TheUnmute.com – Punjabi NewsPunjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com |
Table of Contents
|
ਜ਼ਮੀਨ ਘੁਟਾਲਾ ਮਾਮਲੇ 'ਚ ਵਿਜੀਲੈਂਸ ਦੀ ਰਾਡਾਰ 'ਤੇ ਸਾਬਕਾ 'ਆਪ' ਵਿਧਾਇਕ ਸੰਦੋਆ, ਇਨੋਵਾ ਗੱਡੀ ਕੀਤੀ ਜ਼ਬਤ Saturday 03 September 2022 05:39 AM UTC+00 | Tags: aam-aadmi-party amarjit-singh-sandoa breaking-news cm-bhagwant-mann news punjab-congress punjab-government punjab-police punjab-politics the-unmute-breaking-news the-unmute-punjabi-news the-vigilance-bureau the-vigilance-bureau-punjab vigilance-bureau-news ਚੰਡੀਗੜ੍ਹ 03 ਸਤੰਬਰ 2022: ਪੰਜਾਬ ਦੇ ਆਮ ਆਦਮੀ ਪਾਰਟੀ ਦੇ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ (Amarjit Singh Sandoa) ਦੀ ਇਨੋਵਾ ਕ੍ਰਿਸਟਾ ਗੱਡੀ ਵਿਜੀਲੈਂਸ ਬਿਊਰੋ (Vigilance Bureau) ਨੇ ਜ਼ਬਤ ਕਰ ਲਈ ਹੈ । ਦੱਸਿਆ ਜਾ ਰਿਹਾ ਹੈ ਕਿ ਇਹ ਇਨੋਵਾ ਗੱਡੀ ਜ਼ਮੀਨ ਘੁਟਾਲੇ ਦੇ ਭ੍ਰਿਸ਼ਟਾਚਾਰ ਦੇ ਪੈਸੇ ਤੋਂ ਖਰੀਦੀ ਗਈ ਸੀ। ਜਿਸ ਤੋਂ ਬਾਅਦ ਵਿਜੀਲੈਂਸ ਬਿਊਰੋ ਨੇ ਇਸ ਨੂੰ ਬਲੈਕਲਿਸਟ ਕਰ ਦਿੱਤਾ। ਵਿਜੀਲੈਂਸ ਦੀ ਇਸ ਕਾਰਵਾਈ ਤੋਂ ਬਾਅਦ ਹੁਣ ਸੰਦੋਹਾ ਵੀ ਵਿਜੀਲੈਂਸ ਦੀ ਜਾਂਚ ‘ਚ ਫਸ ਸਕਦੇ ਹਨ | ਇਸ ਮਾਮਲੇ ਨੂੰ ਲੈ ਕੇ ਵਿਧਾਇਕ ਅਮਰਜੀਤ ਸਿੰਘ ਸੰਦੋਆ (Amarjit Singh Sandoa) ਨੇ ਕਿਹਾ ਸੀ ਕਿ ਇਹ ਕਾਰ ਉਨ੍ਹਾਂ ਦੇ ਸਹੁਰੇ ਨੇ ਵਰਤਣ ਲਈ ਦਿੱਤੀ ਸੀ। ਉਨ੍ਹਾਂ ਨੂੰ ਇਸ ਘੁਟਾਲੇ ਬਾਰੇ ਕੋਈ ਜਾਣਕਾਰੀ ਨਹੀਂ , ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਉਨ੍ਹਾਂ ਨੂੰ ਫਸਾਉਣ ਸਾਜ਼ਿਸ਼ ਰਚ ਰਹੇ ਹਨ। ਉਨ੍ਹਾਂ ਨੇ ਕਿਹਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਸ ਬਾਰੇ ਸਾਰੀ ਜਾਣਕਾਰੀ ਦੇ ਦਿੱਤੀ ਹੈ । ਜ਼ਿਕਰਯੋਗ ਹੈ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ ਸੰਦੋਹਾ ਹੀ ਅਜਿਹੇ ਵਿਧਾਇਕ ਸਨ ਜਿਨ੍ਹਾਂ ਨੂੰ 'ਆਪ' ਵੱਲੋਂ ਟਿਕਟ ਨਹੀਂ ਦਿੱਤੀ ਗਈ ਸੀ। ਵਿਜੀਲੈਂਸ ਬਿਊਰੋ ਨੇ ਦੋ ਮਹੀਨੇ ਪਹਿਲਾਂ ਰੋਪੜ ਵਿੱਚ ਜੰਗਲਾਤ ਵਿਭਾਗ ਦੀ ਜ਼ਮੀਨ ਕੁਲੈਕਟਰ ਰੇਟ ਤੋਂ ਦਸ ਗੁਣਾ ਵੱਧ ਰੇਟ 'ਤੇ ਵੇਚਣ ਦੇ ਘਪਲੇ ਦਾ ਪਰਦਾਫਾਸ਼ ਕੀਤਾ ਸੀ। ਜਾਂਚ ਵਿੱਚ ਸਾਹਮਣੇ ਆਇਆ ਕਿ ਸਾਬਕਾ ਵਿਧਾਇਕ ਸੰਦੋਹਾ ਵੱਲੋਂ ਪਿਛਲੇ ਇੱਕ ਸਾਲ ਤੋਂ ਵਰਤੀ ਜਾ ਰਹੀ ਇਨੋਵਾ ਕ੍ਰਿਸਟਾ ਗੱਡੀ ਘਪਲੇ ਦੇ ਪੈਸੇ ਨਾਲ ਖਰੀਦੀ ਗਈ ਸੀ। ਇਹ ਕਾਰ ਸੰਦੋਹਾ ਦੇ ਕਿਸੇ ਰਿਸ਼ਤੇਦਾਰ ਨੇ ਖਰੀਦੀ ਸੀ। ਜਿਸ ਨੂੰ ਉਹ ਕਰੀਬ ਇੱਕ ਸਾਲ ਤੋਂ ਵਰਤ ਰਿਹਾ ਸੀ। The post ਜ਼ਮੀਨ ਘੁਟਾਲਾ ਮਾਮਲੇ ‘ਚ ਵਿਜੀਲੈਂਸ ਦੀ ਰਾਡਾਰ ‘ਤੇ ਸਾਬਕਾ ‘ਆਪ’ ਵਿਧਾਇਕ ਸੰਦੋਆ, ਇਨੋਵਾ ਗੱਡੀ ਕੀਤੀ ਜ਼ਬਤ appeared first on TheUnmute.com - Punjabi News. Tags:
|
ਰਾਜ ਸਭਾ ਮੈਂਬਰ ਰਾਘਵ ਚੱਡਾ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਕੀਤੀ ਮੁਲਾਕਾਤ Saturday 03 September 2022 05:51 AM UTC+00 | Tags: aam-aadmi-party breaking-news draupadi-murmu-in-delhi. news president-of-the-country-draupadi-murmu punjab-congress raghav-chadha rajya-sabha the-unmute-breaking-news the-unmute-punjabi-news the-unmute-update ਚੰਡੀਗੜ੍ਹ 03 ਸਤੰਬਰ 2022: ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਡਾ (Raghav Chadha) ਨੇ ਅੱਜ ਦਿੱਲੀ ਵਿਖੇ ਦੇਸ਼ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ (Draupadi Murmu) ਨਾਲ ਮੁਲਾਕਾਤ ਕੀਤੀ। The post ਰਾਜ ਸਭਾ ਮੈਂਬਰ ਰਾਘਵ ਚੱਡਾ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਕੀਤੀ ਮੁਲਾਕਾਤ appeared first on TheUnmute.com - Punjabi News. Tags:
|
ਨਸ਼ੇ ਦੇ ਆਦੀ ਪੁੱਤਰ ਨੇ ਸਿਲੰਡਰ ਬਲਾਸਟ ਕਰਕੇ ਆਪਣੇ ਹੀ ਘਰ ਨੂੰ ਉਡਾਇਆ, ਘਰ ਤੇ ਸਮਾਨ ਸੜ ਕੇ ਸੁਆਹ Saturday 03 September 2022 06:17 AM UTC+00 | Tags: breaking-news ਗੁਰਦਾਸਪੁਰ 03 ਸਤੰਬਰ 2022: ਨਸ਼ੇ ਤੋੜ ਲੱਗਣ ‘ਤੇ ਨਸ਼ੇੜੀ ਆਪਣਿਆਂ ਦਾ ਨੁਕਸਾਨ ਕਰਨ ਤੋਂ ਵੀ ਗੁਰੇਜ਼ ਨਹੀਂ ਕਰਦਾ | ਅਜਿਹਾ ਹੀ ਇੱਕ ਮਾਮਲਾ ਗੁਰਦਾਸਪੁਰ ਦੇ ਕਸਬਾ ਕਾਦੀਆ ਤੋਂ ਸਾਹਮਣੇ ਆਇਆ ਹੈ , ਜਿਥੇ ਨਸ਼ੇ ਦੇ ਆਦੀ ਇਕ ਪੁੱਤ ਨੇ ਨਸ਼ੇ ਦੀ ਪੂਰਤੀ ਨੂੰ ਲੈ ਕੇ ਆਪਣੀ ਹੀ ਮਾਂ ਕੋਲੋ ਪੈਸੇ ਮੰਗਣ ਦੌਰਾਨ ਝਗੜਾ ਕੀਤਾ।ਇਸ ਦੌਰਾਨ ਮਾਂ ਵਲੋਂ ਪੈਸੇ ਨਾ ਦੇਣ ‘ਤੇ ਗੁੱਸੇ ਵਿੱਚ ਆਏ ਨਸ਼ੇੜੀ ਪੁੱਤ ਨੇ ਨਸ਼ੇ ਦੀ ਹਾਲਤ ਵਿਚ ਘਰ ਅੰਦਰ ਸਿਲੰਡਰ ਨੂੰ ਅੱਗ ਲਾ ਕੇ ਘਰ ਨੂੰ ਬਲਾਸਟ ਕਰ ਦਿੱਤਾ, ਜਿਸ ਕਾਰਨ ਪੂਰਾ ਘਰ ਸੜ ਕੇ ਸੁਆਹ ਹੋ ਗਿਆ। ਇਸ ਦੌਰਾਨ ਪੀੜਤ ਮਾਂ ਅਤੇ ਮੁਹੱਲਾ ਵਾਸੀਆਂ ਨੇ ਦੱਸਿਆ ਕਿ ਉਸਦਾ ਪੁੱਤਰ ਨਸ਼ੇ ਦਾ ਆਦੀ ਹੈ ਅਤੇ ਨਸ਼ੇ ਦੀ ਪੂਰਤੀ ਲਈ ਮਾਂ ਕੋਲੋ ਪੈਸੇ ਮੰਗਦਾ ਸੀ ਅਤੇ ਪੈਸੇ ਨਾ ਮਿਲਣ ਕਾਰਨ ਆਪਣੀ ਮਾਂ ਨਾਲ ਝਗੜਾ ਕਰਨ ਲੱਗ ਪਿਆ | ਇਸਤੋਂ ਤੋਂ ਦੁਖੀ ਹੋ ਕੇ ਮਾਂ ਨਜ਼ਦੀਕ ਰਹਿੰਦੇ ਆਪਣੇ ਰਿਸ਼ਤੇਦਾਰਾਂ ਕੋਲ ਚਲੀ ਗਈ ਅਤੇ ਪਿੱਛੋਂ ਗੁੱਸੇ ਵਿਚ ਆਏ ਨਸ਼ੇੜੀ ਪੁੱਤਰ ਨੇ ਆਪਣੇ ਹੀ ਘਰ ਅੰਦਰ ਗੈਸ ਸਿਲੰਡਰ ਨੂੰ ਅੱਗ ਲਗਾ ਕੇ ਘਰ ਨੂੰ ਬਲਾਸਟ ਕਰਕੇ ਸਾੜ ਦਿੱਤਾ | ਇਸਦੇ ਨਾਲ ਹੀ ਘਰ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਿਆ, ਇਥੋਂ ਤੱਕ ਕੇ ਘਰ ਅੰਦਰ ਪਿਆ ਸਾਰਾ ਸਮਾਨ ਵੀ ਸੜ ਕੇ ਸੁਆਹ ਹੋ ਗਿਆ | ਉਨ੍ਹਾਂ ਅਪੀਲ ਕੀਤੀ ਕਿ ਪੰਜਾਬ ਸਰਕਾਰ ਇਨ੍ਹਾਂ ਨਸ਼ਾ ਵੇਚਣ ਵਾਲਿਆਂ ਤੇ ਨਕੇਲ ਕੱਸੇ ਤਾਂ ਕਿ ਨਸ਼ੇ ਦੀ ਗ੍ਰਿਫਤ ਵਿਚੋਂ ਨੌਜਵਾਨੀ ਨੂੰ ਬਚਾਇਆ ਜਾ ਸਕੇ| ਇਸ ਘਟਮਨਾ ਤੋਂ ਬਾਅਦ ਪੁਲਿਸ ਨੇ ਨਸ਼ੇੜੀ ਪੁੱਤਰ ਨੂੰ ਗ੍ਰਿਫਤਾਰ ਕਰ ਲਿਆ ਹੈ | The post ਨਸ਼ੇ ਦੇ ਆਦੀ ਪੁੱਤਰ ਨੇ ਸਿਲੰਡਰ ਬਲਾਸਟ ਕਰਕੇ ਆਪਣੇ ਹੀ ਘਰ ਨੂੰ ਉਡਾਇਆ, ਘਰ ਤੇ ਸਮਾਨ ਸੜ ਕੇ ਸੁਆਹ appeared first on TheUnmute.com - Punjabi News. Tags:
|
CM ਭਗਵੰਤ ਮਾਨ ਨੇ 5 ਸਤੰਬਰ ਨੂੰ ਸੱਦੀ ਮੰਤਰੀ ਮੰਡਲ ਦੀ ਮੀਟਿੰਗ, ਅਹਿਮ ਫੈਸਲਿਆਂ 'ਤੇ ਲੱਗ ਸਕਦੀ ਹੈ ਮੋਹਰ Saturday 03 September 2022 06:26 AM UTC+00 | Tags: aam-aadmi-party bhagwant-mann breaking-news chandigarh cm-bhagwant-mann congress news punjab punjab-chief-minister-bhagwant-mann punjab-congress punjab-government the-cabinet-meeting the-unmute-breaking-news the-unmute-news the-unmute-punjab ਚੰਡੀਗੜ੍ਹ 03 ਸਤੰਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਦੀ ਅਗਵਾਈ 'ਚ 05 ਸਤੰਬਰ ਨੂੰ ਮੰਤਰੀ ਮੰਡਲ ਦੀ ਮੀਟਿੰਗ ਹੋਵੇਗੀ | ਇਸ ਮੀਟਿੰਗ ‘ਚ ਮੰਤਰੀ ਮੰਡਲ ਵਲੋਂ ਅਹਿਮ ਫੈਸਲੇ ਲਏ ਜਾ ਸਕਦੇ ਹਨ | The post CM ਭਗਵੰਤ ਮਾਨ ਨੇ 5 ਸਤੰਬਰ ਨੂੰ ਸੱਦੀ ਮੰਤਰੀ ਮੰਡਲ ਦੀ ਮੀਟਿੰਗ, ਅਹਿਮ ਫੈਸਲਿਆਂ ‘ਤੇ ਲੱਗ ਸਕਦੀ ਹੈ ਮੋਹਰ appeared first on TheUnmute.com - Punjabi News. Tags:
|
ਅਰਵਿੰਦ ਕੇਜਰੀਵਾਲ ਦੂਜੇ ਸੂਬਿਆਂ ਦੀ ਬਜਾਏ ਪਹਿਲਾਂ ਪੰਜਾਬ ਦੇ ਲੋਕਾਂ ਨੂੰ ਕੀਤੇ ਵਾਅਦੇ ਪੂਰੇ ਕਰਨ: ਬਿਕਰਮ ਮਜੀਠੀਆ Saturday 03 September 2022 06:48 AM UTC+00 | Tags: aam-aadmi-party aam-aadmi-party-news amritsar arvind-kejriwal bikram-singh-majithia breaking-news cm-bhagwant-mann holy-gurbani news punjab-government punjabi-news punjab-police sai-mian-mirji shiromani-akali-dal the-unmute-punjabi-news ਅੰਮ੍ਰਿਤਸਰ 03 ਸਤੰਬਰ 2022: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ (Bikram Singh Majithia) ਅੱਜ ਸਵੇਰੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ ਅਤੇ ਪਵਿੱਤਰ ਗੁਰਬਾਣੀ ਦਾ ਸਰਵਣ ਕੀਤਾ | ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਉਹ ਗੁਰੂ ਚਰਨਾਂ ‘ਚ ਨਤਮਸਤਕ ਹੋਣ ਪਹੁੰਚੇ ਹਾਂ, ਕਿਉਂਕਿ ਵਾਹਿਗੁਰੂ ਦੀ ਕਿਰਪਾ ਦੇ ਨਾਲ ਹੀ ਸੱਚ ਦੀ ਜਿੱਤ ਹੋਈ ਹੈ। ਉਨ੍ਹਾਂ ਕਿਹਾ ਇਕ ਨਿਮਾਣੇ ਸਿੱਖ ਵਜੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ‘ਚ ਗੁਰੂ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਪੁੱਜਾ ਹਾਂ। ਇਸਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਹੈ ਅਤੇ ਪੰਜਾਬ ਦੀ ਅਮਨ ਸ਼ਾਂਤੀ ਨੂੰ ਬਹਾਲ ਰੱਖਣਾ ਪੰਜਾਬ ਸਰਕਾਰ ਦਾ ਕੰਮ ਹੈ | ਇਸਦੇ ਨਾਲ ਹੀ ਮਜੀਠੀਆ ਨੇ ਪਿਛਲੇ ਦਿਨੀਂ ਤਰਨਤਾਰਨ ਜਾਂ ਅੰਮ੍ਰਿਤਸਰ ਦੇ ਵਿੱਚ ਚਰਚ ਦੇ ਵਿਚ ਵਾਪਰੀਆਂ ਘਟਨਾਵਾਂ ਦੀ ਨਿੰਦਾ ਕੀਤੀ | ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜਦੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਦਾ ਨੀਂਹ ਪੱਥਰ ਰੱਖਿਆ ਗਿਆ ਸੀ ਤਾਂ ਉਦੋਂ ਸਾਈਂ ਮੀਆਂ ਮੀਰ ਜੀ ਕੋਲੋਂ ਨੀਂਹ ਪੱਥਰ ਰਖਵਾਇਆ ਗਿਆ ਸੀ | ਗੁਰੂ ਸਹਿਬਾਨਾਂ ਨੇ ਇੱਕ ਦੂਜੇ ਦੇ ਧਰਮ ਮਾਣ ਸਨਮਾਨ ਰੱਖਿਆ ਅਤੇ ਉਹ ਆਦਰ ਸਤਿਕਾਰ ਹਮੇਸ਼ਾ ਬਹਾਲ ਰਹਿਣਾ ਚਾਹੀਦਾ ਹੈ ਇਸ ਦੇ ਅੱਗੇ ਬੋਲਦੇ ਹੋਏ ਬਿਕਰਮ ਸਿੰਘ ਮਜੀਠੀਆ (Bikram Singh Majithia) ਨੇ ਕਿਹਾ ਕਿ ਤਿੰਨ ਚਾਰ ਮਹੀਨਿਆਂ ਦੇ ਵਿੱਚ ਪੰਜਾਬ ਵਿੱਚ ਡੀਜੀਪੀ ਲਗਾਤਾਰ ਬਦਲਣ ਨੂੰ ਲੈ ਕੇ ਉਨ੍ਹਾਂ ਦਾ ਮੰਨਣਾ ਹੈ ਕਿ ਪੰਜਾਬ ਦੇ ਵਿੱਚ ਲਾਈਨ ਆਰਡਰ ਦੀ ਸਥਿਤੀ ਠੀਕ ਨਹੀਂ ਹੈ | ਉਨ੍ਹਾਂ ਕਿਹਾ ਕਿ ਡੀਜੀਪੀ ਦੀ ਚੋਣ ਵੀ ਪੰਜਾਬ ਸਰਕਾਰ ਕਰ ਰਹੀ ਹੈ ਅਤੇ ਸਿੱਧੇ ਤੌਰ ਤੇ ਪੰਜਾਬ ਸਰਕਾਰ ਦਾ ਇਹ ਫੇਲੀਅਰ ਹੈ| ਉਨ੍ਹਾਂ ਨੇ ਕਿਹਾ ਕਿ ਜੋ ਸਿੱਧੂ ਮੂਸੇਵਾਲੇ ਦਾ ਕਤਲ ਹੋਇਆ ਉਹ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਨਲਾਇਕੀ ਕਰਕੇ ਹੋਇਆ ਕਿਉਂਕਿ ਸਕਿਉਰਿਟੀ ਵਾਪਸ ਕਰਨ ਤੋਂ ਬਾਅਦ ਉਸ ਦੇ ਇਸ਼ਤਿਹਾਰ ਛਾਪੇ ਗਏ | ਉਨ੍ਹਾਂ ਕਿਹਾ ਕਿ ਜੋ ਅਰਵਿੰਦ ਕੇਜਰੀਵਾਲ ਵੱਲੋਂ ਗੁਜਰਾਤ ਵਿੱਚ ਕਰਜ਼ਾ ਮੁਆਫ਼ੀ ਦਾ ਵਾਅਦਾ ਕੀਤਾ ਜਾ ਰਿਹਾ ਹੈ , ਉਹ ਅਰਵਿੰਦ ਕੇਜਰੀਵਾਲ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਫਿਰ ਕਿਸੇ ਹੋਰ ਸੂਬੇ ਵਿੱਚ ਜਾ ਕੇ ਆਪਣੇ ਵਾਅਦੇ ਕਰਨ| ਇਸ ਦੇ ਨਾਲ ਹੀ ਅੱਗੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਜੋ ‘ਆਪ’ ਸਰਕਾਰ ਵੱਲੋਂ ਹੁਣ ਬੇਰੁਜ਼ਗਾਰਾਂ ਤੇ ਉੱਪਰ ਅੰਨ੍ਹੇਵਾਹ ਲਾਠੀਆਂ ਚਲਾਈਆਂ ਜਾ ਰਹੀਆਂ ਹਨ | ਇਸ ਨਾਲ ਇਹ ਲੱਗਦਾ ਹੈ ਕਿ ਬੇਰੁਜ਼ਗਾਰਾਂ ਦਾ ਸਰੀਰ ਲਾਠੀਆਂ ਖਾਣ ਨਾਲ ਪੱਕਾ ਹੋ ਜਾਵੇਗਾ ਲੇਕਿਨ ਉਨ੍ਹਾਂ ਨੂੰ ਪੱਕੀਆਂ ਨੌਕਰੀਆਂ ਨਹੀਂ ਮਿਲਣਗੀਆਂ | The post ਅਰਵਿੰਦ ਕੇਜਰੀਵਾਲ ਦੂਜੇ ਸੂਬਿਆਂ ਦੀ ਬਜਾਏ ਪਹਿਲਾਂ ਪੰਜਾਬ ਦੇ ਲੋਕਾਂ ਨੂੰ ਕੀਤੇ ਵਾਅਦੇ ਪੂਰੇ ਕਰਨ: ਬਿਕਰਮ ਮਜੀਠੀਆ appeared first on TheUnmute.com - Punjabi News. Tags:
|
ਸਪੀਕਰ ਕੁਲਤਾਰ ਸੰਧਵਾਂ ਨੇ ਕੈਨੇਡਾ 'ਚ ਵੱਸਦੇ ਪੰਜਾਬੀਆਂ ਨੂੰ ਪੰਜਾਬ ਦੇ ਵਿਕਾਸ 'ਚ ਆਪਣਾ ਯੋਗਦਾਨ ਪਾਉਣ ਦੀ ਕੀਤੀ ਅਪੀਲ Saturday 03 September 2022 07:06 AM UTC+00 | Tags: aam-aadmi-party bhagwant-mann breaking-news canada congress kultar-singh-sandhawan news punjab-congress punjab-government punjab-vidhan punjab-vidhan-sabha speaker-kultar-singh-sandhawan the-unmute the-unmute-breaking-news ਚੰਡੀਗ੍ਹੜ 03 ਸਤੰਬਰ 2022: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ (Kultar Singh Sandhawan) ਨੇ ਕੈਨੇਡਾ ਵਿੱਚ ਵੱਸਦੇ ਪੰਜਾਬੀਆਂ ਨੂੰ ਪੰਜਾਬ ਦੇ ਵਿਕਾਸ ਵਿੱਚ ਆਪਣਾ ਵਡਮੁੱਲਾ ਯੋਗਦਾਨ ਪਾਉਣ ਦੀ ਅਪੀਲ ਕੀਤੀ ਹੈ। ਕੈਨੇਡਾ ਦੇ ਦੌਰੇ ਦੌਰਾਨ ਵੈਨਕੂਵਰ ਵਿਖੇ ਪੰਜਾਬੀ ਭਾਈਚਾਰੇ ਨੂੰ ਸੰਬੋਧਿਤ ਕਰਦੇ ਹੋਏ ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਪੰਜਾਬੀ ਦੁਨੀਆਂ ਭਰ ਵਿੱਚ ਜਿੱਥੇ ਵੀ ਗਏ ਹਨ, ਓਥੇ ਉਨਾਂ ਨੇ ਆਪਣੇ ਸੁਭਾਅ ਅਤੇ ਸਖ਼ਤ ਮਿਹਨਤ ਨਾਲ ਆਪਣੀ ਵੱਖਰੀ ਪਹਿਚਾਣ ਬਣਾਈ ਹੈ। ਪੰਜਾਬੀਆਂ ਦੀ ਇਹ ਵਿਸ਼ੇਸ਼ਤਾ ਹੀ ਉਨਾਂ ਨੂੰ ਬਾਕੀਆਂ ਨਾਲੋਂ ਵੱਖਰਾ ਮੁਕਾਮ ਦਿਵਾਉਦੀ ਹੈ। ਕੁਲਤਾਰ ਸਿੰਘ ਸੰਧਵਾਂ (Kultar Singh Sandhawan) ਨੇ ਕਿਹਾ ਕਿ ਪੰਜਾਬੀਆਂ ਨੇ ਕੈਨੇਡਾ ਦੇ ਵਿਕਾਸ ਵਿੱਚ ਵੀ ਵੱਡਾ ਯੋਗਦਾਨ ਪਾਇਆ ਹੈ ਅਤੇ ਆਪਣੇ ਵਿਸ਼ਾਲ ਕਾਰੋਬਾਰ ਖੜੇ ਕੀਤੇ ਹਨ। ਕੁਲਤਾਰ ਸੰਧਵਾਂ ਨੇ ਕਿਹਾ ਕਿ ਹੁਣ ਉਨਾਂ ਦੀ ਆਪਣੀ ਮਾਤ ਭੂਮੀ ਦੇ ਵਿਕਾਸ ਲਈ ਵੀ ਇਸ ਤਰਾਂ ਦੀ ਭੂਮਿਕਾ ਨਿਭਾਏ ਜਾਣ ਦੀ ਜ਼ਿੰਮੇਂਵਾਰੀ ਬਣਦੀ ਹੈ। ਆਪਣੇ ਸੰਬੋਧਨ ਦੌਰਾਨ ਸੰਧਵਾਂ ਨੇ ਕੈਨੇਡਾ 'ਚ ਵਸਦੇ ਪੰਜਾਬੀਆਂ ਨੂੰ ਪੰਜਾਬ ਵਿੱਚ ਵੀ ਆਪਣੀਆਂ ਵਿਕਾਸਮਈ ਪਹਿਲਕਦਮੀਆਂ ਸ਼ੁਰੂ ਕਰਨ ਦੀ ਅਪੀਲ ਕੀਤੀ। ਉਨਾਂ ਕਿਹਾ ਕਿ ਪੰਜਾਬੀ ਭਾਵੇਂ ਆਪਣੀ ਮਾਤ ਭੂਮੀ ਤੋਂ ਹਜ਼ਾਰਾਂ ਮੀਲ ਦੂਰ ਵੱਸਦੇ ਹਨ ਪਰ ਉਨਾਂ ਦੀ ਰੂਹ ਪੰਜਾਬ ਵਿੱਚ ਹੀ ਵੱਸਦੀ ਹੈ। ਸਪੀਕਰ ਸੰਧਵਾਂ ਨੇ ਕਿਹਾ ਕਿ ਹਰੇਕ ਪੰਜਾਬੀ ਨੂੰ ਉਨਾਂ ਦੀ ਸਫ਼ਲਤਾ ਉਤੇ ਵੱਡਾ ਮਾਣ ਹੈ। ਉਨਾਂ ਉਮੀਦ ਪ੍ਰਗਟ ਕੀਤੀ ਕਿ ਉਹ ਦੇਸ਼ ਵਿੱਚ ਵੱਸਦੇ ਆਪਣੇ ਲੋਕਾਂ ਦੇ ਵਿਕਾਸ ਲਈ ਵੀ ਕਦਮ ਚੁੱਕਣਗੇ। ਉਨਾਂ ਨੇ ਪੰਜਾਬ ਵਿੱਚ ਆਪਣੇ ਉਦਮ ਸ਼ੁਰੂ ਕਰਨ ਵਾਲਿਆਂ ਨੂੰ ਹਰ ਮਦਦ ਦੇਣ ਦਾ ਭਰੋੋਸਾ ਦਿਵਾਇਆ। ਇਸ ਦੌਰਾਨ ਪੰਜਾਬੀ ਭਾਈਚਾਰੇ ਨੇ ਸੰਧਵਾਂ ਦਾ ਵੱਖ ਵੱਖ ਥਾਵਾਂ 'ਤੇ ਭਰਪੂਰ ਸਵਾਗਤ ਕੀਤਾ। The post ਸਪੀਕਰ ਕੁਲਤਾਰ ਸੰਧਵਾਂ ਨੇ ਕੈਨੇਡਾ ‘ਚ ਵੱਸਦੇ ਪੰਜਾਬੀਆਂ ਨੂੰ ਪੰਜਾਬ ਦੇ ਵਿਕਾਸ ‘ਚ ਆਪਣਾ ਯੋਗਦਾਨ ਪਾਉਣ ਦੀ ਕੀਤੀ ਅਪੀਲ appeared first on TheUnmute.com - Punjabi News. Tags:
|
AUS vs ZIM ODI: ਜ਼ਿੰਬਾਬਵੇ ਨੇ ਪਹਿਲੀ ਵਾਰ ਆਸਟ੍ਰੇਲੀਆ ਨੂੰ ਘਰੇਲੂ ਮੈਦਾਨ 'ਤੇ ਹਰਾਇਆ Saturday 03 September 2022 07:17 AM UTC+00 | Tags: breaking-news cricket-news first-time-that-a-zimbabwean news odi-series-between-zimbabwe ryan-burley the-unmute the-unmute-breaking-news the-unmute-latest-news the-unmute-punjabi-news zimbabwe zimbabwe-beat-australia ਚੰਡੀਗੜ੍ਹ 03 ਸਤੰਬਰ 2022: ਜ਼ਿੰਬਾਬਵੇ (Zimbabwe) ਅਤੇ ਆਸਟ੍ਰੇਲੀਆ ਵਿਚਾਲੇ ਵਨਡੇ ਸੀਰੀਜ਼ ਦਾ ਤੀਜਾ ਮੈਚ ਜ਼ਿੰਬਾਬਵੇ ਨੇ ਤਿੰਨ ਵਿਕਟਾਂ ਨਾਲ ਜਿੱਤ ਲਿਆ ਹੈ। ਇਹ ਪਹਿਲੀ ਵਾਰ ਹੈ ਜਦੋਂ ਜ਼ਿੰਬਾਬਵੇ ਦੀ ਟੀਮ ਨੇ ਆਸਟਰੇਲੀਆ (Australia) ਵਿੱਚ ਕੋਈ ਮੈਚ ਜਿੱਤਿਆ ਹੈ। ਇਸ ਮੈਚ ਵਿੱਚ ਪਹਿਲਾਂ ਬੱਲੇਬਾਜ਼ੀ ਕਰਦਿਆਂ ਆਸਟਰੇਲੀਆ ਨੇ 141 ਦੌੜਾਂ ਬਣਾਈਆਂ ਅਤੇ ਜ਼ਿੰਬਾਬਵੇ ਨੇ ਸੱਤ ਵਿਕਟਾਂ ਦੇ ਨੁਕਸਾਨ 'ਤੇ ਟੀਚਾ ਹਾਸਲ ਕਰ ਲਿਆ। ਜ਼ਿੰਬਾਬਵੇ ਨੇ ਇਸ ਜਿੱਤ ਨਾਲ ਇਤਿਹਾਸ ਰਚ ਦਿੱਤਾ। ਹਾਲਾਂਕਿ ਆਸਟਰੇਲੀਆ ਨੇ ਵਨਡੇ ਸੀਰੀਜ਼ 2-1 ਨਾਲ ਜਿੱਤ ਲਈ ਹੈ। ਜ਼ਿੰਬਾਬਵੇ ਲਈ ਪੰਜ ਵਿਕਟਾਂ ਲੈਣ ਵਾਲੇ ਰਿਆਨ ਬਰਲੇ ਨੇ ਬੱਲੇ ਨਾਲ 11 ਦੌੜਾਂ ਦਾ ਯੋਗਦਾਨ ਦਿੱਤਾ ਅਤੇ ਉਸ ਨੂੰ ਮੈਚ ਦਾ ਸਰਵੋਤਮ ਖਿਡਾਰੀ ਚੁਣਿਆ ਗਿਆ। ਜ਼ਿੰਬਾਬਵੇ ਅਤੇ ਆਸਟ੍ਰੇਲੀਆ ਵਿਚਾਲੇ ਹੁਣ ਤੱਕ 33 ਵਨਡੇ ਖੇਡੇ ਗਏ ਹਨ ਅਤੇ ਸਿਰਫ ਤਿੰਨ ਮੈਚ ਜ਼ਿੰਬਾਬਵੇ ਨੇ ਜਿੱਤੇ ਹਨ। ਇਹ ਪਹਿਲਾ ਮੌਕਾ ਹੈ ਜਦੋਂ ਜ਼ਿੰਬਾਬਵੇ ਨੇ ਆਸਟ੍ਰੇਲੀਆ ਨੂੰ ਘਰੇਲੂ ਮੈਦਾਨ ‘ਤੇ ਹਰਾਇਆ ਹੈ। The post AUS vs ZIM ODI: ਜ਼ਿੰਬਾਬਵੇ ਨੇ ਪਹਿਲੀ ਵਾਰ ਆਸਟ੍ਰੇਲੀਆ ਨੂੰ ਘਰੇਲੂ ਮੈਦਾਨ ‘ਤੇ ਹਰਾਇਆ appeared first on TheUnmute.com - Punjabi News. Tags:
|
Asia Cup 2022: ਏਸ਼ੀਆ ਕੱਪ 'ਚ ਭਲਕੇ ਦੂਜੀ ਵਾਰ ਫਿਰ ਭਿੜਣਗੇ ਭਾਰਤ-ਪਾਕਿਸਤਾਨ Saturday 03 September 2022 07:28 AM UTC+00 | Tags: aisa-cup aisa-cup-2022 all-rounder-hardik-pandya asia-cup-2022 asia-cup-2022-live-score babar-azam bcci breaking-news hardik-pandya icc news pakistan-team sports-news team-india team-india-vs-pakistan-live-score the-unmute-breaking-news the-unmute-punjabi-news uae ਚੰਡੀਗੜ੍ਹ 03 ਸਤੰਬਰ 2022: (Asia Cup 2022 IND vs PAK) ਏਸ਼ੀਆ ਕੱਪ 2022 (Asia Cup 2022) ‘ਚ ਸੁਪਰ-4 ਦੀਆਂ ਸਾਰੀਆਂ ਟੀਮਾਂ ਦਾ ਫੈਸਲਾ ਹੋ ਚੁੱਕਾ ਹੈ। ਹੁਣ ਟੀਮ ਇੰਡੀਆ (Team India) ਦਾ ਅਗਲਾ ਮੁਕਾਬਲਾ ਭਲਕੇ ਯਾਨੀ ਐਤਵਾਰ ਨੂੰ ਪਾਕਿਸਤਾਨ (Pakistan) ਨਾਲ ਹੋਵੇਗਾ। ਦੋਵੇਂ ਟੀਮਾਂ ਇਸ ਟੂਰਨਾਮੈਂਟ ਵਿੱਚ ਦੂਜੀ ਵਾਰ ਆਹਮੋ-ਸਾਹਮਣੇ ਹੋ ਰਹੀਆਂ ਹਨ। ਪਿਛਲੇ ਮੈਚ ਵਿੱਚ ਟੀਮ ਇੰਡੀਆ ਨੇ ਪੰਜ ਵਿਕਟਾਂ ਦੇ ਨਾਲ ਜਿੱਤ ਦਰਜ ਕੀਤੀ ਸੀ। ਪਿਛਲੇ ਮੈਚ ਵਿੱਚ ਟੀਮ ਇੰਡੀਆ ਦੀ ਜਿੱਤ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਰਵਿੰਦਰ ਜਡੇਜਾ ਸੱਟ ਕਾਰਨ ਟੀਮ ਤੋਂ ਬਾਹਰ ਹੋ ਗਏ ਹਨ। ਉਨ੍ਹਾਂ ਦੀ ਜਗ੍ਹਾ ਅਕਸ਼ਰ ਪਟੇਲ ਨੂੰ ਮੌਕਾ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਪਾਕਿਸਤਾਨ ਦੀ ਟੀਮ ਨੇ ਹਾਂਗਕਾਂਗ ‘ਤੇ ਵੱਡੀ ਜਿੱਤ ਦਰਜ ਕੀਤੀ ਹੈ| ਅਜਿਹੇ ‘ਚ ਭਾਰਤ ਲਈ ਦੂਜਾ ਮੈਚ ਜਿੱਤਣਾ ਆਸਾਨ ਨਹੀਂ ਹੋਵੇਗਾ। The post Asia Cup 2022: ਏਸ਼ੀਆ ਕੱਪ 'ਚ ਭਲਕੇ ਦੂਜੀ ਵਾਰ ਫਿਰ ਭਿੜਣਗੇ ਭਾਰਤ-ਪਾਕਿਸਤਾਨ appeared first on TheUnmute.com - Punjabi News. Tags:
|
ਸੁਖਬੀਰ ਸਿੰਘ ਬਾਦਲ ਦੋਹਰੇ ਸੰਵਿਧਾਨ ਦੇ ਮਾਮਲੇ 'ਚ ਹੁਸ਼ਿਆਰਪੁਰ ਅਦਾਲਤ 'ਚ ਹੋਏ ਪੇਸ਼ Saturday 03 September 2022 07:56 AM UTC+00 | Tags: breaking-news hoshiarpur-court shiromani-akali-dal sukhbir-singh-badal ਚੰਡੀਗ੍ਹੜ 03 ਸਤੰਬਰ 2022: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਅੱਜ ਸ਼ਨੀਵਾਰ ਨੂੰ ਦੋਹਰੇ ਸੰਵਿਧਾਨ ਦੇ ਮਾਮਲੇ ‘ਚ ਹੁਸ਼ਿਆਰਪੁਰ ਦੀ ਅਦਾਲਤ ਵਿੱਚ ਪੇਸ਼ ਹੋਏ। ਇੱਥੇ ਦਾਇਰ ਪਟੀਸ਼ਨ ਵਿੱਚ ਅਕਾਲੀ ਦਲ ਦੀ ਮਾਨਤਾ ਰੱਦ ਕਰਨ ਦੀ ਮੰਗ ਕੀਤੀ ਗਈ ਹੈ। ਇਸ ਮਾਮਲੇ ਨੂੰ ਲੈ ਕੇ ਪਟੀਸ਼ਨਕਰਤਾ ਦਾ ਦਾਅਵਾ ਕੀਤਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਸਿਆਸੀ ਪਾਰਟੀ ਨਹੀਂ ਸਗੋਂ ਧਾਰਮਿਕ ਪਾਰਟੀ ਹੈ। ਇਸ ਲਈ ਇਸ ਦੀ ਮਾਨਤਾ ਰੱਦ ਕੀਤੀ ਜਾਣੀ ਚਾਹੀਦੀ ਹੈ। ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੀ 6 ਮਹੀਨੇ ਪਹਿਲਾਂ ਅਦਾਲਤ ਵਿੱਚ ਪੇਸ਼ ਹੋ ਚੁੱਕੇ ਹਨ। ਜਿਕਰਯੋਗ ਹੈ ਕਿ 2009 ਵਿੱਚ ਹੁਸ਼ਿਆਰਪੁਰ ਦੇ ਬਲਵੰਤ ਸਿੰਘ ਖੇੜਾ ਵਲੋਂ ਹੁਸ਼ਿਆਰਪੁਰ ਦੀ ਅਦਾਲਤ (Hoshiarpur court) ਵਿੱਚ ਕੇਸ ਕੀਤਾ ਸੀ ਕਿ ਅਕਾਲੀ ਦਲ ਨੇ ਦੋਹਰੇ ਮਾਪਦੰਡਾਂ 'ਤੇ ਪਾਰਟੀ ਦੀ ਪਛਾਣ ਹਾਸਲ ਕੀਤੀ ਹੈ। ਇਸਦੇ ਚੱਲਦੇ ਹੁਸ਼ਿਆਰਪੁਰ ਅਦਾਲਤ ਨੇ ਇਹ ਮਾਮਲਾ ਹਾਈਕੋਰਟ ਨੂੰ ਭੇਜ ਦਿੱਤਾ ਸੀ। ਹਾਲਾਂਕਿ ਹਾਈਕੋਰਟ ਨੇ ਇਸਨੂੰ ਵਾਪਸ ਹੁਸ਼ਿਆਰਪੁਰ ਕੋਰਟ ਨੂੰ ਭੇਜ ਦਿੱਤਾ।ਪਟੀਸ਼ਨਕਰਤਾ ਨੇ ਸ਼੍ਰੋਮਣੀ ਅਕਾਲੀ ਦਲ ‘ਤੇ ਇਹ ਵੀ ਦੋਸ਼ ਲਾਇਆ ਹੈ ਕਿ ਅਕਾਲੀ ਦਲ ਧਾਰਮਿਕ ਚੋਣਾਂ ਵਿੱਚ ਵੀ ਹਿੱਸਾ ਲੈਂਦਾ ਹੈ। The post ਸੁਖਬੀਰ ਸਿੰਘ ਬਾਦਲ ਦੋਹਰੇ ਸੰਵਿਧਾਨ ਦੇ ਮਾਮਲੇ ‘ਚ ਹੁਸ਼ਿਆਰਪੁਰ ਅਦਾਲਤ ‘ਚ ਹੋਏ ਪੇਸ਼ appeared first on TheUnmute.com - Punjabi News. Tags:
|
ਮੇਰੇ ਦਾਦਾ ਜੀ ਦੀ ਯਾਦ 'ਚ ਬਣੇ ਤੇਜਾ ਸਿੰਘ ਸਮੁੰਦਰੀ ਹਾਲ ਜਾਣ ਦਾ ਅੱਜ ਮੌਕਾ ਮਿਲਿਆ: ਭਾਰਤੀ ਰਾਜਦੂਤ ਤਰਨਜੀਤ ਸੰਧੂ Saturday 03 September 2022 08:25 AM UTC+00 | Tags: breaking-news taranjit-singh-sandhu ਚੰਡੀਗੜ੍ਹ 03 ਸਤੰਬਰ 2022: ਅਮਰੀਕਾ 'ਚ ਭਾਰਤੀ ਰਾਜਦੂਤ ਤਰਨਜੀਤ ਸਿੰਘ ਸੰਧੂ (Taranjit Singh Sandhu) ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸ਼ਰਧਾ ਪ੍ਰਗਟਾਈ | ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੇ ਤਰਨਜੀਤ ਸਿੰਘ ਸੰਧੂ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸਨਮਾਨਿਤ ਕੀਤਾ | ਇਸਦੇ ਨਾਲ ਹੀ ਅਮਰੀਕਾ ਅੰਦਰ ਵੱਸਦੇ ਸਿੱਖਾਂ ਦੇ ਮਸਲਿਆਂ ਬਾਰੇ ਚਰਚਾ ਕੀਤੀ | ਇਸਦੇ ਨਾਲ ਹੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨੇ ਕਿਹਾ ਕਿ ਉਹ ਬਚਪਨ ਤੋਂ ਹੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਲਈ ਆਉਂਦੇ ਹਨ ਅਤੇ ਦਰਬਾਰ ਸਾਹਿਬ ਵਿਚ ਆ ਕੇ ਰੂਹ ਨੂੰ ਸ਼ਾਂਤੀ ਮਿਲਦੀ ਹੈ | ਇਸਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਅੱਜ ਆਪਣੇ ਦਾਦਾ ਜੀ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੰਸਥਾਪਕ ਮੈਂਬਰ ਸਰਦਾਰ ਤੇਜਾ ਸਿੰਘ ਸਮੁੰਦਰੀ ਨੂੰ ਵੀ ਸ਼ਰਧਾਂਜਲੀ ਭੇਂਟ ਕੀਤੀ ਹੈ | ਉਨ੍ਹਾਂ ਕਿਹਾ ਕਿ ਮੇਰੇ ਦਾਦਾ ਜੀ ਨੇ ਅੰਗਰੇਜ਼ਾਂ ਦੇ ਖ਼ਿਲਾਫ ਲੜਾਈ ਵਿਚ ਕਈ ਮੋਰਚੇ ਲਗਾਏ ਸਨ ਅਤੇ ਅੱਜ ਉਨ੍ਹਾਂ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਜਾਣ ਦਾ ਵੀ ਮੌਕਾ ਮਿਲਿਆ | ਇਸਦੇ ਨਾਲ ਹੀ ਸਰਦਾਰ ਤਰਨਜੀਤ ਸਿੰਘ ਸੰਧੂ ਨੇ ਕਿਹਾ ਕਿ ਭਾਰਤ ਤੇ ਅਮਰੀਕਾ ਦੇ ਚੰਗੇ ਸੰਬੰਧਾਂ ਨੂੰ ਲੈ ਕੇ ਉਹ ਹਮੇਸ਼ਾ ਯਤਨਸ਼ੀਲ ਰਹੇ ਹਨ ਅਤੇ ਕੋਰੋਨਾ ਦੇ ਵਿੱਚ ਵੀ ਬੀਮਾਰੀ ਨੂੰ ਦੂਰ ਕਰਨ ਲਈ ਚਰਨਜੀਤ ਸੰਧੂ ਨੇ ਅਮਰੀਕਾ ਵਿੱਚ ਰਹਿ ਰਹੇ ਭਾਰਤੀਆਂ ਨੂੰ ਆ ਰਹੀਆਂ ਮੁਸ਼ਕਲਾਂ ਨੂੰ ਲੈ ਕੇ ਵੀ ਅਮਰੀਕੀ ਪ੍ਰਸ਼ਾਸਨ ਨਾਲ ਵਿਚਾਰ ਚਰਚਾ ਕੀਤੀ ਸੀ | ਜਿਕਰਯੋਗ ਹੈ ਕਿ ਸ਼੍ਰੋਮਣੀ ਗੁਰੁਦਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਹਾਲ ਦਾ ਨਾਂ ਉਨ੍ਹਾਂ ਦੇ ਦਾਦਾ ਤੇਜਾ ਸਿੰਘ ਸਮੁੰਦਰੀ ਦੇ ਨਾਂ ‘ਤੇ ਰੱਖਿਆ ਗਿਆ ਸੀ। ਤੇਜਾ ਸਿੰਘ ਸਮੁੰਦਰੀ ਐਸ.ਜੀ.ਪੀ.ਸੀ. ਦੇ ਸੰਸਥਾਪਕ ਸਨ ਅਤੇ ਉਹਨਾਂ ਨੇ ਗੁਰਦੁਆਰਾ ਸੁਧਾਰ ਲਹਿਰ ਵਿਚ ਅਹਿਮ ਭੂਮਿਕਾ ਨਿਭਾਈ ਸੀ। ਇਸਦੇ ਨਾਲ ਹੀ ਤੇਜਾ ਸਿੰਘ ਸਮੁੰਦਰੀ ਦੀ ਰਬਾਣੀ ਤੇ ਸਿੱਖ ਇਤਿਹਾਸ ਬਾਰੇ ਪਕੜ੍ਹ ਬੜੀ ਮਜ਼ਬੂਤ ਸੀ। The post ਮੇਰੇ ਦਾਦਾ ਜੀ ਦੀ ਯਾਦ ‘ਚ ਬਣੇ ਤੇਜਾ ਸਿੰਘ ਸਮੁੰਦਰੀ ਹਾਲ ਜਾਣ ਦਾ ਅੱਜ ਮੌਕਾ ਮਿਲਿਆ: ਭਾਰਤੀ ਰਾਜਦੂਤ ਤਰਨਜੀਤ ਸੰਧੂ appeared first on TheUnmute.com - Punjabi News. Tags:
|
ਭਾਈਚਾਰਿਆਂ ਦੀ ਘੱਟ ਗਿਣਤੀ ਦਾ ਦਰਜਾ ਸੂਬਾ ਪੱਧਰ 'ਤੇ ਨਹੀਂ ਸਗੋਂ ਕੌਮੀ ਪੱਧਰ 'ਤੇ ਨਿਰਧਾਰਤ ਕਰਨ ਦੀ ਲੋੜ: ਕੈਪਟਨ ਅਮਰਿੰਦਰ ਸਿੰਘ Saturday 03 September 2022 09:51 AM UTC+00 | Tags: amritdhari-sikh breaking-news captain-amarinder-sing captain-amarinder-singh cm-bhagwant-mann former-chief-minister-of-punjab minority-status-to-communities pm-modi prime-minister-narendra-modi punjab punjab-bjp punjab-lok-congress sikh sikh-minority-organizations supreme-court supreme-court-india the-unmute-breaking-news the-unmute-latest-update ਚੰਡੀਗੜ੍ਹ 03 ਸਤੰਬਰ 2022: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਨੇ ਭਾਈਚਾਰਿਆਂ ਦੀ ਘੱਟ ਗਿਣਤੀ ਦਾ ਦਰਜਾ ਸੂਬਾ ਪੱਧਰ 'ਤੇ ਦਿੱਤੇ ਜਾਣ ਦਾ ਵਿਰੋਧ ਕੀਤਾ ਹੈ| ਉਨ੍ਹਾਂ ਕਿਹਾ ਕਿ ਭਾਈਚਾਰਿਆਂ ਦੀ ਘੱਟ ਗਿਣਤੀ ਦਾ ਦਰਜਾ ਸੂਬਾ ਪੱਧਰ 'ਤੇ ਨਹੀਂ ਸਗੋਂ ਕੌਮੀ ਪੱਧਰ 'ਤੇ ਨਿਰਧਾਰਤ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਦਿਆਂ ਕਿਹਾ ਕਿ ਉਨ੍ਹਾਂ ਨੂੰ ਪਤਾ ਲੱਗਾ ਹੈ ਕਿ ਭਾਰਤ ਦੀ ਸੁਪਰੀਮ ਕੋਰਟ ਪੰਜਾਬ ਵਿੱਚ ਸਿੱਖ (Sikh) ਘੱਟ ਗਿਣਤੀ ਸੰਸਥਾਵਾਂ ਦੇ ਮਾਮਲੇ ਨੂੰ ਪਹਿਲ ਦੇ ਆਧਾਰ 'ਤੇ ਲੈ ਰਹੀ ਹੈ| ਕੈਪਟਨ ਨੇ ਕਿਹਾ ਕਿ ਇਸ ਨੂੰ ਰਾਸ਼ਟਰੀ ਪੱਧਰ ‘ਤੇ ਹੀ ਕੀਤਾ ਜਾਣਾ ਚਾਹੀਦਾ ਹੈ। ਕੈਪਟਨ ਅਮਰਿੰਦਰ ਸਿੰਘ (Captain Amarinder Singh) ਨੇ ਕਿਹਾ ਕਿ ਸੂਬਾ ਪੱਧਰ ‘ਤੇ ਘੱਟ ਗਿਣਤੀ ਦੇ ਦਰਜੇ ਦੇ ਗੰਭੀਰ ਸਮਾਜਿਕ ਅਤੇ ਸਿਆਸੀ ਪ੍ਰਭਾਵ ਹੋਣ ਦੇ ਨਾਲ-ਨਾਲ ਮਾੜੇ ਤਕਨੀਕੀ ਅਤੇ ਕਾਨੂੰਨੀ ਪ੍ਰਭਾਵ ਪੈ ਸਕਦੇ ਹਨ। ਜਿਸ ਕਾਰਨ ਸਮਾਜ ਵਿੱਚ ਵਿਵਾਦ ਅਤੇ ਅਸ਼ਾਂਤੀ ਪੈਦਾ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਮੈਨੂੰ ਪਤਾ ਲੱਗਾ ਹੈ ਕਿ ਸੁਪਰੀਮ ਕੋਰਟ ਪੰਜਾਬ ਵਿੱਚ ਸਿੱਖ ਘੱਟ ਗਿਣਤੀ ਮਾਮਲਿਆਂ ਨੂੰ ਗੰਭੀਰਤਾ ਨਾਲ ਲੈ ਰਹੀ ਹੈ। ਪਟੀਸ਼ਨਰ ਨੇ ਦਲੀਲ ਦਿੱਤੀ ਹੈ ਕਿ ਪੰਜਾਬ ਵਿੱਚ ਸਿੱਖ ਘੱਟ ਗਿਣਤੀ ਨਹੀਂ ਹਨ। ਇਸ ਲਈ ਇਨ੍ਹਾਂ ਸੰਸਥਾਵਾਂ ਨੂੰ ਘੱਟ ਗਿਣਤੀ ਦਾ ਦਰਜਾ ਨਹੀਂ ਦਿੱਤਾ ਜਾ ਸਕਦਾ। ਇਸ ਦਾ ਮਤਲਬ ਇਹ ਹੈ ਕਿ ਇੱਕ ਭਾਈਚਾਰਾ ਦੀ ਘੱਟ ਗਿਣਤੀ ਦਾ ਦਰਜਾ ਰਾਜ ਪੱਧਰ ‘ਤੇ ਕੀਤਾ ਜਾਣਾ ਚਾਹੀਦਾ ਹੈ| ਵਰਤਮਾਨ ਵਿੱਚ ਇਹ ਰਾਸ਼ਟਰੀ ਪੱਧਰ ‘ਤੇ ਕੀਤਾ ਜਾਂਦਾ ਹੈ ਅਤੇ ਇਹੀ ਸੱਚ ਹੈ। The post ਭਾਈਚਾਰਿਆਂ ਦੀ ਘੱਟ ਗਿਣਤੀ ਦਾ ਦਰਜਾ ਸੂਬਾ ਪੱਧਰ 'ਤੇ ਨਹੀਂ ਸਗੋਂ ਕੌਮੀ ਪੱਧਰ 'ਤੇ ਨਿਰਧਾਰਤ ਕਰਨ ਦੀ ਲੋੜ: ਕੈਪਟਨ ਅਮਰਿੰਦਰ ਸਿੰਘ appeared first on TheUnmute.com - Punjabi News. Tags:
|
ਨਸ਼ੇ ਨੇ ਉਜਾੜਿਆ ਇੱਕ ਹੋਰ ਘਰ, ਤਰਨਤਾਰਨ 'ਚ ਦੋ ਸਕੇ ਭਰਾਵਾਂ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ Saturday 03 September 2022 10:11 AM UTC+00 | Tags: aam-aadmi-party news punjab punjab-congress punjab-government punjab-news punjab-police tarn-taran the-unmute-breaking-news village-dhunn-dhaywala ਚੰਡੀਗੜ੍ਹ 03 ਸਤੰਬਰ 2022: ਪੰਜਾਬ ‘ਚ ਆਏ ਦਿਨ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨਾਂ ਦੀਆਂ ਮੌਤ ਦੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ | ਇਸਦੇ ਚੱਲਦਿਆਂ ਨਸ਼ੇ ਕਾਰਨ ਕਈ ਘਰਾਂ ਦੇ ਘਰ ਉੱਜੜ ਗਏ ਹਨ। ਹੁਣ ਤਾਜ਼ਾ ਮਾਮਲਾ ਜ਼ਿਲ੍ਹਾ ਤਰਨਤਾਰਨ (Tarn Taran) ਨਾਲ ਸੰਬੰਧਿਤ ਪਿੰਡ ਧੁੰਨ ਢਾਏ ਵਾਲਾ ਤੋਂ ਸਾਹਮਣੇ ਆਈ। ਇਕ ਪਰਿਵਾਰ ਦੇ ਦੋ ਸਕੇ ਭਰਾਵਾਂ ‘ਚ ਅੰਗਰੇਜ਼ ਸਿੰਘ ਨਾਂ ਦੇ ਨੌਜਵਾਨ ਦੀ ਬੀਤੇ ਵੀਰਵਾਰ ਨੂੰ ਨਸ਼ੇ ਦੀ ਵੱਧ ਮਾਤਰਾ ਕਾਰਨ ਮੌਤ ਹੋ ਗਈ |ਦੱਸਿਆ ਜਾ ਰਿਹਾ ਹੈ ਕਿ ਤਰਨਤਾਰਨ ਦੇ ਹਲਕਾ ਖਡੂਰ ਸਾਹਿਬ ਦੇ ਪਿੰਡ ਧੁੰਨ ਢਾਏ ਵਾਲਾ ਦੇ ਕਿਸਾਨ ਮੁਖਤਿਆਰ ਸਿੰਘ ਦੇ ਦੋਵੇਂ ਲੜਕੇ ਮੁੰਦਰਾ ਸ਼ਹਿਰ ਵਿੱਚ ਕੰਮ ਕਰਦੇ ਸਨ। ਦੋਵੇਂ ਨਸ਼ੇ ਦੇ ਆਦੀ ਹੋ ਚੁੱਕੇ ਸਨ | The post ਨਸ਼ੇ ਨੇ ਉਜਾੜਿਆ ਇੱਕ ਹੋਰ ਘਰ, ਤਰਨਤਾਰਨ ‘ਚ ਦੋ ਸਕੇ ਭਰਾਵਾਂ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ appeared first on TheUnmute.com - Punjabi News. Tags:
|
CM ਮਾਨ ਵਲੋਂ ਮੱਕੀ ਤੇ ਹੋਰ ਫਸਲਾਂ ਦੀ ਖੇਤੀ ਤੇ ਮੰਡੀਕਰਨ ਨੂੰ ਹੁਲਾਰਾ ਦੇਣ ਲਈ CIMMYT ਦੇ ਡਾਇਰੈਕਟਰ ਨਾਲ ਮੁਲਾਕਾਤ Saturday 03 September 2022 10:33 AM UTC+00 | Tags: aam-aadmi-party bhagwant-mann borlaug-institute breaking-news cimmyt cimmyt-director cimmyt-directorbram-govaerts cm-bhagwant-mann congress kuldeep-singh-dhaliwal md-borlaug-institute-south-asia mr.bram-govaerts news punjab-agriculutre punjab-government the-unmute-breaking-news the-unmute-latest-news the-unmute-punjabi-news ਚੰਡੀਗੜ੍ਹ 03 ਸਤੰਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ 'ਚ ਮੱਕੀ ਤੇ ਹੋਰ ਫਸਲਾਂ ਦੀ ਖੇਤੀ ਤੇ ਮੰਡੀਕਰਨ ਨੂੰ ਹੁਲਾਰਾ ਦੇਣ ਸੰਬੰਧੀ CIMMYT ਦੇ ਬ੍ਰਾਮ ਗੋਵਰਟਸ ਤੇ ਪ੍ਰੋ.ਅਰੁਣ ਜੋਸ਼ੀ (ਐਮ.ਡੀ. ਬੋਰਲੌਗ ਇੰਸਟੀਚਿਊਟ, ਦੱਖਣੀ ਏਸ਼ੀਆ ਨਾਲ ਮੁਲਾਕਾਤ ਕੀਤੀ | ਮੁੱਖ ਮੰਤਰੀ ਨੇ ਟਵੀਟ ਕਰਦਿਆਂ ਲਿਖਿਆ ਕਿ CIMMYT ਦੇ ਡਾਇਰੈਕਟਰ Mr.Bram Govaerts ਤੇ ਪ੍ਰੋ.ਅਰੁਣ ਜੋਸ਼ੀ (MD,Borlaug Institute, South Asia) ਨਾਲ ਮੁਲਾਕਾਤ ਹੋਈ…ਪੰਜਾਬ 'ਚ ਮੱਕੀ ਤੇ ਹੋਰ ਫਸਲਾਂ ਦੀ ਖੇਤੀ ਤੇ ਮੰਡੀਕਰਨ ਨੂੰ ਹੁਲਾਰਾ ਦੇਣ ਸੰਬੰਧੀ ਵਿਚਾਰਾਂ ਹੋਈਆਂ. ਕਿਸਾਨਾਂ ਨੂੰ ਕਣਕ-ਝੋਨੇ ਦੇ ਫ਼ਸਲੀ ਚੱਕਰ ਤੋਂ ਨਿਜਾਤ ਦਿਵਾਉਣ ਤੇ ਢੁੱਕਵਾਂ ਬਦਲ ਦੇਣ ਲਈ ਕੰਮ ਕਰ ਰਹੇ ਹਾਂ…
The post CM ਮਾਨ ਵਲੋਂ ਮੱਕੀ ਤੇ ਹੋਰ ਫਸਲਾਂ ਦੀ ਖੇਤੀ ਤੇ ਮੰਡੀਕਰਨ ਨੂੰ ਹੁਲਾਰਾ ਦੇਣ ਲਈ CIMMYT ਦੇ ਡਾਇਰੈਕਟਰ ਨਾਲ ਮੁਲਾਕਾਤ appeared first on TheUnmute.com - Punjabi News. Tags:
|
ਪੰਜਾਬ ਸਰਕਾਰ ਵੱਲੋਂ ਗ਼ੈਰ-ਸਰਕਾਰੀ ਸੰਸਥਾਵਾਂ ਨੂੰ ਭਲਾਈ ਤੇ ਸਮਾਜਿਕ ਕਾਰਜਾਂ ਲਈ 8 ਕਰੋੜ ਰੁਪਏ ਅਲਾਟ: ਵਿਜੇ ਕੁਮਾਰ ਜੰਜੂਆ Saturday 03 September 2022 10:41 AM UTC+00 | Tags: aam-aadmi-party breaking-news cm-bhagwant-mann harpal-singh-cheema news non-governmental-organizations non-governmental-organizations-punjab punjab punjab-breaking-news punjab-chief-secretary-vijay-kumar-janjua punjab-government punjab-ngos punjab-politics the-unmute-news the-unmute-punjabi-news vijay-kumar-janjua ਚੰਡੀਗੜ੍ਹ 03 ਸਤੰਬਰ 2022: ਪੰਜਾਬ ਸਰਕਾਰ (Punjab government) ਨੇ ਮੌਜੂਦਾ ਵਿੱਤੀ ਸਾਲ 2022-23 ਦੌਰਾਨ ਸੂਬੇ ਵਿੱਚ ਗੈਰ-ਸਰਕਾਰੀ ਸੰਸਥਾਵਾਂ (NGO) ਵੱਲੋਂ ਕੀਤੇ ਜਾ ਰਹੇ ਭਲਾਈ ਅਤੇ ਸਮਾਜਿਕ ਕਾਰਜਾਂ ਲਈ ਸਬੰਧਤ ਵਿਭਾਗਾਂ ਨੂੰ 8 ਕਰੋੜ ਰੁਪਏ ਦੇ ਫੰਡ ਅਲਾਟ ਕੀਤੇ ਹਨ। ਐਨ.ਜੀ.ਓਜ਼. ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ ਸਿਖਰਲੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪੰਜਾਬ ਦੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ (Vijay Kumar Janjua) ਨੇ ਕਿਹਾ ਕਿ ਸਮੇਂ-ਸਮੇਂ 'ਤੇ ਸਬੰਧਤ ਵਿਭਾਗਾਂ ਰਾਹੀਂ ਐਨ.ਜੀ.ਓਜ਼. ਨੂੰ ਵੱਖ-ਵੱਖ ਭਲਾਈ ਕਾਰਜਾਂ ਲਈ ਲੋੜੀਂਦੇ ਫੰਡ ਮੁਹੱਈਆ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਸਿਖਰਲੀ ਕਮੇਟੀ ਸੂਬੇ ਵਿੱਚ ਸਿੱਖਿਆ, ਕਿੱਤਾਮੁਖੀ ਸਿਖਲਾਈ, ਸਮਾਜਿਕ ਨਿਆਂ, ਸਿਹਤ, ਪਸ਼ੂ ਪਾਲਣ, ਸਮਾਜਿਕ ਸੁਰੱਖਿਆ, ਪੇਂਡੂ ਵਿਕਾਸ ਅਤੇ ਬਾਲ ਪੋਸ਼ਣ ਪ੍ਰੋਗਰਾਮਾਂ ਵਰਗੇ ਤਰਜੀਹੀ ਖੇਤਰਾਂ ਵਿੱਚ ਕੰਮ ਕਰ ਰਹੀ ਹੈ ਤਾਂ ਜੋ ਇਨ੍ਹਾਂ ਕੰਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਸਕੇ। ਜੰਜੂਆ ਨੇ ਦੱਸਿਆ ਕਿ ਕੁੱਲ 8 ਕਰੋੜ ਰੁਪਏ ਦੇ ਫੰਡਾਂ ਵਿੱਚੋਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਲਈ 3.96 ਕਰੋੜ ਰੁਪਏ, ਪਸ਼ੂ ਪਾਲਣ ਲਈ 2.50 ਕਰੋੜ ਰੁਪਏ ਸਿਹਤ ਵਿਭਾਗ ਲਈ 59 ਲੱਖ ਰੁਪਏ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਲਈ 44 ਲੱਖ ਰੁਪਏ, ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀਆਂ ਲਈ 40 ਲੱਖ ਰੁਪਏ ਅਤੇ ਸਕੂਲ ਸਿੱਖਿਆ ਲਈ 11 ਲੱਖ ਰੁਪਏ ਅਲਾਟ ਕੀਤੇ ਗਏ ਹਨ। ਮੁੱਖ ਸਕੱਤਰ ਨੇ ਐਨ.ਜੀ.ਓਜ਼ ਦੀਆਂ ਗਤੀਵਿਧੀਆਂ ਦਾ ਮੁਲਾਂਕਣ ਕਰਨ ਲਈ ਅਜਿਹੇ ਸੰਗਠਨਾਂ ਦੀਆਂ ਗਤੀਵਿਧੀਆਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਸੂਬਾ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਅਧੀਨ ਵੱਖ-ਵੱਖ ਐਨ.ਜੀ.ਓਜ਼. ਵੱਲੋਂ ਕੀਤੇ ਜਾ ਰਹੇ ਕੰਮਾਂ ਨੂੰ ਨਿਖੇੜ ਕੇ ਦੇਖਿਆ ਜਾ ਸਕੇ। ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਸਮਾਜ ਦੇ ਲੋੜਵੰਦ ਵਰਗਾਂ ਦੀ ਆਰਥਿਕ ਅਤੇ ਸਮਾਜਿਕ ਉੱਨਤੀ ਦੇ ਉਦੇਸ਼ ਨੂੰ ਪ੍ਰਾਪਤ ਕਰਨ ਲਈ ਇਨ੍ਹਾਂ ਸੰਸਥਾਵਾਂ ਦੀਆਂ ਗਤੀਵਿਧੀਆਂ ਅਤੇ ਵਿਭਾਗਾਂ ਦਰਮਿਆਨ ਮਜ਼ਬੂਤ ਤਾਲਮੇਲ ਹੋਣਾ ਚਾਹੀਦਾ ਹੈ। ਯੋਜਨਾ ਅਤੇ ਪਸ਼ੂ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਕਾਸ ਪ੍ਰਤਾਪ ਨੇ ਮੁੱਖ ਸਕੱਤਰ ਨੂੰ ਫੰਡਾਂ ਦੀ ਅਲਾਟਮੈਂਟ ਦੇ ਨਾਲ-ਨਾਲ ਸਬੰਧਤ ਵਿਭਾਗਾਂ ਦੀ ਪਿਛਲੇ ਵਿੱਤੀ ਵਰ੍ਹੇ ਦੀ ਕਾਰਗੁਜ਼ਾਰੀ ਤੋਂ ਵੀ ਜਾਣੂੰ ਕਰਵਾਇਆ।ਮੀਟਿੰਗ ਵਿੱਚ ਵਧੀਕ ਮੁੱਖ ਸਕੱਤਰ, ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਕਿਰਪਾ ਸ਼ੰਕਰ ਸਰੋਜ, ਪ੍ਰਮੁੱਖ ਸਕੱਤਰ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀਆਂ ਰਮੇਸ਼ ਕੁਮਾਰ ਗੰਟਾ, ਸਕੱਤਰ, ਸਿਹਤ ਅਜੋਏ ਸ਼ਰਮਾ, ਵਿਸ਼ੇਸ਼ ਸਕੱਤਰ ਵਿੱਤ ਮੋਹਿਤ ਤਿਵਾੜੀ ਅਤੇ ਸੰਯੁਕਤ ਵਿਕਾਸ ਕਮਿਸ਼ਨਰ (ਪੇਂਡੂ ਵਿਕਾਸ) ਅਮਿਤ ਕੁਮਾਰ ਹਾਜ਼ਰ ਸਨ। The post ਪੰਜਾਬ ਸਰਕਾਰ ਵੱਲੋਂ ਗ਼ੈਰ-ਸਰਕਾਰੀ ਸੰਸਥਾਵਾਂ ਨੂੰ ਭਲਾਈ ਤੇ ਸਮਾਜਿਕ ਕਾਰਜਾਂ ਲਈ 8 ਕਰੋੜ ਰੁਪਏ ਅਲਾਟ: ਵਿਜੇ ਕੁਮਾਰ ਜੰਜੂਆ appeared first on TheUnmute.com - Punjabi News. Tags:
|
ਪੰਜਾਬ ਸਰਕਾਰ ਨੇ ਵੀ.ਕੇ. ਭਾਵਰਾ ਨੂੰ ਪੰਜਾਬ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਦਾ ਚੇਅਰਮੈਨ ਲਗਾਇਆ Saturday 03 September 2022 10:53 AM UTC+00 | Tags: aam-aadmi-party bhagwant-mann breaking-news cm-bhagwant-mann dgp-gaurav-yadav dgp-of-punjab news punjab-government punjab-police punjab-police-housing-corporation the-unmute-breaking-news the-unmute-punjabi-news v.k-bhawra ਚੰਡੀਗੜ੍ਹ 03 ਸਤੰਬਰ 2022: ਪੰਜਾਬ ਸਰਕਾਰ ਨੇ ਪੱਤਰ ਜਾਰੀ ਕਰਦਿਆਂ 2 ਆਈਪੀਐੱਸ (IPS) ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਹਨ। ਪੰਜਾਬ ਸਰਕਾਰ ਨੇ ਵੀ.ਕੇ ਭਾਵਰਾ (V.K. Bhawra) ਨੂੰ ਹੁਣ ਪੰਜਾਬ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਦਾ ਚੇਅਰਮੈਨ ਲਗਾਇਆ ਹੈ। ਗੌਰਵ ਯਾਦਵ ਪੰਜਾਬ ਦੇ ਡੀਜੀਪੀ ਬਣੇ ਰਹਿਣਗੇ। The post ਪੰਜਾਬ ਸਰਕਾਰ ਨੇ ਵੀ.ਕੇ. ਭਾਵਰਾ ਨੂੰ ਪੰਜਾਬ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਦਾ ਚੇਅਰਮੈਨ ਲਗਾਇਆ appeared first on TheUnmute.com - Punjabi News. Tags:
|
ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਦਾ ਦਾਅਵਾ, 25 ਲੱਖ ਪਰਿਵਾਰਾਂ ਦੇ ਬਿਜਲੀ ਬਿੱਲ ਆਏ ਜ਼ੀਰੋ Saturday 03 September 2022 11:07 AM UTC+00 | Tags: aam-aadmi-party amritsar breaking-news cm-bhagwant-mann electricity-bills-punjab harbhajan-singh-eto maan-government news power-minister-harbhajan-singh-eto pspcl pspcl-cmd-plan punjab-government punjabi-news punjab-politics punjab-power-minister-harbhajan-singh-eto the-unmute-breaking-news the-unmute-punjabi-news ਅੰਮ੍ਰਿਤਸਰ 03 ਸਤੰਬਰ 2022: ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ (Harbhajan Singh ETO) ਨੇ ਅੰਮ੍ਰਿਤਸਰ ‘ਚ ਪ੍ਰੈੱਸ ਕਾਨਫਰੰਸ ਦੌਰਾਨ ਇਹ ਦਾਅਵਾ ਕੀਤਾ ਕਿ ਪੰਜਾਬ ਸਰਕਾਰ ‘ਚ ਬਿਜਲੀ ਬਿੱਲ ਜ਼ੀਰੋ ਆਉਣ ਲੱਗ ਪਏ ਹਨ। ਉਨ੍ਹਾਂ ਕਿਹਾ ਕਿ 1 ਜੁਲਾਈ ਤੋਂ ਘਰੇਲੂ ਖਪਤਕਾਰਾਂ ਨੂੰ 600 ਯੂਨਿਟ ਬਿਜਲੀ ਮੁਫ਼ਤ ਮਿਲ ਰਹੀ ਹੈ ਅਤੇ 25 ਲੱਖ ਪਰਿਵਾਰਾਂ ਦੇ ਬਿਜਲੀ ਬਿੱਲ ਜ਼ੀਰੋ ਆਏ ਹਨ। ਇਸ ਦੌਰਾਨ ਉਨ੍ਹਾਂ ਕਿਹਾ ਕਿ ਮਾਨ ਸਰਕਾਰ ਪਹਿਲਾਂ ਦੀ ਜਨਤਾ ਨੂੰ ਸਸਤੀ ਤੇ ਮੁਫ਼ਤ ਬਿਜਲੀ ਦੀ ਸਹੂਲਤ ਦੇ ਰਹੀ ਹੈ। ਮੰਤਰੀ ਨੇ ਕਿਹਾ ਕਿ ਕਈ ਲੋਕ ਜ਼ੀਰੋ ਬਿਜਲੀ ਬਿੱਲ ਲੈ ਕੇ ਉਨ੍ਹਾਂ ਨੂੰ ਮਿਲਣ ਪਹੁੰਚੇ ਹਨ ਤੇ ਇਸ ਦੌਰਾਨ ਜਨਤਾ ਵੱਲੋਂ ਉਨ੍ਹਾਂ ਦਾ ਲੱਡੂ ਖੁਆ ਕੇ ਮੂੰਹ ਵੀ ਮਿੱਠਾ ਕਰਵਾਇਆ ਗਿਆ। ਉਨ੍ਹਾਂ ਭਰੋਸਾ ਦਿੱਤਾ ਕਿ ਆਉਣ ਵਾਲੇ ਦਿਨਾਂ ‘ਚ ਬਿਜਲੀ ਦੇ ਖੇਤਰ ‘ਚ ਹੋਰ ਤਬਦੀਲੀਆਂ ਦੇਖਣ ਨੂੰ ਮਿਲਣਗੀਆਂ। ਉਨ੍ਹਾਂ ਕਿਹਾ ਕਿ ਫਿਲਹਾਲ ਗਰਮੀ ਹੋਣ ਕਾਰਨ ਬਿਜਲੀ ਬਿੱਲ ਜ਼ਿਆਦਾ ਆ ਰਹੇ ਹਨ ਪਰ ਜਦੋਂ ਮੌਸਮ ਠੰਢਾ ਹੋ ਜਾਵੇਗਾ ਤਾਂ ਬਿਜਲੀ ਖਪਤ ਘੱਟ ਜਾਵੇਗੀ | ਜਿਸ ਤੋਂ ਬਾਅਦ ਲਗਪਗ 85 ਫ਼ੀਸਦੀ ਲੋਕਾਂ ਦੇ ਬਿਜਲੀ ਬਿੱਲ ਜ਼ੀਰੋ ਆਉਣਗੇ। The post ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਦਾ ਦਾਅਵਾ, 25 ਲੱਖ ਪਰਿਵਾਰਾਂ ਦੇ ਬਿਜਲੀ ਬਿੱਲ ਆਏ ਜ਼ੀਰੋ appeared first on TheUnmute.com - Punjabi News. Tags:
|
ED ਵਲੋਂ ਪੇਮੈਂਟ ਗੇਟਵੇ, ਪੇਟੀਐਮ ਕੰਪਨੀਆਂ ਦੇ ਟਿਕਾਣਿਆਂ 'ਤੇ ਛਾਪੇਮਾਰੀ, 17 ਕਰੋੜ ਰੁਪਏ ਜ਼ਬਤ Saturday 03 September 2022 11:25 AM UTC+00 | Tags: bengaluru breaking-news cash-free chinese-company ed ed-raid ed-raid-in-bengaluru ed-raids-locations-of-payment-gatewa enforcement-directorate karnataka news paytm paytm-companie pml-act-2002 razorpay the-unmute-breaking-news ਚੰਡੀਗੜ੍ਹ 03 ਸਤੰਬਰ 2022: ਇਨਫੋਰਸਮੈਂਟ ਡਾਇਰੈਕਟੋਰੇਟ (ED) ਪੀਐਮਐਲ ਐਕਟ 2002 (PML Act 2002) ਦੇ ਤਹਿਤ ਬੈਂਗਲੁਰੂ, ਕਰਨਾਟਕ ਵਿੱਚ ਛੇ ਥਾਵਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ । ਈਡੀ ਨੇ ਇਹ ਛਾਪੇਮਾਰੀ ਚੀਨੀ ਲੋਨ ਐਪ ਮਾਮਲੇ ਦੀ ਜਾਂਚ ਦੌਰਾਨ ਕੀਤੀ ਹੈ। ਈਡੀ ਨੇ ਸ਼ਨੀਵਾਰ ਨੂੰ ਕਿਹਾ ਹੈ ਕਿ ਉਹ ਆਨਲਾਈਨ ਪੇਮੈਂਟ ਗੇਟਵੇ ਕੰਪਨੀਆਂ ਰੇਜ਼ਰਪੇ (Razorpay), ਪੇਟੀਐਮ (Paytm) ਅਤੇ ਕੈਸ਼ ਫ੍ਰੀ (Cash Free) ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ | ਇਸ ਦੌਰਾਨ ਫੈਡਰਲ ਇਨਵੈਸਟੀਗੇਸ਼ਨ ਏਜੰਸੀ ਨੇ ਕਿਹਾ ਕਿ ਉਸ ਨੇ ਛਾਪੇ ਦੌਰਾਨ ਚੀਨੀ ਲੋਕਾਂ ਦੁਆਰਾ ਨਿਯੰਤਰਿਤ ਇਕਾਈਆਂ ਦੇ ਵਪਾਰੀ ਆਈਡੀ ਅਤੇ ਬੈਂਕ ਖਾਤਿਆਂ ਵਿੱਚ ਰੱਖੇ 17 ਕਰੋੜ ਰੁਪਏ ਜ਼ਬਤ ਕੀਤੇ ਹਨ। ਈਡੀ ਅਨੁਸਾਰ ਇਨ੍ਹਾਂ ਸੰਸਥਾਵਾਂ ਦਾ ਢੰਗ ਇਹ ਹੈ ਕਿ ਉਹ ਭਾਰਤੀ ਨਾਗਰਿਕਾਂ ਦੇ ਜਾਅਲੀ ਦਸਤਾਵੇਜ਼ਾਂ ਦੀ ਵਰਤੋਂ ਕਰਕੇ ਉਨ੍ਹਾਂ ਨੂੰ ਡੰਮੀ ਡਾਇਰੈਕਟਰ ਬਣਾ ਕੇ ਗ਼ੈਰਕਾਨੂੰਨੀ ਆਮਦਨ ਕਮਾ ਰਹੇ ਹਨ। ਈਡੀ ਨੇ ਕਿਹਾ ਹੈ ਕਿ ਇਹ ਸੰਸਥਾਵਾਂ ਚੀਨ ਦੇ ਲੋਕਾਂ ਦੁਆਰਾ ਕੰਟਰੋਲ ਕੀਤੀਆਂ ਜਾਂਦੀਆਂ ਹਨ। The post ED ਵਲੋਂ ਪੇਮੈਂਟ ਗੇਟਵੇ, ਪੇਟੀਐਮ ਕੰਪਨੀਆਂ ਦੇ ਟਿਕਾਣਿਆਂ ‘ਤੇ ਛਾਪੇਮਾਰੀ, 17 ਕਰੋੜ ਰੁਪਏ ਜ਼ਬਤ appeared first on TheUnmute.com - Punjabi News. Tags:
|
ਅਸਲਾ ਐਕਟ ਦੇ ਮਾਮਲੇ 'ਚ ਜੱਗੂ ਭਗਵਾਨਪੁਰੀਆ 9 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜਿਆ Saturday 03 September 2022 11:47 AM UTC+00 | Tags: aam-aadmi-party breaking-news case-of-the-ammunition-act cm-bhagwant-mann gangster-jaggu-bhagwanpuria jaggu-bhagwanpuria mohali mohali-court punjab punjab-breaking-news punjab-government punjab-police the-unmute-breaking the-unmute-latest-news the-unmute-punjab ਚੰਡੀਗੜ੍ਹ 03 ਸਤੰਬਰ 2022: ਪੁਲਿਸ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ (Jaggu Bhagwanpuria) ਨੂੰ ਮੋਹਾਲੀ ਅਦਾਲਤ ‘ਚ ਪੇਸ਼ ਕਰਨ ਤੋਂ ਬਾਅਦ ਟਰਾਂਜ਼ਿਟ ਰਿਮਾਂਡ ‘ਤੇ ਜਲੰਧਰ ਲਿਆਂਦਾ ਹੈ। ਭਗਵਾਨਪੁਰੀਆ ਖ਼ਿਲਾਫ਼ ਹਥਿਆਰ ਸਪਲਾਈ ਕਰਨ ਦਾ ਪੁਰਾਣਾ ਕੇਸ ਚੱਲ ਰਿਹਾ ਹੈ। ਇਸ ਮਾਮਲੇ ਵਿੱਚ ਜੱਗੂ ਭਗਵਾਨਪੁਰੀਆ ਤੋਂ ਪੁੱਛਗਿੱਛ ਬਾਕੀ ਸੀ। ਇਸਦੇ ਨਾਲ ਹੀ ਪੁਲਿਸ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਜਲੰਧਰ ਅਦਾਲਤ ‘ਚ ਪੇਸ਼ ਕਰਕੇ 9 ਦਿਨਾਂ ਦਾ ਰਿਮਾਂਡ ਹਾਸਲ ਕੀਤਾ ਹੈ। ਦੱਸ ਦਈਏ ਕਿ ਸਾਲ 2014 ‘ਚ ਫੜੇ ਗਏ ਹਥਿਆਰਾਂ ਨਾਲ ਜੁੜੇ ਇਕ ਪੁਰਾਣੇ ਮਾਮਲੇ ‘ਚ ਮੋਹਾਲੀ ਵਿਖੇ ਜਲੰਧਰ ਦਿਹਾਤੀ ਪੁਲਿਸ ਵੱਲੋਂ ਪੁੱਛਗਿੱਛ ਕੀਤੀ ਜਾਵੇਗੀ। ਦੱਸ ਦਈਏ ਕਿ ਜ਼ਿਲ੍ਹਾ ਅਦਾਲਤ ਦੇ ਅੰਦਰ ਭਾਰੀ ਸੁਰੱਖਿਆ ਕਰਮੀ ਤਾਇਨਾਤ ਕੀਤੇ ਗਏ । ਬਿਨਾਂ ਕੰਮ ਦੇ ਕਿਸੇ ਵੀ ਵਿਅਕਤੀ ਨੂੰ ਅਦਾਲਤ ਵਿੱਚ ਦਾਖ਼ਲ ਨਹੀਂ ਹੋਣ ਦਿੱਤਾ ਗਿਆ। The post ਅਸਲਾ ਐਕਟ ਦੇ ਮਾਮਲੇ ‘ਚ ਜੱਗੂ ਭਗਵਾਨਪੁਰੀਆ 9 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜਿਆ appeared first on TheUnmute.com - Punjabi News. Tags:
|
ਵਿੱਤ ਵਿਭਾਗ ਵੱਲੋਂ ਤਿੰਨ ਉੱਚ ਸਿੱਖਿਆ ਸੰਸਥਾਵਾਂ ਨੂੰ 15 ਕਰੋੜ ਰੁਪਏ ਜਾਰੀ ਕਰਨ ਦੀ ਪ੍ਰਵਾਨਗੀ Saturday 03 September 2022 11:58 AM UTC+00 | Tags: aam-aadmi-party adv-harpal-singh-cheema arvind-kejriwal breaking-news cm-bhagwant-mann congress dr-b.r-ambedkar-state-institute-of-medical-sciences education-institutions-of-punjab excise-and-taxation-minister-advocate-harpal-singh-cheema finance-department-punjab harpal-singh-cheema harpal-singh-cheema-enws news punjab-news sri-guru-teg-bahadur-university-of-law the-unmute the-unmute-breaking-news ਚੰਡੀਗੜ੍ਹ 03 ਸਤੰਬਰ 2022: ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਵਿੱਤ ਵਿਭਾਗ (Finance Department) ਨੇ ਇਸ ਹਫਤੇ ਤਿੰਨ ਉੱਚ ਸਿੱਖਿਆ ਸੰਸਥਾਵਾਂ ਲਈ 15 ਕਰੋੜ ਰੁਪਏ ਜਾਰੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਵਿੱਤ ਵਿਭਾਗ ਨੇ ਮਾਝਾ ਖੇਤਰ ਦੀਆਂ ਦੋ ਉੱਚ ਸਿੱਖਿਆ ਸੰਸਥਾਵਾਂ ਲਈ 8.5 ਕਰੋੜ ਰੁਪਏ ਜਾਰੀ ਕਰਨ ਨੂੰ ਪ੍ਰਵਾਨਗੀ ਦਿੱਤੀ ਗਈ ਹੈ | ਜਿਸ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਯੂਨੀਵਰਸਿਟੀ ਆਫ਼ ਲਾਅ, ਕੈਰੋਂ, ਤਰਨਤਾਰਨ ਨੂੰ ਉਸਾਰੀ ਕਾਰਜਾਂ ਲਈ 6.75 ਕਰੋੜ ਰੁਪਏ ਅਤੇ ਆਈ.ਆਈ.ਐਮ, ਅੰਮ੍ਰਿਤਸਰ ਲਈ 1.71 ਕਰੋੜ ਰੁਪਏ ਜਾਰੀ ਕਰਨ ਨੂੰ ਪ੍ਰਵਾਨਗੀ ਦਿੱਤੀ ਗਈ।ਚੀਮਾ ਨੇ ਅੱਗੇ ਦੱਸਿਆ ਕਿ ਵਿੱਤ ਵਿਭਾਗ ਨੇ ਡਾ: ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼, ਮੁਹਾਲੀ ਨੂੰ ਵਿੱਤੀ ਸਾਲ 2022-23 ਲਈ ਪ੍ਰਵਾਨਿਤ ਬਜਟ ਵਿੱਚੋਂ 6.50 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਇੱਕਮੁਸ਼ਤ ਰਕਮ ਵਜੋਂ ਜਾਰੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਵਿੱਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਵਿਦਿਅਕ ਸੰਸਥਾਵਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ ਵਚਨਬੱਧ ਹੈ ਤਾਂ ਜੋ ਇਨ੍ਹਾਂ ਸੰਸਥਾਵਾਂ ਨੂੰ ਫੰਡਾਂ ਦੀ ਕੋਈ ਘਾਟ ਨਾ ਆਵੇ। The post ਵਿੱਤ ਵਿਭਾਗ ਵੱਲੋਂ ਤਿੰਨ ਉੱਚ ਸਿੱਖਿਆ ਸੰਸਥਾਵਾਂ ਨੂੰ 15 ਕਰੋੜ ਰੁਪਏ ਜਾਰੀ ਕਰਨ ਦੀ ਪ੍ਰਵਾਨਗੀ appeared first on TheUnmute.com - Punjabi News. Tags:
|
ਮੁੱਖ ਮੰਤਰੀ ਭਗਵੰਤ ਮਾਨ ਦਾ ਐਲਾਨ, ਪੰਜਾਬ 'ਚ ਪਾਲਕੀ ਸਾਹਿਬ ਵਾਲੀ ਗੱਡੀਆਂ ਦਾ ਹਰ ਕਿਸਮ ਦਾ ਟੈਕਸ ਮੁਆਫ਼ Saturday 03 September 2022 12:28 PM UTC+00 | Tags: breaking-news chief-minister-bhagwant-mann cm-bhagwant-mann news punjab-chief-minister-bhagwant-mann punjab-government sahib-sri-guru-granth-sahib-ji sgpc the-unmute-breaking the-unmute-breaking-news the-unmute-punjabi-news ਚੰਡੀਗੜ੍ਹ 03 ਸਤੰਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਪੰਜਾਬ ਵਿੱਚ ਜਿੰਨੀਆਂ ਵੀ ਗੱਡੀਆਂ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਲੈ ਕੇ ਜਾਂਦੀਆਂ ਹਨ, ਜਿੰਨਾਂ ਨੂੰ ਪਾਲਕੀ ਸਾਹਿਬ ਵਾਲੀ ਗੱਡੀ ਕਿਹਾ ਜਾਂਦਾ ਹੈ | ਪੰਜਾਬ ਸਰਕਾਰ ਵੱਲੋਂ ਇਨ੍ਹਾਂ ਵਹੀਕਲਾਂ ਦਾ ਹਰ ਕਿਸਮ ਦਾ ਟੈਕਸ ਮੁਆਫ਼ ਕਰਨ ਦਾ ਫੈਸਲਾ ਲਿਆ ਗਿਆ ਹੈ | The post ਮੁੱਖ ਮੰਤਰੀ ਭਗਵੰਤ ਮਾਨ ਦਾ ਐਲਾਨ, ਪੰਜਾਬ ‘ਚ ਪਾਲਕੀ ਸਾਹਿਬ ਵਾਲੀ ਗੱਡੀਆਂ ਦਾ ਹਰ ਕਿਸਮ ਦਾ ਟੈਕਸ ਮੁਆਫ਼ appeared first on TheUnmute.com - Punjabi News. Tags:
|
ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਸਟੇਟ ਐਵਾਰਡ ਲਈ ਅਧਿਆਪਕਾਂ ਦੀ ਸੂਚੀ ਕੀਤੀ ਜਾਰੀ Saturday 03 September 2022 12:45 PM UTC+00 | Tags: aam-aadmi-party breaking-news cm-bhagwant-mann news punjab-news punjab-school-education-department punjab-school-news state-award state-award-ceremony-punjab the-unmute-breaking-news the-unmute-punjabi-news ਚੰਡੀਗੜ੍ਹ 03 ਸਤੰਬਰ 2022: ਪੰਜਾਬ ਸਕੂਲ ਸਿੱਖਿਆ ਵਿਭਾਗ (Punjab School Education Department) ਵੱਲੋਂ 05 ਸਤੰਬਰ ਨੂੰ ਹੋਣ ਵਾਲੇ ਰਾਜ ਪੁਰਸਕਾਰ (State Award) ਸਮਾਗਮ 2022 ਸੰਬੰਧੀ ਪੱਤਰ ਜਾਰੀ ਕੀਤਾ ਗਿਆ ਹੈ | ਇਸਦੇ ਨਾਲ ਹੀ ਸਿੱਖਿਆ ਵਿਭਾਗ ਨੇ ਰਾਜ ਪੁਰਸਕਾਰ ਲਈ ਅਧਿਆਪਕਾਂ ਦੀ ਸੂਚੀ ਜਾਰੀ ਕੀਤੀ ਹੈ। The post ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਸਟੇਟ ਐਵਾਰਡ ਲਈ ਅਧਿਆਪਕਾਂ ਦੀ ਸੂਚੀ ਕੀਤੀ ਜਾਰੀ appeared first on TheUnmute.com - Punjabi News. Tags:
|
ਸ੍ਰੀ ਗੁਰੂ ਤੇਗ਼ ਬਹਾਦਰ ਲਾਅ ਯੂਨੀਵਰਸਿਟੀ ਤਰਨ ਤਾਰਨ ਲਈ 6.75 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਜਾਰੀ: ਲਾਲਜੀਤ ਸਿੰਘ ਭੁੱਲਰ Saturday 03 September 2022 12:54 PM UTC+00 | Tags: aam-aadmi-party animal-husbandry-minister-laljit-singh-bhullar breaking-news cm-bhagwant-mann faridkot ferozepur halka-patti laljit-singh-bhullar news punjab-enws punjab-government punjab-news sri-guru-tegh-bahadur-state-law-university sri-guru-tegh-bahadur-state-law-university-news tarn-taran the-unmute-breaking-news the-unmute-latest-news the-unmute-punjabi-news village-kairon village-kairon-in-halka-patti ਚੰਡੀਗੜ੍ਹ 03 ਸਤੰਬਰ 2022: ਟਰਾਂਸਪੋਰਟ ਅਤੇ ਪਸ਼ੂ ਪਾਲਣ ਮੰਤਰੀ ਸ. ਲਾਲਜੀਤ ਸਿੰਘ ਭੁੱਲਰ (Laljit Singh Bhullar) ਦੇ ਠੋਸ ਯਤਨਾਂ ਸਦਕਾ ਪੰਜਾਬ ਸਰਕਾਰ ਨੇ ਜ਼ਿਲ੍ਹਾ ਤਰਨ ਤਾਰਨ ਦੇ ਹਲਕਾ ਪੱਟੀ ਵਿੱਚ ਪਿੰਡ ਕੈਰੋਂ ਵਿਖੇ ਬਣ ਰਹੀ ਸ੍ਰੀ ਗੁਰੂ ਤੇਗ਼ ਬਹਾਦਰ ਰਾਜ ਲਾਅ ਯੂਨੀਵਰਸਿਟੀ (Sri Guru Tegh Bahadur State Law University) ਦੀ ਉਸਾਰੀ ਲਈ ਪਹਿਲੀ ਕਿਸ਼ਤ ਵਜੋਂ 6.75 ਕਰੋੜ ਰੁਪਏ ਜਾਰੀ ਕੀਤੇ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ 278 ਕਰੋੜ ਰੁਪਏ ਦੀ ਲਾਗਤ ਨਾਲ 25 ਏਕੜ ਰਕਬੇ ਵਿੱਚ ਬਣਨ ਵਾਲੀ ਇਹ ਯੂਨੀਵਰਸਿਟੀ ਸੂਬੇ ਦੇ ਖ਼ਾਸਕਰ ਸਰਹੱਦੀ ਜ਼ਿਲ੍ਹਿਆਂ ਤਰਨ ਤਾਰਨ, ਅੰਮ੍ਰਿਤਸਰ, ਫ਼ਿਰੋਜ਼ਪੁਰ, ਫ਼ਰੀਦਕੋਟ ਅਤੇ ਫ਼ਾਜ਼ਿਲਕਾ ਆਦਿ ਦੇ ਬੱਚਿਆਂ ਨੂੰ ਉੱਚ ਕਾਨੂੰਨੀ ਸਿੱਖਿਆ ਪ੍ਰਦਾਨ ਕਰੇਗੀ। ਉਨ੍ਹਾਂ ਦੱਸਿਆ ਕਿ ਤਰਨ ਤਰਨ ਜ਼ਿਲ੍ਹੇ ਵਿੱਚ ਕਾਨੂੰਨ ਦੀ ਪੜ੍ਹਾਈ ਪ੍ਰਦਾਨ ਕਰਨ ਵਾਲੀ ਇਹ ਪਹਿਲੀ ਉੱਚ ਵਿਦਿਅਕ ਸੰਸਥਾ ਹੋਵੇਗੀ ਜਿਸ ਵਿੱਚ ਮਾਝਾ ਖੇਤਰ ਸਣੇ ਹੋਰਨਾਂ ਜ਼ਿਲ੍ਹਿਆਂ ਅਤੇ ਸੂਬਿਆਂ ਦੇ ਬੱਚੇ ਉਚੇਰੀ ਸਿੱਖਿਆ ਹਾਸਲ ਕਰਨਗੇ। ਲਾਲਜੀਤ ਸਿੰਘ ਭੁੱਲਰ (Laljit Singh Bhullar) ਨੇ ਦੱਸਿਆ ਕਿ ਉਨ੍ਹਾਂ ਨੇ ਆਪਣੀ ਸਰਕਾਰ ਦੇ ਪਹਿਲੇ ਬਜਟ ਦੌਰਾਨ ਯੂਨੀਵਰਸਿਟੀ ਦੇ ਕੰਮ ਨੂੰ ਦੋ ਸਾਲ ਦੇ ਮਿੱਥੇ ਟੀਚੇ ਵਿੱਚ ਪੂਰਾ ਕਰਨ ਲਈ ਗ੍ਰਾਂਟ ਜਾਰੀ ਕਰਨ ਦੀ ਮੰਗ ਰੱਖੀ ਸੀ ਜਿਸ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਤਰਜੀਹੀ ਤੌਰ 'ਤੇ ਪੂਰਾ ਕਰਦਿਆਂ ਪਹਿਲੀ ਕਿਸ਼ਤ ਵਜੋਂ 6.75 ਕਰੋੜ ਰੁਪਏ ਜਾਰੀ ਕੀਤੇ ਹਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਨੇ ਭਰੋਸਾ ਦਿਵਾਇਆ ਹੈ ਕਿ ਇਸ ਪ੍ਰਾਜੈਕਟ ਨੂੰ ਸਮਾਂਬੱਧ ਤਰੀਕੇ ਨਾਲ ਪੂਰਾ ਕਰਨ ਲਈ ਫ਼ੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਕਾਨੂੰਨ ਯੂਨੀਵਰਸਿਟੀ ਵਿੱਚ ਚਾਰ ਦੀਵਾਰੀ ਅਤੇ ਪ੍ਰਸ਼ਾਸਕੀ ਬਲਾਕ ਦੇ ਚਲ ਰਹੇ ਕੰਮ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕੀਤਾ ਜਾਵੇਗਾ। ਉਨ੍ਹਾਂ ਯੂਨੀਵਰਸਿਟੀ ਲਈ ਗ੍ਰਾਂਟ ਜਾਰੀ ਕਰਨ ਵਾਸਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਦਾ ਧੰਨਵਾਦ ਕੀਤਾ। The post ਸ੍ਰੀ ਗੁਰੂ ਤੇਗ਼ ਬਹਾਦਰ ਲਾਅ ਯੂਨੀਵਰਸਿਟੀ ਤਰਨ ਤਾਰਨ ਲਈ 6.75 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਜਾਰੀ: ਲਾਲਜੀਤ ਸਿੰਘ ਭੁੱਲਰ appeared first on TheUnmute.com - Punjabi News. Tags:
|
ਸਕੂਲਾਂ 'ਚ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਯਕੀਨੀ ਬਣਾਉਣਾ ਤੇ ਅਧਿਆਪਕਾਂ ਦੀ ਕਮੀ ਨੂੰ ਦੂਰ ਕੀਤਾ ਜਾਵੇਗਾ: ਹਰਪਾਲ ਚੀਮਾ Saturday 03 September 2022 01:05 PM UTC+00 | Tags: aam-aadmi-party breaking-news cm-bhagwant-mann congress dirba government government-senior-secondary-school-kauharian government-senior-secondary-school-rai-dharana-shadihari harpal-singh-cheema news pseb punjab-government punjab-news rai-dharana-shadihari sangrur taxation-and-excise-minister-harpal-singh-cheema the-unmute-breaking-news the-unmute-punjabi-news ਦਿੜ੍ਹਬਾ/ਸੰਗਰੂਰ 03 ਸਤੰਬਰ 2022: ਪੰਜਾਬ ਦੇ ਵਿੱਤ, ਯੋਜਨਾ, ਕਰ ਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ (Harpal Singh Cheema) ਨੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਏ ਧਰਾਨਾ ਸ਼ਾਦੀਹਰੀ ਦੇ ਨਵੇਂ ਬਣੇ ਕਮਰਿਆਂ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੌਹਰੀਆਂ ਵਿਖੇ ਸਾਇੰਸ ਲੈਬ ਅਤੇ ਲਾਇਬ੍ਰੇਰੀ ਦੀ ਨਵੀਂ ਇਮਾਰਤ ਦਾ ਉਦਘਾਟਨ ਕਰਨ ਦੀ ਰਸਮ ਅਦਾ ਕੀਤੀ। ਇਸ ਮੌਕੇ ਸਕੂਲੀ ਵਿਦਿਆਰਥੀਆਂ ਸਮੇਤ ਹੋਰ ਪਤਵੰਤਿਆਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਸਿੱਖਿਆ ਨੂੰ ਤਰਜੀਹੀ ਖੇਤਰ ਵਜੋਂ ਰੱਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸੇ ਉਦੇਸ਼ ਤਹਿਤ ਸਰਕਾਰੀ ਸਕੂਲਾਂ ਨੂੰ ਆਲ੍ਹਾ ਦਰਜੇ ਦੇ ਸਕੂਲਾਂ (ਸਕੂਲ ਆਫ਼ ਐਮੀਨੈਂਸ) ਵਜੋਂ ਤਬਦੀਲ ਕਰਨ ਦੀ ਪ੍ਰਕਿਰਿਆ ਪ੍ਰਗਤੀ ਅਧੀਨ ਹੈ। ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਬੇਮਿਸਾਲ ਤਬਦੀਲੀਆਂ ਲਿਆਉਣ ਲਈ ਵਚਨਬੱਧ ਹੈ ਅਤੇ ਇਸ ਉਦੇਸ਼ ਦੀ ਪੂਰਤੀ ਹਿੱਤ ਜਿਥੇ ਵੀ ਕੋਈ ਘਾਟ ਨਜ਼ਰ ਆਉਂਦੀ ਹੈ ਤਾਂ ਉਸ ਨੂੰ ਪਹਿਲ ਦੇ ਆਧਾਰ ਉੱਤੇ ਪੂਰਾ ਕੀਤਾ ਜਾ ਰਿਹਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਜਲਦ ਹੀ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਗੈਰ ਅਧਿਆਪਨ ਜ਼ਿੰਮੇਵਾਰੀਆਂ ਤੋਂ ਮੁਕਤ ਕਰ ਦਿੱਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਅਧਿਆਪਕਾਂ ਦੀ ਕਮੀ ਨੂੰ ਦੂਰ ਕਰਨ ਲਈ ਵੀ ਪ੍ਰਕਿਰਿਆ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਨਾਨ ਮੈਡੀਕਲ, ਮੈਡੀਕਲ ਜਾਂ ਕਾਮਰਸ ਦੇ ਦਾਖਲੇ ਲਈ ਬਹੁ ਗਿਣਤੀ ਵਿਦਿਆਰਥੀ ਚਾਹਵਾਨ ਹਨ ਤਾਂ ਅਜਿਹੇ ਸਕੂਲਾਂ ਵਿੱਚ ਆਰਟਸ ਦੇ ਨਾਲ ਨਾਲ ਇਹ ਵਿਸ਼ੇ ਲਿਆਉਣ ਲਈ ਵੀ ਵਿਸ਼ੇਸ਼ ਯਤਨ ਕੀਤੇ ਜਾਣਗੇ। ਇਸ ਮੌਕੇ ਰਾਏਧਰਾਨਾ ਸ਼ਾਦੀਹਰੀ ਸਕੂਲ ਦੇ ਪ੍ਰਬੰਧਕਾਂ ਦੀਆਂ ਮੰਗਾਂ ਨੂੰ ਪ੍ਰਵਾਨ ਕਰਦਿਆਂ ਸ੍ਰੀ ਚੀਮਾ ਨੇ ਕਿਹਾ ਕਿ ਹਲਕਾ ਦਿੜ੍ਹਬਾ ਦੇ ਸਕੂਲਾਂ ਦਾ ਕਾਇਆ ਕਲਪ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਸਕੂਲ ਪ੍ਰਬੰਧਕਾਂ ਵੱਲੋਂ ਕੈਬਨਿਟ ਮੰਤਰੀ ਨੂੰ ਸਨਮਾਨਿਤ ਵੀ ਕੀਤਾ ਗਿਆ। ਸਮਾਗਮ ਦੌਰਾਨ ਐੱਸ ਡੀ ਐੱਮ ਰਾਜੇਸ਼ ਸ਼ਰਮਾ ਸਮੇਤ ਹੋਰ ਸ਼ਖ਼ਸੀਅਤਾਂ ਵੀ ਹਾਜ਼ਰ ਸਨ। The post ਸਕੂਲਾਂ ‘ਚ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਯਕੀਨੀ ਬਣਾਉਣਾ ਤੇ ਅਧਿਆਪਕਾਂ ਦੀ ਕਮੀ ਨੂੰ ਦੂਰ ਕੀਤਾ ਜਾਵੇਗਾ: ਹਰਪਾਲ ਚੀਮਾ appeared first on TheUnmute.com - Punjabi News. Tags:
|
ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨੇ ਪੱਛਮੀ ਬੰਗਾਲ ਸਰਕਾਰ 'ਤੇ ਲਗਾਇਆ 3500 ਕਰੋੜ ਰੁਪਏ ਦਾ ਜੁਰਮਾਨਾ Saturday 03 September 2022 01:21 PM UTC+00 | Tags: bengal-government breaking-news chief-minister-mamata-banerjee india-news mamta-benarjee national-green-tribunal negal-latest-news news ngt ngt-chairperson-justice-ak-goyal punjabi-news the-national-green-tribunal the-unmute-breaking-news the-unmute-punjabi-news the-unmute-update tmc-party west-bengal-governmen ਚੰਡੀਗੜ੍ਹ 03 ਸਤੰਬਰ 2022: ਨੈਸ਼ਨਲ ਗ੍ਰੀਨ ਟ੍ਰਿਬਿਊਨਲ (National Green Tribunal) ਨੇ ਪੱਛਮੀ ਬੰਗਾਲ (West Bengal) ਸੂਬੇ ‘ਤੇ 3500 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਹੈ। NGT ਵਲੋਂ ਇਹ ਜੁਰਮਾਨਾ ਵਾਤਾਵਰਨ ਨੂੰ ਨੁਕਸਾਨ ਪਹੁੰਚਾਉਣ ਵਾਲੇ ਪ੍ਰਬੰਧਨ ਨੂੰ ਕਥਿਤ ਤੌਰ ‘ਤੇ ਨਾ ਸੰਭਾਲਣ ਕਾਰਨ ਲਗਾਇਆ ਗਿਆ ਹੈ। ਐਨਜੀਟੀ ਨੇ ਕਿਹਾ ਕਿ ਪੱਛਮੀ ਬੰਗਾਲ (West Bengal) ਸਰਕਾਰ ਸੀਵਰੇਜ ਅਤੇ ਠੋਸ ਰਹਿੰਦ-ਖੂੰਹਦ ਪ੍ਰਬੰਧਨ ਸਹੂਲਤਾਂ ਦੀ ਸਥਾਪਨਾ ਨੂੰ ਤਰਜੀਹ ਨਹੀਂ ਦੇ ਰਹੀ ਹੈ। ਵਿੱਤੀ ਸਾਲ 2022-23 ਲਈ ਰਾਜ ਦੇ ਬਜਟ ਵਿੱਚ ਸ਼ਹਿਰੀ ਵਿਕਾਸ ਅਤੇ ਨਗਰ ਪਾਲਿਕਾਵਾਂ ਨਾਲ ਸਬੰਧਤ ਮਾਮਲਿਆਂ ‘ਤੇ 12818.99 ਕਰੋੜ ਰੁਪਏ ਦੀ ਤਜਵੀਜ ਰੱਖੀ ਗਈ ਸੀ | ਐਨਜੀਟੀ ਦੇ ਚੇਅਰਪਰਸਨ ਜਸਟਿਸ ਏ ਕੇ ਗੋਇਲ ਦੀ ਅਗਵਾਈ ਵਾBengal governmentਲੇ ਬੈਂਚ ਨੇ ਕਿਹਾ ਕਿ ਸਿਹਤ ਨਾਲ ਸਬੰਧਤ ਮੁੱਦਿਆਂ ਨੂੰ ਲੈ ਕੇ ਲਾਪਰਵਾਹੀ ਨਹੀਂ ਕੀਤੀ ਜਾ ਸਕਦੀ। ਇਸ ਨੂੰ ਜ਼ਿਆਦਾ ਦੇਰ ਤੱਕ ਟਾਲਿਆ ਨਹੀਂ ਜਾ ਸਕਦਾ। ਪ੍ਰਦੂਸ਼ਣ ਰਹਿਤ ਵਾਤਾਵਰਣ ਪ੍ਰਦਾਨ ਕਰਨਾ ਰਾਜ ਅਤੇ ਸਥਾਨਕ ਸੰਸਥਾਵਾਂ ਦੀ ਸੰਵਿਧਾਨਕ ਜ਼ਿੰਮੇਵਾਰੀ ਹੈ। The post ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨੇ ਪੱਛਮੀ ਬੰਗਾਲ ਸਰਕਾਰ ‘ਤੇ ਲਗਾਇਆ 3500 ਕਰੋੜ ਰੁਪਏ ਦਾ ਜੁਰਮਾਨਾ appeared first on TheUnmute.com - Punjabi News. Tags:
|
Sri Lanka: ਸਾਬਕਾ ਰਾਸ਼ਟਰਪਤੀ ਗੋਟਾਬਾਯਾ ਰਾਜਪਕਸ਼ੇ ਸ੍ਰੀਲੰਕਾ ਵਾਪਸ ਪਰਤੇ Saturday 03 September 2022 01:34 PM UTC+00 | Tags: breaking-news economic-crisis-in-sri-lanka emergency-in-sri-lanka former-president-gotabaya-rajapakse former-president-of-sri-lanka gotabaya-rajapaksa-news gotabaya-rajapakse gotabaya-rajapakse-has-returned sri-lanka sri-lanka-crisis sri-lanka-latest-news the-unmute-breaking-news the-unmute-latest-news the-unmute-update ਚੰਡੀਗੜ੍ਹ 03 ਸਤੰਬਰ 2022: ਗੰਭੀਰ ਆਰਥਿਕ ਸੰਕਟ ਸਾਹਮਣਾ ਕਰ ਰਹੇ ਸ਼੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਗੋਟਾਬਾਯਾ ਰਾਜਪਕਸ਼ੇ (Gotabaya Rajapaksa) ਅੱਜ ਵਤਨ ਵਾਪਸ ਪਰਤੇ ਹਨ। ਆਰਥਿਕ ਸੰਕਟ ਦਾ ਸਾਹਮਣਾ ਕਰ ਰਹੇ ਸ਼੍ਰੀਲੰਕਾ ਦੇ ਲੋਕਾਂ ਦੇ ਵਿਰੋਧ ਪ੍ਰਦਰਸ਼ਨ ਤੋਂ ਬਾਅਦ ਗੋਟਾਬਾਯਾ ਰਾਜਪਕਸ਼ੇ ਨੇ ਜੁਲਾਈ ‘ਚ ਦੇਸ਼ ਛੱਡ ਦਿੱਤਾ ਸੀ। ਸਾਬਕਾ ਰਾਸ਼ਟਰਪਤੀ ਗੋਟਾਬਾਯਾ ਰਾਜਪਕਸ਼ੇ 52 ਦਿਨਾਂ ਬਾਅਦ ਦੇਸ਼ ਵਾਪਸ ਪਰਤੇ ਹਨ | ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਰਾਸ਼ਟਰਪਤੀ ਭਵਨ ਅਤੇ ਸਰਕਾਰੀ ਦਫਤਰਾਂ ‘ਤੇ ਵੀ ਧਾਵਾ ਬੋਲ ਦਿੱਤਾ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਗੋਟਾਬਾਯਾ ਰਾਜਪਕਸ਼ੇ (Gotabaya Rajapaksa) ਸਿੰਗਾਪੁਰ ਏਅਰਲਾਈਨਜ਼ ਦੀ ਫਲਾਈਟ ਰਾਹੀਂ ਸ਼੍ਰੀਲੰਕਾ ਪਹੁੰਚੇ ਹਨ। ਸਾਬਕਾ ਰਾਸ਼ਟਰਪਤੀ ਨੂੰ ਦਿੱਤੀਆਂ ਜਾਣ ਵਾਲੀਆਂ ਸਾਰੀਆਂ ਸਹੂਲਤਾਂ ਉਨ੍ਹਾਂ ਨੂੰ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਦੇ ਮੀਰੀਹਾਨਾ ਨਿਵਾਸ ‘ਤੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। The post Sri Lanka: ਸਾਬਕਾ ਰਾਸ਼ਟਰਪਤੀ ਗੋਟਾਬਾਯਾ ਰਾਜਪਕਸ਼ੇ ਸ੍ਰੀਲੰਕਾ ਵਾਪਸ ਪਰਤੇ appeared first on TheUnmute.com - Punjabi News. Tags:
|
IMF ਨੇ ਪਾਕਿਸਤਾਨ ਨੂੰ ਦਿੱਤੀ ਚਿਤਾਵਨੀ, ਦੇਸ਼ 'ਚ ਬਣ ਸਕਦੇ ਹਨ ਸ੍ਰੀਲੰਕਾ ਵਰਗੇ ਹਾਲਾਤ Saturday 03 September 2022 01:52 PM UTC+00 | Tags: breaking-news economic-crisis-in-pakisatan flood-in-balochistan flood-in-pakisatan imf-has-warned-pakistan international-monetary-fund news pakistan pakistan-government pakistan-is-facing-a-terrible-flood-crisis terrible-flood-in-pakisatan ਚੰਡੀਗੜ੍ਹ 03 ਸਤੰਬਰ 2022: ਪਾਕਿਸਤਾਨ (Pakistan) ਆਰਥਿਕ ਸੰਕਟ ਦੇ ਵਿਚਕਾਰ ਭਿਆਨਕ ਹੜ੍ਹ ਸੰਕਟ ਦਾ ਸਾਹਮਣਾ ਕਰ ਰਿਹਾ ਹੈ,ਭਿਆਨਕ ਹੜ੍ਹ ਕਾਰਨ ਪਾਕਿਸਤਾਨ ‘ਚ ਪਿਛਲੇ 24 ਘੰਟਿਆਂ ਦੌਰਾਨ 55 ਤੋਂ ਜਣਿਆਂ ਦੀ ਮੌਤ ਹੋ ਚੁੱਕੀ ਹੈ | ਇਸ ਸਥਿਤੀ ਕਾਰਨ ਮਹਿੰਗਾਈ ਦੀ ਦਰ ਪਿਛਲੇ 47 ਸਾਲਾਂ ਤੋਂ 27 ਫ਼ੀਸਦੀ ਤੋਂ ਉੱਪਰ ਪਹੁੰਚ ਚੁੱਕੀ ਹੈ | ਇਸ ਦੌਰਾਨ ਅੰਤਰਰਾਸ਼ਟਰੀ ਮੁਦਰਾ ਫੰਡ (ਆਈ. ਐੱਮ. ਐੱਫ.) ਨੇ ਪਾਕਿਸਤਾਨ ਨੂੰ ਚਿਤਾਵਨੀ ਦਿੱਤੀ ਹੈ ਕਿ ਮਹਿੰਗਾਈ ਦਰ ਹੋਰ ਵਧ ਸਕਦੀ ਹੈ। ਇਸਦੇ ਨਾਲ ਹੀ IMF ਨੇ ਕਿਹਾ ਕਿ ਭੋਜਨ ਅਤੇ ਈਂਧਨ ਦੀਆਂ ਕੀਮਤਾਂ ਵਿੱਚ ਵਾਧੇ ਨਾਲ ਦੇਸ਼ ਵਿੱਚ ਜਨਤਕ ਵਿਰੋਧ ਹੋ ਸਕਦਾ ਹੈ, ਜਿਸ ਨਾਲ ਅਸਥਿਰਤਾ ਪੈਦਾ ਹੋਣ ਦੀ ਸੰਭਾਵਨਾ ਹੈ। ‘ਦਿ ਨਿਊਜ਼’ ਨੇ ਆਪਣੀ ਰਿਪੋਰਟ ‘ਚ ਕਿਹਾ ਹੈ ਕਿ ਪਾਕਿਸਤਾਨ ‘ਚ ਇਸ ਸਮੇਂ ਜਿਸ ਤਰ੍ਹਾਂ ਦਾ ਮਾਹੌਲ ਹੈ, ਉਸ ਨੂੰ ਦੇਖਦੇ ਹੋਏ ਨਵੀਂ ਯੋਜਨਾ ਲਾਗੂ ਕਰਨ ਦਾ ਖ਼ਤਰਾ ਜ਼ਿਆਦਾ ਹੈ। ਇਸ ਨਾਲ ਹਾਲਾਤ ਵਿਗੜ ਸਕਦੇ ਹਨ। ਉਨ੍ਹਾਂ ਕਿਹਾ ਕਿ ”ਯੂਕਰੇਨ ਵਿਚ ਚੱਲ ਰਹੇ ਯੁੱਧ ਕਾਰਨ ਭੋਜਨ ਅਤੇ ਈਂਧਨ ਦੀਆਂ ਕੀਮਤਾਂ ਵਿਚ ਵਾਧਾ ਹੋਇਆ ਹੈ ਅਤੇ ਮੌਜੂਦਾ ਵਿਸ਼ਵ ਵਿੱਤੀ ਸਥਿਤੀ ਵੀ ਪਾਕਿਸਤਾਨ (Pakistan) ਦੀ ਅਰਥਵਿਵਸਥਾ ‘ਤੇ ਦਬਾਅ ਪਾਉਣ ਵਾਲੀ ਹੈ, ਜਿਸ ਨਾਲ ਐਕਸਚੇਂਜ ਰੇਟ ਅਤੇ ਹੋਰ ਕਾਰਕਾਂ ਵਿਚ ਵਾਧਾ ਹੋਵੇਗਾ। ਦੇਸ਼ਾਂ ਨਾਲ ਸਥਿਰ ਵਿੱਤੀ ਸਬੰਧ ਬਣਾਏ ਰੱਖਣ ਵਿੱਚ ਵੀ ਮੁਸ਼ਕਲ ਆਵੇਗੀ। The post IMF ਨੇ ਪਾਕਿਸਤਾਨ ਨੂੰ ਦਿੱਤੀ ਚਿਤਾਵਨੀ, ਦੇਸ਼ ‘ਚ ਬਣ ਸਕਦੇ ਹਨ ਸ੍ਰੀਲੰਕਾ ਵਰਗੇ ਹਾਲਾਤ appeared first on TheUnmute.com - Punjabi News. Tags:
|
ਟੀਮ ਇੰਡੀਆ ਖ਼ਿਲਾਫ ਮੁਕਾਬਲੇ ਤੋਂ ਪਹਿਲਾ ਪਾਕਿਸਤਾਨ ਨੂੰ ਵੱਡਾ ਝਟਕਾ, ਟੀਮ ਦਾ ਧਾਕੜ ਗੇਂਦਬਾਜ ਟੂਰਨਾਮੈਂਟ ਤੋਂ ਬਾਹਰ Saturday 03 September 2022 02:05 PM UTC+00 | Tags: aisa-cup aisa-cup-2022 all-rounder-hardik-pandya asia-cup-2022 asia-cup-2022-live-score babar-azam bcci breaking-news dahani hardik-pandya icc news pakistan pakistan-team pcb sports-news team-india team-india-vs-pakistan-live-score the-pakistan-cricket-board the-unmute-breaking-news the-unmute-punjabi-news uae ਚੰਡੀਗੜ੍ਹ 03 ਸਤੰਬਰ 2022: (Asia Cup 2022 IND vs PAK) ਟੀਮ ਇੰਡੀਆ ਖ਼ਿਲਾਫ ਮੈਚ ਤੋਂ ਠੀਕ ਪਹਿਲਾਂ ਪਾਕਿਸਤਾਨ ਨੂੰ ਵੱਡਾ ਝਟਕਾ ਲੱਗਾ ਹੈ। ਟੀਮ ਦੇ ਤੇਜ਼ ਗੇਂਦਬਾਜ਼ ਸ਼ਾਹਨਵਾਜ਼ ਦਹਾਨੀ (Shahnawaz Dahani) ਏਸ਼ੀਆ ਕੱਪ ਤੋਂ ਬਾਹਰ ਹੋ ਗਏ ਹਨ। 4 ਸਤੰਬਰ ਐਤਵਾਰ ਨੂੰ ਭਾਰਤ ਅਤੇ ਪਾਕਿਸਤਾਨ ਵਿਚਾਲੇ ਏਸ਼ੀਆ ਕੱਪ ‘ਚ ਦੂਜੀ ਵਾਰ ਖੇਡਿਆ ਜਾਣਾ ਹੈ । ਪਾਕਿਸਤਾਨ ਕ੍ਰਿਕੇਟ ਬੋਰਡ (ਪੀਸੀਬੀ) ਨੇ ਸ਼ਨੀਵਾਰ 3 ਸਤੰਬਰ ਨੂੰ ਇੱਕ ਅਪਡੇਟ ਵਿੱਚ ਕਿਹਾ ਕਿ ਦਹਾਨੀ ਭਾਰਤ ਦੇ ਖਿਲਾਫ ਐਤਵਾਰ ਨੂੰ ਹੋਣ ਵਾਲੇ ਮੈਚ ‘ਚ ਨਹੀਂ ਖੇਡਣਗੇ, ਪਰ ਪਾਕਿਸਤਾਨੀ ਮੀਡੀਆ ਦਾ ਦਾਅਵਾ ਹੈ ਕਿ ਉਸਨੂੰ ਟੂਰਨਾਮੈਂਟ ਤੋਂ ਬਾਹਰ ਕਰ ਦਿੱਤਾ ਗਿਆ ਹੈ। ਸ਼ੁੱਕਰਵਾਰ ਨੂੰ ਹਾਂਗਕਾਂਗ ਦੇ ਖ਼ਿਲਾਫ ਗੇਂਦਬਾਜ਼ੀ ਕਰਦੇ ਹੋਏ ਉਸਨੂੰ ਇਹ ਸੱਟ ਲੱਗੀ ਸੀ। The post ਟੀਮ ਇੰਡੀਆ ਖ਼ਿਲਾਫ ਮੁਕਾਬਲੇ ਤੋਂ ਪਹਿਲਾ ਪਾਕਿਸਤਾਨ ਨੂੰ ਵੱਡਾ ਝਟਕਾ, ਟੀਮ ਦਾ ਧਾਕੜ ਗੇਂਦਬਾਜ ਟੂਰਨਾਮੈਂਟ ਤੋਂ ਬਾਹਰ appeared first on TheUnmute.com - Punjabi News. Tags:
|
ਤਰੁਣ ਚੁੱਘ ਨੇ ਭਾਰਤ-ਪਾਕਿ ਸਰਹੱਦ 'ਤੇ ਗੈਰ-ਕਾਨੂੰਨੀ ਮਾਈਨਿੰਗ ਦੀ CBI ਜਾਂਚ ਦੀ ਕੀਤੀ ਮੰਗ Saturday 03 September 2022 02:15 PM UTC+00 | Tags: aam-aadmi-party bhagwant-mann bjp-national-general-secretary-tarun-chugh breaking-news cbi-probe-into-illegal-mining-on-the-indo-pak-border cm-bhagwant-mann indo-pak indo-pak-border punjab-government punjab-news tarun-chugh the-unmute-punjabi-news ਚੰਡੀਗੜ੍ਹ 03 ਸਤੰਬਰ 2022: ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ (Tarun Chugh) ਨੇ ਭਾਰਤ-ਪਾਕਿ ਸਰਹੱਦ ‘ਤੇ ਗੈਰ-ਕਾਨੂੰਨੀ ਮਾਈਨਿੰਗ ਦੀ ਇਜਾਜ਼ਤ ਦੇਣ ਲਈ ਪੰਜਾਬ ਸਰਕਾਰ ਦੀ ਸਖ਼ਤ ਆਲੋਚਨਾ ਕੀਤੀ ਹੈ ਅਤੇ ਸੀਬੀਆਈ ਜਾਂਚ ਦੀ ਮੰਗ ਕੀਤੀ ਹੈ। ਤਰੁਣ ਚੁੱਘ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਅੰਤਰਰਾਸ਼ਟਰੀ ਸਰਹੱਦ ‘ਤੇ ਗੈਰ-ਕਾਨੂੰਨੀ ਮਾਈਨਿੰਗ ਦੀ ਇਜਾਜ਼ਤ ਦੇ ਕੇ ਰਾਸ਼ਟਰੀ ਸੁਰੱਖਿਆ ਨੂੰ ਦਾਅ ‘ਤੇ ਲਗਾ ਦਿੱਤਾ ਹੈ। ਇਸਦੇ ਨਾਲ ਹੀ ਰਾਵੀ ਨਦੀ ਦੇ ਨਾਲ ਹੋ ਰਹੀ ਮਾਈਨਿੰਗ ‘ਤੇ ਚਿੰਤਾ ਪ੍ਰਗਟ ਕਰਦੇ ਹੋਏ ਤਰੁਣ ਚੁੱਘ (Tarun Chugh) ਨੇ ਕਿਹਾ ਕਿ ‘ਆਪ’ ਦੇ ਮੰਤਰੀ ਅਤੇ ਨੇਤਾ ਵੀ ਰਾਸ਼ਟਰੀ ਸੁਰੱਖਿਆ ਦੀ ਕੀਮਤ ‘ਤੇ ਮਾਈਨਿੰਗ ਮਾਫੀਆ ਗਿਰੋਹ ਨਾਲ ਜੁੜੇ ਹੋਏ ਹਨ। ਇਹ ਪਹਿਲੀ ਵਾਰ ਹੈ ਜਦੋਂ ਬੀਐਸਐਫ ਅਤੇ ਹੋਰ ਸੁਰੱਖਿਆ ਏਜੰਸੀਆਂ ਵੱਲੋਂ ਕੌਮਾਂਤਰੀ ਸਰਹੱਦ 'ਤੇ ਗ਼ੈਰਕਾਨੂੰਨੀ ਮਾਈਨਿੰਗ 'ਤੇ ਇਤਰਾਜ਼ ਕੀਤੇ ਜਾਣ ਮਗਰੋਂ ਸੂਬਾ ਸਰਕਾਰ ਦੇਸ਼ ਦੀ ਸੁਰੱਖਿਆ ਨੂੰ ਦਾਅ 'ਤੇ ਲਗਾ ਕੇ ਪੈਸਾ ਕਮਾ ਰਹੀ ਹੈ। ਚੁੱਘ ਨੇ ਭਾਰਤ-ਪਾਕਿ ਸਰਹੱਦ ‘ਤੇ ਗੈਰ-ਕਾਨੂੰਨੀ ਮਾਈਨਿੰਗ ਦੇ ਮਾਮਲਿਆਂ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ ਤਾਂ ਜੋ ‘ਆਪ’ ਸਰਕਾਰ ਦੇ ਨਾਪਾਕ ਮਨਸੂਬਿਆਂ ਦਾ ਜਲਦੀ ਤੋਂ ਜਲਦੀ ਪਰਦਾਫਾਸ਼ ਕੀਤਾ ਜਾ ਸਕੇ। The post ਤਰੁਣ ਚੁੱਘ ਨੇ ਭਾਰਤ-ਪਾਕਿ ਸਰਹੱਦ ‘ਤੇ ਗੈਰ-ਕਾਨੂੰਨੀ ਮਾਈਨਿੰਗ ਦੀ CBI ਜਾਂਚ ਦੀ ਕੀਤੀ ਮੰਗ appeared first on TheUnmute.com - Punjabi News. Tags:
|
ਅਮਰੀਕਾ 'ਚ ਪਾਇਲਟ ਨੇ ਜਹਾਜ਼ ਨੂੰ ਵਾਲਮਾਰਟ 'ਚ ਹਾਦਸਾਗ੍ਰਸਤ ਕਰਨ ਦੀ ਦਿੱਤੀ ਧਮਕੀ Saturday 03 September 2022 02:24 PM UTC+00 | Tags: america breaking-news news pilot-contacted-e911 pilot-from-tupelo-in-mississippi tupelo-police-department usa. walmart wal-mart ਚੰਡੀਗੜ੍ਹ 03 ਸਤੰਬਰ 2022: ਅਮਰੀਕਾ ਮਿਸੀਸਿਪੀ ਵਿੱਚ ਟੂਪੇਲੋ ਦੇ ਪਾਇਲਟ ਨੇ ਵਾਲਮਾਰਟ ਸਟੋਰ ਵਿੱਚ ਜਹਾਜ਼ ਨੂੰ ਹਾਦਸਾਗ੍ਰਸਤ ਕਰਨ ਦੀ ਧਮਕੀ ਦਿੱਤੀ। ਪਾਇਲਟ ਨੇ E911 (ATC) ਨਾਲ ਸੰਪਰਕ ਕੀਤਾ ਅਤੇ ਜਾਣਬੁੱਝ ਕੇ ਵੈਸਟ ਮੇਨ ‘ਤੇ ਵਾਲਮਾਰਟ (WalMart) ‘ਤੇ ਜਹਾਜ਼ ਨੂੰ ਹਾਦਸਾਗ੍ਰਸਤ ਕਰਨ ਦੀ ਧਮਕੀ ਦਿੱਤੀ। ਮਾਮਲੇ ਦੀ ਸੂਚਨਾ ਮਿਲਦੇ ਹੀ ਪੁਲਿਸ ਹਰਕਤ ‘ਚ ਆਈ, ਸਟੋਰ ਨੂੰ ਖਾਲੀ ਕਰਵਾ ਲਿਆ ਗਿਆ ਹੈ। ਟੂਪੇਲੋ ਪੁਲਿਸ ਵਿਭਾਗ (ਟੀਪੀਡੀ) ਇਸ ਮਾਮਲੇ ਨਾਲ ਨਜਿੱਠਣ ਲਈ ਹਰ ਸੰਭਵ ਕੋਸ਼ਿਸ਼ ਕਰ ਰਿਹਾ ਹੈ। ਗਵਰਨਰ ਟੇਟ ਰੀਵਜ਼ ਨੇ ਇਸ ਮਾਮਲੇ ‘ਤੇ ਆਪਣੀ ਪ੍ਰਤੀਕਿਰਿਆ ਦਿੱਤੀ। ਉਨ੍ਹਾਂ ਕਿਹਾ ਕਿ ਸਾਰੇ ਨਾਗਰਿਕਾਂ ਨੂੰ ਸੁਚੇਤ ਰਹਿਣਾ ਚਾਹੀਦਾ ਹੈ| ਪੁਲਿਸ ਨੇ ਦੱਸਿਆ ਕਿ ਪਾਇਲਟ ਨਾਲ ਸਿੱਧੀ ਗੱਲਬਾਤ ਸ਼ੁਰੂ ਹੋ ਗਈ ਹੈ। ਜਹਾਜ਼ ਤਿੰਨ ਘੰਟੇ ਤੋਂ ਵੀ ਵੱਧ ਸਮੇਂ ਤੋਂ ਇਸ ਖੇਤਰ ਵਿੱਚ ਚੱਕਰ ਲਗਾ ਰਿਹਾ ਹੈ। The post ਅਮਰੀਕਾ ‘ਚ ਪਾਇਲਟ ਨੇ ਜਹਾਜ਼ ਨੂੰ ਵਾਲਮਾਰਟ ‘ਚ ਹਾਦਸਾਗ੍ਰਸਤ ਕਰਨ ਦੀ ਦਿੱਤੀ ਧਮਕੀ appeared first on TheUnmute.com - Punjabi News. Tags:
|
ਅਧਿਆਪਕ ਦਿਵਸ 2022 ਮੌਕੇ ਸਨਮਾਨਿਤ ਕੀਤੇ ਜਾਣ ਵਾਲੇ 74 ਅਧਿਆਪਕਾਂ ਦੀ ਸੂਚੀ ਨੂੰ ਹਰਜੋਤ ਬੈਂਸ ਵਲੋਂ ਪ੍ਰਵਾਨਗੀ Saturday 03 September 2022 02:30 PM UTC+00 | Tags: aam-aadmi-party bhagwant-mann breaking-news cabinet-minister-harjot-bains cm-bhagwant-mann harjot-singh-bains mining-minister-harjot-bains school-education-minister-harjot-singh-bains shiromani-akali-dal teachers-day-2022 teacher-state-award-young-teacher-management-award-2022 the-unmute-breaking-news the-unmute-update ਚੰਡੀਗੜ੍ਹ 03 ਸਤੰਬਰ 2022: ਪੰਜਾਬ ਸਰਕਾਰ ਵੱਲੋਂ ਅਧਿਆਪਕ ਦਿਵਸ 2022 (Teacher’s Day 2022) ਮੌਕੇ ਸਨਮਾਨਿਤ ਕੀਤੇ ਜਾਣ ਵਾਲੇ ਤਿੰਨ ਕੈਟਾਗਰੀਆਂ ਵਿਚ 74 ਅਧਿਆਪਕ ਦੀ ਸੂਚੀ ਨੂੰ ਅੱਜ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਪ੍ਰਵਾਨਗੀ ਦੇ ਦਿੱਤੀ ਗਈ। ਸਕੂਲ ਸਿੱਖਿਆ ਮੰਤਰੀ ਵਲੋਂ ਪ੍ਰਵਾਨ ਕੀਤੀ ਗਈ ਸੂਚੀ ਅਨੁਸਾਰ ਅਧਿਆਪਕ ਰਾਜ ਪੁਰਸਕਾਰ 55 ਅਧਿਆਪਕਾਂ ਨੂੰ ਦਿੱਤਾ ਜਾਵੇਗਾ ਜਦਕਿ ਯੰਗ ਟੀਚਰ ਐਵਾਰਡ 10 ਅਧਿਆਪਕਾਂ ਨੂੰ ਦਿੱਤਾ ਜਾਵੇਗਾ। ਇਸ ਤੋਂ ਇਲਾਵਾ 9 ਅਧਿਆਪਕਾਂ ਨੂੰ ਪ੍ਰਬੰਧਕੀ ਐਵਾਰਡ ਵੀ ਦਿੱਤਾ ਜਾਵੇਗਾ। ਪੰਜਾਬ ਰਾਜ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੌਮੀ ਅਧਿਆਪਕ ਦਿਵਸ ਮੌਕੇ ਰਾਜ ਸਰਕਾਰ ਵੱਲੋਂ ਸਨਮਾਨ ਲਈ ਚੁਣੇ ਗਏ ਸਾਰੇ ਅਧਿਆਪਕ ਨੂੰ ਵਧਾਈ ਦਿੱਤੀ ਅਤੇ ਆਸ ਪ੍ਰਗਟਾਈ ਕਿ ਸਨਮਾਨ ਪ੍ਰਾਪਤ ਕਰਨ ਵਾਲੇ ਅਧਿਆਪਕਾਂ ਦੂਸਰੇ ਅਧਿਆਪਕਾਂ ਲਈ ਚਾਨਣ ਮੁਨਾਰਾ ਬਨਣਗੇ। ਬੈਂਸ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਅਧਿਆਪਕ ਦਿਵਸ ਸਬੰਧੀ ਰਾਜ ਪੱਧਰੀ ਸਮਾਗਮ ਵਿਰਾਸਤ ਏ ਖਾਲਸਾ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਵਿੱਚ ਵਿਖੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਸਿੱਖਿਆ ਮੰਤਰੀ ਨੇ ਦੱਸਿਆ ਕਿ ਇਸ ਵਾਰ ਐਵਾਰਡ ਲਈ ਚੋਣ ਜ਼ਿਲ੍ਹਾ ਪੱਧਰੀ ਕਮੇਟੀ ਅਤੇ ਰਾਜ ਪੱਧਰ ਤੇ ਜਿਊਰੀ ਵੱਲੋਂ ਕੀਤੀ ਗਈ। ਜਿਸ ਨੂੰ ਅੱਜ ਉਨ੍ਹਾਂ ਨੇ ਪ੍ਰਵਾਨਗੀ ਦੇ ਦਿੱਤੀ ਹੈ। The post ਅਧਿਆਪਕ ਦਿਵਸ 2022 ਮੌਕੇ ਸਨਮਾਨਿਤ ਕੀਤੇ ਜਾਣ ਵਾਲੇ 74 ਅਧਿਆਪਕਾਂ ਦੀ ਸੂਚੀ ਨੂੰ ਹਰਜੋਤ ਬੈਂਸ ਵਲੋਂ ਪ੍ਰਵਾਨਗੀ appeared first on TheUnmute.com - Punjabi News. Tags:
|
ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੇ ਸੋਲਰ ਸਟਰੀਟ ਲਾਈਟਾਂ ਦੀ ਮੁਰੰਮਤ ਲਈ ਟੈਂਡਰ ਮੰਗੇ Saturday 03 September 2022 02:36 PM UTC+00 | Tags: aman-arora breaking-news cabinet-minister-aman-arora chairman-peda l.e-d-online-tenders news peda sh-m.p-singh-director-peda solar-street-lights-punjab solar-street-lights-tender the-punjab-energy-development-agency the-unmute-breaking-news the-unmute-punjabi-news ਚੰਡੀਗੜ੍ਹ 03 ਸਤੰਬਰ 2022: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਲਈ ਬੁਨਿਆਦੀ ਸਹੂਲਤਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਤਹਿਤ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ ਉਤੇ ਪੰਜਾਬ ਊਰਜਾ ਵਿਕਾਸ ਏਜੰਸੀ (PEDA) ਨੇ ਐਲ.ਈ.ਡੀ. ਆਧਾਰਿਤ ਨੁਕਸਦਾਰ ਜਾਂ ਕੰਮ ਨਾ ਕਰਨ ਵਾਲੀਆਂ ਸੋਲਰ ਸਟਰੀਟ ਲਾਈਟਾਂ ਦੀ ਮੁਰੰਮਤ ਕਰਨ ਅਤੇ ਖ਼ਰਾਬ ਦੀ ਥਾਂ ਨਵੀਆਂ ਲਾਈਟਾਂ ਲਗਾਉਣ ਸਬੰਧੀ ਰੇਟ ਕੰਟਰੈਕਟ ਲਈ ਆਨਲਾਈਨ ਟੈਂਡਰਾਂ ਦੀ ਮੰਗ ਕੀਤੀ ਹੈ। ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਪੇਡਾ ਵੱਲੋਂ ਸੂਬੇ ਦੇ ਵੱਖ-ਵੱਖ ਪਿੰਡਾਂ ਵਿੱਚ ਲਗਭਗ 48, 000 ਸੋਲਰ ਸਟਰੀਟ ਲਾਈਟਾਂ ਲਗਾਈਆਂ ਗਈਆਂ ਸਨ, ਜਿਨ੍ਹਾਂ ਦੀ 5 ਸਾਲਾਂ ਦੀ ਵਾਰੰਟੀ ਖ਼ਤਮ ਹੋਣ ‘ਤੇ ਪੇਡਾ ਨੇ ਵੱਖ-ਵੱਖ ਗ੍ਰਾਮ ਪੰਚਾਇਤਾਂ/ਸੰਸਥਾਵਾਂ ਵਿੱਚ ਖ਼ਰਾਬ ਪਈਆਂ ਸਟਰੀਟ ਲਾਈਟਾਂ ਨੂੰ ਦਰੁਸਤ ਕਰਨ ਅਤੇ ਮੁੜ ਚਾਲੂ ਕਰਨ ਲਈ ਈ-ਟੈਂਡਰ ਮੰਗੇ ਹਨ। ਉਨ੍ਹਾਂ ਦੱਸਿਆ ਕਿ ਸਫ਼ਲ ਬੋਲੀਕਾਰਾਂ ਨੂੰ ਸਾਲਾਨਾ ਮੇਨਟੇਨੈਂਸ ਕੰਟਰੈਕਟ (ਏ.ਐਮ.ਸੀ.) ਸਹੀਬੱਧ ਕਰਨਾ ਹੋਵੇਗਾ, ਜਿਸ ਵਿੱਚ ਇਨ੍ਹਾਂ 48000 ਸੋਲਰ ਸਟਰੀਟ ਲਾਈਟਾਂ ਦੀ 5-ਸਾਲ ਦੀ ਵਾਰੰਟੀ ਸ਼ਾਮਲ ਹੋਵੇਗੀ ਤਾਂ ਜੋ ਇਹ ਸਾਰੀਆਂ ਲਾਈਟਾਂ ਇਸ ਮਿਆਦ ਦੌਰਾਨ ਸੁਚਾਰੂ ਰੂਪ ਵਿੱਚ ਕੰਮ ਕਰਦੀਆਂ ਰਹਿਣ। ਟੈਂਡਰ ਜਮ੍ਹਾਂ ਕਰਵਾਉਣ ਦੀ ਆਖ਼ਰੀ ਮਿਤੀ 20 ਸਤੰਬਰ, 2022 ਹੈ ਅਤੇ ਟੈਂਡਰ 23 ਸਤੰਬਰ, 2022 ਨੂੰ ਖੋਲ੍ਹੇ ਜਾਣਗੇ। ਉਨ੍ਹਾਂ ਦੱਸਿਆ ਕਿ ਇਛੁੱਕ ਕੰਪਨੀਆਂ ਹੋਰ ਜਾਣਕਾਰੀ ਲਈ ਵੈੱਬਸਾਈਟ eproc.punjab.gov. 'ਤੇ ਲਾਗ-ਇਨ ਕਰ ਸਕਦੀਆਂ ਹਨ। ਜ਼ਿਕਰਯੋਗ ਹੈ ਕਿ ਪੇਡਾ ਪੰਜਾਬ ਵਿੱਚ ਨਵਿਆਉਣਯੋਗ ਊਰਜਾ ਪ੍ਰੋਗਰਾਮਾਂ/ਪ੍ਰਾਜੈਕਟਾਂ ਅਤੇ ਊਰਜਾ ਸੰਭਾਲ ਪ੍ਰੋਗਰਾਮਾਂ ਦੇ ਪਸਾਰ ਅਤੇ ਵਿਕਾਸ ਲਈ ਸੂਬੇ ਦੀ ਨੋਡਲ ਏਜੰਸੀ ਹੈ। The post ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੇ ਸੋਲਰ ਸਟਰੀਟ ਲਾਈਟਾਂ ਦੀ ਮੁਰੰਮਤ ਲਈ ਟੈਂਡਰ ਮੰਗੇ appeared first on TheUnmute.com - Punjabi News. Tags:
|
ਮੋਹਾਲੀ 'ਚ ਰਾਜਾ ਵੜਿੰਗ ਤੇ ਸੁਖਪਾਲ ਖਹਿਰਾ ਖ਼ਿਲਾਫ FIR ਦਰਜ, ਚੇਅਰਮੈਨਾਂ ਦੀ ਫਰਜ਼ੀ ਲਿਸਟ ਜਾਰੀ ਕਰਨ ਦੇ ਲੱਗੇ ਦੋਸ਼ Saturday 03 September 2022 02:53 PM UTC+00 | Tags: aam-aadmi-party amarinder-singh-raja-warring breaking-news cm-bhagwant-mann congress congress-president-amarinder-singh-raja-waring fake-list-of-chairmen fir-filed-against-raja-waring-and-sukhpal-khaira mla-sukhpal-singh mohali-police mohali-police-station news punjab raja-warring the-unmute-breaking-news the-unmute-latest-update ਚੰਡੀਗੜ੍ਹ 03 ਸਤੰਬਰ 2022: ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Raja Warring) ਅਤੇ ਵਿਧਾਇਕ ਸੁਖਪਾਲ ਖਹਿਰਾ (Sukhpal Singh) ਖ਼ਿਲਾਫ ਮੋਹਾਲੀ ਪੁਲਿਸ ਨੇ ਕੇਸ ਦਰਜ ਕੀਤਾ ਹੈ | ਦੱਸਿਆ ਜਾ ਰਿਹਾ ਹੈ ਕਿ ਰਾਜਾ ਵੜਿੰਗ ਅਤੇ ਸੁਖਪਾਲ ਖਹਿਰਾ ਵੱਲੋਂ ਸੋਸ਼ਲ ਮੀਡੀਆ ਉਤੇ ਚੇਅਰਮੈਨਾਂ ਦੀ ਨਿਯੁਕਤੀ ਨੂੰ ਲੈ ਕੇ ਝੂਠਾ ਪੱਤਰ ਸ਼ੇਅਰ ਕੀਤਾ ਗਿਆ ਹੈ।ਆਪ ਦੀ ਜ਼ਿਲ੍ਹਾ ਇੰਚਾਰਜ ਪ੍ਰਭਜੋਤ ਕੌਰ ਨੇ ਮੋਹਾਲੀ ਪੁਲਿਸ ਕੋਲ ਸ਼ਿਕਾਇਤ ਦਿੱਤੀ ਹੈ | The post ਮੋਹਾਲੀ ‘ਚ ਰਾਜਾ ਵੜਿੰਗ ਤੇ ਸੁਖਪਾਲ ਖਹਿਰਾ ਖ਼ਿਲਾਫ FIR ਦਰਜ, ਚੇਅਰਮੈਨਾਂ ਦੀ ਫਰਜ਼ੀ ਲਿਸਟ ਜਾਰੀ ਕਰਨ ਦੇ ਲੱਗੇ ਦੋਸ਼ appeared first on TheUnmute.com - Punjabi News. Tags:
|
ਪਾਕਿਸਤਾਨ 'ਚ ਹੜ੍ਹਾਂ ਕਾਰਨ ਹੁਣ ਤੱਕ 1,265 ਜਣਿਆਂ ਦੀ ਮੌਤ, ਸਰਕਾਰ ਨੇ ਅੰਤਰਰਾਸ਼ਟਰੀ ਭਾਈਚਾਰੇ ਤੋਂ ਮੰਗੀ ਸਹਾਇਤਾ Saturday 03 September 2022 04:03 PM UTC+00 | Tags: due-to-floods-in-pakistan pakistan ਚੰਡੀਗੜ੍ਹ 03 ਸਤੰਬਰ 2022: ਪਾਕਿਸਤਾਨ (Pakistan) ਨੇ ਸ਼ਨੀਵਾਰ ਨੂੰ ਅੰਤਰਰਾਸ਼ਟਰੀ ਭਾਈਚਾਰੇ ਨੂੰ ਤੁਰੰਤ ਸਹਾਇਤਾ ਦੀ ਅਪੀਲ ਕੀਤੀ। ਇਸ ਨੇ ਇਹ ਵੀ ਉਮੀਦ ਜ਼ਾਹਰ ਕੀਤੀ ਕਿ ਇਹ ਅੰਤਰਰਾਸ਼ਟਰੀ ਭਾਈਚਾਰੇ ਦੇ ਸੰਕਲਪ ਦਾ ਸਮਰਥਨ ਕਰਨਾ ਜਾਰੀ ਰੱਖੇਗਾ। ਪਾਕਿਸਤਾਨ ਇਸ ਹੜ੍ਹ ਦੇ ਪ੍ਰਭਾਵ ਨਾਲ ਨਜਿੱਠਣ ਲਈ ਸੰਘਰਸ਼ ਕਰ ਰਿਹਾ ਹੈ। ਪਾਕਿਸਤਾਨ (Pakistan) ਦੀ ਰਾਸ਼ਟਰੀ ਆਫ਼ਤ ਪ੍ਰਬੰਧਨ ਅਥਾਰਟੀ ਦੇ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਉੱਤਰੀ ਪਹਾੜਾਂ ਵਿੱਚ ਰਿਕਾਰਡ ਮਾਨਸੂਨ ਬਾਰਿਸ਼ ਅਤੇ ਪਿਘਲਦੇ ਗਲੇਸ਼ੀਅਰਾਂ ਕਾਰਨ ਆਏ ਹੜ੍ਹਾਂ ਵਿੱਚ 57 ਨਾਗਰਿਕ ਜ਼ਖਮੀ ਹੋਏ ਹਨ। 14 ਜੂਨ ਤੋਂ ਹੁਣ ਤੱਕ 1,265 ਜਣਿਆਂ ਦੀ ਮੌਤ ਹੋ ਚੁੱਕੀ ਹੈ। ਜ਼ਖਮੀਆਂ ਦੀ ਗਿਣਤੀ 12,577 ਤੱਕ ਪਹੁੰਚ ਗਈ ਹੈ। The post ਪਾਕਿਸਤਾਨ ‘ਚ ਹੜ੍ਹਾਂ ਕਾਰਨ ਹੁਣ ਤੱਕ 1,265 ਜਣਿਆਂ ਦੀ ਮੌਤ, ਸਰਕਾਰ ਨੇ ਅੰਤਰਰਾਸ਼ਟਰੀ ਭਾਈਚਾਰੇ ਤੋਂ ਮੰਗੀ ਸਹਾਇਤਾ appeared first on TheUnmute.com - Punjabi News. Tags:
|
ਗੁਲਾਮ ਨਬੀ ਆਜ਼ਾਦ ਭਲਕੇ ਜੰਮੂ 'ਚ ਰੈਲੀ ਰਾਹੀਂ ਕਰਨਗੇ ਸ਼ਕਤੀ ਪ੍ਰਦਰਸ਼ਨ Saturday 03 September 2022 04:11 PM UTC+00 | Tags: bjp congress ghulam-nabi-azad ghulam-nabi-azad-resign ghulam-nabi-azad-sahib inc jammu jammu-and-kashmir-congress news rahul-gandhi sonia-gandhi the-unmute-breaking-news the-unmute-punjabi-news ਚੰਡੀਗੜ੍ਹ 03 ਸਤੰਬਰ 2022: ਕਾਂਗਰਸ ਛੱਡਣ ਤੋਂ ਬਾਅਦ ਗੁਲਾਮ ਨਬੀ ਆਜ਼ਾਦ (Ghulam Nabi Azad) ਐਤਵਾਰ ਨੂੰ ਜੰਮੂ (Jammu) ‘ਚ ਰੈਲੀ ਰਾਹੀਂ ਸ਼ਕਤੀ ਪ੍ਰਦਰਸ਼ਨ ਕਰਨਗੇ। ਕਾਂਗਰਸ ਨੂੰ ਅਲਵਿਦਾ ਕਹਿਣ ਤੋਂ ਬਾਅਦ ਆਜ਼ਾਦ ਦਾ ਜੰਮੂ-ਕਸ਼ਮੀਰ ਦਾ ਇਹ ਪਹਿਲਾ ਦੌਰਾ ਹੋਵੇਗਾ। ਸੂਬਾ ਕਾਂਗਰਸ ਕਮੇਟੀ ਜੰਮੂ-ਕਸ਼ਮੀਰ ਦੇ ਜ਼ਿਆਦਾਤਰ ਸੀਨੀਅਰ ਨੇਤਾਵਾਂ ਅਤੇ ਸੈਂਕੜੇ ਵਰਕਰਾਂ ਨੇ ਆਜ਼ਾਦ ਦੇ ਸਮਰਥਨ ‘ਚ ਪਾਰਟੀ ਛੱਡ ਦਿੱਤੀ ਹੈ। ਇਸਦੇ ਨਾਲ ਹੀ ਕਾਂਗਰਸ, ਭਾਜਪਾ ਸਮੇਤ ਕਸ਼ਮੀਰ ਕੇਂਦਰਿਤ ਪਾਰਟੀਆਂ ਦੀਆਂ ਨਜ਼ਰਾਂ ਆਜ਼ਾਦ ਦੀ ਰੈਲੀ ‘ਤੇ ਟਿਕੀਆਂ ਹੋਈਆਂ ਹਨ। ਗੁਲਾਮ ਨਬੀ ਆਜ਼ਾਦ (Ghulam Nabi Azad) ਵੱਲੋਂ ਰੈਲੀ ਵਿੱਚ ਨਵੀਂ ਪਾਰਟੀ ਦੇ ਐਲਾਨ ਸੰਭਾਵਨਾ ਘੱਟ ਹੈ। ਉਨ੍ਹਾਂ ਦੇ ਸਮਰਥਕਾਂ ਦਾ ਕਹਿਣਾ ਹੈ ਕਿ ਪਾਰਟੀ ਦਾ ਐਲਾਨ ਕੁਝ ਦਿਨਾਂ ਬਾਅਦ ਕਰ ਦਿੱਤਾ ਜਾਵੇਗਾ। ਰੈਲੀ ਨੂੰ ਸਫਲ ਬਣਾਉਣ ਲਈ ਕਾਂਗਰਸ ਛੱਡ ਕੇ ਆਏ ਉਨ੍ਹਾਂ ਦੇ ਸਮਰਥਕਾਂ ਨੇ ਪੂਰਾ ਜ਼ੋਰ ਲਗਾ ਦਿੱਤਾ ਹੈ। The post ਗੁਲਾਮ ਨਬੀ ਆਜ਼ਾਦ ਭਲਕੇ ਜੰਮੂ ‘ਚ ਰੈਲੀ ਰਾਹੀਂ ਕਰਨਗੇ ਸ਼ਕਤੀ ਪ੍ਰਦਰਸ਼ਨ appeared first on TheUnmute.com - Punjabi News. Tags:
|
ਵਿਵਾਦਤ ਬਿਆਨ ਨੂੰ ਲੈ ਕੇ ਕਿਸਾਨ ਆਗੂ ਰਾਕੇਸ਼ ਟਿਕੈਤ ਖ਼ਿਲਾਫ FIR ਦਰਜ Saturday 03 September 2022 04:22 PM UTC+00 | Tags: farmer-leader-rakesh-tikait indian-farmers-union-leader-rakesh-tikait lakhimpur-khiri-violence news rakesh-tikait the-unmute-breaking-news the-unmute-latest-news the-unmute-punjabi-news ਚੰਡੀਗੜ੍ਹ 03 ਸਤੰਬਰ 2022: ਕਿਸਾਨ ਆਗੂ ਰਾਕੇਸ਼ ਟਿਕੈਤ (Rakesh Tikait) ਰਾਜਾਪੁਰ ਮੰਡੀ ਵਿੱਚ ਚੱਲ ਰਹੇ ਤਿੰਨ ਦਿਨਾਂ ਅੰਦੋਲਨ ਵਿੱਚ ਇੱਕ ਨਿਊਜ਼ ਚੈਨਲ ਉੱਤੇ ਦਿੱਤੇ ਵਿਵਾਦਤ ਬਿਆਨ ਵਿੱਚ ਫਸਦੇ ਨਜ਼ਰ ਆ ਰਹੇ ਹਨ । ਸਦਰ ਕੋਤਵਾਲੀ ਪੁਲਿਸ ਨੇ ਹੁਣ ਭਾਜਪਾ ਨੇਤਾ ਦੀਪਕ ਪੁਰੀ ਦੀ ਸ਼ਿਕਾਇਤ ‘ਤੇ ਰਾਕੇਸ਼ ਟਿਕੈਤ ਖਿਲਾਫ ਐੱਫ.ਆਈ.ਆਰ.ਦਰਜ ਕੀਤੀ ਹੈ | ਲਖੀਮਪੁਰ ਖੀਰੀ ਹਿੰਸਾ ਅਤੇ ਕਿਸਾਨਾਂ ਦੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਵੱਲੋਂ ਬੀਤੀ 18 ਅਗਸਤ ਤੋਂ ਰਾਜਾਪੁਰ ਮੰਡੀ ਵਿੱਚ 75 ਘੰਟੇ ਦਾ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਹ ਪ੍ਰਦਰਸ਼ਨ ਕਿਸਾਨ ਆਗੂ ਰਾਕੇਸ਼ ਟਿਕੈਤ ਦੀ ਪ੍ਰਧਾਨਗੀ ਹੇਠ ਹੋਇਆ। ਅੰਦੋਲਨ ਦੇ ਦੂਜੇ ਦਿਨ ਇਕ ਨਿੱਜੀ ਟੀਵੀ ਚੈਨਲ ‘ਤੇ ਰਾਕੇਸ਼ ਟਿਕੈਤ ਦੇ ਵਿਵਾਦਤ ਬਿਆਨ ਅਤੇ ਲਖੀਮਪੁਰ ਦੇ ਲੋਕਾਂ ‘ਤੇ ਟਿੱਪਣੀ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਇਆ। The post ਵਿਵਾਦਤ ਬਿਆਨ ਨੂੰ ਲੈ ਕੇ ਕਿਸਾਨ ਆਗੂ ਰਾਕੇਸ਼ ਟਿਕੈਤ ਖ਼ਿਲਾਫ FIR ਦਰਜ appeared first on TheUnmute.com - Punjabi News. Tags:
|
ਅਧਿਆਪਕ ਰਾਜ ਪੁਰਸਕਾਰ-2022 ਲਈ ਚੁਣੇ ਗਏ 74 ਅਧਿਆਪਕਾਂ ਦੀ ਸੂਚੀ ਜਾਰੀ Saturday 03 September 2022 04:29 PM UTC+00 | Tags: aam-aadmi-party bhagwant-mann breaking-news cabinet-minister-harjot-bains cm-bhagwant-mann harjot-singh-bains mining-minister-harjot-bains school-education-minister-harjot-singh-bains shiromani-akali-dal teachers-day-2022 teacher-state-award-2022 teacher-state-award-young-teacher-management-award-2022 the-unmute-breaking-news the-unmute-update ਚੰਡੀਗੜ੍ਹ 03 ਸਤੰਬਰ 2022: ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅੱਜ ਅਧਿਆਪਕ ਰਾਜ ਪੁਰਸਕਾਰ-2022 (Teacher State Award-2022) ਲਈ ਚੁਣੇ ਗਏ ਅਧਿਆਪਕਾਂ ਦੀ ਸੂਚੀ ਜਾਰੀ ਕੀਤੀ ਹੈ।ਸੂਚੀ ਮੁਤਾਬਕ, ਸਟੇਟ ਐਵਾਰਡ ਲਈ ਚੁਣੇ ਗਏ ਅਧਿਆਪਕਾਂ ਵਿੱਚ ਕੁੱਲ 55 ਅਧਿਆਪਕਾਂ ਸ਼ਾਮਲ ਹਨ, ਜਿਨ੍ਹਾਂ ਵਿੱਚ ਜ਼ਿਲ੍ਹਾ ਅੰਮ੍ਰਿਤਸਰ ਦੇ ਜੀ.ਐਮ.ਐਸ. ਲੋਹਾਰਕਾ ਕਲਾਂ ਦੇ ਰਾਜਨ ਅਤੇੇ ਜੀ.ਐਸ.ਐਸ.ਐਸ. ਝਿੱਤਾ ਕਲਾਂ ਦੇ ਸੰਜੇ ਕੁਮਾਰ, ਜ਼ਿਲ੍ਹਾ ਬਰਨਾਲਾ ਦੇ ਸ਼ਹੀਦ ਸਿਪਾਹੀ ਧਰਮਵੀਰ ਕੁਮਾਰ ਜੀ.ਐਸ.ਐਸ.ਐਸ. ਬਖ਼ਤਗੜ੍ਹ ਦੇ ਕਮਲਦੀਪ| ਜ਼ਿਲ੍ਹਾ ਬਠਿੰਡਾ ਦੇ ਜੀ.ਐਸ.ਐਸ.ਐਸ. ਸੇਲਬਰਾਹ ਦੇ ਅਮਨਦੀਪ ਸਿੰਘ ਸੇਖੋਂ, ਜ਼ਿਲ੍ਹਾ ਫ਼ਰੀਦਕੋਟ ਦੇ ਜੀ.ਐਚ.ਐਸ. ਬਹਿਬਲ ਕਲਾਂ ਦੇ ਪਰਮਿੰਦਰ ਸਿੰਘ, ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਜੀ.ਐੱਸ.ਐੱਸ.ਐੱਸ. ਬਡਾਲੀ ਆਲਾ ਸਿੰਘ ਦੇ ਨੌਰੰਗ ਸਿੰਘ, ਜ਼ਿਲ੍ਹਾ ਫ਼ਾਜ਼ਿਲਕਾ ਦੇ ਜੀ.ਐੱਸ.ਐੱਸ.ਐੱਸ. ਮਾਹੂਆਣਾ ਬੋਦਲਾ ਦੀ ਸੋਮਾ ਰਾਣੀ ਅਤੇ ਜੀ.ਪੀ.ਐੱਸ. ਢਾਣੀ ਨੱਥਾ ਸਿੰਘ ਦੇ ਪ੍ਰਭਦੀਪ ਸਿੰਘ ਗੁੰਬਰ | ਇਸਦੇ ਨਾਲ ਹੀ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਜੀ.ਐੱਚ.ਐੱਸ. ਪੀਰ ਇਸਮਾਈਲ ਖ਼ਾਂ ਦੀ ਸੋਨੀਆ, ਜੀ.ਐਚ.ਐਸ. ਸੋਢੀ ਨਗਰ ਦੇ ਰਵੀਇੰਦਰ ਸਿੰਘ ਅਤੇ ਐਸ.ਜੀ.ਆਰ.ਐਮ. ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਜ਼ੀਰਾ ਦੇ ਰਾਕੇਸ਼ ਕੁਮਾਰ, ਜ਼ਿਲ੍ਹਾ ਗੁਰਦਾਸਪੁਰ ਦੇ ਜੀ.ਐਚ.ਐਸ. ਲੱਖਣ ਕਲਾਂ ਦੇ ਪਲਵਿੰਦਰ ਸਿੰਘ ਅਤੇ ਸ਼ਹੀਦ ਮੇਜਰ ਵਜਿੰਦਰ ਸਿੰਘ ਸਾਹੀ ਜੀ.ਐਚ.ਐਸ. ਗਿੱਲਾਂਵਾਲੀ (ਕਿਲਾ ਦਰਸ਼ਨ ਸਿੰਘ) ਦੇ ਜਸਵਿੰਦਰ ਸਿੰਘ| ਜ਼ਿਲ੍ਹਾ ਹੁਸ਼ਿਆਰਪੁਰ ਦੇ ਜੀ.ਐਸ.ਐਸ.ਐਸ. ਲਾਂਬੜਾ ਦੇ ਸੇਵਾ ਸਿੰਘ ਅਤੇ ਜੀ.ਐਮ.ਐਸ ਪੰਡੋਰੀ ਬਾਵਾ ਦਾਸ ਦੇ ਸੰਦੀਪ ਸਿੰਘ, ਜ਼ਿਲ੍ਹਾ ਕਪੂਰਥਲਾ ਦੇ ਜੀ.ਐਚ.ਐਸ ਮਨਸੂਰਵਾਲ ਦੋਨਾ ਦੀ ਸੁਨੀਤਾ ਸਿੰਘ, ਜ਼ਿਲ੍ਹਾ ਜਲੰਧਰ ਦੇ ਜੀ.ਐਸ.ਐਸ.ਐਸ. ਜਮੇਸਰ ਬੀ ਦੇ ਅਸ਼ੋਕ ਕੁਮਾਰ ਬਸਰਾ ਅਤੇ ਜੀ.ਐਸ.ਐਸ. ਨੂਰਪੁਰ ਦੇ ਦੀਪਕ ਕੁਮਾਰ, ਜ਼ਿਲ੍ਹਾ ਲੁਧਿਆਣਾ ਦੇ ਜੀ.ਐਮ.ਐਸ.ਐਸ.ਐਸ. ਪੀ.ਏ.ਯੂ. ਦੀ ਰੁਮਾਨੀ ਆਹੂਜਾ ਅਤੇ ਜੀ.ਐਸ.ਐਸ.ਐਸ. ਸ਼ੇਰਪੁਰ ਕਲਾਂ ਦੇ ਵਿਨੋਦ ਕੁਮਾਰ | ਜ਼ਿਲ੍ਹਾ ਮਲੇਰਕੋਟਲਾ ਦੇ ਜੀ.ਐਮ.ਐਸ. ਰਟੋਲਾਂ ਦੇ ਗੋਪਾਲ ਸਿੰਘ, ਜ਼ਿਲ੍ਹਾ ਮਾਨਸਾ ਦੇ ਜੀ.ਐੱਚ.ਐੱਸ. ਦੋਦੜਾ ਦੇ ਗੁਰਦਾਸ ਸਿੰਘ, ਜੀ.ਐੱਚ.ਐੱਸ. ਰਾਮਪੁਰ ਮੰਡੇਰ ਦੇ ਪਰਵਿੰਦਰ ਸਿੰਘ ਅਤੇ ਸ਼ਹੀਦ ਜਗਸੀਰ ਸਿੰਘ ਜੀ.ਐੱਸ.ਐੱਸ.ਐੱਸ. ਬੋਹਾ ਦੇ ਪਰਮਿੰਦਰ ਤਾਂਗੜੀ, ਜ਼ਿਲ੍ਹਾ ਮੋਗਾ ਦੇ ਜੀ.ਐੱਸ.ਐੱਸ.ਐੱਸ. ਕਪੂਰੇ ਦੇ ਬੂਟਾ ਸਿੰਘ, ਜ਼ਿਲ੍ਹਾ ਪਠਾਨਕੋਟ ਦੇ ਜੀ.ਐੱਸ.ਐੱਸ.ਐੱਸ. ਘੋਅ ਦੇ ਜੋਗਿੰਦਰ ਕੁਮਾਰ, ਜ਼ਿਲ੍ਹਾ ਪਟਿਆਲਾ ਦੇ ਜੀ.ਐਚ.ਐਸ. ਸਹਿਜਪੁਰ ਕਲਾਂ ਦੇ ਜੀਵਨ ਜੋਤ ਸਿੰਘ, ਜੀ.ਐਸ.ਐਸ.ਐਸ. ਮਲਟੀਪਰਪਜ਼ ਦੇ ਸੁਖਵੀਰ ਸਿੰਘ ਅਤੇ ਸਰਕਾਰੀ ਐਲੀਮੈਂਟਰੀ ਮਲਟੀਪਰਪਜ਼ ਸਮਾਰਟ ਸਕੂਲ ਪਟਿਆਲਾ ਦੇ ਰਾਜਵੰਤ ਸਿੰਘ| ਜ਼ਿਲ੍ਹਾ ਰੂਪਨਗਰ ਦੇ ਜੀ.ਐਸ.ਐਸ.ਐਸ. ਝੱਲੀਆਂ ਕਲਾਂ ਦੇ ਨਰਿੰਦਰ ਸਿੰਘ, ਜ਼ਿਲ੍ਹਾ ਐਸ.ਬੀ.ਐਸ. ਨਗਰ ਦੇ ਜੀ.ਐਸ.ਐਸ.ਐਸ. ਬੰਗਾ (ਜੀ) ਦੀ ਬਿੰਦੂ ਕੈਂਥ, ਜ਼ਿਲ੍ਹਾ ਸੰਗਰੂਰ ਦੇ ਜੀ.ਐਚ.ਐਸ. ਰਾਜਪੁਰਾ ਐਸ.ਐਸ.ਏ. ਐਮ.ਪਲਾਨ ਦੇ ਕੁਲਵੀਰ ਸਿੰਘ, ਜ਼ਿਲ੍ਹਾ ਤਰਨ ਤਾਰਨ ਦੇ ਜੀ.ਐਸ.ਐਸ.ਐਸ. ਦੁਬਲੀ ਦੇ ਇੰਦਰਪ੍ਰੀਤ ਸਿੰਘ, ਜ਼ਿਲ੍ਹਾ ਬਰਨਾਲਾ ਦੇ ਜੀ.ਪੀ.ਐਸ. ਰੂੜੇਕੇ ਕਲਾਂ ਦੇ ਨਿਤਿਨ ਸੋਢੀ ਅਤੇ ਜੀ.ਪੀ.ਐਸ. ਸੁਰਜੀਤਪੁਰਾ ਦੀ ਸੁਖਵਿੰਦਰ ਕੌਰ, ਜ਼ਿਲ੍ਹਾ ਬਠਿੰਡਾ ਦੇ ਜੀ.ਪੀ.ਐਸ. ਬਾਂਗਰ ਮੁਹੱਬਤ ਦੇ ਜਗਸੀਰ ਸਿੰਘ ਅਤੇ ਜੀ.ਪੀ.ਐਸ. ਨਥਾਣਾ (ਲੜਕੇ) ਦੇ ਸੁਖਪਾਲ ਸਿੰਘ| ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਜੀ.ਪੀ.ਐਸ. ਬੱਸੀ-3 ਦੀ ਰਜਿੰਦਰ ਕੌਰ, ਜ਼ਿਲ੍ਹਾ ਫ਼ਾਜ਼ਿਲਕਾ ਦੇ ਜੀ.ਪੀ.ਐਸ. ਦੀਵਾਨ ਖੇੜਾ ਦੇ ਸੁਰਿੰਦਰ ਕੁਮਾਰ ਅਤੇ ਜੀ.ਪੀ.ਐਸ. ਕੇਰਾ ਖੇੜਾ ਦੇ ਹਰੀਸ਼ ਕੁਮਾਰ, ਜ਼ਿਲ੍ਹਾ ਫ਼ਿਰੋਜ਼ਪੁਰ ਦੇ ਜੀ.ਪੀ.ਐਸ. ਮੁੱਦਕੀ ਦੇ ਬਿਬੇਕਾ ਨੰਦ, ਜ਼ਿਲ੍ਹਾ ਹੁਸ਼ਿਆਰਪੁਰ ਦੇ ਜੀ.ਪੀ.ਐਸ. ਬਾੜੀਆਂ ਕਲਾਂ ਦੇ ਜਸਵੀਰ ਸਿੰਘ ਅਤੇ ਜੀ.ਪੀ.ਐਸ. ਭਡਿਆਰ ਦੇ ਨਿਤਿਨ ਸੁਮਨ, ਜ਼ਿਲ੍ਹਾ ਲੁਧਿਆਣਾ ਦੇ ਜੀ.ਪੀ.ਐਸ. ਘੁੰਗਰਾਲੀ ਰਾਜਪੂਤਾਂ ਦੇ ਵਿਕਾਸ ਕਪਿਲਾ, ਜ਼ਿਲ੍ਹਾ ਮਲੇਰਕੋਟਲਾ ਦੇ ਜੀ.ਪੀ.ਐਸ. ਫਰਵਾਲੀ ਦੇ ਅੰਮ੍ਰਿਤਪਾਲ ਸਿੰਘ ਉੱਪਲ| ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਜੀ.ਪੀ.ਐਸ. ਚੱਕ ਬਸਤੀ ਰਾਮਨਗਰ ਦੀ ਕੰਵਲਜੀਤ ਕੌਰ, ਜ਼ਿਲ੍ਹਾ ਪਟਿਆਲਾ ਦੇ ਕਨਸੂਹਾ ਕਲਾਂ ਦੇ ਗੁਰਮੀਤ ਸਿੰਘ, ਜੀ.ਪੀ.ਐਸ. ਸ਼ੰਭੂ ਕਲਾਂ ਦੀ ਹਰਪ੍ਰੀਤ ਕੌਰ ਅਤੇ ਜੀ.ਪੀ.ਐਸ. ਤ੍ਰਿਪੜੀ ਦੀ ਅਮਨਦੀਪ ਕੌਰ, ਜ਼ਿਲ੍ਹਾ ਰੂਪਨਗਰ ਦੇ ਜੀ.ਪੀ.ਐਸ. ਗੰਭੀਰਪੁਰ ਲੋਅਰ ਦੇ ਸੰਜੀਵ ਕੁਮਾਰ, ਜ਼ਿਲ੍ਹਾ ਐਸ.ਬੀ.ਐਸ. ਨਗਰ ਦੇ ਜੀ.ਪੀ.ਐਸ. ਲੰਗੜੋਆ ਦੇ ਰਮਨ ਕੁਮਾਰ, ਜ਼ਿਲ੍ਹਾ ਸੰਗਰੂਰ ਦੇ ਜੀ.ਪੀ.ਐਸ. ਸਤੋਜ ਦੇ ਗੁਰਵਿੰਦਰ ਸਿੰਘ, ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਜੀ.ਪੀ.ਐਸ. ਸਿਆਉ ਦੇ ਤਜਿੰਦਰ ਸਿੰਘ, ਜ਼ਿਲ੍ਹਾ ਤਰਨ ਤਾਰਨ ਦੇ ਜੀ.ਈ.ਐਸ. ਗੋਹਲਵੜ ਦੀ ਰਜਨੀ ਅਤੇ ਜੀ.ਪੀ.ਐਸ. ਜਵੰਦਪੁਰ ਦੇ ਗੁਰਵਿੰਦਰ ਸਿੰਘ ਸ਼ਾਮਲ ਹਨ। ਇਸੇ ਤਰ੍ਹਾਂ ਕੁੱਲ 10 ਅਧਿਆਪਕਾਂ ਨੂੰ ਯੰਗ ਟੀਚਰ ਐਵਾਰਡ ਦਿੱਤਾ ਗਿਆ ਹੈ, ਜਿਨ੍ਹਾਂ ਵਿੱਚ ਜ਼ਿਲ੍ਹਾ ਅੰਮ੍ਰਿਤਸਰ ਦੇ ਜੀ.ਐਸ.ਐਸ.ਐਸ. ਚੱਬਾ ਦੀ ਮਹਿਕ ਕਪੂਰ, ਜ਼ਿਲ੍ਹਾ ਫ਼ਾਜ਼ਿਲਕਾ ਦੇ ਜੀ.ਐਚ.ਐਸ. ਚਵਾੜਿਆਂ ਵਾਲੀ ਦੀ ਸੋਨਿਕਾ ਗੁਪਤਾ, ਜ਼ਿਲ੍ਹਾ ਕਪੂਰਥਲਾ ਦੇ ਜੀ.ਐਚ.ਐਸ. ਇੱਬਨ ਦੇ ਜਸਪਾਲ ਸਿੰਘ, ਜ਼ਿਲ੍ਹਾ ਮਾਨਸਾ ਦੇ ਜੀ.ਐਸ.ਐਸ.ਐਸ. ਗਰਲਜ਼ ਬੁਢਲਾਡਾ ਦੀ ਰੇਣੂ ਬਾਲਾ | ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਜੀ.ਐਸ.ਐਸ.ਐਸ. ਮਲੋਟ (ਲੜਕੀਆਂ) ਦੇ ਲੱਕੀ ਗੋਇਲ, ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਸ਼ਹੀਦ ਸੂਬੇਦਾਰ ਬਲਬੀਰ ਸਿੰਘ ਸਰਕਾਰੀ ਹਾਈ ਸਕੂਲ ਦੱਪਰ ਦੀ ਚੀਨੂੰ, ਜ਼ਿਲ੍ਹਾ ਬਠਿੰਡਾ ਦੇ ਜੀ.ਪੀ.ਐਸ. ਵਾਂਦਰ ਪੱਤੀ ਕੋਟ ਸ਼ਮੀਰ ਦੇ ਜਤਿੰਦਰ ਕੁਮਾਰ, ਜ਼ਿਲ੍ਹਾ ਹੁਸ਼ਿਆਰਪੁਰ ਦੇ ਜੀ.ਪੀ.ਐਸ. ਚਡਿਆਲ ਦੀ ਵੰਦਨਾ ਹੀਰ, ਜ਼ਿਲ੍ਹਾ ਰੂਪਨਗਰ ਦੇ ਜੀ.ਪੀ.ਐਸ. ਰਾਏਪੁਰ ਸਾਨੀ ਦੀ ਸਤਨਾਮ ਕੌਰ ਅਤੇ ਜ਼ਿਲ੍ਹਾ ਸੰਗਰੂਰ ਦੇ ਜੀ.ਪੀ.ਐਸ. ਲਹਿਰਾਗਾਗਾ (ਲੜਕੀਆਂ) ਦੇ ਹਿਮਾਂਸ਼ੂ ਸਿੰਗਲਾ ਸ਼ਾਮਲ ਹਨ। ਇਸੇ ਤਰ੍ਹਾਂ ਐਡਮਿਨੀਸਟ੍ਰੇਟਿਵ ਐਵਾਰਡਾਂ ਦੀ ਸੂਚੀ ਵਿੱਚ 9 ਅਧਿਆਪਕ ਸ਼ਾਮਲ ਹਨ, ਜਿਨ੍ਹਾਂ ਵਿੱਚ ਜ਼ਿਲ੍ਹਾ ਬਰਨਾਲਾ ਦੇ ਡੀ.ਈ.ਓ. (ਐਸ.ਈ/ਈ.ਈ) ਸਰਬਜੀਤ ਸਿੰਘ ਤੂਰ, ਜ਼ਿਲ੍ਹਾ ਗੁਰਦਾਸਪੁਰ ਦੇ ਡੀ.ਈ.ਓ. (ਐਸ.ਈ.) ਹਰਪਾਲ ਸਿੰਘ, ਜ਼ਿਲ੍ਹਾ ਫ਼ਰੀਦਕੋਟ ਦੇ ਡੀ.ਈ.ਓ. (ਐਸ.ਈ) ਪਰਦੀਪ ਕੁਮਾਰ | ਜ਼ਿਲ੍ਹਾ ਪਟਿਆਲਾ ਦੇ ਡਾਇਟ ਪ੍ਰਿੰਸੀਪਲ ਸੰਦੀਪ ਨਾਗਰ, ਜ਼ਿਲ੍ਹਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਦੀ ਬੀ.ਪੀ.ਈ.ਓ ਜਖਵਾਲੀ ਡਾ. ਬਲਵੀਰ ਕੌਰ, ਜ਼ਿਲ੍ਹਾ ਫ਼ਾਜ਼ਿਲਕਾ ਦੇ ਬੀ.ਪੀ.ਈ.ਓ. ਜਲਾਲਾਬਾਦ-1 ਜਸਪਾਲ ਸਿੰਘ, ਜ਼ਿਲ੍ਹਾ ਗੁਰਦਾਸਪੁਰ ਦੇ ਬੀ.ਪੀ.ਈ.ਓ ਧਾਰੀਵਾਲ-1 ਨੀਰਜ ਕੁਮਾਰ, ਜ਼ਿਲ੍ਹਾ ਜਲੰਧਰ ਦੇ ਬੀ.ਪੀ.ਈ.ਓ. ਕਰਤਾਰਪੁਰ ਬਾਲ ਕ੍ਰਿਸ਼ਨ ਮਹਿਮੀ ਅਤੇ ਜ਼ਿਲ੍ਹਾ ਪਟਿਆਲਾ ਦੇ ਬੀ.ਪੀ.ਈ.ਓ. ਪਟਿਆਲਾ-2 ਪ੍ਰਿਥੀ ਸਿੰਘ ਸ਼ਾਮਲ ਹਨ। The post ਅਧਿਆਪਕ ਰਾਜ ਪੁਰਸਕਾਰ-2022 ਲਈ ਚੁਣੇ ਗਏ 74 ਅਧਿਆਪਕਾਂ ਦੀ ਸੂਚੀ ਜਾਰੀ appeared first on TheUnmute.com - Punjabi News. Tags:
|
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription. |