TheUnmute.com – Punjabi News: Digest for September 06, 2022

TheUnmute.com – Punjabi News

Punjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com

Table of Contents

ਚੰਡੀਗੜ੍ਹ 05 ਸਤੰਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਦੀ ਅਗਵਾਈ 'ਚ ਅੱਜ ਚੰਡੀਗੜ੍ਹ ਵਿਖੇ ਮੰਤਰੀ ਮੰਡਲ ਦੀ ਮੀਟਿੰਗ ਜਾਰੀ ਹੈ | ਇਸ ਦੌਰਾਨ ਪੰਜਾਬ ਦੇ ਵੱਖ ਵੱਖ ਵਿਭਾਗਾਂ ਦੇ 36 ਹਜ਼ਾਰ ਕੱਚੇ ਕਾਮਿਆਂ ਨੂੰ ਪੱਕਾ ਕਰਨ ਸੰਬੰਧੀ ਫੈਸਲਾ ਹੋ ਸਕਦਾ ਹੈ | ਸੂਤਰਾਂ ਮੁਤਾਬਕ ਅੱਜ ਅਧਿਆਪਕ ਦਿਵਸ ਹੈ ਜਿਸ ਕਰਕੇ ਕੈਬਨਿਟ ਵੱਲੋਂ ਇਸ ਮੌਕੇ ਕੱਚੇ ਕਾਮਿਆਂ ਨੂੰ ਰੈਗੂਲਰ ਕਰਨ ਦਾ ਤੋਹਫਾ ਦਿੱਤਾ ਜਾ ਸਕਦਾ ਹੈ।

The post ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਜਾਰੀ, ਕੱਚੇ ਕਾਮਿਆਂ ਨੂੰ ਪੱਕਾ ਕਰਨ ਸੰਬੰਧੀ ਹੋ ਸਕਦੈ ਅਹਿਮ ਫੈਸਲਾ appeared first on TheUnmute.com - Punjabi News.

Tags:
  • breaking-news
  • cabinet-meeting

ਲਖਨਊ ਦੇ ਲੇਵਾਨਾ ਹੋਟਲ 'ਚ ਲੱਗੀ ਭਿਆਨਕ ਅੱਗ, 2 ਜਣਿਆਂ ਦੀ ਮੌਤ, ਰੈਸਕਿਊ ਆਪ੍ਰੇਸ਼ਨ ਜਾਰੀ

Monday 05 September 2022 05:47 AM UTC+00 | Tags: breaking-news chief-minister-nath-yogi-adityanath hazratganj-area levana-hotel levana-hotel-in-lucknow madan-mohan-road punjabi-news terrible-fire-broke-out-in-lucknows-levana-hotel the-unmute-breaking-news the-unmute-report uttar-pradesh uttar-pradesh-latest-news

ਚੰਡੀਗੜ੍ਹ 05 ਸਤੰਬਰ 2022: ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਦੇ ਲੇਵਾਨਾ ਹੋਟਲ (Levana Hotel) ਵਿੱਚ ਅੱਜ ਭਿਆਨਕ ਅੱਗ ਲੱਗਣ ਦੀ ਖ਼ਬਰ ਸਾਹਮਣੇ ਆ ਰਹੀ ਹੈ । ਇਹ ਹੋਟਲ ਹਜ਼ਰਤਗੰਜ ਇਲਾਕੇ ਦੇ ਮਦਨ ਮੋਹਨ ਰੋਡ ‘ਤੇ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਈ ਘਟਨਾ ‘ਚ 2 ਜਣਿਆਂ ਦੀ ਮੌਤ ਖ਼ਬਰ ਹੈ । ਹੋਟਲ ‘ਚ 15 ਜਣੇ ਦੇ ਫਸੇ ਹੋਣ ਦੀ ਸੂਚਨਾ ਹੈ। ਇਸਦੇ ਨਾਲ ਹੀ ਖਿੜਕੀ ਤੋੜ ਕੇ ਉਨ੍ਹਾਂ ਨੂੰ ਬਾਹਰ ਕੱਢਣ ਦੇ ਯਤਨ ਜਾਰੀ ਹਨ। ਹੁਣ ਤੱਕ 18 ਜਣਿਆਂ ਨੂੰ ਬਾਹਰ ਕੱਢਿਆ ਗਿਆ ਹੈ।

ਘਟਨਾ ਸਥਾਨ ‘ਤੇ 24 ਫਾਇਰ ਟੈਂਡਰ ਅੱਗ ਬੁਝਾਉਣ ਵਿੱਚ ਲੱਗੇ ਹੋਏ ਹਨ। ਅੱਠ ਜਣਿਆਂ ਨੂੰ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਮੁੱਖ ਮੰਤਰੀ ਨਾਥ ਯੋਗੀ ਆਦਿਤਿਆਨਾਥ ਜ਼ਖਮੀਆਂ ਨੂੰ ਮਿਲਣ ਲਈ ਸਿਵਲ ਹਸਪਤਾਲ ਪਹੁੰਚੇ ਹਨ। ਉਨ੍ਹਾਂ ਨੇ ਹਾਦਸੇ ਦੀ ਜਾਂਚ ਦੇ ਹੁਕਮ ਦਿੱਤੇ ਹਨ। ਡਿਪਟੀ ਸੀਐਮ ਬ੍ਰਜੇਸ਼ ਪਾਠਕ ਵੀ ਸਿਵਲ ਹਸਪਤਾਲ ਪਹੁੰਚ ਗਏ ਹਨ। ਸੂਤਰਾਂ ਦੇ ਮੁਤਾਬਕ ਲੇਵਾਨਾ ਹੋਟਲ (Levana Hotel) ‘ਚ 30 ਤੋਂ 35 ਜਣਿਆਂ ਦੇ ਫਸੇ ਹੋਣ ਦੀ ਸੂਚਨਾ ਹੈ।

The post ਲਖਨਊ ਦੇ ਲੇਵਾਨਾ ਹੋਟਲ ‘ਚ ਲੱਗੀ ਭਿਆਨਕ ਅੱਗ, 2 ਜਣਿਆਂ ਦੀ ਮੌਤ, ਰੈਸਕਿਊ ਆਪ੍ਰੇਸ਼ਨ ਜਾਰੀ appeared first on TheUnmute.com - Punjabi News.

Tags:
  • breaking-news
  • chief-minister-nath-yogi-adityanath
  • hazratganj-area
  • levana-hotel
  • levana-hotel-in-lucknow
  • madan-mohan-road
  • punjabi-news
  • terrible-fire-broke-out-in-lucknows-levana-hotel
  • the-unmute-breaking-news
  • the-unmute-report
  • uttar-pradesh
  • uttar-pradesh-latest-news

CM ਮਾਨ ਭਗਵੰਤ ਮਾਨ ਵਲੋਂ ਅਧਿਆਪਕ ਦਿਵਸ ਮੌਕੇ ਸਰਕਾਰੀ ਕਾਲਜ ਤੇ ਯੂਨੀਵਰਸਿਟੀ ਦੇ ਅਧਿਆਪਕਾਂ ਲਈ ਵੱਡਾ ਐਲਾਨ

Monday 05 September 2022 06:00 AM UTC+00 | Tags: breaking-news cm-bhagwant-mann news punjab-cabinet-meeting punjab-government punjab-news punjab-teacher teachers-day the-unmute-breaking-news ugc-pay-scale ugc-pay-scale-news

ਚੰਡੀਗੜ੍ਹ 05 ਸਤੰਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਅਧਿਆਪਕ ਦਿਵਸ (Teacher’s Day) ਮੌਕੇ ਸਰਕਾਰੀ ਕਾਲਜ ਅਤੇ ਯੂਨੀਵਰਸਿਟੀ ਦੇ ਅਧਿਆਪਕਾਂ ਨੂੰ ਤੋਹਫਾ ਦਿੰਦਿਆਂ ਯੂ.ਜੀ.ਸੀ (UGC) ਦਾ ਪੇ-ਸਕੇਲ (ਸੱਤਵਾਂ) ਸੋਧ ਲਾਗੂ ਕਰਨ ਦਾ ਐਲਾਨ ਕੀਤਾ ਹੈ।

ਅਧਿਆਪਕ ਕਾਫੀ ਲੰਮੇ ਸਮੇਂ ਤੋਂ ਇਸਦੀ ਮੰਗ ਕੀਤੀ ਜਾ ਰਹੀ ਸੀ, ਜਿਸ ਨੂੰ ਭਗਵੰਤ ਮਾਨ ਸਰਕਾਰ ਵਲੋਂ ਪੂਰਾ ਕੀਤਾ ਗਿਆ ਹੈ ਅਤੇ ਗੈਸਟ ਫੈਕਲਟੀ ਰੱਖਣ ਦੀ ਵੀ ਮਨਜ਼ੂਰੀ ਦਿੱਤੀ ਹੈ। ਇਸਦੇ ਨਾਲ ਹੀ ਕੰਮ ਕਰ ਰਹੇ ਗੈਸਟ ਫੈਕਲਟੀ ਦੀ ਤਨਖਾਹ ਵਿਚ ਵੀ ਵਾਧਾ ਹੋਇਆ ਹੈ।

The post CM ਮਾਨ ਭਗਵੰਤ ਮਾਨ ਵਲੋਂ ਅਧਿਆਪਕ ਦਿਵਸ ਮੌਕੇ ਸਰਕਾਰੀ ਕਾਲਜ ਤੇ ਯੂਨੀਵਰਸਿਟੀ ਦੇ ਅਧਿਆਪਕਾਂ ਲਈ ਵੱਡਾ ਐਲਾਨ appeared first on TheUnmute.com - Punjabi News.

Tags:
  • breaking-news
  • cm-bhagwant-mann
  • news
  • punjab-cabinet-meeting
  • punjab-government
  • punjab-news
  • punjab-teacher
  • teachers-day
  • the-unmute-breaking-news
  • ugc-pay-scale
  • ugc-pay-scale-news

ਆਲੋਚਨਾ ਦਾ ਸਾਹਮਣਾ ਕਰ ਰਹੇ ਅਰਸ਼ਦੀਪ ਸਿੰਘ ਦੇ ਬਚਾਅ 'ਚ ਉਤਰੇ ਸਾਬਕਾ ਕ੍ਰਿਕਟਰ ਹਰਭਜਨ ਸਿੰਘ

Monday 05 September 2022 06:30 AM UTC+00 | Tags: aisa-cup-2022-news aisa-cup-news arshdeep-singh bowler-arshdeep-singh breaking-news cricket-news crickter harbhajan-turbanator indian-bowler-arshdeep-singh indian-cricket-team ind-vs-pak news pakistan ravi-bishnoi sports-latest-news

ਚੰਡੀਗੜ੍ਹ 05 ਸਤੰਬਰ 2022: ਭਾਰਤ ਨੂੰ ਏਸ਼ੀਆ ਕੱਪ 2022 (Asia Cup 2022) ਦੇ ਸੁਪਰ-4 ਦੇ ਪਹਿਲੇ ਮੈਚ ‘ਚ ਹਾਰ ਦਾ ਸਾਹਮਣਾ ਕਰਨਾ ਪਿਆ । ਪਾਕਿਸਤਾਨ ਦੀ ਟੀਮ ਨੇ ਭਾਰਤ ਨੂੰ ਪੰਜ ਵਿਕਟਾਂ ਨਾਲ ਹਰਾ ਦਿੱਤਾ | ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 181 ਦੌੜਾਂ ਬਣਾਈਆਂ। ਜਵਾਬ ‘ਚ ਪਾਕਿਸਤਾਨ ਨੇ ਇਕ ਗੇਂਦ ‘ਤੇ ਪੰਜ ਵਿਕਟਾਂ ਦੇ ਨੁਕਸਾਨ ‘ਤੇ ਮੈਚ ਜਿੱਤ ਲਿਆ।

ਇਸ ਦੌਰਾਨ ਮੈਚ ‘ਚ ਅਰਸ਼ਦੀਪ ਸਿੰਘ (Arshdeep Singh) ਨੇ ਪਾਕਿਸਤਾਨ ਦੇ ਆਸਿਫ ਅਲੀ ਦਾ ਕੈਚ ਛੱਡ ਦਿੱਤਾ ਜਿਸਦੀ ਹਰਾ ਜਗ੍ਹਾ ਆਲੋਚਨਾ ਕੀਤੀ ਜਾ ਰਹੀ ਹੈ | ਇਸ ਦੌਰਾਨ ਸਾਬਕਾ ਕ੍ਰਿਕਟਰ ਹਰਭਜਨ ਸਿੰਘ (Harbhajan Singh) ਅਰਸ਼ਦੀਪ ਦੇ ਬਚਾਅ ‘ਚ ਉੱਤਰੇ | ਉਨ੍ਹਾਂ ਨੇ ਆਲੋਚਕਾਂ ਨੂੰ ਜਵਾਬ ਦਿੰਦਿਆਂ ਕਿਹਾ ਕਿ ਕੋਈ ਵੀ ਜਾਣ ਬੁੱਝ ਕੇ ਕੈਚ ਨਹੀਂ ਛੱਡਦਾ..ਸਾਨੂੰ ਆਪਣੇ ਮੁੰਡਿਆਂ ‘ਤੇ ਮਾਣ ਹੈ.. ਪਾਕਿਸਤਾਨ ਨੇ ਵਧੀਆ ਖੇਡ ਖੇਡਿਆ.. ਸ਼ਰਮ ਆ ਰਹੀ ਹੈ ਅਜਿਹੇ ਲੋਕਾਂ ‘ਤੇ ਜੋ ਇਸ ਪਲੇਟਫਾਰਮ ‘ਤੇ ਅਰਸ਼ਦੀਪ ਅਤੇ ਟੀਮ ਦੇ ਮੁਕਾਬਲੇ ਬਾਰੇ ਅਜਿਹੀਆਂ ਘਟੀਆ ਗੱਲਾਂ ਕਰ ਰਹੇ ਹਨ| ਉਨ੍ਹਾਂ ਕਿਹਾ ਕਿ ਅਰਸ਼ਦੀਪ ਗੋਲਡ ਹੈ |

IND vs PAK: Stop Criticising Arshdeep Singh: Harbhajan Singh And Mohammad Hafeez Support Young Bowler As Pakistan Beat India In Asia Cup Thriller

ਆਲੋਚਕਾਂ ਨੇ ਅਰਸ਼ਦੀਪ ਸਿੰਘ (Arshdeep Singh) ਨੂੰ ਭਾਰਤ ਦੀ ਹਾਰ ਦਾ ਕਾਰਨ ਦੱਸ ਰਹੇ ਹਨ ।ਅਰਸ਼ਦੀਪ ਨੇ ਰਵੀ ਬਿਸ਼ਨੋਈ ਦੀ ਗੇਂਦ ‘ਤੇ ਕੈਚ ਛੱਡ ਅਤੇ ਉਸ ਨੇ ਅੱਠ ਗੇਂਦਾਂ ਵਿੱਚ 16 ਦੌੜਾਂ ਬਣਾ ਕੇ ਪਾਕਿਸਤਾਨ ਨੂੰ ਜਿੱਤ ਦਿਵਾਈ। ਭੁਵਨੇਸ਼ਵਰ ਨੇ 19ਵੇਂ ਓਵਰ ‘ਚ 19 ਦੌੜਾਂ ਅਤੇ ਅਰਸ਼ਦੀਪ ਨੇ ਆਖਰੀ ਓਵਰ ‘ਚ ਸਿਰਫ 7 ਦੌੜਾਂ ਬਾਕੀ ਸਨ ਜੋ ਕਿ ਟੀ-20 ‘ਚ ਆਸਾਨੀ ਨਾਲ ਬਣ ਸਕਦੇ ਹਨ, ਅਜਿਹੇ ‘ਚ ਭਾਰਤ ਦੀ ਹਾਰ ਤੈਅ ਸੀ। 23 ਸਾਲਾ ਤੇਜ਼ ਗੇਂਦਬਾਜ਼ ਅਰਸ਼ਦੀਪ ਨੇ ਮੈਚ ਵਿੱਚ ਪ੍ਰਭਾਵਸ਼ਾਲੀ ਗੇਂਦਬਾਜ਼ੀ ਕੀਤੀ। ਉਸ ਨੇ 3.5 ਓਵਰ ਸੁੱਟੇ ਅਤੇ 27 ਦੌੜਾਂ ਦੇ ਕੇ ਇਕ ਵਿਕਟ ਹਾਸਲ ਕੀਤੀ ।

 

The post ਆਲੋਚਨਾ ਦਾ ਸਾਹਮਣਾ ਕਰ ਰਹੇ ਅਰਸ਼ਦੀਪ ਸਿੰਘ ਦੇ ਬਚਾਅ ‘ਚ ਉਤਰੇ ਸਾਬਕਾ ਕ੍ਰਿਕਟਰ ਹਰਭਜਨ ਸਿੰਘ appeared first on TheUnmute.com - Punjabi News.

Tags:
  • aisa-cup-2022-news
  • aisa-cup-news
  • arshdeep-singh
  • bowler-arshdeep-singh
  • breaking-news
  • cricket-news
  • crickter
  • harbhajan-turbanator
  • indian-bowler-arshdeep-singh
  • indian-cricket-team
  • ind-vs-pak
  • news
  • pakistan
  • ravi-bishnoi
  • sports-latest-news

ਖੇਡ 'ਚ ਜਿੱਤ-ਹਾਰ ਹੁੰਦੀ ਰਹਿੰਦੀ ਹੈ,ਅਰਸ਼ਦੀਪ ਸਿੰਘ ਇੱਕ ਉੱਭਰਦਾ ਸਿਤਾਰਾ: ਮੀਤ ਹੇਅਰ

Monday 05 September 2022 06:51 AM UTC+00 | Tags: aisa-cup-2022 aisa-cup-2022-news aisa-cup-news arshdeep-singh bowler-arshdeep-singh breaking-news cricket-news crickter harbhajan-turbanator indian-bowler-arshdeep-singh indian-cricket indian-cricket-team ind-vs-pak news pakistan ports-minister-gurmeet-singh-meet ravi-bishnoi sports-latest-news sports-minister-gurmeet-singh-meet-hayer

ਚੰਡੀਗੜ੍ਹ 05 ਸਤੰਬਰ 2022: ਭਾਰਤੀ ਟੀਮ ਨੂੰ ਕੱਲ੍ਹ ਏਸ਼ੀਆ ਕੱਪ 2022 ਦੇ ਸੁਪਰ 4 ਮੈਚ ਵਿੱਚ ਪਾਕਿਸਤਾਨ ਹੱਥੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਆਲੋਚਕਾਂ ਵਲੋਂ ਇਸ ਮੈਚ ਵਿੱਚ ਹਾਰ ਦਾ ਮੁੱਖ ਕਾਰਨ ਅਰਸ਼ਦੀਪ ਸਿੰਘ (Arshdeep Singh)  ਦਾ ਉਹ ਕੈਚ ਮੰਨਿਆ ਜਾ ਰਿਹਾ ਹੈ, ਜੋ ਉਸ ਨੇ 18ਵੇਂ ਓਵਰ ਵਿੱਚ ਛੱਡਿਆ ਸੀ।

ਇਸ ਬਾਰੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (Gurmeet Singh Meet Hayer) ਨੇ ਕਿਹਾ ਕਿ ਖੇਡਾਂ ਖੇਡ ਚ ਹਾਰ-ਜਿੱਤ ਬਣੀ ਆਈ ਹੈ। ਅਰਸ਼ਦੀਪ ਸਿੰਘ ਇੱਕ ਉੱਭਰਦਾ ਸਿਤਾਰਾ ਹੈ। ਪਾਕਿਸਤਾਨ ਖ਼ਿਲਾਫ਼ ਮੈਚ ਵਿੱਚ ਅਰਸ਼ਦੀਪ ਸਿੰਘ ਦਾ ਪ੍ਰਦਰਸ਼ਨ ਵੀ ਸ਼ਾਨਦਾਰ ਰਿਹਾ ਹੈ। ਸਿਰਫ਼ ਇੱਕ ਕੈਚ ਦੀ ਆਲੋਚਨਾ ਕਰਨਾ ਗ਼ਲਤ ਹੈ। ਪ੍ਰਤਿਭਾਸ਼ਾਲੀ ਅਰਸ਼ਦੀਪ ਦੇਸ਼ ਦਾ ਭਵਿੱਖ ਹੈ ਅਤੇ ਨੌਜਵਾਨਾਂ ਲਈ ਪ੍ਰੇਰਨਾ ਸਰੋਤ ਹੈ। ਖੇਡਾਂ ਵਿੱਚ ਨਫ਼ਰਤ ਦੀ ਕੋਈ ਥਾਂ ਨਹੀਂ ਹੈ।

Arshdeep Singh

 

The post ਖੇਡ ‘ਚ ਜਿੱਤ-ਹਾਰ ਹੁੰਦੀ ਰਹਿੰਦੀ ਹੈ,ਅਰਸ਼ਦੀਪ ਸਿੰਘ ਇੱਕ ਉੱਭਰਦਾ ਸਿਤਾਰਾ: ਮੀਤ ਹੇਅਰ appeared first on TheUnmute.com - Punjabi News.

Tags:
  • aisa-cup-2022
  • aisa-cup-2022-news
  • aisa-cup-news
  • arshdeep-singh
  • bowler-arshdeep-singh
  • breaking-news
  • cricket-news
  • crickter
  • harbhajan-turbanator
  • indian-bowler-arshdeep-singh
  • indian-cricket
  • indian-cricket-team
  • ind-vs-pak
  • news
  • pakistan
  • ports-minister-gurmeet-singh-meet
  • ravi-bishnoi
  • sports-latest-news
  • sports-minister-gurmeet-singh-meet-hayer

ਸਿਆਸੀ ਪਾਰਟੀ ਦੇ ਨਾਂ 'ਤੇ ਧਾਰਮਿਕ ਸ਼ਬਦ ਵਰਤਣ 'ਤੇ ਸੁਪਰੀਮ ਕੋਰਟ ਵਲੋਂ ਚੋਣ ਕਮਿਸ਼ਨ ਨੂੰ ਨੋਟਿਸ ਜਾਰੀ

Monday 05 September 2022 07:04 AM UTC+00 | Tags: aamaadmi-party bjp breaking-news election-commission-of-india hindu-ekta-dal indianpolitical-parties indian-union-muslim-league news punjab-political-parties shiromani-akali-dal the-supreme-court the-unmute-latest-news the-unmute-punjabi-news

ਚੰਡੀਗੜ੍ਹ 05 ਸਤੰਬਰ 2022: ਸੁਪਰੀਮ ਕੋਰਟ (Supreme Court) ਨੇ ਸਿਆਸੀ ਪਾਰਟੀਆਂ ਦੇ ਨਾਵਾਂ ‘ਤੇ ਧਾਰਮਿਕ ਸ਼ਬਦਾਂ ਦੀ ਵਰਤੋਂ ਕਰਨ ‘ਤੇ ਭਾਰਤੀ ਚੋਣ ਕਮਿਸ਼ਨ (Election Commission of India) ਨੂੰ ਨੋਟਿਸ ਜਾਰੀ ਕੀਤਾ ਹੈ। ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕਰਕੇ ਸਿਆਸੀ ਪਾਰਟੀਆਂ ਵੱਲੋਂ ਧਾਰਮਿਕ ਨਾਂਵਾਂ ਅਤੇ ਚਿੰਨ੍ਹਾਂ ਦੀ ਵਰਤੋਂ ‘ਤੇ ਇਤਰਾਜ਼ ਜਤਾਇਆ ਗਿਆ ਸੀ। ਪਟੀਸ਼ਨਰ ਵਸੀਮ ਰਿਜ਼ਵੀ ਨੇ ਕਿਹਾ ਸੀ ਕਿ ਧਰਮ ਦੇ ਨਾਂ ‘ਤੇ ਵੋਟ ਮੰਗਣਾ ਗੈਰ-ਕਾਨੂੰਨੀ ਹੈ, ਅਜਿਹੀਆਂ ਪਾਰਟੀ ਦੇ ਪਾਬੰਦੀ ਲੱਗਣੀ ਚਾਹੀਦੀ ਹੈ | ਉਨ੍ਹਾਂ ਨੇ ਇਸ ਲਈ ਇੰਡੀਅਨ ਯੂਨੀਅਨ ਮੁਸਲਿਮ ਲੀਗ ਅਤੇ ਹਿੰਦੂ ਏਕਤਾ ਦਲ ਵਰਗੀਆਂ ਪਾਰਟੀਆਂ ਦੀ ਉਦਾਹਰਣ ਦਿੱਤੀ |

The post ਸਿਆਸੀ ਪਾਰਟੀ ਦੇ ਨਾਂ ‘ਤੇ ਧਾਰਮਿਕ ਸ਼ਬਦ ਵਰਤਣ ‘ਤੇ ਸੁਪਰੀਮ ਕੋਰਟ ਵਲੋਂ ਚੋਣ ਕਮਿਸ਼ਨ ਨੂੰ ਨੋਟਿਸ ਜਾਰੀ appeared first on TheUnmute.com - Punjabi News.

Tags:
  • aamaadmi-party
  • bjp
  • breaking-news
  • election-commission-of-india
  • hindu-ekta-dal
  • indianpolitical-parties
  • indian-union-muslim-league
  • news
  • punjab-political-parties
  • shiromani-akali-dal
  • the-supreme-court
  • the-unmute-latest-news
  • the-unmute-punjabi-news

ਭਾਰਤੀ ਖਿਡਾਰੀ ਅਰਸ਼ਦੀਪ ਸਿੰਘ ਨੂੰ ਨਫਰਤ ਦਾ ਸ਼ਿਕਾਰ ਬਣਾਇਆ ਜਾ ਰਿਹੈ: ਰਾਘਵ ਚੱਡਾ

Monday 05 September 2022 07:19 AM UTC+00 | Tags: aam-aadmi-party-rajya-sabha-member aisa-cup-2022 aisa-cup-2022-news aisa-cup-news arshdeep-singh bowler-arshdeep-singh breaking-news cricket-news crickter harbhajan-turbanator indian-bowler-arshdeep-singh indian-cricket indian-cricket-team indian-fast-bowler-arshdeep-singh ind-vs-pak news pakistan ports-minister-gurmeet-singh-meet ravi-bishnoi sports-latest-news sports-minister-gurmeet-singh-meet-hayer

ਚੰਡੀਗੜ੍ਹ 05 ਸਤੰਬਰ 2022: ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਡਾ ਭਾਰਤੀ ਤੇਜ਼ ਗੇਂਦਬਾਜ ਅਰਸ਼ਦੀਪ ਸਿੰਘ (Arshdeep Singh) ਦੇ ਬਚਾਅ ‘ਚ ਉਤਰੇ ਹਨ | ਰਾਘਵ ਚੱਡਾ ਨੇ ਟਵੀਟ ਕਰਦਿਆਂ ਕਿਹਾ ਕਿ ਕ੍ਰਿਕੇਟ ਖਿਡਾਰੀ 23 ਸਾਲਾ ਅਰਸ਼ਦੀਪ ਨੂੰ ਜਿਸ ਤਰ੍ਹਾਂ ਦੀ ਨਫਰਤ ਦਾ ਸ਼ਿਕਾਰ ਬਣਾਇਆ ਜਾ ਰਿਹਾ ਹੈ, ਉਹ ਡਰਾਉਣਾ ਹੈ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਅਰਸ਼ਦੀਪ ‘ਚ ਸ਼ਾਨਦਾਰ ਪ੍ਰਤਿਭਾ ਹੈ ਅਤੇ ਆਉਣ ਵਾਲੇ ਸਾਲਾਂ ਵਿਚ ਭਾਰਤੀ ਗੇਂਦਬਾਜੀ ਦੀ ਅਗਵਾਈ ਕਰਨਗੇ । ਕੋਈ ਵੀ ਨਫਰਤ ਉਸਨੂੰ ਹੇਠਾਂ ਨਹੀਂ ਖਿੱਚ ਸਕਦੀ ਹੈ।

ਦੂਜੇ ਪਾਸੇ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਸਾਬਕਾ ਕ੍ਰਿਕਟਰ ਹਰਭਜਨ ਸਿੰਘ ਅਤੇ ਕਈ ਦਿੱਗਜ ਖਿਡਾਰੀਆਂ ਵਲੋਂ ਉਨ੍ਹਾਂ ਨੂੰ ਨਿਸ਼ਾਨਾ ਬਣਾਉਣ ਦੀ ਨਿੰਦਾ ਕੀਤੀ ਹੈ | ਜਿਕਰਯੋਗ ਹੈ ਕਿ ਏਸ਼ੀਆ ਕੱਪ ਦੇ ਮੈਚ 'ਚ ਅਰਸ਼ਦੀਪ ਸਿੰਘ (Arshdeep Singh) ਨੇ ਪਾਕਿਸਤਾਨ ਦੇ ਆਸਿਫ ਅਲੀ ਦਾ ਕੈਚ ਛੱਡ ਦਿੱਤਾ ਜਿਸਦੀ ਹਰਾ ਜਗ੍ਹਾ ਆਲੋਚਨਾ ਕੀਤੀ ਜਾ ਰਹੀ ਹੈ |

The post ਭਾਰਤੀ ਖਿਡਾਰੀ ਅਰਸ਼ਦੀਪ ਸਿੰਘ ਨੂੰ ਨਫਰਤ ਦਾ ਸ਼ਿਕਾਰ ਬਣਾਇਆ ਜਾ ਰਿਹੈ: ਰਾਘਵ ਚੱਡਾ appeared first on TheUnmute.com - Punjabi News.

Tags:
  • aam-aadmi-party-rajya-sabha-member
  • aisa-cup-2022
  • aisa-cup-2022-news
  • aisa-cup-news
  • arshdeep-singh
  • bowler-arshdeep-singh
  • breaking-news
  • cricket-news
  • crickter
  • harbhajan-turbanator
  • indian-bowler-arshdeep-singh
  • indian-cricket
  • indian-cricket-team
  • indian-fast-bowler-arshdeep-singh
  • ind-vs-pak
  • news
  • pakistan
  • ports-minister-gurmeet-singh-meet
  • ravi-bishnoi
  • sports-latest-news
  • sports-minister-gurmeet-singh-meet-hayer

ਬੇਅਦਬੀ ਮਾਮਲੇ 'ਚ ਡੇਰਾ ਸੱਚਾ ਸੌਦਾ ਸਿਰਸਾ ਵੱਲੋਂ ਫਰੀਦਕੋਟ ਅਦਾਲਤ 'ਚ ਪਟੀਸ਼ਨ ਦਾਇਰ

Monday 05 September 2022 07:39 AM UTC+00 | Tags: aam-aadmi-party bargari-in-2015 breaking-news cbi cm-bhagwant-mann congress dera-sacha-sauda-sirsa faridkot-court news punjab punjab-and-haryana-court punjab-government punjabi-latest-news punjabi-news punjab-police the-unmute-breaking-news the-unmute-latest-update

ਫ਼ਰੀਦਕੋਟ 05 ਸਤੰਬਰ 2022: 2015 ਦੇ ਬਰਗਾੜੀ ਵਿਖੇ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ਵਿੱਚ ਡੇਰਾ ਸੱਚਾ ਸੌਦਾ ਸਿਰਸਾ (Dera Sacha Sauda Sirsa) ਨੇ ਫ਼ਰੀਦਕੋਟ ਦੀ ਅਦਾਲਤ (Faridkot court) ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਹੈ ਕਿ 2015 ਵਿੱਚ ਘਟਨਾ ਦੀ ਜਾਂਚ ਕਰ ਰਹੀ SIT ਵੱਲੋਂ ਉਸ ਵੇਲੇ ਗ੍ਰਿਫਤਾਰ ਕੀਤੇ ਗਏ ਰੁਪਿੰਦਰ ਸਿੰਘ ਅਤੇ ਉਸਦੇ ਭਰਾ ਜਸਵਿੰਦਰ ਸਿੰਘ ਦਾ ਰਿਕਾਰਡ ਮੰਗਵਾਉਣ ਦੀ ਅਪੀਲ ਕੀਤੀ ਹੈ|

ਜਿਕਰਯੋਗ ਹੈ ਕਿ ਉਸ ਸਮੇਂ ਦੋਵਾਂ ਭਰਾਵਾਂ ਨੂੰ ਘਟਨਾ ਤੋਂ ਕੁਝ ਦਿਨ ਬਾਅਦ ਫੋਨ ਕਾਲ ਰਿਕਾਰਡਿੰਗ ਦੇ ਆਧਾਰ ‘ਤੇ ਗ੍ਰਿਫਤਾਰ ਕੀਤਾ ਗਿਆ ਸੀ, ਪਰ ਸਿੱਖ ਸੰਗਤਾਂ ਤੇ ਰਾਜਨੀਤਕ ਦਬਾਅ ‘ਤੇ ਉਨ੍ਹਾਂ ਨੂੰ ਛੱਡ ਦਿੱਤਾ ਗਿਆ ਸੀ। ਇਸਦੇ ਨਾਲ ਹੀ ਡੇਰੇ ਨੇ ਆਪਣੀ ਪਟੀਸ਼ਨ ਰਾਹੀਂ ਸਾਰਾ ਰਿਕਾਰਡ ਨੂੰ ਕਾਰਵਾਈ ਵਿੱਚ ਸ਼ਾਮਲ ਕਰਨ ਦੀ ਮੰਗ ਕੀਤੀ ਹੈ ਅਤੇ ਡੇਰੇ ਦੀ ਪਟੀਸ਼ਨ ‘ਤੇ ਅਦਾਲਤ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਤਲਬ ਕੀਤਾ ਹੈ ਅਤੇ ਸੁਣਵਾਈ ਦੀ ਤਾਰੀਖ਼ 22 ਸਤੰਬਰ ਤੈਅ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿੱਚ ਸੀਬੀਆਈ ਵੱਲੋ ਜੋਂ ਜਾਂਚ ਕੀਤੀ ਗਈ, ਉਸ ਨੂੰ ਵੀ ਮਾਣਯੋਗ ਹਾਈਕੋਰਟ ਵੱਲੋਂ ਸੀਬੀਆਈ ਦੀ ਜਾਂਚ ਨੂੰ ਕੇਸ ਨਾਲ ਜੋੜਨ ਦੇ ਹੁਕਮ ਦਿੱਤੇ ਸਨ | ਪਰ ਅਜੇ ਤੱਕ ਇਸ ਜਾਂਚ ਨੂੰ ਵੀ ਇਸ ਕੇਸ ਨਾਲ ਨਹੀਂ ਜੋੜਿਆ ਗਿਆ | ਉਸਨੂੰ ਜੋੜਨ ਦੀ ਮੰਗ ਦੀ ਅਰਜੀ ਵੀ ਅਜੇ ਤੱਕ ਪੈਂਡਿੰਗ ਹੈ |

The post ਬੇਅਦਬੀ ਮਾਮਲੇ ‘ਚ ਡੇਰਾ ਸੱਚਾ ਸੌਦਾ ਸਿਰਸਾ ਵੱਲੋਂ ਫਰੀਦਕੋਟ ਅਦਾਲਤ ‘ਚ ਪਟੀਸ਼ਨ ਦਾਇਰ appeared first on TheUnmute.com - Punjabi News.

Tags:
  • aam-aadmi-party
  • bargari-in-2015
  • breaking-news
  • cbi
  • cm-bhagwant-mann
  • congress
  • dera-sacha-sauda-sirsa
  • faridkot-court
  • news
  • punjab
  • punjab-and-haryana-court
  • punjab-government
  • punjabi-latest-news
  • punjabi-news
  • punjab-police
  • the-unmute-breaking-news
  • the-unmute-latest-update

ਚੰਡੀਗੜ੍ਹ 05 ਸਤੰਬਰ 2022: ਦੱਖਣੀ-ਪੱਛਮੀ ਚੀਨ (South-West China) ਦੇ ਸਿਚੁਆਨ ਸੂਬੇ ਦੇ ਲੁਡਿੰਗ ਕਾਉਂਟੀ ‘ਚ ਅੱਜ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਹਨ। ਸਥਾਨਕ ਅਧਿਕਾਰੀਆਂ ਦੇ ਮੁਤਾਬਕ ਸਥਾਨਕ ਸਮੇਂ ਅਨੁਸਾਰ ਦੁਪਹਿਰ 12:25 ਵਜੇ ਆਏ ਭੂਚਾਲ ਦੀ ਤੀਬਰਤਾ 6.8 ਮਾਪੀ ਗਈ ਹੈ । ਭੂਚਾਲ ਦਾ ਕੇਂਦਰ 16 ਕਿਲੋਮੀਟਰ ਦੀ ਡੂੰਘਾਈ ‘ਤੇ 29.59 ਡਿਗਰੀ ਉੱਤਰੀ ਅਕਸ਼ਾਂਸ਼ ਅਤੇ 102.08 ਡਿਗਰੀ ਪੂਰਬੀ ਦੇਸ਼ਾਂਤਰ ‘ਤੇ ਸੀ। ਇਸਦੇ ਨਾਲ ਹੀ ਵੇਰਵਿਆਂ ਦੀ ਉਡੀਕ ਹੈ |

ਇਸਦੇ ਨਾਲ ਹੀ ਤਿੱਬਤ ਦੇ ਨਾਲ ਲੱਗਦੇ ਸਿਚੁਆਨ ਪ੍ਰਾਂਤ ਵਿੱਚ ਭੂਚਾਲਾਂ ਦਾ ਜ਼ਿਆਦਾ ਖ਼ਤਰਾ ਹੈ। ਤਿੱਬਤੀ ਪਠਾਰ ਨੂੰ ਭਾਰੀ ਭੂਚਾਲਾਂ ਲਈ ਵੀ ਜਾਣਿਆ ਜਾਂਦਾ ਹੈ ਕਿਉਂਕਿ ਇਹ ਉਸ ਥਾਂ ‘ਤੇ ਸਥਿਤ ਹੈ ਜਿੱਥੇ ਟੈਕਟੋਨਿਕ ਯੂਰੇਸ਼ੀਅਨ ਅਤੇ ਭਾਰਤੀ ਪਲੇਟਾਂ ਮਿਲਦੀਆਂ ਹਨ, ਅਕਸਰ ਭਾਰੀ ਤਾਕਤ ਨਾਲ ਟਕਰਾ ਜਾਂਦੀਆਂ ਹਨ।

The post ਦੱਖਣੀ-ਪੱਛਮੀ ਚੀਨ 'ਚ ਭੂਚਾਲ ਦੇ ਜ਼ਬਰਦਸਤ ਝਟਕੇ ਕੀਤੇ ਮਹਿਸੂਸ, ਤੀਬਰਤਾ 6.8 ਰਹੀ appeared first on TheUnmute.com - Punjabi News.

Tags:
  • south-west-china

ਭ੍ਰਿਸ਼ਟਾਚਾਰ ਦੇ ਮਾਮਲੇ 'ਚ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਹਾਈਕੋਰਟ ਵਲੋਂ ਮਿਲੀ ਜ਼ਮਾਨਤ

Monday 05 September 2022 08:09 AM UTC+00 | Tags: breaking-news cm-bhagwant-mann congress daljit-gilziia latest-punjabi-news nabha-jail nabha-police news punjab-and-haryana-high-court punjab-congress punjab-police punjab-politics sadhu-singh-dharamsot the-unmute-breaking-news the-unmute-latest-punjabi-news the-unmute-punjabi-news

ਚੰਡੀਗੜ੍ਹ 05 ਸਤੰਬਰ 2022: ਜੰਗਲਾਤ ਵਿਭਾਗ ਵਿੱਚ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਗ੍ਰਿਫ਼ਤਾਰ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ (Sadhu Singh Dharamsot) ਨੂੰ ਹਾਈਕੋਰਟ ਨੇ ਵੱਡੀ ਰਾਹਤ ਦਿੰਦਿਆਂ ਜ਼ਮਾਨਤ ਦੇ ਦਿੱਤੀ ਹੈ | ਦੱਸਿਆ ਜਾ ਰਿਹਾ ਹੈ ਕਿ ਇਹ ਪਟੀਸ਼ਨ ਸਾਧੂ ਸਿੰਘ ਧਰਮਸੋਤ ਤੇ ਸੰਗਤ ਸਿੰਘ ਗਿਲਜ਼ੀਆਂ ਦੇ ਭਤੀਜੇ ਦਲਜੀਤ ਗਿਲਜ਼ੀਆ ਵੱਲੋਂ ਦਾਇਰ ਕੀਤੀ ਗਈ ਹੈ |ਇਸਦੇ ਨਾਲ ਹੀ ਦਲਜੀਤ ਗਿਲਜ਼ੀਆਂ ਨੂੰ ਵੀ ਜ਼ਮਾਨਤ ਦਿੱਤੀ ਹੈ |

ਪਿਛਲੀ 23 ਅਗਸਤ ਨੂੰ ਸਾਧੂ ਸਿੰਘ ਧਰਮਸੋਤ ਦੀ ਜ਼ਮਾਨਤ ਅਰਜੀ 'ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਅੱਜ ਸੁਣਵਾਈ ਹੋਈ | ਇਸ ਦੌਰਾਨ ਹਾਈਕੋਰਟ ਵਲੋਂ ਸਾਧੂ ਸਿੰਘ ਧਰਮਸੋਤ ਨੂੰ ਕੋਈ ਰਾਹਤ ਨਹੀਂ ਦਿੱਤੀ ਸੀ ਅਤੇ ਉਨ੍ਹਾਂ ਦੀ ਜ਼ਮਾਨਤ ਅਰਜ਼ੀ 'ਤੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ |

The post ਭ੍ਰਿਸ਼ਟਾਚਾਰ ਦੇ ਮਾਮਲੇ 'ਚ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਹਾਈਕੋਰਟ ਵਲੋਂ ਮਿਲੀ ਜ਼ਮਾਨਤ appeared first on TheUnmute.com - Punjabi News.

Tags:
  • breaking-news
  • cm-bhagwant-mann
  • congress
  • daljit-gilziia
  • latest-punjabi-news
  • nabha-jail
  • nabha-police
  • news
  • punjab-and-haryana-high-court
  • punjab-congress
  • punjab-police
  • punjab-politics
  • sadhu-singh-dharamsot
  • the-unmute-breaking-news
  • the-unmute-latest-punjabi-news
  • the-unmute-punjabi-news

ਜਨਰਲ ਮਨੋਜ ਪਾਂਡੇ ਨੇ ਨੇਪਾਲ ਦੇ ਫੌਜ ਮੁਖੀ ਨਾਲ ਕੀਤੀ ਮੁਲਾਕਾਤ, ਨੇਪਾਲੀ ਫੌਜ ਨੂੰ ਸੌਂਪੇ ਘਾਤਕ ਫੌਜੀ ਉਪਕਰਣ

Monday 05 September 2022 08:23 AM UTC+00 | Tags: breaking-news general-manoj-pande indian-army-chief-general-manoj-pande indian-army-chief-general-manoj-pandey india-news kathmandu manoj-pandey nepal-army nepal-army-chief-general-prabhu-ram nepal-army-chief-general-prabhu-ram-sharma nepali-army news the-unmute the-unmute-breaking-news the-unmute-punjabi-news

ਚੰਡੀਗੜ੍ਹ 05 ਸਤੰਬਰ 2022: ਭਾਰਤੀ ਥਲ ਸੈਨਾ ਮੁਖੀ ਜਨਰਲ ਮਨੋਜ ਪਾਂਡੇ (General Manoj Pande) ਨੇ ਸੋਮਵਾਰ ਨੂੰ ਕਾਠਮੰਡੂ ‘ਚ ਨੇਪਾਲ ਦੇ ਫੌਜ ਮੁਖੀ ਜਨਰਲ ਪ੍ਰਭੂ ਰਾਮ ਸ਼ਰਮਾ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਨੇਪਾਲੀ ਫੌਜ ਨੂੰ ਵੱਖ-ਵੱਖ ਗੈਰ-ਘਾਤਕ ਫੌਜੀ ਉਪਕਰਣ ਸੌਂਪੇ। ਤੁਹਾਨੂੰ ਦੱਸ ਦੇਈਏ ਕਿ ਜਨਰਲ ਮਨੋਜ ਪਾਂਡੇ ਐਤਵਾਰ ਨੂੰ ਆਪਣੇ ਪੰਜ ਦਿਨਾਂ ਦੌਰੇ ‘ਤੇ ਨੇਪਾਲ ਲਈ ਰਵਾਨਾ ਹੋਏ ਸਨ।

ਆਪਣੇ ਪੰਜ ਦਿਨਾਂ ਅਧਿਕਾਰਤ ਦੌਰੇ ਦੌਰਾਨ ਉਹ ਦੇਸ਼ ਦੀ ਚੋਟੀ ਦੀ ਸਿਵਲ ਅਤੇ ਫੌਜੀ ਲੀਡਰਸ਼ਿਪ ਨਾਲ ਗੱਲਬਾਤ ਕਰਨਗੇ। ਜਿਕਰਯੋਗ ਹੈ ਕਿ ਆਪਣੇ ਦੌਰੇ ਦੌਰਾਨ ਜਨਰਲ ਪਾਂਡੇ ਨੇਪਾਲ (Nepal) ਦੇ ਪੀਐਮ ਸ਼ੇਰ ਬਹਾਦੁਰ ਦੇਉਬਾ ਨਾਲ ਵੀ ਮੁਲਾਕਾਤ ਅਤੇ ਚਰਚਾ ਕਰਨਗੇ। ਤੁਹਾਨੂੰ ਦੱਸ ਦੇਈਏ ਕਿ ਨੇਪਾਲ ਦੇ ਪੀਐਮ ਕੋਲ ਦੇਸ਼ ਦੇ ਰੱਖਿਆ ਮੰਤਰੀ ਦਾ ਵਾਧੂ ਚਾਰਜ ਵੀ ਹੈ।

 

The post ਜਨਰਲ ਮਨੋਜ ਪਾਂਡੇ ਨੇ ਨੇਪਾਲ ਦੇ ਫੌਜ ਮੁਖੀ ਨਾਲ ਕੀਤੀ ਮੁਲਾਕਾਤ, ਨੇਪਾਲੀ ਫੌਜ ਨੂੰ ਸੌਂਪੇ ਘਾਤਕ ਫੌਜੀ ਉਪਕਰਣ appeared first on TheUnmute.com - Punjabi News.

Tags:
  • breaking-news
  • general-manoj-pande
  • indian-army-chief-general-manoj-pande
  • indian-army-chief-general-manoj-pandey
  • india-news
  • kathmandu
  • manoj-pandey
  • nepal-army
  • nepal-army-chief-general-prabhu-ram
  • nepal-army-chief-general-prabhu-ram-sharma
  • nepali-army
  • news
  • the-unmute
  • the-unmute-breaking-news
  • the-unmute-punjabi-news

ਬੰਗਲਾਦੇਸ਼ PM ਸ਼ੇਖ ਹਸੀਨਾ ਦਿੱਲੀ ਪਹੁੰਚੀ, PM ਮੋਦੀ ਤੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਕਰਨਗੇ ਮੁਲਾਕਾਤ

Monday 05 September 2022 08:35 AM UTC+00 | Tags: bangladesh bangladeshpm bangladesh-prime-minister-sheikh-hasina-visit-india breaking-news draupadi-murmu india-bangladesh-relations indian-president-draupadi-murmu news prime-minister-modi punjabi-news sheikhhasina the-unmute-punjabi-news

ਚੰਡੀਗੜ੍ਹ 05 ਸਤੰਬਰ 2022: ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ (Prime Minister Sheikh Hasina) ਅੱਜ ਤੋਂ ਭਾਰਤ ਦੇ ਚਾਰ ਦਿਨਾਂ ਦੌਰੇ ‘ਤੇ ਹਨ। ਪ੍ਰਧਾਨ ਮੰਤਰੀ ਸ਼ੇਖ ਹਸੀਨਾ ਅੱਜ ਸੋਮਵਾਰ ਨੂੰ ਦਿੱਲੀ ਪਹੁੰਚ ਗਈ ਹੈ। ਇੱਥੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਸ਼ੇਖ ਹਸੀਨਾ ਦੇ ਸਵਾਗਤ ਲਈ ਕਈ ਸੀਨੀਅਰ ਅਧਿਕਾਰੀ ਮੌਜੂਦ ਸਨ। 2019 ਤੋਂ ਬਾਅਦ ਹਸੀਨਾ ਦੀ ਇਹ ਪਹਿਲੀ ਭਾਰਤ ਫੇਰੀ ਹੈ।

ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਪ੍ਰਧਾਨ ਮੰਤਰੀ ਮੋਦੀ (Prime Minister Modi) ਨਾਲ ਮੁਲਾਕਾਤ ਦੌਰਾਨ ਭਾਰਤ ਤੋਂ ਨੇਪਾਲ ਅਤੇ ਭੂਟਾਨ ਨੂੰ ਭੋਜਨ ਸਪਲਾਈ, ਸਾਮਾਨ ਭੇਜਣ ਦੀ ਇਜਾਜ਼ਤ ਦੀ ਮੰਗ ਕਰ ਸਕਦੀ ਹੈ। ਮਹਿਮਾਨ ਪ੍ਰਧਾਨ ਮੰਤਰੀ ਦੇ ਅਜਮੇਰ ਜਾਣ ਦੀ ਵੀ ਸੰਭਾਵਨਾ ਹੈ।

ਹਸੀਨਾ ਆਪਣੇ ਦੌਰੇ ਦੌਰਾਨ ਰਾਸ਼ਟਰਪਤੀ ਦ੍ਰੋਪਦੀ ਮੁਰਮੂ (Draupadi Murmu), ਉਪ ਪ੍ਰਧਾਨ ਜਗਦੀਪ ਧਨਖੜ ਨਾਲ ਮੁਲਾਕਾਤ ਕਰੇਗੀ। ਨਾਲ ਹੀ, ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੁਵੱਲੇ ਸਬੰਧਾਂ ਨਾਲ ਜੁੜੇ ਮੁੱਦਿਆਂ ‘ਤੇ ਗੱਲਬਾਤ ਕਰੇਗੀ। ਦੋਵਾਂ ਪ੍ਰਧਾਨ ਮੰਤਰੀਆਂ ਦਰਮਿਆਨ ਗੱਲਬਾਤ ਦੌਰਾਨ ਲੰਬਿਤ ਅਤੇ ਨਿਯਮਤ ਦੁਵੱਲੇ ਮੁੱਦਿਆਂ ਤੋਂ ਇਲਾਵਾ ਦੱਖਣੀ ਏਸ਼ੀਆ ਵਿੱਚ ਰੱਖਿਆ ਸਹਿਯੋਗ ਅਤੇ ਸਥਿਰਤਾ ਮੁੱਖ ਫੋਕਸ ਖੇਤਰ ਹੋਵੇਗਾ।

The post ਬੰਗਲਾਦੇਸ਼ PM ਸ਼ੇਖ ਹਸੀਨਾ ਦਿੱਲੀ ਪਹੁੰਚੀ, PM ਮੋਦੀ ਤੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਕਰਨਗੇ ਮੁਲਾਕਾਤ appeared first on TheUnmute.com - Punjabi News.

Tags:
  • bangladesh
  • bangladeshpm
  • bangladesh-prime-minister-sheikh-hasina-visit-india
  • breaking-news
  • draupadi-murmu
  • india-bangladesh-relations
  • indian-president-draupadi-murmu
  • news
  • prime-minister-modi
  • punjabi-news
  • sheikhhasina
  • the-unmute-punjabi-news

ਸੰਸਦ ਮੈਂਬਰ ਪਰਨੀਤ ਕੌਰ ਹੋਏ ਕੋਰੋਨਾ ਪਾਜ਼ੀਟਿਵ, ਸੰਪਰਕ 'ਚ ਆਉਣ ਵਾਲਿਆਂ ਨੂੰ ਟੈਸਟ ਕਰਵਾਉਣ ਦੀ ਕੀਤੀ ਅਪੀਲ

Monday 05 September 2022 09:07 AM UTC+00 | Tags: 3rd-wave-of-corona corona corona-in-punjab covid-19 member-of-parliament-parneet-kaur parneet-kaur parneet-kaurs-corona-report-has-come-positive

ਚੰਡੀਗੜ੍ਹ 05 ਸਤੰਬਰ 2022: ਸੰਸਦ ਮੈਂਬਰ ਪਰਨੀਤ ਕੌਰ (Parneet Kaur) ਦੀ ਕੋਰੋਨਾ (Corona) ਰਿਪੋਰਟ ਪਾਜ਼ੀਟਿਵ ਆਈ ਹੈ । ਇਸ ਸੰਬੰਧੀ ਜਾਣਕਾਰੀ ਪਰਨੀਤ ਕੌਰ ਨੇ ਟਵੀਟ ਰਾਹੀਂ ਸਾਂਝੀ ਕੀਤੀ ਹੈ। ਇਸਦੇ ਨਾਲ ਹੀ ਉਨ੍ਹਾਂ ਨੇ ਅਪੀਲ ਕਰਦਿਆਂ ਕਿਹਾ ਕਿ ਜੋ ਵੀ ਪਿਛਲੇ ਦਿਨੀਂ ਉਨ੍ਹਾਂ ਦੇ ਸੰਪਰਕ ਵਿੱਚ ਆਏ ਹਨ ਉਹ ਵੀ ਆਪਣੇ ਕੋਰੋਨਾ ਟੈਸਟ ਕਰਵਾਉਣ।

 

The post ਸੰਸਦ ਮੈਂਬਰ ਪਰਨੀਤ ਕੌਰ ਹੋਏ ਕੋਰੋਨਾ ਪਾਜ਼ੀਟਿਵ, ਸੰਪਰਕ ‘ਚ ਆਉਣ ਵਾਲਿਆਂ ਨੂੰ ਟੈਸਟ ਕਰਵਾਉਣ ਦੀ ਕੀਤੀ ਅਪੀਲ appeared first on TheUnmute.com - Punjabi News.

Tags:
  • 3rd-wave-of-corona
  • corona
  • corona-in-punjab
  • covid-19
  • member-of-parliament-parneet-kaur
  • parneet-kaur
  • parneet-kaurs-corona-report-has-come-positive

ਮੋਹਾਲੀ ਮੇਲੇ 'ਚ ਵਾਪਰੇ ਹਾਦਸੇ ਨੂੰ ਲੈ ਕੇ ਪੁਲਿਸ ਵਲੋਂ ਮੇਲੇ ਦੇ ਪ੍ਰਬੰਧਕਾਂ ਤੇ ਮਾਲਕ ਖ਼ਿਲਾਫ ਕੇਸ ਦਰਜ

Monday 05 September 2022 09:16 AM UTC+00 | Tags: accident-in-mohali-fair breaking-news cm-bhagwant-mann latest-mohali-news mohali mohali-fair-8-phase mohali-fair-last-night mohali-phase-8-dussehra-ground. mohali-police news punjab-news punjab-police the-unmute-punjabi-news the-unmute-update

ਚੰਡੀਗੜ੍ਹ 05 ਸਤੰਬਰ 2022: ਬੀਤੀ ਰਾਤ ਮੋਹਾਲੀ (Mohali) ਮੇਲੇ ਵਿੱਚ ਵਾਪਰੇ ਵੱਡੇ ਹਾਦਸੇ ਦੇ ਮਾਮਲੇ ਵਿੱਚ ਪੁਲਿਸ ਨੇ ਮੇਲੇ ਦੇ ਪ੍ਰਬੰਧਕਾਂ ਤੇ ਮਾਲਕ ਖ਼ਿਲਾਫ ਕੇਸ ਦਰਜ ਕਰ ਲਿਆ ਹੈ। ਇਸ ਦੌਰਾਨ ਜਾਣਕਾਰੀ ਦਿੰਦਿਆਂ ਐਸ.ਐਚ.ਓ ਰਾਜੇਸ਼ ਅਰੋੜਾ ਨੇ ਦੱਸਿਆ ਕਿ ਮੇਲੇ ਦੇ ਪ੍ਰਬੰਧਕ ਅਤੇ ਮਾਲਕ ਖ਼ਿਲਾਫ ਧਾਰਾ 341, 337, 278 ਅਤੇ 323 ਤਹਿਤ ਅਣਗਹਿਲੀ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ।

ਜਿਕਰਯੋਗ ਹੈ ਕਿ ਮੋਹਾਲੀ (Mohali) ਫੇਸ 8 ਦੁਸਹਿਰਾ ਗਰਾਊਂਡ ‘ਚ ਲੱਗੇ ਮੇਲੇ ‘ਚ ਕਰੀਬ 50 ਫੁੱਟ ਉੱਚਾ ਝੂਲਾ ਅਚਾਨਕ ਡਿੱਗ ਗਿਆ। ਇਸ ‘ਚ ਕਰੀਬ 50 ਜਣੇ ਝੂਲੇ ‘ਤੇ ਬੈਠੇ ਸਨ। ਝੂਲੇ ‘ਚ ਬੈਠੇ ਕਰੀਬ 20 ਤੋਂ ਵੱਧ ਜਣੇ ਜ਼ਖਮੀ ਹੋ ਗਏ। ਇਸ ਹਾਦਸੇ ਵਿੱਚ 4 ਬੱਚਿਆਂ ਸਮੇਤ 7 ਔਰਤਾਂ ਗੰਭੀਰ ਜ਼ਖ਼ਮੀ ਹੋ ਗਈਆਂ। ਜਾਣਕਰੀ ਦਿੰਦਿਆਂ ਪੁਲਿਸ ਨੇ ਦੱਸਿਆ ਕਿ ਲਗਭਗ ਸਾਰੇ ਜ਼ਖਮੀਆਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ।

The post ਮੋਹਾਲੀ ਮੇਲੇ ‘ਚ ਵਾਪਰੇ ਹਾਦਸੇ ਨੂੰ ਲੈ ਕੇ ਪੁਲਿਸ ਵਲੋਂ ਮੇਲੇ ਦੇ ਪ੍ਰਬੰਧਕਾਂ ਤੇ ਮਾਲਕ ਖ਼ਿਲਾਫ ਕੇਸ ਦਰਜ appeared first on TheUnmute.com - Punjabi News.

Tags:
  • accident-in-mohali-fair
  • breaking-news
  • cm-bhagwant-mann
  • latest-mohali-news
  • mohali
  • mohali-fair-8-phase
  • mohali-fair-last-night
  • mohali-phase-8-dussehra-ground.
  • mohali-police
  • news
  • punjab-news
  • punjab-police
  • the-unmute-punjabi-news
  • the-unmute-update

ਅਸੀਂ ਸਿੱਖ-ਇਸਾਈ ਭਾਈਚਾਰਕ ਸਾਂਝ ਨੂੰ ਕਾਇਮ ਰੱਖਾਂਗੇ: ਜਥੇਦਾਰ ਗਿਆਨੀ ਹਰਪ੍ਰੀਤ ਸਿੰਘ

Monday 05 September 2022 09:39 AM UTC+00 | Tags: aam-aadmi-party breaking-news cm-bhagwant-mann giani-harpreet-singh news punjab-government punjabi-latest-news punjab-news sahib-giani-harpreet-singh-jathedar-akal-takht-sahib sikh-christian sikh-christian-brotherhood takht-sri-kesgarh-sahib the-unmute-punjabi-news

ਆਨੰਦਪੁਰ ਸਾਹਿਬ 05 ਸਤੰਬਰ 2022: ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਅੱਜ ਆਨੰਦਪੁਰ ਸਾਹਿਬ ਵਿਖੇ ਇਕ ਵਿਸ਼ੇਸ਼ ਮੀਟਿੰਗ ਰੱਖੀ ਗਈ, ਜਿਸ ਦਾ ਮੁੱਖ ਵਿਸ਼ਾ ਸੋਸ਼ਲ ਮੀਡੀਆ ‘ਤੇ ਚੱਲ ਰਹੀਆਂ ਅਫਵਾਹਾਂ ਅਤੇ ਸ਼ਰਾਰਤੀ ਅਨਸਰਾਂ ਨੂੰ ਨੱਥ ਪਾਉਣਾ ਹੈ | ਇਹ ਮੀਟਿੰਗ ਇਸਾਈ ਧਰਮ ਕ੍ਰਿਸਚਨ ਅਤੇ ਸਿੱਖਾਂ ਦੇ ਵਿਵਾਦ ਨੂੰ ਲੈ ਕੇ ਕੀਤੀ ਗਈ ਜੋ ਕਿ ਸੋਸ਼ਲ ਮੀਡੀਆ ਤੇ ਕੁਝ ਝੂਠੀਆਂ ਅਫ਼ਵਾਹਾਂ ਫੈਲਾ ਰਹੇ ਹਨ ਕਿ ਸਿੱਖਾਂ ਨੂੰ ਹੁਣ ਧਰਮ ਪਰਿਵਰਤਨ ਲਈ ਕਿਹਾ ਜਾ ਰਿਹਾ ਹੈ |

ਸਿੱਖਾਂ ਦੇ ਧਰਮ ਪਰਿਵਰਤਨ ਨੂੰ ਲੈ ਕੇ ਅੱਜ ਇਕ ਵਿਸ਼ੇਸ਼ ਮੀਟਿੰਗ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੀਟਿੰਗ ਹਾਲ ਵਿਚ ਹੋਈ, ਜਿਸ ਦੇ ਵਿੱਚ ਵਿਸ਼ੇਸ਼ ਤੌਰ ‘ਤੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ (Giani Harpreet Singh) ਅਕਾਲ ਤਖਤ ਸਾਹਿਬ, ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਕ੍ਰਿਸਚੀਅਨ ਧਰਮ ਦੇ ਪਾਸਟਰਾਂ ਤੇ ਵਿਚਕਾਰ ਹੋਈ | ਜਿਸ ਦੇ ਵਿਚ ਉਹਨਾਂ ਨੇ ਧਰਮ ਪਰਿਵਰਤਨ ਨੂੰ ਲੈ ਕੇ ਨਕਲੀ ਬਣੇ ਪਾਸਟਰ ਜੋ ਕਿ ਜਬਰੀ ਧਰਮ ਪਰਿਵਰਤਨ ਕਰਵਾ ਰਹੇ ਹਨ ਅਤੇ ਨਕਲੀ ਚਮਤਕਾਰ ਕਰਕੇ ਕਿਸੇ ਦੀਆਂ ਬਿਮਾਰੀਆਂ ਠੀਕ ਕਰਨ ਦੇ ਦਾਅਵੇ ਕੀਤੇ ਜਾ ਰਹੇ ਹਨ |

ਇਸਦੇ ਨਾਲ ਹੀ ਅਕਾਲ ਤਖਤ ਸਾਹਿਬ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ (Giani Harpreet Singh) ਨੇ ਕਿਹਾ ਕਿ ਕੁਝ ਸਿੱਖਾਂ ਨੂੰ ਗੁੰਮਰਾਹ ਕਰ ਕੇ ਈਸਾਈ ਧਰਮ ‘ਚ ਸ਼ਾਮਲ ਕੀਤਾ ਜਾ ਰਿਹਾ ਹੈ |ਪੰਜਾਬ ‘ਚ ਅਜਿਹੀਆਂ ਕਈ ਘਟਨਾਂਵਾਂ ਵਾਪਰੀਆਂ ਹਨ | ਉਨ੍ਹਾਂ ਕਿਹਾ ਇਨ੍ਹਾਂ ਨਕਲੀ ਪਾਸਟਰਾਂ ਨੂੰ ਬਾਹਰ ਤੋਂ ਫੰਡਿੰਗ ਕੀਤੀ ਜਾਂਦੀ ਹੈ, ਇਸਾਈ ਧਰਮ ਦੇ ਆਗੂ ਨੇ ਵੀ ਇਹ ਗੱਲ ਮੰਨੀ ਹੈ | ਉਨ੍ਹਾਂ ਕਿਹਾ ਕਿ ਅਸੀਂ ਸਿੱਖ-ਇਸਾਈ ਭਾਈਚਾਰਕ ਸਾਂਝ ਨੂੰ ਕਾਇਮ ਰੱਖਾਂਗੇ |

ਇਸ ਸਬੰਧ ਵਿਚ ਸ੍ਰੀ ਅਨੰਦਪੁਰ ਸਾਹਿਬ ਵਿਖੇ ਇਕੱਠੇ ਹੋਏ ਪਾਸਟਰਾਂ ਨੇ ਇਹ ਗੱਲ ਦਾ ਮੀਡੀਆ ਅਤੇ ਸਿੱਖ ਵਿਦਵਾਨ ਅੱਗੇ ਇਹ ਗੱਲ ਸੱਚ ਦਾ ਪੱਖ ਰੱਖਿਆ ਕਿ ਅਜਿਹਾ ਚਮਤਕਾਰ ਨਹੀਂ ਹੋ ਸਕਦਾ | ਇਨ੍ਹਾਂ ਨੂੰ ਬੰਦ ਕੀਤਾ ਜਾਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਤੁਹਾਡਾ ਵਿਸ਼ਵਾਸ ਤੁਹਾਨੂੰ ਬਦਲਦਾ ਹੈ | ਕਿਸੇ ਨੂੰ ਬਿਮਾਰੀ ਨੂੰ ਡਾਕਟਰ ਦੀ ਦਵਾਈ ਠੀਕ ਕਰਦੀ ਹੈ | ਉਨ੍ਹਾਂ ਨੇ ਇਸ ਸੰਬੰਧੀ ਭਾਰਤ ਸਰਕਾਰ ਨੂੰ ਸ਼ਿਕਾਇਤ ਕੀਤੀ ਹੈ, ਤਾਂ ਜੋ ਇਨ੍ਹਾਂ ਨਕਲੀ ਪਾਸਟਰਾਂ ਖ਼ਿਲਾਫ ਕਾਰਵਾਈ ਕੀਤੀ ਜਾ ਸਕੇ | ਉਨ੍ਹਾਂ ਕਿਹਾ ਕਿ ਕਿਸੇ ਨੂੰ ਜ਼ਬਰਦਸਤੀ ਜਾ ਉਨ੍ਹਾਂ ਦੇ ਧਰਮ ਖ਼ਿਲਾਫ ਭੜਕਾ ਕੇ ਸ਼ਾਮਲ ਕਰਨਾ ਗ਼ਲਤ ਹੈ | ਉਨ੍ਹਾਂ ਕਿਹਾ ਕਿ ਕਿਸੇ ਦਾ ਜਬਰੀ ਧਰਮ ਪਰਿਵਰਤਨ ਕਰਕੇ ਸੱਚਾ ਕ੍ਰਿਸਚਨ ਨਹੀਂ ਬਣ ਸਕਦਾ |

The post ਅਸੀਂ ਸਿੱਖ-ਇਸਾਈ ਭਾਈਚਾਰਕ ਸਾਂਝ ਨੂੰ ਕਾਇਮ ਰੱਖਾਂਗੇ: ਜਥੇਦਾਰ ਗਿਆਨੀ ਹਰਪ੍ਰੀਤ ਸਿੰਘ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • giani-harpreet-singh
  • news
  • punjab-government
  • punjabi-latest-news
  • punjab-news
  • sahib-giani-harpreet-singh-jathedar-akal-takht-sahib
  • sikh-christian
  • sikh-christian-brotherhood
  • takht-sri-kesgarh-sahib
  • the-unmute-punjabi-news

ਪੰਜਾਬ ਸਰਕਾਰ ਵਲੋਂ 8736 ਅਧਿਆਪਕਾਂ ਨੂੰ ਪੱਕਾ ਕੀਤਾ ਜਾਵੇਗਾ: CM ਭਗਵੰਤ ਮਾਨ

Monday 05 September 2022 10:01 AM UTC+00 | Tags: 8736-teachers aam-aadmi-party anandpur-sahib breaking-news chief-minister-bhagwant-mann cm-bhagwant-mann news punjab punjab-government punjabi-news punjab-school-teacher sri-anandpur-sahib the-unmute-breaking the-unmute-breaking-news the-unmute-punjabi-news virasat-e-khalsa

ਚੰਡੀਗੜ੍ਹ 05 ਸਤੰਬਰ 2022: ਪੰਜਾਬ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਅੱਜ ਸ੍ਰੀ ਅਨੰਦਪੁਰ ਸਾਹਿਬ ਦੇ ਵਿਰਾਸਤ-ਏ-ਖ਼ਾਲਸਾ ਵਿਖੇ ਹੋ ਰਹੇ ਅਧਿਆਪਕ ਰਾਜ ਪੁਰਸਕਾਰ ਵੰਡ ਸਮਾਗਮ ਦੌਰਾਨ ਕੱਚੇ ਅਧਿਆਪਕਾਂ ਲਈ ਵੱਡਾ ਐਲਾਨ ਕੀਤਾ | ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵਲੋਂ 8736 ਅਧਿਆਪਕਾਂ ਨੂੰ ਪੱਕਾ ਕੀਤਾ ਜਾਵੇਗਾ।

ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਆਪਣੇ ਸੰਬੋਧਨ ਵਿਚ ਕਿਹਾ ਕਿ ਸਿੱਖਿਆ ਤੋਂ ਵੱਡਾ ਕੋਈ ਦਾਨ ਨਹੀਂ। ਮੈਂ ਅਧਿਆਪਕਾਂ ਦੀਆਂ ਮੁਸ਼ਕਲਾਂ ਨੂੰ ਜਾਣਦਾ ਹਾਂ ਕਿਉਂਕਿ ਮੈਂ ਖ਼ੁਦ ਇਕ ਅਧਿਆਪਕ ਦਾ ਪੁੱਤ ਹਾਂ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਅਧਿਆਪਕਾਂ ਦੀਆਂ ਮੰਗਾਂ ਨੂੰ ਪੂਰਾ ਕਰਨ ‘ਤੇ ਕੰਮ ਕਰ ਰਹੀ ਹੈ।

The post ਪੰਜਾਬ ਸਰਕਾਰ ਵਲੋਂ 8736 ਅਧਿਆਪਕਾਂ ਨੂੰ ਪੱਕਾ ਕੀਤਾ ਜਾਵੇਗਾ: CM ਭਗਵੰਤ ਮਾਨ appeared first on TheUnmute.com - Punjabi News.

Tags:
  • 8736-teachers
  • aam-aadmi-party
  • anandpur-sahib
  • breaking-news
  • chief-minister-bhagwant-mann
  • cm-bhagwant-mann
  • news
  • punjab
  • punjab-government
  • punjabi-news
  • punjab-school-teacher
  • sri-anandpur-sahib
  • the-unmute-breaking
  • the-unmute-breaking-news
  • the-unmute-punjabi-news
  • virasat-e-khalsa

ਡੇਰਾ ਬਿਆਸ ਸਮਰਥਕਾਂ ਤੇ ਨਿਹੰਗ ਸਿੰਘਾਂ ਵਿਚਾਲੇ ਹੋਈ ਝੜਪ ਤੋਂ ਬਾਅਦ ADGP ਨੇ ਘਟਨਾ ਸਥਾਨ ਦਾ ਲਿਆ ਜਾਇਜ਼ਾ

Monday 05 September 2022 10:18 AM UTC+00 | Tags: adgp-arpit-shukla beas-latest-news border-zone-ig-manish-chawla breaking-news news-beas punjab-government punjab-news punjab-police radha-swami-dera-beas-and-supporters-of-nihang swapna-sharma the-unmute-breaking-news the-unmute-latest-update

ਚੰਡੀਗੜ੍ਹ 05 ਸਤੰਬਰ 2022: ਪੰਜਾਬ ‘ਚ ਰਾਧਾ ਸੁਆਮੀ ਡੇਰਾ ਬਿਆਸ (Dera Beas) ਦੇ ਸਮਰਥਕਾਂ ਤੇ ਨਿਹੰਗਾਂ ਦੇ ਸਮਰਥਕਾਂ ਵਿਚਾਲੇ ਹੋਏ ਖ਼ੂਨੀ ਝੜਪ ਤੋਂ ਬਾਅਦ ਏਡੀਜੀਪੀ ਅਰਪਿਤ ਸ਼ੁਕਲਾ (ADGP Arpit Shukla) ਨੇ ਘਟਨਾ ਸਥਾਨ ਦਾ ਜਾਇਜ਼ਾ ਲਿਆ। ਇਸ ਮੌਕੇ ਬਾਰਡਰ ਜ਼ੋਨ ਦੇ ਆਈਜੀ ਮਨੀਸ਼ ਚਾਵਲਾ, ਐਸਐਸਪੀ (ਦਿਹਾਤੀ) ਸਵਪਨਾ ਸ਼ਰਮਾ ਨੇ ਡੀਜੀਪੀ ਨੂੰ ਹਰ ਪਹਿਲੂ ਤੋਂ ਜਾਣੂ ਕਰਵਾਇਆ।

ਫਿਲਹਾਲ ਪੁਲਿਸ ਨੇ ਕਿਸੇ ਵੀ ਧਿਰ ਖ਼ਿਲਾਫ ਮਾਮਲਾ ਦਰਜ ਨਹੀਂ ਕੀਤਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਏਡੀਜੀਪੀ ਪੰਜਾਬ ਨੇ ਕਿਹਾ ਦੋਵੇਂ ਧਿਰਾਂ ਦੇ ਬਿਆਨ ਦਰਜ ਕਰਨ ਤੋਂ ਬਾਅਦ ਹੀ ਮਾਮਲਾ ਦਰਜ ਕੀਤਾ ਜਾਵੇਗਾ | ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੁਲਿਸ ਵੱਲੋਂ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

The post ਡੇਰਾ ਬਿਆਸ ਸਮਰਥਕਾਂ ਤੇ ਨਿਹੰਗ ਸਿੰਘਾਂ ਵਿਚਾਲੇ ਹੋਈ ਝੜਪ ਤੋਂ ਬਾਅਦ ADGP ਨੇ ਘਟਨਾ ਸਥਾਨ ਦਾ ਲਿਆ ਜਾਇਜ਼ਾ appeared first on TheUnmute.com - Punjabi News.

Tags:
  • adgp-arpit-shukla
  • beas-latest-news
  • border-zone-ig-manish-chawla
  • breaking-news
  • news-beas
  • punjab-government
  • punjab-news
  • punjab-police
  • radha-swami-dera-beas-and-supporters-of-nihang
  • swapna-sharma
  • the-unmute-breaking-news
  • the-unmute-latest-update

ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਖਾਂ ਦਾਨ ਕਰਨ ਲਈ ਭਰਿਆ ਫਾਰਮ

Monday 05 September 2022 10:28 AM UTC+00 | Tags: aam-aadmi-party breaking-news chetan-singh-jauramajra chetan-singh-jauramajra-news cm-bhagwant-mann congress eyes-to-end-corneal-blindness news patiala-news punjab punjab-government punjab-health-minister the-unmute-breaking the-unmute-breaking-news

ਚੰਡੀਗੜ੍ਹ 05 ਸਤੰਬਰ 2022: ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ (Chetan Singh Jauramajra) ਨੇ ਅੱਖਾਂ ਦਾਨ ਕਰਨ ਲਈ ਫਾਰਮ ਭਰਿਆ | ਇਸ ਸੰਬੰਧੀ ਚੇਤਨ ਸਿੰਘ ਜੌੜਾਮਾਜਰਾ ਨੇ ਟਵੀਟ ਕਰਦਿਆਂ ਲਿਖਿਆ ਕਿ ਪੰਜਾਬ ਵਿੱਚੋਂ ਕੋਰਨੀਅਲ ਅੰਨ੍ਹੇਪਣ ਨੂੰ ਖ਼ਤਮ ਕਰਨ ਲਈ ਆਪਣੀਆਂ ਅੱਖਾਂ ਦਾਨ ਕਰਨ ਦਾ ਪ੍ਰਣ ਲਿਆ। ਦੱਸਿਆ ਜਾ ਰਿਹਾ ਹੈ ਸਿਹਤ ਵਿਭਾਗ ਵਲੋਂ ਅੱਖਾਂ ਦਾ ਪੰਦਰਵਾੜਾ ਪਟਿਆਲਾ ਦੇ ਡੈਂਟਲ ਹਸਪਤਾਲ ਵਿਖੇ ਮਨਾਇਆ ਗਿਆ, ਜਿੱਥੇ ਉਦਘਾਟਨ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵਲੋਂ ਕੀਤਾ ਗਿਆ |

The post ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਖਾਂ ਦਾਨ ਕਰਨ ਲਈ ਭਰਿਆ ਫਾਰਮ appeared first on TheUnmute.com - Punjabi News.

Tags:
  • aam-aadmi-party
  • breaking-news
  • chetan-singh-jauramajra
  • chetan-singh-jauramajra-news
  • cm-bhagwant-mann
  • congress
  • eyes-to-end-corneal-blindness
  • news
  • patiala-news
  • punjab
  • punjab-government
  • punjab-health-minister
  • the-unmute-breaking
  • the-unmute-breaking-news

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ

Monday 05 September 2022 10:40 AM UTC+00 | Tags: aam-aadmi-party amritsar-district breaking-news central-road-fund development-of-ajnala-fatihgarh-chudiaan-ramdas ghonewala-ramdas-road-to-gulgarh-road kuldeep-singh-dhaliwal news nitin-gadkari punjab-government punjab-news the-unmute-breaking-news the-unmute-punjab union-minister-nitin-gadkari union-minister-of-road-transport

ਨਵੀਂ ਦਿੱਲੀ 05 ਸਤੰਬਰ 2022: ਪੰਜਾਬ ਦੇ ਸਰਹੱਦੀ ਖੇਤਰ ਵਿਚ ਸੜਕਾਂ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਲੈ ਕੇ ਪੰਜਾਬ ਦੇ ਪੇਂਡੂ ਵਿਕਾਸ, ਪ੍ਰਵਾਸੀ ਮਾਮਲਿਆਂ ਅਤੇ ਖੇਤੀਬਾੜ੍ਹੀ ਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਵੱਲੋਂ ਅੱਜ ਕੇਂਦਰੀ ਸੜਕੀ ਆਵਾਜਾਈ ਮੰਤਰੀ ਨਿਤਿਨ ਗਡਕਰੀ (Union Minister Nitin Gadkari) ਨਾਲ ਸਥਾਨਕ ਟ੍ਰਾਂਸਪੋਰਟ ਭਵਨ ਵਿਖੇ ਅਹਿਮ ਮੀਟਿੰਗ ਕੀਤੀ ਗਈ।

ਮੀਟਿੰਗ ਉਪਰੰਤ ਪੰਜਾਬ ਦੇ ਕੈਬਨਿਟ ਮੰਤਰੀ ਧਾਲੀਵਾਲ ਵੱਲੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਜਾਣਕਾਰੀ ਦਿੱਤੀ ਗਈ ਕਿ ਕੇਂਦਰੀ ਸੜਕੀ ਆਵਾਜਾਈ ਮੰਤਰਾਲੇ ਵੱਲੋਂ ਅੰਮ੍ਰਿਤਸਰ ਜ਼ਿਲ੍ਹੇ ਦੇ ਸਰਹੱਦੀ ਖੇਤਰ ਦੀਆਂ ਦੋ ਅਹਿਮ ਸੜਕਾਂ ਦੇ ਨਿਰਮਾਣ ਅਤੇ ਅਪਗਰੇਡੇਸ਼ਨ ਲਈ ਮਨਜ਼ੂਰੀ ਦੇ ਦਿੱਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਰਾਵੀ ਦਰਿਆ ਦੇ ਨਾਲ ਧੁੱਸੀ ਬੰਨ ਨਜ਼ਦੀਕ ਤੋਂ ਘੋਨੇਵਾਲਾ ਰਾਮਦਾਸ ਰੋਡ਼ ਤੋਂ ਗੁਲਗੜ ਸੜਕ ਦੇ ਨਿਰਮਾਣ ਅਤੇ ਸਰਹੱਦੀ ਬਲਾਕ ਅਜਨਾਲਾ ਵਿਚ ਅਜਨਾਲਾ-ਫਤਿਹਗੜ੍ਹ ਚੂੜੀਆਂ-ਰਾਮਦਾਸ ਸੜਕ ਨੂੰ ਵਿਕਸਿਤ ਕਰਨ ਦੇ ਪ੍ਰਾਜੈਕਟਾਂ ਨੂੰ ਕੇਂਦਰੀ ਰੋਡ ਫੰਡ (ਸੀ.ਆਰ.ਐਫ) ਤਹਿਤ ਮੰਨਜ਼ੂਰੀ ਦੇ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਹਨਾਂ ਦੋਵਾਂ ਸੜਕਾਂ ਦੇ ਵਿਕਸਿਤ ਨਾ ਹੋਣ ਕਾਰਨ ਇਸ ਇਲਾਕੇ ਦੇ ਕਰੀਬ 100 ਪਿੰਡਾਂ ਦਾ ਵਿਕਾਸ ਰੁਕਿਆ ਹੋਇਆ ਸੀ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਦੇ ਨੇਪਰੇ ਚੜਨ ਨਾਲ ਇਸ ਇਲਾਕੇ ਦੇ ਵਿਕਾਸ ਨੂੰ ਹੁਲਾਰਾ ਮਿਲੇਗਾ।

Kuldeep Singh Dhaliwal

ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਦੱਸਿਆ ਕਿ ਉਸਾਰੂ ਮਾਹੌਲ ਵਿਚ ਹੋਈ ਇਸ ਮੀਟਿੰਗ ਵਿਚ ਗਡਕਰੀ ਵੱਲੋਂ ਅਜਨਾਲਾ ਸ਼ਹਿਰ ਅਤੇ ਤਿੰਨ ਪਿੰਡਾਂ ਆਵਾਨ, ਗੱਗੋਵਾਲ ਅਤੇ ਥੋਬਾ ਵਿਚਲੀਆਂ ਸੜਕਾਂ ਨੂੰ ਵੀ ਰੀਹੈਬਲੀਟੇਸ਼ਨ ਤਹਿਤ ਵਿਕਸਿਤ ਕਰਨ ਲਈ ਮੰਨਜ਼ੂਰੀ ਦੇ ਦਿੱਤੀ ਗਈ ਹੈ ਜਿਸਦੇ ਫੰਡ ਹਫਤੇ ਦੇ ਅੰਦਰ-ਅੰਦਰ ਜਾਰੀ ਕਰਨ ਸਬੰਧੀ ਗਡਕਰੀ ਵੱਲੋਂ ਭਰੋਸਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਗਡਕਰੀ ਵੱਲੋਂ ਭਰੋਸਾ ਦਿੱਤਾ ਗਿਆ ਕਿ ਸੂਬੇ ਦੀਆਂ ਹੋਰ ਸੜਕਾਂ ਨੂੰ ਵਿਕਸਿਤ ਕਰਨ ਦੇ ਪ੍ਰਾਜੈਕਟਾਂ ਨੂੰ ਵੀ ਪਹਿਲ ਦੇ ਅਧਾਰ ਤੇ ਵਿਚਾਰਿਆ ਜਾਵੇਗਾ।

ਪੰਜਾਬ ਸਰਕਾਰ ਵੱਲੋਂ ਪੰਚਾਇਤੀ ਜ਼ਮੀਨਾਂ ਤੇ ਕਬਜੇ ਛੁਡਾਉਣ ਲਈ ਚਲਾਈ ਜਾ ਰਹੀ ਮੁਹਿੰਮ ਬਾਰੇ ਪੁੱਛੇ ਇਕ ਸਵਾਲ ਦੇ ਜਵਾਬ ਵਿਚ ਧਾਲੀਵਾਲ ਨੇ ਕਿਹਾ ਕਿ ਪਿਛਲੇ ਪੰਜ ਮਹੀਨਿਆਂ ਦੌਰਾਨ 9 ਹਜ਼ਾਰ 53 ਏਕੜ ਜ਼ਮੀਨਾਂ ਤੋਂ ਕਬਜੇ ਛੁਡਵਾਏ ਜਾ ਚੁਕੇ ਹਨ ਅਤੇ ਆਉਂਦੇ ਸਮੇਂ ਵਿਚ ਵੀ ਇਹ ਮੁਹਿੰਮ ਇਸੇ ਤਰ੍ਹਾਂ ਜਾਰੀ ਰਹੇਗੀ।

ਵਿਰੋਧੀ ਧਿਰਾਂ ਵੱਲੋਂ ਇਸ ਮੁਹਿੰਮ ਸਬੰਧੀ ਕੀਤੀ ਜਾ ਰਹੀ ਆਲੋਚਨਾ ਬਾਰੇ ਧਾਲੀਵਾਲ ਨੇ ਕਿਹਾ ਕਿ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦੀਆਂ ਸਰਕਾਰਾਂ ਸਮੇਂ ਹੀ ਇਹ ਕਬਜੇ ਹੋਏ ਹਨ ਅਤੇ ਇਨ੍ਹਾਂ ਪਾਰਟੀਆਂ ਨੇ ਆਪਣੀਆਂ ਸਰਕਾਰਾਂ ਸਮੇਂ ਇਸ ਖੇਤਰ ਵਿਚ ਕੁਝ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਇਹ ਪਾਰਟੀਆਂ ਆਪਣੀ ਅਸਫਲਤਾ ਤੇ ਪਰਦਾ ਪਾਉਣ ਲਈ ਹੀ ਬੇਬੁਨਿਆਦ ਆਲੋਚਨਾ ਕਰ ਰਹੀਆਂ ਹਨ।

The post ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ appeared first on TheUnmute.com - Punjabi News.

Tags:
  • aam-aadmi-party
  • amritsar-district
  • breaking-news
  • central-road-fund
  • development-of-ajnala-fatihgarh-chudiaan-ramdas
  • ghonewala-ramdas-road-to-gulgarh-road
  • kuldeep-singh-dhaliwal
  • news
  • nitin-gadkari
  • punjab-government
  • punjab-news
  • the-unmute-breaking-news
  • the-unmute-punjab
  • union-minister-nitin-gadkari
  • union-minister-of-road-transport

ਤਨਖਾਹਾਂ ਨਾ ਮਿਲਣ 'ਤੇ ਕੱਚੇ ਮੁਲਾਜ਼ਮਾਂ ਨੇ ਸੈਨੀਟੇਸ਼ਨ ਵਿਭਾਗ ਦੇ ਸਰਕਲ ਦਫ਼ਤਰ ਦੇ ਬਾਹਰ ਦਿੱਤਾ ਧਰਨਾ

Monday 05 September 2022 10:59 AM UTC+00 | Tags: breaking-news cm-bhagwant-mann contractual-employee news punjab-government punjabi-latest-news punjab-news sanitation-contract-workers-union-reg.31 the-unmute-breaking-news the-unmute-latest-news unemployed-and-contractual-employees water-supply-and-sanitation water-supply-and-sanitation-contract-workers-union

ਸ੍ਰੀ ਮੁਕਤਸਰ ਸਾਹਿਬ 05 ਸਤੰਬਰ 2022: ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਰਜਿ.31 ਵੱਲੋਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਸ੍ਰੀ ਮੁਕਤਸਰ ਸਾਹਿਬ ਦੇ ਸਰਕਲ ਦਫ਼ਤਰ ਵਿਚ ਕੰਮ ਕਰਦੇ ਕੱਚੇ ਮੁਲਾਜ਼ਮਾਂ ਨੂੰ ਪਿਛਲੇ ਤਿੰਨ ਮਹੀਨਿਆਂ ਤੋਂ ਤਨਖਾਹਾਂ ਨਾ ਮਿਲਣ ਕਰਕੇ ਸੈਨੀਟੇਸ਼ਨ ਵਿਭਾਗ (Water Supply and Sanitation Department) ਦੇ ਸਰਕਲ ਦਫ਼ਤਰ (ਸ੍ਰੀ ਮੁਕਤਸਰ ਸਾਹਿਬ) ਵਿਖੇ ਧਰਨਾ ਦਿੱਤਾ ਗਿਆ।

ਇਸ ਮੌਕੇ ਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਦੇ ਸੂਬਾ ਪ੍ਰਚਾਰ ਸਕੱਤਰ ਅਤੇ ਜ਼ਿਲ੍ਹਾ ਪ੍ਰਧਾਨ ਬਲਜੀਤ ਸਿੰਘ ਭੱਟੀ, ਜਸਬੀਰ ਸਿੰਘ ਕਾਲਾ ਜ਼ਿਲ੍ਹਾ ਮੀਤ ਪ੍ਰਧਾਨ ਅਤੇ ਜ਼ਿਲ੍ਹਾ ਪ੍ਰੈੱਸ ਸਕੱਤਰ ਬਿਕਰਮਜੀਤ ਸਿੰਘ ਨੇ ਕਿਹਾ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਸ੍ਰੀ ਮੁਕਤਸਰ ਸਾਹਿਬ ਦੇ ਸਰਕਲ ਦਫਤਰ ਵਿਚ ਕੰਮ ਕਰਦੇ ਕੱਚੇ ਮੁਲਾਜ਼ਮਾਂ ਨੂੰ ਪਿਛਲੇ 3 ਮਹੀਨਿਆਂ ਤੋਂ ਤਨਖਾਹ ਨਹੀਂ ਮਿਲੀ।

ਉਨ੍ਹਾਂ ਕਿਹਾ ਕਿ ਇਸ ਸੰਬੰਧ ਵਿਚ ਕਈ ਵਾਰ ਦਫ਼ਤਰ ਵਿਚ ਮਿਲਿਆ, ਪਰ ਤਨਖਾਹਾਂ ਸਬੰਧੀ ਟਾਲਮਟੋਲ ਦੀ ਨੀਤੀ ਅਪਣਾਈ ਜਾਂਦੀ ਹੈ | ਜਿਸ ਕਰਕੇ ਅੱਜ ਜਥੇਬੰਦੀ ਵੱਲੋਂ ਧਰਨਾ ਦਿੱਤਾ ਗਿਆ।ਉਨ੍ਹਾਂ ਕਿਹਾ ਕਿ ਵਰਕਰਾਂ ਦੇ ਘਰ ਦਾ ਗੁਜ਼ਾਰਾ ਹੋਣਾ ਮੁਸ਼ਕਲ ਹੋ ਗਿਆ ਹੈ, ਜਿਸ ਕਰਕੇ ਜਥੇਬੰਦੀ ਨੂੰ ਮਜਬੂਰਨ ਧਰਨਾ ਦੇਣਾ ਪਿਆ ।ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਤਨਖਾਹ ਜਲਦੀ ਨਾ ਦਿੱਤੀ ਗਈ ਤਾਂ ਉਨ੍ਹਾਂ ਵੱਲੋਂ ਤਿੱਖਾ ਸੰਘਰਸ਼ ਕੀਤਾ ਜਾਵੇਗਾ । ਇਸ ਮੌਕੇ ਬਲਜੀਤ ਸਿੰਘ ਭੱਟੀ (ਜ਼ਿਲ੍ਹਾ ਪ੍ਰਧਾਨ ), ਜਸਵੀਰ ਸਿੰਘ ਕਾਲਾ (ਜ਼ਿਲ੍ਹਾ ਮੀਤ ਪ੍ਰਧਾਨ) ਅਤੇ ਵਿਕਰਮਜੀਤ ਸਿੰਘ ਜ਼ਿਲ੍ਹਾ (ਪ੍ਰੈੱਸ ਸਕੱਤਰ) ਮੌਜੂਦ ਰਹੇ |

The post ਤਨਖਾਹਾਂ ਨਾ ਮਿਲਣ ‘ਤੇ ਕੱਚੇ ਮੁਲਾਜ਼ਮਾਂ ਨੇ ਸੈਨੀਟੇਸ਼ਨ ਵਿਭਾਗ ਦੇ ਸਰਕਲ ਦਫ਼ਤਰ ਦੇ ਬਾਹਰ ਦਿੱਤਾ ਧਰਨਾ appeared first on TheUnmute.com - Punjabi News.

Tags:
  • breaking-news
  • cm-bhagwant-mann
  • contractual-employee
  • news
  • punjab-government
  • punjabi-latest-news
  • punjab-news
  • sanitation-contract-workers-union-reg.31
  • the-unmute-breaking-news
  • the-unmute-latest-news
  • unemployed-and-contractual-employees
  • water-supply-and-sanitation
  • water-supply-and-sanitation-contract-workers-union

ਸਰਕਾਰੀ ਸਮਾਰਟ ਸਕੂਲ ਬੀਹਲਾ ਦੇ ਮੁੱਖ ਅਧਿਆਪਕ ਹਰਪ੍ਰੀਤ ਸਿੰਘ ਦੀਵਾਨਾ ਰਾਸ਼ਟਰਪਤੀ ਐਵਾਰਡ ਨਾਲ ਸਨਮਾਨਿਤ

Monday 05 September 2022 11:19 AM UTC+00 | Tags: bihla-government-primary-school breaking-news cm-bhagwant-mann first-smart-school-in-punjab government-primary-smart-school-bihla harpreet-singh-deewana news president-draupadi-murmu punjab-government special-education-park teacher-of-government-primary-smart-school-bihla the-unmute-breaking-news

ਚੰਡੀਗੜ੍ਹ 05 ਸਤੰਬਰ 2022: ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਬੀਹਲਾ ਦੇ ਮੁੱਖ ਅਧਿਆਪਕ ਹਰਪ੍ਰੀਤ ਸਿੰਘ ਦੀਵਾਨਾ (Harpreet Singh Deewana) ਨੂੰ ਸਿੱਖਿਆ ਦੇ ਖੇਤਰ ਵਿੱਚ ਸ਼ਾਨਦਾਰ ਪ੍ਰਾਪਤੀਆਂ ਅਤੇ ਸੇਵਾਵਾਂ ਬਦਲੇ ਰਾਸ਼ਟਰਪਤੀ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ । ਦੇਸ਼ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਹਰਪ੍ਰੀਤ ਸਿੰਘ ਨੂੰ ਰਾਸ਼ਟਰਪਤੀ ਐਵਾਰਡ ਨਾਲ ਸਨਮਾਨਿਤ ਕੀਤਾ | ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਬੀਹਲਾ ਦਾ ਸਰਕਾਰੀ ਪ੍ਰਾਇਮਰੀ ਸਕੂਲ ਪੰਜਾਬ ਦਾ ਪਹਿਲਾ ਸਮਾਰਟ ਸਕੂਲ ਬਣ ਗਿਆ। ਹਰਪ੍ਰੀਤ ਸਿੰਘ ਨੇ ਆਪਣੀ ਲਗਨ ਅਤੇ ਮਿਹਨਤ ਨਾਲ ਇਸ ਸਕੂਲ ਲਈ ਕੰਮ ਕੀਤਾ, ਜਿਸ ਕਾਰਨ ਇਹ ਸਰਕਾਰੀ ਸਕੂਲ ਸਿੱਖਿਆ ਅਤੇ ਸਹੂਲਤਾਂ ਪੱਖੋਂ ਵੱਡੇ-ਵੱਡੇ ਪ੍ਰਾਈਵੇਟ ਸਕੂਲਾਂ ਨੂੰ ਵੀ ਪਿੱਛੇ ਛੱਡ ਰਿਹਾ ਹੈ।

ਇਸ ਸਕੂਲ ਦੀ ਸ਼ਾਨਦਾਰ ਇਮਾਰਤ ਤੋਂ ਇਲਾਵਾ ਹਰ ਕਲਾਸ ਰੂਮ ਵਿੱਚ ਐਲ.ਈ.ਡੀ., ਪ੍ਰੋਜੈਕਟਰ, ਕੰਪਿਊਟਰ ਲੈਵ, ਲਿਸਨਿੰਗ ਲੈਵ ਹੈ ਤਾਂ ਜੋ ਬੱਚਿਆਂ ਨੂੰ ਕਿਤਾਬੀ ਪੜ੍ਹਾਈ ਦੇ ਨਾਲ-ਨਾਲ ਸਮਾਰਟ ਸਿੱਖਿਆ ਦਿੱਤੀ ਜਾ ਸਕੇ। ਸਕੂਲ ਵਿੱਚ ਸਪੈਸ਼ਲ ਐਜੂਕੇਸ਼ਨ ਪਾਰਕ, ​​ਲਾਇਬ੍ਰੇਰੀ, ਕਿੰਡਰਗਾਰਟਨ ਬਣਾਇਆ ਗਿਆ ਹੈ |

ਸਕੂਲੀ ਬੱਚੇ ਪੜ੍ਹਾਈ ਅਤੇ ਹੋਰ ਗਤੀਵਿਧੀਆਂ ਵਿੱਚ ਰਾਜ ਪੱਧਰ 'ਤੇ ਪ੍ਰਾਪਤੀਆਂ ਹਾਸਲ ਕਰ ਰਹੇ ਹਨ | ਜਿਸ ਕਾਰਨ ਮੁੱਖ ਅਧਿਆਪਕ ਹਰਪ੍ਰੀਤ ਸਿੰਘ ਦੀਵਾਨਾ (Harpreet Singh Deewana) ਦੀ ਸਖ਼ਤ ਮਿਹਨਤ ਸਦਕਾ ਉਨ੍ਹਾਂ ਨੂੰ ਰਾਸ਼ਟਰਪਤੀ ਐਵਾਰਡ ਲਈ ਚੁਣਿਆ ਗਿਆ ਹੈ | ਹਰਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਪਿਛਲੇ ਕਈ ਸਾਲਾਂ ਤੋਂ ਪਿੰਡ ਬੀਹਲਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਪੜ੍ਹਾ ਰਿਹਾ ਹੈ।

ਉਨ੍ਹਾਂ ਨੇ ਅੱਜ ਇਸ ਸਕੂਲ ਨੂੰ ਸੜ ਰਹੇ ਸਕੂਲ ਤੋਂ ਸਮਾਰਟ ਸਕੂਲ ਵਿੱਚ ਤਬਦੀਲ ਕਰ ਦਿੱਤਾ ਹੈ। ਉਹ ਸਕੂਲ ਨੂੰ ਉੱਚ ਪੱਧਰ ‘ਤੇ ਲਿਜਾਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਲਈ ਜਿੱਥੇ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਵੱਲੋਂ ਸਮੇਂ-ਸਮੇਂ ‘ਤੇ ਸਹਿਯੋਗ ਦਿੱਤਾ ਜਾ ਰਿਹਾ ਹੈ, ਉੱਥੇ ਹੀ ਪਿੰਡ ਦੇ ਪ੍ਰਵਾਸੀ ਭਾਰਤੀਆਂ ਵੱਲੋਂ ਵੀ ਕਾਫੀ ਮਦਦ ਕੀਤੀ ਜਾ ਰਹੀ ਹੈ। ਜਿਸ ਕਰਕੇ ਉਨ੍ਹਾਂ ਦੇ ਸਕੂਲ ਦੇ ਹਰ ਕਮਰੇ ਵਿੱਚ ਐਲ.ਈ.ਡੀ., ਪ੍ਰੋਜੈਕਟਰ, ਕੰਪਿਊਟਰ ਲੈਬ, ਲਿਸਨਿੰਗ ਲੈਬ, ਐਜੂਕੇਸ਼ਨ ਪਾਰਕ, ​​ਈ-ਲਾਇਬ੍ਰੇਰੀ ਆਦਿ ਦਾ ਪ੍ਰਬੰਧ ਕੀਤਾ ਗਿਆ ਹੈ।

ਜਿਸਦੇ ਚੱਲਦੇ ਸਕੂਲ ਦੇ ਬੱਚੇ ਦਿਲਚਸਪੀ ਨਾਲ ਪੜ੍ਹ ਰਹੇ ਹਨ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਜੋ ਐਵਾਰਡ ਮਿਲਿਆ ਹੈ, ਉਹ ਸਿਰਫ਼ ਮੇਰਾ ਹੀ ਨਹੀਂ, ਸਗੋਂ ਸਕੂਲ ਦੇ ਸਮੂਹ ਸਟਾਫ਼, ਐਨ.ਆਰ.ਆਈ ਸਾਥੀਆਂ ਅਤੇ ਸਿੱਖਿਆ ਵਿਭਾਗ ਦਾ ਹੈ। ਇਸ ਐਵਾਰਡ ਨੇ ਮੇਰਾ ਹੌਸਲਾ ਵਧਾਇਆ ਹੈ ਅਤੇ ਮੈਂ ਭਵਿੱਖ ਵਿੱਚ ਹੋਰ ਵੀ ਲਗਨ ਨਾਲ ਕੰਮ ਕਰਦਾ ਰਹਾਂਗਾ।

ਅਧਿਆਪਕ ਹਰਪ੍ਰੀਤ ਸਿੰਘ ਨੂੰ ਰਾਸ਼ਟਰਪਤੀ ਐਵਾਰਡ ਮਿਲਣ ‘ਤੇ ਪਿੰਡ ਬੀਹਲਾ ਦੇ ਲੋਕਾਂ ਅਤੇ ਬੱਚਿਆਂ ਦੇ ਮਾਪਿਆਂ ‘ਚ ਖੁਸ਼ੀ ਦਾ ਮਾਹੌਲ ਹੈ। ਬੱਚਿਆਂ ਦੇ ਮਾਪਿਆਂ ਅਤੇ ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਹਰਪ੍ਰੀਤ ਸਿੰਘ ਨੇ ਸਖ਼ਤ ਮਿਹਨਤ ਕਰਕੇ ਇਸ ਸਕੂਲ ਨੂੰ ਸਮਾਰਟ ਬਣਾਇਆ ਹੈ। ਜਿੱਥੇ ਉਨ੍ਹਾਂ ਦੇ ਪਿੰਡ ਦੇ ਬੱਚਿਆਂ ਨੂੰ ਸਮਾਰਟ ਸਿੱਖਿਆ ਦਿੱਤੀ ਜਾ ਰਹੀ ਹੈ। ਉਨ੍ਹਾਂ ਦੇ ਬੱਚੇ ਇਥੇ ਪੜ੍ਹ ਕੇ ਨਵੋਦਿਆ ਦੀ ਪ੍ਰੀਖਿਆ ਪਾਸ ਕਰ ਰਹੇ ਹਨ। ਉਹ ਬਹੁਤ ਖੁਸ਼ ਹੈ ਕਿ ਅਧਿਆਪਕ ਹਰਪ੍ਰੀਤ ਸਿੰਘ ਨੂੰ ਰਾਸ਼ਟਰਪਤੀ ਪੁਰਸਕਾਰ ਲਈ ਚੁਣਿਆ ਗਿਆ ਹੈ।

The post ਸਰਕਾਰੀ ਸਮਾਰਟ ਸਕੂਲ ਬੀਹਲਾ ਦੇ ਮੁੱਖ ਅਧਿਆਪਕ ਹਰਪ੍ਰੀਤ ਸਿੰਘ ਦੀਵਾਨਾ ਰਾਸ਼ਟਰਪਤੀ ਐਵਾਰਡ ਨਾਲ ਸਨਮਾਨਿਤ appeared first on TheUnmute.com - Punjabi News.

Tags:
  • bihla-government-primary-school
  • breaking-news
  • cm-bhagwant-mann
  • first-smart-school-in-punjab
  • government-primary-smart-school-bihla
  • harpreet-singh-deewana
  • news
  • president-draupadi-murmu
  • punjab-government
  • special-education-park
  • teacher-of-government-primary-smart-school-bihla
  • the-unmute-breaking-news

ਵੈਨ ਚਾਲਕਾਂ ਦੀ ਮਾਨ ਸਰਕਾਰ ਨੂੰ ਚਿਤਾਵਨੀ, ਸਕੂਲ ਵੈਨਾ 'ਤੇ ਟੈਕਸ ਘਟਾਇਆ ਜਾਵੇ ਨਹੀਂ ਤਾਂ ਸੰਘਰਸ਼ ਕਰਾਂਗੇ ਤੇਜ਼

Monday 05 September 2022 11:42 AM UTC+00 | Tags: breaking-news dana-mandi dana-mandi-of-sri-muktsar-sahib india-news news punjab-government punjab-govt punjabi-latest-news punjab-news sri-muktsar-sahib sri-muktsar-sahib-protest the-unmute-breaking-news the-unmute-punjabi-news

ਸ੍ਰੀ ਮੁਕਤਸਰ ਸਾਹਿਬ 05 ਸਤੰਬਰ 2022: ਪੰਜਾਬ ਭਰ ਵਿੱਚ ਸਕੂਲ ਵੈਨਾ (School Vans) ‘ਤੇ ਲੱਗੇ ਟੈਕਸ ਨੂੰ ਘਟਾਉਣ ਅਤੇ ਵੈਨ ਚਾਲਕਾਂ ਨੂੰ ਹੋਰ ਆ ਰਹੀਆਂ ਦਰਪੇਸ਼ ਮੁਸ਼ਕਲਾਂ ਦੇ ਹੱਲ ਦੀ ਮੰਗ ਨੂੰ ਲੈ ਕੇ ਪੰਜਾਬ ਸਰਕਾਰ ਤੱਕ ਆਵਾਜ਼ ਪਹੁੰਚਾਉਣ ਦੇ ਮਕਸਦ ਨਾਲ ਅੱਜ ਸ੍ਰੀ ਮੁਕਤਸਰ ਸਾਹਿਬ ਦੀ ਦਾਣਾ ਮੰਡੀ ਵਿਖੇ ਅੱਜ ਕਰੀਬ 7 ਜ਼ਿਲ੍ਹਿਆਂ ਦੇ ਵੈਨ ਚਾਲਕਾਂ ਨੇ ਇਕ ਵਿਸ਼ਾਲ ਰੈਲੀ ਕੀਤੀ |

ਇਸ ਰੈਲੀ ਦੀ ਅਗਵਾਈ ਪੰਜਾਬ ਪ੍ਰਧਾਨ ਗੁਰਪ੍ਰੀਤ ਸਿੰਘ ਸਰਾਂ ਵੱਲੋਂ ਕੀਤੀ ਗਈ ਜਿਨ੍ਹਾਂ ਨੇ ਵੈਨ ਚਾਲਕਾਂ ਨੂੰ ਆ ਰਹੀਆਂ ਮੁਸ਼ਕਲਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਅਤੇ ਸਕੂਲ ਵੈਨ (School Vans ) ਚਾਲਕਾਂ ਵੱਲੋਂ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ ਇਕਮੁੱਠ ਹੋਣ ਲਈ ਕਿਹਾ ।

ਇਸ ਮੌਕੇ ਵੈਨ ਚਾਲਕਾਂ ਅਤੇ ਵੈਨ ਅਪ੍ਰੇਟਰ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਸਰਾਂ ਨੇ ਦੱਸਿਆ ਕਿ ਵੈਨ ਚਾਲਕ ਪਹਿਲਾਂ ਹੀ ਕੋਰੋਨਾ ਕਾਲ ਦੌਰਾਨ ਮੰਦੀ ਦੇ ਆਲਮ ਵਿੱਚੋਂ ਗੁਜ਼ਰ ਰਹੇ ਹਨ।ਹੁਣ ਸਰਕਾਰ ਵੱਲੋਂ ਵੈਨਾਂ ‘ਤੇ ਵਧਾਏ ਟੈਕਸਾਂ ਕਾਰਨ ਉਹ ਟੈਕਸ ਭਰਨ ਤੋਂ ਅਸਮਰੱਥ ਹਨ ਕਿਉਂਕਿ ਬੱਚਿਆਂ ਦੇ ਮਾਪੇ ਵੱਧ ਕਿਰਾਇਆ ਭਰਨ ਨੂੰ ਤਿਆਰ ਨਹੀਂ | ਜਿਸ ਕਾਰਨ ਵੈਨ ਵਾਲਿਆਂ ਨੂੰ ਵੈਨਾ ਚਲਾਉਣੀਆਂ ਮੁਸ਼ਕਲ ਹੋ ਗਈਆਂ ਹਨ।

ਇਨ੍ਹਾਂ ਵੈਨ ਚਾਲਕਾਂ ਨੇ ਕਿਹਾ ਕਿ ਵੈਨਾ ਦੀ ਵੈਲੀਡਿਟੀ ਵਧਾ ਕੇ 20 ਸਾਲ ਕੀਤੀ ਜਾਵੇ ।ਉਨ੍ਹਾਂ ਦੱਸਿਆ ਕਿ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਸੱਤ ਜ਼ਿਲ੍ਹਿਆਂ ਦੇ ਵੈਨ ਚਾਲਕਾਂ ਵੱਲੋਂ ਭਾਰੀ ਇਕੱਠ ਕੀਤਾ ਗਿਆ ਹੈ ਅਤੇ ਪੰਜਾਬ ਭਰ ਵਿਚ ਚਾਰ ਪੜਾਵਾਂ ਵਿੱਚ ਇਕੱਠ ਕੀਤੇ ਜਾਣਗੇ ਅਤੇ ਜੇਕਰ ਸਰਕਾਰ ਸਾਡੀਆਂ ਮੰਗਾਂ ਨੂੰ ਨਹੀਂ ਮੰਨਦੀ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ

The post ਵੈਨ ਚਾਲਕਾਂ ਦੀ ਮਾਨ ਸਰਕਾਰ ਨੂੰ ਚਿਤਾਵਨੀ, ਸਕੂਲ ਵੈਨਾ ‘ਤੇ ਟੈਕਸ ਘਟਾਇਆ ਜਾਵੇ ਨਹੀਂ ਤਾਂ ਸੰਘਰਸ਼ ਕਰਾਂਗੇ ਤੇਜ਼ appeared first on TheUnmute.com - Punjabi News.

Tags:
  • breaking-news
  • dana-mandi
  • dana-mandi-of-sri-muktsar-sahib
  • india-news
  • news
  • punjab-government
  • punjab-govt
  • punjabi-latest-news
  • punjab-news
  • sri-muktsar-sahib
  • sri-muktsar-sahib-protest
  • the-unmute-breaking-news
  • the-unmute-punjabi-news

ਰੇਤ ਦੇ ਵਧਦੇ ਰੇਟਾਂ ਨੂੰ ਲੈ ਕੇ ਅਕਾਲੀ ਦਲ ਆਗੂਆਂ ਵਲੋਂ ਪੰਜਾਬ ਸਰਕਾਰ ਖ਼ਿਲਾਫ ਅਨੋਖੇ ਢੰਗ ਨਾਲ ਰੋਸ਼ ਪ੍ਰਦਰਸ਼ਨ

Monday 05 September 2022 11:58 AM UTC+00 | Tags: aam-aadmi-party aam-aadmi-party-government breaking-news cm-bhagwant-mann jahajgarh-area jahajgarh-area-of-amritsar news punjab-government punjab-government-news senior-akali-leader talbir-singh-gill the-unmute-breaking-news

ਅੰਮ੍ਰਿਤਸਰ 05 ਸਤੰਬਰ 2022: ਅੱਜ ਅੰਮ੍ਰਿਤਸਰ ਦੇ ਜਹਾਜਗੜ੍ਹ ਇਲਾਕੇ ਵਿਚ ਸੀਨੀਅਰ ਅਕਾਲੀ ਆਗੂ ਤਲਬੀਰ ਸਿੰਘ ਗਿੱਲ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਰੇਤ ਦੇ ਵਧਦੇ ਰੇਟਾਂ ਨੂੰ ਲੈ ਕੇ ਪੰਜਾਬ ਸਰਕਾਰ (Punjab government) ਖ਼ਿਲਾਫ ਅਨੋਖੇ ਢੰਗ ਨਾਲ ਪ੍ਰਦਰਸ਼ਨ ਕੀਤਾ ਗਿਆ | ਇਹ ਪ੍ਰਦਰਸ਼ਨ ਪੂਰੇ ਪੰਜਾਬ ਭਰ ਵਿੱਚ ਕੰਟਰੋਲ ਤੋਂ ਬਾਹਰ ਹੋਏ ਰੇਤਾ ਦੀ ਕੀਮਤ ਨੂੰ ਲੈ ਕੇ ਕੀਤਾ ਗਿਆ |

ਇਸ ਮੌਕੇ ਅਨੋਖੇ ਢੰਗ ਦਾ ਪ੍ਰਦਰਸ਼ਨ ਕਰਦੇ ਹੋਏ ਤਲਬੀਰ ਗਿੱਲ ਨੇ ਸੋਨੇ ਦੇ ਗਹਿਣੇ ਪਾਉਣ ਵਾਲੀਆਂ ਪੋਟਲੀਆਂ ਦੇ ਵਿਚ ਰੇਤ ਪਾ ਕੇ ਪ੍ਰਦਰਸ਼ਨ ਕੀਤਾ | ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਤਲਬੀਰ ਗਿੱਲ ਨੇ ਆਮ ਆਦਮੀ ਪਾਰਟੀ ਨੂੰ ਕਿਹਾ ਕਿ ਆਮ ਆਦਮੀ ਪਾਰਟੀ ਇਕ ਝੂਠੇ ਵਾਅਦੇ ਕਰਨ ਵਾਲੀ ਪਾਰਟੀ ਹੈ| ਜਿਸ ਨੇ ਕਿ ਰੇਤ ਮਾਫ਼ੀਆ ਖ਼ਤਮ ਕਰਨ ਦੀ ਗੱਲ ਕਹੀ ਸੀ | ਜਦਕਿ ਮੌਜੂਦਾ ਹਾਲਾਤ ਇਹ ਹਨ ਕਿ ਰੇਤਾ ਆਮ ਆਦਮੀ ਪਾਰਟੀ ਦੀ ਪਹੁੰਚ ਤੋਂ ਦੂਰ ਹੋ ਚੁੱਕੀ ਹੈ |

ਉਨ੍ਹਾਂ ਕਿਹਾ ਕਿ ਰੇਤਾ ਦੀ ਟਰਾਲੀ ਜਿਹੜੀ ਕਿ ਅਕਾਲੀ ਦਲ ਵੇਲੇ 1600 ਅਤੇ ਕਾਂਗਰਸ ਵੇਲੇ 2200 ਰੁਪਏ ਦੀ ਹੁੰਦੀ ਸੀ ਅੱਜ 7000 ਦੇ ਪਾਰ ਹੋ ਚੁੱਕੀ ਹੈ| ਜਿਸ ਨਾਲ ਮਿਸਤਰੀ ਮਜ਼ਦੂਰ ਡਰਾਈਵਰ ਅਤੇ ਦੁਕਾਨਦਾਰ ਸਭ ਦਾ ਵੱਡਾ ਨੁਕਸਾਨ ਹੋ ਰਿਹਾ ਹੈ, ਕਿਉਂਕਿ ਉਸਾਰੀ ਦਾ ਕੰਮ ਨਾਂ ਦੇ ਬਰਾਬਰ ਚੱਲ ਰਿਹਾ ਹੈ |

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਸੱਤਾ ਵਿੱਚ ਆਉਣ ਦਾ ਰਿਵਾਜ ਹੈ | ਉਨ੍ਹਾਂ ਕਿਹਾ ਕਿ ਕੇਜਰੀਵਾਲ ਵੱਲੋਂ ਪੰਜਾਬ ਅਤੇ ਦਿੱਲੀ ਮਾਡਲ ਦਾ ਝੂਠੇ ਬਖਾਨ ਕਰਕੇ ਲੋਕਾਂ ਤੇ ਪ੍ਰਭਾਵ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਜਦਕਿ ਪੰਜਾਬ ‘ਚ ਕੀਤੇ ਹੋਇਆ ਇਕ ਵੀ ਵਾਅਦਾ ਮਾਨ ਸਰਕਾਰ ਨੇ ਪੂਰਾ ਨਹੀਂ ਕੀਤਾ ਹੈ |

ਇਸਦੇ ਨਾਲ ਹੀ ਬਿਜਲੀ ਬਿੱਲਾਂ ‘ਤੇ ਮਾਨ ਸਰਕਾਰ ਨੂੰ ਘੇਰਦੇ ਹੋਏ ਦਲਬੀਰ ਨੇ ਕਿਹਾ ਕਿ ਕੁਝ ਦਿਨਾਂ ਵਿੱਚ ਉਹ ਪੰਜਾਬ ਸਰਕਾਰ ਦਾ ਜ਼ੀਰੋ ਬਿੱਲਾਂ ਦਾ ਝੂਠ ਵੀ ਜਨਤਾ ਦੇ ਸਾਹਮਣੇ ਲੈ ਕੇ ਆਉਣਗੇ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਰਾਘਵ ਚੱਢਾ ਅਤੇ ਹੋਰ ਲੀਡਰ ਖ਼ੁਦ ਹੀ ਜ਼ੀਰੋ ਬਿਲ ਛਪਵਾ ਕੇ ਸੋਸ਼ਲ ਮੀਡੀਆ ਤੇ ਵਾਇਰਲ ਕਰੀ ਜਾ ਰਹੇ ਹਨ |

The post ਰੇਤ ਦੇ ਵਧਦੇ ਰੇਟਾਂ ਨੂੰ ਲੈ ਕੇ ਅਕਾਲੀ ਦਲ ਆਗੂਆਂ ਵਲੋਂ ਪੰਜਾਬ ਸਰਕਾਰ ਖ਼ਿਲਾਫ ਅਨੋਖੇ ਢੰਗ ਨਾਲ ਰੋਸ਼ ਪ੍ਰਦਰਸ਼ਨ appeared first on TheUnmute.com - Punjabi News.

Tags:
  • aam-aadmi-party
  • aam-aadmi-party-government
  • breaking-news
  • cm-bhagwant-mann
  • jahajgarh-area
  • jahajgarh-area-of-amritsar
  • news
  • punjab-government
  • punjab-government-news
  • senior-akali-leader
  • talbir-singh-gill
  • the-unmute-breaking-news

Britain New Prime Minister: ਲਿਜ਼ ਟਰੱਸ ਹੋਵੇਗੀ ਬ੍ਰਿਟੇਨ ਦੀ ਅਗਲੀ ਪ੍ਰਧਾਨ ਮੰਤਰੀ

Monday 05 September 2022 12:12 PM UTC+00 | Tags: breaking-news britain-becomes-first-country britain-latest-news britain-new-prime-minister britain-new-prime-minister-election britain-news foreign-minister-liz-truss liztruss liz-truss rishi-sunak the-unmute-breaking-news the-unmute-latest-news the-unmute-punjab united-kingdom

ਚੰਡੀਗੜ੍ਹ 05 ਸਤੰਬਰ 2022: ਬ੍ਰਿਟੇਨ ਦੀ ਸੱਤਾਧਾਰੀ ਕੰਜ਼ਰਵੇਟਿਵ ਪਾਰਟੀ ਨੇ ਦੋ ਮਹੀਨਿਆਂ ਦੀ ਲੰਬੀ ਪ੍ਰਕਿਰਿਆ ਤੋਂ ਬਾਅਦ ਅੱਜ ਯਾਨੀ ਸੋਮਵਾਰ ਨੂੰ ਸੰਸਦ ਦੇ ਹੇਠਲੇ ਸਦਨ ਹਾਊਸ ਆਫ ਕਾਮਨਜ਼ ‘ਚ ਆਪਣੇ ਨੇਤਾ ਅਤੇ ਦੇਸ਼ ਦੇ ਅਗਲੇ ਪ੍ਰਧਾਨ ਮੰਤਰੀ ਦਾ ਫੈਸਲਾ ਕਰ ਲਿਆ ਹੈ। ਪ੍ਰਧਾਨ ਮੰਤਰੀ ਦੇ ਅਹੁਦੇ ਦੀ ਇਸ ਦੌੜ ਵਿੱਚ ਅੰਤ ਤੱਕ ਸਿਰਫ਼ ਦੋ ਚਿਹਰੇ ਹੀ ਬਚੇ ਸਨ ਜਿਨ੍ਹਾਂ ਵਿਚ ਸਾਬਕਾ ਵਿੱਤ ਮੰਤਰੀ ਰਿਸ਼ੀ ਸੁਨਕ ਅਤੇ ਮੌਜੂਦਾ ਵਿਦੇਸ਼ ਮੰਤਰੀ ਲਿਜ਼ ਟਰੱਸ । ਦੋਵਾਂ ਆਗੂਆਂ ਵਿਚਾਲੇ ਹੋਈ ਚੋਣ ਵਿੱਚ ਸਾਬਕਾ ਵਿੱਤ ਮੰਤਰੀ ਰਿਸ਼ੀ ਸੁਨਕ (Rishi Sunak) ਨੂੰ 60399 ਵੋਟਾਂ ਮਿਲੀਆਂ ਜਦੋਂਕਿ ਉਨ੍ਹਾਂ ਦੇ ਵਿਰੋਧੀ ਲਿਜ਼ ਟਰੱਸ (Liz Truss) ਨੂੰ 81326 ਵੋਟਾਂ ਮਿਲੀਆਂ।

ਇਸਦੇ ਨਾਲ ਹੀ ਲਿਜ਼ ਟਰੱਸ (Liz Truss) ਬ੍ਰਿਟੇਨ ਦੀ ਅਗਲੀ ਪ੍ਰਧਾਨ ਮੰਤਰੀ ਹੋਵੇਗੀ। ਉਨ੍ਹਾਂ ਨੇ ਪ੍ਰਧਾਨ ਮੰਤਰੀ ਦੇ ਅਹੁਦੇ ਦੀ ਦੌੜ ਵਿੱਚ ਰਿਸ਼ੀ ਸੁਨਕ ਨੂੰ ਹਰਾਇਆ ਹੈ । ਟਰਸ ਛੇ ਸਾਲਾਂ ਵਿੱਚ ਇਸ ਦੇਸ਼ ਦੇ ਚੌਥੇ ਪ੍ਰਧਾਨ ਮੰਤਰੀ ਹੋਵੇਗੀ । ਇਸ ਤੋਂ ਪਹਿਲਾਂ ਡੇਵਿਡ ਕੈਮਰਨ, ਥੈਰੇਸਾ ਮੇਅ, ਬੋਰਿਸ ਜੌਨਸਨ 2016 ਤੋਂ 2022 ਤੱਕ ਵੱਖ-ਵੱਖ ਅੰਤਰਾਲਾਂ ‘ਚ ਪ੍ਰਧਾਨ ਮੰਤਰੀ ਦੇ ਅਹੁਦੇ ‘ਤੇ ਰਹਿ ਚੁੱਕੇ ਹਨ।ਇਸਦੇ ਨਾਲ ਹੀ ਲਿਜ਼ ਟਰੱਸ ਭਲਕੇ ਰਸ਼ਮੀ ਤੌਰ ‘ਤੇ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲਣਗੇ |

The post Britain New Prime Minister: ਲਿਜ਼ ਟਰੱਸ ਹੋਵੇਗੀ ਬ੍ਰਿਟੇਨ ਦੀ ਅਗਲੀ ਪ੍ਰਧਾਨ ਮੰਤਰੀ appeared first on TheUnmute.com - Punjabi News.

Tags:
  • breaking-news
  • britain-becomes-first-country
  • britain-latest-news
  • britain-new-prime-minister
  • britain-new-prime-minister-election
  • britain-news
  • foreign-minister-liz-truss
  • liztruss
  • liz-truss
  • rishi-sunak
  • the-unmute-breaking-news
  • the-unmute-latest-news
  • the-unmute-punjab
  • united-kingdom

ਬਿਜਲੀ ਖਪਤਕਾਰਾਂ ਦੀਆਂ ਸਿ਼ਕਾਇਤਾਂ ਦੇ ਨਿਪਟਾਰੇ ਲਈ ਸੂਬੇ ਭਰ 'ਚ 103 ਨੋਡਲ ਸ਼ਿਕਾਇਤ ਕੇਂਦਰ ਸਥਾਪਿਤ: ਹਰਭਜਨ ਸਿੰਘ ਈ.ਟੀ.ਓ.

Monday 05 September 2022 12:25 PM UTC+00 | Tags: 103-nodal-complaint-centers 103-nodal-complaint-centers-punjab 103-nodal-complate-centers 103-nodal-grievance-centers 95-lakh-complaints-related-to-electricity aam-aadmi-party breaking-news cm-bhagwant-mann harbhajan-singh-eto power-minister-mr-harbhajan-singh-eto pspcl punjab-103-nodal-grievance-centers punjab-government punjab-latest-news punjab-state-power-corporation-limited the-unmute-breaking-news the-unmute-punjab the-unmute-update

ਚੰਡੀਗੜ੍ਹ 05 ਸਤੰਬਰ 2022: ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਬਿਜਲੀ ਖਪਤਕਾਰਾਂ ਨੂੰ ਪਾਏਦਾਰ ਅਤੇ ਨਿਰਵਿਘਨ ਬਿਜਲੀ ਸਪਲਾਈ ਦੇਣ ਲਈ ਵਚਨਬੱਧ ਹੈ। ਇਹ ਜਾਣਕਾਰੀ ਦਿੰਦਿਆਂ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. (Harbhajan Singh ETO) ਨੇ ਦੱਸਿਆ ਕਿ ਪੰਜਾਬ ਦੇ ਬਿਜਲੀ ਖਪਤਕਾਰਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਸੂਬੇ ਭਰ 'ਚ 103 ਨੋਡਲ ਸਿ਼ਕਾਇਤ ਕੇਂਦਰ (103 Nodal Grievance Centers) ਸਥਾਪਤ ਕੀਤੇ ਗਏ ਹਨ, ਜਿੱਥੇ ਖਪਤਕਾਰ ਟੋਲ ਫ੍ਰੀ ਨੰਬਰ 1912 'ਤੇ ਕਾਲ ਕਰਕੇ ਆਪਣੀ ਸ਼ਿਕਾਇਤ ਦਰਜ਼ ਕਰਵਾ ਸਕਦੇ ਹਨ।

ਟੋਲ ਫ੍ਰੀ ਨੰਬਰ 1912 ਪ੍ਰਣਾਲੀ ਦੀ ਸਮੀਖਿਆ ਕਰਨ ਉਪਰੰਤ ਜਾਣਕਾਰੀ ਦਿੰਦਿਆਂ ਬਿਜਲੀ ਮੰਤਰੀ ਨੇ ਦੱਸਿਆ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਸੂਬੇ ਭਰ 'ਚ ਲਗਭਗ 99 ਲੱਖ ਖਪਤਕਾਰਾਂ ਨੂੰ ਬਿਜਲੀ ਸਪਲਾਈ ਦੀਆਂ ਸੇਵਾਵਾਂ ਪ੍ਰਦਾਨ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੀ.ਐਸ.ਪੀ.ਸੀ.ਐਲ. ਕੋਲ ਖਪਤਕਾਰਾਂ ਦੀਆਂ ਬਿਜਲੀ ਸਪਲਾਈ ਸੰਬੰਧੀ ਸ਼ਿਕਾਇਤਾਂ ਠੀਕ ਕਰਨ ਵਾਸਤੇ 9000 ਤੋਂ ਵੱਧ ਸਮਰਪਿਤ ਕਰਮਚਾਰੀ /ਅਧਿਕਾਰੀ ਹਨ। ਮੰਤਰੀ ਨੇ ਦੱਸਿਆ ਕਿ ਉਹ 24 ਘੰਟੇ ਸ਼ਿਫਟਾਂ ਵਿੱਚ ਕੰਮ ਕਰਦੇ ਹਨ, ਜੋ ਕਿ 500 ਸਬ ਡਵੀਜ਼ਨ ਦਫ਼ਤਰਾਂ ਵਿੱਚ ਵੰਡੇ ਹੋਏ ਬਿਜਲੀ ਖਪਤਕਾਰਾਂ ਦੀਆਂ ਬਿਜਲੀ ਸਪਲਾਈ ਸੰਬੰਧੀ ਸ਼ਿਕਾਇਤਾਂ ਦਾ ਨਿਪਟਾਰਾ ਕਰਦੇ ਹਨ।

ਸ. ਈ.ਟੀ.ਓ. ਨੇ ਅੱਗੇ ਦੱਸਿਆ ਕਿ ਇਸੇ ਤਰ੍ਹਾਂ ਇਨ੍ਹਾਂ ਸ਼ਿਕਾਇਤ ਕੇਂਦਰਾਂ ਦੀ ਨਿਗਰਾਨੀ ਲਈ ਮੁੱਖ ਦਫ਼ਤਰ ਪਟਿਆਲਾ ਵਿਖੇ ਕੰਟਰੋਲ ਰੂਮ ਅਤੇ ਪੰਜ ਜ਼ੋਨਲ ਪੱਧਰ ਤੇ ਵੀ ਕੰਟਰੋਲ ਰੂਮ ਵੀ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸ਼ਿਕਾਇਤਾਂ ਦਰਜ ਕਰਨ ਲਈ ਖਪਤਕਾਰਾਂ ਕੋਲ ਪਹਿਲਾਂ ਹੀ ਟੋਲ ਫ੍ਰੀ ਨੰਬਰ 1912 `ਤੇ ਕਾਲ ਕਰਨ ਜਾਂ 1912 `ਤੇ ''ਨੋ ਸਪਲਾਈ'' ਮੈਸੇਜ ਕਰਨ ਦਾ ਬਦਲ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਾਂ ਦਰਜ ਕਰਾਉਣ ਲਈ ਇੱਕ ਮੋਬਾਈਲ ਐਪ ਐਂਡਰਾਇਡ ਅਤੇ ਆਈ.ਓ.ਐਸ. ਐਪ ਮੋਬਾਈਲ ਫੋਨਾਂ ਲਈ ਵੀ ਉਪਲੱਬਧ ਹੈ।

ਸੂਬੇ ਦੇ ਬਿਜਲੀ ਖਪਤਕਾਰ ਟੋਲ ਫ੍ਰੀ ਨੰਬਰ 1800-180-1512

ਮੰਤਰੀ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਪ੍ਰਣਾਲੀ ਨੂੰ ਹੋਰ ਸਰਲ ਬਣਾਉਣ ਦੀ ਕੋਸ਼ਿਸ਼ ਵਿੱਚ ਪੀ.ਐਸ.ਪੀ.ਸੀ.ਐਲ. ਵੱਲੋਂ ਖਪਤਕਾਰਾਂ ਨੂੰ ਮਿਸਡ ਕਾਲਾਂ 'ਤੇ ਸਪਲਾਈ ਦੀਆਂ ਸ਼ਿਕਾਇਤਾਂ ਦੀ ਇੱਕ ਨਵੀਂ ਸਹੂਲਤ ਵੀ ਉਪਲੱਬਧ ਕਰਵਾਈ ਗਈ ਹੈ। ਉਨ੍ਹਾਂ ਦੱਸਿਆ ਕਿ ਸੂਬੇ ਦੇ ਬਿਜਲੀ ਖਪਤਕਾਰ ਟੋਲ ਫ੍ਰੀ ਨੰਬਰ 1800-180-1512 `ਤੇ ਮਿਸਡ ਕਾਲ ਕਰਕੇ ਸ਼ਿਕਾਇਤਾਂ ਦਰਜ਼ ਕਰਾ ਸਕਦੇ ਹਨ। ਜੇਕਰ ਖਪਤਕਾਰ ਦਾ ਮੋਬਾਈਲ ਨੰਬਰ ਪੀ.ਐਸ.ਪੀ.ਸੀ.ਐਲ. ਨਾਲ ਰਜਿਸਟਰਡ ਨਹੀਂ ਹੈ, ਤਾਂ ਉਨ੍ਹਾਂ ਨੂੰ ਆਪਣੀ ਸ਼ਿਕਾਇਤ ਆਨਲਾਈਨ ਦਰਜ ਕਰਨ ਲਈ ਇੱਕ ਲਿੰਕ ਭੇਜਿਆ ਜਾਂਦਾ ਹੈ। ਇੱਕ ਵਾਰ ਉਸ ਮੋਬਾਈਲ ਤੋਂ ਸ਼ਿਕਾਇਤ ਦਰਜ ਹੋਣ 'ਤੇ ਖਪਤਕਾਰ ਆਪਣੇ ਆਪ ਹੀ 1912 ਗਾਹਕ ਪ੍ਰਬੰਧਨ ਪ੍ਰਣਾਲੀ ਨਾਲ ਰਜਿਸਟਰ ਹੋ ਜਾਂਦਾ ਹੈ।

ਬਿਜਲੀ ਨਾਲ ਸਬੰਧਤ 95 ਲੱਖ ਤੋਂ ਵੱਧ ਸ਼ਿਕਾਇਤਾਂ ਦਾ ਨਿਪਟਾਰਾ

ਹਰਭਜਨ ਸਿੰਘ ਈ.ਟੀ.ਓ. (Harbhajan Singh ETO) ਨੇ ਅੱਗੇ ਦੱਸਿਆ ਕਿ ਸੂਬੇ ਦੀ ਇਸ ਸ਼ਿਕਾਇਤ ਨਿਪਟਾਰਾ ਪ੍ਰਣਾਲੀ ਰਾਹੀਂ ਚਾਲੂ ਸਾਲ ਵਿੱਚ ਹੁਣ ਤੱਕ ਬਿਜਲੀ ਸਪਲਾਈ, ਬਿਲਿੰਗ ਅਤੇ ਮੀਟਰਿੰਗ ਨਾਲ ਸਬੰਧਤ 95 ਲੱਖ ਤੋਂ ਵੱਧ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਇਸ ਪ੍ਰਣਾਲੀ ਨੂੰ ਹੋਰ ਬਿਹਤਰ ਬਣਾਉਣ ਲਈ ਸ਼ਿਕਾਇਤ ਦੇ ਨਿਪਟਾਰੇ ਬਾਰੇ ਖਪਤਕਾਰਾਂ ਤੋਂ ਫੀਡ ਬੈਕ ਵੀ ਲਿਆ ਜਾਂਦਾ ਹੈ। ਜੇਕਰ ਖਪਤਕਾਰ ਆਪਣੀਆਂ ਸ਼ਿਕਾਇਤਾਂ ਦੇ ਨਿਪਟਾਰੇ ਤੋਂ ਸੰਤੁਸ਼ਟ ਨਹੀਂ ਹਨ, ਤਾਂ ਉਹ ਸ਼ਿਕਾਇਤਾਂ ਦੇ ਆਟੋਮੈਟਿਕ ਵਾਧੇ ਲਈ 1912 `ਤੇ ਆਪਣੀਆਂ ਟਿੱਪਣੀਆਂ ਦੇ ਨਾਲ ਐਸ.ਐਮ.ਐਸ. ਭੇਜ ਸਕਦੇ ਹਨ। ਇੱਕ ਆਰਟੀਫੀਸ਼ੀਅਲ ਇੰਟੈਲੀਜੈਂਸ ਅਧਾਰਤ ਸਿਸਟਮ ਖ਼ਪਤਕਾਰਾਂ ਵੱਲੋਂ ਕੀਤੇ ਗਏ ਫੀਡਬੈਕ ਨੂੰ ਆਟੋਮੈਟਿਕ ਤੌਰ 'ਤੇ ਵਾਚਦਾ ਹੈ ਅਤੇ ਸਬੰਧਤ ਦਫਤਰਾਂ ਨੂੰ ਭੇਜਦਾ ਹੈ।

The post ਬਿਜਲੀ ਖਪਤਕਾਰਾਂ ਦੀਆਂ ਸਿ਼ਕਾਇਤਾਂ ਦੇ ਨਿਪਟਾਰੇ ਲਈ ਸੂਬੇ ਭਰ 'ਚ 103 ਨੋਡਲ ਸ਼ਿਕਾਇਤ ਕੇਂਦਰ ਸਥਾਪਿਤ: ਹਰਭਜਨ ਸਿੰਘ ਈ.ਟੀ.ਓ. appeared first on TheUnmute.com - Punjabi News.

Tags:
  • 103-nodal-complaint-centers
  • 103-nodal-complaint-centers-punjab
  • 103-nodal-complate-centers
  • 103-nodal-grievance-centers
  • 95-lakh-complaints-related-to-electricity
  • aam-aadmi-party
  • breaking-news
  • cm-bhagwant-mann
  • harbhajan-singh-eto
  • power-minister-mr-harbhajan-singh-eto
  • pspcl
  • punjab-103-nodal-grievance-centers
  • punjab-government
  • punjab-latest-news
  • punjab-state-power-corporation-limited
  • the-unmute-breaking-news
  • the-unmute-punjab
  • the-unmute-update

ਚੀਨ 'ਚ ਆਏ ਜ਼ਬਰਦਸਤ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 21 ਪਹੁੰਚੀ, ਕਈ ਜਖ਼ਮੀ

Monday 05 September 2022 12:37 PM UTC+00 | Tags: breaking-news capital-chengdu china-earthquake-networks-centre chine chine-latest-news earthquake earthquake-in-chine luding-county-of-sichuan-province news sichuan-province southwest-of-chengdu strong-earthquake-in-chine the-unmute-breaking-news the-unmute-punjab

ਚੰਡੀਗੜ੍ਹ 05 ਸਤੰਬਰ 2022: ਦੱਖਣੀ-ਪੱਛਮੀ ਚੀਨ (South-West China) ਦੇ ਸਿਚੁਆਨ ਸੂਬੇ ਦੇ ਲੁਡਿੰਗ ਕਾਉਂਟੀ 'ਚ ਅੱਜ ਭੂਚਾਲ (Earthquake) ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਹਨ। ਭੂਚਾਲ ਦੇ ਝਟਕੇ ਇੰਨੇ ਜ਼ਬਰਦਸਤ ਸਨ ਕਿ ਹੁਣ ਤੱਕ 21 ਜਣਿਆਂ ਦੀ ਮੌਤ ਦੀ ਖ਼ਬਰ ਹੈ ਅਤੇ ਕਈ ਜ਼ਖਮੀ ਵੀ ਦੱਸੇ ਜਾ ਰਹੇ ਹਨ | ਸਥਾਨਕ ਅਧਿਕਾਰੀਆਂ ਦੇ ਮੁਤਾਬਕ ਸਥਾਨਕ ਸਮੇਂ ਅਨੁਸਾਰ ਦੁਪਹਿਰ 12:25 ਵਜੇ ਆਏ ਭੂਚਾਲ ਦੀ ਤੀਬਰਤਾ 6.8 ਮਾਪੀ ਗਈ ਹੈ |

ਜਾਣਕਾਰੀ ਅਨੁਸਾਰ ਭੂਚਾਲ (Earthquake) ਇੰਨਾ ਜ਼ਬਰਦਸਤ ਸੀ ਕਿ ਇਮਾਰਤਾਂ ਹਿੱਲਣ ਲੱਗੀਆਂ, ਲੋਕ ਬਾਹਰ ਆ ਗਏ ਅਤੇ ਹਫੜਾ-ਦਫੜੀ ਦਾ ਮਾਹੌਲ ਬਣ ਗਿਆ। ਮਰਨ ਵਾਲਿਆਂ ਦੀ ਗਿਣਤੀ ਹੋਰ ਵਧ ਸਕਦੀ ਹੈ, ਕਈ ਥਾਵਾਂ ‘ਤੇ ਬਚਾਅ ਕਾਰਜ ਅਜੇ ਵੀ ਜਾਰੀ ਹੈ।

The post ਚੀਨ ‘ਚ ਆਏ ਜ਼ਬਰਦਸਤ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 21 ਪਹੁੰਚੀ, ਕਈ ਜਖ਼ਮੀ appeared first on TheUnmute.com - Punjabi News.

Tags:
  • breaking-news
  • capital-chengdu
  • china-earthquake-networks-centre
  • chine
  • chine-latest-news
  • earthquake
  • earthquake-in-chine
  • luding-county-of-sichuan-province
  • news
  • sichuan-province
  • southwest-of-chengdu
  • strong-earthquake-in-chine
  • the-unmute-breaking-news
  • the-unmute-punjab

ਵਿਜੀਲੈਂਸ ਵਲੋਂ ਸਹਿਕਾਰੀ ਸਭਾ 'ਚ 4 ਕਰੋੜ ਰੁਪਏ ਤੋਂ ਵੱਧ ਦੇ ਘੋਟਾਲੇ ਦਾ ਪਰਦਾਫਾਸ਼, ਤਿੰਨ ਗ੍ਰਿਫਤਾਰ

Monday 05 September 2022 12:56 PM UTC+00 | Tags: 4 aam-aadmi-party breaking-news cm-bhagwant-mann cooperative-society multi-crore-scam-in-kajala-multipurpose-cooperative-society-lim news punjab punjab-cooperative-society punjab-police punjab-vigilance punjab-vigilance-bureau shaheed-bhagat-singh-nagar the-unmute-punjabi-news vigilance vigilance-bureau

ਚੰਡੀਗੜ੍ਹ 05 ਸਤੰਬਰ 2022: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਆਪਣਾਈ ਜੀਰੋ ਟਾਲਰੈਂਸ ਪਾਲਸੀ ਦੇ ਮੱਦੇਨਜ਼ਰ ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਕਜਲਾ ਬਹੁਮੰਤਵੀ ਸਹਿਕਾਰੀ ਸਭਾ ਲਿਮ: ਕਜਲਾ,ਸ਼ਹੀਦ ਭਗਤ ਸਿੰਘ ਨਗਰ ਵਿੱਚ ਹੋਏ ਬਹੁ-ਕਰੋੜੀ ਘੋਟਾਲੇ ਦਾ ਪਰਦਾਫਾਸ਼ ਕਰਦਿਆਂ ਉਕਤ ਸਭਾ ਵਿਚ ਘੋਟਾਲਾ ਕਰਨ ਲਈ ਜਿੰਮੇਵਾਰ ਸੱਤ ਦੋਸ਼ੀਆਂ ਖਿਲਾਫ਼ ਮੁਕੱਦਮਾ ਦਰਜ ਕੀਤਾ ਹੈ ਜਿਸ ਵਿਚੋਂ ਤਿੰਨ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਜਾਂਚ ਦੌਰਾਨ ਉਕਤ ਕੋ-ਆਪ੍ਰੇਟਿਵ ਸੋਸਾਇਟੀ ਦੇ ਅਧਿਕਾਰੀ/ਕਰਮਚਾਰੀਆਂ ਵੱਲੋ ਮਿਲੀ ਭੁਗਤ ਕਰਕੇ 4,24,02,561 ਰੁਪਏ ਦਾ ਗਬਨ ਸਾਹਮਣੇ ਆਇਆ ਹੈ। ਇਸ ਸਬੰਧੀ ਬਿਓਰੋ ਵਲੋਂ ਸਾਬਕਾ ਸਕੱਤਰ ਪ੍ਰੇਮ ਸਿੰਘ, ਸਕੱਤਰ ਮੁਅੱਤਲੀ ਅਧੀਨ ਭੁਪਿੰਦਰ ਸਿੰਘ, ਸਾਬਕਾ ਪ੍ਰਧਾਨ ਜਸਵਿੰਦਰ ਸਿੰਘ, ਹਰਵੇਲ ਸਿੰਘ ਮੀਤ ਪ੍ਰਧਾਨ, ਹਰਜੀਤ ਸਿੰਘ ਸਾਬਕਾ ਮੈਂਬਰ, ਬਲਕਾਰ ਸਿੰਘ ਸਾਬਕਾ ਮੈਂਬਰ (ਸਾਰੇ ਵਾਸੀ ਪਿੰਡ ਕਜਲਾ) ਅਤੇ ਰਾਮ ਪਾਲ ਸਾਬਕਾ ਮੈਂਬਰ ਵਾਸੀ ਪੱਦੀ ਮੱਟਵਾਲੀ ਖਿਲਾਫ਼ ਮੁਕੱਦਮਾ ਨੰਬਰ: 16 ਮਿਤੀ 05.09.2022 ਅ/ਧ 408, 420, 465, 467, 468, 477-ਏ, 120-ਬੀ-ਆਈ.ਪੀ.ਸੀ. ਅਤੇ 13(1)ਏ, 13(2) ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਥਾਣਾ ਵਿਜੀਲੈਂਸ ਬਿਉਰੋ, ਰੇਂਜ ਜਲੰਧਰ ਵਿਖੇ ਦਰਜ਼ ਕੀਤਾ ਗਿਆ ਹੈ। ਇਨ੍ਹਾਂ ਵਿਚੋਂ ਤਿੰਨ ਦੋਸ਼ੀ ਪ੍ਰੇਮ ਸਿੰਘ, ਭੁਪਿੰਦਰ ਸਿੰਘ ਅਤੇ ਹਰਜੀਤ ਸਿੰਘ ਨੂੰ ਅੱਜ ਗ੍ਰਿਫਤਾਰ ਕਰ ਲਿਆ ਗਿਆ ਹੈ।

ਉਨ੍ਹਾਂ ਦੱਸਿਆ ਕਿ ਕਜਲਾ ਬਹੁਮੰਤਵੀ ਕੋ-ਆਪ੍ਰੇਟਿਵ ਸੋਸਾਇਟੀ ਪਿੰਡ ਕਜਲਾ ਵਿੱਚ ਕਰੀਬ 1220 ਖਾਤਾ ਧਾਰਕ/ਮੈਂਬਰ ਹਨ, ਉਕਤ ਸਭਾ ਪਾਸ 02 ਟਰੈਕਟਰ ਵੱਡੀ ਮਾਤਰਾ ਵਾਹੀਯੋਗ ਜ਼ਮੀਨ ਨਾਲ ਸਬੰਧੀ ਖੇਤੀਬਾੜੀ ਦੇ ਸੰਦ ਹਨ। ਇਸ ਤੋਂ ਇਲਾਵਾ ਉਕਤ ਸੁਸਾਇਟੀ ਵੱਲੋਂ ਖਾਦਾ ਅਤੇ ਕੀਟ ਨਾਸ਼ਕ ਦਵਾਈਆਂ ਆਦਿ ਵੀ ਕਿਸਾਨਾਂ ਨੂੰ ਵੇਚੀਆਂ ਜਾਂਦੀਆਂ ਹਨ। ਉਕਤ ਸੁਸਾਇਟੀ ਵਿੱਚ ਕੁੱਲ 02 ਕਰਮਚਾਰੀ ਵੱਖ-ਵੱਖ ਜਗਾ ਕੰਮ ਕਰ ਰਹੇ ਹਨ ਅਤੇ ਇਹਨਾਂ ਕਰਮਚਾਰੀਆਂ ਨੂੰ ਉਕਤ ਸਭਾ ਵੱਲੋਂ ਹੀ ਤਨਖਾਹ ਦਿੱਤੀ ਜਾਂਦੀ ਹੈ। ਪਿੰਡ ਦੇ ਲੋਕਾਂ ਵੱਲੋਂ ਉਕਤ ਸਭਾ ਵਿੱਚ ਕਰੋੜਾਂ ਰੁਪਇਆ ਦੀਆਂ ਐਫ.ਡੀ.ਆਰਜ਼ ਕਰਵਾਈਆਂ ਗਈਆਂ ਹਨ।

ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਦੀ ਤਕਨੀਕੀ ਟੀਮ ਵੱਲੋਂ ਉਕਤ ਸੁਸਾਇਟੀ ਦੀ ਅਚਨਚੇਤ ਚੈਕਿੰਗ ਕੀਤੀ ਗਈ, ਅਤੇ ਟੀਮ ਵੱਲੋਂ ਤਿਆਰ ਕੀਤੀ ਗਈ ਰਿਪੋਰਟ ਮੁਤਾਬਿਕ ਉਕਤ ਸਭਾ ਵਿੱਚ ਸਾਲ 2012-13 ਤੋਂ ਲੈ ਕੇ ਸਾਲ 2017-18 ਤੱਕ ਸਭਾ ਦੇ ਮੈਂਬਰਾਂ ਵੱਲੋਂ ਲਏ ਕਰਜ਼ੇ ਅਤੇ ਮੈਂਬਰਾਂ ਦੀਆਂ ਅਮਾਨਤਾਂ ਵਿੱਚ 4,24,02,561 ਰੁਪਏ ਦਾ ਗਬਨ ਹੋਣਾ ਪਾਇਆ ਗਿਆ। ਉਨ੍ਹਾਂ ਦੱਸਿਆ ਕਿ ਇਸ ਘੋਟਾਲੇ ਵਿਚ ਸ਼ਾਮਲ ਹੋਰ ਅਧਿਕਾਰੀਆਂ/ਕਰਮਚਾਰੀਆਂ ਦੀ ਭੂਮਿਕਾ ਨੂੰ ਮੁਕੱਦਮੇ ਦੀ ਤਫਤੀਸ਼ ਦੌਰਾਨ ਵਿਚਾਰਿਆ ਜਾਵੇਗਾ ਅਤੇ ਇਸ ਮੁਕੱਦਮੇ ਦੀ ਹੋਰ ਤਫਤੀਸ਼ ਜਾਰੀ ਹੈ।

 

The post ਵਿਜੀਲੈਂਸ ਵਲੋਂ ਸਹਿਕਾਰੀ ਸਭਾ ‘ਚ 4 ਕਰੋੜ ਰੁਪਏ ਤੋਂ ਵੱਧ ਦੇ ਘੋਟਾਲੇ ਦਾ ਪਰਦਾਫਾਸ਼, ਤਿੰਨ ਗ੍ਰਿਫਤਾਰ appeared first on TheUnmute.com - Punjabi News.

Tags:
  • 4
  • aam-aadmi-party
  • breaking-news
  • cm-bhagwant-mann
  • cooperative-society
  • multi-crore-scam-in-kajala-multipurpose-cooperative-society-lim
  • news
  • punjab
  • punjab-cooperative-society
  • punjab-police
  • punjab-vigilance
  • punjab-vigilance-bureau
  • shaheed-bhagat-singh-nagar
  • the-unmute-punjabi-news
  • vigilance
  • vigilance-bureau

441.93 ਲੱਖ ਰੁਪਏ ਰਾਜਪੁਰਾ ਦੇ ਵਿਕਾਸ 'ਤੇ ਖ਼ਰਚ ਕੀਤੇ ਜਾਣਗੇ: ਡਾ. ਇੰਦਰਬੀਰ ਸਿੰਘ ਨਿੱਜਰ

Monday 05 September 2022 01:09 PM UTC+00 | Tags: 441.93 441.93-lakh-rupees-on-the-development-works-of-rajpura breaking-news chief-minister-bhagwant-mann local-government-dr-inderbir-singh-nijjar news patiala-latest-news patiala-news punjab-government punjab-politics rajpura rovide-clean-environmen the-punjab-government the-unmute-punjabi-news

ਚੰਡੀਗੜ੍ 05 ਸਤੰਬਰ 2022: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਸਾਫ਼ ਸੁਥਰਾ ਵਾਤਾਵਰਣ ਅਤੇ ਬੁਨਿਆਦੀ ਸਹੁਲਤਾਂ ਪ੍ਰਦਾਨ ਕਰਨ ਲਈ ਕੰਮ ਕਰ ਰਹੀ ਹੈ। ਇਸ ਦਿਸ਼ਾ ਵਿੱਚ ਕਾਰਵਾਈ ਕਰਦੇ ਹੋਏ ਸੂਬਾ ਸਰਕਾਰ ਵੱਲੋਂ ਰਾਜਪੁਰਾ (Rajpura) ਦੇ ਵਿਕਾਸ ਕਾਰਜਾਂ 'ਤੇ 441.93 ਲੱਖ ਰੁਪਏ ਖ਼ਰਚ ਕੀਤੇ ਜਾਣਗੇ। ਇਸ ਕਾਰਜ ਲਈ ਵਿਭਾਗ ਵੱਲੋਂ ਟੈਂਡਰ ਪ੍ਰਕ੍ਰਿਆ ਪਹਿਲਾਂ ਹੀ ਸ਼ੁਰੂ ਕਰ ਦਿੱਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਵਿਭਾਗ ਵੱਲੋਂ ਇਹਨਾਂ ਵਿਕਾਸ ਕੰਮਾਂ ਵਿੱਚ ਸੜਕਾਂ ਦਾ ਪੈਚ ਵਰਕ, ਰਾਜਪੁਰਾ (Rajpura) ਲਈ ਸਫ਼ਾਈ ਕਰਮਚਾਰੀਆਂ, ਟਰੈਕਟਰ ਡਰਾਈਵਰਾਂ, ਇਲੈਕਟ੍ਰੀਸ਼ਨਾਂ ਅਤੇ ਸੁਪਰਵਾਈਜ਼ਰਾਂ ਆਦਿ ਦੀਆਂ ਸੇਵਾਵਾਂ ਹਾਇਰ ਕੀਤੀਆਂ ਜਾਣਗੀਆਂ ਤਾਂ ਜੋ ਇਲਾਕੇ ਦਾ ਸਾਫ਼ ਸਫ਼ਾਈ ਦਾ ਕੰਮ ਅਤੇ ਹੋਰ ਮੈਨੀਟੀਨੈਂਸ ਦਾ ਕੰਮ ਵਧੀਆ ਤਰੀਕੇ ਨਾਲ ਕੀਤਾ ਜਾ ਸਕੇ। ਇਸ ਤੋਂ ਇਲਾਵਾ ਇਲਾਕੇ ਦੇ ਹੋਰ ਕਈ ਤਰ੍ਹਾਂ ਦੇ ਵਿਕਾਸ ਕਾਰਜ ਜਿਵੇਂ ਕਿ ਵੱਖ-ਵੱਖ ਥਾਵਾਂ ਤੇ ਚਾਰ ਦੀਵਾਰੀ, ਸ਼ੈਡਾਂ ਦਾ ਨਿਰਮਾਣ ਅਤੇ ਰੱਖ-ਰੱਖਾਵ ਦੇ ਕੰਮ ਕੀਤੇ ਜਾਣਗੇ।

ਡਾ. ਨਿੱਜਰ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਕੰਮਾਂ ਦੀ ਗੁਣਵੱਤਾ ਨੂੰ ਯਕੀਨੀ ਬਣਾਇਆ ਜਾਵੇ ਅਤੇ ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਸ਼ਹਿਨਸ਼ੀਲਤਾ ਦੀ ਨੀਤੀ ਦੀ ਵੀ ਸਖ਼ਤੀ ਨਾਲ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ। ਉਹਨਾਂ ਦੱਸਿਆ ਕਿ ਇਹਨਾਂ ਵਿਕਾਸ ਕਾਰਜਾਂ ਲਈ ਟੈਂਡਰ ਜਮ੍ਹਾਂ ਕਰਵਾਉਣ ਦੀ ਅੰਤਿਮ ਮਿਤੀ 21 ਸਤੰਬਰ, 2022 ਹੈ। ਇਸ ਸਬੰਧੀ ਤਕਨੀਕੀ ਬਿੱਡ ਅਤੇ ਵਿੱਤੀ ਬਿੱਡ ਇਸੇ ਮਿਤੀ ਨੂੰ ਖੋਲ੍ਹੀ ਜਾਵੇਗੀ।

The post 441.93 ਲੱਖ ਰੁਪਏ ਰਾਜਪੁਰਾ ਦੇ ਵਿਕਾਸ 'ਤੇ ਖ਼ਰਚ ਕੀਤੇ ਜਾਣਗੇ: ਡਾ. ਇੰਦਰਬੀਰ ਸਿੰਘ ਨਿੱਜਰ appeared first on TheUnmute.com - Punjabi News.

Tags:
  • 441.93
  • 441.93-lakh-rupees-on-the-development-works-of-rajpura
  • breaking-news
  • chief-minister-bhagwant-mann
  • local-government-dr-inderbir-singh-nijjar
  • news
  • patiala-latest-news
  • patiala-news
  • punjab-government
  • punjab-politics
  • rajpura
  • rovide-clean-environmen
  • the-punjab-government
  • the-unmute-punjabi-news

ਪੰਜਾਬ ਕ੍ਰਿਸ਼ਚੀਅਨ ਫੈਡਰੇਸ਼ਨ ਵਲੋਂ ਸੂਬੇ ਭਰ ਦੇ DC ਦਫਤਰਾਂ 'ਚ 15 ਸਤੰਬਰ ਨੂੰ ਦਿੱਤੇ ਜਾਣਗੇ ਮੰਗ ਪੱਤਰ

Monday 05 September 2022 01:26 PM UTC+00 | Tags: breaking-news chief-minister-bhagwant-mann cm-bhagwant-mann dc-15 dc-offices-across-punjab-on-september-15 news punjab-christian-federation punjab-christian-federation-news punjab-dc-office punjab-enws punjab-government punjab-news punjab-police punjab-politics sgpc ssp-taran-taran taran-taran

ਬਟਾਲਾ 05 ਸਤੰਬਰ 2022: ਮਸੀਹ ਭਾਈਚਾਰੇ ਦੇ ਭੱਖਦੇ ਮੁੱਦਿਆਂ ਤੇ ਅੱਜ ਪੰਜਾਬ ਕ੍ਰਿਸ਼ਚੀਅਨ ਫੈਡਰੇਸ਼ਨ (Punjab Christian Federation) ਅਤੇ ਜ਼ਿਲ੍ਹਾ ਭਰ ਦੇ ਮਸੀਹ ਭਾਈਚਾਰੇ ਦੇ ਪਸਟਰਾਂ ਦੀ ਬਟਾਲਾ ਦੇ ਨਜਦੀਕ ਪਿੰਡ ਮੁਲਾ ਸਾਨੀਆ ਵਿਖੇ ਵੱਡੀ ਇਕੱਤਰਤਾ ਹੋਈ | ਇਸ ਦੌਰਾਨ ਚਰਚ ‘ਤੇ ਹੋਏ ਹਮਲੇ ਦੇ ਇਨਸਾਫ ਦੀ ਮੰਗ ਲਈ ਅਵਾਜ ਬੁਲੰਦ ਕਰਦੇ ਹੋਏ ਐਲਾਨ ਕੀਤਾ ਕਿ ਉਨ੍ਹਾਂ ਵਲੋਂ ਪੰਜਾਬ ਭਰ ਦੇ ਡੀਸੀ ਦਫਤਰਾਂ ‘ਚ 15 ਸਤੰਬਰ ਨੂੰ ਮੰਗ ਪੱਤਰ ਦਿੱਤੇ ਜਾਣਗੇ |

ਇਸ ਦੇ ਨਾਲ ਹੀ ਪੰਜਾਬ ਕ੍ਰਿਸ਼ਚੀਅਨ ਫੈਡਰੇਸ਼ਨ ( Punjab Christian Federation) ਵਲੋਂ ਇਕ ਧਾਰਮਿਕ ਸੈੱਲ ਸਥਾਪਿਤ ਗਿਆ ਹੈ ਅਤੇ ਉਨ੍ਹਾਂ ਕਿਹਾ ਕਿ ਜੋ ਉਹਨਾਂ ਦੇ ਇਸਾਈ ਧਰਮ ‘ਚ ਹੀ ਰਹਿੰਦੇ ਕੁਝ ਪ੍ਰਚਾਰਕ ਜਾਂ ਪਾਸਟਰ ਹਨ ਜੋ ਗ਼ਲਤ ਢੰਗ ਨਾਲ ਪ੍ਰਚਾਰ ਕਰ ਰਹੇ ਹਨ, ਉਨ੍ਹਾਂ ਨੂੰ ਵੀ ਰੋਕਿਆ ਜਾਵੇਗਾ ਅਤੇ ਪੀਟਰ ਮਸੀਹ ਨੇ ਕਿਹਾ ਕਿ ਮਸੀਹ ਭਾਈਚਾਰੇ ਦੇ ਮੁੱਦਿਆਂ ਨੂੰ ਲੈ ਕੇ ਮੰਗ ਪੱਤਰ ਦੇਣਗੇ | ਜੇਕਰ ਸੂਬਾ ਸਰਕਾਰ ਉਨ੍ਹਾਂ ਦੇ ਮੁੱਦਿਆਂ ‘ਤੇ ਸੰਜੀਦਾ ਨਾ ਹੋਈ ਤਾਂ ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਘਿਰਾਓ ਕਰਨਗੇ |

The post ਪੰਜਾਬ ਕ੍ਰਿਸ਼ਚੀਅਨ ਫੈਡਰੇਸ਼ਨ ਵਲੋਂ ਸੂਬੇ ਭਰ ਦੇ DC ਦਫਤਰਾਂ ‘ਚ 15 ਸਤੰਬਰ ਨੂੰ ਦਿੱਤੇ ਜਾਣਗੇ ਮੰਗ ਪੱਤਰ appeared first on TheUnmute.com - Punjabi News.

Tags:
  • breaking-news
  • chief-minister-bhagwant-mann
  • cm-bhagwant-mann
  • dc-15
  • dc-offices-across-punjab-on-september-15
  • news
  • punjab-christian-federation
  • punjab-christian-federation-news
  • punjab-dc-office
  • punjab-enws
  • punjab-government
  • punjab-news
  • punjab-police
  • punjab-politics
  • sgpc
  • ssp-taran-taran
  • taran-taran

ਖੇਡਾਂ ਪ੍ਰਤੀ ਵੱਧ ਤੋਂ ਵੱਧ ਰੁਚੀ ਪੈਦਾ ਕਰਨ ਲਈ ਹਰ ਸਾਲ ਕਰਵਾਈਆਂ ਜਾਣਗੀਆਂ ਖੇਡਾਂ ਵਤਨ ਪੰਜਾਬ ਦੀਆਂ: ਵਿਧਾਇਕ ਕੁਲਵੰਤ ਸਿੰਘ

Monday 05 September 2022 01:41 PM UTC+00 | Tags: aam-aadmi-party breaking-news cm-bhagwant-mann constituency-mla-kulwant-singh education-minister-gurmeet-singh-meeet-hayer khedan-watan-punjab-diaan kulwant-singh mla-kulwant-singh mla-kulwant-singh-of-mohali-constituency mohali-mla-kulwant-singh mohali-news news punjab-government the-sports-mohali-corporation the-unmute the-unmute-punjabi-news

ਮੋਹਾਲੀ 05 ਸਤੰਬਰ 2022: ਪੰਜਾਬ ਸਰਕਾਰ, ਖੇਡ ਵਿਭਾਗ ਪੰਜਾਬ ਵੱਲੋਂ ਬਲਾਕ, ਜਿਲ੍ਹਾ ਅਤੇ ਰਾਜ ਪੱਧਰ ਤੇ ਖੇਡਾਂ ਵਤਨ ਪੰਜਾਬ ਦੀਆਂ 2022 (Khedan Watan Punjab Diaan 2022) ਕਰਵਾਈਆ ਜਾ ਰਹੀਆਂ ਹਨ। ਇਸੇ ਤਹਿਤ ਅੱਜ ਖੇਡਾਂ ਮੋਹਾਲੀ (Mohali) ਕਾਰਪੋਰੇਸ਼ਨ ਦੀਆਂ ਦਾ ਆਗਾਜ਼ ਹਲਕਾ ਵਿਧਾਇਕ ਕੁਲਵੰਤ ਸਿੰਘ (MLA Kulwant Singh)  ਵੱਲੋਂ ਬਹੁ-ਮੰਤਵੀ ਖੇਡ ਭਵਨ ਸੈਕਟਰ 78 ਮੋਹਾਲੀ ਵਿਖੇ ਕੀਤਾ ਗਿਆ ਹੈ l ਇਸ ਮੌਕੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਵੀ ਮੌਜੂਦ ਰਹੇ |

ਇਸ ਦੌਰਾਨ ਕੁਲਵੰਤ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ । ਉਨ੍ਹਾਂ ਕਿਹਾ ਕਿ ਬੱਚਿਆਂ ਵਿੱਚ ਖੇਡਾਂ ਪ੍ਰਤੀ ਵੱਧ ਤੋਂ ਵੱਧ ਰੁਚੀ ਪੈਦਾ ਕਰਨ ਲਈ ਪੰਜਾਬ ਸਰਕਾਰ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ ਕਰਵਾਈਆਂ ਜਾ ਰਹੀਆਂ ਹਨ । ਉਨ੍ਹਾਂ ਕਿਹਾ ਕਿ ਇਸ ਨਾਲ ਬੱਚਿਆਂ ਦਾ ਖੇਡਾਂ ਵੱਲ ਰੁਝਾਣ ਹੋਰ ਵਧੇਗਾ ।

ਉਨ੍ਹਾਂ ਆਸ ਜ਼ਾਹਰ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਦੇ ਉਪਰਾਲੇ ਨਾਲ ਬੱਚਿਆਂ ਦਾ ਸਰੀਰਕ ਅਤੇ ਮਾਨਸਿਕ ਵਿਕਾਸ ਤੇਜ਼ੀ ਗਤੀ ਨਾਲ ਹੋਵੇਗਾ । ਹਲਕਾ ਵਿਧਾਇਕ ਨੇ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ ਹਰ ਸਾਲ ਕਰਵਾਈਆਂ ਜਾਣਗੀਆਂ ਤਾਂ ਜੋ ਬੱਚਿਆਂ ਵਿੱਚ ਖੇਡਾਂ ਪ੍ਰਤੀ ਹਰ ਸਾਲ ਉਤਸ਼ਾਹ ਬਰਕਰਾਰ ਰਹੇ ।

ਕੁਲਵੰਤ ਸਿੰਘ (MLA Kulwant Singh) ਨੇ ਕਿਹਾ ਕਿ ਖੇਡਾਂ ਸਾਡੀ ਜ਼ਿੰਦਗੀ ਦਾ ਅਹਿਮ ਹਿੱਸਾ ਹਨ । ਉਨ੍ਹਾਂ ਵਿਦਿਆਰਥੀਆਂ ਨੂੰ ਸੁਨੇਹਾ ਦਿੰਦੇ ਹੋਏ ਕਿਹਾ ਕਿ ਪੜ੍ਹਾਈ ਅਤੇ ਖੇਡਾਂ ਦੇ ਵਿੱਚ ਮੋਹਰੀ ਸਥਾਨ ਹਾਸਲ ਕਰਕੇ ਵੱਡੀਆਂ ਵੱਡੀਆਂ ਪੱਦਵੀਆਂ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ । ਇਸ ਦੌਰਾਨ ਉਨ੍ਹਾਂ ਆਪਣਾ ਆਸ਼ੀਰਵਾਦ ਦਿੰਦੇ ਹੋਏ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।

ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਵੱਲੋਂ ਖਿਡਾਰੀਆਂ ਨੂੰ ਲੋੜੀਦੀਆਂ ਸਾਰੀਆਂ ਖੇਡ ਸਹੂਲਤਾਂ ਸਮੇਂ ਤੇ ਮੁਹੱਈਆਂ ਕਰਵਾਉਂਣ ਦਾ ਭਰੋਸਾ ਦਿੱਤਾ। ਇਸ ਤੋਂ ਬਾਅਦ ਉਨ੍ਹਾਂ ਵੱਲੋਂ ਰੱਸਾਕਸੀ ਖੇਡ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਨਾਲ ਗੱਲਬਾਤ ਕੀਤੀ ਗਈ ਅਤੇ ਰੱਸਾਕਸੀ ਦਾ ਮੁਕਾਬਲਾ ਕਰਵਾਇਆ ਗਿਆ ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਮਰਦੀਪ ਸਿੰਘ ਗੁਜਰਾਲ, ਐੱਸ.ਡੀ.ਐੱਮ ਮੋਹਾਲੀ ਸ੍ਰੀਮਤੀ ਸਰਬਜੀਤ ਕੌਰ, ਜ਼ਿਲ੍ਹਾ ਖੇਡ ਅਫ਼ਸਰ ਸ੍ਰੀਮਤੀ ਗੁਰਦੀਪ ਕੌਰ, ਪ੍ਰਸ਼ਾਸਨਿਕ ਅਧਿਕਾਰੀ, ਵੱਖ ਵੱਖ ਸਕੂਲਾਂ ਦੇ ਅਧਿਆਪਕ ਅਤੇ ਵਿਦਿਆਰਥੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ ।

The post ਖੇਡਾਂ ਪ੍ਰਤੀ ਵੱਧ ਤੋਂ ਵੱਧ ਰੁਚੀ ਪੈਦਾ ਕਰਨ ਲਈ ਹਰ ਸਾਲ ਕਰਵਾਈਆਂ ਜਾਣਗੀਆਂ ਖੇਡਾਂ ਵਤਨ ਪੰਜਾਬ ਦੀਆਂ: ਵਿਧਾਇਕ ਕੁਲਵੰਤ ਸਿੰਘ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • constituency-mla-kulwant-singh
  • education-minister-gurmeet-singh-meeet-hayer
  • khedan-watan-punjab-diaan
  • kulwant-singh
  • mla-kulwant-singh
  • mla-kulwant-singh-of-mohali-constituency
  • mohali-mla-kulwant-singh
  • mohali-news
  • news
  • punjab-government
  • the-sports-mohali-corporation
  • the-unmute
  • the-unmute-punjabi-news

ਭ੍ਰਿਸ਼ਟਾਚਾਰ ਦੇ ਝੂਠੇ ਇਲਜ਼ਾਮਾਂ 'ਤੇ LG ਵੀ.ਕੇ ਸਕਸੈਨਾ ਨੇ 'ਆਪ' ਨੇਤਾਵਾਂ ਨੂੰ ਭੇਜਿਆ ਕਾਨੂੰਨੀ ਨੋਟਿਸ

Monday 05 September 2022 01:54 PM UTC+00 | Tags: aam-aadmi-party arvind-kejriwal atishi breaking-news delhi-government delhi-lieutenant-governor delhi-lieutenant-governor-v.k-saxena durgesh-pathak jasmin-shah khadi-and-village-industries-commission lg-vk-saxena mp-sanjay-singh punjabi-news saurabh-bhardwaj the-unmute-breaking-news the-unmute-punjabi-news v.k-saxena

ਚੰਡੀਗੜ੍ਹ 05 ਸਤੰਬਰ 2022: ਦਿੱਲੀ ਵਿੱਚ ਅਰਵਿੰਦ ਕੇਜਰੀਵਾਲ ਦੀ ਸਰਕਾਰ ਅਤੇ ਉਪ ਰਾਜਪਾਲ ਵਿਚਾਲੇ ਚੱਲ ਰਹੀ ਟਕਰਾਅ ਨੇ ਨਵਾਂ ਮੋੜ ਲੈ ਲਿਆ ਹੈ | ਦਿੱਲੀ ਦੇ ਲੈਫਟੀਨੈਂਟ ਗਵਰਨਰ ਵਿਨੇ ਕੁਮਾਰ ਸਕਸੈਨਾ (Vinay Kumar Saxena) ਨੇ ਸੋਮਵਾਰ ਨੂੰ ਆਮ ਆਦਮੀ ਪਾਰਟੀ (ਆਪ) ਦੇ ਨੇਤਾਵਾਂ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।

ਜਿਕਰਯੋਗ ਹੈ ਕਿ ਖਾਦੀ ਅਤੇ ਗ੍ਰਾਮ ਉਦਯੋਗ ਕਮਿਸ਼ਨ (ਕੇਵੀਆਈਸੀ) ਦੇ ਤਤਕਾਲੀ ਚੇਅਰਮੈਨ (LG) ਦੇ ਕਾਰਜਕਾਲ ਦੌਰਾਨ ਦੁਰਗੇਸ਼ ਪਾਠਕ, ਆਤਿਸ਼ੀ, ਸੌਰਭ ਭਾਰਦਵਾਜ, ਸੰਸਦ ਮੈਂਬਰ ਸੰਜੇ ਸਿੰਘ ਅਤੇ ਜੈਸਮੀਨ ਸ਼ਾਹ ਨੇ ਭ੍ਰਿਸ਼ਟਾਚਾਰ ਦੇ ਦੋਸ਼ ਲਾਏ ਸਨ। ਇਨ੍ਹਾਂ ਦੋਸ਼ਾਂ ਨੂੰ ਝੂਠਾ ਅਤੇ ਮਾਣਹਾਨੀ ਮੰਨਦੇ ਹੋਏ ਉਪ ਰਾਜਪਾਲ ਨੇ ਕਾਨੂੰਨੀ ਕਾਰਵਾਈ ਕਰਨ ਦਾ ਫੈਸਲਾ ਕੀਤਾ ਹੈ।

LG VK Saxena

The post ਭ੍ਰਿਸ਼ਟਾਚਾਰ ਦੇ ਝੂਠੇ ਇਲਜ਼ਾਮਾਂ ‘ਤੇ LG ਵੀ.ਕੇ ਸਕਸੈਨਾ ਨੇ 'ਆਪ' ਨੇਤਾਵਾਂ ਨੂੰ ਭੇਜਿਆ ਕਾਨੂੰਨੀ ਨੋਟਿਸ appeared first on TheUnmute.com - Punjabi News.

Tags:
  • aam-aadmi-party
  • arvind-kejriwal
  • atishi
  • breaking-news
  • delhi-government
  • delhi-lieutenant-governor
  • delhi-lieutenant-governor-v.k-saxena
  • durgesh-pathak
  • jasmin-shah
  • khadi-and-village-industries-commission
  • lg-vk-saxena
  • mp-sanjay-singh
  • punjabi-news
  • saurabh-bhardwaj
  • the-unmute-breaking-news
  • the-unmute-punjabi-news
  • v.k-saxena

ਪੰਜਾਬ ਕੈਬਨਿਟ ਵਲੋਂ ਐਡਹਾਕ, ਠੇਕੇ, ਡੇਲੀ ਵੇਜ਼, ਵਰਕ ਚਾਰਜਡ ਤੇ ਕੱਚੇ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਵਾਲੀ ਨੀਤੀ ਨੂੰ ਪ੍ਰਵਾਨਗੀ

Monday 05 September 2022 02:01 PM UTC+00 | Tags: aam-aadmi-party ad-hoc cm-bhagwant-mann congress contract daily-wages news punjab-cabinet punjab-civil-secretariat-1 punjab-congress punjab-government punjab-school-teacher the-unmute-breaking-news the-unmute-latest-news work-charged

ਚੰਡੀਗੜ੍ਹ 05 ਸਤੰਬਰ 2022: ਮੁਲਾਜ਼ਮ ਪੱਖੀ ਇਕ ਵੱਡੇ ਫੈਸਲੇ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ (Punjab Cabinet) ਨੇ ਐਡਹਾਕ, ਠੇਕੇ, ਡੇਲੀ ਵੇਜ਼, ਵਰਕ ਚਾਰਜਡ ਤੇ ਕੱਚੇ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਵਾਲੀ ਨੀਤੀ ਨੂੰ ਅੱਜ ਪ੍ਰਵਾਨਗੀ ਦੇ ਦਿੱਤੀ। ਇਸ ਫੈਸਲੇ ਨਾਲ ਸੂਬਾ ਸਰਕਾਰ ਦੇ ਲਗਭਗ ਨੌਂ ਹਜ਼ਾਰ ਮੁਲਾਜ਼ਮਾਂ ਨੂੰ ਲਾਭ ਹੋਵੇਗਾ। ਇਸ ਸਬੰਧੀ ਫੈਸਲਾ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ-1 ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਮੰਤਰੀ ਸਮੂਹ ਦੀ ਮੀਟਿੰਗ ਵਿੱਚ ਲਿਆ ਗਿਆ।

ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਗਰੁੱਪ ਸੀ ਤੇ ਗਰੁੱਪ ਡੀ ਦੇ ਪੱਧਰ ਦੀਆਂ ਆਸਾਮੀਆਂ ਦੀ ਬੇਹੱਦ ਘਾਟ ਹੋਣ ਕਾਰਨ ਇਨ੍ਹਾਂ ਆਸਾਮੀਆਂ ਉਤੇ ਠੇਕੇ/ਆਰਜ਼ੀ ਤੌਰ ਉਤੇ ਭਰਤੀ ਕੀਤੀ ਗਈ ਸੀ। ਇਨ੍ਹਾਂ ਵਿੱਚੋਂ ਕੁੱਝ ਮੁਲਾਜ਼ਮਾਂ ਨੂੰ ਕੰਮ ਕਰਦਿਆਂ 10 ਸਾਲ ਤੋਂ ਵੱਧ ਦਾ ਸਮਾਂ ਬੀਤ ਚੁੱਕਿਆ ਹੈ ਅਤੇ ਉਨ੍ਹਾਂ ਆਪਣੀ ਜ਼ਿੰਦਗੀ ਦੇ ਅਹਿਮ ਸਾਲ ਸੂਬੇ ਦੀ ਸੇਵਾ ਲਈ ਦਿੱਤੇ ਹਨ। ਪੰਜਾਬ ਕੈਬਨਿਟ (Punjab Cabinet) ਦਾ ਤਰਕ ਸੀ ਕਿ ਇਸ ਪੱਧਰ ਉਤੇ ਜਾ ਕੇ ਹੁਣ ਇਨ੍ਹਾਂ ਮੁਲਾਜ਼ਮਾਂ ਨੂੰ ਫਾਰਗ ਕਰਨ ਜਾਂ ਇਨ੍ਹਾਂ ਦੀ ਥਾਂ ਹੋਰ ਭਰਤੀ ਕਰਨੀ, ਇਨ੍ਹਾਂ ਮੁਲਾਜ਼ਮਾਂ ਨਾਲ ਸਰਾਸਰ ਬੇਇਨਸਾਫ਼ੀ ਤੇ ਅਢੁਕਵੀਂ ਹੈ।

ਇਨ੍ਹਾਂ ਠੇਕੇ ਦੇ ਆਧਾਰ ਉਤੇ ਕੰਮ ਕਰਦੇ ਕੱਚੇ ਮੁਲਾਜ਼ਮਾਂ ਦੇ ਹਿੱਤ ਨੂੰ ਧਿਆਨ ਵਿੱਚ ਰੱਖਦਿਆਂ ਸੂਬਾ ਸਰਕਾਰ ਨੇ ਭਾਰਤੀ ਸੰਵਿਧਾਨ ਦੀ ਦੂਜੀ ਸੂਚੀ ਦੇ 41ਵੇਂ ਇੰਦਰਾਜ ਨਾਲ ਧਾਰਾ 162 ਅਧੀਨ ਐਡਹਾਕ, ਠੇਕੇ, ਡੇਲੀ ਵੇਜ਼, ਵਰਕ ਚਾਰਜਡ ਤੇ ਕੱਚੇ ਮੁਲਾਜ਼ਮਾਂ ਦੀ ਭਲਾਈ ਲਈ ਨੀਤੀ ਬਣਾਈ ਹੈ ਤਾਂ ਕਿ ਅਜਿਹੇ ਮੁਲਾਜ਼ਮਾਂ ਨੂੰ ਬੇਯਕੀਨੀ ਦੇ ਮਾਹੌਲ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਉਨ੍ਹਾਂ ਦੀ ਨੌਕਰੀ ਸੁਰੱਖਿਅਤ ਹੋਣੀ ਯਕੀਨੀ ਬਣੇ।

ਸੂਬਾ ਸਰਕਾਰ ਨੇ ਅਜਿਹੇ ਇੱਛੁਕ ਤੇ ਯੋਗ ਮੁਲਾਜ਼ਮਾਂ, ਜਿਹੜੇ ਯੋਗਤਾ ਸ਼ਰਤਾਂ ਪੂਰੀਆਂ ਕਰਨਗੇ, ਦੀਆਂ ਸੇਵਾਵਾਂ ਨੂੰ 58 ਸਾਲ ਦੀ ਉਮਰ ਤੱਕ ਵਿਸ਼ੇਸ਼ ਕਾਡਰ ਵਿੱਚ ਪਾ ਕੇ ਪੱਕੀਆਂ ਕਰਨ ਲਈ ਨੀਤੀਗਤ ਫੈਸਲਾ ਕੀਤਾ ਹੈ। ਸਿਰਫ਼ ਪੰਜਾਬ ਦੇ ਪ੍ਰਬੰਧਕੀ ਵਿਭਾਗਾਂ ਤੇ ਅਦਾਰਿਆਂ ਵਿਚਲੇ ਗਰੁੱਪ ਸੀ ਤੇ ਗਰੁੱਪ ਡੀ ਦੀਆਂ ਆਸਾਮੀਆਂ ਲਈ ਬਣਾਈ ਇਸ ਨੀਤੀ ਨਾਲ ਨੌਂ ਹਜ਼ਾਰ ਤੋਂ ਵੱਧ ਮੁਲਾਜ਼ਮਾਂ ਨੂੰ ਲਾਭ ਮਿਲੇਗਾ।

The post ਪੰਜਾਬ ਕੈਬਨਿਟ ਵਲੋਂ ਐਡਹਾਕ, ਠੇਕੇ, ਡੇਲੀ ਵੇਜ਼, ਵਰਕ ਚਾਰਜਡ ਤੇ ਕੱਚੇ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਵਾਲੀ ਨੀਤੀ ਨੂੰ ਪ੍ਰਵਾਨਗੀ appeared first on TheUnmute.com - Punjabi News.

Tags:
  • aam-aadmi-party
  • ad-hoc
  • cm-bhagwant-mann
  • congress
  • contract
  • daily-wages
  • news
  • punjab-cabinet
  • punjab-civil-secretariat-1
  • punjab-congress
  • punjab-government
  • punjab-school-teacher
  • the-unmute-breaking-news
  • the-unmute-latest-news
  • work-charged

ਪੂਰੇ ਭਾਰਤ 'ਚ 14,500 ਸਕੂਲਾਂ ਦਾ ਵਿਕਾਸ ਤੇ ਅਪਗ੍ਰੇਡ ਕੀਤੇ ਜਾਣਗੇ : PM ਮੋਦੀ

Monday 05 September 2022 02:21 PM UTC+00 | Tags: 14 14500-schools 46-national-award 500 bjp breaking-news government-of-india latest-punjabi-news news pm-shr pm-shri prime-minister-narendra-modi prime-ministers-school-for-rising-india the-unmute-breaking-news the-unmute-punjabi-news

ਚੰਡੀਗੜ੍ਹ 05 ਸਤੰਬਰ 2022: ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੇ ਅਧਿਆਪਕ ਦਿਵਸ 2022 ‘ਤੇ ਸੋਮਵਾਰ ਨੂੰ 46 ਰਾਸ਼ਟਰੀ ਪੁਰਸਕਾਰ ਜੇਤੂ ਅਧਿਆਪਕਾਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਪ੍ਰਧਾਨ ਮੰਤਰੀ ਨੇ ਭਾਰਤ ਦੇ ਵਿਸ਼ਵ ਦੀ ਪੰਜਵੀਂ ਸਭ ਤੋਂ ਵੱਡੀ ਅਰਥਵਿਵਸਥਾ ਬਣਨ ‘ਤੇ ਖੁਸ਼ੀ ਪ੍ਰਗਟਾਈ ਅਤੇ ਆਜ਼ਾਦੀ ਅੰਦੋਲਨ ਦੀ ਯਾਦ ਦਿਵਾਈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਹੁਣ ਇੱਕ ਵਾਰ ਫਿਰ ਉਸੇ ਉਤਸ਼ਾਹ ਦੀ ਲੋੜ ਹੈ। ਇਸਦੇ ਨਾਲ ਹੀ ਪ੍ਰਧਾਨ ਮੰਤਰੀ ਨੇ ਟਵੀਟ ਕਰਦਿਆਂ ਐਲਾਨ ਕੀਤਾ ਕਿ ਪ੍ਰਧਾਨ ਮੰਤਰੀ ਸਕੂਲ ਫਾਰ ਰਾਈਜ਼ਿੰਗ ਇੰਡੀਆ (PM-SHRI) ਯੋਜਨਾ ਦੇ ਤਹਿਤ ਪੂਰੇ ਭਾਰਤ ਵਿੱਚ 14500 ਸਕੂਲਾਂ (14500 Schools) ਦਾ ਵਿਕਾਸ ਅਤੇ ਅਪਗ੍ਰੇਡ ਕੀਤਾ ਜਾਵੇਗਾ |

14500 Schools

ਇਸ ਸਾਲ ਰਾਸ਼ਟਰੀ ਪੁਰਸਕਾਰ ਜੇਤੂ ਅਧਿਆਪਕਾਂ ਨਾਲ ਗੱਲਬਾਤ ਦੌਰਾਨ ਪ੍ਰਧਾਨ ਮੰਤਰੀ ਨੇ ਨੌਜਵਾਨ ਦੇ ਦਿਮਾਗਾਂ ਨੂੰ ਸਹੀ ਦਿਸ਼ਾ ਦੇਣ ਲਈ ਸਾਡੇ ਅਧਿਆਪਕਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸਾਡੇ ਅਧਿਆਪਕਾਂ ਨੇ ਰਾਸ਼ਟਰੀ ਸਿੱਖਿਆ ਨੀਤੀ ਬਣਾਉਣ ਵਿੱਚ ਵੱਡੀ ਭੂਮਿਕਾ ਨਿਭਾਈ ਹੈ।ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਸਾਡੀ ਖੁਸ਼ਕਿਸਮਤੀ ਹੈ ਕਿ ਸਾਡੇ ਮੌਜੂਦਾ ਰਾਸ਼ਟਰਪਤੀ ਵੀ ਇੱਕ ਅਧਿਆਪਕ ਹਨ। ਉਨ੍ਹਾਂ ਦਾ ਮੁੱਢਲਾ ਜੀਵਨ ਅਧਿਆਪਕ ਵਜੋਂ ਬੀਤਿਆ। ਦੇਸ਼ ਦੀ ਉਸਾਰੀ ਦਾ ਕੰਮ ਅਜੋਕੇ ਅਧਿਆਪਕਾਂ ਦੇ ਹੱਥਾਂ ਵਿੱਚ ਹੈ।

ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਦੇਸ਼ ਅੱਜ ਅਜਿਹੇ ਮੋੜ ‘ਤੇ ਨਵੇਂ ਸੁਪਨਿਆਂ, ਨਵੇਂ ਸੰਕਲਪਾਂ ਨਾਲ ਖੜ੍ਹਾ ਹੈ ਕਿ ਅੱਜ ਜੋ ਪੀੜ੍ਹੀ ਹੈ, ਜੋ ਵਿਦਿਆਰਥੀ ਅਵਸਥਾ ‘ਚ ਹੈ, 2047 ‘ਚ ਭਾਰਤ ਕਿਵੇਂ ਬਣੇਗਾ, ਉਨ੍ਹਾਂ ‘ਤੇ ਨਿਰਭਰ ਹੈ। ਉਨ੍ਹਾਂ ਦੀ ਜ਼ਿੰਦਗੀ ਤੁਹਾਡੇ ਅਧਿਆਪਕਾਂ ਦੇ ਹੱਥਾਂ ਵਿੱਚ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ 2047 ਵਿੱਚ ਦੇਸ਼ ਦਾ ਨਿਰਮਾਣ ਕਰਨ ਦਾ ਕੰਮ ਉਨ੍ਹਾਂ ਅਧਿਆਪਕਾਂ ਦੇ ਹੱਥਾਂ ਵਿੱਚ ਹੈ ਜੋ ਮੌਜੂਦਾ ਸਮੇਂ ਵਿੱਚ ਹਨ, ਉਹ ਆਉਣ ਵਾਲੇ 10-20 ਸਾਲਾਂ ਵਿੱਚ ਜੋ ਸੇਵਾਵਾਂ ਪ੍ਰਦਾਨ ਕਰਨ ਜਾ ਰਹੇ ਹਨ। ਰਾਸ਼ਟਰੀ ਸਿੱਖਿਆ ਨੀਤੀ ਬਣਾਉਣ ਵਿੱਚ ਸਾਡੇ ਅਧਿਆਪਕਾਂ ਦੀ ਵੱਡੀ ਭੂਮਿਕਾ ਰਹੀ ਹੈ।

The post ਪੂਰੇ ਭਾਰਤ ‘ਚ 14,500 ਸਕੂਲਾਂ ਦਾ ਵਿਕਾਸ ਤੇ ਅਪਗ੍ਰੇਡ ਕੀਤੇ ਜਾਣਗੇ : PM ਮੋਦੀ appeared first on TheUnmute.com - Punjabi News.

Tags:
  • 14
  • 14500-schools
  • 46-national-award
  • 500
  • bjp
  • breaking-news
  • government-of-india
  • latest-punjabi-news
  • news
  • pm-shr
  • pm-shri
  • prime-minister-narendra-modi
  • prime-ministers-school-for-rising-india
  • the-unmute-breaking-news
  • the-unmute-punjabi-news

ਦਿੱਲੀ ਦੌਰੇ 'ਤੇ ਆਏ CM ਨਿਤੀਸ਼ ਕੁਮਾਰ ਬੋਲੇ, ਮੇਰੀ ਪ੍ਰਧਾਨ ਮੰਤਰੀ ਬਣਨ ਦੀ ਕੋਈ ਇੱਛਾ ਨਹੀਂ

Monday 05 September 2022 02:34 PM UTC+00 | Tags: bihar bihar-chief-minister-nitish-kumar bjp-led-nda breaking-news chief-minister-nitish-kumar cm-nitish-kumar congress janata-dal-united news nitish-kumar punjabi-news rahul-gandhi the-unmute-punjabi-news

ਚੰਡੀਗੜ੍ਹ 05 ਸਤੰਬਰ 2022: ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ (Chief Minister Nitish Kumar) ਅੱਜ ਦਿੱਲੀ ਦੌਰੇ ‘ਤੇ ਹਨ। ਅੱਜ ਉਹ ਦਿੱਲੀ ਵਿੱਚ ਮਹਾਂਗਠਜੋੜ ਵਿੱਚ ਭਾਈਵਾਲ ਕਾਂਗਰਸ ਆਗੂ ਰਾਹੁਲ ਗਾਂਧੀ ਨੂੰ ਮਿਲਣ ਦੀ ਵੀ ਯੋਜਨਾ ਬਣਾ ਰਹੇ ਹਨ। ਇਸ ਦੌਰਾਨ ਜਦੋਂ ਮੀਡੀਆ ਨੇ ਉਨ੍ਹਾਂ ਨੂੰ ਵਿਰੋਧੀ ਧਿਰ ਦੀ ਏਕਤਾ ਅਤੇ 2024 ਦੀਆਂ ਆਮ ਚੋਣਾਂ ਵਿੱਚ ਉਨ੍ਹਾਂ ਦੀ ਪ੍ਰਧਾਨ ਮੰਤਰੀ ਅਹੁਦੇ ਦੀ ਉਮੀਦਵਾਰੀ ਬਾਰੇ ਸਵਾਲ ਪੁੱਛੇ ਤਾਂ ਉਨ੍ਹਾਂ ਕਿਹਾ ਕਿ ਮੇਰੀ ਪ੍ਰਧਾਨ ਮੰਤਰੀ ਬਣਨ ਦੀ ਕੋਈ ਇੱਛਾ ਨਹੀਂ ਹੈ।

ਇਸਦੇ ਨਾਲ ਹੀ ਮੁੱਖ ਮੰਤਰੀ ਨਿਤੀਸ਼ ਕੁਮਾਰ (Chief Minister Nitish Kumar) ਨੇ ਕਿਹਾ ਜੇਕਰ ਸਮੁੱਚੀ ਵਿਰੋਧੀ ਧਿਰ ਇਕਜੁੱਟ ਹੋ ਜਾਵੇ ਤਾਂ ਚੰਗਾ ਮਾਹੌਲ ਬਣ ਜਾਵੇਗਾ। ਜਿਕਰਯੋਗ ਹੈ ਕਿ ਨਿਤੀਸ਼ ਕੁਮਾਰ ਦੀ ਪਾਰਟੀ ਜਨਤਾ ਦਲ ਯੂਨਾਈਟਿਡ (ਜੇਡੀਯੂ) ਨੇ ਹਾਲ ਹੀ ਵਿੱਚ ਭਾਜਪਾ ਦੀ ਅਗਵਾਈ ਵਾਲੇ ਐਨਡੀਏ ਨੂੰ ਛੱਡ ਦਿੱਤਾ ਹੈ ਅਤੇ ਹੁਣ ਉਹ ਇੱਕ ਵਾਰ ਫਿਰ ਮਹਾਂਗਠਜੋੜ ਨਾਲ ਗਠਜੋੜ ਕਰਕੇ ਬਿਹਾਰ ਵਿੱਚ ਸਰਕਾਰ ਚਲਾ ਰਿਹਾ ਹੈ।

The post ਦਿੱਲੀ ਦੌਰੇ ‘ਤੇ ਆਏ CM ਨਿਤੀਸ਼ ਕੁਮਾਰ ਬੋਲੇ, ਮੇਰੀ ਪ੍ਰਧਾਨ ਮੰਤਰੀ ਬਣਨ ਦੀ ਕੋਈ ਇੱਛਾ ਨਹੀਂ appeared first on TheUnmute.com - Punjabi News.

Tags:
  • bihar
  • bihar-chief-minister-nitish-kumar
  • bjp-led-nda
  • breaking-news
  • chief-minister-nitish-kumar
  • cm-nitish-kumar
  • congress
  • janata-dal-united
  • news
  • nitish-kumar
  • punjabi-news
  • rahul-gandhi
  • the-unmute-punjabi-news

PM ਮੋਦੀ ਨੇ ਲਿਜ਼ ਟਰੱਸ ਨੂੰ ਬ੍ਰਿਟੇਨ ਦੀ ਨਵੀਂ ਪ੍ਰਧਾਨ ਮੰਤਰੀ ਬਣਨ 'ਤੇ ਦਿੱਤੀ ਵਧਾਈ, ਜਾਣੋ! ਕੀ ਬੋਲੇ

Monday 05 September 2022 02:49 PM UTC+00 | Tags: breaking-news british-prime-ministership liz-truss liz-truss-has-become-the-new-prime-minister-of-britain. new-prime-minister-of-britain news pm-modi-congratulated-liz-truss prime-minister-narendra-modi rishi-sunak the-unmute-breaking-news the-unmute-latest-news

ਚੰਡੀਗੜ੍ਹ 05 ਸਤੰਬਰ 2022: ਲਿਜ਼ ਟਰੱਸ (Liz Truss) ਬ੍ਰਿਟੇਨ (Britain) ਦੀ ਨਵੀਂ ਪ੍ਰਧਾਨ ਮੰਤਰੀ ਬਣ ਗਈ ਹੈ। ਭਾਰਤੀ ਮੂਲ ਦੇ ਰਿਸ਼ੀ ਸੁਨਕ ਬਰਤਾਨੀਆ ਦੇ ਪ੍ਰਧਾਨ ਮੰਤਰੀ ਅਹੁਦੇ ਦੀ ਦੌੜ ਵਿੱਚ ਇੱਕ ਕਦਮ ਪਿੱਛੇ ਰਹੇ। ਸ਼ੁਰੂ ਤੋਂ ਹੀ ਉਹ ਵਿਦੇਸ਼ ਮੰਤਰੀ ਲਿਜ਼ ਟਰੱਸ ਨਾਲ ਮੁਕਾਬਲਾ ਕਰ ਰਹੇ ਸਨ ਅੰਤ ਵਿੱਚ ਲਿਜ਼ ਟਰਸ ਸਫਲ ਰਹੀ ਅਤੇ ਹੁਣ ਉਹ ਬੋਰਿਸ ਜੌਨਸਨ ਦੀ ਜਗ੍ਹਾ ਬ੍ਰਿਟੇਨ ਦੀ ਨਵੀਂ ਪ੍ਰਧਾਨ ਮੰਤਰੀ ਚੁਣੀ ਗਈ ਹੈ। ਇਸ ਤਰ੍ਹਾਂ ਲਿਜ਼ ਟਰੱਸ ਬ੍ਰਿਟੇਨ ਦੀ ਤੀਜੀ ਮਹਿਲਾ ਪ੍ਰਧਾਨ ਮੰਤਰੀ ਹੋਵੇਗੀ |

ਇਸ ਮੌਕੇ ਪ੍ਰਧਾਨ ਮੰਤਰੀ ਬਣਨ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੇ ਬਿਆਨ ਜਾਰੀ ਕਰਦਿਆਂ ਲਿਜ਼ ਟਰੱਸ ਨੂੰ ਵਧਾਈ ਦਿੱਤੀ ਹੈ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਮੇਰਾ ਮੰਨਣਾ ਹੈ ਕਿ ਲਿਜ਼ ਟਰੱਸ (Liz Truss) ਦੀ ਅਗਵਾਈ ਨਾਲ ਬ੍ਰਿਟੇਨ ਅਤੇ ਭਾਰਤ ਦੇ ਰਿਸ਼ਤੇ ਹੋਰ ਮਜ਼ਬੂਤ ​​ਹੋਣਗੇ।

The post PM ਮੋਦੀ ਨੇ ਲਿਜ਼ ਟਰੱਸ ਨੂੰ ਬ੍ਰਿਟੇਨ ਦੀ ਨਵੀਂ ਪ੍ਰਧਾਨ ਮੰਤਰੀ ਬਣਨ ‘ਤੇ ਦਿੱਤੀ ਵਧਾਈ, ਜਾਣੋ! ਕੀ ਬੋਲੇ appeared first on TheUnmute.com - Punjabi News.

Tags:
  • breaking-news
  • british-prime-ministership
  • liz-truss
  • liz-truss-has-become-the-new-prime-minister-of-britain.
  • new-prime-minister-of-britain
  • news
  • pm-modi-congratulated-liz-truss
  • prime-minister-narendra-modi
  • rishi-sunak
  • the-unmute-breaking-news
  • the-unmute-latest-news

ਸਿਹਤ ਮੰਤਰੀ ਜੌੜਾਮਾਜਰਾ ਵਲੋਂ ਆਪਣੀਆਂ ਅੱਖਾਂ ਦਾਨ ਕਰਨ ਦਾ ਅਹਿਦ ਲੈ ਕੇ ਕੀਤੀ ਨੇਤਰ ਦਾਨ ਮੁਹਿੰਮ ਦੀ ਸ਼ੁਰੂਆਤ

Monday 05 September 2022 03:00 PM UTC+00 | Tags: breaking-news chetan-singh-jauramajra health-and-family-welfare-minister-chetan-singh-jauramajra punjab-health-minister-chetan-singh-jauramajra

ਚੰਡੀਗੜ 05 ਸਤੰਬਰ 2022: ਸੂਬੇ ਵਿੱਚ 'ਨੇਤਰ ਦਾਨ' ਸਬੰਧੀ ਲਹਿਰ ਦੀ ਸੁਰੂਆਤ ਕਰਨ ਦੇ ਉਦੇਸ਼ ਨਾਲ ਸਿਹਤ ਮੰਤਰੀ ਪੰਜਾਬ ਚੇਤਨ ਸਿੰਘ ਜੌੜਾਮਾਜਰਾ ਨੇ ਅੱਖਾਂ ਦਾਨ ਕਰਕੇ ਇਸ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਲਈ ਇੱਕ ਨਿਵੇਕਲੀ ਪਹਿਲ ਕੀਤੀ ਹੈ। ਚੇਤਨ ਸਿੰਘ ਜੌੜਾਮਾਜਰਾ ਨੇ 37ਵੇਂ ਰਾਸ਼ਟਰੀ ਨੇਤਰ ਦਾਨ ਪੰਦਰਵਾੜੇ ਮੌਕੇ ਸਰਕਾਰੀ ਡੈਂਟਲ ਕਾਲਜ ਆਡੀਟੋਰੀਅਮ ਪਟਿਆਲਾ ਵਿਖੇ ਰਾਜ ਪੱਧਰੀ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੱਖਾਂ ਦਾਨ ਕਰਨ ਸਬੰਧੀ ਸੁਰੂ ਕੀਤੀ ਜਾਗਰੂਕਤਾ ਮੁਹਿੰਮ ਵਿੱਚ ਆਪਣਾ ਯੋਗਦਾਨ ਪਾਉਣ ਲਈ ਲੋਕਾਂ ਨੂੰ ਸਵੈ-ਇੱਛਾ ਨਾਲ ਅੱਗੇ ਆਉਣ ਲਈ ਕਿਹਾ।

ਸਿਹਤ ਦੇ ਖੇਤਰ ਵਿੱਚ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਦੀ ਤਰਜੀਹ

ਇਸ ਮੌਕੇ ਉਨਾਂ ਨਾਲ ਪਟਿਆਲਾ ਦਿਹਾਤੀ ਦੇ ਵਿਧਾਇਕ ਡਾ: ਬਲਬੀਰ ਸਿੰਘ ਅਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੀ ਹਾਜ਼ਰ ਸਨ । ਮੈਡੀਕਲ ਸਿੱਖਿਆ ਅਤੇ ਖੋਜ ਦੇ ਖੇਤਰ ਨਾਲ ਸਬੰਧਤ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਮਹਿਜ਼ ਰੈਫਰਲ ਹਸਪਤਾਲ ਨਹੀਂ ਬਣਨ ਦਿੱਤਾ ਜਾਵੇਗਾ।

ਸਿਹਤ ਦੇ ਖੇਤਰ ਵਿੱਚ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣਾ ਹੀ ਮੁੱਖ ਮੰਤਰੀ ਭਗਵੰਤ ਮਾਨ ਦੀ ਮੁੱਖ ਤਰਜੀਹ ਹੈ। ਉਨਾਂ ਕਿਹਾ ਕਿ ਇਸ ਵਾਅਦੇ ਨੂੰ ਪੂਰਾ ਕਰਨ ਦੇ ਮੱਦੇਨਜ਼ਰ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਵੱਲੋਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ।

ਮੰਤਰੀ ਨੇ ਕਿਹਾ ਕਿ ਸਰਕਾਰੀ ਰਾਜਿੰਦਰਾ ਹਸਪਤਾਲ ਅਤੇ ਮਾਤਾ ਕੌਸ਼ੱਲਿਆ ਹਸਪਤਾਲ ਦੀ ਪੁਰਾਣੀ ਸ਼ਾਨ ਨੂੰ ਬਹਾਲ ਕੀਤਾ ਜਾਵੇਗਾ ਅਤੇ ਇਨਾਂ ਹਸਪਤਾਲਾਂ ਵਿੱਚ ਅਤਿ-ਆਧੁਨਿਕ ਸਹੂਲਤਾਂ ਅਤੇ ਵਧੀਆ ਡਾਕਟਰ ਮੁਹੱਈਆ ਕਰਵਾ ਕੇ ਪੀ.ਜੀ.ਆਈ ਦੀ ਤਰਜ਼ 'ਤੇ ਮਰੀਜਾਂ ਦਾ ਇਲਾਜ ਕੀਤਾ ਜਾਵੇਗਾ।

ਉਨਾਂ ਅੱਗੇ ਕਿਹਾ ਕਿ ਨੇੜਲੇ ਭਵਿੱਖ ਵਿੱਚ ਪੰਜਾਬ ਦੇ ਸਰਕਾਰੀ ਹਸਪਤਾਲ ਵਿਦੇਸ਼ੀ ਨਾਗਰਿਕਾਂ ਨੂੰ ਇਲਾਜ ਲਈ ਆਕਰਸ਼ਿਤ ਕਰਨ ਲਈ ਕਿਫ਼ਾਇਤੀ ਦਰਾਂ 'ਤੇ ਮੈਡੀਕਲ ਪੈਕੇਜ ਪ੍ਰਦਾਨ ਕਰਨਗੇ, ਜਿਸ ਨਾਲ ਮੈਡੀਕਲ ਟੂਰਿਜ਼ਮ ਨੂੰ ਉਤਸ਼ਾਹਿਤ ਕੀਤਾ ਜਾਵੇਗਾ ਅਤੇ ਇਹ ਆਮਦਨ ਦਾ ਇੱਕ ਚੰਗਾ ਸਰੋਤ ਬਣ ਸਕਦਾ ਹੈ।

ਅੱਖ ਦੀ ਪੁਤਲੀ ਬਦਲਣ ਸਬੰਧੀ ਆਪ੍ਰੇਸ਼ਨ ਦੀ ਮੁੜ ਸ਼ੁਰੂਆਤ

ਇਸ ਮੌਕੇ ਤਿੰਨ ਮਰੀਜ਼ ਪਿੰਡ ਦੁਲੱਦੀ ਦੀ ਗੁਲਜ਼ਾਰ ਕੌਰ, ਪਾਤੜਾਂ ਦੀ ਸੀਮਾ ਰਾਣੀ ਅਤੇ ਚੀਕਾ ਦੀ ਤੇਜੋ ਦੇਵੀ ਵੀ ਮੌਜੂਦ ਸਨ, ਜਿਨਾਂ ਨੇ ਕਰੀਬ 10 ਸਾਲ ਦੇ ਲੰਮੇ ਅਰਸੇ ਤੋਂ ਬਾਅਦ ਅੱਖ ਦੀ ਪੁਤਲੀ ਬਦਲਣ ਸਬੰਧੀ ਆਪ੍ਰੇਸ਼ਨ ਦੀ ਮੁੜ ਸ਼ੁਰੂਆਤ ਹੋਣ ਤੋ ਬਾਅਦ ਰਾਜਿੰਦਰਾ ਹਸਪਤਾਲ ਵਿਖੇ ਮੁਫਤ ਕੋਰਨੀਅਲ ਟਰਾਂਸਪਲਾਂਟ ਕਰਵਾ ਕੇ ਆਪਣੀ ਅੱਖਾਂ ਦੀ ਰੋਸ਼ਨੀ ਮੁੜ ਹਾਸਲ ਕੀਤੀ। ਇਨਾਂ ਮਰੀਜਾਂ ਨੇ ਆਪਣੇ ਤਜਰਬੇ ਸਾਂਝੇ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਅਤੇ ਸਿਹਤ ਮੰਤਰੀ ਦਾ ਵਿਸ਼ੇਸ਼ ਧੰਨਵਾਦ ਕੀਤਾ ਅਤੇ ਕਿਹਾ ਕਿ ਇਹ ਭਗਵੰਤ ਮਾਨ ਦੀ ਸਰਕਾਰ ਦਾ ਸਿਹਤ ਮਾਡਲ ਹੈ ਜੋ ਉਨਾਂ ਲਈ ਵਰਦਾਨ ਬਣ ਕੇ ਆਇਆ ਹੈ।

ਸੂਬੇ ਵਿੱਚ 16 ਨਵੇਂ ਮੈਡੀਕਲ ਕਾਲਜ ਸਥਾਪਤ ਕੀਤੇ ਜਾਣਗੇ

ਚੇਤਨ ਸਿੰਘ ਜੌੜਾਮਾਜਰਾ ਨੇ ਸੂਬੇ ਦੀਆਂ ਸਿਹਤ ਸਹੂਲਤਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਕਿਹਾ ਕਿ ਪੰਜਾਬ ਨੂੰ ਸਿਹਤ ਦੇ ਖੇਤਰ ਵਿੱਚ ਦੇਸ ਦਾ ਮੋਹਰੀ ਸੂਬਾ ਬਣਾਉਣਾ ਮੁੱਖ ਮੰਤਰੀ ਭਗਵੰਤ ਮਾਨ ਦੀ ਮੁੱਖ ਤਰਜੀਹ ਹੈ। ਇਸ ਮੰਤਵ ਲਈ ਸੂਬੇ ਵਿੱਚ 16 ਨਵੇਂ ਮੈਡੀਕਲ ਕਾਲਜ ਸਥਾਪਤ ਕੀਤੇ ਜਾਣਗੇ ਤਾਂ ਜੋ ਵਿਦਿਆਰਥੀਆਂ ਨੂੰ ਕਿਫ਼ਾਇਤੀ ਮੈਡੀਕਲ ਸਿੱਖਿਆ ਮੁਹੱਈਆ ਕਰਵਾਈ ਜਾ ਸਕੇ।

ਉਨਾਂ ਸੂਬੇ ਦੇ ਸਰਕਾਰੀ ਹਸਪਤਾਲਾਂ ਦੇ ਡਾਕਟਰਾਂ ਨੂੰ ਪੂਰੀ ਤਨਦੇਹੀ ਨਾਲ ਮਰੀਜ਼ਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਨੂੰ ਸਹਿਯੋਗ ਦੇਣ ਅਤੇ ਇੱਕ ਟੀਮ ਵਜੋਂ ਕੰਮ ਕਰਨ ਦੀ ਵੀ ਅਪੀਲ ਕੀਤੀ।

ਇਸ ਤੋਂ ਪਹਿਲਾਂ ਵਿਧਾਇਕ ਡਾ. ਬਲਬੀਰ ਸਿੰਘ ਨੇ ਅਧਿਆਪਕ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਕਿਸੇ ਸਮੇਂ ਪਟਿਆਲਾ ਕੇਰਾਟੋਪਲਾਸਟੀ (ਅੱਖਾਂ ਦੀਆਂ ਪੁਤਲੀਆਂ ਦੀ ਬਦਲੀ) ਦਾ ਕੇਂਦਰ ਸੀ ਪਰ ਪਿਛਲੀਆਂ ਸਰਕਾਰਾਂ ਵੱਲੋਂ ਇਸ ਨੂੰ ਪੂਰੀ ਤਰਾਂ ਅਣਗੌਲਿਆ ਕੀਤਾ ਗਿਆ। ਉਨਾਂ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਵੱਲ ਪੂਰਾ ਧਿਆਨ ਦੇ ਰਹੀ ਹੈ।

ਸਵੈ-ਇੱਛਾ ਨਾਲ ਅੱਖਾਂ ਦਾਨ ਕਰਨ ਦੇ ਸੁੁਨੇਹੇ

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਭਰੋਸਾ ਦਿਵਾਇਆ ਕਿ ਜ਼ਿਲਾ ਪ੍ਰਸ਼ਾਸਨ ਵੱਲੋਂ ਸਵੈ-ਇੱਛਾ ਨਾਲ ਅੱਖਾਂ ਦਾਨ ਕਰਨ ਦੇ ਸੁੁਨੇਹੇ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ ਤਾਂ ਜੋ ਕਿਸੇ ਕਾਰਨ ਅੱਖਾਂ ਦੀ ਰੌਸ਼ਨੀ ਗੁਆ ਚੁੱਕੇ ਮਰੀਜਾਂ ਨੂੰ ਅੱਖਾਂ ਦੀ ਰੌਸ਼ਨੀ ਵਾਪਸ ਮਿਲ ਸਕੇ।

ਇਸ ਤੋਂ ਪਹਿਲਾਂ ਸਿਵਲ ਸਰਜਨ ਡਾ. ਰਾਜੂ ਧੀਰ ਨੇ ਸਿਹਤ ਮੰਤਰੀ ਦਾ ਰਸਮੀ ਸਵਾਗਤ ਕੀਤਾ। ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਡਾਇਰੈਕਟਰ ਡਾ. ਰਣਜੀਤ ਸਿੰਘ ਘੋਤੜਾ ਨੇ ਪਟਿਆਲਾ ਨੂੰ ਸਾਲ 2024 ਤੱਕ ਮੋਤੀਆਬਿੰਦ ਮੁਕਤ ਜ਼ਿਲਾ ਬਣਾਉਣ ਲਈ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ। ਸਟੇਟ ਪ੍ਰੋਗਰਾਮ ਅਫਸਰ ਡਾ. ਨੀਤੀ ਸਿੰਗਲਾ ਅਤੇ ਡਾ. ਜਤਿੰਦਰ ਕਾਂਸਲ ਨੇ ਲੋਕਾਂ ਨੂੰ ਅੱਖਾਂ ਦਾਨ ਕਰਨ ਸਬੰਧੀ ਵਹਿਮਾਂ ਭਰਮਾਂ ਤੋਂ ਦੂਰ ਰਹਿਣ ਲਈ ਕਿਹਾ। ਡੈਂਟਲ ਕਾਲਜ ਦੇ ਪ੍ਰਿੰਸੀਪਲ ਡਾ. ਜੀ.ਐਸ. ਮਾਨ ਨੇ ਸਮਾਗਮ ਨੂੰ ਯਾਦਗਾਰੀ ਬਣਾਉਣ ਲਈ ਸਾਰੇ ਭਾਗੀਦਾਰਾਂ ਦਾ ਧੰਨਵਾਦ ਕੀਤਾ।

ਅੱਖਾਂ ਦੇ ਮਾਹਿਰ ਡਾਕਟਰਾਂ ਸਮੇਤ ਸੂਬੇ ਦੇ ਬਲਾਕ ਐਕਸਟੈਂਸਨ ਐਜੂਕੇਟਰਾਂ ਨੂੰ ਸਨਮਾਨ

ਇਸ ਮੌਕੇ ਸਿਹਤ ਮੰਤਰੀ ਨੇ ਜ਼ਿਲਾ ਪਟਿਆਲਾ ਦੇ ਅੱਖਾਂ ਦੇ ਮਾਹਿਰ ਡਾਕਟਰਾਂ ਸਮੇਤ ਸੂਬੇ ਦੇ ਬਲਾਕ ਐਕਸਟੈਂਸਨ ਐਜੂਕੇਟਰਾਂ (ਬੀ.ਈ.ਈ.) ਨੂੰ ਸਨਮਾਨਿਤ ਵੀ ਕੀਤਾ, ਜਿਨਾਂ ਵਿੱਚ ਸੰਗਰੂਰ ਤੋਂ ਨਰਿੰਦਰਪਾਲ ਸਿੰਘ, ਬਰਨਾਲਾ ਤੋਂ ਗੌਤਮ ਰਿਸ਼ੀ, ਫਾਜ਼ਿਲਕਾ ਤੋਂ ਦਿਵੇਸ਼ ਕੁਮਾਰ, ਰੂਪਨਗਰ ਤੋਂ ਰਿਤੂ ਮਹਿਤਾ ਅਤੇ ਪਟਿਆਲਾ ਤੋਂ ਸਰਬਜੀਤ ਸਿੰਘ ਸ਼ਾਮਲ ਹਨ।

ਇਸ ਮੌਕੇ ਸਹਾਇਕ ਕਮਿਸ਼ਨਰ (ਯੂ.ਟੀ.) ਡਾ. ਅਕਸ਼ਿਤਾ ਗੁਪਤਾ, ਐਸ.ਡੀ.ਐਮ ਡਾ. ਇਸਮਤ ਵਿਜੈ ਸਿੰਘ, 'ਆਪ' ਦੇ ਜ਼ਿਲਾ ਸ਼ਹਿਰੀ ਪ੍ਰਧਾਨ ਤੇਜਿੰਦਰ ਮਹਿਤਾ, ਦਿਹਾਤੀ ਪ੍ਰਧਾਨ ਮੇਘ ਚੰਦ ਸ਼ੇਰਮਾਜਰਾ, ਈਵੈਂਟ ਇੰਚਾਰਜ ਅੰਗਰੇਜ ਸਿੰਘ, ਡਾਇਰੈਕਟਰ ਮੈਡੀਕਲ ਕਾਲਜ ਪ੍ਰਿੰਸੀਪਲ ਡਾ. ਹਰਜਿੰਦਰ ਸਿੰਘ, ਮੈਡੀਕਲ ਸੁਪਰਡੈਂਟ ਡਾ. ਐਚ.ਐਸ. ਰੇਖੀ ਸਮੇਤ ਵਿਦਿਆਰਥੀ ਅਤੇ ਸਿਹਤ ਵਿਭਾਗ ਦਾ ਸਟਾਫ ਵੀ ਮੌਜੂਦ ਸੀ।

The post ਸਿਹਤ ਮੰਤਰੀ ਜੌੜਾਮਾਜਰਾ ਵਲੋਂ ਆਪਣੀਆਂ ਅੱਖਾਂ ਦਾਨ ਕਰਨ ਦਾ ਅਹਿਦ ਲੈ ਕੇ ਕੀਤੀ ਨੇਤਰ ਦਾਨ ਮੁਹਿੰਮ ਦੀ ਸ਼ੁਰੂਆਤ appeared first on TheUnmute.com - Punjabi News.

Tags:
  • breaking-news
  • chetan-singh-jauramajra
  • health-and-family-welfare-minister-chetan-singh-jauramajra
  • punjab-health-minister-chetan-singh-jauramajra

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਮੋਹਾਲੀ ਵਿਖੇ ਇਨੋਵੇਸ਼ਨ ਮਿਸ਼ਨ ਪੰਜਾਬ ਦੇ ਸਮਾਗਮ ਦਾ ਉਦਘਾਟਨ

Monday 05 September 2022 03:22 PM UTC+00 | Tags: aam-aadmi-party calcutta-bhawan innovation-mission-punjab innovation-mission-punjab-accelerator innovation-mission-punjab-accelerator-h innovation-mission-punjab-mohali mla-kulwant-singh mohali mohali-latest-news mohali-news punjab-chief-minister-bhagwant-mann punjab-government punjabi-news punjab-news the-unmute-breaking-news

ਮੋਹਾਲੀ 05 ਸਤੰਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਦੇ ਨੌਜਵਾਨਾਂ ਨੂੰ ਉਨ੍ਹਾਂ ਦੇ ਨਵੀਨਤਾਕਾਰੀ ਤੇ ਲੀਹੋਂ ਹਟਵੇਂ ਵਿਚਾਰਾਂ ਦੀ ਵਰਤੋਂ ਕਰਕੇ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਲਈ ਸੁਖਾਵਾਂ ਮਾਹੌਲ ਮੁਹੱਈਆ ਕਰਵਾਉਣ ਦਾ ਅਹਿਦ ਲਿਆ। ਇੱਥੇ ਕਾਲਕਟ ਭਵਨ ਵਿਖੇ ਇਨੋਵੇਸ਼ਨ ਮਿਸ਼ਨ ਪੰਜਾਬ ਐਸੀਲੇਟਰ ਦੇ ਨਾਮ ਹੇਠ ਕਰਵਾਏ ਸੰਮੇਲਨ ਦਾ ਉਦਘਾਟਨ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ, "ਮੇਰਾ ਟੀਚਾ ਇਹ ਯਕੀਨੀ ਬਣਾਉਣਾ ਹੈ ਕਿ ਨੌਜਵਾਨਾਂ ਨੂੰ 'ਉਦੇਸ਼ ਰਹਿਤ' ਨਾ ਬਣਾਇਆ ਜਾਵੇ ਸਗੋਂ ਉਹ ਸੂਬੇ ਲਈ ਅਨਮੋਲ ਸਰਮਾਏ ਵਿਚ ਤਬਦੀਲ ਹੋਣ।"

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਨੌਜਵਾਨ ਨਵੇਂ ਅਤੇ ਨਿਵੇਕਲੇ ਵਿਚਾਰਾਂ ਨਾਲ ਲਬਰੇਜ਼ ਹਨ ਜੋ ਪੰਜਾਬ ਦੇ ਵਿਕਾਸ ਤੇ ਖੁਸ਼ਹਾਲੀ ਲਈ ਬਹੁਤ ਸਹਾਈ ਸਿੱਧ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਚਾਰਾਂ ਨੂੰ ਉਸਾਰੂ ਦਿਸ਼ਾ ਵਿੱਚ ਲਿਜਾਣ ਦੀ ਲੋੜ ਹੈ ਤਾਂ ਜੋ ਪੰਜਾਬ, ਦੇਸ਼ ਵਿੱਚ ਇੱਕ ਮੋਹਰੀ ਰਾਜ ਵਜੋਂ ਉਭਰ ਸਕੇ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਹ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ ਕਿ ਸੂਬੇ ਦੇ ਨੌਜਵਾਨਾਂ ਨੂੰ ਪੰਜਾਬ ਸਰਕਾਰ ਵੱਲੋਂ ਢੁਕਵੇਂ ਮੌਕੇ ਅਤੇ ਬਣਦਾ ਸਹਿਯੋਗ ਮਿਲੇ।

Mohali

ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬੀਆਂ ਨੂੰ ਉੱਦਮੀ ਹੋਣ ਅਤੇ ਅਗਵਾਈ ਕਰਨ ਦੇ ਗੁਣਾਂ ਦੀ ਬਖਸ਼ਿਸ਼ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਗੁਣਾਂ ਸਦਕਾ ਹੀ ਪੰਜਾਬੀਆਂ ਨੇ ਵਿਸ਼ਵ ਭਰ ਵਿੱਚ ਆਪਣਾ ਵੱਖਰਾ ਮੁਕਾਮ ਹਾਸਲ ਕਰ ਲਿਆ ਹੈ। ਭਗਵੰਤ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬੀ ਉੱਦਮੀਆਂ ਨੇ ਵਿਲੱਖਣ ਵਿਚਾਰਾਂ ਨਾਲ ਵੱਡੇ ਕਾਰੋਬਾਰ ਪੈਦਾ ਕੀਤੇ ਹਨ ਅਤੇ ਹਰ ਖੇਤਰ ਵਿੱਚ ਆਪਣੀ ਕਾਬਲੀਅਤ ਦਾ ਸਬੂਤ ਦਿੱਤਾ ਹੈ।

ਆਈ.ਐਮ. ਪੰਜਾਬ ਐਕਸਲੇਟਰ ਦੀਆਂ ਵਿਸ਼ਵ ਪੱਧਰੀ ਸਹੂਲਤਾਂ ਨੌਕਰੀਆਂ ਪੈਦਾ ਕਰਨ

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਭਾਰਤ ਵਿਚ ਵੀ ਪੰਜਾਬੀ ਉੱਦਮੀਆਂ ਵੱਲੋਂ ਵੱਡੇ ਸਟਾਰਟ-ਅੱਪਜ਼ ਦੀ ਸਥਾਪਨਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਇਹ ਫਰਜ਼ ਬਣਦਾ ਹੈ ਕਿ ਉਹ ਸਾਡੇ ਨੌਜਵਾਨਾਂ ਨੂੰ ਉਨ੍ਹਾਂ ਦੇ ਸਟਾਰਟਅੱਪ ਬਣਾਉਣ ਵਿੱਚ ਮਦਦ ਕਰਨ ਲਈ ਉਨ੍ਹਾਂ ਨੂੰ ਸਹੀ ਸੇਧ ਦੇਵੇ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਆਈ.ਐਮ. ਪੰਜਾਬ ਐਕਸਲੇਟਰ ਦੀਆਂ ਵਿਸ਼ਵ ਪੱਧਰੀ ਸਹੂਲਤਾਂ ਨੌਕਰੀਆਂ ਪੈਦਾ ਕਰਨ, ਨਿਵੇਸ਼ ਲਿਆਉਣ, ਆਰਥਿਕ ਵਿਕਾਸ ਨੂੰ ਯਕੀਨੀ ਬਣਾਉਣ ਅਤੇ ਸੂਬੇ ਵਿੱਚ ਸਕਾਰਾਤਮਕ ਸਮਾਜਿਕ ਤਬਦੀਲੀ ਲਿਆਉਣ ਵਿੱਚ ਮਦਦ ਕਰਨਗੀਆਂ।

ਸਰਕਾਰ ਸੂਬੇ ਵਿੱਚ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਵਚਨਵੱਧ

ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸੱਤਾ ਵਿਚ ਆਉਣ ਤੋਂ ਬਾਅਦ ਸੂਬੇ ਵਿੱਚ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨ ਕੀਤੇ ਹਨ। ਉਨ੍ਹਾਂ ਕਿਹਾ ਕਿ ਸੰਭਾਵੀ ਨਿਵੇਸ਼ਕਾਂ ਦੀ ਸਹੂਲਤ ਲਈ ਪਹਿਲੀ ਵਾਰ ਵੱਖ-ਵੱਖ ਵਿਭਾਗਾਂ ਲਈ ਸਿੰਗਲ ਵਿੰਡੋ ਸਿਸਟਮ ਨੂੰ ਸਹੀ ਮਾਅਨਿਆਂ ਸਿੰਗਲ ਵਿੰਡੋ ਵਜੋਂ ਉਭਰਿਆ ਹੈ। ਭਗਵੰਤ ਮਾਨ ਨੇ ਖੁਲਾਸਾ ਕੀਤਾ ਕਿ ਇਸ ਤੋਂ ਪਹਿਲਾਂ ਇਹ ਵਿੰਡੋ ਭ੍ਰਿਸ਼ਟਾਚਾਰ ਦਾ ਅੱਡਾ ਸੀ ਪਰ ਹੁਣ ਇਹ ਸਨਅਤਕਾਰਾਂ ਲਈ ਅਸਲ ਸੁਵਿਧਾ ਕੇਂਦਰਾਂ ਵਿੱਚ ਤਬਦੀਲ ਹੋ ਗਈ ਹੈ।

Mohali

ਮੁੱਖ ਮੰਤਰੀ ਨੇ ਕਿਹਾ, "ਜਿਵੇਂ ਹਵਾਈ ਅੱਡਿਆਂ ‘ਤੇ ਰਨਵੇਅ ਹਵਾਈ ਜਹਾਜ਼ ਨੂੰ ਸੁਚਾਰੂ ਢੰਗ ਨਾਲ ਉਡਾਨ ਭਰਨ ਦੀ ਸਹੂਲਤ ਮੁਹੱਈਆ ਕਰਦੇ ਹਨ, ਉਸੇ ਤਰ੍ਹਾਂ ਸੂਬਾ ਸਰਕਾਰ ਨੌਜਵਾਨਾਂ ਨੂੰ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਿੱਚ ਮਦਦ ਕਰੇਗੀ।" ਉਨ੍ਹਾਂ ਨੇ ਭਰੋਸਾ ਦਿੱਤਾ ਕਿ ਨੌਜਵਾਨਾਂ ਦੇ ਵਿਚਾਰਾਂ ਦੀ ਉਡਾਰੀ ਲਈ ਖੰਭ ਦੇਣ ਵਾਸਤੇ ਹਰ ਸੰਭਵ ਯਤਨ ਕੀਤਾ ਜਾਵੇਗਾ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਮਾਨ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਸਮਾਜ ਵਿੱਚ ਆਪਣੀ ਵੱਖਰੀ ਪਛਾਣ ਬਣਾਉਣ ਲਈ ਹਰ ਸੰਭਵ ਯਤਨ ਕਰਨ।

ਸਿੱਖਿਆ ਅਤੇ ਸਿਹਤ ਵਿੱਚ ਵਧੀਆ ਬੁਨਿਆਦੀ ਢਾਂਚਾ ਸਥਾਪਤ ਕੀਤਾ ਜਾਵੇਗਾ

ਮੁੱਖ ਮੰਤਰੀ ਨੇ ਦੁੱਖ ਨਾਲ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਮਾੜੇ ਰਵੱਈਏ ਕਾਰਨ ਦੇਸ਼ ਤਰੱਕੀ ਪੱਖੋਂ ਪਛੜ ਗਿਆ। ਉਨ੍ਹਾਂ ਕਿਹਾ ਕਿ ਕਿੰਨੀ ਵਿੰਡਬਨਾ ਹੈ ਕਿ ਸਾਡੇ ਨੌਜਵਾਨਾਂ ਨੂੰ ਸਿਰਫ 25 ਸਾਲ ਪਹਿਲਾਂ ਆਜ਼ਾਦੀ ਪ੍ਰਾਪਤ ਕਰਨ ਵਾਲੇ ਯੂਕਰੇਨ ਵਰਗੇ ਦੇਸ਼ਾਂ ਵਿੱਚ ਡਾਕਟਰੀ ਸਿੱਖਿਆ ਲਈ ਜਾਣਾ ਪੈਂਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਜਦੋਂ ਸਿੱਖਿਆ ਅਤੇ ਸਿਹਤ ਵਿੱਚ ਵਧੀਆ ਬੁਨਿਆਦੀ ਢਾਂਚਾ ਸਥਾਪਤ ਕਰਕੇ ਇਨ੍ਹਾਂ ਹਾਲਤਾਂ ਨੂੰ ਪੁੱਠਾ ਮੋੜਾ ਦਿੱਤਾ ਜਾਵੇ, ਜਿਸ ਲਈ ਉਨ੍ਹਾਂ ਦੀ ਸਰਕਾਰ ਯਤਨ ਕਰ ਰਹੀ ਹੈ।

ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਰੁਜ਼ਗਾਰ ਦੀ ਭਾਲ ਕਰਨ ਦੀ ਬਜਾਏ ਰੁਜ਼ਗਾਰ ਦੇਣ ਵਾਲੇ ਬਣਨ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਇਨੋਵੇਸ਼ਨ ਮਿਸ਼ਨ ਪੰਜਾਬ ਦੀ ਵਿਲੱਖਣ ਨਿੱਜੀ-ਜਨਤਕ ਭਾਈਵਾਲੀ ਹੈ ਜਿਸ ਦਾ ਉਦੇਸ਼ ਸਟਾਰਟਅੱਪ ਵਾਲੇ ਭਾਈਵਾਲਾਂ ਖਾਸ ਕਰਕੇ ਪੰਜਾਬ ਦੇ ਨੌਜਵਾਨਾਂ ਲਈ ਸੇਧਗਾਰ ਵਜੋਂ ਕੰਮ ਕਰਨਾ ਹੈ। ਭਗਵੰਤ ਮਾਨ ਨੇ ਕਿਹਾ ਕਿ ਨੌਜਵਾਨਾਂ ਲਈ ਰੁਜ਼ਗਾਰ ਅਤੇ ਖੁਸ਼ਹਾਲੀ ਦੇ ਨਵੇਂ ਦਿਸਹੱਦੇ ਕਾਇਮ ਹੋਣ ਦੇ ਨਾਲ-ਨਾਲ ਇਹ ਪੰਜਾਬ ਨੂੰ ਭਾਰਤ ਵਿੱਚ ਸਟਾਰਟਅੱਪ ਧੁਰੇ ਵਜੋਂ ਚੋਟੀ ਦੇ ਸੂਬਿਆਂ ਵਿਚ ਸ਼ਾਮਲ ਕਰਨ ਵਿਚ ਸਹਾਈ ਹੋਵੇਗਾ।

ਇਸ ਤੋਂ ਪਹਿਲਾਂ ਨਿਵੇਸ਼ ਪ੍ਰੋਤਸਾਹਨ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਸੂਬੇ ਨੂੰ ਪਹਿਲੀ ਵਾਰ ਨੌਜਵਾਨ ਮੁੱਖ ਮੰਤਰੀ ਮਿਲਿਆ ਹੈ ਜੋ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਵਿਚਾਰਾਂ ਨਾਲ ਭਰਪੂਰ ਹਨ। ਉਨ੍ਹਾਂ ਨੇ ਪੰਜਾਬ ਨੂੰ ਵਿਕਾਸ ਦੇ ਰਾਹ ਉਤੇ ਪਾਉਣ ਲਈ ਸੂਬਾ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਪਹਿਲਕਦਮੀਆਂ ‘ਤੇ ਵੀ ਚਾਨਣਾ ਪਾਇਆ।

ਇਸ ਮੌਕੇ ‘ਤੇ ਆਈ.ਐਮ.ਪੀ.ਪੰਜਾਬ ਦੇ ਚੇਅਰਮੈਨ ਪ੍ਰਮੋਦ ਭਸੀਨ ਨੇ ਕਿਹਾ ਕਿ ਮਿਸ਼ਨ ਆਪਣੇ ਨੈਟਵਰਕ, ਐਕਸੀਲੇਟਰਾਂ ਦੇ ਨਾਲ ਵਿਸ਼ਵ ਪੱਧਰੀ ਸਲਾਹਕਾਰਾਂ ਅਤੇ ਆਲਮੀ ਨਿਵੇਸ਼ਕਾਂ ਨੂੰ ਲਿਆ ਰਿਹਾ ਹੈ ਤਾਂ ਜੋ ਸਟਾਰਟਅੱਪ ਨੂੰ ਲੋੜੀਂਦਾ ਸਹਿਯੋਗ ਪ੍ਰਦਾਨ ਕੀਤਾ ਜਾ ਸਕੇ। ਉਨ੍ਹਾਂ ਨੇ ਸੂਬੇ ਵਿੱਚ ਸਟਾਰਟਅੱਪਜ਼ ਨੂੰ ਸਹਿਯੋਗ ਕਰਨਾ ਪਹਿਲਾਂ ਤੋਂ ਹੀ ਸ਼ੁਰੂ ਕਰ ਦਿੱਤਾ ਹੈ।
ਇਸ ਮੌਕੇ ਵਿਧਾਇਕ ਕੁਲਵੰਤ ਸਿੰਘ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਨੂੰ ਪ੍ਰਸਾਦ, ਉਦਯੋਗ ਤੇ ਵਣਜ ਵਿਭਾਗ ਦੇ ਪ੍ਰਮੁੱਖ ਸਕੱਤਰ ਦਿਲੀਪ ਕੁਮਾਰ, ਪ੍ਰਮੁੱਖ ਸਕੱਤਰ ਬਿਜਲੀ ਤੇਜਵੀਰ ਸਿੰਘ, ਡਾਇਰੈਕਟਰ ਇੰਡਸਟਰੀਜ਼ ਸਿਬਿਨ.ਸੀ ਅਤੇ ਹੋਰ ਹਾਜ਼ਰ ਸਨ।

The post ਮੁੱਖ ਮੰਤਰੀ ਭਗਵੰਤ ਮਾਨ ਵਲੋਂ ਮੋਹਾਲੀ ਵਿਖੇ ਇਨੋਵੇਸ਼ਨ ਮਿਸ਼ਨ ਪੰਜਾਬ ਦੇ ਸਮਾਗਮ ਦਾ ਉਦਘਾਟਨ appeared first on TheUnmute.com - Punjabi News.

Tags:
  • aam-aadmi-party
  • calcutta-bhawan
  • innovation-mission-punjab
  • innovation-mission-punjab-accelerator
  • innovation-mission-punjab-accelerator-h
  • innovation-mission-punjab-mohali
  • mla-kulwant-singh
  • mohali
  • mohali-latest-news
  • mohali-news
  • punjab-chief-minister-bhagwant-mann
  • punjab-government
  • punjabi-news
  • punjab-news
  • the-unmute-breaking-news

ਭਾਰਤ ਸਰਕਾਰ ਨੇ ਰਾਜਪਥ ਤੇ ਸੈਂਟਰਲ ਵਿਸਟਾ ਦਾ ਨਾਂ ਬਦਲਣ ਦਾ ਲਿਆ ਫੈਸਲਾ

Monday 05 September 2022 03:34 PM UTC+00 | Tags: bjp-government breaking-news central-vista delhi etaji-subhash-chandra-bose news punjabi-news rajpath rajpath-and-central-vista taking-a-big-decision the-unmute-breaking-news the-unmute-punjabi-news

ਚੰਡੀਗੜ੍ਹ 05 ਸਤੰਬਰ 2022: ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਵੱਡਾ ਫੈਸਲਾ ਲੈਂਦੇ ਹੋਏ ਰਾਜਪਥ (Rajpath) ਅਤੇ ਸੈਂਟਰਲ ਵਿਸਟਾ (Central Vista)ਦਾ ਨਾਂ ਬਦਲਣ ਦਾ ਫੈਸਲਾ ਕੀਤਾ ਹੈ। ਨਿਊਜ਼ ਏਜੰਸੀ ਏਐਨਆਈ ਦੀ ਖ਼ਬਰ ਮੁਤਾਬਕ ਰਾਜਪਥ ਅਤੇ ਸੈਂਟਰਲ ਵਿਸਟਾ ਨੂੰ ਹੁਣ ‘ਕਰਤਾਵਯ ਮਾਰਗ’ (Kartavya Path)ਵਜੋਂ ਜਾਣਿਆ ਜਾਵੇਗਾ। ਨਾਮ ਬਦਲਣ ਤੋਂ ਬਾਅਦ ਨੇਤਾਜੀ ਸੁਭਾਸ਼ ਚੰਦਰ ਬੋਸ ਦੇ ਬੁੱਤ ਤੋਂ ਲੈ ਕੇ ਰਾਸ਼ਟਰਪਤੀ ਭਵਨ ਤੱਕ ਦਾ ਪੂਰਾ ਇਲਾਕਾ ਹੁਣ ‘ਕਰਤਾਵਯ ਮਾਰਗ’ ਵਜੋਂ ਜਾਣਿਆ ਜਾਵੇਗਾ। ਜਲਦ ਹੀ ਕੇਂਦਰ ਸਰਕਾਰ ਇਸ ਫੈਸਲੇ ‘ਤੇ ਮੋਹਰ ਲਗਾ ਸਕਦੀ ਹੈ |

Central Vista

The post ਭਾਰਤ ਸਰਕਾਰ ਨੇ ਰਾਜਪਥ ਤੇ ਸੈਂਟਰਲ ਵਿਸਟਾ ਦਾ ਨਾਂ ਬਦਲਣ ਦਾ ਲਿਆ ਫੈਸਲਾ appeared first on TheUnmute.com - Punjabi News.

Tags:
  • bjp-government
  • breaking-news
  • central-vista
  • delhi
  • etaji-subhash-chandra-bose
  • news
  • punjabi-news
  • rajpath
  • rajpath-and-central-vista
  • taking-a-big-decision
  • the-unmute-breaking-news
  • the-unmute-punjabi-news

ਸ੍ਰੀ ਸਿੱਧ ਬਾਬਾ ਸੋਢਲ ਮਹਾਰਾਜ ਦੇ ਸਾਲਾਨਾ ਮੇਲੇ ਮੌਕੇ ਜਲੰਧਰ 'ਚ 9 ਸਤੰਬਰ ਨੂੰ ਛੁੱਟੀ ਦਾ ਐਲਾਨ

Monday 05 September 2022 03:42 PM UTC+00 | Tags: aam-aadmi-party breaking-news cm-bhagwant-mann deputy-commissioner-jaspreet-singh fair-of-sri-siddha-baba-sodhal-maharaj jalandhar news the-unmute-breaking-news the-unmute-latest-news the-unmute-punjabi-news

ਚੰਡੀਗੜ੍ਹ 05 ਸਤੰਬਰ 2022: ਜਲੰਧਰ (Jalandhar)  ਜ਼ਿਲ੍ਹੇ ਵਿੱਚ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਵੱਲੋਂ ਸ੍ਰੀ ਸਿੱਧ ਬਾਬਾ ਸੋਢਲ ਮਹਾਰਾਜ ਦੇ ਸਾਲਾਨਾ ਮੇਲੇ ਮੌਕੇ 9 ਸਤੰਬਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ।

The post ਸ੍ਰੀ ਸਿੱਧ ਬਾਬਾ ਸੋਢਲ ਮਹਾਰਾਜ ਦੇ ਸਾਲਾਨਾ ਮੇਲੇ ਮੌਕੇ ਜਲੰਧਰ ‘ਚ 9 ਸਤੰਬਰ ਨੂੰ ਛੁੱਟੀ ਦਾ ਐਲਾਨ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • deputy-commissioner-jaspreet-singh
  • fair-of-sri-siddha-baba-sodhal-maharaj
  • jalandhar
  • news
  • the-unmute-breaking-news
  • the-unmute-latest-news
  • the-unmute-punjabi-news

ਕਾਂਗਰਸ ਨੂੰ ਵੱਡਾ ਝਟਕਾ, ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਦੀ ਪ੍ਰਧਾਨ ਬਲਵੀਰ ਰਾਣੀ ਸੋਢੀ ਨੇ ਦਿੱਤਾ ਅਸਤੀਫ਼ਾ

Monday 05 September 2022 03:51 PM UTC+00 | Tags: amrinder-singh-raja-warring balveer-rani-sodhi breaking-news congress-president-sonia-gandhi news punjab-congress punjab-news punjab-pradesh-mahila-congress-president the-unmute-breaking-news the-unmute-punjab

ਚੰਡੀਗੜ੍ਹ 05 ਸਤੰਬਰ 2022: ਪੰਜਾਬ ਕਾਂਗਰਸ ਨੂੰ ਇਕ ਹੋਰ ਵੱਡਾ ਝਟਕਾ ਵੱਡਾ ਮਿਲਿਆ ਹੈ | ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਦੀ ਪ੍ਰਧਾਨ ਬਲਵੀਰ ਰਾਣੀ ਸੋਢੀ (Balvir Rani Sodhi) ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ | ਇਸਦੇ ਨਾਲ ਹੀ ਬਲਵੀਰ ਰਾਣੀ ਸੋਢੀ ਨੇ ਅਸਤੀਫ਼ਾ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਭੇਜ ਦਿੱਤਾ ਹੈ।ਉਨ੍ਹਾਂ ਨੇ ਸੋਨੀਆ ਗਾਂਧੀ ਨੂੰ ਭੇਜੇ ਆਪਣੇ ਅਸਤੀਫੇ ਵਿਚ ਪਰਿਵਾਰਕ ਰੁਝੇਵਿਆਂ ਦਾ ਜ਼ਿਕਰ ਕਰਦੇ ਹੋਏ ਰਾਣੀ ਸੋਢੀ ਨੇ ਕਿਹਾ ਕੇ ਉਹ ਇਸ ਅਹੁਦੇ ਨੂੰ ਛੱਡ ਰਹੀ ਹੈ।

balvir kaur sodhi

The post ਕਾਂਗਰਸ ਨੂੰ ਵੱਡਾ ਝਟਕਾ, ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਦੀ ਪ੍ਰਧਾਨ ਬਲਵੀਰ ਰਾਣੀ ਸੋਢੀ ਨੇ ਦਿੱਤਾ ਅਸਤੀਫ਼ਾ appeared first on TheUnmute.com - Punjabi News.

Tags:
  • amrinder-singh-raja-warring
  • balveer-rani-sodhi
  • breaking-news
  • congress-president-sonia-gandhi
  • news
  • punjab-congress
  • punjab-news
  • punjab-pradesh-mahila-congress-president
  • the-unmute-breaking-news
  • the-unmute-punjab
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription.
Previous Post Next Post

Contact Form