੀ ਕਰਨ ਦਾ ਵੀ ਦੋਸ਼ ਹੈ। ਬਿੱਟੂ ਦੀ ਪੁਲਿਸ ਨੂੰ ਕਾਫੀ ਸਮੇਂ ਤੋਂ ਉਸ ਦੀ ਭਾਲ ਸੀ। ਸੂਤਰਾਂ ਮੁਤਾਬਕ ਬਿੱਟੂ ਸਿੰਘ ਮੂਸੇਵਾਲਾ ਦੀ ਕਾਰ ‘ਤੇ ਗੋਲੀਆਂ ਚਲਾਉਣ ਵਾਲੇ ਸ਼ੂਟਰਾਂ ‘ਚੋਂ ਇਕ ਪ੍ਰਿਆਵਰਤਾ ਦੇ ਸੰਪਰਕ ‘ਚ ਸੀ। ਇਸ ਤੋਂ ਇਲਾਵਾ ਉਹ ਲਾਰੈਂਸ ਨਾਲ ਜੇਲ੍ਹ ਵਿੱਚ ਵੀ ਰਿਹਾ। ਦੋਵੇਂ ਭਰਾ ਸੰਦੀਪ ਅਤੇ ਬਿੱਟੂ ਕਾਫੀ ਸਮੇਂ ਤੋਂ ਸਿੱਧੂ ਮੂਸੇਵਾਲਾ ਦੀ ਰੇਕੀ ਕਰ ਰਹੇ ਸਨ। ਇਸਦੇ ਨਾਲ ਹੀ ਬਿੱਟੂ ਨੂੰ ਪੁਲਿਸ ਮਾਨਸਾ ਲੈ ਕੇ ਆਈ ਹੈ। ਜਿਸਤੋਂ ਬਾਅਦ ਬਿੱਟੂ ਨੂੰ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਲਿਆ ਜਾਵੇਗਾ ਅਤੇ ਮੂਸੇਵਾਲਾ ਕਤਲ ਮਾਮਲੇ ਵਿਚ ਪੁੱਛਗਿੱਛ ਕੀਤੀ ਜਾਵੇਗੀ |ਜਿਕਰਯੋਗ ਹੈ ਕਿ ਸ਼ਨੀਵਾਰ ਨੂੰ ਪੁਲਿਸ ਨੇ ਮੂਸੇਵਾਲਾ ਦੀ ਹੱਤਿਆ ਕਰਨ ਵਾਲੇ ਛੇਵੇਂ ਸ਼ੂਟਰ ਦੀਪਕ ਮੁੰਡੀ ਨੂੰ ਉਸਦੇ ਦੋ ਸਾਥੀਆਂ ਕਪਿਲ ਪੰਡਿਤ ਅਤੇ ਰਜਿੰਦਰ ਜੋਕਰ ਸਮੇਤ ਨੇਪਾਲ ਬਾਰਡਰ ਤੋਂ ਗ੍ਰਿਫਤਾਰ ਕੀਤਾ ਸੀ। The post ਪੁਲਿਸ ਨੇ ਗੈਂਗਸਟਰ ਸੰਦੀਪ ਕੇਕੜਾ ਦੇ ਭਰਾ ਬਿੱਟੂ ਨੂੰ ਹਰਿਆਣਾ ਤੋਂ ਕੀਤਾ ਗ੍ਰਿਫਤਾਰ appeared first on TheUnmute.com - Punjabi News. Tags:
|
ਸ੍ਰੀਲੰਕਾ ਟੀਮ ਨੇ ਆਰਥਿਕ ਸੰਕਟ ਨਾਲ ਜੂਝ ਰਹੇ ਆਪਣੇ ਦੇਸ਼ ਵਾਸੀਆਂ ਨੂੰ ਸਮਰਪਿਤ ਕੀਤਾ ਏਸ਼ੀਆ ਕੱਪ ਦਾ ਖ਼ਿਤਾਬ Monday 12 September 2022 09:44 AM UTC+00 | Tags: breaking-news sri-lanka sri-lankan-team ਚੰਡੀਗੜ੍ਹ 12 ਸਤੰਬਰ 2022: ਏਸ਼ੀਆ ਕੱਪ 2022 ਦੇ ਫਾਈਨਲ ਵਿਚ ਸ਼੍ਰੀਲੰਕਾ (Sri Lanka) ਨੇ ਪਾਕਿਸਤਾਨ ਨੂੰ ਹਰਾ ਕੇ ਅੱਠ ਸਾਲ ਬਾਅਦ ਖ਼ਿਤਾਬ ਆਪਣੇ ਨਾਂ ਕੀਤਾ ਹੈ | ਇਸਦੇ ਨਾਲ ਹੀ ਏਸ਼ੀਆ ਕੱਪ 2022 ‘ਚ ਸ਼੍ਰੀਲੰਕਾ ਦੀ ਟੀਮ ਨੂੰ ਚੈਂਪੀਅਨ ਬਣਾਉਣ ਵਾਲੇ ਭਾਨੁਕਾ ਰਾਜਪਕਸ਼ੇ ਨੇ ਇਹ ਖ਼ਿਤਾਬ ਆਰਥਿਕ ਸੰਕਟ ਦਾ ਸਾਹਮਣਾ ਕਰ ਰਹੇ ਆਪਣੇ ਦੇਸ਼ ਵਾਸੀਆਂ ਨੂੰ ਸਮਰਪਿਤ ਕੀਤਾ ਹੈ। ਫਾਈਨਲ ਮੈਚ ਵਿੱਚ ਸ਼੍ਰੀਲੰਕਾ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਸ਼੍ਰੀਲੰਕਾ ਨੇ 58 ਦੌੜਾਂ ‘ਤੇ ਪੰਜ ਵਿਕਟਾਂ ਗੁਆ ਦਿੱਤੀਆਂ ਸਨ ਪਰ ਰਾਜਪਕਸ਼ੇ ਦੀਆਂ 45 ਗੇਂਦਾਂ ‘ਤੇ 71 ਅਤੇ ਵਨਿੰਦੂ ਹਸਾਰੰਗਾ ਨੇ 21 ਗੇਂਦਾਂ ‘ਤੇ 36 ਦੌੜਾਂ ਬਣਾ ਕੇ ਵਾਪਸੀ ਕੀਤੀ। ਇਨ੍ਹਾਂ ਦੋਵਾਂ ਵਿਚਾਲੇ ਅਰਧ ਸੈਂਕੜੇ ਵਾਲੀ ਸਾਂਝੇਦਾਰੀ ਦੀ ਬਦੌਲਤ ਸ਼੍ਰੀਲੰਕਾ ਦੀ ਟੀਮ ਛੇ ਵਿਕਟਾਂ ‘ਤੇ 170 ਦੌੜਾਂ ਹੀ ਬਣਾ ਸਕੀ। 171 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਪਾਕਿਸਤਾਨ ਦੀ ਟੀਮ 147 ਦੌੜਾਂ ਹੀ ਬਣਾ ਸਕੀ ਅਤੇ 23 ਦੌੜਾਂ ਨਾਲ ਮੈਚ ਹਾਰ ਗਈ। ਸ਼੍ਰੀਲੰਕਾ ਦੀ ਟੀਮ 2014 ਤੋਂ ਬਾਅਦ ਪਹਿਲੀ ਵਾਰ ਏਸ਼ੀਆ ਕੱਪ ਚੈਂਪੀਅਨ ਬਣੀ ਹੈ। ਕੁੱਲ ਮਿਲਾ ਕੇ ਸ਼੍ਰੀਲੰਕਾ (Sri Lanka) ਨੇ ਛੇਵੀਂ ਵਾਰ ਇਹ ਖਿਤਾਬ ਜਿੱਤਿਆ ਹੈ। ਸਭ ਤੋਂ ਜ਼ਿਆਦਾ ਏਸ਼ੀਆ ਕੱਪ ਜਿੱਤਣ ਦੇ ਮਾਮਲੇ ‘ਚ ਸ਼੍ਰੀਲੰਕਾ ਦੀ ਟੀਮ ਦੂਜੇ ਨੰਬਰ ‘ਤੇ ਹੈ। ਇਸ ਮਾਮਲੇ ‘ਚ ਭਾਰਤ ਪਹਿਲੇ ਨੰਬਰ ‘ਤੇ ਹੈ, ਜਿਸ ਨੇ ਇਹ ਟੂਰਨਾਮੈਂਟ ਸੱਤ ਵਾਰ ਜਿੱਤਿਆ ਹੈ। The post ਸ੍ਰੀਲੰਕਾ ਟੀਮ ਨੇ ਆਰਥਿਕ ਸੰਕਟ ਨਾਲ ਜੂਝ ਰਹੇ ਆਪਣੇ ਦੇਸ਼ ਵਾਸੀਆਂ ਨੂੰ ਸਮਰਪਿਤ ਕੀਤਾ ਏਸ਼ੀਆ ਕੱਪ ਦਾ ਖ਼ਿਤਾਬ appeared first on TheUnmute.com - Punjabi News. Tags:
|
ਸ਼ੋਪੀਆਂ ਜ਼ਿਲ੍ਹੇ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ, ਇੱਕ ਅੱਤਵਾਦੀ ਢੇਰ Monday 12 September 2022 10:00 AM UTC+00 | Tags: a-terrorist-pile-up breaking-news encounter-between-security-forces encounter-between-security-forces-and-terrorists-in-shopian-district jammu-and-kashmir jammu-and-kashmir-news news punjabi-news shirmal-area shopian-district terrorists-in-shopian-district the-unmute-breaking-news the-unmute-update ਚੰਡੀਗੜ੍ਹ 12 ਸਤੰਬਰ 2022: ਜੰਮੂ-ਕਸ਼ਮੀਰ ‘ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਅੱਜ ਯਾਨੀ ਸੋਮਵਾਰ ਨੂੰ ਫਿਰ ਤੋਂ ਮੁੱਠਭੇੜ ਹੋਈ। ਇਸ ਮੁੱਠਭੇੜ ‘ਚ ਭਾਰਤੀ ਸੁਰੱਖਿਆ ਬਲਾਂ ਨੇ ਇਕ ਅੱਤਵਾਦੀ ਨੂੰ ਢੇਰ ਕਰ ਦਿੱਤਾ ਹੈ। ਸੁਰੱਖਿਆ ਬਲਾਂ ਨੇ ਇਲਾਕੇ ਦੀ ਘੇਰਾਬੰਦੀ ਕਰ ਲਈ ਹੈ ਅਤੇ ਤਲਾਸ਼ੀ ਮੁਹਿੰਮ ਜਾਰੀ ਹੈ। ਦੋਵਾਂ ਪਾਸਿਆਂ ਤੋਂ ਗੋਲੀਬਾਰੀ ਹੋਈ ਹੈ। ਇਹ ਮੁੱਠਭੇੜ ਘਾਟੀ ਦੇ ਸ਼ੋਪੀਆਂ ਜ਼ਿਲ੍ਹੇ ਦੇ ਹੇਫ ਸ਼ੀਰਮਲ ਇਲਾਕੇ ਦੀ ਦੱਸੀ ਜਾ ਰਹੀ ਹੈ | ਪੁਲਿਸ ਤੋਂ ਮਿਲੀ ਮੁੱਢਲੀ ਜਾਣਕਾਰੀ ਅਨੁਸਾਰ ਸੋਮਵਾਰ ਨੂੰ ਸੁਰੱਖਿਆ ਬਲਾਂ ਨੂੰ ਸ਼ੋਪੀਆਂ ਜ਼ਿਲ੍ਹੇ ਦੇ ਹੇਫ ਸ਼ੀਰਮਲ ਇਲਾਕੇ ‘ਚ ਕੁਝ ਅੱਤਵਾਦੀਆਂ ਦੀ ਹੋਣ ਦੀ ਸੂਚਨਾ ਮਿਲੀ ਸੀ। ਇਸ ‘ਤੇ ਕਾਰਵਾਈ ਕਰਦੇ ਹੋਏ ਸੁਰੱਖਿਆ ਬਲਾਂ ਨੇ ਇਲਾਕੇ ਦੀ ਘੇਰਾਬੰਦੀ ਕਰ ਕੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਇਸ ਦੌਰਾਨ ਅੱਤਵਾਦੀਆਂ ਵੱਲੋਂ ਗੋਲੀਬਾਰੀ ਕੀਤੀ ਗਈ। ਸੁਰੱਖਿਆ ਬਲਾਂ ਨੇ ਜਵਾਬੀ ਕਾਰਵਾਈ ਕੀਤੀ ਅਤੇ ਗੋਲੀਬਾਰੀ ਕੀਤੀ। ਇਸ ਮੁਕਾਬਲੇ ‘ਚ ਇਕ ਅੱਤਵਾਦੀ ਮਾਰਿਆ ਗਿਆ ਹੈ। The post ਸ਼ੋਪੀਆਂ ਜ਼ਿਲ੍ਹੇ ‘ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ, ਇੱਕ ਅੱਤਵਾਦੀ ਢੇਰ appeared first on TheUnmute.com - Punjabi News. Tags:
|
ਮਾਨਸਾ ਅਦਾਲਤ ਨੇ ਸੰਦੀਪ ਕੇਕੜਾ ਦੇ ਭਰਾ ਬਿੱਟੂ ਨੂੰ 5 ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ Monday 12 September 2022 10:16 AM UTC+00 | Tags: breaking-news mansa-court-sent-sandeep-kekra mansa-court-sent-sandeep-kekras-brother-bittu sandeep-kekra sandeep-kekras-brother-bittu ਚੰਡੀਗੜ੍ਹ 12 ਸਤੰਬਰ 2022: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਸੰਦੀਪ ਕੇਕੜਾ ਦੇ ਭਰਾ ਬਿੱਟੂ ਨੂੰ ਮੈਡੀਕਲ ਜਾਂਚ ਤੋਂ ਬਾਅਦ ਅੱਜ ਮਾਨਸਾ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ, ਅਦਾਲਤ ਨੇ ਸੰਦੀਪ ਕੇਕੜਾ ਦੇ ਭਰਾ ਬਿੱਟੂ ਨੂੰ 5 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ | ਮਾਨਸਾ ਪੁਲਿਸ ਨੇ ਅਦਾਲਤ ਬਿੱਟੂ ਦਾ 10 ਦਾ ਪੁਲਿਸ ਰਿਮਾਂਡ ਮੰਗਿਆ ਸੀ | ਪਰ ਅਦਾਲਤ ਨੇ 5 ਦਿਨ ਦਾ ਪੁਲਿਸ ਰਿਮਾਂਡ ਦਿੱਤਾ ਹੈ | ਹੁਣ ਫਿਰ ਤੋਂ ਸੰਦੀਪ ਕੇਕੜੇ ਦੇ ਭਰਾ ਬਿੱਟੂ ਨੂੰ 17 ਸਤੰਬਰ ਨੂੰ ਮਾਨਸਾ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ | ਇਆ ਦੌਰਾਨ ਪੁਲਿਸ ਸੰਦੀਪ ਕੇਕੜੇ ਦਾ ਭਰਾ ਬਿੱਟੂ ਨਾਲ ਪੁੱਛਗਿੱਛ ਕਰੇਗੀ ਜਿਸ ਵਿਚ ਵੱਡੇ ਖ਼ੁਲਾਸੇ ਹੋ ਸਕਦੇ ਹਨ | ਬਿੱਟੂ ‘ਤੇ ਸਿੱਧੂ ਮੂਸੇਵਾਲਾ ਦੀ ਰੇਕੀ ਕਰਨ ਦੇ ਦੋਸ਼ ਹਨ | ਬਿੱਟੂ ਸਿੱਧੂ ਮੂਸੇਵਾਲਾ ਕਤਲ ਕੇਸ ‘ਚ ਲੋੜੀਂਦਾ ਸੀ ਅਤੇ ਪੁਲਿਸ ਨੂੰ ਕਾਫੀ ਸਮੇਂ ਤੋਂ ਇਸ ਦੀ ਤਲਾਸ਼ ਸੀ, ਇਸ ਤੋਂ ਪਹਿਲਾਂ ਵੀ ਬਿੱਟੂ ‘ਤੇ ਕਤਲ ਦਾ ਮਾਮਲਾ ਦਰਜ ਹੈ | The post ਮਾਨਸਾ ਅਦਾਲਤ ਨੇ ਸੰਦੀਪ ਕੇਕੜਾ ਦੇ ਭਰਾ ਬਿੱਟੂ ਨੂੰ 5 ਦਿਨਾਂ ਪੁਲਿਸ ਰਿਮਾਂਡ ‘ਤੇ ਭੇਜਿਆ appeared first on TheUnmute.com - Punjabi News. Tags:
|
ਗੁਰਦਾਸਪੁਰ ਪਹੁੰਚੇ ਰਾਜਪਾਲ ਬਨਵਾਰੀ ਲਾਲ ਪਰੋਹਿਤ, ਕਿਹਾ ਨਜਾਇਜ਼ ਮਾਈਨਿੰਗ ਗੰਭੀਰ ਮੁੱਦਾ Monday 12 September 2022 10:31 AM UTC+00 | Tags: aam-aadmi-party banwari-lal-parohit banwari-lal-parohit-has-arrived-in-gurdaspur breaking-news bsf cm-bhagwant-mann gurdaspur news press-conference-governor-banwari-lal punjab-border-distrcit punjab-government punjab-governor punjab-governor-banwari-lal-parohit the-unmute-breaking the-unmute-breaking-news the-unmute-latest-news ਗੁਰਦਾਸਪੁਰ 12 ਸਤੰਬਰ 2022: ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪਰੋਹਿਤ (Banwari Lal Parohit) ਅੱਜ ਗੁਰਦਾਸਪੁਰ ਦੇ ਇੱਕ ਵਿਸ਼ੇਸ਼ ਦੌਰੇ ‘ਤੇ ਪਹੁੰਚੇ ਹਨ | ਇਸ ਮੌਕੇ ‘ਤੇ ਰਾਜਪਾਲ ਨੇ ਗੁਰਦਾਸਪੁਰ ਦੇ ਹੋਟਲ ਮੈਨੇਜਮੈਂਟ ਕਾਲਜ ਵਿਖੇ ਪਿੰਡਾਂ ਦੇ ਸਰਪੰਚਾਂ ਅਤੇ ਕੁਝ ਸਰਹੱਦੀ ਇਲਾਕੇ ‘ਚ ਰਹਿ ਰਹੇ ਲੋਕਾਂ ਦੇ ਨਾਲ ਗੱਲਬਾਤ ਕੀਤੀ | ਇਸ ਮੌਕੇ ‘ਤੇ ਰਾਜਪਾਲ ਨੇ ਪੱਤਰਕਾਰਾਂ ਨਾਲ ਵੀ ਮੁਲਾਕਾਤ ਕੀਤੀ ਅਤੇ ਪ੍ਰੈਸ ਕਾਨਫਰੰਸ ਦੌਰਾਨ ਰਾਜਪਾਲ ਬਨਵਾਰੀ ਲਾਲ ਨੇ ਕਿਹਾ ਕਿ ਪੰਜਾਬ ਦਾ ਇੱਕ ਗੌਰਵਮਈ ਇਤਿਹਾਸ ਹੈ | ਇਸ ਮੌਕੇ ‘ਤੇ ਉਨ੍ਹਾਂ ਕਿਹਾ ਕਿ ਜੋ ਸਰਹੱਦੀ ਜ਼ਿਲ੍ਹਿਆਂ ਦੇ ਨਾਲ ਲੱਗਦੇ ਪਿੰਡਾਂ ਦੇ ਲੋਕ ਹਨ, ਉਨ੍ਹਾਂ ਦਾ ਪੰਜਾਬ ਵਿੱਚ ਬਹੁਤ ਵੱਡੀ ਮਹੱਤਤਾ ਹੈ | ਪੰਜਾਬ ਰਾਜਪਾਲ ਪੰਜਾਬ ਦੇ 6 ਸਰਹੱਦੀ ਜ਼ਿਲ੍ਹਿਆਂ ਦੇ ਦੌਰੇ ‘ਤੇ ਹਨ | ਉਨ੍ਹਾਂ ਕਿਹਾ ਕਿ ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ਅਤੇ ਪਠਾਨਕੋਟ ‘ਚ ਜੋ ਨਾਜਾਇਜ਼ ਮਾਈਨਿੰਗ ਹੋ ਰਹੀ ਹੈ ਇਹ ਕਿ ਬਹੁਤ ਅਹਿਮ ਮੁੱਦਾ ਹੈ ਅਤੇ ਇਥੋਂ ਤੱਕ ਕਿ ਹੁਣ ਇਸ ਗੈਰ ਕਾਨੂੰਨੀ ਢੰਗ ਨਾਲ ਹੋ ਰਹੀ ਮਾਈਨਿੰਗ ਨਾਲ ਦੇਸ਼ ਨੂੰ ਵੀ ਖ਼ਤਰਾ ਬਣਾਇਆ ਹੋਇਆ ਹੈ| ਕਿਉਕਿ ਹੁਣ ਤਾ ਫੌਜ ਵੀ ਸਵਾਲ ਚੁੱਕ ਰਹੀ ਹੈ ਕਿ ਇਸ ਮਾਈਨਿੰਗ ਨਾਲ ਸਰਹੱਦ ਤੇ ਉਨ੍ਹਾਂ ਦੇ ਬੰਕਰ ਵੀ ਰੁੜ ਰਹੇ ਹਨ | ਫੌਜ ਦਾ ਕਹਿਣਾ ਸੀ ਕਿ ਸਰਹੱਦੀ ਇਲਾਕੇ ਦੀ ਸੜਕੀ ਆਵਾਜਾਈ ਲਈ ਵੀ ਖ਼ਤਰਾ ਬਣਿਆ ਹੋਇਆ ਹੈ | ਉਨ੍ਹਾਂ ਕਿਹਾ ਕਿ ਉਹ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਦੇ ਡੀਜੀਪੀ ਨੂੰ ਨਿਰਦੇਸ਼ ਦੇ ਰਹੇ ਹਨ ਕਿ ਇਸ ਨੂੰ ਸਖ਼ਤੀ ਨਾਲ ਰੋਕਿਆ ਜਾਵੇ | ਉਥੇ ਹੀ ਉਹਨਾਂ ਸਰਹੱਦ ਪਾਰ ਤੋਂ ਆ ਰਹੇ ਨਸ਼ੇ ਦੇ ਮੁੱਦੇ ‘ਤੇ ਗੱਲ ਕਰਦੇ ਕਿਹਾ ਕਿ ਇਹ ਵੀ ਇਕ ਦੇਸ਼ ਦੀ ਜਵਾਨੀ ਅਤੇ ਲੋਕਾਂ ‘ਤੇ ਹਮਲਾ ਹੈ ਅਤੇ ਪਿਛਲੇ ਦਿਨੀ ਗ੍ਰਿਹ ਮੰਤਰੀ ਅਮਿਤ ਸ਼ਾਹ ਨੇ ਵੀ ਮੀਟਿੰਗ ਕਰ ਇਸ ਨਸ਼ੇ ਦੀ ਤਸਕਰੀ ਨੂੰ ਰੋਕਣ ਲਈ ਕੜੇ ਨਿਰਦੇਸ਼ ਦਿੱਤੇ ਸਨ | ਉਨ੍ਹਾਂ ਦਾ ਕਹਿਣਾ ਸੀ ਕਿ ਨਸ਼ੇ ਦੀ ਤਸਕਰੀ ਨੂੰ ਪੂਰਨ ਤੌਰ ਤੇ ਬੰਦ ਕੀਤਾ ਜਾਵੇ ਅਤੇ ਇਸ ‘ਤੇ ਸ਼ਿਕੰਜਾ ਕੱਸਿਆ ਜਾਵੇ | ਰਾਜਪਾਲ ਬਨਵਾਰੀ ਲਾਲ ਨੇ ਕਿਹਾ ਕਿ ਸਰਹੱਦੀ ਇਲਾਕੇ ਦੇ ਨੌਜਵਾਨਾਂ ਦੇ ਰੋਜ਼ਗਾਰ ਦੇ ਮੌਕੇ ਵਧਣ ਦੇ ਮੁੱਦੇ ਨੂੰ ਲੈ ਕੇ ਉਹਨਾਂ ਕੇਂਦਰ ਨੂੰ ਅਪੀਲ ਕੀਤੀ ਹੈ ਕਿ ਜੋ ਅਗਨੀਪਥ ਸਕੀਮ ਹੈ ਉਸ ਤਹਿਤ ਵੱਧ ਤੋਂ ਵੱਧ ਪੰਜਾਬ ‘ਚ ਸਰਹੱਦੀ ਇਲਾਕੇ ਦੇ ਨੌਜਵਾਨਾਂ ਨੂੰ ਭਰਤੀ ਕੀਤਾ ਜਾਵੇ | ਬਨਵਾਰੀ ਲਾਲ ਪਰੋਹਿਤ (Banwari Lal Parohit) ਨੇ ਅਗਨੀਪਥ ਸਕੀਮ ਦੀ ਜੰਮ ਕੇ ਪ੍ਰਸ਼ੰਸਾ ਵੀ ਕੀਤੀ | ਪੱਤਰਕਾਰਾਂ ਵਲੋਂ ਪੁੱਛੇ ਸਵਾਲਾਂ ਦੇ ਜਵਾਬ ‘ਚ ਰਾਜਪਾਲ ਬਨਵਾਰੀ ਲਾਲ ਨੇ ਕਿਹਾ ਕਿ ਸਰਕਾਰ ਕੋਈ ਵੀ ਕਿਸੇ ਵੀ ਪਾਰਟੀ ਦੀ ਹੋਵੇ | ਉਨ੍ਹਾਂ ਦਾ ਇਹ ਦੌਰਾ ਕੋਈ ਰਾਜਨੀਤੀ ਨਾਲ ਜੁੜਿਆ ਨਹੀਂ ਹੈ ਇਹ ਦੇਸ਼ ਦੀ ਸੁਰੱਖਿਆ ਨੂੰ ਧਿਆਨ ‘ਚ ਰੱਖ ਉਹ ਪੰਜਾਬ ਦੇ ਸਰਹੱਦੀ ਇਲਾਕਿਆਂ ਚ ਦੌਰਾ ਕਰ ਰਹੇ ਹਨ | The post ਗੁਰਦਾਸਪੁਰ ਪਹੁੰਚੇ ਰਾਜਪਾਲ ਬਨਵਾਰੀ ਲਾਲ ਪਰੋਹਿਤ, ਕਿਹਾ ਨਜਾਇਜ਼ ਮਾਈਨਿੰਗ ਗੰਭੀਰ ਮੁੱਦਾ appeared first on TheUnmute.com - Punjabi News. Tags:
|
Gyanvapi Case: ਗਿਆਨਵਾਪੀ ਮਾਮਲੇ 'ਚ ਅਦਾਲਤ ਵਲੋਂ ਮੁਸਲਿਮ ਧਿਰ ਦੀ ਪਟੀਸ਼ਨ ਰੱਦ Monday 12 September 2022 10:46 AM UTC+00 | Tags: bjp gyanvapi-case gyanvapi-case-latest-news gyanvapi-complex india-news jitinder-singh-bisan latest-news muslim-deligation-in-gyanvapi-case news punjabi-news the-kashi-vishwanath-dham the-unmute-breaking-news the-unmute-latest-update the-unmute-punjabi-news varanasi world-vedic-sangh ਚੰਡੀਗੜ੍ਹ 12 ਸਤੰਬਰ 2022: ਗਿਆਨਵਾਪੀ ਮਾਮਲੇ (Gyanvapi case) ‘ਚ ਵਾਰਾਣਸੀ ਦੀ ਜ਼ਿਲ੍ਹਾ ਅਦਾਲਤ ਨੇ ਵੱਡਾ ਫੈਸਲਾ ਸੁਣਾਇਆ ਹੈ। ਅਦਾਲਤ ਨੇ ਹਿੰਦੂ ਧਿਰ ਦੀ ਪਟੀਸ਼ਨ ਨੂੰ ਬਰਕਰਾਰ ਰੱਖਦਿਆਂ ਮੁਸਲਿਮ ਧਿਰ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ । ਅਦਾਲਤ ਨੇ ਕਿਹਾ ਕਿ ਇਹ ਮਾਮਲਾ ਸੁਣਵਾਈ ਯੋਗ ਹੈ। ਕਾਸ਼ੀ ਵਿਸ਼ਵਨਾਥ ਧਾਮ ਖੇਤਰ-ਗਿਆਨਵਾਪੀ ਕੰਪਲੈਕਸ ਨੂੰ ਛਾਉਣੀ ਵਿੱਚ ਬਦਲ ਦਿੱਤਾ ਗਿਆ ਹੈ। ਗਿਆਨਵਾਪੀ ਮਾਮਲੇ (Gyanvapi case) ਵਿਚ ਵਕੀਲ ਅਤੇ ਵਿਸ਼ਵ ਵੈਦਿਕ ਸੰਘ ਦੇ ਮੁਖੀ ਜਤਿੰਦਰ ਸਿੰਘ ਬਿਸਨ ਨੇ ਕਿਹਾ ਕਿ ਪਹਿਲੀ ਜਿੱਤ ਲਈ ਸਮੁੱਚੇ ਸਨਾਤਨ ਸਮਾਜ ਨੂੰ ਸ਼ੁੱਭਕਾਮਨਾਵਾਂ। ਸਾਰੀਆਂ ਧਿਰਾਂ ਨੂੰ ਸੰਜਮ ਅਤੇ ਵਿਵੇਕ ਨਾਲ ਕੰਮ ਕਰਨਾ ਚਾਹੀਦਾ ਹੈ। ਇਸ ਗੱਲ ਦਾ ਖਾਸ ਖਿਆਲ ਰੱਖਿਆ ਜਾਵੇ ਕਿ ਦੇਸ਼ ਦੀ ਸ਼ਾਂਤੀ ਵਿਵਸਥਾ ਭੰਗ ਨਾ ਹੋਵੇ। ਕੀ ਹੈ ਪੂਰਾ ਮਾਮਲਾ ?ਸਾਲ 1991 ‘ਚ ਸਥਾਨਕ ਪੁਜਾਰੀਆਂ ਨੇ ਵਾਰਾਣਸੀ ਦੀ ਅਦਾਲਤ ‘ਚ ਪਟੀਸ਼ਨ ਦਾਇਰ ਕੀਤੀ ਸੀ, ਜਿਸ ‘ਚ ਉਨ੍ਹਾਂ ਨੇ ਗਿਆਨਵਾਪੀ ਮਸਜਿਦ ‘ਚ ਪੂਜਾ ਕਰਨ ਦੀ ਇਜਾਜ਼ਤ ਮੰਗੀ ਸੀ। ਇਸ ਪਟੀਸ਼ਨ ‘ਚ ਪੁਜਾਰੀਆਂ ਨੇ ਦਾਅਵਾ ਕੀਤਾ ਸੀ ਕਿ 16ਵੀਂ ਸਦੀ ‘ਚ ਮੁਗਲ ਬਾਦਸ਼ਾਹ ਔਰੰਗਜ਼ੇਬ ਦੇ ਹੁਕਮ ‘ਤੇ ਕਾਸ਼ੀ ਵਿਸ਼ਵਨਾਥ ਮੰਦਰ ਦੇ ਕੁਝ ਹਿੱਸੇ ਨੂੰ ਢਾਹ ਕੇ ਇੱਥੇ ਮਸਜਿਦ ਬਣਾਈ ਗਈ ਸੀ। The post Gyanvapi Case: ਗਿਆਨਵਾਪੀ ਮਾਮਲੇ ‘ਚ ਅਦਾਲਤ ਵਲੋਂ ਮੁਸਲਿਮ ਧਿਰ ਦੀ ਪਟੀਸ਼ਨ ਰੱਦ appeared first on TheUnmute.com - Punjabi News. Tags:
|
ਫੌਜਾ ਸਿੰਘ ਸਰਾਰੀ ਨੂੰ ਤੁਰੰਤ ਬਰਖ਼ਾਸਤ ਕਰਨ ਮੁੱਖ ਮੰਤਰੀ ਭਗਵੰਤ ਮਾਨ: ਪ੍ਰਤਾਪ ਸਿੰਘ ਬਾਜਵਾ Monday 12 September 2022 11:00 AM UTC+00 | Tags: aam-aadmi-party amrinder-singh-raja-warring breaking-news cabinet-minister-fauja-singh-sarari chief-minister-bhagwant-mann congress fauja-singh-sarari news pratap-singh-bajwa punjab-aap punjab-congress punjab-leader-of-opposition sack-fauja-singh-sarari senior-congress-leader the-unmute-breaking-news the-unmute-news ਚੰਡੀਗੜ੍ਹ 12 ਸਤੰਬਰ 2022: ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ (Pratap Singh Bajwa) ਨੇ ਸੋਮਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੂੰ ਫੂਡ ਪ੍ਰੋਸੈਸਿੰਗ, ਬਾਗਬਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਫੌਜਾ ਸਿੰਘ ਸਰਾਰੀ ਨੂੰ ਤੁਰੰਤ ਕੈਬਨਿਟ ਵਿੱਚੋਂ ਬਰਖਾਸਤ ਕਰਨ ਦੀ ਮੰਗ ਕੀਤੀ ਹੈ। ਬਾਜਵਾ ਨੇ ਭਗਵੰਤ ਮਾਨ ਨੂੰ ਐਤਵਾਰ ਨੂੰ ਵਾਇਰਲ ਹੋਈ ਉਸ ਆਡੀਓ ਕਲਿੱਪ ਦੀ ਵੀ ਜਾਂਚ ਦੇ ਹੁਕਮ ਦੇਣ ਦੀ ਮੰਗ ਕੀਤੀ, ਜਿਸ ਵਿਚ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੂੰ ਕਥਿਤ ਤੌਰ ‘ਤੇ ਆਪਣੇ ਇਕ ਕਰੀਬੀ ਸਾਥੀ ਰਾਹੀਂ ਪੈਸੇ ਦਾ ਸੌਦਾ ਤੈਅ ਕਰਦੇ ਸੁਣਿਆ ਗਿਆ ਸੀ। "ਕੁਝ ਮੀਡੀਆ ਰਿਪੋਰਟਾਂ” ਦੇ ਅਨੁਸਾਰ, ਸਾਰਾਰੀ ਨੇ ਮੰਨਿਆ ਹੈ ਕਿ ਆਡੀਓ ਕਲਿੱਪ ਵਿੱਚ ਆਵਾਜ਼ ਉਸਦੀ ਹੈ ਪਰ ਉਨ੍ਹਾਂ ਦਾ ਕਹਿਣਾ ਹੈ ਕਿ ਗੱਲਬਾਤ ਗੁੱਸੇ ਵਾਲੀ ਸੀ। ਇਸ ਲਈ ਆਡੀਓ ਕਲਿੱਪ ਦੀ ਸੱਚਾਈ ਅਤੇ ਪ੍ਰਮਾਣਿਕਤਾ ਦੀ ਜਾਂਚ ਕਰਨਾ ਅਤੇ ਇਹ ਜਾਣਨ ਲਈ ਕਿ ਕੀ ਕੈਬਨਿਟ ਮੰਤਰੀ ਪੈਸਿਆਂ ਦਾ ਸੌਦਾ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ, ਇਸ ਮੁੱਦੇ ਦੀ ਤਹਿ ਤੱਕ ਜਾਣ ਲਈ ਇਹ ਸਭ ਤੋਂ ਵੱਧ ਜ਼ਰੂਰੀ ਹੈ। ਬਾਜਵਾ ਨੇ ਕਿਹਾ ਕਿ ਆਡੀਓ ਕਲਿੱਪ ਦੀ ਨਿਰਪੱਖ ਅਤੇ ਸੁਤੰਤਰ ਜਾਂਚ ਉਦੋਂ ਹੀ ਸੰਭਵ ਹੋਵੇਗੀ ਜਦੋਂ ਕੈਬਨਿਟ ਮੰਤਰੀ ਜਾਂ ਤਾਂ ਆਪਣੀ ਮਰਜ਼ੀ ਨਾਲ ਅਸਤੀਫਾ ਦੇਵੇ ਜਾਂ ਭਗਵੰਤ ਮਾਨ ਉਨ੍ਹਾਂ ਨੂੰ ਅਸਤੀਫਾ ਦੇਣ ਲਈ ਕਹਿਣ। "ਭਗਵੰਤ ਮਾਨ ਨੂੰ ਇਹ ਨਹੀਂ ਭੁੱਲਣਾ ਚਾਹੀਦਾ ਕਿ 25 ਮਈ ਨੂੰ ਉਨ੍ਹਾਂ ਨੇ ਆਪਣੇ ਹੀ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਨੂੰ ਇੱਕ ਵੀਡੀਓ ਸੰਦੇਸ਼ ਵਿੱਚ ਇਹ ਦਾਅਵਾ ਕਰਨ ਤੋਂ ਬਾਅਦ ਬਰਖਾਸਤ ਕਰ ਦਿੱਤਾ ਸੀ ਕਿ ਉਹ ਫ਼ੋਨ ਉੱਤੇ ਭ੍ਰਿਸ਼ਟਾਚਾਰ ਵਿੱਚ ਲਿਪਤ ਪਾਏ ਗਏ ਸਨ ਤੇ ਭਗਵੰਤ ਮਾਨ ਨੇ ਉਸ ਨੂੰ ਮੰਤਰੀ ਮੰਡਲ ਵਿੱਚੋਂ ਬਰਖਾਸਤ ਕੀਤਾ ਸਗੋਂ ਡਾ. ਸਿੰਗਲਾ ਨੂੰ ਦੋਸ਼ਾਂ ਵਿੱਚ ਗ੍ਰਿਫ਼ਤਾਰ ਵੀ ਕੀਤਾ ਗਿਆ ਸੀ"। ਪ੍ਰਤਾਪ ਸਿੰਘ ਬਾਜਵਾ (Pratap Singh Bajwa) ਨੇ ਕਿਹਾ ਕਿ ਭਗਵੰਤ ਮਾਨ ਨੂੰ ਇਕ ਵਾਰ ਫਿਰ ਉਦਾਹਰਨ ਦੇਣੀ ਚਾਹੀਦੀ ਹੈ ਅਤੇ ਸਰਾਰੀ ਨੂੰ ਉਸ ਦੇ ਆਡੀਓ ਕਲਿੱਪ ਦੀ ਜਾਂਚ ਪੂਰੀ ਹੋਣ ਤੱਕ ਬਰਖ਼ਾਸਤ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਵੱਲੋਂ ਕੋਈ ਜਾਂਚ ਨਹੀਂ ਕੀਤੀ ਜਾਂਦੀ ਤਾਂ ਇਸ ਦਾ ਮਤਲਬ ਭਗਵੰਤ ਮਾਨ ਦਾ ਦੋਹਰਾ ਮਾਪਦੰਡ ਹੋਵੇਗਾ। ਇਸ ਤੋਂ ਇਲਾਵਾ ਜੇਕਰ ਸਾਰਾਰੀ ਕੈਬਨਿਟ ਦੇ ਅਹੁਦੇ ‘ਤੇ ਕਾਬਜ਼ ਰਹਿੰਦਾ ਹੈ ਤਾਂ ਉਹ ਸ਼ਿਕਾਇਤਕਰਤਾਵਾਂ ਦੇ ਨਾਲ-ਨਾਲ ਕੇਸ ਦੇ ਗਵਾਹਾਂ ਨੂੰ ਵੀ ਪ੍ਰਭਾਵਿਤ ਕਰ ਸਕਦਾ ਹੈ ਜੋ ਆਡੀਓ ਕਲਿੱਪ ਦੇ ਤੱਥਾਂ ‘ਤੇ ਹੋਰ ਰੌਸ਼ਨੀ ਪਾਉਣ ਲਈ ਅੱਗੇ ਆਉਣਾ ਚਾਹੁੰਦੇ ਹਨ। ਬਾਜਵਾ ਨੇ ਕਿਹਾ ਕਿ ਅਸਲ ‘ਚ ਪੰਜਾਬ ‘ਚ ਸੱਤਾ ‘ਚ ਆਉਣ ਤੋਂ ਬਾਅਦ ਭਗਵੰਤ ਮਾਨ ਸਰਕਾਰ ਨੇ ਹੀ ਲੋਕਾਂ ਨੂੰ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਆਡੀਓ ਅਤੇ ਵੀਡੀਓ ਕਲਿੱਪਾਂ ਦੇ ਨਾਲ ਆਪਣੇ ਅਧਿਕਾਰਤ ਵੈੱਬ ਪੋਰਟਲ ‘ਤੇ ਸ਼ਿਕਾਇਤਾਂ ਕਰਨ ਲਈ ਉਤਸ਼ਾਹਿਤ ਕੀਤਾ। ਪ੍ਤਾਪ ਸਿੰਘ ਬਾਜਵਾ ਨੇ ਟਵੀਟ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਫੌਜਾ ਸਿੰਘ ਸਰਾਰੀ ਨੂੰ ਆਪਣੀ ਕੈਬਨਿਟ ਵਿੱਚੋਂ ਬਰਖਾਸਤ ਕਰਨਾ ਚਾਹੀਦਾ ਹੈ ਅਤੇ ਲੀਕ ਹੋਈ ਆਡੀਓ ਕਲਿੱਪ ਦੀ ਸੁਤੰਤਰ ਜਾਂਚ ਦਾ ਆਦੇਸ਼ ਦੇਣਾ ਚਾਹੀਦਾ ਹੈ ਜਿਸ ਵਿੱਚ ਕੈਬਨਿਟ ਮੰਤਰੀ ਨੂੰ ਕਥਿਤ ਤੌਰ ‘ਤੇ ਪੈਸੇ ਦਾ ਸੌਦਾ ਤੈਅ ਕਰਦੇ ਸੁਣਿਆ ਗਿਆ ਹੈ। ਇਹ ਮਾਮਲਾ ਡਾਕਟਰ ਵਿਜੇ ਸਿੰਗਲਾ ਤੋਂ ਵੱਖਰਾ ਨਹੀਂ ਹੈ। ਦੇਖਦੇ ਹਾਂ ਕਿ ਕੀ ਇਸ ਵਾਰ ਵੀ ਭਗਵੰਤ ਮਾਨ ਮਿਸਾਲ ਪੇਸ਼ ਕਰਨਗੇ । The post ਫੌਜਾ ਸਿੰਘ ਸਰਾਰੀ ਨੂੰ ਤੁਰੰਤ ਬਰਖ਼ਾਸਤ ਕਰਨ ਮੁੱਖ ਮੰਤਰੀ ਭਗਵੰਤ ਮਾਨ: ਪ੍ਰਤਾਪ ਸਿੰਘ ਬਾਜਵਾ appeared first on TheUnmute.com - Punjabi News. Tags:
|
ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕੌਮਾਂਤਰੀ ਪੱਧਰ ਦੇ ਨਿਸ਼ਾਨੇਬਾਜ਼ਾਂ ਨੂੰ ਕੀਤਾ ਸਨਮਾਨਿਤ Monday 12 September 2022 11:13 AM UTC+00 | Tags: aam-aadmi-party arjun-babuta breaking-news cm-bhagwant-mann commonwealth-games-held-at-birmingham gurmeet-singh-meet-hayer indian-international-level-shooters international-level-shooters news njum-maudgil punjab-congress punjab-sports-minister-gurmeet-singh-meet-hayer sifat-kaur sports-minister-gurmeet-singh-meet-hayer the-unmute-breaking-news the-unmute-punjabi-news vijayveer-singh-sidhu ਚੰਡੀਗੜ੍ਹ 12 ਸਤੰਬਰ 2022: ਕੌਮਾਂਤਰੀ ਪੱਧਰ ਦੇ ਮੁਕਾਬਲਿਆਂ ਵਿੱਚ ਨਿਸ਼ਾਨੇਬਾਜ਼ੀ ਭਾਰਤ ਦੀ ਅਹਿਮ ਖੇਡ ਬਣ ਗਈ ਹੈ ਅਤੇ ਦੇਸ਼ ਇਸ ਖੇਡ ਵਿੱਚ ਵਿਸ਼ਵ ਸ਼ਕਤੀ ਵਜੋਂ ਉਭਰਿਆ ਹੈ। ਪਿਛਲੇ 18-20 ਸਾਲਾਂ ਦੇ ਅਰਸੇ ਦੌਰਾਨ ਭਾਰਤ ਨੇ ਓਲੰਪਿਕ ਖੇਡਾਂ, ਵਿਸ਼ਵ ਚੈਂਪੀਅਨਸ਼ਿਪ, ਏਸ਼ਿਆਈ ਤੇ ਰਾਸ਼ਟਰਮੰਡਲ ਖੇਡਾਂ ਵਿੱਚ ਕਈ ਤਮਗੇ ਜਿੱਤੇ ਹਨ। ਤੇਜ਼ੀ ਨਾਲ ਤਰੱਕੀ ਕਰ ਰਹੀ ਹੈ ਇਸ ਖੇਡ ਵਿੱਚ ਪੰਜਾਬ ਦੇਸ਼ ਦੀ ਅਗਵਾਈ ਕਰੇਗਾ ਅਤੇ 2024 ਵਿੱਚ ਹੋਣ ਵਾਲੀਆਂ ਪੈਰਿਸ ਓਲੰਪਿਕ ਖੇਡਾਂ ਵਿੱਚ ਭਾਰਤ ਬਿਹਤਰ ਪ੍ਰਦਰਸ਼ਨ ਦਿਖਾਏਗਾ। ਇਹ ਗੱਲ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (Gurmeet Singh Meet Hayer) ਨੇ ਬੀਤੀ ਦੇਰ ਸ਼ਾਮ ਨਿਸ਼ਾਨੇਬਾਜ਼ਾਂ ਦੇ ਸਨਮਾਨ ਸਮਾਗਮ ਦੌਰਾਨ ਸੰਬੋਧਤ ਹੁੰਦਿਆਂ ਕਹੀ। ਨਿਸ਼ਾਨੇਬਾਜ਼ ਅੰਜੁਮ ਮੌਦਗਿਲ ਦੀ ਪਹਿਲੀ ਵਿਸ਼ਵ ਰੈਂਕਿੰਗ ਦੇ ਸਬੰਧ ਵਿੱਚ ਅੰਕੁਸ਼ ਭਾਰਦਵਾਜ ਸਪੋਰਟਸ ਫਾਊਡੇਸ਼ਨ ਵੱਲੋਂ ਅੰਬਿਕਾ ਗਰੁੱਪ ਦੇ ਸਹਿਯੋਗ ਨਾਲ ਕਰਵਾਏ ਸਨਮਾਨ ਸਮਾਗਮ ਦੌਰਾਨ ਖੇਡ ਮੰਤਰੀ ਨੇ ਇਸ ਮੌਕੇ ਅੰਜੁਮ ਮੌਦਗਿਲ ਸਮੇਤ ਦੇਸ਼ ਦੇ ਨਾਮੀਂ ਨਿਸ਼ਾਨੇਬਾਜ਼ਾਂ ਗੌਰੀ, ਅਜਿਤੇਸ਼ ਕੌਸ਼ਲ, ਵਿਜੈਵੀਰ ਸਿੱਧੂ, ਉਦੇਵੀਰ ਸਿੱਧੂ, ਵਿਸ਼ਵਾਜੀਤ ਸਿੰਘ, ਸਿਫ਼ਤ ਕੌਰ, ਉਨੀਸ਼, ਸ਼ਿਖਾ ਚੌਧਰੀ, ਨੈਣਾ ਵਰਮਾ, ਸੋਮਿਲ ਚੌਧਰੀ, ਦਿਵੇਸ਼ ਵਰਮਾ, ਦੇਵਾਂਸ਼ ਤੇ ਮਨਰਾਜ ਅਤੇ ਕੋਚ ਦੀਪਾਲੀ ਦੇਸ਼ਪਾਂਡੇ ਸਣੇ ਪਰਵੀਨ ਵਰਮਾ, ਸੁਮੀਤ ਸੋਨੀ, ਅਮਿਤ ਸੂਦ, ਸਾਜਨ ਸ਼ਰਮਾ, ਅਸ਼ਵਨੀ ਸ਼ਰਮਾ ਨੂੰ ਸਨਮਾਨਤ ਕੀਤਾ। ਗੁਰਮੀਤ ਸਿੰਘ ਮੀਤ ਹੇਅਰ (Gurmeet Singh Meet Hayer) ਨੇ ਕਿਹਾ ਕਿ ਭਾਰਤ ਨਿਸ਼ਾਨੇਬਾਜ਼ੀ ਖੇਡ ਦਾ ਪ੍ਰਭਾਵ ਇੱਥੋਂ ਤੱਕ ਹੈ ਕਿ ਹਾਲ ਹੀ ਵਿੱਚ ਬਰਮਿੰਘਮ ਵਿਖੇ ਹੋਈਆਂ ਰਾਸ਼ਟਰਮੰਡਲ ਖੇਡਾਂ ਵਿੱਚ ਭਾਰਤ ਦੀ ਤਮਗਾ ਸੂਚੀ ਹੋਰ ਵੀ ਬਿਹਤਰ ਹੁੰਦੀ ਜੇ ਨਿਸ਼ਾਨੇਬਾਜ਼ੀ ਖੇਡ ਨੂੰ ਬਾਹਰ ਨਾ ਰੱਖਿਆ ਹੁੰਦਾ। ਉਨਾਂ ਕਿਹਾ ਕਿ ਪੰਜਾਬ ਦੀ ਧਰਤੀ ਨੇ ਅਭਿਨਵ ਬਿੰਦਰਾ ਦੇਸ਼ ਨੂੰ ਪਹਿਲਾ ਓਲੰਪਿਕ ਚੈਂਪੀਅਨ ਦਿੱਤਾ। ਪਿਛਲੇ ਸਮੇਂ ਵਿੱਚ ਹੋਏ ਵਿਸ਼ਵ ਕੱਪ ਵਿੱਚ ਅੰਜੁਮ ਮੌਦਗਿਲ, ਅਰਜੁਨ ਬਬੂਟਾ, ਸਿਫ਼ਤ ਕੌਰ, ਵਿਜੇਵੀਰ ਸਿੰਘ ਸਿੱਧੂ ਨੇ ਤਮਗੇ ਜਿੱਤੇ। ਅੰਜੁਮ ਮੌਦਗਿਲ ਦੀ ਨੰਬਰ ਇਕ ਵਿਸ਼ਵ ਰੈਂਕਿੰਗ ਹਾਸਲ ਕੀਤੀ ਸਮੁੱਚੇ ਦੇਸ਼ ਲਈ ਮਾਣ ਵਾਲੀ ਗੱਲ ਹੈ। ਇਸ ਮਹੀਨੇ ਹੋਣ ਵਾਲੀਆਂ ਕੌਮੀ ਖੇਡਾਂ ਵਿੱਚ ਜਿੱਥੇ ਸਾਡੇ ਪੰਜਾਬ ਦੇ 16 ਨਿਸ਼ਾਨੇਬਾਜ਼ ਹਿੱਸਾ ਲੈ ਰਹੇ ਹਨ ਉਥੇ ਅਕਤੂਬਰ ਵਿੱਚ ਹੋਣ ਵਾਲੀ ਵਿਸ਼ਵ ਚੈਂਪੀਅਨਸ਼ਿਪ ਵਿੱਚ ਪੰਜਾਬ ਦੇ 10 ਨਿਸ਼ਾਨੇਬਾਜ਼ ਹਿੱਸਾ ਲੈਣ ਜਾ ਰਹੇ ਹਨ। ਖੇਡ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਖੇਡਾਂ ਨੂੰ ਹੁਲਾਰਾ ਦੇਣ ਲਈ ਵੱਡੇ ਉਪਰਾਲੇ ਕਰ ਰਹੀ ਹੈ। 'ਖੇਡਾਂ ਵਤਨ ਪੰਜਾਬ ਦੀਆਂ' ਨਾਲ ਖੇਡ ਪੱਖੀ ਮਾਹੌਲ ਸਿਰਜਿਆ ਜਾ ਰਿਹਾ ਹੈ। ਰਾਸ਼ਟਰਮੰਡਲ ਖੇਡਾਂ ਵਿੱਚ ਨਾਮ ਰੌਸ਼ਨ ਕਰਨ ਵਾਲੇ ਪੰਜਾਬੀ ਖਿਡਾਰੀਆਂ ਨੂੰ 9.30 ਕਰੋੜ ਰੁਪਏ ਦੀ ਇਨਾਮ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ। ਪਹਿਲੀ ਵਾਰ ਹਿੱਸਾ ਲੈਣ ਵਾਲੇ ਖਿਡਾਰੀ ਨਗਦ ਰਾਸ਼ੀ ਨਾਲ ਸਨਮਾਨੇ ਗਏ। ਨਿਸ਼ਾਨੇਬਾਜ਼ੀ ਖੇਡ ਨੂੰ ਵੀ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਸ਼ੂਟਿੰਗ ਰੇਂਜਾਂ ਨੂੰ ਅੱਪਗ੍ਰੇਡ ਕਰਨ ਲਈ 6 ਕਰੋੜ ਰੁਪਏ ਖਰਚੇ ਜਾ ਰਹੇ ਹਨ। ਮੀਤ ਹੇਅਰ ਨੇ ਕਿਹਾ ਕਿ ਪੰਜਾਬ 2001 ਦੀਆਂ ਕੌਮੀ ਖੇਡਾਂ ਵਿੱਚ ਪਹਿਲੇ ਸਥਾਨ ਉਤੇ ਸੀ ਪਰ ਹੁਣ ਹੌਲੀ ਹੌਲੀ ਪੰਜਾਬ ਦਾ ਸਥਾਨ ਹੇਠਾਂ ਖਿਸਕਦਾ ਜਾ ਰਿਹਾ ਹੈ। ਨਵੀਂ ਖੇਡ ਨੀਤੀ ਮਾਹਿਰਾਂ ਦੀ ਰਾਏ ਨਾਲ ਬਣਾਈ ਜਾ ਰਹੀ ਹੈ। ਗੁਆਂਢੀ ਸੂਬੇ ਹਰਿਆਣਾ, ਉੜੀਸਾ, ਮੱਧ ਪ੍ਰਦੇਸ਼ ਜਿਹੇ ਸੂਬਿਆਂ ਦੀਆਂ ਖੇਡ ਨੀਤੀਆਂ ਤੋਂ ਵੀ ਸੇਧ ਲਈ ਜਾਵੇਗੀ। ਉਨਾਂ ਕਿਹਾ ਕਿ ਪੰਜਾਬ ਵਿੱਚ ਪ੍ਰਤਿਭਾ ਦੀ ਕੋਈ ਕਮੀ ਨਹੀਂ ਬੱਸ ਸਿਰਫ ਲੋੜ ਇਸ ਦੀ ਸ਼ਨਾਖਤ ਕਰਕੇ ਸਹੀ ਮੌਕਾ ਦੇਣ ਦੀ ਹੈ। ਉਨਾਂ ਕਿਹਾ ਕਿ ਸੂਬਾ ਸਰਕਾਰ ਖਿਡਾਰੀਆਂ ਨੂੰ ਸਾਜਗਾਰ ਮਾਹੌਲ, ਵਧੀਆ ਖੇਡ ਮੈਦਾਨ, ਕੋਚ, ਖੇਡ ਸਮਾਨ ਅਤੇ ਡਾਈਟ ਦੇਣ ਉਤੇ ਕੰਮ ਕਰ ਰਹੀ ਹੈ। ਉਨਾਂ ਖਿਡਾਰੀਆਂ ਨੂੰ ਸਪਾਂਸਰ ਕਰਨ ਵਾਲਿਆਂ ਦਾ ਵੀ ਧੰਨਵਾਦ ਕੀਤਾ। ਇਸ ਮੌਕੇ ਰੋਹਤਨ ਡਿਵੀਜ਼ਨ ਦੇ ਕਮਿਸ਼ਨਰ ਤੇ ਹਰਿਆਣਾ ਦੇ ਸਾਬਕਾ ਖੇਡ ਡਾਇਰੈਕਟਰ ਜਗਜੀਤ ਸਿੰਘ ਤੇ ਚੰਡੀਗੜ ਦੇ ਐਸ.ਐਸ.ਪੀ. ਕੁਲਦੀਪ ਚਾਹਲ ਨੇ ਵਿਚਾਰ ਸਾਂਝੇ ਕੀਤੇ। ਅੰਕੁਸ਼ ਭਾਰਦਵਾਜ ਤੇ ਸੰਦੀਪ ਵਿਰਕ ਵੱਲੋਂ ਸਮੂਹ ਮਹਿਮਾਨਾਂ ਤੇ ਖਿਡਾਰੀਆਂ ਦਾ ਧੰਨਵਾਦ ਕੀਤਾ ਗਿਆ। The post ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕੌਮਾਂਤਰੀ ਪੱਧਰ ਦੇ ਨਿਸ਼ਾਨੇਬਾਜ਼ਾਂ ਨੂੰ ਕੀਤਾ ਸਨਮਾਨਿਤ appeared first on TheUnmute.com - Punjabi News. Tags:
|
ਬਟਾਲਾ ਪੁਲਿਸ ਵਲੋਂ ਤਿੰਨ ਨੌਜਵਾਨ ਦੋ ਦੇਸੀ ਪਿਸਤੌਲ ਤੇ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ Monday 12 September 2022 11:29 AM UTC+00 | Tags: aam-aadmi-party batala-police batala-police-arrested-three-youths batala-police-news breaking-news cea-police-team-has-arrested-three-yout cm-bhagwant-mann news punjab-crime-latest-news punjab-police sp-gurpreet-singh the-unmute-breaking-news the-unmute-punjabi-news ਬਟਾਲਾ 12 ਸਤੰਬਰ 2022: ਬਟਾਲਾ ਪੁਲਿਸ (Batala police) ਵਲੋਂ ਕਾਨਫਰੰਸ ਕਰ ਦਾਅਵਾ ਕੀਤਾ ਗਿਆ ਕਿ ਉਹਨਾਂ ਦੀ ਸੀ.ਈ.ਏ ਪੁਲਿਸ ਟੀਮ ਵਲੋਂ ਤਿੰਨ ਅਜਿਹੇ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜੋ ਜਲਦ ਅਮੀਰ ਹੋਣ ਦੀ ਚਾਹਤ ਨਾਲ ਛੋਟੀ ਉਮਰ ਤੋਂ ਹੀ ਅਪਰਾਧਿਕ ਗਤੀਵਿਧੀਆਂ ‘ਚ ਜੁੜੇ ਸਨ | ਉਥੇ ਹੀ ਬਟਾਲਾ ਪੁਲਿਸ (Batala police) ਦੇ ਐੱਸ. ਪੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਗ੍ਰਿਫਤਾਰ ਤਿੰਨ ਨੌਜਵਾਨ ਰਣਜੋਧ ਸਿੰਘ , ਡੇਵਿਡ ਮਸੀਹ ਅਤੇ ਸੁਨੀਲ ਖ਼ਿਲਾਫ ਪਹਿਲਾ ਵੀ ਕਈ ਅਪਰਾਧਿਕ ਮਾਮਲੇ ਦਰਜ ਹਨ | ਪੁਲਿਸ ਨੇ ਇਨ੍ਹਾਂ ਮੁਲਜ਼ਮਾਂ ਕੋਲੋਂ ਦੋ ਦੇਸੀ ਪਿਸਤੌਲ ਅਤੇ ਜਿੰਦਾ ਕਾਰਤੂਸ ਅਤੇ ਚੋਰੀ ਕੀਤੇ 5 ਮੋਟਰਸਾਈਕਲ ਬਰਾਮਦ ਕੀਤੇ ਗਏ ਹਨ | ਇਸਦੇ ਨਾਲ ਹੀ ਐੱਸ.ਪੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਇਹ ਨੌਜਵਾਨ ਇਕ ਨਾਮਵਰ ਗੈਂਗਸਟਰ ਮਨਦੀਪ ਸਿੰਘ ਤੂਫ਼ਾਨ ਦੇ ਸੰਪਰਕ ‘ਚ ਸਨ ਅਤੇ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫ਼ਿਰਾਕ ‘ਚ ਸਨ ਅਤੇ ਜਦਕਿ ਸਮਾਂ ਰਹਿੰਦੇ ਪੁਲਿਸ ਨੇ ਇਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਹੈ | ਪੁਲਿਸ ਅਧਕਾਰੀ ਨੇ ਕਿਹਾ ਕਿ ਇਹਨਾਂ ਮੁਲਜ਼ਮਾਂ ਕੋਲੋਂ ਪੁੱਛਗਿੱਛ ਜਾਰੀ ਹੈ ਅਤੇ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ | The post ਬਟਾਲਾ ਪੁਲਿਸ ਵਲੋਂ ਤਿੰਨ ਨੌਜਵਾਨ ਦੋ ਦੇਸੀ ਪਿਸਤੌਲ ਤੇ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ appeared first on TheUnmute.com - Punjabi News. Tags:
|
ਕਈ ਜਰਮਨ ਕੰਪਨੀਆਂ ਨੇ ਪੰਜਾਬ 'ਚ ਨਿਵੇਸ਼ ਕਰਨ ਦੀ ਭਰੀ ਹਾਮੀ: CM ਭਗਵੰਤ ਮਾਨ Monday 12 September 2022 11:51 AM UTC+00 | Tags: aam-aadmi-party bhagwant-mann bhagwant-mann-will-visit-germany breaking-news chief-minister-bhagwant-mann cm-bhagwant-mann german-companies germany germany-news international-trade international-trade-fair international-trade-fair-organized-in-germany news the-unmute-breaking-news unjab-chief-minister-bhagwant-mann zeppelin-buehler-pro-minent-donaldson-igus-cipriani-harrison-valves ਚੰਡੀਗੜ੍ਹ 12 ਸਤੰਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਆਪਣੇ ਜਰਮਨੀ ਦੌਰੇ ‘ਤੇ ਹਨ | ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅੱਜ ਜਰਮਨੀ ਵਿੱਚ ਕਰਵਾਏ ਗਏ ਇੰਟਰਨੈਸ਼ਨਲ ਵਪਾਰਕ ਮੇਲੇ (Trade Fair) ਵਿੱਚ ਹਿੱਸਾ ਲਿਆ |ਇਸ ਦੌਰਾਨ ਉਨ੍ਹਾਂ ਨੇ ਕਈ ਜਰਮਨ ਕੰਪਨੀਆਂ ਨੂੰ ਪੰਜਾਬ ਵਿਚ ਨਿਵੇਸ਼ ਕਰਨ ਦਾ ਸੱਦਾ ਦਿੱਤਾ | ਜਿਸਦੇ ਚੱਲਦੇ ਜਰਮਨ ਕੰਪਨੀਆਂ (German companies) ਨੇ ਪੰਜਾਬ ਵਿੱਚ ਨਿਵੇਸ਼ ਕਰਨ ਦੀ ਹਾਮੀ ਭਰੀ ਹੈ | ਉਨ੍ਹਾਂ ਇਸ ਸੰਬੰਧ ਵਿਚ ਕਈ ਕੰਪਨੀਆਂ ਨਾਲ ਅੱਜ ਮੀਟਿੰਗ ਕੀਤੀ ਹੈ | ਮੁੱਖ ਮੰਤਰੀ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਪੰਜਾਬ ਵੱਡੇ ਵਪਾਰਕ ਕੇਂਦਰ ਵਜੋਂ ਉੱਭਰੇਗਾ |
The post ਕਈ ਜਰਮਨ ਕੰਪਨੀਆਂ ਨੇ ਪੰਜਾਬ ‘ਚ ਨਿਵੇਸ਼ ਕਰਨ ਦੀ ਭਰੀ ਹਾਮੀ: CM ਭਗਵੰਤ ਮਾਨ appeared first on TheUnmute.com - Punjabi News. Tags:
|
ਖੇਡਾਂ ਵਤਨ ਪੰਜਾਬ ਦੀਆਂ: ਐੱਸ ਐੱਸ ਨਗਰ 'ਚ ਜ਼ਿਲ੍ਹਾ ਪੱਧਰੀ ਟੂਰਨਾਮੈਂਟ 12 ਤੋਂ 22 ਸਤੰਬਰ ਤੱਕ ਹੋਵੇਗਾ: ਵਿਧਾਇਕ ਕੁਲਵੰਤ ਸਿੰਘ Monday 12 September 2022 12:10 PM UTC+00 | Tags: aam-aadmi-party aap-mla-kulwant-singh cabinet-minister-gurmeet-singh-meet-hayer cm-bhagwant-mann khedan-watan-punjab-diaan kulwant-singh kulwant-singh-constituency-mla-mohali mla-mohali-kulwant-singh mohali mohali-latest-news mohali-news news punjab-government punjab-news the-unmute-breaking-news ਚੰਡੀਗੜ੍ਹ 12 ਸਤੰਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਵਿੱਚ ਮੁੜ ਖੇਡ ਸੱਭਿਆਚਾਰ ਪੈਦਾ ਕਰਨ ਅਤੇ ਸੂਬੇ ਵਿੱਚ ਖਿਡਾਰੀਆਂ ਦੀ ਪ੍ਰਤਿਭਾ ਦੀ ਸ਼ਨਾਖਤ ਕਰਨ ਲਈ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ 'ਖੇਡਾਂ ਵਤਨ ਪੰਜਾਬ ਦੀਆਂ' (Khedan Watan Punjab Diaan) ਦੇ ਬਲਾਕ ਪੱਧਰ ਦੇ ਮੁਕਾਬਲਿਆਂ ਤੋਂ ਬਾਅਦ ਹੁਣ 22 ਖੇਡਾਂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਜਾ ਰਹੇ ਹਨ। ਕੁਲਵੰਤ ਸਿੰਘ (Kulwant Singh) ਹਲਕਾ ਵਿਧਾਇਕ ਮੋਹਾਲੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐੱਸ ਐੱਸ ਨਗਰ ‘ਚ ਜ਼ਿਲ੍ਹਾ ਪੱਧਰੀ ਟੂਰਨਾਮੈਂਟ 12 ਤੋਂ 22 ਸਤੰਬਰ ਤੱਕ ਕਰਵਾਇਆ ਜਾ ਰਿਹਾ ਹੈ। ਖੇਡਾਂ ਲਈ ਸਭ ਤਿਆਰੀਆਂ ਮੁਕੰਮਲ ਕਰ ਲਈਆ ਗਈਆਂ ਹਨ। ਕੁਲਵੰਤ ਸਿੰਘ ਨੇ ਦੱਸਿਆ ਕਿ ਬਲਾਕ ਪੱਧਰ ਉਤੇ ਵਾਲੀਬਾਲ, ਅਥਲੈਟਿਕਸ, ਫੁਟਬਾਲ, ਕਬੱਡੀ (ਨੈਸ਼ਨਲ ਸਟਾਈਲ), ਖੋ ਖੋ ਤੇ ਰੱਸ਼ਾਕਸੀ ਦੇ ਮੁਕਾਬਲੇ ਹੋਏ। ਹੁਣ ਇਨਾਂ ਖੇਡਾਂ ਦੇ ਜੇਤੂ ਖਿਡਾਰੀ ਜ਼ਿਲਾ ਪੱਧਰੀ ਮੁਕਾਬਲਿਆਂ ਵਿੱਚ ਹਿੱਸਾ ਲੈਣਗੇ। ਇਨ੍ਹਾਂ ਖੇਡਾਂ ਤੋਂ ਇਲਾਵਾ ਜ਼ਿਲਾ ਪੱਧਰ ਉਤੇ ਹੈਂਡਬਾਲ, ਸਾਫਟਬਾਲ, ਜੂਡੋ, ਰੋਲਰ ਸਕੇਟਿੰਗ, ਗੱਤਕਾ, ਕਿੱਕ ਬਾਕਸਿੰਗ, ਹਾਕੀ, ਨੈਟਬਾਲ, ਬੈਡਮਿੰਟਨ, ਬਾਸਕਟਬਾਲ, ਪਾਵਰ ਲਿਫਟਿੰਗ, ਲਾਅਨ ਟੈਨਿਸ, ਕੁਸ਼ਤੀ, ਤੈਰਾਕੀ, ਮੁੱਕੇਬਾਜ਼ੀ, ਟੇਬਲ ਟੈਨਿਸ ਤੇ ਵੇਟਲਿਫਟਿੰਗ ਦੇ ਮੁਕਾਬਲੇ ਛੇ ਉਮਰ ਵਰਗਾਂ ਅੰਡਰ 14, ਅੰਡਰ 17, ਅੰਡਰ 21, 21-40 ਸਾਲ, 40-50 ਸਾਲ ਅਤੇ 50 ਸਾਲ ਤੋਂ ਵੱਧ ਦੇ ਹੋਣਗੇ। ਪੈਰਾ ਖਿਡਾਰੀਆਂ ਦੇ ਵੀ ਮੁਕਾਬਲੇ ਹੋਣਗੇ। 41-50 ਸਾਲ ਅਤੇ 50 ਸਾਲ ਤੋਂ ਵੱਧ ਉਮਰ ਵਰਗ ਵਿੱਚ ਸਿਰਫ ਟੇਬਲ ਟੈਨਿਸ, ਲਾਅਨ ਟੈਨਿਸ, ਬੈਡਮਿੰਟਨ, ਵਾਲੀਬਾਲ ਤੇ ਅਥਲੈਟਿਕਸ। ਇਨ੍ਹਾਂ ਵਰਗਾਂ ਦੇ ਜੇਤੂਆਂ ਨੂੰ ਸਰਟੀਫਿਕੇਟ ਦਿੱਤੇ ਜਾਣਗੇ। ਕੁਲਵੰਤ ਸਿੰਘ ਨੇ ਅੱਗੇ ਦੱਸਿਆ ਕਿ ਜ਼ਿਲ੍ਹਾ ਪੱਧਰ ਦੇ ਜੇਤੂਆਂ ਨੂੰ ਸਰਟੀਫਿਕੇਟ ਦਿੱਤੇ ਜਾਣਗੇ। ਇਸ ਤੋਂ ਬਾਅਦ ਜ਼ਿਲਾ ਜੇਤੂਆਂ ਦੇ ਸੂਬਾ ਪੱਧਰੀ ਮੁਕਾਬਲੇ 10 ਤੋਂ 21 ਅਕਤੂਬਰ ਤੱਕ ਹੋਣਗੇ। ਸੂਬਾ ਪੱਧਰ ਉਤੇ ਜੇਤੂਆਂ ਨੂੰ ਕੁੱਲ 6 ਕਰੋੜ ਰੁਪਏ ਦੇ ਇਨਾਮ ਵੰਡੇ ਜਾਣਗੇ। ਪਹਿਲੇ ਸਥਾਨ ਉਤੇ ਆਉਣ ਵਾਲਿਆਂ ਨੂੰ 10 ਹਜ਼ਾਰ ਰੁਪਏ ਨਗਦ ਇਨਾਮ ਤੇ ਸਰਟੀਫਿਕੇਟ, ਦੂਜੇ ਸਥਾਨ ਉਤੇ ਆਉਣ ਵਾਲਿਆਂ ਨੂੰ 7 ਹਜ਼ਾਰ ਰੁਪਏ ਤੇ ਸਰਟੀਫਿਕੇਟ ਅਤੇ ਤੀਜੇ ਸਥਾਨ ਉਤੇ ਆਉਣ ਵਾਲਿਆਂ ਨੂੰ 5 ਹਜ਼ਾਰ ਰੁਪਏ ਤੇ ਸਰਟੀਫਿਕੇਟ ਦਿੱਤੇ ਜਾਣਗੇ। The post ਖੇਡਾਂ ਵਤਨ ਪੰਜਾਬ ਦੀਆਂ: ਐੱਸ ਐੱਸ ਨਗਰ ‘ਚ ਜ਼ਿਲ੍ਹਾ ਪੱਧਰੀ ਟੂਰਨਾਮੈਂਟ 12 ਤੋਂ 22 ਸਤੰਬਰ ਤੱਕ ਹੋਵੇਗਾ: ਵਿਧਾਇਕ ਕੁਲਵੰਤ ਸਿੰਘ appeared first on TheUnmute.com - Punjabi News. Tags:
|
ਧਰਮ ਪਰਿਵਰਤਨ ਮਾਮਲਾ: ਪਾਸਟਰ ਖ਼ਿਲਾਫ ਪਰਚੇ ਨੂੰ ਰੱਦ ਕਰਵਾਉਣ ਲਈ ਇਸਾਈ ਭਾਈਚਾਰੇ ਵਲੋਂ ਰੋਸ਼ ਪ੍ਰਦਰਸ਼ਨ Monday 12 September 2022 12:26 PM UTC+00 | Tags: batala-police batala-police-arrested-three-youths breaking-news christian-community christian-community-candle-march christian-community-news dsp-sukhpal-singh news punjab-news punjab-police the-unmute-breaking-news the-unmute-update two-persons-of-the-christian-community various-christian-community-organizations ਗੁਰਦਾਸਪੁਰ 12 ਸਤੰਬਰ 2022: ਬੀਤੇ ਦਿਨੀਂ ਕਲਾਨੌਰ ਪੁਲਿਸ ਵੱਲੋਂ ਇਸਾਈ ਭਾਈਚਾਰੇ (Christian community) ਦੇ ਦੋ ਵਿਅਕਤੀਆਂ ਖ਼ਿਲਾਫ 295 ਦਾ ਮਾਮਲਾ ਦਰਜ ਕੀਤਾ ਗਿਆ ਸੀ | ਇਸ ਗ੍ਰਿਫਤਾਰੀ ਨੂੰ ਲੈ ਕੇ ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਇਕ ਸ਼ਿਕਾਇਤ ਮਿਲੀ ਸੀ ਜਿਸ ਵਿਚ ਮਸੀਹ ਆਗੂਆਂ ਉੱਤੇ ਦੋਸ਼ ਲੱਗੇ ਹਨ ਕਿ ਉਨ੍ਹਾਂ ਵੱਲੋਂ ਧਰਮ ਪਰਿਵਰਤਨ ਕਰਵਾਇਆ ਜਾ ਰਿਹਾ ਸੀ | ਉਥੇ ਹੀ ਅੱਜ ਪਰਚੇ ਨੂੰ ਰੱਦ ਕਰਵਾਉਣ ਲਈ ਵੱਖ ਵੱਖ ਇਸਾਈ ਭਾਈਚਾਰੇ (Christian community) ਦੀਆਂ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਮੰਗ ਕੀਤੀ ਗਈ ਕਿ ਇਹ ਪਰਚਾ ਜਲਦੀ ਰੱਦ ਕੀਤਾ ਜਾਵੇ | ਪੀਟਰ ਚਿੱਦਾ ਨੇ ਕਿਹਾ ਕਿ ਸਾਡੇ ਆਗੂਆਂ ਵਲੋ ਕਿਸੇ ਦਾ ਧਰਮ ਪਰਿਵਰਤਨ ਨਹੀਂ ਕਰਵਾਇਆ ਗਿਆ | ਇਸਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਪਰਚਾ ਜਲਦੀ ਰੱਦ ਕੀਤਾ ਜਾਵੇ ਨਹੀਂ ਤਾਂ ਆਉਣ ਵਾਲੇ ਸਮੇਂ ਵਿੱਚ ਇਸ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ | ਉੱਥੇ ਹੀ ਮੌਕੇ ‘ਤੇ ਪਹੁੰਚੇ ਡੀ.ਐੱਸ.ਪੀ ਸੁਖਪਾਲ ਸਿੰਘ ਵੱਲੋਂ ਇਸਾਈ ਆਗੂਆਂ ਨੂੰ ਸਮਝਾਇਆ ਗਿਆ ਅਤੇ ਉਨ੍ਹਾਂ ਨੂੰ ਕਿਹਾ ਗਿਆ ਕਿ ਮਾਮਲੇ ਦੀ ਨਿਰਪੱਖ ਜਾਂਚ ਕੀਤੀ ਜਾਵੇਗੀ ਅਤੇ ਜੋ ਵੀ ਤੱਥ ਸਾਹਮਣੇ ਆਉਣਗੇ, ਉਨ੍ਹਾਂ ਦੇ ਆਧਾਰ ਤੇ ਕਾਰਵਾਈ ਕੀਤੀ ਜਾਵੇਗੀ । The post ਧਰਮ ਪਰਿਵਰਤਨ ਮਾਮਲਾ: ਪਾਸਟਰ ਖ਼ਿਲਾਫ ਪਰਚੇ ਨੂੰ ਰੱਦ ਕਰਵਾਉਣ ਲਈ ਇਸਾਈ ਭਾਈਚਾਰੇ ਵਲੋਂ ਰੋਸ਼ ਪ੍ਰਦਰਸ਼ਨ appeared first on TheUnmute.com - Punjabi News. Tags:
|
T20 World Cup 2022: T20 ਵਿਸ਼ਵ ਕੱਪ ਲਈ ਭਾਰਤੀ ਟੀਮ ਦਾ ਐਲਾਨ, ਜਸਪ੍ਰੀਤ ਬੁਮਰਾਹ ਤੇ ਹਰਸ਼ਲ ਪਟੇਲ ਦੀ ਟੀਮ 'ਚ ਵਾਪਸੀ Monday 12 September 2022 12:37 PM UTC+00 | Tags: bcci board-of-control-for-cricket breaking-news cricket-news harshal-patel icc icc-event-2022 icc-t20-world-cup indian-team indian-team-for-t-20-world-cup-2022 jasprit-bumrah mohammad-shami news sports-news the-board-of-control-for-cricket-in-india the-unmute-breaking-news the-unmute-latest-news the-unmute-punjabi-news ਚੰਡੀਗੜ੍ਹ 12 ਸਤੰਬਰ 2022: ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਨੇ ਸੋਮਵਾਰ (12 ਸਤੰਬਰ) ਨੂੰ ICC T20 ਵਿਸ਼ਵ ਕੱਪ (T20 World Cup) ਲਈ ਭਾਰਤੀ ਟੀਮ (Indian team) ਦਾ ਐਲਾਨ ਕਰ ਦਿੱਤਾ। ਤਜਰਬੇਕਾਰ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਅਤੇ ਹਰਸ਼ਲ ਪਟੇਲ ਦੀ ਟੀਮ ‘ਚ ਵਾਪਸੀ ਹੋਈ ਹੈ। ਇਸ ਵਾਰ ਮੁਹੰਮਦ ਸ਼ਮੀ ਅਤੇ ਦੀਪਕ ਚਾਹਰ ਦੀ ਚੋਣ ਨਹੀਂ ਕੀਤੀ ਗਈ ਹੈ। ਹਾਲਾਂਕਿ ਸ਼ਮੀ ਅਤੇ ਚਾਹਰ ਨੂੰ ਸਟੈਂਡਬਾਏ ਖਿਡਾਰੀ ਚੁਣਿਆ ਗਿਆ ਹੈ। ਸ਼੍ਰੇਅਸ ਅਈਅਰ ਅਤੇ ਰਵੀ ਬਿਸ਼ਨੋਈ ਨੂੰ ਵੀ ਉਸ ਦੇ ਨਾਲ ਸਟੈਂਡਬਾਏ ਖਿਡਾਰੀ ਰੱਖਿਆ ਗਿਆ ਹੈ। T20 ਵਿਸ਼ਵ ਕੱਪ (T20 World Cup) ਦੀ ਭਾਰਤੀ 15 ਮੈਂਬਰੀ ਟੀਮ ‘ਚ ਰਵਿੰਦਰ ਜਡੇਜਾ ਨੂੰ ਵੀ ਸ਼ਾਮਲ ਨਹੀਂ ਕੀਤਾ । ਜਡੇਜਾ ਸੱਟ ਕਾਰਨ ਟੀਮ ਦਾ ਹਿੱਸਾ ਨਹੀਂ ਹੋਵੇਗਾ। ਜਡੇਜਾ ਨੂੰ ਏਸ਼ੀਆ ਕੱਪ ਦੌਰਾਨ ਸੱਟ ਲੱਗ ਗਈ ਸੀ। ਉਸ ਦੀ ਸਰਜਰੀ ਹੋਈ ਹੈ ਅਤੇ ਉਹ ਕਰੀਬ ਚਾਰ ਤੋਂ ਪੰਜ ਮਹੀਨੇ ਤੱਕ ਨਹੀਂ ਖੇਡ ਸਕਣਗੇ। ਜਡੇਜਾ ਦੀ ਜਗ੍ਹਾ ਅਕਸ਼ਰ ਪਟੇਲ ਨੂੰ ਚੁਣਿਆ ਗਿਆ ਹੈ। ਭਾਰਤੀ ਟੀਮ ‘ਚ ਚਾਰ ਬੱਲੇਬਾਜ਼, ਦੋ ਵਿਕਟਕੀਪਰ, ਚਾਰ ਆਲਰਾਊਂਡਰ, ਇਕ ਸਪਿਨਰ ਅਤੇ ਚਾਰ ਤੇਜ਼ ਗੇਂਦਬਾਜ਼ ਸ਼ਾਮਲ ਕੀਤੇ ਗਏ ਹਨ। ਇਸ ਦੇ ਨਾਲ ਹੀ ਦੋ ਤੇਜ਼ ਗੇਂਦਬਾਜ਼, ਇਕ ਸਪਿਨਰ ਅਤੇ ਇਕ ਬੱਲੇਬਾਜ਼ ਸਟੈਂਡਬਾਏ ‘ਤੇ ਰਹਿਣਗੇ। ਟੀ-20 ਵਿਸ਼ਵ ਕੱਪ ਲਈ ਭਾਰਤੀਟੀਮ ਰੋਹਿਤ ਸ਼ਰਮਾ (ਕਪਤਾਨ), ਕੇਐਲ ਰਾਹੁਲ (ਉਪ-ਕਪਤਾਨ), ਵਿਰਾਟ ਕੋਹਲੀ, ਸੂਰਿਆ ਕੁਮਾਰ ਯਾਦਵ, ਦੀਪਕ ਹੁੱਡਾ, ਰਿਸ਼ਭ ਪੰਤ (WK), ਦਿਨੇਸ਼ ਕਾਰਤਿਕ (WK), ਹਾਰਦਿਕ ਪੰਡਯਾ, ਰਵੀਚੰਦਰਨ ਅਸ਼ਵਿਨ, ਯੁਜਵੇਂਦਰ ਚਾਹਲ, ਅਕਸ਼ਰ ਪਟੇਲ, ਜਸਪ੍ਰੀਤ ਬੁਮਰਾਹ, ਭੁਵਨੇਸ਼ਵਰ ਕੁਮਾਰ, ਹਰਸ਼ਲ ਪਟੇਲ, ਅਰਸ਼ਦੀਪ ਸਿੰਘ। ਸਟੈਂਡਬਾਏ: ਮੁਹੰਮਦ ਸ਼ਮੀ, ਦੀਪਕ ਚਾਹਰ, ਸ਼੍ਰੇਅਸ ਅਈਅਰ, ਰਵੀ ਬਿਸ਼ਨੋਈ। The post T20 World Cup 2022: T20 ਵਿਸ਼ਵ ਕੱਪ ਲਈ ਭਾਰਤੀ ਟੀਮ ਦਾ ਐਲਾਨ, ਜਸਪ੍ਰੀਤ ਬੁਮਰਾਹ ਤੇ ਹਰਸ਼ਲ ਪਟੇਲ ਦੀ ਟੀਮ ‘ਚ ਵਾਪਸੀ appeared first on TheUnmute.com - Punjabi News. Tags:
|
ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਘਰ NIA ਦੀ 5 ਘੰਟੇ ਤੱਕ ਚੱਲੀ ਤਲਾਸ਼ੀ, ਘਰ 'ਚੋਂ ਕਈ ਕਾਗਜ਼ਾਤ ਬਰਾਮਦ Monday 12 September 2022 01:05 PM UTC+00 | Tags: amritsar breaking-news gangster-jaggu-bhagwanpuria gangster-lawrence-bishnoi gangster-shubham haryana jaggu-bhagwanpuria jaggu-bhagwanpuria-and-lawrence-bishnoi jaggu-bhawanpuria mansa-police mansa-police-to-remand-lawrence-bishnoi muktasar-da national-investigation-agency national-investigation-agency-latset-news news nia nia-conducted-raids-at-various nia-raid-in-punjab punjabi-latest-news punjab-police sidhu-mossewala-murder-case sonu-kangla the-unmute-breaking the-unmute-breaking-news the-unmute-latest-news the-unmute-punjabi-news ਗੁਰਦਸਪੁਰ 12 ਸਤੰਬਰ 2022: ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ NIA ਨੇ ਅੱਜ ਪੰਜਾਬ ਦੀ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕੀਤੀ। ਐੱਨ.ਆਈ ਏ.ਵਲੋਂ ਅੱਜ ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਭਗਵਾਨਪੁਰ ਵਿਖੇ ਗੈਂਗਸਟਰ ਜੱਗੂ ਭਗਵਾਨਪੁਰੀਆ (Jaggu Bhagwanpuria) ਦੇ ਘਰ ਵੀ ਛਾਪੇਮਾਰੀ ਕੀਤੀ ਸੀ, ਦੱਸਿਆ ਜਾ ਰਿਹਾ ਕਰੀਬ 5 ਘੰਟੇ ਤੱਕ ਚੱਲੀ ਇਸ ਛਾਪੇਮਾਰੀ ਤੋਂ ਬਾਅਦ ਜੱਗੂ ਦੇ ਘਰੋਂ NIA ਦੀ ਟੀਮ ਨੇ 2 ਮੋਬਾਇਲ ਫੋਨ, ਇੱਕ ਪੈੱਨ ਡਰਾਈਵ, ਬੈਂਕ ਡਿਟੇਲ, ਹੋਰ ਕਈ ਕਾਗਜ਼ਾਤ ਲੈ ਗਏ ਸਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਤਾ ਹਰਜੀਤ ਕੌਰ ਨੇ ਦੱਸਿਆ ਕਿ ਉਸ ਨੂੰ ਸਵੇਰੇ ਉਸ ਵੇਲੇ ਪਤਾ ਲੱਗਾ ਜਦੋਂ ਅਚਾਨਕ ਪੰਜਾਬ ਪੁਲਿਸ ਅਤੇ ਐਨ.ਆਈ.ਏ ਦੇ ਅਧਿਕਾਰੀ ਸਵੇਰੇ 7 ਵਜੇ ਉਸ ਦੇ ਘਰ ਪਹੁੰਚੇ ਅਤੇ ਉਨ੍ਹਾਂ ਨੇ ਉਸ ਦਾ ਫ਼ੋਨ ਜ਼ਬਤ ਕਰ ਲਏ । ਉਨ੍ਹਾਂ ਦੱਸਿਆ ਕਿ ਜੱਗੂ ਦੇ ਘਰ ‘ਚ ਤਲਾਸ਼ੀ ਦੌਰਾਨ ਘਰ ‘ਚੋਂ ਇਕ ਪੈੱਨ ਡਰਾਈਵ, 2 ਮੋਬਾਇਲ, ਬੈਂਕ ਡਿਟੇਲ, ਕੁਝ ਕਾਗਜ਼ਾਤ ਲੈ ਗਏ ਹਨ, ਉਸ ਨੇ ਦੱਸਿਆ ਕਿ ਜੱਗੂ ਉਨ੍ਹਾਂ ਨਾਲ ਗੱਲ ਕਰਦਾ ਹੈ, ਉਨ੍ਹਾਂ ਕਿਹਾ ਕਿ ਪਿਛਲੇ 2 ਮਹੀਨਿਆਂ ‘ਚ ਉਸ ਨੇ ਸਿਰਫ 2 ਵਾਰ ਗੱਲ ਕੀਤੀ ਹੈ, ਜੱਗੂ ਦੀ ਮਾਤਾ ਹਰਜੀਤ ਕੌਰ ਨੇ ਕਿਹਾ ਕਿ ਉਸ ਦੇ ਬੇਟੇ ਨੂੰ ਸੁਧਰਨ ਦਾ ਮੌਕਾ ਮਿਲਣਾ ਚਾਹੀਦਾ ਹੈ। The post ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਘਰ NIA ਦੀ 5 ਘੰਟੇ ਤੱਕ ਚੱਲੀ ਤਲਾਸ਼ੀ, ਘਰ ‘ਚੋਂ ਕਈ ਕਾਗਜ਼ਾਤ ਬਰਾਮਦ appeared first on TheUnmute.com - Punjabi News. Tags:
|
PSPCL 'ਚ ਅਸਿਸਟੈਂਟ ਲਾਈਨਮੈਨਾ ਦੀਆਂ 2000 ਅਸਾਮੀਆਂ ਲਈ ਭਰਤੀ ਜਲਦ ਮੁਕੰਮਲ ਕੀਤੀ ਜਾਵੇਗੀ: ਹਰਭਜਨ ਸਿੰਘ ਈ.ਟੀ.ਓ. Monday 12 September 2022 01:16 PM UTC+00 | Tags: 2000-posts-of-assistant-linemen aam-aadmi-party breaking-news cabinet-minister-harbhajan-singh-eto cm-bhagwant-mann congress harbhajan-singh-eto news power-minister-harbhajan-singh-eto pspcl punjabi-news punjab-news punjab-state-power-corporation-limite recruitment-for-2000-posts-of-assistant-lineme the-unmute-breaking-news ਚੰਡੀਗੜ੍ਹ 12 ਸਤੰਬਰ 2022: ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਭਰਤੀ ਮੁਹਿੰਮ ਤਹਿਤ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) 'ਚ ਅਸਿਸਟੈਂਟ ਲਾਈਨਮੈਨ ਦੀਆਂ 2000 ਅਸਾਮੀਆਂ ਵਿਰੁੱਧ ਭਰਤੀ ਪ੍ਰਕਿਰਿਆ ਜਾਰੀ ਹੈ, ਇਹ ਭਰਤੀ ਪ੍ਰਕਿਰਿਆ ਛੇਤੀ ਹੀ ਮੁਕੰਮਲ ਕਰ ਲਈ ਜਾਵੇਗੀ। ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੀ.ਐਸ.ਪੀ.ਸੀ.ਐਲ. (PSPCL) ਨੇ ਪਹਿਲਾਂ ਜਾਰੀ ਕੀਤੇ ਇਸ਼ਤਿਹਾਰ ਰਾਹੀਂ ਅਸਿਸਟੈਂਟ ਲਾਈਨਮੈਨਜ਼ ਦੀਆਂ 1690 ਅਸਾਮੀਆਂ ਲਈ ਆਨਲਾਈਨ ਅਰਜ਼ੀਆਂ ਮੰਗੀਆਂ ਸਨ, ਅਤੇ ਹੁਣ ਇਸ਼ਤਿਹਾਰ ਨੂੰ ਸੋਧ ਕੇ ਇਨ੍ਹਾਂ ਅਸਾਮੀਆਂ ਦੀ ਗਿਣਤੀ ਵਧਾ ਕੇ 2000 ਕੀਤੀ ਗਈ ਹੈ। ਬਿਜਲੀ ਮੰਤਰੀ ਨੇ ਦੱਸਿਆ ਕਿ ਯੋਗ ਉਮੀਦਵਾਰਾਂ ਕੋਲ 20 ਸਤੰਬਰ, 2022 ਤੱਕ ਆਨਲਾਈਨ ਕਰਨ ਦਾ ਮੌਕਾ ਹੈ। ਉਨ੍ਹਾਂ ਦੱਸਿਆ ਕਿ ਇਸ ਭਰਤੀ ਸਬੰਧੀ ਵਿਭਾਗ ਵੱਲੋਂ ਇੱਕ ਹੈਲਪਲਾਈਨ ਨੰਬਰ 96461-15646 ਵੀ ਜਾਰੀ ਕੀਤਾ ਗਿਆ ਹੈ, ਜੇਕਰ ਕਿਸੇ ਉਮੀਦਵਾਰ ਨੂੰ ਆਨਲਾਈਨ ਅਪਲਾਈ ਕਰਨ ਵੇਲੇ ਕੋਈ ਪ੍ਰੇਸ਼ਾਨੀ ਆਉਂਦੀ ਹੈ ਤਾਂ ਉਹ ਦਫ਼ਤਰੀ ਕੰਮ ਕਾਜ ਵਾਲੇ ਦਿਨ ਸਵੇਰੇ 9 ਵਜੇ ਤੋਂ ਲੈ ਕੇ ਸ਼ਾਮ 5 ਵਜੇ ਤੱਕ ਹੈਲਪਲਾਈਨ ਨੰਬਰ 'ਤੇ ਸੰਪਰਕ ਕਰ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਅਸਾਮੀਆਂ ਸਬੰਧੀ ਵਿਸਥਾਰ 'ਚ ਜਾਣਕਾਰੀ ਵਿਭਾਗ ਦੀ ਵੈਬਸਾਈਟ 'ਤੇ ਅਪਲੋਡ ਕੀਤੀ ਗਈ ਹੈ, ਜਿੱਥੋਂ ਉਮੀਦਵਾਰ ਜਾਣਕਾਰੀ ਹਾਸਲ ਕਰ ਸਕਦੇ ਹਨ। ਉਮੀਦਵਾਰ ਇਸ ਭਰਤੀ ਸਬੰਧੀ ਹੋਰ ਵੇਰਵਿਆਂ ਅਤੇ ਤਾਜੀ ਜਾਣਕਾਰੀ ਵਿਭਾਗ ਦੀ ਵੈਬਸਾਈਟ ਤੋਂ ਪ੍ਰਾਪਤ ਕਰ ਸਕਦੇ ਹਨ। ਇਨ੍ਹਾਂ ਅਸਾਮੀਆਂ ਲਈ ਉਮੀਦਵਾਰਾਂ ਦੀ ਆਨਲਾਈਨ ਪ੍ਰੀਖਿਆ ਲਈ ਜਾਵੇਗੀ, ਜਿਸ ਵਿੱਚ ਜਨਰਲ ਵਰਗ ਨੂੰ ਘੱਟੋ-ਘੱਟ 25 ਫੀਸਦੀ ਅਤੇ ਰਾਖਵੇਂ ਵਰਗ ਨੂੰ 20 ਫੀਸਦੀ ਅੰਕ ਹਾਸਲ ਕਰਨੇ ਹੋਣਗੇ।ਇਨ੍ਹਾਂ ਪ੍ਰੀਖਿਆਵਾਂ ਨਾਲ ਸਬੰਧਤ ਨਿਰਧਾਰਤ ਸਿਲੇਬਸ ਅਤੇ ਸੈਂਪਲ ਪ੍ਰਸ਼ਨ ਪੱਤਰ ਪਹਿਲਾਂ ਹੀ ਵਿਭਾਗ ਦੀ ਵੈਬਸਾਈਟ 'ਤੇ ਅਪਲੋਡ ਕੀਤਾ ਗਿਆ ਹੈ। ਹਰਭਜਨ ਸਿੰਘ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਮਹੀਨਿਆਂ ਵਿੱਚ ਸੂਬੇ ਦੇ ਵੱਖ-ਵੱਖ ਵਿਭਾਗਾਂ ਵਿੱਚ ਵੱਡੀ ਗਿਣਤੀ ਨੌਜਵਾਨਾਂ ਨੂੰ ਰੋਜ਼ਗਾਰ ਮਿਲੇਗਾ। The post PSPCL 'ਚ ਅਸਿਸਟੈਂਟ ਲਾਈਨਮੈਨਾ ਦੀਆਂ 2000 ਅਸਾਮੀਆਂ ਲਈ ਭਰਤੀ ਜਲਦ ਮੁਕੰਮਲ ਕੀਤੀ ਜਾਵੇਗੀ: ਹਰਭਜਨ ਸਿੰਘ ਈ.ਟੀ.ਓ. appeared first on TheUnmute.com - Punjabi News. Tags:
|
NIA ਦੀ ਟੀਮ ਨੇ ਹਲਕਾ ਘਨੌਰ ਦੇ ਪਿੰਡ ਮੰਜੌਲੀ ਵਿਖੇ ਕੀਤੀ ਛਾਪੇਮਾਰੀ Monday 12 September 2022 01:27 PM UTC+00 | Tags: amritsar breaking-news famous-punjab-singer-sidhu-moosewala gangster-jaggu-bhagwanpuria gangster-lawrence-bishnoi gangster-shubham ghanaur ghanaur-constituency ghanour-district-of-patiala haryana jaggu-bhagwanpuria jaggu-bhagwanpuria-and-lawrence-bishnoi jaggu-bhawanpuria mansa-police mansa-police-to-remand-lawrence-bishnoi muktasar-da murder-case-of-punjabi-singer-sidhu-moosewala national-investigation-agency national-investigation-agency-latset-news news nia nia-conducted-raids-at-various nia-raid-in-patiala nia-raid-in-punjab punjabi-latest-news punjab-police sidhu-mossewala-murder-case singer-sidhu-moosewala sonu-kangla the-unmute-breaking the-unmute-breaking-news the-unmute-latest-news the-unmute-punjabi-news ਪਟਿਆਲਾ 12 ਸਤੰਬਰ 2022: ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਜਿੱਥੇ ਪੰਜਾਬ ਪੁਲਿਸ ਵੱਲੋਂ ਕਈ ਨਾਮੀ ਗੈਂਗਸਟਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਨੂੰ ਜੇਲ੍ਹ ਦੀਆਂ ਸਲਾਖਾਂ ਪਿੱਛੇ ਭੇਜਿਆ ਗਿਆ, ਉੱਥੇ ਹੀ ਹੁਣ ਗੈਂਗਸਟਰਾਂ ‘ਤੇ ਨੱਥ ਪਾਉਣ ਲਈ ਐੱਨ.ਆਈ.ਏ ਦੀ ਟੀਮ ਵੱਲੋਂ ਪੰਜਾਬ ਵਿੱਚ 25 ਦੇ ਕਰੀਬ ਅਲੱਗ ਅਲੱਗ ਥਾਵਾਂ ਤੇ ਛਾਪੇਮਾਰੀ ਕੀਤੀ| ਇਸ ਦੇ ਚੱਲਦਿਆਂ ਐੱਨ.ਆਈ.ਏ ਦੀ ਟੀਮ ਵੱਲੋਂ ਪਟਿਆਲਾ ਦੇ ਹਲਕਾ ਘਨੌਰ (Ghanaur) ਦੇ ਪਿੰਡ ਮੰਜੌਲੀ ਕਲਾਂ ਵਿਖੇ ਛਾਪੇਮਾਰੀ ਕੀਤੀ ਗਈ ਜਿੱਥੇ ਵੱਡੀ ਗਿਣਤੀ ਵਿੱਚ ਪਹੁੰਚੀ ਟੀਮ ਦੇ ਮੈਂਬਰਾਂ ਨੇ ਕੈਮਰੇ ਅੱਗੇ ਕੁਝ ਵੀ ਕਹਿਣ ਤੋਂ ਸਾਫ਼ ਇਨਕਾਰ ਕਰ ਦਿੱਤਾ |ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪਿੰਡ ਮੰਜੌਲੀ ਤੋਂ ਇਕ ਵਿਅਕਤੀ ਨੂੰ ਐੱਨ.ਆਈ.ਏ ਦੀ ਟੀਮ ਨੇ ਹਿਰਾਸਤ ਵਿੱਚ ਵੀ ਲਿਆ | The post NIA ਦੀ ਟੀਮ ਨੇ ਹਲਕਾ ਘਨੌਰ ਦੇ ਪਿੰਡ ਮੰਜੌਲੀ ਵਿਖੇ ਕੀਤੀ ਛਾਪੇਮਾਰੀ appeared first on TheUnmute.com - Punjabi News. Tags:
|
ਪੰਜਾਬ ਪੁਲਿਸ ਵਲੋਂ ਪਿਛਲੇ ਇੱਕ ਹਫ਼ਤੇ 'ਚ 35 ਵਪਾਰਕ ਮਾਮਲਿਆਂ 'ਚ 269 FIR ਦਰਜ ਕਰਕੇ 357 ਨਸ਼ਾ ਤਸਕਰ ਗ੍ਰਿਫਤਾਰ Monday 12 September 2022 01:46 PM UTC+00 | Tags: 357-drug-smugglers-in-the-last-one-week aam-aadmi-party breaking-news cm-bhagwant-mann dgp-gaurav-yadav dgp-punjab-gaurav-yadav director-general-of-police narcotic-drugs narcotic-drugs-and-psychotropic-substances ndps-act news punjab punjab-congress punjab-police punjab-police-news the-unmute-punjabi-news ਚੰਡੀਗੜ੍ਹ 12 ਸਤੰਬਰ 2022: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਨਸ਼ਿਆਂ ਵਿਰੁੱਧ ਜੰਗ ਦੌਰਾਨ, ਪੰਜਾਬ ਪੁਲਿਸ (Punjab Police) ਨੇ ਪਿਛਲੇ ਇੱਕ ਹਫ਼ਤੇ ਵਿੱਚ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ (ਐੱਨ.ਡੀ.ਪੀ.ਐੱਸ.) ਐਕਟ ਤਹਿਤ 35 ਵਪਾਰਕ ਮਾਮਲਿਆਂ ਸਮੇਤ 269 ਐੱਫ.ਆਈ.ਆਰ. ਦਰਜ ਕਰਕੇ 357 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਅੱਜ ਇੱਥੇ ਆਪਣੀ ਹਫ਼ਤਾਵਾਰੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਸੂਬੇ ਭਰ ਦੇ ਸੰਵੇਦਨਸ਼ੀਲ ਰਸਤਿਆਂ ‘ਤੇ ਨਾਕੇ ਲਗਾਉਣ ਦੇ ਨਾਲ-ਨਾਲ ਨਸ਼ਾ ਪ੍ਰਭਾਵਿਤ ਇਲਾਕਿਆਂ ‘ਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾ ਕੇ ਪੁਲਿਸ ਨੇ ਇੱਕ ਹਫ਼ਤੇ ਵਿੱਚ 6.90 ਕਿਲੋ ਹੈਰੋਇਨ, 14.41 ਕਿਲੋ ਅਫੀਮ, 5 ਕਿਲੋ ਗਾਂਜਾ, 6.44 ਕੁਇੰਟਲ ਭੁੱਕੀ, ਫਾਰਮਾ ਓਪੀਓਡਜ਼ ਦੀਆਂ 2.10 ਲੱਖ ਗੋਲੀਆਂ/ਕੈਪਸੂਲ/ਟੀਕੇ/ ਸ਼ੀਸ਼ੀਆਂ ਤੋਂ ਇਲਾਵਾ 4.81 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ 5 ਜੁਲਾਈ, 2022 ਨੂੰ ਭਗੌੜਿਆਂ ਨੂੰ ਗ੍ਰਿਫ਼ਤਾਰ ਕਰਨ ਲਈ ਸ਼ੁਰੂ ਕੀਤੀ ਵਿਸ਼ੇਸ਼ ਮੁਹਿੰਮ ਤਹਿਤ ਇਸ ਹਫ਼ਤੇ ਐਨਡੀਪੀਐਸ ਕੇਸਾਂ ਵਿੱਚ 17 ਹੋਰ ਭਗੌੜੇ ਗ੍ਰਿਫ਼ਤਾਰ ਕੀਤੇ ਜਾਣ ਨਾਲ ਗ੍ਰਿਫ਼ਤਾਰੀਆਂ ਦੀ ਕੁੱਲ ਗਿਣਤੀ 280 ਹੋ ਗਈ ਹੈ। ਦੱਸਣਯੋਗ ਹੈ ਕਿ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਸਨ ਕਿ ਉਹ ਹਰੇਕ ਮਾਮਲੇ ਖਾਸ ਤੌਰ ‘ਤੇ ਡਰੱਗ ਰਿਕਵਰੀ ਨਾਲ ਸਬੰਧਤ ਮਾਮਲਿਆਂ ਵਿੱਚ ਅਗਲੇ-ਪਿਛਲੇ ਸਬੰਧਾਂ ਦੀ ਬਾਰੀਕੀ ਨਾਲ ਜਾਂਚ ਕਰਨ, ਭਾਵੇਂ ਇਹ ਨਸ਼ੇ ਦੀ ਮਾਮੂਲੀ ਮਾਤਰਾ ਦੀ ਬਰਾਮਦੀ ਹੀ ਹੋਵੇ। ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਪੁਲਿਸ ਨੂੰ ਨਸ਼ਿਆਂ ਵਿਰੁੱਧ ਜੰਗ ਛੇੜਨ ਲਈ ਪੂਰੀ ਖੁੱਲ੍ਹ ਦੇਣ ਦੇ ਨਾਲ ਹੀ ਸਰਹੱਦੀ ਸੂਬੇ ਪੰਜਾਬ ਤੋਂ ਨਸ਼ਿਆਂ ਦੀ ਅਲਾਮਤ ਨੂੰ ਨੱਥ ਪਾਉਣ ਲਈ ਵਿਆਪਕ ਨਸ਼ਾ ਵਿਰੋਧੀ ਮੁਹਿੰਮਾਂ ਚਲਾਈਆਂ ਗਈਆਂ ਹਨ। ਡੀਜੀਪੀ ਵੱਲੋਂ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਸਾਰੇ ਨਾਮੀ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਅਤੇ ਆਪਣੇ ਅਧਿਕਾਰ ਖੇਤਰਾਂ ਵਿੱਚ ਨਸ਼ਾ ਤਸਕਰੀ ਵਾਲੇ ਸੰਵੇਦਨਸ਼ੀਲ ਸਥਾਨਾਂ ਦੀ ਸ਼ਨਾਖਤ ਦੇ ਸਖ਼ਤ ਹੁਕਮ ਦਿੱਤੇ ਗਏ ਹਨ। ਉਹਨਾਂ ਪੁਲਿਸ ਮੁਖੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਫੜੇ ਗਏ ਸਾਰੇ ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕੀਤੀ ਜਾਵੇ ਤਾਂ ਜੋ ਉਹਨਾਂ ਤੋਂ ਨਜਾਇਜ਼ ਰਾਸ਼ੀ ਬਰਾਮਦ ਕੀਤੀ ਜਾ ਸਕੇ।
The post ਪੰਜਾਬ ਪੁਲਿਸ ਵਲੋਂ ਪਿਛਲੇ ਇੱਕ ਹਫ਼ਤੇ ‘ਚ 35 ਵਪਾਰਕ ਮਾਮਲਿਆਂ ‘ਚ 269 FIR ਦਰਜ ਕਰਕੇ 357 ਨਸ਼ਾ ਤਸਕਰ ਗ੍ਰਿਫਤਾਰ appeared first on TheUnmute.com - Punjabi News. Tags:
|
ਪੰਜਾਬ ਸਰਕਾਰ ਵਲੋਂ ਕਣਕ ਦੇ ਬੀਜ਼ ਦੀ ਵਿਕਰੀ ਮੌਕੇ ਹੀ ਭਾਅ 'ਚ ਕਟੌਤੀ ਕਰਕੇ ਸਬਸਿਡੀ ਦਾ ਲਾਭ ਦਿੱਤਾ ਜਾਵੇਗਾ: ਕੁਲਦੀਪ ਧਾਲੀਵਾਲ Monday 12 September 2022 01:55 PM UTC+00 | Tags: agriculture-and-farmers-welfare-minister-kuldeep-singh-dhaliwal breaking-news kuldeep-singh-dhaliwal ਚੰਡੀਗੜ੍ਹ 12 ਸਤੰਬਰ 2022: ਪੰਜਾਬ ਦੇ ਪੇਂਡੂ ਵਿਕਾਸ, ਪ੍ਰਵਾਸੀ ਭਾਰਤੀ ਮਾਮਲੇ ਅਤੇ ਖੇਤੀਬਾੜ੍ਹੀ ਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਨੇ ਅੱਜ ਕਿਸਾਨਾ ਨੂੰ ਕਣਕ ਦੇ ਮਿਆਰੀ ਬੀਜ਼ ਦੀ ਸਪਲਾਈ ਯਕੀਨੀ ਬਣਾਉਣ ਲਈ ਖੇਤੀਬਾੜੀ ਅਤੇ ਪਨਸੀਡ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ | ਇਸ ਦੌਰਾਨ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਣਕ ਦੇ ਬੀਜ਼ ਦੀ ਵਿਕਰੀ ਮੌਕੇ ਹੀ ਭਾਅ ਵਿਚ ਕਟੌਤੀ ਕਰਕੇ ਸਬਸਿਡੀ ਦਾ ਲਾਭ ਦਿੱਤਾ ਜਾਵੇਗਾ | ਸੂਬੇ ਦੇ ਕਿਸਾਨਾਂ ਨੂੰ ਕਣਕ ਦਾ ਬੀਜ਼ ਮਿਆਰੀ ਬੀਜ਼ ਮੁਹੱਈਆ ਕਰਵਾੳਣੁ ਲਈ ਸੂਬੇ ਦੀ ਭਗਵੰਤ ਮਾਨ ਸਰਕਾਰ ਪੂਰੀ ਵਚਬੱਧ ਹੈ। The post ਪੰਜਾਬ ਸਰਕਾਰ ਵਲੋਂ ਕਣਕ ਦੇ ਬੀਜ਼ ਦੀ ਵਿਕਰੀ ਮੌਕੇ ਹੀ ਭਾਅ ‘ਚ ਕਟੌਤੀ ਕਰਕੇ ਸਬਸਿਡੀ ਦਾ ਲਾਭ ਦਿੱਤਾ ਜਾਵੇਗਾ: ਕੁਲਦੀਪ ਧਾਲੀਵਾਲ appeared first on TheUnmute.com - Punjabi News. Tags:
|
ਕਰ ਵਿਭਾਗ ਦੇ ਇਨਫੋਰਸਮੈਂਟ ਵਿੰਗ ਵੱਲੋਂ ਵਸੂਲੀ ਵਿੱਚ 63.7 ਫੀਸਦੀ ਵਾਧਾ ਦਰਜ: ਹਰਪਾਲ ਸਿੰਘ ਚੀਮਾ Monday 12 September 2022 02:06 PM UTC+00 | Tags: 63.7 aam-aadmi-party breaking-news cm-bhagwant-mann harpal-singh-cheema harpal-singh-cheema-news news punjab-government punjabi-news punjab-news punjab-police tax-department the-unmute-breaking-news the-unmute-news ਚੰਡੀਗੜ੍ਹ 12 ਸਤੰਬਰ 2022: ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ (Harpal Singh Cheema) ਨੇ ਅੱਜ ਇਥੇ ਦੱਸਿਆ ਕਿ ਕਰ ਵਿਭਾਗ ਦੇ ਇਨਫੋਰਸਮੈਂਟ ਵਿੰਗ (ਸਟੇਟ ਜੀ.ਐਸ.ਟੀ.) ਨੇ ਚਾਲੂ ਵਿੱਤੀ ਸਾਲ ਦੇ ਪਹਿਲੇ ਪੰਜ ਮਹੀਨਿਆਂ ਵਿੱਚ 101.38 ਕਰੋੜ ਰੁਪਏ ਦੀ ਵਸੂਲੀ ਦੇ ਨਾਲ 63.7 ਫੀਸਦੀ ਦਾ ਵਾਧਾ ਦਰਜ ਕੀਤਾ ਹੈ ਜਦਕਿ ਪਿਛਲੇ ਸਾਲ ਦੀ ਇਸੇ ਮਿਆਦ ਦੌਰਾਨ 61.92 ਕਰੋੜ ਰੁਪਏ ਦੀ ਵਸੂਲੀ ਕੀਤੀ ਗਈ ਸੀ। ਇਹ ਪ੍ਰਗਟਾਵਾ ਕਰਦਿਆਂ ਆਬਕਾਰੀ ਤੇ ਕਰ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇਮਾਨਦਾਰ ਟੈਕਸਦਾਤਾਵਾਂ ਪ੍ਰਤੀ ਸਾਕਾਰਾਤਮਕ ਪਹੁੰਚ ਅਪਣਾਉਂਦਿਆਂ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਜਲਦੀ ਤੋਂ ਜਲਦੀ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾ ਰਿਹਾ ਹੈ, ਜਦਕਿ ਟੈਕਸ ਚੋਰੀ ਕਰਨ ਵਾਲਿਆਂ ਵਿਰੁੱਧ ਸਖ਼ਤ ਕਦਮ ਚੁੱਕੇ ਗਏ ਹਨ। ਮੌਜੂਦਾ ਵਿੱਤੀ ਸਾਲ ਵਿੱਚ ਕੀਤੇ ਗਏ ਮੁੱਖ ਸੁਧਾਰਾਂ ਬਾਰੇ ਹੋਰ ਜਾਣਕਾਰੀ ਦਿੰਦਿਆਂ ਐਡਵੋਕੇਟ ਚੀਮਾ ਨੇ ਕਿਹਾ ਕਿ ਟੈਕਸ ਵਿਭਾਗ ਵੱਲੋਂ ਲੋਕਾਂ ਨੂੰ ਜੀਐਸਟੀ ਦੇ ਸਮੇਂ ਸਿਰ ਭੁਗਤਾਨ ਲਈ ਜਾਗਰੂਕ ਕਰਨ ਲਈ ਵੱਖ-ਵੱਖ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ, ਜਦਕਿ ਇਨਫੋਰਸਮੈਂਟ ਵਿੰਗ ਨੇ ਟੈਕਸ ਚੋਰੀ ਕਰਨ ਵਾਲਿਆਂ 'ਤੇ ਪੈਣੀ ਨਜ਼ਰ ਰੱਖੀ ਹੋਈ ਹੈ। ਹਰਪਾਲ ਸਿੰਘ ਚੀਮਾ (Harpal Singh Cheema) ਅੱਗੇ ਕਿਹਾ ਕਿ ਵਿੰਗ ਨੇ ਹੁਣ ਤੱਕ ਫੀਲਡ ਰੇਕੀ ਅਤੇ ਡੇਟਾ ਮਾਈਨਿੰਗ ਦੀ ਮਦਦ ਨਾਲ ਇਕੱਲੇ ਨਿਰੀਖਣਾਂ ਵਿੱਚ 11 ਕਰੋੜ ਰੁਪਏ ਦੀ ਵਸੂਲੀ ਕੀਤੀ ਹੈ। ਪਿਛਲੇ ਸਾਲ ਦੀ ਇਸੇ ਮਿਆਦ ਦੌਰਾਨ ਵਿਭਾਗ ਵੱਲੋਂ ਸਿਰਫ਼ 4.67 ਲੱਖ ਰੁਪਏ ਦੀ ਹੀ ਵਸੂਲੀ ਕੀਤੀ ਗਈ ਸੀ। ਮੰਤਰੀ ਨੇ ਅੱਗੇ ਦੱਸਿਆ ਕਿ ਇਨਫੋਰਸਮੈਂਟ ਵਿੰਗ ਟੈਕਸ ਚੋਰੀ ਕਰਨ ਵਾਲਿਆਂ ਪ੍ਰਤੀ ਵਧੇਰੇ ਚੌਕਸ ਰਹਿਣ ਕਾਰਨ ਸਮਾਨ ਦੀ ਢੋਆ-ਢੁਆਈ ਦੌਰਾਨ ਫੜੇ ਗਏ ਮਾਮਲਿਆਂ ਵਿੱਚ ਵੀ ਮਹੱਤਵਪੂਰਨ ਪ੍ਰਗਤੀ ਹੋਈ ਹੈ। ਉਹਨਾਂ ਦੱਸਿਆ ਕਿ ਇਨਫੋਰਸਮੈਂਟ ਵਿੰਗ ਨੇ ਹੁਣ ਤੱਕ ਸਮਾਨ ਦੀ ਢੋਆ-ਢੁਆਈ ਸਬੰਧੀ 3191 ਮਾਮਲਿਆਂ ਵਿੱਚ ਜ਼ੁਰਮਾਨਾ ਕੀਤਾ ਹੈ ਜਿਸ ਦੇ ਨਤੀਜੇ ਵਜੋਂ ਇਸ ਵਿੱਤੀ ਸਾਲ ਦੌਰਾਨ 90.40 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਹੋਇਆ ਹੈ ਜਦਕਿ ਪਿਛਲੇ ਵਿੱਤੀ ਸਾਲ ਦੀ ਇਸੇ ਮਿਆਦ ਦੌਰਾਨ 2235 ਮਾਮਲਿਆਂ ਵਿੱਚ 61.80 ਕਰੋੜ ਰੁਪਏ ਦੀ ਆਮਦਨ ਹੋਈ ਸੀ। ਕਰ ਕਮਿਸ਼ਨਰ ਕਮਲ ਕਿਸ਼ੋਰ ਯਾਦਵ ਨੇ ਦੱਸਿਆ ਕਿ ਰਾਜ ਅਤੇ ਕੇਂਦਰੀ ਜੀਐਸਟੀ ਅਥਾਰਟੀਆਂ ਵਿਚਕਾਰ ਬਿਹਤਰ ਤਾਲਮੇਲ ਦੇ ਨਤੀਜੇ ਵਜੋਂ ਇਨਫੋਰਸਮੈਂਟ ਮਾਮਲਿਆਂ ਦੀ ਤੇਜ਼ੀ ਨਾਲ ਜਾਂਚ ਹੋਈ ਹੈ। ਉਹਨਾਂ ਕਿਹਾ ਕਿ ਵਿਭਾਗ ਕੋਲ ਪਹਿਲਾਂ ਵਾਹਨਾਂ ਦੀ ਘਾਟ ਸੀ ਪਰ ਹੁਣ ਸਰਕਾਰ ਨੇ ਆਸਾਨ ਪਹੁੰਚ ਲਈ ਹੋਰ ਵਾਹਨ ਮਨਜ਼ੂਰ ਕੀਤੇ ਹਨ ਤਾਂ ਜੋ ਇਨਫੋਰਸਮੈਂਟ ਵਿੰਗਾਂ ਵੱਲੋਂ ਸੂਬੇ ਦੇ ਕੋਨੇ-ਕੋਨੇ ਵਿੱਚ ਟੈਕਸ ਚੋਰੀ ਦੇ ਮਾਮਲਿਆਂ ਨੂੰ ਨੱਥ ਪਾਈ ਜਾ ਸਕੇ। ਯਾਦਵ ਨੇ ਕਿਹਾ ਕਿ ਵਿਭਾਗ ਮੁੱਖ ਦਫਤਰ, ਪਟਿਆਲਾ ਵਿਖੇ ਇੱਕ ਟੈਕਸ ਇੰਟੈਲੀਜੈਂਸ ਯੂਨਿਟ ਸਥਾਪਤ ਕਰਨ ਦੀ ਯੋਜਨਾ ਬਣਾ ਰਿਹਾ ਹੈ ਤਾਂ ਜੋ ਵੱਡੇ ਚੋਰਾਂ ਨੂੰ ਨੱਥ ਪਾਈ ਜਾ ਸਕੇ। ਇਸ ਦੇ ਨਾਲ ਹੀ ਵਿਭਾਗ ਵੱਲੋਂ ਸੂਬੇ ਦੇ ਮਾਲੀਏ ਨੂੰ ਸੁਰੱਖਿਅਤ ਕਰਨ ਲਈ ਸ਼ੁਰੂ ਵਿੱਚ ਹੀ ਫ਼ਰਜੀ ਟੈਕਸਦਾਤਿਆਂ ਦੀ ਪਛਾਣ ਕਰਨ ਲਈ ਤਕ The post ਕਰ ਵਿਭਾਗ ਦੇ ਇਨਫੋਰਸਮੈਂਟ ਵਿੰਗ ਵੱਲੋਂ ਵਸੂਲੀ ਵਿੱਚ 63.7 ਫੀਸਦੀ ਵਾਧਾ ਦਰਜ: ਹਰਪਾਲ ਸਿੰਘ ਚੀਮਾ appeared first on TheUnmute.com - Punjabi News. Tags:
|
ਆਈਸੀਸੀ ਪਲੇਅਰ ਆਫ ਦਿ ਮੰਥ ਐਵਾਰਡ ਜਿੱਤਣ ਵਾਲਾ ਜ਼ਿੰਬਾਬਵੇ ਦਾ ਪਹਿਲਾ ਖਿਡਾਰੀ ਬਣਿਆ ਸਿਕੰਦਰ ਰਜ਼ਾ Monday 12 September 2022 02:19 PM UTC+00 | Tags: bcci breaking-news cricketer-sikandar-raza icc icc-player-of-the-month icc-player-of-the-month-award news sikandar-raza sports-news the-unmute-breaking-news the-unmute-punjabi-news zimbabwe-cricket-team ਚੰਡੀਗੜ੍ਹ 12 ਸਤੰਬਰ 2022: ਜ਼ਿੰਬਾਬਵੇ ਕ੍ਰਿਕਟ ਟੀਮ ਦੇ ਤਜਰਬੇਕਾਰ ਆਲਰਾਊਂਡਰ ਸਿਕੰਦਰ ਰਜ਼ਾ (Sikandar Raza) ਨੇ “ਆਈਸੀਸੀ ਪਲੇਅਰ ਆਫ ਦਿ ਮੰਥ” ਐਵਾਰਡ ਜਿੱਤਣ ਵਾਲਾ ਪਹਿਲਾ ਖਿਡਾਰੀ ਬਣ ਕੇ ਇਤਿਹਾਸ ਰਚ ਦਿੱਤਾ ਹੈ। ਰਜ਼ਾ ਨੇ ਨਿਊਜ਼ੀਲੈਂਡ ਦੇ ਆਲਰਾਊਂਡਰ ਮਿਸ਼ੇਲ ਸੈਂਟਨਰ ਅਤੇ ਇੰਗਲੈਂਡ ਦੇ ਟੈਸਟ ਕਪਤਾਨ ਬੇਨ ਸਟੋਕਸ ਨੂੰ ਹਰਾ ਕੇ ਇਹ ਖ਼ਿਤਾਬ ਜਿੱਤਿਆ ਹੈ । 36 ਸਾਲ ਦੇ ਰਜ਼ਾ ਨੇ ਇੱਕ ਮਹੀਨੇ ਵਿੱਚ ਤਿੰਨ ਵਨਡੇ ਸੈਂਕੜੇ ਲਗਾਏ ਇਸ ਸਫਲਤਾ ‘ਤੇ ਰਜ਼ਾ ਨੇ ਕਿਹਾ, "ਮੈਂ ਆਈਸੀਸੀ ਤੋਂ ਪਲੇਅਰ ਆਫ ਦਿ ਮੰਥ ਦਾ ਪੁਰਸਕਾਰ ਜਿੱਤਣ ‘ਤੇ ਬਹੁਤ ਹੀ ਮਾਣ ਮਹਿਸੂਸ ਕਰ ਰਿਹਾ ਹਾਂ ਅਤੇ ਅਜਿਹਾ ਪੁਰਸਕਾਰ ਜਿੱਤਣ ਵਾਲਾ ਪਹਿਲਾ ਜ਼ਿੰਬਾਬਵੇ ਦਾ ਖਿਡਾਰੀ ਬਣ ਕੇ ਖੁਸ਼ ਹਾਂ। ਸਿਕੰਦਰ ਰਜ਼ਾ (Sikandar Raza) ਨੇ ਭਾਰਤ ਦੇ ਖਿਲਾਫ ਆਖਰੀ ਵਨਡੇ ਵਿੱਚ ਵੀ ਟੀਚਾ ਲਗਭਗ ਪੂਰਾ ਕਰ ਲਿਆ, ਪਰ ਪਿਛਲੇ ਮੌਕਿਆਂ ਦੇ ਉਲਟ, ਦੂਜੇ ਸਿਰੇ ਤੋਂ ਬਹੁਤ ਘੱਟ ਸਾਥ ਮਿਲਿਆ। 290 ਦੌੜਾਂ ਦਾ ਪਿੱਛਾ ਕਰਦੇ ਹੋਏ ਉਹ ਆਖਰੀ ਓਵਰ ਤੱਕ ਕ੍ਰੀਜ਼ ‘ਤੇ ਸਨ। 95 ਗੇਂਦਾਂ ਵਿੱਚ 115 ਦੌੜਾਂ ਬੇਕਾਰ ਗਈਆਂ ਕਿਉਂਕਿ ਭਾਰਤ ਨੇ ਆਖਰੀ ਓਵਰ ਵਿੱਚ ਮੈਚ ਜਿੱਤ ਲਿਆ। The post ਆਈਸੀਸੀ ਪਲੇਅਰ ਆਫ ਦਿ ਮੰਥ ਐਵਾਰਡ ਜਿੱਤਣ ਵਾਲਾ ਜ਼ਿੰਬਾਬਵੇ ਦਾ ਪਹਿਲਾ ਖਿਡਾਰੀ ਬਣਿਆ ਸਿਕੰਦਰ ਰਜ਼ਾ appeared first on TheUnmute.com - Punjabi News. Tags:
|
ਪੰਜਾਬ ਸਰਕਾਰ ਵਲੋਂ ਵਿਦਿਆਰਥੀਆਂ ਦਾ ਸਰਬਪੱਖੀ ਵਿਕਾਸ ਯਕੀਨੀ ਬਣਾਉਣ ਲਈ ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਬੱਚਿਆਂ ਦਾ ਮੁਲਾਂਕਣ ਸ਼ੁਰੂ :ਹਰਜੋਤ ਸਿੰਘ ਬੈਂਸ Monday 12 September 2022 02:29 PM UTC+00 | Tags: aam-aadmi-party breaking-news cm-bhagwant-mann harjot-singh-bains news pre-primary-classes pseb punjab-government punjab-pre-primary-classes the-unmute-breaking-news the-unmute-news the-unmute-update ਚੰਡੀਗੜ੍ਹ 12 ਸਤੰਬਰ 2022: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ (Harjot Singh Bains) ਨੇ ਅੱਜ ਇੱਥੇ ਦੱਸਿਆ ਕਿ ਪ੍ਰੀ-ਪ੍ਰਾਇਮਰੀ ਜਮਾਤਾਂ (Pre-Primary Classes) ਦੇ ਵਿਦਿਆਰਥੀਆਂ ਦੇ ਸ਼ੁਰੂਆਤੀ ਦੌਰ ਤੋਂ ਹੀ ਸਰਬਪੱਖੀ ਵਿਕਾਸ ਯਕੀਨੀ ਬਣਾਉਣ ਦੇ ਮਨਸ਼ੇ ਨਾਲ ਸਰਕਾਰ ਨੇ ਬੱਚਿਆਂ ਦੀ ਸ਼ਖ਼ਸੀਅਤ ਦੇ ਵੱਖ-ਵੱਖ ਪਹਿਲੂਆਂ ਦਾ ਮੁਲਾਂਕਣ ਸ਼ੁਰੂ ਕੀਤਾ ਹੈ। ਉਨ੍ਹਾਂ ਦੱਸਿਆ ਕਿ ਐਸ.ਸੀ.ਈ.ਆਰ.ਟੀ. ਵੱਲੋਂ ਪ੍ਰੀ-ਪ੍ਰਾਇਮਰੀ (ਐੱਲ.ਕੇ.ਜੀ. ਅਤੇ ਯੂ.ਕੇ.ਜੀ) ਜਮਾਤਾਂ ਦੇ ਬੱਚਿਆਂ ਦਾ ਪਹਿਲਾ ਮੁਲਾਂਕਣ 12 ਤੋਂ 27 ਸਤੰਬਰ ਤੱਕ ਕੀਤਾ ਜਾਵੇਗਾ ਅਤੇ ਇਸ ਸਬੰਧੀ ਸਮੂਹ ਅਧਿਕਾਰੀਆਂ ਅਤੇ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਨੂੰ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਸਿੱਖਿਆ ਮੰਤਰੀ ਨੇ ਕਿਹਾ ਕਿ ਹਰ ਬੱਚੇ ਦੇ ਮੁਲਾਂਕਣ ਸਬੰਧੀ ਉਸ ਦੇ ਮਾਪਿਆਂ ਨੂੰ ਵੀ ਜਾਣੂ ਕਰਵਾਇਆ ਜਾਣਾ ਲਾਜ਼ਮੀ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਬੀ.ਐੱਮ.ਟੀਜ਼. ਨੂੰ 10 ਅਕਤੂਬਰ, 2022 ਤੱਕ ਸਮੂਹ ਵਿਦਿਆਰਥੀਆਂ ਦਾ ਰਿਕਾਰਡ ਵੈਬ-ਪੋਰਟਲ 'ਤੇ ਅਪਲੋਡ ਕਰਨ ਲਈ ਕਿਹਾ ਗਿਆ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪ੍ਰੀ-ਪ੍ਰਾਇਮਰੀ ਜਮਾਤਾਂ (Pre-Primary Classes) ਚਲਾਉਣ ਦਾ ਉਦੇਸ਼ ਤਿੰਨ ਤੋਂ ਛੇ ਸਾਲ ਦੇ ਬੱਚਿਆਂ ਨੂੰ ਪ੍ਰਾਇਮਰੀ ਸਿੱਖਿਆ ਗ੍ਰਹਿਣ ਕਰਨ ਲਈ ਤਿਆਰ ਕਰਨਾ ਅਤੇ ਉਨ੍ਹਾਂ ਦਾ ਸਰਬਪੱਖੀ ਵਿਕਾਸ ਯਕੀਨੀ ਬਣਾਉਣਾ ਹੈ। ਇਸ ਮੁਲਾਂਕਣ ਨਾਲ ਵਿਭਾਗ ਨੂੰ ਬੱਚਿਆਂ ਦੇ ਬੌਧਿਕ ਪੱਧਰ ਦੀ ਲੋੜੀਂਦੇ ਮਿਆਰ ਤੱਕ ਪਹੁੰਚ ਬਾਰੇ ਜਾਣਕਾਰੀ ਮਿਲ ਸਕੇਗੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਜਮਾਤਾਂ ਲਈ ਸਕੂਲ ਸਿੱਖਿਆ ਵਿਭਾਗ ਵੱਲੋਂ ਤਿਆਰ ਕੀਤੇ ਪਾਠਕ੍ਰਮ ਅਧੀਨ ਬੱਚਿਆਂ ਨੂੰ ਖੇਡ ਵਿਧੀ ਰਾਹੀਂ ਗਤੀਵਿਧੀਆਂ ਕਰਵਾਈਆਂ ਜਾਣੀਆਂ ਹਨ। ਉਨ੍ਹਾਂ ਦੱਸਿਆ ਕਿ ਸਿੱਖਣ ਸਹਾਇਕ ਸਮੱਗਰੀ ਸਮੇਤ ਰਿਪੋਰਟ ਕਾਰਡ ਸਕੂਲਾਂ ਨੂੰ ਭੇਜੇ ਗਏ ਹਨ।ਰਿਪੋਰਟ ਕਾਰਡ ਨੂੰ ਭਰਨ ਦਾ ਉਦੇਸ਼ ਬੱਚੇ ਦੇ ਵਿਕਾਸ ਨੂੰ ਜਾਣਨਾ ਅਤੇ ਸਮਝਣਾ ਹੈ। ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਵਿਦਿਆਰਥੀਆਂ ਦੇ ਮੁਲਾਂਕਣ ਦੌਰਾਨ ਅਧਿਆਪਕ ਵੱਲੋਂ ਗਤੀਵਿਧੀਆਂ ਕਰਵਾਉਣ ਸਮੇਂ ਬੱਚੇ ਦਾ ਕੇਵਲ ਨਿਰੀਖਣ ਹੀ ਕੀਤਾ ਜਾਣਾ ਹੈ ਜਿਸ ਪਿੱਛੋਂ ਅਗਲੇ ਤਿੰਨ ਦਿਨਾਂ ਵਿੱਚ ਅਧਿਆਪਕ ਵੱਲੋਂ ਬੱਚਿਆਂ ਦਾ ਰਿਕਾਰਡ ਰਿਪੋਰਟ ਕਾਰਡ ਵਿੱਚ ਭਰਿਆ ਜਾਵੇਗਾ। ਰਿਪੋਰਟ ਕਾਰਡ ਵਿੱਚ ਬੱਚੇ ਦੇ ਮੁਲਾਂਕਣ ਦੇ ਪੰਜ ਮੁੱਖ ਖੇਤਰ ਸਰੀਰਕ ਵਿਕਾਸ, ਬੌਧਿਕ ਵਿਕਾਸ, ਸਮਾਜਿਕ ਅਤੇ ਭਾਵਨਾਤਮਿਕ ਵਿਕਾਸ, ਭਾਸ਼ਾਈ ਵਿਕਾਸ (ਪੰਜਾਬੀ ਅਤੇ ਅੰਗਰੇਜ਼ੀ) ਰੱਖੇ ਗਏ ਹਨ ਅਤੇ ਹਰ ਖੇਤਰ ਵਿੱਚ ਤਿੰਨ ਪੱਧਰਾਂ ‘ਤੇ ਮੁਲਾਂਕਣ ਕੀਤਾ ਜਾਵੇਗਾ। The post ਪੰਜਾਬ ਸਰਕਾਰ ਵਲੋਂ ਵਿਦਿਆਰਥੀਆਂ ਦਾ ਸਰਬਪੱਖੀ ਵਿਕਾਸ ਯਕੀਨੀ ਬਣਾਉਣ ਲਈ ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਬੱਚਿਆਂ ਦਾ ਮੁਲਾਂਕਣ ਸ਼ੁਰੂ :ਹਰਜੋਤ ਸਿੰਘ ਬੈਂਸ appeared first on TheUnmute.com - Punjabi News. Tags:
|
ਸ਼੍ਰੀਲੰਕਾ 'ਚ ਆਰਥਿਕ ਸੰਕਟ ਦੇ ਚੱਲਦਿਆਂ 60 ਲੱਖ ਤੋਂ ਵੱਧ ਲੋਕ ਪੌਸ਼ਟਿਕ ਭੋਜਨ ਤੋਂ ਵਾਂਝੇ: WFP Monday 12 September 2022 02:49 PM UTC+00 | Tags: breaking-news conditions-in-sri-lanka economic-crisis-in-sri-lanka economic-crisis-sri-lanka emergency-lifted-in-sri-lanka sri-lanka united-nations-organizations ਚੰਡੀਗੜ੍ਹ 12 ਸਤੰਬਰ 2022: ਸੰਯੁਕਤ ਰਾਸ਼ਟਰ ਦੀਆਂ ਦੋ ਪ੍ਰਮੁੱਖ ਸੰਸਥਾਵਾਂ ਨੇ ਸੋਮਵਾਰ ਨੂੰ ਗੰਭੀਰ ਆਰਥਿਕ ਸੰਕਟ ਦਾ ਸਾਹਮਣਾ ਕਰ ਰਹੇ ਸ਼੍ਰੀਲੰਕਾ (Sri Lanka) ਨੂੰ ਲੈ ਕੇ ਨਵੀਂ ਰਿਪੋਰਟ ਜਾਰੀ ਕੀਤੀ। ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਦੇਸ਼ ਵਿੱਚ 60 ਲੱਖ ਤੋਂ ਵੱਧ ਲੋਕ ਮੱਧਮ ਤੋਂ ਗੰਭੀਰ ਭੋਜਨ ਅਸੁਰੱਖਿਆ ਦਾ ਸਾਹਮਣਾ ਕਰ ਰਹੇ ਹਨ। ਜੇਕਰ ਉਨ੍ਹਾਂ ਦੀ ਜਾਨ ਅਤੇ ਰੋਜ਼ੀ-ਰੋਟੀ ਨੂੰ ਬਚਾਉਣ ਲਈ ਸਮੇਂ ਸਿਰ ਲੋੜੀਂਦੀ ਮਦਦ ਨਾ ਦਿੱਤੀ ਗਈ ਤਾਂ ਸਥਿਤੀ ਹੋਰ ਵਿਗੜ ਸਕਦੀ ਹੈ। ਸੰਯੁਕਤ ਰਾਸ਼ਟਰ ਦੇ ਖੁਰਾਕ ਅਤੇ ਖੇਤੀਬਾੜੀ ਸੰਗਠਨ (FAO) ਅਤੇ ਵਿਸ਼ਵ ਖੁਰਾਕ ਪ੍ਰੋਗਰਾਮ (WFP) ਨੇ ਆਪਣੀ ਸਾਂਝੀ ਰਿਪੋਰਟ ਵਿੱਚ ਦੱਸਿਆ ਹੈ ਕਿ ਖਰਾਬ ਮੌਸਮ ਕਾਰਨ ਫਸਲਾਂ ਦੀ ਪੈਦਾਵਾਰ ਵਿੱਚ 50 ਫੀਸਦੀ ਦੀ ਕਮੀ ਆਈ ਹੈ ਅਤੇ ਵਿਦੇਸ਼ੀ ਮੁਦਰਾ ਦੀ ਘਾਟ ਕਾਰਨ ਅਨਾਜ ਦੀ ਦਰਾਮਦ ਵੀ ਘਟੀ ਹੈ। FAO ਅਤੇ WFO ਟੀਮਾਂ ਨੇ ਘਰੇਲੂ ਭੋਜਨ ਸੁਰੱਖਿਆ ਦੀ ਸਥਿਤੀ ਅਤੇ ਖੇਤੀਬਾੜੀ ਉਤਪਾਦਨ ਦੇ ਪੱਧਰ ਦਾ ਮੁਲਾਂਕਣ ਕਰਨ ਲਈ ਜੂਨ ਅਤੇ ਜੁਲਾਈ 2022 ਦਰਮਿਆਨ ਦੇਸ਼ ਦੇ 25 ਜ਼ਿਲ੍ਹਿਆਂ ਦਾ ਦੌਰਾ ਕੀਤਾ। ਰਿਪੋਰਟ ਵਿਚ ਚੇਤਾਵਨੀ ਦਿੱਤੀ ਗਈ ਹੈ ਕਿ ਮਦਦ ਤੋਂ ਬਿਨਾਂ, ਸ਼੍ਰੀਲੰਕਾ ਦੀ ਭੋਜਨ ਸਥਿਤੀ ਵਿਗੜ ਸਕਦੀ ਹੈ, ਖਾਸ ਤੌਰ ‘ਤੇ ਅਕਤੂਬਰ 2022 ਤੋਂ ਫਰਵਰੀ 2023 ਦੇ ਦੌਰਾਨ ਇਹ ਹੋਰ ਵੀ ਗੰਭੀਰ ਹੋ ਸਕਦੀ ਹੈ | ਸ਼ਰਨ ਨੇ ਕਿਹਾ ਕਿ ਸ਼੍ਰੀਲੰਕਾ (Sri Lanka) ਦੀ ਲਗਭਗ 30 ਫੀਸਦੀ ਆਬਾਦੀ ਖੇਤੀ ‘ਤੇ ਨਿਰਭਰ ਹੈ, ਕਿਸਾਨਾਂ ਦੀ ਉਤਪਾਦਨ ਸਮਰੱਥਾ ‘ਚ ਸੁਧਾਰ ਕਰਨ ਨਾਲ ਹੀ ਖੇਤੀ ਖੇਤਰ ਨੂੰ ਹੁਲਾਰਾ ਮਿਲੇਗਾ, ਵਿਦੇਸ਼ੀ ਮੁਦਰਾ ਭੰਡਾਰ ਦੀ ਕਮੀ ਦੇ ਦੌਰਾਨ ਦਰਾਮਦ ਦੀ ਜ਼ਰੂਰਤ ਘਟੇਗੀ ਅਤੇ ਵਾਧਾ ਹੋਵੇਗਾ। WFP ਦੇ ਪ੍ਰਤੀਨਿਧੀ ਅਬਦੁਰ ਰਹੀਮ ਸਿੱਦੀਕੀ ਨੇ ਕਿਹਾ, ਇਸ ਭਿਆਨਕ ਆਰਥਿਕ ਸੰਕਟ ਵਿੱਚ ਪਰਿਵਾਰਾਂ ਕੋਲ ਕੋਈ ਵਿਕਲਪ ਨਹੀਂ ਹੈ। 60 ਫੀਸਦੀ ਤੋਂ ਵੱਧ ਪਰਿਵਾਰ ਸਸਤਾ ਅਤੇ ਘੱਟ ਪੌਸ਼ਟਿਕ ਭੋਜਨ ਘੱਟ ਖਾ ਰਹੇ ਹਨ। The post ਸ਼੍ਰੀਲੰਕਾ ‘ਚ ਆਰਥਿਕ ਸੰਕਟ ਦੇ ਚੱਲਦਿਆਂ 60 ਲੱਖ ਤੋਂ ਵੱਧ ਲੋਕ ਪੌਸ਼ਟਿਕ ਭੋਜਨ ਤੋਂ ਵਾਂਝੇ: WFP appeared first on TheUnmute.com - Punjabi News. Tags:
|
ਪਾਕਿਸਤਾਨ ਦੀ ਜੇਲ੍ਹ 'ਚ ਮਾਰੇ ਗਏ ਸਰਬਜੀਤ ਸਿੰਘ ਦੀ ਪਤਨੀ ਸੁਖਪ੍ਰੀਤ ਕੌਰ ਦੀ ਸੜਕ ਹਾਦਸੇ 'ਚ ਮੌਤ Monday 12 September 2022 03:07 PM UTC+00 | Tags: aam-aadmi-party breaking-news news punjab-government sukhpreet-kaur sukhpreet-kaur-died sukhpreet-kaur-wife-of-sarabjit-singh the-unmute-breaking-news the-unmute-latest-news the-unmute-latest-update the-unmute-punjabi-news ਚੰਡੀਗੜ੍ਹ 12 ਸਤੰਬਰ 2022: ਪਾਕਿਸਤਾਨ ਦੀ ਜੇਲ੍ਹ ਵਿੱਚ ਮਾਰੇ ਗਏ ਸਰਬਜੀਤ ਸਿੰਘ ਦੀ ਪਤਨੀ ਸੁਖਪ੍ਰੀਤ ਕੌਰ ਦੀ ਅੱਜ ਅੰਮ੍ਰਿਤਸਰ ਦੇ ਖਜ਼ਾਨਾ ਚੌਂਕ ਨੇੜੇ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੇ ਦਿਨ ਸੁਖਪ੍ਰੀਤ ਕੌਰ ਆਪਣੀ ਧੀ ਨੂੰ ਮਿਲਣ ਲਈ ਮੋਟਰਸਾਈਕਲ ‘ਤੇ ਜਲੰਧਰ ਤੋਂ ਅੰਮ੍ਰਿਤਸਰ ਜਾ ਰਹੀ ਸੀ। ਇਸੇ ਦੌਰਾਨ ਮੋਟਰਸਾਈਕਲ ਸੜਕ ਹਾਦਸੇ ਆ ਸ਼ਿਕਾਰ ਹੋ ਗਈ, ਸੁਖਪ੍ਰੀਤ ਕੌਰ ਗੰਭੀਰ ਜ਼ਖਮੀ ਹੋ ਗਈ | ਜਿਸਤੋਂ ਤੁਰੰਤ ਬਾਅਦ ਅੰਮ੍ਰਿਤਸਰ ਦੇ ਮਹਾਜਨ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਉੱਥੇ ਉਨ੍ਹਾਂ ਦੀ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ | The post ਪਾਕਿਸਤਾਨ ਦੀ ਜੇਲ੍ਹ ‘ਚ ਮਾਰੇ ਗਏ ਸਰਬਜੀਤ ਸਿੰਘ ਦੀ ਪਤਨੀ ਸੁਖਪ੍ਰੀਤ ਕੌਰ ਦੀ ਸੜਕ ਹਾਦਸੇ ‘ਚ ਮੌਤ appeared first on TheUnmute.com - Punjabi News. Tags:
|
ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਐਸ.ਏ.ਐਸ.ਨਗਰ ਵਿਖੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਦਾ ਉਦਘਾਟਨ Monday 12 September 2022 03:15 PM UTC+00 | Tags: aam-aadmi-party anmol-gagan-mann breaking-news cm-bhagwant-mann congress inauguration-of-district-level-tournament-at-sas-nagar mla-anmol-gagan-mann mla-kulwant-singh mohali news punjab-government s-a-s-nagar sports-minister-meet-hayer the-unmute-breaking-news the-unmute-punjabi-news the-unmute-update ਐਸ.ਏ.ਐਸ.ਨਗਰ 12 ਸਤੰਬਰ 2022: ਆਦਮੀ ਆਪਣੀ ਲਗਨ ਅਤੇ ਮਿਹਨਤ ਨਾਲ ਵੱਡੇ ਤੋਂ ਵੱਡਾ ਟੀਚਾ ਸਰ ਕਰ ਸਕਦਾ ਹੈ । ਤੁਸੀ ਸਾਰੇ ਪੰਜਾਬ ਦੇ ਜੰਮਪਲ ਹੋ, ਜਿਨ੍ਹਾਂ ਨੇ ਮਿਹਨਤ ਨਾਲ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਤੇ ਹਰ ਖੇਤਰ ਵਿੱਚ ਮੱਲਾ ਮਾਰੀਆ ਹਨ । ਮੈਨੂੰ ਪੂਰਨ ਆਸ ਹੈ ਕਿ ਤੁਹਾਡੇ ਵਿੱਚੋਂ ਆਉਣ ਵਾਲੇ ਕੁੱਝ ਸਾਲਾ ਵਿੱਚ ਪੰਜਾਬ ਦੇ ਖਿਡਾਰੀ ਕੌਮੀ ਤੇ ਕੌਮਾਂਤਰੀ ਪੱਧਰ ਵਿੱਚ ਮੈਂਡਲ ਹਾਸਲ ਕਰ ਕੇ ਆਪਣੇ ਸੂਬੇ ਅਤੇ ਦੇਸ਼ ਦਾ ਨਾਮ ਪੂਰੀ ਦੁਨੀਆਂ ਵਿੱਚ ਉੱਚਾ ਕਰਨਗੇ । ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੂਬੇ ਵਿੱਚ ਇਹ ਪਹਿਲੀ ਵਾਰ ਇਸ ਵੱਡੇ ਪੱਧਰ ਦਾ ਖੇਡ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ । ਜਿੱਥੇ ਵੱਖ-ਵੱਖ ਉਮਰ ਵਰਗਾਂ ਵਿੱਚ ਖਿਡਾਰੀ ਬਲਾਕ ਪੱਧਰ ਤੋਂ ਜਿੱਤ ਕੇ ਸੂਬਾ ਪੱਧਰ ਤੱਕ ਖੇਡਣਗੇ ਤੇ ਸਰਕਾਰ ਵੱਲੋਂ ਖੇਡ ਨੀਤੀ ਮੁਤਾਬਿਕ ਉਨ੍ਹਾਂ ਦੀ ਗਰੇਡੇਸ਼ਨ ਅਤੇ ਕਰੋੜਾ ਰੁਪਏ ਦੇ ਇਨਾਮ ਦਿੱਤੇ ਜਾਣਗੇ । ਇਹ ਬਿਆਨ ਮੈਡਮ ਅਨਮੋਲ ਗਗਨ ਮਾਨ ਸੈਰ ਸਪਾਟਾ ਅਤੇ ਸੱਭਿਆਚਾਰਕ, ਨਿਵੇਸ਼ ਪ੍ਰੋਤਸਾਹਨ, ਲੇਬਰ ਅਤੇ ਸ਼ਿਕਾਇਤ ਨਿਵਾਰਨ ਮੰਤਰੀ ਵੱਲੋਂ ਅੱਜ ਐਸ.ਏ.ਐਸ ਨਗਰ ਦੇ ਬਹੁ ਮੰਤਵੀ ਖੇਡ ਸਟੇਡੀਅਮ ਸੈਕਟਰ 78 ਵਿਖੇ ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ 'ਖੇਡਾਂ ਵਤਨ ਪੰਜਾਬ ਦੀਆਂ 2022' ਅਧੀਨ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਦੀ ਸ਼ੁਰੂਆਤ ਕਰਦਿਆ ਖਿਡਾਰੀਆਂ ਨੂੰ ਸੰਬੋਧਨ ਕਰਦਿਆ ਦਿੱਤਾ ਗਿਆ । ਇਸ ਸਮਾਗਮ ਵਿੱਚ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ, ਖੇਡ ਮੰਤਰੀ ਉਚੇਚੇ ਤੌਰ ਤੇ ਸ਼ਾਮਲ ਹੋਏ । ਉਨ੍ਹਾਂ ਵੱਲੋਂ ਵੀ ਬੱਚਿਆ ਦੀ ਹੌਸਲਾ ਅਫ਼ਜਾਈ ਕਰਦਿਆ ਕਿਹਾ ਗਿਆ ਕਿ ਪੰਜਾਬ ਵਿੱਚ ਪਹਿਲਾ ਕਦੇ ਵੀ ਖੇਡਾਂ ਪ੍ਰਤੀ ਅਜਿਹਾ ਮਾਹੌਲ ਨਹੀ ਬਣਿਆ ਸੀ । ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਡਾਂ ਦੀ ਸਫ਼ਲਤਾ ਦਾ ਅੰਦਾਜਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਜਿਸ ਬਲਾਕ ਵਿੱਚ ਪਹਿਲਾ 200 ਤੋਂ ਵੱਧ ਖਿਡਾਰੀ ਨਹੀ ਸਨ ਹੁੰਦੇ ਹੁਣ ਇਨ੍ਹਾਂ ਖੇਡਾਂ ਵਿੱਚ ਬਲਾਕ ਪੱਧਰ ਤੇ 3500 ਦੇ ਕਰੀਬ ਖਿਡਾਰੀਆਂ ਵੱਲੋਂ ਰਜਿਸਟ੍ਰੇਸ਼ਨ ਕਰਵਾਈ ਗਈ ਹੈ ਜਦਕਿ ਡੇਰਾਬਸੀ ਬਲਾਕ ਵਿੱਚ 4200 ਖਿਡਾਰੀਆਂ ਵੱਲ਼ੋਂ ਖੇਡਾਂ ਵਿੱਚ ਭਾਗ ਲੈਣ ਲਈ ਰਜਿਸਟ੍ਰੇਸ਼ਨ ਕਰਵਾਈ ਗਈ । ਉਨ੍ਹਾਂ ਇਨ੍ਹਾਂ ਖੇਡਾਂ ਦਾ ਸਫ਼ਲਤਾਪੂਰਵਕ ਆਯੋਜਨ ਕਰਨ ਲਈ ਜਿਲ੍ਹਾਂ ਪ੍ਰਸ਼ਾਸਨ, ਕੋਚਾ, ਅਧਿਆਪਕਾ ਅਤੇ ਜਿਲ੍ਹਾ ਖੇਡ ਵਿਭਾਗ ਨੂੰ ਵਧਾਈ ਦਿੱਤੀ । ਉਨ੍ਹਾਂ ਕਿਹਾ ਕਿ ਖਿਡਾਰੀਆਂ ਦਾ ਉਤਸ਼ਾਹ ਦੇਖ ਕੇ ਸਾਨੂੰ ਆਸ ਹੈ ਕਿ ਅਗਲੇ 5-7 ਸਾਲਾ ਵਿੱਚ ਪੰਜਾਬ ਵਿੱਚੋਂ ਕੌਮਾਂਤਰੀ ਪੱਧਰ ਦੇ ਵੱਡੇ ਖਿਡਾਰੀ ਉਭਰ ਕੇ ਅੱਗੇ ਆਉਂਣਗੇ । ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਵਿੱਚ ਖੇਡ ਭਾਵਨਾ ਨੂੰ ਮੁੜ ਤੋਂ ਪ੍ਰਫੁੱਲਤ ਕਰਨ ਲਈ ਦਿਨ ਰਾਤ ਕੋਸ਼ਿਸ ਕੀਤੀ ਜਾ ਰਹੀ ਹੈ ਅਤੇ ਸਾਨੂੰ ਆਸ ਹੈ ਕਿ ਪੰਜਾਬ ਛੇਤੀ ਹੀ ਭਾਰਤ ਦਾ ਖੇਡਾਂ ਦੇ ਖੇਤਰ ਵਿੱਚ ਨੰਬਰ ਇੱਕ ਸੂਬਾ ਬਣੇਗਾ । ਇਸ ਮੌਕੇ ਹਲਕਾ ਵਿਧਾਇਕ ਡੇਰਾਬਸੀ ਕੁਲਜੀਤ ਸਿੰਘ ਰੰਧਾਵਾ ਵੱਲੋਂ ਵੀ ਸੰਬੋਧਨ ਕਰਦਿਆ ਭਾਗ ਲੈਣ ਵਾਲੇ ਖਿਡਾਰੀਆਂ,ਕੋਚਾਂ ਅਤੇ ਉਨ੍ਹਾਂ ਦੇ ਅਧਿਆਪਕਾ ਨੂੰ ਵਧਾਈ ਪੇਸ਼ ਕੀਤੀ । ਡਿਪਟੀ ਕਮਿਸ਼ਨਰ ਅਮਿਤ ਤਲਵਾੜ ਵੱਲੋਂ ਇਸ ਮੌਕੇ ਸਮਾਗਮ ਵਿੱਚ ਪਹੁੰਚੇ ਮੁੱਖ ਮਹਿਮਾਨ ਤੇ ਵਿਸ਼ੇਸ਼ ਮਹਿਮਾਨਾ ਦਾ ਸਵਾਗਤ ਕੀਤਾ ਗਿਆ। ਖਿਡਾਰੀਆਂ ਵੱਲੋਂ ਖੇਡਾਂ ਨੂੰ ਖੇਡ ਭਾਵਨਾਂ ਨਾਲ ਖੇਡਣ ਦੇ ਮੰਤਵ ਲਈ ਸਹੁੰ ਵੀ ਚੁੱਕੀ ਗਈ । ਪ੍ਰੋਗਰਾਮ ਦੀ ਸੁਰੂਆਤ ਦੌਰਾਨ ਜੁਗਨੀ ਕਲਚਰ ਤੇ ਵੇਅਲਫੇਅਰ ਕਲੱਬ ਵੱਲੋਂ ਰੰਗਾ ਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ ਜਿਸ ਦੇ ਅੰਤਰਗਤ ਪੰਜਾਬ ਦੇ ਮਾਰਸ਼ਲ ਆਰਟ ਗੱਤਕੇ ਦਾ ਪ੍ਰਦਰਸ਼ਨ ਅਤੇ ਭੰਗੜਾ, ਗਿੱਧਾ ਵੀ ਪੇਸ਼ ਕੀਤਾ ਗਿਆ ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਅਮਨਿੰਦਰ ਕੌਰ ਬਰਾੜ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀਮਤੀ ਪੂਜਾ ਐਸ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀਮਤੀ ਅਵਨੀਤ ਕੌਰ,ਐਸ.ਡੀ.ਐਮ ਮੋਹਾਲੀ ਸ੍ਰੀਮਤੀ ਸਰਬਜੀਤ ਕੌਰ,ਜਿਲ੍ਹਾ ਖੇਡ ਅਫ਼ਸਰ ਗੁਰਦੀਪ ਕੌਰ,ਯੂਥ ਡਿਵੈਲਪਮੈਂਟ ਐਂਡ ਸਪੋਰਟਸ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ, ਆਮ ਆਦਮੀ ਪਾਰਟੀ ਦੇ ਜਿਲ੍ਹਾ ਇੰਚਾਰਜ਼ ਮੈਡਮ ਪ੍ਰਭਜੋਤ ਕੌਰ ਤੋਂ ਇਲਾਵਾ ਸਕੂਲਾ ਦੇ ਵਿਦਿਆਰਥੀ,ਕੋਚ,ਅਧਿਆਪਕ, ਸਕੂਲਾ ਦੇ ਵਿਦਿਆਰਥੀ ਤੇ ਸ਼ਹਿਰ ਨਿਵਾਸੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ । The post ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਐਸ.ਏ.ਐਸ.ਨਗਰ ਵਿਖੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਦਾ ਉਦਘਾਟਨ appeared first on TheUnmute.com - Punjabi News. Tags:
|
Gyanvapi Case: ਅਦਾਲਤ ਵਲੋਂ ਮੁਸਲਿਮ ਧਿਰ ਦੀ ਪਟੀਸ਼ਨ ਰੱਦ ਕਰਨ 'ਤੇ ਅਸਦੁਦੀਨ ਓਵੈਸੀ ਨੇ ਜਤਾਈ ਅਸਹਿਮਤੀ Monday 12 September 2022 03:34 PM UTC+00 | Tags: asaduddin-owaisi asaduddin-owaisi-disagreed-with-the-court-rejecting bjp breaking-news district-court gyanvapi-case gyanvapi-case-latest-news gyanvapi-complex india-news jitinder-singh-bisan latest-news muslim-deligation-in-gyanvapi-case news punjabi-news the-kashi-vishwanath-dham the-unmute-breaking-news the-unmute-latest-update the-unmute-punjabi-news varanasi world-vedic-sangh ਚੰਡੀਗੜ੍ਹ 12 ਸਤੰਬਰ 2022: ਵਾਰਾਣਸੀ ਦੇ ਜ਼ਿਲ੍ਹਾ ਜੱਜ ਨੇ ਗਿਆਨਵਾਪੀ ਮਾਮਲੇ (Gyanvapi Case) ਦੀ ਸੁਣਵਾਈ ਨੂੰ ਲੈ ਕੇ ਸੋਮਵਾਰ ਨੂੰ ਅਹਿਮ ਫੈਸਲਾ ਸੁਣਾਇਆ ਹੈ। ਕੇਸ ਵਿੱਚ ਵਾਰਾਣਸੀ ਦੀ ਜ਼ਿਲ੍ਹਾ ਅਦਾਲਤ ਨੇ ਹਿੰਦੂ ਪੱਖ ਦੇ ਹੱਕ ਵਿੱਚ ਹੁਕਮ ਦਿੱਤਾ ਅਤੇ ਗਿਆਨਵਾਪੀ ਕੰਪਲੈਕਸ ਵਿੱਚ ਸਥਿਤ ਮਾਂ ਸ਼ਿੰਗਾਰ ਗੌਰੀ ਮੰਦਰ ਵਿੱਚ ਪੂਜਾ ਕਰਨ ਦੀ ਇਜਾਜ਼ਤ ਦੇਣ ਦੀ ਮੰਗ ਵਾਲੀ ਪਟੀਸ਼ਨ ਨੂੰ ਬਰਕਰਾਰ ਰੱਖਣ ਲਈ ਰੱਖਿਆ। ਜ਼ਿਲ੍ਹਾ ਜੱਜ ਡਾ.ਏ.ਕੇ.ਵਿਸ਼ਵੇਸ਼ ਨੇ ਮੁਸਲਿਮ ਪੱਖ ਦੀ ਅਪੀਲ ਖਾਰਜ ਕਰ ਦਿੱਤੀ। ਇਸ ਦੇ ਨਾਲ ਹੀ ਏਆਈਐਮਆਈਐਮ ਪਾਰਟੀ ਦੇ ਮੁਖੀ ਅਸਦੁਦੀਨ ਓਵੈਸੀ ਨੇ ਅਦਾਲਤ ਦੇ ਫੈਸਲੇ ਨਾਲ ਅਸਹਿਮਤੀ ਜਤਾਈ। ਉਨ੍ਹਾਂ ਕਿਹਾ ਕਿ ਬਾਬਰੀ ਮਸਜਿਦ ਕੇਸ ਵਾਂਗ ਗਿਆਨਵਾਪੀ ਮਾਮਲੇ ਨੂੰ ਵੀ ਉਸੇ ਰਾਹ ‘ਤੇ ਲਿਜਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਦਾਅਵਾ ਕੀਤਾ ਕਿ ਹੁਣ ਪੂਜਾ ਐਕਟ 1991 ਦਾ ਕੋਈ ਮਤਲਬ ਨਹੀਂ ਹੈ। ਗਿਆਨਵਾਪੀ-ਸ਼੍ਰਿੰਗਾਰ ਗੌਰੀ ਮਾਮਲੇ ‘ਚ ਵਾਰਾਣਸੀ ਦੀ ਜ਼ਿਲ੍ਹਾ ਅਦਾਲਤ ਨਾਲ ਅਸਹਿਮਤ ਹੁੰਦਿਆਂ ਓਵੈਸੀ ਨੇ ਕਿਹਾ ਕਿ ਇਸ ਤੋਂ ਬਾਅਦ ਦੇਸ਼ ‘ਚ ਕਈ ਨਵੀਆਂ ਗੱਲਾਂ ਸ਼ੁਰੂ ਹੋਣਗੀਆਂ। ਹੁਣ ਅਸੀਂ ਇਸ ਮਾਮਲੇ ਵਿੱਚ ਕਿਸੇ ਅਦਾਲਤ ਵਿੱਚ ਪਹੁੰਚ ਕੇ ਦਾਅਵਾ ਕਰਾਂਗੇ ਕਿ ਅਸੀਂ ਆਜ਼ਾਦੀ ਤੋਂ ਪਹਿਲਾਂ ਇੱਥੇ ਇਸ ਤਰ੍ਹਾਂ ਸੀ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਪੂਜਾ ਐਕਟ 1991 ਨੂੰ ਲਾਗੂ ਕਰਨ ਦਾ ਮਕਸਦ ਨਾਕਾਮ ਹੋ ਜਾਵੇਗਾ। The post Gyanvapi Case: ਅਦਾਲਤ ਵਲੋਂ ਮੁਸਲਿਮ ਧਿਰ ਦੀ ਪਟੀਸ਼ਨ ਰੱਦ ਕਰਨ ‘ਤੇ ਅਸਦੁਦੀਨ ਓਵੈਸੀ ਨੇ ਜਤਾਈ ਅਸਹਿਮਤੀ appeared first on TheUnmute.com - Punjabi News. Tags:
|
ਹਰਿਆਣਾ ਦੇ ਕੈਥਲ 'ਚ 1.5 ਕਿੱਲੋ RDX ਬਰਾਮਦ, ਜਾਂਚ 'ਚ ਜੁਟੀ ਅੰਬਾਲਾ ਐਸਟੀਐਫ Monday 12 September 2022 04:51 PM UTC+00 | Tags: 1.5-kg-rdx-recovered-in-haryanas-kaitha 1.5-rdx ambala-stf breaking-news devban-kenchi-chowk-near-titaram news the-unmute-breaking-news the-unmute-latest-update the-unmute-punjab titaram-village-in-kaithal ਚੰਡੀਗੜ੍ਹ 12 ਸਤੰਬਰ 2022: ਹਰਿਆਣਾ ਦੇ ਕੈਥਲ (Kaithal) ‘ਚ ਪਿੰਡ ਤਿਤਰਮ ਨੇੜੇ ਦੇਵਬਨ ਕੈਂਚੀ ਚੌਕ ‘ਤੇ ਸੋਮਵਾਰ ਸ਼ਾਮ ਨੂੰ ਭਾਰੀ ਮਾਤਰਾ ‘ਚ ਵਿਸਫੋਟਕ ਬਰਾਮਦ ਹੋਇਆ। ਜਿਸ ਨੂੰ ਅੰਬਾਲਾ ਐਸਟੀਐਫ (Ambala STF) ਨੇ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ। ਸੋਮਵਾਰ ਸ਼ਾਮ ਅੰਬਾਲਾ ਐਸਟੀਐਫ (Ambala STF) ਤੋਂ ਸੂਚਨਾ ਮਿਲਣ 'ਤੇ ਕੈਥਲ ਦੇ ਐਸਪੀ ਮਕਸੂਦ ਅਹਿਮਦ ਭਾਰੀ ਪੁਲਿਸ ਫੋਰਸ ਦੀ ਮੌਜੂਦਗੀ ਵਿੱਚ ਟੀਮ ਸਮੇਤ ਮੌਕੇ 'ਤੇ ਪਹੁੰਚੇ । ਉਕਤ ਸਥਾਨ ‘ਤੇ ਇਕ ਸ਼ੱਕੀ ਬਾਕਸ ‘ਚ ਵਿਸਫੋਟਕ ਸਮੱਗਰੀ ਹੋਣ ਦੀ ਗੱਲ ਕਹੀ ਗਈ ਹੈ। ਮਧੂਬਨ ਤੋਂ ਬੰਬ ਨਿਰੋਧਕ ਦਸਤੇ ਨੂੰ ਬੁਲਾਇਆ ਗਿਆ। ਅੰਬਾਲਾ ਐਸਟੀਐਫ ਵੀ ਮੌਕੇ 'ਤੇ ਪਹੁੰਚ ਗਈ। ਸੂਤਰਾਂ ਦੇ ਮੁਤਾਬਕ ਜਦੋਂ ਇਲਾਕੇ ਨੂੰ ਸੀਲ ਕਰਕੇ ਕਾਰਵਾਈ ਕੀਤੀ ਤਾਂ ਸ਼ਾਮ ਨੂੰ ਮੌਕੇ 'ਤੇ ਡੇਢ ਕਿਲੋ ਆਰਡੀਐਕਸ, ਡੈਟੋਨੇਟਰ ਅਤੇ ਮੈਗਨੇਟ ਬਰਾਮਦ ਹੋਏ। ਜਿਸ ਨੂੰ ਅੰਬਾਲਾ ਐਸਟੀਐਫ ਨੇ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ। The post ਹਰਿਆਣਾ ਦੇ ਕੈਥਲ ‘ਚ 1.5 ਕਿੱਲੋ RDX ਬਰਾਮਦ, ਜਾਂਚ ‘ਚ ਜੁਟੀ ਅੰਬਾਲਾ ਐਸਟੀਐਫ appeared first on TheUnmute.com - Punjabi News. Tags:
|
ਸਿੰਗਾਪੁਰ ਵਿਦੇਸ਼ੀ ਕਾਮਿਆਂ ਲਈ ਜਾਰੀ ਕਰੇਗਾ ਨਵੇਂ ਵਰਕ ਵੀਜ਼ੇ Monday 12 September 2022 05:01 PM UTC+00 | Tags: ingapores-manpower-minister-tan-see-leung manpower-minister-tan-see-leung news new-work-visas-for-foreign-workers punjabi-news singapore singapore-government singapore-to-issue-new-work-visas the-unmute-breaking-news the-unmute-punjab ਚੰਡੀਗੜ੍ਹ 10 ਸਤੰਬਰ 2022: ਸਿੰਗਾਪੁਰ (Singapore ) ਵਿਦੇਸ਼ੀ ਕਾਮਿਆਂ ਨੂੰ ਆਕਰਸ਼ਿਤ ਕਰਨਾ ਅਤੇ ਲੇਬਰ ਬਾਜ਼ਾਰਾਂ ਨੂੰ ਮਜ਼ਬੂਤ ਕਰਨਾ ਚਾਹੁੰਦਾ ਹੈ। ਸਿੰਗਾਪੁਰ ਦੇ ਜਨ ਸ਼ਕਤੀ ਮੰਤਰੀ ਟੈਨ ਸੀ ਲੇਂਗ ਨੇ ਸੋਮਵਾਰ ਨੂੰ ਸੰਸਦ ਨੂੰ ਭਰੋਸਾ ਦਿਵਾਇਆ ਉਨ੍ਹਾਂ ਦੇ ਆਉਣ ‘ਤੇ ਸਾਰੇ ਸੁਰੱਖਿਆ ਉਪਾਅ ਕਰਦੇ ਹੋਏ ਨਵੇਂ ਵਰਕ ਵੀਜ਼ੇ ਜਾਰੀ ਕੀਤੇ ਜਾਣਗੇ । ਨਵੇਂ ਵਰਕ ਪਾਸ ਦੇ ਤਹਿਤ, ਉੱਚ ਕਮਾਈ ਕਰਨ ਵਾਲੇ ਅਤੇ ਉੱਚ ਪ੍ਰਾਪਤੀਆਂ ਕਰਨ ਵਾਲਿਆਂ ਨੂੰ ਬਿਨਾਂ ਨੌਕਰੀ ਦੇ ਦੇਸ਼ ਵਿੱਚ ਰਹਿਣ ਦੀ ਇਜਾਜ਼ਤ ਦਿੱਤੀ ਜਾਵੇਗੀ। ਟੈਨ ਨੇ ਇਹ ਬਿਆਨ ਸਿੰਗਾਪੁਰ (Singapore) ਨੂੰ ਪ੍ਰਤਿਭਾ ਦੇ ਗਲੋਬਲ ਹੱਬ ਵਜੋਂ ਮਜ਼ਬੂਤ ਕਰਨ ‘ਤੇ ਦਿੱਤਾ ਹੈ।ਮੀਡੀਆ ਰਿਪੋਰਟਾਂ ਮੁਤਾਬਕ ਗਲੋਬਲ ਪ੍ਰਤਿਭਾ ਨੂੰ ਆਕਰਸ਼ਿਤ ਕਰਨ ਲਈ ਸਥਾਨਕ ਪ੍ਰਤਿਭਾ ਨੂੰ ਵਿਕਸਿਤ ਕਰਨ ਲਈ ਨਵੀਆਂ ਯੋਜਨਾਵਾਂ ਅਤੇ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। The post ਸਿੰਗਾਪੁਰ ਵਿਦੇਸ਼ੀ ਕਾਮਿਆਂ ਲਈ ਜਾਰੀ ਕਰੇਗਾ ਨਵੇਂ ਵਰਕ ਵੀਜ਼ੇ appeared first on TheUnmute.com - Punjabi News. Tags:
|
ਵਿਜੀਲੈਂਸ ਬਿਊਰੋ ਨੇ ਪੰਜਾਬ ਰੋਡਵੇਜ਼ ਦੇ ਭਗੌੜੇ ਸੁਪਰਵਾਈਜ਼ਰ ਨੂੰ ਕੀਤਾ ਗ੍ਰਿਫਤਾਰ Monday 12 September 2022 05:11 PM UTC+00 | Tags: 7-a-of-prevention-of-corruption-act amritsar. government-of-punjab-against-corruption news punjab-latest-news punjab-police punjab-roadways t-vigilance-bureau-police-station vigilance-bureau vigilance-bureau-latest-news vigilance-bureau-police-station ਚੰਡੀਗੜ੍ਹ 12 ਸਤੰਬਰ 2022: ਵਿਜੀਲੈਂਸ ਬਿਊਰੋ (Vigilance Bureau) ਪੰਜਾਬ ਨੇ ਸੋਮਵਾਰ ਨੂੰ ਪੰਜਾਬ ਰੋਡਵੇਜ਼ ਦੇ ਇੱਕ ਹੋਰ ਕਰਮਚੲਰੀ ਨੂੰ ਗ੍ਰਿਫਤਾਰ ਕੀਤਾ ਹੈ ਜੋ ਕਿ ਹੋਰ ਕਰਮਚਾਰੀਆਂ ਨਾਲ ਮਿਲੀਭੁਗਤ ਰਾਹੀਂ ਰਿਸ਼ਵਤ ਲੈ ਕੇ ਬੱਸ ਅੱਡੇ ਵਿੱਚੋਂ ਸਰਕਾਰੀ ਬੱਸਾਂ ਦੇ ਰਵਾਨਗੀ ਸਮੇਂ ਨੂੰ ਬਦਲਕੇ ਪ੍ਰਾਈਵੇਟ ਬੱਸਾਂ ਨੂੰ ਲਾਹਾ ਦਿਵਾਉਣ ਸਬੰਧੀ ਦਰਜ ਮੁਕੱਦਮੇ ਵਿੱਚ ਸ਼ਾਮਲ ਹੈ। ਫੜਿਆ ਗਿਆ ਮੁਲਜ਼ਮ ਸਤਨਾਮ ਸਿੰਘ, ਸਟੇਸ਼ਨ ਸੁਪਰਵਾਈਜ਼ਰ, ਪੰਜਾਬ ਰੋਡਵੇਜ਼, ਡਿਪੂ-1, ਜਲੰਧਰ ਰਿਸ਼ਵਤਖੋਰੀ ਦੇ ਦੋਸ਼ਾਂ ਤਹਿਤ ਦਰਜ ਕੇਸ ਵਿੱਚ ਭਗੌੜਾ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਰੋਡਵੇਜ਼ ਦੇ ਕੁਝ ਮੁਲਾਜ਼ਮਾਂ 'ਤੇ ਨਿੱਜੀ ਬੱਸਾਂ ਨੂੰ ਫਾਇਦਾ ਪਹੁੰਚਾਉਣ ਲਈ ਬੱਸ ਅੱਡੇ ਤੋਂ ਸਰਕਾਰੀ ਬੱਸਾਂ ਦੇ ਚੱਲਣ ਦਾ ਸਮਾਂ ਬਦਲ ਕੇ ਰੋਜ਼ਾਨਾ/ਮਹੀਨਾਵਾਰ ਰਿਸ਼ਵਤ ਵਸੂਲਣ ਦੇ ਦੋਸ਼ ਲੱਗੇ ਹਨ। ਇਸ ਸਬੰਧ ਵਿੱਚ ਵਿਜੀਲੈਂਸ ਬਿਓਰੋ ਨੇ ਪਹਿਲਾਂ ਹੀ ਵਿਜੀਲੈਂਸ ਬਿਊਰੋ ਪੁਲਿਸ ਸਟੇਸ਼ਨ, ਅੰਮ੍ਰਿਤਸਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ ਅਤੇ ਆਈਪੀਸੀ ਦੀ ਧਾਰਾ 120-ਬੀ ਦੇ ਤਹਿਤ ਐਫਆਈਆਰ ਨੰਬਰ 5 ਮਿਤੀ 30-04-2021 ਨੂੰ ਇੱਕ ਕੇਸ ਦਰਜ ਕੀਤਾ ਹੋਇਆ ਹੈ। ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਮੁਲਜ਼ਮ ਸਤਨਾਮ ਸਿੰਘ ਵਾਸੀ ਪਿੰਡ ਗੁਣਾਚੌਰ ਜ਼ਿਲ੍ਹਾ ਐਸਬੀਐਸ ਸ਼ਾਮਲ ਸੀ, ਨੂੰ ਅੱਜ ਅੰਮ੍ਰਿਤਸਰ ਰੇਂਜ ਦੀ ਵਿਜੀਲੈਂਸ ਟੀਮ ਵੱਲੋਂ ਜ਼ਿਲ੍ਹਾ ਕਚਹਿਰੀ ਕੰਪਲੈਕਸ, ਗੁਰਦਾਸਪੁਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਉਕਤ ਮੁਲਜ਼ਮ ਕੋਲੋਂ ਹੋਰ ਪੁੱਛਗਿੱਛ ਜਾਰੀ ਹੈ। The post ਵਿਜੀਲੈਂਸ ਬਿਊਰੋ ਨੇ ਪੰਜਾਬ ਰੋਡਵੇਜ਼ ਦੇ ਭਗੌੜੇ ਸੁਪਰਵਾਈਜ਼ਰ ਨੂੰ ਕੀਤਾ ਗ੍ਰਿਫਤਾਰ appeared first on TheUnmute.com - Punjabi News. Tags:
|
CM ਭਗਵੰਤ ਮਾਨ ਵੱਲੋਂ ਜਰਮਨੀ ਦੌਰੇ ਦੇ ਪਹਿਲੇ ਦਿਨ ਵੱਖ-ਵੱਖ ਆਲਮੀ ਕੰਪਨੀਆਂ ਨੂੰ ਪੰਜਾਬ 'ਚ ਨਿਵੇਸ਼ ਦਾ ਸੱਦਾ Monday 12 September 2022 05:18 PM UTC+00 | Tags: aam-aadmi-party bhagwant-mann bhagwant-mann-will-visit-germany chief-minister-bhagwant-mann cm-bhagwant-mann german-companies germany germany-news international-trade international-trade-fair international-trade-fair-organized-in-germany news the-unmute-breaking-news unjab-chief-minister-bhagwant-mann zeppelin-buehler-pro-minent-donaldson-igus-cipriani-harrison-valves ਮਿਊਨਿਖ (ਜਰਮਨੀ) 12 ਸਤੰਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਜਰਮਨੀ ਦੌਰੇ ਦੇ ਪਹਿਲੇ ਦਿਨ ਅੱਜ ਪੰਜਾਬ ਨੂੰ ਨਿਵੇਸ਼ ਲਈ ਤਰਜੀਹੀ ਸਥਾਨ ਦੱਸਿਦਆਂ ਵੱਖ-ਵੱਖ ਨਾਮੀ ਕੰਪਨੀਆਂ ਨਾਲ ਵਿਚਾਰ-ਚਰਚਾ ਕੀਤੀ ਅਤੇ ਉਨ੍ਹਾਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ। ਮੁੱਖ ਮੰਤਰੀ ਨੂੰ ਸੀਈਓ ਮੈਸੇ ਮੁਚੇ ਜੀਐਮਬੀਐਚ ਡਾ. ਰੀਨਹਾਰਡ ਫੀਫਰ ਨੇ ਫੂਡ ਇੰਡਸਟਰੀ ਲਈ ਵਿਸ਼ਵ ਦੇ ਪ੍ਰਮੁੱਖ ਵਪਾਰਕ ਮੇਲੇ ਡ੍ਰਿੰਕਟੈਕ 2022 ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਸੀ। ਸਮਾਗਮ ਵਿੱਚ ਉਦਯੋਗਿਕ ਆਗੂਆਂ ਨਾਲ ਇੱਕ ਤੋਂ ਬਾਅਦ ਇੱਕ ਵਿਚਾਰ-ਚਰਚਾ ਦੌਰਾਨ ਉਨ੍ਹਾਂ ਨੇ ਆਲਮੀ ਉਦਯੋਗਪਤੀਆਂ ਨੂੰ 23-24 ਫਰਵਰੀ, 2023 ਨੂੰ ਹੋਣ ਵਾਲੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਵਿੱਚ ਸ਼ਾਮਲ ਹੋਣ ਲਈ ਨਿੱਘਾ ਸੱਦਾ ਦਿੱਤਾ। ਸਮਾਗਮ ਦੌਰਾਨ ਭਗਵੰਤ ਮਾਨ ਨੇ ਪ੍ਰਮੁੱਖ ਕੰਪਨੀਆਂ ਜਿਵੇਂ ਜ਼ੈੱਪਲਿਨ, ਬੁਏਲਰ, ਪ੍ਰੋ ਮਾਈਨੈਂਟ, ਡੋਨਲਡਸਨ, ਆਈਗਸ, ਸਿਪ੍ਰੀਆਨੀ ਹੈਰੀਸਨ ਵਾਲਵਸ, ਪੈਂਟੇਅਰ ਅਤੇ ਹੋਰਾਂ ਨਾਲ ਪੰਜਾਬ ਦੇ ਉਦਯੋਗਾਂ ਜਿਵੇਂ ਕਿ ਤੇਲ ਬੀਜ ਪ੍ਰੋਸੈਸਿੰਗ ਮਸ਼ੀਨਰੀ, ਉਦਯੋਗਿਕ ਏਅਰ ਫਿਲਟਰੇਸ਼ਨ ਪ੍ਰਣਾਲੀਆਂ, ਸ਼ੁੱਧੀਕਰਨ ਤਕਨਾਲੋਜੀ, ਪਾਣੀ ਵਿੱਚ ਰਸਾਇਣਾਂ ਦਾ ਮਾਪ, ਰਸਾਇਣਾਂ ਲਈ ਟੌਸਿੰਗ ਉਪਕਰਨ, ਬਾਇਓਮਾਸ ਨੂੰ ਊਰਜਾ ਵਿੱਚ ਬਦਲਣ, ਉਦਯੋਗਾਂ ਦੇ ਪਾਣੀ ਨੂੰ ਸੋਧਣ ਅਤੇ ਹੋਰਾਂ ਲਈ ਵੱਖ-ਵੱਖ ਤਕਨਾਲੋਜੀ ਹੱਲਾਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਫੂਡ ਪ੍ਰੋਸੈਸਿੰਗ ਸੈਕਟਰ ਦਾ ਸੂਬੇ ਦੀ ਤਰੱਕੀ ਵਿੱਚ ਮਹੱਤਵਪੂਰਨ ਯੋਗਦਾਨਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਪੰਜਾਬ ਦੇ ਸਾਜ਼ਗਾਰ ਉਦਯੋਗਿਕ ਮਾਹੌਲ ਬਾਰੇ ਜਾਣਕਾਰੀ ਦਿੰਦਿਆਂ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਲੰਬੇ ਸਮੇਂ ਤੋਂ ਭਾਰਤ ਦੇ ਅੰਨ ਭੰਡਾਰ ਵਜੋਂ ਜਾਣਿਆ ਜਾਂਦਾ ਹੈ ਅਤੇ ਫੂਡ ਪ੍ਰੋਸੈਸਿੰਗ ਸੈਕਟਰ ਨੇ ਸੂਬੇ ਦੀ ਤਰੱਕੀ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਆਲਮੀ ਉਦਯੋਗਾਂ ਨੂੰ ਪੰਜਾਬ ਵਿੱਚ ਆਪਣਾ ਕਾਰੋਬਾਰ ਸਥਾਪਤ ਕਰਨ ਵਾਸਤੇ ਪੂਰੀ ਤਰ੍ਹਾਂ ਸਹਿਯੋਗ ਦੇਣ ਲਈ ਤਿਆਰ ਹੈ। ਪੰਜਾਬ ਨੂੰ ਕਾਰੋਬਾਰ ਕਰਨ ਲਈ ਸਭ ਤੋਂ ਪਸੰਦੀਦਾ ਸਥਾਨ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਕਰਨ ਨਾਲ ਬਹੁਤ ਫਾਇਦਾ ਹੋਵੇਗਾ। ਉਨ੍ਹਾਂ ਕਿਹਾ ਕਿ ਸੂਬੇ ਦੇ ਸਰਬਪੱਖੀ ਵਿਕਾਸ ਅਤੇ ਖੁਸ਼ਹਾਲੀ ਇਸਦੀ ਸੰਪੂਰਨ ਭਾਈਚਾਰਕ ਸਾਂਝ, ਸ਼ਾਂਤੀ ਅਤੇ ਸਦਭਾਵਨਾ ਕਰਕੇ ਹੈ। ਭਗਵੰਤ ਮਾਨ ਨੇ ਉਦਯੋਗਪਤੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਕਾਰੋਬਾਰ ਨੂੰ ਫੈਲਾਉਣ ਲਈ ਮਿਆਰੀ ਬੁਨਿਆਦੀ ਢਾਂਚੇ, ਬਿਜਲੀ, ਹੁਨਰਮੰਦ ਮਨੁੱਖੀ ਵਸੀਲਿਆਂ ਅਤੇ ਹੋਰ ਸਹੂਲਤਾਂ ਨਾਲ ਲੈਸ ਬਿਹਤਰ ਉਦਯੋਗਿਕ ਮਾਹੌਲ ਦਾ ਵੱਧ ਤੋਂ ਵੱਧ ਲਾਹਾ ਲੈਣ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਨਿਵੇਸ਼ ਪੱਖੀ ਨੀਤੀਆਂ ਉਦਯੋਗਿਕ ਸ਼ਾਂਤੀ ਅਤੇ ਅਤਿ ਆਧੁਨਿਕ ਬੁਨਿਆਦੀ ਢਾਂਚੇ ਦੇ ਨਾਲ ਸੂਬੇ ਵਿੱਚ ਉਦਯੋਗਿਕ ਵਿਕਾਸ ਲਈ ਅਨੁਕੂਲ ਮਾਹੌਲ ਪ੍ਰਦਾਨ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਸਿੰਗਲ ਵਿੰਡੋ ਸੇਵਾ ਮਹਿਜ਼ ਇੱਕ ਦਿਖਾਵਾ ਸੀ ਜਿਸ ਨੇ ਨਾ ਸਿਰਫ਼ ਸੰਭਾਵੀ ਨਿਵੇਸ਼ਕਾਂ ਨੂੰ ਨਿਰਾਸ਼ ਕੀਤਾ, ਸਗੋਂ ਸੂਬੇ ਦੇ ਉਦਯੋਗਿਕ ਵਿਕਾਸ ਵਿੱਚ ਵੀ ਰੁਕਾਵਟ ਪਾਈ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਇਹ ਯਕੀਨੀ ਬਣਾਇਆ ਹੈ ਕਿ ਸਿੰਗਲ ਵਿੰਡੋ ਪ੍ਰਣਾਲੀ ਸੂਬੇ ਵਿੱਚ ਨਿਵੇਸ਼ ਕਰਨ ਦੇ ਇੱਛੁਕ ਉੱਦਮੀਆਂ ਲਈ ਇੱਕ ਅਸਲ ਸਹੂਲਤ ਵਜੋਂ ਕੰਮ ਕਰੇ। ਉਦਯੋਗਪਤੀਆਂ ਨੂੰ ਨਿੱਘਾ ਸੱਦਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਨਵੇਂ ਵਿਚਾਰਾਂ ਅਤੇ ਕਾਢਾਂ ਨੂੰ ਅਪਣਾਉਣ ਲਈ ਹਮੇਸ਼ਾ ਤਿਆਰ ਹੈ। ਉਨ੍ਹਾਂ ਕਲਪਨਾ ਕੀਤੀ ਕਿ ਇਸ ਦੌਰੇ ਨਾਲ ਸੂਬੇ ਵਿੱਚ ਉਦਯੋਗੀਕਰਨ ਦੀ ਪ੍ਰਕਿਰਿਆ ਨੂੰ ਵੱਡਾ ਹੁਲਾਰਾ ਮਿਲੇਗਾ। ਭਗਵੰਤ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਦੇਸ਼ ਦਾ ਉਦਯੋਗਿਕ ਧੁਰਾ ਬਣ ਕੇ ਉਭਰੇਗਾ। ਇਸ ਦੌਰਾਨ ਮੁੱਖ ਮੰਤਰੀ ਨੂੰ ਹਾਂ ਪੱਖੀ ਹੁੰਗਾਰਾ ਦਿੰਦਿਆਂ ਪ੍ਰਮੁੱਖ ਕੰਪਨੀਆਂ ਨੇ ਉਨ੍ਹਾਂ ਨੂੰ ਸੂਬੇ ਵਿੱਚ ਵੱਡੇ ਪੱਧਰ ‘ਤੇ ਨਿਵੇਸ਼ ਕਰਨ ਦਾ ਭਰੋਸਾ ਦਿੱਤਾ। The post CM ਭਗਵੰਤ ਮਾਨ ਵੱਲੋਂ ਜਰਮਨੀ ਦੌਰੇ ਦੇ ਪਹਿਲੇ ਦਿਨ ਵੱਖ-ਵੱਖ ਆਲਮੀ ਕੰਪਨੀਆਂ ਨੂੰ ਪੰਜਾਬ ‘ਚ ਨਿਵੇਸ਼ ਦਾ ਸੱਦਾ appeared first on TheUnmute.com - Punjabi News. Tags:
|
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription. |