TheUnmute.com – Punjabi NewsPunjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com |
Table of Contents
|
ਪੰਜਾਬ ਵਿਧਾਨ ਸਭਾ ਸੈਸ਼ਨ ਦੇ ਅੱਜ ਤੀਜੇ ਦਿਨ ਦੀ ਕਰਵਾਈ ਸ਼ੁਰੂ, ਇਨ੍ਹਾਂ ਮੁੱਦਿਆਂ 'ਤੇ ਹੰਗਾਮੇ ਦੇ ਆਸਾਰ Friday 30 September 2022 05:33 AM UTC+00 | Tags: 16th-punjab-vidhan-sabha-session aam-admi-party breaking-news news punjab punjab-congress punjab-politics punjab-vidhan-sabha shiromani-akali-dal the-opposition-is-preparing-to-surround-the-government the-second-day-of-the-punjab-assembly-session the-unmute the-unmute-breaking-news the-unmute-latest-news the-unmute-news ਚੰਡੀਗੜ੍ਹ 30 ਸਤੰਬਰ 2022: 16ਵੀਂ ਪੰਜਾਬ ਵਿਧਾਨ ਸਭਾ (Punjab Vidhan Sabha) ਸੈਸ਼ਨ ਦੇ ਅੱਜ ਤੀਜੇ ਦਿਨ ਦੀ ਕਰਵਾਈ ਸ਼ੁਰੂ ਹੋਈ ਚੁੱਕੀ ਹੈ | ਸੈਸ਼ਨ ਦੀ ਕਾਰਵਾਈ ਸ਼ੁਰੂ ਵੱਖ-ਵੱਖ ਮੁੱਦਿਆਂ ‘ਤੇ ਚਰਚਾ ਹੋਣ ਦਿਨ ਸੰਭਾਵਨਾ ਹੈ |ਮਾਨ ਸਰਕਾਰ ਅੱਜ ਕਈ ਅਹਿਮ ਬਿੱਲ ਪੇਸ਼ ਕਰ ਸਕਦੀ ਹੈ | ਬੀਤੇ ਦਿਨ ਕਾਂਗਰਸ ਦੇ ਵਿਧਾਇਕਾਂ ਨੇ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਦੀ ਵਾਈਰਲ ਆਡੀਓ ਕਲਿੱਪ ਮਾਮਲੇ ਨੂੰ ਲੈ ਕੇ ਸਦਨ ਵਿੱਚ ਹੰਗਾਮਾ ਕੀਤਾ ਅਤੇ ਫੌਜਾ ਸਿੰਘ ਸਰਾਰੀ ਨੂੰ ਬਰਖ਼ਾਸਤ ਕਰਨ ਦੀ ਮੰਗ ਕੀਤੀ | ਇਸਦੇ ਨਾਲ ਹੀ ਭਰੋਸਗੀ ਮਤੇ ਦੇ ਖਿਲਾਫ਼ ਨਿੰਦਾ ਪ੍ਰਸਤਾਵ ਲਿਆਉਣ ਦੀ ਮੰਗ ਕਰ ਰਹੀਆਂ ਹਨ | The post ਪੰਜਾਬ ਵਿਧਾਨ ਸਭਾ ਸੈਸ਼ਨ ਦੇ ਅੱਜ ਤੀਜੇ ਦਿਨ ਦੀ ਕਰਵਾਈ ਸ਼ੁਰੂ, ਇਨ੍ਹਾਂ ਮੁੱਦਿਆਂ ‘ਤੇ ਹੰਗਾਮੇ ਦੇ ਆਸਾਰ appeared first on TheUnmute.com - Punjabi News. Tags:
|
ਅਰਵਿੰਦ ਕੇਜਰੀਵਾਲ ਦਾ ਵੱਡਾ ਬਿਆਨ, ਰਾਘਵ ਚੱਢਾ ਨੂੰ ਵੀ ਕੀਤਾ ਜਾ ਸਕਦੈ ਗ੍ਰਿਫਤਾਰ Friday 30 September 2022 05:48 AM UTC+00 | Tags: aam-aadmi-party aap-co-in-charge-of-gujarat arvind-kejriwal bjp breaking-news cm-bhagwant-mann delhi gujarat-election-2022 news pm-modi punjab-breaking-news punjab-politics raghav-chadha-has-been-appointed-co-in-charge raghaw-chadda the-unmute-breaking-news the-unmute-news ਚੰਡੀਗੜ੍ਹ 30 ਸਤੰਬਰ 2022: ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Chief Minister Arvind Kejriwal) ਨੇ ਟਵੀਟ ਕਰਦਿਆਂ ਲਿਖਿਆ ਕਿ ਜਦੋਂ ਤੋਂ ਰਾਘਵ ਚੱਢਾ ਨੂੰ ਗੁਜਰਾਤ ਦਾ ਸਹਿ-ਇੰਚਾਰਜ ਨਿਯੁਕਤ ਕੀਤਾ ਗਿਆ ਹੈ ਅਤੇ ਉਨ੍ਹਾਂ ਨੇ ਗੁਜਰਾਤ ਵਿੱਚ ਚੋਣ ਪ੍ਰਚਾਰ ਲਈ ਜਾਣਾ ਸ਼ੁਰੂ ਕੀਤਾ ਹੈ, ਹੁਣ ਅਸੀਂ ਸੁਣ ਰਹੇ ਹਾਂ ਕਿ ਇਹ ਲੋਕ ਰਾਘਵ ਚੱਢਾ ਨੂੰ ਵੀ ਗ੍ਰਿਫਤਾਰ ਕਰਨਗੇ। ਕਿਸ ਮਾਮਲੇ ‘ਚ ਰਾਘਵ ਨੂੰ ਗ੍ਰਿਫਤਾਰ ਕਰਨਗੇ ਅਤੇ ਕੀ ਇਲਜ਼ਾਮ ਲਗਾਉਣਗੇ, ਇਹ ਹੁਣ ਲੋਕ ਬਣਾ ਰਹੇ ਹਨ।
ਜਿਕਰਯੋਗ ਹੈ ਕਿ ਇਸ ਸਾਲ ਦਸੰਬਰ 'ਚ ਹੋਣ ਵਾਲੀਆਂ ਗੁਜਰਾਤ (Gujarat) ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਹਲਚਲ ਤੇਜ ਹੋ ਗਈਆਂ ਹਨ । ਇਸ ਦੌਰਾਨ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਲਗਾਤਾਰ ਗੁਜਰਾਤ ਵਿੱਚ ਰੈਲੀਆਂ ਅਤੇ ਪ੍ਰੈਸ ਕਾਨਫਰੰਸ ਕਰਕੇ ਗੁਜਰਾਤ ਦੀ ਜਨਤਾ ਤੱਕ ਆਪਣੀ ਪਹੁੰਚ ਬਣਾ ਰਹੇ ਹਨ । The post ਅਰਵਿੰਦ ਕੇਜਰੀਵਾਲ ਦਾ ਵੱਡਾ ਬਿਆਨ, ਰਾਘਵ ਚੱਢਾ ਨੂੰ ਵੀ ਕੀਤਾ ਜਾ ਸਕਦੈ ਗ੍ਰਿਫਤਾਰ appeared first on TheUnmute.com - Punjabi News. Tags:
|
ਚੰਡੀਗੜ੍ਹ ਯੂਨੀਵਰਸਿਟੀ ਵੀਡੀਓ ਲੀਕ ਮਾਮਲੇ 'ਚ ਰੰਕਜ ਵਰਮਾ ਦੀ ਜ਼ਮਾਨਤ 'ਤੇ ਅਦਾਲਤ 'ਚ ਅੱਜ ਸੁਣਵਾਈ Friday 30 September 2022 06:01 AM UTC+00 | Tags: breaking-news case-of-viral-video chandigarh chandigarh-university. chandigarh-university-administration chandigarh-university-video-leak-case cm-bhagwant-mann cu-protest kharar-court mms-leak-case mohali-police news punjabi-news punjab-news punjab-police rankaj-verma the-unmute-breaking-news the-unmute-punjabi-news ਚੰਡੀਗੜ੍ਹ 30 ਸਤੰਬਰ 2022: ਚੰਡੀਗੜ੍ਹ ਯੂਨੀਵਰਸਿਟੀ (Chandigarh University) ਵੀਡੀਓ ਲੀਕ ਮਾਮਲੇ 'ਚ ਗ੍ਰਿਫਤਾਰ ਕੀਤੇ ਗਏ ਮੁਲਜ਼ਮ ਰੰਕਜ ਵਰਮਾ ਦੀ ਜ਼ਮਾਨਤ ਵਾਲੀ ਪਟੀਸ਼ਨ ‘ਤੇ ਅੱਜ ਅਦਾਲਤ ‘ਚ ਸੁਣਵਾਈ ਹੋਵੇਗੀ । ਦੂਜੇ ਪਾਸੇ ਇਸ ਮਾਮਲੇ ਨੂੰ ਲੈ ਕੇ ਪੁਲਿਸ ਨੇ ਜ਼ਮਾਨਤ ‘ਤੇ ਇਤਰਾਜ਼ ਜਤਾਇਆ ਹੈ | ਪੁਲਿਸ ਦੇ ਮੁਤਾਬਕ ਰੰਕਜ ਦੇ ਜੇਲ੍ਹ ਤੋਂ ਬਾਹਰ ਆਉਣ ‘ਤੇ ਮਾਮਲੇ ਦੀ ਜਾਂਚ ਪ੍ਰਭਾਵਿਤ ਹੋਣ ਦਾ ਖਤਰਾ ਹੈ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਅਜੇ ਸ਼ੁਰੂਆਤੀ ਪੜਾਅ ‘ਤੇ ਹੈ। 26 ਸਤੰਬਰ ਨੂੰ ਵੀਡੀਓ ਲੀਕ ਮਾਮਲੇ 'ਚ ਗ੍ਰਿਫਤਾਰ ਕੀਤੇ ਗਏ ਮੁਲਜ਼ਮ ਵਿਦਿਆਰਥਣ ਸਮੇਤ ਫੌਜੀ ਸੰਜੀਵ ਸਿੰਘ, ਸੰਨੀ ਮਹਿਤਾ ਅਤੇ ਰੰਕਜ ਵਰਮਾ ਨੂੰ 5 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਗਿਆ ਸੀ । ਪੁਲਿਸ ਨੇ ਇਨ੍ਹਾਂ ਚਾਰਾਂ ਮੁਲਜ਼ਮਾਂ ਨੂੰ ਖਰੜ ਦੀ ਅਦਾਲਤ ਵਿੱਚ ਪੇਸ਼ ਕੀਤਾ ਸੀ । ਇਸ ਮਾਮਲੇ ਦੀ ਜਾਂਚ 'ਚ ਹੁਣ ਤੱਕ ਇਹ ਗੱਲ ਸਾਹਮਣੇ ਆਈ ਹੈ ਕਿ ਦੋਸ਼ੀ ਫੌਜੀ ਸੰਜੀਵ ਸਿੰਘ ਨੇ ਟ੍ਰੈਵਲ ਸਾਈਟ ਤੋਂ ਰੰਕਜ ਦੀ ਫੋਟੋ ਨੂੰ ਸੇਵ ਕਰਕੇ ਆਪਣੀ ਪ੍ਰੋਫਾਈਲ 'ਤੇ ਡੀਪੀ ਲਗਾ ਦਿੱਤੀ ਸੀ। ਇਸ ਚਿਹਰੇ ਦੇ ਆਧਾਰ 'ਤੇ ਉਹ ਯੂਨੀਵਰਸਿਟੀ ਦੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਾ ਸੀ। ਵੀਡੀਓ ਸਾਹਮਣੇ ਆਉਣ ਤੋਂ ਬਾਅਦ ਸਿਪਾਹੀ ਨੇ ਲੜਕੀ ਨੂੰ ਬਲੈਕਮੇਲ ਕਰਨਾ ਸ਼ੁਰੂ ਕਰ ਦਿੱਤਾ। ਮਜਬੂਰੀ 'ਚ ਜਦੋਂ ਲੜਕੀ ਕਿਸੇ ਹੋਰ ਦੀ ਵੀਡੀਓ ਬਣਾਉਣ ਲੱਗੀ ਤਾਂ ਉਸ ਨੂੰ ਫੜ ਲਿਆ ਗਿਆ। The post ਚੰਡੀਗੜ੍ਹ ਯੂਨੀਵਰਸਿਟੀ ਵੀਡੀਓ ਲੀਕ ਮਾਮਲੇ 'ਚ ਰੰਕਜ ਵਰਮਾ ਦੀ ਜ਼ਮਾਨਤ ‘ਤੇ ਅਦਾਲਤ ‘ਚ ਅੱਜ ਸੁਣਵਾਈ appeared first on TheUnmute.com - Punjabi News. Tags:
|
ਮਹਿੰਗਾਈ ਦੇ ਮੱਦੇਨਜ਼ਰ RBI ਨੇ ਰੈਪੋ ਦਰ 'ਚ ਮੁੜ ਕੀਤਾ ਵਾਧਾ, ਲੋਨ ਹੋ ਜਾਣਗੇ ਮਹਿੰਗੇ Friday 30 September 2022 06:16 AM UTC+00 | Tags: bi-had-hiked-the-repo-rate breaking-news finance-minister-nirmala-sitharaman home-loans india-news news personal-loans punjabi-news rbi rbi-governor rbi-increased-the-repo-rate rbi-mpc-meeting reserve-bank-governor-shaktikant the-reserve-bank-of-india the-unmute-breaking-news ਚੰਡੀਗੜ੍ਹ 30 ਸਤੰਬਰ 2022: ਦੇਸ਼ ਵਿਚ ਵੱਧ ਰਹੀ ਮਹਿੰਗਾਈ ਦੇ ਮੱਦੇਨਜ਼ਰ ਆਰਬੀਆਈ (RBI) ਗਵਰਨਰ ਨੇ 28 ਸਤੰਬਰ ਤੋਂ 30 ਸਤੰਬਰ ਤੱਕ ਚੱਲੀ ਤਿੰਨ ਦਿਨਾਂ MPC ਮੀਟਿੰਗ ਤੋਂ ਬਾਅਦ ਰੈਪੋ ਦਰ ਵਧਾਉਣ ਦਾ ਐਲਾਨ ਕੀਤਾ ਹੈ। ਆਰਬੀਆਈ ਨੇ ਰੈਪੋ ਦਰ ਵਿੱਚ 0.50% ਵਾਧੇ ਦਾ ਐਲਾਨ ਕੀਤਾ ਹੈ। ਹੁਣ ਆਰਬੀਆਈ ਦੀ ਰੇਪੋ ਦਰ 5.4% ਤੋਂ ਵਧ ਕੇ 5.9% ਹੋ ਗਈ ਹੈ। ਇਸ ਤੋਂ ਪਹਿਲਾਂ ਅਗਸਤ ਵਿੱਚ ਆਰਬੀਆਈ ਨੇ ਰੈਪੋ ਦਰ ਵਿੱਚ 50 ਬੇਸਿਸ ਪੁਆਇੰਟ ਦਾ ਵਾਧਾ ਕੀਤਾ ਸੀ। ਮਈ ‘ਚ ਹੋਈ MPC ਦੀ ਬੈਠਕ ‘ਚ ਵੀ ਰੈਪੋ ਦਰ ਨੂੰ 50 ਬੇਸਿਸ ਪੁਆਇੰਟ ਵਧਾ ਕੇ 4.90 ਫੀਸਦੀ ਕਰ ਦਿੱਤਾ ਗਿਆ ਸੀ। ਯਾਨੀ ਕਿ ਆਟੋ ਅਤੇ ਪਰਸਨਲ ਲੋਨ ਤੱਕ ਸਭ ਕੁਝ ਮਹਿੰਗਾ ਹੋ ਸਕਦਾ ਹੈ ਅਤੇ ਤੁਹਾਨੂੰ ਜ਼ਿਆਦਾ EMI ਦਾ ਭੁਗਤਾਨ ਕਰਨਾ ਹੋਵੇਗਾ। ਰੇਪੋ ਦਰ ਵਿੱਚ ਵਾਧੇ ਦਾ ਤੁਹਾਡੇ ਲੋਨ EMIs ‘ਤੇ ਕੀ ਅਸਰ ਪਵੇਗਾ?ਰੇਪੋ ਦਰ ਵਧਣ ਨਾਲ ਸਾਰੇ ਲੋਨ ਮਹਿੰਗੇ ਹੋ ਜਾਣਗੇ। ਅਸਲ ਵਿੱਚ ਰੇਪੋ ਦਰ ਉਹ ਦਰ ਹੈ ਜਿਸ ‘ਤੇ ਆਰਬੀਆਈ ਦੂਜੇ ਬੈਂਕਾਂ ਨੂੰ ਕਰਜ਼ਾ ਪ੍ਰਦਾਨ ਕਰਦਾ ਹੈ। ਇਸ ਦੇ ਉਲਟ ਰਿਵਰਸ ਰੈਪੋ ਦਰ ਉਹ ਵਿਆਜ ਦਰ ਹੈ ਜੋ ਕੇਂਦਰੀ ਬੈਂਕ ਆਰਬੀਆਈ ਕੋਲ ਪੈਸੇ ਰੱਖਣ ‘ਤੇ ਬੈਂਕਾਂ ਨੂੰ ਅਦਾ ਕਰਦਾ ਹੈ। ਇਸ ਲਈ ਆਮ ਤੌਰ ‘ਤੇ ਇਹ ਮੰਨਿਆ ਜਾਂਦਾ ਹੈ ਕਿ ਜੇਕਰ ਆਰਬੀਆਈ ਰੇਪੋ ਦਰ ਘਟਾਉਂਦਾ ਹੈ ਤਾਂ ਬੈਂਕ ਵਿਆਜ ਦਰ ਘਟਾ ਦੇਣਗੇ ਅਤੇ ਜੇਕਰ ਆਰਬੀਆਈ ਰੇਪੋ ਦਰ ਵਧਾਉਂਦਾ ਹੈ ਤਾਂ ਬੈਂਕ ਵਿਆਜ ਦਰ ਵਧਾ ਦੇਣਗੇ। ਇਸ ਨਾਲ ਆਮ ਆਦਮੀ ਨੂੰ ਮਿਲਣ ਵਾਲਾ ਕਰਜ਼ਾ ਮਹਿੰਗਾ ਹੋ ਜਾਵੇਗਾ। The post ਮਹਿੰਗਾਈ ਦੇ ਮੱਦੇਨਜ਼ਰ RBI ਨੇ ਰੈਪੋ ਦਰ 'ਚ ਮੁੜ ਕੀਤਾ ਵਾਧਾ, ਲੋਨ ਹੋ ਜਾਣਗੇ ਮਹਿੰਗੇ appeared first on TheUnmute.com - Punjabi News. Tags:
|
ਪੰਜਾਬ ਵਿਧਾਨ ਸਭਾ 'ਚ ਪੰਜਾਬ ਰਾਜ ਵਿਜੀਲੈਂਸ ਕਮਿਸ਼ਨ (ਰਿਪੀਲ) ਬਿੱਲ ਸਮੇਤ ਤਿੰਨ ਬਿੱਲ ਪਾਸ Friday 30 September 2022 06:47 AM UTC+00 | Tags: aam-aadmi-party breaking-news cm-bhagwant-mann news punjab punjab-bjp punjab-congress punjab-good-governance-bill punjab-government punjab-state-vigilance-commission-repeal-bill punjab-vidhan-sabha the-unmute-breaking-news vigilance-commission-repeal-bill ਚੰਡੀਗੜ੍ਹ 30 ਸਤੰਬਰ 2022: 16ਵੀਂ ਪੰਜਾਬ ਵਿਧਾਨ ਸਭਾ (Punjab Vidhan Sabha) ਸੈਸ਼ਨ ਦੇ ਅੱਜ ਤੀਜੇ ਦਿਨ ਦੀ ਕਰਵਾਈ ਜਾਰੀ ਹੈ | ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਰਾਜ ਵਿਜੀਲੈਂਸ ਕਮਿਸ਼ਨ (ਰਿਪੀਲ) ਬਿੱਲ 2022 ਸਦਨ ਵਿੱਚ ਪੇਸ਼ ਕੀਤਾ। ਜਿਸ ਨੂੰ ਪੰਜਾਬ ਵਿਧਾਨ ਸਭਾ ਵਿੱਚ ਪਾਸ ਕਰ ਦਿੱਤਾ ਗਿਆ ਹੈ। ਇਸਦੇ ਨਾਲ ਹੀ ਪੇਸ਼ ਕੀਤੇ ਪੰਜਾਬ ਗੁਡ ਐਂਡ ਸਰਵਿਸ ਟੈਕਸ ਸ਼ੋਧ ਬਿੱਲ 2022 ਅਤੇ ਪੰਜਾਬ ਵਿਲੈਜ ਕੋਮਨ ਲੈਂਡ ਰੈਵੂਲਸ਼ਨ ਸ਼ੋਧ ਬਿੱਲ 2022 ਨੂੰ ਵਿਧਾਨ ਸਭਾ ਵਿਚ ਪਾਸ ਕਰ ਦਿੱਤਾ ਹੈ| ਇਸਦੇ ਨਾਲ ਹੀ ਕੈਬਨਿਟ ਮੰਤਰੀ ਫ਼ੌਜਾ ਸਿੰਘ ਸਰਾਰੀ ਮਾਮਲੇ ‘ਚ ਵਿਰੋਧੀ ਧਿਰ ਕਾਂਗਰਸ ਵਲੋਂ ਵਿਧਾਨ ਸਭਾ ਸਪੀਕਰ ਦੀ ਕੁਰਸੀ ਅੱਗੇ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। The post ਪੰਜਾਬ ਵਿਧਾਨ ਸਭਾ ‘ਚ ਪੰਜਾਬ ਰਾਜ ਵਿਜੀਲੈਂਸ ਕਮਿਸ਼ਨ (ਰਿਪੀਲ) ਬਿੱਲ ਸਮੇਤ ਤਿੰਨ ਬਿੱਲ ਪਾਸ appeared first on TheUnmute.com - Punjabi News. Tags:
|
ਹੰਗਾਮੇ ਦੇ ਚੱਲਦਿਆਂ ਪੰਜਾਬ ਵਿਧਾਨ ਸਭਾ ਸੈਸ਼ਨ ਦੀ ਕਰਵਾਈ 3 ਅਕਤੂਬਰ ਤੱਕ ਮੁਲਤਵੀ Friday 30 September 2022 06:56 AM UTC+00 | Tags: aam-aadmi-party breaking-news cm-bhagwant-mann congress kultar-singh-sandhawan news punjab-government punjab-politics punjab-vidhan-sabha punjab-village-common-land-revolution-revision-bill-2022 the-punjab-good-and-service-tax-revision-bill-2022 the-unmute-breaking-news the-unmute-punjab ਚੰਡੀਗੜ੍ਹ 30 ਸਤੰਬਰ 2022: ਹੰਗਾਮੇ ਦੇ ਚੱਲਦਿਆਂ 16ਵੀਂ ਪੰਜਾਬ ਵਿਧਾਨ ਸਭਾ (Punjab Vidhan Sabha) ਸੈਸ਼ਨ ਦੇ ਅੱਜ ਤੀਜੇ ਦਿਨ ਦੀ ਕਰਵਾਈ 3 ਅਕਤੂਬਰ ਸੋਮਵਾਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਇਸ ਦੌਰਾਨ ਮਾਨ ਸਰਕਾਰ ਨੇ ਪੇਸ਼ ਕੀਤੇ ਪੰਜਾਬ ਰਾਜ ਵਿਜੀਲੈਂਸ ਕਮਿਸ਼ਨ (ਰਿਪੀਲ) ਬਿੱਲ 2022 , ਪੰਜਾਬ ਗੁਡ ਐਂਡ ਸਰਵਿਸ ਟੈਕਸ ਸ਼ੋਧ ਬਿੱਲ 2022 ਅਤੇ ਪੰਜਾਬ ਵਿਲੈਜ ਕੋਮਨ ਲੈਂਡ ਰੈਵੂਲਸ਼ਨ ਸ਼ੋਧ ਬਿੱਲ 2022 ਨੂੰ ਵਿਧਾਨ ਸਭਾ ਵਿਚ ਪਾਸ ਕਰ ਦਿੱਤਾ ਹੈ। ਸਦਨ ਦੀ ਕਾਰਵਾਈ ਦੌਰਾਨ ਵਿਰੋਧੀ ਧਿਰ ਕਾਂਗਰਸ ਨੇ ਕੈਬਨਿਟ ਮੰਤਰੀ ਫ਼ੌਜਾ ਸਿੰਘ ਸਰਾਰੀ ਮਾਮਲੇ ਨੂੰ ਲੈ ਕੇ ਵਿਧਾਨ ਸਭਾ ਸਪੀਕਰ ਦੀ ਕੁਰਸੀ ਅੱਗੇ ਨਾਅਰੇਬਾਜ਼ੀ ਕੀਤੀ | The post ਹੰਗਾਮੇ ਦੇ ਚੱਲਦਿਆਂ ਪੰਜਾਬ ਵਿਧਾਨ ਸਭਾ ਸੈਸ਼ਨ ਦੀ ਕਰਵਾਈ 3 ਅਕਤੂਬਰ ਤੱਕ ਮੁਲਤਵੀ appeared first on TheUnmute.com - Punjabi News. Tags:
|
ਪੰਜਾਬ ਦੇ ਸਾਰੇ ਸਰਕਾਰੀ, ਨਿੱਜੀ ਤੇ ਮਾਨਤਾ ਪ੍ਰਾਪਤ ਸਕੂਲਾਂ ਦੇ ਖੁਲ੍ਹਣ ਦਾ ਸਮਾਂ ਬਦਲਿਆ Friday 30 September 2022 07:21 AM UTC+00 | Tags: aam-aadmi-party breaking-news cm-bhagwant-mann gurmeet-singh-meet-hayer harjot-singh-bains news pseb punjab punjab-government punjab-news punjab-school-education-board punjab-schools senior-secondary-schools the-unmute-breaking-news the-unmute-punjabi-news ਚੰਡੀਗੜ੍ਹ 30 ਸਤੰਬਰ 2022: ਸੂਬੇ ਵਿਚ ਮੌਸਮ ਵਿਚ ਬਦਲਾਵ ਕਾਰਨ ਪੰਜਾਬ ਦੇ ਸਾਰੇ ਸਰਕਾਰੀ,ਨਿੱਜੀ ਅਤੇ ਮਾਨਤਾ ਪ੍ਰਾਪਤ ਸਕੂਲਾਂ ਦੇ ਸਮੇਂ ਵਿਚ ਬਦਲਾਵ ਕੀਤਾ ਗਿਆ ਹੈ | ਭਲਕੇ ਯਾਨੀ 1 ਅਕਤੂਬਰ ਤੋਂ 31 ਅਕਤੂਬਰ ਤੱਕ ਸਾਰੇ ਪ੍ਰਾਇਮਰੀ ਸਕੂਲ ਸਵੇਰੇ 8.30 ਵਜੇ ਖੁੱਲਣਗੇ ਅਤੇ ਛੁੱਟੀ ਦੁਪਹਿਰ 2:30 ਵਜੇ ਹੋਵੇਗੀ। ਇਸ ਦੇ ਨਾਲ ਹੀ ਸਾਰੇ ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲ ਸਵੇਰੇ 8.30 ਵਜੇ ਤੋਂ ਖੁੱਲਣਗੇ ਅਤੇ ਦੁਪਹਿਰ 2:50 ਤੱਕ ਹੋਵੇਗਾ। ਨਵੰਬਰ ਮਹੀਨੇ ਵਿੱਚ ਇੱਕ ਵਾਰ ਫਿਰ ਤੋਂ ਸਕੂਲਾਂ ਦਾ ਸਮਾਂ ਬਦਲਿਆ ਜਾਵੇਗਾ | The post ਪੰਜਾਬ ਦੇ ਸਾਰੇ ਸਰਕਾਰੀ, ਨਿੱਜੀ ਤੇ ਮਾਨਤਾ ਪ੍ਰਾਪਤ ਸਕੂਲਾਂ ਦੇ ਖੁਲ੍ਹਣ ਦਾ ਸਮਾਂ ਬਦਲਿਆ appeared first on TheUnmute.com - Punjabi News. Tags:
|
ਸਿਮਰਜੀਤ ਸਿੰਘ ਬੈਂਸ ਨੂੰ ਅਦਾਲਤ ਨੇ ਕੋਵਿਡ ਦੌਰਾਨ ਦਰਜ ਕੇਸ 'ਚ ਦਿੱਤੀ ਜ਼ਮਾਨਤ Friday 30 September 2022 07:31 AM UTC+00 | Tags: aam-aadmi-party breaking-news case-registered-during-covid cm-bhagwant-mann covid-epidemic. lok-insaf-party-president ludhiana-court mla-simarjit-singh-bains news punjab-government punjabi-news simarjit-singh-bains the-unmute-breaking the-unmute-breaking-news the-unmute-news ਚੰਡੀਗੜ੍ਹ 30 ਸਤੰਬਰ 2022: ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ (Simarjit Singh Bains) ਨੂੰ ਲੁਧਿਆਣਾ ਦੀ ਅਦਾਲਤ ਨੇ ਕੋਵਿਡ ਮਹਾਂਮਾਰੀ ਦੌਰਾਨ ਦਰਜ ਕੇਸ ‘ਚ ਵੱਡੀ ਰਾਹਤ ਦਿੰਦਿਆਂ ਜ਼ਮਾਨਤ ਦੇ ਦਿੱਤੀ ਹੈ। ਦਰਅਸਲ, ਸਿਮਰਜੀਤ ਸਿੰਘ ਬੈਂਸ ਖਿਲਾਫ ਕੋਰੋਨਾ ਦੌਰਾਨ ਧਾਰਾ 188 ਅਤੇ ਮਹਾਂਮਾਰੀ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ। ਬੈਂਸ ਨੇ ਦਾਅਵਾ ਕੀਤਾ ਸੀ ਕਿ ਕੋਰੋਨਾ ਕੋਈ ਬਿਮਾਰੀ ਨਹੀਂ ਹੈ। ਅਜਿਹੇ ‘ਚ ਹੁਣ ਅਦਾਲਤ ਨੇ ਬੈਂਸ ਨੂੰ ਰਾਹਤ ਦਿੰਦਿਆਂ ਕੇਸ ਖਾਰਜ ਕਰ ਦਿੱਤਾ ਹੈ। The post ਸਿਮਰਜੀਤ ਸਿੰਘ ਬੈਂਸ ਨੂੰ ਅਦਾਲਤ ਨੇ ਕੋਵਿਡ ਦੌਰਾਨ ਦਰਜ ਕੇਸ ‘ਚ ਦਿੱਤੀ ਜ਼ਮਾਨਤ appeared first on TheUnmute.com - Punjabi News. Tags:
|
ਬਿਨਾਂ ਡਾਕਟਰ ਤੋਂ ਚੱਲ ਰਿਹੈ ਪਿੰਡ ਭੂੰਦੜ ਦਾ ਆਮ ਆਦਮੀ ਕਲੀਨਿਕ, ਲੋਕ ਪ੍ਰੇਸਾਨ Friday 30 September 2022 07:41 AM UTC+00 | Tags: aam-aadmi-clinic breaking-news village-bhundar ਸ੍ਰੀ ਮੁਕਤਸਰ ਸਾਹਿਬ 30 ਸਤੰਬਰ 2022: ਇੱਕ ਪਾਸੇ ਸਰਕਾਰ ਵੱਲੋਂ ਆਮ ਆਦਮੀ ਕਲੀਨਿਕਾਂ (Aam Aadmi clinic) ਲੈ ਕੇ ਵੱਡੇ -ਵੱਡੇ ਦਾਅਵੇ ਕੀਤੇ ਜਾ ਰਹੇ ਹਨ ਪਰ ਉੱਥੇ ਹੀ ਮੁੱਖ ਮੰਤਰੀ ਭਗਵੰਤ ਮਾਨ ਦਾ ਇਹ ਸੁਪਨਾ ਦਮ ਤੋੜਦਾ ਨਜ਼ਰ ਆ ਰਿਹਾ ਹੈ | ਜਿਸ ਦੀ ਤਾਜ਼ਾ ਮਿਸਾਲ ਸ੍ਰੀ ਮੁਕਤਸਰ ਸਾਹਿਬ ਜੇ ਨੇੜਲੇ ਪਿੰਡ ਭੂੰਦੜ ਦੇ ਆਮ ਆਦਮੀ ਕਲੀਨਿਕ ਤੋਂ ਮਿਲਦੀ ਹੈ| ਜਿੱਥੇ ਮੁਹੱਲਾ ਕਲੀਨਿਕ ਵਿੱਚ ਡਾਕਟਰ ਨਾ ਹੋਣ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ| ਇਸ ਬਾਰੇ ਜਾਣਕਾਰੀ ਦਿੰਦਿਆਂ ਮਰੀਜ਼ਾਂ ਨੇ ਦੱਸਿਆ ਕਿ ਮੁਹੱਲਾ ਕਲੀਨਿਕ ਵਿੱਚ ਡਾਕਟਰ ਨਾ ਹੋਣ ਇੱਥੇ ਦਵਾਈ ਨਹੀਂ ਮਿਲ ਰਹੀਆਂ | ਜਿਸ ਕਰਕੇ ਸਾਨੂੰ ਪ੍ਰਾਇਵੇਟ ਹਸਪਤਾਲਾਂ ਤੋਂ ਮਹਿੰਗਾ ਇਲਾਜ਼ ਕਰਵਾਉਣਾ ਪੈ ਰਿਹਾ ਹੈ | ਉਨ੍ਹਾਂ ਦੱਸਿਆ ਕਿ ਮੈਡੀਕਲ ਅਫਸਰ ਦੀ ਗੈਰਹਾਜ਼ਰੀ ਵਿਚ ਫਰਮਾਸਿਸਟ ਵੱਲੋਂ ਕੇਵਲ ਉਨ੍ਹਾਂ ਮਰੀਜ਼ਾਂ ਨੂੰ ਦਵਾਈ ਦਿੱਤੀ ਜਾ ਰਹੀ ਹੈ, ਜਿੰਨਾ ਨੂੰ ਡਾਕਟਰ ਵੱਲੋਂ ਪਹਿਲਾਂ ਤੋਂ ਦਵਾਈ ਲਈ ਲਿਖਿਆ ਹੋਇਆ ਜਦਕਿ ਹੁਣ ਕੋਈ ਵੀ ਨਵੀਂ ਪਰਚੀ ਨਹੀਂ ਕੱਟੀ ਜਾ ਰਹੀ ਅਤੇ ਨਾ ਹੀ ਨਵੇਂ ਮਰੀਜ਼ਾਂ ਨੂੰ ਦੇਖਿਆ ਜਾ ਰਿਹਾ | ਉਨ੍ਹਾਂ ਦੱਸਿਆ ਕਿ ਟੈਸਟ ਵਗੈਰਾ ਵੀ ਨਹੀਂ ਹੋ ਰਹੇ | ਇਸ ਦੌਰਾਨ ਲੋਕਾਂ ਨੇ ਮੰਗ ਕੀਤੀ ਕਿ ਜਲਦ ਨਵੇਂ ਡਾਕਟਰ ਦੀ ਨਿਯੁਕਤੀ ਜਾਵੇ ਤਾਂ ਜੋ ਸਾਨੂੰ ਸਮੇਂ ਸਿਰ ਇਲਾਜ਼ ਮਿਲ ਸਕੇ| ਉੱਧਰ ਜਦੋ ਇਸ ਪੂਰੇ ਮਾਮਲੇ ਸਬੰਧੀ ਐਸ ਐਮ ਓ ਦੋਦਾ ਦੀਪਕ ਰਾਏ ਨਾਲ ਗੱਲ ਕੀਤੀ ਤਾਂ ਉਨ੍ਹਾਂ ਦਾ ਕਹਿਣਾ ਸੀ ਕਿ ਮੈਡੀਕਲ ਅਫਸਰ ਅਲਵਿਸ਼ ਜਿੰਦਲ ਦੇ ਅਸਤੀਫੇ ਬਾਅਦ ਆਮ ਆਦਮੀ ਕਲੀਨਿਕ ਵਿਚ ਮਰੀਜ਼ ਨਹੀਂ ਵੇਖੇ ਜਾ ਰਹੇ | ਸਿਰਫ ਐਂਮਰਜ਼ੈਸੀ ਮਰੀਜ ਦੇਖੇ ਜਾ ਰਹੇ ਹਨ | ਉਨ੍ਹਾਂ ਦੱਸਿਆ ਇਸ ਸਬੰਧ ਵਿਚ ਉੱਚ ਅਧਿਕਾਰੀਆਂ ਦੇ ਧਿਆਨ ਵਿਚ ਮਾਮਲਾ ਲਿਆ ਦਿੱਤਾ ਅਤੇ ਜਲਦ ਸਮੱਸਿਆ ਦਾ ਹੱਲ ਹੋ ਜਾਵੇਗਾ। The post ਬਿਨਾਂ ਡਾਕਟਰ ਤੋਂ ਚੱਲ ਰਿਹੈ ਪਿੰਡ ਭੂੰਦੜ ਦਾ ਆਮ ਆਦਮੀ ਕਲੀਨਿਕ, ਲੋਕ ਪ੍ਰੇਸਾਨ appeared first on TheUnmute.com - Punjabi News. Tags:
|
ਕਿਸਾਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਫ਼ਿਰੋਜ਼ਪੁਰ-ਲੁਧਿਆਣਾ ਹਾਈਵੇ ਕੀਤਾ ਜਾਮ Friday 30 September 2022 07:58 AM UTC+00 | Tags: bku breaking-news dharna-at-chowki-no-7-of-ferozepur farmers farmers-jammed-the-ferozepur-ludhiana-highway ferozepur ferozepur-amritsar-highway ferozepur-ludhiana ferozepur-ludhiana-highway kisan-morcha news punab-farmers punjabi-news punjab-kisan-morcha the-unmute-breaking-news ਫ਼ਿਰੋਜ਼ਪੁਰ 30 ਸਤੰਬਰ 2022: ਕਿਸਾਨ ਜਥੇਬੰਦੀਆਂ ਵੱਲੋਂ ਅੱਜ ਪੰਜਾਬ ਭਰ ਵਿੱਚ ਜਾਮ ਕਰਕੇ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ, ਜਿਸ ਤਹਿਤ ਅੱਜ ਫ਼ਿਰੋਜ਼ਪੁਰ (Ferozepur) ਦੇ 7 ਨੰਬਰ ਚੌਂਕੀ ‘ਤੇ ਧਰਨਾ ਲਗਾ ਕੇ ਫ਼ਿਰੋਜ਼ਪੁਰ-ਲੁਧਿਆਣਾ ਅਤੇ ਫ਼ਿਰੋਜ਼ਪੁਰ-ਅੰਮ੍ਰਿਤਸਰ ਹਾਈਵੇਅ ਨੂੰ ਜਾਮ ਕਰ ਦਿੱਤਾ ਹੈ | ਇਸਦੇ ਨਾਲ ਹੀ ਕਿਸਾਨ ਆਗੂਆਂ ਨੇ ਕਿਹਾ ਕਿ ਪਰਾਲੀ ਨਾ ਸਾੜਨ, ਐਮਐਸਪੀ ਰੇਟ ਅਤੇ 25 ਕੁਇੰਟਲ ਤੋਂ ਵੱਧ ਝੋਨਾ ਨਾ ਚੁੱਕਣ ਵਰਗੀਆਂ ਮੰਗਾਂ ਸਬੰਧੀ ਧਰਨਾ ਦਿੱਤਾ ਜਾ ਰਿਹਾ ਹੈ | ਕਿਹਾ ਕਿ ਪੰਜਾਬ ਸਰਕਾਰ ਨੇ ਸਬੈ ਦੇ ਕਿਸਾਨਾਂ ਨਾਲ ਕਈ ਵਾਅਦੇ ਕੀਤੇ ਹਨ, ਪਰ ਹੁਣ ਕਿਸਾਨਾਂ ਖਿਲਾਫ ਕੋਈ ਨਾ ਕੋਈ ਨਵੀਂ ਸਕੀਮ ਕੱਢ ਕੇ ਕਿਸਾਨਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਸਰਹੱਦੀ ਖੇਤਰ ਤੋਂ ਜ਼ਮੀਨਾਂ ਖ਼ਾਲੀ ਕਰਨ ਲਈ ਕਿਹਾ ਜਾ ਰਿਹਾ ਹੈ।ਨਹਿਰੀ ਵਿਭਾਗ ਵੱਲੋਂ ਸਰਹੱਦੀ ਖੇਤਰ ਦੇ 35 ਪਿੰਡਾਂ ਦੀ ਜ਼ਮੀਨ ਖਾਲੀ ਕਰਨ ਲਈ ਜਾਰੀ ਨੋਟਿਸ ਦਾ ਵਿਰੋਧ ਕੀਤਾ ਜਾ ਰਿਹਾ ਹੈ । ਕਿਸਾਨਾਂ ਨੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਹ ਧਰਨਾ ਜਾਰੀ ਰੱਖਣਗੇ। The post ਕਿਸਾਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਫ਼ਿਰੋਜ਼ਪੁਰ-ਲੁਧਿਆਣਾ ਹਾਈਵੇ ਕੀਤਾ ਜਾਮ appeared first on TheUnmute.com - Punjabi News. Tags:
|
Afghanistan: ਕਾਬੁਲ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ, 19 ਜਣਿਆਂ ਦੀ ਮੌਤ ਕਈ ਜ਼ਖਮੀ Friday 30 September 2022 08:10 AM UTC+00 | Tags: afghanistan afghanistan-government bomb-balst breaking-news capital-kabul dashti-barchi-area kabul-blast kabul-blast-news latest-kabul-news news taliban-government taliban-spokesman the-unmute-breaking-news the-unmute-punjabi-news the-unmute-report ਚੰਡੀਗੜ੍ਹ 30 ਸਤੰਬਰ 2022: ਅਫਗਾਨਿਸਤਾਨ (Afghanistan) ‘ਚ ਇਕ ਵਾਰ ਫਿਰ ਆਤਮਘਾਤੀ ਹਮਲਾ ਹੋਇਆ ਹੈ। ਇਸ ਵਾਰ ਰਾਜਧਾਨੀ ਕਾਬੁਲ (Kabul) ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਕਾਬੁਲ ਦੇ ਸ਼ੀਆ ਇਲਾਕੇ ਨੂੰ ਨਿਸ਼ਾਨਾ ਬਣਾ ਕੇ ਹਮਲਾ ਕੀਤਾ ਗਿਆ ਹੈ। ਕਾਬੁਲ ਪੁਲਿਸ ਮੁਖੀ ਦੇ ਤਾਲਿਬਾਨ ਦੇ ਬੁਲਾਰੇ ਨੇ ਦੱਸਿਆ ਕਿ ਆਤਮਘਾਤੀ ਬੰਬ ਧਮਾਕੇ ਵਿਚ 19 ਜਣੇ ਮਾਰੇ ਗਏ ਹਨ ਅਤੇ 27 ਜ਼ਖਮੀ ਹੋ ਗਏ। ਤਾਲਿਬਾਨ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਰਾਜਧਾਨੀ ਕਾਬੁਲ (Kabul) ਦੇ ਇਕ ਸ਼ੀਆ ਬਹੁਲ ਖੇਤਰ ‘ਚ ਸ਼ੁੱਕਰਵਾਰ ਸਵੇਰੇ ਹਮਲਾ ਕੀਤਾ ਗਿਆ। ਇਹ ਧਮਾਕਾ ਇੱਥੋਂ ਦੇ ਦਸ਼ਤੀ ਬਾਰਚੀ ਇਲਾਕੇ ਵਿੱਚ ਇੱਕ ਵਿਦਿਅਕ ਸੰਸਥਾ ਦੇ ਅੰਦਰ ਹੋਇਆ। ਬੁਲਾਰੇ ਅਬਦੁਲ ਨਫੀ ਟਾਕੋਰ ਨੇ ਕਿਹਾ, “ਸੂਚਨਾ ਤੋਂ ਬਾਅਦ ਸੁਰੱਖਿਆ ਬਲਾਂ ਨੂੰ ਮੌਕੇ ‘ਤੇ ਰਵਾਨਾ ਕਰ ਦਿੱਤਾ ਗਿਆ ਹੈ।” ਅਜੇ ਤੱਕ ਕਿਸੇ ਵੀ ਸੰਗਠਨ ਨੇ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ। The post Afghanistan: ਕਾਬੁਲ ‘ਚ ਇਕ ਵਾਰ ਫਿਰ ਆਤਮਘਾਤੀ ਹਮਲਾ, 19 ਜਣਿਆਂ ਦੀ ਮੌਤ ਕਈ ਜ਼ਖਮੀ appeared first on TheUnmute.com - Punjabi News. Tags:
|
ਮਾਨਸਾ ਦੇ ਹਸਪਤਾਲ ਦੀ ਵੀਡੀਓ ਵਾਇਰਲ ਹੋਣ 'ਤੇ ਸਿਹਤ ਵਿਭਾਗ ਵਲੋਂ ਜਾਂਚ ਸ਼ੁਰੂ Friday 30 September 2022 08:28 AM UTC+00 | Tags: breaking-news mansa ਚੰਡੀਗੜ੍ਹ 30 ਸਤੰਬਰ 2022: ਮਾਨਸਾ (Mansa) ਦੇ ਇੱਕ ਹਸਪਤਾਲ ਦੀ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ | ਇਸ ਵੀਡੀਓ ‘ਚ ਹਸਪਤਾਲ ਦੀਆਂ ਦਵਾਈਆਂ ਦੇ ਪੱਤੇ ‘ਤੇ ਤਾਰੀਖ਼ ਮਿਟਾਈ ਜਾ ਰਹੀ ਹੈ। ਇਸ ਮਾਮਲੇ ਨੂੰ ਸਿਹਤ ਵਿਭਾਗ ਨੇ ਗੰਭੀਰਤਾ ਨਾਲ ਲੈਂਦਿਆਂ ਜਾਂਚ ਸ਼ੁਰੂ ਕਰ ਦਿੱਤੀ ਹੈ | ਇਸਦੇ ਚੱਲਦਿਆਂ ਮਾਨਸਾ (Mansa) ਦੇ ਡਾਕਟਰ ਰਾਮਪਾਲ ਸ਼ਰਮਾ ਦੇ ਕਲੀਨਿਕ ਦੀ ਸਿਹਤ ਵਿਭਾਗ ਵਲੋਂ ਉਥੇ ਜਾ ਕੇ ਚੈਕਿੰਗ ਕੀਤੀ ਜਾ ਰਹੀ ਹੈ | ਦੱਸਿਆ ਜਾ ਰਿਹਾ ਹੈ ਕਿ ਸਿਹਤ ਵਿਭਾਗ ਦੀ ਟੀਮ ਐਕਸਪਾਇਰੀ ਡੇਟ ਦੀਆਂ ਗੋਲੀਆਂ ਵੀ ਪ੍ਰਾਪਤ ਹੋਈਆਂ ਤੇ ਸੈਂਪਲ ਲਏ ਗਏ ਹਨ |
The post ਮਾਨਸਾ ਦੇ ਹਸਪਤਾਲ ਦੀ ਵੀਡੀਓ ਵਾਇਰਲ ਹੋਣ ‘ਤੇ ਸਿਹਤ ਵਿਭਾਗ ਵਲੋਂ ਜਾਂਚ ਸ਼ੁਰੂ appeared first on TheUnmute.com - Punjabi News. Tags:
|
ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਸ਼ਸ਼ੀ ਥਰੂਰ ਨੇ ਭਰਿਆ ਨਾਮਜ਼ਦਗੀ ਪੱਤਰ Friday 30 September 2022 08:39 AM UTC+00 | Tags: breaking-news congress congress-party-central-election-authority congress-president congress-president-election congress-president-election-2022 mp-shashi-tharoor news prime-minister-rajiv-gandhi punjab-congress punjabi-news rahul-gandhi rajghat senior-congress-leader sonia-gandhi the-unmute-breaking-news the-unmute-punjabi-news the-unmute-update thiruvananthapuram ਚੰਡੀਗੜ੍ਹ 30 ਸਤੰਬਰ 2022: ਕਾਂਗਰਸ ਦੇ ਸੀਨੀਅਰ ਨੇਤਾ ਅਤੇ ਤਿਰੂਵਨੰਤਪੁਰਮ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ (Shashi Tharoor) ਸ਼ੁੱਕਰਵਾਰ ਨੂੰ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਦਾਖਲ ਕਰਨ ਲਈ ਪਾਰਟੀ ਦਫਤਰ ਪਹੁੰਚੇ। ਉਨ੍ਹਾਂ ਨੇ ਆਲ ਇੰਡੀਆ ਕਾਂਗਰਸ ਕਮੇਟੀ (ਏ.ਆਈ.ਸੀ.ਸੀ.) ਹੈੱਡਕੁਆਰਟਰ ਵਿਖੇ ਕਾਂਗਰਸ ਪਾਰਟੀ ਦੀ ਕੇਂਦਰੀ ਚੋਣ ਅਥਾਰਟੀ ਦੇ ਚੇਅਰਮੈਨ ਮਧੂਸੂਦਨ ਮਿਸਤਰੀ ਨੂੰ ਆਪਣੇ ਕਾਗਜ਼ ਸੌਂਪੇ। ਸ਼ਸ਼ੀ ਥਰੂਰ ਆਪਣੇ ਸਮਰਥਕਾਂ ਨਾਲ ਏ.ਆਈ.ਸੀ.ਸੀ ਹੈੱਡਕੁਆਰਟਰ ਪਹੁੰਚੇ। ਇਸਦੇ ਨਾਲ ਹੀ ਸ਼ਸ਼ੀ ਥਰੂਰ (Shashi Tharoor) ਨੇ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਰਾਜਘਾਟ ਵਿਖੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਦਿੱਤੀ। ਇਸ ਤੋਂ ਪਹਿਲਾਂ ਇੱਕ ਟਵੀਟ ਵਿੱਚ ਥਰੂਰ ਨੇ ਕਿਹਾ ਕਿ ਅੱਜ ਸਵੇਰੇ 21ਵੀਂ ਸਦੀ ਵਿੱਚ ਭਾਰਤ ਦਾ ਨਿਰਮਾਣ ਕਰਨ ਵਾਲੇ ਵਿਅਕਤੀ ਨੂੰ ਸ਼ਰਧਾਂਜਲੀ ਭੇਟ ਕੀਤੀ। ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਭਾਰਤ ਇੱਕ ਪੁਰਾਣਾ ਦੇਸ਼ ਹੈ ਪਰ ਨੌਜਵਾਨ ਰਾਸ਼ਟਰ ਹੈ। ਉਨ੍ਹਾਂ ਕਿਹਾ ਕਿ, "ਮੇਰਾ ਸੁਪਨਾ ਹੈ ਕਿ ਭਾਰਤ ਨੂੰ ਮਜ਼ਬੂਤ, ਆਜ਼ਾਦ, ਸਵੈ-ਨਿਰਭਰ ਅਤੇ ਦੁਨੀਆ ਦੇ ਦੇਸ਼ਾਂ ਦੀ ਸੇਵਾ ਕਰਨ ਵਿਚ ਸਭ ਤੋਂ ਅੱਗੇ ਹੋਵੇ।" 17 ਅਕਤੂਬਰ ਨੂੰ ਵੋਟਿੰਗ ਹੋਵੇਗੀ ਅਤੇ 19 ਅਕਤੂਬਰ ਨੂੰ ਨਤੀਜੇ ਐਲਾਨੇ ਜਾਣਗੇ। The post ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਸ਼ਸ਼ੀ ਥਰੂਰ ਨੇ ਭਰਿਆ ਨਾਮਜ਼ਦਗੀ ਪੱਤਰ appeared first on TheUnmute.com - Punjabi News. Tags:
|
CM ਭਗਵੰਤ ਮਾਨ ਵੱਲੋਂ ਵਿਧਾਨ ਸਭਾ 'ਚ ਪੰਜਾਬ ਰਾਜ ਵਿਜੀਲੈਂਸ ਕਮਿਸ਼ਨ (ਰੱਦ) ਬਿੱਲ-2022 ਪੇਸ਼ Friday 30 September 2022 08:49 AM UTC+00 | Tags: aam-aadmi-party bhagwant-mann breaking-news cm-bhagwant-mann congress kultar-singh-sandhawan news punjab-government punjab-politics punjab-vidhan-sabha punjab-village-common-land-revolution-revision-bill-2022 the-punjab-good-and-service-tax-revision-bill-2022 the-unmute-breaking-news the-unmute-punjab ਚੰਡੀਗੜ੍ਹ, 30 ਸਤੰਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਅੱਜ ਪੰਜਾਬ ਰਾਜ ਵਿਜੀਲੈਂਸ ਕਮਿਸ਼ਨ (ਰੱਦ) ਬਿੱਲ-2022 ਸਦਨ ਵਿਚ ਪੇਸ਼ ਕੀਤਾ, ਜਿਸ ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ।ਪ੍ਰਸਤਾਵ ਪੇਸ਼ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਰਾਜ ਵਿਜੀਲੈਂਸ ਕਮਿਸ਼ਨ ਦਾ ਮੁੱਖ ਕਾਰਜ ਭ੍ਰਿਸ਼ਟਾਚਾਰ ਰੋਕੂ ਐਕਟ 1988, ਭ੍ਰਿਸ਼ਟਾਚਾਰ ਰੋਕੂ (ਸੋਧ) ਐਕਟ, 2018 ਤਹਿਤ ਕਿਸੇ ਲੋਕ ਸੇਵਕ ਦੁਆਰਾ ਅਪਰਾਧ ਕਰਨ ਦੇ ਦੋਸ਼ ਲਾਉਣ ਵਾਲੀਆਂ ਸ਼ਿਕਾਇਤਾਂ ਦੀ ਜਾਂਚ ਕਰਨਾ ਜਾਂ ਜਾਂਚ ਕਰਵਾਉਣਾ ਅਤੇ ਵਿਜੀਲੈਂਸ ਬਿਊਰੋ ਅਤੇ ਪੁਲਿਸ ਅਦਾਰੇ ਦੇ ਕੰਮਕਾਜ 'ਤੇ ਨਿਗਰਾਨੀ ਅਤੇ ਕੰਟਰੋਲ ਰੱਖਣਾ ਹੈ, ਜੋ ਭ੍ਰਿਸ਼ਟਾਚਾਰ ਦੇ ਮਾਮਲਿਆਂ ਨਾਲ ਸਬੰਧਤ ਹੋਣ। ਪੰਜਾਬ ਰਾਜ ਵਿਜੀਲੈਂਸ ਕਮਿਸ਼ਨ ਐਕਟ 2020, ਜਿਸ ਨੂੰ ਕੇਂਦਰੀ ਵਿਜੀਲੈਂਸ ਕਮਿਸ਼ਨ ਐਕਟ 2003 ਦੀ ਤਰਜ਼ 'ਤੇ ਲਾਗੂ ਕੀਤਾ ਜਾਣਾ ਸੀ, ਗੰਭੀਰ ਭਟਕਣਾ ਦਾ ਸ਼ਿਕਾਰ ਹੈ। ਇਸ ਲਈ ਇਸ ਐਕਟ ਅਧੀਨ ਗਠਿਤ ਕੀਤਾ ਗਿਆ ਵਿਜੀਲੈਂਸ ਕਮਿਸ਼ਨ ਸਰਕਾਰੀ ਖਜ਼ਾਨੇ 'ਤੇ ਬੋਝ ਬਣਨ ਤੋਂ ਇਲਾਵਾ ਕਿਸੇ ਵੀ ਲਾਭਦਾਇਕ ਉਦੇਸ਼ ਦੀ ਪੂਰਤੀ ਕਰਨ ਦੀ ਸੰਭਾਵਨਾ ਨਹੀਂ ਰੱਖਦਾ ਕਿਉਂਕਿ ਸੂਬੇ ਵਿੱਚ ਅਜਿਹੇ ਹਿੱਸੇਦਾਰਾਂ ਦੇ ਸਮੂਹ ਨਾਲ ਨਜਿੱਠਣ ਲਈ ਵਿਜੀਲੈਂਸ ਵਿਭਾਗ ਤੋਂ ਇਲਾਵਾ ਹੋਰ ਵੀ ਕਈ ਏਜੰਸੀਆਂ ਹਨ। ਇਸ ਲਈ ਆਪਸੀ ਵਿਰੋਧਤਾ, ਵਿਰੋਧੀ ਲੱਭਤਾਂ, ਨਤੀਜੇ ਵਜੋਂ ਦੇਰੀ ਅਤੇ ਸੰਚਾਰ ਵਿੱਚ ਪਾੜੇ ਤੋਂ ਬਚਣ ਲਈ, ਪੰਜਾਬ ਰਾਜ ਵਿਜੀਲੈਂਸ ਕਮਿਸ਼ਨ ਐਕਟ 2020 (2020 ਦਾ ਪੰਜਾਬ ਐਕਟ ਨੰ:20) ਨੂੰ ਰੱਦ ਕਰਨਾ ਜ਼ਰੂਰੀ ਹੋ ਗਿਆ ਹੈ ਅਤੇ ਇਸ ਲਈ ਇਹ ਬਿੱਲ ਪੇਸ਼ ਕੀਤਾ ਜਾ ਰਿਹਾ ਹੈ। ਸੂਬਾ ਸਰਕਾਰ ਨੇ ਪੰਜਾਬ ਰਾਜ ਵਿਜੀਲੈਂਸ ਕਮਿਸ਼ਨ ਐਕਟ, 2020 (2020 ਦਾ ਪੰਜਾਬ ਐਕਟ ਨੰ. 20) ਨੂੰ ਰੱਦ ਕਰਕੇ ਪੰਜਾਬ ਰਾਜ ਵਿਜੀਲੈਂਸ ਕਮਿਸ਼ਨ (ਰੱਦ) ਐਕਟ, 2022 ਲਾਗੂ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਰਾਜ ਵਿਜੀਲੈਂਸ ਕਮਿਸ਼ਨ ਐਕਟ 13 ਨਵੰਬਰ, 2020 ਨੂੰ ਲਾਗੂ ਹੋਇਆ ਸੀ। ਭਗਵੰਤ ਮਾਨ ਨੇ ਕਿਹਾ ਕਿ ਇਸ ਐਕਟ ਤਹਿਤ ਬਣਾਏ ਗਏ ਪੰਜਾਬ ਰਾਜ ਵਿਜੀਲੈਂਸ ਕਮਿਸ਼ਨ ਨੇ ਲੋੜੀਂਦੇ ਉਦੇਸ਼ ਪ੍ਰਾਪਤ ਨਹੀਂ ਕੀਤੇ ਹਨ। ਉਨ੍ਹਾਂ ਕਿਹਾ ਕਿ ਇਹ ਫੈਸਲਾ ਰਾਜ ਵਾਸੀਆਂ ਦੇ ਵਡੇਰੇ ਲੋਕ ਹਿੱਤ ਵਿੱਚ ਲਿਆ ਗਿਆ ਹੈ। The post CM ਭਗਵੰਤ ਮਾਨ ਵੱਲੋਂ ਵਿਧਾਨ ਸਭਾ ‘ਚ ਪੰਜਾਬ ਰਾਜ ਵਿਜੀਲੈਂਸ ਕਮਿਸ਼ਨ (ਰੱਦ) ਬਿੱਲ-2022 ਪੇਸ਼ appeared first on TheUnmute.com - Punjabi News. Tags:
|
ਸੰਯੁਕਤ ਕਿਸਾਨ ਮੋਰਚਾ ਵਲੋਂ ਅੰਮ੍ਰਿਤਸਰ-ਪਠਾਨਕੋਟ ਨੈਸ਼ਨਲ ਹਾਈਵੇ 'ਤੇ ਅਣਮਿਥੇ ਸਮੇਂ ਲਈ ਚੱਕਾ ਜਾਮ Friday 30 September 2022 08:59 AM UTC+00 | Tags: aam-aadmi-party agriculture-and-farmers-welfare-minister-kuldeep-singh-dhaliwal amritsar-pathankot-national-highway bku breaking-news cm-bhagwant-mann dhariwal-bypass farmers-protest kuldeep-singh-dhaliwal news non-political-samyukt-kisan-morcha punjab-farmers punjab-farmers-associations punjab-news samyukt-kisan-morcha samyukt-kisan-morcha-non-political samyukt-kisan-morcha-will-stage-protests-across-the-country the-unmute-breaking-news ਚੰਡੀਗੜ੍ਹ 30 ਸਤੰਬਰ 2022: ਸੰਯੁਕਤ ਕਿਸਾਨ ਮੋਰਚਾ (Samyukt Kisan Morcha) ਗੈਰ ਰਾਜਨੀਤਕ ਵਲੋਂ ਅੱਜ ਪੰਜਾਬ ਭਰ ਦੇ ਵੱਖ ਵੱਖ ਜ਼ਿਲ੍ਹਿਆਂ ਚ ਸੜਕੀ ਆਵਾਜਾਈ ਬੰਦ ਕਰਨ ਦਾ ਐਲਾਨ ਕੀਤਾ ਗਿਆ ਸੀ, ਜਿਸ ਦੇ ਚੱਲਦੇ ਅੱਜ ਵੱਡੀ ਗਿਣਤੀ ‘ਚ ਇਕੱਠੇ ਹੋਏ ਵੱਖ ਵੱਖ ਕਿਸਾਨ ਜਥੇਬੰਦੀਆਂ ਵਲੋਂ ਸੰਯੁਕਤ ਕਿਸਾਨ ਮੋਰਚਾ ਦੇ ਝੰਡੇ ਥੱਲੇ ਅੰਮ੍ਰਿਤਸਰ-ਪਠਾਨਕੋਟ ਨੈਸ਼ਨਲ ਹਾਈਵੇ ਧਾਰੀਵਾਲ ਬਾਈਪਾਸ ਤੇ ਸੂਬਾ ਸਰਕਾਰ ਦੇ ਖਿਲਾਫ ਆਪਣੀਆਂ ਮੰਗਾ ਨੂੰ ਲੈਕੇ ਚੱਕਾ ਜਾਮ ਕਰ ਧਰਨਾ ਲਗਾਇਆ ਗਿਆ ਹੈ | ਉਥੇ ਹੀ ਹਾਈਵੇ ਨੂੰ ਪੂਰਨ ਤੌਰ ‘ਤੇ ਬੰਦ ਕਰ ਧਰਨੇ ‘ਤੇ ਬੈਠੇ ਕਿਸਾਨਾਂ ਦਾ ਕਹਿਣਾ ਸੀ ਕਿ ਉਹ ਨਹੀਂ ਚਾਹੁਦੇ ਕਿ ਉਹ ਆਮ ਜਨਤਾ ਨੂੰ ਤੰਗ ਪਰੇਸ਼ਾਨ ਕਰਨ ਲੇਕਿਨ ਉਹ ਆਪਣੀਆਂ ਮੰਗਾ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਹਨਾਂ ਦੇ ਮੰਤਰੀਆਂ ਨਾਲ ਮੀਟਿੰਗ ਕਰ ਚੁੱਕੇ ਹਨ ਲੇਕਿਨ ਸਰਕਾਰ ਉਹਨਾਂ ਦੀਆ ਮੰਗਾਂ ਪ੍ਰਤੀ ਸੰਜੀਦਾ ਨਹੀਂ ਹੈ | ਇਸਦੇ ਚੱਲਦਿਆਂ ਉਹ ਮਜਬੂਰੀ ਵਸ਼ ਅੱਜ ਇਹ ਧਰਨਾ ਲਗਾ ਰਹੇ ਹਨ ਕਿਸਾਨਾਂ ਦਾ ਕਹਿਣਾ ਸੀ ਕਿ ਗੰਨੇ ਦੇ ਭਾਅ ਅਤੇ ਬਕਾਇਆ ਪੇਮੈਂਟ ਇਸ ਦੇ ਨਾਲ ਹੀ ਜੋ ਹੁਣ ਝੋਨੇ ਦੀ ਜੋ ਫ਼ਸਲ ਪੂਰੇ ਪੰਜਾਬ ‘ਚ ਵਾਇਰਸ ਨਾਲ ਖ਼ਰਾਬ ਹੋਈ ਹੈ ਅਤੇ ਹੋਰਨਾਂ ਕਿਸਾਨੀ ਵਰਗ ਨਾਲ ਜੁੜੀਆਂ ਮੰਗਾ ਦੇ ਨਾਲ ਨਾਲ ਜੋ ਅੱਜ ਪੰਜਾਬ ਦਾ ਨੌਜਵਾਨ ਜੋ ਕਿਸਾਨ ਦੇ ਧੀ ਪੁੱਤ ਹਨ, ਉਹ ਬੇਰੋਜ਼ਗਾਰ ਹਨ ਉਹਨਾਂ ਬਾਰੇ ਸਰਕਾਰ ਨੇ ਜੋ ਵਾਅਦੇ ਕੀਤੇ ਹਨ ਉਹ ਪੂਰਾ ਕਰੇ | ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਆਪਣੀਆਂ ਮੰਗਾਂ ਨੂੰ ਲੈ ਕੇ ਉਹ ਅਣਮਿਥੇ ਸਮੇਂ ਲਈ ਚੱਕਾ ਜਾਮ ਕੀਤਾ ਹੈ ਅਤੇ ਜਦੋਂ ਤੱਕ ਪੰਜਾਬ ਸਰਕਾਰ ਵਲੋਂ ਉਹਨਾਂ ਦੀਆ ਮੰਗਾਂ ਨਾ ਪੁਰੀਆ ਕੀਤੀਆਂ ਉਹਨਾਂ ਵਲੋਂ ਦਿਨ ਰਾਤ ਇਹ ਮੋਰਚਾ ਜਾਰੀ ਰਹੇਗਾ | The post ਸੰਯੁਕਤ ਕਿਸਾਨ ਮੋਰਚਾ ਵਲੋਂ ਅੰਮ੍ਰਿਤਸਰ-ਪਠਾਨਕੋਟ ਨੈਸ਼ਨਲ ਹਾਈਵੇ ‘ਤੇ ਅਣਮਿਥੇ ਸਮੇਂ ਲਈ ਚੱਕਾ ਜਾਮ appeared first on TheUnmute.com - Punjabi News. Tags:
|
ਪੰਜਾਬ ਸਰਕਾਰ ਨੇ ਗ੍ਰਹਿ ਵਿਭਾਗ 'ਚ ਸੁਪਰਡੰਟ ਗ੍ਰੇਡ ਅਧਿਕਾਰੀਆਂ ਨੂੰ ਦਿੱਤੀਆਂ ਤਰੱਕੀਆਂ Friday 30 September 2022 09:32 AM UTC+00 | Tags: aam-aadmi-party cm-bhagwant-mann dgp-gaurav-yadav news punjab-congress punjab-government punjab-home-minister punjab-police superintendent-grade-ii-officers the-unmute-breaking-news the-unmute-news the-unmute-punjab ਚੰਡੀਗੜ੍ਹ 30 ਸਤੰਬਰ 2022: ਪੰਜਾਬ ਸਰਕਾਰ (Punjab Government) ਨੇ ਪੰਜਾਬ ਪੁਲਿਸ ਵਿਭਾਗ ਵਿਚ ਕੰਮ ਕਰ ਰਹੇ ਸੁਪਰਡੰਟ ਗ੍ਰੇਡ-2 ਦੇ ਅਧਿਕਾਰੀਆਂ ਦੀਆਂ ਤਰੱਕੀਆਂ ਕੀਤੀਆਂ ਗਈਆਂ ਹਨ। ਇਸ ਸੰਬੰਧੀ ਸੂਚੀ ਹੇਠ ਲਿਖੇ ਅਨੁਸਾਰ ਹੈ |
The post ਪੰਜਾਬ ਸਰਕਾਰ ਨੇ ਗ੍ਰਹਿ ਵਿਭਾਗ ‘ਚ ਸੁਪਰਡੰਟ ਗ੍ਰੇਡ ਅਧਿਕਾਰੀਆਂ ਨੂੰ ਦਿੱਤੀਆਂ ਤਰੱਕੀਆਂ appeared first on TheUnmute.com - Punjabi News. Tags:
|
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਦਨ 'ਚ ਕਾਂਗਰਸੀ ਆਗੂਆਂ ਦੇ ਗੈਰ-ਜ਼ਿੰਮੇਵਾਰਾਨਾ ਵਤੀਰੇ ਦੀ ਨਿੰਦਾ Friday 30 September 2022 09:44 AM UTC+00 | Tags: aam-aadmi-party amrinder-singh-raja-warring breaking-news chief-minister-bhagwant-mann congress congress-leaders congress-leader-sukhjinder-singh-randhawa congress-mla-sukhpal-singh-khaira news punjab-congress punjabi-news punjab-vidhan-sabha the-unmute-breaking-news the-unmute-latest-news the-unmute-punjabi-news ਚੰਡੀਗ੍ਹੜ 30 ਸਤੰਬਰ 2022: ਹੰਗਾਮੇ ਦੇ ਚੱਲਦਿਆਂ 16ਵੀਂ ਪੰਜਾਬ ਵਿਧਾਨ ਸਭਾ (Punjab Vidhan Sabha) ਸੈਸ਼ਨ ਦੇ ਅੱਜ ਤੀਜੇ ਦਿਨ ਦੀ ਕਰਵਾਈ 3 ਅਕਤੂਬਰ ਸੋਮਵਾਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਮੁੱਖ ਮੰਤਰੀ ਨੇ ਕਾਂਗਰਸੀ ਆਗੂਆਂ (Congress leaders) ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਕਾਂਗਰਸੀ ਆਗੂਆਂ ਨੇ ਵਾਰ-ਵਾਰ ਵਿਘਨ ਪਾ ਕੇ ਸਦਨ ਦਾ ਕੀਮਤੀ ਸਮਾਂ ਬਰਬਾਦ ਕੀਤਾ ਹੈ। ਉਨ੍ਹਾਂ ਆਖਿਆ ਕਿ ਇਨ੍ਹਾਂ ਆਗੂਆਂ ਨੇ ਸਦਨ ਦੀ ਕਾਰਵਾਈ ਦੌਰਾਨ ਹੰਗਾਮਾ ਕਰਕੇ ਕਰਦਾਤਾਵਾਂ ਦੇ ਪੈਸੇ ਦੀ ਬਰਬਾਦੀ ਕੀਤੀ ਹੈ। ਭਗਵੰਤ ਮਾਨ ਨੇ ਅਫਸੋਸ ਜ਼ਾਹਰ ਕੀਤਾ ਕਿ ਇਸ ਸੈਸ਼ਨ ਦੇ ਸਮੇਂ ਨੂੰ ਪੰਜਾਬ ਅਤੇ ਸੂਬੇ ਦੇ ਲੋਕਾਂ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ‘ਤੇ ਚਰਚਾ ਕਰਨ ਲਈ ਤਰਕਸੰਗਤ ਤਰੀਕੇ ਨਾਲ ਵਰਤਿਆ ਜਾ ਸਕਦਾ ਸੀ। ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸੀ ਆਗੂਆਂ (Congress leaders) ਨੇ ਇਸ ਸੁਨਹਿਰੀ ਮੌਕੇ ਨੂੰ ਬਰਬਾਦ ਕਰ ਦਿੱਤਾ ਹੈ। ਉਨ੍ਹਾਂ ਸਪੱਸ਼ਟ ਤੌਰ ‘ਤੇ ਕਾਂਗਰਸੀ ਆਗੂਆਂ ਨੂੰ ਕਿਹਾ ਕਿ ਉਹ ਆਪਣੀਆਂ ਡਰਾਮੇਬਾਜ਼ੀਆਂ ਰਾਹੀਂ ਅਜ਼ੀਮ ਸਦਨ ਦਾ ਸਮਾਂ ਬਰਬਾਦ ਨਾ ਕਰਨ। ਭਗਵੰਤ ਮਾਨ ਨੇ ਕਿਹਾ ਕਿ ਜੇ ਕਾਂਗਰਸੀ ਆਗੂ ਸਦਨ ਵਿੱਚ ਅਫਰਾ-ਤਫਰੀ ਪੈਦਾ ਕਰਨਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਵਿਧਾਨ ਸਭਾ ਦੇ ਬਾਹਰ ਸਮਾਨਾਂਤਰ ਇਜਲਾਸ ਕਰਨ ਲਈ ਭਾਜਪਾ ਦਾ ਸਾਥ ਦੇਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਸਪੱਸ਼ਟ ਕਿਹਾ ਕਿ ਭਾਜਪਾ ਅਤੇ ਕਾਂਗਰਸ ਵਿੱਚ ਕੋਈ ਅੰਤਰ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਤੱਥ ਸਾਬਤ ਹੋ ਗਿਆ ਹੈ ਕਿ ਕਾਂਗਰਸ, ਭਗਵਾ ਪਾਰਟੀ ਦੀ ਬੀ ਟੀਮ ਬਣ ਕੇ ਉੱਭਰੀ ਹੈ। ਭਗਵੰਤ ਮਾਨ ਨੇ ਕਿਹਾ ਕਿ ਪਹਿਲਾਂ ਕਾਂਗਰਸ ਦੇ ਮੁੱਖ ਮੰਤਰੀ ਨੇ ਭਾਜਪਾ ਦੇ ਇਸ਼ਾਰੇ ‘ਤੇ ਰਾਜ ਕੀਤਾ ਅਤੇ ਹੁਣ ਸਮੁੱਚੀ ਕਾਂਗਰਸ, ਭਗਵਾ ਪਾਰਟੀ ਦੇ ਇਸ਼ਾਰਿਆਂ ‘ਤੇ ਚੱਲ ਰਹੀ ਹੈ। The post ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਦਨ ‘ਚ ਕਾਂਗਰਸੀ ਆਗੂਆਂ ਦੇ ਗੈਰ-ਜ਼ਿੰਮੇਵਾਰਾਨਾ ਵਤੀਰੇ ਦੀ ਨਿੰਦਾ appeared first on TheUnmute.com - Punjabi News. Tags:
|
IND vs SA: ਦੱਖਣੀ ਅਫਰੀਕਾ ਖ਼ਿਲਾਫ ਸੀਰੀਜ਼ 'ਚ ਜਸਪ੍ਰੀਤ ਬੁਮਰਾਹ ਦੀ ਥਾਂ ਲਵੇਗਾ ਇਹ ਧਾਕੜ ਤੇਜ਼ ਗੇਂਦਬਾਜ਼ Friday 30 September 2022 09:58 AM UTC+00 | Tags: bcci breaking-news cricket-news fast-bowler-bumrah icc india-and-south-africa india-vs-south-africa india-vs-south-africa-t-20 ind-vs-sa ind-vs-sa-live-score jasprit-bumrah live-score mohammad-siraj sports-news the-first-t20-match-between-india-and-south-africa the-unmute-breaking-news the-unmute-latest-news the-unmute-punjabi-news virat-kohli ਚੰਡੀਗ੍ਹੜ 30 ਸਤੰਬਰ 2022: ਬੀਸੀਸੀਆਈ ਨੇ ਸ਼ੁੱਕਰਵਾਰ ਨੂੰ ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਖੇਡੀ ਜਾ ਰਹੀ ਟੀ-20 ਸੀਰੀਜ਼ ਲਈ ਜਸਪ੍ਰੀਤ ਬੁਮਰਾਹ (Jasprit Bumrah) ਦੀ ਥਾਂ ਮੁਹੰਮਦ ਸਿਰਾਜ (Mohammad Siraj) ਨੂੰ ਚੁਣਿਆ ਗਿਆ ਹੈ। ਭਾਰਤ ਦੇ ਸਟਾਰ ਤੇਜ਼ ਗੇਂਦਬਾਜ਼ ਬੁਮਰਾਹ ਪਿੱਠ ਦੀ ਸੱਟ ਕਾਰਨ ਨਾ ਸਿਰਫ ਦੱਖਣੀ ਅਫਰੀਕਾ ਸੀਰੀਜ਼ ਬਲਕਿ ਆਉਣ ਵਾਲੇ ਟੀ-20 ਵਿਸ਼ਵ ਕੱਪ ਤੋਂ ਵੀ ਬਾਹਰ ਹੋ ਗਏ ਹਨ। ਖਬਰਾਂ ਮੁਤਾਬਕ ਬੁਮਰਾਹ ਅਗਲੇ 6 ਮਹੀਨਿਆਂ ਤੱਕ ਕ੍ਰਿਕਟ ਦੇ ਮੈਦਾਨ ਤੋਂ ਦੂਰ ਰਹਿਣ ਦੀ ਖਬਰ ਹੈ |
ਮੁਹੰਮਦ ਸਿਰਾਜ ਐਤਵਾਰ ਨੂੰ ਗੁਹਾਟੀ ‘ਚ ਹੋਣ ਵਾਲੇ ਭਾਰਤ-ਦੱਖਣੀ ਅਫਰੀਕਾ ਸੀਰੀਜ਼ ਦੇ ਦੂਜੇ ਮੈਚ ਲਈ ਭਾਰਤੀ ਟੀਮ ‘ਚ ਸ਼ਾਮਲ ਹੋਣਗੇ। ਤਿੰਨ ਮੈਚਾਂ ਦੀ ਸੀਰੀਜ਼ ਦਾ ਪਹਿਲਾ ਮੈਚ ਜਿੱਤ ਕੇ ਟੀਮ ਇੰਡੀਆ ਫਿਲਹਾਲ 1-0 ਨਾਲ ਅੱਗੇ ਹੈ। The post IND vs SA: ਦੱਖਣੀ ਅਫਰੀਕਾ ਖ਼ਿਲਾਫ ਸੀਰੀਜ਼ ‘ਚ ਜਸਪ੍ਰੀਤ ਬੁਮਰਾਹ ਦੀ ਥਾਂ ਲਵੇਗਾ ਇਹ ਧਾਕੜ ਤੇਜ਼ ਗੇਂਦਬਾਜ਼ appeared first on TheUnmute.com - Punjabi News. Tags:
|
ਥਾਈਲੈਂਡ ਕੋਰਟ ਦਾ ਵੱਡਾ ਫੈਸਲਾ, ਪ੍ਰਯੁਥ ਚਾਨ-ਔਚਾ ਬਣੇ ਰਹਿਣਗੇ ਦੇਸ਼ ਦੇ ਪ੍ਰਧਾਨ ਮੰਤਰੀ Friday 30 September 2022 10:15 AM UTC+00 | Tags: news prime-minister-prayut-chan-o-cha thailand thailand-court the-supreme-court-of-thailand the-unmute-breaking the-unmute-breaking-news the-unmute-punjabi-news ਚੰਡੀਗ੍ਹੜ 30 ਸਤੰਬਰ 2022: ਥਾਈਲੈਂਡ (Thailand) ਦੀ ਸੁਪਰੀਮ ਕੋਰਟ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਪ੍ਰਯੁਥ ਚਾਨ-ਔਚਾ (Prime Minister Prayut Chan-o-cha) ਨੇ ਅਹੁਦੇ ‘ਤੇ ਬਣੇ ਰਹਿਣ ਲਈ ਅੱਠ ਸਾਲ ਦੀ ਸਮਾਂ ਸੀਮਾ ਨੂੰ ਪਾਸ ਨਹੀਂ ਕੀਤਾ ਹੈ, ਇਸ ਲਈ ਉਹ ਅਹੁਦੇ ‘ਤੇ ਬਣੇ ਰਹਿ ਸਕਦੇ ਹਨ। ਉਨ੍ਹਾਂ ਦੇ ਆਲੋਚਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਅੱਠ ਸਾਲ ਦਾ ਕਾਰਜਕਾਲ 24 ਅਗਸਤ ਨੂੰ ਖਤਮ ਹੋ ਗਿਆ ਹੈ। ਉਸੇ ਸਮੇਂ, ਪ੍ਰਯੁਥ ਦੇ ਸਮਰਥਕਾਂ ਦੀ ਦਲੀਲ ਹੈ ਕਿ ਸਮਾਂ ਸੀਮਾ ਨਾਲ ਸਬੰਧਤ ਸੰਵਿਧਾਨ ਦੀ ਵਿਵਸਥਾ 6 ਅਪ੍ਰੈਲ 2017 ਨੂੰ ਲਾਗੂ ਹੋਈ ਸੀ, ਇਸ ਲਈ ਉਸ ਦੇ ਕਾਰਜਕਾਲ ਦੀ ਮਿਆਦ ਉਸੇ ਮਿਤੀ ਤੋਂ ਗਿਣੀ ਜਾਣੀ ਚਾਹੀਦੀ ਹੈ। ਜਿਕਰਯੋਗ ਹੈ ਕਿ ਤਤਕਾਲੀ ਫੌਜ ਦੇ ਜਨਰਲ ਪ੍ਰਯੁਥ ਨੇ ਚੁਣੀ ਹੋਈ ਸਰਕਾਰ ਵਿਰੁੱਧ ਇੱਕ ਫੌਜੀ ਤਖਤਾਪਲਟ ਕਰਦਿਆਂ 2014 ਵਿੱਚ ਸੱਤਾ ਸੰਭਾਲੀ ਸੀ। ਇਸ ਤੋਂ ਬਾਅਦ 2019 ਵਿੱਚ ਹੋਈਆਂ ਚੋਣਾਂ ਵਿੱਚ ਪ੍ਰਧਾਨ ਮੰਤਰੀ ਚੁਣਿਆ ਗਿਆ ਸੀ । ਇਹ ਚੋਣਾਂ ਉਸ ਵੇਲੇ ਦੀ ਫੌਜੀ ਸਰਕਾਰ ਵੱਲੋਂ ਤਿਆਰ ਕੀਤੇ ਸੰਵਿਧਾਨ ਦੇ ਖਰੜੇ ਅਨੁਸਾਰ ਹੋਈਆਂ ਸਨ। The post ਥਾਈਲੈਂਡ ਕੋਰਟ ਦਾ ਵੱਡਾ ਫੈਸਲਾ, ਪ੍ਰਯੁਥ ਚਾਨ-ਔਚਾ ਬਣੇ ਰਹਿਣਗੇ ਦੇਸ਼ ਦੇ ਪ੍ਰਧਾਨ ਮੰਤਰੀ appeared first on TheUnmute.com - Punjabi News. Tags:
|
5,000 ਰੁਪਏ ਰਿਸ਼ਵਤ ਲੈਂਦਿਆਂ ਏ.ਐਸ.ਆਈ. ਜੁਝਾਰ ਸਿੰਘ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ Friday 30 September 2022 10:21 AM UTC+00 | Tags: asi-jujhar-singh breaking-news punjab punjab-vigilance-bureau vigilance-bureau ਚੰਡੀਗੜ੍ਹ 30 ਸਤੰਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸਹਿਣਸ਼ੀਲਤਾ ਨੀਤੀ ਦੇ ਮੱਦੇਨਜ਼ਰ ਪੰਜਾਬ ਵਿਜੀਲੈਂਸ ਬਿਊਰੋ ਨੇ ਰਿਸ਼ਵਤਖੋਰੀ ਵਿਰੁੱਧ ਚਲਾਈ ਮੁਹਿੰਮ ਦੌਰਾਨ ਅੱਜ ਜ਼ਿਲ੍ਹਾ ਰੂਪਨਗਰ ਦੇ ਥਾਣਾ ਨੂਰਪੁਰ ਬੇਦੀ ਵਿਖੇ ਤਾਇਨਾਤ ਏ.ਐਸ.ਆਈ. ਜੁਝਾਰ ਸਿੰਘ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਏ.ਐਸ.ਆਈ. ਜੁਝਾਰ ਸਿੰਘ ਨੂੰ ਬਰਜਿੰਦਰ ਸਿੰਘ ਵਾਸੀ ਪਿੰਡ ਮਟੌਰ, ਸ੍ਰੀ ਅਨੰਦਪੁਰ ਸਾਹਿਬ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਇੱਕ ਪੁਲਿਸ ਕੇਸ ਵਿੱਚ ਜ਼ਬਤ ਕੀਤੀ ਆਪਣੀ ਗੱਡੀ ਦੀ ਥਾਣੇ ਤੋਂ ਸਪੁਰਦਾਰੀ ਲੈਣ ਬਦਲੇ ਉਕਤ ਮੁਲਜ਼ਮ ਏ.ਐਸ.ਆਈ. ਉਸ ਕੋਲੋਂ 10,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਸੀ। ਉਸਨੇ ਇਹ ਵੀ ਦੋਸ਼ ਲਗਾਇਆ ਕਿ ਏ.ਐਸ.ਆਈ. ਜੁਝਾਰ ਸਿੰਘ ਪਹਿਲਾਂ ਹੀ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 5000 ਰੁਪਏ ਲੈ ਚੁੱਕਾ ਹੈ ਅਤੇ ਹੁਣ ਉਸਦੀ ਗੱਡੀ ਛੱਡਣ ਲਈ ਹੋਰ 5000 ਰੁਪਏ ਮੰਗ ਰਿਹਾ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਸਬੰਧੀ ਤੱਥਾਂ ਅਤੇ ਸਬੂਤਾਂ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਏ.ਐਸ.ਆਈ. ਜੁਝਾਰ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਦੂਜੀ ਕਿਸ਼ਤ ਵਜੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਧੀਨ ਵਿਜੀਲੈਂਸ ਬਿਊਰੋ ਦੇ ਥਾਣਾ ਫਲਾਇੰਗ ਸਕੁਐਡ-1, ਪੰਜਾਬ, ਐਸ.ਏ.ਐਸ.ਨਗਰ ਵਿਖੇ ਐਫ.ਆਈ.ਆਰ ਨੰ. 16 ਮਿਤੀ 30-09-2022 ਤਹਿਤ ਉਕਤ ਮੁਲਜ਼ਮ ਖਿਲਾਫ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ। The post 5,000 ਰੁਪਏ ਰਿਸ਼ਵਤ ਲੈਂਦਿਆਂ ਏ.ਐਸ.ਆਈ. ਜੁਝਾਰ ਸਿੰਘ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ appeared first on TheUnmute.com - Punjabi News. Tags:
|
Congress President Election: ਕਾਂਗਰਸ ਪ੍ਰਧਾਨ ਚੋਣ ਦੀ ਦੌੜ 'ਚ ਉਤਰੇ ਤਿੰਨ ਦਿੱਗਜ਼ ਨੇਤਾ Friday 30 September 2022 10:38 AM UTC+00 | Tags: breaking-news congress-leader-kn-tripath congress-president-election-news inc mallikarjun-kharge news next-president-will-be-a-non-gandhi punjab-congress punjabi-news punjab-news rahul-gandhi shashi-tharoor sonia-gandhi the-unmute-breaking-news the-unmute-latest-news the-unmute-punjabi-news ਚੰਡੀਗੜ੍ਹ 30 ਸਤੰਬਰ 2022: ਕਾਂਗਰਸ ‘ਚ ਸ਼ੁੱਕਰਵਾਰ ਨੂੰ ਕਾਂਗਰਸ ਪ੍ਰਧਾਨ ਦੀ ਚੋਣ (Congress President Election) ਲਈ ਤਿੰਨ ਨਾਮਜ਼ਦਗੀਆਂ ਦਾਖ਼ਲ ਹੋਈਆਂ ਹਨ । ਪਹਿਲੀ ਨਾਮਜ਼ਦਗੀ ਸ਼ਸ਼ੀ ਥਰੂਰ ਦੁਆਰਾ, ਦੂਜੀ ਨਾਮਜ਼ਦਗੀ ਝਾਰਖੰਡ ਤੋਂ ਕਾਂਗਰਸ ਨੇਤਾ ਕੇਐਨ ਤ੍ਰਿਪਾਠੀ (KN Tripathi) ਦੁਆਰਾ ਅਤੇ ਤੀਜੀ ਮੱਲਿਕਾਰਜੁਨ ਖੜਗੇ (Mallikarjun Kharge) ਦੁਆਰਾ ਦਾਖਲ ਕੀਤੀ ਗਈ ਸੀ। ਇਸ ਨਾਲ ਇਹ ਤੈਅ ਹੋ ਗਿਆ ਹੈ ਕਿ ਅਗਲਾ ਪ੍ਰਧਾਨ ਗੈਰ-ਗਾਂਧੀ ਹੋਵੇਗਾ। ਨਾਮਜ਼ਦਗੀ ਭਰਨ ਸਮੇਂ ਸ਼ਸ਼ੀ ਥਰੂਰ (Shashi Tharoor) ਅਤੇ ਤ੍ਰਿਪਾਠੀ ਦੇ ਸਮਰਥਕਾਂ ‘ਚ ਥੋੜ੍ਹੇ ਜਿਹੇ ਨੇਤਾ ਸਨ ਪਰ ਮਲਿਕਾਰਜੁਨ ਖੜਗੇ, ਜਿਨ੍ਹਾਂ ਨੂੰ ਗਾਂਧੀ ਪਰਿਵਾਰ ਦੀ ਪਸੰਦ ਕਿਹਾ ਜਾਂਦਾ ਹੈ, ਉਨ੍ਹਾਂ ਦੇ ਸਮਰਥਕਾਂ ਦੀ ਸੂਚੀ ‘ਚ 30 ਵੱਡੇ ਨੇਤਾਵਾਂ ਦੇ ਨਾਂ ਸ਼ਾਮਲ ਹਨ। ਇਨ੍ਹਾਂ ਵਿੱਚ ਜੀ-23 ਦੇ ਵੱਡੇ ਚਿਹਰੇ ਆਨੰਦ ਸ਼ਰਮਾ ਅਤੇ ਮਨੀਸ਼ ਤਿਵਾੜੀ ਸ਼ਾਮਲ ਹਨ। ਕਾਂਗਰਸ ਹਾਈਕਮਾਨ ਅਤੇ ਚੋਟੀ ਦੇ ਨੇਤਾਵਾਂ ਦੇ ਸਮਰਥਨ ਨਾਲ ਖੜਗੇ ਦੇ ਪ੍ਰਧਾਨ ਬਣਨ ਦੀ ਉਮੀਦ ਹੈ। ਜੇਕਰ ਅਜਿਹਾ ਹੁੰਦਾ ਹੈ ਤਾਂ ਬਾਬੂ ਜਗਜੀਵਨ ਰਾਮ ਤੋਂ ਬਾਅਦ ਖੜਗੇ ਦੂਜੇ ਦਲਿਤ ਪ੍ਰਧਾਨ ਬਣ ਜਾਣਗੇ। ਜਗਜੀਵਨ ਰਾਮ 1970-71 ਵਿੱਚ ਕਾਂਗਰਸ ਦੇ ਪ੍ਰਧਾਨ ਰਹੇ ਸਨ । The post Congress President Election: ਕਾਂਗਰਸ ਪ੍ਰਧਾਨ ਚੋਣ ਦੀ ਦੌੜ ‘ਚ ਉਤਰੇ ਤਿੰਨ ਦਿੱਗਜ਼ ਨੇਤਾ appeared first on TheUnmute.com - Punjabi News. Tags:
|
ਚੰਡੀਗੜ੍ਹ ਯੂਨੀਵਰਸਿਟੀ ਵੀਡੀਓ ਲੀਕ ਮਾਮਲੇ 'ਚ ਰੰਕਜ ਵਰਮਾ ਨੇ ਵਾਪਸ ਲਈ ਜ਼ਮਾਨਤ ਅਰਜ਼ੀ Friday 30 September 2022 12:45 PM UTC+00 | Tags: breaking-news case-of-viral-video chandigarh chandigarh-university. chandigarh-university-administration chandigarh-university-video-leak-case cm-bhagwant-mann cu-protest kharar-court mms-leak-case mohali-police news punjabi-news punjab-news punjab-police rankaj-verma the-unmute-breaking-news the-unmute-punjabi-news ਚੰਡੀਗੜ੍ਹ 30 ਸਤੰਬਰ 2022: ਚੰਡੀਗੜ੍ਹ ਯੂਨੀਵਰਸਿਟੀ ਵੀਡੀਓ ਲੀਕ ਮਾਮਲੇ ਵਿੱਚ ਗ੍ਰਿਫ਼ਤਾਰ ਸ਼ਿਮਲਾ ਦੇ ਨੌਜਵਾਨ ਰੰਕਜ ਵਰਮਾ (Rankaj Verma) ਨੇ ਸ਼ੁੱਕਰਵਾਰ ਸਵੇਰੇ ਆਪਣੀ ਜ਼ਮਾਨਤ ਅਰਜ਼ੀ ਵਾਪਸ ਲੈ ਲਈ ਹੈ। ਅੱਜ ਰੰਕਜ ਵਲੋਂ ਪਾਈ ਪਟੀਸ਼ਨ ‘ਤੇ ਨੂੰ ਖਰੜ ਦੀ ਅਦਾਲਤ ‘ਚ ਸੁਣਵਾਈ ਹੋਣੀ ਸੀ। ਇਸ ਤੋਂ ਪਹਿਲਾਂ ਵੀ ਰੰਕਜ ਦੇ ਵਕੀਲ ਹਰਵਿੰਦਰ ਸਿੰਘ ਜੌਹਲ ਨੇ ਅਰਜ਼ੀ ਵਾਪਸ ਲੈ ਲਈ ਸੀ। ਇਸ ਦੌਰਾਨ ਰੰਕਜ ਦੇ ਵਕੀਲ ਨੇ ਕਿਹਾ ਕਿ ਜ਼ਮਾਨਤ ਦੀ ਅਰਜ਼ੀ ‘ਤੇ ਕੁਝ ਨਵੇਂ ਤੱਥਾਂ ਨਾਲ ਮੁੜ ਅਰਜ਼ੀ ਦਿੱਤੀ ਜਾਵੇਗੀ। ਦੂਜੇ ਪਾਸੇ ਮਾਮਲੇ ਦੀ ਜਾਂਚ ਕਰ ਰਹੀ ਪੰਜਾਬ ਪੁਲਿਸ ਦੀ ਐਸਆਈਟੀ ਨੇ ਵੀਰਵਾਰ ਨੂੰ ਰੰਕਜ ਵਰਮਾ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਦੌਰਾਨ ਅਦਾਲਤ ‘ਚ ਜਵਾਬ ਦਾਇਰ ਕਰਕੇ ਜ਼ਮਾਨਤ ਦੇਣ ਦਾ ਵਿਰੋਧ ਕੀਤਾ ਸੀ। ਪੁਲਿਸ ਨੇ ਖਦਸ਼ਾ ਪ੍ਰਗਟਾਇਆ ਸੀ ਕਿ ਜੇਕਰ ਦੋਸ਼ੀ ਨੂੰ ਜ਼ਮਾਨਤ ਮਿਲ ਜਾਂਦੀ ਹੈ ਤਾਂ ਉਹ ਜਾਂਚ ਨੂੰ ਪ੍ਰਭਾਵਿਤ ਕਰ ਸਕਦਾ ਹੈ। ਫਿਲਹਾਲ ਰੰਕਜ 5 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਹੈ। The post ਚੰਡੀਗੜ੍ਹ ਯੂਨੀਵਰਸਿਟੀ ਵੀਡੀਓ ਲੀਕ ਮਾਮਲੇ 'ਚ ਰੰਕਜ ਵਰਮਾ ਨੇ ਵਾਪਸ ਲਈ ਜ਼ਮਾਨਤ ਅਰਜ਼ੀ appeared first on TheUnmute.com - Punjabi News. Tags:
|
ਅੰਮ੍ਰਿਤਸਰ 'ਚ ਮੰਦਰ ਦੀ ਦਾਨ ਪੇਟੀ 'ਚੋਂ ਮਿਲਿਆ ਧਮਕੀ ਭਰਿਆ ਪਾਕਿਸਤਾਨੀ ਨੋਟ, 5 ਲੱਖ ਰੁਪਏ ਦੀ ਮੰਗੀ ਫਿਰੌਤੀ Friday 30 September 2022 12:58 PM UTC+00 | Tags: aam-aadmi-party amritsar amritsar-police asnilji-maharaj a-threatening-pakistani-note breaking-news cm-bhagwant-mann news punjab-news punjab-police temple-in-amritsar the-unmute-breaking-news the-unmute-latest-update the-unmute-punjab the-unmute-punjabi-news ਅਮ੍ਰਿਤਸਰ 30 ਸਤੰਬਰ 2022: ਅਮ੍ਰਿਤਸਰ (Amritsar) ਦੇ ਛੇਹਰਟਾ ਇਲਾਕੇ ਵਿਚ ਪੈਂਦੇ ਇੱਕ ਮੰਦਰ ਦੀ ਦਾਨ ਪੇਟੀ ਵਿਚੋਂ ਪਾਕਿਸਤਾਨੀ ਨੋਟ ਮਿਲਿਆ ਹੈ, ਜਿਸ 'ਤੇ ਧਮਕੀ ਭਰੇ ਸ਼ਬਦ ਲਿਖ ਕੇ 5 ਲੱਖ ਦੀ ਫਿਰੌਤੀ ਮੰਗੀ ਗਈ ਹੈ।ਪ੍ਰਾਪਤ ਜਾਣਕਾਰੀ ਮੁਤਾਬਕ ਛੇਹਰਟਾ ਸਥਿਤ ਸ੍ਰੀ ਰਾਮਬਾਲਾ ਜੀ ਧਾਮ ਮੰਦਰ ਦੀ ਦਾਨ ਪੇਟੀ ਵਿਚੋਂ ਮੰਦਰ ਪ੍ਰਬੰਧਕਾਂ ਨੂੰ ਪਾਕਿਸਤਾਨ ਦੇ 100 ਰੁਪਏ ਦੇ ਨੋਟ 'ਤੇ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਜਿਸ ਵਿੱਚ 5 ਲੱਖ ਰੁਪਏ ਦੀ ਫਿਰੌਤੀ ਮੰਗੀ ਗਈ ਹੈ। ਇਸ ਤੋਂ ਇਲਾਵਾ 5 ਲੱਖ ਦੀ ਫਿਰੌਤੀ ਨਾ ਦੇਣ ‘ਤੇ ਮੰਦਰ ਨੂੰ ਉਡਾਉਣ ਅਤੇ ਪ੍ਰਬੰਧਕਾਂ ਨੂੰ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ ਗਈ ਹੈ। ਫਿਲਹਾਲ ਪੁਲਿਸ ਵਲੋਂ ਮੰਦਰ ਦੇ ਸੇਵਾਦਾਰ ਦੀ ਸ਼ਿਕਾਇਤ 'ਤੇ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਦੱਸਣਯੋਗ ਹੈ ਕਿ ਮੰਦਰ ਨੂੰ ਉਡਾਉਣ ਤੇ ਮੰਦਰ ਦੇ ਸੇਵਾਦਾਰ ਮਹਾਮੰਡਲੇਸਵਰ ਅਸਨੀਲ ਜੀ ਮਹਾਰਾਜ ਨੂੰ ਪਹਿਲਾਂ ਵੀ ਅਜਿਹੀਆਂ ਧਮਕੀਆਂ ਮਿਲ ਚੁੱਕੀਆਂ ਹਨ। The post ਅੰਮ੍ਰਿਤਸਰ ‘ਚ ਮੰਦਰ ਦੀ ਦਾਨ ਪੇਟੀ ‘ਚੋਂ ਮਿਲਿਆ ਧਮਕੀ ਭਰਿਆ ਪਾਕਿਸਤਾਨੀ ਨੋਟ, 5 ਲੱਖ ਰੁਪਏ ਦੀ ਮੰਗੀ ਫਿਰੌਤੀ appeared first on TheUnmute.com - Punjabi News. Tags:
|
ਸ਼੍ਰੋਮਣੀ ਕਮੇਟੀ ਦੇ ਵਿਸ਼ੇਸ਼ ਇਜਲਾਸ ਦੌਰਾਨ ਹਰਿਆਣਾ ਗੁਰਦੁਆਰਾ ਐਕਟ ਵਿਰੁੱਧ ਕਰੜੇ ਸੰਘਰਸ਼ ਦਾ ਐਲਾਨ Friday 30 September 2022 01:27 PM UTC+00 | Tags: aam-aadmi-party advocate-harjinder-singh-dham akht-sri-damdama-sahib baljeet-singh-daduwal giani-harpreet-singh haryana-gurdwara-act haryana-sikh-gurdwara-management-act-2014. hsgpc hsgpc-president-baljit-singh-daduwal news punjab-government sgpc shiromani-committee sri-guru-granth-sahib takht-sri-kesgarh-sahib the-unmute-breaking-news ਅੰਮ੍ਰਿਤਸਰ 30 ਸਤੰਬਰ 2022: ਸੁਪਰੀਮ ਕੋਰਟ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਐਕਟ 2014 ਨੂੰ ਮਾਨਤਾ ਦੇਣ ਵਾਲੇ ਫੈਸਲੇ ਵਿਰੁੱਧ ਸ਼੍ਰੋਮਣੀ ਕਮੇਟੀ ਦੇ ਸਮੂਹ ਮੈਂਬਰਾਂ ਦੇ ਵਿਸ਼ੇਸ਼ ਇਜਲਾਸ ਦੌਰਾਨ ਅਹਿਮ ਮਤੇ ਪਾਸ ਕਰਦਿਆਂ ਹਰ ਪੱਧਰ 'ਤੇ ਕਰੜਾ ਸੰਘਰਸ਼ ਲੜ੍ਹਨ ਦਾ ਐਲਾਨ ਕੀਤਾ ਗਿਆ। ਇਹ ਵਿਸ਼ੇਸ਼ ਇਜਲਾਸ ਇਤਿਹਾਸਕ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ 'ਚ ਹੋਈ, ਜਿਸ 'ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ, ਸਿੰਘ ਸਾਹਿਬ ਗਿਆਨੀ ਜਸਵੰਤ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ 90 ਦੇ ਕਰੀਬ ਮੈਂਬਰਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਭਾਰਤ ਦੇ ਚੀਫ ਜਸਿਟਸ ਨੂੰ ਅਪੀਲ ਕੀਤੀ ਗਈ ਕਿ ਉਹ ਹਰਿਆਣਾ ਕਮੇਟੀ ਸਬੰਧੀ ਫੈਸਲੇ 'ਤੇ ਪੰਜ ਮੈਂਬਰੀ ਸੰਵਿਧਾਨਕ ਬੈਂਚ ਦਾ ਗਠਨ ਕਰਕੇ ਮੁੜ ਵਿਚਾਰ ਕਰਨ ਦੇ ਆਦੇਸ਼ ਜਾਰੀ ਕਰਨ। ਇਸ ਦੇ ਨਾਲ ਹੀ ਭਾਰਤ ਦੇ ਗ੍ਰਹਿ ਮੰਤਰੀ ਨੂੰ ਕਿਹਾ ਗਿਆ ਕਿ ਸ਼੍ਰੋਮਣੀ ਕਮੇਟੀ ਦੇ ਹੱਕ ਵਿਚ ਭਾਰਤ ਸਰਕਾਰ ਤਰਫੋਂ ਸੁਪਰੀਮ ਕੋਰਟ ਅੰਦਰ ਰੀਵਿਊ ਪਟੀਸ਼ਨ ਪਾਈ ਜਾਵੇ ਅਤੇ ਹਰਿਆਣਾ ਕਮੇਟੀ ਐਕਟ ਨੂੰ ਰੱਦ ਕਰਨ ਲਈ ਸੰਸਦ ਅੰਦਰ ਆਰਡੀਨੈਂਸ ਪਾਸ ਕੀਤਾ ਜਾਵੇ। 4 ਅਕਤੂਬਰ 2022 ਨੂੰ ਸ੍ਰੀ ਦਰਬਾਰ ਸਾਹਿਬ ਤੋਂ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਦਫ਼ਤਰ ਤੱਕ ਰੋਸ ਮਾਰਚਇਸ ਮੌਕੇ ਗ੍ਰਹਿ ਮੰਤਰੀ ਪਾਸੋਂ ਆਲ ਇੰਡੀਆ ਸਿੱਖ ਗੁਰਦੁਆਰਾ ਐਕਟ ਦੀ ਸਥਾਪਨਾ ਲਈ ਕਾਰਵਾਈ ਅੱਗੇ ਵਧਾਉਣ ਦੀ ਵੀ ਮੰਗ ਕੀਤੀ ਗਈ। ਇਸ ਤੋਂ ਇਲਾਵਾ ਇਜਲਾਸ ਦੌਰਾਨ 4 ਅਕਤੂਬਰ 2022 ਨੂੰ ਸ੍ਰੀ ਦਰਬਾਰ ਸਾਹਿਬ ਤੋਂ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਦਫ਼ਤਰ ਤੱਕ ਰੋਸ ਮਾਰਚ ਕਰਕੇ ਆਰਐਸਐਸ ਤੇ ਹਰਿਆਣਾ ਕਮੇਟੀ ਵਿਰੁੱਧ ਮੈਮੋਰੰਡਮ ਸੌਂਪਣ ਅਤੇ 7 ਅਕਤੂਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੱਕ ਸੰਗਤ 'ਚ ਚੇਤਨਾ ਲਈ ਮਾਰਚ ਆਯੋਜਤ ਕਰਨ ਦਾ ਵੀ ਐਲਾਨ ਕੀਤਾ ਗਿਆ। ਇਹ ਵੀ ਫੈਸਲਾ ਕੀਤਾ ਗਿਆ ਕਿ ਸ਼੍ਰੋਮਣੀ ਕਮੇਟੀ ਨੂੰ ਤੋੜਨ ਵਿਰੁੱਧ ਹਰਿਆਣਾ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਖੱਟਰ ਦੇ ਘਿਰਾਉ ਦਾ ਪ੍ਰੋਗਰਾਮ ਉਲੀਕਿਆ ਜਾਵੇਗਾ ਅਤੇ ਜੇਕਰ ਸਰਕਾਰਾਂ ਦੇ ਕੰਨ ਨਾ ਖੁੱਲ੍ਹੇ ਤਾਂ ਸਮੂਹ ਸ਼੍ਰੋਮਣੀ ਕਮੇਟੀ ਮੈਂਬਰ ਦਿੱਲੀ ਵਿਖੇ ਇਕ ਜ਼ੋਰਦਾਰ ਧਰਨਾ ਪ੍ਰਦਰਸ਼ਨ ਕਰਨਗੇ। ਇਜਲਾਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਸਮੇਤ ਬੁਲਾਰਿਆਂ ਨੇ ਸਰਕਾਰਾਂ ਵਿਰੁੱਧ ਹਮਲਾਵਰ ਰੁਖ਼ ਅਪਨਾਉਂਦਿਆਂ ਕਿਹਾ ਕਿ ਸਿੱਖਾਂ ਦੀ ਉੱਚ ਦੁਮਾਲੜੀ ਸੰਸਥਾ ਸ਼੍ਰੋਮਣੀ ਕਮੇਟੀ ਦੀ ਸਲਾਮਤੀ ਲਈ ਸਮੁੱਚੇ ਖਾਲਸਾ ਪੰਥ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਵਿਚ ਇਕਜੁਟ ਹੋ ਕੇ ਸੰਘਰਸ਼ ਲੜਿਆ ਜਾਵੇਗਾ। ਸਿੱਖ ਸ਼ਕਤੀ ਨੂੰ ਕਮਜ਼ੋਰ ਕਰਨ ਵਾਲੀਆਂ ਧਿਰਾਂ ਕਾਂਗਰਸ, ਭਾਜਪਾ, ਆਰਐਸਐਸ ਤੇ ਆਮ ਆਦਮੀ ਪਾਰਟੀ ਦੀਆ ਚਾਲਾਂ ਸਫ਼ਲ ਨਹੀਂ ਹੋਣ ਦਿੱਤੀਆਂ ਜਾਣਗੀਆਂ। ਐਡਵੋਕੇਟ ਧਾਮੀ ਨੇ ਕਿਹਾ ਕਿ ਵੱਖਰੀ ਹਰਿਆਣਾ ਕਮੇਟੀ ਦਾ ਬੀਜ ਕਾਂਗਰਸ ਨੇ ਬੀਜਿਆ ਸੀ, ਜਿਸ ਨੂੰ ਆਰਐਸਐਸ ਦੀ ਸ਼ਹਿ ''ਤੇ ਭਾਜਪਾ ਤੇ ਆਮ ਆਦਮੀ ਪਾਰਟੀ ਨੇ ਪਾਣੀ ਦਿੱਤਾ। ਉਨ੍ਹਾਂ ਆਖਿਆ ਕਿ ਜੇਕਰ ਅੱਜ ਹਰਿਆਣਾ ਦੀ ਵੱਖਰੀ ਕਮੇਟੀ ਬਣ ਜਾਂਦੀ ਹੈ ਤਾਂ ਕੱਲ੍ਹ ਨੂੰ ਇਹ ਸਿੱਖ ਵਿਰੋਧੀ ਸ਼ਕਤੀਆਂ ਪੰਜਾਬ ਅੰਦਰਲੇ ਤਖ਼ਤਾਂ ਅਤੇ ਇਤਿਹਾਸਕ ਗੁਰਦੁਆਰਿਆਂ ਦਾ ਪ੍ਰਬੰਧ ਹਥਿਆਉਣ ਤੱਕ ਪਹੁੰਚ ਜਾਣਗੀਆਂ। ਇਜਲਾਸ ਦੌਰਾਨ ਆਪਣੇ ਸੰਬੋਧਨ ਵਿਚ ਐਡਵੋਕੇਟ ਧਾਮੀ ਨੇ ਇਕ ਵਿਸ਼ੇਸ਼ ਮਤਾ ਲਿਆਉਂਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਅਪੀਲ ਕੀਤੀ ਕਿ ਉਹ ਸਾਰੀਆਂ ਸਿੱਖ ਸੰਪ੍ਰਦਾਵਾਂ, ਸਭਾ ਸੁਸਾਇਟੀਆਂ, ਗੁਰਮਤਿ ਟਕਸਾਲਾਂ, ਨਿਹੰਗ ਸਿੰਘ ਜਥੇਬੰਦੀਆਂ, ਸੇਵਾ ਪੰਥੀਆਂ, ਨਿਰਮਲਿਆਂ ਸਮੇਤ ਦੇਸ਼ ਵਿਦੇਸ਼ ਪ੍ਰਮੁੱਖ ਸਿੱਖਾਂ ਦੀ ਇਕ ਵਿਸ਼ੇਸ਼ ਬੈਠਕ ਬੁਲਾਉਣ ਅਤੇ ਇਸ ਸੰਜੀਦਾ ਮਸਲੇ 'ਤੇ ਮਿਲੀ ਰਾਇ ਮਗਰੋਂ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ 'ਚ ਠੋਸ ਫੈਸਲਾ ਲੈਣ। ਉਨ੍ਹਾਂ ਹਰਿਆਣਾ ਸਮੇਤ ਸਮੁੱਚੀਆਂ ਸਿੱਖ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਉਹ ਸਿੱਖ ਵਿਰੋਧੀ ਤਾਕਤਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਦੇ ਹੱਥਾਂ 'ਚ ਖੇਡਣ ਵਾਲੇ ਸਿੱਖ ਚਿਹਰਿਆਂ ਤੋਂ ਵੀ ਸੁਚੇਤ ਰਹਿਣ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਹ ਕੌਮ ਦੀ ਰੂਹ 'ਤੇ ਕੀਤਾ ਗਿਆ ਵਾਰ ਹੈ, ਜਿਸ ਦੇ ਦਿੱਤੇ ਜ਼ਖ਼ਮਾਂ ਨਾਲ ਸਿੱਖ ਕੌਮ ਸੰਗਠਤ ਰੂਪ ਵਿਚ ਅੱਗੇ ਵਧਣ ਲਈ ਤਿਆਰ ਹੈ। The post ਸ਼੍ਰੋਮਣੀ ਕਮੇਟੀ ਦੇ ਵਿਸ਼ੇਸ਼ ਇਜਲਾਸ ਦੌਰਾਨ ਹਰਿਆਣਾ ਗੁਰਦੁਆਰਾ ਐਕਟ ਵਿਰੁੱਧ ਕਰੜੇ ਸੰਘਰਸ਼ ਦਾ ਐਲਾਨ appeared first on TheUnmute.com - Punjabi News. Tags:
|
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਨੇ ਪਾਣੀ ਤੇ ਹੋਰ ਕਿਸਾਨੀ ਮੁੱਦਿਆਂ ਨੂੰ ਲੈ ਕੇ ਕੱਢੀ ਵਿਸ਼ਾਲ ਰੈਲੀ Friday 30 September 2022 01:43 PM UTC+00 | Tags: aam-aadmi-party agriculture-and-farmers-welfare-minister-kuldeep-singh-dhaliwal amritsar-pathankot-national-highway bharatiya-kisan-union-rajewal bku breaking-news cm-bhagwant-mann dhariwal-bypass doaba farmers-protest hoshiarpur kuldeep-singh-dhaliwal news non-political-samyukt-kisan-morcha punjab-farmers punjab-farmers-associations punjab-news samyukt-kisan-morcha samyukt-kisan-morcha-non-political samyukt-kisan-morcha-will-stage-protests-across-the-country the-unmute-breaking-news ਹੁਸ਼ਿਆਰਪੁਰ 30 ਸਤੰਬਰ 2022: ਹੁਸ਼ਿਆਰਪੁਰ ਰੋਡ ਸਥਿਤ ਦਾਣਾ ਮੰਡੀ ਵਿਖੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ (Bharatiya Kisan Union Rajewal) ਵੱਲੋ ਪਾਣੀ ਅਤੇ ਹੋਰ ਕਿਸਾਨੀ ਨਾਲ ਸੰਬੰਧਤ ਮੁੱਦਿਆ ਨੂੰ ਲੈ ਕੇ ਦੁਆਬੇ ਦੀ ਇਕ ਵਿਸ਼ਾਲ ਰੈਲੀ ਕੀਤੀ ਗਈ। ਇਸ ਰੈਲੀ ਵਿੱਚ ਕਿਸਾਨ ਨੇਤਾ ਬਲਬੀਰ ਸਿੰਘ ਰਾਜੇਵਾਲ ਤੋਂ ਇਲਾਵਾ ਹੋਰ ਕਿਸਾਨ ਆਗੂਆ ਨੇ ਸ਼ਿਰਕਤ ਕੀਤੀ। ਇਸ ਦੌਰਾਨ ਵੱਡੇ ਇੱਕਠ ਨੂੰ ਸੰਬੋਧਨ ਕਰਦੇ ਹੋਏ ਕਿਸਾਨ ਨੇਤਾ ਬਲਵੀਰ ਸਿੰਘ ਰਾਜੇਵਾਲ ਅਤੇ ਹੋਰ ਕਿਸਾਨ ਆਗੂਆਂ ਨੇ ਕਿਹਾ ਕਿ ਮੌਜੂਦਾ ਸਰਕਾਰ ਆਪਣੀ ਜ਼ਿੰਮੇਵਾਰੀ ਤੋਂ ਭੱਜ ਰਹੀ ਹੈ।ਉਨਾਂ ਕਿਹਾ ਕਿ ਨੈਸ਼ਨਲ ਗਰੀਨ ਟ੍ਰਬਿਊਨਲ ਦਾ ਫੈਸਲਾ ਨੂੰ ਸਰਕਾਰ ਅਧੂਰਾ ਲਾਗੂ ਕਰ ਰਹੀ ਹੈ ਜਦਕਿ ਨੈਸ਼ਨਲ ਗਰੀਨ ਟ੍ਰਬਿਊਨਲ ਨੇ ਆਪਣੇ ਫੈਸਲੇ ਵਿੱਚ ਸਪਸ਼ਟ ਕੀਤਾ ਹੈ ਕਿ ਕਿਸਾਨਾ ਨੂੰ ਪਰਾਲੀ ਸੰਭਾਲਣ ਲਈ ਕੈਸ਼ ਇਨਸੈਨਟਿਵ ਦਿੱਤਾ ਜਾਵੇ।ਪਰ ਇਹਨਾਂ ਨੇ ਸਬਸਿਡੀ ਦਾ ਡਰਾਮਾ ਰਚ ਲਿਆ ਜਿਸ ਵਿੱਚ 1178 ਕਰੋੜ ਦਾ ਘਪਲਾ ਹੋਇਆ ਹੈ ।
ਰਾਜੇਵਾਲ ਨੇ ਕਿਹਾ ਕਿ ਸੂਬੇ ਦੇ ਕਿਸਾਨਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ ਜਿਸਦਾ ਕਿ ਵਿਰੋਧ ਕੀਤਾ ਜਾਵੇਗਾ।ਸਿਆਸੀ ਮਾਹੋਲ ਉੱਪਰ ਬੋਲਦੇ ਹੋਏ ਬਲਬੀਰ ਸਿਮਘ ਰਾਜੇਵਾਲ ਨੇ ਕਿਹਾ ਕਿ ਰਾਜਨੀਤੀਕ ਆਗੂਆਂ ਤੋਂ ਹੁਣ ਲੋਕਾਂ ਦਾ ਵਿਸ਼ਵਾਸ ਹੁਣ ਟੁੱਟ ਚੁੱਕਾ ਹੈ ਤੇ ਜਿਥੇ ਆ ਕੇ ਪੰਜਾਬ ਫਸ ਗਿਆ ਹੈ ਇਸਦਾ ਭਵਿੱਖ ਬਹੁਤ ਬੁਰਾ ਹੈ।ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਇਸ ਸਭ ਬਾਰੇ ਸਮਝਣਾ ਚਾਹੀਦਾ ਹੈ ਨਹੀ ਤਾਂ ਪੰਜਾਬ ਦੇ ਹਲਾਤ ਖਰਾਬ ਹੋ ਜਾਣਗੇ। ਇਸ ਮੌਕੇ ਗੱਲਬਾਤ ਕਰਦੇ ਹੋਏ ਇਕ ਹੋਰ ਕਿਸਾਨ ਆਗੂ ਨੇ ਕਿਹਾ ਕਿ ਪਾਣੀ ਅਤੇ ਹੋਰ ਮੁੱਦਿਆ ਨੂੰ ਲੈ ਕੇ ਫਗਵਾੜਾ ਵਿੱਚ ਦੁਆਬੇ ਦੇ ਚਾਰ ਇਲਾਕਿਆਂ ਵਿਚ ਇਹ ਰੈਲੀ ਕੀਤੀ ਗਈ ਹੈ।ਜਿਸ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਸਾਥ ਦਿੱਤਾ ਹੈ।ਉਹਨਾਂ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਇੱਕਮੁੱਠ ਹੋ ਕੇ ਆਪਣੇ ਹੱਕਾਂ ਲਈ ਲੜਾਈ ਲੜੀਏ ਤੇ ਜੱਥੇਬੰਦੀ ਦਾ ਸਾਥ ਦਈਏ ਤਾਂ ਜੋ ਸਭ ਮਸਲੇ ਹੱਲ ਕੀਤੇ ਜਾ ਸਕਣ। The post ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਨੇ ਪਾਣੀ ਤੇ ਹੋਰ ਕਿਸਾਨੀ ਮੁੱਦਿਆਂ ਨੂੰ ਲੈ ਕੇ ਕੱਢੀ ਵਿਸ਼ਾਲ ਰੈਲੀ appeared first on TheUnmute.com - Punjabi News. Tags:
|
ਬਿਜਲੀ ਲਾਈਨਾਂ ਵਿਛਾਉਣ ਦੇ ਵਰਕ ਆਰਡਰ ਜਾਰੀ ਕਰਨ 'ਚ ਬੇਨਿਯਮੀਆਂ ਲਈ ਤਿੰਨ ਅਧਿਕਾਰੀਆਂ ਸਮੇਤ ਸੁਪਰਡੈਂਟ ਇੰਜੀਨੀਅਰ ਮੁਅੱਤਲ Friday 30 September 2022 01:50 PM UTC+00 | Tags: aam-aadmi-party bhupinder-singh breaking-news chief-minister-bhagwant-mann circle-ferozepur-superintendent-engineer cm-bhagwant-mann news power-minister-harbhajan-singh-eto pspcl punjab-news punjab-state-power-corporation-limited the-unmute-breaking-news the-unmute-latest-news ਚੰਡੀਗੜ੍ਹ 30 ਸਤੰਬਰ 2022: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਗੈਰ-ਕਾਨੂੰਨੀ ਕਾਰਵਾਈਆਂ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਅਪਣਾਈ ਹੈ ਜਿਸ ਤਹਿਤ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (Punjab State Power Corporation Limited) ਨੇ ਬਿਜਲੀ ਦੀਆਂ ਲਾਈਨਾਂ ਵਿਛਾਉਣ ਦੇ ਵਰਕ ਆਰਡਰ ਜਾਰੀ ਕਰਨ ਵਿੱਚ ਬੇਨਿਯਮੀਆਂ ਪਾਏ ਜਾਣ 'ਤੇ ਸੁਪਰਡੈਂਟ ਇੰਜੀਨੀਅਰ ਸਮੇਤ ਤਿੰਨ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ। ਇਹ ਜਾਣਕਾਰੀ ਅੱਜ ਇੱਥੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਦਿੱਤੀ। ਮੁਅੱਤਲ ਕੀਤੇ ਗਏ ਅਧਿਕਾਰੀਆਂ ਵਿੱਚ ਡਿਸਟਰੀਬਿਊਸ਼ਨ ਸਰਕਲ ਫਿਰੋਜ਼ਪੁਰ ਦੇ ਸੁਪਰਡੈਂਟ ਇੰਜਨੀਅਰ (ਐਸਈ) ਭੁਪਿੰਦਰ ਸਿੰਘ, ਡਿਵੀਜ਼ਨਲ ਲੇਖਾਕਾਰ ਜਸਵਿੰਦਰ ਸਿੰਘ ਅਤੇ ਸਰਕਲ ਅਸਿਸਟੈਂਟ ਅਸ਼ੋਕ ਕੁਮਾਰ ਸ਼ਾਮਲ ਹਨ। ਇਸ ਤੋਂ ਇਲਾਵਾ ਵਿਭਾਗ ਨੇ ਇਨ੍ਹਾਂ ਬੇਨਿਯਮੀਆਂ ਵਿੱਚ ਸ਼ਾਮਲ ਇੱਕ ਕੰਪਿਊਟਰ ਆਪਰੇਟਰ ਦੀਆਂ ਸੇਵਾਵਾਂ ਵੀ ਖਤਮ ਕਰ ਦਿੱਤੀਆਂ ਹਨ। ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਪੀ.ਐੱਸ.ਪੀ.ਸੀ.ਐੱਲ. ਦੇ ਤਕਨੀਕੀ ਆਡਿਟ ਵਿੰਗ ਵੱਲੋਂ ਮੁੱਢਲੀ ਜਾਂਚ ਕੀਤੀ ਗਈ ਅਤੇ ਇਹ ਪਾਇਆ ਗਿਆ ਕਿ ਪੀ.ਐੱਸ.ਪੀ.ਸੀ.ਐੱਲ. ਦੇ ਅਧਿਕਾਰੀਆਂ/ਕਰਮਚਾਰੀਆਂ ਨੇ ਉਨ੍ਹਾਂ ਕੰਮਾਂ ਲਈ ਵਰਕ ਆਰਡਰ ਜਾਰੀ ਕਰਨ ਲਈ ਮਿਲੀਭੁਗਤ ਕੀਤੀ ਸੀ, ਜੋ ਕਿ ਪਿਛਲੇ ਸਾਲਾਂ ਵਿੱਚ ਪਹਿਲਾਂ ਹੀ ਮੁਕੰਮਲ ਹੋ ਚੁੱਕੇ ਸਨ। ਉਨ੍ਹਾਂ ਕਿਹਾ ਕਿ 2017-18, 2018-19 ਅਤੇ 2019-20 ਵਿੱਤੀ ਸਾਲਾਂ ਦੌਰਾਨ ਕੀਤੇ ਗਏ ਕੰਮਾਂ ਦੇ 41.88 ਲੱਖ ਰੁਪਏ ਦੇ ਵਰਕ ਆਰਡਰ 2020-21 ਅਤੇ 2021-22 ਵਿੱਚ ਦਿੱਤੇ ਗਏ ਸਨ। ਇਸ ਤੋਂ ਇਲਾਵਾ ਇਹ ਵਰਕ ਆਰਡਰ ਪਿਛਲੇ ਸਾਲਾਂ, ਜਦੋਂ ਇਹ ਕੰਮ ਕੀਤੇ ਗਏ ਸਨ, ਦੀ ਕੀਮਤ ਨਾਲੋਂ ਵੱਧ ਕੀਮਤ 'ਤੇ ਦਿੱਤੇ ਗਏ ਸਨ, ਜਿਸ ਨਾਲ ਪੀ.ਐਸ.ਪੀ.ਸੀ.ਐਲ. ਨੂੰ ਕਾਫੀ ਨੁਕਸਾਨ ਹੋਇਆ। ਉਨ੍ਹਾਂ ਕਿਹਾ ਕਿ ਇਹ ਵੀ ਦੇਖਿਆ ਗਿਆ ਕਿ ਕੁਝ ਮਾਮਲਿਆਂ ਵਿੱਚ ਇੱਕੋ ਕੰਮ ਲਈ ਵੱਖ-ਵੱਖ ਠੇਕੇਦਾਰਾਂ ਨੂੰ ਦੋ ਵਰਕ ਆਰਡਰ ਦਿੱਤੇ ਗਏ ਸਨ ਅਤੇ ਅਦਾਇਗੀਆਂ ਵੀ ਜਾਰੀ ਕੀਤੀਆਂ ਗਈਆਂ ਸਨ। ਉਨ੍ਹਾਂ ਕਿਹਾ ਕਿ ਮੁੱਢਲੀ ਰਿਪੋਰਟ ਦੇ ਆਧਾਰ 'ਤੇ ਪੀ.ਐਸ.ਪੀ.ਸੀ.ਐਲ. ਨੇ ਇਸ ਮਾਮਲੇ ਵਿੱਚ ਸ਼ਾਮਲ ਪਾਏ ਗਏ ਅਧਿਕਾਰੀਆਂ/ਕਰਮਚਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ ਅਤੇ ਇਸ ਮਾਮਲੇ ਵਿੱਚ ਹੋਰ ਵਿਸਥਾਰਤ ਜਾਂਚ ਦੇ ਹੁਕਮ ਦਿੱਤੇ ਗਏ ਹਨ। ਇਹ ਜਾਂਚ ਮੁੱਖ ਇੰਜੀਨੀਅਰ/ਇਨਫੋਰਸਮੈਂਟ ਅਤੇ ਪੀ.ਐਸ.ਪੀ.ਸੀ.ਐਲ. ਦੇ ਮੁੱਖ ਵਿੱਤ ਅਫ਼ਸਰ ਦੀ ਇੱਕ ਉੱਚ-ਪੱਧਰੀ ਕਮੇਟੀ ਦੁਆਰਾ ਕਰਵਾਈ ਜਾਵੇਗੀ ਤਾਂ ਜੋ ਸਬ-ਡਵੀਜ਼ਨ ਪੱਧਰ ਤੋਂ ਲੈ ਕੇ ਚੀਫ਼ ਇੰਜੀਨੀਅਰ ਦਫ਼ਤਰ ਤੱਕ ਸਾਰੇ ਸਬੰਧਤ ਅਧਿਕਾਰੀਆਂ/ਕਰਮਚਾਰੀਆਂ ਦੀ ਭੂਮਿਕਾ ਦੀ ਵਿਆਪਕ ਜਾਂਚ ਕੀਤੀ ਜਾ ਸਕੇ। The post ਬਿਜਲੀ ਲਾਈਨਾਂ ਵਿਛਾਉਣ ਦੇ ਵਰਕ ਆਰਡਰ ਜਾਰੀ ਕਰਨ ‘ਚ ਬੇਨਿਯਮੀਆਂ ਲਈ ਤਿੰਨ ਅਧਿਕਾਰੀਆਂ ਸਮੇਤ ਸੁਪਰਡੈਂਟ ਇੰਜੀਨੀਅਰ ਮੁਅੱਤਲ appeared first on TheUnmute.com - Punjabi News. Tags:
|
ਰਿਸ਼ਵਤਖੋਰੀ ਦਾ ਕੇਸ ਨਿਪਟਾਉਣ ਲਈ ਪੁਲਿਸ ਮੁਲਾਜ਼ਮਾਂ ਤੋਂ ਲੱਖਾਂ ਰੁਪਏ ਦੀ ਰਿਸ਼ਵਤ ਲੈਂਦਾ ਇੱਕ ਪ੍ਰਾਇਵੇਟ ਵਿਅਕਤੀ ਵਿਜੀਲੈਂਸ ਵੱਲੋਂ ਕਾਬੂ Friday 30 September 2022 02:01 PM UTC+00 | Tags: aam-aadmi-party breaking-news bribe cm-bhagwant-mann complainant-sandeep-singh crime-news news punjab punjab-congress punjab-government punjab-police tambuwala the-unmute-breaking-news the-unmute-latest-update vigilance vigilance-bureau village-chak-rodiwala ਚੰਡੀਗੜ੍ਹ 30 ਸਤੰਬਰ 2022: ਸੂਬੇ ਵਿੱਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਦੌਰਾਨ ਵਿਜੀਲੈਂਸ ਬਿਊਰੋ, ਪੰਜਾਬ ਵੱਲੋਂ ਅੱਜ ਇੱਕ ਪ੍ਰਾਇਵੇਟ ਵਿਅਕਤੀ ਨੂੰ ਵਿਜੀਲੈਂਸ ਮਾਮਲੇ ਦਾ ਨਿਪਟਾਰਾ ਕਰਨ ਲਈ ਪੁਲਿਸ ਅਧਿਕਾਰੀਆਂ ਤਰਫੋਂ 1, 00, 000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਤਲਾਸ਼ੀ ਦੌਰਾਨ ਉਸ ਕੋਲੋਂ 32 ਬੋਰ ਦਾ ਇੱਕ ਰਿਵਾਲਵਰ, 1 ਕਾਰ ਅਤੇ 2 ਮੋਬਾਈਲ ਬਰਾਮਦ ਹੋਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪ੍ਰਾਇਵੇਟ ਵਿਅਕਤੀ ਸੁਖਜਿੰਦਰ ਸਿੰਘ ਵਾਸੀ ਪਿੰਡ ਚੱਕ ਰੋੜੀਵਾਲਾ (ਤੰਬੂਵਾਲਾ), ਤਹਿਸੀਲ ਜਲਾਲਾਬਾਦ, ਜ਼ਿਲ੍ਹਾ ਫਾਜ਼ਿਲਕਾ ਨੂੰ ਸੰਦੀਪ ਸਿੰਘ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਦੋਸ਼ੀ ਸੁਖਜਿੰਦਰ ਸਿੰਘ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਵਿਖੇ ਐਫ.ਆਈ.ਆਰ ਨੰਬਰ 13, ਮਿਤੀ 04-08-2022 ਤਹਿਤ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਧੀਨ ਦਰਜ ਰਿਸ਼ਵਤਖੋਰੀ ਦੇ ਮਾਮਲੇ ਵਿੱਚ ਸ਼ਿਕਾਇਤਕਰਤਾ ਸੀ ਜੋ ਕਿ ਸਵਰਨ ਰਾਣੀ, ਜੂਨੀਅਰ ਇੰਜੀਨੀਅਰ, ਮਗਨਰੇਗਾ, ਫਾਜ਼ਿਲਕਾ ਵਿਰੁੱਧ ਦਰਜ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਵੱਲੋਂ ਪਹਿਲਾਂ ਸਵਰਨ ਰਾਣੀ ਨੂੰ ਇਸੇ ਪ੍ਰਾਈਵੇਟ ਵਿਅਕਤੀ ਤੋਂ 25, 000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਗਿਆ ਸੀ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਸੰਦੀਪ ਸਿੰਘ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਕਤ ਕੇਸ ਦੇ ਨਿਪਟਾਰੇ ਲਈ ਦੋਸ਼ੀ ਸੁਖਜਿੰਦਰ ਸਿੰਘ ਪੁਲਿਸ ਅਧਿਕਾਰੀਆਂ ਤਰਫੋਂ ਉਸ ਕੋਲੋਂ 15 ਲੱਖ ਰੁਪਏ ਰਿਸ਼ਵਤ ਵਜੋਂ ਮੰਗ ਰਿਹਾ ਸੀ ਪਰ ਸੌਦਾ 11 ਲੱਖ ਰੁਪਏ ‘ਚ ਤੈਅ ਹੋ ਗਿਆ। ਸ਼ਿਕਾਇਤਕਰਤਾ ਸੰਦੀਪ ਸਿੰਘ ਜੂਨੀਅਰ ਇੰਜੀਨੀਅਰ ਸਵਰਨ ਰਾਣੀ ਦਾ ਭਰਾ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਤੱਥਾਂ ਅਤੇ ਸਬੂਤਾਂ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ, ਆਰਥਿਕ ਅਪਰਾਧ ਸ਼ਾਖਾ (ਈ.ਓ.ਡਬਲਯੂ.), ਲੁਧਿਆਣਾ ਦੀ ਵਿਜੀਲੈਂਸ ਟੀਮ ਨੇ ਦੋਸ਼ੀ ਸੁਖਜਿੰਦਰ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਇੱਕ ਲੱਖ ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫਤਾਰ ਕੀਤਾ ਹੈ ਕਿਉਂਕਿ ਬਾਕੀ ਰਕਮ ਬਾਅਦ ਵਿੱਚ ਦਿੱਤੀ ਜਾਣੀ ਸੀ। ਉਹਨਾਂ ਦੱਸਿਆ ਕਿ ਇਸ ਸਬੰਧੀ ਐਫ.ਆਈ.ਆਰ.ਨੰਬਰ 11, ਮਿਤੀ 30-09-2022 ਅਧੀਨ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7-ਏ ਤਹਿਤ ਵਿਜੀਲੈਂਸ ਬਿਊਰੋ, ਆਰਥਿਕ ਅਪਰਾਧ ਸ਼ਾਖਾ ਪੁਲਿਸ ਸਟੇਸ਼ਨ, ਲੁਧਿਆਣਾ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। The post ਰਿਸ਼ਵਤਖੋਰੀ ਦਾ ਕੇਸ ਨਿਪਟਾਉਣ ਲਈ ਪੁਲਿਸ ਮੁਲਾਜ਼ਮਾਂ ਤੋਂ ਲੱਖਾਂ ਰੁਪਏ ਦੀ ਰਿਸ਼ਵਤ ਲੈਂਦਾ ਇੱਕ ਪ੍ਰਾਇਵੇਟ ਵਿਅਕਤੀ ਵਿਜੀਲੈਂਸ ਵੱਲੋਂ ਕਾਬੂ appeared first on TheUnmute.com - Punjabi News. Tags:
|
ਪੰਜਾਬ 'ਚ 'ਆਪ੍ਰੇਸ਼ਨ ਲੋਟਸ' ਲਾਗੂ ਕਰਨ ਲਈ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਨੇ ਭਾਜਪਾ ਨਾਲ ਮਿਲਾਇਆ ਹੱਥ: ਆਪ Friday 30 September 2022 02:08 PM UTC+00 | Tags: aam-aadmi-party aam-aadmi-party-punjab aman-arora breaking-news cm-bhagwant-mann news operation-lotus pratap-bajwa pratap-singh-bajwa pratap-singh-bajwa-news punjab-bjp punjab-congress punjab-government punjab-minister-for-new-and-renewable-energy-aman-arora the-unmute-breaking-news the-unmute-punjabi-news ਚੰਡੀਗੜ੍ਹ 30 ਸਤੰਬਰ 2022: ਪੰਜਾਬ ਦੇ ਨਵੇਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਸ਼ੁੱਕਰਵਾਰ ਨੂੰ ਸਦਨ ਵਿਚ ਹੰਗਾਮਾ ਕਰ ਕਾਰਵਾਈ ਪ੍ਰਭਾਵਿਤ ਕਰਨ ਲਈ ਵਿਰੋਧੀ ਧਿਰ ‘ਤੇ ਵਰ੍ਹਦਿਆਂ ਕਿਹਾ ਕਿ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਭਾਜਪਾ ਨਾਲ ਮਿਲ ਕੇ ਪੰਜਾਬ ਵਿੱਚ ਉਨ੍ਹਾਂ ਦੇ ਨਾਪਾਕ ਏਜੰਡੇ ਨੂੰ ਲਾਗੂ ਕਰਨ ਲਈ ਕੰਮ ਰਹੇ ਹਨ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਨੇ ਵਿਧਾਨ ਸਭਾ ਵਿੱਚ ਹੰਗਾਮਾ ਕਰਕੇ ਪੰਜਾਬੀਆਂ ਨਾਲ ਧੋਖਾ ਕੀਤਾ ਹੈ। ਸਦਨ ਵਿੱਚ ਦੁਪਹਿਰ 3.30 ਵਜੇ ਤੱਕ ਕੰਮਕਾਜ ਚੱਲਣਾ ਸੀ ਪਰ ਕਾਂਗਰਸ ਸੈਸ਼ਨ ਵਿੱਚ ਕੋਈ ਮੁੱਦਾ ਉਠਾਉਣ ਵਿੱਚ ਅਸਫਲ ਰਹੀ ਅਤੇ ਉਨ੍ਹਾਂ ਨੇ ਬੇਲੋੜੇ ਹੰਗਾਮੇ ਨੂੰ ਤਰਜੀਹ ਦਿੱਤੀ। ਇਹ ਉਨ੍ਹਾਂ ਦੀ ਲੋਕਾਂ ਦੇ ਮੁੱਦਿਆਂ ਪ੍ਰਤੀ ਗੈਰ-ਸੰਜੀਦਗੀ ਨੂੰ ਦਰਸਾਉਂਦਾ ਹੈ। ਉਨ੍ਹਾਂ ਦੇ ਆਪਣੇ ਸੌੜੇ ਨਿੱਜੀ ਹਿੱਤਾਂ ਦੇ ਮੱਦੇਨਜ਼ਰ ਉਹ ‘ਆਪ’ ਨੂੰ ਲੋਕ-ਪੱਖੀ ਕੰਮ ਕਰਨ ਤੋਂ ਰੋਕਣਾ ਚਾਹੁੰਦੇ ਹਨ। ਵਿਰੋਧੀ ਧਿਰ ਦੀ ਮੰਗ ਅਨੁਸਾਰ ਸੈਸ਼ਨ ਇੱਕ ਤੋਂ ਵਧਾ ਕੇ ਚਾਰ ਦਿਨ ਦਾ ਕੀਤਾ ਗਿਆ ਸੀ ਪਰ ਵਿਰੋਧੀ ਧਿਰ ਨੇ ਇਸ ਸਮੇਂ ਦੀ ਲੋਕ-ਹਿੱਤ ਲਈ ਕੋਈ ਸਾਰਥਿਕ ਵਰਤੋਂ ਨਹੀਂ ਕੀਤੀ। ਵਿਰੋਧੀ ਧਿਰ ਦੇ ਨੇਤਾ ‘ਤੇ ਚੁਟਕੀ ਲੈਂਦਿਆਂ ਮੰਤਰੀ ਨੇ ਕਿਹਾ, “ਮੈਨੂੰ ਲੱਗਦਾ ਹੈ ਕਿ ਪ੍ਰਤਾਪ ਸਿੰਘ ਬਾਜਵਾ ਹੁਣ ਪ੍ਰਤਾਪ ਸਿੰਘ ‘ਭਾਜਪਾ’ ਬਣ ਗਏ ਹਨ। ਉਹ ਭਾਜਪਾ ਦੇ ਇਸ਼ਾਰੇ ‘ਤੇ ਕੰਮ ਕਰ ਰਹੇ ਹਨ ਅਤੇ ‘ਆਪ੍ਰੇਸ਼ਨ ਲੋਟਸ’ ਨੂੰ ਲਾਗੂ ਕਰਵਾਉਣਾ ਚਾਹੁੰਦੇ ਹਨ। ਬਾਜਵਾ ਦੀ ਅਗਵਾਈ ‘ਚ ਵਿਰੋਧੀ ਧਿਰ ਨੇ ਸੈਸ਼ਨ ਦੇ ਤਿੰਨ ਦਿਨ ਬਰਬਾਦ ਕਰ ਦਿੱਤੇ। ਹਰ ਰੋਜ਼ ਸਦਨ ਨੂੰ ਚਲਾਉਣ ‘ਤੇ 70 ਤੋਂ 80 ਲੱਖ ਰੁਪਏ ਖਰਚ ਹੁੰਦੇ ਪਰ ਵਿਰੋਧੀ ਧਿਰ ਨੇ ਇਸ ਸਮੇਂ ਦੌਰਾਨ ਲੋਕ ਪੱਖੀ ਮੁੱਦੇ ਉਠਾਉਣ ਦੀ ਬਜਾਏ ਭਾਜਪਾ ਦੇ ਇਸ਼ਾਰੇ ‘ਤੇ ਸੈਸ਼ਨ ‘ਚ ਸਿਰਫ ਵਿਘਨ ਪਾਇਆ। ਅਰੋੜਾ ਨੇ ਕਿਹਾ ਕਿ ਪੰਜਾਬ ਦੀ ਰਾਜਨੀਤੀ ਦੇ ਇਤਿਹਾਸ ਵਿੱਚ ਸ਼ਾਇਦ ਇਹ ਪਹਿਲੀ ਵਾਰ ਹੈ ਕਿ ਸੱਤਾਧਾਰੀ ਸਰਕਾਰ ਸਦਨ ਵਿੱਚ ਚਰਚਾ ਕਰਵਾਉਣ ਲਈ ਤਿਆਰ ਹੈ ਪਰ ਵਿਰੋਧੀ ਧਿਰ ਚਰਚਾ ਤੋਂ ਭੱਜ ਰਹੀ ਹੈ।ਅਰੋੜਾ ਨੇ ਮੰਤਰੀ ਫੌਜਾ ਸਿੰਘ ਸਰਾਰੀ ਦਾ ਮੁੱਦਾ ਚੁੱਕਣ ‘ਤੇ ਵੀ ਕਾਂਗਰਸ ਨੂੰ ਜਵਾਬ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਦੱਸ ਚੁੱਕੇ ਹਨ ਕਿ ਅੰਦਰੂਨੀ ਜਾਂਚ ਚੱਲ ਰਹੀ ਹੈ, ਜਦੋਂ ਜਾਂਚ ਪੂਰੀ ਹੋ ਜਾਵੇਗੀ ਤਾਂ ਇਸ ਮੁੱਦੇ ‘ਤੇ ਫੈਸਲਾ ਲਿਆ ਜਾਵੇਗਾ। ਫਿਰ ਵੀ ਵਿਰੋਧੀ ਧਿਰ ਸਦਨ ‘ਚ ਇਸ ਮੁੱਦੇ ‘ਤੇ ਹੰਗਾਮਾ ਕਰਕੇ ਕਾਰਵਾਈ ਨੂੰ ਰੋਕ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਹਿਮਾਚਲ ਪ੍ਰਦੇਸ਼ ਅਤੇ ਗੁਜਰਾਤ ਵਿੱਚ 'ਆਪ' ਦੀ ਵੱਧ ਰਹੀ ਲੋਕਪ੍ਰਿਅਤਾ ਅਤੇ ਪੰਜਾਬ ਵਿੱਚ ਮਾਨ ਸਰਕਾਰ ਦੇ ਚੰਗੇ ਕੰਮਾਂ ਤੋਂ ਹੈਰਾਨ ਹੈ ਅਤੇ ਉਹ ਦੇਸ਼ ਭਰ ਵਿੱਚ 'ਆਪ' ਦੀ ਤਰੱਕੀ ਨੂੰ ਰੋਕਣਾ ਚਾਹੁੰਦੇ ਹਨ। ਉਨ੍ਹਾਂ ਅੱਗੇ ਕਿਹਾ, ‘ਆਪ’ ਨੇ ਪੰਜਾਬ ‘ਚ ‘ਆਪ੍ਰੇਸ਼ਨ ਲੋਟਸ’ ਨੂੰ ਲਾਗੂ ਕਰਨ ਦੇ ਭਾਜਪਾ ਦੇ ਏਜੰਡੇ ਨੂੰ ਨਾਕਾਮ ਕਰ ਦਿੱਤਾ। ਪਰ ਹੁਣ ਕਾਂਗਰਸ ਸੂਬੇ ਵਿੱਚ ਸਰਕਾਰ ਡੇਗਣ ਲਈ ਭਾਜਪਾ ਨਾਲ ਮਿਲ ਕੇ ਘਟੀਆ ਰਾਜਨੀਤੀ ਕਰ ਰਹੀ ਹੈ। The post ਪੰਜਾਬ ‘ਚ ‘ਆਪ੍ਰੇਸ਼ਨ ਲੋਟਸ’ ਲਾਗੂ ਕਰਨ ਲਈ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਨੇ ਭਾਜਪਾ ਨਾਲ ਮਿਲਾਇਆ ਹੱਥ: ਆਪ appeared first on TheUnmute.com - Punjabi News. Tags:
|
ਖਰੜ ਤੇ ਜ਼ੀਰਕਪੁਰ ਵਾਸੀਆਂ ਨੂੰ ਜਲਦ ਮੁਹੱਈਆ ਹੋਵੇਗੀ ਪੀਣ ਵਾਲੇ ਪਾਣੀ ਦੀ ਸਹੂਲਤ: ਡਾ.ਇੰਦਰਬੀਰ ਨਿੱਜਰ Friday 30 September 2022 02:14 PM UTC+00 | Tags: aam-aadmi-party arvind-kejriwal barewal-canal-bridge breaking-news cm-bhagwant-mann dr-inderbir-singh-nijjar kharar-and-zirakpur. mohali news punjab-government the-unmute-breaking-news the-unmute-punjabi-news zirakpur ਚੰਡੀਗੜ੍ਹ 30 ਸਤੰਬਰ 2022: ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਕੰਮ ਕਰਦੇ ਹੋਏ ਸਥਾਨਕ ਸਰਕਾਰਾਂ ਮੰਤਰੀ, ਡਾ. ਇੰਦਰਬੀਰ ਸਿੰਘ ਨਿੱਜਰ ਨੇ ਖਰੜ Kharar) ਅਤੇ ਜ਼ੀਰਕਪੁਰ (Zirakpur) ਦੇ ਸ਼ਹਿਰ ਵਾਸੀਆਂ ਨੂੰ ਨਹਿਰੀ ਪਾਣੀ ਦੀ ਸਹੂਲਤ ਜਲਦ ਮੁਹੱਈਆ ਕਰਵਾਉਣ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਜੰਗੀ ਪੱਧਰ 'ਤੇ ਕਾਰਜ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਜ਼ਿਕਰਯੋਗ ਹੈ ਕਿ ਇਸ ਕੰਮ 'ਤੇ ਤਕਰੀਬਨ 60 ਕਰੋੜ ਦਾ ਖਰਚਾ ਆਵੇਗਾ। ਇਸ ਸਬੰਧ ਵਿੱਚ ਹੋਰ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਮੰਤਰੀ, ਡਾ. ਇੰਦਰਬੀਰ ਸਿੰਘ ਨਿੱਜਰ (Dr. Inderbir Singh Nijjar) ਨੇ ਦੱਸਿਆ ਕਿ ਖਰੜ ਸ਼ਹਿਰ ਵਾਸੀਆਂ ਦੀ ਪਾਣੀ ਦੀ ਲੋੜ ਨੂੰ ਪੁਰਾ ਕਰਨ ਲਈ ਨਵੇਂ ਉਸਾਰੇ ਜਾਣ ਵਾਲੇ 5 ਐਮ.ਜੀ.ਡੀ. ਦੀ ਸਮਰੱਥਾ ਦੇ ਵਾਟਰ ਟਰੀਟਮੈਂਟ ਪਲਾਂਟ ਦਾ ਕੰਮ ਗਮਾਡਾ ਵੱਲੋਂ ਕੀਤਾ ਜਾਵੇਗਾ। ਇਸ ਤੋਂ ਇਲਾਵਾ ਪਾਈਪ ਲਾਈਨਾਂ ਅਤੇ ਟੈਂਕੀਆਂ ਦੀ ਉਸਾਰੀ ਦਾ ਕੰਮ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਵੱਲੋਂ ਕੀਤਾ ਜਾਵੇਗਾ। ਕੈਬਨਿਟ ਮੰਤਰੀ ਨੇ ਦੱਸਿਆ ਕਿ ਗਮਾਡਾ ਦੇ ਅਧਿਕਾਰੀਆਂ ਨਾਲ ਵਿਚਾਰ ਵਟਾਂਦਰਾਂ ਕਰਨ ਉਪਰੰਤ ਦੱਸਿਆ ਕਿ ਹਾਲ ਦੀ ਘੜੀ ਜ਼ੀਰਕਪੁਰ ਸ਼ਹਿਰ ਲਈ 2.0 ਐਮ.ਜੀ.ਡੀ. ਨਹਿਰੀ ਪੀਣ ਵਾਲਾ ਪਾਣੀ ਦੇਣ ਦੀ ਵੀ ਸਹਿਮਤੀ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਖਰੜ ਅਤੇ ਜ਼ੀਰਕਪੁਰ ਸ਼ਹਿਰ ਨੂੰ ਨਹਿਰੀ ਪੀਣ ਵਾਲਾ ਪਾਣੀ ਮਿਲਣ ਉਪਰੰਤ ਧਰਤੀ ਹੇਠਲੇ ਪਾਣੀ ਨੂੰ ਹੋਰ ਡੂੰਘਾਂ ਜਾਣ ਤੋ ਰੋਕਣ ਦੀ ਦਿਸ਼ਾ 'ਚ ਇਹ ਅਹਿਮ ਕਦਮ ਹੋਵੇਗਾ। ਡਾ. ਨਿੱਜਰ ਨੇ ਦੱਸਿਆ ਕਿ ਇਸ ਸਬੰਧੀ ਜਗਾ ਅਤੇ ਫੰਡਜ਼ ਦੀ ਵਿਵਸਥਾ ਨਗਰ ਕੌਂਸਲ ਖਰੜ ਵਲੋਂ ਕੀਤੀ ਜਾਵੇਗੀ। ਇਸ ਮੌਕੇ ਪ੍ਰਮੁੱਖ ਸਕੱਤਰ, ਹਾਉਸਿੰਗ ਅਤੇ ਸ਼ਹਿਰੀ ਵਿਕਾਸ, ਪ੍ਰਮੁੱਖ ਸਕੱਤਰ, ਸਥਾਨਕ ਸਰਕਾਰਾਂ, ਮੁੱਖ ਕਾਰਜਕਾਰੀ ਅਫਸਰ, ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ, ਡਾਇਰੈਕਟਰ, ਸਥਾਨਕ ਸਰਕਾਰਾਂ, ਗਮਾਡਾ, ਸਿੰਚਾਈ ਵਿਭਾਗ ਅਤੇ ਨਗਰ ਕੌਂਸਲ ਖਰੜ ਦੇ ਅਧਿਕਾਰੀ ਵਿਸ਼ੇਸ਼ ਤੌਰ ਤੇ ਸ਼ਾਮਲ ਸਨ। The post ਖਰੜ ਤੇ ਜ਼ੀਰਕਪੁਰ ਵਾਸੀਆਂ ਨੂੰ ਜਲਦ ਮੁਹੱਈਆ ਹੋਵੇਗੀ ਪੀਣ ਵਾਲੇ ਪਾਣੀ ਦੀ ਸਹੂਲਤ: ਡਾ.ਇੰਦਰਬੀਰ ਨਿੱਜਰ appeared first on TheUnmute.com - Punjabi News. Tags:
|
ਪੰਜਾਬ ਦੀਆਂ 10 ਸ਼ਹਿਰੀ ਸਥਾਨਕ ਸੰਸਥਾਵਾਂ ਦੀ ਸਵੱਛ ਸਰਵੇਖਣ ਐਵਾਰਡ ਲਈ ਹੋਈ ਚੋਣ : ਡਾ. ਇੰਦਰਬੀਰ ਨਿੱਜਰ Friday 30 September 2022 02:27 PM UTC+00 | Tags: 10 aam-aadmi-party breaking-news cm-bhagwant-mann government-of-india local-governments-of-punjab-dr-inderbir-singh-nijjar news punjab-congress punjab-for-swachh-survey-award selection-of-10-urban-local-organizations swach-bharat the-unmute-breaking-news the-unmute-latest-news ਚੰਡੀਗੜ੍ਹ 30 ਸਤੰਬਰ 2022: ਸਵੱਛ ਸਰਵੇਖਣ ਦੌਰਾਨ ਭਾਰਤ ਸਰਕਾਰ ਦੇ ਮਕਾਨ ਉਸਾਰੀ ਤੇ ਸ਼ਹਿਰੀ ਮਾਮਲਿਆਂ ਬਾਰੇ ਮੰਤਰਾਲੇ ਵੱਲੋਂ ਪੰਜਾਬ ਰਾਜ ਦੀਆਂ 10 ਸ਼ਹਿਰੀ ਸਥਾਨਕ ਸੰਸਥਾਵਾਂ ਨੂੰ ਪੁਰਸਕਾਰ ਲਈ ਚੁਣਿਆ ਗਿਆ ਹੈ। ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਇਸ ਪ੍ਰਾਪਤੀ ਲਈ ਇਨ੍ਹਾਂ ਸਥਾਨਕ ਸੰਸਥਾਵਾਂ ਦੇ ਪ੍ਰਬੰਧਕਾਂ ਅਤੇ ਸਟਾਫ਼ ਨੂੰ ਵਧਾਈ ਦਿੱਤੀ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਮਾਮਲਿਆਂ ਬਾਰੇ ਮੰਤਰਾਲੇ ਵੱਲੋਂ ਸਵੱਛ ਸਰਵੇਖਣ-2022 'ਤੇ ਆਧਾਰਿਤ ਤਾਲਕਟੋਰਾ ਸਟੇਡੀਅਮ, ਨਵੀਂ ਦਿੱਲੀ ਵਿਖੇ 01 ਅਕਤੂਬਰ 2022 ਨੂੰ ਇੱਕ ਪੁਰਸਕਾਰ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਸਵੱਛ ਸਰਵੇਖਣ-2022 ਤਹਿਤ ਸੂਬੇ ਦੀਆਂ 1Local Governments of Punjab Dr. Inderbir Singh Nijjar0 ਸ਼ਹਿਰੀ ਸਥਾਨਕ ਸੰਸਥਾਵਾਂ ਨੂੰ ਸਨਮਾਨਿਤ ਕੀਤਾ ਜਾਣਾ ਹੈ, ਜਿਨ੍ਹਾਂ ਵਿੱਚ ਬਰੇਟਾ, ਭੀਖੀ, ਮੂਨਕ, ਨਵਾਂ ਸ਼ਹਿਰ, ਨੰਗਲ, ਫਾਜ਼ਿਲਕਾ, ਘੱਗਾ, ਮੰਡੀ ਗੋਬਿੰਦਗੜ੍ਹ, ਦਸੂਹਾ, ਕੁਰਾਲੀ ਤੋਂ ਇਲਾਵਾ ਜਲੰਧਰ ਛਾਉਣੀ (ਕੈਂਟਨ ਬੋਰਡ) ਨੂੰ ਵੀ ਵੱਖ-ਵੱਖ ਵਰਗਾਂ ਵਿੱਚ ਪੁਰਸਕਾਰ ਦਿੱਤੇ ਜਾਣਗੇ। ਡਾ. ਨਿੱਜਰ ਨੇ ਇਹ ਵੀ ਦੱਸਿਆ ਕਿ 17 ਸਤੰਬਰ 2022 ਨੂੰ ਇੰਡੀਅਨ ਸਵੱਛਤਾ ਲੀਗ ਕਰਵਾਈ ਗਈ ਜਿਸ ਵਿੱਚ ਇਕ ਵਿਸ਼ੇਸ਼ ਸਨਮਾਨ ਪ੍ਰੋਗਰਾਮ ਲਈ 1850 ਯੂ.ਐਲ.ਬੀਜ ਦੀ ਚੋਣ ਕੀਤੀ ਗਈ। ਇਨ੍ਹਾਂ ਵਿਚ ਪੰਜਾਬ ਰਾਜ ਦੀਆਂ ਦੋ ਯੂ.ਐਲ.ਬੀਜ਼.,ਐਮ.ਸੀ., ਮੁਹਾਲੀ ਅਤੇ ਖਰੜ ਨੂੰ ਚੁਣਿਆ ਗਿਆ ਹੈ ਜਿਨ੍ਹਾਂ ਨੂੰ ਇਕ ਵਿਸ਼ੇਸ਼ ਸਨਮਾਨ ਪ੍ਰੋਗਰਾਮ ਦੌਰਾਨ 30 ਅਕਤੂਬਰ 2022 ਨੂੰ ਸਨਮਾਨਿਤ ਕੀਤਾ ਜਾਵੇਗਾ। ਮੰਤਰੀ ਨੇ ਦੱਸਿਆ ਕਿ ਇਹ ਸਥਾਨਕ ਸਰਕਾਰਾਂ ਵਿਭਾਗ ਅਤੇ ਸੂਬੇ ਲਈ ਬਹੁਤ ਮਾਣ ਵਾਲੀ ਗੱਲ ਹੈ। ਉਹਨਾਂ ਨੇ ਸਥਾਨਕ ਸਰਕਾਰਾਂ ਵਿਭਾਗ ਦੀਆਂ ਹੋਰ ਯੂ.ਐਲ.ਬੀਜ ਨੂੰ ਵੀ ਇਹਨਾਂ ਯੂ.ਐਲ.ਬੀਜ਼. ਤੋਂ ਪ੍ਰੇਰਨਾ ਲੈਣ ਦੀ ਅਪੀਲ ਕੀਤੀ ਹੈ। The post ਪੰਜਾਬ ਦੀਆਂ 10 ਸ਼ਹਿਰੀ ਸਥਾਨਕ ਸੰਸਥਾਵਾਂ ਦੀ ਸਵੱਛ ਸਰਵੇਖਣ ਐਵਾਰਡ ਲਈ ਹੋਈ ਚੋਣ : ਡਾ. ਇੰਦਰਬੀਰ ਨਿੱਜਰ appeared first on TheUnmute.com - Punjabi News. Tags:
|
36th National Games: ਮੀਰਾਬਾਈ ਚਾਨੂ ਨੇ ਵੇਟਲਿਫਟਿੰਗ ਦੇ 49 ਕਿਲੋਗ੍ਰਾਮ ਵਰਗ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ Friday 30 September 2022 02:36 PM UTC+00 | Tags: 49 ahmedabad breaking-news indian-athlete khelo-india khelo-india-youth-games mirabai-chanu narendra-modi-stadium narendra-modi-stadium-in-ahmedabad national-games news sports sports-news the-unmute-breaking-news weightlifting weightlifting-championships ਚੰਡੀਗੜ੍ਹ 30 ਸਤੰਬਰ 2022: ਬੀਤੇ ਦਿਨ ਹੋਏ ਸਮਾਗਮ ਨਾਲ ਸੱਤ ਸਾਲਾਂ ਬਾਅਦ ਰਾਸ਼ਟਰੀ ਖੇਡਾਂ ਦਾ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਸ਼ਾਨਦਾਰ ਆਗਾਜ ਹੋਇਆ | ਅੱਜ ਓਲੰਪਿਕ ਚਾਂਦੀ ਦਾ ਤਗਮਾ ਜੇਤੂ ਵੇਟਲਿਫਟਰ ਮੀਰਾਬਾਈ ਚਾਨੂ ਨੇ ਵੀ 36ਵੀਆਂ ਰਾਸ਼ਟਰੀ ਖੇਡਾਂ ਵਿੱਚ ਸ਼ਾਨਦਾਰ ਸ਼ੁਰੂਆਤ ਕੀਤੀ। ਮੀਰਾਬਾਈ ਚਾਨੂ (Mirabai Chanu) ਨੇ ਸ਼ੁੱਕਰਵਾਰ ਨੂੰ ਵੇਟਲਿਫਟਿੰਗ 49 ਕਿਲੋਗ੍ਰਾਮ ਵਰਗ ‘ਚ ਸੋਨ ਤਮਗਾ ਜਿੱਤਿਆ ਹੈ । ਮੀਰਾਬਾਈ ਨੇ ਕੁੱਲ 191 ਕਿਲੋ ਭਾਰ ਚੁੱਕ ਕੇ ਸੋਨ ਤਮਗਾ ਜਿੱਤਿਆ। ਮੀਰਾ ਨੇ ਟੋਕੀਓ ਓਲੰਪਿਕ ਵਿੱਚ ਚਾਂਦੀ ਦਾ ਤਮਗਾ ਜਿੱਤਿਆ ਸੀ ਅਤੇ ਇਸ ਸਾਲ ਬਰਮਿੰਘਮ ਵਿੱਚ ਰਾਸ਼ਟਰਮੰਡਲ ਖੇਡਾਂ ਵਿੱਚ ਸੋਨ ਤਮਗਾ ਜਿੱਤਿਆ ਸੀ। ਮੀਰਾਬਾਈ ਚਾਨੂ ਨੇ ਨੈਸ਼ਨਲ ਖੇਡਾਂ ਵਿੱਚ ਸਨੈਚ ਰਾਊਂਡ ਵਿੱਚ 84 ਕਿਲੋ ਅਤੇ ਕਲੀਨ ਐਂਡ ਜਰਕ ਰਾਊਂਡ ਵਿੱਚ 107 ਕਿਲੋਗ੍ਰਾਮ ਭਾਰ ਚੁੱਕਿਆ। The post 36th National Games: ਮੀਰਾਬਾਈ ਚਾਨੂ ਨੇ ਵੇਟਲਿਫਟਿੰਗ ਦੇ 49 ਕਿਲੋਗ੍ਰਾਮ ਵਰਗ ਮੁਕਾਬਲੇ ‘ਚ ਜਿੱਤਿਆ ਸੋਨ ਤਮਗਾ appeared first on TheUnmute.com - Punjabi News. Tags:
|
ਵਲਾਦੀਮੀਰ ਪੁਤਿਨ ਨੇ ਯੂਕਰੇਨ ਦੇ ਕਈ ਹਿੱਸਿਆਂ ਨੂੰ ਰੂਸ 'ਚ ਮਿਲਾਉਣ ਦਾ ਕੀਤਾ ਐਲਾਨ Friday 30 September 2022 02:54 PM UTC+00 | Tags: attack-ukraine breaking-news kremlin news president-vladimir-putin russian-president-vladimir-putin russia-ukarine-tension russia-ukarine-war ukraine-in-russia vladimir-putin ਚੰਡੀਗੜ੍ਹ 30 ਸਤੰਬਰ 2022: ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ (President Vladimir Putin) ਨੇ ਯੂਕਰੇਨ ਦੇ ਕਈ ਹਿੱਸਿਆਂ ਨੂੰ ਰੂਸ ਵਿੱਚ ਮਿਲਾਉਣ ਦਾ ਐਲਾਨ ਕੀਤਾ ਹੈ। ਇਸ ਦੇ ਲਈ ਕ੍ਰੇਮਲਿਨ ਵਿੱਚ ਇੱਕ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਪੱਛਮੀ ਦੇਸ਼ ਉਸ ‘ਤੇ ਅੰਤਰਰਾਸ਼ਟਰੀ ਕਾਨੂੰਨ ਦੀ ਉਲੰਘਣਾ ਕਰਨ ਦਾ ਦੋਸ਼ ਲਗਾ ਰਹੇ ਹਨ। ਪ੍ਰਾਪਤ ਜਾਣਕਾਰੀ ਮੁਤਾਬਕ ਇੱਕ ਪ੍ਰੋਗਰਾਮ ਦੌਰਾਨ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਕਿਹਾ ਕਿ ਰੂਸ ਇਸ ਦਾ ਹਿੱਸਾ ਬਣਨ ਵਾਲੇ ਇਨ੍ਹਾਂ ਨਵੇਂ ਖੇਤਰਾਂ ਦੀ ਸੁਰੱਖਿਆ ਲਈ ਹਰ ਸੰਭਵ ਕਦਮ ਚੁੱਕੇਗਾ। ਇਸ ਦੌਰਾਨ ਪੁਤਿਨ ਨੇ ਯੂਕਰੇਨ ਨੂੰ ਵੀ ਗੱਲਬਾਤ ਲਈ ਇਕੱਠੇ ਬੈਠਣ ਦੀ ਅਪੀਲ ਕੀਤੀ। ਜਾਣਕਾਰੀ ਮੁਤਾਬਕ ਪ੍ਰੋਗਰਾਮ ‘ਚ ਵਲਾਦੀਮੀਰ ਪੁਤਿਨ ਨੇ ਯੂਕਰੇਨ (Ukraine) ਦੇ ਚਾਰ ਸੂਬਿਆਂ ਨੂੰ ਆਪਣੇ ਦੇਸ਼ ‘ਚ ਮਿਲਾ ਦਿੱਤਾ। ਇਨ੍ਹਾਂ ਸ਼ਹਿਰਾਂ ਦੇ ਨਾਂ ਡੋਨੇਟਸਕ, ਲੁਹਾਨਸਕ, ਜ਼ਪੋਰਿਜੀਆ ਅਤੇ ਖੇਰਸਾਨ ਦੱਸੇ ਜਾ ਰਹੇ ਹਨ। ਪੁਤਿਨ ਨੇ ਕ੍ਰੇਮਲਿਨ ਵਿੱਚ ਦਸਤਖਤ ਕਰਕੇ ਇਨ੍ਹਾਂ ਇਲਾਕਿਆਂ ਨੂੰ ਹਾਸਲ ਕੀਤਾ। ਪੁਤਿਨ ਨੇ ਇਨ੍ਹਾਂ ਰਾਜਾਂ ਵਿੱਚ ਰਾਜਾਂ ਦੇ ਮੁਖੀ ਵੀ ਨਿਯੁਕਤ ਕੀਤੇ ਹਨ। The post ਵਲਾਦੀਮੀਰ ਪੁਤਿਨ ਨੇ ਯੂਕਰੇਨ ਦੇ ਕਈ ਹਿੱਸਿਆਂ ਨੂੰ ਰੂਸ ‘ਚ ਮਿਲਾਉਣ ਦਾ ਕੀਤਾ ਐਲਾਨ appeared first on TheUnmute.com - Punjabi News. Tags:
|
PM ਮੋਦੀ ਨੇ ਗੁਜਰਾਤ ਦੇ ਅੰਬਾਜੀ 'ਚ 7200 ਕਰੋੜ ਰੁਪਏ ਤੋਂ ਵੱਧ ਦੇ ਪ੍ਰੋਜੈਕਟਾਂ ਦਾ ਰੱਖਿਆ ਨੀਂਹ ਪੱਥਰ Friday 30 September 2022 03:10 PM UTC+00 | Tags: ambaji ambaji-during-navratar ambaji-temple-in-banaskantha banaskantha breaking-news gujarat gujarats news prime-minister-narendra-modi rs-7200-crore-in-gujarats-ambaji. the-unmute-latest-news the-unmute-latest-update the-unmute-punjabi-news ਚੰਡੀਗੜ੍ਹ 30 ਸਤੰਬਰ 2022: ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੇ ਗੁਜਰਾਤ ਦੇ ਬਨਾਸਕਾਂਠਾ ਵਿੱਚ ਰੋਡ ਸ਼ੋਅ ਕੀਤਾ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੰਬਾਜੀ ਵਿੱਚ 7200 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ। ਇਸ ਦੌਰਾਨ ਪ੍ਰਧਾਨ ਮੰਤਰੀ ਨੇ ਕਿਹਾ ਕਿ ਨਰਾਤਿਆਂ ਦੌਰਾਨ ਅੰਬਾਜੀ (Ambaji) ਵਿੱਚ ਆਉਣਾ ਮੇਰੇ ਲਈ ਸਨਮਾਨ ਦੀ ਗੱਲ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇੱਥੇ ਸ਼ੁਰੂ ਕੀਤੇ ਜਾ ਰਹੇ ਪ੍ਰੋਜੈਕਟਾਂ ਦਾ ਖੇਤਰ ‘ਤੇ ਬਹੁਤ ਪ੍ਰਭਾਵ ਪਵੇਗਾ। ਅੱਜ ਇਨ੍ਹਾਂ 45,000 ਘਰਾਂ ਦਾ ਉਦਘਾਟਨ ਕੀਤਾ ਗਿਆ ਹੈ, ਇਸਦੇ ਨਾਲ ਹੀ ਉਨ੍ਹਾਂ ਨੇ ਸਾਰੇ ਲਾਭਪਾਤਰੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਇਸ ਵਾਰ ਮੈਂ ਇੱਥੇ ਅਜਿਹੇ ਸਮੇਂ ਆਇਆ ਹਾਂ ਜਦੋਂ ਦੇਸ਼ ਨੇ ਵਿਕਸਤ ਭਾਰਤ ਦਾ ਮਹਾਨ ਸੰਕਲਪ ਲਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਕੇਂਦਰ ਸਰਕਾਰ ਇਸ ਯੋਜਨਾ ‘ਤੇ ਲਗਭਗ 4 ਲੱਖ ਕਰੋੜ ਰੁਪਏ ਖਰਚ ਕਰ ਰਹੀ ਹੈ, ਜਿਸ ਨਾਲ ਦੇਸ਼ ਦੇ 80 ਕਰੋੜ ਤੋਂ ਵੱਧ ਲੋਕਾਂ ਨੂੰ ਲਾਭ ਮਿਲੇਗਾ । ਪਿਛਲੇ ਸਾਲ ਸਿਰਫ਼ ਗੁਜਰਾਤ ਵਿੱਚ ਡੇਢ ਲੱਖ ਘਰ ਹੀ ਬਣ ਸਕੇ ਹਨ। ਭੈਣਾਂ ਨੂੰ ਆਪਣੀ ਰਸੋਈ ਚਲਾਉਣ ‘ਚ ਦਿੱਕਤ ਨਾ ਆਵੇ, ਇਸ ਲਈ ਸਰਕਾਰ ਨੇ ਮੁਫਤ ਰਾਸ਼ਨ ਦੀ ਯੋਜਨਾ ਨੂੰ ਅੱਗੇ ਵਧਾਇਆ ਹੈ। The post PM ਮੋਦੀ ਨੇ ਗੁਜਰਾਤ ਦੇ ਅੰਬਾਜੀ ‘ਚ 7200 ਕਰੋੜ ਰੁਪਏ ਤੋਂ ਵੱਧ ਦੇ ਪ੍ਰੋਜੈਕਟਾਂ ਦਾ ਰੱਖਿਆ ਨੀਂਹ ਪੱਥਰ appeared first on TheUnmute.com - Punjabi News. Tags:
|
WBSSC Scam: ਅਧਿਆਪਕ ਭਰਤੀ ਘੁਟਾਲੇ 'ਚ CBI ਵਲੋਂ ਅਲੀਪੁਰ ਅਦਾਲਤ 'ਚ ਚਾਰਜਸ਼ੀਟ ਦਾਇਰ Friday 30 September 2022 03:18 PM UTC+00 | Tags: alipur-court breaking-news cbi eacher-recruitment-scam. ed news wbssc wbssc-scam west-bengal west-bengal-chief-minister west-bengal-school-service-commission ਚੰਡੀਗੜ੍ਹ 30 ਸਤੰਬਰ 2022: ਪੱਛਮੀ ਬੰਗਾਲ ਸਕੂਲ ਸੇਵਾ ਕਮਿਸ਼ਨ (WBSSC) ਅਧਿਆਪਕ ਭਰਤੀ ਘੁਟਾਲੇ ਦੇ ਸਬੰਧ ਵਿੱਚ ਸੀਬੀਆਈ ਨੇ ਸ਼ੁੱਕਰਵਾਰ ਨੂੰ ਚਾਰਜਸ਼ੀਟ ਦਾਇਰ ਕੀਤੀ। ਕੇਂਦਰੀ ਏਜੰਸੀ ਨੇ ਕੋਲਕਾਤਾ ਦੀ ਅਲੀਪੁਰ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕੀਤੀ ਹੈ। ਜਾਣਕਾਰੀ ਮੁਤਾਬਕ ਚਾਰਜਸ਼ੀਟ ‘ਚ ਸਾਬਕਾ ਸਿੱਖਿਆ ਮੰਤਰੀ ਪਾਰਥਾ ਚੈਟਰਜੀ ਅਤੇ ਐੱਸਐੱਸਸੀ ਦੇ ਸਾਬਕਾ ਸਲਾਹਕਾਰ ਸ਼ਾਂਤੀ ਪ੍ਰਸਾਦ ਸਿਨਹਾ ਸਮੇਤ 16 ਦੋਸ਼ੀਆਂ ਦੇ ਨਾਂ ਸ਼ਾਮਲ ਹਨ। ਇਸ ਮਾਮਲੇ ਵਿਚ ਚੈਟਰਜੀ ਅਤੇ ਸਿਨਹਾ ਨੂੰ ਮਾਮਲੇ ‘ਚ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਜਾਂਚ ਏਜੰਸੀ ਕਲਕੱਤਾ ਹਾਈ ਕੋਰਟ ਦੇ ਨਿਰਦੇਸ਼ਾਂ ‘ਤੇ ਮਾਮਲੇ ਦੀ ਜਾਂਚ ਕਰ ਰਹੀ ਹੈ। ਕਥਿਤ ਬੇਨਿਯਮੀਆਂ ਪਾਰਥ ਚੈਟਰਜੀ ਦੇ ਸਿੱਖਿਆ ਮੰਤਰੀ ਦੇ ਕਾਰਜਕਾਲ ਦੌਰਾਨ ਹੋਈਆਂ ਸਨ। ਚੈਟਰਜੀ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਜੁਲਾਈ ਦੇ ਅਖੀਰ ਵਿੱਚ ਗ੍ਰਿਫਤਾਰ ਕੀਤਾ ਸੀ। ਉਹ ਉਦੋਂ ਸੂਬੇ ਦੇ ਉਦਯੋਗ ਅਤੇ ਵਣਜ ਮੰਤਰੀ ਸਨ। ਸੀਬੀਆਈ ਨੇ ਅਗਸਤ ਵਿੱਚ ਸਿਨਹਾ ਨੂੰ ਗ੍ਰਿਫ਼ਤਾਰ ਕੀਤਾ ਸੀ। The post WBSSC Scam: ਅਧਿਆਪਕ ਭਰਤੀ ਘੁਟਾਲੇ 'ਚ CBI ਵਲੋਂ ਅਲੀਪੁਰ ਅਦਾਲਤ ‘ਚ ਚਾਰਜਸ਼ੀਟ ਦਾਇਰ appeared first on TheUnmute.com - Punjabi News. Tags:
|
| You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription. |





