TheUnmute.com – Punjabi NewsPunjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com |
Table of Contents
|
ਅੰਮ੍ਰਿਤਸਰ ਪੁਲਿਸ ਵਲੋਂ ਗੈਂਗਸਟਰ ਮਨਦੀਪ ਸਿੰਘ ਤੂਫ਼ਾਨ ਤੇ ਮਨੀ ਰਈਆ ਅਸਲੇ ਸਮੇਤ ਗ੍ਰਿਫਤਾਰ Friday 16 September 2022 05:32 AM UTC+00 | Tags: amritsar-police amritsar-police-commissioner breaking-news cm-bhagwant-mann jaggu-bhagwanpuria lawrence-bishnoi lawrence-bishnoi-gang mani-raia new news punjab-dgp-gaurav-yadav punjabi-latest-news punjab-police sidhu-moosewala-murder-case the-unmute-breaking-news the-unmute-news ਚੰਡੀਗੜ੍ਹ 16 ਸਤੰਬਰ 2022: ਅੰਮ੍ਰਿਤਸਰ ਪੁਲਿਸ (Amritsar police) ਨੇ ਗੈਂਗਸਟਰਾਂ ਖ਼ਿਲਾਫ ਵੱਡੀ ਕਾਰਵਾਈ ਕਰਦਿਆਂ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ਦੇ ਗੈਂਗ ਨਾਲ ਸੰਬੰਧਿਤ ਦੋ ਗੈਂਗਸਟਰਾਂ ਨੂੰ ਗ੍ਰਿਫਤਾਰ ਕੀਤਾ ਹੈ | ਪੁਲਿਸ ਨੇ ਕਥਿਤ ਗੈਂਗਸਟਰ ਮਨਦੀਪ ਸਿੰਘ ਤੂਫ਼ਾਨ ਤੇ ਮਨਦੀਪ ਸਿੰਘ ਮਨੀ ਰਈਆ ਨੂੰ ਗ੍ਰਿਫਤਾਰ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਮਨੀ ਰਈਆ ਨੂੰ ਅਜਨਾਲਾ ਰੋਡ 'ਤੇ ਪੈਂਦੇ ਇੱਕ ਪਿੰਡ ਤੋਂ ਅਤੇ ਮਨਦੀਪ ਤੂਫ਼ਾਨ ਨੂੰ ਪਿੰਡ ਜੰਡਿਆਲਾ ਗੁਰੂ ਅਤੇ ਤਰਨਤਾਰਨ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸਦੇ ਨਾਲ ਹੀ ਗ੍ਰਿਫ਼ਤਾਰ ਕੀਤੇ ਕਥਿਤ ਗੈਂਗਸਟਰਾਂ ਦੀ ਸ਼ਨਾਖਤ ਮਨਦੀਪ ਸਿੰਘ ਤੂਫ਼ਾਨ ਵਾਸੀ ਬਟਾਲਾ ਜ਼ਿਲ੍ਹਾ ਗੁਰਦਾਸਪੁਰ ਅਤੇ ਮਨਦੀਪ ਸਿੰਘ ਮਨੀ ਰਈਆ ਵਾਸੀ ਜ਼ਿਲ੍ਹਾ ਅੰਮ੍ਰਿਤਸਰ ਵਜੋਂ ਹੋਈ ਹੈ। ਸੂਤਰਾਂ ਦੇ ਮੁਤਾਬਕ ਇਨ੍ਹਾਂ ਤੋਂ ਵੱਡੀ ਤਦਾਦ ‘ਚ ਅਸਲਾ ਬਰਾਮਦ ਕੀਤਾ ਗਿਆ ਹੈ। ਇਸ ਸੰਬੰਧੀ ਪੰਜਾਬ ਡੀ.ਜੀ.ਪੀ. ਗੌਰਵ ਯਾਦਵ ਚੰਡੀਗੜ੍ਹ ‘ਚ ਪ੍ਰੈੱਸ ਕਾਨਫ਼ਰੰਸ ਕਰਕੇ ਖ਼ੁਲਾਸਾ ਕਰਨਗੇ | The post ਅੰਮ੍ਰਿਤਸਰ ਪੁਲਿਸ ਵਲੋਂ ਗੈਂਗਸਟਰ ਮਨਦੀਪ ਸਿੰਘ ਤੂਫ਼ਾਨ ਤੇ ਮਨੀ ਰਈਆ ਅਸਲੇ ਸਮੇਤ ਗ੍ਰਿਫਤਾਰ appeared first on TheUnmute.com - Punjabi News. Tags:
|
CM ਭਗਵੰਤ ਮਾਨ ਵਲੋਂ ਨਵਿਆਉਣਯੋਗ ਊਰਜਾ ਖੇਤਰ ਦੀ ਨਾਮਵਰ ਕੰਪਨੀ 'ਵਰਬੀਓ ਗਰੁੱਪ' ਨੂੰ ਸੂਬੇ ਨਾਲ ਭਵਿੱਖੀ ਸਹਿਯੋਗ ਦੇ ਮੌਕਿਆਂ ਦੀ ਸੰਭਾਵਨਾ ਤਲਾਸ਼ਣ ਦਾ ਸੱਦਾ Friday 16 September 2022 05:49 AM UTC+00 | Tags: aam-aadmi-party berlin breaking-news cm-bhagwant-mann congress news punjab punjab-chief-minister-bhagwant-mann punjab-congress punjab-government punjab-police the-unmute the-unmute-breaking-news verbio-group verbio-vereinigt-bio-energy ਬਰਲਿਨ 16 ਸਤੰਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਜਰਮਨ ਦੀ ਪ੍ਰਮੁੱਖ ਕੰਪਨੀ 'ਵਰਬੀਓ ਗਰੁੱਪ' (Verbio Group) ਨੂੰ ਸੂਬੇ ਨਾਲ ਨਵਿਆਉਣਯੋਗ ਊਰਜਾ ਦੇ ਖੇਤਰ ਵਿੱਚ ਭਵਿੱਖ ਵਿੱਚ ਸਹਿਯੋਗ ਦੇ ਮੌਕੇ ਤਲਾਸ਼ਣ ਲਈ ਆਖਿਆ। ਮੁੱਖ ਮੰਤਰੀ ਨੇ ਆਪਣੀ ਬਰਲਿਨ ਫੇਰੀ ਦੌਰਾਨ ਵਰਬੀਓ ਵੇਰੀਨਿਗਟ ਬਾਇਓ ਐਨਰਜੀ ਏਜੀ ਦੇ ਸੰਸਥਾਪਕ ਤੇ ਸੀ.ਈ.ਓ. ਕਲੌਸ ਸੌਟਰ ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਵਰਬੀਓ ਗਰੁੱਪ ਦਾ ਸੂਬੇ ਨਾਲ ਮਜ਼ਬੂਤ ਰਿਸ਼ਤਾ ਹੈ ਕਿਉਂਕਿ ਇਸ ਦੀ ਭਾਰਤੀ ਸਹਾਇਕ ਕੰਪਨੀ ਵਰਬੀਓ ਇੰਡੀਆ ਪ੍ਰਾਈਵੇਟ ਲਿਮਟਿਡ ਨੇ ਹਾਲ ਹੀ ਵਿੱਚ ਭਾਰਤ ਵਿੱਚ ਸਭ ਤੋਂ ਵੱਡੇ ਬਾਇਓਫਿਊਲ (ਬਾਇਓਮੀਥੇਨ/ਬਾਇਓ-ਸੀਐਨਜੀ) ਉਤਪਾਦਨ ਯੂਨਿਟਾਂ ਵਿੱਚੋਂ ਇੱਕ 33 ਟੀ.ਪੀ.ਡੀ. (ਟਨ ਪ੍ਰਤੀ ਦਿਨ) ਦੀ ਸਮਰਥਾ ਵਾਲਾ ਬਾਇਓ-ਸੀ.ਐਨ.ਜੀ. ਪ੍ਰਾਜੈਕਟ ਸੰਗਰੂਰ ਵਿਖੇ ਚਾਲੂ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਕਿਹਾ ਕਿ 80,000 ਕਿਊਬਕ ਮੀਟਰ ਪ੍ਰਤੀ ਦਿਨ ਦੀ ਸਮਰੱਥਾ ਵਾਲਾ ਬਾਇਓ-ਸੀਐਨਜੀ ਪ੍ਰੋਜੈਕਟ ਬਾਇਓਗੈਸ ਪੈਦਾ ਕਰੇਗਾ ਜੋ ਪਰਾਲੀ ਸਾੜਨ ਦੀ ਸਮੱਸਿਆ ਨੂੰ ਹੱਲ ਕਰਨ ਦਾ ਵਧੀਆ ਤਰੀਕਾ ਹੈ। ਭਗਵੰਤ ਮਾਨ ਨੇ ਸੂਬੇ ਵਿੱਚ ਉਦਯੋਗਿਕ ਵਾਤਾਵਰਣ ਦੇ ਵਿਕਾਸ ਲਈ ਆਪਣੇ ਏਜੰਡੇ ਅਤੇ ਨੀਤੀਆਂ ਨੂੰ ਸਾਂਝਾ ਕਰਦੇ ਹੋਏ ਵਰਬੀਓ ਗਰੁੱਪ ਨੂੰ ਪੰਜਾਬ ਨਾਲ ਆਪਣੀ ਸਾਂਝ ਵਧਾਉਣ ਅਤੇ ਸੂਬੇ ਵਿੱਚ ਹੋਰ ਕਾਰੋਬਾਰ ਸਥਾਪਤ ਕਰਨ ਦਾ ਸੱਦਾ ਦਿੱਤਾ। ਮੁੱਖ ਮੰਤਰੀ ਅਤੇ ਕਲੌਸ ਸੌਟਰ ਨੇ ਸੂਬੇ ਵਿੱਚ ਗਰੁੱਪ ਦੇ ਪ੍ਰੋਜੈਕਟ ਅਤੇ ਸੂਬੇ ਦੀ ਖੇਤੀ ਰਹਿੰਦ-ਖੂੰਹਦ ਦੇ ਪ੍ਰਬੰਧਨ ਵਿੱਚ ਇਸ ਦੇ ਯੋਗਦਾਨ ਬਾਰੇ ਚਰਚਾ ਕੀਤੀ। ਭਗਵੰਤ ਮਾਨ ਨੇ ਸੀ.ਈ.ਓ. ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੇ ਪ੍ਰੋਜੈਕਟ ਲਈ ਕਿਸੇ ਵੀ ਮਸਲੇ ਨੂੰ ਹੱਲ ਕਰਨ ਲਈ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ, ਵਾਤਾਵਰਣ ਸਮੇਤ ਸਾਰੀਆਂ ਧਿਰਾਂ ਲਈ ਲਾਹੇਵੰਦ ਕਦਮ ਚੁੱਕਣ ਲਈ ਵਚਨਬੱਧ ਹੈ। ਮੁੱਖ ਮੰਤਰੀ ਨੇ ਕਲੌਸ ਸੌਟਰ ਅਤੇ ਵਰਬੀਓ ਮੈਨੇਜਮੈਂਟ ਨੂੰ 23-24 ਫਰਵਰੀ, 2023 ਨੂੰ 'ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ' 'ਚ ਪੰਜਾਬ ਵਿੱਚ ਕੰਮ ਕਰਨ ਬਾਰੇ ਆਪਣੇ ਤਜਰਬੇ ਸਾਂਝੇ ਕਰਨ ਅਤੇ ਨਵਿਆਉਣਯੋਗ ਊਰਜਾ ਖੇਤਰ ਵਿੱਚ ਭਵਿੱਖ ਵਿੱਚ ਸਹਿਯੋਗ ਦੇ ਮੌਕਿਆਂ ਦੀ ਤਲਾਸ਼ਣ ਦਾ ਸੱਦਾ ਦਿੱਤਾ। ਇਸ ਦੌਰਾਨ ਵਰਬੀਓ ਗਰੁੱਪ ਨੇ ਪੰਜਾਬ ਬਿਊਰੋ ਆਫ ਇਨਵੈਸਟਮੈਂਟ ਪ੍ਰਮੋਸ਼ਨ (ਇਨਵੈਸਟ ਪੰਜਾਬ) ਦੁਆਰਾ ਆਪਣੇ ਪ੍ਰੋਜੈਕਟ ਨੂੰ ਲਾਗੂ ਕਰਨ ਵਿੱਚ ਦਿੱਤੇ ਗਏ ਸਹਿਯੋਗ ਦੀ ਸ਼ਲਾਘਾ ਕੀਤੀ ਅਤੇ ਸੂਬੇ ਵਿੱਚ ਆਪਣੀਆਂ ਭਵਿੱਖੀ ਵਿਸਤਾਰ ਯੋਜਨਾਵਾਂ ਬਾਰੇ ਵੀ ਚਰਚਾ ਕੀਤੀ। ਦੱਸਣਯੋਗ ਹੈ ਕਿ ਵਰਬੀਓ ਗਰੁੱਪ ਯੂਰਪ ਵਿੱਚ ਬਾਇਓ-ਊਰਜਾ ਦਾ ਪ੍ਰਮੁੱਖ ਨਿਰਮਾਤਾ ਹੈ ਅਤੇ ਹਰੇਕ ਸਾਲ ਵਰਬੀਓ ਦੇ ਪਲਾਂਟ ਲਗਭਗ 660,000 ਟਨ ਬਾਇਓ-ਡੀਜ਼ਲ, 260,000 ਟਨ ਬਾਇਓ-ਈਥਾਨੌਲ, ਅਤੇ 900 ਗੀਗਾਵਾਟ-ਘੰਟੇ ਬਾਇਓ-ਮੀਥੇਨ ਪੈਦਾ ਕਰਦੇ ਹਨ। ਇਹ ਖੇਤੀਬਾੜੀ ਦੀ ਵਰਤੋਂ ਲਈ ਜੈਵਿਕ ਖਾਦ ਅਤੇ ਪਸ਼ੂ ਫੀਡ ਦੇ ਨਾਲ-ਨਾਲ ਫਾਰਮਾਸਿਊਟੀਕਲ, ਕਾਸਮੈਟਿਕ ਅਤੇ ਫੂਡ ਪ੍ਰੋਸੈਸਿੰਗ ਉਦਯੋਗ ਲਈ ਉੱਚ ਕੀਮਤ ਵਾਲੇ ਕੱਚੇ ਮਾਲ ਦਾ ਨਿਰਮਾਣ ਵੀ ਕਰਦਾ ਹੈ। The post CM ਭਗਵੰਤ ਮਾਨ ਵਲੋਂ ਨਵਿਆਉਣਯੋਗ ਊਰਜਾ ਖੇਤਰ ਦੀ ਨਾਮਵਰ ਕੰਪਨੀ 'ਵਰਬੀਓ ਗਰੁੱਪ' ਨੂੰ ਸੂਬੇ ਨਾਲ ਭਵਿੱਖੀ ਸਹਿਯੋਗ ਦੇ ਮੌਕਿਆਂ ਦੀ ਸੰਭਾਵਨਾ ਤਲਾਸ਼ਣ ਦਾ ਸੱਦਾ appeared first on TheUnmute.com - Punjabi News. Tags:
|
ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਅਚਾਨਕ ਵਿਗੜੀ ਸਿਹਤ, ਹਸਪਤਾਲ 'ਚ ਭਰਤੀ Friday 16 September 2022 06:16 AM UTC+00 | Tags: balkaur-singh breaking-news news patiala-police punjab-news punjab-police sidhu-moosewalas-father-balkaur-singh the-unmute-breaking-news the-unmute-latest-news the-unmute-punjabi-news ਚੰਡੀਗੜ੍ਹ 16 ਸਤੰਬਰ 2022: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ (Balkaur Singh) ਦੀ ਅਚਾਨਕ ਸਿਹਤ ਵਿਗੜ ਗਈ ਹੈ | ਬੀਤੀ ਰਾਤ ਹੀ ਸਿਹਤ ਵਿਗੜਨ ਕਾਰਨ ਬਲਕੌਰ ਸਿੰਘ ਨੂੰ ਪਟਿਆਲਾ ਹਾਰਟ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ | ਇਸਤੋਂ ਪਹਿਲਾਂ ਵੀ ਸਿੱਧੂ ਦੇ ਪਿਤਾ ਦਾ ਡਾ. ਧਰਮਵੀਰ ਗਾਂਧੀ ਕੋਲੋਂ ਇਲਾਜ ਚੱਲ ਰਿਹਾ ਸੀ | ਫਿਲਹਾਲ ਉਨ੍ਹਾਂ ਦੀ ਸਿਹਤ ਵਿਚ ਸੁਧਾਰ ਹੈ | The post ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਅਚਾਨਕ ਵਿਗੜੀ ਸਿਹਤ, ਹਸਪਤਾਲ ‘ਚ ਭਰਤੀ appeared first on TheUnmute.com - Punjabi News. Tags:
|
ਆਬਕਾਰੀ ਨੀਤੀ ਮਾਮਲੇ 'ਚ ਈਡੀ ਵਲੋਂ ਦਿੱਲੀ, ਕਰਨਾਟਕ ਸਮੇਤ ਦੇਸ਼ ਦੀਆਂ 40 ਥਾਵਾਂ 'ਤੇ ਛਾਪੇਮਾਰੀ Friday 16 September 2022 06:24 AM UTC+00 | Tags: 40 arvind-kejriwal breaking-news cm-bhagwant-mann delhi-deputy-chief-minister-manish-sisodia delhis-excise-policy karnataka news tamil-nadu-and-delhi-ncr the-enforcement-directorate the-unmute-latest-news the-unmute-punjabi-news the-unmute-update ਚੰਡੀਗੜ੍ਹ 16 ਸਤੰਬਰ 2022: ਐਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਸ਼ੁੱਕਰਵਾਰ ਨੂੰ ਦਿੱਲੀ ਦੀ ਆਬਕਾਰੀ ਨੀਤੀ ਮਾਮਲੇ ਵਿੱਚ ਵੱਡੀ ਕਾਰਵਾਈ ਕੀਤੀ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਈਡੀ ਦੀ ਟੀਮ ਨੇ ਦੇਸ਼ ਭਰ ‘ਚ 40 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਹੈ। ਈਡੀ ਵਲੋਂ ਇਹ ਛਾਪੇਮਾਰੀ ਆਂਧਰਾ ਪ੍ਰਦੇਸ਼, ਕਰਨਾਟਕ, ਤਾਮਿਲਨਾਡੂ ਅਤੇ ਦਿੱਲੀ-ਐਨਸੀਆਰ ਆਦਿ ਥਾਵਾਂ ‘ਤੇ ਕੀਤੀ ਗਈ ਹੈ | ਇਸ ਤੋਂ ਪਹਿਲਾਂ ਕੇਂਦਰੀ ਜਾਂਚ ਏਜੰਸੀ ਨੇ 6 ਸਤੰਬਰ ਨੂੰ ਦੇਸ਼ ਭਰ ‘ਚ ਕਰੀਬ 45 ਥਾਵਾਂ ‘ਤੇ ਤਲਾਸ਼ੀ ਮੁਹਿੰਮ ਚਲਾਈ ਸੀ। ਜ਼ਿਕਰਯੋਗ ਹੈ ਕਿ ਦਿੱਲੀ ਸਰਕਾਰ ਦੀ ਨਵੀਂ ਆਬਕਾਰੀ ਨੀਤੀ ਸਵਾਲਾਂ ਦੇ ਘੇਰੇ ‘ਚ ਹੈ। ਭਾਰਤੀ ਜਨਤਾ ਪਾਰਟੀ ਨੇ ਇਸ ਸਬੰਧੀ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ‘ਤੇ ਘਪਲੇ ਦਾ ਦੋਸ਼ ਲਾਇਆ ਹੈ। ਇਸ ਸਬੰਧੀ ਸੀਬੀਆਈ ਨੇ ਮਨੀਸ਼ ਸਿਸੋਦੀਆ ਦੇ ਘਰ ਅਤੇ ਬੈਂਕ ਲਾਕਰ ਦੀ ਵੀ ਤਲਾਸ਼ੀ ਲਈ ਹੈ। ਦਰਅਸਲ LG ਨੇ ਸਕੱਤਰ ਦਿੱਲੀ ਦੀ ਰਿਪੋਰਟ ਦੇ ਆਧਾਰ ‘ਤੇ ਸੀਬੀਆਈ ਜਾਂਚ ਦੀ ਸਿਫਾਰਿਸ਼ ਕੀਤੀ ਸੀ। ਇਹ ਰਿਪੋਰਟ 8 ਜੁਲਾਈ ਨੂੰ ਭੇਜੀ ਗਈ ਸੀ। ਜਿਸ ਵਿੱਚ ਪਿਛਲੇ ਸਾਲ ਲਾਗੂ ਕੀਤੀ ਗਈ ਆਬਕਾਰੀ ਨੀਤੀ ‘ਤੇ ਸਵਾਲ ਉਠਾਏ ਗਏ ਸਨ। ਜਿਸ ਵਿੱਚ ਆਬਕਾਰੀ ਨੀਤੀ (2021-22) ਨੂੰ ਬਣਾਉਣ ਅਤੇ ਲਾਗੂ ਕਰਨ ਵਿੱਚ ਲਾਪਰਵਾਹੀ ਦੇ ਨਾਲ-ਨਾਲ ਨਿਯਮਾਂ ਦੀ ਅਣਦੇਖੀ ਅਤੇ ਨੀਤੀ ਨੂੰ ਲਾਗੂ ਕਰਨ ਵਿੱਚ ਗੰਭੀਰ ਕੁਤਾਹੀ ਦੇ ਦੋਸ਼ ਹਨ। The post ਆਬਕਾਰੀ ਨੀਤੀ ਮਾਮਲੇ ‘ਚ ਈਡੀ ਵਲੋਂ ਦਿੱਲੀ, ਕਰਨਾਟਕ ਸਮੇਤ ਦੇਸ਼ ਦੀਆਂ 40 ਥਾਵਾਂ ‘ਤੇ ਛਾਪੇਮਾਰੀ appeared first on TheUnmute.com - Punjabi News. Tags:
|
SCO Summit: ਸਮਰਕੰਦ 'ਚ ਐੱਸ.ਸੀ.ਓ. ਸੰਮੇਲਨ ਸ਼ੁਰੂ, PM ਮੋਦੀ ਰੂਸ ਦੇ ਰਾਸ਼ਟਰਪਤੀ ਪੁਤਿਨ ਨਾਲ ਵੀ ਕਰਨਗੇ ਬੈਠਕ Friday 16 September 2022 06:45 AM UTC+00 | Tags: 22nd-sco-summit-in-samarkand breaking-news news pm prime-minister-narendra-mod prime-minister-narendra-modi samarkand sco sco-summit shanghai-cooperation-organization the-unmute-breaking-news the-unmute-latest-news the-unmute-punjabi-news uzbekistan ਚੰਡੀਗੜ੍ਹ 16 ਸਤੰਬਰ 2022: ਬੀਤੀ ਰਾਤ ਸਮਰਕੰਦ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ੰਘਾਈ ਸਹਿਯੋਗ ਸੰਗਠਨ (SCO) ਸੰਮੇਲਨ ਨੂੰ ਸੰਬੋਧਨ ਕਰਨਗੇ। ਇਸਦੇ ਨਾਲ ਹੀ ਪ੍ਰਧਾਨ ਮੰਤਰੀ ਐੱਸ.ਸੀ.ਓ. ਸੰਮੇਲਨ ਤੋਂ ਇਲਾਵਾ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਵੀ ਮੁਲਾਕਾਤ ਕਰਨਗੇ। ਇਸ ਮੁਲਾਕਾਤ ‘ਤੇ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਐੱਸ.ਸੀ.ਓ. ਸੰਮੇਲਨ ਦੇ ਤਹਿਤ ਹੋਣ ਵਾਲੀ ਬੈਠਕ ਸ਼ੁਰੂ ਹੋ ਗਈ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਟਵੀਟ ਕਰਦਿਆਂ “ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖੇਤਰੀ ਸ਼ਾਂਤੀ ਅਤੇ ਸੁਰੱਖਿਆ, ਵਪਾਰ ਅਤੇ ਸੰਪਰਕ, ਸੰਸਕ੍ਰਿਤੀ ਅਤੇ ਸੈਰ-ਸਪਾਟਾ ਸਮੇਤ ਖੇਤਰੀ, ਖੇਤਰੀ ਅਤੇ ਅੰਤਰਰਾਸ਼ਟਰੀ ਮੁੱਦਿਆਂ ‘ਤੇ ਚਰਚਾ ਕਰਨ ਲਈ SCO ਮੈਂਬਰ ਦੇਸ਼ਾਂ ਦੇ ਨੇਤਾਵਾਂ ਨਾਲ ਸ਼ਾਮਲ ਹੋਏ। ਉਜ਼ਬੇਕਿਸਤਾਨ ਦੇ ਸਮਰਕੰਦ (Samarkand) ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਇਲਾਵਾ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ, ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ, ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ, ਉਜ਼ਬੇਕਿਸਤਾਨ ਦੇ ਰਾਸ਼ਟਰਪਤੀ ਸ਼ੌਕਤ ਮਿਰਜ਼ਿਓਯੇਵ ਅਤੇ ਹੋਰ ਨੇਤਾ ਬੈਠਕ ਵਾਲੀ ਥਾਂ ‘ਤੇ ਪਹੁੰਚ ਚੁੱਕੇ ਹਨ।ਪ੍ਰਧਾਨ ਮੰਤਰੀ ਮੋਦੀ ਅਤੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਵਿਚਕਾਰ ਦੁਵੱਲੀ ਬੈਠਕ ਹੋਵੇਗੀ। The post SCO Summit: ਸਮਰਕੰਦ ‘ਚ ਐੱਸ.ਸੀ.ਓ. ਸੰਮੇਲਨ ਸ਼ੁਰੂ, PM ਮੋਦੀ ਰੂਸ ਦੇ ਰਾਸ਼ਟਰਪਤੀ ਪੁਤਿਨ ਨਾਲ ਵੀ ਕਰਨਗੇ ਬੈਠਕ appeared first on TheUnmute.com - Punjabi News. Tags:
|
ਤਾਲਿਬਾਨ ਦੀਆਂ ਸਿੱਖ ਵਿਰੋਧੀ ਕਾਰਵਾਈਆਂ ਰੋਕਣ ਲਈ ਭਾਰਤ ਸਰਕਾਰ ਦਖਲ ਦੇਵੇ: SGPC Friday 16 September 2022 06:57 AM UTC+00 | Tags: afghanistan-news afghanistan-sikh breaking-news cm-bhagwant-mann harjinder-singh-dhami news punjab-government sgpc shiromani-akali-dal shiromani-gurdwara-parbandhak-committee stop-talibans-anti-sikh-activities taliban-government-of-afghanistan the-unmute-breaking the-unmute-breaking-news ਅੰਮ੍ਰਿਤਸਰ 16 ਸਤੰਬਰ 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਫ਼ਗਾਨਿਸਤਾਨ ਦੀ ਤਾਲਿਬਾਨ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਫਗਾਨਿਸਤਾਨ ਤੋਂ ਬਾਹਰ ਲਿਜਾਣ 'ਤੇ ਪਾਬੰਦੀ ਲਗਾਉਣ ਦੀ ਕਰੜੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਜਾਣਕਾਰੀ ਅਨੁਸਾਰ 11 ਸਤੰਬਰ 2022 ਨੂੰ 60 ਅਫਗਾਨੀ ਸਿੱਖਾਂ ਦੇ ਜਥੇ ਨੇ ਭਾਰਤ ਆਉਣਾ ਸੀ, ਪਰ ਉਨ੍ਹਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨਾਲ ਲਿਆਉਣ ਤੋਂ ਰੋਕਣ ਕਾਰਨ ਉਹ ਭਾਰਤ ਨਹੀਂ ਆ ਸਕੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਹ ਅਫਗਾਨ ਸ਼ਾਸਨ ਵੱਲੋਂ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿਚ ਸਿੱਧਾ ਦਖਲ ਹੈ। ਇਸ ਦੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਇਕ ਪਾਸੇ ਅਫਗਾਨਿਸਤਾਨ ਅੰਦਰ ਸਿੱਖਾਂ ਅਤੇ ਪਾਵਨ ਗੁਰਦੁਆਰਾ ਸਾਹਿਬਾਨ 'ਤੇ ਹਮਲੇ ਕੀਤੇ ਜਾ ਰਹੇ ਹਨ, ਜਦਕਿ ਦੂਸਰੇ ਪਾਸੇ ਉਨ੍ਹਾਂ ਨੂੰ ਭਾਰਤ ਆਉਣ ਸਮੇਂ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਲ ਲਿਆਉਣ ਤੋਂ ਰੋਕਿਆ ਜਾ ਰਿਹਾ ਹੈ। ਪ੍ਰਤਾਪ ਸਿੰਘ ਨੇ ਕਿਹਾ ਕਿ ਅਫਗਾਨਿਸਤਾਨ ਵਿਚ ਸਿੱਖ ਸੁਰੱਖਿਅਤ ਨਾ ਹੋਣ ਕਰਕੇ ਦੇਸ਼ ਛੱਡ ਰਹੇ ਹਨ ਅਤੇ ਜਦੋਂ ਸਿੱਖ ਹੀ ਦੇਸ਼ ਅੰਦਰ ਨਾ ਰਹੇ ਤਾਂ ਫਿਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੇਵਾ ਸੰਭਾਲ ਕੌਣ ਕਰੇਗਾ? ਇਸੇ ਕਰਕੇ ਹੀ ਸਿੱਖ ਆਪਣੇ ਨਾਲ ਭਾਰਤ ਆਉਣ ਸਮੇਂ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਲਿਆ ਰਹੇ ਹਨ। ਉਨ੍ਹਾਂ ਆਖਿਆ ਕਿ ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੂੰ ਸਿੱਖਾਂ ਦੀ ਭਾਵਨਾਵਾਂ ਵਿਰੁੱਧ ਫੈਸਲੇ ਨਹੀਂ ਕਰਨੇ ਚਾਹੀਦੇ। ਪ੍ਰਤਾਪ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਰਤ ਦੇ ਪ੍ਰਧਾਨ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ ਵਿਚ ਦਖ਼ਲ ਦੇਣ ਅਤੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਵਿਰੁੱਧ ਅਫਗਾਨਿਸਤਾਨ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਕਾਰਵਾਈਆਂ ਨੂੰ ਰੋਕਣ। The post ਤਾਲਿਬਾਨ ਦੀਆਂ ਸਿੱਖ ਵਿਰੋਧੀ ਕਾਰਵਾਈਆਂ ਰੋਕਣ ਲਈ ਭਾਰਤ ਸਰਕਾਰ ਦਖਲ ਦੇਵੇ: SGPC appeared first on TheUnmute.com - Punjabi News. Tags:
|
ਭਗਵੰਤ ਮਾਨ ਸਰਕਾਰ ਦੀ ਛੇ ਮਹੀਨਿਆਂ ਦੀ ਕਾਰਗੁਜ਼ਾਰੀ 'ਤੇ ਡਾ. ਰਾਜ ਕੁਮਾਰ ਨੇ ਚੁੱਕੇ ਸਵਾਲ Friday 16 September 2022 07:14 AM UTC+00 | Tags: aam-aadmi-party bhagwant-mann bhagwant-mann-government bjp-leader-dr-raj-kumar-verka breaking-news cm-bhagwant-mann news punjab-bjp punjab-government punjab-news punjab-politics raj-kumar-verka the-unmute-breaking-news ਚੰਡੀਗੜ੍ਹ 16 ਸਤੰਬਰ 2022: ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਿਆਂ ਨੂੰ ਛੇ ਮਹੀਨੇ ਦਾ ਸਮਾਂ ਹੋ ਚੁੱਕਾ ਹੈ | ਜਿਸਦੇ ਚੱਲਦੇ ਭਾਜਪਾ ਨੇਤਾ ਡਾ. ਰਾਜ ਕੁਮਾਰ ਵੇਰਕਾ (Raj Kumar Verka) ਵੱਲੋਂ ਮਾਨ ਸਰਕਾਰ ਦੀ ਛੇ ਮਹੀਨਿਆਂ ਦੀ ਕਾਰਗੁਜ਼ਾਰੀ ਤੇ ਸਵਾਲ ਚੁੱਕੇ ਹਨ | ਵੇਰਕਾ ਨੇ ਕਿਹਾ ਕਿ ਛੇ ਮਹੀਨਿਆਂ ਦੇ ਵਿੱਚ ਪੰਜਾਬ ਦੇ ਅੰਦਰ ਲਾਅ ਐਂਡ ਆਰਡਰ ਦੀ ਸਥਿਤੀ ਬਦ ਤੋਂ ਬਦਤਰ ਹੋਈ ਹੈ | ਇਨ੍ਹਾਂ 6 ਮਹੀਨਿਆਂ ਦੇ ਵਿੱਚ ਮਾਨ ਸਰਕਾਰ ਨੇ ਸਿਰਫ ਤੇ ਸਿਰਫ ਝੂਠ ਦੀ ਹੀ ਰਾਜਨੀਤੀ ਕੀਤੀ ਹੈ | ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਛੇ ਮਹੀਨਿਆਂ ਦੇ ਵਿਚ ਇਹ ਪਤਾ ਲੱਗਾ ਕਿ ਸੰਗਰੂਰ ਤੋਂ ਜਿੱਥੇ ਭਗਵੰਤ ਸਿੰਘ ਮਾਨ ਦੀ ਆਪਣੀ ਸੀਟ ਹੀ ‘ਆਪ’ ਸਰਕਾਰ ਹਾਰ ਗਈ, ਇੱਥੋਂ ਪਤਾ ਲੱਗਦਾ ਹੈ ਕਿ ਮਾਨ ਸਰਕਾਰ ਨੇ 6 ਮਹੀਨਿਆਂ ਦੇ ਵਿੱਚ ਲੋਕਾਂ ਦੇ ਦਿਲਾਂ ਵਿੱਚ ਕਿੰਨਾ ਕੁ ਰਾਜ ਕੀਤਾ ਹੈ | The post ਭਗਵੰਤ ਮਾਨ ਸਰਕਾਰ ਦੀ ਛੇ ਮਹੀਨਿਆਂ ਦੀ ਕਾਰਗੁਜ਼ਾਰੀ ‘ਤੇ ਡਾ. ਰਾਜ ਕੁਮਾਰ ਨੇ ਚੁੱਕੇ ਸਵਾਲ appeared first on TheUnmute.com - Punjabi News. Tags:
|
ਅੰਮ੍ਰਿਤਸਰ 'ਚ ਇਲੈਕਟ੍ਰੋਨਿਕ ਦੁਕਾਨ 'ਚ ਲੱਗੀ ਭਿਆਨਕ ਅੱਗ, ਕਰੋੜਾਂ ਦਾ ਸਾਮਾਨ ਸੜ ਕੇ ਸੁਆਹ Friday 16 September 2022 07:28 AM UTC+00 | Tags: amritsar amritsar-latest-news amritsar-police amritsar-police-administration a-terrible-fire-broke breaking-news electronic-shop fire-department-amritsar news punjabi-news punjab-news putlighar-area-of-amritsar the-unmute-breaking-news the-unmute-latest-news ਅੰਮ੍ਰਿਤਸਰ 16 ਸਤੰਬਰ 2022: ਅੰਮ੍ਰਿਤਸਰ (Amritsar) ਦੇ ਪੁਤਲੀਘਰ ਇਲਾਕੇ ਵਿਚ ਬੀਤੀ ਦੇਰ ਰਾਤ ਇਲੈਕਟ੍ਰੋਨਿਕ ਦੁਕਾਨ ਵਿਚ ਸ਼ਾਰਟ ਸਰਕਟ ਨਾਲ ਅੱਗ ਲੱਗ ਗਈ | ਅੱਗ ਇੰਨੀ ਭਿਆਨਕ ਸੀ ਕਿ ਕੁਝ ਸਮੇਂ ਵਿਚ ਇਲੈਕਟ੍ਰੋਨਿਕ ਸ਼ੋਅਰੂਮ ਤੇ ਇਲੈਕਟ੍ਰੋਨਿਕ ਗੋਦਾਮ ਨੂੰ ਆਪਣੀ ਚਪੇਟ ਵਿੱਚ ਲੈ ਲਿਆ | ਇਹ ਘਟਨਾ ਦੇਰ ਰਾਤ ਦੋ ਵਜੇ ਦੀ ਦੱਸੀ ਜਾ ਰਹੀ ਹੈ | ਜਿਸ ਤੋਂ ਬਾਅਦ ਮੌਕੇ ‘ਤੇ ਦਮਕਲ ਵਿਭਾਗ ਨੂੰ ਸੂਚਿਤ ਕੀਤਾ ਗਿਆ | ਦਮਕਲ ਵਿਭਾਗ ਦੀਆਂ ਗੱਡੀਆਂ ਨੇ ਮੌਕੇ ‘ਤੇ ਪਹੁੰਚ ਕੇ ਅੱਗ ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ, ਲੇਕਿਨ ਜਦੋਂ ਤੱਕ ਅੱਗ ”ਤੇ ਕਾਬੂ ਪਾਇਆ ਜਾਣਾ ਸੀ ਉਦੋਂ ਤੱਕ ਗੋਦਾਮ ਤੇ ਦੁਕਾਨ ਦੇ ਅੰਦਰ ਸਾਰਾ ਇਲੈਕਟ੍ਰੋਨਿਕ ਸਾਮਾਨ ਸੜ ਕੇ ਸੁਆਹ ਹੋ ਗਿਆ | ਇਸ ਦੌਰਾਨ ਦੁਕਾਨ ਮਾਲਿਕ ਦਾ ਕਹਿਣਾ ਹੈ ਕਿ ਦੀਵਾਲੀ ਦਾ ਸੀਜ਼ਨ ਨਜ਼ਦੀਕ ਹੋਣ ਕਰਕੇ ਉਨ੍ਹਾਂ ਵੱਲੋਂ ਗੁਦਾਮ ਦੇ ਵਿਚ ਕਾਫੀ ਸਾਮਾਨ ਵਾਧੂ ਮੰਗਵਾਇਆ ਹੋਇਆ ਸੀ ਪਰ ਅੱਗ ਲੱਗਣ ਦੇ ਨਾਲ ਉਹ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ ਤੇ ਕਰੀਬ ਦੋ ਕਰੋੜ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ | ਇਸ ਘਟਨਾ ਵਿਚ ਗਨੀਮਤ ਰਹੀ ਕਿ ਕਿਸੇ ਵੀ ਵਿਅਕਤੀ ਦਾ ਜਾਨੀ ਨੁਕਸਾਨ ਨਹੀਂ ਹੋਇਆ ਪਰ ਦਮਕਲ ਵਿਭਾਗ ਦੀਆਂ ਗੱਡੀਆਂ ਵੱਲੋਂ ਮੌਕੇ ਤੇ ਪਹੁੰਚ ਕੇ ਅੱਗ ਤੇ ਕਾਬੂ ਪਾਇਆ ਗਿਆ ਦੂਜੇ ਪਾਸੇ ਇਸ ਮਾਮਲੇ ਵਿਚ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੌਕੇ ‘ਤੇ ਉਨ੍ਹਾਂ ਵੱਲੋਂ ਪਹੁੰਚ ਕੇ ਫਿਲਹਾਲ ਅੱਗ ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ| ਪੁਲਿਸ ਅਧਿਕਾਰੀ ਰਾਜਵਿੰਦਰ ਕੌਰ ਨੇ ਦੱਸਿਆ ਕਿ ਅੱਗ ਕਾਬੂ ਪਾਉਣ ਤੋਂ ਬਾਅਦ ਮਾਮਲੇ ਦੀ ਜਾਂਚ ਕੀਤੀ ਜਾਵੇਗੀ ਜੇਕਰ ਇਹ ਕਿਸੇ ਵਿਅਕਤੀ ਵੱਲੋਂ ਜਾਣਬੁੱਝ ਕੀਤਾ ਹੈ ਤਾਂ ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ | The post ਅੰਮ੍ਰਿਤਸਰ ‘ਚ ਇਲੈਕਟ੍ਰੋਨਿਕ ਦੁਕਾਨ ‘ਚ ਲੱਗੀ ਭਿਆਨਕ ਅੱਗ, ਕਰੋੜਾਂ ਦਾ ਸਾਮਾਨ ਸੜ ਕੇ ਸੁਆਹ appeared first on TheUnmute.com - Punjabi News. Tags:
|
ਹਾਈਕੋਰਟ ਵਲੋਂ 'ਇੱਕ ਵਿਧਾਇਕ-ਇੱਕ ਪੈਨਸ਼ਨ' ਸੰਬੰਧੀ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ Friday 16 September 2022 07:55 AM UTC+00 | Tags: aam-aadmi-party arvind-kejriwal breaking-news cm-bhagwant-mann news one-mla-one-pension one-mla-one-pension-act punjab-government the-punjab-and-haryana-high-court the-unmute-breaking-news the-unmute-punjab ਚੰਡੀਗੜ੍ਹ 16 ਸਤੰਬਰ 2022: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅੱਜ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਵਿਧਾਇਕਾਂ ਨੂੰ ਦਿੱਤੀ ਜਾਣ ਵਾਲੀ ਪੈਨਸ਼ਨ ਸਬੰਧੀ 'ਇਕ ਵਿਧਾਇਕ-ਇਕ ਪੈਨਸ਼ਨ' (One MLA One Pension) ਐਕਟ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਦਿਆਂ ਜਵਾਬ ਮੰਗਿਆ ਹੈ | ਇਸ ਸੰਬੰਧੀ ਸਾਬਕਾ ਵਿਧਾਇਕ ਰਾਕੇਸ਼ ਪਾਂਡੇ ਸਮੇਤ 6 ਵਿਧਾਇਕਾਂ ਨੇ ਪਟੀਸ਼ਨ ਦਾਖਲ ਕਰਕੇ ਇਸ ਫੈਸਲੇ ਨੂੰ ਹਾਈਕੋਰਟ ਵਿਚ ਚੁਣੌਤੀ ਦਿੱਤੀ ਹੈ | ਜਿਕਰਯੋਗ ਹੈ ਕਿ ਪੰਜਾਬ ਸਰਕਾਰ ਵਲੋਂ ਸੂਬੇ 'ਚ ਅੱਜ ਤੋਂ ਇੱਕ ਵਿਧਾਇਕ ਇੱਕ ਪੈਨਸ਼ਨ (One MLA One Pension) ਕਾਨੂੰਨ ਲਾਗੂ ਕੀਤਾ ਗਿਆ ਸੀ | ਜਿਸਦੇ ਤਹਿਤ ਪੰਜਾਬ 'ਚ ਵਿਧਾਇਕਾਂ ਨੂੰ ਸਿਰਫ਼ ਇੱਕ ਪੈਨਸ਼ਨ ਮਿਲੇਗੀ | ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਦੀ ਮਨਜ਼ੂਰੀ ਤੋਂ ਬਾਅਦ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ | ਇਸਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਸੀ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨਾਲ ਵੱਡਾ ਵਾਅਦਾ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਰਾਜਨੀਤੀ, ਲੋਕਾਂ ਦੀ ਸੇਵਾ ਹੈ ਅਤੇ ਇਸ ਨੂੰ ਕਰਦੇ ਹੋਏ ਵਿਧਾਇਕਾਂ ਨੂੰ ਵੱਡੀਆਂ ਪੈਨਸ਼ਨਾਂ ਦੀ ਲੋੜ ਨਹੀਂ ਹੈ ਅਤੇ ਉਹ ਵੀ ਹਰੇਕ ਕਾਰਜਕਾਲ ਲਈ ਵੱਖਰੀ ਪੈਨਸ਼ਨ। ਭਗਵੰਤ ਮਾਨ ਨੇ ਕਿਹਾ ਕਿ ਵਿਧਾਇਕ ਆਪਣੀ ਇੱਛਾ ਅਨੁਸਾਰ ਹੀ ਰਾਜਨੀਤੀ ਵਿੱਚ ਆਏ ਹਨ ਅਤੇ ਲੋਕਾਂ ਦੀ ਇਸ ਸੇਵਾ ਦੇ ਬਦਲੇ ਇਕ ਤੋਂ ਵੱਧ ਪੈਨਸ਼ਨਾਂ ਲੈਣ ਦੀ ਉਨ੍ਹਾਂ ਦੀ ਕੋਈ ਨੈਤਿਕ ਜ਼ਿੰਮੇਵਾਰੀ ਨਹੀਂ ਬਣਦੀ। The post ਹਾਈਕੋਰਟ ਵਲੋਂ 'ਇੱਕ ਵਿਧਾਇਕ-ਇੱਕ ਪੈਨਸ਼ਨ' ਸੰਬੰਧੀ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ appeared first on TheUnmute.com - Punjabi News. Tags:
|
ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਦਾ 19 ਸਤੰਬਰ ਨੂੰ ਭਾਜਪਾ 'ਚ ਹੋਵੇਗਾ ਰਲੇਵਾਂ Friday 16 September 2022 08:24 AM UTC+00 | Tags: aam-aadmi-party ashwani-kumar-sharma ashwani-sharma bjp-punjab-president-ashwani-sharma breaking-news captain-amarinder-singh cm-bhagwant-mann jp-nadda news pm-narendra-modi punjab-bjp punjab-congress punjabi-enws punjabi-news punjab-lok-congress punjab-lok-congress-president-capt-amarinder-singh the-unmute-punjabi-news ਚੰਡੀਗੜ੍ਹ 16 ਸਤੰਬਰ 2022: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਦੀ ਆਪਣੀ ਪਾਰਟੀ ਪੰਜਾਬ ਲੋਕ ਕਾਂਗਰਸ (Punjab Lok Congress) ਦਾ ਭਾਜਪਾ ਵਿੱਚ ਰਲੇਵਾਂ ਕਰਨ ਦੀ ਤਿਆਰੀ ਵਿਚ ਹੈ | ਇਸਦੇ ਨਾਲ ਹੀ 19 ਸਤੰਬਰ ਨੂੰ ਦਿੱਲੀ ਸਥਿਤ ਭਾਜਪਾ ਦਫ਼ਤਰ ਵਿਖੇ ਕੌਮੀ ਪ੍ਰਧਾਨ ਜੇ.ਪੀ ਨੱਡਾ ਦੀ ਹਾਜ਼ਰੀ ਵਿੱਚ ਕੈਪਟਨ ਅਮਰਿੰਦਰ ਸਿੰਘ ਪੰਜਾਬ ਲੋਕ ਕਾਂਗਰਸ ਦੇ ਭਾਜਪਾ ਵਿੱਚ ਰਲੇਵੇਂ ਦਾ ਐਲਾਨ ਕਰਨਗੇ | ਇਸਦੇ ਨਾਲ ਹੀ ਕੈਪਟਨ ਅਮਰਿੰਦਰ ਸਿੰਘ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਲੈਣਗੇ | ਪ੍ਰਾਪਤ ਜਾਣਕਾਰੀ ਮੁਤਾਬਕ ਕਈ ਸਾਬਕਾ ਵਿਧਾਇਕਾਂ ਤੋਂ ਇਲਾਵਾ ਉਨ੍ਹਾਂ ਦੀ ਬੇਟੀ ਜੈ ਇੰਦਰ ਕੌਰ, ਪੁੱਤਰ ਰਣਇੰਦਰ ਸਿੰਘ ਅਤੇ ਪੋਤਾ ਨਿਰਵਾਨ ਸਿੰਘ ਨੂੰ ਵੀ 19 ਸਤੰਬਰ ਨੂੰ ਰਲੇਵੇਂ ਤੋਂ ਬਾਅਦ ਉਹ ਪਟਿਆਲਾ ਵਿੱਚ ਇੱਕ ਸਮਾਗਮ ਦੌਰਾਨ ਪੀ.ਐੱਸ.ਸੀ ਵਰਕਰਾਂ ਨੂੰ ਭਾਜਪਾ ਵਿੱਚ ਸ਼ਾਮਲ ਕਰਵਾਉਣਗੇ। ਜਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ 2022 ਵਿਚ ਅਮਰਿੰਦਰ ਸਿੰਘ (Captain Amarinder Singh) ਦੀ ਆਪਣੀ ਪਾਰਟੀ ਪੰਜਾਬ ਲੋਕ ਕਾਂਗਰਸ ਤੇ ਭਾਜਪਾ ਨੇ ਗਠਜੋੜ ਕਰਕੇ ਚੋਣਾਂ ਲੜੀਆਂ ਸਨ | ਪਰ ਇਨ੍ਹਾਂ ਚੋਣਾਂ ਵਿਚ ਕੈਪਟਨ ਖੁਦ ਦੀ ਸੀਟ ਵੀ ਨਹੀਂ ਬਚਾ ਸਕੇ ਸਨ | ਕੈਪਟਨ ਅਮਰਿੰਦਰ ਸਿੰਘ ਅਮਰਿੰਦਰ ਸਿੰਘ ਕਾਫੀ ਸਮੇਂ ਤੋਂ ਗ੍ਰਹਿ ਮੰਤਰੀ ਅਮਿਤ ਸ਼ਾਹ, ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕਰਦੇ ਰਹੇ ਹਨ | ਉਨ੍ਹਾਂ ਦਾ ਕਹਿਣਾ ਸੀ ਇਹ ਮੁਲਾਕਤਾਂ ਪੰਜਾਬ ਦੇ ਅਹਿਮ ਮੁੱਦਿਆਂ ‘ਤੇ ਕੀਤੀ ਜਾ ਰਹੀਆਂ ਹਨ | The post ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਦਾ 19 ਸਤੰਬਰ ਨੂੰ ਭਾਜਪਾ ‘ਚ ਹੋਵੇਗਾ ਰਲੇਵਾਂ appeared first on TheUnmute.com - Punjabi News. Tags:
|
Gautam Adani: ਭਾਰਤ ਦੇ ਗੌਤਮ ਅਡਾਨੀ ਬਣੇ ਦੁਨੀਆਂ ਦੇ ਦੂਜੇ ਸਭ ਤੋਂ ਅਮੀਰ ਵਿਅਕਤੀ Friday 16 September 2022 09:17 AM UTC+00 | Tags: bernard-arnault billionaire-businessman-gautam-adani breaking-news elon-musk forbes-list gautam-adani indias-billionaire-businessman-gautam-adani news punjabi-news punjab-news tesla-ceo-elon-musk the-unmute-breaking-news the-unmute-update ਚੰਡੀਗੜ੍ਹ 16 ਸਤੰਬਰ 2022: ਭਾਰਤ ਦੇ ਅਰਬਪਤੀ ਕਾਰੋਬਾਰੀ ਗੌਤਮ ਅਡਾਨੀ (Gautam Adani) ਹੁਣ ਦੁਨੀਆ ਦੇ ਦੂਜੇ ਸਭ ਤੋ ਅਮੀਰ ਵਿਅਕਤੀ ਬਣ ਗਏ ਹਨ | ਗੌਤਮ ਅਡਾਨੀ ਨੇ ਫੋਰਬਸ ਦੀ ਸੂਚੀ ਵਿੱਚ ਬਰਨਾਰਡ ਅਰਨੌਲਟ ਦੀ ਥਾਂ ਦੁਨੀਆ ਦੇ ਦੂਜੇ ਸਭ ਤੋਂ ਅਮੀਰ ਕਾਰੋਬਾਰੀ ਵਜੋਂ ਲੈ ਲਈ ਹੈ | ਹੁਣ ਸਿਰਫ ਮਸ਼ਹੂਰ ਟੇਸਲਾ ਕੰਪਨੀ ਦੇ ਸੀਈਓ ਐਲਨ ਮਸਕ ਅਮੀਰਾਂ ਦੀ ਸੂਚੀ ਵਿਚ ਪਹਿਲੇ ਨੰਬਰ ‘ਤੇ ਹਨ | ਇਹ ਨਿਸ਼ਚਿਤ ਤੌਰ ‘ਤੇ ਭਾਰਤ ਲਈ ਮਾਣ ਵਾਲੀ ਗੱਲ ਹੈ ਕਿਉਂਕਿ ਆਜ਼ਾਦੀ ਦੇ ਸੱਤ ਦਹਾਕਿਆਂ ਬਾਅਦ ਹੀ ਇੱਕ ਭਾਰਤੀ ਦੁਨੀਆ ਦਾ ਦੂਜਾ ਸਭ ਤੋਂ ਅਮੀਰ ਕਾਰੋਬਾਰੀ ਬਣ ਗਿਆ ਹੈ। ਜਿਕਰਯੋਗ ਹੈ ਕਿ ਗੌਤਮ ਅਡਾਨੀ (Gautam Adani) 154.6 ਬਿਲੀਅਨ ਡਾਲਰ ਦੀ ਸੰਪਤੀ ਦੇ ਨਾਲ ਦੁਨੀਆ ਦੇ ਦੂਜੇ ਸਭ ਤੋਂ ਅਮੀਰ ਵਿਅਕਤੀ ਹਨ ਅਤੇ ਬਰਨਾਰਡ ਅਰਨੌਲਟ 153.3 ਬਿਲੀਅਨ ਡਾਲਰ ਦੀ ਕੁੱਲ ਜਾਇਦਾਦ ਨਾਲ ਦੁਨੀਆ ਦੇ ਤੀਜੇ ਸਭ ਤੋਂ ਅਮੀਰ ਵਿਅਕਤੀ ਹਨ। The post Gautam Adani: ਭਾਰਤ ਦੇ ਗੌਤਮ ਅਡਾਨੀ ਬਣੇ ਦੁਨੀਆਂ ਦੇ ਦੂਜੇ ਸਭ ਤੋਂ ਅਮੀਰ ਵਿਅਕਤੀ appeared first on TheUnmute.com - Punjabi News. Tags:
|
ਢੋਆ-ਢੁਆਈ ਦੇ ਟੈਂਡਰ ਵਾਹਨਾਂ ਦੇ ਜਾਅਲੀ ਰਜਿਸਟ੍ਰੇਸ਼ਨ ਨੰਬਰਾਂ 'ਤੇ ਅਲਾਟ ਕਰਨ ਸੰਬੰਧੀ ਵਿਜੀਲੈਂਸ ਬਿਊਰੋ ਵੱਲੋਂ 5 ਠੇਕੇਦਾਰਾਂ ਖ਼ਿਲਾਫ ਕੇਸ ਦਰਜ Friday 16 September 2022 09:26 AM UTC+00 | Tags: 5 aam-aadmi-party breaking-news cm-bhagwant-mann faridkot-district food-and-civil-supplies-department kotakpura kuldeep-singh-dhalial news punjab-enws punjab-government punjab-police punjab-vigilance-bureau the-unmute-breaking-news vigilance-bureau vigilance-bureau-registers-case-against-5-contractors ਚੰਡੀਗੜ੍ਹ 16 ਸਤੰਬਰ 2022: ਵਿਜੀਲੈਂਸ ਬਿਊਰੋ (Vigilance Bureau) ਪੰਜਾਬ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਨ ਫਰੀਦਕੋਟ ਜ਼ਿਲ੍ਹੇ ਵਿੱਚ ਜੈਤੋ ਅਤੇ ਕੋਟਕਪੂਰਾ ਦੀਆਂ ਅਨਾਜ ਮੰਡੀਆਂ ਲਈ ਢੋਆ-ਢੁਆਈ (ਟਰਾਂਸਪੋਰਟੇਸ਼ਨ) ਟੈਂਡਰ ਮਨਜ਼ੂਰ ਕਰਨ ਅਤੇ ਇਸ ਅਮਲ ਵਿੱਚ ਬੇਨਿਯਮੀਆਂ ਕਰਨ ਦੇ ਦੋਸ਼ ਹੇਠ ਉਕਤ ਦੋਹਾਂ ਮੰਡੀਆਂ ਦੇ ਪੰਜ ਠੇਕੇਦਾਰਾਂ ਦੇ ਨਾਲ-ਨਾਲ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਸਮੇਤ ਸਬੰਧਤ ਖਰੀਦ ਏਜੰਸੀਆਂ ਦੇ ਕਰਮਚਾਰੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ। ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਵਿਜੀਲੈਂਸ ਬਿਊਰੋ (Vigilance Bureau) ਦੇ ਬੁਲਾਰੇ ਨੇ ਦੱਸਿਆ ਕਿ ਪ੍ਰਾਪਤ ਸ਼ਿਕਾਇਤ ਨੰਬਰ 51/2022 ਫਰੀਦਕੋਟ ਵਿੱਚ ਲਗਾਏ ਗਏ ਦੋਸ਼ਾਂ ਦੀ ਪੜਤਾਲ ਉਪਰੰਤ ਰਿਸ਼ੂ ਮਿੱਤਲ ਠੇਕੇਦਾਰ, ਪਵਨ ਕੁਮਾਰ ਠੇਕੇਦਾਰ, ਵਿਸ਼ੂ ਮਿੱਤਲ ਠੇਕੇਦਾਰ ਅਤੇ ਪ੍ਰੇਮ ਚੰਦ ਠੇਕੇਦਾਰ, ਯੋਗੇਸ਼ ਗੁਪਤਾ ਠੇਕੇਦਾਰ, ਖਿਲਾਫ ਮੁਕੱਦਮਾ ਨੰਬਰ 20 ਮਿਤੀ 15.09.2022 ਆਈ.ਪੀ.ਸੀ. ਦੀ ਧਾਰਾ 420, 409, 467, 468, 471, 120-ਬੀ ਆਈ.ਪੀ.ਸੀ. ਅਤੇ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 8, 12, 13(2) ਤਹਿਤ ਥਾਣਾ ਵਿਜੀਲੈਂਸ ਬਿਊਰੋ ਰੇਂਜ ਫਿਰੋਜਪੁਰ ਵਿਖੇ ਦਰਜ ਕਰਕੇ ਬਾਕੀ ਦੋਸ਼ੀਆਂ ਅਤੇ ਹੋਰ ਸ਼ੱਕੀ ਵਿਅਕਤੀਆਂ ਦੀ ਭੂਮਿਕਾ ਵਿਚਾਰੀ ਜਾਵੇਗੀ। ਵਧੇਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਪੜਤਾਲ ਦੌਰਾਨ ਇਹ ਪਾਇਆ ਗਿਆ ਕਿ ਉਕਤ ਠੇਕੇਦਾਰਾਂ ਵੱਲੋਂ ਸਾਲ 2019-20 ਵਿੱਚ ਭਰੇ ਗਏ ਟੈਂਡਰਾਂ ਨਾਲ ਨੱਥੀ ਕੀਤੀਆਂ ਟਰੱਕਾਂ ਦੀਆਂ ਸੂਚੀਆਂ ਵਿੱਚ ਗਲਤ ਰਜਿਸ਼ਟਰੇਸ਼ਨ ਨੰਬਰ ਦਿੱਤੇ ਗਏ ਸਨ ਜੋ ਕਿ ਸਾਲ 2019-20 ਦੀ ਟੈਂਡਰ ਪਾਲਿਸੀ ਦੀ ਕਲਾਜ-5 ਦੇ ਸਬ-ਪੈਰ੍ਹਾ ਦੇ ਨੋਟ 5 ਦੀ ਉਲੰਘਣਾ ਹੈ। ਇਨ੍ਹਾਂ ਸਾਹਮਣੇ ਆਏ ਤੱਥਾਂ ਮੁਤਾਬਿਕ ਵਿਭਾਗ ਦੀ ਜਿਲ੍ਹਾ ਟੈਂਡਰ ਕਮੇਟੀ ਵੱਲੋਂ ਸਬੰਧਿਤ ਠੇਕੇਦਾਰਾਂ ਦੀ ਤਕਨੀਕੀ ਬੋਲੀ ਹੀ ਖਾਰਜ ਕਰਨੀ ਬਣਦੀ ਸੀ ਜੋ ਕਿ ਨਹੀਂ ਕੀਤੀ ਗਈ ਜਿਸ ਤੋਂ ਸਬੰਧਤ ਅਧਿਕਾਰੀਆਂ/ਕਰਮਚਾਰੀਆਂ ਤੇ ਠੇਕੇਦਾਰਾਂ ਆਪਸੀ ਮਿਲੀਭੁਗਤ ਜਾਹਰ ਹੁੰਦੀ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਉਪਰੋਕਤ ਠੇਕੇਦਾਰਾਂ ਵੱਲੋਂ ਜੋ ਅਨਾਜ ਦੀ ਢੋਆ-ਢੁਆਈ ਸਮੇਂ ਖਰੀਦ ਏਜੰਸੀਆਂ ਵੱਲੋਂ ਕੱਟੇ ਗਏ ਗੇਟ ਪਾਸਾਂ ਵਿੱਚ ਵੀ ਦਰਜ ਕਈ ਵਹੀਕਲਾਂ ਦੇ ਰਜਿਸ਼ਟਰੇਸ਼ਨ ਨੰਬਰ ਮੋਟਰ ਸਾਈਕਲਾਂ/ਮਿੰਨੀ ਬੱਸਾਂ ਦੇ ਹਨ ਅਤੇ ਇਹਨਾਂ ਵਹੀਕਲਾਂ ਉਤੇ ਜਿਣਸ ਦੀ ਢੋਆ-ਢੁਆਈ ਨਹੀਂ ਕੀਤੀ ਜਾ ਸਕਦੀ। ਪੜਤਾਲ ਦੌਰਾਨ ਇੰਨਾਂ ਗੇਟ ਪਾਸਾਂ ਵਿੱਚ ਉਕਤ ਵਹੀਕਲਾਂ ਦੇ ਰਜਿਸ਼ਟਰੇਸ਼ਨ ਨੰਬਰਾਂ ਦੇ ਨਾਲ-ਨਾਲ ਜਿਣਸ ਦੀ ਮਿਕਦਾਰ ਦਾ ਦਿੱਤਾ ਵੇਰਵਾ ਵੀ ਪਹਿਲੀ ਨਜਰੇ ਫਰਜੀ ਰਿਪੋਟਿੰਗ ਦਾ ਮਾਮਲਾ ਦਿਖਾਈ ਦਿੰਦਾ ਹੈ ਅਤੇ ਇਨਾਂ ਗੇਟ ਪਾਸਾਂ ਵਿੱਚ ਦਰਸਾਈ ਜਿਣਸ ਦੇ ਗਬਨ ਦਾ ਮਾਮਲਾ ਵੀ ਉਜਾਗਰ ਹੁੰਦਾ ਹੈ। ਉਨਾਂ ਦੱਸਿਆ ਕਿ ਖਰੀਦ ਏਜੰਸੀਆਂ ਦੇ ਸਬੰਧਤ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਇਨਾਂ ਗੇਟ ਪਾਸਾਂ ਨੂੰ ਬਿਨ੍ਹਾ ਵੈਰੀਫਾਈ ਕੀਤਿਆਂ ਠੇਕੇਦਾਰਾਂ ਨੂੰ ਅਦਾਇਗੀ ਕੀਤੀ ਗਈ ਹੈ। ਇਸ ਸਬੰਧੀ ਜਾਅਲੀ ਦਸਤਾਵੇਜਾਂ ਦੇ ਆਧਾਰ ਉਤੇ ਜਿਣਸ ਦੀ ਢੋਆ-ਢੁਆਈ ਦਿਖਾਈ ਗਈ ਹੈ। ਇਸ ਤਰ੍ਹਾਂ ਉਕਤ ਠੇਕੇਦਾਰਾਂ ਤੋਂ ਇਲਾਵਾ ਮਹਿਕਮਾ ਖੁਰਾਕ ਸਪਲਾਈ ਤੇ ਖਪਤਕਾਰ ਮਾਮਲੇ ਫ਼ਰੀਦਕੋਟ ਦੇ ਸਬੰਧਤ ਅਧਿਕਾਰੀਆਂ/ਕਰਮਚਾਰੀਆਂ ਅਤੇ ਸਬੰਧਤ ਖਰੀਦ ਏਜੰਸੀਆਂ ਦੇ ਸਬੰਧਤ ਅਧਿਕਾਰੀਆਂ/ਕਰਮਚਾਰੀਆਂ ਨਾਲ ਮਿਲੀਭੁਗਤ ਕਰਕੇ ਅਨਾਜ ਮੰਡੀਆਂ ਵਿੱਚ ਢੋਆ-ਢੁਆਈ ਲਈ ਹੋਏ ਲੇਬਰ ਕਾਰਟੇਜ਼ ਅਤੇ ਟਰਾਂਸਪੋਰਟ ਦੇ ਟੈਂਡਰਾਂ ਵਿੱਚ ਘਪਲੇਬਾਜੀ ਕੀਤੀ ਗਈ ਹੈ ਜਿਸ ਕਰਕੇ ਉਕਤ ਠੇਕੇਦਾਰਾਂ ਖਿਲਾਫ ਮੁਕੱਦਮਾ ਦਰਜ ਕਰਕੇ ਬਾਕੀ ਦੋਸ਼ੀਆਂ ਅਤੇ ਹੋਰ ਸ਼ੱਕੀ ਵਿਅਕਤੀਆਂ ਦੀ ਭੂਮਿਕਾ ਤਫਤੀਸ਼ ਦੌਰਾਨ ਵਿਚਾਰੀ ਜਾਵੇਗੀ। The post ਢੋਆ-ਢੁਆਈ ਦੇ ਟੈਂਡਰ ਵਾਹਨਾਂ ਦੇ ਜਾਅਲੀ ਰਜਿਸਟ੍ਰੇਸ਼ਨ ਨੰਬਰਾਂ 'ਤੇ ਅਲਾਟ ਕਰਨ ਸੰਬੰਧੀ ਵਿਜੀਲੈਂਸ ਬਿਊਰੋ ਵੱਲੋਂ 5 ਠੇਕੇਦਾਰਾਂ ਖ਼ਿਲਾਫ ਕੇਸ ਦਰਜ appeared first on TheUnmute.com - Punjabi News. Tags:
|
ਉੱਤਰ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ 'ਚ ਭਾਰੀ ਬਾਰਿਸ਼ ਕਾਰਨ 9 ਦੀ ਮੌਤ, ਸਕੂਲ ਤੇ ਸਰਕਾਰੀ ਦਫ਼ਤਰਾਂ 'ਚ ਛੁੱਟੀਆਂ ਦਾ ਐਲਾਨ Friday 16 September 2022 09:57 AM UTC+00 | Tags: breaking-news uttar-pradesh ਚੰਡੀਗੜ੍ਹ 16 ਸਤੰਬਰ 2022: ਦੇਸ਼ ਕਈ ਸੂਬਿਆਂ ਵਿਚ ਭਾਰੀ ਬਾਰਿਸ਼ ਕਾਰਨ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ, ਉਥੇ ਹੀ ਕਈ ਥਾਵਾਂ ‘ਤੇ ਭਾਰੀ ਬਾਰਿਸ਼ ਦੇ ਕਾਰਨ ਪਾਣੀ ਭਰ ਗਿਆ | ਇਸ ਦੌਰਾਨ ਆਵਾਜਾਈ ਪੂਰੀ ਤਰ੍ਹਾਂ ਠੱਪ ਹੋ ਗਈ ਅਤੇ ਲੋਕਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨ ਪਿਆ | ਇਸਦੇ ਵਿਚਾਲੇ ਮੌਸਮ ਵਿਭਾਗ ਨੇ ਦੇਸ਼ ਦੇ ਕਈ ਹਿੱਸਿਆਂ ਵਿੱਚ ਭਾਰੀ ਬਾਰਿਸ਼ ਦਾ ਅਲਰਟ ਜਾਰੀ ਕੀਤਾ ਹੈ। ਭਾਰੀ ਬਾਰਿਸ਼ ਕਾਰਨ ਉੱਤਰ ਪ੍ਰਦੇਸ਼ (Uttar Pradesh) ਦੀ ਰਾਜਧਾਨੀ ਲਖਨਊ ਦੇ ਹਜ਼ਰਤਗੰਜ ‘ਚ ਸ਼ੁੱਕਰਵਾਰ ਨੂੰ ਇੱਕ ਵੱਡਾ ਹਾਦਸਾ ਵਾਪਰ ਗਿਆ। ਇੱਥੋਂ ਦੀ ਦਿਲਕੁਸ਼ਾ ਕਲੋਨੀ ਵਿੱਚ ਭਾਰੀ ਬਾਰਿਸ਼ ਕਾਰਨ ਉਸਾਰੀ ਅਧੀਨ ਕੰਧ ਡਿੱਗਣ ਕਾਰਨ 9 ਜਣਿਆਂ ਦੀ ਮੌਤ ਦੀ ਖ਼ਬਰ ਹੈ ਅਤੇ ਦੋ ਜ਼ਖ਼ਮੀ ਦੱਸੇ ਜਾ ਹਨ । ਇਨ੍ਹਾਂ ਮਰਨ ਵਾਲਿਆਂ ਵਿੱਚ ਦੋ ਬੱਚੇ ਵੀ ਸ਼ਾਮਲ ਹਨ। ਇਸਦੇ ਨਾਲ ਹੀ ਉੱਤਰ ਪ੍ਰਦੇਸ਼ ਦੇ ਕਈ ਹਿੱਸਿਆਂ ਵਿਚ ਭਾਰੀ ਬਾਰਿਸ਼ ਕਾਰਨ ਸਰਕਾਰੀ ਸਕੂਲ, ਸਰਕਾਰੀ ਦਫਤਰਾਂ ਦੀਆਂ ਛੁੱਟੀਆਂ ਕਰ ਦਿੱਤੀਆਂ ਹਨ | ਇਸਦੇ ਨਾਲ ਹੀ ਕਈ ਜ਼ਿਲ੍ਹਿਆਂ ਵਿਚ ਬਿਜਲੀ ਕੱਟ ਦਿੱਤੀ ਗਈ ਹੈ | ਇਸਦੇ ਨਾਲ ਹੀ ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਅੱਜ ਅਤੇ ਕੱਲ੍ਹ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ। ਗੁਜਰਾਤ ਅਤੇ ਮੱਧ ਮਹਾਰਾਸ਼ਟਰ, ਚੰਬਲ ਡਿਵੀਜ਼ਨ ਅਤੇ ਮੱਧ ਪ੍ਰਦੇਸ਼ ਦੇ ਪੱਛਮੀ ਹਿੱਸਿਆਂ ਅਤੇ ਰਾਜਸਥਾਨ ਦੇ ਕੁਝ ਹਿੱਸਿਆਂ ਵਿੱਚ ਭਾਰੀ ਮੀਂਹ ਪੈ ਸਕਦਾ ਹੈ। The post ਉੱਤਰ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ ‘ਚ ਭਾਰੀ ਬਾਰਿਸ਼ ਕਾਰਨ 9 ਦੀ ਮੌਤ, ਸਕੂਲ ਤੇ ਸਰਕਾਰੀ ਦਫ਼ਤਰਾਂ ‘ਚ ਛੁੱਟੀਆਂ ਦਾ ਐਲਾਨ appeared first on TheUnmute.com - Punjabi News. Tags:
|
ਸਿਹਤ ਮੰਤਰੀ ਵਲੋਂ ਮਲੋਟ ਸਿਵਲ ਹਸਪਤਾਲ ਦਾ ਦੌਰਾ, ਕਿਹਾ ਡਾਕਟਰਾਂ ਦੀ ਘਾਟ ਨੂੰ ਜਲਦ ਕਰਾਂਗੇ ਪੂਰਾ Friday 16 September 2022 10:17 AM UTC+00 | Tags: aam-aadmi-party breaking-news chetan-singh-jouramajra civil-hospital-malout cm-bhagwant-mann delhi news nwes punjab punjab-government punjab-health-minister punjab-news sri-muktsar-sahib the-unmute-breaking-news the-unmute-punjab the-unmute-punjabi-news ਸ੍ਰੀ ਮੁਕਤਸਰ ਸਾਹਿਬ 16 ਸਤੰਬਰ 2022: ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੋੜਾਮਾਜਰਾ ਨੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਿਵਲ ਹਸਪਤਾਲ ਮਲੋਟ (Malout Civil Hospital) ਦਾ ਦੌਰਾ ਕੀਤਾ | ਇਸ ਦੌਰਾਨ ਉਨ੍ਹਾਂ ਨੇ ਸਿਵਲ ਹਸਪਤਾਲ ਦੀ ਮੁਸ਼ਕਲਾਂ ਨੂੰ ਸੁਣਿਆ ਅਤੇ ਡਾਕਟਰਾਂ ਦੀ ਘਾਟ ਨੂੰ ਜਲਦ ਪੂਰਾ ਕਰਨ ਦਾ ਭਰੋਸਾ ਦਿੱਤਾ | ਇਸ ਮੌਕੇ ਸਿਹਤ ਮੰਤਰੀ ਨੇ ਪੰਜਾਬ ਸਰਕਾਰ ਦੇ 6 ਮਹੀਨੇ ਦੀ ਕਾਰਗੁਜ਼ਾਰੀ ‘ਤੇ ਬੋਲਦੇ ਕਿਹਾ ਕਿ ਸਰਕਾਰ ਨੇ ਆਪਣੀਆਂ ਲੋਕਾਂ ਨੂੰ ਦਿੱਤੀਆਂ ਗਰੰਟੀਆਂ ਨੂੰ ਪੂਰਾ ਕੀਤਾ ਅਤੇ ਬਾਕੀਆਂ ਨੂੰ ਪੂਰਾ ਕਰਨਾ ਲਈ ਯਤਨਸ਼ੀਲ ਹੈ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਦੇ ਮਕਸਦ ਨਾਲ ਮਹੱਲਾ ਕਲੀਨਕ ਖੋਲ੍ਹੇ ਨੂੰ ਇੱਕ ਮਹੀਨਾ ਹੋਇਆ ਜਿਸ ਵਿਚ 1 ਲੱਖ 61 ਹਜਾਰ ਦੇ ਕਰੀਬ ਓ.ਪੀ.ਡੀ. ਹੋਈਆਂ ਅਤੇ 21 ਹਜਾਰ ਤੋਂ ਵੱਧ ਲੋਕਾਂ ਦੇ ਟੈਸਟ ਕੀਤੇ ਗਏ ਹਨ | ਪਰ ਦੂਜੇ ਪਾਸੇ ਪੰਜਾਬ ਦੇ ਸਿਹਤ ਮੰਤਰੀ ਦੇ ਇਸ ਦੌਰੇ ਦੀ ਕਿਸੇ ਵੀ ਸਮਾਜ ਸੇਵੀ ਅਤੇ ਧਾਰਮਿਕ ਸੰਸਥਾਵਾਂ ਨੂੰ ਕੋਈ ਜਾਣਕਾਰੀ ਨਾ ਦਿੱਤੇ ਜਾਣ ਕਰਕੇ ਉਨ੍ਹਾ ਵਿਚ ਭਾਰੀ ਰੋਸ਼ ਹੈ | ਇੱਥੋਂ ਤੱਕ ਕਿ ਜ਼ਿਲ੍ਹੇ ਦੇ ਮੀਡੀਆ ਕਰਮੀਆਂ ਨੂੰ ਵੀ ਇਨ੍ਹਾਂ ਦੇ ਦੌਰੇ ਦੀ ਕੋਈ ਜਾਣਕਾਰੀ ਨਹੀਂ ਦਿੱਤੀ ਗਈ । ਇਸ ਮੌਕੇ ਸਮਾਜ ਸੇਵੀ ਅਤੇ ਧਾਰਮਿਕ ਸੰਸਥਾਵਾ ਦੇ ਜ਼ਿਲ੍ਹਾ ਕੁਆਡੀਨੇਟਰ ਸੁਖਦੇਵ ਸਿੰਘ ਨੇ ਦੱਸਿਆ ਨੇ ਇਕ ਪਾਸੇ ਪੰਜਾਬ ਸਰਕਾਰ ਚੰਗੀਆਂ ਸਿਹਤ ਸਹੂਲਤਾਂ ਦੇਣ ਦੀ ਗੱਲ ਕਰ ਰਹੀ ਹੈ ਪਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਹਸਪਤਾਲ ਵਿਚ ਡਾਕਟਰਾਂ ਦੀ ਵੱਡੀ ਘਾਟ ਹੈ | ਸਿਵਲ ਹਸਪਤਾਲ ਵਿਚੋਂ ਕਈ ਡਾਕਟਰ ਅਸਤੀਫੇ ਦੇ ਕੇ ਚਲੇ ਗਏ ਹਨ ਸਿਵਲ ਹਸਪਤਾਲ ਤਾਂ ਸਿਰਫ ਰੱਬ ਆਸਰੇ ਹੀ ਚੱਲ ਰਿਹਾ ਹੈ | ਉਨ੍ਹਾਂ ਕਿਹਾ ਕਿ ਅਸੀਂ ਮੰਤਰੀ ਅੱਗੇ ਮੰਗਾ ਰੱਖਣੀਆਂ ਸ਼ਨ ਪਰ ਸਾਨੂੰ ਮੰਤਰੀ ਦੇ ਦੌਰੇ ਦੀ ਕੋਈ ਜਾਣਕਾਰੀ ਨਹੀਂ ਦਿਤੀ ਗਈ | ਜਿਸ ਨਾਲ ਸੰਸਥਾਵਾ ਵਿਚ ਭਾਰੀ ਰੋਸ਼ ਹੈ ਉਨ੍ਹਾਂ ਪ੍ਰਸਾਸਨ ਦੇ ਪ੍ਰਬੰਧਾਂ ਤੇ ਸਵਾਲ ਉਠਾਏ । The post ਸਿਹਤ ਮੰਤਰੀ ਵਲੋਂ ਮਲੋਟ ਸਿਵਲ ਹਸਪਤਾਲ ਦਾ ਦੌਰਾ, ਕਿਹਾ ਡਾਕਟਰਾਂ ਦੀ ਘਾਟ ਨੂੰ ਜਲਦ ਕਰਾਂਗੇ ਪੂਰਾ appeared first on TheUnmute.com - Punjabi News. Tags:
|
BCCI ਵਲੋਂ ਨਿਊਜ਼ੀਲੈਂਡ ਖ਼ਿਲਾਫ ਵਨਡੇ ਸੀਰੀਜ਼ ਲਈ ਸੰਜੂ ਸੈਮਸਨ ਭਾਰਤ-ਏ ਟੀਮ ਦੇ ਕਪਤਾਨ ਨਿਯੁਕਤ Friday 16 September 2022 10:34 AM UTC+00 | Tags: abhimanyu-iswaran bcci breaking-news cricket-news icc india-team-a ks-bharat-wc kuldeep-sen kuldeep-yadav navdeep-saini news new-zealand-a-team prithvi-shaw rahul-chahar rahul-tripathi rajat-patidar ruturaj-gaekwad sanju-samson sanju-samson-captain sanju-samson-wk shabaz-ahmed shardul-thakur sports sports-news the-unmute-breaking-news the-unmute-news tilak-verma umran-malik ਚੰਡੀਗੜ੍ਹ 16 ਸਤੰਬਰ 2022: ਏਸ਼ੀਆ ਕੱਪ ਅਤੇ ਟੀ-20 ਵਿਸ਼ਵ ਕੱਪ ਟੀਮ ਲਈ ਨਜ਼ਰਅੰਦਾਜ਼ ਕੀਤੇ ਜਾਣ ਤੋਂ ਬਾਅਦ, ਬੀ.ਸੀ.ਸੀ.ਆਈ. ਨੇ ਵਿਕਟਕੀਪਰ ਬੱਲੇਬਾਜ਼ ਸੰਜੂ ਸੈਮਸਨ (Sanju Samson) ਨੂੰ ਨਿਊਜ਼ੀਲੈਂਡ ਏ ਟੀਮ ਦੇ ਖ਼ਿਲਾਫ ਵਨਡੇ ਸੀਰੀਜ਼ ਲਈ ਭਾਰਤ ਏ ਟੀਮ ਦਾ ਕਪਤਾਨ ਨਿਯੁਕਤ ਕੀਤਾ ਗਿਆ ਹੈ। ਬੀ.ਸੀ.ਸੀ.ਆਈ. ਨੇ ਸ਼ੁੱਕਰਵਾਰ ਨੂੰ ਤਿੰਨ ਮੈਚਾਂ ਦੀ ਇੱਕ ਰੋਜ਼ਾ ਲੜੀ ਵਿੱਚ ਨਿਊਜ਼ੀਲੈਂਡ ਏ ਟੀਮ ਦੇ ਭਾਰਤ ਦੌਰੇ ਲਈ ਸੈਮਸਨ ਦੀ ਅਗਵਾਈ ਵਿੱਚ 16 ਮੈਂਬਰੀ ਟੀਮ ਦਾ ਐਲਾਨ ਕੀਤਾ। ਇੰਡੀਆ ਏ ਟੀਮ ਵਿਚ ਪ੍ਰਿਥਵੀ ਸ਼ਾਅ (Prithvi Shaw), ਅਭਿਮੰਨਿਊ ਈਸਵਰਨ, ਰੁਤੂਰਾਜ ਗਾਇਕਵਾੜ, ਰਾਹੁਲ ਤ੍ਰਿਪਾਠੀ, ਰਜਤ ਪਾਟੀਦਾਰ, ਸੰਜੂ ਸੈਮਸਨ (Captain), ਕੇ.ਐੱਸ ਭਰਤ (WC), ਕੁਲਦੀਪ ਯਾਦਵ, ਸ਼ਬਾਜ਼ ਅਹਿਮਦ, ਰਾਹੁਲ ਚਾਹਰ, ਤਿਲਕ ਵਰਮਾ, ਕੁਲਦੀਪ ਸੇਨ, ਸ਼ਾਰਦੁਲ ਠਾਕੁਰ, ਉਮਰਾਨ ਮਲਿਕ, ਨਵਦੀਪ ਸੈਣੀ, ਰਾਜ ਅੰਗਦ ਬਾਵਾ ਸ਼ਾਮਲ ਹਨ | The post BCCI ਵਲੋਂ ਨਿਊਜ਼ੀਲੈਂਡ ਖ਼ਿਲਾਫ ਵਨਡੇ ਸੀਰੀਜ਼ ਲਈ ਸੰਜੂ ਸੈਮਸਨ ਭਾਰਤ-ਏ ਟੀਮ ਦੇ ਕਪਤਾਨ ਨਿਯੁਕਤ appeared first on TheUnmute.com - Punjabi News. Tags:
|
ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਸਿਹਤ ਵਿਗੜੀ, ਮੋਹਾਲੀ ਕੀਤਾ ਰੈਫਰ Friday 16 September 2022 11:06 AM UTC+00 | Tags: balkaur-singh breaking-news mohali news patiala-police punjab-news punjab-police sidhu-moosewalas-father-balkaur-singh the-unmute-breaking-news the-unmute-latest-news the-unmute-punjabi-news-0-no-approved-comments ਚੰਡੀਗੜ੍ਹ 16 ਸਤੰਬਰ 2022: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ (Balkaur Singh) ਦੀ ਬੀਤੀ ਰਾਤ ਅਚਾਨਕ ਸਿਹਤ ਵਿਗੜਨ ‘ਤੇ ਪਟਿਆਲਾ ਹਾਰਟ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ | ਪ੍ਰਾਪਤ ਜਾਣਕਾਰੀ ਮੁਤਾਬਕ ਬਲਕੌਰ ਸਿੰਘ ਦੀ ਛਾਤੀ ਵਿਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਉਨ੍ਹਾਂ ਨੂੰ ਪਟਿਆਲਾ ਲਿਆਂਦਾ ਗਿਆ ਸੀ | ਇਸਦੇ ਨਾਲ ਹੀ ਹੁਣ ਖ਼ਬਰ ਸਾਹਮਣੇ ਆ ਰਹੀ ਹੈ ਕਿ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਹੁਣ ਮੋਹਾਲੀ ਰੈਫਰ ਕੀਤਾ ਗਿਆ ਹੈ | ਇਸਤੋਂ ਪਹਿਲਾਂ ਬਲਕੌਰ ਸਿੰਘ ਡਾ. ਧਰਮਵੀਰ ਗਾਂਧੀ ਕੋਲ ਪਹੁੰਚੇ ਸਨ। ਡਾ. ਧਰਮਵੀਰ ਗਾਂਧੀ ਵੱਲੋਂ ਹੀ ਉਨ੍ਹਾਂ ਨੂੰ ਪਟਿਆਲਾ ਹਾਰਟ ਇੰਸਟੀਚਿਊਟ ਵਿੱਚ ਭੇਜ ਜ਼ੇਰੇ ਇਲਾਜ ਹੋਣ ਨੂੰ ਕਿਹਾ ਗਿਆ ਸੀ। ਡਾਕਟਰਾਂ ਵੱਲੋਂ ਉਨ੍ਹਾਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਹੋਰ ਕੋਈ ਜਾਣਕਾਰੀ ਨਹੀਂ ਦਿੱਤੀ । ਦਿਲ ਸਥਿਰ ਹੋਣ ਮਗਰੋਂ ਹੀ ਉਨ੍ਹਾਂ ਦਾ ਇਲਾਜ ਆਰੰਭਿਆ ਜਾਵੇਗਾ। ਪਟਿਆਲਾ ਵਿਖੇ ਬਲਕੌਰ ਸਿੰਘ ਸਿੱਧੂ ਦੀ ਸਿਹਤ ਦਾ ਹਾਲ ਜਾਨਣ ਲਈ ਪਟਿਆਲਾ ਹਾਰਟ ਹਸਪਤਾਲ ਵਿਖੇ ਵੱਖ ਵੱਖ ਰਾਜਨੀਤਕ ਧਾਰਮਿਕ ਆਗੂਆਂ ਵੱਲੋਂ ਵੀ ਸ਼ਿਰਕਤ ਕੀਤੀ ਗਈ ਉਥੇ ਹੀ ਪੀ.ਐੱਲ.ਸੀ ਪਾਰਟੀ ਦੇ ਸਪੋਕਸਪਰਸਨ ਪ੍ਰਿਤਪਾਲ ਸਿੰਘ ਬਣੀਆਂਆਲੀ ਤੋਂ ਇਲਾਵਾ ਪਟਿਆਲਾ ਤੋਂ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਬਲਕੌਰ ਸਿੰਘ ਸਿੱਧੂ ਦਾ ਹਾਲ ਜਾਨਣ ਲਈ ਉਨ੍ਹਾਂ ਨੂੰ ਮਿਲਣ ਲਈ ਪਹੁੰਚੇ ਸਨ | The post ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਸਿਹਤ ਵਿਗੜੀ, ਮੋਹਾਲੀ ਕੀਤਾ ਰੈਫਰ appeared first on TheUnmute.com - Punjabi News. Tags:
|
ਹਰਪਾਲ ਚੀਮਾ ਨੇ ਆਪ੍ਰੇਸ਼ਨ ਲੋਟਸ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ 'ਤੇ ਕੱਸਿਆ ਤੰਜ Friday 16 September 2022 11:14 AM UTC+00 | Tags: aam-aadmi-party breaking-news captain-amrinder-singh cm-bhagwant-mann cm-of-punjab-captain-amrinder-singh harpal-singh-cheem harpal-singh-cheema punjab-bjp punjab-finance-minister-harpal-singh-cheema punjab-government the-unmute-breaking-news the-unmute-latest-news the-unmute-punjabi-news ਪਟਿਆਲਾ 16 ਸਤੰਬਰ 2022: ਪੰਜਾਬ ਸਰਕਾਰ ਵੱਲੋਂ ਕਿਸਾਨੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਕਈ ਤਰ੍ਹਾਂ ਦੀਆਂ ਕਿਸਾਨ ਭਲਾਈ ਸਕੀਮਾਂ ਸ਼ੁਰੂ ਕੀਤੀਆਂ ਗਈਆਂ ਹਨ | ਉੱਥੇ ਹੀ ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀਆਂ ਸਹੂਲਤਾਂ ਨੂੰ ਮੁੱਖ ਰੱਖਦੇ ਹੋਏ ਕਿਸਾਨ ਮੇਲੇ ਆਯੋਜਿਤ ਕਰਵਾਉਣੇ ਸ਼ੁਰੂ ਕੀਤੇ ਗਏ ਹਨ | ਜਿਸ ਦੇ ਤਹਿਤ ਅੱਜ ਪਟਿਆਲਾ ਨਾਭਾ ਰੋਡ ਤੇ ਸਥਿਤ ਪਿੰਡ ਰੌਣੀ ‘ਚ ਕਿਸਾਨ ਮੇਲਾ ਲਗਾਇਆ ਗਿਆ, ਜਿਸ ਵਿਚ ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਚੀਮਾ (Harpal Cheema) ਖਾਸ ਤੌਰ ‘ਤੇ ਪਹੁੰਚੇ | ਜਿਕਰਯੋਗ ਹੈ ਕਿ ਇਸ ਮੇਲੇ ‘ਚ ਖੇਤੀ ਨਾਲ ਸੰਬੰਧਿਤ ਸਾਜੋ-ਸਮਾਨ ਦੀਆਂ ਸਟਾਲਾ ਲਗਵਾਈਆਂ ਗਈਆਂ ਤੇ ਕਿਸਾਨਾਂ ਵਲੋਂ ਖਰੀਦਦਾਰੀ ਵੀ ਕੀਤੀ ਗਈ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਖੇਤੀਬਾੜੀ ਨਾਲ ਸਬੰਧਤ ਪ੍ਰਦਰਸ਼ਨੀਆਂ ਨਾਲ ਵੱਡਮੁੱਲੀ ਜਾਣਕਾਰੀ ਕਿਸਾਨਾਂ ਨੂੰ ਮਿਲਦੀ ਹੈ ਅਤੇ ਇਨ੍ਹਾਂ ਕਿਸਾਨ ਮੇਲਿਆਂ ਵਿੱਚ ਕਿਸਾਨ ਨਵੀਆਂ ਤਕਨੀਕਾਂ ਸਿੱਖ ਕੇ ਅਤੇ ਇਨ੍ਹਾਂ ਮੇਲਿਆਂ ਦਾ ਲਾਹਾ ਲੈ ਕੇ ਕਿਸਾਨੀ ਨੂੰ ਲਾਹੇਵੰਦ ਧੰਦਾ ਬਣਾ ਸਕਦੇ ਹਨ। ਇਸ ਮੌਕੇ ਹਰਪਾਲ ਚੀਮਾ (Harpal Cheema) ਨੇ ਕਿਹਾ ਕਿ ਇਹ ਪਹਿਲਾ ਸਾਲ ਹੋਵੇਗਾ ਜਿਸ ਵਿੱਚ ਨਾ ਮਾਤਰ ਪਰਾਲੀ ਕਿਸਾਨਾਂ ਵੱਲੋਂ ਸਾੜੀ ਜਾਵੇਗੀ ਅਤੇ ਕਿਸਾਨਾਂ ਨੇ ਸਰਕਾਰ ਦਾ ਪਰਾਲੀ ਨਾ ਸਾੜਨ ਸਬੰਧੀ ਬਹੁਤ ਸਾਥ ਦਿੱਤਾ ਅਤੇ ਪੰਜਾਬ ਸਰਕਾਰ ਨਵੀਂਆਂ ਤਕਨੀਕਾਂ ਅਤੇ ਕਾਰਖਾਨੇ ਲਿਆ ਰਹੀ ਹੈ, ਜਿਸ ਨਾਲ ਕਿਸਾਨ ਹੁਣ ਪਰਾਲੀ ਤੋਂ ਵੀ ਮੁਨਾਫ਼ਾ ਕਮਾ ਸਕਦੇ ਹਨ। ਉੱਥੇ ਹੀ ਹਰਪਾਲ ਚੀਮਾ ਨੇ ਅਪਰੇਸ਼ਨ ਲੋਟਸ ਤੇ ਬੋਲਦਿਆਂ ਕਿਹਾ ਕਿ ਉਨ੍ਹਾਂ ਦੇ ਸਾਰੇ ਐੱਮ.ਐੱਲ.ਏ. ਪੰਜਾਬ ਸਰਕਾਰ ਨਾਲ ਚੱਟਾਨ ਵਾਂਗ ਖੜ੍ਹੇ ਹਨ ਅਤੇ ਅਪਰੇਸ਼ਨ ਲੋਟਸ ਪੰਜਾਬ ਵਿੱਚ ਫੇਲ੍ਹ ਹੋ ਚੁੱਕਾ ਹੈ ਅਤੇ ਅਪਰੇਸ਼ਨ ਲੋਟਸ ਕਾਂਗਰਸ ਅਤੇ ਦੂਜੀਆਂ ਪਾਰਟੀਆਂ ਲਈ ਸਫ਼ਲ ਹੁੰਦੈ ਪਰ ਸਾਡੀ ਪਾਰਟੀ ਨੇ ਇਸ ਨੂੰ ਫੇਲ੍ਹ ਕਰ ਦਿੱਤਾ। ਇਸਦੇ ਨਾਲ ਹੀ ਕੈਪਟਨ ਅਮਰਿੰਦਰ ਤੇ ਤੰਜ ਕਸਦਿਆਂ ਹਰਪਾਲ ਚੀਮਾ ਨੇ ਕਿਹਾ ਕਿ ਕੈਪਟਨ ਸਾਹਿਬ ਪਹਿਲਾਂ ਵੀ ਪੰਜ ਸਾਲ ਭਾਜਪਾ ਦੀ ਬੋਲੀ ਬੋਲਦੇ ਸੀ ਅਤੇ ਜੇਕਰ ਹੁਣ ਉਹ ਭਾਜਪਾ ਵਿੱਚ ਜਾ ਰਹੇ ਹਨ, ਤਾਂ ਉਸ ਨਾਲ ਕੋਈ ਫ਼ਰਕ ਨਹੀਂ ਪੈਂਦਾ। ਉੱਥੇ ਹੀ ਹਰਪਾਲ ਚੀਮਾ ਨੇ ਕਿਹਾ ਕਿ ਪੰਜਾਬ ਵਿੱਚ ਮੂੰਗੀ ਦੀ ਫ਼ਸਲ ‘ਤੇ ਪੰਜਾਬ ਸਰਕਾਰ ਨੇ ਰੇਟ ਨਿਰਧਾਰਤ ਕੀਤਾ ਤੇ ਮੂੰਗੀ ਦਾ ਬਹੁਤ ਰਕਬਾ ਪੰਜਾਬ ਵਿਚ ਵਧਿਆ | ਉੱਥੇ ਹੀ ਉਨ੍ਹਾਂ ਕਿਹਾ ਕਿ ਧਰਤੀ ਦਾ ਹੇਠਲਾ ਪਾਣੀ ਬਚਾਉਣ ਲਈ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਉਤਸ਼ਾਹਿਤ ਕੀਤਾ ਸੀ ਅਤੇ ਸਰਕਾਰ ਨੇ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਰਾਸ਼ੀ ਵੀ ਮੁਹੱਈਆ ਕਰਵਾਈ ਹੈ | ਇਸ ਮੌਕੇ ਹਰਪਾਲ ਚੀਮਾ ਨੇ ਕਿਹਾ ਕੇ ਅਸੀਂ ਕਿਸਾਨਾਂ ਨੂੰ ਬਣਦੀ ਸਬਸਿਡੀ ਦੇ ਰਹੇ ਹਾਂ ਪੰਜਾਬ ਸਰਕਾਰ ਕੋਈ ਵੀ ਸਬਸਿਡੀ ਬੰਦ ਨਹੀਂ ਕਰੇਗੀ | The post ਹਰਪਾਲ ਚੀਮਾ ਨੇ ਆਪ੍ਰੇਸ਼ਨ ਲੋਟਸ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ‘ਤੇ ਕੱਸਿਆ ਤੰਜ appeared first on TheUnmute.com - Punjabi News. Tags:
|
ਵਿਜੀਲੈਂਸ ਵੱਲੋਂ ਲੁਧਿਆਣਾ ਇੰਪਰੂਵਮੈਂਟ ਟਰੱਸਟ ਦੇ ਚਾਰ ਅਧਿਕਾਰੀਆਂ ਖ਼ਿਲਾਫ ਕੇਸ ਦਰਜ Friday 16 September 2022 11:21 AM UTC+00 | Tags: 7a-of-the-prevention-of-corruption-act breaking-news crime executive-engineer junior-engineer-of-ludhiana-municipal-corporation local-citizen-displacement ludhiana-improvement-trust ludhiana-municipal-corporation news punjab-news punjab-vigilance-bureau the-unmute-breaking the-unmute-breaking-news the-unmute-punjabi-news ਚੰਡੀਗੜ੍ਹ 16 ਸਤੰਬਰ 2022: ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਮੌਜੂਦਾ ਕਾਰਜਕਾਰੀ ਇੰਜਨੀਅਰ ਬੂਟਾ ਰਾਮ, ਕਾਰਜਕਾਰੀ ਇੰਜਨੀਅਰ (ਐਕਸੀਅਨ) ਜਗਦੇਵ ਸਿੰਘ, ਜੂਨੀਅਰ ਇੰਜਨੀਅਰ, ਐਲ.ਆਈ.ਟੀ. ਇੰਦਰਜੀਤ ਸਿੰਘ, ਨਗਰ ਨਿਗਮ ਲੁਧਿਆਣਾ ਦੇ ਜੂਨੀਅਰ ਇੰਜਨੀਅਰ ਮਨਦੀਪ ਸਿੰਘ ਅਤੇ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਦੇ ਨਿਵਾਸੀ ਇੱਕ ਪ੍ਰਾਈਵੇਟ ਵਿਅਕਤੀ ਕਮਲਦੀਪ ਸਿੰਘ ਖਿਲਾਫ਼ ਸਥਾਨਿਕ ਨਾਗਰਿਕ ਵਿਸਥਪਾਨ (ਐਲਡੀਪੀ) ਸਕੀਮ ਤਹਿਤ ਲੁਧਿਆਣਾ ਇੰਪਰੂਵਮੈਂਟ ਟਰੱਸਟ (ਐਲਆਈਟੀ) ਵਿੱਚ ਰਿਹਾਇਸ਼ੀ ਪਲਾਟਾਂ ਦੀ ਅਲਾਟਮੈਂਟ ਸਬੰਧੀ ਭ੍ਰਿਸ਼ਟਾਚਾਰ ਦਾ ਇੱਕ ਹੋਰ ਕੇਸ ਦਰਜ ਕੀਤਾ ਹੈ। ਇਸ ਮਾਮਲੇ ਵਿੱਚ ਜਗਦੇਵ ਸਿੰਘ ਐਕਸੀਅਨ, ਇੰਦਰਜੀਤ ਸਿੰਘ ਤੇ ਮਨਦੀਪ ਸਿੰਘ (ਦੋਵੇਂ ਜੇਈ) ਅਤੇ ਕਮਲਦੀਪ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਦੇ ਥਾਣਾ, ਆਰਥਿਕ ਅਪਰਾਧ ਸ਼ਾਖਾ, ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7ਏ ਅਤੇ ਆਈ.ਪੀ.ਸੀ. ਦੀ 120-ਬੀ ਤਹਿਤ ਦਰਜ ਐਫ.ਆਈ.ਆਰ. ਨੰ. 8, ਮਿਤੀ 14.07.2022 ਦੀ ਤਫ਼ਤੀਸ਼ ਦੌਰਾਨ ਇਹ ਪਾਇਆ ਗਿਆ ਕਿ ਐਲ.ਆਈ.ਟੀ. ਦੇ ਅਧਿਕਾਰੀਆਂ ਨੇ ਭ੍ਰਿਸ਼ਟਾਚਾਰ ਕਰਦਿਆਂ ਅਤੇ ਹੋਰਾਂ ਦੀ ਮਿਲੀਭੁਗਤ ਨਾਲ ਐਲ.ਡੀ.ਪੀ. ਸਕੀਮ ਤਹਿਤ ਅਣਅਧਿਕਾਰਤ ਵਿਅਕਤੀਆਂ ਨੂੰ ਰਿਹਾਇਸ਼ੀ ਪਲਾਟ ਅਲਾਟ ਕੀਤੇ ਸਨ। ਭਾਵੇਂ ਕੁਝ ਅਲਾਟੀਆਂ ਦੀ ਮੌਤ ਹੋ ਚੁੱਕੀ ਸੀ ਪਰ ਉਨ੍ਹਾਂ ਦੇ ਪਲਾਟ ਐਲਆਈਟੀ ਅਧਿਕਾਰੀਆਂ ਵੱਲੋਂ ਨਿਰਧਾਰਤ ਨਿਯਮਾਂ ਦੀ ਉਲੰਘਣਾ ਕਰਦੇ ਹੋਏ ਅਣਅਧਿਕਾਰਤ ਵਿਅਕਤੀਆਂ ਨੂੰ ਦੁਬਾਰਾ ਅਲਾਟ ਕਰ ਦਿੱਤੇ ਗਏ ਅਤੇ ਲਾਭਪਾਤਰੀਆਂ ਤੋਂ ਮੋਟੀ ਰਿਸ਼ਵਤ ਹਾਸਲ ਕੀਤੀ ਗਈ। ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਪੜਤਾਲ ਦੌਰਾਨ ਰਿਕਾਰਡ 'ਤੇ ਇਹ ਸਾਹਮਣੇ ਆਇਆ ਹੈ ਕਿ ਨਿਯਮਾਂ ਦੀ ਉਲੰਘਣਾ ਕਰਦੇ ਹੋਏ ਮਾਡਲ ਟਾਊਨ ਐਕਸਟੈਨਸ਼ਨ, ਲੁਧਿਆਣਾ ਵਿੱਚ ਪਲਾਟ ਨੰਬਰ 1544-ਡੀ ਇੱਕ ਨਿੱਜੀ ਵਿਅਕਤੀ ਕਮਲਦੀਪ ਸਿੰਘ ਨੂੰ ਅਲਾਟ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਇੰਦਰਜੀਤ ਸਿੰਘ ਜੇ.ਈ., ਬੂਟਾ ਰਾਮ ਟਰੱਸਟ ਇੰਜੀਨੀਅਰ ਅਤੇ ਜਸਦੀਪ ਸਿੰਘ ਐਕਸੀਅਨ, ਮਨਦੀਪ ਸਿੰਘ ਜੇ.ਈ. ਐਮ.ਸੀ. ਲੁਧਿਆਣਾ ਨੇ ਉਪਰੋਕਤ ਇਲਾਕੇ ਵਿੱਚ ਪਾਣੀ ਅਤੇ ਸੀਵਰੇਜ ਦੀ ਸਹੂਲਤ ਨਾ ਹੋਣ ਸਬੰਧੀ ਐਲ.ਆਈ.ਟੀ. ਨੂੰ ਝੂਠੀਆਂ/ਮਨਘੜਤ ਰਿਪੋਰਟਾਂ ਦਿੱਤੀਆਂ ਸਨ। ਅਲਾਟੀ ਦਾ ਪੱਖ ਪੂਰਨ ਦੇ ਉਦੇਸ਼ ਨਾਲ, ਉਪਰੋਕਤ ਅਧਿਕਾਰੀਆਂ/ਕਰਮਚਾਰੀਆਂ ਨੇ ਸਮਰੱਥ ਅਥਾਰਟੀ ਤੋਂ ਪ੍ਰਵਾਨਗੀ ਲਏ ਬਿਨਾਂ 27 ਲੱਖ ਰੁਪਏ ਦਾ ਗੈਰ-ਉਸਾਰੀ ਜੁਰਮਾਨਾ ਛੱਡ ਦਿੱਤਾ ਸੀ, ਜਦੋਂ ਕਿ ਇਹ ਅਲਾਟੀ ਤੋਂ ਵਸੂਲਿਆ ਜਾਣਾ ਜ਼ਰੂਰੀ ਸੀ, ਜਿਸ ਨਾਲ ਉਨਾਂ ਸਰਕਾਰੀ ਖਜ਼ਾਨੇ ਨੂੰ ਭਾਰੀ ਵਿੱਤੀ ਨੁਕਸਾਨ ਪਹੁੰਚਾਇਆ। ਬੁਲਾਰੇ ਨੇ ਅੱਗੇ ਦੱਸਿਆ ਕਿ ਲਾਭਪਾਤਰੀਆਂ ਤੋਂ ਮੋਟੀ ਰਿਸ਼ਵਤ ਲੈ ਕੇ ਐਲਡੀਪੀ ਸਕੀਮ ਤਹਿਤ ਪਲਾਟ ਅਲਾਟ ਕਰਨ ਲਈ ਪਹਿਲਾਂ ਹੀ ਵਿਜੀਲੈਂਸ ਬਿਊਰੋ ਦੇ ਥਾਣਾ ਆਰਥਿਕ ਅਪਰਾਧ ਵਿੰਗ, ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7ਏ, 8, 12, 13(2) ਅਤੇ ਆਈ.ਪੀ.ਸੀ. ਦੀ ਧਾਰਾ 409, 420, 467, 471, 120-ਬੀ ਤਹਿਤ ਐਫਆਈਆਰ ਨੰਬਰ 09 ਅਧੀਨ ਮਾਮਲਾ ਦਰਜ ਕੀਤਾ ਹੋਇਆ ਹੈ। ਇਸ ਮਾਮਲੇ ਵਿੱਚ ਐਲਆਈਟੀ ਦੇ ਅਧਿਕਾਰੀਆਂ ਖ਼ਿਲਾਫ਼ ਜਾਂਚ ਕੀਤੀ ਜਾ ਰਹੀ ਸੀ ਜਿਸ ਵਿੱਚ ਰਮਨ ਬਾਲਾਸੁਬਰਾਮਨੀਅਮ, ਸਾਬਕਾ ਚੇਅਰਮੈਨ ਐਲਆਈਟੀ, ਕੁਲਜੀਤ ਕੌਰ ਈਓ, ਅੰਕਿਤ ਨਾਰੰਗ ਐਸਡੀਓ, ਪਰਵੀਨ ਕੁਮਾਰ ਸੇਲਜ਼ ਕਲਰਕ, ਗਗਨਦੀਪ ਕਲਰਕ ਅਤੇ ਸਾਬਕਾ ਚੇਅਰਮੈਨ ਦੇ ਪੀਏ ਸੰਦੀਪ ਸ਼ਰਮਾ ਸ਼ਾਮਲ ਸਨ। ਉਪਰੋਕਤ ਮੁਲਜ਼ਮਾਂ ਵਿੱਚੋਂ ਸੰਦੀਪ ਸ਼ਰਮਾ ਪੀ.ਏ., ਪਰਵੀਨ ਕੁਮਾਰ ਕਲਰਕ ਅਤੇ ਕੁਲਜੀਤ ਕੌਰ ਈ.ਓ. ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰਕੇ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹੋਰ ਮੁਲਜਮ ਗ੍ਰਿਫਤਾਰੀ ਤੋਂ ਬਚ ਰਹੇ ਹਨ ਅਤੇ ਇਸ ਬਾਰੇ ਅਗਲੇਰੀ ਜਾਂਚ ਜਾਰੀ ਹੈ। The post ਵਿਜੀਲੈਂਸ ਵੱਲੋਂ ਲੁਧਿਆਣਾ ਇੰਪਰੂਵਮੈਂਟ ਟਰੱਸਟ ਦੇ ਚਾਰ ਅਧਿਕਾਰੀਆਂ ਖ਼ਿਲਾਫ ਕੇਸ ਦਰਜ appeared first on TheUnmute.com - Punjabi News. Tags:
|
ਦੋ ਮਜ਼ਦੂਰਾਂ ਦੀ ਮੌਤ ਦੇ ਮੁਆਵਜ਼ੇ ਤੇ ਨੌਕਰੀ ਦੀ ਮੰਗ ਨੂੰ ਲੈ ਕੇ ਖੇਤ ਮਜ਼ਦੂਰ ਜਥੇਬੰਦੀਆਂ ਵਲੋਂ ਨੈਸ਼ਨਲ ਹਾਈਵੇ ਜਾਮ Friday 16 September 2022 11:49 AM UTC+00 | Tags: aam-aadmi-party bku breaking-news cm-bhagwant-mann farm-workers-organizations news phillaur phillaur-kisan-protest punjab-breaking-news punjab-government punjab-kisan-mocrha sangrur sangrur-dharna the-unmute-breaking-news ਫਿਲੌਰ 16 ਸਤੰਬਰ 2022: ਸੱਤ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੀ ਅਗਵਾਈ 'ਚ ਬੀਤੇ ਦਿਨ ਤੋਂ ਚੱਲਦੇ ਧਰਨੇ ਦੇ ਦੂਜੇ ਦਿਨ ਜਥੇਬੰਦੀਆਂ ਦੇ ਆਗੂਆਂ ਨੇ ਅਲਟੀਮੇਟਮ ਦਿੰਦੇ ਹੋਏ ਐਲਾਨ ਕੀਤਾ ਸੀ ਕਿ ਦੋ ਵਜੇ ਤੱਕ ਇਨਸਾਫ਼ ਉਡੀਕਣ ਉਪਰੰਤ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ। ਬੁੱਧਵਾਰ ਰਾਤ ਨੂੰ ਸੰਗਰੂਰ ਧਰਨੇ ਤੋਂ ਆ ਰਹੇ ਦੋ ਮਜ਼ਦੂਰਾਂ ਦੀ ਮੌਤ ਉਪਰੰਤ ਕੱਲ੍ਹ ਤੋਂ ਸਥਾਨਕ ਐੱਸ.ਡੀ.ਐੱਮ ਦਫ਼ਤਰ ਅੱਗੇ ਉਕਤ ਮੋਰਚੇ ਦੀ ਅਗਵਾਈ 'ਚ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਚੱਲ ਰਿਹਾ ਹੈ। ਅੱਜ ਸਵੇਰੇ ਆਗੂਆਂ ਦੀ ਸਥਾਨਕ ਅਧਿਕਾਰੀਆਂ ਨਾਲ ਗੱਲਬਾਤ ਹੋਈ, ਜਿਸ ਦਾ ਕੋਈ ਸਿੱਟਾ ਨਹੀਂ ਨਿਕਲਿਆਂ। ਇਸਤੋਂ ਬਾਅਦ ਜਥੇਬੰਦੀਆਂ ਨੇ 2:30 ਵਜੇ ਦੇ ਕਰੀਬ ਇੱਕਠੇ ਹੋ ਕੇ ਰੋਸ ਮਾਰਚ ਕਰਦਿਆਂ ਫਿਲੌਰ-ਲੁਧਿਆਣਾ ਹਾਈਵੇ ਜਾਮ ਕਰ ਕੇ ਪੰਜਾਬ ਪੁਲਿਸ ਤੇ ਪੰਜਾਬ ਸਰਕਾਰ ਦੇ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ | ਇਸ ਦੌਰਾਨ ਖੇਤ ਮਜ਼ਦੂਰ ਜਥੇਬੰਦੀਆਂ ਆਗੂਆਂ ਨੇ ਦੱਸਿਆ ਕਿ ਜਿੰਨਾ ਚਿਰ ਪੰਜਾਬ ਸਰਕਾਰ ਸਾਡੀਆਂ ਮੰਗਾਂ ਨਹੀਂ ਮੰਨਦੀ, ਉਨ੍ਹਾਂ ਚਿਰ ਸਾਡਾ ਧਰਨਾ ਜਾਰੀ ਰਹੇਗਾ | ਇਸਦੇ ਨਾਲ ਹੀ ਡੇਢ ਘੰਟਾ ਪੱਕੇ ਤੌਰ ‘ਤੇ ਹਾਈਵੇ ਬੰਦ ਹੋਣ ਨਾਲ ਲੰਮਾ ਜਾਮ ਲੱਗ ਗਿਆ | The post ਦੋ ਮਜ਼ਦੂਰਾਂ ਦੀ ਮੌਤ ਦੇ ਮੁਆਵਜ਼ੇ ਤੇ ਨੌਕਰੀ ਦੀ ਮੰਗ ਨੂੰ ਲੈ ਕੇ ਖੇਤ ਮਜ਼ਦੂਰ ਜਥੇਬੰਦੀਆਂ ਵਲੋਂ ਨੈਸ਼ਨਲ ਹਾਈਵੇ ਜਾਮ appeared first on TheUnmute.com - Punjabi News. Tags:
|
ਨਗਰ ਨਿਗਮ ਮੋਹਾਲੀ ਦੇ ਮੇਅਰ ਦੀ ਖੁੱਸ ਸਕਦੀ ਹੈ ਕੁਰਸੀ, ਪੰਜਾਬ ਮਿਊਂਸਪਲ ਐਕਟ ਦੀ ਉਲੰਘਣਾ ਕਰਨ 'ਤੇ ਨੋਟਿਸ ਜਾਰੀ Friday 16 September 2022 12:48 PM UTC+00 | Tags: aam-aadmi-party bjp-punjab breaking-news cm-bhagwant-mann congress local-government-department mohali mohali-news municipal-corporation-mohali-mayor-amarjit-singh-jiti-sidhu news punjab-government punjab-municipal-act-1976 s-a-s-nagar the-unmute-breaking-news the-unmute-latest-news ਚੰਡੀਗੜ੍ਹ 16 ਸਤੰਬਰ 2022: ਨਗਰ ਨਿਗਮ ਮੋਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਦੀਆਂ ਮੁਸ਼ਕਲਾਂ ਵਧਦੀਆਂ ਨਜਰ ਆ ਰਹੀਆਂ ਹਨ | ਬੀਤੇ ਦਿਨ ਵਧੀਕ ਸਕੱਤਰ ਪੰਜਾਬ ਸਰਕਾਰ ਸਥਾਨਕ ਸਰਕਾਰ ਵਿਭਾਗ ਵੱਲੋਂ ਅਮਰਜੀਤ ਸਿੰਘ ਜੀਤੀ ਸਿੱਧੂ ਨੂੰ ਪੰਜਾਬ ਮਿਊਂਸਪਲ ਐਕਟ 1976 ਦੀ ਧਾਰਾ 36 (f) ਉਲੰਘਣਾ ਕਰਨ ‘ਤੇ ਨੋਟਿਸ ਜਾਰੀ ਕੀਤਾ ਹੈ | ਇਸਦੇ ਨਾਲ ਹੀ ਪੰਜਾਬ ਸਰਕਾਰ ਦੇ ਵਿਭਾਗ ਨੇ ਜੀਤੀ ਸਿੱਧੂ ਨੂੰ 15 ਦੀਆਂ ਦੇ ਅੰਦਰ-ਅੰਦਰ ਜਵਾਬ ਦੇਣ ਲਈ ਕਿਹਾ ਹੈ | ਪੰਜਾਬ ਸਰਕਾਰ ਸਥਾਨਕ ਸਰਕਾਰ ਵਿਭਾਗ ਵੱਲੋਂ ਜਾਰੀ ਪੱਤਰ ‘ਚ ਲਿਖਿਆ ਕਿ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਖ਼ਿਲਾਫ ਸ਼ਿਕਾਇਤ ਪ੍ਰਾਪਤ ਹੋਈ ਹੈ ਜਿਸ ਵਿਚ ਮੇਅਰ ਅੰਮ੍ਰਿਤਪ੍ਰੀਤ ਕੋਆਪਰੇਟਿਵ ਐਲ/ਸੀ ਸੋਸਾਇਟੀ ਲਿਮਟਿਡ ਦੇ ਮੈਂਬਰ ਅਤੇ ਐੱਸ ਐੱਸ ਨਗਰ ਦੇ ਵਿੱਤ ਅਤੇ ਠੇਕਾ ਕਮੇਟੀ ਦੇ ਚੇਅਰਮੈਨ ਹੁੰਦਿਆਂ "ਅੰਮ੍ਰਿਤਪ੍ਰੀਤ ਕੋਆਪਰੇਟਿਵ ਐਲ/ਸੀ ਸੋਸਾਇਟੀ ਲਿਮਟਿਡ" ਨੂੰ ਕਰੋੜਾਂ ਰੁਪਏ ਦੇ ਕੰਮ ਅਲਾਟ ਕੀਤੇ ਗਏ ਹਨ | ਇਸਦੇ ਨਾਲ ਹੀ ਵਧੀਕ ਮੁੱਖ ਸਕੱਤਰ ਸਥਾਨਕ ਸਰਕਾਰ ਨੂੰ 11 ਅਗਸਤ ਨੂੰ ਇੱਕ ਪੱਤਰ ਪ੍ਰਾਪਤ ਹੋਇਆ ਸੀ ਕਿ ਅਮਰਜੀਤ ਸਿੰਘ ਜੀਤੀ ਆਪਣੇ ਅਹੁਦੇ ਦੀ ਦੁਰਵਰਤੋਂ ਕਰਦੇ ਹੋਏ ਲੇਬਰ ਸੋਸਾਇਟੀ "ਅੰਮ੍ਰਿਤਪ੍ਰੀਤ ਕੋਆਪਰੇਟਿਵ ਐਲ/ਸੀ ਸੋਸਾਇਟੀ ਲਿਮਟਿਡ ਨੂੰ ਕਰੋੜਾਂ ਦੇ ਕੰਮਾਂ ਸੰਬੰਧੀ ਟੈਂਡਰ ਦਿੱਤੇ ਗਏ ਹਨ | ਜਿਕਰਯੋਗ ਹੈ ਕਿ ਪੰਜਾਬ ਮਿਊਂਸਪਲ ਐਕਟ 1976 ਦੀ ਧਾਰਾ 36 (f) ਉਲੰਘਣਾ ਕੀਤੇ ਜਾਣ ‘ਤੇ ਮੇਅਰ ਨੂੰ ਅਹੁਦੇ ਤੋਂ ਹਟਾਉਣ ਦਾ ਉਪਬੰਧ ਹੈ | ਇਸਦੇ ਨਾਲ ਹੀ ਵਿਭਾਗ ਨੇ ਕਿਹਾ ਕਿ 15 ਦਿਨਾਂ ਵਿਚ ਜਵਾਬ ਭੇਜਿਆ ਜਾਵੇ ਅਤੇ ਮੇਅਰ ਅਮਰਜੀਤ ਸਿੰਘ ਜੀਤੀ ਵਲੋਂ ਭੇਜੇ ਜਵਾਬ ‘ਤੇ ਵਿਚਾਰ ਕਰਨ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ | ਇਸਦੇ ਨਾਲ ਹੀ ਦੱਸਿਆ ਜਾ ਰਿਹਾ ਹੀ ਕਿ ਜਦੋਂ ਸਰਕਾਰੀ ਮੁਲਾਜ਼ਮ ਮੇਅਰ ਦੇ ਦਫਤਰ ਉਨ੍ਹਾਂ ਨੂੰ ਇਹ ਨੋਟਿਸ ਫੜਾਉਣ ਗਿਆ ਤਾਂ ਉਨ੍ਹਾਂ ਨੇ ਨੋਟਿਸ ਫੜਨ ਤੋਂ ਜਵਾਬ ਦੇ ਦਿੱਤਾ।
The post ਨਗਰ ਨਿਗਮ ਮੋਹਾਲੀ ਦੇ ਮੇਅਰ ਦੀ ਖੁੱਸ ਸਕਦੀ ਹੈ ਕੁਰਸੀ, ਪੰਜਾਬ ਮਿਊਂਸਪਲ ਐਕਟ ਦੀ ਉਲੰਘਣਾ ਕਰਨ ‘ਤੇ ਨੋਟਿਸ ਜਾਰੀ appeared first on TheUnmute.com - Punjabi News. Tags:
|
ਇੰਡੀਗੋ ਫਲਾਈਟ ਦੀ ਤਕਨੀਕੀ ਖ਼ਰਾਬੀ ਕਾਰਨ ਕਾਨਪੁਰ ਏਅਰਪੋਰਟ 'ਤੇ ਐਮਰਜੈਂਸੀ ਲੈਂਡਿੰਗ Friday 16 September 2022 01:11 PM UTC+00 | Tags: breaking-news india-news indigo indigo-flight indigo-flight-made-emergency-landing-at-kanpur-airport indigo-news kanpur kanpur-airport latest-indigo-news news technical-malfunction the-unmute-breaking-news the-unmute-news the-unmute-punjabi-news ਚੰਡੀਗੜ੍ਹ 16 ਸਤੰਬਰ 2022: ਇੰਦੌਰ ਜਾ ਰਹੀ ਇੰਡੀਗੋ ਦੀ ਫਲਾਈਟ ਨੂੰ ਤਕਨੀਕੀ ਖ਼ਰਾਬੀ ਕਾਰਨ ਕਾਨਪੁਰ ਏਅਰਪੋਰਟ ‘ਤੇ ਐਮਰਜੈਂਸੀ ਲੈਂਡਿੰਗ ਕਰਨੀ ਪਈ | ਦੱਸਿਆ ਜਾ ਰਿਹਾ ਹੈ ਕਿ ਕਾਨਪੁਰ ਤੋਂ ਇੰਦੌਰ ਜਾ ਰਹੀ ਇੰਡੀਗੋ ਦੀ ਫਲਾਈਟ ਸ਼ੁੱਕਰਵਾਰ ਨੂੰ ਟੇਕ ਆਫ ਨਹੀਂ ਹੋ ਸਕੀ। ਰਨਵੇ ‘ਤੇ ਪਹੁੰਚਣ ਤੋਂ ਬਾਅਦ ਪਤਾ ਲੱਗਾ ਕਿ ਤਕਨੀਕੀ ਖਰਾਬੀ ਸੀ। ਦੱਸਿਆ ਜਾ ਰਿਹਾ ਹੈ ਕਿ ਰਨਵੇ ‘ਤੇ ਪਹੁੰਚਣ ਤੋਂ ਬਾਅਦ ਜਹਾਜ਼ ਦਾ ਇੰਜਣ ਫੇਲ ਹੋ ਗਿਆ। ਇਸ ਤੋਂ ਬਾਅਦ ਸਾਰੇ ਯਾਤਰੀਆਂ ਨੂੰ ਸੁਰੱਖਿਅਤ ਜਹਾਜ਼ ਤੋਂ ਉਤਾਰ ਲਿਆ ਗਿਆ। ਕਾਨਪੁਰ ‘ਚ ਚੱਲ ਰਹੀ ਰੋਡ ਸੇਫਟੀ ਵਰਲਡ ਸੀਰੀਜ਼ ਖੇਡਣ ਲਈ ਪਹੁੰਚੇ ਕ੍ਰਿਕਟਰ ਵੀ ਜਹਾਜ਼ ‘ਚ ਸਵਾਰ ਸਨ। ਰਨਵੇ ‘ਤੇ ਜਹਾਜ਼ ਦੇ ਗਰਾਉਂਡਿੰਗ ਹੋਣ ਕਾਰਨ ਦੂਜੇ ਜਹਾਜ਼ਾਂ ਦਾ ਉਤਰਨਾ ਵੀ ਮੁਸ਼ਕਲ ਹੋ ਗਿਆ। ਇਸਦੇ ਨਾਲ ਹੀ ਮੁੰਬਈ ਤੋਂ ਆ ਰਿਹਾ ਇੱਕ ਜਹਾਜ਼ ਵੀ ਹਵਾ ਵਿੱਚ ਚੱਕਰ ਲਾਉਂਦਾ ਰਿਹਾ। The post ਇੰਡੀਗੋ ਫਲਾਈਟ ਦੀ ਤਕਨੀਕੀ ਖ਼ਰਾਬੀ ਕਾਰਨ ਕਾਨਪੁਰ ਏਅਰਪੋਰਟ ‘ਤੇ ਐਮਰਜੈਂਸੀ ਲੈਂਡਿੰਗ appeared first on TheUnmute.com - Punjabi News. Tags:
|
ਵਾਤਾਵਰਣ ਨੂੰ ਹਰਿਆ ਭਰਿਆ ਕਰਨ ਲਈ ਅੰਮ੍ਰਿਤਸਰ 'ਚ ਲਗਾਇਆ ਜਾ ਰਿਹਾ ਹੈ ਮਿੰਨੀ ਜੰਗਲ: ਮੀਤ ਹੇਅਰ Friday 16 September 2022 01:28 PM UTC+00 | Tags: aam-aadmi-party amritsar amritsar-forest breaking-news cm-bhagwant-mann congress education-minister-gurmeet-singh-meet-hair meet-hayer news punjab-bjp punjab-government punjab-government-cabinet-minister-meet-hayer punjab-news punjab-police sports-minister the-unmute-breaking-news ਅੰਮ੍ਰਿਤਸਰ 16 ਸਤੰਬਰ 2022: ਅੱਜ ਅੰਮ੍ਰਿਤਸਰ (Amritsar) ਵਿਚ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਮੀਤ ਹੇਅਰ ਪਹੁੰਚੇ ਅਤੇ ਉਨ੍ਹਾਂ ਨੇ ‘ਆਪ’ ਵਿਧਾਇਕਾਂ ਨਾਲ ਮੁਲਾਕਾਤ ਕੀਤੀ ਅਤੇ ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਵਾਤਾਵਰਣ ਨੂੰ ਬਚਾਉਣ ਦੇ ਲਈ ਪੰਜਾਬ ਸਰਕਾਰ ਵੱਲੋਂ ਹਰੇਕ ਵਿਅਕਤੀ ਨੂੰ ਰੁੱਖ ਲਾਉਣ ਦੀ ਅਪੀਲ ਕੀਤੀ ਗਈ ਹੈ ਅਤੇ ਉਥੇ ਹੀ ਦੂਜੇ ਪਾਸੇ ਅੰਮ੍ਰਿਤਸਰ ਵਿਚ ਫੋਕਲ ਪੁਆਇੰਟ ਦੇ ਨਜ਼ਦੀਕ ਇਕ ਮਿੰਨੀ ਜੰਗਲ ਲਗਾਇਆ ਜਾ ਰਿਹਾ ਹੈ ਜੋ ਕਿ ਢਾਈ ਏਕੜ ਦੀ ਜ਼ਮੀਨ ਵਿੱਚ ਲੱਗੇਗਾ | ਇਸ ਵਿੱਚ ਚਾਲੀ ਤਰ੍ਹਾਂ ਦੇ ਪੌਦੇ ਵੀ ਲਗਾਏ ਜਾਣਗ, ਇਸੇ ਤਰੀਕੇ ਦੇ ਜੰਗਲ ਪੰਜਾਬ ਵਿਚ ਹੋਰ ਥਾਵਾਂ ਵਿਚ ਵੀ ਲਗਾਉਣ ਦੀ ਤਿਆਰੀ ਚੱਲ ਰਹੀ ਹੈ | ਇਸਦੇ ਨਾਲ ਹੀ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਦੋ ਮਹੀਨੇ ਪਹਿਲਾਂ ਸਰਕਾਰ ਵੱਲੋਂ ਵਨ ਟਾਇਮ ਯੂਜ਼ ਪਲਾਸਟਿਕ ਬੈਨ ਕੀਤੀ ਗਈ ਹੈ ਲੇਕਿਨ ਫਿਰ ਵੀ ਮਾਰਕੀਟ ਦੇ ਵਿਚ ਪਲਾਸਟਿਕ ਲਿਫਾਫੇ ਵਿਕ ਰਹੇ ਹਨ | ਉਨ੍ਹਾਂ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੀ ਪੰਜਾਬ ਸਰਕਾਰ ਦਾ ਸਾਥ ਦੇਣ ਤਾਂ ਜੋ ਕਿ ਪ੍ਰਦੂਸ਼ਣ ਨੂੰ ਰੋਕਣ ਵਿੱਚ ਅਤੇ ਵਾਤਾਵਰਨ ਦੀ ਸਾਂਭ ਸੰਭਾਲ ਵਿਚ ਉਹ ਵਧੀਆ ਕਾਰਗੁਜ਼ਾਰੀ ਕਰ ਸਕਣ | ਇਸ ਦੇ ਨਾਲ ਹੀ ਜਦੋਂ ਪੱਤਰਕਾਰਾਂ ਵੱਲੋਂ ਪੁੱਛਿਆ ਗਿਆ ਕਿ ਬੀਐਮਡਬਲਯੂ ਕੰਪਨੀ ਦੇ ਨਾਲ ਮੁੱਖ ਮੰਤਰੀ ਦੀ ਮੀਟਿੰਗ ਤੋਂ ਬਾਅਦ ਬੀਐਮਡਬਲਯੂ ਦਾ ਜੋ ਬਿਆਨ ਆਇਆ ਹੈ ਉਸ ਬਾਰੇ ਬੋਲਦੇ ਹੋਏ ਕੈਬਨਿਟ ਮੰਤਰੀ ਮੀਤ ਹੇਅਰ ਨੇ ਕਿਹਾ ਕਿ ਐੱਸਐੱਸਪੀ ਦੀ ਕਿਸੇ ਵਿਅਕਤੀ ਨਾਲ ਮੀਟਿੰਗ ਹੋਈ ਹੋਵੇ ਉਸ ਦਾ ਜਵਾਬ ਐੱਸਐੱਚਓ ਨਹੀਂ ਦੇ ਸਕਦਾ | ਇਸਦੇ ਨਾਲ ਹੀ ਭਾਜਪਾ ਅਕਾਲੀ ਦਲ ਅਤੇ ਕਾਂਗਰਸ ਤੇ ਨਿਸ਼ਾਨਾ ਸਾਧਦੇ ਹੋਏ ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ ਦਾ ਅੱਜ ਵੀ ਭਾਜਪਾ ਦੇ ਨਾਲ ਅੰਦਰਖਾਤੇ ਗੱਠਜੋੜ ਹੈ | ਜੇਕਰ ਭਾਜਪਾ ਦੇ ਵਿਧਾਇਕ ਘੱਟ ਹੋਣ ਤਾਂ ਕਾਂਗਰਸ ਪਾਰਟੀ ਦੇ ਜਿੱਤੇ ਵਿਧਾਇਕ ਭਾਜਪਾ ਵਿੱਚ ਸ਼ਾਮਲ ਹੋ ਜਾਂਦੇ ਹਨ ਇਸ ਤੋਂ ਪਤਾ ਲੱਗਦਾ ਹੈ ਕਿ ਕਾਂਗਰਸ ਵੀ ਭਾਜਪਾ ਦਾ ਹੀ ਹਿੱਸਾ ਹੈ | ਇਸ ਦੇ ਨਾਲ ਹੀ ਮਾਈਨਿੰਗ ਮੁੱਦੇ ਤੇ ਬੋਲਦੇ ਹੋਏ ਮੀਤ ਹੇਅਰ ਨੇ ਕਿਹਾ ਕਿ ਇਕ ਅਕਤੂਬਰ ਤੋਂ ਮਾਇਨਿੰਗ ਸ਼ੁਰੂ ਕੀਤੀ ਜਾਰੀ ਹੈ ਅਤੇ ਰੇਤ ਦੀ ਸ਼ੋਰਟੇਜ ਵੀ ਖਤਮ ਕਰ ਦਿੱਤੀ ਜਾਵੇਗੀ | ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚੋਂ ਇਸ ਸਮੇਂ ਡੀਜੀਪੀ ਗੌਰਵ ਯਾਦਵ ਹਨ, ਉਹ ਬਹੁਤ ਵਧੀਆ ਤਰੀਕੇ ਨਾਲ ਕੰਮ ਕਰ ਰਹੇ ਹਨ ਅਤੇ ਪੰਜਾਬ ਵਿਚ ਨਸ਼ਾ ਵੇਚਣ ਵਾਲੇ ਸੌਦਾਗਰਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਜਾ ਰਿਹਾ ਅਤੇ ਪੰਜਾਬ ਦੇ ਬਾਹਰੀ ਸੂਬਿਆਂ ਚੋਂ ਜਾ ਕੇ ਵੀ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਵਿਚ ਪੰਜਾਬ ਪੁਲਿਸ ਲੱਗੀ ਹੋਈ ਹੈ | The post ਵਾਤਾਵਰਣ ਨੂੰ ਹਰਿਆ ਭਰਿਆ ਕਰਨ ਲਈ ਅੰਮ੍ਰਿਤਸਰ ‘ਚ ਲਗਾਇਆ ਜਾ ਰਿਹਾ ਹੈ ਮਿੰਨੀ ਜੰਗਲ: ਮੀਤ ਹੇਅਰ appeared first on TheUnmute.com - Punjabi News. Tags:
|
ਗੰਨਾ ਕਾਸ਼ਤਕਾਰਾਂ ਨੂੰ ਬਕਾਇਆ ਅਦਾਇਗੀ ਨਾ ਕਰਨ 'ਤੇ ਪ੍ਰਸ਼ਾਸ਼ਨ ਵਲੋਂ ਫਗਵਾੜਾ ਦੀ ਗੋਲਡਨ ਸੰਧਰ ਸ਼ੂਗਰ ਮਿੱਲ ਕੁਰਕ Friday 16 September 2022 01:43 PM UTC+00 | Tags: breaking-news district-administration-kapurthala gold-gym-gt-the-building issue-of-phagwara-sugar-mill kapurthala maharaja-jagatjit-kapurthala mess-golden-sandhar-sugar-mill-phagwara news phagwara punjab-government punjabi-news punjab-news the-unmute-breaking-news the-unmute-punjabi-news ਫਗਵਾੜਾ/ਕਪੂਰਥਲਾ 16 ਸਤੰਬਰ 2022: ਜਿਲ੍ਹਾ ਪ੍ਰਸ਼ਾਸ਼ਨ ਕਪੂਰਥਲਾ ਵਲੋਂ ਮੈਸ ਗੋਲਡਨ ਸੰਧਰ ਸ਼ੂਗਰ ਮਿੱਲ ਫਗਵਾੜਾ (Phagwara) ਵਲੋਂ ਗੰਨਾ ਕਾਸ਼ਤਕਾਰਾਂ ਨੂੰ ਬਕਾਇਆ ਅਦਾਇਗੀ ਕਰਨ ਲਈ ਸਖਤ ਕਦਮ ਚੁੱਕਦਿਆਂ ਗੋਲਡ ਜਿੰਮ ਜੀ.ਟੀ. ਰੋਡ ਨਜਦੀਕ ਬੱਸ ਅੱਡਾ ਫਗਵਾੜਾ ਦੀ ਇਮਾਰਤ, ਉਪਕਰਨਾਂ ਤੇ ਹੋਰ ਭੌਤਿਕ ਵਸਤੂਆਂ ਨੂੰ ਕੁਲੈਕਟਰ ਕਪੂਰਥਲਾ ਦੇ ਹੱਕ ਵਿਚ ਤੁਰੰਤ ਪ੍ਰਭਾਵ ਨਾਲ ਅਟੈਚ ਕਰਨ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਨੇ ਹੋਰ ਸਖ਼ਤੀ ਦਿਖਾਉਂਦੇ ਹੋਏ ਮੈਸਰਜ਼ ਗੋਲਡਨ ਸੰਧਰ ਸ਼ੂਗਰ ਮਿੱਲ ਲਿਮਟਿਡ ਫਗਵਾੜਾ ਨੂੰ ਵੀ ਕੁਰਕ ਕਰ ਦਿੱਤਾ ਹੈ। ਪੰਜਾਬ ਸਰਕਾਰ ਰਾਹੀਂ ਕਲੈਕਟਰ ਕਪੂਰਥਲਾ ਦੇ ਹੱਕ ਵਿੱਚ ਮਿੱਲ ਦੀ ਜ਼ਮੀਨ ਤੋਂ ਇਲਾਵਾ ਸਾਰੇ ਪਲਾਂਟ, ਮਸ਼ੀਨਰੀ, ਬਿਜਲੀ ਉਤਪਾਦਨ ਪਲਾਂਟ, ਢਾਂਚੇ, ਇਮਾਰਤਾਂ, ਵਿਹੜੇ, ਰਿਹਾਇਸ਼ੀ ਖੇਤਰ, ਵਾਹਨ, ਚੱਲ ਅਤੇ ਅਚੱਲ ਜਾਇਦਾਦ ਅਤੇ ਭੌਤਿਕ ਵਸਤੂਆਂ ਨੂੰ ਤੁਰੰਤ ਪ੍ਰਭਾਵ ਨਾਲ ਕੁਰਕ ਕਰ ਦਿੱਤਾ ਗਿਆ ਹੈ। ਕੁਰਕੀ ਮਿੱਲ ਦੀ ਜ਼ਮੀਨ ‘ਤੇ ਲਾਗੂ ਨਹੀਂ ਹੈ। ਦੱਸਣਯੋਗ ਹੈ ਕਿ ਉਪਰੋਕਤ ਅਟੈਚਮੈਂਟ ਜਿੰਮ ਦੀ ਜ਼ਮੀਨ 'ਤੇ ਲਾਗੂ ਨਹੀਂ ਹੁੰਦੀ ਕਿਉਂਕਿ ਜ਼ਮੀਨ ਦੀ ਮਾਲਕੀ ਮਹਾਰਾਜਾ ਜਗਤਜੀਤ ਕਪੂਰਥਲਾ (ਹੁਣ ਪੰਜਾਬ ਸਰਕਾਰ ) ਦੀ ਹੈ। ਬੀਤੇ ਦਿਨ ਐਸ.ਡੀ. ਐਮ. ਫਗਵਾੜਾ ਵਲੋਂ ਜਾਰੀ ਹੁਕਮਾਂ ਅਨੁਸਾਰ ਡਿਫਾਲਟਰ ਮਿੱਲ ਮਾਲਕਾਂ ਵਲੋਂ ਭੁਗਤਾਨਯੋਗ ਕੁੱਲ ਏਰੀਅਰ ਦੀ ਰਕਮ ਦਾ ਅੰਸ਼ਿਕ ਹਿੱਸਾ ਵਸੂਲਣ ਹਿੱਤ ਇਹ ਫੈਸਲਾ ਲਿਆ ਗਿਆ, ਜਿਸ ਤਹਿਤ ਅਟੈਚਮੈਂਟ ਦੇ ਸਮੇਂ ਦੌਰਾਨ ਜਿੰਮ ਦੇ ਸੰਚਾਲਕਾਂ ਨੂੰ ਇਹ ਹਦਾਇਤ ਕੀਤੀ ਗਈ ਹੈ ਕਿ ਉਹ ਜਿਲ੍ਹਾ ਪ੍ਰਸ਼ਾਸ਼ਨ ਵਲੋਂ ਸੰਚਾਲਿਤ ਖਾਤੇ ਵਿਚ ਜਿੰਮ ਤੋਂ ਹੋਣ ਵਾਲੀ ਸਾਰੀ ਆਮਦਨ ਜਮ੍ਹਾਂ ਕਰਵਾਉਣ। ਹੁਕਮਾਂ ਵਿਚ ਸਪੱਸ਼ਟ ਕੀਤਾ ਗਿਆ ਹੈ ਕਿ ਅਜਿਹਾ ਨਾ ਕਰਨ 'ਤੇ ਸੰਚਾਲਕਾਂ ਵਿਰੁੱਧ ਸਖਤ ਕਾਰਵਾਈ ਹੋਵੇਗੀ। ਇਸ ਤੋਂ ਇਲਾਵਾ ਉਪਰੋਕਤ ਫਰਮ ਦੇ ਬੈਂਕ ਖਾਤਾ ਨੰਬਰ ਸਬੰਧਿਤ ਬੈਕਾਂ ਦੇ ਮੈਨੇਜ਼ਰਾਂ ਨੂੰ ਭੇਜਕੇ ਫਰਮ ਦੇ ਬੈਂਕ ਖਾਤੇ ਸੀਲ ਕਰਨ ਦੇ ਹੁਕਮ ਵੀ ਦਿੱਤੇ ਗਏ ਹਨ ਤਾਂ ਜੋ ਕੋਈ ਵੀ ਰਕਮ ਕਢਾਈ ਨਾ ਜਾ ਸਕੇ । ਨਾਲ ਹੀ ਸਪੱਸ਼ਟ ਕੀਤਾ ਗਿਆ ਹੈ ਕਿ ਇਨ੍ਹਾਂ ਖਾਤਿਆਂ ਵਿਚ ਕਿਸੇ ਰਕਮ ਨੂੰ ਜਮ੍ਹਾਂ ਕਰਨ ਦੀ ਕੋਈ ਮਨਾਹੀ ਨਹੀਂ ਹੈ। ਦੱਸਣਯੋਗ ਹੈ ਕਿ ਤਹਿਸੀਲਦਾਰ ਫਗਵਾੜਾ (Phagwara) ਵਲੋਂ ਰਿਪੋਰਟ ਕੀਤੀ ਗਈ ਸੀ ਕਿ ਗੋਲਡਨ ਸੰਧਰ ਸ਼ੂਗਰ ਮਿੱਲ ਫਗਵਾੜਾ ਜਿਲ੍ਹਾ ਕਪੂਰਥਲਾ ਵੱਲ ਗੰਨਾ ਕਾਸ਼ਤਕਾਰਾਂ ਦੇ 50 ਕਰੋੜ 33 ਲੱਖ ਰੁਪਏ ਦੀ ਰਿਕਵਰੀ ਬਾਕੀ ਹੈ। ਉਨ੍ਹਾਂ ਵਲੋਂ ਇਹ ਵੀ ਧਿਆਨ ਵਿਚ ਲਿਆਂਦਾ ਗਿਆ ਸੀ ਕਿ ਗੋਲਡਨ ਸੰਧਰ ਮਿੱਲ ਮਾਲਕਾਂ ਨੇ ਇਕ ਜਿੰਮ ਜਿਸਦਾ ਨਾਮ ਗੋਲਡ ਜਿੰਮ ਨਜਦੀਕ ਬੱਸ ਸਟੈਂਡ ਫਗਵਾੜਾ ਹੈ, ਤੋਂ ਕਮਾਈ ਕੀਤੀ ਜਾ ਰਹੀ ਹੈ। ਐਸ ਡੀ ਐਮ ਨੇ ਦੱਸਿਆ ਕਿ ਮਿੱਲ ਮਾਲਕਾਂ ਵਲੋਂ ਗੰਨੇ ਦੀ ਅਦਾਇਗੀ ਕਰਨ ਲਈ ਸਹਿਯੋਗ ਨਹੀਂ ਦਿੱਤਾ ਜਾ ਰਿਹਾ ਜਿਸ ਕਰਕੇ ਮਿੱਲ ਮਾਲਕਾਂ ਦੀਆਂ ਜ਼ਮੀਨਾਂ, ਜਾਇਦਾਦਾਂ ਪੰਜਾਬ ਸਰਕਾਰ ਰਾਹੀਂ ਕੁਲੈਕਟਰ ਕਪੂਰਥਲਾ ਦੇ ਹੱਕ ਵਿਚ ਅਟੈਚ ਕੀਤੀਆਂ ਜਾਣ, ਜਿਸ 'ਤੇ ਇਹ ਜਿੰਮ ਦੀ ਇਮਾਰਤ , ਉਪਕਰਨਾਂ ਨੂੰ ਅਟੈਚ ਕੀਤਾ ਗਿਆ ਹੈ। The post ਗੰਨਾ ਕਾਸ਼ਤਕਾਰਾਂ ਨੂੰ ਬਕਾਇਆ ਅਦਾਇਗੀ ਨਾ ਕਰਨ ‘ਤੇ ਪ੍ਰਸ਼ਾਸ਼ਨ ਵਲੋਂ ਫਗਵਾੜਾ ਦੀ ਗੋਲਡਨ ਸੰਧਰ ਸ਼ੂਗਰ ਮਿੱਲ ਕੁਰਕ appeared first on TheUnmute.com - Punjabi News. Tags:
|
ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ CBG ਪਲਾਂਟਾਂ ਤੋਂ ਪੈਦਾ ਹੁੰਦੀ ਜੈਵਿਕ ਖਾਦ ਦੀ ਟੈਸਟਿੰਗ ਤੇ ਵਰਤੋਂ ਨੂੰ ਉਤਸ਼ਾਹਿਤ ਕਰਨ ਦੀਆਂ ਸੰਭਾਵਨਾਵਾਂ ਤਲਾਸ਼ਣ ਦੇ ਆਦੇਸ਼ Friday 16 September 2022 01:56 PM UTC+00 | Tags: aam-aadmi-party aman-arora cabinet-minister-aman-arora cbg-plants. chief-minister-bhagwant-mann cm-bhagwant-mann news organic-fertilizers-produced-from-cbg-plants plant-best-solution punjab-government sangrur-cbg-plants sports-news the-unmute-breaking-news the-unmute-punjabi-news the-unmute-update ਚੰਡੀਗੜ੍ਹ 16 ਸਤੰਬਰ 2022: ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ (Aman Arora) ਨੇ ਅੱਜ ਅਧਿਕਾਰੀਆਂ ਨੂੰ ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.) ਪਲਾਂਟਾਂ (CBG plants) ਤੋਂ ਪੈਦਾ ਹੁੰਦੀ ਫਰਮੈਂਟਿਡ ਆਰਗੈਨਿਕ ਮੈਨਿਓਰ (ਜੈਵਿਕ ਖਾਦ) ਦੀ ਵੱਖਰੇ ਉਤਪਾਦ ਵਜੋਂ ਟੈਸਟਿੰਗ ਅਤੇ ਵਰਤੋਂ ਨੂੰ ਉਤਸ਼ਾਹਿਤ ਕਰਨ ਲਈ ਸੰਭਾਵਨਾਵਾਂ ਤਲਾਸ਼ਣ ਅਤੇ ਰੂਪ ਰੇਖਾ ਤਿਆਰ ਕਰਨ ਦੇ ਆਦੇਸ਼ ਦਿੱਤੇ। ਇੱਥੇ ਪੰਜਾਬ ਭਵਨ ਵਿਖੇ ਖੇਤੀ ਰਹਿੰਦ-ਖੂੰਹਦ 'ਤੇ ਆਧਾਰਤ ਸੀ.ਬੀ.ਜੀ. ਪ੍ਰਾਜੈਕਟਾਂ ਤੋਂ ਤਿਆਰ ਜੈਵਿਕ ਖਾਦ ਦੀ ਖਰੀਦ ਤੇ ਚੁਕਾਈ ਸਬੰਧੀ ਵਿਧੀ ਵਿਕਸਿਤ ਕਰਨ ਅਤੇ ਇਸ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਗਠਿਤ 21 ਮੈਂਬਰੀ ਟਾਸਕ ਫੋਰਸ ਦੀ ਪਲੇਠੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਸੀ.ਬੀ.ਜੀ. ਪਲਾਂਟ ਪਰਾਲੀ ਸਾੜਨ ਦੀ ਸਮੱਸਿਆ ਦਾ ਵਿਗਿਆਨਕ ਢੰਗ ਨਾਲ ਢੁਕਵਾਂ ਹੱਲ ਹਨ ਕਿਉਂ ਜੋ ਇਹ ਪਲਾਂਟ ਝੋਨੇ ਦੀ ਪਰਾਲੀ ਅਤੇ ਹੋਰ ਖੇਤੀ ਰਹਿੰਦ-ਖੂੰਹਦ ਤੋਂ ਸਾਫ਼-ਸੁਥਰੀ ਊਰਜਾ ਪੈਦਾ ਕਰਦੇ ਹਨ ਅਤੇ ਕਿਸਾਨੀ ਭਾਈਚਾਰੇ ਲਈ ਵਾਧੂ ਆਮਦਨ ਦਾ ਸਰੋਤ ਬਣ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਕਿਸਮ ਦੇ ਪ੍ਰਾਜੈਕਟਾਂ ਨਾਲ ਕਿਸਾਨਾਂ ਨੂੰ ਕਈ ਤਰੀਕਿਆਂ ਨਾਲ ਲਾਭ ਹੋਵੇਗਾ ਕਿਉਂਕਿ ਇਹ ਪਲਾਂਟ ਫਸਲਾਂ ਦੀ ਰਹਿੰਦ-ਖੂੰਹਦ ਨੂੰ ਕੱਚੇ ਮਾਲ ਵਜੋਂ ਵਰਤਦੇ ਹਨ ਅਤੇ ਕਿਸਾਨਾਂ 'ਤੇ ਕੋਈ ਵਿੱਤੀ ਬੋਝ ਪਾਏ ਬਿਨਾਂ ਉਨ੍ਹਾਂ ਦੇ ਖੇਤਾਂ 'ਚੋਂ ਪਰਾਲੀ ਨੂੰ ਇਕੱਠਾ ਕਰਦੇ ਹਨ। ਅਮਨ ਅਰੋੜਾ ਨੇ ਕਿਹਾ ਕਿ ਹਰ ਸਾਲ 20 ਮਿਲੀਅਨ ਟਨ ਝੋਨੇ ਦੀ ਪਰਾਲੀ ਦਾ ਉਤਪਾਦਨ ਹੋ ਰਿਹਾ ਹੈ ਅਤੇ ਪੰਜਾਬ ਵਿੱਚ ਖੇਤੀ ਰਹਿੰਦ-ਖੂੰਹਦ 'ਤੇ ਆਧਾਰਤ ਸੀ.ਬੀ.ਜੀ. ਪਲਾਂਟ ਲਗਾਉਣ ਦੀਆਂ ਅਥਾਹ ਸੰਭਾਵਨਾਵਾਂ ਮੌਜੂਦ ਹਨ। ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਜਿਹੇ ਵਾਤਾਵਰਣ ਅਤੇ ਕਿਸਾਨ ਹਿਤੈਸ਼ੀ ਪ੍ਰਾਜੈਕਟਾਂ ਦੀ ਸਹੂਲਤ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਟੇਟ ਐਨ.ਆਰ.ਐਸ.ਈ. ਨੀਤੀ-2012 ਤਹਿਤ ਸਟੈਂਪ ਡਿਊਟੀ ਅਤੇ ਰਜਿਸਟ੍ਰੇਸ਼ਨ ਚਾਰਜਿਜ਼, ਈ.ਡੀ.ਸੀ. ਅਤੇ ਸੀ.ਐਲ.ਯੂ. ਚਾਰਜਿਜ਼ ਤੋਂ ਛੋਟ ਤੋਂ ਇਲਾਵਾ ਇਨਵੈਸਟ ਪੰਜਾਬ ਰਾਹੀਂ ਵਨ ਸਟਾਪ ਕਲੀਅਰੈਂਸ ਸਿਸਟਮ ਸਮੇਤ ਵੱਖ-ਵੱਖ ਰਿਆਇਤਾਂ ਪ੍ਰਦਾਨ ਕਰ ਰਹੀ ਹੈ। ਏਸ਼ੀਆ ਦਾ ਸਭ ਤੋਂ ਵੱਡਾ ਸੀ.ਬੀ.ਜੀ. ਪਲਾਂਟ ਸੰਗਰੂਰ ਵਿੱਚ ਕਾਰਜਸ਼ੀਲਉਨ੍ਹਾਂ ਦੱਸਿਆ ਕਿ 33.23 ਟਨ ਪ੍ਰਤੀ ਦਿਨ ਦੀ ਕੁੱਲ ਸਮਰੱਥਾ ਵਾਲਾ ਏਸ਼ੀਆ ਦਾ ਸਭ ਤੋਂ ਵੱਡਾ ਸੀ.ਬੀ.ਜੀ. ਪਲਾਂਟ ਸੰਗਰੂਰ ਵਿੱਚ ਕਾਰਜਸ਼ੀਲ ਹੈ ਅਤੇ ਪੇਡਾ ਦੁਆਰਾ 492.58 ਟਨ ਪ੍ਰਤੀ ਦਿਨ ਦੀ ਕੁੱਲ ਸਮਰੱਥਾ ਵਾਲੇ 42 ਸੀ.ਬੀ.ਜੀ. ਪ੍ਰਾਜੈਕਟ ਵੀ ਅਲਾਟ ਕੀਤੇ ਗਏ ਹਨ। ਇਨ੍ਹਾਂ ਸਾਰੇ ਪ੍ਰਾਜੈਕਟਾਂ ਦੇ ਕਾਰਜਸ਼ੀਲ ਹੋਣ ਨਾਲ ਇਨ੍ਹਾਂ ਪ੍ਰਾਜੈਕਟਾਂ ਤੋਂ ਸਾਲਾਨਾ ਘੱਟੋ-ਘੱਟ 10 ਲੱਖ ਟਨ ਜੈਵਿਕ ਖਾਦ ਪੈਦਾ ਹੋਣ ਦੀ ਉਮੀਦ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਜੈਵਿਕ ਖਾਦ ਦੀ ਵਰਤੋਂ ਜ਼ਮੀਨ ਦੇ ਪੌਸ਼ਟਿਕ ਤੱਤਾਂ, ਉਪਜ, ਪੌਸ਼ਟਿਕ ਗੁਣਾਂ ਅਤੇ ਫਸਲਾਂ ਦੀ ਗੁਣਵੱਤਾ ਵਿੱਚ ਵਾਧਾ ਕਰੇਗੀ। ਇਨ੍ਹਾਂ ਪ੍ਰਾਜੈਕਟਾਂ ਨਾਲ 15000 ਹੁਨਰਮੰਦ/ਗ਼ੈਰ-ਹੁਨਰਮੰਦ ਵਿਅਕਤੀਆਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ ਅਤੇ ਇਸ ਦੇ ਨਾਲ-ਨਾਲ ਸੂਬੇ ਵਿੱਚ ਲਗਭਗ 2000 ਕਰੋੜ ਰੁਪਏ ਦਾ ਨਿਵੇਸ਼ ਆਉਣ ਦੀ ਉਮੀਦ ਹੈ। ਮੀਟਿੰਗ ਵਿੱਚ ਵਧੀਕ ਮੁੱਖ ਸਕੱਤਰ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਸ੍ਰੀ ਏ ਵੇਣੂ ਪ੍ਰਸਾਦ, ਪੇਡਾ ਦੇ ਮੁੱਖ ਕਾਰਜਕਾਰੀ ਸ੍ਰੀ ਸੁਮੀਤ ਜਾਰੰਗਲ, ਸੂਬਾ ਸਰਕਾਰ ਦੇ ਹੋਰ ਸੀਨੀਅਰ ਅਧਿਕਾਰੀ ਅਤੇ ਐਸ.ਐਸ.ਐਸ. ਨੈਸ਼ਨਲ ਇੰਸਟੀਚਿਊਟ ਆਫ ਬਾਇਓ ਐਨਰਜੀ ਕਪੂਰਥਲਾ, ਐਨ.ਐਫ.ਐਲ., ਕਿ੍ਭਕੋ, ਇਫਕੋ, ਮੈਸਰਜ਼ ਕੋਰੋਮੰਡਲ ਇੰਟਰਨੈਸ਼ਨਲ ਲਿਮ., ਮੈਸਰਜ਼ ਟਾਟਾ ਰੈਲਿਸ ਇੰਡੀਆ ਲਿਮ., ਮੈਸਰਜ਼ ਚੰਬਲ ਫਰਟੀਲਾਈਜ਼ਰਜ਼ ਐਂਡ ਕੈਮੀਕਲਜ਼ ਲਿਮ., ਮੈਸਰਜ਼ ਸੰਪੂਰਨਾ ਐਗਰੀ ਵੈਂਚਰ ਪ੍ਰਾਈਵੇਟ ਲਿਮਟਿਡ, ਮੈਸਰਜ਼ ਵਰਬੀਓ ਇੰਡੀਆ ਪ੍ਰਾਈਵੇਟ ਲਿਮਟਿਡ, ਮੈਸਰਜ਼ ਐਵਰ-ਇਨਵਾਇਰੋ ਰਿਸੋਰਸ ਮੈਨੇਜਮੈਂਟ ਪ੍ਰਾਈਵੇਟ ਲਿਮਟਿਡ ਅਤੇ ਮੈਸਰਜ਼ ਸਿਟੀਜ਼ ਇਨੋਵੇਟਿਵ ਬਾਇਓਫਿਊਲਜ਼ ਪ੍ਰਾਈਵੇਟ ਲਿਮ. ਦੇ ਸੀਨੀਅਰ ਨੁਮਾਇੰਦੇ ਸ਼ਾਮਲ ਹਨ। ਡੱਬੀ ਅਮਨ ਅਰੋੜਾ ਵੱਲੋਂ ਏਸ਼ੀਆ ਦੇ ਸਭ ਤੋਂ ਵੱਡੇ ਸੀ.ਬੀ.ਜੀ. ਪਲਾਂਟ ਦਾ ਦੌਰਾਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਬੀਤੇ ਕੱਲ ਸੰਗਰੂਰ ਜ਼ਿਲ੍ਹੇ ਦੇ ਪਿੰਡ ਭੁਟਾਲ ਕਲਾਂ ਵਿਖੇ ਸ਼ੁਰੂ ਕੀਤੇ ਗਏ ਏਸ਼ੀਆ ਦੇ ਸਭ ਤੋਂ ਵੱਡੇ ਸੀ.ਬੀ.ਜੀ. ਪਲਾਂਟ ਦਾ ਦੌਰਾ ਕੀਤਾ। ਕੈਬਨਿਟ ਮੰਤਰੀ ਨੇ ਪੇਡਾ ਦੇ ਮੁੱਖ ਕਾਰਜਕਾਰੀ ਸੁਮੀਤ ਜਾਰੰਗਲ ਅਤੇ ਡਾਇਰੈਕਟਰ ਐਮ.ਪੀ ਸਿੰਘ ਨਾਲ ਖੇਤੀ ਰਹਿੰਦ-ਖੂੰਹਦ ਆਧਾਰਤ ਇਸ ਪਲਾਂਟ ਵਿੱਚ ਸੀ.ਬੀ.ਜੀ. ਪੈਦਾ ਕਰਨ ਲਈ ਵਰਤੀ ਜਾ ਰਹੀ ਮਸ਼ੀਨਰੀ ਦੇ ਕੰਮਕਾਜ ਦਾ ਬਾਰੀਕੀ ਨਾਲ ਜਾਇਜ਼ਾ ਕੀਤੀ। ਇਸ ਸਾਲ ਅਕਤੂਬਰ ਤੋਂ ਇਸ ਪਲਾਂਟ ਵਿੱਚ ਪਰਾਲੀ ਦੀ ਖਪਤ 300 ਟਨ ਪ੍ਰਤੀ ਦਿਨ ਹੋ ਜਾਵੇਗੀ ਅਤੇ ਰੋਜ਼ਾਨਾ 33.23 ਟਨ ਬਾਇਓ-ਸੀ.ਐਨ.ਜੀ. ਦਾ ਉਤਪਾਦਨ ਹੋਵੇਗਾ। The post ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ CBG ਪਲਾਂਟਾਂ ਤੋਂ ਪੈਦਾ ਹੁੰਦੀ ਜੈਵਿਕ ਖਾਦ ਦੀ ਟੈਸਟਿੰਗ ਤੇ ਵਰਤੋਂ ਨੂੰ ਉਤਸ਼ਾਹਿਤ ਕਰਨ ਦੀਆਂ ਸੰਭਾਵਨਾਵਾਂ ਤਲਾਸ਼ਣ ਦੇ ਆਦੇਸ਼ appeared first on TheUnmute.com - Punjabi News. Tags:
|
ਸਿਹਤ ਮੰਤਰੀ ਜੌੜਾਮਾਜਰਾ ਵਲੋਂ ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਹਸਪਤਾਲ ਦਾ ਦੌਰਾ Friday 16 September 2022 02:12 PM UTC+00 | Tags: aam-aadmi-party breaking-news cm-bhagwant-mann fermented-organic health-minister-chetan-sing health-minister-jauramajra news shri-aman-arora sri-muktsar-sahib the-unmute-breaking-news the-unmute-latest-news the-unmute-punjabi-news ਸ੍ਰੀ ਮੁਕਤਸਰ ਸਾਹਿਬ 16 ਸਤੰਬਰ 2022: ਸਿਹਤ ਮੰਤਰੀ ਚੇਤਨ ਸਿੰਘ ਜ਼ੋੜਮਾਜਰਾ ਅੱਜ ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਹਸਪਤਾਲ ਵਿਖੇ ਪਹੁੰਚੇ। ਇਸ ਮੌਕੇ ਉਹਨਾਂ ਨੇ ਹਸਪਤਾਲ ਦਾ ਨਿਰੀਖਣ ਕੀਤਾ ਅਤੇ ਹਸਪਤਾਲ ਵਿਚ ਇਲਾਜ਼ ਅਧੀਨ ਮਰੀਜ਼ਾਂ ਨਾਲ ਖੁਦ ਗੱਲਬਾਤ ਵੀ ਕੀਤੀ। ਇਸ ਨਿਰੀਖਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਸਿਹਤ ਮੰਤਰੀ ਨੇ ਕਿਹਾ ਕਿ ਹਸਪਤਾਲ ਵਿਚ ਪ੍ਰਬੰਧ ਵਧੀਆ ਹਨ। ਉਹਨਾਂ ਕਿਹਾ ਕਿ ਡਾਕਟਰਾਂ ਦੀ ਕਮੀ ਹੈ ਅਤੇ ਇਹ ਜਲਦ ਪੂਰੀ ਕਰ ਦਿੱਤੀ ਜਾਵੇਗੀ। ਜਿਲ੍ਹਾ ਹਸਪਤਾਲ ਹੋਣ ਦੇ ਬਾਵਜੂਦ ਹਸਪਤਾਲ ਵਿਚ ਆਈ ਸੀ ਯੂ ਨਾ ਹੋਣ ਤੇ ਸਿਹਤ ਮੰਤਰੀ ਨੇ ਕਿਹਾ ਕਿ ਜ਼ੋ ਜ਼ੋ ਕੰਮ ਹੋਣ ਵਾਲੇ ਹਨ ਉਹ ਜਲਦ ਕਰ ਦਿੱਤੇ ਜਾਣਗੇ। ਡਾਕਟਰਾਂ ਦੀ ਲੰਮੇ ਸਮੇਂ ਤੋਂ ਕਮੀ ਦੇ ਸਵਾਲ ਤੇ ਸਿਹਤ ਮੰਤਰੀ ਨੇ ਕਿਹਾ ਕਿ ਬੀਤੀਆਂ ਸਰਕਾਰਾਂ ਦੌਰਾਨ ਡਾਕਟਰਾਂ ਦੀ ਭਰਤੀ ਨਾ ਹੋਣ ਕਾਰਨ ਇਹ ਸਮੱਸਿਆ ਆਈ ਹੈ ਹੁਣ ਇਹ ਸਮੱਸਿਆ ਜਲਦ ਹੱਲ ਕਰਨ ਲਈ ਯਤਨ ਕੀਤੇ ਜਾ ਰਹੇ ਹਨ। ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਭਾਜਪਾ ਤੇ ਵਿਧਾਇਕਾਂ ਨੂੰ 25 ਕਰੋੜ ਰੁਪਏ ਤੱਕ ਦੀਆਂ ਆਫ਼ਰ ਦੇਣ ਦੇ ਮਾਮਲੇ ਵਿਚ ਸਿਹਤ ਮੰਤਰੀ ਨੇ ਕੋਈ ਜਵਾਬ ਨਹੀਂ ਦਿੱਤਾ। ਉਧਰ ਪੱਤਰਕਾਰਾਂ ਨਾਲ ਗੱਲਬਾਤ ਤੋਂ ਪਹਿਲਾ ਹਸਪਤਾਲ ਵਿਚ ਮਰੀਜ਼ਾਂ ਨਾਲ ਗੱਲਬਾਤ ਕਰਦਿਆ ਸਿਹਤ ਮੰਤਰੀ ਚੇਤਨ ਸਿੰਘ ਜ਼ੋੜਮਾਜ਼ਰਾ ਜਿਥੇ ਮਰੀਜ਼ਾਂ ਨੂੰ ਇਹ ਕਹਿੰਦੇ ਨਜ਼ਰ ਆਏ ਕਿ ਉਹ ਡਾਕਟਰਾਂ ਨੂੰ ਦੁਆਵਾਂ ਦੇਣ ਉਥੇ ਹੀ ਸਰਕਾਰੀ ਹਸਪਤਾਲ ਵਿਚ ਲੱਗੀ ਡਾਇਲਸਸ ਯੂਨਿਟ ਤੋਂ ਵੀ ਉਹਨਾਂ ਤਸੱਲੀ ਪ੍ਰਗਟ ਕੀਤੀ। The post ਸਿਹਤ ਮੰਤਰੀ ਜੌੜਾਮਾਜਰਾ ਵਲੋਂ ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਹਸਪਤਾਲ ਦਾ ਦੌਰਾ appeared first on TheUnmute.com - Punjabi News. Tags:
|
ਖੇਤੀਬਾੜੀ ਮੰਤਰੀ ਨੇ ਪਰਾਲੀ ਜਲਾਉਣ ਨੂੰ ਰੋਕਣ ਲਈ ਡੀ.ਸੀ. ਤੇ ਐੱਸ.ਐੱਸ.ਪੀ. ਨੂੰ ਨਿਯਮਤ ਤੌਰ 'ਤੇ ਮੀਟਿੰਗ ਕਰਨ ਦੇ ਦਿੱਤੇ ਨਿਰਦੇਸ਼ Friday 16 September 2022 02:26 PM UTC+00 | Tags: agriculture-and-farmers-welfare-minister-kuldeep-singh-dhaliwal breaking-news chief-minister-bhagwant-mann kuldeep-singh-dhaliwal punjab-government ਚੰਡੀਗੜ੍ਹ 16 ਸਤੰਬਰ 2022: ਪੰਜਾਬ ਸਰਕਾਰ ਨੇ ਪਰਾਲੀ ਜਲਾਉਣ ਤੋਂ ਰੋਕਣ ਲਈ ਜੰਗ ਦਾ ਐਲਾਨ ਕੀਤਾ ਹੈ ਅਤੇ ਪਰਾਲੀ ਜਲਾਉਣ ਨਾਲ ਹੋਣ ਵਾਲੇ ਪ੍ਰਦੂਸ਼ਣ ਤੋਂ ਪਾਣੀ, ਮਿੱਟੀ ਅਤੇ ਵਾਤਾਵਰਨ ਨੂੰ ਬਚਾਉਣ ਲਈ ਹਰ ਸੰਭਵ ਯਤਨ ਕਰਨ ਦਾ ਫੈਸਲਾ ਕੀਤਾ ਹੈ। ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਇੱਥੇ ਜ਼ਿਲ੍ਹਾ ਖੇਤੀਬਾੜੀ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਪਰਾਲੀ ਜਲਾਉਣ ਨੂੰ ਰੋਕਣ ਲਈ ਬਲਿਊਪਿ੍ੰਟ ਲਾਗੂ ਕਰਨ ਲਈ ਵਿਚਾਰ ਵਟਾਂਦਰਾ ਕੀਤਾ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਪਰਾਲੀ ਜਲਾਉਣ ਨੂੰ ਰੋਕਣਾ ਸੂਬੇ ਲਈ ਵੱਡੀ ਚੁਣੌਤੀ ਹੈ ਅਤੇ ਇਸ ਨਾਲ ਹੋਣ ਵਾਲੇ ਪ੍ਰਦੂਸ਼ਣ ਦਾ ਮੁੱਦਾ ਕੌਮੀ ਅਤੇ ਕੌਮਾਂਤਰੀ ਪੱਧਰ ‘ਤੇ ਉਜਾਗਰ ਕੀਤਾ ਜਾ ਰਿਹਾ ਹੈ, ਜਿਸ ਨਾਲ ਪੰਜਾਬ ਦੀ ਬਦਨਾਮੀ ਹੋ ਰਹੀ ਹੈ। ਝੋਨੇ ਦੀ ਪਰਾਲੀ ਜਲਾਉਣ ਨੂੰ ਰੋਕਣ ਅਤੇ ਇਸ ਦੇ ਪ੍ਰਬੰਧਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਸਬਸਿਡੀ ‘ਤੇ ਖੇਤੀ ਸੰਦ ਮੁਹੱਈਆ ਕਰਵਾਉਣ, ਜਾਗਰੂਕਤਾ ਮੁਹਿੰਮ ਚਲਾਉਣ ਅਤੇ ਕੁਝ ਨਵੇਂ ਵਿਗਿਆਨਕ ਤਰੀਕਿਆਂ ਜਿਵੇਂ ਡੀਕੰਪੋਜ਼ਰ ਸਪਰੇਅ ਵਰਗੇ ਕਈ ਠੋਸ ਕਦਮ ਚੁੱਕਣ ਦਾ ਫੈਸਲਾ ਕੀਤਾ ਹੈ। ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਿਰਫ਼ ਕਾਗਜ਼ੀ ਖ਼ਾਨਾਪੂਰਤੀ ਕਰਨ ਦੀ ਬਜਾਏ ਜ਼ਮੀਨੀ ਪੱਧਰ ਉੱਤੇ ਅਮਲੀ ਤੌਰ ‘ਤੇ ਕੰਮ ਕਰਨ ਦਾ ਸੱਦਾ ਦਿੱਤਾ। ਖੇਤੀਬਾੜੀ ਮੰਤਰੀ ਨੇ ਅੱਜ ਸੀਨੀਅਰ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਖੇਤੀਬਾੜੀ ਵਿਭਾਗ ਦੇ ਕਿਸੇ ਵੀ ਅਧਿਕਾਰੀ ਜਾਂ ਕਰਮਚਾਰੀ ਨੂੰ 7 ਨਵੰਬਰ ਤੱਕ ਛੁੱਟੀ ਨਾ ਦਿੱਤੀ ਜਾਵੇ। ਖੇਤੀਬਾੜੀ ਮੰਤਰੀ ਨੇ ਪਰਾਲੀ ਜਲਾਉਣ ਸਬੰਧੀ ਜਾਗਰੂਕਤਾ ਮੁਹਿੰਮ ਅਤੇ ਪਰਾਲੀ ਸਾੜਨ ਦੇ ਮਾਮਲਿਆਂ ਦੀ ਤੁਰੰਤ ਰਿਪੋਰਟਿੰਗ ਸਬੰਧੀ ਫੀਲਡ ਵਿੱਚ ਹੋਣ ਵਾਲੀਆਂ ਸਾਰੀਆਂ ਗਤੀਵਿਧੀਆਂ ‘ਤੇ ਨਜ਼ਰ ਰੱਖਣ ਲਈ ਸੂਬਾ ਪੱਧਰੀ ਕੰਟਰੋਲ ਰੂਮ ਸਥਾਪਤ ਕਰਨ ਦੇ ਵੀ ਹੁਕਮ ਦਿੱਤੇ। ਮੰਤਰੀ ਨੇ ਖੇਤੀਬਾੜੀ ਵਿਭਾਗ ਦੇ ਵਧੀਕ ਮੁੱਖ ਸਕੱਤਰ ਸਰਵਜੀਤ ਸਿੰਘ ਨੂੰ ਪਰਾਲੀ ਜਲਾਉਣ ਦੇ ਮੁੱਦਿਆਂ ਬਾਰੇ ਜ਼ਿਲ੍ਹਾ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨਾਲ ਲਗਾਤਾਰ ਸੰਪਰਕ ਵਿੱਚ ਰਹਿਣ ਲਈ ਕਿਹਾ। ਕੁਲਦੀਪ ਸਿੰਘ ਧਾਲੀਵਾਲ ਨੇ ਅੱਗੇ ਦੱਸਿਆ ਕਿ ਉਹ ਸੋਮਵਾਰ ਨੂੰ ਕੈਬਨਿਟ ਮੰਤਰੀਆਂ ਅਤੇ ਸੂਬੇ ਦੀਆਂ ਸਾਰੀਆਂ ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰਾ ਨਾਲ ਮੀਟਿੰਗ ਕਰਨਗੇ ਤਾਂ ਜੋ ਲੋਕਾਂ ਨੂੰ ਪਰਾਲੀ ਜਲਾਉਣ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਐਨ.ਐਸ.ਐਸ. ਵਲੰਟੀਅਰਾਂ ਦੀਆਂ ਸੇਵਾਵਾਂ ਲਈਆਂ ਜਾ ਸਕਣ। ਅੰਤ ਵਿੱਚ ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬਲਾਕ ਪੱਧਰ ਦੇ ਖੇਤੀਬਾੜੀ ਅਧਿਕਾਰੀਆਂ ਨੂੰ ਹੈਪੀ ਸੀਡਰ ਮਸ਼ੀਨਾਂ ਮੁਹੱਈਆ ਕਰਵਾਈਆਂ ਜਾਣਗੀਆਂ, ਜਿਨ੍ਹਾਂ ਦੀ ਵਰਤੋਂ ਛੋਟੇ ਕਿਸਾਨ ਮੁਫ਼ਤ ਵਿੱਚ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਬਲਾਕ ਪੱਧਰ ‘ਤੇ ਪਹਿਲਾਂ ਹੀ ਤਕਰੀਬਨ 2-5 ਮਸ਼ੀਨਾਂ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ ਅਤੇ ਉਹ ਕਿਸਾਨਾਂ ਦੀ ਵਰਤੋਂ ਲਈ ਖੇਤੀਬਾੜੀ ਅਧਿਕਾਰੀਆਂ ਨੂੰ ਲਗਭਗ 10 ਹੈਪੀ ਸੀਡਰ ਮਸ਼ੀਨਾਂ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਹਨ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਏ.ਸੀ.ਐਸ. ਖੇਤੀਬਾੜੀ ਸਰਵਜੀਤ ਸਿੰਘ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਅਤੇ ਮੰਡੀ ਬੋਰਡ ਦੇ ਸਕੱਤਰ ਰਵੀ ਭਗਤ, ਡਾਇਰੈਕਟਰ ਖੇਤੀਬਾੜੀ ਗੁਰਵਿੰਦਰ ਸਿੰਘ ਅਤੇ ਸਮੂਹ ਜ਼ਿਲ੍ਹਾ ਖੇਤੀਬਾੜੀ ਅਧਿਕਾਰੀ ਹਾਜ਼ਰ ਸਨ। The post ਖੇਤੀਬਾੜੀ ਮੰਤਰੀ ਨੇ ਪਰਾਲੀ ਜਲਾਉਣ ਨੂੰ ਰੋਕਣ ਲਈ ਡੀ.ਸੀ. ਤੇ ਐੱਸ.ਐੱਸ.ਪੀ. ਨੂੰ ਨਿਯਮਤ ਤੌਰ ‘ਤੇ ਮੀਟਿੰਗ ਕਰਨ ਦੇ ਦਿੱਤੇ ਨਿਰਦੇਸ਼ appeared first on TheUnmute.com - Punjabi News. Tags:
|
ਹਾਈਕੋਰਟ ਵਲੋਂ ਜ਼ਮਾਨਤ ਮਿਲਣ ਤੋਂ ਬਾਅਦ ਦਲੇਰ ਮਹਿੰਦੀ ਪਟਿਆਲਾ ਜੇਲ੍ਹ ਤੋਂ ਹੋਏ ਰਿਹਾਅ Friday 16 September 2022 02:35 PM UTC+00 | Tags: aam-aadmi-party breaking-news cm-bhagwant-mann daler-mehndi famous-punjabi-singer-daler-mehndi news patiala patiala-court patiala-nidhi-saini-court patiala-police punjab-and-haryana-high-court punjabi-news singer-daler-mehndi-got-bail thana-sadar-patiala the-complaint-of-bakshish-singh the-unmute-breaking-news ਚੰਡੀਗੜ੍ਹ 16 ਸਤੰਬਰ 2022: ਪੰਜਾਬ ਦੇ ਮਸ਼ਹੂਰ ਗਾਇਕ ਦਲੇਰ ਮਹਿੰਦੀ (Daler Mehndi) ਨੂੰ ਬੀਤੇ ਦਿਨ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕਬੂਤਰਬਾਜ਼ੀ ਮਾਮਲੇ 'ਚ ਵੱਡੀ ਰਾਹਤ ਦਿੰਦਿਆਂ ਜ਼ਮਾਨਤ ਦੇ ਦਿੱਤੀ | ਜਿਸ ਤੋਂ ਬਾਅਦ ਅੱਜ ਸ਼ੁੱਕਰਵਾਰ ਸ਼ਾਮ ਨੂੰ ਉਸ ਨੂੰ ਪਟਿਆਲਾ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ ਹੈ | ਦੱਸ ਦੇਈਏ ਕਿ 2018 ਵਿੱਚ ਕਬੂਤਰਬਾਜ਼ੀ ਮਾਮਲੇ 'ਚ ਮਸ਼ਹੂਰ ਪੰਜਾਬੀ ਗਾਇਕ ਦਲੇਰ ਮਹਿੰਦੀ (Daler Mehndi) ਨੂੰ ਦੋਸ਼ੀ ਕਰਾਰ ਦੇ ਦਿੱਤਾ ਗਿਆ ਸੀ | 2003 ਦੇ ਇਸ ਕੇਸ 'ਚ 15 ਸਾਲਾਂ ਬਾਅਦ 2018 ਵਿੱਚ ਜੇ. ਐੱਮ. ਆਈ. ਸੀ. ਪਟਿਆਲਾ ਨਿਧੀ ਸੈਣੀ ਦੀ ਅਦਾਲਤ ਨੇ ਦਲੇਰ ਮਹਿੰਦੀ ਨੂੰ ਇਹ ਸਜ਼ਾ ਸੁਣਾਈ ਸੀ ਹਾਲਾਂਕਿ ਦਲੇਰ ਮਹਿੰਦੀ ਨੂੰ ਜ਼ਮਾਨਤ ਵੀ ਦੇ ਦਿੱਤੀ ਗਈ ਸੀ ਕਿਉਂ ਕਿ ਸਜ਼ਾ 3 ਸਾਲ ਤੋਂ ਘੱਟ ਸੀ। ਇਸ ਮਾਮਲੇ ਵਿਚ ਬੁਲਬੁਲ ਮਹਿਤਾ ਨੂੰ ਬਰੀ ਕਰ ਦਿੱਤਾ ਗਿਆ ਸੀ ਜਦਕਿ ਸ਼ਮਸ਼ੇਰ ਸਿੰਘ ਤੇ ਧਿਆਨ ਸਿੰਘ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਸਾਲ 2003 ' ਚ ਥਾਣਾ ਸਦਰ ਪਟਿਆਲਾ ਦੀ ਪੁਲਿਸ ਨੇ ਪਿੰਡ ਬਲਬੇੜਾ ਹਲਕਾ ਸਨੌਰ ਦੇ ਰਹਿਣ ਵਾਲੇ ਬਖਸ਼ੀਸ਼ ਸਿੰਘ ਦੀ ਸ਼ਿਕਾਇਤ ' ਤੇ ਦਲੇਰ ਮਹਿੰਦੀ (Daler Mahindi), ਉਨ੍ਹਾਂ ਦੇ ਭਰਾ ਸ਼ਮਸ਼ੇਰ ਸਿੰਘ , ਧਿਆਨ ਸਿੰਘ ਤੇ ਬੁਲਬੁਲ ਮਹਿਤਾ ਖਿਲਾਫ ਮਾਮਲਾ ਦਰਜ ਕਰਵਾਇਆ ਸੀ । ਬਖਸ਼ੀਸ਼ ਸਿੰਘ ਦਾ ਕਹਿਣਾ ਸੀ ਕਿ ਦਲੇਰ ਮਹਿੰਦੀ ਨੇ ਉਸ ਤੋਂ ਵਿਦੇਸ਼ ਭੇਜਣ ਦੇ ਨਾਂ ' ਤੇ 20 ਲੱਖ ਰੁਪਏ ਲਏ ਸਨ । ਇਸ ਮਗਰੋਂ ਨਾ ਤਾਂ ਉਸ ਨੂੰ ਵਿਦੇਸ਼ ਭੇਜਿਆ ਗਿਆ ਤੇ ਨਾ ਹੀ ਉਸ ਦੇ ਪੈਸੇ ਵਾਪਸ ਕੀਤੇ ਗਏ । The post ਹਾਈਕੋਰਟ ਵਲੋਂ ਜ਼ਮਾਨਤ ਮਿਲਣ ਤੋਂ ਬਾਅਦ ਦਲੇਰ ਮਹਿੰਦੀ ਪਟਿਆਲਾ ਜੇਲ੍ਹ ਤੋਂ ਹੋਏ ਰਿਹਾਅ appeared first on TheUnmute.com - Punjabi News. Tags:
|
PM ਮੋਦੀ ਨੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਇਨ੍ਹਾਂ ਅਹਿਮ ਮੁੱਦਿਆਂ 'ਤੇ ਕੀਤੀ ਗੱਲਬਾਤ Friday 16 September 2022 02:43 PM UTC+00 | Tags: breaking-news news prime-minister-narendra-modi russian-president-vladimir-putin samarkand sco-summit sco-summit-in-samarkand vladimir-putin ਚੰਡੀਗੜ੍ਹ 16 ਸਤੰਬਰ 2022: ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਅਤੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ (Vladimir Putin) ਨੇ ਉਜ਼ਬੇਕਿਸਤਾਨ ਦੇ ਸਮਰਕੰਦ ਵਿੱਚ SCO ਸਿਖਰ ਸੰਮੇਲਨ ਤੋਂ ਇਲਾਵਾ ਦੁਵੱਲੀ ਗੱਲਬਾਤ ਕੀਤੀ। ਇਸ ਦੌਰਾਨ ਦੋਹਾਂ ਨੇਤਾਵਾਂ ਵਿਚਾਲੇ ਵੱਖ-ਵੱਖ ਅਹਿਮ ਮੁੱਦਿਆਂ ‘ਤੇ ਗੱਲਬਾਤ ਹੋਈ। ਪੁਤਿਨ ਨੇ PM ਮੋਦੀ ਨੂੰ ਰੂਸ ਆਉਣ ਦਾ ਸੱਦਾ ਵੀ ਦਿੱਤਾ। ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਦੁਵੱਲੀ ਮੁਲਾਕਾਤ ਵਿੱਚ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਅੱਜ ਵੀ ਦੁਨੀਆ ਦੇ ਸਾਹਮਣੇ ਸਭ ਤੋਂ ਵੱਡੀ ਸਮੱਸਿਆ, ਖਾਸ ਕਰਕੇ ਵਿਕਾਸਸ਼ੀਲ ਦੇਸ਼ਾਂ ਲਈ ਖੁਰਾਕ ਸੁਰੱਖਿਆ, ਈਂਧਨ ਸੁਰੱਖਿਆ, ਖਾਦਾਂ ਦੀਆਂ ਸਮੱਸਿਆਵਾਂ ਹਨ, ਸਾਨੂੰ ਰਸਤੇ ਲੱਭਣੇ ਪੈਣਗੇ। ਤੁਹਾਨੂੰ ਵੀ ਪਹਿਲ ਕਰਨੀ ਪਵੇਗੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਮੈਂ ਤੁਹਾਡਾ ਅਤੇ ਯੂਕਰੇਨ ਦਾ ਧੰਨਵਾਦ ਕਰਨਾ ਚਾਹੁੰਦਾ ਹਾਂ ਕਿ ਸੰਕਟ ਦੀ ਸ਼ੁਰੂਆਤ ਵਿੱਚ, ਜਦੋਂ ਸਾਡੇ ਹਜ਼ਾਰਾਂ ਵਿਦਿਆਰਥੀ ਯੂਕਰੇਨ ਵਿੱਚ ਫਸੇ ਹੋਏ ਸਨ। ਤੁਹਾਡੀ ਮਦਦ ਅਤੇ ਯੂਕਰੇਨ ਦੀ ਮਦਦ ਨਾਲ ਅਸੀਂ ਆਪਣੇ ਵਿਦਿਆਰਥੀਆਂ ਨੂੰ ਕੱਢਣ ਵਿਚ ਸਫਲ ਹੋਏ । ਉਨ੍ਹਾਂ ਕਿਹਾ ਕਿ ਅੱਜ ਦਾ ਦੌਰ ਜੰਗ ਦਾ ਨਹੀਂ ਹੈ। ਅਸੀਂ ਤੁਹਾਡੇ ਨਾਲ ਕਈ ਵਾਰ ਫ਼ੋਨ ‘ਤੇ ਵੀ ਗੱਲ ਕੀਤੀ ਹੈ ਕਿ ਲੋਕਤੰਤਰ, ਕੂਟਨੀਤੀ ਅਤੇ ਸੰਵਾਦ ਦੁਨੀਆ ਨੂੰ ਕਿਵੇਂ ਛੂਹਦੇ ਹਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅਸੀਂ ਪਿਛਲੇ ਕਈ ਦਹਾਕਿਆਂ ਤੋਂ ਹਰ ਪਲ ਇੱਕ ਦੂਜੇ ਦੇ ਨਾਲ ਹਾਂ। ਦੋਵੇਂ ਦੇਸ਼ ਇਸ ਖੇਤਰ ਦੀ ਬਿਹਤਰੀ ਲਈ ਲਗਾਤਾਰ ਕੰਮ ਕਰ ਰਹੇ ਹਨ। ਅੱਜ SCO ਸਿਖਰ ਸੰਮੇਲਨ ਵਿੱਚ ਤੁਸੀਂ ਭਾਰਤ ਲਈ ਜੋ ਭਾਵਨਾਵਾਂ ਪ੍ਰਗਟਾਈਆਂ ਹਨ, ਉਸ ਲਈ ਮੈਂ ਤੁਹਾਡਾ ਧੰਨਵਾਦੀ ਹਾਂ। The post PM ਮੋਦੀ ਨੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਇਨ੍ਹਾਂ ਅਹਿਮ ਮੁੱਦਿਆਂ ‘ਤੇ ਕੀਤੀ ਗੱਲਬਾਤ appeared first on TheUnmute.com - Punjabi News. Tags:
|
ਯੂ.ਪੀ. ਸਰਕਾਰ 24 ਖਿਡਾਰੀਆਂ ਨੂੰ ਦੇਵੇਗੀ ਸਰਕਾਰੀ ਨੌਕਰੀ, ਸਟਾਰ ਹਾਕੀ ਖਿਡਾਰੀ ਲਲਿਤ ਕੁਮਾਰ ਬਣਨਗੇ ਡੀ.ਐੱਸ.ਪੀ Friday 16 September 2022 02:57 PM UTC+00 | Tags: chief-minister-yogi-adityanath hockey-player-lalit-kumar lalit-kumar news u.p-the-government uttar-pradesh uttar-pradesh-chief-minister-yogi-adityanath uttar-pradesh-news yogi-adityanath ਚੰਡੀਗੜ੍ਹ 16 ਸਤੰਬਰ 2022: ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਖਿਡਾਰੀਆਂ ਨੂੰ ਤੋਹਫੇ ਦਿੱਤੇ ਹਨ। ਮੁੱਖ ਮੰਤਰੀ ਨੇ ਸੂਬੇ ਦਾ ਨਾਂ ਰੌਸ਼ਨ ਕਰਨ ਵਾਲੇ 24 ਖਿਡਾਰੀਆਂ ਨੂੰ ਗਜ਼ਟਿਡ ਅਧਿਕਾਰੀਆਂ ਦੇ ਅਹੁਦਿਆਂ ‘ਤੇ ਨੌਕਰੀਆਂ ਦੇਣ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਟੀਮ ਇੰਡੀਆ ਦੇ ਸਟਾਰ ਹਾਕੀ ਖਿਡਾਰੀ ਲਲਿਤ ਕੁਮਾਰ (Lalit Kumar) ਉਪਾਧਿਆਏ ਨੂੰ ਮੁੱਖ ਮੰਤਰੀ ਦੇ ਨਿਰਦੇਸ਼ਾਂ ‘ਤੇ ਡਿਪਟੀ ਸੁਪਰਡੈਂਟ ਆਫ ਪੁਲਿਸ (DSP) ਵਜੋਂ ਭਰਤੀ ਕੀਤਾ ਜਾਵੇਗਾ। ਲਲਿਤ ਨੇ ਵੀ ਖੇਡ ਵਿਭਾਗ ਦੇ ਇਸ ਪ੍ਰਸਤਾਵ ਲਈ ਹਾਮੀ ਭਰ ਦਿੱਤੀ ਹੈ। ਜਲਦੀ ਹੀ ਉਨ੍ਹਾਂ ਦੀ ਭਰਤੀ ਕੀਤੀ ਜਾਵੇਗੀ। ਭਾਰਤ ਨੇ 41 ਸਾਲਾਂ ਦੇ ਲੰਬੇ ਇੰਤਜ਼ਾਰ ਤੋਂ ਬਾਅਦ ਓਲੰਪਿਕ ਵਿੱਚ ਤਮਗਾ ਜਿੱਤਿਆ ਸੀ। ਟੋਕੀਓ ਓਲੰਪਿਕ ਵਿੱਚ ਭਾਰਤੀ ਟੀਮ ਨੇ ਕਾਂਸੀ ਦਾ ਤਮਗਾ ਜਿੱਤਿਆ ਸੀ। ਇਸ ਦੇ ਨਾਲ ਹੀ ਬਰਮਿੰਘਮ ਰਾਸ਼ਟਰਮੰਡਲ ਖੇਡਾਂ ਵਿੱਚ ਜੂਡੋ ਵਿੱਚ ਕਾਂਸੀ ਦਾ ਤਮਗਾ ਜਿੱਤਣ ਵਾਲੇ ਵਿਜੇ ਯਾਦਵ ਨੂੰ ਮਾਲ ਵਿਭਾਗ ਵਿੱਚ ਨਾਇਬ ਤਹਿਸੀਲਦਾਰ ਵਜੋਂ ਭਰਤੀ ਕੀਤਾ ਜਾਵੇਗਾ। ਵਿਜੇ ਨੇ ਵੀ ਇਸ ਪ੍ਰਸਤਾਵ ਲਈ ਹਾਮੀ ਭਰ ਦਿੱਤੀ ਹੈ। ਵਧੀਕ ਮੁੱਖ ਸਕੱਤਰ ਖੇਡਾਂ ਨਵਨੀਤ ਸਹਿਗਲ ਨੇ ਦੱਸਿਆ ਕਿ 20 ਸਤੰਬਰ ਨੂੰ ਮੀਟਿੰਗ ਹੋਣੀ ਹੈ। ਉਸ ਤੋਂ ਬਾਅਦ ਹੀ ਸਾਰਿਆਂ ਨੂੰ ਨਿਯੁਕਤੀ ਪੱਤਰ ਜਾਰੀ ਕੀਤਾ ਜਾਵੇਗਾ। ਇੰਨਾ ਹੀ ਨਹੀਂ ਗਜ਼ਟਿਡ ਅਫਸਰਾਂ ਦੀਆਂ ਪੋਸਟਾਂ ‘ਤੇ 24 ਖਿਡਾਰੀਆਂ ਨੂੰ ਨੌਕਰੀਆਂ ਦੇਣ ਲਈ ਅਸਾਮੀਆਂ ਦੀ ਸ਼ਨਾਖਤ ਕੀਤੀ ਗਈ ਹੈ। ਨੌਂ ਵਿਭਾਗਾਂ ਵਿੱਚ ਭਰਤੀ ਕੀਤੀ ਜਾਵੇਗੀ। ਇਸ ਸਬੰਧੀ ਪ੍ਰਸਤਾਵ ਵੀ ਤਿਆਰ ਕੀਤਾ ਗਿਆ ਹੈ। The post ਯੂ.ਪੀ. ਸਰਕਾਰ 24 ਖਿਡਾਰੀਆਂ ਨੂੰ ਦੇਵੇਗੀ ਸਰਕਾਰੀ ਨੌਕਰੀ, ਸਟਾਰ ਹਾਕੀ ਖਿਡਾਰੀ ਲਲਿਤ ਕੁਮਾਰ ਬਣਨਗੇ ਡੀ.ਐੱਸ.ਪੀ appeared first on TheUnmute.com - Punjabi News. Tags:
|
ਅਵਨੀਸ਼ ਅਵਸਥੀ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਦੇ ਸਲਾਹਕਾਰ ਨਿਯੁਕਤ Friday 16 September 2022 03:07 PM UTC+00 | Tags: advisor-to-chief-minister-yogi-adityanath avnish-awasthi avnish-awasthi-appointed-advisor-to-chief-minister-yogi-adityanath breaking-news chief-minister-yogi-adityanath news uttar-pradesh ਚੰਡੀਗੜ੍ਹ 16 ਸਤੰਬਰ 2022: ਅਵਨੀਸ਼ ਅਵਸਥੀ (Avnish Awasthi) ਨੂੰ ਮੁੱਖ ਮੰਤਰੀ ਯੋਗੀ ਦਾ ਸਲਾਹਕਾਰ ਬਣਾਇਆ ਗਿਆ ਹੈ। ਉਹ 23 ਫਰਵਰੀ ਤੱਕ ਇਸ ਅਹੁਦੇ ‘ਤੇ ਬਣੇ ਰਹਿਣਗੇ। ਨਿਯੁਕਤੀ ਵਿਭਾਗ ਨੇ ਇਸ ਸਬੰਧੀ ਹੁਕਮ ਜਾਰੀ ਕਰ ਦਿੱਤਾ ਹੈ। ਅਵਨੀਸ਼ ਅਵਸਥੀ 31 ਅਗਸਤ ਨੂੰ ਸੇਵਾਮੁਕਤ ਹੋ ਗਏ ਸਨ, ਜੋ ਕਿ ਐਕਸਟੈਂਸ਼ਨ ਲੈਣ ਦੀਆਂ ਸਾਰੀਆਂ ਚਰਚਾਵਾਂ ਵਿਚਕਾਰ ਸਨ। ਯੂਪੀ ਐਕਸਪ੍ਰੈਸਵੇਜ਼ ਇੰਡਸਟਰੀਅਲ ਡਿਵੈਲਪਮੈਂਟ ਅਥਾਰਟੀ (ਯੂਪੀਈਡੀਏ) ਸਮੇਤ ਉਨ੍ਹਾਂ ਦੇ ਸਾਰੇ ਵਿਭਾਗਾਂ ਦਾ ਚਾਰਜ ਪ੍ਰਮੁੱਖ ਸਕੱਤਰ, ਮੁੱਖ ਮੰਤਰੀ ਅਤੇ ਸੂਚਨਾ ਸੰਜੇ ਪ੍ਰਸਾਦ ਨੂੰ ਸੌਂਪਿਆ ਗਿਆ ਸੀ। ਅਵਨੀਸ਼ ਅਵਸਥੀ (Avnish Awasthi) ਕੋਲ ਵੀਜ਼ਾ-ਪਾਸਪੋਰਟ, ਜੇਲ੍ਹ ਪ੍ਰਸ਼ਾਸਨ ਅਤੇ ਸੁਧਾਰ, ਚੌਕਸੀ ਵਿਭਾਗ, ਚੈਰੀਟੇਬਲ ਵਰਕ ਆਦਿ ਵਿਭਾਗ ਦੀ ਜ਼ਿੰਮੇਵਾਰੀ ਸੀ। ਉਨ੍ਹਾਂ ਕੋਲ ਊਰਜਾ ਵਿਭਾਗ ਦਾ ਵਾਧੂ ਚਾਰਜ ਵੀ ਸੀ। The post ਅਵਨੀਸ਼ ਅਵਸਥੀ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਦੇ ਸਲਾਹਕਾਰ ਨਿਯੁਕਤ appeared first on TheUnmute.com - Punjabi News. Tags:
|
ਸਾਰੇ ਦੱਖਣ ਏਸ਼ੀਆ ਖਿੱਤੇ ਦੀ ਇਕ ਭਾਸ਼ਾ: ਗੁਰਮੁਖੀ Friday 16 September 2022 05:26 PM UTC+00 | Tags: featured-post gurmukhi-language punjabi punjabi-language (ਅੱਜ ਗੁਰਮੁਖੀ ਦਿਹਾੜੇ ‘ਤੇ ਥੋੜੀ ਹਿੰਮਤ ਮਾਰੋ । ਪੰਜ ਕ ਸਫਿਆਂ ਦਾ ਇਹ ਲੇਖ ਪੜੋ । 20 ਕੁ ਮਿੰਟ ਦੇਵੋ । ਲੇਖ ਮੂਲ ਰੂਪ ਵਿਚ ਗੁਰਮਤਿ ਪ੍ਰਕਾਸ਼ ਵਿਚ ਛਪਿਆ ਹੈ )ਗੁਰਬਾਣੀ ਦੀ ਭਾਸ਼ਾ: 'ਗੁਰਮੁਖੀਲਿਖਾਰੀ |
ਸੁਪਰੀਮ ਕੋਰਟ ਵੱਡਾ ਕਦਮ ਚੁੱਕਦਿਆਂ 13,147 ਲੰਬਿਤ ਕੇਸ ਕੀਤੇ ਖ਼ਤਮ Friday 16 September 2022 05:39 PM UTC+00 | Tags: news punjabi-news supreme-court the-supreme-court-has-largely-deleted-13147 the-unmute-breaking-news the-unmute-latest-update the-unmute-punjabi-news ਚੰਡੀਗ੍ਹੜ 16 ਸਤੰਬਰ 2022: ਲੰਬਿਤ ਕੇਸਾਂ ਨੂੰ ਲੈ ਕੇ ਸੁਪਰੀਮ ਕੋਰਟ ਵੱਡਾ ਕਦਮ ਚੁੱਕਦਿਆਂ 13,147 ਪੁਰਾਣੀ ਡਾਇਰੀ ਵਿਚੋਂ ਗੈਰ-ਰਜਿਸਟਰਡ ਕੇਸਾਂ ਨੂੰ ਵੱਡੇ ਪੱਧਰ ‘ਤੇ ਹਟਾ ਦਿੱਤਾ ਹੈ, ਜਿਨ੍ਹਾਂ ਵਿੱਚੋਂ ਇੱਕ ਕੇਸ ਤਿੰਨ ਦਹਾਕਿਆਂ ਤੋਂ ਵੱਧ ਸਮਾਂ ਪਹਿਲਾਂ ਦਾਇਰ ਕੀਤਾ ਗਿਆ ਸੀ। ਰਜਿਸਟਰਾਰ ਜੁਡੀਸ਼ੀਅਲ-1 ਚਿਰਾਗ ਭਾਨੂ ਸਿੰਘ ਵੱਲੋਂ ਵੀਰਵਾਰ ਨੂੰ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਇਹ ਸਾਰੇ ਕੇਸ ਅੱਠ ਸਾਲ ਤੋਂ ਵੱਧ ਸਮਾਂ ਪਹਿਲਾਂ ਦਰਜ ਕੀਤੇ ਗਏ ਸਨ, ਪਰ ਰਜਿਸਟਰੀ ਵੱਲੋਂ ਸਬੰਧਤ ਵਕੀਲ ਜਾਂ ਪਟੀਸ਼ਨਰਾਂ ਨੂੰ ਨਿੱਜੀ ਤੌਰ 'ਤੇ ਦਰਸਾਏ ਗਏ ਘਾਟਾਂ ਨੂੰ ਦੂਰ ਨਹੀਂ ਕੀਤਾ ਗਿਆ। The post ਸੁਪਰੀਮ ਕੋਰਟ ਵੱਡਾ ਕਦਮ ਚੁੱਕਦਿਆਂ 13,147 ਲੰਬਿਤ ਕੇਸ ਕੀਤੇ ਖ਼ਤਮ appeared first on TheUnmute.com - Punjabi News. Tags:
|
ਵਕਫ ਬੋਰਡ 'ਚ ਗੈਰ-ਕਾਨੂੰਨੀ ਭਰਤੀ ਮਾਮਲੇ 'ਚ 'ਆਪ' ਵਿਧਾਇਕ ਅਮਾਨਤੁੱਲਾ ਖਾਨ ਗ੍ਰਿਫਤਾਰ Friday 16 September 2022 05:46 PM UTC+00 | Tags: aam-aadmi-party aap-mla-amanatullah-khan aap-mla-amanatullah-khan-arrested acb acb-branch-delhi delhi-governments-anti-corruption-branch punjab-news the-unmute-breaking-news ਚੰਡੀਗੜ੍ਹ 16 ਸਤੰਬਰ 2022: ਦਿੱਲੀ ਸਰਕਾਰ ਦੀ ਭ੍ਰਿਸ਼ਟਾਚਾਰ ਰੋਕੂ ਸ਼ਾਖਾ (ਏਸੀਬੀ) ਨੇ ਸ਼ੁੱਕਰਵਾਰ ਨੂੰ ‘ਆਪ’ ਵਿਧਾਇਕ ਅਮਾਨਤੁੱਲਾ ਖਾਨ ਨੂੰ ਵਕਫ ਬੋਰਡ ‘ਚ 32 ਲੋਕਾਂ ਦੀ ਗੈਰ-ਕਾਨੂੰਨੀ ਭਰਤੀ ਦੇ ਮਾਮਲੇ ‘ਚ ਗ੍ਰਿਫਤਾਰ ਕੀਤਾ ਹੈ। ਇਸ ਤੋਂ ਪਹਿਲਾਂ ਏਸੀਬੀ ਨੇ ਉਸ ਦੇ ਘਰ ਸਮੇਤ ਪੰਜ ਤੋਂ ਵੱਧ ਥਾਵਾਂ 'ਤੇ ਛਾਪੇ ਮਾਰੇ ਸਨ। ਸੂਤਰਾਂ ਦੇ ਮੁਤਾਬਕ ਵਿਧਾਇਕ ਦੇ ਕਾਰੋਬਾਰ ਅਤੇ ਪੈਸੇ ਦਾ ਪ੍ਰਬੰਧ ਕਰਨ ਵਾਲੇ ਹਾਮਿਦ ਅਲੀ ਖਾਨ ਅਤੇ ਕੌਸਰ ਇਮਾਮ ਸਿੱਦੀਕੀ ਉਰਫ਼ ਲਡ਼ਨ ਦੇ ਟਿਕਾਣਿਆਂ ‘ਤੇ ਵੀ ਛਾਪੇਮਾਰੀ ਕੀਤੀ ਗਈ। ਗਫੂਰ ਨਗਰ ‘ਚ ਹਾਮਿਦ ਅਲੀ ਦੇ ਛੁਪਣ ਤੋਂ 12 ਲੱਖ ਰੁਪਏ, ਨਾਜਾਇਜ਼ ਪਿਸਤੌਲ, ਵੱਡੀ ਮਾਤਰਾ ‘ਚ ਕਾਰਤੂਸ ਅਤੇ ਨੋਟ ਗਿਣਨ ਦੀ ਮਸ਼ੀਨ ਬਰਾਮਦ ਹੋਈ ਹੈ। ਇਸ ਤੋਂ ਇਲਾਵਾ ਕਈ ਜਾਇਦਾਦਾਂ ਦੇ ਦਸਤਾਵੇਜ਼ ਵੀ ਬਰਾਮਦ ਹੋਏ ਹਨ ਅਤੇ ਉਨ੍ਹਾਂ ਦੀ ਜਾਂਚ ਕੀਤੀ ਜਾ ਰਹੀ ਹੈ। ਜਿਸਦੇ ਚੱਲਦੇ ਦੇਰ ਰਾਤ ਵਿਧਾਇਕ ਅਮਾਨਤੁੱਲਾ ਖਾਨ ਨੂੰ ਏਸੀਬੀ ਅਧਿਕਾਰੀਆਂ ਨੇ ਕਰੀਬ ਅੱਠ ਘੰਟੇ ਦੀ ਪੁੱਛਗਿੱਛ ਤੋਂ ਬਾਅਦ ਗ੍ਰਿਫਤਾਰ ਕਰ ਲਿਆ। The post ਵਕਫ ਬੋਰਡ ‘ਚ ਗੈਰ-ਕਾਨੂੰਨੀ ਭਰਤੀ ਮਾਮਲੇ ‘ਚ ‘ਆਪ’ ਵਿਧਾਇਕ ਅਮਾਨਤੁੱਲਾ ਖਾਨ ਗ੍ਰਿਫਤਾਰ appeared first on TheUnmute.com - Punjabi News. Tags:
|
SCO Summit: ਬਿਲਾਵਲ ਭੁੱਟੋ ਨੇ ਕਿਹਾ ਪਾਕਿਸਤਾਨ ਅੱਤਵਾਦ ਖ਼ਿਲਾਫ ਲੜਨਾ ਚਾਹੁੰਦਾ ਹੈ Friday 16 September 2022 06:04 PM UTC+00 | Tags: 22nd-sco-summit-in-samarkand bilawal-bhutto-zardari financial-action-task-force pakistan pakistans-foreign-minister-bilawal-bhutto-zardari sco-summit ਚੰਡੀਗੜ੍ਹ 16 ਸਤੰਬਰ 2022: ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ ਨੇ ਉਮੀਦ ਜਤਾਈ ਹੈ ਕਿ ਉਨ੍ਹਾਂ ਦਾ ਦੇਸ਼ ਫਾਈਨੈਂਸ਼ੀਅਲ ਐਕਸ਼ਨ ਟਾਸਕ ਫੋਰਸ (FATF) ਦੀ ਗ੍ਰੇ ਸੂਚੀ ਤੋਂ ਬਾਹਰ ਹੋ ਜਾਵੇਗਾ। ਭੁੱਟੋ ਸ਼ੁੱਕਰਵਾਰ ਨੂੰ ਸ਼ੰਘਾਈ ਸਹਿਯੋਗ ਸੰਗਠਨ (SCO ) ਸੰਮੇਲਨ ਵਿੱਚ ਸ਼ਾਮਲ ਹੋਣ ਲਈ ਸਮਰਕੰਦ ਵਿੱਚ ਸਨ। ਬਿਲਾਵਲ ਭੁੱਟੋ ਨੇ ਕਿਹਾ ਕਿ ਪਾਕਿਸਤਾਨ ਅੱਤਵਾਦ ਨਾਲ ਲੜਨਾ ਚਾਹੁੰਦਾ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਅੱਤਵਾਦ ਇਸ ਲਈ ਨਹੀਂ ਲੜਨਾ ਨਹੀਂ ਚਾਹੁੰਦਾ ਕਿਉਂਕਿ ਉਸ ਨੂੰ ਐੱਫਏਟੀਐੱਫ ਸੂਚੀ ਤੋਂ ਬਾਹਰ ਰੱਖਿਆ ਗਿਆ ਹੈ ਜਾਂ ਕੌਮਾਂਤਰੀ ਭਾਈਚਾਰੇ ਦੇ ਦਬਾਅ ਕਾਰਨ, ਪਰ ਉਨ੍ਹਾਂ ਦੇ ਦੇਸ਼ ਦੇ ਲੋਕਾਂ ਦੀ ਇਹੀ ਤਰਜੀਹ ਹੈ। ਬਿਲਾਵਲ ਭੁੱਟੋ ਜ਼ਰਦਾਰੀ ਨੇ ਕਿਹਾ, “ਸਾਨੂੰ ਉਮੀਦ ਹੈ ਕਿ ਪਾਕਿਸਤਾਨ FATF ਸੂਚੀ ਤੋਂ ਬਾਹਰ ਹੋ ਜਾਵੇਗਾ। ਅਸੀਂ ਅੱਤਵਾਦ ਨਾਲ ਨਜਿੱਠਣਾ ਚਾਹੁੰਦੇ ਹਾਂ। ਇਹ ਸਾਡੀ ਤਰਜੀਹ FATF ਦੇ ਕਾਰਨ ਨਹੀਂ, ਸਗੋਂ ਪਾਕਿਸਤਾਨ ਦੇ ਲੋਕਾਂ ਲਈ ਅਤੇ ਸਾਡੇ ਆਪਣੇ ਸੰਕਲਪ ਲਈ ਹੈ।” ਪਾਕਿਸਤਾਨ 2018 ਤੋਂ ਵਿੱਤੀ ਐਕਸ਼ਨ ਟਾਸਕ ਫੋਰਸ (FATF) ਦੀ ਗ੍ਰੇ ਸੂਚੀ ਵਿਚ ਹੈ। The post SCO Summit: ਬਿਲਾਵਲ ਭੁੱਟੋ ਨੇ ਕਿਹਾ ਪਾਕਿਸਤਾਨ ਅੱਤਵਾਦ ਖ਼ਿਲਾਫ ਲੜਨਾ ਚਾਹੁੰਦਾ ਹੈ appeared first on TheUnmute.com - Punjabi News. Tags:
|
T20 World Cup: ਟੀ-20 ਵਿਸ਼ਵ ਕੱਪ ਲਈ ਸ਼੍ਰੀਲੰਕਾ ਟੀਮ ਦਾ ਐਲਾਨ, ਦਿਨੇਸ਼ ਚਾਂਦੀਮਲ ਟੀਮ ਤੋਂ ਬਾਹਰ Friday 16 September 2022 06:10 PM UTC+00 | Tags: 20 batsman-dinesh-chandimal cricket-news icc sri-lanka sri-lanka-squad-announced-for-t20-world-cup ਚੰਡੀਗੜ੍ਹ 16 ਸਤੰਬਰ 2022: ਏਸ਼ੀਆ ਕੱਪ 2022 ਦੀ ਜੇਤੂ ਸ਼੍ਰੀਲੰਕਾ ਨੇ ਟੀ-20 ਵਿਸ਼ਵ ਕੱਪ ਲਈ ਟੀਮ ਦਾ ਐਲਾਨ ਕਰ ਦਿੱਤਾ ਹੈ। ਮਹਾਨ ਬੱਲੇਬਾਜ਼ ਦਿਨੇਸ਼ ਚਾਂਦੀਮਲ ਨੂੰ ਟੀਮ ਤੋਂ ਬਾਹਰ ਕਰ ਦਿੱਤਾ ਗਿਆ ਹੈ। ਉਸ ਨੂੰ ਏਸ਼ੀਆ ਕੱਪ ਦੀ ਟੀਮ ਵਿੱਚ ਸ਼ਾਮਲ ਕੀਤਾ ਗਿਆ ਸੀ। ਇਸ ਦੇ ਨਾਲ ਹੀ ਤੇਜ਼ ਗੇਂਦਬਾਜ਼ ਦੁਸ਼ਮੰਥਾ ਚਮੀਰਾ ਦੀ ਟੀਮ ‘ਚ ਵਾਪਸੀ ਹੋਈ ਹੈ। ਦਾਸੁਨ ਸ਼ਨਾਕਾ ਟੀਮ ਦੀ ਅਗਵਾਈ ਕਰਨਗੇ। ਇਸ ਤੋਂ ਇਲਾਵਾ ਜ਼ਿਆਦਾਤਰ ਖਿਡਾਰੀ ਉਹੀ ਹਨ ਜੋ ਏਸ਼ੀਆ ਕੱਪ ਖੇਡ ਚੁੱਕੇ ਹਨ। ਟੀ-20 ਵਿਸ਼ਵ ਕੱਪ ਲਈ ਸ਼੍ਰੀਲੰਕਾ ਦੀ ਟੀਮ ਵਿਚ ਦਾਸੁਨ ਸ਼ਨਾਕਾ (ਕਪਤਾਨ), ਭਾਨੁਕ ਰਾਜਪਕਸ਼ੇ, ਚਮਿਕਾ ਕਰੁਣਾਰਤਨੇ, ਦਾਨੁਸ਼ਕਾ ਗੁਣਾਤਿਲਕਾ, ਧਨੰਜਯਾ ਡੀ ਸਿਲਵਾ, ਦੁਸ਼ਮੰਥਾ ਚਮੀਰਾ, ਪਥੁਮ ਨਿਸਾਂਕਾ, ਵਨਿੰਦੂ ਹਸਾਰੰਗਾ, ਲਾਹਿਰੂ ਕੁਮਾਰਾ , ਪਰ ਕੁਸ਼ਲ ਪੁਰਸ਼। , ਮਹੇਸ਼ ਟੀਕਸ਼ਨਾ , ਦਿਲਸ਼ਾਨ ਮਦੁਸ਼ੰਕਾ , ਚਰਿਥ ਅਸਲੰਕਾ , ਜਿਓਫਰੀ ਵੈਂਡਰਸੇ , ਪ੍ਰਮੋਦ ਮਦੁਸ਼ਨ ਸ਼ਾਮਲ ਹਨ | The post T20 World Cup: ਟੀ-20 ਵਿਸ਼ਵ ਕੱਪ ਲਈ ਸ਼੍ਰੀਲੰਕਾ ਟੀਮ ਦਾ ਐਲਾਨ, ਦਿਨੇਸ਼ ਚਾਂਦੀਮਲ ਟੀਮ ਤੋਂ ਬਾਹਰ appeared first on TheUnmute.com - Punjabi News. Tags:
|
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription. |