ਮਾਪਿਆਂ ‘ਤੇ ਟੁੱਟਿਆ ਦੁੱਖਾਂ ਦਾ ਪਹਾੜ, ਕੈਨੇਡਾ ਪੁੱਤ ਨੂੰ ਮਿਲਣ ਗਏ ਮਾਪੇ ਹੁਣ ਲਿਆਉਣਗੇ ਉਸ ਦੀ ਲਾਸ਼

ਜ਼ਿਲ੍ਹਾ ਤਰਨਤਾਰਨ ਦੇ ਪਿੰਡ ਬਾਣੀਆ ਵਿੱਚ ਸ਼ਨੀਵਾਰ ਨੂੰ ਕਈ ਘਰਾਂ ਦੇ ਚੁੱਲ੍ਹੇ ਨਹੀਂ ਬਲੇ । ਪਿੰਡ ਨਾਲ ਸਬੰਧਿਤ ASI ਤੇ ਨੌਜਵਾਨ ਦੇ ਪਿਤਾ ਸਤਨਾਮ ਸਿੰਘ ਬਾਵਾ ਆਪਣੀ ਪਤਨੀ ਜਗਦੀਸ਼ ਕੌਰ ਨਾਲ ਜਿਸ ਬੇਟੇ ਨੂੰ ਮਿਲਣ ਕੈਨੇਡਾ ਦੇ ਬਰੈਂਪਟਨ ਸ਼ਹਿਰ ਗਏ ਸਨ, ਉੱਥੇ ਹੀ ਹੁਣ ਉਨ੍ਹਾਂ ਨੂੰ ਆਪਣੇ ਪੁੱਤ ਦੀ ਲਾਸ਼ ਲੈ ਕੇ ਆਉਣਾ ਪਵੇਗਾ । ਉੱਥੇ ਉਨ੍ਹਾਂ ‘ਤੇ ਇੰਨਾ ਵੱਡਾ ਦੁੱਖਾਂ ਦਾ ਪਹਾੜ ਟੁੱਟੇਗਾ, ਉਨ੍ਹਾਂ ਨੇ ਸ਼ਾਇਦਾ ਅਜਿਹਾ ਕਦੇ ਸੁਪਨੇ ਵਿੱਚ ਨਹੀਂ ਨਹੀਂ ਸੋਚਿਆ ਹੋਵੇਗਾ ।

Canada punjabi youth death
Canada punjabi youth death

ਸਾਲ 2016 ਵਿੱਚ ਸਟੱਡੀ ਵੀਜ਼ਾ ‘ਤੇ ਕੈਨੇਡਾ ਗਏ ਨਵਰੂਪ ਜੌਹਲ ਅਚਾਨਕ ਕਿਸੇ ਬਿਮਾਰੀ ਦਾ ਸ਼ਿਕਾਰ ਹੋ ਗਿਆ । ਕੁਝ ਸਮਾਂ ਪਹਿਲਾਂ ਪੁੱਤਰ ਨੂੰ ਮਿਲਣ ਉਸ ਦੇ ਪਿਤਾ ਏਐੱਸਆਈ ਸਤਨਾਮ ਸਿੰਘ ਬਾਵਾ ਤੇ ਮਾਂ ਜਗਦੀਸ਼ ਕੌਰ ਕੈਨੇਡਾ ਗਏ ਹੋਏ ਸਨ। ਸ਼ਨੀਵਾਰ ਨੂੰ ਅਚਾਨਕ ਸਤਨਾਮ ਸਿੰਘ ਨੇ ਆਪਣੀ ਧੀ ਨਵਦੀਪ ਕੌਰ ਨੂੰ ਫੋਨ ਕਰ ਕੇ ਦੱਸਿਆ ਕਿ ਹੁਣ ਤੁਹਾਡਾ ਭਰਾ ਨਵਰੂਪ ਜੌਹਲ ਇਸ ਦੁਨੀਆ ਵਿੱਚ ਨਹੀਂ ਰਿਹਾ। ਇਹ ਸੁਣਦੇ ਹੀ ਉਸ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ।

ਇਹ ਵੀ ਪੜ੍ਹੋ: ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਗੁਰਗਾ ਮਾਨਸਾ ਪੁਲਿਸ ਦੀ ਹਿਰਾਸਤ ‘ਚੋਂ ਫਰਾਰ, ਮੂਸੇਵਾਲਾ ਕਤਲਕਾਂਡ ‘ਚ ਸੀ ਸ਼ਾਮਲ

ਇਸ ਸਬੰਧੀ ਨਵਰੂਪ ਜੌਹਲ ਦੇ ਕਰੀਬੀ ਰਿਸ਼ਤੇਦਾਰ ਤੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਘਸੀਟਪੁਰਾ ਨੇ ਦੱਸਿਆ ਕਿ ਕਰੀਬ 6 ਸਾਲ ਪਹਿਲਾਂ ਕੈਨੇਡਾ ਵਿੱਚ ਪੜ੍ਹਾਈ ਕਰ ਰਿਹਾ ਨਵਰੂਪ ਕਿਸੇ ਬਿਮਾਰੀ ਦੀ ਲਪੇਟ ਵਿੱਚ ਆ ਗਿਆ ਸੀ ਪਰ ਕਿਸੇ ਨੇ ਸੋਚਿਆ ਨਹੀਂ ਸੀ ਕਿ ਉਸਦੀ ਮੌਤ ਹੋ ਜਾਵੇਗੀ । ਘਸੀਟਪੁਰਾ ਨੇ ਦੱਸਿਆ ਕਿ ਕੈਨੇਡਾ ਦੇ ਸ਼ਹਿਰ ਬਰੈਂਪਟਨ ਤੋਂ ਨਵਰੂਪ ਜੌਹਲ ਦੀ ਲਾਸ਼ ਭਾਰਤ ਲਿਆਉਣ ਲਈ ਉਸ ਦੇ ਮਾਂ-ਬਾਪ ਲੱਗੇ ਹੋਏ ਹਨ।

ਵੀਡੀਓ ਲਈ ਕਲਿੱਕ ਕਰੋ -:

“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “

The post ਮਾਪਿਆਂ ‘ਤੇ ਟੁੱਟਿਆ ਦੁੱਖਾਂ ਦਾ ਪਹਾੜ, ਕੈਨੇਡਾ ਪੁੱਤ ਨੂੰ ਮਿਲਣ ਗਏ ਮਾਪੇ ਹੁਣ ਲਿਆਉਣਗੇ ਉਸ ਦੀ ਲਾਸ਼ appeared first on Daily Post Punjabi.



source https://dailypost.in/news/punjab/canada-punjabi-youth-death-4/
Previous Post Next Post

Contact Form