TheUnmute.com – Punjabi News: Digest for September 22, 2022

TheUnmute.com – Punjabi News

Punjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com

Table of Contents

ਮਸ਼ਹੂਰ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦਾ ਹੋਇਆ ਦੇਹਾਂਤ, ਦਿੱਲੀ AIIMS 'ਚ ਲਏ ਆਖਰੀ ਸਾਹ

Wednesday 21 September 2022 05:39 AM UTC+00 | Tags: breaking-news comedian comedian-raju-srivastava delhi delhi-aiims india-news news punjab-news raju-srivastava-died the-unmute-punjabi-news

ਚੰਡੀਗੜ੍ਹ 21 ਸਤੰਬਰ 2022: ਮਸ਼ਹੂਰ ਕਾਮੇਡੀਅਨ ਰਾਜੂ ਸ਼੍ਰੀਵਾਸਤਵ (Comedian Raju Srivastava) ਦਾ ਦੇਹਾਂਤ ਹੋ ਗਿਆ । ਜਿਕਰਯੋਗ ਹੈ ਕਿ 10 ਅਗਸਤ ਨੂੰ ਰਾਜੂ ਸ਼੍ਰੀਵਾਸਤਵ ਨੂੰ ਜਿੰਮ ਵਿੱਚ ਵਰਕਆਊਟ ਦੌਰਾਨ ਦਿਲ ਦਾ ਦੌਰਾ ਪਿਆ। ਜਿਸਤੋਂ ਬਾਅਦ ਰਾਜੂ ਨੂੰ ਦਿੱਲੀ ਏਮਜ਼ ਦਾਖਲ ਕਰਵਾਇਆ ਗਿਆ ਸੀ | ਡਾਕਟਰਾਂ ਦੇ ਮੁਤਾਬਕ ਰਾਜੂ ਦੇ ਦਿਲ ‘ਚ ਕਈ ਬਲਾਕੇਜ ਸਨ | ਰਾਜੂ ਸ਼੍ਰੀਵਾਸਤਵ ਪਿਛਲੇ 41 ਦਿਨਾਂ ਤੋਂ ਵੈਂਟੀਲੇਟਰ ਸਪੋਰਟ ‘ਤੇ ਸਨ। ਰਾਜੂ ਸ਼੍ਰੀਵਾਸਤਵ ਦਾ 58 ਸਾਲ ਦੀ ਉਮਰ ਵਿਚ ਦੁਨੀਆਂ ਨੂੰ ਅਲਵਿਦਾ ਕਹਿ ਗਏ |

The post ਮਸ਼ਹੂਰ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦਾ ਹੋਇਆ ਦੇਹਾਂਤ, ਦਿੱਲੀ AIIMS ‘ਚ ਲਏ ਆਖਰੀ ਸਾਹ appeared first on TheUnmute.com - Punjabi News.

Tags:
  • breaking-news
  • comedian
  • comedian-raju-srivastava
  • delhi
  • delhi-aiims
  • india-news
  • news
  • punjab-news
  • raju-srivastava-died
  • the-unmute-punjabi-news

ਚੰਡੀਗੜ੍ਹ 21 ਸਤੰਬਰ 2022: ਕਾਂਗਰਸ ਸਰਕਾਰ ਦੌਰਾਨ ਇੰਡਸਟਰੀ ਮਿਨਿਸਟਰ ਰਹੇ ਸੁੰਦਰ ਸ਼ਾਮ ਅਰੋੜਾ (Sundar Sham Arora) ਨੂੰ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿਚ ਅੱਜ ਵਿਜੀਲੈਂਸ ਬਿਊਰੋ ਵਲੋਂ ਪੁੱਛਗਿੱਛ ਕੀਤੀ ਜਾਵੇਗੀ | ਪ੍ਰਾਪਤ ਜਾਣਕਾਰੀ ਮੁਤਾਬਕ ਉਨ੍ਹਾਂ ਖਿਲਾਫ ਵਿਜੀਲੈਂਸ ਨੂੰ ਮਿਲੀ ਸ਼ਿਕਾਇਤ ਤੋਂ ਬਾਅਦ ਜਾਂਚ ‘ਚ ਸ਼ਾਮਲ ਹੋਣ ਲਈ ਪਿਛਲੇ ਦਿਨ ਹੀ ਸੰਮਨ ਭੇਜਿਆ ਗਿਆ ਸੀ |

ਜਿਕਰਯੋਗ ਹੈ ਕਿ 4 ਜੂਨ ਨੂੰ ਕਾਂਗਰਸ ਦੇ ਚਾਰ ਲੀਡਰ ਭਾਜਪਾ ਵਿਚ ਸ਼ਾਮਲ ਹੋਏ ਸਨ ਜਿਨ੍ਹਾਂ ਵਿਚ ਸ਼ਾਮ ਸੁੰਦਰ ਅਰੋੜਾ ਸਮੇਤ ਰਾਜਕੁਮਾਰ ਵੇਰਕਾ, ਗੁਰਪ੍ਰੀਤ ਕਾਂਗੜ ਅਤੇ ਬਲਬੀਰ ਸਿੱਧੂ ਸ਼ਾਮਲ ਸਨ ।

The post ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਵਿਜੀਲੈਂਸ ਸਾਹਮਣੇ ਹੋਣਗੇ ਪੇਸ਼ appeared first on TheUnmute.com - Punjabi News.

Tags:
  • breaking-news
  • sundar-sham-arora

ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ 'ਚ ਵਿਦਿਆਰਥੀ ਵੱਲੋਂ ਖੁਦਕੁਸ਼ੀ, ਵਿਦਿਆਰਥੀਆਂ ਨੇ ਕੀਤਾ ਰੋਸ਼ ਪ੍ਰਦਰਸ਼ਨ

Wednesday 21 September 2022 08:43 AM UTC+00 | Tags: a-student-committed-suicide-at-lpu jalandhar jalandhar-police lovely-professional-university news punjab-latest-news punjab-news punjab-police suicide-by-a-student the-unmute-breaking the-unmute-breaking-news the-unmute-latest-news

ਚੰਡੀਗੜ੍ਹ 21 ਸਤੰਬਰ 2022: ਜਲੰਧਰ ਦੀ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (Lovely Professional University) ਵਿੱਚ ਇੱਕ ਵਿਦਿਆਰਥੀ ਨੇ ਖੁਦਕੁਸ਼ੀ ਕਰ ਲਈ। ਜਿਸ ਤੋਂ ਬਾਅਦ ਵਿਦਿਆਰਥੀਆਂ ਨੇ ਭਾਰੀ ਗਿਣਤੀ ਵਿੱਚ ਇਕੱਠੇ ਹੋ ਕੇ ਵਿਰੋਧ ਪ੍ਰਦਰਸ਼ਨ ਵੀ ਕੀਤਾ ਗਿਆ | ਮ੍ਰਿਤਕ ਵਿਦਿਆਰਥੀ ਕੇਰਲ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ | ਇਸ ਦੀ ਅਧਿਕਾਰਤ ਤੌਰ ਤੇ ਪੁਸ਼ਟੀ ਕੀਤੀ ਜਾਣੀ ਬਾਕੀ ਹੈ।

ਦੱਸਿਆ ਜਾ ਰਿਹਾ ਹੈ ਕਿ ਵਿਦਿਆਰਥੀ ਏਜਿਨ ਐਸ ਦਿਲੀਪ ਕੁਮਾਰ ਦੇ ਪੁੱਤਰ ਦਿਲੀਪ ਕੁਮਾਰ ਦੇ ਕਮਰੇ ਵਿੱਚੋਂ ਇੱਕ ਸੁਸਾਈਡ ਨੋਟ ਵੀ ਮਿਲਿਆ ਹੈ। ਨੋਟ 'ਚ ਮ੍ਰਿਤਕ ਵਿਦਿਆਰਥੀ ਨੇ ਇਕ ਪ੍ਰੋਫੈਸਰ 'ਤੇ ਦੋਸ਼ ਲਗਾਇਆ ਹੈ | ਇਸ ਘਟਨਾ ਤੋਂ ਬਾਅਦ ਯੂਨੀਵਰਸਿਟੀ ਦੇ ਨਾਰਾਜ਼ ਵਿਦਿਆਰਥੀ ਹੋਸਟਲ ਤੋਂ ਬਾਹਰ ਆ ਗਏ ਅਤੇ ਰਾਤ ਭਰ ਹੰਗਾਮਾ ਕੀਤਾ।

 

The post ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ‘ਚ ਵਿਦਿਆਰਥੀ ਵੱਲੋਂ ਖੁਦਕੁਸ਼ੀ, ਵਿਦਿਆਰਥੀਆਂ ਨੇ ਕੀਤਾ ਰੋਸ਼ ਪ੍ਰਦਰਸ਼ਨ appeared first on TheUnmute.com - Punjabi News.

Tags:
  • a-student-committed-suicide-at-lpu
  • jalandhar
  • jalandhar-police
  • lovely-professional-university
  • news
  • punjab-latest-news
  • punjab-news
  • punjab-police
  • suicide-by-a-student
  • the-unmute-breaking
  • the-unmute-breaking-news
  • the-unmute-latest-news

ਮਾਈਨਿੰਗ ਮਾਮਲੇ 'ਚ ਘਿਰੇ ਸਾਬਕਾ ਸਪੀਕਰ ਰਾਣਾ ਕੇਪੀ ਸਿੰਘ, ਕੈਬਿਨਟ ਮੰਤਰੀ ਹਰਜੋਤ ਬੈਂਸ ਨੇ ਦਿੱਤੇ ਜਾਂਚ ਦੇ ਹੁਕਮ

Wednesday 21 September 2022 10:06 AM UTC+00 | Tags: cm-bhagwant-mann congress harjot-singh-bains news punjab-congress punjab-government punjab-police punjab-vigilance-bureau rana-kp-singh the-unmute-breaking-news the-unmute-latest-update the-unmute-punjabi-news

ਚੰਡੀਗੜ੍ਹ 21 ਸਤੰਬਰ 2022: ਪੰਜਾਬ ਵਿਚ ਘੁਟਾਲੇ ਮਾਮਲਿਆਂ ਨੂੰ ਲੈ ਕੇ ਕਈ ਸਾਬਕਾ ਮੰਤਰੀ ,ਵਿਧਾਇਕ ਵਿਜੀਲੈਂਸ ਦੀ ਰਡਾਰ ‘ਤੇ ਹਨ | ਇਸਦੇ ਨਾਲ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਸਾਲਾਂ ਦੌਰਾਨ ਹੋਏ ਘੁਟਾਲਿਆਂ ਦੀ ਜਾਂਚ ਕਰਵਾਈ ਜਾ ਰਹੀ ਹੈ ਅਤੇ ਦੋਸ਼ੀਆਂ ਖਿਲਾਫ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਗਏ ਹਨ |

ਇਸ ਦੌਰਾਨ ਨਜਾਇਜ਼ ਮਾਈਨਿੰਗ ਮਾਮਲੇ ਵਿੱਚ ਸਾਬਕਾ ਸਪੀਕਰ ਰਾਣਾ ਕੇ ਪੀ ਸਿੰਘ (Rana KP Singh) ਤੋਂ ਵਿਜੀਲੈਂਸ ਬਿਊਰੋ ਅਤੇ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਵੱਲੋਂ ਪੁੱਛਗਿੱਛ ਕੀਤੀ ਜਾਵੇਗੀ | ਜਿਕਰਯੋਗ ਹੈ ਕਿ ਪੰਜਾਬ ਮੰਤਰੀ ਹਰਜੋਤ ਸਿੰਘ ਬੈਂਸ ਨੇ ਵਿਜੀਲੈਂਸ ਬਿਊਰੋ ਨੂੰ ਆਪਣੇ ਅਹੁਦੇ ਦੀ ਦੁਰਵਰਤੋਂ ਕਰਕੇ ਗੈਰ-ਕਾਨੂੰਨੀ ਮਾਈਨਿੰਗ ਵਿੱਚ ਰਾਣਾ ਕੇਪੀ ਸਿੰਘ ਦੀ ਕਥਿਤ ਸ਼ਮੂਲੀਅਤ ਦੀ ਜਾਂਚ ਕਰਨ ਦਾ ਆਦੇਸ਼ ਦਿੱਤੇ ਹੈ | ਇਸਦੇ ਨਾਲ ਹੀ ਵਿਜੀਲੈਂਸ ਨੇ ਰਾਣਾ ਕੇ.ਪੀ ਸਿੰਘ ਦੇ ਕਥਿਤ ਸ਼ਮੂਲੀਅਤ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ |

ਕੈਬਿਨਟ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਸੀਬੀਆਈ ਵੱਲੋਂ ਪਿਛਲੇ ਬੀਤੇ ਸਾਲ ਜੁਲਾਈ ਵਿੱਚ ਚੀਫ ਸੈਕਟਰੀ ਨੂੰ ਗੈਰ ਕਾਨੂੰਨੀ ਮਾਈਨਿੰਗ ਵਿੱਚ ਰਾਣਾ ਕੇ ਪੀ ਸਿੰਘ ਦੀ ਭੂਮਿਕਾ ਹੋਣ ਬਾਰੇ ਪੱਤਰ ਭੇਜਿਆ ਸੀ ਪਰ ਸੱਤਾ ਵਿੱਚ ਹੋਣ ਕਾਰਨ ਜਾਂਚ ਦੀ ਬਜਾਏ ਮਾਮਲੇ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਗਈ।

Rana KP Singh

The post ਮਾਈਨਿੰਗ ਮਾਮਲੇ ‘ਚ ਘਿਰੇ ਸਾਬਕਾ ਸਪੀਕਰ ਰਾਣਾ ਕੇਪੀ ਸਿੰਘ, ਕੈਬਿਨਟ ਮੰਤਰੀ ਹਰਜੋਤ ਬੈਂਸ ਨੇ ਦਿੱਤੇ ਜਾਂਚ ਦੇ ਹੁਕਮ appeared first on TheUnmute.com - Punjabi News.

Tags:
  • cm-bhagwant-mann
  • congress
  • harjot-singh-bains
  • news
  • punjab-congress
  • punjab-government
  • punjab-police
  • punjab-vigilance-bureau
  • rana-kp-singh
  • the-unmute-breaking-news
  • the-unmute-latest-update
  • the-unmute-punjabi-news

ਮੀਤ ਹੇਅਰ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਹਲਫ਼ਨਾਮੇ ਦੀ ਬਜਾਏ ਸਵੈ-ਘੋਸ਼ਣਾ ਪੱਤਰ ਦੀ ਵਰਤੋਂ ਨੂੰ ਯਕੀਨੀ ਬਣਾਉਣ ਦੀ ਹਦਾਇਤ

Wednesday 21 September 2022 10:12 AM UTC+00 | Tags: arvind-kejriwal breaking-news cm-bhagwant-mann congress deputy-commissioners gurmeet-singh-meet-hayer meet-hayer minister-for-administrative-reforms news punjab-dc-officers punjab-government punjab-news punjab-police the-unmute-breaking-news the-unmute-punjab the-unmute-punjabi-news

ਚੰਡੀਗੜ੍ਹ 21 ਸਤੰਬਰ 2022 : ਪ੍ਰਸ਼ਾਸਨਿਕ ਸੁਧਾਰਾਂ ਬਾਰੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਲੋਕਾਂ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਸਬੰਧੀ ਕੇਸਾਂ ਦੀ ਕਾਰਵਾਈ ਦੌਰਾਨ ਹਲਫ਼ਨਾਮੇ ਦੀ ਥਾਂ ਸਵੈ ਘੋਸ਼ਣਾ ਪੱਤਰ ਦੀ ਵਰਤੋਂ ਨੂੰ ਯਕੀਨੀ ਬਣਾਉਣ ਦੀਆਂ ਹਦਾਇਤ ਦਿੱਤੀਆਂ ਹਨ।

ਮੀਤ ਹੇਅਰ ਨੇ ਕਿਹਾ ਕਿ ਸਵੈ ਘੋਸ਼ਣਾ ਦੀ ਸਹੂਲਤ ਦੇਣ ਦੇ ਬਾਵਜੂਦ ਹਾਲੇ ਵੀ ਸੇਵਾ ਕੇਂਦਰਾਂ ਵਿੱਚ ਹਲਫ਼ਨਾਮੇ ਲਈ ਲੋਕਾਂ ਨੂੰ ਆਉਣਾ ਪੈਂਦਾ ਹੈ। ਇਸ ਲਈ ਸਮੂਹ ਜ਼ਿਲਿਆਂ ਨੂੰ ਹਦਾਇਤਾਂ ਦਿੰਦਿਆਂ ਹਲਫ਼ਨਾਮੇ ਦੀ ਥਾਂ ਸਵੈ ਘੋਸ਼ਣਾ ਪੱਤਰ ਦੀ ਵਰਤੋਂ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਆਖਿਆ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਆਮ ਨਾਗਰਿਕ ਨੂੰ ਨਿਰਵਿਘਨ ਜਨਤਕ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਇਸ ਕਦਮ ਨਾਲ ਪੰਜਾਬ ਦੇ ਨਾਗਰਿਕਾਂ ਦੇ ਸਮੇਂ ਅਤੇ ਪੈਸੇ ਦੋਵਾਂ ਦੀ ਬੱਚਤ ਹੋਵੇਗੀ।

ਪ੍ਰਸ਼ਾਸਨਿਕ ਸੁਧਾਰਾਂ ਬਾਰੇ ਮੰਤਰੀ ਨੇ ਅੱਗੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਪਹਿਲਾਂ ਹੀ ਤਸਦੀਕਸ਼ੁਦਾ ਹਲਫ਼ਨਾਮੇ ਦੀ ਥਾਂ ਸਵੈ ਘੋਸ਼ਣਾ ਪੱਤਰ ਦੀ ਵਰਤੋਂ ਨੂੰ ਅਪਣਾਇਆ ਗਿਆ ਹੈ। ਇਸ ਸਬੰਧੀ ਸਾਲ 2010 ਵਿੱਚ ਪਹਿਲਾਂ ਹੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ ਪਰ ਜ਼ਮੀਨੀ ਪੱਧਰ ਉੱਤੇ ਫੀਡਬੈਕ ਲੈਣ ਉੱਤੇ ਪਤਾ ਚੱਲਿਆ ਕਿ ਇਹ ਹਦਾਇਤਾਂ ਸਿਰਫ਼ ਕਾਗਜ਼ਾਂ ਵਿੱਚ ਹੀ ਰਹਿ ਗਈਆਂ ਸਨ ਅਤੇ ਦਫ਼ਤਰਾਂ ਵੱਲੋਂ ਇਸ 'ਤੇ ਅਮਲ ਨਹੀਂ ਕੀਤਾ ਗਿਆ। ਸੇਵਾ ਕੇਂਦਰਾਂ ਦੀ ਸਮੀਖਿਆ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਬਹੁਤ ਸਾਰੇ ਲੋਕ ਸੇਵਾ ਕੇਂਦਰਾਂ ਵਿੱਚ ਸਵੈ-ਘੋਸ਼ਣਾ ਦੀਆਂ ਹਦਾਇਤਾਂ ਦੇ ਬਾਵਜੂਦ ਹਲਫ਼ਨਾਮੇ ਤਸਦੀਕ ਕਰਵਾਉਣ ਲਈ ਆ ਰਹੇ ਹਨ।

ਮੀਤ ਹੇਅਰ ਨੇ ਦੱਸਿਆ ਕਿ ਇਨ੍ਹਾਂ ਹਦਾਇਤਾਂ ਦੀ ਪੂਰੀ ਤਰ੍ਹਾਂ ਪਾਲਣਾ ਨਾ ਹੋਣ ਦਾ ਅੰਦਾਜ਼ਾ ਇਸ ਗੱਲ ਤੋਂ ਵੀ ਲਾਇਆ ਜਾ ਸਕਦਾ ਹੈ ਕਿ ਜਨਵਟੀ 2022 ਤੋਂ ਸੇਵਾ ਕੇਂਦਰਾਂ ਵਿੱਚ ਕੁੱਲ 4,38,058 ਹਲਫ਼ਨਾਮੇ ਤਿਆਰ ਅਤੇ ਤਸਦੀਕ ਕੀਤੇ ਗਏ। ਔਸਤਨ ਰੋਜ਼ਾਨਾ 2100 ਤੋਂ ਵੱਧ ਨਾਗਰਿਕ ਸੇਵਾ ਕੇਂਦਰਾਂ 'ਤੇ ਸਿਰਫ਼ ਹਲਫ਼ਨਾਮੇ ਤਸਦੀਕ ਕਰਵਾਉਣ ਲਈ ਆ ਰਹੇ ਹਨ। ਇਨ੍ਹਾਂ ਨੂੰ ਤਸਦੀਕ ਕਰਨ ਲਈ ਜ਼ਿਲ੍ਹਿਆਂ ਵੱਲੋਂ ਕਾਰਜਕਾਰੀ ਮੈਜਿਸਟਰੇਟ ਦੇ ਰੈਂਕ ਦੇ ਅਧਿਕਾਰੀ ਨੂੰ ਤਾਇਨਾਤ ਕੀਤਾ ਗਿਆ ਹੈ।

ਪ੍ਰਸ਼ਾਸਨਿਕ ਸੁਧਾਰਾਂ ਬਾਰੇ ਮੰਤਰੀ ਨੇ ਕਿਹਾ ਕਿ ਬੀਤੇ ਦਿਨਾਂ ਉਨ੍ਹਾਂ ਸੇਵਾ ਕੇਂਦਰਾਂ ਦਾ ਦੌਰਾ ਕਰਕੇ ਉਨ੍ਹਾਂ ਵੱਲੋਂ ਲੋਕਾਂ ਨਾਲ ਕੀਤੀ ਗੱਲਬਾਤ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਜ਼ਿਲ੍ਹਾ ਪੱਧਰ 'ਤੇ ਸਰਕਾਰੀ/ਪ੍ਰਾਈਵੇਟ ਦਫ਼ਤਰਾਂ ਅਤੇ ਸਕੂਲਾਂ/ਕਾਲਜਾਂ ਆਦਿ ਵੱਲੋਂ ਅਜੇ ਵੀ ਦਾਖ਼ਲੇ, ਸਰਟੀਫਿਕੇਟ, ਵਜ਼ੀਫ਼ੇ, ਮੀਟਰ ਕੁਨੈਕਸ਼ਨ, ਟਿਊਬਵੈੱਲ ਕੁਨੈਕਸ਼ਨ, ਭਰਤੀ, ਐਨ.ਓ.ਸੀ. ਆਦਿ ਲਈ ਹਲਫ਼ਨਾਮੇ ਦੀ ਮੰਗ ਕੀਤੀ ਜਾ ਰਹੀ ਹੈ। ਇਸ ਨਾਲ ਨਾ ਸਿਰਫ਼ ਨਾਗਰਿਕਾਂ ਦੇ ਪੈਸਾ ਬਰਬਾਦੀ ਹੁੰਦੀ ਹੁੰਦੀ ਹੈ ਬਲਕਿ ਨਾਗਰਿਕਾਂ ਦੇ ਨਾਲ-ਨਾਲ ਸਰਕਾਰੀ ਕੰਮਕਾਜ ਦਾ ਸਮਾਂ ਵੀ ਖਰਾਬ ਹੁੰਦਾ ਹੈ।

The post ਮੀਤ ਹੇਅਰ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਹਲਫ਼ਨਾਮੇ ਦੀ ਬਜਾਏ ਸਵੈ-ਘੋਸ਼ਣਾ ਪੱਤਰ ਦੀ ਵਰਤੋਂ ਨੂੰ ਯਕੀਨੀ ਬਣਾਉਣ ਦੀ ਹਦਾਇਤ appeared first on TheUnmute.com - Punjabi News.

Tags:
  • arvind-kejriwal
  • breaking-news
  • cm-bhagwant-mann
  • congress
  • deputy-commissioners
  • gurmeet-singh-meet-hayer
  • meet-hayer
  • minister-for-administrative-reforms
  • news
  • punjab-dc-officers
  • punjab-government
  • punjab-news
  • punjab-police
  • the-unmute-breaking-news
  • the-unmute-punjab
  • the-unmute-punjabi-news

ਟਿਕਟ ਦਾ ਵਾਊਚਰ ਮੰਗਣ 'ਤੇ ਪੁਲਿਸ ਮੁਲਾਜ਼ਮ ਨੇ ਬੱਸ ਕੰਡਕਟਰ ਦੀ ਕੀਤੀ ਕੁੱਟਮਾਰ, ਵੀਡੀਓ ਵਾਇਰਲ

Wednesday 21 September 2022 10:34 AM UTC+00 | Tags: aam-aadmi-party a-policeman-beat-up-a-bus-conductor-for-asking-for-a-ticket-voucher breaking-news bus-conductor-being-beaten cm-bhagwant-mann laljit-singh-bhullar news prtc punjab-news punjab-police punjab-prtc the-unmute-breaking-news the-unmute-punjab

ਚੰਡੀਗੜ੍ਹ 21 ਸਤੰਬਰ 2022 : ਪੰਜਾਬ ਪੁਲਿਸ ਦੇ ਇੱਕ ਮੁਲਾਜ਼ਮ ਵੱਲੋਂ ਇੱਕ ਬੱਸ ਕੰਡਕਟ ਦੀ ਕੁੱਟਮਾਰ ਦੀ ਵੀਡੀਓ ਸਾਹਮਣੇ ਆਈ ਹੈ। ਜਿਸ ਵਿੱਚ ਇੱਕ ਪੁਲਿਸ ਮੁਲਾਜ਼ਮ ਇੱਕ ਸਰਕਾਰੀ ਬੱਸ ਦੇ ਕੰਡਕਟਰ ਦੀ ਕੁੱਟਮਾਰ ਕਰਦਾ ਦਿਖਾਈ ਦੇ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਜਦੋਂ ਬੱਸ ਕੰਡਕਟਰ ਨੇ ਪੁਲਿਸ ਮੁਲਾਜ਼ਮ ਨੂੰ ਆਪਣਾ ਵਾਊਚਰ ਦਿਖਾਉਣ ਲਈ ਕਿਹਾ ਤਾਂ ਪੁਲਿਸ ਮੁਲਾਜ਼ਮ ਤੇ ਕੰਡਕਟਰ ਵਿਚਾਲੇ ਬਹਿਸ ਸ਼ੁਰੂ ਹੋ ਗਈ | ਜਿਸ ਤੋਂ ਬਾਅਦ ਪੁਲਿਸ ਮੁਲਾਜ਼ਮ ਨੇ ਕੰਡਕਟਰ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ। ਪੁਲਿਸ ਦੇ ਮੁਲਾਜ਼ਮ ਵੱਲੋਂ ਕੀਤੀ ਇਸ ਹਰਕਤ ਦਾ ਲੋਕਾਂ ਨੇ ਵਿਰੋਧ ਕੀਤਾ |

ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਮੁਲਾਜ਼ਮ ਨੌਸ਼ਹਿਰਾ ਪਨੂੰਆਂ ਪਿੰਡ ਦਾ ਦੱਸਿਆ ਜਾ ਰਿਹਾ ਹੈ। ਇਸ ਮਾਮਲੇ ‘ਚ ਪੀਆਰਟੀਸੀ ਵਰਕਰਜ਼ ਯੂਨੀਅਨ ਦੇ ਆਗੂਆਂ ਨੇ ਟਰਾਂਸਪੋਰਟ ਮੰਤਰੀ ਲਾਲਜੀਤ ਸਿਘ ਭੁੱਲਰ ਕੋਲ ਇਸ ਪੁਲਿਸ ਮੁਲਾਜ਼ਮ ਖਿਲਾਫ਼ ਢੁਕਵੀਂ ਕਾਰਵਾਈ ਕਰਨ ਦੀ ਮੰਗ ਕੀਤੀ ਹੈ |

The post ਟਿਕਟ ਦਾ ਵਾਊਚਰ ਮੰਗਣ ‘ਤੇ ਪੁਲਿਸ ਮੁਲਾਜ਼ਮ ਨੇ ਬੱਸ ਕੰਡਕਟਰ ਦੀ ਕੀਤੀ ਕੁੱਟਮਾਰ, ਵੀਡੀਓ ਵਾਇਰਲ appeared first on TheUnmute.com - Punjabi News.

Tags:
  • aam-aadmi-party
  • a-policeman-beat-up-a-bus-conductor-for-asking-for-a-ticket-voucher
  • breaking-news
  • bus-conductor-being-beaten
  • cm-bhagwant-mann
  • laljit-singh-bhullar
  • news
  • prtc
  • punjab-news
  • punjab-police
  • punjab-prtc
  • the-unmute-breaking-news
  • the-unmute-punjab

ਪਟਿਆਲਾ 21 ਸਤੰਬਰ 2022: ਪਟਿਆਲਾ ਜ਼ਿਲ੍ਹੇ ਦੇ ਹਲਕਾ ਸਮਾਣਾ ਵਿਖੇ ਸਵਾਈਨ ਫਲੂ (Swine Flu) ਨਾਲ ਇੱਕ ਮਹਿਲਾ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਸਮਾਣਾ ਦੀ ਵੜੈਚਾ ਕਲੋਨੀ ਦੀ ਨਿਵਾਸੀ ਸ਼ੁਸ਼ਮਾ ਰਾਣੀ ਕੁਝ ਦਿਨ ਪਹਿਲਾਂ ਖਾਂਸੀ ਅਤੇ ਬੁਖਾਰ ਨਾਲ ਪੀੜਤ ਸੀ, ਜਿਸ ਤੋਂ ਬਾਅਦ ਉਸ ਨੂੰ ਰਾਜਪੁਰਾ ਦੇ ਇੱਕ ਪ੍ਰਾਈਵੇਟ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ |

ਪਰ ਹਾਲਤ ਜ਼ਿਆਦਾ ਵਿਗੜਨ ਤੋਂ ਬਾਅਦ ਉਸ ਨੂੰ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿਖੇ ਇਲਾਜ ਲਈ ਲਿਆਂਦਾ ਗਿਆ, ਜਿੱਥੇ ਉਸਦੀ ਸਵਾਈਨ ਫਲੂ ਬੀਮਾਰੀ ਨਾਲ ਮੌਤ ਹੋ ਗਈ ਹੈ |ਸੁਸ਼ਮਾ ਰਾਣੀ ਦੀ ਉਮਰ 46 ਸਾਲ ਦੱਸੀ ਜਾ ਰਹੀ ਹੈ ਅਤੇ ਪ੍ਰਸ਼ਾਸਨ ਵੱਲੋਂ ਸਵਾਈਨ ਫਲੂ ਦੇ ਨਿਯਮਾਂ ਦੇ ਮੁਤਾਬਕ ਮ੍ਰਿਤਕ ਦੀ ਲਾਸ਼ ਦਾ ਪੋਸਟਮਾਰਟਮ ਆਪਣੀ ਨਿਗਰਾਨੀ ਵਿੱਚ ਕੀਤਾ ਗਿਆ |

ਇਸਦੇ ਨਾਲ ਹੀ ਸ਼ਮਸ਼ਾਨਘਾਟ ਵਿਖੇ ਕਿਸੇ ਵੀ ਵਿਅਕਤੀ ਨੂੰ ਦਾਖ਼ਲ ਨਹੀਂ ਹੋਣ ਦਿੱਤਾ ਅਤੇ ਕੇਵਲ ਪਰਿਵਾਰ ਅਤੇ ਨਜ਼ਦੀਕੀ ਸਬੰਧੀਆਂ ਨੇ ਹੀ ਸੁਸ਼ਮਾ ਰਾਣੀ ਦਾ ਅੰਤਿਮ ਸਸਕਾਰ ਕੀਤਾ | ਸਵਾਈਨ ਫਲੂ ਦੀ ਪੁਸ਼ਟੀ ਸਮਾਣਾ ਦੀ ਸੀਨੀਅਰ ਮੈਡੀਕਲ ਅਧਿਕਾਰੀ ਰਿਸ਼ਮਾ ਵੋਹਰਾ ਨੇ ਕੀਤੀ ਹੈ, ਉਨ੍ਹਾਂ ਨੇ ਦੱਸਿਆ ਕਿ ਸੁਸ਼ਮਾ ਰਾਣੀ ਪਹਿਲਾਂ ਕਿਸੇ ਪ੍ਰਾਈਵੇਟ ਹਸਪਤਾਲ ਵਿਖੇ ਦਾਖਲ ਹੋਈ ਸੀ ਉਸ ਤੋਂ ਬਾਅਦ ਉਸ ਨੂੰ ਰਾਜਿੰਦਰਾ ਹਸਪਤਾਲ ਵਿਖੇ ਲਿਆਂਦਾ ਗਿਆ, ਜਿੱਥੇ ਸਿਹਤ ਵਿਭਾਗ ਨੇ ਆਪਣੀ ਨਿਗਰਾਨੀ ਵਿਚ ਉਸਦਾ ਅੰਤਿਮ ਸਸਕਾਰ ਕਰਵਾਇਆ |

The post ਪਟਿਆਲਾ ਜ਼ਿਲ੍ਹੇ ਦੇ ਹਲਕਾ ਸਮਾਣਾ ਵਿਖੇ ਸਵਾਈਨ ਫਲੂ ਨਾਲ ਇੱਕ ਮਹਿਲਾ ਦੀ ਮੌਤ appeared first on TheUnmute.com - Punjabi News.

Tags:
  • swine-flu
  • varaicha-colony

ਤਿੰਨ ਰੋਜ਼ਾ ਪਲਸ ਪੋਲੀਓ ਅਭਿਆਨ ਦੌਰਾਨ ਸੂਬੇ ਦੇ 14 ਲੱਖ ਤੋਂ ਵੱਧ ਬੱਚਿਆਂ ਨੂੰ ਪਿਲਾਈਆਂ ਬੂੰਦਾਂ: ਚੇਤਨ ਸਿੰਘ ਜੌੜਾਮਾਜਰਾ

Wednesday 21 September 2022 10:53 AM UTC+00 | Tags: aam-aadmi-party breaking-news chetan-singh-jauramajra cm-bhagwant-mann congress news polio pulse-polio-campaign pulse-polio-campaign-punjab-news punjab punjab-health-minister punjab-health-minister-chetan-singh-jauramajr the-unmute-breaking-news the-unmute-news the-unmute-punjabi-news

ਚੰਡੀਗੜ੍ਹ 21 ਸਤੰਬਰ 2022: ਪੰਜਾਬ ਦੀ ਪੋਲੀਓ ਮੁਕਤ ਸਥਿਤੀ ਨੂੰ ਬਰਕਰਾਰ ਰੱਖਣ ਲਈ, ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਪੰਜਾਬ ਦੇ ਸਿਹਤ ਵਿਭਾਗ ਨੇ ਆਪਣੀ ਤਿੰਨ ਰੋਜ਼ਾ ਉਪ ਰਾਸ਼ਟਰੀ ਪਲਸ ਪੋਲੀਓ ਮੁਹਿੰਮ (ਐਸ.ਐਨ.ਆਈ.ਡੀ.) ਤਹਿਤ 14,24,142 ਬੱਚਿਆਂ ਨੂੰ ਪੋਲੀਓ ਤੋਂ ਬਚਾਅ ਲਈ ਬੂੰਦਾਂ ਪਿਲਾਈਆਂ ਹਨ। ਇਹ ਪ੍ਰਗਟਾਵਾ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕੀਤਾ।

ਸ. ਚੇਤਨ ਸਿੰਘ ਜੌੜਾਮਾਜਰਾ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜ ਸਾਲ ਤੋਂ ਘੱਟ ਉਮਰ ਦੇ ਹਰ ਬੱਚੇ ਨੂੰ ਪੋਲੀਓ ਬੂੰਦਾਂ ਪਿਲਾਉਣ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ 12 ਜ਼ਿਲ੍ਹਿਆਂ ਵਿੱਚ ਘਰ-ਘਰ ਜਾ ਕੇ ਇਹ ਮੁਹਿੰਮ ਚਲਾਈ ਗਈ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਨੇ ਇੱਟਾਂ ਦੇ ਭੱਠਿਆਂ, ਰੇਲਵੇ ਸਟੇਸ਼ਨ, ਬੱਸ ਅੱਡਿਆਂ, ਉਸਾਰੀ ਵਾਲੀਆਂ ਥਾਵਾਂ ਅਤੇ ਝੁੱਗੀਆਂ ਝੌਂਪੜੀਆਂ ਆਦਿ ਵੱਲ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ।

ਵਲੰਟੀਅਰਾਂ ਦੇ ਅਣਥੱਕ ਯਤਨਾਂ ਦੀ ਸ਼ਲਾਘਾ ਕਰਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਨੇ ਕਿਹਾ ਕਿ ਸੂਬੇ ਦੇ ਸਿਹਤ ਵਿਭਾਗ ਵੱਲੋਂ 11,865 ਪੋਲੀਓ ਵੈਕਸੀਨ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ ਅਤੇ ਇਨ੍ਹਾਂ ਸਾਰਿਆਂ ਨੇ ਇਸ ਮੁਹਿੰਮ ਦੀ ਸਫਲਤਾ ਲਈ ਸ਼ਲਾਘਾਯੋਗ ਉਪਰਾਲੇ ਕੀਤੇ ਹਨ। ਟੀਮਾਂ ਨੇ ਘਰ-ਘਰ ਜਾ ਕੇ ਹਰ ਬੱਚੇ ਨੂੰ ਪੋਲੀਓ ਬੂੰਦਾਂ ਪਿਲਾਏ ਜਾਣ ਨੂੰ ਯਕੀਨੀ ਬਣਾਇਆ। ਸਿਹਤ ਵਿਭਾਗ ਪੰਜਾਬ ਅਤੇ ਵਿਸ਼ਵ ਸਿਹਤ ਸੰਗਠਨ ਨੇ ਵੱਖ-ਵੱਖ ਪੱਧਰਾਂ 'ਤੇ ਨਿਗਰਾਨੀ ਲਈ ਅੰਦਰੂਨੀ ਸੁਪਰਵਾਈਜ਼ਰ ਅਤੇ ਬਾਹਰੀ ਨਿਗਰਾਨ ਤਾਇਨਾਤ ਕੀਤੇ ਸਨ।

ਸ. ਜੌੜਾਮਾਜਰਾ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ 14,83,072 ਦਾ ਟੀਚਾ ਰੱਖਿਆ ਗਿਆ ਸੀ ਅਤੇ ਇਹ ਮੁਹਿੰਮ ਆਪਣੇ ਨਿਰਧਾਰਤ ਟੀਚੇ ਦਾ 96.03 ਫੀਸਦੀ ਹਾਸਲ ਕਰਨ ਵਿੱਚ ਕਾਮਯਾਬ ਰਹੀ ਹੈ ਅਤੇ ਸਿਹਤ ਅਧਿਕਾਰੀਆਂ ਨੂੰ ਬਾਕੀ ਬਚੇ ਬੱਚਿਆਂ ਨੂੰ ਘਰਾਂ ਵਿੱਚ ਜਾ ਕੇ ਪੋਲੀਓ ਬੂੰਦਾਂ ਪਿਲਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਮੁਹਿੰਮ ਦੌਰਾਨ ਬੂੰਦਾਂ ਪੀਣ ਤੋਂ ਖੁੰਝ ਗਏ ਬੱਚਿਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਪੋਲੀਓ ਬੂੰਦਾਂ ਪਿਲਾਉਣ ਲਈ ਘਰ-ਘਰ ਜਾਣ ਦੀ ਮੁਹਿੰਮ ਪੰਜ ਦਿਨਾਂ ਤੱਕ ਜਾਰੀ ਰਹੇਗੀ। ਇਸ ਮੁਹਿੰਮ ਨੂੰ ਵਿਸ਼ਵ ਸਿਹਤ ਸੰਸਥਾ (ਡਬਲਿਯੂ.ਐਚ.ਓ.), ਰੋਟਰੀ ਅਤੇ ਹੋਰ ਸਿਵਲ ਸੁਸਾਇਟੀ ਸੰਸਥਾਵਾਂ ਦੇ ਤਕਨੀਕੀ ਭਾਈਵਾਲਾਂ ਅਤੇ ਵਲੰਟੀਅਰਾਂ ਦੁਆਰਾ ਸਹਿਯੋਗ ਦਿੱਤਾ ਗਿਆ।

ਜ਼ਿਕਰਯੋਗ ਹੈ ਕਿ ਬੱਚਿਆਂ ਦੀ ਕਵਰੇਜ ਦੇ ਸਬੰਧ ਵਿੱਚ ਜ਼ਿਲ੍ਹਾ ਪੱਧਰੀ ਕਾਰਗੁਜ਼ਾਰੀ, ਐਸ.ਬੀ.ਐਸ. ਨਗਰ 100 ਫੀਸਦੀ, ਫਾਜ਼ਿਲਕਾ 99.58 ਫੀਸਦੀ, ਤਰਨਤਾਰਨ 99.40 ਫੀਸਦੀ, ਸ੍ਰੀ ਮੁਕਤਸਰ ਸਾਹਿਬ 98.74 ਫੀਸਦੀ, ਬਠਿੰਡਾ 97.53 ਫੀਸਦੀ, ਪਠਾਨਕੋਟ 96.82 ਫੀਸਦੀ, ਮੋਗਾ 95.47 ਫੀਸਦੀ, ਅੰਮ੍ਰਿਤਸਰ 94.41 ਫੀਸਦੀ, ਫਰੀਦਕੋਟ 94.14 ਫੀਸਦੀ, ਸ੍ਰੀ ਫਤਿਹਗੜ੍ਹ ਸਾਹਿਬ 94.06 ਫੀਸਦੀ, ਪਟਿਆਲਾ 92.66 ਫੀਸਦੀ ਅਤੇ ਮਾਨਸਾ 92.63 ਫੀਸਦੀ ਰਹੀ ਹੈ |

The post ਤਿੰਨ ਰੋਜ਼ਾ ਪਲਸ ਪੋਲੀਓ ਅਭਿਆਨ ਦੌਰਾਨ ਸੂਬੇ ਦੇ 14 ਲੱਖ ਤੋਂ ਵੱਧ ਬੱਚਿਆਂ ਨੂੰ ਪਿਲਾਈਆਂ ਬੂੰਦਾਂ: ਚੇਤਨ ਸਿੰਘ ਜੌੜਾਮਾਜਰਾ appeared first on TheUnmute.com - Punjabi News.

Tags:
  • aam-aadmi-party
  • breaking-news
  • chetan-singh-jauramajra
  • cm-bhagwant-mann
  • congress
  • news
  • polio
  • pulse-polio-campaign
  • pulse-polio-campaign-punjab-news
  • punjab
  • punjab-health-minister
  • punjab-health-minister-chetan-singh-jauramajr
  • the-unmute-breaking-news
  • the-unmute-news
  • the-unmute-punjabi-news

ਮੈਡੀਕਲ ਸਿੱਖਿਆ ਮੰਤਰੀ ਵੱਲੋਂ ਐਮ.ਸੀ.ਐਚ. ਅਤੇ ਇੰਸਟੀਚਿਊਟ ਬਿਲਡਿੰਗ ਦੀ ਜਾਂਚ ਕਰਵਾਉਣ ਦੇ ਆਦੇਸ਼

Wednesday 21 September 2022 11:09 AM UTC+00 | Tags: aam-aadmi-party breaking-news chetan-singh-jauramajra cm-bhagwant-mann government-rajindra-hospital mch news patiala-enws punjabi-news punjab-medical-education rajindra-hospital the-unmute-breaking-news the-unmute-latest-news the-unmute-latest-update the-unmute-punjabi-news

ਪਟਿਆਲਾ 21 ਸਤੰਬਰ 2022: ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਇੱਕ ਅਹਿਮ ਫੈਸਲਾ ਲੈਂਦਿਆਂ ਸਰਕਾਰੀ ਰਾਜਿੰਦਰਾ ਹਸਪਤਾਲ ਵਿਖੇ ਪਿਛਲੇ ਸਮੇਂ ਬਣੀ ਐਮ.ਸੀ.ਐਚ. (ਜੱਚਾ ਬੱਚਾ ਹਸਪਤਾਲ) ਦੀ ਇਮਾਰਤ ਸਮੇਤ ਸਰਕਾਰੀ ਮੈਡੀਕਲ ਕਾਲਜ ਵਿਖੇ ਇੰਸਟੀਚਿਊਟ ਬਿਲਡਿੰਗ ਦੀ ਸਮਾਂਬੱਧ ਜਾਂਚ ਕਰਵਾਉਣ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਖਾਮੀਆਂ ਲਈ ਜਿੰਮੇਵਾਰਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

ਚੇਤਨ ਸਿੰਘ ਜੌੜਾਮਾਜਰਾ, ਸਿਹਤ ਤੇ ਪਰਿਵਾਰ ਭਲਾਈ ਚੋਣਾਂ ਬਾਰੇ ਵਿਭਾਗ ਵੀ ਹਨ, ਉਨ੍ਹਾਂ ਨੇ ਅੱਜ ਇੱਥੇ ਮੈਡੀਕਲ ਕਾਲਜ ਦੇ ਬੁਆਏਜ਼ ਤੇ ਗਰਲਜ਼ ਹੋਸਟਲ ਤੇ ਇਨ੍ਹਾਂ ਦੀ ਮੈੱਸ, ਇੰਸਟੀਚਿਊਟ ਬਿਲਡਿੰਗ, ਗੁਰੂ ਨਾਨਕ ਸੁਪਰ ਸਪੈਸ਼ਲਿਟੀ ਹਸਪਤਾਲ ਤੇ ਐਮ.ਸੀ.ਐਚ. ਬਿਲਡਿੰਗ ਦਾ ਅਚਨਚੇਤ ਦੌਰਾ ਕੀਤਾ ਅਤੇ ਇੱਥੇ ਪਾਈਆਂ ਗਈਆਂ ਊਣਤਾਈਆਂ ਦਾ ਗੰਭੀਰ ਨੋਟਿਸ ਲਿਆ। ਉਨ੍ਹਾਂ ਦੇ ਨਾਲ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਤੇ ਡਾ. ਬਲਬੀਰ ਸਿੰਘ ਅਤੇ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਦੇ ਪ੍ਰਮੁੱਖ ਸਕੱਤਰ ਅਲਕਨੰਦਾ ਦਿਆਲ ਵੀ ਮੌਜੂਦ ਸਨ। ਇਸ ਤੋਂ ਪਹਿਲਾਂ ਉਨ੍ਹਾਂ ਨੇ ਮਾਤਾ ਕੌਸ਼ੱਲਿਆ ਸਰਕਾਰੀ ਹਸਪਤਾਲ ਦਾ ਵੀ ਅਚਨਚੇਤ ਦੌਰਾ ਕੀਤਾ।

ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਨੇ ਕਿਹਾ ਕਿ ਮੈਡੀਕਲ ਕਾਲਜ ਵਿਖੇ ਐਮ.ਬੀ.ਬੀ.ਐਸ ਦੇ ਵਿਦਿਆਰਥੀਆਂ ਦੀਆਂ ਕਲਾਸਾਂ ਲਗਾਉਣ ਲਈ ਬਣੀ ਇੰਸਟੀਚਿਊਟ ਦੀ ਅਧੂਰੀ ਇਮਾਰਤ ਸਮੇਤ ਐਮ.ਸੀ.ਐਚ. ਬਿਲਡਿੰਗ ਦੀ ਖਸਤਾ ਹਾਲਤ ਲਈ ਜਿੰਮੇਵਾਰ ਕਿਸੇ ਵੀ ਸਰਕਾਰੀ ਜਾਂ ਗ਼ੈਰਸਰਕਾਰੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇਗੀ।

Rajindra Hospital

ਚੇਤਨ ਸਿੰਘ ਜੌੜਾਮਾਜਰਾ ਨੇ ਐਮ.ਸੀ.ਐਚ. ਬਿਲਡਿੰਗ ਵਿਖੇ ਸੀਵਰੇਜ ਦੀ ਲੀਕੇਜ਼ ਤੇ ਨਾਕਸ ਪ੍ਰਣਾਲੀ ਸਮੇਤ ਸਾਫ਼ ਸਫ਼ਾਈ ਦੀ ਘਾਟ ਲਈ ਸਬੰਧਤ ਵਿਭਾਗ ਸਮੇਤ ਹਸਪਤਾਲ ਦੇ ਹੋਰ ਜਿੰਮੇਵਾਰ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਜਵਾਬ ਤਲਬੀ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਨੇ ਵਿਕਾਸ ਕਾਰਜਾਂ ਦੀ ਸਮੀਖਿਆ ਕਰਦਿਆਂ ਲੋਕ ਨਿਰਮਾਣ ਵਿਭਾਗ, ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਸਮੇਤ ਹੋਰ ਸਬੰਧਤ ਵਿਭਾਗੀ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਚੱਲ ਰਹੇ ਵਿਕਾਸ ਕਾਰਜ ਮਿਥੇ ਸਮੇਂ ਦੇ ਅੰਦਰ ਮੁਕੰਮਲ ਕਰਨ ਲਈ ਕਿਹਾ।

ਜੌੜਾਮਾਜਰਾ ਨੇ ਡਾਇਲਸਿਸ ਰੂਮ ਵਿਖੇ ਮਰੀਜਾਂ ਨਾਲ ਗੱਲਬਾਤ ਕਰਕੇ ਫੀਡਬੈਕ ਵੀ ਹਾਸਲ ਕੀਤੀ ਅਤੇ ਇੱਥੇ ਫਰਸ਼ ਦੀਆਂ ਟੁੱਟੀਆਂ ਟਾਈਲਾਂ ਤੁਰੰਤ ਠੀਕ ਕਰਵਾਉਣ ਦੀ ਹਦਾਇਤ ਕੀਤੀ। ਉਨ੍ਹਾਂ ਨੇ ਰਾਜਿੰਦਰਾ ਹਪਸਤਾਲ ਦੇ ਦਿਲ ਦੇ ਰੋਗਾਂ ਦੇ ਮਾਹਰ ਡਾ. ਸੌਰਵ ਸ਼ਰਮਾ ਤੋਂ ਦਿਲ ਦੀਆਂ ਬਿਮਾਰੀਆਂ ਦੇ ਮਰੀਜਾਂ ਬਾਰੇ ਅਤੇ ਬੱਚਿਆਂ ਦੇ ਮਾਹਰ ਡਾ. ਹਰਸ਼ਿੰਦਰ ਕੌਰ ਤੋਂ ਆਰ.ਬੀ.ਐਸ.ਕੇ, ਜਨਨੀ ਸੁਰੱਖਿਆ, ਜੇ.ਐਸ.ਐਸ.ਕੇ ਤੇ ਆਯੂਸ਼ਮਾਨ ਸਕੀਮਾਂ ਸਮੇਤ ਕੈਂਸਰ ਦੇ ਮਰੀਜਾਂ ਨੂੰ ਪ੍ਰਦਾਨ ਕੀਤੀਆਂ ਜਾਂਦੀਆਂ ਸਹੂਲਤਾਂ ਬਾਰੇ ਜਾਣਕਾਰੀ ਹਾਸਲ ਕਰਕੇ ਤਸੱਲੀ ਦਾ ਇਜ਼ਹਾਰ ਕੀਤਾ।

rajindra Hospital

ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੀ ਮੁਢਲੀ ਤਰਜੀਹ ਹੈ, ਜਿਸ ਕਰਕੇ ਉਨ੍ਹਾਂ ਨੇ ਸੂਬੇ ਦੇ ਸਰਕਾਰੀ ਹਸਪਤਾਲਾਂ ਦਾ ਦੌਰਾ ਕਰਕੇ ਇਨ੍ਹਾਂ ਦਾ ਜਾਇਜ਼ਾ ਲਿਆ ਹੈ ਅਤੇ ਜੇਕਰ ਲੋੜ ਪਈ ਤਾਂ ਉਹ ਵਾਰ-ਵਾਰ ਇਨ੍ਹਾਂ ਹਸਪਤਾਲਾਂ ਦਾ ਦੌਰਾ ਕਰਨ ਲਈ ਜਾਣਗੇ ਤੇ ਖਾਮੀਆਂ ਲਈ ਜਿੰਮੇਵਾਰਾਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ।

ਮੰਤਰੀ ਦੇ ਦੌਰੇ ਦੌਰਾਨ ਡਾਇਰੈਕਟਰ ਮੈਡੀਕਲ ਸਿੱਖਿਆ ਤੇ ਖੋਜ ਡਾ. ਅਵਨੀਸ਼ ਕੁਮਾਰ, ਡਾਇਰੈਕਟਰ ਪ੍ਰਿੰਸੀਪਲ ਮੈਡੀਕਲ ਕਾਲਜ ਡਾ. ਹਰਜਿੰਦਰ ਸਿੰਘ, ਮੈਡੀਕਲ ਸੁਪਰਡੈਂਟ ਡਾ. ਐਚ.ਐਸ. ਰੇਖੀ, ਸਿਵਲ ਸਰਜਨ ਡਾ. ਰਾਜੂ ਧੀਰ, ਵਾਈਸ ਪ੍ਰਿੰਸੀਪਲ ਡਾ. ਆਰ.ਪੀ.ਐਸ. ਸਿਬੀਆ, ਡਿਪਟੀ ਮੈਡੀਕਲ ਸੁਪਰਡੈਂਟ ਡਾ. ਵਿਨੋਦ ਡੰਗਵਾਲ, ਆਪ ਪਾਰਟੀ ਦੇ ਸੂਬਾ ਸਕੱਤਰ ਜਰਨੈਲ ਸਿੰਘ ਮੰਨੂ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਤੇਜਿੰਦਰ ਮਹਿਤਾ, ਦਿਹਾਤੀ ਪ੍ਰਧਾਨ ਮੇਘ ਚੰਦ ਸ਼ੇਰਮਾਜਰਾ, ਈਵੈਂਟ ਇੰਚਾਰਜ ਅੰਗਰੇਜ ਸਿੰਘ ਤੋਂ ਇਲਾਵਾ ਹੋਰ ਵੀ ਮੌਜੂਦ ਸਨ।

The post ਮੈਡੀਕਲ ਸਿੱਖਿਆ ਮੰਤਰੀ ਵੱਲੋਂ ਐਮ.ਸੀ.ਐਚ. ਅਤੇ ਇੰਸਟੀਚਿਊਟ ਬਿਲਡਿੰਗ ਦੀ ਜਾਂਚ ਕਰਵਾਉਣ ਦੇ ਆਦੇਸ਼ appeared first on TheUnmute.com - Punjabi News.

Tags:
  • aam-aadmi-party
  • breaking-news
  • chetan-singh-jauramajra
  • cm-bhagwant-mann
  • government-rajindra-hospital
  • mch
  • news
  • patiala-enws
  • punjabi-news
  • punjab-medical-education
  • rajindra-hospital
  • the-unmute-breaking-news
  • the-unmute-latest-news
  • the-unmute-latest-update
  • the-unmute-punjabi-news

ਰਾਣਾ ਕੇ ਪੀ ਸਿੰਘ ਦਾ ਮਾਨ ਸਰਕਾਰ 'ਤੇ ਪਲਟਵਾਰ, ਕਿਹਾ ਮਾਈਨਿੰਗ ਮੰਤਰੀ ਹਰਜੋਤ ਬੈਂਸ ਨੂੰ ਕੀਤਾ ਜਾਵੇ ਬਰਖ਼ਾਸਤ

Wednesday 21 September 2022 11:25 AM UTC+00 | Tags: aam-aadmi-party breaking-news cabinet-minister-harjot-singh-bains congress former-speaker-rana-kp-singh harjot-singh-bains illegal-mining-case maan-government mining-case news punjab-congress punjab-government punjab-news punjab-politics rana-kp-singh rupnagar the-unmute-breaking-news the-unmute-punjabi-news

ਚੰਡੀਗੜ੍ਹ 21 ਸਤੰਬਰ 2022: ਪੰਜਾਬ ਦੇ ਮਾਈਨਿੰਗ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਰਾਣਾ ਕੇ.ਪੀ. (Rana KP Singh) ਉਸ ਖ਼ਿਲਾਫ਼ ਵਿਜੀਲੈਂਸ ਜਾਂਚ ਦੇ ਨਿਰਦੇਸ਼ ਦਿੱਤੇ ਗਏ ਹਨ | ਜਿਸਦੇ ਚੱਲਦੇ ਸਿਆਸੀ ਹੰਗਾਮਾ ਖੜ੍ਹਾ ਹੋ ਗਿਆ ਹੈ। ਇਸਦੇ ਨਾਲ ਹੀ ਸਾਬਕਾ ਸਪੀਕਰ ਰਾਣਾ ਕੇ ਪੀ ਨੇ ਗੈਰ-ਕਾਨੂੰਨੀ ਮਾਈਨਿੰਗ ‘ਤੇ ਵਿਜੀਲੈਂਸ ਜਾਂਚ ਲਈ ਮੰਤਰੀ ਹਰਜੋਤ ਸਿੰਘ ਬੈਂਸ ‘ਤੇ ਪਲਟਵਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਵਿਜੀਲੈਂਸ ਵੱਲੋਂ ਜਾਂਚ ਕਰਵਾਉਣਾ ਸਿਆਸੀ ਬਦਲਾਖੋਰੀ ਹੈ।

ਇਸਦੇ ਨਾਲ ਹੀ ਰਾਣਾ ਕੇ ਪੀ ਨੇ ਮੰਗ ਕੀਤੀ ਹੈ ਕਿ ਇਸ ਮਾਮਲੇ ਦੀ ਜਾਂਚ ਹਾਈਕੋਰਟ ਦੇ ਮੌਜੂਦਾ ਜੱਜ ਜਾਂ ਸੀਬੀਆਈ ਤੋਂ ਕਰਵਾਈ ਜਾਵੇ। ਅਜਿਹਾ ਹੋਣਾ ਚਾਹੀਦਾ ਹੈ ਤਾਂ ਜੋ ਦੁੱਧ ਦਾ ਦੁੱਧ ਅਤੇ ਪਾਣੀ ਦਾ ਪਾਣੀ ਹੋ ਸਕੇ। ਰਾਣਾ ਕੇ ਪੀ ਨੇ ਕਿਹਾ ਕਿ ਜੇਕਰ ਅਜਿਹਾ ਨਾ ਕੀਤਾ ਗਿਆ ਤਾਂ ਉਹ ਹਾਈਕੋਰਟ ਦਾ ਰੁਖ ਕਰਨਗੇ।

ਰਾਣਾ ਕੇ ਪੀ ਸਿੰਘ (Rana KP Singh) ਨੇ ਆਮ ਆਦਮੀ ਪਾਰਟੀ ‘ਤੇ ਤਿੱਖਾ ਹਮਲਾ ਕਰਦੇ ਹੋਏ ਮਾਈਨਿੰਗ ‘ਤੇ ਵੀ ਸਵਾਲ ਚੁੱਕੇ ਹਨ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਜਦੋਂ ਤੱਕ ਜਾਂਚ ਪੂਰੀ ਨਹੀਂ ਹੁੰਦੀ ਉਦੋਂ ਤੱਕ ਮਾਈਨਿੰਗ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਬਰਖ਼ਾਸਤ ਕੀਤਾ ਜਾਵੇ। ਜ਼ਿਕਰਯੋਗ ਹੈ ਕਿ ਮਾਈਨਿੰਗ ਮੰਤਰੀ ਹਰਜੋਤ ਸਿੰਘ ਬੈਂਸ ਨੇ ਰਾਣਾ ਕੇ.ਪੀ. ਵਿਜੀਲੈਂਸ ਨੂੰ ਜਾਂਚ ਦੇ ਨਿਰਦੇਸ਼ ਦਿੱਤੇ ਹਨ। ਜਾਣਕਾਰੀ ਅਨੁਸਾਰ ਰਾਣਾ ਕੇ.ਪੀ. ਪਰ ਰੋਪੜ ਅਤੇ ਆਨੰਦਪੁਰ ਸਾਹਿਬ ਵਿੱਚ ਮਾਈਨਿੰਗ ਨੂੰ ਲੈ ਕੇ ਦੋਸ਼ ਲੱਗੇ ਹਨ |

The post ਰਾਣਾ ਕੇ ਪੀ ਸਿੰਘ ਦਾ ਮਾਨ ਸਰਕਾਰ ‘ਤੇ ਪਲਟਵਾਰ, ਕਿਹਾ ਮਾਈਨਿੰਗ ਮੰਤਰੀ ਹਰਜੋਤ ਬੈਂਸ ਨੂੰ ਕੀਤਾ ਜਾਵੇ ਬਰਖ਼ਾਸਤ appeared first on TheUnmute.com - Punjabi News.

Tags:
  • aam-aadmi-party
  • breaking-news
  • cabinet-minister-harjot-singh-bains
  • congress
  • former-speaker-rana-kp-singh
  • harjot-singh-bains
  • illegal-mining-case
  • maan-government
  • mining-case
  • news
  • punjab-congress
  • punjab-government
  • punjab-news
  • punjab-politics
  • rana-kp-singh
  • rupnagar
  • the-unmute-breaking-news
  • the-unmute-punjabi-news

ਜੇਕਰ ਮਹਿਲਾ ਸਰਪੰਚ ਪਿੰਡਾਂ ਦੀ ਵਾਗਡੋਰ ਸੰਭਾਲਦੇ ਹੁੰਦੇ ਤਾਂ ਪਿੰਡਾਂ ਦੀ ਹਾਲਤ ਅੱਜ ਨਾਲੋਂ ਕਿਤੇ ਬਿਹਤਰ ਹੁੰਦੀ: ਕੁਲਦੀਪ ਧਾਲੀਵਾਲ

Wednesday 21 September 2022 11:47 AM UTC+00 | Tags: animal-husbandry-minister-kuldeep-dhaliwal breaking-news cm-bhagwant-mann kuldeep-singh-dhaliwal news panchayat-minister-kuldeep-dhaliwal punjab-government punjab-news punjab-women-sarpanches the-unmute-breaking-news the-unmute-latest-update the-unmute-punjabi-news the-unmute-update women-sarpanches

ਅੰਮ੍ਰਿਤਸਰ 21 ਸਤੰਬਰ 2022: ਪੰਚਾਇਤੀ ਰਾਜ ਸੰਸਥਾਵਾਂ ਵਿਚ ਔਰਤਾਂ ਦੀ ਮਜ਼ਬੂਤ ਭਾਈਵਾਲੀ ਉਤੇ ਕਰਵਾਏ ਪੰਜਾਬ ਦੇ ਪਲੇਠੇ ਸੈਮੀਨਾਰ ਨੂੰ ਸੰਬੋਧਨ ਕਰਦੇ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਨੇ ਪੰਜਾਬ ਦੇ ਪਿੰਡਾਂ ਦੀ ਦਸ਼ਾ ਤੇ ਦਿਸ਼ਾ ਬਦਲਣ ਲਈ ਅੱਗੇ ਆਉਣ ਦਾ ਸੱਦਾ ਦਿੰਦੇ ਕਿਹਾ ਕਿ ਜੇਕਰ ਮੇਰੀਆਂ ਮਾਵਾਂ, ਭੈਣਾਂ, ਧੀਆਂ, ਜੋ ਕਿ ਪਿੰਡਾਂ ਦੀ ਸਰਪੰਚ ਲੋਕਾਂ ਦੁਆਰਾ ਚੁਣੀਆਂ ਗਈਆਂ ਹਨ, ਪਿੰਡਾਂ ਦੀ ਵਾਗਡੋਰ ਹਕੀਕਤ ਵਿਚ ਸੰਭਾਲ ਲੈਂਦੀਆਂ ਤਾਂ ਅੱਜ ਸਾਡੇ ਪਿੰਡਾਂ ਦੀ ਹਾਲਤ ਅੱਜ ਨਾਲੋਂ ਕਿਤੇ ਬਿਹਤਰ ਹੋਣੀ ਸੀ।

ਉਨਾਂ ਕਿਹਾ ਕਿ ਸਰਕਾਰ ਨੇ ਸਰਪੰਚਾਂ ਦਾ ਰਾਖਵਾਂਕਰਨ 50 ਫੀਸਦੀ ਕਰ ਦਿੱਤਾ, ਲੋਕਾਂ ਨੇ ਵੋਟਾਂ ਪਾ ਕੇ ਮਹਿਲਾ ਸਰਪੰਚ ਚੁਣ ਲਏ, ਪਰ ਇੰਨਾਂ ਨੂੰ ਪੂਰੀ ਤਰਾਂ ਨਾਲ ਕੰਮ ਕਰਨ ਦਾ ਮੌਕਾ ਨਹੀਂ ਮਿਲ ਸਕਿਆ। ਉਨਾਂ ਕਿਹਾ ਕਿ ਜੇਕਰ ਪਿੰਡਾਂ ਵਿਚ ਕਮਾਂਡ ਔਰਤਾਂ ਦੇ ਹੱਥ ਹੁੰਦੀ ਤਾਂ ਪਿੰਡਾਂ ਵਿਚ ਨਸ਼ਾ, ਨਾਜਾਇਜ਼ ਕਬਜ਼ੇ, ਸ਼ਰੀਕੇਬਾਜ਼ੀ, ਵੈਰ-ਵਿਰੋਧ ਇੰਨੇ ਨਾ ਹੁੰਦੇ, ਜਿੰਨੇ ਕਿ ਹੁਣ ਹਨ।

ਉਨਾਂ ਕਿਹਾ ਕਿ ਅੱਜ ਸਾਡੀਆਂ ਤਿੰਨ ਮਾਵਾਂ, ਜਿਸ ਵਿਚ ਜਨਮ ਦੇਣ ਵਾਲੀ ਮਾਂ, ਧਰਤੀ ਮਾਂ ਤੇ ਮਾਂ ਬੋਲੀ ਸ਼ਾਮਿਲ ਹਨ, ਸੰਕਟ ਵਿਚ ਹਨ। ਮਾਂ ਨੂੰ ਪੁੱਤਰ ਧੀਆਂ ਦੇ ਭਵਿੱਖ ਦੀ ਚਿੰਤਾ ਹੈ, ਧਰਤੀ ਮਾਂ ਪਲੀਤ ਹੁੰਦੇ ਵਾਤਵਰਣ ਤੋਂ ਪੀੜਤ ਹੈ ਅਤੇ ਸਾਡੀ ਮਾਂ ਬੋਲੀ ਨੂੰ ਅੰਗਰੇਜ਼ੀ ਤੇ ਹੋਰ ਭਾਸ਼ਾਵਾਂ ਤੋਂ ਖ਼ਤਰਾ ਪੈਦਾ ਹੋ ਚੁੱਕਾ ਹੈ, ਸੋ ਅੱਜ ਲੋੜ ਹੈ ਕਿ ਆਪਣੀ ਮਾਵਾਂ ਨੂੰ ਬਚਾਉਣ ਲਈ ਪੁੱਤਰਾਂ ਦੇ ਨਾਲ-ਨਾਲ ਧੀਆਂ ਵੀ ਬਰਾਬਰ ਦੀ ਸਹਿਯੋਗੀ ਬਣਨ।

Punjab

ਉਨਾਂ ਕਿਹਾ ਕਿ ਮੈਂ ਆਪਣੇ ਵਿਭਾਗ ਦੇ ਅਧਿਕਾਰੀਆਂ ਨੂੰ ਸਪੱਸ਼ਟ ਕਰ ਦਿੱਤਾ ਹੈ ਕਿ ਕਿਸੇ ਵੀ ਹਾਲਤ ਵਿਚ ਮਹਿਲਾ ਸਰਪੰਚ ਜਾਂ ਪੰਚ ਦੀ ਥਾਂ ਉਸਦੇ ਪਤੀ ਨੂੰ ਦਫਤਰੀ ਕੰਮ ਵਿਚ ਦਖਲ ਨਾ ਦੇਣ ਦਿੱਤਾ ਜਾਵੇ, ਸੋ ਹੁਣ ਤੁਸੀ ਪਿੰਡਾਂ ਦੇ ਵਿਕਾਸ ਲਈ ਅੱਗੇ ਆਉ ਤਾਂ ਮੇਰੇ ਸਮੇਤ ਸਾਰੇ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਤੁਹਾਡਾ ਗਰਮਜੋਸ਼ੀ ਨਾਲ ਸਵਾਗਤ ਕਰਨਗੇ। ਇਕ ਸਵਾਲ ਦੇ ਜਵਾਬ ਵਿਚ ਉਨਾਂ ਕਿਹਾ ਕਿ ਸਰਪੰਚਾਂ ਦਾ ਭੱਤਾ ਵੀ ਛੇਤੀ ਰਿਲੀਜ਼ ਕਰ ਦਿੱਤਾ ਜਾਵੇਗਾ।

ਉਨਾਂ ਕਿਹਾ ਕਿ ਅੱਜ ਦਾ ਸੈਮੀਨਾਰ ਸਰਪੰਚਾਂ ਦੀ ਮੁੱਢਲੀ ਸਿਖਲਾਈ ਹੈ ਅਤੇ ਅਜਿਹੀ ਸਿਖਲਾਈ ਮਹਿਲਾ ਸਰਪੰਚਾਂ ਨੂੰ ਤਾਕਤ ਦੇਣ ਲਈ ਹਰੇਕ ਜਿਲ੍ਹੇ ਵਿਚ ਦਿੱਤੀ ਜਾਵੇਗੀ। ਉਨਾਂ ਵਿਭਾਗ ਦੀਆਂ ਪ੍ਰਾਪਤੀਆਂ ਸਾਂਝੀ ਕਰਦੇ ਕਿਹਾ ਕਿ ਪਹਿਲਾਂ ਮੈਂ ਪੰਚਾਇਤੀ ਜਮੀਨਾਂ ਤੋਂ ਨਾਜਾਇਜ਼ ਕਬਜ਼ੇ ਛੁਡਾਉਣ ਦੀ ਮੁਹਿੰਮ ਵਿੱਢੀ, ਜੋ ਨਿਰੰਤਰ ਜਾਰੀ ਹੈ। ਫਿਰ ਪੰਜਾਬ ਦੇ ਲਗਭਗ 95 ਫੀਸਦੀ ਪਿੰਡਾਂ ਵਿਚ 35 ਸਾਲ ਬਾਅਦ ਗ੍ਰਾਮ ਸਭਾਵਾਂ ਕਰਵਾਈਆਂ ਤੇ ਹੁਣ ਮੋਰਚਾ ਮਹਿਲਾ ਸਰਪੰਚਾਂ ਨੂੰ ਉਨਾਂ ਦੀ ਕਰੁਸਦੀ ਦੀ ਤਾਕਤ ਸਮਝਾਉਣ ਦਾ ਖੋਲਿਆ ਹੈ, ਜਿਸਦੇ ਚੰਗੇ ਨਤੀਜੇ ਸਾਹਮਣੇ ਆਉਣਗੇ।

ਵਧੀਕ ਡਿਪਟੀ ਕਮਿਸ਼ਨਰ ਵਿਕਾਸ ਰਣਬੀਰ ਸਿੰਘ ਮੂਧਲ ਦੀ ਅਗਵਾਈ ਹੇਠ ਕਰਵਾਏ ਗਏ ਅੱਜ ਦੇ ਸੈਮੀਨਾਰ ਦੀ ਵਿਸ਼ੇਸ਼ ਗੱਲ ਇਹ ਰਹੀ ਹੈ ਕਿ ਸਾਰੀਆਂ ਬੁਲਾਰਾ ਔਰਤਾਂ ਹੀ ਸਨ, ਜਿਨ੍ਹਾਂ ਵਿਚ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕਾ, ਏ ਆਈ ਜੀ ਕੰਵਰਦੀਪ ਕੌਰ ਆਈ ਪੀ ਐਸ, ਸਹਾਇਕ ਪ੍ਰੋਫੈਸਰ ਡਾ ਨਿਰਮਲਾ, ਡਾ ਅਮਿਕਾ ਵਰਮਾ, ਬੀ ਡੀ ਪੀ ਓ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀਮਤੀ ਨਵਦੀਪ ਕੌਰ, ਸੀ ਡੀ ਪੀ ਓ ਖੁਸ਼ਮੀਤ ਕੌਰ, ਹਰਸਿਮਰਨ ਕੌਰ ਜਿਲ੍ਹਾ ਕੁਆਰਡੀਨੇਟਰ ਮਨਰੇਗਾ, ਸਖੀ ਵੰਨ ਸਟਾਪ ਸੈਂਟਰ ਦੇ ਪ੍ਰਬੰਧਕ ਪ੍ਰੀਤੀ ਸ਼ਰਮਾ, ਸ੍ਰੀਮਤੀ ਵਿਬੂਤੀ ਸੈਨੀਟੇਸ਼ਨ ਅਧਿਕਾਰੀ, ਡਿਪਟੀ ਡੀ ਈ ਓ ਸ੍ਰੀਮਤੀ ਰੇਖਾ ਮਹਾਜ਼ਨ, ਸਰਪੰਚ ਖਿਲਚੀਆਂ ਸ੍ਰੀਮਤੀ ਮਨਰੀਤ ਕੌਰ ਸ਼ਾਮਿਲ ਸਨ।

ਹੋਰਨਾਂ ਤੋਂ ਇਲਾਵਾ ਇਸ ਮੌਕੇ ਸ੍ਰੀਮਤੀ ਜਗਦੀਸ਼ ਕੌਰ ਧਾਲੀਵਾਲ, ਸ੍ਰੀਮਤੀ ਨਿਧੀ ਵਧੀਕ ਡਿਪਟੀ ਕਮਿਸ਼ਨਰ ਗੁਰਦਾਸਪੁਰ, ਪਿ੍ਰੰਸੀਪਲ ਮੈਡੀਕਲ ਕਾਲਜ ਡਾ ਵੀਨਾ ਚਤਰਥ, ਮੈਡਮ ਸ਼ੈਰੀ ਮਲਹੋਤਰਾ ਐਸ ਡੀ ਐਮ ਬਟਾਲਾ, ਸ੍ਰੀਮਤੀ ਜਸਵਿੰਦਰ ਕੌਰ ਗਿੱਲ, ਚੇਤਨਪੁਰਾ, ਸ੍ਰੀਮਤੀ ਸੀਮਾ ਸੋਢੀ ਆਪ ਦੇ ਪ੍ਰਧਾਨ, ਸਤਪਾਲ ਸੋਖੀ, ਰਵਿੰਦਰ ਹੰਸ, ਸਤਵਿੰਦਰ ਸਿੰਘ ਜੌਹਲ ਅਤੇ ਹੋਰ ਸਖਸ਼ੀਅਤਾਂ ਹਾਜ਼ਰ ਸਨ। ਇਸ ਮੌਕੇ ਅਜੀਵਕਾ ਮਿਸ਼ਨ ਅਧੀਨ 62 ਸੈਲਫ ਹੈਲਪ ਗਰੁੱਪਾਂ ਨੂੰ ਕਰੀਬ 20 ਲੱਖ ਰੁਪਏ ਦੀ ਰਾਸ਼ੀ ਦੇ ਚੈਕ ਵੀ ਤਕਸੀਮ ਕੀਤੇ ਗਏ।

The post ਜੇਕਰ ਮਹਿਲਾ ਸਰਪੰਚ ਪਿੰਡਾਂ ਦੀ ਵਾਗਡੋਰ ਸੰਭਾਲਦੇ ਹੁੰਦੇ ਤਾਂ ਪਿੰਡਾਂ ਦੀ ਹਾਲਤ ਅੱਜ ਨਾਲੋਂ ਕਿਤੇ ਬਿਹਤਰ ਹੁੰਦੀ: ਕੁਲਦੀਪ ਧਾਲੀਵਾਲ appeared first on TheUnmute.com - Punjabi News.

Tags:
  • animal-husbandry-minister-kuldeep-dhaliwal
  • breaking-news
  • cm-bhagwant-mann
  • kuldeep-singh-dhaliwal
  • news
  • panchayat-minister-kuldeep-dhaliwal
  • punjab-government
  • punjab-news
  • punjab-women-sarpanches
  • the-unmute-breaking-news
  • the-unmute-latest-update
  • the-unmute-punjabi-news
  • the-unmute-update
  • women-sarpanches

ਖੇਡ ਵਿਭਾਗ 'ਚ ਕੋਚਾਂ ਦੀਆਂ ਖਾਲੀ ਪਈਆਂ 220 ਅਸਾਮੀਆਂ ਜਲਦ ਭਰੀਆਂ ਜਾਣਗੀਆਂ: ਮੀਤ ਹੇਅਰ

Wednesday 21 September 2022 11:58 AM UTC+00 | Tags: 220 220-posts-of-coaches aam-aadmi-party breaking-news gurmeet-singh-meet-haye hockey-olympian-balbir-singh news punjab punjab-congress punjab-government punjab-sports punjab-sports-and-higher-education-minister-gurmeet-singh-meet punjab-sports-and-higher-education-minister-gurmeet-singh-meet-hayer punjab-sports-department punjab-sports-minister punjab-sports-minister-gurmeet-singh-meet-hayer the-unmute-breaking-news the-unmute-punjab the-unmute-punjabi-news

ਢੁੱਡੀਕੇ (ਮੋਗਾ)/ਚੰਡੀਗੜ੍ਹ 21 ਸਤੰਬਰ 2022: ਪੰਜਾਬ ਦੇ ਖੇਡ ਅਤੇ ਉਚੇਰੀ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਹੈ ਕਿ ਪੰਜਾਬ ਨੂੰ ਖੇਡ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਜਿੱਥੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ ਉਥੇ ਹੀ ਕੋਚਾਂ ਦੀਆਂ ਖਾਲੀ ਪਈਆਂ 220 ਅਸਾਮੀਆਂ ਨੂੰ ਜਲਦ ਹੀ ਭਰਿਆ ਜਾ ਰਿਹਾ ਹੈ। ਖੇਡ ਮੰਤਰੀ ਮੀਤ ਹੇਅਰ ਅੱਜ ਪਿੰਡ ਢੁੱਡੀਕੇ ਵਿਖੇ ਸਰਕਾਰੀ ਕਾਲਜ ਵਿੱਚ ਪੰਜ ਕਰੋੜ ਰੁਪਏ ਨਾਲ ਤਿਆਰ ਕੀਤੀ ਗਈ ਹਾਕੀ ਐਸਟਰੋਟਰਫ ਦਾ ਉਦਘਾਟਨ ਕਰਨ ਲਈ ਪਹੁੰਚੇ ਸਨ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੀਤ ਹੇਅਰ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸੂਬੇ ਵਿੱਚ ਖੇਡਾਂ ਅਤੇ ਖਿਡਾਰੀਆਂ ਦੇ ਵਿਕਾਸ ਲਈ ਕੋਈ ਵੀ ਉਪਰਾਲਾ ਨਹੀਂ ਕੀਤਾ। ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਖੇਡ ਸੱਭਿਆਚਾਰ ਪ੍ਰਫੁਲਿਤ ਕਰਨ ਲਈ ਸਿਰਤੋੜ ਯਤਨ ਕਰ ਰਹੀ ਹੈ। ਉਹਨਾਂ ਕਿਹਾ ਕਿ 220 ਖਾਲੀ ਅਸਾਮੀਆਂ ਭਰਨ ਦੇ ਨਾਲ ਨਾਲ ਕੋਚਾਂ ਦੀਆਂ ਨਵੀਆਂ ਅਸਾਮੀਆਂ ਵੀ ਸਿਰਜੀਆਂ ਜਾਣਗੀਆਂ।

ਉਹਨਾਂ ਕਿਹਾ ਕਿ ਖਿਡਾਰੀਆਂ ਨੂੰ ਘੱਟੋ ਘੱਟ ਰਾਸ਼ਟਰੀ ਪੱਧਰ ਤੱਕ ਜਰੂਰੀ ਪਹੁੰਚਾਉਣ ਲਈ ਹਾਕੀ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਦੇ ਨਾਮ ਉੱਤੇ ਵਜ਼ੀਫਾ ਸਕੀਮ ਚਲਾਈ ਗਈ ਹੈ। ਇਸ ਸਕੀਮ ਤਹਿਤ ਰਾਸ਼ਟਰੀ ਪੱਧਰ ਉੱਤੇ ਪਹਿਲੇ ਤਿੰਨ ਸਥਾਨ ਹਾਸਿਲ ਕਰਨ ਵਾਲੇ ਸੀਨੀਅਰ ਖਿਡਾਰੀਆਂ ਨੂੰ 8000 ਰੁਪਏ ਪ੍ਰਤੀ ਮਹੀਨਾ ਅਤੇ ਅਤੇ ਜੂਨੀਅਰ ਖਿਡਾਰੀਆਂ ਨੂੰ 6000 ਰੁਪਏ ਪ੍ਰਤੀ ਮਹੀਨਾ ਵਜ਼ੀਫਾ ਦਿੱਤਾ ਜਾਇਆ ਕਰੇਗਾ। ਉਹਨਾਂ ਕਿਹਾ ਕਿ ਇਸ ਸਕੀਮ ਨਾਲ ਖਿਡਾਰੀਆਂ ਨੂੰ ਖੇਡਾਂ ਵਿਚ ਭਾਗ ਲੈਣ ਲਈ ਉਤਸ਼ਾਹ ਮਿਲੇਗਾ।

ਹੁਣ ਤੱਕ ਦੀਆਂ ਸਰਕਾਰਾਂ ਨੇ ਕਦੇ ਖਿਡਾਰੀਆਂ ਲਈ ਸਮੇਂ ਸਿਰ ਖੇਡ ਸਾਮਾਨ ਖਰੀਦਣ ਲਈ ਫੰਡ ਹੀ ਨਹੀਂ ਜਾਰੀ ਕੀਤਾ। ਆਪ ਸਰਕਾਰ ਨੇ ਛੇ ਸਾਲ ਬਾਅਦ ਖਿਡਾਰੀਆਂ ਦਾ ਸਮਾਨ ਖਰੀਦਣ ਲਈ ਬਜਟ ਰੱਖਿਆ। ਉਹਨਾਂ ਵਾਅਦਾ ਕੀਤਾ ਕਿ ਹਰ ਸਾਲ ਖੇਡਾਂ ਦੇ ਬਜਟ ਵਿੱਚ ਵਾਧਾ ਕੀਤਾ ਜਾਵੇਗਾ। ਉਹਨਾਂ ਇਹ ਵੀ ਕਿਹਾ ਕਿ ਨਵੀਂ ਖੇਡ ਪਾਲਸੀ ਤਹਿਤ ਖੇਡਾਂ ਲਈ ਵੱਖਰਾ ਕੇਡਰ ਤਿਆਰ ਕਰਾਂਗੇ ਤਾਂ ਜੌ ਵੱਧ ਤੋਂ ਵੱਧ ਖਿਡਾਰੀਆਂ ਨੂੰ ਸਰਕਾਰੀ ਨੌਕਰੀ ਦਿੱਤੀ ਜਾ ਸਕੇ।

ਸ਼ਹੀਦ ਲਾਲਾ ਲਾਜਪਤ ਰਾਏ ਜੀ ਦੇ ਜਨਮ ਅਸਥਾਨ ਵਿਖੇ ਨਤਮਸਤਕ ਹੁੰਦਿਆਂ ਉਹਨਾਂ ਕਿਹਾ ਕਿ ਅਜ਼ਾਦੀ ਘੁਲਾਟੀਏ ਪਰਿਵਾਰਾਂ ਕਾਰਨ ਹੀ ਅੱਜ ਅਸੀਂ ਆਜ਼ਾਦ ਫਿਜ਼ਾ ਵਿੱਚ ਸਾਹ ਲੈਣ ਦੇ ਕਾਬਿਲ ਹੋਏ ਹਾਂ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਦਾ ਸੂਬਾ ਸਿਰਜਣ ਲਈ ਯਤਨਸ਼ੀਲ ਹੈ।

ਇਸ ਤੋਂ ਪਹਿਲਾਂ ਉਹਨਾਂ ਨੇ ਨਗਰ ਕੌਂਸਲ ਨਿਹਾਲ ਸਿੰਘ ਵਾਲਾ ਦੇ ਪ੍ਰਧਾਨ ਸ੍ਰ ਜਗਦੀਸ਼ ਸਿੰਘ ਗਟਰਾ ਅਤੇ ਉਪ ਪ੍ਰਧਾਨ ਪਰਮਜੀਤ ਕੌਰ ਭੱਟੀ ਨੂੰ ਅਤੇ ਨਗਰ ਪੰਚਾਇਤ ਬੱਧਣੀ ਕਲਾਂ ਦੇ ਪ੍ਰਧਾਨ ਜਗਜੀਤ ਸਿੰਘ ਅਤੇ ਉਪ ਪ੍ਰਧਾਨ ਜਸਵੀਰ ਕੌਰ ਨੂੰ ਅਹੁਦਾ ਸੰਭਾਲਿਆ। ਇਸ ਦੌਰਾਨ ਉਹਨਾਂ ਮੋਗਾ ਰੋਇੰਗ ਅਤੇ ਵਾਟਰ ਸਪੋਰਟਸ ਕਲੱਬ ਦੌਧਰ ਦਾ ਵੀ ਉਦਘਾਟਨ ਕੀਤਾ।

ਇਸ ਮੌਕੇ ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਸ੍ਰ ਮਨਜੀਤ ਸਿੰਘ ਬਿਲਾਸਪੁਰ ਨੇ ਪਿੰਡ ਢੁੱਡੀਕੇ ਵਿਖੇ ਸਰਕਾਰੀ ਕਾਲਜ ਵਿੱਚ ਪੰਜ ਕਰੋੜ ਰੁਪਏ ਨਾਲ ਤਿਆਰ ਕੀਤੀ ਗਈ ਹਾਕੀ ਐਸਟਰੋਟਰਫ ਦਾ ਉਦਘਾਟਨ ਕਰਨ ਲਈ ਪਹੁੰਚਣ ਉੱਤੇ ਮੀਤ ਹੇਅਰ ਦਾ ਧੰਨਵਾਦ ਕੀਤਾ।

ਇਸ ਮੌਕੇ ਹਲਕਾ ਬਾਘਾਪੁਰਾਣਾ ਦੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ, ਹਲਕਾ ਧਰਮਕੋਟ ਦੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਂਸ, ਡਿਪਟੀ ਕਮਿਸ਼ਨਰ ਕੁਲਵੰਤ ਸਿੰਘ, ਜ਼ਿਲ੍ਹਾ ਪੁਲਿਸ ਮੁਖੀ  ਗੁਲਨੀਤ ਸਿੰਘ ਖੁਰਾਣਾ, ਐੱਸ ਡੀ ਐੱਮ  ਰਾਮ ਸਿੰਘ, ਆਪ ਦੇ ਜ਼ਿਲ੍ਹਾ ਪ੍ਰਧਾਨ ਹਰਮਨਜੀਤ ਸਿੰਘ ਅਤੇ ਹੋਰ ਹਾਜ਼ਰ ਸਨ।

The post ਖੇਡ ਵਿਭਾਗ ‘ਚ ਕੋਚਾਂ ਦੀਆਂ ਖਾਲੀ ਪਈਆਂ 220 ਅਸਾਮੀਆਂ ਜਲਦ ਭਰੀਆਂ ਜਾਣਗੀਆਂ: ਮੀਤ ਹੇਅਰ appeared first on TheUnmute.com - Punjabi News.

Tags:
  • 220
  • 220-posts-of-coaches
  • aam-aadmi-party
  • breaking-news
  • gurmeet-singh-meet-haye
  • hockey-olympian-balbir-singh
  • news
  • punjab
  • punjab-congress
  • punjab-government
  • punjab-sports
  • punjab-sports-and-higher-education-minister-gurmeet-singh-meet
  • punjab-sports-and-higher-education-minister-gurmeet-singh-meet-hayer
  • punjab-sports-department
  • punjab-sports-minister
  • punjab-sports-minister-gurmeet-singh-meet-hayer
  • the-unmute-breaking-news
  • the-unmute-punjab
  • the-unmute-punjabi-news

ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਪੁਲਿਸ ਵੱਲੋਂ ਟਰਾਂਜਿਟ ਰਿਮਾਂਡ 'ਤੇ ਅੰਮ੍ਰਿਤਸਰ ਲਿਆਂਦਾ

Wednesday 21 September 2022 12:17 PM UTC+00 | Tags: amritsar amritsar-court amritsar-police breaking-news gangster-jaggu-bhagwanpuria jaggu-bhagwanpuria news punjab-government punjab-police sidhu-moosewala-murder-case the-unmute-breaking-news

ਅੰਮ੍ਰਿਤਸਰ 21 ਸਤੰਬਰ 2022: ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਵਿੱਚ ਨਾਮਜ਼ਦ ਗੈਂਗਸਟਰ ਜੱਗੂ ਭਗਵਾਨਪੁਰੀਆ (Gangster Jaggu Bhagwanpuria) ਨੂੰ ਅੰਮ੍ਰਿਤਸਰ ਦੀ ਪੁਲਿਸ ਵੱਲੋਂ ਟਰਾਂਜਿਟ ਰਿਮਾਂਡ ‘ਤੇ ਲਿਆਂਦਾ ਗਿਆ ਹੈ | ਪ੍ਰਾਪਤ ਜਾਣਕਾਰੀ ਮੁਤਾਬਕ ਅੰਮ੍ਰਿਤਸਰ ਦੇ ਇੱਕ ਡਾਕਟਰ ਕੋਲੋਂ ਜੱਗੂ ਭਗਵਾਨਪੁਰੀਆ ਵੱਲੋਂ ਫਿਰੌਤੀ ਮੰਗਣ ਦਾ ਦੋਸ਼ ਹੈ, ਜਿਸ ਤੋਂ ਬਾਅਦ ਪੁਲਿਸ ਵਲੋਂ ਅੱਜ ਜੱਗੂ ਨੂੰ ਟਰਾਂਜ਼ਿਟ ਰਿਮਾਂਡ ‘ਤੇ ਅੰਮ੍ਰਿਤਸਰ ਵਿਖੇ ਲਿਆਂਦਾ ਗਿਆ ਹੈ | ਪੁਲਿਸ ਮੁਤਾਬਕ ਜੱਗੂ ਭਗਵਾਨਪੁਰੀਆ ਦਾ ਰਿਮਾਂਡ ਹਾਸਲ ਕਰਕੇ ਪੁੱਛਗਿੱਛ ਕੀਤੀ ਜਾਵੇਗੀ |

ਇਸ ਦੌਰਾਨ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਕੁਝ ਦਿਨ ਪਹਿਲਾਂ ਅੰਮ੍ਰਿਤਸਰ ਦੇ ਇੱਕ ਡਾਕਟਰ ਕੋਲੋ ਫਿਰੌਤੀ ਮੰਗਣ ਨੂੰ ਲੈ ਕੇ ਫੋਨ ਕਾਲ ਆਇਆ ਸੀ, ਜਿਸ ਤੋਂ ਬਾਅਦ ਜੱਗੂ ਭਗਵਾਨਪੁਰੀਏ ਦੇ ਇਕ ਸਾਥੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਅੱਜ ਜੱਗੂ ਨੂੰ ਮਾਣਯੋਗ ਕੋਰਟ ਵਿਚ ਪੇਸ਼ ਕੀਤਾ ਜਾ ਰਿਹਾ ਹੈ | ਜੱਗੂ ਭਗਵਾਨਪੁਰੀਆ ਦਾ ਰਿਮਾਂਡ ਹਾਸਲ ਕਰਕੇ ਪੁੱਛਗਿੱਛ ਕੀਤੀ ਜਾਵੇਗੀ |

The post ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਪੁਲਿਸ ਵੱਲੋਂ ਟਰਾਂਜਿਟ ਰਿਮਾਂਡ ‘ਤੇ ਅੰਮ੍ਰਿਤਸਰ ਲਿਆਂਦਾ appeared first on TheUnmute.com - Punjabi News.

Tags:
  • amritsar
  • amritsar-court
  • amritsar-police
  • breaking-news
  • gangster-jaggu-bhagwanpuria
  • jaggu-bhagwanpuria
  • news
  • punjab-government
  • punjab-police
  • sidhu-moosewala-murder-case
  • the-unmute-breaking-news

ਰਾਜਪੁਰਾ 'ਚ ਵਾਪਰਿਆ ਦਰਦਨਾਕ ਹਾਦਸਾ, ਰੇਲਵੇ ਓਵਰਬ੍ਰਿਜ ਤੋਂ ਬੁਲੈਰੋ ਕਾਰ ਨੀਚੇ ਡਿੱਗਣ ਨਾਲ 5 ਜਣੇ ਗੰਭੀਰ ਜ਼ਖਮੀ

Wednesday 21 September 2022 12:40 PM UTC+00 | Tags: 5 blairo-car bolero-car breaking-news news patiala punjab-government railway-overbridge railway-overbridge-rajpura rajpura rajpura-to-patiala the-unmute-breaking-news the-unmute-punjabi-news

ਪਟਿਆਲਾ 21 ਸਤੰਬਰ 2022: ਰਾਜਪੁਰਾ (Rajpura) ਤੋਂ ਪਟਿਆਲਾ ਜਾਂਦੇ ਰੇਲਵੇ ਓਵਰਬ੍ਰਿਜ ਦੇ ਉੱਪਰੋਂ ਬਲੈਰੋ ਕਾਰ ਨੀਚੇ ਡਿੱਗਣ ਨਾਲ ਦਰਦਨਾਕ ਹਾਦਸਾ ਵਾਪਰਿਆ ਹੈ | ਹਾਦਸੇ ਦੌਰਾਨ ਬਲੈਰੋ ਕਾਰ ਦੇ ਵਿੱਚ ਸਵਾਰ ਪੰਜ ਵਿਅਕਤੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ |

ਜ਼ਿਕਰਯੋਗ ਹੈ ਕਿ ਇਸ ਬਲੈਰੋ ਗੱਡੀ ਦੇ ਵਿੱਚ ਸਵਾਰ ਪੰਜ ਪਰਿਵਾਰਕ ਮੈਂਬਰ ਚੰਡੀਗੜ੍ਹ ਤੋਂ ਸੰਗਰੂਰ ਜਾ ਰਹੇ ਸੀ ਅਤੇ ਇਸ ਬਲੈਰੋ ਕਾਰ ਵਿਚ 3 ਮਹਿਲਾਵਾਂ ਸਮੇਤ ਪੰਜ ਵਿਅਕਤੀ ਸਵਾਰ ਸੀ| ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਰਾਜਪੁਰਾ ਵਿਖੇ ਦਾਖਲ ਕਰਵਾਇਆ ਗਿਆ |

ਇਸ ਮੌਕੇ ਇਲਾਜ ਕਰ ਰਹੇ ਡਾਕਟਰ ਨੇ ਦੱਸਿਆ ਕਿ ਸੰਗਰੂਰ ਦੇ ਰਹਿਣ ਵਾਲੇ ਇੱਕੋ ਪਰਿਵਾਰ ਦੇ ਪੰਜ ਮੈਂਬਰਾਂ ਨੂੰ ਜ਼ਖ਼ਮੀ ਹਾਲਤ ਵਿੱਚ ਇਲਾਜ ਲਈ ਲਿਆਂਦਾ ਗਿਆ ਹੈ, ਜਿਨ੍ਹਾਂ ਦੀ ਹਾਲਤ ਬਹੁਤ ਗੰਭੀਰ ਬਣੀ ਹੋਈ ਹੈ |ਰਾਜਪੁਰਾ ਦੇ ਪਟਿਆਲਾ ਰੇਲਵੇ ਓਵਰਬਰਿੱਜ ਤੋਂ ਇਹ ਬਲੈਰੋ ਕਾਰ ਹੇਠਾਂ ਕਿਵੇਂ ਡਿੱਗੀ ਇਸ ਦੇ ਕਾਰਨਾਂ ਦਾ ਫਿਲਹਾਲ ਕੁਝ ਵੀ ਪਤਾ ਨਹੀਂ ਲੱਗ ਸਕਿਆ, ਪਰ ਇਸ ਕਾਰ ਵਿੱਚ ਸਵਾਰ ਪੰਜ ਵਿਅਕਤੀਆਂ ਦੀ ਹਾਲਤ ਅਜੇ ਵੀ ਨਾਜ਼ੁਕ ਬਣੀ ਹੋਈ ਹੈ |

The post ਰਾਜਪੁਰਾ ‘ਚ ਵਾਪਰਿਆ ਦਰਦਨਾਕ ਹਾਦਸਾ, ਰੇਲਵੇ ਓਵਰਬ੍ਰਿਜ ਤੋਂ ਬੁਲੈਰੋ ਕਾਰ ਨੀਚੇ ਡਿੱਗਣ ਨਾਲ 5 ਜਣੇ ਗੰਭੀਰ ਜ਼ਖਮੀ appeared first on TheUnmute.com - Punjabi News.

Tags:
  • 5
  • blairo-car
  • bolero-car
  • breaking-news
  • news
  • patiala
  • punjab-government
  • railway-overbridge
  • railway-overbridge-rajpura
  • rajpura
  • rajpura-to-patiala
  • the-unmute-breaking-news
  • the-unmute-punjabi-news

ਫਿਰੋਜ਼ਪੁਰ 21 ਸਤੰਬਰ 2022: ਫਿਰੋਜ਼ਪੁਰ ਦੇ ਕਸਬਾ ਮਮਦੋਟ ਦੇ ਸਰਹੱਦੀ ਪਿੰਡ ਮਸਤਾ ਗੱਟੀ ਵਿਖੇ ਬਿਜਲੀ ਦਾ ਮੀਟਰ ਲਾਉਣ ਗਏ ਪਾਵਰਕਾਮ ਦੇ ਮਮਦੋਟ ਸਬ ਡਵੀਜ਼ਨ ਦੇ ਜੇ.ਈ. ਨੂੰ ਪਿੰਡ ਦੀਆਂ ਦੋ ਧਿਰਾਂ ਦੀ ਆਪਸੀ ਰੰਜਿਸ਼ ਉਸ ਵੇਲੇ ਮਹਿੰਗੀ ਪੈ ਗਈ, ਜਦੋਂ ਬਿਜਲੀ ਦਾ ਮੀਟਰ ਲਾ ਕੇ ਵਾਪਸ ਮੁੜਦੇ ਸਮੇਂ ਪਿੰਡ ਦੇ ਕੁਝ ਲੋਕਾਂ ਨੇ ਉਕਤ ਜੇ ਈ ਨੂੰ ਘੇਰ ਕੇ ਡਾਂਗਾਂ ਸੋਟਿਆਂ ਨਾਲ ਉਸ ਉੱਪਰ ਹਮਲਾ ਕਰ ਦਿੱਤਾ |

ਇਸ ਹਮਲੇ ਵਿੱਚ ਜੇ.ਈ. ਦੇ ਸਿਰ ਵਿਚ ਸੱਟਾਂ ਲੱਗਣ ਕਾਰਨ ਗੰਭੀਰ ਜ਼ਖ਼ਮੀ ਹੋ ਗਿਆ| ਗੰਭੀਰ ਜ਼ਖ਼ਮੀ ਹਾਲਤ ਵਿੱਚ ਉਸ ਨੂੰ ਮਮਦੋਟ ਦੇ ਸਿਵਲ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਹੈ | ਜਿੱਥੇ ਥਾਣਾ ਮਮਦੋਟ ਦੀ ਪੁਲਿਸ ਵੱਲੋਂ ਦਿੱਤੇ ਜਾ ਰਹੇ ਬਿਆਨਾਂ ਦੇ ਆਧਾਰ ‘ਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

ਜਾਣਕਾਰੀ ਦਿੰਦੇ ਹੋਏ ਪੀੜਤ ਜੇ.ਈ. ਕਰਨੈਲ ਸਿੰਘ ਨੇ ਦੱਸਿਆ ਕਿ ਐੱਸਡੀਓ ਦੇ ਦਿਸ਼ਾ ਨਿਰਦੇਸ਼ਾਂ ਹੇਠ ਉਹ ਅੱਜ ਬਾਅਦ ਦੁਪਹਿਰ ਮੀਟਰ ਲਾਉਣ ਲਈ ਉਕਤ ਪਿੰਡ ਵਿਚ ਗਿਆ ਸੀ ਜਿੱਥੇ ਇੱਕ ਧਿਰ ਨਾਲ ਆਪਸੀ ਰੰਜਿਸ਼ ਦੇ ਚੱਲਦਿਆਂ ਦੂਜੀ ਧਿਰ ਵਾਸਤੇ ਟਰਾਂਸਫਾਰਮਰ ਤੋਂ ਮੀਟਰ ਦਾ ਕੁਨੈਕਸ਼ਨ ਲਾਉਣ ਤੋਂ ਮਨ੍ਹਾ ਕਰ ਰਹੀ ਸੀ|

ਉਸਨੇ ਦੱਸਿਆ ਕਿ ਪੁਲਿਸ ਸੁਰੱਖਿਆ ਦੇ ਹੇਠ ਮੀਟਰ ਦਾ ਕੁਨੈਕਸ਼ਨ ਚਾਲੂ ਕਰ ਦਿੱਤਾ ਗਿਆ, ਜਿਵੇਂ ਹੀ ਪੁਲਿਸ ਮੁਲਾਜ਼ਮ ਅੱਗੇ ਪਿੱਛੇ ਹੋਏ ਹੋ ਕੇ ਆਪਣੇ ਸਾਥੀ ਸਮੇਤ ਵਾਪਸ ਪਰਤ ਰਹੇ ਸਨ ਤਾਂ ਪਿੰਡ ਤੋਂ ਕੁਝ ਦੂਰੀ ‘ਤੇ ਕੁਲਦੀਪ ਸਿੰਘ ਅਤੇ ਹੋਰ ਸਾਥੀਆਂ ਨੇ ਰਾਹ ਵਿੱਚ ਘੇਰ ਲਿਆ ਤੇ ਡਾਂਗਾਂ ਸੋਟਿਆਂ ਨਾਲ ਹਮਲਾ ਕਰਕੇ ਗੰਭੀਰ ਜ਼ਖ਼ਮੀ ਕਰ ਦਿੱਤਾ |

ਉੱਧਰ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਤਫਤੀਸ਼ੀ ਅਧਿਕਾਰੀ ਨੇ ਦੱਸਿਆ ਕਿ ਪੀੜਤ ਜੇ.ਈ. ਕਰਨੈਲ ਸਿੰਘ ਦੇ ਬਿਆਨਾਂ ਦੇ ਆਧਾਰ ਤੇ ਪਿੰਡ ਮਸਤਾ ਗੱਟੀ ਦੇ ਕੁਲਦੀਪ ਸਿੰਘ ਅਤੇ ਹੋਰ ਸਾਥੀਆਂ ਸਮੇਤ ਵੱਖ ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ |

The post ਬਿਜਲੀ ਦਾ ਮੀਟਰ ਲਾਉਣ ਗਏ ਜੇ.ਈ. ‘ਤੇ ਡਾਂਗਾਂ-ਸੋਟਿਆਂ ਨਾਲ ਹਮਲਾ, ਪੁਲਿਸ ਵਲੋਂ ਮਾਮਲਾ ਦਰਜ appeared first on TheUnmute.com - Punjabi News.

Tags:
  • breaking-news
  • je
  • powercom

ਚੰਡੀਗੜ 20 ਸਤੰਬਰ 2022: ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਬੁੱਧਵਾਰ ਨੂੰ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਐਸ.ਐਸ.ਪੀ ਦਫਤਰ ਫਿਰੋਜਪੁਰ ਦੀ ਸਪੈਸ਼ਲ ਬ੍ਰਾਂਚ ਵਿਖੇ ਤਾਇਨਾਤ ਸਿਪਾਹੀ ਇੰਦਰਜੀਤ ਸਿੰਘ (ਨੰਬਰ 237/ਫਿਰੋਜਪੁਰ) ਵਿਰੁੱਧ 2 ਲੱਖ ਰੁਪਏ ਦੀ ਰਿਸ਼ਵਤ ਲੈਣ ਅਤੇ 5 ਲੱਖ ਰੁਪਏ ਹੋਰ ਰਿਸ਼ਵਤ ਦੀ ਮੰਗਣ ਦੇ ਦੋਸ਼ਾਂ ਅਧੀਨ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕੀਤਾ ਹੈ।

ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਜਨਕ ਰਾਜ ਵਾਸੀ ਪਿੰਡ ਪੰਜੇ ਕੀ ਉਤਾੜ, ਜ਼ਿਲਾ ਫਿਰੋਜਪੁਰ ਵੱਲੋਂ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ 'ਤੇ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਤਿਆਰ ਕੀਤੀ ਜਾਂਚ ਰਿਪੋਰਟ ਤੋਂ ਬਾਅਦ ਦੋਸ਼ੀ ਸਿਪਾਹੀ ਇੰਦਰਜੀਤ ਸਿੰਘ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਸ ਸਬੰਧੀ ਵਿਜੀਲੈਂਸ ਦੇ ਥਾਣਾ ਫਿਰੋਜਪੁਰ ਵਿਖੇ ਐਫ.ਆਈ.ਆਰ.
ਦਰਜ ਕਰ ਲਈ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਆਨ-ਲਾਈਨ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਸਿਪਾਹਿ ਉਸ ਨੂੰ ਚੰਡੀਗੜ ਲਈ ਬਣੀ ਸ਼ਰਾਬ ਰੱਖਣ ਦੇ ਡਰਾਵਾ ਰਾਹੀਂ ਝੂਠਾ ਮੁਕੱਦਮਾ ਦਰਜ ਕਰਨ ਦੀ ਧਮਕੀ ਦੇ ਕੇ ਰਿਸ਼ਵਤ ਮੰਗ ਰਿਹਾ ਸੀ।

ਸ਼ਿਕਾਇਤਕਰਤਾ ਨੇ ਦੱਸਿਆ ਕਿ ਮੁਲਜਮ ਸਿਪਾਹੀ ਇਸ ਸਬੰਧੀ ਪਹਿਲਾਂ ਵੀ 2 ਲੱਖ ਰੁਪਏ ਲੈ ਚੁੱਕਾ ਹੈ ਅਤੇ ਰਿਸ਼ਵਤ ਵਜੋਂ 5 ਲੱਖ ਰੁਪਏ ਹੋਰ ਮੰਗ ਰਿਹਾ ਹੈ, ਜਿਸ ਨਾਲ ਉਸ ਨੇ ਫੋਨ 'ਤੇ ਗੱਲਬਾਤ ਵੀ ਰਿਕਾਰਡ ਕਰ ਲਈ ਹੈ। ਵਿਜੀਲੈਂਸ ਬਿਉਰੋ ਨੇ ਇਸ ਮਾਮਲੇ ਸਬੰਧੀ ਕੇਸ ਦਰਜ ਕਰਨ ਉਪਰੰਤ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

The post 2 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ 'ਚ ਵਿਜੀਲੈਂਸ ਵੱਲੋਂ ਸਿਪਾਹੀ ਵਿਰੁੱਧ ਭ੍ਰਿਸ਼ਟਾਚਾਰ ਦਾ ਕੇਸ ਦਰਜ appeared first on TheUnmute.com - Punjabi News.

Tags:
  • punjab-vigilance-bureau
  • vigilance-bureau

ਆਮ ਆਦਮੀ ਪਾਰਟੀ ਨੇ ਪ੍ਰੋ: ਬਲਜਿੰਦਰ ਕੌਰ ਨੂੰ ਵਿਧਾਨ ਸਭਾ ਦਾ ਚੀਫ਼ ਵ੍ਹਿਪ ਕੀਤਾ ਨਿਯੁਕਤ

Wednesday 21 September 2022 01:20 PM UTC+00 | Tags: aam-aadmi-party arvind-kejriwal breaking-news cm-bhagwant-mann congress prof-baljinder-kaur punjab-government punjab-politics punjab-vidhan-sabha the-unmute-breaking-news the-unmute-news the-unmute-punjabi-news

ਚੰਡੀਗੜ 20 ਸਤੰਬਰ 2022: ਭਲਕੇ ਪੰਜਾਬ ਵਿਧਾਨ ਸਭਾ ‘ਚ ਆਮ ਆਦਮੀ ਪਾਰਟੀ (Aam Aadmi Party) ਦੀ ਪੰਜਾਬ ਸਰਕਾਰ ਦੇ ਭਰੋਸਗੀ ਮਤੇ ‘ਤੇ ਵੋਟਿੰਗ ਹੋਵੇਗੀ। ਇਸ ਨੂੰ ਲੈ ਕੇ ਆਮ ਆਦਮੀ ਪਾਰਟੀ ਵਲੋਂ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੂੰ ਚੀਫ ਵ੍ਹਿਪ ਬਣਾਇਆ ਗਿਆ ਹੈ। ਵਿਧਾਇਕਾ ਪ੍ਰੋ. ਬਲਜਿੰਦਰ ਕੌਰ (Prof. Baljinder Kaur)  ਨੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਲਈ ਵ੍ਹਿਪ ਜਾਰੀ ਕੀਤਾ ਹੈ।

Prof. Baljinder Kaur

The post ਆਮ ਆਦਮੀ ਪਾਰਟੀ ਨੇ ਪ੍ਰੋ: ਬਲਜਿੰਦਰ ਕੌਰ ਨੂੰ ਵਿਧਾਨ ਸਭਾ ਦਾ ਚੀਫ਼ ਵ੍ਹਿਪ ਕੀਤਾ ਨਿਯੁਕਤ appeared first on TheUnmute.com - Punjabi News.

Tags:
  • aam-aadmi-party
  • arvind-kejriwal
  • breaking-news
  • cm-bhagwant-mann
  • congress
  • prof-baljinder-kaur
  • punjab-government
  • punjab-politics
  • punjab-vidhan-sabha
  • the-unmute-breaking-news
  • the-unmute-news
  • the-unmute-punjabi-news

ਚੰਡੀਗੜ 20 ਸਤੰਬਰ 2022: ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ (Banwari Lal Purohit) ਨੇ 22 ਸਤੰਬਰ 2022 ਨੂੰ ਹੋਣ ਵਾਲਾ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਰੱਦ ਕਰ ਦਿੱਤਾ ਹੈ | ਜਿਕਰਯੋਗ ਹੈ ਭਲਕੇ ਪੰਜਾਬ ਵਿਧਾਨ ਸਭਾ ਵਿਚ ਪੰਜਾਬ ਸਰਕਾਰ ਦੇ ਭਰੋਸਗੀ ਮਤੇ ‘ਤੇ ਵੋਟਿੰਗ ਹੋਣੀ ਸੀ |

Governor Banwarilal Purohit

Governor Banwarilal Purohit

 

The post ਪੰਜਾਬ ਰਾਜਪਾਲ ਵਲੋਂ 22 ਸਤੰਬਰ ਨੂੰ ਹੋਣ ਵਾਲਾ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ ਇਜਲਾਸ ਰੱਦ appeared first on TheUnmute.com - Punjabi News.

Tags:
  • banwari-lal-purohit
  • breaking-news
  • punjab-governor-banwari-lal-purohit

ਪੰਜਾਬ ਰੋਡੇਵਜ਼ ਦੇ ਠੇਕਾ ਅਧਾਰਿਤ ਡਰਾਈਵਰਾਂ ਤੇ ਕੰਡਕਟਰਾਂ ਨੂੰ ਰੈਗੂਲਰ ਕਰਨ ਸਬੰਧੀ ਕੇਸ ਤਿੰਨ ਮੈਂਬਰੀ ਸਬ-ਕਮੇਟੀ ਨੂੰ ਭੇਜਿਆ: ਲਾਲਜੀਤ ਸਿੰਘ ਭੁੱਲਰ

Wednesday 21 September 2022 01:52 PM UTC+00 | Tags: aam-aadmi-party animal-husbandry-minister-laljit-singh-bhullar cm-bhagwant-mann laljit-singh-bhullar news punjab punjab-congress punjab-government punjab-roadways the-unmute-breaking-news the-unmute-latest-news the-unmute-punjab the-unmute-punjabi-news transport-minister-laljit-singh-bhullar

ਚੰਡੀਗੜ੍ਹ 21 ਸਤੰਬਰ 2022: ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ (Laljit Singh Bhullar) ਨੇ ਅੱਜ ਦੱਸਿਆ ਕਿ ਪੰਜਾਬ ਰੋਡੇਵਜ਼/ਪਨਬੱਸ ਵਿੱਚ ਠੇਕਾ ਆਧਾਰਤ ਡਰਾਈਵਰਾਂ ਅਤੇ ਕੰਡਕਟਰਾਂ ਨੂੰ ਰੈਗੂਲਰ ਕਰਨ ਸਬੰਧੀ ਕੇਸ ਵਿਭਾਗ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਗਠਤ ਕੀਤੀ ਤਿੰਨ ਮੈਂਬਰੀ ਕੈਬਨਿਟ ਸਬ ਕਮੇਟੀ ਨੂੰ ਭੇਜਿਆ ਹੋਇਆ ਹੈ।

ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਪੰਜਾਬ ਰੋਡਵੇਜ਼ ਪਨਬੱਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ, ਪੰਜਾਬ ਰੋਡਵੇਜ਼/ਪਨਬੱਸ ਸਟੇਟ ਟਰਾਂਸਪੋਰਟ ਵਰਕਰ ਯੂਨੀਅਨ, ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ ਅਤੇ ਪੰਜਾਬ ਰੋਡਵੇਜ਼/ਪਨਬੱਸ ਆਜ਼ਾਦ ਵਰਕਰਜ਼ ਯੂਨੀਅਨ ਦੇ ਮੁਲਾਜ਼ਮਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਤਿੰਨ ਮੈਂਬਰੀ ਕੈਬਨਿਟ ਸਬ ਕਮੇਟੀ ਵੱਲੋਂ ਲਏ ਫ਼ੈਸਲੇ ਮੁਤਾਬਕ ਸਾਰੇ ਯੋਗ ਉਮੀਦਵਾਰਾਂ ਨੂੰ ਪੱਕਾ ਕਰ ਦਿੱਤਾ ਜਾਵੇਗਾ। ਸ. ਭੁੱਲਰ ਨੇ ਮੁਲਾਜ਼ਮਾਂ ਵੱਲੋਂ ਉਨ੍ਹਾਂ ਨੂੰ ਰੈਗੂਲਰ ਕਰਨ ਸਬੰਧੀ ਰੱਖੀ ਮੰਗ ਦੇ ਜਵਾਬ ਇਹ ਗੱਲ ਕਹੀ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਹਾਲ ਹੀ ਵਿੱਚ ਕਰੀਬ 9 ਹਜ਼ਾਰ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਪੰਜਾਬ ਰੋਡਵੇਜ਼/ਪਨਬੱਸ ਵਿੱਚ ਤਰਸ ਦੇ ਆਧਾਰ ‘ਤੇ ਰਹਿੰਦੀਆਂ ਨਿਯੁਕਤੀਆਂ ਸਬੰਧੀ ਸਕੱਤਰ ਟਰਾਂਸਪੋਰਟ ਨੂੰ ਨਿਰਦੇਸ਼ ਦਿੰਦਿਆਂ ਇਸ ਸਬੰਧੀ ਕਾਰਵਾਈ ਤੁਰੰਤ ਅਮਲ ਵਿੱਚ ਲਿਆਉਣ ਲਈ ਕਿਹਾ।

ਮੁਲਾਜ਼ਮਾਂ ਵੱਲੋਂ ਰੱਖੀ ਮੰਗ ‘ਤੇ ਕੈਬਨਿਟ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਿਭਾਗ ਵਿੱਚ ਠੇਕਾ ਆਧਾਰ ‘ਤੇ ਰੱਖੇ ਡਰਾਈਵਰਾਂ ਤੇ ਕੰਡਕਟਰਾਂ ਦੀ ਡਿਊਟੀ ਦੌਰਾਨ ਮੌਤ ‘ਤੇ ਵਾਰਸਾਂ ਨੂੰ ਆਉਟਸੋਰਸ ਆਧਾਰ ‘ਤੇ ਨੌਕਰੀ ਦੇਣ ‘ਤੇ ਵਿਚਾਰ ਕੀਤਾ ਜਾਵੇ। ਉਨ੍ਹਾਂ ਮੁਲਾਜ਼ਮਾਂ ਨੂੰ ਭਰੋਸਾ ਦਿਵਾਇਆ ਕਿ ਫ਼ੌਤ ਹੋਏ ਮੁਲਾਜ਼ਮ ਦੇ ਪਰਿਵਾਰ ਦਾ ਭਵਿੱਖ ਸੁਰੱਖਿਅਤ ਰੱਖਣਾ ਸਰਕਾਰ ਦਾ ਮੁੱਢਲਾ ਫ਼ਰਜ਼ ਹੈ ਅਤੇ ਇਸ ਮੁੱਦੇ ‘ਤੇ ਸਰਕਾਰ ਹਮਦਰਦੀ ਨਾਲ ਹਾਂ-ਪੱਖੀ ਫ਼ੈਸਲਾ ਲਵੇਗੀ।

Laljit Singh Bhullar

ਇਸ ਦੇ ਨਾਲ ਹੀ ਸ. ਭੁੱਲਰ ਨੇ ਕਿਹਾ ਕਿ ਆਊਟਸੋਰਸ ਕੰਟਰੈਕਟਰ ਅਤੇ ਸਬੰਧਤ ਬੈਂਕ ਤੋਂ ਵੀ ਮੁਲਾਜ਼ਮਾਂ ਲਈ ਬੀਮਾ ਯੋਜਨਾ ਸ਼ੁਰੂ ਕਰਾਉਣ ਲਈ ਚਾਰਾਜੋਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵਿਭਾਗ ਦੇ ਆਊਟਸੋਰਸ ਕੰਟਰੈਕਟਰ ਨੂੰ ਮੁਲਾਜ਼ਮਾਂ ਨੂੰ ਈ.ਐਸ.ਆਈ. ਅਤੇ ਹੋਰ ਸਹੂਲਤਾਂ ਦੇਣਾ ਵੀ ਯਕੀਨੀ ਬਣਾਇਆ ਜਾਵੇਗਾ। ਡਰਾਈਵਰਾਂ ਤੇ ਕੰਡਕਟਰਾਂ ਦੀ ਇੱਕ ਹੋਰ ਮੰਗ ਮੰਨਦਿਆਂ ਟਰਾਂਸਪੋਰਟ ਮੰਤਰੀ ਨੇ ਲੰਮੇ ਰੂਟਾਂ ‘ਤੇ ਜਾਂਦੇ ਮੁਲਾਜ਼ਮਾਂ ਲਈ ਰਾਤ ਦੇ ਠਹਿਰਾਅ ਲਈ ਮਿਹਨਤਾਨਾ ਵਧਾਉਣ ਲਈ ਵੀ ਅਧਿਕਾਰੀਆਂ ਨੂੰ ਹਦਾਇਤ ਕੀਤੀ।

ਮੁਲਾਜ਼ਮਾਂ ਵੱਲੋਂ ਗ਼ੈਰ-ਕਾਨੂੰਨੀ ਤੌਰ ‘ਤੇ ਚਲ ਰਹੀਆਂ ਪ੍ਰਾਈਵੇਟ ਬੱਸਾਂ ਬਾਰੇ ਜਾਣਕਾਰੀ ਦੇਣ ‘ਤੇ ਕੈਬਨਿਟ ਮੰਤਰੀ ਨੇ ਉੱਚ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਨਿੱਜੀ ਤੌਰ ‘ਤੇ ਇਸ ਕਾਰਵਾਈ ਨੂੰ ਠੱਲ੍ਹ ਪਾਉਣ। ਉਨ੍ਹਾਂ ਨਾਲ ਹੀ ਕਿਹਾ ਕਿ ਲੋਕਾਂ ਦੀ ਜ਼ਿਆਦਾ ਆਮਦ ਵਾਲੇ ਵਿਅਸਤ ਰੂਟਾਂ ‘ਤੇ ਬੱਸ ਸਰਵਿਸ ਕਦੇ ਵੀ ਬੰਦ ਨਾ ਕੀਤੀ ਜਾਵੇ ਅਤੇ ਬੱਸਾਂ ਦਾ ਨਿਰੰਤਰ ਚਲਣਾ ਯਕੀਨੀ ਬਣਾਇਆ ਜਾਵੇ।

ਮੀਟਿੰਗ ਦੌਰਾਨ ਸਕੱਤਰ ਟਰਾਂਸਪੋਰਟ ਵਿਕਾਸ ਗਰਗ, ਡਾਇਰੈਕਟਰ ਸਟੇਟ ਟਰਾਂਸਪੋਰਟ ਅਮਨਦੀਪ ਕੌਰ, ਪੀ.ਆਰ.ਟੀ.ਸੀ. ਦੇ ਏ.ਐਮ.ਡੀ. ਚਰਨਜੋਤ ਸਿੰਘ ਅਤੇ ਟਰਾਂਸਪੋਰਟ ਵਿਭਾਗ ਦੇ ਡਿਪਟੀ ਡਾਇਰੈਕਟਰ ਪਰਨੀਤ ਸਿੰਘ ਮਿਨਹਾਸ ਤੇ ਹੋਰ ਅਧਿਕਾਰੀ ਮੌਜੂਦ ਰਹੇ।

ਕੰਡਕਟਰ ਦੀ ਕੁੱਟਮਾਰ ਕਰਨ ਵਾਲੇ ਪੁਲਿਸ ਮੁਲਾਜ਼ਮ ਵਿਰੁੱਧ ਕਾਰਵਾਈ ਲਈ ਐਸ.ਐਸ.ਪੀ. ਨੂੰ ਨਿਰਦੇਸ਼

ਮੀਟਿੰਗ ਦੌਰਾਨ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਨੌਸ਼ਹਿਰਾ ਪੰਨੂੰਆਂ ਵਿਖੇ ਅੱਜ ਸਵੇਰੇ ਪੀ.ਆਰ.ਟੀ.ਸੀ. ਦੇ ਕੰਡਕਟਰ ਹਰਵਿੰਦਰ ਸਿੰਘ ਦੀ ਕੁੱਟਮਾਰ ਕਰਨ ਦੇ ਮਾਮਲੇ ਦਾ ਗੰਭੀਰ ਨੋਟਿਸ ਲੈਂਦਿਆਂ ਦੋਸ਼ੀ ਪੁਲਿਸ ਮੁਲਾਜ਼ਮ ਵਿਰੁੱਧ ਕਾਰਵਾਈ ਲਈ ਜ਼ਿਲ੍ਹਾ ਤਰਨ ਤਾਰਨ ਦੇ ਐਸ.ਐਸ.ਪੀ. ਨੂੰ ਨਿਰਦੇਸ਼ ਦਿੱਤੇ। ਉਨ੍ਹਾਂ ਐਸ.ਐਸ.ਪੀ. ਨੂੰ ਸਬੂਤ ਦੇ ਤੌਰ ‘ਤੇ ਕੁੱਟਮਾਰ ਦੀ ਵੀਡੀਉ ਵੀ ਭੇਜੀ ਜਿਸ ਵਿੱਚ ਪੁਲਿਸ ਮੁਲਾਜ਼ਮ ਸ਼ਰੇਆਮ ਕੰਡਕਟਰ ਦੀ ਕੁੱਟਮਾਰ ਕਰਦਾ ਵਿਖਾਈ ਦੇ ਰਿਹਾ ਹੈ। ਉਨ੍ਹਾਂ ਕਿਹਾ ਕਿ ਟਰਾਂਸਪੋਰਟ ਵਿਭਾਗ ਦੇ ਕਿਸੇ ਵੀ ਮੁਲਾਜ਼ਮ ਵਿਰੁੱਧ ਜ਼ਿਆਦਤੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

The post ਪੰਜਾਬ ਰੋਡੇਵਜ਼ ਦੇ ਠੇਕਾ ਅਧਾਰਿਤ ਡਰਾਈਵਰਾਂ ਤੇ ਕੰਡਕਟਰਾਂ ਨੂੰ ਰੈਗੂਲਰ ਕਰਨ ਸਬੰਧੀ ਕੇਸ ਤਿੰਨ ਮੈਂਬਰੀ ਸਬ-ਕਮੇਟੀ ਨੂੰ ਭੇਜਿਆ: ਲਾਲਜੀਤ ਸਿੰਘ ਭੁੱਲਰ appeared first on TheUnmute.com - Punjabi News.

Tags:
  • aam-aadmi-party
  • animal-husbandry-minister-laljit-singh-bhullar
  • cm-bhagwant-mann
  • laljit-singh-bhullar
  • news
  • punjab
  • punjab-congress
  • punjab-government
  • punjab-roadways
  • the-unmute-breaking-news
  • the-unmute-latest-news
  • the-unmute-punjab
  • the-unmute-punjabi-news
  • transport-minister-laljit-singh-bhullar

ਸ਼੍ਰੋਮਣੀ ਅਕਾਲੀ ਦਲ ਸੁਪਰੀਮ ਕੋਰਟ ਦੇ ਫੈਸਲੇ ਖਿਲਾਫ ਸ੍ਰੀ ਅਕਾਲ ਤਖਤ ਸਾਹਿਬ ਦੀ ਅਗਵਾਈ ਹੇਠ ਸਮੁੱਚੇ ਖਾਲਸਾ ਪੰਥ ਨੂੰ ਇਕਜੁਟ ਕਰੇਗਾ

Wednesday 21 September 2022 01:59 PM UTC+00 | Tags: aam-aadmi-party breaking-news chief-minister-bhagwant-mann cm-bhagwant-mann hsgpc-president-baljit-singh-daduwal khalsa-panth news punjab-government sgpc shiromani-akali-dal shiromani-akali-dal-amritsar-president sri-akal-takht-sahib sukhbir-singh-badal supreme-court supreme-court-decision the-unmute-breaking-news the-unmute-punjab the-unmute-punjabi-news

ਚੰਡੀਗੜ੍ਹ 21 ਸਤੰਬਰ 2022: ਸ਼੍ਰੋਮਣੀ ਅਕਾਲੀ ਦਲ (Shiromani Akali Dal) ਨੇ ਅੱਜ ਕਿਹਾ ਕਿ ਸੁਪਰੀਮ ਕੋਰਟ ਵਲੋਂ ਹਰਿਆਣਾ ਵਿਚ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਜਾਇਜ਼ ਠਹਿਰਾਉਣ ਦਾ ਫੈਸਲਾ ਇਕ ਕੌਮ ਨੂੰ ਅਲੱਗ ਥਲੱਗ ਕਰਨ ਅਤੇ ਵਿਤਕਰੇ ਭਰਪੂਰ ਹੈ। ਪਾਰਟੀ ਨੇ ਕਿਹਾ ਕਿ ਉਹ ਸ੍ਰੀ ਅਕਾਲ ਤਖਤ ਸਾਹਿਬ ਦੀ ਅਗਵਾਈ ਹੇਠ ਇਸ ਫੈਸਲੇ ਖਿਲਾਫ ਖਾਲਸਾ ਪੰਥ ਨੂੰ ਇਕਜੁਟ ਕਰੇਗੀ।

ਅਕਾਲੀ ਦਲ ਦੇ ਸੀਨੀਅਰ ਆਗੂਆਂ ਨੇ ਸੁਪਰੀਮ ਕੋਰਟ ਵਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧ ਐਕਟ 2014 ਨੂੰ ਜਾਇਜ਼ ਠਹਿਰਾਉਣ ਦੇ ਫੈਸਲੇ ਨੂੰ ਰੱਦ ਕਰਦਿਆਂ ਜ਼ੋਰ ਦੇ ਕੇ ਕਿਹਾ ਕਿ ਅਸੀਂ ਆਪਣੇ ਹੱਕਾਂ ਲਈ ਲੜਾਂਗੇ ਅਤੇ ਇਸ ਪੰਥ ਵਿਰੋਧੀ ਸਾਜਿਸ਼ ਦੇ ਨਾਲ ਨਾਲ ਸਾਜਿਸ਼ ਦਾ ਹਿੱਸਾ ਬਣੇ ਮਸੰਦਾਂ ਨੂੰ ਬੇਨਕਾਬ ਕਰਾਂਗੇ।

ਅੱਜ ਇਥੇ ਪਾਰਟੀ ਦੇ ਮੁੱਖ ਦਫ਼ਤਰ ਵਿਚ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੀਨੀਅਰ ਆਗੂਆਂ ਸ. ਬਲਵਿੰਦਰ ਸਿੰਘ ਭੂੰਦੜ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸ. ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ਸ. ਹੀਰਾ ਸਿੰਘ ਗਾਬੜੀਆ ਨੇ ਕਿਹਾ ਕਿ ਸੁਪਰੀਮ ਕੋਰਟ ਦੇ ਫੈਸਲੇ ਨਾਲ ਸਿੱਖ ਕੌਮ ਵਿਚ ਇਹ ਪ੍ਰਭਾਵ ਗਿਆ ਹੈ ਕਿ ਉਨ੍ਹਾਂ ਲਈ ਕਾਨੂੰਨ ਵੱਖਰਾ ਹੈ ਅਤੇ ਉਹ ਦੂਜੇ ਦਰਜੇ ਦੇ ਨਾਗਰਿਕ ਹਨ।

ਸੀਨੀਅਰ ਆਗੂਆਂ ਨੇ ਕਿਹਾ ਕਿ ਸੁਪਰੀਮ ਕੋਰਟ ਨੂੰ ਇਹ ਦੱਸਣਾ ਪਵੇਗਾ ਕਿ ਉਸ ਨੂੰ ਕੌਣ ਚਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹਾ ਇਸ ਲਈ ਲਾਜਮੀ ਹੈ ਕਿਉਂਕਿ ਅਜਿਹੇ ਮਾਮਲਿਆਂ ਵਿਚ ਵੀ ਰਾਹਤ ਦਿੱਤੀ ਗਈ ਜੋ ਸੁਪਰੀਮ ਕੋਰਟ ਦੇ ਅਧਿਕਾਰ ਖੇਤਰ ਵਿਚ ਆਉਂਦੇ ਹੀ ਨਹੀਂ ਜਦੋਂ ਕਿ ਸਿੱਖ ਕੌਮ ਦਾ ਉਸ ਕੇਸ ਵਿਚ ਅਪਮਾਨ ਕੀਤਾ ਗਿਆ ਜੋ ਇਕ ਕੇਂਦਰੀ ਐਕਟ ਨਾਲ ਸਬੰਧਤ ਹੈ।

ਸਾਜਿਸ਼ ਅਧੀਨ ਸਿੱਖ ਕੌਮ ਨੂੰ ਵੰਡਣ ਦੀ ਕੋਸ਼ਿਸ਼

ਸੀਨੀਅਰ ਆਗੂਆਂ ਨੇ ਕਿਹਾ ਕਿ ਸਿਹਤਮੰਦ ਲੋਕਤੰਤਰ ਜਿਸ ਵਿਚ ਨਿਆਪਾਲਿਕਾ ਆਜ਼ਾਦ ਹੋਵੇ ਵਿਚ ਇਕ ਭਾਈਚਾਰੇ ਨੂੰ ਨਿਆ ਦੇਣ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਇਕ ਸਾਜਿਸ਼ ਅਧੀਨ ਸਿੱਖ ਕੌਮ ਨੂੰ ਵੰਡਣ ਦੀ ਕੋਸ਼ਿਸ਼ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਾਡੇ ਗੁਰਧਾਮਾਂ ਦੀ ਕਾਰ ਸੇਵਾ ਤੋਂ 1947 ਵਿਚ ਦੇਸ਼ ਦੀ ਵੰਡ ਤੋਂ ਬਾਅਦ ਦੂਜੀ ਵਾਰ ਸਾਨੂੰ ਵੱਖ ਕੀਤਾ ਗਿਆ ਹੈ।

ਇਸ ਤੋਂ ਪਹਿਲਾਂ ਕਾਫੀ ਗੁਰਦੁਆਰਾ ਸਾਹਿਬ ਪਾਕਿਸਤਾਨ ਵਿਚ ਰਹਿ ਗਏ ਸਨ। ਉਨ੍ਹਾਂ ਕਿਹਾ ਕਿ ਇਸ ਫੈਸਲੇ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਗੁਰੂ ਘਰਾਂ ਦਾ ਪ੍ਰਬੰਧ ਸੰਭਾਲਣ ਤੋਂ ਵੀ ਵੱਖ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਸੀਂ ਅਜਿਹਾ ਨਹੀਂ ਹੋਣ ਦਵਾਂਗੇ ਅਤੇ ਸਾਰੇ ਕਾਨੂੰਨੀ ਵਿਕਲਪਾਂ ਦੇ ਨਾਲ ਨਾਲ ਆਪਣੇ ਹੱਕਾਂ ਲਈ ਲੋਕਤੰਤਰੀ ਸੰਘਰਸ਼ ਲੜਾਂਗੇ।

ਸੀਨੀਅਰ ਅਕਾਲੀ ਆਗੂਆਂ ਨੇ ਕੇਂਦਰ ਸਰਕਾਰ ਅਤੇ ਸਿੱਖ ਕੌਮ ਖਿਲਾਫ ਸਾਜਿਸ਼ਾਂ ਰਚਣ ਵਾਲੀਆਂ ਹੋਰ ਸਿਆਸੀ ਪਾਰਟੀਆਂ ਨੂੰ ਚਿਤਾਵਨੀ ਦਿੱਤੀ ਇਕ ਇਸ ਫੈਸਲੇ ਦਾ ਦੇਸ਼ 'ਤੇ ਮਾਰੂ ਅਸਰ ਪੈ ਸਕਦਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਨਮਾਨ ਨਾਲ ਜਿਉਣ ਦਾ ਹੱਕ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਨੇ ਜਿਥੇ ਦੇਸ਼ ਦੀ ਆਜ਼ਾਦੀ ਦੇ ਸੰਘਰਸ਼ ਵਿਚ ਸਭ ਤੋਂ ਵੱਧ ਯੋਗਦਾਨ ਪਾਇਆ, ਉਥੇ ਹੀ ਅੱਜ ਵੀ ਸਰਹੱਦਾਂ ਦੀ ਰਾਖੀ ਕਰ ਰਹੇ ਹਨ ਅਤੇ ਦੇਸ਼ ਦੇ ਅਨਾਜ ਭੰਡਾਰ ਵਿਚ ਸਭ ਤੋਂ ਵੱਧ ਯੋਗਦਾਨ ਵੀ ਸਾਡਾ ਹੈ।

ਇਨ੍ਹਾਂ ਆਗੂਆਂ ਨੇ ਕਿਹਾ ਕਿ ਸੁਪਰੀਮ ਕੋਰਟ ਨੇ ਇਕੋ ਜਿਹੇ ਮਾਮਲਿਆਂ ਵਿਚ ਵੱਖ-ਵੱਖ ਪੈਮਾਨਾ ਅਪਣਾਇਆ ਹੈ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਨੇ ਐਸ. ਵਾਈ. ਐਲ. ਨਹਿਰ ਦੇ ਮਾਮਲੇ ਵਿਚ ਪੰਜਾਬ ਸਰਕਾਰ ਵਲੋਂ ਪਾਸ ਕੀਤੇ ਐਕਟ ਰੱਦ ਕੀਤੇ ਹਨ, ਜਿਨ੍ਹਾਂ ਰਾਹੀਂ ਕਿਸਾਨਾਂ ਨੂੰ ਨਹਿਰ ਵਾਲੀ ਜ਼ਮੀਨ ਵਾਪਸ ਕੀਤੀ ਗਈ ਸੀ ਤੇ ਸੁਪਰੀਮ ਕੋਰਟ ਨੇ ਕਿਹਾ ਸੀ ਕਿ ਕਿਸੇ ਵੀ ਰਾਜ ਨੂੰ ਅੰਤਰਰਾਜੀ ਮਾਮਲੇ 'ਤੇ ਫੈਸਲਾ ਲੈਣ ਦਾ ਕੋਈ ਹੱਕ ਨਹੀਂ ਹੈ।

ਉਨ੍ਹਾਂ ਕਿਹਾ ਕਿ ਹੁਣ ਗੁਰਦੁਆਰਾ ਪ੍ਰਬੰਧ ਮਾਮਲੇ ਵਿਚ ਸੁਪਰੀਮ ਕੋਰਟ ਨੇ ਅੰਤਰਰਾਜੀ ਮਾਮਲੇ ਵਿਚ ਹਰਿਆਣਾ ਨੂੰ ਆਪਣੇ ਹੀ ਕਾਨੂੰਨ ਬਣਾਉਣ ਦਾ ਹੱਕ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸੇ ਤਰੀਕੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੇ ਕੇਸ ਵਿਚ ਸੁਪਰੀਮ ਕੋਰਟ ਨੇ ਕਿਹਾ ਸੀ ਕਿ ਟਾਡਾ ਕੇਸ ਵਿਚ ਰਾਹਤ ਨਹੀਂ ਦਿੱਤੀ ਜਾ ਸਕਦੀ ਪਰ ਦੋ ਮਹੀਨਿਆਂ ਬਾਅਦ ਇਸੇ ਧਾਰਾ ਤਹਿਤ ਦਰਜ ਮਾਮਲੇ ਵਿਚ ਰਾਜੀਵ ਗਾਂਧੀ ਦੇ ਹਤਿਆਰਿਆਂ ਨੂੰ ਰਾਹਤ ਦੇ ਦਿੱਤੀ ਗਈ।

The post ਸ਼੍ਰੋਮਣੀ ਅਕਾਲੀ ਦਲ ਸੁਪਰੀਮ ਕੋਰਟ ਦੇ ਫੈਸਲੇ ਖਿਲਾਫ ਸ੍ਰੀ ਅਕਾਲ ਤਖਤ ਸਾਹਿਬ ਦੀ ਅਗਵਾਈ ਹੇਠ ਸਮੁੱਚੇ ਖਾਲਸਾ ਪੰਥ ਨੂੰ ਇਕਜੁਟ ਕਰੇਗਾ appeared first on TheUnmute.com - Punjabi News.

Tags:
  • aam-aadmi-party
  • breaking-news
  • chief-minister-bhagwant-mann
  • cm-bhagwant-mann
  • hsgpc-president-baljit-singh-daduwal
  • khalsa-panth
  • news
  • punjab-government
  • sgpc
  • shiromani-akali-dal
  • shiromani-akali-dal-amritsar-president
  • sri-akal-takht-sahib
  • sukhbir-singh-badal
  • supreme-court
  • supreme-court-decision
  • the-unmute-breaking-news
  • the-unmute-punjab
  • the-unmute-punjabi-news

ਬੈਂਕ ਧੋਖਾਧੜੀ ਮਾਮਲੇ 'ਚ CBI ਨੇ ਏਬੀਜੀ ਗਰੁੱਪ ਦੇ ਚੇਅਰਮੈਨ ਰਿਸ਼ੀ ਅਗਰਵਾਲ ਨੂੰ ਕੀਤਾ ਗ੍ਰਿਫਤਾਰ

Wednesday 21 September 2022 02:22 PM UTC+00 | Tags: abg-group abg-group-chairman-rishi-agarwal bank-fraud breaking-news cbi cbi-has-arrested-rishi-agarwal cbi-in-the-case-of-bank-fraud founder-and-chairman-of-abg-group icici-bank india-news news punjab-government state-bank-of-india state-banks-complaint the-unmute-breaking-news the-unmute-punjabi-news

ਚੰਡੀਗੜ੍ਹ 21 ਸਤੰਬਰ 2022: ਸੀਬੀਆਈ ਨੇ ਬੈਂਕ ਧੋਖਾਧੜੀ ਦੇ ਮਾਮਲੇ ਵਿੱਚ ਵੱਡੀ ਕਾਰਵਾਈ ਕਰਦਿਆਂ ਏਬੀਜੀ ਗਰੁੱਪ (ABG Group) ਦੇ ਸੰਸਥਾਪਕ ਅਤੇ ਚੇਅਰਮੈਨ ਰਿਸ਼ੀ ਅਗਰਵਾਲ ਨੂੰ 22,000 ਕਰੋੜ ਰੁਪਏ ਦੇ ਬੈਂਕ ਧੋਖਾਧੜੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ।

ਤੁਹਾਨੂੰ ਦੱਸ ਦੇਈਏ ਕਿ ਏਬੀਜੀ ਸ਼ਿਪਯਾਰਡ ਲਿਮਿਟੇਡ ਦੀ ਸ਼ੁਰੂਆਤ ਸਾਲ 1985 ਵਿੱਚ ਹੋਈ ਸੀ। ਗੁਜਰਾਤ ਦੇ ਦਾਹੇਜ ਅਤੇ ਸੂਰਤ ਵਿੱਚ ਏਬੀਜੀ ਗਰੁੱਪ (ABG Group) ਦੀ ਇਹ ਸ਼ਿਪਯਾਰਡ ਕੰਪਨੀ ਪਾਣੀ ਦੇ ਜਹਾਜ਼ਾਂ ਦੇ ਨਿਰਮਾਣ ਅਤੇ ਮੁਰੰਮਤ ਦਾ ਕੰਮ ਕਰਦੀ ਹੈ। ਹੁਣ ਤੱਕ ਇਹ ਏਬੀਜੀ ਕੰਪਨੀ 165 ਜਹਾਜ਼ ਬਣਾ ਚੁੱਕੀ ਹੈ।

ਜ਼ਿਕਰਯੋਗ ਹੈ ਕਿ 1991 ਤੱਕ ਇਸ ਕੰਪਨੀ ਨੂੰ ਦੇਸ਼-ਵਿਦੇਸ਼ ਤੋਂ ਵੱਡੇ ਆਰਡਰ ਮਿਲੇ ਅਤੇ ਭਾਰੀ ਮੁਨਾਫਾ ਕਮਾਇਆ। 2016 ਵਿੱਚ ਇਸ ਕੰਪਨੀ ਨੂੰ $550 ਮਿਲੀਅਨ ਤੋਂ ਵੱਧ ਦਾ ਭਾਰੀ ਨੁਕਸਾਨ ਹੋਇਆ ਅਤੇ ਉਸ ਤੋਂ ਬਾਅਦ ਏਬੀਜੀ ਸ਼ਿਪਯਾਰਡ ਦੀ ਹਾਲਤ ਵਿਗੜ ਗਈ। ਆਪਣੀ ਵਿੱਤੀ ਹਾਲਤ ਦਾ ਹਵਾਲਾ ਦਿੰਦੇ ਹੋਏ ਕੰਪਨੀ ਨੇ ਬੈਂਕਾਂ ਤੋਂ ਕਰਜ਼ਾ ਲਿਆ ਗਿਆ ਸੀ |

ਸਟੇਟ ਬੈਂਕ ਦੀ ਸ਼ਿਕਾਇਤ ਮੁਤਾਬਕ ਕੰਪਨੀ ਨੇ ਬੈਂਕ ਤੋਂ 2,925 ਕਰੋੜ ਰੁਪਏ ਦਾ ਕਰਜ਼ਾ ਲਿਆ ਸੀ। ਇਸ ਤੋਂ ਇਲਾਵਾ ਆਈਸੀਆਈਸੀਆਈ ਬੈਂਕ ਤੋਂ 7,089 ਕਰੋੜ ਰੁਪਏ, ਆਈਡੀਬੀਆਈ ਬੈਂਕ ਤੋਂ 3,634 ਕਰੋੜ ਰੁਪਏ, ਬੈਂਕ ਆਫ਼ ਬੜੌਦਾ ਤੋਂ 1,614 ਕਰੋੜ ਰੁਪਏ, ਪੰਜਾਬ ਨੈਸ਼ਨਲ ਬੈਂਕ ਤੋਂ 1,244 ਕਰੋੜ ਰੁਪਏ, ਇੰਡੀਅਨ ਓਵਰਸੀਜ਼ ਬੈਂਕ ਤੋਂ 1,228 ਕਰੋੜ ਰੁਪਏ ਦਾ ਕਰਜ਼ਾ ਲਿਆ ਗਿਆ ਹੈ। ਇਸ ਤਰ੍ਹਾਂ ਕੰਪਨੀ ਨੇ ਕੁੱਲ 28 ਬੈਂਕਾਂ ਤੋਂ ਕਰਜ਼ਾ ਲਿਆ।

The post ਬੈਂਕ ਧੋਖਾਧੜੀ ਮਾਮਲੇ ‘ਚ CBI ਨੇ ਏਬੀਜੀ ਗਰੁੱਪ ਦੇ ਚੇਅਰਮੈਨ ਰਿਸ਼ੀ ਅਗਰਵਾਲ ਨੂੰ ਕੀਤਾ ਗ੍ਰਿਫਤਾਰ appeared first on TheUnmute.com - Punjabi News.

Tags:
  • abg-group
  • abg-group-chairman-rishi-agarwal
  • bank-fraud
  • breaking-news
  • cbi
  • cbi-has-arrested-rishi-agarwal
  • cbi-in-the-case-of-bank-fraud
  • founder-and-chairman-of-abg-group
  • icici-bank
  • india-news
  • news
  • punjab-government
  • state-bank-of-india
  • state-banks-complaint
  • the-unmute-breaking-news
  • the-unmute-punjabi-news

ਪੰਜਾਬ ਰਾਜਪਾਲ ਵਲੋਂ ਵਿਧਾਨ ਸਭਾ ਦਾ ਇਜਲਾਸ ਰੱਦ ਕਰਨ 'ਤੇ ਅਰਵਿੰਦ ਕੇਜਰੀਵਾਲ ਤੇ ਰਾਘਵ ਚੱਡਾ ਨੇ ਚੁੱਕੇ ਸਵਾਲ

Wednesday 21 September 2022 02:40 PM UTC+00 | Tags: aam-aadmi-party aam-aadmi-party-punjab arvind-kejriwal breaking-news news punjab-governer punjab-government punjab-police raghaw-chadda rajya-sabha-member-raghav-chadha the-unmute-breaking-news the-unmute-latest-news the-unmute-news the-unmute-punjabi-news

ਚੰਡੀਗੜ੍ਹ 21 ਸਤੰਬਰ 2022: ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ (Banwari Lal Purohit) ਨੇ 22 ਸਤੰਬਰ 2022 ਨੂੰ ਹੋਣ ਵਾਲਾ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਰੱਦ ਕਰ ਦਿੱਤਾ ਹੈ | ਇਸ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਦਿਆਂ ਲਿਖਿਆ ਕਿ ਪੰਜਾਬ ਰਾਜਪਾਲ ਕੈਬਨਿਟ ਦੁਆਰਾ ਬੁਲਾਏ ਗਏ ਇਜਲਾਸ ਨੂੰ ਕਿਵੇਂ ਮਨ੍ਹਾ ਕਰ ਸਕਦੇ ਹਨ? ਫਿਰ ਤਾਂ ਜਨਤੰਤਰ ਖ਼ਤਮ ਹੈ। ਰਾਜਪਾਲ ਨੇ ਅਜੇ 2 ਦਿਨ ਪਹਿਲਾਂ ਹੀ ਇਜਲਾਸ ਦੀ ਇਜਾਜ਼ਤ ਦਿੱਤੀ ਸੀ।

ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਜਦੋਂ ਆਪ੍ਰੇਸ਼ਨ ਲੋਟਸ ਫੇਲ ਹੋਣ ਲੱਗਾ ਅਤੇ ਸੰਖਿਆ ਪੂਰੀ ਨਹੀਂ ਹੋਈ ਤਾਂ ਉੱਪਰੋਂ ਇੱਕ ਕਾਲ ਆਈ ਜਿਸ ਵਿੱਚ ਇਜਾਜ਼ਤ ਵਾਪਸ ਲੈਣ ਲਈ ਕਿਹਾ ਗਿਆ।ਅੱਜ ਦੇਸ਼ ਵਿੱਚ ਇੱਕ ਪਾਸੇ ਸੰਵਿਧਾਨ ਹੈ ਅਤੇ ਦੂਜੇ ਪਾਸੇ ਅਪਰੇਸ਼ਨ ਲੋਟਸ।

arvind kerjiwal

ਦੂਜੇ ਪਾਸੇ ਰਾਜ ਸਭਾ ਮੈਂਬਰ ਰਾਘਵ ਚੱਡਾ ਨੇ ਟਵੀਟ ਕਰਦਿਆਂ ਕਿਹਾਂ ਕਿ ਭਾਰਤ ਵਿੱਚ ਸੰਸਦੀ ਲੋਕਤੰਤਰ ਠੱਪ ਹੋ ਜਾਵੇਗਾ ਜੇਕਰ ਮਾਨਯੋਗ ਰਾਜਪਾਲ ਵਿਧਾਨ ਸਭਾ ਸੈਸ਼ਨ ਬੁਲਾਉਣ ਵਰਗੇ ਮਾਮਲਿਆਂ ਵਿੱਚ ਵਿਵੇਕ ਦੀ ਵਰਤੋਂ ਕਰਨਾ ਸ਼ੁਰੂ ਕਰ ਦਿੰਦੇ ਹਨ।

Raghav Chadha

The post ਪੰਜਾਬ ਰਾਜਪਾਲ ਵਲੋਂ ਵਿਧਾਨ ਸਭਾ ਦਾ ਇਜਲਾਸ ਰੱਦ ਕਰਨ ‘ਤੇ ਅਰਵਿੰਦ ਕੇਜਰੀਵਾਲ ਤੇ ਰਾਘਵ ਚੱਡਾ ਨੇ ਚੁੱਕੇ ਸਵਾਲ appeared first on TheUnmute.com - Punjabi News.

Tags:
  • aam-aadmi-party
  • aam-aadmi-party-punjab
  • arvind-kejriwal
  • breaking-news
  • news
  • punjab-governer
  • punjab-government
  • punjab-police
  • raghaw-chadda
  • rajya-sabha-member-raghav-chadha
  • the-unmute-breaking-news
  • the-unmute-latest-news
  • the-unmute-news
  • the-unmute-punjabi-news

ਵਿਧਾਨ ਸਭਾ ਸੈਸ਼ਨ ਵਾਪਸ ਲੈਣ ਦੇ ਆਦੇਸ਼ ਦੇਣ 'ਤੇ ਪ੍ਰਤਾਪ ਬਾਜਵਾ ਨੇ ਪੰਜਾਬ ਰਾਜਪਾਲ ਨੂੰ ਦਿੱਤੀ ਵਧਾਈ

Wednesday 21 September 2022 05:08 PM UTC+00 | Tags: aam-aadmi-party a-punjab-congress cm-bhagwant-mann congress-leader-pratap-singh-bajwa news pratap-singh-bajwa punjab-congress punjab-government punjab-governor-banwari-lal-purohit

ਚੰਡੀਗੜ੍ਹ 21 ਸਤੰਬਰ 2022: ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ (Banwari Lal Purohit) ਵਲੋਂ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਰੱਦ ਕਰਨ ‘ਤੇ ਵਿਰੋਧੀ ਧਿਰ ਨੇ ਮਾਨ ਸਰਕਾਰ ਨੂੰ ਘੇਰਨਾ ਸ਼ੁਰੂ ਕਰ ਦਿੱਤਾ |

ਇਸ ਦੌਰਾਨ ਕਾਂਗਰਸੀ ਲੀਡਰ ਪ੍ਰਤਾਪ ਸਿੰਘ ਬਾਜਵਾ ਨੇ ਟਵੀਟ ਕਰਦਿਆਂ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਤ ਨੂੰ ‘ਆਪ’ ਸਰਕਾਰ ਦੁਆਰਾ “ਭਰੋਸੇ ਦੇ ਮਤੇ” ‘ਤੇ ਇੱਕ ਦਿਨ ਦਾ ਵਿਧਾਨ ਸਭਾ ਸੈਸ਼ਨ ਵਾਪਸ ਲੈਣ ਦਾ ਆਦੇਸ਼ ਦੇਣ ਲਈ ਵਧਾਈ ਦਿੱਤੀ ਹੈ। ਬਾਜਵਾ ਨੇ ਕਿਹਾ ਕਿ ਸਦਨ ਦੇ ਨਿਯਮਾਂ ਦੇ ਵਿਰੁੱਧ ਸੀ।

The post ਵਿਧਾਨ ਸਭਾ ਸੈਸ਼ਨ ਵਾਪਸ ਲੈਣ ਦੇ ਆਦੇਸ਼ ਦੇਣ ‘ਤੇ ਪ੍ਰਤਾਪ ਬਾਜਵਾ ਨੇ ਪੰਜਾਬ ਰਾਜਪਾਲ ਨੂੰ ਦਿੱਤੀ ਵਧਾਈ appeared first on TheUnmute.com - Punjabi News.

Tags:
  • aam-aadmi-party
  • a-punjab-congress
  • cm-bhagwant-mann
  • congress-leader-pratap-singh-bajwa
  • news
  • pratap-singh-bajwa
  • punjab-congress
  • punjab-government
  • punjab-governor-banwari-lal-purohit

ਮੁੱਖ ਮੰਤਰੀ ਭਗਵੰਤ ਮਾਨ ਨੇ ਭਲਕੇ 'ਆਪ' ਵਿਧਾਇਕਾਂ ਦੀ ਮੀਟਿੰਗ ਸੱਦੀ

Wednesday 21 September 2022 05:40 PM UTC+00 | Tags: aam-aadmi-party aap-mlas-tomorrow chief-minister-bhagwant-mann chief-minister-bhagwant-singh-mann cm-bhagwant-mann congress meeting-of-aap-mlas-tomorrow news punjab-congress the-unmute-breaking-news

ਚੰਡੀਗੜ੍ਹ 21 ਸਤੰਬਰ 2022: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਲਕੇ ਸਵੇਰੇ 9 ਵਜੇ 'ਆਪ' ਵਿਧਾਇਕਾਂ ਦੀ ਮੀਟਿੰਗ ਸੱਦੀ ਹੈ। ਸੂਤਰਾਂ ਦੇ ਮੁਤਾਬਕਇਹ ਮੀਟਿੰਗ ਵਿਧਾਨ ਸਭਾ ਦੇ ਮੀਟਿੰਗ ਹਾਲ ਵਿੱਚ ਹੋਵੇਗੀ।

ਜਿਕਰਯੋਗ ਹੈ ਕਿ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਭਾਜਪਾ ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਲਿਖੇ ਪੱਤਰ ‘ਚ ਇਨ੍ਹਾਂ ਆਗੂਆਂ ਨੇ ਕਿਹਾ ਹੈ ਕਿ ਸਿਰਫ਼ ਸੂਬਾ ਸਰਕਾਰ ਦੇ ਹੱਕ ਵਿੱਚ ਭਰੋਸਗੀ ਮਤਾ ਪੇਸ਼ ਕਰਨ ਲਈ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਕੋਈ ਕਾਨੂੰਨੀ ਵਿਵਸਥਾ ਨਹੀਂ ਹੈ |

ਇਸਦੇ ਨਾਲ ਹੀ ਮੁੱਖ ਮੰਤਰੀ ਨੇ ਟਵੀਟ ਕਰ ਕਿਹਾ ਕਿ ਰਾਜਪਾਲ ਵੱਲੋਂ ਵਿਧਾਨ ਸਭਾ ਨਾ ਚੱਲਣ ਦੇਣਾ ਦੇਸ਼ ਦੇ ਲੋਕਤੰਤਰ ਤੇ ਵੱਡੇ ਸਵਾਲ ਪੈਦਾ ਕਰਦਾ ਹੈ |  ਹੁਣ ਲੋਕਤੰਤਰ ਨੂੰ ਕਰੋੜਾਂ ਲੋਕਾਂ ਦੇ ਚੁਣੇ ਹੋਏ ਪ੍ਰਤੀਨਿਧੀ ਚਲਾਉਣਗੇ ਜਾਂ ਦਿੱਲੀ ਕੇਂਦਰ ਸਰਕਾਰ ਦੁਆਰਾ ਨਿਯੁਕਤ ਕੀਤਾ ਹੋਇਆ ਇੱਕ ਵਿਅਕਤੀ ?? ਇੱਕ ਪਾਸੇ ਭੀਮ ਰਾਓ ਜੀ ਦਾ ਸੰਵਿਧਾਨ ਤੇ ਦੂਜੇ ਪਾਸੇ ਅਪ੍ਰੇਸ਼ਨ ਲੋਟਸ…ਜਨਤਾ ਸਭ ਦੇਖ ਰਹੀ ਹੈ..

The post ਮੁੱਖ ਮੰਤਰੀ ਭਗਵੰਤ ਮਾਨ ਨੇ ਭਲਕੇ 'ਆਪ' ਵਿਧਾਇਕਾਂ ਦੀ ਮੀਟਿੰਗ ਸੱਦੀ appeared first on TheUnmute.com - Punjabi News.

Tags:
  • aam-aadmi-party
  • aap-mlas-tomorrow
  • chief-minister-bhagwant-mann
  • chief-minister-bhagwant-singh-mann
  • cm-bhagwant-mann
  • congress
  • meeting-of-aap-mlas-tomorrow
  • news
  • punjab-congress
  • the-unmute-breaking-news

ਕਪਤਾਨ ਹਰਮਨਪ੍ਰੀਤ ਕੌਰ ਦਾ ਇੰਗਲੈਂਡ ਖ਼ਿਲਾਫ ਤੂਫਾਨੀ ਸੈਂਕੜਾ, 111 ਗੇਂਦਾਂ 'ਤੇ 143 ਦੌੜਾਂ ਬਣਾਈਆਂ

Wednesday 21 September 2022 05:57 PM UTC+00 | Tags: breaking-news captain-harmanpreet-kaur harmanpreet-kaur harmanpreet-kaurs-storming-england-century indian-captain-harmanpreet-kaur indian-womens-cricket-team news

ਚੰਡੀਗੜ੍ਹ 21 ਸਤੰਬਰ 2022: ਭਾਰਤੀ ਮਹਿਲਾ ਕ੍ਰਿਕਟ ਟੀਮ ਇੰਗਲੈਂਡ ਦੌਰੇ ‘ਤੇ ਹੈ। ਵਨਡੇ ਸੀਰੀਜ਼ ਦਾ ਦੂਜਾ ਮੈਚ ਕੈਂਟਰਬਰੀ ‘ਚ ਖੇਡਿਆ ਜਾ ਰਿਹਾ ਹੈ। ਪਹਿਲੇ ਮੈਚ ‘ਚ ਟੀਮ ਇੰਡੀਆ ਨੇ 7 ਵਿਕਟਾਂ ਨਾਲ ਜਿੱਤ ਦਰਜ ਕੀਤੀ ਸੀ। ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ (Harmanpreet Kaur) ਨੇ ਦੂਜੇ ਮੈਚ ਵਿੱਚ ਤੂਫਾਨੀ ਸੈਂਕੜਾ ਲਗਾਇਆ। ਹਰਮਨਪ੍ਰੀਤ ਕੌਰ ਨੇ ਸਿਰਫ 111 ਗੇਂਦਾਂ ‘ਤੇ 143 ਦੌੜਾਂ ਬਣਾਈਆਂ। ਇਸ ਦੌਰਾਨ ਉਸ ਦੇ ਬੱਲੇ ਤੋਂ 18 ਚੌਕੇ ਅਤੇ 4 ਛੱਕੇ ਲੱਗੇ। ਵਨਡੇ ਕ੍ਰਿਕਟ ‘ਚ ਇਹ ਉਸ ਦਾ 5ਵਾਂ ਸੈਂਕੜਾ ਹੈ।

The post ਕਪਤਾਨ ਹਰਮਨਪ੍ਰੀਤ ਕੌਰ ਦਾ ਇੰਗਲੈਂਡ ਖ਼ਿਲਾਫ ਤੂਫਾਨੀ ਸੈਂਕੜਾ, 111 ਗੇਂਦਾਂ ‘ਤੇ 143 ਦੌੜਾਂ ਬਣਾਈਆਂ appeared first on TheUnmute.com - Punjabi News.

Tags:
  • breaking-news
  • captain-harmanpreet-kaur
  • harmanpreet-kaur
  • harmanpreet-kaurs-storming-england-century
  • indian-captain-harmanpreet-kaur
  • indian-womens-cricket-team
  • news
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription.
Previous Post Next Post

Contact Form