TheUnmute.com – Punjabi NewsPunjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com |
Table of Contents
|
ਵਿਧਾਨ ਸਭਾ ਸੈਸ਼ਨ ਦੇ ਏਜੰਡੇ ਨੂੰ ਲੈ ਕੇ CM ਭਗਵੰਤ ਮਾਨ ਨੇ ਸੱਦੀ ਮੰਤਰੀ ਮੰਡਲ ਦੀ ਅਹਿਮ ਮੀਟਿੰਗ Monday 26 September 2022 05:43 AM UTC+00 | Tags: aam-aadmi-party bhagwant-mann chief-minister-bhagwant-mann cm-bhagwant-mann news punjab-cabinet punjab-government punjab-vidhan-sabha the-unmute-breaking-news the-unmute-news the-unmute-punjabi-news ਚੰਡੀਗੜ੍ਹ 26 ਸਤੰਬਰ 2022: ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਤੋਂ ਇੱਕ ਦਿਨ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਵਲੋਂ ਪੰਜਾਬ ਕੈਬਿਨਟ ਦੀ ਅਹਿਮ ਮੀਟਿੰਗ ਸੱਦੀ ਹੈ। ਇਹ ਕੈਬਿਨਟ ਮੀਟਿੰਗ ਸ਼ਾਮ 4 ਵਜੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ‘ਤੇ ਹੋਣ ਜਾ ਰਹੀ ਹੈ, ਜਿਸ ‘ਚ ਵਿਸ਼ੇਸ਼ ਸੈਸ਼ਨ ਦੌਰਾਨ ਉਠਾਏ ਜਾਣ ਵਾਲੇ ਮੁੱਦਿਆਂ ‘ਤੇ ਚਰਚਾ ਹੋ ਸਕਦੀ ਹੈ । ਜ਼ਿਕਰਯੋਗ ਹੈ ਕਿ 22 ਸਤੰਬਰ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਿਆ ਗਿਆ ਸੀ, ਜਿਸ ਨੂੰ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਰੱਦ ਕਰ ਦਿੱਤਾ ਸੀ। ਇਸ ਤੋਂ ਬਾਅਦ ਵਿਧਾਨ ਸਭਾ ਸੈਸ਼ਨ ਨੂੰ ਲੈ ਕੇ ਸਿਆਸਤ ਲਗਾਤਾਰ ਭਖ ਗਈ | ਪੰਜਾਬ ਦੇ ਰਾਜਪਾਲ ਵੱਲੋਂ ਜਾਰੀ ਪੱਤਰ ਤੋਂ ਬਾਅਦ ਵਿਧਾਨ ਸਭਾ ਦਾ ਸੈਸ਼ਨ 27 ਸਤੰਬਰ ਨੂੰ ਮੁੜ ਬੁਲਾਇਆ ਗਿਆ ਹੈ। The post ਵਿਧਾਨ ਸਭਾ ਸੈਸ਼ਨ ਦੇ ਏਜੰਡੇ ਨੂੰ ਲੈ ਕੇ CM ਭਗਵੰਤ ਮਾਨ ਨੇ ਸੱਦੀ ਮੰਤਰੀ ਮੰਡਲ ਦੀ ਅਹਿਮ ਮੀਟਿੰਗ appeared first on TheUnmute.com - Punjabi News. Tags:
|
ਹਿਮਾਚਲ ਪ੍ਰਦੇਸ਼ ਦੇ ਕੁੱਲੂ 'ਚ ਟੈਂਪੂ ਟਰੈਵਲਰ ਖੱਡ 'ਚ ਡਿੱਗਣ ਕਾਰਨ 7 ਸੈਲਾਨੀਆਂ ਦੀ ਮੌਤ, 10 ਜ਼ਖਮੀ Monday 26 September 2022 06:00 AM UTC+00 | Tags: 7 banjar banjar-assembly breaking-news himachal-pardesh himachal-pradesh kullu kullu-district kullu-enws kullu-latest-news news punjabi-news tempo-traveler the-unmute-breaking-news the-unmute-punjab ਚੰਡੀਗੜ੍ਹ 26 ਸਤੰਬਰ 2022: ਹਿਮਾਚਲ ਪ੍ਰਦੇਸ਼ ਦੇ ਕੁੱਲੂ (Kullu) ਜ਼ਿਲ੍ਹੇ ਵਿਚ ਬੀਤੀ ਰਾਤ ਦਰਦਨਾਕ ਹਾਦਸਾ ਵਾਪਰਿਆ ਹੈ, ਕੁੱਲੂ ਜ਼ਿਲ੍ਹੇ ਦੇ ਬੰਜਾਰ ਵਿਧਾਨ ਸਭਾ ਹਲਕੇ ਦੇ ਘਿਆਗੀ ‘ਚ ਹਾਈਵੇ-305 ‘ਤੇ ਜਲੋੜਾ ਨੇੜੇ ਐਤਵਾਰ ਰਾਤ ਕਰੀਬ ਸਾਢੇ 8 ਵਜੇ ਇਕ ਟੈਂਪੂ ਟਰੈਵਲਰ ਖੱਡ ‘ਚ ਡਿੱਗਣ ਨਾਲ ਸੱਤ ਸੈਲਾਨੀਆਂ ਦੀ ਮੌਤ ਹੋ ਗਈ, ਜਦੋਂਕਿ 10 ਜਣੇ ਜ਼ਖਮੀ ਹੋ ਗਏ। ਹਾਦਸੇ ਵਿਚ ਮਰਨ ਵਾਲਿਆਂ ਵਿੱਚ 5 ਨੌਜਵਾਨ ਅਤੇ 2 ਲੜਕੀਆਂ ਸ਼ਾਮਲ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਨ੍ਹਾਂ ਯਾਤਰੀਆਂ ਵਿੱਚ ਤਿੰਨ ਆਈਆਈਟੀ ਵਾਰਾਣਸੀ ਦੇ ਵਿਦਿਆਰਥੀ ਦੱਸੇ ਜਾਂਦੇ ਹਨ। ਥਾਣਾ ਬੰਜਾਰ ਪੁਲਿਸ ਅਧਿਕਾਰੀਆਂ ਨੇ ਮੌਕੇ ‘ਤੇ ਪਹੁੰਚ ਕੇ ਹਾਦਸੇ ਸਬੰਧੀ ਮਾਮਲਾ ਦਰਜ ਕਰ ਲਿਆ ਹੈ। ਇਸ ਦੌਰਾਨ ਐਸਐਸਪੀ ਕੁੱਲੂ ਗੁਰਦੇਵ ਸ਼ਰਮਾ ਨੇ ਦੱਸਿਆ ਕਿ ਇਹ ਕਾਰ ਜਲੋੜੀ ਜੋਤ ਤੋਂ ਜਿਭੀ ਵੱਲ ਆ ਰਹੀ ਸੀ। ਜਦੋਂ ਕਾਰ ਜਲੋੜਾ ਨੇੜੇ ਪੁੱਜੀ ਤਾਂ ਬੇਕਾਬੂ ਹੋ ਕੇ ਹਾਈਵੇਅ ਤੋਂ ਕਰੀਬ 400 ਮੀਟਰ ਹੇਠਾਂ ਖੱਡ ਵਿੱਚ ਜਾ ਡਿੱਗੀ। ਕਾਰ ਵਿੱਚ 16 ਸੈਲਾਨੀ ਸਵਾਰ ਸਨ। ਜਦਕਿ ਸਾਰੇ ਜ਼ਖਮੀਆਂ ਨੂੰ ਬੰਜਾਰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। The post ਹਿਮਾਚਲ ਪ੍ਰਦੇਸ਼ ਦੇ ਕੁੱਲੂ ‘ਚ ਟੈਂਪੂ ਟਰੈਵਲਰ ਖੱਡ ‘ਚ ਡਿੱਗਣ ਕਾਰਨ 7 ਸੈਲਾਨੀਆਂ ਦੀ ਮੌਤ, 10 ਜ਼ਖਮੀ appeared first on TheUnmute.com - Punjabi News. Tags:
|
ਮਨੀ ਲਾਂਡਰਿੰਗ ਮਾਮਲੇ 'ਚ ਅਦਾਕਾਰਾ ਜੈਕਲੀਨ ਫਰਨਾਂਡੀਜ਼ ਨੂੰ ਮਿਲੀ ਅੰਤਰਿਮ ਜ਼ਮਾਨਤ Monday 26 September 2022 06:18 AM UTC+00 | Tags: bollywood-actress-jacqueline-fernandez bollywood-news breaking-news ed jacqueline-fernandez jacqueline-fernandez-latest-news news sukesh-chandrasekhar the-patiala-house-court the-unmute-breaking-news the-unmute-latest-update the-unmute-update ਚੰਡੀਗੜ੍ਹ 26 ਸਤੰਬਰ 2022: ਸੁਕੇਸ਼ ਚੰਦਰਸ਼ੇਖਰ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਜੈਕਲੀਨ ਫਰਨਾਂਡੀਜ਼ (Jacqueline Fernandez) ਨੂੰ ਪਟਿਆਲਾ ਹਾਊਸ ਕੋਰਟ ਨੇ ਰਾਹਤ ਦਿੰਦਿਆਂ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਜਿਕਰਯੋਗ ਹੈ ਕਿ ਈਡੀ ਨੇ ਸੁਕੇਸ਼ ਚੰਦਰਸ਼ੇਖਰ ਨਾਲ ਜੁੜੇ 200 ਕਰੋੜ ਰੁਪਏ ਦੇ ਮਨੀ ਲਾਂਡਰਿੰਗ ਮਾਮਲੇ ਵਿੱਚ ਚਾਰਜਸ਼ੀਟ ਵਿੱਚ ਬਾਲੀਵੁੱਡ ਅਦਾਕਾਰਾ ਜੈਕਲੀਨ ਫਰਨਾਂਡੀਜ਼ ਨੂੰ ਵੀ ਨਾਮਜ਼ਦ ਕੀਤਾ ਸੀ | ਪਿਛਲੀ ਸੁਣਵਾਈ ‘ਚ ਚਾਰਜਸ਼ੀਟ ਦਾ ਨੋਟਿਸ ਲੈਂਦਿਆਂ ਅਦਾਲਤ ਨੇ ਜੈਕਲੀਨ ਨੂੰ ਅੱਜ ਪੇਸ਼ ਹੋਣ ਲਈ ਸੰਮਨ ਜਾਰੀ ਕੀਤਾ ਸੀ। ਅਦਾਲਤ ਨੇ ਜੈਕਲੀਨ ਨੂੰ 50,000 ਰੁਪਏ ਦੇ ਮੁਚਲਕੇ ‘ਤੇ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਜੈਕਲੀਨ ਵੱਲੋਂ ਅੰਤਰਿਮ ਜ਼ਮਾਨਤ ਦੀ ਮੰਗ ਕੀਤੀ ਗਈ ਸੀ। ਇਸ ‘ਤੇ ਅਦਾਲਤ ਨੇ ਉਸ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਇਸ ਦੇ ਨਾਲ ਹੀ ਅਦਾਲਤ ਨੇ ਰੈਗੂਲਰ ਜ਼ਮਾਨਤ ਦੀ ਅਰਜ਼ੀ ‘ਤੇ ਈਡੀ ਨੂੰ ਜਵਾਬ ਦੇਣ ਲਈ ਕਿਹਾ ਹੈ। ਇਸ ਤੋਂ ਇਲਾਵਾ ਬਾਲੀਵੁੱਡ ਅਦਾਕਾਰਾ ਨੂੰ ਚਾਰਜਸ਼ੀਟ ਦੀ ਕਾਪੀ ਮੁਹੱਈਆ ਕਰਵਾਈ ਗਈ ਹੈ, ਹੁਣ ਅਗਲੀ ਸੁਣਵਾਈ 22 ਅਕਤੂਬਰ ਨੂੰ ਹੋਵੇਗੀ। The post ਮਨੀ ਲਾਂਡਰਿੰਗ ਮਾਮਲੇ ‘ਚ ਅਦਾਕਾਰਾ ਜੈਕਲੀਨ ਫਰਨਾਂਡੀਜ਼ ਨੂੰ ਮਿਲੀ ਅੰਤਰਿਮ ਜ਼ਮਾਨਤ appeared first on TheUnmute.com - Punjabi News. Tags:
|
ਨਵਜੋਤ ਸਿੰਘ ਸਿੱਧੂ ਨਰਾਤਿਆਂ ਦੌਰਾਨ ਜੇਲ੍ਹ 'ਚ ਰੱਖਣਗੇ ਮੌਨ ਵਰਤ Monday 26 September 2022 06:30 AM UTC+00 | Tags: navaratr navjot-sidhu navjot-singh-sidhu news patiala-central-jail patiala-jail punjab-congress the-unmute-breaking-news the-unmute-punjabi-news ਚੰਡੀਗੜ੍ਹ 26 ਸਤੰਬਰ 2022: ਨਵਜੋਤ ਸਿੰਘ ਸਿੱਧੂ (Navjot Singh Sidhu) ਨੇ ਨਰਾਤਿਆਂ ਦੌਰਾਨ ਮੌਨ ਵਰਤ ਰੱਖਣ ਦਾ ਫੈਸਲਾ ਕੀਤਾ ਹੈ, ਇਸ ਦੀ ਜਾਣਕਾਰੀ ਉਨ੍ਹਾਂ ਦੀ ਪਤਨੀ ਨਵਜੋਤ ਕੌਰ ਸਿੱਧੂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਦਿੱਤੀ ਹੈ ਅਤੇ ਕਿਹਾ ਹੈ ਕਿ ਹੁਣ ਉਹ 5 ਅਕਤੂਬਰ ਤੋਂ ਬਾਅਦ ਹੀ ਸਾਰਿਆਂ ਨੂੰ ਮਿਲਣਗੇ। ਜਿਕਰਯੋਗ ਹੈ ਕਿ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਰੋਡਰੇਜ ਮਾਮਲੇ 'ਚ ਪਟਿਆਲਾ ਦੀ ਕੇਂਦਰੀ ਜੇਲ੍ਹ 'ਚ ਬੰਦ ਹਨ |
The post ਨਵਜੋਤ ਸਿੰਘ ਸਿੱਧੂ ਨਰਾਤਿਆਂ ਦੌਰਾਨ ਜੇਲ੍ਹ ‘ਚ ਰੱਖਣਗੇ ਮੌਨ ਵਰਤ appeared first on TheUnmute.com - Punjabi News. Tags:
|
ਗੁਰਦਾਸਪੁਰ ਦੇ ਰਿਹਾਇਸ਼ੀ ਇਲਾਕੇ 'ਚ ਬਣੀ ਨਾਜਾਇਜ਼ ਪਟਾਕਿਆਂ ਦੇ ਗੁਦਾਮ 'ਤੇ ਪੁਲਿਸ ਵਲੋਂ ਛਾਪੇਮਾਰੀ, ਲੱਖਾਂ ਰੁਪਏ ਦੇ ਪਟਾਕੇ ਜ਼ਬਤ Monday 26 September 2022 06:44 AM UTC+00 | Tags: breaking-news gurdaspur gurdaspur-batala-g.t-road gurdaspur-police news police-raided-illegal-firecracker-warehouse punjab-police punja-latest-news sho-police-station-city-gurmeet-singh the-unmute-punjabi-news ਗੁਰਦਾਸਪੁਰ 26 ਸਤੰਬਰ 2022: ਰਿਹਾਇਸ਼ੀ ਇਲਾਕਿਆਂ ਵਿਚ ਪਟਾਕਿਆਂ ਦੇ ਭੰਡਾਰ ਕਰਨ ‘ਤੇ ਪੂਰੀ ਤਰ੍ਹਾਂ ਰੋਕ ਲਗਾਈ ਗਈ ਹੈ, ਪਰ ਇਸਦੇ ਬਾਵਜੂਦ ਕੁਝ ਵਪਾਰੀ ਦੀਵਾਲੀ ਤੋਂ ਪਹਿਲਾਂ ਹੀ ਆਪਣੀਆਂ ਦੁਕਾਨਾਂ ਅਤੇ ਗੋਦਾਮਾਂ ਵਿੱਚ ਪਟਾਖੇ ਸਟੋਰ ਕਰਨਾ ਸ਼ੁਰੂ ਕਰ ਦਿੰਦੇ ਹਨ ਅਤੇ ਲੱਖਾਂ ਦਾ ਮੁਨਾਫਾ ਕਮਾਉਂਦੇ ਹਨ। ਇਸੇ ਤਹਿਤ ਜ਼ਿਲ੍ਹਾ ਗੁਰਦਾਸਪੁਰ (Gurdaspur) ਪੁਲਿਸ ਨੇ ਦੀਵਾਲੀ ਤੋਂ ਪਹਿਲਾਂ ਹੀ ਪਟਾਖਿਆਂ ਦਾ ਭੰਡਾਰ ਜਮਾਂ ਕਰਨ ਵਾਲਿਆਂ ਖ਼ਿਲਾਫ ਕਾਰਵਾਈ ਕਰਕੇ ਇਹ ਸੁਨੇਹਾ ਦੇਣ ਦੀ ਕੋਸ਼ਿਸ਼ ਕੀਤੀ ਹੈ ਕਿ ਇਸ ਵਾਰ ਬਿਨਾ ਪ੍ਰਸ਼ਾਸਨਿਕ ਮਨਜ਼ੂਰੀ ਦੇ ਰਿਹਾਇਸ਼ੀ ਇਲਾਕਿਆਂ ਵਿਚ ਪਟਾਕੇ ਸਟੋਰ ਨਹੀਂ ਕਰਨ ਦਿੱਤੇ ਜਾਣਗੇ। ਥਾਣਾ ਸਿਟੀ ਪੁਲਿਸ ਨੇ ਗੁਰਦਾਸਪੁਰ ਬਟਾਲਾ ਜੀ.ਟੀ.ਰੋਡ 'ਤੇ ਸਥਿਤ ਪਟਾਕਿਆਂ ਦੇ ਗੋਦਾਮ 'ਤੇ ਛਾਪਾ ਮਾਰ ਕੇ ਭਾਰੀ ਮਾਤਰਾ 'ਚ ਨਜਾਇਜ਼ ਤੌਰ ਰਿਹਾਇਸ਼ੀ ਇਲਾਕੇ ਵਿਚ ਸਟੋਰ ਕੀਤੇ ਲੱਖਾਂ ਰੁਪਏ ਦੇ ਪਟਾਕੇ ਸਮੇਟ ਇੱਕ ਨੂੰ ਗ੍ਰਿਫਤਾਰ ਕੀਤਾ ਹੈ | ਇਸ ਸੰਬੰਧੀ ਜਾਣਕਰੀ ਦਿੰਦਿਆਂ ਐਸਐਚਓ ਥਾਣਾ ਸਿਟੀ ਗੁਰਮੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਬਟਾਲਾ ਜੀ.ਟੀ.ਰੋਡ 'ਤੇ ਸਥਿਤ ਇਕ ਗੁਦਾਮ ਵਿੱਚ ਵੱਡੀ ਮਾਤਰਾ ਵਿੱਚ ਪਟਾਕਾ ਸਟੋਰ ਕਿਤਾ ਗਿਆ ਹੈ | ਸੀਆਈਏ ਸਟਾਫ਼ ਇੰਚਾਰਜ ਕਪਿਲ ਕੌਸ਼ਲ ਅਤੇ ਥਾਣਾ ਸਿਟੀ ਗੁਰਦਾਸਪੁਰ ਦੀ ਪੁਲਿਸ ਵੱਲੋਂ ਸਾਂਝੇ ਤੌਰ ਤੇ ਛਾਪੇਮਾਰੀ ਕਰ ਪਟਾਕਿਆਂ ਦਾ ਜ਼ਖ਼ੀਰਾ ਬਰਾਮਦ ਕੀਤਾ ਗਿਆ ਹੈ ਅਤੇ ਲੱਖਾਂ ਰਪਏ ਦੀ ਕੀਮਤ ਦੇ ਪਟਾਕੇ ਜ਼ਬਤ ਕੀਤੇ ਗਏ ਹਨ। ਪੁਲਿਸ ਦੀ ਕਾਰਵਾਈ ਦੇਰ ਰਾਤ ਤੱਕ ਚੱਲਦੀ ਰਹੀ ਅਤੇ ਬਾਅਦ ਵਿੱਚ ਦੁਕਾਨ ਦੇ ਸਾਂਝਦਾਰ ਰਾਹੁਲ ਕੁਮਾਰ ਉਰਫ ਹਨੀ ਪੁੱਤਰ ਨਰੇਸ਼ ਕੁਮਾਰ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਅਤੇ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਪਟਾਕਿਆਂ ਦੇ ਇਸ ਗੋਦਾਮ ਨੂੰ ਸੀਲ ਕਰ ਦਿੱਤਾ ਗਿਆ ਹੈ। The post ਗੁਰਦਾਸਪੁਰ ਦੇ ਰਿਹਾਇਸ਼ੀ ਇਲਾਕੇ ‘ਚ ਬਣੀ ਨਾਜਾਇਜ਼ ਪਟਾਕਿਆਂ ਦੇ ਗੁਦਾਮ ‘ਤੇ ਪੁਲਿਸ ਵਲੋਂ ਛਾਪੇਮਾਰੀ, ਲੱਖਾਂ ਰੁਪਏ ਦੇ ਪਟਾਕੇ ਜ਼ਬਤ appeared first on TheUnmute.com - Punjabi News. Tags:
|
ਸਿੱਧੂ ਮੂਸੇਵਾਲਾ ਕਤਲਕਾਂਡ ਦਾ ਮਾਸਟਰਮਾਈਂਡ ਗੈਂਗਸਟਰ ਗੋਲਡੀ ਬਰਾੜ ਕੈਨੇਡਾ ਤੋਂ ਫਰਾਰ! Monday 26 September 2022 07:02 AM UTC+00 | Tags: aam-aadmi-party breaking-news cm-bhagwant-mann delhi-special-cell-team gangster-goldi-bra gangster-goldi-brar goldi-brar justiceforsidhumoosewala mansa-police news punjab-dgp punjab-dgp-gaurav-yadav punjab-government punjabi-news punjabi-singer-sidhu-moosewala punjab-news punjabn-police sidhu-moosewala sidhu-moosewala-murder-case the-unmute-breaking-news ਚੰਡੀਗੜ੍ਹ 26 ਸਤੰਬਰ 2022: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਦਾ ਮਾਸਟਰਮਾਈਂਡ ਗੈਂਗਸਟਰ ਗੋਲਡੀ ਬਰਾੜ ਕੈਨੇਡਾ ਤੋਂ ਫਰਾਰ ਹੋ ਗਿਆ ਹੈ | ਸੂਤਰਾਂ ਦੇ ਹਵਾਲੇ ਤੋਂ ਖ਼ਬਰ ਹੈ ਕਿ ਗੋਲਡੀ ਬਰਾੜ ਆਪਣੇ ਠਿਕਾਣੇ ਬਦਲ ਰਿਹਾ ਹੈ | ਜਿਕਰਯੋਗ ਹੈ ਕਿ ਪੁਲਿਸ ਨੇ ਗੋਲਡੀ ਬਰਾੜ (Goldi Brar) ਖ਼ਿਲਾਫ਼ ਦੋ ਪੁਰਾਣੇ ਕੇਸਾਂ ਵਿੱਚ ਰੈੱਡ ਕਾਰਨਰ ਨੋਟਿਸ ਵੀ ਜਾਰੀ ਕੀਤਾ ਹੈ। ਪੁਲਿਸ ਮੁਤਾਬਕ ਕੈਨੇਡਾ ਵਿਚ ਬੈਠੇ ਗੋਲਡੀ ਬਰਾੜ ਨੇ ਉਥੋਂ ਹੀ ਸਿੱਧੂ ਮੂਸੇਵਾਲਾ ਦੇ ਕਤਲ ਦੀ ਸਾਜਸ਼ ਰਚੀ ਸੀ | ਸੂਤਰਾਂ ਮੁਤਾਬਕ ਗੋਲਡੀ ਕੌਮਾਂਤਰੀ ਸੰਪਰਕ ਰਾਹੀਂ ਅਮਰੀਕਾ ਦੇ ਕੈਲੀਫੋਰਨੀਆ ਵਿੱਚ ਲੁਕਿਆ ਹੋ ਸਕਦਾ ਹੈ। ਗੋਲਡੀ ਬਰਾੜ ਮੂਸੇਵਾਲਾ ਕਤਲਕਾਂਡ ਤੋਂ ਬਾਅਦ ਬੰਬੀਹਾ ਗੈਂਗ ਦੀ ਹਿੱਟ ਲਿਸਟ ‘ਤੇ ਹੈ। The post ਸਿੱਧੂ ਮੂਸੇਵਾਲਾ ਕਤਲਕਾਂਡ ਦਾ ਮਾਸਟਰਮਾਈਂਡ ਗੈਂਗਸਟਰ ਗੋਲਡੀ ਬਰਾੜ ਕੈਨੇਡਾ ਤੋਂ ਫਰਾਰ! appeared first on TheUnmute.com - Punjabi News. Tags:
|
ਗੁਲਾਮ ਨਬੀ ਆਜ਼ਾਦ ਨੇ ਨਵੀਂ ਪਾਰਟੀ ਦਾ ਕੀਤਾ ਐਲਾਨ, ਪੜ੍ਹੋ ਪੂਰੀ ਖ਼ਬਰ Monday 26 September 2022 07:12 AM UTC+00 | Tags: breaking-news congress democratic-azad-party former-chief-minister-of-jammu-and-kashmir-ghulam-nabi ghulam-nabi-azad india-latest-news jammu-and-kashmir jammu-news news punjabi-news tate-congress-committee the-unmute-breaking-news the-unmute-latest-news the-unmute-punjabi-news the-unmute-report ਚੰਡੀਗੜ੍ਹ 26 ਸਤੰਬਰ 2022: ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਗੁਲਾਮ ਨਬੀ ਆਜ਼ਾਦ (Ghulam Nabi Azad) ਨੇ ਨਵੀਂ ਪਾਰਟੀ ਦਾ ਐਲਾਨ ਕੀਤਾ ਹੈ। ਉਨ੍ਹਾਂ ਦੀ ਪਾਰਟੀ ਦਾ ਨਾਂ 'ਡੈਮੋਕ੍ਰੇਟਿਕ ਆਜ਼ਾਦ ਪਾਰਟੀ' ਹੈ। ਉਨ੍ਹਾਂ ਨੇ ਜੰਮੂ ‘ਚ ਪ੍ਰੈੱਸ ਕਾਨਫਰੰਸ ਕਰਕੇ ਨਾਂ ਦਾ ਐਲਾਨ ਕੀਤਾ। ਆਜ਼ਾਦ ਨੇ ਪਿਛਲੇ ਮਹੀਨੇ ਕਾਂਗਰਸ ਨਾਲ ਆਪਣੇ ਪੰਜ ਦਹਾਕਿਆਂ ਤੋਂ ਵੱਧ ਪੁਰਾਣੇ ਸਬੰਧ ਤੋੜ ਲਏ ਸਨ। ਉਹ ਤਿੰਨ ਦਿਨਾਂ ਦੌਰੇ ‘ਤੇ ਐਤਵਾਰ ਨੂੰ ਜੰਮੂ ਆਏ ਹਨ। ਗੁਲਾਮ ਨਬੀ ਆਜ਼ਾਦ (Ghulam Nabi Azad) ਨੇ ਕਿਹਾ ਕਿ ਪਾਰਟੀ ਦੀ ਵਿਚਾਰਧਾਰਾ ਉਨ੍ਹਾਂ ਦੇ ਨਾਮ ਵਰਗੀ ਹੋਵੇਗੀ ਅਤੇ ਸਾਰੇ ਧਰਮ ਨਿਰਪੱਖ ਲੋਕ ਇਸ ਵਿੱਚ ਸ਼ਾਮਲ ਹੋ ਸਕਦੇ ਹਨ। ਸੂਬਾ ਕਾਂਗਰਸ ਕਮੇਟੀ ਜੰਮੂ-ਕਸ਼ਮੀਰ ਦੇ ਜ਼ਿਆਦਾਤਰ ਸੀਨੀਅਰ ਨੇਤਾ ਪਾਰਟੀ ਛੱਡ ਕੇ ਆਜ਼ਾਦ ਦੇ ਸਮਰਥਨ ‘ਚ ਆ ਗਏ ਹਨ। ਉਹ ਪਾਰਟੀ ਦਾ ਏਜੰਡਾ ਪਹਿਲਾਂ ਹੀ ਸਪੱਸ਼ਟ ਕਰ ਚੁੱਕੇ ਹਨ। ਇਸ ਵਿੱਚ ਜੰਮੂ ਅਤੇ ਕਸ਼ਮੀਰ ਨੂੰ ਪੂਰਨ ਰਾਜ ਦਾ ਦਰਜਾ ਬਹਾਲ ਕਰਨਾ, ਸਥਾਨਕ ਲੋਕਾਂ ਲਈ ਜ਼ਮੀਨ ਅਤੇ ਨੌਕਰੀਆਂ ਦੇ ਅਧਿਕਾਰਾਂ ਨੂੰ ਸੁਰੱਖਿਅਤ ਕਰਨ ਲਈ ਸੰਘਰਸ਼ ਜਾਰੀ ਰੱਖਣਾ ਸ਼ਾਮਲ ਹੈ। The post ਗੁਲਾਮ ਨਬੀ ਆਜ਼ਾਦ ਨੇ ਨਵੀਂ ਪਾਰਟੀ ਦਾ ਕੀਤਾ ਐਲਾਨ, ਪੜ੍ਹੋ ਪੂਰੀ ਖ਼ਬਰ appeared first on TheUnmute.com - Punjabi News. Tags:
|
ਸਿਆਸੀ ਪਾਰਟੀਆਂ ਵਲੋਂ ਚੋਣਾਂ ਦੌਰਾਨ ਚੋਣ ਨਿਸ਼ਾਨਾਂ ਦੀ ਦੁਰਵਰਤੋਂ ਸੰਬੰਧੀ ਪਾਈ ਪਟੀਸ਼ਨ ਸੁਪਰੀਮ ਕੋਰਟ ਵਲੋਂ ਖਾਰਜ Monday 26 September 2022 07:29 AM UTC+00 | Tags: aam-aadmi-party bjp breaking-news congress election-commission-of-india news punjab-congress shirmomani-akali-dal supreme-court supreme-court-latest-news the-election-commission the-unmute-breaking-news the-unmute-news the-unmute-punjabi-news the-unmute-update ਚੰਡੀਗੜ੍ਹ 26 ਸਤੰਬਰ 2022: ਸੁਪਰੀਮ ਕੋਰਟ (Supreme Court) ਨੇ ਅੱਜ ਚੋਣ ਕਮਿਸ਼ਨ ਦੇ ਚੋਣ ਨਿਸ਼ਾਨ ਅਲਾਟ ਕਰਨ ਦੇ ਅਧਿਕਾਰ ਖ਼ਿਲਾਫ ਪਾਈ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ| ਇਸਦੇ ਨਾਲ ਹੀ ਸੁਪਰੀਮ ਕੋਰਟ ਨੇ ਪਟੀਸ਼ਨਕਰਤਾ ਨੂੰ ਫਟਕਾਰ ਲਗਾਈ ਅਤੇ 25,000 ਰੁਪਏ ਦਾ ਜੁਰਮਾਨਾ ਲਗਾਇਆ। ਸੁਪਰੀਮ ਕੋਰਟ ਨੇ ਕਿਹਾ ਕਿ ਤੁਸੀਂ ਅਜਿਹੀ ਗੁੰਮਰਾਹਕੁੰਨ ਪਟੀਸ਼ਨ ਪਾ ਕੇ ਸਾਡਾ ਸਮਾਂ ਬਰਬਾਦ ਕੀਤਾ ਹੈ। ਪਟੀਸ਼ਨਕਰਤਾ ਵਲੋਂ ਪਾਈ ਪਟੀਸ਼ਨ ਵਿੱਚ ਕਿਹਾ ਗਿਆ ਸੀ ਕਿ ਸਿਆਸੀ ਪਾਰਟੀਆਂ ਚੋਣਾਂ ਦੌਰਾਨ ਚੋਣ ਨਿਸ਼ਾਨਾਂ ਦੀ ਦੁਰਵਰਤੋਂ ਕਰ ਰਹੀਆਂ ਹਨ, ਇਸ ਲਈ ਚੋਣ ਕਮਿਸ਼ਨ ਨੂੰ ਸਿਆਸੀ ਪਾਰਟੀਆਂ ਨੂੰ ਚੋਣ ਨਿਸ਼ਾਨ ਅਲਾਟ ਕਰਨ ਤੋਂ ਰੋਕਿਆ ਜਾਣਾ ਚਾਹੀਦਾ ਹੈ ਅਤੇ ਰਿਟਰਨਿੰਗ ਅਫ਼ਸਰ ਨੂੰ ਚੋਣ ਲੜ ਰਹੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕਰਨੇ ਚਾਹੀਦੇ ਹਨ। The post ਸਿਆਸੀ ਪਾਰਟੀਆਂ ਵਲੋਂ ਚੋਣਾਂ ਦੌਰਾਨ ਚੋਣ ਨਿਸ਼ਾਨਾਂ ਦੀ ਦੁਰਵਰਤੋਂ ਸੰਬੰਧੀ ਪਾਈ ਪਟੀਸ਼ਨ ਸੁਪਰੀਮ ਕੋਰਟ ਵਲੋਂ ਖਾਰਜ appeared first on TheUnmute.com - Punjabi News. Tags:
|
ਬਲੋਚਿਸਤਾਨ 'ਚ ਪਾਕਿਸਤਾਨੀ ਫੌਜ ਦਾ ਹੈਲੀਕਾਪਟਰ ਹਾਦਸਾਗ੍ਰਸਤ, ਦੋ ਮੇਜਰਾਂ ਸਣੇ ਛੇ ਜਵਾਨਾਂ ਦੀ ਮੌਤ Monday 26 September 2022 07:48 AM UTC+00 | Tags: balochistan breaking-news death-of-six-soldiers-including-two-majors helicopter-has-crashed-in-balochistan news pakistan-army pakistan-government pakistans-balochistan punjabi-news the-unmute-breaking-news the-unmute-punjab the-unmute-punjabi-news the-unmute-update ਚੰਡੀਗੜ੍ਹ 26 ਸਤੰਬਰ 2022: ਪਾਕਿਸਤਾਨ ਦੇ ਬਲੋਚਿਸਤਾਨ (Balochistan) ਵਿੱਚ ਫੌਜ ਦਾ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ ਹੈ। ਇਸ ਦਰਦਨਾਕ ਹਾਦਸੇ ਵਿੱਚ ਪਾਕਿਸਤਾਨੀ ਫੌਜ ਦੇ ਦੋ ਮੇਜਰਾਂ ਸਮੇਤ ਛੇ ਜਵਾਨਾਂ ਦੀ ਮੌਤ ਦੀ ਖ਼ਬਰ ਹੈ। ਪ੍ਰਾਪਤ ਜਾਣਕਰੀ ਮੁਤਾਬਕ ਇਹ ਹਾਦਸਾ ਬੀਤੀ ਦੇਰ ਰਾਤ ਹਰਨਾਈ ਜ਼ਿਲ੍ਹੇ ਦੇ ਖੋਸਤ ਕਸਬੇ ਨੇੜੇ ਵਾਪਰਿਆ ਹੈ । ਇਸਦੇ ਨਾਲ ਹੀ ਹੈਲੀਕਾਪਟਰ ‘ਚ ਦੋ ਪਾਇਲਟ ਵੀ ਸਵਾਰ ਸਨ, ਜੋ ਆਪਣੀ ਜਾਨ ਬਚਾਉਣ ‘ਚ ਕਾਮਯਾਬ ਰਹੇ। ਇਸ ਹਾਦਸੇ ਵਿੱਚ ਮਰਨ ਵਾਲੇ ਦੋ ਮੇਜਰਾਂ ਦੀ ਪਛਾਣ 39 ਸਾਲਾ ਮੇਜਰ ਖੁਰਰਮ ਸ਼ਹਿਜ਼ਾਦ ਅਤੇ 30 ਸਾਲਾ ਮੇਜਰ ਮੁਹੰਮਦ ਮੁਨੀਬ ਅਫਜ਼ਲ ਵਜੋਂ ਹੋਈ ਹੈ। ਇਸ ਤੋਂ ਇਲਾਵਾ ਮਰਨ ਵਾਲਿਆਂ ਵਿਚ 44 ਸਾਲਾ ਸੂਬੇਦਾਰ ਅਬਦੁਲ ਵਾਹਿਦ, 27 ਸਾਲਾ ਕਾਂਸਟੇਬਲ ਮੁਹੰਮਦ ਇਮਰਾਨ ਖਾਨ, 30 ਸਾਲਾ ਨਾਇਕ ਜਲੀਲ ਅਤੇ 35 ਸਾਲਾ ਕਾਂਸਟੇਬਲ ਸ਼ੋਏਬ ਸ਼ਾਮਲ ਹਨ। ਇਸ ਤੋਂ ਪਹਿਲਾਂ ਅਗਸਤ ਵਿੱਚ ਵੀ ਪਾਕਿਸਤਾਨੀ ਫੌਜ ਦਾ ਇੱਕ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ ਸੀ। ਇਸ ਹਾਦਸੇ ‘ਚ ਫੌਜ ਦੇ 6 ਜਵਾਨਾਂ ਦੀ ਵੀ ਮੌਤ ਹੋ ਗਈ।
The post ਬਲੋਚਿਸਤਾਨ ‘ਚ ਪਾਕਿਸਤਾਨੀ ਫੌਜ ਦਾ ਹੈਲੀਕਾਪਟਰ ਹਾਦਸਾਗ੍ਰਸਤ, ਦੋ ਮੇਜਰਾਂ ਸਣੇ ਛੇ ਜਵਾਨਾਂ ਦੀ ਮੌਤ appeared first on TheUnmute.com - Punjabi News. Tags:
|
ਬਠਿੰਡਾ 'ਚ ਨਸ਼ਾ ਛੁਡਾਊ ਕੇਂਦਰ ਤੋਂ 12 ਮਰੀਜ਼ ਅੱਧੀ ਰਾਤ ਦਰਵਾਜ਼ਾ ਤੋੜ ਕੇ ਹੋਏ ਫਰਾਰ Monday 26 September 2022 08:05 AM UTC+00 | Tags: aam-aadmi-party bathinda bathinda-police bathinda-police-station breaking-news civil-hospital-in-bathinda dr-arun-bansal-ran ndpc news punjab punjab-government punjab-health-minister shaheed-bhai-mani-singh-civil-hospital the-unmute-breaking-news the-unmute-update ਚੰਡੀਗੜ੍ਹ 26 ਸਤੰਬਰ 2022: ਪੰਜਾਬ ਦੇ ਬਠਿੰਡਾ (Bathinda) ਦੇ ਸ਼ਹੀਦ ਭਾਈ ਮਨੀ ਸਿੰਘ ਸਿਵਲ ਹਸਪਤਾਲ ਦੇ ਨਸ਼ਾ ਛੁਡਾਊ ਕੇਂਦਰ ਤੋਂ ਨਸ਼ਾ ਛੁਡਾਉਣ ਲਈ ਦਾਖਲ 12 ਮਰੀਜ਼ ਬੀਤੀ ਰਾਤ ਨੂੰ ਦਰਵਾਜ਼ਾ ਤੋੜ ਕੇ ਫਰਾਰ ਹੋ ਗਏ। ਜਦੋਂ ਸਵੇਰੇ ਉਥੇ ਤਾਇਨਾਤ ਮੁਲਾਜ਼ਮਾਂ ਨੂੰ ਇਸ ਬਾਰੇ ਪਤਾ ਲੱਗਾ ਤਾਂ ਉਥੇ ਹੜਕੰਪ ਮਚ ਗਿਆ। ਇਸ ਸਬੰਧੀ ਤੁਰੰਤ ਕੇਂਦਰ ਦੇ ਅਧਿਕਾਰੀਆਂ ਨੂੰ ਸੂਚਿਤ ਕੀਤਾ ਗਿਆ। ਨਸ਼ੇ ਤੋਂ ਚਿੰਤਤ ਪਰਿਵਾਰਾਂ ਨੇ ਆਪਣੇ ਬੱਚਿਆਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲ ਕਰਵਾਇਆ ਸੀ | ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵੱਖ-ਵੱਖ ਖੇਤਰਾਂ ਵਿੱਚ ਨਸ਼ਾ ਛੁਡਾਊ ਕੇਂਦਰ ਵੀ ਖੋਲ੍ਹੇ ਗਏ ਹਨ। ਇਨ੍ਹਾਂ ਵਿੱਚੋ ਇੱਕ ਸਰਕਾਰੀ ਨਸ਼ਾ ਛੁਡਾਊ ਕੇਂਦਰ ਬਠਿੰਡਾ ਦੇ ਸ਼ਹੀਦ ਭਾਈ ਮਨੀ ਸਿੰਘ ਸਿਵਲ ਹਸਪਤਾਲ ਵਿੱਚ ਚੱਲ ਰਿਹਾ ਹੈ। ਦੇਰ ਰਾਤ ਸਿਵਲ ਹਸਪਤਾਲ ਦੇ ਨਸ਼ਾ ਛੁਡਾਊ ਕੇਂਦਰ ਦਾ ਦਰਵਾਜ਼ਾ ਤੋੜ ਕੇ 12 ਮਰੀਜ਼ ਫਰਾਰ ਹੋ ਗਏ। ਇਸਦੇ ਨਾਲ ਹੀ ਮਰੀਜ਼ ਦੇ ਫ਼ਰਾਰ ਹੋਣ ਦੀ ਸੂਚਨਾ ਮਿਲਦਿਆਂ ਹੀ ਨਸ਼ਾ ਛੁਡਾਊ ਕੇਂਦਰ ਦੇ ਇੰਚਾਰਜ ਡਾ: ਅਰੁਣ ਬਾਂਸਲ ਰਣ ਦੀ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ | ਇਸ ਸੰਬੰਧੀ ਡਾ: ਅਰੁਣ ਬਾਂਸਲ ਨੇ ਦੱਸਿਆ ਕਿ ਉਨ੍ਹਾਂ ਨੂੰ ਸੋਮਵਾਰ ਸਵੇਰੇ ਪਤਾ ਲੱਗਾ ਜਦੋਂ ਸੈਂਟਰ ‘ਚ ਦਾਖ਼ਲ ਮਰੀਜ਼ਾਂ ‘ਚੋਂ 12 ਘੱਟ ਪਾਏ ਗਏ | The post ਬਠਿੰਡਾ ‘ਚ ਨਸ਼ਾ ਛੁਡਾਊ ਕੇਂਦਰ ਤੋਂ 12 ਮਰੀਜ਼ ਅੱਧੀ ਰਾਤ ਦਰਵਾਜ਼ਾ ਤੋੜ ਕੇ ਹੋਏ ਫਰਾਰ appeared first on TheUnmute.com - Punjabi News. Tags:
|
ਪਾਕਿਸਤਾਨ ਦੇ ਵਿੱਤ ਮੰਤਰੀ ਮਿਫਤਾ ਇਸਮਾਈਲ ਨੇ ਵਿਦੇਸ਼ ਯਾਤਰਾ ਦੌਰਾਨ ਦਿੱਤਾ ਅਸਤੀਫਾ Monday 26 September 2022 08:20 AM UTC+00 | Tags: finance-minister-mifta-ismail miftah-ismail pakistans-finance-minister-miftah-ismail ਚੰਡੀਗੜ੍ਹ 26 ਸਤੰਬਰ 2022: ਪਾਕਿਸਤਾਨ ਦੇ ਵਿੱਤ ਮੰਤਰੀ ਮਿਫਤਾ ਇਸਮਾਈਲ (Miftah Ismail) ਨੇ ਭਿਆਨਕ ਹੜ੍ਹਾਂ ਤੋਂ ਬਾਅਦ ਦੇਸ਼ ਦੇ ਗੰਭੀਰ ਆਰਥਿਕ ਸੰਕਟ ਦੇ ਵਿਚਕਾਰ ਵਿਦੇਸ਼ ਯਾਤਰਾ ਦੌਰਾਨ ਅਸਤੀਫਾ ਦੇ ਦਿੱਤਾ ਹੈ। ਦਿ ਐਕਸਪ੍ਰੈਸ ਟ੍ਰਿਬਿਊਨ ਦੀ ਰਿਪੋਰਟ ਅਨੁਸਾਰ ਐਤਵਾਰ ਨੂੰ ਲੰਡਨ ਵਿੱਚ ਪਾਰਟੀ ਸੁਪਰੀਮੋ ਨਵਾਜ਼ ਸ਼ਰੀਫ਼ ਦੀ ਪ੍ਰਧਾਨਗੀ ਹੇਠ ਹੋਈ ਪੀਐਮਐਲ-ਐਨ ਦੀ ਇੱਕ ਅਹਿਮ ਮੀਟਿੰਗ ਤੋਂ ਬਾਅਦ ਸਿਖਰ ਮੰਤਰੀ ਮੰਡਲ ਦੇ ਅਹੁਦੇ ਵਿੱਚ ਤਬਦੀਲੀ ਦਾ ਫੈਸਲਾ ਲਿਆ ਗਿਆ। ਇਸ ਦੌਰਾਨ ਮਿਫਤਾ ਇਸਮਾਈਲ (Miftah Ismail) ਨੇ ਐਤਵਾਰ ਨੂੰ ਟਵੀਟ ਕਰਦਿਆਂ ਲਿਖਿਆ ਕਿ “ਅੱਜ ਮੀਆਂ ਨਵਾਜ਼ ਸ਼ਰੀਫ ਅਤੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨਾਲ ਮੁਲਾਕਾਤ ਵਿੱਚ ਮੈਂ ਜ਼ੁਬਾਨੀ ਤੌਰ ‘ਤੇ ਵਿੱਤ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਮੈਂ ਪਾਕਿਸਤਾਨ ਪਹੁੰਚਣ ‘ਤੇ ਰਸਮੀ ਤੌਰ ‘ਤੇ ਅਸਤੀਫਾ ਦੇ ਦੇਵਾਂਗਾ। ਉਨ੍ਹਾਂ ਲਿਖਿਆ ਕਿ ਦੋ ਵਾਰ ਵਿੱਤ ਮੰਤਰੀ ਵਜੋਂ ਸੇਵਾ ਕਰਨਾ ਸਨਮਾਨ ਦੀ ਗੱਲ ਹੈ। ਇਸਮਾਈਲ ਦਾ ਅਸਤੀਫਾ ਲਗਾਤਾਰ ਅਟਕਲਾਂ ਤੋਂ ਬਾਅਦ ਆਇਆ ਹੈ ਕਿ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਤੇਲ ਦੀਆਂ ਕੀਮਤਾਂ ਵਿੱਚ ਵਾਧੇ ਸਮੇਤ ਉਨ੍ਹਾਂ ਦੇ ਕੁਝ ਅਹਿਮ ਫੈਸਲਿਆਂ ਤੋਂ ਨਾਖੁਸ਼ ਸਨ। The post ਪਾਕਿਸਤਾਨ ਦੇ ਵਿੱਤ ਮੰਤਰੀ ਮਿਫਤਾ ਇਸਮਾਈਲ ਨੇ ਵਿਦੇਸ਼ ਯਾਤਰਾ ਦੌਰਾਨ ਦਿੱਤਾ ਅਸਤੀਫਾ appeared first on TheUnmute.com - Punjabi News. Tags:
|
ਪੰਜਾਬ ਸਰਕਾਰ ਨੇ 2 ਸੀਨੀਅਰ ਆਈਏਐਸ ਅਧਿਕਾਰੀਆਂ ਦੇ ਕੀਤੇ ਤਬਾਦਲੇ Monday 26 September 2022 09:09 AM UTC+00 | Tags: 2 aam-aadmi-party breaking-news cm-bhagwant-mann ias-officers news punjab-government punjab-government-transfer punjab-government-transfers-ias-officers punjab-police-news punjab-politics the-unmute-breaking-news ਚੰਡੀਗੜ੍ਹ 26 ਸਤੰਬਰ 2022: ਪੰਜਾਬ ਸਰਕਾਰ ਨੇ ਪੱਤਰ ਜਾਰੀ ਕਰਦਿਆਂ ਅੱਜ 2 ਸੀਨੀਅਰ ਆਈਏਐਸ ਅਧਿਕਾਰੀਆਂ (IAS officers) ਦੇ ਤਬਾਦਲੇ ਕੀਤੇ ਹਨ | ਇਨ੍ਹਾਂ ਆਈਏਐਸ ਅਧਿਕਾਰੀਆਂ ਵਿੱਚ 1997 ਬੈਚ ਦੇ ਆਈਏਐਸ ਅਧਿਕਾਰੀ ਰਾਹੁਲ ਭੰਡਾਰੀ ਅਤੇ 2010 ਬੈਚ ਦੇ ਵਿਮਲ ਕੁਮਾਰ ਸੇਤੀਆ ਸ਼ਾਮਲ ਹਨ।
The post ਪੰਜਾਬ ਸਰਕਾਰ ਨੇ 2 ਸੀਨੀਅਰ ਆਈਏਐਸ ਅਧਿਕਾਰੀਆਂ ਦੇ ਕੀਤੇ ਤਬਾਦਲੇ appeared first on TheUnmute.com - Punjabi News. Tags:
|
ਸਾਰਪ ਸ਼ੂਟਰ ਦੀਪਕ ਮੁੰਡੀ ਤੇ ਉਸਦੇ ਦੋ ਸਾਥੀਆਂ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਅੰਮ੍ਰਿਤਸਰ ਲਿਆਂਦਾ Monday 26 September 2022 09:21 AM UTC+00 | Tags: agtf agtf-of-punjab-police-arrested-two-accomplices breaking-news deepak-mundi delhi-police-special-cell gangstar-deepak-mundi gangsters-lawrence-bishnoi goldi-brar mansa-police murder-of-punjabi-singer-sidhu-moosewala news punjab-dgp punjab-dgp-gaurav-yadav punjab-government punjabi-singer-sidhu-moosewa punjab-police sarp-shooter-deepak-mundi sidhu-moosewala-murder-case the ਚੰਡੀਗੜ੍ਹ 26 ਸਤੰਬਰ 2022: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਗਏ ਸਾਰਪ ਸ਼ੂਟਰ ਦੀਪਕ ਮੁੰਡੀ ਅਤੇ ਉਸਦੇ ਦੋ ਸਾਥੀਆਂ ਕਪਿਲ ਪੰਡਿਤ ਅਤੇ ਰਜਿੰਦਰ ਜੋਕਰ ਨੂੰ ਅੱਜ ਪ੍ਰੋਡਕਸ਼ਨ ਵਾਰੰਟ ‘ਤੇ ਅੰਮ੍ਰਿਤਸਰ ਲਿਆਂਦਾ ਗਿਆ ਹੈ | ਇਸਦੇ ਨਾਲ ਹੀ ਇਨ੍ਹਾਂ ਇਨ੍ਹਾਂ ਤਿੰਨਾਂ ਜਣਿਆਂ ਨੂੰ ਅੰਮ੍ਰਿਤਸਰ ਵਿਚ ਪੇਸ਼ ਕੀਤਾ ਜਾਵੇਗਾ | ਪ੍ਰਾਪਤ ਜਾਣਕਾਰੀ ਅਨੁਸਾਰ ਗੈਂਗਸਟਰ ਰਾਣਾ ਕੰਧੋਵਾਲੀਆ ਕਤਲ ਕੇਸ ਮਾਮਲੇ ਵਿੱਚ ਰਿਮਾਂਡ ਹਾਸਲ ਕਰਕੇ ਪੁੱਛਗਿੱਛ ਕੀਤੀ ਜਾਵੇਗੀ | ਜਿਕਰਯੋਗ ਹੈ ਕਿ ਅੰਮ੍ਰਿਤਸਰ ਪੁਲਿਸ ਇਸਤੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ਕੋਲੋਂ ਵੀ ਪੁੱਛਗਿੱਛ ਕਰ ਚੁੱਕੀ ਹੈ। The post ਸਾਰਪ ਸ਼ੂਟਰ ਦੀਪਕ ਮੁੰਡੀ ਤੇ ਉਸਦੇ ਦੋ ਸਾਥੀਆਂ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਅੰਮ੍ਰਿਤਸਰ ਲਿਆਂਦਾ appeared first on TheUnmute.com - Punjabi News. Tags:
|
ਸੱਤ ਸਰਕਾਰੀ ਕਾਲਜਾਂ ਨੂੰ ਖੇਡ ਢਾਂਚੇ ਦੀ ਉਸਾਰੀ ਲਈ 137 ਲੱਖ ਰੁਪਏ ਦੀ ਮਨਜ਼ੂਰੀ: ਮੀਤ ਹੇਅਰ Monday 26 September 2022 09:39 AM UTC+00 | Tags: aam-aadmi-party chief-minister-bhagwant-mann cm-bhagwant-mann education-minister-gurmeet-singh-meet-hayer government-college-husnar-giddarbaha government-college-ladhupur government-colleges gurmeet-singh-meet-hayer higher-education-minister-gurmeet-singh meet-hayer news punjab-government punjab-government-colleges sri-guru-arjan-dev-government-college-tarn-taran the-unmute-breaking-news the-unmute-news the-unmute-punjabi-news ਚੰਡੀਗੜ੍ਹ 26 ਸਤੰਬਰ 2022: ਸੂਬੇ ਦੇ ਸਰਕਾਰੀ ਕਾਲਜਾਂ (Government colleges) ਵਿੱਚ ਬਿਹਤਰ ਖੇਡ ਸਹੂਲਤਾਂ ਦੇਣ ਅਤੇ ਖਿਡਾਰੀਆਂ ਲਈ ਲੋੜੀਂਦੇ ਖੇਡ ਢਾਂਚੇ ਦੀ ਉਸਾਰੀ ਲਈ ਉਚੇਰੀ ਸਿੱਖਿਆ ਵਿਭਾਗ ਵੱਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਤਹਿਤ ਸੱਤ ਸਰਕਾਰੀ ਕਾਲਜਾਂ ਨੂੰ ਖੇਡ ਢਾਂਚੇ ਦੀ ਉਸਾਰੀ ਲਈ 137 ਲੱਖ ਰੁਪਏ ਦੇਣ ਦੀ ਪ੍ਰਬੰਧਕੀ ਮਨਜ਼ੂਰੀ ਦਿੱਤੀ ਗਈ ਹੈ। ਉਚੇਰੀ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਖੇਡ ਪੱਖੀ ਮਾਹੌਲ ਸਿਰਜਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਮੀਤ ਹੇਅਰ ਜਿਨ੍ਹਾਂ ਕੋਲ ਖੇਡ ਵਿਭਾਗ ਵੀ ਹੈ, ਨੇ ਕਿਹਾ ਕਿ ਸੂਬਾ ਸਰਕਾਰ ਹੇਠਲੇ ਪੱਧਰ ਉੱਤੇ ਖੇਡਾਂ ਦਾ ਢਾਂਚਾ ਸਿਰਜਣ ਉੱਤੇ ਜ਼ੋਰ ਦੇ ਰਹੀ ਹੈ ਅਤੇ ਸਰਕਾਰੀ ਕਾਲਜਾਂ ਵਿੱਚ ਸਬੰਧਤ ਖੇਡ ਦੇ ਵਿਦਿਆਰਥੀਆਂ ਦੀ ਗਿਣਤੀ ਅਨੁਸਾਰ ਉੱਥੇ ਉਸ ਖੇਡ ਦੇ ਗਰਾਊਂਡ ਤਿਆਰ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਆਉਂਦੇ ਸਮੇਂ ਵਿੱਚ ਹੋਰਨਾਂ ਸਰਕਾਰੀ ਕਾਲਜਾਂ ਨੂੰ ਵੀ ਖੇਡਾਂ ਲਈ ਫੰਡ ਦਿੱਤੇ ਜਾਣਗੇ। ਸੱਤ ਸਰਕਾਰੀ ਕਾਲਜਾਂ (Government colleges) ਲਈ ਮਨਜ਼ੂਰ ਕੀਤੀ ਰਾਸ਼ੀ ਦੇ ਵੇਰਵੇ ਦਿੰਦਿਆਂ ਉਚੇਰੀ ਸਿੱਖਿਆ ਮੰਤਰੀ ਨੇ ਦੱਸਿਆ ਕਿ ਸਰਕਾਰੀ ਕਾਲਜ ਦਾਨੇਵਾਲਾ ਮਲੋਟ ਨੂੰ 200 ਮੀਟਰ ਟਰੈਕ ਤੇ ਵਾਲੀਬਾਲ ਗਰਾਊਂਡ ਲਈ 19.41 ਲੱਖ ਰੁਪਏ, ਸਰਕਾਰੀ ਕਾਲਜ ਗੁਰਦਾਸਪੁਰ ਨੂੰ ਬਾਸਕਟਬਾਲ ਕੋਰਟ ਲਈ 15.75 ਰੁਪਏ, ਸਰਕਾਰੀ ਕਾਲਜ ਲਾਧੂਪੁਰ (ਗੁਰਦਾਸਪੁਰ) ਵਿਖੇ 200 ਮੀਟਰ ਟਰੈਕ, ਬਾਸਕਟਬਾਲ ਕੋਰਟ ਤੇ ਵਾਲੀਬਾਲ ਗਰਾਊਂਡ ਲਈ 33.11 ਲੱਖ ਰੁਪਏ, ਸਰਕਾਰੀ ਕਾਲਜ ਹੁਸਨਰ ਗਿੱਦੜਬਾਹਾ ਨੂੰ 200 ਮੀਟਰ ਟਰੈਕ ਤੇ ਵਾਲੀਬਾਲ ਗਰਾਊਂਡ ਲਈ 19.40 ਲੱਖ ਰੁਪਏ, ਐੱਸ.ਸੀ.ਡੀ. ਸਰਕਾਰੀ ਕਾਲਜ ਲੁਧਿਆਣਾ ਵਿਖੇ ਵਾਲੀਬਾਲ ਕੋਰਟ ਚ ਐਲ.ਈ.ਡੀ. ਫਲੱਡ ਲਾਈਟਾਂ ਅਤੇ ਸਟੇਡੀਅਮ ਬਲਾਕ ਤੇ ਟਰੈਕ ਲਈ 10.85 ਲੱਖ ਰੁਪਏ, ਸ੍ਰੀ ਗੁਰੂ ਅਰਜਨ ਦੇਵ ਸਰਕਾਰੀ ਕਾਲਜ ਤਰਨਤਾਰਨ ਦੇ ਬਾਸਕਟਬਾਲ ਕੋਰਟ ਲਈ 8.48 ਲੱਖ ਰੁਪਏ ਅਤੇ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਕੋਟਕਪੂਰਾ ਦੇ ਵਾਲੀਬਾਲ ਗਰਾਊਂਡ ਅਤੇ ਸਟੇਡੀਅਮ ਦੀ ਮੁਰੰਮਤ ਲਈ 29.99 ਲੱਖ ਰੁਪਏ ਮਨਜ਼ੂਰ ਕੀਤੇ ਗਏ। ਇਸ ਤਰ੍ਹਾਂ 7 ਸਰਕਾਰੀ ਕਾਲਜਾਂ ਵਿੱਚ ਖੇਡਾਂ ਲਈ ਕੁੱਲ 137 ਲੱਖ ਰੁਪਏ ਮਨਜ਼ੂਰ ਹੋਏ। ਮੀਤ ਹੇਅਰ ਨੇ ਦੱਸਿਆ ਕਿ ਇਹ ਪ੍ਰਸ਼ਾਸਕੀ ਪ੍ਰਵਾਨਗੀ ਦਿੰਦਿਆਂ ਹਦਾਇਤਾਂ ਵੀ ਕੀਤੀਆਂ ਗਈਆਂ ਹਨ ਜਿਨ੍ਹਾਂ ਵਿੱਚ ਇਹ ਕਿਹਾ ਗਿਆ ਹੈ ਕਿ ਇਹ ਫੰਡ ਸਿਰਫ ਜਿਸ ਕੰਮ ਲਈ ਦਿੱਤੇ ਗਏ ਹਨ, ਉਸੇ ਲਈ ਵਰਤੇ ਜਾਣ, ਤਖਮੀਨੇ ਦੀ ਤਕਨੀਕੀ ਪ੍ਰਵਾਨਗੀ ਸਮਰੱਥ ਅਧਿਕਾਰੀ ਤੋਂ ਕੰਮ ਸ਼ੁਰੂ ਕਰਨ ਤੋਂ ਪਹਿਲਾਂ ਲਈ ਜਾਵੇ।ਇਸੇ ਤਰ੍ਹਾਂ ਕੰਮ ਦੀ ਗੁਣਵੱਤਾ/ਮਿਆਰ ਦੀ ਜ਼ਿੰਮੇਵਾਰੀ ਕਾਰਜਕਾਰੀ ਇੰਜੀਨੀਅਰ ਦੀ ਹੋਵੇਗੀ। ਇਸ ਤੋਂ ਪਹਿਲਾ ਇਸ ਸੰਬੰਧੀ ਉਚੇਰੀ ਸਿੱਖਿਆ ਮੰਤਰੀ ਮੀਤ ਹੇਅਰ ਦੇ ਨਿਰਦੇਸ਼ਾਂ ਤਹਿਤ ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ।ਮੀਟਿੰਗ ਵਿੱਚ ਡੀ.ਪੀ.ਆਈ. (ਕਾਲਜਾਂ) ਰਾਜੀਵ ਗੁਪਤਾ ਨੇ ਦੱਸਿਆ ਕਿ ਉਕਤ ਸੱਤ ਸਰਕਾਰੀ ਕਾਲਜਾਂ ਵੱਲੋਂ ਲੋਕ ਨਿਰਮਾਣ ਵਿਭਾਗ ਤੋਂ ਐਸਟੀਮੇਟ ਤਿਆਰ ਕਰਵਾ ਕੇ ਭੇਜੇ ਗਏ ਹਨ। ਇਨ੍ਹਾਂ ਸੱਤ ਕਾਲਜਾਂ ਨੂੰ ਹੁਣ ਉਚੇਰੀ ਸਿੱਖਿਆ ਮੰਤਰੀ ਵੱਲੋਂ 137 ਲੱਖ ਰੁਪਏ ਦੀ ਪ੍ਰਸ਼ਾਸਕੀ ਪ੍ਰਵਾਨਗੀ ਦੇ ਦਿੱਤੀ ਹੈ। ਬਾਕੀ ਸਰਕਾਰੀ ਕਾਲਜਾਂ ਦੇ ਪ੍ਰਿੰਸੀਪਲਾਂ ਨੂੰ ਲੋਕ ਨਿਰਮਾਣ ਵਿਭਾਗ ਤੋਂ ਐਸਟੀਮੇਟ ਤਿਆਰ ਕਰਵਾ ਕੇ ਭੇਜਣ ਲਈ ਆਖਿਆ ਗਿਆ ਹੈ ਤਾਂ ਜੋ ਉਨ੍ਹਾਂ ਨੂੰ ਵੀ ਖੇਡ ਮੈਦਾਨਾਂ ਦੀ ਉਸਾਰੀ ਲਈ ਰਾਸ਼ੀ ਜਾਰੀ ਕੀਤੀ ਜਾਵੇ। The post ਸੱਤ ਸਰਕਾਰੀ ਕਾਲਜਾਂ ਨੂੰ ਖੇਡ ਢਾਂਚੇ ਦੀ ਉਸਾਰੀ ਲਈ 137 ਲੱਖ ਰੁਪਏ ਦੀ ਮਨਜ਼ੂਰੀ: ਮੀਤ ਹੇਅਰ appeared first on TheUnmute.com - Punjabi News. Tags:
|
ਮੁੱਖ ਮੰਤਰੀ ਭਗਵੰਤ ਮਾਨ ਨੇ ਸਸਕੈਚਵਨ ਦੇ ਵਪਾਰ-ਨਿਰਯਾਤ ਵਿਭਾਗ ਦੇ ਸੀਨੀਅਰ ਅਫਸਰਾਂ ਨਾਲ ਕੀਤੀ ਮੀਟਿੰਗ Monday 26 September 2022 09:52 AM UTC+00 | Tags: aam-aadmi-party cm-bhagwant-mann news punjab punjab-canada-relations punjab-government saskatchewan senior-officers-related-to-trade-export-department-from-saskatchewan the-unmute-breaking-news the-unmute-news the-unmute-punjabi-news trade-export-department-from-saskatchewan ਚੰਡੀਗੜ੍ਹ 26 ਸਤੰਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅੱਜ ਪੰਜਾਬ-ਕੈਨੇਡਾ ਦੇ ਰਿਸ਼ਤੇ ਹੋਰ ਮਜ਼ਬੂਤ ਕਰਨ ਸੰਬੰਧੀ ਸਸਕੈਚਵਨ (Saskatchewan) ਤੋਂ ਵਪਾਰ-ਨਿਰਯਾਤ ਵਿਭਾਗ ਨਾਲ ਸੰਬੰਧਿਤ ਸੀਨੀਅਰ ਅਫਸਰਾਂ ਨਾਲ ਅਹਿਮ ਮੀਟਿੰਗ ਕੀਤੀ | ਇਸ ਸੰਬੰਧੀ ਮੁੱਖ ਮੰਤਰੀ ਨੇ ਟਵੀਟ ਕਰਦਿਆਂ ਇਹ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਪੰਜਾਬ ਦੇ ਉਤਪਾਦਾਂ ਨੂੰ ਕੈਨੇਡਾ ਵਿਚ ਬੈਠੇ ਪੰਜਾਬੀਆਂ ਤੱਕ ਪਹੁੰਚਾਉਣ ਤੇ ਪੰਜਾਬ ‘ਚ ਨਿਵੇਸ਼ ਨੂੰ ਲੈ ਕੇ ਚਰਚਾ ਹੋਈ | The post ਮੁੱਖ ਮੰਤਰੀ ਭਗਵੰਤ ਮਾਨ ਨੇ ਸਸਕੈਚਵਨ ਦੇ ਵਪਾਰ-ਨਿਰਯਾਤ ਵਿਭਾਗ ਦੇ ਸੀਨੀਅਰ ਅਫਸਰਾਂ ਨਾਲ ਕੀਤੀ ਮੀਟਿੰਗ appeared first on TheUnmute.com - Punjabi News. Tags:
|
ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਤੋਂ ਪਹਿਲਾਂ ਭਾਜਪਾ ਦੀ ਕੋਰ ਕਮੇਟੀ ਦੀ ਮੀਟਿੰਗ ਜਾਰੀ Monday 26 September 2022 10:08 AM UTC+00 | Tags: aam-aadmi-party bjp breaking-news captain-amarinder-singh news punjab punjab-bjp punjab-bjp-president-ashwani-sharma punjab-congress punjab-government punjab-lok-congress punjab-vidhan-sabha special-session-of-the-punjab-vidhan-sabha the-unmute the-unmute-breaking-news ਚੰਡੀਗੜ੍ਹ 26 ਸਤੰਬਰ 2022: ਭਲਕੇ ਹੋਣ ਵਾਲੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਤੋਂ ਪਹਿਲਾਂ ਅੱਜ ਪੰਜਾਬ ਭਾਜਪਾ (BJP) ਨੇ ਕੋਰ ਕਮੇਟੀ ਦੀ ਅਹਿਮ ਮੀਟਿੰਗ ਸੱਦੀ | ਇਸਦੇ ਨਾਲ ਹੀ ਭਾਜਪਾ ਦੀ ਜਾਰੀ ਕੋਰ ਕਮੇਟੀ ਦੀ ਮੀਟਿੰਗ ਵਿਚ ਹਾਲ ਹੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਏ ਕੈਪਟਨ ਅਮਰਿੰਦਰ ਸਿੰਘ ਸੋਮਵਾਰ ਨੂੰ ਪਹਿਲੀ ਵਾਰ ਚੰਡੀਗੜ੍ਹ ਸਥਿਤ ਪੰਜਾਬ ਭਾਜਪਾ ਦਫ਼ਤਰ ਪਹੁੰਚੇ ਹਨ ।
ਇਸ ਦੌਰਾਨ ਪੰਜਾਬ ਭਾਜਪਾ (BJP) ਪ੍ਰਧਾਨ ਅਸ਼ਵਨੀ ਸ਼ਰਮਾ, ਪੰਜਾਬ ਇੰਚਾਰਜ ਸੁਭਾਸ਼ ਸ਼ਰਮਾ, ਸੀਨੀਅਰ ਆਗੂ ਸੁਨੀਲ ਜਾਖੜ ਸਮੇਤ ਸਮੂਹ ਆਗੂਆਂ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਜਿਕਰਯੋਗ ਹੈ ਕਿ ਭਾਰਤੀ ਜਨਤਾ ਪਾਰਟੀ ਦੀ ਇਸ ਕੋਰ ਕਮੇਟੀ ਦੀ ਮੀਟਿੰਗ ਵਿਚ ਆਉਣ ਵਾਲੀ ਰਣਨੀਤੀ ਬਾਰੇ ਵਿਚਾਰ-ਵਟਾਂਦਰਾ ਦੇ ਨਾਲ ਨਾਲ ਹੋਰ ਵੀ ਕਈ ਅਹਿਮ ਮੁੱਦਿਆਂ ‘ਤੇ ਚਰਚਾ ਕੀਤੀ ਜਾ ਰਹੀ ਹੈ। ਇਸਦੇ ਨਾਲ ਹੀ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਤੋਂ ਪਹਿਲਾਂ ਕੋਈ ਰਣਨੀਤੀ ਬਣਾਈ ਜਾ ਸਕਦੀ ਹੈ |
The post ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਤੋਂ ਪਹਿਲਾਂ ਭਾਜਪਾ ਦੀ ਕੋਰ ਕਮੇਟੀ ਦੀ ਮੀਟਿੰਗ ਜਾਰੀ appeared first on TheUnmute.com - Punjabi News. Tags:
|
ਰੂਸ ਦੇ ਸਕੂਲ 'ਚ ਹੋਈ ਗੋਲੀਬਾਰੀ ਕਾਰਨ 9 ਜਣਿਆਂ ਦੀ ਮੌਤ, ਪੁਲਿਸ ਨੇ ਇਲਾਕੇ ਨੂੰ ਘੇਰਿਆ Monday 26 September 2022 10:22 AM UTC+00 | Tags: 9 alexander-brechalov breaking-news central-russia governor-of-the-udmurtia izhevsk moscow news news-agency-tass russia the-unmute-breaking-news the-unmute-punjabi-news ਚੰਡੀਗੜ੍ਹ 26 ਸਤੰਬਰ 2022: ਸੈਂਟਰਲ ਰੂਸ (Russia) ਦੇ ਇਜ਼ੇਵਸਕ ਦੇ ਇੱਕ ਸਕੂਲ ਵਿਚ ਇਕ ਅਣਪਛਾਤੇ ਬੰਦੂਕਧਾਰੀ ਨੇ ਗੋਲੀਬਾਰੀ ਕਰ ਦਿੱਤੀ | ਰੂਸ ਦੀ ਸਰਕਾਰੀ ਨਿਊਜ਼ ਏਜੰਸੀ ਟਾਸ ਦੇ ਮੁਤਾਬਕ ਗੋਲੀਬਾਰੀ ਦੀ ਘਟਨਾ ਇਜ਼ੇਵਸਕ ਦੇ ਸਕੂਲ ਨੰਬਰ 88 ਵਿੱਚ ਵਾਪਰੀ ਹੈ | ਇਸ ਗੋਲੀਬਾਰੀ ਵਿਚ ਘੱਟੋ-ਘੱਟ 9 ਜਣਿਆਂ ਦੀ ਮੌਤ ਦੀ ਖ਼ਬਰ ਹੈ ਅਤੇ 20 ਜ਼ਖਮੀ ਦੱਸੇ ਜਾ ਰਹੇ ਹਨ | ਪ੍ਰਾਪਤ ਜਾਣਕਾਰੀ ਅਨੁਸਾਰ ਸੋਮਵਾਰ ਨੂੰ ਰੂਸ ਦੇ ਸ਼ਹਿਰ ਇਜ਼ੇਵਸਕ ਵਿੱਚ ਇੱਕ ਬੰਦੂਕਧਾਰੀ ਨੇ ਇੱਕ ਸਕੂਲ ਵਿੱਚ ਗੋਲੀਬਾਰੀ ਕੀਤੀ। ਟੈਲੀਗ੍ਰਾਮ ਮੈਸੇਂਜਰ ਐਪ ‘ਤੇ ਇਕ ਬਿਆਨ ‘ਚ ਖੇਤਰ ਦੇ ਗਵਰਨਰ ਅਲੈਗਜ਼ੈਂਡਰ ਬ੍ਰੇਚਲੋਵ ਨੇ ਕਿਹਾ ਕਿ ਸੁਰੱਖਿਆ ਅਤੇ ਰਾਹਤ ਅਤੇ ਬਚਾਅ ਟੀਮਾਂ ਸਕੂਲ ਪਹੁੰਚ ਗਈਆਂ ਹਨ। ਮਰਨ ਵਾਲਿਆਂ ਵਿੱਚ ਬੱਚੇ ਵੀ ਸ਼ਾਮਲ ਹਨ। ਰਾਜਪਾਲ ਨੇ ਕਿਹਾ ਕਿ ਹਮਲਾਵਰ ਨੇ ਆਪਣੇ ਆਪ ਨੂੰ ਗੋਲੀ ਮਾਰ ਲਈ ਸੀ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਹਮਲਾਵਰ ਨੇ ਗੋਲੀ ਕਿਉਂ ਚਲਾਈ। ਇਸਦੇ ਨਾਲ ਹੀ ਪੁਲਿਸ ਨੇ ਇਲਾਕੇ ਨੂੰ ਘੇਰ ਲਿਆ ਹੈ | The post ਰੂਸ ਦੇ ਸਕੂਲ ‘ਚ ਹੋਈ ਗੋਲੀਬਾਰੀ ਕਾਰਨ 9 ਜਣਿਆਂ ਦੀ ਮੌਤ, ਪੁਲਿਸ ਨੇ ਇਲਾਕੇ ਨੂੰ ਘੇਰਿਆ appeared first on TheUnmute.com - Punjabi News. Tags:
|
ਪੰਜਾਬ ਸਰਕਾਰ ਵਲੋਂ ਲੁਧਿਆਣਾ 'ਚ ਲਗਾਇਆ ਜਾਵੇਗਾ ਸੀ.ਬੀ.ਜੀ. ਪਲਾਂਟ: ਅਮਨ ਅਰੋੜਾ Monday 26 September 2022 10:37 AM UTC+00 | Tags: aam-aadmi-party amar-arora breaking-news cbg-plant cm-bhagwant-mann haibowal-dairy-complex-in-ludhiana ludhiana-cbg-plant new-and-renewable-energy-aman-arora news punjab-government punjab-news the-unmute-breaking-news the-unmute-latest-news the-unmute-punjabi-news ਚੰਡੀਗੜ੍ਹ 26 ਸਤੰਬਰ 2022: ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੁਧਿਆਣਾ ਦੇ ਹੈਬੋਵਾਲ ਡੇਅਰੀ ਕੰਪਲੈਕਸ ਵਿਖੇ ਇੱਕ ਹੋਰ ਕੰਪਰੈੱਸਡ ਬਾਇਓਗੈਸ ਪਲਾਂਟ (CBG Plant) ਸਥਾਪਤ ਕਰੇਗੀ ਤਾਂ ਜੋ ਇਸ ਡੇਅਰੀ ਕੰਪਲੈਕਸ ਤੋਂ ਪੈਦਾ ਹੁੰਦੇ ਗੋਬਰ ਅਤੇ ਹੋਰ ਵੇਸਟ ਦਾ ਵਿਗਿਆਨਕ ਢੰਗ ਨਾਲ ਨਿਪਟਾਰਾ ਕਰਕੇ ਸਾਫ-ਸੁਥਰੀ ਊਰਜਾ ਤਿਆਰ ਕੀਤੀ ਜਾ ਸਕੇ। ਇਹ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੇ ਹੈਬੋਵਾਲ ਡੇਅਰੀ ਕੰਪਲੈਕਸ ਵਿਖੇ ਬਿਲਡ ਅਪਰੇਟ ਐਂਡ ਓਨ (ਬੀ.ਓ.ਓ.) ਆਧਾਰ 'ਤੇ 12000 ਰਾਅ ਬਾਇਓ ਗੈਸ (ਲਗਭਗ 4.8 ਟਨ ਸੀ.ਬੀ.ਜੀ.) ਦੀ ਸਮਰੱਥਾ ਵਾਲਾ ਇਕ ਹੋਰ ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.) ਪਲਾਂਟ ਸਥਾਪਤ ਕਰਨ ਲਈ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਦੱਸਣਯੋਗ ਹੈ ਕਿ ਇਸ ਡੇਅਰੀ ਕੰਪਲੈਕਸ ਵਿੱਚ 225 ਟਨ ਕੱਚੇ ਮਾਲ ਦੀ ਖ਼ਪਤ ਦੀ ਸਮਰੱਥਾ ਵਾਲਾ ਇੱਕ ਸੀ.ਬੀ.ਜੀ. ਪਲਾਂਟ ਪਹਿਲਾਂ ਹੀ ਕਾਰਜਸ਼ੀਲ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਹ ਪ੍ਰਾਜੈਕਟ ਬੁੱਢੇ ਨਾਲੇ ਦੀ ਕਾਇਆ-ਕਲਪ ਸਬੰਧੀ ਪ੍ਰਾਜੈਕਟ ਦਾ ਹੀ ਹਿੱਸਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕੂੜੇ ਤੇ ਰਹਿੰਦ-ਖੂੰਹਦ ਤੋਂ ਵਾਤਾਵਰਣ ਪੱਖੀ ਊਰਜਾ ਪੈਦਾ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ ਅਤੇ ਪੰਜਾਬ ਦੇ ਵਸਨੀਕਾਂ ਲਈ ਸਵੱਛ ਅਤੇ ਹਰਿਆ ਭਰਿਆ ਵਾਤਾਵਰਣ ਯਕੀਨੀ ਬਣਾਉਣ ਲਈ ਇਸ ਦਿਸ਼ਾ ਵਿੱਚ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਅਮਨ ਅਰੋੜਾ ਨੇ ਦੱਸਿਆ ਕਿ ਇਸ ਪ੍ਰਾਜੈਕਟ ਤਹਿਤ ਡੇਅਰੀ ਕੰਪਲੈਕਸ ਤੋਂ ਪਸ਼ੂਆਂ ਦਾ ਗੋਬਰ ਇਕੱਠਾ ਕੀਤਾ ਜਾਵੇਗਾ। ਇਸ ਪ੍ਰਾਜੈਕਟ ਲਈ ਗੋਬਰ ਦੀ ਕਮੀ ਹੋਣ ਉਤੇ ਸਬਜ਼ੀਆਂ ਜਾਂ ਮੰਡੀ ਦੇ ਕੂੜੇ, ਮਿਉਂਸੀਪਲ ਸੈਗਰੀਗੇਟਿਡ ਗਰੀਨ ਵੇਸਟ, ਐਗਰੋ-ਵੇਸਟ ਜਾਂ ਹੋਰ ਕਿਸਮਾਂ ਦੇ ਬਾਇਓ-ਡੀਗ੍ਰੇਡੇਬਲ ਕੂੜੇ ਦੀ ਵਰਤੋਂ ਕੀਤੀ ਜਾਵੇਗੀ। ਪੇਡਾ ਨੇ ਇਹ ਸੀ.ਬੀ.ਜੀ. ਪਲਾਂਟ (CBG Plant) ਲਗਾਉਣ ਲਈ ਈ-ਟੈਂਡਰ ਕੱਢੇ ਹਨ, ਜਿਸ ਵਾਸਤੇ ਬੋਲੀ ਦੀ ਆਖ਼ਰੀ ਮਿਤੀ 26 ਅਕਤੂਬਰ, 2022 (ਸ਼ਾਮ 5 ਵਜੇ ਤੱਕ) ਹੈ। ਇਛੁੱਕ ਕੰਪਨੀਆਂ ਹੋਰ ਵਧੇਰੇ ਜਾਣਕਾਰੀ ਲਈ ਵੈੱਬਸਾਈਟ eproc.punjab.gov.in ਉਤੇ ਲਾਗ-ਇਨ ਕਰ ਸਕਦੀਆਂ ਹਨ। ਜ਼ਿਕਰਯੋਗ ਹੈ ਕਿ ਪੇਡਾ, ਪੰਜਾਬ ਵਿੱਚ ਨਵਿਆਉਣਯੋਗ ਊਰਜਾ ਪ੍ਰੋਗਰਾਮਾਂ/ਪ੍ਰਾਜੈਕਟਾਂ ਅਤੇ ਊਰਜਾ ਸੰਭਾਲ ਪ੍ਰੋਗਰਾਮਾਂ ਦੇ ਪ੍ਰਚਾਰ ਅਤੇ ਵਿਕਾਸ ਲਈ ਸਟੇਟ ਨੋਡਲ ਏਜੰਸੀ ਹੈ। The post ਪੰਜਾਬ ਸਰਕਾਰ ਵਲੋਂ ਲੁਧਿਆਣਾ ‘ਚ ਲਗਾਇਆ ਜਾਵੇਗਾ ਸੀ.ਬੀ.ਜੀ. ਪਲਾਂਟ: ਅਮਨ ਅਰੋੜਾ appeared first on TheUnmute.com - Punjabi News. Tags:
|
ਰਾਣਾ ਕੰਦੋਵਾਲੀਆ ਕਤਲ ਮਾਮਲੇ 'ਚ ਅੰਮ੍ਰਿਤਸਰ ਦੀ ਅਦਾਲਤ ਨੇ ਦੀਪਕ ਮੁੰਡੀ ਤੇ ਉਸਦੇ ਸਾਥੀਆਂ ਨੂੰ 5 ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ Monday 26 September 2022 10:53 AM UTC+00 | Tags: agtf agtf-of-punjab-police-arrested-two-accomplices amritsar-police breaking-news crime deepak-mundi delhi-police-special-cell gangstar-deepak-mundi gangsters-lawrence-bishnoi goldi-brar majitha-road-police majitha-road-police-station mansa-police murder-of-punjabi-singer-sidhu-moosewala news punjab-dgp punjab-dgp-gaurav-yadav punjab-government punjabi-singer-sidhu-moosewa punjab-police sarp-shooter-deepak-mundi sidhu-moosewala-murder-case the ਅੰਮ੍ਰਿਤਸਰ 26 ਸਤੰਬਰ 2022: ਥਾਣਾ ਮਜੀਠਾ ਰੋਡ ਪੁਲਿਸ ਵੱਲੋਂ ਸ਼ਾਰਪ ਸ਼ੂਟਰ ਦੀਪਕ ਮੁੰਡੀ (Deepak Mundi) ਤੇ ਉਸ ਦੇ ਸਾਥੀ ਰਾਜਿੰਦਰ ਜੋਕਰ ਅਤੇ ਕਪਿਲ ਪੰਡਿਤ ਦਾ ਟਰਾਂਜਿਟ ਰਿਮਾਂਡ ਲੈਣ ਤੋਂ ਬਾਅਦ ਅੰਮ੍ਰਿਤਸਰ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ | ਇਸ ਦੌਰਾਨ ਅਦਾਲਤ ਨੇ ਰਾਣਾ ਕੰਦੋਵਾਲੀਆ ਕਤਲ ਮਾਮਲੇ ‘ਚ ਇਨ੍ਹਾਂ ਤਿੰਨਾਂ ਨੂੰ 5 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ | ਇਸ ਦੌਰਾਨ ਪੁਲਿਸ ਨੇ ਪੱਤਰਕਾਰਾਂ ਦੇ ਨਾਲ ਦੂਰੀ ਬਣਾਈ ਰੱਖੀ ਅਤੇ ਕਿਸੇ ਵੀ ਤਰੀਕੇ ਦਾ ਪੁਲਿਸ ਨੇ ਪੱਤਰਕਾਰਾਂ ਨਾਲ ਗੱਲਬਾਤ ਨਹੀਂ ਕੀਤੀ | ਇਸ ਦੌਰਾਨ ਅੰਮ੍ਰਿਤਸਰ ਮਜੀਠਾ ਰੋਡ ਦੀ ਪੁਲਿਸ ਵਲੋਂ ਦੀਪਕ ਮੁੰਡੀ ਤੇ ਉਸ ਦੇ ਸਾਥੀ ਰਾਜਿੰਦਰ ਜੋਕਰ ਅਤੇ ਕਪਿਲ ਪੰਡਿਤ ਤੋਂ ਕੰਦੋਵਾਲੀਆ ਕਤਲ ਮਾਮਲੇ ‘ਚ ਪੁੱਛਗਿੱਛ ਕਰੇਗੀ | ਜਿਕਰਯੋਗ ਹੈ ਕਿ ਪੁਲਿਸ ਨੇ ਰਾਣਾ ਕੰਦੋਵਾਲੀਆ ਕਤਲ ਮਾਮਲੇ ‘ਚ ਪਿਛਲੇ ਮਹੀਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਗੈਂਗਸਟਰ ਜੱਗੂ ਭਗਵਾਨਪੁਰੀਆ ਤੋਂ ਵੀ ਪੁੱਛਗਿੱਛ ਕੀਤੀ ਸੀ | ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਦੀਪਕ ਮੁੰਡੀ ਦਾ ਨਾਂ ਸਾਹਮਣੇ ਆ ਰਿਹਾ ਸੀ ਜਿਸ ਤੋਂ ਬਾਅਦ ਦੀਪਕ ਮੁੰਡੀ ਨੂੰ ਨੇਪਾਲ ਬਾਰਡਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ | The post ਰਾਣਾ ਕੰਦੋਵਾਲੀਆ ਕਤਲ ਮਾਮਲੇ ‘ਚ ਅੰਮ੍ਰਿਤਸਰ ਦੀ ਅਦਾਲਤ ਨੇ ਦੀਪਕ ਮੁੰਡੀ ਤੇ ਉਸਦੇ ਸਾਥੀਆਂ ਨੂੰ 5 ਦਿਨਾਂ ਪੁਲਿਸ ਰਿਮਾਂਡ ‘ਤੇ ਭੇਜਿਆ appeared first on TheUnmute.com - Punjabi News. Tags:
|
ਪਟਿਆਲਾ ਜੇਲ੍ਹ 'ਚ ਬੰਦ ਭਾਰਤ ਭੂਸ਼ਣ ਆਸ਼ੂ ਨੂੰ ਮਿਲਣ ਪਹੁੰਚੇ ਰਵਨੀਤ ਬਿੱਟੂ, 'ਆਪ' ਸਰਕਾਰ 'ਤੇ ਕੱਢਿਆ ਗੁੱਸਾ Monday 26 September 2022 11:10 AM UTC+00 | Tags: aam-aadmi-party bharat-bhushan-ashu breaking-news cm-bhagwant-mann congress food-and-supply-department food-and-supply-department-punjab mp-ravneet-bittu news patiala patiala-jail punjab-congress punjab-government superintendent-of-patiala-jail tender-scam the-unmute-breaking-news the-unmute-punjabi-news ਚੰਡੀਗੜ੍ਹ 26 ਸਤੰਬਰ 2022: ਖੁਰਾਕ ਤੇ ਸਪਲਾਈ ਮਹਿਕਮੇ ਦੇ ਟੈਂਡਰ ਘੁਟਾਲੇ ਦੇ ਮਾਮਲੇ ਵਿੱਚ ਪਟਿਆਲਾ ਜੇਲ੍ਹ ਵਿੱਚ ਬੰਦ ਕਾਂਗਰਸ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨਾਲ ਅੱਜ ਸੰਸਦ ਮੈਂਬਰ ਰਵਨੀਤ ਬਿੱਟੂ (Ravneet Bittu) ਨੇ ਮੁਲਾਕਾਤ ਕੀਤੀ | ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਵਨੀਤ ਬਿੱਟੂ (Ravneet Bittu) ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਨਸ਼ੇ ਦੇ ਸੌਦਾਗਰ ਬਿਕਰਮ ਮਜੀਠੀਆ ਨੂੰ ਜੇਲ੍ਹ ‘ਚੋਂ ਬਾਹਰ ਕਰਵਾ ਕੇ ਨਸ਼ਿਆਂ ਨੂੰ ਉਤਸ਼ਾਹਿਤ ਕੀਤਾ ਹੈ, ਜਿਸ ਕਾਰਨ ਅੱਜ ਵੀ ਪੰਜਾਬ ਦੇ ਨੌਜਵਾਨ ਨਸ਼ਿਆਂ ਕਾਰਨ ਮਰ ਰਹੇ ਹਨ | ਉਨ੍ਹਾਂ ਕਿਹਾ ਕਿ ਇਹ ਪੰਜਾਬ ਸਰਕਾਰ ਸਭ ਤੋਂ ਝੂਠੀ ਸਰਕਾਰ ਹੈ ਜੋ ਲੋਕਾਂ ਨੂੰ ਝੂਠੇ ਸੁਪਨੇ ਦਿਖਾ ਕੇ ਸੱਤਾ ਵਿੱਚ ਆਈ ਹੈ। ਉਨ੍ਹਾਂ ਕਿਹਾ ਸਾਡੀ ਕਾਂਗਰਸ ਸਰਕਾਰ ਵੇਲੇ ਰਾਜਾ ਵੜਿੰਗ ਵੱਲੋਂ ਔਰਬਿਟ ਬੱਸਾਂ ਨੂੰ ਬੰਦ ਕਰ ਦਿੱਤਾ ਗਿਆ ਸੀ ਪਰ ਅੱਜ ਉਹੀ ਬੱਸਾਂ ਦਿੱਲੀ ਜਾ ਰਹੀਆਂ ਹਨ | ਇਸਦੇ ਨਾਲ ਹੀ ਅਕਾਲੀ ਦਲ ‘ਤੇ ਹਮਲਾ ਕਰਦਿਆਂ ਉਨ੍ਹਾਂ ਕਿਹਾ ਕਿ ਅੱਜ ਸੁਖਬੀਰ ਸਿੰਘ ਬਾਦਲ ਕਹਿ ਰਹੇ ਹਨ ਕਿ ਪੰਥ ਖਤਰੇ ‘ਚ ਹੈ, ਪਰ ਅੱਜ ਪੰਥ ਨੂੰ ਬਾਦਲ ਪਰਿਵਾਰ ਤੋਂ ਖ਼ਤਰਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਿਰਫ ਭਾਜਪਾ ਹੀ ਪੰਜਾਬ ਨੂੰ ਤਰੱਕੀ ਦੇ ਰਾਹ ‘ਤੇ ਲਿਜਾ ਸਕਦੀ ਹੈ, ਇਸਦੇ ਜਵਾਬ ‘ਚ ਰਵਨੀਤ ਬਿੱਟੂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਭਲੇ ਲਈ ਨਹੀਂ ਸਗੋਂ ਕਿਸੇ ਹੋਰ ਫਾਇਦੇ ਲਈ ਭਾਜਪਾ ‘ਚ ਸ਼ਾਮਲ ਹੋਏ ਹਨ, ਪਰ ਪਤਾ ਨਹੀਂ ਕਾਂਗਰਸ ਨੂੰ ਕੀ ਸੋਚ ਕੇ ਛੱਡ ਦਿੱਤਾ ਹੈ। ਉਨ੍ਹਾਂ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਬਾਰੇ ਕਿਹਾ ਕਿ ਮੈਂ ਇਸ ਬਾਰੇ ਕੁਝ ਨਹੀਂ ਕਹਾਂਗਾ, ਪਾਰਟੀ ਇਸ ਬਾਰੇ ਫੈਸਲਾ ਕਰੇਗੀ | ਇਸ ਦੇ ਨਾਲ ਹੀ ਕਸ਼ਮੀਰ ਦੇ ਕਾਂਗਰਸ ਨੇਤਾ ਗੁਲਾਮ ਨਬੀ ਆਜ਼ਾਦ ਬਾਰੇ ਨਵੀਂ ਪਾਰਟੀ ਬਣਾਉਣ ‘ਤੇ ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਪਾਰਟੀ ਛੱਡਣਾ ਬਹੁਤ ਦੁਖਦ ਹੈ, ਇਸ ਨਾਲ ਪਾਰਟੀ ਨੂੰ ਕਾਫੀ ਨੁਕਸਾਨ ਹੋਵੇਗਾ। The post ਪਟਿਆਲਾ ਜੇਲ੍ਹ ‘ਚ ਬੰਦ ਭਾਰਤ ਭੂਸ਼ਣ ਆਸ਼ੂ ਨੂੰ ਮਿਲਣ ਪਹੁੰਚੇ ਰਵਨੀਤ ਬਿੱਟੂ, ‘ਆਪ’ ਸਰਕਾਰ ‘ਤੇ ਕੱਢਿਆ ਗੁੱਸਾ appeared first on TheUnmute.com - Punjabi News. Tags:
|
ਕੋਰ ਕਮੇਟੀ ਦੀ ਮੀਟਿੰਗ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਤੇ 'ਆਪ' 'ਤੇ ਕੀਤੇ ਤਿੱਖੇ ਹਮਲੇ Monday 26 September 2022 11:37 AM UTC+00 | Tags: aam-aadmi-party ashwani-kumar-sharma bjp breaking-news captain-amarinder-singh cm-bhagwant-mann congress kartarpur-corridor news prime-minister-narendra-modi punjab-aadmi-party punjab-bjp punjab-bjp-president punjab-congress punjab-police the-unmute-breaking-news the-unmute-punjabi-news ਚੰਡੀਗੜ੍ਹ 26 ਸਤੰਬਰ 2022: ਭਾਜਪਾ ਨੇ ਕੋਰ ਕਮੇਟੀ ਦੀ ਮੀਟਿੰਗ ਤੋਂ ਬਾਅਦ ਅੱਜ ਚੰਡੀਗੜ੍ਹ ਵਿੱਚ ਪ੍ਰੈਸ ਕਾਨਫਰੰਸ ਕੀਤੀ। ਇਸ ਦੌਰਾਨ ਭਾਜਪਾ ਵਿੱਚ ਸ਼ਾਮਲ ਹੋਏ ਕੈਪਟਨ ਅਮਰਿੰਦਰ ਸਿੰਘ (Captain Amarinder Singh) ਨੇ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੁੰਦੇ ਹੀ ਉਨ੍ਹਾਂ ਨੂੰ ਬਹੁਤ ਪਿਆਰ ਤੇ ਸਤਿਕਾਰ ਮਿਲਿਆ ਹੈ। ਇਸ ਦੌਰਾਨ ਉਨ੍ਹਾਂ 'ਆਪ' ਸਰਕਾਰ 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਅਨਾੜੀ ਸਰਕਾਰ ਹੈ | ਉਨ੍ਹਾਂ ਨੂੰ ਕੋਈ ਪਤਾ ਨਹੀਂ ਕਿ ਸਰਕਾਰ ਕੀ ਹੁੰਦੀ ਹੈ ਅਤੇ ਕਿਵੇਂ ਚਲਾਈ ਜਾਂਦੀ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੂੰ ਇਹ ਵੀ ਨਹੀਂ ਪਤਾ ਕਿ ਪੰਜਾਬ ਦੇ ਕੀ ਮਸਲੇ ਹਨ | ਪੰਜਾਬ ਸਰਕਾਰ ਵਲੋਂ ਭਲਕੇ ਬੁਲਾਏ ਜਾਣ ਵਾਲੇ ਪੰਜਾਬ ਵਿਧਾਨ ਸਭ ਦੇ ਵਿਸ਼ੇਸ਼ ਇਜਲਾਸ ਨੂੰ ਲੈ ਕੇ ਕਿਹਾ ਕਿ ਭਰੋਸਾ ਮਤਾ ਲਿਆਉਣਾ ਪੰਜਾਬ ਸਰਕਾਰ ਲਈ ਸ਼ਰਮ ਵਾਲੀ ਗੱਲ ਹੈ | ਇਸਦੇ ਨਾਲ ਹੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਨੇ ਕਾਂਗਰਸ ਪਾਰਟੀ ‘ਤੇ ਚੁਟਕੀ ਲੈਂਦਿਆਂ ਕਿਹਾ ਕਿ ਕਾਂਗਰਸ ਪਾਰਟੀ ਵਿੱਚ ਹਰ ਕੋਈ ਛੋਟੀ ਸੋਚ ਵਾਲਾ ਹੈ। ਦੂਜੇ ਪਾਸੇ ਕੈਪਟਨ ਅਮਰਿੰਦਰ ਸਿੰਘ ਨੇ ਕਰਤਾਰਪੁਰ ਕਾਰੀਡੋਰ ਖੋਲ੍ਹਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ | The post ਕੋਰ ਕਮੇਟੀ ਦੀ ਮੀਟਿੰਗ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਤੇ ‘ਆਪ’ ‘ਤੇ ਕੀਤੇ ਤਿੱਖੇ ਹਮਲੇ appeared first on TheUnmute.com - Punjabi News. Tags:
|
ਬਰਨਾਲਾ ਵਿਖੇ ਸ਼ਹੀਦ "ਭਗਤ ਸਿੰਘ ਜ਼ਿੰਦਾਬਾਦ ਕਾਨਫਰੰਸ" ਦੀਆਂ ਤਿਆਰੀਆਂ ਮੁਕੰਮਲ: BKU ਉਗਰਾਹਾਂ Monday 26 September 2022 11:48 AM UTC+00 | Tags: aam-aadmi-party barnala barnala-dana-mandi bhagat-singh-zindabad-conference bharatiya-kisan-union bku-ugrahan breaking-news cm-bhagwant-mann news punjab-kisan saheed-bhagat-singh sukhdev-singh-kokri-kalan tarkasheel-bhawan the-unmute-breaking-news the-unmute-punjab the-unmute-punjabi-news ਬਰਨਾਲਾ 26 ਸਤੰਬਰ 2022: ਅੱਜ ਇੱਥੇ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਸੂਬਾ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਤਰਕਸ਼ੀਲ਼ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਉਹਨਾਂ ਵੱਲੋਂ 28 ਸਤੰਬਰ ਨੂੰ ਬਰਨਾਲਾ ਦਾਣਾ ਮੰਡੀ ਵਿਖੇ ਕੀਤੀ ਜਾ ਰਹੀ “ਸ਼ਹੀਦ ਭਗਤ ਸਿੰਘ ਜ਼ਿੰਦਾਬਾਦ ਕਾਨਫਰੰਸ” ਦੀਆਂ ਸਭ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ। ਉਹਨਾਂ ਦੱਸਿਆ ਕਿ ਇਸ ਕਾਨਫਰੰਸ ‘ਚ ਭਾਰੀ ਗਿਣਤੀ ਔਰਤਾਂ ਸਮੇਤ ਦਹਿ ਹਜ਼ਾਰਾਂ ਕਿਸਾਨਾਂ ਤੋਂ ਇਲਾਵਾ ਖੇਤ ਮਜ਼ਦੂਰ, ਨੌਜਵਾਨ, ਵਿਦਿਆਰਥੀ,ਮੁਲਾਜ਼ਮ, ਠੇਕਾ ਕਾਮੇ, ਸਾਬਕਾ ਫੌਜੀ ਆਦਿ ਕਿਰਤੀ ਲੋਕ ਵੀ ਆਪੋ ਆਪਣੀਆਂ ਜਥੇਬੰਦੀਆਂ ਦੇ ਝੰਡਿਆਂ ਥੱਲੇ ਵੱਡੇ ਪੱਧਰ ‘ਤੇ ਸ਼ਾਮਲ ਹੋਣਗੇ। ਕਿਸਾਨ ਆਗੂਆਂ ਨੇ ਕਿਹਾ ਕਿ ਭਾਵੇਂ ਸ਼ਹੀਦੇ ਆਜ਼ਮ ਭਗਤ ਸਿੰਘ (Saheed Bhagat Singh) ਲੋਕ-ਪੱਖੀ ਇਨਕਲਾਬੀ ਲਹਿਰਾਂ ਦੇ ਸਥਾਪਿਤ ਤੇ ਸਤਿਕਾਰਤ ਰਹਿਬਰ ਹਨ ਤੇ ਅਸੀਂ ਹਰ ਸਾਲ ਵੱਡੀ ਪੱਧਰ ‘ਤੇ ਉਨ੍ਹਾਂ ਦਾ ਜਨਮ ਦਿਨ ਮਨਾ ਕੇ ਲੋਕ ਲਹਿਰ ਦੇ ਕਦਮ ਵਧਾਰੇ ਲਈ ਉਹਨਾਂ ਦੇ ਇਨਕਲਾਬੀ ਵਿਚਾਰਾਂ ਅਤੇ ਲਾਸਾਨੀ ਕੁਰਬਾਨੀ ਤੋਂ ਪ੍ਰੇਰਨਾ ਤੇ ਮਾਰਗ ਦਰਸ਼ਨ ਲੈਂਦੇ ਹਾਂ। ਪਰ ਇਸ ਵਾਰ ਉਹਨਾਂ ਦਾ ਜਨਮ ਦਿਨ ਹੋਰ ਵੀ ਵਿਸ਼ਾਲ ਪੱਧਰ ‘ਤੇ ਵੱਧ ਜੋਸ਼-ਖਰੋਸ਼ ਤੇ ਧੜੱਲੇ ਨਾਲ ਮਨਾਉਣ ਦੇ ਦੋ ਵਿਸ਼ੇਸ਼ ਪ੍ਰਸੰਗ ਹਨ। ਇੱਕ ਪਾਸੇ ਤਾਂ ਲੋਕਾਂ ਦੀ ਇਨਕਲਾਬੀ ਲਹਿਰ ਅੰਦਰ ਨਿੱਤ ਦਿਨ ਨਵੇਂ ਆ ਰਹੇ ਉਭਾਰ ਤੇ ਇਸ ਵਿੱਚ ਵੱਡੇ ਪ੍ਰੇਰਨਾ ਸਰੋਤ ਤੇ ਮਾਰਗ ਦਰਸ਼ਕ ਵਜੋਂ ਸ਼ਹੀਦ ਭਗਤ ਸਿੰਘ ਦੇ ਉੱਭਰ ਰਹੇ ਅਕਸ ਤੋਂ ਖਿਝੇ ਹੋਏ ਸਿਮਰਨਜੀਤ ਸਿੰਘ ਮਾਨ ਵਰਗੇ ਫਿਰਕਾਪ੍ਰਸਤ ਅਤੇ ਸਾਮਰਾਜਵਾਦ ਤੇ ਜਗੀਰਦਾਰੀ ਦੇ ਜੱਦੀ ਪੁਸ਼ਤੀ ਵਫ਼ਾਦਾਰ ਸ਼ਹੀਦ ਭਗਤ ਸਿੰਘ ਉਪਰ ਸਿੱਧੇ ਹਮਲੇ ਕਰਨ ‘ਤੇ ਉਤਾਰੂ ਹੋ ਗਏ ਹਨ। ਉਹ ਉਸਨੂੰ ਨਾਂ ਸਿਰਫ਼ ਸ਼ਹੀਦ ਮੰਨਣ ਤੋਂ ਇਨਕਾਰੀ ਹੋਏ ਹਨ ਸਗੋਂ ਉਸਨੂੰ “ਆਰੀਆ ਸਮਾਜੀ ਹਿੰਦੂ ਰਾਸ਼ਟਰਵਾਦੀ” ਤੇ ਅਤੰਕਵਾਦੀ ਕਹਿ ਕੇ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ । ਦੂਜੇ ਪਾਸੇ ਹਕੂਮਤੀ ਪਾਰਟੀ ਆਪ ਦੇ ਨਾਂ ਹੇਠ ਜੁੜੇ ਨਕਲੀ ਇਨਕਲਾਬੀ ਸ਼ਹੀਦ ਭਗਤ ਸਿੰਘ ਦੇ ਵਿਚਾਰਾਂ ਤੇ ਆਦਰਸ਼ਾਂ ਨੂੰ ਕਤਲ ਕਰਨ ‘ਤੇ ਤੁਲੇ ਹੋਏ ਹਨ। ਉਹ ਪੱਗ ਬਸੰਤੀ ਬੰਨ੍ਹਦੇ ਆ ਤੇ ਮੱਥਾ ਖਟਕੜਕਲਾਂ ਜਾ ਕੇ ਟੇਕਦੇ ਆ, ਪਰ ਦੇਸ਼ ਦੇ ਵਿਕਾਸ ਦਾ ਮਾਡਲ ਮਿਊਨਿਖ (ਜਰਮਨੀ) ਤੋਂ ਲੈਕੇ ਆਉਂਦੇ ਆ। ਯਾਨੀ ਨਾਹਰੇ ਉਹ ਭਗਤ ਸਿੰਘ ਦੇ ਸੁਪਨਿਆਂ ਦਾ ਰਾਜ ਲਿਆਉਣ ਦੇ ਲਾਉਂਦੇ ਹਨ ਪਰ ਲਾਗੂ ਉਹੀ ਕਾਰਪੋਰੇਟ ਮਾਡਲ ਕਰਦੇ ਹਨ, ਜਿਹੜਾ ਹੁਣ ਤਾਂਈਂ ਅਕਾਲੀ ਕਾਂਗਰਸੀ ਤੇ ਭਾਜਪਾਈ ਕਰਦੇ ਆ ਰਹੇ ਹਨ। ਇਸ ਮੌਕੇ ਸੂਬਾ ਸਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਤੇ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਨੇ ਕਿਹਾ ਕਿ ਇਸ ਵਿਸ਼ਾਲ ਲੋਕ ਕਾਨਫਰੰਸ ਦਾ ਅਤੇ ਇਹਦੇ ਲਈ ਚੱਲੀ ਜਨਤਕ ਮੁਹਿੰਮ ਦਾ ਮਕਸਦ ਭਗਤ ਸਿੰਘ ਦੇ ਨਵੇਂ ਪੁਰਾਣੇ ਇਹਨਾਂ ਦੋਵੇਂ ਕਿਸਮ ਦੇ ਕਾਤਲਾਂ ਦਾ ਪਰਦਾਫਾਸ਼ ਕਰਨਾ ਹੈ ਕਿ ਭਗਤ ਸਿੰਘ ਦੇ ਸੁਪਨਿਆਂ ਦਾ ਰਾਜ ਹਰ ਕਿਸਮ ਦੇ ਸਾਮਰਾਜ ਦੀ ਮੁਲਕ ਚੋਂ ਮੁਕੰਮਲ ਸਫ ਵਲ੍ਹੇਟਣ ਨਾਲ ਆਉਣਾ ਹੈ। ਸਹੀ ਅਰਥਾਂ ‘ਚ ਆਤਮ ਨਿਰਭਰ ਤੇ ਅਜ਼ਾਦ ਵਿਕਾਸ ਦੇ ਰਾਹ ਚੱਲਿਆਂ ਆਉਣਾ ਹੈ। ਸਾਮਰਾਜੀ ਪੂੰਜੀ ਤੇ ਤਕਨੀਕ ਦੀ ਥੋਕ ਦਰਾਮਦ ਕਰਨ ਰਾਹੀਂ ਜਾਂ ਸੰਸਾਰ ਬੈਂਕ ਦੇ ਕਰਜ਼ਿਆਂ ਦੇ ਜ਼ੋਰ ਨਹੀਂ ਆਉਣਾ ! ਜ਼ਮੀਨਾਂ ਤੇ ਸੰਦ ਸਾਧਨਾਂ ਦੀ ਨਿਆਈਂ ਵੰਡ ਖਾਤਰ ਖਰੇ ਤੇ ਤਿੱਖੇ ਜ਼ਮੀਨੀ ਸੁਧਾਰ ਲਾਗੂ ਕਰਨ ਨਾਲ ਆਉਣਾ ਹੈ। ਜ਼ਮੀਨੀ ਸੁਧਾਰਾਂ ਤੇ ਜ਼ਮੀਨੀ ਹੱਦਬੰਦੀ ਦੀ ਸਫ ਵਲ੍ਹੇਟ ਕੇ ਲੱਖਾਂ ਏਕੜ ਜ਼ਮੀਨ ਅੰਬਾਨੀਆਂ ਅੰਡਾਨੀਆਂ ਨੂੰ ਮੁਫ਼ਤ ਜਾਂ ਕੌਡੀਆਂ ਦੇ ਭਾਅ ਦੇਣ ਨਾਲ ਨਹੀਂ ਆਉਣਾ ! ਰੱਤ ਚੂਸ ਸੂਦਖੋਰੀ ਦੇ ਮੁਕੰਮਲ ਖਾਤਮੇ ਨਾਲ਼ ਆਉਣਾ ਹੈ। ਕੁੱਝ ਹਜ਼ਾਰਾਂ ਜਾਂ ਲੱਖਾਂ ਰੁਪਏ ਦੇ ਕਰਜ਼ੇ ਬਦਲੇ ਕਿਸਾਨਾਂ ਮਜ਼ਦੂਰਾਂ ਨੂੰ ਜੇਲ੍ਹੀਂ ਤੁੰਨਣ ਜਾਂ ਉਹਨਾਂ ਦੀਆਂ ਜ਼ਮੀਨਾਂ/ ਘਰ ਕੁਰਕ-ਨਿਲਾਮ ਕਰਨ ਤੇ ਕਾਰਪੋਰੇਟਾਂ ਦੇ ਅਰਬਾਂ ਖਰਬਾਂ ਰੁਪਏ ਦੇ ਕਰਜ਼ੇ ਵੱਟੇ ਖ਼ਾਤੇ ਪਾਉਣ ਦੇ ਦਸਤੂਰ ਨਾਲ਼ ਨਹੀਂ ਆਉਣਾ ! ਇਹ ਜਾਤਾਂ ਧਰਮਾਂ ਨਸਲਾਂ ਤੇ ਲਿੰਗ ਆਧਾਰਿਤ ਵਿਤਕਰਿਆਂ ਦੇ ਮੁਕੰਮਲ ਖਾਤਮੇ ਨਾਲ਼ ਆਉਣਾ ਹੈ, ਮੁਫ਼ਤ ਬੱਸ ਸਫ਼ਰ ਵਰਗੀਆਂ ਤੁੱਛ ਸਹੂਲਤਾਂ ਜਾਂ ਹਜ਼ਾਰ ਰੁਪਏ ਮਹੀਨਾ ਦੀ ਖੈਰਾਤ ਦੇਣ ਵਰਗੇ ਲਾਰਿਆਂ ਨਾਲ ਨਹੀਂ ਆਉਣਾ ! ਜੰਮੂ ਕਸ਼ਮੀਰ ਤੇ ਉੱਤਰ ਪੂਰਬੀ ਖਿੱਤੇ ਦੀਆਂ ਕੌਮਾਂ ਨੂੰ ਆਤਮ ਨਿਰਣੇ ਦਾ ਹੱਕ ਦੇਣ ਨਾਲ ਆਉਣਾ ਹੈ, ਮੁਲਕ ਨੂੰ “ਕੌਮਾਂ ਦੀ ਜੇਲ੍ਹ” ‘ਚ ਬਦਲਣ ਨਾਲ ਨਹੀਂ ਆਉਣਾ। ਕਹਿਣ ਦਾ ਭਾਵ ਇਹ ਕਿ ਅਸੀਂ ਲੋਕਾਂ ਨੂੰ ਇਹ ਦੱਸਣਾ ਹੈ ਕਿ ਭਗਤ ਸਿੰਘ ਦੇ ਸੁਪਨਿਆਂ ਦਾ ਰਾਜ ਯਾਨੀ ਕਿਸਾਨਾਂ ਮਜ਼ਦੂਰਾਂ ਦੀ ਪੁੱਗਤ ਵਾਲਾ ਰਾਜ “95 ਫ਼ੀਸਦੀ ਜਨਤਾ ਦਾ ਰਾਜ”, ਸਮਾਜਿਕ ਬਰਾਬਰੀ ਤੇ ਨਿਆਂ ਵਾਲਾ ਰਾਜ, ਭਗਤ ਸਿੰਘ ਦੇ ਰਾਹ ਚੱਲਿਆਂ ਹੀ ਆਉਣਾ ਹੈ। ਇਹ ਤਾਂ ਕਿਸਾਨਾਂ ਮਜ਼ਦੂਰਾਂ ਦੀਆਂ “ਇਨਕਲਾਬੀ ਫੌਜਾਂ ” ਨੂੰ ਲਾਮਬੰਦ ਕਰਨ,ਚੇਤਨ ਕਰਨ ਤੇ ਸਮਾਜ ਦੇ ਹੋਰ ਲੁੱਟੇ-ਪੁੱਟੇ ਹਿੱਸਿਆਂ ਨਾਲ਼ ਵਿਸ਼ਾਲ ਏਕਤਾ ਉਸਾਰਨ ਰਾਹੀਂ ਸਾਂਝੇ ਸੰਘਰਸ਼ਾਂ ਦੇ ਰਾਹ ਪੈਣ ਤੇ ਕਰੜੇ ਸੰਘਰਸ਼ਾਂ ਦੌਰਾਨ ਹੋਣ ਵਾਲੀਆਂ ਕੁਰਬਾਨੀਆਂ ਲਈ ਮਾਨਸਿਕ ਤੌਰ ‘ਤੇ ਤਿਆਰ ਹੋਣ ਨਾਲ ਆਉਣਾ ਹੈ। ਸ਼ਹੀਦ ਭਗਤ ਸਿੰਘ ਦੇ ਨਾਹਰੇ “ਸਾਮਰਾਜਵਾਦ ਮੁਰਦਾਬਾਦ” ਤੇ “ਇਨਕਲਾਬ ਜ਼ਿੰਦਾਬਾਦ” ਦਾ ਇਹੀ ਅਰਥ ਹੈ। ਇਸ ਮੌਕੇ ਸੂਬਾ ਆਗੂ ਰੂਪ ਸਿੰਘ ਛੰਨਾਂ ਵੀ ਮੌਜੂਦ ਸਨ। The post ਬਰਨਾਲਾ ਵਿਖੇ ਸ਼ਹੀਦ “ਭਗਤ ਸਿੰਘ ਜ਼ਿੰਦਾਬਾਦ ਕਾਨਫਰੰਸ” ਦੀਆਂ ਤਿਆਰੀਆਂ ਮੁਕੰਮਲ: BKU ਉਗਰਾਹਾਂ appeared first on TheUnmute.com - Punjabi News. Tags:
|
ਬੈਂਕ ਤੋਂ ਪੱਚੀ ਲੱਖ ਦਾ ਕਰਜਾ ਮੰਨਜੂਰ ਕਰਵਾ ਕੇ ਫਰਾਡ ਕਰਨ ਵਾਲਾ ਭਗੌੜਾ ਵਿਜੀਲੈਂਸ ਬਿਉਰੋ ਵਲੋਂ ਕਾਬੂ Monday 26 September 2022 12:00 PM UTC+00 | Tags: aam-aadmi-party branch-jagatpur-jattan breaking-news cm-bhagwant-mann district-kapurthala. news phagwara punjab-government punjab-gramin-bank punjabi-news punjab-police punjab-politics punjab-vigilance-bureau satish-jha the-unmute-breaking the-unmute-news the-unmute-punjabi-news vigilance-bureau ਚੰਡੀਗੜ੍ਹ 26 ਸਤੰਬਰ 2022: ਪੰਜਾਬ ਸਰਕਾਰ (Punjab government) ਵਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਉਰੋ ਨੇ ਪੰਜਾਬ ਗ੍ਰਾਮੀਣ ਬੈਂਕ, ਬ੍ਰਾਂਚ ਜਗਤਪੁਰ ਜੱਟਾਂ, ਫਗਵਾੜਾ, ਜ਼ਿਲਾ ਕਪੂਰਥਲਾ ਵਿੱਚ ਹੋਏ ਫਰਾਡ ਦੇ ਸਬੰਧ ਵਿੱਚ ਭਗੌੜੇ ਚਲੇ ਆ ਰਹੇ ਦੋਸ਼ੀ ਸਤੀਸ਼ ਝਾਅ ਵਾਸੀ ਪਿੰਡ ਵਾਸੀ ਪਿੰਡ ਚੱਕ ਹਕੀਮ, ਫਗਵਾੜਾ ਨੂੰ ਜਾਅਲੀ ਦਸਤਾਵੇਜ਼ਾਂ ਦੇ ਅਧਾਰ 'ਤੇ ਮਿਲੀਭੁਗਤ ਨਾਲ 25, 00, 000 ਰੁਪਏ ਦਾ ਕਰਜਾ ਮੰਨਜੂਰ ਕਰਵਾ ਕੇ ਬੈਂਕ ਨਾਲ ਧੋਖਾਦੇਹੀ ਕਰਨ ਦੇ ਦੋਸ਼ਾਂ ਹੇਠ ਅੱਜ ਗ੍ਰਿਫਤਾਰ ਕਰ ਲਿਆ ਹੈ। ਵਿਜੀਲੈਂਸ ਅਧਿਕਾਰੀਆਂ ਨੇ ਦੱਸਿਆ ਕਿ ਉਕਤ ਮੁਲਜ਼ਮ ਨੇ ਇਹ ਕਰਜਾ ਬੈਂਕ ਮੈਨੇਜਰ ਹਰਭਜਨ ਸਿੰਘ ਕਪੂਰ ਅਤੇ ਬੈਕ ਪੈਨਲ ਦੇ ਵੈਲੂਅਰ ਸਤੀਸ਼ ਕੁਮਾਰ ਸ਼ਰਮਾ ਦੀ ਮਿਲੀਭੁਗਤ ਨਾਲ ਮਨਜ਼ੂਰ ਕਰਵਾਇਆ ਸੀ। ਉਨਾਂ ਦੱਸਿਆ ਕਿ ਕਿ ਉਪਰੋਕਤ ਮੁਕੱਦਮੇ ਵਿੱਚ ਕੁੱਲ 16 ਦੋਸ਼ੀ ਹਨ ਜਿਨਾਂ ਵਿੱਚੋਂ ਛੇ ਦੋਸ਼ੀਆਂ – ਰਾਜ ਕੁਮਾਰ ਵਾਸੀ ਠਠਿਆਲਾ ਮੁਹੱਲਾ, ਫਗਵਾੜਾ, ਵੈਲੂਅਰ ਸਤੀਸ਼ ਕੁਮਾਰ ਸ਼ਰਮਾ, ਸੁਭਾਸ਼ ਕੁਮਾਰ ਵਾਸੀ ਮਹਿੰਦਵਾਣੀ, ਜ਼ਿਲਾ ਹੁਸ਼ਿਆਰਪੁਰ, ਅਵਤਾਰ ਸਿੰਘ ਵਾਸੀ ਆਸ਼ਾ ਪਾਰਕ ਕਲੋਨੀ, ਫਗਵਾੜਾ, ਪੰਕਜ ਵਾਸੀ ਮੁਹੱਲਾ ਰਤਨਪੁਰਾ, ਫਗਵਾੜਾ ਅਤੇ ਰਜੇਸ਼ ਕੁਮਾਰ ਵਾਸੀ ਮੁਹੱਲਾ ਰਤਨਪੁਰਾ, ਫਗਵਾੜਾ ਨੂੰ ਪਹਿਲਾਂ ਹੀ ਗਿ੍ਰਫਤਾਰ ਕੀਤਾ ਜਾ ਚੁੱਕਾ ਹੈ। ਬਾਕੀ ਰਹਿੰਦੇ ਦੋਸ਼ੀਆਂ ਦੀ ਗਿ੍ਰਫਤਾਰੀ ਲਈ ਵਿਜੀਲੈਂਸ ਬਿਉਰੋ ਵੱਲੋਂ ਭਾਲ ਕੀਤੀ ਜਾ ਰਹੀ ਹੈ ਜਿਨਾਂ ਨੂੰ ਜਲਦ ਹੀ ਗਿ੍ਰਫਤਾਰ ਕਰ ਲਿਆ ਜਾਵੇਗਾ। ਇਸ ਕੇਸ ਦੇ ਹੋਰ ਵੇਰਵੇ ਦਿੰਦਿਆਂ ਉਨਾਂ ਦੱਸਿਆ ਕਿ ਵਿਜੀਲੈਂਸ ਵੱਲੋਂ ਪੜਤਾਲ ਦੌਰਾਨ ਪਾਇਆ ਗਿਆ ਕਿ ਪਿੰਡ ਚੱਕ ਹਕੀਮ ਦੇ ਕੁੱਲ ਰਕਬਾ 35 ਕਨਾਲ 03 ਮਰਲੇ ਵਿੱਚ ਭਾਈ ਘਨੱਈਆ ਇਨਕਲੇਵ ਨਾਮੀ ਰਿਹਾਇਸ਼ੀ ਕਾਲੋਨੀ ਬਣੀ ਹੋਈ ਹੈ। ਇਸ ਕਾਲੋਨੀ ਦੇ ਉਕਤ ਖਸਰਾ ਨੰਬਰਾਂ ਦੇ ਰਕਬੇ ਵਿੱਚੋ ਸੁਖਵਿੰਦਰ ਕੌਰ ਅਟਵਾਲ ਤੇ ਮਨਿੰਦਰ ਕੌਰ ਅਟਵਾਲ ਦੀ 8 ਕਨਾਲ 15 ਮਰਲੇ ਦੀ ਹਿੱਸਾ ਬਰਾਬਰ ਮਾਲਕੀ ਹੈ ਜਿਹਨਾ ਨੇ ਆਪਣੀ ਜਮੀਨ ਦੀ ਦੇਖਭਾਲ ਅਤੇ ਖਰੀਦੋ-ਫਰੋਖਤ ਲਈ ਗੁਰਚਰਨ ਸਿੰਘ ਅਟਵਾਲ ਵਾਸੀ ਪਿੰਡ ਅਨੋਖਵਾਲ ਨੂੰ ਦੋ ਵੱਖ-ਵੱਖ ਦਸਤਾਵੇਜ਼ਾਂ ਰਾਂਹੀ ਮੁਖਤਿਆਰੇ ਆਮ ਮੁਕੱਰਰ ਕੀਤਾ ਹੋਇਆ ਸੀ ਜਿਸ ਨੇ ਅੱਗੇ ਰਾਜ ਕੁਮਾਰ ਵਾਸੀ ਠਠਿਆਰਾ ਮੁਹੱਲਾ, ਫਗਵਾੜਾ ਨੂੰ ਮੁਖਤਿਆਰੇ ਖਾਸ ਮੁਕੱਰਰ ਕਰ ਦਿੱਤਾ। ਉਨਾਂ ਦੱਸਿਆ ਕਿ ਰਾਜ ਕੁਮਾਰ ਦੇ ਦੱਸਣ ਅਨੁਸਾਰ ਉਹ ਸਾਲ 2009-10 ਦੌਰਾਨ ਉਕਤ ਅਵਤਾਰ ਸਿੰਘ ਫਗਵਾੜਾ ਕੋਲ ਪ੍ਰਾਈਵੇਟ ਤੌਰ 'ਤੇ ਕੰਮ ਕਰਦਾ ਸੀ ਤਾਂ ਇਹ ਦਸਤਾਵੇਜ਼ ਉਸ ਦੇ ਮਾਲਕ ਅਵਤਾਰ ਸਿੰਘ ਨੇ ਨਾਲ ਸਾਜਬਾਜ ਹੋ ਕੇ ਉਸ ਦੇ ਨਾਮ ਰਜਿਸਟਰਡ ਕਰਵਾਇਆ ਸੀ। ਗੁਰਚਰਨ ਸਿੰਘ ਦਾ ਅਵਤਾਰ ਸਿੰਘ ਜਾਣਕਾਰ ਵੀ ਸੀ। ਪਿੰਡ ਚੱਕ ਹਕੀਮ ਵਿਖੇ ਭਾਈ ਘਨੱਈਆ ਇਨਕਲੇਵ ਕਾਲੋਨੀ ਦਾ ਕਰੀਬ 101 ਮਰਲੇ ਰਕਬਾ ਵੱਖ-ਵੱਖ ਪਲਾਟਾਂ ਦੇ ਰੂਪ ਵਿੱਚ ਵਿੱਕਰੀ ਹੋ ਜਾਣ ਤੋ ਬਾਅਦ ਕਰੀਬ-ਕਰੀਬ 74 ਮਰਲੇ ਰਕਬਾ, ਜੋ ਸੜਕਾਂ ਅਤੇ ਗਲੀਆਂ ਦਾ ਬਕਾਇਆ ਬਚ ਗਿਆ ਉਸ ਦੀ ਮਾਲਕੀ ਮਾਲ ਰਿਕਾਰਡ ਦੀ ਜਮਾਂਬੰਦੀ ਵਿੱਚ ਅਸਲ ਮਾਲਕਾਂ ਦੇ ਨਾਮ ਉਤੇ ਹੀ ਚੱਲ ਰਹੀ ਸੀ। ਰਾਜ ਕੁਮਾਰ (ਮੁਖਤਿਆਰੇ ਖਾਸ) ਅਤੇ ਇਸ ਦੇ ਮਾਲਕ ਅਵਤਾਰ ਸਿੰਘ ਨੇ ਫਰਾਡ ਕਰਨ ਦੀ ਨੀਯਤ ਨਾਲ ਮਹਿਕਮਾ ਮਾਲ ਤੋਂ ਫਰਦ ਜਮਾਂਬੰਦੀ ਕਢਵਾ ਕੇ ਪਿੰਡ ਚੱਕ ਹਕੀਮ ਦੀ ਭਾਈ ਘਨੱਈਆ ਇਨਕਲੇਵ ਕਲੋਨੀ ਦੀਆਂ ਸੜਕਾਂ ਵਾਲੇ ਬਚਦੇ ਰਕਬੇ ਕਰੀਬ 74 ਮਰਲੇ ਵਿੱਚੋਂ ਛੋਟੇ-ਛੋਟੇ ਪਲਾਟ ਵੇਚਣ ਸਬੰਧੀ ਰਾਜ ਕੁਮਾਰ (ਮੁਖਤਿਆਰੇ ਖਾਸ) ਨੇ ਆਪਣੇ ਮਾਲਕ ਅਵਤਾਰ ਸਿੰਘ, ਪ੍ਰਦੀਪ ਕੁਮਾਰ, ਪੰਕਜ ਕੁਮਾਰ ਅਤੇ ਹੋਰ ਜਾਣਕਾਰੀ ਵਿਅਕਤੀਆਂ ਦੇ ਨਾਮ ਇਕਰਾਰਨਾਮੇ ਲਿਖ ਦਿੱਤੇ ਜੋ ਬਾਅਦ ਵਿੱਚ ਇਨਾਂ ਵਿਅਕਤੀਆਂ ਨੇ ਆਪਣੇ ਹੱਕ ਵਿੱਚ ਲਿਖੇ ਹੋਏ ਇਕਰਾਰਨਾਮੇ ਉਕਤ ਪੰਜਾਬ ਗ੍ਰਾਮੀਣ ਬੈਕ ਵਿਖੇ ਮੈਨੇਜਰ ਹਰਭਜਨ ਸਿੰਘ ਕਪੂਰ ਨੂੰ ਦੇ ਕੇ ਵੈਲੂਅਰ ਸਤੀਸ਼ ਕੁਮਾਰ ਸ਼ਰਮਾ ਦੀ ਮਿਲੀਭੁਗਤ ਨਾਲ ਨਵੇ ਮਕਾਨਾਂ ਦੀ ਉਸਾਰੀ ਸਬੰਧੀ ਬੈਕ ਤੋਂ ਲੱਖਾਂ ਰੁਪਏ ਦਾ ਕਰਜਾ ਮੰਨਜੂਰ ਕਰਵਾ ਲਿਆ ਜਦੋ ਕਿ ਅਸਲ ਵਿੱਚ ਇਸ ਜਗਾ ਕੋਈ ਮਕਾਨ ਹੀ ਨਹੀਂ ਸੀ ਬਣ ਸਕਦਾ ਤੇ ਨਾ ਹੀ ਇੰਨਾਂ ਨੇ ਕਿਤੇ ਕੋਈ ਮਕਾਨ ਦੀ ਉਸਾਰੀ ਕਰਵਾਈ ਬਲਕਿ ਇਹਨਾਂ ਨੇ ਪਿੰਡ ਚੱਕ ਹਕੀਮ ਵਿੱਚ ਹੀ ਪੈਦੀਆਂ ਦੂਸਰੀਆਂ ਕਲੋਨੀਆਂ ਵਿੱਚ ਲੋਕਾਂ ਦੀਆਂ ਕੋਠੀਆਂ ਅੱਗੇ ਖੜੇ ਹੋ ਕੇ ਫਰਜ਼ੀ ਤੌਰ 'ਤੇ ਬੈਕ ਦੇ ਨਾਮ ਆੜ ਰਹਿਣ ਕਰਵਾ ਦਿੱਤੀਆਂ। ਇਸ ਬਾਰੇ ਸਾਰੇ ਫਰਾਡ ਵਿੱਚ ਬੈਕ ਮੈੇਨੇਜਰ ਹਰਭਜਨ ਸਿੰਘ ਕਪੂਰ ਅਤੇ ਵੈਲੂਅਰ ਸਤੀਸ਼ ਕੁਮਾਰ ਸ਼ਰਮਾ ਨੇ ਆਪਣੇ ਅਹੁਦੇ ਦੀ ਦੁਰਵਰਤੋਂ ਕਰਕੇ ਕਰਜਾ ਲੈਣ ਵਾਲੇ ਵਿਅਕਤੀਆਂ ਦਾ ਪੂਰਾ-ਪੂਰਾ ਸਾਥ ਦਿੱਤਾ ਜਿਸ ਕਰਕੇ ਇਨਾਂ ਦੋਵਾਂ ਦੀ ਕਰਜਾ ਲੈਣ ਵਾਲੇ ਉਕਤ ਵਿਅਕਤੀਆਂ ਨਾਲ ਮਿਲੀਭੁਗਤ ਹੋਣ ਕਰਕੇ ਬੈਂਕ ਤੇ ਸਰਕਾਰ ਨੂੰ ਕੁੱਲ ਰਕਮ 3, 40, 71, 000 ਰੁਪਏ ਦਾ ਵਿੱਤੀ ਨੁਕਸਾਨ ਹੋਣਾ ਸਾਬਤ ਹੋਇਆ ਸੀ। ਬੁਲਾਰੇ ਨੇ ਦੱਸਿਆ ਕਿ ਇਸੇ ਤਰਾਂ ਉਕਤ ਦੋਸ਼ੀ ਸਤੀਸ਼ ਝਾਅ ਵੱਲੋਂ ਵੀ ਮਿਤੀ 30-06-2015 ਨੂੰ ਇੱਕ ਸਾਢੇ 5 ਮਰਲੇ ਦਾ ਪਲਾਟ ਖਰੀਦਣ ਤੋ ਬਾਅਦ ਇੰਤਕਾਲ ਨੰਬਰ ਮੰਨਜੂਰ ਕਰਵਾ ਕੇ ਮੈਨੇਜਰ ਹਰਭਜਨ ਸਿੰਘ ਕਪੂਰ ਅਤੇ ਵੈਲੂਅਰ ਸਤੀਸ਼ ਕੁਮਾਰ ਸ਼ਰਮਾ ਦੀ ਮਿਲੀਭੁਗਤ ਨਾਲ ਉਕਤ ਪੰਜਾਬ ਗ੍ਰਾਮੀਣ ਬੈਕ ਤੋਂ ਨਵੇ ਮਕਾਨਾਂ ਦੀ ਉਸਾਰੀ ਸਬੰਧੀ ਬੈਕ ਤੋ 25, 00, 000 ਰੁਪਏ ਦਾ ਕਬਜਾ ਮੰਨਜੂਰ ਕਰਵਾ ਲਿਆ ਗਿਆ ਜਦੋਂ ਕਿ ਅਸਲ ਵਿੱਚ ਇਸ ਨੇ ਕੋਈ ਮਕਾਨ ਦੀ ਉਸਾਰੀ ਹੀ ਨਹੀ ਕਰਵਾਈ ਹੈ। The post ਬੈਂਕ ਤੋਂ ਪੱਚੀ ਲੱਖ ਦਾ ਕਰਜਾ ਮੰਨਜੂਰ ਕਰਵਾ ਕੇ ਫਰਾਡ ਕਰਨ ਵਾਲਾ ਭਗੌੜਾ ਵਿਜੀਲੈਂਸ ਬਿਉਰੋ ਵਲੋਂ ਕਾਬੂ appeared first on TheUnmute.com - Punjabi News. Tags:
|
ਚੰਡੀਗੜ੍ਹ ਯੂਨੀਵਰਸਿਟੀ ਵੀਡੀਓ ਲੀਕ ਮਾਮਲੇ 'ਚ ਅਦਾਲਤ ਨੇ ਚਾਰੇ ਮੁਲਜ਼ਮਾਂ ਨੂੰ 5 ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ Monday 26 September 2022 12:14 PM UTC+00 | Tags: breaking-news case-of-viral-video chandigarh chandigarh-university. chandigarh-university-administration chandigarh-university-video-leak-case cm-bhagwant-mann cu-protest kharar-court mms-leak-case mohali-police news punjabi-news punjab-news punjab-police the-unmute-breaking-news the-unmute-punjabi-news ਚੰਡੀਗੜ੍ਹ 26 ਸਤੰਬਰ 2022: ਚੰਡੀਗੜ੍ਹ ਯੂਨੀਵਰਸਿਟੀ (Chandigarh University) ਵੀਡੀਓ ਲੀਕ ਮਾਮਲੇ ‘ਚ ਗ੍ਰਿਫਤਾਰ ਕੀਤੇ ਗਏ ਮੁਲਜ਼ਮ ਵਿਦਿਆਰਥਣ ਸਮੇਤ ਫੌਜੀ ਸੰਜੀਵ ਸਿੰਘ, ਸੰਨੀ ਮਹਿਤਾ ਅਤੇ ਰੰਕਜ ਵਰਮਾ ਨੂੰ 5 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਪੁਲਿਸ ਨੇ ਇਨ੍ਹਾਂ ਚਾਰਾਂ ਮੁਲਜ਼ਮਾਂ ਨੂੰ ਅੱਜ ਖਰੜ ਦੀ ਅਦਾਲਤ ਵਿੱਚ ਪੇਸ਼ ਕੀਤਾ । ਇਸਦੇ ਨਾਲ ਹੀ ਰਿਮਾਂਡ ਹਾਸਲ ਕਰਨ ਤੋਂ ਬਾਅਦ ਹੁਣ ਪੁਲਿਸ ਇਨ੍ਹਾਂ ਚਾਰਾਂ ਤੋਂ ਆਹਮੋ-ਸਾਹਮਣੇ ਪੁੱਛਗਿੱਛ ਕਰੇਗੀ। ਏਡੀਜੀਪੀ ਗੁਰਪ੍ਰੀਤ ਦਿਉ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਵੀ ਉਨ੍ਹਾਂ ਤੋਂ ਪੁੱਛਗਿੱਛ ਕਰੇਗੀ।ਇਸ ਦੇ ਨਾਲ ਹੀ ਇਸ ਮਾਮਲੇ ਵਿੱਚ ਫੜਿਆ ਗਿਆ ਮੁਲਜ਼ਮ ਰੰਕਜ ਵਰਮਾ ਜ਼ਮਾਨਤ ਲਈ ਅਦਾਲਤ ਵਿੱਚ ਪਹੁੰਚ ਗਿਆ ਹੈ। ਉਸ ਦੀ ਪਟੀਸ਼ਨ ‘ਤੇ ਭਲਕੇ ਸੁਣਵਾਈ ਹੋਣ ਦੀ ਸੰਭਾਵਨਾ ਹੈ। The post ਚੰਡੀਗੜ੍ਹ ਯੂਨੀਵਰਸਿਟੀ ਵੀਡੀਓ ਲੀਕ ਮਾਮਲੇ ‘ਚ ਅਦਾਲਤ ਨੇ ਚਾਰੇ ਮੁਲਜ਼ਮਾਂ ਨੂੰ 5 ਦਿਨਾਂ ਪੁਲਿਸ ਰਿਮਾਂਡ ‘ਤੇ ਭੇਜਿਆ appeared first on TheUnmute.com - Punjabi News. Tags:
|
ਬੰਗਲਾਦੇਸ਼ 'ਚ ਨਦੀ 'ਚ ਕਿਸ਼ਤੀ ਪਲਟਣ ਕਾਰਨ ਹੁਣ ਤੱਕ 39 ਜਣਿਆਂ ਦੀ ਮੌਤ ਦੀ ਪੁਸ਼ਟੀ Monday 26 September 2022 12:32 PM UTC+00 | Tags: 39 bangladesh bangladesh-latest-news boat-capsized-in-a-river-in-bangladesh breaking-news news the-unmute the-unmute-punjab the-unmute-punjabi-news ਚੰਡੀਗੜ੍ਹ 26 ਸਤੰਬਰ 2022: ਬੰਗਲਾਦੇਸ਼ (Bangladesh) ਵਿੱਚ ਇੱਕ ਨਦੀ ਵਿੱਚ ਇੱਕ ਕਿਸ਼ਤੀ ਪਲਟਣ ਕਾਰਨ ਹੁਣ ਤੱਕ ਘੱਟੋ-ਘੱਟ 39 ਜਣਿਆਂ ਦੀ ਮੌਤ ਦੀ ਖ਼ਬਰ ਹੈ। ਹਾਦਸੇ ਵਿੱਚ ਅਜੇ ਵੀ ਦਰਜਨ ਤੋਂ ਵੱਧ ਸਵਾਰੀਆਂ ਲਾਪਤਾ ਹਨ। ਇਹ ਘਟਨਾ ਬੰਗਲਾਦੇਸ਼ ਦੇ ਪੰਚਗੜ੍ਹ ਜ਼ਿਲੇ ‘ਚ ਉਸ ਸਮੇਂ ਵਾਪਰੀ ਜਦੋਂ ਸ਼ਰਧਾਲੂ ਮਹਾਲਯਾ ‘ਚ ਦੁਰਗਾ ਪੂਜਾ ਤਿਉਹਾਰ ਦੀ ਸ਼ੁਭ ਸ਼ੁਰੂਆਤ ਲਈ ਕਿਸ਼ਤੀ ਰਾਹੀਂ ਬੋਦੇਸ਼ਵਰੀ ਮੰਦਰ ਜਾ ਰਹੇ ਸਨ। ਪ੍ਰਾਪਤ ਜਾਣਕਾਰੀ ਅਨੁਸਾਰ ਕਿਸ਼ਤੀ ‘ਤੇ ਘੱਟੋ-ਘੱਟ 70 ਤੋਂ 80 ਲੋਕ ਸਵਾਰ ਸਨ। ਮਰਨ ਵਾਲਿਆਂ ਦੀ ਗਿਣਤੀ ਹੋਰ ਵਧਣ ਦਾ ਖਦਸ਼ਾ ਹੈ। ਢਾਕਾ ਤੋਂ ਗੋਤਾਖੋਰਾਂ ਦੀ ਟੀਮ ਹੋਰ ਲਾਸ਼ਾਂ ਨੂੰ ਲੱਭਣ ਲਈ ਨਦੀ ਵਿੱਚ ਮੁਹਿੰਮ ਚਲਾ ਰਹੀ ਹੈ। ਨਦੀ ਦੇ ਕੰਢੇ ਹਜ਼ਾਰਾਂ ਲੋਕ ਇਕੱਠੇ ਹੋ ਗਏ ਹਨ। ਪੰਚਗੜ੍ਹ ਦੇ ਬੋਦਾ ਉਪ-ਜ਼ਿਲੇ ਦੇ ਪ੍ਰਸ਼ਾਸਨਿਕ ਮੁਖੀ ਸੁਲੇਮਾਨ ਅਲੀ ਨੇ ਦੱਸਿਆ ਕਿ ਮਰਨ ਵਾਲਿਆਂ ਵਿੱਚ ਅੱਠ ਨਾਬਾਲਗ ਬੱਚੇ ਅਤੇ 12 ਔਰਤਾਂ ਵੀ ਸ਼ਾਮਲ ਹਨ। ਇਨ੍ਹਾਂ ਵਿੱਚੋਂ ਕੁਝ ਨੂੰ ਸਥਾਨਕ ਹਸਪਤਾਲ ਲਿਜਾਣ ਤੋਂ ਬਾਅਦ ਮ੍ਰਿਤਕ ਐਲਾਨ ਦਿੱਤਾ ਗਿਆ। ਬੰਗਲਾਦੇਸ਼ ਦੇ ਰਾਸ਼ਟਰਪਤੀ ਅਬਦੁਲ ਹਮੀਦ ਅਤੇ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਐਤਵਾਰ ਦੀ ਘਟਨਾ ‘ਤੇ ਦੁੱਖ ਪ੍ਰਗਟ ਕੀਤਾ ਹੈ। ਇਸ ਦੌਰਾਨ ਸਥਾਨਕ ਅਧਿਕਾਰੀਆਂ ਨੂੰ ਜ਼ਿੰਦਾ ਲੋਕਾਂ ਦੇ ਇਲਾਜ ਅਤੇ ਮ੍ਰਿਤਕਾਂ ਲਈ ਮੁਆਵਜ਼ੇ ਲਈ ਤੁਰੰਤ ਕਦਮ ਚੁੱਕਣ ਲਈ ਕਿਹਾ ਗਿਆ ਹੈ। The post ਬੰਗਲਾਦੇਸ਼ ‘ਚ ਨਦੀ ‘ਚ ਕਿਸ਼ਤੀ ਪਲਟਣ ਕਾਰਨ ਹੁਣ ਤੱਕ 39 ਜਣਿਆਂ ਦੀ ਮੌਤ ਦੀ ਪੁਸ਼ਟੀ appeared first on TheUnmute.com - Punjabi News. Tags:
|
ਮੁੱਖ ਮੰਤਰੀ ਅਹੁਦੇ ਲਈ ਰਾਜਸਥਾਨ ਕਾਂਗਰਸ 'ਚ ਬਗਾਵਤ, ਅਜੈ ਮਾਕਨ ਤੇ ਖੜਗੇ ਨੇ ਸੋਨੀਆ ਗਾਂਧੀ ਨੂੰ ਸੌਂਪੀ ਘਟਨਾਕ੍ਰਮ ਰਿਪੋਰਟ Monday 26 September 2022 12:50 PM UTC+00 | Tags: ajay-maken ajay-maken-and-kharge ashok-gehlot breaking-news chief-minister-in-rajasthan congress inc india-news mallikarjun-kharge news rajasthan rajasthan-congress rajasthan-latest-news rajsthan-government sachin-pilot sonia-gandhi the-election-of-president-in-congress-and-chief-minister-in-rajasthan-seems-to-be-in-conflict-with-each-other-there-were-chances-of-sachin-pilot ਚੰਡੀਗੜ੍ਹ 26 ਸਤੰਬਰ 2022: ਕਾਂਗਰਸ ਵਿੱਚ ਪ੍ਰਧਾਨ ਅਤੇ ਰਾਜਸਥਾਨ ਵਿੱਚ ਮੁੱਖ ਮੰਤਰੀ ਦੀ ਚੋਣ ਆਪਸ ਵਿੱਚ ਉਲਝਦੀ ਨਜ਼ਰ ਆ ਰਹੀ ਹੈ। ਪ੍ਰਧਾਨ ਦੇ ਅਹੁਦੇ ਲਈ ਅਸ਼ੋਕ ਗਹਿਲੋਤ (Ashok Gehlot) ਦੀ ਨਾਮਜ਼ਦਗੀ ਦਰਮਿਆਨ ਸਚਿਨ ਪਾਇਲਟ ਨੂੰ ਮੁੱਖ ਮੰਤਰੀ ਬਣਾਏ ਜਾਣ ਦੀਆਂ ਸੰਭਾਵਨਾਵਾਂ ਬਣ ਗਈਆਂ ਸਨ, ਪਰ ਅਜਿਹੇ ‘ਚ ਗਹਿਲੋਤ ਧੜੇ ਦੀ ਹਾਈਕਮਾਨ ਨਾਲ ਹੀ ਟਕਰਾਅ ਪੈਦਾ ਹੋ ਗਿਆ। ਗਹਿਲੋਤ ਧੜੇ ਨੇ ਵਿਧਾਇਕ ਦਲ ਦੀ ਬੈਠਕ ਦਾ ਬਾਈਕਾਟ ਕੀਤਾ ਹੈ। ਇਹ ਧੜਾ ਕਾਂਗਰਸ ਪ੍ਰਧਾਨ ਦੀ ਚੋਣ ਯਾਨੀ 19 ਅਕਤੂਬਰ ਤੱਕ ਕਿਸੇ ਵੀ ਮੀਟਿੰਗ ਵਿੱਚ ਹਿੱਸਾ ਨਹੀਂ ਲਵੇਗਾ। ਸ਼ਰਤਾਂ ਵੀ ਰੱਖੀਆਂ ਗਈਆਂ ਹਨ। ਪਹਿਲਾ- ਸਰਕਾਰ ਨੂੰ ਬਚਾਉਣ ਵਾਲੇ 102 ਵਿਧਾਇਕ ਭਾਵ ਗਹਿਲੋਤ ਧੜੇ ਤੋਂ ਮੁੱਖ ਮੰਤਰੀ ਬਣੇ। ਦੂਜਾ- ਪ੍ਰਧਾਨ ਚੁਣੇ ਜਾਣ ‘ਤੇ ਮੁੱਖ ਮੰਤਰੀ ਦਾ ਐਲਾਨ ਕੀਤਾ ਜਾਣਾ ਚਾਹੀਦਾ ਹੈ। ਤੀਜਾ- ਜੋ ਵੀ ਨਵਾਂ ਮੁੱਖ ਮੰਤਰੀ ਹੈ, ਉਹ ਗਹਿਲੋਤ ਦੀ ਪਸੰਦ ਦਾ ਹੋਣਾ ਚਾਹੀਦਾ ਹੈ। ਸਚਿਨ ਪਾਇਲਟ ਦੇ ਵਿਰੋਧ ‘ਚ ਖੜ੍ਹੇ ਵਿਧਾਇਕਾਂ ਦਾ ਕਹਿਣਾ ਹੈ ਕਿ 18 ਬਾਗੀ ਵਿਧਾਇਕਾਂ ਨੂੰ ਛੱਡ ਕੇ ਕਿਸੇ ਨੂੰ ਵੀ ਮੁੱਖ ਮੰਤਰੀ ਬਣਾਇਆ ਜਾਵੇ। ਉਹ ਉਸਦਾ ਸਮਰਥਨ ਕਰੇਗਾ। ਦੱਸਿਆ ਜਾ ਰਿਹਾ ਹੈ ਕਿ ਕਈ ਵਿਧਾਇਕਾਂ ਨੇ ਸਪੀਕਰ ਸੀਪੀ ਜੋਸ਼ੀ ਨੂੰ ਮੁੱਖ ਮੰਤਰੀ ਬਣਾਏ ਜਾਣ ‘ਤੇ ਉਨ੍ਹਾਂ ਦਾ ਸਮਰਥਨ ਕਰਨ ਦੀ ਗੱਲ ਕਹੀ ਹੈ। ਇਸ ਤਰ੍ਹਾਂ ਗਹਿਲੋਤ ਧੜਾ ਹੀ ਪਾਇਲਟ ਦੇ ਮੁੱਖ ਮੰਤਰੀ ਬਣਨ ਦਾ ਵਿਰੋਧ ਕਰ ਰਿਹਾ ਹੈ। ਇਸ ਦੌਰਾਨ ਅਜੈ ਮਾਕਨ (Ajay Maken) ਨੇ ਕਿਹਾ, “ਵਿਧਾਇਕਾਂ ਦਾ ਵਿਧਾਨ ਸਭਾ ਦੀ ਮੀਟਿੰਗ ਵਿੱਚ ਨਾ ਆਉਣਾ ਅਨੁਸ਼ਾਸਨਹੀਣਤਾ ਹੈ। ਇਸ ਮੀਟਿੰਗ ਦੌਰਾਨ ਉਨ੍ਹਾਂ ਨੇ ਖੁਦ ਮੀਟਿੰਗ ਬੁਲਾਈ ਸੀ। ਉਨ੍ਹਾਂ ਕਿਹਾ ਕਿ ਅਸੀਂ ਦੇਖਾਂਗੇ ਕਿ ਕੀ ਕਾਰਵਾਈ ਕੀਤੀ ਜਾ ਸਕਦੀ ਹੈ। ਅਸੀਂ ਹਰੇਕ ਵਿਧਾਇਕ ਨਾਲ ਗੱਲ ਕਰਨੀ ਚਾਹੁੰਦੇ ਹਾਂ। ਉਨ੍ਹਾਂ ਦੀ ਰਾਇ ਨੂੰ ਜਾਣਨਾ ਚਾਹੁੰਦੇ ਸੀ, ਗਹਿਲੋਤ ਦੇ ਸਮਰਥਕ 102 ਵਿਧਾਇਕਾਂ ‘ਚੋਂ ਮੁੱਖ ਮੰਤਰੀ ਬਣਾਉਣ ‘ਤੇ ਅੜੇ ਹੋਏ ਹਨ। ਅਜੈ ਮਾਕਨ ਅਤੇ ਮਲਿਕਾਰਜੁਨ ਖੜਗੇ ਨੂੰ ਰਾਜਸਥਾਨ ਵਿਧਾਇਕ ਦਲ ਦੀ ਬੈਠਕ ਲਈ ਅਬਜ਼ਰਵਰ ਬਣਾਇਆ ਗਿਆ ਸੀ, ਦਿੱਲੀ ਪਹੁੰਚ ਕੇ ਸੋਨੀਆ ਗਾਂਧੀ ਨੂੰ ਮਿਲਣ ਲਈ ਸਿੱਧੇ 10 ਜਨਪਥ ‘ਤੇ ਗਏ ਅਤੇ ਐਤਵਾਰ ਰਾਤ ਨੂੰ ਘਟਨਾਕ੍ਰਮ ਦੀ ਪੂਰੀ ਰਿਪੋਰਟ ਸੌਂਪੀ। The post ਮੁੱਖ ਮੰਤਰੀ ਅਹੁਦੇ ਲਈ ਰਾਜਸਥਾਨ ਕਾਂਗਰਸ ‘ਚ ਬਗਾਵਤ, ਅਜੈ ਮਾਕਨ ਤੇ ਖੜਗੇ ਨੇ ਸੋਨੀਆ ਗਾਂਧੀ ਨੂੰ ਸੌਂਪੀ ਘਟਨਾਕ੍ਰਮ ਰਿਪੋਰਟ appeared first on TheUnmute.com - Punjabi News. Tags:
|
ਕਰਨਾਟਕਾ 'ਚ ਕਿਸਾਨਾਂ ਦੀ ਗ੍ਰਿਫ਼ਤਾਰੀ ਦੇ ਵਿਰੋਧ 'ਚ ਕਿਸਾਨਾਂ ਨੇ ਪੰਜਾਬ 'ਚ ਫਿਰ ਕਰਵਾਏ ਟੌਲ ਪਲਾਜ਼ੇ ਬੰਦ Monday 26 September 2022 01:10 PM UTC+00 | Tags: amritsar-police arrest-of-farmers-in-karnataka bku breaking-news karnataka karnataka-government kisan-protest news protest-against-the-arrest-of-farmers-in-karnataka punjab-farmers-associations punjab-kisan-morcha ਅੰਮ੍ਰਿਤਸਰ 26 ਸਤੰਬਰ 2022: ਆਪਣੀਆਂ ਵੱਖ ਵੱਖ ਮੰਗਾਂ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਦੇ ਆਗੂ ਅਜੇ ਕਰਨਾਟਕਾ ਦੇ ਵਿਧਾਨ ਸਭਾ ਵਿਖੇ ਜਾ ਕੇ ਰਾਜਪਾਲ ਨੂੰ ਇੱਕ ਮੰਗ ਪੱਤਰ ਦੇਣ ਜਾ ਰਹੇ ਸਨ, ਇਸ ਦੌਰਾਨ ਕਰਨਾਟਕ ਪੁਲਿਸ ਵੱਲੋਂ ਕਿਸਾਨਾਂ ਨੂੰ ਰੋਕ ਕੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ | ਇਸ ਦੇ ਰੋਸ ਵਜੋਂ ਸੰਯੁਕਤ ਕਿਸਾਨ ਮੋਰਚੇ ਦੀ ਕਾਲ ‘ਤੇ ਪੰਜਾਬ ਦੇ ਵੱਖ ਵੱਖ ਟੋਲ ਪਲਾਜ਼ਿਆਂ ਨੂੰ ਕਿਸਾਨ ਜਥੇਬੰਦੀਆਂ ਵੱਲੋਂ ਬੰਦ ਕਰਵਾਇਆ ਜਾ ਰਿਹਾ ਹੈ| ਅੰਮ੍ਰਿਤਸਰ ਮਾਨਾਂਵਾਲ ਟੋਲ ਪਲਾਜੇ ਤੇ ਭਾਰਤੀ ਕਿਸਾਨ ਯੂਨੀਅਨ ਸਿਰਸਾ ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂਆਂ ਵੱਲੋਂ ਪਹੁੰਚ ਕੇ ਟੌਲ ਪਲਾਜ਼ੇ ਬੰਦ ਕਰਵਾਏਗੀ ਅਤੇ ਪ੍ਰਾਈਵੇਟ ਵ੍ਹੀਕਲਾਂ ਨੂੰ ਨਿਕਲਣ ਦਾ ਰਸਤਾ ਦਿੱਤਾ ਗਿਆ ਹੈ | ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਹਿਤਾਬ ਸਿੰਘ ਸਿਰਸਾ ਨੇ ਕਿਹਾ ਕਿ ਕਰਨਾਟਕਾ ਦੇ ਵਿਚ ਕਿਸਾਨ ਜਥੇਬੰਦੀਆਂ ਦੇ ਆਗੂਆਂ ਦੀ ਹੋਈ ਗ੍ਰਿਫ਼ਤਾਰੀ ਦੇ ਰੋਸ ਵਜੋਂ ਅੱਜ ਟੌਲ ਪਲਾਜ਼ੇ ਬੰਦ ਕਰਵਾਏ ਗਏ ਹਨ | ਉਨ੍ਹਾਂ ਨੇ ਕਿਹਾ ਕਿ ਜੇਕਰ ਕਰਨਾਟਕ ਸਰਕਾਰ ਵੱਲੋਂ ਕਿਸਾਨਾਂ ਨੂੰ ਰਿਹਾਅ ਨਾ ਕੀਤਾ ਗਿਆ ਤਾਂ ਟੋਲ ਪਲਾਜ਼ਿਆਂ ‘ਤੇ ਪੱਕੇ ਮੋਰਚੇ ਵੀ ਲੱਗ ਸਕਦੇ ਹਨ | ਉਨ੍ਹਾਂ ਕਿਹਾ ਕਿ ਅੱਜ ਰਾਤ ਤੱਕ ਜੇਕਰ ਕਿਸਾਨ ਆਗੂਆਂ ਨੂੰ ਨਹੀਂ ਛੱਡਿਆ ਤਾਂ ਸੰਯੁਕਤ ਕਿਸਾਨ ਮੋਰਚੇ ਦੀ ਜਿਸ ਤਰੀਕੇ ਦੀ ਵੀ ਕੋਲ ਆਏਗੀ ਉਸ ਤਰੀਕੇ ਨਾਲ ਹੀ ਅੱਗੋਂ ਸੰਘਰਸ਼ ਕੀਤਾ ਜਾਵੇਗਾ | ਜ਼ਿਕਰਯੋਗ ਹੈ ਕਿ ਜਦੋਂ ਕੇਂਦਰ ਸਰਕਾਰ ਨੇ ਤਿੰਨ ਖੇਤੀ ਕਾਨੂੰਨ ਲਾਗੂ ਕੀਤੇ ਸਨ ਉਦੋਂ ਵੀ ਕਿਸਾਨ ਜਥੇਬੰਦੀਆਂ ਵੱਲੋਂ ਟੌਲ ਪਲਾਜ਼ੇ ਬੰਦ ਕੀਤੇ ਗਏ ਸਨ ਅਤੇ ਕਿਸਾਨ ਜਥੇਬੰਦੀਆਂ ਵੱਲੋਂ ਟੋਲ ਪਲਾਜਾ ਦੇ ਪੱਕੇ ਮੋਰਚੇ ਵੀ ਲਗਾਏ ਹੋਏ ਸਨ ਅਤੇ ਹੁਣ ਇੱਕ ਵਾਰ ਫੇਰ ਕਰਨਾਟਕਾ ਦੇ ਵਿੱਚ ਕਿਸਾਨਾਂ ਦੀ ਹੋਈ ਗ੍ਰਿਫ਼ਤਾਰੀ ਤੋਂ ਬਾਅਦ ਹੁਣ ਕਿਸਾਨ ਜਥੇਬੰਦੀਆਂ ਵੱਲੋਂ ਇੱਕ ਵਾਰ ਫਿਰ ਤੋਂ ਟੌਲ ਪਲਾਜ਼ੇ ਬੰਦ ਕਰ ਦਿੱਤੇ ਗਏ ਹਨ ਹੁਣ ਦੇਖਣਾ ਇਹ ਹੋਵੇਗਾ ਕਿ ਟੋਲ ਪਲਾਜ਼ਾ ਤੇ ਕਦੋਂ ਤੱਕ ਬੰਦ ਰਹਿਣਗੇ | The post ਕਰਨਾਟਕਾ ‘ਚ ਕਿਸਾਨਾਂ ਦੀ ਗ੍ਰਿਫ਼ਤਾਰੀ ਦੇ ਵਿਰੋਧ ‘ਚ ਕਿਸਾਨਾਂ ਨੇ ਪੰਜਾਬ ‘ਚ ਫਿਰ ਕਰਵਾਏ ਟੌਲ ਪਲਾਜ਼ੇ ਬੰਦ appeared first on TheUnmute.com - Punjabi News. Tags:
|
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਤੇ ਕੈਨੇਡਾ ਦੇ ਸੂਬੇ ਸਸਕੈਚਵਨ ਵਿਚਾਲੇ ਮਜ਼ਬੂਤ ਸੰਬੰਧਾਂ ਉਤੇ ਦਿੱਤਾ ਜ਼ੋਰ Monday 26 September 2022 01:17 PM UTC+00 | Tags: aam-aadmi-party breaking-news canadian-province chief-minister-bhagwant-mann cm-bhagwant-mann news punjab punjab-and-canada punjab-breaking-news punjab-chief-minister-bhagwant-mann punjab-government punjab-industrial-development punjab-news saskatchewan the-canadian-government the-unmute-breaking the-unmute-breaking-news the-unmute-punjabi-news ਚੰਡੀਗੜ੍ਹ 26 ਸਤੰਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਪੰਜਾਬ ਤੇ ਕੈਨੇਡਾ ਖ਼ਾਸ ਤੌਰ ਉਤੇ ਉਥੋਂ ਦੇ ਸੂਬੇ ਸਸਕੈਚਵਨ (Saskatchewan) ਵਿਚਾਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ਉਤੇ ਜ਼ੋਰ ਦਿੱਤਾ। ਕੈਨੇਡੀਅਨ ਸੂਬੇ ਸਸਕੈਚਵਨ ਦੇ ਉੱਚ ਪੱਧਰੀ ਵਫ਼ਦ ਨਾਲ ਵਿਚਾਰ-ਵਟਾਂਦਰੇ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਤੇ ਕੈਨੇਡਾ ਦੇ ਇਸ ਸੂਬੇ ਵਿਚਾਲੇ ਮਜ਼ਬੂਤ ਤੇ ਦੋਸਤਾਨਾ ਸਬੰਧਾਂ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਕੈਨੇਡਾ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਪੰਜਾਬੀ ਅਹਿਮ ਭੂਮਿਕਾ ਨਿਭਾ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਇਹ ਵੱਡੇ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਵੱਡੀ ਗਿਣਤੀ ਵਿੱਚ ਪੰਜਾਬੀਆਂ ਨੇ ਕੈਨੇਡਾ ਦੇ ਸਿਆਸੀ ਪਿੜ ਵਿੱਚ ਵੀ ਆਪਣੇ ਲਈ ਵੱਖਰੀ ਥਾਂ ਬਣਾਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇਸ਼ ਭਰ ਵਿੱਚੋਂ ਸਨਅਤਾਂ ਲਗਾਉਣ ਲਈ ਸਭ ਤੋਂ ਤਰਜੀਹੀ ਸਥਾਨ ਹੈ। ਉਨ੍ਹਾਂ ਸਸਕੈਚਵਨ ਦੇ ਵਫ਼ਦ ਨੂੰ ਸੱਦਾ ਦਿੱਤਾ ਕਿ ਉਹ ਉੱਦਮੀਆਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਉਤਸ਼ਾਹਤ ਕਰਨ ਤਾਂ ਕਿ ਉਹ ਸਨਅਤੀ ਤਰੱਕੀ ਲਈ ਇੱਥੋਂ ਦੇ ਅਨੁਕੂਲ ਮਾਹੌਲ ਦਾ ਲਾਹਾ ਲੈ ਸਕਣ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਰਾਜ ਨੂੰ ਪਹਿਲਾਂ ਹੀ ਸਨਅਤੀ ਤਰੱਕੀ ਦੇ ਪੰਧ ਉਤੇ ਪਾ ਦਿੱਤਾ ਹੈ, ਜਿਸ ਤੋਂ ਨਿਵੇਸ਼ਕਾਂ ਨੂੰ ਲਾਭ ਹੋਵੇਗਾ। ਕੈਨੇਡਾ ਵਿੱਚ ਵਸੇ ਪੰਜਾਬੀਆਂ ਨੂੰ ਸੁਚਾਰੂ ਤਰੀਕੇ ਨਾਲ ਪੰਜਾਬ ਦੇ ਬਰੈਂਡਿਡ ਉਤਪਾਦ ਹਾਸਲ ਕਰਨ ਯੋਗ ਬਣਾਉਣ ਲਈ ਸਮੁੱਚੇ ਢਾਂਚੇ ਨੂੰ ਮਜ਼ਬੂਤ ਕਰਨ ਦਾ ਮੁੱਦਾ ਚੁੱਕਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਸੋਹਨਾ ਮਾਰਕੇ ਦੇ ਉਤਪਾਦ ਵਿਸ਼ਵ ਪ੍ਰਸਿੱਧ ਹਨ ਅਤੇ ਕੈਨੇਡਾ ਵਿੱਚ ਵਸਦਾ ਪੰਜਾਬੀ ਭਾਈਚਾਰਾ ਇਨ੍ਹਾਂ ਉਤਪਾਦਾਂ ਨੂੰ ਖ਼ਾਸ ਤੌਰ ਉਤੇ ਪਸੰਦ ਕਰਦਾ ਹੈ। ਇਸੇ ਤਰ੍ਹਾਂ ਵੇਰਕਾ ਦੇ ਉਤਪਾਦ ਘਿਓ, ਦੁੱਧ, ਮੱਖਣ, ਲੱਸੀ, ਖੀਰ, ਦਹੀਂ, ਆਈਸ-ਕਰੀਮ, ਮਿਠਾਈਆਂ ਤੇ ਹੋਰ ਵਸਤਾਂ ਪਹਿਲਾਂ ਹੀ ਆਪਣੀ ਵੱਖਰੀ ਪਛਾਣ ਬਣਾ ਚੁੱਕੀਆਂ ਹਨ। ਭਗਵੰਤ ਮਾਨ ਨੇ ਵਿਦੇਸ਼ਾਂ ਵਿੱਚ ਰਹਿੰਦੇ ਪੰਜਾਬੀਆਂ ਤੱਕ ਇਹ ਵਸਤਾਂ ਆਸਾਨੀ ਨਾਲ ਪੁੱਜਦੀਆਂ ਕਰਨ ਲਈ ਸਪਲਾਈ ਲੜੀ ਨੂੰ ਮਜ਼ਬੂਤ ਕਰਨ ਲਈ ਕੈਨੇਡਾ ਦੇ ਵਫ਼ਦ ਤੋਂ ਸਹਿਯੋਗ ਮੰਗਿਆ। ਸਸਕੈਚਵਨ ਵਿਚਾਲੇ ਸਹਿਯੋਗ ਨਾਲ ਦੋਵਾਂ ਮੁਲਕਾਂ ਨੂੰ ਵੱਡਾ ਫਾਇਦਾਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਪੰਜਾਬ ਤੇ ਕੈਨੇਡਾ ਖ਼ਾਸ ਤੌਰ ਉਤੇ ਸਸਕੈਚਵਨ (Saskatchewan) ਵਿਚਾਲੇ ਸਹਿਯੋਗ ਨਾਲ ਦੋਵਾਂ ਮੁਲਕਾਂ ਨੂੰ ਵੱਡਾ ਫਾਇਦਾ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦੇਣ ਅਤੇ ਸੂਬੇ ਦੇ ਵਿਆਪਕ ਵਿਕਾਸ ਨੂੰ ਯਕੀਨੀ ਬਣਾਉਣ ਲਈ ਇਸ ਦੀ ਫੌਰੀ ਲੋੜ ਹੈ। ਭਗਵੰਤ ਮਾਨ ਨੇ ਉਮੀਦ ਪ੍ਰਗਟਾਈ ਕਿ ਪੰਜਾਬ ਤੇ ਕੈਨੇਡਾ ਵਿਚਾਲੇ ਪਰਸਪਰ ਸਹਿਯੋਗ ਸੂਬੇ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਖੋਲ੍ਹ ਕੇ ਉਨ੍ਹਾਂ ਦੀ ਤਕਦੀਕ ਬਦਲ ਦੇਵੇਗਾ। ਇਸ ਦੌਰਾਨ ਕੈਨੇਡਾ ਦੇ ਵਫ਼ਦ ਵਿੱਚ ਸ਼ਾਮਲ ਏ.ਡੀ.ਐਮ. ਇੰਟਰਨੈਸ਼ਨਲ ਇੰਗੇਜਮੈਂਟ, ਸਸਕੈਚਵਨ ਟਰੇਡ ਤੇ ਐਕਸਪੋਰਟ ਡਿਵੈਲਪਮੈਂਟ ਰਿਸ਼ੈਲ ਬੋਰਗੌਨ, ਐਮ.ਡੀ. ਸਸਕੈਚਵਨ ਇੰਡੀਆ ਆਫਿਸ ਵਿਕਟਰ ਲੀ, ਕੌਂਸਲ ਜਨਰਲ ਆਫ਼ ਕੈਨੇਡਾ ਪੈਟਰਿਕ ਹੇਬਰਟ ਅਤੇ ਯੂਨੀਵਰਸਿਟੀ ਆਫ਼ ਸਸਕੈਚਵਨ ਵਿਖੇ ਵਾਈਸ ਪ੍ਰੈਜ਼ੀਡੈਂਟ ਆਫ ਰਿਸਰਚ ਡਾ. ਬਲਜੀਤ ਸਿੰਘ ਨੇ ਮੁੱਖ ਮੰਤਰੀ ਦਾ ਸਮਾਂ ਦੇਣ ਲਈ ਧੰਨਵਾਦ ਕੀਤਾ। ਉਨ੍ਹਾਂ ਮੁੱਖ ਮੰਤਰੀ ਨੂੰ ਹਰੇਕ ਖੇਤਰ ਵਿੱਚ ਪੂਰੇ ਸਹਿਯੋਗ ਤੇ ਤਾਲਮੇਲ ਕਰਨ ਦਾ ਯਕੀਨ ਵੀ ਦਿਵਾਇਆ। The post ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਤੇ ਕੈਨੇਡਾ ਦੇ ਸੂਬੇ ਸਸਕੈਚਵਨ ਵਿਚਾਲੇ ਮਜ਼ਬੂਤ ਸੰਬੰਧਾਂ ਉਤੇ ਦਿੱਤਾ ਜ਼ੋਰ appeared first on TheUnmute.com - Punjabi News. Tags:
|
ਵਿਰਾਟ ਕੋਹਲੀ ਨੇ ਅੰਤਰਰਾਸ਼ਟਰੀ ਕ੍ਰਿਕਟ 'ਚ ਸਭ ਤੋਂ ਵੱਧ ਦੌੜਾਂ ਬਣਾਉਣ ਦੇ ਮਾਮਲੇ 'ਚ ਰਾਹੁਲ ਦ੍ਰਾਵਿੜ ਨੂੰ ਪਛਾੜਿਆ Monday 26 September 2022 01:40 PM UTC+00 | Tags: bcci breaking-news icc indian-cricket-team ind-vs-aus-t-20 latest-cricket-news master-blaster-sachin-tendulkar news news-cricket-news rahul-dravid sachin-tendulkar sports-news the-unmute-breaking-news the-unmute-punjab the-unmute-punjabi-news virat-kohli ਚੰਡੀਗੜ੍ਹ 26 ਸਤੰਬਰ 2022: ਭਾਰਤੀ ਕ੍ਰਿਕਟ ਟੀਮ ਦੇ ਧਾਕੜ ਬੱਲੇਬਾਜ਼ ਵਿਰਾਟ ਕੋਹਲੀ (Virat Kohli) ਨੇ ਆਸਟਰੇਲੀਆ ਦੇ ਖਿਲਾਫ ਤੀਜੇ ਟੀ-20 ਫੈਸਲਾਕੁੰਨ ਮੈਚ ‘ਚ ਸ਼ਾਨਦਾਰ ਪਾਰੀ ਖੇਡ ਕੇ ਭਾਰਤ ਦੀ ਜਿੱਤ ‘ਚ ਵੱਡੀ ਭੂਮਿਕਾ ਨਿਭਾਈ। ਇਸ ਮੈਚ ‘ਚ ਭਾਰਤ ਨੂੰ ਜਿੱਤ ਲਈ 187 ਦੌੜਾਂ ਦਾ ਟੀਚਾ ਮਿਲਿਆ ਸੀ, ਪਰ ਭਾਰਤੀ ਟੀਮ ਨੇ ਵਿਰਾਟ ਕੋਹਲੀ ਦੀਆਂ 63 ਦੌੜਾਂ (4 ਛੱਕੇ ਅਤੇ 3 ਚੌਕੇ) ਅਤੇ ਸੂਰਿਆਕੁਮਾਰ ਯਾਦਵ ਦੀਆਂ 69 ਦੌੜਾਂ ਦੇ ਦਮ ‘ਤੇ 19.5 ਓਵਰਾਂ ‘ਚ 6 ਵਿਕਟਾਂ ‘ਤੇ 6 ਵਿਕਟਾਂ ਹਾਸਲ ਕਰ ਕੇ ਮੈਚ ਜਿੱਤ ਲਿਆ ਅਤੇ ਲੜੀ 2-1 ਨਾਲ ਆਪਣੇ ਨਾਂ ਕਰ ਲਈ | ਆਪਣੀ ਬੱਲੇਬਾਜ਼ੀ ਦੇ ਦਮ ‘ਤੇ ਕੋਹਲੀ (Virat Kohli) ਨੇ ਰਾਹੁਲ ਦ੍ਰਵਿੜ ਨੂੰ ਪਿੱਛੇ ਛੱਡਣ ਦੇ ਨਾਲ-ਨਾਲ ਕਈ ਰਿਕਾਰਡ ਆਪਣੇ ਨਾਂ ਕੀਤੇ। ਵਿਰਾਟ ਕੋਹਲੀ ਆਪਣੀ 63 ਦੌੜਾਂ ਦੀ ਪਾਰੀ ਦੇ ਦਮ ‘ਤੇ ਭਾਰਤ ਲਈ ਅੰਤਰਰਾਸ਼ਟਰੀ ਕ੍ਰਿਕਟ ‘ਚ ਸਭ ਤੋਂ ਵੱਧ ਦੌੜਾਂ ਬਣਾਉਣ ਦੇ ਮਾਮਲੇ ‘ਚ ਹੁਣ ਰਾਹੁਲ ਦ੍ਰਾਵਿੜ ਨੂੰ ਪਛਾੜ ਕੇ ਦੂਜੇ ਨੰਬਰ ‘ਤੇ ਪਹੁੰਚ ਗਿਆ ਹੈ। ਰਾਹੁਲ ਦ੍ਰਾਵਿੜ (Rahul Dravid) ਨੇ ਭਾਰਤ ਲਈ ਕੁੱਲ 24,064 ਦੌੜਾਂ ਬਣਾਈਆਂ ਸਨ, ਪਰ ਹੁਣ ਕੋਹਲੀ ਨੇ ਉਸ ਨੂੰ ਪਛਾੜ ਦਿੱਤਾ ਹੈ ਅਤੇ ਹੁਣ ਉਨ੍ਹਾਂ ਦੇ ਨਾਂ ਕੁੱਲ 24,078 ਦੌੜਾਂ ਹੋ ਗਈਆਂ ਹਨ। ਦ੍ਰਾਵਿੜ ਹੁਣ ਤੀਜੇ ਨੰਬਰ ‘ਤੇ ਆ ਗਿਆ ਹੈ ਪਰ ਭਾਰਤ ਲਈ ਸਭ ਤੋਂ ਵੱਧ ਅੰਤਰਰਾਸ਼ਟਰੀ ਦੌੜਾਂ ਬਣਾਉਣ ਦੇ ਮਾਮਲੇ ‘ਚ ਸਚਿਨ ਤੇਂਦੁਲਕਰ ਪਹਿਲੇ ਸਥਾਨ ‘ਤੇ ਹਨ। The post ਵਿਰਾਟ ਕੋਹਲੀ ਨੇ ਅੰਤਰਰਾਸ਼ਟਰੀ ਕ੍ਰਿਕਟ ‘ਚ ਸਭ ਤੋਂ ਵੱਧ ਦੌੜਾਂ ਬਣਾਉਣ ਦੇ ਮਾਮਲੇ ‘ਚ ਰਾਹੁਲ ਦ੍ਰਾਵਿੜ ਨੂੰ ਪਛਾੜਿਆ appeared first on TheUnmute.com - Punjabi News. Tags:
|
PM ਮੋਦੀ ਅੱਜ ਰਾਤ ਜਪਾਨ ਦੇ ਸਾਬਕਾ PM ਸ਼ਿੰਜੋ ਆਬੇ ਦੀਆਂ ਅੰਤਿਮ ਰਸਮਾਂ 'ਚ ਸ਼ਾਮਲ ਹੋਣ ਲਈ ਟੋਕੀਓ ਹੋਣਗੇ ਰਵਾਨਾ Monday 26 September 2022 01:58 PM UTC+00 | Tags: breaking-news foreign-secretary-vinay-mohan-kwatra japan japan-news news ormer-japanese-prime-minister-shinzo-abe pm pm-pm prime-minister-narendra-modi prime-minister-shinzo-abe-dies shinzo-abe the-unmute-latest-news the-unmute-punjabi-news ਚੰਡੀਗੜ੍ਹ 26 ਸਤੰਬਰ 2022: ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਭਲਕੇ ਯਾਨੀ 27 ਸਤੰਬਰ ਨੂੰ ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਆਬੇ (Shinzo Abe) ਦੀਆਂ ਸਰਕਾਰੀ ਅੰਤਿਮ ਰਸਮਾਂ ਵਿੱਚ ਸ਼ਾਮਲ ਹੋਣਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਰਾਤ ਅੰਤਿਮ ਰਸਮਾਂ ‘ਚ ਸ਼ਾਮਲ ਹੋਣ ਲਈ ਜਾਪਾਨ ਲਈ ਰਵਾਨਾ ਹੋਣਗੇ। ਜਾਣਕਾਰੀ ਦਿੰਦੇ ਹੋਏ ਵਿਦੇਸ਼ ਸਕੱਤਰ ਵਿਨੈ ਮੋਹਨ ਕਵਾਤਰਾ ਨੇ ਦੱਸਿਆ ਕਿ ਕਰੀਬ 12 ਤੋਂ 16 ਘੰਟੇ ਦੀ ਇਸ ਯਾਤਰਾ ਦੌਰਾਨ ਪ੍ਰਧਾਨ ਮੰਤਰੀ ਮੋਦੀ ਆਪਣੇ ਜਾਪਾਨੀ ਹਮਰੁਤਬਾ ਫੂਮਿਓ ਕਿਸ਼ਿਦਾ ਨਾਲ ਮੁਲਾਕਾਤ ਅਤੇ ਦੁਵੱਲੀ ਬੈਠਕ ਕਰਨਗੇ। ਉਨ੍ਹਾਂ ਦੱਸਿਆ ਕਿ ਸ਼ਿੰਜੋ ਆਬੇ ਦੀਆਂ ਅੰਤਿਮ ਰਸਮਾਂ ਵਿੱਚ 20 ਤੋਂ ਵੱਧ ਰਾਜਾਂ ਅਤੇ ਸਰਕਾਰਾਂ ਦੇ ਮੁਖੀਆਂ ਸਮੇਤ 100 ਤੋਂ ਵੱਧ ਦੇਸ਼ਾਂ ਦੇ ਪ੍ਰਤੀਨਿਧਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ।
The post PM ਮੋਦੀ ਅੱਜ ਰਾਤ ਜਪਾਨ ਦੇ ਸਾਬਕਾ PM ਸ਼ਿੰਜੋ ਆਬੇ ਦੀਆਂ ਅੰਤਿਮ ਰਸਮਾਂ ‘ਚ ਸ਼ਾਮਲ ਹੋਣ ਲਈ ਟੋਕੀਓ ਹੋਣਗੇ ਰਵਾਨਾ appeared first on TheUnmute.com - Punjabi News. Tags:
|
ਪੰਜਾਬ ਕੈਬਨਿਟ ਵੱਲੋਂ ਗ੍ਰਾਮ ਪੰਚਾਇਤਾਂ ਨੂੰ ਸਾਂਝੀ ਜ਼ਮੀਨ ਦੇ ਮਾਲਕੀ ਹੱਕ ਦੇਣ ਲਈ ਪੰਜਾਬ ਵਿਲੇਜ ਕਾਮਨ ਲੈਂਡਜ (ਰੈਗੁਲੇਸ਼ਨ) ਐਕਟ 'ਚ ਸੋਧ ਨੂੰ ਪ੍ਰਵਾਨਗੀ Monday 26 September 2022 02:09 PM UTC+00 | Tags: arvind-kejriwal cm-bhagwant-mann gram-panchayats news punjab-cabinet punjab-congress punjab-government punjab-gram-panchayats punjab-politics punjab-village-common-lands punjab-village-common-lands-regulation-act the-unmute-breaking-news the-unmute-punjabi-news ਚੰਡੀਗੜ੍ਹ 26 ਸਤੰਬਰ 2022: ਇਕ ਅਹਿਮ ਫੈਸਲੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਜੁਮਲਾ ਮੁਸ਼ਤਰਕਾ ਮਾਲਕਾਨ ਜ਼ਮੀਨ (ਸਾਂਝੀ ਪੇਂਡੂ ਜ਼ਮੀਨ) ਦੀ ਪੂਰਨ ਮਾਲਕੀ ਗਰਾਮ ਪੰਚਾਇਤਾਂ ਨੂੰ ਦੇਣ ਲਈ ਪੰਜਾਬ ਵਿਲੇਜ ਕਾਮਨ ਲੈਂਡਜ (ਰੈਗੁਲੇਸ਼ਨ) ਐਕਟ 1961 ਦੀ ਧਾਰਾ 2(ਜੀ) ਵਿੱਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ। ਇਸ ਸਬੰਧੀ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦੀ ਅਗਵਾਈ ਹੇਠ ਉਨ੍ਹਾਂ ਦੇ ਅਧਿਕਾਰਕ ਨਿਵਾਸ ਉਤੇ ਹੋਈ ਮੰਤਰੀ ਸਮੂਹ ਦੀ ਮੀਟਿੰਗ ਵਿੱਚ ਲਿਆ ਗਿਆ। ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਸੋਧ ਨਾਲ ਹੁਣ ਜੁਮਲਾ ਮੁਸ਼ਤਰਕਾ ਮਾਲਕਾਨ ਜ਼ਮੀਨ (ਸਾਂਝੀ ਪੇਂਡੂ ਜ਼ਮੀਨ) ਦੀਆਂ ਮਾਲਕ ਸਿਰਫ਼ ਗ੍ਰਾਮ ਪੰਚਾਇਤਾਂ ਹੋਣਗੀਆਂ। ਉਦਯੋਗਿਕ ਤੇ ਵਪਾਰ ਵਿਕਾਸ ਪਾਲਿਸੀ-2017 ਅਤੇ ਡਿਟੇਲਡ ਸਕੀਮਜ਼ ਐਂਡ ਅਪਰੇਸ਼ਨਲ ਗਾਈਡਲਾਈਨਜ਼-2018 ਵਿੱਚ ਸੋਧ ਕਰ ਕੇ ਪਰਾਲੀ ਆਧਾਰਤ ਸਟੈਂਡਅਲੋਨ ਬਾਇਓ-ਫਿਊਲ ਪ੍ਰਾਜੈਕਟਾਂ ਵਾਸਤੇ ਰਿਆਇਤਾਂ ਦਾ ਐਲਾਨਪਰਾਲੀ ਫੂਕਣ ਦੀ ਸਮੱਸਿਆ ਨੂੰ ਠੱਲ੍ਹ ਪਾਉਣ ਅਤੇ ਇਸ ਦੇ ਢੁਕਵੇਂ ਨਿਬੇੜੇ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਸੋਮਵਾਰ ਨੂੰ ਉਦਯੋਗਿਕ ਤੇ ਵਪਾਰ ਵਿਕਾਸ ਪਾਲਿਸੀ-2017 ਅਤੇ ਡਿਟੇਲਡ ਸਕੀਮਜ਼ ਐਂਡ ਅਪਰੇਸ਼ਨਲ ਗਾਈਡਲਾਈਨਜ਼-2018 ਵਿੱਚ ਸੋਧ ਕਰਨ ਨੂੰ ਮਨਜ਼ੂਰੀ ਦੇ ਦਿੱਤੀ, ਜਿਸ ਤਹਿਤ ਪਰਾਲੀ ਨੂੰ ਬਾਲਣ ਵਜੋਂ ਵਰਤਣ ਵਾਲੇ ਬੁਆਇਲਰ ਲਾਉਣ ਵਾਸਤੇ ਸਟੈਂਡਅਲੋਨ ਬਾਇਓ-ਇਥਾਨੌਲ ਇਕਾਈਆਂ ਲਈ ਬਾਇਓ ਫਿਊਲ ਪ੍ਰਾਜੈਕਟਾਂ ਵਾਸਤੇ ਰਿਆਇਤਾਂ ਦਿੱਤੀਆਂ ਗਈਆਂ ਹਨ। ਪਰਾਲੀ ਆਧਾਰਤ ਬੁਆਇਲਰਾਂ ਦੀ ਵਰਤੋਂ ਦੀ ਤਕਨਾਲੋਜੀ ਵਿਕਸਤ ਹੋ ਰਹੀ ਹੈ ਅਤੇ ਜਿਹੜੀਆਂ ਇਕਾਈਆਂ ਪਰਾਲੀ ਨੂੰ ਬਾਲਣ ਵਜੋਂ ਵਰਤਣ ਵਾਲੇ ਬੁਆਇਲਰ ਨਹੀਂ ਲਗਾਉਣਗੀਆਂ, ਉਨ੍ਹਾਂ ਨੂੰ 50 ਫੀਸਦੀ ਘੱਟ ਰਿਆਇਤਾਂ ਮਿਲਣਗੀਆਂ। ਇਸ ਛੋਟ ਨਾਲ ਭਾਰਤ ਸਰਕਾਰ ਦੇ ਇਥਾਨੌਲ ਬਲੈਂਡਿਡ ਪੈਟਰੋਲ (ਈ.ਬੀ.ਪੀ.) ਪ੍ਰੋਗਰਾਮ ਲਈ ਇਥਾਨੌਲ ਦਾ ਉਤਪਾਦਨ ਤੇ ਸਪਲਾਈ ਵਿੱਚ ਵਾਧਾ ਹੋਵੇਗਾ ਅਤੇ ਇਸ ਖੇਤਰ ਵਿੱਚ ਨਿਵੇਸ਼ ਤੇ ਰੋਜ਼ਗਾਰ ਦੇ ਮੌਕੇ ਵੀ ਵਧਣਗੇ। ਇਸ ਤੋਂ ਇਲਾਵਾ ਪਰਾਲੀ ਦਾ ਢੁਕਵਾਂ ਨਿਬੇੜਾ ਯਕੀਨੀ ਬਣੇਗਾ, ਜਿਸ ਨਾਲ ਸੂਬੇ ਵਿੱਚ ਪਰਾਲੀ ਫੂਕਣ ਦੀ ਸਮੱਸਿਆ ਤੋਂ ਨਿਜ਼ਾਤ ਮਿਲੇਗੀ। ਸੂਬੇ ਵਿੱਚ 5ਜੀ ਨੈੱਟਵਰਕ ਲਈ ਰਾਹ ਪੱਧਰਾ ਕਰਨ ਵਾਸਤੇ ਟੈਲੀਕਾਮ ਇਨਫਰਾਸਟ੍ਰਕਚਰ ਗਾਈਡਲਾਈਨਜ਼ 2020 ਵਿੱਚ ਸੋਧ ਨੂੰ ਹਰੀ ਝੰਡੀਪੰਜਾਬ ਵਿੱਚ 5ਜੀ ਡਿਜੀਟਲ ਬੁਨਿਆਦੀ ਢਾਂਚੇ ਦੀ ਤੇਜ਼ੀ ਨਾਲ ਤਾਇਨਾਤੀ ਵਾਸਤੇ ਨਵੀਂ ਪੀੜ੍ਹੀ ਦੇ ਸੈੱਲਾਂ ਦੀ ਸਥਾਪਨਾ ਲਈ ਸਟਰੀਟ ਫਰਨੀਚਰ ਦੀ ਵਰਤੋਂ ਲਈ ਪੰਜਾਬ ਕੈਬਨਿਟ ਨੇ ਇੰਡੀਅਨ ਟੈਲੀਗ੍ਰਾਫ ਰਾਈਟ ਆਫ ਵੇਅ ਰੂਲਜ਼ 2016 ਦੇ ਨਿਯਮ 2021 ਦੀ ਸੋਧ ਦੀ ਤਰਜ਼ ਉਤੇ ਟੈਲੀਕਾਮ ਇਨਫਰਾਸਟ੍ਰਕਚਰ ਗਾਈਡਲਾਈਨਜ਼ 2020 ਵਿੱਚ ਅਤੇ ਗਾਈਡਲਾਈਨਜ਼ ਰੈਗੁਲਰਾਈਜੇਸ਼ਨ ਟਾਵਰਜ਼ 2022 ਵਿੱਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ। ਇਸ ਦੇ ਨਤੀਜੇ ਵਜੋਂ 5ਜੀ/4ਜੀ (ਡਿਜੀਟਲ ਬੁਨਿਆਦੀ ਢਾਂਚੇ) ਦੀ ਤਾਇਨਾਤੀ ਵਾਸਤੇ ਨਵੀਂ ਪੀੜ੍ਹੀ ਦੇ ਸੈੱਲ ਲਾਉਣ ਲਈ ਸਟਰੀਟ ਫਰਨੀਚਰ ਦੀ ਵਰਤੋਂ ਅਤੇ ਜ਼ਮੀਨ ਉਤੇ ਟੈਲੀਕਮਿਊਨੀਕੇਸ਼ਨ ਢਾਂਚੇ ਦੀ ਸਥਾਪਨਾ ਦੀ ਇਜਾਜ਼ਤ ਹੋਵੇਗੀ, ਜਿਸ ਨਾਲ ਸੰਚਾਰ ਸਾਧਨਾਂ ਵਿੱਚ ਸੁਧਾਰ ਹੋਵੇਗਾ ਅਤੇ ਰਾਜ ਦੇ ਲੋਕਾਂ ਨੂੰ ਇਸ ਤੋਂ ਫਾਇਦਾ ਮਿਲੇਗਾ। ਪੰਜਾਬ ਗੁੱਡਜ਼ ਤੇ ਸਰਵਿਸਜ਼ ਟੈਕਸ ਐਕਟ 2017 ਵਿੱਚ ਸੋਧ ਦੀ ਮਨਜ਼ੂਰੀਕੈਬਨਿਟ ਨੇ ਰਾਜ ਵਿੱਚ ਵਪਾਰ ਕਰਨ ਨੂੰ ਹੋਰ ਸੁਖਾਲਾ ਬਣਾਉਣ ਅਤੇ ਕਰ ਦਾਤਾਵਾਂ ਨੂੰ ਸਹੂਲਤ ਦੇਣ ਲਈ ਪੰਜਾਬ ਗੁੱਡਜ਼ ਤੇ ਸਰਵਿਸਜ਼ ਟੈਕਸ ਐਕਟ, 2017 ਵਿੱਚ ਸੋਧ ਨੂੰ ਵੀ ਮਨਜ਼ੂਰੀ ਦੇ ਦਿੱਤੀ। ਇਸ ਸੋਧ ਨਾਲ ਰਿਟਰਨ ਭਰਨ ਨਾਲ ਸਬੰਧਤ ਸਮੁੱਚੀ ਪ੍ਰਕਿਰਿਆ ਸੁਚਾਰੂ ਤੇ ਰਿਫੰਡ ਨੂੰ ਤਰਕਸੰਗਤ ਬਣਾਉਣ ਵਿੱਚ ਮਦਦ ਮਿਲੇਗੀ। ਇਸ ਨਾਲ ਗਲਤ ਤਰੀਕੇ ਨਾਲ ਲਏ ਗਏ ਅਤੇ ਵਰਤੇ ਗਏ ਇਨਪੁੱਟ ਟੈਕਸ ਕਰੈਡਿਟ ਉਤੇ ਹੀ ਵਿਆਜ ਲੱਗਣਾ ਯਕੀਨੀ ਬਣੇਗਾ। ਬਠਿੰਡਾ ਵਿੱਚ ਬਲਕ ਡਰੱਗ ਪਾਰਕ ਦੀ ਸਥਾਪਨਾ ਦੀ ਤਜਵੀਜ਼ ਵਾਪਸ ਲੈਣ ਦੀ ਸਹਿਮਤੀਕੈਬਨਿਟ ਨੇ ਬਠਿੰਡਾ ਵਿੱਚ ਥਰਮਲ ਪਲਾਂਟ ਦੀ ਜਗ੍ਹਾ ਬਲਕ ਡਰੱਗ ਪਾਰਕ ਸਥਾਪਤ ਕਰਨ ਦੀ ਤਜਵੀਜ਼ ਨੂੰ ਵਾਪਸ ਲੈਣ ਦੀ ਸਹਿਮਤੀ ਦੇ ਦਿੱਤੀ ਤਾਂ ਕਿ ਇਸ ਜ਼ਮੀਨ ਦੀ ਵਰਤੋਂ ਮਕਾਨ ਉਸਾਰੀ/ਆਧੁਨਿਕ ਰਿਹਾਇਸ਼ੀ ਕੰਪਲੈਕਸ/ਹੋਟਲ/ਕਮਰਸ਼ੀਲ ਪ੍ਰਾਜੈਕਟ ਅਤੇ ਪਲਾਸਟਿਕ ਪਾਰਕ, ਸੋਲਰ ਊਰਜਾ ਤੇ ਹੋਰ ਨਾਗਰਿਕ ਸੇਵਾਵਾਂ ਵਾਲੇ ਪ੍ਰਾਜੈਕਟਾਂ ਲਈ ਕੀਤੀ ਜਾ ਸਕੇ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਦੇਸ਼ ਵਿੱਚ ਬਲਕ ਡਰੱਗ ਪਾਰਕ ਸਥਾਪਤ ਕਰਨ ਦੀ ਸਕੀਮ ਅਧੀਨ ਅਕਤੂਬਰ 2020 ਵਿੱਚ ਬਠਿੰਡਾ ਵਿਖੇ ਥਰਮਲ ਪਲਾਂਟ ਵਾਲੀ ਜਗ੍ਹਾ ਉਤੇ ਬਲਕ ਡਰੱਗ ਪਾਰਕ ਸਥਾਪਤ ਕਰਨ ਦੀ ਤਜਵੀਜ਼ ਭੇਜੀ ਸੀ। ਡੇਢ ਸਾਲ ਤੋਂ ਵੱਧ ਦਾ ਸਮਾਂ ਬੀਤ ਜਾਣ ਤੋਂ ਬਾਅਦ ਵੀ ਇਹ ਪ੍ਰਾਜੈਕਟ ਲਟਕ ਰਿਹਾ ਹੈ ਅਤੇ ਇਸ ਲਈ ਭਾਰਤ ਸਰਕਾਰ ਦੀ ਪ੍ਰਵਾਨਗੀ ਦਾ ਇੰਤਜ਼ਾਰ ਹੈ। ਪੰਜਾਬ ਆਬਕਾਰੀ ਤੇ ਕਰ ਵਿਭਾਗ (ਗਰੁੱਪ-ਏ) ਸੇਵਾ ਨਿਯਮਾਂ 2014 ਵਿੱਚ ਵਿਭਾਗੀ ਪ੍ਰੀਖਿਆ ਦੇ ਅਪੈਂਡੈਕਸ-ਡੀ ਵਿੱਚ ਸੋਧ ਮਨਜ਼ੂਰਪੰਜਾਬ ਕੈਬਨਿਟ ਨੇ ਵਿਭਾਗੀ ਪ੍ਰੀਖਿਆਵਾਂ ਸੱਤ ਤੋਂ ਘਟਾ ਕੇ ਪੰਜ ਕਰਨ ਲਈ ਪੰਜਾਬ ਆਬਕਾਰੀ ਤੇ ਕਰ ਵਿਭਾਗ (ਗਰੁੱਪ-ਏ) ਸੇਵਾ ਨਿਯਮਾਂ 2014 ਦੇ ਅਪੈਂਡੈਕਸ-ਡੀ ਵਿੱਚ ਸੋਧ ਨੂੰ ਮਨਜ਼ੂਰ ਕਰ ਲਿਆ। ਕੈਬਨਿਟ ਨੇ ਪ੍ਰਾਹੁਣਾਚਾਰੀ ਵਿਭਾਗ ਪੰਜਾਬ, ਚੰਡੀਗੜ੍ਹ The post ਪੰਜਾਬ ਕੈਬਨਿਟ ਵੱਲੋਂ ਗ੍ਰਾਮ ਪੰਚਾਇਤਾਂ ਨੂੰ ਸਾਂਝੀ ਜ਼ਮੀਨ ਦੇ ਮਾਲਕੀ ਹੱਕ ਦੇਣ ਲਈ ਪੰਜਾਬ ਵਿਲੇਜ ਕਾਮਨ ਲੈਂਡਜ (ਰੈਗੁਲੇਸ਼ਨ) ਐਕਟ ‘ਚ ਸੋਧ ਨੂੰ ਪ੍ਰਵਾਨਗੀ appeared first on TheUnmute.com - Punjabi News. Tags:
|
ਆਸਾਮ 'ਚ ਗੁਹਾਟੀ-ਤੇਜ਼ੂ-ਇੰਫਾਲ ਲਈ ਉਡਾਨ ਯੋਜਨਾ ਦੇ ਤਹਿਤ ਨਵੀਂ ਹਵਾਈ ਸੇਵਾ ਸ਼ੁਰੂ Monday 26 September 2022 02:22 PM UTC+00 | Tags: airport-in-guwahati arunachal-pradesh asam-government breaking-news flybig gopinath-bardlai-international-airport-in-guwahati guwahati guwahati-tezu-imphal new-flights-to-teju news the-unmute-breaking-news the-unmute-news the-unmute-punjabi-news ਚੰਡੀਗੜ੍ਹ 26 ਸਤੰਬਰ 2022: ਅਸਾਮ (Assam) ਦੇ ਗੁਹਾਟੀ ਦੇ ਪ੍ਰਸਿੱਧ ਗੋਪੀਨਾਥ ਬਰਦਲੈ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸੋਮਵਾਰ ਨੂੰ ਤੇਜੂ (ਅਰੁਣਾਚਲ ਪ੍ਰਦੇਸ਼) ਅਤੇ ਇੰਫਾਲ ਲਈ ਨਵੀਆਂ ਉਡਾਣਾਂ ਦੀ ਸ਼ੁਰੂਆਤ ਕੀਤੀ ਗਈ ਹੈ। ਫਲਾਈਬਿਗ ਏਅਰਲਾਈਨ ਹਫ਼ਤੇ ਵਿੱਚ ਛੇ ਦਿਨ ਗੁਹਾਟੀ ਤੋਂ ਦੋਵਾਂ ਖੇਤਰਾਂ ਲਈ ਉਡਾਣਾਂ ਸੇਵਾ ਦੇਵੇਗੀ । ਇਹ ਏਅਰ ਕਨੈਕਟੀਵਿਟੀ ਸੇਵਾ ਰਾਜ ਸਰਕਾਰ ਦੁਆਰਾ ਸਪਾਂਸਰ ਕੀਤੀ ਉਡਾਨ ਯੋਜਨਾ ਦੇ ਤਹਿਤ ਖੇਤਰ ਵਿੱਚ ਸ਼ੁਰੂ ਕੀਤੀ ਗਈ ਹੈ। ਗੁਹਾਟੀ ਤੋਂ ਤੇਜੂ ਅਤੇ ਇੰਫਾਲ ਲਈ ਨਵੀਂ ਉਡਾਣ ਦਾ ਦੋਵਾਂ ਖੇਤਰਾਂ ਦੇ ਲੋਕਾਂ ਨੇ ਸਵਾਗਤ ਕੀਤਾ ਹੈ। ਇਸ ਨਾਲ ਲੋਕਾਂ ਦਾ ਕਾਫੀ ਸਮਾਂ ਬਚੇਗਾ। ਫਲਾਈਬਿਗ ਇੱਕ ਸਿੰਗਲ ਕਲਾਸ ਸੰਰਚਨਾ ਦੇ ਨਾਲ ਏ.ਟੀ.ਆਰ ਏਅਰਕ੍ਰਾਫਟ ਨੂੰ ਤਾਇਨਾਤ ਕਰ ਰਿਹਾ ਹੈ, ਜੋ ਕਿ ਇਕਾਨਮੀ ਕਲਾਸ ਵਿੱਚ 70 ਸੀਟਾਂ ਦੀ ਪੇਸ਼ਕਸ਼ ਕਰਦਾ ਹੈ। ਇਹ ਹਵਾਈ ਸੇਵਾ ਸੋਮਵਾਰ ਨੂੰ ਛੱਡ ਕੇ ਹਫ਼ਤੇ ਦੇ ਸਾਰੇ ਛੇ ਦਿਨ ਜਾਰੀ ਰਹੇਗੀ । ਇਹ ਫਲਾਈਟ ਗੁਹਾਟੀ ਤੋਂ ਤੇਜੂ ਲਈ ਸਵੇਰੇ 8.15 ਵਜੇ ਰਵਾਨਾ ਹੋਵੇਗੀ ਅਤੇ ਸਵੇਰੇ 10.00 ਵਜੇ ਤੇਜ਼ੂ ਤੋਂ ਇੰਫਾਲ ਲਈ ਰਵਾਨਾ ਕਰੇਗੀ ਅਤੇ ਸਵੇਰੇ 11.15 ਵਜੇ ਇੰਫਾਲ ਪਹੁੰਚੇਗੀ। ਦੂਜੇ ਪਾਸੇ ਇਹ ਇੰਫਾਲ ਤੋਂ 12.00 ਵਜੇ ਤੇਜੂ ਲਈ ਰਵਾਨਾ ਹੋਵੇਗੀ। The post ਆਸਾਮ ‘ਚ ਗੁਹਾਟੀ-ਤੇਜ਼ੂ-ਇੰਫਾਲ ਲਈ ਉਡਾਨ ਯੋਜਨਾ ਦੇ ਤਹਿਤ ਨਵੀਂ ਹਵਾਈ ਸੇਵਾ ਸ਼ੁਰੂ appeared first on TheUnmute.com - Punjabi News. Tags:
|
ਹਰਭਜਨ ਸਿੰਘ ਈ.ਟੀ.ਓ. ਨੇ ਭਾਰਤੀ ਹਾਕੀ ਟੀਮ ਦੇ ਖਿਡਾਰੀਆਂ ਨਾਲ ਕੀਤੀ ਮੁਲਾਕਾਤ Monday 26 September 2022 02:29 PM UTC+00 | Tags: aam-aadmi-party cm-bhagwant-mann dilpreet-singh gurjant-singh harbhajan-singh-eto harmanpreet-singh indian-hockey-team news punjab-public-works-minister-harbhajan-singh-eto simranjit-singh the-unmute-breaking-news the-unmute-punjab the-unmute-update ਚੰਡੀਗੜ੍ਹ 26 ਸਤੰਬਰ 2022: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. (Harbhajan Singh ETO) ਨੇ ਅੱਜ ਭਾਰਤੀ ਹਾਕੀ ਟੀਮ ਦੇ ਖਿਡਾਰੀ ਹਰਮਨਪ੍ਰੀਤ ਸਿੰਘ, ਗੁਰਜੰਟ ਸਿੰਘ, ਸਿਮਰਨਜੀਤ ਸਿੰਘ, ਦਿਲਪ੍ਰੀਤ ਸਿੰਘ ਅਤੇ ਸ਼ਮਸ਼ੇਰ ਸਿੰਘ ਨਾਲ ਮੁਲਾਕਾਤ ਕੀਤੀ । ਉਨ੍ਹਾਂ ਨੇ ਸਾਰੇ ਖਿਡਾਰੀਆਂ ਨੂੰ ਅੱਗੇ ਵੀ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਅਤੇ ਸ਼ੁੱਭ ਕਾਮਨਾਵਾਂ ਦਿੱਤੀਆਂ ।
The post ਹਰਭਜਨ ਸਿੰਘ ਈ.ਟੀ.ਓ. ਨੇ ਭਾਰਤੀ ਹਾਕੀ ਟੀਮ ਦੇ ਖਿਡਾਰੀਆਂ ਨਾਲ ਕੀਤੀ ਮੁਲਾਕਾਤ appeared first on TheUnmute.com - Punjabi News. Tags:
|
ਇੰਗਲਿਸ਼ ਕ੍ਰਿਕਟਰ ਹੈਦਰ ਨਾਈਟ ਨੇ ਦੀਪਤੀ 'ਤੇ ਲਗਾਏ ਦੋਸ਼, ਕਿਹਾ ਰਨ ਆਉਟ ਤੋਂ ਪਹਿਲਾਂ ਵਾਰਨਿੰਗ ਨਹੀਂ ਦਿੱਤੀ Monday 26 September 2022 02:50 PM UTC+00 | Tags: bcci crickter-deepti-sharma deepti-sharma dipti-sharma english-cricketer heather-knight icc news sports-news the-unmute-breaking-news the-unmute-punjab the-unmute-report ਚੰਡੀਗੜ੍ਹ 26 ਸਤੰਬਰ 2022: ਭਾਰਤੀ ਮਹਿਲਾ ਕ੍ਰਿਕਟ ਟੀਮ ਨੇ 23 ਸਾਲ ਬਾਅਦ ਇੰਗਲੈਂਡ ਨੂੰ ਉਸ ਦੀ ਧਰਤੀ ‘ਤੇ ਵਨਡੇ ਸੀਰੀਜ਼ ‘ਚ ਹਰਾਇਆ ਹੈ। ਭਾਰਤੀ ਮਹਿਲਾ ਟੀਮ ਨੇ ਤੀਜੇ ਵਨਡੇ ‘ਚ ਇੰਗਲੈਂਡ ਨੂੰ 16 ਦੌੜਾਂ ਨਾਲ ਹਰਾ ਕੇ 3-0 ਨਾਲ ਕਲੀਨ ਸਵੀਪ ਕਰ ਦਿੱਤਾ । ਹਾਲਾਂਕਿ ਭਾਰਤ ਦੀ ਜਿੱਤ ਤੋਂ ਜ਼ਿਆਦਾ ਸਪਿਨਰ ਦੀਪਤੀ ਸ਼ਰਮਾ (Deepti Sharma) ਦੀ ਚਰਚਾ ਇੰਗਲੈਂਡ ਦੀ ਖਿਡਾਰਨ ਚਾਰਲੀ ਡੀਨ ਦੇ ਰਨ ਆਊਟ ਹੋਣ ‘ਤੇ ਹੋਈ | ਡੀਨ ਗੇਂਦ ਸੁੱਟਣ ਤੋਂ ਪਹਿਲਾਂ ਹੀ ਕ੍ਰੀਜ਼ ਤੋਂ ਬਾਹਰ ਹੋ ਗਈ, ਜਿੱਥੇ ਦੀਪਤੀ ਨੇ ਉਸ ਨੂੰ ਰਨ ਆਊਟ ਕਰ ਦਿੱਤਾ । ਜਿਸ ਤਰੀਕੇ ਨਾਲ ਦੀਪਤੀ ਡੀਨ ਨੂੰ ਆਊਟ ਕਰਦੀ ਹੈ ਉਸ ਨੂੰ ਮੈਨਕਡਿੰਗ ਕਿਹਾ ਜਾਂਦਾ ਹੈ। ਇਸ ਪੂਰੀ ਘਟਨਾ ਤੋਂ ਬਾਅਦ ਭਾਰਤੀ ਖਿਡਾਰਨ ਦੀਪਤੀ ਨੇ ਕਿਹਾ ਕਿ ਇੰਗਲਿਸ਼ ਖਿਡਾਰਨ ਨੂੰ ਪਹਿਲਾਂ ਚਿਤਾਵਨੀ ਦਿੱਤੀ ਸੀ | ਦੀਪਤੀ ਦੇ ਇਸ ਬਿਆਨ ਨੇ ਹੰਗਾਮਾ ਮਚਾ ਗਿਆ ਹੈ। ਇੰਗਲੈਂਡ ਦੀ ਖਿਡਾਰਨ ਹੈਦਰ ਨਾਈਟ (Heather Knight) ਨੇ ਦੀਪਤੀ ਦੇ ਬਿਆਨ ਨੂੰ ਝੂਠਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਜੇਕਰ ਉਹ ਰਨ ਆਊਟ ਦੇ ਫੈਸਲੇ ਤੋਂ ਸਹਿਜ ਹਨ ਤਾਂ ਭਾਰਤ ਨੂੰ ਵਾਰਨਿੰਗ ਬਾਰੇ ਝੂਠ ਬੋਲ ਕੇ ਇਸ ਨੂੰ ਜਾਇਜ਼ ਠਹਿਰਾਉਣ ਦੀ ਲੋੜ ਮਹਿਸੂਸ ਨਹੀਂ ਕਰਨੀ ਚਾਹੀਦੀ। The post ਇੰਗਲਿਸ਼ ਕ੍ਰਿਕਟਰ ਹੈਦਰ ਨਾਈਟ ਨੇ ਦੀਪਤੀ ‘ਤੇ ਲਗਾਏ ਦੋਸ਼, ਕਿਹਾ ਰਨ ਆਉਟ ਤੋਂ ਪਹਿਲਾਂ ਵਾਰਨਿੰਗ ਨਹੀਂ ਦਿੱਤੀ appeared first on TheUnmute.com - Punjabi News. Tags:
|
IND vs SA: ਦੱਖਣੀ ਅਫਰੀਕਾ ਖਿਲਾਫ ਟੀ-20 ਸੀਰੀਜ਼ ਲਈ ਭਾਰਤੀ ਟੀਮ 'ਚ ਸ਼੍ਰੇਅਸ ਅਈਅਰ ਤੇ ਸ਼ਾਹਬਾਜ਼ ਨੂੰ ਮਿਲੀ ਜਗ੍ਹਾ Monday 26 September 2022 05:09 PM UTC+00 | Tags: indian-squad-for-t20-series-against-south-africa indian-team india-v-south-africa india-vs-south-africa-t-20 ind-vs-sa ind-vs-sa-score ind-vs-sa-series news shreyas-iyer south-africa sports-news ਚੰਡੀਗੜ੍ਹ 26 ਸਤੰਬਰ 2022: ਭਾਰਤੀ ਟੀਮ 28 ਸਤੰਬਰ ਤੋਂ ਦੱਖਣੀ ਅਫਰੀਕਾ ਖਿਲਾਫ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਖੇਡੇਗੀ। ਇਸ ਤੋਂ ਪਹਿਲਾਂ ਭਾਰਤੀ ਟੀਮ ਨੂੰ ਵੱਡਾ ਝਟਕਾ ਲੱਗਾ ਹੈ। ਸਮਾਚਾਰ ਏਜੰਸੀ ਪੀਟੀਆਈ ਮੁਤਾਬਕ ਹਰਫਨਮੌਲਾ ਦੀਪਕ ਹੁੱਡਾ ਪਿੱਠ ਦੀ ਸੱਟ ਕਾਰਨ ਟੀ-20 ਸੀਰੀਜ਼ ਤੋਂ ਬਾਹਰ ਹੋ ਗਏ ਹਨ। ਇਸ ਦੇ ਨਾਲ ਹੀ ਹਾਰਦਿਕ ਪੰਡਯਾ ਨੂੰ ਦੱਖਣੀ ਅਫਰੀਕਾ ਖਿਲਾਫ ਸੀਰੀਜ਼ ਲਈ ਪਹਿਲਾਂ ਹੀ ਆਰਾਮ ਦਿੱਤਾ ਗਿਆ ਸੀ। ਹਾਲਾਂਕਿ ਉਦੋਂ ਉਨ੍ਹਾਂ ਦੇ ਬਦਲ ਦਾ ਐਲਾਨ ਨਹੀਂ ਕੀਤਾ ਗਿਆ ਸੀ। ਅਜਿਹੇ ‘ਚ ਬੀਸੀਸੀਆਈ ਨੇ ਦੋਵਾਂ ਨੂੰ ਨਾਲੋ-ਨਾਲ ਬਦਲਣ ਦਾ ਐਲਾਨ ਕੀਤਾ ਹੈ। ਹਾਰਦਿਕ ਦੀ ਜਗ੍ਹਾ ਹਰਫਨਮੌਲਾ ਸ਼ਾਹਬਾਜ਼ ਅਹਿਮਦ ਨੂੰ ਟੀਮ ‘ਚ ਸ਼ਾਮਲ ਕੀਤਾ ਗਿਆ ਹੈ। ਇਸ ਦੇ ਨਾਲ ਹੀ ਦੀਪਕ ਹੁੱਡਾ ਦੀ ਜਗ੍ਹਾ ਬੱਲੇਬਾਜ਼ ਸ਼੍ਰੇਅਸ ਅਈਅਰ (Shreyas Iyer) ਨੂੰ ਸ਼ਾਮਲ ਕੀਤਾ ਗਿਆ ਹੈ। ਭੁਵਨੇਸ਼ਵਰ ਕੁਮਾਰ ਵੀ ਦੱਖਣੀ ਅਫਰੀਕਾ ਖਿਲਾਫ ਟੀਮ ‘ਚ ਨਹੀਂ ਹੋਣਗੇ। ਦੱਖਣੀ ਅਫਰੀਕਾ ਵਿਰੁੱਧ ਟੀ-20 ਸੀਰੀਜ਼ ਲਈ ਭਾਰਤੀ ਟੀਮ: ਰੋਹਿਤ ਸ਼ਰਮਾ (ਕਪਤਾਨ), ਕੇਐਲ ਰਾਹੁਲ (ਉਪ-ਕਪਤਾਨ), ਵਿਰਾਟ ਕੋਹਲੀ, ਸੂਰਿਆਕੁਮਾਰ ਯਾਦਵ, ਸ਼੍ਰੇਅਸ ਅਈਅਰ, ਰਿਸ਼ਭ ਪੰਤ (ਵਿਕੇਟ), ਦਿਨੇਸ਼ ਕਾਰਤਿਕ (ਵਿਕੇਟ), ਆਰ ਅਸ਼ਵਿਨ, ਯੁਜਵੇਂਦਰ ਚਹਲ, ਅਕਸ਼ਰ ਪਟੇਲ, ਅਰਸ਼ਦੀਪ ਸਿੰਘ, ਉਮੇਸ਼ ਯਾਦਵ, ਹਰਸ਼ਲ ਪਟੇਲ, ਦੀਪਕ ਚਾਹਰ, ਜਸਪ੍ਰੀਤ ਬੁਮਰਾਹ, ਸ਼ਾਹਬਾਜ਼ ਅਹਿਮਦ। The post IND vs SA: ਦੱਖਣੀ ਅਫਰੀਕਾ ਖਿਲਾਫ ਟੀ-20 ਸੀਰੀਜ਼ ਲਈ ਭਾਰਤੀ ਟੀਮ ‘ਚ ਸ਼੍ਰੇਅਸ ਅਈਅਰ ਤੇ ਸ਼ਾਹਬਾਜ਼ ਨੂੰ ਮਿਲੀ ਜਗ੍ਹਾ appeared first on TheUnmute.com - Punjabi News. Tags:
|
ਪੰਜਾਬ ਸਰਕਾਰ ਦੇ ਵਿਧਾਨ ਸਭਾ ਸੈਸ਼ਨ ਦੇ ਸਮਾਨਾਂਤਰ ਭਾਜਪਾ ਕਰੇਗੀ ਜਨਤਕ ਇਜਲਾਸ: ਅਸ਼ਵਨੀ ਕੁਮਾਰ ਸ਼ਰਮਾ Monday 26 September 2022 05:28 PM UTC+00 | Tags: ashwini-sharma captain-amarinder-singh ਚੰਡੀਗੜ੍ਹ 26 ਸਤੰਬਰ 2022: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹਿਲੀ ਵਾਰ ਭਾਜਪਾ ਦੇ ਮੁੱਖ ਦਫਤਰ ਚੰਡੀਗੜ੍ਹ ਪੁੱਜੇ, ਜਿੱਥੇ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਉਨ੍ਹਾਂ ਦਾ ਫੁਲਾਂ ਦੇ ਗੁਲਦਸਤਾ ਅਤੇ ਗੁਲਦਸਤਾ ਭੇਂਟ ਕਰਕੇ ਸਵਾਗਤ ਕੀਤਾ। ਕੈਪਟਨ ਨੇ ਸਵੇਰੇ 10:00 ਵਜੇ ਪਾਰਟੀ ਹੈੱਡਕੁਆਰਟਰ ‘ਤੇ ਪਹੁੰਚ ਕੇ ਪੂਰਾ ਦਿਨ ਪਾਰਟੀ ਹੈੱਡਕੁਆਰਟਰ ‘ਤੇ ਬਿਤਾਇਆ ਅਤੇ ਸੂਬਾ ਕੋਰ ਕਮੇਟੀ ਸੂਬਾਈ ਅਧਿਕਾਰੀਆਂ ਨਾਲ ਵਖ-ਵਖ ਮੀਟਿੰਗਾਂ ਕੀਤੀਆਂ ਅਤੇ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ ‘ਤੇ ਵਿਸਥਾਰ ਨਾਲ ਚਰਚਾ ਕੀਤੀ। ਇਸ ਮੌਕੇ ਉਨ੍ਹਾਂ ਨਾਲ ਸੂਬਾ ਸੰਗਠਨ ਜਨਰਲ ਸਕੱਤਰ ਮੰਤਰੀ ਨਿਵਾਸਲੁ ਵੀ ਮੌਜੂਦ ਸਨ। ਇਸ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਅਤੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸਾਂਝੇ ਤੌਰ ‘ਤੇ ਪ੍ਰੈੱਸ ਕਾਨਫਰੰਸ ਕੀਤੀ। ਕੈਪਟਨ ਅਮਰਿੰਦਰ ਸਿੰਘ ਨੇ ਪ੍ਰੈੱਸ ਕਾਨਫਰੰਸ ਦੌਰਾਨ ਕਾਂਗਰਸ ‘ਤੇ ਵਰ੍ਹਦਿਆਂ ਕਿਹਾ ਕਿ ਕਾਂਗਰਸ ਪਾਰਟੀ ‘ਚ ਇਮਾਨਦਾਰੀ ਨਾਲ ਕੰਮ ਕਰਦੇ ਹੋਏ ਆਗੂ ਨੂੰ ਕਾਂਗਰਸ ‘ਚ ਵਿਰੋਧੀ ਆਗੂ ਆਪਣੇ ਆਪ ਨੂੰ ਉੱਚਾ ਚੁੱਕਣ ਲਈ ਕਿਸੇ ਦੀ ਵੀ ਪਿੱਠ ‘ਤੇ ਛੁਰਾ ਮਾਰ ਦਿੰਦੇ ਹਨ ਅਤੇ ਇਹ ਉਥੇ ਆਮ ਗੱਲ ਹੈ। ਪੰਜਾਬ ਦੀ ਸੁਰੱਖਿਆ ਨੂੰ ਲੈ ਕੇ ਪ੍ਰਧਾਨ ਮੰਤਰੀ, ਕੇਂਦਰੀ ਗ੍ਰਹਿ ਮੰਤਰੀ ਅਤੇ ਰਾਸ਼ਟਰਪਤੀ ਨੂੰ ਮਿਲਣ ਦੇ ਮੁੱਦੇ ਨੂੰ ਵੀ ਕਾਂਗਰਸ ਵੱਲੋਂ ਉਨ੍ਹਾਂ ਖਿਲਾਫ ਮੁੱਦਾ ਬਣਾਇਆ ਗਿਆ। ਜਿਸ ਕਾਰਨ ਮੈਂ ਕਾਂਗਰਸ ਤੋਂ ਅਸਤੀਫਾ ਦੇ ਦਿੱਤਾ ਹੈ। ਉਹ ਭਾਜਪਾ ਦੀ ਦੇਸ਼ ਭਗਤੀ ਤੋਂ ਪ੍ਰਭਾਵਿਤ ਹੋ ਕੇ ਅਤੇ ਦੇਸ਼ ਦੀ ਸੁਰੱਖਿਆ ਅਤੇ ਹਿੱਤਾਂ ਨੂੰ ਮੁੱਖ ਰੱਖਦਿਆਂ ਹੀ ਭਾਜਪਾ ਵਿੱਚ ਸ਼ਾਮਲ ਹੋਏ ਹਨ। ਕੈਪਟਨ ਨੇ ਪੰਜਾਬ ਸਰਕਾਰ ਨੂੰ ਲੰਮੇ ਹੱਥੀਂ ਲੈਂਦਿਆਂ ਕਿਹਾ ਕਿ ਜੇਕਰ ਕਿਸੇ ਸੂਬੇ ਦਾ ਮੁੱਖ ਮੰਤਰੀ 6 ਮਹੀਨਿਆਂ ਵਿੱਚ ਹੀ ਆਪਣੀ ਸਰਕਾਰ ‘ਤੇ ਨੋਮੋਸ਼ਨ ਲਿਆਉਂਦਾ ਹੈ ਤਾਂ ਉਸ ਸਰਕਾਰ ਲਈ ਇਸ ਤੋਂ ਵੱਡੀ ਸ਼ਰਮ ਦੀ ਗੱਲ ਹੋਰ ਕੋਈ ਨਹੀਂ! ਪੰਜਾਬ ‘ਚ 117 ‘ਚੋਂ 92 ਵਿਧਾਇਕ ‘ਆਪ’ ਸਰਕਾਰ ਦੇ ਹਨ ਅਤੇ ਅਜਿਹੇ ‘ਚ ਪੰਜਾਬ ਸਰਕਾਰ ਲਈ ਅਜਿਹਾ ਮਤਾ ਲਿਆਉਣਾ ਡੁੱਬ ਮਰਣ ਵਾਲੀ ਗੱਲ ਹੈ। ਇਹ ਸਭ ਕੁਝ ਰਾਘਵ ਚੱਢਾ ਦੇ ਇਸ਼ਾਰੇ ‘ਤੇ ਹੋ ਰਿਹਾ ਹੈ, ਜਿਸ ਨੂੰ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਸਿਰ ‘ਤੇ ਬਿਠਾਇਆ ਹੈ। ਮੁੱਖ ਮੰਤਰੀ ਦਾ ਕੰਮ ਹੈ ਪੰਜਾਬ ਦੇ ਹਿੱਤ 'ਚ ਖੁਦ ਫੈਸਲੇ ਲੈਣ, ਪਰ ਭਗਵੰਤ ਮਾਨ ਹਰ ਕੰਮ ਕਰਨ ਤੋਂ ਪਹਿਲਾਂ ਇਜਾਜ਼ਤ ਲੈਣ ਲਈ ਦਿੱਲੀ ਪੁੱਜ ਜਾਂਦੇ ਹਨ। ਭਗਵੰਤ ਮਾਨ ਨੇ ਜਰਮਨੀ ਵਿੱਚ ਕੀ ਕੀਤਾ, ਉਹ ਸਭ ਨੂੰ ਪਤਾ ਹੈ। ਪੰਜਾਬ ਦੇ ਬਹਾਦਰਾਂ ਦਾ ਖੂਨ ਦੁਨੀਆ ਦੇ ਲਗਭਗ ਸਾਰੇ ਦੇਸ਼ਾਂ ਵਿੱਚ ਡੁਲਿਆ ਹੈ। ਇਸੇ ਕਰਕੇ ਸਾਰੀ ਦੁਨੀਆਂ ਪੰਜਾਬ ਅਤੇ ਪੰਜਾਬੀਆਂ ਨੂੰ ਬੜੀ ਚੰਗੀ ਤਰਾਂ ਜਾਣਦੀ ਹੈ। ਪੰਜਾਬ ‘ਚ ‘ਆਪ’ ਸਰਕਾਰ ਵੱਲੋਂ ਫੈਲਾਈ ਗਈ ਅਰਾਜਕਤਾ ‘ਤੇ ਬੋਲਦਿਆਂ ਕੈਪਟਨ ਨੇ ਕਿਹਾ ਕਿ ‘ਆਪ’ ਸਰਕਾਰ ਦਾ ਹੱਥ ਖਾਲਿਸਤਾਨੀ ਗੁਰਪਤਵੰਤ ਸਿੰਘ ਪੰਨੂ ਦੇ ਨਾਲ ਮਿਲਿਆ ਹੋਇਆ ਹੈ ਅਤੇ ਬਰੈਂਪਟਨ ਫੇਰੀ ਦੌਰਾਨ ਪੰਨੂ ਆਪਣੇ ਸਮਰਥਕਾਂ ਨਾਲ ਉੱਥੇ ਪੁੱਜਿਆ ਸੀ ਅਤੇ ਅੱਜ ਉਸੇ ਪੰਨੂ ਦੀ ਅਗਵਾਈ ‘ਚ ਕੈਨੇਡਾ 'ਚ ਖਾਲਿਸਤਾਨ ਬਾਰੇ ਕੀਤੀ ਰਾਏਸ਼ੁਮਾਰੀ ਚਿੰਤਾ ਦਾ ਵਿਸ਼ਾ ਹੈ। ਪੰਜਾਬ ਦੇ ਲੋਕ ਦੁਨੀਆਂ ਭਰ ਵਿੱਚ ਫੈਲੇ ਹੋਏ ਹਨ ਅਤੇ ਪੰਜਾਬ ਦਾ ਨਾਮ ਰੌਸ਼ਨ ਕਰ ਰਹੇ ਹਨ। ਕੈਪਟਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪੰਜਾਬ ਅਤੇ ਪੰਜਾਬ ਦੇ ਲੋਕਾਂ ਲਈ ਕੀਤੇ ਕੰਮਾਂ ਲਈ ਪ੍ਰਧਾਨ ਮੰਤਰੀ ਦਾ ਧੰਨਵਾਦ ਕੀਤਾ। ਕੈਪਟਨ ਨੇ ਪੰਜਾਬ ਵਿੱਚ ਭਾਜਪਾ ਨੂੰ ਹੋਰ ਮਜ਼ਬੂਤ ਕਰਨ ਲਈ ਸਾਰਿਆਂ ਨੂੰ ਸੱਦਾ ਦਿੱਤਾ। ਕੈਪਟਨ ਅਮਰਿੰਦਰ ਸਿੰਘ ਅਤੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਸ਼ਹੀਦੇ ਆਜ਼ਮ ਭਗਤ ਸਿੰਘ ਦੇ ਨਾਂ ‘ਤੇ ਰੱਖਣ ਲਈ ਭਾਜਪਾ ਅਤੇ ਪੰਜਾਬ ਦੇ ਲੋਕਾਂ ਵਲੋਂ ਧੰਨਵਾਦ ਕਰਦਿਆਂ ਕਿਹਾ ਕਿ ਸ਼ਹੀਦ ਭਗਤ ਸਿੰਘ ਪੰਜਾਬ ਦੇ ਨੌਜਵਾਨਾਂ ਲਈ ਰੋਲ ਮਾਡਲ ਹਨ, ਜੋ ਕਿ ਪੰਜਾਬ ਲਈ ਬੜੇ ਮਾਣ ਵਾਲੀ ਗੱਲ ਹੈ। ਅਸ਼ਵਨੀ ਸ਼ਰਮਾ ਨੇ ਪ੍ਰੈਸ ਕਾਨਫਰੰਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਦਾ ਸਵਾਗਤ ਕਰਦਿਆਂ ਕਿਹਾ ਕਿ ਅਸੀਂ ਸਾਰੇ ਕੈਪਟਨ ਅਮਰਿੰਦਰ ਸਿੰਘ ਦੇ ਜੀਵਨ ਅਤੇ ਸਿਆਸੀ ਸਫ਼ਰ ਤੋਂ ਭਲੀ-ਭਾਂਤ ਜਾਣੂ ਹਾਂ। ਕੈਪਟਨ ਪੰਜਾਬ, ਪੰਜਾਬੀਆਂ, ਪੰਜਾਬ ਦੀ ਅਮਨ-ਸ਼ਾਂਤੀ ਅਤੇ ਸੁਰੱਖਿਆ ਲਈ ਹਮੇਸ਼ਾ ਆਵਾਜ਼ ਬੁਲੰਦ ਕਰਦੇ ਰਹੇ ਹਨ। ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੀਆਂ ਬੁਨਿਆਦੀ ਲੋੜਾਂ ਪੂਰੀਆਂ ਕਰਨ ਵੱਲ ਧਿਆਨ ਨਹੀਂ ਦੇ ਰਹੀ। ‘ਆਪ’ ਸਰਕਾਰ ਪੰਜਾਬ ‘ਚ ਜਿਨ੍ਹਾਂ ਗਾਰੰਟੀਆਂ ਦੇ ਦਮ ‘ਤੇ ਸੱਤਾ ‘ਚ ਆਈ ਸੀ, ਉਨ੍ਹਾਂ ‘ਤੇ ਚਰਚਾ ਕਰਨ ਤੋਂ ਵੀ ਭੱਜ ਰਹੀ ਹੈ। ਪੰਜਾਬ ਦੀ ਕਾਨੂੰਨ ਵਿਵਸਥਾ, ਕਿਸਾਨਾਂ ਦੀ ਦੁਰਦਸ਼ਾ ਵਰਗੇ ਕਈ ਮੁੱਦਿਆਂ ‘ਤੇ ਪੰਜਾਬ ਦੇ ਲੋਕ ਜਵਾਬ ਮੰਗ ਰਹੇ ਹਨ। ਮਾਨ ਸਰਕਾਰ ਪਿਛਲੇ 15 ਦਿਨਾਂ ਤੋਂ ਦਿੱਲੀ ਦੀਆਂ ਚਾਲਾਂ ਪੰਜਾਬ ਵਿੱਚ ਲਿਆ ਕੇ ਪੰਜਾਬ ਵਿੱਚ ਝੂਠ ਫੈਲਾ ਰਹੀ ਹੈ ਕਿ ਭਾਜਪਾ ਉਨ੍ਹਾਂ ਦੇ ਵਿਧਾਇਕਾਂ ਨੂੰ ਖਰੀਦ ਰਹੀ ਹੈ। ਭਾਜਪਾ ਨੇ ਪਿਛਲੇ ਦਿਨੀਂ ਸਪੱਸ਼ਟ ਕਿਹਾ ਹੈ ਕਿ ‘ਆਪਰੇਸ਼ਨ ਲੋਟਸ’ 'ਤੇ ਜੋ ‘ਆਪ’ ਵਿਧਾਇਕ ਝੂਠ ਬੋਲ ਰਹੇ ਹਨ, ਉਸ ਦੀ ਮਾਨਯੋਗ ਹਾਈਕੋਰਟ ਦੇ ਮੌਜੂਦਾ ਜੱਜ ਤੋਂ ਜਾਂਚ ਹੋਣੀ ਚਾਹੀਦੀ ਹੈ ਅਤੇ ਇਸ ਪਿੱਛੇ ਦੀ ਸੱਚਾਈ ਕੇਜਰੀਵਾਲ ਅਤੇ ਰਾਘਵ ਚੱਢਾ ਦੇ ਰੂਪ 'ਚ ਸਾਹਮਣੇ ਆਵੇਗੀ। ਦਰਅਸਲ ਭਗਵੰਤ ਮਾਨ ਨੂੰ ਹਟਾਉਣ ਲਈ ਕੇਜਰੀਵਾਲ ਵੱਲੋਂ ਆਪਰੇਸ਼ਨ ਲੋਟਸ ਚਲਾਇਆ ਜਾ ਰਿਹਾ ਹੈ। ਮਾਨਯੋਗ ਰਾਜਪਾਲ ਵੱਲੋਂ ਭਗਵੰਤ ਮਾਨ ਵੱਲੋਂ ਬੁਲਾਏ ਇਜਲਾਸ ਨੂੰ ਰੱਦ ਕਰਨਾ ਸੰਵਿਧਾਨਕ ਅਧਿਕਾਰ ਹੈ ਅਤੇ ਰਾਜਪਾਲ ਵੱਲੋਂ ਮੁੱਖ ਮੰਤਰੀ ਤੋਂ ਮੰਗੀ ਗਈ ਜਾਣਕਾਰੀ ਵੀ ਸੰਵਿਧਾਨ ਤਹਿਤ ਹੈ। ਮਾਨ ਸਰਕਾਰ ਦੇ ਮੰਤਰੀਆਂ ਵੱਲੋਂ ਕੀਤੀਆਂ ਜਾ ਰਹੀਆਂ ਗਲਤ ਟਿੱਪਣੀਆਂ ਬਹੁਤ ਮੰਦਭਾਗੀਆਂ ਹਨ। ਇਹ ਲੋਕ ਆਪਣੇ ਆਕਾਵਾਂ ਕੇਜਰੀਵਾਲ ਅਤੇ ਰਾਘਵ ਚੱਢਾ ਨੂੰ ਖੁਸ਼ ਕਰਨ ਲਈ ਅਜਿਹਾ ਕਰ ਰਹੇ ਸਨ, ਪਰ ਰਾਜਪਾਲ ਵੱਲੋਂ ਸੈਸ਼ਨ ਰੱਦ ਕਰਨ ਦੇ ਹੁਕਮਾਂ ਕਾਰਨ ਇਨ੍ਹਾਂ ਦੀ ਸਾਰੀ ਖੇਡ ਵਿਗੜ ਗਈ। ‘ਆਪ’ ਸਰਕਾਰ ਦੇ ਥੈਲੇ ‘ਚੋਂ ਬਿੱਲੀ ਉਦੋਂ ਬਾਹਰ ਆ ਗਈ ਜਦੋਂ ਰਾਜਪਾਲ ਨੇ ਸੈਸ਼ਨ ਦੀ ਕਾਰਵਾਈ ਬਾਰੇ ਪੁੱਛਿਆ ਤਾਂ ਸਭ ਨੂੰ ਪਤਾ ਲੱਗ ਗਿਆ ਕਿ ਸੰਵਿਧਾਨ ਅਤੇ ਇਸ ਦੀਆਂ ਸੀਮਾਵਾਂ ਨੂੰ ਤੋੜਨ ‘ਚ ‘ਆਪ’ ਸਰਕਾਰ ਵਰਗੀ ਕੋਈ ਹੋਰ ਨਹੀਂ ਹੈ। ਵਿਧਾਨ ਸਭਾ ਦਾ ਪਵਿੱਤਰ ਸਦਨ ਲੋਕਾਂ ਦੇ ਮਸਲੇ ਹੱਲ ਕਰਨ ਲਈ ਹੈ। ਭਾਰਤੀ ਜਨਤਾ ਪਾਰਟੀ ਵੱਲੋਂ ਭਲਕੇ ਵਿਧਾਨ ਸਭਾ ਸੈਸ਼ਨ ਦੇ ਸਮਾਨਾਂਤਰ ਇੱਕ ਜਨਤਕ ਇਜਲਾਸ ਬੁਲਾਇਆ ਜਾਵੇਗਾ, ਜਿਸ ਵਿੱਚ ਪੰਜਾਬ ਅਤੇ ਪੰਜਾਬੀਅਤ ਦੇ ਹਿੱਤਾਂ ਦੀ ਰਾਖੀ ਲਈ ਪੰਜਾਬ ਵਿਧਾਨ ਸਭਾ ਵਿੱਚ ਭਗਵੰਤ ਮਾਨ ਸਰਕਾਰ ਵਿਰੁੱਧ ਆਵਾਜ਼ ਬੁਲੰਦ ਕੀਤੀ ਜਾਵੇਗੀ। ਸ਼ਰਮਾ ਨੇ ਕਿਹਾ ਕਿ ਭਾਜਪਾ ਨੇ ਵਿਧਾਨ ਸਭਾ ਦੇ ਸਪੀਕਰ ਨੂੰ ਪੱਤਰ ਲਿਖ ਕੇ 27 ਸਤੰਬਰ ਦੇ ਸੈਸ਼ਨ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਸ਼ਹੀਦੇ ਆਜ਼ਮ ਭਗਤ ਸਿੰਘ ਦੇ ਨਾਂ 'ਤੇ ਰੱਖਣ ਲਈ ਪ੍ਰਧਾਨ ਮੰਤਰੀ ਦਾ ਧੰਨਵਾਦ ਮਤਾ ਲਿਆਉਣ ਦੀ ਮੰਗ ਕੀਤੀ ਹੈ। ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਸੁਨੀਲ ਜਾਖੜ, ਰਾਣਾ ਗੁਰਮੀਤ ਸਿੰਘ ਸੋਢੀ, ਕੇਵਲ ਸਿੰਘ ਢਿੱਲੋਂ, ਫਤਿਹਜੰਗ ਸਿੰਘ ਬਾਜਵਾ, ਸੂਬਾ ਜਨਰਲ ਸਕੱਤਰ ਜੀਵਨ ਗੁਪਤਾ, ਡਾ: ਸੁਭਾਸ਼ ਸ਼ਰਮਾ, ਰਾਜੇਸ਼ ਬਾਗਾ, ਦਿਆਲ ਸਿੰਘ ਸੋਢੀ, ਸੁਰਜੀਤ ਜਿਆਣੀ, ਹਰਜੀਤ ਸਿੰਘ ਗਰੇਵਾਲ, ਤੀਕਸ਼ਨ ਸੂਦ, ਮਨੋਰੰਜਨ ਕਾਲੀਆ, ਰਾਕੇਸ਼ ਰਾਠੌਰ, ਅਨਿਲ ਸਰੀਨ, ਰਾਜ ਕੁਮਾਰ ਵੇਰਕਾ, ਗੁਰਦੇਵ ਸ਼ਰਮਾ ਦੇਬੀ, ਹਰਜਿੰਦਰ ਸਿੰਘ ਠੇਕੇਦਾਰ, ਐੱਸ. ਐਸ. ਚੰਨੀ ਆਦਿ ਹਾਜ਼ਰ ਸਨ।
The post ਪੰਜਾਬ ਸਰਕਾਰ ਦੇ ਵਿਧਾਨ ਸਭਾ ਸੈਸ਼ਨ ਦੇ ਸਮਾਨਾਂਤਰ ਭਾਜਪਾ ਕਰੇਗੀ ਜਨਤਕ ਇਜਲਾਸ: ਅਸ਼ਵਨੀ ਕੁਮਾਰ ਸ਼ਰਮਾ appeared first on TheUnmute.com - Punjabi News. Tags:
|
ਸੁਪਰੀਮ ਕੋਰਟ ਦੇ ਸੰਵਿਧਾਨਕ ਬੈਂਚ ਦੀ ਸੁਣਵਾਈ ਦਾ ਭਲਕੇ ਕੀਤਾ ਜਾਵੇਗਾ ਲਾਈਵ ਪ੍ਰਸ਼ਾਰਣ Monday 26 September 2022 05:37 PM UTC+00 | Tags: constitutional-bench news punjabi-news supreme-court the-unmute the-unmute-breaking-news the-unmute-latest-news the-unmute-punjabi-news the-unmute-update ਚੰਡੀਗੜ੍ਹ 26 ਸਤੰਬਰ 2022: ਸੁਪਰੀਮ ਕੋਰਟ (Supreme Court) ਦੇ ਸੰਵਿਧਾਨਕ ਬੈਂਚ ਦੀ ਸੁਣਵਾਈ ਭਲਕੇ 27 ਸਤੰਬਰ ਤੋਂ ਲਾਈਵ ਪ੍ਰਸ਼ਾਰਣ ਕੀਤਾ ਜਾਵੇਗਾ । ਭਲਕੇ ਤੋਂ ਸੰਵਿਧਾਨਕ ਬੈਂਚ ਦੀਆਂ ਸਾਰੀਆਂ ਸੁਣਵਾਈਆਂ ਦਾ ਸਿੱਧਾ ਪ੍ਰਸਾਰਣ ਕੀਤਾ ਜਾਵੇਗਾ। ਜਿਕਰਯੋਗ ਹੈ ਕਿ ਲੰਬੇ ਸਮੇਂ ਤੋਂ ਇਸ ਦੀ ਮੰਗ ਕੀਤੀ ਜਾ ਰਹੀ ਸੀ। ਠੀਕ ਚਾਰ ਸਾਲ ਪਹਿਲਾਂ, 27 ਸਤੰਬਰ, 2018 ਨੂੰ, ਭਾਰਤ ਦੇ ਤਤਕਾਲੀ ਚੀਫ਼ ਜਸਟਿਸ ਦੀਪਕ ਮਿਸ਼ਰਾ, ਇੱਕ ਬੈਂਚ ਦੀ ਅਗਵਾਈ ਕਰਦੇ ਹੋਏ, ਸੰਵਿਧਾਨਕ ਮਹੱਤਵ ਦੇ ਮਾਮਲਿਆਂ ਵਿੱਚ ਮਹੱਤਵਪੂਰਨ ਕਾਰਵਾਈਆਂ ਦੇ ਲਾਈਵ ਟੈਲੀਕਾਸਟ ਜਾਂ ਵੈਬਕਾਸਟ ‘ਤੇ ਇੱਕ ਇਤਿਹਾਸਕ ਫੈਸਲਾ ਸੁਣਾਇਆ ਸੀ। ਇੱਕ ਅਧਿਕਾਰੀ ਨੇ ਕਿਹਾ ਕਿ ਕਾਰਵਾਈ ਨੂੰ webcast.gov.in/scindia/ ‘ਤੇ ਦੇਖਿਆ ਜਾ ਸਕਦਾ ਹੈ। ਜਲਦੀ ਹੀ ਸੁਪਰੀਮ ਕੋਰਟ ਕਾਰਵਾਈ ਦੇ ਲਾਈਵ ਟੈਲੀਕਾਸਟ ਲਈ ਆਪਣਾ ਪਲੇਟਫਾਰਮ ਤਿਆਰ ਕਰੇਗੀ। The post ਸੁਪਰੀਮ ਕੋਰਟ ਦੇ ਸੰਵਿਧਾਨਕ ਬੈਂਚ ਦੀ ਸੁਣਵਾਈ ਦਾ ਭਲਕੇ ਕੀਤਾ ਜਾਵੇਗਾ ਲਾਈਵ ਪ੍ਰਸ਼ਾਰਣ appeared first on TheUnmute.com - Punjabi News. Tags:
|
ਏਅਰ ਇੰਡੀਆ ਫਲਾਈਟ ਨਾਲ ਟਕਰਾਇਆ ਪੰਛੀ, ਕੰਨੂਰ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਹੋਈ ਐਮਰਜੈਂਸੀ ਲੈਂਡਿੰਗ Monday 26 September 2022 05:48 PM UTC+00 | Tags: air-india-flight breaking-news emergency-landing-at-kannur-international-airport kannur kannur-in-tamil-nadu kannur-international-airport nedws ਚੰਡੀਗੜ੍ਹ 26 ਸਤੰਬਰ 2022: ਦੇਸ਼ ਵਿੱਚ ਪਿਛਲੇ ਕੁਝ ਸਮੇਂ ਤੋਂ ਪੰਛੀਆਂ ਦੇ ਜਹਾਜ਼ਾਂ ਨਾਲ ਟਕਰਾਉਣ ਦੀਆਂ ਕਈ ਘਟਨਾਵਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਅਜਿਹਾ ਹੀ ਇੱਕ ਮਾਮਲਾ ਕੇਰਲ ਤੋਂ ਸਾਹਮਣੇ ਆਇਆ ਹੈ। ਦਿੱਲੀ ਜਾ ਰਹੇ ਏਅਰ ਇੰਡੀਆ ਦੀ ਫਲਾਈਟ ਨਾਲ ਉਡਾਣ ਭਰਦੇ ਸਮੇਂ ਇੱਕ ਪੰਛੀ ਦੀ ਟਕਰਾ ਗਿਆ । ਜਿਸ ਕਾਰਨ ਏਅਰ ਇੰਡੀਆ ਦੇ ਜਹਾਜ਼ ਦੀ ਕੰਨੂਰ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਐਮਰਜੈਂਸੀ ਲੈਂਡਿੰਗ ਕੀਤੀ ਗਈ। ਏਅਰ ਇੰਡੀਆ ਦੇ ਬੁਲਾਰੇ ਨੇ ਇਸ ਘਟਨਾ ਦੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਜਹਾਜ਼ ਦੇ ਪੰਛੀ ਨਾਲ ਟਕਰਾਉਣ ਤੋਂ ਬਾਅਦ ਜਹਾਜ਼ ਨੂੰ ਜਾਂਚ ਲਈ ਕੰਨੂਰ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਉਤਾਰਿਆ ਗਿਆ । ਸੂਤਰਾਂ ਦੇ ਮੁਤਾਬਕ ਏਅਰ ਇੰਡੀਆ ਦੀ ਇਸ ਫਲਾਈਟ ਵਿੱਚ 135 ਯਾਤਰੀ ਸਫਰ ਕਰ ਰਹੇ ਸਨ। ਜਹਾਜ਼ ਨੇ ਕੋਝੀਕੋਡ ਤੋਂ ਦਿੱਲੀ ਲਈ ਉਡਾਣ ਭਰੀ ਸੀ। The post ਏਅਰ ਇੰਡੀਆ ਫਲਾਈਟ ਨਾਲ ਟਕਰਾਇਆ ਪੰਛੀ, ਕੰਨੂਰ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਹੋਈ ਐਮਰਜੈਂਸੀ ਲੈਂਡਿੰਗ appeared first on TheUnmute.com - Punjabi News. Tags:
|
| You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription. |





