TheUnmute.com – Punjabi NewsPunjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com |
Table of Contents
|
ਪੰਜਾਬ ਵਿਧਾਨ ਸਭਾ ਦਾ ਦੂਜੇ ਦਿਨ ਦਾ ਵਿਸ਼ੇਸ਼ ਸੈਸ਼ਨ ਅੱਜ, ਭਰੋਸੇਗੀ ਮਤੇ 'ਤੇ ਹੋ ਸਕਦੈ ਹੰਗਾਮਾ Thursday 29 September 2022 05:32 AM UTC+00 | Tags: aam-aadmi-party ashwani-kumar-sharma breaking-news cm-bhagwant-mann gurmeet-singh gurmeet-singh-meet-hair minister-for-higher-education mla-partap-singh-bajwa news panjab-university punjab punjab-congress punjab-government punjab-vidhan-sabha ਚੰਡੀਗੜ੍ਹ 29 ਸਤੰਬਰ 2022: ਪੰਜਾਬ ਵਿਧਾਨ ਸਭਾ (Punjab Vidhan Sabha) ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਦੂਜਾ ਦਿਨ ਹੈ ਅਤੇ ਸਦਨ ਦੀ ਕਾਰਵਾਈ ਦੁਪਹਿਰ 2 ਵਜੇ ਸ਼ੁਰੂ ਹੋਵੇਗੀ |ਇਸ ਦੌਰਾਨ ਹੰਗਾਮਾ ਹੋਣ ਦੀ ਸੰਭਾਵਨਾ ਹੈ ਕਿਉਂਕਿ ਸੈਸ਼ਨ ਦੇ ਪਹਿਲੇ ਦਿਨ ‘ਆਪ’ ਵੱਲੋਂ ਪੰਜਾਬ ਰਾਜਪਾਲ ਨੂੰ ਬਿਨਾਂ ਦੱਸੇ ਹੀ ਭਰੋਸੇ ਦਾ ਮਤਾ ਲਿਆਂਦਾ ਗਿਆ ਸੀ। ਦੂਜੇ ਪਾਸੇ ਬੀਤੇ ਦਿਨ ਪ੍ਰੈਸ ਕਾਨਫਰੈਂਸ ਦੌਰਾਨ ਅਸ਼ਵਨੀ ਸ਼ਰਮ ਦੀ ਅਗਵਾਈ ਵਿਚ ਭਾਜਪਾ ਵਿਸ਼ੇਸ਼ ਸੈਸ਼ਨ ਦਾ ਬਾਈਕਾਟ ਕਰ ਚੁੱਕੀ ਹੈ | ਬੀਤੇ ਸੈਸ਼ਨ ਦੌਰਾਨ ਸਪੀਕਰ ਨੇ ਕਾਂਗਰਸ ਦੇ ਸਾਰੇ ਵਿਧਾਇਕਾਂ ਨੂੰ ਵਿਰੋਧ ਅਤੇ ਹੰਗਾਮੇ ਕਾਰਨ 27 ਸਤੰਬਰ ਲਈ ਮੁਅੱਤਲ ਕਰ ਦਿੱਤਾ ਗਿਆ ਸੀ। ਇਜਲਾਸ ਦੇ ਦੂਜੇ ਦਿਨ ‘ਆਪ’ ਦਾ ਵਿਰੋਧ ਕਰਨ ਵਾਲੀਆਂ ਵਿਰੋਧੀ ਪਾਰਟੀਆਂ ਦੀ ਚਰਚਾ ਰਹੀ ਹੈ। ਪ੍ਰਤਾਪ ਸਿੰਘ ਬਾਜਵਾ ਨੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਪੱਤਰ ਲਿਖ ਕੇ ਮੁੱਖ ਮੰਤਰੀ ਦੇ ਖਿਲਾਫ ਨਿੰਦਾ ਮਤਾ ਲਿਆਉਣ ਦੀ ਮੰਗ ਕੀਤੀ ਹੈ। ਪ੍ਰਤਾਪ ਸਿੰਘ ਬਾਜਵਾ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਮਾਨ ਨੇ ਰਾਜਪਾਲ ਨੂੰ ਬਿਨਾਂ ਦੱਸੇ ਇਜਲਾਸ ਦੇ ਪਹਿਲੇ ਦਿਨ ਹੀ ਭਰੋਸੇ ਦਾ ਮਤਾ ਲਿਆਂਦਾ ਸੀ, ਜਦਕਿ ‘ਆਪ’ ਨੇ ਪੰਜਾਬ ਦੇ ਰਾਜਪਾਲ ਨੂੰ ਜੀਐੱਸਟੀ, ਬਿਜਲੀ ਅਤੇ ਪਰਾਲੀ ਦੇ ਮੁੱਦਿਆਂ ‘ਤੇ ਚਰਚਾ ਕਰਨ ਦਾ ਏਜੰਡਾ ਦੱਸਿਆ ਸੀ। The post ਪੰਜਾਬ ਵਿਧਾਨ ਸਭਾ ਦਾ ਦੂਜੇ ਦਿਨ ਦਾ ਵਿਸ਼ੇਸ਼ ਸੈਸ਼ਨ ਅੱਜ, ਭਰੋਸੇਗੀ ਮਤੇ ‘ਤੇ ਹੋ ਸਕਦੈ ਹੰਗਾਮਾ appeared first on TheUnmute.com - Punjabi News. Tags:
|
ਊਧਮਪੁਰ 'ਚ ਪਿਛਲੇ ਅੱਠ ਘੰਟਿਆਂ ਦੌਰਾਨ ਦੂਜਾ ਧਮਾਕਾ, ਸੁਰੱਖਿਆ ਏਜੰਸੀਆਂ ਨੂੰ ਕੀਤਾ ਅਲਰਟ Thursday 29 September 2022 05:48 AM UTC+00 | Tags: adgp-mukesh-singh breaking-news indian-army india-news jammu-and-kashmir jammu-and-kashmir-news jammu-and-kashmir-police news second-explosion-in-udhampur the-unmute-breaking-news the-unmute-news the-unmute-punjabi-news the-unmute-update udhampur udhampur-blast udhampur-blast-news udhampur-police ਚੰਡੀਗੜ੍ਹ 29 ਸਤੰਬਰ 2022: ਜੰਮੂ-ਕਸ਼ਮੀਰ ਦੇ ਊਧਮਪੁਰ (Udhampur) ‘ਚ ਪਿਛਲੇ ਅੱਠ ਘੰਟੇ ਦੇ ਅੰਦਰ ਦੂਜਾ ਧਮਾਕਾ ਹੋਇਆ ਹੈ । ਇਸ ਦੌਰਾਨ ਏਡੀਜੀਪੀ ਮੁਕੇਸ਼ ਸਿੰਘ ਮੁਤਾਬਕ ਦੂਜਾ ਧਮਾਕਾ ਅੱਜ ਸਵੇਰੇ ਕਰੀਬ 6 ਵਜੇ ਬੱਸ ਦੇ ਅੰਦਰ ਹੋਇਆ ਹੈ । ਮੁਕੇਸ਼ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਕਰੀਬ ਸਾਢੇ 10 ਵਜੇ ਡੋਮੇਲ ਚੌਕ ਨੇੜੇ ਪੈਟਰੋਲ ਪੰਪ ‘ਤੇ ਖੜ੍ਹੀ ਬੱਸ ‘ਚ ਧਮਾਕਾ ਹੋਇਆ ਸੀ | ਠੀਕ ਉਸੇ ਤਰ੍ਹਾਂ ਦੂਜਾ ਧਮਾਕਾ ਅੱਜ ਸਵੇਰੇ ਕਰੀਬ 6 ਵਜੇ ਪੁਰਾਣੇ ਬੱਸ ਸਟੈਂਡ ਨੇੜੇ ਖੜ੍ਹੀ ਬੱਸ ‘ਚ ਹੋਇਆ ਹੈ । ਰਾਹਤ ਦੀ ਖ਼ਬਰ ਹੈ ਕਿ ਇਸ ਧਮਾਕੇ ਵਿੱਚ ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ। ਧਮਾਕੇ ‘ਚ ਬੱਸ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ । ਦੱਸਿਆ ਜਾ ਰਿਹਾ ਹੈ ਕਿ ਧਮਾਕੇ ਸਮੇਂ ਬੱਸ ਵਿੱਚ ਕੋਈ ਵੀ ਯਾਤਰੀ ਮੌਜੂਦ ਨਹੀਂ ਸੀ। ਇਸ ਕਾਰਨ ਧਮਾਕੇ ਵਿੱਚ ਕਿਸੇ ਦੀ ਮੌਤ ਨਹੀਂ ਹੋਈ। ਡੀਆਈਜੀ ਸੁਲੇਮਾਨ ਚੌਧਰੀ ਨੇ ਦੱਸਿਆ ਕਿ ਧਮਾਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਸੁਰੱਖਿਆ ਏਜੰਸੀਆਂ ਅਲਰਟ ‘ਤੇ ਹਨ। ਦੂਜੇ ਪਾਸੇ ਮਾਹਿਰਾਂ ਦੀ ਟੀਮ ਇਸ ਦੀ ਜਾਂਚ ਕਰ ਰਹੀ ਹੈ, ਉੱਥੇ ਹੀ ਊਧਮਪੁਰ (Udhampur) ਧਮਾਕਾ ਮਾਮਲੇ ਦੀ ਜਾਂਚ ਕੌਮੀ ਜਾਂਚ ਏਜੰਸੀ (ਐਨਆਈਏ) ਨੂੰ ਸੌਂਪੇ ਜਾਣ ਦੀ ਸੰਭਾਵਨਾ ਹੈ। ਉੱਚ ਪੱਧਰੀ ਸੂਤਰਾਂ ਨੇ ਦੱਸਿਆ ਕਿ NIA ਦੇ ਉੱਚ ਅਧਿਕਾਰੀਆਂ ਦੀ ਇੱਕ ਟੀਮ ਜੰਮੂ-ਕਸ਼ਮੀਰ ਦੇ ਊਧਮਪੁਰ ਭੇਜੀ ਗਈ ਹੈ। ਟੀਮ ਵੱਲੋਂ ਸਥਾਨਕ ਪੁਲਿਸ ਤੋਂ ਧਮਾਕੇ ਸਬੰਧੀ ਸਾਰੇ ਦਸਤਾਵੇਜ਼ ਲੈਣ ਦੀ ਸੰਭਾਵਨਾ ਹੈ। The post ਊਧਮਪੁਰ ‘ਚ ਪਿਛਲੇ ਅੱਠ ਘੰਟਿਆਂ ਦੌਰਾਨ ਦੂਜਾ ਧਮਾਕਾ, ਸੁਰੱਖਿਆ ਏਜੰਸੀਆਂ ਨੂੰ ਕੀਤਾ ਅਲਰਟ appeared first on TheUnmute.com - Punjabi News. Tags:
|
PFI: ਭਾਰਤ ਸਰਕਾਰ ਨੇ PFI ਦੇ ਅਧਿਕਾਰਤ ਟਵਿੱਟਰ ਅਕਾਊਂਟ 'ਤੇ ਲਗਾਈ ਪਾਬੰਦੀ Thursday 29 September 2022 06:06 AM UTC+00 | Tags: breaking-news india-news islamic-organization-india islamic-organization-popular-front-of-india news pfi pfioofficial pfi-twitter-account-ban popular-front-of-india punjabi-news the-government-of-india the-union-home-ministry the-unmute-breaking-news the-unmute-latest-news the-unmute-news the-unmute-punjabi-news ਚੰਡੀਗੜ੍ਹ 29 ਸਤੰਬਰ 2022: ਭਾਰਤ ਸਰਕਾਰ ਨੇ ਇਸਲਾਮਿਕ ਸੰਗਠਨ ਪਾਪੂਲਰ ਫਰੰਟ ਆਫ ਇੰਡੀਆ (PFI) ਦੇ ਅਧਿਕਾਰਤ ਟਵਿੱਟਰ ਅਕਾਊਂਟ ‘ਤੇ ਪਾਬੰਦੀ ਲਗਾ ਦਿੱਤੀ ਹੈ। ਟਵਿੱਟਰ ਨੇ ਇਹ ਕਾਰਵਾਈ ਭਾਰਤ ਸਰਕਾਰ (GOI) ਦੁਆਰਾ ਸੰਗਠਨ ‘ਤੇ ਪਾਬੰਦੀ ਲਗਾਏ ਜਾਣ ਤੋਂ ਬਾਅਦ ਕੀਤੀ ਹੈ। ਟਵਿੱਟਰ ਨੇ ਲਿਖਿਆ ਹੈ ਕਿ ਇੱਕ ਕਾਨੂੰਨੀ ਮੰਗ ਦੇ ਜਵਾਬ ਵਿੱਚ PFI ਆਫੀਸ਼ੀਅਲ (@PFIOofficial) ਖਾਤੇ ਨੂੰ ਭਾਰਤ ਵਿੱਚ ਮੁਅੱਤਲ ਕਰ ਦਿੱਤਾ ਗਿਆ ਹੈ। ਭਾਰਤ ਸਰਕਾਰ ਨੇ ਮੰਗਲਵਾਰ ਨੂੰ ਦੇਰ ਰਾਤ ਪੀਐੱਫਆਈ (PFI) ‘ਤੇ ਪਾਬੰਦੀ ਲਗਾਉਣ ਦਾ ਆਦੇਸ਼ ਜਾਰੀ ਕੀਤਾ ਸੀ। ਕੇਂਦਰੀ ਗ੍ਰਹਿ ਮੰਤਰਾਲੇ ਨੇ ਗੈਰਕਾਨੂੰਨੀ ਗਤੀਵਿਧੀਆਂ ਐਕਟ ਦੇ ਤਹਿਤ ਦੇਸ਼ ਵਿੱਚ ਪੀਐੱਫਆਈ (PFI) ‘ਤੇ ਪਾਬੰਦੀ ਲਗਾ ਦਿੱਤੀ ਹੈ। ਸਰਕਾਰ ਨੇ ਦੇਸ਼ ਭਰ ਦੇ ਰਾਜਾਂ ਨੂੰ PFI ਖਿਲਾਫ ਕਦਮ ਚੁੱਕਣ ਲਈ ਕਿਹਾ ਸੀ। ਕੇਰਲ ਅਤੇ ਤਾਮਿਲਨਾਡੂ ਸਰਕਾਰ ਨੇ ਪੀਐਫਆਈ ਅਤੇ ਇਸ ਦੇ ਸਹਿਯੋਗੀ ਸੰਗਠਨਾਂ ‘ਤੇ ਪਾਬੰਦੀ ਲਗਾ ਦਿੱਤੀ ਹੈ | ਇਸਦੇ ਨਾਲ ਹੀ ਕੇਰਲ ਅਤੇ ਤਾਮਿਲਨਾਡੂ ਸਰਕਾਰ ਨੇ ਪੀਐਫਆਈ ਅਤੇ ਇਸ ਨਾਲ ਸਬੰਧਤ ਸੰਗਠਨਾਂ ਦੀ ਸੂਚੀ ਜਾਰੀ ਕੀਤੀ ਹੈ ਜਿਨ੍ਹਾਂ ਨੂੰ ਅੱਤਵਾਦ ਵਿਰੋਧੀ ਕਾਨੂੰਨ ‘ਯੂਏਪੀਏ‘ ਦੇ ਤਹਿਤ ਪਾਬੰਦੀਸ਼ੁਦਾ ਕੀਤਾ ਗਿਆ ਹੈ। The post PFI: ਭਾਰਤ ਸਰਕਾਰ ਨੇ PFI ਦੇ ਅਧਿਕਾਰਤ ਟਵਿੱਟਰ ਅਕਾਊਂਟ ‘ਤੇ ਲਗਾਈ ਪਾਬੰਦੀ appeared first on TheUnmute.com - Punjabi News. Tags:
|
ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਵਿਆਹੁਤਾ ਹੋਣ ਜਾਂ ਅਣਵਿਆਹੀਆਂ ਸਾਰੀਆਂ ਔਰਤਾਂ ਨੂੰ ਗਰਭਪਾਤ ਦਾ ਅਧਿਕਾਰ Thursday 29 September 2022 06:26 AM UTC+00 | Tags: aam-aadmi-party breaking-news india-news medical medical-termination-of-pregnancy-act news supreme-court supreme-court-news the-unmute-breaking-news the-unmute-latest-news the-unmute-punjabi-news the-unmute-update ਚੰਡੀਗੜ੍ਹ 29 ਸਤੰਬਰ 2022: ਸੁਪਰੀਮ ਕੋਰਟ (Supreme Court) ਨੇ ਅੱਜ ਦੇਸ਼ ਦੀਆਂ ਸਾਰੀਆਂ ਔਰਤਾਂ ਨੂੰ ਗਰਭਪਾਤ ਦਾ ਅਧਿਕਾਰ ਦੇ ਦਿੱਤਾ ਹੈ, ਭਾਵੇਂ ਉਹ ਵਿਆਹੁਤਾ ਹੋਣ ਜਾਂ ਅਣਵਿਆਹੀਆਂ। ਇਸ ਇਤਿਹਾਸਕ ਫੈਸਲੇ ‘ਚ ਸੁਪਰੀਮ ਕੋਰਟ ਨੇ ਕਿਹਾ ਕਿ ਮੈਡੀਕਲ ਟਰਮੀਨੇਸ਼ਨ ਆਫ ਪ੍ਰੈਗਨੈਂਸੀ ਐਕਟ ਦੇ ਤਹਿਤ ਹਰ ਕਿਸੇ ਨੂੰ 24 ਹਫਤਿਆਂ ‘ਚ ਗਰਭਪਾਤ ਕਰਨ ਦਾ ਅਧਿਕਾਰ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਇਸ ਅਧਿਕਾਰ ਵਿੱਚ ਇਹ ਮਾਇਨੇ ਨਹੀਂ ਰੱਖਦਾ ਕਿ ਔਰਤ ਵਿਆਹੀ ਹੈ ਜਾਂ ਅਣਵਿਆਹੀ। ਸੁਪਰੀਮ ਕੋਰਟ (Supreme Court) ਨੇ ਕਿਹਾ ਕਿ ਔਰਤ ਦੀ ਵਿਆਹੁਤਾ ਸਥਿਤੀ ਨੂੰ ਅਣਚਾਹੇ ਗਰਭ ਨੂੰ ਖਤਮ ਕਰਨ ਦੇ ਅਧਿਕਾਰ ਤੋਂ ਵਾਂਝੇ ਕਰਨ ਦਾ ਆਧਾਰ ਨਹੀਂ ਬਣਾਇਆ ਜਾ ਸਕਦਾ। ਵਿਆਹੀਆਂ ਅਤੇ ਅਣਵਿਆਹੀਆਂ ਔਰਤਾਂ ਨੂੰ ਵੀ ਗਰਭ ਦੇ 24 ਹਫ਼ਤਿਆਂ ‘ਤੇ ਉਕਤ ਕਾਨੂੰਨ ਤਹਿਤ ਗਰਭਪਾਤ ਕਰਨ ਦਾ ਅਧਿਕਾਰ ਹੈ। The post ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਵਿਆਹੁਤਾ ਹੋਣ ਜਾਂ ਅਣਵਿਆਹੀਆਂ ਸਾਰੀਆਂ ਔਰਤਾਂ ਨੂੰ ਗਰਭਪਾਤ ਦਾ ਅਧਿਕਾਰ appeared first on TheUnmute.com - Punjabi News. Tags:
|
ਪਿੰਡ ਚੱਕ ਗਿਲਜੇਵਾਲਾ ਦੇ ਲੋਕ ਧਰਤੀ ਹੇਠਲਾ ਪਾਣੀ ਪੀਣ ਲਈ ਮਜ਼ਬੂਰ, ਜਲਘਰ ਦਾ ਲੱਖਾਂ ਰੁਪਏ ਦਾ RO ਸਿਸਟਮ ਬਣਿਆ ਕਬਾੜ Thursday 29 September 2022 06:43 AM UTC+00 | Tags: aam-aadmi-party breaking-news cm-bhagwant-mann home-affairs-kuldeep-singh-dhaliwal kuldeep-singh-dhaliwal news punjab-government punjabi-news ro-system sri-muktsar-sahib the-unmute-breaking-news the-unmute-punjab the-unmute-punjabi-news village-chak-giljewala ਸ੍ਰੀ ਮੁਕਤਸਰ ਸਾਹਿਬ 29 ਸਤੰਬਰ 2022: ਇਕ ਪਾਸੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਸਰਕਾਰ ਵੱਲੋਂ ਕਰੋੜਾਂ ਰੁਪਏ ਖਰਚੇ ਜਾ ਰਹੇ ਹਨ | ਉੱਥੇ ਹੀ ਸਹੀ ਢੰਗ ਨਾਲ ਪੈਸੇ ਦੀ ਵਰਤੋ ਨਾ ਹੋਣ ਲੋਕ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰ ਰਹੇ ਹਨ | ਅਜਿਹਾ ਹੀ ਮਾਮਲਾ ਪਿੰਡ ਚੱਕ ਗਿਲਜੇਵਾਲਾ ਤੋਂ ਸਾਹਮਣੇ ਆਇਆ ਜਿੱਥੇ ਪਿੰਡ ਵਾਸੀ ਧਰਤੀ ਹੇਠਲਾ ਪਾਣੀ ਪੀਣ ਲਈ ਮਜ਼ਬੂਰ ਹਨ | ਇਸ ਬਾਰੇ ਜਾਣਕਾਰੀ ਦਿੰਦਿਆਂ ਪਿੰਡ ਵਾਸੀ ਸੁਖਚੈਨ ਸਿੰਘ,ਵਕੀਲ ਸਿੰਘ ਆਦਿ ਨੇ ਦੱਸਿਆ ਪਿੱਛਲੇ ਲੰਮੇ ਸਮੇਂ ਤੋਂ ਪਿੰਡ ਦਾ ਜਲਘਰ ਚਿੱਟਾ ਹਾਥੀ ਸਾਬਤ ਹੋ ਰਿਹਾ ਹੈ ਕਿਉਂਕਿ ਇਸ ਤੇ ਕਰੋੜਾਂ ਰੁਪਏ ਖਰਚ ਕੀਤੇ ਗਏ ਹਨ ਤੇ ਫੇਰ ਵੀ ਪਿੰਡ ਵਾਸੀਆਂ ਨੂੰ ਧਰਤੀ ਹੇਠਲਾ ਪਾਣੀ ਪੀਣਾ ਪੈ ਰਿਹਾ ਹੈ | ਉਨ੍ਹਾਂ ਦੱਸਿਆ ਕਿ ਪਿੰਡ ਦੇ ਜਲਘਰ ਵਿਚ 15 ਲੱਖ ਦੀ ਲਾਗਤ ਨਾਲ ਆਰ ਓ ਸਿਸਟਮ (RO system) ਲਗਾਇਆ ਗਿਆ ਸੀ ਅਤੇ ਉਹ ਲੰਮੇ ਸਮੇਂ ਤੋਂ ਬੰਦ ਪਿਆ ਅਤੇ ਕਬਾੜ ਬਣ ਚੁੱਕਾ ਹੈ | ਉਨ੍ਹਾਂ ਕਿਹਾ ਕਿ ਇਸ ਦੀ ਵਰਤੋ ਨਹੀਂ ਕੀਤੀ ਜਾ ਰਹੀ ਅਤੇ ਪਾਣੀ ਮੋਨੋ ਬਲਾਕ ਮੋਟਰ ਰਾਹੀਂ ਚੁੱਕ ਕੇ ਸਿੱਧਾ ਹੀ ਸਪਲਾਈ ਕੀਤਾ ਜਾ ਰਿਹਾ ਹੈ | ਜਿਸ ਕਰਕੇ ਕੈਂਸਰ ਵਰਗੀਆਂ ਬੀਮਾਰੀਆਂ ਦਾ ਸ਼ਿਕਾਰ ਹੋ ਰਹੇ ਹਾਂ | ਉਨ੍ਹਾਂ ਦੱਸਿਆ ਕਿ ਕਰੀਬ ਦੋ ਕਰੋੜ ਦੀ ਲਾਗਤ ਨਾਲ ਪਾਣੀ ਸਟੋਰ ਟੈਂਕ ਬਣਾਇਆ ਗਿਆ | ਜਿਸ ਵਿਚ ਨਹਿਰੀ ਪਾਣੀ ਸਿਰਫ ਵਿਖਾਵੇ ਲਈ ਹੀ ਰੱਖਿਆ ਹੋਇਆ ਹੈ| ਉਨ੍ਹਾਂ ਦੱਸਿਆ ਕਿ ਹਾਲ ਇਹ ਕਿ ਸਾਰਾ ਪਿੰਡ ਪਾਣੀ ਬਾਹਰੋ ਲਿਆਉਣ ਲਈ ਮਜ਼ਬੂਰ ਹੈ।ਇਸ ਸਮੇਂ ਜਦੋ ਸਬੰਧਤ ਮਹਿਕਮੇ ਦੇ ਐਸ ਡੀ ਓ ਸ਼ਿਵਮ ਸੱਚਦੇਵਾ ਨਾਲ ਤੋ ਪੁੱਛਿਆ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੂੰ ਲਿਖਤੀ ਰੂਪ ਵਿੱਚ ਭੇਜ ਦਿੱਤਾ ਹੈ। ਜਲਦੀ ਹੀ ਇਸ ਸਮੱਸਿਆ ਦਾ ਹੱਲ ਕੱਢਿਆ ਜਾਵੇਗਾ। The post ਪਿੰਡ ਚੱਕ ਗਿਲਜੇਵਾਲਾ ਦੇ ਲੋਕ ਧਰਤੀ ਹੇਠਲਾ ਪਾਣੀ ਪੀਣ ਲਈ ਮਜ਼ਬੂਰ, ਜਲਘਰ ਦਾ ਲੱਖਾਂ ਰੁਪਏ ਦਾ RO ਸਿਸਟਮ ਬਣਿਆ ਕਬਾੜ appeared first on TheUnmute.com - Punjabi News. Tags:
|
ਤੇਲਗੂ ਅਦਾਕਾਰ ਅਲੂ ਅਰਜੁਨ ਨੇ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ Thursday 29 September 2022 07:04 AM UTC+00 | Tags: alu-arjun breaking-news ਅੰਮ੍ਰਿਤਸਰ 29 ਸਤੰਬਰ 2022: ਤੇਲਗੂ ਫ਼ਿਲਮਾਂ ਦੇ ਅਦਾਕਾਰ ਅਤੇ ਤੇਲੁਗੂ ਪੁਸ਼ਪਾ ਫ਼ਿਲਮ ਤੋਂ ਪੂਰੀ ਦੁਨੀਆ ਵਿਚ ਆਪਣਾ ਨਾਮ ਚਮਕਾਉਣ ਵਾਲੇ ਫਿਲਮੀ ਅਦਾਕਾਰ ਅਲੂ ਅਰਜੁਨ (Alu Arjun) ਅੱਜ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ ਹਨ | ਅਲੂ ਅਰਜੁਨ (Alu Arjun) ਨੇ ਪਰਿਵਾਰ ਸਮੇਤ ਪਵਿੱਤਰ ਗੁਰਬਾਣੀ ਦਾ ਸਰਵਣ ਕੀਤਾ, ਜਿਸ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਵੱਲੋਂ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਗਿਆ ਦੱਸ ਦੇਈਏ ਕਿ ਫਿਲਮੀ ਅਦਾਕਾਰ ਅਲੂ ਅਰਜੁਨ ਦੀ ਪਤਨੀ ਦਾ ਅੱਜ ਜਨਮਦਿਨ ਹੈ ਤੇ ਉਹ ਆਪਣੀ ਪਤਨੀ ਦੇ ਜਨਮਦਿਨ ਮੌਕੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ ਹਨ ਅਤੇ ਇਸ ਦੌਰਾਨ ਅਲੂ ਅਰਜ਼ਨ ਦੇ ਫੈਨਸ ਵੀ ਉੱਥੇ ਮੌਜੂਦ ਸੀ ਅਤੇ ਉਨ੍ਹਾਂ ਵੱਲੋਂ ਅਲੂ ਅਰਜਨ ਦੇ ਨਾਲ ਸੈਲਫੀਆਂ ਵੀ ਖਿਚਵਾਈਆਂ |
ਇਸ ਦੌਰਾਨ ਅਲੂ ਅਰਜੁਨ ਨੇ ਪੱਤਰਕਾਰਾਂ ਨਾਲ ਕਿਸੇ ਵੀ ਤਰੀਕੇ ਦੀ ਕੋਈ ਗੱਲਬਾਤ ਨਹੀਂ ਕੀਤੀ , ਉਨ੍ਹਾਂ ਕਿਹਾ ਕਿ ਉਹ ਇਕ ਆਮ ਸ਼ਰਧਾਲੂ ਦੇ ਤੌਰ ‘ਤੇ ਮੱਥਾ ਟੇਕਣ ਲਈ ਪਹੁੰਚੇ ਹਨ |ਉਨ੍ਹਾਂ ਨਾਲ ਉਨ੍ਹਾਂ ਦੀ ਪਤਨੀ ਅਤੇ ਉਨ੍ਹਾਂ ਦੇ ਦੋ ਬੱਚੇ ਵੀ ਮੌਜੂਦ ਸਨ | The post ਤੇਲਗੂ ਅਦਾਕਾਰ ਅਲੂ ਅਰਜੁਨ ਨੇ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ appeared first on TheUnmute.com - Punjabi News. Tags:
|
ਮੋਹਾਲੀ ਦੇ ਮੇਅਰ ਜੀਤੀ ਸਿੱਧੂ ਨੂੰ ਹਾਈਕੋਰਟ ਵਲੋਂ ਵੱਡਾ ਝਟਕਾ, ਪਟੀਸ਼ਨ ਖ਼ਾਰਜ Thursday 29 September 2022 07:29 AM UTC+00 | Tags: aam-aadmi-party bjp breaking-news cm-bhagwant-mann mayor-jiti-sidhu mayor-of-mohali mohali mohali-mayor-amarjit-singh-jiji-sidhu mohali-news news punjab-and-haryana-high-court punjab-government punjab-latest-news the-unmute-breaking-news the-unmute-punjabi-news ਚੰਡੀਗੜ੍ਹ 29 ਸਤੰਬਰ 2022: ਮੋਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਉਨ੍ਹਾਂ ਖਿਲਾਫ ਪਾਈ ਮੈਂਬਰਸ਼ਿਪ ਰੱਦ ਕਰਨ ਵਾਲੀ ਪਟੀਸ਼ਨ ਨੂੰ ਚੁਣੌਤੀ ਦੇਣ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਰੁਖ ਕੀਤਾ ਸੀ | ਅੱਜ ਹਾਈਕੋਰਟ ਨੇ ਇਸ ਮਾਮਲੇ ਨੂੰ ਲੈ ਕੇ ਜੀਤੀ ਸਿੱਧੂ ਨੂੰ ਝਟਕਾ ਦਿੰਦਿਆਂ ਉਸਦੀ ਪਟੀਸ਼ਨ ਖ਼ਾਰਜ ਕਰ ਦਿੱਤੀ ਹੈ । ਜੀਤੀ ਸਿੱਧੂ ਨੇ ਦਾਇਰ ਪਟੀਸ਼ਨ ਵਿਚ ਦਲੀਲ ਦਿੱਤੀ ਕਿ ਉਨ੍ਹਾਂ ਖਿਲਾਫ ਸਿਆਸੀ ਬਦਲਾਖੋਰੀ ਤਹਿਤ ਅਜਿਹਾ ਕੀਤਾ ਜਾ ਰਿਹਾ ਹੈ, ਜਿਸਨੂੰ ਉਨ੍ਹਾਂ ਨੇ ਰੱਦ ਕਰਨ ਦੀ ਮੰਗ ਕੀਤੀ ਸੀ | ਜਿਕਰਯੋਗ ਹੈ ਕਿ ਸਥਾਨਕ ਸਰਕਾਰ ਵਿਭਾਗ ਪੰਜਾਬ ਸਰਕਾਰ ਦੇ ਵਧੀਕ ਮੁੱਖ ਸੱਕਤਰ ਵਿਵੇਕ ਪ੍ਰਤਾਪ ਵਲੋਂ ਮੋਹਾਲੀ ਦੇ ਮੇਅਰ ਅਮਰਜੀਤ ਸਿੰਘ ਜਿੱਤੀ ਸਿੱਧੂ ਦੀ ਮੈਂਬਰਸ਼ਿਪ ਖਾਰਜ ਕਰਨ ਲਈ ਨੋਟਿਸ ਦਿੱਤਾ ਗਿਆ ਸੀ | ਜਿਸਦਾ ਮਾਮਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਹੁੰਚ ਗਿਆ ਸੀ | ਜਿਕਰਯੋਗ ਹੈ ਕਿ ਪੰਜਾਬ ਸਰਕਾਰ ਸਥਾਨਕ ਸਰਕਾਰ ਵਿਭਾਗ ਵੱਲੋਂ ਜਾਰੀ ਪੱਤਰ 'ਚ ਲਿਖਿਆ ਕਿ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਖ਼ਿਲਾਫ ਸ਼ਿਕਾਇਤ ਪ੍ਰਾਪਤ ਹੋਈ ਹੈ ਜਿਸ ਵਿਚ ਮੇਅਰ ਅੰਮ੍ਰਿਤਪ੍ਰੀਤ ਕੋਆਪਰੇਟਿਵ ਐਲ/ਸੀ ਸੋਸਾਇਟੀ ਲਿਮਟਿਡ ਦੇ ਮੈਂਬਰ ਅਤੇ ਐੱਸ ਐੱਸ ਨਗਰ ਦੇ ਵਿੱਤ ਅਤੇ ਠੇਕਾ ਕਮੇਟੀ ਦੇ ਚੇਅਰਮੈਨ ਹੁੰਦਿਆਂ "ਅੰਮ੍ਰਿਤਪ੍ਰੀਤ ਕੋਆਪਰੇਟਿਵ ਐਲ/ਸੀ ਸੋਸਾਇਟੀ ਲਿਮਟਿਡ" ਨੂੰ ਕਰੋੜਾਂ ਰੁਪਏ ਦੇ ਕੰਮ ਅਲਾਟ ਕੀਤੇ ਗਏ ਹਨ | ਇਸਦੇ ਨਾਲ ਹੀ ਵਧੀਕ ਮੁੱਖ ਸਕੱਤਰ ਸਥਾਨਕ ਸਰਕਾਰ ਨੂੰ 11 ਅਗਸਤ ਨੂੰ ਇੱਕ ਪੱਤਰ ਪ੍ਰਾਪਤ ਹੋਇਆ ਸੀ ਕਿ ਅਮਰਜੀਤ ਸਿੰਘ ਜੀਤੀ ਆਪਣੇ ਅਹੁਦੇ ਦੀ ਦੁਰਵਰਤੋਂ ਕਰਦੇ ਹੋਏ ਲੇਬਰ ਸੋਸਾਇਟੀ "ਅੰਮ੍ਰਿਤਪ੍ਰੀਤ ਕੋਆਪਰੇਟਿਵ ਐਲ/ਸੀ ਸੋਸਾਇਟੀ ਲਿਮਟਿਡ ਨੂੰ ਕਰੋੜਾਂ ਦੇ ਕੰਮਾਂ ਸੰਬੰਧੀ ਟੈਂਡਰ ਦਿੱਤੇ ਗਏ ਹਨ | ਤੁਹਾਨੂੰ ਦੱਸ ਦੇਈਏ ਕਿ ਪੰਜਾਬ ਮਿਊਂਸਪਲ ਐਕਟ 1976 ਦੀ ਧਾਰਾ 36 (f) ਉਲੰਘਣਾ ਕੀਤੇ ਜਾਣ 'ਤੇ ਮੇਅਰ ਨੂੰ ਅਹੁਦੇ ਤੋਂ ਹਟਾਉਣ ਦਾ ਉਪਬੰਧ ਹੈ | ਇਸਦੇ ਨਾਲ ਹੀ ਵਿਭਾਗ ਨੇ 10 ਸਤੰਬਰ ਨੂੰ ਜਿੱਤੀ ਨੂੰ 15 ਦਿਨਾਂ ਵਿਚ ਜਵਾਬ ਭੇਜਣ ਲਈ ਕਿਹਾ ਗਿਆ ਸੀ | The post ਮੋਹਾਲੀ ਦੇ ਮੇਅਰ ਜੀਤੀ ਸਿੱਧੂ ਨੂੰ ਹਾਈਕੋਰਟ ਵਲੋਂ ਵੱਡਾ ਝਟਕਾ, ਪਟੀਸ਼ਨ ਖ਼ਾਰਜ appeared first on TheUnmute.com - Punjabi News. Tags:
|
AGTF ਨੇ ਦਵਿੰਦਰ ਬੰਬੀਹਾ ਗੈਂਗ ਦੇ ਖਤਰਨਾਕ ਗੈਂਗਸਟਰ ਨੀਰਜ ਚਸਕਾ ਨੂੰ ਕੀਤਾ ਗ੍ਰਿਫਤਾਰ Thursday 29 September 2022 07:50 AM UTC+00 | Tags: aam-aadmi-party anti-gangster-task-force breaking-news cm-bhagwant-mann crime devinder-bambiha-gang gangster-davinder-bambiha-gang gangster-neeraj-chaska gangster-neeraj-chaska-arrest news punjab-dgp-gaurav-yadav punjab-police the-unmute-breaking-news the-unmute-punjab the-unmute-punjabi-news ਚੰਡੀਗੜ੍ਹ 29 ਸਤੰਬਰ 2022: ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਦਾ ਸਾਥੀ ਗੈਂਗਸਟਰ ਨੀਰਜ ਚਸਕਾ ਨੂੰ ਗ੍ਰਿਫਤਾਰ ਕਰ ਲਿਆ ਹੈ |ਪੁਲਿਸ ਮੁਤਾਬਕ ਗੈਂਗਸਟਰ ਨੀਰਜ ਚਸਕਾ ਕਤਲ ਦੀਆਂ ਕਰੀਬ 7 ਵਾਰਦਾਤਾਂ ਵਿੱਚ ਲੋੜੀਂਦਾ ਸੀ। AGTF ਟੀਮ ਹੁਣ ਸ਼ੂਟਰ ਨੀਰਜ ਚਸਕਾ ਤੋਂ ਪੁੱਛਗਿੱਛ ਕਰ ਰਹੀ ਹੈ, ਤਾਂ ਜੋ ਉਸਦੇ ਨੈੱਟਵਰਕ ਨਾਲ ਜੁੜੇ ਹੋਰ ਸ਼ੂਟਰਾਂ ਬਾਰੇ ਦਾ ਪਤਾ ਲਗਾਇਆ ਜਾ ਸਕੇ ਅਤੇ ਉਨ੍ਹਾਂ ਨੂੰ ਕਾਬੂ ਕੀਤਾ ਜਾ ਸਕੇ। ਨੀਰਜ ਚਸਕਾ ‘ਤੇ ਪੰਜਾਬ ਸਮੇਤ ਹਰਿਆਣਾ, ਦਿੱਲੀ ਅਤੇ ਉੱਤਰ ਪ੍ਰਦੇਸ਼ ‘ਚ ਕਈ ਅਪਰਾਧਿਕ ਮਾਮਲੇ ਦਰਜ ਹਨ। ਇਸਦੇ ਨਾਲ ਹੀ ਗੈਂਗਸਟਰ ਨੀਰਜ ਚਸਕਾ ਦਾ ਗੁਰਲਾਲ ਬਰਾੜ ਕਤਲ ਕਾਂਡ ਵਿਚ ਸ਼ਾਮਲ ਹੋਣ ਦਾ ਦੋਸ਼ ਹੈ | The post AGTF ਨੇ ਦਵਿੰਦਰ ਬੰਬੀਹਾ ਗੈਂਗ ਦੇ ਖਤਰਨਾਕ ਗੈਂਗਸਟਰ ਨੀਰਜ ਚਸਕਾ ਨੂੰ ਕੀਤਾ ਗ੍ਰਿਫਤਾਰ appeared first on TheUnmute.com - Punjabi News. Tags:
|
ਲੁਧਿਆਣਾ ਪੁਲਿਸ ਵਲੋਂ ਲਾਰੈਂਸ ਬਿਸ਼ਨੋਈ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲਿਆਂਦਾ, ਅਦਾਲਤ 'ਚ ਕੀਤਾ ਜਾਵੇਗਾ ਪੇਸ਼ Thursday 29 September 2022 08:01 AM UTC+00 | Tags: aam-aadmi-party breaking-news cm-bhagwant-mann gangster-lawrence-bishnoi lawrence-bishnoi ludhiana-court ludhiana-police news production-warrant punjab-congress punjab-government punjabi-news punjab-police sidhu-moosewala-murder-case the-unmute-breaking-news the-unmute-punjabi-news ਚੰਡੀਗੜ੍ਹ 29 ਸਤੰਬਰ 2022: ਲੁਧਿਆਣਾ ਪੁਲਿਸ ਵਲੋਂ ਸਿੱਧੂ ਮੂਸੇਵਾਲਾ ਕਤਲਕਾਂਡ ਦੇ ਮਾਸਟਰਮਾਈਂਡ ਗੈਂਗਸਟਰ ਲਾਰੈਂਸ ਬਿਸ਼ਨੋਈ (Lawrence Bishnoi) ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲਿਆਂਦਾ ਗਿਆ ਹੈ ਅਤੇ ਅੱਜ ਦੁਪਹਿਰ ਪੁਲਿਸ ਵਲੋਂ ਉਸ ਨੂੰ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ। ਇਸ ਦੌਰਾਨ ਲਾਰੈਂਸ ਨੂੰ ਸਖ਼ਤ ਸੁਰੱਖਿਆ ਹੇਠ ਲੁਧਿਆਣਾ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਦੇ ਲਈ ਅਦਾਲਤ ਨੂੰ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ, ਕਿਉਂਕਿ ਬੰਬੀਹਾ ਗੈਂਗ ਨੇ ਲਾਰੈਂਸ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ | ਦੂਜੇ ਪਾਸੇ ਲਾਰੈਂਸ ਬਿਸ਼ਨੋਈ ਦੇ ਵਕੀਲ ਵਿਸ਼ਾਲ ਚੋਪੜਾ ਨੇ ਵੀ ਦਾਅਵਾ ਕੀਤਾ ਹੈ ਕਿ ਪੁਲਿਸ ਗੈਂਗਸਟਰ ਦਾ ਫਰਜ਼ੀ ਮੁਕਾਬਲਾ ਕਰਨ ਦੀ ਤਿਆਰੀ ਕਰ ਰਹੀ ਹੈ। ਦੱਸ ਦੇਈਏ ਕਿ ਲਾਰੈਂਸ ਲੁਧਿਆਣਾ ਦੇ ਮੇਹਰਬਾਨ ਵਿਚ ਇੱਕ ਕਤਲ ਕੇਸ ਵਿੱਚ ਨਾਮਜ਼ਦ ਹੈ। ਇਸ ਸਬੰਧੀ ਲੁਧਿਆਣਾ ਪੁਲਿਸ ਲਾਰੇਂਸ ਨੂੰ ਪੁੱਛਗਿੱਛ ਲਈ ਰਿਮਾਂਡ ‘ਤੇ ਲੈ ਸਕਦੀ ਹੈ। ਇਸ ਦੇ ਨਾਲ ਹੀ ਸੁਰੱਖਿਆ ਦੇ ਮੱਦੇਨਜ਼ਰ ਲੁਧਿਆਣਾ ਪੁਲਿਸ ਨੇ ਅਦਾਲਤੀ ਚੌਂਕ ਨੂੰ ਚਾਰੇ ਪਾਸਿਓਂ ਸੀਲ ਕਰ ਦਿੱਤਾ ਹੈ। ਥਾਂ-ਥਾਂ ਪੁਲੀਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। The post ਲੁਧਿਆਣਾ ਪੁਲਿਸ ਵਲੋਂ ਲਾਰੈਂਸ ਬਿਸ਼ਨੋਈ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲਿਆਂਦਾ, ਅਦਾਲਤ ‘ਚ ਕੀਤਾ ਜਾਵੇਗਾ ਪੇਸ਼ appeared first on TheUnmute.com - Punjabi News. Tags:
|
ਅਸਾਮ 'ਚ ਬ੍ਰਹਮਪੁੱਤਰ ਨਦੀ 'ਚ ਪਲਟੀ ਕਿਸ਼ਤੀ, ਇੱਕ ਸਰਕਾਰੀ ਅਧਿਕਾਰੀ ਸਮੇਤ ਕਈ ਸਕੂਲੀ ਬੱਚੇ ਲਾਪਤਾ Thursday 29 September 2022 08:23 AM UTC+00 | Tags: assam assam-government assam-state-disaster-management-authority brahmaputra-river breaking-news dhubri-district dhubri-district-news gyanendra-dev-tripathi news the-unmute-punjabi-news ਚੰਡੀਗੜ੍ਹ 29 ਸਤੰਬਰ 2022: ਅਸਾਮ (Assam) ਵਿੱਚ ਬ੍ਰਹਮਪੁੱਤਰ ਨਦੀ (Brahmaputra River) ਵਿੱਚ ਇੱਕ ਕਿਸ਼ਤੀ ਪਲਟਣ ਕਾਰਨ ਵੱਡਾ ਹਾਦਸਾ ਵਾਪਰਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਧੂਬਰੀ ਜ਼ਿਲ੍ਹੇ ਵਿੱਚ ਵਾਪਰਿਆ ਹੈ । ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ਵਿੱਚ ਇੱਕ ਸਰਕਾਰੀ ਅਧਿਕਾਰੀ ਸਮੇਤ ਕਈ ਸਕੂਲੀ ਬੱਚੇ ਅਤੇ ਹੋਰ ਲਾਪਤਾ ਦੱਸੇ ਜਾ ਰਹੇ ਹਨ। ਕਿਸ਼ਤੀ ‘ਤੇ 29-30 ਸਵਾਰੀਆਂ ਸਵਾਰ ਸਨ। ਅਸਾਮ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ (Assam State Disaster Management Authority) ਦੇ ਸੀਈਓ ਗਿਆਨੇਂਦਰ ਦੇਵ ਤ੍ਰਿਪਾਠੀ ਨੇ ਹਾਦਸੇ ਦੀ ਜਾਣਕਾਰੀ ਦਿੱਤੀ। ਸੂਚਨਾ ਮਿਲਣ ‘ਤੇ ਸੀਨੀਅਰ ਜ਼ਿਲ੍ਹਾ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ । ਦੁਰਘਟਨਾ ਦਾ ਸ਼ਿਕਾਰ ਹੋਈ ਕਿਸ਼ਤੀ ਸਵਦੇਸ਼ੀ ਢੰਗ ਨਾਲ ਬਣੀ ਮਕੈਨੀਕਲ ਕਿਸ਼ਤੀ ਹੈ।
The post ਅਸਾਮ ‘ਚ ਬ੍ਰਹਮਪੁੱਤਰ ਨਦੀ ‘ਚ ਪਲਟੀ ਕਿਸ਼ਤੀ, ਇੱਕ ਸਰਕਾਰੀ ਅਧਿਕਾਰੀ ਸਮੇਤ ਕਈ ਸਕੂਲੀ ਬੱਚੇ ਲਾਪਤਾ appeared first on TheUnmute.com - Punjabi News. Tags:
|
ਵਿਧਾਨ ਸਭਾ ਸੈਸ਼ਨ ਦੇ ਦੂਜੇ ਦਿਨ ਦੀ ਕਾਰਵਾਈ ਸ਼ੁਰੂ, ਕਾਂਗਰਸ ਨੇ ਫੌਜਾ ਸਿੰਘ ਸਰਾਰੀ ਨੂੰ ਬਰਖ਼ਾਸਤ ਕਰਨ ਦੀ ਕੀਤੀ ਮੰਗ Thursday 29 September 2022 08:52 AM UTC+00 | Tags: aam-aadmi-party breaking-news cm-bhagwant-mann congress fauja-singh-sarari news punjab-bjp punjab-congress punjab-government punjab-vidhan-sabha special-session-of-the-punjab-vidhan-sabha the-unmute-breaking-news the-unmute-update ਚੰਡੀਗੜ੍ਹ 29 ਸਤੰਬਰ 2022: ਪੰਜਾਬ ਵਿਧਾਨ ਸਭਾ (Punjab Vidhan Sabha) ਦੇ ਵਿਸ਼ੇਸ਼ ਸੈਸ਼ਨ ਦੇ ਅੱਜ ਦੂਜੇ ਦਿਨ ਕਾਰਵਾਈ ਸ਼ੁਰੂ ਹੋ ਚੁੱਕੀ ਹੈ | ਇਸ ਦੌਰਾਨ ਸਦਨ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਹੰਗਾਮਾ ਸ਼ੁਰੂ ਹੋ ਗਿਆ। ਦੂਜੇ ਪਾਸੇ ਕਾਂਗਰਸ ਦੇ ਵਿਧਾਇਕਾਂ ਨੇ ਫੌਜਾ ਸਿੰਘ ਸਰਾਰੀ ਨੂੰ ਬਰਖ਼ਾਸਤ ਕਰਨ ਦੀ ਕੀਤੀ ਮੰਗ ਕੀਤੀ ਹੈ। The post ਵਿਧਾਨ ਸਭਾ ਸੈਸ਼ਨ ਦੇ ਦੂਜੇ ਦਿਨ ਦੀ ਕਾਰਵਾਈ ਸ਼ੁਰੂ, ਕਾਂਗਰਸ ਨੇ ਫੌਜਾ ਸਿੰਘ ਸਰਾਰੀ ਨੂੰ ਬਰਖ਼ਾਸਤ ਕਰਨ ਦੀ ਕੀਤੀ ਮੰਗ appeared first on TheUnmute.com - Punjabi News. Tags:
|
ਜੇਕਰ ਦੂਜੇ ਧੜੇ ਦੇ ਨੇਤਾ ਨੂੰ ਰਾਜਸਥਾਨ ਦਾ CM ਬਣਾਇਆ ਤਾਂ ਸਾਡੇ ਸਾਰੇ ਵਿਧਾਇਕ ਦੇਣਗੇ ਅਸਤੀਫਾ: ਗੋਵਿੰਦ ਰਾਮ ਮੇਘਵਾਲ Thursday 29 September 2022 09:18 AM UTC+00 | Tags: ashok-gehlot breaking-news congress congress-president congress-president-continues-continuously election-of-congress-president govind-ram-meghwal news rajasthan-cm-ashok-gehlot rajatsthan-congress sonia-gandhi the-unmute-breaking-news the-unmute-latest-news the-unmute-news the-unmute-punjabi-news ਚੰਡੀਗੜ੍ਹ 29 ਸਤੰਬਰ 2022: ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਮੀਟਿੰਗਾਂ ਦਾ ਦੌਰ ਲਗਾਤਾਰ ਜਾਰੀ ਹੈ। ਨਾਮਜ਼ਦਗੀ ਲਈ 30 ਸਤੰਬਰ ਆਖਰੀ ਤਰੀਕ ਨਿਸ਼ਚਿਤ ਕੀਤੀ ਗਈ ਹੈ, ਪਰ ਸਭ ਤੋਂ ਮਜ਼ਬੂਤ ਦਾਅਵੇਦਾਰ ਅਸ਼ੋਕ ਗਹਿਲੋਤ ਨੇ ਅਜੇ ਤੱਕ ਉਮੀਦਵਾਰੀ ਦਾ ਰਾਹ ਸਾਫ਼ ਨਹੀਂ ਕੀਤਾ ਹੈ। ਇਸਦੇ ਨਾਲ ਹੀ ਦਿਗਵਿਜੇ ਸਿੰਘ ਨੇ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਚੋਣ ਲੜਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਅੱਜ ਮੈਂ ਇੱਥੇ ਆਪਣਾ ਨਾਮਜ਼ਦਗੀ ਪੱਤਰ (ਕਾਂਗਰਸ ਪ੍ਰਧਾਨ ਦੀ ਚੋਣ ਲਈ) ਲੈਣ ਆਇਆ ਹਾਂ ਅਤੇ ਕੱਲ੍ਹ ਦਾਖਲ ਕਰਾਂਗਾ। ਦੂਜੇ ਪਾਸੇ ਰਾਜਸਥਾਨ ਵਿੱਚ ਕਾਂਗਰਸ (Congress) ਹਾਈਕਮਾਨ ਸੰਕਟ ਨੂੰ ਖਤਮ ਕਰਨ ਲਈ ਜਿੰਨੀਆਂ ਕੋਸ਼ਿਸ਼ਾਂ ਕਰ ਰਹੀ ਹੈ, ਓਨੀ ਹੀ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਇੱਕ ਪਾਸੇ ਅਸ਼ੋਕ ਗਹਿਲੋਤ ਦੀ ਸੋਨੀਆ ਗਾਂਧੀ ਨਾਲ ਦਿੱਲੀ ਵਿੱਚ ਮੀਟਿੰਗ ਚੱਲ ਰਹੀ ਹੈ, ਉਥੇ ਹੀ ਜੈਪੁਰ ਵਿੱਚ ਹਲਚਲ ਤੇਜ਼ ਹੋ ਗਈ ਹੈ। ਅਸ਼ੋਕ ਗਹਿਲੋਤ ਦੇ ਵਿਧਾਇਕ ਗੋਵਿੰਦ ਰਾਮ ਮੇਘਵਾਲ (Govind Ram Meghwal) ਨੇ ਹੁਣ ਧਮਕੀ ਦਿੱਤੀ ਹੈ ਕਿ ਜੇਕਰ ਦੂਜੇ ਧੜੇ ਦੇ ਨੇਤਾ ਨੂੰ ਮੁੱਖ ਮੰਤਰੀ ਬਣਾਇਆ ਗਿਆ ਤਾਂ ਸਾਡੇ ਸਾਰੇ ਵਿਧਾਇਕ ਅਸਤੀਫਾ ਦੇ ਦੇਣਗੇ। ਉਨ੍ਹਾਂ ਨੇ ਇਸ਼ਾਰਿਆਂ ‘ਚ ਸਚਿਨ ਪਾਇਲਟ ‘ਤੇ ਹਮਲਾ ਕਰਦੇ ਹੋਏ ਕਿਹਾ ਕਿ ਅਜਿਹਾ ਪਹਿਲੀ ਵਾਰ ਹੋਇਆ ਹੈ, ਜਦੋਂ ਪਾਰਟੀ ਦੇ ਸੂਬਾ ਪ੍ਰਧਾਨ ਰਹੇ ਵਿਅਕਤੀ ਨੇ ਕਿਸੇ ਹੋਰ ਧੜੇ ਦੀ ਮਦਦ ਨਾਲ ਸਰਕਾਰ ਬਣਾਉਣ ਦੀ ਕੋਸ਼ਿਸ਼ ਕੀਤੀ। ਦੱਸ ਦੇਈਏ ਕਿ ਅਸ਼ੋਕ ਗਹਿਲੋਤ 10 ਜਨਪਥ ‘ਤੇ ਪਹੁੰਚ ਗਏ ਹਨ। ਉਹ ਇੱਥੇ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨਗੇ। ਕੇਸੀ ਵੇਣੂਗੋਪਾਲ ਵੀ 10 ਜਨਪਥ ਪਹੁੰਚ ਗਏ ਹਨ। The post ਜੇਕਰ ਦੂਜੇ ਧੜੇ ਦੇ ਨੇਤਾ ਨੂੰ ਰਾਜਸਥਾਨ ਦਾ CM ਬਣਾਇਆ ਤਾਂ ਸਾਡੇ ਸਾਰੇ ਵਿਧਾਇਕ ਦੇਣਗੇ ਅਸਤੀਫਾ: ਗੋਵਿੰਦ ਰਾਮ ਮੇਘਵਾਲ appeared first on TheUnmute.com - Punjabi News. Tags:
|
ਸੋਨੀਆ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਬੋਲੇ ਅਸ਼ੋਕ ਗਹਿਲੋਤ, ਕਿਹਾ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਚੋਣ ਨਹੀਂ ਲੜਾਂਗਾ Thursday 29 September 2022 09:35 AM UTC+00 | Tags: ashok-gehlot breaking-news congress congress-president congress-president-continues-continuously congress-president-election-2022 election-of-congress-president govind-ram-meghwal news rajasthan-cm-ashok-gehlot rajatsthan-congress sonia-gandhi the-unmute-breaking-news the-unmute-latest-news the-unmute-news the-unmute-punjabi-news ਚੰਡੀਗੜ੍ਹ 29 ਸਤੰਬਰ 2022: ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ (Ashok Gehlot) ਨੇ ਅੱਜ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ। ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਸ਼ੋਕ ਗਹਿਲੋਤ ਨੇ ਕਿਹਾ ਕਿ ਪਿਛਲੇ ਦਿਨੀਂ ਵਾਪਰੀ ਘਟਨਾ ਤੋਂ ਮੈਂ ਦੁਖੀ ਹਾਂ। ਇਸ ਦੇ ਲਈ ਉਨ੍ਹਾਂ ਨੇ ਸੋਨੀਆ ਗਾਂਧੀ ਤੋਂ ਮੁਆਫੀ ਮੰਗੀ ਹੈ। ਅਸ਼ੋਕ ਗਹਿਲੋਤ ਨੇ ਕਿਹਾ ਕਿ ਮੈਂ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਚੋਣ ਨਹੀਂ ਲੜਾਂਗਾ | ਜਿਕਰਯੋਗ ਹੈ ਕਿ ਕਾਂਗਰਸ ਪ੍ਰਧਾਨ ਦੀ ਚੋਣ ਲਈ ਐਲਾਨੇ ਪ੍ਰੋਗਰਾਮ ਅਨੁਸਾਰ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰਕਿਰਿਆ 24 ਸਤੰਬਰ ਤੋਂ ਸ਼ੁਰੂ ਹੋ ਕੇ 30 ਸਤੰਬਰ ਤੱਕ ਜਾਰੀ ਰਹੇਗੀ। ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਆਖਰੀ ਮਿਤੀ 8 ਅਕਤੂਬਰ ਹੈ। ਇੱਕ ਤੋਂ ਵੱਧ ਉਮੀਦਵਾਰ ਹੋਣ ਦੀ ਸੂਰਤ ਵਿੱਚ 17 ਅਕਤੂਬਰ ਨੂੰ ਵੋਟਾਂ ਪੈਣਗੀਆਂ ਅਤੇ ਨਤੀਜੇ 19 ਅਕਤੂਬਰ ਨੂੰ ਐਲਾਨੇ ਜਾਣਗੇ। ਦੂਜੇ ਪਾਸੇ ਦਿਗਵਿਜੇ ਸਿੰਘ ਨੇ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਚੋਣ ਲੜਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕੱਲ੍ਹ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਨਗੇ । The post ਸੋਨੀਆ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਬੋਲੇ ਅਸ਼ੋਕ ਗਹਿਲੋਤ, ਕਿਹਾ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਚੋਣ ਨਹੀਂ ਲੜਾਂਗਾ appeared first on TheUnmute.com - Punjabi News. Tags:
|
ਬਿਆਸ ਦਰਿਆ 'ਚੋ ਨਜਾਇਜ਼ ਮਾਇਨਿੰਗ ਕਰਦੇ ਇੱਕ ਵਿਆਕਤੀ ਖਿਲਾਫ਼ ਮਾਮਲਾ ਦਰਜ Thursday 29 September 2022 09:48 AM UTC+00 | Tags: aam-aadmi-party arvind-kejriwal beas-river breaking-news cm-bhagwant-mann goindwal-sahib-police goindwal-sahib-police-station harjot-singh-bains news punjab-congress punjab-news punjab-police the-unmute-breaking-news the-unmute-punjabi-news ਚੰਡੀਗੜ੍ਹ 29 ਸਤੰਬਰ 2022: ਬਿਆਸ ਦਰਿਆ ਵਿੱਚੋ ਰੇਤਾ ਦੀ ਨਜਾਇਜ਼ ਮਾਇਨਿੰਗ ਕਰਦੇ ਵਿਅਕਤੀ ਤੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਵੱਲੋ ਮਾਮਲਾ ਦਰਜ ਕੀਤਾ ਗਿਆ ਹੈ ।ਜਿਸ ਦੇ ਚੱਲਦਿਆ ਪੁਲਿਸ ਨੇ ਨਜਾਇਜ਼ ਰੇਤੇ ਸਮੇਤ ਟ੍ਰੈਕਟਰ ਟਰਾਲੀ ਨੂੰ ਆਪਣੇ ਕਬਜੇ ਵਿੱਚ ਲੈ ਲਿਆ ਹੈ । ਜਦਕਿ ਟ੍ਰੈਕਟਰ ਚਾਲਕ ਪੁਲਿਸ ਨੂੰ ਚਕਮਾ ਦੇ ਫਰਾਰ ਹੋਣ ਵਿਚ ਕਾਮਯਾਬ ਹੋ ਗਿਆ ਹੈ। ਪੁਲਿਸ ਦੇ ਮੁਤਾਬਕ ਭਗੌੜੇ ਟ੍ਰੈਕਟਰ ਚਾਲਕ ਦੀ ਪਛਾਣ ਬਰਕਤ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਮੁੰਡਾਪਿੰਡ ਵਜੋ ਹੋਈ ਹੈ।ਜਿਸ ਖਿਲਾਫ ਮਾਇਨਿੰਗ ਐਕਟ ਤਹਿਤ ਕੇਸ ਦਰਜ ਕਰ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। The post ਬਿਆਸ ਦਰਿਆ ‘ਚੋ ਨਜਾਇਜ਼ ਮਾਇਨਿੰਗ ਕਰਦੇ ਇੱਕ ਵਿਆਕਤੀ ਖਿਲਾਫ਼ ਮਾਮਲਾ ਦਰਜ appeared first on TheUnmute.com - Punjabi News. Tags:
|
ਕੈਪਟਨ ਸਰਕਾਰ ਨੇ ਖਾਰਜ ਕਰਵਾਈ ਬਰਗਾੜੀ ਤੇ ਬਹਿਬਲ ਕਲਾਂ ਦੀ ਜਾਂਚ ਰਿਪੋਰਟ: ਕੁੰਵਰ ਵਿਜੇ ਪ੍ਰਤਾਪ Thursday 29 September 2022 10:51 AM UTC+00 | Tags: aam-aadmi-party amritsar breaking-news chief-minister-bhagwant-mann cm-bhagwant-mann kunwar-vijay-pratap-singh lk-yadav news punjab-congress punjab-government punjab-vidhan-sabha special-session-of-the-punjab-vidhan-sabha sukhbir-singh-badal the-unmute-breaking-news the-unmute-latest-update the-unmute-punjabi-news ਚੰਡੀਗੜ੍ਹ 29 ਸਤੰਬਰ 2022: ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਕਾਰਵਾਈ ਅੱਧੇ ਘੰਟੇ ਲਈ ਮੁਲਤਵੀ ਕਰਨ ਤੋਂ ਬਾਅਦ ਫਿਰ ਸ਼ੁਰੂ ਹੋਈ | ਇਸ ਦੌਰਾਨ ਅੰਮ੍ਰਿਤਸਰ ਉੱਤਰੀ ਦੇ ਵਿਧਾਇਕ ਡਾ. ਕੁੰਵਰ ਵਿਜੇ ਪ੍ਰਤਾਪ ਸਿੰਘ (Kunwar Vijay Pratap Singh) ਨੇ ਬਰਗਾੜੀ ਮੁੱਦੇ ‘ਤੇ ਕਰਨ ਗੱਲ ਕਰਨਾ ਚਾਹੁੰਦਾ ਹਾਂ, ਪਰ ਦੂਜੇ ਪਾਸੇ ਵਿਰੋਧੀ ਧਿਰ ਦੇ ਹੰਗਾਮੇ ‘ਤੇ ਉਨ੍ਹਾਂ ਕਿਹਾ ਕਿ ਬਰਗਾੜੀ ਮੁੱਦਾ ਕਾਫੀ ਅਹਿਮ ਹੈ, ਇਸ ਹੰਗਾਮੇ ਵਿੱਚ ਜੇਕਰ ਵਿਰੋਧੀ ਧਿਰ ਬੈਠਣਾ ਨਹੀਂ ਚਾਹੁੰਦਾ ਤਾਂ ਉਨ੍ਹਾਂ ਨੂੰ ਬਾਹਰ ਕੀਤਾ ਜਾਵੇ | ਉਨ੍ਹਾਂ ਕਿਹਾ ਕਿ 2015 ਵਿਚ ਬਰਗਾੜੀ ਬੇਅਦਬੀ ਤੋਂ ਬਾਅਦ ਬਹਿਬਲ ਕਲਾਂ ਗੋਲੀ ਕਾਂਡ ਵਾਪਰਿਆ ਨੂੰ ਆਉਂਣ ਵਾਲੀ 14 ਅਕਤੂਬਰ ਨੂੰ ਸੱਤ ਸਾਲ ਪੂਰੇ ਹੋਣ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਕਾਂਗਰਸ ਇਸ ਦੀ ਦੋਸ਼ੀ ਹਨ ਤੇ ਕੈਪਟਨ ਅਮਰਿੰਦਰ ਸਿੰਘ ਨੂੰ ਇਸਦੀ ਸਜ਼ਾ ਮਿਲ ਚੁੱਕੀ ਹੈ | ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਨੂੰ ਨੌਨਿਹਾਲ ਦੀ ਅਗਵਾਈ ਵਿਚ SIT ਨੇ ਪੁੱਛਗਿੱਛ ਲਈ ਤਲਬ ਕੀਤਾ ਸੀ, ਪੁੱਛਗਿੱਛ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੇ ਬਿਆਨ ਦਿੱਤਾ ਸੀ ਕਿ ਜੇਕਰ ਸਾਡੀ ਸਰਕਾਰ ਆਈ ਤਾਂ ਕੁੰਵਰ ਵਿਜੇ ਪ੍ਰਤਾਪ ਨੂੰ ਨਹੀਂ ਛੱਡਾਂਗੇ | ਉਨ੍ਹਾਂ ਨੂੰ ਇਹ ਪਾਵਰ ਦਿੱਤੀ ਕਿਸਨੇ ਹੈ ? ਉਨ੍ਹਾਂ ਕਿਹਾ ਕਿ ਐੱਲ ਕੇ ਯਾਦਵ ਦੀ SIT ਨੇ ਉਨ੍ਹਾਂ ਨਾਲ ਪੁੱਛਗਿੱਛ ਨਹੀਂ ਕੀਤੀ ਬਲਕਿ ਚਾਹ ਪਕੌੜੇ ਖਿਲਾ ਕੇ ਭੇਜ ਦਿੱਤਾ ਗਿਆ ਅਤੇ ਕਿਹਾ ਕਿ ਕੁੰਵਰ ਵਿਜੇ ਪ੍ਰਤਾਪ ਦੇ ਕਰਕੇ ਬੁਲਾਉਣਾ ਪਿਆ | ਉਨ੍ਹਾਂ ਕਿਹਾ ਪੰਜਾਬ ਦੇ ਲੋਕ ਦਾ ਮੰਨਣਾ ਹੈ ਕਿ SIT ਲਈ ਐੱਲ ਕੇ ਯਾਦਵ ਨੂੰ ਹਾਈਕੋਰਟ ਨੇ ਲਗਾਇਆ ਸੀ, ਪਰ ਹਾਈਕੋਰਟ ਨੇ ਨਹੀਂ ਲਗਾਇਆ | ਉਨ੍ਹਾਂ ਕਿਹਾ ਕਿ ਐੱਲ ਕੇ ਯਾਦਵ ਆਈ ਜੀ ਰੰਕ ਦਾ ਅਫਸਰ ਹੁੰਦਾ ਸੀ, ਜਦਕਿ ਹਾਈਕੋਰਟ ਦਾ ਹੁਕਮ ਸੀ ਕਿ ਏਡੀਜੀਪੀ ਰੈਂਕ ਦਾ ਅਫਸਰ ਲਗਾਉਣਾ ਹੈ | ਉਨ੍ਹਾਂ ਕਿਹਾ ਕਿ ਇਕ ਸੂਚੀ ਅਨੁਸਾਰ 35 ਤੋਂ ਵੱਧ ਅਫਸਰ ਸਨ ਜੋ ਏਡੀਜੀਪੀ ਰੈਂਕ ਜਾ ਉਸ ਤੋਂ ਉਪਰ ਦੇ ਸਨ | ਉਨ੍ਹਾਂ ਕਿਹਾ ਕਿ ਅੱਠ ਅਫਸਰਾਂ ਨੂੰ ਤਰੱਕੀਆਂ ਦਿੱਤੀਆਂ ਸਨ ਜਿਨ੍ਹਾਂ ਵਿਚੋਂ ਅੱਠਵੇਂ ਨੰਬਰ ‘ਤੇ ਐੱਲ ਕੇ ਯਾਦਵ ਸਨ | ਉਨ੍ਹਾਂ ਕਿਹਾ ਐੱਲ ਕੇ ਯਾਦਵ ਨੂੰ ਏਡੀਜੀਪੀ ਬਣਾ ਕੇ SIT ਦਾ ਮੁੱਖੀ ਲਗਾਇਆ ਗਿਆ ਜੋ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਕੀਤਾ ਸੀ | ਉਨ੍ਹਾਂ ਕਿਹਾ ਕਿ ਮੈਂ 08 ਅਪ੍ਰੈਲ ਨੂੰ ਉਸ ਸਮੇਂ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਸੀ, ਜਦੋਂ 9 ਅਪ੍ਰੈਲ ਨੂੰ ਇਕ ਰਿਪੋਰਟ ਖਾਰਜ ਹੋਈ ਸੀ | ਉਨ੍ਹਾਂ ਕਿਹਾ ਕਿ ਉਸ ਰਿਪੋਰਟ ਵਿਚ ਕੋਈ ਵੀ ਇਕ ਲਾਈਨ ਦੀ ਖਾਮੀ ਦਿਖਾ ਦੇਵੇ, ਜੋ ਖਾਰਜ ਕੀਤੀ ਸੀ | ਉਨ੍ਹਾਂ ਨੇ ਬੇਨਤੀ ਕੀਤੀ ਸੀ ਕਿ ਇਹ ਰਿਪੋਰਟ ਖਾਰਜ ਨਾ ਕਰਵਾਓ | ਜੇਕਰ ਤੁਹਾਡਾ AG ਬਿਮਾਰ ਹੈ ਤਾਂ ਤੁਸੀਂ ਤਾਰੀਖ ਲੈ ਲਵੋ | ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਸਲਾਹਕਰ ਪ੍ਰਸ਼ਾਂਤ ਕਿਸ਼ੋਰ ਦੀ ਸਲਾਹ ‘ਤੇ ਇਹ ਸਭ ਕੁਝ ਕੀਤਾ ਗਿਆ ਸੀ | ਕਾਂਗਰਸ ਸਰਕਾਰ ਬਹੁਤ ਜਲਦ SIT ਦੀ ਰਿਪੋਰਟ ਖਾਰਜ ਕਰਨਾ ਚਾਹੁੰਦੀ ਸੀ | ਜੋ ਕਿ ਸੰਵਿਧਾਨ ਦੀ ਉਲੰਘਣਾ ਹੈ | ਉਨ੍ਹਾਂ ਕਿਹਾ 9 ਅਪ੍ਰੈਲ ਨੂੰ ਰਿਪੋਰਟ ਖਾਰਜ ਹੋਈ ਸੀ ਉਸਦਾ ਲਿਖਤੀ ਆਰਡਰ 23 ਅਪ੍ਰੈਲ ਨੂੰ ਆ ਰਿਹਾ ਹੈ | ਉਨ੍ਹਾਂ ਕਿਹਾ ਕਿ ਬਰਗਾੜੀ ਮੁੱਦੇ ‘ਤੇ ਪੰਜਾਬ ਦੀ ‘ਆਪ’ ਸਰਕਾਰ ਜਾਂਚ ਕਰੇ | The post ਕੈਪਟਨ ਸਰਕਾਰ ਨੇ ਖਾਰਜ ਕਰਵਾਈ ਬਰਗਾੜੀ ਤੇ ਬਹਿਬਲ ਕਲਾਂ ਦੀ ਜਾਂਚ ਰਿਪੋਰਟ: ਕੁੰਵਰ ਵਿਜੇ ਪ੍ਰਤਾਪ appeared first on TheUnmute.com - Punjabi News. Tags:
|
ਲਾਰੈਂਸ ਬਿਸ਼ਨੋਈ ਦੀ ਲੁਧਿਆਣਾ ਅਦਾਲਤ 'ਚ ਪੇਸ਼ੀ, ਪੁਲਿਸ ਨੂੰ ਮਿਲਿਆ 10 ਦਿਨਾਂ ਰਿਮਾਂਡ Thursday 29 September 2022 11:04 AM UTC+00 | Tags: breaking-news gangster-lawrence-bishnoi ਚੰਡੀਗੜ੍ਹ 29 ਸਤੰਬਰ 2022: ਲੁਧਿਆਣਾ ਪੁਲਿਸ ਵਲੋਂ ਗੈਂਗਸਟਰ ਲਾਰੈਂਸ ਬਿਸ਼ਨੋਈ (Lawrence Bishnoi) ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲਿਆਂਦਾ ਗਿਆ ਸੀ, ਜਿਸਤੋਂ ਬਾਅਦ ਪੁਲਿਸ ਨੇ ਲਾਰੈਂਸ ਨੂੰ ਸਖ਼ਤ ਸੁਰੱਖਿਆ ਹੇਠ ਲੁਧਿਆਣਾ ਅਦਾਲਤ ਵਿੱਚ ਪੇਸ਼ ਕੀਤਾ | ਇਸ ਦੌਰਾਨ ਅਦਾਲਤ ਨੇ ਲਾਰੈਂਸ ਬਿਸ਼ਨੋਈ ਨੂੰ 10 ਦਿਨ ਦੇ ਪੁਲਿਸ ਰਿਮਾਂਡ ਹਾਸਲ ‘ਤੇ ਭੇਜ ਦਿੱਤਾ ਹੈ | ਦੱਸ ਦੇਈਏ ਕਿ ਲਾਰੈਂਸ ਲੁਧਿਆਣਾ ਦੇ ਮੇਹਰਬਾਨ ਵਿਚ ਇੱਕ ਕਤਲ ਕੇਸ ਵਿੱਚ ਨਾਮਜ਼ਦ ਹੈ, ਇਸ ਮਾਮਲੇ ਵਿਚ ਪੁਲਿਸ ਵਲੋਂ ਪੁੱਛਗਿੱਛ ਕੀਤੀ ਜਾਵੇਗੀ | The post ਲਾਰੈਂਸ ਬਿਸ਼ਨੋਈ ਦੀ ਲੁਧਿਆਣਾ ਅਦਾਲਤ ‘ਚ ਪੇਸ਼ੀ, ਪੁਲਿਸ ਨੂੰ ਮਿਲਿਆ 10 ਦਿਨਾਂ ਰਿਮਾਂਡ appeared first on TheUnmute.com - Punjabi News. Tags:
|
ਪਿੰਡ ਭੇਡਪੁਰਾ ਵਿਖੇ ਪ੍ਰਦਰਸ਼ਨ ਕਰ ਰਹੇ ਬੇਰੁਜ਼ਗਾਰ ਅਪ੍ਰੈਂਟਿਸ ਲਾਈਨਮੈਨਾਂ ਨਾਲ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਕੀਤੀ ਮੁਲਾਕਾਤ Thursday 29 September 2022 11:17 AM UTC+00 | Tags: aam-aadmi-party apprentice-unemployed-linemen-union bhedpura breaking-news cm-bhagwant-mann linemen-protest news patiala punjab punjab-congress the-unmute-breaking-news the-unmute-punjabi-news unemployed-linemen-union ਪਟਿਆਲਾ 29 ਸਤੰਬਰ 2022: ਪਿਛਲੇ ਦੋ ਮਹੀਨੇ ਤੋਂ ਲਗਾਤਾਰ ਆਪਣੀਆਂ ਹੱਕੀ ਮੰਗਾਂ ਨੂੰ ਲੈ ਬੇਰੁਜ਼ਗਾਰ ਅਪ੍ਰੈਂਟਿਸ ਲਾਈਨਮੈਨ ਪ੍ਰਦਰਸ਼ਨ ਕਰ ਰਹੇ ਹਨ | ਬੇਰੁਜ਼ਗਾਰ ਅਪ੍ਰੈਂਟਿਸ ਲਾਈਨਮੈਨਾਂ ਵਲੋਂ ਹਾਈ ਵੋਲਟੇਜ਼ ਟਾਵਰ ‘ਤੇ ਚੜ੍ਹ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ | ਇਸ ਮਾਮਲੇ ਨੂੰ ਲੈ ਕੇ ਹੁਣ ਸਿਆਸਤ ਵੀ ਭਖ ਚੁੱਕੀ ਹੈ | ਜਿੱਥੇ ਬੀਤੇ ਦਿਨੀਂ ਅਕਾਲੀ ਦਲ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਇਨ੍ਹਾਂ ਆਗੂਆਂ ਨਾਲ ਮੀਟਿੰਗ ਕਰਕੇ ਇਨ੍ਹਾਂ ਦੀਆਂ ਮੰਗਾਂ ਨੂੰ ਉਠਾਉਣ ਦੀ ਗੱਲ ਕੀਤੀ ਗਈ ਸੀ, ਉਥੇ ਹੀ ਹੁਣ ਪਟਿਆਲਾ ਤੋਂ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਨੇ ਵੀ ਟਾਵਰ’ ਤੇ ਚੜ੍ਹੇ ਇਨ੍ਹਾਂ ਯੂਨੀਅਨ ਦੇ ਆਗੂਆਂ ਨਾਲ ਅੱਜ ਮੁਲਾਕਾਤ ਕੀਤੀ ਹੈ | ਪਿਛਲੇ 11 ਦਿਨਾਂ ਤੋਂ ਬਿਜਲੀ ਦੇ ਟਾਵਰ ‘ਤੇ ਭੁੱਖ ਹੜਤਾਲ ‘ਤੇ ਬੈਠੇ ਨੌਜਵਾਨਾਂ ਨੂੰ ਸੰਸਦ ਮੈਂਬਰ ਪਰਨੀਤ ਕੌਰ ਨੇ ਆਪਣਾ ਪੂਰਾ ਸਮਰਥਨ ਦੇਣ ਦਾ ਭਰੋਸਾ ਦਿੱਤਾ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਬੰਧਤ ਵਿਭਾਗਾਂ ਕੋਲ ਇਨ੍ਹਾਂ ਦਾ ਮਸਲਾ ਉਠਾਉਣਗੇ | The post ਪਿੰਡ ਭੇਡਪੁਰਾ ਵਿਖੇ ਪ੍ਰਦਰਸ਼ਨ ਕਰ ਰਹੇ ਬੇਰੁਜ਼ਗਾਰ ਅਪ੍ਰੈਂਟਿਸ ਲਾਈਨਮੈਨਾਂ ਨਾਲ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਕੀਤੀ ਮੁਲਾਕਾਤ appeared first on TheUnmute.com - Punjabi News. Tags:
|
ਪੰਜਾਬ ਸਰਕਾਰ ਵਲੋਂ 2 ਆਈਪੀਐੱਸ ਤੇ 8 ਪੀਪੀਐੱਸ ਅਧਿਕਾਰੀਆਂ ਦੇ ਤਬਾਦਲੇ Thursday 29 September 2022 11:27 AM UTC+00 | Tags: 2-ips-and-8-pps-officers cm-bhagwant-mann punjab punjab-government punjab-news punjab-police punja-governer the-unmute-breaking-news the-unmute-latest-news transfer-of-2-ips-and-8-pps-officers ਚੰਡੀਗੜ੍ਹ 29 ਸਤੰਬਰ 2022: ਪੰਜਾਬ ਸਰਕਾਰ (Punjab Government) ਦੇ ਹੁਕਮ ਤਹਿਤ ਪੰਜਾਬ ਪੁਲਿਸ ਨੇ ਪੱਤਰ ਜਾਰੀ ਕਰਦਿਆਂ 2 ਆਈਪੀਐੱਸ (IPS) ਅਤੇ 8 ਪੀਪੀਐੱਸ (PPS) ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ |
The post ਪੰਜਾਬ ਸਰਕਾਰ ਵਲੋਂ 2 ਆਈਪੀਐੱਸ ਤੇ 8 ਪੀਪੀਐੱਸ ਅਧਿਕਾਰੀਆਂ ਦੇ ਤਬਾਦਲੇ appeared first on TheUnmute.com - Punjabi News. Tags:
|
ਕੇਂਦਰ ਸਰਕਾਰ ਹਰਿਆਣਾ ਕਮੇਟੀ ਵਿਰੁੱਧ ਸੁਪਰੀਮ ਕੋਰਟ 'ਚ ਦਰਜ਼ ਕਰੇ ਰੀਵਿਊ ਪਟੀਸ਼ਨ: SGPC Thursday 29 September 2022 11:46 AM UTC+00 | Tags: aam-aadmi-party advocate-harjinder-singh-dhami amit-shah breaking-news government-of-india harjinder-singh-dhami haryana-sikh-gurdwara-parbandhak-committee haryana-sikh-gurdwara-parbandhak-committee-act home-minister-of-india-amit-shah news punjabi-news punjab-news sgpc shiromani-gurdwara-parbandhak-committee the-unmute-breaking-news the-unmute-punjab the-unmute-punjabi-news ਅੰਮ੍ਰਿਤਸਰ 29 ਸਤੰਬਰ 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਐਕਟ 2014 ਨੂੰ ਸੁਪਰੀਮ ਕੋਰਟ ਵੱਲੋਂ ਮਾਨਤਾ ਵਿਰੁੱਧ ਭਾਰਤ ਸਰਕਾਰ ਤਰਫੋਂ ਰੀਵਿਊ ਪਟੀਸ਼ਨ ਪਾਉਣ ਦੀ ਮੰਗ ਕੀਤੀ ਹੈ। ਗ੍ਰਹਿ ਮੰਤਰੀ ਨੂੰ ਲਿਖੇ ਗਏ ਪੱਤਰ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖ ਗੁਰਦੁਆਰਾ ਐਕਟ 1925 ਵਿਚ ਕਿਸੇ ਤਰ੍ਹਾਂ ਦੀ ਸੋਧ ਦਾ ਅਧਿਕਾਰ ਸ਼੍ਰੋਮਣੀ ਕਮੇਟੀ ਦੀਆਂ ਸਿਫਾਰਸ਼ਾਂ ਸਹਿਤ ਕੇਵਲ ਭਾਰਤ ਸਰਕਾਰ ਪਾਸ ਹੈ, ਜਿਸ ਤਹਿਤ ਇਸ ਐਕਟ ਵਿਚ ਸੂਬਾ ਸਰਕਾਰਾਂ ਕੋਈ ਦਖ਼ਲ ਨਹੀਂ ਦੇ ਸਕਦੀਆਂ। ਹਰਿਆਣਾ ਸਰਕਾਰ ਵੱਲੋਂ ਵੱਖਰੀ ਗੁਰਦੁਆਰਾ ਕਮੇਟੀ ਸਬੰਧੀ ਬਣਾਇਆ ਗਿਆ ਐਕਟ ਗੈਰ-ਸੰਵਿਧਾਨਕ ਹੈ, ਜਿਸ ਦੀ ਮਾਨਤਾ ਤੁਰੰਤ ਰੱਦ ਕੀਤੀ ਜਾਣੀ ਚਾਹੀਦੀ ਹੈ। ਐਡਵੋਕੇਟ ਧਾਮੀ ਨੇ ਮੰਗ ਕੀਤੀ ਕਿ ਉਕਤ ਦੇ ਮੱਦੇਨਜ਼ਰ ਭਾਰਤ ਸਰਕਾਰ ਵੱਲੋਂ ਸੁਪਰੀਮ ਕੋਰਟ ਅੰਦਰ ਨਜ਼ਰਸਾਨੀ ਪਟੀਸ਼ਨ ਦਾਇਰ ਕੀਤੀ ਜਾਵੇ ਅਤੇ ਇਸ ਦੇ ਨਾਲ ਹੀ ਸੰਸਦ ਅੰਦਰ ਹਰਿਆਣਾ ਕਮੇਟੀ ਐਕਟ ਨੂੰ ਰੱਦ ਕਰਨ ਲਈ ਆਰਡੀਨੈਂਸ ਪਾਸ ਕੀਤਾ ਜਾਵੇ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਦੇਸ਼ ਦੀ ਅਜ਼ਾਦੀ ਤੋਂ ਪਹਿਲਾਂ 1920 ਵਿਚ ਵੱਡੀਆਂ ਕੁਰਬਾਨੀਆਂ ਨਾਲ ਹੋਂਦ ਵਿਚ ਆਈ ਅਤੇ ਇਸ ਦੀ ਸਥਾਪਨਾ ਨਾਲ ਹੀ ਭਾਰਤ ਦੀ ਅਜ਼ਾਦੀ ਦਾ ਮੁੱਢ ਬੱਝਾ ਸੀ। ਸੰਵਿਧਾਨਕ ਸੰਸਥਾ ਨੂੰ ਤੋੜਨ ਦੀ ਕਾਰਵਾਈ ਕਿਸੇ ਤਰ੍ਹਾਂ ਵੀ ਪ੍ਰਵਾਨ ਨਹੀਂਇਸ ਸੰਵਿਧਾਨਕ ਸੰਸਥਾ ਨੂੰ ਤੋੜਨ ਦੀ ਕਾਰਵਾਈ ਕਿਸੇ ਤਰ੍ਹਾਂ ਵੀ ਪ੍ਰਵਾਨ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਵੱਖਰੀ ਹਰਿਆਣਾ ਕਮੇਟੀ ਨੂੰ ਸੁਪਰੀਮ ਕੋਰਟ ਵੱਲੋਂ ਮਾਨਤਾ ਨਾਲ ਸ਼੍ਰੋਮਣੀ ਕਮੇਟੀ ਨੂੰ ਵੱਡੀ ਢਾਹ ਲੱਗੀ ਹੈ ਅਤੇ ਇਸ ਫੈਸਲੇ ਨਾਲ ਹਰਿਆਣਾ ਦੇ ਸਿੱਖਾਂ ਨੂੰ ਇਕ ਕੇਂਦਰੀ ਸਿੱਖ ਸੰਸਥਾ ਨਾਲੋਂ ਤੋੜ ਦਿੱਤਾ ਗਿਆ ਹੈ। ਇਸ ਫੈਸਲੇ ਨਾਲ ਸਿੱਖ ਕੌਮ ਆਪਣੇ ਆਪ ਨੂੰ ਵੰਡਿਆ ਹੋਇਆ ਮਹਿਸੂਸ ਕਰ ਰਹੀ ਹੈ ਅਤੇ ਇਹ ਸਿੱਧੇ ਤੌਰ 'ਤੇ ਇਕਪੱਖੀ ਤੇ ਸਿਆਸਤ ਤੋਂ ਪ੍ਰੇਰਿਤ ਫੈਸਲਾ ਨਜ਼ਰ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਗੁਰਦੁਆਰਾ ਐਕਟ ਦੀ ਸ਼ੁਰੂਆਤ ਹੀ ਹਰਿਆਣਾ ਦੀ ਤਤਕਾਲੀ ਕਾਂਗਰਸ ਸਰਕਾਰ ਦੇ ਰਾਜਸੀ ਹਿੱਤਾਂ 'ਚੋਂ ਨਿਕਲੀ ਹੈ, ਜਿਸ ਨੂੰ ਮਾਨਤਾ ਦੇਣ ਲਈ ਸੁਪਰੀਮ ਕੋਰਟ ਨੇ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਦੇ ਪੱਖ ਨੂੰ ਬਿਲਕੁਲ ਹੀ ਨਜ਼ਰਅੰਦਾਜ਼ ਕੀਤਾ ਹੈ। ਹਰਿਆਣਾ ਕਮੇਟੀ ਦੀ ਤਰਫ਼ਦਾਰੀ ਕਰਨ ਵਾਲੇ ਸਿੱਖ ਆਗੂਆਂ ਦੀ ਕੀਤੀ ਆਲੋਚਨਾ ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਦੇ ਕੁਝ ਸਿੱਖ ਆਗੂਆਂ ਅਤੇ ਭਾਜਪਾ ਨਾਲ ਸਬੰਧਤ ਲੋਕਾਂ ਵੱਲੋਂ ਹਰਿਆਣਾ ਕਮੇਟੀ ਦੀ ਕੀਤੀ ਜਾ ਰਹੀ ਤਰਫਦਾਰੀ ਨੂੰ ਸਿੱਖ ਕੌਮ ਵਿਚ ਵੰਡੀਆਂ ਪਾਉਣ ਵਾਲੀ ਕਰਾਰ ਦਿੱਤਾ ਹੈ। ਉਨ੍ਹਾਂ ਆਖਿਆ ਕਿ ਸੰਵਿਧਾਨਕ ਅਹੁਦੇ 'ਤੇ ਬੈਠੇ ਭਾਜਪਾ ਨਾਲ ਸਬੰਧਤ ਇਕ ਆਗੂ ਵੱਲੋਂ ਆਲ ਇੰਡੀਆ ਸਿੱਖ ਗੁਰਦੁਆਰਾ ਐਕਟ ਦੀ ਵਕਾਲਤ ਤਾਂ ਕੀਤੀ ਜਾ ਰਹੀ ਹੈ, ਜਦਕਿ ਦੂਸਰੇ ਪਾਸੇ ਹਰਿਆਣਾ ਕਮੇਟੀ ਦੀ ਸਥਾਪਨਾ ਕਰਕੇ ਸਿੱਖ ਗੁਰਦੁਆਰਾ ਐਕਟ 1925 ਵਿਚ ਸਿੱਧੇ ਦਖ਼ਲ 'ਤੇ ਇਕ ਵੀ ਸ਼ਬਦ ਨਹੀਂ ਬੋਲਿਆ ਜਾ ਰਿਹਾ। ਇਹ ਦੋਹਰੀ ਨੀਤੀ ਹੈ, ਜੋ ਸੰਗਤ ਅੰਦਰ ਸ਼ੰਕੇ ਪੈਦਾ ਕਰਨ ਲਈ ਜਾਣਬੁਝ ਕੇ ਅਪਣਾਈ ਜਾ ਰਹੀ ਹੈ। ਉਨ੍ਹਾਂ ਸਵਾਲ ਕੀਤਾ ਕਿ ਕੀ ਇਹ ਆਗੂ ਦੱਸ ਸਕਦੇ ਹਨ ਕਿ ਸਿੱਖ ਗੁਰਦੁਆਰਾ ਐਕਟ 1925 ਵਿਚ ਕੋਈ ਸੂਬਾ ਸਰਕਾਰ ਆਪਣੇ ਤੌਰ 'ਤੇ ਕੋਈ ਸੋਧ ਜਾਂ ਉਸ ਦੇ ਅਧਿਕਾਰ ਖੇਤਰ ਵਿਚ ਦਖ਼ਲ ਕਰ ਸਕਦੀ ਹੈ? ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੀ ਦੇਸ਼ ਦੇ ਸਾਰੇ ਗੁਰਦੁਆਰਿਆਂ ਬਾਰੇ ਇਕ ਐਕਟ ਦੀ ਹਮਾਇਤੀ ਹੈ, ਪਰੰਤੂ ਇਹ ਕਦੇ ਵੀ ਪ੍ਰਵਾਨ ਨਹੀਂ ਕੀਤਾ ਜਾ ਸਕਦਾ ਕਿ ਵੱਡੀਆਂ ਕੁਰਬਾਨੀਆਂ ਬਾਅਦ ਸਥਾਪਤ ਹੋਈ ਸ਼੍ਰੋਮਣੀ ਕਮੇਟੀ ਦੇ ਅਧਿਕਾਰ ਖੇਤਰ ਨੂੰ ਕੋਈ ਪ੍ਰਭਾਵਿਤ ਕਰੇ। ਉਨ੍ਹਾਂ ਕਿਹਾ ਕਿ ਹਰਿਆਣਾ ਦੀ ਵੱਖਰੀ ਗੁਰਦੁਆਰਾ ਕਮੇਟੀ ਸਥਾਪਤ ਕਰਨ ਲਈ ਕਾਰਜਸ਼ੀਲ ਇਕ ਸਿੱਖ ਆਗੂ ਵੱਲੋਂ ਪੰਜਾਬੀ ਦੇ ਇਕ ਰੋਜ਼ਾਨਾ ਅਖ਼ਬਾਰ ਵਿਚ ਦਿੱਤੇ ਇੰਟਰਵਿਊ ਦੌਰਾਨ ਇਹ ਕਹਿਣਾ ਕਿ ਪੰਜਾਬ ਪੁਨਰਗਠਨ ਐਕਟ 1966 ਵਿਚ ਵੱਖ-ਵੱਖ ਸੂਬਿਆਂ ਦੀਆਂ ਵੱਖਰੀਆਂ ਗੁਰਦੁਆਰਾ ਕਮੇਟੀਆਂ ਦੀ ਗੱਲ ਕੀਤੀ ਗਈ ਸੀ, ਬਿਲਕੁਲ ਨਿਰਮੂਲ ਹੈ। ਉਨ੍ਹਾਂ ਆਖਿਆ ਕਿ ਅਜਿਹੇ ਲੋਕ ਸ਼੍ਰੋਮਣੀ ਕਮੇਟੀ ਨੂੰ ਤੋੜਨ ਵਿਚ ਸਰਕਾਰਾਂ ਦਾ ਹੱਥਠੋਕਾ ਬਣ ਕੇ ਸਿੱਖ ਕੌਮ ਨਾਲ ਵੱਡਾ ਧੋਖਾ ਕਰ ਰਹੇ ਹਨ। ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਨੁਕਸਾਨ ਪਹੁੰਚਾਉਣ ਵਾਲੇ ਇਨ੍ਹਾਂ ਲੋਕਾਂ ਦੀਆਂ ਚਾਲਾਂ ਸਫ਼ਲ ਨਹੀਂ ਹੋਣ ਦਿੱਤੀਆਂ ਜਾਣਗੀਆਂ ਅਤੇ ਸ਼੍ਰੋਮਣੀ ਕਮੇਟੀ ਦੇ ਦਾਇਰੇ ਵਾਲੇ ਗੁਰੂ ਘਰਾਂ ਤੇ ਅਦਾਰਿਆਂ ਦਾ ਪ੍ਰਬੰਧ ਸਿੱਖ ਗੁਰਦੁਆਰਾ ਐਕਟ 1925 ਅਧੀਨ ਕਾਰਜਸ਼ੀਲ ਸੰਵਿਧਾਨਕ ਸੰਸਥਾ ਸ਼੍ਰੋਮਣੀ ਕਮੇਟੀ ਪਾਸ ਹੀ ਰਹੇਗਾ। The post ਕੇਂਦਰ ਸਰਕਾਰ ਹਰਿਆਣਾ ਕਮੇਟੀ ਵਿਰੁੱਧ ਸੁਪਰੀਮ ਕੋਰਟ 'ਚ ਦਰਜ਼ ਕਰੇ ਰੀਵਿਊ ਪਟੀਸ਼ਨ: SGPC appeared first on TheUnmute.com - Punjabi News. Tags:
|
ਅਹਿਮਦਾਬਾਦ ਵਿਖੇ 36ਵੀਂ ਰਾਸ਼ਟਰੀ ਖੇਡਾਂ ਦਾ ਉਦਘਾਟਨੀ ਸਮਾਗਮ ਸ਼ੁਰੂ, ਖੇਡਾਂ 'ਚ 7 ਹਜ਼ਾਰ ਅਥਲੀਟ ਭਾਗ ਲੈਣਗੇ Thursday 29 September 2022 12:02 PM UTC+00 | Tags: 36 36th-national-games 36th-national-games-has-started-at-ahmedabad 36th-national-games-news ahmedabad breaking-news gujarat indian-athlete khelo-india khelo-india-news narendra-modi-stadium-in-ahmedabad news prime-minister-narendra-modi punjab-news sports-news the-unmute-breaking-news the-unmute-punjabi-news ਚੰਡੀਗੜ੍ਹ 29 ਸਤੰਬਰ 2022: ਦੇਸ਼ ਵਿੱਚ ਸੱਤ ਸਾਲਾਂ ਬਾਅਦ ਰਾਸ਼ਟਰੀ ਖੇਡਾਂ ਕਰਵਾਈਆਂ ਜਾ ਰਹੀਆਂ ਹਨ। ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ 36ਵੀਂ ਰਾਸ਼ਟਰੀ ਖੇਡਾਂ (36th National Games) ਦਾ ਉਦਘਾਟਨੀ ਸਮਾਗਮ ਸ਼ੁਰੂ ਹੋ ਗਿਆ ਹੈ। ਇਸ ਸਮਾਗਮ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਸ਼ਾਮਲ ਹੋਣਗੇ। ਇਸ ਮੌਕੇ ਪ੍ਰਧਾਨ ਮੰਤਰੀ ਦੇਸ਼ ਦੇ ਕੋਨੇ-ਕੋਨੇ ਤੋਂ ਆਏ ਖਿਡਾਰੀਆਂ ਨੂੰ ਸੰਬੋਧਨ ਕਰਨਗੇ। ਜਿਕਰਯੋਗ ਹੈ ਕਿ ਗੁਜਰਾਤ ਨੂੰ ਪਹਿਲੀ ਵਾਰ ਰਾਸ਼ਟਰੀ ਖੇਡਾਂ ਦੀ ਮੇਜ਼ਬਾਨੀ ਮਿਲੀ ਹੈ । ਸੂਬੇ ਦੇ ਛੇ ਸ਼ਹਿਰਾਂ ਵਿੱਚ ਵੱਖ-ਵੱਖ ਮੁਕਾਬਲੇ ਕਰਵਾਏ ਜਾਣਗੇ। ਇਹ ਛੇ ਸ਼ਹਿਰ ਅਹਿਮਦਾਬਾਦ, ਗਾਂਧੀਨਗਰ, ਸੂਰਤ, ਵਡੋਦਰਾ, ਰਾਜਕੋਟ ਅਤੇ ਭਾਵਨਗਰ ਹਨ। ਰਾਸ਼ਟਰੀ ਖੇਡਾਂ (National Games) ਅੱਜ ਯਾਨੀ 29 ਸਤੰਬਰ ਨੂੰ ਸ਼ੁਰੂ ਹੋਣਗੀਆਂ ਅਤੇ 12 ਅਕਤੂਬਰ ਨੂੰ ਸਮਾਪਤ ਹੋਣਗੀਆਂ। 14 ਦਿਨਾਂ ਤੱਕ ਚੱਲਣ ਵਾਲੇ ਇਸ ਮੁਕਾਬਲੇ ਵਿੱਚ ਕਰੀਬ ਸੱਤ ਹਜ਼ਾਰ ਅਥਲੀਟ 36 ਖੇਡਾਂ ਵਿੱਚ ਭਾਗ ਲੈਣਗੇ। ਕੁਝ ਈਵੈਂਟ ਸ਼ੁਰੂ ਹੋ ਚੁੱਕੇ ਹਨ ਜਦਕਿ ਸ਼ੁੱਕਰਵਾਰ ਤੋਂ ਕਈ ਖੇਡ ਈਵੈਂਟ ਖੇਡੇ ਜਾਣਗੇ। ਇਸ ਵਿੱਚ ਮੀਰਾਬਾਈ ਚਾਨੂ, ਪੀਵੀ ਸਿੰਧੂ ਅਤੇ ਨੀਰਜ ਚੋਪੜਾ ਸਮੇਤ ਖੇਡ ਜਗਤ ਦੀਆਂ ਕਈ ਵੱਡੀਆਂ ਹਸਤੀਆਂ ਵੀ ਸ਼ਾਮਲ ਹੋਣਗੀਆਂ। ਇਹ ਮੁਕਾਬਲੇ 20 ਤੋਂ 24 ਸਤੰਬਰ ਤੱਕ ਹੋਣ ਵਾਲੇ ਟੇਬਲ ਟੈਨਿਸ ਮੁਕਾਬਲੇ ਨਾਲ ਸ਼ੁਰੂ ਹੋ ਚੁੱਕੇ ਹਨ, ਪਰ ਅੱਜ ਤੋਂ ਇਸ ਦੀ ਰਸਮੀ ਸ਼ੁਰੂਆਤ ਹੋ ਰਹੀ ਹੈ। ਮੁਕਾਬਲਾ 2015 ਤੋਂ ਲੌਜਿਸਟਿਕ ਕਾਰਨਾਂ ਕਰਕੇ ਮੁਲਤਵੀ ਕਰ ਦਿੱਤਾ ਗਿਆ ਹੈ। The post ਅਹਿਮਦਾਬਾਦ ਵਿਖੇ 36ਵੀਂ ਰਾਸ਼ਟਰੀ ਖੇਡਾਂ ਦਾ ਉਦਘਾਟਨੀ ਸਮਾਗਮ ਸ਼ੁਰੂ, ਖੇਡਾਂ ‘ਚ 7 ਹਜ਼ਾਰ ਅਥਲੀਟ ਭਾਗ ਲੈਣਗੇ appeared first on TheUnmute.com - Punjabi News. Tags:
|
ਟੀ-20 ਵਿਸ਼ਵ ਕੱਪ ਤੋਂ ਪਹਿਲਾਂ ਭਾਰਤੀ ਟੀਮ ਨੂੰ ਵੱਡਾ ਝਟਕਾ, ਜਸਪ੍ਰੀਤ ਬੁਮਰਾਹ ਟੂਰਨਾਮੈਂਟ ਤੋਂ ਬਾਹਰ Thursday 29 September 2022 12:18 PM UTC+00 | Tags: bcci breaking-news cricket-news fast-bowler-jasprit-bumrah icc indian-team indian-team-cricket jasprit-bumrah punjabi-news sports-news t20-world-cup the-unmute-latest-news the-unmute-news the-unmute-punjabi-news ਚੰਡੀਗੜ੍ਹ 29 ਸਤੰਬਰ 2022: ਟੀ-20 ਵਿਸ਼ਵ ਕੱਪ ਤੋਂ ਪਹਿਲਾਂ ਭਾਰਤੀ ਟੀਮ ਨੂੰ ਵੱਡਾ ਝਟਕਾ ਲੱਗਾ ਹੈ। ਭਾਰਤ ਦੇ ਅਨੁਭਵੀ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ (Jasprit Bumrah) ਟੂਰਨਾਮੈਂਟ ਤੋਂ ਬਾਹਰ ਹੋ ਗਏ ਹਨ। ਦਰਅਸਲ ਜਸਪ੍ਰੀਤ ਬੁਮਰਾਹ ਪਿੱਠ ਦੀ ਸਮੱਸਿਆ ਕਾਰਨ ਵਿਸ਼ਵ ਕੱਪ ਨਹੀਂ ਖੇਡ ਸਕਣਗੇ । ਬੀਸੀਸੀਆਈ ਦੇ ਸੂਤਰਾਂ ਦੇ ਹਵਾਲੇ ਨਾਲ ਜਾਣਕਾਰੀ ਦਿੱਤੀ ਹੈ ਕਿ ਉਨ੍ਹਾਂ ਦੀ ਕੋਈ ਸਰਜਰੀ ਨਹੀਂ ਹੋਵੇਗੀ ਪਰ ਉਹ ਚਾਰ ਤੋਂ ਛੇ ਮਹੀਨਿਆਂ ਲਈ ਕ੍ਰਿਕਟ ਤੋਂ ਦੂਰ ਰਹਿਣਗੇ। ਬੁਮਰਾਹ ਟੀਮ ਦੇ ਨਾਲ ਤਿਰੂਵਨੰਤਪੁਰਮ ਗਏ ਸਨ ਪਰ ਉੱਥੇ ਇੱਕ ਦਿਨ ਦੇ ਅਭਿਆਸ ਤੋਂ ਬਾਅਦ ਬੈਂਗਲੁਰੂ ਚਲੇ ਗਏ। ਬੁਮਰਾਹ ਦੱਖਣੀ ਅਫਰੀਕਾ ਖਿਲਾਫ ਸੀਰੀਜ਼ ਤੋਂ ਵੀ ਬਾਹਰ ਹੋ ਗਏ ਹਨ | ਬੁਮਰਾਹ ਦੱਖਣੀ ਅਫਰੀਕਾ ਖਿਲਾਫ ਪਹਿਲੇ ਟੀ-20 ਮੈਚ ‘ਚ ਵੀ ਨਹੀਂ ਖੇਡਿਆ ਸੀ। ਉਨ੍ਹਾਂ ਦੀ ਥਾਂ ਦੀਪਕ ਚਾਹਰ ਨੂੰ ਸ਼ਾਮਲ ਕੀਤਾ ਗਿਆ । ਬੁਮਰਾਹ ਨੇ ਏਸ਼ੀਆ ਕੱਪ ‘ਚ ਨਾ ਖੇਡਣ ਤੋਂ ਬਾਅਦ ਵਾਪਸੀ ਕੀਤੀ। ਉਹ ਆਸਟ੍ਰੇਲੀਆ ਖਿਲਾਫ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਦੇ ਆਖਰੀ ਦੋ ਮੈਚਾਂ ‘ਚ ਨਜ਼ਰ ਆਏ ਸਨ। The post ਟੀ-20 ਵਿਸ਼ਵ ਕੱਪ ਤੋਂ ਪਹਿਲਾਂ ਭਾਰਤੀ ਟੀਮ ਨੂੰ ਵੱਡਾ ਝਟਕਾ, ਜਸਪ੍ਰੀਤ ਬੁਮਰਾਹ ਟੂਰਨਾਮੈਂਟ ਤੋਂ ਬਾਹਰ appeared first on TheUnmute.com - Punjabi News. Tags:
|
ਪੰਜਾਬ ਪੁਲਿਸ ਵੱਲੋਂ ਸੋਪੂ ਪ੍ਰਧਾਨ ਗੁਰਲਾਲ ਬਰਾੜ ਦੀ ਗੋਲੀ ਮਾਰ ਕੇ ਹੱਤਿਆ ਕਰਨ ਵਾਲਾ ਬੰਬੀਹਾ ਗੈਂਗ ਦਾ ਮੁੱਖ ਸ਼ੂਟਰ ਗ੍ਰਿਫਤਾਰ Thursday 29 September 2022 12:29 PM UTC+00 | Tags: aam-aadmi-party bambiha-gang chief-minister-bhagwant-mann cm-bhagwant-mann dgp-gaurav-yadav dgp-punjab gangster lawrence-bishnoi-gang news punjab-police sopu sopu-president-gurlal-brar the-unmute-breaking-news the-unmute-news the-unmute-punjabi-news the-unmute-update ਚੰਡੀਗੜ੍ਹ 29 ਸਤੰਬਰ 2022: ਪੰਜਾਬ ਪੁਲਿਸ (Punjab police) ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ 'ਤੇ ਗੈਂਗਸਟਰਾਂ ਵਿਰੁੱਧ ਵਿੱਢੀ ਜੰਗ ਵਿੱਚ ਵੱਡੀ ਸਫ਼ਲਤਾ ਹਾਸਲ ਕਰਦਿਆਂ ਜੰਮੂ ਤੋਂ ਦਵਿੰਦਰ ਬੰਬੀਹਾ ਗੈਂਗ ਦੇ ਅਤਿ ਲੋੜੀਂਦੇ ਸ਼ੂਟਰ ਨੀਰਜ ਚਸਕਾ ਨੂੰ ਸੋਪੂ (ਐਸਓਪੀਯੂ) ਦੇ ਪ੍ਰਧਾਨ ਗੁਰਲਾਲ ਬਰਾੜ ਦੇ ਸਨਸਨੀਖੇਜ਼ ਕਤਲ ਸਮੇਤ ਕਈ ਕਤਲਾਂ ਵਿੱਚ ਸ਼ਾਮਲ ਹੋਣ ਦੇ ਦੋਸ਼ ਹੇਠ ਗ੍ਰਿਫਤਾਰ ਕਰ ਲਿਆ ਹੈ। ਇਹ ਜਾਣਕਾਰੀ ਅੱਜ ਇੱਥੇ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦਿੱਤੀ। ਗੁਰਲਾਲ ਬਰਾੜ, ਜੋ ਕੈਨੇਡਾ ਅਧਾਰਤ ਗੈਂਗਸਟਰ ਗੋਲਡੀ ਬਰਾੜ ਦਾ ਨਜ਼ਦੀਕੀ ਰਿਸ਼ਤੇਦਾਰ ਸੀ, ਦੇ ਕਤਲ ਕਰਕੇ ਦਵਿੰਦਰ ਬੰਬੀਹਾ ਗੈਂਗ ਅਤੇ ਲਾਰੈਂਸ ਬਿਸ਼ਨੋਈ ਗੈਂਗ ਦਰਮਿਆਨ ਆਪਸੀ ਦੁਸ਼ਮਣੀ ਸ਼ੁਰੂ ਹੋ ਗਈ ਸੀ, ਜਿਸ ਦੇ ਨਤੀਜੇ ਵਜੋਂ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਰਾਸ਼ਟਰੀ ਰਾਜਧਾਨੀ ਖੇਤਰ (ਐਨਸੀਆਰ) ਦਿੱਲੀ ਵਿੱਚ ਕਤਲਾਂ ਦੀਆਂ ਲੜੀਵਾਰ ਘਟਨਾਵਾਂ ਵਾਪਰੀਆਂ। ਗੁਰਲਾਲ ਬਰਾੜ ਦੀ ਅਕਤੂਬਰ 2020 ਵਿੱਚ ਚੰਡੀਗੜ੍ਹ ਵਿੱਚ ਇੱਕ ਨਾਈਟ ਕਲੱਬ ਦੇ ਬਾਹਰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਗੈਂਗਸਟਰ ਨੀਰਜ ਚਸਕਾ 2019 ਤੋਂ ਸੀ ਫਰਾਰਗ੍ਰਿਫਤਾਰ ਕੀਤਾ ਗਿਆ ਗੈਂਗਸਟਰ ਨੀਰਜ ਉਰਫ਼ ਚਸਕਾ ਫਰੀਦਕੋਟ ਦੇ ਜੈਤੋ ਦਾ ਰਹਿਣ ਵਾਲਾ ਹੈ ਅਤੇ ਬੰਬੀਹਾ ਗੈਂਗ ਦਾ ਮੁੱਖ ਸ਼ੂਟਰ ਹੈ, ਜੋ ਵਿਦੇਸ਼ ਵਿੱਚ ਰਹਿੰਦੇ ਵਾਂਟੇਡ ਗੈਂਗਸਟਰ ਗੌਰਵ ਉਰਫ਼ ਲੱਕੀ ਪਟਿਆਲ ਦੇ ਇਸ਼ਾਰੇ 'ਤੇ ਕੰਮ ਕਰ ਰਿਹਾ ਹੈ। ਸਤੰਬਰ 2016 ਵਿੱਚ ਗੈਂਗਸਟਰ ਦਵਿੰਦਰ ਬੰਬੀਹਾ ਨੂੰ ਪੰਜਾਬ ਪੁਲਿਸ ਵੱਲੋਂ ਮਾਰੇ ਜਾਣ ਤੋਂ ਬਾਅਦ ਪਟਿਆਲ ਬੰਬੀਹਾ ਗੈਂਗ ਦਾ ਮੁੱਖ ਹੈਂਡਲਰ ਹੈ। ਨੀਰਜ 2019 ਤੋਂ ਫਰਾਰ ਸੀ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਖੁਫੀਆ ਜਾਣਕਾਰੀ ਮਿਲਣ ਉਪਰੰਤ ਕੀਤੀ ਗਈ ਕਾਰਵਾਈ ਦੌਰਾਨ, ਪੰਜਾਬ ਪੁਲਿਸ (Punjab police) ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦੀ ਟੀਮ ਨੇ ਕੇਂਦਰੀ ਏਜੰਸੀਆਂ ਨਾਲ ਤਾਲਮੇਲ ਕਰਕੇ ਨੀਰਜ ਉਰਫ਼ ਚਸਕਾ ਨੂੰ ਜੰਮੂ ਦੇ ਸਾਂਬਾ ਜ਼ਿਲ੍ਹਾ ਤੋਂ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਉਸ ਦੇ ਕਬਜ਼ੇ 'ਚੋਂ .30 ਬੋਰ ਅਤੇ .32 ਬੋਰ ਦੇ ਦੋ ਵਿਦੇਸ਼ੀ ਪਿਸਤੌਲਾਂ ਸਮੇਤ 17 ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ। ਉਨ੍ਹਾਂ ਦੱਸਿਆ ਕਿ ਗੁਰਲਾਲ ਦੇ ਕਤਲ ਤੋਂ ਇਲਾਵਾ ਨੀਰਜ ਅਗਸਤ 2019 ਵਿੱਚ ਫਿਰੋਜ਼ਪੁਰ ਜੇਲ੍ਹ ਵਿੱਚ ਬੰਦ ਅਮਨਾ ਜੈਤੋ ਦੇ ਨਿਰਦੇਸ਼ਾਂ 'ਤੇ ਫਰੀਦਕੋਟ ਜ਼ਿਲ੍ਹੇ ਦੇ ਕਸਬਾ ਜੈਤੋ ਵਿੱਚ ਕਤਲ ਹੋਏ ਕਬੱਡੀ ਖਿਡਾਰੀ ਮਨੀ ਦੇ ਕਤਲ ਸਮੇਤ ਘੱਟੋ-ਘੱਟ ਚਾਰ ਹੋਰ ਕਤਲਾਂ ਵਿੱਚ ਸਿੱਧੇ ਤੌਰ 'ਤੇ ਸ਼ਾਮਲ ਰਿਹਾ ਹੈ। ਇਸ ਦੇ ਨਾਲ ਹੀ ਉਸ ਦਾ ਨਾਂ ਮਾਰਚ 2021 ਵਿੱਚ ਅੰਬਾਲਾ ਵਿੱਚ ਪਰਦੀਪ ਉਰਫ ਪੰਜਾ ਅਤੇ ਰਾਹੁਲ ਦੀ ਹੱਤਿਆ ਦੇ ਦੋਹਰੇ ਕਤਲ ਕੇਸ ਨਾਲ ਵੀ ਜੁੜਿਆ ਹੋਇਆ ਹੈ। ਡੀਜੀਪੀ ਨੇ ਦੱਸਿਆ ਕਿ ਨੀਰਜ ਚਸਕਾ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਮਾਰਚ 2020 ਵਿੱਚ ਚੰਡੀਗੜ੍ਹ ਦੇ ਸੈਕਟਰ 38 ਵਿੱਚ ਸੁਰਜੀਤ ਬਾਊਂਸਰ ਦਾ ਕਤਲ ਵੀ ਕੀਤਾ ਸੀ, ਜਿਸ ਤੋਂ ਬਾਅਦ ਦਵਿੰਦਰ ਬੰਬੀਹਾ ਗਰੁੱਪ ਨੇ ਫੇਸਬੁੱਕ 'ਤੇ ਇਸ ਕਤਲ ਦੀ ਜ਼ਿੰਮੇਵਾਰੀ ਲੈਂਦਿਆਂ ਦਾਅਵਾ ਕੀਤਾ ਕਿ ਬਾਊਂਸਰ ਅਮਿਤ ਸ਼ਰਮਾ ਦੀ ਸਕੇਤਰੀ ਵਿੱਚ ਹੋਈ ਹੱਤਿਆ ਦਾ ਬਦਲਾ ਲੈਣ ਲਈ ਸੁਰਜੀਤ ਬਾਊਂਸਰ ਨੂੰ ਮਾਰਿਆ ਗਿਆ ਹੈ। ਯਾਦਵ ਨੇ ਕਿਹਾ ਕਿ ਨੀਰਜ ਉਰਫ਼ ਚਸਕਾ ਤੋਂ ਹੋਰ ਪੁੱਛਗਿੱਛ ਉਪਰੰਤ ਬੰਬੀਹਾ ਗੈਂਗ ਦੀਆਂ ਹੋਰ ਗਤੀਵਿਧੀਆਂ ਅਤੇ ਯੋਜਨਾਵਾਂ ਦਾ ਖੁਲਾਸਾ ਹੋਵੇਗਾ। ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਲਾਰੈਂਸ ਬਿਸ਼ਨੋਈ ਅਤੇ ਉਸ ਦੇ ਕਈ ਸਾਥੀਆਂ ਤੋਂ ਪੁੱਛਗਿੱਛ ਤੋਂ ਪਤਾ ਲੱਗਾ ਹੈ ਕਿ ਗੁਰਲਾਲ ਬਰਾੜ ਦੀ ਹੱਤਿਆ ਵਿੱਚ ਸ਼ਾਮਲ ਹੋਣ ਕਾਰਨ ਨੀਰਜ ਉਰਫ਼ ਚਸਕਾ ਲਾਰੈਂਸ ਬਿਸ਼ਨੋਈ ਗੈਂਗ ਦੀ ਟਾਪ ਹਿੱਟਲਿਸਟ ਵਿੱਚ ਸੀ। ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ। The post ਪੰਜਾਬ ਪੁਲਿਸ ਵੱਲੋਂ ਸੋਪੂ ਪ੍ਰਧਾਨ ਗੁਰਲਾਲ ਬਰਾੜ ਦੀ ਗੋਲੀ ਮਾਰ ਕੇ ਹੱਤਿਆ ਕਰਨ ਵਾਲਾ ਬੰਬੀਹਾ ਗੈਂਗ ਦਾ ਮੁੱਖ ਸ਼ੂਟਰ ਗ੍ਰਿਫਤਾਰ appeared first on TheUnmute.com - Punjabi News. Tags:
|
ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਨਸ਼ਿਆਂ ਨੂੰ ਜੜੋਂ ਪੁੱਟਣ ਲਈ ਪੁਲਿਸ ਅਧਿਕਾਰੀਆਂ ਨਾਲ ਅਹਿਮ ਮੀਟਿੰਗ Thursday 29 September 2022 12:41 PM UTC+00 | Tags: aam-aadmi-party anmol-gagan-mann arvind-kejriwal breaking-news cabinet-minister-anmol-gagan-mann cm-bhagwant-mann congress dsps-and-shos news punjab-government punjab-minister-for-tourism-and-cultural-affairs senior-police-captain-mr-vivek-sheel-soni sps ssps the-unmute-breaking-news the-unmute-latest-update the-unmute-punjabi-news the-unmute-report the-unmute-update ਐਸ.ਏ.ਐਸ.ਨਗਰ/ਚੰਡੀਗੜ 29 ਸਤੰਬਰ 2022: ਪੰਜਾਬ ਦੇ ਯਾਤਰਾ ਅਤੇ ਸਭਿਆਚਾਰਕ ਮਾਮਲੇ, ਕਿਰਤ, ਨਿਵੇਸ਼ ਪ੍ਰੋਤਸਾਹਨ ਅਤੇ ਸ਼ਿਕਾਇਤ ਨਿਵਾਰਣ ਮੰਤਰੀ ਅਨਮੋਲ ਗਗਨ ਮਾਨ ਨੇ ਨਸ਼ਿਆਂ ਨੂੰ ਜੜੋਂ ਪੁੱਟਣ ਅਤੇ ਨਸ਼ਿਆਂ ਲਈ ਜ਼ਿੰਮੇਵਾਰ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਅੱਜ ਮੋਹਾਲੀ ਵਿਖੇ ਜਿਲ੍ਹੇ ਦੇ ਐਸ.ਐਸ.ਪੀ, ਐਸ.ਪੀਜ਼, ਡੀ.ਐਸ.ਪੀਜ਼ ਅਤੇ ਇਲਾਕੇ ਦੇ ਐਸ.ਐਚ.ਓਜ ਨਾਲ ਵਿਸ਼ੇਸ਼ ਮੀਟਿੰਗ ਕੀਤੀ ਅਤੇ ਨਸ਼ਿਆਂ ਨੂੰ ਜੜ੍ਹੋਂ ਪੁੱਟਣ ਲਈ ਹਰ ਸੰਭਵ ਕਾਰਵਾਈ ਕਰਨ ਲਈ ਆਦੇਸ਼ ਦਿੱਤੇ ਗਏ। ਉਨ੍ਹਾਂ ਦੋਸ਼ੀ ਪਾਏ ਜਾਣ ਵਾਲਿਆਂ ਵਿਰੁੱਧ ਬਿਨਾਂ ਕਿਸੇ ਦਬਾਅ ਦੇ ਸਖ਼ਤ ਕਾਰਵਾਈ ਕਰਨ ਦੀ ਹਦਾਇਤ ਕੀਤੀ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਨਸ਼ਾ ਮੁਕਤ, ਭ੍ਰਿਸ਼ਟਾਚਾਰ ਮੁਕਤ ਅਤੇ ਸਾਫ ਸੁਥਰਾ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ। ਮੰਤਰੀ ਵੱਲੋਂ ਅੱਜ ਮੁਹਾਲੀ ਵਿਖੇ ਪੁਲਿਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਡੇ ਸਮਾਜ ਵਿੱਚ ਨਸ਼ਿਆਂ ਦੇ ਮਾੜੇ ਪ੍ਰਭਾਵ ਕਾਰਨ ਨਸ਼ਾ ਕਰਨ ਵਾਲੇ ਨੌਜਵਾਨਾਂ ਦਾ ਭਵਿੱਖ ਹਨੇਰੇ ਵਿੱਚ ਜਾ ਰਿਹਾ ਹੈ। ਉਨ੍ਹਾ ਕਿਹਾ ਕਿ ਨਸ਼ੇ ਦਾ ਆਦੀ ਮਨੁੱਖ ਜਿਥੇ ਆਰਥਿਕ ਤੌਰ ਤੇ ਕਮਜ਼ੋਰ ਹੋ ਜਾਂਦਾ ਹੈ, ਉਥੇ ਸ਼ਰੀਰਕ ਤੌਰ ਤੇ ਵੀ ਕਮਜੋਰ ਹੋ ਜਾਂਦਾ ਹੈ। ਉਨ੍ਹਾ ਕਿਹਾ ਕਿ ਨਸ਼ੇ ਨਾਲ ਗ੍ਰਸਤ ਨੌਜਵਾਨ ਦੇਸ਼ ਬਾਰੇ ਤਾਂ ਕੀ ਆਪਣੇ ਅਤੇ ਆਪਣੇ ਪਰਿਵਾਰ ਬਾਰੇ ਵੀ ਨਹੀਂ ਸੋਚਦਾ, ਉਹ ਨਸ਼ੇ ਤੋਂ ਛੁਟਕਾਰਾ ਪਾਉਣ ਦੀ ਬਜਾਏ ਆਪਣੇ ਸਮੂਹ ਪਰਿਵਾਰ ਨੂੰ ਨਰਕ ਭੋਗਣ ਲਈ ਮਜਬੂਰ ਕਰਦਾ ਹੈ।
ਉਨ੍ਹਾ ਪੁਲਿਸ ਪ੍ਰਸਾਸ਼ਨ ਵੱਲੋਂ ਨਸ਼ੇ ਦੇ ਖਾਤਮੇ ਲਈ ਆਰੰਭ ਕੀਤੀ ਮੁਹਿੰਮ ਨੂੰ ਹੋਰ ਤੇਜ ਕਰਨ ਤੇ ਜੋਰ ਦਿੰਦਿਆਂ ਕਿਹਾ ਕਿ ਨਸ਼ੇ ਨੂੰ ਸੂਬੇ ਵਿੱਚੋਂ ਹਰ ਹਾਲਤ ਵਿੱਚ ਖਤਮ ਕੀਤਾ ਜਾਣਾ ਹੈ ਇਸ ਮੁਹਿਮ ਵਿੱਚ ਪੁਲਿਸ ਵੱਡਾ ਰੋਲ ਨਿਭਾ ਸਕਦੀ ਹੈ। । ਇਸ ਮੌਕੇ ਉਨ੍ਹਾਂ ਪੁਲਿਸ ਨੂੰ ਹਦਾਇਤ ਕੀਤੀ ਕਿ ਨਸ਼ਿਆਂ ਨੂੰ ਫੈਲਾਉਣ ਵਾਲਿਆਂ ਵਿਰੁੱਧ ਸ਼ਖਤ ਕਾਰਵਾਈ ਕੀਤੀ ਜਾਵੇ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਸ਼ਿਆ ਵਿਰੁੱਧ ਜ਼ੀਰੋ ਟੋਲਰੈਂਸ ਤੇ ਕੰਮ ਕਰ ਰਹੀ ਹੈ । ਇਸ ਮੌਕੇ ਸੀਨੀਅਰ ਪੁਲਿਸ ਕਪਤਾਨ ਵਿਵੇਕ ਸ਼ੀਲ ਸੋਨੀ ਨੇ ਕਿਹਾ ਕਿ ਸਰਕਾਰ ਨਸ਼ਿਆਂ ਨੂੰ ਹਰ ਹਾਲਤ ਵਿੱਚ ਖਤਮ ਕਰ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਸਖਤ ਹਦਾਇਤ ਕੀਤੀ ਕਿ ਨਸ਼ਿਆਂ ਦੀ ਸੌਦਾਗਰੀ ਕਰਨ ਅਤੇ ਨਸ਼ਿਆਂ ਨੂੰ ਫੈਲਾਉਣ ਵਾਲਿਆਂ ਵਿਰੁੱਧ ਸ਼ਖਤ ਕਾਰਵਾਈ ਕੀਤੀ ਜਾਵੇ । ਉਨ੍ਹਾਂ ਕਿਹਾ ਕਿ ਨਸ਼ਿਆਂ ਨੂੰ ਰੋਕਣ ਵਿੱਚ ਜੇਕਰ ਕਿਸੇ ਪੁਲਿਸ ਅਧਿਕਾਰੀਆਂ ਵੱਲੋਂ ਕੋਈ ਅਣਗਹਿਲੀ ਸਾਹਮਣੇ ਆਉਂਦੀ ਹੈ ਤਾਂ ਉਸ ਮੁਲਾਜ਼ਮ ਵਿਰੁੱਧ ਵੀ ਸ਼ਖਤੀ ਨਾਲ ਨਿਪਟਿਆ ਜਾਵੇਗਾ। ਕੈਬਨਿਟ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇੱਕ ਜੁਟ ਹੋ ਕੇ ਨਸ਼ਿਆਂ ਨੂੰ ਜੜੋਂ ਖਤਮ ਲਈ ਪੁਲਿਸ ਅਤੇ ਪ੍ਰਸਾਸਨ ਦਾ ਸਾਥ ਦੇਣ ਤਾਂ ਜੋ ਨੌਜਵਾਨ ਨਸ਼ਿਆਂ ਦੇ ਮਾੜੇ ਪ੍ਰਭਾਵ ਤੋਂ ਦੂਰ ਰਹਿ ਕੇ ਚੰਗੇ ਸਮਾਜ ਦੀ ਸਿਰਜਣਾ ਕਰ ਸਕਣ । ਇਸ ਮੌਕੇ ਐਸ.ਪੀ.(ਆਰ) ਨਵਰੀਤ ਸਿੰਘ ਵਿਰਕ, ਐਸ.ਪੀ.ਇੰਨਵੈਸਟੀਗੇਸ਼ਨ ਅਮਨਦੀਪ ਬਰਾੜ, ਡੀ.ਐਸ.ਪੀ ਖਰੜ-2 ਧਰਮਵੀਰ ਸਿੰਘ, ਡੀ.ਐਸ.ਪੀ ਖਰੜ-1 ਰੁਪਿੰਦਰ ਕੌਰ ਸੋਹੀ ਤੋਂ ਇਲਾਵਾ ਹੋਰ ਥਾਣਿਆਂ ਦੇ ਮੁੱਖ ਅਫਸਰ ਮੌਜੂਦ ਸਨ। The post ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਨਸ਼ਿਆਂ ਨੂੰ ਜੜੋਂ ਪੁੱਟਣ ਲਈ ਪੁਲਿਸ ਅਧਿਕਾਰੀਆਂ ਨਾਲ ਅਹਿਮ ਮੀਟਿੰਗ appeared first on TheUnmute.com - Punjabi News. Tags:
|
ਸਬ-ਇੰਸਪੈਕਟਰ ਦੀ ਗੱਡੀ 'ਚ ਬੰਬ ਲਾਉਣ ਵਾਲੇ ਯੁਵਰਾਜ ਦੀ ਅਦਾਲਤ 'ਚ ਪੇਸ਼ੀ, ਪੁਲਿਸ ਨੂੰ ਮਿਲਿਆ 14 ਦਿਨਾਂ ਰਿਮਾਂਡ Thursday 29 September 2022 12:54 PM UTC+00 | Tags: aam-aadmi-party amritsar-police breaking-news cm-bhagwant-mann ied lakhbir-singh-landa news police-sub-inspector-dilbagh punjab-police sub-inspector-dilbagh sub-inspector-dilbagh-singh the-unmute-breaking-news the-unmute-update yuvraj-sabharwal ਅੰਮ੍ਰਿਤਸਰ 29 ਸਤੰਬਰ 2022: ਪੰਜਾਬ ਪੁਲੀਸ ਦੇ ਸਬ-ਇੰਸਪੈਕਟਰ ਦਿਲਬਾਗ ਸਿੰਘ ਦੀ ਕਾਰ ਹੇਠਾਂ ਧਮਾਕਾਖੇਜ਼ ਸਮੱਗਰੀ ਲਾਉਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਯੁਵਰਾਜ ਸਭਰਵਾਲ ਉਰਫ ਯਸ਼ ਨੂੰ ਮਾਣਯੋਗ ਅੰਮ੍ਰਿਤਸਰ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ ਅਤੇ ਉਸ ਦਾ 14 ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸਬ ਇੰਸਪੈਕਟਰ ਦਿਲਬਾਗ ਸਿੰਘ ਦੀ ਗੱਡੀ ਹੇਠਾਂ ਆਈਈਡੀ ਲਗਾਉਣ ਦੇ ਮਾਮਲੇ ਵਿਚ ਲਗਾਤਾਰ ਪੁਲਿਸ ਵਲੋਂ ਗ੍ਰਿਫ਼ਤਾਰੀਆ ਕੀਤੀਆ ਜਾ ਰਹੀਆ ਸਨ, ਜਿਸਦੇ ਚੱਲਦੇ ਹੁਣ ਪੁਲਿਸ ਵਲੋ ਯੁਵਰਾਜ ਸੱਭਰਵਾਲ ਉਰਫ ਯਸ਼ ਨਾਮਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਸੀ ਜਿਸ ਨੂੰ ਅੱਜ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਅਤੇ ਮਾਣਯੋਗ ਅਦਾਲਤ ਨੇ 14 ਦਿਨ ਦਾ ਰਿਮਾਂਡ ਦਿੱਤਾ ਹੈ | ਜ਼ਿਕਰਯੋਗ ਹੈ ਕਿ ਯੁਵਰਾਜ ਸਭਰਵਾਲ ਉਰਫ ਯਸ਼, ਕੈਨੇਡੇ ਫਰਾਰ ਹੋਏ ਗੈਂਗਸਟਰ ਲਖਬੀਰ ਸਿੰਘ ਲੰਡਾ ਦਾ ਸਾਥੀ ਹੈ ਤੇ ਇਸ ਨੇ ਲੰਡੇ ਦੇ ਕਹਿਣ ‘ਤੇ ਹੀ ਦਿਲਬਾਗ ਸਿੰਘ ਦੇ ਘਰ ਦੇ ਬਾਹਰ ਦੀਪਕ ਦੇ ਨਾਲ ਮਿਲ ਕੇ 15/16 ਅਗਸਤ ਦੀ ਰਾਤ ਬੋਲੈਰੋ ਗੱਡੀ ‘ਚ ਆਈਈਡੀ ਲਗਾਇਆ ਸੀ। ਯੁਵਰਾਜ ਦੇ ਖਿਲਾਫ 11 ਦੇ ਕਰੀਬ ਮਾਮਲੇ ਦਰਜ ਹਨ। The post ਸਬ-ਇੰਸਪੈਕਟਰ ਦੀ ਗੱਡੀ ‘ਚ ਬੰਬ ਲਾਉਣ ਵਾਲੇ ਯੁਵਰਾਜ ਦੀ ਅਦਾਲਤ ‘ਚ ਪੇਸ਼ੀ, ਪੁਲਿਸ ਨੂੰ ਮਿਲਿਆ 14 ਦਿਨਾਂ ਰਿਮਾਂਡ appeared first on TheUnmute.com - Punjabi News. Tags:
|
ਸਿਹਤ ਮੰਤਰੀ ਨੇ ਵੈਕਟਰ ਬੋਰਨ ਡਿਸੀਜਿਜ਼ ਦੀ ਰੋਕਥਾਮ ਲਈ ਵੱਖ-ਵੱਖ ਵਿਭਾਗਾਂ ਨਾਲ ਤਾਲਮੇਲ 'ਤੇ ਦਿੱਤਾ ਜ਼ੋਰ Thursday 29 September 2022 01:06 PM UTC+00 | Tags: aam-aadmi-party breaking-news chetan-singh-jauramajra chetan-singh-jauramajra-news cm-bhagwant-mann dengue heavy-rains local-government-department malaria news punjab-congress punjab-government punjab-health-and-family-welfare-minister punjabi-news punjab-news the-unmute-breaking-news the-unmute-news ਚੰਡੀਗੜ੍ਹ 29 ਸਤੰਬਰ 2022: ਪੰਜਾਬ ਵਿੱਚ ਭਾਰੀ ਮੀਂਹ ਉਪਰੰਤ ਵੈਕਟਰ ਬੋਰਨ ਬਿਮਾਰੀਆਂ ਦੇ ਫੈਲਾਅ ਨੂੰ ਰੋਕਣ ਲਈ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਦੀ ਪ੍ਰਧਾਨਗੀ ਹੇਠ ਐਸ.ਟੀ.ਐਫ ਦੀ ਮੀਟਿੰਗ ਹੋਈ। ਸਿਹਤ ਮੰਤਰੀ ਨੇ ਡੇਂਗੂ ਦੇ ਵੱਧ ਰਹੇ ਖਤਰੇ ਨਾਲ ਨਜਿੱਠਣ ਲਈ ਵੱਖ-ਵੱਖ ਵਿਭਾਗਾਂ ਵੱਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦਾ ਜਾਇਜ਼ਾ ਲਿਆ ਅਤੇ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਸੂਬੇ ਦੇ ਲੋਕਾਂ ਦੀ ਸਿਹਤ ਨੂੰ ਸੁਰੱਖਿਅਤ ਰੱਖਣ ਲਈ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆ ਨੂੰ ਕੰਟਰੋਲ ਕਰਨ ਲਈ ਸਾਂਝੇ ਤੌਰ ‘ਤੇ ਉਪਰਾਲੇ ਕੀਤੇ ਜਾਣ। ਉਨ੍ਹਾਂ ਨੇ ਸਥਾਨਕ ਸਰਕਾਰਾਂ ਵਿਭਾਗ ਅਤੇ ਪੰਜਾਬ ਰਾਜ ਪੇਂਡੂ ਵਿਕਾਸ ਦੇ ਅਧਿਕਾਰੀਆਂ ਨੂੰ ਡੇਂਗੂ ਅਤੇ ਮਲੇਰੀਆ ਨੂੰ ਕੰਟਰੋਲ ਕਰਨ ਲਈ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਦੇ ਵੀ ਨਿਰਦੇਸ਼ ਦਿੱਤੇ। ਉਨ੍ਹਾਂ ਸਥਾਨਕ ਸਰਕਾਰਾਂ ਵਿਭਾਗ ਅਤੇ ਪੰਜਾਬ ਰਾਜ ਪੇਂਡੂ ਵਿਕਾਸ ਦੇ ਅਧਿਕਾਰੀਆਂ ਨੂੰ ਡੇਂਗੂ ਅਤੇ ਮਲੇਰੀਆ ਨੂੰ ਕੰਟਰੋਲ ਕਰਨ ਲਈ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਦੇ ਨਿਰਦੇਸ਼ ਵੀ ਦਿੱਤੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ. ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਡੇਂਗੂ ਪੰਜਾਬ ਵਿੱਚ ਇੱਕ ਨੋਟੀਫਾਈਡ ਬਿਮਾਰੀ ਹੈ ਅਤੇ ਵਿਭਾਗ ਵੱਲੋਂ ਸੂਬੇ ਭਰ ਦੇ ਪ੍ਰਾਈਵੇਟ ਹਸਪਤਾਲਾਂ ਅਤੇ ਲੈਬਾਰਟਰੀਆਂ ਵਿੱਚ ਡੇਂਗੂ ਦੇ ਟੈਸਟ ਦੀ ਕੀਮਤ 600 ਰੁਪਏ ਰੱਖੀ ਗਈ ਹੈ ਤਾਂ ਜੋ ਲੋਕ ਇਸ ਸੇਵਾ ਦਾ ਵਾਜਬ ਕੀਮਤਾਂ 'ਤੇ ਲਾਭ ਉਠਾ ਸਕਣ। ਉਹਨਾਂ ਦੱਸਿਆ ਕਿ 29/9/2022 ਤੱਕ 2113 ਪੁਸ਼ਟੀ ਕੀਤੇ ਕੇਸ ਸਾਹਮਣੇ ਆਏ ਹਨ ਅਤੇ ਜਿਨ੍ਹਾਂ ਜ਼ਿਲ੍ਹਿਆਂ ਵਿੱਚ ਡੇਂਗੂ ਦੇ ਸਭ ਤੋਂ ਜ਼ਿਆਦਾ ਕੇਸ ਰਿਪੋਰਟ ਕੀਤੇ ਗਏ ਹਨ ਉਨ੍ਹਾਂ ਵਿੱਚ ਰੂਪਨਗਰ (390), ਐਸਏਐਸ ਨਗਰ (436), ਫਤਿਹਗੜ੍ਹ ਸਾਹਿਬ (206), ਫਿਰੋਜ਼ਪੁਰ (150) ਅਤੇ ਐਸਬੀਐਸ ਨਗਰ (153) ਸ਼ਾਮਲ ਹਨ। ਡੇਂਗੂ ਨਾਲ ਨਜਿੱਠਣ ਲਈ ਸਿਹਤ ਵਿਭਾਗ ਦੀਆਂ ਤਿਆਰੀਆਂ ਬਾਰੇ ਸ. ਜੌੜਾਮਾਜਰਾ ਨੇ ਦੱਸਿਆ ਕਿ ਡੇਂਗੂ ਦੇ ਕੇਸਾਂ ਦੇ ਪ੍ਰਬੰਧਨ ਲਈ ਸਰਕਾਰੀ ਹਸਪਤਾਲਾਂ ਵਿੱਚ ਡੇਂਗੂ ਵਾਰਡਾਂ ਲਈ 1274 ਬੈੱਡਾਂ ਦੀ ਵਿਵਸਥਾ ਕੀਤੀ ਗਈ ਹੈ। ਸੂਬੇ ਵਿੱਚ ਡੇਂਗੂ ਦੀ ਮੁਫ਼ਤ ਜਾਂਚ ਲਈ 42 ਸੈਂਟੀਨਲ ਸਰਵੇਲੈਂਸ ਹਸਪਤਾਲ ਸਥਾਪਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਏਡੀਜ਼ ਮੱਛਰ ਦੇ ਲਾਰਵੇ ਦੀ ਜਾਂਚ ਲਈ ਸਾਰੇ 23 ਜ਼ਿਲ੍ਹਿਆਂ ਵਿੱਚ 855 ਬ੍ਰੀਡਿੰਗ ਚੈਕਰਾਂ ਦੀਆਂ ਸੇਵਾਵਾਂ ਲਈਆਂ ਜਾ ਰਹੀਆਂ ਹਨ। ਸਿਹਤ ਮੰਤਰੀ ਨੇ ਸਥਾਨਕ ਸਰਕਾਰਾਂ ਵਿਭਾਗ ਨੂੰ ਹਦਾਇਤ ਕੀਤੀ ਕਿ ਸ਼ਹਿਰਾਂ ਅਤੇ ਕਸਬਿਆਂ ਵਿੱਚ ਸਮੇਂ-ਸਮੇਂ ‘ਤੇ ਫੌਗਿੰਗ ਕਰਵਾਈ ਜਾਵੇ। ਉਨ੍ਹਾਂ ਅੱਗੇ ਦੱਸਿਆ ਕਿ ਸੂਬੇ ਦੇ 4 ਜ਼ਿਲ੍ਹਿਆਂ ਵਿੱਚ ਡੇਂਗੂ ਦੇ ਸਭ ਤੋਂ ਵੱਧ ਕੇਸ ਸਾਹਮਣੇ ਆਏ ਹਨ ਅਤੇ ਬਾਕੀ ਖੇਤਰਾਂ ਵਿੱਚ ਸਥਿਤੀ ਕਾਬੂ ਹੇਠ ਹੈ। ਇਸੇ ਤਰ੍ਹਾਂ ਮਲੇਰੀਆ ਅਤੇ ਚਿਕਨਗੁਨੀਆ ਦੇ ਬਹੁਤ ਘੱਟ ਮਾਮਲੇ ਸਾਹਮਣੇ ਆਏ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮੱਛਰਾਂ ਦੀ ਪੈਦਾਵਾਰ ਨੂੰ ਰੋਕਣ ਲਈ ਆਪਣੇ ਘਰਾਂ ਅਤੇ ਆਲੇ-ਦੁਆਲੇ ਪਾਣੀ ਖੜ੍ਹਾ ਨਾ ਹੋਣ ਦੇਣ। ਉਨ੍ਹਾਂ ਲੋਕਾਂ ਨੂੰ ਡੇਂਗੂ ਅਤੇ ਮਲੇਰੀਆ ਦੇ ਕਿਸੇ ਵੀ ਲੱਛਣ ਦੀ ਸੂਰਤ ਵਿੱਚ ਤੁਰੰਤ ਸਰਕਾਰੀ ਹਸਪਤਾਲਾਂ ਵਿੱਚ ਜਾ ਕੇ ਟੈਸਟ ਕਰਵਾਉਣ ਲਈ ਵੀ ਕਿਹਾ। ਇਹ ਟੈਸਟ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਉਪਲਬਧ ਹਨ। ਹੋਰ ਜਾਣਕਾਰੀ ਦਿੰਦਿਆਂ ਮੰਤਰੀ ਨੇ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਇਸ ਕਾਰਜ ਵਿੱਚ ਬੱਚਿਆਂ ਨੂੰ ਸ਼ਾਮਲ ਕਰਨ ਲਈ ਇੱਕ ਵਿਸ਼ੇਸ਼ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਇਸ ਲਈ ਸਕੂਲਾਂ ਵਿੱਚ ਵਿਸ਼ੇਸ਼ ਕੈਂਪ ਲਗਾ ਕੇ ਉਨ੍ਹਾਂ ਨੂੰ ਵੱਖ-ਵੱਖ ਵੈਕਟਰ ਬੋਰਨ ਬਿਮਾਰੀਆਂ ਤੋਂ ਬਚਣ ਲਈ ਰੋਕਥਾਮ ਦੇ ਕਦਮਾਂ ਬਾਰੇ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਜਾਗਰੂਕਤਾ ਮੁਹਿੰਮ ਵਿੱਚ ਗੈਰ ਸਰਕਾਰੀ ਸੰਸਥਾਵਾਂ ਨੂੰ ਸ਼ਾਮਲ ਕਰਨ ਦੇ ਆਦੇਸ਼ ਵੀ ਦਿੱਤੇ। ਸਿਹਤ ਮੰਤਰੀ ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੂਬੇ ਵਿੱਚ ਕਿਤੇ ਵੀ ਸੀਵਰੇਜ ਪ੍ਰਣਾਲੀ ਦੀ ਖਰਾਬੀ ਨੂੰ ਤੁਰੰਤ ਠੀਕ ਕੀਤਾ ਜਾਵੇ ਤਾਂ ਜੋ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਨੂੰ ਰੋਕਿਆ ਜਾ ਸਕੇ। ਇਸ ਮੌਕੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਸਕੱਤਰ ਅਜੋਏ ਸ਼ਰਮਾ ਨੇ ਮੰਤਰੀ ਨੂੰ ਡੇਂਗੂ ਤੋਂ ਬਚਾਅ ਦੇ ਉਪਰਾਲਿਆਂ ਬਾਰੇ ਜਾਣੂ ਕਰਵਾਇਆ ਅਤੇ ਵਿਭਾਗ ਦੇ ਅਧਿਕਾਰੀਆਂ ਨੂੰ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆ ਨਾਲ ਨਜਿੱਠਣ ਲਈ ਲਗਾਤਾਰ ਮੁਹਿੰਮ ਚਲਾਉਣ ਦੇ ਨਾਲ-ਨਾਲ ਸਬੰਧਤ ਨੋਡਲ ਅਫ਼ਸਰਾਂ ਦੇ ਵਟਸਐਪ ਗਰੁੱਪ ਬਣਾਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਇਸ ਦੀ ਪ੍ਰਗਤੀ ‘ਤੇ ਨਜ਼ਰ ਰੱਖੀ ਜਾ ਸਕੇ। ਇਸ ਮੌਕੇ ਪ੍ਰੋਗਰਾਮ ਅਫ਼ਸਰ ਡਾ. ਅਰਸ਼ਦੀਪ ਕੌਰ ਵੱਲੋਂ ਇਨ੍ਹਾਂ ਬਿਮਾਰੀਆਂ ਬਾਰੇ ਇੱਕ ਵਿਆਪਕ ਪੇਸ਼ਕਾਰੀ ਦਿੱਤੀ ਗਈ, ਜਿਸ ਵਿੱਚ ਪਿਛਲੇ ਸਾਲਾਂ ਦੇ ਤੱਥਾਂ ਦਾ ਡੂੰਘਾਈ ਨਾਲ ਵਿਸ਼ਲੇਸ਼ਣ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਚੇਅਰਮੈਨ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਰਮਨ ਬਹਿਲ, ਸਕੱਤਰ ਸਿਹਤ ਤੇ ਪਰਿਵਾਰ ਭਲਾਈ ਅਜੋਏ ਸ਼ਰਮਾ, ਸਕੱਤਰ ਮੈਡੀਕਲ ਸਿੱਖਿਆ ਤੇ ਖੋਜ ਅਲਕਨੰਦਾ ਦਿਆਲ, ਮਿਸ਼ਨ ਡਾਇਰੈਕਟਰ ਐਨਐਚਐਮ ਅਭਿਨਵ ਤ੍ਰਿਖਾ, ਐਮਡੀ, ਪੀਐਚਐਸਸੀ ਨੀਲਿਮਾ, ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਡਾ. ਰਣਜੀਤ ਸਿੰਘ ਘੋਤੜਾ, ਡਾਇਰੈਕਟਰ ਸਿਹਤ ਸੇਵਾਵਾਂ (ਪਰਿਵਾਰ ਭਲਾਈ) ਡਾ. ਰਵਿੰਦਰਪਾਲ ਕੌਰ, ਸੀਨੀਅਰ ਰੀਜ਼ਨਲ ਡਾਇਰੈਕਟਰ ਡਾ. ਅਮਰਜੀਤ ਕੌਰ, ਪ੍ਰੋਗਰਾਮ ਅਫ਼ਸਰ ਐਨ.ਵੀ.ਬੀ.ਡੀ.ਸੀ.ਪੀ ਡਾ. ਅਰਸ਼ਦੀਪ ਕੌਰ, ਅਤੇ ਪੇਂਡੂ ਵਿਕਾਸ ਅਤੇ ਪੰਚਾਇਤਾਂ, ਸਟੇਟ ਟਰਾਂਸਪੋਰਟ, ਮੈਡੀਕਲ ਸਿੱਖਿਆ ਤੇ ਖੋਜ, ਸਕੂਲ ਸਿੱਖਿਆ, ਕਿਰਤ, ਜਲ ਸਪਲਾਈ ਅਤੇ ਸੈਨੀਟੇਸ਼ਨ ਦੇ ਅਧਿਕਾਰੀ ਅਤੇ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਨੁਮਾਇੰਦੇ ਸ਼ਾਮਲ ਸਨ। The post ਸਿਹਤ ਮੰਤਰੀ ਨੇ ਵੈਕਟਰ ਬੋਰਨ ਡਿਸੀਜਿਜ਼ ਦੀ ਰੋਕਥਾਮ ਲਈ ਵੱਖ-ਵੱਖ ਵਿਭਾਗਾਂ ਨਾਲ ਤਾਲਮੇਲ ‘ਤੇ ਦਿੱਤਾ ਜ਼ੋਰ appeared first on TheUnmute.com - Punjabi News. Tags:
|
Global Innovation Index: ਗਲੋਬਲ ਇਨੋਵੇਸ਼ਨ ਇੰਡੈਕਸ 2022 'ਚ ਭਾਰਤ ਨੂੰ ਮਿਲਿਆ 40ਵਾਂ ਸਥਾਨ Thursday 29 September 2022 01:19 PM UTC+00 | Tags: 2022-40 breaking-news global-innovation-index global-innovation-index-2022 government-of-india india india-was-ranked-40 news punjabi-news the-unmute-breaking-news the-unmute-punjabi-news the-unmute-update ਚੰਡੀਗੜ੍ਹ 29 ਸਤੰਬਰ 2022: ਗਲੋਬਲ ਇਨੋਵੇਸ਼ਨ ਇੰਡੈਕਸ 2022 (Global Innovation Index 2022) ਦੋ ਆਪਣੀ ਸੂਚੀ ਜਾਰੀ ਕੀਤੀ ਹੈ. ਜਿਸ ਵਿਚ ਭਾਰਤ ਨੂੰ 40ਵਾਂ ਸਥਾਨ ਮਿਲਿਆ ਹੈ। ਇਸਤੋਂ ਪਹਿਲਾਂ 2015 ਵਿੱਚ ਭਾਰਤ 81ਵੇਂ ਸਥਾਨ ‘ਤੇ ਸੀ। ਭਾਰਤ ਦਾ ਇਹ ਸਥਾਨ ਦਰਸਾਉਂਦਾ ਹੈ ਕਿ ਭਾਰਤ ਸਟਾਰਟਅੱਪਸ ਲਈ ਅਨੁਕੂਲ ਮਾਹੌਲ ਬਣਾਉਣ ਅਤੇ ਨਵੀਨਤਾ ਨੂੰ ਉਤਸ਼ਾਹਿਤ ਕਰਨ ਵਿੱਚ ਲਗਾਤਾਰ ਸੁਧਾਰ ਕਰ ਰਿਹਾ ਹੈ। ਇਸ ਤੋਂ ਪਹਿਲਾਂ ਸੰਗਠਨ ਦੀ ਆਖਰੀ ਰਿਪੋਰਟ ‘ਚ ਭਾਰਤ ਨੇ ਗਲੋਬਲ ਇਨੋਵੇਸ਼ਨ ਇੰਡੈਕਸ (ਜੀਆਈਆਈ) ‘ਚ ਦੋ ਸਥਾਨਾਂ ਦੀ ਛਾਲ ਮਾਰੀ ਸੀ। ਭਾਰਤ 2021 ਵਿੱਚ 46ਵੇਂ ਸਥਾਨ ‘ਤੇ ਸੀ। ਸੰਗਠਨ ਦਾ ਦਾਅਵਾ ਹੈ ਕਿ ਇਹ ਰਿਪੋਰਟ ਦੁਨੀਆ ਭਰ ਦੇ ਦੇਸ਼ਾਂ ਦੀਆਂ ਸਰਕਾਰਾਂ ਨੂੰ ਆਪਣੇ ਇਨੋਵੇਸ਼ਨ ਨੂੰ ਵਧਾਉਣ ਵਿਚ ਮਦਦ ਕਰੇਗੀ। ਇਸਦਾ ਮੂਲ ਉਦੇਸ਼ ਸਮਾਜਿਕ ਅਤੇ ਆਰਥਿਕ ਚੁਣੌਤੀਆਂ ਅਤੇ ਤਬਦੀਲੀਆਂ ਵਿੱਚ ਨਵੇਂ ਵਿਚਾਰਾਂ ਅਤੇ ਤਕਨੀਕਾਂ ਨੂੰ ਸ਼ਾਮਲ ਕਰਨਾ ਹੈ। The post Global Innovation Index: ਗਲੋਬਲ ਇਨੋਵੇਸ਼ਨ ਇੰਡੈਕਸ 2022 ‘ਚ ਭਾਰਤ ਨੂੰ ਮਿਲਿਆ 40ਵਾਂ ਸਥਾਨ appeared first on TheUnmute.com - Punjabi News. Tags:
|
ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਬਜ਼ੁਰਗ ਦਿਵਸ 1 ਅਕਤੂਬਰ ਨੂੰ ਲੁਧਿਆਣਾ 'ਚ ਮਨਾਇਆ ਜਾਵੇਗਾ Thursday 29 September 2022 01:27 PM UTC+00 | Tags: aam-aadmi-party breaking-news cm-bhagwant-mann guru-nanak-bhawan-ludhian guru-nanak-bhawan-ludhiana ludhiana news punjab-government punjab-politics the-international-elderly-day the-unmute-breaking-news the-unmute-latest-news the-unmute-punjab the-unmute-punjabi-news the-unmute-update ਚੰਡੀਗੜ੍ਹ 29 ਸਤੰਬਰ 2022: ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਬਜ਼ੁਰਗ ਦਿਵਸ 1 ਅਕਤੂਬਰ 2022 ਨੂੰ ਗੁਰੂ ਨਾਨਕ ਭਵਨ ਲੁਧਿਆਣਾ ਵਿਖੇ ਰਾਜ ਪੱਧਰੀ ਸਮਾਗਮ ਵਜੋਂ ਮਨਾਇਆ ਜਾ ਰਿਹਾ ਹੈ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਬਤੌਰ ਮੁੱਖ ਮਹਿਮਾਨ ਇਸ ਸਮਾਗਮ ਵਿੱਚ ਸ਼ਾਮਲ ਹੋਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਮੌਕੇ ਤੇ ਬਜ਼ੁਰਗ ਵਿਅਕਤੀਆਂ ਦਾ ਅੱਖਾਂ ਦਾ ਮੁਫਤ ਚੈੱਕਅਪ ਕੀਤਾ ਜਾਵੇਗਾ ਅਤੇ ਲੋੜਵੰਦ ਬਜ਼ੁਰਗਾਂ ਨੂੰ ਐਨਕਾਂ ਵੀ ਮੁਫਤ ਦਿੱਤੀਆਂ ਜਾਣਗੀਆਂ।ਇਸ ਤੋਂ ਇਲਾਵਾ ਬੁਢਾਪਾ ਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਦੇ ਫਾਰਮ ਭਰਨ ਅਤੇ ਪੈਨਸ਼ਨਾਂ ਮਨਜ਼ੂਰ ਕਰਨ ਲਈ ਵੀ ਵਿਭਾਗ ਵੱਲੋਂ ਕੈਂਪ ਲਗਾਇਆ ਜਾਵੇਗਾ। 60 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਬਜ਼ੁਰਗ ਵਿਅਕਤੀਆਂ ਦੇ ਸੀਨੀਅਰ ਸਿਟੀਜ਼ਨ ਕਾਰਡ ਵੀ ਇਸ ਮੌਕੇ ਤੇ ਬਣਾਏ ਜਾਣਗੇ। ਉਹਨਾਂ ਲੋੜਵੰਦ ਬਜ਼ੁਰਗਾ ਨੂੰ ਇਸ ਮੌਕੇ ਦਾ ਲਾਭ ਪ੍ਰਾਪਤ ਕਰਨ ਲਈ ਸਮਾਗਮ ਵਿੱਚ ਪਹੁੰਚਣ ਦੀ ਅਪੀਲ ਕੀਤੀ। ਇਸ ਮੌਕੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਪੰਜਾਬ ਦੇ ਬਜ਼ੁਰਗਾਂ ਦੇ ਮਾਨ ਸਨਮਾਨ ਵਜੋਂ ਸਭਿਆਚਾਰਕ ਪ੍ਰੋਗਰਾਮ ਵੀ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਬਜ਼ੁਰਗਾਂ ਵੱਲੋਂ ਪੇਸ਼ਕਾਰੀ ਕੀਤੀ ਜਾਵੇਗੀ। ਬਜ਼ੁਰਗ ਵਿਅਕਤੀਆਂ ਦੀ ਭਲਾਈ ਦੇ ਖੇਤਰ ਵਿੱਚ ਕੰਮ ਕਰ ਰਹੀਆਂ ਸੰਸਥਾਵਾਂ/ ਜਥੇਬੰਦੀਆਂ ਵੀ ਇਸ ਸਮਾਗਮ ਵਿੱਚ ਉਚੇਚੇ ਤੌਰ ਤੇ ਸ਼ਾਮਲ ਹੋਣਗੀਆਂ। The post ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਬਜ਼ੁਰਗ ਦਿਵਸ 1 ਅਕਤੂਬਰ ਨੂੰ ਲੁਧਿਆਣਾ ‘ਚ ਮਨਾਇਆ ਜਾਵੇਗਾ appeared first on TheUnmute.com - Punjabi News. Tags:
|
ਮਿਡ ਡੇ ਮੀਲ ਵਰਕਰਾਂ ਦਾ ਤਨਖਾਹ ਦੇਣ ਲਈ 204 ਕਰੋੜ ਦੀ ਸ਼ੈਕਸੈਨ ਜਾਰੀ: ਹਰਜੋਤ ਸਿੰਘ ਬੈਂਸ Thursday 29 September 2022 01:35 PM UTC+00 | Tags: aam-aadmi-party bhagwant-mann cm-bhagwant-mann government-schools harjot-singh-bains mid-day-meal news punjab punjab-congress punjab-government punjab-government-schools punjab-school-education-minister-harjot-singh-bains the-unmute-breaking-news the-unmute-latest-news the-unmute-news ਚੰਡੀਗੜ੍ਹ 29 ਸਤੰਬਰ 2022: ਪੰਜਾਬ ਰਾਜ ਦੇ ਸਰਕਾਰੀ ਸਕੂਲਾਂ ਵਿਚ ਕੰਮ ਕਰਦੇ ਮਿਡ ਡੇ ਮੀਲ ਵਰਕਰਾਂ ਦੀ ਤਨਖਾਹ ਦੇਣ ਲਈ ਪੰਜਾਬ ਸਰਕਾਰ ਦੇ ਵਿੱਤ ਵਿਭਾਗ ਵੱਲੋਂ 204 ਕਰੋੜ ਦੀ ਸੈ਼ਕਸੈਨ ਜਾਰੀ ਕਰ ਦਿੱਤੀ ਗਈ ਹੈ ਅਤੇ ਜਲਦ ਮਿਡ ਡੇ ਮੀਲ ਵਰਕਰਾਂ ਦੇ ਖਾਤਿਆਂ ਵਿਚ ਤਨਖਾਹ ਜਮ੍ਹਾ ਕਾਰਵਾਈ ਜਾ ਰਹੀ ਹੈ, ਉਕਤ ਪ੍ਰਗਟਾਵਾ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਕੀਤਾ। ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਅੱਜ ਉਨ੍ਹਾਂ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਅਨੰਦਪੁਰ ਸਾਹਿਬ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ)ਨੰਗਲ ਅਤੇ ਸਰਕਾਰੀ ਹਾਈ ਸਕੂਲ ਦਸਗਰਾਈ ਦਾ ਦੌਰਾ ਕੀਤਾ ਜਿੱਥੇ ਮਿਡ ਡੇ ਮੀਲ ਵਰਕਰਾਂ ਨੇ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਕਿ ਬੀਤੇ ਤਿੰਨ ਮਹੀਨਿਆ ਤੋਂ ਤਨਖਾਹ ਨਹੀਂ ਮਿਲ਼ੀ। ਇਸ ‘ਤੇ ਉਨ੍ਹਾਂ ਤੁਰੰਤ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਇਸ ਬਾਬਤ ਗੱਲ ਕੀਤੀ ਜਿਸ ਤੇ ਉਨ੍ਹਾਂ ਦੱਸਿਆ ਕਿ ਵਿੱਤ ਵਿਭਾਗ ਤੋਂ ਕਿਸੇ ਕਾਰਨ ਮਿਡ ਡੇ ਮੀਲ ਵਰਕਰਾਂ ਦੀ ਤਨਖਾਹ ਜਾਰੀ ਕਰਨ ਲਈ ਲੋੜੀਂਦੇ ਫੰਡ ਜਾਰੀ ਨਹੀਂ ਕੀਤੇ ਗਏ। ਸ. ਬੈਂਸ ਨੇ ਦੱਸਿਆ ਕਿ ਇਸ ਮਾਮਲੇ ਨੂੰ ਜਲਦ ਹੱਲ ਕਰਨ ਦੇ ਮਕਸਦ ਨਾਲ ਉਨ੍ਹਾਂ ਪੰਜਾਬ ਰਾਜ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੁਲਾਕਾਤ ਕੀਤੀ ਤਾਂ ਜ਼ੋ ਇਸ ਮਾਮਲੇ ਨੂੰ ਤੁਰੰਤ ਹੱਲ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਵਿੱਤ ਮੰਤਰੀ ਵਲੋਂ ਆਪਣੇ ਵਿਭਾਗ ਦੇ ਅਧਿਕਾਰੀਆਂ ਨੂੰ ਇਹ ਮਾਮਲਾ ਜਲਦ ਹੱਲ ਕਰਨ ਦੇ ਹੁਕਮ ਦਿੱਤੇ। ਜਿਸ ਸਦਕੇ ਇਹ ਮਾਮਲਾ ਤੁਰੰਤ ਹੱਲ ਹੋ ਸਕਿਆ। The post ਮਿਡ ਡੇ ਮੀਲ ਵਰਕਰਾਂ ਦਾ ਤਨਖਾਹ ਦੇਣ ਲਈ 204 ਕਰੋੜ ਦੀ ਸ਼ੈਕਸੈਨ ਜਾਰੀ: ਹਰਜੋਤ ਸਿੰਘ ਬੈਂਸ appeared first on TheUnmute.com - Punjabi News. Tags:
|
ਵਿੱਤ ਮੰਤਰੀ ਹਰਪਾਲ ਚੀਮਾ ਵਲੋਂ ਮੋਹਾਲੀ ਪ੍ਰੈੱਸ ਕਲੱਬ ਲਈ ਜਲਦ ਥਾਂ ਤੇ 5 ਲੱਖ ਰੁਪਏ ਦੀ ਵਿੱਤੀ ਮਦਦ ਦੇਣ ਦਾ ਐਲਾਨ Thursday 29 September 2022 01:52 PM UTC+00 | Tags: aam-aadmi-party aap-mla-kulwant-singh ancient-art-centre breaking-news cm-bhagwant-mann finance-minister-harpal-singh-cheema gamada harpal-singh-cheema kulwant-singh kulwant-singh-constituency-mla-mohali mohali-press-club news punjab-congress punjab-finance-minister punjab-news the-unmute-punjabi-news ਮੋਹਾਲੀ 29 ਸਤੰਬਰ 2022: ਮੋਹਾਲੀ ਪ੍ਰੈਸ ਕਲੱਬ (Mohali Press Club) ਨੂੰ ਜਲਦ ਹੀ ਗਮਾਡਾ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਜ਼ਮੀਨ ਅਲਾਟ ਕੀਤੀ ਜਾਵੇਗੀ। ਇਹ ਐਲਾਨ ਅੱਜ ਇਥੇ 'ਮੋਹਾਲੀ ਪ੍ਰੈੱਸ ਕਲੱਬ' ਵਲੋਂ ਪ੍ਰਾਚੀਨ ਕਲਾ ਕੇਂਦਰ, ਸੈਕਟਰ 71 ਵਿਚ ਕਰਵਾਏ ਗਏ ਨਵੀਂ ਚੁਣੀ ਟੀਮ ਦੇ ਤਾਜਪੋਸ਼ੀ ਸਮਾਗਮ ਬੋਲਦਿਆਂ ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ। ਇਸ ਮੌਕੇ ਉਹਨਾਂ ਮੋਹਾਲੀ ਪ੍ਰੈਸ ਕਲੱਬ ਨੂੰ 5 ਲੱਖ ਰੁਪਏ ਵਿੱਤੀ ਸਹਾਇਤਾ ਦੇਣ ਦਾ ਐਲਾਨ ਵੀ ਕੀਤਾ। ਉਹਨਾਂ ਕਿਹਾ ਕਿ ਮੋਹਾਲੀ ਵਰਗੇ ਕੌਮਾਂਤਰੀ ਪ੍ਰਸਿੱਧੀ ਪ੍ਰਾਪਤ ਸ਼ਹਿਰ ਵਿਚ ਪਿਛਲੀਆਂ ਸਰਕਾਰਾਂ ਵਲੋਂ ਚਿਰਾਂ ਤੋਂ ਲਟਕਦੀ ਪ੍ਰੈਸ ਕਲੱਬ ਲਈ ਥਾਂ ਦੇਣ ਦੀ ਮੰਗ ਨੂੰ ਹਮੇਸ਼ਾਂ ਅਣਗੌਲਿਆਂ ਕਰਨ ਦੀ ਗੱਲ ਕਰਦਿਆਂ ਸ. ਚੀਮਾ ਨੇ ਕਿਹਾ ਕਿ ਨਿਯਮਾਂ ਤਹਿਤ ਉਹ ਜਲਦ ਪ੍ਰੈਸ ਕਲੱਬ ਲਈ ਥਾਂ ਅਲਾਟ ਕਰਵਾਉਣਗੇ। ਇਸ ਦੇ ਨਾਲ ਹੀ ਪੰਜਾਬ ਸਰਕਾਰ ਦੀਆਂ ਬੀਤੇ 6 ਮਹੀਨੇ ਦੀਆਂ ਉਪਲੱਬਧੀਆਂ ਗਿਣਾਉਂਦਿਆਂ ਉਹਨਾਂ ਕਿਹਾ ਕਿ ਨਵੀਂ ਆਬਕਾਰੀ ਨੀਤੀ ਲਾਗੂ ਹੋਣ ਤੋਂ ਬਾਅਦ ਜੀਐਸਟੀ ਮਾਲੀਏ ਵਿਚ 24 ਫੀਸਦੀ ਵਾਧਾ ਹੋਇਆ ਹੈ, ਜਦਕਿ ਐਕਸਾਈਜ਼ ਪਾਲਿਸੀ ਰਾਹੀਂ 44 ਫੀਸਦੀ ਮਾਲੀਆ ਵਧਿਆ ਹੈ। ਉਹਨਾਂ ਕਿਹਾ ਕਿ ਸਰਕਾਰ ਦੀ ਪਹਿਲੀ ਗਾਰੰਟੀ ਹਰ ਘਰ ਨੂੰ 300 ਯੁਨਿਟ ਮੁਫ਼ਤ ਬਿਜਲੀ ਦੇਣਾ ਸਰਕਾਰ ਦੀ ਵੱਡੀ ਪ੍ਰਾਪਤੀ ਹੈ। ਉਹਨਾਂ ਕਿਹਾ ਕਿ ਆਪ੍ਰੇਸ਼ਨ ਲੋਟਸ ਤਹਿਤ ਸਭ ਤੋਂ ਵੱਧ ਨੁਕਸਾਨ ਕਾਂਗਰਸ ਦਾ ਹੀ ਹੋਇਆ ਹੈ ਅਤੇ ਕਾਂਗਰਸ ਪਾਰਟੀ ਨੇ ਭਾਜਪਾ ਅੱਗੇ ਗੋਡੇ ਟੇਕ ਦਿੱਤੇ ਹਨ। ਉਹਨਾਂ ਅੱਗੇ ਕਿਹਾ ਕਿ 2024 ਦੀਆਂ ਲੋਕ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਅਤੇ ਭਾਜਪਾ ਦਰਮਿਆਨ ਹੀ ਸਿੱਧਾ ਮੁਕਾਬਲਾ ਹੋਵੇਗਾ। ਇਸ ਮੌਕੇ ਖ਼ਜ਼ਾਨਾ ਮੰਤਰੀ ਨੇ ਮੋਹਾਲੀ ਪ੍ਰੈਸ ਕਲੱਬ (Mohali Press Club) ਦੇ ਪ੍ਧਾਨ ਸੁਖਦੇਵ ਸਿੰਘ ਪਟਵਾਰੀ, ਜਨਰਲ ਸਕੱਤਰ ਗੁਰਮੀਤ ਸਿੰਘ ਸ਼ਾਹੀ, ਸੀ. ਮੀਤ ਪ੍ਰਧਾਨ ਮਨਜੀਤ ਸਿੰਘ ਚਾਨਾ ਸਮੇਤ ਸਮੂਹ ਨਵੀਂ ਚੁਣੀ ਟੀਮ ਮੈਂਬਰਾਂ ਸੁਸ਼ੀਲ ਗਰਚਾ, ਰਾਜ ਕੁਮਾਰ ਅਰੋੜਾ, ਧਰਮ ਸਿੰਘ, ਰਾਜੀਵ ਤਨੇਜਾ, ਮੈਡਮ ਨੇਹਾ ਵਰਮਾ, ਮੈਡਮ ਨੀਲਮ ਠਾਕੁਰ ਦੇ ਗਲੇ ਵਿਚ ਹਾਰ ਪਾ ਕੇ ਸਨਮਾਨਤ ਕਰਨ ਉਪਰੰਤ ਪ੍ਰੈਸ ਕਲੱਬ ਦਾ ਸੋਵੀਨਾਰ ਰਲੀਜ਼ ਕੀਤਾ। ਖ਼ਜ਼ਾਨਾ ਮੰਤਰੀ ਚੀਮਾ ਨੇ ਕਲੱਬ ਦੀ ਸਰਾਹਨਾ ਕਰਦਿਆਂ ਕਿਹਾ ਕਿ ਪੱਤਰਕਾਰ ਭਾਈਚਾਰਾ ਜਿਸ ਤਰ੍ਹਾਂ ਰਾਤਾਂ ਨੂੰ ਜਾਗ ਕੇ ਲੋਕਤੰਤਰ ਨੂੰ ਮਜ਼ਬੂਤ ਕਰਨ ਵਿਚ ਆਪਣੀ ਭੂਮਿਕਾ ਨਿਭਾਅ ਰਿਹਾ ਹੈ, ਉਹ ਕਾਬਲੇਤਾਰੀਫ਼ ਹੈ। ਇਸੇ ਦੌਰਾਨ ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਮੋਹਾਲੀ ਪ੍ਰੈੱਸ ਕਲੱਬ ਦੇ ਤਾਜਪੋਸ਼ੀ ਸਮਾਗਮ ਨੂੰ ਸੰਬੋਧਨ ਕਰਦਿਆਂ ਖ਼ਜ਼ਾਨਾ ਮੰਤਰੀ ਨੂੰ ਮੋਹਾਲੀ ਪ੍ਰੈਸ ਕਲੱਬ ਲਈ ਥਾਂ ਅਲਾਟ ਕਰਨ ਦੀ ਪ੍ਰੋੜ੍ਹਤਾ ਕੀਤੀ। ਉਹਨਾਂ ਕਿਹਾ ਕਿ ਮੋਹਾਲੀ ਵਰਗੇ ਯੋਜਨਾਬੱਧ ਸ਼ਹਿਰ ਵਿਚ ਪ੍ਰੈਸ ਕਲੱਬ ਇਮਾਰਤ ਦਾ ਨਾ ਹੋਣਾ, ਪਿਛਲੀਆਂ ਸਰਕਾਰਾਂ ਦੀ ਨਲਾਇਕੀ ਹੀ ਹੈ। ਉਹਨਾਂ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਵੱਡੀ ਜਿੱਤ ਲਈ ਮੀਡੀਏ ਦਾ ਵੱਡਾ ਰੋਲ ਹੈ ਅਤੇ ਇਸ ਲਈ ਮੈਂ ਸਮੂਹ ਪੱਤਰਕਾਰ ਭਾਈਚਾਰੇ ਦਾ ਧੰਨਵਾਦ ਕਰਦਾ ਹਾਂ। ਇਸ ਮੌਕੇ ਕਲੱਬ ਦੇ ਪ੍ਰਧਾਨ ਸੁਖਦੇਵ ਸਿੰਘ ਪਟਵਾਰੀ ਨੇ ਕਿਹਾ ਕਿ ਮੋਹਾਲੀ ਪ੍ਰੈੱਸ ਕਲੱਬ ਸੰਨ 1999 ਵਿੱਚ ਹੋਂਦ ਵਿੱਚ ਆਇਆ ਸੀ ਅਤੇ 2006 ਤੋਂ ਲਗਾਤਾਰ ਕਿਰਾਏ ਦੀ ਬਿਲਡਿੰਗ ਵਿਚ ਬਹੁਤ ਹੀ ਵਧੀਆ ਢੰਗ ਨਾਲ ਚਲਾਇਆ ਜਾ ਰਿਹਾ ਹੈ ਅਤੇ ਹਰ ਸਾਲ ਲੋਕਤੰਤਰਿਕ ਢੰਗ ਨਾਲ ਗਵਰਨਿੰਗ ਬਾਡੀ ਦੀ ਚੋਣ ਕਰਵਾਈ ਜਾਂਦੀ ਹੈ। ਉਨ੍ਹਾਂ ਪ੍ਰੈਸ ਕਲੱਬ ਲਈ ਥਾਂ ਅਲਾਟ ਕਰਨ ਦੀ ਮੰਗ ਨੂੰ ਪੁਰਜ਼ੋਰ ਢੰਗ ਨਾਲ ਉਠਾਉਂਦਿਆਂ ਕਿਹਾ ਕਿ ਮੋਹਾਲੀ ਵਰਗੇ ਵੱਡੇ ਸ਼ਹਿਰ ਵਿਚ ਕਲੱਬ ਲਈ ਥਾਂ ਨਾ ਹੋਣਾ ਇਕ ਵੱਡਾ ਘਾਟਾ ਹੈ। ਇਸ ਮੌਕੇ ਹਰਪਾਲ ਸਿੰਘ ਚੀਮਾ ਅਤੇ ਵਿਧਾਇਕ ਕੁਲਵੰਤ ਸਿੰਘ ਵਲੋਂ ਸਮਾਜ ਸੇਵਿਕਾ ਮੈਡਮ ਜਗਜੀਤ ਕੌਰ ਕਾਹਲੋਂ, ਮੁੱਖ ਚੋਣ ਕਮਿਸ਼ਨਰ ਹਰਿੰਦਰ ਪਾਲ ਸਿੰਘ ਹੈਰੀ, ਮੈਨੇਜਰ ਜਗਦੀਸ਼ ਸ਼ਾਰਦਾ ਅਤੇ ਕਲੱਬ ਦੇ ਕੁੱਕ ਨਰਿੰਦਰ ਰਾਣਾ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਤ ਕੀਤਾ। ਇਸ ਸਮਾਗਮ ਵਿਚ ਮੌਜੂਦਾ ਐਮ.ਸੀ. ਜਸਬੀਰ ਸਿੰਘ ਮਣਕੂ, ਪਰਮਜੀਤ ਸਿੰਘ ਹੈਪੀ, ਪ੍ਰਮੋਦ ਮਿੱਤਰਾ, ਅਰੁਣਾ ਵਸ਼ਿਸ਼ਟ ਸਮੇਤ ਸਾਬਕਾ ਐਮ.ਸੀ. ਆਰ.ਪੀ. ਸ਼ਰਮਾ, ਸੁਰਿੰਦਰ ਰੋਡਾ, ਹਰਸੰਗਤ ਸਿੰਘ, ਰਾਜੀਵ ਵਸ਼ਿਸ਼ਟ, ਰਣਦੀਪ ਸਿੰਘ ਬੈਦਵਾਣ, ਜਸਪਾਲ ਸਿੰਘ ਬਿੱਲਾ, ਤਰਲੋਚਨ ਸਿੰਘ, ਹਰਪਾਲ ਸਿੰਘ, ਅਰੁਣ ਗੋਇਲ, ਤਰਨਜੀਤ ਸਿੰਘ ਤੋਂ ਇਲਾਵਾ ਕਲੱਬ ਮੈਂਬਰਾਨ ਕੁਲਵੰਤ ਗਿੱਲ, ਹਰਬੰਸ ਸਿੰਘ ਬਾਗੜੀ, ਗੁਰਜੀਤ ਬਿੱਲਾ, ਮੰਗਤ ਸਿੰਘ ਸੈਦਪੁਰ, ਗੁਰਮੀਤ ਸਿੰਘ ਰੰਧਾਵਾ, ਕ੍ਰਿਪਾਲ ਸਿੰਘ, ਕੁਲਵੰਤ ਕੋਟਲੀ, ਨਾਹਰ ਸਿੰਘ ਧਾਲੀਵਾਲ, ਅਮਰਜੀਤ ਸਿੰਘ, ਅਰੁਣ ਨਾਭਾ, ਪਾਲ ਸਿੰਘ, ਵਿਜੇ ਕੁਮਾਰ, ਭੁਪਿੰਦਰ ਬੱਬਰ, ਗੁਰਦੀਪ ਬੈਨੀਪਾਲ, ਰਣਜੀਤ ਧਾਲੀਵਾਲ, ਸੁਖਵਿੰਦਰ ਸਿੰਘ ਮਨੈਲੀ, ਸੁਖਵਿੰਦਰ ਸ਼ਾਨ, ਰਾਜੀਵ ਕੁਮਾਰ, ਸੰਦੀਪ ਸੰਨੀ, ਮਾਸਟਰ ਭੁਪਿੰਦਰ ਸਿੰਘ ਚੜ੍ਹਦੀਕਲਾ, ਉਜਲ ਫੋਟੋਗਰਾਫਰ, ਗੁਰਨਾਮ ਸਾਗਰ, ਜਸਵਿੰਦਰ ਰੁਪਾਲ, ਸਾਗਰ ਪਾਹਵਾ, ਵਿਜੈ ਪਾਲ, ਮੁਕੇਸ਼, ਜਗਤਾਰ ਸਿੰਘ ਸ਼ੇਰਗਿੱਲ ਆਦਿ ਸਮੇਤ ਹੋਰ ਬਹੁਤ ਸਾਰੇ ਮੈਂਬਰ ਹਾਜ਼ਰ ਸਨ। The post ਵਿੱਤ ਮੰਤਰੀ ਹਰਪਾਲ ਚੀਮਾ ਵਲੋਂ ਮੋਹਾਲੀ ਪ੍ਰੈੱਸ ਕਲੱਬ ਲਈ ਜਲਦ ਥਾਂ ਤੇ 5 ਲੱਖ ਰੁਪਏ ਦੀ ਵਿੱਤੀ ਮਦਦ ਦੇਣ ਦਾ ਐਲਾਨ appeared first on TheUnmute.com - Punjabi News. Tags:
|
ਪਟਿਆਲਾ ਦੇ ਭਾਦਸੋਂ ਰੋਡ 'ਤੇ ਅਣਪਛਾਤੇ ਵਿਅਕਤੀਆਂ ਵਲੋਂ ਸ਼ਰਾਬ ਠੇਕੇ 'ਤੇ ਕੰਮ ਕਰਦੇ ਕਰਿੰਦੇ ਦਾ ਕਤਲ Thursday 29 September 2022 02:07 PM UTC+00 | Tags: aam-aadmi-party bhadson-road bhadson-road-in-patiala breaking-news crime-news news patiala patiala-police the-unmute-breaking-news ਚੰਡੀਗੜ੍ਹ 29 ਸਤੰਬਰ 2022: ਪਟਿਆਲਾ ਦੇ ਭਾਦਸੋਂ ਰੋਡ ‘ਤੇ ਅੱਜ ਦਿਨ ਦਿਹਾੜੇ ਕੁਝ ਅਣਪਛਾਤੇ ਵਿਅਕਤੀਆਂ ਨੇ ਵੱਡੀ ਵਾਰਦਾਤ ਨੂੰ ਅੰਜ਼ਾਮ ਦਿੱਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਭਾਦਸੋਂ ਰੋਡ ‘ਤੇ ਸ਼ਰਾਬ ਦੇ ਠੇਕੇ ਤੇ ਕੰਮ ਕਰਦੇ ਕਰਿੰਦੇ ਦਾ ਅਣਪਛਾਤੇ ਵਿਅਕਤੀਆਂ ਨੇ ਚਾਕੂ ਨਾਲ ਮਾਰ ਕੇ ਕਤਲ ਕਰ ਦਿੱਤਾ । ਇਸ ਵਾਰਦਾਤ ਤੋਂ ਬਾਅਦ ਇਲਾਕੇ ਵਿਚ ਸਹਿਮ ਦਾ ਮਾਹੌਲ ਹੈ | ਇਸ ਦੌਰਾਨ ਮੌਕੇ ‘ਤੇ ਪਹੁੰਚੀ ਪਟਿਆਲਾ ਪੁਲਿਸ ਵੱਲੋਂ ਕਤਲ ਵਾਲੀ ਥਾਂ ‘ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਜਾ ਰਿਹਾ ਹੈ। ਇਸਦੇ ਨਾਲ ਹੀ ਪੁਲਿਸ ਅਧਿਕਾਰੀਆ ਵਲੋਂ ਆਸ-ਪਾਸ ਦੇ ਇਲਾਕੇ ਵਿਚ ਲੱਗੇ ਸੀਸੀਟੀ ਕੈਮਰੇ ਦੀਆਂ ਫੁਟੇਜ ਚੈੱਕ ਕੀਤੀ ਜਾ ਰਹੀ ਹੈ | The post ਪਟਿਆਲਾ ਦੇ ਭਾਦਸੋਂ ਰੋਡ ‘ਤੇ ਅਣਪਛਾਤੇ ਵਿਅਕਤੀਆਂ ਵਲੋਂ ਸ਼ਰਾਬ ਠੇਕੇ ‘ਤੇ ਕੰਮ ਕਰਦੇ ਕਰਿੰਦੇ ਦਾ ਕਤਲ appeared first on TheUnmute.com - Punjabi News. Tags:
|
ਪੰਜਾਬ ਸਰਕਾਰ ਨੇ ਕਾਲਜ ਦੇ ਲੈਕਚਰਾਰਾਂ ਲਈ 7ਵੇਂ ਪੇਅ ਕਮਿਸ਼ਨ ਦਾ ਨੋਟੀਫਿਕੇਸ਼ਨ ਕੀਤਾ ਜਾਰੀ Thursday 29 September 2022 02:21 PM UTC+00 | Tags: 7 7th-pay-commission 7th-pay-commission-notification 7th-pay-commission-notification-for-college-lecturers aam-aadmi-party arvind-kejriwal breaking-news cm-bhagwant-mann congress lecturers-promoted-from-master-cadre. news punjab-college punjab-government the-unmute-breaking-news the-unmute-punjab ਚੰਡੀਗੜ੍ਹ 29 ਸਤੰਬਰ 2022: ਪੰਜਾਬ ਸਰਕਾਰ ਨੇ ਸੂਬੇ ਦੇ ਕਾਲਜ ਦੇ ਲੈਕਚਰਾਰਾਂ ਲਈ 7ਵੇਂ ਪੇਅ ਕਮਿਸ਼ਨ (7th Pay Commission) ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਨੋਟੀਫਿਕੇਸ਼ਨ ਦੀ ਕਾਪੀ ਪੜ੍ਹਨ ਲਈ ਲਿੰਕ ‘ਤੇ ਕਲਿੱਕ ਕਰੋ |The post ਪੰਜਾਬ ਸਰਕਾਰ ਨੇ ਕਾਲਜ ਦੇ ਲੈਕਚਰਾਰਾਂ ਲਈ 7ਵੇਂ ਪੇਅ ਕਮਿਸ਼ਨ ਦਾ ਨੋਟੀਫਿਕੇਸ਼ਨ ਕੀਤਾ ਜਾਰੀ appeared first on TheUnmute.com - Punjabi News. Tags:
|
ਭਾਰਤੀ ਸੈਨਾ 'ਚ ਸ਼ਾਮਲ ਹੋਇਆ ਪਹਿਲਾ ਸਵਦੇਸ਼ੀ ਤੌਰ 'ਤੇ ਵਿਕਸਤ ਹਲਕਾ ਲੜਾਕੂ ਹੈਲੀਕਾਪਟਰ Thursday 29 September 2022 02:37 PM UTC+00 | Tags: air-marshal-vibhas-pande army-aviation-corps breaking-news district-small-scale-industries-association indian-air-force indian-army indian-light-combat-helicopter lch light-combat-helicopter news the-unmute-breaking-news the-unmute-news the-unmute-punjabi-news ਚੰਡੀਗੜ੍ਹ 29 ਸਤੰਬਰ 2022: ਸਵਦੇਸ਼ੀ ਤੌਰ ‘ਤੇ ਤਿਆਰ ਕੀਤਾ ਗਿਆ ਹਲਕਾ ਲੜਾਕੂ ਹੈਲੀਕਾਪਟਰ (LCH) ਅੱਜ ਭਾਰਤੀ ਸੈਨਾ ਵਿੱਚ ਸ਼ਾਮਲ ਕੀਤਾ ਗਿਆ ਹੈ। ਭਾਰਤੀ ਫੌਜ ਨੇ ਦੱਸਿਆ ਕਿ ਪਹਿਲਾ ਸਵਦੇਸ਼ੀ ਐੱਲ ਸੀ ਐੱਚ (LCH) ਰਸਮੀ ਤੌਰ ‘ਤੇ ਐੱਚ ਏ ਐੱਲ (HAL) ਦੁਆਰਾ ਡਾਇਰੈਕਟਰ ਜਨਰਲ, ਆਰਮੀ ਏਵੀਏਸ਼ਨ ਕੋਰ ਨੂੰ ਸੌਂਪਿਆ ਗਿਆ ਹੈ। ਇਸ ਨਾਲ ਫੌਜ ਦੀ ਲੜਾਕੂ ਸਮਰੱਥਾ ‘ਚ ਕਾਫੀ ਵਾਧਾ ਹੋਵੇਗਾ। ਏਅਰ ਮਾਰਸ਼ਲ ਵਿਭਾਸ ਪਾਂਡੇ ਨੇ ਕਿਹਾ ਕਿ ਭਾਰਤੀ ਉਦਯੋਗ ਕੋਲ ਇਸ ਦੇ ਸਵਦੇਸ਼ੀ ਪ੍ਰੋਗਰਾਮ ਵਿੱਚ IAF ਨੂੰ ਸਮਰਥਨ ਦੇਣ ਦੀ ਸਮਰੱਥਾ ਹੈ। ਇੱਥੇ ਬਾਹਰਵਾਰ ਸੁਲੂਰ ਵਿਖੇ 5 ਬੇਸ ਰਿਪੇਅਰ ਡਿਪੂ ਦੇ ਕਰਮਚਾਰੀਆਂ ਨੂੰ ਸੰਬੋਧਨ ਕਰਦਿਆਂ ਪਾਂਡੇ ਨੇ ਕੋਇੰਬਟੂਰ ਜ਼ਿਲ੍ਹਾ ਲਘੂ ਉਦਯੋਗ ਸੰਘ ਅਤੇ ਨਿੱਜੀ ਉਦਯੋਗਾਂ ਤੱਕ ਪਹੁੰਚਣ ਅਤੇ ਉਨ੍ਹਾਂ ਨਾਲ ਜੁੜਨ ‘ਤੇ ਜ਼ੋਰ ਦਿੱਤਾ। ਇਸਦੇ ਨਾਲ ਹੀ ਉਨ੍ਹਾਂ ਨੂੰ ਵਿਦੇਸ਼ੀ ਮੂਲ ਉਪਕਰਨ ਨਿਰਮਾਤਾਵਾਂ (OEMs) ‘ਤੇ ਨਿਰਭਰਤਾ ਘਟਾਉਣ ਲਈ ‘ਮੇਕ ਇਨ ਇੰਡੀਆ’ ਅਤੇ ‘ਆਤਮਨਿਰਭਰ ਭਾਰਤ’ ਪਹਿਲਕਦਮੀਆਂ ਦੇ ਤਹਿਤ ਡਿਪੂਆਂ ਦੁਆਰਾ ਕੀਤੇ ਗਏ ਵੱਖ-ਵੱਖ ਸਵਦੇਸ਼ੀ ਯਤਨਾਂ ਬਾਰੇ ਜਾਣੂ ਕਰਵਾਇਆ ਗਿਆ। The post ਭਾਰਤੀ ਸੈਨਾ ‘ਚ ਸ਼ਾਮਲ ਹੋਇਆ ਪਹਿਲਾ ਸਵਦੇਸ਼ੀ ਤੌਰ ‘ਤੇ ਵਿਕਸਤ ਹਲਕਾ ਲੜਾਕੂ ਹੈਲੀਕਾਪਟਰ appeared first on TheUnmute.com - Punjabi News. Tags:
|
ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਦਿਬਾਂਗ ਘਾਟੀ 'ਚ ਫੌਜ ਦੇ ਜਵਾਨਾਂ ਨਾਲ ਕੀਤੀ ਮੁਲਾਕਾਤ Thursday 29 September 2022 02:49 PM UTC+00 | Tags: assam auranachal-pradesh breaking-news dibang-valley news rajnath-singh solmara-military-station tezpur the-unmute-breaking-news the-unmute-news the-unmute-punjabi-news union-defense-minister-of-india union-defense-minister-rajnath-singh vande-mataram ਚੰਡੀਗੜ੍ਹ 29 ਸਤੰਬਰ 2022: ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ (Union Defense Minister Rajnath Singh) ਦਿਬਾਂਗ ਘਾਟੀ ਪਹੁੰਚੇ। ਰਾਜਨਾਥ ਸਿੰਘ ਨੇ ਉਥੇ ਫੌਜ ਦੇ ਜਵਾਨਾਂ ਨਾਲ ਮੁਲਾਕਾਤ ਕੀਤੀ। ਇੱਥੇ ਸੈਨਿਕਾਂ ਨੇ ਦੇਸ਼ ਭਗਤੀ ਦਾ ਗੀਤ ‘ਵੰਦੇ ਮਾਤਰਮ’ ਗਾਇਆ। ਇਸ ਤੋਂ ਬਾਅਦ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਤੇਜ਼ਪੁਰ ਦੇ ਸੋਲਮਾਰਾ ਮਿਲਟਰੀ ਸਟੇਸ਼ਨ ‘ਤੇ ਫੌਜ ਦੇ ਜਵਾਨਾਂ ਨਾਲ ਗੱਲਬਾਤ ਕੀਤੀ। ਇਸਦੇ ਨਾਲ ਹੀ ਅਸਾਮ ਦੇ ਤੇਜ਼ਪੁਰ ‘ਚ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਪਹਿਲਾਂ ਭਾਰਤ ਅੰਤਰਰਾਸ਼ਟਰੀ ਮੰਚਾਂ ‘ਤੇ ਕੁਝ ਬੋਲਦਾ ਸੀ, ਉਦੋਂ ਲੋਕ ਭਾਰਤ ਦੀ ਗੱਲ ਨੂੰ ਗੰਭੀਰਤਾ ਨਾਲ ਨਹੀਂ ਸੁਣਦੇ ਸਨ ਪਰ ਅੱਜ ਜੇਕਰ ਭਾਰਤ ਅੰਤਰਰਾਸ਼ਟਰੀ ਮੰਚਾਂ ‘ਤੇ ਕੁਝ ਬੋਲਦਾ ਹੈ ਤਾਂ ਲੋਕ ਕੰਨ ਖੋਲ੍ਹ ਕੇ ਸੁਣਦੇ ਹਨ ਕਿ ਭਾਰਤ ਕੀ ਹੈ? ਤੇ ਕਹਿ ਰਿਹਾ ਹੈ? ਜੋ ਭਾਰਤ ਅੱਜ ਤੋਂ 10-14 ਸਾਲ ਪਹਿਲਾਂ ਦੁਨੀਆ ਦੇ 12 ਆਰਥਿਕ ਤੌਰ ‘ਤੇ ਸ਼ਕਤੀਸ਼ਾਲੀ ਦੇਸ਼ਾਂ ‘ਚ ਆਉਂਦਾ ਸੀ, ਅੱਜ ਉਹ ਭਾਰਤ ਦੁਨੀਆ ਦੇ 5 ਆਰਥਿਕ ਤੌਰ ‘ਤੇ ਸ਼ਕਤੀਸ਼ਾਲੀ ਦੇਸ਼ਾਂ ‘ਚ ਆ ਗਿਆ ਹੈ।
The post ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਦਿਬਾਂਗ ਘਾਟੀ ‘ਚ ਫੌਜ ਦੇ ਜਵਾਨਾਂ ਨਾਲ ਕੀਤੀ ਮੁਲਾਕਾਤ appeared first on TheUnmute.com - Punjabi News. Tags:
|
ਗ੍ਰਹਿ ਮੰਤਰਾਲੇ ਨੇ ਮੁਕੇਸ਼ ਅੰਬਾਨੀ ਨੂੰ ਦਿੱਤੀ ਜ਼ੈੱਡ ਪਲੱਸ ਸ਼੍ਰੇਣੀ ਦੀ ਸੁਰੱਖਿਆ Thursday 29 September 2022 02:58 PM UTC+00 | Tags: breaking-news home-ministry-of-india mukesh-ambani mukesh-ambanis-house-near news n-z-plus-category-protection reliance-industries reliance-industries-chief-mukesh-ambanis-security the-unmute-breaking the-unmute-breaking-news the-unmute-latest-news the-unmute-punjabi-news the-unmute-update ਚੰਡੀਗੜ੍ਹ 29 ਸਤੰਬਰ 2022: ਰਿਲਾਇੰਸ ਇੰਡਸਟਰੀਜ਼ ਦੇ ਮੁਖੀ ਮੁਕੇਸ਼ ਅੰਬਾਨੀ (Mukesh Ambani) ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਮੁਕੇਸ਼ ਅੰਬਾਨੀ ਨੂੰ ਗ੍ਰਹਿ ਮੰਤਰਾਲੇ ਵੱਲੋਂ ਜ਼ੈੱਡ ਪਲੱਸ ਸ਼੍ਰੇਣੀ ਦੀ ਸੁਰੱਖਿਆ ਦਿੱਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੁਕੇਸ਼ ਅੰਬਾਨੀ ਖੁਦ ਇਸਦਾ ਭੁਗਤਾਨ ਕਰਨਗੇ। ਮੁਕੇਸ਼ ਅੰਬਾਨੀ ਦੇ ਘਰ ਐਂਟੀਲੀਆ ਨੇੜੇ ਵਿਸਫੋਟਕ ਮਿਲਣ ਤੋਂ ਬਾਅਦ ਉਸ ਦੀ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਕਾਫੀ ਸਮੇਂ ਤੋਂ ਵਿਚਾਰ ਚੱਲ ਰਿਹਾ ਸੀ। The post ਗ੍ਰਹਿ ਮੰਤਰਾਲੇ ਨੇ ਮੁਕੇਸ਼ ਅੰਬਾਨੀ ਨੂੰ ਦਿੱਤੀ ਜ਼ੈੱਡ ਪਲੱਸ ਸ਼੍ਰੇਣੀ ਦੀ ਸੁਰੱਖਿਆ appeared first on TheUnmute.com - Punjabi News. Tags:
|
ਟਾਟਾ ਗਰੁੱਪ ਦਾ ਹਿੱਸਾ ਬਣਨ ਤੋਂ ਬਾਅਦ ਏਅਰ ਇੰਡੀਆ ਨੇ 150 ਕਰੋੜ ਰੁਪਏ ਤੋਂ ਵੱਧ ਦੀ ਕੀਤੀ ਯਾਤਰੀ ਰਿਫੰਡ ਪ੍ਰਕਿਰਿਆ Thursday 29 September 2022 05:07 PM UTC+00 | Tags: air-india air-india-processed-more-than-150-crores-of-passenger-refund breaking-news news ratan-tata tata-group ਚੰਡੀਗੜ੍ਹ 29 ਸਤੰਬਰ 2022: ਏਅਰ ਇੰਡੀਆ (Air India) ਦਾ ਟਾਟਾ ਗਰੁੱਪ ਦੇ ਹਿੱਸੇ ਵਿਚ ਜਾਣ ਤੋਂ ਬਾਅਦ ਪਹਿਲੇ ਕੁਝ ਮਹੀਨਿਆਂ ਵਿੱਚ 150 ਕਰੋੜ ਰੁਪਏ ਤੋਂ ਵੱਧ ਦੇ ਯਾਤਰੀ ਰਿਫੰਡ ਦੀ ਪ੍ਰਕਿਰਿਆ ਕੀਤੀ ਹੈ। ਕੰਪਨੀ ਨੇ ਇਕ ਬਿਆਨ ਜਾਰੀ ਕਰਕੇ ਇਹ ਜਾਣਕਾਰੀ ਦਿੱਤੀ ਹੈ। ਪਿਛਲੇ ਸਾਲ 8 ਅਕਤੂਬਰ ਨੂੰ ਟਾਟਾ ਗਰੁੱਪ ਨੇ ਏਅਰ ਇੰਡੀਆ ਦੀ ਖਰੀਦ ਲਈ ਬੋਲੀ ਜਿੱਤ ਲਈ ਅਤੇ 27 ਜਨਵਰੀ, 2022 ਨੂੰ ਏਅਰਲਾਈਨ ਦਾ ਪੂਰਾ ਕੰਟਰੋਲ ਆਪਣੇ ਹੱਥਾਂ ਵਿੱਚ ਲੈ ਲਿਆ। ਉਦੋਂ ਤੋਂ ਏਅਰ ਇੰਡੀਆ ਨੇ ਆਪਣੀਆਂ ਵਿਰਾਸਤੀ ਸਮੱਸਿਆਵਾਂ ਜਿਵੇਂ ਕਿ ਫਸੇ ਹੋਏ ਰਿਫੰਡ ਆਦਿ ਨੂੰ ਹੱਲ ਕਰਨ ਲਈ ਕਈ ਕਦਮ ਚੁੱਕੇ ਹਨ। ਰਿਫੰਡ ਦੀ ਬੇਨਤੀ ਲਈ ਪ੍ਰੋਸੈਸਿੰਗ ਸਮਾਂ ਵੀ ਘਟਾ ਕੇ 2-3 ਦਿਨ ਕਰ ਦਿੱਤਾ ਗਿਆ ਹੈ। ਏਅਰ ਇੰਡੀਆ ਨੇ ਬਿਆਨ ਵਿੱਚ ਕਿਹਾ ਹੈ ਕਿ ਅਸੀਂ ਮੰਨਦੇ ਹਾਂ ਕਿ ਗਲੋਬਲ ਮਹਾਂਮਾਰੀ ਅਤੇ ਬਾਅਦ ਵਿੱਚ ਰਿਕਵਰੀ ਦੌਰਾਨ ਕਈ ਏਅਰਲਾਈਨਾਂ ਲਈ ਰਿਫੰਡ ਇੱਕ ਸਮੱਸਿਆ ਰਹੀ। ਇਸ ਲਈ ਏਅਰ ਇੰਡੀਆ ਇਸ ਖੇਤਰ ਵਿੱਚ ਆਪਣੀ ਸਮਰੱਥਾ ਅਤੇ ਪ੍ਰਦਰਸ਼ਨ ਨੂੰ ਬਿਹਤਰ ਬਣਾਉਣ ਲਈ ਚੁੱਕੇ ਗਏ ਕਦਮਾਂ ਦੇ ਵੇਰਵੇ ਸਾਂਝੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਾਰੀਆਂ ਏਅਰਲਾਈਨਾਂ ਵਾਂਗ ਏਅਰ ਇੰਡੀਆ ਵੀ ਕੋਵਿਡ-19 ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਸੀ ਅਤੇ ਦੁੱਖ ਦੀ ਗੱਲ ਹੈ ਕਿ ਬਹੁਤ ਸਾਰੇ ਗਾਹਕਾਂ ਦੀਆਂ ਯਾਤਰਾ ਯੋਜਨਾਵਾਂ ਪ੍ਰਭਾਵਿਤ ਹੋਈਆਂ ਹਨ। ਗਾਹਕਾਂ ਦੀਆਂ ਉਮੀਦਾਂ ਨੂੰ ਬਿਹਤਰ ਢੰਗ ਨਾਲ ਪੂਰਾ ਕਰਨ ਅਤੇ ਨਿੱਜੀਕਰਨ ਤੋਂ ਬਾਅਦ ਦੇ ਮੁੱਦਿਆਂ ਨੂੰ ਤੇਜ਼ੀ ਨਾਲ ਹੱਲ ਕਰਨ ਲਈ ਚੁੱਕੇ ਗਏ ਕਈ ਕਦਮਾਂ ਵਿੱਚੋਂ ਇੱਕ ਦੇ ਰੂਪ ਵਿੱਚ ਏਅਰ ਇੰਡੀਆ ਨੇ ਰਿਫੰਡ ਦੇ ਬੈਕਲਾਗ ਨੂੰ ਉੱਚ ਤਰਜੀਹ ‘ਤੇ ਸਾਫ਼ ਕੀਤਾ ਹੈ। ਨਿੱਜੀਕਰਨ ਤੋਂ ਬਾਅਦ ਪਹਿਲੇ ਕੁਝ ਮਹੀਨਿਆਂ ਵਿੱਚ ਕੁੱਲ 150 ਕਰੋੜ ਰੁਪਏ ਦੇ 2.5 ਲੱਖ ਕੇਸਾਂ ਦੇ ਰਿਫੰਡ ਦੀ ਪ੍ਰਕਿਰਿਆ ਕੀਤੀ ਗਈ ਸੀ। ਇਸ ਤਰ੍ਹਾਂ 2.5 ਲੱਖ ਤੋਂ ਵੱਧ ਕੋਵਿਡ-19 ਰਿਫੰਡਾਂ ਦੇ ਪੂਰੇ ਬੈਕਲਾਗ ਦੀ ਸਫਲਤਾਪੂਰਵਕ ਪ੍ਰਕਿਰਿਆ ਕੀਤੀ ਗਈ ਹੈ। ਨਿੱਜੀਕਰਨ ਤੋਂ ਬਾਅਦ ਪ੍ਰਕਿਰਿਆਵਾਂ ਅਤੇ ਪ੍ਰਣਾਲੀਆਂ ਨੂੰ ਬਿਹਤਰ ਬਣਾਉਣ ਅਤੇ ਤਕਨਾਲੋਜੀ ਨੂੰ ਰੁਜ਼ਗਾਰ ਦੇਣ ਲਈ ਮਹੱਤਵਪੂਰਨ ਯਤਨ ਕੀਤੇ ਗਏ ਹਨ ਤਾਂ ਜੋ ਨਵੇਂ ਰਿਫੰਡ ਦੇ ਕੇਸਾਂ ਨੂੰ ਹੋਰ ਤੇਜ਼ੀ ਨਾਲ ਨਿਪਟਾਇਆ ਜਾ ਸਕੇ। ਏਅਰ ਇੰਡੀਆ ਦੀ ਵੈੱਬਸਾਈਟ ‘ਤੇ ਦਰਜ ਕੀਤੀ ਗਈ ਇੱਕ ਯੋਗ ਰਿਫੰਡ ਬੇਨਤੀ ‘ਤੇ ਆਮ ਤੌਰ ‘ਤੇ ਏਅਰਲਾਈਨ ਦੁਆਰਾ 2-3 ਦਿਨਾਂ ਦੇ ਅੰਦਰ ਕਾਰਵਾਈ ਕੀਤੀ ਜਾਵੇਗੀ। ਬੈਂਕਾਂ ਜਾਂ ਕ੍ਰੈਡਿਟ ਕਾਰਡ ਕੰਪਨੀਆਂ ਦੁਆਰਾ ਅਗਲੀ ਪ੍ਰਕਿਰਿਆ ਏਅਰਲਾਈਨ ਦੇ ਨਿਯੰਤਰਣ ਤੋਂ ਬਾਹਰ ਹੈ ਅਤੇ ਗਾਹਕਾਂ ਦੇ ਖਾਤਿਆਂ ਵਿੱਚ ਰਿਫੰਡ ਦਿਖਾਈ ਦੇਣ ਤੋਂ ਪਹਿਲਾਂ ਦੀ ਮਿਆਦ ਵਿੱਚ ਦੋ ਹੋਰ ਹਫ਼ਤਿਆਂ ਤੱਕ ਦਾ ਵਾਧਾ ਹੋ ਸਕਦਾ ਹੈ। ਟ੍ਰੈਵਲ ਏਜੰਟਾਂ ਦੁਆਰਾ ਬੁਕਿੰਗ ਦੇ ਮਾਮਲੇ ਵਿੱਚ ਟ੍ਰੈਵਲ ਏਜੰਟ ਨੂੰ ਰਿਫੰਡ ਕੀਤਾ ਜਾਂਦਾ ਹੈ ਅਤੇ ਉਹ ਯਾਤਰੀ ਨੂੰ ਭੁਗਤਾਨ ਕਰਨ ਲਈ ਜ਼ਿੰਮੇਵਾਰ ਹੁੰਦਾ ਹੈ। ਏਅਰ ਇੰਡੀਆ ਲਈ ਗ੍ਰਾਹਕ ਸਾਡੀ ਪ੍ਰਮੁੱਖ ਤਰਜੀਹਏਅਰ ਇੰਡੀਆ ਵਿੱਚ ਏਅਰਪੋਰਟ ਸੰਚਾਲਨ ਦੇ ਚੀਫ਼ ਕਸਟਮਰ ਐਕਸਪੀਰੀਆਂਸ ਅਫਸਰ ਤੇ ਗਲੋਬਲ ਹੈੱਡ ਰਾਜੇਸ਼ ਡੋਗਰਾ ਦਾ ਕਹਿਣਾ ਹੈ ਕਿ ਏਅਰ ਇੰਡੀਆ ਲਈ ਗ੍ਰਾਹਕ ਸਾਡੀ ਪ੍ਰਮੁੱਖ ਤਰਜੀਹ ਹੈ। ਬਕਾਇਆ ਰਿਫੰਡ ਕੇਸਾਂ ਦੀ ਰਿਕਾਰਡ ਸੰਖਿਆ ਦੀ ਪ੍ਰਕਿਰਿਆ ਵੱਖ-ਵੱਖ ਟੀਮਾਂ ਦੇ ਇਕੱਠੇ ਆਉਣ ਅਤੇ ਇੱਕ ਵਿਆਪਕ ਅਤੇ ਪ੍ਰਭਾਵੀ ਤਰੀਕੇ ਨਾਲ ਇੱਕ ਪ੍ਰਮੁੱਖ ਵਿਰਾਸਤੀ ਮੁੱਦੇ ਨੂੰ ਹੱਲ ਕਰਨ ਦਾ ਪ੍ਰਮਾਣ ਹੈ। ਸਾਡੇ ਪਰਿਵਰਤਨ ਦੇ ਹਿੱਸੇ ਵਜੋਂ ਅਸੀਂ ਆਪਣੇ ਸੰਚਾਲਨ ਵਿੱਚ ਇੱਕ ਮਿਆਰੀ ਢਾਂਚਾ ਲਿਆਉਣ ਲਈ ਵਚਨਬੱਧ ਹਾਂ, ਜੋ ਸਾਡੇ ਲਈ ਵਿਸ਼ਵ ਪੱਧਰੀ ਏਅਰਲਾਈਨ ਬ੍ਰਾਂਡਾਂ ਵਿੱਚੋਂ ਇੱਕ ਵਜੋਂ ਉੱਭਰਨ ਲਈ ਮਹੱਤਵਪੂਰਨ ਹੈ। ਡੋਗਰਾ ਨੇ ਅੱਗੇ ਕਿਹਾ ਕਿ ਕੋਈ ਵੀ ਵਿਅਕਤੀ ਜਿਸ ਨੇ ਅਜੇ ਤੱਕ ਏਅਰ ਇੰਡੀਆ ਤੋਂ ਰਿਫੰਡ ਪ੍ਰਾਪਤ ਕਰਨਾ ਹੈ, ਉਹ ਸਾਡੀ ਵੈੱਬਸਾਈਟ www.airindia.in ਦੇ ਹੋਮ ਪੇਜ ‘ਤੇ ‘ਓਲਡ ਪੈਂਡਿੰਗ ਰਿਫੰਡ ਲਿੰਕ’ ਰਾਹੀਂ ਵੇਰਵੇ ਪ੍ਰਦਾਨ ਕਰ ਸਕਦਾ ਹੈ। ਇਹ ਲਿੰਕ ਵਿਸ਼ੇਸ਼ ਤੌਰ ‘ਤੇ ਇਹ ਪਤਾ ਲਗਾਉਣ ਲਈ ਬਣਾਇਆ ਗਿਆ ਹੈ ਕਿ ਕੀ ਕੋਈ ਬਕਾਇਆ ਪੁਰਾਣਾ ਰਿਫੰਡ ਕੇਸ ਹੈ। The post ਟਾਟਾ ਗਰੁੱਪ ਦਾ ਹਿੱਸਾ ਬਣਨ ਤੋਂ ਬਾਅਦ ਏਅਰ ਇੰਡੀਆ ਨੇ 150 ਕਰੋੜ ਰੁਪਏ ਤੋਂ ਵੱਧ ਦੀ ਕੀਤੀ ਯਾਤਰੀ ਰਿਫੰਡ ਪ੍ਰਕਿਰਿਆ appeared first on TheUnmute.com - Punjabi News. Tags:
|
ਫਿਨਲੈਂਡ ਨੇ ਦੇਸ਼ 'ਚ ਰੂਸੀ ਸੈਲਾਨੀਆਂ ਦੇ ਦਾਖਲੇ 'ਤੇ ਲਗਾਈ ਪਾਬੰਦੀ Thursday 29 September 2022 05:17 PM UTC+00 | Tags: finland-has-banned-the-entry-of-russian finlands-government news russian-tourists russian-tourists-into-the-country ਚੰਡੀਗੜ੍ਹ 29 ਸਤੰਬਰ 2022: ਯੂਕਰੇਨ ਦੇ ਚਾਰ ਰੂਸੀ-ਨਿਯੰਤਰਿਤ ਖੇਤਰਾਂ ਨੂੰ ਰੂਸ ਨਾਲ ਜੋੜਨ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਕ੍ਰੇਮਲਿਨ ਦਾ ਕਹਿਣਾ ਹੈ ਕਿ ਸ਼ੁੱਕਰਵਾਰ ਨੂੰ ਵਿਚਾਰ ਵਟਾਂਦਰਾ ਕਰਨ ਤੋਂ ਬਾਅਦ ਰੂਸ (Russia) ਦੇ ਕੰਟਰੋਲ ਵਾਲੇ ਇਲਾਕਿਆਂ ਨੂੰ ਰੂਸ ‘ਚ ਸ਼ਾਮਲ ਕੀਤਾ ਜਾਵੇਗਾ। ਇਸ ਦੌਰਾਨ ਫਿਨਲੈਂਡ (Finland) ਨੇ ਕਿਹਾ ਕਿ ਉਹ ਸ਼ੁੱਕਰਵਾਰ ਤੋਂ ਜ਼ਿਆਦਾਤਰ ਰੂਸੀ ਸੈਲਾਨੀਆਂ ਨੂੰ ਇਸ ਵਿੱਚ ਦਾਖਲ ਹੋਣ ਤੋਂ ਰੋਕ ਦੇਵੇਗਾ। ਫਿਨਲੈਂਡ ਦੀ ਸਰਕਾਰ ਨੇ ਕਿਹਾ ਕਿ ਰੂਸੀ ਸੈਲਾਨੀਆਂ ‘ਤੇ ਪਾਬੰਦੀ ਵੀਰਵਾਰ ਅੱਧੀ ਰਾਤ ਤੋਂ ਲਾਗੂ ਹੋ ਜਾਵੇਗੀ। ਹੁਣ ਦੇਸ਼ ਵਿਚ ਰੂਸੀ ਸੈਲਾਨੀਆਂ ਦੇ ਦਾਖਲੇ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਸਰਕਾਰ ਨੇ ਕਿਹਾ ਕਿ ਉਹ ਰੂਸ ਨਾਲ ਲੱਗਦੀ ਆਪਣੀ ਸਰਹੱਦ ‘ਤੇ ਯਾਤਰੀਆਂ ਦੀ ਆਵਾਜਾਈ ਨੂੰ ਸੀਮਤ ਕਰੇਗੀ। ਟੂਰਿਸਟ ਵੀਜ਼ਾ ‘ਤੇ ਆਉਣ ਵਾਲੇ ਰੂਸੀ ਨਾਗਰਿਕਾਂ ‘ਤੇ ਪਾਬੰਦੀ ਹੋਵੇਗੀ। ਵਿਦੇਸ਼ ਮੰਤਰੀ ਪੇਕਾ ਹੈਵਿਸਟੋ ਨੇ ਕਿਹਾ ਕਿ ਇਸ ਫੈਸਲੇ ਦਾ ਉਦੇਸ਼ ਰੂਸੀ ਸੈਲਾਨੀਆਂ ਨੂੰ ਫਿਨਲੈਂਡ ਜਾਣ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾਉਣਾ ਸੀ। The post ਫਿਨਲੈਂਡ ਨੇ ਦੇਸ਼ ‘ਚ ਰੂਸੀ ਸੈਲਾਨੀਆਂ ਦੇ ਦਾਖਲੇ ‘ਤੇ ਲਗਾਈ ਪਾਬੰਦੀ appeared first on TheUnmute.com - Punjabi News. Tags:
|
| You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription. |


