TheUnmute.com – Punjabi News: Digest for October 02, 2022

TheUnmute.com – Punjabi News

Punjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com

Table of Contents

ਚੰਡੀਗੜ੍ਹ 01 ਅਕਤੂਬਰ 2022: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਭਾਰਤ ਵਿੱਚ 5ਜੀ ਸੇਵਾਵਾਂ (5G services) ਦੀ ਸ਼ੁਰੂਆਤ ਕੀਤੀ। ਇਸ ਦੇ ਨਾਲ ਭਾਰਤ ਵਿੱਚ ਮੋਬਾਈਲ ਫੋਨਾਂ ‘ਤੇ ਹਾਈ ਸਪੀਡ ਇੰਟਰਨੈਟ ਦਾ ਇੱਕ ਨਵਾਂ ਦੌਰ ਸ਼ੁਰੂ ਹੋ ਗਿਆ ਹੈ। ਪ੍ਰਧਾਨ ਮੰਤਰੀ ਨੇ ਦਿੱਲੀ ਵਿੱਚ ਆਯੋਜਿਤ ਇੰਡੀਆ ਮੋਬਾਈਲ ਕਾਂਗਰਸ 2022 ਪ੍ਰੋਗਰਾਮ ਦੇ ਪਲੇਟਫਾਰਮ ਤੋਂ ਦੇਸ਼ ਦੇ ਚੋਣਵੇਂ ਸ਼ਹਿਰਾਂ ਵਿੱਚ ਇਸ ਸੇਵਾ ਦੀ ਸ਼ੁਰੂਆਤ ਕੀਤੀ ਹੈ । ਅਗਲੇ ਕੁਝ ਸਾਲਾਂ ਵਿੱਚ 5G ਇੰਟਰਨੈਟ ਸੇਵਾ ਪੂਰੇ ਭਾਰਤ ਵਿੱਚ ਉਪਲਬਧ ਕਰਵਾਈ ਜਾਵੇਗੀ।

ਭਾਰਤ ਵਿੱਚ 5G ਸੇਵਾਵਾਂ (5G services) ‘ਤੇ ਖਰਚ ਕੀਤੀ ਗਈ ਰਕਮ 2035 ਤੱਕ US$450 ਬਿਲੀਅਨ ਤੱਕ ਪਹੁੰਚਣ ਦਾ ਅਨੁਮਾਨ ਹੈ। ਹਾਈ ਸਪੀਡ ਇੰਟਰਨੈਟ ਦਾ ਸਮਰਥਨ ਕਰਨ ਦੇ ਸਮਰੱਥ, ਪੰਜਵੀਂ ਪੀੜ੍ਹੀ ਜਾਂ 5G ਸੇਵਾ ਤੋਂ ਭਾਰਤੀ ਸਮਾਜ ਨੂੰ ਇੱਕ ਪਰਿਵਰਤਨਸ਼ੀਲ ਸ਼ਕਤੀ ਵਜੋਂ ਨਵੇਂ ਆਰਥਿਕ ਮੌਕੇ ਅਤੇ ਸਮਾਜਿਕ ਲਾਭ ਲਿਆਉਣ ਦੀ ਉਮੀਦ ਹੈ।

ਇਸ ਦੌਰਾਨ ਤਿੰਨ ਪ੍ਰਮੁੱਖ ਟੈਲੀਕਾਮ ਕੰਪਨੀਆਂ ਏਅਰਟੈੱਲ, ਜੀਓ ਅਤੇ ਵੀਆਈ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ 5ਜੀ ਸੇਵਾਵਾਂ ਦੇ ਕੰਮਕਾਜ ਦਾ ਡੈਮੋ ਦਿੱਤਾ ਹੈ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇੰਡੀਆ ਮੋਬਾਈਲ ਕਾਂਗਰਸ (IMC 2022) ਵਿੱਚ ਹਿੱਸਾ ਲੈਣ ਲਈ ਪਹੁੰਚੇ ਅਤੇ ਪ੍ਰਧਾਨ 5ਜੀ ਸੇਵਾ ਦੀ ਸ਼ੁਰੂਆਤ ਕੀਤੀ |

The post ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ‘ਚ ਹਾਈ ਸਪੀਡ ਇੰਟਰਨੈਟ 5ਜੀ ਸੇਵਾਵਾਂ ਦੀ ਕੀਤੀ ਸ਼ੁਰੂਆਤ appeared first on TheUnmute.com - Punjabi News.

Tags:
  • 5g-services
  • breaking-news

LPG Cylinder : ਐਲਪੀਜੀ ਸਿਲੰਡਰ ਦੀਆਂ ਕੀਮਤਾਂ 'ਚ ਹੋਈ ਕਟੌਤੀ, ਜਾਣੋ! ਨਵੀਂ ਕੀਮਤਾਂ

Saturday 01 October 2022 05:58 AM UTC+00 | Tags: breaking-news capital-delhi commercial-lpg-cylinder-prices commercial-lpg-cylinders commercial-lpg-cylinders-price india-news lpg lpg-cylinders news punjabi-news the-unmute-breaking-news the-unmute-latest-news the-unmute-punjab the-unmute-punjabi-news

ਚੰਡੀਗੜ੍ਹ 01 ਅਕਤੂਬਰ 2022: ਪਿਛਲੇ ਦਿਨੀਂ ਕੁਦਰਤੀ ਗੈਸ ਦੀਆਂ ਕੀਮਤਾਂ ਵਿੱਚ ਰਿਕਾਰਡ ਵਾਧਾ ਦਰਜ ਕੀਤਾ ਗਿਆ ਹੈ, ਇਸਦੇ ਬਾਵਜੂਦ ਅੱਜ ਯਾਨੀ 1 ਅਕਤੂਬਰ ਨੂੰ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ ਕਟੌਤੀ ਕੀਤੀ ਗਈ ਹੈ। ਹਾਲਾਂਕਿ ਇਹ ਕਟੌਤੀ ਘਰੇਲੂ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ ਨਹੀਂ ਸਗੋਂ ਵਪਾਰਕ ਐਲਪੀਜੀ ਸਿਲੰਡਰ (LPG cylinders) ਦੀ ਕੀਮਤ ਵਿੱਚ ਹੋਈ ਹੈ।

ਇਸਦੇ ਨਾਲ ਹੀ ਹੁਣ ਰਾਜਧਾਨੀ ਦਿੱਲੀ ‘ਚ ਅੱਜ ਤੋਂ 19 ਕਿਲੋ ਦਾ ਵਪਾਰਕ ਗੈਸ ਸਿਲੰਡਰ 25.50 ਰੁਪਏ ਸਸਤਾ ਹੋ ਗਿਆ ਹੈ। ਇਸ ਤੋਂ ਇਲਾਵਾ ਕਈ ਸ਼ਹਿਰਾਂ ‘ਚ ਕੀਮਤਾਂ ‘ਚ ਕਮੀ ਆਈ ਹੈ। ਵਪਾਰਕ ਰਸੋਈ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਵੀ ਪਿਛਲੇ ਮਹੀਨੇ ਦੀ ਪਹਿਲੀ ਕਟੌਤੀ ਕੀਤੀ ਗਈ ਸੀ। ਅੱਜ ਤੋਂ ਐਲਪੀਜੀ ਸਿਲੰਡਰ ਦੇ ਨਵੇਂ ਰੇਟ ਜਾਰੀ ਕਰ ਦਿੱਤੇ ਗਏ ਹਨ।

IOCL ਦੇ ਅਨੁਸਾਰ 1 ਅਕਤੂਬਰ 2022 ਨੂੰ, ਦਿੱਲੀ ਵਿੱਚ ਇੰਡੇਨ ਦੇ 19 ਕਿਲੋ ਦੇ ਵਪਾਰਕ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ 25.50 ਰੁਪਏ ਦੀ ਕਟੌਤੀ ਕੀਤੀ ਗਈ ਹੈ। ਇਸ ਦੇ ਨਾਲ ਹੀ ਕੋਲਕਾਤਾ ਵਿੱਚ ਵਪਾਰਕ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ 36.50 ਰੁਪਏ, ਮੁੰਬਈ ਵਿੱਚ 32.50 ਰੁਪਏ ਅਤੇ ਚੇਨਈ ਵਿੱਚ 35.50 ਰੁਪਏ ਦੀ ਕਟੌਤੀ ਕੀਤੀ ਗਈ ਹੈ। ਇਸ ਕਟੌਤੀ ਤੋਂ ਬਾਅਦ ਰਾਜਧਾਨੀ ਦਿੱਲੀ ਵਿੱਚ ਅੱਜ ਤੋਂ 1859.50 ਰੁਪਏ ਵਿੱਚ 19 ਕਿਲੋ ਦਾ ਵਪਾਰਕ ਐਲਪੀਜੀ ਸਿਲੰਡਰ ਮਿਲੇਗਾ।

The post LPG Cylinder : ਐਲਪੀਜੀ ਸਿਲੰਡਰ ਦੀਆਂ ਕੀਮਤਾਂ 'ਚ ਹੋਈ ਕਟੌਤੀ, ਜਾਣੋ! ਨਵੀਂ ਕੀਮਤਾਂ appeared first on TheUnmute.com - Punjabi News.

Tags:
  • breaking-news
  • capital-delhi
  • commercial-lpg-cylinder-prices
  • commercial-lpg-cylinders
  • commercial-lpg-cylinders-price
  • india-news
  • lpg
  • lpg-cylinders
  • news
  • punjabi-news
  • the-unmute-breaking-news
  • the-unmute-latest-news
  • the-unmute-punjab
  • the-unmute-punjabi-news

ਕੇਂਦਰ ਸਰਕਾਰ ਨੇ ਭਾਰਤ 'ਚ ਪਾਕਿਸਤਾਨ ਸਰਕਾਰ ਦਾ ਟਵਿੱਟਰ ਅਕਾਊਂਟ ਕੀਤਾ ਬੰਦ

Saturday 01 October 2022 06:14 AM UTC+00 | Tags: breaking-news central-government government-of-india government-of-pakistan govtofpakistan news news-india-news pakistan-government pfi the-unmute-breaking-news the-unmute-punjabi-news twitter twitter-account-of-pakistan twitter-account-of-pakistan-news twitter-india

ਚੰਡੀਗੜ੍ਹ 01 ਅਕਤੂਬਰ 2022: ਕੇਂਦਰ ਸਰਕਾਰ ਦੇ ਵੱਡੀ ਕਾਰਵਾਈ ਕਰਦਿਆਂ ਭਾਰਤ ‘ਚ ਪਾਕਿਸਤਾਨ ਸਰਕਾਰ ਦਾ ਟਵਿੱਟਰ ਅਕਾਊਂਟ (Twitter account of Pakistan) ਇਕ ਵਾਰ ਫਿਰ ਬਲਾਕ ਕਰ ਦਿੱਤਾ ਗਿਆ ਹੈ। ਇਸ ਦਾ ਮਤਲਬ ਹੈ ਕਿ ਹੁਣ ਭਾਰਤ ‘ਚ ਪਾਕਿਸਤਾਨ ਸਰਕਾਰ ਦਾ ਟਵਿਟਰ ਅਕਾਊਂਟ ਨਹੀਂ ਖੁੱਲ੍ਹੇਗਾ।

ਪ੍ਰਾਪਤ ਜਾਣਕਾਰੀ ਅਨੁਸਾਰ ਟਵਿਟਰ ਇੰਡੀਆ ਨੇ ਇਹ ਕਦਮ ਭਾਰਤ ਸਰਕਾਰ ਦੀ ਕਾਨੂੰਨੀ ਮੰਗ ਤੋਂ ਬਾਅਦ ਚੁੱਕਿਆ ਹੈ। ਇਸ ਤੋਂ ਪਹਿਲਾਂ 7 ਸਤੰਬਰ ਨੂੰ ਪਾਕਿਸਤਾਨ ਸਰਕਾਰ ਦੇ ਟਵਿਟਰ ਅਕਾਊਂਟ ਨੂੰ ਵੀ ਬੰਦ ਕਰ ਦਿੱਤਾ ਗਿਆ ਸੀ। ਤੁਹਾਨੂੰ ਦੱਸ ਦੇਈਏ ਕਿ ਪਾਕਿਸਤਾਨ ਸਰਕਾਰ ਦੇ ਟਵਿਟਰ ਹੈਂਡਲ ਦਾ ਨਾਮ @GovtofPakistan ਹੈ।

ਫਿਲਹਾਲ ਭਾਰਤ ‘ਚ ਇਸ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਮਤਲਬ ਕਿ ਇਸ ‘ਤੇ ਜੋ ਚੀਜ਼ਾਂ ਲਿਖੀਆਂ ਜਾ ਰਹੀਆਂ ਹਨ, ਉਨ੍ਹਾਂ ਨੂੰ ਭਾਰਤ ‘ਚ ਫਿਲਹਾਲ ਦੇਖਿਆ ਨਹੀਂ ਜਾ ਸਕਦਾ ਹੈ।ਪਿਛਲੇ ਦਿਨੀਂ ਸਰਕਾਰ ਦੇ ਟਵਿੱਟਰ ਅਕਾਊਂਟ ਤੋਂ PFI ਬੈਨ ਦੇ ਖਿਲਾਫ ਟਵੀਟ ਕੀਤੇ ਗਏ ਸਨ। ਮੰਨਿਆ ਜਾ ਰਿਹਾ ਹੈ ਕਿ ਇਹ ਕਾਰਵਾਈ ਦਾ ਕਾਰਨ ਹੈ।

The post ਕੇਂਦਰ ਸਰਕਾਰ ਨੇ ਭਾਰਤ ‘ਚ ਪਾਕਿਸਤਾਨ ਸਰਕਾਰ ਦਾ ਟਵਿੱਟਰ ਅਕਾਊਂਟ ਕੀਤਾ ਬੰਦ appeared first on TheUnmute.com - Punjabi News.

Tags:
  • breaking-news
  • central-government
  • government-of-india
  • government-of-pakistan
  • govtofpakistan
  • news
  • news-india-news
  • pakistan-government
  • pfi
  • the-unmute-breaking-news
  • the-unmute-punjabi-news
  • twitter
  • twitter-account-of-pakistan
  • twitter-account-of-pakistan-news
  • twitter-india

ਅੰਮ੍ਰਿਤਸਰ 01 ਅਕਤੂਬਰ 2022: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਅੰਮ੍ਰਿਤਸਰ ਦੇ ਗੋਲਡਨ ਗੇਟ ਤੇ ਪੰਜਾਬ ਸਰਕਾਰ ਖ਼ਿਲਾਫ਼ ਰੋਸ਼ ਪ੍ਰਦਰਸ਼ਨ ਕਰਦੇ ਹੋਏ ਪੁਤਲਾ ਫੂਕ ਮੁਜ਼ਾਹਰਾ ਕੀਤਾ ਗਿਆ ਅਤੇ ਇਸ ਦੌਰਾਨ ਕਿਸਾਨਾਂ ਵਲੋਂ ਪਿੰਡਾਂ ਵਿਚ ਸ਼ਾਮਲਾਟ, ਜੁਮਲਾ ਮੁਸ਼ਤਰਕਾ ਜ਼ਮੀਨਾਂ ਨੂੰ ਕਿਸਾਨਾਂ ਤੋਂ ਖੋਹਣ ਵਿਰੁੱਧ ਤਿੱਖਾ ਰੋਸ਼ ਪ੍ਰਦਰਸ਼ਨ ਕੀਤਾ |

ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂਆਂ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਇਹ ਕਿਸਾਨ ਵਿਰੋਧੀ ਫ਼ੈਸਲਾ ਵਾਪਸ ਨਾ ਲਿਆ ਤਾਂ ਕਿਸਾਨ ਸਰਕਾਰ ਖ਼ਿਲਾਫ਼ ਵੱਡਾ ਅੰਦੋਲਨ ਚਲਾਉਣ ਤੋਂ ਪਿੱਛੇ ਨਹੀਂ ਹਟਣਗੇ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹਮੇਸ਼ਾ ਇਹ ਕਹਿ ਗਿਆ ਕਿ ਕੇਂਦਰ ‘ਚ ਬੈਠੀ ਮੋਦੀ ਸਰਕਾਰ ਕਿਸੇ ਦੀ ਇਜਾਜ਼ਤ ਤੋਂ ਬਿਨਾਂ ਹੀ ਕਿਸਾਨਾਂ ਦੇ ਉੱਪਰ ਆਪਣੇ ਫੈਸਲੇ ਥੋਪ ਰਹੀ ਹੈ, ਲੇਕਿਨ ਹੁਣ ਪੰਜਾਬ ਸਰਕਾਰ ਨੇ ਵੀ ਕਿਸਾਨਾਂ ਦੀ ਇਜਾਜ਼ਤ ਤੋਂ ਬਿਨਾਂ ਹੀ ਕਿਸਾਨਾਂ ਦੇ ਉੱਪਰ ਇਹ ਫ਼ੈਸਲਾ ਥੋਪ ਦਿੱਤਾ ਅਤੇ ਹੈਰਾਨੀ ਦੀ ਗੱਲ ਇਹ ਹੈ ਕਿ ਵਿਰੋਧੀ ਧਿਰ ‘ਚ ਬੈਠੇ ਨੇਤਾਵਾਂ ਨੇ ਵੀ ਇਸ ਗੱਲ ਦਾ ਵਿਰੋਧ ਨਹੀਂ ਕੀਤਾ |

ਉਨ੍ਹਾਂ ਕਿਹਾ ਕਿ ਹੁਣ ਪੰਜਾਬ ਸਰਕਾਰ ਪਿੰਡਾਂ ਦੀ ਸ਼ਾਮਲਾਟ, ਦੇਹ ਜੁਮਲਾ ਤੇ ਮੁਸ਼ਤਰਕਾ ਜ਼ਮੀਨਾਂ ਨੂੰ ਕਿਸਾਨਾਂ ਤੋਂ ਖੋਹਣ ਦਾ ਯਤਨ ਕਰ ਰਹੀ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਜਿਸ ਦੇ ਵਿਰੋਧ ਵਿਚ ਹੁਣ ਕਿਸਾਨਾਂ ਵੱਲੋਂ ਤਿੰਨ ਅਕਤੂਬਰ ਨੂੰ ਤਿੰਨ ਘੰਟੇ ਲਈ ਰੇਲਗੱਡੀਆਂ ਵੀ ਰੋਕੀਆਂ ਜਾਣਗੀਆਂ | ਉਨ੍ਹਾਂ ਕਿਹਾ ਕਿ ਜਥੇਬੰਦੀ ਪਿਛਲੇ ਲੰਮੇ ਸਮੇਂ ਤੋਂ ਕਿਸਾਨਾਂ ਦੇ ਹੱਕਾਂ ਲਈ ਲੜ ਰਹੀ ਹੈ ਅਤੇ ਇਸ ਸਬੰਧੀ ਪਹਿਲਾਂ ਵੀ ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਨੂੰ ਮੰਗ ਪੱਤਰ ਦਿੱਤਾ ਜਾ ਚੁੱਕਾ ਹੈ ਪਰ ਸਰਕਾਰ ਆਮ ਗਰੀਬ ਕਿਸਾਨਾਂ ਦਾ ਰੋਜ਼ੀ-ਰੋਟੀ ਖੋਹ ਰਹੀ ਹੈ।

ਉਨ੍ਹਾਂ ਕਿਹਾ ਕਿ ਪੰਚਾਇਤੀ ਜ਼ਮੀਨਾਂ ਨੂੰ ਧਨਾਢਾਂ ਅਤੇ ਤਾਕਤਵਰਾਂ ਦੇ ਕਬਜ਼ੇ ਤੋਂ ਮੁਕਤ ਕਰਵਾਉਣ ਦੇ ਕੰਮ ਵਿੱਚ ਪੰਜਾਬ ਸਰਕਾਰ ਫੇਲ੍ਹ ਹੋ ਚੁੱਕੀ ਹੈ, ਪਰ ਇਸ ਦੇ ਉਲਟ ਹੁਣ ਉਸੇ ਲੋਕਾਂ ਵੱਲੋਂ ਦਿੱਤੀ ਤਾਕਤ ਦੀ ਵਰਤੋਂ ਕਰਕੇ ਆਮ ਨਾਗਰਿਕਾਂ ਦੇ ਹੱਕ ਖੋਹ ਰਹੀ ਹੈ। ਅਜਿਹੇ ਸਮੇਂ ਜਦੋਂ ਕਿਸਾਨ ਪਹਿਲਾਂ ਹੀ ਬੇਮੌਸਮੀ ਬਰਸਾਤ ਕਾਰਨ ਪ੍ਰੇਸ਼ਾਨ ਹਨ।

ਕਿਸਾਨ ਆਗੂਆਂ ਨੇ ਕਿਹਾ ਕਿ 3 ਅਕਤੂਬਰ ਨੂੰ ਰੇਲ ਰੋਕੋ ਅੰਦੋਲਨ ਵੀ ਕੀਤਾ ਜਾਵੇਗਾ, ਜਿਸ ਵਿੱਚ ਕੇਂਦਰ ਸਰਕਾਰ ਤੋਂ ਲਖੀਮਪੁਰ ਖੇੜੀ ਕਤਲੇਆਮ ਦੇ ਦੋਸ਼ੀਆਂ ਅਤੇ ਕਾਤਲਾਂ ਨੂੰ ਸਜ਼ਾਵਾਂ ਦਿਵਾਉਣ ਦੀ ਮੁੱਖ ਮੰਗ ਹੋਵੇਗੀ, ਉੱਥੇ ਮੋਦੀ ਸਰਕਾਰ ਵੱਲੋਂ ਲਿਆਂਦੇ ਬਿਜਲੀ ਵੰਡ ਲਾਇਸੈਂਸ ਨਿਜ਼ਾਮ 2022 ਨੂੰ ਪਾਸ ਕੀਤਾ ਗਿਆ | ਵਰਨਣਯੋਗ ਹੈ ਕਿ ਲਖੀਮਪੁਰ ਖੇੜੀ ਕਤਲੇਆਮ ਦੇ ਇੱਕ ਸਾਲ ਪੂਰਾ ਹੋਣ ‘ਤੇ ਇਨਸਾਫ਼ ਨਾ ਮਿਲਣ ਕਾਰਨ ਜਥੇਬੰਦੀ ਨੇ ਸੂਬਾ ਪੱਧਰੀ ਰੇਲ ਜਾਮ ਦਾ ਸੱਦਾ ਦਿੱਤਾ ਹੈ |

 

The post ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਕਿਸਾਨਾਂ ਦੀ ਹੱਕੀ ਮੰਗਾਂ ਨੂੰ ਲੈ ਕੇ 3 ਅਕਤੂਬਰ ਨੂੰ ਰੇਲ ਰੋਕੋ ਅੰਦੋਲਨ ਦਾ ਐਲਾਨ appeared first on TheUnmute.com - Punjabi News.

Tags:
  • breaking-news
  • kisan-mazdoor-sangharsh

ਚੰਡੀਗੜ੍ਹ 01 ਅਕਤੂਬਰ 2022: ਸੰਯੁਕਤ ਕਿਸਾਨ ਮੋਰਚਾ ਰਾਜਨੀਤਿਕ ਵੱਲੋਂ ਪੰਜਾਬ ਸਰਕਾਰ ਨਾਲ ਹੋਈ 2 ਅਗਸਤ ਦੀ ਮੀਟਿੰਗ ਵਿੱਚ ਮੰਨੀਆਂ ਗਈਆਂ ਮੰਗਾਂ ਦੀ ਵਾਅਦਾ ਖ਼ਿਲਾਫ਼ੀ ਅਤੇ ਉਹਨਾਂ ਮੰਗਾਂ ਨੂੰ ਲਾਗੂ ਕਰਵਾਉਣ ਦੇ ਰੋਸ ਵਜੋਂ ਅਤੇ ਝੋਨੇ ਦੀ ਪਰਾਲੀ,ਝੋਨੇ ਦੀ ਫਸਲ ਦਾ ਦਾਣਾ ਦਾਣਾ ਚੁਕਵਾਉਣ, ਖੰਡ ਮਿੱਲਾਂ 5 ਨਵੰਬਰ ਤੋਂ ਚਾਲੂ ਕਰਨ ਆਦਿ ਮੰਗਾਂ ਨੂੰ ਲੈ ਕੇ ਪੰਜਾਬ ਵਿੱਚ ਮਾਝਾ, ਮਾਲਵਾ, ਦੋਆਬਾ ਵਿੱਚ ਸਰਹਿੰਦ, ਫਿਰੋਜ਼ਪੁਰ, ਮਲੋਟ, ਮੁਕੇਰੀਆਂ, ਹਰੀਕੇ, ਫਾਜਿਲਕਾ, ਮੋਗਾ, ਧਾਰੀਵਾਲ, ਮਾਨਾਵਾਲ ਅਮ੍ਰਿਤਸਰ, ਤਪਾਮੰਡੀ ਵਿੱਚ ਅਣਮਿੱਥੇ ਸਮੇਂ ਲਈ ਨੈਸ਼ਨਲ ਹਾਈਵੇ ਜਾਮ ਕੀਤੇ ਗਏ।

ਇਸ ਮੌਕੇ ਗੈਰ ਰਾਜਨੀਤਿਕ SKM ਦੇ ਆਗੂਆਂ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਦੇ ਮਸਲਿਆਂ ਸਬੰਧੀ ਮਾਣਯੋਗ ਮੁੱਖ ਮੰਤਰੀ ਭਗਵੰਤ ਮਾਨ ਨਾਲ ਸੰਯੁਕਤ ਕਿਸਾਨ ਮੋਰਚਾ ਗ਼ੈਰ ਰਾਜਨੀਤਕ ਦੀ 2 ਅਗਸਤ ਨੂੰ ਹੋਈ ਮੀਟਿੰਗ ਵਿਚ ਸਰਕਾਰ ਵੱਲੋ ਕਿਸਾਨਾਂ ਨਾਲ ਕੀਤੇ ਗਏ ਵਾਅਦੇ ਅਜੇ ਤੱਕ ਪੂਰੇ ਨਹੀਂ ਕੀਤੇ ਗਏ। ਜਿਵੇਂ ਕਿ ਸਰਕਾਰ ਵੱਲੋ ਵਾਅਦਾ ਕੀਤਾ ਗਿਆ ਸੀ ਕਿ ਗੰਨੇ ਦੀ ਸਾਰੀ ਬਕਾਇਆ ਰਾਸ਼ੀ ਦੀ ਅਦਾਇਗੀ 7 ਸਤੰਬਰ ਤੱਕ ਕਰ ਦਿੱਤੀ ਜਾਵੇਗੀ |

ਪਰ ਪੰਜਾਬ ਸਰਕਾਰ ਨੇ ਅਜੇ ਤੱਕ ਸਰਕਾਰੀ ਖੰਡ ਮਿੱਲਾਂ ਦਾ ਪੈਸਾ ਹੀ ਜਾਰੀ ਕੀਤਾ ਹੈ ਅਤੇ ਪ੍ਰਾਈਵੇਟ ਮਿੱਲਾਂ ਦਾ ਪੈਸਾ ਉਸੇ ਤਰ੍ਹਾਂ ਬਾਕੀ ਪਿਆ ਹੈ ਉਸ ਨੂੰ ਜਾਰੀ ਕਰਵਾਉਣ ਲਈ ਅਤੇ ਅੱਗੇ ਤੋਂ ਗੰਨੇ ਦੀ ਫਸਲ ਦੀ ਕਾਉਂਟਰ ਪੇਮੈਂਟ ਯਕੀਨੀ ਬਣਾਉਣ ਲਈ ਅਤੇ ਗੰਨੇ ਦਾ ਭਾਅ ਲਾਗਤ ਮੁੱਲ ਅਨੁਸਾਰ ਮਿੱਥਣ ਲਈ,ਕਿਸਾਨੀ ਸੰਘਰਸ਼ ਦੇ ਸ਼ਹੀਦ ਕਿਸਾਨਾਂ ਦੇ ਇਕ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ ਰਹਿੰਦੇ ਪ੍ਰੀਵਾਰਾ ਨੂੰ 5 ਲੱਖ ਦਾ ਮੁਆਵਜ਼ਾ ਦੇਣ,ਕਣਕ ਦੀ ਫਸਲ ਉੱਪਰ ਬੋਨਸ, ਖੇਤੀਬਾੜੀ ਮਹਿਕਮੇ ਦੀ ਲਾਪ੍ਰਵਾਹੀ ਅਤੇ ਚਿੱਟੇ ਮੱਛਰ ਕਾਰਨ ਨੁਕਸਾਨੇ ਨਰਮੇ ਦਾ ਮੁਆਵਜਾ, ਗੜੇਮਾਰੀ ਨਾਲ ਖਰਾਬ ਹੋਈ ਬਾਸਮਤੀ ਅਤੇ ਘਾਟੇ ਵਿੱਚ ਵਿਕੀ ਅਤੇ ਖੇਤਾਂ ‘ਚ ਖਰਾਬ ਹੋਈ ਮੂੰਗੀ ਦੇ ਨੁਕਸਾਨ ਦੀ ਪੂਰਤੀ ਆਦਿ ਮੀਟਿੰਗ ਵਿੱਚ ਮੰਨੀਆਂ ਗਈਆਂ ਦੀ ਪੂਰਤੀ ਲਈ ਨੈਸ਼ਨਲ ਹਾਈਵੇ ਧਰਨਾ ਦੇ ਕੇ ਬੰਦ ਕਰਨ ਲਈ ਮਜਬੂਰ ਹੋਣਾ ਪਿਆ |

ਜਿਸ ਉਪਰੰਤ ਕਿਸਾਨਾਂ ਦੇ ਰੋਹ ਅੱਗੇ ਝੁਕਦੇ ਹੋਏ ਸਰਕਾਰ ਵੱਲੋ ਦੋ ਮੰਗਾਂ ਨੂੰ ਫੌਰੀ ਤੌਰ ਤੇ ਮੰਨ ਕੇ ਖੇਤੀਬਾੜੀ ਮੰਤਰੀ ਨੇ ਐਲਾਨ ਕੀਤਾ ਤੇ ਕਿਹਾ ਕਿ ਝੋਨੇ ਦੀ ਫਸਲ ਲਈ ਕੋਈ ਖਰੀਦ ਲਿਮਟ ਦੀ ਸ਼ਰਤ ਨਹੀ ਹੋਵੇਗੀ ਤੇ ਝੋਨੇ ਦਾ ਦਾਣਾ-ਦਾਣਾ ਚੁੱਕਿਆ ਜਾਵੇਗਾ ਅਤੇ ਸੂਬੇ ਭਰ ਦੀਆ ਸਾਰੀਆਂ ਖੰਡ ਮਿੱਲਾਂ 5 ਨਵੰਬਰ ਤੱਕ ਚਾਲੂ ਕਰ ਦਿੱਤੀਆ ਜਾਣਗੀਆਂ ਅਤੇ ਬਾਕੀ ਰਹਿਦੀਆਂ ਮੰਗਾਂ ਲਈ 6 ਅਕਤੂਬਰ ਨੂੰ ਮਾਣਯੋਗ ਮੁੱਖ ਮੰਤਰੀ ਪੰਜਾਬ ਨਾਲ ਮੀਟਿੰਗ ਤੈਅ ਹੋਣ ਉਪਰੰਤ ਅਣਮਿੱਥੇ ਸਮੇਂ ਦਾ ਚੱਕਾ ਜਾਮ 6 ਅਕਤੂਬਰ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ ਅਤੇ SKM ਗੈਰ ਰਾਜਨੀਤਿਕ ਦੇ ਆਗੂਆਂ ਨੇ ਕਿਹਾ 6 ਤਾਰੀਖ ਦੀ ਮੀਟਿੰਗ ਦੇ ਵਿੱਚ ਆਉਣ ਵਾਲੇ ਨਤੀਜੇ ਨੂੰ ਦੇਖਿਆ ਜਾਵੇਗਾ ਅਤੇ ਜੇਕਰ ਲੋੜ ਪਈ ਤਾਂ ਉਸ ਤੋ ਬਾਅਦ ਅੰਦੋਲਨ ਨੂੰ ਹੋਰ ਤਿੱਖਾ ਤੇ ਤੇਜ਼ ਕੀਤਾ ਜਾਵੇਗਾ।

The post ਪੰਜਾਬ ਸਰਕਾਰ ਦੀ ਵਾਅਦਾ ਖ਼ਿਲਾਫੀ ਵਿਰੁੱਧ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਵੱਲੋਂ ਨੈਸ਼ਨਲ ਹਾਈਵੇ ਜਾਮ appeared first on TheUnmute.com - Punjabi News.

Tags:
  • breaking-news
  • kisan-morcha
  • non-political-samyukt-kisan-morcha
  • punjab-government
  • samyukt-kisan-morcha

ਚੰਡੀਗੜ੍ਹ 01 ਅਕਤੂਬਰ 2022: ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਦੋ ਸਾਲ ਪੁਰਾਣੇ ਕੇਸ ਵਿਚ ਪੰਜਾਬ ਸਰਕਾਰ ਦੀ ਵਿਧਾਇਕਾ ਪ੍ਰੋਫੈਸਰ ਬਲਜਿੰਦਰ ਕੌਰ (MLA Professor Baljinder Kaur) ਖ਼ਿਲਾਫ਼ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਹਨ। ਦੱਸਿਆ ਜਾ ਰਿਹਾ ਹੈ ਕਿ ਬਲਜਿੰਦਰ ਕੌਰ ਪਿਛਲੇ ਦੋ ਸਾਲਾਂ ਤੋਂ ਅਦਾਲਤ ਵਿੱਚ ਪੇਸ਼ ਨਹੀਂ ਹੋ ਰਹੀ ਸੀ। ਜਿਕਰਯੋਗ ਹੈ ਕਿ ਸੈਕਟਰ-3 ਥਾਣੇ ਦੀ ਪੁਲੀਸ ਨੇ ਪਿਛਲੇ ਸਾਲ ਅਦਾਲਤ ਵਿੱਚ ਚਾਰਜਸ਼ੀਟ ਦਾਖ਼ਲ ਕੀਤੀ ਸੀ।

ਇਸ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਕਈ ਹੋਰ ‘ਆਪ’ ਆਗੂ ਤੇ ਵਿਧਾਇਕ ਸ਼ਾਮਲ ਹਨ। ਇਨ੍ਹਾਂ ਸਾਰਿਆਂ ਮੁਲਜ਼ਮਾਂ ਖ਼ਿਲਾਫ਼ ਧਾਰਾ 147, 149, 332, 353 ਤਹਿਤ ਕੇਸ ਦਰਜ ਕੀਤਾ ਗਿਆ ਹੈ। ਕਈ ਮੁਲਜ਼ਮ ਪਹਿਲਾਂ ਹੀ ਅਦਾਲਤ ਤੋਂ ਅਗਾਊਂ ਜ਼ਮਾਨਤ ਲੈ ਚੁੱਕੇ ਹਨ, ਜਦੋਂਕਿ ਬਲਜਿੰਦਰ ਕੌਰ ਇਸ ਮਾਮਲੇ ਵਿੱਚ ਅਦਾਲਤ ਵਿੱਚ ਪੇਸ਼ ਨਹੀਂ ਹੋਈ।

ਪ੍ਰਾਪਤ ਜਾਣਕਾਰੀ ਅਨੁਸਾਰ ਘਟਨਾ ਜਨਵਰੀ 2020 ਦੀ ਹੈ ਜਦੋਂ ਪੰਜਾਬ ਵਿੱਚ ਮਹਿੰਗੀ ਬਿਜਲੀ ਦਾ ਮੁੱਦਾ ਭਖਿਆ ਹੋਇਆ ਸੀ ਅਤੇ ‘ਆਪ’ ਦੇ ਸੈਂਕੜੇ ਵਰਕਰ ਤੇ ਆਗੂ ਸੜਕਾਂ ‘ਤੇ ਰੋਸ ਪ੍ਰਦਰਸ਼ਨ ਕਰਦੇ ਹੋਏ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਲਈ ਪਹੁੰਚੇ ਹੋਏ ਸਨ। ਇਸ ਦੌਰਾਨ ਆਗੂਆਂ ਦੀ ਪੁਲੀਸ ਨਾਲ ਹੱਥੋਪਾਈ ਵੀ ਹੋਈ ਜਿਸ ਵਿਚ ਕਈ ਪੁਲਿਸ ਮਹਿਲਾ ਕਾਂਸਟੇਬਲ ਸਮੇਤ ਕਈ ਮੁਲਾਜ਼ਮ ਜ਼ਖਮੀ ਹੋਏ ਸਨ |

The post ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਲੋਂ ‘ਆਪ’ ਵਿਧਾਇਕਾ ਪ੍ਰੋਫੈਸਰ ਬਲਜਿੰਦਰ ਕੌਰ ਵਿਰੁੱਧ ਗ਼ੈਰ-ਜ਼ਮਾਨਤੀ ਵਾਰੰਟ ਜਾਰੀ appeared first on TheUnmute.com - Punjabi News.

Tags:
  • breaking-news
  • mla-professor-baljinder-kaur
  • professor-baljinder-kaur

ਜਸਪ੍ਰੀਤ ਬੁਮਰਾਹ ਅਜੇ ਆਗਾਮੀ ਟੀ-20 ਵਿਸ਼ਵ ਕੱਪ ਤੋਂ ਬਾਹਰ ਨਹੀਂ ਹੋਏ: ਸੌਰਵ ਗਾਂਗੁਲੀ

Saturday 01 October 2022 08:04 AM UTC+00 | Tags: 20 australia bcci breaking-news cricket-news fast-bowler-bumrah icc icc-mens-t20-world-cup-2022 india-and-south-africa india-vs-south-africa india-vs-south-africa-t-20 ind-vs-sa ind-vs-sa-live-score jasprit-bumrah live-score mohammad-siraj news sourav-ganguly sports-news t20-world-cup t20-world-cup-2022 the-first-t20-match-between-india-and-south-africa the-unmute-breaking-news the-unmute-latest-news the-unmute-punjabi-news virat-kohli

ਚੰਡੀਗੜ੍ਹ 01 ਅਕਤੂਬਰ 2022: ਭਾਰਤੀ ਪ੍ਰਸ਼ੰਸਕ ਜਸਪ੍ਰੀਤ ਬੁਮਰਾਹ (Jasprit Bumrah) ਦੀ ਫਿਟਨੈੱਸ ਨੂੰ ਲੈ ਕੇ ਚਿੰਤਤ ਹਨ, ਇਸਦੇ ਨਾਲ ਹੀ ਬੁਮਰਾਹ ਦੇ ਟੀ-20 ਵਿਸ਼ਵ ਕੱਪ ਤੋਂ ਬਾਹਰ ਹੋਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ | ਇਸ ਦੌਰਾਨ ਬੀਸੀਸੀਆਈ ਦੇ ਪ੍ਰਧਾਨ ਅਤੇ ਸਾਬਕਾ ਭਾਰਤੀ ਕਪਤਾਨ ਸੌਰਵ ਗਾਂਗੁਲੀ (Sourav Ganguly) ਨੇ ਮੀਡੀਆ ਰਿਪੋਰਟਾਂ ਨੂੰ ਖਾਰਜ ਕਰ ਦਿੱਤਾ ਹੈ| ਉਨ੍ਹਾਂ ਨੇ ਦਾਅਵਾ ਕੀਤਾ ਹੈ ਕਿ ਤੇਜ਼ ਗੇਂਦਬਾਜ਼ ਆਗਾਮੀ ਟੀ-20 ਵਿਸ਼ਵ ਕੱਪ ਤੋਂ ਬਾਹਰ ਨਹੀਂ ਹੋਏ |

ਵੀਰਵਾਰ ਨੂੰ ਮੀਡੀਆ ‘ਚ ਖਬਰ ਆਈ ਸੀ ਕਿ ਇਹ ਸਟਾਰ ਤੇਜ਼ ਗੇਂਦਬਾਜ਼ ਪਿੱਠ ‘ਚ ਫ੍ਰੈਕਚਰ ਦੀ ਸੱਟ ਕਾਰਨ ਵਿਸ਼ਵ ਕੱਪ ਤੋਂ ਬਾਹਰ ਹੋ ਗਿਆ ਹੈ। ਪਰ ਸੌਰਵ ਗਾਂਗੁਲੀ ਨੇ ਸਾਫ਼ ਕਿਹਾ ਕਿ ਬੁਮਰਾਹ ਬਾਹਰ ਨਹੀਂ ਹੋਏ ਅਤੇ ਉਹ ਟੀਮ ਦੇ ਨਾਲ ਆਸਟ੍ਰੇਲੀਆ ਜਾਣਗੇ ।

ਇਸਦੇ ਨਾਲ ਹੀ ਗਾਂਗੁਲੀ ਨੇ ਬੁਮਰਾਹ ਦੀ ਸੱਟ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਸੌਰਵ ਗਾਂਗੁਲੀ ਨੇ ਕਿਹਾ, ਬੁਮਰਾਹ ਅਜੇ ਵਿਸ਼ਵ ਕੱਪ ਤੋਂ ਬਾਹਰ ਨਹੀਂ ਹੋਏ ਹੈ। ਦੇਖਦੇ ਹਾਂ ਕੀ ਹੁੰਦਾ ਹੈ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਅਜੇ ਉਮੀਦ ਬਾਕੀ ਹੈ, ਪਰ ਸਾਨੂੰ ਅਗਲੇ 3-4 ਦਿਨਾਂ ਵਿੱਚ ਪਤਾ ਲੱਗ ਜਾਵੇਗਾ। ਸਾਨੂੰ ਉਮੀਦ ਰੱਖਣੀ ਚਾਹੀਦੀ ਹੈ ਅਤੇ ਉਸ ਨੂੰ ਹੁਣੇ ਟੂਰਨਾਮੈਂਟ ਤੋਂ ਬਾਹਰ ਨਹੀਂ ਕਰਨਾ ਚਾਹੀਦਾ।

The post ਜਸਪ੍ਰੀਤ ਬੁਮਰਾਹ ਅਜੇ ਆਗਾਮੀ ਟੀ-20 ਵਿਸ਼ਵ ਕੱਪ ਤੋਂ ਬਾਹਰ ਨਹੀਂ ਹੋਏ: ਸੌਰਵ ਗਾਂਗੁਲੀ appeared first on TheUnmute.com - Punjabi News.

Tags:
  • 20
  • australia
  • bcci
  • breaking-news
  • cricket-news
  • fast-bowler-bumrah
  • icc
  • icc-mens-t20-world-cup-2022
  • india-and-south-africa
  • india-vs-south-africa
  • india-vs-south-africa-t-20
  • ind-vs-sa
  • ind-vs-sa-live-score
  • jasprit-bumrah
  • live-score
  • mohammad-siraj
  • news
  • sourav-ganguly
  • sports-news
  • t20-world-cup
  • t20-world-cup-2022
  • the-first-t20-match-between-india-and-south-africa
  • the-unmute-breaking-news
  • the-unmute-latest-news
  • the-unmute-punjabi-news
  • virat-kohli

ਚੰਡੀਗੜ੍ਹ 01 ਅਕਤੂਬਰ 2022: ਪੀਆਰਟੀਸੀ (PRTC) ਤੇ ਪਨਬੱਸ (PUNBUS)  ਦੇ ਕੱਚੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਖ਼ਿਲਾਫ ਮੋਰਚਾ ਖੋਲ੍ਹ ਦਿੱਤਾ ਹੈ | ਇਨ੍ਹਾਂ ਕੱਚੇ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਚੰਡੀਗੜ੍ਹ-ਖਰੜ ਹਾਈਵੇਅ ਜਾਮ ਕਰ ਦਿੱਤਾ ਹੈ ਅਤੇ ਪੰਜਾਬ ਸਰਕਾਰ ਖ਼ਿਲਾਫ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ | ਇਨ੍ਹਾਂ ਕੱਚੇ ਮੁਲਾਜ਼ਮਾਂ ਵਲੋਂ ਪੰਜਾਬ ਸਰਕਾਰ ਤੋਂ ਰੈਗੂਲਰ ਕਰਨ ਅਤੇ ਆਉਟਸੋਰਸਿੰਗ ਦੀ ਭਰਤੀ ਬੰਦ ਕਰਕੇ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਮੰਗ ਕੀਤੀ ਗਈ ਹੈ । ਇਸਦੇ ਨਾਲ ਹੀ ਕੱਚੇ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਅਸੀਂ ਪਿਛਲੇ 15 ਸਾਲਾਂ ਤੋਂ ਪਨਬੱਸ ਵਿੱਚ ਕੰਮ ਕਰ ਰਹੇ ਹਾਂ। ਉਹ ਨਵੇਂ ਮੁਲਾਜ਼ਮ ਭਰਤੀ ਕਰ ਰਹੇ ਹਨ ਪਰ ਸਾਨੂੰ ਕਿਤੇ ਵੀ ਤਬਦੀਲ ਨਹੀਂ ਕੀਤਾ ਜਾ ਰਿਹਾ।

The post ਪੀਆਰਟੀਸੀ ਤੇ ਪਨਬੱਸ ਦੇ ਕੱਚੇ ਮੁਲਾਜ਼ਮਾਂ ਨੇ ਖਰੜ-ਮੋਹਾਲੀ ਨੈਸ਼ਨਲ ਹਾਈਵੇ ‘ਤੇ ਕੀਤਾ ਚੱਕਾ ਜਾਮ appeared first on TheUnmute.com - Punjabi News.

Tags:
  • breaking-news
  • kharar-mohali-national-highway.

ਸ਼ਿਮਲਾ 'ਚ ਵਾਪਰਿਆ ਦਰਦਨਾਕ ਹਾਦਸਾ, ਕਾਰ 'ਤੇ ਟਰੱਕ ਪਲਟਣ ਕਾਰਨ 3 ਜਣਿਆਂ ਦੀ ਮੌਤ

Saturday 01 October 2022 09:09 AM UTC+00 | Tags: 3 accident-news breaking-news chief-minister-jai-ram-thakur himachal-pradesh news punjab-news shimla shimla-latest-news sho-dharam-sen-negi the-unmute-breaking-news the-unmute-punjab

ਚੰਡੀਗੜ੍ਹ 01 ਅਕਤੂਬਰ 2022: ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ (Shimla) ਵਿੱਚ ਇੱਕ ਅੱਜ ਦਰਦਨਾਕ ਹਾਦਸਾ ਵਾਪਰਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ਿਮਲਾ ਦੇ ਛਾਰਾਬੜਾ ਨੇੜੇ ਗਰੀਨ ਵੈਲੀ ਵਿੱਚ ਸੇਬਾਂ ਨਾਲ ਭਰਿਆ ਇੱਕ ਟਰੱਕ ਬੇਕਾਬੂ ਹੋ ਕੇ ਕਾਰ ‘ਤੇ ਪਲਟ ਗਿਆ | ਇਸ ਹਾਦਸੇ ਵਿਚ ਕਾਰ ਵਿੱਚ ਸਵਾਰ ਤਿੰਨ ਜਣਿਆਂ ਦੀ ਮੌਤ ਦੀ ਖਬਰ ਹੈ, ਜਦੋਂ ਕਿ ਇੱਕ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ।

ਇਸ ਦੌਰਾਨ ਪੁਲਿਸ ਨੇ ਟਰੱਕ ਡਰਾਈਵਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਮੌਕੇ ‘ਤੇ ਪਹੁੰਚੀ ਪੁਲਿਸ ਜਾਂਚ ‘ਚ ਜੁਟੀ ਹੋਈ ਹੈ। ਇਸ ਹਾਦਸੇ ਵਿਚ ਟਰੱਕ ਦੇ ਡਰਾਈਵਰ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ । ਇਸ ਮੌਕੇ ਐਸਐਚਓ ਧਰਮ ਸੇਨ ਨੇਗੀ ਨੇ ਦੱਸਿਆ ਕਿ ਮ੍ਰਿਤਕਾਂ ਦੀਆਂ ਲਾਸ਼ਾਂ ਆਈਜੀਐਮਸੀ ਸ਼ਿਮਲਾ ਵਿਖੇ ਪੋਸਟਮਾਰਟਮ ਤੋਂ ਬਾਅਦ ਵਾਰਸਾਂ ਨੂੰ ਸੌਂਪ ਦਿੱਤੀਆਂ ਗਈਆਂ ਹਨ। ਮ੍ਰਿਤਕਾਂ ਦੀ ਪਛਾਣ ਸੂਰਤ ਰਾਮ (45) ਪੁੱਤਰ ਜਗਤ ਰਾਮ ਪਿੰਡ ਆਰਾ ਟਿੱਕਰੀ, ਪ੍ਰਤਾਪ (71) ਪਿੰਡ ਸ਼ੇਰੀ, ਡਾਕਖਾਨਾ ਕਰਹਾਲ ਅਤੇ ਕ੍ਰਿਪਾਰਾਮ ਪੁੱਤਰ ਮਾਨ ਦਾਸ ਪਿੰਡ ਕੁਸ਼ਵਾਹਾ ਟਿੱਕਰੀ, ਤਹਿਸੀਲ ਚੌਪਾਲ ਵਜੋਂ ਹੋਈ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਜੈ ਰਾਮ ਠਾਕੁਰ ਨੇ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ ਹੈ।

The post ਸ਼ਿਮਲਾ ‘ਚ ਵਾਪਰਿਆ ਦਰਦਨਾਕ ਹਾਦਸਾ, ਕਾਰ ‘ਤੇ ਟਰੱਕ ਪਲਟਣ ਕਾਰਨ 3 ਜਣਿਆਂ ਦੀ ਮੌਤ appeared first on TheUnmute.com - Punjabi News.

Tags:
  • 3
  • accident-news
  • breaking-news
  • chief-minister-jai-ram-thakur
  • himachal-pradesh
  • news
  • punjab-news
  • shimla
  • shimla-latest-news
  • sho-dharam-sen-negi
  • the-unmute-breaking-news
  • the-unmute-punjab

ਬਰਨਾਲਾ ਪੁਲਿਸ ਦੇ ਕਾਂਸਟੇਬਲ ਸਤਨਾਮ ਸ਼ਰਮਾ ਦੀ ਇਲਾਜ ਦੌਰਾਨ ਹੋਈ ਮੌਤ, ਸੜਕ ਹਾਦਸੇ ਦਾ ਹੋਇਆ ਸੀ ਸ਼ਿਕਾਰ

Saturday 01 October 2022 09:24 AM UTC+00 | Tags: aam-aadmi-party baranala-police breaking-news cm-bhagwant-mann constable-satnam-sharma mohali-cricket-stadium news punjab-dgp punjab-dgp-gaurav-yadav punjab-government punjabi-latest-news punjab-news satnam-sharma the-unmute-breaking-news the-unmute-update

ਬਰਨਾਲਾ 01 ਅਕਤੂਬਰ 2022: 20 ਸਤੰਬਰ ਨੂੰ ਕਾਂਸਟੇਬਲ ਸਤਨਾਮ ਸ਼ਰਮਾ (Constable Satnam Sharma) ਮੋਹਾਲੀ ਕ੍ਰਿਕਟ ਸਟੇਡੀਅਮ ਤੋਂ ਡਿਊਟੀ ਤੋਂ ਬਰਨਾਲਾ ਵਾਪਸ ਪਰਤ ਰਿਹਾ ਸੀ ਕਿ ਪਟਿਆਲਾ ਨੇੜੇ ਸੜਕ ਹਾਦਸੇ ਵਿੱਚ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਕਈ ਦਿਨਾਂ ਤੋਂ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਿਹਾ ਸੀ। ਜਿਸਦੇ ਚੱਲਦਿਆਂ ਕਾਂਸਟੇਬਲ ਸਤਨਾਮ ਰਾਏ ਸ਼ਰਮਾ ਦੀ ਇਲਾਜ ਦੌਰਾਨ ਮੌਤ ਹੋ ਗਈ

ਦੱਸਿਆ ਜਾ ਰਿਹਾ ਹੈ ਕਿ ਸਤਨਾਮ ਮਾਪਿਆਂ ਦਾ ਇਕਲੌਤਾ ਪੁੱਤਰ ਸੀ | ਸਤਨਾਮ ਸ਼ਰਮਾ ਬਰਨਾਲਾ ਦੇ ਥਾਣਾ ਸਿਟੀ ਵਿੱਚ ਪੀ.ਸੀ.ਆਰ. ਵਿੱਚ ਸੇਵਾ ਨਿਭਾ ਰਿਹਾ ਸੀ। ਸਤਨਾਮ ਦੇ ਇਲਾਜ ਲਈ ਸੋਸ਼ਲ ਮੀਡੀਆ ‘ਤੇ ਵੀ ਮਦਦ ਦੀ ਅਪੀਲ ਕੀਤੀ ਗਈ ਅਤੇ ਜਿੱਥੇ ਲੋਕਾਂ ਨੇ ਸਤਨਾਮ ਦੇ ਇਲਾਜ ਲਈ ਵੱਡੀ ਪੱਧਰ ‘ਤੇ ਮਦਦ ਕੀਤੀ, ਉਥੇ ਹੀ ਪੰਜਾਬ ਪੁਲਿਸ ਦੇ ਡੀਜੀਪੀ ਨੇ ਵੀ ਟਵੀਟ ਕਰਕੇ ਸਤਨਾਮ ਦੇ ਇਲਾਜ ਲਈ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ। ਪਰ ਅੱਜ ਇਲਾਜ ਦੌਰਾਨ ਸਤਨਾਮ ਦੀ ਮੌਤ ਹੋ ਗਈ, ਉਸ ਦੀ ਮੌਤ ਦੀ ਖ਼ਬਰ ਸੁਣਦਿਆਂ ਜ਼ਿਲ੍ਹਾ ਬਰਨਾਲਾ ਵਿੱਚ ਸੋਗ ਦੀ ਲਹਿਰ ਹੈ

The post ਬਰਨਾਲਾ ਪੁਲਿਸ ਦੇ ਕਾਂਸਟੇਬਲ ਸਤਨਾਮ ਸ਼ਰਮਾ ਦੀ ਇਲਾਜ ਦੌਰਾਨ ਹੋਈ ਮੌਤ, ਸੜਕ ਹਾਦਸੇ ਦਾ ਹੋਇਆ ਸੀ ਸ਼ਿਕਾਰ appeared first on TheUnmute.com - Punjabi News.

Tags:
  • aam-aadmi-party
  • baranala-police
  • breaking-news
  • cm-bhagwant-mann
  • constable-satnam-sharma
  • mohali-cricket-stadium
  • news
  • punjab-dgp
  • punjab-dgp-gaurav-yadav
  • punjab-government
  • punjabi-latest-news
  • punjab-news
  • satnam-sharma
  • the-unmute-breaking-news
  • the-unmute-update

ਪ੍ਰਦਰਸ਼ਨਕਾਰੀਆਂ ਨੇ ਮੁੱਖ ਮੰਤਰੀ ਦੀ ਪਤਨੀ ਦਾ ਰੋਕਿਆ ਕਾਫ਼ਲਾ, ਕਾਲੀਆਂ ਝੰਡੀਆਂ ਦਿਖਾ ਕੇ ਕੀਤਾ ਵਿਰੋਧ

Saturday 01 October 2022 09:57 AM UTC+00 | Tags: aam-aadmi-party breaking-news chief-minister-bhagwant-mann cm-bhagwant-mann ex-servicemen former-cog-soldiers gurpreet-kaur. mla-narinder-kaur-bharaj news nwes punjab punjab-government punjabi-news punjab-police sangrur-news the-unmute-breaking-news

ਚੰਡੀਗੜ੍ਹ 01 ਅਕਤੂਬਰ 2022: ਵਿਧਾਇਕ ਨਰਿੰਦਰ ਕੌਰ ਭਰਾਜ ਦੇ ਦਫ਼ਤਰ ਦਾ ਉਦਘਾਟਨ ਕਰਨ ਪਹੁੰਚੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਗੁਰਪ੍ਰੀਤ ਕੌਰ, ਮਾਤਾ ਅਤੇ ਭੈਣ ਨੂੰ ਸਾਬਕਾ ਸੀਓਜੀ ਸੈਨਿਕਾਂ ਦੇ ਵਿਰੋਧ ਦਾ ਭਾਰੀ ਸਾਹਮਣਾ ਕਰਨਾ ਪਿਆ | ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਕਾਲੀਆਂ ਝੰਡੀਆਂ ਦਿਖਾ ਕੇ ਵਿਰੋਧ ਪ੍ਰਦਰਸ਼ਨ ਕੀਤਾ |

ਦੱਸਿਆ ਜਾ ਰਿਹਾ ਹੈ ਕਿ ਸੰਗਰੂਰ ਵਿਚ ਸਾਬਕਾ ਫ਼ੌਜੀਆਂ ਨੇ ਮੁੱਖ ਮੰਤਰੀ ਦੀ ਪਤਨੀ ਦੇ ਕਾਫ਼ਲੇ ਦਾ ਘਿਰਾਵ ਕੀਤਾ | ਦਫ਼ਤਰ ਨੂੰ ਦੋ ਪਾਸਿਉਂ ਘਿਰਾਵ ਕਾਰਨ ਪਹਿਲਾਂ ਤਾਂ ਮੁੱਖ ਮੰਤਰੀ ਦੀ ਪਤਨੀ, ਮਾਤਾ ਅਤੇ ਭੈਣ ਤੈਅ ਸਮੇਂ ਤੋਂ ਲਗਭਗ ਦੋ ਘੰਟੇ ਦੇਰੀ ਨਾਲ ਪਹੁੰਚੀਆਂ ਅਤੇ ਵਾਪਸੀ ਮੌਕੇ ਸਾਬਕਾ ਫੋਜੀਆਂ ਅਤੇ ਪੁਲਿਸ ਵਿਚਾਲੇ ਧੱਕਾ-ਮੁੱਕੀ ਹੋ ਗਈ, ਇਸ ਦੌਰਾਨ ਪੁਲਿਸ ਵਲੋਂ ਪ੍ਰਦਰਸ਼ਨਕਾਰੀਆਂ ਹਟਾ ਕੇ ਕਾਫ਼ਲੇ ਨੂੰ ਕੱਢਿਆ ਗਿਆ। ਇਸ ਦੌਰਾਨ ਵੱਡੀ ਗਿਣਤੀ ਵਿਚ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਸੀ

The post ਪ੍ਰਦਰਸ਼ਨਕਾਰੀਆਂ ਨੇ ਮੁੱਖ ਮੰਤਰੀ ਦੀ ਪਤਨੀ ਦਾ ਰੋਕਿਆ ਕਾਫ਼ਲਾ, ਕਾਲੀਆਂ ਝੰਡੀਆਂ ਦਿਖਾ ਕੇ ਕੀਤਾ ਵਿਰੋਧ appeared first on TheUnmute.com - Punjabi News.

Tags:
  • aam-aadmi-party
  • breaking-news
  • chief-minister-bhagwant-mann
  • cm-bhagwant-mann
  • ex-servicemen
  • former-cog-soldiers
  • gurpreet-kaur.
  • mla-narinder-kaur-bharaj
  • news
  • nwes
  • punjab
  • punjab-government
  • punjabi-news
  • punjab-police
  • sangrur-news
  • the-unmute-breaking-news

ਗੁਜਰਾਤ ਦੌਰੇ 'ਤੇ ਪਹੁੰਚੇ CM ਭਗਵੰਤ ਮਾਨ ਨੇ ਕਿਹਾ, ਸਿਆਸੀ ਗੰਦਗੀ ਨੂੰ ਕਰਾਂਗੇ ਸਾਫ਼

Saturday 01 October 2022 10:23 AM UTC+00 | Tags: aam-aadmi-party aam-aadmi-partys-national-convener bhagwant-mann breaking-news cm-bhagwant-mann cm-mann-visit-gujarat delhi-chief-minister-convenor-arvind-kejriwal gujarat gujarat-assembly-elections iqlab-zindabad kachh kandla news the-unmute-punjab the-unmute-punjabi-news

ਚੰਡੀਗੜ੍ਹ 01 ਅਕਤੂਬਰ 2022: ਆਗਾਮੀ ਗੁਜਰਾਤ (Gujarat) ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਹਲਚਲ ਤੇਜ ਹੋ ਗਈਆਂ ਹਨ । ਇਸ ਦੌਰਾਨ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਲਗਾਤਾਰ ਗੁਜਰਾਤ ਵਿੱਚ ਰੈਲੀਆਂ ਕੀਤੀਆਂ ਜਾ ਰਹੀਆਂ ਹਨ, ਇਸਦੇ ਨਾਲ ਹੀ ਅੱਜ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਜਰਾਤ ਦੇ ਕੱਛ ਵਿੱਚ ਇੱਕ ਰੈਲੀ ਕੀਤੀ | ਜਿਕਰਯੋਗ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਦੋ ਦਿਨਾਂ ਗੁਜਰਾਤ ਦੌਰੇ ‘ਤੇ ਹਨ |

ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਦੇ ਲੋਕ ਮਿਹਨਤ ਕਰਦੇ ਹਨ ਪਰ ਦੇਸ਼ ਦੇ ਨੇਤਾ ਭ੍ਰਿਸ਼ਟ ਹਨ |ਇਸ ਲਈ ਉਨ੍ਹਾਂ ਦੇ ਵਿਦੇਸ਼ੀ ਬੈਂਕਾਂ ਵਿੱਚ ਖਾਤੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੱਖਾਂ ਲੋਕਾਂ ਦੇ ਘਰਾਂ ਦੇ ਬਿਜਲੀ ਬਿੱਲ ਜ਼ੀਰੋ ‘ਤੇ ਆ ਰਹੇ ਹਨ। ਇਸਦੇ ਨਾਲ ਹੀ ਉਨ੍ਹਾਂ ਨੇ ਭਾਜਪਾ ‘ਤੇ ‘ਆਪ’ ਨੂੰ ਰੋਕਣ ਦਾ ਦੋਸ਼ ਲਗਾਇਆ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਕੂਲਾਂ, ਕਾਲਜਾਂ ਅਤੇ ਹਸਪਤਾਲਾਂ ਅਤੇ ਬਿਜਲੀ ਦੀ ਗੱਲ ਕਰਦੀ ਹੈ। ਪਹਿਲਾਂ ਲੋਕਾਂ ਕੋਲ ਬਦਲਾਵ ਲਈ ਕੁਝ ਨਹੀਂ ਸੀ, ਪਰ ਉਨ੍ਹਾਂ ਕੋਲ ਹੁਣ ਵਿਕਲਪ ਹੈ | ਉਨ੍ਹਾਂ ਕਿਹਾ ਕਿ ਕਮਲ ਦਾ ਫੁੱਲ ਚਿੱਕੜ ਵਿੱਚ ਉੱਗਦਾ ਹੈ ਅਤੇ ‘ਆਪ’ ਦਾ ਝਾੜੂ ਚਿੱਕੜ ਨੂੰ ਸਾਫ਼ ਕਰਦਾ ਹੈ। ਮਾਨ ਨੇ ਕਿਹਾ ਕਿ ਅਸੀਂ ਸਿਆਸੀ ਗੰਦਗੀ ਨੂੰ ਸਾਫ਼ ਕਰਾਂਗੇ। ਉਨ੍ਹਾਂ ਨੇ ਜਨਤਾ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਤੁਸੀਂ ਚੋਣਾਂ ਵਾਲੇ ਦਿਨ ਜੋ ਬਟਨ ਦਬਾਉਂਦੇ ਹੋ, ਉਹ ਕਿਸੇ ਪਾਰਟੀ ਦਾ ਨਹੀਂ ਬਲਕਿ ਤੁਹਾਡੇ ਬੱਚਿਆਂ ਦੇ ਭਵਿੱਖ ਦਾ ਹੈ। ਉਨ੍ਹਾਂ ਨੇ ਲੋਕਾਂ ਨੂੰ ਸਮਝਦਾਰੀ ਨਾਲ ਵੋਟ ਪਾਉਣ ਲਈ ਕਿਹਾ।

ਮੁੱਖ ਮੰਤਰੀ ਭਗਵੰਤ ਮਾਨ ਨੇ ਗੁਜਰਾਤ ਦੇ ਕਾਂਡਲਾ ਨਾਲ ਪੰਜਾਬ ਦਾ ਡੂੰਘਾ ਸਬੰਧ ਦੱਸਿਆ। ਉਨ੍ਹਾਂ ਕਿਹਾ ਕਿ ਕਾਂਡਲਾ ਅਤੇ ਪੰਜਾਬ ਵਿਚਕਾਰ ਸੜਕ ਵਪਾਰਕ ਨਜ਼ਰੀਏ ਤੋਂ ਮਹੱਤਵਪੂਰਨ ਹੈ। ਅੰਤ ਵਿੱਚ ਉਨ੍ਹਾਂ ਨੇ ਇਕਲਾਬ ਜ਼ਿੰਦਾਬਾਦ ਦੇ ਨਾਅਰੇ ਲਗਾ ਕੇ ਆਪਣਾ ਸੰਬੋਧਨ ਪੂਰਾ ਕੀਤਾ।

The post ਗੁਜਰਾਤ ਦੌਰੇ ‘ਤੇ ਪਹੁੰਚੇ CM ਭਗਵੰਤ ਮਾਨ ਨੇ ਕਿਹਾ, ਸਿਆਸੀ ਗੰਦਗੀ ਨੂੰ ਕਰਾਂਗੇ ਸਾਫ਼ appeared first on TheUnmute.com - Punjabi News.

Tags:
  • aam-aadmi-party
  • aam-aadmi-partys-national-convener
  • bhagwant-mann
  • breaking-news
  • cm-bhagwant-mann
  • cm-mann-visit-gujarat
  • delhi-chief-minister-convenor-arvind-kejriwal
  • gujarat
  • gujarat-assembly-elections
  • iqlab-zindabad
  • kachh
  • kandla
  • news
  • the-unmute-punjab
  • the-unmute-punjabi-news

ਪੰਜਾਬ ਲੋਕ ਕਾਂਗਰਸ ਦੇ ਕਈ ਵਰਕਰ ਤੇ ਪਟਿਆਲਾ ਦੇ ਮੇਅਰ ਸੰਜੀਵ ਸ਼ਰਮਾ ਬਿੱਟੂ ਭਾਜਪਾ 'ਚ ਹੋਏ ਸ਼ਾਮਲ

Saturday 01 October 2022 10:48 AM UTC+00 | Tags: aam-aadmi-party bharatiya-janata-party bjp bjp-punjab-president-ashwani-sharma captain-amarinder-singh congress news patiala-news punjab-bjp punjab-congress punjab-government punjab-lok-congress sanjeev-sharma-bittu the-unmute-breaking-news the-unmute-punjabi-news

ਚੰਡੀਗੜ੍ਹ 01 ਅਕਤੂਬਰ 2022: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਭਾਰਤੀ ਜਨਤਾ ਪਾਰਟੀ (BJP) ਵਿੱਚ ਸ਼ਾਮਲ ਹੋਣ ਤੋਂ ਬਾਅਦ ਅੱਜ ਚੰਡੀਗੜ੍ਹ ਸੈਕਟਰ 37 ਸਥਿਤ ਭਾਜਪਾ ਪੰਜਾਬ ਦੇ ਮੁੱਖ ਦਫਤਰ ਵਿਖੇ ਪੰਜਾਬ ਲੋਕ ਕਾਂਗਰਸ ਦੇ ਕਈ ਆਗੂ ਤੇ ਪਟਿਆਲਾ ਦੇ ਮੇਅਰ ਸੰਜੀਵ ਸ਼ਰਮਾ ਬਿੱਟੂ ਨੇ 27 ਕੌਂਸਲਰਾਂ ਸਮੇਤ ਭਾਜਪਾ ਦਾ ਪੱਲਾ ਫੜਿਆ | ਇਸ ਦੌਰਾਨ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਕੁਮਾਰ ਸ਼ਰਮਾ ਇਨ੍ਹਾਂ ਨੇ ਇਨ੍ਹਾਂ ਆਗੂ ਨੂੰ ਸ਼ਾਮਲ ਕੀਤਾ | ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਦੀ ਮੌਜੂਦ ਰਹੇ ।

ਭਾਜਪਾ ‘ਚ ਸ਼ਾਮਲ ਹੋਏ ਇਨ੍ਹਾਂ ਸਾਰੇ ਨਵੇਂ ਮੈਂਬਰਾਂ ਦਾ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ, ਕੈਪਟਨ ਅਮਰਿੰਦਰ ਸਿੰਘ ਅਤੇ ਬੀਬਾ ਜੈ ਇੰਦਰ ਕੌਰ ਵੱਲੋਂ ਸਵਾਗਤ ਕੀਤਾ । ਜਿਕਰਯੋਗ ਹੈ ਕਿ 19 ਸਤੰਬਰ ਨੂੰ ਕੈਪਟਨ ਅਮਰਿੰਦਰ ਸਿੰਘ (Captain Amarinder Singh) ਭਾਰਤੀ ਜਨਤਾ ਪਾਰਟੀ (BJP) ਵਿੱਚ ਸ਼ਾਮਲ ਹੋ ਗਏ ਸਨ । ਉਨ੍ਹਾਂ ਨੇ ਆਪਣੀ ਪਾਰਟੀ ਪੰਜਾਬ ਲੋਕ ਕਾਂਗਰਸ ਦਾ ਭਾਜਪਾ ਵਿੱਚ ਰਲੇਵਾਂ ਕਰ ਦਿੱਤਾ ਸੀ ।

The post ਪੰਜਾਬ ਲੋਕ ਕਾਂਗਰਸ ਦੇ ਕਈ ਵਰਕਰ ਤੇ ਪਟਿਆਲਾ ਦੇ ਮੇਅਰ ਸੰਜੀਵ ਸ਼ਰਮਾ ਬਿੱਟੂ ਭਾਜਪਾ ‘ਚ ਹੋਏ ਸ਼ਾਮਲ appeared first on TheUnmute.com - Punjabi News.

Tags:
  • aam-aadmi-party
  • bharatiya-janata-party
  • bjp
  • bjp-punjab-president-ashwani-sharma
  • captain-amarinder-singh
  • congress
  • news
  • patiala-news
  • punjab-bjp
  • punjab-congress
  • punjab-government
  • punjab-lok-congress
  • sanjeev-sharma-bittu
  • the-unmute-breaking-news
  • the-unmute-punjabi-news

Women'S Asia Cup 2022: ਭਾਰਤੀ ਮਹਿਲਾ ਟੀਮ ਨੇ ਸ੍ਰੀਲੰਕਾ ਨੂੰ 41 ਦੌੜਾਂ ਨਾਲ ਹਰਾਇਆ

Saturday 01 October 2022 11:04 AM UTC+00 | Tags: 20 41 breaking-news cricket-news ind-w-vs-sl-w-t20 news sports-latest-news sports-news sri-lanka sri-lankan-team t20-asia-cup the-indian-womens-team the-unmute-breaking-news the-unmute-latest-update the-unmute-news womens-asia-cup-2022 wt20world-cup

ਚੰਡੀਗੜ੍ਹ 01 ਅਕਤੂਬਰ 2022: (IND-W vs SL-W T20) ਮਹਿਲਾ ਟੀ-20 ਏਸ਼ੀਆ ਕੱਪ 2022 ਵਿਚ ਸ੍ਰੀਲੰਕਾ ਦੀ ਟੀਮ ਨੇ ਟਾਸ ਜਿੱਤ ਕੇ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਦਿੱਤਾ | ਭਾਰਤੀ ਮਹਿਲਾ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 150 ਦੌੜਾਂ ਬਣਾਈਆਂ, ਪਰ ਦੂਜੇ ਪਾਸੇ ਭਾਰਤ ਦੇ 150 ਦੌੜਾਂ ਦੇ ਜਵਾਬ ਵਿੱਚ ਸ੍ਰੀਲੰਕਾ ਦੀ ਟੀਮ ਸਿਰਫ਼ 18.2 ਓਵਰਾਂ ਵਿੱਚ 109 ਦੌੜਾਂ ਹੀ ਬਣਾ ਸਕੀ ਤੇ ਭਾਰਤ ਨੇ ਇਹ ਮੈਚ 41 ਦੌੜਾਂ ਨਾਲ ਜਿੱਤ ਲਿਆ।

The post Women’S Asia Cup 2022: ਭਾਰਤੀ ਮਹਿਲਾ ਟੀਮ ਨੇ ਸ੍ਰੀਲੰਕਾ ਨੂੰ 41 ਦੌੜਾਂ ਨਾਲ ਹਰਾਇਆ appeared first on TheUnmute.com - Punjabi News.

Tags:
  • 20
  • 41
  • breaking-news
  • cricket-news
  • ind-w-vs-sl-w-t20
  • news
  • sports-latest-news
  • sports-news
  • sri-lanka
  • sri-lankan-team
  • t20-asia-cup
  • the-indian-womens-team
  • the-unmute-breaking-news
  • the-unmute-latest-update
  • the-unmute-news
  • womens-asia-cup-2022
  • wt20world-cup

ਅੰਮ੍ਰਿਤਸਰ ਭਗਤਾਂਵਾਲਾ ਦਾਣਾ ਮੰਡੀ ਵਿਖੇ ਡਾ.ਇੰਦਰਬੀਰ ਸਿੰਘ ਨਿੱਜਰ ਨੇ ਝੋਨੇ ਦੀ ਖਰੀਦ ਕਰਵਾਈ ਸ਼ੁਰੂ

Saturday 01 October 2022 11:18 AM UTC+00 | Tags: aam-aadmi-party bhaktanwala-dana-mandi breaking-news cm-bhagwant-mann dr-inderbir-singh-nijhar he-government-procurement inderbir-singh-nijhar kuldeep-singh-dhaliwal-news news paddy-crop punjab-government the-unmute-breaking the-unmute-punjab the-unmute-report

ਅੰਮ੍ਰਿਤਸਰ 01 ਅਕਤੂਬਰ 2022: ਪੰਜਾਬ ਭਰ ਦੀਆਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਸਰਕਾਰੀ ਖ਼ਰੀਦ 1 ਅਕਤੂਬਰ ਯਾਨੀ ਅੱਜ ਤੋਂ ਸ਼ੁਰੂ ਹੋਣ ਜਾ ਰਹੀ ਹੈ। ਇਸਦੇ ਚੱਲਦਿਆਂ ਪ੍ਰਸ਼ਾਸ਼ਨਿਕ ਅਧਿਕਾਰੀਆਂ ਨੇ ਕਿਹਾ ਕਿ ਅੰਮ੍ਰਿਤਸਰ ਦੀ ਭਗਤਾਂਵਾਲਾ ਦਾਣਾ ਮੰਡੀ ਵਿੱਚ ਝੋਨੇ ਦੀ ਖਰੀਦ ਦੇ ਪੁਖਤਾ ਪ੍ਰਬੰਧ ਕਰ ਲਏ ਗਏ ਹਨ |

ਅੰਮ੍ਰਿਤਸਰ ਦੀ ਭਗਤਾਂਵਾਲਾ ਦਾਣਾ ਮੰਡੀ ਵਿਖੇ ਝੋਨੇ ਦੀ ਫਸਲ ਦੀ ਖਰੀਦ ਸ਼ੁਰੂ ਕਰਵਾਉਣ ਪਹੁੰਚੇ ਡਾ. ਇੰਦਰਬੀਰ ਸਿੰਘ ਨਿੱਝਰ ਅਤੇ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਸ ਵਾਰ ਝੋਨੇ ਦਾ ਭਾਅ ਪਿਛਲੀ ਵਾਰ ਨਾਲੋਂ 100 ਰੁਪਏ ਵੱਧ ਭਾਵ 2060 ਨਿਰਧਾਰਤ ਕੀਤਾ ਗਿਆ ਹੈ।

ਸ਼ੁੱਕਰਵਾਰ ਤੱਕ ਮੰਡੀ ਕਾਫੀ ਮਾਤਰਾ ਚ ਫ਼ਸਲ ਮੰਡੀ ਵਿੱਚ ਪਹੁੰਚ ਗਈ ਹੈ ਤੇ ਪੰਜਾਬ ਸਰਕਾਰ ਵੱਲੋਂ 17 ਫ਼ੀਸਦੀ ਨਮੀ ਨਿਰਧਾਰਤ ਕੀਤੀ ਗਈ ਹੈ | ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਮੰਡੀ ਵਿਚ ਕਿਸੇ ਵੀ ਤਰੀਕੇ ਦੇ ਬਾਰਦਾਨੇ ਦੀ ਨਹੀਂ ਪਾਈ ਗਈ | ਜ਼ਿਕਰਯੋਗ ਹੈ ਕਿ ਕਿਸਾਨ ਆਗੂ ਸਰਵਨ ਸਿੰਘ ਪੰਧੇਰ ਨੇ ਬਾਰਦਾਨਾ ਕਮੀ ਦੀ ਅਸ਼ੰਕਾ ਜ਼ਾਹਰ ਕੀਤੀ ਹੈ ਉਨ੍ਹਾਂ ਨੇ ਕਿਹਾ ਕਿ ਅਸੀਂ ਕਿਸਾਨ ਆਗੂਆਂ ਨੂੰ ਬੇਨਤੀ ਕਰਦੇ ਹਾਂ ਕਿ ਉਹ ਇਸ ਵਾਰ ਪਰਾਲੀ ਨਾ ਸਾੜਨ ਤਾਂ ਜੋ ਕਿ ਵਾਤਾਵਰਣ ਦੂਸ਼ਿਤ ਨਾ ਹੋਵੇ |

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਿਛਲੇ ਦਿਨੀਂ ਟਵੀਟ ਕਰਕੇ ਦੱਸਿਆ ਸੀ ਕਿ 1 ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਨ ਜਾ ਰਹੇ ਹਾਂ। ਇਸ ਸਬੰਧੀ ਮੰਡੀ ਬੋਰਡ ਦੇ ਅਫ਼ਸਰਾਂ ਨਾਲ ਮੀਟਿੰਗ ਕੀਤੀ ਅਤੇ ਖਰੀਦ ਪ੍ਰਬੰਧਾਂ ਤੇ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਹੈ।

ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਇਸ ਵਾਰ ਲਗਭਗ 191 ਲੱਖ ਮੀਟ੍ਰਿਕ ਟਨ ਝੋਨਾ ਆਉਣ ਦੀ ਸੰਭਾਵਨਾ ਹੈ। ਫਸਲ ਦਾ ਇੱਕ-ਇੱਕ ਦਾਣਾ ਚੁੱਕਣ ਲਈ ਸਰਕਾਰ ਵਚਨਬੱਧ ਹੈ ਅਤੇ ਅੰਨਦਾਤੇ ਨੂੰ ਮੰਡੀਆਂ 'ਚ ਰੁਲਣ ਨਹੀਂ ਦੇਵਾਂਗੇ।

The post ਅੰਮ੍ਰਿਤਸਰ ਭਗਤਾਂਵਾਲਾ ਦਾਣਾ ਮੰਡੀ ਵਿਖੇ ਡਾ.ਇੰਦਰਬੀਰ ਸਿੰਘ ਨਿੱਜਰ ਨੇ ਝੋਨੇ ਦੀ ਖਰੀਦ ਕਰਵਾਈ ਸ਼ੁਰੂ appeared first on TheUnmute.com - Punjabi News.

Tags:
  • aam-aadmi-party
  • bhaktanwala-dana-mandi
  • breaking-news
  • cm-bhagwant-mann
  • dr-inderbir-singh-nijhar
  • he-government-procurement
  • inderbir-singh-nijhar
  • kuldeep-singh-dhaliwal-news
  • news
  • paddy-crop
  • punjab-government
  • the-unmute-breaking
  • the-unmute-punjab
  • the-unmute-report

ਮੋਹਾਲੀ ਦੇ ਨਜ਼ਦੀਕੀ ਪਿੰਡ 'ਚ ਸੀਵਰੇਜ 'ਚ ਡਿੱਗਣ ਕਾਰਨ ਢਾਈ ਸਾਲਾ ਦੀ ਬੱਚੀ ਦੀ ਮੌਤ

Saturday 01 October 2022 11:38 AM UTC+00 | Tags: aam-aadmi-party dr-kanchan-kuma mohali mohali-news nawan-gaon-village news punjabi-news the-unmute-punjab the-unmute-punjabi-news

ਚੰਡੀਗੜ੍ਹ 01 ਅਕਤੂਬਰ 2022: ਮੋਹਾਲੀ ਦੇ ਪਿੰਡ ਨਵਾਂ ਗਾਓਂ ਵਿਖੇ ਸੀਵਰੇਜ ‘ਚ ਡਿੱਗਣ ਨਾਲ ਢਾਈ ਸਾਲ ਦੀ ਬੱਚੀ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਸੀਵਰੇਜ ਦਾ ਢੱਕਣ ਖੁੱਲ੍ਹਾ ਸੀ ਜਿਸ ਕਾਰਨ ਇਹ ਛੋਟੀ ਬੱਚੀ ਉਸ ਵਿੱਚ ਡਿੱਗ ਗਈ। ਦੱਸਿਆ ਜਾ ਰਿਹਾ ਹੈ ਕਿ ਸੀਵਰੇਜ ਓਵਰਫਲੋ ਹੋ ਗਿਆ ਸੀ, ਜਿਸ ਤੋਂ ਬਾਅਦ ਲੜਕੀ ਦੇ ਪਿਤਾ ਡਾਕਟਰ ਕੰਚਨ ਕੁਮਾਰ ਨੇ ਠੇਕੇਦਾਰ ਨੂੰ ਫੋਨ ਕਰਕੇ ਸੀਵਰੇਜ ਦੀ ਮੁਰੰਮਤ ਕਰਨ ਲਈ ਕਿਹਾ। ਇਸ ਦੌਰਾਨ ਠੇਕੇਦਾਰ ਨੇ ਸੀਵਰੇਜ ਦੇ ਢੱਕਣ ਨੂੰ ਖੋਲ੍ਹ ਕੇ ਉਪਰ ਬੋਰੀ ਰੱਖ ਦਿੱਤੀ ਅਤੇ ਖਾਣਾ ਖਾਣ ਲਈ ਚਲਾ ਗਿਆ। ਜਿਸ ਤੋਂ ਬਾਅਦ ਢਾਈ ਸਾਲ ਦੀ ਬੱਚੀ ਖੇਡਦੇ ਹੋਏ ਇਸ ਵਿੱਚ ਡਿੱਗ ਗਈ | ਇਸਤੋਂ ਬਾਅਦ ਬੱਚੀ ਨੂੰ ਤੁਰੰਤ ਪੀਜੀਆਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ।

The post ਮੋਹਾਲੀ ਦੇ ਨਜ਼ਦੀਕੀ ਪਿੰਡ ‘ਚ ਸੀਵਰੇਜ ‘ਚ ਡਿੱਗਣ ਕਾਰਨ ਢਾਈ ਸਾਲਾ ਦੀ ਬੱਚੀ ਦੀ ਮੌਤ appeared first on TheUnmute.com - Punjabi News.

Tags:
  • aam-aadmi-party
  • dr-kanchan-kuma
  • mohali
  • mohali-news
  • nawan-gaon-village
  • news
  • punjabi-news
  • the-unmute-punjab
  • the-unmute-punjabi-news

ਘਰ-ਘਰ ਆਟਾ ਵੰਡਣ ਵਾਲੀ ਸਕੀਮ ਪੰਜਾਬ 'ਚ ਭ੍ਰਿਸ਼ਟਾਚਾਰ ਦੇ ਦਰਵਾਜ਼ੇ ਖੋਲ੍ਹੇਗੀ: ਪ੍ਰਤਾਪ ਬਾਜਵਾ

Saturday 01 October 2022 11:47 AM UTC+00 | Tags: aam-aadmi-party bhagwant-mann-government breaking-news cm-bhagwant-mann congress congress-mlas congress-mlas-by-marshals door-to-door-flour-distribution-scheme kultaar-singh-sandhwan news pratap-singh-bajwa punjab-assembly-special-session punjab-congress punjab-government punjab-legislative-assembly punjab-politics punjab-vidhan-sabha senior-congress senior-congress-leader the-unmute-breaking-news the-unmute-latest-news the-unmute-punjabi-news the-unmute-update

ਚੰਡੀਗੜ੍ਹ 01 ਅਕਤੂਬਰ 2022: ਕਾਂਗਰਸ ਦੇ ਸੀਨੀਅਰ ਨੇਤਾ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ (Pratap Singh Bajwa) ਨੇ ਸ਼ਨੀਵਾਰ ਨੂੰ ਲਾਭਪਾਤਰੀਆਂ ਦੇ ਘਰ ਕਣਕ ਦਾ ਆਟਾ ਵੰਡਣ ਦੀ ਗ਼ਲਤ ਸੋਚ ਵਾਲੀ ਯੋਜਨਾ ਲਈ ਭਗਵੰਤ ਮਾਨ ਸਰਕਾਰ ਦੀ ਨਿੰਦਾ ਕੀਤੀ ਹੈ। ਬਾਜਵਾ ਨੇ ਕਿਹਾ ਕਿ ਉਨ੍ਹਾਂ ਨੂੰ ਸ਼ੱਕ ਹੈ ਕਿ ਭਗਵੰਤ ਮਾਨ ਸਰਕਾਰ ਵੱਲੋਂ ਵੱਡੇ ਕਾਰਪੋਰੇਟ ਘਰਾਣਿਆਂ ਦੀ ਸਲਾਹ ‘ਤੇ ਸਿਆਸੀ ਲਾਹਾ ਲੈਣ ਲਈ ਕਾਹਲੀ ‘ਚ ਸ਼ੁਰੂ ਕੀਤੀ ਗਈ ਇਹ ਸਕੀਮ ਹੈ। ਇਹ ਸਿਰਫ ਭ੍ਰਿਸ਼ਟਾਚਾਰ ਨੂੰ ਜਨਮ ਦੇਵੇਗੀ ਕਿਉਂਕਿ ਨਿੱਜੀ ਕੰਪਨੀਆਂ ਅਤੇ ਟਰਾਂਸਪੋਰਟਰ ਇਸ ਮੌਕੇ ਦਾ ਵੱਧ ਤੋਂ ਵੱਧ ਫਾਇਦਾ ਉਠਾਉਣ ਲਈ ਵਰਤਣਗੇ।

ਬਾਜਵਾ ਦੇ ਅਨੁਸਾਰ ਭ੍ਰਿਸ਼ਟਾਚਾਰ ਦਾ ਪੈਰ ਅਸਲ ਵਿੱਚ ਦਿੱਲੀ ਵਿੱਚ ਪਿਆ ਹੈ ਜਿੱਥੇ ਅਰਵਿੰਦ ਕੇਜਰੀਵਾਲ ਸਰਕਾਰ ਸ਼ਰਾਬ ਦੀ ਲਾਬੀ ਦੇ ਪ੍ਰਭਾਵ ਹੇਠ ਬਣਾਈ ਗਈ ਖਾਮੀਆਂ ਅਤੇ ਇੱਕਤਰਫਾ ਆਬਕਾਰੀ ਨੀਤੀ ਕਾਰਨ ਪਹਿਲਾਂ ਹੀ ਕਟਹਿਰੇ ਵਿੱਚ ਹੈ। ਇਸ ਸਕੀਮ ਦੀ ਆੜ ਵਿੱਚ ‘ਆਪ’ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਜਦੋਂ ਕਿ 17,000 ਤੋਂ ਵੱਧ ਡਿਪੂ ਹੋਲਡਰਾਂ ਨੂੰ ਪੂਰੀ ਤਰ੍ਹਾਂ ਬੇਰੁਜ਼ਗਾਰ ਕਰ ਦਿੱਤਾ ਜਾਵੇਗਾ। ਇਸ ਤੋਂ ਚੱਕੀਆੰ ਵਾਲਿਆਂ ਦਾ ਵੀ ਰੁਜ਼ਗਾਰ ਖੁੱਸ ਜਾਵੇਗਾ।

ਬਾਜਵਾ ਨੇ ਕਿਹਾ ਕਿ 500 ਕਰੋੜ ਸਿਰਫ ਆਟਾ ਵੰਡਣ ਲਈ ਖ਼ਰਚ ਕਰਾ ਕੋਈ ਤੁਕ ਨਹੀਂ ਬਣਦੀ। ਇਸ ਪ੍ਰਕਿਰਿਆ ਨੂੰ ਪਹਿਲਾਂ ਹੀ ਰਾਸ਼ਨ ਡਿਪੂਆਂ ਦੁਆਰਾ ਚੰਗੀ ਤਰ੍ਹਾਂ ਸੰਭਾਲਿਆ ਜਾ ਰਿਹਾ ਹੈ। "ਅਜਿਹਾ ਜਾਪਦਾ ਹੈ ਜਿਵੇਂ ਅੱਜ ਦੀ ਸਰਕਾਰ ਦੇ ਨੇੜੇ ਕੁਝ ਨਿੱਜੀ ਖਿਡਾਰੀ ਹਨ ਜੋ ਇਸ ਸਕੀਮ ਤੋਂ ਜਲਦੀ ਪੈਸਾ ਕਮਾਉਣ ਲਈ ਉਤਸੁਕ ਹਨ"।

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸਮੇਂ ਸਿਰ ਦਖਲ ਦੇਕੇ 17 ਅਕਤੂਬਰ ਤੱਕ ਆਟਾ ਵੰਡਣ ਸਬੰਧੀ ਰੋਕ ਲਾਉਣ ਦੀ ਸ਼ਲਾਘਾ ਕਰਦੇ ਹੋਏ ਬਾਜਵਾ ਨੇ ਕਿਹਾ ਕਿ ਸ਼ੁੱਕਰਵਾਰ ਨੂੰ ਚੀਫ਼ ਜਸਟਿਸ ਰਵੀ ਸ਼ੰਕਰ ਝਾਅ ਦੀ ਅਗਵਾਈ ਵਾਲੇ ਡਿਵੀਜ਼ਨ ਬੈਂਚ ਨੇ ਸਕੀਮ ਤੇ ਰੋ ਲਾਕੇ ਭਗਵੰਤ ਮਾਨ ਸਰਕਾਰ ਨੂੰ ਕਿਸੇ ਵੀ ਤੀਜੀ ਧਿਰ ਦੇ ਹਿੱਤਾਂ ਦੀ ਪੂਰਤੀ ਕਰਨ ਤੋਂ ਰੋਕ ਦਿੱਤਾ ਸੀ।

ਉਨ੍ਹਾਂ ਕਿਹਾ ਕਿ ਮੈਂ ਲਾਭਪਾਤਰੀਆਂ ਦੇ ਘਰ ਆਟਾ ਪਹੁੰਚਾਉਣ ਦੇ ਤਰਕ ਅਤੇ ਕਾਰਨ ਨੂੰ ਸਮਝਣ ਵਿੱਚ ਅਸਫਲ ਰਿਹਾ ਜਦੋਂ ਉਹ ਪਹਿਲਾਂ ਹੀ ਵਾਜਬ ਕੀਮਤ ਵਾਲੀਆਂ ਦੁਕਾਨਾਂ ਤੋਂ ਕਣਕ ਪ੍ਰਾਪਤ ਕਰ ਰਹੇ ਸਨ। ਕੀ ਅਜਿਹੀ ਮੰਗ ਨੂੰ ਲੈ ਕੇ ਕੋਈ ਜਨਤਕ ਰੋਸ ਸੀ ਜਾਂ ਇਹ ਸਸਤੀ ਪਬਲੀਸਿਟੀ ਹਾਸਲ ਕਰਨ ਦੀ ਇਕ ਹੋਰ ਚਾਲ ਹੈ। ਇਹ ਸਪੱਸ਼ਟ ਤੌਰ ‘ਤੇ ਦਰਸਾਉਂਦਾ ਹੈ ਕਿ ਅਜਿਹੇ ਕਦਮ ਪਿੱਛੇ ਨਿਰੋਲ ਉਦੇਸ਼ ਸਿਰਫ ਸਿਆਸਤ ਹੈ, ਸਮਾਜ ਦੇ ਗਰੀਬ ਵਰਗਾਂ ਦੀ ਭਲਾਈ ਨਹੀਂ ਹੈ।

ਬਾਜਵਾ ਨੇ ਕਿਹਾ ਕਿ ਪੰਜਾਬ ਭਰ ਵਿੱਚ 17,000 ਤੋਂ ਵੱਧ ਡਿਪੂ ਹੋਲਡਰ ਹਨ ਜੋ ਪਹਿਲਾਂ ਹੀ ਗਰੀਬ ਲਾਭਪਾਤਰੀਆਂ ਨੂੰ ਵਾਜਬ ਮੁੱਲ ਤੇ ਕਣਕ ਤੇ ਹੋਰ ਅਨਾਜ ਵੰਡ ਰਹੇ ਹਨ। ਇਸ ਲਈ ਲਾਭਪਾਤਰੀਆਂ ਨੂੰ ਪਿਛਲੇ ਸਮੇਂ ਵਿੱਚ ਨਿਯਮਤ ਅੰਤਰਾਲਾਂ ‘ਤੇ ਮਿਆਰੀ ਅਨਾਜ ਮਿਲਦਾ ਆ ਰਿਹਾ ਹੈ।

ਇਸ ਨਵੀਂ ਵੰਡ ਸਕੀਮ ਦੇ ਲਾਗੂ ਹੋਣ ਨਾਲ ਪੰਜਾਬ ਸਰਕਾਰ ਹਜ਼ਾਰਾਂ ਵਾਜਬ ਕੀਮਤ ਵਾਲੇ ਦੁਕਾਨਦਾਰਾਂ ਨੂੰ ਪੂਰੀ ਤਰ੍ਹਾਂ ਬੇਕਾਰ ਕਰ ਦੇਵੇਗੀ। ਇਸ ਤੋਂ ਇਲਾਵਾ ਪਰਿਵਾਰ ਦੇ ਮੈਂਬਰ ਜੋ ਆਪਣੀ ਰੋਜ਼ੀ-ਰੋਟੀ ਲਈ ਸਿੱਧੇ ਤੌਰ ‘ਤੇ ਅਜਿਹੀਆਂ ਦੁਕਾਨਾਂ ‘ਤੇ ਨਿਰਭਰ ਹਨ, ਨੂੰ ਵੀ ਭਾਰੀ ਨੁਕਸਾਨ ਹੋਵੇਗਾ।

ਬਾਜਵਾ ਨੇ ਕਿਹਾ ਕਿ ਇਸ ਤੋਂ ਇਲਾਵਾ ਲਾਭਪਾਤਰੀਆਂ ਨੂੰ ਦਿੱਤਾ ਜਾਣ ਵਾਲਾ ਆਟਾ ਗਿੱਲੇ ਅਤੇ ਨਮੀ ਵਾਲੇ ਮੌਸਮ ਦੌਰਾਨ ਭੂਰੀ, ਪੈਂਟਰੀ ਬੀਟਲ ਅਤੇ ਆਟੇ ਦੇ ਕੀੜਿਆਂ ਨਾਲ ਸੰਕਰਮਿਤ ਹੋਣਾ ਲਾਜ਼ਮੀ ਹੈ। ਇਸ ਗੰਦਗੀ ਦੇ ਨਤੀਜੇ ਵਜੋਂ ਇਹ ਮਨੁੱਖਾਂ ਦੇ ਖਾਣ ਲਈ ਵੀ ਠੀਕ ਨਹੀਂ ਹੋਵੇਗਾ।

ਬਾਜਵਾ ਨੇ ਕਿਹਾ ਕਿ ਪਿਛਲੀ ਸਕੀਮ ਦੇ ਤਹਿਤ ਖਪਤਕਾਰਾਂ ਨੂੰ ਉਨ੍ਹਾਂ ਦੀ ਜ਼ਰੂਰਤ ਅਤੇ ਲੋੜ ਅਨੁਸਾਰ ਕਣਕ ਦਾ ਆਟਾ ਮੁਫਤ ਮਿਲ ਰਿਹਾ ਸੀ। ਬਾਜਵਾ ਨੇ ਕਿਹਾ, ਸਰਕਾਰ ਦੇ ਪਹਿਲੇ ਪ੍ਰਬੰਧ ਤਹਿਤ ਵੱਡੀਆਂ ਆਟਾ ਮਿੱਲਾਂ ਦੀ ਬਜਾਏ ਛੋਟੇ ਚੱਕੀ ਕਾਰੋਬਾਰੀਆਂ ਨੂੰ ਉਤਸਾਹਿਤ ਕਰਨ ਚ ਯੋਗਦਾਨ ਪਾਇਆ। ਬਾਜਵਾ ਨੇ ਪਿਛਲੀ ਕਾਂਗਰਸ ਸਰਕਾਰ ਦੌਰਾਨ ਸ਼ੁਰੂ ਕੀਤੀ "ਸਾਦੀ ਰਸੋਈ" ਸਕੀਮ ਨੂੰ ਕਾਇਮ ਰੱਖਣ ਵਿੱਚ ਅਸਫਲ ਰਹਿਣ ਲਈ ਵੀ ਭਗਵੰਤ ਮਾਨ ਦੀ ਆਲੋਚਨਾ ਕੀਤੀ।

"ਇਸ ਸਕੀਮ ਨੇ ਸਮਾਜ ਦੇ ਗਰੀਬ ਵਰਗਾਂ ਨੂੰ ਸਿਰਫ਼ 10 ਰੁਪਏ ਵਿੱਚ ਵਧੀਆ ਭੋਜਨ ਮੁਹੱਈਆ ਕਰਵਾਇਆ। ਜਦਕਿ ਹੁਣ ‘ਆਪ’ ਸਰਕਾਰ ਕਹਿੰਦੀ ਹੈ ਕਿ ਇਹ ਵਿੱਤੀ ਤੌਰ ‘ਤੇ ਵਿਹਾਰਕ ਨਹੀਂ ਹੈ। ਇਹ ਸਰਕਾਰ ਦੀ ਤਰਸਯੋਗ ਸਥਿਤੀ ਨੂੰ ਦਰਸਾਉਂਦਾ ਹੈ ਕਿਉਂਕਿ ਉਹ ਇੰਨੀ ਮਾਮੂਲੀ ਰਕਮ ਵਿੱਚ ਗਰੀਬਾਂ ਅਤੇ ਲੋੜਵੰਦਾਂ ਨੂੰ ਭੋਜਨ ਦੇਣ ਵਿੱਚ ਅਸਫਲ ਰਹੀ ਹੈ। ਬਾਜਵਾ ਨੇ ਸਵਾਲ ਕੀਤਾ ਕਿ ਇਹ ਕਿਹੋ ਜਿਹੀ ਆਮ ਆਦਮੀ ਪਾਰਟੀ ਦੀ ਸਰਕਾਰ ਹੈ ਜੋ ਗਰੀਬ ਵਰਗ ਦੇ ਭਲੇ ਲਈ ਕੰਮ ਨਹੀਂ ਕਰ ਸਕਦੀ।

The post ਘਰ-ਘਰ ਆਟਾ ਵੰਡਣ ਵਾਲੀ ਸਕੀਮ ਪੰਜਾਬ ‘ਚ ਭ੍ਰਿਸ਼ਟਾਚਾਰ ਦੇ ਦਰਵਾਜ਼ੇ ਖੋਲ੍ਹੇਗੀ: ਪ੍ਰਤਾਪ ਬਾਜਵਾ appeared first on TheUnmute.com - Punjabi News.

Tags:
  • aam-aadmi-party
  • bhagwant-mann-government
  • breaking-news
  • cm-bhagwant-mann
  • congress
  • congress-mlas
  • congress-mlas-by-marshals
  • door-to-door-flour-distribution-scheme
  • kultaar-singh-sandhwan
  • news
  • pratap-singh-bajwa
  • punjab-assembly-special-session
  • punjab-congress
  • punjab-government
  • punjab-legislative-assembly
  • punjab-politics
  • punjab-vidhan-sabha
  • senior-congress
  • senior-congress-leader
  • the-unmute-breaking-news
  • the-unmute-latest-news
  • the-unmute-punjabi-news
  • the-unmute-update

ਪੰਜਾਬ ਪੁਲਿਸ ਵਲੋਂ ISI ਨਾਲ ਜੁੜੇ ਅੱਤਵਾਦੀ ਮਾਡਿਊਲ ਦਾ ਤੀਜਾ ਆਪਰੇਟਿਵ ਹਰਪ੍ਰੀਤ ਗ੍ਰਿਫਤਾਰ

Saturday 01 October 2022 12:00 PM UTC+00 | Tags: aam-aadmi-party breaking-news ci-wing cm-bhagwant-mann crime dgp-punjab-police gangster-lakhbir-singh-alias-landa har-sarpanch isi-terror-module lakhbir-singh-landa news punjab-congress punjab-government punjab-police punjab-police-ci-wing the-unmute-punjabi-news

ਚੰਡੀਗੜ੍ਹ 01 ਅਕਤੂਬਰ 2022: ਪੰਜਾਬ ਪੁਲਿਸ (Punjab Police) ਨੇ ਕੈਨੇਡਾ ਅਧਾਰਿਤ ਲਖਬੀਰ ਲੰਡਾ ਅਤੇ ਪਾਕਿਸਤਾਨ ਅਧਾਰਿਤ ਹਰਵਿੰਦਰ ਰਿੰਦਾ ਦੁਆਰਾ ਸੰਚਾਲਿਤ ਆਈ.ਐਸ.ਆਈ -ਸਮਰਥਿਤ ਅੱਤਵਾਦੀ ਮਾਡਿਊਲ ਵਿੱਚ ਕੰਮ ਕਰਦੇ ਤੀਜੇ ਆਪਰੇਟਿਵ ਨੂੰ ਵੀ ਕਾਬੂ ਕੀਤਾ ਹੈ।

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਇੱਕ ਟਵੀਟ ਰਾਹੀਂ ਇਹ ਜਾਣਕਾਰੀ ਦਿੱਤੀ। ਉਨ੍ਹਾਂ ਲਿਖਿਆ ਕਿ ਪੰਜਾਬ ਪੁਲਿਸ ਦੇ ਸੀਆਈ ਵਿੰਗ ਨੇ ਹਰਪ੍ਰੀਤ ਨੂੰ ਗ੍ਰਿਫਤਾਰ ਕੀਤਾ ਹੈ, ਜੋ ਕਿ ਆਈ.ਐਸ.ਆਈ ਸਮਰਥਿਤ ਅੱਤਵਾਦੀ ਮਾਡਿਊਲ ਦਾ ਤੀਜਾ ਸੰਚਾਲਕ ਸੀ। ਆਈ.ਐਸ.ਆਈ ਦੇ ਦਹਿਸ਼ਤੀ ਮਾਡਿਊਲ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਨੂੰ ਸੁਰੱਖਿਅਤ ਬਣਾਉਣ ਦੀ ਮੁਹਿੰਮ ਵਿੱਚ ਇੱਕ ਹੋਰ ਸਫਲਤਾ ਹਾਸਲ ਕੀਤੀ ਹੈ |

The post ਪੰਜਾਬ ਪੁਲਿਸ ਵਲੋਂ ISI ਨਾਲ ਜੁੜੇ ਅੱਤਵਾਦੀ ਮਾਡਿਊਲ ਦਾ ਤੀਜਾ ਆਪਰੇਟਿਵ ਹਰਪ੍ਰੀਤ ਗ੍ਰਿਫਤਾਰ appeared first on TheUnmute.com - Punjabi News.

Tags:
  • aam-aadmi-party
  • breaking-news
  • ci-wing
  • cm-bhagwant-mann
  • crime
  • dgp-punjab-police
  • gangster-lakhbir-singh-alias-landa
  • har-sarpanch
  • isi-terror-module
  • lakhbir-singh-landa
  • news
  • punjab-congress
  • punjab-government
  • punjab-police
  • punjab-police-ci-wing
  • the-unmute-punjabi-news

ਜਾਅਲੀ ਦਸਤਾਵੇਜਾਂ ਸਹਾਰੇ ਬੈਂਕ ਕਰਜ਼ਾ ਲੈਣ ਦੇ ਕੇਸ 'ਚ ਲੋੜੀਂਦੀਆਂ ਦੋ ਔਰਤਾਂ ਵਿਜੀਲੈਂਸ ਵਲੋਂ ਗ੍ਰਿਫਤਾਰ

Saturday 01 October 2022 12:12 PM UTC+00 | Tags: aam-aadmi-party breaking-news cm-bhagwant-mann police-and-punjab-vigilance-bureau punjab the-unmute-breaking-news the-unmute-update vigilance-arrest-anita-and-ambika vigilance-bureau vigilance-bureau-punjab

ਚੰਡੀਗੜ੍ਹ 01 ਅਕਤੂਬਰ 2022: ਪੰਜਾਬ ਵਿੱਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵਿਜੀਲੈਂਸ ਬਿਊਰੋ ਪੰਜਾਬ (Punjab Vigilance Bureau) ਨੇ ਅੱਜ ਦੋ ਦੋਸ਼ੀ ਔਰਤਾਂ ਨੂੰ ਗ੍ਰਿਫਤਾਰ ਕੀਤਾ ਹੈ ਜੋ ਸਾਲ 2017 ਵਿੱਚ ਬਿਊਰੋ ਵੱਲੋਂ ਦਰਜ ਕੀਤੇ ਗਏ ਇੱਕ ਜਾਅਲਸਾਜ਼ੀ ਦੇ ਕੇਸ ਵਿੱਚ ਲੋੜੀਂਦੀਆਂ ਸਨ ਤੇ ਗ੍ਰਿਫਤਾਰੀ ਤੋਂ ਬਚਣ ਲਈ ਫਰਾਰ (ਪੀ.ਓ.) ਚਲੀਆਂ ਆ ਰਹੀਆਂ ਸਨ।

ਇਹ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਅਨੀਤਾ ਅਤੇ ਅੰਬਿਕਾ, ਦੋਵੇਂ ਵਾਸੀ ਸੁਲਤਾਨਪੁਰ ਲੋਧੀ, ਜ਼ਿਲਾ ਕਪੂਰਥਲਾ ਨੂੰ ਜਨਵਰੀ 2021 ਨੂੰ ਵਿਜੀਲੈਂਸ ਥਾਣਾ ਜਲੰਧਰ ਵਿਖੇ ਐਫਆਈਆਰ ਨੰਬਰ 05 ਮਿਤੀ 09.03.2017 ਦੇ ਤਹਿਤ ਪਹਿਲਾਂ ਹੀ ਦਰਜ ਇੱਕ ਮੁਕੱਦਮੇ ਵਿੱਚ ਆਈਪੀਸੀ ਦੀ ਧਾਰਾ 409, 420, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1) ਤੇ 13(2) ਅਧੀਨ ਕੇਸ ਵਿਚ ਅਦਾਲਤ ਵੱਲੋਂ ਪੀਓ ਕਰਾਰ ਦਿੱਤੀਆਂ ਗਈਆਂ ਸਨ।

ਉਨਾਂ ਦੱਸਿਆ ਕਿ ਉਪਰੋਕਤ ਦੋਸ਼ੀ ਔਰਤਾਂ ਸੁਲਤਾਨਪੁਰ ਲੋਧੀ ਦੇ ਸਾਬਕਾ ਕੌਂਸਲਰ ਤਿਲਕ ਰਾਜ ਦੀ ਪਤਨੀ ਅਤੇ ਮਾਤਾ ਹਨ। ਤਿਲਕ ਰਾਜ ਇਸ ਮਾਮਲੇ ਵਿੱਚ 05-02-2018 ਵਿੱਚ ਪਹਿਲਾਂ ਹੀ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ।

ਹੋਰ ਜਾਣਕਾਰੀ ਦਿੰਦੇ ਹੋਏ ਉਨਾਂ ਦੱਸਿਆ ਕਿ ਉਕਤ ਮੁਲਜ਼ਮ ਔਰਤਾਂ ਨੇ ਸਟੇਟ ਬੈਂਕ ਆਫ ਇੰਡੀਆ (ਐਸਬੀਆਈ) ਦੀ ਸ਼ਾਖਾ ਸੁਲਤਾਨਪੁਰ ਲੋਧੀ ਅਤੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਮਿਲੀਭੁਗਤ ਕਰਕੇ ਜਾਅਲੀ ਅਤੇ ਫਰਜ਼ੀ ਦਸਤਾਵੇਜਾਂ 'ਤੇ ਕ੍ਰਮਵਾਰ 20 ਲੱਖ ਅਤੇ 28 ਲੱਖ ਰੁਪਏ ਦਾ ਕਰਜ਼ਾ ਲਿਆ ਸੀ। ਉਕਤ ਦਰਜ ਹੋਣ ਪਿੱਛੋਂ ਇਹ ਦੋਵੇਂ ਹਾਈਕੋਰਟ ਤੋਂ ਜ਼ਮਾਨਤ ਖਾਰਜ ਹੋਣ ਤੋਂ ਬਾਅਦ 28-08-2018 ਤੋਂ ਫਰਾਰ ਸਨ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਹ ਮਾਮਲਾ ਵਿਜੀਲੈਂਸ ਇਨਕੁਆਰੀ ਨੰਬਰ 12/2013 ਦੇ ਆਧਾਰ 'ਤੇ ਦਰਜ ਕੀਤਾ ਗਿਆ ਸੀ, ਜਿਸ ਵਿੱਚ ਮਈ 2013 ਤੋਂ ਅਪ੍ਰੈਲ 2016 ਦੇ ਸਮੇਂ ਦੌਰਾਨ ਤੱਤਕਾਲੀ ਦੋਸ਼ੀ ਮੈਨੇਜਰ ਸੁਲਿੰਦਰ ਸਿੰਘ ਅਤੇ ਹੋਰਾਂ ਵੱਲੋਂ ਜਾਅਲੀ ਦਸਤਾਵੇਜਾਂ ਦੇ ਆਧਾਰ 'ਤੇ ਐਸ.ਬੀ.ਆਈ. ਤੋਂ ਖੇਤੀ ਕਰਜਿਆਂ ਨਾਲ ਸਬੰਧਤ ਦੇ ਕੁੱਲ 107 ਕੇਸ ਮਨਜੂਰ ਕੀਤੇ ਗਏ ਸਨ ਜਿਸ ਰਾਹੀਂ ਬੈਂਕ ਨਾਲ 15 ਕਰੋੜ 83 ਲੱਖ ਰੁਪਏ ਦਾ ਗਬਨ ਕੀਤਾ ਗਿਆ।

ਉਨਾਂ ਅੱਗੇ ਕਿਹਾ ਕਿ ਵਿਜੀਲੈਂਸ ਬਿਊਰੋ ਨੇ ਪਹਿਲੇ ਪੜਾਅ ਦੌਰਾਨ 14 ਕਰਜ਼ੇ ਦੇ ਕੇਸਾਂ ਦੀ ਜਾਂਚ ਕੀਤੀ ਅਤੇ ਇਨਾਂ ਕੇਸਾਂ ਵਿੱਚ ਕੁੱਲ 33 ਮੁਲਜ਼ਮਾਂ ਨੂੰ ਨਾਮਜ਼ਦ ਕੀਤਾ ਗਿਆ। ਉਨਾਂ ਦੱਸਿਆ ਕਿ ਹੁਣ ਤੱਕ 26 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ ਅਤੇ 7 ਮੁਲਜ਼ਮ ਅਜੇ ਵੀ ਫਰਾਰ ਚੱਲ ਰਹੇ ਹਨ ਜਿਨਾਂ ਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।

The post ਜਾਅਲੀ ਦਸਤਾਵੇਜਾਂ ਸਹਾਰੇ ਬੈਂਕ ਕਰਜ਼ਾ ਲੈਣ ਦੇ ਕੇਸ ‘ਚ ਲੋੜੀਂਦੀਆਂ ਦੋ ਔਰਤਾਂ ਵਿਜੀਲੈਂਸ ਵਲੋਂ ਗ੍ਰਿਫਤਾਰ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • police-and-punjab-vigilance-bureau
  • punjab
  • the-unmute-breaking-news
  • the-unmute-update
  • vigilance-arrest-anita-and-ambika
  • vigilance-bureau
  • vigilance-bureau-punjab

Swachh Sarvekshan Award 2022: ਇੰਦੌਰ ਲਗਾਤਾਰ ਛੇਵੀਂ ਵਾਰ ਬਣਿਆ ਦੇਸ਼ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ

Saturday 01 October 2022 12:30 PM UTC+00 | Tags: breaking-news clean-survey-award indore-became-the-cleanest-city-in-the-country-for-the-sixth-consecutive-time madhya-pradesh madhya-pradesh-government news punjabi-news swachh-sarvekshan-award swachh-sarvekshan-award-2022 the-unmute-punjabi-news

ਚੰਡੀਗੜ੍ਹ 01 ਅਕਤੂਬਰ 2022: ਮੱਧ ਪ੍ਰਦੇਸ਼ ਦੇ ਇੰਦੌਰ (Indore) ਨੇ ਇਕ ਵਾਰ ਫਿਰ ਸਵੱਛ ਸਰਵੇਖਣ ਪੁਰਸਕਾਰ ਜਿੱਤਿਆ ਹੈ। ਇੰਦੌਰ ਨੇ ਲਗਾਤਾਰ 6 ਵਾਰ ਦੇਸ਼ ਦੇ ‘ਸਭ ਤੋਂ ਸਾਫ਼ ਸ਼ਹਿਰ’ ਦਾ ਖਿਤਾਬ ਆਪਣੇ ਨਾਂ ਕੀਤਾ ਹੈ । ਸਫ਼ਾਈ ਦੇ ਮਾਮਲੇ ਵਿੱਚ ਇੰਦੌਰ ਦੇਸ਼ ਦਾ ਨੰਬਰ ਇੱਕ ਸ਼ਹਿਰ ਬਣਿਆ ਹੋਇਆ ਹੈ। ਇੰਦੌਰ ਦੀ 61ਵੇਂ ਨੰਬਰ ਤੋਂ ਸਿਖਰ ਤੱਕ ਜਾਣ ਦੀ ਕਹਾਣੀ ਕਿਸੇ ਮਿਸ਼ਨ ਤੋਂ ਘੱਟ ਨਹੀਂ ਹੈ। ਇਸ ਸਾਲ ਛੇਵੀਂ ਵਾਰ ਇੰਦੌਰ ਸਾਫ਼-ਸਫ਼ਾਈ ਦੇ ਅਸਮਾਨ ਵਿੱਚ ਇੱਕ ਧਰੁਵ ਤਾਰੇ ਵਜੋਂ ਚਮਕਿਆ ਹੈ।

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ 1 ਅਕਤੂਬਰ, 2022 ਨੂੰ ਨਵੀਂ ਦਿੱਲੀ ਦੇ ਤਾਲਕਟੋਰਾ ਸਟੇਡੀਅਮ ਵਿੱਚ ਆਵਾਸ ਅਤੇ ਸ਼ਹਿਰੀ ਮਾਮਲਿਆਂ ਦੇ ਮੰਤਰਾਲੇ ਦੁਆਰਾ ਆਯੋਜਿਤ ਇੱਕ ਸਮਾਗਮ ਵਿੱਚ ਦੇਸ਼ ਸਭ ਤੋਂ ਸਵੱਛ ਰਾਜਾਂ ਅਤੇ ਸ਼ਹਿਰਾਂ ਨੂੰ ਸਨਮਾਨਿਤ ਕੀਤਾ।

ਇੰਦੌਰ ਨੂੰ ਸਾਫ਼-ਸੁਥਰਾ ਬਣਾਉਣ ਲਈ 50 ਕਰੋੜ ਦਾ ਸਾਲਾਨਾ ਖ਼ਰਚ

ਇੰਦੌਰ (Indore) ਨੂੰ ਸਾਫ਼-ਸੁਥਰਾ ਬਣਾਉਣ ਲਈ 50 ਕਰੋੜ ਦਾ ਸਾਲਾਨਾ ਖ਼ਰਚ ਕੀਤਾ ਜਾ ਰਿਹਾ ਹੈ ਇੰਦੌਰ ਨਗਰ ਨਿਗਮ ਸ਼ਹਿਰ ਦੀ ਸਫ਼ਾਈ ਲਈ ‘ਆਤਮ-ਨਿਰਭਰ’ ਹੋ ਗਿਆ ਹੈ। ਪਹਿਲੀ ਵਾਰ ਇੰਦੌਰ ਨਗਰ ਨਿਗਮ ਨੂੰ ਵਾਹਨਾਂ ਦੀ ਖਰੀਦ ਅਤੇ ਟ੍ਰਾਂਸਫਰ ਸਟੇਸ਼ਨਾਂ ਦੇ ਨਿਰਮਾਣ ਕਾਰਨ ਕੂੜਾ ਪ੍ਰਬੰਧਨ ‘ਤੇ 160 ਕਰੋੜ ਰੁਪਏ ਖਰਚਣੇ ਪਏ। ਪਰ ਉਦੋਂ ਤੋਂ ਇਹ ਖਰਚਾ ਘਟ ਕੇ 50 ਕਰੋੜ ਰੁਪਏ ਸਾਲਾਨਾ ਰਹਿ ਗਿਆ ਹੈ। ਪਿਛਲੇ ਸਾਲ 90% ਵੇਸਟ ਮੈਨੇਜਮੈਂਟ ਫੀਸ ਵਸੂਲੀ ਗਈ ਸੀ ਜੋ ਕਿ 45 ਕਰੋੜ ਸੀ।

The post Swachh Sarvekshan Award 2022: ਇੰਦੌਰ ਲਗਾਤਾਰ ਛੇਵੀਂ ਵਾਰ ਬਣਿਆ ਦੇਸ਼ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ appeared first on TheUnmute.com - Punjabi News.

Tags:
  • breaking-news
  • clean-survey-award
  • indore-became-the-cleanest-city-in-the-country-for-the-sixth-consecutive-time
  • madhya-pradesh
  • madhya-pradesh-government
  • news
  • punjabi-news
  • swachh-sarvekshan-award
  • swachh-sarvekshan-award-2022
  • the-unmute-punjabi-news

ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ ਵੱਲੋਂ ਲੋਕ-ਪੱਖੀ ਸਕੀਮਾਂ ਬਾਰੇ ਜਾਣਕਾਰੀ ਪ੍ਰਦਾਨ ਕਰਨ ਲਈ ਸਰੋਤਾਂ ਦੀ ਢੁਕਵੀਂ ਵਰਤੋਂ 'ਤੇ ਜ਼ੋਰ

Saturday 01 October 2022 12:42 PM UTC+00 | Tags: aam-aadmi-party advertisement-branch breaking-news clippings cm-bhagwant-mann congress personnel-branch press-section principal-secretary-rahul-bhandari production public-relations-department-of-punjab-mr-rahul-bhandari punjab-congress punjab-government rahul-bhandari rti social-media the-unmute-breaking the-unmute-breaking-news the-unmute-latest-news

ਚੰਡੀਗੜ੍ਹ 01 ਅਕਤੂਬਰ 2022: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ ਨੇ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ-ਪੱਖੀ ਸਕੀਮਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਉਪਲਬਧ ਸਰੋਤਾਂ ਖਾਸ ਤੌਰ 'ਤੇ ਸੋਸ਼ਲ ਮੀਡੀਆ ਦੀ ਸੁਚੱਜੀ ਵਰਤੋਂ ਕਰਨ 'ਤੇ ਜ਼ੋਰ ਦਿੱਤਾ।

ਇੱਥੇ ਅੱਜ ਪੰਜਾਬ ਭਵਨ ਵਿਖੇ ਵਿਭਾਗ ਦੇ ਅਧਿਕਾਰੀਆਂ ਨਾਲ ਆਪਣੀ ਪਲੇਠੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪ੍ਰਮੁੱਖ ਸਕੱਤਰ ਨੇ ਸਬੰਧਤ ਅਧਿਕਾਰੀਆਂ ਨੂੰ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਗਈਆਂ ਪ੍ਰਮੁੱਖ ਅਤੇ ਲੋਕ ਭਲਾਈ ਸਕੀਮਾਂ ਬਾਰੇ ਲੋਕਾਂ ਨੂੰ ਜਾਣਕਾਰੀ ਪ੍ਰਦਾਨ ਕਰਨ ਲਈ ਉਤਸ਼ਾਹਪੂਰਵਕ ਉਪਰਾਲੇ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਢੁਕਵੀਂ ਜਾਣਕਾਰੀ ਹੋਣ ਉਤੇ ਹੀ ਲੋਕ ਇਨ੍ਹਾਂ ਯੋਜਨਾਵਾਂ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਨੇ ਫੀਡਬੈਕ ਵਿਧੀ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ 'ਤੇ ਵੀ ਜ਼ੋਰ ਦਿੱਤਾ।

ਚੰਗੇ ਸਾਸ਼ਨ ਵਿੱਚ ਸੋਸ਼ਲ ਮੀਡੀਆ ਦੀ ਅਹਿਮ ਭੂਮਿਕਾ 'ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ਸੂਚਨਾ ਦੇ ਮੁੱਖ ਸਰੋਤ ਵਜੋਂ ਉੱਭਰਿਆ ਹੈ ਅਤੇ ਇਸ ਦੀ ਵਰਤੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਕੀਤੀ ਜਾ ਸਕਦੀ ਹੈ।ਉਨ੍ਹਾਂ ਵਿਭਾਗ ਦੀਆਂ ਵੱਖ-ਵੱਖ ਸ਼ਾਖਾਵਾਂ ਅਤੇ ਸੈਕਸ਼ਨਾਂ ਦੇ ਕੰਮਕਾਜ ਦਾ ਜਾਇਜ਼ਾ ਲਿਆ ਜਿਨ੍ਹਾਂ ਵਿੱਚ ਪ੍ਰੈੱਸ ਸੈਕਸ਼ਨ, ਸੋਸ਼ਲ ਮੀਡੀਆ, ਇਸ਼ਤਿਹਾਰ ਸ਼ਾਖਾ, ਕਲਿੱਪਿੰਗਜ਼, ਅਮਲਾ ਸ਼ਾਖਾ, ਆਰ.ਟੀ.ਆਈ., ਪ੍ਰੋਡਕਸ਼ਨ, ਸੌਂਗ ਐਂਡ ਡਰਾਮਾ ਆਦਿ ਸ਼ਾਮਲ ਹਨ।

ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ ਨੇ ਕਿਹਾ ਕਿ ਮੁੱਖ ਮੰਤਰੀ ਜਾਂ ਹੋਰ ਮੰਤਰੀਆਂ ਵੱਲੋਂ ਕੀਤੇ ਜਾਂਦੇ ਐਲਾਨ, ਭਲਾਈ ਸਕੀਮਾਂ, ਲੋਕ-ਪੱਖੀ ਪਹਿਲਕਦਮੀਆਂ ਅਤੇ ਹੋਰ ਸਰਕਾਰੀ ਹੁਕਮਾਂ ਨੂੰ ਸਰਕਾਰ ਦੇ ਸੋਸ਼ਲ ਮੀਡੀਆ ਹੈਂਡਲਾਂ 'ਤੇ ਵੀ ਪੋਸਟ ਕੀਤਾ ਜਾਵੇ ਤਾਂ ਜੋ ਇਨ੍ਹਾਂ ਬਾਰੇ ਲੋਕਾਂ ਨੂੰ ਸਮੇਂ ਸਿਰ ਜਾਣਕਾਰੀ ਉਪਲਬਧ ਹੋ ਸਕੇ।

ਮੁੱਖ ਮੰਤਰੀ ਦੇ ਸੰਯੁਕਤ ਪ੍ਰਮੁੱਖ ਸਕੱਤਰ-ਕਮ-ਵਧੀਕ ਡਾਇਰੈਕਟਰ (ਐਡਮਿਨ) ਸੂਚਨਾ ਤੇ ਲੋਕ ਸੰਪਰਕ ਵਿਭਾਗ ਸੰਦੀਪ ਸਿੰਘ ਗਾੜ੍ਹਾ ਨੇ ਪ੍ਰਮੁੱਖ ਸਕੱਤਰ ਨੂੰ ਦੱਸਿਆ ਕਿ ਸਰਕਾਰੀ ਐਲਾਨਾਂ, ਹੁਕਮਾਂ ਅਤੇ ਲੋਕ ਭਲਾਈ ਸਕੀਮਾਂ ਸਬੰਧੀ ਸਾਰੀ ਜਾਣਕਾਰੀ ਵੱਖ-ਵੱਖ ਮੀਡੀਆ ਪਲੇਟਫਾਰਮਾਂ ਦੀ ਵਰਤੋਂ ਕਰਕੇ ਲੋਕਾਂ ਤੱਕ ਪਹੁੰਚਾਈ ਜਾ ਰਹੀ ਹੈ, ਇਸ ਤੋਂ ਇਲਾਵਾ ਸਰਕਾਰ ਦੀਆਂ ਪ੍ਰਾਪਤੀਆਂ ਅਤੇ ਪਹਿਲਕਦਮੀਆਂ ਦੀ ਸੋਸ਼ਲ ਮੀਡੀਆ ਕਵਰੇਜ ਵੀ ਯਕੀਨੀ ਬਣਾਈ ਜਾ ਰਹੀ ਹੈ।

ਇਸ ਮੌਕੇ ਵਧੀਕ ਡਾਇਰੈਕਟਰ ਡਾ. ਓਪਿੰਦਰ ਸਿੰਘ ਲਾਂਬਾ, ਜੁਆਇੰਟ ਡਾਇਰੈਕਟਰ ਰਣਦੀਪ ਸਿੰਘ ਆਹਲੂਵਾਲੀਆ, ਜੁਆਇੰਟ ਡਾਇਰੈਕਟਰ ਹਰਜੀਤ ਸਿੰਘ ਗਰੇਵਾਲ, ਡਿਪਟੀ ਡਾਇਰੈਕਟਰ ਇਸ਼ਵਿੰਦਰ ਸਿੰਘ ਗਰੇਵਾਲ, ਡਿਪਟੀ ਡਾਇਰੈਕਟਰ ਸ੍ਰੀਮਤੀ ਸ਼ਿਖਾ ਨਹਿਰਾ ਅਤੇ ਡਿਪਟੀ ਡਾਇਰੈਕਟਰ ਮਨਵਿੰਦਰ ਸਿੰਘ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।

The post ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ ਵੱਲੋਂ ਲੋਕ-ਪੱਖੀ ਸਕੀਮਾਂ ਬਾਰੇ ਜਾਣਕਾਰੀ ਪ੍ਰਦਾਨ ਕਰਨ ਲਈ ਸਰੋਤਾਂ ਦੀ ਢੁਕਵੀਂ ਵਰਤੋਂ 'ਤੇ ਜ਼ੋਰ appeared first on TheUnmute.com - Punjabi News.

Tags:
  • aam-aadmi-party
  • advertisement-branch
  • breaking-news
  • clippings
  • cm-bhagwant-mann
  • congress
  • personnel-branch
  • press-section
  • principal-secretary-rahul-bhandari
  • production
  • public-relations-department-of-punjab-mr-rahul-bhandari
  • punjab-congress
  • punjab-government
  • rahul-bhandari
  • rti
  • social-media
  • the-unmute-breaking
  • the-unmute-breaking-news
  • the-unmute-latest-news

ਪੰਜਾਬ ਨੇ ਉੱਤਰ-ਪੂਰਬੀ ਤੇ ਪਹਾੜੀ ਰਾਜਾਂ ਦੀ ਤਰਜ਼ 'ਤੇ 15 HP ਤੱਕ ਦੇ ਖੇਤੀ ਪੰਪਾਂ ਨੂੰ ਸੂਰਜੀ ਊਰਜਾ 'ਤੇ ਕਰਨ ਲਈ ਮੰਗੀ ਵਿੱਤੀ ਸਹਾਇਤਾ

Saturday 01 October 2022 12:49 PM UTC+00 | Tags: 5-hp-on-lines-of-north-eastern-and-hill-states aam-aadmi-party breaking-news ministry-of-new-and-renewable-energy news punjab punjab-government punjabi-news sukhbir-singh-badal the-unmute-breaking-news the-unmute-report

ਚੰਡੀਗੜ੍ਹ 01 ਅਕਤੂਬਰ 2022: ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਉੱਤਰ ਪੂਰਬੀ ਅਤੇ ਪਹਾੜੀ ਰਾਜਾਂ ਦੀ ਤਰਜ਼ ‘ਤੇ 15 ਹਾਰਸ ਪਾਵਰ (ਐਚ.ਪੀ.) ਸਮਰੱਥਾ ਤੱਕ ਦੇ ਖੇਤੀ ਪੰਪਾਂ ਨੂੰ ਸੂਰਜੀ ਊਰਜਾ ਉਤੇ ਕਰਨ ਲਈ ਕੇਂਦਰੀ ਵਿੱਤੀ ਸਹਾਇਤਾ (ਸੀ.ਐਫ.ਏ.) ਦੀ ਮੰਗ ਕੀਤੀ ਹੈ ਤਾਂ ਜੋ ਸੂਬੇ ਵਿੱਚ ਵੱਧ ਤੋਂ ਵੱਧ ਪੰਪਾਂ ਨੂੰ ਸੋਲਰਾਈਜ਼ (ਸੌਰ ਊਰਜਾ ਆਧਾਰਤ) ਕੀਤਾ ਜਾ ਸਕੇ। ਇਹ ਸਹਾਇਤਾ ਪੀ.ਐਮ.ਕੁਸੁਮ ਸਕੀਮ ਤਹਿਤ ਦਿੱਤੀ ਜਾਂਦੀ ਹੈ।

ਪੰਜਾਬ ਦੇ ਕੈਬਨਿਟ ਮੰਤਰੀ ਨੇ ਬਿਜਲੀ ਅਤੇ ਨਵੀਂ ਤੇ ਨਵਿਆਉਣਯੋਗ ਊਰਜਾ ਬਾਰੇ ਕੇਂਦਰੀ ਮੰਤਰੀ ਆਰ.ਕੇ. ਸਿੰਘ ਨੂੰ ਲਿਖੇ ਪੱਤਰ ਵਿੱਚ ਸੂਬੇ ਨੂੰ ਇਸ ਸਕੀਮ ਦੇ ਦਾਇਰੇ ਤੋਂ ਬਾਹਰ ਰੱਖਣ ਦਾ ਮੁੱਦਾ ਉਠਾਇਆ ਹੈ। ਉਨ੍ਹਾਂ ਕਿਹਾ ਕਿ ਨਵੀਂ ਅਤੇ ਨਵਿਆਉਣਯੋਗ ਊਰਜਾ ਮੰਤਰਾਲੇ ਨੇ 01.08.2022 ਨੂੰ ਉੱਤਰ ਪੂਰਬੀ ਅਤੇ ਪਹਾੜੀ ਰਾਜਾਂ ਦੇ ਕਿਸਾਨਾਂ ਨੂੰ 15 ਐਚ.ਪੀ. ਸਮਰੱਥਾ ਤੱਕ ਦੇ ਖੇਤੀ ਪੰਪਾਂ ਲਈ ਸੀ.ਐਫ.ਏ. ਪ੍ਰਦਾਨ ਕਰਨ ਦੀ ਵਿਵਸਥਾ ਕੀਤੀ ਹੈ ਜਦੋਂਕਿ ਪੰਜਾਬ ਵਿੱਚ ਇਹ ਸਹੂਲਤ ਸਿਰਫ਼ 7.5 ਐਚ.ਪੀ. ਤੱਕ ਹੈ।

ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਦਾ ਹਰੀ ਕ੍ਰਾਂਤੀ ਵਿੱਚ ਵੱਡਾ ਤੇ ਮੋਹਰੀ ਯੋਗਦਾਨ ਰਿਹਾ ਹੈ, ਜਿਸ ਬਦੌਲਤ ਸੂਬੇ ਨੂੰ ਦੇਸ਼ ਦੇ ਅੰਨ ਭੰਡਾਰ ਵਜੋਂ ਜਾਣਿਆ ਜਾਂਦਾ ਹੈ। ਇਸ ਲਈ ਕੇਂਦਰ ਨੂੰ ਪੰਜਾਬ ਦੇ ਕਿਸਾਨਾਂ ਦੀ ਵੀ ਬਾਂਹ ਫੜਨੀ ਚਾਹੀਦੀ ਹੈ ਅਤੇ ਉਹ ਵੀ ਇਸ ਸਕੀਮ ਦਾ ਲਾਭ ਲੈਣ ਦੇ ਹੱਕਦਾਰ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਖੇਤੀ ਪ੍ਰਧਾਨ ਸੂਬਾ ਹੈ ਅਤੇ ਸੂਬੇ ਵਿੱਚ ਸਿੰਜਾਈ ਲਈ ਲਗਭਗ 14 ਲੱਖ ਇਲੈਕਟ੍ਰਿਕ ਮੋਟਰਾਂ ਅਤੇ ਤਕਰੀਬਨ 1.50 ਲੱਖ ਡੀਜ਼ਲ ਪੰਪਾਂ ਦੀ ਵਰਤੋਂ ਕੀਤੀ ਜਾ ਰਹੀ ਹੈ।

ਅਮਨ ਅਰੋੜਾ ਨੇ ਦੱਸਿਆ ਕਿ ਸੂਬੇ ਵਿੱਚ ਜ਼ਿਆਦਾਤਰ ਪੰਪਾਂ ਦੀ ਸਮਰੱਥਾ 10 ਐਚ.ਪੀ. ਤੋਂ 15 ਐਚ.ਪੀ. ਤੱਕ ਹੈ। ਇਨ੍ਹਾਂ ਪੰਪਾਂ ਨੂੰ ਸੋਲਰਾਈਜ਼ ਕਰਨ ਉਤੇ ਵੱਡੀ ਲਾਗਤ ਆਵੇਗੀ ਜੋ ਕਿ ਕਿਸਾਨਾਂ ਦੀ ਪਹੁੰਚ ਤੋਂ ਬਾਹਰ ਹੈ। ਇਸ ਲਈ ਇਨ੍ਹਾਂ ਪੰਪਾਂ ਨੂੰ ਸੂਰਜੀ ਊਰਜਾ ਆਧਾਰਤ ਕਰਨ ਦੀ ਲਾਗਤ ਨੂੰ ਕਿਸਾਨਾਂ ਦੀ ਪਹੁੰਚ ਵਿੱਚ ਲਿਆਉਣ ਵਾਸਤੇ ਉੱਚ ਸਮਰੱਥਾ ਵਾਲੇ ਪੰਪਾਂ ਲਈ ਸੀ.ਐੱਫ.ਏ. ਪ੍ਰਦਾਨ ਕਰਨ ਦੀ ਲੋੜ ਹੈ।

The post ਪੰਜਾਬ ਨੇ ਉੱਤਰ-ਪੂਰਬੀ ਤੇ ਪਹਾੜੀ ਰਾਜਾਂ ਦੀ ਤਰਜ਼ ‘ਤੇ 15 HP ਤੱਕ ਦੇ ਖੇਤੀ ਪੰਪਾਂ ਨੂੰ ਸੂਰਜੀ ਊਰਜਾ ‘ਤੇ ਕਰਨ ਲਈ ਮੰਗੀ ਵਿੱਤੀ ਸਹਾਇਤਾ appeared first on TheUnmute.com - Punjabi News.

Tags:
  • 5-hp-on-lines-of-north-eastern-and-hill-states
  • aam-aadmi-party
  • breaking-news
  • ministry-of-new-and-renewable-energy
  • news
  • punjab
  • punjab-government
  • punjabi-news
  • sukhbir-singh-badal
  • the-unmute-breaking-news
  • the-unmute-report

ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖਰੀਦਣਾ ਯਕੀਨੀ ਬਣਾਇਆ ਜਾਵੇਗਾ: ਬ੍ਰਮ ਸ਼ੰਕਰ ਜਿੰਪਾ

Saturday 01 October 2022 12:57 PM UTC+00 | Tags: bram-shankar-zimpa breaking-news chief-minister-bhagwant-mann hoshiarpur-dana-mandi hoshiarpur-mandis news paddy-in-the-mandis paddy-session punjab-farmers punjab-government punjab-mandis punjab-revenue-minister-bram-shankar-zimpa purchase-of-paddy the-unmute-breaking-news the-unmute-punjabi-news

ਹੁਸ਼ਿਆਰਪੁਰ 01 ਅਕਤੂਬਰ 2022: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਝੋਨੇ ਦੀ ਖਰੀਦ ਸਬੰਧੀ ਮੰਡੀਆਂ ਵਿਚ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖਰੀਦਣਾ ਯਕੀਨੀ ਬਣਾਇਆ ਜਾਵੇਗਾ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ (Bram Shankar Zimpa) ਨੇ ਅੱਜ ਹੁਸ਼ਿਆਰਪੁਰ ਦਾਣਾ ਮੰਡੀ ਵਿਖੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਉਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਕਿਸਾਨਾਂ, ਆੜਤੀਆਂ ਅਤੇ ਲੇਬਰ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਝੋਨੇ (Paddy) ਦੀ ਖਰੀਦ, ਅਦਾਇਗੀ ਜਾਂ ਲਿਫਟਿੰਗ ਸਬੰਧੀ ਕੋਈ ਸਮੱਸਿਆ ਨਾ ਆਵੇ, ਇਸ ਲਈ ਸਾਰੇ ਇੰਤਜ਼ਾਮ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕਿਸਾਨ ਭਰਾਵਾਂ ਨੂੰ ਖਰੀਦ ਕੀਤੇ ਝੋਨੇ ਦੀ ਸਮੇਂ ਸਿਰ ਅਦਾਇਗੀ ਯਕੀਨੀ ਬਣਾਈ ਜਾਵੇਗੀ।

ਉਨ੍ਹਾਂ ਦੱਸਿਆ ਕਿ ਮੰਡੀਆਂ ਵਿਚ ਕਿਸਾਨਾਂ ਦੀ ਸਹੂਲਤ ਲਈ ਪੀਣ ਵਾਲੇ ਪਾਣੀ, ਰੌਸ਼ਨੀ, ਸਾਫ਼-ਸਫ਼ਾਈ ਅਤੇ ਪਖਾਨਿਆਂ ਆਦਿ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਇਸ ਤੋਂ ਇਲਾਵਾ ਦੂਜੇ ਰਾਜਾਂ ਤੋਂ ਝੋਨਾ ਲਿਆਉਣ ਤੋਂ ਰੋਕਣ ਲਈ ਢੁਕਵੇਂ ਪ੍ਰਬੰਧ ਕੀਤੇ ਗਏ ਹਨ ਅਤੇ ਜਿਥੇ ਵੀ ਅਜਿਹਾ ਕੋਈ ਫੜਿਆ ਗਿਆ, ਉਸ ਸਬੰਧੀ ਸਖਤ ਕਾਰਵਾਈ ਕੀਤੀ ਜਾਵੇਗੀ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਇਸ ਵਾਰ 4.23 ਲੱਖ ਮੀਟ੍ਰਿਕ ਟਨ ਝੋਨਾ ਆਉਣ ਦੀ ਸੰਭਾਵਨਾ ਹੈ, ਜਿਸ ਦੀ ਵੱਖ-ਵੱਖ ਖਰੀਦ ਏਜੰਸੀਆਂ ਅਤੇ ਵਪਾਰੀਆਂ ਵਲੋਂ ਖਰੀਦ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਝੋਨੇ ਦੀ ਖਰੀਦ ਲਈ ਜ਼ਿਲ੍ਹੇ ਵਿਚ ਕੁੱਲ 69 ਮੰਡੀਆਂ ਹਨ, ਜਿਨ੍ਹਾਂ ਵਿਚ ਮੰਡੀ ਬੋਰਡ ਵਲੋਂ ਐਲਾਨੇ 64 ਪੱਕੇ ਯਾਰਡ ਅਤੇ 5 ਆਰਜ਼ੀ ਯਾਰਡ ਸ਼ਾਮਲ ਹਨ।

ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਰਾਤ ਵੇਲੇ ਫ਼ਸਲ ਦੀ ਕਟਾਈ ਨਾ ਕਰਨ ਅਤੇ ਮੰਡੀਆਂ ਵਿਚ ਸੁੱਕਾ ਝੋਨਾ ਹੀ ਲਿਆਉਣ, ਤਾਂ ਜੋ ਉਨ੍ਹਾਂ ਦੀ ਫ਼ਸਲ ਦੀ ਖਰੀਦ ਬਿਨਾਂ ਕਿਸੇ ਦਿੱਕਤ ਤੋਂ ਹੋ ਸਕੇ। ਇਸ ਮੌਕੇ ਉਨ੍ਹਾਂ ਮੰਡੀਆਂ ਵਿਚ ਆਪਣੀ ਫ਼ਸਲ ਲੈ ਕੇ ਆਏ ਕਿਸਾਨਾਂ ਤੋਂ ਇਲਾਵਾ ਉਥੇ ਮੌਜੂਦ ਆੜਤੀਆਂ ਅਤੇ ਮਜ਼ਦੂਰਾਂ ਨਾਲ ਵੀ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਖਰੀਦ ਏਜੰਸੀਆਂ ਅਤੇ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਸਮੁੱਚੀ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਅਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਨ ਦੇ ਨਿਰਦੇਸ਼ ਦਿੱਤੇ।

ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਐਸ.ਡੀ.ਐਮ. ਹੁਸ਼ਿਆਰਪੁਰ ਪ੍ਰੀਤਇੰਦਰ ਸਿੰਘ, ਸਕੱਤਰ ਮਾਰਕੀਟ ਕਮੇਟੀ ਵਿਨੋਦ ਕੁਮਾਰ ਸ਼ਰਮਾ, ਫੂਡ ਸਪਲਾਈ ਅਫ਼ਸਰ ਸੰਜੀਵ ਕੁਮਾਰ, ਸੀਨੀਅਰ ਐਡੀਟਰ ਪਰਮਜੀਤ ਸਿੰਘ, ਕੌਂਸਲਰ ਬਲਵਿੰਦਰ ਬਿੰਦੀ ਤੇ ਅਮਰੀਕ ਚੌਹਾਨ, ਸਾਬਕਾ ਐਮ ਸੀ. ਗੰਗਾ ਪ੍ਰਸਾਦ, ਸੁਮੇਸ਼ ਸੋਨੀ ਤੋਂ ਇਲਾਵਾ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀ ਅਤੇ ਕਿਸਾਨ ਮੌਜੂਦ ਸਨ।

The post ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖਰੀਦਣਾ ਯਕੀਨੀ ਬਣਾਇਆ ਜਾਵੇਗਾ: ਬ੍ਰਮ ਸ਼ੰਕਰ ਜਿੰਪਾ appeared first on TheUnmute.com - Punjabi News.

Tags:
  • bram-shankar-zimpa
  • breaking-news
  • chief-minister-bhagwant-mann
  • hoshiarpur-dana-mandi
  • hoshiarpur-mandis
  • news
  • paddy-in-the-mandis
  • paddy-session
  • punjab-farmers
  • punjab-government
  • punjab-mandis
  • punjab-revenue-minister-bram-shankar-zimpa
  • purchase-of-paddy
  • the-unmute-breaking-news
  • the-unmute-punjabi-news

IND vs SA: ਦੂਜੇ ਟੀ-20 ਮੈਚ 'ਚ ਭਲਕੇ ਫਿਰ ਆਹਮੋ-ਸਾਹਮਣੇ ਹੋਣਗੇ ਭਾਰਤ-ਦੱਖਣੀ ਅਫ਼ਰੀਕਾ

Saturday 01 October 2022 01:13 PM UTC+00 | Tags: bcci breaking-news cricket-news fast-bowler-bumrah icc india-and-south-africa indian-team india-vs-south-africa india-vs-south-africa-t-20 ind-vs-sa ind-vs-sa-live-score jasprit-bumrah live-score mohammad-siraj sports-news the-first-t20-match-between-india-and-south-africa the-unmute-breaking-news the-unmute-latest-news the-unmute-punjabi-news virat-kohli

ਚੰਡੀਗੜ੍ਹ 01 ਅਕਤੂਬਰ 2022: ਤਿਰੂਵਨੰਤਪੁਰਮ ‘ਚ ਦੱਖਣੀ ਅਫਰੀਕਾ ਖਿਲਾਫ ਧਮਾਕੇਦਾਰ ਸ਼ੁਰੂਆਤ ਕਰਨ ਵਾਲੀ ਭਾਰਤੀ ਟੀਮ (Indian team) ਹੁਣ ਦੂਜੇ ਟੀ-20 ਮੈਚ ‘ਚ ਮਹਿਮਾਨ ਟੀਮ ਦੱਖਣੀ ਅਫਰੀਕਾ ਦਾ ਸਾਹਮਣਾ ਕਰਨ ਲਈ ਤਿਆਰ ਹੈ। ਇਕ ਪਾਸੇ ਰੋਹਿਤ ਸ਼ਰਮਾ ਦੀ ਅਗਵਾਈ ਵਿਚ ਭਾਰਤੀ ਟੀਮ ਇਸ ਮੈਚ ਨੂੰ ਜਿੱਤ ਕੇ ਸੀਰੀਜ਼ ‘ਤੇ ਕਬਜ਼ਾ ਕਰਨਾ ਚਾਹੇਗੀ। ਦੂਜੇ ਪਾਸੇ ਦੱਖਣੀ ਅਫ਼ਰੀਕਾ ਦੀ ਟੀਮ ਇੱਥੇ ਵਾਪਸੀ ਦੀ ਤਿਆਰੀ ਵਿਚ ਹੈ ।

ਭਾਰਤ ਨੇ ਦੱਖਣੀ ਅਫਰੀਕਾ (South Africa) ਨੂੰ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਦੇ ਪਹਿਲੇ ਮੈਚ 'ਚ ਅੱਠ ਵਿਕਟਾਂ ਨਾਲ ਹਰਾ ਦਿੱਤਾ ਸੀ | ਟੀਮ ਨੂੰ ਪਹਿਲੇ ਮੈਚ ‘ਚ ਜਸਪ੍ਰੀਤ ਬੁਮਰਾਹ ਦੀ ਕਮੀ ਨਹੀਂ ਆਈ ਪਰ ਚੋਣਕਾਰਾਂ ਨੇ ਉਸ ਦੀ ਭਰਪਾਈ ਕਰਨ ਲਈ ਮੁਹੰਮਦ ਸਿਰਾਜ ਨੂੰ ਵੀ ਟੀਮ ‘ਚ ਸ਼ਾਮਲ ਕੀਤਾ ਹੈ।ਇਹ ਮੈਚ ਸ਼ਾਮ 7:00 ਵਜੇ ਗੁਹਾਟੀ ਵਿਖੇ ਹੋਵੇਗਾ |

The post IND vs SA: ਦੂਜੇ ਟੀ-20 ਮੈਚ ‘ਚ ਭਲਕੇ ਫਿਰ ਆਹਮੋ-ਸਾਹਮਣੇ ਹੋਣਗੇ ਭਾਰਤ-ਦੱਖਣੀ ਅਫ਼ਰੀਕਾ appeared first on TheUnmute.com - Punjabi News.

Tags:
  • bcci
  • breaking-news
  • cricket-news
  • fast-bowler-bumrah
  • icc
  • india-and-south-africa
  • indian-team
  • india-vs-south-africa
  • india-vs-south-africa-t-20
  • ind-vs-sa
  • ind-vs-sa-live-score
  • jasprit-bumrah
  • live-score
  • mohammad-siraj
  • sports-news
  • the-first-t20-match-between-india-and-south-africa
  • the-unmute-breaking-news
  • the-unmute-latest-news
  • the-unmute-punjabi-news
  • virat-kohli

ਸਰਹੱਦੀ ਇਲਾਕਿਆਂ 'ਚ ਡਰੋਨ ਗਤੀਵਿਧੀਆਂ ਦੇ ਮੱਦੇਨਜਰ ਲਗਾਏ ਹਾਈਟੈੱਕ ਐਂਟੀ ਡਰੋਨ ਸਿਸਟਮ

Saturday 01 October 2022 01:34 PM UTC+00 | Tags: aam-aadmi-party breaking-news bsf bsf-dig-prabhakar-joshi drone-activities high-tech-anti-drone-system indian-army india-pak-border news punjab-government the-unmute-breaking-news the-unmute-punjabi-news

ਚੰਡੀਗੜ੍ਹ 01 ਅਕਤੂਬਰ 2022: ਸਰਹੱਦੀ ਇਲਾਕਿਆਂ ਵਿੱਚ ਡਰੋਨ ਦੀਆ ਗਤੀਵਿਧੀਆਂ ਵਧਦੀਆਂ ਜਾ ਰਹੀਆਂ ਹਨ ਜਿਸ ਨੂੰ ਲੈ ਕੇ ਬੀ.ਐਸ.ਐਫ ਦੇ ਡੀ.ਆਈ.ਜੀ ਪ੍ਰਭਾਕਰ ਜੋਸ਼ੀ (BSF DIG Prabhakar Joshi) ਨੇ ਅੱਜ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਡਰੋਨ ਗਤੀਵਿਧੀਆਂ ਨੂੰ ਰੋਕਣ ਦੇ ਲਈ ਸਰਹੱਦੀ ਇਲਾਕਿਆਂ ਦੇ ਲੋਕ ਬੀਐਸਐਫ ਦਾ ਸਾਥ ਦੇਣ ਤਾਂ ਜੋ ਪਾਕਿਸਤਾਨ ਵੱਲੋਂ ਕੀਤੀਆਂ ਜਾ ਰਹੀਆਂ ਨਾਪਾਕ ਹਰਕਤਾਂ ਨੂੰ ਰੋਕਿਆ ਜਾ ਸਕੇ | ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਡਰੋਨ ਸਬੰਧੀ ਸੂਚਨਾ ਦੇਣ ਵਾਲੇ ਨੂੰ ਇੱਕ ਲੱਖ ਰੁਪਏ ਦਾ ਇਨਾਮ ਦਿੱਤਾ ਜਾਵੇਗਾ ਅਤੇ ਉਸ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ

ਇਸਦੇ ਨਾਲ ਹੀ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਬੀ.ਐੱਸ.ਐੱਫ ਦੇ ਡੀਆਈਜੀ ਪ੍ਰਭਾਕਰ ਜੋਸ਼ੀ ਨੇ ਦੱਸਿਆ ਕਿ ਡ੍ਰੋਨ ਗਤੀਵਿਧੀਆਂ ਨੂੰ ਰੋਕਣ ਦੇ ਲਈ ਬੀ.ਐੱਸ.ਐੱਫ ਵਲੋਂ ਭਾਰਤ ਸਰਹੱਦ ਉੱਪਰ ਹਾਈਟੈੱਕ ਐਂਟੀ ਡਰੋਨ ਸਿਸਟਮ ਲਗਾਏ ਗਏ ਹਨ | ਉਨ੍ਹਾਂ ਦੱਸਿਆ ਕਿ ਬੀਐਸਐਫ ਦੇ ਜਵਾਨਾਂ ਵੱਲੋਂ ਸਰਹੱਦਾਂ ਦੇ ਉੱਪਰ ਪੂਰੀ ਚੌਕਸੀ ਵਰਤੀ ਜਾ ਰਹੀ ਹੈ ਅਤੇ ਉਨ੍ਹਾਂ ਨੇ ਪਾਕਿਸਤਾਨ ਵੱਲੋਂ ਡਰੋਨ ਰਾਹੀਂ ਵਾਰ ਵਾਰ ਭੇਜੀ ਗਈ ਨਸ਼ੇ ਦੀ ਖੇਪ ਨੂੰ ਫੜ ਕੇ ਪਾਕਿਸਤਾਨ ਦੇ ਮਨਸੂਬਿਆਂ ਤੇ ਪਾਣੀ ਫੇਰਿਆ ਹੈ |ਅਤੇ ਇਸੇ ਤਰ੍ਹਾਂ ਪਾਕਿਸਤਾਨ ਦੇ ਵੱਲੋਂ ਭੇਜੀ ਗਈ ਵਿਸਫੋਟਕ ਸਮੱਗਰੀ ਨੂੰ ਵੀ ਫੜ ਕੇ ਜ਼ਬਤ ਕੀਤਾ ਹੈ |

ਉਨ੍ਹਾਂ ਕਿਹਾ ਕਿ ਫਿਰ ਵੀ ਪਾਕਿਸਤਾਨ ਆਪਣੇ ਮਨਸੂਬਿਆਂ ਤੋਂ ਬਾਜ਼ ਨਹੀਂ ਆ ਰਿਹਾ ਜਿਸ ਕਰਕੇ ਉਨ੍ਹਾਂ ਨੇ ਸਰਹੱਦੀ ਪਿੰਡਾਂ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਬੀਐਸਐਫ ਦਾ ਸਾਥ ਦੇਣ ਤਾਂ ਜੋ ਅਜਿਹੀ ਗਤੀਵਿਧੀਆਂ ਨੂੰ ਰੋਕਿਆ ਜਾ ਸਕੇ ਉਨ੍ਹਾਂ ਕਿਹਾ ਕਿ ਬੀਐਸਐਫ਼ ਨੂੰ ਸੂਚਨਾ ਦੇਣ ਵਾਲੇ ਨੂੰ ਇੱਕ ਲੱਖ ਰੁਪਿਆ ਇਨਾਮ ਵਜੋਂ ਦਿੱਤਾ ਜਾਵੇਗਾ ਅਤੇ ਉਸ ਦਾ ਨਾਮ ਵੀ ਗੁਪਤ ਰੱਖਿਆ ਜਾਵੇਗਾ |

The post ਸਰਹੱਦੀ ਇਲਾਕਿਆਂ ‘ਚ ਡਰੋਨ ਗਤੀਵਿਧੀਆਂ ਦੇ ਮੱਦੇਨਜਰ ਲਗਾਏ ਹਾਈਟੈੱਕ ਐਂਟੀ ਡਰੋਨ ਸਿਸਟਮ appeared first on TheUnmute.com - Punjabi News.

Tags:
  • aam-aadmi-party
  • breaking-news
  • bsf
  • bsf-dig-prabhakar-joshi
  • drone-activities
  • high-tech-anti-drone-system
  • indian-army
  • india-pak-border
  • news
  • punjab-government
  • the-unmute-breaking-news
  • the-unmute-punjabi-news

ਮੈਂ ਨਿੱਜੀ ਸਵਾਰਥ ਲਈ ਨਹੀਂ, ਸਗੋਂ ਪੰਜਾਬ ਦੇ ਮੁੱਦਿਆਂ ਨੂੰ ਚੁੱਕਣ ਲਈ ਰਾਜ ਸਭਾ 'ਚ ਗਿਆ: ਸੰਤ ਸੀਚੇਵਾਲ

Saturday 01 October 2022 01:51 PM UTC+00 | Tags: aam-aadmi-party breaking-news cm-bhagwant-mann news patiala punjab-government rajya-sabha-member-sant-balbir-singh-seechewal sant-balbir-singh-seechewal sant-seechewal the-unmute-breaking-news the-unmute-news

ਪਟਿਆਲਾ 01 ਅਕਤੂਬਰ 2022: ਵਾਤਾਵਰਨ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ (Sant Balbir Singh Seechewal) ਅੱਜ ਪਟਿਆਲਾ ਦੇ ਭਾਸ਼ਾ ਵਿਭਾਗ ਵਿਖੇ ਇਕ ਨਿੱਜੀ ਪ੍ਰੋਗਰਾਮ ਵਿੱਚ ਪਹੁੰਚੇ, ਜਿੱਥੇ ਉਨ੍ਹਾਂ ਪੰਜਾਬ ਵਿਚ ਗੰਧਲੇ ਹੋ ਰਹੇ ਵਾਤਾਵਰਨ ਅਤੇ ਦੂਸ਼ਿਤ ਹੋ ਰਹੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਬੁੱਧੀਜੀਵੀਆਂ ਨੂੰ ਅੱਗੇ ਆਉਣ ਦੀ ਅਪੀਲ ਕੀਤੀ ਹੈ |

ਇਸਦੇ ਨਾਲ ਹੀ ਉਨ੍ਹਾਂ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਉਹ ਆਪਣੇ ਨਿੱਜੀ ਸਵਾਰਥ ਲਈ ਰਾਜ ਸਭਾ ਵਿੱਚ ਨਹੀਂ ਗਏ, ਸਗੋਂ ਪੰਜਾਬ ਦੇ ਮੁੱਦਿਆਂ ਨੂੰ ਚੁੱਕਣ ਲਈ ਰਾਜ ਸਭਾ ਵਿਚ ਗਏ ਹਨ ਅਤੇ ਉਹ ਰਾਜਨੀਤੀ ਵਿੱਚ ਕਿਸੇ ਵੀ ਪਾਰਟੀ ਦੀ ਮਦਦ ਨਹੀਂ ਕਰ ਰਹੇ ਬਲਕਿ ਪੰਜਾਬ ਦੇ ਗੰਭੀਰ ਮੁੱਦਿਆਂ ਨੂੰ ਚੁੱਕਣ ਲਈ ਉਨ੍ਹਾਂ ਨੇ ਰਾਜ ਸਭਾ ਵਿੱਚ ਜਾਣ ਦਾ ਫ਼ੈਸਲਾ ਲਿਆ ਸੀ|

ਉਨ੍ਹਾਂ ਕਿਹਾ ਕਿ ਜੇਕਰ ਸਾਡੇ ਵਰਗੇ ਚੰਗੇ ਲੋਕ ਪੰਜਾਬ ਦੇ ਮੁੱਦੇ ਨਹੀਂ ਚੁੱਕਣਗੇ ਤਾਂ ਫਿਰ ਪੰਜਾਬ ਦਾ ਕੋਈ ਵਾਲੀ ਵਾਰਸ ਨਹੀਂ ਰਹੇਗਾ | ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਨੂੰ ਬਣੇ ਅਜੇ ਥੋੜ੍ਹਾ ਹੀ ਸਮਾਂ ਹੋਇਆ ਅਤੇ ਇਹ ਸਰਕਾਰ ਲੋਕਾਂ ਦੀਆਂ ਉਮੀਦਾਂ ਤੇ ਜ਼ਰੂਰ ਖ਼ਰਾ ਉਤਰੇਗੀ |

The post ਮੈਂ ਨਿੱਜੀ ਸਵਾਰਥ ਲਈ ਨਹੀਂ, ਸਗੋਂ ਪੰਜਾਬ ਦੇ ਮੁੱਦਿਆਂ ਨੂੰ ਚੁੱਕਣ ਲਈ ਰਾਜ ਸਭਾ ‘ਚ ਗਿਆ: ਸੰਤ ਸੀਚੇਵਾਲ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • news
  • patiala
  • punjab-government
  • rajya-sabha-member-sant-balbir-singh-seechewal
  • sant-balbir-singh-seechewal
  • sant-seechewal
  • the-unmute-breaking-news
  • the-unmute-news

ਪੰਜਾਬ ਪੁਲਿਸ ਨੇ ਆਈ.ਐੱਸ.ਆਈ ਦੀ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦੇ ਇੱਕ ਹੋਰ ਕਾਰਕੁਨ ਨੂੰ ਕੀਤਾ ਗ੍ਰਿਫਤਾਰ

Saturday 01 October 2022 02:00 PM UTC+00 | Tags: aam-aadmi-party breaking-news ci-wing cm-bhagwant-mann crime dgp-punjab-police gangster-lakhbir-singh-alias-landa har-sarpanch isi-terror-module lakhbir-singh-landa news punjab-congress punjab-government punjab-police punjab-police-ci-wing the-unmute-punjabi-news

ਚੰਡੀਗੜ੍ਹ/ਜਲੰਧਰ 01 ਅਕਤੂਬਰ 2022: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਜਾਰੀ ਜੰਗ ਦੇ ਹਿੱਸੇ ਵਜੋਂ, ਪੰਜਾਬ ਪੁਲਿਸ (Punjab Police) ਨੇ ਕੈਨੇਡਾ ਸਥਿਤ ਗੈਂਗਸਟਰ ਲਖਬੀਰ ਸਿੰਘ ਉਰਫ ਲੰਡਾ ਅਤੇ ਪਾਕਿਸਤਾਨ ਸਥਿਤ ਗੈਂਗਸਟਰ ਹਰਵਿੰਦਰ ਸਿੰਘ ਰਿੰਦਾ ਵੱਲੋਂ ਸਾਂਝੇ ਤੌਰ ਚਲਾਏ ਆਈਐਸਆਈ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦੇ ਤੀਜੇ ਸੰਚਾਲਕ ਨੂੰ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਦਿੰੰਦਿਆਂ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਸ਼ਨੀਵਾਰ ਨੂੰ ਦੱਸਿਆ ਕਿ ਫੜੇ ਗਏ ਮੁਲਜਮ ਦੀ ਪਛਾਣ ਫਿਰੋਜਪੁਰ ਦੇ ਪਿੰਡ ਜੋਗੇਵਾਲ ਦੇ ਹਰਪ੍ਰੀਤ ਸਿੰਘ ਉਰਫ ਹਰ ਸਰਪੰਚ ਵਜੋਂ ਹੋਈ ਹੈ।

ਇਹ ਕਾਰਵਾਈ ਏ.ਆਈ.ਜੀ. ਨਵਜੋਤ ਸਿੰਘ ਮਾਹਲ ਦੀ ਅਗਵਾਈ ਵਾਲੀ ਕਾਉੰਟਰ ਇੰਟੈਲੀਜੈਂਸ ਜਲੰਧਰ ਟੀਮ ਵੱਲੋਂ ਇਸ ਮਾਡਿਊਲ ਦੇ ਦੋ ਸੰਚਾਲਕਾਂ ਜਿਨ੍ਹਾਂ ਦੀ ਪਛਾਣ ਬਲਜੀਤ ਸਿੰਘ ਮੱਲੀ ਅਤੇ ਗੁਰਬਖਸਸ਼ ਸਿੰਘ ਉਰਫ ਗੋਰਾ ਸੰਧੂ, ਦੋਵੇਂ ਵਾਸੀ ਫਿਰੋਜਪੁਰ ਵਜੋਂ ਹੋਈ ਸੀ, ਦੀ ਗਿ੍ਰਫਤਾਰੀ ਤੋਂ ਅੱਠ ਦਿਨ ਬਾਅਦ ਸਾਹਮਣੇ ਆਈ ਹੈ। ਪੁਲਿਸ ਨੇ ਗੁਰਬਖਸ਼ ਸਿੰਘ ਵੱਲੋਂ ਉਸ ਦੇ ਪਿੰਡ ਵਿੱਚ ਦੱਸੇ ਟਿਕਾਣੇ ਤੋਂ ਦੋ ਮੈਗਜੀਨ, 90 ਜਿੰਦਾ ਕਾਰਤੂਸ ਅਤੇ ਦੋ ਗੋਲੀਆਂ ਦੇ ਖੋਲ ਸਮੇਤ ਇੱਕ ਆਧੁਨਿਕ ਏ.ਕੇ.-56 ਅਸਾਲਟ ਰਾਈਫਲ ਵੀ ਬਰਾਮਦ ਕੀਤੀ ਸੀ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਲਜਮ ਬਲਜੀਤ ਮੱਲੀ ਦੇ ਖੁਲਾਸੇ ਤੋਂ ਬਾਅਦ ਪੁਲੀਸ ਟੀਮ ਨੇ ਹਰਪ੍ਰੀਤ ਸਿੰਘ ਉਰਫ ਹਰ ਸਰਪੰਚ ਨੂੰ ਗਿ੍ਰਫਤਾਰ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ, ਜੋ ਕਿ ਇਟਲੀ ਸਥਿਤ ਗੈਂਗਸਟਰ ਹਰਪ੍ਰੀਤ ਸਿੰਘ ਉਰਫ ਹੈਪੀ ਸੰਘੇੜਾ ਦਾ ਕਰੀਬੀ ਮੰਨਿਆ ਜਾਂਦਾ ਹੈ ਅਤੇ ਕੈਨੇਡਾ ਸਥਿਤ ਗੈਂਗਸਟਰ ਲਖਬੀਰ ਲੰਡਾ ਦੇ ਸੰਪਰਕ ਵਿੱਚ ਵੀ ਸੀ। ਜ਼ਿਕਰਯੋਗ ਹੈ ਕਿ ਬਲਜੀਤ ਸਿੰਘ ਵੀ ਹੈਪੀ ਸੰਘੇੜਾ ਦੇ ਸੰਪਰਕ ਵਿੱਚ ਵੀ ਸੀ ਅਤੇ ਉਸ ਦੇ ਨਿਰਦੇਸ਼ਾਂ 'ਤੇ ਹੀ ਉਸ ਨੇ ਜੁਲਾਈ 2022 ਵਿੱਚ ਪਿੰਡ ਸੂਦਣ ਵਿਖੇ ਮੱਖੂ-ਲੋਹੀਆਂ ਰੋਡ 'ਤੇ ਸਥਿਤ ਨਿਸ਼ਾਨਦੇਹੀ ਤੋਂ ਹਥਿਆਰਾਂ ਦੀ ਖੇਪ ਹਾਸਲ ਕੀਤੀ ਸੀ।

ਡੀਜੀਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਹਰਪ੍ਰੀਤ ਸਿੰਘ ਉਰਫ ਹਰ ਸਰਪੰਚ ਨੇ ਲਖਬੀਰ ਲੰਡਾ ਦੇ ਸਾਥੀ ਜਗਜੀਤ ਸਿੰਘ ਉਰਫ ਜੋਟਾ ਵਾਸੀ ਮਹਿਤਾ ਰੋਡ ਅੰਮਿ੍ਰਤਸਰ ਅਤੇ ਉਸ ਦੇ ਸਾਥੀ ਲਈ ਫਿਰੋਜਪੁਰ ਦੇ ਮੱਖੂ ਖੇਤਰ ਵਿੱਚ ਇੱਕ ਖਾਲੀ ਪਏ ਘਰ ਵਿੱਚ 10 ਦਿਨ ਠਹਿਰਨ ਦਾ ਪ੍ਰਬੰਧ ਕਰਨ ਦੀ ਗੱਲ ਕਬੂਲੀ ਹੈ। ਉਨਾਂ ਕਿਹਾ ਕਿ ਜੋਟਾ 'ਤੇ ਚਾਰ ਅਪਰਾਧਿਕ ਕੇਸ ਚੱਲ ਰਹੇ ਹਨ ਅਤੇ ਉਹ ਇਸ ਵੇਲੇ ਕੇਂਦਰੀ ਜੇਲ, ਅੰਮਿ੍ਰਤਸਰ ਵਿਖੇ ਬੰਦ ਹੈ।

ਉਨ੍ਹਾਂ ਦੱਸਿਆ ਕਿ ਦੋਸ਼ੀ ਹਰ ਸਰਪੰਚ ਨੇ ਇਹ ਵੀ ਖੁਲਾਸਾ ਕੀਤਾ ਕਿ ਉਹ ਤਰਨਤਾਰਨ ਪੁਲਿਸ ਵੱਲੋਂ ਪਹਿਲਾਂ ਹੀ ਗਿ੍ਰਫਤਾਰ ਕੀਤੇ ਗਏ ਨਛੱਤਰ ਸਿੰਘ ਉਰਫ ਮੋਤੀ ਦੇ ਨਜਦੀਕੀ ਸੰਪਰਕ ਵਿੱਚ ਸੀ ਅਤੇ ਆਪਣੀ ਨੀਲੇ ਰੰਗ ਦੀ ਬੀਐਮਡਬਲਿਊ ਕਾਰ ਵਿੱਚ ਉਸ ਵਲੋਂ ਨਸ਼ੇ ਦੀ ਖੇਪ ਲਿਆਉਣ-ਲਿਜਾਣ ਵਰਤਦਾ ਸੀ। ਜਿਕਰਯੋਗ ਹੈ ਕਿ ਹਾਲ ਹੀ ਵਿੱਚ ਅੰਮਿ੍ਰਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਉਕਤ ਬੀ.ਐਮ.ਡਬਲਿਊ ਕਾਰ ਨੂੰ ਜਬਤ ਕੀਤਾ ਗਿਆ ਸੀ।

ਹੋਰ ਜਾਣਕਾਰੀ ਦਿੰਦੇ ਹੋਏ ਏ.ਆਈ.ਜੀ. ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਮੁਲਜਮ ਹਰ ਸਰਪੰਚ ਗੈਂਗਸਟਰਾਂ ਲਖਬੀਰ ਲੰਡਾ ਅਤੇ ਹੈਪੀ ਸੰਘੇੜਾ ਦੇ ਨਾਂ 'ਤੇ ਪੈਸੇ ਇਕੱਠੇ ਕਰਦਾ ਸੀ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਮਾਲੀ ਸਹਾਇਤਾ ਅਤੇ ਲਾਜਿਸਟਿਕ ਸਹਾਇਤਾ ਦਿੰਦਾ ਸੀ। ਉਨਾਂ ਕਿਹਾ ਕਿ ਅਗਲੇਰੀ ਜਾਂਚ ਜਾਰੀ ਹੈ ਅਤੇ ਮੂਲਜ਼ਮ ਹਰ ਸਰਪੰਚ ਵੱਲੋਂ ਜਲਦੀ ਹੀ ਹੋਰ ਖੁਲਾਸੇ ਹੋਣ ਦੀ ਉਮੀਦ ਹੈ।

ਜ਼ਿਕਰਯੋਗ ਹੈ ਕਿ ਕੈਨੇਡਾ ਸਥਿਤ ਲੰਡਾ ਪਾਕਿਸਤਾਨ ਸਥਿਤ ਲੋੜੀਂਦੇ ਅਤੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਵਿੱਚ ਸ਼ਾਮਲ ਹੋਏ, ਗੈਂਗਸਟਰ ਹਰਵਿੰਦਰ ਸਿੰਘ ਉਰਫ ਰਿੰਦਾ ਦਾ ਕਰੀਬੀ ਮੰਨਿਆ ਜਾਂਦਾ ਹੈ, ਅਤੇ ਇਨਾਂ ਦੇ ਆਈ.ਐਸ.ਆਈ. ਨਾਲ ਵੀ ਨੇੜਲੇ ਸਬੰਧ ਹਨ। ਲੰਡਾ ਨੇ ਮੋਹਾਲੀ ਵਿੱਚ ਪੰਜਾਬ ਪੁਲਿਸ ਇੰਟੈਲੀਜੈਂਸ ਹੈੱਡਕੁਆਰਟਰ 'ਤੇ ਰਾਕੇਟ ਪ੍ਰੋਪੇਲਡ ਗ੍ਰੇਨੇਡ (ਆਰਪੀਜੀ) ਅੱਤਵਾਦੀ ਹਮਲੇ ਦੀ ਸਾਜਿਸ਼ ਰਚਣ ਵਿੱਚ ਮੁੱਖ ਭੂਮਿਕਾ ਨਿਭਾਈ ਸੀ ਅਤੇ ਅੰਮਿ੍ਰਤਸਰ ਵਿੱਚ ਸਬ-ਇੰਸਪੈਕਟਰ ਦਿਲਬਾਗ ਸਿੰਘ ਦੀ ਕਾਰ ਦੇ ਹੇਠਾਂ ਇੱਕ ਆਈਈਡੀ ਵੀ ਲਾਇਆ ਸੀ।

ਦੱਸਣਯੋਗ ਹੈ ਕਿ ਇਸ ਸਬੰਧ ਵਿੱਚ ਇੱਕ ਐਫਆਈਆਰ ਨੰਬਰ 29, ਮਿਤੀ 22.09.2022 ਨੂੰ ਯੂਏ (ਪੀ ) ਐਕਟ ਦੀਆਂ ਧਾਰਾਵਾਂ 10, 13, 18 ਅਤੇ 20 ਅਤੇ ਅਸਲਾ ਐਕਟ ਦੀ ਧਾਰਾ 25 ਦੇ ਤਹਿਤ ਅੰਮਿ੍ਰਤਸਰ ਵਿਖੇ ਮਾਮਲਾ ਦਰਜ ਕੀਤਾ ਜਾ ਚੁੱਕਾ ਹੈ।

The post ਪੰਜਾਬ ਪੁਲਿਸ ਨੇ ਆਈ.ਐੱਸ.ਆਈ ਦੀ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦੇ ਇੱਕ ਹੋਰ ਕਾਰਕੁਨ ਨੂੰ ਕੀਤਾ ਗ੍ਰਿਫਤਾਰ appeared first on TheUnmute.com - Punjabi News.

Tags:
  • aam-aadmi-party
  • breaking-news
  • ci-wing
  • cm-bhagwant-mann
  • crime
  • dgp-punjab-police
  • gangster-lakhbir-singh-alias-landa
  • har-sarpanch
  • isi-terror-module
  • lakhbir-singh-landa
  • news
  • punjab-congress
  • punjab-government
  • punjab-police
  • punjab-police-ci-wing
  • the-unmute-punjabi-news

ਠੋਸ ਤੇ ਤਰਲ ਕੂੜੇ ਦੀ ਸੁਚੱਜੀ ਸਾਂਭ-ਸੰਭਾਲ ਕਰਨ ਵਾਲੀਆਂ 23 ਪੰਚਾਇਤਾਂ ਨੂੰ ਮਿਲੇਗਾ 1-1 ਲੱਖ ਰੁਪਏ ਦਾ ਇਨਾਮ: ਬ੍ਰਮ ਸ਼ੰਕਰ ਜਿੰਪਾ

Saturday 01 October 2022 02:07 PM UTC+00 | Tags: 23-panchayats 23-panchayats-for-proper-management aam-aadmi-party bram-shankar-zimpa breaking-news cm-bhagwant-mann congress kuldeep-singh-dhaliwal news panchayats punjab-government punjab-panchayats punjab-water-supply-and-sanitation-minister-bram-shankar-zimpa the-unmute-breaking-news

ਚੰਡੀਗੜ੍ਹ 01 ਅਕਤੂਬਰ 2022: ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਰਾਜ ਪੱਧਰੀ ਸਵੱਛ ਭਾਰਤ ਦਿਵਸ 2 ਅਕਤੂਬਰ ਨੂੰ ਹੁਸ਼ਿਆਰਪੁਰ ਵਿਖੇ ਮਨਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਮੌਕੇ ਠੋਸ ਅਤੇ ਤਰਲ ਕੂੜੇ ਦੀ ਸੁਚੱਜੀ ਸਾਂਭ ਸੰਭਾਲ ਕਰਨ ਵਾਲੀਆਂ ਸੂਬੇ ਦੀਆਂ 23 ਪੰਚਾਇਤਾਂ (23 Panchayats) ਦੇ ਖਾਤੇ ਵਿੱਚ 23 ਲੱਖ ਰੁਪਏ (ਇਕ ਲੱਖ ਰੁਪਏ ਪ੍ਰਤੀ ਪੰਚਾਇਤ) ਦੇ ਇਨਾਮ ਦੇ ਕੇ ਸਨਮਾਨਿਤ ਕੀਤਾ ਜਾਵੇਗਾ। 3 ਹੋਰ ਪੰਚਾਇਤਾਂ ਨੂੰ ਵੀ 10-10 ਹਜ਼ਾਰ ਰੁਪਏ ਦੇ ਕੇ ਉਤਸ਼ਾਹਿਤ ਕੀਤਾ ਜਾਵੇਗਾ।

ਇਸ ਤੋਂ ਇਲਾਵਾ ਵਧੀਆ ਕਾਰਗੁਜ਼ਾਰੀ ਕਰਨ ਵਾਲੇ ਅਧਿਕਾਰੀਆਂ ਦਾ ਵੀ ਸਨਮਾਨ ਹੋਵੇਗਾ। ਇਸ ਦੌਰਾਨ ਸਵੱਛਤਾ ਸਬੰਧੀ ਨੁੱਕੜ ਨਾਟਕ, ਲਘੂ ਫਿਲਮ ਅਤੇ ਹੋਰ ਪੇਸ਼ਕਾਰੀਆਂ ਵਿਸ਼ੇਸ਼ ਖਿੱਚ ਦਾ ਕੇਂਦਰ ਹੋਣਗੀਆਂ। ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਪਿੰਡਾਂ ‘ਚ ਸਾਫ ਅਤੇ ਪੀਣਯੋਗ ਪਾਣੀ ਦੀ ਸਪਲਾਈ ਲਈ ਸ਼ਾਨਦਾਰ ਕੰਮ ਕਰ ਰਹੀ ਹੈ। ਇਸ ਤੋਂ ਇਲਾਵਾ ਪਿੰਡਾਂ ‘ਚ ਕੂੜੇ ਦੀ ਸਾਂਭ ਸੰਭਾਲ ਤੇ ਪ੍ਰਬੰਧਨ ਲਈ ਵੀ ਕੌਮੀ ਪੱਧਰ ਉੱਤੇ ਨਾਂ ਦਰਜ ਕਰਵਾਇਆ ਗਿਆ ਹੈ।

ਉਹਨਾਂ ਦੱਸਿਆ ਕਿ ਮੌਜੂਦਾ ਸਮੇਂ ਸੂਬੇ ਦੇ 15 ਜ਼ਿਲ੍ਹਿਆਂ (ਹੁਸ਼ਿਆਰਪੁਰ, ਮਲੇਰਕੋਟਲਾ, ਫਰੀਦਕੋਟ, ਜਲੰਧਰ, ਬਰਨਾਲਾ, ਫਤਿਹਗੜ੍ਹ ਸਾਹਿਬ, ਪਠਾਨਕੋਟ, ਗੁਰਦਾਸਪੁਰ, ਐਸ.ਏ.ਐਸ. ਨਗਰ, ਕਪੂਰਥਲਾ, ਮਾਨਸਾ, ਲੁਧਿਆਣਾ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ ਅਤੇ ਐਸ.ਬੀ. ਨਗਰ) ਦੇ ਸਾਰੇ 8292 ਪਿੰਡਾਂ ਵਿਚ ਘਰ-ਘਰ ਸਾਫ ਪਾਣੀ ਦਿੱਤਾ ਜਾ ਰਿਹਾ ਹੈ। ਇਹਨਾਂ 15 ਜ਼ਿਲ੍ਹਿਆ ਨੂੰ ਵੀ ਸਮਾਗਮ ਦੌਰਾਨ ਸਨਮਾਨਿਤ ਕੀਤਾ ਜਾਵੇਗਾ।

ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਨੇ ਅੱਗੇ ਦੱਸਿਆ ਕਿ ਸਵੱਛ ਭਾਰਤ ਮਿਸ਼ਨ ਗ੍ਰਾਮੀਣ (ਪੜਾਅ-2) ਦੀ ਸੂਬੇ ਵਿਚ ਸ਼ੁਰੂਆਤ ਕਰ ਦਿੱਤੀ ਗਈ ਹੈ। ਉਹਨਾਂ ਕਿਹਾ ਕਿ ਇਸ ਮਿਸ਼ਨ ਤਹਿਤ ਸਾਰੇ ਪਿੰਡਾਂ ਵਿੱਚ ਠੋਸ ਅਤੇ ਤਰਲ ਰਹਿੰਦ-ਖੂੰਹਦ ਦੇ ਪ੍ਰਬੰਧਨ ਦਾ ਸੁਚੱਜਾ ਪ੍ਰਬੰਧ ਕੀਤਾ ਜਾਵੇਗਾ। ਜਿੰਪਾ ਨੇ ਕਿਹਾ ਕਿ ਮਾਰਚ 2025 ਤੱਕ ਹਰੇਕ ਪਿੰਡ ਨੂੰ ਓਡੀਐਫ ਪਲੱਸ ਐਲਾਨਣ ਲਈ ਯਤਨ ਤੇਜ਼ ਕਰ ਦਿੱਤੇ ਗਏ ਹਨ।

ਕਬਿਲੇਗੌਰ ਹੈ ਕਿ 15 ਸਤੰਬਰ ਤੋਂ 2 ਅਕਤੂਬਰ ਤੱਕ ਪਿੰਡਾਂ ਵਿੱਚ ਫੈਲੇ ਕੂੜੇ ਦੀ ਸਫਾਈ ਅਤੇ ਕੂੜਾ ਪ੍ਰਬੰਧਨ ਦੇ ਵਿਸ਼ੇ 'ਤੇ ਮੁਹਿੰਮ ਚਲਾ ਕੇ ਕਈ ਗਤੀਵਿਧੀਆਂ ਨੂੰ ਉਤਸ਼ਾਹਿਤ ਕੀਤਾ ਗਿਆ ਹੈ। ਰਾਜ ਪੱਧਰੀ ਸਵੱਛ ਭਾਰਤ ਦਿਵਸ ਮੌਕੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਮੁੱਖ ਮਹਿਮਾਨ ਜਦਕਿ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਨਗੇ।ਤਹਿਤ ਅਮ੍ਰਿਤਸਰ ਵਿਖੇ ਮਾਮਲਾ ਦਰਜ ਕੀਤਾ ਜਾ ਚੁੱਕਾ ਹੈ।

The post ਠੋਸ ਤੇ ਤਰਲ ਕੂੜੇ ਦੀ ਸੁਚੱਜੀ ਸਾਂਭ-ਸੰਭਾਲ ਕਰਨ ਵਾਲੀਆਂ 23 ਪੰਚਾਇਤਾਂ ਨੂੰ ਮਿਲੇਗਾ 1-1 ਲੱਖ ਰੁਪਏ ਦਾ ਇਨਾਮ: ਬ੍ਰਮ ਸ਼ੰਕਰ ਜਿੰਪਾ appeared first on TheUnmute.com - Punjabi News.

Tags:
  • 23-panchayats
  • 23-panchayats-for-proper-management
  • aam-aadmi-party
  • bram-shankar-zimpa
  • breaking-news
  • cm-bhagwant-mann
  • congress
  • kuldeep-singh-dhaliwal
  • news
  • panchayats
  • punjab-government
  • punjab-panchayats
  • punjab-water-supply-and-sanitation-minister-bram-shankar-zimpa
  • the-unmute-breaking-news

ਸਿਹਤ ਵਿਭਾਗ, ਮਿਡਵਾਈਫਰੀ 'ਚ ਨਰਸ ਪ੍ਰੈਕਟੀਸ਼ਨਰ ਦੇ ਨਵੇਂ ਕਾਡਰ ਰਾਹੀਂ ਕੁਦਰਤੀ ਜਣੇਪਿਆਂ ਨੂੰ ਉਤਸ਼ਾਹਿਤ ਕਰੇਗਾ: ਸਿਹਤ ਮੰਤਰੀ

Saturday 01 October 2022 02:15 PM UTC+00 | Tags: aam-aadmi-party breaking-news chetan-singh-jauramajra cm-bhagwant-mann health health-department midwifery midwifery-training-institute-in-patiala news nurse-practitioners-in-midwifery promote-natural-childbirth punjab-congress punjab-government punjab-health-department punjab-health-minitser punjabi-news the-unmute-punjabi-news

ਚੰਡੀਗੜ 01 ਅਕਤੂਬਰ 2022: ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਕਿਹਾ ਕਿ ਸੀਜ਼ੇਰੀਅਨ ਸੈਕਸ਼ਨ ਰਾਹੀਂ ਜਣੇਪੇ ਦੀ ਬਜਾਏ ਨਾਰਮਲ ਜਣੇਪੇ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਿਹਤ ਵਿਭਾਗ ਨੇ ਪਟਿਆਲਾ ਵਿੱਚ ਇੱਕ ਵੇਂ ਮਿਡਵਾਈਫਰੀ ਟ੍ਰੇਨਿੰਗ ਇੰਸਟੀਚਿਊਟ ਦੀ ਸਥਾਪਨਾ ਲਈ ਤਿਆਰੀ ਕਰ ਲਈ ਹੈ।

ਸਿਹਤ ਮੰਤਰੀ ਨੇ ਕਿਹਾ ਕਿ ਇਹ ਇੰਸਟੀਚਿਊਟ ਭਾਰਤ ਸਰਕਾਰ ਦੇ "ਭਾਰਤ ਵਿੱਚ ਮਿਡਵਾਈਫਰੀ ਸੇਵਾਵਾਂ ਬਾਰੇ ਦਿਸ਼ਾ-ਨਿਰਦੇਸ਼ਾਂ" ਦੇ ਅਨੁਸਾਰ ਸਥਾਪਤ ਕੀਤਾ ਜਾ ਰਿਹਾ ਹੈ ਤਾਂ ਜੋ ਇੱਕ ਨਵਾਂ ਕਾਡਰ (ਐਨਪੀਐਮ) ਲਿਆ ਕੇ ਪੇਸ਼ੇਵਰ ਦਾਈਆਂ ਦੇ ਇੱਕ ਡੈਡੀਕੇਟਡ ਕਾਡਰ ਵਿੱਚ ਨਿਵੇਸ਼ ਨੂੰ ਤਰਜੀਹ ਦਿੱਤੀ ਜਾ ਸਕੇ। ਉਨਾਂ ਕਿਹਾ ਕਿ ਇਹ ਇੰਸਟੀਚਿਊਟ, ਭਾਰਤ ਭਰ ਦੀਆਂ 16 ਸਿਖਲਾਈ ਸੰਸਥਾਵਾਂ ਵਿੱਚੋਂ ਇੱਕ ਹੈ ਜਿੱਥੇ ਮਿਡਵਾਈਫਰੀ ਐਜੂਕੇਟਰਾਂ ਨੂੰ ਸਿਖਲਾਈ ਦਿੱਤੀ ਜਾਵੇਗੀ ਜੋ ਅੱਗੇ ਐਨਪੀਐਮ ਦੇ ਕਾਡਰ ਦਾ ਵਿਕਾਸ ਕਰਨਗੇ। ਪੰਜਾਬ, ਮਹਾਰਾਸ਼ਟਰ ਅਤੇ ਉੱਤਰ ਪ੍ਰਦੇਸ਼ ਬਾਅਦ ਤੀਜਾ ਹੈ, ਜੋ ਸਰਕਾਰੀ ਸੈਕਟਰ ਵਿੱਚ ਰਾਸ਼ਟਰੀ ਮਿਡਵਾਈਫਰੀ ਟ੍ਰੇਨਿੰਗ ਇੰਸਟੀਚਿਊਟ ਸ਼ੁਰੂ ਕਰ ਰਿਹਾ ਹੈ।

ਮੰਤਰੀ ਨੇ ਕਿਹਾ ਕਿ ਮਿਡਵਾਈਫਰੀ ਦੀ ਅਗਵਾਈ ਵਾਲੀ ਦੇਖਭਾਲ ਇੱਕ ਅਹਿਮ ਤਬਦੀਲੀ ਹੈ ਜੋ ਐਮ.ਸੀ.ਐਚ. ਸੇਵਾਵਾਂ ਦੇ ਮਾਮਲੇ ਵਿੱਚ ਸਾਡੇ ਸੂਬੇ ਨੂੰ ਦਰਪੇਸ਼ ਬਹੁਤ ਸਾਰੇ ਮੁੱਦਿਆਂ ਨੂੰ ਹੱਲ ਕਰ ਸਕਦੀ ਹੈ। ਕੋਵਿਡ -19 ਮਹਾਂਮਾਰੀ ਦੇ ਕਾਰਨ ਹਾਲ ਹੀ ਦੇ ਸਮੇਂ ਵਿੱਚ ਪੰਜਾਬ ਐਮ.ਐਮ.ਆਰ. ਵਿੱਚ ਵੀ ਵਾਧਾ ਹੋਇਆ ਹੈ ਜਦੋਂ ਸਾਰੇ ਸਰੋਤ ਕੋਵਿਡ ਵੱਲ ਲਗਾ ਦਿੱਤੇ ਗਏ ਸਨ। ਮਾਰਚ 2022 ਵਿੱਚ ਜਾਰੀ ਕੀਤੇ ਗਏ ਨਵੀਨਤਮ ਐਸਆਰਐਸ ਅੰਕੜਿਆਂ ਅਨੁਸਾਰ ਪੰਜਾਬ , ਅੱਜ ਕੱਲ 114 ਸਥਾਨ 'ਤੇ ਹੈ। ਮਿਡਵਾਈਫਰੀ ਅਭਿਆਸਾਂ ਨੂੰ ਤਰਜੀਹੀ ਪੜਾਅ 'ਤੇ ਲਿਆਉਣਾ ਨਾ ਸਿਰਫ ਐਮ.ਐਮ.ਆਰ. ਨੂੰ ਘਟਾਉਣ ਵਿੱਚ ਮਦਦ ਕਰੇਗਾ, ਸਗੋਂ ਬੱਚੇ ਦੇ ਜਨਮ ਨਾਲ ਸਬੰਧਤ ਦੇਖਭਾਲ ਦੀ ਗੁਣਵੱਤਾ ਵਿੱਚ ਸੁਧਾਰ ਕਰੇਗਾ ਅਤੇ ਉੱਚ ਪੱਧਰੀ ਸਹੂਲਤਾਂ ਨੂੰ ਘੱਟ ਵਧਾਏਗਾ।

ਇਸ ਨਵੀਂ ਪਹਿਲਕਦਮੀ ਬਾਰੇ ਹੋਰ ਜਾਣਕਾਰੀ ਦਿੰਦਿਆਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਪਟਿਆਲਾ ਵਿਖੇ ਮਾਤਾ ਕੌਸ਼ੱਲਿਆ ਸਕੂਲ ਆਫ ਨਰਸਿੰਗ ਵਿਖੇ ਇੱਕ ਨੈਸ਼ਨਲ ਮਿਡਵਾਈਫਰੀ ਟਰੇਨਿੰਗ ਇੰਸਟੀਚਿਊਟ (ਐਨ.ਐਮ.ਟੀ.ਆਈ.) ਸੁਰੂ ਕੀਤਾ ਗਿਆ ਹੈ। ਇੰਸਟੀਚਿਊਟ ਨੂੰ ਇਸ ਦੇ ਅਤਿ-ਆਧੁਨਿਕ ਸਿਖਲਾਈ ਬੁਨਿਆਦੀ ਢਾਂਚੇ, ਇਸਦੇ ਪੇਰੈਂਟ ਹਸਪਤਾਲ ਵਿੱਚ ਇੱਕ ਕਾਰਜਸ਼ੀਲ ਪ੍ਰਸੂਤੀ ਵਿਭਾਗ ਤੱਕ ਪਹੁੰਚ, ਉੱਚ ਲੋਡ ਵਾਲੀ ਕਲੀਨਿਕਲ ਅਭਿਆਸ ਸਾਈਟ, ਅਤੇ ਇੱਕ ਨਵਾਂ ਕੋਰਸ ਸੁਰੂ ਕਰਨ ਦੀ ਇੱਛਾ ਦੇ ਕਾਰਨ ਇੱਕ ਨਵੀਨਤਮ ਸੰਸਥਾ ਵਜੋਂ ਚੁਣਿਆ ਗਿਆ ਹੈ।

ਇਹ ਆਸ ਹੈ ਕਿ ਪਟਿਆਲਾ ਵਿਖੇ ਨੈਸ਼ਨਲ ਮਿਡਵਾਈਫਰੀ ਟਰੇਨਿੰਗ ਇੰਸਟੀਚਿਊਟ ਕਈ ਸੂਬਿਆਂ ਲਈ ਮਿਡਵਾਈਫਰੀ ਸਿਖਲਾਈ ਲਈ ਮਾਡਲ ਟੀਚਿੰਗ ਇੰਸਟੀਚਿਊਟ ਅਤੇ ਪੈਡਾਗੋਜਿਕ ਰਿਸੋਰਸ ਸੈਂਟਰ ਵਜੋਂ ਕੰਮ ਕਰੇਗਾ। ਇਥੇ ਸਿਖਲਾਈ ਦੇਣ ਲਈ ਨਿਊਜੀਲੈਂਡ, ਇੰਗਲੈਂਡ ਅਤੇ ਕੀਨੀਆ ਦੇ ਅੰਤਰਰਾਸ਼ਟਰੀ ਐਜੂਕੇਟਰਾਂ ਨੂੰ ਵੀ ਸੂਬਾ ਸਰਕਾਰ ਵੱਲੋਂ ਸੰਯੁਕਤ ਰਾਸ਼ਟਰ ਆਬਾਦੀ ਫੰਡ ਦੇ ਸਹਿਯੋਗ ਨਾਲ ਲਿਆਂਦਾ ਗਿਆ ਹੈ, ਜੋ ਕਿ 18 ਮਹੀਨੇ ਦੇ ਕੋਰਸ ਲਈ 30 ਸਿਖਿਆਰਥੀਆਂ ਦੇ ਪਹਿਲੇ ਬੈਚ ਨੂੰ ਪੜਾਏਗਾ।ਇੱਥੇ ਇਹ ਵਰਣਨਯੋਗ ਹੈ ਕਿ ਪਹਿਲਾ ਬੈਚ 21 ਸਤੰਬਰ, 2022 ਤੋਂ ਸੁਰੂ ਕੀਤਾ ਜਾ ਚੁੱਕਾ ਹੈ।

ਡਾਇਰੈਕਟਰ ਸਿਹਤ ਸੇਵਾਵਾਂ (ਪਰਿਵਾਰ ਭਲਾਈ) ਡਾ. ਰਵਿੰਦਰਪਾਲ ਕੌਰ ਨੇ ਦੱਸਿਆ ਕਿ ਇਸ ਉਪਰਾਲੇ ਨਾਲ ਸਰਕਾਰੀ ਸਿਹਤ ਸਹੂਲਤਾਂ ਵਿੱਚ ਜਣੇਪਾ ਕਰਾਉਣਾ, ਗਰਭਵਤੀ ਔਰਤ ਲਈ ਹਮਦਰਦੀ ਭਰਿਆ ਅਤੇ ਸਨਮਾਨਜਨਕ ਜਨਮ ਅਨੁਭਵ ਹੋਵੇਗਾ। ਇਸ ਪ੍ਰੋਗਰਾਮ ਤਹਿਤ ਇੱਕ ਸਿਹਤ ਸਹੂਲਤ ਦੇ ਲੇਬਰ ਰੂਮ ਦੇ ਨੇੜੇ ਇੱਕ ਮਿਡਵਾਈਫਰੀ ਅਗਵਾਈ ਵਾਲੀ ਦੇਖਭਾਲ ਯੂਨਿਟ (ਐਮਸੀਐਲਯੂ) ਸਥਾਪਿਤ ਕੀਤੀ ਜਾਵੇਗੀ ਅਤੇ ਸੂਬੇ ਵਿੱਚ ਅਜਿਹਾ ਪਹਿਲਾ ਯੂਨਿਟ ਮਾਤਾ ਕੌਸ਼ੱਲਿਆ ਹਸਪਤਾਲ ਪਟਿਆਲਾ ਵਿਖੇ ਸਥਾਪਿਤ ਕੀਤਾ ਜਾਵੇਗਾ। ਐਨਪੀਐਮ ਹੁਨਰਮੰਦ, ਜਣੇਪਾ, ਪ੍ਰਜਨਨ ਅਤੇ ਨਵਜੰਮੇ ਬੱਚੇ- ਮਾਵਾਂ ਅਤੇ ਨਵਜੰਮੇ ਬੱਚਿਆਂ ਦੀ ਤੰਦਰੁਸਤੀ ਲਈ ਟਿਕਾਊ ਵਿਕਾਸ ਟੀਚਿਆਂ ਨੂੰ ਪੂਰਾ ਕਰਨ ਲਈ ਸਨਮਾਨਜਨਕ ਢੰਗ ਨਾਲ ਸਬੰਧਤ ਸਿਹਤ ਸੰਭਾਲ ਸੇਵਾਵਾਂ ਉਪਲਬਧ ਕਰਵਾਏਗਾ।

The post ਸਿਹਤ ਵਿਭਾਗ, ਮਿਡਵਾਈਫਰੀ ‘ਚ ਨਰਸ ਪ੍ਰੈਕਟੀਸ਼ਨਰ ਦੇ ਨਵੇਂ ਕਾਡਰ ਰਾਹੀਂ ਕੁਦਰਤੀ ਜਣੇਪਿਆਂ ਨੂੰ ਉਤਸ਼ਾਹਿਤ ਕਰੇਗਾ: ਸਿਹਤ ਮੰਤਰੀ appeared first on TheUnmute.com - Punjabi News.

Tags:
  • aam-aadmi-party
  • breaking-news
  • chetan-singh-jauramajra
  • cm-bhagwant-mann
  • health
  • health-department
  • midwifery
  • midwifery-training-institute-in-patiala
  • news
  • nurse-practitioners-in-midwifery
  • promote-natural-childbirth
  • punjab-congress
  • punjab-government
  • punjab-health-department
  • punjab-health-minitser
  • punjabi-news
  • the-unmute-punjabi-news

Pakistan: ਪਾਕਿਸਤਾਨ ਦੇ ਸਾਬਕਾ PM ਇਮਰਾਨ ਖਾਨ ਖ਼ਿਲਾਫ ਗ੍ਰਿਫਤਾਰੀ ਵਾਰੰਟ ਜਾਰੀ

Saturday 01 October 2022 02:25 PM UTC+00 | Tags: arrest-warrant-has-been-issued breaking-news imran-khan islamabad news pakistan pakistan-govenment pakistan-imran-khan pakistan-latest-mews pakistan-latest-news punjabi-news the-unmute-breaking-news the-unmute-latest-news

ਚੰਡੀਗੜ 01 ਅਕਤੂਬਰ 2022: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ (Imran Khan) ਦੀਆਂ ਮੁਸ਼ਕਲਾਂ ਵਧਦੀਆਂ ਨਜਰ ਆ ਰਹੀਆਂ ਹਨ | ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਗਿਆ ਹੈ ਅਤੇ ਕਿਸੇ ਵੀ ਸਮੇਂ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਜਾ ਸਕਦਾ ਹੈ | ਦੱਸਿਆ ਜਾ ਰਿਹਾ ਹੈ ਕਿ ਇਮਰਾਨ ਖ਼ਿਲਾਫ਼ ਇਸਲਾਮਾਬਾਦ ਵਿੱਚ ਧਾਰਾ 144 ਦੇ ਬਾਵਜੂਦ ਜੱਜ ਖ਼ਿਲਾਫ਼ ਝੂਠਾ ਬਿਆਨ ਦੇਣ ਅਤੇ ਰੈਲੀ ਕੱਢਣ ਦਾ ਕੇਸ ਦਰਜ ਕੀਤਾ ਗਿਆ ਸੀ। ਹੁਣ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਗਿਆ ਹੈ।ਇਹ ਵਾਰੰਟ ਇਸਲਾਮਾਬਾਦ ਦੇ ਥਾਣੇ ਵਿੱਚ ਦਰਜ ਕੇਸ ਸਬੰਧੀ ਜਾਰੀ ਕੀਤਾ ਗਿਆ ਹੈ।

The post Pakistan: ਪਾਕਿਸਤਾਨ ਦੇ ਸਾਬਕਾ PM ਇਮਰਾਨ ਖਾਨ ਖ਼ਿਲਾਫ ਗ੍ਰਿਫਤਾਰੀ ਵਾਰੰਟ ਜਾਰੀ appeared first on TheUnmute.com - Punjabi News.

Tags:
  • arrest-warrant-has-been-issued
  • breaking-news
  • imran-khan
  • islamabad
  • news
  • pakistan
  • pakistan-govenment
  • pakistan-imran-khan
  • pakistan-latest-mews
  • pakistan-latest-news
  • punjabi-news
  • the-unmute-breaking-news
  • the-unmute-latest-news

ਜੰਮੂ-ਕਸ਼ਮੀਰ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਦੌਰੇ ਮੱਦੇਨਜ਼ਰ ਸੁਰੱਖਿਆ ਬਲਾਂ ਨੇ ਚਲਾਈ ਤਲਾਸ਼ੀ ਮੁਹਿੰਮ

Saturday 01 October 2022 02:38 PM UTC+00 | Tags: amit-shah bsf indian-army jammu-and-kashmir jammu-and-kashmir-news news the-unmute-breaking-news the-unmute-latest-news the-unmute-punjab the-unmute-punjabi-news the-unmute-update union-home-minister-amit-shah

ਚੰਡੀਗੜ 01 ਅਕਤੂਬਰ 2022: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) 4 ਅਕਤੂਬਰ ਨੂੰ ਜੰਮੂ-ਕਸ਼ਮੀਰ ਦੇ ਦੋ ਦਿਨਾਂ ਦੌਰੇ ‘ਤੇ ਜਾਣਗੇ। ਉਨ੍ਹਾਂ ਦੇ ਦੌਰੇ ਤੋਂ ਪਹਿਲਾਂ ਵੱਡੇ ਜੰਮੂ-ਕਸ਼ਮੀਰ ਵਿਚ ਪੱਧਰ ‘ਤੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਇਸ ਤਲਾਸ਼ੀ ਮੁਹਿੰਮ ਕਾਰਨ ਬੁੱਧਵਾਰ (28 ਸਤੰਬਰ) ਅਤੇ ਵੀਰਵਾਰ (29 ਸਤੰਬਰ) ਨੂੰ ਹੋਏ ਧਮਾਕੇ ਹਨ। ਇਸ ਤੋਂ ਪਹਿਲਾਂ ਅਮਿਤ ਸ਼ਾਹ ਨੇ 30 ਸਤੰਬਰ ਨੂੰ ਜੰਮੂ-ਕਸ਼ਮੀਰ ਦੇ ਤਿੰਨ ਦਿਨਾਂ ਦੌਰੇ ‘ਤੇ ਜਾਣਾ ਸੀ। ਪਰ ਉਨ੍ਹਾਂ ਦੇ ਦੌਰੇ ਤੋਂ ਪਹਿਲਾਂ ਹੀ ਅਜਿਹੇ ਹਮਲਿਆਂ ਦੇ ਮੱਦੇਨਜ਼ਰ ਉਨ੍ਹਾਂ ਦਾ ਪ੍ਰੋਗਰਾਮ ਵਿੱਚ ਬਦਲਾਵ ਕੀਤਾ ਗਿਆ ਸੀ |

ਇਸਦੇ ਨਾਲ ਹੀ ਘਾਟੀ ‘ਚ ਇਕ ਤੋਂ ਬਾਅਦ ਇਕ ਹੋ ਰਹੇ ਇਨ੍ਹਾਂ ਧਮਾਕਿਆਂ ਦੇ ਮੱਦੇਨਜ਼ਰ ਹੁਣ ਸੁਰੱਖਿਆ ਬਲ ਐਕਸ਼ਨ ਮੋਡ ‘ਚ ਆ ਗਏ ਹਨ ਅਤੇ ਖਤਰਿਆਂ ਨਾਲ ਨਜਿੱਠਣ ਲਈ ਵਿਆਪਕ ਰਣਨੀਤੀ ਬਣਾ ਲਈ ਹੈ। ਭੀੜ-ਭੜੱਕੇ ਵਾਲੇ ਇਲਾਕਿਆਂ ਵਿੱਚ ਸੀਸੀਟੀਵੀ ਦੀ ਨਿਗਰਾਨੀ ਕੀਤੀ ਜਾ ਰਹੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਅਜਿਹੇ ਹਮਲੇ ਦੁਬਾਰਾ ਨਾ ਹੋਣ।

ਬੱਸ ਸਟੈਂਡ ਅਤੇ ਰੇਲਵੇ ਸਟੇਸ਼ਨ ਵਰਗੇ ਇਲਾਕਿਆਂ ‘ਚ ਵੀ ਵੱਡੇ ਪੱਧਰ ‘ਤੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਇਸ ਤੋਂ ਇਲਾਵਾ ਭੀੜ-ਭੜੱਕੇ ਵਾਲੇ ਇਲਾਕਿਆਂ ‘ਤੇ ਨਜ਼ਰ ਰੱਖਣ ਲਈ ਵੱਖ-ਵੱਖ ਥਾਵਾਂ ‘ਤੇ ਸੀਸੀਟੀਵੀ ਕੈਮਰੇ ਲਗਾਏ ਗਏ ਹਨ। ਸੰਵੇਦਨਸ਼ੀਲ ਖੇਤਰਾਂ ਦੀ 24 ਘੰਟੇ ਨਿਗਰਾਨੀ ਲਈ ਥਾਣਿਆਂ ਵਿੱਚ ਵਾਧੂ ਤਾਇਨਾਤੀ ਕੀਤੀ ਗਈ ਹੈ।

The post ਜੰਮੂ-ਕਸ਼ਮੀਰ ‘ਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਦੌਰੇ ਮੱਦੇਨਜ਼ਰ ਸੁਰੱਖਿਆ ਬਲਾਂ ਨੇ ਚਲਾਈ ਤਲਾਸ਼ੀ ਮੁਹਿੰਮ appeared first on TheUnmute.com - Punjabi News.

Tags:
  • amit-shah
  • bsf
  • indian-army
  • jammu-and-kashmir
  • jammu-and-kashmir-news
  • news
  • the-unmute-breaking-news
  • the-unmute-latest-news
  • the-unmute-punjab
  • the-unmute-punjabi-news
  • the-unmute-update
  • union-home-minister-amit-shah

NGT ਨੇ ਤੇਲੰਗਾਨਾ ਸਰਕਾਰ 'ਤੇ ਲਗਾਇਆ 3,800 ਕਰੋੜ ਰੁਪਏ ਦਾ ਜੁਰਮਾਨਾ

Saturday 01 October 2022 02:49 PM UTC+00 | Tags: 800-crore-on-the-telangana breaking-news national-green-tribunal news ngt ngt-imposed-a-fine-of-rs-3 telangana telangana-governmen telangana-government the-unmute-breaking-news the-unmute-latest-news the-unmute-punjabi-news the-unmute-update

ਚੰਡੀਗੜ 01 ਅਕਤੂਬਰ 2022: ਨੈਸ਼ਨਲ ਗ੍ਰੀਨ ਟ੍ਰਿਬਿਊਨਲ (NGT) ਨੇ ਹੁਣ ਤੇਲੰਗਾਨਾ ਸਰਕਾਰ ‘ਤੇ 3,800 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਹੈ। ਤੇਲੰਗਾਨਾ ਸਰਕਾਰ ‘ਤੇ ਭਾਰੀ ਜੁਰਮਾਨਾ ਇਸ ਲਈ ਲਗਾਇਆ ਗਿਆ ਹੈ ਕਿਉਂਕਿ ਸਰਕਾਰ ਨੇ ਠੋਸ ਅਤੇ ਤਰਲ ਰਹਿੰਦ-ਖੂੰਹਦ ਦਾ ਪ੍ਰਬੰਧਨ ਨਹੀਂ ਕਰ ਸਕੀ। ਇਸ ਤੋਂ ਪਹਿਲਾਂ ਐਨਜੀਟੀ ਨੇ ਪੰਜਾਬ, ਹਰਿਆਣਾ, ਮਹਾਰਾਸ਼ਟਰ ਅਤੇ ਰਾਜਸਥਾਨ ਦੀਆਂ ਸਰਕਾਰਾਂ ‘ਤੇ ਵੀ ਇਸੇ ਤਰ੍ਹਾਂ ਦਾ ਜੁਰਮਾਨਾ ਲਗਾਇਆ ਸੀ।

ਐਨਜੀਟੀ (NGT) ਦੇ ਚੇਅਰਪਰਸਨ ਜਸਟਿਸ ਏ ਕੇ ਗੋਇਲ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ ਕਿ ਤੇਲੰਗਾਨਾ ਵਿੱਚ ਠੋਸ ਅਤੇ ਤਰਲ ਰਹਿੰਦ-ਖੂੰਹਦ ਦੇ ਪ੍ਰਬੰਧਨ ਵਿੱਚ ਬਹੁਤ ਅੰਤਰ ਹੈ। ਬੈਂਚ ਨੇ ਕਿਹਾ ਕਿ ਚੰਗੇ ਸ਼ਾਸਨ ਲਈ ਸ਼ੁੱਧ ਹਵਾ, ਪਾਣੀ, ਸਵੱਛਤਾ ਅਤੇ ਵਾਤਾਵਰਣ ਮੁਹੱਈਆ ਕਰਵਾਉਣਾ ਸਭ ਤੋਂ ਵੱਡੀ ਤਰਜੀਹ ਹੋਣੀ ਚਾਹੀਦੀ ਹੈ। ਰਾਜ ਪ੍ਰਦੂਸ਼ਣ ਰਹਿਤ ਵਾਤਾਵਰਨ ਪ੍ਰਦਾਨ ਕਰਨ ਦੀ ਸੰਵਿਧਾਨਕ ਜ਼ਿੰਮੇਵਾਰੀ ਤੋਂ ਭੱਜ ਨਹੀਂ ਸਕਦਾ।

ਐਨਜੀਟੀ ਨੇ ਕਿਹਾ ਕਿ ਤਰਲ ਰਹਿੰਦ-ਖੂੰਹਦ ਜਾਂ ਸੀਵਰੇਜ ਦੇ ਪ੍ਰਬੰਧਨ ਵਿੱਚ ਅਸਫਲਤਾ ਲਈ ਪਹਿਲਾ ਜੁਰਮਾਨਾ 3,648 ਕਰੋੜ ਰੁਪਏ ਹੈ, ਜਦੋਂ ਕਿ ਠੋਸ ਰਹਿੰਦ-ਖੂੰਹਦ ਦੇ ਗੈਰ-ਵਿਗਿਆਨਕ ਪ੍ਰਬੰਧਨ ਲਈ ਜੁਰਮਾਨਾ 177 ਕਰੋੜ ਰੁਪਏ ਹੈ।

The post NGT ਨੇ ਤੇਲੰਗਾਨਾ ਸਰਕਾਰ ‘ਤੇ ਲਗਾਇਆ 3,800 ਕਰੋੜ ਰੁਪਏ ਦਾ ਜੁਰਮਾਨਾ appeared first on TheUnmute.com - Punjabi News.

Tags:
  • 800-crore-on-the-telangana
  • breaking-news
  • national-green-tribunal
  • news
  • ngt
  • ngt-imposed-a-fine-of-rs-3
  • telangana
  • telangana-governmen
  • telangana-government
  • the-unmute-breaking-news
  • the-unmute-latest-news
  • the-unmute-punjabi-news
  • the-unmute-update

ਕੈਪਟਨ ਅਮਰਿੰਦਰ ਨੇ 'ਆਪ' ਨੂੰ ਪੰਜਾਬ ਦੀ ਸ਼ਾਂਤੀ ਵਿਰੋਧੀ ਤਾਕਤਾਂ ਵਿਰੁੱਧ ਜਾਗਣ ਦੀ ਦਿੱਤੀ ਚਿਤਾਵਨੀ

Saturday 01 October 2022 02:58 PM UTC+00 | Tags: aam-aadmi-party bharatiya-janata-party bjp bjp-punjab-president-ashwani-sharma breaking-news captain-amarinder-singh congress news patiala-news punjab-bjp punjab-congress punjab-government punjab-lok-congress sanjeev-sharma-bittu the-unmute-breaking-news the-unmute-punjabi-news

ਚੰਡੀਗੜ੍ਹ 01 ਅਕਤੂਬਰ 2022: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਨੇ ਅੱਜ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਪੰਜਾਬ ਅਤੇ ਦੇਸ਼ ਵਿਰੋਧੀ ਤਾਕਤਾਂ ਦੀਆਂ ਗਤੀਵਿਧੀਆਂ ਵਿਰੁੱਧ ਜਾਗਣ ਦੀ ਚਿਤਾਵਨੀ ਦਿੱਤੀ। ਪੰਜਾਬ ਲੋਕ ਕਾਂਗਰਸ ਦੇ ਸਾਬਕਾ ਅਹੁਦੇਦਾਰਾਂ ਨੂੰ ਭਾਜਪਾ ਵਿੱਚ ਸ਼ਾਮਲ ਕਰਨ ਤੋਂ ਬਾਅਦ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਾਨੂੰਨ ਵਿਵਸਥਾ ਰਾਜ ਦਾ ਵਿਸ਼ਾ ਹੈ ਅਤੇ ਅਜਿਹੀਆਂ ਤਾਕਤਾਂ ਅਤੇ ਉਹਨਾਂ ਦੀਆਂ ਗਤੀਵਿਧੀਆਂ ਦਾ ਸਾਹਮਣਾ ਕਰਨਾ ਸੂਬਾ ਸਰਕਾਰ ਦਾ ਫਰਜ਼ ਅਤੇ ਜ਼ਿੰਮੇਵਾਰੀ ਹੈ।

ਇਹ ਪੁੱਛੇ ਜਾਣ ‘ਤੇ ਕਿ ਇਸ ਤਰ੍ਹਾਂ ਦੀਆਂ ਸਾਰੀਆਂ ਗਤੀਵਿਧੀਆਂ ਪਿੱਛੇ ਕਿਸ ਦਾ ਹੱਥ ਹੈ, ਉਨ੍ਹਾਂ ਨੇ ਕਿਹਾ, ਇਹ ਪਾਕਿਸਤਾਨ ਹੈ, ਜਿਸ ਨੇ ਕਦੇ ਵੀ ਸ਼ਰਾਰਤ ਕਰਨ ਅਤੇ ਪੰਜਾਬ ਵਿਚ ਗੜਬੜ ਕਰਨ ਦਾ ਮੌਕਾ ਲੱਭਣਾ ਬੰਦ ਨਹੀਂ ਕੀਤਾ।ਉਨ੍ਹਾਂ ਕਿਹਾ ਕਿ ਉਹ ਲੰਬੇ ਸਮੇਂ ਤੋਂ ਇਹ ਗੱਲ ਮੰਨਦੇ ਆ ਰਹੇ ਹਨ ਕਿ ਪਾਕਿਸਤਾਨ ਪੰਜਾਬ ਵਿੱਚ ਹਥਿਆਰ ਅਤੇ ਨਸ਼ੇ ਭੇਜਣ ਲਈ ਡਰੋਨ ਦੀ ਵਰਤੋਂ ਕਰ ਰਿਹਾ ਹੈ।

ਕੈਪਟਨ ਅਮਰਿੰਦਰ ਸਿੰਘ (Captain Amarinder Singh) ਕਿਹਾ ਕਿ ਪਹਿਲਾਂ ਡਰੋਨਾਂ ਦੀ ਰੇਂਜ 7 ਕਿਲੋਮੀਟਰ ਸੀ ਅਤੇ ਹੁਣ ਇਹ 42 ਕਿਲੋਮੀਟਰ ਤੱਕ ਵੀ ਜਾ ਸਕਦੇ ਹਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੇਕਰ ਸੂਬਾ ਸਰਕਾਰ ਨੇ ਸਖ਼ਤ ਅਤੇ ਠੋਸ ਕਾਰਵਾਈ ਨਾ ਕੀਤੀ ਤਾਂ ਹਾਲਾਤ ਹੋਰ ਵਿਗੜ ਸਕਦੇ ਹਨ ਜਿਸ ਨੂੰ ਪੰਜਾਬ ਕਾਲੇ ਦਹਾਕੇ ਤੋਂ ਬਾਅਦ ਬਰਦਾਸ਼ਤ ਨਹੀਂ ਕਰ ਸਕਦਾ।

ਸੂਬੇ ਦੀ ਖ਼ਰਾਬ ਵਿੱਤੀ ਸਥਿਤੀ ਅਤੇ ਜਮ੍ਹਾ ਹੋਏ ਵੱਡੇ ਕਰਜ਼ੇ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਕਿਹਾ ਕੀ ਕੇਂਦਰ ਸੂਬੇ ਨੂੰ ਰਾਹਤ ਦੇ ਸਕਦਾ ਹੈ, ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਇਹ ਸੰਭਵ ਨਹੀਂ ਹੈ। "ਕੇਂਦਰ ਕੋਲ ਕਰਜ਼ਾ ਮੁਆਫ਼ ਕਰਨ ਲਈ ਇੰਨਾ ਪੈਸਾ ਨਹੀਂ ਹੈ ਕਿਉਂਕਿ ਸਭ ਕੁਝ ਯੋਜਨਾਬੱਧ ਅਤੇ ਬਜਟ ਵਿੱਚ ਹੈ", ਉਨ੍ਹਾਂ ਨੇ ਇਸ਼ਾਰਾ ਕਰਦੇ ਹੋਏ ਕਿਹਾ ਕਿ ਰਾਜ ਨੂੰ ਆਪਣੇ ਸਰੋਤ ਪੈਦਾ ਕਰਨ ਅਤੇ ਜੁਟਾਉਣ ਦੀ ਜ਼ਰੂਰਤ ਹੋਏਗੀ।

ਹਾਲਾਂਕਿ, ਉਨ੍ਹਾਂ ਨੇ ਅਜਿਹੀ ਕਿਸੇ ਵੀ ਸੰਭਾਵਨਾ ‘ਤੇ ਗੰਭੀਰ ਸੰਦੇਹ ਜ਼ਾਹਰ ਕੀਤਾ, ਕਿਉਂਕਿ ਸਰਕਾਰ ਰਾਘਵ ਚੱਢਾ ਅਤੇ ਅਰਵਿੰਦ ਕੇਜਰੀਵਾਲ ਦੁਆਰਾ ਰਿਮੋਟ ਕੰਟਰੋਲ ਕੀਤੀ ਜਾ ਰਹੀ ਸੀ। ਉਨ੍ਹਾਂ ਕਿਹਾ, ਇਹ ਬੇਮਿਸਾਲ ਅਤੇ ਗੈਰ-ਸੰਵਿਧਾਨਕ ਹੈ ਕਿ ਚੱਢਾ ਵਰਗਾ ਕੋਈ ਵਿਅਕਤੀ ਸੀਨੀਅਰ ਅਧਿਕਾਰੀਆਂ ਦੀਆਂ ਮੀਟਿੰਗਾਂ ਬੁਲਾਏਗਾ ਅਤੇ ਫਿਰ ਭਗਵੰਤ ਮਾਨ ਦੀ ਬਜਾਏ ਕੇਜਰੀਵਾਲ ਨੂੰ ਮਾਮਲਾ ਭੇਜੇਗਾ।

ਪੀਐਲਸੀ ਦੇ ਵੱਖ-ਵੱਖ ਅਹੁਦੇਦਾਰਾਂ ਨੂੰ ਭਾਜਪਾ ਵਿੱਚ ਸ਼ਾਮਲ ਕਰਦੇ ਹੋਏ, ਕੈਪਟਨ ਅਮਰਿੰਦਰ ਨੇ ਕਿਹਾ ਕਿ ਉਹ ਔਖੇ ਸਮੇਂ ਵਿੱਚ ਉਨ੍ਹਾਂ ਦੇ ਨਾਲ ਖੜ੍ਹੇ ਰਹਿਣ ਲਈ ਉਨ੍ਹਾਂ ਦੇ ਤਹਿ ਦਿਲੋਂ ਧੰਨਵਾਦੀ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਸ਼ਾਮਲ ਹੋਣ ਨਾਲ ਭਾਜਪਾ ਹੋਰ ਮਜ਼ਬੂਤ ਹੋਵੇਗੀ। ਉਨ੍ਹਾਂ ਐਲਾਨ ਕੀਤਾ ਕਿ ਹੇਠਲੇ ਪੱਧਰ ਦੇ ਵਰਕਰਾਂ ਨੂੰ ਭਾਜਪਾ ਵਿੱਚ ਸ਼ਾਮਲ ਕਰਨ ਲਈ ਮਾਲਵਾ, ਦੋਆਬਾ ਅਤੇ ਮਾਝਾ ਖੇਤਰ ਵਿੱਚ ਵੱਖਰੇ ਤੌਰ 'ਤੇ ਅਜਿਹੇ ਸਮਾਗਮ ਕਰਵਾਏ ਜਾਣਗੇ।

ਇਸ ਤੋਂ ਪਹਿਲਾਂ ਪ੍ਰਦੇਸ਼ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪੀਐੱਲਸੀ ਆਗੂਆਂ ਅਤੇ ਅਹੁਦੇਦਾਰਾਂ ਦਾ ਭਾਜਪਾ ‘ਚ ਸਵਾਗਤ ਕਰਦੇ ਹੋਏ ਕਿਹਾ ਕਿ ਪੰਜਾਬ ‘ਚ ਪਾਰਟੀ ਦਾ ਆਧਾਰ ਵਧਿਆ ਹੈ ਅਤੇ ਹੋਰ ਵੀ ਵਿਸ਼ਾਲ ਹੋਇਆ ਹੈ।ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਭਾਜਪਾ ਨਾ ਸਿਰਫ਼ ਪੰਜਾਬ ਵਿੱਚ ਮਜ਼ਬੂਤੀ ਮਹਿਸੂਸ ਕਰ ਰਹੀ ਹੈ, ਸਗੋਂ ਕੌਮੀ ਪੱਧਰ 'ਤੇ ਵੀ ਉਹ ਦੇਸ਼ ਭਰ ਵਿੱਚ ਹਰਮਨ ਪਿਆਰਾ ਹੈ।

ਇਸ ਮੌਕੇ ਭਾਜਪਾ ਦੇ ਸੂਬਾ ਜਨਰਲ ਸਕੱਤਰ ਸੁਭਾਸ਼ ਸ਼ਰਮਾ ਅਤੇ ਪਾਰਟੀ ਦੇ ਸੀਨੀਅਰ ਆਗੂ ਸ਼੍ਰੀਮਤੀ ਜੈ ਇੰਦਰ ਕੌਰ, ਕਮਲਦੀਪ ਸੈਣੀ ਵੀ ਮੌਜੂਦ ਸਨ। ਅੱਜ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਪਟਿਆਲਾ ਦੇ ਮੇਅਰ ਸਜੀਵ ਬਿੱਟੂ ਸ਼ਰਮਾ, ਬਿਕਰਮ ਇੰਦਰ ਸਿੰਘ ਚਾਹਲ, ਕੇਕੇ ਸ਼ਰਮਾ, ਜਗਮੋਹਨ ਸ਼ਰਮਾ, ਅੰਕਿਤ ਬਾਂਸਲ, ਦਮਨਜੀਤ ਸਿੰਘ ਮੋਹੀ, ਸਚਿਨ ਸ਼ਰਮਾ, ਵਿਸ਼ਵਾਸ ਸ਼ਰਮਾ, ਕੇਕੇ ਮਲਹੋਤਰਾ, ਹਰਮੇਸ਼ ਡਕਾਲਾ, ਸੁਰਿੰਦਰ ਘੁੰਮਣ, ਅਨੁਜ ਖੋਸਲਾ ਆਦਿ ਸ਼ਾਮਲ ਸਨ।

The post ਕੈਪਟਨ ਅਮਰਿੰਦਰ ਨੇ ‘ਆਪ’ ਨੂੰ ਪੰਜਾਬ ਦੀ ਸ਼ਾਂਤੀ ਵਿਰੋਧੀ ਤਾਕਤਾਂ ਵਿਰੁੱਧ ਜਾਗਣ ਦੀ ਦਿੱਤੀ ਚਿਤਾਵਨੀ appeared first on TheUnmute.com - Punjabi News.

Tags:
  • aam-aadmi-party
  • bharatiya-janata-party
  • bjp
  • bjp-punjab-president-ashwani-sharma
  • breaking-news
  • captain-amarinder-singh
  • congress
  • news
  • patiala-news
  • punjab-bjp
  • punjab-congress
  • punjab-government
  • punjab-lok-congress
  • sanjeev-sharma-bittu
  • the-unmute-breaking-news
  • the-unmute-punjabi-news
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription.
Previous Post Next Post

Contact Form