TheUnmute.com – Punjabi News: Digest for September 15, 2022

TheUnmute.com – Punjabi News

Punjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com

Table of Contents

ਕੋਟਕਪੂਰਾ ਗੋਲੀ ਕਾਂਡ ਮਾਮਲੇ 'ਚ ਸੁਖਬੀਰ ਸਿੰਘ ਬਾਦਲ SIT ਸਾਹਮਣੇ ਹੋਣਗੇ ਪੇਸ਼

Wednesday 14 September 2022 05:27 AM UTC+00 | Tags: aam-aadmi-party aam-aadmi-party-punjab bahibal-kalan-police breaking-news chandigarh-sit-office kotakpura-shooting-caes kotakpura-shooting-incident latest-news news punjab-government punjabi-news punjab-police shiromani-akali-dal sukhbir-singh-badal the-unmute the-unmute-punjabi-news the-unmute-update

ਚੰਡੀਗੜ੍ਹ 14 ਸਤੰਬਰ 2022: ਸ਼੍ਰੋਮਣੀ ਅਕਾਲੀ ਦਲ ਸੁਖਬੀਰ ਸਿੰਘ ਬਾਦਲ (Sukhbir Singh Badal) ਅੱਜ ਕੋਟਕਪੂਰਾ ਗੋਲੀ ਕਾਂਡ ਮਾਮਲੇ (Kotakpura Firing case) ਵਿੱਚ ਚੰਡੀਗੜ੍ਹ ਵਿਖੇ ਸੈਕਟਰ 32 ਵਿਚ ਐਸ.ਆਈ.ਟੀ. ਸਾਹਮਣੇ ਪੇਸ਼ ਹੋਣਗੇ | ਇਸਦੇ ਨਾਲ ਹੀ ਐਸ.ਆਈ.ਟੀ. ਟੀਮ ਉਨ੍ਹਾਂ ਕੋਲੋਂ ਮੁੜ ਪੁੱਛਗਿੱਛ ਕਰੇਗੀ | ਸੁਖਬੀਰ ਸਿੰਘ ਬਾਦਲ ਆਪਣੀ ਪਾਰਟੀ ਦਫ਼ਤਰ ਪਹੁੰਚੇ ਹਨ ਥੋੜ੍ਹੀ ਦੇਰ ਬਾਅਦ ਉਹ SIT ਸਾਹਮਣੇ ਪੇਸ਼ ਹੋਣਗੇ |

14 ਅਕਤੂਬਰ 2015 ਨੂੰ ਕੋਟਕਪੂਰਾ ਦੇ ਬਰਗਾੜੀ ਵਿੱਚ ਬੇਅਦਬੀ ਦਾ ਵਿਰੋਧ ਕਰ ਰਹੇ ਲੋਕਾਂ 'ਤੇ ਪੰਜਾਬ ਪੁਲਿਸ ਨੇ ਗੋਲੀਬਾਰੀ ਕੀਤੀ ਸੀ ਅਤੇ ਗੋਲੀਬਾਰੀ 'ਚ ਕਈ ਪ੍ਰਦਰਸ਼ਨਕਾਰੀ ਜ਼ਖਮੀ ਹੋ ਗਏ ਸੀ।ਫ਼ਰੀਦਕੋਟ ਦੀ ਹੇਠਲੀ ਅਦਾਲਤ ਵੱਲੋਂ ਬਹਿਬਲ ਕਲਾਂ ਪੁਲਿਸ ਫਾਈਰਿੰਗ ਜਿਸ ਵਿੱਚ ਦੋ ਸਿੱਖ ਨੌਜਵਾਨਾਂ ਦੀ ਮੌਤ ਹੋ ਗਈ ਸੀ, ਦੀ ਕਾਰਵਾਈ ਬਾਰੇ ਜਾਂਚ ਟੀਮ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਸੰਮਨ ਕੀਤਾ ਹੈ।

The post ਕੋਟਕਪੂਰਾ ਗੋਲੀ ਕਾਂਡ ਮਾਮਲੇ ‘ਚ ਸੁਖਬੀਰ ਸਿੰਘ ਬਾਦਲ SIT ਸਾਹਮਣੇ ਹੋਣਗੇ ਪੇਸ਼ appeared first on TheUnmute.com - Punjabi News.

Tags:
  • aam-aadmi-party
  • aam-aadmi-party-punjab
  • bahibal-kalan-police
  • breaking-news
  • chandigarh-sit-office
  • kotakpura-shooting-caes
  • kotakpura-shooting-incident
  • latest-news
  • news
  • punjab-government
  • punjabi-news
  • punjab-police
  • shiromani-akali-dal
  • sukhbir-singh-badal
  • the-unmute
  • the-unmute-punjabi-news
  • the-unmute-update

Jammu: ਪੁੰਛ ਜ਼ਿਲ੍ਹੇ 'ਚ ਵਾਪਰਿਆ ਵੱਡਾ ਹਾਦਸਾ, ਮਿੰਨੀ ਬੱਸ ਖੱਡ 'ਚ ਡਿੱਗਣ ਕਾਰਨ 11 ਜਣਿਆਂ ਦੀ ਮੌਤ

Wednesday 14 September 2022 05:43 AM UTC+00 | Tags: barari-ballah-sawjian breaking-news gorge-in-poonch india-pakistan-line-of-control lieutenant-governor-manoj-sinha manoj-sinha news poonch poonch-district poonch-district-of-jammu-division punjabi-news road-accident-in-poonch-district shiromani-akali-dal the-unmute-breaking the-unmute-latest-news the-unmute-punjabi-news

ਚੰਡੀਗੜ੍ਹ 14 ਸਤੰਬਰ 2022: ਜੰਮੂ ਡਿਵੀਜ਼ਨ ਦੇ ਪੁੰਛ (Poonch) ਜ਼ਿਲ੍ਹੇ ਵਿੱਚ ਇੱਕ ਵੱਡਾ ਸੜਕ ਹਾਦਸਾ ਵਾਪਰਿਆ। ਜ਼ਿਲ੍ਹੇ ਦੀ ਮੰਡੀ ਤਹਿਸੀਲ ਵਿੱਚ ਭਾਰਤ-ਪਾਕਿਸਤਾਨ ਕੰਟਰੋਲ ਰੇਖਾ ‘ਤੇ ਸਾਵਜੀਆਂ ਵਿਖੇ ਮਿੰਨੀ ਬੱਸ ਖੱਡ ਵਿੱਚ ਡਿੱਗ ਗਈ। ਇਸ ਹਾਦਸੇ ‘ਚ ਕਰੀਬ 11 ਜਣਿਆਂ ਦੀ ਮੌਤ ਦੀ ਖ਼ਬਰ ਸਾਹਮਣੇ ਆ ਰਹੀ ਹੈ। ਹਾਦਸੇ ਦੀ ਸੂਚਨਾ ਮਿਲਦੇ ਹੀ ਫੌਜ ਅਤੇ ਪੁਲਿਸ ਦੇ ਜਵਾਨਾਂ ਨੇ ਸਥਾਨਕ ਲੋਕਾਂ ਦੀ ਮਦਦ ਨਾਲ ਬਚਾਅ ਕਾਰਜ ਸ਼ੁਰੂ ਕਰ ਦਿੱਤਾ।

ਇਸ ਮੌਕੇ ਉਪ ਰਾਜਪਾਲ ਮਨੋਜ ਸਿਨਹਾ ਨੇ ਪੁੰਛ (Poonch) ਸੜਕ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਮ੍ਰਿਤਕਾਂ ਦੇ ਵਾਰਸਾਂ ਨੂੰ 5 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ । ਉਨ੍ਹਾਂ ਕਿਹਾ, ‘ਪੁੰਛ ਦੇ ਸਾਵਜੀਆਂ ‘ਚ ਸੜਕ ਹਾਦਸੇ ‘ਚ ਹੋਈ ਮੌਤ ਤੋਂ ਦੁਖੀ ਹਾਂ।

ਉਨ੍ਹਾਂ ਕਿਹਾ ਦੁਖੀ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦਾ ਹਾਂ ਮੈਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਪੁਲਿਸ ਅਤੇ ਸਿਵਲ ਅਧਿਕਾਰੀਆਂ ਨੂੰ ਜ਼ਖਮੀਆਂ ਨੂੰ ਹਰ ਸੰਭਵ ਇਲਾਜ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਮ੍ਰਿਤਕਾਂ ਦੇ ਵਾਰਸਾਂ ਦੀ ਮਦਦ ਲਈ ਪੰਜ ਲੱਖ ਰੁਪਏ ਦਿੱਤੇ ਜਾਣਗੇ।

The post Jammu: ਪੁੰਛ ਜ਼ਿਲ੍ਹੇ ‘ਚ ਵਾਪਰਿਆ ਵੱਡਾ ਹਾਦਸਾ, ਮਿੰਨੀ ਬੱਸ ਖੱਡ ‘ਚ ਡਿੱਗਣ ਕਾਰਨ 11 ਜਣਿਆਂ ਦੀ ਮੌਤ appeared first on TheUnmute.com - Punjabi News.

Tags:
  • barari-ballah-sawjian
  • breaking-news
  • gorge-in-poonch
  • india-pakistan-line-of-control
  • lieutenant-governor-manoj-sinha
  • manoj-sinha
  • news
  • poonch
  • poonch-district
  • poonch-district-of-jammu-division
  • punjabi-news
  • road-accident-in-poonch-district
  • shiromani-akali-dal
  • the-unmute-breaking
  • the-unmute-latest-news
  • the-unmute-punjabi-news

ਜਨਵਰੀ 'ਚ ਹੋਣਗੀਆਂ ਲੁਧਿਆਣਾ, ਜਲੰਧਰ, ਅੰਮ੍ਰਿਤਸਰ ਤੇ ਪਟਿਆਲਾ ਦੀਆਂ ਨਗਰ ਨਿਗਮ ਚੋਣਾਂ: ਡਾ. ਇੰਦਰਬੀਰ ਸਿੰਘ ਨਿੱਜਰ

Wednesday 14 September 2022 06:08 AM UTC+00 | Tags: aam-aadmi-party amritsar breaking-news congress dr-inderbir-singh-nijjar jalandhar ludhiana minister-for-local-government-dr-inderbir-singh-nijjar municipal-elections news patiala punjab-government punjab-municipal-elections punjab-municipal-elections-2022 the-unmute-breaking-news the-unmute-punjabi-news

ਚੰਡੀਗੜ੍ਹ 14 ਸਤੰਬਰ 2022: ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਲੁਧਿਆਣਾ, ਜਲੰਧਰ, ਅੰਮ੍ਰਿਤਸਰ ਅਤੇ ਪਟਿਆਲਾ ਵਿੱਚ ਨਗਰ ਨਿਗਮ ਚੋਣਾਂ (Municipal Elections) ਜਨਵਰੀ ਵਿੱਚ ਹੋਣਗੀਆਂ। ਉਨ੍ਹਾਂ ਕਿਹਾ ਇਸ ਸੰਬੰਧੀ ਬਾਕੀ ਦੀ ਪ੍ਰਕਿਰਿਆ ਜਲਦੀ ਹੀ ਪੂਰੀ ਕਰ ਲਈ ਜਾਵੇਗੀ | ਇਸਦੇ ਨਾਲ ਹੀ ਵਾਰਡਾਂ ਦੀ ਹੱਦਬੰਦੀ ਸ਼ੁਰੂ ਕਰਨ ਲਈ ਸਰਵੇਖਣ ਪਹਿਲਾਂ ਹੀ ਖ਼ਤਮ ਕਰ ਲਈ ਗਿਆ ਹੈ |

ਬੀਤੇ ਦਿਨ ਮੰਗਲਵਾਰ ਨੂੰ ਜਲੰਧਰ ਸ਼ਹਿਰ ਵਿੱਚ ਚਾਰ ਭਾਜਪਾ ਕੌਂਸਲਰਾਂ ਅਤੇ ਅਹੁਦੇਦਾਰਾਂ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦੇ ਸਮਾਗਮ ਦੌਰਾਨ ਇੰਦਰਬੀਰ ਸਿੰਘ ਨਿੱਝਰ ਨੇ ਕਿਹਾ ਕਿ "ਅਸੀਂ ਕੋਸ਼ਿਸ਼ ਕਰ ਰਹੇ ਹਾਂ ਕਿ ਨਗਰ ਨਿਗਮ ਲਈ ਕੁਝ ਗ੍ਰਾਂਟਾਂ ਨੂੰ ਅੱਗੇ ਵਧਾਇਆ ਜਾਵੇ ਤਾਂ ਜੋ ਰਹਿੰਦੇ ਬਾਕੀ ਕੰਮ ਪੂਰੇ ਹੋ ਸਕਣ। ਭਾਵੇਂ ਇਨ੍ਹਾਂ ਸ਼ਹਿਰਾਂ ਵਿੱਚ ਕੁਝ ਸਮਾਰਟ ਸਿਟੀ ਪ੍ਰਾਜੈਕਟ ਘੋਟਾਲਿਆਂ ਵਿੱਚ ਫਸ ਗਏ ਹਨ, ਪਰ ਸਾਡੀ ਤਰਜੀਹ ਚੱਲ ਰਹੇ ਕੰਮਾਂ ਨੂੰ ਪੂਰਾ ਕਰਨਾ ਹੋਵੇਗੀ।

The post ਜਨਵਰੀ ‘ਚ ਹੋਣਗੀਆਂ ਲੁਧਿਆਣਾ, ਜਲੰਧਰ, ਅੰਮ੍ਰਿਤਸਰ ਤੇ ਪਟਿਆਲਾ ਦੀਆਂ ਨਗਰ ਨਿਗਮ ਚੋਣਾਂ: ਡਾ. ਇੰਦਰਬੀਰ ਸਿੰਘ ਨਿੱਜਰ appeared first on TheUnmute.com - Punjabi News.

Tags:
  • aam-aadmi-party
  • amritsar
  • breaking-news
  • congress
  • dr-inderbir-singh-nijjar
  • jalandhar
  • ludhiana
  • minister-for-local-government-dr-inderbir-singh-nijjar
  • municipal-elections
  • news
  • patiala
  • punjab-government
  • punjab-municipal-elections
  • punjab-municipal-elections-2022
  • the-unmute-breaking-news
  • the-unmute-punjabi-news

ਮਾਮੂਲੀ ਤਕਰਾਰ ਨੂੰ ਲੈ ਕੇ ਚੱਲੀਆਂ ਗੋਲੀਆਂ, ਪੁਲਿਸ ਵਲੋਂ 10 ਜਣਿਆਂ ਖ਼ਿਲਾਫ ਪਰਚਾ ਦਰਜ

Wednesday 14 September 2022 06:21 AM UTC+00 | Tags: amritsar amritsar-police breaking-news crime mohit-mahajan mohkampura-police-station news police-registered-a-case-against-10-people punjabi-news punjab-news shots-fired-over-petty-dispute-in-amritsar some-assailants the-unmute-breaking-news the-unmute-punjabi-news the-unmute-update

ਅੰਮ੍ਰਿਤਸਰ 14 ਸਤੰਬਰ 2022: ਅੰਮ੍ਰਿਤਸਰ (Amritsar) ਥਾਣਾ ਮੋਹਕਮਪੁਰਾ ਅਧੀਨ ਪੈਂਦੇ ਇਲਾਕੇ ਜੌੜਾ ਫਾਟਕ ਨੇੜੇ ਮਾਮੂਲੀ ਗੱਲ ਨੂੰ ਲੈ ਕੇ ਹੋਏ ਝਗੜੇ ਦੌਰਾਨ ਕੁਝ ਹਮਲਾਵਰਾਂ ਨੇ ਨੌਜਵਾਨ ਦੇ ਘਰ ਦੇ ਬਾਹਰ ਗੋਲੀਆਂ ਚਲਾ ਦਿੱਤੀਆਂ। ਇਸ ਗੋਲੀਬਾਰੀ ‘ਚ ਇੱਕ ਨੌਜਵਾਨ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ, ਜਿਸ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।

ਮੌਕੇ ‘ਤੇ ਪਹੁੰਚੀ ਪੁਲਿਸ ਨੇ ਕਰੀਬ 7 ਖੋਲ੍ਹ ਬਰਾਮਦ ਕੀਤੇ ਹਨ। ਦੱਸਿਆ ਜਾ ਰਿਹਾ ਹੈ ਕਿ ਹਮਲਾਵਰਾਂ ਨੇ ਕੁਝ ਹਵਾਈ ਫਾਇਰ ਵੀ ਕੀਤੇ | ਇਸ ਮਾਮਲੇ ਨੂੰ ਲੈ ਕੇ ਪੁਲਿਸ ਨੇ ਮੋਹਿਤ ਮਹਾਜਨ ਵਾਸੀ ਜੌੜਾ ਫਾਟਕ ਸਮੇਤ 10 ਜਣਿਆਂ ਖ਼ਿਲਾਫ ਮਾਮਲਾ ਦਰਜ ਕਰ ਲਿਆ ਹੈ। ਮੁਲਜ਼ਮਾਂ ਦੀ ਗਿ੍ਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਇਸ ਮੌਕੇ ਪਲਵਿੰਦਰ ਸਿੰਘ ਵਾਸੀ ਜੌੜਾ ਫਾਟਕ ਨੇ ਦੱਸਿਆ ਕਿ ਉਹ ਆਪਣੇ ਦੋਸਤ ਦੇ ਜਨਮ ਦਿਨ ਦੀ ਪਾਰਟੀ ਤੋਂ ਘਰ ਪਰਤ ਰਿਹਾ ਸੀ। ਇਸ ਦੌਰਾਨ ਜਦੋਂ ਉਹ ਭੋਲਾ ਚੱਕੀ ਵਾਲਾ ਨੇੜੇ ਪਹੁੰਚਿਆ ਤਾਂ ਮੋਹਿਤ ਮਹਾਜਨ ਵੀ ਉਥੋਂ ਬਾਈਕ ‘ਤੇ ਲੰਘ ਰਿਹਾ ਸੀ। ਲਾਈਨ ਤੰਗ ਹੋਣ ਕਾਰਨ ਦੋਵੇਂ ਮੋਟਰਸਾਈਕਲ ਆਪਸ ਵਿਚ ਟਕਰਾ ਗਏ। ਮੋਹਿਤ ਸ਼ਰਾਬ ਦੇ ਨਸ਼ੇ ‘ਚ ਸੀ ਅਤੇ ਉਸ ਨਾਲ ਬਹਿਸ ਕਰਨ ਲੱਗ ਪਿਆ।

ਇਸ ਦੌਰਾਨ ਉਨ੍ਹਾਂ ਦੀ ਹੱਥੋਪਾਈ ਵੀ ਹੋ ਗਈ ਪਰ ਆਸ-ਪਾਸ ਦੇ ਲੋਕਾਂ ਨੇ ਬਚਾਅ ਕਰਵਾ ਕੇ ਝਗੜਾ ਸ਼ਾਂਤ ਕਰਵਾਇਆ। ਜਿਸ ਤੋਂ ਬਾਅਦ ਉਹ ਆਪਣੇ ਘਰ ਪਰਤ ਗਿਆ। ਇਸ ਤੋਂ ਬਾਅਦ ਕਰੀਬ ਡੇਢ ਘੰਟੇ ਬਾਅਦ ਮੁਲਜ਼ਮ ਮੋਹਿਤ ਮਹਾਜਨ ਆਪਣੇ ਸਾਥੀ ਸਾਹਿਲ, ਭੱਟਾ ਅਤੇ ਕਰੀਬ 10-15 ਸਾਥੀਆਂ ਸਮੇਤ ਉਨ੍ਹਾਂ ਦੇ ਘਰੋਂ ਬਾਹਰ ਆ ਗਏ ਅਤੇ ਉਨ੍ਹਾਂ ਨਾਲ ਗਾਲੀ-ਗਲੋਚ ਸ਼ੁਰੂ ਕਰ ਦਿੱਤਾ।

ਥਾਣਾ ਮੋਹਕਮਪੁਰਾ ਦੇ ਇੰਚਾਰਜ ਸ਼ਮਿੰਦਰਜੀਤ ਸਿੰਘ ਦਾ ਕਹਿਣਾ ਹੈ ਕਿ ਮੋਹਿਤ ਮਹਾਜਨ ਸਮੇਤ 8 ਵਿਅਕਤੀਆਂ ਅਤੇ ਦੋ ਅਣਪਛਾਤੇ ਵਿਅਕਤੀਆਂ ਖ਼ਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਮੁਲਜ਼ਮਾਂ ਦੀ ਗਿ੍ਫ਼ਤਾਰੀ ਲਈ ਉਨ੍ਹਾਂ ਦੇ ਘਰ ਛਾਪੇਮਾਰੀ ਕੀਤੀ ਜਾ ਰਹੀ ਹੈ। ਸਾਰੇ ਮੁਲਜ਼ਮ ਘਰਾਂ ਨੂੰ ਤਾਲੇ ਲਗਾ ਕੇ ਫਰਾਰ ਹੋ ਗਏ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਜਲਦੀ ਗ੍ਰਿਫਤਾਰ ਕਰ ਲਿਆ ਜਾਵੇਗਾ।

The post ਮਾਮੂਲੀ ਤਕਰਾਰ ਨੂੰ ਲੈ ਕੇ ਚੱਲੀਆਂ ਗੋਲੀਆਂ, ਪੁਲਿਸ ਵਲੋਂ 10 ਜਣਿਆਂ ਖ਼ਿਲਾਫ ਪਰਚਾ ਦਰਜ appeared first on TheUnmute.com - Punjabi News.

Tags:
  • amritsar
  • amritsar-police
  • breaking-news
  • crime
  • mohit-mahajan
  • mohkampura-police-station
  • news
  • police-registered-a-case-against-10-people
  • punjabi-news
  • punjab-news
  • shots-fired-over-petty-dispute-in-amritsar
  • some-assailants
  • the-unmute-breaking-news
  • the-unmute-punjabi-news
  • the-unmute-update

ਬਠਿੰਡਾ ਕੇਂਦਰੀ ਜੇਲ੍ਹ 'ਚ ਆਪਸ 'ਚ ਭਿੜੇ ਹਵਾਲਾਤੀ, ਪੁਲਿਸ ਵਲੋਂ 2 ਖ਼ਿਲਾਫ ਕੇਸ ਦਰਜ

Wednesday 14 September 2022 06:35 AM UTC+00 | Tags: 2 aam-aadmi-party bathinda-central-jail bathinda-central-jail-news breaking-news cm-bhagwant-mann news prisoners-also-broke punjab-dgp punjab-dgp-gaurav-yadav punjab-government punjabi-news punjab-police the-unmute-breaking-news

ਬਠਿੰਡਾ 14 ਸਤੰਬਰ 2022: ਬਠਿੰਡਾ ਦੀ ਕੇਂਦਰੀ ਜੇਲ੍ਹ (Bathinda Central Jail) ਇੱਕ ਵਾਰ ਫਿਰ ਸੁਰਖੀਆਂ ਵਿੱਚ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੇਂਦਰੀ ਸੁਰੱਖਿਆ ਬਲਾਂ ਦੀ ਤਾਇਨਾਤੀ ਦੇ ਬਾਵਜੂਦ ਕੇਂਦਰੀ ਜੇਲ੍ਹ ਬਠਿੰਡਾ ਵਿੱਚ ਵਾਰਦਾਤਾਂ ਦੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਬਠਿੰਡਾ ਦੀ ਕੇਂਦਰੀ ਜੇਲ੍ਹ ਵਿਚ ਬੰਦ ਕੁਝ ਹਵਾਲਾਤੀ ਆਪਸ ਵਿਚ ਭਿੜ ਗਏ ਅਤੇ ਜੇਲ੍ਹ ਵਿਚ ਭੰਨਤੋੜ ਕੀਤੀ | ਹਵਾਲਾਤੀਆਂ ਨੇ ਜੇਲ੍ਹ ਦੀਆਂ ਖਿੜਕੀਆਂ ਵੀ ਤੋੜ ਦਿੱਤੀਆਂ | ਇਸਦੇ ਨਾਲ ਹੀ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ 'ਤੇ ਪੁਲਿਸ ਨੇ ਦੋ ਹਵਾਲਾਤੀਆਂ ਖ਼ਿਲਾਫ ਕੇਸ ਦਰਜ ਕਰ ਲਿਆ ਹੈ।

ਜਿਕਰਯੋਗ ਹੈ ਕਿ ਇਸਤੋਂ ਪਹਿਲਾਂ ਵੀ ਜੂਨ ਮਹੀਨੇ ਵਿਚ ਜੇਲ੍ਹ 'ਚ ਬੰਦ ਦੋ ਗੈਂਗਸਟਰਾਂ ਗੁਰਦੀਪ ਸਿੰਘ ਅਤੇ ਰਾਜਵੀਰ ਸਿੰਘ ਨੇ ਜੇਲ੍ਹ ਵਾਰਡਨ 'ਤੇ ਹਮਲਾ ਕਰਕੇ ਉਸ ਦੀ ਕੁੱਟਮਾਰ ਕੀਤੀ ਸੀ । ਇਸਦੇ ਨਾਲ ਹੀ ਇਨ੍ਹਾਂ ਗੈਂਗਸਟਰਾਂ ਨੇ ਜੇਲ੍ਹ ਦੇ ਇਕ ਅਧਿਕਾਰੀ ਨਾਲ ਵੀ ਧੱਕਾਮੁੱਕੀ ਕੀਤੀ ।ਸ ਘਟਨਾ ਤੋਂ ਬਾਅਦ ਕੈਂਟ ਪੁਲਸ ਥਾਣੇ ਵਿਚ ਦੋਵਾਂ ਗੈਂਗਸਟਰਾਂ ਖ਼ਿਲਾਫ਼ਡ ਕੇਸ ਦਰਜ ਕਰ ਲਿਆ ਗਿਆ ਸੀ |

The post ਬਠਿੰਡਾ ਕੇਂਦਰੀ ਜੇਲ੍ਹ ‘ਚ ਆਪਸ ‘ਚ ਭਿੜੇ ਹਵਾਲਾਤੀ, ਪੁਲਿਸ ਵਲੋਂ 2 ਖ਼ਿਲਾਫ ਕੇਸ ਦਰਜ appeared first on TheUnmute.com - Punjabi News.

Tags:
  • 2
  • aam-aadmi-party
  • bathinda-central-jail
  • bathinda-central-jail-news
  • breaking-news
  • cm-bhagwant-mann
  • news
  • prisoners-also-broke
  • punjab-dgp
  • punjab-dgp-gaurav-yadav
  • punjab-government
  • punjabi-news
  • punjab-police
  • the-unmute-breaking-news

'ਆਪ' ਸਰਕਾਰ ਵਲੋਂ ਵੈਟਨਰੀ ਇੰਸਪੈਕਟਰਾਂ ਨੂੰ ਦਿੱਤੇ ਨਿਯੁਕਤੀ ਪੱਤਰ 'ਤੇ ਸੁਖਪਾਲ ਖਹਿਰਾ ਨੇ ਚੁੱਕੇ ਸਵਾਲ

Wednesday 14 September 2022 06:52 AM UTC+00 | Tags: 68-veterinary-inspectors aam-aadmi-party bhulath-constituency-sukhpal-khair breaking-news cm-bhagwant-mann congress congress-mla news punjab-congress punjab-government sukhpal-khaira sukhpal-singh-khaira the-unmute-breaking-news the-unmute-latest-news veterinary-inspectors

ਬਠਿੰਡਾ 14 ਸਤੰਬਰ 2022: ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦਾ ਵਾਅਦਾ ਕਰਕੇ ਸੱਤ ‘ਚ ਆਈ | ਜਿੱਥੇ ਆਮ ਆਦਮੀ ਪਾਰਟੀ ਦਾਅਵਾ ਕਰ ਰਹੀ ਹੈ ਕਿ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਵੱਖ-ਵੱਖ ਕੰਪਨੀਆਂ ਅਤੇ ਉਦਯੋਗਿਕ ਖੇਤਰ ਨੂੰ ਮਜਬੂਤ ਕੀਤਾ ਜਾ ਰਿਹਾ ਹੈ, ਓਥੇ ਹੀ ਹੁਣ ਮਾਨ ਸਰਕਾਰ ਨੌਕਰੀਆਂ ਨੂੰ ਲੈ ਕੇ ਇਕ ਵਾਰ ਫਿਰ ਸਵਾਲਾਂ ਦੇ ਘੇਰੇ ‘ਚ ਹੈ।

ਵਿਰੋਧੀ ਧਿਰ ਇਸ ਮੁੱਦੇ ‘ਤੇ ਪੰਜਾਬ ਦੀ ਆਮ ਆਦਮੀ ਪਾਰਟੀ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ | ਬੀਤੇ ਦਿਨ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ 68 ਵੈਟਰਨਰੀ ਇੰਸਪੈਕਟਰਾਂ (Veterinary Inspectors) ਨੂੰ ਨਿਯੁਕਤੀ ਪੱਤਰ ਸੌਂਪੇ। ਖਹਿਰਾ ਮੁਤਾਬਿਕ ਕੁੱਲ 68 ਵਿੱਚੋਂ 21 ਨੌਕਰੀਆਂ ਹਰਿਆਣਾ ਅਤੇ 11 ਨੌਕਰੀਆਂ ਰਾਜਸਥਾਨ ਦੇ ਲੋਕਾਂ ਨੂੰ ਦਿੱਤੀਆਂ ਗਈਆਂ ਹਨ।

ਇਸ ਦੌਰਾਨ ਹਲਕਾ ਭੁਲੱਥ ਤੋਂ ਕਾਂਗਰਸ ਦੇ ਵਿਧਾਇਕ ਸੁਖਪਾਲ ਖਹਿਰਾ (Sukhpal Khaira) ਨੇ ਟਵੀਟ ਕਰਦਿਆਂ ਆਪ ‘ਤੇ ਸਵਾਲ ਚੁੱਕੇ ਹਨ। ਉਨ੍ਹਾਂ ਲਿਖਿਆ ਕਿ “ਪੰਜਾਬ ਦੇ ਲੋਕਾਂ ਨੂੰ ਇਹ ਬਦਲਾਅ ਨਹੀਂ ਚਾਹੀਦਾ ਸੀ। ਅੱਜ ਨਵੇਂ ਭਰਤੀ ਕੀਤੇ ਗਏ ਵੈਟਨਰੀ ਇੰਸਪੈਕਟਰਾਂ ਨੂੰ ਸਰਕਾਰ ਵੱਲੋਂ ਨਿਯੁਕਤੀ ਪੱਤਰ ਦਿੱਤੇ ਜਾ ਰਹੇ ਹਨ, ਜਿੰਨਾ ਵਿੱਚ ਕੁੱਲ 68 ਵਿੱਚੋਂ 21 ਨੌਕਰੀਆਂ ਹਰਿਆਣਾ ਅਤੇ 11 ਨੌਕਰੀਆਂ ਰਾਜਸਥਾਨ ਦੇ ਲੋਕਾਂ ਨੂੰ ਦਿੱਤੀਆਂ ਗਈਆਂ।

The post ‘ਆਪ’ ਸਰਕਾਰ ਵਲੋਂ ਵੈਟਨਰੀ ਇੰਸਪੈਕਟਰਾਂ ਨੂੰ ਦਿੱਤੇ ਨਿਯੁਕਤੀ ਪੱਤਰ ‘ਤੇ ਸੁਖਪਾਲ ਖਹਿਰਾ ਨੇ ਚੁੱਕੇ ਸਵਾਲ appeared first on TheUnmute.com - Punjabi News.

Tags:
  • 68-veterinary-inspectors
  • aam-aadmi-party
  • bhulath-constituency-sukhpal-khair
  • breaking-news
  • cm-bhagwant-mann
  • congress
  • congress-mla
  • news
  • punjab-congress
  • punjab-government
  • sukhpal-khaira
  • sukhpal-singh-khaira
  • the-unmute-breaking-news
  • the-unmute-latest-news
  • veterinary-inspectors

ਭਾਰਤੀ ਤੱਟ ਰੱਖਿਅਕਾਂ ਵਲੋਂ ਗੁਜਰਾਤ ਤੱਟ ਤੋਂ 200 ਕਰੋੜ ਦੇ ਨਸ਼ੀਲੇ ਪਦਾਰਥਾਂ ਸਣੇ 6 ਪਾਕਿਸਤਾਨੀ ਨਾਗਰਿਕ ਗ੍ਰਿਫ਼ਤਾਰ

Wednesday 14 September 2022 07:09 AM UTC+00 | Tags: 200 200-6 ats-of-gujarat breaking-news gujarat-police indian-coast-guard india-news jakhau news pakistani-boat the-anti-terrorism-squad the-unmute-breaking-news the-unmute-punjab the-unmute-punjabi-news

ਚੰਡੀਗੜ੍ਹ 14 ਸਤੰਬਰ 2022: ਗੁਜਰਾਤ (Gujarat) ਦੇ ਅੱਤਵਾਦ ਵਿਰੋਧੀ ਦਸਤੇ (ਏ.ਟੀ.ਐੱਸ.) ਨੇ ਭਾਰਤੀ ਤੱਟ ਰੱਖਿਅਕਾਂ ਨਾਲ ਸਾਂਝੀ ਕਾਰਵਾਈ ਕਰਦਿਆਂ ਅੱਜ ਯਾਨੀ ਬੁੱਧਵਾਰ ਸਵੇਰੇ 200 ਕਰੋੜ ਰੁਪਏ ਦੀ ਕੀਮਤ ਦੀ 40 ਕਿਲੋਗ੍ਰਾਮ ਨਸ਼ੀਲੇ ਪਦਾਰਥਾਂ ਨਾਲ ਭਰੀ ਪਾਕਿਸਤਾਨੀ ਕਿਸ਼ਤੀ ਬਰਾਮਦ ਕੀਤੀ ਹੈ ।

ਅਧਿਕਾਰੀਆਂ ਮੁਤਾਬਕ ਪਾਕਿਸਤਾਨੀ ਕਿਸ਼ਤੀ ਅਲ ਤਾਇਸਾ ਅਤੇ ਉਸ ਦੇ ਚਾਲਕ ਦਲ ਦੇ ਛੇ ਵਿਅਕਤੀਆਂ ਨੂੰ ਭਾਰਤੀ ਜਲ ਸੀਮਾ ਦੇ 6 ਮੀਲ ਦੇ ਅੰਦਰ ਫੜਿਆ ਗਿਆ ਹੈ । ਇਸ ਦੇ ਲਈ ਆਈਸੀਜੀ ਦੀਆਂ ਦੋ ਕਿਸ਼ਤੀਆਂ ਗੁਜਰਾਤ (Gujarat) ਦੇ ਜਾਖਾਊ ਤੱਟ ਤੋਂ 33 ਨੌਟੀਕਲ ਮੀਲ ਦੀ ਦੂਰੀ ‘ਤੇ ਗਈਆਂ ਸਨ। ਪਾਕਿਸਤਾਨੀ ਕਿਸ਼ਤੀ ‘ਚੋਂ ਫੜੇ ਗਏ ਇਨ੍ਹਾਂ ਵਿਅਕਤੀਆਂ ਨੂੰ ਪੁੱਛਗਿੱਛ ਲਈ ਜਖਾਊ ਲਿਆਂਦਾ ਜਾ ਰਿਹਾ ਹੈ।

The post ਭਾਰਤੀ ਤੱਟ ਰੱਖਿਅਕਾਂ ਵਲੋਂ ਗੁਜਰਾਤ ਤੱਟ ਤੋਂ 200 ਕਰੋੜ ਦੇ ਨਸ਼ੀਲੇ ਪਦਾਰਥਾਂ ਸਣੇ 6 ਪਾਕਿਸਤਾਨੀ ਨਾਗਰਿਕ ਗ੍ਰਿਫ਼ਤਾਰ appeared first on TheUnmute.com - Punjabi News.

Tags:
  • 200
  • 200-6
  • ats-of-gujarat
  • breaking-news
  • gujarat-police
  • indian-coast-guard
  • india-news
  • jakhau
  • news
  • pakistani-boat
  • the-anti-terrorism-squad
  • the-unmute-breaking-news
  • the-unmute-punjab
  • the-unmute-punjabi-news

ਕਾਂਗਰਸ ਪਾਰਟੀ ਨੂੰ ਗੋਆ 'ਚ ਵੱਡਾ ਝਟਕਾ, ਅੱਠ ਕਾਂਗਰਸੀ ਵਿਧਾਇਕ ਭਾਜਪਾ 'ਚ ਹੋਏ ਸ਼ਾਮਲ

Wednesday 14 September 2022 07:23 AM UTC+00 | Tags: bjp breaking-news chief-minister-pramod-sawant congress congress-leader-digambar-kamat congress-mlas congress-party-in-goa eight-congress-mlas-join-bjp goa leader-of-opposition-michael-lobo news sonia-gandhi the-unmute-breaking-news the-unmute-punjabi-news

ਚੰਡੀਗੜ੍ਹ 14 ਸਤੰਬਰ 2022: ਕਾਂਗਰਸ (Congress) ਪਾਰਟੀ ਆਪਣੇ ਬੁਰੇ ਦੌਰ ਵਿਚੋਂ ਗੁਜ਼ਰ ਰਹੀ ਹੈ | ਇਸਦੇ ਨਾਲ ਹੀ ਗੋਆ (Goa) ‘ਚ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਦਿਗੰਬਰ ਕਾਮਤ ਅਤੇ ਵਿਰੋਧੀ ਧਿਰ ਦੇ ਆਗੂ ਮਾਈਕਲ ਲੋਬੋ ਸਮੇਤ ਅੱਠ ਕਾਂਗਰਸੀ ਵਿਧਾਇਕ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਕਾਂਗਰਸ ਕੋਲ ਹੁਣ ਸਿਰਫ਼ ਤਿੰਨ ਵਿਧਾਇਕ ਰਹਿ ਗਏ ਹਨ |

ਵਿਰੋਧੀ ਧਿਰ ਦੇ ਨੇਤਾ ਮਾਈਕਲ ਲੋਬੋ ਨੇ ਅੱਜ ਕਾਂਗਰਸ ਵਿਧਾਇਕ ਦਲ ਦੀ ਅਹਿਮ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਕਾਂਗਰਸ (Congress) ਵਿਧਾਇਕ ਦਲ ਦਾ ਭਾਜਪਾ ਵਿੱਚ ਰਲੇਵਾਂ ਕਰਨ ਦਾ ਫੈਸਲਾ ਲਿਆ ਗਿਆ। ਇਸ ਤੋਂ ਬਾਅਦ ਇਨ੍ਹਾਂ ਵਿਧਾਇਕਾਂ ਨੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਨਾਲ ਵੀ ਮੁਲਾਕਾਤ ਕੀਤੀ।

ਇਨ੍ਹਾਂ ਵਿਧਾਇਕਾਂ ਨੇ ਛੱਡੀ ਕਾਂਗਰਸ

ਦਿਗੰਬਰ ਕਾਮਤ, ਮਾਈਕਲ ਲੋਬੋ, ਡੀ ਲੋਬੋ, ਰਾਜੇਸ਼ ਫਲਦੇਸਾਈ, ਕੇਦਾਰ ਨਾਇਕ, ਸੰਕਲਪ ਅਮੋਨਕਰ, ਅਲੈਕਸੋ ਸਿਕਵੇਰਾ ਅਤੇ ਰੁਡੋਲਫ ਫਰਨਾਂਡਿਸ ਉਨ੍ਹਾਂ ਵਿਧਾਇਕਾਂ ਵਿੱਚ ਸ਼ਾਮਲ ਹਨ ਜੋ ਕਾਂਗਰਸ ਤੋਂ ਭਾਜਪਾ ਵਿੱਚ ਸ਼ਾਮਲ ਹੋਏ ਹਨ। 40 ਸੀਟਾਂ ਵਾਲੀ ਗੋਆ ਵਿਧਾਨ ਸਭਾ ਵਿੱਚ ਭਾਜਪਾ ਦੇ 20 ਵਿਧਾਇਕ ਸਨ। ਇਸ ਦੇ ਨਾਲ ਹੀ ਭਾਜਪਾ ‘ਚ ਵਿਧਾਇਕਾਂ ਦੀ ਗਿਣਤੀ 28 ਹੋ ਗਈ ਹੈ।

The post ਕਾਂਗਰਸ ਪਾਰਟੀ ਨੂੰ ਗੋਆ ‘ਚ ਵੱਡਾ ਝਟਕਾ, ਅੱਠ ਕਾਂਗਰਸੀ ਵਿਧਾਇਕ ਭਾਜਪਾ ‘ਚ ਹੋਏ ਸ਼ਾਮਲ appeared first on TheUnmute.com - Punjabi News.

Tags:
  • bjp
  • breaking-news
  • chief-minister-pramod-sawant
  • congress
  • congress-leader-digambar-kamat
  • congress-mlas
  • congress-party-in-goa
  • eight-congress-mlas-join-bjp
  • goa
  • leader-of-opposition-michael-lobo
  • news
  • sonia-gandhi
  • the-unmute-breaking-news
  • the-unmute-punjabi-news

ਚੰਡੀਗੜ੍ਹ 14 ਸਤੰਬਰ 2022: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ (Finance Minister Harpal Singh Cheema) ਨੇ ਅੱਜ ਪ੍ਰੈੱਸ ਕਾਨਫਰੰਸ ਕਰਦਿਆਂ ਭਾਰਤੀ ਜਨਤਾ ਪਾਰਟੀ (BJP) 'ਤੇ ਗੰਭੀਰ ਇਲਜ਼ਾਮ ਲਗਾਏ ਹਨ। ਉਨ੍ਹਾਂ ਕਿਹਾ ਕਿ ਭਾਜਪਾ ਨੇ ਅਪਰੇਸ਼ਨ ਲੋਟਸ ਤਹਿਤ ਵਿਧਾਇਕਾਂ ਨੂੰ ਖਰੀਦਣ ਦਾ ਕੰਮ ਸ਼ੁਰੂ ਕੀਤਾ ਹੋਇਆ ਹੈ |

ਹਰਪਾਲ ਚੀਮਾ ਨੇ ਕਿਹਾ ਕਿ ਭਾਜਪਾ ਸਾਡੇ ਵਿਧਾਇਕਾਂ ਨੂੰ ਤੋੜਨਾ ਚਾਹੁੰਦੀ | ਭਾਜਪਾ ਨੇ ਆਮ ਆਦਮੀ ਪਾਰਟੀ ਦੇ 35 ਵਿਧਾਇਕਾਂ ਨੂੰ ਖਰੀਦਣ ਦੀ ਕੋਸ਼ਿਸ਼ ਕੀਤੀ ਹੈ | ਭਾਜਪਾ ਵੱਲੋਂ ਵਿਧਾਇਕ ਬਲਜਿੰਦਰ ਕੌਰ, ਦਿਨੇਸ਼ ਚੱਡਾ, ਲਾਭ ਸਿੰਘ ਉਗੋਕੇ, ਜੈ ਕ੍ਰਿਸ਼ਨ ਰੋੜੀ, ਰਜਨੀਸ਼ ਦਹੀਆ, ਕੁਲਜੀਤ ਸਿੰਘ ਰੰਧਾਵਾ ਆਦਿ ਨੂੰ ਖਰੀਦਣ ਦੀ ਕੋਸ਼ਿਸ ਕੀਤੀ ਹੈ |

ਉਨ੍ਹਾਂ ਕਿਹਾ ਕਿ ਪਿਛਲੇ 10 ਦਿਨਾਂ ਤੋਂ ਸਾਡੇ ਵਿਧਾਇਕਾਂ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ | ਇਸਦੇ ਨਾਲ ਹੀ ਕੁਝ ਸਮੇਂ ਵਿੱਚ ਅਸੀਂ ਪੰਜਾਬ ਡੀਜੀਪੀ ਨੂੰ ਮਿਲ ਕੇ ਸ਼ਿਕਾਇਤ ਕਰਨ ਜਾ ਰਹੇ ਹਾਂ। ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਜਲੰਧਰ ਤੋਂ 'ਆਪ' ਵਿਧਾਇਕ ਸ਼ੀਤਲ ਅੰਗੁਰਾਲ ਨਾਲ ਵੀ ਸੰਪਰਕ ਕੀਤਾ ਗਿਆ ਅਤੇ ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ ਗਈਆਂ। ਸਾਡੇ ਕੋਲ ਸਬੂਤ ਹਨ ਜਿਸ ਦੇ ਆਧਾਰ ‘ਤੇ ਅਸੀਂ ਡੀਜੀਪੀ ਸਾਹਮਣੇ ਪੇਸ਼ ਹੋਵਾਂਗੇ।

The post ਭਾਜਪਾ ਨੇ ਸਾਡੇ 35 ਵਿਧਾਇਕਾਂ ਨੂੰ ਖਰੀਦਣ ਦੀ ਕੀਤੀ ਕੋਸ਼ਿਸ਼, ਕਈ ਵਿਧਾਇਕਾਂ ਨੂੰ ਦਿੱਤੀਆਂ ਧਮਕੀਆਂ: ਹਰਪਾਲ ਚੀਮਾ appeared first on TheUnmute.com - Punjabi News.

Tags:
  • breaking-news
  • harpal-singh-cheema

ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਹਰਪਾਲ ਚੀਮਾ ਵਲੋਂ ਲਗਾਏ ਦੋਸ਼ ਬੇਬੁਨਿਆਦ

Wednesday 14 September 2022 08:10 AM UTC+00 | Tags: aam-aadmi-party ashwani-kumar-sharma bjps-punjab-president breaking-news congress harpal-singh-cheema ludhiana ludhianas-circuit-house news newsx operation-lotus punjab-finance-minister-harpal-singh-cheema punjab-news the-unmute-breaking-news the-unmute-latest-news the-unmute-punjabi-news

ਚੰਡੀਗੜ੍ਹ 14 ਸਤੰਬਰ 2022: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ (Finance Minister Harpal Singh Cheema) ਨੇ ਭਾਰਤੀ ਜਨਤਾ ਪਾਰਟੀ (BJP) 'ਤੇ ਗੰਭੀਰ ਇਲਜ਼ਾਮ ਲਗਾਏ ਹਨ। ਉਨ੍ਹਾਂ ਕਿਹਾ ਕਿ ਭਾਜਪਾ ਨੇ ਅਪਰੇਸ਼ਨ ਲੋਟਸ ਤਹਿਤ ਵਿਧਾਇਕਾਂ ਨੂੰ ਖਰੀਦਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ |

ਇਸਦੇ ਨਾਲ ਹੀ ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਕੁਮਾਰ ਸ਼ਰਮਾ ਨੇ ਲੁਧਿਆਣਾ ਦੇ ਸਰਕਟ ਹਾਊਸ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ । ਇਸ ਦੌਰਾਨ ਅਸ਼ਵਨੀ ਕੁਮਾਰ ਸ਼ਰਮਾ ਨੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਲਾਏ ਗਏ ਦੋਸ਼ਾਂ ਨੂੰ ਬੇਬੁਨਿਆਦ ਦੱਸਦੇ ਹੋਏ ਕਿਹਾ ਕਿ ਪੰਜਾਬ ‘ਚ ਆਮ ਆਦਮੀ ਪਾਰਟੀ ਕੋਲ ਪ੍ਰਚੰਡ ਬਹੁਮਤ ਹੈ।

ਇਸਦੇ ਨਾਲ ਹੀ ਅਸ਼ਵਨੀ ਕੁਮਾਰ ਸ਼ਰਮਾ (Ashwani Kumar Sharma) ਨੇ ਕਿਹਾ ਕਿ ਭਾਜਪਾ ਤੋਂ ਕੋਈ ਖ਼ਤਰਾ ਨਹੀਂ ਹੈ । ਉਨ੍ਹਾਂ ਨੇ ਪੰਜਾਬ ਦੀ ‘ਆਪ’ ਸਰਕਾਰਾਂ ਅਤੇ ਅਰਵਿੰਦ ਕੇਜਰੀਵਾਲ ‘ਤੇ ਜੰਮ ਕੇ ਨਿਸ਼ਾਨੇ ਸਾਧੇ। ਅਰਵਿੰਦ ਦੀ ਪੰਜਾਬ ਦੀ ਸੱਤਾ ‘ਤੇ ਕਾਫੀ ਸਮੇਂ ਤੋਂ ਨਜਰ ਸੀ, ਜਿਸਦੇ ਲਈ ਰਾਘਵ ਚੱਡਾ ਨੂੰ ਇੱਥੇ ਭੇਜਿਆ |

ਇਸਦੇ ਨਾਲ ਹੀ ਭਾਜਪਾਦ ਦੇ ਆਗੂ ਨੇ ਕਿਹਾ ਕਿ 35 ਵਿਧਾਇਕਾਂ ਨੂੰ ਖਰੀਦ ਕੇ ਸਾਡੀ ਸਰਕਾਰ ਨਹੀਂ ਬਣਦੀ ਕਿਉਂਕਿ ਸਾਡੇ ਕੋਲ ਤਾਂ ਸ਼ਿਰਫ 2 ਹੀ ਵਿਧਾਇਕ ਹਨ | ਭਾਜਪਾ ਨੇ ਕਿਹਾ ਪੰਜਾਬ ਦੀ ‘ਆਪ’ ਸਰਕਾਰ ਸਿਆਸਤ ਕਰ ਕਰਕੇ ਮੁੱਦਿਆਂ ਤੋਂ ਭਟਕ ਰਹੀ ਹੈ |

The post ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਹਰਪਾਲ ਚੀਮਾ ਵਲੋਂ ਲਗਾਏ ਦੋਸ਼ ਬੇਬੁਨਿਆਦ appeared first on TheUnmute.com - Punjabi News.

Tags:
  • aam-aadmi-party
  • ashwani-kumar-sharma
  • bjps-punjab-president
  • breaking-news
  • congress
  • harpal-singh-cheema
  • ludhiana
  • ludhianas-circuit-house
  • news
  • newsx
  • operation-lotus
  • punjab-finance-minister-harpal-singh-cheema
  • punjab-news
  • the-unmute-breaking-news
  • the-unmute-latest-news
  • the-unmute-punjabi-news

ਸਾਬਕਾ DGP ਸੁਮੇਧ ਸੈਣੀ ਨੂੰ ਹਾਈਕੋਰਟ ਵਲੋਂ ਕੋਠੀ ਹੜੱਪਣ ਦੇ ਮਾਮਲੇ 'ਚ ਮਿਲੀ ਅਗਾਊਂ ਜ਼ਮਾਨਤ

Wednesday 14 September 2022 08:22 AM UTC+00 | Tags: aam-aadmi-party breaking-news cm-bhagwant-mann dgp former-dgp-sumedh-saini news punjab-and-haryana-high-court punjab-news punjab-police sumedh-saini the-punjab-and-haryana-high-court the-unmute-breaking-news the-unmute-punjabi-news

ਚੰਡੀਗੜ੍ਹ 14 ਸਤੰਬਰ 2022: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ (Former DGP Sumedh Saini) ਨੂੰ ਵੱਡੀ ਰਾਹਤ ਦਿੰਦਿਆਂ ਸੁਮੇਧ ਸੈਣੀ ਨੂੰ ਚੰਡੀਗੜ੍ਹ ਸੈਕਟਰ 20 ‘ਚ ਜਾਅਲੀ ਕਾਗ਼ਜ਼ਾਂ ਤੇ ਕੋਠੀ ਹੜੱਪਣ ਦੇ ਮਾਮਲੇ ‘ਚ ਅਗਾਊਂ ਜ਼ਮਾਨਤ ਮਿਲੀ ਹੈ। ਜਿਕਰਯੋਗ ਹੈ ਕਿ ਪੰਜਾਬ ਵਿਜੀਲੈਂਸ ਬਿਊਰੋ ਨੇ ਸੁਮੇਧ ਸੈਣੀ ਖ਼ਿਲਾਫ 2 ਐੱਫ.ਆਈ.ਆਰ ਦਰਜ ਕੀਤੀਆਂ ਸਨ, ਜਿਸ ਵਿਚ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ‘ਤੇ ਕੋਠੀ ਹੜੱਪਣ ਦਾ ਦੋਸ਼ ਹੈ |

The post ਸਾਬਕਾ DGP ਸੁਮੇਧ ਸੈਣੀ ਨੂੰ ਹਾਈਕੋਰਟ ਵਲੋਂ ਕੋਠੀ ਹੜੱਪਣ ਦੇ ਮਾਮਲੇ ‘ਚ ਮਿਲੀ ਅਗਾਊਂ ਜ਼ਮਾਨਤ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • dgp
  • former-dgp-sumedh-saini
  • news
  • punjab-and-haryana-high-court
  • punjab-news
  • punjab-police
  • sumedh-saini
  • the-punjab-and-haryana-high-court
  • the-unmute-breaking-news
  • the-unmute-punjabi-news

CM ਭਗਵੰਤ ਮਾਨ ਨੇ ਐਗਰੀ-ਫੂਡ ਪ੍ਰਾਸੈਸਿੰਗ, ਟੈਕਸਟਾਈਲ, ਆਟੋ ਕੰਪੋਨੈਂਟ, ਫਾਰਮਾਸਿਊਟੀਕਲ ਤੇ ਕੈਮੀਕਲ ਖੇਤਰ 'ਚ ਜਰਮਨੀ ਤੋਂ ਸਹਿਯੋਗ ਦੀ ਵਕਾਲਤ

Wednesday 14 September 2022 08:31 AM UTC+00 | Tags: aam-aadmi-party agricultural-production auto-component bhagwant-mann bhagwant-mann-will-visit-germany breaking-news chief-minister-bhagwant-mann cm-bhagwant-mann congress german-companies germany germany-in-agri-food-processing germany-news international-trade international-trade-fair international-trade-fair-organized-in-germany news pharmaceutical-and-chemical-sector president-it-at-hack-back-meet-tobias punjab punjab-congress punjab-government textile the-unmute-breaking-news the-unmute-punjab

ਮਿਊਨਿਖ (ਜਰਮਨੀ) 14 ਸਤੰਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਗਰੀ-ਫੂਡ ਪ੍ਰਾਸੈਸਿੰਗ, ਟੈਕਸਟਾਈਲਜ਼, ਆਟੋ ਕੰਪੋਨੈਂਟਸ, ਫਾਰਮਾਸਿਊਟੀਕਲ ਤੇ ਕੈਮੀਕਲ ਖੇਤਰ ਵਿੱਚ ਸਹਿਯੋਗ ਲਈ ਇਨਵੈਸਟ ਇਨ ਬਾਵਰੀਆ ਨਾਲ ਸਹਿਯੋਗ ਦੀ ਵਕਾਲਤ ਕੀਤੀ। ਮੁੱਖ ਮੰਤਰੀ ਨੇ ਮਿਊਨਿਖ ਵਿੱਚ ਆਪਣੇ ਦਫ਼ਤਰ ਵਿਖੇ ਇਨਵੈਸਟ ਇਨ ਬਾਵਰੀਆ ਦੀ ਟੀਮ ਨਾਲ ਮੁਲਾਕਾਤ ਕੀਤੀ, ਜਿੱਥੇ ਉਨ੍ਹਾਂ ਨੂੰ ਦੱਸਿਆ ਗਿਆ ਕਿ ਜਰਮਨੀ ਦੇ ਬਾਵਰੀਆ ਰਾਜ ਨੂੰ ਆਪਣੀ ਆਟੋਮੋਟਿਵ ਇੰਡਸਟਰੀ, ਬਾਇਓ ਟੈਕਨਾਲੋਜੀ, ਕੈਮੀਕਲਜ਼, ਇਲੈਕਟ੍ਰਾਨਿਕਸ ਤੇ ਇਲੈਕਟ੍ਰੀਕਲ ਇੰਜਨੀਅਰਿੰਗ, ਊਰਜਾ ਤਕਨਾਲੋਜੀ, ਵਿੱਤੀ ਸੇਵਾਵਾਂ ਤੇ ਸੂਚਨਾ ਤਕਨਾਲੋਜੀ ਲਈ ਜਾਣਿਆ ਜਾਂਦਾ ਹੈ।

ਉਨ੍ਹਾਂ ਨੂੰ ਦੱਸਿਆ ਗਿਆ ਕਿ ਇਸ ਖਿੱਤੇ ਦੀਆਂ 350 ਕੰਪਨੀਆਂ, ਜਿਨ੍ਹਾਂ ਵਿੱਚ ਸੀਮਨਜ਼, ਬੀ.ਐਮ.ਡਬਲਯੂ., ਔਡੀ, ਮੈਨ, ਐਡੀਡਸ, ਏਲੀਅਨਜ਼ ਏ.ਜੀ., ਮਿਊਨਿਖ ਰੇ, ਏਅਰਬੱਸ, ਇਨਫੀਨੀਅਨ, ਵੈਕਰ ਕੈਮੀ, ਓਸਰਾਮ ਲਿੰਡੇ ਤੇ ਹੋਰ ਸ਼ਾਮਲ ਹਨ, ਭਾਰਤ ਵਿੱਚ ਆਪਣਾ ਕਾਰੋਬਾਰ ਕਰ ਰਹੀਆਂ ਹਨ। ਭਗਵੰਤ ਮਾਨ ਨੂੰ ਦੱਸਿਆ ਗਿਆ ਕਿ ਇਨਵੈਸਟ ਇਨ ਬਾਵਰੀਆ ਇਸ ਸਮੇਂ ਬਾਵਰੀਆ ਰਾਜ ਦੀ ਕਾਰੋਬਾਰ ਪ੍ਰੋਮੋਸ਼ਨ ਏਜੰਸੀ ਵਜੋਂ ਕੰਮ ਕਰ ਰਹੀ ਹੈ। ਇਸ ਦੇ ਨਾਲ-ਨਾਲ ਜਰਮਨੀ ਤੇ ਵਿਦੇਸ਼ੀ ਕੰਪਨੀਆਂ ਨੂੰ ਬਾਵਰੀਆ ਵਿੱਚ ਕਾਰੋਬਾਰ ਲਈ ਸਹਿਯੋਗੀ ਸੇਵਾਵਾਂ ਦੇਣ ਦੀ ਜ਼ਿੰਮੇਵਾਰੀ ਨਿਭਾਉਂਦਾ ਹੈ।

ਇਸ ਦੌਰਾਨ ਵਿਚਾਰ-ਵਟਾਂਦਰੇ ਵਿੱਚ ਭਾਗ ਲੈਂਦਿਆਂ ਮੁੱਖ ਮੰਤਰੀ ਨੇ ਐਗਰੀ-ਫੂਡ ਪ੍ਰਾਸੈਸਿੰਗ, ਟੈਕਸਟਾਈਲ, ਆਟੋ ਕੰਪੋਨੈਂਟਸ, ਫਾਰਮਾਸਿਊਟੀਕਲ ਤੇ ਕੈਮੀਕਲਜ਼ ਵਰਗੇ ਖੇਤਰਾਂ ਵਿੱਚ ਪੰਜਾਬ ਦੀਆਂ ਸਮਰੱਥਾਵਾਂ ਬਾਰੇ ਦੱਸਿਆ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਤਰਾਂ ਤੇ ਹੋਰ ਖੇਤਰਾਂ ਵਿੱਚ ਇਨਵੈਸਟ ਪੰਜਾਬ ਤੇ ਇਨਵੈਸਟ ਇਨ ਬਾਵਰੀਆ ਵਿਚਾਲੇ ਸਹਿਯੋਗ ਦੇ ਸੰਭਾਵੀ ਖੇਤਰਾਂ ਬਾਰੇ ਦੱਸਿਆ। ਭਗਵੰਤ ਮਾਨ ਨੇ ਇਨਵੈਸਟ ਪੰਜਾਬ ਦੇ ਰਾਜ ਵਿੱਚ ਨਿਵੇਸ਼ਕਾਂ ਦੀ ਸਹੂਲਤ ਲਈ ਆਦਰਸ਼ ਵਨ ਸਟਾਪ ਦਫ਼ਤਰ ਵਜੋਂ ਕੰਮ ਕਰਦਿਆਂ ਕਿਸੇ ਪ੍ਰਾਜੈਕਟ ਦੀ ਯੋਜਨਾ ਤੋਂ ਤਾਮੀਰ ਤੱਕ ਸਹਿਯੋਗ ਕਰਨ ਬਾਰੇ ਦੱਸਿਆ।

ਸੂਬਾ ਸਰਕਾਰ ਦੀਆਂ ਸਨਅਤ ਪੱਖੀ ਨੀਤੀਆਂ ਦੀ ਨਿਸ਼ਾਨਦੇਹੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਨੀਤੀਆਂ ਸੂਬੇ ਨੂੰ ਸਨਅਤੀ ਤਰੱਕੀ ਦਾ ਧੁਰਾ ਬਣਾਉਣ ਲਈ ਕੰਮ ਕਰ ਰਹੀਆਂ ਹਨ। ਉਨ੍ਹਾਂ ਇਨਵੈਸਟ ਇਨ ਬਾਵਰੀਆ ਦੇ ਇੰਟਰਨੈਸ਼ਨਲ ਇਕਨਾਮਿਕ ਰਿਲੇਸ਼ਨਜ਼ ਦੇ ਮੁਖੀ ਡਾ. ਮਾਰਕਸ ਵਿਟਮੈਨ ਨੂੰ 23 ਤੇ 24 ਫਰਵਰੀ 2023 ਨੂੰ ਹੋਣ ਵਾਲੇ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸੰਮੇਲਨ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਤਾਂ ਕਿ ਦੋਵਾਂ ਮੁਲਕਾਂ ਵਿੱਚ ਸਹਿਯੋਗ ਵਧਾਉਣ ਵਾਲੇ ਖੇਤਰਾਂ ਦੀ ਪਛਾਣ ਕੀਤੀ ਜਾ ਸਕੇ। ਬਾਵਰੀਆ ਰਾਜ ਦੀਆਂ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ ਦਿੰਦਿਆਂ ਉਨ੍ਹਾਂ ਵਪਾਰ, ਨਿਵੇਸ਼ ਤੇ ਸਹਿਯੋਗ ਲਈ ਹਰ ਸੰਭਵ ਸਹਿਯੋਗ ਤੇ ਤਾਲਮੇਲ ਦਾ ਭਰੋਸਾ ਦਿੱਤਾ।

ਇਸ ਦੌਰਾਨ ਇਨਵੈਸਟ ਇਨ ਬਾਵਰੀਆ ਟੀਮ ਨੇ ਵਧੀਆ ਤਜਰਬਿਆਂ ਦੇ ਆਪਸੀ ਆਦਾਨ-ਪ੍ਰਦਾਨ ਦੌਰਾਨ ਰੈਗੂਲੇਟਰੀ ਅਤੇ ਵਿੱਤੀ ਸੇਵਾਵਾਂ ਅਤੇ ਕਾਰੋਬਾਰੀ ਦਰਜਾਬੰਦੀ ਵਿੱਚ ਸੌਖ ਲਈ ਪੰਜਾਬ ਦੀ ਸਿੰਗਲ-ਵਿੰਡੋ ਪ੍ਰਣਾਲੀ ਦੀ ਸ਼ਲਾਘਾ ਕੀਤੀ। ਇਨਵੈਸਟ ਪੰਜਾਬ ਐਂਡ ਇਨਵੈਸਟ ਇਨ ਬਾਵਰੀਆ ਨੇ ਦੁਵੱਲੇ ਵਪਾਰ ਅਤੇ ਨਿਵੇਸ਼ ਮੌਕਿਆਂ ਦਾ ਸਹਿਯੋਗ ਅਤੇ ਅਦਾਨ-ਪ੍ਰਦਾਨ ਕਰਨ, ਸਬੰਧਤ ਖੇਤਰਾਂ ਦੀਆਂ ਕੰਪਨੀਆਂ/ਉਦਯੋਗਾਂ ਦਰਮਿਆਨ ਵਪਾਰਕ, ਉਦਯੋਗਿਕ ਅਤੇ ਤਕਨੀਕੀ ਅਦਾਨ-ਪ੍ਰਦਾਨ ਦੇ ਖੇਤਰਾਂ ਵਿੱਚ ਸਹਿਯੋਗ ਨੂੰ ਉਤਸ਼ਾਹਿਤ ਕਰਨ ਅਤੇ ਖੋਜ, ਹੁਨਰ ਵਿੱਚ ਸਹਿਯੋਗ ਦੇ ਮੌਕਿਆਂ ਦੀ ਖੋਜ ਕਰਨ ਲਈ ਵੀ ਸਹਿਮਤੀ ਪ੍ਰਗਟਾਈ |

The post CM ਭਗਵੰਤ ਮਾਨ ਨੇ ਐਗਰੀ-ਫੂਡ ਪ੍ਰਾਸੈਸਿੰਗ, ਟੈਕਸਟਾਈਲ, ਆਟੋ ਕੰਪੋਨੈਂਟ, ਫਾਰਮਾਸਿਊਟੀਕਲ ਤੇ ਕੈਮੀਕਲ ਖੇਤਰ ‘ਚ ਜਰਮਨੀ ਤੋਂ ਸਹਿਯੋਗ ਦੀ ਵਕਾਲਤ appeared first on TheUnmute.com - Punjabi News.

Tags:
  • aam-aadmi-party
  • agricultural-production
  • auto-component
  • bhagwant-mann
  • bhagwant-mann-will-visit-germany
  • breaking-news
  • chief-minister-bhagwant-mann
  • cm-bhagwant-mann
  • congress
  • german-companies
  • germany
  • germany-in-agri-food-processing
  • germany-news
  • international-trade
  • international-trade-fair
  • international-trade-fair-organized-in-germany
  • news
  • pharmaceutical-and-chemical-sector
  • president-it-at-hack-back-meet-tobias
  • punjab
  • punjab-congress
  • punjab-government
  • textile
  • the-unmute-breaking-news
  • the-unmute-punjab

ਅਹਿਮਦਾਬਾਦ 'ਚ ਨਿਰਮਾਣ ਅਧੀਨ ਇਮਾਰਤ ਦੀ ਲਿਫਟ ਟੁੱਟਣ ਨਾਲ ਅੱਠ ਮਜ਼ਦੂਰਾਂ ਦੀ ਮੌਤ

Wednesday 14 September 2022 08:41 AM UTC+00 | Tags: ahmedabad ahmedabad-latest-news ahmedabad-news aspire-2 breaking-news building-under-construction-in-ahmedabad construction-in-ahmedabad gujarat-news india-news punjab-news the-unmute-breaking-news the-unmute-latest-update the-unmute-punjabi-news the-unmute-update

ਚੰਡੀਗੜ੍ਹ 14 ਸਤੰਬਰ 2022: ਗੁਜਰਾਤ ਦੇ ਅਹਿਮਦਾਬਾਦ (Ahmedabad) ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਕ ਨਿਰਮਾਣ ਅਧੀਨ ਇਮਾਰਤ ਦੀ ਲਿਫਟ ਅਚਾਨਕ ਟੁੱਟ ਕੇ ਡਿੱਗ ਗਈ, ਜਿਸ ਕਾਰਨ ਅੱਠ ਮਜਦੂਰਾਂ ਦੀ ਮੌਤ ਦੀ ਖ਼ਬਰ ਹੈ । ਦੱਸਿਆ ਜਾ ਰਿਹਾ ਹੈ ਕਿ ਅਸਪਾਇਰ-2 ਨਾਮ ਦੀ ਇਮਾਰਤ ‘ਚ ਕੁਝ ਕੰਮ ਚੱਲ ਰਿਹਾ ਸੀ। ਇਸ ਦੌਰਾਨ ਸੱਤਵੀਂ ਮੰਜ਼ਿਲ ਦੀ ਲਿਫਟ ਟੁੱਟ ਗਈ ਅਤੇ ਅੱਠ ਮਜ਼ਦੂਰਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਗੁਜਰਾਤ ਯੂਨੀਵਰਸਿਟੀ ਨੇੜੇ ਸਥਿਤ ਐਸਪਾਇਰ-2 ਬਿਲਡਿੰਗ ‘ਚ ਕੁਝ ਤਕਨੀਕੀ ਕਾਰਨਾਂ ਕਰਕੇ ਇਹ ਹਾਦਸਾ ਵਾਪਰਿਆ ਹੈ ।

The post ਅਹਿਮਦਾਬਾਦ ‘ਚ ਨਿਰਮਾਣ ਅਧੀਨ ਇਮਾਰਤ ਦੀ ਲਿਫਟ ਟੁੱਟਣ ਨਾਲ ਅੱਠ ਮਜ਼ਦੂਰਾਂ ਦੀ ਮੌਤ appeared first on TheUnmute.com - Punjabi News.

Tags:
  • ahmedabad
  • ahmedabad-latest-news
  • ahmedabad-news
  • aspire-2
  • breaking-news
  • building-under-construction-in-ahmedabad
  • construction-in-ahmedabad
  • gujarat-news
  • india-news
  • punjab-news
  • the-unmute-breaking-news
  • the-unmute-latest-update
  • the-unmute-punjabi-news
  • the-unmute-update

IND vs AUS: ਭਾਰਤ ਦੌਰੇ ਤੋਂ ਪਹਿਲਾਂ ਆਸਟ੍ਰੇਲੀਆ ਟੀਮ ਨੂੰ ਵੱਡਾ ਝਟਕਾ, ਤਿੰਨ ਦਿੱਗਜ਼ ਖਿਡਾਰੀ ਬਾਹਰ

Wednesday 14 September 2022 09:17 AM UTC+00 | Tags: 3-match-t20i-series-ind-vs-australia acb australia-team bcci breaking-news david-warner icc ind-vs-aus-t-20-series mitchell-marsh mitchell-starc mohali-cricket-stadium news punjab-news the-unmute-breaking-news

ਚੰਡੀਗੜ੍ਹ 14 ਸਤੰਬਰ 2022: (IND vs AUS T-20 Series) ਭਾਰਤ ਦੌਰੇ ਤੋਂ ਪਹਿਲਾਂ ਆਸਟ੍ਰੇਲੀਆ ਟੀਮ (Australia team) ਨੂੰ ਵੱਡਾ ਝਟਕਾ ਲੱਗਾ ਹੈ। ਆਸਟ੍ਰੇਲੀਆ ਟੀਮ ਨੇ ਟੀ-20 ਵਿਸ਼ਵ ਕੱਪ ਤੋਂ ਪਹਿਲਾਂ ਟੀਮ ਨੂੰ 3 ਟੀ-20 ਮੈਚਾਂ ਦੀ ਲੜੀ ਖੇਡਣ ਲਈ ਭਾਰਤ (India) ਆਉਣਾ ਹੈ, ਜੋ ਕਿ 20 ਸਤੰਬਰ ਤੋਂ ਸ਼ੁਰੂ ਹੋਣ ਜਾ ਰਿਹਾ ਹੈ।

ਆਸਟ੍ਰੇਲੀਆ ਦੇ ਧਮਾਕੇਦਾਰ ਬੱਲੇਬਾਜ਼ ਡੇਵਿਡ ਵਾਰਨਰ ਇਸ ਦੌਰੇ ਤੋਂ ਪਹਿਲਾਂ ਹੀ ਹਟ ਗਏ ਸਨ, ਪਰ ਹੁਣ 3 ਹੋਰ ਖਿਡਾਰੀ ਸੱਟ ਕਾਰਨ ਇਸ ਦੌਰੇ ਤੋਂ ਬਾਹਰ ਹੋ ਗਏ ਹਨ। ਜਿਨ੍ਹਾਂ ਤਿੰਨ ਖਿਡਾਰੀਆਂ ਦੇ ਨਾਂ ਸਾਹਮਣੇ ਆ ਰਹੇ ਹਨ, ਉਨ੍ਹਾਂ ‘ਚ ਤੇਜ਼ ਗੇਂਦਬਾਜ਼ ਮਿਚੇਲ ਸਟਾਰਕ, ਮਿਚੇਲ ਮਾਰਸ਼ ਅਤੇ ਮਾਰਕਸ ਸਟੋਇਨਿਸ ਸ਼ਾਮਲ ਹਨ। ਉਨ੍ਹਾਂ ਦੀ ਥਾਂ ਸਟ੍ਰੇਲੀਆ ਟੀਮ ਵਿਚ ਨਾਥਨ ਐਲਿਸ, ਡੇਨੀਅਲ ਸੈਮਸ ਅਤੇ ਸੀਨ ਐਬਾਟ ਨੂੰ ਸ਼ਾਮਲ ਕੀਤਾ ਗਿਆ ਹੈ।

The post IND vs AUS: ਭਾਰਤ ਦੌਰੇ ਤੋਂ ਪਹਿਲਾਂ ਆਸਟ੍ਰੇਲੀਆ ਟੀਮ ਨੂੰ ਵੱਡਾ ਝਟਕਾ, ਤਿੰਨ ਦਿੱਗਜ਼ ਖਿਡਾਰੀ ਬਾਹਰ appeared first on TheUnmute.com - Punjabi News.

Tags:
  • 3-match-t20i-series-ind-vs-australia
  • acb
  • australia-team
  • bcci
  • breaking-news
  • david-warner
  • icc
  • ind-vs-aus-t-20-series
  • mitchell-marsh
  • mitchell-starc
  • mohali-cricket-stadium
  • news
  • punjab-news
  • the-unmute-breaking-news

ਭਾਜਪਾ ਆਪ੍ਰੇਸ਼ਨ ਲੋਟਸ ਨਹੀਂ ਆਪ੍ਰੇਸ਼ਨ ਨੋਟਿਸ ਚਲਾ ਰਹੀ ਹੈ: ਡਾ.ਰਾਜ ਕੁਮਾਰ ਵੇਰਕਾ

Wednesday 14 September 2022 09:35 AM UTC+00 | Tags: aam-aadmi-party ashwani-kumar-sharma bjp-leader-dr-raj-kumar-verka bjps-punjab-president breaking-news congress dr-raj-kumar-verka-news ed-raids harpal-singh-cheema ludhiana ludhianas-circuit-house news newsx operation-lotus punjab-bjp punjab-finance-minister-harpal-singh-cheema punjab-news the-unmute-breaking-news the-unmute-latest-news the-unmute-punjabi-news

ਅੰਮ੍ਰਿਤਸਰ 14 ਸਤੰਬਰ 2022: ਪਿਛਲੇ ਦਿਨੀਂ ਆਪ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਭਾਜਪਾ (BJP) ਖ਼ਿਲਾਫ਼ ਕੀਤੀ ਪ੍ਰੈਸ ਵਾਰਤਾ ਤੋਂ ਬਾਅਦ ਲਗਾਤਾਰ ਹੀ ਦੋਵਾਂ ਪਾਰਟੀਆਂ ਵਿੱਚ ਸ਼ਬਦੀ ਜੰਗ ਜਾਰੀ ਹੈ | ਇਸ ਤੋਂ ਬਾਅਦ ਅੱਜ ਇਕ ਵਾਰ ਫਿਰ ਭਾਜਪਾ ਨੇਤਾ ਡਾ. ਰਾਜ ਕੁਮਾਰ ਵੇਰਕਾ ਵੱਲੋਂ ਹਰਪਾਲ ਸਿੰਘ ਚੀਮਾ ਦੇ ਉੱਪਰ ਸ਼ਬਦੀ ਵਾਰ ਕੀਤੇ |

ਉਨ੍ਹਾਂ ਕਿਹਾ ਕਿ ਜੋ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਕਹਿ ਰਹੇ ਹਨ ਕਿ ਭਾਜਪਾ ਅਪਰੇਸ਼ਨ ਲੋਟਸ ਚਲਾ ਰਹੀ ਹੈ | ਇਸ ਦੌਰਾਨ ਭਾਜਪਾ BJP) ਲੀਡਰ ਡਾ.ਰਾਜ ਕੁਮਾਰ ਵੇਰਕਾ (Dr. Raj Kumar Verka) ਨੇ ਕਿਹਾ ਭਾਜਪਾ ਅਪਰੇਸ਼ਨ ਲੋਟਸ ਨਹੀ ਆਪ੍ਰੇਸ਼ਨ ਨੋਟਿਸ ਚਲਾ ਰਹੀ ਹੈ | ਜਿਸਦੇ ਚੱਲਦੇ ਜਿੰਨ੍ਹਾਂ ਨੇ ਘਪਲੇਬਾਜ਼ੀ ਕੀਤੀ ਹੈ ਉਹ ਈਡੀ ਦੀਆਂ ਰੇਡਾਂ ਝੇਲ ਰਹੇ ਹਨ |

ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਖ਼ੁਦ ਮੀਡੀਆ ਦੇ ਸਾਹਮਣੇ ਆ ਕੇ ਗੱਲਾਂ ਦਾ ਜਵਾਬ ਦੇਣ , ਇਸਦੇ ਨਾਲ ਹੀ ਨਾਲ ਹੀ ਡਾ. ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਪੰਜਾਬ ਸਰਕਾਰ ਝੂਠੇ ਵਾਅਦੇ ਕਰਕੇ ਪੰਜਾਬ ਦੀ ਸੱਤਾ ਵਿੱਚ ਆਈ ਹੈ ਅਤੇ ਇਸ ‘ਤੇ ਬਹੁਤ ਜਲਦ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ‘ਤੇ ਵੀ ਕਾਰਵਾਈ ਹੋਣ ਜਾ ਰਹੀ ਹੈ |

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਹਰਪਾਲ ਚੀਮਾ ਵੱਲੋਂ ਪ੍ਰੈੱਸ ਕਾਨਫ਼ਰੰਸ ਕਰਕੇ ਭਾਜਪਾ ‘ਤੇ ਇਲਜ਼ਾਮ ਲਗਾਇਆ ਗਿਆ ਸੀ ਕਿ ਭਾਜਪਾ ‘ਆਪ’ ਦੇ ਵਿਧਾਇਕਾਂ ਨੂੰ 25-25 ਕਰੋੜ ਰੁਪਏ ‘ਚ ਖਰੀਦਣ ਦੀ ਕੋਸ਼ਿਸ਼ ਕਰ ਰਹੀ ਹੈ |

The post ਭਾਜਪਾ ਆਪ੍ਰੇਸ਼ਨ ਲੋਟਸ ਨਹੀਂ ਆਪ੍ਰੇਸ਼ਨ ਨੋਟਿਸ ਚਲਾ ਰਹੀ ਹੈ: ਡਾ.ਰਾਜ ਕੁਮਾਰ ਵੇਰਕਾ appeared first on TheUnmute.com - Punjabi News.

Tags:
  • aam-aadmi-party
  • ashwani-kumar-sharma
  • bjp-leader-dr-raj-kumar-verka
  • bjps-punjab-president
  • breaking-news
  • congress
  • dr-raj-kumar-verka-news
  • ed-raids
  • harpal-singh-cheema
  • ludhiana
  • ludhianas-circuit-house
  • news
  • newsx
  • operation-lotus
  • punjab-bjp
  • punjab-finance-minister-harpal-singh-cheema
  • punjab-news
  • the-unmute-breaking-news
  • the-unmute-latest-news
  • the-unmute-punjabi-news

ਆਪ੍ਰੇਸ਼ਨ ਲੋਟਸ 'ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ, ਪੜ੍ਹੋ ਪੂਰੀ ਖ਼ਬਰ

Wednesday 14 September 2022 09:53 AM UTC+00 | Tags: aam-aadmi-party ashwani-kumar-sharma bjp-leader-dr-raj-kumar-verka bjps-punjab-president breaking-news chief-minister chief-minister-bhagwant-mann congress delhi dr-raj-kumar-verka-news ed-raids harpal-singh-cheema ludhiana ludhianas-circuit-house news newsx operation-lotus punjab-bjp punjab-finance-minister-harpal-singh-cheema punjab-news the-unmute-breaking-news the-unmute-latest-news the-unmute-punjabi-news

ਚੰਡੀਗੜ੍ਹ 14 ਸਤੰਬਰ 2022: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ (Finance Minister Harpal Singh Cheema) ਨੇ ਅੱਜ ਪ੍ਰੈੱਸ ਕਾਨਫਰੰਸ ਕਰਦਿਆਂ ਭਾਰਤੀ ਜਨਤਾ ਪਾਰਟੀ (BJP) 'ਤੇ ਗੰਭੀਰ ਇਲਜ਼ਾਮ ਲਗਾਏ ਹਨ। ਉਨ੍ਹਾਂ ਕਿਹਾ ਕਿ ਭਾਜਪਾ ਨੇ ਆਪ੍ਰੇਸ਼ਨ ਲੋਟਸ (Operation Lotus) ਤਹਿਤ ਆਮ ਆਦਮੀ ਪਾਰਟੀ ਦੇ 35 ਵਿਧਾਇਕਾਂ ਨੂੰ ਖਰੀਦਣ ਦੀ ਕੋਸ਼ਿਸ਼ ਕੀਤੀ ਹੈ |

ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਦਾ ਵੱਡਾ ਬਿਆਨ ਸਾਹਮਣੇ ਆਇਆ ਹੈ | ਮੁੱਖ ਮੰਤਰੀ ਨੇ ਕਿਹਾ ਸਾਡੀ ਪਾਰਟੀ ਦਾ ਕੋਈ ਵੀ ਵਿਧਾਇਕ ਵਿਕਣ ਵਾਲਾ ਨਹੀਂ ਹੈ | ਦਿੱਲੀ ‘ਚ ਫੇਲ ਹੋਣ ਤੋਂ ਬਾਅਦ ਭਾਜਪਾ ਨੇ ਪੰਜਾਬ ‘ਚ ਵਿਧਾਇਕ ਖਰੀਦਣ ਦੀ ਕੋਸ਼ਿਸ਼ ਕੀਤੀ ਹੈ |

ਸਾਡੇ ਵਿਧਾਇਕਾਂ ਨੂੰ ਹਾਈਕਮਾਨ ਨਾਲ ਗੱਲ ਕਰਵਾਉਣ ਦੀ ਗੱਲ ਕਹੀ ਜਾ ਰਹੀ ਹੈ, ਕਰੋੜਾ ਰੁਪਏ ਦੀ ਪੇਸ਼ਕਸ਼ ਵੀ ਕੀਤੀ ਗਈ ਹੈ | ‘ਆਪ’ ਦੇ ਵਿਧਾਇਕ ਪੰਜਾਬ ਮਿੱਟੀ ਦੇ ਵਫਾਦਾਰ ਹਨ, ਪੰਜਾਬ ਦੇ ਵਿਧਾਇਕਾਂ ਨੂੰ ਭਾਜਪਾ ਖਰੀਦਣ ਦੀ ਕੋਸ਼ਿਸ਼ ਨਾ ਕਰੇ | ਉਨ੍ਹਾਂ ਕਿਹਾ ਕਿ ਵਿਕਦਾ ਓਹੀ ਹੈ ਜੋ ਮੰਡੀ ਵਿੱਚ ਹੁੰਦਾ ਹੈ, ਜੋ ਮੰਡੀ ਵਿੱਚ ਨਹੀਂ ਉਸਦੀ ਕੀਮਤ ਕਿਵੇਂ ਲਗਾ ਲੈਣਗੇ | ਉਨ੍ਹਾਂ ਕਿਹਾ ਕਿ ਸਾਨੂੰ ਵਿਧਾਇਕਾਂ ਦੀ ਵਫ਼ਾਦਾਰੀ ‘ਤੇ ਕੋਈ ਸ਼ੱਕ ਨਹੀਂ |

The post ਆਪ੍ਰੇਸ਼ਨ ਲੋਟਸ ‘ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ, ਪੜ੍ਹੋ ਪੂਰੀ ਖ਼ਬਰ appeared first on TheUnmute.com - Punjabi News.

Tags:
  • aam-aadmi-party
  • ashwani-kumar-sharma
  • bjp-leader-dr-raj-kumar-verka
  • bjps-punjab-president
  • breaking-news
  • chief-minister
  • chief-minister-bhagwant-mann
  • congress
  • delhi
  • dr-raj-kumar-verka-news
  • ed-raids
  • harpal-singh-cheema
  • ludhiana
  • ludhianas-circuit-house
  • news
  • newsx
  • operation-lotus
  • punjab-bjp
  • punjab-finance-minister-harpal-singh-cheema
  • punjab-news
  • the-unmute-breaking-news
  • the-unmute-latest-news
  • the-unmute-punjabi-news

'ਆਪ' ਆਗੂਆਂ ਵਲੋਂ ਠੋਸ ਸਬੂਤ ਪੇਸ਼ ਨਾ ਕੀਤੇ ਤਾਂ ਮਾਨਹਾਨੀ ਦਾ ਕੇਸ ਦਰਜ ਕੀਤਾ ਜਾਵੇਗਾ: ਫਤਿਹਜੰਗ ਸਿੰਘ ਬਾਜਵਾ

Wednesday 14 September 2022 10:09 AM UTC+00 | Tags: aam-aadmi-party ashwani-kumar-sharma bjp-leader-dr-raj-kumar-verka bjps-punjab-president breaking-news chief-minister chief-minister-bhagwant-mann congress delhi dr-raj-kumar-verka-news ed-raids fatehjung-singh-bajwa harpal-singh-cheema ludhiana ludhianas-circuit-house news newsx operation-lotus punjab-bjp punjab-finance-minister-harpal-singh-cheema punjab-news the-unmute-breaking-news the-unmute-latest-news the-unmute-punjabi-news

ਗੁਰਦਾਸਪੁਰ 14 ਸਤੰਬਰ 2022: ਪੰਜਾਬ ਦੇ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਭਾਜਪਾ ‘ਤੇ ‘ਆਪ’ ਪਾਰਟੀ ਦੇ ਐੱਮ.ਐੱਲ.ਏ ਖਰੀਦਣ ਅਤੇ ਸਰਕਾਰ ਤੋੜਨ ਦੇ ਲਗਾਏ ਦੋਸ਼ਾਂ ‘ਤੇ ਬਟਾਲਾ ਪਹੁੰਚੇ ਭਾਜਪਾ ਆਗੂ ਫਤਿਹਜੰਗ ਸਿੰਘ ਬਾਜਵਾ (Fatehjung Singh Bajwa) ਨੇ ਕਿਹਾ ਕਿ ਭਾਜਪਾ ਕਿਉਂ ‘ਆਪ’ ਦੇ ਐੱਮ.ਐੱਲ.ਏ ਖਰੀਦੇਗੀ ਅਤੇ ਜਦਕਿ ਪੰਜਾਬ ‘ਚ ਤਾਂ ਭਾਜਪਾ ਦੇ ਦੋ ਐੱਮ.ਐੱਲ.ਏ ਹੀ ਹਨ ਅਤੇ ਭਾਜਪਾ ਸਰਕਾਰ ਨਹੀਂ ਬਣਾ ਸਕਦੀ |

ਇਸਦੇ ਨਾਲ ਹੀ ਉਨ੍ਹਾਂ ਨੇ ‘ਆਪ’ ਤੇ ਤੰਜ ਕੱਸਦੇ ਹੋਏ ਕਿਹਾ ਕਿ ਇਹਨਾਂ ਨੂੰ ਕੋਈ 25 ਰੁਪਏ ਨਾ ਦੇਵੇ ਕੋਈ ਕਰੋੜਾ ਕਿਵੇਂ ਦੇ ਸਕਦਾ ਹੈ | ਇਹ ਸਭ ਦੋਸ਼ ਬੇਬੁਨਿਯਾਦ ਹਨ ਅਤੇ ਭਾਜਪਾ ਵਲੋਂ ਇਹਨਾਂ ਦੋਸ਼ਾਂ ‘ਤੇ ਸਬੂਤ ਮੰਗੇ ਗਏ ਹਨ | ਜੇਕਰ ‘ਆਪ’ ਆਗੂਆਂ ਵਲੋਂ ਕੋਈ ਠੋਸ ਸਬੂਤ ਨਾ ਪੇਸ਼ ਕੀਤੇ ਤਾਂ ਉਹਨਾਂ ਵਲੋਂ ਮਾਨਹਾਨੀ ਦਾ ਕੇਸ ਦਰਜ ਕੀਤਾ ਜਾਵੇਗਾ |

ਫਤਿਹਜੰਗ ਬਾਜਵਾ (Fatehjung Singh Bajwa)  ਨੇ ਕਿਹਾ ਕਿ ਜਦਕਿ ਪੰਜਾਬ ਸਰਕਾਰ ਤਾਂ ਆਪਣੇ ਮੰਤਰੀ ਫੌਜਾ ਸਿੰਘ ਸਰਾਰੀ ਦੀ ਭ੍ਰਿਸ਼ਟਾਚਾਰ ਦੀ ਆਡੀਓ ਟੇਪ ਦੇ ਘੇਰੇ ‘ਚ ਖ਼ੁਦ ਫਸੀ ਹੈ ਅਤੇ ਉਸ ਮੁੱਦੇ ਨੂੰ ਪਿੱਛੇ ਪਾਉਣ ਲਈ ਇਹ ਦੋਸ਼ ਲਗਾ ਰਹੀ ਹੈ | ਇਸ ਦੇ ਨਾਲ ਹੀ ਰਾਜਪਾਲ ਪੰਜਾਬ ਵਲੋਂ ਸਰਹੱਦੀ ਜ਼ਿਲ੍ਹਿਆਂ ਦੇ ਦੌਰੇ ਦੌਰਾਨ ਪੰਜਾਬ ‘ਚ ਹੋ ਰਹੀ ਨਾਜਾਇਜ਼ ਮਇੰਨਿੰਗ ਅਤੇ ਨਸ਼ੇ ਦੀ ਤਸਕਰੀ ਦੇ ਚੁੱਕੇ ਸਵਾਲਾਂ ਨੂੰ ਗੰਭੀਰ ਦੱਸਦੇ ਕਿਹਾ ਕਿ ਪੰਜਾਬ ਸਰਕਾਰ ਇਨ੍ਹਾਂ ਮੁੱਦਿਆਂ ਨੂੰ ਗਏ,ਗੰਭੀਰਤਾ ਨਾਲ ਲਵੇ ਅਤੇ ਜਵਾਬਦੇਹੀ ਬਣੇ |

The post ‘ਆਪ’ ਆਗੂਆਂ ਵਲੋਂ ਠੋਸ ਸਬੂਤ ਪੇਸ਼ ਨਾ ਕੀਤੇ ਤਾਂ ਮਾਨਹਾਨੀ ਦਾ ਕੇਸ ਦਰਜ ਕੀਤਾ ਜਾਵੇਗਾ: ਫਤਿਹਜੰਗ ਸਿੰਘ ਬਾਜਵਾ appeared first on TheUnmute.com - Punjabi News.

Tags:
  • aam-aadmi-party
  • ashwani-kumar-sharma
  • bjp-leader-dr-raj-kumar-verka
  • bjps-punjab-president
  • breaking-news
  • chief-minister
  • chief-minister-bhagwant-mann
  • congress
  • delhi
  • dr-raj-kumar-verka-news
  • ed-raids
  • fatehjung-singh-bajwa
  • harpal-singh-cheema
  • ludhiana
  • ludhianas-circuit-house
  • news
  • newsx
  • operation-lotus
  • punjab-bjp
  • punjab-finance-minister-harpal-singh-cheema
  • punjab-news
  • the-unmute-breaking-news
  • the-unmute-latest-news
  • the-unmute-punjabi-news

ਚੰਡੀਗੜ੍ਹ 14 ਸਤੰਬਰ 2022: ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab and Haryana High Court) ਨੇ ਪੰਜਾਬ ਦੀ ‘ਆਪ’ ਸਰਕਾਰ ਨੂੰ ਇੱਕ ਹੋਰ ਝਟਕਾ ਦਿੱਤਾ ਹੈ। ਹਾਈਕੋਰਟ ਨੇ ਪੰਜਾਬ ਸਰਕਾਰ ਦੀ ਨਵੀਂ ਮਾਈਨਿੰਗ ਨੀਤੀ ‘ਤੇ ਰੋਕ ਲਗਾ ਦਿੱਤੀ ਹੈ। ਵਾਤਾਵਰਨ ਸਬੰਧੀ ਮਨਜ਼ੂਰੀ ਨਾ ਮਿਲਣ ਕਾਰਨ ਪੰਜਾਬ ਸਰਕਾਰ ਵੱਲੋਂ ਨਵੀਂ ਮਾਈਨਿੰਗ ਨੀਤੀ ਜਾਰੀ ਕੀਤੀ ਗਈ ਸੀ |

ਇਸਦੇ ਨਾਲ ਹੀ ਪੰਜਾਬ ਸਰਕਾਰ ਦੇ ਵਕੀਲ ਨੇ ਹਾਈਕੋਰਟ ਵਿੱਚ ਭਰੋਸਾ ਦਿੱਤਾ ਕਿ ਅਗਲੀ ਤਾਰੀਖ਼ ਤੱਕ ਇਸ ਮਾਈਨਿੰਗ ਪਾਲਿਸੀ 'ਤੇ ਕੁਝ ਨਹੀਂ ਕੀਤਾ ਜਾਵੇਗਾ, ਜਿਸ ਮਗਰੋਂ ਹਾਈਕੋਰਟ ਨੇ ਅਗਲੀ ਤਾਰੀਖ਼ 'ਤੇ ਰੋਕ ਲਗਾ ਦਿੱਤੀ ਹੈ । ਪ੍ਰਾਪਤ ਜਾਣਕਾਰੀ ਮੁਤਾਬਕ 276 ਨਵੀਆਂ ਖੱਡਾਂ ਵਿੱਚੋਂ ਖਣਿਜ ਪਦਾਰਥਾਂ (ਰੇਤ ਦੀ ਮਾਈਨਿੰਗ) ਦੀ ਨਿਕਾਸੀ ਦੇ ਟੈਂਡਰਾਂ 'ਤੇ ਰੋਕ ਲਗਾਈ ਹੈ ਅਤੇ 270 ਤੋਂ ਵੱਧ ਠੇਕੇਦਾਰਾਂ ਨੂੰ ਨੋਟਿਸ ਵੀ ਜਾਰੀ ਕੀਤਾ ਗਿਆ ਹੈ |

ਜਿਕਰਯੋਗ ਹੈ ਕਿ ਹਾਈਕੋਰਟ ਨੇ ਪੰਜਾਬ ਸਰਕਾਰ ਦੀ ਘਰ-ਘਰ ਆਟਾ ਵੰਡਣ ਵਾਲੀ ਸਕੀਮ 'ਤੇ ਰੋਕ ਲਗਾ ਦਿੱਤੀ ਸੀ | ਐੱਨ.ਐੱਫ.ਐੱਸ. ਏ. ਡੀਪੂ ਹੋਲਡਰ ਵੈੱਲਫੇਅਰ ਐਸੋਸੀਏਸ਼ਨ ਪੰਜਾਬ ਨੇ ਪੰਜਾਬ ਐਂਡ ਹਰਿਆਣਾ ਹਾਈਕੋਰਟ ਵਿਚ ਰਿੱਟ ਪਾਈ ਸੀ, ਜਿਸਤੇ ਸੁਣਵਾਈ ਕਰਦਿਆਂ ਇਸ ਸਕੇਮ 'ਤੇ ਰੋਕ ਲਗਾ ਦਿੱਤੀ ਹੈ | ਪੰਜਾਬ ਸਰਕਾਰ 1 ਅਕਤੂਬਰ ਤੋਂ ਘਰ-ਘਰ ਆਟੇ ਦੀ ਸਕੀਮ ਸ਼ੁਰੂ ਕਰਨੀ ਸੀ |

The post ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਘਰ-ਘਰ ਆਟਾ ਸਕੀਮ ਤੋਂ ਬਾਅਦ ਮਾਈਨਿੰਗ ਵਿਭਾਗ ਦੇ ਟੈਂਡਰਾਂ ‘ਤੇ ਲਾਈ ਰੋਕ appeared first on TheUnmute.com - Punjabi News.

Tags:
  • breaking-news
  • punjab-and-haryana-high-court

ਪੰਜਾਬ ਦੀਆਂ ਜੇਲ੍ਹਾਂ 'ਚ 4G ਸਿਗਨਲ ਦੇ ਜੈਮਰ ਨਹੀਂ, ਜੇਲ੍ਹ ਵਿਭਾਗ ਵੱਲੋਂ 6 ਸਾਲਾਂ ਤੋਂ ਨਹੀਂ ਖਰੀਦੇ ਗਏ ਜੈਮਰ: ਮਾਨਿਕ ਗੋਇਲ

Wednesday 14 September 2022 10:38 AM UTC+00 | Tags: aam-aadmi-party breaking-news cm-bhagwant-mann congress harjot-singh-bains news no-4g-signal-jammers-in-punjab-jails prisons-minister-mr-harjot-bains punjab-government punjabi-news punjab-jails the-unmute-breaking-news the-unmute-latest-news

ਚੰਡੀਗੜ੍ਹ 14 ਸਤੰਬਰ 2022: ਪੰਜਾਬ ਵਿੱਚ ਜੇਲ੍ਹਾਂ ਵਿੱਚ ਚਲਦੇ ਮੁਬਾਇਲ ਫੋਨਾਂ ਦਾ ਮਸਲਾ ਹਮੇਸ਼ਾ ਭਖਿਆ ਰਹਿੰਦਾ ਹੈ। ਪਿਛਲੇ ਦਿਨੀਂ ਮਸ਼ਹੂਰ ਨੌਜਵਾਨ ਗਾਇਕ ਸਿੱਧੂ ਮੂਸੇਵਾਲਾ ਜੀ ਦੇ ਕਤਲ ਵਿੱਚ ਜੇਲ੍ਹਾਂ ਅੰਦਰ ਵਰਤੇ ਜਾਂਦੇ ਮੁਬਾਇਲ ਫੋਨਾਂ ਦੀ ਵੱਡੀ ਭੂਮਿਕਾ ਬਾਹਰ ਆਈ ਹੈ। ਜਿਸਤੋਂ ਬਾਅਦ ਮੌਜੂਦਾ ਸਰਕਾਰ ਦੇ ਜੇਲ੍ਹ ਮੰਤਰੀ ਸ਼੍ਰੀ ਹਰਜੋਤ ਬੈਂਸ ਵੱਲੋਂ ਬਾਰ ਬਾਰ ਜੇਲ੍ਹਾਂ ਨੂੰ ਮੁਬਾਇਲ ਫੋਨ ਮੁਕਤ ਕਰਨ ਦੇ ਦਾਅਵੇ ਕੀਤੇ ਜਾ ਰਹੇ ਹਨ।

ਇਹਨਾਂ ਦਾਅਵਿਆਂ ਵਿਚਾਲੇ ਮਾਨਸਾ ਦੇ ਰਹਿਣ ਵਾਲੇ RTI ਐਕਟੀਵਿਸਟ ਦੁਆਰਾ RTI ਰਾਹੀ ਕੱਢੀ ਜਾਣਕਾਰੀ ਦੁਆਰਾ ਵੱਡਾ ਖੁਲਾਸਾ ਕੀਤਾ ਹੈ ਕਿ ਪੰਜਾਬ ਸਰਕਾਰ ਦੇ ਜੇਲ੍ਹ ਵਿਭਾਗ ਨੇ ਪਿਛਲੇ 6 ਸਾਲਾਂ ਵਿੱਚ ਇੱਕ ਵੀ ਮੋਬਾਇਲ ਜੈਮਰ ਦੀ ਖਰੀਦ ਨਹੀਂ ਕੀਤੀ।

ਮਾਨਿਕ ਗੋਇਲ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਜੇਲ੍ਹਾਂ ਵਿੱਚ ਮੁਬਾਇਲ ਫੋਨਾਂ ਦੀ ਵਰਤੋਂ ਨੂੰ ਗੰਭੀਰਤਾ ਨਾਲ ਨਹੀਂ ਲਿਆ। 4G ਪੂਰੇ ਭਾਰਤ ਵਿੱਚ 2016 ਦੇ ਅਖੀਰ ਵਿੱਚ ਸ਼ੁਰੂ ਹੋਇਆ ਅਤੇ ਪੰਜਾਬ ਸਰਕਾਰ ਦੇ ਜੇਲ੍ਹ ਵਿਭਾਗ ਨੇ 2016 ਦੇ ਸ਼ੁਰੂ ਤੋਂ ਹੀ ਜੈਮਰ ਨਹੀਂ ਖਰੀਦੇ। ਇਸਦਾ ਸਾਫ ਤੇ ਸਿੱਧਾ ਮਤਲਬ ਹੈ ਕਿ ਪੰਜਾਬ ਵਿੱਚ ਪੈਂਦੀਆਂ 27 ਜੇਲ੍ਹਾਂ ਵਿੱਚ ਲੱਗੇ ਜੈਮਰ ਅੱਜ ਕੱਲ ਚੱਲ ਰਹੇ 4G ਸਿਗਨਲ ਨੂੰ ਬਲੌਕ ਕਰਨ ਦੇ ਸਮਰੱਥ ਨਹੀਂ ਹਨ।

ਗੋਇਲ ਨੇ ਕਿਹਾ ਕਿ “ਮੌਜੂਦਾ ਸਰਕਾਰ ਦੇ ਜੇਲ੍ਹ ਮੰਤਰੀ ਹਰਜੋਤ ਬੈਂਸ ਮੁਬਾਇਲ ਫੋਨ ਮੁਕਤ ਜੇਲ੍ਹਾਂ ਦੇ ਦਾਅਵੇ ਕਰ ਰਹੇ ਹਨ, ਜੋ ਕਿ ਬਿਲਕੁਲ ਖੋਖਲੇ ਹਨ। ਜੇ ਉਹ ਸੱਚਮੁੱਚ ਜੇਲ੍ਹਾਂ ਨੂੰ ਮੁਬਾਇਲ ਫੋਨ ਮੁਕਤ ਕਰਨਾ ਚਾਹੁੰਦੇ ਤਾਂ ਇਹਨਾਂ ਫੋਕੇ ਦਾਅਵਿਆਂ ਦੀ ਥਾਂ ਪਹਿਲ ਦੇ ਅਧਾਰ ਦੇ ਜੇਲ੍ਹਾਂ ਵਿੱਚ 4G ਸਿਗਨਲ ਜੈਮਰ ਲਵਾਉੰਦੇ। ਨਵੀਂ ਤਕਨੀਕ ਦੇ ਜੈਮਰਾਂ ਬਿਣਾਂ ਜੇਲ੍ਹਾਂ ਨੂੰ ਮੁਬਾਇਲ ਮੁਕਤ ਬਣਾਉਣਾ ਨਾ ਮੁਮਕਿਨ ਹੈ।

ਜੇਲ੍ਹ ਮੰਤਰੀ ਹਰਜੋਤ ਬੈਂਸ ਹਵਾਈ ਦਾਅਵੇ ਕਰਨ ਦੀ ਥਾਂ ਜੇਲ੍ਹਾਂ ਵਿੱਚ 4G ਸਿਗਨਲ ਜੈਮਰ ਕਿਉੰ ਨਹੀਂ ਲਗਵਾ ਰਹੇ ਇਹ ਸਮਝ ਤੋਂ ਪਰੇ ਹੈ। ਜਦੋਂ ਜੇਲਾਂ ਵਿੱਚ 4G ਜੈਮਰ ਲੱਗ ਗਏ , ਨਾਂ ਉੱਥੇ ਮੁਬਾਇਲ ਫੋਨ ਚੱਲਣੇ ਤੇ ਨਾਂ ਬਾਰ ਬਾਰ ਛਾਪੇ ਮਾਰ ਕੇ ਫੋਨ ਫੜ੍ਹਣ ਦੀ ਲੋੜ ਪੈਣੀ। ਜੇਲ੍ਹਾਂ ਵਿੱਚੋ ਮੁਬਾਇਲ ਫੋਨ ਬੰਦ ਹੋਣ ਨਾਲ ਬਹੁਤੇ ਅਪਰਾਧਿਕ ਨੈਕਸਸ ਟੁੱਟ ਜਾਣੇ ।

ਮੁੱਖਮੰਤਰੀ ਭਗਵੰਤ ਮਾਨ ਤੇ ਜੇਲ ਮੰਤਰੀ ਹਰਜੋਤ ਬੈਂਸ ਜੇ ਵਾਕਾਈ ਜੇਲ੍ਹਾਂ ਵਿੱਚ ਮੁਬਾਇਲ ਫੋਨ ਰਾਹੀ ਚੱਲ ਰਹੇ ਨੈਕਸਸ ਨੂੰ ਤੋੜਣਾ ਚਾਹੁੰਦੇ ਹਨ ਤਾਂ ਪਹਿਲ ਦੇ ਅਧਾਰ ਤੇ ਜੇਲਾਂ ਵਿੱਚ 4G ਜੈਮਰ ਲਗਾਉਣ ਅਤੇ ਜੇਲ੍ਹ ਅਧਿਕਾਰੀਆਂ ਨੂੰ ਖੁਦ ਵਾਈਫਾਈ ਵਰਤਣ ਦੇ ਅਦੇਸ਼ ਜਾਰੀ ਕਰਨ”। ਇਹ ਜਾਣਕਾਰੀ RTI ਦੀ ਜਾਣਕਾਰੀ ਸਪੈਸ਼ਲ ਡਾਇਰੈਕਟਰ ਜਨਰਲ ਆਫ ਪੁਲਿਸ(ਜੇਲ੍ਹਾਂ), ਪੰਜਾਬ ਦੇ ਦਫਤਰ ਵਿੱਚੋਂ ਲਈ ਗਈ ਹੈ।

Punjab jail

The post ਪੰਜਾਬ ਦੀਆਂ ਜੇਲ੍ਹਾਂ ‘ਚ 4G ਸਿਗਨਲ ਦੇ ਜੈਮਰ ਨਹੀਂ, ਜੇਲ੍ਹ ਵਿਭਾਗ ਵੱਲੋਂ 6 ਸਾਲਾਂ ਤੋਂ ਨਹੀਂ ਖਰੀਦੇ ਗਏ ਜੈਮਰ: ਮਾਨਿਕ ਗੋਇਲ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • congress
  • harjot-singh-bains
  • news
  • no-4g-signal-jammers-in-punjab-jails
  • prisons-minister-mr-harjot-bains
  • punjab-government
  • punjabi-news
  • punjab-jails
  • the-unmute-breaking-news
  • the-unmute-latest-news

ਸ੍ਰੀ ਮੁਕਤਸਰ ਸਾਹਿਬ 'ਚ ਲੁਟੇਰਿਆਂ ਨੇ ਦੁਕਾਨਦਾਰ ਤੋਂ ਲੁੱਟੇ 72 ਹਜਾਰ ਰੁਪਏ, ਜਾਂਚ 'ਚ ਜੁਟੀ ਪੁਲਿਸ

Wednesday 14 September 2022 10:52 AM UTC+00 | Tags: 72 breaking-news iding-youths-robbed-a-shopkeeper-of-72-thousand-rupees jalalabad-road-in-sri-muktsar-sahib news punjab-government punjabi-news punjabm-police shiv-chand-petrol-pump shopkeeper sub-inspector-lal-jit-singh the-unmute the-unmute-breaking-news the-unmute-punjabi-news

ਸ੍ਰੀ ਮੁਕਤਸਰ ਸਾਹਿਬ 14 ਸਤੰਬਰ 2022: ਸ੍ਰੀ ਮੁਕਤਸਰ ਸਾਹਿਬ ਦੇ ਜਲਾਲਾਬਾਦ ਰੋਡ ‘ਤੇ ਸਥਿਤ ਸ਼ਿਵ ਚੰਦ ਪੈਟ੍ਰੋਲ ਪੰਪ ਦੇ ਪਿਛਲੇ ਪਾਸੇ ਇੱਕ ਦੁਕਾਨਦਾਰ ਕੋਲੋਂ ਮੰਗਲਵਾਰ ਦੀ ਦੇਰ ਰਾਤ ਤਿੰਨ ਮੋਟਰਸਾਇਕਲ ਸਵਾਰ ਨੌਜਵਾਨਾਂ ਨੇ 72 ਹਜਾਰ ਰੁਪਏ ਦੀ ਲੁੱਟ ਨੂੰ ਅੰਜਾਮ ਦਿੱਤਾ।

ਇਸ ਦੌਰਾਨ ਮੌਕੇ ‘ਤੇ ਪਹੁੰਚੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਤੇਲ ਵੇਚਣ ਵਾਲੇ ਦੁਕਾਨਦਾਰ ਰਜਿੰਦਰ ਕੁਮਾਰ ਨੇ ਦੱਸਿਆ ਕਿ ਉਹ ਦੁਕਾਨ ਵਧਾ ਕੇ ਜਦੋਂ ਜਾਣ ਲੱਗਿਆ ਤਾਂ ਮੋਟਰਸਾਇਕਲ ਤੇ ਤਿੰਨ ਨੌਜਵਾਨ ਆਏ। ਜਿੰਨ੍ਹਾ ਨੇ ਮੂੰਹ ਢਕੇ ਸਨ, ਇਨ੍ਹਾਂ ਵਿੱਚੋਂ ਇੱਕ ਨੇ ਰੁਪਇਆਂ ਨਾਲ ਭਰਿਆ ਬੈਗ ਖੋਹਿਆ ‘ਤੇ ਇੱਕ ਨੇ ਉਸਦੀ ਢੁਈ ‘ਤੇ ਪਟਾ ਮਾਰਿਆ |

ਤਿੰਨ ਲੁਟੇਰੇ ਵਾਰਦਾਤ ਨੂੰ ਅੰਜਾਮ ਦੇ ਕੇ ਮੋਟਰਸਾਇਕਲ ਰਾਹੀਂ ਫਰਾਰ ਹੋ ਗਏ। ਲੁੱਟ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਿਟੀ ਦੇ ਸਬ ਇੰਸਪੈਕਟਰ ਲਾਲ ਜੀਤ ਸਿੰਘ, ਏਐਸਆਈ ਜਗਤਾਰ ਸਿੰਘ ਸਮੇਤ ਪੁਲਿਸ ਟੀਮ ਮੌਕੇ ਤੇ ਪਹੁੰਚ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ।ਡੀ.ਐਸ.ਪੀ ਜਗਦੀਸ਼ ਕੁਮਾਰ ਨੇ ਕਿਹਾ ਕਿ ਫਿਲਹਾਲ ਮਾਮਲੇ ਦੀ ਤਫਤੀਸ਼ ਜਾਰੀ ਹੈ।

The post ਸ੍ਰੀ ਮੁਕਤਸਰ ਸਾਹਿਬ ‘ਚ ਲੁਟੇਰਿਆਂ ਨੇ ਦੁਕਾਨਦਾਰ ਤੋਂ ਲੁੱਟੇ 72 ਹਜਾਰ ਰੁਪਏ, ਜਾਂਚ ‘ਚ ਜੁਟੀ ਪੁਲਿਸ appeared first on TheUnmute.com - Punjabi News.

Tags:
  • 72
  • breaking-news
  • iding-youths-robbed-a-shopkeeper-of-72-thousand-rupees
  • jalalabad-road-in-sri-muktsar-sahib
  • news
  • punjab-government
  • punjabi-news
  • punjabm-police
  • shiv-chand-petrol-pump
  • shopkeeper
  • sub-inspector-lal-jit-singh
  • the-unmute
  • the-unmute-breaking-news
  • the-unmute-punjabi-news

ਫਗਵਾੜਾ ਦੇ SDM ਸਤਵੰਤ ਸਿੰਘ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ

Wednesday 14 September 2022 11:10 AM UTC+00 | Tags: breaking-news deputy-commissioner-of-kapurthala news punjab-congress punjab-government punjab-police sdm sdm-of-phagwara. the-unmute-breaking-news the-unmute-news

ਚੰਡੀਗੜ੍ਹ 14 ਸਤੰਬਰ 2022: ਫਗਵਾੜਾ ਦੇ ਐੱਸ.ਡੀ.ਐੱਮ. ਸਤਵੰਤ ਸਿੰਘ (SDM Satwant Singh) ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ | ਇਸਦੇ ਨਾਲ ਹੀ ਕਪੂਰਥਲਾ ਦੇ ਡਿਪਟੀ ਕਮਿਸ਼ਨਰ ਵਲੋਂ ਪੱਤਰ ਜਾਰੀ ਕਰਦਿਆਂ ਸਤਵੰਤ ਸਿੰਘ ਦੇ ਅਸਤੀਫੇ ਤੋਂ ਬਾਅਦ ਲਾਲ ਵਿਸ਼ਵਾਸ ਬੈਂਸ ਨੂੰ ਪੀ.ਸੀ.ਐੱਸ, ਉਪ ਮੰਡਲ ਮੈਜਿਸਟਰੇਟ, ਫਗਵਾੜਾ ਦਾ ਵਧੀਕ ਚਾਰਜ ਦਿੱਤਾ ਗਿਆ ਹੈ, ਜਦੋਂ ਤੱਕ ਪੰਜਾਬ ਸਰਕਾਰ ਵਲੋਂ ਬਦਲਵੇਂ ਪ੍ਰਬੰਧ ਨਹੀਂ ਕੀਤੇ ਜਾਂਦੇ |

SDM of Phagwara.

The post ਫਗਵਾੜਾ ਦੇ SDM ਸਤਵੰਤ ਸਿੰਘ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ appeared first on TheUnmute.com - Punjabi News.

Tags:
  • breaking-news
  • deputy-commissioner-of-kapurthala
  • news
  • punjab-congress
  • punjab-government
  • punjab-police
  • sdm
  • sdm-of-phagwara.
  • the-unmute-breaking-news
  • the-unmute-news

ਪੰਜਾਬ ਸਟੂਡੈਂਟਸ ਯੂਨੀਅਨ ਨੇ ਕੇਂਦਰ ਸਰਕਾਰ ਨੂੰ ਨਵੀਂ ਸਿੱਖਿਆ ਨੀਤੀ ਤੁਰੰਤ ਰੱਦ ਦੀ ਕੀਤੀ ਮੰਗ

Wednesday 14 September 2022 11:22 AM UTC+00 | Tags: breaking-news central-government government-college-sri-muktsar-sahib hindu-rashtra-agenda new-education-policy news punjab-education-minister punjab-education-minister-harjot-singh-bains punjab-news punjab-students-union the-unmute-breaking-news the-unmute-latest-news the-unmute-update

ਸ੍ਰੀ ਮੁਕਤਸਰ ਸਾਹਿਬ 14 ਸਤੰਬਰ 2022: ਪੰਜਾਬ ਸਟੂਡੈਂਟਸ ਯੂਨੀਅਨ (Punjab Students Union) ਵੱਲੋਂ ਅੱਜ ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਸੂਬਾ ਪੱਧਰੀ ਸੱਦੇ ਤਹਿਤ ਵਿਦਿਆਰਥੀ ਮੰਗਾਂ ਨੂੰ ਲੈ ਕੇ ਰੋਸ਼ ਰੈਲੀ ਕੱਢੀ । ਰੈਲੀ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਆਗੂ ਸੁਖਪ੍ਰੀਤ ਕੌਰ ਅਤੇ ਕਾਲਜ ਕਮੇਟੀ ਪ੍ਰਧਾਨ ਮਮਤਾ ਰਾਣੀ ਨੇ ਕਿਹਾ ਕਿ ਕੇਂਦਰ ਸਰਕਾਰ ਸੂਬਿਆਂ ਦੇ ਅਧਿਕਾਰਾਂ ਨੂੰ ਸੀਮਤ ਕਰਦਿਆਂ ਸਿੱਖਿਆ ਨੂੰ ਪ੍ਰਾਈਵੇਟ ਹੱਥਾਂ ਵਿੱਚ ਸੌਂਪ ਕੇ ਇਸ ਦੇ ਨਿੱਜੀਕਰਨ ਤੇ ਕੇਂਦਰੀਕਰਨ ਵੱਲ ਵਧ ਰਹੀ ਹੈ।

ਉਨ੍ਹਾਂ ਕਿਹਾ ਕਿ ਇਸ ਲੜੀ ਤਹਿਤ ਕੇਂਦਰ ਵੱਲੋਂ ਭਾਰਤ ਵਿੱਚ ਕੌਮੀ ਸਿੱਖਿਆ ਨੀਤੀ (New Education Policy) ਨੂੰ ਲਾਗੂ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸ ਨੀਤੀ ਨੂੰ ਲਾਗੂ ਕਰਨ ਦਾ ਮਕਸਦ ਸਿੱਖਿਆ ਨੂੰ ਇੱਕ ਮਾਰਕੀਟ ਪ੍ਰੋਡਕਟ ਬਣਾਉਣਾ ਹੈ। ਆਗੂਆਂ ਨੇ ਕਿਹਾ ਕਿ ਜੇਕਰ ਸਿੱਖਿਆ ਨੀਤੀ ਲਾਗੂ ਹੁੰਦੀ ਹੈ ਤਾਂ ਇਹ ਅਮੀਰ ਵਰਗ ਦੇ ਹੱਥਾਂ ਵਿੱਚ ਕੇਂਦਰਿਤ ਹੋ ਕੇ ਰਹਿ ਜਾਵੇਗੀ ਅਤੇ ਕਿਰਤੀ ਵਰਗ ਦੇ ਵਿਦਿਆਰਥੀ ਸਿੱਖਿਆ ਤੋਂ ਵਾਂਝੇ ਰਹਿ ਜਾਣਗੇ।

ਇਸ ਕੇਂਦਰੀਕਰਨ ਤੇ ਨਿੱਜੀਕਰਨ ਦੀ ਨੀਤੀ ਤਹਿਤ ਕੇਂਦਰ ਸਰਕਾਰ ਆਪਣੇ ਹਿੰਦੂ ਰਾਸ਼ਟਰ ਦੇ ਏਜੰਡੇ ਨੂੰ ਪੂਰਾ ਕਰਨ ਵਾਲੇ ਪਾਸੇ ਕਦਮ ਪੁੱਟ ਰਹੀ ਹੈ। ਵਿੱਦਿਆਕ ਸੰਸਥਾਵਾਂ ਤੇ ਦੂਜਾ ਹਮਲਾ ਸਰਕਾਰੀ ਕਾਲਜਾਂ ਵਿੱਚ ਸੈਲਫ ਫਾਇਨਾਂਸਡ ਕੋਰਸਾਂ ਰਾਹੀਂ ਕੀਤਾ ਜਾ ਰਿਹਾ ਹੈ। ਜਿਸ ਕਰਕੇ ਇਹਨਾਂ ਕੋਰਸਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਤੇ ਇਹਨਾਂ ਕੋਰਸਾਂ ਦਾ ਸਾਰਾ ਆਰਥਿਕ ਬੋਝ ਆ ਜਾਂਦਾ ਹੈ।

ਇਹਨਾਂ ਕੋਰਸਾਂ ਰਾਹੀਂ ਵਿਦਿਆਰਥੀਆਂ ਦੀ ਲੰਬੇ ਸਮੇਂ ਤੋਂ ਲੁੱਟ ਹੋ ਰਹੀ ਹੈ ਤੇ ਉਹ ਕਿਸੇ ਵੀ ਸਰਕਾਰੀ ਸਕੀਮ ਦਾ ਲਾਹਾ ਨਹੀ ਲੈ ਸਕਦੇ। ਇਸ ਕਰਕੇ ਆਗੂਆਂ ਨੇ ਮੰਗ ਕੀਤੀ ਕਿ ਨਵੀਂ ਸਿੱਖਿਆ ਨੀਤੀ ਤੁਰੰਤ ਰੱਦ ਕੀਤੀ ਜਾਵੇ ਅਤੇ ਸੈਲਫ ਫਾਇਨਾਂਸਡ ਕੋਰਸਾਂ ਦਾ ਸਰਕਾਰੀਕਰਨ ਕੀਤਾ ਜਾਵੇ।

 

The post ਪੰਜਾਬ ਸਟੂਡੈਂਟਸ ਯੂਨੀਅਨ ਨੇ ਕੇਂਦਰ ਸਰਕਾਰ ਨੂੰ ਨਵੀਂ ਸਿੱਖਿਆ ਨੀਤੀ ਤੁਰੰਤ ਰੱਦ ਦੀ ਕੀਤੀ ਮੰਗ appeared first on TheUnmute.com - Punjabi News.

Tags:
  • breaking-news
  • central-government
  • government-college-sri-muktsar-sahib
  • hindu-rashtra-agenda
  • new-education-policy
  • news
  • punjab-education-minister
  • punjab-education-minister-harjot-singh-bains
  • punjab-news
  • punjab-students-union
  • the-unmute-breaking-news
  • the-unmute-latest-news
  • the-unmute-update

ਮਹਾਰਾਣੀ ਐਲਿਜ਼ਾਬੈਥ II ਦੇ ਅੰਤਿਮ ਸਸਕਾਰ 'ਚ ਸ਼ਾਮਲ ਹੋਣਗੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ

Wednesday 14 September 2022 11:30 AM UTC+00 | Tags: breaking-news britain britain-latest-news buckingham-palace ii ministry-of-external-affairs news president-draupadi-murmu queen-elizabeth-ii queen-elizabeth-ii-latest-news queen-elizabeth-ii-news queen-elizabeth-ii-of-great-britain. queen-elizabeth-iis-deteriorating-health the-unmute the-unmute-breaking-news the-unmute-punjabi-news vice-president-jagdeep-dhankhar

ਚੰਡੀਗੜ੍ਹ 14 ਸਤੰਬਰ 2022: ਰਾਸ਼ਟਰਪਤੀ ਦ੍ਰੋਪਦੀ ਮੁਰਮੂ (Draupadi Murmu) ਬਰਤਾਨੀਆ ਦੀ ਮਹਾਰਾਣੀ ਐਲਿਜ਼ਾਬੈਥ II ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣਗੇ। ਇਹ ਜਾਣਕਾਰੀ ਵਿਦੇਸ਼ ਮੰਤਰਾਲੇ ਨੇ ਦਿੱਤੀ ਹੈ। ਵਿਦੇਸ਼ ਮੰਤਰਾਲੇ ਤੋਂ ਮਿਲੀ ਜਾਣਕਾਰੀ ਮੁਤਾਬਕ ਰਾਸ਼ਟਰਪਤੀ ਦ੍ਰੋਪਦੀ ਮੁਰਮੂ 17-19 ਸਤੰਬਰ ਨੂੰ ਬ੍ਰਿਟੇਨ ਦੀ ਮਹਾਰਾਣੀ ਐਲਿਜ਼ਾਬੇਥ-2 ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਲੰਡਨ ਜਾਣਗੇ।

ਜਿਕਰਯੋਗ ਹੈ ਕਿ ਮਹਾਰਾਣੀ ਐਲਿਜ਼ਾਬੈਥ II ਦੀ ਮੌਤ 8 ਸਤੰਬਰ ਨੂੰ ਹੋਈ ਸੀ। ਰਾਸ਼ਟਰਪਤੀ ਦ੍ਰੋਪਦੀ ਮੁਰਮੂ (Draupadi Murmu) , ਉਪ ਰਾਸ਼ਟਰਪਤੀ ਜਗਦੀਪ ਧਨਖੜ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਹਾਰਾਣੀ ਐਲਿਜ਼ਾਬੈਥ ਦੀ ਮੌਤ ‘ਤੇ ਸੋਗ ਪ੍ਰਗਟ ਕੀਤਾ।

The post ਮਹਾਰਾਣੀ ਐਲਿਜ਼ਾਬੈਥ II ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣਗੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ appeared first on TheUnmute.com - Punjabi News.

Tags:
  • breaking-news
  • britain
  • britain-latest-news
  • buckingham-palace
  • ii
  • ministry-of-external-affairs
  • news
  • president-draupadi-murmu
  • queen-elizabeth-ii
  • queen-elizabeth-ii-latest-news
  • queen-elizabeth-ii-news
  • queen-elizabeth-ii-of-great-britain.
  • queen-elizabeth-iis-deteriorating-health
  • the-unmute
  • the-unmute-breaking-news
  • the-unmute-punjabi-news
  • vice-president-jagdeep-dhankhar

'ਆਪ' ਨੇ ਦਲ ਬਦਲਣ ਲਈ ਵਿਧਾਇਕਾਂ ਨੂੰ ਮਿਲ ਰਹੀਆਂ ਧਮਕੀਆਂ ਤੇ ਪੈਸਿਆਂ ਦੀ ਪੇਸ਼ਕਸ਼ ਨੂੰ ਲੈ ਕੇ ਡੀਜੀਪੀ ਨੂੰ ਦਿੱਤੀ ਸ਼ਿਕਾਇਤ

Wednesday 14 September 2022 11:47 AM UTC+00 | Tags: aam-aadmi-party aap-complained-to-the-dgp-about-threats ashwani-kumar-sharma bjp bjp-leader-dr-raj-kumar-verka bjps-punjab-president breaking-news chief-minister chief-minister-bhagwant-mann congress delhi dr-raj-kumar-verka-news ed-raids fatehjung-singh-bajwa government-in-punjab harpal-singh-cheema ludhiana ludhianas-circuit-house news newsx operation-lotus punjab-bjp punjab-finance-minister-harpal-singh-cheema punjab-news the-unmute-breaking-news the-unmute-latest-news the-unmute-punjabi-news

ਚੰਡੀਗੜ੍ਹ 14 ਸਤੰਬਰ 2022 : ਪੰਜਾਬ 'ਚ ਆਮ ਆਦਮੀ ਪਾਰਟੀ (Aam Aadmi Party) ਦੀ ਸਰਕਾਰ ਡੇਗਣ ਦੀ ਭਾਜਪਾ ਦੀ ਨਾਕਾਮ ਕੋਸ਼ਿਸ਼ ਤੋਂ ਬਾਅਦ 'ਆਪ' ਨੇ ਭਾਜਪਾ (BJP) 'ਤੇ ਤਿੱਖਾ ਨਿਸ਼ਾਨਾ ਸਾਧਿਆ ਅਤੇ ਕਿਹਾ ਕਿ ਭਾਜਪਾ ਲੋਕਤੰਤਰ ਦੀ 'ਸੀਰੀਅਲ ਕਿਲਰ' ਪਾਰਟੀ ਹੈ ਜੋ 'ਆਪ੍ਰੇਸ਼ਨ ਲੋਟਸ' ਤਹਿਤ ਰਾਜਾਂ ਵਿੱਚ ਵਿਰੋਧੀ ਪਾਰਟੀਆਂ ਦੀਆਂ ਸਰਕਾਰਾਂ ਡੇਗਦੀ ਹੈ।

ਬੁੱਧਵਾਰ ਨੂੰ ਪਾਰਟੀ ਹੈੱਡਕੁਆਰਟਰ ਤੋਂ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਾਜਪਾ ਨੇ ਕੇਂਦਰੀ ਜਾਂਚ ਏਜੰਸੀਆਂ ਦੀ ਦੂਰਵਰਤੋਂ ਕਰਕੇ ਅਤੇ ਪੈਸੇ ਦੇ ਕੇ ਵੱਖ-ਵੱਖ ਰਾਜਾਂ ਵਿੱਚ ਲੋਕਾਂ ਦੇ ਫ਼ਤਵੇ ਅਨੁਸਾਰ ਚੁਣੀਆਂ ਹੋਈਆਂ ਸਰਕਾਰਾਂ ਨੂੰ ਢਾਹ-ਢੇਰੀ ਕਰਕੇ ਲੋਕਤੰਤਰ ਦਾ ਕਤਲ ਕੀਤਾ ਹੈ ਅਤੇ ਪੰਜਾਬ ਵਿੱਚ ਵੀ ਅਜਿਹਾ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ ਪਰ 'ਆਪ' ਦੇ ਕੱਟੜ ਸਿਪਾਹੀਆਂ ਨੇ ਭਾਜਪਾ ਨੂੰ ਨਾਕਾਮ ਕਰ ਦਿੱਤਾ ਹੈ।

ਚੀਮਾ ਨੇ ਕਿਹਾ ਕਿ ਭਾਜਪਾ ਪਾਰਟੀ ਦੀਆਂ ਨਾਪਾਕ ਚਾਲਾਂ ਦਾ ਪਰਦਾਫਾਸ਼ ਕਰਨ ਲਈ ਉਨ੍ਹਾਂ 'ਆਪ' ਵਿਧਾਇਕਾਂ ਨਾਲ ਮਿਲ ਕੇ ਇਸ ਗੰਭੀਰ ਮਾਮਲੇ ਦੀ ਨਿਰਪੱਖ ਜਾਂਚ ਲਈ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੂੰ ਸਬੂਤਾਂ ਸਮੇਤ ਰਸਮੀ ਸ਼ਿਕਾਇਤ ਦਰਜ ਕਰਵਾਈ ਹੈ।

'ਆਪ ਆਗੂਆਂ ਨੇ ਪੰਜਾਬ ਦੇ 10 ਤੋਂ ਵੱਧ ਵਿਧਾਇਕਾਂ ਨੂੰ 25-25 ਕਰੋੜ ਰੁਪਏ ਦੀ ਪੇਸ਼ਕਸ਼ ਕਰਨ ਅਤੇ ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਸਮੇਤ ਕਈ ਲੋਕਾਂ ਨੂੰ ਉਨ੍ਹਾਂ (BJP) ਦੇ ਮਾੜੇ ਅਤੇ ਲੋਕਤੰਤਰ ਵਿਰੋਧੀ ਏਜੰਡਿਆਂ ਦਾ ਪਰਦਾਫਾਸ਼ ਕਰਨ ਲਈ ਜਾਨਲੇਵਾ ਧਮਕੀਆਂ ਦੇਣ ਲਈ ਭਾਜਪਾ ਨੇਤਾਵਾਂ ਅਤੇ ਏਜੰਟਾਂ ਵਿਰੁੱਧ ਡੀਜੀਪੀ ਕੋਲ ਸ਼ਿਕਾਇਤ ਦਰਜ ਕਰਵਾਈ | ਉਨ੍ਹਾਂ ਕਿਹਾ ਕਿ ਦਿੱਲੀ ਅਤੇ ਪੰਜਾਬ ਦੇ ਭਾਜਪਾ ਵਰਕਰਾਂ ਅਤੇ ਏਜੰਟਾਂ ਨੇ ਪੰਜਾਬ ਵਿੱਚ ਸਰਕਾਰ ਡੇਗਣ ਲਈ 'ਆਪ' ਦੇ 35 ਵਿਧਾਇਕਾਂ ਨੂੰ ਤੋੜਨ ਦੀ ਕੋਸ਼ਿਸ਼ ਕੀਤੀ।

ਹਰਪਾਲ ਚੀਮਾ ਅਨੁਸਾਰ ਭਾਜਪਾ 'ਆਪ' ਅਤੇ ਇਸ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਵਧਦੀ ਲੋਕਪ੍ਰਿਅਤਾ ਤੋਂ ਹੈਰਾਨ ਹੈ ਅਤੇ ਕੇਂਦਰ ਦੀ ਸੱਤਾਧਾਰੀ ਪਾਰਟੀ ਸਿਰਫ਼ ਕੇਜਰੀਵਾਲ ਤੋਂ ਡਰਦੀ ਹੈ ਅਤੇ ਉਨ੍ਹਾਂ ਨੂੰ ਕਿਸੇ ਵੀ ਤਰੀਕੇ ਨਾਲ ਰੋਕਣ ਦੀ ਕੋਸ਼ਿਸ਼ ਕਰ ਰਹੀ ਹੈ। ਦੇਸ਼ ਦੇ ਵੱਖ-ਵੱਖ ਰਾਜਾਂ ਵਿੱਚ ਭਾਜਪਾ ਵੱਲੋਂ 'ਹੋਰਸ-ਟ੍ਰੇਡਿੰਗ ਚੱਲ ਰਹੀ ਹੈ। ਭਾਜਪਾ ਨੇ ਆਪਣੇ 'ਆਪਰੇਸ਼ਨ ਲੋਟਸ' ਤਹਿਤ ਪਹਿਲਾਂ ਹੀ ਕਰਨਾਟਕ, ਮੱਧ ਪ੍ਰਦੇਸ਼, ਮਹਾਰਾਸ਼ਟਰਆ ਤੇ ਅਰੁਣਾਚਲ ਪ੍ਰਦੇਸ਼ ਵਿੱਚ ਸਰਕਾਰਾਂ ਬਦਲੀਆਂ ਹਨ।

ਚੀਮਾ ਨੇ ਕਿਹਾ, "ਆਪ੍ਰੇਸ਼ਨ ਲੋਟਸ ਰਾਹੀਂ ਅੱਜ ਹੀ ਕਾਂਗਰਸ ਦੇ ਅੱਠ ਵਿਧਾਇਕ ਵਿਕ ਕੇ ਭਾਜਪਾ ਵਿੱਚ ਸ਼ਾਮਿਲ ਹੋ ਗਏ ਹਨ। ਇਹ ਇਸ ਗੱਲ ਦਾ ਪ੍ਰਮਾਣ ਹੈ ਕਿ ਭਾਜਪਾ ਲੋਕਤੰਤਰ ਦਾ ਕਤਲ ਕਰ ਰਹੀ ਹੈ ਅਤੇ ਗੈਰ-ਸੱਤਾਧਾਰੀ ਭਾਜਪਾ ਰਾਜਾਂ ਵਿੱਚ ਸੀਬੀਆਈ, ਈਡੀ ਅਤੇ ਪੈਸੇ ਦੀ ਮਦਦ ਨਾਲ ਵਿਧਾਇਕਾਂ ਨੂੰ ਤੋੜ ਕੇ ਆਪਣੀ ਸਰਕਾਰ ਬਣਾ ਰਹੀ ਹੈ।"

ਉਨ੍ਹਾਂ ਦੁਹਰਾਇਆ ਕਿ ਭਾਜਪਾ ਪੰਜਾਬ ਵਿੱਚ ਆਪਣੇ ਕੋਝੇ ਮਨਸੂਬਿਆਂ ਵਿੱਚ ਕਦੇ ਵੀ ਕਾਮਯਾਬ ਨਹੀਂ ਹੋਵੇਗੀ ਭਾਵੇਂ ਉਹ 25 ਦੀ ਥਾਂ 2500 ਕਰੋੜ ਰੁਪਏ ਦੀ ਪੇਸ਼ਕਸ਼ ਕਰ ਦੇਵੇ ਕਿਉਂਕਿ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ 'ਆਪ' ਦੇ ਵਫ਼ਾਦਾਰ ਸਿਪਾਹੀ ਚੱਟਾਨ ਵਾਂਗ ਖੜ੍ਹੇ ਹਨ।

ਪ੍ਰੈਸ ਕਾਨਫਰੰਸ ਵਿੱਚ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕਿਸ਼ਨ ਸਿੰਘ ਰੋੜੀ, ਵਿਧਾਇਕ ਪ੍ਰਿੰਸੀਪਲ ਬੁੱਧ ਰਾਮ, ਕੁਲਵੰਤ ਪੰਡੋਰੀ, ਮਨਜੀਤ ਸਿੰਘ ਬਿਲਾਸਪੁਰ, ਦਿਨੇਸ਼ ਚੱਢਾ, ਰਮਨ ਅਰੋੜਾ, ਨਰਿੰਦਰ ਕੌਰ ਭਰਾਜ, ਰਜਨੀਸ਼ ਦਹੀਆ, ਰੁਪਿੰਦਰ ਸਿੰਘ ਹੈਪੀ, ਸ਼ੀਤਲ ਅੰਗੁਰਾਲ ਅਤੇ ਲਾਭ ਸਿੰਘ ਉਗੋਕੇ ਹਾਜ਼ਰ ਸਨ।

The post 'ਆਪ' ਨੇ ਦਲ ਬਦਲਣ ਲਈ ਵਿਧਾਇਕਾਂ ਨੂੰ ਮਿਲ ਰਹੀਆਂ ਧਮਕੀਆਂ ਤੇ ਪੈਸਿਆਂ ਦੀ ਪੇਸ਼ਕਸ਼ ਨੂੰ ਲੈ ਕੇ ਡੀਜੀਪੀ ਨੂੰ ਦਿੱਤੀ ਸ਼ਿਕਾਇਤ appeared first on TheUnmute.com - Punjabi News.

Tags:
  • aam-aadmi-party
  • aap-complained-to-the-dgp-about-threats
  • ashwani-kumar-sharma
  • bjp
  • bjp-leader-dr-raj-kumar-verka
  • bjps-punjab-president
  • breaking-news
  • chief-minister
  • chief-minister-bhagwant-mann
  • congress
  • delhi
  • dr-raj-kumar-verka-news
  • ed-raids
  • fatehjung-singh-bajwa
  • government-in-punjab
  • harpal-singh-cheema
  • ludhiana
  • ludhianas-circuit-house
  • news
  • newsx
  • operation-lotus
  • punjab-bjp
  • punjab-finance-minister-harpal-singh-cheema
  • punjab-news
  • the-unmute-breaking-news
  • the-unmute-latest-news
  • the-unmute-punjabi-news

ਚੰਡੀਗੜ੍ਹ 14 ਸਤੰਬਰ 2022 : ਸੁਪਰੀਮ ਕੋਰਟ ਨੇ BCCI ਪ੍ਰਧਾਨ ਸੌਰਵ ਗਾਂਗੁਲੀ (Sourav Ganguly) ਅਤੇ ਸਕੱਤਰ ਜੈ ਸ਼ਾਹ (Jai Shah) ਨੂੰ ਕਾਰਜਕਾਲ ਨਾਲ ਜੁੜੇ ਮਾਮਲੇ ਵਿੱਚ ਉਨ੍ਹਾਂ ਨੂੰ ਰਾਹਤ ਦਿੱਤੀ ਹੈ। ਅਦਾਲਤ ਨੇ ਬੁੱਧਵਾਰ ਨੂੰ ਫੈਸਲਾ ਸੁਣਾਉਂਦੇ ਹੋਏ ਬੀਸੀਸੀਆਈ ਦੇ ਸੰਵਿਧਾਨ ਵਿੱਚ ਸੋਧ ਨੂੰ ਵੀ ਮਨਜ਼ੂਰੀ ਦੇ ਦਿੱਤੀ ਹੈ।

ਅਦਾਲਤ ਨੇ ਬੀਸੀਸੀਆਈ ਦੀ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਕੂਲਿੰਗ ਆਫ ਪੀਰੀਅਡ ਨਾਲ ਸਬੰਧਤ ਸੰਵਿਧਾਨ ਵਿੱਚ ਸੋਧ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਦਾ ਮਤਲਬ ਹੈ ਕਿ ਹੁਣ ਗਾਂਗੁਲੀ ਅਤੇ ਜੈ ਸ਼ਾਹ ਦੇ ਕਾਰਜਕਾਲ ‘ਤੇ ਕੋਈ ਸੰਕਟ ਨਹੀਂ ਹੈ। ਹੁਣ ਇਹ ਦੋਵੇਂ ਲਗਾਤਾਰ ਦੂਜੀ ਵਾਰ ਆਪੋ-ਆਪਣੇ ਅਹੁਦਿਆਂ ‘ਤੇ ਬਣੇ ਰਹਿਣਗੇ।

ਬੀਸੀਸੀਆਈ ਨੇ ਸੁਪਰੀਮ ਕੋਰਟ ਨੂੰ ਅਪੀਲ ਕੀਤੀ ਸੀ ਕਿ ਉਨ੍ਹਾਂ ਦੇ ਅਧਿਕਾਰੀਆਂ ਨੂੰ ਲਗਾਤਾਰ ਦੋ ਵਾਰ ਬਣੇ ਰਹਿਣ ਦੀ ਇਜਾਜ਼ਤ ਦਿੱਤੀ ਜਾਵੇ। ਬੋਰਡ ਨੇ ਕਿਹਾ ਕਿ ਰਾਜ ਕ੍ਰਿਕਟ ਸੰਘਾਂ ਵਿੱਚ ਵੀ ਤਿੰਨ ਸਾਲ ਦਾ ਕੂਲਿੰਗ ਆਫ ਪੀਰੀਅਡ ਹੋਣ ਕਾਰਨ ਬੀਸੀਸੀਆਈ ਵਿੱਚ ਉਸ ਦੀ ਤਰੱਕੀ ਵਿੱਚ ਮੁਸ਼ਕਲਾਂ ਆ ਰਹੀਆਂ ਹਨ।

ਇਸ ‘ਤੇ ਸੁਪਰੀਮ ਕੋਰਟ ਨੇ ਆਪਣੇ ਫੈਸਲੇ ‘ਚ ਕਿਹਾ ਹੈ ਕਿ ਇਕ ਟਰਮ ਤੋਂ ਬਾਅਦ ਕੂਲਿੰਗ ਆਫ ਪੀਰੀਅਡ ਦੀ ਜ਼ਰੂਰਤ ਨਹੀਂ ਹੈ ਪਰ ਇਹ ਦੋ ਟਰਮ ਤੋਂ ਬਾਅਦ ਕੀਤਾ ਜਾ ਸਕਦਾ ਹੈ। ਇਸ ਤੋਂ ਸਪੱਸ਼ਟ ਹੈ ਕਿ ਸੌਰਵ ਗਾਂਗੁਲੀ (Sourav Ganguly) ਅਤੇ ਜੈ ਸ਼ਾਹ ਅਗਲੇ ਤਿੰਨ ਸਾਲਾਂ ਤੱਕ ਆਪਣੇ ਅਹੁਦੇ ‘ਤੇ ਬਣੇ ਰਹਿ ਸਕਦੇ ਹਨ।

The post BCCI ਪ੍ਰਧਾਨ ਸੌਰਵ ਗਾਂਗੁਲੀ ਤੇ ਜੈ ਸ਼ਾਹ ਆਪਣੇ ਅਹੁਦੇ ‘ਤੇ ਬਣੇ ਰਹਿਣਗੇ, ਸੁਪਰੀਮ ਕੋਰਟ ਨੇ ਸਹਿਮਤੀ ਜਤਾਈ appeared first on TheUnmute.com - Punjabi News.

Tags:
  • bcci
  • bcci-president-sourav-ganguly
  • breaking-news
  • secretary-jai-shah

ਚੰਡੀਗੜ੍ਹ 14 ਸਤੰਬਰ 2022: ਸੂਬੇ ਵਿੱਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਅੱਜ ਥਾਣਾ ਸਿਟੀ ਕਪੂਰਥਲਾ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਲਖਵਿੰਦਰ ਸਿੰਘ ਨੂੰ 2000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਤੋਂ ਇਲਾਵਾ ਥਾਣਾ ਸਿਟੀ ਖਰੜ, ਐਸ.ਏ.ਐਸ.ਨਗਰ ਵਿਖੇ ਤਾਇਨਾਤ ਏ.ਐਸ.ਆਈ. ਸੋਮ ਨਾਥ (ASI Som nath) ਖਿਲਾਫ 60,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਏ.ਐਸ.ਆਈ. ਨੂੰ ਸ਼ਿਕਾਇਤਕਰਤਾ ਗੌਰਵ ਵਾਸੀ ਅਮਨ ਨਗਰ, ਕਪੂਰਥਲਾ ਦੀ ਸ਼ਿਕਾਇਤ 'ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਹਨਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਸਦਾ ਦੁਕਾਨ 'ਤੇ ਆਪਣੇ ਭਾਈਵਾਲ ਨਾਲ ਮਾਮੂਲੀ ਝਗੜਾ ਹੋ ਗਿਆ ਅਤੇ ਸਬੰਧਤ ਏ.ਐਸ.ਆਈ. ਵੱਲੋਂ ਇਸ ਬਾਰੇ ਪੁਲਿਸ ਕੋਲ ਦਾਖਲ ਸ਼ਿਕਾਇਤ ਦੇ ਮਾਮਲੇ ਵਿੱਚ ਉਸਦੀ ਮੱਦਦ ਕਰਨ ਬਦਲੇ ਉਸ ਤੋਂ ਪੈਸੇ ਦੀ ਮੰਗ ਕੀਤੀ ਗਈ ਸੀ।

ਸ਼ਿਕਾਇਤ ਦੇ ਤੱਥਾਂ ਅਤੇ ਸਬੂਤਾਂ ਦੀ ਪੜਤਾਲ ਉਪਰੰਤ ਜਲੰਧਰ ਰੇਂਜ ਤੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 2,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਦੋਸ਼ੀ ਪੁਲਿਸ ਅਧਿਕਾਰੀ ਖਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਇੱਕ ਹੋਰ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਨੇ ਏ.ਐਸ.ਆਈ. ਸੋਮ ਨਾਥ ਵਿਰੁੱਧ 60,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ (Punjab Vigilance Bureau) ਨੇ ਬਲਬੀਰ ਸਿੰਘ ਵਾਸੀ ਗ੍ਰੀਨ ਕੰਫਰਟ ਹੋਮਜ਼, ਖਰੜ, ਜ਼ਿਲ੍ਹਾ ਐਸ.ਏ.ਐਸ.ਨਗਰ ਦੀ ਸ਼ਿਕਾਇਤ 'ਤੇ ਏ.ਐਸ.ਆਈ. ਸੋਮ ਨਾਥ ਦੇ ਖਿਲਾਫ ਵਿਜੀਲੈਂਸ ਪੁਲਿਸ ਸਟੇਸ਼ਨ ਫਲਾਇੰਗ ਸਕੁਐਡ-1, ਐਸ.ਏ.ਐਸ.ਨਗਰ, ਪੰਜਾਬ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਧੀਨ ਐਫ.ਆਈ.ਆਰ. ਨੰ. 14 ਮਿਤੀ 13.9.22 ਦਰਜ ਕੀਤੀ ਗਈ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਬਲਬੀਰ ਸਿੰਘ ਨੇ ਭ੍ਰਿਸ਼ਟਾਚਾਰ ਰੋਕੂ ਹੈਲਪਲਾਈਨ 'ਤੇ ਸ਼ਿਕਾਇਤ ਦਰਜ ਕਰਵਾਈ ਅਤੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨਾਲ ਉਸ ਦੀ ਮਾਮੂਲੀ ਤਕਰਾਰ ਹੋਈ ਸੀ। ਇਸ ਉਪਰੰਤ ਉਸ ਮੁਲਾਜਮ ਨੇ ਉਸਦਾ ਮੋਟਰਸਾਈਕਲ ਜ਼ਬਤ ਕਰ ਲਿਆ ਅਤੇ ਉਸ ਮੋਟਰ ਸਾਈਕਲ ਨੂੰ ਛੱਡਣ ਬਦਲੇ ਰਿਸ਼ਵਤ ਵਜੋਂ 60,000 ਰੁਪਏ ਦੀ ਮੰਗ ਕੀਤੀ।

ਗੱਲਬਾਤ ਦੌਰਾਨ ਸ਼ਿਕਾਇਤਕਰਤਾ ਨੇ ਸਬੂਤ ਵਜੋਂ ਕਾਲ ਰਿਕਾਰਡ ਵੀ ਕੀਤੀ। ਉਨਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਸ਼ਿਕਾਇਤ ਵਿਚਲੇ ਤੱਥ ਸਹੀ ਪਾਏ ਗਏ ਅਤੇ ਵਿਜੀਲੈਂਸ ਬਿਊਰੋ ਨੇ ਉਕਤ ਦੋਸ਼ੀ ਏ.ਐਸ.ਆਈ ਖਿਲਾਫ ਰਿਸ਼ਵਤਖੋਰੀ ਦਾ ਮਾਮਲਾ ਦਰਜ ਕਰ ਲਿਆ।

The post ਪੰਜਾਬ ਵਿਜੀਲੈਂਸ ਬਿਊਰੋ ਵਲੋਂ 2,000 ਰੁਪਏ ਰਿਸ਼ਵਤ ਲੈਂਦਿਆਂ ASI ਰੰਗੇ ਹੱਥੀਂ ਕਾਬੂ appeared first on TheUnmute.com - Punjabi News.

Tags:
  • breaking-news
  • punjab-vigilance-bureau

ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੀਆਂ ਸਾਰੀਆਂ ਆਨਲਾਈਨ ਸੇਵਾਵਾਂ ਸਮਾਂਬੱਧ ਢੰਗ ਨਾਲ ਪ੍ਰਦਾਨ ਕਰਨ ਦੇ ਆਦੇਸ਼

Wednesday 14 September 2022 12:20 PM UTC+00 | Tags: aam-aadmi-party aman-arora arvind-kejriwal breaking-news cabinet-minister-aman-arora cm-bhagwant-mann construction-and-urban-development-department construction-and-urban-development-department-punjab punjab-government punjab-police the-unmute-breaking-news the-unmute-latest-news the-unmute-punjabi-news the-unmute-update

ਚੰਡੀਗੜ੍ਹ 14 ਸਤੰਬਰ 2022: ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਵਿਭਾਗ ਦੇ ਕੰਮਕਾਜ ਵਿੱਚ ਹੋਰ ਕੁਸ਼ਲਤਾ ਅਤੇ ਪਾਰਦਰਸ਼ਤਾ ਲਿਆਉਣ ਦੇ ਨਾਲ-ਨਾਲ ਜਵਾਬਦੇਹੀ ਤੈਅ ਕਰਨ ਦੇ ਮਕਸਦ ਨਾਲ ਲੋਕਾਂ ਨੂੰ ਸਾਰੀਆਂ ਸੇਵਾਵਾਂ ਸਮਾਂਬੱਧ ਢੰਗ ਨਾਲ ਆਨਲਾਈਨ ਮੁਹੱਈਆ ਕਰਵਾਈਆਂ ਜਾਣਗੀਆਂ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਸਭ ਤੋਂ ਪਹਿਲਾਂ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਨੇ ਜਾਇਦਾਦ ਮਾਲਕਾਂ ਦੀ ਉਨ੍ਹਾਂ ਦੀ ਫਾਈਲ ਨਾਲ ਸਬੰਧਤ ਸਾਰੇ ਦਸਤਾਵੇਜ਼ਾਂ ਤੱਕ ਪਹੁੰਚ ਯਕੀਨੀ ਬਣਾਈ ਹੈ ਜਿਸ ਨਾਲ ਹੁਣ ਉਹ ਆਸਾਨੀ ਨਾਲ ਆਪਣੇ ਦਸਤਾਵੇਜ਼ ਸਬੰਧੀ ਵਿਭਾਗੀ ਕਾਰਵਾਈ ਨੂੰ ਵੇਖ ਸਕਣਗੇ। ਉਨ੍ਹਾਂ ਦੱਸਿਆ ਕਿ ਇਸ ਉਸਾਰੂ ਪ੍ਰਕਿਰਿਆ ਨਾਲ ਵਿਭਾਗ ਦੇ ਕੰਮਕਾਜ ਵਿੱਚ 100 ਫ਼ੀਸਦੀ ਪਾਰਦਰਸ਼ਤਾ ਆਈ ਹੈ ਅਤੇ ਲੋਕਾਂ ਨੂੰ ਹੁਣ ਫਾਈਲਾਂ ਤੱਕ ਪਹੁੰਚ ਲਈ ਆਰ.ਟੀ.ਆਈ. ਦਾ ਸਹਾਰਾ ਲੈਣ ਦੀ ਲੋੜ ਨਹੀਂ ਪਵੇਗੀ।

ਪੁੱਡਾ ਭਵਨ, ਐਸ.ਏ.ਐਸ. ਨਗਰ ਵਿਖੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੇ ਆਈ.ਟੀ. ਵਿੰਗ ਨਾਲ ਬੀਤੀ ਦੇਰ ਸ਼ਾਮ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕਰਦਿਆਂ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਸਮਰੱਥ ਆਨਲਾਈਨ ਸਿਸਟਮ ਤਿਆਰ ਕਰਨ ਲਈ ਕਿਹਾ ਤਾਂ ਜੋ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦੇ ਗੇੜੇ ਨਾ ਲਗਾਉਣੇ ਪੈਣ ਅਤੇ ਸਾਰੀਆਂ ਸੇਵਾਵਾਂ ਸਮਾਂਬੱਧ ਢੰਗ ਨਾਲ ਆਨਲਾਈਨ ਪ੍ਰਦਾਨ ਕੀਤੀਆਂ ਜਾ ਸਕਣ।

ਅਮਨ ਅਰੋੜਾ ਨੇ ਕਿਹਾ ਕਿ ਉਹ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਵੱਲੋਂ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਸਾਰੀਆਂ ਨਾਗਰਿਕ ਸੇਵਾਵਾਂ ਦੇ ਬਕਾਇਆ ਮਾਮਲਿਆਂ ਦੀ ਖ਼ੁਦ ਨਿਗਰਾਨੀ ਕਰਨਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਤੱਕ ਪਾਰਦਰਸ਼ੀ ਢੰਗ ਨਾਲ ਨਿਰਵਿਘਨ ਸੇਵਾਵਾਂ ਯਕੀਨੀ ਬਣਾਉਣ ਲਈ ਅਣਥੱਕ ਮਿਹਨਤ ਕਰ ਰਹੀ ਹੈ ਅਤੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਇਸ ਦਿਸ਼ਾ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਿਆਉਂਦਿਆਂ ਅੱਗੇ ਵਧ ਰਿਹਾ ਹੈ।

ਕੈਬਨਿਟ ਮੰਤਰੀ ਨੂੰ ਜਾਣੂ ਕਰਵਾਇਆ ਗਿਆ ਕਿ ਸਾਰੀਆਂ ਸ਼ਹਿਰੀ ਵਿਕਾਸ ਅਥਾਰਟੀਆਂ ਵੱਲੋਂ ਨਾਗਰਿਕਾਂ ਨੂੰ ਪੁੱਡਾ ਦੀ ਅਧਿਕਾਰਤ ਵੈੱਬਸਾਈਟ https://www.puda.gov.in/ ਉਤੇ 25 ਦੇ ਕਰੀਬ ਸੇਵਾਵਾਂ ਆਨਲਾਈਨ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ 25 ਸੇਵਾਵਾਂ ਸਬੰਧੀ ਸਾਰੀਆਂ ਅਰਜ਼ੀਆਂ 'ਤੇ ਆਨਲਾਈਨ ਕਾਰਵਾਈ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਅਰਜ਼ੀਆਂ ਦੀ ਰੀਅਲ ਟਾਈਮ ਟਰੈਕਿੰਗ, ਡਿਜੀਟਲ ਦਸਤਖ਼ਤ ਵਾਲੇ ਸਰਟੀਫਿਕੇਟ ਜਾਰੀ ਕਰਨ ਅਤੇ ਐਸ.ਐਮ.ਐਸ. ਅਲਰਟ ਦੁਆਰਾ ਜਾਣਕਾਰੀ ਦੇਣ ਵਰਗੀਆਂ ਸੇਵਾਵਾਂ ਵੀ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।

ਅਮਨ ਅਰੋੜਾ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇੱਕ ਅਜਿਹਾ ਸਿਸਟਮ ਬਣਾਉਣ ਜਿਸ ਨਾਲ ਲੋਕ ਬਿਲਡਿੰਗ ਪਲਾਨ ਦੀ ਮਨਜ਼ੂਰੀ ਸਬੰਧੀ ਸੇਵਾ ਦਾ ਵੀ ਆਨਲਾਈਨ ਲਾਭ ਉਠਾ ਸਕਣ। ਅਧਿਕਾਰੀਆਂ ਨੇ ਮੰਤਰੀ ਨੂੰ ਭਰੋਸਾ ਦਿੱਤਾ ਕਿ ਬਿਲਡਿੰਗ ਪਲਾਨ ਦੀ ਆਨਲਾਈਨ ਮਨਜ਼ੂਰੀ ਸਮੇਤ ਬਾਕੀ ਸੇਵਾਵਾਂ ਵੀ ਜਲਦੀ ਆਨਲਾਈਨ ਸ਼ੁਰੂ ਕਰ ਦਿੱਤੀਆਂ ਜਾਣਗੀਆਂ।

ਡੱਬੀ ਆਨਲਾਈਨ ਪ੍ਰਾਪਤ ਕੀਤੀਆਂ ਜਾ ਸਕਣ ਵਾਲੀਆਂ 25 ਸੇਵਾਵਾਂ ਦਾ ਵੇਰਵਾ

ਮਲਕੀਅਤ ਦੀ ਤਬਦੀਲੀ, ਮਲਕੀਅਤ ਦੀ ਤਬਦੀਲੀ (ਮੌਤ ਦੇ ਕੇਸ ਵਿੱਚ ਗ਼ੈੈਰ-ਰਜਿਸਟਰਡ ਵਸੀਅਤ), ਮਲਕੀਅਤ ਦੀ ਤਬਦੀਲੀ (ਮੌਤ ਦੇ ਕੇਸ ਵਿੱਚ ਸਾਰੇ ਕਾਨੂੰਨੀ ਵਾਰਸਾਂ ਸਬੰਧੀ), ਮਲਕੀਅਤ ਦੀ ਤਬਦੀਲੀ (ਮੌਤ ਦੇ ਕੇਸ ਵਿੱਚ ਰਜਿਸਟਰਡ ਵਸੀਅਤ), ਸੀ.ਡੀ. ਜਾਰੀ ਕਰਨਾ, ਵਧਾਏ ਹੋਏ ਖੇਤਰ ਲਈ ਸੀ.ਡੀ. ਜਾਰੀ ਕਰਨਾ, ਐਨ.ਓ.ਸੀ. ਜਾਰੀ ਕਰਨ ਸਬੰਧੀ, ਰੀ-ਅਲਾਟਮੈਂਟ ਪੱਤਰ ਜਾਰੀ ਕਰਨਾ, ਵਿਕਰੀ/ਤੋਹਫੇ/ਤਬਦੀਲੀ ਦੀ ਇਜਾਜ਼ਤ, ਗਹਿਣੇ ਰੱਖਣ ਦੀ ਇਜਾਜ਼ਤ, ਪੇਸ਼ੇਵਰ ਸਲਾਹ ਸਬੰਧੀ ਸੇਵਾਵਾਂ ਦੀ ਇਜਾਜ਼ਤ, ਲੈਟਰ ਆਫ ਇਨਟੈਂਟ (ਐਲ.ਓ.ਆਈ.) ਦਾ ਤਬਾਦਲਾ, ਸੀ.ਡੀ. ਤੋਂ ਪਹਿਲਾਂ ਤਬਾਦਲੇ ਦੀ ਇਜਾਜ਼ਤ,ਪਲਾਟ ਦੀ ਨਿਸ਼ਾਨਦੇਹੀ, ਮੁਕੰਮਲਤਾ ਸਰਟੀਫਿਕੇਟ/ਕਬਜ਼ੇ ਦਾ ਸਰਟੀਫਿਕੇਟ ਜਾਰੀ ਕਰਨਾ, ਮੁਕੰਮਲਤਾ ਸਰਟੀਫਿਕੇਟ/ਕਬਜ਼ੇ ਦਾ ਸਰਟੀਫਿਕੇਟ ਜਾਰੀ ਕਰਨਾ-ਪ੍ਰਾਈਵੇਟ ਜਾਇਦਾਦ, ਡੀ.ਪੀ.ਸੀ. ਜਾਰੀ ਕਰਨਾ -ਪ੍ਰਾਈਵੇਟ ਜਾਇਦਾਦਾਂ, ਡੀ.ਪੀ.ਸੀ. ਸਰਟੀਫਿਕੇਟ ਜਾਰੀ ਕਰਨਾ, ਅਸਟੇਟ ਏਜੰਟ ਵਜੋਂ ਰਜਿਸਟ੍ਰੇਸ਼ਨ ਸਰਟੀਫਿਕੇਟ, ਪ੍ਰਮੋਟਰ ਵਜੋਂ ਰਜਿਸਟ੍ਰੇਸ਼ਨ ਸਰਟੀਫਿਕੇਟ, ਆਰਕੀਟੈਕਟ ਵਜੋਂ ਰਜਿਸਟ੍ਰੇਸ਼ਨ, ਅਸਥਾਈ ਸੀਵਰੇਜ ਕੁਨੈਕਸ਼ਨ (ਨਿਰਮਾਣ ਉਦੇਸ਼ ਲਈ) ਜਾਰੀ ਕਰਨਾ, ਪਾਣੀ ਦੇ ਕੁਨੈਕਸ਼ਨ ਨੂੰ ਨਿਯਮਤ ਕਰਨਾ, ਸੀਵਰੇਜ ਕੁਨੈਕਸ਼ਨ ਅਤੇ ਜਲ ਸਪਲਾਈ ਲਈ ਮਨਜ਼ੂਰੀ।

The post ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੀਆਂ ਸਾਰੀਆਂ ਆਨਲਾਈਨ ਸੇਵਾਵਾਂ ਸਮਾਂਬੱਧ ਢੰਗ ਨਾਲ ਪ੍ਰਦਾਨ ਕਰਨ ਦੇ ਆਦੇਸ਼ appeared first on TheUnmute.com - Punjabi News.

Tags:
  • aam-aadmi-party
  • aman-arora
  • arvind-kejriwal
  • breaking-news
  • cabinet-minister-aman-arora
  • cm-bhagwant-mann
  • construction-and-urban-development-department
  • construction-and-urban-development-department-punjab
  • punjab-government
  • punjab-police
  • the-unmute-breaking-news
  • the-unmute-latest-news
  • the-unmute-punjabi-news
  • the-unmute-update

ਡੀਜੀਪੀ ਨੂੰ ਸ਼ਿਕਾਇਤ ਕਰਨ ਦਾ ਕੋਈ ਮਤਲਬ ਨਹੀਂ, ਦੋਸ਼ ਝੂਠੇ ਹੋਣ 'ਤੇ ਭਾਜਪਾ 'ਆਪ' ਵਿਰੁੱਧ ਅਪਰਾਧਿਕ ਮਾਮਲਾ ਦਰਜ ਕਰੇ: ਪ੍ਰਤਾਪ ਬਾਜਵਾ

Wednesday 14 September 2022 12:28 PM UTC+00 | Tags: aam-aadmi-party aam-aadmi-party-aap-government aam-aadmi-party-punjab aap-complained-to-the-dgp-about-threats ashwani-kumar-sharma bjp bjp-leader-dr-raj-kumar-verka bjps-punjab-president breaking-news chief-minister chief-minister-bhagwant-mann cm-bhagwant-mann congress delhi dr-raj-kumar-verka-news ed-raids fatehjung-singh-bajwa government-in-punjab harpal-singh-cheema ludhiana ludhianas-circuit-house news newsx operation-lotus pratap-singh-bajwa pratap-singh-bajwa-news punjab-bjp punjab-congress punjab-finance-minister-harpal-singh-cheema punjab-news senior-congress-leader the-unmute-breaking-news the-unmute-latest-news the-unmute-punjabi-news

ਚੰਡੀਗੜ੍ਹ 14 ਸਤੰਬਰ 2022: ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਬੁੱਧਵਾਰ ਨੂੰ ਆਮ ਆਦਮੀ ਪਾਰਟੀ (Aam Aadmi Party) ਦੇ ਆਗੂਆਂ ਨੂੰ ਸੂਬੇ ਵਿੱਚ ਹਾਰਸ ਟਰੇਡਿੰਗ ਦੇ ਦੋਸ਼ਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ (BJP) ਵਿਰੁੱਧ ਠੋਸ ਸਬੂਤ ਪੇਸ਼ ਕਰਨ ਲਈ ਕਿਹਾ ਹੈ।

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਇੱਕ ਵਾਰ ਫਿਰ ਭਾਜਪਾ ‘ਤੇ ‘ਆਪ’ ਦੇ ਵਿਧਾਇਕਾਂ ਨੂੰ ਕਰੋੜਾਂ ਰੁਪਏ ਦੀ ਪੇਸ਼ਕਸ਼ ਕਰਕੇ ਖਰੀਦਣ ਦੀ ਕੋਸ਼ਿਸ਼ ਕਰਨ ਦੇ ਗੰਭੀਰ ਦੋਸ਼ ਲਾਏ। ਹਾਲਾਂਕਿ ਚੀਮਾ ਭਗਵਾ ਪਾਰਟੀ ਵਿਰੁੱਧ ਆਪਣੇ ਦਾਅਵਿਆਂ ਅਤੇ ਦੋਸ਼ਾਂ ਦੇ ਸਮਰਥਨ ਵਿੱਚ ਮੀਡੀਆ ਸਾਹਮਣੇ ਕੁਝ ਠੋਸ ਸਬੂਤ ਪੇਸ਼ ਕਰਨ ਵਿੱਚ ਅਸਫਲ ਰਹੇ ਹਨ।

ਬਾਜਵਾ ਨੇ ਕਿਹਾ ਕਿ ਭਾਵੇਂ ਚੀਮਾ ਨੇ ਕਿਹਾ ਕਿ ਭਾਜਪਾ ਨੇ ‘ਆਪ’ ਦੇ ਕਰੀਬ 35 ਵਿਧਾਇਕਾਂ ਨੂੰ ਖਰੀਦਣ ਦੀ ਕੋਸ਼ਿਸ਼ ਕੀਤੀ ਪਰ ਪ੍ਰੈੱਸ ਕਾਨਫਰੰਸ ‘ਚ ਉਨ੍ਹਾਂ ‘ਚੋਂ ਸਿਰਫ 10 ਨੂੰ ਹੀ ਮੀਡੀਆ ਸਾਹਮਣੇ ਪੇਸ਼ ਕੀਤਾ ਗਿਆ। ਜੇਕਰ ਇਹ ਇੰਨਾ ਗੰਭੀਰ ਮੁੱਦਾ ਸੀ ਤਾਂ ‘ਆਪ’ ਵਿਧਾਇਕਾਂ ਦਾ ਪੂਰਾ ਸਮੂਹ ਮੀਡੀਆ ਸਾਹਮਣੇ ਕਿਉਂ ਨਹੀਂ ਪੇਸ਼ ਕੀਤਾ ਜਾ ਸਕਦਾ ਸੀ।

ਬਾਜਵਾ ਨੇ ਕਿਹਾ ਕਿ ਜ਼ਾਹਰਾ ਤੌਰ ‘ਤੇ ਇਹ ਦੋਵੇਂ ਪਾਰਟੀਆਂ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਅਤੇ ਦੇਸ਼ ਦੇ ਦੱਖਣੀ ਹਿੱਸਿਆਂ ‘ਚ ਹੁਣ ਤੱਕ ਮਿਲੇ ਭਰਵੇਂ ਹੁੰਗਾਰੇ ਤੋਂ ਵੀ ਪਰੇਸ਼ਾਨ ਹਨ। ਬਾਜਵਾ ਨੇ ਕਿਹਾ ਕਿ ‘ਆਪ’ ਵਿਧਾਇਕਾਂ ਦਾ ਪੰਜਾਬ ਦੇ ਡੀਜੀਪੀ ਕੋਲ ਭਾਜਪਾ (BJP) ਖਿਲਾਫ ਕਥਿਤ ਖਰੀਦਦਾਰੀ ਦੀ ਸ਼ਿਕਾਇਤ ਕਰਨ ਲਈ ਲਿਜਾਣਾ ਵੀ ਖੋਖਲਾ ਅਤੇ ਤਰਕ ਵਿਹੂਣਾ ਕਦਮ ਹੈ। ਬਾਜਵਾ ਨੇ ਸਵਾਲ ਕੀਤਾ ਕਿ ਕਥਿਤ ਖਰੀਦ ਦੇ ਤੱਥ ਮੀਡੀਆ ਨਾਲ ਸਾਂਝੇ ਕਿਉਂ ਨਹੀਂ ਕੀਤੇ ਗਏ ਜੇਕਰ ਉਹ ਇੰਨੇ ਭਰੋਸੇਮੰਦ ਸਨ ਤਾਂ ਸਬੂਤ ਮੀਡੀਆ ਸਾਹਵੇੰ ਰੱਖਦੇ।

ਦੂਜੇ ਪਾਸੇ ਪੰਜਾਬ ਸਮੇਤ ਕੌਮੀ ਪੱਧਰ ‘ਤੇ ਭਾਜਪਾ ਦੇ ਆਗੂ ਦਾਅਵਾ ਕਰ ਰਹੇ ਹਨ ਕਿ ਚੀਮਾ ਵੱਲੋਂ ਲਾਏ ਦੋਸ਼ ਝੂਠੇ ਅਤੇ ਬੇਬੁਨਿਆਦ ਹਨ ਅਤੇ ਇਹ ਪੰਜਾਬ ਅਤੇ ਦਿੱਲੀ ਦੇ ਕੁਸ਼ਾਸਨ ਤੋਂ ਧਿਆਨ ਹਟਾਉਣ ਲਈ ਲਾਏ ਜਾ ਰਹੇ ਹਨ। ਬਾਜਵਾ ਨੇ ਕਿਹਾ ਕਿ ਭਾਜਪਾ ਲੀਡਰਸ਼ਿਪ ਨੂੰ ਤੁਰੰਤ ਅਪਰਾਧਿਕ ਮਾਮਲਾ ਦਰਜ ਕਰਨਾ ਚਾਹੀਦਾ ਹੈ ਅਤੇ ‘ਝੂਠੇ’ ਦੋਸ਼ ਲਗਾਉਣ ਲਈ ਏਪੀਪੀ ਵਿਰੁੱਧ ਮਾਣਹਾਨੀ ਦਾ ਮੁਕੱਦਮਾ ਵੀ ਦਰਜ ਕਰਨਾ ਚਾਹੀਦਾ ਹੈ।

ਜੇਕਰ ‘ਆਪ’ ਭਗਵਾ ਪਾਰਟੀ ਵਿਰੁੱਧ “ਆਪ” (Aam Aadmi Party) ਦੇ ਵਿਧਾਇਕ ਖ੍ਰੀਦਣ ਦੇ ਦੋਸ਼ਾਂ ਵਿਚ ਕੁਝ ਭਰੋਸੇਯੋਗ ਸਬੂਤ ਪੇਸ਼ ਕਰਨ ਵਿਚ ਅਸਫਲ ਰਹਿੰਦੀ ਹੈ ਅਤੇ ਦੂਜੇ ਪਾਸੇ ਭਾਜਪਾ ਵੀ ਚੀਮਾ ਅਤੇ ਉਸ ਦੇ ਹੋਰ ਸਾਥੀਆਂ ਵੱਲੋਂ ਲਗਾਏ ਗਏ ਦੋਸ਼ਾਂ ਵਿਰੁੱਧ ਅਪਰਾਧਿਕ ਮਾਣਹਾਨੀ ਦੀ ਸ਼ਿਕਾਇਤ ਦਰਜ ਕਰਨ ਤੋਂ ਬਚ ਜਾਂਦੀ ਹੈ ਤਾਂ ਇਹ ਦੋਵੇਂ ਇਸ ਦੇਸ਼ ਦੇ ਲੋਕਤੰਤਰ ਨੂੰ ਢਾਹ ਲਾਉਣ ਲਈ ਸਿਆਸੀ ਪਾਰਟੀਆਂ ਜ਼ਿੰਮੇਵਾਰ ਹੋਣਗੀਆਂ।

ਇਸ ਤੋਂ ਇਲਾਵਾ ਪੰਜਾਬ ਅਤੇ ਹੋਰ ਥਾਵਾਂ ਦੇ ਲੋਕ ਇਹ ਮੰਨਣ ਲਈ ਮਜ਼ਬੂਰ ਹੋਣਗੇ ਕਿ ‘ਆਪ’ ਅਤੇ ਭਾਜਪਾ ਦੋਵੇਂ ਹੀ ਆਉਣ ਵਾਲੀਆਂ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ‘ਚ ਇਕ-ਦੂਜੇ ਦੀਆਂ ਸਿਆਸੀ ਸੰਭਾਵਨਾਵਾਂ ਨੂੰ ਹੁਲਾਰਾ ਦੇਣ ਲਈ ਜਾਣ-ਬੁੱਝ ਕੇ ਚਿੱਕੜ ਉਛਾਲਣ ਵਾਲੀ ਜ਼ੁਬਾਨੀ ਗਾਲੀ-ਗਲੋਚ ਵਿਚ ਸ਼ਾਮਲ ਹਨ।

ਬਾਜਵਾ ਨੇ ਕਿਹਾ "ਮੇਰਾ ਇਹ ਵੀ ਮੰਨਣਾ ਹੈ ਕਿ ਭਾਜਪਾ ਗੁਜਰਾਤ ਅਤੇ ਪਹਾੜੀ ਰਾਜ ਦੋਵਾਂ ਵਿੱਚ ਇੱਕ ਮੁਸ਼ਕਲ ਕੰਮ ਦਾ ਸਾਹਮਣਾ ਕਰ ਰਹੀ ਹੈ। ਵੱਡੇ-ਵੱਡੇ ਦਾਅਵਿਆਂ ਦੇ ਬਾਵਜੂਦ ‘ਆਪ’ ਹੁਣ ਤੱਕ ਉੱਥੇ ਕੋਈ ਖਾਸ ਸਿਆਸੀ ਪਕੜ ਬਣਾਉਣ ‘ਚ ਨਾਕਾਮ ਰਹੀ ਹੈ। ਹਾਲਾਂਕਿ ਦੋਵਾਂ ਰਾਜਾਂ ਵਿੱਚ ਕਾਂਗਰਸ ਦੇ ਮਜ਼ਬੂਤ ​​ਉਭਾਰ ਦੇ ਡਰੋਂ ਭਾਜਪਾ ਅਤੇ ਏਪੀਪੀ ਸਿਰਫ ਮੀਡੀਆ ਦੀ ਲਾਈਮਲਾਈਟ ਨੂੰ ਵਧਾਉਣ ਲਈ ਅਤੇ ਲੋਕਾਂ ਨੂੰ ਇਹ ਸੋਚਣ ਲਈ ਗੁੰਮਰਾਹ ਕਰਨ ਲਈ ਇੱਕ “ਦੋਸਤਾਨਾ” ਸਿਆਸੀ ਮੁਕਾਬਲੇ ਵਿੱਚ ਰੁੱਝੀਆਂ ਜਾਪਦੀਆਂ ਹਨ ਕਿ ਅਸਲ ਮੁਕਾਬਲਾ ਉਨ੍ਹਾਂ ਅਤੇ ਬਾਕੀ ਪਾਰਟੀਆਂ ਵਿਚਕਾਰ ਹੈ।

The post ਡੀਜੀਪੀ ਨੂੰ ਸ਼ਿਕਾਇਤ ਕਰਨ ਦਾ ਕੋਈ ਮਤਲਬ ਨਹੀਂ, ਦੋਸ਼ ਝੂਠੇ ਹੋਣ ‘ਤੇ ਭਾਜਪਾ ‘ਆਪ’ ਵਿਰੁੱਧ ਅਪਰਾਧਿਕ ਮਾਮਲਾ ਦਰਜ ਕਰੇ: ਪ੍ਰਤਾਪ ਬਾਜਵਾ appeared first on TheUnmute.com - Punjabi News.

Tags:
  • aam-aadmi-party
  • aam-aadmi-party-aap-government
  • aam-aadmi-party-punjab
  • aap-complained-to-the-dgp-about-threats
  • ashwani-kumar-sharma
  • bjp
  • bjp-leader-dr-raj-kumar-verka
  • bjps-punjab-president
  • breaking-news
  • chief-minister
  • chief-minister-bhagwant-mann
  • cm-bhagwant-mann
  • congress
  • delhi
  • dr-raj-kumar-verka-news
  • ed-raids
  • fatehjung-singh-bajwa
  • government-in-punjab
  • harpal-singh-cheema
  • ludhiana
  • ludhianas-circuit-house
  • news
  • newsx
  • operation-lotus
  • pratap-singh-bajwa
  • pratap-singh-bajwa-news
  • punjab-bjp
  • punjab-congress
  • punjab-finance-minister-harpal-singh-cheema
  • punjab-news
  • senior-congress-leader
  • the-unmute-breaking-news
  • the-unmute-latest-news
  • the-unmute-punjabi-news

T20 World Cup: ਟੀ-20 ਵਿਸ਼ਵ ਕੱਪ ਲਈ ਬੰਗਲਾਦੇਸ਼ ਦੀ ਟੀਮ ਦਾ ਐਲਾਨ, ਸਾਬਕਾ ਕਪਤਾਨ ਮਹਿਮੂਦੁੱਲਾ ਨੂੰ ਨਹੀਂ ਮਿਲੀ ਜਗ੍ਹਾ

Wednesday 14 September 2022 12:42 PM UTC+00 | Tags: 20 bangladesh-cricket-board bangladesh-team-announced-for-t20-world-cup breaking-news cricket-news former-captain-mahmudullah-did-not-get-a-place icc-mens-t20-world-cup-2022 news sports-news t20-world-cup t20-world-cup-2022 t20-world-cup-2022-australia the-unmute-breaking-news the-unmute-punjabi-news

ਚੰਡੀਗੜ੍ਹ 14 ਸਤੰਬਰ 2022: ਏਸ਼ੀਆ ਕੱਪ ‘ਚ ਮਿਲੀ ਬੁਰੀ ਹਾਰ ਤੋਂ ਬਾਅਦ ਟੀ-20 ਵਿਸ਼ਵ ਕੱਪ 2022 ਲਈ ਬੰਗਲਾਦੇਸ਼ (Bangladesh) ਦੀ ਟੀਮ ਦਾ ਐਲਾਨ ਕਰ ਦਿੱਤਾ ਹੈ | ਬੁੱਧਵਾਰ ਨੂੰ ਬੰਗਲਾਦੇਸ਼ ਕ੍ਰਿਕਟ ਬੋਰਡ (BCB) ਨੇ ਆਪਣੀ ਟੀਮ ਦਾ ਐਲਾਨ ਕੀਤਾ। ਆਸਟ੍ਰੇਲੀਆ ‘ਚ ਅਗਲੇ ਮਹੀਨੇ ਸ਼ੁਰੂ ਹੋਣ ਵਾਲੇ ਇਸ ਟੂਰਨਾਮੈਂਟ ਲਈ ਬੰਗਲਾਦੇਸ਼ (Bangladesh) ਨੇ ਟੀਮ ਦੀ ਕਮਾਨ ਸ਼ਾਕਿਬ ਅਲ ਹਸਨ ਨੂੰ ਸੌਂਪ ਦਿੱਤੀ ਹੈ, ਜਦਕਿ ਹਾਲ ਹੀ ‘ਚ ਟੀ-20 ਕ੍ਰਿਕਟ ਤੋਂ ਸੰਨਿਆਸ ਲੈਣ ਵਾਲੇ ਮੁਸ਼ਫਿਕਰ ਰਹੀਮ ਨੂੰ ਟੀਮ ‘ਚ ਜਗ੍ਹਾ ਨਹੀਂ ਮਿਲੀ ਹੈ। ਸਭ ਤੋਂ ਹੈਰਾਨ ਕਰਨ ਵਾਲਾ ਫੈਸਲਾ ਸਾਬਕਾ ਕਪਤਾਨ ਮਹਿਮੂਦੁੱਲਾ ਨੂੰ ਇਸ ਟੀਮ ਵਿੱਚ ਜਗ੍ਹਾ ਨਾ ਮਿਲਣਾ ਹੈ। ਉਸ ਨੂੰ ਹਾਲ ਹੀ ਵਿੱਚ ਬੰਗਲਾਦੇਸ਼ ਨੇ ਟੀ-20 ਦੀ ਕਪਤਾਨੀ ਤੋਂ ਵੀ ਹਟਾ ਦਿੱਤਾ ਸੀ।

ਟੀ-20 ਵਿਸ਼ਵ ਕੱਪ 2022 ਬੰਗਲਾਦੇਸ਼ ਟੀਮ

ਸ਼ਾਕਿਬ ਅਲ ਹਸਨ (ਕਪਤਾਨ), ਸ਼ਬੀਰ ਰਹਿਮਾਨ, ਮੇਹਦੀ ਹਸਨ ਮਿਰਾਜ, ਆਫਿਫ ਹੁਸੈਨ ਧਰੁਬੋ, ਮੋਸਾਦੇਕ ਹੁਸੈਨ ਸੈਕਤ, ਲਿਟਨ ਦਾਸ, ਯਾਸਿਰ ਅਲੀ ਚੌਧਰੀ, ਨੂਰੁਲ ਹਸਨ ਸੋਹਨ, ਮੁਸਤਫਿਜ਼ੁਰ ਰਹਿਮਾਨ, ਮੁਹੰਮਦ ਸੈਫੀਦੀਨ, ਨਸੁਮ ਅਹਿਮਦ, ਹਸਨ ਮਹਿਮੂਦ, ਨਜਮੁਲ ਹੁਸੈਨ, ਨਜਮੁਲ ਹੁਸੈਨ।

छवि

The post T20 World Cup: ਟੀ-20 ਵਿਸ਼ਵ ਕੱਪ ਲਈ ਬੰਗਲਾਦੇਸ਼ ਦੀ ਟੀਮ ਦਾ ਐਲਾਨ, ਸਾਬਕਾ ਕਪਤਾਨ ਮਹਿਮੂਦੁੱਲਾ ਨੂੰ ਨਹੀਂ ਮਿਲੀ ਜਗ੍ਹਾ appeared first on TheUnmute.com - Punjabi News.

Tags:
  • 20
  • bangladesh-cricket-board
  • bangladesh-team-announced-for-t20-world-cup
  • breaking-news
  • cricket-news
  • former-captain-mahmudullah-did-not-get-a-place
  • icc-mens-t20-world-cup-2022
  • news
  • sports-news
  • t20-world-cup
  • t20-world-cup-2022
  • t20-world-cup-2022-australia
  • the-unmute-breaking-news
  • the-unmute-punjabi-news

ਮਸਕਟ ਏਅਰਪੋਰਟ 'ਤੇ ਏਅਰ ਇੰਡੀਆ ਐਕਸਪ੍ਰੈਸ ਦੀ ਫਲਾਈਟ 'ਚ ਲੱਗੀ ਅੱਗ

Wednesday 14 September 2022 01:41 PM UTC+00 | Tags: a-fire-broke-out-in-the-flight-of-air-india-express air-india-express air-india-express-at-muscat-airport breaking-news india-enws muscat-airport punjabi-news the-unmute-latest-news the-unmute-latest-update the-unmute-punjabi-news

ਚੰਡੀਗੜ੍ਹ 14 ਸਤੰਬਰ 2022: ਮਸਕਟ ਏਅਰਪੋਰਟ (Muscat Airport) ‘ਤੇ ਏਅਰ ਇੰਡੀਆ ਐਕਸਪ੍ਰੈਸ ਦੀ ਫਲਾਈਟ ‘ਚ ਅੱਗ ਲੱਗਣ ਦੀ ਖ਼ਬਰ ਸਾਹਮਣੇ ਆ ਰਹੀ ਹੈ । ਪ੍ਰਾਪਤ ਜਾਣਕਾਰੀ ਮੁਤਾਬਕ ਜਹਾਜ਼ ‘ਚੋਂ ਧੂੰਆਂ ਨਿਕਲਣ ਤੋਂ ਬਾਅਦ ਜਹਾਜ਼ ‘ਚ ਸਵਾਰ ਸਾਰੇ ਯਾਤਰੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਜਹਾਜ਼ ਵਿਚ ਸਵਾਰ ਸਾਰੇ 145 ਯਾਤਰੀ ਅਤੇ ਚਾਲਕ ਦਲ ਦੇ ਮੈਂਬਰ ਸੁਰੱਖਿਅਤ ਹਨ। ਜਹਾਜ਼ ਵਿੱਚ ਚਾਰ ਨਵਜੰਮੇ ਬੱਚੇ ਵੀ ਸਵਾਰ ਸਨ। ਫਿਲਹਾਲ ਕਿਸੇ ਦੇ ਜ਼ਖਮੀ ਹੋਣ ਦੀ ਖ਼ਬਰ ਨਹੀਂ ਹੈ।

The post ਮਸਕਟ ਏਅਰਪੋਰਟ ‘ਤੇ ਏਅਰ ਇੰਡੀਆ ਐਕਸਪ੍ਰੈਸ ਦੀ ਫਲਾਈਟ ‘ਚ ਲੱਗੀ ਅੱਗ appeared first on TheUnmute.com - Punjabi News.

Tags:
  • a-fire-broke-out-in-the-flight-of-air-india-express
  • air-india-express
  • air-india-express-at-muscat-airport
  • breaking-news
  • india-enws
  • muscat-airport
  • punjabi-news
  • the-unmute-latest-news
  • the-unmute-latest-update
  • the-unmute-punjabi-news

ਚੰਡੀਗੜ੍ਹ 14 ਸਤੰਬਰ 2022: ਸ਼੍ਰੋਮਣੀ ਅਕਾਲੀ ਦਲ ਸੁਖਬੀਰ ਸਿੰਘ ਬਾਦਲ (Sukhbir Singh Badal) ਅੱਜ ਕੋਟਕਪੂਰਾ ਗੋਲੀ ਕਾਂਡ ਮਾਮਲੇ (Kotakpura Firing case) ਵਿੱਚ ਚੰਡੀਗੜ੍ਹ ਵਿਖੇ ਸੈਕਟਰ 32 ਵਿਚ ਐਸ.ਆਈ.ਟੀ. ਸਾਹਮਣੇ ਪੇਸ਼ ਹੋਏ | ਐਸ.ਆਈ.ਟੀ. ਨੇ ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਕੋਲੋਂ ਲਗਭਗ 6 ਘੰਟੇ ਦੀ ਲੰਬੀ ਪੁੱਛਗਿੱਛ ਕੀਤੀ |

ਇਸ ਦੌਰਾਨ ਸੁਖਬੀਰ ਸਿੰਘ ਬਾਦਲ ਪੁੱਛਗਿੱਛ ਤੋਂ ਬਾਅਦ ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿੱਚ ਪੰਜਾਬ ਸਰਕਾਰ ਅਤੇ ਕਾਂਗਰਸ ਸਿਆਸਤ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਪੂਰਾ ਸਹਿਯੋਗ ਕਰਨਗੇ ਭਾਵੇਂ 100 ਵਾਰ ਸੱਦੋ, ਪਰ ਪੰਜਾਬ ਸਰਕਾਰ ਬੇਅਦਬੀ ਅਤੇ ਗੋਲੀਕਾਂਡ ਦੇ ਅਸਲ ਦੋਸ਼ੀਆਂ ਨੂੰ ਫੜੇ।

ਉਨ੍ਹਾਂ ਕਿਹਾ ਪੰਜਾਬ ਸਰਕਾਰ ਸੰਮਨ ਜਾਰੀ ਕਰਵਾ ਕੇ ਹੋਰ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਭਟਕਾ ਰਹੀ ਹੈ | ਇਸਦੇ ਨਾਲ ਹੀ ਭਾਜਪਾ ਵਲੋਂ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਖਰੀਦਣ ਦੇ ਮਾਮਲੇ ਨੂੰ ਲੈ ਕੇ ਕਿਹਾ ਕਿ ‘ਆਪ’ ਆਗੂ ਮੰਡੀਆਂ ਵਿਚ ਖੜੇ ਹਨ ਤਾਂ ਹੀ ਉਨ੍ਹਾਂ ਨੂੰ ਖਰੀਦਿਆ ਜਾ ਰਿਹਾ ਹੈ।

The post ਕੋਟਕਪੂਰਾ ਗੋਲੀ ਕਾਂਡ ਮਾਮਲੇ ‘ਚ SIT ਵਲੋਂ ਸੁਖਬੀਰ ਬਾਦਲ ਕੋਲੋਂ ਲਗਭਗ 6 ਘੰਟੇ ਪੁੱਛਗਿੱਛ appeared first on TheUnmute.com - Punjabi News.

Tags:
  • breaking-news
  • sukhbir-singh-badal

ਮੁੱਖ ਸਕੱਤਰ ਵੱਲੋਂ ਅਧਿਕਾਰੀਆਂ ਨੂੰ ਸੀਵਰੇਜ ਤੇ ਠੋਸ ਰਹਿੰਦ-ਖੂੰਹਦ ਪ੍ਰਬੰਧਨ ਪ੍ਰਾਜੈਕਟਾਂ ਨੂੰ ਸਮਾਂਬੱਧ ਢੰਗ ਨਾਲ ਪੂਰਾ ਕਰਨ ਦੇ ਨਿਰਦੇਸ਼

Wednesday 14 September 2022 01:56 PM UTC+00 | Tags: 225-mld-stp aam-aadmi-party breaking-news cm-bhagwant-mann complete-sewage-and-solid-waste-management-projects housing-and-urban-development-department-punjab ias-officer-vijay-kumar-janjua jalandhar news punjab-government punjab-latest-news punjab-news punjab-politics the-unmute-breaking-news vijay-kumar-janjua

ਚੰਡੀਗੜ੍ਹ 14 ਸਤੰਬਰ 2022: ਪੰਜਾਬ ਦੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ (Vijay Kumar Janjua) ਨੇ ਅੱਜ ਵੱਖ-ਵੱਖ ਵਿਭਾਗਾਂ ਨਾਲ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਨੂੰ ਸੀਵਰੇਜ ਅਤੇ ਠੋਸ ਰਹਿੰਦ-ਖੂੰਹਦ ਪ੍ਰਬੰਧਨ ਨਾਲ ਸਬੰਧਤ ਸਾਰੇ ਪ੍ਰੋਜੈਕਟਾਂ ਨੂੰ ਸਮਾਂਬੱਧ ਢੰਗ ਨਾਲ ਮੁਕੰਮਲ ਕਰਨ ਨਿਰਦੇਸ਼ ਦਿੱਤੇ।

ਵਿਗਿਆਨ ਤੇ ਤਕਨਾਲੋਜੀ, ਸਥਾਨਕ ਸਰਕਾਰਾਂ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਜਲ ਸਰੋਤ ਵਿਭਾਗ, ਐਮ.ਸੀ. ਲੁਧਿਆਣਾ, ਐਮ.ਸੀ. ਜਲੰਧਰ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਮੁੱਖ ਸਕੱਤਰ ਨੇ ਸਪੱਸ਼ਟ ਤੌਰ `ਤੇ ਕਿਹਾ ਕਿ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਾਤਾਵਰਨ ਦੀ ਸੰਭਾਲ ਲਈ ਵੱਖ-ਵੱਖ ਪਹਿਲਕਦਮੀਆਂ ਕਰ ਰਹੀ ਹੈ ਅਤੇ ਸਾਰੇ ਵਿਭਾਗ ਇਸ ਵੱਲ ਖਾਸ ਤਵੱਜੋਂ ਦੇਣ।

ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਵਾਤਾਵਰਣ ਸਬੰਧੀ ਮੁੱਖ ਮੁੱਦਿਆਂ ਜਿਵੇਂ ਪਾਣੀ ਅਤੇ ਹਵਾ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਅਤੇ ਸੂਬੇ ਵਿੱਚ ਠੋਸ ਅਤੇ ਪਲਾਸਟਿਕ ਰਹਿੰਦ-ਖੂੰਹਦ ਦੇ ਪ੍ਰਬੰਧਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ।ਮੀਟਿੰਗ ਦੌਰਾਨ ਸੀਵਰੇਜ ਅਤੇ ਗੰਦੇ ਪਾਣੀ ਦੇ ਨਿਕਾਸ ਕਾਰਨ ਹੁੰਦੇ ਦਰਿਆਈ ਪਾਣੀਆਂ ਦੇ ਪ੍ਰਦੂਸ਼ਣ ਦੀ ਸਮੀਖਿਆ ਕਰਦਿਆਂ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਨੇ ਮੁੱਖ ਸਕੱਤਰ ਨੂੰ ਦੱਸਿਆ ਕਿ 570 ਐਮਐਲਡੀ ਸੀਵਰੇਜ ਗੈਪ ਦੇ ਨਿਬੇੜੇ ਲਈ 31 ਦਸੰਬਰ, 2023 ਤੱਕ 111 ਐਸਟੀਪੀ ਸਥਾਪਤ ਕੀਤੇ ਜਾ ਰਹੇ ਹਨ।

ਇਸਦੇ ਨਾਲ ਹੀ 30 ਜੂਨ, 2023 ਤੱਕ ਜਮਾਲਪੁਰ ਵਿਖੇ 225 ਐਮਐਲਡੀ ਐਸਟੀਪੀ ਜਦੋਂ ਕਿ ਬੱਲੋਕੇ ਵਿਖੇ 60 ਐਮਐਲਡੀ ਐਸਟੀਪੀ ਸਥਾਪਤ ਕੀਤੇ ਜਾਣਗੇ। ਇਸ ਤੋਂ ਇਲਾਵਾ ਤਾਜਪੁਰ ਅਤੇ ਹੈਬੋਵਾਲ ਡਾਇਰੀ ਕੰਪਲੈਕਸ ਲਈ ਐਫਲੂਐਂਟ ਟਰੀਟਮੈਂਟ ਪਲਾਂਟ ਦੇ 30.06.2023 ਤੱਕ ਮੁਕੰਮਲ ਹੋਣ ਦੀ ਸੰਭਾਵਨਾ ਹੈ।

ਪੇਡਾ ਦੇ ਸੀ.ਈ.ਓ. ਨੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ (Vijay Kumar Janjua) ਨੂੰ ਜਾਣੂੰ ਕਰਵਾਇਆ ਕਿ ਤਾਜਪੁਰ ਡਾਇਰੀ ਕੰਪਲੈਕਸ ਵਿਖੇ ਪ੍ਰਤੀ ਦਿਨ 300 ਟਨ ਗੋਬਰ ਦਾ ਨਿਪਟਾਰਾ ਕਰਨ ਵਾਲਾ ਬਾਇਓ ਸੀਬੀਜੀ ਪਲਾਂਟ ਨਵੰਬਰ 2024 ਤੱਕ ਚਾਲੂ ਹੋਣ ਦੀ ਸੰਭਾਵਨਾ ਹੈ। ਠੋਸ ਰਹਿੰਦ-ਖੂੰਹਦ ਦੇ ਪ੍ਰਬੰਧਨ ਬਾਰੇ ਗੱਲ ਕਰਦਿਆਂ ਸਥਾਨਕ ਸਰਕਾਰਾਂ ਵਿਭਾਗ ਨੇ ਦੱਸਿਆ ਕਿ ਘਰ-ਘਰ ਜਾ ਕੇ ਠੋਸ ਕੂੜਾ-ਕਰਕਟ ਇਕੱਠਾ ਕਰਨ ਦੇ ਅਮਲ ਤਹਿਤ 99 ਫੀਸਦ ਘਰਾਂ ਨੂੰ ਕਵਰ ਕੀਤਾ ਜਾ ਚੁੱਕਾ ਹੈ ਅਤੇ ਸਰੋਤ 'ਤੇ ਹੀ ਕੂੜੇ ਨੂੰ ਵੱਖੋ-ਵੱਖ ਕਰਨ ਦੇ ਅਮਲ ਤਹਿਤ 84 ਫੀਸਦ ਨੂੰ ਕਵਰ ਕੀਤਾ ਗਿਆ ਹੈ।

ਜ਼ਿਕਰਯੋਗ ਹੈ ਕਿ 74 ਫੀਸਦ ਠੋਸ ਰਹਿੰਦ-ਖੂੰਹਦ ਦਾ ਐਰੋਬਿਕ ਕੰਪੋਸਟਿੰਗ ਰਾਹੀਂ ਨਿਬੇੜਾ ਕੀਤਾ ਜਾ ਰਿਹਾ ਹੈ ਅਤੇ ਸੂਬੇ ਵਿੱਚ 265 ਮਟੀਰੀਅਲ ਰਿਕਵਰੀ ਫੈਸਿਲਟੀਜ਼ ਸਥਾਪਤ ਕੀਤੀਆਂ ਗਈਆਂ ਹਨ। ਪੁਰਾਣੀਆਂ ਡੰਪ ਸਾਈਟਾਂ ਦੇ ਬਾਇਓ-ਪ੍ਰਬੰਧਨ ਦੀ ਗੱਲ ਕਰੀਏ ਤਾਂ 114 ਯੂ.ਐਲ.ਬੀਜ਼ ਵਿੱਚ ਕੰਮ 31.12.2022 ਤੱਕ, 32 ਯੂ.ਐਲ.ਬੀਜ਼ ਵਿੱਚ 31.03.2023 ਤੱਕ ਅਤੇ 2 ਯੂ.ਐਲ.ਬੀਜ਼ ਵਿੱਚ 31.03.2024 ਤੱਕ ਮੁਕੰਮਲ ਹੋ ਜਾਵੇਗਾ।

ਮੀਟਿੰਗ ਵਿੱਚ ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਵੀ.ਪੀ ਸਿੰਘ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਦੇ ਪ੍ਰਮੁੱਖ ਸਕੱਤਰ ਏ.ਕੇ. ਸਿਨਹਾ, ਪ੍ਰਮੁੱਖ ਸਕੱਤਰ ਜਲ ਸਰੋਤ ਕ੍ਰਿਸ਼ਨ ਕੁਮਾਰ, ਸਕੱਤਰ ਵਿਗਿਆਨ ਤਕਨਾਲੋਜੀ ਅਤੇ ਵਾਤਾਵਰਣ ਕੁਮਾਰ ਰਾਹੁਲ, ਸੀ.ਈ.ਓ., ਪੀ.ਡਬਲਿਊ.ਐੱਸ.ਐੱਸ.ਬੀ. ਵਰਿੰਦਰ ਕੁਮਾਰ, , ਸੀਈਓ ਪੇਡਾ ਸੁਮੀਤ ਕੁਮਾਰ ਜਾਰੰਗਲ, ਮੈਂਬਰ ਸਕੱਤਰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਕਰੁਨੇਸ਼ ਗਰਗ, ਜੇ.ਡੀ.ਸੀ. ਪੇਂਡੂ ਵਿਭਾਗ ਅਮਿਤ ਕੁਮਾਰ ਅਤੇ ਡਾਇਰੈਕਟੋਰੇਟ ਵਾਤਾਵਰਣ ਦੇ ਡਾਇਰੈਕਟਰ ਮਨੀਸ਼ ਕੁਮਾਰ ਮੌਜੂਦ ਸਨ

The post ਮੁੱਖ ਸਕੱਤਰ ਵੱਲੋਂ ਅਧਿਕਾਰੀਆਂ ਨੂੰ ਸੀਵਰੇਜ ਤੇ ਠੋਸ ਰਹਿੰਦ-ਖੂੰਹਦ ਪ੍ਰਬੰਧਨ ਪ੍ਰਾਜੈਕਟਾਂ ਨੂੰ ਸਮਾਂਬੱਧ ਢੰਗ ਨਾਲ ਪੂਰਾ ਕਰਨ ਦੇ ਨਿਰਦੇਸ਼ appeared first on TheUnmute.com - Punjabi News.

Tags:
  • 225-mld-stp
  • aam-aadmi-party
  • breaking-news
  • cm-bhagwant-mann
  • complete-sewage-and-solid-waste-management-projects
  • housing-and-urban-development-department-punjab
  • ias-officer-vijay-kumar-janjua
  • jalandhar
  • news
  • punjab-government
  • punjab-latest-news
  • punjab-news
  • punjab-politics
  • the-unmute-breaking-news
  • vijay-kumar-janjua

ਏਡੀਜੀਪੀ ਅਰਪਿਤ ਸ਼ੁਕਲਾ ਵਲੋਂ ਭਾਰਤ-ਪਾਕਿ ਸਰਹੱਦ ਦਾ ਦੌਰਾ, SIT ਦੇ ਮੈਂਬਰਾਂ ਤੇ ਬੀਐਸਐਫ ਅਧਿਕਾਰੀਆਂ ਨਾਲ ਕੀਤੀ ਮੀਟਿੰਗ

Wednesday 14 September 2022 02:10 PM UTC+00 | Tags: aam-aadmi-party additional-director-general-of-police adgp-arpit-shukla adgp-arpit-shukla-visits-indo-pak-border breaking-news bsf cm-bhagwant-mann ferozepur-range news punjab punjab-government punjabi-news punjab-news punjab-politics special-investigation-team the-unmute-latest-news the-unmute-punjabi-news

ਚੰਡੀਗੜ੍ਹ/ਤਰਨਤਾਰਨ 14 ਸਤੰਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ, ਪੁਲਿਸ ਦੇ ਅਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ (ADGP Arpit Shukla) ਨੇ ਅੱਜ ਤਰਨਤਾਰਨ ਦੇ ਚਰਚ ਵਿੱਚ ਬੇਅਦਬੀ ਅਤੇ ਅੱਗ ਲੱਗਣ ਦੀ ਘਟਨਾ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਨਾਲ ਮੀਟਿੰਗ ਕੀਤੀ। ਬਾਅਦ ਵਿੱਚ, ਏ.ਡੀ.ਜੀ.ਪੀ. ਨੇ ਐਸ.ਆਈ.ਟੀ. ਮੈਂਬਰਾਂ ਨਾਲ ਹੁਣ ਤੱਕ ਕੀਤੀ ਜਾਂਚ ਦੀ ਸਥਿਤੀ ਬਾਰੇ ਵਿਚਾਰ ਵਟਾਂਦਰੇ ਲਈ ਘਟਨਾ ਸਥਾਨ ਦਾ ਦੌਰਾ ਵੀ ਕੀਤਾ।

ਜ਼ਿਕਰਯੋਗ ਹੈ ਕਿ ਤਰਨਤਾਰਨ ਦੇ ਪਿੰਡ ਠਾਕਰਪੁਰਾ ਦੀ ਚਰਚ ਵਿੱਚ ਵਾਪਰੀ ਬੇਅਦਬੀ ਅਤੇ ਅੱਗ ਲੱਗਣ ਦੀ ਘਟਨਾ ਦੀ ਪ੍ਰਭਾਵੀ ਅਤੇ ਤੇਜ਼ੀ ਨਾਲ ਜਾਂਚ ਨੂੰ ਯਕੀਨੀ ਬਣਾਉਣ ਲਈ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਫਿਰੋਜ਼ਪੁਰ ਰੇਂਜ ਦੀ ਅਗਵਾਈ ਵਿੱਚ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦਾ ਗਠਨ ਕੀਤਾ ਗਿਆ ਸੀ ਜਿਸ ਵਿੱਚ ਐਸ.ਐਸ.ਪੀ. ਤਰਨਤਾਰਨ ਅਤੇ ਐਸ.ਪੀ. ਇਨਵੈਸਟੀਗੇਸ਼ਨ ਤਰਨਤਾਰਨ ਮੈਂਬਰਾਂ ਵਜੋਂ ਸ਼ਾਮਲ ਹਨ। ਇਹ ਘਟਨਾ 30 ਅਤੇ 31 ਅਗਸਤ ਦੀ ਦਰਮਿਆਨੀ ਰਾਤ ਨੂੰ ਵਾਪਰੀ ਸੀ।

ਏ.ਡੀ.ਜੀ.ਪੀ. ਅਰਪਿਤ ਸ਼ੁਕਲਾ ਨੇ ਚਰਚ ਦੇ ਬਾਹਰ ਮੀਡੀਆ ਨੂੰ ਸੰਬੋਧਨ ਕਰਦਿਆਂ ਐਸ.ਆਈ.ਟੀ. ਵੱਲੋਂ ਕੀਤੀ ਜਾ ਰਹੀ ਜਾਂਚ 'ਤੇ ਤਸੱਲੀ ਪ੍ਰਗਟ ਕਰਦਿਆਂ ਕਿਹਾ ਕਿ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਉਹਨਾਂ ਅੱਗੇ ਕਿਹਾ ਕਿ ਜਾਂਚ ਸਹੀ ਦਿਸ਼ਾ ਵੱਲ ਜਾ ਰਹੀ ਹੈ। ਦੋਸ਼ੀ ਜਲਦੀ ਹੀ ਸਲਾਖਾਂ ਦੇ ਪਿੱਛੇ ਹੋਣਗੇ ਅਤੇ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇਗੀ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਡੀਜੀਪੀ ਗੌਰਵ ਯਾਦਵ ਨੂੰ ਇਸ ਘਟਨਾ ਜੋ ਕਿ ਸੂਬੇ ਦੀ ਸ਼ਾਂਤੀ, ਖੁਸ਼ਹਾਲੀ ਅਤੇ ਤਰੱਕੀ ਨੂੰ ਭੰਗ ਕਰਨ ਵਾਲੇ ਸ਼ਰਾਰਤੀ ਅਨਸਰਾਂ ਦੀ ਕਰਤੂਤ ਹੈ, ਦੀ ਬਾਰੀਕੀ ਨਾਲ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਸਨ। ਘਟਨਾ ਸਬੰਧੀ ਐਫ.ਆਈ.ਆਰ ਨੰ. 148 ਮਿਤੀ 31-8-2022 ਨੂੰ ਤਰਨਤਾਰਨ ਦੇ ਥਾਣਾ ਸਦਰ ਪੱਟੀ ਵਿਖੇ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀ ਧਾਰਾ 295-ਏ, 452, 427, ਤੇ 34 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।

ADGP Arpit Shukla

ਏ.ਡੀ.ਜੀ.ਪੀ. ਨੇ ਭਾਰਤ-ਪਾਕਿ ਸਰਹੱਦ ‘ਤੇ ਬੀ.ਐਸ.ਐਫ. ਅਧਿਕਾਰੀਆਂ ਨਾਲ ਵੀ ਕੀਤੀ ਮੀਟਿੰਗ ਏ.ਡੀ.ਜੀ.ਪੀ. ਅਰਪਿਤ ਸ਼ੁਕਲਾ ਨੇ ਭਾਰਤ-ਪਾਕਿ ਦੀ ਕੌਮਾਂਤਰੀ ਸਰਹੱਦ ਦਾ ਦੌਰਾ ਕੀਤਾ ਅਤੇ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਦੇ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ ਤਾਂ ਜੋ ਪੰਜਾਬ ਦੀਆਂ ਸਰਹੱਦਾਂ ‘ਤੇ ਡਰੋਨ ਕਾਰਵਾਈਆਂ, ਜੋ ਰਾਸ਼ਟਰੀ ਸੁਰੱਖਿਆ ਲਈ ਇੱਕ ਨਵੇਂ ਖ਼ਤਰੇ ਵਜੋਂ ਸਾਹਮਣੇ ਆ ਰਹੀਆਂ ਹਨ, ਦਾ ਮੁਕਾਬਲਾ ਕਰਨ ਲਈ ਰਣਨੀਤੀਆਂ ‘ਤੇ ਚਰਚਾ ਕੀਤੀ ਜਾ ਸਕੇ।

ਬੀ.ਐਸ.ਐਫ ਅਤੇ ਪੰਜਾਬ ਪੁਲਿਸ ਦਰਮਿਆਨ ਪੂਰੇ ਤਾਲਮੇਲ ਅਤੇ ਟੀਮ ਵਰਕ ਨਾਲ ਕੰਮ ਕਰਨ ਦਾ ਸੱਦਾ ਦਿੰਦਿਆਂ, ਏ.ਡੀ.ਜੀ.ਪੀ. ਨੇ ਬੀ.ਐਸ.ਐਫ. ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿਵਾਇਆ ਅਤੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਦੋਵੇਂ ਕੁਲੀਨ ਬਲਾਂ ਨੂੰ ਇੱਕ ਟੀਮ ਵਜੋਂ ਕੰਮ ਕਰਨਾ ਚਾਹੀਦਾ ਹੈ।

ਉਨ੍ਹਾਂ ਬੀ.ਐਸ.ਐਫ ਅਧਿਕਾਰੀਆਂ ਨੂੰ ਸ਼ੱਕੀ ਵਿਅਕਤੀਆਂ ਦੀਆਂ ਗਤੀਵਿਧੀਆਂ ਬਾਰੇ ਸੈਕਟਰ-ਵਾਰ ਜਾਣਕਾਰੀ ਪੰਜਾਬ ਪੁਲਿਸ ਨਾਲ ਸਾਂਝੀ ਕਰਨ ਲਈ ਵੀ ਕਿਹਾ ਤਾਂ ਜੋ ਉਹ ਉਨ੍ਹਾਂ ਦੀਆਂ ਗਤੀਵਿਧੀਆਂ ‘ਤੇ ਤਿੱਖੀ ਨਜ਼ਰ ਰੱਖ ਸਕਣ ਅਤੇ ਕਿਸੇ ਵੀ ਅਪਰਾਧਿਕ ਗਤੀਵਿਧੀ ਵਿੱਚ ਸ਼ਾਮਲ ਪਾਏ ਜਾਣ ਵਾਲੇ ਵਿਅਕਤੀਆਂ ਵਿਰੁੱਧ ਦੰਡਕਾਰੀ ਕਾਰਵਾਈ ਨੂੰ ਯਕੀਨੀ ਬਣਾਇਆ ਜਾ ਸਕੇ।

ਏਡੀਜੀਪੀ ਅਰਪਿਤ ਸ਼ੁਕਲਾ ਨੇ ਸਰਹੱਦੀ ਜ਼ਿਲ੍ਹਿਆਂ ਦੇ ਐਸਐਸਪੀਜ਼ ਨੂੰ ਵੀ ਹਦਾਇਤ ਕੀਤੀ ਕਿ ਉਹ ਆਪਣੇ-ਆਪਣੇ ਅਧਿਕਾਰ ਖੇਤਰਾਂ ਵਿੱਚ ਖਾਸ ਤੌਰ ‘ਤੇ ਰਾਤ ਵੇਲੇ ਦੂਜੀ ਸੁਰੱਖਿਆ ਪੰਕਤੀ ‘ਤੇ ਪੁਲਿਸ ਚੌਕੀਆਂ ਨੂੰ ਮਜ਼ਬੂਤ ਕਰਨ ਅਤੇ ਹਰ ਨਾਕੇ ‘ਤੇ ਵੱਧ ਤੋਂ ਵੱਧ ਵਾਹਨਾਂ ਦੀ ਚੈਕਿੰਗ ਨੂੰ ਯਕੀਨੀ ਬਣਾਉਣ, ਜਿਸ ਨਾਲ ਅੱਤਵਾਦੀ ਅਤੇ ਅਪਰਾਧਿਕ ਗਤੀਵਿਧੀਆਂ ਨੂੰ ਨੱਥ ਪਾਉਣ ਵਿੱਚ ਮਦਦ ਮਿਲੇਗੀ। ਉਨ੍ਹਾਂ ਇਹ ਵੀ ਸਲਾਹ ਦਿੱਤੀ ਕਿ ਸਾਰੇ ਨਾਕਿਆਂ ਨੂੰ ਇਸ ਤਰੀਕੇ ਨਾਲ ਤਾਲਮੇਲ ਕਰਨਾ ਚਾਹੀਦਾ ਹੈ ਕਿ ਉਹ ਕਿਸੇ ਵੀ ਗਤੀਵਿਧੀ ਸਮੇਂ ਇੱਕੋ ਕਾਲ ‘ਤੇ ਤੁਰੰਤ ਸਰਗਰਮ ਹੋ ਜਾਣ।

The post ਏਡੀਜੀਪੀ ਅਰਪਿਤ ਸ਼ੁਕਲਾ ਵਲੋਂ ਭਾਰਤ-ਪਾਕਿ ਸਰਹੱਦ ਦਾ ਦੌਰਾ, SIT ਦੇ ਮੈਂਬਰਾਂ ਤੇ ਬੀਐਸਐਫ ਅਧਿਕਾਰੀਆਂ ਨਾਲ ਕੀਤੀ ਮੀਟਿੰਗ appeared first on TheUnmute.com - Punjabi News.

Tags:
  • aam-aadmi-party
  • additional-director-general-of-police
  • adgp-arpit-shukla
  • adgp-arpit-shukla-visits-indo-pak-border
  • breaking-news
  • bsf
  • cm-bhagwant-mann
  • ferozepur-range
  • news
  • punjab
  • punjab-government
  • punjabi-news
  • punjab-news
  • punjab-politics
  • special-investigation-team
  • the-unmute-latest-news
  • the-unmute-punjabi-news

ਚੰਡੀਗੜ੍ਹ14 ਸਤੰਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜਰਮਨੀ ਦੌਰੇ ‘ਤੇ ਹਨ, ਬੀਤੇ ਦਿਨ ਮੁੱਖ ਮੰਤਰੀ ਨੇ ਕਿਹਾ ਕਿ ਜਰਮਨੀ ਦੀ ਮੋਹਰੀ ਆਟੋ ਕੰਪਨੀ ਬੀ.ਐਮ.ਡਬਲਯੂ ਰਾਜ ਵਿੱਚ ਆਪਣੀ ਆਟੋ ਪਾਰਟਸ ਨਿਰਮਾਣ ਯੂਨਿਟ ਸਥਾਪਿਤ ਕਰਨ ਲਈ ਸਹਿਮਤ ਹੋ ਗਈ ਹੈ | ਇਸਦੇ ਨਾਲ ਹੀ ਪੰਜਾਬ ਵਿੱਚ BMW ਪਲਾਂਟ ਲਗਾਉਣ ਦੀ ਖ਼ਬਰਾਂ ਸਾਹਮਣੇ ਆ ਰਹੀਆਂ ਸਨ | ਜਰਮਨੀ ਦੀ ਕਾਰ ਨਿਰਮਾਤਾ ਕੰਪਨੀ BMW ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਵਿੱਚ BMW ਪਲਾਂਟ ਲਗਾਉਣ ਦੀ ਫਿਲਹਾਲ ਅਜਿਹੀ ਕੋਈ ਯੋਜਨਾ ਨਹੀਂ ਹੈ।

ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ BMW ਸਮੂਹ ਚੇਨਈ ਵਿੱਚ ਆਪਣੇ ਨਿਰਮਾਣ ਪਲਾਂਟ, ਪੁਣੇ ਵਿੱਚ ਇੱਕ ਪਾਰਟਸ ਵੇਅਰਹਾਊਸ, ਗੁਰੂਗ੍ਰਾਮ NCR ਵਿੱਚ ਇੱਕ ਸਿਖਲਾਈ ਕੇਂਦਰ ਅਤੇ ਦੇਸ਼ ਦੇ ਪ੍ਰਮੁੱਖ ਮਹਾਂਨਗਰਾਂ ਵਿੱਚ ਇੱਕ ਚੰਗੀ ਤਰ੍ਹਾਂ ਵਿਕਸਤ ਡੀਲਰ ਨੈਟਵਰਕ ਦੇ ਨਾਲ ਆਪਣੇ ਭਾਰਤੀ ਸੰਚਾਲਨ ਲਈ ਦ੍ਰਿੜਤਾ ਨਾਲ ਵਚਨਬੱਧ ਹੈ। BMW ਗਰੁੱਪ ਇੰਡੀਆ ਦੀ ਪੰਜਾਬ ਵਿੱਚ ਵਾਧੂ ਨਿਰਮਾਣ ਕਾਰਜ ਸਥਾਪਤ ਕਰਨ ਦੀ ਕੋਈ ਯੋਜਨਾ ਨਹੀਂ ਹੈ।

The post BMW ਨੇ ਸਪੱਸ਼ਟੀਕਰਨ ਦਿੰਦਿਆਂ ਕਿਹਾ ਪੰਜਾਬ ‘ਚ ਪਲਾਂਟ ਲਗਾਉਣ ਦੀ ਫਿਲਹਾਲ ਕੋਈ ਯੋਜਨਾ ਨਹੀਂ appeared first on TheUnmute.com - Punjabi News.

Tags:
  • bmw
  • breaking-news

ਚੰਡੀਗੜ੍ਹ 14 ਸਤੰਬਰ 2022: ਭਾਰਤੀ ਕ੍ਰਿਕਟ ਟੀਮ ਦੇ ਦਿੱਗਜ ਬੱਲੇਬਾਜ਼ ਰੌਬਿਨ ਉਥੱਪਾ (Robin Uthappa) ਨੇ ਅੰਤਰਰਾਸ਼ਟਰੀ ਕ੍ਰਿਕਟ ਦੇ ਨਾਲ ਨਾਲ ਕਲੱਬ ਕ੍ਰਿਕਟ ਨੂੰ ਵੀ ਅਲਵਿਦਾ ਕਹਿ ਦਿੱਤਾ ਹੈ। ਰੌਬਿਨ ਆਈਸੀਸੀ ਟੀ-20 ਵਿਸ਼ਵ ਕੱਪ ਦਾ ਪਹਿਲਾ ਖ਼ਿਤਾਬ ਜਿੱਤਣ ਵਾਲੀ ਭਾਰਤੀ ਟੀਮ ਦਾ ਹਿੱਸਾ ਰਹਿ ਚੁੱਕੇ ਹਨ | ਰੌਬਿਨ ਉਥੱਪਾ ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ।

ਰੌਬਿਨ ਉਥੱਪਾ (Robin Uthappa) ਨੇ ਬੁੱਧਵਾਰ 14 ਸਤੰਬਰ 2022 ਨੂੰ ਸੋਸ਼ਲ ਮੀਡੀਆ ‘ਤੇ ਆਪਣੇ ਪ੍ਰਸ਼ੰਸਕਾਂ ਨਾਲ ਜਾਣਕਾਰੀ ਸਾਂਝੀ ਕਰਦਿਆਂ ਬੀਸੀਸੀਆਈ ਅਤੇ ਕਰਨਾਟਕ ਕ੍ਰਿਕਟ ਬੋਰਡ ਦੋਵਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਦੇਸ਼ ਅਤੇ ਕਰਨਾਟਕ ਰਾਜ ਲਈ ਖੇਡਣ ਦਾ ਮੌਕਾ ਮਿਲਣਾ ਮੇਰੇ ਲਈ ਮਾਣ ਵਾਲੀ ਗੱਲ ਸੀ। ਕਿਉਂਕਿ ਸਾਰੀਆਂ ਚੰਗੀਆਂ ਚੀਜ਼ਾਂ ਦਾ ਇੱਕ ਨਾ ਇੱਕ ਦਿਨ ਅੰਤ ਹੋਣਾ ਹੈ, ਵੱਡੇ ਦਿਲ ਨਾਲ ਮੈਂ ਸਾਰੇ ਕ੍ਰਿਕਟ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਐਲਾਨ ਕਰਦਾ ਹਾਂ।

The post ਭਾਰਤੀ ਕ੍ਰਿਕਟ ਟੀਮ ਦੇ ਦਿੱਗਜ ਬੱਲੇਬਾਜ਼ ਰੌਬਿਨ ਉਥੱਪਾ ਨੇ ਅੰਤਰਰਾਸ਼ਟਰੀ ਕ੍ਰਿਕਟ ਨੂੰ ਕਿਹਾ ਅਲਵਿਦਾ appeared first on TheUnmute.com - Punjabi News.

Tags:
  • breaking-news
  • robin-uthappa
  • robin-uthappa-indian-cricketer

ਭਾਜਪਾ ਆਗੂਆਂ ਦੀ ਨਾਬੰਨਾ ਮੁਹਿੰਮ ਦੇ ਨਾਂ 'ਤੇ ਗੁੰਡਾਗਰਦੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ: CM ਮਮਤਾ ਬੈਨਰਜੀ

Wednesday 14 September 2022 03:04 PM UTC+00 | Tags: aam-aadmi-party awest-bengal-police bay-of-bengal bjp-leader-pratipaksh-suvendu breaking-news chief-minister-mamata-banerjee locket-chatterjee nabanna-chalo-march news punjabi-news the-unmute-latest-news the-unmute-punjabi-news west-bengal west-bengal-government west-latest-news

ਚੰਡੀਗੜ੍ਹ 14 ਸਤੰਬਰ 2022: ਬੀਤੇ ਦਿਨ ਮੰਗਲਵਾਰ ਨੂੰ ਭਾਜਪਾ ਨੇਤਾ ਪ੍ਰਤਿਪਕਸ਼ ਸੁਵੇਂਦੂ, ਲਾਕੇਟ ਚੈਟਰਜੀ ਸਮੇਤ ਵਰਕਰਾਂ ਨੇ ਨਾਬੰਨਾ ਚਲੋ ਮਾਰਚ (Nabanna March) ਕੱਢਣ ਦਾ ਹੋਕਾ ਦਿੱਤਾ ਸੀ | ਇਸ ਦੌਰਾਨ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਪੁਲਿਸ ਨਾਲ ਭਾਜਪਾ ਵਰਕਰਾਂ ਦੀ ਹਿੰਸਕ ਝੜਪ ਨੂੰ ਲੈ ਕੇ ਭਾਜਪਾ ‘ਤੇ ਤਿੱਖੇ ਹਮਲੇ ਕੀਤੇ ।

ਮਮਤਾ ਬੈਨਰਜੀ ਨੇ ਕਿਹਾ ਜੇਕਰ ਪੁਲਿਸ ਚਾਹੁੰਦੀ ਤਾਂ ਗੋਲੀ ਚਲਾ ਸਕਦੀ ਸੀ, ਪਰ ਉਨ੍ਹਾਂ ਨੇ ਅਜਿਹਾ ਨਹੀਂ ਕੀਤਾ। ਪੁਲਿਸ ਨੇ ਸੰਜਮ ਨਾਲ ਕੰਮ ਲਿਆ। ਉਹ ਪੂਰਬੀ ਮੇਦਿਨੀਪੁਰ ਵਿੱਚ ਇੱਕ ਪ੍ਰਸ਼ਾਸਨਿਕ ਮੀਟਿੰਗ ਵਿੱਚ ਇਹ ਬਿਆਨ ਦਿੱਤਾ |

ਇਸਦੇ ਨਾਲ ਹੀ ਮਮਤਾ ਬੈਨਰਜੀ ਭਾਜਪਾ ‘ਤੇ ਦੂਜੇ ਸੂਬਿਆਂ ਤੋਂ ਰੇਲ ਗੱਡੀਆਂ ‘ਚ ਬਦਮਾਸ਼ ਲਿਆ ਕੇ ਸੂਬੇ ‘ਚ ਅੰਦੋਲਨ ਦੇ ਨਾਂ ‘ਤੇ ਹੰਗਾਮਾ ਕਰਨ ਦਾ ਦੋਸ਼ ਲਗਾਇਆ ਹੈ । ਉਨ੍ਹਾਂ ਕਿਹਾ ਕਿ ਇਸ ਕਾਰਨ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਦੁਰਗਾ ਪੂਜਾ ਤੋਂ ਪਹਿਲਾਂ ਵਪਾਰੀਆਂ ਦਾ ਨੁਕਸਾਨ ਹੋਇਆ ਹੈ । ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਭਾਜਪਾ ਦੇ ਗੁੰਡਿਆਂ ਨੇ ਨਾਬੰਨਾ ਮੁਹਿੰਮ ਦੇ ਨਾਂ 'ਤੇ ਬੰਬਾਂ, ਗੋਲੀਆਂ, ਬੰਦੂਕਾਂ ਅਤੇ ਪੱਥਰਾਂ ਨਾਲ ਹਮਲਾ ਕੀਤਾ, ਜਿਸ ਵਿੱਚ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਗੰਭੀਰ ਜ਼ਖ਼ਮੀ ਹੋ ਗਏ।

ਮਮਤਾ ਬੈਨਰਜੀ ਨੇ ਕਿਹਾ ਕਿ ਗਣਤੰਤਰ ਦੇਸ਼ ‘ਚ ਸ਼ਾਂਤੀ ਅਤੇ ਜਮਹੂਰੀ ਢੰਗ ਨਾਲ ਅੰਦੋਲਨ ਕਰਨ ਦਾ ਸਾਰਿਆਂ ਨੂੰ ਅਧਿਕਾਰ ਹੈ ਪਰ ਇਸ ਦੇ ਨਾਂ ‘ਤੇ ਅਜਿਹੇ ਸਮਾਜ ਵਿਰੋਧੀ ਕੰਮ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਪੁਲਿਸ ਗੁੰਡਾਗਰਦੀ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਠੋਸ ਕਦਮ ਚੁੱਕੇਗੀ |

The post ਭਾਜਪਾ ਆਗੂਆਂ ਦੀ ਨਾਬੰਨਾ ਮੁਹਿੰਮ ਦੇ ਨਾਂ ‘ਤੇ ਗੁੰਡਾਗਰਦੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ: CM ਮਮਤਾ ਬੈਨਰਜੀ appeared first on TheUnmute.com - Punjabi News.

Tags:
  • aam-aadmi-party
  • awest-bengal-police
  • bay-of-bengal
  • bjp-leader-pratipaksh-suvendu
  • breaking-news
  • chief-minister-mamata-banerjee
  • locket-chatterjee
  • nabanna-chalo-march
  • news
  • punjabi-news
  • the-unmute-latest-news
  • the-unmute-punjabi-news
  • west-bengal
  • west-bengal-government
  • west-latest-news

ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ

Wednesday 14 September 2022 04:08 PM UTC+00 | Tags: breaking-news kuldeep-singh-dhaliwal nri-affairs-and-agriculture-and-farmers-welfare-minister-kuldeep-singh-dhaliwa

ਚੰਡੀਗੜ੍ਹ 14 ਸਤੰਬਰ 2022: ਪੰਜਾਬ ਦੇ ਪੇਂਡੂ ਵਿਕਾਸ, ਪ੍ਰਵਾਸੀ ਭਾਰਤੀ ਮਾਮਲੇ ਅਤੇ ਖੇਤੀਬਾੜ੍ਹੀ ਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਵੱਲੋਂ ਅੱਜ ਸ਼ਾਮ ਦਿੱਲੀ ਵਿਖੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ |

ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਵਾਅਦਾ ਕੀਤਾ ਹੈ ਕਿ ਉਹ ਪੰਜਾਬੀਆਂ ਅਤੇ ਦਿੱਲੀ ਵਾਸੀਆਂ ਨੂੰ ਪਰਾਲੀ ਦੇ ਧੂੰਏਂ ਤੋਂ ਬਚਾਉਣ ਲਈ ਆਪਣੀ ਪੂਰੀ ਕੋਸ਼ਿਸ਼ ਕਰਨਗੇ, ਤਾਂ ਕੀ ਹੋਇਆ ਜੇ ਕੇਂਦਰ ਸਰਕਾਰ ਨੇ ਮਦਦ ਕਰਨ ਤੋਂ ਇਨਕਾਰ ਕਰ ਦਿੱਤਾ ਹੈ |

The post ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ appeared first on TheUnmute.com - Punjabi News.

Tags:
  • breaking-news
  • kuldeep-singh-dhaliwal
  • nri-affairs-and-agriculture-and-farmers-welfare-minister-kuldeep-singh-dhaliwa

ਸੂਬੇ ਦੇ ਵਿਧਾਇਕਾਂ ਦੀ ਸ਼ਿਕਾਇਤ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਭ੍ਰਿਸਟਾਚਾਰ ਰੋਕੂ ਕਾਨੂੰਨ ਤਹਿਤ FIR ਦਰਜ

Wednesday 14 September 2022 05:11 PM UTC+00 | Tags: aam-aadmi-party cm-bhagwant-mann news police punjab-congress punjab-government punjab-police punjab-police-dgp punjab-police-dgp-gaurav-yadav punjab-vigilance-bureau the-unmute-breaking-news the-unmute-punjabi-news

ਚੰਡੀਗੜ੍ਹ 14 ਸਤੰਬਰ 2022: ਸੂਬੇ ਦੇ ਕੁਝ ਵਿਧਾਇਕਾਂ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਅੱਜ ਪੁਲਿਸ ਥਾਣਾ ਸਟੇਟ ਕਰਾਈਮ, ਐਸ.ਏ.ਐਸ.ਨਗਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ, 1988 ਦੀ ਧਾਰਾ 8 ਅਤੇ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 171-ਬੀ ਅਤੇ 120-ਬੀ ਦੇ ਤਹਿਤ ਪਹਿਲੀ ਸੂਚਨਾ ਰਿਪੋਰਟ (ਐਫਆਈਆਰ) ਦਰਜ ਕੀਤੀ ਗਈ ਹੈ।

ਪੰਜਾਬ ਪੁਲਿਸ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੁਲਿਸ ਨੇ ਮੁੱਢਲੇ ਤੌਰ 'ਤੇ ਐਫਆਈਆਰ ਦਰਜ ਕਰ ਲਈ ਹੈ ਅਤੇ ਸਟੈਂਡਰਡ ਗਾਈਡਲਾਈਨਜ਼ ਅਨੁਸਾਰ ਮਾਮਲੇ ਦੀ ਜਾਂਚ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ ਗਈ ਹੈ।

The post ਸੂਬੇ ਦੇ ਵਿਧਾਇਕਾਂ ਦੀ ਸ਼ਿਕਾਇਤ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਭ੍ਰਿਸਟਾਚਾਰ ਰੋਕੂ ਕਾਨੂੰਨ ਤਹਿਤ FIR ਦਰਜ appeared first on TheUnmute.com - Punjabi News.

Tags:
  • aam-aadmi-party
  • cm-bhagwant-mann
  • news
  • police
  • punjab-congress
  • punjab-government
  • punjab-police
  • punjab-police-dgp
  • punjab-police-dgp-gaurav-yadav
  • punjab-vigilance-bureau
  • the-unmute-breaking-news
  • the-unmute-punjabi-news

ਅਰਵਿੰਦ ਕੇਜਰੀਵਾਲ ਨੇ ਪੰਜਾਬ ਸਾਰੇ 'ਆਪ' ਵਿਧਾਇਕਾਂ ਨੂੰ ਦਿੱਲੀ ਤਲਬ ਕੀਤਾ

Wednesday 14 September 2022 05:34 PM UTC+00 | Tags: aam-aadmi-party arvind-kejriwal bhagwant-mann breaking-news cm-bhagwant-mann india-news news punjab-breaking-news punjab-government punjabi-news the-unmute-breaking-news

ਚੰਡੀਗ੍ਹੜ 14 ਸਤੰਬਰ 2022: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇੱਕ ਵਾਰ ਫਿਰ ਭਾਜਪਾ 'ਤੇ 'ਆਪ' ਦੇ ਵਿਧਾਇਕਾਂ ਨੂੰ ਕਰੋੜਾਂ ਰੁਪਏ ਦੀ ਪੇਸ਼ਕਸ਼ ਕਰਕੇ ਖਰੀਦਣ ਦੀ ਕੋਸ਼ਿਸ਼ ਕਰਨ ਦੇ ਗੰਭੀਰ ਦੋਸ਼ ਲਾਏ ਅਤੇ ਭਾਜਪਾ ਵਲੋਂ 10 ‘ਆਪ’ ਵਿਧਾਇਕਾਂ ਨੂੰ ਧਮਕੀਆਂ ਦੇਣ ਦੇ ਦੋਸ਼ ਲਾਏ |

ਇਸਦੇ ਨਾਲ ਹੀ ਭਾਜਪਾ ਦੇ ਲੋਟਸ ਆਪ੍ਰੇਸ਼ਨ ਨੂੰ ਲੈ ਕੇ ਪੰਜਾਬ ਦੀ ਸਿਆਸਤ ਇਕ ਵਾਰ ਫਿਰ ਭਖ ਗਈ | ਇਸ ਪੂਰੇ ਸਿਆਸੀ ਮਾਹੌਲ ਦੇ ਚੱਲਦਿਆਂ ਸੂਤਰਾਂ ਦੇ ਹਵਾਲੇ ਤੋਂ ਖ਼ਬਰ ਸਾਹਮਣੇ ਆ ਰਹੀ ਹੈ ਕਿ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਪੰਜਾਬ ਸਾਰੇ ‘ਆਪ’ ਵਿਧਾਇਕਾਂ ਨੂੰ ਦਿੱਲੀ ਤਲਬ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਅਰਵਿੰਦ ਕੇਜਰੀਵਾਲ ਪੰਜਾਬ ਦੇ ਵਿਧਾਇਕਾਂ ਨਾਲ ਵੱਡੀ ਮੀਟਿੰਗ 18 ਸਤੰਬਰ ਨੂੰ ਕਰਨਗੇ।

ਦੂਜੇ ਪਾਸੇ ਭਾਜਪਾ ਪ੍ਰਧਾਨ ਪੰਜਾਬ ਅਸ਼ਵਨੀ ਕੁਮਾਰ ਸ਼ਰਮਾ ਨੇ ਇਨ੍ਹਾਂ ਦੋਸ਼ਾਂ ਨੂੰ ਬੇਬੁਨਿਆਦ ਦੱਸਿਆ ਅਤੇ ਰਾਜ ਕੁਮਾਰ ਤੇ ਫਤਿਹਜੰਗ ਬਾਜਵਾ ਨੇ ਵੀ ‘ਆਪ’ ਦੇ ਦੋਸ਼ਾਂ ਨੂੰ ਝੂਠੇ ਦੱਸਦਿਆਂ ਕਾਰਵਾਈ ਕਰਨ ਦੀ ਗੱਲ ਕਹੀ |

The post ਅਰਵਿੰਦ ਕੇਜਰੀਵਾਲ ਨੇ ਪੰਜਾਬ ਸਾਰੇ ‘ਆਪ’ ਵਿਧਾਇਕਾਂ ਨੂੰ ਦਿੱਲੀ ਤਲਬ ਕੀਤਾ appeared first on TheUnmute.com - Punjabi News.

Tags:
  • aam-aadmi-party
  • arvind-kejriwal
  • bhagwant-mann
  • breaking-news
  • cm-bhagwant-mann
  • india-news
  • news
  • punjab-breaking-news
  • punjab-government
  • punjabi-news
  • the-unmute-breaking-news

ਵਿਨੇਸ਼ ਫੋਗਾਟ ਵਿਸ਼ਵ ਚੈਂਪੀਅਨਸ਼ਿਪ ਦੇ ਦੋ ਤਮਗੇ ਜਿੱਤਣ ਵਾਲੀ ਪਹਿਲੀ ਭਾਰਤੀ ਮਹਿਲਾ ਪਹਿਲਵਾਨ ਬਣੀ

Wednesday 14 September 2022 05:47 PM UTC+00 | Tags: sports-news vinesh-phogat world-wrestling-championship world-wrestling-championship-in-belgrade wrestler-vinesh-phogat

ਚੰਡੀਗੜ੍ਹ 14 ਸਤੰਬਰ 2022: ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ (Vinesh Phogat) ਨੇ ਬੇਲਗ੍ਰੇਡ ਵਿੱਚ ਚੱਲ ਰਹੀ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਵਿੱਚ ਕਾਂਸੀ ਦਾ ਤਮਗਾ ਜਿੱਤਿਆ ਹੈ। ਵਿਸ਼ਵ ਚੈਂਪੀਅਨਸ਼ਿਪ ‘ਚ ਇਹ ਵਿਨੇਸ਼ ਫੋਗਾਟ ਦਾ ਦੂਜਾ ਤਮਗਾ ਹੈ। ਇਸ ਤੋਂ ਪਹਿਲਾਂ ਉਸ ਨੇ ਨੂਰ ਸੁਲਤਾਨ ਵਿਸ਼ਵ ਚੈਂਪੀਅਨਸ਼ਿਪ ਵਿੱਚ ਵੀ ਕਾਂਸੀ ਦਾ ਤਮਗਾ ਜਿੱਤਿਆ ਸੀ।

ਵਿਨੇਸ਼ ਫੋਗਾਟ ਵਿਸ਼ਵ (Vinesh Phoga) ਚੈਂਪੀਅਨਸ਼ਿਪ ਦੇ ਦੋ ਤਮਗੇ ਜਿੱਤਣ ਵਾਲੀ ਪਹਿਲੀ ਭਾਰਤੀ ਮਹਿਲਾ ਪਹਿਲਵਾਨ ਬਣ ਗਈ ਹੈ। ਉਸਨੇ 53 ਕਿਲੋਗ੍ਰਾਮ ਫ੍ਰੀਸਟਾਈਲ ਮੁਕਾਬਲੇ ਵਿੱਚ ਸਵੀਡਨ ਦੀ ਜੋਨਾ ਮਾਲਮਗ੍ਰੇਨ ਨੂੰ 8-0 ਨਾਲ ਹਰਾ ਕੇ ਕਾਂਸੀ ਦਾ ਤਗਮਾ ਜਿੱਤਿਆ।

The post ਵਿਨੇਸ਼ ਫੋਗਾਟ ਵਿਸ਼ਵ ਚੈਂਪੀਅਨਸ਼ਿਪ ਦੇ ਦੋ ਤਮਗੇ ਜਿੱਤਣ ਵਾਲੀ ਪਹਿਲੀ ਭਾਰਤੀ ਮਹਿਲਾ ਪਹਿਲਵਾਨ ਬਣੀ appeared first on TheUnmute.com - Punjabi News.

Tags:
  • sports-news
  • vinesh-phogat
  • world-wrestling-championship
  • world-wrestling-championship-in-belgrade
  • wrestler-vinesh-phogat

ਭਾਰਤ ਨੇ ਈਮਾਨਦਾਰੀ ਦਿਖਾਈ ਤੇ ਮੈਂ ਖਾਲੀ ਹੱਥ ਨਹੀਂ ਪਰਤੀ: ਪ੍ਰਧਾਨ ਮੰਤਰੀ ਸ਼ੇਖ ਹਸੀਨਾ

Wednesday 14 September 2022 05:57 PM UTC+00 | Tags: bangladesh-india bangladesh-prime-minister-sheikh-hasina india-news kushiara-river-water news pm-modi pm-modi-with-sheikh-hasina pm-sheikh-hasina prime-minister-narendra-modi prime-minister-sheikh-hasina punjab-congress sheikh-hasina the-unmute-breaking-news the-unmute-latest-news

ਚੰਡੀਗੜ੍ਹ 14 ਸਤੰਬਰ 2022: ਭਾਰਤ ਦੌਰੇ ‘ਤੇ ਆਈ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ (Prime Minister Sheikh Hasina) ਨੇ ਕਿਹਾ ਕਿ ਬੰਗਲਾਦੇਸ਼ ਨੂੰ ਉਨ੍ਹਾਂ ਦੇ ਭਾਰਤ ਦੌਰੇ ਦਾ ਫਾਇਦਾ ਹੋਇਆ ਹੈ ਅਤੇ ਉਹ ‘ਖਾਲੀ ਹੱਥ’ ਨਹੀਂ ਪਰਤੀ ਹੈ। ਹਸੀਨਾ 5 ਤੋਂ 8 ਸਤੰਬਰ ਤੱਕ ਭਾਰਤ ਦੇ ਚਾਰ ਦਿਨਾਂ ਦੌਰੇ ਤੋਂ ਕਰੀਬ ਇੱਕ ਹਫ਼ਤੇ ਬਾਅਦ ਘਰ ਪਰਤੀ ।

ਉਨ੍ਹਾਂ ਕਿਹਾ ਕਿ ਮੈਂ ਮਹਿਸੂਸ ਕਰਦੀ ਹਾਂ ਕਿ ਕੋਵਿਡ ਮਹਾਂਮਾਰੀ ਕਾਰਨ ਤਿੰਨ ਸਾਲਾਂ ਦੇ ਲੰਬੇ ਸਮੇਂ ਤੋਂ ਬਾਅਦ ਮੇਰੀ ਯਾਤਰਾ ਨੇ ਬੰਗਲਾਦੇਸ਼-ਭਾਰਤ ਸਬੰਧਾਂ ਵਿੱਚ ਇੱਕ ਨਵਾਂ ਦਰਵਾਜ਼ਾ ਖੋਲ੍ਹਿਆ ਹੈ। ਉਸ ਨੇ ਕਿਹਾ ਕਿ ਭਾਰਤ ਨੇ ਬਹੁਤ ਈਮਾਨਦਾਰੀ ਦਿਖਾਈ ਹੈ ਅਤੇ ਮੈਂ ਖਾਲੀ ਹੱਥ ਨਹੀਂ ਪਰਤੀ।

ਪ੍ਰਧਾਨ ਮੰਤਰੀ ਹਸੀਨਾ ਨੇ ਕਿਹਾ ਕਿ ਸਰਹੱਦ ਦੇ ਪਾਰ ਕੁਸ਼ੀਆਰਾ ਨਦੀ ‘ਤੇ ਇੱਕ ਸਮਝੌਤਾ ਉਨ੍ਹਾਂ ਦੀ ਯਾਤਰਾ ਦੀ ਇੱਕ ਵੱਡੀ ਪ੍ਰਾਪਤੀ ਸੀ ਕਿਉਂਕਿ ਇਸ ਨਾਲ ਬੰਗਲਾਦੇਸ਼ ਦੇ ਉੱਤਰ-ਪੂਰਬੀ ਸਿਲਹਟ ਖੇਤਰ ਵਿੱਚ 5,820,000 ਹੈਕਟੇਅਰ ਜ਼ਮੀਨ ਨੂੰ ਅਚਾਨਕ ਅਤੇ ਲੰਬੇ ਸਮੇਂ ਤੱਕ ਹੜ੍ਹਾਂ ਤੋਂ ਬਚਾਉਣ ਦੀ ਉਮੀਦ ਸੀ।

ਉਨ੍ਹਾਂ ਕਿਹਾ ਕਿ ਸਮਝੌਤਾ ਅਨੁਸਾਰ ਬੰਗਲਾਦੇਸ਼ ਨੂੰ ਸੁਰਮਾ-ਕੁਸ਼ੀਆਰਾ ਪ੍ਰਾਜੈਕਟ ਤਹਿਤ ਕੁਸ਼ਿਆਰਾ ਨਦੀ ਤੋਂ 153 ਕਿਊਸਿਕ ਪਾਣੀ ਮਿਲੇਗਾ ਅਤੇ ਨਤੀਜੇ ਵਜੋਂ ਰਹੀਮਪੁਰ ਲਿੰਕ ਨਹਿਰ ਰਾਹੀਂ 5000 ਹੈਕਟੇਅਰ ਜ਼ਮੀਨ ਦੀ ਸਿੰਚਾਈ ਕੀਤੀ ਜਾਵੇਗੀ।

The post ਭਾਰਤ ਨੇ ਈਮਾਨਦਾਰੀ ਦਿਖਾਈ ਤੇ ਮੈਂ ਖਾਲੀ ਹੱਥ ਨਹੀਂ ਪਰਤੀ: ਪ੍ਰਧਾਨ ਮੰਤਰੀ ਸ਼ੇਖ ਹਸੀਨਾ appeared first on TheUnmute.com - Punjabi News.

Tags:
  • bangladesh-india
  • bangladesh-prime-minister-sheikh-hasina
  • india-news
  • kushiara-river-water
  • news
  • pm-modi
  • pm-modi-with-sheikh-hasina
  • pm-sheikh-hasina
  • prime-minister-narendra-modi
  • prime-minister-sheikh-hasina
  • punjab-congress
  • sheikh-hasina
  • the-unmute-breaking-news
  • the-unmute-latest-news
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription.
Previous Post Next Post

Contact Form