TheUnmute.com – Punjabi NewsPunjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com |
Table of Contents
|
ਹੁਣ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਨਾਂ ਨਾਲ ਜਾਣਿਆ ਜਾਵੇਗਾ ਚੰਡੀਗੜ ਏਅਰਪੋਰਟ Wednesday 28 September 2022 05:45 AM UTC+00 | Tags: breaking-news chandigarh-airport mann-ki-baat. shaheed-bhagat-singh-international-airport ਚੰਡੀਗੜ੍ਹ 28 ਸਤੰਬਰ 2022: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 25 ਸਤੰਬਰ ਨੂੰ ਆਪਣੀ ‘ਮਨ ਕੀ ਬਾਤ’ ਰੇਡੀਓ ਪ੍ਰੋਗਰਾਮ ਦੇ ਦੌਰਾਨ ਚੰਡੀਗੜ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ ਸੁਤੰਤਰਤਾ ਸੈਨਾਨੀ ਸ਼ਹੀਦ ਭਗਤ ਸਿੰਘ ਦੇ ਨਾਮ ‘ਤੇ ਰੱਖੇ ਜਾਣ ਦੀ ਘੋਸ਼ਣਾ ਕੀਤੀ ਸੀ । ਚੰਡੀਗੜ ਇੰਟਰਨੈਸ਼ਨਲ ਏਅਰਪੋਰਟ ਨੂੰ ਹੁਣ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ (Shaheed Bhagat Singh International Airport) ਨਾਂ ਨਾਲ ਜਾਣਿਆ ਜਾਵੇਗਾ | ਇਸ ਦੇ ਲਈ ਅੱਜ ਏਅਰਪੋਰਟ ‘ਤੇ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਇਸ ਪ੍ਰੋਗਰਾਮ ਮੌਕੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ ਰੱਖਣਗੇ |
ਇਸਦੇ ਨਾਲ ਹੀ ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ, ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪਰੋਹਿਤ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਕੇਂਦਰੀ ਰਾਜ ਮੰਤਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਅਤੇ ਸ਼ਹਿਰੀ ਹਵਾਬਾਜ਼ੀ, ਸੇਵਾਮੁਕਤ ਜਨਰਲ ਡਾ: ਵਿਜੇ ਕੁਮਾਰ ਸਿੰਘ, ਹਰਿਆਣਾ ਦੇ ਗ੍ਰਹਿ ਅਤੇ ਸਿਹਤ ਮੰਤਰੀ ਅਨਿਲ ਵਿੱਜ, ਚੰਡੀਗੜ੍ਹ ਤੋਂ ਸੰਸਦ ਮੈਂਬਰ ਕਿਰਨ ਖੇਰ ਅਤੇ ਆਨੰਦਪੁਰ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਮੌਜੂਦ ਰਹਿਣਗੇ। The post ਹੁਣ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਨਾਂ ਨਾਲ ਜਾਣਿਆ ਜਾਵੇਗਾ ਚੰਡੀਗੜ ਏਅਰਪੋਰਟ appeared first on TheUnmute.com - Punjabi News. Tags:
|
ਪਟਿਆਲਾ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ, ਸਿਹਤ ਮੰਤਰੀ ਵਲੋਂ ਸ਼ਹੀਦਾਂ ਦੇ ਦੱਸੇ ਮਾਰਗ 'ਤੇ ਚੱਲਣ ਦੀ ਅਪੀਲ Wednesday 28 September 2022 06:04 AM UTC+00 | Tags: 115th-birth-anniversary-of-shaheed-bhagat-singh bhagat-singh birth-anniversary-of-shaheed-bhagat-singh breaking-news chetan-singh-jauramajra chief-minister-at-khatkar-kalan ghalodi-gate-in-patiala khatkar-kalan news patiala patiala-dc-sakhsi-sahni punjab punjab-news shaheed-bhagat-singh the-unmute-breaking-news the-unmute-latest-update the-unmute-punjabi-news ਪਟਿਆਲਾ 28 ਸਤੰਬਰ 2022: ਅੱਜ ਪੂਰੇ ਦੇਸ਼ ਭਰ ਵਿੱਚ ਸ਼ਹੀਦ ਭਗਤ ਸਿੰਘ (Shaheed Bhagat Singh) ਜੀ ਦਾ 115 ਵਾਂ ਜਨਮ ਦਿਹਾੜਾ ਮਨਾਇਆ ਜਾ ਰਿਹਾ ਹੈ, ਉੱਥੇ ਹੀ ਪੰਜਾਬ ਵਿੱਚ ਵੀ ਵੱਖ ਵੱਖ ਥਾਵਾਂ ਤੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਉਨ੍ਹਾਂ ਦੇ ਬੁੱਤ ‘ਤੇ ਫੁੱਲਾਂ ਦੇ ਹਾਰ ਪਾ ਕੇ ਉਨ੍ਹਾਂ ਨੂੰ ਸ਼ਰਧਾ ਸਤਿਕਾਰ ਭੇਟ ਕੀਤਾ ਜਾ ਰਿਹਾ ਹੈ | ਇਸ ਦੇ ਚੱਲਦਿਆਂ ਪਟਿਆਲਾ ਦੇ ਘਲੋੜੀ ਗੇਟ ਵਿਖੇ ਸ਼ਹੀਦ ਭਗਤ ਸਿੰਘ (Shaheed Bhagat Singh) ਦੇ ਬੁੱਤ ਤੇ ਵੀ ਅੱਜ ਉਨ੍ਹਾਂ ਦਾ ਜਨਮ ਦਿਹਾੜਾ ਬੜੀ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਪੰਜਾਬ ਦੇ ਸਿਹਤ ਅਤੇ ਲੋਕ ਭਲਾਈ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਕੇ ਸ਼ਹੀਦ ਭਗਤ ਸਿੰਘ ਜੀ ਦੇ ਦੱਸੇ ਹੋਏ ਮਾਰਗ ਦਰਸ਼ਨ ਤੇ ਚੱਲਣ ਦੀ ਅਪੀਲ ਕੀਤੀ |
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੇਤਨ ਸਿੰਘ ਜੌੜੇਮਾਜਰਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੁੱਖ ਮੰਤਰੀ ਵਜੋਂ ਸਹੁੰ ਖਟਕੜ ਕਲਾਂ ਵਿਖੇ ਚੁੱਕੀ ਸੀ ਅਤੇ ਪੰਜਾਬ ਸਰਕਾਰ ਇਨ੍ਹਾਂ ਸ਼ਹੀਦਾਂ ਤੇ ਹਮੇਸ਼ਾਂ ਮਾਣ ਅਤੇ ਫ਼ਖ਼ਰ ਮਹਿਸੂਸ ਕਰੇਗੀ | ਉਥੇ ਹੀ ਉਨ੍ਹਾਂ ਕਿਹਾ ਕਿ ਅੱਜ ਕੱਲ੍ਹ ਨੌਜਵਾਨਾਂ ਵੱਲੋਂ ਸ਼ਹੀਦਾਂ ਦੇ ਨਾਂ ਤੇ ਬਹੁਤ ਕਲੱਬ ਬਣਾਏ ਜਾ ਰਹੇ ਹਨ, ਪਰ ਇਨ੍ਹਾਂ ਸ਼ਹੀਦਾਂ ਦੇ ਦੱਸੇ ਹੋਏ ਮਾਰਗ ਤੇ ਕੋਈ ਵੀ ਕਲੱਬ ਨਹੀਂ ਚੱਲ ਰਿਹਾ | ਉਨ੍ਹਾਂ ਕਿਹਾ ਕਿ ਜੇਕਰ ਸ਼ਹੀਦਾਂ ਦੇ ਨਾਂ ਤੇ ਕਲੱਬ ਬਣਾਉਣੇ ਹਨ, ਤਾਂ ਫਿਰ ਉਨ੍ਹਾਂ ਲਈ ਕੁਝ ਕਰਨ ਦਾ ਜਜ਼ਬਾ ਵੀ ਰੱਖਣਾ ਚਾਹੀਦਾ ਹੈ | The post ਪਟਿਆਲਾ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ, ਸਿਹਤ ਮੰਤਰੀ ਵਲੋਂ ਸ਼ਹੀਦਾਂ ਦੇ ਦੱਸੇ ਮਾਰਗ ‘ਤੇ ਚੱਲਣ ਦੀ ਅਪੀਲ appeared first on TheUnmute.com - Punjabi News. Tags:
|
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਨੌਜਵਾਨਾਂ ਲਈ ਵੱਡਾ ਐਲਾਨ Wednesday 28 September 2022 06:17 AM UTC+00 | Tags: aam-aadmi-party arvind-kejriwal breaking-news chief-minister-bhagwant-mann cm-bhagwant-mann news punjab-congress punjabi-news punjab-police shaheed-bhagat-singh shaheed-bhagat-singh-state-youth-award the-unmute-breaking-news the-unmute-punjabi-news youth-services-department youth-services-department-punjab ਚੰਡੀਗੜ੍ਹ 28 ਸਤੰਬਰ 2022: ਅੱਜ ਪੂਰੇ ਦੇਸ਼ ਭਰ ਵਿੱਚ ਸ਼ਹੀਦ ਭਗਤ ਸਿੰਘ (Shaheed Bhagat Singh) ਜੀ ਦਾ 115 ਵਾਂ ਜਨਮ ਦਿਹਾੜਾ ਮਨਾਇਆ ਜਾ ਰਿਹਾ ਹੈ | ਉੱਥੇ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਸੂਬੇ ਦੇ ਨੌਜਵਾਨਾਂ ਲਈ ਵੱਡਾ ਐਲਾਨ ਕੀਤਾ ਹੈ | ਮੁੱਖ ਮੰਤਰੀ ਨੇ ਟਵੀਟ ਕਰਦਿਆਂ ਲਿਖਿਆ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਮੌਕੇ ਐਲਾਨ ਕਰਦਿਆਂ ਖੁਸ਼ੀ ਹੋ ਰਹੀ ਹੈ ਕਿ ਪਿਛਲੇ ਕਈ ਸਾਲਾਂ ਤੋਂ ਰੁਕੇ ਸ਼ਹੀਦ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਲਈ ਯੁਵਕ ਸੇਵਾਵਾਂ ਵਿਭਾਗ ਨੇ ਨੌਜਵਾਨਾਂ ਤੋਂ ਬਿਨੈ ਪੱਤਰ ਮੰਗੇ ਹਨ | ਇਨ੍ਹਾਂ 46 ਨੌਜਵਾਨਾਂ ਨੂੰ 51 ਹਜ਼ਾਰ ਰੁਪਏ ਦੀ ਇਨਾਮੀ ਰਾਸ਼ੀ ਦੇਵਾਂਗੇ ਅਤੇ ਇਸ ਲਈ 30 ਨਵੰਬਰ ਤੱਕ ਅਪਲਾਈ ਕਰ ਸਕਦੇ ਹਨ |
The post ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਨੌਜਵਾਨਾਂ ਲਈ ਵੱਡਾ ਐਲਾਨ appeared first on TheUnmute.com - Punjabi News. Tags:
|
ਫਿਰੋਜ਼ਪੁਰ ਦੇ ਨਜ਼ਦੀਕੀ ਪਿੰਡ ਦੇ ਖੇਤ 'ਚੋਂ ਮਿਲੀ AK-47, ਬੀਐੱਸਐੱਫ ਨੇ ਸ਼ੁਰੂ ਕੀਤੀ ਤਲਾਸ਼ੀ ਮੁਹਿੰਮ Wednesday 28 September 2022 06:34 AM UTC+00 | Tags: breaking-news ferozepur india-pakistan-border ਫਿਰੋਜ਼ਪੁਰ 28 ਸਤੰਬਰ 2022: ਭਾਰਤ-ਪਾਕਿਸਤਾਨ ਸਰਹੱਦ ‘ਤੇ ਅਕਸਰ ਹੋ ਨਸ਼ੀਲੇ ਪਦਾਰਥ ਤੇ ਹਥਿਆਰ ਬਰਾਮਦ ਹੋਣ ਦੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ | ਇਦੇ ਨਾਲ ਹੀ ਅੱਜ ਫਿਰੋਜ਼ਪੁਰ (Ferozepur) ਦੇ ਨੇੜਲੇ ਪਿੰਡ ਆਰਿਫ਼ ਕੇ ਦੇ ਨੇੜੇ ਖੇਤਾਂ ‘ਚ ਇੱਕ ਚਿੱਟੇ ਰੰਗ ਦਾ ਪੈਕਟ ਬਰਾਮਦ ਹੋਇਆ ਹੈ ਜਿਸ ‘ਚ ਹਥਿਆਰ ਅਤੇ ਮੈਗਜ਼ੀਨ ਸਨ | ਦੱਸਿਆ ਜਾ ਰਿਹਾ ਹੈ ਕਿ ਇਹ ਡਰੋਨ ਰਾਹੀਂ ਸੁੱਟਿਆ ਗਿਆ ਹੈ, ਜਿਸ ਦੀ ਸੂਚਨਾ ਖੇਤ ਮਜ਼ਦੂਰ ਨੇ ਆਪਣੇ ਮਾਲਕ ਨੂੰ ਦਿੱਤੀ, ਜਿਸ ਤੋਂ ਬਾਅਦ ਪੁਲਿਸ ਅਤੇ ਬੀ.ਐੱਸ.ਐੱਫ. ਨੂੰ ਸੂਚਿਤ ਕੀਤਾ ਗਿਆ | ਇਸਦੇ ਨਾਲ ਹੀ ਇਲਾਕੇ ਵਿਚ ਤਲਾਸ਼ੀ ਮੁਹਿੰਮ ਸ਼ੁਰੂ ਕਰਦਾ ਦਿੱਤੀ ਹੈ | ਜਿਸ ਕਾਰਨ ਇਲਾਕੇ ‘ਚ ਤਲਾਸ਼ੀ ਲਈ ਗਈ। ਪੁਲਿਸ ਨੇ ਚਿੱਟੇ ਰੰਗ ਦੇ ਇੱਕ ਵੱਡੇ ਪੈਕਟ ਨੂੰ ਕਬਜ਼ੇ ਵਿੱਚ ਲੈ ਲਿਆ, ਦੱਸਿਆ ਜਾ ਰਿਹਾ ਹੈ ਕਿ ਇਸ ਵਿੱਚ ਹਥਿਆਰ ਅਤੇ ਮੈਗਜ਼ੀਨ ਸਨ। ਇਸ ਸੰਬੰਧੀ ਪਿੰਡ ਦੇ ਸਰਪੰਚ ਜੁਝਾਰ ਸਿੰਘ ਨੇ ਦੱਸਿਆ ਕਿ ਇਹ ਕੁਲਦੀਪ ਸਿੰਘ ਦੀ ਜ਼ਮੀਨ ਹੈ ਅਤੇ ਉਹ ਖੇਤਾਂ ਵਿੱਚ ਸਪਰੇਅ ਕਰਵਾ ਰਿਹਾ ਸੀ ਕਿ ਇੱਕ ਸ਼ੱਕੀ ਚੀਜ਼ ਪਈ ਮਿਲੀ, ਜਿਸ ਵਿੱਚ ਏ.ਕੇ.47 ਸੀ | The post ਫਿਰੋਜ਼ਪੁਰ ਦੇ ਨਜ਼ਦੀਕੀ ਪਿੰਡ ਦੇ ਖੇਤ ‘ਚੋਂ ਮਿਲੀ AK-47, ਬੀਐੱਸਐੱਫ ਨੇ ਸ਼ੁਰੂ ਕੀਤੀ ਤਲਾਸ਼ੀ ਮੁਹਿੰਮ appeared first on TheUnmute.com - Punjabi News. Tags:
|
ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਾਂ ਨੇ ਆਪਣੀ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ ਕੀਤੀ ਨਾਅਰੇਬਾਜੀ Wednesday 28 September 2022 06:51 AM UTC+00 | Tags: aam-aadmi-party breaking-news news punjab sanitation-contract-workers-union sanitation-contract-workers-union-punjab sri-muktsar-sahib the-state-committee-of-water-supply-punjab the-unmute-breaking-news the-unmute-punjab the-unmute-punjabi-news the-unmute-update water-supply water-supply-and-sanitation-contract-workers ਸ੍ਰੀ ਮੁਕਤਸਰ ਸਾਹਿਬ 28 ਸਤੰਬਰ 2022: ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ (Sanitation Contract Workers Union) ਪੰਜਾਬ ਦੀ ਸੂਬਾ ਕਮੇਟੀ ਦੇ ਫੈਸਲੇ ਤਹਿਤ ਅੱਜ ਇਥੇ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਵਰਕਰਾਂ ਵਲੋਂ ਸਬ-ਡਿਵੀਜ਼ਨ ਪੱਧਰੀ ਰੋਸ਼ ਪ੍ਰਦਰਸ਼ਨ ਕੀਤਾ ਗਿਆ ਅਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਇੰਨਲਿਸਟਮੈਂਟ ਵਰਕਰਾਂ ਦੇ ਪਿਛਲੇ 10-15 ਸਾਲਾਂ ਦੇ ਤਜਰਬੇ ਨੂੰ ਖਤਮ ਕਰਨ ਵਾਲੀ ਵਿਭਾਗੀ ਅਧਿਕਾਰੀਆਂ ਦੀ ਕਮੇਟੀ ਵਲੋਂ ਮਿਤੀ 16 ਸਤੰਬਰ 2022 ਨੂੰ ਤਨਖਾਹਾਂ 'ਚ ਇਕਸਾਰਤਾ ਲਿਆਉਣ ਦੇ ਨਾਂਅ ਹੇਠ ਜਾਰੀ ਕੀਤੀ ਵਰਕਰ ਵਿਰੋਧੀ ਰਿਪੋਰਟ ਦੀਆਂ ਕਾਪੀਆਂ ਫੂਕੀਆਂ ਗਈਆਂ ਹਨ | ਇਸਦੇ ਨਾਲ ਹੀ ਵਿਭਾਗ ਦੇ ਅਧਿਕਾਰੀਆਂ ਵਿਰੁੱਧ ਨਾਅਰੇਬਾਜੀ ਕਰਦੇ ਹੋਏ ਇਸ ਕਮੇਟੀ ਦੀ ਪੇਸ਼ ਕੀਤੀ ਰਿਪੋਰਟ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਗਈ। ਇਸ ਮੌਕੇ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੇਂਡੂ ਖੇਤਰ ਦੇ ਲੋਕਾਂ ਦੇ ਪੀਣ ਵਾਲੇ ਪਾਣੀ ਦੀ ਮੁੱਢਲੀ ਸਹੂਲਤਾਂ ਮੁਹੱਈਆਂ ਕਰਵਾ ਰਹੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਇੰਨਲਿਸਟਮੈਂਟ/ਆਊਟਸੋਰਸ ਵਰਕਰ ਜੋ ਕਿ ਪਿਛਲੇ ਲੰਮੇ ਅਰਸ਼ੇ ਤੋਂ ਠੇਕਾ ਪ੍ਰਣਾਲੀ ਦਾ ਸੰਤਾਪ ਭੋਗ ਰਹੇ ਹਨ, ਇਹ ਵਰਕਰ ਆਪਣੇ ਪੱਕੇ ਰੁਜਗਾਰ ਦੀ ਮੰਗ ਕਰ ਰਹੇ ਹਨ, ਪਰ ਸਰਕਾਰ ਦੀਆਂ ਕਾਰਪੋਰੇਟੀ ਪੱਖੀ ਨੀਤੀਆਂ ਕਾਰਨ ਜਿੱਥੇ ਨਹਿਰੀ ਪਾਣੀ ਦੀ ਸਪਲਾਈ ਲਈ ਵੱਡੇ ਵੱਡੇ ਮੈਗਾ ਪ੍ਰੋਜੈਕਟ ਸਥਾਪਿਤ ਕਰਕੇ ਵਿਭਾਗ ਦਾ ਨਿੱਜੀਕਰਨ/ਪੰਚਾਇਤੀਕਰਨ ਕੀਤਾ ਜਾ ਰਿਹਾ ਹੈ | ਉਥੇ ਹੀ ਪਿਛਲੇ 10-15 ਸਾਲਾਂ ਤੋਂ ਕੰਮ ਕਰਦੇ ਵਰਕਰਾਂ ਨੂੰ ਬੇਰੁਜਗਾਰ ਕਰਨ ਲਈ ਕੋਝੀਆਂ ਅਤੇ ਵਰਕਰ ਵਿਰੋਧੀ ਨੀਤੀਆਂ ਲਿਆਂਦੀਆਂ ਜਾ ਰਹੀਆਂ ਹਨ। ਇਸੇ ਤਰ੍ਹਾਂ ਹੀ ਅਧਿਕਾਰੀਆਂ ਦੀ ਕਮੇਟੀ ਵਲੋਂ ਮਿਤੀ 16 ਸਤੰਬਰ 2022 ਦੀ ਮੀਟਿੰਗ 'ਚ ਪੇਸ਼ ਕੀਤੇ ਏਜੰਡੇ ਤਹਿਤ ਪੱਤਰ ਜਾਰੀ ਕਰਕੇ ਇੰਨਲਿਸਟਮੈਂਟ ਵਰਕਰਾਂ ਦੀਆਂ ਤਨਖਾਹਾਂ 'ਚ ਇਕਸਾਰਤਾ ਲਿਆਉਣ ਦੇ ਬਹਾਨੇ ਨਾਲ ਵਰਕਰਾਂ ਦੇ ਪਿਛਲੇ ਤਜਰਬੇ ਨੂੰ ਖਤਮ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ, ਉਹ ਸਾਨੂੰ ਮਨਜ਼ੂਰ ਨਹੀਂ ਹੈ, ਜਿਸਨੂੰ ਤੁਰੰਤ ਰੱਦ ਕੀਤਾ ਜਾਵੇ। 29 ਅਤੇ 30 ਸਤੰਬਰ ਨੂੰ ਦਿਨ-ਰਾਤ ਦੇ ਧਰਨੇ ਐਕਸੀਅਸਨ ਦਫਤਰਾਂ ਅੱਗੇ ਡਿਵੀਜ਼ਨ ਪੱਧਰੀ ਧਰਨੇ ਪਰਿਵਾਰਾਂ ਸਮੇਤ ਦਿੱਤੇ ਜਾਣਗੇ। ਜਿਸ ਦੌਰਾਨ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਹੋਣ ਦੀ ਜਿੰਮੇਵਾਰ ਮਨੈਜਮੇਂਟ ਦੇ ਅਧਿਕਾਰੀ ਅਤੇ ਪੰਜਾਬ ਸਰਕਾਰ ਹੋਵੇਗੀ। The post ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਾਂ ਨੇ ਆਪਣੀ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ ਕੀਤੀ ਨਾਅਰੇਬਾਜੀ appeared first on TheUnmute.com - Punjabi News. Tags:
|
ਖਟਕੜ ਕਲਾਂ ਵਿਖੇ ਟੈਂਕੀ 'ਤੇ ਚੜ੍ਹੇ PTI ਅਧਿਆਪਕ, ਕਿਹਾ 'ਆਪ' ਸਰਕਾਰ ਨੇ ਨੌਕਰੀ ਦਾ ਵਾਅਦਾ ਪੂਰਾ ਨਹੀਂ ਕੀਤਾ Wednesday 28 September 2022 07:04 AM UTC+00 | Tags: 646-pti-unemployed-teachers aam-aadmi-party arvind-kejriwal breaking-news cm-bhagwant-mann khatkar-kalan news pti-teachers-protest pti-unemployed-teachers-protest pti-woman-teacher-sippy-sharma punjab-politics shaheed-e-azam-bhagat-singh the-unmute-breaking-news the-unmute-punjab the-unmute-punjabi-news ਚੰਡੀਗੜ੍ਹ 28 ਸਤੰਬਰ 2022: ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ 'ਤੇ ਅੱਜ 646 ਪੀਟੀਆਈ ਬੇਰੁਜ਼ਗਾਰ ਅਧਿਆਪਕਾਂ ਨੇ ਪਿੰਡ ਖਟਕੜ ਕਲਾਂ (Khatkar Kalan) ਵਿੱਚ ਟੈਂਕੀ 'ਤੇ ਚੜ੍ਹ ਕੇ ਪੰਜਾਬ ਸਰਕਾਰ ਖ਼ਿਲਾਫ ਤੇ ਅਰਵਿੰਦ ਕੇਜਰੀਵਾਲ ਖ਼ਿਲਾਫ ਰੋਸ ਪ੍ਰਦਰਸ਼ਨ ਕੀਤਾ। ਇਨ੍ਹਾਂ ਵਿਚੋਂ ਸਿੱਪੀ ਸਰਮਾ ਜਿਸ ਨੂੰ ਕੇਜਰੀਵਾਲ ਨੇ ਆਪਣੀ ਭੈਣ ਬਣਾਇਆ ਸੀ, ਉਹ ਤੇ ਉਸਦੇ ਕੁਝ ਸਾਥੀ ਅੱਜ ਭਗਵੰਤ ਮਾਨ ਮੁੱਖ ਮੰਤਰੀ ਤੇ ਆਪ ਸਰਕਾਰ ਦੇ ਲਾਰਿਆ ਤੋਂ ਤੰਗ ਹੋ ਕੇ ਖੜਕੜਕਲਾਂ ਟੈਂਕੀ ‘ਤੇ ਚੜ ਗਏ | ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ਦਾ ਕਹਿਣਾ ਹੈ ਕਿ ਚੋਣਾਂ ਤੋਂ ਪਹਿਲਾਂ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਵਾਅਦਾ ਕੀਤਾ ਸੀ ਕਿ ‘ਆਪ’ ਸਰਕਾਰ ਬਣਦਿਆਂ ਹੀ ਉਨ੍ਹਾਂ ਨੂੰ ਭਰਤੀ ਕਰ ਲਿਆ ਜਾਵੇਗਾ, ਪਰ ਹੁਣ ਸਰਕਾਰ ਬਣੀ ਨੂੰ 6 ਮਹੀਨੇ ਤੋਂ ਵੱਧ ਦਾ ਸਮਾਂ ਹੋ ਗਿਆ ਹੈ। ਇਸ ਦੌਰਾਨ ਇੱਕ ਬੇਰੁਜ਼ਗਾਰ ਪੀਟੀਆਈ ਮਹਿਲਾ ਅਧਿਆਪਕ ਸਿੱਪੀ ਸ਼ਰਮਾ ਦੀ ਟੈਂਕੀ ‘ਤੇ ਚੜ੍ਹਨ ਦੀ ਵੀਡੀਓ ਵਾਇਰਲ ਹੋ ਰਹੀ ਹੈ। ਵੀਡੀਓ ਵਿੱਚ ਇੱਕ ਬੇਰੁਜ਼ਗਾਰ ਪੀਟੀਆਈ ਮਹਿਲਾ ਅਧਿਆਪਕ ਕਹਿ ਰਹੀ ਹੈ ਕਿ ਉਸਦੇ ਭਰਾ ਅਰਵਿੰਦ ਕੇਜਰੀਵਾਲ ਨੇ ਉਸ ਨਾਲ ਵਾਅਦਾ ਕੀਤਾ ਸੀ ਕਿ ਸੱਤਾ ਵਿੱਚ ਆਉਂਦੇ ਹੀ ਉਸ ਨੂੰ ਨੌਕਰੀਆਂ ਦਿੱਤੀਆਂ ਜਾਣਗੀਆਂ, ਪਰ ਅਜੇ ਤੱਕ ਇਹ ਵਾਅਦਾ ਪੂਰਾ ਨਹੀਂ ਹੋਇਆ। The post ਖਟਕੜ ਕਲਾਂ ਵਿਖੇ ਟੈਂਕੀ ‘ਤੇ ਚੜ੍ਹੇ PTI ਅਧਿਆਪਕ, ਕਿਹਾ ‘ਆਪ’ ਸਰਕਾਰ ਨੇ ਨੌਕਰੀ ਦਾ ਵਾਅਦਾ ਪੂਰਾ ਨਹੀਂ ਕੀਤਾ appeared first on TheUnmute.com - Punjabi News. Tags:
|
ਸ਼ਹੀਦ ਭਗਤ ਸਿੰਘ ਦੇ ਨਾਂ ਨਾਲ ਜਾਣਿਆ ਜਾਵੇਗਾ ਚੰਡੀਗੜ੍ਹ ਏਅਰਪੋਰਟ, ਨਿਰਮਲਾ ਸੀਤਾਰਮਨ ਨੇ ਕੀਤਾ ਉਦਘਾਟਨ Wednesday 28 September 2022 07:20 AM UTC+00 | Tags: aam-aadmi-party breaking-news chandigarh-airport haryana-governor-bandaru-dattatreya mann-ki-baat. news pm-modi punjab-chief-minister-bhagwant-mann punjab-governor-and-chandigarh-administrator-banwari-lal-parohit punjabi-news retired-general-dr-vijay-kumar-singh shaheed-bhagat-singh-international-airport the-unmute the-unmute-breaking-news union-minister-of-state-for-road-transport-and-highways-and-civil-aviation ਚੰਡੀਗੜ੍ਹ 28 ਸਤੰਬਰ 2022: ਚੰਡੀਗੜ ਇੰਟਰਨੈਸ਼ਨਲ ਏਅਰਪੋਰਟ ਨੂੰ ਹੁਣ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ (Shaheed Bhagat Singh International Airport) ਨਾਂ ਨਾਲ ਜਾਣਿਆ ਜਾਵੇਗਾ | ਇਸਦੇ ਨਾਲ ਹੀ ਪੰਜਾਬ ਅਤੇ ਹਰਿਆਣਾ ਸਰਕਾਰ ਵਿਚਾਲੇ 7 ਸਾਲਾਂ ਤੋਂ ਚੱਲਿਆ ਆ ਰਿਹਾ ਗਤਿਰੋਧ ਵੀ ਖਤਮ ਹੋ ਜਾਵੇਗਾ। ਕੇਂਦਰ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਸਮਾਗਮ ਦੌਰਾਨ ਏਅਰਪੋਰਟ ਦਾ ਨਾਮਕਰਨ ਕੀਤਾ | ਇਸ ਦੌਰਾਨ ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ, ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪਰੋਹਿਤ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਕੇਂਦਰੀ ਰਾਜ ਮੰਤਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਅਤੇ ਸ਼ਹਿਰੀ ਹਵਾਬਾਜ਼ੀ, ਸੇਵਾਮੁਕਤ ਜਨਰਲ ਡਾ: ਵਿਜੇ ਕੁਮਾਰ ਸਿੰਘ, ਹਰਿਆਣਾ ਦੇ ਗ੍ਰਹਿ ਅਤੇ ਸਿਹਤ ਮੰਤਰੀ ਅਨਿਲ ਵਿੱਜ, ਚੰਡੀਗੜ੍ਹ ਤੋਂ ਸੰਸਦ ਮੈਂਬਰ ਕਿਰਨ ਖੇਰ ਅਤੇ ਆਨੰਦਪੁਰ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਮੌਜੂਦ ਸਨ। The post ਸ਼ਹੀਦ ਭਗਤ ਸਿੰਘ ਦੇ ਨਾਂ ਨਾਲ ਜਾਣਿਆ ਜਾਵੇਗਾ ਚੰਡੀਗੜ੍ਹ ਏਅਰਪੋਰਟ, ਨਿਰਮਲਾ ਸੀਤਾਰਮਨ ਨੇ ਕੀਤਾ ਉਦਘਾਟਨ appeared first on TheUnmute.com - Punjabi News. Tags:
|
ਖਟਕੜ ਕਲਾਂ ਪਹੁੰਚੇ CM ਭਗਵੰਤ ਮਾਨ, ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ Wednesday 28 September 2022 07:40 AM UTC+00 | Tags: 115th-birth-anniversary-of-shaheed-bhagat-singh breaking-news chief-minister-bhagwant-mann khatkar-kalan news punjab-government punjabi-news shaheed-bhagat-singh the-unmute-breaking the-unmute-breaking-news the-unmute-news the-unmute-punjabi-news ਚੰਡੀਗੜ੍ਹ 28 ਸਤੰਬਰ 2022: ਅੱਜ ਪੂਰੇ ਦੇਸ਼ ਭਰ ਵਿੱਚ ਸ਼ਹੀਦ ਭਗਤ ਸਿੰਘ (Shaheed Bhagat Singh) ਦਾ 115 ਵਾਂ ਜਨਮ ਦਿਹਾੜਾ ਮਨਾਇਆ ਜਾ ਰਿਹਾ ਹੈ, ਉੱਥੇ ਹੀ ਪੰਜਾਬ ਵਿੱਚ ਵੀ ਵੱਖ ਵੱਖ ਥਾਵਾਂ ਤੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਉਨ੍ਹਾਂ ਦੇ ਬੁੱਤ 'ਤੇ ਫੁੱਲਾਂ ਦੇ ਹਾਰ ਪਾ ਕੇ ਉਨ੍ਹਾਂ ਨੂੰ ਸ਼ਰਧਾ ਸਤਿਕਾਰ ਭੇਟ ਕੀਤਾ ਜਾ ਰਿਹਾ ਹੈ | ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਖਟਕੜ ਕਲਾਂ ਵਿਖੇ ਪਹੁੰਚੇ , ਉਨ੍ਹਾਂ ਨੇ ਸ਼ਹੀਦ ਭਗਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਤੇ ਸ਼ਹੀਦਾਂ ਨੂੰ ਸਿਜਦਾ ਕੀਤਾ ਗਿਆ। The post ਖਟਕੜ ਕਲਾਂ ਪਹੁੰਚੇ CM ਭਗਵੰਤ ਮਾਨ, ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ appeared first on TheUnmute.com - Punjabi News. Tags:
|
CM ਮਾਨ ਦੇ ਬਿਆਨ 'ਤੇ ਚਰਨਜੀਤ ਚੰਨੀ ਦਾ ਪਲਟਵਾਰ, ਕਿਹਾ ਮੇਰਾ ਫ਼ੋਨ 24 ਘੰਟੇ ਖੁੱਲ੍ਹਾ ਜਦੋਂ ਮਰਜੀ ਫ਼ੋਨ ਕਰੋ Wednesday 28 September 2022 08:10 AM UTC+00 | Tags: 24 aam-aadmi-party breaking-news charanjit-singh-channi cm-bhagwant-mann congress punjab-assembly-special-session punjab-congress punjab-government the-unmute-breaking-news the-unmute-punjab ਚੰਡੀਗੜ੍ਹ 28 ਸਤੰਬਰ 2022: ਬੀਤੇ ਦਿਨੀ ਪੰਜਾਬ ਦੀ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਤੰਜ ਕੱਸਦਿਆਂ ਕਿਹਾ ਕਿ ਮੁੱਖ ਮੰਤਰੀ ਹੋਣ ਦੇ ਨਾਤੇ ਉਨ੍ਹਾਂ ਨੇ ਕਈ ਫਾਈਲਾਂ ਬਾਰੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਪੁੱਛ-ਪੜਤਾਲ ਕਰਨੀ ਸੀ, ਪਰ ਉਹ ਕਿੱਥੇ ਹਨ। ਮੈਂ ਪੁੱਛਣਾ ਚਾਹੁੰਦਾ ਹਾਂ ਕਿ ਚੋਣਾਂ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਕਿੱਥੇ ਗਏ? ਮੁੱਖ ਮੰਤਰੀ ਦੇ ਇਸ ਬਿਆਨ ‘ਤੇ ਚਰਨਜੀਤ ਸਿੰਘ ਚੰਨੀ ਨੇ ਪਲਟਵਾਰ ਕਰਦਿਆਂ ਕਿਹਾ ਕਿ ਉਨ੍ਹਾ ਦਾ ਫ਼ੋਨ 24 ਘੰਟੇ ਖੁੱਲ੍ਹਾ ਰਹਿੰਦਾ ਹੈ, ਤੁਸੀਂ ਜਦੋਂ ਚਾਹੋ ਫ਼ੋਨ ਕਰ ਸਕਦੇ ਹੋ ਅਤੇ ਫਾਈਲਾਂ ਬਾਰੇ ਜਾਣਕਾਰੀ ਲੈ ਸਕਦੇ ਹੋ | ਉਨ੍ਹਾਂ ਕਿਹਾ ਕਿ ਮਾਨ ਸਰਕਾਰ ਜਾਂ ਮੁੱਖ ਮੰਤਰੀ ਵੱਲੋਂ ਇਸ ਸੰਬੰਧ ਵਿੱਚ ਕੋਈ ਵੀ ਸੁਨੇਹਾ ਜਾਂ ਸੰਦੇਸ਼ ਨਹੀਂ ਮਿਲਿਆ ਹੈ। ਚੰਨੀ ਨੇ ਇਕ ਨਿੱਜੀ ਚੈਨਲ ਨਾਲ ਗੱਲਬਾਤ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਜਦੋਂ ਵੀ ਸੰਪਰਕ ਕਰਦੀ ਹੈ, ਮੈਂ ਹਰ ਸਵਾਲ ਦਾ ਜਵਾਬ ਦੇਣ ਲਈ ਤਿਆਰ ਹਾਂ। ਉਨ੍ਹਾਂ ਨੇ ਆਪਣੇ ਵਿਦੇਸ਼ ਦੌਰੇ ਬਾਰੇ ਦੱਸਦਿਆਂ ਉਹਨਾਂ ਕਿਹਾ ਕਿ ਉਹ ਇਸ ਸਮੇਂ ਆਪਣਾ ਇਲਾਜ ਕਰਵਾ ਰਹੇ ਹਨ ਅਤੇ ਨਾਲ ਹੀ ਆਪਣੀ ਪੀਐੱਚਡੀ ਥੀਸਿਸ ਤੇ ਵੀ ਕੰਮ ਕਰ ਰਹੇ ਹਨ | The post CM ਮਾਨ ਦੇ ਬਿਆਨ ‘ਤੇ ਚਰਨਜੀਤ ਚੰਨੀ ਦਾ ਪਲਟਵਾਰ, ਕਿਹਾ ਮੇਰਾ ਫ਼ੋਨ 24 ਘੰਟੇ ਖੁੱਲ੍ਹਾ ਜਦੋਂ ਮਰਜੀ ਫ਼ੋਨ ਕਰੋ appeared first on TheUnmute.com - Punjabi News. Tags:
|
ਫਿਰੌਤੀ ਦੇ ਮਾਮਲੇ 'ਚ ਰਿਮਾਂਡ ਖ਼ਤਮ ਹੋਣ ਉਪਰੰਤ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਅਮ੍ਰਿਤਸਰ ਅਦਾਲਤ 'ਚ ਪੇਸ਼ੀ Wednesday 28 September 2022 08:39 AM UTC+00 | Tags: aam-aadmi-party amritsar amritsar-court amritsar-police gangster-jaggu-bhagwanpuria jaggu-bhagwanpuria news punjab-government punjab-police sidhu-moosewala-murder-case the-unmute-breaking-news ਚੰਡੀਗੜ੍ਹ 28 ਸਤੰਬਰ 2022: ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਫਿਰੌਤੀ ਦੇ ਮਾਮਲੇ ‘ਚ ਰਿਮਾਂਡ ਖਤਮ ਹੋ ਗਿਆ ਹੈ। ਪੁਲਿਸ ਵਲੋਂ ਅੱਜ ਜੱਗੂ ਭਗਵਾਨਪੁਰੀਆ ਨੂੰ ਅੰਮ੍ਰਿਤਸਰ ਦੀ ਅਦਾਲਤ (Amritsar court) ‘ਚ ਪੇਸ਼ ਕੀਤਾ ਜਾਵੇਗਾ। ਜਿਕਰਯੋਗ ਹੈ ਕਿ ਜੱਗੂ ਭਗਵਾਨਪੁਰੀਆ ਅੰਮ੍ਰਿਤਸਰ ਦੇ ਡਾਕਟਰ ਕੋਲੋਂ ਫਿਰੌਤੀ ਮੰਗਣ ਦੇ ਮਾਮਲੇ ‘ਚ ਪਿਛਲੇ ਅੱਠ ਦਿਨਾਂ ਤੋਂ ਅੰਮ੍ਰਿਤਸਰ ਪੁਲਿਸ ਕੋਲ ਰਿਮਾਂਡ ‘ਤੇ ਸੀ। ਇਸ ਪੇਸ਼ੀ ਦੌਰਾਨ ਤਰਨ ਤਾਰਨ ਪੁਲਿਸ ਜੱਗੂ ਭਗਵਾਨਪੁਰੀਆ ਦਾ ਰਿਮਾਂਡ ਲੈਣ ਦੀ ਕੋਸ਼ਿਸ ਕਰ ਸਕਦੀ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਤਰਨ ਤਾਰਨ ਪੁਲਿਸ ਤਰਨ ਤਾਰਨ ‘ਚ ਹੋਈ ਗੈਂਗਵਾਰ ਦੇ ਮਾਮਲੇ ‘ਚ ਜੱਗੂ ਭਗਵਾਨਪੁਰੀਆ ਨੂੰ ਨਾਮਜਦ ਕੀਤਾ ਹੈ | The post ਫਿਰੌਤੀ ਦੇ ਮਾਮਲੇ ‘ਚ ਰਿਮਾਂਡ ਖ਼ਤਮ ਹੋਣ ਉਪਰੰਤ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਅਮ੍ਰਿਤਸਰ ਅਦਾਲਤ ‘ਚ ਪੇਸ਼ੀ appeared first on TheUnmute.com - Punjabi News. Tags:
|
ਪੰਜਾਬ 'ਚ ਵਧ ਰਹੇ ਨਸ਼ੇ ਨੂੰ ਰੋਕਣ ਲਈ ਵੱਖ ਵੱਖ ਸਿੱਖ ਜਥੇਬੰਦੀਆਂ ਨੇ ਅੰਮ੍ਰਿਤਸਰ ਬਾਰਡਰ ਰੇਂਜ ਆਈਜੀ ਨੂੰ ਦਿੱਤਾ ਮੰਗ ਪੱਤਰ Wednesday 28 September 2022 08:51 AM UTC+00 | Tags: aam-aadmi-party amritsar-border-rang amritsar-border-range-ig border-zone-ig-manish-chawla breaking-news cm-bhagwant-mann congress drug-in-punjab ig-manish-chawla ndpc-act news punjab-agtf punjab-police sgpc the-unmute-breaking-news the-unmute-latest-news the-unmute-latest-update the-unmute-punjabi-news ਅੰਮ੍ਰਿਤਸਰ 28 ਸਤੰਬਰ 2022: ਪੰਜਾਬ ‘ਚ ਦਿਨ ਪ੍ਰਤੀ ਦਿਨ ਵੱਧ ਰਾਹ ਨਸ਼ਾ ਪੰਜਾਬ ਦੇ ਲੋਕਾਂ ਨੂੰ ਚਿੰਤਾ ਵਿੱਚ ਪਾ ਰਿਹਾ ਹੈ | ਅਕਸਰ ਹੀ ਨਸ਼ਿਆਂ ਦੇ ਹਾਲਤ ‘ਚ ਨੌਜਵਾਨਾਂ ਦੀਆਂ ਵੀਡਿਓ ਵੀ ਸਾਹਮਣੇ ਆ ਰਹੀਆਂ ਹਨ | ਜਿਸ ਦੇ ਚੱਲਦੇ ਵੱਖ ਵੱਖ ਸਿੱਖ ਜਥੇਬੰਦੀਆਂ ਵਲੋਂ ਅੱਜ ਅੰਮ੍ਰਿਤਸਰ ਬਾਰਡਰ ਰੇਂਜ (Amritsar Border Range IG) ਦੇ ਆਈਜੀ ਮਨੀਸ਼ ਚਾਵਲਾ ਨੂੰ ਇੱਕ ਮੰਗ ਪੱਤਰ ਦੇਣ ਪਹੁੰਚੇ ਹਨ | ਬਾਰਡਰ ਰੇਂਜ ਆਈਜੀ ਨੂੰ ਮੰਗ ਪੱਤਰ ਦੇਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿੱਖ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਾ ਬਹੁਤ ਜ਼ਿਆਦਾ ਵਧਦਾ ਜਾ ਰਿਹਾ ਹੈ, ਆਏ ਦਿਨ ਹੀ ਨਸ਼ੇ ਦੀ ਹਾਲਤ ਵਿਚ ਨੌਜਵਾਨਾਂ ਦੀਆਂ ਵੀਡਿਓ ਸੋਸ਼ਲ ਮੀਡੀਆ ‘ਤੇ ਸਾਹਮਣੇ ਆ ਰਹੀਆਂ ਹਨ | ਪਿੰਡਾਂ ਦੇ ਵਿੱਚ ਵੀ ਬਹੁਤ ਸਾਰਾ ਨਸ਼ਾ ਵਿਕ ਰਿਹਾ ਹੈ, ਲੇਕਿਨ ਪੁਲਿਸ ਇਸ ‘ਤੇ ਕੋਈ ਵੀ ਕਾਰਵਾਈ ਕਰਦੀ ਦਿਖਾਈ ਨਹੀਂ ਦੇ ਰਹੀ | ਇਸਦੇ ਨਾਲ ਹੀ ਸਿੱਖ ਆਗੂ ਬਲਬੀਰ ਸਿੰਘ ਮੁੱਛਲ ਨੇ ਕਿਹਾ ਕਿ ਅੰਮ੍ਰਿਤਸਰ ਦਾ ਜੰਡਿਆਲਾ ਗੁਰੂ ਇਲਾਕਾ ਨਸ਼ੇ ਦੇ ਮਾਮਲੇ ‘ਚ ਮਿੰਨੀ ਪਾਕਿਸਤਾਨ ਬਣਦਾ ਹੋਇਆ ਨਜ਼ਰ ਆ ਰਿਹਾ ਹੈ |ਲੇਕਿਨ ਪੁਲਿਸ ਅਧਿਕਾਰੀ ਵੀ ਉਸ ‘ਤੇ ਕੋਈ ਕਾਰਵਾਈ ਕਰਦੇ ਨਹੀਂ ਦਿਖਾਈ ਦੇ ਰਹੇ | ਉਨ੍ਹਾਂ ਦਾ ਕਹਿਣਾ ਹੈ ਕਿ ਨਸ਼ਾ ਵੇਚਣ ਵਾਲਿਆਂ ਦੀਆਂ ਜ਼ਮੀਨਾਂ ਸੀਜ਼ ਕੀਤੀਆਂ ਜਾਣ ਤੇ ਉਨ੍ਹਾਂ ਦੇ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ ਤਾਂ ਜੋ ਕਿ ਨਸ਼ਾ ਰੋਕਿਆ ਜਾ ਸਕੇ | ਬਾਰਡਰ ਰੇਂਜ ਆਈਜੀ ਮਨੀਸ਼ ਚਾਵਲਾ ਨੇ ਵਿਸ਼ਵਾਸ ਦਿਵਾਇਆ ਕਿ ਨਸ਼ਾ ਖਤਮ ਕਰਨ ਲਈ ਸਿਵਲ ਵਰਦੀ ਦੇ ਵਿੱਚ ਵੀ ਕੁਝ ਪੁਲਿਸ ਅਧਿਕਾਰੀ ਤਾਇਨਾਤ ਕੀਤੇ ਜਾਣਗੇ ਤਾਂ ਜੋ ਕਿ ਨਸ਼ਾ ਵੇਚਣ ਵਾਲੇ ਸੌਦਾਗਰਾਂ ਨੂੰ ਫੜਿਆ ਜਾ ਸਕੇ | ਬਾਰਡਰ ਰੇਂਜ ਆਈਜੀ ਨੇ ਕਿਹਾ ਕਿ ਵੱਖ ਵੱਖ ਸਿੱਖ ਜਥੇਬੰਦੀਆਂ ਮੰਗ ਪੱਤਰ ਦੇਣ ਪਹੁੰਚੀਆਂ ਹਨ ਕਿ ਪੰਜਾਬ ਵਿੱਚ ਨਸ਼ਾ ਬਹੁਤ ਵਧਦਾ ਜਾ ਰਿਹਾ ਹੈ ਅਤੇ ਨਸ਼ੇ ਨੂੰ ਰੋਕਿਆ ਜਾਵੇ ਜਿਸ ਲਈ ਪੰਜਾਬ ਪੁਲਿਸ ਪਹਿਲਾਂ ਹੀ ਪੰਜਾਬ ਸਰਕਾਰ ਦੇ ਨਾਲ ਮਿਲ ਕੇ ਕੰਮ ਕਰ ਰਹੀ ਹੈ ਅਤੇ ਸਿੱਖ ਜਥੇਬੰਦੀਆਂ ਨੂੰ ਵਿਸ਼ਵਾਸ ਦਿਵਾਇਆ ਗਿਆ ਹੈ ਕਿ ਜਲਦ ਹੀ ਪੰਜਾਬ ਵਿਚ ਨਸ਼ਾ ਖਤਮ ਕੀਤਾ ਜਾਵੇਗਾ | The post ਪੰਜਾਬ ‘ਚ ਵਧ ਰਹੇ ਨਸ਼ੇ ਨੂੰ ਰੋਕਣ ਲਈ ਵੱਖ ਵੱਖ ਸਿੱਖ ਜਥੇਬੰਦੀਆਂ ਨੇ ਅੰਮ੍ਰਿਤਸਰ ਬਾਰਡਰ ਰੇਂਜ ਆਈਜੀ ਨੂੰ ਦਿੱਤਾ ਮੰਗ ਪੱਤਰ appeared first on TheUnmute.com - Punjabi News. Tags:
|
ਘਰ-ਘਰ ਆਟਾ ਵੰਡਣ ਵਾਲੀ ਸਕੀਮ 'ਤੇ ਮਾਨ ਸਰਕਾਰ ਨੂੰ ਫਿਰ ਵੱਡਾ ਝਟਕਾ, ਹਾਈਕੋਰਟ ਦੇ ਡਬਲ ਬੈਂਚ ਨੇ ਵੀ ਲਗਾਈ ਰੋਕ Wednesday 28 September 2022 09:05 AM UTC+00 | Tags: breaking-news high-court ਚੰਡੀਗੜ੍ਹ 28 ਸਤੰਬਰ 2022: ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵਲੋਂ ਇਕ ਅਕਤੂਬਰ ਤੋਂ ਸ਼ੁਰੂ ਕੀਤੀ ਜਾਣ ਵਾਲੀ ਘਰ-ਘਰ ਆਟਾ ਵੰਡਣ ਵਾਲੀ ਸਕੀਮ ‘ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਡਬਲ ਬੈਂਚ ਨੇ ਵੀ ਰੋਕ ਲਗਾ ਦਿੱਤੀ ਹੈ | ਡਬਲ ਬੈਂਚ ਦੇ ਇਸ ਫੈਸਲੇ ਨਾਲ ਮਾਨ ਸਰਕਾਰ ਨੂੰ ਵੱਡਾ ਝਟਕਾ ਲੱਗਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਇਹ ਫ਼ੈਸਲਾ ਪੰਜਾਬ ਐਂਡ ਹਰਿਆਣਾ ਹਾਈਕੋਰਟ ‘ਚ ਐੱਨ.ਐੱਫ.ਐੱਸ.ਏ. ਡੀਪੂ ਹੋਲਡਰ ਵੈੱਲਫੇਅਰ ਐਸੋਸੀਏਸ਼ਨ 355 ਵਲੋਂ ਪਾਈ ਗਈ ਰਿੱਟ ‘ਤੇ ਅੱਜ ਡਬਲ ਬੈਂਚ ਦੇ ਜੱਜਾਂ ਨੇ ਸੁਣਵਾਈ ਕਰਦੇ ਹੋਏ ਦਿੱਤਾ ਹੈ। ਇਸ ਫੈਸਲੇ ‘ਤੇ ਐੱਨ.ਐੱਫ.ਐੱਸ.ਏ. 355 ਦੇ ਸੂਬਾ ਪ੍ਰਧਾਨ ਰੌਸ਼ਨ ਲਾਲ ਉਰਫ਼ ਮਿੱਠੂ ਘੈਂਟ ਨੇ ਹਾਈਕੋਰਟ ਦਾ ਧੰਨਵਾਦ ਕੀਤਾ | The post ਘਰ-ਘਰ ਆਟਾ ਵੰਡਣ ਵਾਲੀ ਸਕੀਮ ‘ਤੇ ਮਾਨ ਸਰਕਾਰ ਨੂੰ ਫਿਰ ਵੱਡਾ ਝਟਕਾ, ਹਾਈਕੋਰਟ ਦੇ ਡਬਲ ਬੈਂਚ ਨੇ ਵੀ ਲਗਾਈ ਰੋਕ appeared first on TheUnmute.com - Punjabi News. Tags:
|
ਹਿਮਾਚਲ 'ਚ ਕਾਂਗਰਸ ਨੂੰ ਵੱਡਾ ਝਟਕਾ, ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਹਰਸ਼ ਮਹਾਜਨ ਭਾਜਪਾ 'ਚ ਹੋਏ ਸ਼ਾਮਲ Wednesday 28 September 2022 09:23 AM UTC+00 | Tags: bharatiya-janata-party bjp breaking-news harsh-mahajan himachal-congress himachal-pradesh news piyush-goyal sonia-gandhi the-unmute-breaking-news the-unmute-punjabi-news union-minister-piyush-goyal ਚੰਡੀਗੜ੍ਹ 28 ਸਤੰਬਰ 2022: ਹਿਮਾਚਲ ਵਿੱਚ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਕਾਂਗਰਸ ਨੂੰ ਇੱਕ ਹੋਰ ਵੱਡਾ ਝਟਕਾ ਲੱਗਾ ਹੈ। ਪਾਰਟੀ ਦੇ ਕਾਰਜਕਾਰੀ ਪ੍ਰਧਾਨ ਅਤੇ ਸਾਬਕਾ ਮੰਤਰੀ ਹਰਸ਼ ਮਹਾਜਨ (Harsh Mahajan) ਅੱਜ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ । ਉਹ ਦਿੱਲੀ ਵਿੱਚ ਕੇਂਦਰੀ ਮੰਤਰੀ ਪਿਊਸ਼ ਗੋਇਲ ਦੀ ਮੌਜੂਦਗੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਏ। ਜਿਕਰਯੋਗ ਹੈ ਕਿ ਹਰਸ਼ ਮਹਾਜਨ (Harsh Mahajan) ਨੂੰ ਛੇ ਵਾਰ ਦੇ ਮਰਹੂਮ ਮੁੱਖ ਮੰਤਰੀ ਵੀਰਭੱਦਰ ਸਿੰਘ ਦੀ ਰਣਨੀਤੀ ਕਾਰ ਮੰਨਿਆ ਜਾਂਦਾ ਸੀ। ਇਸੇ ਕਾਰਨ ਵੀਰਭੱਦਰ ਸਿੰਘ ਦੀ ਮੌਤ ਤੋਂ ਬਾਅਦ ਕਾਂਗਰਸ ਹਾਈਕਮਾਨ ਨੇ ਇਸ ਸਾਲ ਮਈ ਵਿੱਚ ਉਨ੍ਹਾਂ ਨੂੰ ਪਾਰਟੀ ਦਾ ਕਾਰਜਕਾਰੀ ਪ੍ਰਧਾਨ ਬਣਾਇਆ ਸੀ ਪਰ ਮਹਾਜਨ ਨੇ ਵਿਧਾਨ ਸਭਾ ਚੋਣਾਂ ਤੋਂ ਕੁਝ ਸਮਾਂ ਪਹਿਲਾਂ ਹੀ ਕਾਂਗਰਸ ਛੱਡ ਕੇ ਪਾਰਟੀ ਨੂੰ ਵੱਡਾ ਝਟਕਾ ਦਿੱਤਾ ਹੈ । ਹਰਸ਼ ਮਹਾਜਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ‘ਚ ਭਰੋਸਾ ਪ੍ਰਗਟਾਉਂਦੇ ਹੋਏ ਭਾਜਪਾ ‘ਚ ਸ਼ਾਮਲ ਹੋਏ ਹਨ। ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਹਰਸ਼ ਮਹਾਜਨ ਨੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਨਾਲ ਵੀ ਮੁਲਾਕਾਤ ਕੀਤੀ। The post ਹਿਮਾਚਲ ‘ਚ ਕਾਂਗਰਸ ਨੂੰ ਵੱਡਾ ਝਟਕਾ, ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਹਰਸ਼ ਮਹਾਜਨ ਭਾਜਪਾ ‘ਚ ਹੋਏ ਸ਼ਾਮਲ appeared first on TheUnmute.com - Punjabi News. Tags:
|
CM ਭਗਵੰਤ ਮਾਨ ਨੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਹੋਰ ਕੌਮਾਂਤਰੀ ਉਡਾਨਾਂ ਸ਼ੁਰੂ ਕਰਨ ਦੀ ਕੀਤੀ ਮੰਗ Wednesday 28 September 2022 09:29 AM UTC+00 | Tags: aam-aadmi-party america australia canada chandigarh-airport haryana-governor-bandaru-dattatreya mann-ki-baat. news pm-modi punjab-chief-minister-bhagwant-mann punjab-governor-and-chandigarh-administrator-banwari-lal-parohit punjabi-news retired-general-dr-vijay-kumar-singh shaheed-bhagat-singh-international-airport the-unmute the-unmute-breaking-news union-minister-of-state-for-road-transport-and-highways-and-civil-aviation ਚੰਡੀਗੜ੍ਹ 28 ਸਤੰਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਭਾਰਤ ਸਰਕਾਰ ਨੂੰ ਵਿਦੇਸ਼ਾਂ ਵਿਚ ਵੱਸਦੇ ਪੰਜਾਬੀ ਭਾਈਚਾਰੇ ਦੀ ਸਹੂਲਤ ਲਈ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ (Shaheed Bhagat Singh International Airport ) ਤੋਂ ਹੋਰ ਕੌਮਾਂਤਰੀ ਉਡਾਨਾਂ ਸ਼ੁਰੂ ਕਰਨ ਦੀ ਮੰਗ ਕੀਤੀ। ਅੱਜ ਇੱਥੇ ਹਵਾਈ ਅੱਡੇ ਦਾ ਨਾਮ ਮਹਾਨ ਸ਼ਹੀਦ ਦੇ ਨਾਮ ਉਤੇ ਰੱਖਣ ਮੌਕੇ ਹੋਏ ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਇਹ ਮਾਮਲਾ ਪ੍ਰਧਾਨ ਮੰਤਰੀ ਅਤੇ ਕੇਂਦਰੀ ਹਵਾਬਾਜ਼ੀ ਮੰਤਰੀ ਕੋਲ ਉਠਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਅੱਜ ਸ਼ਹੀਦ ਭਗਤ ਸਿੰਘ ਦੀ 115ਵੀਂ ਜਨਮ ਵਰ੍ਹੇਗੰਢ ਹੈ ਅਤੇ ਮਹਾਨ ਸ਼ਹੀਦ ਦੇ ਨਾਂ ਉਤੇ ਹਵਾਈ ਅੱਡੇ ਦਾ ਨਾਂ ਰੱਖਣ ਨਾਲ ਇਸ ਦਿਨ ਨੂੰ ਇਤਿਹਾਸਕ ਤੇ ਯਾਦਗਾਰੀ ਬਣਾ ਦਿੱਤਾ। ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਇਸ ਹਵਾਈ ਅੱਡੇ ਤੋਂ ਹੋਰ ਉਡਾਨਾਂ ਸ਼ੁਰੂ ਕਰਨੀਆਂ ਚਾਹੀਦੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਦੁਨੀਆ ਭਰ ਦੇ ਪਰਵਾਸੀ ਪੰਜਾਬੀਆਂ ਵੱਲੋਂ ਸੂਬੇ ਤੋਂ ਕੈਨੇਡਾ, ਅਮਰੀਕਾ, ਆਸਟ੍ਰੇਲੀਆ ਅਤੇ ਦੁਨੀਆ ਦੇ ਹੋਰ ਹਿੱਸਿਆਂ ਲਈ ਹਵਾਈ ਸੰਪਰਕ ਯਕੀਨੀ ਬਣਾਉਣ ਲਈ ਅਜਿਹੀਆਂ ਉਡਾਨਾਂ ਦੀ ਮੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਉਡਾਨਾਂ ਨਾਲ ਪੰਜਾਬ ਦੇ ਯਾਤਰੀਆਂ ਤੋਂ ਇਲਾਵਾ ਹਰਿਆਣਾ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਜੰਮੂ-ਕਸ਼ਮੀਰ ਅਤੇ ਹੋਰ ਰਾਜਾਂ ਦੇ ਯਾਤਰੀਆਂ ਨੂੰ ਵੀ ਫਾਇਦਾ ਹੋਵੇਗਾ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਸ ਹਵਾਈ ਅੱਡੇ ਦਾ ਨਾਂ ਬਦਲ ਕੇ ਸ਼ਹੀਦ ਭਗਤ ਸਿੰਘ ਦੇ ਨਾਂ 'ਤੇ ਰੱਖਣ ਲਈ ਠੋਸ ਉਪਰਾਲੇ ਕੀਤੇ ਹਨ। ਮੁੱਖ ਮੰਤਰੀ ਨੇ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ 'ਤੇ ਰੱਖਣ ਲਈ ਕੇਂਦਰ ਸਰਕਾਰ ਦਾ ਤਹਿ ਦਿਲੋਂ ਧੰਨਵਾਦ ਕੀਤਾ। ਭਗਵੰਤ ਮਾਨ ਨੇ ਕਿਹਾ ਕਿ ਪੂਰੇ ਦੇਸ਼ ਦੀ ਚਿਰੋਕਣੀ ਮੰਗ ਪੂਰੀ ਹੋ ਗਈ ਹੈ ਜਿਸ ਨਾਲ ਹਰੇਕ ਦੇਸ਼ ਵਾਸੀ ਖੁਸ਼ ਹੈ। ਉਨ੍ਹਾਂ ਨੇ ਸ਼ਹੀਦ ਭਗਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਨੌਜਵਾਨ ਸ਼ਹੀਦ ਨੂੰ ਨਾ ਸਿਰਫ਼ ਉਸ ਦੀ ਬਹਾਦਰੀ ਲਈ ਯਾਦ ਕੀਤਾ ਜਾਂਦਾ ਹੈ, ਸਗੋਂ ਉਸ ਦੇ ਸਮਾਜਵਾਦ ਦੇ ਫਲਸਫੇ ਅਤੇ ਬੇਇਨਸਾਫੀ ਵਿਰੁੱਧ ਲੜਾਈ ਲਈ ਵੀ ਚੇਤੇ ਕੀਤਾ ਜਾਂਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਮਹਾਨ ਸ਼ਹੀਦ ਦਾ ਜੀਵਨ ਅਤੇ ਫਲਸਫਾ ਨੌਜਵਾਨ ਪੀੜ੍ਹੀ ਨੂੰ ਦੇਸ਼ ਭਗਤੀ ਦੇ ਜਜ਼ਬੇ ਨਾਲ ਦੇਸ਼ ਦੀ ਸੇਵਾ ਕਰਨ ਲਈ ਹਮੇਸ਼ਾ ਪ੍ਰੇਰਿਤ ਕਰਦਾ ਰਹੇਗਾ। ਉਨ੍ਹਾਂ ਕਿਹਾ ਕਿ ਅੱਜ ਦਾ ਦਿਨ ਸੂਬੇ ਦੇ ਇਤਿਹਾਸ ਵਿੱਚ ਸੁਨਿਹਰੀ ਅੱਖਰਾਂ ਨਾਲ ਲਿਖਿਆ ਗਿਆ ਹੈ ਕਿਉਂਕਿ ਇਸ ਹਵਾਈ ਅੱਡੇ ਦਾ ਨਾਂ ਧਰਤੀ ਦੇ ਮਹਾਨ ਸਪੂਤ ਦੇ ਨਾਂ 'ਤੇ ਰੱਖਿਆ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸ਼ਹੀਦ ਭਗਤ ਸਿੰਘ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਉਪਰਾਲੇ ਕਰ ਰਹੀ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ। ਇਸ ਤੋਂ ਪਹਿਲਾਂ ਕੇਂਦਰੀ ਵਿੱਤ ਮੰਤਰੀ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ, ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ, ਮੁੱਖ ਮੰਤਰੀ ਭਗਵੰਤ ਮਾਨ, ਕੇਂਦਰੀ ਮੰਤਰੀ ਜਨਰਲ (ਸੇਵਾ-ਮੁਕਤ) ਵੀ.ਕੇ. ਸਿੰਘ, ਸੰਸਦ ਮੈਂਬਰ ਕਿਰਨ ਖੇਰ, ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਅਤੇ ਹਰਿਆਣਾ ਦੇ ਮੰਤਰੀ ਅਨਿਲ ਵਿੱਜ ਨਾਲ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ 'ਤੇ ਰੱਖਣ ਵਾਲੀ ਤਖ਼ਤੀ ਤੋਂ ਪਰਦਾ ਚੁੱਕਿਆ। The post CM ਭਗਵੰਤ ਮਾਨ ਨੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਹੋਰ ਕੌਮਾਂਤਰੀ ਉਡਾਨਾਂ ਸ਼ੁਰੂ ਕਰਨ ਦੀ ਕੀਤੀ ਮੰਗ appeared first on TheUnmute.com - Punjabi News. Tags:
|
ਸੰਯੁਕਤ ਕਿਸਾਨ ਮੋਰਚਾ 30 ਸਤੰਬਰ ਨੂੰ ਕਰੇਗਾ ਪੰਜਾਬ 'ਚ ਚੱਕਾ ਜਾਮ Wednesday 28 September 2022 09:38 AM UTC+00 | Tags: aam-aadmi-party breaking-news cm-bhagwant-mann jagjit-singh-dallewal kisa-protest-news msp news punjab-farmers-associations punjab-politics samyukt-kisan-morcha samyukt-kisan-morcha-non-political the-unmute-breaking-news the-unmute-punjabi-news ਚੰਡੀਗੜ੍ਹ 28 ਸਤੰਬਰ 2022: ਸੰਯੁਕਤ ਕਿਸਾਨ ਮੋਰਚਾ (Samyukt Kisan Morcha) (ਗੈਰ ਰਾਜਨੀਤਕ) ਭਾਰਤ ਵਿੱਚ ਸ਼ਾਮਲ ਕਿਸਾਨ ਜਥੇਬੰਦੀਆਂ ਦੇ ਆਗੂ ਜਗਜੀਤ ਸਿੰਘ ਡੱਲੇਵਾਲ, ਗੁਰਿੰਦਰ ਸਿੰਘ ਭੰਗੂ, ਇੰਦਰਜੀਤ ਸਿੰਘ ਕੋਟਬੁੱਢਾ,ਬਲਦੇਵ ਸਿੰਘ ਸਿਰਸਾ,ਪ੍ਰਧਾਨ ਸੁਖਦੇਵ ਸਿੰਘ ਭੋਜਰਾਜ, ਸੁਖਪਾਲ ਸਿੰਘ ਡੱਫਰ, ਪ੍ਰਧਾਨ ਸਤਨਾਮ ਸਿੰਘ ਬਾਗੜੀਆਂ, ਹਰਸ਼ਲਿਦਰ ਸਿੰਘ ਕਿਸ਼ਨਗੜ,ਅਮਰਜੀਤ ਸਿੰਘ ਰੜਾ,ਗੁਰਚਰਨ ਸਿੰਘ ਭੀਖੀ, ਬਾਬਾ ਕੰਵਲਜੀਤ ਸਿੰਘ ਪੰਡੋਰੀ, ਰਘਬੀਰ ਸਿੰਘ ਭੰਗਾਲਾ,ਰਜਿੰਦਰ ਸਿੰਘ ਬੈਨੀਪਾਲ,ਸ਼ੇਰਾ ਅਠਵਾਲ,ਬਲਬੀਰ ਸਿੰਘ ਰੰਧਾਵਾ ਆਦਿ ਕਿਸਾਨ ਆਗੂਆਂ ਨੇ ਪ੍ਰੈੱਸ ਨੋਟ ਜਾਰੀ ਕਰਕੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨਾਲ 2 ਅਗਸਤ ਨੂੰ ਕਿਸਾਨਾਂ ਨਾਲ ਹੋਈ ਮੀਟਿੰਗ ਵਿੱਚ ਮੰਨੀਆਂ ਹੋਈਆਂ ਮੰਗਾਂ ਤੋਂ ਹੁਣ ਸਰਕਾਰ ਮੁੱਕਰ ਰਹੀ ਹੈ ਉੱਪਰੋਂ ਕੁਦਰਤੀ ਕਰੋਪੀ ਕਾਰਨ ਝੋਨੇ ਦੀ ਇੱਕ ਲੱਖ ਏਕੜ ਤੋਂ ਵੱਧ ਫਸਲ ਵਾਇਰਸ ਨਾਲ ਖ਼ਰਾਬ ਹੋ ਗਈ ਹੈ ਅਤੇ ਹੁਣੇ ਹੋਈ ਬੇਮੌਸਮੀ ਬਾਰਸ਼ ਨੇ ਝੋਨੇ ਸਮੇਤ ਸਬਜ਼ੀਆਂ ਚਾਰਾ ਅਤੇ ਗੰਨੇ ਦਾ ਭਾਰੀ ਨੁਕਸਾਨ ਕੀਤਾ ਹੈ, ਜਿਸ ਦਾ ਸਰਕਾਰ ਨੂੰ ਤੁਰੰਤ ਮੁਆਵਜ਼ਾ ਜਾਰੀ ਕਰਨਾ ਚਾਹੀਦਾ ਹੈ| ਝੋਨੇ ਦੀ ਪੈਦਾਵਾਰ ਨਾਲੋਂ ਘੱਟ ਝੋਨਾ ਖਰੀਦਣ ਦਾ ਨੋਟੀਫਿਕੇਸ਼ਨ ਜਾਰੀ ਕਰਕੇ ਅਤੇ ਪਰਾਲੀ ਨਾ ਸਾੜਨ ਬਦਲੇ ਦਿੱਤੇ ਜਾਣ ਵਾਲੇ ਮੁਆਵਜ਼ੇ ਤੋਂ ਮੁੱਕਰ ਕੇ ਕਿਸਾਨਾਂ ਦਾ ਹੋਰ ਵੀ ਆਰਥਿਕ ਨੁਕਸਾਨ ਕਰਨ ਤੇ ਸਰਕਾਰ ਤੁਲੀ ਹੋਈ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਲੰਪੀ ਸਕਿਨ ਬਿਮਾਰੀ ਕਾਰਨ ਕਿਸਾਨਾਂ ਦੇ ਪਸ਼ੂ ਧਨ ਦੇ ਹੋਏ ਨੁਕਸਾਨ ਦੀ ਪੂਰਤੀ ਲਈ,ਕੱਚੇ ਵੈਟਰਨਰੀ ਇੰਸਪੈਕਟਰ ਨੂੰ ਪੱਕਿਆਂ ਕਰਨਾਂ, ਗੰਨੇ ਦਾ ਰੇਟ ਭਾਅ 470 ਰੁਪਏ ਪ੍ਰਤੀ ਕੁਵਿੰਟਲ ਲਾਗਤ ਮੁੱਲ਼ ਨੂੰ ਮੁੱਖ ਰੱਖ ਕੇ ਤਹਿ ਕਰਨਾਂ, ਫਗਵਾੜਾ ਮਿੱਲ ਸਮੇ ਨਿੱਜੀ ਮਿਲਾਂ ਤੋਂ ਗੰਨੇ ਦਾ ਬਕਾਇਆ ਲੈਣਾ,ਸ਼ਹੀਦ ਕਿਸਾਨਾਂ ਦੇ ਵਾਰਸਾਂ ਨੂੰ ਨੌਕਰੀਆਂ ਦਵਾਉਣ, DSR (ਸਿੱਧੀ ਬਿਜਾਈ) ਵਾਲੇ ਝੋਨੇ ਦੀ ਸਹਾਇਤਾ ਰਾਸ਼ੀ ਨਾ ਦੇਣਾ, 2 ਕਨਾਲਾਂ ਤੱਕ ਦੀ ਰਜਿਸਟਰੀ ਲਈ NOC ਵਿੱਚ ਛੋਟ ਨਾ ਦੇਣਾ, ਹੜ ਕਾਰਨ ਦਰਿਆਵਾਂ ਨੇੜੇ ,ਬਾਰਸ਼,ਗੜ੍ਹੇਮਾਰੀ,ਸੁੰਡੀ ਜਾ ਮੱਛਰ ਕਾਰਨ ਨਰਮਾ,ਝੋਨਾਂ,ਸਬਜੀਆਂ ਅਤੇ ਕਿਨੂੰਆਂ ਦੇ ਬਾਗਾਂ ਦੇ ਨੁਕਸਾਨ ਦੀ ਪੂਰਤੀ, ਬਾਸਮਤੀ ਤੇ ਐੱਮ ਐੱਸ ਪੀ ਦੀ ਗਰੰਟੀ, ਬੰਦ ਪਈਆਂ ਸਹਿਕਾਰੀ ਖੰਡ ਮਿੱਲਾਂ ਨੂੰ ਚਲਾਉਣਾ,5 ਨਵੰਬਰ ਨੂੰ ਖੰਡ ਮਿੱਲਾਂ ਨੂੰ ਚਾਲੂ ਕਰਨ ਤੋਂ ਵੀ ਸਰਕਾਰ ਅਸਮਰੱਥ ਜਾਪਦੀ ਹੈ| ਪਾਵਰਕਾਮ ਦੇ ਮਹਿਕਮੇ ਨਾਲ ਸੰਬੰਧਤ ਮੁਸ਼ਕਲਾਂ ਦਾ ਹੱਲ ਨਾ ਕਰਨ, ਬੁੱਢੇ ਨਾਲੇ ਦੇ ਜਹਿਰੀਲੇ ਪਾਣੀ ਦੇ ਰਲੇਵੇਂ ਨੂੰ ਨਾ ਰੋਕਣਾ, 2007 ਦੀ ਪਾਲਸੀ ਅਨੁਸਾਰ 19200 ਨਿਕਾਸੀ 70 ਹਜਾਰ ਏਕੜ ਜ਼ਮੀਨ ਦੇ ਇੰਤਕਾਲ ਨੂੰ ਬਹਾਲ ਕਰਵਾਉਣਾ, ਜ਼ਮੀਨਾਂ ਦੇ ਅਬਾਦਕਾਰ ਕਿਸਾਨਾਂ ਦੇ ਉਜਾੜੇ ਨੂੰ ਰੋਕਦੇ ਹੋਏ ਟੋਕਨ ਮਨੀ ਲੈ ਕਿ ਮਾਲਕੀ ਹੱਕ ਦੇਣ,ਪੰਜਾਬ ਦੀਆਂ ਨੌਕਰੀਆਂ ਬਾਹਰੀ ਰਾਜਾਂ ਨੂੰ ਦੇਣ ਵਿਰੁੱਧ,ਰੇਤਾ ਦੀ ਸਪਲਾਈ ਯਕੀਨੀ ਆਂਦਿ ਮੰਗਾਂ ਤੂੰ ਸੂਬਾ ਸਰਕਾਰ ਦੇ ਮੁਕਰਨ ਕਾਰਨ ਜ਼ਬਰਦਸਤ ਰੋਸ ਵਜੋਂ 30 ਸਤੰਬਰ ਨੂੰ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਵੱਲੋਂ 2 ਅਗਸਤ ਦੇ ਰੋਡ ਜਾਮ ਕਰਨ ਦੇ ਮੁਲਤਵੀ ਕੀਤੇ ਹੋਏ ਧਰਨੇ ਨੂੰ ਮੁੜ ਲਾਗੂ ਕਰਦੇ ਹੋਏ ਪੰਜਾਬ ਵਿੱਚ ਰੋਡ ਜਾਮ ਕੀਤੇ ਜਾਣਗੇ। ਇਸ ਮੌਕੇ ਬੋਲਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨਾਂ ਦੀਆਂ ਗੰਭੀਰ ਮੁਸ਼ਕਲਾਂ ਦੇ ਹੱਲ ਲਈ ਸਰਕਾਰ ਬਿਲਕੁਲ ਹੀ ਸੰਜੀਦਾ ਨਹੀਂ ਅਤੇ ਸਰਕਾਰ ਲਾਰੇ ਲੱਪੇ ਅਤੇ ਡੰਗ ਟਪਾਊ ਵਾਲੀ ਨੀਤੀ ਤੇ ਕੰਮ ਕਰ ਰਹੀ ਹੈ ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਅਤੇ ਪੰਜਾਬ ਵਿਚ ਰੋਡ ਜਾਮ ਹੋਣ ਕਾਰਨ ਲੋਕਾਂ ਨੂੰ ਹੋਣ ਵਾਲੀ ਪ੍ਰੇਸ਼ਾਨੀ ਦੀ ਜ਼ਿੰਮੇਵਾਰ ਪੰਜਾਬ ਸਰਕਾਰ ਹੋਵੇਗੀ ਅਤੇ ਅਸੀਂ ਲੋਕਾਂ ਨੂੰ ਅਪੀਲ ਕਰਦੇ ਹਾਂ ਕਿ 30 ਸਤੰਬਰ ਨੂੰ ਸਾਡਾ ਸਹਿਯੋਗ ਕਰਦੇ ਹੋਏ ਸਫਰ ਲਈ ਨਾਂ ਜਾਉ।ਐਂਬੂਲੈਸ,ਮੈਡੀਕਲ ਸੇਵਾਵਾਂ ਅਤੇ ਸਕੂਲ ਵਾਹਨਾਂ ਨੂੰ ਛੋਟ ਦਿੱਤੀ ਜਾਵੇਗੀ। The post ਸੰਯੁਕਤ ਕਿਸਾਨ ਮੋਰਚਾ 30 ਸਤੰਬਰ ਨੂੰ ਕਰੇਗਾ ਪੰਜਾਬ ‘ਚ ਚੱਕਾ ਜਾਮ appeared first on TheUnmute.com - Punjabi News. Tags:
|
ਕੇਂਦਰ ਸਰਕਾਰ ਨੇ PFI ਸਮੇਤ ਅੱਠ ਹੋਰ ਸੰਸਥਾਵਾਂ 'ਤੇ ਪੰਜ ਸਾਲਾਂ ਲਈ ਲਗਾਈ ਪਾਬੰਦੀ Wednesday 28 September 2022 09:58 AM UTC+00 | Tags: all-india-imam-council-aiic andhra-pradesh apart-from-pfi bjp breaking-news campus-front-of-india-cfi case-of-terrorist-funding ed government-of-india india-news junior-front karnataka kerala national-confederation-of-human-rights-organization-nchro national-investigation-agency national-women-front nchro news news-india-news nia nia-10 pfi pfi-for-five-years popular-front-of-india punjabi-news rehab-india-foundation-rif tamil-nadu telangana the-national-investigation-agency the-unmute-breaking-news the-unmute-punjab the-unmute-punjabi-news up ਚੰਡੀਗੜ੍ਹ 28 ਸਤੰਬਰ 2022: ਕੇਂਦਰ ਸਰਕਾਰ ਨੇ ਪੀਐੱਫਆਈ (PFI) ਤੋਂ ਇਲਾਵਾ ਇਸ ਨਾਲ ਜੁੜੀਆਂ ਅੱਠ ਹੋਰ ਸੰਸਥਾਵਾਂ ‘ਤੇ ਪੰਜ ਸਾਲਾਂ ਲਈ ਪਾਬੰਦੀ ਲਗਾਈ ਹੈ। ਕੇਂਦਰ ਸਰਕਾਰ ਨੇ ਇਹ ਕਾਰਵਾਈ ਟੈਰਰ ਲਿੰਕ ਦੇ ਦੋਸ਼ ‘ਚ ਦੇਸ਼ ਦੇ ਕਈ ਰਾਜਾਂ ‘ਚ ਪੀਐੱਫਆਈ ‘ਤੇ ਲਗਾਤਾਰ ਛਾਪੇਮਾਰੀ ਕਰਨ ਤੋਂ ਬਾਅਦ ਕੀਤੀ ਹੈ। ਹਾਲ ਹੀ ਵਿੱਚ ਕੇਂਦਰੀ ਜਾਂਚ ਏਜੰਸੀਆਂ ਨੇ ਕਈ ਰਾਜਾਂ ਦੀ ਪੁਲਿਸ ਨਾਲ ਮਿਲ ਕੇ ਪੀਐਫਆਈ ਦੇ ਠਿਕਾਣਿਆਂ ‘ਤੇ ਛਾਪੇਮਾਰੀ ਕੀਤੀ ਅਤੇ ਇਸ ਦੇ ਸੈਂਕੜੇ ਵਰਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ । ਪੀਐੱਫਆਈ (PFI) ਅਤੇ ਉਸ ਦੇ ਸਹਿਯੋਗੀਆਂ ਨੂੰ 5 ਸਾਲ ਲਈ ਗੈਰ-ਕਾਨੂੰਨੀ ਕਰਾਰ ਦੇਣ ਵਾਲੀ ਕੇਂਦਰ ਸਰਕਾਰ ‘ਤੇ ਕਰਨਾਟਕ ਦੇ ਗ੍ਰਹਿ ਮੰਤਰੀ ਅਰਾਗਾ ਗਿਆਨੇਂਦਰ ਨੇ ਕਿਹਾ ਕਿ ਮੈਂ ਇਸ ਫੈਸਲੇ ਦਾ ਸਵਾਗਤ ਕਰਦਾ ਹਾਂ। ਕੇਂਦਰ ਸਰਕਾਰ ਨੇ ਫਿਰਕੂ ਪੀ.ਐੱਫ.ਆਈ. ਅਤੇ ਇਸ ਦੇ ਹੋਰ ਸਹਿਯੋਗੀ ਸੰਗਠਨਾਂ ਵਿਰੁੱਧ ਢੁਕਵੀਂ ਕਾਰਵਾਈ ਕੀਤੀ ਹੈ ਜੋ ਦੇਸ਼ ਵਿਚ ਅੱਤਵਾਦੀ ਕਾਰਵਾਈਆਂ ਨੂੰ ਸਹਾਇਤਾ ਅਤੇ ਉਤਸ਼ਾਹਿਤ ਕਰ ਰਹੇ ਸਨ। ਇਨ੍ਹਾਂ ਸੰਗਠਨਾਂ ‘ਤੇ ਲੱਗੀ ਪਾਬੰਦੀ :- ਪੀਐਫਆਈ ਤੋਂ ਇਲਾਵਾ ਰੀਹੈਬ ਇੰਡੀਆ ਫਾਊਂਡੇਸ਼ਨ (RIF), ਕੈਂਪਸ ਫਰੰਟ ਆਫ ਇੰਡੀਆ (CFI), ਆਲ ਇੰਡੀਆ ਇਮਾਮ ਕੌਂਸਲ (AIIC), ਨੈਸ਼ਨਲ ਕਨਫੈਡਰੇਸ਼ਨ ਆਫ ਹਿਊਮਨ ਰਾਈਟਸ ਆਰਗੇਨਾਈਜ਼ੇਸ਼ਨ (NCHRO), ਨੈਸ਼ਨਲ ਵੂਮੈਨ ਫਰੰਟ, ਜੂਨੀਅਰ ਫਰੰਟ, ਇੰਪਾਵਰ ਇੰਡੀਆ ਫਾਊਂਡੇਸ਼ਨ ਅਤੇ ਰੀਹੈਬ ਫਾਊਂਡੇਸ਼ਨ। , ਕੇਰਲ ਵਰਗੇ PFI ਦੇ ਸਹਿਯੋਗੀ ਸੰਗਠਨਾਂ ‘ਤੇ ਵੀ ਪਾਬੰਦੀ ਲਗਾ ਦਿੱਤੀ ਗਈ ਹੈ। The post ਕੇਂਦਰ ਸਰਕਾਰ ਨੇ PFI ਸਮੇਤ ਅੱਠ ਹੋਰ ਸੰਸਥਾਵਾਂ ‘ਤੇ ਪੰਜ ਸਾਲਾਂ ਲਈ ਲਗਾਈ ਪਾਬੰਦੀ appeared first on TheUnmute.com - Punjabi News. Tags:
|
ਫਿਰੌਤੀ ਮਾਮਲੇ 'ਚ ਅੰਮ੍ਰਿਤਸਰ ਅਦਾਲਤ ਨੇ ਜੱਗੂ ਭਗਵਾਨਪੁਰੀਆ ਨੂੰ ਨਿਆਇਕ ਹਿਰਾਸਤ 'ਚ ਭੇਜਿਆ Wednesday 28 September 2022 10:17 AM UTC+00 | Tags: aam-aadmi-party amritsar amritsar-court amritsar-police breaking-news gangster-jaggu-bhagwanpuria harjit-singh-dhaliwal-adcp-amritsar jaggu-bhagwanpuria news punjab-government punjab-police sidhu-moosewala-murder-case the-unmute-breaking-news ਅੰਮ੍ਰਿਤਸਰ 28 ਸਤੰਬਰ 2022: ਗੈਂਗਸਟਰ ਜੱਗੂ ਭਗਵਾਨਪੁਰੀਆ (Gangster Jaggu Bhagwanpuria) ਨੂੰ ਅੱਜ ਰਿਮਾਂਡ ਖ਼ਤਮ ਹੋਣ ‘ਤੇ ਅੰਮ੍ਰਿਤਸਰ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ ਹੈ। ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਮੁਤਾਬਕ ਇਸ ਵਾਰ ਕਮਿਸ਼ਨਰੇਟ ਪੁਲਿਸ ਅਧੀਨ ਆਉਂਦੇ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਜੱਗੂ ਭਗਵਾਨਪੂਰੀਆ ਨੂੰ ਡਾਕਟਰ ਕੋਲੋਂ ਇਕ ਕਰੋੜ ਦੀ ਫਿਰੌਤੀ ਦੇ ਦੋਸ਼ ‘ਚ ਅਦਾਲਤ ‘ਚ ਪੇਸ਼ ਕੀਤਾ ਹੈ। ਇਸ ਦੌਰਾਨ ਅਦਾਲਤ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਨਿਆਇਕ ਹਿਰਾਸਤ ‘ਚ ਭੇਜ ਦਿੱਤਾ | ਇਸ ਦੌਰਾਨ ਹਰਜੀਤ ਸਿੰਘ ਧਾਲੀਵਾਲ ਏਡੀਸੀਪੀ ਅੰਮ੍ਰਿਤਸਰ ਨੇ ਦੱਸਿਆ ਕਿ ਇਕ ਡਾਕਟਰ ਵਲੋਂ ਮਿਲੀ ਸ਼ਿਕਾਇਤ ‘ਤੇ ਕੇਸ ਦਰਜ ਕੀਤਾ ਗਿਆ ਸੀ। ਦੋਸ਼ ਹੈ ਕਿ ਜੱਗੂ ਨੇ ਆਪਣੇ ਗੁਰਗਿਆਂ ਰਾਹੀਂ ਡਾ. ਅਸ਼ੋਕ ਮਹਾਜਨ ਤੋਂ ਇਕ ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਸੀ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਇਸ ਕੇਸ ਵਿਚ ਕਰੀਬ 10 ਦਿਨਾਂ ਦਾ ਰਿਮਾਂਡ ਹਾਸਲ ਕਰਨ ਦੀ ਮੰਗ ਕੀਤੀ ਗਈ | ਦੂਜੇ ਪਾਸੇ ਤਰਨ ਤਾਰਨ ਜ਼ਿਲ੍ਹੇ ਦੀ ਵੀ ਪੁਲਿਸ ਵੀ ਜੱਗੂ ਭਗਵਾਨਪੁਰੀਆ ਦਾ ਪ੍ਰੋਡਕਸ਼ਨ ਵਾਰੰਟ ਲੈਣ ਪਹੁੰਚੀ ਹੋਈ ਹੈ ਲੇਕਿਨ ਜੱਗੂ ਭਗਵਾਨਪੁਰੀਆ ਦਾ ਤਰਨਤਾਰਨ ਪੁਲਿਸ ਨੂੰ ਕਿਸੇ ਵੀ ਤਰੀਕੇ ਦਾ ਪ੍ਰੋਟੈਕਸ਼ਨ ਵਾਰੰਟ ਨਹੀਂ ਮਿਲਿਆ | ਦੂਜੇ ਪਾਸੇ ਅੰਮ੍ਰਿਤਸਰ ਪੁਲਿਸ ਨੇ ਵੀ ਇਸ ਮਾਮਲੇ ਵਿਚ ਖੁੱਲ੍ਹ ਕੇ ਪੱਤਰਕਾਰਾਂ ਨਾਲ ਕਿਸੇ ਵੀ ਤਰੀਕੇ ਦੀ ਕੋਈ ਗੱਲਬਾਤ ਨਹੀਂ ਕੀਤੀ | The post ਫਿਰੌਤੀ ਮਾਮਲੇ ‘ਚ ਅੰਮ੍ਰਿਤਸਰ ਅਦਾਲਤ ਨੇ ਜੱਗੂ ਭਗਵਾਨਪੁਰੀਆ ਨੂੰ ਨਿਆਇਕ ਹਿਰਾਸਤ ‘ਚ ਭੇਜਿਆ appeared first on TheUnmute.com - Punjabi News. Tags:
|
ਨੋਟਬੰਦੀ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ 'ਤੇ ਸੁਪਰੀਮ ਕੋਰਟ 12 ਅਕਤੂਬਰ ਨੂੰ ਕਰੇਗੀ ਸੁਣਵਾਈ Wednesday 28 September 2022 10:28 AM UTC+00 | Tags: breaking-news supreme-court ਚੰਡੀਗੜ੍ਹ 28 ਸਤੰਬਰ 2022: ਸੁਪਰੀਮ ਕੋਰਟ (Supreme Court) ਦੀ ਸੰਵਿਧਾਨਕ ਬੈਂਚ 500 ਅਤੇ 1000 ਰੁਪਏ ਦੇ ਨੋਟ ਬੰਦ ਕਰਨ ਦੇ ਕੇਂਦਰ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ 'ਤੇ 12 ਅਕਤੂਬਰ ਨੂੰ ਸੁਣਵਾਈ ਕਰੇਗੀ। ਇਸ ਦੌਰਾਨ ਜਸਟਿਸ ਅਬਦੁਲ ਨਜ਼ੀਰ ਦੀ ਅਗਵਾਈ ਵਾਲੀ ਸੰਵਿਧਾਨਕ ਬੈਂਚ ਨੇ ਬੁੱਧਵਾਰ ਨੂੰ ਕਿਹਾ ਕਿ ਜੇਕਰ ਪਟੀਸ਼ਨਾਂ ਸਿਧਾਂਤਕ ਪ੍ਰਕਿਰਿਆ ਦੇ ਨਜ਼ਰੀਏ ਤੋਂ ਦਾਇਰ ਕੀਤੀਆਂ ਜਾਂਦੀਆਂ ਹਨ, ਤਾਂ ਉਨ੍ਹਾਂ ਦਾ ਨੋਟਿਸ ਲਿਆ ਜਾਵੇਗਾ। ਬੈਂਚ ਵਿੱਚ ਜਸਟਿਸ ਬੀਆਰ ਗਵਈ, ਜਸਟਿਸ ਏਐਸ ਬੋਪੰਨਾ, ਜਸਟਿਸ ਵੀ ਰਾਮਸੁਬਰਾਮਨੀਅਮ ਅਤੇ ਜਸਟਿਸ ਬੀਵੀ ਨਾਗਰਥਨਾ ਵੀ ਸ਼ਾਮਲ ਸਨ। ਜਿਸ ਵਿਚ ਕੇਂਦਰ ਦੇ 8 ਨਵੰਬਰ 2016 ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀਆਂ 58 ਪਟੀਸ਼ਨਾਂ ‘ਤੇ ਸੁਣਵਾਈ ਹੋਈ। ਤੁਹਾਨੂੰ ਦੱਸ ਦੇਈਏ ਕਿ 8 ਨਵੰਬਰ 2016 ਦੀ ਦੇਰ ਸ਼ਾਮ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 500 ਅਤੇ 1000 ਰੁਪਏ ਦੀ ਕਰੰਸੀ ਨੂੰ ਪ੍ਰਚਲਿਤ ਕਰਨ ਤੋਂ ਰੋਕਣ ਦਾ ਐਲਾਨ ਕੀਤਾ ਸੀ। The post ਨੋਟਬੰਦੀ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ 'ਤੇ ਸੁਪਰੀਮ ਕੋਰਟ 12 ਅਕਤੂਬਰ ਨੂੰ ਕਰੇਗੀ ਸੁਣਵਾਈ appeared first on TheUnmute.com - Punjabi News. Tags:
|
ਵਾਇਰਲ ਆਡੀਓ ਕਲਿੱਪ ਮਾਮਲੇ 'ਚ ਮੰਤਰੀ ਫੌਜਾ ਸਿੰਘ ਸਰਾਰੀ ਨੂੰ 'ਆਪ' ਸਰਕਾਰ ਵਲੋਂ ਕਾਰਨ ਦੱਸੋ ਨੋਟਿਸ ਜਾਰੀ Wednesday 28 September 2022 10:48 AM UTC+00 | Tags: aam-aadmi-party breaking-news cabinet-minister-fauja-singh-sarari cm-bhagwant-mann congress fauja-singh-sarari news punjab punjab-congress punjab-government the-unmute-breaking-news the-unmute-news the-unmute-punjabi-news ਚੰਡੀਗੜ੍ਹ 28 ਸਤੰਬਰ 2022: ਪੰਜਾਬ ਦੇ ਫੂਡ ਪ੍ਰੋਸੈਸਿੰਗ ਅਤੇ ਬਾਗਬਾਨੀ ਮੰਤਰੀ ਫੌਜਾ ਸਿੰਘ ਸਰਾਰੀ (Fauja Singh Sarari) ਨੂੰ ਕਥਿਤ ਵਾਇਰਲ ਆਡੀਓ ਕਲਿੱਪ ਮਾਮਲੇ ਵਿਚ ਵਿਰੋਧੀ ਧਿਰ ਲਗਤਾਰ ‘ਆਪ’ ਸਰਕਾਰ ਨੂੰ ਘੇਰ ਰਹੀ ਹੈ ਅਤੇ ਫੌਜਾ ਸਿੰਘ ਸਰਾਰੀ ਖਿਲਾਫ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਜਾ ਰਹੀ ਹੈ | ਇਸ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮੰਤਰੀ ਫੌਜਾ ਸਿੰਘ ਸਰਾਰੀ ਨੂੰ ਕਥਿਤ ਵਾਇਰਲ ਆਡੀਓ ਕਲਿੱਪ ਮਾਮਲੇ ਨੂੰ ਲੈ ਕੇ ਕੁਝ ਦਿਨ ਬਾਅਦ ਆਮ ਆਦਮੀ ਪਾਰਟੀ ਨੇ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ, ਪਾਰਟੀ ਇਸ ਮਾਮਲੇ 'ਤੇ ਉਨ੍ਹਾਂ ਦੇ ਜਵਾਬ ਦੀ ਉਡੀਕ ਕਰ ਰਹੀ ਹੈ। ਜਿਕਰਯੋਗ ਹੈ ਕਿ ਇਸ ਮਾਮਲੇ ਨੂੰ ਲੈ ਕੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਹੈ ਕਿ ਜਦੋਂ ਕਿਸੇ ਮੰਤਰੀ ਜਾਂ ਵਿਧਾਇਕ ਬਾਰੇ ਕੁਝ ਗਲਤ ਸਾਹਮਣੇ ਆਉਂਦਾ ਹੈ ਤਾਂ ‘ਆਪ’ ਸਰਕਾਰ ਆਪਣੇ ਤੌਰ ‘ਤੇ ਪੜਤਾਲ ਕਰਦੀ ਹੈ। ਪੰਜਾਬ ਵਿੱਚ ‘ਆਪ’ ਸਰਕਾਰ ਭ੍ਰਿਸ਼ਟਾਚਾਰ ਮੁਕਤ ਪੰਜਾਬ ਲਈ ਕੰਮ ਕਰ ਰਹੀ ਹੈ। ਇਸ ਸਰਕਾਰ ਵਿੱਚ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਂਦਾ ਹੈ। ਇਸਦੇ ਨਾਲ ਹੀ ਇਹ ਵੀ ਕਿਹਾ ਜਾ ਰਿਹਾ ਹੈ ਕਿ ਇਸ ਮਾਮਲੇ ਵਿੱਚ ਜੇਕਰ ਜਵਾਬ ਤਸੱਲੀਬਖ਼ਸ਼ ਨਹੀਂ ਪਾਇਆ ਜਾਂਦਾ ਤਾਂ ਮੰਤਰੀ ਵਿਰੁੱਧ ਸਖਤ ਕਾਰਵਾਈ ਕੀਤੀ ਜਾ ਸਕਦੀ ਹੈ। The post ਵਾਇਰਲ ਆਡੀਓ ਕਲਿੱਪ ਮਾਮਲੇ ‘ਚ ਮੰਤਰੀ ਫੌਜਾ ਸਿੰਘ ਸਰਾਰੀ ਨੂੰ ‘ਆਪ’ ਸਰਕਾਰ ਵਲੋਂ ਕਾਰਨ ਦੱਸੋ ਨੋਟਿਸ ਜਾਰੀ appeared first on TheUnmute.com - Punjabi News. Tags:
|
ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਮਲੋਟ ਵਿਖੇ ਕੱਢੀ ਸਾਈਕਲ ਰੈਲੀ, ਕੈਬਨਿਟ ਮੰਤਰੀ ਬਲਜੀਤ ਕੋਰ ਨੇ ਝੰਡੀ ਦੇ ਕੇ ਕੀਤਾ ਰਵਾਨਾ Wednesday 28 September 2022 11:14 AM UTC+00 | Tags: aam-aadmi-party breaking-news cm-bhagwant-mann malout mla-and-cabinet-minister-dr-baljit-kaur news punjab-government shaheed-bhagat-singh shaheed-bhagat-singh-at-malout the-unmute-breaking-news the-unmute-news the-unmute-punjabi-news ਮਲੋਟ 28 ਸਤੰਬਰ 2022: ਸ਼ਹੀਦ ਭਗਤ ਸਿੰਘ ਜੀ ਦੇ 115ਵੇਂ ਜਨਮ ਦਿਹਾੜੇ ਮੌਕੇ ਭਾਰਤ ਵਿਚ ਮਨਾਇਆ ਜਾ ਰਿਹਾ ਹੈ | ਇਸਦੇ ਚੱਲਦੇ ਉਨ੍ਹਾ ਦੇ ਜਨਮ ਦਿਹਾੜੇ ਮੌਕੇ ਲੋਕਾਂ ਸੰਦੇਸ਼ ਦੇਣ ਦੇ ਮਕਸਦ ਨਾਲ ਮਲੋਟ (Malout) ਇੰਸਟੀਚਿਊਟ ਆਫ ਮਨੈਜਮੈਂਟ ਐਂਡ ਇਨਫਰਮੇਸ਼ਨ ਟੈਕਨੋਲਜੀ ਕਾਲਜ ਦੇ ਸਟਾਫ ਅਤੇ ਕੌਮੀ ਸੇਵਾ ਯੋਜਨਾ ਇਕਾਈ ਦੁਬਾਰਾ ਮਲੋਟ ਵਿਚ ਸਾਇਕਲ ਰੈਲੀ ਕੱਢੀ ਗਈ | ਇਸ ਦੌਰਾਨ ਹਲਕਾਂ ਮਲੌਟ ਦੇ ਵਿਧਾਇਕ ਅਤੇ ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਨੇ ਇਸ ਸਾਇਕਲ ਰੈਲੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ | ਇਸ ਮੌਕੇ ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਨੇ ਅੱਜ ਦੇ ਸ਼ਹੀਦ ਭਗਤ ਸਿੰਘ ਜਨਮ ਦਿਹਾੜੇ ਮੌਕੇ ‘ਤੇ ਦਿਲੋਂ ਮੁਬਾਰਕਬਾਦ ਦਿੰਦੇ ਬੋਲਦੇ ਹੋਏ ਨੋਜਵਾਨਾ ਨੂੰ ਅਪੀਲ ਕੀਤੀ ਕਿ ਉਹ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਤੇ ਚੱਲਣ ਅਤੇ ਸੱਚੀ ਸੋਚ ਇਮਾਨਦਾਰੀ ‘ਤੇ ਚੱਲਣ ਇਸ ਨਾਲ ਦੇਸ ਦੇ ਨਾਲ ਨਾਲ ਪੰਜਾਬ ਤਰੱਕੀ ਦੇ ਇਕ ਅਹਿਮ ਰੋਲ ਅਦਾ ਕਰੇਗੀ ।
ਉਨ੍ਹਾ ਖੁਸ਼ੀ ਪ੍ਰਗਟ ਕਰਦੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਵੱਡੀ ਪ੍ਰਾਪਤੀ ਹੈ ਕਿ ਮੋਹਾਲੀ ਏਅਰਪੋਟ ਦਾ ਨਾਮ ਸ਼ਹੀਦ-ਏ-ਆਜਮ ਸ਼ਹੀਦ ਭਗਤ ਦੇ ਨਾਮ ਤੇ ਰੱਖਿਆ ਜਾ ਰਿਹਾ ਹੈ । ਕੇਦਰ ਵਲੋਂ ਸ਼ਹੀਦ ਭਗਤ ਸਿੰਘ ਨੂੰ ਸ਼ਹੀਦ ਦਾ ਦਰਜਾ ਅਜੇ ਨਾ ਦੇਣ ‘ਤੇ ਪੁੱਛੇ ਜਾਣ ਤੇ ਉਨ੍ਹਾ ਕਿਹਾ ਕੇ ਆਮ ਆਦਮੀ ਪਾਰਟੀ ਉਨ੍ਹਾ ਨੂੰ ਸ਼ਹੀਦ ਦਾ ਦਰਜਾ ਦਿਵਾਉਣ ਲਈ ਲੱਗੀ ਹੋਈ ਹੈ ਅਤੇ ਹਮੇਸ਼ਾ ਡਟੀ ਰਹੇਗੀ । ਦੂਜੇ ਪਾਸੇ ਮਿਮਿਟ ਕਾਲਜ ਦੇ ਪ੍ਰਿੰਸੀਪਲ ਜਸਕਰਨ ਸਿੰਘ ਭੁੱਲਰ ਕਿਹਾ ਕਿ ਅੱਜ ਸ਼ਹੀਦ ਭਗਤ ਸਿੰਘ ਜੀ ਦੇ ਜਨਮ ਦਿਵਸ ਮੌਕੇ ਕਾਲਜ ਵਲੋਂ ਇਕ ਸਾਇਕਲ ਰੈਲੀ ਨੋਜਵਾਨਾ ਨੂੰ ਸੁਨੇਹਾ ਦਿੰਦੀ ਹੈ ਕਿ ਅਸੀਂ ਸ਼ਹੀਦ ਭਗਤ ਸਿੰਘ ਜੀ ਦੇ ਸੁਪਨਿਆਂ ਨੂੰ ਪੂਰਾ ਕਰਦੇ ਹੋਏ ਉਨ੍ਹਾ ਦੀ ਸੋਚ ‘ਤੇ ਪਹਿਰਾ ਦੇਈਏ | The post ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਮਲੋਟ ਵਿਖੇ ਕੱਢੀ ਸਾਈਕਲ ਰੈਲੀ, ਕੈਬਨਿਟ ਮੰਤਰੀ ਬਲਜੀਤ ਕੋਰ ਨੇ ਝੰਡੀ ਦੇ ਕੇ ਕੀਤਾ ਰਵਾਨਾ appeared first on TheUnmute.com - Punjabi News. Tags:
|
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ਹੀਦ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਨੂੰ ਮੁੜ ਸ਼ੁਰੂ ਕਰਨ ਦਾ ਐਲਾਨ Wednesday 28 September 2022 11:21 AM UTC+00 | Tags: aam-aadmi-party arvind-kejriwal breaking-news chief-minister-bhagwant-mann cm-bhagwant-mann news punjab-congress punjabi-news punjab-police raj-yuva-award shaheed-bhagat-singh shaheed-bhagat-singh-state-youth-award shaheed-e-azam-bhagat-singh shaheed-e-azam-bhagat-singh-raj-yuva-award the-unmute-breaking-news the-unmute-punjabi-news youth-services-department youth-services-department-punjab ਚੰਡੀਗੜ੍ਹ 28 ਸਤੰਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਮੌਕੇ ਅਹਿਮ ਐਲਾਨ ਕਰਦਿਆਂ ਪਿਛਲੇ ਕਈ ਸਾਲਾਂ ਤੋਂ ਰੁਕੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਨੂੰ ਮੁੜ ਸ਼ੁਰੂ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਦੇ ਨਿਰਦੇਸ਼ਾਂ ਉਤੇ ਯੁਵਕ ਸੇਵਾਵਾਂ ਵਿਭਾਗ ਨੇ ਪੁਰਸਕਾਰ ਲਈ ਸੂਬੇ ਦੇ ਨੌਜਵਾਨਾਂ ਤੋਂ ਬਿਨੈ ਪੱਤਰ ਮੰਗੇ ਹਨ। ਪੰਜਾਬ ਦੇ ਖੇਡਾਂ ਤੇ ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਮੁੱਖ ਮੰਤਰੀ ਨੇ ਅੱਜ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਇਸ ਫੈਸਲੇ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਸੂਬੇ ਦੇ ਵਿਕਾਸ ਵਿੱਚ ਹਿੱਸੇਦਾਰ ਬਣਾਉਣ ਅਤੇ ਉਨ੍ਹਾਂ ਨੂੰ ਸਸ਼ਕਤੀਕਰਨ ਲਈ ਕਈ ਸਾਲਾਂ ਤੋਂ ਰੁਕੇ ਇਸ ਪੁਰਸਕਾਰ ਨੂੰ ਮੁੜ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਹੈ। ਸੂਬਾ ਸਰਕਾਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਸੋਚ ਨੂੰ ਅੱਗੇ ਲਿਜਾਣ ਅਤੇ ਨੌਜਵਾਨਾਂ ਨੂੰ ਸੂਬੇ ਦੀ ਅਗਵਾਈ ਲਈ ਤਿਆਰ ਕਰਨ ਲਈ ਨਿਰੰਤਰ ਕੋਸ਼ਿਸ਼ਾਂ ਕਰ ਰਹੀ ਹੈ ਜਿਸ ਦੇ ਸਿੱਟੇ ਵਜੋਂ ਇਹ ਵੱਡਾ ਫੈਸਲਾ ਲਿਆ ਗਿਆ ਹੈ। ਮੀਤ ਹੇਅਰ ਨੇ ਅੱਗੇ ਦੱਸਿਆ ਕਿ ਪੁਰਸਕਾਰ ਲਈ ਯੋਗ ਨੌਜਵਾਨ ਯੁਵਕ ਸੇਵਾਵਾਂ ਵਿਭਾਗ ਕੋਲ 30 ਨਵੰਬਰ ਤੱਕ ਅਪਲਾਈ ਕਰ ਸਕਦੇ ਹਨ। ਇਸ ਤੋਂ ਬਾਅਦ ਵਿਭਾਗ ਇਨ੍ਹਾਂ ਦੀ ਪੜਚੋਲ ਕਰਕੇ ਸਭ ਤੋਂ ਕਾਬਲ ਅਤੇ ਸਰਵੋਤਮ ਮੈਰਿਟ ਵਾਲੇ ਹਰ ਜ਼ਿਲੇ ਵਿੱਚੋਂ 2 ਨੌਜਵਾਨਾਂ ਜਿਨ੍ਹਾਂ ਦੀ ਉਮਰ 15 ਤੋਂ 35 ਸਾਲ ਦਰਮਿਆਨ ਹੋਵੇ, ਦੀ ਚੋਣ ਕੀਤੀ ਜਾਵੇਗੀ। ਸੂਬੇ ਵਿੱਚੋਂ ਕੁੱਲ 46 ਨੌਜਵਾਨਾਂ ਨੂੰ ਇਹ ਪੁਰਸਕਾਰ ਦਿੱਤਾ ਜਾਵੇਗਾ। ਇਸ ਪੁਰਸਕਾਰ ਵਿੱਚ 51 ਹਜ਼ਾਰ ਰੁਪਏ ਦੀ ਨਗਦ ਰਾਸ਼ੀ, ਇਕ ਮੈਡਲ, ਇਕ ਸਕਰੋਲ, ਇਕ ਬਲੇਜ਼ਰ ਅਤੇ ਇਕ ਸਰਟੀਫਿਕੇਟ ਨਾਲ ਸਨਮਾਨਤ ਕੀਤਾ ਜਾਵੇਗਾ। ਨੌਜਵਾਨਾਂ ਨੂੰ ਇਸ ਪੁਰਸਕਾਰ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਨ 23 ਮਾਰਚ ਮੌਕੇ ਦਿੱਤੇ ਜਾਣਗੇ। ਯੁਵਕ ਸੇਵਾਵਾਂ ਮੰਤਰੀ ਨੇ ਅੱਗੇ ਦੱਸਿਆ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਦੇਣ ਦੀ ਸ਼ੁਰੂਆਤ 1985 ਵਿੱਚ ਕੀਤੀ ਗਈ ਸੀ ਪਰ ਇਹ ਐਵਾਰਡ ਕਈ ਸਾਲਾਂ ਤੋਂ ਨਹੀਂ ਦਿੱਤਾ ਗਿਆ। ਇਸ ਐਵਾਰਡ ਲਈ ਯੁਵਕ ਭਲਾਈ ਗਤੀਵਿਧੀਆਂ, ਐਨ.ਸੀ.ਸੀ., ਐਨ.ਐਸ.ਐਸ., ਸਮਾਜਿਕ ਸੇਵਾਵਾਂ, ਸੱਭਿਆਚਾਰ ਗਤੀਵਿਧੀਆਂ, ਖੇਡਾਂ, ਟਰੈਕਿੰਗ, ਰਾਸ਼ਟਰੀ ਏਕਤਾ, ਖੂਨਦਾਨ, ਨਸ਼ਿਆਂ ਵਿਰੁੱਧ ਜਾਗਰੂਕਤਾ, ਵਿਦਿਅਕ ਯੋਗਤਾ, ਬਹਾਦਰੀ ਦੇ ਕਾਰਨਾਮੇ, ਸਕਾਊਟਸ ਅਤੇ ਗਾਈਡਿੰਗ ਅਤੇ ਸਾਹਸੀ ਗਤੀਵਿਧੀਆਂ ਵਿੱਚ ਹਿੱਸਾ ਲੈਣ ਵਾਲੇ ਨੌਜਵਾਨਾਂ ਵਿੱਚੋਂ ਉਨ੍ਹਾਂ ਦੀ ਮੈਰਿਟ ਅਨੁਸਾਰ ਚੋਣ ਕਰਕੇ ਇਹ ਐਵਾਰਡ ਦਿੱਤਾ ਜਾਵੇਗਾ। The post ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ਹੀਦ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਨੂੰ ਮੁੜ ਸ਼ੁਰੂ ਕਰਨ ਦਾ ਐਲਾਨ appeared first on TheUnmute.com - Punjabi News. Tags:
|
ਕੇਂਦਰ ਸਰਕਾਰ ਵਲੋਂ ਕੇਂਦਰੀ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ, ਮਹਿੰਗਾਈ ਭੱਤੇ 'ਚ 4 ਫੀਸਦੀ ਦਾ ਕੀਤਾ ਵਾਧਾ Wednesday 28 September 2022 11:39 AM UTC+00 | Tags: 4 anurag-thakur breaking-news central-government-employees central-government-employees-and-pensioners da dearness-allowance india-news news pensioners punjab-news the-government-of-india the-unmute-breaking-news the-unmute-latest-news the-unmute-punjab ਚੰਡੀਗੜ੍ਹ 28 ਸਤੰਬਰ 2022: ਭਾਰਤ ਸਰਕਾਰ ਨੇ ਕੇਂਦਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਦੇ ਮਹਿੰਗਾਈ ਭੱਤੇ (DA) ਵਿੱਚ 4 ਫੀਸਦੀ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਕੇਂਦਰ ਸਰਕਾਰ ਦੇ 50 ਲੱਖ ਮੁਲਾਜ਼ਮਾਂ ਅਤੇ ਕਰੀਬ 62 ਲੱਖ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ ਵਿੱਚ 4 ਫ਼ੀਸਦੀ ਵਾਧੇ ਤੋਂ ਬਾਅਦ ਡੀਏ 38 ਫ਼ੀਸਦੀ ਹੋ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਮਾਰਚ ਵਿੱਚ ਕੇਂਦਰੀ ਮੰਤਰੀ ਮੰਡਲ ਨੇ ਸੱਤਵੇਂ ਤਨਖਾਹ ਕਮਿਸ਼ਨ ਦੇ ਤਹਿਤ ਮਹਿੰਗਾਈ ਭੱਤੇ (DA) ਵਿੱਚ 3 ਫੀਸਦੀ ਵਾਧੇ ਨੂੰ ਮਨਜ਼ੂਰੀ ਦਿੱਤੀ ਸੀ। ਫਿਰ ਡੀਏ ਵਧਾ ਕੇ 34 ਫੀਸਦੀ ਕਰ ਦਿੱਤਾ ਗਿਆ। ਦੇਸ਼ ਭਰ ਦੇ ਕੇਂਦਰ ਸਰਕਾਰ ਦੇ ਕਰਮਚਾਰੀ ਅਤੇ ਪੈਨਸ਼ਨਰ 7ਵੇਂ ਤਨਖਾਹ ਕਮਿਸ਼ਨ ਦੇ ਆਧਾਰ ‘ਤੇ ਮਹਿੰਗਾਈ ਭੱਤੇ (DA) ਅਤੇ ਮਹਿੰਗਾਈ ਰਾਹਤ (DR) ਦੇ ਸੰਸ਼ੋਧਨ ਦੀ ਉਡੀਕ ਕਰ ਰਹੇ ਸਨ। ਸਰਕਾਰ ਦੇ ਮੁਤਾਬਕ ਮਹਿੰਗਾਈ ਭੱਤੇ ਵਿੱਚ ਵਾਧਾ ਕਰਨ ਨਾਲ ਦੇਸ਼ ਦੇ 50 ਲੱਖ ਕੇਂਦਰੀ ਮੁਲਾਜ਼ਮਾਂ ਅਤੇ 65 ਲੱਖ ਪੈਨਸ਼ਨਰਾਂ ਨੂੰ ਲਾਭ ਹੋਵੇਗਾ ਕਿਉਂਕਿ ਉਨ੍ਹਾਂ ਦੀ ਤਨਖਾਹ ਅਤੇ ਪੈਨਸ਼ਨ ਵਿੱਚ ਵਾਧਾ ਹੋਵੇਗਾ। ਸਾਲ ਦੀ ਸ਼ੁਰੂਆਤ ‘ਚ ਸਰਕਾਰ ਨੇ ਡੀਏ ‘ਚ 3 ਫੀਸਦੀ ਦਾ ਵਾਧਾ ਕੀਤਾ ਸੀ, ਜਿਸ ਤੋਂ ਬਾਅਦ ਮਹਿੰਗਾਈ ਭੱਤਾ 34 ਫੀਸਦੀ ਹੋ ਗਿਆ ਸੀ। ਹੁਣ ਡੀਏ ਵਿੱਚ 4 ਫੀਸਦੀ ਦਾ ਵਾਧਾ ਹੋਣ ਨਾਲ ਮਹਿੰਗਾਈ ਭੱਤਾ ਵਧ ਕੇ 38 ਫੀਸਦੀ ਹੋ ਜਾਵੇਗਾ। The post ਕੇਂਦਰ ਸਰਕਾਰ ਵਲੋਂ ਕੇਂਦਰੀ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ, ਮਹਿੰਗਾਈ ਭੱਤੇ ‘ਚ 4 ਫੀਸਦੀ ਦਾ ਕੀਤਾ ਵਾਧਾ appeared first on TheUnmute.com - Punjabi News. Tags:
|
ਸਰਕਾਰੀ ਫੰਡਾਂ 'ਚ ਗਬਨ ਕਰਨ ਦੇ ਦੋਸ਼ ਹੇਠ ਵਿਜੀਲੈਂਸ ਵਲੋਂ ਨਗਰ ਕੌਂਸਲ ਸੁਨਾਮ ਦਾ ਸਾਬਕਾ ਪ੍ਰਧਾਨ ਗ੍ਰਿਫ਼ਤਾਰ Wednesday 28 September 2022 11:51 AM UTC+00 | Tags: breaking-news cm-bhagwant-mann crime-news municipal-council-sunam news punjab-government punjab-police punjab-vigilance-bureau sangrur sangrur-district-municipal-council-sunam the-punjab-vigilance-bureau the-unmute-breaking-news the-unmute-punjabi-news vigilance-bureau vigilance-bureau-today-arrested-bhagirth-roy ਚੰਡੀਗੜ੍ਹ 28 ਸਤੰਬਰ 2022: ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਸੰਗਰੂਰ ਜ਼ਿਲ੍ਹੇ ਦੀ ਨਗਰ ਕੌਂਸਲ ਸੁਨਾਮ ਦੇ ਸਾਬਕਾ ਪ੍ਰਧਾਨ ਭਗੀਰਥ ਰਾਏ ਨੂੰ ਸਰਕਾਰੀ ਫੰਡਾਂ ਵਿੱਚ ਗਬਨ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਿਊਰੋ ਵੱਲੋਂ ਨਗਰ ਕੌਂਸਲ ਸੁਨਾਮ (Municipal Council Sunam) ਵਿੱਚ ਫੰਡਾਂ ਦੇ ਘਪਲੇ ਦੀ ਗਜਿਨ ਜਾਂਚ ਕੀਤੀ ਗਈ ਜਿਸ ਦੌਰਾਨ ਪਤਾ ਲੱਗਾ ਕਿ ਭਗੀਰਥ ਰਾਏ ਨੇ ਆਪਣੀ ਸਰਕਾਰੀ ਗੱਡੀ ਦੀ ਮੁਰੰਮਤ ਦੇ ਜਾਅਲੀ ਬਿੱਲ ਤਿਆਰ ਕੀਤੇ ਸਨ। ਇਸ ਤੋਂ ਇਲਾਵਾ ਉਸ ਨੇ ਆਪਣੇ ਦੋ ਵਾਰੀ ਦੇ ਕਾਰਜਕਾਲ ਦੌਰਾਨ ਸੂਬਾ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਨਿਰਧਾਰਤ ਇਸ਼ਤਿਹਾਰ ਨੀਤੀ ਨੂੰ ਨਗਰ ਕੌਂਸਲ ਵਿੱਚ ਸਹੀ ਢੰਗ ਨਾਲ ਲਾਗੂ ਨਹੀਂ ਕੀਤਾ ਜਿਸ ਕਾਰਨ ਸਰਕਾਰੀ ਖਜ਼ਾਨੇ ਨੂੰ ਕਰੀਬ 4 ਲੱਖ ਰੁਪਏ ਦਾ ਵਿੱਤੀ ਨੁਕਸਾਨ ਹੋਇਆ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। The post ਸਰਕਾਰੀ ਫੰਡਾਂ ‘ਚ ਗਬਨ ਕਰਨ ਦੇ ਦੋਸ਼ ਹੇਠ ਵਿਜੀਲੈਂਸ ਵਲੋਂ ਨਗਰ ਕੌਂਸਲ ਸੁਨਾਮ ਦਾ ਸਾਬਕਾ ਪ੍ਰਧਾਨ ਗ੍ਰਿਫ਼ਤਾਰ appeared first on TheUnmute.com - Punjabi News. Tags:
|
ICC T20 Ranking: ਟੀ-20 ਰੈਂਕਿੰਗ 'ਚ ਬਾਬਰ ਆਜ਼ਮ ਨੂੰ ਪਛਾੜ ਕੇ ਦੂਜੇ ਸਥਾਨ 'ਤੇ ਪਹੁੰਚੇ ਸੂਰਿਆ ਕੁਮਾਰ ਯਾਦਵ Wednesday 28 September 2022 12:04 PM UTC+00 | Tags: bcci icc-t20-ranking icc-t20-rankings-2022 indian-cricket-captain indian-cricket-team latest-news news pakistans-babar-azam sports-news surya-kumar-yadav-latest-news the-unmute-breaking-news the-unmute-punjabi-news the-unmute-update ਚੰਡੀਗੜ੍ਹ 28 ਸਤੰਬਰ 2022: ਆਈਸੀਸੀ ਨੇ ਅੱਜ ਤਾਜ਼ਾ ਟੀ-20 ਰੈਂਕਿੰਗ ਜਾਰੀ ਕਰ ਦਿੱਤੀ ਹੈ। ਇਹ ਰੈਂਕਿੰਗ ਭਾਰਤ ਅਤੇ ਆਸਟਰੇਲੀਆ ਵਿਚਾਲੇ ਖੇਡੀ ਗਈ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਅਤੇ ਪਾਕਿਸਤਾਨ-ਇੰਗਲੈਂਡ ਵਿਚਾਲੇ ਖੇਡੀ ਜਾ ਰਹੀ ਸੀਰੀਜ਼ ਨੂੰ ਦੇਖਦੇ ਹੋਏ ਜਾਰੀ ਕੀਤੀ ਗਈ ਹੈ। ਭਾਰਤ ਦੇ ਸਟਾਰ ਬੱਲੇਬਾਜ਼ ਸੂਰਿਆ ਕੁਮਾਰ ਯਾਦਵ (Surya Kumar Yadav) ਟੀ-20 ਬੱਲੇਬਾਜ਼ਾਂ ਦੀ ਰੈਂਕਿੰਗ ‘ਚ ਦੂਜੇ ਸਥਾਨਾਂ ‘ਤੇ ਪਹੁੰਚ ਗਏ ਹਨ। ਯਾਦਵ ਨੇ ਇਸ ਮਾਮਲੇ ਵਿੱਚ ਪਾਕਿਸਤਾਨ ਦੇ ਬਾਬਰ ਆਜ਼ਮ (Babar Azam) ਅਤੇ ਦੱਖਣੀ ਅਫਰੀਕਾ ਦੇ ਏਡਨ ਮਾਰਕਰਮ ਨੂੰ ਪਿੱਛੇ ਛੱਡ ਦਿੱਤਾ ਹੈ।
ਸੂਰਿਆਕੁਮਾਰ ਭਾਰਤ ਅਤੇ ਆਸਟਰੇਲੀਆ ਵਿਚਾਲੇ ਦੂਜੇ ਟੀ-20 ਵਿੱਚ ਬਿਨਾਂ ਕਿਸੇ ਕਾਰਨ ਆਊਟ ਹੋਣ ਤੋਂ ਬਾਅਦ ਬਾਬਰ ਅਤੇ ਮਾਰਕਰਮ ਤੋਂ ਬਾਅਦ ਚੌਥੇ ਸਥਾਨ ‘ਤੇ ਖਿਸਕ ਗਿਆ ਸੀ, ਪਰ ਤੀਜੇ ਟੀ-20 ਵਿੱਚ ਮੈਚ ਜੇਤੂ 69 ਦੌੜਾਂ ਬਣਾਉਣ ਤੋਂ ਬਾਅਦ ਉਸ ਦੀ ਰੈਂਕਿੰਗ ਵਿੱਚ ਸੁਧਾਰ ਕਰ ਲਿਆ ਹੈ। ਪਾਕਿਸਤਾਨ ਦੇ ਬਾਬਰ ਨੇ ਇੰਗਲੈਂਡ ਖਿਲਾਫ ਦੂਜੇ ਟੀ-20 ‘ਚ ਸੈਂਕੜਾ ਲਗਾ ਕੇ ਸੂਰਿਆ ਕੁਮਾਰ ਨੂੰ ਪਛਾੜ ਦਿੱਤਾ ਸੀ। ਹਾਲਾਂਕਿ ਇੱਕ ਵਾਰ ਫਿਰ ਸੂਰਿਆਕੁਮਾਰ ਨੇ ਪਾਕਿਸਤਾਨੀ ਕਪਤਾਨ ਨੂੰ ਪਛਾੜ ਦਿੱਤਾ ਹੈ।
The post ICC T20 Ranking: ਟੀ-20 ਰੈਂਕਿੰਗ ‘ਚ ਬਾਬਰ ਆਜ਼ਮ ਨੂੰ ਪਛਾੜ ਕੇ ਦੂਜੇ ਸਥਾਨ ‘ਤੇ ਪਹੁੰਚੇ ਸੂਰਿਆ ਕੁਮਾਰ ਯਾਦਵ appeared first on TheUnmute.com - Punjabi News. Tags:
|
FIFA ਨੇ ਤੀਜੇ ਸਭ ਤੋਂ ਵੱਧ ਗੋਲ ਕਰਨ ਵਾਲੇ ਭਾਰਤੀ ਫੁੱਟਬਾਲ ਟੀਮ ਦੇ ਕਪਤਾਨ ਸੁਨੀਲ ਛੇਤਰੀ ਨੂੰ ਖ਼ਾਸ ਅੰਦਾਜ 'ਚ ਕੀਤਾ ਸਨਮਾਨਿਤ Wednesday 28 September 2022 12:23 PM UTC+00 | Tags: all-india-football-federation breaking-news cristiano-ronaldo fifa-plus fifa-world-cup footballer-sunil-chhetri football-news honored-sunil-chhetri lionel-messi messi news ronaldo sports-news sunil-chhetri the-international-football-association the-unmute-breaking-news the-unmute-punjabi-news the-unmute-update ਚੰਡੀਗੜ੍ਹ 28 ਸਤੰਬਰ 2022: ਫੁੱਟਬਾਲ ਦੀ ਅੰਤਰਰਾਸ਼ਟਰੀ ਸੰਸਥਾ ਫੀਫਾ (FIFA) ਨੇ ਭਾਰਤੀ ਫੁੱਟਬਾਲ ਟੀਮ ਦੇ ਕਪਤਾਨ ਸੁਨੀਲ ਛੇਤਰੀ (Sunil Chhetri) ਨੂੰ ਖਾਸ ਅੰਦਾਜ਼ ਵਿਚ ਸਨਮਾਨਿਤ ਕੀਤਾ ਹੈ। ਭਾਰਤ ਦੇ 38 ਸਾਲਾ ਸੁਨੀਲ ਛੇਤਰੀ 84 ਗੋਲਾਂ ਦੇ ਨਾਲ ਸਰਗਰਮ ਖਿਡਾਰੀਆਂ ਵਿੱਚ ਸਭ ਤੋਂ ਵੱਧ ਗੋਲ ਕਰਨ ਵਾਲੇ ਖਿਡਾਰੀਆਂ ਦੀ ਸੂਚੀ ਵਿੱਚ ਤੀਜੇ ਸਥਾਨ 'ਤੇ ਹਨ। ਇਸਦੇ ਨਾਲ ਹੀ ਖਿਡਾਰੀਆਂ ਵਿੱਚ ਸਿਰਫ਼ ਕ੍ਰਿਸਟੀਆਨੋ ਰੋਨਾਲਡੋ (117) ਅਤੇ ਲਿਓਨਲ ਮੇਸੀ (90) ਨੇ ਉਸ ਤੋਂ ਵੱਧ ਗੋਲ ਕੀਤੇ ਹਨ। ਫੀਫਾ ਨੇ ਸੁਨੀਲ ਛੇਤਰੀ (Sunil Chhetri) ਦੇ ਸਨਮਾਨ ‘ਚ ਉਨ੍ਹਾਂ ਦੇ ਜੀਵਨ ਅਤੇ ਕਰੀਅਰ ‘ਤੇ ਤਿੰਨ ਐਪੀਸੋਡ ਦੀ ਵਿਸ਼ੇਸ਼ ਲੜੀ ਜਾਰੀ ਕੀਤੀ ਹੈ। ਇਹ ਸੀਰੀਜ਼ ਫੀਫਾ ਦੇ ਸਟ੍ਰੀਮਿੰਗ ਪਲੇਟਫਾਰਮ ‘ਫੀਫਾ ਪਲੱਸ’ ‘ਤੇ ਉਪਲਬਧ ਹੋਵੇਗੀ।ਫੀਫਾ ਨੇ ਆਪਣੇ ਵਿਸ਼ਵ ਕੱਪ ਟਵਿਟਰ ਹੈਂਡਲ ਤੋਂ ਟਵੀਟ ਕੀਤਾ, ‘ਤੁਸੀਂ ਰੋਨਾਲਡੋ ਅਤੇ ਮੇਸੀ ਬਾਰੇ ਸਭ ਕੁਝ ਜਾਣਦੇ ਹੋ। ਹੁਣ ਜਾਣੋ ਸਰਗਰਮ ਪੁਰਸ਼ ਖਿਡਾਰੀਆਂ ਵਿੱਚੋਂ ਤੀਜੇ ਸਭ ਤੋਂ ਵੱਧ ਗੋਲ ਕਰਨ ਵਾਲੇ ਸੁਨੀਲ ਛੇਤਰੀ ਦੀ ਕਹਾਣੀ।
The post FIFA ਨੇ ਤੀਜੇ ਸਭ ਤੋਂ ਵੱਧ ਗੋਲ ਕਰਨ ਵਾਲੇ ਭਾਰਤੀ ਫੁੱਟਬਾਲ ਟੀਮ ਦੇ ਕਪਤਾਨ ਸੁਨੀਲ ਛੇਤਰੀ ਨੂੰ ਖ਼ਾਸ ਅੰਦਾਜ ‘ਚ ਕੀਤਾ ਸਨਮਾਨਿਤ appeared first on TheUnmute.com - Punjabi News. Tags:
|
ਪੰਜਾਬ ਪੁਲਿਸ ਵਲੋਂ ਕੈਨੇਡਾ ਦੇ ਲਖਬੀਰ ਲੰਡਾ ਗੈਂਗ ਨਾਲ ਸੰਬੰਧਿਤ ਗੈਂਗਸਟਰ ਬਿਹਾਰ ਤੋਂ ਗ੍ਰਿਫਤਾਰ Wednesday 28 September 2022 12:37 PM UTC+00 | Tags: aam-aadmi-party bihar breaking-news cm-bhagwant-mann crime-news dgp-gaurav-yadav dgp-punjab-gaurav-yadav director-general-of-police gaurav-yadav lakhbir-singh-alias-landa-gang news punjab punjab-congress punjab-government punjab-police the-unmute-breaking-news the-unmute-punjab ਚੰਡੀਗੜ੍ਹ 28 ਸਤੰਬਰ 2022: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚੱਲ ਰਹੀ ਜੰਗ ਦੇ ਹਿੱਸੇ ਵਜੋਂ ਪੰਜਾਬ ਪੁਲਿਸ (Punjab Police) ਨੇ ਕੈਨੇਡਾ ਸਥਿਤ ਗੈਂਗਸਟਰ ਲਖਬੀਰ ਸਿੰਘ ਉਰਫ਼ ਲੰਡਾ ਗੈਂਗ ਦੇ ਇੱਕ ਕਾਰਕੁਨ ਨੂੰ ਬਿਹਾਰ ਤੋਂ ਕਤਲ, ਕਤਲ ਦੀ ਕੋਸ਼ਿਸ਼, ਹਮਲਾ ਕਰਨ ਅਤੇ ਲੁੱਟ-ਖੋਹ ਨਾਲ ਸਬੰਧਤ ਕਈ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਹੋਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ । ਗ੍ਰਿਫਤਾਰ ਕੀਤੇ ਗਏ ਗੈਂਗਸਟਰ ਦੀ ਪਛਾਣ ਅੰਮ੍ਰਿਤਸਰ ਦੇ ਕਰਨ ਮਲਿਕ ਉਰਫ ਕਰਨ ਮਾਨ ਵਜੋਂ ਹੋਈ ਹੈ, ਜੋ ਕਿ ਐਸ.ਆਈ. ਦੀ ਕਾਰ ਹੇਠਾਂ ਆਈ.ਈ.ਡੀ. ਲਗਾਉਣ ਦੇ ਮਾਮਲੇ ਵਿੱਚ ਮੁੱਖ ਦੋਸ਼ੀ ਅਤੇ ਕੈਨੇਡਾ ਸਥਿਤ ਗੈਂਗਸਟਰ ਲਖਬੀਰ ਲੰਡਾ ਦੇ ਸਾਥੀ ਯੁਵਰਾਜ ਸਭਰਵਾਲ ਉਰਫ ਯਸ਼ ਦਾ ਕਰੀਬੀ ਦੱਸਿਆ ਜਾਂਦਾ ਹੈ। ਕਰਨ ਮਲਿਕ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ ਅਤੇ ਉਹ ਪੰਜਾਬ ਪੁਲਿਸ ਨੂੰ ਲੋੜੀਂਦਾ ਹੈ। ਪੰਜਾਬ ਪੁਲਿਸ (Punjab Police) ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗੈਂਗਸਟਰ ਕਰਨ ਮਲਿਕ ਦੇ ਬਿਹਾਰ ਦੇ ਜ਼ਿਲ੍ਹਾ ਜਮੁਈ ਵਿੱਚ ਕਿਸੇ ਥਾਂ ਪਨਾਹ ਲੈਣ ਦੀ ਸੂਚਨਾ ਮਿਲਣ ਤੋਂ ਬਾਅਦ, ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦੀ ਟੀਮ ਨੇ ਕੇਂਦਰੀ ਏਜੰਸੀਆਂ ਅਤੇ ਬਿਹਾਰ ਪੁਲਿਸ ਦੇ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਤਲਾਸ਼ੀ ਸ਼ੁਰੂ ਕੀਤੀ ਅਤੇ ਬਿਹਾਰ ਦੇ ਜ਼ਿਲ੍ਹਾ ਜਮੁਈ ਦੇ ਪਿੰਡ ਦਰੀਮਾ ਵਿਖੇ ਮੁਲਜ਼ਮ ਨੂੰ ਕਾਬੂ ਕਰਨ ਵਿੱਚ ਸਫ਼ਲ ਰਹੀ। ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਦੋਸ਼ੀ ਕਰਨ ਮਲਿਕ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਜੁਲਾਈ 2021 ਵਿੱਚ ਇੱਕ ਲੜਾਈ ਦੌਰਾਨ ਕਰਨ ਨਾਮ ਦੇ ਵਿਅਕਤੀ ਦਾ ਕਤਲ ਕਰ ਦਿੱਤਾ ਸੀ। ਇਸ ਸਬੰਧੀ ਇੰਡੀਅਨ ਪੀਨਲ ਕੋਡ (ਆਈ.ਪੀ.ਸੀ.) ਦੀ ਧਾਰਾ 302, 148 ਅਤੇ 149 ਅਤੇ ਅਸਲਾ ਐਕਟ ਦੀਆਂ ਧਾਰਾਵਾਂ 25/54/59 ਤਹਿਤ ਪੁਲਿਸ ਸਟੇਸ਼ਨ ਬੀ-ਡਵੀਜ਼ਨ ਅੰਮ੍ਰਿਤਸਰ ਸਿਟੀ ਵਿਖੇ ਐਫ.ਆਈ.ਆਰ. ਨੰਬਰ 184 ਮਿਤੀ 18.07.21 ਦਰਜ ਹੈ। ਇਸ ਤੋਂ ਇਲਾਵਾ ਮੁਲਜ਼ਮ ਕਰਨ ਮਲਿਕ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਅਗਸਤ 2021 ਵਿਚ ਅੰਮ੍ਰਿਤਸਰ ਦੀ ਫੇਅਰਲੈਂਡ ਕਲੋਨੀ ਵਿਖੇ ਲਾਲ ਚੰਦ ਜਵੈਲਰਜ਼ ਤੋਂ 530 ਗ੍ਰਾਮ ਸੋਨਾ, 6 ਕਿਲੋ ਚਾਂਦੀ ਅਤੇ 1 ਲੱਖ ਰੁਪਏ ਦੀ ਨਕਦੀ ਲੁੱਟ ਲਈ ਸੀ, ਜਿਸ ਸਬੰਧੀ ਥਾਣਾ ਮਜੀਠਾ ਰੋਡ ਅੰਮ੍ਰਿਤਸਰ ਵਿਖੇ ਐਫ.ਆਈ.ਆਰ. ਨੰਬਰ 149/2021 ਤਹਿਤ ਮੁਕੱਦਮਾ ਦਰਜ ਕੀਤਾ ਗਿਆ ਸੀ। ਡੀਜੀਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਮੁਲਜ਼ਮ ਕਰਨ ਮਲਿਕ ਨੇ ਸਾਹਿਲ ਨਾਮੀ ਹਥਿਆਰਾਂ ਦੇ ਤਸਕਰ ਕੋਲੋਂ 40,000 ਰੁਪਏ ਪ੍ਰਤੀ ਹਥਿਆਰ ਦੇ ਹਿਸਾਬ .32 ਬੋਰ ਦੇ ਹਥਿਆਰ ਖਰੀਦੇ ਸਨ। ਜ਼ਿਕਰਯੋਗ ਹੈ ਕਿ ਸਾਹਿਲ ਸਮੇਤ ਉਸ ਦੇ ਸਾਥੀ ਹਿੰਮਤ ਵਾਸੀ ਅੰਮ੍ਰਿਤਸਰ ਨੂੰ ਕੁਝ ਦਿਨ ਪਹਿਲਾਂ ਪੰਜਾਬ ਪੁਲਸ ਨੇ ਗ੍ਰਿਫਤਾਰ ਕੀਤਾ ਸੀ ਅਤੇ ਉਨ੍ਹਾਂ ਦੇ ਕਬਜ਼ੇ ‘ਚੋਂ ਚਾਰ ਹਥਿਆਰ ਬਰਾਮਦ ਹੋਏ ਸਨ। ਦੱਸਣਯੋਗ ਹੈ ਕਿ ਪੁਲਿਸ ਕਰਨ ਮਲਿਕ ਦੇ ਛੋਟੇ ਭਰਾ ਅਰਜੁਨ ਮਲਿਕ ਉਰਫ ਅਰਜੁਨ ਨੂੰ ਫੜਨ ਲਈ ਛਾਪੇਮਾਰੀ ਕਰ ਰਹੀ ਹੈ, ਜੋ ਕਿ ਕਈ ਅਪਰਾਧਿਕ ਗਤੀਵਿਧੀਆਂ ਵਿੱਚ ਵੀ ਸ਼ਾਮਲ ਹੈ। ਇਸ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ। The post ਪੰਜਾਬ ਪੁਲਿਸ ਵਲੋਂ ਕੈਨੇਡਾ ਦੇ ਲਖਬੀਰ ਲੰਡਾ ਗੈਂਗ ਨਾਲ ਸੰਬੰਧਿਤ ਗੈਂਗਸਟਰ ਬਿਹਾਰ ਤੋਂ ਗ੍ਰਿਫਤਾਰ appeared first on TheUnmute.com - Punjabi News. Tags:
|
ਬਿਕਰਮ ਮਜੀਠੀਆ ਨੇ ਅਪਰੈਂਟਿਸ ਬੇਰੁਜ਼ਗਾਰ ਲਾਈਨਮੈਨ ਯੂਨੀਅਨ ਦੇ ਆਗੂਆਂ ਨਾਲ ਕੀਤੀ ਮੁਲਾਕਾਤ Wednesday 28 September 2022 12:53 PM UTC+00 | Tags: aam-aadmi-party apprentice-linemen-union apprentice-linemen-union-punjab apprentice-unemployed-lineman-union bikram-majithia bikram-majithia-news breaking-news cm-bhagwant-mann linemen-union-punjab mla-pirmal-singh-and-sidhu news patiala patiala-electricity-board patiala-electricity-board-news pirmal-singh-sidhu punjab-congress punjab-government punjabi-news the-electricity-board-of-patiala the-unemployed-apprenticeship-lineman-union the-unmute-breaking-news unemployed-apprentice-linemen unemployed-apprentice-linemen-union-punjab ਚੰਡੀਗੜ੍ਹ 28 ਸਤੰਬਰ 2022: ਪਟਿਆਲਾ ਬਿਜਲੀ ਬੋਰਡ (Patiala Electricity Board) ਦਫ਼ਤਰ ਦੇ ਬਾਹਰ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਲਗਾਤਾਰ ਪ੍ਰਦਰਸ਼ਨ ਕਰਦੇ ਆ ਰਹੇ ਬੇਰੁਜ਼ਗਾਰ ਅਪ੍ਰੈਂਟਿਸ ਲਾਈਨਮੈਨ ਯੂਨੀਅਨ ਪੰਜਾਬ ਦਾ ਧਰਨਾ ਲਗਾਤਾਰ ਜਾਰੀ ਹੈ | ਪਟਿਆਲਾ ਸੰਗਰੂਰ ਰੋਡ 'ਤੇ ਪਿੰਡ ਭੇਡਪੁਰਾ ਦੇ ਨਜ਼ਦੀਕ ਹਾਈ ਵੋਲਟੇਜ ਵਾਲੇ ਵੱਡੇ ਖੰਭਿਆਂ 'ਤੇ ਜਾ ਚੜ੍ਹੇ | ਇਸ ਦੌਰਾਨ ਹਾਈ ਵੋਲਟੇਜ਼ ਟਾਵਰ ਤੇ ਚੜ੍ਹ ਕੇ ਪ੍ਰਦਰਸ਼ਨ ਕਰ ਰਹੇ ਅਪ੍ਰੈਂਟਿਸ ਬੇਰੋਜ਼ਗਾਰ ਲਾਈਨਮੈਨ ਯੂਨੀਅਨ ਦੇ ਆਗੂਆਂ ਨਾਲ ਬਿਕਰਮ ਸਿੰਘ ਮਜੀਠੀਆ (Bikram Singh Majithia) ਨੇ ਮੁਲਾਕਾਤ ਕੀਤੀ | ਇਸ ਮੁਲਾਕਾਤ ਦੌਰਾਨ ਲਈ ਬੇਰੁਜ਼ਗਾਰ ਅਪ੍ਰੈਂਟਿਸ ਲਾਈਨਮੈਨ ਯੂਨੀਅਨ ਦੇ ਆਗੂ ਨੇ ਆਪਣੀ ਹੱਡਬੀਤੀ ਬਿਕਰਮ ਮਜੀਠੀਆ ਨੂੰ ਸੁਣਾਈ | ਇਸਦੇ ਨਾਲ ਹੀ ਬਿਕਰਮ ਮਜੀਠੀਆ ਅਤੇ ਪਟਿਆਲਾ ਦੀ ਸਮੁੱਚੀ ਲੀਡਰਸ਼ਿਪ ਨੇ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ ਲਗਾਏ | The post ਬਿਕਰਮ ਮਜੀਠੀਆ ਨੇ ਅਪਰੈਂਟਿਸ ਬੇਰੁਜ਼ਗਾਰ ਲਾਈਨਮੈਨ ਯੂਨੀਅਨ ਦੇ ਆਗੂਆਂ ਨਾਲ ਕੀਤੀ ਮੁਲਾਕਾਤ appeared first on TheUnmute.com - Punjabi News. Tags:
|
ਸ਼ਹੀਦ ਭਗਤ ਸਿੰਘ ਜੀ ਦੇ 115ਵੇਂ ਜਨਮ ਦਿਹਾੜੇ 'ਤੇ ਨੈਸਲੇ ਕਰਮਚਾਰੀਆਂ ਵੱਲੋਂ ਲਗਾਇਆ ਖੂਨਦਾਨ ਕੈਂਪ Wednesday 28 September 2022 01:06 PM UTC+00 | Tags: 115th-birth-anniversary-of-shaheed-bhagat-singh blood-donation blood-donation-camp breaking-news moga-nestl-union moga-news moga-ruler-ngo nestl-employees news shaheed-bhagat-singh the-unmute-breaking-news the-unmute-latest-news the-unmute-punjabi-news the-unmute-update ਚੰਡੀਗੜ੍ਹ 28 ਸਤੰਬਰ 2022: ਸ਼ਹੀਦ ਭਗਤ ਸਿੰਘ ਦੇ 115ਵੇਂ ਜਨਮ ਦਿਹਾੜੇ ਮੌਕੇ ਮੋਗਾ ਨੈਸਲੇ ਯੂਨੀਅਨ (Moga Nestlé Union) ਵੱਲੋਂ ਖੂਨਦਾਨ ਕੈਂਪ ਲਗਾਇਆ ਗਿਆ।ਜਿਸ ਵਿੱਚ ਨੈਸਲੇ ਦੇ ਮੁਲਾਜ਼ਮਾਂ ਤੋਂ ਇਲਾਵਾ ਮੋਗਾ ਦੀ ਰੂਲਰ ਐਨ.ਜੀ.ਓ ਦੇ ਮੈਂਬਰਾਂ ਨੇ ਵੀ ਸ਼ਮੂਲੀਅਤ ਕੀਤੀ। ਇਸ ਖੂਨਦਾਨ ਕੈਂਪ ਦਾ ਮੁੱਖ ਮੰਤਵ ਸ਼ਹੀਦ ਭਗਤ ਸਿੰਘ ਦੀ ਸਿੱਖਿਆ ‘ਤੇ ਚੱਲਣ ਲਈ ਪ੍ਰੇਰਿਆ | ਦੇਸ਼ ਵਿੱਚ ਸਮੇਂ ਸਿਰ ਖੂਨ ਨਾ ਮਿਲਣ ਕਾਰਨ ਕਈ ਕੀਮਤੀ ਜਾਨਾਂ ਚਲੀਆਂ ਜਾਂਦੀਆਂ ਹਨ ਅਤੇ ਉਨ੍ਹਾਂ ਨੇ ਸੰਦੇਸ਼ ਦਿੱਤਾ ਕਿ ਸਾਨੂੰ ਆਪਣਾ ਖੂਨ ਤਿੰਨ ਮਹੀਨੇ ਬਾਅਦ ਜ਼ਰੂMoga Ruler NGOਰ ਦਾਨ ਕਰਨਾ ਚਾਹੀਦਾ ਹੈ। The post ਸ਼ਹੀਦ ਭਗਤ ਸਿੰਘ ਜੀ ਦੇ 115ਵੇਂ ਜਨਮ ਦਿਹਾੜੇ ‘ਤੇ ਨੈਸਲੇ ਕਰਮਚਾਰੀਆਂ ਵੱਲੋਂ ਲਗਾਇਆ ਖੂਨਦਾਨ ਕੈਂਪ appeared first on TheUnmute.com - Punjabi News. Tags:
|
ਸਮਾਜਸੇਵੀ ਸੰਸਥਾਵਾਂ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਲੋਕਾਂ ਦੀ ਭਲਾਈ ਲਈ ਕੰਮ ਕਰਨ: ਹਰਪਾਲ ਸਿੰਘ ਚੀਮਾ Wednesday 28 September 2022 01:17 PM UTC+00 | Tags: aam-aadmi-party chief-minister-bhagwant-mann cm-bhagwant-mann excise-and-taxation-minister excise-and-taxation-minister-advocate-harpal-singh-cheema harpal-singh-cheema news planning punjab-vidhan-sabha sdm-dirba-rajesh-sharma the-unmute-breaking-news the-unmute-report unjab-finance village-gujran welfare ਦਿੜਬਾ/ਸੰਗਰੂਰ 28 ਸਤੰਬਰ 2022: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ (Harpal Singh Cheema) ਨੇ ਕਿਹਾ ਕਿ ਸਮਾਜਸੇਵੀ ਸੰਸਥਾਵਾਂ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਲੋਕਾਂ ਦੀ ਭਲਾਈ ਲਈ ਕੰਮ ਕਰਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਉਨਾਂ ਨੂੰ ਹਰ ਸੰਭਵ ਮਦਦ ਮੁਹੱਈਆ ਕਰਵਾਈ ਜਾਵੇਗੀ। ਕੈਬਨਿਟ ਮੰਤਰੀ ਚੀਮਾ ਅੱਜ ਇੱਥੇ ਪਿੰਡ ਗੁੱਜਰਾਂ ਵਿਖੇ ਲਗਵਾਏ ਗਏ ਅੱਖਾਂ ਦੇ ਮੈਡੀਕਲ ਚੈਕਅੱਪ ਕੈਂਪ 'ਚ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਣ ਲਈ ਪਹੁੰਚੇ ਹੋਏ ਸਨ। ਉਨਾਂ ਕਿਹਾ ਕਿ ਗੁੱਜਰਾਂ ਪਿੰਡ ਦੇ ਕਲੱਬ ਵੱਲੋਂ ਵੀ ਨਿਰੰਤਰ ਸਮਾਜ ਭਲਾਈ ਦੇ ਖੇਤਰ 'ਚ ਸ਼ਲਾਘਾਯੋਗ ਕੰਮ ਕੀਤਾ ਜਾ ਰਿਹਾ ਹੈ ਅਤੇ ਅੱਜ ਕਲੱਬ ਵੱਲੋਂ ਚੁੱਕੀਆਂ ਗਈਆਂ ਮੰਗਾਂ ਨੂੰ ਪਹਿਲ ਦੇ ਆਧਾਰ 'ਤੇ ਵਿਚਾਰਿਆ ਜਾਵੇਗਾ। ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ (Harpal Singh Cheema) ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਸੱਦ ਕੇ ਲਗਾਤਾਰ ਵਿਰੋਧੀ ਧਿਰਾਂ ਨੂੰ ਮੌਕਾ ਦਿੱਤਾ ਜਾ ਰਿਹਾ ਹੈ ਕਿ ਸੂਬੇ ਦੇ ਲੋਕਾਂ ਦੀਆਂ ਮੰਗਾਂ 'ਤੇ ਵਿਚਾਰ ਕਰਕੇ ਉਨਾਂ ਦੇ ਮਸਲੇ ਹੱਲ ਕੀਤੇ ਜਾਣ। ਉਨਾਂ ਕਿਹਾ ਕਿ ਬਹੁਤ ਅਫ਼ਸੋਸ ਦੀ ਗੱਲ ਹੈ ਕਿ ਪੰਜਾਬ ਦੀਆਂ ਵਿਰੋਧੀ ਧਿਰਾਂ ਆਪਣੀ ਜ਼ਿੰਮੇਵਾਰੀ ਤੋਂ ਭੱਜ ਰਹੀਆਂ ਹਨ। ਉਨਾਂ ਕਿਹਾ ਕਿ ਲੋਕਾਂ ਵੱਲੋਂ ਚੁਣ ਕੇ ਵਿਧਾਨ ਸਭਾ 'ਚ ਭੇਜੇ ਗਏ ਸਮੂਹ ਨੁਮਾਇੰਦਿਆਂ ਦਾ ਫ਼ਰਜ਼ ਬਣਦਾ ਹੈ ਕਿ ਉਹ ਇਸ ਪਵਿੱਤਰ ਸਦਨ 'ਚ ਲੋਕਾਂ ਦੀ ਆਵਾਜ਼ ਬਣ ਕੇ ਉਨਾਂ ਦੇ ਮਸਲੇ ਹੱਲ ਕਰਵਾਉਣ। ਉਨਾਂ ਕਿਹਾ ਕਿ ਇਸ ਦੇ ਉਲਟ ਵਿਰੋਧੀ ਪਾਰਟੀਆਂ ਦੇ ਲੀਡਰ ਵਿਧਾਨ ਸਭਾ ਦੇ ਬਾਹਰ ਡਰਾਮੇਬਾਜ਼ੀ ਕਰ ਰਹੇ ਹਨ ਜਿਸਦਾ ਸਮਾਂ ਆਉਣ 'ਤੇ ਲੋਕ ਮੂੰਹ ਤੋੜ ਜਵਾਬ ਦੇਣਗੇ। ਇਸ ਮੌਕੇ ਐਸ.ਡੀ.ਐਮ. ਦਿੜਬਾ ਰਾਜੇਸ਼ ਸ਼ਰਮਾ, ਡੀ.ਐਸ.ਪੀ. ਪਿ੍ਰਥਵੀ ਸਿੰਘ ਚਾਹਲ, ਕਲੱਬ ਦੇ ਅਹੁਦੇਦਾਰ ਤੇ ਮੈਂਬਰ ਅਤੇ ਵੱਡੀ ਗਿਣਤੀ 'ਚ ਜ਼ਿਲਾ ਵਾਸੀ ਹਾਜ਼ਰ ਸਨ। The post ਸਮਾਜਸੇਵੀ ਸੰਸਥਾਵਾਂ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਲੋਕਾਂ ਦੀ ਭਲਾਈ ਲਈ ਕੰਮ ਕਰਨ: ਹਰਪਾਲ ਸਿੰਘ ਚੀਮਾ appeared first on TheUnmute.com - Punjabi News. Tags:
|
ਵਕਫ ਬੋਰਡ 'ਚ ਗੈਰ-ਕਾਨੂੰਨੀ ਭਰਤੀ ਮਾਮਲੇ 'ਚ 'ਆਪ' ਵਿਧਾਇਕ ਅਮਾਨਤੁੱਲਾ ਖਾਨ ਨੂੰ ਮਿਲੀ ਜ਼ਮਾਨਤ Wednesday 28 September 2022 01:25 PM UTC+00 | Tags: aam-aadmi-party aap-mla-amanatullah-khan amanatullah-khan arvind-kejriwal case-of-illegal-recruitment-in-waqf-board delhi delhi-waqf-board news rouse-avenue-court the-unmute-breaking-news the-unmute-report ਚੰਡੀਗੜ੍ਹ 28 ਸਤੰਬਰ 2022: ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਦਿੱਲੀ ਵਕਫ ਬੋਰਡ ਦੇ ਪ੍ਰਧਾਨ ਅਮਾਨਤੁੱਲਾ ਖਾਨ (Amanatullah Khan) ਨੂੰ ਬੁੱਧਵਾਰ ਨੂੰ ਇੱਥੇ ਰਾਉਸ ਐਵੇਨਿਊ ਅਦਾਲਤ ਨੇ ਜ਼ਮਾਨਤ ਦੇ ਦਿੱਤੀ। ਉਸ ‘ਤੇ ਵਕਫ਼ ਬੋਰਡ ‘ਚ ਲੈਣ-ਦੇਣ ‘ਚ ਹੇਰਾਫੇਰੀ ਕਰਨ ਦਾ ਦੋਸ਼ ਹੈ।’ਆਪ’ ਵਿਧਾਇਕ ਨੂੰ 1 ਲੱਖ ਰੁਪਏ ਦੀ ਜ਼ਮਾਨਤ ਅਤੇ ਬਰਾਬਰ ਦੇ ਮੁਚੱਲਕੇ ‘ਤੇ ਜ਼ਮਾਨਤ ਦਿੱਤੀ ਗਈ ਹੈ। ਅਦਾਲਤ ਨੇ ਖਾਨ ਨੂੰ 26 ਸਤੰਬਰ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਸੀ। ਖਾਨ ਨੂੰ 16 ਸਤੰਬਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਇਸ ਤੋਂ ਪਹਿਲਾਂ 21 ਸਤੰਬਰ ਨੂੰ ਅਦਾਲਤ ਨੇ ਖਾਨ ਦੀ ਹਿਰਾਸਤ ਵਿੱਚ ਪੁੱਛਗਿੱਛ ਪੰਜ ਦਿਨਾਂ ਲਈ ਵਧਾ ਦਿੱਤੀ ਸੀ। ਅਮਾਨਤੁੱਲਾ ਖਾਨ ਨੂੰ ਭ੍ਰਿਸ਼ਟਾਚਾਰ ਰੋਕੂ ਸ਼ਾਖਾ (ਏਸੀਬੀ) ਵੱਲੋਂ 16 ਸਤੰਬਰ ਨੂੰ ਉਸ ਦੇ ਘਰ ਛਾਪੇਮਾਰੀ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਸੀ। ਐਫਆਈਆਰ ਦੇ ਅਨੁਸਾਰ ਖਾਨ ਨੇ ਦਿੱਲੀ ਵਕਫ ਬੋਰਡ ਦੇ ਚੇਅਰਮੈਨ ਦੇ ਤੌਰ ‘ਤੇ ਕੰਮ ਕਰਦੇ ਹੋਏ ਸਾਰੇ ਨਿਯਮਾਂ ਅਤੇ ਸਰਕਾਰੀ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਦੇ ਹੋਏ ਵਕਫ ਬੋਰਡ ਵਿੱਚ 32 ਜਣਿਆਂ ਨੂੰ ਗੈਰ-ਕਾਨੂੰਨੀ ਤੌਰ ‘ਤੇ ਭਰਤੀ ਕੀਤਾ ਸੀ। ਦਿੱਲੀ ਵਕਫ਼ ਬੋਰਡ ਦੇ ਤਤਕਾਲੀ ਸੀਈਓ ਨੇ ਸਪੱਸ਼ਟ ਤੌਰ ‘ਤੇ ਬਿਆਨ ਦੇ ਕੇ ਅਜਿਹੀ ਗੈਰ-ਕਾਨੂੰਨੀ ਭਰਤੀ ਵਿਰੁੱਧ ਮੰਗ ਪੱਤਰ ਦਿੱਤਾ ਸੀ। ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਦਿੱਲੀ ਵਕਫ ਬੋਰਡ ਦੇ ਪ੍ਰਧਾਨ ਅਮਾਨਤੁੱਲਾ ਖਾਨ ਨੂੰ ਬੁੱਧਵਾਰ ਨੂੰ ਇੱਥੇ ਰਾਉਸ ਐਵੇਨਿਊ ਅਦਾਲਤ ਨੇ ਜ਼ਮਾਨਤ ਦੇ ਦਿੱਤੀ। ਉਸ ‘ਤੇ ਵਕਫ਼ ਬੋਰਡ ‘ਚ ਲੈਣ-ਦੇਣ ‘ਚ ਹੇਰਾਫੇਰੀ ਕਰਨ ਦਾ ਦੋਸ਼ ਹੈ। ‘ਆਪ’ ਵਿਧਾਇਕ ਨੂੰ 1 ਲੱਖ ਰੁਪਏ ਦੀ ਜ਼ਮਾਨਤ ਅਤੇ ਬਰਾਬਰ ਦੇ ਮੁਚੱਲਕੇ ‘ਤੇ ਜ਼ਮਾਨਤ ਦਿੱਤੀ ਗਈ ਹੈ। ਅਦਾਲਤ ਨੇ ਖਾਨ ਨੂੰ 26 ਸਤੰਬਰ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਸੀ। ਖਾਨ ਨੂੰ 16 ਸਤੰਬਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਇਸ ਤੋਂ ਪਹਿਲਾਂ 21 ਸਤੰਬਰ ਨੂੰ ਅਦਾਲਤ ਨੇ ਖਾਨ ਦੀ ਹਿਰਾਸਤ ਵਿੱਚ ਪੁੱਛਗਿੱਛ ਪੰਜ ਦਿਨਾਂ ਲਈ ਵਧਾ ਦਿੱਤੀ ਸੀ। ਅਮਾਨਤੁੱਲਾ ਖਾਨ (Amanatullah Khan) ਨੂੰ ਭ੍ਰਿਸ਼ਟਾਚਾਰ ਰੋਕੂ ਸ਼ਾਖਾ (ਏਸੀਬੀ) ਵੱਲੋਂ 16 ਸਤੰਬਰ ਨੂੰ ਉਸ ਦੇ ਘਰ ਛਾਪੇਮਾਰੀ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਸੀ। ਐਫਆਈਆਰ ਦੇ ਅਨੁਸਾਰ ਖਾਨ ਨੇ ਦਿੱਲੀ ਵਕਫ ਬੋਰਡ ਦੇ ਚੇਅਰਮੈਨ ਦੇ ਤੌਰ ‘ਤੇ ਕੰਮ ਕਰਦੇ ਹੋਏ ਸਾਰੇ ਨਿਯਮਾਂ ਅਤੇ ਸਰਕਾਰੀ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਦੇ ਹੋਏ ਵਕਫ ਬੋਰਡ ਵਿੱਚ 32 ਜਣਿਆਂ ਨੂੰ ਗੈਰ-ਕਾਨੂੰਨੀ ਤੌਰ ‘ਤੇ ਭਰਤੀ ਕੀਤਾ ਸੀ। ਦਿੱਲੀ ਵਕਫ਼ ਬੋਰਡ ਦੇ ਤਤਕਾਲੀ ਸੀਈਓ ਨੇ ਸਪੱਸ਼ਟ ਤੌਰ ‘ਤੇ ਬਿਆਨ ਦੇ ਕੇ ਅਜਿਹੀ ਗੈਰ-ਕਾਨੂੰਨੀ ਭਰਤੀ ਵਿਰੁੱਧ ਮੰਗ ਪੱਤਰ ਦਿੱਤਾ ਸੀ। The post ਵਕਫ ਬੋਰਡ 'ਚ ਗੈਰ-ਕਾਨੂੰਨੀ ਭਰਤੀ ਮਾਮਲੇ 'ਚ 'ਆਪ' ਵਿਧਾਇਕ ਅਮਾਨਤੁੱਲਾ ਖਾਨ ਨੂੰ ਮਿਲੀ ਜ਼ਮਾਨਤ appeared first on TheUnmute.com - Punjabi News. Tags:
|
ਸੇਵਾਮੁਕਤ ਲੈਫਟੀਨੈਂਟ ਜਨਰਲ ਅਨਿਲ ਚੌਹਾਨ ਹੋਣਗੇ ਦੇਸ਼ ਦੇ ਨਵੇਂ CDS Wednesday 28 September 2022 01:32 PM UTC+00 | Tags: breaking-news cds chief-of-defense-staff government-of-india indian-army lieutenant-general-anil-chauhan lt-gen-anil-chauhan new-chief-of-defense-staff the-unmute-breaking-news the-unmute-punjab the-unmute-punjabi-news the-unmute-update ਚੰਡੀਗੜ੍ਹ 28 ਸਤੰਬਰ 2022: ਭਾਰਤ ਸਰਕਾਰ ਨੇ ਸੇਵਾਮੁਕਤ ਲੈਫਟੀਨੈਂਟ ਜਨਰਲ ਅਨਿਲ ਚੌਹਾਨ (Lieutenant General Anil Chauhan) ਨੂੰ ਅਗਲਾ ਚੀਫ਼ ਆਫ਼ ਡਿਫੈਂਸ ਸਟਾਫ (CDS) ਨਿਯੁਕਤ ਕੀਤਾ ਹੈ। ਉਹ ਭਾਰਤ ਸਰਕਾਰ ਦੇ ਸੈਨਿਕ ਮਾਮਲਿਆਂ ਦੇ ਵਿਭਾਗ ਦੇ ਸਕੱਤਰ ਵਜੋਂ ਵੀ ਕੰਮ ਕਰਨਗੇ । ਰੱਖਿਆ ਮੰਤਰਾਲੇ ਨੇ ਇਹ ਜਾਣਕਾਰੀ ਦਿੱਤੀ ਹੈ। The post ਸੇਵਾਮੁਕਤ ਲੈਫਟੀਨੈਂਟ ਜਨਰਲ ਅਨਿਲ ਚੌਹਾਨ ਹੋਣਗੇ ਦੇਸ਼ ਦੇ ਨਵੇਂ CDS appeared first on TheUnmute.com - Punjabi News. Tags:
|
ਬੰਗਲਾਦੇਸ਼ ਦੀ ਵਿਦੇਸ਼ੀ ਮੁਦਰਾ ਭੰਡਾਰ 'ਚ ਆਈ ਗਿਰਾਵਟ, ਕਰਜ਼ੇ ਲਈ IMF ਦਾ ਖੜਕਾਇਆ ਦਰਵਾਜ਼ਾ Wednesday 28 September 2022 01:51 PM UTC+00 | Tags: bangladesh bangladesh-chief-minister breaking-news imf international-monetary-fund news prime-minister-of-bangladesh sheikh-hasina the-unmute the-unmute-breaking-news the-unmute-punjabi-news the-unmute-update ਚੰਡੀਗੜ੍ਹ 28 ਸਤੰਬਰ 2022: ਅੰਤਰਰਾਸ਼ਟਰੀ ਮੁਦਰਾ ਫੰਡ (IMF) ਦੁਆਰਾ ਬੰਗਲਾਦੇਸ਼ (Bangladesh) ਨੂੰ ਦਿੱਤੀ ਚਿਤਾਵਨੀ ਤੋਂ ਬਾਅਦ ਇੱਥੇ ਖ਼ਤਰੇ ਦੀ ਘੰਟੀ ਵੱਜ ਚੁੱਕੀ ਹੈ। ਆਈਐੱਮਐੱਫ (IMF) ਨੇ ਬੰਗਲਾਦੇਸ਼ ਦੇ ਵਿਦੇਸ਼ੀ ਮੁਦਰਾ ਭੰਡਾਰ ‘ਚ ਲਗਾਤਾਰ ਗਿਰਾਵਟ ਦੇ ਮੱਦੇਨਜ਼ਰ ਇਹ ਚਿਤਾਵਨੀ ਦਿੱਤੀ ਹੈ। ਬੰਗਲਾਦੇਸ਼ ਦਾ ਵਿਦੇਸ਼ੀ ਮੁਦਰਾ ਭੰਡਾਰ ਇਸ ਸਾਲ ਦੇ ਸ਼ੁਰੂ ਵਿੱਚ 45.5 ਅਰਬ ਡਾਲਰ ਸੀ। ਪਰ ਹੁਣ ਇਹ ਸਿਰਫ 38.91 ਬਿਲੀਅਨ ਡਾਲਰ ਹੈ। ਬੰਗਲਾਦੇਸ਼ (Bangladesh) ਸਰਕਾਰ ਨੇ ਕੱਚੇ ਤੇਲ ਦੀ ਦਰਾਮਦ ਵਿੱਚ ਵਧਦੇ ਘਾਟੇ ਨੂੰ ਦੇਖਦੇ ਹੋਏ ਹਾਲ ਹੀ ਵਿੱਚ ਦੇਸ਼ ਦੇ ਅੰਦਰ ਪੈਟਰੋਲੀਅਮ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਹੈ। ਇਸ ਕਾਰਨ ਦੇਸ਼ ਵਿੱਚ ਮਹਿੰਗਾਈ ਵਿੱਚ ਤੇਜ਼ੀ ਨਾਲ ਵਾਧਾ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ‘ਸਬਜ਼ੀਆਂ ਅਤੇ ਦਾਲਾਂ ਦੀ ਕੀਮਤ ‘ਚ 30 ਤੋਂ 50 ਫੀਸਦੀ ਦਾ ਵਾਧਾ ਹੋਇਆ ਹੈ। ਮਾਹਿਰਾਂ ਮੁਤਾਬਕ ਬੰਗਲਾਦੇਸ਼ ‘ਚ ਵਿਦੇਸ਼ੀ ਮੁਦਰਾ ਭੰਡਾਰ ‘ਚ ਗਿਰਾਵਟ ਅਤੇ ਮਹਿੰਗਾਈ ਵੱਡੀ ਸਮੱਸਿਆ ਬਣ ਕੇ ਉਭਰ ਰਹੀ ਹੈ। ਇਸ ਦੇ ਮੱਦੇਨਜ਼ਰ ਪਿਛਲੇ ਜੁਲਾਈ ਵਿੱਚ ਬੰਗਲਾਦੇਸ਼ ਸਰਕਾਰ ਨੇ ਕਰਜ਼ਾ ਲੈਣ ਲਈ ਆਈਐਮਐਫ ਦਾ ਦਰਵਾਜ਼ਾ ਖੜਕਾਇਆ ਸੀ | ਵਾਸ਼ਿੰਗਟਨ ਸਥਿਤ ਅਰਥ ਸ਼ਾਸਤਰੀ ਅਖਤਰ ਮਹਿਮੂਦ ਨੇ ਕਿਹਾ ਹੈ ਕਿ ਬੰਗਲਾਦੇਸ਼ ਸਰਕਾਰ ਨੇ ਘੱਟ ਖਰਚ ਕਰਨ ਅਤੇ ਦੇਸ਼ ਦੀਆਂ ਬਹੁਪੱਖੀ ਸੰਸਥਾਵਾਂ ਤੋਂ ਉਧਾਰ ਲੈਣ ਲਈ ਢੁਕਵੇਂ ਸਮੇਂ ‘ਤੇ ਇਹ ਫੈਸਲਾ ਲਿਆ ਹੈ। The post ਬੰਗਲਾਦੇਸ਼ ਦੀ ਵਿਦੇਸ਼ੀ ਮੁਦਰਾ ਭੰਡਾਰ ‘ਚ ਆਈ ਗਿਰਾਵਟ, ਕਰਜ਼ੇ ਲਈ IMF ਦਾ ਖੜਕਾਇਆ ਦਰਵਾਜ਼ਾ appeared first on TheUnmute.com - Punjabi News. Tags:
|
CM ਭਗਵੰਤ ਮਾਨ ਦੇ ਕਾਫਲੇ 'ਚ ਸ਼ਾਮਲ ਗੱਡੀਆਂ ਦੇ ਵਾਧੇ ਨੂੰ ਲੈ ਕੇ ਪ੍ਰਤਾਪ ਬਾਜਵਾ ਨੇ ਚੁੱਕੇ ਸਵਾਲ Wednesday 28 September 2022 02:02 PM UTC+00 | Tags: aam-aadmi-party aam-aadmi-party-punjab breaking-news captain-amarinder cm cm-badal-had-33-vehicles cm-bhagwant-mann congress news pratap-singh-bajwa punjab-congress punjab-government punjab-police rti the-unmute-breaking-news the-unmute-punjabi-news ਚੰਡੀਗੜ੍ਹ 28 ਸਤੰਬਰ 2022: ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ (Pratap Singh Bajwa) ਨੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਦੇ ਕਾਫਲੇ ‘ਚ ਸ਼ਾਮਲ ਗੱਡੀਆਂ ਨੂੰ ਲੈ ਕੇ ਵੱਡਾ ਖੁਲਾਸਾ ਕੀਤਾ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਕਿ ਇੱਕ ਆਰਟੀਆਈ ਰਾਹੀਂ ਖੁਲਾਸਾ ਹੋਇਆ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਦੇ ਸੁਰੱਖਿਆ ਵਿੰਗ ਵੱਲੋਂ ਮੁਹੱਈਆ ਕਰਵਾਏ ਵਾਹਨਾਂ ਤੋਂ ਇਲਾਵਾ ਰਾਜ ਦੇ ਟਰਾਂਸਪੋਰਟ ਕਮਿਸ਼ਨਰ ਵੱਲੋਂ ਮੁੱਖ ਮੰਤਰੀ ਦੀ ਸੁਰੱਖਿਆ ਲਈ ਉਪਲਬਧ ਵਾਹਨਾਂ ਦੇ ਕਾਫਲੇ ਵਿੱਚ ਭਾਰੀ ਵਾਧਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਦੋਂ ਪ੍ਰਕਾਸ਼ ਸਿੰਘ ਬਾਦਲ 2007-17 ਤੱਕ ਮੁੱਖ ਮੰਤਰੀ ਸਨ ਤਾਂ ਉਨ੍ਹਾਂ ਦੇ ਕਾਫ਼ਲੇ ਵਿੱਚ 33 ਗੱਡੀਆਂ ਸਨ। ਕੈਪਟਨ ਅਮਰਿੰਦਰ ਸਿੰਘ ਦੇ ਕਾਰਜਕਾਲ ਦੌਰਾਨ ਵੀ ਗੱਡੀਆਂ ਦੀ ਗਿਣਤੀ ਵਿੱਚ ਕੋਈ ਬਦਲਾਅ ਨਹੀਂ ਹੋਇਆ ਸੀ, ਪਰ ਆਰਟੀਆਈ ਵਿੱਚ ਖੁਲਾਸਾ ਹੋਇਆ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਕਾਫ਼ਲੇ ਵਿੱਚ 42 ਗੱਡੀਆਂ ਹਨ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਭਗਵੰਤ ਮਾਨ ਪੁੱਛਦਾ ਸੀ ਕਿ ਇੰਨੀਆਂ ਗੱਡੀਆਂ ਦੇ ਕਾਫਲੇ ਦਾ 'ਰਾਜੇ-ਮਹਾਰਾਜੇ' ਕੀ ਕਰਦੇ ਹਨ? ਕੀ ਹੁਣ ਭਗਵੰਤ ਮਾਨ ਖੁਦ ਸਪੱਸ਼ਟ ਕਰਨਗੇ ਕਿ ਉਹ 42 ਗੱਡੀਆਂ ਦੇ ਕਾਫਲੇ ਨਾਲ ਕੀ ਕਰ ਰਹੇ ਹਨ? ਕੀ ਇਹ ਉਹ ਤਬਦੀਲੀ ਸੀ ਜਿਸਦਾ ਤੁਸੀਂ ਵਾਅਦਾ ਕੀਤਾ ਸੀ?
The post CM ਭਗਵੰਤ ਮਾਨ ਦੇ ਕਾਫਲੇ ‘ਚ ਸ਼ਾਮਲ ਗੱਡੀਆਂ ਦੇ ਵਾਧੇ ਨੂੰ ਲੈ ਕੇ ਪ੍ਰਤਾਪ ਬਾਜਵਾ ਨੇ ਚੁੱਕੇ ਸਵਾਲ appeared first on TheUnmute.com - Punjabi News. Tags:
|
ਸੁਪਰੀਮ ਕੋਰਟ 'ਚ ਗੰਭੀਰ ਅਪਰਾਧਿਕ ਮਾਮਲੇ 'ਚ ਨਾਮਜ਼ਦ ਵਿਅਕਤੀਆਂ ਦੇ ਚੋਣ ਲੜਨ 'ਤੇ ਰੋਕ ਲਗਾਉਣ ਦੀ ਕੀਤੀ ਮੰਗ Wednesday 28 September 2022 02:20 PM UTC+00 | Tags: breaking-news central-government chief-election-commission-of-india election-commission latest-supreme-court-news supreme-court supreme-court-news the-unmute-breaking the-unmute-latest-news the-unmute-punjabi-news ਚੰਡੀਗੜ੍ਹ 28 ਸਤੰਬਰ 2022: ਸੁਪਰੀਮ ਕੋਰਟ (Supreme Court) ਨੇ ਬੁੱਧਵਾਰ ਨੂੰ ਕੇਂਦਰ ਸਰਕਾਰ ਅਤੇ ਚੋਣ ਕਮਿਸ਼ਨ ਨੂੰ ਨੋਟਿਸ ਜਾਰੀ ਕਰ ਕੇ ਉਨ੍ਹਾਂ ਵਿਅਕਤੀਆਂ ਦੇ ਚੋਣ ਲੜਨ ‘ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ, ਜਿਨ੍ਹਾਂ ‘ਤੇ ਗੰਭੀਰ ਅਪਰਾਧਾਂ ਲਈ ਦੋਸ਼ ਦੇ ਕੇਸ ਦਰਜ ਕੀਤੇ ਗਏ ਹਨ। ਜਿਕਰਯੋਗ ਹੈ ਕਿ ਵਕੀਲ ਅਸ਼ਵਨੀ ਕੁਮਾਰ ਉਪਾਧਿਆਏ ਦੁਆਰਾ ਦਾਇਰ ਪਟੀਸ਼ਨ ‘ਤੇ ਸੁਣਵਾਈ ਕਰ ਰਹੀ ਸੀ। ਪਟੀਸ਼ਨ ‘ਚ ਕੇਂਦਰ ਸਰਕਾਰ ਅਤੇ ਚੋਣ ਕਮਿਸ਼ਨ ਨੂੰ ਉਨ੍ਹਾਂ ਉਮੀਦਵਾਰਾਂ ਨੂੰ ਹਿਰਾਸਤ ‘ਚ ਲੈਣ ਲਈ ਕਦਮ ਚੁੱਕਣ ਲਈ ਨਿਰਦੇਸ਼ ਦੇਣ ਦੀ ਵੀ ਮੰਗ ਕੀਤੀ ਗਈ ਹੈ, ਜਿਨ੍ਹਾਂ ‘ਤੇ ਗੰਭੀਰ ਅਪਰਾਧਾਂ ਲਈ ਮੁਕੱਦਮਾ ਚੱਲ ਰਿਹਾ ਹੈ। ਇਸਦੇ ਨਾਲ ਹੀ ਪਟੀਸ਼ਨ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਲਾਅ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਤੇ ਅਦਾਲਤ ਦੇ ਪਹਿਲੇ ਨਿਰਦੇਸ਼ਾਂ ਦੇ ਬਾਵਜੂਦ ਕੇਂਦਰ ਅਤੇ ਚੋਣ ਕਮਿਸ਼ਨ ਨੇ ਇਸ ਸਬੰਧ ਵਿੱਚ ਕੋਈ ਕਦਮ ਨਹੀਂ ਚੁੱਕੇ ਹਨ। ਪਟੀਸ਼ਨ ਮੁਤਾਬਕ 2019 ਦੀਆਂ ਲੋਕ ਸਭਾ ਚੋਣਾਂ ਜਿੱਤਣ ਵਾਲੇ 539 ਉਮੀਦਵਾਰਾਂ ਵਿੱਚੋਂ 233 (43 ਫੀਸਦੀ) ਨੇ ਆਪਣੇ ਵਿਰੁੱਧ ਅਪਰਾਧਿਕ ਮਾਮਲੇ ਦਰਜ ਕੀਤੇ ਗਏ ਹਨ। The post ਸੁਪਰੀਮ ਕੋਰਟ ‘ਚ ਗੰਭੀਰ ਅਪਰਾਧਿਕ ਮਾਮਲੇ ‘ਚ ਨਾਮਜ਼ਦ ਵਿਅਕਤੀਆਂ ਦੇ ਚੋਣ ਲੜਨ ‘ਤੇ ਰੋਕ ਲਗਾਉਣ ਦੀ ਕੀਤੀ ਮੰਗ appeared first on TheUnmute.com - Punjabi News. Tags:
|
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਫ਼ਿਰੋਜ਼ਪੁਰ 'ਚ ਵੇਰਕਾ ਪਲਾਂਟ ਦਾ ਉਦਘਾਟਨ Wednesday 28 September 2022 02:30 PM UTC+00 | Tags: aam-aadmi-party cm-bhagwant-mann ferozepur inauguration-of-verka-plant-in-ferozepur news punjab-chief-minister-bhagwant-mann punjab-government punjabi-news the-unmute-breaking-news the-unmute-punjab the-unmute-punjabi-news verka-plant verka-plant-at-ferozepur verka-plant-in-ferozepur-by-chief-minister-bhagwant-mann verka-plant-news ਫ਼ਿਰੋਜ਼ਪੁਰ 28 ਸਤੰਬਰ 2022: ਡੇਅਰੀ ਕਿਸਾਨਾਂ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੇਰਕਾ ਪਲਾਂਟ (Verka plant) ਦਾ ਫ਼ਿਰੋਜ਼ਪੁਰ ਵਿਖੇ ਉਦਘਾਟਨ ਕੀਤਾ ਹੈ। ਇਸ ਪਲਾਂਟ ਦੀ ਰੋਜ਼ਾਨਾ 1 ਲੱਖ ਲੀਟਰ ਦੁੱਧ ਪ੍ਰੋਸੈਸਿੰਗ ਦੀ ਸਮਰੱਥਾ ਹੈ। ਇਹ ਵੇਰਕਾ ਪਲਾਂਟ 15 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਇਆ ਹੈ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਕੋਸ਼ਿਸ਼ ਕਿਸਾਨੀ ਨੂੰ ਲਾਹੇਵੰਦ ਧੰਦਾ ਬਣਾਉਣਾ ਹੈ ਅਤੇ ਇਹ ਪਲਾਂਟ ਡੇਅਰੀ ਕਿਸਾਨਾਂ ਲਈ ਵਰਦਾਨ ਸਾਬਤ ਹੋਵੇਗਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੀ ਆਮਦਨ ਵਧਾਉਣ ਲਈ ਸਹਾਇਕ ਖੇਤੀ ਧੰਦਿਆਂ ਨੂੰ ਵੱਡੀ ਪੱਧਰ ਉਤੇ ਉਤਸ਼ਾਹਿਤ ਕਰੇਗੀ। ਮੁੱਖ ਮੰਤਰੀ ਨੇ ਇਕ ਲੱਖ ਲੀਟਰ ਦੁੱਧ ਦੀ ਪ੍ਰੋਸੈਸਿੰਗ ਦੀ ਸਮਰੱਥਾ ਵਾਲੇ ਵੇਰਕਾ ਮਿਲਕ ਪਲਾਂਟ (Verka plant) ਲੋਕਾਂ ਨੂੰ ਸਮਰਪਿਤ ਕਰਨ ਉਪਰੰਤ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਿਸਾਨੀ ਨੂੰ ਸੰਕਟ ਵਿੱਚੋਂ ਕੱਢਣਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਖੇਤੀ ਲਾਗਤਾਂ ਵਧਣ ਅਤੇ ਘਟਦੀ ਆਮਦਨ ਕਾਰਨ ਖੇਤੀ ਹੁਣ ਲਾਹੇਵੰਦ ਧੰਦਾ ਨਹੀਂ ਰਹੀ। ਭਗਵੰਤ ਮਾਨ ਨੇ ਕਿਹਾ ਕਿ ਅਜਿਹੀ ਸਥਿਤੀ ਵਿੱਚ ਸਹਾਇਕ ਧੰਦੇ ਹੀ ਕਿਸਾਨਾਂ ਨੂੰ ਰਾਹਤ ਦੇ ਸਕਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਕਿਸਾਨਾਂ ਦੀ ਖੇਤਾਂ ‘ਤੇ ਨਿਰਭਰਤਾ ਘਟੇਗੀ। ਉਨ੍ਹਾਂ ਕਿਹਾ ਕਿ 15 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਇਹ ਪ੍ਰੋਜੈਕਟ ਡੇਅਰੀ ਸੈਕਟਰ ਨੂੰ ਵੱਡਾ ਹੁਲਾਰਾ ਦੇਵੇਗਾ। ਭਗਵੰਤ ਮਾਨ ਨੇ ਕਿਹਾ ਕਿ ਡੇਅਰੀ ਦੇ ਧੰਦੇ ਨੂੰ ਉਤਸ਼ਾਹਤ ਕਰਨ ਦੇ ਨਾਲ-ਨਾਲ ਸੂਬੇ ਵਿੱਚ ਨਕਲੀ ਦੁੱਧ ਦੀ ਸਪਲਾਈ ਨੂੰ ਰੋਕਣ ਵਿੱਚ ਵੀ ਮਦਦ ਕਰੇਗਾ।
ਲੁਧਿਆਣਾ ਵਿੱਚ 100 ਕਰੋੜ ਰੁਪਏ ਦੀ ਲਾਗਤ ਲਗਾਇਆ ਜਾਏਗਾ ਇੱਕ ਹੋਰ ਪਲਾਂਟਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਸ ਪਲਾਂਟ ਤੋਂ ਛੇ ਗੁਣਾ ਵੱਧ ਸਮਰੱਥਾ ਵਾਲਾ ਇੱਕ ਹੋਰ ਪਲਾਂਟ ਲੁਧਿਆਣਾ ਵਿੱਚ 100 ਕਰੋੜ ਰੁਪਏ ਦੀ ਲਾਗਤ ਨਾਲ ਲੱਗ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਪਲਾਂਟ ਵੀ ਛੇਤੀ ਹੀ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ। ਭਗਵੰਤ ਮਾਨ ਨੇ ਦੱਸਿਆ ਕਿ ਇਨ੍ਹਾਂ ਪਲਾਂਟਾਂ ਦੀ ਗੁਣਵੱਤਾ ਦੀ ਜਾਂਚ ਵੀ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਖਰੀਦ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨਾ ਸਮੇਂ ਦੀ ਜ਼ਰੂਰਤ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਪਿੰਡਾਂ ਤੋਂ ਵਧੀਆ ਕੁਆਲਿਟੀ ਵਾਲਾ ਦੁੱਧ ਖਰੀਦਿਆ ਜਾ ਸਕੇ ਅਤੇ ਫਿਰ ਪ੍ਰੋਸੈਸਿੰਗ ਤੋਂ ਬਾਅਦ ਖਪਤਕਾਰਾਂ ਨੂੰ ਸਪਲਾਈ ਕੀਤੀ ਜਾਵੇ। ਭਗਵੰਤ ਮਾਨ ਨੇ ਉਮੀਦ ਜਾਹਰ ਕੀਤੀ ਕਿ ਮਿਲਕਫੈੱਡ ਆਪਣੇ ਬਰਾਂਡ 'ਵੇਰਕਾ' ਨੂੰ ਨਵੇਂ ਦਿਸਹੱਦਿਆਂ ਵੱਲ ਲੈ ਕੇ ਜਾਵੇਗਾ, ਜਿੱਥੇ ਇੱਕੋ-ਇੱਕ ਉਦੇਸ਼ ਸਮੂਹਿਕ ਵਿਕਾਸ ਹੋਵੇਗਾ। ਭਗਵੰਤ ਮਾਨ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਪੰਜਾਬ ਦੇ ਡੇਅਰੀ ਕਿਸਾਨਾਂ ਨੂੰ ਵੱਧ ਤੋਂ ਵੱਧ ਸਹਿਯੋਗ ਕਰਨ ਅਤੇ ਵਧੀਆ ਭਾਅ ਦੇਣ ਲਈ ਯਤਨ ਕਰ ਰਹੀ ਹੈ। ਡੇਅਰੀ ਧੰਦੇ ਨੂੰ ਹੁਲਾਰਾ ਦੇਣ ਲਈ ਕਿਸਾਨ ਪੱਖੀ ਸਕੀਮਾਂ ਲਾਗੂਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਨੌਜਵਾਨਾਂ ਵਿੱਚ ਡੇਅਰੀ ਧੰਦੇ ਨੂੰ ਹੁਲਾਰਾ ਦੇਣ ਲਈ ਕਿਸਾਨ ਪੱਖੀ ਸਕੀਮਾਂ ਲਾਗੂ ਕੀਤੀਆਂ ਜਾਣੀਆਂ ਚਾਹੀਦੀਆਂ ਹਨ ਤਾਂ ਜੋ ਉਨ੍ਹਾਂ ਨੂੰ ਆਰਥਿਕ ਤੌਰ ‘ਤੇ ਆਤਮ ਨਿਰਭਰ ਬਣਾਇਆ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਵੇਰਕਾ ਦੇ ਉਤਪਾਦਾਂ ਜਿਵੇਂ ਘਿਓ, ਦੁੱਧ, ਦਹੀਂ, ਖੀਰ ਅਤੇ ਹੋਰਾਂ ਵਸਤਾਂ ਦੀ ਵਿਸ਼ਵ ਭਰ ਵਿੱਚ ਅਥਾਹ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਵੇਰਕਾ ਦੀ ਸਪਲਾਈ 30,000 ਲੀਟਰ ਹੈ ਜਿਸ ਨੂੰ ਜਲਦੀ ਹੀ ਵਧਾ ਕੇ 2 ਲੱਖ ਲੀਟਰ ਕੀਤਾਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਜਮਹੂਰੀਅਤ ਵਿੱਚ ਲੋਕ ਸਰਵਉੱਚ ਹੁੰਦੇ ਹਨ ਅਤੇ ਲੋਕਤੰਤਰ ਵਿੱਚ ਉਨ੍ਹਾਂ ਕੋਲ ਹੀ ਸਭ ਤੋਂ ਵੱਡੀ ਤਾਕਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੇ ਅਜਿਹੇ ਆਗੂਆਂ ਨੂੰ ਸੱਤਾ ਤੋਂ ਲਾਂਭੇ ਕਰ ਦਿੱਤਾ ਹੈ, ਜਿਨ੍ਹਾਂ ਨੇ ਸੂਬੇ ਲਈ ਕੰਮ ਨਹੀਂ ਕੀਤਾ ਅਤੇ ਉਨ੍ਹਾਂ ਨੂੰ ਸੂਬੇ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੇ ਲੋਕਾਂ ਦੇ ਨਕਾਰੇ ਹੋਏ ਆਗੂ ਲੋਕ ਭਲਾਈ ਲਈ ਕੰਮ ਕਰਨ ਦੀ ਬਜਾਏ ਸੂਬਾ ਸਰਕਾਰ ਦੇ ਹਰ ਲੋਕ ਪੱਖੀ ਉਪਰਾਲੇ ਵਿੱਚ ਨੁਕਸ ਕੱਢ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਆਗੂਆਂ ਕੋਲ ਸੂਬਾ ਸਰਕਾਰ ਵੱਲੋਂ ਲਏ ਗਏ ਕਈ ਨਾਗਰਿਕ ਕੇਂਦਰਿਤ ਫੈਸਲਿਆਂ ਦੀ ਆਲੋਚਨਾ ਕਰਨ ਤੋਂ ਇਲਾਵਾ ਹੋਰ ਕੋਈ ਕੰਮ ਨਹੀਂ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਮੁੱਦੇ ਨੂੰ ਲੈ ਕੇ ਇਹ ਆਗੂ ਸਿਰਫ ਨੁਕਤਾਚੀਨੀ ਕਰਨ ਲਈ ਹੀ ਸੂਬਾ ਸਰਕਾਰ ਦੀ ਆਲੋਚਨਾ ਕਰ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਤੋਂ ਬੇਖੌਫ ਹੋ ਕੇ ਲੋਕਾਂ ਦੀ ਭਲਾਈ ਅਤੇ ਸੂਬੇ ਦੇ ਵਿਕਾਸ ਲਈ ਕੰਮ ਕਰਦੀ ਰਹੇਗੀ। The post ਮੁੱਖ ਮੰਤਰੀ ਭਗਵੰਤ ਮਾਨ ਵਲੋਂ ਫ਼ਿਰੋਜ਼ਪੁਰ ‘ਚ ਵੇਰਕਾ ਪਲਾਂਟ ਦਾ ਉਦਘਾਟਨ appeared first on TheUnmute.com - Punjabi News. Tags:
|
ਕੁਲਦੀਪ ਧਾਲੀਵਾਲ ਵੱਲੋਂ ਮੰਗਾਂ ਜਲਦ ਪੂਰੀਆਂ ਕਰਨ ਦੇ ਭਰੋਸੇ ਤੋਂ ਬਾਅਦ ਗੰਨਾ ਕਾਸ਼ਤਕਾਰਾਂ ਨੇ ਰੋਸ ਪ੍ਰਦਰਸ਼ਨ ਦਾ ਸੱਦਾ ਲਿਆ ਵਾਪਸ Wednesday 28 September 2022 02:38 PM UTC+00 | Tags: aam-aadmi-party breaking-news kisan-protest kisan-protest-news kuldeep-singh-dhaliwal news punjab-congress punjab-government sugarcane-growers the-unmute-breaking-news ਜਲੰਧਰ 28 ਸਤੰਬਰ 2022: ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਵੱਲੋਂ ਮੰਗਾਂ ਪੂਰੀਆਂ ਕਰਨ ਦੇ ਭਰੋਸੇ ਤੋਂ ਬਾਅਦ ਗੰਨਾ ਕਾਸ਼ਤਕਾਰਾਂ ਦੀਆਂ ਜਥੇਬੰਦੀਆਂ ਨੇ ਰੋਸ ਪ੍ਰਦਰਸ਼ਨ ਕਰਨ ਦਾ ਸੱਦਾ ਵਾਪਸ ਲੈ ਲਿਆ ਹੈ।ਸਥਾਨਕ ਸਰਕਟ ਹਾਊਸ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੰਤਰੀ ਨੇ ਕਿਹਾ ਕਿ ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 3 ਅਕਤੂਬਰ 2022 ਨੂੰ ਵਿਧਾਨ ਸਭਾ ਸੈਸ਼ਨ ਦੌਰਾਨ ਅਧਿਕਾਰਤ ਐਲਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਹੋਰਨਾਂ ਤੋਂ ਇਲਾਵਾ ਫ਼ਸਲ ਦੇ ਭਾਅ ਸਮੇਤ ਗੰਨਾ ਕਾਸ਼ਤਕਾਰਾਂ ਦੇ ਮਸਲਿਆਂ ਨੂੰ ਲੈ ਕੇ ਚਿੰਤਤ ਹੈ ਅਤੇ ਮੁੱਖ ਮੰਤਰੀ ਖੁਦ ਗੰਨਾ ਕਾਸ਼ਤਕਾਰਾਂ ਦੀਆਂ ਹੱਕੀ ਮੰਗਾਂ ਬਾਰੇ ਐਲਾਨ ਕਰਨਗੇ। ਸੂਬੇ ਦੇ ਕਿਸਾਨਾਂ ਨੂੰ ਸਭ ਤੋਂ ਪਹਿਲੀ ਤਰਜੀਹ ਦੇਣ ਦੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਇੱਕ ਵਿਸਥਾਰਤ ਕਾਰਜਵਿਧੀ ਵਿਕਸਿਤ ਕਰਨ ਲਈ ਕੰਮ ਕੀਤਾ ਜਾ ਰਿਹਾ ਹੈ, ਜਿੱਥੇ ਗੰਨਾ ਉਤਪਾਦਕਾਂ ਨੂੰ 14 ਦਿਨਾਂ ਦੇ ਅੰਦਰ-ਅੰਦਰ ਉਨ੍ਹਾਂ ਦੀ ਅਦਾਇਗੀ ਕੀਤੀ ਜਾਵੇਗੀ। ਇਸੇ ਤਰ੍ਹਾਂ ਸਾਰੀਆਂ ਖੰਡ ਮਿੱਲਾਂ 15 ਨਵੰਬਰ ਤੋਂ ਪਹਿਲਾਂ ਚਾਲੂ ਕਰਨ ਨੂੰ ਯਕੀਨੀ ਬਣਾਉਣ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਕਿਸਾਨਾਂ ਨੂੰ ਆਪਣੀਆਂ ਫ਼ਸਲਾਂ ਸਬੰਧੀ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।ਉਨ੍ਹਾਂ ਇਹ ਵੀ ਦੱਸਿਆ ਕਿ ਭੋਗਪੁਰ ਸ਼ੂਗਰ ਮਿੱਲ ਦਾ ਮੁੱਦਾ ਵੀ ਵਿਚਾਰ ਅਧੀਨ ਹੈ ਅਤੇ ਇਸ ਨੂੰ ਨਿਰਧਾਰਤ ਸਮਾਂ ਸੀਮਾ ਤੱਕ ਚਾਲੂ ਕਰ ਦਿੱਤਾ ਜਾਵੇਗਾ। ਫਗਵਾੜਾ ਸ਼ੂਗਰ ਮਿੱਲ ਨੂੰ ਚਾਲੂ ਕਰਨ ਲਈ ਵੀ ਉਪਰਾਲੇ ਕੀਤੇ ਜਾ ਰਹੇ ਹਨ। ਪਰਾਲੀ ਸਾੜਨ ਦੇ ਮੁੱਦੇ ‘ਤੇ ਬੋਲਦਿਆਂ ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਫਸਲਾਂ ਦੀ ਰਹਿੰਦ-ਖੂਹੰਦ ਨੂੰ ਸਾੜਨ ਦੇ ਰੁਝਾਨ ਨੂੰ ਘੱਟ ਤੋਂ ਘੱਟ ਕਰਨ ਲਈ ਹਰ ਲੋੜੀਂਦੀ ਮਸ਼ੀਨਰੀ ਅਤੇ ਸਹੂਲਤਾਂ ਕਿਸਾਨਾਂ ਨੂੰ ਮੁਹੱਈਆ ਕਰਵਾਈਆਂ ਜਾਣਗੀਆਂ ਕਿਉਂਕਿ ਇਹ ਸਾਡੀ ਸਿਹਤ ਲਈ ਬਹੁਤ ਵੱਡਾ ਖਤਰਾ ਹੈ। ਉਨ੍ਹਾਂ ਕਿਸਾਨਾਂ ਨੂੰ ਰਾਜ ਵਿੱਚ ਪਰਾਲੀ ਸਾੜਨ ਦੇ ਰੁਝਾਨ ਨੂੰ ਰੋਕਣ ਲਈ ਸੂਬਾ ਸਰਕਾਰ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ। 150 ਕਰੋੜ ਦੇ ਕਥਿਤ ਖੇਤੀ ਮਸ਼ੀਨਰੀ ਘਪਲੇ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਮੰਤਰੀ ਨੇ ਕਿਹਾ ਕਿ ਇਸ ਮਾਮਲੇ ਦੀ ਜਾਂਚ ਮੁਕੰਮਲ ਕਰ ਲਈ ਗਈ ਹੈ ਅਤੇ ਜਲਦ ਹੀ ਦੋਸ਼ੀ ਵਿਅਕਤੀਆਂ ਖ਼ਿਲਾਫ਼ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। The post ਕੁਲਦੀਪ ਧਾਲੀਵਾਲ ਵੱਲੋਂ ਮੰਗਾਂ ਜਲਦ ਪੂਰੀਆਂ ਕਰਨ ਦੇ ਭਰੋਸੇ ਤੋਂ ਬਾਅਦ ਗੰਨਾ ਕਾਸ਼ਤਕਾਰਾਂ ਨੇ ਰੋਸ ਪ੍ਰਦਰਸ਼ਨ ਦਾ ਸੱਦਾ ਲਿਆ ਵਾਪਸ appeared first on TheUnmute.com - Punjabi News. Tags:
|
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਨੌਜਵਾਨਾਂ ਨੂੰ ਸ਼ਹੀਦ ਭਗਤ ਸਿੰਘ ਦੀ ਸੋਚ ਉਤੇ ਪਹਿਰਾ ਦੇਣ ਦਾ ਸੱਦਾ Wednesday 28 September 2022 02:44 PM UTC+00 | Tags: 115th-birth-anniversary-of-shaheed-bhagat-singh breaking-news chief-minister-bhagwant-mann khatkar-kalan news punjab-government punjabi-news shaheed-bhagat-singh shaheed-e-azam-bhagat-singh the-unmute-breaking the-unmute-breaking-news the-unmute-news the-unmute-punjabi-news ਹੁਸੈਨੀਵਾਲਾ (ਫਿਰੋਜ਼ਪੁਰ) 28 ਸਤੰਬਰ 2022: ਸ਼ਹੀਦ-ਏ-ਆਜ਼ਮ ਭਗਤ ਸਿੰਘ (Shaheed-e-Azam Bhagat Singh) ਦੀ ਜਨਮ ਵਰ੍ਹੇਗੰਢ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨੌਜਵਾਨਾਂ ਨੂੰ ਪੰਜਾਬ ਦੀ ਤਰੱਕੀ ਤੇ ਖੁਸ਼ਹਾਲੀ ਲਈ ਸ਼ਹੀਦ ਭਗਤ ਸਿੰਘ ਦੀ ਸੋਚ ਉਤੇ ਪਹਿਰਾ ਦੇਣ ਦਾ ਸੱਦਾ ਦਿੱਤਾ ਤਾਂ ਕਿ ਸ਼ਹੀਦਾਂ ਦੇ ਸੰਜੋਏ ਹੋਏ ਸੁਪਨੇ ਸਾਕਾਰ ਕੀਤੇ ਜਾ ਸਕਣ। ਮੁੱਖ ਮੰਤਰੀ ਨੇ ਹੁਸੈਨੀਵਾਲਾ ਵਿਖੇ ਸ਼ਹੀਦ ਭਗਤ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਸ਼ਹੀਦ ਰਾਜਗੁਰੂ ਤੇ ਸ਼ਹੀਦ ਸੁਖਦੇਵ ਨੂੰ ਸ਼ਰਧਾ ਦੇ ਫੁੱਲ ਕੀਤੇ ਅਤੇ ਪੰਜਾਬ ਪੁਲੀਸ ਦੀ ਟੁਕੜੀ ਨੇ ਸ਼ਹੀਦਾਂ ਦੇ ਸਤਿਕਾਰ ਵਿਚ ਸਲਾਮੀ ਦਿੱਤੀ। ਇਸ ਮੌਕੇ ਭਗਵੰਤ ਮਾਨ ਨੇ ਕਿਹਾ ਕਿ ਸ਼ਹੀਦਾਂ ਦੇ ਸੁਪਨੇ ਸਾਕਾਰ ਕਰਨ ਲਈ ਸਾਨੂੰ ਸਾਰਿਆਂ ਨੂੰ ਇਕਜੁਟ ਹੋ ਕੇ ਉਪਰਾਲੇ ਕਰਨੇ ਪੈਣਗੇ ਤਾਂ ਕਿ ਅਸੀਂ ਆਪਣੇ ਪੰਜਾਬ ਦੀ ਪੁਰਾਤਨ ਸ਼ਾਨ ਬਹਾਲ ਕਰ ਸਕੀਏ। ਉਨ੍ਹਾਂ ਕਿਹਾ ਕਿ ਭਗਤ ਸਿੰਘ ਇਕ ਸੋਚ ਸਨ ਅਤੇ ਸਾਨੂੰ ਉਨ੍ਹਾਂ ਦੀ ਸੋਚ ਉਤੇ ਚਲਦੇ ਹੋਏ ਦੇਸ਼ ਦੀ ਤਰੱਕੀ ਤੇ ਖੁਸ਼ਹਾਲੀ ਵਿਚ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ ਕੁਰਬਾਨੀ ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਪ੍ਰੇਰਿਤ ਕਰਦੀ ਹੈ। ਉਨ੍ਹਾਂ ਕਿਹਾ ਕਿ ਭਗਤ ਸਿੰਘ ਨੇ ਦੇਸ਼ ਨੂੰ ਬਰਤਾਨਵੀ ਹਕੂਮਤ ਤੋਂ ਆਜ਼ਾਦ ਕਰਵਾ ਕੇ ਲੋਕਾਂ ਨੂੰ ਗੁਰਬਤ, ਭ੍ਰਿਸ਼ਟਾਚਾਰ ਅਤੇ ਸਮਾਜਿਕ ਕੁਰੀਤੀਆਂ ਤੋਂ ਵੀ ਮੁਕਤ ਹੋਣ ਦੇ ਸਪੁਨੇ ਸੰਜੋਏ ਸਨ ਪਰ ਅਫਸੋਸ ਦੀ ਗੱਲ ਹੈ ਕਿ ਸਾਡਾ ਮੁਲਕ ਅਜੇ ਵੀ ਇਨ੍ਹਾਂ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ। ਮੁੱਖ ਮੰਤਰੀ ਨੇ ਫਿਰੋਜ਼ਪੁਰ ਵਿਖੇ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਨੂੰ ਅਪਗ੍ਰੇਡ ਕਰਨ ਦਾ ਐਲਾਨ ਕਰਦਿਆਂ ਕਿਹਾ ਕਿ ਇਸ ਯੂਨੀਵਰਸਿਟੀ ਵਿਚ ਹੋਰ ਕੋਰਸ ਵੀ ਸ਼ੁਰੂ ਕੀਤੇ ਜਾਣਗੇ ਤਾਂ ਕਿ ਸਰਹੱਦੀ ਖੇਤਰ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮਿਲ ਸਕਣ। ਉਨ੍ਹਾਂ ਕਿਹਾ ਕਿ ਇਸ ਯੂਨੀਵਰਸਿਟੀ ਵਿਚ ਆਹਲਾ ਦਰਜੇ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ ਤਾਂ ਕਿ ਇੱਥੇ ਤਾਲੀਮ ਹਾਸਲ ਕਰ ਰਹੇ ਸਿੱਖਿਆਰਥੀਆਂ ਨੂੰ ਮੁਕਾਬਲੇ ਦੇ ਯੋਗ ਬਣਾਇਆ ਜਾ ਸਕੇ। ਇਸ ਮੌਕੇ ਸੁਤੰਤਰਤਾ ਸੰਗਰਾਮੀ, ਰੱਖਿਆ ਸੇਵਾਵਾਂ ਭਲਾਈ, ਫੂਡ ਪ੍ਰੋਸੈਸਿੰਗ ਅਤੇ ਬਾਗਬਾਨੀ ਮੰਤਰੀ ਫੌਜਾ ਸਿੰਘ ਸਰਾਰੀ, ਵਿਧਾਇਕ ਰਣਬੀਰ ਸਿੰਘ ਭੁੱਲਰ, ਰਜਨੀਸ਼ ਦਹੀਆ, ਨਰੇਸ਼ ਕਟਾਰੀਆ, ਜਗਦੀਪ ਗੋਲਡੀ, ਗੁਰਦਿੱਤ ਸਿੰਘ ਸੇਖੋਂ, ਨਰਿੰਦਰ ਪਾਲ ਸਵਨਾ, ਡਿਪਟੀ ਕਮਿਸ਼ਨਰ, ਫਿਰੋਜ਼ਪੁਰ ਅਮ੍ਰਿਤ ਸਿੰਘ, ਐਸ.ਐਸ.ਪੀ. ਫਿਰੋਜ਼ਪੁਰ ਸੁਰਿੰਦਰ ਲਾਂਬਾ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਸਾਗਰ ਸੇਤੀਆ ਹਾਜ਼ਰ ਸਨ। The post ਮੁੱਖ ਮੰਤਰੀ ਭਗਵੰਤ ਮਾਨ ਵਲੋਂ ਨੌਜਵਾਨਾਂ ਨੂੰ ਸ਼ਹੀਦ ਭਗਤ ਸਿੰਘ ਦੀ ਸੋਚ ਉਤੇ ਪਹਿਰਾ ਦੇਣ ਦਾ ਸੱਦਾ appeared first on TheUnmute.com - Punjabi News. Tags:
|
ਸ਼ਹੀਦਾਂ ਦੀ ਸੋਚ ਨੂੰ ਜਿਉਂਦਾ ਰੱਖਣ ਲਈ ਉਨ੍ਹਾਂ ਦੇ ਦਿਹਾੜੇ ਮਨਾਉਣੇ ਜ਼ਰੂਰੀ: ਹਰਭਜਨ ਸਿੰਘ ਈਟੀਓ Wednesday 28 September 2022 02:50 PM UTC+00 | Tags: aam-aadmi-party bhagat-singhs-birthday breaking-news cm-bhagwant-mann harbhajan-singh-eto jallianwala-bagh news punjab punjab-congress punjab-government shaheed-e-azam-bhagat-singh the-unmute-breaking-news ਚੰਡੀਗੜ੍ਹ 28 ਸਤੰਬਰ 2022: ਸ਼ਹੀਦ-ਏ -ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਕੱਢੇ ਗਏ ਕੈਂਡਲ ਮਾਰਚ ਮੌਕੇ ਬੋਲਦੇ ਕੈਬਨਿਟ ਮੰਤਰੀ ਸ.ਹਰਭਜਨ ਸਿੰਘ ਈ ਟੀ ਓ ਨੇ ਕਿਹਾ ਕਿ ਸ਼ਹੀਦਾਂ ਦੀ ਸੋਚ ਜਿਉਂਦੇ ਰੱਖਣ ਅਤੇ ਉਨ੍ਹਾਂ ਦੇ ਸੁਪਨੇ ਪੂਰੇ ਕਰਨ ਲਈ ਸ਼ਹੀਦਾਂ ਦੇ ਦਿਹਾੜੇ ਮਨਾਉਣੇ ਬੇਹੱਦ ਜਰੂਰੀ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਹਿਲੀ ਵਾਰ ਇੰਨੇ ਜੋਸ਼ ਅਤੇ ਉਤਸਾਹ ਨਾਲ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ ਗਿਆ ਹੈ ਅਤੇ ਲੋਕਾਂ ਵੱਲੋਂ ਜੋਸ਼ ਅਤੇ ਉਤਸਾਹ ਨਾਲ ਇੰਨਾ ਪ੍ਰੋਗਰਾਮਾਂ ਵਿੱਚ ਕੀਤੀ ਗਈ ਸ਼ਮੂਲੀਅਤ ਭਵਿੱਖ ਦੀ ਤਬਦੀਲੀ ਦੀ ਗਵਾਹੀ ਭਰਦੀ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਵੱਲੋਂ ਲਏ ਸੁਪਨੇ ਜਰੂਰ ਪੂਰੇ ਹੋਣਗੇ ਅਤੇ ਮੈਨੂੰ ਖੁਸ਼ੀ ਅਤੇ ਤਸੱਲੀ ਹੈ ਕਿ ਅਸੀਂ ਇਸ ਤਬਦੀਲੀ ਵਿੱਚ ਆਮ ਆਦਮੀ ਵਜੋਂ ਸਾਖੀ ਬਣਾਂਗੇ।ਕੈਂਡਲ ਮਾਰਚ ਵਿੱਚ ਨੌਜ਼ਵਾਨਾਂ ਦੇ ਨਾਲ ਨਾਲ, ਛੋਟੇ ਬੱਚੇ, ਲੜਕੀਆਂ ਸਮੇਤ ਜ਼ਿਲ੍ਹਾ ਵਾਸੀਆਂ ਵੱਲੋਂ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ ਗਈ। ਇਨਕਲਾਬ ਜ਼ਿੰਦਾਬਾਦ ਅਤੇ ਭਗਤ ਸਿੰਘ ਤੇਰੀ ਸੋਚ ਤੇ ਪਹਿਰਾ ਦਿਆਂਗੇ ਠੋਕ ਕੇ ਦੇ ਅਕਾਸ਼ ਗੂੰਜਦੇ ਨਾਅਰਿਆਂ ਨਾਲ ਇਹ ਮਾਰਚ ਪਾਰਟੀਸ਼ਨ ਮਿਊਜ਼ੀਅਮ ਤੋਂ ਸੁਰੂ ਹੋ ਕੇ ਜਲਿਆਂ ਵਾਲਾ ਬਾਗ ਵਿਖੇ ਪਹੁੰਚ ਕੇ ਸਮਾਪਤ ਹੋਇਆ। ਡਿਪਟੀ ਕਮਿਸ਼ਨਰਹਰਪ੍ਰੀਤ ਸਿੰਘ ਸੂਦਨ ਨੇ ਆਏ ਪਤਵੰਤਿਆਂ ਅਤੇ ਬੱਚਿਆਂ ਦਾ ਧੰਨਵਾਦ ਕਰਦੇ ਕਿਹਾ ਕਿ ਸਰਕਾਰ ਵੱਲੋਂ ਦਿੱਤੇ ਛੋਟੇ ਜਿਹੇ ਸੱਦੇ ਉਤੇ ਆਮ ਨਾਗਰਿਕਾਂ ਦੀ ਡਟਵੀਂ ਹਾਜ਼ਰੀ ਸਾਡੇ ਮਨੋਬਲ ਵਿੱਚ ਵਾਧਾ ਕਰਦੀ ਹੈ ਅਤੇ ਇਹ ਸਾਥ ਸਾਨੂੰ ਹਰ ਮੁਸ਼ਕਿਲ ਦੇ ਟਾਕਰੇ ਲਈ ਤਾਕਤ ਦਿੰਦਾ ਹੈ। The post ਸ਼ਹੀਦਾਂ ਦੀ ਸੋਚ ਨੂੰ ਜਿਉਂਦਾ ਰੱਖਣ ਲਈ ਉਨ੍ਹਾਂ ਦੇ ਦਿਹਾੜੇ ਮਨਾਉਣੇ ਜ਼ਰੂਰੀ: ਹਰਭਜਨ ਸਿੰਘ ਈਟੀਓ appeared first on TheUnmute.com - Punjabi News. Tags:
|
IND vs SA: ਭਾਰਤ IND vs SA: ਭਾਰਤ ਦੀ ਦੱਖਣੀ ਅਫਰੀਕਾ 'ਤੇ ਪਹਿਲੇ ਟੀ-20 ਮੈਚ 'ਸ਼ਾਨਦਾਰ ਜਿੱਤਦੀ ਦੱਖਣੀ ਅਫਰੀਕਾ 'ਤੇ ਪਹਿਲੇ ਟੀ-20 ਮੈਚ 'ਸ਼ਾਨਦਾਰ ਜਿੱਤ Wednesday 28 September 2022 05:14 PM UTC+00 | Tags: india-defeated-south-africa-by-eight-wickets indias-stunning-win-over-south-africa ind-vs-sa ਚੰਡੀਗੜ੍ਹ 28 ਸਤੰਬਰ 2022: ਭਾਰਤ ਨੇ ਦੱਖਣੀ ਅਫਰੀਕਾ ਨੂੰ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਦੇ ਪਹਿਲੇ ਮੈਚ ‘ਚ ਅੱਠ ਵਿਕਟਾਂ ਨਾਲ ਹਰਾ ਦਿੱਤਾ । ਟੀ-20 ਵਿਸ਼ਵ ਕੱਪ ਤੋਂ ਪਹਿਲਾਂ ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਇਹ ਆਖਰੀ ਟੀ-20 ਸੀਰੀਜ਼ ਹੈ। ਭਾਰਤੀ ਕਪਤਾਨ ਰੋਹਿਤ ਸ਼ਰਮਾ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦਿਆਂ ਦੱਖਣੀ ਅਫਰੀਕਾ ਨੇ 20 ਓਵਰਾਂ ਵਿੱਚ ਅੱਠ ਵਿਕਟਾਂ ਦੇ ਨੁਕਸਾਨ 'ਤੇ 106 ਦੌੜਾਂ ਬਣਾਈਆਂ। ਜਵਾਬ ‘ਚ ਭਾਰਤ ਨੇ ਟੀਚਾ 16.4 ਓਵਰਾਂ ‘ਚ ਦੋ ਵਿਕਟਾਂ ਦੇ ਨੁਕਸਾਨ ‘ਤੇ ਹਾਸਲ ਕਰ ਲਿਆ। The post IND vs SA: ਭਾਰਤ IND vs SA: ਭਾਰਤ ਦੀ ਦੱਖਣੀ ਅਫਰੀਕਾ ‘ਤੇ ਪਹਿਲੇ ਟੀ-20 ਮੈਚ ‘ਸ਼ਾਨਦਾਰ ਜਿੱਤਦੀ ਦੱਖਣੀ ਅਫਰੀਕਾ ‘ਤੇ ਪਹਿਲੇ ਟੀ-20 ਮੈਚ ‘ਸ਼ਾਨਦਾਰ ਜਿੱਤ appeared first on TheUnmute.com - Punjabi News. Tags:
|
| You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription. |



