ਅੰਮ੍ਰਿਤਸਰ : ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ, 3 ਮਹੀਨੇ ਪਹਿਲਾਂ ਹੋਇਆ ਸੀ ਵਿਆਹ

ਅੰਮ੍ਰਿਤਸਰ ਦੇ ਮਕਬੂਲਪੁਰਾ ਇਲਾਕੇ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਇਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ।

ਮਿਲੀ ਜਾਣਕਾਰੀ ਮੁਤਾਬਕ ਅੰਮ੍ਰਿਤਸਰ ਦੇ ਮਕਬੂਲਪੁਰਾ ਇਲਾਕੇ ਦੀ ਗਲੀ ਨੰਬਰ 13 ਵਿਚ ਨੌਜਵਾਨ ਦੀ ਲਾਸ਼ ਮਿਲੀ ਸੀ। ਤੇਜ਼ਧਾਰ ਹਥਿਆਰਾਂ ਦੇ ਨਾਲ ਨੌਜਵਾਨ ਦਾ ਕਤਲ ਕੀਤਾ ਗਿਆ ਹੈ। ਇਹ ਵੀ ਖਬਰ ਮਿਲੀ ਹੈ ਕਿ ਅਜੇ 3 ਮਹੀਨੇ ਪਹਿਲਾਂ ਹੀ ਨੌਜਵਾਨ ਦਾ ਵਿਆਹ ਹੋਇਆ ਸੀ।

ਇਹ ਵੀ ਪੜ੍ਹੋ : ਲਹਿਰਾਗਾਗਾ ‘ਚ ਦਰਦਨਾਕ ਹਾਦਸਾ, ਦੋ ਟਰੈਕਟਰਾਂ ਦੀ ਭਿਆਨਕ ਟੱਕਰ ‘ਚ ਤਾਏ-ਭਤੀਜੇ ਦੀ ਮੌਕੇ ‘ਤੇ ਮੌਤ

ਪਰਿਵਾਰ ਨੇ ਮੀਡੀਆ ਤੋਂ ਦੂਰੀ ਬਣਾ ਕੇ ਰੱਖੀ ਹੋਈ ਹੈ । ਉਹ ਕੁਝ ਵੀ ਦੱਸਣ ਨੂੰ ਤਿਆਰ ਨਹੀਂ ਹੈ। ਪੁਲਿਸ ਵੱਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਜਲਦ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “

The post ਅੰਮ੍ਰਿਤਸਰ : ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ, 3 ਮਹੀਨੇ ਪਹਿਲਾਂ ਹੋਇਆ ਸੀ ਵਿਆਹ appeared first on Daily Post Punjabi.



source https://dailypost.in/latest-punjabi-news/the-youth-was-killed/
Previous Post Next Post

Contact Form