TheUnmute.com – Punjabi News: Digest for September 03, 2022

TheUnmute.com – Punjabi News

Punjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com

Table of Contents

PM ਨਰਿੰਦਰ ਮੋਦੀ ਨੇ ਸਵਦੇਸ਼ੀ ਤੌਰ 'ਤੇ ਬਣੇ INS ਵਿਕਰਾਂਤ ਨੂੰ ਜਲ ਸੈਨਾ ਨੂੰ ਕੀਤਾ ਸਮਰਪਿਤ

Friday 02 September 2022 05:38 AM UTC+00 | Tags: aircraft-carrier-vikrant breaking-news defense-minister-rajnath-singh india-news indian-navy indigenously-built-aircraft ins-vikrant news prime-minister-narendra-modi punjabi-news rajnath-singh the-unmute-breaking-news the-unmute-latest-news the-unmute-punjabi-news the-unmute-report

ਚੰਡੀਗੜ੍ਹ 02 ਸਤੰਬਰ 2022: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੇ ਪਹਿਲੇ ਸਵਦੇਸ਼ੀ ਤੌਰ 'ਤੇ ਬਣੇ ਏਅਰਕ੍ਰਾਫਟ ਕੈਰੀਅਰ ਵਿਕਰਾਂਤ (INS Vikrant) ਨੂੰ ਜਲ ਸੈਨਾ ਨੂੰ ਸਮਰਪਿਤ ਕੀਤਾ ਹੈ । ਪ੍ਰਧਾਨ ਮੰਤਰੀ ਅਧਿਕਾਰਤ ਤੌਰ 'ਤੇ ਕੋਚੀਨ ਸ਼ਿਪਯਾਰਡ ਲਿਮਟਿਡ (CSL) ਦੇ ਅੰਦਰ ਵਿਸ਼ੇਸ਼ ਤੌਰ 'ਤੇ ਪ੍ਰਬੰਧਿਤ ਸਥਾਨ 'ਤੇ ਜਹਾਜ਼ ਨੂੰ ਭਾਰਤੀ ਜਲ ਸੈਨਾ ਵਿੱਚ ਸ਼ਾਮਲ ਕੀਤਾ ਗਿਆ ਹੈ |

ਜਿਕਰਯੋਗ ਹੈ ਕਿ 20000 ਕਰੋੜ ਰੁਪਏ ਦੀ ਲਾਗਤ ਨਾਲ ਜੰਗੀ ਜਹਾਜ਼ ਦਾ ਨਿਰਮਾਣ ਕੀਤਾ ਗਿਆ ਹੈ। ਭਾਰਤੀ ਜਲ ਸੈਨਾ ਨੇ ਪਿਛਲੇ ਮਹੀਨੇ ਸਮੁੰਦਰੀ ਅਜ਼ਮਾਇਸ਼ਾਂ ਦੇ ਚੌਥੇ ਅਤੇ ਆਖਰੀ ਪੜਾਅ ਨੂੰ ਸਫਲਤਾਪੂਰਵਕ ਪੂਰਾ ਕਰਨ ਤੋਂ ਬਾਅਦ 28 ਜੁਲਾਈ ਨੂੰ ਸੀਐਸਐਲ ਤੋਂ ਜਹਾਜ਼ ਦੀ ਡਿਲਿਵਰੀ ਲਈ ਸੀ।

ਇਸਦੇ ਨਾਲ ਹੀ ਇਸ ਵਿੱਚ 2300 ਤੋਂ ਵੱਧ ਕੰਪਾਰਟਮੈਂਟ ਹਨ, ਜੋ ਲਗਭਗ 1700 ਦੇ ਦਲ ਲਈ ਤਿਆਰ ਕੀਤੇ ਗਏ ਹਨ। ਇਸ ਵਿੱਚ ਮਹਿਲਾ ਅਧਿਕਾਰੀਆਂ ਦੇ ਰਹਿਣ ਲਈ ਵਿਸ਼ੇਸ਼ ਕੈਬਿਨ ਵੀ ਸ਼ਾਮਲ ਹਨ। ਵਿਕਰਾਂਤ ਦੀ ਰਫ਼ਤਾਰ ਲਗਭਗ 28 ਸਮੁੰਦਰੀ ਮੀਲ ਹੈ। INS 262 ਮੀਟਰ ਲੰਬਾ, 62 ਮੀਟਰ ਚੌੜਾ ਅਤੇ 59 ਮੀਟਰ ਉੱਚਾ ਹੈ। ਇਸ ਦਾ ਨਿਰਮਾਣ 2009 ਵਿੱਚ ਸ਼ੁਰੂ ਹੋਇਆ ਸੀ। ਆਈਏਸੀ ਦਾ ਫਲਾਈਟ ਡੈੱਕ ਦੋ ਫੁੱਟਬਾਲ ਮੈਦਾਨਾਂ ਦੇ ਬਰਾਬਰ ਹੈ ਅਤੇ ਜੇਕਰ ਤੁਸੀਂ ਇਸ ਵੱਡੇ ਜਹਾਜ਼ ਦੇ ਗਲਿਆਰਿਆਂ ਵਿੱਚੋਂ ਲੰਘਦੇ ਹੋ, ਤਾਂ ਅੱਠ ਕਿਲੋਮੀਟਰ ਦੀ ਦੂਰੀ ਤੈਅ ਕਰਨੀ ਪਵੇਗੀ।

ਆਈਐਨਐਸ ਵਿਕਰਾਂਤ ਨੂੰ ਰਾਸ਼ਟਰ ਨੂੰ ਸਮਰਪਿਤ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ, ਵਿਕਰਾਂਤ ਸਿਰਫ਼ ਇੱਕ ਜੰਗੀ ਬੇੜਾ ਨਹੀਂ ਹੈ, ਇਹ 21ਵੀਂ ਸਦੀ ਦੇ ਭਾਰਤ ਦੀ ਸਖ਼ਤ ਮਿਹਨਤ, ਪ੍ਰਤਿਭਾ, ਪ੍ਰਭਾਵ ਅਤੇ ਪ੍ਰਤੀਬੱਧਤਾ ਦਾ ਪ੍ਰਮਾਣ ਹੈ। ਉਨ੍ਹਾਂ ਕਿਹਾ, ਸਾਡੇ ਸੁਤੰਤਰਤਾ ਸੈਨਾਨੀਆਂ ਨੇ ਸੁਤੰਤਰਤਾ ਅੰਦੋਲਨ ਵਿੱਚ ਸਮਰੱਥ, ਸਮਰੱਥ ਅਤੇ ਸ਼ਕਤੀਸ਼ਾਲੀ ਭਾਰਤ ਦਾ ਸੁਪਨਾ ਲਿਆ ਸੀ। ਉਸ ਦੀ ਜਿਉਂਦੀ ਜਾਗਦੀ ਤਸਵੀਰ ਵਿਕਰਾਂਤ ਹੈ |

The post PM ਨਰਿੰਦਰ ਮੋਦੀ ਨੇ ਸਵਦੇਸ਼ੀ ਤੌਰ 'ਤੇ ਬਣੇ INS ਵਿਕਰਾਂਤ ਨੂੰ ਜਲ ਸੈਨਾ ਨੂੰ ਕੀਤਾ ਸਮਰਪਿਤ appeared first on TheUnmute.com - Punjabi News.

Tags:
  • aircraft-carrier-vikrant
  • breaking-news
  • defense-minister-rajnath-singh
  • india-news
  • indian-navy
  • indigenously-built-aircraft
  • ins-vikrant
  • news
  • prime-minister-narendra-modi
  • punjabi-news
  • rajnath-singh
  • the-unmute-breaking-news
  • the-unmute-latest-news
  • the-unmute-punjabi-news
  • the-unmute-report

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਗੈਂਗਸਟਰਾਂ ਨੇ ਦਿੱਤੀ ਧਮਕੀ

Friday 02 September 2022 05:54 AM UTC+00 | Tags: aam-aadmi-party balkaur-singh breaking-news gangster-lawrence-bishno jagrup-roopa-and-manpreet-mannu mansa-police news punjab-dgp-gaurav-yadav punjab-government punjab-news punjab-police the-unmute-breaking-news the-unmute-latest-news the-unmute-punjab the-unmute-update

ਚੰਡੀਗੜ੍ਹ 02 ਸਤੰਬਰ 2022: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਦੇ ਪਿਤਾ ਬਲਕੌਰ ਸਿੰਘ (Balkaur Singh) ਨੂੰ ਈ-ਮੇਲ ਰਹੀ ਧਮਕੀ ਦਿੱਤੀ ਗਈ ਹੈ | ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਗੈਂਗ ਦੇ ਨਾਂ ‘ਤੇ ਭੇਜੀ ਈ-ਮੇਲ 'ਚ ਕਿਹਾ ਈ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਲਾਰੈਂਸ ਅਤੇ ਜੱਗੂ ਭਗਵਾਨਪੁਰੀਆ ਦੀ ਸੁਰੱਖਿਆ 'ਤੇ ਕੁਝ ਨਾ ਕਹਿਣ |

ਇਸਦੇ ਨਾਲ ਹੀ ਗੈਂਗਸਟਰਾਂ ਵਲੋਂ ਭੇਜੀ ਗਈ ਈ-ਮੇਲ 'ਚ ਕਿਹਾ ਕਿ ਜਗਰੂਪ ਰੂਪਾ ਅਤੇ ਮਨਪ੍ਰੀਤ ਮੰਨੂ ਦਾ ਐਨਕਾਊਂਟਰ ਵੀ ਸਿੱਧੂ ‘ਤੇ ਪਿਤਾ ਦੇ ਦਬਾਅ ਹੇਠ ਹੋਇਆ ਸੀ। ਦੂਜੇ ਪਾਸੇ ਪੰਜਾਬ ਪੁਲਿਸ ਨੇ ਇਸ ਮਾਮਲੇ ਦੀ ਖੁਫੀਆ ਜਾਂਚ ਸੂਰੁ ਕਰ ਦਿੱਤੀ ਹੈ |

The post ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਗੈਂਗਸਟਰਾਂ ਨੇ ਦਿੱਤੀ ਧਮਕੀ appeared first on TheUnmute.com - Punjabi News.

Tags:
  • aam-aadmi-party
  • balkaur-singh
  • breaking-news
  • gangster-lawrence-bishno
  • jagrup-roopa-and-manpreet-mannu
  • mansa-police
  • news
  • punjab-dgp-gaurav-yadav
  • punjab-government
  • punjab-news
  • punjab-police
  • the-unmute-breaking-news
  • the-unmute-latest-news
  • the-unmute-punjab
  • the-unmute-update

ਗੌਰਵ ਯਾਦਵ ਹੀ ਰਹਿਣਗੇ ਪੰਜਾਬ ਪੁਲਿਸ ਦੇ DGP, ਵੀ.ਕੇ.ਭਾਵਰਾ ਨੂੰ ਸੌਂਪੀ ਇਹ ਜਿੰਮੇਵਾਰੀ

Friday 02 September 2022 06:10 AM UTC+00 | Tags: aam-aadmi-party arvind-kejriwal bhagwant-mann breaking-news cm-bhagwant-mann congress director-general-punjab ips-officer-gaurav-yadav news punjab-dgp punjab-dgp-gaurav-yadav punjab-dgp-vk-bhawra punjab-government punjab-latest-news punjab-news the-unmute-breaking-news vk-bhawra

ਚੰਡੀਗੜ੍ਹ 02 ਸਤੰਬਰ 2022: ਪੰਜਾਬ ਪੁਲਿਸ ਵਿਭਾਗ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਆਈਪੀਐਸ ਅਧਿਕਾਰੀ ਗੌਰਵ ਯਾਦਵ (Gaurav Yadav) ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਬਣੇ ਰਹਿਣਗੇ। ਵੀ.ਕੇ.ਭਾਵਰਾ (VK Bhawra) ਜੋ ਕਿ 4 ਸਤੰਬਰ ਨੂੰ ਛੁੱਟੀ ਤੋਂ ਪਰਤ ਰਹੇ ਹਨ, ਉਨ੍ਹਾਂ ਨੂੰ ਪੰਜਾਬ ਸਰਕਾਰ ਵਲੋਂ ਪੰਜਾਬ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਵਿੱਚ ਤਾਇਨਾਤ ਕੀਤਾ ਜਾਵੇਗਾ। ਇਸਨੂੰ ਲੈ ਕੇ ‘ਆਪ’ ਦੀ ਮਾਨ ਸਰਕਾਰ ਨੇ ਤਿਆਰੀਆਂ ਕਰ ਲਈਆਂ ਹਨ|

ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪਿਛਲੀ ਕਾਂਗਰਸ ਸਰਕਾਰ ਅਜਿਹਾ ਕਰ ਚੁੱਕੀ ਹੈ।ਉਸ ਵੇਲੇ ਦਿਨਕਰ ਗੁਪਤਾ ਦੇ ਛੁੱਟੀ ‘ਤੇ ਜਾਣ ਤੋਂ ਬਾਅਦ ਇਕਬਾਲਪ੍ਰੀਤ ਸਹੋਤਾ ਨੂੰ ਪਹਿਲਾਂ ਡੀ.ਜੀ.ਪੀ. ਅਤੇ ਇਸ ਤੋਂ ਬਾਅਦ ਨਵਜੋਤ ਸਿੱਧੂ ਦੇ ਜ਼ੋਰ ਪਾਉਣ ‘ਤੇ ਸਿਧਾਰਥ ਚਟੋਪਾਧਿਆਏ ਨੂੰ ਡੀਜੀਪੀ ਨਿਯੁਕਤ ਕੀਤਾ ਗਿਆ ਸੀ। ਸਥਾਈ ਡੀਜੀਪੀ ਦਿਨਕਰ ਗੁਪਤਾ ਨੂੰ ਇਸ ਨਿਗਮ ਵਿੱਚ ਲਾਇਆ ਗਿਆ ਸੀ। ਜਿਸ ਤੋਂ ਬਾਅਦ ਉਹ ਕੇਂਦਰ ਵਿੱਚ ਡੈਪੂਟੇਸ਼ਨ 'ਤੇ ਚਲੇ ਗਏ।

The post ਗੌਰਵ ਯਾਦਵ ਹੀ ਰਹਿਣਗੇ ਪੰਜਾਬ ਪੁਲਿਸ ਦੇ DGP, ਵੀ.ਕੇ.ਭਾਵਰਾ ਨੂੰ ਸੌਂਪੀ ਇਹ ਜਿੰਮੇਵਾਰੀ appeared first on TheUnmute.com - Punjabi News.

Tags:
  • aam-aadmi-party
  • arvind-kejriwal
  • bhagwant-mann
  • breaking-news
  • cm-bhagwant-mann
  • congress
  • director-general-punjab
  • ips-officer-gaurav-yadav
  • news
  • punjab-dgp
  • punjab-dgp-gaurav-yadav
  • punjab-dgp-vk-bhawra
  • punjab-government
  • punjab-latest-news
  • punjab-news
  • the-unmute-breaking-news
  • vk-bhawra

ਦਿੱਲੀ ਸ਼ਰਾਬ ਘੋਟਾਲੇ ਦੀ ਜਾਂਚ ਨਾਲ ਜੁੜੇ ਸੀਬੀਆਈ ਅਧਿਕਾਰੀ ਨੇ ਕੀਤੀ ਖੁਦਕੁਸ਼ੀ

Friday 02 September 2022 06:27 AM UTC+00 | Tags: acb acb-branch acb-branch-delhi acb-branch-of-cbi breaking-news cbi-officer-sucide delhi-government delhi-politics director-of-prosecution-of-acb-branch india-news jatinder-kumar latest-india-news new-liquor-policy-of-the-delhi-government news the-unmute-breaking-news the-unmute-update

ਚੰਡੀਗੜ੍ਹ 02 ਸਤੰਬਰ 2022: ਦਿੱਲੀ ਦੀ ਸਿਆਸਤ ਵਿੱਚ ਹਾਲ ਹੀ ਦੇ ਦਿਨਾਂ ਵਿੱਚ ਸੁਰਖੀਆਂ ਵਿੱਚ ਰਹੇ ਸੀਬੀਆਈ (CBI) ਦੀ ਏਸੀਬੀ ਸ਼ਾਖਾ ਦੇ ਪ੍ਰੋਸੀਕਿਊਸ਼ਨ ਦੇ ਡਾਇਰੈਕਟਰ ਜਤਿੰਦਰ ਕੁਮਾਰ (Jatinder Kumar) ਨੇ ਕਥਿਤ ਤੌਰ 'ਤੇ ਖੁਦਕੁਸ਼ੀ ਕਰ ਲਈ ਹੈ। ACB ਸ਼ਾਖਾ ਖੁਦ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਸਮੇਤ ਕਈ ਹੋਰ ਮੁਲਜ਼ਮਾਂ ਦੇ ਸ਼ਰਾਬ ਘੁਟਾਲੇ ਦੀ ਜਾਂਚ ਕਰ ਰਹੀ ਹੈ। ਇਸ ‘ਚ ਸੀ ਬੀ ਆਈ ਅਧਿਕਾਰੀ ਜਤਿੰਦਰ ਕੁਮਾਰ ਵੀ ਜਾਂਚ ਕਰ ਰਹੇ ਸਨ |

ਸੂਤਰਾਂ ਦੇ ਮੁਤਾਬਕ ਸੁਸਾਈਡ ਨੋਟ ਵੀ ਬਰਾਮਦ ਹੋਇਆ ਹੈ | ਦੱਸਿਆ ਜਾ ਰਿਹਾ ਹੈ ਕਿ ਉਸ ਵੱਲੋਂ ਲਿਖੇ ਸੁਸਾਈਡ ਨੋਟ ਵਿਚ ਮਾਨਸਿਕ ਤਣਾਅ ਅਤੇ ਬਿਮਾਰੀ ਦਾ ਜ਼ਿਕਰ ਮਿਲਿਆ ਹੈ।ਦਰਅਸਲ, CBI ਦੀ ਏਸੀਬੀ ਸ਼ਾਖਾ ਨੇ ਸ਼ਰਾਬ ਨੀਤੀ ਘੁਟਾਲੇ ਵਿੱਚ ਐਫਆਈਆਰ ਦਰਜ ਕੀਤੀ ਸੀ। ACB ਖੁਦ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਜਿਤੇਂਦਰ ਕੁਮਾਰ, ਜੋ ਕਿ ਉਸੇ ਸ਼ਾਖਾ ਵਿੱਚ ਡੀ.ਐਲ.ਏ. ਯਾਨੀ ਕਿ ਉਪ ਕਾਨੂੰਨੀ ਸਲਾਹਕਾਰ ਵਜੋਂ ਤਾਇਨਾਤ ਸਨ, ਉਨ੍ਹਾਂ ਨੂੰ ਪ੍ਰੋਸੀਕਿਊਸ਼ਨ ਦਾ ਉਪ ਨਿਰਦੇਸ਼ਕ ਬਣਾਇਆ ਗਿਆ ਸੀ, ਜੋ ਏਸੀਬੀ ਨੂੰ ਕਾਨੂੰਨੀ ਸਲਾਹ ਦਿੰਦੇ ਸਨ।

The post ਦਿੱਲੀ ਸ਼ਰਾਬ ਘੋਟਾਲੇ ਦੀ ਜਾਂਚ ਨਾਲ ਜੁੜੇ ਸੀਬੀਆਈ ਅਧਿਕਾਰੀ ਨੇ ਕੀਤੀ ਖੁਦਕੁਸ਼ੀ appeared first on TheUnmute.com - Punjabi News.

Tags:
  • acb
  • acb-branch
  • acb-branch-delhi
  • acb-branch-of-cbi
  • breaking-news
  • cbi-officer-sucide
  • delhi-government
  • delhi-politics
  • director-of-prosecution-of-acb-branch
  • india-news
  • jatinder-kumar
  • latest-india-news
  • new-liquor-policy-of-the-delhi-government
  • news
  • the-unmute-breaking-news
  • the-unmute-update

ਫਾਜ਼ਿਲਕਾ 'ਚ ਅਫ਼ਰੀਕਨ ਸਵਾਈਨ ਫੀਵਰ ਨੇ ਦਿੱਤੀ ਦਸਤਕ, 2 ਜਣਿਆਂ ਦੀ ਮੌਤ

Friday 02 September 2022 06:42 AM UTC+00 | Tags: aam-aadmi-party african-swine-fever african-swine-fever-affected-zone animal-husbandry-minister-laljit-singh-bhullar badal-colony badal-colony-in-fazilka-city cases-of-african-swine-fever cm-bhagwant-mann news punjab punjab-government the-unmute-breaking-news the-unmute-latest-update

ਫਾਜ਼ਿਲਕਾ 02 ਸਤੰਬਰ 2022: ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਅਫ਼ਰੀਕਨ ਸਵਾਈਨ ਫੀਵਰ (African Swine Fever) ਦੇ ਮਾਮਲੇ ਸਾਹਮਣੇ ਆਏ ਹਨ | ਇਸਦੇ ਨਾਲ ਹੀ ਹੁਣ ਅਫ਼ਰੀਕਨ ਸਵਾਈਨ ਫੀਵਰ ਨੇ ਫ਼ਾਜ਼ਿਲਕਾ (Fazilka) ਦੇ ਵਿਚ ਵੀ ਦਸਤਕ ਦੇ ਦਿੱਤੀ ਹੈ | ਜਿਸ ਤੋਂ ਬਾਅਦ ਫਾਜ਼ਿਲਕਾ ਸ਼ਹਿਰ ਦੇ ਵਿੱਚ ਲੱਗਦੀ ਬਾਦਲ ਕਲੋਨੀ ਵਿਚ ਇਕ ਪੌਜ਼ੀਟਿਵ ਕੇਸ ਸਾਹਮਣੇ ਆਇਆ ਹੈ | ਜਿਸਦੇ ਚੱਲਦੇ ਬਾਦਲ ਕਾਲੋਨੀ ਨੂੰ ਅਫ਼ਰੀਕਨ ਸਵਾਈਨ ਫੀਵਰ ਪ੍ਰਭਾਵਿਤ ਜ਼ੋਨ ਐਲਾਨ ਦਿੱਤਾ ਗਿਆ ਹੈ |

ਇਸਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਵਿਭਾਗ ਮੁਤਾਬਕ 2 ਦੀ ਮੌਤ ਹੋਈਆਂ ਹਨ | ਇਸ ਤੋਂ ਬਾਅਦ ਉਨ੍ਹਾਂ ਵੱਲੋਂ ਸ਼ਹਿਰ ਦੇ ਵਿਚ ਪੈਂਦੀ ਬਾਦਲ ਕਲੋਨੀ ਦੇ ਇੱਕ ਕਿਲੋਮੀਟਰ ਦੇ ਏਰੀਏ ਵਿਚ ਸਾਰੇ ਸੂਰ ਮਾਰੇ ਜਾਣਗੇ | ਜਿਸ ਦੀ ਮੈਪਿੰਗ ਵੀ ਵਿਭਾਗ ਵਲੋਂ ਕੀਤੀ ਜਾ ਰਹੀ ਹੈ |

The post ਫਾਜ਼ਿਲਕਾ ‘ਚ ਅਫ਼ਰੀਕਨ ਸਵਾਈਨ ਫੀਵਰ ਨੇ ਦਿੱਤੀ ਦਸਤਕ, 2 ਜਣਿਆਂ ਦੀ ਮੌਤ appeared first on TheUnmute.com - Punjabi News.

Tags:
  • aam-aadmi-party
  • african-swine-fever
  • african-swine-fever-affected-zone
  • animal-husbandry-minister-laljit-singh-bhullar
  • badal-colony
  • badal-colony-in-fazilka-city
  • cases-of-african-swine-fever
  • cm-bhagwant-mann
  • news
  • punjab
  • punjab-government
  • the-unmute-breaking-news
  • the-unmute-latest-update

ਪਿੰਡ ਠੱਕਰਪੁਰਾ ਦੀ ਚਰਚ 'ਚ ਭੰਨਤੋੜ ਦੀ ਘਟਨਾ ਨੂੰ ਲੈ ਕੇ ਇਸਾਈ ਭਾਈਚਾਰੇ ਨੇ ਹਾਈਕੋਰਟ ਦਾ ਕੀਤਾ ਰੁਖ਼

Friday 02 September 2022 06:58 AM UTC+00 | Tags: breaking-news christian-community cm-bhagwant-mann hsgpc-president-baljit-singh-daduwal news punjab-and-haryana-high-court punjab-government punjab-news punjab-police sgpc tarn-taran the-unmute the-unmute-latest-news the-unmute-punjabi-news village-thakkarpura

ਚੰਡੀਗੜ੍ਹ 02 ਸਤੰਬਰ 2022: ਤਰਨਤਾਰਨ ਦੇ ਨੇੜੇ ਪੈਂਦੇ ਪਿੰਡ ਠੱਕਰਪੁਰਾ ਦੀ ਚਰਚ ਵਿੱਚ ਕੁਝ ਅਣਪਛਾਤੇ ਵਿਕਅਤੀਆਂ ਵਲੋਂ ਭੰਨਤੋੜ ਕਰਨ ਦੀ ਘਟਨਾ ਸਾਹਮਣੇ ਆਈ ਸੀ | ਹੁਣ ਇਸਾਈ ਭਾਈਚਾਰੇ (Christian community) ਨੇ ਚਰਚ ‘ਚ ਭੰਨਤੋੜ ਅਤੇ ਬੇਅਦਬੀ ਦੀ ਘਟਨਾ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab and Haryana High Court) ਦਾ ਰੁਖ਼ ਕੀਤਾ ਹੈ |

ਪ੍ਰਾਪਤ ਜਾਣਕਾਰੀ ਅਨੁਸਾਰ ਇਸਾਈ ਭਾਈਚਾਰੇ ਨੇ ਇਸਾਈ ਭਾਈਚਾਰੇ ਦੇ ਲੋਕਾਂ ਅਤੇ ਪੰਜਾਬ ਦੇ ਗਿਰਜਾਘਰਾਂ ਦੀ ਸੁਰੱਖਿਆ ਦੀ ਮੰਗ ਕੀਤੀ ਹੈ। ਇਸ ਤੋਂ ਇਲਾਵਾ ਇਸਾਈ ਭਾਈਚਾਰੇ ਦੇ ਆਗੂ ਨੇ ਵੱਖ ਵੱਖ ਪੁਲਿਸ ਅਧਿਕਾਰੀਆਂ ਨੂੰ ਮਿਲ ਕੇ ਮੰਗ ਪੱਤਰ ਦਿੱਤਾ ਹੈ | ਇਸ ਸਬੰਧੀ ਪੰਜਾਬ ਸਰਕਾਰ ਨੂੰ ਵੀ ਮੰਗ ਪੱਤਰ ਦਿੱਤਾ ਗਿਆ ਹੈ |

ਜਿਕਰਯੋਗ ਹੈ ਕਿ ਚਰਚ ਵਿੱਚ ਕੁੱਝ ਅਣਪਛਾਤੇ ਵਿਅਕਤੀਆਂ ਵੱਲੋਂ ਦੇਰ ਰਾਤ ਪ੍ਰਭੂ ਯਿਸੂ ਅਤੇ ਮਦਰ ਮੈਰੀ ਦੀਆਂ ਮੂਰਤੀਆਂ ਦੇ ਭੰਨਤੋੜ ਕੀਤੀ ਗਈ ਹੈ, ਜਿਸ ਕਾਰਨ ਈਸਾਈ ਭਾਈਚਾਰੇ ਵਿੱਚ ਰੋਸ਼ ਦੀ ਲਹਿਰ ਪਾਈ ਜਾ ਰਹੀ ਹੈ। ਇਸਦੇ ਨਾਲ ਹੀ ਮੁਲਜ਼ਮ ਮੂਰਤੀ ਦਾ ਸਿਰ ਵੱਖ ਕਰ ਕੇ ਚੁੱਕ ਕੇ ਲੈ ਗਏ ਅਤੇ ਚਰਚ ਦੇ ਅੰਦਰ ਖੜ੍ਹੀ ਕਾਰ ਨੂੰ ਵੀ ਅੱਗ ਲਾ ਦਿੱਤੀ ਸੀ |

The post ਪਿੰਡ ਠੱਕਰਪੁਰਾ ਦੀ ਚਰਚ ‘ਚ ਭੰਨਤੋੜ ਦੀ ਘਟਨਾ ਨੂੰ ਲੈ ਕੇ ਇਸਾਈ ਭਾਈਚਾਰੇ ਨੇ ਹਾਈਕੋਰਟ ਦਾ ਕੀਤਾ ਰੁਖ਼ appeared first on TheUnmute.com - Punjabi News.

Tags:
  • breaking-news
  • christian-community
  • cm-bhagwant-mann
  • hsgpc-president-baljit-singh-daduwal
  • news
  • punjab-and-haryana-high-court
  • punjab-government
  • punjab-news
  • punjab-police
  • sgpc
  • tarn-taran
  • the-unmute
  • the-unmute-latest-news
  • the-unmute-punjabi-news
  • village-thakkarpura

ਸਿੱਖਿਆ ਵਿਭਾਗ ਨੇ ETT ਅਧਿਆਪਕ ਦੀਆਂ ਅਸਾਮੀਆਂ ਲਈ ਯੋਗ ਉਮੀਦਵਾਰਾਂ ਨੂੰ ਦਸਤਾਵੇਜ਼ਾਂ ਦੀ ਸਕਰੂਟਨੀ ਲਈ ਬੁਲਾਇਆ

Friday 02 September 2022 07:12 AM UTC+00 | Tags: breaking-news education-department education-department-punjab-news ett-teacher-vacancy gurmeet-singh-meet-hayer harjot-singh-bains news pseb punjab-government punjab-school-education-board teacher-vacancy-under-education-department teacher-vacancy-under-education-department-punjab the-unmute-breaking-news the-unmute-news the-unmute-punjabi-news

ਚੰਡੀਗੜ੍ਹ 02 ਸਤੰਬਰ 2022: ਸਿੱਖਿਆ ਵਿਭਾਗ ਅਧੀਨ 6635 (ਡਿਸਐੱਡਵਾਨਟੈਜ ਆਸਾਮੀਆਂ) ਈਟੀਟੀ ਅਧਿਆਪਕ (ETT Teacher) ਦੀਆਂ ਅਸਾਮੀਆਂ ਲਈ ਵਿਗਿਆਪਨ ਦਿੱਤਾ ਗਿਆ ਸੀ | ਇਸਦੇ ਨਾਲ ਹੀ ਹੁਣ ਸਿੱਖਿਆ ਵਿਭਾਗ ਨੇ ਪੱਤਰ ਜਾਰੀ ਕਰਦਿਆਂ ਈਟੀਟੀ ਅਧਿਆਪਕ ਦੀਆਂ ਅਸਾਮੀਆਂ ਲਈ ਯੋਗ ਉਮੀਦਵਾਰਾਂ ਨੂੰ ਦਸਤਾਵੇਜ਼ਾਂ ਦੀ ਸਕਰੂਟਨੀ ਲਈ ਬੁਲਾਇਆ ਹੈ।

ETT Teacher

The post ਸਿੱਖਿਆ ਵਿਭਾਗ ਨੇ ETT ਅਧਿਆਪਕ ਦੀਆਂ ਅਸਾਮੀਆਂ ਲਈ ਯੋਗ ਉਮੀਦਵਾਰਾਂ ਨੂੰ ਦਸਤਾਵੇਜ਼ਾਂ ਦੀ ਸਕਰੂਟਨੀ ਲਈ ਬੁਲਾਇਆ appeared first on TheUnmute.com - Punjabi News.

Tags:
  • breaking-news
  • education-department
  • education-department-punjab-news
  • ett-teacher-vacancy
  • gurmeet-singh-meet-hayer
  • harjot-singh-bains
  • news
  • pseb
  • punjab-government
  • punjab-school-education-board
  • teacher-vacancy-under-education-department
  • teacher-vacancy-under-education-department-punjab
  • the-unmute-breaking-news
  • the-unmute-news
  • the-unmute-punjabi-news

ਪੰਜਾਬੀਆਂ ਨੂੰ ਇਸ ਮਹੀਨੇ ਤੋਂ ਜ਼ੀਰੋ ਬਿਜਲੀ ਬਿੱਲ ਆਉਣੇ ਸ਼ੁਰੂ ਹੋਏ: MP ਰਾਘਵ ਚੱਢਾ

Friday 02 September 2022 07:26 AM UTC+00 | Tags: aam-aadmi-party aam-aadmi-party-government aam-aadmi-party-mp-raghav-chadha breaking-news cm-bhagwant-mann electricity-bill electricity-bill-in-punjab news punjab-government punjab-news raghav-chadha rajya-sabha-member-raghav-chadha the-unmute-breaking-news

ਚੰਡੀਗੜ੍ਹ 02 ਸਤੰਬਰ 2022: ਪੰਜਾਬ ਵਿੱਚ ਆਮ ਆਦਮੀ ਪਾਰਟੀ ਨੇ ਸਰਕਾਰ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬੇ ਦੇ ਲੋਕਾਂ ਨੂੰ ਮੁਫ਼ਤ ਬਿਜਲੀ ਦੇਣ ਦਾ ਵਾਅਦਾ ਕੀਤਾ ਸੀ। ਇਸ ਨੂੰ ਪੰਜਾਬ ਸਰਕਾਰ ਨੇ ਇਸ ਸਾਲ ਪਹਿਲੀ ਜੁਲਾਈ ਤੋਂ ਲਾਗੂ ਕਰ ਦਿੱਤਾ। ਇਸ ਦੇ ਨਾਲ ਹੀ ਲੋਕਾਂ ਦੇ ਬਿਜਲੀ ਦੇ ਬਿੱਲ (Electricity bill) ਵੀ ਜ਼ੀਰੋ ਆਉਣੇ ਸ਼ੁਰੂ ਹੋ ਗਏ ਹਨ।

ਇਸ ਸੰਬੰਧੀ ਰਾਜ ਸਭਾ ਮੈਂਬਰ ਰਾਘਵ ਚੱਢਾ (Raghav Chadha) ਨੇ ਟਵੀਟ ਕਰਦਿਆਂ ਬਿਜਲੀ ਦਾ ਬਿੱਲ (Electricity bill) ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਕਿ ਪੰਜਾਬੀਆਂ ਨੂੰ ਇਸ ਮਹੀਨੇ ਤੋਂ ਜ਼ੀਰੋ ਬਿਜਲੀ ਦੇ ਬਿੱਲ ਮਿਲਣੇ ਸ਼ੁਰੂ ਹੋ ਗਏ ਹਨ। ਅਰਵਿੰਦ ਕੇਜਰੀਵਾਲ ਅਤੇ ਭਗਵਾਨ ਮਾਨ ਨੇ ਚੋਣਾਂ ਤੋਂ ਪਹਿਲਾਂ ਕੀਤਾ ਵਾਅਦਾ 6 ਮਹੀਨਿਆਂ ਤੋਂ ਵੀ ਘੱਟ ਸਮੇਂ ਵਿੱਚ ਪੂਰਾ ਕਰ ਦਿੱਤਾ।

The post ਪੰਜਾਬੀਆਂ ਨੂੰ ਇਸ ਮਹੀਨੇ ਤੋਂ ਜ਼ੀਰੋ ਬਿਜਲੀ ਬਿੱਲ ਆਉਣੇ ਸ਼ੁਰੂ ਹੋਏ: MP ਰਾਘਵ ਚੱਢਾ appeared first on TheUnmute.com - Punjabi News.

Tags:
  • aam-aadmi-party
  • aam-aadmi-party-government
  • aam-aadmi-party-mp-raghav-chadha
  • breaking-news
  • cm-bhagwant-mann
  • electricity-bill
  • electricity-bill-in-punjab
  • news
  • punjab-government
  • punjab-news
  • raghav-chadha
  • rajya-sabha-member-raghav-chadha
  • the-unmute-breaking-news

Asia Cup 2022: ਸ਼੍ਰੀਲੰਕਾ ਹੱਥੋਂ ਮਿਲੀ ਹਾਰ ਤੋਂ ਬਾਅਦ ਬੰਗਲਾਦੇਸ਼ ਏਸ਼ੀਆ ਕੱਪ 'ਚੋਂ ਬਾਹਰ ਹੋਣ ਵਾਲੀ ਪਹਿਲੀ ਟੀਮ

Friday 02 September 2022 07:38 AM UTC+00 | Tags: asia-cup-2022 asia-cup-2022-live-score asia-cup-2022-news bangladesh bangladesh-and-sri-lanka icc-news news sri-lanka the-unmute-breaking-news the-unmute-news the-unmute-punjabi-news

ਚੰਡੀਗੜ੍ਹ 02 ਸਤੰਬਰ 2022: (Asia Cup 2022 BAN vs SRI ) ਏਸ਼ੀਆ ਕੱਪ 2022 ‘ਚ ਗਰੁੱਪ ਬੀ ਦੇ ਆਖਰੀ ਮੈਚ ‘ਚ ਸ਼੍ਰੀਲੰਕਾ ਨੇ ਬੰਗਲਾਦੇਸ਼ (Bangladesh) ਨੂੰ ਦੋ ਵਿਕਟਾਂ ਨਾਲ ਹਰਾ ਕੇ ਸੁਪਰ 4 ‘ਚ ਜਗ੍ਹਾ ਬਣਾ ਲਈ ਹੈ। ਇਸ ਦੇ ਨਾਲ ਹੀ ਬੰਗਲਾਦੇਸ਼ ਦੀ ਟੀਮ ਟੂਰਨਾਮੈਂਟ ਤੋਂ ਬਾਹਰ ਹੋ ਗਈ ਹੈ। ਬੰਗਲਾਦੇਸ਼ ਇਸ ਟੂਰਨਾਮੈਂਟ ਤੋਂ ਬਾਹਰ ਹੋਣ ਵਾਲੀ ਪਹਿਲੀ ਟੀਮ ਹੈ।

ਸਾਲ 2018 ‘ਚ ਨਿਦਾਹਾਸ ਟਰਾਫੀ ਭਾਰਤ, ਬੰਗਲਾਦੇਸ਼ ਅਤੇ ਸ਼੍ਰੀਲੰਕਾ ਵਿਚਾਲੇ ਖੇਡੀ ਜਾ ਰਹੀ ਸੀ। ਆਖਰੀ ਲੀਗ ਮੈਚ ਸ਼੍ਰੀਲੰਕਾ ਅਤੇ ਬੰਗਲਾਦੇਸ਼ ਵਿਚਕਾਰ ਸੀ। ਜੇਤੂ ਟੀਮ ਦਾ ਫਾਈਨਲ ਵਿੱਚ ਮੁਕਾਬਲਾ ਭਾਰਤ ਨਾਲ ਹੋਣਾ ਸੀ। ਬੰਗਲਾਦੇਸ਼ ਨੇ ਇਹ ਮੈਚ ਜਿੱਤ ਕੇ ਮੇਜ਼ਬਾਨ ਸ਼੍ਰੀਲੰਕਾ (Sri Lanka) ਨੂੰ ਨਾਕਆਊਟ ਕਰ ਦਿੱਤਾ। ਹੁਣ ਸ਼੍ਰੀਲੰਕਾਈ ਟੀਮ ਨੇ ਇਸ ਦਾ ਬਦਲਾ ਲੈ ਲਿਆ ਹੈ। ਹਾਲਾਂਕਿ ਫਾਈਨਲ ‘ਚ ਦਿਨੇਸ਼ ਕਾਰਤਿਕ ਨੇ ਆਖਰੀ ਓਵਰ ‘ਚ ਸ਼ਾਨਦਾਰ ਬੱਲੇਬਾਜ਼ੀ ਕਰਦੇ ਹੋਏ ਭਾਰਤ ਨੂੰ ਮੈਚ ਜਿਤਾਇਆ।

The post Asia Cup 2022: ਸ਼੍ਰੀਲੰਕਾ ਹੱਥੋਂ ਮਿਲੀ ਹਾਰ ਤੋਂ ਬਾਅਦ ਬੰਗਲਾਦੇਸ਼ ਏਸ਼ੀਆ ਕੱਪ ‘ਚੋਂ ਬਾਹਰ ਹੋਣ ਵਾਲੀ ਪਹਿਲੀ ਟੀਮ appeared first on TheUnmute.com - Punjabi News.

Tags:
  • asia-cup-2022
  • asia-cup-2022-live-score
  • asia-cup-2022-news
  • bangladesh
  • bangladesh-and-sri-lanka
  • icc-news
  • news
  • sri-lanka
  • the-unmute-breaking-news
  • the-unmute-news
  • the-unmute-punjabi-news

Asia Cup 2022: ਏਸ਼ੀਆ ਕੱਪ 'ਚ ਅੱਜ ਪਾਕਿਸਤਾਨ ਦਾ ਹਾਂਗਕਾਂਗ ਨਾਲ ਹੋਵੇਗਾ ਸਾਹਮਣਾ

Friday 02 September 2022 07:49 AM UTC+00 | Tags: asiacup asia-cup-2022-live-score asia-cup-2022-pak-vs-hkg asia-cup-live-score asia-cup-news asia-cup-pakistan-and-hong-kong icc news pakistan pakistan-will-face-hong-kong pak-vs-hkg punjabi-news the-unmute-punjabi-news

ਚੰਡੀਗੜ੍ਹ 02 ਸਤੰਬਰ 2022: (Asia Cup 2022 PAK vs HKG ) ਏਸ਼ੀਆ ਕੱਪ 2022 ‘ਚ ਗਰੁੱਪ ਦੇ ਆਖਰੀ ਚਾਰ ਵਿਚ ਥਾਂ ਬਣਾਉਣ ਲਈ ਵਰਚੁਅਲ ਨਾਕਆਊਟ ਵਿਚ ਅੱਜ ਪਾਕਿਸਤਾਨ (Pakistan) ਦਾ ਸਾਹਮਣਾ ਹਾਂਗਕਾਂਗ (Hong Kong)  ਨਾਲ ਹੋਵੇਗਾ | ਸ੍ਰੀਲੰਕਾ ਨੇ ਬੰਗਲਾਦੇਸ਼ ਨੂੰ 2 ਵਿਕਟਾਂ ਨਾਲ ਹਰਾ ਕੇ ਏਸ਼ੀਆ ਕੱਪ ਤੋਂ ਬਾਹਰ ਕਰ ਦਿੱਤਾ ਹੈ | ਪਾਕਿਸਤਾਨ ਅਤੇ ਹਾਂਗਕਾਂਗ ਆਪਣੇ ਪਹਿਲੇ ਮੈਚ ਇੰਡੀਆ ਤੋਂ ਹਾਰ ਚੁੱਕੇ ਹਨ |

 

 

The post Asia Cup 2022: ਏਸ਼ੀਆ ਕੱਪ ‘ਚ ਅੱਜ ਪਾਕਿਸਤਾਨ ਦਾ ਹਾਂਗਕਾਂਗ ਨਾਲ ਹੋਵੇਗਾ ਸਾਹਮਣਾ appeared first on TheUnmute.com - Punjabi News.

Tags:
  • asiacup
  • asia-cup-2022-live-score
  • asia-cup-2022-pak-vs-hkg
  • asia-cup-live-score
  • asia-cup-news
  • asia-cup-pakistan-and-hong-kong
  • icc
  • news
  • pakistan
  • pakistan-will-face-hong-kong
  • pak-vs-hkg
  • punjabi-news
  • the-unmute-punjabi-news

ਬਰਨਾਲਾ ਜ਼ਿਲ੍ਹੇ ਦੇ ਛੋਟੇ ਕਿਸਾਨ ਪਰਿਵਾਰ ਦੀ ਧੀ ਕੁਲਬੀਰ ਕੌਰ ਬਣੀ ਟਰੇਨੀ ਪਾਇਲਟ

Friday 02 September 2022 08:07 AM UTC+00 | Tags: aam-aadmi-party breaking-news cm-bhagwant-mann manal-village manal-village-in-barnala-district mp-vikramjit-singh-sahney news punjabi-news punjab-politics the-unmute-breaking-news the-unmute-latest-news the-unmute-latest-update the-unmute-punjabi-news trainee-pilot trainee-pilot-kulbir-kaur vikramjit-singh-sahney

ਬਰਨਾਲਾ 02 ਸਤੰਬਰ 2022: ਬਰਨਾਲਾ ਜ਼ਿਲ੍ਹੇ ਦੇ ਪਿੰਡ ਮਨਾਲ ਦੀ ਰਹਿਣ ਵਾਲੀ ਇੱਕ ਕੁਲਬੀਰ ਕੌਰ (Kulbir Kaur) ਟਰੇਨੀ ਪਾਇਲਟ ਬਣੀ ਹੈ। ਕੁਲਬੀਰ ਕੌਰ ਦਾ ਪਿਤਾ ਇੱਕ ਛੋਟਾ ਕਿਸਾਨ ਹੈ ਅਤੇ ਮਾਂ ਇੱਕ ਆਂਗਣਵਾੜੀ ਵਰਕਰ ਹੈ। ਟਰੇਨੀ ਪਾਇਲਟ (Trainee Pilot) ਕੁਲਬੀਰ ਕੌਰ ਨੇ ਦੱਸਿਆ ਕਿ ਉਸ ਦਾ ਸ਼ੁਰੂ ਤੋਂ ਹੀ ਸੁਪਨਾ ਸੀ ਕਿ ਉਹ ਪਾਇਲਟ ਬਣਨਾ ਚਾਹੁੰਦੀ ਹੈ ਅਤੇ ਜਦੋਂ ਵੀ ਉਸ ਨੇ ਜਹਾਜ਼ ਦੇਖਿਆ ਤਾਂ ਉਸ ਦੀ ਇੱਛਾ ਸੀ ਕਿ ਉਹ ਵੀ ਵੱਡੀ ਹੋ ਕੇ ਜਹਾਜ਼ ਨੂੰ ਉਡਾਵੇ।

ਉਸ ਨੇ ਦੱਸਿਆ ਕਿ ਉਸ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਪਟਿਆਲਾ ਫਲਾਇੰਗ ਕਲੱਬ ਤੋਂ ਕੀਤੀ ਸੀ, ਪਰ ਉਸ ਤੋਂ ਬਾਅਦ ਉਸ ਨੇ ਇਕ ਹੋਰ ਫਲਾਇੰਗ ਸਕੂਲ ਵਿਚ ਦਾਖ਼ਲਾ ਲੈ ਕੇ 150 ਘੰਟੇ ਦੀ ਉਡਾਣ ਪੂਰੀ ਕਰ ਲਈ ਹੈ ਅਤੇ ਹੋਰ 50 ਘੰਟੇ ਉਡਾਣ ਭਰਨ ਤੋਂ ਬਾਅਦ ਉਹ 200 ਘੰਟੇ ਪੂਰੇ ਕਰ ਲਵੇਗੀ, ਜਿਸ ਤੋਂ ਬਾਅਦ ਉਸ ਨੂੰ ਕਮਰਸ਼ੀਅਲ ਪਾਇਲਟ ਦਾ ਲਾਇਸੈਂਸ ਮਿਲ ਜਾਵੇਗਾ । ਇਸ ਦੇ ਨਾਲ ਹੀ ਕੁਲਬੀਰ ਕੌਰ ਨੇ ਵਿਕਰਮਜੀਤ ਸਾਹਨੀ ਵੱਲੋਂ ਦਿੱਤੀ ਗਈ ਸਕਾਲਰਸ਼ਿਪ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਜੇਕਰ ਨੌਜਵਾਨ ਦੇਸ਼ ਵਿੱਚ ਕੰਮ ਕਰਨ ਤਾਂ ਇੱਥੇ ਵੀ ਚੰਗਾ ਭਵਿੱਖ ਬਣਾਇਆ ਜਾ ਸਕਦਾ ਹੈ।

kulbir kaur

ਕੁਲਬੀਰ ਕੌਰ ਦੀ ਮਾਤਾ ਸਰਬਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਦੀ ਬੇਟੀ ਪੜ੍ਹਾਈ ਵਿਚ ਸ਼ੁਰੂ ਤੋਂ ਹੀ ਹੁਸ਼ਿਆਰ ਸੀ ਅਤੇ ਉਹ ਹਾਕੀ ਦੀ ਬਹੁਤ ਚੰਗੀ ਖਿਡਾਰਨ ਵੀ ਸੀ, ਜਦਕਿ ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਲੜਕੀ ਇਕ ਪ੍ਰਾਈਵੇਟ ਸਕੂਲ ਵਿਚ ਪੜ੍ਹਦੀ ਹੈ | ਪਿੰਡ ‘ਚ ਹੀ ਪੜ੍ਹਾਈ ਕੀਤੀ | ਉਨ੍ਹਾਂ ਦੱਸਿਆ ਕਿ ਉਸ ਦੀ ਬੇਟੀ ਸ਼ੁਰੂ ਤੋਂ ਹੀ ਪਾਇਲਟ ਬਣਨਾ ਚਾਹੁੰਦੀ ਸੀ, ਜਿਸ ਤੋਂ ਬਾਅਦ ਉਸ ਨੇ ਆਪਣੀ ਬੇਟੀ ਦੀ ਪਾਇਲਟ ਬਣਨ ‘ਚ ਮਦਦ ਕੀਤੀ। ਉਨ੍ਹਾਂ ਕਿਹਾ ਕਿ ਉਹ ਖ਼ੁਦ ਇੱਕ ਆਂਗਣਵਾੜੀ ਵਰਕਰ ਹੈ ਅਤੇ ਉਸਦਾ ਪਤੀ ਇੱਕ ਛੋਟਾ ਕਿਸਾਨ ਹੈ | ਉਸਦੀ ਬੇਟੀ ਵੀ ਉਸਦੇ ਘਰੇਲੂ ਕੰਮ ਵਿੱਚ ਮਦਦ ਕਰਦੀ ਹੈ।

ਇਸਦੇਨਾਲ ਹੀ ਕੁਲਬੀਰ ਕੌਰ (Kulbir Kaur) ਦੇ ਪਿਤਾ ਅਵਤਾਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਬੇਟੀ ਦਾ ਸੁਪਨਾ ਸ਼ੁਰੂ ਤੋਂ ਹੀ ਪਾਇਲਟ ਬਣਨਾ ਸੀ, ਇਸ ਲਈ ਉਨ੍ਹਾਂ ਨੇ ਇਸ ਵਿਚ ਉਨ੍ਹਾਂ ਦੀ ਮਦਦ ਕੀਤੀ ਹੈ, ਜਦਕਿ ਉਨ੍ਹਾਂ ਕਿਹਾ ਕਿ ਉਹ ਕਦੇ ਵੀ ਆਪਣੀ ਬੇਟੀ ਨੂੰ ਵਿਦੇਸ਼ ਨਹੀਂ ਭੇਜਣਾ ਚਾਹੁੰਦੇ ਸਨ। ਉਸਨੇ ਇਸ ਬਾਰੇ ਨਹੀਂ ਸੋਚਿਆ ਕਿਉਂਕਿ ਉਸਦੀ ਧੀ ਨੇ ਸੋਚਿਆ ਸੀ ਕਿ ਉਸਨੂੰ ਪਾਇਲਟ ਬਣਨਾ ਹੈ, ਜਿਸ ਤੋਂ ਬਾਅਦ ਉਸਨੇ ਆਪਣਾ ਸੁਪਨਾ ਪੂਰਾ ਕਰਨ ਲਈ ਆਪਣੀ ਜਾਨ ਲਗਾ ਦਿੱਤੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਖੁਸ਼ੀ ਹੈ ਕਿ ਅੱਜ ਇਕ ਛੋਟੇ ਜਿਹੇ ਪਿੰਡ ਦੀ ਇਕ ਲੜਕੀ ਪਾਇਲਟ ਬਣਨ ਜਾ ਰਹੀ ਹੈ।

The post ਬਰਨਾਲਾ ਜ਼ਿਲ੍ਹੇ ਦੇ ਛੋਟੇ ਕਿਸਾਨ ਪਰਿਵਾਰ ਦੀ ਧੀ ਕੁਲਬੀਰ ਕੌਰ ਬਣੀ ਟਰੇਨੀ ਪਾਇਲਟ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • manal-village
  • manal-village-in-barnala-district
  • mp-vikramjit-singh-sahney
  • news
  • punjabi-news
  • punjab-politics
  • the-unmute-breaking-news
  • the-unmute-latest-news
  • the-unmute-latest-update
  • the-unmute-punjabi-news
  • trainee-pilot
  • trainee-pilot-kulbir-kaur
  • vikramjit-singh-sahney

ਵਿਜੀਲੈਂਸ ਬਿਊਰੋ ਦੀ ਕਾਰਵਾਈ ਦੀਆਂ ਖ਼ਬਰਾਂ 'ਤੇ ਮਨਪ੍ਰੀਤ ਸਿੰਘ ਬਾਦਲ ਨੇ ਦਿੱਤਾ ਸਪੱਸ਼ਟੀਕਰਨ

Friday 02 September 2022 09:29 AM UTC+00 | Tags: aam-aadmi-party amrinder-singh-raja-warring breaking-news cm-bhagwant-mann congress manpreet-badal news punjab-congress punjab-government punjabi-news punjab-police punjab-vigilance-bureau the-unmute-breaking-news the-unmute-latest-news the-unmute-news the-unmute-punjab the-unmute-punjabi-news

ਚੰਡੀਗੜ੍ਹ 02 ਸਤੰਬਰ 2022: ਪੰਜਾਬ ਵਿਜੀਲੈਂਸ ਬਿਊਰੋ ਵਲੋਂ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਤੋਂ ਬਾਅਦ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ (Manpreet Singh Badal) ‘ਤੇ ਕਾਰਵਾਈ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਸਨ । ਇਨ੍ਹਾਂ ਖ਼ਬਰਾਂ ‘ਚ ਮਨਪ੍ਰੀਤ ਬਾਦਲ ‘ਤੇ ਕਣਕ-ਝੋਨੇ ਦੀ ਢੋਆ-ਢੁਆਈ ‘ਚ ਫਰਜ਼ੀ ਕੰਪਨੀਆਂ ਨੂੰ ਟੈਂਡਰ ਦੇਣ ਦਾ ਦੋਸ਼ ਲਾਏ ਗਏ ਸਨ | ਇਨ੍ਹਾਂ ਖਬਰਾਂ ‘ਤੇ ਸਾਬਕਾ ਮਨਪ੍ਰੀਤ ਸਿੰਘ ਬਾਦਲ ਨੇ ਆਪਣਾ ਸਪੱਸ਼ਟੀਕਰਨ ਦਿੱਤਾ ਹੈ।

ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ ਕਿ ਮੈਨੂੰ ਉਮੀਦ ਨਹੀਂ ਸੀ ਕਿ ਇਹ ਨਾਮੀ ਨਿਊਜ਼ ਚੈਨਲ ਫਰਜ਼ੀ ਖ਼ਬਰਾਂ ਪ੍ਰਸਾਰਿਤ ਕਰਨਗੇ! | ਉਨ੍ਹਾਂ ਕਿਹਾ ਕਿ ਅਜਿਹਾ ਕੋਈ ਮਾਮਲਾ ਦਰਜ ਨਹੀਂ ਕੀਤਾ ਗਿਆ ਹੈ। ਮੈਂ ਹੁਣ ਆਪਣੇ ਵਕੀਲਾਂ ਨਾਲ ਸਲਾਹ-ਮਸ਼ਵਰਾ ਕਰ ਰਿਹਾ ਹਾਂ ਤਾਂ ਜੋ ਤੁਹਾਡੇ ਚੈਨਲਾਂ ‘ਤੇ ਚੱਲਣ ਵਾਲੀਆਂ ਅਜਿਹੀਆਂ ਜਾਅਲੀ ਖ਼ਬਰਾਂ ਦੇ ਵਿਰੁੱਧ ਢੁਕਵੇਂ ਕਾਨੂੰਨੀ ਕਦਮ ਚੁੱਕੇ ਜਾ ਸਕਣ।

Manpreet Singh badal

 

 

The post ਵਿਜੀਲੈਂਸ ਬਿਊਰੋ ਦੀ ਕਾਰਵਾਈ ਦੀਆਂ ਖ਼ਬਰਾਂ ‘ਤੇ ਮਨਪ੍ਰੀਤ ਸਿੰਘ ਬਾਦਲ ਨੇ ਦਿੱਤਾ ਸਪੱਸ਼ਟੀਕਰਨ appeared first on TheUnmute.com - Punjabi News.

Tags:
  • aam-aadmi-party
  • amrinder-singh-raja-warring
  • breaking-news
  • cm-bhagwant-mann
  • congress
  • manpreet-badal
  • news
  • punjab-congress
  • punjab-government
  • punjabi-news
  • punjab-police
  • punjab-vigilance-bureau
  • the-unmute-breaking-news
  • the-unmute-latest-news
  • the-unmute-news
  • the-unmute-punjab
  • the-unmute-punjabi-news

DIG ਗੁਰਪ੍ਰੀਤ ਸਿੰਘ ਭੁੱਲਰ ਨੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ ਲਿਆ ਜਾਇਜ਼ਾ

Friday 02 September 2022 09:39 AM UTC+00 | Tags: aam-aadmi-party breaking-news cm-bhagwant-mann congress dig-gurpreet-singh-bhullar district-rupnagar news punjabi-news punjab-police rupnagar rupnagar-dr-sandeep-kumar the-unmute-breaking-news the-unmute-latest-update the-unmute-punjabi-news

ਰੂਪਨਗਰ 02 ਸਤੰਬਰ 2022: ਅੱਜ ਜ਼ਿਲ੍ਹਾ ਰੂਪਨਗਰ (Rupnagar) ਦੇ ਵਿੱਚ ਧਾਰਮਿਕ ਸਥਾਨਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਡੀ.ਆਈ.ਜੀ. ਰੂਪਨਗਰ ਗੁਰਪ੍ਰੀਤ ਸਿੰਘ ਭੁੱਲਰ (DIG Gurpreet Singh Bhullar) ਅਤੇ ਐਸ.ਐਸ.ਪੀ. ਰੂਪਨਗਰ ਡਾ. ਸੰਦੀਪ ਕੁਮਾਰ ਗਰਗ ਵਲੋਂ ਵੱਖ-ਵੱਖ ਧਾਰਮਿਕ ਸਥਾਨਾਂ ਵਿਖੇ ਪਹੁੰਚ ਕਰਕੇ ਸੁਰੱਖਿਆ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ ਅਤੇ ਧਾਰਮਿਕ ਸਥਾਨਾਂ ਦੇ ਪ੍ਰਬੰਧਕਾਂ ਨਾਲ ਸੁਰੱਖਿਆ ਸਬੰਧੀ ਅਹਿਮ ਨੁਕਤੇ ਵੀ ਸਾਂਝੇ ਕੀਤੇ।

ਇਸ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਡੀ.ਆਈ.ਜੀ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਵੱਖੋਂ-ਵੱਖ ਧਾਰਮਿਕ ਸਥਾਨਾਂ ਵਿਖੇ ਲੱਗੇ ਕੈਮਰਿਆਂ ਨੂੰ ਵਾਚਿਆ ਗਿਆ ਹੈ ਅਤੇ ਜਿੱਥੇ ਵੀ ਕਿਤੇ ਕੈਮਰਿਆਂ ਦੀ ਗਿਣਤੀ ਵਧਾਉਣ ਦੀ ਲੋੜ ਮਹਿਸੂਸ ਹੋਈ ਹੈ ਉਸ ਬਾਬਤ ਪ੍ਰਬੰਧਕਾਂ ਨਾਲ ਵੀ ਗੱਲ ਕੀਤੀ ਗਈ।

ਭੁੱਲਰ ਨੇ ਕਿਹਾ ਕਿ ਗੈਰ ਸਮਾਜਿਕ ਅਨਸਰ ਸਮਾਜ ਵਿਚਲੀ ਭਾਈਚਾਰਕ ਸਾਂਝ ਨੂੰ ਤੋੜਨ ਦੀ ਕੋਸ਼ਿਸ਼ ਕਰ ਸਕਦੇ ਹਨ ਇਸਦੇ ਮੱਦੇਨਜ਼ਰ ਹੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵਲੋਂ ਜਾਰੀ ਨਿਰਦੇਸ਼ਾਂ ਤਹਿਤ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨੂੰ ਜ਼ਿਲ੍ਹੇ ਅਲਾਟ ਕਰਕੇ ਸੁਰੱਖਿਆ ਪ੍ਰਬੰਧ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ ਇਸੇ ਤਹਿਤ ਹੀ ਉਹ ਜ਼ਿਲ੍ਹੇ ਵਿੱਚਲੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈ ਰਹੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਅਮਨ ਸ਼ਾਂਤੀ ਕਾਇਮ ਰੱਖ ਕੇ ਪੰਜਾਬ ਦੀ ਤਰੱਕੀ ਲਈ ਵਚਨਬੱਧ ਹੈ ਅਤੇ ਕਿਸੇ ਨੂੰ ਵੀ ਪੰਜਾਬ ਦੀ ਸ਼ਾਂਤੀ ਭੰਗ ਨਹੀਂ ਕਰਨ ਦਿੱਤੀ ਜਾਵੇਗੀ। ਜੇ ਕੋਈ ਸ਼ਰਾਰਤੀ ਅਨਸਰ ਅਜਿਹੀ ਕੋਝੀ ਹਰਕਤ ਕਰਨ ਦੀ ਕੋਸ਼ਿਸ਼ ਕਰੇਗਾ ਤਾਂ ਉਸ ਖਿਲਾਫ ਕਾਨੂੰਨ ਮੁਤਾਬਿਕ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਡੀ.ਆਈ.ਜੀ. ਗੁਰਪ੍ਰੀਤ ਸਿੰਘ ਭੁੱਲਰ (DIG Gurpreet Singh Bhullar) ਅਤੇ ਜ਼ਿਲ੍ਹਾ ਪੁਲਿਸ ਮੁੱਖੀ ਡਾ. ਸੰਦੀਪ ਗਰਗ ਨੇ ਇਸ ਮੌਕੇ ਕਾਲਜ ਰੋਡ ਸਥਿਤ ਗਿਰਜਾ ਘਰ, ਬੇਲਾ ਚੌਂਕ ਨੇੜੇ ਸਥਿਤ ਮਸਜਿਦ, ਲਹਿਰੀ ਸ਼ਾਹ ਮੰਦਰ, ਹੌਲੀ ਫੈਮਲੀ ਕਾਨਵੈਂਟ ਸਕੂਲ ਸਮੇਤ ਵੱਖ-ਵੱਖ ਸੰਸਥਾਵਾਂ ਅਤੇ ਧਾਰਮਿਕ ਸਥਾਨਾਂ ਵਿਖੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ।

The post DIG ਗੁਰਪ੍ਰੀਤ ਸਿੰਘ ਭੁੱਲਰ ਨੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ ਲਿਆ ਜਾਇਜ਼ਾ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • congress
  • dig-gurpreet-singh-bhullar
  • district-rupnagar
  • news
  • punjabi-news
  • punjab-police
  • rupnagar
  • rupnagar-dr-sandeep-kumar
  • the-unmute-breaking-news
  • the-unmute-latest-update
  • the-unmute-punjabi-news

ਨਾਜਾਇਜ਼ ਸ਼ਰਾਬ ਵਿਰੁੱਧ ਐਕਸਾਈਜ਼ ਵਿਭਾਗ ਦੀ ਵੱਡੀ ਕਾਰਵਾਈ, 35 ਹਜ਼ਾਰ ਲੀਟਰ ENA ਜ਼ਬਤ

Friday 02 September 2022 09:59 AM UTC+00 | Tags: aap-minister-harpal-singh-cheema breaking-news cabinet-minister-harpal-singh-cheema ena excise-department-of-punjab news ptiala-police punjab-news punjab-police the-unmute-breaking-news the-unmute-punjabi-news

ਚੰਡੀਗ੍ਹੜ 02 ਸਤੰਬਰ 2022: ਪੰਜਾਬ ਦੇ ਐਕਸਾਈਜ਼ ਵਿਭਾਗ (Excise Department of Punjab)  ਨੇ ਨਸ਼ਿਆਂ ਵਿਰੁੱਧ ਕਾਰਵਾਈ ਕਰਦਿਆਂ ਪਟਿਆਲਾ ‘ਚ 35 ਹਜ਼ਾਰ ਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਇਸ ਸ਼ਰਾਬ ਦੀ ਕੀਮਤ 4 ਕਰੋੜ ਰੁਪਏ ਦੇ ਕਰੀਬ ਦੱਸੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਈਐਨਏ 2 ਟਰੱਕਾਂ ਵਿੱਚ ਭਰਿਆ ਹੋਇਆ ਸੀ, ਜਿਸ ਦਾ ਇਸਤੇਮਾਲ ਸ਼ਰਾਬ ਬਣਾਉਣ ਲਈ ਕੀਤਾ ਜਾਂਦਾ ਹੈ।

ਇਸ ਸੰਬੰਧੀ ਪੁਲਿਸ ਨੇ ਤਿੰਨ ਜਣਿਆਂ ਨੂੰ ਹਿਰਾਸਤ ‘ਚ ਲਿਆ ਹੈ। ਜਿਕਰਯੋਗ ਹੈ ਕਿ ਬੀਤੇ ਦਿਨ ਹੀ ਵਿੱਤ ਮੰਤਰੀ ਹਰਪਾਲ ਚੀਮਾ ਨੇ ਐਕਸਾਈਜ਼ ਵਿਭਾਗ ਦੇ ਅਧਿਕਾਰੀਆਂ ਨੂੰ ਫਟਕਾਰ ਲਾਈ ਸੀ ਕਿ ਸੂਬੇ ‘ਚ ਈ.ਐਨ.ਏ. ਨੂੰ ਗੈਰ-ਕਾਨੂੰਨੀ ਤਰੀਕੇ ਨਾਲ ਵੇਚਿਆ ਜਾ ਰਿਹਾ ਹੈ, ਜਿਸ ਤੋਂ ਬਾਅਦ ਅੱਜ ਐਕਸਾਈਜ਼ ਵਿਭਾਗ ਨੇ ਇਹ ਵੱਡੀ ਕਾਰਵਾਈ ਕੀਤੀ ਹੈ।

The post ਨਾਜਾਇਜ਼ ਸ਼ਰਾਬ ਵਿਰੁੱਧ ਐਕਸਾਈਜ਼ ਵਿਭਾਗ ਦੀ ਵੱਡੀ ਕਾਰਵਾਈ, 35 ਹਜ਼ਾਰ ਲੀਟਰ ENA ਜ਼ਬਤ appeared first on TheUnmute.com - Punjabi News.

Tags:
  • aap-minister-harpal-singh-cheema
  • breaking-news
  • cabinet-minister-harpal-singh-cheema
  • ena
  • excise-department-of-punjab
  • news
  • ptiala-police
  • punjab-news
  • punjab-police
  • the-unmute-breaking-news
  • the-unmute-punjabi-news

ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ 'ਚ ਇਕ ਪਰਿਵਾਰ, ਇਕ ਟਿਕਟ ਫ਼ਾਰਮੂਲੇ ਦਾ ਐਲਾਨ

Friday 02 September 2022 10:14 AM UTC+00 | Tags: aam-aadmi-party congress news punjab punjab-congress punjab-politics sad-president-sukhbir-singh-badal shiromani-akali-dal sukhbir-singh-badal the-unmute-breaking-news the-unmute-punjab the-unmute-punjabi-news

ਚੰਡੀਗ੍ਹੜ 02 ਸਤੰਬਰ 2022: ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਵਲੋਂ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਇਸ ਦੌਰਾਨ ਸੁਖਬੀਰ ਬਾਦਲ ਨੇ ਕਿਹਾ ਕਿ ਪਾਰਟੀ ‘ਚ ਅਨੁਸ਼ਾਸਨ ਹੋਣਾ ਬਹੁਤ ਜ਼ਰੂਰੀ ਹੈ, ਕੋਈ ਵੀ ਪਾਰਟੀ ਅਨੁਸ਼ਾਸਨ ਤੋਂ ਬਿਨਾਂ ਨਹੀਂ ਚੱਲ ਸਕਦੀ | ਇਸਦੇ ਨਾਲ ਹੀ ਨੇ ਇਕ ਪਰਿਵਾਰ, ਇਕ ਟਿਕਟ ਫ਼ਾਰਮੂਲੇ ਦਾ ਐਲਾਨ ਕੀਤਾ ਅਤੇ ਪਾਰਟੀ ਦਾ ਸੰਸਦੀ ਬੋਰਡ ਬਣਾਇਆ ਜਾਵੇਗਾ।

ਸੁਖਬੀਰ ਬਾਦਲ ਨੇ ਕਿਹਾ ਸੰਸਦੀ ਬੋਰਡ ਤੈਅ ਕਰੇਗਾ ਕਿ ਕਿਸ ਖ਼ੇਤਰ ਤੋਂ ਕਿਸ ਨੂੰ ਉਮੀਦਵਾਰ ਬਣਾਇਆ ਜਾਵੇਗਾ। ਇਹ ਬੋਰਡ ਪਾਰਟੀ ਪ੍ਰਧਾਨ ਨੂੰ ਉਮੀਦਵਾਰਾਂ ਦੇ ਨਾਂ ਦਾ ਸੁਝਾਅ ਦੇਵੇਗਾ। ਇਸਦੇ ਨਾਲ ਹੀ ਸੁਖਬੀਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਖ਼ੇਤਰੀ ਪਾਰਟੀ ਹੋਣ ਦੇ ਨਾਤੇ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਨੂੰ ਸਮਝਦੇ ਹਨ | ਉਨ੍ਹਾਂ ਕਿਹਾ ਕਿ ਸ਼ਿਰੋਮਣੀ ਅਕਾਲੀ ਦਲ ਸਾਰੇ ਧਰਮਾਂ ਦਾ ਸਤਿਕਾਰ ਕਰਦਾ ਹੈ। ਉਨ੍ਹਾਂ ਪੰਜਾਬ ਤਾਂ ਹੀ ਤਰੱਕੀ ਕਰੇਗਾ ਜੇ ਇੱਥੇ ਸਾਰੇ ਧਰਮਾਂ ਦੇ ਲੋਕ ਇਕੱਠੇ ਰਹਿਣਗੇ। ਸਾਡੇ ਲਈ ਪੰਜਾਬ ਦੀ ਅਮਨ-ਸ਼ਾਂਤੀ ਸਭ ਤੋਂ ਜ਼ਰੂਰੀ ਹੈ ਨਾ ਕਿ ਸਰਕਾਰ ਬਣਾਉਣਾ।

ਸੁਖਬੀਰ ਬਾਦਲ ਨੇ ਕਿਹਾ ਕਿ ਪਛੜੇ ਵਰਗ ਦੇ ਲੋਕਾਂ ਨੂੰ ਇਸ ਸੰਗਠਨ ‘ਚ ਥਾਂ ਮਿਲੇਗੀ ਅਤੇ ਪਾਰਟੀ ਦਾ ਜ਼ਿਲ੍ਹਾ ਪ੍ਰਧਾਨ ਕੋਈ ਚੋਣ ਨਹੀਂ ਲੜੇਗਾ। ਜੇਕਰ ਚੋਣ ਲੜਨੀ ਹੈ ਤਾਂ ਜ਼ਿਲ੍ਹਾ ਪ੍ਰਧਾਨ ਨੂੰ ਅਸਤੀਫ਼ਾ ਦੇਣਾ ਪਵੇਗਾ। ਉਨ੍ਹਾਂ ਕਿਹਾ ਕਿ ਚੋਣਾਂ ‘ਚ 50 ਫ਼ੀਸਦੀ ਸੀਟਾਂ 50 ਸਾਲ ਤੋਂ ਵੱਧ ਉਮਰ ਦੇ ਲੋਕਾਂ ਲਈ ਰਾਖਵੀਆਂ ਹੋਣਗੀਆਂ। ਕੌਰ ਕਮੇਟੀ ‘ਚ ਨੌਜਵਾਨ ਆਗੂਆਂ ਤੇ ਔਰਤਾਂ ਨੂੰ ਯੋਗ ਸਥਾਨ ਮਿਲੇਗਾ।ਇਸਦੇ ਨਾਲ ਹੀ ਯੂਥ ਅਕਾਲੀ ਦਲ ਦਾ ਮੈਂਬਰ 35 ਸਾਲ ਉਮਰ ਤੋਂ ਹੇਠਾਂ ਵਾਲਾ ਹੋਵੇਗਾ ਅਤੇ 117 ਹਲਕਿਆਂ ਵਿੱਚ ਆਬਜ਼ਰਵਰ ਲਗਾਏ ਜਾਣਗੇ |

The post ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ‘ਚ ਇਕ ਪਰਿਵਾਰ, ਇਕ ਟਿਕਟ ਫ਼ਾਰਮੂਲੇ ਦਾ ਐਲਾਨ appeared first on TheUnmute.com - Punjabi News.

Tags:
  • aam-aadmi-party
  • congress
  • news
  • punjab
  • punjab-congress
  • punjab-politics
  • sad-president-sukhbir-singh-badal
  • shiromani-akali-dal
  • sukhbir-singh-badal
  • the-unmute-breaking-news
  • the-unmute-punjab
  • the-unmute-punjabi-news

ਅਫਗਾਨਿਸਤਾਨ 'ਚ ਨਮਾਜ਼ ਦੌਰਾਨ ਜ਼ਬਰਦਸਤ ਧਮਾਕਾ, ਤਾਲਿਬਾਨ ਧਾਰਮਿਕ ਨੇਤਾ ਦੀ ਮੌਤ

Friday 02 September 2022 10:25 AM UTC+00 | Tags: afghanistan afghanistan-blast-news afghanistan-latest-news afghanistan-news breaking-news isiss-khorasan-group mullah-mujib-ur-rehman-ansari news taliban the-unmute-punjabi-news the-unmute-update

ਚੰਡੀਗੜ੍ਹ 02 ਸਤੰਬਰ 2022: ਇਸ ਵੇਲੇ ਦੀ ਸਭ ਤੋਂ ਵੱਡੀ ਖ਼ਬਰ ਅਫਗਾਨਿਸਤਾਨ (Afghanistan) ਤੋਂ ਸਾਹਮਣੇ ਆ ਰਹੀ ਹੈ, ਜਿੱਥੇ ਹੇਰਾਤ ਸੂਬੇ ‘ਚ ਸ਼ੁੱਕਰਵਾਰ ਦੀ ਨਮਾਜ਼ ਦੌਰਾਨ ਜ਼ਬਰਦਸਤ ਧਮਾਕਾ ਹੋਇਆ। ਇਸ ਵਿੱਚ ਤਾਲਿਬਾਨ ਦੇ ਸਭ ਤੋਂ ਵੱਡੇ ਧਾਰਮਿਕ ਨੇਤਾਵਾਂ ਵਿੱਚੋਂ ਇੱਕ ਮੁੱਲਾ ਮੁਜੀਬ ਉਰ ਰਹਿਮਾਨ ਅੰਸਾਰੀ ਦੀ ਮੌਤ ਹੋ ਗਈ। ਇਹ ਧਮਾਕਾ ਗਜਾਰਘ ਸ਼ਹਿਰ ‘ਚ ਹੋਇਆ ਹੈ । ਪਿਛਲੇ ਮਹੀਨੇ ਵੀ ਤਾਲਿਬਾਨ (Taliban) ਦਾ ਇੱਕ ਪ੍ਰਮੁੱਖ ਨੇਤਾ ਮਾਰਿਆ ਗਿਆ ਸੀ। ਇਸ ਹਮਲੇ ਪਿੱਛੇ ISIS ਦੇ ਖੁਰਾਸਾਨ ਗਰੁੱਪ (ISKP) ਦਾ ਹੱਥ ਮੰਨਿਆ ਜਾ ਰਿਹਾ ਹੈ। ਤਾਲਿਬਾਨ ਨੇ ਅਜੇ ਤੱਕ ਇਸ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਗਜ਼ਾਘਰ ਦੀ ਮਸਜਿਦ ਵਿੱਚ ਕੁੱਲ 2 ਧਮਾਕੇ ਹੋਏ ਹਨ । ਇਸ ਦੌਰਾਨ ਜੁਮੇ ਦੀ ਨਮਾਜ਼ ਚੱਲ ਰਹੀ ਸੀ। ਮੁੱਲਾ ਮੁਜੀਬ ਇਸ ਮਸਜਿਦ ਦਾ ਮੁੱਖ ਇਮਾਮ ਸੀ। ਧਮਾਕਾ ਉਸ ਦੇ ਸਾਹਮਣੇ ਕਤਾਰ ਵਿੱਚ ਹੋਇਆ। ਮੰਨਿਆ ਜਾ ਰਿਹਾ ਹੈ ਕਿ ਇਹ ਫਿਦਾਇਨ ਹਮਲਾ ਸੀ |

The post ਅਫਗਾਨਿਸਤਾਨ ‘ਚ ਨਮਾਜ਼ ਦੌਰਾਨ ਜ਼ਬਰਦਸਤ ਧਮਾਕਾ, ਤਾਲਿਬਾਨ ਧਾਰਮਿਕ ਨੇਤਾ ਦੀ ਮੌਤ appeared first on TheUnmute.com - Punjabi News.

Tags:
  • afghanistan
  • afghanistan-blast-news
  • afghanistan-latest-news
  • afghanistan-news
  • breaking-news
  • isiss-khorasan-group
  • mullah-mujib-ur-rehman-ansari
  • news
  • taliban
  • the-unmute-punjabi-news
  • the-unmute-update

ਸ੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਗੋਟਾਬਾਯਾ ਰਾਜਪਕਸ਼ੇ ਜਲਦ ਦੇਸ਼ ਵਾਪਸ ਪਰਤਣਗੇ

Friday 02 September 2022 10:35 AM UTC+00 | Tags: breaking-news conditions-in-sri-lanka economic-crisis-sri-lanka emergency-declared-in-sri-lanka gotabaya-rajapaksa news ranil-wickremesinghe sri-lanka sri-lankan-president-gotabaya-rajapaksa sri-lankas-president the-unmute-breaking-news the-unmute-update

ਚੰਡੀਗੜ੍ਹ 02 ਸਤੰਬਰ 2022: ਸ਼੍ਰੀਲੰਕਾ ਦੇ ਬਰਖ਼ਾਸਤ ਰਾਸ਼ਟਰਪਤੀ ਗੋਟਾਬਾਯਾ ਰਾਜਪਕਸ਼ੇ (Gotabaya Rajapaksa) ਸ਼੍ਰੀਲੰਕਾ ਪਰਤਣ ਵਾਲੇ ਹਨ। ਦੇਸ਼ ਵਿੱਚ ਇਤਿਹਾਸਕ ਆਰਥਿਕ ਸੰਕਟ ਅਤੇ ਇਸ ਕਾਰਨ ਪੈਦਾ ਹੋਏ ਸਿਆਸੀ ਸੰਕਟ ਅਤੇ ਅਸ਼ਾਂਤੀ ਤੋਂ ਬਾਅਦ ਉਨ੍ਹਾਂ ਨੇ ਦੇਸ਼ ਛੱਡ ਦਿੱਤਾ ਸੀ । ਗੋਟਾਬਾਯਾ ਦੀ ਥਾਂ ‘ਤੇ ਰਾਨਿਲ ਵਿਕਰਮਸਿੰਘੇ ਰਾਸ਼ਟਰਪਤੀ ਵਜੋਂ ਸ੍ਰੀਲੰਕਾ ਦੀ ਵਾਗਡੋਰ ਸੰਭਾਲ ਰਹੇ ਹਨ।ਇਸ ਸੰਬੰਧੀ ਸ਼੍ਰੀਲੰਕਾ ਦੇ ਰੱਖਿਆ ਅਧਿਕਾਰੀਆਂ ਨੇ ਜਾਣਕਾਰੀ ਦਿੱਤੀ ਹੈ ਕਿ ਸਾਬਕਾ ਰਾਸ਼ਟਰਪਤੀ ਰਾਜਪਕਸ਼ੇ ਜਲਦੀ ਹੀ ਵਤਨ ਪਰਤਣਗੇ। ਉਨ੍ਹਾਂ ਦੀ ਥਾਂ ‘ਤੇ ਰਾਨਿਲ ਵਿਕਰਮਸਿੰਘੇ ਰਾਸ਼ਟਰਪਤੀ ਵਜੋਂ ਦੇਸ਼ ਦੀ ਵਾਗਡੋਰ ਸੰਭਾਲ ਰਹੇ ਹਨ।

 

 

The post ਸ੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਗੋਟਾਬਾਯਾ ਰਾਜਪਕਸ਼ੇ ਜਲਦ ਦੇਸ਼ ਵਾਪਸ ਪਰਤਣਗੇ appeared first on TheUnmute.com - Punjabi News.

Tags:
  • breaking-news
  • conditions-in-sri-lanka
  • economic-crisis-sri-lanka
  • emergency-declared-in-sri-lanka
  • gotabaya-rajapaksa
  • news
  • ranil-wickremesinghe
  • sri-lanka
  • sri-lankan-president-gotabaya-rajapaksa
  • sri-lankas-president
  • the-unmute-breaking-news
  • the-unmute-update

ਕਮਿਊਨਿਟੀ ਹੈਲਥ ਅਫਸਰਾਂ ਦੀਆਂ ਬਦਲੀਆਂ ਕਰਨ ਦੇ ਵਿਰੋਧ 'ਚ ਐਨ.ਐਚ.ਐਮ. ਕਾਮਿਆਂ ਵਲੋਂ ਪੰਜਾਬ ਸਰਕਾਰ ਖ਼ਿਲਾਫ ਰੋਸ਼ ਪ੍ਰਦਰਸ਼ਨ

Friday 02 September 2022 10:51 AM UTC+00 | Tags: 100-aam-aadmi-clinics aam-aadmi-clinic aam-aadmi-party bhagwant-mann breaking-news civil-surgeons-office cm-bhagwant-mann community-health-officers nhm nhm-protested nhm-workers nws punjab-election-2022 punjab-government the-unmute-breaking-news the-unmute-latest-news the-unmute-punjabi-news

ਸ੍ਰੀ ਮੁਕਤਸਰ ਸਾਹਿਬ 2022: ਪਿਛਲੇ ਲਗਭਗ 5 ਸਾਲਾਂ ਤੋਂ ਕੋਵਿਡ-19 ਅਤੇ ਹੋਰ ਸਿਹਤ ਪ੍ਰੋਗਰਾਮਾਂ ਵਿੱਚ ਦਿਨ ਰਾਤ ਇੱਕ ਕਰਕੇ ਸਿਹਤ ਸੇਵਾਵਾਂ ਵਾਲੇ ਕਮਿਊਨਿਟੀ ਹੈਲਥ ਅਫਸਰਾਂ ਭਾਗਸਰ ਅਤੇ ਭੂੰਦੜ ਦੀਆਂ ਬਦਲੀਆਂ ਉਨ੍ਹਾਂ ਦੇ ਪੋਸਟਿੰਗ ਸਥਾਨਾਂ ਤੋਂ ਲਗਭਗ 140 ਕਿਲੋਮੀਟਰ ਦੂਰ ਕਰ ਦਿੱਤੀ ਗਈ | ਜਿਸਦੇ ਚੱਲਦੇ ਸਮੁੱਚੇ ਐਨ.ਐਚ.ਐਮ. ਕਾਮਿਆਂ (NHM Workers)  ਵਿੱਚ ਰੋਸ਼ ਪਾਇਆ ਜਾ ਰਿਹਾ ਹੈ।

ਅੱਜ ਸਿਵਲ ਸਰਜਨ ਦਫ਼ਤਰ ਵਿਖੇ ਇਨ੍ਹਾਂ ਐਨ.ਐਚ.ਐਮ. ਕਾਮਿਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਕਿਹਾ ਕਿ ਵਿਭਾਗ ਦੇ ਅਧਿਕਾਰੀਆਂ ਦੁਆਰਾ ਰੈਸਨਲਾਈਜੇਸ਼ਨ ਦੇ ਨਾਮ ‘ਤੇ ਧੱਕੇਸ਼ਾਹੀ ਨਾਲ ਗੈਰ-ਸੰਵਿਧਾਨਿਕ ਬਦਲੀਆਂ ਕੀਤੀਆ ਗਈਆਂ ਹਨ | ਇਹ ਬਦਲੀਆਂ ਪੰਜਾਬ ਸਰਕਾਰ ਵਲੋਂ ਇੱਕਤਰਫਾ ਫੈਸਲੇ ਨਾਲ ਕੀਤੀਆਂ ਗਈਆਂ ਹਨ, ਇਹਨਾ ਬਦਲੀਆ ਸਬੰਧੀ ਕਰਮਚਾਰੀਆਂ ਦੁਆਰਾ ਕੋਈ ਵੀ ਬੇਨਤੀ ਨਹੀਂ ਦਿੱਤੀ ਗਈ ਸੀ ।

ਇਸ ਦੌਰਾਨ ਕਾਮਿਆਂ ਨੇ ਇਹ ਕਿ ਉਨ੍ਹਾਂ ਦੇ ਹੱਕਾਂ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਕਤ ਸਥਾਨਾਂ ਤੇ ਪੰਜਾਬ ਸਰਕਾਰ ਦੁਆਰਾ ਹੈੱਲਥ ਵੈੱਲਨੈਸ ਸੈਂਟਰ ਨੂੰ ਆਮ ਆਦਮੀ ਕਲੀਨਿਕ ਦਾ ਨਾਮ ਦਿੱਤਾ ਗਿਆ ਹੈ। ਜਿਸ ਕਾਰਨ ਵਿਭਾਗ ਦੁਆਰਾ ਇਹਨਾਂ ਦੀਆਂ ਬਦਲੀਆਂ ਕਰਕੇ ਕਰਮਚਾਰੀਆਂ ਨੂੰ ਨੌਕਰੀ ਛੱਡਣ ਅਤੇ ਉਹਨਾਂ ਦੇ ਪਰਿਵਾਰਾਂ ਦੀ ਰੋਟੀ ਖੋਹਣ ਲਈ ਵਿਭਾਗ ਦੇ ਅਧਿਕਾਰੀਆਂ ਦੁਆਰਾ ਕਦਮ ਚੁੱਕੇ ਜਾ ਰਹੇ ਹਨ।

ਉਹਨਾਂ ਕਿਹਾ ਕਿ ਪੰਜਾਬ ਸਰਕਾਰ ਇੱਕ ਪਾਸੇ ਤਾਂ ਨੌਕਰੀਆਂ ਦੇਣ ਦੀ ਗੱਲ ਕਰ ਰਹੀ ਹੈ ਅਤੇ ਦੂਜੇ ਪਾਸੇ ਇਹਨਾਂ ਕਾਮਿਆਂ ਨੂੰ ਘਰ ਅਤੇ ਡਿਊਟੀ ਸਥਾਨ ਤੋਂ ਦੂਰ ਭੇਜ ਕੇ ਉਨ੍ਹਾਂ ਨੂੰ ਮਾਨਸਿਕ ਅਤੇ ਆਰਥਿਕ ਤੌਰ ਤੇ ਪ੍ਰੇਸ਼ਾਨੀ ਦੇ ਰਹੀ ਹੈ। ਐਨ.ਐਚ.ਐਮ. ਕਾਮਿਆਂ (NHM Workers) ਪਿਛਲੇ 14-15 ਸਾਲਾਂ ਤੇ ਕੰਟਰੈਕਟ ਦੇ ਆਧਾਰ ‘ਤੇ ਸਿਹਤ ਵਿਭਾਗ ਵਿੱਚ ਕੰਮ ਕਰ ਰਹੇ ਹਨ। ਜਿਸ ਲਈ ਇਹ ਕਰਮਚਾਰੀ ਲਗਾਤਾਰ ਸੰਘਰਸ਼ ਕਰ ਰਹੇ ਹਨ।

ਚੋਣਾਂ ਸਮੇਂ ਇਨ੍ਹਾਂ ਦੁਆਰਾ ਕਾਮਿਆਂ ਨੂੰ ਰੈਗੂਲਰ ਕਰਨ ਦਾ ਵਾਅਦਾ ਕੀਤਾ ਗਿਆ ਸੀ। ਪਰੰਤੂ ਸਰਕਾਰ ਇਹਨਾਂ ਦੇ ਘਰਾਂ ਅਤੇ ਪਰਿਵਾਰਾਂ ਵਿੱਚੋਂ ਰੋਟੀ ਖੋਹਣ ਲਈ ਤਤਪਰ ਦਿਖਾਈ ਦੇ ਰਹੀ ਹੈ। ਜੇਕਰ ਵਿਭਾਗ ਦੁਆਰਾ ਇਹ ਬਦਲੀਆਂ ਰੱਦ ਨਾ ਕੀਤੀਆਂ ਗਈਆਂ ਤਾਂ ਸਮੁੱਚੇ ਜਿਲ੍ਹੇ ਦੇ ਕਰਮਚਾਰੀ ਵਿਭਾਗ ਅਤੇ ਸਰਕਾਰ ਵਿਰੁੱਧ ਰੋਸ਼ ਪ੍ਰਦਰਸ਼ਨ ਕਰਨਗੇ। ਜਿਸ ਦੀ ਜਿੰਮੇਵਾਰੀ ਵਿਭਾਗ ਅਤੇ ਪੰਜਾਬ ਸਰਕਾਰ ਦੀ ਹੋਵੇਗੀ।

The post ਕਮਿਊਨਿਟੀ ਹੈਲਥ ਅਫਸਰਾਂ ਦੀਆਂ ਬਦਲੀਆਂ ਕਰਨ ਦੇ ਵਿਰੋਧ ‘ਚ ਐਨ.ਐਚ.ਐਮ. ਕਾਮਿਆਂ ਵਲੋਂ ਪੰਜਾਬ ਸਰਕਾਰ ਖ਼ਿਲਾਫ ਰੋਸ਼ ਪ੍ਰਦਰਸ਼ਨ appeared first on TheUnmute.com - Punjabi News.

Tags:
  • 100-aam-aadmi-clinics
  • aam-aadmi-clinic
  • aam-aadmi-party
  • bhagwant-mann
  • breaking-news
  • civil-surgeons-office
  • cm-bhagwant-mann
  • community-health-officers
  • nhm
  • nhm-protested
  • nhm-workers
  • nws
  • punjab-election-2022
  • punjab-government
  • the-unmute-breaking-news
  • the-unmute-latest-news
  • the-unmute-punjabi-news

ਪੰਜਾਬ ਪੁਲਿਸ ਨੇ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਅਧਿਕਾਰੀਆਂ ਦੀ ਲਾਈ ਡਿਊਟੀ

Friday 02 September 2022 11:04 AM UTC+00 | Tags: aam-aadmi-party breaking-news dgp-punjab-gaurav-yadav news punjab-dgp punjab-dgp-gaurav-yadav punjab-government punjab-news punjab-police the-unmute-breaking-news the-unmute-punjabi-news

ਚੰਡੀਗੜ੍ਹ 02 ਸਤੰਬਰ 2022: ਸੂਬੇ ‘ਚ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਪੰਜਾਬ ਪੁਲਿਸ (Punjab Police) ਨੇ ਵੱਡਾ ਕਦਮ ਚੁੱਕਦਿਆਂ ਧਾਰਮਿਕ ਸਥਾਨਾਂ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਅਧਿਕਾਰੀਆਂ ਦੀ ਡਿਊਟੀ ਲਗਾਈ ਗਈ ਹੈ | ਇਸ ਸੰਬੰਧੀ ਪੱਤਰ ਹੇਠ ਲਿਖੇ ਅਨੁਸਾਰ ਹੈ |

 

The post ਪੰਜਾਬ ਪੁਲਿਸ ਨੇ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਅਧਿਕਾਰੀਆਂ ਦੀ ਲਾਈ ਡਿਊਟੀ appeared first on TheUnmute.com - Punjabi News.

Tags:
  • aam-aadmi-party
  • breaking-news
  • dgp-punjab-gaurav-yadav
  • news
  • punjab-dgp
  • punjab-dgp-gaurav-yadav
  • punjab-government
  • punjab-news
  • punjab-police
  • the-unmute-breaking-news
  • the-unmute-punjabi-news

ਗੁਰੂ ਨਾਨਕ ਦੇਵ ਸਟੇਡੀਅਮ ਅੰਮ੍ਰਿਤਸਰ ਵਿਖੇ ਬਣਾਇਆ ਜਾਵੇਗਾ ਸਿੰਥੈਟਿਕ-ਐਥਲੈਟਿਕ ਟਰੈਕ: ਹਰਭਜਨ ਸਿੰਘ ਈ.ਟੀ.ਓ

Friday 02 September 2022 11:12 AM UTC+00 | Tags: aam-aadmi-party amritsar arvind-kejriwal breaking-news guru-nanak-dev-stadium laying-synthetic-athletic-track news public-works-department-punjab public-works-minister-harbhajan-singh-eto punjab-government punjab-synthetic-athletic-track synthetic-athletic-track the-unmute-breaking-news the-unmute-news the-unmute-update

ਚੰਡੀਗ੍ਹੜ 02 ਸਤੰਬਰ 2022: ਪੰਜਾਬ ਵਿੱਚ ਵਧੀਆ ਸੰਭਵ ਖੇਡ ਸਹੂਲਤਾਂ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਗੁਰੂ ਨਾਨਕ ਦੇਵ ਸਟੇਡੀਅਮ, ਅੰਮ੍ਰਿਤਸਰ ਵਿਖੇ ਸਿੰਥੈਟਿਕ-ਐਥਲੈਟਿਕ ਟਰੈਕ (Synthetic-Athletic Track) ਵਿਛਾਉਣ ਅਤੇ ਇਸ ਨਾਲ ਸਬੰਧਤ ਕੰਮਾਂ ਲਈ 748.36 ਲੱਖ ਰੁਪਏ ਖਰਚ ਕਰੇਗੀ। ਇਸ ਸਬੰਧੀ ਲੋਕ ਨਿਰਮਾਣ ਵਿਭਾਗ ਪੰਜਾਬ ਨੇ ਟੈਂਡਰ ਮੰਗੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ (Harbhajan Singh ETO) ਨੇ ਦੱਸਿਆ ਕਿ ਸੂਬਾ ਸਰਕਾਰ ਪੰਜਾਬ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਵਚਨਬੱਧ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਿਛਲੇ ਹਫਤੇ ਇੱਕ ਮੈਗਾ ਖੇਡ ਸਮਾਗਮ 'ਖੇਡਾਂ ਵਤਨ ਪੰਜਾਬ ਦੀਆਂ' ਦੀ ਸ਼ੁਰੂਆਤ ਕੀਤੀ। ਪੰਜਾਬ ਸਰਕਾਰ ਵਿਸ਼ਵ ਪੱਧਰੀ ਖੇਡਾਂ ਦਾ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਲਈ ਅਣਥੱਕ ਮਿਹਨਤ ਕਰ ਰਹੀ ਹੈ। ਸੂਬਾ ਸਰਕਾਰ ਨੇ ਗੁਰੂ ਨਾਨਕ ਸਟੇਡੀਅਮ, ਅੰਮ੍ਰਿਤਸਰ ਵਿਖੇ ਸਿੰਥੈਟਿਕ-ਐਥਲੈਟਿਕ ਟਰੈਕ ਵਿਛਾਉਣ ਅਤੇ ਸਹਾਇਕ ਕੰਮਾਂ ਲਈ 748.36 ਲੱਖ ਰੁਪਏ ਜਾਰੀ ਕਰਨ ਲਈ ਪਹਿਲਾਂ ਹੀ ਪ੍ਰਬੰਧਕੀ ਪ੍ਰਵਾਨਗੀ ਦੇ ਦਿੱਤੀ ਹੈ।

ਲੋਕ ਨਿਰਮਾਣ ਮੰਤਰੀ ਨੇ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਇਸ ਸਟੇਡੀਅਮ ਵਿੱਚ 400 ਮੀਟਰ ਅੱਠ ਮਾਰਗੀ ਸਿੰਥੈਟਿਕ-ਐਥਲੈਟਿਕ ਟਰੈਕ ਤਿਆਰ ਕੀਤਾ ਜਾਵੇਗਾ, ਜਿਸ `ਤੇ 668.22 ਲੱਖ ਰੁਪਏ ਦੀ ਲਾਗਤ ਆਵੇਗੀ। ਟਰੈਕ `ਤੇ ਸਪ੍ਰਿੰਕਲਰ ਸਿਸਟਮ ਵੀ ਲਗਾਇਆ ਜਾਵੇਗਾ। ਸਟੇਡੀਅਮ ਵਿੱਚ ਰਾਤ ਦੀਆਂ ਖੇਡਾਂ ਲਈ 21.70 ਲੱਖ ਰੁਪਏ ਨਾਲ ਐਲ.ਈ.ਡੀ. ਲਾਈਟਾਂ ਵੀ ਲਗਾਈਆਂ ਜਾਣਗੀਆਂ।

ਈ.ਟੀ.ਓ ਨੇ ਦੱਸਿਆ ਕਿ ਸਟੇਡੀਅਮ ਵਿੱਚ ਡਿਸਕਸ ਥਰੋਅ ਰਿੰਗ, ਹੈਮਰ ਥਰੋ ਸਰਕਲ, ਸ਼ਾਟ ਪੁੱਟ ਰਿੰਗ, ਲੰਬੀ ਛਾਲ ਅਤੇ ਤੀਹਰੀ ਛਾਲ ਲਈ ਟੇਕ ਆਫ ਬੋਰਡ ਅਤੇ ਆਟੋਮੈਟਿਕ ਟਰੈਕ ਕਲੀਨਿੰਗ ਮਸ਼ੀਨ ਵੀ ਲਗਾਈ ਜਾਵੇਗੀ।ਉਨ੍ਹਾਂ ਦੱਸਿਆ ਕਿ ਸਟੇਡੀਅਮ ਦੀ ਹਰਿਆਲੀ ਅਤੇ ਦਿੱਖ ਨੂੰ ਵਧੀਆ ਬਣਾਈ ਰੱਖਣ ਲਈ ਟਿਊਬਵੈੱਲ ਸਿਸਟਮ, ਪੰਪ ਚੈਂਬਰ ਅਤੇ ਪੌਦੇ ਲਗਾਏ ਜਾਣਗੇ, ਜਿਸ `ਤੇ 33.65 ਲੱਖ ਰੁਪਏ ਖਰਚ ਆਉਣਗੇ। ਉਨ੍ਹਾਂ ਦੱਸਿਆ ਕਿ ਇਹ ਸਾਰੇ ਕੰਮ 30 ਜੂਨ 2023 ਤੱਕ ਮੁਕੰਮਲ ਕਰ ਲਏ ਜਾਣਗੇ।

The post ਗੁਰੂ ਨਾਨਕ ਦੇਵ ਸਟੇਡੀਅਮ ਅੰਮ੍ਰਿਤਸਰ ਵਿਖੇ ਬਣਾਇਆ ਜਾਵੇਗਾ ਸਿੰਥੈਟਿਕ-ਐਥਲੈਟਿਕ ਟਰੈਕ: ਹਰਭਜਨ ਸਿੰਘ ਈ.ਟੀ.ਓ appeared first on TheUnmute.com - Punjabi News.

Tags:
  • aam-aadmi-party
  • amritsar
  • arvind-kejriwal
  • breaking-news
  • guru-nanak-dev-stadium
  • laying-synthetic-athletic-track
  • news
  • public-works-department-punjab
  • public-works-minister-harbhajan-singh-eto
  • punjab-government
  • punjab-synthetic-athletic-track
  • synthetic-athletic-track
  • the-unmute-breaking-news
  • the-unmute-news
  • the-unmute-update

ਝੀਂਗਾ ਪਾਲਕ ਕਿਸਾਨਾਂ ਨੇ ਮਲੌਟ 'ਚ ਰੋਡ ਜਾਮ ਕਰਕੇ ਪੰਜਾਬ ਸਰਕਾਰ ਖ਼ਿਲਾਫ ਰੋਸ਼ ਪ੍ਰਗਟ ਕੀਤਾ

Friday 02 September 2022 11:26 AM UTC+00 | Tags: aam-aadmi-party bathinda-road-national-highway-in-malout. breaking-news cm-bhagwant-mann farmers-protest-in-malout malout news protestor punjab-government punjab-protestors the-unmute-breaking-news the-unmute-punjabi-news

ਮਲੋਟ 02 ਸਤੰਬਰ 2022: ਝੀਂਗਾ ਮੱਛੀ ਪਾਲਕਾਂ ਵਲੋਂ ਪਾਵਰਕਾਮ ਵਿਭਾਗ ਮਲੋਟ ਦੇ ਐਕਸੀਅਨ ਦਫ਼ਤਰ ਦੇ ਬਾਹਰ ਲਗਾਤਾਰ ਧਰਨਾ ਦਿੱਤਾ ਜਾ ਰਿਹਾ ਹੈ | ਇਸ ਦੌਰਾਨ ਧਰਨਾਕਾਰੀਆਂ ਨੇ ਮਲੋਟ ਵਿਚ ਬਠਿੰਡਾ ਰੋਡ ਨੈਸ਼ਨਲ ਹਾਈਵੇ ਨੂੰ ਜਾਮ ਕਰਕੇ ਰੋਸ਼ ਪ੍ਰਗਟ ਕੀਤਾ | ਇਸ ਦੌਰਾਨ ਵੱਖ ਵੱਖ ਜ਼ਿਲ੍ਹਿਆਂ ਦੇ ਝੀਂਗਾ ਪਾਲਕਾਂ ਵਲੋਂ  ਪਾਵਰਕਾਮ ਵਿਭਾਗ ਮਲੋਟ ਦੇ ਐਕਸੀਅਨ ਦਫ਼ਤਰ ਦੇ ਬਾਹਰ 29 ਅਗਸਤ ਤੋਂ ਅਣਮਿਥੇ ਸਮੇਂ ਲਈ ਦਿਨ ਰਾਤ ਧਰਨਾ ਦਿੱਤਾ ਜਾ ਰਿਹਾ ਹੈ|

ਇਸਦੇ ਨਾਲ ਹੀ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਦਿੱਤੇ ਸਮਰਥਨ ਨਾ ਮਲੌਟ ਵਿਖੇ ਨੈਸ਼ਨਲ ਹਾਈਵੇ ਰੋਡ ਨੰਬਰ 7 ਬਠਿੰਡਾ ਰੋਡ ‘ਤੇ ਜਾਮ ਕਰ ਦਿੱਤਾ ਹੈ। ਝੀਂਗਾ ਪਾਲਕਾਂ ਦਾ ਕਹਿਣਾ ਹੈ ਕੇ ਇਕ ਪਾਸੇ ਕਿਸਾਨਾਂ ਨੂੰ ਫ਼ਸਲੀ ਭਿੰਨਤਾ ਲਿਆਉਣ ਦੇ ਮਕਸਦ ਨਾਲ ਕਿਸਾਨਾਂ ਨੂੰ ਦੂਸਰੇ ਧੰਦਿਆਂ ਨਾਲ ਜੋੜਿਆ ਜਾ ਰਿਹਾ ਹੈ| ਉਨ੍ਹਾਂ ਕਿਹਾ ਕਿ ਵੱਖ ਵੱਖ ਜ਼ਿਲ੍ਹਿਆਂ ਦੇ 250 ਦੇ ਕਰੀਬ ਕਿਸਾਨਾਂ ਨੇ ਝੀਂਗਾ ਮੱਛੀ ਪਾਲਣ ਦਾ ਧੰਦਾ ਸ਼ੁਰੂ ਕੀਤਾ, ਪਰ ਹੁਣ ਪਾਵਰਕਾਮ ਵਲੋਂ ਇਸ ਧੰਦੇ ‘ਤੇ ਥੋਪਿਆ ਜਾ ਰਿਹਾ ਹੈ | ਕਿਸਾਨਾਂ ਨੂੰ ਇਹ ਧੰਦੇ ਤੋਂ ਦੂਰ ਕੀਤਾ ਜਾ ਰਿਹਾ ਹੈ |

ਕਿਸਾਨਾਂ ਦਾ ਕਹਿਣਾ ਹੈ ਕਿ ਜਿਨ੍ਹਾਂ ਕਿਸਾਨਾਂ ਨੇ ਇਹ ਝੀਂਗਾ ਮੱਛੀ ਦਾ ਧੰਦਾ ਸ਼ੁਰੂ ਕੀਤਾ ਸੀ ਊਸ ‘ਤੇ ਪਾਵਰਕਾਮ ਵਲੋਂ ਲੱਖਾਂ ਰੁਪਏ ਦੇ ਜੁਰਮਾਨੇ ਲਗਾ ਕੇ ਕਿਸਾਨਾਂ ‘ਤੇ ਆਰਥਿਕ ਬੋਝ ਪਾਇਆ ਜਾ ਰਿਹਾ ਹੈ | ਜਿਸਦੇ ਰੋਸ਼ ਵਜੋਂ ਪਾਵਰਕਾਮ ਮਲੌਟ ਦੇ ਐਕਸੀਅਨ ਦਫਤਰ ਅੱਗੇ 29 ਅਗਸਤ ਤੋਂ ਲਗਾਤਰ ਦਿਨ ਰਾਤ ਧਰਨਾ ਦਿੱਤਾ ਜਾ ਰਿਹਾ ਹੈ | ਪਰ ਅੱਜ ਤੱਕ ਕਿਸੇ ਵੀ ਪ੍ਰਸਾਸ਼ਨ ਅਤੇ ਸਰਕਾਰ ਨੇ ਉਨ੍ਹਾਂ ਦੀ ਕੋਈ ਸਾਰ ਨਹੀਂ ਲਈ| ਇਸ ਲਈ ਮਜ਼ਬੂਰ ਹੋ ਕੇ ਉਨ੍ਹਾਂ ਵਲੋਂ ਕਿਸਾਨ ਜਥੇਬੰਦੀ ਸਿੱਧੂਪੁਰ ਦੇ ਸਮਰਥਨ ਨਾਲ  ਮਲੌਟ ਵਿਚ ਬਠਿੰਡਾ ਚੌਂਕ ਨੂੰ ਜਾਮ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਜੇਕਰ ਫਿਰ ਵੀ ਪੰਜਾਬ ਸਰਕਾਰ ਨੇ ਉਨ੍ਹਾਂ ਦੀ ਕੋਈ ਸਾਰ ਨਹੀਂ ਲਈ ਤਾਂ ਇਸ ਸੰਘਰਸ਼ ਨੂੰ ਪੰਜਾਬ ਲੇਵਲ ਤੱਕ ਲਿਜਾਇਆ ਜਾਵੇਗਾ |

The post ਝੀਂਗਾ ਪਾਲਕ ਕਿਸਾਨਾਂ ਨੇ ਮਲੌਟ ‘ਚ ਰੋਡ ਜਾਮ ਕਰਕੇ ਪੰਜਾਬ ਸਰਕਾਰ ਖ਼ਿਲਾਫ ਰੋਸ਼ ਪ੍ਰਗਟ ਕੀਤਾ appeared first on TheUnmute.com - Punjabi News.

Tags:
  • aam-aadmi-party
  • bathinda-road-national-highway-in-malout.
  • breaking-news
  • cm-bhagwant-mann
  • farmers-protest-in-malout
  • malout
  • news
  • protestor
  • punjab-government
  • punjab-protestors
  • the-unmute-breaking-news
  • the-unmute-punjabi-news

ਐਕਸਾਈਜ਼ ਵਿਭਾਗ ਦੀ ਦੂਜੀ ਵੱਡੀ ਕਾਰਵਾਈ, ਲੁਧਿਆਣਾ 'ਚ ਡੇਢ ਲੱਖ ਲੀਟਰ ਨਾਜਾਇਜ਼ ਸ਼ਰਾਬ ਬਰਾਮਦ

Friday 02 September 2022 11:38 AM UTC+00 | Tags: adv-harpal-singh-cheema breaking-news cabinet-minister-harpal-singh-cheema excise-department-of-punjab ladhowal-area ladowal-area-of-ludhiana ludhiana ludhiana-police ludhiana-police-station. news punjab-government punjab-news punjab-police sutlej-river the-unmute-breaking-news the-unmute-latest-news the-unmute-punjabi-news

ਚੰਡੀਗੜ੍ਹ 02 ਸਤੰਬਰ 2022: ਪੰਜਾਬ ਦੇ ਐਕਸਾਈਜ਼ ਵਿਭਾਗ (Excise Department) ਅਤੇ ਪੰਜਾਬ ਪੁਲਿਸ ਨੇ ਅੱਜ ਦੂਜੀ ਵੱਡੀ ਕਾਰਵਾਈ ਕਰਦਿਆਂ ਲੁਧਿਆਣਾ ‘ਚ ਵੱਡੀ ਤਲਾਸ਼ੀ ਮੁਹਿੰਮ ਚਲਾਈ, ਇਸ ਦੌਰਾਨ ਲੁਧਿਆਣਾ ਦੇ ਲਾਡੋਵਾਲ ਖੇਤਰ ਵਿੱਚ 145000 ਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ ਹੈ | ਇਹ ਕਾਰਵਾਈ ਡਰੋਨ ਦੀ ਮਦਦ ਨਾਲ ਕੀਤੀ ਗਈ ਹੈ |

ਜਿਕਰਯੋਗ ਹੈ ਕਿ ਇਸਤੋਂ ਪਹਿਲਾਂ ਪਟਿਆਲਾ ਵਿੱਚ ਵੀ ਆਬਕਾਰੀ ਵਿਭਾਗ ਨੇ ਵੱਡੀ ਕਾਰਵਾਈ ਕਰਦੇ ਹੋਏ 35000 ਲੀਟਰ ਈ.ਐਨ.ਏ. ਬਰਾਮਦ ਕੀਤੀ ਹੈ। ਜਿਸ ਦੀ ਕੀਮਤ 3 ਤੋਂ 4 ਕਰੋੜ ਰੁਪਏ ਦੱਸੀ ਜਾ ਰਹੀ ਹੈ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਹੋਈ ਮੀਟਿੰਗ ਤੋਂ ਬਾਅਦ ਹਰਕਤ ਵਿੱਚ ਆਏ ਆਬਕਾਰੀ ਵਿਭਾਗ ਨੇ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ |

 

 

The post ਐਕਸਾਈਜ਼ ਵਿਭਾਗ ਦੀ ਦੂਜੀ ਵੱਡੀ ਕਾਰਵਾਈ, ਲੁਧਿਆਣਾ ‘ਚ ਡੇਢ ਲੱਖ ਲੀਟਰ ਨਾਜਾਇਜ਼ ਸ਼ਰਾਬ ਬਰਾਮਦ appeared first on TheUnmute.com - Punjabi News.

Tags:
  • adv-harpal-singh-cheema
  • breaking-news
  • cabinet-minister-harpal-singh-cheema
  • excise-department-of-punjab
  • ladhowal-area
  • ladowal-area-of-ludhiana
  • ludhiana
  • ludhiana-police
  • ludhiana-police-station.
  • news
  • punjab-government
  • punjab-news
  • punjab-police
  • sutlej-river
  • the-unmute-breaking-news
  • the-unmute-latest-news
  • the-unmute-punjabi-news

ਪਟਿਆਲਾ ਦੀ ਵੱਡੀ ਨਦੀ ਤੇ ਛੋਟੀ ਨਦੀ ਦਾ 165 ਕਰੋੜ ਦੀ ਲਾਗਤ ਨਾਲ ਕੀਤਾ ਜਾਵੇਗਾ ਸੁੰਦਰੀਕਰਨ: ਡਾ. ਇੰਦਰਬੀਰ ਸਿੰਘ ਨਿੱਜਰ

Friday 02 September 2022 11:56 AM UTC+00 | Tags: aam-aadmi-party a-officers-patiala bhagwant-mann breaking-news chief-minister-bhagwant-mann congress dr-inderbir-singh-nijjar news patiala patiala-enws patialas-big-river-and-little-river pollution-free-environment punjab-breaking-news punjab-news the-punjab-government the-unmute-breaking-news the-unmute-latest-news

ਚੰਡੀਗੜ੍ਹ 02 ਸਤੰਬਰ 2022: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਲਈ ਸਾਫ਼ ਸੁਥਰਾ ਤੇ ਪ੍ਰਦੂਸ਼ਣ ਰਹਿਤ ਵਾਤਾਵਰਨ ਉਪਲਬਧ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਇਕ ਕਦਮ ਅੱਗੇ ਵਧਾਉਂਦੇ ਹੋਇਆ ਪਟਿਆਲਾ (Patiala) ਦੀ ਵੱਡੀ ਨਦੀ ਅਤੇ ਛੋਟੀ ਨਦੀ ਨੂੰ ਪੁਨਰਜੀਵਤ ਅਤੇ ਸੁੰਦਰੀਕਰਨ ਕਰਨ ਲਈ 165 ਕਰੋੜ ਦੀ ਲਾਗਤ ਵਾਲਾ ਪ੍ਰਾਜੈਕਟ ਪ੍ਰਗਤੀ ਅਧੀਨ ਹੈ। ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਇਸ ਪ੍ਰਾਜੈਕਟ ਦੇ ਕੰਮ ਦਾ ਜਾਇਜ਼ਾ ਲੈਂਦਿਆਂ ਵਿਭਾਗ ਦੇ ਅਧਿਕਾਰੀਆਂ ਨੂੰ ਇਹ ਪ੍ਰਾਜੈਕਟ ਨੂੰ ਨਿਰਧਾਰਤ ਸਮੇਂ ਵਿੱਚ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਨਿੱਜਰ ਨੇ ਦੱਸਿਆ ਕਿ ਪਟਿਆਲਾ (Patiala) ਸ਼ਹਿਰ ਦੀਆਂ ਗੈਰ-ਯੋਜਨਾਬੱਧ ਕਲੋਨੀਆਂ ਦਾ ਗੰਦਾਂ ਪਾਣੀ, ਉਦਯੋਗਿਕ ਖੇਤਰਾਂ ਦਾ ਰਸਾਇਣ ਵਾਲਾ ਪਾਣੀ ਅਤੇ ਕਚਰਾ ਆਦਿ ਵੱਡੀ ਨਦੀ ਅਤੇ ਛੋਟੀ ਨਦੀ ਵਿੱਚ ਵਹਿ ਜਾਂਦਾ ਹੈ। ਇਸ ਤੋਂ ਇਲਾਵਾ ਇਨ੍ਹਾਂ ਨਦੀਆਂ ਦੇ ਨਾਲ ਲੱਗਦੇ ਖੇਤਰਾਂ ਵਿੱਚ ਗੰਦੇ ਪਾਣੀ ਦੀ ਨਿਕਾਸੀ ਦੀ ਸਹੀ ਵਿਵਸਥਾ ਦੀ ਘਾਟ ਹੈ। ਜਿਸ ਕਾਰਨ ਇਹ ਦੋਵੇਂ ਨਦੀਆਂ ਪ੍ਰਦੂਸ਼ਿਤ ਹੋ ਰਹੀਆਂ ਹਨ ਅਤੇ ਇਹ ਨਦੀਆਂ ਘੱਗਰ ਨਦੀ ਨੂੰ ਦੁਸ਼ਿਤ ਕਰਨ ਦਾ ਵੱਡਾ ਸਰੋਤ ਹੈ।

ਮੰਤਰੀ ਨੇ ਅੱਗੇ ਦੱਸਿਆ ਕਿ ਇਨ੍ਹਾਂ ਨਦੀਆਂ ਵਿੱਚ ਘਰਾਂ ਦਾ ਗੰਦਾ ਪਾਣੀ ਅਤੇ ਉਦਯੋਗਿਕ ਖੇਤਰਾਂ ਦਾ ਅਣਸੋਧਿਆ ਗੰਦਾ ਰਸਾਇਣਾਂ ਵਾਲਾ ਪਾਣੀ ਜਾਣ ਨਾਲ ਧਰਤੀ ਹੇਠਲੇ ਪਾਣੀ ਦੇ ਸਰੋਤ ਵੀ ਦੂਸ਼ਿਤ ਹੋ ਰਹੇ ਹਨ। ਇਸ ਨਾਲ ਲੋਕਾਂ ਵਿੱਚ ਗੰਭੀਰ ਬੀਮਾਰੀਆਂ ਫੈਲਣ ਦਾ ਖਤਰਾ ਬਣਿਆ ਰਹਿੰਦਾ ਹੈ। ਇਸ ਤੋਂ ਇਲਾਵਾ ਆਲੇ-ਦੁਆਲੇ ਦੀ ਸਾਫ਼ ਸਫ਼ਾਈ ਅਤੇ ਸੁੰਦਰਤਾ ਵੀ ਪ੍ਰਭਾਵਿਤ ਹੋ ਰਹੀ ਹੈ।

ਡਾ. ਨਿੱਜਰ ਨੇ ਦੱਸਿਆ ਕਿ ਇਸ ਪ੍ਰਾਜੈਕਟ ਦਾ ਮੁੱਖ ਉਦੇਸ਼ ਪਟਿਆਲਾ ਸ਼ਹਿਰ ਵਿੱਚ ਪਾਣੀ ਦੀ ਮੌਜੂਦਾ ਸਥਿਤੀ ਨੂੰ ਸੁਧਾਰਨਾ ਅਤੇ ਵਾਤਾਵਰਣ ਨੂੰ ਦੂਸ਼ਿਤ ਰਹਿਤ ਅਤੇ ਸੁੰਦਰ ਬਣਾਉਣਾ ਹੈ। ਇਸ ਤੋਂ ਇਲਾਵਾ ਪਾਣੀ ਨੂੰ ਰਿਚਾਰਜ਼ ਕਰਕੇ ਧਰਤੀ ਹੇਠਲੇ ਪਾਣੀ ਦੀ ਸਥਿਤੀ ਵਿੱਚ ਸੁਧਾਰ ਲਿਆਉਣਾ ਹੈ। ਉਨ੍ਹਾਂ ਨੇ ਦੱਸਿਆ ਕਿ ਘਰੇਲੂ ਅਤੇ ਉਦਯੋਗਿਕ ਖੇਤਰਾਂ ਦੇ ਗੰਦੇ ਪਾਣੀ ਨੂੰ ਸੀਵਰ ਲਾਈਨਾਂ ਰਾਹੀਂ ਰੋਕਿਆ ਜਾਵੇਗਾ ਅਤੇ ਇਸ ਨੂੰ ਟਰੀਟਮੈਂਟ ਪ੍ਰਣਾਲੀ ਰਾਹੀਂ ਸੋਧਣ ਉਪਰੰਤ ਦੁਬਾਰਾ ਨਦੀਆਂ ਵਿੱਚ ਪਾਇਆ ਜਾਵੇਗਾ।

ਮੰਤਰੀ ਵੱਲੋ ਇਹ ਵੀ ਦੱਸਿਆ ਕਿ ਆਟੋਮੈਟਿਕ ਟਿਲਟਿੰਗ ਗੇਟਾਂ/ਫਲੈਪ ਗੇਟਾਂ ਨਾਲ ਚੈਕ ਡੈਮਾਂ ਰਾਹੀਂ ਵੱਡੀ ਨਦੀ ਵਿੱਚ ਸਾਫ਼ ਪਾਣੀ ਦੀ ਸਟੋਰੇਜ ਦੀ ਵਿਵਸਥਾ ਕੀਤੀ ਜਾਵੇਗੀ। ਇਸ ਤੋਂ ਇਲਾਵਾ ਪਾਰਕਾਂ, ਵਾਕਵੇਅ, ਸਾਈਕਲ ਟਰੈਕ ਨੂੰ ਵਿਕਸਿਤ ਕਰਕੇ ਛੋਟੀ ਨਦੀ ਨਾਲ ਲੱਗਦੇ ਖੇਤਰ ਨੂੰ ਜਨਤਾ ਲਈ ਤਿਆਰ ਕੀਤਾ ਜਾਵੇਗਾ। ਉਨ੍ਹਾਂ ਇਹ ਦੱਸਿਆ ਕਿ ਹੜ੍ਹਾਂ ਦੇ ਪਾਣੀ ਨੂੰ ਸਚਾਰੂ ਢੰਗ ਨਾਲ ਲਿਜਾਣ ਲਈ ਦੋਵੇਂ ਨਦੀਆਂ ਦੇ ਵਾਟਰ ਚੈਂਨਲਾਂ ਨੂੰ ਵੀ ਮਜ਼ਬੂਤ ਕੀਤਾ ਜਾਵੇਗਾ।

The post ਪਟਿਆਲਾ ਦੀ ਵੱਡੀ ਨਦੀ ਤੇ ਛੋਟੀ ਨਦੀ ਦਾ 165 ਕਰੋੜ ਦੀ ਲਾਗਤ ਨਾਲ ਕੀਤਾ ਜਾਵੇਗਾ ਸੁੰਦਰੀਕਰਨ: ਡਾ. ਇੰਦਰਬੀਰ ਸਿੰਘ ਨਿੱਜਰ appeared first on TheUnmute.com - Punjabi News.

Tags:
  • aam-aadmi-party
  • a-officers-patiala
  • bhagwant-mann
  • breaking-news
  • chief-minister-bhagwant-mann
  • congress
  • dr-inderbir-singh-nijjar
  • news
  • patiala
  • patiala-enws
  • patialas-big-river-and-little-river
  • pollution-free-environment
  • punjab-breaking-news
  • punjab-news
  • the-punjab-government
  • the-unmute-breaking-news
  • the-unmute-latest-news

Asia Cup 2022: ਟੀਮ ਇੰਡੀਆ ਨੂੰ ਵੱਡਾ ਝਟਕਾ, ਰਵਿੰਦਰ ਜਡੇਜਾ ਏਸ਼ੀਆ ਕੱਪ 2022 ਤੋਂ ਬਾਹਰ

Friday 02 September 2022 12:17 PM UTC+00 | Tags: asia-cup-2022-live-score axar-patel bcci breaking-news icc injured-ravindra-jadeja ravindra-jadeja ravindra-jadeja-latest-news ravindra-jadeja-ruled-out ravindra-jadeja-vc sports-news team-india the-board-of-control-for-cricket the-unmute-breaking-news the-unmute-latest-update

ਚੰਡੀਗੜ੍ਹ 02 ਸਤੰਬਰ 2022: ਏਸ਼ੀਆ ਕੱਪ 2022 (Asia Cup 2022) ‘ਚ ਟੀਮ ਇੰਡੀਆ ਨੂੰ ਵੱਡਾ ਝਟਕਾ ਮਿਲਿਆ ਹੈ | ਟੀਮ ਇੰਡੀਆ ਦੇ ਸਟਾਰ ਆਲਰਾਊਂਡਰ ਰਵਿੰਦਰ ਜਡੇਜਾ (Ravindra Jadeja) ਏਸ਼ੀਆ ਕੱਪ 2022 ਤੋਂ ਬਾਹਰ ਹੋ ਗਏ ਹਨ। ਭਾਰਤੀ ਕ੍ਰਿਕਟ ਕੰਟਰੋਲ ਬੋਰਡ ਨੇ ਸ਼ੁੱਕਰਵਾਰ ਨੂੰ ਜਡੇਜਾ ਦੇ ਸੱਟ ਕਾਰਨ ਬਾਹਰ ਹੋਣ ਦਾ ਐਲਾਨ ਕੀਤਾ। ਰਵਿੰਦਰ ਜਡੇਜਾ ਦੀ ਥਾਂ ਹੁਣ ਆਲਰਾਊਂਡਰ ਅਕਸ਼ਰ ਪਟੇਲ ਨੂੰ ਟੀਮ ‘ਚ ਸ਼ਾਮਲ ਕੀਤਾ ਗਿਆ ਹੈ।

ਜਿਕਰਯੋਗ ਹੈ ਕਿ ਜਡੇਜਾ (Ravindra Jadeja) ਨੇ ਟੀਮ ਇੰਡੀਆ ਨੂੰ ਪਾਕਿਸਤਾਨ ਅਤੇ ਹਾਂਗਕਾਂਗ ਖ਼ਿਲਾਫ ਜਿੱਤ ਦਿਵਾਉਣ ‘ਚ ਅਹਿਮ ਭੂਮਿਕਾ ਨਿਭਾਈ ਸੀ। ਅਜਿਹੇ ‘ਚ ਹੁਣ ਟੀਮ ਇੰਡੀਆ ਦੇ ਸਾਹਮਣੇ ਜਡੇਜਾ ਨੂੰ ਟੀ-20 ਵਿਸ਼ਵ ਕੱਪ ਦੀ ਟੀਮ ‘ਚ ਸ਼ਾਮਲ ਕਰਨ ਦੀ ਸਮੱਸਿਆ ਖੜ੍ਹੀ ਹੋ ਗਈ ਹੈ।

The post Asia Cup 2022: ਟੀਮ ਇੰਡੀਆ ਨੂੰ ਵੱਡਾ ਝਟਕਾ, ਰਵਿੰਦਰ ਜਡੇਜਾ ਏਸ਼ੀਆ ਕੱਪ 2022 ਤੋਂ ਬਾਹਰ appeared first on TheUnmute.com - Punjabi News.

Tags:
  • asia-cup-2022-live-score
  • axar-patel
  • bcci
  • breaking-news
  • icc
  • injured-ravindra-jadeja
  • ravindra-jadeja
  • ravindra-jadeja-latest-news
  • ravindra-jadeja-ruled-out
  • ravindra-jadeja-vc
  • sports-news
  • team-india
  • the-board-of-control-for-cricket
  • the-unmute-breaking-news
  • the-unmute-latest-update

ਰੂਸ ਦੀ ਰਾਜਧਾਨੀ 'ਤੇ ਸਾਈਬਰ ਅਟੈਕ, ਸਭ ਤੋਂ ਵੱਡੀ ਟੈਕਸੀ ਕੰਪਨੀ ਦੀ ਵੈੱਬਸਾਈਟ ਹੈਕ

Friday 02 September 2022 12:27 PM UTC+00 | Tags: breaking-news cyber-attack-on-russian cyber-attack-on-the-capital-of-russia moscow news russia the-unmute-breaking-news the-unmute-latest-news the-unmute-news the-unmute-punjabi-news website-of-the-largest-taxi-company-hacked

ਚੰਡੀਗੜ੍ਹ 02 ਸਤੰਬਰ 2022: ਰੂਸ (Russia) ਅਤੇ ਯੂਕਰੇਨ ਵਿਚਾਲੇ ਚੱਲ ਰਹੀ ਜੰਗ ਨੂੰ ਛੇ ਮਹੀਨੇ ਤੋਂ ਵੱਧ ਸਮਾਂ ਬੀਤ ਚੁੱਕਾ ਹੈ। ਇਸ ਦੌਰਾਨ ਰੂਸ ਦੀ ਰਾਜਧਾਨੀ ਮਾਸਕੋ (Moscow) ‘ਤੇ ਵੱਡਾ ਸਾਈਬਰ ਹਮਲਾ ਹੋਇਆ ਹੈ । ਰੂਸ ਦੀ ਸਭ ਤੋਂ ਵੱਡੀ ਟੈਕਸੀ ਕੰਪਨੀ ਦੀ ਵੈੱਬਸਾਈਟ ਹੈਕ ਕਰ ਲਈ ਗਈ ਹੈ। ਜਾਣਕਾਰੀ ਮੁਤਾਬਕ ਹੈਕਰ ਨੇ ਸਾਰੀਆਂ ਟੈਕਸੀਆਂ ਨੂੰ ਸੈਂਟਰਲ ਮਾਸਕੋ ਪਹੁੰਚਣ ਦਾ ਆਦੇਸ਼ ਦਿੱਤਾ ਹੈ। ਟੈਕਸੀ ਦੇ ਆਉਣ ਨਾਲ ਮਾਸਕੋ ਵਿੱਚ ਭਾਰੀ ਟ੍ਰੈਫਿਕ ਜਾਮ ਹੋ ਗਿਆ ਹੈ।

The post ਰੂਸ ਦੀ ਰਾਜਧਾਨੀ ‘ਤੇ ਸਾਈਬਰ ਅਟੈਕ, ਸਭ ਤੋਂ ਵੱਡੀ ਟੈਕਸੀ ਕੰਪਨੀ ਦੀ ਵੈੱਬਸਾਈਟ ਹੈਕ appeared first on TheUnmute.com - Punjabi News.

Tags:
  • breaking-news
  • cyber-attack-on-russian
  • cyber-attack-on-the-capital-of-russia
  • moscow
  • news
  • russia
  • the-unmute-breaking-news
  • the-unmute-latest-news
  • the-unmute-news
  • the-unmute-punjabi-news
  • website-of-the-largest-taxi-company-hacked

ਪੰਜਾਬ ਸਰਕਾਰ ਵਲੋਂ ਪੰਜਾਬ ਸਿਵਲ ਸਕੱਤਰੇਤ 'ਚ ਸੀਨੀਅਰ ਸਹਾਇਕਾਂ ਦੇ ਤਬਾਦਲੇ

Friday 02 September 2022 12:35 PM UTC+00 | Tags: aam-aadmi-party administrative-requirements-punjab breaking-news news punjab-civil-secretariat. punjab-civil-secretariat-1 punjab-government punjabi-news punjab-police the-punjab-government the-unmute-breaking-news the-unmute-latest-news

ਚੰਡੀਗੜ੍ਹ 02 ਸਤੰਬਰ 2022: ਪੰਜਾਬ ਸਰਕਾਰ ਨੇ ਪ੍ਰਬੰਧਕੀ ਜਰੂਰਤਾਂ ਨੂੰ ਮੁੱਖ ਰੱਖਦਿਆਂ ਪੰਜਾਬ ਸਿਵਲ ਸਕੱਤਰੇਤ (Punjab Civil Secretariat) ‘ਚ ਸੀਨੀਅਰ ਸਹਾਇਕਾਂ ਦੀਆਂ ਬਦਲੀਆਂ/ਤਾਇਨਾਤੀਆਂ ਕੀਤੀਆਂ ਗਈਆਂ ਹਨ।

The post ਪੰਜਾਬ ਸਰਕਾਰ ਵਲੋਂ ਪੰਜਾਬ ਸਿਵਲ ਸਕੱਤਰੇਤ ‘ਚ ਸੀਨੀਅਰ ਸਹਾਇਕਾਂ ਦੇ ਤਬਾਦਲੇ appeared first on TheUnmute.com - Punjabi News.

Tags:
  • aam-aadmi-party
  • administrative-requirements-punjab
  • breaking-news
  • news
  • punjab-civil-secretariat.
  • punjab-civil-secretariat-1
  • punjab-government
  • punjabi-news
  • punjab-police
  • the-punjab-government
  • the-unmute-breaking-news
  • the-unmute-latest-news

ਪੰਜਾਬ ਪੁਲਿਸ ਦੀ ਮੱਧ ਪ੍ਰਦੇਸ਼ 'ਚ ਵੱਡੀ ਕਾਰਵਾਈ, ਭਾਰੀ ਮਾਤਰਾ 'ਚ ਹਥਿਆਰ ਸਣੇ 2 ਵਿਅਕਤੀ ਗ੍ਰਿਫਤਾਰ

Friday 02 September 2022 12:49 PM UTC+00 | Tags: aam-aadmi-party breaking-news cm-bhagwant-mann drug-and-arms-trafficking enws madhya-pradesh news punjab-government punjab-police punjab-police-latest-news the-counter-intelligence-team-of-punjab the-unmute-breaking-news the-unmute-punjabi-news

ਚੰਡੀਗੜ੍ਹ 02 ਸਤੰਬਰ 2022: ਪੰਜਾਬ ਪੁਲਿਸ (Punjab Police) ਨੂੰ ਨਸ਼ਾ ਅਤੇ ਹਥਿਆਰਾਂ ਦੀ ਤਸਕਰੀ ਵਿਰੁੱਧ ਕਾਰਵਾਈ ਕਰਦਿਆਂ ਵੱਡੀ ਕਾਮਯਾਬੀ ਮਿਲੀ ਹੈ। ਪੰਜਾਬ ਪੁਲਿਸ ਪੰਜਾਬ ਵਿੱਚੋਂ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਨੂੰ ਜੜ੍ਹੋਂ ਤੋਂ ਖ਼ਤਮ ਕਰਨ ਲਈ ਵਚਨਬੱਧ ਹੈ। ਇਸ ਤਹਿਤ ਕਾਰਵਾਈ ਕਰਦੇ ਹੋਏ ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਦੀ ਟੀਮ ਨੇ ਮੱਧ ਪ੍ਰਦੇਸ਼ (Madhya Pradesh) ਦੇ ਬੁਰਹਾਨਪੁਰ ਦੇ ਖਾਰਗਾਂਵ ਤੋਂ 55 ਪਿਸਤੌਲ ਬਰਾਮਦ ਕਰਕੇ ਦੋ ਮੁਲਜ਼ਮਾਂ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਸ ਸੰਬੰਧੀ ਜਾਣਕਾਰੀ ਪੰਜਾਬ ਡੀਜੀਪੀ ਗੌਰਵ ਯਾਦਵ ਨੇ ਦਿੱਤੀ ਹੈ।

ਇਸਦੇ ਨਾਲ ਹੀ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁਲਿਸ ਟੀਮ ਅਜੇ ਵੀ ਉਥੇ ਮੌਜੂਦ ਹੈ ਅਤੇ ਕਾਰਵਾਈ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਅਤੇ ਅਪਰਾਧ ਮੁਕਤ ਬਣਾਉਣ ਲਈ ਅਸੀਂ ਉਸ ਥਾਂ ‘ਤੇ ਜਾ ਰਹੇ ਹਾਂ ਜਿਥੋਂ ਹਥਿਆਰ ਅਤੇ ਨਸ਼ੇ ਸਪਲਾਈ ਕੀਤੇ ਜਾਂਦੇ ਹਨ ਅਤੇ ਉਨ੍ਹਾਂ ਨੂੰ ਜੜ੍ਹ ਤੋਂ ਖ਼ਤਮ ਕਰ ਰਹੇ ਹਾਂ। ਇਸਦੇ ਨਾਲ ਮਹਿ ਡੀਜੀਪੀ ਨੇ ਕਿਹਾ ਕਿ ਬਹੁਤ ਜਲਦ ਪੰਜਾਬ ਨਸ਼ਾ ਅਤੇ ਅਪਰਾਧ ਮੁਕਤ ਬਣਾਇਆ ਜਾਵੇਗਾ |

The post ਪੰਜਾਬ ਪੁਲਿਸ ਦੀ ਮੱਧ ਪ੍ਰਦੇਸ਼ ‘ਚ ਵੱਡੀ ਕਾਰਵਾਈ, ਭਾਰੀ ਮਾਤਰਾ ‘ਚ ਹਥਿਆਰ ਸਣੇ 2 ਵਿਅਕਤੀ ਗ੍ਰਿਫਤਾਰ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • drug-and-arms-trafficking
  • enws
  • madhya-pradesh
  • news
  • punjab-government
  • punjab-police
  • punjab-police-latest-news
  • the-counter-intelligence-team-of-punjab
  • the-unmute-breaking-news
  • the-unmute-punjabi-news

ਸ਼੍ਰੋਮਣੀ ਕਮੇਟੀ ਵੱਲੋਂ ਸੱਦੀ ਗਈ ਮੀਟਿੰਗ 'ਚ ਬੰਦੀ ਸਿੱਖਾਂ ਦੀ ਰਿਹਾਈ ਲਈ ਲਏ ਅਹਿਮ ਫੈਸਲੇ

Friday 02 September 2022 01:13 PM UTC+00 | Tags: aam-aadmi-party bjp-leaders breaking-news cm-bhagwant-mann government-of-india modi-government news pm-modi president-of-shiromani-gurdwara-parbandhak-committee shiromani-committee shiromani-committee-president teja-singh-samari-hall the-unmute-breaking-news the-unmute-punjabi-news

ਅੰਮ੍ਰਿਤਸਰ 02 ਸਤੰਬਰ 2022: ਬੰਦੀ ਸਿੱਖਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਵੱਲੋਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਉੱਥੇ ਹੀ ਅੱਜ ਸ਼੍ਰੋਮਣੀ ਕਮੇਟੀ ਵੱਲੋਂ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਅਲੱਗ ਅਲੱਗ ਜਥੇਬੰਦੀਆਂ ਦੇ ਨਾਲ ਇਕ ਅਹਿਮ ਮੀਟਿੰਗ ਕੀਤੀ ਗਈ | ਇਸ ਦੌਰਾਨ ਮੀਟਿੰਗ ‘ਚ ਰਿਟਾਇਰਡ ਜੱਜਾਂ ਅਤੇ ਬੁੱਧੀਜੀਵੀਆਂ ਦੇ ਨਾਲ ਮਿਲ ਕੇ ਕਾਨੂੰਨੀ ਪ੍ਰਕਿਰਿਆ ਸਮਝਣਾ, ਦੂਜਾ 12 ਤਾਰੀਖ਼ ਨੂੰ ਸਿਗਨੇਚਰ ਮੁਹਿੰਮ ਨੂੰ ਸ਼ੁਰੂ ਕਰਨਾ, ਤੀਜਾ ਕਾਲੇ ਕੱਪੜੇ ਪਾ ਕੇ ਡੀਸੀ ਦਫ਼ਤਰਾਂ ਦੇ ਬਾਹਰ ਧਰਨਾ ਦੇਣਾ ਅਤੇ ਚੌਥਾ ਪੰਜਾਬ ਦੇ ਗਵਰਨਰ ਨੂੰ ਪ੍ਰਦਰਸ਼ਨ ਕਰਨ ਤੋਂ ਬਾਅਦ ਮੰਗ ਪੱਤਰ ਦੇਣ ਬਾਰੇ ਅਹਿਮ ਫੈਸਲਾ ਲਏ ਗਏ |

ਇਸ ਸੰਬੰਧੀ ਜਾਣਕਾਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਰਜਿੰਦਰ ਸਿੰਘ ਧਾਮੀ ਵੱਲੋਂ ਦਿੱਤੀ ਗਈ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਬੰਦੀ ਸਿੱਖਾਂ ਦੀ ਰਿਹਾਈ ‘ਤੇ ਵਿਚਾਰ ਕਰਨਾ ਚਾਹੀਦਾ ਹੈ | ਇਸਦੇ ਨਾਲ ਹੀ ਸ਼੍ਰੋਮਣੀ ਪ੍ਰਧਾਨ ਨੇ ਬੜੇ ਤਰਸ ਭਰੇ ਅੰਦਾਜ਼ ਨਾਲ ਪ੍ਰਧਾਨ ਮੰਤਰੀ ਨੂੰ ਬੇਨਤੀ ਕੀਤੀ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਮੈਂਬਰਾਂ ਦਾ ਮੰਗ ਪੱਤਰ ਵੀ ਉਨ੍ਹਾਂ ਨੂੰ ਜ਼ਰੂਰ ਲੈਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਅਸੀਂ ਕੋਸ਼ਿਸ਼ ਕਰਾਂਗੇ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜ਼ਰੂਰ ਇਸ ‘ਤੇ ਵਿਚਾਰ ਕਰਨ | ਉਥੇ ਹੀ ਕੇਂਦਰੀ ਮੰਤਰੀ ਵੱਲੋਂ ਦਿੱਤੇ ਗਏ ਬਿਆਨ ‘ਤੇ ਬੋਲਦੇ ਹੋਏ ਐਸਜੀਪੀਸੀ ਪ੍ਰਧਾਨ ਨੇ ਕਿਹਾ ਕਿ ਇਸ ਮੁੱਦੇ ਤੋਂ ਧਿਆਨ ਭੜਕਾਉਣ ਲਈ ਭਾਜਪਾ ਨੇਤਾਵਾਂ ਵੱਲੋਂ ਅਜਿਹਾ ਕੀਤਾ ਜਾ ਰਿਹਾ ਹੈ |

The post ਸ਼੍ਰੋਮਣੀ ਕਮੇਟੀ ਵੱਲੋਂ ਸੱਦੀ ਗਈ ਮੀਟਿੰਗ ‘ਚ ਬੰਦੀ ਸਿੱਖਾਂ ਦੀ ਰਿਹਾਈ ਲਈ ਲਏ ਅਹਿਮ ਫੈਸਲੇ appeared first on TheUnmute.com - Punjabi News.

Tags:
  • aam-aadmi-party
  • bjp-leaders
  • breaking-news
  • cm-bhagwant-mann
  • government-of-india
  • modi-government
  • news
  • pm-modi
  • president-of-shiromani-gurdwara-parbandhak-committee
  • shiromani-committee
  • shiromani-committee-president
  • teja-singh-samari-hall
  • the-unmute-breaking-news
  • the-unmute-punjabi-news

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਤਲਵੰਡੀ ਸਾਬੋ ਵਿਖੇ HMEL ਪਲਾਂਟ ਦਾ ਦੌਰਾ

Friday 02 September 2022 01:24 PM UTC+00 | Tags: breaking-news hmel-plant hmel-plant-at-talwandi-sabo punjab-chief-minister-bhagwant-mann talwandi-sabo

ਚੰਡੀਗੜ੍ਹ 02 ਸਤੰਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਤਲਵੰਡੀ ਸਾਬੋ ਵਿਖੇ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਤਲਵੰਡੀ ਸਾਬੋ (Talwandi Sabo) ਵਿਖੇ ਅੱਜ ਐੱਚਐੱਮਈਐੱਲ (HMEL) ਪਲਾਂਟ ਦਾ ਦੌਰਾ ਕੀਤਾ | ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀਆਂ ਨੌਜਵਾਨਾਂ ਨੂੰ ਰੁਜ਼ਗਾਰ ਵੀ ਮਿਲੇਗਾ | ਇਸਦੇ ਨਾਲ ਹੀ ਪੰਜਾਬ ਸਰਕਾਰ ਵਲੋਂ ਸੂਬੇ ਨੂੰ ਉਦਯੋਗਿਕ ਹੱਬ ਬਣਾਉਣ ਲਈ ਨਿਵੇਸ਼ ਵੱਲ ਜ਼ੋਰ ਦਿੱਤਾ ਜਾ ਰਿਹਾ ਹੈ |

The post ਮੁੱਖ ਮੰਤਰੀ ਭਗਵੰਤ ਮਾਨ ਵਲੋਂ ਤਲਵੰਡੀ ਸਾਬੋ ਵਿਖੇ HMEL ਪਲਾਂਟ ਦਾ ਦੌਰਾ appeared first on TheUnmute.com - Punjabi News.

Tags:
  • breaking-news
  • hmel-plant
  • hmel-plant-at-talwandi-sabo
  • punjab-chief-minister-bhagwant-mann
  • talwandi-sabo

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਨੀਤੀ ਆਯੋਗ ਦੇ ਮੈਂਬਰ ਪ੍ਰੋ. ਰਮੇਸ਼ ਚੰਦ ਨਾਲ ਕੀਤੀ ਮੁਲਾਕਾਤ

Friday 02 September 2022 01:45 PM UTC+00 | Tags: aam-aadmi-party anchayat-minister-kuldeep-singh-dhaliwal b-chandra-shekhar breaking-news cm-bhagwant-mann department-of-agriculture-and-rural-development-punjab kuldeep-singh-dhaliwal news niti-aayog prof-ramesh-chand-member-policy-commission punjab punjab-civil-secretariat-niti-aayog punjab-government the-unmute-breaking-news the-unmute-punjabi-news

ਚੰਡੀਗੜ੍ਹ 02 ਅਗਸਤ 2022: ਪੰਜਾਬ ਪਿੰਡਾਂ ਵਿਚ ਵਸਦਾ ਹੈ ਅਤੇ ਇੱਥੋਂ ਦੀ 60 ਫੀਸਦੀ ਅਬਾਦੀ ਖੇਤੀਬਾੜੀ 'ਤੇ ਨਿਰਭਰ ਹੈ, ਸੋ ਇਸ ਲਈ ਪਿੰਡਾਂ ਦੇ ਵਿਕਾਸ ਅਤੇ ਖੇਤੀਬਾੜੀ ਨੂੰ ਲਾਹੇਵੰਦ ਬਣਾਉਣ ਤੋਂ ਬਿਨਾਂ ਰੰਗਲੇ ਪੰਜਾਬ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ।ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਵਿਸੇਸ਼ ਸੱਦੇ 'ਤੇ ਮਿਲਣ ਪਹੁੰਚੇ ਨੀਤੀ ਆਯੋਗ (NITI Aayog) ਦੇ ਮੈਂਬਰ ਪ੍ਰੋ. ਰਮੇਸ਼ ਚੰਦ ਨੂੰ ਮੁਖਾਤਿਬ ਹੁੰਦਿਆਂ ਸੂਬੇ ਦੇ ਖੇਤੀਬਾੜੀ ਅਤੇ ਪੇਂਡੂ ਵਿਕਾਸ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਨੀਤੀ ਆਯੋਗ ਤੋਂ ਪੰਜਾਬ ਅਤੇ ਸੂਬੇ ਦੀ ਖੇਤੀ ਨੂੰ ਬਚਾਉਣ ਲਈ ਸਹਿਯੋਗ ਦੀ ਮੰਗ ਕੀਤੀ।ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਕੇਂਦਰ ਅਤੇ ਸੂਬੇ ਦੇ ਸਾਂਝੇ ਯਤਨਾ ਨਾਲ ਹੀ ਕੇਂਦਰੀ ਸਕੀਮਾਂ ਦਾ ਲਾਭ ਸੂਬੇ ਦੇ ਲੋਕਾਂ ਨੂੰ ਪਹੁੰਚਾਇਆ ਜਾ ਸਕਦਾ ਹੈ।

ਕੇਂਦਰੀ ਸਕੀਮਾਂ ਦਾ ਸਹੀ ਲਾਭ ਲੋਕਾਂ ਤੱਕ ਪਹੁੰਚਾਉਣ ਅਤੇ ਨੀਤੀ ਆਯੋਗ ਨਾਲ ਰਾਬਤ ਕਰਨ ਲਈ ਕੁਲਦੀਪ ਸਿੰਘ ਧਾਲੀਵਾਲ ਨੇ ਖੇਤੀਬਾੜੀ ਅਤੇ ਪੇਂਡੂ ਵਿਕਾਸ ਵਿਭਾਗ ਦੇ ਦੋ ਆਈ.ਐਸ.ਅਫਸਰਾਂ ਨੂੰ ਨੋਡਲ ਅਫਸਰ ਵਜੋਂ ਨਿਯੁਕਤ ਕਰਨ ਦਾ ਫੈਸਲਾ ਕੀਤਾ ਹੈ।ਜਲਦ ਹੀ ਨੀਤੀ ਆਯੋਗ ਦਾ ਵਫਦ ਖੇਤੀਬਾੜੀ ਅਤੇ ਪੇਂਡੂ ਵਿਕਾਸ ਵਿਭਾਗ ਦੀਆਂ ਸਕੀਮਾਂ ਬਾਰੇ ਵਿਚਾਰ ਕਰਨ ਲਈ ਪੰਜਾਬ ਆਵੇਗਾ ਅਤੇ ਕੇਂਦਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਬਾਰੇ ਆਪਣੇ ਸੁਝਾਅ ਪੇਸ਼ ਕਰੇਗਾ।

ਇਸ ਮੌਕੇ ਆਪਣੇ ਵਿਚਾਰ ਸਾਂਝੇ ਕਰਦਿਆਂ ਨੀਤੀ ਆਯੋਗ (NITI Aayog) ਦੇ ਮੈਂਬਰ ਪ੍ਰੋ. ਰਮੇਸ਼ ਚੰਦ ਨੇ ਕਿਹਾ ਕਿ ਨੀਤੀ ਆਯੋਗ ਬਣਿਆ ਹੀ ਸੂਬਿਆਂ ਦੀ ਮੱਦਦ ਕਰਨ ਲਈ ਹੈ।ਉਨ੍ਹਾਂ ਦੱਸਿਆ ਕਿ ਨੀਤੀ ਆਯੋਗ ਵਲੋਂ ਬਿਨਾਂ ਕਿਸੇ ਭੇਦ ਭਾਵ ਦੇ ਕੇਂਦਰੀ ਸਕੀਮਾਂ ਦਾ ਲਾਭ ਲੈਣ ਵਿਚ ਸੂਬਿਆਂ ਦੀ ਹਰ ਸੰਭਵ ਮੱਦਦ ਕੀਤੀ ਜਾਂਦੀ ਹੈ।ਪ੍ਰੋ. ਰਮੇਸ਼ ਨੇ ਕਿਹਾ ਕਿ ਸੂਬਿਆਂ ਦੀ ਅਫਸਸ਼ਾਹੀ ਨੂੰ ਕੇਂਦਰੀ ਸਕੀਮਾਂ ਦਾ ਲਾਭ ਲੈਣ ਲਈ ਜਵਾਬਦੇਹ ਬਣਾਇਆ ਜਾਵੇ ਤਾਂ ਜੋ ਸਾਰੀਆਂ ਕੇਂਦਰੀ ਸਕੀਮਾਂ ਦੀਆਂ ਤਜਵੀਜਾਂ ਸਹੀ ਤਰਾਂ ਨਾਲ ਭੇਜੀਆਂ ਜਾਣ।

ਉਨ੍ਹਾਂ ਕਿਹਾ ਕਿ ਕੇਂਦਰੀ ਸਕੀਮਾਂ ਲੈਣ ਲਈ ਸੂਬਿਆਂ ਨੂੰ ਕਿਸੇ ਅੱਗੇ ਬੇਨਤੀਆਂ ਕਰਨ ਦੀ ਕੋਈ ਲੋੜ ਨਹੀਂ ਬਲਕਿ ਇਹ ਉਨਾਂ ਦਾ ਹੱਕ ਹੈ, ਸਿਰਫ ਲੋੜ ਹੈ ਸਹੀ ਢੰਗ ਨਾਲ ਤਜਵੀਜਾਂ ਭੇਜਣ ਦੀ ਤਾਂ ਜੋ ਇਹ ਬਿਨਾਂ ਕਿਸੇ ਰੁਕਾਵਟ ਦੇ ਪਾਸ ਕੀਤੀਆਂ ਜਾ ਸਕਣ। ਕੁਲਦੀਪ ਸਿੰਘ ਧਾਲੀਵਾਲ ਨੇ ਨੀਤੀ ਆਯੋਗ ਦੇ ਮੈਂਬਰ ਪ੍ਰੋ. ਰਮੇਸ਼ ਚੰਦ ਦਾ ਇਸ ਮਿਲਣੀ ਲਈ ਧੰਨਵਾਦ ਕਰਦਿਆਂ ਅਸ ਜਤਾਈ ਕਿ ਨੀਤੀ ਆਯੋਗ ਵਲੋਂ ਪੰਜਾਬ ਦੇ ਵਿਕਾਸ ਲਈ ਪੂਰਾ ਸਹਿਯੋਗ ਅਤੇ ਸਾਥ ਦਿੱਤਾ ਜਾਵੇਗਾ |

The post ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਨੀਤੀ ਆਯੋਗ ਦੇ ਮੈਂਬਰ ਪ੍ਰੋ. ਰਮੇਸ਼ ਚੰਦ ਨਾਲ ਕੀਤੀ ਮੁਲਾਕਾਤ appeared first on TheUnmute.com - Punjabi News.

Tags:
  • aam-aadmi-party
  • anchayat-minister-kuldeep-singh-dhaliwal
  • b-chandra-shekhar
  • breaking-news
  • cm-bhagwant-mann
  • department-of-agriculture-and-rural-development-punjab
  • kuldeep-singh-dhaliwal
  • news
  • niti-aayog
  • prof-ramesh-chand-member-policy-commission
  • punjab
  • punjab-civil-secretariat-niti-aayog
  • punjab-government
  • the-unmute-breaking-news
  • the-unmute-punjabi-news

ਤਰਨ ਤਾਰਨ ਦੀ ਚਰਚ ਵਿਖੇ ਬੇਅਦਬੀ ਤੇ ਅੱਗ ਲੱਗਣ ਦੀ ਘਟਨਾ ਦੀ ਤੇਜ਼ੀ ਨਾਲ ਜਾਂਚ ਕਰਨ ਲਈ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ ਦਾ ਗਠਨ

Friday 02 September 2022 01:51 PM UTC+00 | Tags: aam-aadmi-party bhagwant-mann breaking-news cm-bhagwant-mann dgp-punjab-gaurav-yadav ferozepur-range igp-sit news punjab-government punjab-police-latest-news ssp-taran-taran tarn-taran tarn-taran-district the-unmute-breaking-news the-unmute-latest-news the-unmute-punjab the-unmute-punjabi-news

ਚੰਡੀਗੜ 02 ਸਤੰਬਰ 2022 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀਜੀਪੀ ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ 'ਤੇ, ਜਾਂਚ ਬਿਊਰੋ ਦੇ ਡਾਇਰੈਕਟਰ (ਬੀ.ਓ.ਆਈ.) ਬੀ. ਚੰਦਰ ਸ਼ੇਖਰ ਨੇ ਤਰਨਤਾਰਨ (Tarn Taran) ਜ਼ਿਲੇ ਦੇ ਪਿੰਡ ਠੱਕਰਪੁਰਾ ਵਿਖੇ ਇੱਕ ਗਿਰਜਾਘਰ (ਚਰਚ) ਵਿੱਚ ਬੇਅਦਬੀ ਅਤੇ ਅੱਗ ਲੱਗਣ ਦੀ ਘਟਨਾ ਦੀ ਪ੍ਰਭਾਵੀ ਅਤੇ ਤੇਜੀ ਨਾਲ ਜਾਂਚ ਨੂੰ ਯਕੀਨੀ ਬਣਾਉਣ ਲਈ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦਾ ਗਠਨ ਕੀਤਾ ਹੈ।

ਇੰਸਪੈਕਟਰ ਜਨਰਲ ਪੁਲਿਸ (ਆਈਜੀਪੀ) ਫਿਰੋਜਪੁਰ ਰੇਂਜ ਦੀ ਅਗਵਾਈ ਵਾਲੀ ਐਸ.ਆਈ.ਟੀ. ਵਿੱਚ ਐਸ.ਐਸ.ਪੀ. ਤਰਨਤਾਰਨ (Tarn Taran) ਅਤੇ ਐਸ.ਪੀ ਇਨਵੈਸਟੀਗੇਸ਼ਨ ਤਰਨਤਾਰਨ ਵੀ ਦੋ ਮੈਂਬਰਾਂ ਵਜੋਂ ਸ਼ਾਮਲ ਹਨ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਬੁੱਧਵਾਰ ਨੂੰ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਨੂੰ ਸੂਬੇ ਦੀ ਸ਼ਾਂਤੀ, ਖੁਸ਼ਹਾਲੀ ਅਤੇ ਤਰੱਕੀ ਵਿਰੋਧੀ ਤਾਕਤਾਂ ਵੱਲੋਂ ਅੰਜਾਮ ਦਿੱਤੀ ਇਸ ਘਟਨਾ ਦੀ ਬਾਰੀਕਬੀਨੀ ਨਾਲ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਹਨ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਐਸਆਈਟੀ ਇਸ ਮਾਮਲੇ ਦੀ ਰੋਜਾਨਾ ਅਧਾਰ 'ਤੇ ਜਾਂਚ ਕਰੇਗੀ ਅਤੇ ਜਲਦ ਤੋਂ ਜਲਦ ਮਾਣਯੋਗ ਅਦਾਲਤ ਵਿੱਚ ਅੰਤਿਮ ਰਿਪੋਰਟ ਪੇਸ਼ ਕਰਨ ਨੂੰ ਯਕੀਨੀ ਬਣਾਏਗੀ। ਉਨਾਂ ਕਿਹਾ ਕਿ ਐਸਆਈਟੀ ਕੇਸ ਦੀ ਜਾਂਚ ਵਿੱਚ ਸਹਾਇਤਾ ਲੈਣ ਲਈ ਕਿਸੇ ਹੋਰ ਅਧਿਕਾਰੀ/ਕਰਮਚਾਰੀ ਦਾ ਸਹਿਯੋਗ ਵੀ ਲੈ ਸਕਦੀ ਹੈ।

ਡੀਜੀਪੀ ਨੇ ਦੁਹਰਾਇਆ ਕਿ ਅਮਨ-ਕਾਨੂੰਨ ਨੂੰ ਕਾਇਮ ਰੱਖਣ ਦੇ ਨਾਲ-ਨਾਲ ਪੰਜਾਬ ਪੁਲਿਸ ਪੰਜਾਬ ਵਿੱਚ ਸਾਂਤਮਈ ਮਾਹੌਲ ਅਤੇ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਲਈ ਵਚਨਬੱਧ ਹੈ। ਉਨਾਂ ਕਿਹਾ ਕਿ ਪੁਲਿਸ ਟੀਮਾਂ ਹਰ ਪੱਖ ਤੋਂ ਮਾਮਲੇ ਦੀ ਜਾਂਚ ਕਰ ਰਹੀਆਂ ਹਨ ਅਤੇ ਜਲਦ ਹੀ ਸਾਰੇ ਦੋਸ਼ੀਆਂ ਨੂੰ ਗਿ੍ਫਤਾਰ ਕਰ ਲਿਆ ਜਾਵੇਗਾ ਅਤੇ ਉਨਾਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਨੂੰ ਯਕੀਨੀ ਬਣਾਇਆ ਜਾਵੇਗਾ । ਇਸ ਮਾਮਲੇ ਵਿੱਚ ਆਈ.ਪੀ.ਸੀ. ਦੀ ਧਾਰਾ 295-ਏ, 452, 427, ਅਤੇ 34 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਐਫ.ਆਈ.ਆਰ ਨੰ. 148 ਮਿਤੀ 31-8-2022 ਨੂੰ ਤਰਨਤਾਰਨ ਦੇ ਥਾਣਾ ਸਦਰ ਪੱਟੀ ਵਿਖੇ ਦਰਜ ਕੀਤੀ ਗਈ ਹੈ।

 

The post ਤਰਨ ਤਾਰਨ ਦੀ ਚਰਚ ਵਿਖੇ ਬੇਅਦਬੀ ਤੇ ਅੱਗ ਲੱਗਣ ਦੀ ਘਟਨਾ ਦੀ ਤੇਜ਼ੀ ਨਾਲ ਜਾਂਚ ਕਰਨ ਲਈ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ ਦਾ ਗਠਨ appeared first on TheUnmute.com - Punjabi News.

Tags:
  • aam-aadmi-party
  • bhagwant-mann
  • breaking-news
  • cm-bhagwant-mann
  • dgp-punjab-gaurav-yadav
  • ferozepur-range
  • igp-sit
  • news
  • punjab-government
  • punjab-police-latest-news
  • ssp-taran-taran
  • tarn-taran
  • tarn-taran-district
  • the-unmute-breaking-news
  • the-unmute-latest-news
  • the-unmute-punjab
  • the-unmute-punjabi-news

ਪੰਜਾਬ ਸਰਕਾਰ ਨੇ ਬਜ਼ੁਰਗਾਂ ਲਈ ਭਲਾਈ ਸਕੀਮਾਂ ਨੂੰ ਉਤਸ਼ਾਹਿਤ ਕਰਨ ਸੰਬੰਧੀ ਗੈਰ ਸਰਕਾਰੀ ਸੰਸਥਾਵਾਂ ਤੋਂ ਅਰਜੀਆਂ ਦੀ ਮੰਗ: ਡਾ.ਬਲਜੀਤ ਕੌਰ

Friday 02 September 2022 01:58 PM UTC+00 | Tags: aam-aadmi-party arvind-kejriwal bhagwant-mann breaking-news cm-bhagwant-mann congress dr-baljit-kaur dr-baljit-kaur-news dr-baljit-kaur-only-lady-in-this-cabinet news non-governmental-organizations punjab punjab-congress punjab-government punjab-politics the-unmute-breaking-news the-unmute-latest-update women-and-child-development women-walfare

ਚੰਡੀਗੜ੍ਹ 02 ਸਤੰਬਰ 2022: ਬਜੁਰਗਾਂ ਦੀ ਭਲਾਈ ਲਈ ਪੰਜਾਬ ਦੀ ਮੁੱਖ ਮੰਤਰੀ ਭਗਵੰਤ ਮਾਨ ਵਾਲੀ ਸਰਕਾਰ ਲਗਾਤਾਰ ਯਤਨ ਕਰ ਰਹੀ ਹੈ ਅਤੇ ਬਜੁਰਗਾਂ ਲਈ ਸਰਕਾਰ ਵੱਲੋਂ ਚਲਾਈਆ ਜਾ ਰਹੀਆਂ ਸਕੀਮਾਂ ਨੁੰ ਹੋਰ ਵਧੀਆ ਤਰੀਕੇ ਨਾਲ ਲਾਗੂ ਕਰਨ ਲਈ ਐਨ.ਜੀ.ਓਜ਼ ਰਜਿਸਟਰਡ, ਸਵੈ-ਇੱਛੁਕ ਸੰਸਥਾਵਾਂ/ਟਰੱਸਟ/ਰੈਡ ਕਰਾਸ ਸੁਸਾਇਟੀ ਦੀ ਵੀ ਮੱਦਦ ਲਈ ਜਾ ਰਹੀ ਹੈ। ਇਸ ਸਬੰਧੀ ਇਛੁੱਕ ਸੰਸਥਾਵਾ ਤੋਂ 25 ਸਤੰਬਰ ਤੱਕ ਅਰਜੀਆਂ ਦੀ ਮੰਗ ਕੀਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬਜੁਰਗਾਂ ਦੀਆਂ ਭਲਾਈ ਸਕੀਮਾਂ ਨੂੰ ਹੋਰ ਬਿਹਤਰ ਢੰਗ ਨਾਲ ਲਾਗੂ ਕਰਨ ਲਈ ਗੈਰ ਸਰਕਾਰੀ ਸੰਸਥਾਵਾਂ (ਐਨ. ਜੀ. ਓਜ਼) ਤੋਂ ਸਹਾਇਤਾ ਲਈ ਜਾਂਦੀ ਹੈ। ਜਿਸ ਬਦਲੇ ਗੈਰ-ਸਰਕਾਰੀ ਸੰਸਥਾਵਾਂ ਨੂੰ ਸਰਕਾਰ ਵੱਲੋਂ ਵਿੱਤੀ ਸਹਾਇਤਾ ਉਪਲੱਬਧ ਕਰਵਾਈ ਜਾਂਦੀ ਹੈ।

ਉਨ੍ਹਾਂ ਦੱਸਿਆ ਕਿ ਬਠਿੰਡਾ, ਫ਼ਤਹਿਗੜ੍ਹ ਸਾਹਿਬ, ਜਲੰਧਰ, ਕਪੂਰਥਲਾ, ਪਟਿਆਲਾ, ਤਰਨ ਤਾਰਨ, ਗੁਰਦਾਸਪੁਰ, ਸ਼ਹੀਦ ਭਗਤ ਸਿੰਘ ਤੇ ਨਗਰ, ਐਸ.ਏ.ਐਸ. ਨਗਰ ਅਤੇ ਮਲੇਰਕੋਟਲਾ ਜ਼ਿਲ੍ਹਿਆਂ ਵਿਚ ਬਿਰਧ ਘਰ ਖੋਲ੍ਹਣ/ਚਲਾਉਣ ਲਈ ਸੰਸਥਾਵਾਂ ਅਜਿਹੇ ਹੋਮ ਨੂੰ ਘੱਟੋ ਘੱਟ 25 ਬਜ਼ੁਰਗਾਂ ਵਾਸਤੇ ਜਾਂ 50,100,150 ਬਜ਼ੁਰਗਾਂ ਵਾਸਤੇ 12 ਮਹੀਨੇ ਵਿਚ ਸਥਾਪਿਤ ਕਰ ਸਕਦੀਆਂ ਹੋਣ। ਰਾਜ/ਪੰਚਾਇਤੀ ਰਾਜ/ਲੋਕਲ ਸਥਾਨਕ ਸਰਕਾਰ ਅਧੀਨ ਜਾਂ ਖੁਦਮੁਖਤਿਆਰ ਤੌਰ 'ਤੇ ਚਲਾਈਆਂ ਜਾ ਰਹੀਆਂ ਸੰਸਥਾਵਾਂ, ਸਰਕਾਰ ਤੋਂ ਮਾਨਤਾ ਪ੍ਰਾਪਤ ਵਿੱਦਿਅਕ ਅਦਾਰੇ/ਚੈਰੀਟੇਬਲ ਹਸਪਤਾਲ/ਨਰਸਿੰਗ ਹੋਮਜ਼/ਮਾਨਤਾ ਪ੍ਰਾਪਤ ਯੂਥ ਸੰਸਥਾਵਾਂ ਅਪਲਾਈ ਕਰ ਸਕਦੀਆਂ ਹਨ। ਗ੍ਰਾਂਟ ਲੈਣ ਵਾਲੀਆਂ ਸੰਸਥਾਵਾਂ ਕੋਲ ਆਪਣੀ ਬਿਲਡਿੰਗ ਅਤੇ ਬਜ਼ੁਰਗ ਵਿਅਕਤੀਆਂ ਲਈ ਸੀਨੀਅਰ ਸਿਟੀਜ਼ਨ ਹੋਮਜ਼ ਦਾ ਪੰਜਾਬ ਮੈਨੇਜਮੈਂਟ ਸਕੀਮ ਤਹਿਤ ਰਜਿਸਟਰਡ ਹੋਣਾ ਜ਼ਰੂਰੀ ਹੋਵੇਗਾ।

ਪੰਜਾਬ ਸਰਕਾਰ ਵਲੋਂ ਲਾਗੂ ਇਸ ਸਕੀਮ ਤਹਿਤ ਜਿਹੜੀਆਂ ਸੰਸਥਾਵਾਂ ਸਹਾਇਤਾ ਪ੍ਰਾਪਤ ਕਰਨ ਲਈ ਚਾਹਵਾਨ ਹਨ ੳਹਨਾ ਵੱਲੋਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨਾਲ ਤਾਲਮੇਲ ਕੀਤਾ ਜਾ ਸਕਦਾ ਹੈ ਅਤੇ ਜਾਂ ਸ਼ਰਤਾਂ/ਫਾਰਮ/ਰਜਿਸਟ੍ਰੇਸ਼ਨ ਸੰਬੰਧੀ ਪ੍ਰਕਿਰਿਆ ਲਈ https://tinyurl.com/fcaeb22w ਤੋਂ ਡਾਊਨਲੋਡ ਕੀਤਾ ਜਾ ਸਕਦਾ ਹੈ। ਗ੍ਰਾਂਟ ਲੈਣ ਸੰਬੰਧੀ ਚਾਲੂ ਵਿੱਤੀ ਸਾਲ 2022-23 ਲਈ ਆਪਣੀਆਂ ਅਰਜ਼ੀਆਂ ਹਰ ਪੱਖੋਂ ਮੁਕੰਮਲ ਕਰਕੇ ਸਬੰਧਤ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਦੇ ਦਫ਼ਤਰ ਨੂੰ 25 ਸਤੰਬਰ 2022 ਤੱਕ ਭੇਜੀਆਂ ਜਾਣ।

The post ਪੰਜਾਬ ਸਰਕਾਰ ਨੇ ਬਜ਼ੁਰਗਾਂ ਲਈ ਭਲਾਈ ਸਕੀਮਾਂ ਨੂੰ ਉਤਸ਼ਾਹਿਤ ਕਰਨ ਸੰਬੰਧੀ ਗੈਰ ਸਰਕਾਰੀ ਸੰਸਥਾਵਾਂ ਤੋਂ ਅਰਜੀਆਂ ਦੀ ਮੰਗ: ਡਾ.ਬਲਜੀਤ ਕੌਰ appeared first on TheUnmute.com - Punjabi News.

Tags:
  • aam-aadmi-party
  • arvind-kejriwal
  • bhagwant-mann
  • breaking-news
  • cm-bhagwant-mann
  • congress
  • dr-baljit-kaur
  • dr-baljit-kaur-news
  • dr-baljit-kaur-only-lady-in-this-cabinet
  • news
  • non-governmental-organizations
  • punjab
  • punjab-congress
  • punjab-government
  • punjab-politics
  • the-unmute-breaking-news
  • the-unmute-latest-update
  • women-and-child-development
  • women-walfare

PM ਕਿਸਾਨ ਸਨਮਾਨ ਨਿਧੀ ਸਕੀਮ ਦਾ ਲਾਭ ਲੈਣ ਲਈ ਈ-ਕੇ.ਵਾਈ.ਸੀ. ਲਾਜ਼ਮੀ: ਮੁੱਖ ਖੇਤੀਬਾੜੀ ਅਫ਼ਸਰ

Friday 02 September 2022 02:03 PM UTC+00 | Tags: aam-aadmi-party bhagwant-mann breaking-news chief-agriculture-officer-of-shaheed-bhagat-singh-nagar cm-bhagwant-mann common-service-centers e-kyc news p-m-e-kyc punjab-government punjab-news shaheed-bhagat-singh-nagar the-unmute-breaking-news the-unmute-latest-update the-unmute-update

ਨਵਾਂਸ਼ਹਿਰ 02 ਸਤੰਬਰ 2022: ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫਸਰ ਡਾ. ਹਰਵਿੰਦਰ ਲਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੀ. ਐਮ. ਕਿਸਾਨ ਸਨਮਾਨ ਨਿਧੀ ਸਕੀਮ ਦਾ ਲਾਭ ਲੈਣ ਵਾਲੇ ਲਾਭਪਾਤਰੀਆਂ ਦੀ ਈ-ਕੇ.ਵਾਈ.ਸੀ. (E-KYC) ਕਰਵਾਉਣ ਦੀ ਆਖਿਰੀ ਮਿਤੀ 7 ਸਤੰਬਰ 2022 ਹੈ।

ਉਨ੍ਹਾਂ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਮਿਤੀ 07.09.2022 ਤੱਕ ਕਿਸਾਨ ਆਪਣੀ ਈ-ਕੇ. ਵਾਈ. ਸੀ. ਜ਼ਰੂਰ ਕਰਵਾ ਲੈਣ, ਅਜਿਹਾ ਨਾ ਕਰਨ ਦੀ ਸੂਰਤ ਵਿਚ ਇਸ ਸਕੀਮ ਅਧੀਨ ਮਿਲਣ ਵਾਲੀ ਵਿੱਤੀ ਸਹਾਇਤਾ ਬੰਦ ਹੋ ਜਾਵੇਗੀ ਅਤੇ ਇਸ ਸਕੀਮ ਦੇ ਲਾਭਪਾਤਰੀ ਦੇ ਤੌਰ 'ਤੇ ਨਾਮ ਕੱਟਿਆ ਜਾਵੇਗਾ।

ਉਨ੍ਹਾਂ ਦੱਸਿਆ ਕਿ ਸ਼ਹੀਦ ਭਗਤ ਸਿੰਘ ਨਗਰ ਵਿਚ ਹੁਣ ਤੱਕ ਕੁੱਲ 31728 ਲਾਭਪਾਤਰੀਆਂ 'ਚੋਂ 9889 ਲਾਭਪਾਤਰੀਆਂ ਨੇ ਹੀ ਈ-ਕੇ. ਵਾਈ. ਸੀ. (E-KYC) ਕਰਵਾਈ ਹੈ। ਮੁੱਖ ਖੇਤੀਬਾੜੀ ਅਫ਼ਸਰ ਨੇ ਕਿਸਾਨਾਂ ਨੂੰ ਈ-ਕੇ. ਵਾਈ. ਸੀ. ਕਰਵਾਉਣ ਦੀ ਵਿਧੀ ਸੰਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਕਿਸਾਨ ਇਸ ਵੈੱਬਸਾਈਟ www.pmkisan.gov.in <http://www.pmkisan.gov.in> 'ਤੇ ਜਾਂ ਫਿਰ 'ਕਾਮਨ ਸਰਵਿਸ ਸੈਂਟਰਾਂ' ਰਾਹੀਂ ਜਾਂ ਮੋਬਾਇਲ ਐਪ ਰਾਹੀਂ 7 ਸਤੰਬਰ 2022 ਤੱਕ ਇਹ ਕੰਮ ਮੁਕੰਮਲ ਕਰ ਸਕਦੇ ਹਨ ਅਤੇ ਕਿਸਾਨਾਂ ਦੇ ਅਧਾਰ ਨਾਲ ਲਿੰਕ ਮੋਬਾਇਲ 'ਤੇ ਓ.ਟੀ.ਪੀ. ਆਉਣ ਉਪਰੰਤ ਈ-ਕੇ.ਵਾਈ.ਸੀ. ਮੁਕੰਮਲ ਹੁੰਦੀ ਹੈ।

The post PM ਕਿਸਾਨ ਸਨਮਾਨ ਨਿਧੀ ਸਕੀਮ ਦਾ ਲਾਭ ਲੈਣ ਲਈ ਈ-ਕੇ.ਵਾਈ.ਸੀ. ਲਾਜ਼ਮੀ: ਮੁੱਖ ਖੇਤੀਬਾੜੀ ਅਫ਼ਸਰ appeared first on TheUnmute.com - Punjabi News.

Tags:
  • aam-aadmi-party
  • bhagwant-mann
  • breaking-news
  • chief-agriculture-officer-of-shaheed-bhagat-singh-nagar
  • cm-bhagwant-mann
  • common-service-centers
  • e-kyc
  • news
  • p-m-e-kyc
  • punjab-government
  • punjab-news
  • shaheed-bhagat-singh-nagar
  • the-unmute-breaking-news
  • the-unmute-latest-update
  • the-unmute-update

ਅਦਾਲਤਾਂ ਹੁਣ ਕੇਸਾਂ ਦੇ ਨਿਪਟਾਰੇ ਨੂੰ ਵੱਧ ਤੋਂ ਵੱਧ ਮਹੱਤਵ ਦੇ ਰਹੀਆਂ ਹਨ: CJI ਯੂ ਯੂ ਲਲਿਤ

Friday 02 September 2022 02:15 PM UTC+00 | Tags: 49th-chief-justice-of-india aam-aadmi-party breaking-news cji-uu-lalit india-court new-chief-justice-of-india new-justice-u-u-lalit the-bar-council-of-india the-bar-council-of-india-organized the-unmute-breaking-news the-unmute-update u-u-lalit vice-president-jagdeep-dhankhar

ਚੰਡੀਗੜ੍ਹ 02 ਸਤੰਬਰ 2022: ਭਾਰਤ ਦੇ ਨਵੇਂ ਚੀਫ਼ ਜਸਟਿਸ ਯੂ ਯੂ ਲਲਿਤ ਦੇ ਲਈ ਬਾਰ ਕੌਂਸਲ ਆਫ ਇੰਡੀਆ ਨੇ ਸ਼ੁੱਕਰਵਾਰ ਨੂੰ ਇੱਕ ਸਨਮਾਨ ਸਮਾਗਮ ਦਾ ਆਯੋਜਨ ਕੀਤਾ ਗਿਆ । ਇਸ ਦੌਰਾਨ ਸੀਜੇਆਈ ਯੂ ਯੂ ਲਲਿਤ (CJI UU Lalit)  ਨੇ ਕਿਹਾ ਕਿ ਮੈਂ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਨ ਦੀ ਪੂਰੀ ਕੋਸ਼ਿਸ਼ ਕਰਾਂਗਾ। ਮੈਂ ਇਹ ਅਹੁਦਾ ਸੰਭਾਲਣ ਤੋਂ ਪਹਿਲਾਂ ਦੇ ਸਮੇਂ ਦੇ ਮੁਕਾਬਲੇ ਕੇਸਾਂ ਨੂੰ ਸੂਚੀਬੱਧ ਕੀਤਾ ਹੈ।

ਜਸਟਿਸ ਯੂ ਯੂ ਲਲਿਤ ਨੇ ਕਿਹਾ ਕਿ ਪਿਛਲੇ ਚਾਰ ਦਿਨਾਂ ਵਿੱਚ ਮੇਰੇ ਸਕੱਤਰ ਨੇ ਮੇਰੇ ਸਾਹਮਣੇ ਅੰਕੜੇ ਰੱਖੇ ਹਨ। ਉਨ੍ਹਾਂ ਕਿਹਾ ਕਿ ਅਦਾਲਤ ਨੇ ਚਾਰ ਦਿਨਾਂ ਵਿੱਚ 1,293 ਗੁੰਮਰਾਹਕੁੰਨ ਕੇਸਾਂ ਦਾ ਨਿਪਟਾਰਾ ਕੀਤਾ ਹੈ। ਅਦਾਲਤਾਂ ਹੁਣ ਕੇਸਾਂ ਦੇ ਨਿਪਟਾਰੇ ਨੂੰ ਵੱਧ ਤੋਂ ਵੱਧ ਮਹੱਤਵ ਦੇ ਰਹੀਆਂ ਹਨ।

ਜਸਟਿਸ ਯੂ ਯੂ ਲਲਿਤ ਨੇ 27 ਅਗਸਤ ਨੂੰ ਦੇਸ਼ ਦੇ ਚੀਫ਼ ਜਸਟਿਸ ਵਜੋਂ ਸਹੁੰ ਚੁੱਕੀ ਸੀ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਉਨ੍ਹਾਂ ਨੂੰ ਚੀਫ਼ ਜਸਟਿਸ ਵਜੋਂ ਅਹੁਦੇ ਦੀ ਸਹੁੰ ਚੁਕਾਈ। ਇਹ ਸਮਾਗਮ ਰਾਸ਼ਟਰਪਤੀ ਭਵਨ ਵਿੱਚ ਹੋਇਆ। ਜਸਟਿਸ ਲਲਿਤ ਭਾਰਤ ਦੇ 49ਵੇਂ ਚੀਫ਼ ਜਸਟਿਸ ਹਨ। ਸਹੁੰ ਚੁੱਕ ਸਮਾਗਮ ਵਿੱਚ ਉਪ ਰਾਸ਼ਟਰਪਤੀ ਜਗਦੀਪ ਧਨਖੜ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕਈ ਹੋਰ ਕੇਂਦਰੀ ਮੰਤਰੀ ਸ਼ਾਮਲ ਹੋਏ।

The post ਅਦਾਲਤਾਂ ਹੁਣ ਕੇਸਾਂ ਦੇ ਨਿਪਟਾਰੇ ਨੂੰ ਵੱਧ ਤੋਂ ਵੱਧ ਮਹੱਤਵ ਦੇ ਰਹੀਆਂ ਹਨ: CJI ਯੂ ਯੂ ਲਲਿਤ appeared first on TheUnmute.com - Punjabi News.

Tags:
  • 49th-chief-justice-of-india
  • aam-aadmi-party
  • breaking-news
  • cji-uu-lalit
  • india-court
  • new-chief-justice-of-india
  • new-justice-u-u-lalit
  • the-bar-council-of-india
  • the-bar-council-of-india-organized
  • the-unmute-breaking-news
  • the-unmute-update
  • u-u-lalit
  • vice-president-jagdeep-dhankhar

ਪੰਜਾਬ ਸਰਕਾਰ ਵਲੋਂ ਸਿਵਲ ਸਕੱਤਰੇਤ 'ਚ ਸੁਪਰਡੰਟਾਂ ਦੇ ਤਬਾਦਲੇ

Friday 02 September 2022 02:26 PM UTC+00 | Tags: aam-aadmi-party breaking-news civil-secretariat-chandigarh superintendents-in-the-civil-secretariat the-punjab-governmen the-unmute-breaking-news the-unmute-punjab transfers-postings-of-superintendents-in-the-civil-secretariat

ਚੰਡੀਗੜ੍ਹ 02 ਸਤੰਬਰ 2022: ਪੰਜਾਬ ਸਰਕਾਰ ਨੇ ਪ੍ਰਬੰਧਕੀ ਜਰੂਰਤਾਂ ਨੂੰ ਮੁੱਖ ਰੱਖਦਿਆਂ ਪੰਜਾਬ ਸਿਵਲ ਸਕੱਤਰੇਤ (Punjab Civil Secretariat) ‘ਚ ਸੁਪਰਡੰਟਾਂ ਦੀਆਂ ਬਦਲੀਆਂ/ ਤਾਇਨਾਤੀਆਂ ਕੀਤੀਆਂ ਹਨ।

The post ਪੰਜਾਬ ਸਰਕਾਰ ਵਲੋਂ ਸਿਵਲ ਸਕੱਤਰੇਤ ‘ਚ ਸੁਪਰਡੰਟਾਂ ਦੇ ਤਬਾਦਲੇ appeared first on TheUnmute.com - Punjabi News.

Tags:
  • aam-aadmi-party
  • breaking-news
  • civil-secretariat-chandigarh
  • superintendents-in-the-civil-secretariat
  • the-punjab-governmen
  • the-unmute-breaking-news
  • the-unmute-punjab
  • transfers-postings-of-superintendents-in-the-civil-secretariat

CM ਭਗਵੰਤ ਮਾਨ ਵੱਲੋਂ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਦੇ ਵਿਸਥਾਰ ਲਈ ਪੂਰਨ ਸਹਿਯੋਗ ਦਾ ਭਰੋਸਾ

Friday 02 September 2022 04:42 PM UTC+00 | Tags: bathinda breaking-news guru-gobind-singh-refinery guru-gobind-singh-refinery-news punjab-chief-minister-bhagwant-mann

ਤਲਵੰਡੀ ਸਾਬੋ 2 ਸਤੰਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਗੁਰੂ ਗੋਬਿੰਦ ਸਿੰਘ ਰਿਫਾਇਨਰੀ, ਬਠਿੰਡਾ ਦੇ ਪ੍ਰਬੰਧਕਾਂ ਨੂੰ ਇਸ ਵੱਕਾਰੀ ਪ੍ਰੋਜੈਕਟ ਦੇ ਵਿਸਥਾਰ ਲਈ ਪੂਰਨ ਸਹਿਯੋਗ ਤੇ ਮਦਦ ਦਾ ਭਰੋਸਾ ਦਿੱਤਾ ਹੈ।

ਮੁੱਖ ਮੰਤਰੀ ਨੇ ਅੱਜ ਇੱਥੇ ਰਿਫਾਇਨਰੀ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਸੂਬੇ ਦੇ ਆਰਥਿਕ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਪ੍ਰਾਜੈਕਟ ਦੇ ਹੋਰ ਵਿਸਥਾਰ ਵਿੱਚ ਸਹਿਯੋਗ ਦੇਣ ਲਈ ਵਚਨਬੱਧ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਪ੍ਰੋਜੈਕਟ ਸੂਬੇ ਨੂੰ ਤਰੱਕੀ ਦੀਆਂ ਸਿਖਰਾਂ ਉਤੇ ਲਿਜਾਣ ਲਈ ਬਹੁਤ ਅਹਿਮੀਅਤ ਰੱਖਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਖੇਤਰ ਵਿੱਚ ਪਲਾਸਟਿਕ ਪਾਰਕ ਸਥਾਪਤ ਕਰਨ ਲਈ ਵਿਚਾਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਦੂਜੇ ਸੂਬਿਆਂ ਤੋਂ ਪਲਾਸਟਿਕ ਦੀ ਦਰਾਮਦ ਨੂੰ ਰੋਕਣ ਵਿੱਚ ਮਦਦ ਮਿਲੇਗੀ। ਭਗਵੰਤ ਮਾਨ ਨੇ ਕਿਹਾ ਕਿ ਇਹ ਪ੍ਰਾਜੈਕਟ ਖੇਤਰ ਦੇ ਨੌਜਵਾਨਾਂ ਲਈ ਨਵੇਂ ਰੁਜ਼ਗਾਰ ਪੈਦਾ ਕਰਨ ਵਿੱਚ ਵੀ ਸਹਾਈ ਹੋਵੇਗਾ।

ਮੁੱਖ ਮੰਤਰੀ ਨੇ ਸੰਤੁਸ਼ਟੀ ਜ਼ਾਹਰ ਕਰਿਦਆਂ ਕਿਹਾ ਕਿ ਐਚ.ਐਮ.ਈ.ਐਲ ਦੀ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਪੰਜਾਬ ਵਿੱਚ ਸਥਾਪਤ ਹੋਣ ਵਾਲਾ ਪਹਿਲਾ ਤੇਲ ਤੇ ਗੈਸ ਪ੍ਰੋਜੈਕਟ ਹੈ ਅਤੇ ਇਕੋ ਥਾਂ ‘ਤੇ ਪੂੰਜੀ ਨਿਵੇਸ਼ ਕਰਨ ਨਾਲ ਇਹ ਸੂਬੇ ਦੀ ਸਭ ਤੋਂ ਵੱਡੀ ਕੰਪਨੀ ਹੈ। ਉਨ੍ਹਾਂ ਕਿਹਾ ਕਿ ਰਿਫਾਇਨਰੀ ਭਾਰਤ ਪੜਾਅ-VI ਦੇ ਅਨੁਕੂਲ ਆਵਾਜਾਈ ਫਿਊਲਜ਼ ਜਿਵੇਂ ਮੋਟਰ ਸਪਿਰਟ ਅਤੇ ਹਾਈ-ਸਪੀਡ ਡੀਜ਼ਲ ਆਦਿ ਦਾ ਉਤਪਾਦਨ ਕਰਦੀ ਹੈ ਅਤੇ ਇਸਨੂੰ ਉੱਤਰੀ ਭਾਰਤ ਦੀ ਊਰਜਾ ਦੀ ਜੀਵਨ ਰੇਖਾ ਮੰਨਿਆ ਜਾਂਦਾ ਹੈ। ਭਗਵੰਤ ਮਾਨ ਨੇ ਉਮੀਦ ਪ੍ਰਗਟਾਈ ਕਿ ਇਕ ਹੋਰ ਗੁਰੂ ਗੋਬਿੰਦ ਸਿੰਘ ਪੋਲੀਮਰ ਪ੍ਰਾਜੈਕਟ ਸ਼ੁਰੂ ਹੋਣ ਨਾਲ ਸੂਬੇ ਨੂੰ ਪੈਟਰੋ ਕੈਮੀਕਲ ਹੱਬ ਵਜੋਂ ਸਥਾਪਿਤ ਕਰੇਗਾ ਅਤੇ ਪੰਜਾਬ ਅਤੇ ਖਾਸ ਕਰਕੇ ਬਠਿੰਡਾ ਖੇਤਰ ਨੂੰ ਹੋਰ ਸਮਾਜਿਕ-ਆਰਥਿਕ ਲਾਭ ਪ੍ਰਦਾਨ ਕਰੇਗਾ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਹ ਰਿਫਾਇਨਰੀ ਸੂਬੇ ਲਈ ਬਹੁਤ ਮਹੱਤਵਪੂਰਨ ਹੈ ਕਿਉਂਕਿ ਇਹ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਦੇ ਨਾਲ-ਨਾਲ ਖੇਤਰ ਦੇ ਵਿਕਾਸ ਵਿਚ ਅਹਿਮ ਭੂਮਿਕਾ ਅਦਾ ਕਰਦੀ ਹੈ। ਉਨ੍ਹਾਂ ਨੇ ਰਿਫਾਈਨਰੀ ਦੇ ਪ੍ਰਬੰਧਕਾਂ ਨੂੰ ਇਹ ਵੀ ਯਕੀਨੀ ਬਣਾਉਣ ਲਈ ਆਖਿਆ ਕਿ ਨੌਕਰੀਆਂ ਜ਼ਿਆਦਾਤਰ ਸਥਾਨਕ ਨੌਜਵਾਨਾਂ ਨੂੰ ਦਿੱਤੀਆਂ ਜਾਣ। ਭਗਵੰਤ ਮਾਨ ਨੇ ਕਿਹਾ ਕਿ ਜੇਕਰ ਰਿਫਾਇਨਰੀ ਨੂੰ ਸੂਬੇ ਵਿੱਚ ਯੋਗ ਹੁਨਰਮੰਦ ਨੌਜਵਾਨਾਂ ਨੂੰ ਲੱਭਣ ਵਿੱਚ ਕਿਸੇ ਤਰ੍ਹਾਂ ਦੀ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਉਨ੍ਹਾਂ ਨੂੰ ਸੂਬਾ ਸਰਕਾਰ ਨਾਲ ਸੰਪਰਕ ਕਰਨਾ ਚਾਹੀਦਾ ਹੈ ਜੋ ਪੰਜਾਬ ਹੁਨਰ ਵਿਕਾਸ ਮਿਸ਼ਨ ਰਾਹੀਂ ਇਸ ਦੀ ਵਿਵਸਥਾ ਕਰਵਾਏਗੀ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਫਿਰਕੂ ਸਦਭਾਵਨਾ, ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਮਜ਼ਬੂਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਕਿਸੇ ਨੂੰ ਵੀ ਹਰਗਿਜ਼ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਅਜਿਹੇ ਮਨਸੂਬੇ ਘੜਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੀ ਸ਼ਾਂਤੀ ਤੇ ਤਰੱਕੀ ਦੀਆਂ ਦੁਸ਼ਮਣ ਤਾਕਤਾਂ ਇਸ ਨੂੰ ਭੰਗ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੀਆਂ ਹਨ ਪਰ ਸੂਬਾ ਸਰਕਾਰ ਵੱਲੋਂ ਅਜਿਹੇ ਕਿਸੇ ਵੀ ਨਾਪਾਕ ਇਰਾਦੇ ਨੂੰ ਸਫਲ ਨਹੀਂ ਹੋਣ ਦੇਵੇਗੀ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਵਿੱਚ ਵਿਰੋਧੀ ਪਾਰਟੀਆਂ ਕੋਲ ਕੋਈ ਠੋਸ ਮੁੱਦਾ ਨਹੀਂ ਹੈ ਜਿਸ ਕਰਕੇ ਝੂਠੇ ਮੁੱਦਿਆਂ ਦਾ ਸਹਾਰਾ ਲੈ ਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਦੀ ਭਲਾਈ ਲਈ ਕਈ ਪਹਿਲਕਦਮੀਆਂ ਕੀਤੀਆਂ ਹਨ ਪਰ ਵਿਰੋਧੀ ਧਿਰ ਨੂੰ ਇਹ ਹਜ਼ਮ ਨਹੀਂ ਹੋ ਰਿਹਾ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਅਮਨ-ਸ਼ਾਂਤੀ ਅਤੇ ਤਰੱਕੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਲਈ ਆਪਣੀਆਂ ਲੋਕ ਭਲਾਈ ਅਤੇ ਵਿਕਾਸ ਪੱਖੀ ਨੀਤੀਆਂ ਨੂੰ ਜਾਰੀ ਰੱਖੇਗੀ।

ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਪਵਿੱਤਰ ਨਗਰੀ ਤਲਵੰਡੀ ਸਾਬੋ ਦੀ ਨੁਹਾਰ ਬਦਲਣ ਲਈ ਯਤਨ ਕੀਤੇ ਜਾਣਗੇ। ਭਗਵੰਤ ਮਾਨ ਨੇ ਕਿਹਾ ਕਿ ਉਹ ਖੁਸ਼ਕਿਸਮਤ ਹਨ ਕਿ ਉਨ੍ਹਾਂ ਨੂੰ ਇਸ ਪਵਿੱਤਰ ਧਰਤੀ ਦੀ ਸੇਵਾ ਕਰਨ ਦਾ ਸੁਭਾਗ ਹਾਸਲ ਹੋਇਆ ਹੈ ਅਤੇ ਇਸ ਨੇਕ ਕੰਮ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਤਲਵੰਡੀ ਸਾਬੋ ਦੇ ਸਰਬਪੱਖੀ ਵਿਕਾਸ ਲਈ ਮੁਕੰਮਲ ਯੋਜਨਾ ਉਲੀਕੀ ਜਾਵੇਗੀ।

ਇਸ ਮੌਕੇ ਮੁੱਖ ਮੰਤਰੀ ਦੇ ਨਾਲ ਵਿਧਾਇਕ ਜਗਰੂਪ ਸਿੰਘ ਗਿੱਲ, ਅਮਿਤ ਰਤਨ, ਪ੍ਰੋ: ਬਲਜਿੰਦਰ ਕੌਰ, ਬਲਕਾਰ ਸਿੰਘ ਸਿੱਧੂ, ਸੁਖਵੀਰ ਸਿੰਘ ਮਾਈਸਰਖਾਨਾ, ਜਗਸੀਰ ਸਿੰਘ, ਪ੍ਰਿੰਸੀਪਲ ਬੁੱਧ ਰਾਮ, ਗੁਰਪ੍ਰੀਤ ਸਿੰਘ ਬਣਾਂਵਾਲੀ ਆਦਿ ਹਾਜ਼ਰ ਸਨ।

The post CM ਭਗਵੰਤ ਮਾਨ ਵੱਲੋਂ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਦੇ ਵਿਸਥਾਰ ਲਈ ਪੂਰਨ ਸਹਿਯੋਗ ਦਾ ਭਰੋਸਾ appeared first on TheUnmute.com - Punjabi News.

Tags:
  • bathinda
  • breaking-news
  • guru-gobind-singh-refinery
  • guru-gobind-singh-refinery-news
  • punjab-chief-minister-bhagwant-mann

ਚੰਡੀਗੜ੍ਹ 02 ਸਤੰਬਰ 2022: (Asia Cup 2022 PAK vs HKG ) ਏਸ਼ੀਆ ਕੱਪ ਦੇ 6ਵੇਂ ਮੈਚ ਪਾਕਿਸਤਾਨ (Pakistan) ਨੇ ਹਾਂਗਕਾਂਗ ਨੂੰ 155 ਦੌੜਾਂ ਦੇ ਵੱਡੇ ਅੰਤਰ ਨਾਲ ਹਰਾ ਦਿੱਤਾ । ਇਸ ਜਿੱਤ ਨਾਲ ਪਾਕਿਸਤਾਨ ਦੀ ਟੀਮ ਸੁਪਰ-4 ਵਿੱਚ ਪਹੁੰਚ ਗਈ । ਹਾਂਗਕਾਂਗ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ | ਪਾਕਿਸਤਾਨ ਨੇ ਹਾਂਗਕਾਂਗ ਦੇ ਸਾਹਮਣੇ ਉਸ ਨੂੰ 194 ਦੌੜਾਂ ਦਾ ਟੀਚਾ ਦਿੱਤਾ ਹੈ। ਪਰ ਹਾਂਗਕਾਂਗ (Hong Kong) ਦੀ ਪੂਰੀ ਟੀਮ 10.4 ਓਵਰਾਂ ‘ਚ 38 ਦੌੜਾ ਹੀ ਬਣਾ ਸਕੀ |

The post Asia Cup 2022: ਪਾਕਿਸਤਾਨ ਨੇ ਹਾਂਗਕਾਂਗ ਨੂੰ 155 ਦੌੜਾਂ ਦੇ ਵੱਡੇ ਅੰਤਰ ਨਾਲ ਹਰਾਇਆ appeared first on TheUnmute.com - Punjabi News.

Tags:
  • asia-cup-2022
  • breaking-news
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription.
Previous Post Next Post

Contact Form