TheUnmute.com – Punjabi NewsPunjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com |
Table of Contents
|
ਰਾਜਸਥਾਨ 'ਚ ਗੈਂਗਸਟਰ ਸੰਦੀਪ ਬਿਸ਼ਨੋਈ ਦੇ ਕਤਲ ਦੀ ਬੰਬੀਹਾ ਗਰੁੱਪ ਨੇ ਲਈ ਜਿੰਮੇਵਾਰੀ Tuesday 20 September 2022 06:05 AM UTC+00 | Tags: breaking-news gangster-sandeep gangster-sandeep-bishnoi nagaur nagaur-police news punjab-police rajasthan rajasthan-police the-unmute-latest-news the-unmute-punjabi-news the-unmute-update ਚੰਡੀਗੜ੍ਹ 20 ਸਤੰਬਰ 2022: ਬੀਤੇ ਦਿਨ ਸੋਮਵਾਰ ਰਾਜਸਥਾਨ ਦੇ ਨਾਗੌਰ ‘ਚ ਗੈਂਗਸਟਰ ਸੰਦੀਪ ਬਿਸ਼ਨੋਈ ਦਾ ਦਿਨ-ਦਿਹਾੜੇ ਗੋਲੀਆਂ ਮਾਰ ਕਰ ਕਤਲ ਕਰ ਦਿੱਤਾ ਗਿਆ | ਇਸ ਗੋਲੀਬਾਰੀ ਦੀ ਘਟਨਾ ਨੇ ਪੁਲਿਸ ਅਤੇ ਕਾਨੂੰਨ ਵਿਵਸਥਾ ‘ਤੇ ਇੱਕ ਵਾਰ ਫਿਰ ਸਵਾਲ ਖੜੇ ਕਰ ਦਿੱਤੇ ਹਨ | ਇਸਦੇ ਨਾਲ ਹੀ ਗੈਂਗਸਟਰ ਸੰਦੀਪ ਦੇ ਹੋਏ ਕਤਲ ਨੇ ਲੋਕਾਂ ‘ਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਸੋਮਵਾਰ ਰਾਤ ਬੰਬੀਹਾ ਗਰੁੱਪ ਨੇ ਸੋਸ਼ਲ ਮੀਡੀਆ ‘ਤੇ ਪੋਸਟ ਪਾ ਕੇ ਇਸ ਕਤਲ ਜ਼ਿੰਮੇਵਾਰੀ ਲਈ ਹੈ। ਇਸਦੇ ਨਾਲ ਹੀ ਬੰਬੀਹਾ ਗਰੁੱਪ ਨੇ ਵੀ ਫੇਸਬੁੱਕ ‘ਤੇ ਪੋਸਟ ਕਰਦਿਆਂ ਲਿਖਿਆ ਕਿ ਅਸੀਂ ਇਹ ਕਤਲ ਕਰਵਾਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਗਿਰੋਹ ਅਰਮੇਨੀਆ ਤੋਂ ਕੰਮ ਕਰਦਾ ਹੈ। ਦੱਸਿਆ ਜਾ ਰਿਹਾ ਹੈ ਕਿ ਸੇਠੀ ਗੈਂਗ ਦੇ ਆਗੂ ਸੰਦੀਪ ਵਿਸ਼ਨੋਈ ਦੀ ਸੋਮਵਾਰ ਦੁਪਹਿਰ ਕਰੀਬ 1.20 ਵਜੇ ਬਦਮਾਸ਼ਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ | ਪੁਲਿਸ ਸੋਮਵਾਰ ਦੇਰ ਸ਼ਾਮ ਤੱਕ ਇਨ੍ਹਾਂ ਮੁਲਜ਼ਮਾਂ ਦਾ ਸੁਰਾਗ ਨਹੀਂ ਲੱਭ ਸਕੀ ਸੀ । ਬੰਬੀਹਾ ਗਰੁੱਪ ਦੀ ਪੋਸਟ ਤੋਂ ਬਾਅਦ ਪੰਜਾਬ ਪੁਲਿਸ ਵੀ ਚੌਕਸ ਹੋ ਗਈ ਹੈ | ਪੰਜਾਬ ਇੰਟੈਲੀਜੈਂਸ ਦੀ ਟੀਮ ਨੇ ਵੀ ਆਪਣੀ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਨਾਗੌਰ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ | The post ਰਾਜਸਥਾਨ ‘ਚ ਗੈਂਗਸਟਰ ਸੰਦੀਪ ਬਿਸ਼ਨੋਈ ਦੇ ਕਤਲ ਦੀ ਬੰਬੀਹਾ ਗਰੁੱਪ ਨੇ ਲਈ ਜਿੰਮੇਵਾਰੀ appeared first on TheUnmute.com - Punjabi News. Tags:
|
ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਜਾਰੀ, ਕਈ ਅਹਿਮ ਫੈਸਲਿਆਂ 'ਤੇ ਲੱਗ ਸਕਦੀ ਹੈ ਮੋਹਰ Tuesday 20 September 2022 06:17 AM UTC+00 | Tags: aam-aadmi-party-cm-bhagwant-mann breaking-news cm-bhagwant-mann news punjab-cabinet-minister punjab-civil-secretariat. punjab-government punjab-raj-bhawan the-unmute-breaking-news the-unmute-punjabi-news vidhan-sabha-punjab ਚੰਡੀਗੜ੍ਹ 20 ਸਤੰਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਚੰਡੀਗੜ੍ਹ ਪੰਜਾਬ ਸਿਵਲ ਸਕੱਤਰੇਤ ਵਿਖੇ ਜਾਰੀ ਹੈ। ਇਸ ਮੀਟਿੰਗ ਵਿਚ ਪੰਜਾਬ ਮੰਤਰੀ ਮੰਡਲ ਕਈ ਅਹਿਮ ਫੈਸਲਿਆਂ ‘ਤੇ ਮੋਹਰ ਲਗਾ ਸਕਦੀ ਹੈ | ਜਿਕਰਯੋਗ ਹੈ ਕਿ ਬੀਤੇ ਦਿਨ ਮੁੱਖ ਮੰਤਰੀ ਨੇ ਆਪਣੇ ਵਿਧਾਇਕਾਂ ਨੂੰ 25-25 ਕਰੋੜ ਦੇ ਆਫਰ ਦੇਣ ਦੇ ਇਲਾਜ਼ਾਮਾਂ ਤੋਂ ਬਾਅਦ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦ ਲਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ "ਲੋਕਾਂ ਦੇ ਵਿਸ਼ਵਾਸ ਦੀ ਦੁਨੀਆਂ ਦੀ ਕਿਸੇ ਕਰੰਸੀ ਵਿੱਚ ਕੋਈ ਕੀਮਤ ਨਹੀਂ ਹੁੰਦੀ | ਉਨ੍ਹਾਂ ਕਿਹਾ ਕਿ 22 ਸਤੰਬਰ ਦਿਨ ਵੀਰਵਾਰ ਨੂੰ ਪੰਜਾਬ ਵਿਧਾਨ ਸਭਾ ਦਾ ਸਪੈਸ਼ਲ ਸ਼ੈਸ਼ਨ ਬੁਲਾ ਕੇ ਵਿਸ਼ਵਾਸ ਮਤਾ ਪੇਸ਼ ਕਰਕੇ ਕਾਨੂੰਨੀ ਤੌਰ 'ਤੇ ਇਹ ਗੱਲ ਸਾਬਤ ਕਰ ਦਿੱਤੀ ਜਾਵੇਗੀ | ਇਸਦੇ ਨਾਲ ਹੀ ਸੱਦੇ ਗਏ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਨੂੰ ਲੈ ਕੇ ਰਣਨੀਤੀ ਤੇ ਵਿਚਾਰ ਕੀਤਾ ਜਾ ਸਕਦਾ ਹੈ | The post ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਜਾਰੀ, ਕਈ ਅਹਿਮ ਫੈਸਲਿਆਂ ‘ਤੇ ਲੱਗ ਸਕਦੀ ਹੈ ਮੋਹਰ appeared first on TheUnmute.com - Punjabi News. Tags:
|
ਪੰਜਾਬ ਮੰਤਰੀ ਮੰਡਲ ਵਲੋਂ ਇੱਕ ਰੋਜ਼ਾ ਵਿਸ਼ੇਸ਼ ਵਿਧਾਨ ਸਭਾ ਸੈਸ਼ਨ ਸੱਦਣ ਦੀ ਪ੍ਰਵਾਨਗੀ Tuesday 20 September 2022 06:33 AM UTC+00 | Tags: aam-aadmi-party aam-aadmi-party-punjab bhagwant-singh-mann cm-bhagwant-mann news punjab-bjp punjab-cabinet punjab-chief-minister-bhagwant-singh-mann punjabi-news punjab-vidhan-sabha the-unmute-latest-news the-unmute-news the-unmute-punjabi-news ਚੰਡੀਗੜ੍ਹ 20 ਸਤੰਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਮੰਤਰੀ ਮੰਡਲ (Punjab Cabinet) ਦੀ ਅਹਿਮ ਮੀਟਿੰਗ ਖਤਮ ਹੋ ਚੁੱਕੀ ਹੈ | ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਮਾਨ ਸਰਕਾਰ ਨੇ ਪੰਜਾਬ ਵਿਧਾਨ ਸਭਾ ਵਿੱਚ ਭਰੋਸਗੀ ਮਤੇ ਤੋਂ ਪਹਿਲਾਂ ਅੱਜ ਕੈਬਨਿਟ ਮੀਟਿੰਗ ਬੁਲਾਈ ਗਈ ਸੀ । ਮੀਟਿੰਗ ਵਿੱਚ ਮੰਤਰੀ ਮੰਡਲ (Punjab Cabinet) ਨੇ ਇੱਕ ਦਿਨ ਦਾ ਵਿਸ਼ੇਸ਼ ਵਿਧਾਨ ਸਭਾ ਸੈਸ਼ਨ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਹ ਇਜਲਾਸ 22 ਸਤੰਬਰ ਨੂੰ ਸਵੇਰੇ 11:00 ਵਜੇ ਬੁਲਾਇਆ ਜਾਵੇਗਾ। ਇਸ ਮੀਟਿੰਗ ਵਿੱਚ ਵਿਧਾਨ ਸਭਾ ਵਿੱਚ ਸਾਰੇ ਮੰਤਰੀਆਂ ਵੱਲੋਂ ਵਿਸ਼ਵਾਸ ਮਤ ਹਾਸਲ ਕਰਨ ਤੋਂ ਇਲਾਵਾ ਪਾਰਟੀ 'ਤੇ ਲੱਗੇ ਹੋਰ ਦੋਸ਼ਾਂ ਦਾ ਜਵਾਬ ਦੇਣ ਦੀ ਰਣਨੀਤੀ ਵੀ ਬਣਾਈ ਗਈ। The post ਪੰਜਾਬ ਮੰਤਰੀ ਮੰਡਲ ਵਲੋਂ ਇੱਕ ਰੋਜ਼ਾ ਵਿਸ਼ੇਸ਼ ਵਿਧਾਨ ਸਭਾ ਸੈਸ਼ਨ ਸੱਦਣ ਦੀ ਪ੍ਰਵਾਨਗੀ appeared first on TheUnmute.com - Punjabi News. Tags:
|
ਸੁਪਰੀਮ ਕੋਰਟ ਵਲੋਂ SGPC ਦੀ ਪਟੀਸ਼ਨ ਰੱਦ, ਕਿਹਾ ਹਰਿਆਣਾ ਗੁਰਦੁਆਰਾ ਕਮੇਟੀ ਐਕਟ ਜਾਇਜ਼ Tuesday 20 September 2022 06:54 AM UTC+00 | Tags: aam-aadmi-party advocate-harjinder-singh-dhami baljeet-singh-daduwal breaking-news cm-bhagwant-mann haryana-sikh-gurdwara-management-act-2014. news punjab-government punjab-news shiromani-gurudwara-parbandhak-committe sikh sikh-gurdwara-act-1925 the-supreme-court the-unmute-breaking upreme-court-rejects-sgpc-petition ਚੰਡੀਗੜ੍ਹ 20 ਸਤੰਬਰ 2022: ਸੁਪਰੀਮ ਕੋਰਟ (Supreme Court) ਨੇ ਮੰਗਲਵਾਰ ਨੂੰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਐਕਟ-2014 ਦੀ ਵੈਧਤਾ ਨੂੰ ਬਰਕਰਾਰ ਰੱਖਿਆ ਹੈ।। ਇਸ ਐਕਟ ਤਹਿਤ ਸੂਬੇ ਦੇ ਗੁਰਦੁਆਰਿਆਂ ਦੇ ਪ੍ਰਬੰਧਾਂ ਲਈ ਵੱਖਰੀ ਕਮੇਟੀ ਦਾ ਗਠਨ ਕੀਤਾ ਗਿਆ ਸੀ।ਹਰਿਆਣਾ ਸਿੱਖ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਸੁਪਰੀਮ ਕੋਰਟ ਵਲੋਂ ਸ਼੍ਰੋਮਣੀ ਕਮੇਟੀ ( SGPC) ਦੀ ਪਟੀਸ਼ਨ ਰੱਦ ਕਰਦਿਆਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸੰਵਿਧਾਨਕ ਕਰਾਰ ਦਿੱਤੇ ਜਾਣ ‘ਤੇ ਖ਼ੁਸ਼ੀ ਦਾ ਇਜ਼ਹਾਰ ਕੀਤਾ ਹੈ। ਬੈਂਚ ਨੇ ਇਹ ਫੈਸਲਾ 2014 ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਹਰਭਜਨ ਸਿੰਘ ਵੱਲੋਂ ਦਾਇਰ ਇੱਕ ਰਿੱਟ ਪਟੀਸ਼ਨ 'ਤੇ ਸੁਣਾਇਆ ਹੈ । ਹਰਿਆਣਾ ਦੇ ਕਾਨੂੰਨ ਨੂੰ ਸਿੱਖ ਗੁਰਦੁਆਰਾ ਐਕਟ-1925, ਰਾਜ ਪੁਨਰਗਠਨ ਐਕਟ-1956, ਪੰਜਾਬ ਪੁਨਰਗਠਨ ਐਕਟ-1966 ਦੇ ਨਾਲ-ਨਾਲ ਅੰਤਰ-ਰਾਜੀ ਕਾਰਪੋਰੇਸ਼ਨ ਐਕਟ-1957 ਦੀ ਉਲੰਘਣਾ ਵਜੋਂ ਚੁਣੌਤੀ ਦਿੱਤੀ ਗਈ ਸੀ। The post ਸੁਪਰੀਮ ਕੋਰਟ ਵਲੋਂ SGPC ਦੀ ਪਟੀਸ਼ਨ ਰੱਦ, ਕਿਹਾ ਹਰਿਆਣਾ ਗੁਰਦੁਆਰਾ ਕਮੇਟੀ ਐਕਟ ਜਾਇਜ਼ appeared first on TheUnmute.com - Punjabi News. Tags:
|
ਆਪਣੀ ਮੰਗਾਂ ਨੂੰ ਲੈ ਕੇ ਹਾਈ ਵੋਲਟੇਜ ਟਾਵਰ 'ਤੇ ਚੜੇ ਬੇਰੁਜ਼ਗਾਰ ਅਪ੍ਰੈਂਟਿਸ ਲਾਈਨਮੈਨ, ਪੰਜਾਬ ਸਰਕਾਰ ਖ਼ਿਲਾਫ ਕੀਤੀ ਨਾਅਰੇਬਾਜ਼ੀ Tuesday 20 September 2022 07:17 AM UTC+00 | Tags: aam-aadmi-party apprentice-linemen-union apprentice-linemen-union-punjab apprentice-unemployed-lineman-union breaking-news cm-bhagwant-mann linemen-union-punjab mla-pirmal-singh-and-sidhu news patiala pirmal-singh-sidhu punjab-congress punjab-government punjabi-news the-electricity-board-of-patiala the-unemployed-apprenticeship-lineman-union the-unmute-breaking-news unemployed-apprentice-linemen ਪਟਿਆਲਾ 20 ਸਤੰਬਰ 2022: ਪਟਿਆਲਾ ਬਿਜਲੀ ਬੋਰਡ ਦਫ਼ਤਰ ਦੇ ਬਾਹਰ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਲਗਾਤਾਰ ਪ੍ਰਦਰਸ਼ਨ ਕਰਦੇ ਆ ਰਹੇ ਬੇਰੁਜ਼ਗਾਰ ਅਪ੍ਰੈਂਟਿਸ ਲਾਈਨਮੈਨ ਯੂਨੀਅਨ ਪੰਜਾਬ ਦਾ ਧਰਨਾ ਲਗਾਤਾਰ ਜਾਰੀ ਹੈ | ਇਸ ਯੂਨੀਅਨ ਨੇ ਅੱਜ 6 ਮੈਂਬਰ ਆਪਣੇ ਹੱਕ ਲੈਣ ਲਈ ਮੌਤ ਦੇ ਮੂੰਹ ਵਿਚ ਪਹੁੰਚ ਚੁੱਕੇ ਹਨ, ਅਪਰੈਂਟਿਸ ਲਾਈਨਮੈੱਨ ਯੂਨੀਅਨ ਦੇ ਇਹ ਆਗੂ ਅੱਜ ਸਵੇਰੇ ਪਟਿਆਲਾ ਸੰਗਰੂਰ ਰੋਡ ‘ਤੇ ਪਿੰਡ ਭੇਡਪੁਰਾ ਦੇ ਨਜ਼ਦੀਕ ਹਾਈ ਵੋਲਟੇਜ ਵਾਲੇ ਵੱਡੇ ਖੰਭਿਆਂ ‘ਤੇ ਜਾ ਚੜ੍ਹੇ ਅਤੇ ਇਸ ਯੂਨੀਅਨ ਦੇ ਬਾਕੀ ਮੈਂਬਰ ਇਸ ਟਾਵਰ ਦੇ ਹੇਠਾਂ ਬੈਠ ਕੇ ਨਾਅਰੇਬਾਜ਼ੀ ਕਰਦਿਆਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕੀਤਾ। ਦੱਸ ਦੇਈਏ ਕਿ ਯੂਨੀਅਨ ਦੇ ਇਹ ਆਗੂ ਪਟਿਆਲਾ ਸੰਗਰੂਰ ਰੋਡ ‘ਤੇ ਪਿੰਡ ਭੇਡਪੂਰਾ ਬੱਸ ਅੱਡੇ ਦੇ ਨਜ਼ਦੀਕ ਤੋਂ ਲੰਘਦੇ ਟਾਵਰ ਨੰਬਰ 311 ਤੇ’ ਜਾ ਚੜ੍ਹੇ ਹਨ ਅਤੇ ਇਸ ਟਾਵਰ ਤੋਂ ਹਾਈ ਵੋਲਟੇਜ ਬਿਜਲੀ ਲੰਘ ਰਹੀ ਹੈ | ਇਸ ਮੌਕੇ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਉਹ ਪਿਛਲੇ ਦੋ ਮਹੀਨਿਆਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਪੰਜਾਬ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕਰ ਰਹੇ ਹਨ, ਪਰ ਪੰਜਾਬ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣਾ ਚਾਹੁੰਦੀ ਹੈ ਪਰ ਜਦੋਂ ਤਕ ਸਰਕਾਰ ਉਨ੍ਹਾਂ ਦੀ ਮੰਗ ਨਹੀਂ ਮੰਨ ਲੈਂਦੀ ਉਦੋਂ ਤੱਕ ਉਹ ਇਸ ਟਾਵਰ ਤੋਂ ਥੱਲੇ ਨਹੀਂ ਆਉਣਗੇ | The post ਆਪਣੀ ਮੰਗਾਂ ਨੂੰ ਲੈ ਕੇ ਹਾਈ ਵੋਲਟੇਜ ਟਾਵਰ ‘ਤੇ ਚੜੇ ਬੇਰੁਜ਼ਗਾਰ ਅਪ੍ਰੈਂਟਿਸ ਲਾਈਨਮੈਨ, ਪੰਜਾਬ ਸਰਕਾਰ ਖ਼ਿਲਾਫ ਕੀਤੀ ਨਾਅਰੇਬਾਜ਼ੀ appeared first on TheUnmute.com - Punjabi News. Tags:
|
ਪਟਿਆਲਾ ਜੀ.ਆਰ.ਪੀ ਰੇਲਵੇ ਪੁਲਿਸ ਵੱਲੋਂ ਚੈਕਿੰਗ ਦੌਰਾਨ ਡੇਢ ਕਿੱਲੋ ਅਫੀਮ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ Tuesday 20 September 2022 07:39 AM UTC+00 | Tags: aam-aadmi-party breaking-news cm-bhagwant-mann news patiala-grp-railway-police patiala-news punjab punjab-dgp punjab-dgp-gaurav-yadav punjab-government punjab-news punjab-police punjab-police-to-control punjab-politics the-unmute-breaking-news the-unmute-punjabi-news ਪਟਿਆਲਾ 20 ਸਤੰਬਰ 2022: ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਚੇਨ ਨੂੰ ਜੜ੍ਹ ਤੋਂ ਪੁੱਟਣ ਅਤੇ ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਨੂੰ ਜੇਲ੍ਹ ਦੀਆਂ ਸਲਾਖਾਂ ਪਿੱਛੇ ਭੇਜਣ ਦੇ ਸਖ਼ਤ ਆਦੇਸ਼ ਜਾਰੀ ਕੀਤੇ ਗਏ ਹਨ | ਜਿਸ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਇਨ੍ਹਾਂ ਆਦੇਸ਼ਾਂ ਨੂੰ ਮੁੱਖ ਰੱਖਦਿਆਂ ਵੱਖ ਵੱਖ ਥਾਂਵਾਂ ‘ਤੇ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਲਈ ਸਰਚ ਅਭਿਆਨ ਚਲਾਏ ਜਾ ਰਹੇ ਹਨ | ਇਸੇ ਕੜੀ ਹੇਠ ਪਟਿਆਲਾ ਦੀ ਥਾਣਾ ਜੀ.ਆਰ.ਪੀ ਰੇਲਵੇ ਪੁਲਿਸ (Patiala GRP railway police) ਵੱਲੋਂ ਰਾਜਪੁਰਾ ਦੇ ਰੇਲਵੇ ਸਟੇਸ਼ਨ ਦੀ ਕੀਤੀ ਜਾ ਰਹੀ ਚੈਕਿੰਗ ਦੌਰਾਨ ਇਕ ਵਿਅਕਤੀ ਨੂੰ ਡੇਢ ਕਿਲੋ ਅਫੀਮ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ | ਇਸ ਪੂਰੇ ਮਾਮਲੇ ਦੀ ਜਾਣਕਾਰੀ ਦਿੰਦਿਆਂ ਪਟਿਆਲਾ ਤੇ ਜੀ.ਆਰ.ਪੀ ਰੇਲਵੇ ਪੁਲਿਸ (Patiala GRP railway police) ਦੇ ਮੁਖੀ ਜਸਵਿੰਦਰ ਸਿੰਘ ਨੇ ਦੱਸਿਆ ਕਿ ਰੇਲਵੇ ਪੁਲਿਸ ਵੱਲੋਂ ਹਰ ਰੋਜ਼ ਜਿੱਥੇ ਪਟਿਆਲਾ ਰੇਲਵੇ ਸਟੇਸ਼ਨ ਦੀ ਚੈਕਿੰਗ ਕੀਤੀ ਜਾਂਦੀ ਹੈ | ਉਥੇ ਹੀ ਰਾਜਪੁਰਾ ਸਟੇਸ਼ਨ ‘ਤੇ ਵੀ ਪੁਲਿਸ ਵੱਲੋਂ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਚੈਕਿੰਗ ਕੀਤੀ ਜਾ ਰਹੀ ਸੀ ਤਾਂ ਇਕ ਵਿਅਕਤੀ ਨੂੰ ਸ਼ੱਕ ਪੈਣ ਤੇ ਜਦੋਂ ਉਸ ਦੀ ਤਲਾਸ਼ੀ ਕੀਤੀ ਗਈ ਤਾਂ ਉਸਦੇ ਕੋਲੋਂ ਡੇਢ ਕਿਲੋ ਅਫੀਮ ਬਰਾਮਦ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਕੀਤਾ ਗਿਆ ਵਿਅਕਤੀ ਰਾਜਸਥਾਨ ਦਾ ਰਹਿਣ ਵਾਲਾ ਹੈ ਅਤੇ ਪੁਲਿਸ ਪਾਰਟੀ ਵੱਲੋਂ ਇਸ ਵਿਅਕਤੀ ਦੇ ਖ਼ਿਲਾਫ਼ ਐੱਨਡੀਪੀਐੱਸ ਐਕਟ ਦੇ ਅਧੀਨ ਮਾਮਲਾ ਦਰਜ ਕਰ ਕੇ ਇਸ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ | The post ਪਟਿਆਲਾ ਜੀ.ਆਰ.ਪੀ ਰੇਲਵੇ ਪੁਲਿਸ ਵੱਲੋਂ ਚੈਕਿੰਗ ਦੌਰਾਨ ਡੇਢ ਕਿੱਲੋ ਅਫੀਮ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ appeared first on TheUnmute.com - Punjabi News. Tags:
|
IND vs AUS: ਭਾਰਤ-ਆਸਟ੍ਰੇਲੀਆ ਵਿਚਾਲੇ ਪਹਿਲਾ ਟੀ-20 ਮੈਚ ਅੱਜ, ਜਸਪ੍ਰੀਤ ਬੁਮਰਾਹ ਤੇ ਕੋਹਲੀ 'ਤੇ ਹੋਣਗੀਆਂ ਨਜ਼ਰਾਂ Tuesday 20 September 2022 07:56 AM UTC+00 | Tags: bcci cricket cricket-news icc india-and-australia ind-vs-aus ind-vs-aus-1st-t-20 mohali news punjab-cricket punjab-cricket-association-stadium punjab-cricket-association-stadium-in-mohali punjabi-news punjab-news team-india the-unmute-breaking-news the-unmute-punjabi-news ਚੰਡੀਗੜ੍ਹ 20 ਸਤੰਬਰ 2022: (IND vs AUS 1st T-20) ਭਾਰਤ (India) ਅਤੇ ਆਸਟ੍ਰੇਲੀਆ (Australia) ਵਿਚਾਲੇ ਤਿੰਨ ਮੈਚਾਂ ਦੀ ਟੀ-20 ਸੀਰੀਜ਼ 20 ਦਾ ਪਹਿਲਾ ਮੈਚ ਅੱਜ ਮੋਹਾਲੀ ਦੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਸਟੇਡੀਅਮ 'ਚ ਖੇਡਿਆ ਜਾਵੇਗਾ। ਟੀਮ ਇੰਡੀਆ ਨੇ ਇਸ ਮੈਦਾਨ 'ਤੇ ਤਿੰਨ ਟੀ-20 ਖੇਡੇ ਹਨ ਅਤੇ ਤਿੰਨੋਂ ਜਿੱਤੇ ਹਨ। ਇਸ ਮੈਚ ਵਿਚ ਭਾਰਤੀ ਟੀਮ ਦੇ ਜਸਪ੍ਰੀਤ ਬੁਮਰਾਹ ਅਤੇ ਵਿਰਾਟ ਕੋਹਲੀ ‘ਤੇ ਨਜ਼ਰਾਂ ਹੋਣਗੀਆਂ | ਭਾਰਤੀ ਟੀਮ ਲਈ ਇਹ ਸੀਰੀਜ਼ ਵਿਸ਼ਵ ਕੱਪ ਦੀ ਤਿਆਰੀ ਵਜੋਂ ਵੀ ਲੈ ਰਹੀ ਹੈ | ਇਹ ਮੈਚ ਅੱਜ ਸ਼ਾਮ 7:00 ਵਜੇ ਖੇਡਿਆ ਜਾਵੇਗਾ | ਟੀ-20 ਮੈਚ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਡੀਜੀਪੀ ਗੌਰਵ ਯਾਦਵ ਨੇ ਏਡੀਜੀਪੀ ਅਰਪਿਤ ਸ਼ੁਕਲਾ, ਡੀਆਈਜੀ ਗੁਰਪ੍ਰੀਤ ਸਿੰਘ ਭੁੱਲਰ ਅਤੇ ਐਸਐਸਪੀ ਵਿਵੇਕਸ਼ੀਲ ਸੋਨੀ ਨਾਲ ਸਟੇਡੀਅਮ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਪੁਲਿਸ ਮੁਲਾਜ਼ਮਾਂ ਨੂੰ ਡਿਊਟੀ 'ਤੇ ਤਾਇਨਾਤ ਕਰਨ ਦੀਆਂ ਹਦਾਇਤਾਂ ਦਿੱਤੀਆਂ। The post IND vs AUS: ਭਾਰਤ-ਆਸਟ੍ਰੇਲੀਆ ਵਿਚਾਲੇ ਪਹਿਲਾ ਟੀ-20 ਮੈਚ ਅੱਜ, ਜਸਪ੍ਰੀਤ ਬੁਮਰਾਹ ਤੇ ਕੋਹਲੀ ‘ਤੇ ਹੋਣਗੀਆਂ ਨਜ਼ਰਾਂ appeared first on TheUnmute.com - Punjabi News. Tags:
|
ICC Rules: ਆਈ.ਸੀ.ਸੀ ਨੇ ਪੁਰਸ਼ ਤੇ ਮਹਿਲਾ ਕ੍ਰਿਕਟ ਦੇ ਨਿਯਮਾਂ 'ਚ ਕੀਤੇ ਬਦਲਾਵ, ਜਾਣੋ! ਕਦੋਂ ਲਾਗੂ ਹੋਣਗੇ Tuesday 20 September 2022 08:14 AM UTC+00 | Tags: icc ਚੰਡੀਗੜ੍ਹ 20 ਸਤੰਬਰ 2022: ਅੰਤਰਰਾਸ਼ਟਰੀ ਕ੍ਰਿਕਟ ਪਰਿਸ਼ਦ (ICC) ਨੇ ਮੰਗਲਵਾਰ ਨੂੰ ਮੁੱਖ ਕਾਰਜਕਾਰੀ ਕਮੇਟੀ (CEC) ਦੀ ਬੈਠਕ ਤੋਂ ਬਾਅਦ ਕਈ ਨਿਯਮਾਂ ਵਿੱਚ ਬਦਲਾਅ ਕੀਤੇ ਹਨ। ਇਨ੍ਹਾਂ ਨਿਯਮਾਂ ਦੀ ਸਿਫਾਰਸ਼ ਸੌਰਵ ਗਾਂਗੁਲੀ ਦੀ ਅਗਵਾਈ ਵਾਲੀ ਪੁਰਸ਼ ਕ੍ਰਿਕਟ ਕਮੇਟੀ ਨੇ ਕੀਤੀ ਸੀ। ਇਸ ਬੈਠਕ ਤੋਂ ਬਾਅਦ ਗਾਂਗੁਲੀ ਨੇ ਕਿਹਾ, ”ਪਹਿਲੀ ਵਾਰ ਆਈਸੀਸੀ ਕ੍ਰਿਕਟ ਕਮੇਟੀ ਦੀ ਬੈਠਕ ਦੀ ਪ੍ਰਧਾਨਗੀ ਕਰਨਾ ਸਨਮਾਨ ਦੀ ਗੱਲ ਸੀ। ਇਹ ਨਿਯਮ ਪੁਰਸ਼ ਅਤੇ ਮਹਿਲਾ ਕ੍ਰਿਕਟ ਵਿੱਚ 01 ਅਕਤੂਬਰ ਤੋਂ ਲਾਗੂ ਹੋਣਗੇ | ਜਾਣੋ ਕਿਹੜੇ ਨਿਯਮ ਹੋਣਗੇ ਲਾਗੂ ?1. ਜਦੋਂ ਕੋਈ ਬੱਲੇਬਾਜ਼ ਕੈਚ ਆਊਟ ਹੁੰਦਾ ਹੈ, ਤਾਂ ਨਵਾਂ ਬੱਲੇਬਾਜ਼ ਸਟ੍ਰਾਈਕ ਵਿੱਚ ਆ ਜਾਵੇਗਾ, ਭਾਵੇਂ ਬੱਲੇਬਾਜ਼ ਕੈਚ ਲੈਣ ਤੋਂ ਪਹਿਲਾਂ ਇੱਕ ਦੂਜੇ ਨੂੰ ਪਾਰ ਕਰ ਚੁੱਕੇ ਹੋਣ। ਪਹਿਲਾਂ ਇਹ ਨਿਯਮ ਸੀ ਕਿ ਜੇਕਰ ਬੱਲੇਬਾਜ਼ ਕੈਚ ਫੜਨ ਤੋਂ ਪਹਿਲਾਂ ਇਕ-ਦੂਜੇ ਨੂੰ ਪਾਰ ਕਰਦੇ ਹਨ ਤਾਂ ਦੂਜੇ ਸਿਰੇ ‘ਤੇ ਖੜ੍ਹਾ ਬੱਲੇਬਾਜ਼ ਸਟ੍ਰਾਈਕ ‘ਤੇ ਆ ਜਾਂਦਾ ਸੀ ਅਤੇ ਨਵਾਂ ਬੱਲੇਬਾਜ਼ ਨਾਨ ਸਟ੍ਰਾਈਕ ‘ਤੇ ਰਹਿੰਦਾ ਸੀ। 2. ਮੈਚ ਦੌਰਾਨ ਗੇਂਦ ਨੂੰ ਚਮਕਾਉਣ ਲਈ ਥੁੱਕ ਦੀ ਵਰਤੋਂ ‘ਤੇ ਅੰਤਰਰਾਸ਼ਟਰੀ ਕ੍ਰਿਕਟ ਵਿੱਚ ਦੋ ਸਾਲਾਂ ਤੋਂ ਵੱਧ ਸਮੇਂ ਤੋਂ ਪਾਬੰਦੀ ਲਗਾਈ ਗਈ ਹੈ। ਇਸ ਨੂੰ ਕੋਰੋਨਾ ਮਹਾਮਾਰੀ ਤੋਂ ਬਾਅਦ ਸੁਰੱਖਿਆ ਦੇ ਮੱਦੇਨਜ਼ਰ ਲਿਆਂਦਾ ਗਿਆ ਸੀ ਪਰ ਹੁਣ ਇਸ ਨੂੰ ਪੱਕੇ ਤੌਰ ‘ਤੇ ਲਾਗੂ ਕਰ ਦਿੱਤਾ ਗਿਆ ਹੈ। 3. ਹੁਣ ਹਰ ਨਵੇਂ ਬੱਲੇਬਾਜ਼ ਨੂੰ ਟੈਸਟ ਅਤੇ ਵਨਡੇ ਮੈਚਾਂ ‘ਚ ਦੋ ਮਿੰਟ ਦੇ ਅੰਦਰ ਸਟਰਾਈਕ ਲੈਣ ਲਈ ਤਿਆਰ ਰਹਿਣਾ ਹੋਵੇਗਾ, ਜਦਕਿ ਟੀ-20 ‘ਚ ਇਸ ਵਾਰ ਪਹਿਲਾਂ ਦੀ ਤਰ੍ਹਾਂ 90 ਸੈਕਿੰਡ ਦਾ ਸਮਾਂ ਰੱਖਿਆ ਗਿਆ ਹੈ। 4. ਜੇਕਰ ਕੋਈ ਬੱਲੇਬਾਜ਼ ਗੇਂਦ ਨੂੰ ਖੇਡਣ ਦੀ ਕੋਸ਼ਿਸ਼ ਕਰਦੇ ਹੋਏ ਪੂਰੀ ਤਰ੍ਹਾਂ ਪਿੱਚ ਤੋਂ ਬਾਹਰ ਚਲਾ ਜਾਂਦਾ ਹੈ, ਤਾਂ ਉਹ ਗੇਂਦ ਡੈੱਡ ਬਾਲ ਹੋਵੇਗੀ ਅਤੇ ਬੱਲੇਬਾਜ਼ ਨੂੰ ਕੋਈ ਦੌੜਾਂ ਨਹੀਂ ਮਿਲਣਗੀਆਂ। ਇਸ ਤੋਂ ਇਲਾਵਾ, ਕੋਈ ਵੀ ਗੇਂਦ ਜੋ ਬੱਲੇਬਾਜ਼ ਨੂੰ ਪਿੱਚ ਛੱਡਣ ਲਈ ਮਜ਼ਬੂਰ ਕਰਦੀ ਹੈ, ਉਸਨੂੰ ਵੀ ਨੋ ਬਾਲ ਕਿਹਾ ਜਾਂਦਾ ਹੈ। 5. ਜੇਕਰ ਕੋਈ ਫੀਲਡਰ ਗੇਂਦਬਾਜ਼ ਦੁਆਰਾ ਗੇਂਦ ਸੁੱਟਣ ਤੋਂ ਤੁਰੰਤ ਪਹਿਲਾਂ ਜਾਣਬੁੱਝ ਕੇ ਕੋਈ ਅਣਉਚਿਤ ਕੰਮ ਕਰਦਾ ਹੈ, ਤਾਂ ਅੰਪਾਇਰ ਉਸ ਗੇਂਦ ਨੂੰ ਡੈੱਡ ਬਾਲ ਅਤੇ ਬੱਲੇਬਾਜ਼ੀ ਟੀਮ ਨੂੰ ਪੰਜ ਦੌੜਾਂ ਦੇ ਸਕਦਾ ਹੈ। 6. ਜੇਕਰ ਕੋਈ ਗੇਂਦਬਾਜ਼ ਗੇਂਦ ਦੀ ਡਿਲੀਵਰੀ ਤੋਂ ਤੁਰੰਤ ਪਹਿਲਾਂ ਨਾਨ-ਸਟ੍ਰਾਈਕ ‘ਤੇ ਖੜ੍ਹੇ ਕਿਸੇ ਬੱਲੇਬਾਜ਼ ਨੂੰ ਆਊਟ ਕਰਦਾ ਹੈ, ਤਾਂ ਇਸ ਨੂੰ ਰਨ ਆਊਟ ਮੰਨਿਆ ਜਾਵੇਗਾ। 7. ਟੀ-20 ਕ੍ਰਿਕੇਟ ਵਿੱਚ ਹੌਲੀ ਓਵਰ-ਰੇਟ ਲਈ ਜੁਰਮਾਨੇ ਦੀ ਇੱਕ ਨਵੀਂ ਵਿਵਸਥਾ ਪੇਸ਼ ਕੀਤੀ ਗਈ ਹੈ। ਇਸ ਨੂੰ 2023 ਵਿਸ਼ਵ ਕੱਪ ਤੋਂ ਬਾਅਦ ਵਨਡੇ ‘ਚ ਵੀ ਲਾਗੂ ਕੀਤਾ ਜਾਵੇਗਾ। ਇਸ ਨਿਯਮ ਦੇ ਮੁਤਾਬਕ ਗੇਂਦਬਾਜ਼ੀ ਟੀਮ ਨੂੰ ਆਪਣਾ ਆਖਰੀ ਓਵਰ ਨਿਰਧਾਰਤ ਸਮੇਂ ਦੇ ਅੰਦਰ ਸ਼ੁਰੂ ਕਰਨਾ ਹੁੰਦਾ ਹੈ। ਜੇਕਰ ਕੋਈ ਟੀਮ ਆਪਣਾ ਆਖਰੀ ਓਵਰ ਸਮੇਂ ‘ਤੇ ਸ਼ੁਰੂ ਨਹੀਂ ਕਰ ਪਾਉਂਦੀ ਹੈ, ਤਾਂ ਉਸ ਸਮਾਂ ਸੀਮਾ ਤੋਂ ਬਾਅਦ ਦੇ ਸਾਰੇ ਓਵਰਾਂ ਵਿੱਚ, ਇੱਕ ਫੀਲਡਰ ਨੂੰ ਸੀਮਾ ਤੋਂ ਹਟਾ ਕੇ ਤੀਹ ਗਜ਼ ਦੇ ਘੇਰੇ ਵਿੱਚ ਰੱਖਣਾ ਪੈਂਦਾ ਹੈ। ਇਸ ਨਾਲ ਬੱਲੇਬਾਜ਼ਾਂ ਨੂੰ ਮਦਦ ਮਿਲਦੀ ਹੈ। ਫਿਲਹਾਲ ਇਹ ਨਿਯਮ ਟੀ-20 ਕ੍ਰਿਕਟ ‘ਚ ਲਾਗੂ ਹੈ ਅਤੇ ਅਗਲੇ ਸਾਲ ਵਨਡੇ ‘ਚ ਵੀ ਇਸ ਨੂੰ ਲਾਗੂ ਕੀਤਾ ਜਾਵੇਗਾ। 8. ਹਾਈਬ੍ਰਿਡ ਪਿੱਚਾਂ ਦੀ ਵਰਤੋਂ ਹੁਣ ਸਾਰੇ ਪੁਰਸ਼ ਅਤੇ ਮਹਿਲਾ ਵਨਡੇ ਅਤੇ ਟੀ-20 ਮੈਚਾਂ ਵਿੱਚ ਕੀਤੀ ਜਾ ਸਕਦੀ ਹੈ ਜੇਕਰ ਦੋਵੇਂ ਟੀਮਾਂ ਸਹਿਮਤ ਹਨ। ਵਰਤਮਾਨ ਵਿੱਚ, ਹਾਈਬ੍ਰਿਡ ਪਿੱਚਾਂ ਦੀ ਵਰਤੋਂ ਸਿਰਫ ਔਰਤਾਂ ਦੇ ਟੀ-20 ਮੈਚਾਂ ਵਿੱਚ ਕੀਤੀ ਜਾ ਸਕਦੀ ਹੈ। The post ICC Rules: ਆਈ.ਸੀ.ਸੀ ਨੇ ਪੁਰਸ਼ ਤੇ ਮਹਿਲਾ ਕ੍ਰਿਕਟ ਦੇ ਨਿਯਮਾਂ ‘ਚ ਕੀਤੇ ਬਦਲਾਵ, ਜਾਣੋ! ਕਦੋਂ ਲਾਗੂ ਹੋਣਗੇ appeared first on TheUnmute.com - Punjabi News. Tags:
|
01 ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਹੋਵੇਗੀ ਸ਼ੁਰੂ: ਮੁੱਖ ਮੰਤਰੀ ਭਗਵੰਤ ਮਾਨ Tuesday 20 September 2022 08:55 AM UTC+00 | Tags: aam-aadmi-party agriculture-and-rural-development-minister-kuldeep-singh-dhaliwal chief-minister-bhagwant-mann cm-bhagwant-mann congress kuldeep-singh-dhaliwal mandi-board news paddy-crop paddy-in-punjab paddy-season-begins punjab-agriculture punjab-agriculture-department punjab-government punjab-mandi-board punjab-news the-unmute-breaking-news the-unmute-punjabi-news ਚੰਡੀਗੜ੍ਹ 20 ਸਤੰਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਟਵੀਟ ਕਰ ਜਾਣਕਾਰੀ ਦਿੰਦਿਆ ਲਿਖਿਆ ਕਿ 01 ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਨ ਜਾ ਰਹੇ ਹਾਂ | ਇਸ ਸੰਬੰਧੀ ਮੰਡੀ ਬੋਰਡ ਦੇ ਅਫ਼ਸਰਾਂ ਨਾਲ ਮੀਟਿੰਗ ਕੀਤੀ ਅਤੇ ਖ਼ਰੀਦ ਪ੍ਰਬੰਧਾਂ ਤੇ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਹੈ | ਮੁੱਖ ਮੰਤਰੀ ਨੇ ਕਿਹਾ ਕਿ ਇਸ ਵਾਰ ਲਗਭਗ 191 ਲੱਖ ਮੀਟ੍ਰਿਕ ਟਨ ਝੋਨਾ ਆਉਣ ਦੀ ਸੰਭਾਵਨਾ ਹੈ | ਫ਼ਸਲ ਦਾ ਇੱਕ-ਇੱਕ ਦਾਣਾ ਚੁੱਕਣ ਲਈ ਸਰਕਾਰ ਵਚਨਬੱਧ ਹੈ ਅਤੇ ਅੰਨਦਾਤੇ ਨੂੰ ਮੰਡੀਆਂ 'ਚ ਰੁਲਣ ਨਹੀਂ ਦੇਵਾਂਗੇ |
The post 01 ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਹੋਵੇਗੀ ਸ਼ੁਰੂ: ਮੁੱਖ ਮੰਤਰੀ ਭਗਵੰਤ ਮਾਨ appeared first on TheUnmute.com - Punjabi News. Tags:
|
ਗੈਂਗਸਟਰ ਸੰਦੀਪ ਬਿਸ਼ਨੋਈ ਦੇ ਕਤਲ ਤੋਂ ਬਾਅਦ ਗੋਲਡੀ ਬਰਾੜ ਨੇ ਪਾਈ ਪੋਸਟ Tuesday 20 September 2022 09:14 AM UTC+00 | Tags: aam-aadmi-party bambiha-group breaking-news cm-bhagwant-mann gangster-sandeep-bishnoi gangster-sandeep-bishnoi-news goldi-brar news rajasthan rajasthan-police the-unmute-breaking-news the-unmute-news the-unmute-punjabi-news ਚੰਡੀਗੜ੍ਹ 20 ਸਤੰਬਰ 2022: ਬੀਤੇ ਦਿਨ ਸੋਮਵਾਰ ਰਾਜਸਥਾਨ ਦੇ ਨਾਗੌਰ 'ਚ ਗੈਂਗਸਟਰ ਸੰਦੀਪ ਬਿਸ਼ਨੋਈ (Gangster Sandeep Bishnoi) ਦਾ ਦਿਨ-ਦਿਹਾੜੇ ਗੋਲੀਆਂ ਮਾਰ ਕਰ ਕਤਲ ਕਰ ਦਿੱਤਾ ਗਿਆ | ਸੋਮਵਾਰ ਰਾਤ ਬੰਬੀਹਾ ਗਰੁੱਪ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਇਸ ਕਤਲ ਜ਼ਿੰਮੇਵਾਰੀ ਲਈ ਹੈ। ਇਸਦੇ ਨਾਲ ਹੀ ਬੰਬੀਹਾ ਗਰੁੱਪ ਨੇ ਵੀ ਫੇਸਬੁੱਕ 'ਤੇ ਪੋਸਟ ਕਰਦਿਆਂ ਲਿਖਿਆ ਕਿ ਅਸੀਂ ਇਹ ਕਤਲ ਕਰਵਾਇਆ ਹੈ। ਦੂਜੇ ਪਾਸੇ ਗੋਲਡੀ ਬਰਾੜ (Goldi Brar) ਦੀ ਫੇਸਬੁੱਕ ਅਕਾਊਂਟ ‘ਤੇ ਪੋਸਟ ਸਾਂਝੀ ਕਰਦੇ ਹੋਏ ਲਿਖਿਆ ਹੈ ਕਿ ਛੋਟੂ ਬਿਸ਼ਨੋਈ ਮੰਗਲੀ ਅਤੇ ਸੰਦੀਪ ਬਿਸ਼ਨੋਈ ਮੰਗਲੀ ਦੀ ਅੱਜ ਤੋਂ 10 ਸਾਲ ਪਹਿਲਾਂ ਦੁਸ਼ਮਣੀ ਸੀ ਅਤੇ ਉਹ ਦੋਵੇਂ ਸਾਨੂੰ ਜਾਣਦੇ ਸਨ। ਇਨ੍ਹਾਂ ਦੋਨਾਂ ਵਿਚ ਰਾਜ਼ੀਨਾਮਾ ਵੀ ਕਰਵਾਇਆ ਗਿਆ ਸੀ, ਪਰ ਦੋਵੇਂ ਨਹੀਂ ਮੰਨੇ।
The post ਗੈਂਗਸਟਰ ਸੰਦੀਪ ਬਿਸ਼ਨੋਈ ਦੇ ਕਤਲ ਤੋਂ ਬਾਅਦ ਗੋਲਡੀ ਬਰਾੜ ਨੇ ਪਾਈ ਪੋਸਟ appeared first on TheUnmute.com - Punjabi News. Tags:
|
ਪਟਿਆਲਾ ਦੇ ਲਾਹੌਰੀ ਗੇਟ ਵਿਖੇ ਦਿਨ ਦਿਹਾੜੇ ਇਕ ਗੱਡੀ ਦਾ ਸ਼ੀਸ਼ਾ ਤੋੜ ਕੇ ਚੋਰ ਛੇ ਲੱਖ ਰੁਪਏ ਲੈ ਕੇ ਫ਼ਰਾਰ Tuesday 20 September 2022 09:28 AM UTC+00 | Tags: aam-aadmi-party crime lahori-gate-of-patiala news patiala-police patiala-thieves-escaped punjab-police the-unmute-punjabi-news ਪਟਿਆਲਾ 20 ਸਤੰਬਰ 2022: ਪਟਿਆਲਾ (Patiala) ਪੁਲਿਸ ਵੱਲੋਂ ਹਰ ਰੋਜ਼ ਵੱਖ ਵੱਖ ਥਾਵਾਂ ‘ਤੇ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ | ਉਥੇ ਹੀ ਪੁਲਿਸ ਵੱਲੋਂ ਮਾੜੇ ਅਨਸਰਾਂ ਤੇ ਨਕੇਲ ਕੱਸਣ ਲਈ ਵੱਖ ਵੱਖ ਥਾਵਾਂ ‘ਤੇ ਸਰਚ ਅਭਿਆਨ ਵੀ ਚਲਾਏ ਜਾ ਰਹੇ ਹਨ | ਜੇਕਰ ਪਟਿਆਲਾ ਦੀ ਗੱਲ ਕਰੀਏ ਤਾਂ ਪਟਿਆਲਾ ਵਿਖੇ ਚੋਰੀ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਅਤੇ ਇਨ੍ਹਾਂ ਵਾਰਦਾਤਾਂ ਤੇ ਠੱਲ੍ਹ ਪਾਉਣ ਲਈ ਪੁਲਿਸ ਵੱਲੋਂ ਹਰ ਰੋਜ਼ ਵਾਹਨਾਂ ਦੀ ਚੈਕਿੰਗ ਕੀਤੀ ਜਾਂਦੀ ਹੈ | ਇਸ ਦਰਮਿਆਨ ਪਟਿਆਲਾ ਵਿਚ ਲੁੱਟ ਦੀ ਵੱਡੀ ਵਾਰਦਾਤ ਵਾਪਰੀ ਹੈ | ਇੱਕ ਗੱਡੀ ਦਾ ਸ਼ੀਸ਼ਾ ਤੋੜ ਕੇ ਉਸ ਵਿਚੋਂ ਛੇ ਲੱਖ ਰੁਪਏ ਦੀ ਨਗਦੀ ਲੈ ਕੇ ਚੋਰ ਫਰਾਰ ਹੋ ਗਏ | ਉਕਤ ਮਾਲਕ ਨੇ ਦੱਸਿਆ ਕਿ ਉਸ ਨੇ ਆਪਣੀ ਗੱਡੀ ਸਵੇਰੇ ਗਿਆਰਾਂ ਵਜੇ ਦੇ ਕਰੀਬ ਲਾਹੌਰੀ ਗੇਟ (Lahori Gate of Patiala) ਸੜਕ ਦੇ ਨਾਲ ਖੜ੍ਹੀ ਕੀਤੀ ਸੀ ਅਤੇ ਗੱਡੀ ਵਿੱਚ ਛੇ ਲੱਖ ਰੁਪਏ ਵਾਲਾ ਬੈਗ ਚੁੱਕਣਾ ਭੁੱਲ ਗਏ ਅਤੇ ਜਦੋਂ ਉਨ੍ਹਾਂ ਨੇ ਆਪਣੇ ਨੌਕਰ ਨੂੰ ਗੱਡੀ ਵਿੱਚੋਂ ਇਹ ਬੈਗ ਚੁੱਕਣ ਲਈ ਭੇਜਿਆ ਤਾਂ ਗੱਡੀ ਦਾ ਸ਼ੀਸ਼ਾ ਟੁੱਟਾ ਹੋਇਆ ਸੀ ਅਤੇ ਉਸ ਵਿੱਚ ਬੈਗ ਗਾਇਬ ਸੀ | ਉਕਤ ਮਾਲਕ ਨੇ ਕਿਹਾ ਕਿ ਪੁਲਿਸ ਆਪਣੀ ਜਾਂਚ ਕਰ ਰਹੀ ਅਤੇ ਉਨ੍ਹਾਂ ਨੂੰ ਉਮੀਦ ਹੈ ਕਿ ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋਸ਼ੀ ਨੂੰ ਜਲਦ ਹੀ ਗ੍ਰਿਫਤਾਰ ਕਰਕੇ ਉਨ੍ਹਾਂ ਦੀ ਰਕਮ ਵਾਪਸ ਦਿਵਾਈ ਜਾਵੇਗੀ | ਉੱਥੇ ਹੀ ਇਸ ਘਟਨਾ ਦੇ ਚਸ਼ਮਦੀਦ ਗਵਾਹ ਨੇ ਦੱਸਿਆ ਕਿ ਉਨ੍ਹਾਂ ਨੂੰ ਗੱਡੀ ਦੇ ਸ਼ੀਸ਼ੇ ਟੁੱਟਣ ਦੀ ਆਵਾਜ਼ ਆਈ ਸੀ ਅਤੇ ਜਦੋਂ ਉਨ੍ਹਾਂ ਨੇ ਦੇਖਿਆ ਤਾਂ ਇੱਕ ਵਿਅਕਤੀ ਬੈਗ ਚੁੱਕ ਕੇ ਜਾ ਰਿਹਾ ਸੀ | ਉਨ੍ਹਾਂ ਦੱਸਿਆ ਕਿ ਪਟਿਆਲਾ (Patiala) ਸ਼ਹਿਰ ਵਿੱਚ ਇਹੋ ਜਿਹੀਆਂ ਵਾਰਦਾਤਾਂ ਲਗਾਤਾਰ ਵਧ ਰਹੀਆਂ ਹਨ, ਜਿਸ ‘ਤੇ ਪੁਲਿਸ ਨੂੰ ਠੱਲ੍ਹ ਪਾਉਣ ਦੀ ਲੋੜ ਹੈ | ਦਿਨ ਦਿਹਾੜੇ ਹੋਈ ਇਸ ਚੋਰੀ ਦੇ ਮਾਮਲੇ ਨੂੰ ਲੈ ਕੇ ਜਾਂਚ ਪੜਤਾਲ ਕਰ ਰਹੀ ਪੁਲਿਸ ਅਧਿਕਾਰੀਆਂ ਨੇ ਕੈਮਰੇ ਸਾਹਮਣੇ ਬੋਲਣ ਤੋਂ ਸਾਫ਼ ਇਨਕਾਰ ਕਰ ਦਿੱਤਾ | The post ਪਟਿਆਲਾ ਦੇ ਲਾਹੌਰੀ ਗੇਟ ਵਿਖੇ ਦਿਨ ਦਿਹਾੜੇ ਇਕ ਗੱਡੀ ਦਾ ਸ਼ੀਸ਼ਾ ਤੋੜ ਕੇ ਚੋਰ ਛੇ ਲੱਖ ਰੁਪਏ ਲੈ ਕੇ ਫ਼ਰਾਰ appeared first on TheUnmute.com - Punjabi News. Tags:
|
CM ਭਗਵੰਤ ਮਾਨ ਨੂੰ ਫਲਾਈਟ ਤੋਂ ਉਤਾਰੇ ਜਾਣ ਦੇ ਮਾਮਲੇ ਦੀ ਸਾਰੇ ਤੱਥਾਂ ਦੀ ਕਰਾਂਗੇ ਜਾਂਚ: ਜੋਤੀਰਾਦਿੱਤਿਆ ਸਿੰਧੀਆ Tuesday 20 September 2022 09:53 AM UTC+00 | Tags: aam-aadmi-party bjp-punjab-news breaking-news chief-minister-bhagwant-mann civil-aviation-minister civil-aviation-minister-jyotiraditya-scindia cm-bhagwant-mann germany jyotiraditya-scindia lufthansa-airlines news punjabi-news the-unmute-breaking-news the-unmute-punjabi-news ਚੰਡੀਗੜ੍ਹ 20 ਸਤੰਬਰ 2022: ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਆਪਣੀ ਜਰਮਨੀ ਫੇਰੀ ਨੂੰ ਲੈ ਕੇ ਵਿਵਾਦਾਂ ਵਿੱਚ ਘਿਰਦੇ ਨਜ਼ਰ ਆ ਰਹੇ ਹਨ । ਦਰਅਸਲ ਲੁਫਥਾਂਸਾ ਏਅਰਲਾਈਨਜ਼ ਨੇ ਜਰਮਨੀ ਤੋਂ ਪਰਤਦੇ ਸਮੇਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਫਲਾਈਟ ਤੋਂ ਉਤਾਰ ਦਿੱਤਾ ਸੀ। ਇਸਦੇ ਨਾਲ ਹੀ ਆਮ ਆਦਮੀ ਪਾਰਟੀ (ਆਪ) ਨੇ ਪਹਿਲਾਂ ਹੀ ਵਿਰੋਧੀ ਧਿਰ ਦੇ ਇਸ ਦੋਸ਼ ਨੂੰ ਖਾਰਜ ਕਰ ਦਿੱਤਾ ਹੈ ਕਿ ਭਗਵੰਤ ਮਾਨ ਨੂੰ ਨਸ਼ੇ ਕਾਰਨ ਫਲਾਈਟ ਤੋਂ ਉਤਾਰਿਆ ਗਿਆ ਸੀ | ਇਸ ‘ਤੇ ਸ਼ਹਿਰੀ ਹਵਾਬਾਜ਼ੀ ਮੰਤਰੀ ਜੋਤੀਰਾਦਿੱਤਿਆ ਸਿੰਧੀਆ (Jyotiraditya Scindia) ਨੇ ਬਿਆਨ ਦਿੱਤਾ ਅਤੇ ਕਿਹਾ ਕਿ ਅਸੀਂ ਸਾਰੇ ਤੱਥਾਂ ਦੀ ਜਾਂਚ ਕਰਾਂਗੇ। ਲੁਫਥਾਂਸਾ ਦੇ ਜਹਾਜ਼ ਤੋਂ ਇਸ ਮਾਮਲੇ ਦਾ ਪੂਰਾ ਡਾਟਾ ਮੰਗਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮੈਨੂੰ ਭੇਜੀ ਗਈ ਬੇਨਤੀ ਦੇ ਅਧਾਰ ‘ਤੇ ਨਿਸ਼ਚਤ ਤੌਰ ‘ਤੇ ਇਸ ਦੀ ਜਾਂਚ ਕੀਤੀ ਜਾਵੇਗੀ | The post CM ਭਗਵੰਤ ਮਾਨ ਨੂੰ ਫਲਾਈਟ ਤੋਂ ਉਤਾਰੇ ਜਾਣ ਦੇ ਮਾਮਲੇ ਦੀ ਸਾਰੇ ਤੱਥਾਂ ਦੀ ਕਰਾਂਗੇ ਜਾਂਚ: ਜੋਤੀਰਾਦਿੱਤਿਆ ਸਿੰਧੀਆ appeared first on TheUnmute.com - Punjabi News. Tags:
|
ਵਿਸ਼ਵ ਬੈਂਕ ਵਲੋਂ ਪੰਜਾਬ ਨੂੰ 150 ਮਿਲੀਅਨ ਡਾਲਰ ਦੇ ਕਰਜ਼ੇ ਨੂੰ ਮਨਜ਼ੂਰੀ Tuesday 20 September 2022 10:05 AM UTC+00 | Tags: breaking-news world-bank ਚੰਡੀਗੜ੍ਹ 20 ਸਤੰਬਰ 2022: ਵਿਸ਼ਵ ਬੈਂਕ (World Bank) ਨੇ ਪੰਜਾਬ ਨੂੰ 150 ਮਿਲੀਅਨ ਡਾਲਰ ਦੇ ਕਰਜ਼ੇ ਨੂੰ ਮਨਜ਼ੂਰੀ ਦਿੱਤੀ ਹੈ । ਵਿਸ਼ਵ ਬੈਂਕ ਦੇ ਕਾਰਜਕਾਰੀ ਨਿਰਦੇਸ਼ਕਾਂ ਦੇ ਬੋਰਡ ਨੇ ਅੱਜ ਭਾਰਤੀ ਰਾਜ ਪੰਜਾਬ ਨੂੰ 150 ਮਿਲੀਅਨ ਡਾਲਰ ਦੇ ਕਰਜ਼ੇ ਨੂੰ ਮਨਜ਼ੂਰੀ ਦੇ ਦਿੱਤੀ ਹੈ ਤਾਂ ਜੋ ਰਾਜ ਨੂੰ ਆਪਣੇ ਵਿੱਤੀ ਸਰੋਤਾਂ ਦਾ ਬਿਹਤਰ ਪ੍ਰਬੰਧਨ ਕਰਨ ਅਤੇ ਜਨਤਕ ਸੇਵਾਵਾਂ ਤੱਕ ਪਹੁੰਚ ਨੂੰ ਬਿਹਤਰ ਬਣਾਉਣ ਵਿੱਚ ਮਦਦ ਕੀਤੀ ਜਾ ਸਕੇ। ਇਸਦੇ ਨਾਲ ਨਾਲ ਹੀ ਅੰਤਰਰਾਸ਼ਟਰੀ ਵਿੱਤੀ ਸੰਸਥਾ ਨੇ ਇੱਕ ਬਿਆਨ ਵਿੱਚ ਕਿਹਾ ਕਿ ਇਹ ਵੱਖ-ਵੱਖ ਸਰਕਾਰੀ ਵਿਭਾਗਾਂ ਦੀਆਂ ਸੰਸਥਾਗਤ ਸਮਰਥਾਵਾਂ ਨੂੰ ਮਜ਼ਬੂਤ ਕਰਨ, ਵਿੱਤੀ ਜੋਖਮਾਂ ਦਾ ਪ੍ਰਬੰਧਨ ਕਰਨ ਅਤੇ ਟਿਕਾਊ ਵਿਕਾਸ ਦਾ ਸਮਰਥਨ ਕਰਨ ਲਈ ਰਾਜ ਦੇ ਯਤਨਾਂ ਦਾ ਸਮਰਥਨ ਕਰੇਗਾ। The post ਵਿਸ਼ਵ ਬੈਂਕ ਵਲੋਂ ਪੰਜਾਬ ਨੂੰ 150 ਮਿਲੀਅਨ ਡਾਲਰ ਦੇ ਕਰਜ਼ੇ ਨੂੰ ਮਨਜ਼ੂਰੀ appeared first on TheUnmute.com - Punjabi News. Tags:
|
ਪੰਜਾਬ ਮੰਤਰੀ ਮੰਡਲ ਵੱਲੋਂ 22 ਸਤੰਬਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣ ਦੀ ਪ੍ਰਵਾਨਗੀ Tuesday 20 September 2022 10:16 AM UTC+00 | Tags: 16th-punjab-vidhan-sabha aam-aadmi-party bhagwant-mann chief-minister-bhagwant-mann cm-bhagwant-mann news punjab-government the-punjab-cabinet the-unmute-breaking-news the-unmute-punjabi-news third-special-session ਚੰਡੀਗੜ੍ਹ 20 ਸਤੰਬਰ 2022: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਸੂਬਾ ਸਰਕਾਰ ਦੇ ਹੱਕ ਵਿੱਚ ਭਰੋਸਗੀ ਮਤਾ ਲਿਆਉਣ ਲਈ 16ਵੀਂ ਪੰਜਾਬ ਵਿਧਾਨ ਸਭਾ ਦਾ ਤੀਜਾ ਵਿਸ਼ੇਸ਼ ਸੈਸ਼ਨ 22 ਸਤੰਬਰ 2022 (ਵੀਰਵਾਰ) ਨੂੰ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਬੰਧੀ ਫੈਸਲਾ ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਿਵਲ ਸਕੱਤਰੇਤ ਵਿੱਚ ਮੁੱਖ ਮੰਤਰੀ ਦਫ਼ਤਰ ਵਿਖੇ ਮੰਤਰੀ ਸਮੂਹ ਦੀ ਮੀਟਿੰਗ ਦੌਰਾਨ ਲਿਆ ਗਿਆ। ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਕੈਬਨਿਟ ਨੇ ਭਾਰਤ ਦੇ ਸੰਵਿਧਾਨ ਦੀ ਧਾਰਾ 174 (1) ਅਧੀਨ ਸਦਨ ਦਾ ਵਿਸ਼ੇਸ਼ ਸੈਸ਼ਨ ਸੱਦਣ ਲਈ ਪੰਜਾਬ ਦੇ ਰਾਜਪਾਲ ਨੂੰ ਸਿਫ਼ਾਰਸ਼ ਕਰਨ ਦੀ ਪ੍ਰਵਾਨਗੀ ਦੇ ਦਿੱਤੀ। ਬੁਲਾਰੇ ਨੇ ਅੱਗੇ ਕਿਹਾ ਕਿ ਸੈਸ਼ਨ ਸਵੇਰੇ 11 ਵਜੇ ਵਿਛੜੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ ਕਰਨ ਨਾਲ ਸ਼ੁਰੂ ਹੋਵੇਗਾ, ਜਿਸ ਮਗਰੋਂ ਸੂਬਾ ਸਰਕਾਰ ਦੇ ਪੱਖ ਵਿੱਚ ਭਰੋਸਗੀ ਮਤਾ ਪੇਸ਼ ਕੀਤਾ ਜਾਵੇਗਾ। The post ਪੰਜਾਬ ਮੰਤਰੀ ਮੰਡਲ ਵੱਲੋਂ 22 ਸਤੰਬਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣ ਦੀ ਪ੍ਰਵਾਨਗੀ appeared first on TheUnmute.com - Punjabi News. Tags:
|
ਪਿੰਡ ਵਾਸੀਆਂ ਨੇ ਇੱਕ ਮੋਟਰਸਾਇਕਲ ਸਵਾਰ ਨੂੰ ਹੈਰੋਇਨ ਸਮੇਤ ਕੀਤਾ ਕਾਬੂ, ਪੁਲਿਸ ਵਲੋਂ ਮਾਮਲਾ ਦਰਜ Tuesday 20 September 2022 10:32 AM UTC+00 | Tags: cm-bhagwant-mann maninder-singh-sho-lambi news punjab-police rodanwali-village sri-muktsar-sahib the-unmute-breaking the-unmute-breaking-news the-unmute-punjabi-news ਸ੍ਰੀ ਮੁਕਤਸਰ ਸਾਹਿਬ 20 ਸਤੰਬਰ 2022: ਸ੍ਰੀ ਮੁਕਤਸਰ ਸਾਹਿਬ ਜਿਲ੍ਹੇ ਦੇ ਪਿੰਡ ਰੋੜਾਂਵਾਲੀ ਦੀ ਇਕ ਵੀਡੀਓ ਵਾਇਰਲ ਹੋ ਰਹੀ ਹੈ। ਪਿੰਡ ਦੇ ਨੌਜਵਾਨਾਂ ਨੇ ਪਿੰਡ ਦੇ ਹੀ ਇੱਕ ਮੋਟਰਸਾਇਕਲ ਸਵਾਰ ਨੂੰ ਕਾਬੂ ਕੀਤਾ, ਜਿਸ ਤੋਂ ਦੋ ਗ੍ਰਾਮ ਹੈਰੋਇਨ ਵੀ ਮਿਲੀ। ਪਿੰਡ ਦੇ ਨੌਜਵਾਨਾਂ ਅਨੁਸਾਰ ਇਹ ਵਿਅਕਤੀ ਪਿੰਡ ‘ਚ ਚਿੱਟਾ ਸਪਲਾਈ ਕਰਦਾ ਸੀ। ਪਿੰਡ ਵਿਚ ਨੌਜਵਾਨਾਂ ਵੱਲੋਂ ਬਣਾਈ ਕਲੱਬ ਦੀ ਇਹ ਨਜਰ ‘ਚ ਸੀ | ਨੌਜਵਾਨਾਂ ਨੇ ਟਰੈਪ ਲਾ ਕੇ ਇਸ ਵਿਅਕਤੀ ਨੂੰ ਕਾਬੂ ਕਰ ਲਿਆ ਅਤੇ ਘਟਨਾ ਦੀ ਵੀਡੀਓ ਵੀ ਬਣਾਈ ਅਤੇ ਤਲਾਸ਼ੀ ਲੈਂਦਿਆ ਇਸ ਤੋਂ ਦੋ ਗ੍ਰਾਮ ਹੈਰੋਇਨ ਵੀ ਬਰਾਮਦ ਹੋਈ। ਇਸਤੋਂ ਬਾਅਦ ਪਿੰਡ ਦੇ ਨੌਜਵਾਨਾਂ ਨੇ ਉਕਤ ਵਿਅਕਤੀ ਨੂੰ ਪੁਲਿਸ ਹਵਾਲੇ ਕਰ ਦਿੱਤਾ ਹੈ । ਕਾਬੂ ਕੀਤੇ ਨੌਜਵਾਨ ਦੀ ਪਛਾਣ ਸੁਲਤਾਨ ਸਿੰਘ ਵਾਸੀ ਰੋੜਾਂਵਾਲੀ ਵਜੋਂ ਹੋਈ ਹੈ। ਥਾਣਾ ਲੰਬੀ ਪੁਲਿਸ ਨੇ ਇਸ ਸਬੰਧੀ ਮਾਮਲਾ ਦਰਜ ਕਰ ਲਿਆ ਹੈ। ਇਸ ਦੌਰਾਨ ਮਨਿੰਦਰ ਸਿੰਘ ਐੱਸ.ਐੱਚ.ਓ ਲੰਬੀ ਨੇ ਜਾਣਕਰੀ ਦਿੰਦਿਆਂ ਦੱਸਿਆ ਕਿ ਪਿੰਡ ਵਾਸੀਆਂ ਨੇ ਬੀਤੀ ਰਾਤ ਇਸ ਬਾਰੇ ਜਾਣਕਾਰੀ ਦਿੱਤੇ ਜਿਸਦੇ ਚੱਲਦੇ ਮੌਕੇ ‘ਤੇ ਪਹੁੰਚ ਕੇ ਵਿਅਕਤੀ ਨੂੰ ਹਿਰਾਸਤ ਵਿਚ ਲੈ ਲਿਆ ਅਤੇ ਐੱਫ ਆਈ ਆਰ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾਵੇਗੀ | The post ਪਿੰਡ ਵਾਸੀਆਂ ਨੇ ਇੱਕ ਮੋਟਰਸਾਇਕਲ ਸਵਾਰ ਨੂੰ ਹੈਰੋਇਨ ਸਮੇਤ ਕੀਤਾ ਕਾਬੂ, ਪੁਲਿਸ ਵਲੋਂ ਮਾਮਲਾ ਦਰਜ appeared first on TheUnmute.com - Punjabi News. Tags:
|
ਅਣਅਧਿਕਾਰਤ ਕਲੋਨੀਆਂ ਦੇ ਐਨ.ਓ.ਸੀ. ਧਾਰਕ ਮਾਲਕਾਂ ਨੂੰ ਰਜਿਸਟਰੀਆਂ ਕਰਵਾਉਣ ਵੇਲੇ ਨਹੀਂ ਆਵੇਗੀ ਕੋਈ ਦਿੱਕਤ: ਬ੍ਰਮ ਸ਼ੰਕਰ ਜਿੰਪਾ Tuesday 20 September 2022 10:43 AM UTC+00 | Tags: aam-aadmi-party bram-shankar-jimpa breaking-news chief-minister-bhagwant-mann cm-bhagwant-mann news noc punjab-news punjab-revenue-minister-bram-shankar-jimpa punjab-who-have-noc revenue-minister-bram-shankar-jimpa the-unmute-breaking-news the-unmute-punjabi-news ਚੰਡੀਗੜ੍ਹ 20 ਸਤੰਬਰ 2022: ਪੰਜਾਬ ਵਿਚਲੀਆਂ ਅਣਅਧਿਕਾਰਤ ਕਲੋਨੀਆਂ ਦੇ ਜਿਨ੍ਹਾਂ ਵਸਨੀਕਾਂ ਕੋਲ ਐਨ.ਓ.ਸੀ. ਹੋਵੇਗੀ, ਉਨ੍ਹਾਂ ਨੂੰ ਆਪਣੀ ਜਾਇਦਾਦ ਦੀ ਰਜਿਸਟਰੀ ਕਰਵਾਉਣ ਵੇਲੇ ਕੋਈ ਪ੍ਰੇਸ਼ਾਨੀ ਨਹੀਂ ਆਵੇਗੀ। ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ (Bram Shankar Jimpa) ਨੇ ਇਸ ਸਬੰਧੀ ਸਬੰਧਤ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ। ਮਾਲ ਮੰਤਰੀ ਨੇ ਦੱਸਿਆ ਕਿ ਪੰਜਾਬ ਵਾਸੀਆਂ ਨੂੰ ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦੇਣਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਮੰਤਵ ਹੈ। ਬ੍ਰਮ ਸ਼ੰਕਰ ਜਿੰਪਾ (Bram Shankar Jimpa) ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਜਾਰੀ ਹਦਾਇਤਾਂ ਨੂੰ ਮੁੱਖ ਰੱਖਦੇ ਹੋਏ ਮਾਲ ਵਿਭਾਗ ਵਿਚ ਵੀ ਸਾਰਾ ਕੰਮਕਾਰ ਨਿਯਮਾਂ ਅਨੁਸਾਰ ਅਤੇ ਸੁਚੱਜੇ ਢੰਗ ਨਾਲ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹੋਏ ਹਨ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਸੂਬੇ ਵਿੱਚ ਅਣਅਧਿਕਾਰਤ ਕਲੋਨੀਆਂ ਵਿੱਚ ਸਥਿਤ ਜਾਇਦਾਦਾਂ ਦੀ ਰਜਿਸਟ੍ਰੇਸ਼ਨ ਲਈ ਲੋੜੀਂਦੀ ਐਨ.ਓ.ਸੀ. ਵਾਸਤੇ ਅਰਜ਼ੀਆਂ ਦੇ ਤੁਰੰਤ ਅਤੇ ਸਮੇਂ ਸਿਰ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਇਕ ਪੋਰਟਲ ਸ਼ੁਰੂ ਕਰ ਦਿੱਤਾ ਗਿਆ ਹੈ। ਜਿੰਪਾ ਨੇ ਕਿਹਾ ਕਿ ਅਣਅਧਿਕਾਰਤ ਕਾਲੋਨੀਆਂ ਵਿੱਚ ਸਥਿਤ ਪਲਾਟਾਂ ਅਤੇ ਇਮਾਰਤਾਂ ਨੂੰ ਨਿਯਮਤ ਕਰਨ ਲਈ ਸਬੰਧਤ ਵਿਅਕਤੀ ਪੋਰਟਲ www.punjabregularization.in `ਤੇ ਲੌਗਇਨ ਕਰ ਸਕਦਾ ਹੈ। ਦਰਖਾਸਤ ਦੇਣ ਤੋਂ ਲੈ ਕੇ ਐਨ.ਓ.ਸੀ. ਪ੍ਰਾਪਤ ਹੋਣ ਤੱਕ ਦੀ ਸਾਰੀ ਪ੍ਰਕਿਰਿਆ ਆਨਲਾਈਨ ਹੈ। ਜ਼ਿਕਰਯੋਗ ਹੈ ਕਿ ਇਹ ਸਹੂਲਤ ਸਿਰਫ ਉਨ੍ਹਾਂ ਅਲਾਟੀਆਂ/ਨਿਵਾਸੀਆਂ ਨੂੰ ਹੀ ਮਿਲ ਸਕਦੀ ਹੈ, ਜਿਨ੍ਹਾਂ ਦੀਆਂ ਜਾਇਦਾਦਾਂ 19 ਮਾਰਚ, 2018 ਤੋਂ ਪਹਿਲਾਂ ਵਿਕਸਤ ਹੋਈਆਂ ਅਣਅਧਿਕਾਰਤ ਕਾਲੋਨੀਆਂ ਵਿੱਚ ਪੈਂਦੀਆਂ ਹਨ। ਮਾਲ ਮੰਤਰੀ ਨੇ ਕਿਹਾ ਕਿ ਐਨ.ਓ.ਸੀ. ਪ੍ਰਾਪਤ ਕਰਨ ਦੀ ਪ੍ਰਕਿਰਿਆ ਤੋਂ ਬਾਅਦ ਸਬੰਧਤ ਜਾਇਦਾਦ ਮਾਲਕ ਬਣਦੀ ਸਰਕਾਰੀ ਫੀਸ 'ਤੇ ਰਜਿਸਟਰੀ ਕਰਵਾ ਸਕਦਾ ਹੈ। ਕਾਬਿਲੇਗੌਰ ਹੈ ਕਿ ਐਨ.ਓ.ਸੀ. ਜਾਰੀ ਕਰਨ ਦੀ ਸਾਰੀ ਪ੍ਰਕਿਰਿਆ ਪੋਰਟਲ `ਤੇ ਬਿਨੈ-ਪੱਤਰ ਜਮ੍ਹਾਂ ਕਰਨ ਤੋਂ 21 ਕੰਮ-ਕਾਜੀ ਦਿਨਾਂ ਦੇ ਅੰਦਰ ਪੂਰੀ ਕੀਤੀ ਜਾਵੇਗੀ। ਇਹ ਸਿੰਗਲ ਪੋਰਟਲ ਅਰਜ਼ੀਆਂ ਦੇ ਤੁਰੰਤ ਨਿਪਟਾਰੇ ਵਾਸਤੇ ਐਮ.ਸੀ. ਅਤੇ ਐਮ.ਸੀ. ਖੇਤਰ ਦੇ ਬਾਹਰ ਪੈਂਦੇ ਪਲਾਟਾਂ ਅਤੇ ਇਮਾਰਤਾਂ ਨੂੰ ਨਿਯਮਤ ਕਰਨ ਲਈ ਤਿਆਰ ਕੀਤਾ ਗਿਆ ਹੈ। The post ਅਣਅਧਿਕਾਰਤ ਕਲੋਨੀਆਂ ਦੇ ਐਨ.ਓ.ਸੀ. ਧਾਰਕ ਮਾਲਕਾਂ ਨੂੰ ਰਜਿਸਟਰੀਆਂ ਕਰਵਾਉਣ ਵੇਲੇ ਨਹੀਂ ਆਵੇਗੀ ਕੋਈ ਦਿੱਕਤ: ਬ੍ਰਮ ਸ਼ੰਕਰ ਜਿੰਪਾ appeared first on TheUnmute.com - Punjabi News. Tags:
|
ਦਿੱਲੀ ਆਬਕਾਰੀ ਘੁਟਾਲੇ ਦੇ ਕਿੰਗਪਿਨ ਨੇ ਅਰਵਿੰਦ ਕੇਜਰੀਵਾਲ ਤੇ ਮਨੀਸ਼ ਸਿਸੋਦੀਆ: ਅਨੁਰਾਗ ਠਾਕੁਰ Tuesday 20 September 2022 11:01 AM UTC+00 | Tags: anurag-thakur breaking-news broadcasting-minister-anurag-thakur ਅੰਮ੍ਰਿਤਸਰ 20 ਸਤੰਬਰ 2022: ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ (Anurag Thakur) ਅੱਜ ਅੰਮ੍ਰਿਤਸਰ ਗੁਰੂ ਨਾਨਕ ਦੇਵ ਯੂਨੀਵਰਸਿਟੀ ‘ਚ ਇੱਕ ਸਮਾਗਮ ਵਿੱਚ ਹਿੱਸਾ ਲੈਣ ਪਹੁੰਚੇ | ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਨੁਰਾਗ ਠਾਕੁਰ ਨੇ ਕਿਹਾ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਅੰਤਰਰਾਸ਼ਟਰੀ ਪੱਧਰ ‘ਤੇ ਖਿਡਾਰੀ ਇਸ ਯੂਨੀਵਰਸਿਟੀ ‘ਚੋਂ ਨਿਕਲੇ ਹਨ | ਅਨੁਰਾਗ ਠਾਕੁਰ (Anurag Thakur) ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਉਹ ਖੁਦ ਵੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਈ ਖੇਡ ਚੁੱਕੇ ਹਨ | ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦੇ ਹੋਏ ਕਿਹਾ ਕਿ ਕਿਸੇ ਪੰਜਾਬ ਦੇ ਵੱਡੇ ਨੇਤਾ ਨੂੰ ਜ਼ਿਆਦਾ ਸ਼ਰਾਬ ਪੀਣ ਦੇ ਕਾਰਨ ਜਹਾਜ਼ ‘ਚੋਂ ਉਤਾਰਨਾ ਇੱਕ ਹੈਰਾਨੀਜਨਕ ਹੈ ਅਤੇ ਪੰਜਾਬ ਅਤੇ ਪੰਜਾਬੀਅਤ ਲਈ ਕਾਫੀ ਸ਼ਰਮਨਾਕ ਹੈ ਅਤੇ ਇਹ ਆਪਣੇ ਆਪ ‘ਚ ਹੀ ਬੜੇ ਸਵਾਲ ਖੜ੍ਹੇ ਕਰਦਾ ਹੈ | ਇਸਦੇ ਨਾਲ ਹੀ ਆਮ ਆਦਮੀ ਪਾਰਟੀ ਦੀ ਛੇ ਮਹੀਨੇ ਦੀ ਕਾਰਗੁਜ਼ਾਰੀ ਤੇ ਬੋਲਦਿਆਂ ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਖੁਦ ਹੀ ਪੰਜਾਬ ਦੇ ਲੋਕਾਂ ਦੀ ਨਿਗ੍ਹਾ ਵਿੱਚੋਂ ਡਿੱਗ ਚੁੱਕੀ ਹੈ | ਉਨ੍ਹਾਂ ਨੇ ਕਿਹਾ ਕਿ ਜਿਸ ਤਰੀਕੇ ਨਾਲ ਪੰਜਾਬ ਵਿੱਚ ਲਾਈਨ ਆਰਡਰ ਦੀ ਸਥਿਤੀ ਬਦ ਤੋਂ ਬਦਤਰ ਹੋ ਰਹੀ ਹੈ ਅਤੇ ਆਏ ਦਿਨ ਹੀ ਕਤਲ ਹੋ ਰਹੇ ਹਨ | ਉਨ੍ਹਾਂ ਪੰਜਾਬ ਪੁਲਿਸ ‘ਤੇ ਸਵਾਲ ਕਰਦੇ ਹੋਏ ਕਿਹਾ ਕਿ ਪੰਜਾਬ ਤੇ ਅੱਗੇ ਅੱਤਵਾਦ ਦਾ ਸੰਤਾਪ ਹੰਢਾ ਚੁੱਕੀਆਂ ਹਨ ਅਤੇ ਹੁਣ ਪੰਜਾਬ ਪੁਲਿਸ ਨੂੰ ਚਾਹੀਦਾ ਹੈ ਕਿ ਗੈਂਗਵਾਰ ਨੂੰ ਖਤਮ ਕੀਤਾ ਜਾਵੇ ਤਾਂ ਜੋ ਪੰਜਾਬੀ ਆਰਾਮ ਨਾਲ ਆਪਣੀ ਜ਼ਿੰਦਗੀ ਜੀਅ ਸਕਣ | ਭਾਜਪਾ ਸਰਕਾਰ ਬਣਾਉਣ ਦੇ ਮੁੱਦੇ ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਦੇਸ਼ ਦੇ ਵੱਖ ਵੱਖ ਸੂਬਿਆਂ ਦੇ ਵਿੱਚ ਭਾਜਪਾ ਵੱਲੋਂ ਬਹੁਮਤ ਦੇ ਨਾਲ ਕਈ ਵਾਰ ਸਰਕਾਰ ਬਣਾਈ ਜਾ ਚੁੱਕੀ ਹੈ ਅਤੇ ਹੁਣ ਇਸ ਵਾਰ ਉਹ ਪੰਜਾਬ ਵਿੱਚ ਵੀ ਬਹੁਮਤ ਦੇ ਨਾਲ ਆਪਣੀ ਸਰਕਾਰ ਜ਼ਰੂਰ ਬਣਾਉਣਗੇ ਤੇ ਦਿੱਲੀ ਸ਼ਰਾਬ ਘੁਟਾਲੇ ਚ ਬੋਲਦਿਆਂ ਉਨ੍ਹਾਂ ਨੇ ਕਿਹਾ ਕਿ ਦਿੱਲੀ ਸ਼ਰਾਬ ਘੁਟਾਲੇ ਦੇ ਕਿੰਗਪਿਨ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਹਨ ਅਤੇ ਦਿੱਲੀ ਸ਼ਰਾਬ ਘੁਟਾਲੇ ਦੇ ਤਾਰ ਵੀ ਪੰਜਾਬ ਨਾਲ ਜੁੜਦੇ ਹੋਏ ਨਜ਼ਰ ਆ ਰਹੇ ਹਨ | The post ਦਿੱਲੀ ਆਬਕਾਰੀ ਘੁਟਾਲੇ ਦੇ ਕਿੰਗਪਿਨ ਨੇ ਅਰਵਿੰਦ ਕੇਜਰੀਵਾਲ ਤੇ ਮਨੀਸ਼ ਸਿਸੋਦੀਆ: ਅਨੁਰਾਗ ਠਾਕੁਰ appeared first on TheUnmute.com - Punjabi News. Tags:
|
CM ਮਾਨ ਵੱਲੋਂ ਬੁਲਾਏ ਵਿਸ਼ੇਸ਼ ਇਜਲਾਸ 'ਚ SYL, ਕਿਸਾਨੀ ਸੰਕਟ ਆਦਿ ਮੁੱਦਿਆਂ 'ਤੇ ਹੋਣੀ ਚਾਹੀਦੀ ਹੈ ਚਰਚਾ: ਸੁਖਬੀਰ ਬਾਦਲ Tuesday 20 September 2022 11:28 AM UTC+00 | Tags: aap-government breaking-news chief-minister-bhagwant-mann cm-syl news punjab-cabinet punjab-government sgpc shiromani-committee-president sukhbir-badal sukhbir-singh-badal supreme-court syl the-unmute-breaking-news ਅੰਮ੍ਰਿਤਸਰ 20 ਸਤੰਬਰ 2022: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਸੂਬਾ ਸਰਕਾਰ ਦੇ ਹੱਕ ਵਿੱਚ ਭਰੋਸਗੀ ਮਤਾ ਲਿਆਉਣ ਲਈ 16ਵੀਂ ਪੰਜਾਬ ਵਿਧਾਨ ਸਭਾ ਦਾ ਤੀਜਾ ਵਿਸ਼ੇਸ਼ ਸੈਸ਼ਨ 22 ਸਤੰਬਰ 2022 ਨੂੰ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭਰੋਸੇ ਦਾ ਵੋਟ ਹਾਸਲ ਕੀਤਾ ਜਾਵੇਗਾ। ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਵਿਸ਼ੇਸ਼ ਇਜਲਾਸ ਬੁਲਾਏ ਜਾਣ ‘ਤੇ ਮਾਨ ਸਰਕਾਰ ‘ਤੇ ਤਿੱਖੇ ਸ਼ਬਦੀ ਹਮਲੇ ਕੀਤੇ | ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਭਗਵੰਤ ਮਾਨ ਡਰਾਮਾ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਰਿਸ਼ਵਤਖੋਰੀ ਦੇ ਦੋਸ਼ਾਂ ਦੀ ਪੁਸ਼ਟੀ ਸਿਰਫ਼ ਸੀਬੀਆਈ ਜਾਂ ਹਾਈਕੋਰਟ ਦੀ ਨਿਗਰਾਨ ਹੇਠ ਜਾਂਚ ਵਿੱਚ ਹੀ ਹੋ ਸਕਦੀ ਹੈ | ਇਸ ਤਰ੍ਹਾਂ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਦਾ ਕੋਈ ਲਾਭ ਨਹੀਂ ਮਿਲਣਾ। ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਨੂੰ ਬਹੁਮਤ ਹਾਸਲ ਹੈ ਤੇ ਕਿਤੋਂ ਵੀ ਭਰੋਸਗੀ ਮਤਾ ਹਾਸਲ ਕਰਨ ਦੀ ਮੰਗ ਨਹੀਂ ਉੱਠੀ। ਬਾਦਲ ਨੇ ਮੁੱਖ ਮੰਤਰੀ ਨੂੰ ਆਖਿਆ ਕਿ ਉਹ ਰਿਸ਼ਵਤਖੋਰੀ ਦੇ ਦੋਸ਼ਾਂ ਦੀ ਸੀਬੀਆਈ ਜਾਂਚ ਜਾਂ ਫਿਰ ਹਾਈਕੋਰਟ ਦੀ ਨਿਗਰਾਨੀ ਹੇਠ ਜਾਂਚ ਲਈ ਸਹਿਮਤੀ ਦੇਣੀ ਚਾਹੀਦੀ ਹੈ | ਇਸਦੇ ਨਾਲ ਹੀ ਸੁਖਬੀਰ ਬਾਦਲ ਨੇ ਮੁੱਖ ਮੰਤਰੀ ਨੂੰ ਆਖਿਆ ਕਿ ਆਉਂਦੇ ਵਿਸ਼ੇਸ਼ ਇਜਲਾਸ ਵਿੱਚ ਐਸਵਾਈਐਲ, ਚੰਡੀਗੜ੍ਹ ਪੰਜਾਬ ਨੂੰ ਦੇਣ, ਆਬਕਾਰੀ ਘਪਲੇ ਦੀ ਜਾਂਚ ਤੇ ਕਿਸਾਨੀ ਸੰਕਟ ਨਾਲ ਸਬੰਧਤ ਅਸਲ ਮੁੱਦਿਆਂ 'ਤੇ ਚਰਚਾ ਹੋਣੀ ਚਾਹੀਦੀ ਹੈ | ਸੁਪਰੀਮ ਕੋਰਟ (Supreme Court) ਨੇ ਮੰਗਲਵਾਰ ਨੂੰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਐਕਟ-2014 ਦੀ ਵੈਧਤਾ ਨੂੰ ਬਰਕਰਾਰ ਰੱਖਿਆ ਹੈ | ਇਸ ਮਾਮਲੇ ਨੂੰ ਲੈ ਕੇ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸੁਪਰੀਮ ਕੋਰਟ ਦੇ ਫ਼ੈਸਲੇ ਖ਼ਿਲਾਫ਼ ਪਾਰਟੀ ਦੀ ਮੀਟਿੰਗ ਬੁਲਾ ਕੇ ਅਗਲੇ ਐਕਸ਼ਨ ਦਾ ਐਲਾਨ ਕਰਨਗੇ | ਇਹ ਸ਼੍ਰੋਮਣੀ ਕਮੇਟੀ ਨਾਲ ਧੱਕਾ ਹੈ | The post CM ਮਾਨ ਵੱਲੋਂ ਬੁਲਾਏ ਵਿਸ਼ੇਸ਼ ਇਜਲਾਸ ‘ਚ SYL, ਕਿਸਾਨੀ ਸੰਕਟ ਆਦਿ ਮੁੱਦਿਆਂ ‘ਤੇ ਹੋਣੀ ਚਾਹੀਦੀ ਹੈ ਚਰਚਾ: ਸੁਖਬੀਰ ਬਾਦਲ appeared first on TheUnmute.com - Punjabi News. Tags:
|
ਪੰਜਾਬ ਸਰਕਾਰ ਨੇ ਟਿਊਬਵੈੱਲਾਂ 'ਤੇ ਲੋਡ ਵਧਾਉਣ ਲਈ ਵੀ.ਡੀ.ਐਸ. ਦੀ ਸਮਾਂ ਸੀਮਾ 23 ਅਕਤੂਬਰ ਤੱਕ ਵਧਾਈ Tuesday 20 September 2022 11:38 AM UTC+00 | Tags: . 23 aam-aadmi-party agriculture-and-rural-development-minister-kuldeep-singh-dhaliwal bhagwant-mann bku breaking-news chief-minister-bhagwant-mann cm-bhagwant-mann kisan-mocrha news punjab-farmers punjab-government punjab-government-has-introduced-vds the-unmute-breaking-news vds voluntary-disclosure-scheme ਚੰਡੀਗੜ 20 ਸਤੰਬਰ 2022: ਆਪਣੇ ਟਿਊਬਵੈੱਲਾਂ ਦੇ ਬਿਜਲੀ ਲੋਡ ਨੂੰ ਵਧਾਉਣ ਦੇ ਚਾਹਵਾਨ ਸੂਬੇ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਡ ਵਧਾਉਣ ਲਈ ਵਲੰਟਰੀ ਡਿਸਕਲੋਜ਼ਰ ਸਕੀਮ (Voluntary Disclosure Scheme) ਦੀ ਮਿਤੀ 23 ਅਕਤੂਬਰ ਤੱਕ ਵਧਾ ਦਿੱਤੀ ਹੈ। ਕਿਸਾਨਾਂ ਦੀ ਦਿਲਚਸਪੀ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਸਕੀਮ ਦੀ ਸਮਾਂ ਸੀਮਾ ਵਿੱਚ ਦੂਜੀ ਵਾਰ ਵਾਧਾ ਕੀਤਾ ਹੈ। ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਬੁਲਾਰੇ ਨੇ ਦੱਸਿਆ ਕਿ ਟਿਊਬਵੈੱਲਾਂ 'ਤੇ ਲੋਡ ਵਧਾਉਣ ਲਈ ਮੌਜੂਦਾ ਲੋਡ ਫੀਸ 4750 ਰੁਪਏ ਤੋਂ ਘਟਾ ਕੇ 2500 ਰੁਪਏ ਪ੍ਰਤੀ ਬੀ.ਐਚ.ਪੀ. ਕਰਦਿਆਂ 10 ਜੂਨ ਨੂੰ 45 ਦਿਨਾਂ (24 ਜੁਲਾਈ ਤੱਕ) ਲਈ ਵੀ.ਡੀ.ਐਸ. ਸ਼ੁਰੂ ਕੀਤੀ ਗਈ ਸੀ। ਉਨਾਂ ਕਿਹਾ ਕਿ 23 ਜੁਲਾਈ ਨੂੰ ਮੁੱਖ ਮੰਤਰੀ ਨੇ ਸੂਬੇ ਦੇ ਅਨਾਜ ਉਤਪਾਦਕਾਂ ਦੀ ਸਹੂਲਤ ਲਈ ਇਸ ਸਕੀਮ ਨੂੰ 15 ਸਤੰਬਰ ਤੱਕ ਵਧਾ ਦਿੱਤਾ ਸੀ। ਬੁਲਾਰੇ ਨੇ ਦੱਸਿਆ ਕਿ ਹੁਣ ਤੱਕ 1.70 ਲੱਖ ਕਿਸਾਨਾਂ ਨੇ ਇਸ ਸਕੀਮ ਦਾ ਲਾਭ ਲੈ ਕੇ ਆਪਣੇ 160 ਕਰੋੜ ਰੁਪਏ ਦੀ ਬਚਤ ਕੀਤੀ ਹੈ। ਉਨਾਂ ਕਿਸਾਨਾਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਹਾ ਲੈਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਜਿਹੜੇ ਕਿਸਾਨ ਆਪਣੇ ਟਿਊਬਵੈੱਲਾਂ ਦਾ ਲੋਡ ਵਧਾਉਣਾ ਚਾਹੁੰਦੇ ਹਨ, ਉਹ 23 ਅਕਤੂਬਰ ਤੱਕ ਅਪਲਾਈ ਕਰ ਸਕਦੇ ਹਨ। ਜ਼ਿਕਰਯੋਗ ਹੈ ਕਿ ਪੰਜਾਬ ਮੁੱਖ ਤੌਰ 'ਤੇ ਇੱਕ ਖੇਤੀ ਪ੍ਰਧਾਨ ਅਰਥਚਾਰਾ ਹੈ ਅਤੇ ਇਸਦੀ ਆਬਾਦੀ ਦਾ ਇੱਕ ਵੱਡਾ ਹਿੱਸਾ ਖੇਤੀ 'ਤੇ ਨਿਰਭਰ ਹੈ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀਆਂ ਲਾਗਤਾਂ ਨੂੰ ਘਟਾ ਕੇ ਵੱਧ ਤੋਂ ਵੱਧ ਮੁਨਾਫਾ ਕਮਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। The post ਪੰਜਾਬ ਸਰਕਾਰ ਨੇ ਟਿਊਬਵੈੱਲਾਂ 'ਤੇ ਲੋਡ ਵਧਾਉਣ ਲਈ ਵੀ.ਡੀ.ਐਸ. ਦੀ ਸਮਾਂ ਸੀਮਾ 23 ਅਕਤੂਬਰ ਤੱਕ ਵਧਾਈ appeared first on TheUnmute.com - Punjabi News. Tags:
|
ਗੁਜਰਾਤ 'ਚ 'ਆਪ' ਸਰਕਾਰ ਬਣਨ 'ਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਾਂਗੇ: ਅਰਵਿੰਦ ਕੇਜਰੀਵਾਲ Tuesday 20 September 2022 11:49 AM UTC+00 | Tags: aam-aadmi-party breaking-news gujarat ਚੰਡੀਗੜ 20 ਸਤੰਬਰ 2022: ਇਸ ਸਾਲ ਦਸੰਬਰ ‘ਚ ਹੋਣ ਵਾਲੀਆਂ ਗੁਜਰਾਤ (Gujarat) ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਹਲਚਲ ਤੇਜ ਹੋ ਗਈਆਂ ਹਨ । ਇਸ ਦੌਰਾਨ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਲਗਾਤਾਰ ਗੁਜਰਾਤ ਵਿੱਚ ਰੈਲੀਆਂ ਅਤੇ ਪ੍ਰੈਸ ਕਾਨਫਰੰਸ ਕਰਕੇ ਗੁਜਰਾਤ ਦੀ ਜਨਤਾ ਤੱਕ ਆਪਣੀ ਪਹੁੰਚ ਬਣਾ ਰਹੇ ਹਨ । ਕੇਜਰੀਵਾਲ ਨੇ ਮੰਗਲਵਾਰ ਨੂੰ ਕਿਹਾ ਕਿ ਜੇਕਰ ਉਨ੍ਹਾਂ ਦੀ ਪਾਰਟੀ ਇਸ ਸਾਲ ਦਸੰਬਰ ‘ਚ ਹੋਣ ਵਾਲੀਆਂ ਚੋਣਾਂ ‘ਚ ਸੱਤਾ ‘ਚ ਆਉਂਦੀ ਹੈ ਤਾਂ ਉਹ ਪੰਜਾਬ ਵਾਂਗ ਗੁਜਰਾਤ (Gujarat) ‘ਚ ਸਰਕਾਰੀ ਕਰਮਚਾਰੀਆਂ ਲਈ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰੇਗੀ। ਜਿਕਰਯੋਗ ਹੈ ਕਿ ਅਰਵਿੰਦ ਕੇਜਰੀਵਾਲ ਨੇ ਅਹਿਮਦਾਬਾਦ 'ਚ ਜਨ ਸਭਾ ਨੂੰ ਸੰਬੋਧਨ ਨੇ ਐਲਾਨ ਕਰਦਿਆਂ ਕਿਹਾ ਸੀ ਕਿ ਉਨ੍ਹਾਂ ਦੀ ਪਾਰਟੀ ਗੁਜਰਾਤ ਵਿਧਾਨ ਸਭਾ ਚੋਣਾਂ 'ਚ ਸਾਰੀਆਂ ਸੀਟਾਂ 'ਤੇ ਚੋਣ ਲੜੇਗੀ। The post ਗੁਜਰਾਤ ‘ਚ ‘ਆਪ’ ਸਰਕਾਰ ਬਣਨ ‘ਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਾਂਗੇ: ਅਰਵਿੰਦ ਕੇਜਰੀਵਾਲ appeared first on TheUnmute.com - Punjabi News. Tags:
|
ਕੁਤੁਬਮੀਨਾਰ 'ਤੇ ਮਲਕੀਅਤ ਦਾ ਦਾਅਵਾ ਕਰਨ ਵਾਲੀ ਪਟੀਸ਼ਨ ਸਾਕੇਤ ਅਦਾਲਤ ਵਲੋਂ ਖਾਰਜ Tuesday 20 September 2022 12:08 PM UTC+00 | Tags: breaking-news delhi dhawaj-prasad-singh india-news kunwar-mahendra-dhawaj-prasad-singh latest-news mahendra-dhawaj-prasad-sing news qutub-minar saket-court the-unmute-breaking the-unmute-breaking-news the-unmute-punjabi-news ਚੰਡੀਗੜ 20 ਸਤੰਬਰ 2022: ਦਿੱਲੀ ਦੀ ਸਾਕੇਤ ਅਦਾਲਤ ਨੇ ਕੁਤੁਬਮੀਨਾਰ (Qutub Minar) ਕੰਪਲੈਕਸ ਨਾਲ ਸਬੰਧਤ ਇਕ ਪਟੀਸ਼ਨ ਨੂੰ ਖਾਰਜ ਕਰ ਦਿੱਤੀ ਹੈ | ਅਦਾਲਤ ਵੱਲੋਂ ਰੱਦ ਕੀਤੀ ਗਈ ਪਟੀਸ਼ਨ ਕੁੰਵਰ ਮਹਿੰਦਰ ਧਵਜ ਪ੍ਰਸਾਦ ਵੱਲੋਂ ਦਾਇਰ ਕੀਤੀ ਗਈ ਸੀ। ਕੁੰਵਰ ਮਹਿੰਦਰ ਧਵਜ ਪ੍ਰਸਾਦ ਨੇ ਆਪਣੇ ਆਪ ਨੂੰ ਤੋਮਰ ਰਾਜੇ ਦਾ ਵੰਸ਼ਜ ਦੱਸਦੇ ਹੋਏ ਮੰਗ ਕੀਤੀ ਸੀ ਕਿ ਕੁਤੁਬ ਮੀਨਾਰ ਨਾਲ ਜੁੜੇ ਮਾਮਲੇ ‘ਚ ਉਨ੍ਹਾਂ ਨੂੰ ਧਿਰ ਬਣਾਇਆ ਜਾਣਾ ਚਾਹੀਦਾ ਹੈ। ਇਸਦੇ ਨਾਲ ਹੀ ਸਾਕੇਤ ਅਦਾਲਤ ਇਸ ਸਮੇਂ ਕੁਤੁਬ ਮੀਨਾਰ ਕੰਪਲੈਕਸ ਦੇ ਅੰਦਰ ਹਿੰਦੂਆਂ ਅਤੇ ਜੈਨੀਆਂ ਲਈ ਪੂਜਾ ਕਰਨ ਦੇ ਅਧਿਕਾਰ ਦੀ ਮੰਗ ਕਰਨ ਵਾਲੀ ਅਪੀਲ ਦੀ ਜਾਂਚ ਕਰ ਰਹੀ ਹੈ। ਅਦਾਲਤ ਦਾ ਕਹਿਣਾ ਹੈ ਕਿ ਉਹ ਕੁਤੁਬਮੀਨਾਰ (Qutub Minar) ਕੰਪਲੈਕਸ ਦੇ ਅੰਦਰ ਹਿੰਦੂ ਅਤੇ ਜੈਨ ਮੰਦਰਾਂ ਦੀ ਬਹਾਲੀ ਦੀ ਮੰਗ ਕਰਨ ਵਾਲੇ ਮੁੱਖ ਮੁਕੱਦਮੇ ਦੀ ਸੁਣਵਾਈ 19 ਅਕਤੂਬਰ ਨੂੰ ਕੀਤੀ ਜਾਵੇਗੀ। The post ਕੁਤੁਬਮੀਨਾਰ 'ਤੇ ਮਲਕੀਅਤ ਦਾ ਦਾਅਵਾ ਕਰਨ ਵਾਲੀ ਪਟੀਸ਼ਨ ਸਾਕੇਤ ਅਦਾਲਤ ਵਲੋਂ ਖਾਰਜ appeared first on TheUnmute.com - Punjabi News. Tags:
|
ਹਰਿਆਣਾ ਗੁਰਦੁਆਰਾ ਕਮੇਟੀ ਸੰਬੰਧੀ ਰੀਵਿਊ ਪਟੀਸ਼ਨ ਦਾਇਰ ਕਰੇਗੀ ਸ਼੍ਰੋਮਣੀ ਕਮੇਟੀ: ਹਰਜਿੰਦਰ ਸਿੰਘ ਧਾਮੀ Tuesday 20 September 2022 12:20 PM UTC+00 | Tags: breaking-news hsgpc review-petition sgpc shiromani-gurdwara-parbandhak-committee ਅੰਮ੍ਰਿਤਸਰ 20 ਸਤੰਬਰ 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਬੰਧੀ ਸੁਪਰੀਮ ਕੋਰਟ ਦੇ ਫੈਸਲੇ 'ਤੇ ਰੀਵਿਊ ਪਟੀਸ਼ਨ ਪਾਉਣ ਦਾ ਫੈਸਲਾ ਕੀਤਾ ਹੈ। ਇਸ ਸਬੰਧ ਵਿਚ ਸੀਨੀਅਰ ਵਕੀਲਾਂ ਦੀ ਰਾਏ ਲਈ ਜਾਵੇਗੀ ਅਤੇ ਜੋ ਵੀ ਕਾਨੂੰਨੀ ਕਾਰਵਾਈ ਬਣਦੀ ਹੋਵੇਗੀ, ਉਸਨੂੰ ਅਮਲ ਵਿਚ ਲਿਆਂਦਾ ਜਾਵੇਗਾ। ਇਹ ਫੈਸਲਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 'ਚ ਲਿਆ ਗਿਆ ਹੈ। ਇਥੇ ਸਥਿਤ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਵਿਖੇ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਹਰਿਆਣਾ ਕਮੇਟੀ ਨੂੰ ਸੁਪਰੀਮ ਕੋਰਟ ਵੱਲੋਂ ਮਾਨਤਾ ਦੇਣ ਦੇ ਮਾਮਲੇ ਵਿਚ ਰੀਵਿਊ ਪਟੀਸ਼ਨ ਪਾਉਣ 'ਤੇ ਸਹਿਮਤੀ ਬਣੀ ਹੈ | ਜਿਸ ਸਬੰਧ ਵਿਚ ਕਾਰਵਾਈ ਲਈ ਸ਼੍ਰੋਮਣੀ ਕਮੇਟੀ ਦੇ ਅਧਿਕਾਰੀ ਦਿੱਲੀ ਰਵਾਨਾ ਹੋ ਗਏ ਹਨ। ਉਨ੍ਹਾਂ ਆਖਿਆ ਕਿ ਭਾਵੇਂ ਅਜੇ ਸ਼੍ਰੋਮਣੀ ਕਮੇਟੀ ਨੂੰ ਸੁਪਰੀਮ ਕੋਰਟ ਦੇ ਫੈਸਲੇ ਦੀ ਕਾਪੀ ਪ੍ਰਾਪਤ ਨਹੀਂ ਹੋਈ, ਪਰ ਫਿਰ ਵੀ ਸੀਨੀਅਰ ਵਕੀਲਾਂ ਨਾਲ ਰਾਏ ਮਸ਼ਵਰਾ ਕਰਨ ਲਈ ਕਾਰਵਾਈ ਆਰੰਭ ਦਿੱਤੀ ਗਈ ਹੈ। ਉਨ੍ਹਾਂ ਆਖਿਆ ਕਿ ਮਾਣਯੋਗ ਸੁਪਰੀਮ ਕੋਰਟ ਦੇ ਫੈਸਲੇ 'ਤੇ ਟਿੱਪਣੀ ਕਰਨਾ ਠੀਕ ਨਹੀਂ ਹੈ, ਪਰ ਹਰਿਆਣਾ ਦੇ ਤਤਕਾਲੀ ਮੁੱਖ ਮੰਤਰੀ ਸ੍ਰੀ ਭੁਪਿੰਦਰ ਸਿੰਘ ਹੁੱਡਾ ਵੱਲੋਂ ਹਰਿਆਣਾ ਦੀ ਵੱਖਰੀ ਗੁਰਦੁਆਰਾ ਕਮੇਟੀ ਬਣਾਉਣ ਲਈ ਖੇਡੀ ਗਈ ਚਾਲ ਸਿੱਖ ਸ਼ਕਤੀ ਨੂੰ ਵੰਡਣ ਵਾਲੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦਾ ਤਤਕਾਲੀ ਮੁੱਖ ਮੰਤਰੀ ਹੁੱਡਾ ਤਾਂ ਸਿੱਖਾਂ ਦਾ ਕਤਲੇਆਮ ਕਰਨ ਵਾਲੀ ਕਾਂਗਰਸ ਜਮਾਤ ਦਾ ਅੰਗ ਸੀ, ਪਰ ਦੁੱਖ ਦੀ ਗੱਲ ਹੈ ਕਿ ਭਾਜਪਾ ਦੀ ਮੌਜੂਦਾ ਸਰਕਾਰ ਵੀ ਉਸ ਦੇ ਨਕਸ਼ੇ ਕਦਮਾਂ 'ਤੇ ਚੱਲ ਕੇ ਸਿੱਖਾਂ ਦੀ ਸਰਵਉੱਚ ਸੰਸਥਾ ਨੂੰ ਤੋੜਨ ਵਿਚ ਭਾਗੀ ਬਣੀ ਹੈ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਨੂੰ ਤੋੜਨ ਅਤੇ ਸਿੱਖ ਸ਼ਕਤੀ ਨੂੰ ਵੰਡਣ ਦੀ ਰਾਜਨੀਤੀ ਠੀਕ ਨਹੀਂ ਹੈ ਅਤੇ ਸਰਕਾਰਾਂ ਨੂੰ ਸਿੱਖ ਮਸਲਿਆਂ ਵਿਚ ਦਖ਼ਲ ਨਹੀਂ ਦੇਣਾ ਚਾਹੀਦਾ। ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਵਿਖੇ ਲੱਗੇਗਾ ਸੋਲਰ ਪਲਾਂਟਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਬਾਬਾ ਬਕਾਲਾ ਸਾਹਿਬ ਵਿਖੇ ਸੂਰਜੀ ਊਰਜਾ ਪਲਾਂਟ ਲਗਾਉਣ ਨੂੰ ਪ੍ਰਵਾਨਗੀ ਦਿੱਤੀ ਹੈ। ਸ਼੍ਰੋਮਣੀ ਕਮੇਟੀ (SGPC) ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਕੁਦਰਤੀ ਸੋਮਿਆਂ ਦੀ ਵਰਤੋਂ ਦੇ ਰੁਝਾਨ ਵਿਚ ਵਾਧਾ ਕਰਨ ਲਈ ਸ਼੍ਰੋਮਣੀ ਕਮੇਟੀ ਨਿਰੰਤਰ ਕਾਰਜ ਕਰ ਰਹੀ ਹੈ ਅਤੇ ਇਸ ਤਹਿਤ ਪਹਿਲਾਂ ਹੀ ਕਈ ਗੁਰਦੁਆਰਾ ਸਾਹਿਬਾਨ 'ਚ ਸੋਲਰ ਸਿਸਟਮ ਸਥਾਪਿਤ ਕੀਤੇ ਜਾ ਚੁੱਕੇ ਹਨ। ਹੁਣ ਗੁਰਦੁਆਰਾ ਸ੍ਰੀ ਬਾਬਾ ਬਕਾਲਾ ਸਾਹਿਬ ਵਿਖੇ ਪਲਾਂਟ ਲਗਾਇਆ ਜਾਵੇਗਾ ਅਤੇ ਭਵਿੱਖ ਵਿਚ ਹੋਰ ਗੁਰੂ ਘਰਾਂ ਵਿਚ ਵੀ ਇਸ ਦਾ ਵਿਸਥਾਰ ਹੋਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਪੁੱਜਦੀਆਂ ਸੰਗਤਾਂ ਦੀ ਸਹੂਲਤ ਲਈ ਵਿਸ਼ਾਲ ਪਾਰਕਿੰਗ ਅਤੇ ਸਰਾਵਾਂ ਦਾ ਨਿਰਮਾਣ ਕੀਤਾ ਜਾਵੇਗਾ। ਇਸ ਸਬੰਧ ਵਿਚ ਅਕਾਲੀ ਬਾਗ ਵਾਲੇ ਸਥਾਨ 'ਤੇ ਬਹੁਮੰਜ਼ਿਲਾ ਇਮਾਰਤ ਉਸਾਰੀ ਜਾਵੇਗੀ। ਕਰੀਬ 7 ਏਕੜ ਰਕਬੇ ਵਾਲੇ ਇਸ ਸਥਾਨ 'ਤੇ ਨਿਰਮਾਣ ਕਾਰਜਾਂ ਲਈ ਆਉਂਦੀਆਂ ਮੁਸ਼ਕਲਾਂ ਦਾ ਸਰਲੀਕਰਨ ਹੋ ਚੁੱਕਾ ਹੈ ਅਤੇ ਉਸਾਰੀ ਕਾਰਜ ਜਲਦ ਆਰੰਭ ਕੀਤੇ ਜਾਣਗੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀ 100 ਸਾਲਾ ਸ਼ਤਾਬਦੀ ਨੂੰ ਲੈ ਕੇ ਤਿਆਰੀਆਂ ਜਾਰੀ ਹਨ ਅਤੇ ਪਾਕਿਸਤਾਨ ਵਿਖੇ ਸਮਾਗਮਾਂ ਦੀ ਰੂਪ ਰੇਖਾ ਉਲੀਕਣ ਲਈ ਸ਼੍ਰੋਮਣੀ ਕਮੇਟੀ ਵਫ਼ਦ ਜਲਦ ਜਾਣ ਦੀ ਸੰਭਾਵਨਾ ਹੈ। ਇਸ ਸਬੰਧ ਵਿਚ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਨਾਲ ਲਿਖਾ ਪੜ੍ਹੀ ਜਾਰੀ ਹੈ ਅਤੇ ਆਸ ਹੈ ਕਿ ਇਸੇ ਮਹੀਨੇ ਵਿਚ ਵਫ਼ਦ ਪਾਕਿਸਤਾਨ ਜਾਵੇਗਾ। ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 'ਚ ਤਖ਼ਤ ਸ੍ਰੀ ਪਟਨਾ ਸਾਹਿਬ ਕਮੇਟੀ ਦੇ ਪ੍ਰਧਾਨ ਸ. ਅਵਤਾਰ ਸਿੰਘ ਹਿੱਤ, ਸ. ਦੀਦਾਰ ਸਿੰਘ ਬੈਂਸ ਅਮਰੀਕਾ, ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਸ. ਗੁਰਿੰਦਰਪਾਲ ਸਿੰਘ ਰਈਆ ਤੇ ਜਥੇਦਾਰ ਗੁਰਦੀਪ ਸਿੰਘ ਜੀਰਾ ਦੇ ਚਲਾਣੇ 'ਤੇ ਸ਼ੋਕ ਮਤੇ ਪੜ੍ਹ ਕੇ ਸ਼ਰਧਾਜਲੀ ਦਿੱਤੀ ਗਈ। ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 'ਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ, ਅੰਤ੍ਰਿੰਗ ਕਮੇਟੀ ਮੈਂਬਰ ਸ. ਸਰਵਣ ਸਿੰਘ ਕੁਲਾਰ, ਸ. ਸੁਰਜੀਤ ਸਿੰਘ ਗੜ੍ਹੀ, ਸ. ਜਰਨੈਲ ਸਿੰਘ ਡੋਗਰਾਂਵਾਲਾ, ਸ. ਬਲਵਿੰਦਰ ਸਿੰਘ ਵੇਈਂਪੂਈਂ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਅਮਰਜੀਤ ਸਿੰਘ ਬੰਡਾਲਾ, ਬੀਬੀ ਗੁਰਪ੍ਰੀਤ ਕੌਰ, ਸ. ਜੋਧ ਸਿੰਘ ਸਮਰਾ, ਬਾਬਾ ਗੁਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਪਰਮਜੀਤ ਸਿੰਘ ਸਰੋਆ, ਸ. ਪ੍ਰਤਾਪ ਸਿੰਘ, ਸ. ਸੁਖਮਿੰਦਰ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਗੁਰਿੰਦਰ ਸਿੰਘ, ਸ. ਨਿਰਵੈਲ ਸਿੰਘ, ਸ. ਸਤਨਾਮ ਸਿੰਘ ਮਾਂਗਾਸਰਾਏ, ਸ. ਗੁਰਚਰਨ ਸਿੰਘ ਕੁਹਾਲਾ, ਇੰਚਾਰਜ ਸ. ਸ਼ਾਹਬਾਜ਼ ਸਿੰਘ, ਸ. ਗੁਰਨਾਮ ਸਿੰਘ, ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਅਜਾਦਦੀਪ ਸਿੰਘ, ਸ. ਤਰਸੇਮ ਸਿੰਘ, ਸ. ਰਜਵੰਤ ਸਿੰਘ, ਐਕਸੀਅਨ ਸ. ਪਰਮਜੀਤ ਸਿੰਘ, ਮੈਨੇਜਰ ਸ. ਸੁਖਰਾਜ ਸਿੰਘ ਮੌਜੂਦ ਸਨ। The post ਹਰਿਆਣਾ ਗੁਰਦੁਆਰਾ ਕਮੇਟੀ ਸੰਬੰਧੀ ਰੀਵਿਊ ਪਟੀਸ਼ਨ ਦਾਇਰ ਕਰੇਗੀ ਸ਼੍ਰੋਮਣੀ ਕਮੇਟੀ: ਹਰਜਿੰਦਰ ਸਿੰਘ ਧਾਮੀ appeared first on TheUnmute.com - Punjabi News. Tags:
|
ਜੰਡਿਆਲਾ ਗੁਰੂ ਦੇ ਪਿੰਡ ਵਡਾਲਾ ਜੌਹਲ 'ਚ ਝੋਨੇ ਦੇ ਛਿਲਕੇ ਨੂੰ ਲੈ ਕੇ ਦੋ ਧਿਰਾਂ 'ਚ ਖੂਨੀ ਝੜਪ Tuesday 20 September 2022 12:57 PM UTC+00 | Tags: amritsar amritsar-news breaking-news jandiala-guru punjab-congress punjab-government punjab-news the-unmute-breaking-news the-unmute-latest-news the-unmute-news ਅੰਮ੍ਰਿਤਸਰ 20 ਸਤੰਬਰ 2022: ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਅਧੀਨ ਵਡਾਲਾ ਜੌਹਲ ਦਾ ਜਿੱਥੇ ਝੋਨੇ ਦੀ ਫੱਕ ਨੂੰ ਉਡਾਣ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਖੂਨੀ ਝੜਪ ਦਾ ਮਾਮਲਾ ਸਾਹਮਣੇ ਆਇਆ ਹੈ | ਇਹ ਸਾਰੀ ਘਟਨਾ ਉੱਥੇ ਨਜ਼ਦੀਕ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ | ਉੱਥੇ ਹੀ ਭੁਪਿੰਦਰ ਸਿੰਘ ਦੇ ਮੁਤਾਬਕ ਉਹ ਆਪਣੇ ਘਰ ਦੇ ਬਾਹਰ ਝੋਨੇ ਦੀ ਛਟਾਈ ਕਰ ਰਹੇ ਸਨ ਤੇ ਫੱਕ ਉਡਾ ਰਹੇ ਸਨ | ਜਿਸ ਦੇ ਬਾਅਦ ਉਨ੍ਹਾਂ ਦੇ ਕੋਲ ਰਹਿਣ ਵਾਲੇ ਇਕ ਨੌਜਵਾਨ ਨੇ ਆਪਣੇ ਸਾਥੀਆਂ ਦੇ ਨਾਲ ਆ ਕੇ ਉਨ੍ਹਾਂ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ | ਜਿਸ ਵਿੱਚ ਉਨ੍ਹਾਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ | ਦੱਸਿਆ ਜਾ ਰਿਹਾ ਹੈ ਕਿ ਪੀੜਤਾਂ ਨੂੰ ਜਦੋਂ ਹਸਪਤਾਲ ਵਿਚ ਇਲਾਜ ਲਈ ਲਿਜਾਇਆ ਗਿਆ ਤਾਂ ਹਸਪਤਾਲ ਪ੍ਰਸ਼ਾਸਨ ਵੱਲੋਂ ਸਹੀ ਤਰੀਕੇ ਨਾਲ ਇਲਾਜ ਨਾ ਕਰਨ ਦੇ ਦੋਸ਼ ਲਾਏ |ਇਸਦੇ ਨਾਲ੍ਹ ਈ ਪੀੜਤ ਪਰਿਵਾਰ ਨੇ ਹਸਪਤਾਲ ਦੇ ਬਾਹਰ ਹੀ ਰੋਸ ਪ੍ਰਦਰਸ਼ਨ ਕੀਤਾ | ਦੂਜੇ ਪਾਸੇ ਹਸਪਤਾਲ ਦੇ ਐਸਐਮਓ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਹਸਪਤਾਲ ਦੇ ਉੱਪਰ ਲੱਗੇ ਸਾਰੇ ਇਲਜ਼ਾਮ ਬੇਬੁਨਿਆਦ ਹਨ | ਪੀੜਤਾਂ ਦਾ ਇਲਾਜ ਸਹੀ ਤਰੀਕੇ ਨਾਲ ਕੀਤਾ ਜਾ ਰਿਹਾ ਹੈ | The post ਜੰਡਿਆਲਾ ਗੁਰੂ ਦੇ ਪਿੰਡ ਵਡਾਲਾ ਜੌਹਲ ‘ਚ ਝੋਨੇ ਦੇ ਛਿਲਕੇ ਨੂੰ ਲੈ ਕੇ ਦੋ ਧਿਰਾਂ ‘ਚ ਖੂਨੀ ਝੜਪ appeared first on TheUnmute.com - Punjabi News. Tags:
|
ਰਾਜਸਥਾਨ 'ਚ ਭਾਜਪਾ ਵਰਕਰਾਂ ਵਲੋਂ ਬੇਰੁਜ਼ਗਾਰੀ ਤੇ ਕਾਨੂੰਨ ਵਿਵਸਥਾ ਨੂੰ ਲੈ ਕੇ ਰਾਜਸਥਾਨ ਸਰਕਾਰ ਖ਼ਿਲਾਫ ਰੋਸ਼ ਪ੍ਰਦਰਸ਼ਨ Tuesday 20 September 2022 01:11 PM UTC+00 | Tags: ashok-gehlot bharatiya-janata-party bjp-workers-staged-a-protest-against-the-rajasthan breaking-news chief-minikster-ashok-gehlot congress inc india-news jaipur news punjabi-news rajasthan rajasthan-government the-unmute-breaking-news the-unmute-punjab the-unmute-punjabi-news ਚੰਡੀਗੜ੍ਹ 20 ਸਤੰਬਰ 2022: ਭਾਜਪਾ ਵਰਕਰਾਂ (BJP workers) ਨੇ ਅੱਜ ਰਾਜਸਥਾਨ ਦੇ ਜੈਪੁਰ ਵਿਚ ਲੰਪੀ ਸਕਿਨ, ਨੌਜਵਾਨਾਂ ਵਿੱਚ ਬੇਰੁਜ਼ਗਾਰੀ ਅਤੇ ਕਾਨੂੰਨ ਵਿਵਸਥਾ ਨੂੰ ਲੈ ਕੇ ਰਾਜਸਥਾਨ ਸਰਕਾਰ (Rajasthan government) ਖ਼ਿਲਾਫ ਰੋਸ਼ ਪ੍ਰਦਰਸ਼ਨ ਕੀਤਾ। ਇਸ ਦੌਰਾਨ ਭਾਜਪਾ ਵਰਕਰਾਂ ਅਤੇ ਪੁਲਿਸ ਵਿਚਾਲੇ ਹੱਥੋਪਾਈ ਦੀ ਖ਼ਬਰਾਂ ਸਾਹਮਣੇ ਆ ਰਹੀਆਂ ਹਨ | ਇਸ ਦੌਰਾਨ ਸੂਬਾ ਪ੍ਰਧਾਨ ਸਤੀਸ਼ ਪੂਨੀਆ ਦੀ ਅਗਵਾਈ ‘ਚ ਵੱਡੀ ਗਿਣਤੀ ‘ਚ ਭਾਜਪਾ ਵਰਕਰਾਂ (BJP workers) ਨੇ ਪਾਰਟੀ ਹੈੱਡਕੁਆਰਟਰ ਤੋਂ ਵਿਧਾਨ ਸਭਾ ਤੱਕ ਮਾਰਚ ਕੀਤਾ। ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਵਿਧਾਨ ਸਭਾ ਤੋਂ ਪਹਿਲਾਂ 22 ਗੋਦਾਮ ਸਰਕਲ ਨੇੜੇ ਰੋਕ ਲਿਆ, ਜਿੱਥੇ ਪੁਲਿਸ ਅਤੇ ਭਾਜਪਾ ਵਰਕਰਾਂ ਵਿਚਾਲੇ ਹੱਥੋਪਾਈ ਹੋ ਗਈ। ਪ੍ਰਦਰਸ਼ਨਕਾਰੀਆਂ ਨੇ ਨੇ ਬੈਰੀਕੇਡ ਤੋੜ ਕੇ ਅੱਗੇ ਵਧਣਾ ਚਾਹਿਆ ਪਰ ਭਾਰੀ ਪੁਲਿਸ ਫੋਰਸ ਨੇ ਉਨ੍ਹਾਂ ਨੂੰ ਅੱਗੇ ਨਹੀਂ ਵਧਣ ਦਿੱਤਾ। ਪੁਲਿਸ ਦੇ ਡਿਪਟੀ ਕਮਿਸ਼ਨਰ (ਦੱਖਣੀ) ਯੋਗੇਸ਼ ਗੋਇਲ ਨੇ ਦੱਸਿਆ ਕਿ ਪ੍ਰਦਰਸ਼ਨਕਾਰੀਆਂ ਨੂੰ ਬੱਸਾਂ ਤੋਂ ਉਤਾਰ ਕੇ ਛੱਡ ਦਿੱਤਾ ਗਿਆ।ਪ੍ਰਦਰਸ਼ਨ ਦੌਰਾਨ ਜੈਪੁਰ ਦੇ ਸੰਸਦ ਰਾਮਚਰਨ ਬੋਹਰਾ, ਭਾਜਪਾ ਦੇ ਸਾਬਕਾ ਪ੍ਰਧਾਨ ਅਰੁਣ ਚਤੁਰਵੇਦੀ ਸਮੇਤ ਕਈ ਅਧਿਕਾਰੀ ਅਤੇ ਆਗੂ ਮੌਜੂਦ ਸਨ। The post ਰਾਜਸਥਾਨ ‘ਚ ਭਾਜਪਾ ਵਰਕਰਾਂ ਵਲੋਂ ਬੇਰੁਜ਼ਗਾਰੀ ਤੇ ਕਾਨੂੰਨ ਵਿਵਸਥਾ ਨੂੰ ਲੈ ਕੇ ਰਾਜਸਥਾਨ ਸਰਕਾਰ ਖ਼ਿਲਾਫ ਰੋਸ਼ ਪ੍ਰਦਰਸ਼ਨ appeared first on TheUnmute.com - Punjabi News. Tags:
|
IND vs AUS: ਟਾਸ ਜਿੱਤ ਕੇ ਆਸਟ੍ਰੇਲੀਆ ਵਲੋਂ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ, ਜਸਪ੍ਰੀਤ ਬੁਮਰਾਹ ਨੂੰ ਨਹੀਂ ਮਿਲੀ ਜਗ੍ਹਾ Tuesday 20 September 2022 01:22 PM UTC+00 | Tags: 3-match-t20i-series-ind-vs-australia acb australia bcci breaking-news cricket-match ind-vs-aus-1st-t-20 ind-vs-aus-live-score news sports-news t-20 teams-india the-unmute the-unmute-breaking the-unmute-breaking-news the-unmute-latest-news the-unmute-news ਚੰਡੀਗੜ੍ਹ 20 ਸਤੰਬਰ 2022: ਭਾਰਤ ਅਤੇ ਆਸਟਰੇਲੀਆ (Australia) ਦੀਆਂ ਟੀਮਾਂ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਦੇ ਪਹਿਲੇ ਮੈਚ ਵਿੱਚ ਥੋੜ੍ਹੀ ਦੇਰ ਬਾਅਦ ਆਹਮੋ-ਸਾਹਮਣੇ ਹੋਣਗੀਆਂ । ਆਸਟਰੇਲੀਆ ਦੇ ਕਪਤਾਨ ਆਰੋਨ ਫਿੰਚ ਨੇ ਟਾਸ ਜਿੱਤ ਕੇ ਪਹਿਲਾਂ ਫੀਲਡਿੰਗ ਕਰਨ ਦਾ ਫੈਸਲਾ ਕੀਤਾ ਹੈ। ਭਾਰਤੀ ਟੀਮ (Team India) ਨੇ ਅੱਜ ਪਲੇਇੰਗ ਇਲੈਵਨ ਵਿੱਚ ਰਿਸ਼ਭ ਪੰਤ ਅਤੇ ਜਸਪ੍ਰੀਤ ਬੁਮਰਾਹ ਨੂੰ ਜਗ੍ਹਾ ਨਹੀਂ ਦਿੱਤੀ | The post IND vs AUS: ਟਾਸ ਜਿੱਤ ਕੇ ਆਸਟ੍ਰੇਲੀਆ ਵਲੋਂ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ, ਜਸਪ੍ਰੀਤ ਬੁਮਰਾਹ ਨੂੰ ਨਹੀਂ ਮਿਲੀ ਜਗ੍ਹਾ appeared first on TheUnmute.com - Punjabi News. Tags:
|
Army Day Parade: ਅਗਲੇ ਸਾਲ ਦਿੱਲੀ ਤੋਂ ਬਾਹਰ ਹੋਵੇਗਾ ਸੈਨਾ ਦਿਵਸ ਪਰੇਡ ਦਾ ਸਮਾਗਮ Tuesday 20 September 2022 01:49 PM UTC+00 | Tags: delhi first-commander-in-chief india-gate indian-army karioppa memory-of-karioppa news news-delhi southern-command southern-command-next the-unmute the-unmute-breaking-news the-unmute-punjab the-unmute-punjabi-news ਚੰਡੀਗੜ੍ਹ 20 ਸਤੰਬਰ 2022: ਦੇਸ਼ ਵਿਚ ਰਵਾਇਤੀ ਤੌਰ ‘ਤੇ ਦਿੱਲੀ ਵਿੱਚ ਆਯੋਜਿਤ ਕੀਤੀ ਜਾਣ ਵਾਲੀ ਸੈਨਾ ਦਿਵਸ ਪਰੇਡ (Army Day Parade) ਨੂੰ ਅਗਲੇ ਸਾਲ ਦੱਖਣੀ ਕਮਾਨ ਦੇ ਅਧਿਕਾਰ ਖੇਤਰ ਵਿੱਚ ਕਿਸੇ ਥਾਂ ਤਬਦੀਲ ਕੀਤਾ ਜਾਵੇਗਾ। ਫੌਜ ਦੇ ਸੂਤਰਾਂ ਮੁਤਾਬਕ ‘ਸਾਲਾਨਾ ਫੌਜੀ ਪਰੇਡ ਅਗਲੇ ਸਾਲ ਦਿੱਲੀ ਤੋਂ ਬਾਹਰ ਹੋਵੇਗੀ। ਇਹ ਫੌਜ ਦੀ ਦੱਖਣੀ ਕਮਾਨ ਦੇ ਅਧਿਕਾਰ ਖੇਤਰ ਦੇ ਅਧੀਨ ਕਿਸੇ ਇੱਕ ਸਥਾਨ ‘ਤੇ ਹੋਵੇਗਾ। ਕੁਝ ਰਿਪੋਰਟਾਂ ਵਿਚ ਕਿਹਾ ਗਿਆ ਹੈ ਕਿ ਅਗਲੇ ਸਾਲ ਤੋਂ ਵੱਖ-ਵੱਖ ਥਾਵਾਂ ‘ਤੇ ਪਰੇਡ ਦਾ ਆਯੋਜਨ ਕੀਤਾ ਜਾਵੇਗਾ। ਜਿਕਰਯੋਗ ਹੈ ਕਿ 15 ਜਨਵਰੀ 1949 ਨੂੰ ਫੀਲਡ ਮਾਰਸ਼ਲ ਕੇ.ਐਮ. ਕਰਿਅੱਪਾ ਦੇ ਭਾਰਤੀ ਸੈਨਾ ਦੇ ਪਹਿਲੇ ਕਮਾਂਡਰ-ਇਨ-ਚੀਫ਼ ਵਜੋਂ, ਉਸਦੇ ਬ੍ਰਿਟਿਸ਼ ਪੂਰਵਜ ਦੀ ਥਾਂ ਲੈਣ ਦੀ ਯਾਦ ਵਿੱਚ ਹਰ ਸਾਲ ਸੈਨਾ ਦਿਵਸ (Army Day Parade) ਮਨਾਇਆ ਜਾਂਦਾ ਹੈ। ਰਸਮੀ ਸਮਾਗਮ ਰਵਾਇਤੀ ਤੌਰ ‘ਤੇ ਦਿੱਲੀ ਛਾਉਣੀ ਦੇ ਕਰਿਅੱਪਾ ਪਰੇਡ ਮੈਦਾਨ ‘ਤੇ ਆਯੋਜਿਤ ਕੀਤਾ ਜਾਂਦਾ ਹੈ। The post Army Day Parade: ਅਗਲੇ ਸਾਲ ਦਿੱਲੀ ਤੋਂ ਬਾਹਰ ਹੋਵੇਗਾ ਸੈਨਾ ਦਿਵਸ ਪਰੇਡ ਦਾ ਸਮਾਗਮ appeared first on TheUnmute.com - Punjabi News. Tags:
|
ਸਿਹਤ ਮਹਿਕਮਾ ਡੇਂਗੂ ਬਿਮਾਰੀ ਦੀ ਰੋਕਥਾਮ ਲਈ ਅੱਠੋ ਪਹਿਰ ਕੰਮ ਕਰ ਰਿਹਾ ਹੈ: ਚੇਤਨ ਸਿੰਘ ਜੌੜਾਮਾਜਰਾ Tuesday 20 September 2022 01:59 PM UTC+00 | Tags: aam-aadmi-party breaking-news chetan-singh-jauramajra cm-bhagwant-mann dengue dengue-in-punjab health-department-punjab health-minister-chetan-singh-jauramajra news punjab-government punjab-health-department punjabi-news punjab-police the-unmute-breaking-news the-unmute-news the-unmute-punjabi-news ਚੰਡੀਗੜ੍ਹ 20 ਸਤੰਬਰ 2022: ਪੰਜਾਬ ਵਿੱਚ ਡੇਂਗੂ (Dengue) ਦੀ ਸਥਿਤੀ ਪੂਰੀ ਤਰ੍ਹਾਂ ਕਾਬੂ ਵਿੱਚ ਹੈ ਅਤੇ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਬੀਤੇ ਦਿਨੀਂ ਮੀਡੀਆ ਦੇ ਕੁਝ ਹਿੱਸਿਆਂ ਵਿੱਚ ਪੰਜਾਬ 'ਚ ਡੇਂਗੂ ਦੇ ਵੱਧ ਰਹੇ ਮਾਮਲਿਆਂ ਬਾਰੇ ਆਈਆਂ ਰਿਪੋਰਟਾਂ ਸਬੰਧੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਦੱਸਿਆ ਕਿ ਸਿਹਤ ਵਿਭਾਗ ਡੇਂਗੂ ਨਾਲ ਨਜਿੱਠਣ ਲਈ 24 ਘੰਟੇ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਸਨੀਕਾਂ ਦੀ ਤੰਦਰੁਸਤੀ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਇਸ ਤਹਿਤ ਸਿਹਤ ਵਿਭਾਗ ਡੇਂਗੂ ਨੂੰ ਫੈਲਾਅ ਨੂੰ ਰੋਕਣ ਲਈ 24 ਘੰਟੇ ਕੰਮ ਕਰ ਰਿਹਾ ਹੈ। ਇਸ ਸਬੰਧੀ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਦੱਸਦਿਆਂ ਜੌੜਾਮਾਜਰਾ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਗਰਮੀ ਦੇ ਮੌਸਮ ਦੀ ਸ਼ੁਰੂਆਤ ਤੋਂ ਹੀ ਡੇਂਗੂ (Dengue) ਦੇ ਫੈਲਾਅ ਨੂੰ ਰੋਕਣ ਲਈ ਕਈ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ। ਜਿਕਰਯੋਗ ਹੈ ਕਿ ਡੇਂਗੂ ਪਾਣੀ ਦੁਆਰਾ ਫੈਲਣ ਵਾਲੀ ਬਿਮਾਰੀ ਹੈ ਜੋ ਕਿ ਏਡੀਜ਼ ਏਜਿਪਟੀ ਮੱਛਰ ਦੇ ਕੱਟਣ ਨਾਲ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਸਿਰਫ਼ ਸਤੰਬਰ ਮਹੀਨੇ ਵਿੱਚ ਹੀ ਵਿਭਾਗ ਦੀਆਂ ਟੀਮਾਂ ਨੇ ਲਾਰਵੇ ਦੇ ਪ੍ਰਜਨਨ ਦੀ ਜਾਂਚ ਕਰਨ ਲਈ 3 ਲੱਖ ਤੋਂ ਵੱਧ ਘਰਾਂ ਦਾ ਦੌਰਾ ਕੀਤਾ ਅਤੇ 5871 ਘਰਾਂ ਵਿੱਚ ਮੱਛਰਾਂ ਦੇ ਲਾਰਵੇ ਪਾਏ ਗਏ ਅਤੇ ਇਸ ਨੂੰ ਨਸ਼ਟ ਕੀਤਾ ਗਿਆ। ਮੱਛਰਾਂ ਦੇ ਲਾਰਵੇ ਦੀ ਪੈਦਾਵਾਰ ‘ਤੇ ਨਜ਼ਰ ਰੱਖਣ ਲਈ ਸਿਹਤ ਵਿਭਾਗ ਵੱਲੋਂ ਪੰਜਾਬ ਭਰ ‘ਚ ਘੱਟੋ-ਘੱਟ 855 ਬ੍ਰੀਡਿੰਗ ਚੈਕਰ ਤਾਇਨਾਤ ਕੀਤੇ ਗਏ ਹਨ, ਇਸ ਤੋਂ ਇਲਾਵਾ ਸੂਬੇ ਭਰ ‘ਚ ਕੀਟਨਾਸ਼ਕ ਅਤੇ ਲਾਰਵੀਸਾਈਡ ਸਪਰੇਅ ਦਾ ਛਿੜਕਾਅ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਭਾਗ ਮੱਛਰਾਂ ਦੀ ਪ੍ਰਜਨਨ ਨੂੰ ਨਿਯੰਤਰਿਤ ਕਰਨ ਲਈ ਇੱਕ ਜੈਵਿਕ ਵਿਧੀ ਦੀ ਵੀ ਵਰਤੋਂ ਕਰ ਰਿਹਾ ਹੈ ਜਿਸ ਤਹਿਤ ਪਿੰਡਾਂ ਦੇ ਛੱਪੜਾਂ ਵਿੱਚ ਗੈਂਬੂਸੀਆ ਮੱਛੀ ਛੱਡੀ ਜਾਂਦੀ ਹੈ, ਜੋ ਭੋਜਨ ਦੇ ਤੌਰ 'ਤੇ ਮੱਛਰਾਂ ਦੇ ਲਾਰਵੇ ਨੂੰ ਖਾਂਦੀ ਹੈ ਅਤੇ ਉਨ੍ਹਾਂ ਦੀ ਪ੍ਰਜਨਨ ਨੂੰ ਕੰਟਰੋਲ ਕਰਨ ਵਿੱਚ ਮਦਦ ਕਰਦੀ ਹੈ। ਵਿਭਾਗ ਦੀਆਂ ਡੇਂਗੂ (Dengue) ਵਿਰੋਧੀ ਗਤੀਵਿਧੀਆਂ ਬਾਰੇ ਹੋਰ ਵੇਰਵੇ ਸਾਂਝੇ ਕਰਦਿਆਂ ਜੌੜਾਮਾਜਰਾ ਨੇ ਦੱਸਿਆ ਕਿ ਸੂਬੇ ਭਰ ਵਿੱਚ ਡੇਂਗੂ ਜਾਗਰੂਕਤਾ ਕੈਂਪ ਵੀ ਲਗਾਏ ਜਾ ਰਹੇ ਹਨ ਅਤੇ ਜ਼ਮੀਨੀ ਸਥਿਤੀ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰਾਂ ਦੀ ਪ੍ਰਧਾਨਗੀ ਹੇਠ ਵੱਖ-ਵੱਖ ਭਾਈਵਾਲਾਂ ਜਿਵੇਂ ਸਥਾਨਕ ਸਰਕਾਰਾਂ ਵਿਭਾਗ, ਪੇਂਡੂ ਵਿਕਾਸ ਵਿਭਾਗ, ਸਿੱਖਿਆ ਵਿਭਾਗ ਆਦਿ ਨਾਲ ਅੰਤਰ-ਖੇਤਰੀ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਸ. ਜੌੜਾਮਾਜਰਾ ਨੇ ਆਮ ਲੋਕਾਂ ਨੂੰ ਸਿਹਤ ਵਿਭਾਗ ਵੱਲੋਂ ਦੱਸੀਆਂ ਜਾ ਰਹੀਆਂ ਸਾਵਧਾਨੀਆਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਆਲੇ-ਦੁਆਲੇ ਦੀ ਜਾਂਚ ਕਰਦੇ ਰਹਿਣ ਅਤੇ ਇਹ ਯਕੀਨੀ ਬਣਾਉਣ ਕਿ ਉਨ੍ਹਾਂ ਦੇ ਘਰਾਂ ਅੰਦਰ ਜਾਂ ਨੇੜੇ (ਪਾਣੀ ਦੇ ਕੰਟੇਨਰਾਂ, ਟਾਇਰਾਂ, ਕੂਲਰਾਂ ਵਿੱਚ) ਪਾਣੀ ਖੜ੍ਹਾ ਨਾ ਹੋਵੇ ਜੋ ਕਿ ਮੱਛਰਾਂ ਲਈ ਇੱਕ ਸੰਭਾਵੀ ਪ੍ਰਜਨਨ ਸਥਾਨ ਹੋ ਸਕਦਾ ਹੈ। ਜ਼ਿਕਰਯੋਗ ਹੈ ਕਿ ਡੇਂਗੂ ਇੱਕ ਨੋਟੀਫਾਈਡ ਬਿਮਾਰੀ ਹੈ ਅਤੇ ਪੰਜਾਬ ਸਰਕਾਰ ਨੇ ਇਸ ਦੇ ਟੈਸਟ ਦੀ ਕੀਮਤ ਵੀ 600/- ਰੁਪਏ ਤੈਅ ਕੀਤੀ ਗਈ ਹੈ। ਪੰਜਾਬ ਸਰਕਾਰ ਵੱਲੋਂ ਡੇਂਗੂ ਦੀ ਜਾਂਚ ਲਈ 42 ਲੈਬਾਂ ਸਥਾਪਤ ਕੀਤੀਆਂ ਗਈਆਂ ਹਨ ਅਤੇ ਡੇਂਗੂ ਵਾਰਡਾਂ ਦੇ ਰੂਪ ਵਿੱਚ ਸਰਕਾਰੀ ਹਸਪਤਾਲਾਂ ਵਿੱਚ ਡੇਂਗੂ ਦੇ ਮਰੀਜ਼ਾਂ ਲਈ 1274 ਬੈੱਡ ਵਿਸ਼ੇਸ਼ ਤੌਰ ‘ਤੇ ਨਿਰਧਾਰਤ ਕੀਤੇ ਗਏ ਹਨ। The post ਸਿਹਤ ਮਹਿਕਮਾ ਡੇਂਗੂ ਬਿਮਾਰੀ ਦੀ ਰੋਕਥਾਮ ਲਈ ਅੱਠੋ ਪਹਿਰ ਕੰਮ ਕਰ ਰਿਹਾ ਹੈ: ਚੇਤਨ ਸਿੰਘ ਜੌੜਾਮਾਜਰਾ appeared first on TheUnmute.com - Punjabi News. Tags:
|
ਸਾਨੂੰ ਹਾਈਬ੍ਰਿਡ ਯੁੱਧ ਲਈ ਹਮੇਸ਼ਾ ਤਿਆਰ ਰਹਿਣਾ ਚਾਹੀਦਾ ਹੈ : ਏਅਰ ਚੀਫ ਮਾਰਸ਼ਲ ਵੀ.ਕੇ ਚੌਧਰੀ Tuesday 20 September 2022 02:24 PM UTC+00 | Tags: air-chief-marshal-vivek-ram-chaudhari air-force breaking-news delhi india-defense-conclave indian-air-force indian-army news the-unmute-breaking-news the-unmute-latest-news the-unmute-punjabi-news ਚੰਡੀਗੜ੍ਹ 20 ਸਤੰਬਰ 2022: ਦਿੱਲੀ ‘ਚ ਇੰਡੀਆ ਡਿਫੈਂਸ ਕਨਕਲੇਵ ‘ਚ ਭਾਰਤੀ ਹਵਾਈ ਸੈਨਾ ਦੇ ਮੁਖੀ ਏਅਰ ਚੀਫ ਮਾਰਸ਼ਲ ਵਿਵੇਕ ਰਾਮ ਚੌਧਰੀ (Air Chief Marshal Vivek Ram Chaudhari) ਨੇ ਵੱਡਾ ਬਿਆਨ ਦਿੰਦਿਆਂ ਕਿਹਾ ਕਿ ਸਾਡੇ ਗੁਆਂਢੀ ਮੁਲਕਾਂ ਵਿੱਚ ਸੁਰੱਖਿਆ ਦਾ ਆਦਰਸ਼ ਮਾਹੌਲ ਨਹੀਂ ਹੈ। ਏਅਰ ਚੀਫ ਮਾਰਸ਼ਲ ਵਿਵੇਕ ਰਾਮ ਚੌਧਰੀ ਨੇ ਕਿਹਾ ਕਿ ਅਜਿਹੀ ਸਥਿਤੀ ਵਿੱਚ ਸਾਨੂੰ ਹਮੇਸ਼ਾ ਹਾਈਬ੍ਰਿਡ ਯੁੱਧ ਲਈ ਤਿਆਰ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਜੋਕੇ ਹਾਲਾਤਾਂ ਨੂੰ ਦੇਖਦੇ ਹੋਏ ਕਿ ਦੇਸ਼ ਨੂੰ ਕਈ ਖਤਰਿਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਹਾਈਬ੍ਰਿਡ ਜੰਗਾਂ ਵਿਚ ਮੁਹਾਰਤ ਹਾਸਲ ਕਰਨਾ ਵੱਡੀ ਚੁਣੌਤੀ ਹੈ, ਦੇਸ਼ ਨੂੰ ਅਜਿਹੀ ਜੰਗ ਲਈ ਤਿਆਰ ਰਹਿਣਾ ਚਾਹੀਦਾ ਹੈ। ਇਸ ਕਨਕਲੇਵ ‘ਚ ਬੋਲਦਿਆਂ ਉਨ੍ਹਾਂ ਕਿਹਾ ਕਿ ਯੂਕਰੇਨ ‘ਚ ਚੱਲ ਰਹੀ ਜੰਗ ਦਾ ਅਸਰ ਪੂਰੀ ਦੁਨੀਆ ‘ਚ ਦੇਖਣ ਨੂੰ ਮਿਲ ਰਿਹਾ ਹੈ। ਪੂਰੀ ਦੁਨੀਆ ਆਰਥਿਕ ਮੰਦੀ ਦੀ ਲਪੇਟ ਵਿੱਚ ਆ ਰਹੀ ਹੈ। ਕਈ ਛੋਟੇ ਦੇਸ਼ ਪਹਿਲਾਂ ਹੀ ਮਹਿੰਗਾਈ ਕਾਰਨ ਸਿਆਸੀ ਅਤੇ ਆਰਥਿਕ ਅਸਥਿਰਤਾ ਦਾ ਸ਼ਿਕਾਰ ਹੋ ਚੁੱਕੇ ਹਨ। ਇਸ ਮਾਹੌਲ ਵਿਚ ਵੀ ਸਾਡੀ ਅਰਥਵਿਵਸਥਾ ਨੇ ਮਜ਼ਬੂਤ ਰਿਕਵਰੀ ਦਿਖਾਈ ਹੈ। The post ਸਾਨੂੰ ਹਾਈਬ੍ਰਿਡ ਯੁੱਧ ਲਈ ਹਮੇਸ਼ਾ ਤਿਆਰ ਰਹਿਣਾ ਚਾਹੀਦਾ ਹੈ : ਏਅਰ ਚੀਫ ਮਾਰਸ਼ਲ ਵੀ.ਕੇ ਚੌਧਰੀ appeared first on TheUnmute.com - Punjabi News. Tags:
|
IND vs AUS: ਆਸਟ੍ਰੇਲੀਆ ਨੇ ਆਸਾਨੀ ਨਾਲ ਹਾਸਲ ਕੀਤਾ 209 ਦੌੜਾਂ ਦਾ ਟੀਚਾ, ਭਾਰਤ ਨੂੰ 4 ਵਿਕਟਾਂ ਨਾਲ ਹਰਾਇਆ Tuesday 20 September 2022 05:20 PM UTC+00 | Tags: india-and-australia ind-vs-aus ind-vs-aus-1st-t-20 ਚੰਡੀਗੜ੍ਹ 20 ਸਤੰਬਰ 2022: (IND vs AUS) ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਮੋਹਾਲੀ ਵਿੱਚ ਪਹਿਲਾ ਟੀ-20 ਮੈਚ ਖੇਡਿਆ ਗਿਆ। ਆਸਟ੍ਰੇਲੀਆ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ ਨੇ 20 ਓਵਰਾਂ ‘ਚ 6 ਵਿਕਟਾਂ ਦੇ ਨੁਕਸਾਨ ‘ਤੇ 208 ਦੌੜਾਂ ਬਣਾਈਆਂ। ਜਵਾਬ ‘ਚ ਆਸਟ੍ਰੇਲੀਆ ਨੇ 19.2 ਓਵਰਾਂ ‘ਚ 6 ਵਿਕਟਾਂ ਦੇ ਨੁਕਸਾਨ ‘ਤੇ ਟੀਚਾ ਹਾਸਲ ਕਰ ਲਿਆ। ਕੈਮਰੂਨ ਗ੍ਰੀਨ ਨੇ 30 ਗੇਂਦਾਂ ਵਿੱਚ 61 ਦੌੜਾਂ ਬਣਾਈਆਂ ਅਤੇ ਮੈਥਿਊ ਵੇਡ ਨੇ 21 ਗੇਂਦਾਂ ਵਿੱਚ 45 ਦੌੜਾਂ ਦੀ ਅਜੇਤੂ ਪਾਰੀ ਖੇਡੀ। ਇਸ ਜਿੱਤ ਨਾਲ ਆਸਟ੍ਰੇਲੀਆ ਨੇ ਸੀਰੀਜ਼ ‘ਚ 1-0 ਦੀ ਬੜ੍ਹਤ ਬਣਾ ਲਈ ਹੈ। The post IND vs AUS: ਆਸਟ੍ਰੇਲੀਆ ਨੇ ਆਸਾਨੀ ਨਾਲ ਹਾਸਲ ਕੀਤਾ 209 ਦੌੜਾਂ ਦਾ ਟੀਚਾ, ਭਾਰਤ ਨੂੰ 4 ਵਿਕਟਾਂ ਨਾਲ ਹਰਾਇਆ appeared first on TheUnmute.com - Punjabi News. Tags:
|
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription. |