ਹਾਈਕੋਰਟ ਦਾ ਵੱਡਾ ਫੈਸਲਾ, ਸਿੱਖ ਉਮੀਦਵਾਰਾਂ ਨੂੰ ਪ੍ਰੀਖਿਆ ‘ਚ ਕੜਾ-ਕਿਰਪਾਨ ਪਹਿਨਣ ਦੀ ਮਿਲੀ ਇਜਾਜ਼ਤ

ਦਿੱਲੀ ਹਾਈਕੋਰਟ ਨੇ ਸਰਕਾਰੀ ਪ੍ਰੀਖਿਆਵਾਂ ਵੇਲੇ ਸਿੱਖ ਉਮੀਦਵਾਰਾਂ ਨੂੰ ਕੜਾ ਤੇ ਕਿਰਪਾਨ ਪਹਿਨ ਕੇ ਇਮਤਿਹਾਨ ਦੇਣ ਦੀ ਮਨਜ਼ੂਰੀ ਦੇ ਦਿੱਤੀ ਹੈ। ਦਿੱਲੀ ਸੁਬਾਰਡੀਨੇਟ ਸਰਵਿਸਿਜ਼ ਸਿਲੈਕਸ਼ਨ ਬੋਰਡ (DSSSB) ਨੇ ਸ਼ੁੱਕਰਵਾਰ ਨੂੰ ਦਿੱਲੀ ਹਾਈ ਕੋਰਟ ਦੇ ਡਿਵੀਜ਼ਨ ਬੈਂਚ ਨੂੰ ਸੂਚਿਤ ਕੀਤਾ ਕਿ ਉਸ ਨੇ ਸੋਧੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ ਜੋ ਸਿੱਖ ਉਮੀਦਵਾਰਾਂ ਨੂੰ ਪ੍ਰੀਖਿਆ ਵਿਚ ਕੜਾ ਜਾਂ ਕਿਰਪਾਨ ਪਹਿਨ ਕੇ ਸ਼ਾਮਲ ਹੋਣ ਦੀ ਇਜਾਜ਼ਤ ਦਿੰਦੇ ਹਨ।

DSSSB ਨੇ ਦੱਸਿਆ ਕਿ ਸਿੱਖ ਉਮੀਦਵਾਰਾਂ ਨੂੰ ਕੜਾ ਜਾਂ ਕਿਰਪਾਨ ਦੇ ਨਾਲ ਪ੍ਰੀਖਿਆਵਾਂ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਨੂੰ ਰਿਪੋਰਟਿੰਗ ਸਮੇਂ ਤੋਂ ਘੱਟੋ-ਘੱਟ ਇੱਕ ਘੰਟਾ ਪਹਿਲਾਂ ਪ੍ਰੀਖਿਆ ਕੇਂਦਰ ਵਿੱਚ ਪਹੁੰਚਣਾ ਹੋਵੇਗਾ। ਹਾਲਾਂਕਿ, ਬੋਰਡ ਨੇ ਬੈਂਚ ਨੂੰ ਇਹ ਵੀ ਦੱਸਿਆ ਕਿ ਜੇਕਰ ਸਕ੍ਰੀਨਿੰਗ ਦੌਰਾਨ ਕੋਈ ਉਮੀਦਵਾਰ ਇਤਰਾਜ਼ਯੋਗ/ਸ਼ੱਕੀ ਵਸਤੂ ਲੈ ਕੇ ਆਉਂਦਾ ਹੈ, ਤਾਂ ਉਸ ਨੂੰ ਸਬੰਧਤ ਪ੍ਰੀਖਿਆ ਵਿੱਚ ਬੈਠਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

High court allows sikh
High court allows sikh

DSSSB ਵੱਲੋਂ ਕੀਤੀਆਂ ਗਈਆਂ ਬੇਨਤੀਆਂ ਦਾ ਨੋਟਿਸ ਲੈਣ ਤੋਂ ਬਾਅਦ ਚੀਫ਼ ਜਸਟਿਸ ਸਤੀਸ਼ ਚੰਦਰ ਸ਼ਰਮਾ ਦੀ ਅਗਵਾਈ ਵਾਲੇ ਬੈਂਚ ਨੇ ਇਸ ਮਾਮਲੇ ਦਾ ਨਿਪਟਾਰਾ ਕਰਨ ਲਈ ਜਸਟਿਸ ਸੁਬਰਾਮੋਨੀਅਮ ਪ੍ਰਸਾਦ ਨੂੰ ਵੀ ਸ਼ਾਮਲ ਕੀਤਾ। ਡਿਵੀਜ਼ਨ ਬੈਂਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSSSB) ਵੱਲੋਂ ਲਾਈ ਪਟੀਸ਼ਨ ਦੀ ਸੁਣਵਾਈ ਕਰ ਰਿਹਾ ਸੀ।

ਅਦਾਲਤ ਨੇ ਕੇਸ ਦਾ ਨਿਪਟਾਰਾ ਕਰਦੇ ਹੋਏ ਕਿਹਾ ਕਿ ਜੇ ਉਮੀਦਵਾਰ ਰਿਪੋਰਟਿੰਗ ਸਮੇਂ ਤੋਂ 1 ਘੰਟਾ ਪਹਿਲਾਂ ਹਾਜ਼ਰ ਨਹੀਂ ਹੋ ਪਾਉਂਦਾ ਤਾਂ ਕੜਾ/ਕਿਰਪਾਨ ਨੂੰ ਪ੍ਰੀਖਿਆ ਹਾਲ ਦੇ ਅੰਦਰ ਨਹੀਂ ਜਾਣ ਦਿੱਤਾ ਜਾ ਸਕਦਾ।

ਇਹ ਵੀ ਪੜ੍ਹੋ : ਤਰਨਤਾਰਨ : ਵਿਆਹ ਤੋਂ 4 ਦਿਨ ਪਹਿਲਾਂ ਸਕੇ ਭਰਾ ਨੇ ਵੱਢੀ ਭੈਣ, ਡੋਲੀ ਦੀ ਥਾਂ ਉਠੀ ਅਰਥੀ

ਜ਼ਿਕਰਯੋਗ ਹੈ ਕਿ ਇਸ ਸਾਲ ਦੇ ਜੁਲਾਈ ਮਹੀਨੇ ਦੇ ਸ਼ੁਰੂ ਵਿੱਚ, ਜਸਟਿਸ ਰੇਖਾ ਪੱਲੀ ਦੀ ਸਿੰਗਲ ਬੈਂਚ ਨੇ ਕਿਹਾ ਸੀ ਕਿ, ਉਮੀਦ ਕੀਤੀ ਜਾਂਦੀ ਹੈ ਕਿ ਨਾ ਸਿਰਫ਼ DSSSB ਬਲਕਿ ਹੋਰ ਸਾਰੀਆਂ ਭਰਤੀ ਏਜੰਸੀਆਂ ਜੋ ਇਸ ਤਰ੍ਹਾਂ ਦੀਆਂ ਪ੍ਰੀਖਿਆਵਾਂ ਕਰਾਉਂਦੀਆਂ ਹਨ, ਪ੍ਰੀਖਿਆਵਾਂ ਦੇ ਆਯੋਜਨ ਤੋਂ ਪਹਿਲਾਂ ਇਸ ਸਬੰਧ ਵਿੱਚ ਢੁਕਵੇਂ ਕਦਮ ਚੁੱਕਣਗੀਆਂ। .

ਅਦਾਲਤ ਇੱਕ ਸਿੱਖ ਔਰਤ ਨੂੰ ਕੜਾ ਪਹਿਨਣ ਦੇ ਕਾਰਨ, DSSSB ਵੱਲੋਂ ਕਰਵਾਏ ਜਾ ਰਹੇ ਇਮਤਿਹਾਨ ਵਿੱਚ ਐਂਟਰੀ ਨਾ ਮਿਲਣ ਕਰਕੇ ਇਸ ਨੂੰ ਚੁਣੌਤੀ ਦੇਣ ਲਈ ਪਟੀਸ਼ਨ ਦਰਜ ਕਰਵਾਈ ਗਈ ਸੀ।

ਵੀਡੀਓ ਲਈ ਕਲਿੱਕ ਕਰੋ -:

“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “

ਡੀਐਸਜੀਐਮਸੀ ਨੇ ਪਹਿਲਾਂ ਵੀ ਇਸ ਸਬੰਧ ਵਿੱਚ ਕੇਂਦਰ ਸਰਕਾਰ ਅਤੇ ਦਿੱਲੀ ਸਰਕਾਰ ਨੂੰ ਇੱਕ ਪੱਤਰ ਲਿਖਿਆ ਸੀ ਅਤੇ ਕਿਹਾ ਸੀ, “ਸੰਵਿਧਾਨ ਦੀ ਧਾਰਾ 25 ਸਾਰਿਆਂ ਨੂੰ ਧਰਮ ਦੀ ਆਜ਼ਾਦੀ ਦੀ ਗਰੰਟੀ ਦਿੰਦੀ ਹੈ ਪਰ ਅਕਸਰ ਕਈ ਮਾਮਲਿਆਂ ਵਿੱਚ ਇਸਦੀ ਉਲੰਘਣਾ ਕੀਤੀ ਜਾਂਦੀ ਹੈ। ਸਾਡੇ ਧਿਆਨ ਵਿੱਚ ਆਇਆ ਹੈ ਕਿ ਵਿਦਿਆਰਥੀ ‘ਕਿਰਪਾਨ’ ਅਤੇ ‘ਕੜਾਂ’ ਪਹਿਨਣ ਵਾਲਿਆਂ ਨੂੰ ਪ੍ਰੀਖਿਆ ਹਾਲ ਦੇ ਅੰਦਰ ਬੈਠਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਸੀ ਅਤੇ ਅਧਿਕਾਰੀਆਂ ਦੁਆਰਾ ਉਨ੍ਹਾਂ ਨੂੰ ਲਾਹੁਣ ਲਈ ਕਿਹਾ ਗਿਆ ਸੀ।

The post ਹਾਈਕੋਰਟ ਦਾ ਵੱਡਾ ਫੈਸਲਾ, ਸਿੱਖ ਉਮੀਦਵਾਰਾਂ ਨੂੰ ਪ੍ਰੀਖਿਆ ‘ਚ ਕੜਾ-ਕਿਰਪਾਨ ਪਹਿਨਣ ਦੀ ਮਿਲੀ ਇਜਾਜ਼ਤ appeared first on Daily Post Punjabi.



Previous Post Next Post

Contact Form