TheUnmute.com – Punjabi NewsPunjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com |
Table of Contents
|
CM ਭਗਵੰਤ ਮਾਨ ਪੀ.ਐੱਸ.ਪੀ.ਸੀ.ਐੱਲ ਵਿਭਾਗ 'ਚ 249 ਨੌਜਵਾਨਾਂ ਨੂੰ ਵੰਡਣਗੇ ਨਿਯੁਕਤੀ ਪੱਤਰ Tuesday 11 October 2022 05:46 AM UTC+00 | Tags: 249 aam-aadmi-party breaking-news cm-bhagwant-mann department-of-punjab-government news pspcl public-works-department punjab-congress punjab-news the-unmute-breaking-news the-unmute-news the-unmute-report ਚੰਡੀਗੜ੍ਹ 11 ਅਕਤੂਬਰ 2022: ਪੰਜਾਬ ਸਰਕਾਰ ਦੀਵਾਲੀ ਤੋਂ ਪਹਿਲਾਂ ਸੂਬੇ ਦੇ ਨੌਜਵਾਨਾਂ ਨੂੰ ਇੱਕ ਹੋਰ ਤੋਹਫ਼ਾ ਦੇਣ ਜਾ ਰਹੀ ਹੈ | ਜਿੱਥੇ ਮੁੱਖ ਮੰਤਰੀ ਭਗਵੰਤ ਮਾਨ ਇਨ੍ਹਾਂ 360 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡਣਗੇ। ਇਨ੍ਹਾਂ ਵਿੱਚ ਪੀ.ਐਸ.ਪੀ.ਸੀ.ਐਲ (PSPCL) ਵਿਚ 249 ਨੌਜਵਾਨਾਂ ਦੀ ਨਿਯੁਕਤੀ ਕੀਤੀ ਜਾਵੇਗੀ ਅਤੇ 111 ਨੌਜਵਾਨਾਂ ਨੂੰ ਲੋਕ ਨਿਰਮਾਣ ਵਿਭਾਗ ਵਿਚ ਨਿਯੁਕਤੀ ਪੱਤਰ ਮਿਲਣਗੇ। The post CM ਭਗਵੰਤ ਮਾਨ ਪੀ.ਐੱਸ.ਪੀ.ਸੀ.ਐੱਲ ਵਿਭਾਗ ‘ਚ 249 ਨੌਜਵਾਨਾਂ ਨੂੰ ਵੰਡਣਗੇ ਨਿਯੁਕਤੀ ਪੱਤਰ appeared first on TheUnmute.com - Punjabi News. Tags:
|
SYL ਮੁੱਦੇ 'ਤੇ 14 ਅਕਤੂਬਰ ਨੂੰ ਹੋਵੇਗੀ ਪੰਜਾਬ-ਹਰਿਆਣਾ ਦੇ ਮੁੱਖ ਮੰਤਰੀ ਦੀ ਅਹਿਮ ਮੀਟਿੰਗ Tuesday 11 October 2022 06:10 AM UTC+00 | Tags: breaking-news cm-bhagwant-mann cm-manohar-lal-khattar congress haryana-governemnt news punjab-and-haryana punjab-congress punjab-government punjab-haryana punjabi-news supreme-court sutlej-yamuna-link syl-dispute-between-punjab-and-haryana syl-issue the-unmute-breaking-news the-unmute-punjabi-news ਚੰਡੀਗੜ੍ਹ 11 ਅਕਤੂਬਰ 2022: ਐੱਸ.ਵਾਈ.ਐੱਲ ਮੁੱਦੇ (SYL issue) 'ਤੇ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ 14 ਅਕਤੂਬਰ ਨੂੰ ਅਹਿਮ ਮੀਟਿੰਗ ਹੋਵੇਗੀ | ਜਿਕਰਯੋਗ ਹੈ ਕਿ ਇਸ ਮਾਮਲੇ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਹੋਈ, ਜਿੱਥੇ ਦੋਸ਼ ਲਾਇਆ ਕਿ ਪੰਜਾਬ ਇਸ 'ਚ ਸਹਿਯੋਗ ਨਹੀਂ ਕਰ ਰਿਹਾ | ਇਸਦੇ ਨਾਲ ਹੀ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਦੋਵਾਂ ਸੂਬਿਆਂ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਕਰਕੇ ਇਸ ਮੁੱਦੇ ਨੂੰ ਸੁਲਝਾਉਣ ਦੀ ਕੋਸ਼ਿਸ਼ ਕਰਨ ਦੇ ਨਿਰਦੇਸ਼ ਦਿੱਤੇ ਸਨ | ਜਿਸਦੇ ਚੱਲਦੇ ਦੋਵੇਂ ਸੂਬਿਆਂ ਦੇ ਮੰਤਰੀਆਂ ਵਲੋਂ ਬਿਆਨ ਦਿੱਤੇ ਗਏ | ਹਰਿਆਣਾ ਦੌਰੇ ‘ਤੇ ਹਿਸਾਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੀ SYL ਮੁੱਦੇ 'ਤੇ ਦੋਵੇਂ ਸੂਬਿਆਂ ਦੀ ਬੈਠਕ ਕਰਨ ਵਿਚ ਕੋਈ ਹਰਜ਼ ਨਹੀਂ | ਉਨ੍ਹਾਂ ਕਿਹਾ ਕੇਂਦਰ ਸਰਕਾਰ ਇਸ ਮੁੱਦੇ ਨੂੰ ਹੱਲ ਕਰੇ ਨਾਂ ਕਿ ਕੋਈ ਫਾਰਮੈਲਿਟੀ | ਮੁੱਖ ਮੰਤਰੀ ਨੇ ਕਿਹਾ ਕੇਂਦਰ ਸਰਕਾਰ ਪੰਜਾਬ ਅਤੇ ਹਰਿਆਣਾ ਦੀ ਪਾਣੀ ਦੀ ਕਮੀ ਨੂੰ ਪੂਰਾ ਕਰੇ | ਇਸ ਮੁੱਦੇ 'ਤੇ ਸਿਆਸਤ ਨਹੀਂ ਹੋਣੀ ਚਾਹੀਦੀ | ਇਸਦੇ ਨਾਲ ਹੀ ਅਰਵਿੰਦ ਕੇਜਰੀਵਾਲ ਨੇ ਐੱਸ ਵਾਈ ਐੱਲ ਮੁੱਦੇ (SYL issue) 'ਤੇ ਭਾਜਪਾ ਸਰਕਾਰ 'ਤੇ ਕਈ ਸਵਾਲ ਖੜ੍ਹੇ ਕੀਤੇ ਸਨ। ਅਰਵਿੰਦ ਕੇਜਰੀਵਾਲ ਦਾ ਕਹਿਣਾ ਸੀ ਪੰਜਾਬ ਅਤੇ ਹਰਿਆਣਾ 'ਚ ਕਾਂਗਰਸ ਅਤੇ ਭਾਜਪਾ ਦਾ ਕੀ ਸਟੈਂਡ ਹੈ? ਪੰਜਾਬ ਵਿੱਚ ਕਿਹਾ ਜਾਂਦਾ ਹੈ ਕਿ ਐਸ.ਵਾਈ.ਐਲ ਨਹੀਂ ਬਣਨ ਦਿੱਤੀ ਜਾਵੇਗੀ। ਦੂਜੇ ਪਾਸੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ (Chief Minister Manohar Lal Khattar) ਨੇ (SYL) ਨਹਿਰੀ ਪਾਣੀ 'ਤੇ ਸੂਬੇ ਦੇ ਦਾਅਵੇ ਨੂੰ ਇਕ ਵਾਰ ਫਿਰ ਦੁਹਰਾਇਆ । ਮੁੱਖ ਮੰਤਰੀ ਖੱਟਰ ਵਲੋਂ ਦਿੱਤੇ ਇੱਕ ਬਿਆਨ ਵਿੱਚ ਕਿਹਾ ਸੀ ਕਿ ਐਸਵਾਈਐਲ ਦੇ ਪਾਣੀ 'ਤੇ ਹਰਿਆਣਾ ਦੇ ਲੋਕਾਂ ਦਾ ਹੱਕ ਹੈ ਅਤੇ ਉਹ ਕਿਸੇ ਵੀ ਕੀਮਤ 'ਤੇ ਇਸ 'ਤੇ ਆਪਣਾ ਦਾਅਵਾ ਨਹੀਂ ਛੱਡਣਗੇ। The post SYL ਮੁੱਦੇ 'ਤੇ 14 ਅਕਤੂਬਰ ਨੂੰ ਹੋਵੇਗੀ ਪੰਜਾਬ-ਹਰਿਆਣਾ ਦੇ ਮੁੱਖ ਮੰਤਰੀ ਦੀ ਅਹਿਮ ਮੀਟਿੰਗ appeared first on TheUnmute.com - Punjabi News. Tags:
|
CJI: ਜਸਟਿਸ ਡੀ.ਵਾਈ ਚੰਦਰਚੂੜ ਹੋਣਗੇ ਦੇਸ਼ ਦੇ 50ਵੇਂ ਚੀਫ਼ ਜਸਟਿਸ Tuesday 11 October 2022 06:25 AM UTC+00 | Tags: 50th-chief-justice-of-india breaking-news cji dhananjaya-y-chandrachud dy-chandrachud government-of-india indian-president-draupadi-murmu justice-chandrachur-singh news news-chief-justice-of-india president-of-india supreme-court-judges the-unmute-breaking-news uu-lalit ਚੰਡੀਗੜ੍ਹ 11 ਅਕਤੂਬਰ 2022: ਦੇਸ਼ ਦੇ ਚੀਫ਼ ਜਸਟਿਸ ਯੂ ਯੂ ਲਲਿਤ ਨੇ ਆਪਣੇ ਤੋਂ ਬਾਅਦ ਅਗਲੇ ਸੀਜੇਆਈ ਵਜੋਂ ਜਸਟਿਸ ਡੀ.ਵਾਈ ਚੰਦਰਚੂੜ (DY Chandrachud) ਸਿੰਘ ਦੇ ਨਾਮ ਦੀ ਸਿਫ਼ਾਰਸ਼ ਕੀਤੀ ਹੈ। ਕੇਂਦਰ ਸਰਕਾਰ ਨੇ ਜਸਟਿਸ ਯੂ ਯੂ ਲਲਿਤ ਨੂੰ ਆਪਣੇ ਉੱਤਰਾਧਿਕਾਰੀ ਦਾ ਨਾਂ ਦੇਣ ਲਈ ਕਿਹਾ ਸੀ। ਇਸਦੇ ਨਾਲ ਹੀ ਯੂ ਯੂ ਲਲਿਤ ਨੇ ਮੰਗਲਵਾਰ 11 ਅਕਤੂਬਰ ਨੂੰ ਆਪਣੇ ਉੱਤਰਾਧਿਕਾਰੀ ਵਜੋਂ ਜਸਟਿਸ ਚੰਦਰਚੂੜ ਸਿੰਘ ਦਾ ਨਾਂ ਕੇਂਦਰ ਸਰਕਾਰ ਨੂੰ ਭੇਜ ਦਿੱਤਾ ਹੈ। ਤੁਹਾਨੂੰ ਦੱਸ ਦੇਈਏ ਕਿ ਜਸਟਿਸ ਯੂਯੂ ਲਲਿਤ ਅਗਲੇ ਮਹੀਨੇ ਯਾਨੀ 8 ਨਵੰਬਰ ਨੂੰ ਸੀਜੇਆਈ ਦੇ ਅਹੁਦੇ ਤੋਂ ਸੇਵਾਮੁਕਤ ਹੋ ਰਹੇ ਹਨ। ਸੁਪਰੀਮ ਕੋਰਟ ਦੇ ਜੱਜਾਂ ਦੀ ਮੀਟਿੰਗ ਵਿੱਚ ਜਸਟਿਸ ਯੂ ਯੂ ਲਲਿਤ ਨੇ ਆਪਣੇ ਉੱਤਰਾਧਿਕਾਰੀ ਵਜੋਂ ਜਸਟਿਸ ਡੀ.ਵਾਈ ਚੰਦਰਚੂੜ ਦੇ ਨਾਂ ਦੀ ਸਿਫਾਰਸ਼ ਕੀਤੀ ਹੈ । ਜਸਟਿਸ ਯੂ ਯੂ ਲਲਿਤ ਇਸ ਸਮੇਂ ਦੇਸ਼ ਦੇ 49ਵੇਂ ਚੀਫ਼ ਜਸਟਿਸ ਵਜੋਂ ਸੇਵਾ ਨਿਭਾਅ ਰਹੇ ਹਨ ਅਤੇ 74 ਦਿਨਾਂ ਦੇ ਛੋਟੇ ਕਾਰਜਕਾਲ ਤੋਂ ਬਾਅਦ 8 ਨਵੰਬਰ ਨੂੰ ਸੇਵਾਮੁਕਤ ਹੋ ਜਾਣਗੇ। ਉਨ੍ਹਾਂ ਦੀ ਥਾਂ ‘ਤੇ ਜਸਟਿਸ ਡੀ.ਵਾਈ ਚੰਦਰਚੂੜ ਦੇਸ਼ ਦੇ 50ਵੇਂ ਚੀਫ਼ ਜਸਟਿਸ ਹੋਣਗੇ। ਜਸਟਿਸ ਚੰਦਰਚੂੜ 9 ਨਵੰਬਰ ਨੂੰ ਚੀਫ਼ ਜਸਟਿਸ ਵਜੋਂ ਸਹੁੰ ਚੁੱਕਣਗੇ। The post CJI: ਜਸਟਿਸ ਡੀ.ਵਾਈ ਚੰਦਰਚੂੜ ਹੋਣਗੇ ਦੇਸ਼ ਦੇ 50ਵੇਂ ਚੀਫ਼ ਜਸਟਿਸ appeared first on TheUnmute.com - Punjabi News. Tags:
|
Omicron: ਚੀਨ 'ਚ ਓਮੀਕਰੋਨ ਦੇ ਦੋ ਨਵੇਂ ਰੂਪਾਂ ਦੀ ਪੁਸ਼ਟੀ ਹੋਣ 'ਤੇ ਮਚਿਆ ਹੜਕੰਪ, WHO ਨੇ ਦਿੱਤੀ ਵੱਡੀ ਚਿਤਾਵਨੀ Tuesday 11 October 2022 06:44 AM UTC+00 | Tags: ba.5.1.7 bf.7 breaking-news china corona-vaccination-2022 corona-virus covid covid-19 news omicron omicron-news-veriant the-unmute-breaking-news the-unmute-news the-unmute-punjabi-news the-world-health-organization two-new-variants-of-omicron who ਚੰਡੀਗੜ੍ਹ 11 ਅਕਤੂਬਰ 2022: ਚੀਨ ਵਿੱਚ ਇੱਕ ਵਾਰ ਫਿਰ ਤੋਂ ਕੋਰੋਨਾ ਦਾ ਨਵਾਂ ਖ਼ਤਰਾ ਮੰਡਰਾਣਾ ਸ਼ੁਰੂ ਹੋ ਗਿਆ ਹੈ। ਇੱਥੇ ਓਮੀਕਰੋਨ (Omicron) ਦੇ BF.7 ਅਤੇ BA.5.1.7 ਨਾਂ ਦੋ ਨਵੇਂ ਉਪ ਰੂਪਾਂ ਦੀ ਪੁਸ਼ਟੀ ਕੀਤੀ ਗਈ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਦੋਵੇਂ ਸਬ-ਵੇਰੀਐਂਟ ਤੇਜ਼ੀ ਨਾਲ ਫੈਲਣ ਵਾਲਾ ਹੈ ਅਤੇ BF.7 ਸਬ-ਵੇਰੀਐਂਟ ਸੋਮਵਾਰ ਨੂੰ ਚੀਨ ਦੇ ਕਈ ਸੂਬਿਆਂ ਵਿੱਚ ਫੈਲ ਗਿਆ ਹੈ। ਇਸਦੇ ਨਾਲ ਹੀ BF.7 ਸਬ-ਵੇਰੀਐਂਟ ਦੀ ਪਹਿਲੀ ਵਾਰ ਉੱਤਰ ਪੱਛਮੀ ਚੀਨ ਵਿੱਚ ਪੁਸ਼ਟੀ ਹੋਈ ਸੀ। ਜਦੋਂ ਕਿ ਬੀ.ਏ.5.1.7 ਚੀਨ ਵਿੱਚ ਵੀ ਪਾਇਆ ਗਿਆ ਹੈ। ਉੱਤਰੀ ਚੀਨੀ ਸੂਬੇ ਸ਼ੋਡੋਂਗ ਦੇ ਅਧਿਕਾਰੀਆਂ ਨੇ ਦੱਸਿਆ ਕਿ BF.7 ਦੀ ਪੁਸ਼ਟੀ 4 ਅਕਤੂਬਰ ਨੂੰ ਹੋਈ ਸੀ। ਓਮੀਕਰੋਨ (Omicron) ਦੇ BF.7 ਵੇਰੀਐਂਟ ਨੂੰ ਲੈ ਕੇ ਵਿਸ਼ਵ ਸਿਹਤ ਸੰਗਠਨ ਵੱਲੋਂ ਚਿਤਾਵਨੀ ਜਾਰੀ ਕਰਦਿਆਂ ਕਿਹਾ ਹੈ ਕਿ ਇਸ ਸਾਰੇ ਵੇਰੀਐਂਟ ਦਾ ਜਲਦ ਹੀ ਨਵਾਂ ਵਰਜਨ ਬਣਾ ਸਕਦੇ ਹਨ| ਮਾਹਿਰਾਂ ਦਾ ਕਹਿਣਾ ਹੈ ਕਿ ਜੇਕਰ BF.7 ਵੇਰੀਐਂਟ ਨੂੰ ਰੋਕਣ ਲਈ ਜਲਦੀ ਉਪਾਅ ਨਾ ਕੀਤੇ ਗਏ ਤਾਂ ਇਹ ਜਲਦੀ ਹੀ ਪੂਰੇ ਚੀਨ ਨੂੰ ਆਪਣੀ ਲਪੇਟ ਵਿੱਚ ਲੈ ਸਕਦਾ ਹੈ। The post Omicron: ਚੀਨ ‘ਚ ਓਮੀਕਰੋਨ ਦੇ ਦੋ ਨਵੇਂ ਰੂਪਾਂ ਦੀ ਪੁਸ਼ਟੀ ਹੋਣ ‘ਤੇ ਮਚਿਆ ਹੜਕੰਪ, WHO ਨੇ ਦਿੱਤੀ ਵੱਡੀ ਚਿਤਾਵਨੀ appeared first on TheUnmute.com - Punjabi News. Tags:
|
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੱਡੀ ਗਿਣਤੀ 'ਚ ਸੰਗਤਾਂ ਨੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ Tuesday 11 October 2022 07:15 AM UTC+00 | Tags: amritsar breaking-news news prakash-purab prakash-purab-of-sri-guru-ramdas-ji sachkhand-sri-darbar-sahib sgpc sikh-guru sri-guru-ramdas-ji. ਸ੍ਰੀ ਦਰਬਾਰ ਸਾਹਿਬ 11 ਅਕਤੂਬਰ 2022: ਸਿੱਖ ਸੰਗਤਾਂ ਅਤੇ ਅੰਮ੍ਰਿਤਸਰ ਵਾਸੀਆਂ ਲਈ ਅੱਜ ਦਾ ਦਿਨ ਬੜਾ ਖ਼ਾਸ ਹੈ ਕਿਉਂਕਿ ਸ੍ਰੀ ਗੁਰੂ ਰਾਮਦਾਸ ਜੀ ਨੇ ਅੰਮ੍ਰਿਤਸਰ ਨਗਰੀ ਵਸਾਈ ਸੀ | ਅੱਜ ਸਿੱਖਾਂ ਦੇ ਚੌਥੇ ਗੁਰੂ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ | ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖਾਸ ਤਿਆਰੀਆਂ ਵੀ ਕੀਤੀਆਂ ਜਾਂਦੀਆਂ ਹਨ | ਇਸ ਦੌਰਾਨ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਸ੍ਰੀ ਦਰਬਾਰ ਸਾਹਿਬ ਨੂੰ ਰੰਗ ਬਿਰੰਗੀਆਂ ਲਾਈਟਾਂ ਨਾਲ ਵੀ ਸਜਾਇਆ ਜਾਂਦਾ ਹੈ ਅਤੇ ਜਿੱਥੇ ਅੰਮ੍ਰਿਤਸਰ ਸ਼ਹਿਰ ਵਾਸੀ ਇਸ ਦਿਨ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਲਈ ਆਉਂਦੇ ਹਨ | ਇਸਦੇ ਚੱਲਦੇ ਦੇਸ਼ ਅਤੇ ਵਿਦੇਸ਼ ਤੋਂ ਵੀ ਸੰਗਤਾਂ ਵੱਡੀ ਗਿਣਤੀ ਵਿਚ ਸੱਚਖੰਡ ਸ੍ਰੀ ਦਰਬਾਰ ਸਾਹਿਬ ਆਉਂਦੀਆਂ ਹਨ ਅਤੇ ਪਵਿੱਤਰ ਸਰੋਵਰ ਵਿੱਚ ਡੁਬਕੀ ਲਾਉਂਦੀਆਂ ਹਨ ਤੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕਰਦੀਆਂ ਹਨ | ਇਸ ਮੌਕੇ ਸੰਗਤ ਦਾ ਕਹਿਣਾ ਹੈ ਕਿ ਅੱਜ ਅੰਮ੍ਰਿਤਸਰ ਦੇ ਬਾਨੀ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਹੈ | ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਨੇ ਅੰਮ੍ਰਿਤਸਰ ਵਿਚ ਵਪਾਰੀਆਂ ਨੂੰ ਇਕੱਠਿਆਂ ਕਰਕੇ ਅੰਮ੍ਰਿਤਸਰ ਵਿਚ ਵਪਾਰ ਸ਼ੁਰੂ ਕਰਵਾਇਆ ਸੀ, ਉੱਥੇ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੀ ਵਧੀਆ ਪ੍ਰਬੰਧ ਕੀਤੇ ਗਏ ਹਨ | ਸੰਗਤ ਦਾ ਕਹਿਣਾ ਹੈ ਕਿ ਸੱਚਖੰਡ ਸ੍ਰੀ ਦਰਬਾਰ ਸਾਹਿਬ ਨੂੰ ਫੁੱਲਾਂ ਅਤੇ ਰੰਗ ਬਰੰਗੀਆਂ ਲਾਈਟਾਂ ਨਾਲ ਵੀ ਸਜਾਇਆ ਹੋਇਆ ਹੈ ਜੋ ਕਿ ਸੰਗਤਾਂ ਨੂੰ ਮਨਮੋਹਕ ਕਰਦਾ ਹੈ ਅਤੇ ਅੱਜ ਦੇ ਦਿਨ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਸੁੰਦਰ ਜਲੌਅ ਦੇਖਣ ਨੂੰ ਮਿਲ ਰਿਹਾ ਹੈ | ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦੇਰ ਸ਼ਾਮ ਰਹਿਰਾਸ ਦੇ ਪਾਠ ਤੋਂ ਬਾਅਦ ਆਤਿਸ਼ਬਾਜ਼ੀ ਵੀ ਦੇਖਣਯੋਗ ਹੁੰਦੀ ਹੈ | The post ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੱਡੀ ਗਿਣਤੀ ‘ਚ ਸੰਗਤਾਂ ਨੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ appeared first on TheUnmute.com - Punjabi News. Tags:
|
AIG ਆਸ਼ੀਸ਼ ਕਪੂਰ ਨੂੰ ਰਿਸ਼ਵਤ ਮਾਮਲੇ 'ਚ ਕਲੀਨ ਚਿੱਟ ਦੇਣ SIT ਮੁਖੀ ਤੇ ਮੌਜੂਦਾ ਵਿਸ਼ੇਸ਼ ਡੀਜੀਪੀ ਸ਼ਰਦ ਸੱਤਿਆ ਚੌਹਾਨ ਨੂੰ ਕੀਤਾ ਤਲਬ Tuesday 11 October 2022 07:28 AM UTC+00 | Tags: aam-aadmi-party aig-ashish-kapoor aig-ashish-kapoor-arrested ashish-kapoor breaking-news cm-bhagwant-mann congress corruption corruption-news mohali mohali-court-complex mohali-police news pps-officer-ashish-kapoor punjab punjab-police punjab-sit-chief punjab-vigilance-bureau special-dgp-sharad-satya-chauhan the-unmute-breaking-news the-unmute-report vigilance-bureau ਚੰਡੀਗੜ੍ਹ 11 ਅਕਤੂਬਰ 2022: ਵਿਜੀਲੈਂਸ ਬਿਊਰੋ ਵਲੋਂ ਗ੍ਰਿਫਤਾਰ ਏਆਈਜੀ ਆਸ਼ੀਸ਼ ਕਪੂਰ (AIG Ashish Kapoor) ਨੂੰ 1 ਕਰੋੜ ਰੁਪਏ ਦੇ ਰਿਸ਼ਵਤ ਮਾਮਲੇ ਵਿੱਚ ਕਲੀਨ ਚਿੱਟ ਦੇਣ ਵਾਲੇ ਤਤਕਾਲੀ ਐਸਆਈਟੀ ਮੁਖੀ ਅਤੇ ਮੌਜੂਦਾ ਵਿਸ਼ੇਸ਼ ਡੀਜੀਪੀ ਸ਼ਰਦ ਸੱਤਿਆ ਚੌਹਾਨ ਵੀ ਸ਼ੱਕ ਦੇ ਘੇਰੇ ਵਿਚ ਹਨ। ਪੰਜਾਬ ਪੁਲਿਸ ਦੇ ਕੁਝ ਸੀਨੀਅਰ ਆਈਪੀਐਸ ਅਧਿਕਾਰੀਆਂ ਨੇ ਏਆਈਜੀ ਆਸ਼ੀਸ਼ ਕਪੂਰ ਅਤੇ ਸ਼ਿਕਾਇਤਕਰਤਾ ਪੂਨਮ ਦਾ ਮਾਮਲਾ ਡੀਜੀਪੀ ਗੌਰਵ ਯਾਦਵ ਦੇ ਸਾਹਮਣੇ ਰੱਖਦਿਆਂ ਪੰਜਾਬ ਪੁਲਿਸ ਸ਼ਿਕਾਇਤ ਅਥਾਰਟੀ ਨੇ ਉਨ੍ਹਾਂ ਨੂੰ 14 ਅਕਤੂਬਰ ਨੂੰ ਤਲਬ ਕੀਤਾ ਹੈ। ਇਸਦੇ ਨਾਲ ਹੀ ਮਾਮਲੇ ਨੂੰ ਲੈ ਕੇ ਕਪੂਰ ਨੂੰ ਕਲੀਨ ਚਿੱਟ ਦੇਣ ਵਾਲੇ ਐਸਆਈਟੀ ਅਧਿਕਾਰੀਆਂ ‘ਤੇ ਵੀ ਸਵਾਲ ਉੱਠ ਰਹੇ ਹਨ। ਸੂਤਰਾਂ ਮੁਤਾਬਕ ਆਸ਼ੀਸ਼ ਕਪੂਰ ਖਿਲਾਫ ਸਾਲ 2019 ‘ਚ ਜ਼ੀਰਕਪੁਰ ਥਾਣੇ ‘ਚ ਮਾਮਲਾ ਦਰਜ ਕੀਤਾ ਗਿਆ ਸੀ। ਸਾਬਕਾ ਆਈਪੀਐਸ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਆਪਣੀ ਜਾਂਚ ਵਿੱਚ ਅਸ਼ੀਸ਼ ਕਪੂਰ ਨੂੰ ਦੋਸ਼ੀ ਪਾਇਆ ਸੀ ਪਰ ਉਸ ਵੇਲੇ ਦੀ ਕੈਪਟਨ ਸਰਕਾਰ ਵੇਲੇ ਕਪੂਰ ਵਿਜੀਲੈਂਸ ਬਿਊਰੋ ਵਿੱਚ ਤਾਇਨਾਤ ਸੀ। ਫਿਰ ਕਪੂਰ ‘ਤੇ ਲੱਗੇ ਦੋਸ਼ਾਂ ਦੀ ਜਾਂਚ ਲਈ ਬਣਾਈ ਗਈ ਐਸਆਈਟੀ ਨੇ ਉਨ੍ਹਾਂ ਨੂੰ ਬਰੀ ਕਰਕੇ ਕਲੀਨ ਚਿੱਟ ਦੇ ਦਿੱਤੀ। The post AIG ਆਸ਼ੀਸ਼ ਕਪੂਰ ਨੂੰ ਰਿਸ਼ਵਤ ਮਾਮਲੇ ‘ਚ ਕਲੀਨ ਚਿੱਟ ਦੇਣ SIT ਮੁਖੀ ਤੇ ਮੌਜੂਦਾ ਵਿਸ਼ੇਸ਼ ਡੀਜੀਪੀ ਸ਼ਰਦ ਸੱਤਿਆ ਚੌਹਾਨ ਨੂੰ ਕੀਤਾ ਤਲਬ appeared first on TheUnmute.com - Punjabi News. Tags:
|
ਸੁਖਪਾਲ ਖਹਿਰਾ ਨੇ 148 ਵੈਟਰਨਰੀ ਇੰਸਪੈਕਟਰਾਂ ਦੀ ਭਰਤੀ 'ਤੇ ਚੁੱਕੇ ਸਵਾਲ, CM ਮਾਨ ਤੋਂ ਜਾਂਚ ਦੀ ਕੀਤੀ ਮੰਗ Tuesday 11 October 2022 07:43 AM UTC+00 | Tags: 148-veterinary-inspectors aam-aadmi-party breaking-news cm-bhagwant-mann congress news ppsc punjab-congress punjab-government punjab-veterinary-officers the-unmute-breaking-news the-unmute-punjabi-news veterinary-officers ਚੰਡੀਗੜ੍ਹ 11 ਅਕਤੂਬਰ 2022: ਵਿਰੋਧੀ ਧਿਰ ਦੇ ਨੇਤਾ ਤੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ 148 ਵੈਟਰਨਰੀ ਇੰਸਪੈਕਟਰਾਂ (148 veterinary inspectors) ਦੀ ਭਰਤੀ ਨੂੰ ਲੈ ਕੇ ਵੱਡੇ ਸਵਾਲ ਖੜ੍ਹੇ ਕੀਤੇ ਹਨ | ਖਹਿਰਾ ਨੇ ਟਵੀਟ ਕਰਦਿਆਂ ਲਿਖਿਆ ਕਿ ਪੀਪੀਐੱਸਸੀ ਦੁਆਰਾ ਸ਼ਾਰਟਲਿਸਟ ਕੀਤੇ ਗਏ 418 ਵੈਟਰਨਰੀ ਅਧਿਕਾਰੀਆਂ ਬਾਰੇ ਸ਼ੁਰੂਆਤੀ ਜਾਣਕਾਰੀ ਨੇ ਇੱਕ ਵਾਰ ਫਿਰ ਨਿਰਪੱਖਤਾ ‘ਤੇ ਸ਼ੰਕੇ ਖੜ੍ਹੇ ਕਰ ਦਿੱਤੇ ਹਨ | ਉਨ੍ਹਾਂ ਕਿਹਾ ਕਿ ਸੂਚੀ ਵਿਚ ਹੇਠਾਂ ਦਿੱਤੇ ਗਏ 80 ਉਮੀਦਵਾਰ ਇੱਕ ਪ੍ਰੀਖਿਆ ਕੇਂਦਰ ਤੋਂ ਹਨ? ਕੀ ਇਹ ਸੰਭਵ ਹੈ ਕਿ ਸਾਰੇ 80 ਇਕੱਠੇ ਬੈਠ ਕੇ ਪ੍ਰੀਖਿਆ ਪਾਸ ਕਰਨ? ਇਹ ਲਗਪਗ 40% ਪਾਸ ਉਮੀਦਵਾਰ ਹਨ! | ਇਸਦੇ ਨਾਲ ਹੀ ਸੁਖਪਾਲ ਸਿੰਘ ਖਹਿਰਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਸਦੀ ਜਾਂਚ ਦੀ ਮੰਗ ਕੀਤੀ ਹੈ।
The post ਸੁਖਪਾਲ ਖਹਿਰਾ ਨੇ 148 ਵੈਟਰਨਰੀ ਇੰਸਪੈਕਟਰਾਂ ਦੀ ਭਰਤੀ ‘ਤੇ ਚੁੱਕੇ ਸਵਾਲ, CM ਮਾਨ ਤੋਂ ਜਾਂਚ ਦੀ ਕੀਤੀ ਮੰਗ appeared first on TheUnmute.com - Punjabi News. Tags:
|
ਮਨੀ ਲਾਂਡਰਿੰਗ ਮਾਮਲਾ: ਸਤੇਂਦਰ ਜੈਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਵਲੋਂ ਈਡੀ ਨੂੰ ਨੋਟਿਸ ਜਾਰੀ Tuesday 11 October 2022 07:54 AM UTC+00 | Tags: aam-aadmi-party aam-admi-party arvind-kejriwal breaking-news cm-bhagwant-mann delhi delhi-high-court delhis-rouse-avenue-court enforcement-directora news poonam-jain punjab-government satyendra-jain satyendra-kumar-jain supreme-court the-enforcement-directorate the-unmute-breaking-news the-unmute-latest-news the-unmute-punjabi-news-0-no-approved-comments ਚੰਡੀਗੜ੍ਹ 11 ਅਕਤੂਬਰ 2022: ਸੁਪਰੀਮ ਕੋਰਟ ਨੇ ਦਿੱਲੀ ਹਾਈਕੋਰਟ ਦੇ ਹੁਕਮਾਂ ਨੂੰ ਚੁਣੌਤੀ ਦੇਣ ਵਾਲੀ ‘ਆਪ’ ਨੇਤਾ ਸਤੇਂਦਰ ਜੈਨ (Satyendra Jain) ਦੀ ਪਟੀਸ਼ਨ ‘ਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੂੰ ਨੋਟਿਸ ਜਾਰੀ ਕੀਤਾ ਹੈ। ਦਰਅਸਲ, ਦਿੱਲੀ ਹਾਈਕੋਰਟ ਨੇ ਮੰਤਰੀ ਸਤੇਂਦਰ ਜੈਨ ਦੀ ਉਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਸੀ, ਜਿਸ ਵਿੱਚ ਉਨ੍ਹਾਂ ਨੇ ਆਪਣੇ ਖਿਲਾਫ ਚੱਲ ਰਹੇ ਮਨੀ ਲਾਂਡਰਿੰਗ ਮਾਮਲੇ ਨੂੰ ਕਿਸੇ ਹੋਰ ਅਦਾਲਤ ਵਿੱਚ ਤਬਦੀਲ ਕਰਨ ਦੇ ਹੇਠਲੀ ਅਦਾਲਤ ਦੇ ਹੁਕਮ ਨੂੰ ਚੁਣੌਤੀ ਦਿੱਤੀ ਸੀ। ਅਦਾਲਤ ਦੀ ਪ੍ਰਮੁੱਖ ਜ਼ਿਲ੍ਹਾ ਅਤੇ ਸੈਸ਼ਨ ਅਦਾਲਤ ਨੇ ਮਨੀ ਲਾਂਡਰਿੰਗ ਮਾਮਲੇ ਵਿੱਚ ਸਤੇਂਦਰ ਜੈਨ ਨੂੰ ਕਿਸੇ ਹੋਰ ਜੱਜ ਕੋਲ ਤਬਦੀਲ ਕਰਨ ਦੀ ਮੰਗ ਵਾਲੀ ਈਡੀ ਦੀ ਪਟੀਸ਼ਨ ਨੂੰ ਮਨਜ਼ੂਰੀ ਦੇ ਦਿੱਤੀ ਸੀ। ਇਸ ਤੋਂ ਬਾਅਦ ਮਾਮਲਾ ਸਪੈਸ਼ਲ ਜੱਜ ਵਿਕਾਸ ਢਲ ਨੂੰ ਟਰਾਂਸਫਰ ਕਰ ਦਿੱਤਾ ਗਿਆ ਸੀ । ਪਹਿਲੇ ਕੇਸ ਦੀ ਸੁਣਵਾਈ ਵਿਸ਼ੇਸ਼ ਜੱਜ ਗੀਤਾਂਜਲੀ ਗੋਇਲ ਨੇ ਕੀਤੀ। ਮਾਮਲਾ 2017 ‘ਚ ਦਰਜ ਹੋਇਆ ਸੀਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਮਨੀ ਲਾਂਡਰਿੰਗ ਮਾਮਲੇ ਵਿੱਚ ਸਤੇਂਦਰ ਜੈਨ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਦਰਜ ਕੀਤੇ ਗਏ ਮਾਮਲੇ ਦੇ ਆਧਾਰ ‘ਤੇ ਈਡੀ ਨੇ ਜੈਨ ਅਤੇ ਹੋਰ ਦੋ ਵਿਅਕਤੀਆਂ ਦੇ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੇ ਤਹਿਤ 2017 ‘ਚ ਮਾਮਲਾ ਦਰਜ ਕੀਤਾ ਸੀ। ਜੈਨ ‘ਤੇ ਉਸ ਨਾਲ ਜੁੜੀਆਂ ਚਾਰ ਕੰਪਨੀਆਂ ਰਾਹੀਂ ਮਨੀ ਲਾਂਡਰਿੰਗ ਦਾ ਦੋਸ਼ ਹੈ। The post ਮਨੀ ਲਾਂਡਰਿੰਗ ਮਾਮਲਾ: ਸਤੇਂਦਰ ਜੈਨ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ਵਲੋਂ ਈਡੀ ਨੂੰ ਨੋਟਿਸ ਜਾਰੀ appeared first on TheUnmute.com - Punjabi News. Tags:
|
ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੀ CM ਮਾਨ ਨੂੰ ਚਿਤਾਵਨੀ, ਮਜ਼ਦੂਰਾਂ ਦੇ ਮਸਲੇ ਹੱਲ ਨਾ ਕੀਤੇ ਤਾਂ ਸੰਘਰਸ਼ ਕਰਾਂਗੇ ਤੇਜ਼ Tuesday 11 October 2022 08:09 AM UTC+00 | Tags: aam-aadmi-party bharatiya-ekta-kisan-ugrahan bku breaking-news cm-bhagwant-mann kuldeep-singh-dhaliwal news punajb-majdoor-union punjab-farm-labor-union rural-and-farm-workers-organizations the-unmute-latest-news the-unmute-punjabi-news ਸ੍ਰੀ ਮੁਕਤਸਰ ਸਾਹਿਬ 11 ਅਕਤੂਬਰ 2022: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮਜ਼ਦੂਰ ਜਥੇਬੰਦੀਆਂ ਨਾਲ ਮੀਟਿੰਗ ਤੋਂ ਮੁਕਰ ਜਾਣ ਦੇ ਰੋਸ ਵਜੋਂ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦਾ ਸਾਂਝਾ ਮੋਰਚਾ ਪੰਜਾਬ ਸੂਬਾਈ ਸੱਦੇ ਤਹਿਤ ਅੱਜ ਪੰਜਾਬ ਵੱਖ ਵੱਖ ਪਿੰਡਾਂ ‘ਚ ਮੁੱਖ ਮੰਤਰੀ ਭਗਵੰਤ ਮਾਨ ਦੇ ਪੁਤਲੇ ਸਾੜਨ ਤੇ ਰੋਸ਼ ਪ੍ਰਦਰਸ਼ਨ ਦਾ ਸੱਦਾ ਦਿੱਤਾ | ਇਸਦੇ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਭਾਗਸਰ ਵਿਖੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕ ਮੁਜ਼ਾਹਰੇ ਕੀਤੇ ਗਏ । ਇਸ ਦੌਰਾਨ ਮਜ਼ਦੂਰ ਆਗੂਆਂ ਨੇ ਦੱਸਿਆ ਕਿ ਮੁੱਖ ਮੰਤਰੀ ਦੀ ਵਾਅਦਾ ਖਿਲਾਫੀ ਵਿਰੁੱਧ 12 ਅਕਤੂਬਰ ਨੂੰ ਵੀ ਪਿੰਡਾਂ ‘ਚ ਅਰਥੀਆਂ ਸਾੜੀਆਂ ਜਾਣਗੀਆਂ ਅਤੇ ਜੇਕਰ ਫਿਰ ਵੀ ਮੁੱਖ ਮੰਤਰੀ ਵੱਲੋਂ ਮੀਟਿੰਗ ਕਰਕੇ ਮਜ਼ਦੂਰਾਂ ਦੇ ਮਸਲੇ ਹੱਲ ਨਾ ਕੀਤੇ ਗਏ ਤਾਂ 18 ਅਕਤੂਬਰ ਨੂੰ ਸੰਗਰੂਰ ਦੇ ਪਿੰਡ ਕਾਲਵਣਜਾਰਾ ਵਿਖੇ ਮੁੱਖ ਮੰਤਰੀ ਦੇ ਉਦਘਾਟਨੀ ਸਮਾਗਮ ਸਮੇਂ ਤਿੱਖਾ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ। ਵਰਨਣਯੋਗ ਹੈ ਕਿ ਮਜ਼ਦੂਰ ਜਥੇਬੰਦੀਆਂ ਵੱਲੋਂ 12 ਤੋ 14 ਸਤੰਬਰ ਤੱਕ ਮੁੱਖ਼ ਮੰਤਰੀ ਦੀ ਸੰਗਰੂਰ ਕੋਠੀ ਅੱਗੇ ਲਾਏ ਤਿੰਨ ਰੋਜ਼ਾ ਧਰਨੇ ਸਮੇਂ ਮੁੱਖ ਮੰਤਰੀ ਵੱਲੋਂ 3 ਅਕਤੂਬਰ ਨੂੰ ਮਜ਼ਦੂਰ ਆਗੂਆਂ ਨਾਲ਼ ਮੀਟਿੰਗ ਤਹਿ ਕੀਤੀ ਸੀ ਜ਼ੋ ਬਾਅਦ ਵਿਧਾਨ ਸਭਾ ਦੇ ਇਜਲਾਸ ਬਹਾਨੇ ਬਦਲਵੀਂ ਤਾਰੀਖ਼ ਦਿੱਤੇ ਬਿਨਾਂ ਹੀ ਰੱਦ ਕਰ ਦਿੱਤੀ ਸੀ। ਮਜ਼ਦੂਰ ਮੰਗ ਕਰ ਰਹੇ ਹਨ ਕਿ ਮਜ਼ਦੂਰਾਂ ਦੇ ਸਾਲ ਭਰ ਦੇ ਰੁਜ਼ਗਾਰ ਦੀ ਗਾਰੰਟੀ ਕਰਕੇ ਦਿਹਾੜੀ 700 ਰੁਪਏ ਕੀਤੀ ਜਾਵੇ, ਮਜ਼ਦੂਰਾਂ ਤੇ ਗਰੀਬ ਕਿਸਾਨਾਂ ਦਾ ਸਰਕਾਰੀ ਤੇ ਪ੍ਰਾਈਵੇਟ ਕਰਜਾ ਖਤਮ ਕੀਤਾ ਜਾਵੇ। ਪੰਚਾਇਤੀ ਜ਼ਮੀਨਾਂ ਦਾ ਤੀਜਾ ਹਿੱਸਾ ਜ਼ਮੀਨ ਮਜ਼ਦੂਰਾਂ ਨੂੰ ਸਸਤੇ ਭਾਅ ਦੇਣ ਦੀ ਗਰੰਟੀ ਕੀਤੀ ਜਾਵੇ। ਗੁਲਾਬੀ ਸੁੰਡੀ ਕਾਰਨ ਨੁਕਸਾਨੇ ਨਰਮੇ ਦਾ ਮਜ਼ਦੂਰਾਂ ਨੂੰ ਮੁਆਵਜ਼ਾ ਦਿੱਤਾ ਜਾਵੇ। The post ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੀ CM ਮਾਨ ਨੂੰ ਚਿਤਾਵਨੀ, ਮਜ਼ਦੂਰਾਂ ਦੇ ਮਸਲੇ ਹੱਲ ਨਾ ਕੀਤੇ ਤਾਂ ਸੰਘਰਸ਼ ਕਰਾਂਗੇ ਤੇਜ਼ appeared first on TheUnmute.com - Punjabi News. Tags:
|
'ਆਪ' ਵਿਧਾਇਕ ਪਠਾਣਮਾਜਰਾ ਦੀ ਦੂਜੀ ਪਤਨੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਸ਼ਿਕਾਇਤ ਕੀਤੀ, ਪੜ੍ਹੋ ਪੂਰੀ ਖ਼ਬਰ Tuesday 11 October 2022 08:24 AM UTC+00 | Tags: aam-aadmi-party-punjab aap-mla-harmeet-singh aap-mla-pathan-majra mla-harmeet-singh-pathanmajra pathanamajra patiala patiala-district punjab-government punjab-news punjab-police punjab-politics sanour-vidhan-sabha sri-akal-takht-sahi the-unmute-breaking-news the-unmute-punjabi-news ਚੰਡੀਗੜ੍ਹ 11 ਅਕਤੂਬਰ 2022: ਹਲਕਾ ਸਨੌਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਉਸ ਦੀ ਦੂਜੀ ਪਤਨੀ ਗੁਰਪ੍ਰੀਤ ਕੌਰ ਨੇ ਹੁਣ ਇਨਸਾਫ਼ ਲਈ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਸ਼ਿਕਾਇਤ ਕੀਤੀ ਹੈ। ਉਨ੍ਹਾਂ ਆਪਣੇ ਸ਼ਿਕਾਇਤ ਪੱਤਰ ਵਿੱਚ ਲਿਖਿਆ ਹੈ ਕਿ ਵਿਧਾਇਕ ਪਠਾਣਮਾਜਰਾ ਨੇ ਗੁਰੂ ਸਾਹਿਬ ਦੀ ਪਾਵਨ ਹਜ਼ੂਰੀ ਵਿੱਚ ਝੂਠ ਬੋਲ ਕੇ ਉਨ੍ਹਾਂ ਨਾਲ ਵਿਆਹ ਕੀਤਾ ਹੈ ਜੋ ਕਿ ਸਿੱਖ ਮਰਿਆਦਾ ਵਿਰੁੱਧ ਦੇ ਵਿਰੁੱਧ ਹੈ | ਇਸਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਵਿਧਾਇਕ ਪਠਾਣਮਾਜਰਾ ਉਨ੍ਹਾਂ ਦਾ ਮਾਨਸਿਕ ਅਤੇ ਸਰੀਰਕ ਸ਼ੋਸ਼ਣ ਕਰ ਰਿਹਾ ਹੈ। ਗੁਰਪ੍ਰੀਤ ਕੌਰ ਨੇ ਅਕਾਲ ਤਖ਼ਤ ਸਾਹਿਬ ਨੂੰ ਅਪੀਲ ਕੀਤੀ ਹੈ ਕਿ ਦੋਸ਼ੀ ਵਿਧਾਇਕ ਨੂੰ ਬਣਦੀ ਕਾਰਵਾਈ ਕਰਕੇ ਸਜ਼ਾ ਦਿੱਤੀ ਜਾਵੇ ਅਤੇ ਪਠਾਣਮਾਜਰਾ ਨੂੰ ਪੰਥ ਵਿੱਚੋਂ ਛੇਕਿਆ ਜਾਵੇ। The post ‘ਆਪ’ ਵਿਧਾਇਕ ਪਠਾਣਮਾਜਰਾ ਦੀ ਦੂਜੀ ਪਤਨੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਸ਼ਿਕਾਇਤ ਕੀਤੀ, ਪੜ੍ਹੋ ਪੂਰੀ ਖ਼ਬਰ appeared first on TheUnmute.com - Punjabi News. Tags:
|
IND vs SA: ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਲਿਆ ਫੈਸਲਾ, ਮੈਚ ਜਿੱਤਣ ਵਾਲੀ ਟੀਮ ਦਾ ਸੀਰੀਜ਼ 'ਤੇ ਹੋਵੇਗਾ ਕਬਜ਼ਾ Tuesday 11 October 2022 08:35 AM UTC+00 | Tags: arun-jaitley-stadium arun-jaitley-stadium-delhi bcci breaking-news cricket-news icc india-vs-south-africa india-vs-south-africa-1st-odi india-vs-south-africa-3rd-odi ind-vs-sa ind-vs-sa-1st-odi news saurashtra-cricket-association-stadium shikhar-dhawan south-africa sports-news team-india-beat-south-africa the-unmute-punjabi three-match-odi-series-between-india-and-south ਚੰਡੀਗੜ੍ਹ 11 ਅਕਤੂਬਰ 2022: (IND vs SA 3rd ODI) ਭਾਰਤ ਅਤੇ ਦੱਖਣੀ ਅਫਰੀਕਾ (South Africa) ਵਿਚਾਲੇ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਤੀਜਾ ਮੈਚ ਕੁਝ ਹੀ ਸਮੇਂ ‘ਚ ਖੇਡਿਆ ਜਾਵੇਗਾ। ਇਹ ਮੈਚ ਦਿੱਲੀ ਦੇ ਅਰੁਣ ਜੇਤਲੀ ਸਟੇਡੀਅਮ ‘ਚ ਹੋਵੇਗਾ। ਭਾਰਤ (India) ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਭਾਰਤੀ ਟੀਮ ‘ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਇਸ ਦੇ ਨਾਲ ਹੀ ਦੱਖਣੀ ਅਫਰੀਕਾ ਦੀ ਟੀਮ ਤਿੰਨ ਬਦਲਾਅ ਦੇ ਨਾਲ ਮੈਦਾਨ ‘ਤੇ ਉਤਰੀ ਹੈ। ਡੇਵਿਡ ਮਿਲਰ ਇਸ ਮੈਚ ‘ਚ ਅਫਰੀਕੀ ਟੀਮ ਦੀ ਕਪਤਾਨੀ ਕਰ ਰਹੇ ਹਨ। ਫਿਲਹਾਲ ਦੋਵੇਂ ਟੀਮਾਂ ਸੀਰੀਜ਼ ‘ਚ 1-1 ਨਾਲ ਬਰਾਬਰੀ ‘ਤੇ ਹਨ। ਇਹ ਮੈਚ ਜਿੱਤਣ ਵਾਲੀ ਟੀਮ ਸੀਰੀਜ਼ ਜਿੱਤੇਗੀ। ਭਾਰਤੀ ਟੀਮ ਦੇ ਸਾਹਮਣੇ ਦੱਖਣੀ ਅਫਰੀਕਾ ਤੋਂ 12 ਸਾਲ ਬਾਅਦ ਘਰੇਲੂ ਮੈਦਾਨ ‘ਤੇ ਸੀਰੀਜ਼ ਜਿੱਤਣ ਦੀ ਚੁਣੌਤੀ ਹੋਵੇਗੀ। The post IND vs SA: ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਲਿਆ ਫੈਸਲਾ, ਮੈਚ ਜਿੱਤਣ ਵਾਲੀ ਟੀਮ ਦਾ ਸੀਰੀਜ਼ ‘ਤੇ ਹੋਵੇਗਾ ਕਬਜ਼ਾ appeared first on TheUnmute.com - Punjabi News. Tags:
|
ਭਾਰੀ ਬਾਰਿਸ਼ ਦੇ ਬਾਵਜੂਦ ਮੁੱਖ ਮੰਤਰੀ ਮਾਨ ਦੀ ਰਿਹਾਇਸ਼ ਦੇ ਬਾਹਰ ਧਰਨੇ 'ਤੇ ਡਟੇ ਕਿਸਾਨ Tuesday 11 October 2022 08:47 AM UTC+00 | Tags: aam-aadmi-party bharatiya-kisan-union-ekta-ugrahan bharti-kisan-union-ekta-ugrahan bku-ugrahan breaking-news chief-minister-bhagwant chief-minister-bhagwant-mann chief-ministers-residence cm-bhagwant-mann heavy-rain joginder-singh-ugrahan news punjab-bhawan punjab-bhawan-chandigarh punjab-bhawan-in-chandigarh punjab-government sangrur the-unmute-breaking-news the-unmute-report ugrahana ਚੰਡੀਗੜ੍ਹ 11 ਅਕਤੂਬਰ 2022: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ (Bharatiya Kisan Union Ekta Ugrahan) ਨੇ 7 ਅਕਤੂਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨਾਲ ਹੋਈ ਮੀਟਿੰਗ ਦੌਰਾਨ ਮੰਨੀਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਤਿੱਖਾ ਮੋਰਚਾ ਖੋਲ੍ਹ ਦਿੱਤਾ ਹੈ। ਕਿਸਾਨਾਂ ਵਲੋਂ ਸੰਗਰੂਰ ਵਿੱਚ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਦਿੱਤਾ ਜਾ ਰਿਹਾ ਧਰਨਾ ਤਿੰਨ ਦਿਨਾਂ ਤੋਂ ਜਾਰੀ ਹੈ। ਕਿਸਾਨਾਂ ਨੇ ਇਸ ਧਰਨੇ ਵਿਚ ਖ਼ਰਾਬ ਮੌਸਮ ਅੜਿੱਕਾ ਬਣਦਾ ਨਜ਼ਰ ਆ ਰਿਹਾ ਹੈ | ਭਾਰੀ ਬਾਰਿਸ਼ ਕਾਰਨ ਕਿਸਾਨਾਂ ਅਜੇ ਵੀ ਡਟੇ ਹੋਏ ਹਨ | ਦੱਸਿਆ ਜਾ ਰਿਹਾ ਹੈ ਕਿ ਬਾਰਿਸ਼ ਕਾਰਨ ਧਰਨੇ ਲਈ ਲੱਗੀ ਸਟੇਜ ਢਹਿ ਗਈ, ਮੋਰਚੇ ਲਈ ਲਿਆਂਦਾ ਸਾਮਾਨ ਵੀ ਨੁਕਸਾਨਿਆ ਗਿਆ ਪਰ ਇਸ ਭਾਰੀ ਬਾਰਿਸ਼ ਵਿੱਚ ਵੀ ਕਿਸਾਨਾਂ ਦਾ ਰੋਸ ਜਾਰੀ ਰਿਹਾ। The post ਭਾਰੀ ਬਾਰਿਸ਼ ਦੇ ਬਾਵਜੂਦ ਮੁੱਖ ਮੰਤਰੀ ਮਾਨ ਦੀ ਰਿਹਾਇਸ਼ ਦੇ ਬਾਹਰ ਧਰਨੇ ‘ਤੇ ਡਟੇ ਕਿਸਾਨ appeared first on TheUnmute.com - Punjabi News. Tags:
|
28000 ਕੱਚੇ ਮੁਲਾਜ਼ਮਾਂ ਦੀਆਂ ਸੇਵਾਵਾਂ ਵੀ ਛੇਤੀ ਰੈਗੂਲਰ ਹੋਣਗੀਆਂ: ਮੁੱਖ ਮੰਤਰੀ ਭਗਵੰਤ ਮਾਨ Tuesday 11 October 2022 09:00 AM UTC+00 | Tags: 28000-contractual-employees assistant-linemen breaking-news chief-minister-bhagwant-mann cm-bhagwant-mann municipal-bhawan newly-appointed-360-candidates-of-punjab public-works-department punjab-assistant-linemen punjab-contractual-employees punjab-departments punjab-government punjab-state-electricity-corporation the-unmute-breaking-news the-unmute-punjabi-news ਚੰਡੀਗੜ੍ਹ 11 ਅਕਤੂਬਰ 2022: ਵੱਖ-ਵੱਖ ਮਹਿਕਮਿਆਂ ਵਿੱਚ ਠੇਕੇ ਦੇ ਆਧਾਰ 'ਤੇ ਕੰਮ ਕਰ ਰਹੇ ਹਜ਼ਾਰਾਂ ਮੁਲਾਜ਼ਮਾਂ ਨੂੰ ਭਰੋਸਾ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਠੇਕੇ ਉਤੇ ਕੰਮ ਕਰ ਰਹੇ ਬਾਕੀ ਰਹਿੰਦੇ 28000 ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਲਈ ਸੂਬਾ ਸਰਕਾਰ ਢੁਕਵੀਂ ਪ੍ਰਕਿਰਿਆ ਮੁਕੰਮਲ ਕਰਨ ਲਈ ਨਿਰੰਤਰ ਕੰਮ ਕਰ ਰਹੀ ਹੈ। ਅੱਜ ਇੱਥੇ ਮਿਊਂਸਪਲ ਭਵਨ ਵਿਖੇ ਮੁੱਖ ਮੰਤਰੀ ਨੇ ਪੰਜਾਬ ਰਾਜ ਬਿਜਲੀ ਨਿਗਮ ਤੇ ਲੋਕ ਨਿਰਮਾਣ ਵਿਭਾਗ ਦੇ ਨਵ-ਨਿਯੁਕਤ ਹੋਏ 360 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਜਿਨ੍ਹਾਂ ਵਿਚ ਪੀ.ਐਸ.ਪੀ.ਸੀ.ਐਲ ਦੇ 249 ਉਮੀਦਵਾਰ ਅਤੇ ਲੋਕ ਨਿਰਮਾਣ ਵਿਭਾਗ 111 ਉਮੀਦਵਾਰ ਸਨ। 28000 ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦੇ ਯਤਨਇਸ ਮੌਕੇ ਆਪਣੇ ਸੰਬੋਧਨ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਸੂਬ ਸਰਕਾਰ ਨੇ ਠੇਕੇ ਉਤੇ ਕੰਮ ਕਰ ਰਹੇ 36000 ਮੁਲਾਜ਼ਮਾਂ ਵਿੱਚੋਂ 8736 ਕੱਚੇ ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕਰ ਦਿੱਤੀਆਂ ਹਨ ਅਤੇ ਹੋਰ ਵੀ ਵੱਖ-ਵੱਖ ਵਿਭਾਗਾਂ ਵਿੱਚ ਬਾਕੀ ਰਹਿੰਦੇ 28000 ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਲਈ ਸ਼ਿੱਦਤ ਨਾਲ ਯਤਨ ਕੀਤੇ ਜਾ ਰਹੇ ਹਨ। ਭਗਵੰਤ ਮਾਨ ਨੇ ਕਿਹਾ, "ਅਸੀਂ ਕੱਚੇ ਮੁਲਾਜ਼ਮਾਂ ਨੂੰ ਛੇਤੀ ਤੋਂ ਛੇਤੀ ਪੱਕੇ ਕਰਨਾ ਚਾਹੁੰਦਾ ਹਾਂ ਪਰ ਅਸੀਂ ਸਮੁੱਚੀ ਪ੍ਰਕਿਰਿਆ ਨੂੰ ਕਾਨੂੰਨੀ ਨਜ਼ਰੀਏ ਤੋਂ ਘੋਖ ਰਹੇ ਹਾਂ। ਅਸੀਂ ਕਾਹਲੀ ਵਿਚ ਕੋਈ ਵੀ ਅਜਿਹਾ ਕਦਮ ਨਹੀਂ ਚੁੱਕਾਂਗੇ ਜੋ ਅੱਗੇ ਜਾ ਕੇ ਇਨ੍ਹਾਂ ਮੁਲਾਜ਼ਮਾਂ ਦੇ ਰਾਹ ਵਿਚ ਕਾਨੂੰਨੀ ਅੜਿੱਕਾ ਪੈਦਾ ਕਰੇ। ਮੈਂ ਤਹਾਨੂੰ ਵਿਸ਼ਵਾਸ ਦਿਵਾਉਂਦਾ ਹਾਂ ਕਿ ਸਾਨੂੰ ਥੋੜ੍ਹਾ ਜਿਹਾ ਸਮਾਂ ਦਿਓ, ਅਸੀਂ ਪੱਕੇ ਪੈਰੀਂ ਤਹਾਡੀਆਂ ਸੇਵਾਵਾਂ ਰੈਗੂਲਰ ਕਰਾਂਗੇ।" ਠੇਕੇਦਾਰੀ ਪ੍ਰਥਾ ਨੂੰ ਨੌਜਵਾਨਾਂ ਦਾ ਸ਼ੋਸ਼ਣ ਦੱਸਦੇ ਹੋਏ ਮੁੱਖ ਮੰਤਰੀ ਨੇ ਪਿਛਲੀਆਂ ਸਰਕਾਰਾਂ ਦੇ ਸਮੇਂ ਆਪਣੇ ਨਜ਼ਦੀਕੀਆਂ ਨੂੰ ਲਾਭ ਪਹੁੰਚਾਉਣ ਲਈ ਆਊਟਸੋਰਸਿੰਗ ਨੀਤੀ ਰਾਹੀਂ ਨੌਜਵਾਨਾਂ ਨੂੰ ਆਰਥਿਕ ਤੌਰ ਉਤੇ ਲੁੱਟਿਆ ਜਾਂਦਾ ਸੀ। ਉਨ੍ਹਾਂ ਨੇ ਮਿਸਾਲ ਦਿੰਦੇ ਹੋਏ ਕਿਹਾ ਕਿ ਸਰਕਾਰ ਦੇ ਖਜ਼ਾਨੇ ਵਿੱਚੋਂ ਆਊਟਸੋਰਸਿੰਗ ਉਤੇ ਰੱਖੇ ਮੁਲਾਜ਼ਮ ਦੀ 25000 ਰੁਪਏ ਤਨਖਾਹ ਲੈ ਲਈ ਜਾਂਦੀ ਸੀ ਪਰ ਉਸ ਮੁਲਾਜ਼ਮ ਨੂੰ ਸਿਰਫ 5000 ਤੋਂ 7000 ਰੁਪਏ ਹੀ ਦਿੱਤੇ ਜਾਂਦੇ ਸਨ ਅਤੇ ਅਜਿਹੇ ਵਰਤਾਰਿਆਂ ਨੇ ਹੀ ਕਾਬਲ ਤੇ ਹੁਨਰਮੰਦ ਨੌਜਵਾਨਾਂ ਨੂੰ ਨਿਰਾਸ਼ਾ ਦੇ ਆਲਮ ਵਿਚ ਧੱਕ ਦਿੱਤਾ ਸੀ। ਉਨ੍ਹਾਂ ਕਿਹਾ ਕਿ ਜੇਕਰ ਨੌਜਵਾਨਾਂ ਦੀ ਊਰਜਾ ਸਹੀ ਸਮੇਂ ਉਤੇ ਸਾਕਾਰਤਮਕ ਪਾਸੇ ਨਾ ਲਾਈ ਜਾਵੇ ਤਾਂ ਉਹ ਆਪਣੇ ਰਾਹ ਤੋਂ ਭਟਕ ਜਾਂਦੇ ਹਨ। ਐਸਿਸਟੈਂਟ ਲਾਈਨਮੈਨਜ਼ ਦੀਆਂ 2100 ਅਸਾਮੀਆਂ ਦੀ ਭਰਤੀਇਸ ਮੌਕੇ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਪੰਜਾਬ ਰਾਜ ਬਿਜਲੀ ਨਿਗਮ ਵਿਚ ਐਸਿਸਟੈਂਟ ਲਾਈਨਮੈਨਜ਼ ਦੀਆਂ 2100 ਅਸਾਮੀਆਂ ਦੀ ਭਰਤੀ ਵੀ ਛੇਤੀ ਮੁਕੰਮਲ ਕੀਤੀ ਜਾ ਰਹੀ ਹੈ ਤਾਂ ਕਿ ਨੌਜਵਾਨਾਂ ਨੂੰ ਰੋਜ਼ਗਾਰ ਦੇ ਬਿਹਤਰ ਮੌਕੇ ਮੁਹੱਈਆ ਕਰਵਾਉਣ ਦੇ ਨਾਲ-ਨਾਲ ਲੋਕਾਂ ਨੂੰ ਬਿਜਲੀ ਦੀਆਂ ਚੰਗੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ। ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਵੱਲੋਂ ਹਰੇਕ ਵਿਭਾਗ ਵਿਚ ਖਾਲੀ ਅਸਾਮੀਆਂ ਉਤੇ ਛੇਤੀ ਤੋਂ ਛੇਤੀ ਭਰਤੀ ਕਰਨ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਭਗਵੰਤ ਮਾਨ ਨੇ ਕਿਹਾ, "ਸਾਡੀ ਸਰਕਾਰ ਨੇ 16 ਮਾਰਚ ਨੂੰ ਸੱਤਾ ਸੰਭਾਲੀ ਸੀ ਅਤੇ ਮੈਨੂੰ ਇਹ ਗੱਲ ਸਾਂਝੀ ਕਰਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਅਸੀਂ ਹੁਣ ਤੱਕ 18543 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਚੁੱਕੇ ਹਾਂ। 8736 ਕੱਚੇ ਅਧਿਆਪਕ ਪੱਕੇ ਕਰ ਚੁੱਕੇ ਹਾਂ। ਅਕਤੂਬਰ ਮਹੀਨੇ ਵਿਚ ਪੁਲੀਸ ਮਹਿਕਮੇ ਵਿਚ 2500 ਹੋਰ ਮੁਲਾਜ਼ਮਾਂ ਦੀ ਪ੍ਰੀਖਿਆ ਹੋ ਰਹੀ ਹੈ। ਮੈਂ ਹਰੇਕ ਵਿਭਾਗ ਵਿਚ ਖਾਲੀ ਅਸਾਮੀਆਂ ਭਰਨ ਦੇ ਪ੍ਰਸਤਾਵ ਨੂੰ ਪਹਿਲ ਦੇ ਆਧਾਰ ਉਤੇ ਮਨਜ਼ੂਰ ਕਰਦਾਂ ਹਾਂ ਤਾਂ ਕਿ ਸਾਡੇ ਕਾਬਲ ਨੌਜਵਾਨ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਉਠਾ ਸਕਣ। ਮੈਂ ਵਾਅਦਾ ਕਰਦਾ ਹਾਂ ਕਿ ਅਸੀਂ ਬੇਰੋਜ਼ਗਾਰੀ ਦੀ ਆਲਮਤ ਨੂੰ ਖਤਮ ਕਰਕੇ ਰਹਾਂਗੇ।" ਵਿਦੇਸ਼ਾਂ ਦੀ ਬਜਾਏ ਆਪਣੀ ਮਾਤ ਭੂਮੀ ਨੂੰ ਸੁਪਨਿਆਂ ਦੀ ਧਰਤੀ ਵਜੋਂ ਪਹਿਲਨਵ-ਨਿਯੁਕਤ ਉਮੀਦਵਾਰਾਂ ਨੂੰ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੰਦੇ ਹੋਏ ਭਗਵੰਤ ਮਾਨ ਨੇ ਕਿਹਾ, "ਮੈਨੂੰ ਵਿਸ਼ੇਸ਼ ਕਰਕੇ ਇਸ ਗੱਲ ਦੀ ਖੁਸ਼ੀ ਹੈ ਕਿ ਤੁਸੀਂ ਵਿਦੇਸ਼ਾਂ ਵਿਚ ਜਾਣ ਦੀ ਬਜਾਏ ਆਪਣੀ ਮਾਤ ਭੂਮੀ ਨੂੰ ਸੁਪਨਿਆਂ ਦੀ ਧਰਤੀ ਵਜੋਂ ਪਹਿਲ ਦਿੱਤੀ ਹੈ। ਅੱਜ ਤੁਸੀਂ ਸਰਕਾਰ ਦੇ ਪਰਿਵਾਰ ਦਾ ਹਿੱਸਾ ਬਣ ਗਏ ਹੋ ਅਤੇ ਮੈਂ ਉਮੀਦ ਕਰਦਾ ਹਾਂ ਕਿ ਤੁਸੀਂ ਆਪਣੀ ਜ਼ਿੰਮੇਵਾਰੀ ਤਨਦੇਹੀ ਤੇ ਦਿਆਨਤਦਾਰੀ ਨਾਲ ਨਿਭਾਓਗੇ ਅਤੇ ਤੁਹਾਡੀ ਕਲਮ ਹਮੇਸ਼ਾ ਗਰੀਬਾਂ ਅਤੇ ਲੋੜਵੰਦ ਦੇ ਭਲੇ ਲਈ ਕੰਮ ਕਰੇਗੀ।" ਪੰਜਾਬ ਵਿਚ ਨਵੇਂ ਉਦਯੋਗਿਕ ਮਾਹੌਲ ਪ੍ਰਤੀ ਉਦਯੋਗਪਤੀਆਂ ਦੇ ਸਾਕਾਰਤਮਕ ਹੁੰਗਾਰੇ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਵੱਡਾ ਉਦਯੋਗਿਕ ਗਰੁੱਪ ਟਾਟਾ ਵੱਲੋਂ ਜਮਸ਼ੇਦਪੁਰ ਤੋਂ ਬਾਅਦ ਦੇਸ਼ ਦਾ ਦੂਜਾ ਸਟੀਲ ਪਲਾਂਟ ਲੁਧਿਆਣਾ ਵਿਖੇ ਸਥਾਪਤ ਕੀਤਾ ਜਾ ਰਿਹਾ ਹੈ। ਇਸੇ ਤਰ੍ਹਾਂ ਵਰਬੀਓ ਕੰਪਨੀ ਨੇ ਸੰਗਰੂਰ ਵਿਖੇ ਬਾਇਓ-ਸੀ.ਐਨ.ਜੀ. ਪ੍ਰਾਜੈਕਟ ਸਥਾਪਤ ਕੀਤਾ ਹੈ ਜਿਸ ਦਾ 18 ਅਕਤੂਬਰ ਨੂੰ ਉਦਘਾਟਨ ਕੀਤਾ ਜਾ ਰਿਹਾ ਹੈ ਅਤੇ ਪ੍ਰਾਜੈਕਟ ਇਕ ਦਿਨ ਵਿਚ 33 ਟਨ ਪਰਾਲੀ ਖਪਤ ਕਰਨ ਦੀ ਸਮਰੱਥਾ ਰੱਖਦਾ ਹੈ। ਜੀ-20 ਸੰਮੇਲਨ ਨਾਲ ਪੰਜਾਬ ਨੂੰ ਅੰਤਰਰਾਸ਼ਟਰੀ ਪੱਧਰ ਉਤੇ ਪਛਾਣ ਮਿਲੇਗੀਇਸੇ ਤਰ੍ਹਾਂ ਐਗਰੋ ਪ੍ਰੋਸੈਸਿੰਗ ਇੰਡਸਟਰੀ ਵੀ ਸਥਾਪਤ ਕਰਨ ਲਈ ਯਤਨ ਕੀਤੇ ਜਾ ਰਹੇ ਹਨ ਤਾਂ ਕਿ ਕਿਸਾਨਾਂ ਦੇ ਪੈਦਾਵਾਰ ਦੀਆਂ ਵਸਤਾਂ ਤਿਆਰ ਕਰਕੇ ਵੇਚੀਆਂ ਜਾ ਸਕਣ ਜਿਸ ਨਾਲ ਕਿਸਾਨਾਂ ਦੀ ਆਮਦਨ ਵਿਚ ਵਾਧਾ ਹੋਵੇਗਾ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਵਿਖੇ ਮਾਰਚ, 2023 ਵਿਚ ਹੋ ਰਹੇ ਜੀ-20 ਸੰਮੇਲਨ ਵਿਚ ਦੁਨੀਆਂ ਦੇ 20 ਚੋਟੀ ਦੇ ਮੁਲਕਾਂ ਦੇ ਨੁਮਾਇੰਦੇ ਸ਼ਾਮਲ ਹੋਣਗੇ ਜਿਸ ਨਾਲ ਪੰਜਾਬ ਨੂੰ ਅੰਤਰਰਾਸ਼ਟਰੀ ਪੱਧਰ ਉਤੇ ਪਛਾਣ ਮਿਲੇਗੀ। ਇਸ ਮੌਕੇ ਬਿਜਲੀ ਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਮੁੱਖ ਮੰਤਰੀ ਦੀ ਪਹਿਲਕਦਮੀ ਸਦਕਾ ਅੱਜ ਸੂਬੇ ਵਿਚ ਕੁੱਲ 72 ਲੱਖ ਪਰਿਵਾਰਾਂ ਵਿੱਚੋਂ 50 ਲੱਖ ਪਰਿਵਾਰਾਂ ਨੂੰ ਬਿਜਲੀ ਦਾ ਜ਼ੀਰੋ ਬਿੱਲ ਆਇਆ ਹੈ। ਉਨ੍ਹਾਂ ਦੱਸਿਆ ਕਿ ਪੀ.ਐਸ.ਟੀ.ਸੀ.ਐਲ. ਦੀ ਟਰਾਂਸਮਿਸ਼ਨ ਸਮਰੱਥਾ ਵਿਚ ਵੀ ਵਾਧਾ ਹੋਇਆ ਹੈ ਜਿਸ ਨਾਲ ਲੋਕਾਂ ਨੂੰ ਨਿਰਵਿਘਨ ਬਿਜਲੀ ਮੁਹੱਈਆ ਕਰਵਾਉਣ ਵਿਚ ਹੋਰ ਮਦਦ ਮਿਲੀ ਹੈ। ਉਨ੍ਹਾਂ ਦੱਸਿਆ ਕਿ ਲੋਕ ਨਿਰਮਾਣ ਵਿਭਾਗ ਵਿਚ ਤਰਸ ਦੇ ਆਧਾਰ ਉਤੇ ਨੌਕਰੀ ਦੇਣ ਦੇ ਸਾਰੇ ਕੇਸ ਨਿਪਟਾਏ ਜਾ ਚੁੱਕੇ ਹਨ ਅਤੇ ਇਕ ਵੀ ਕੇਸ ਵਿਭਾਗ ਕੋਲ ਬਕਾਇਆ ਨਹੀਂ ਹੈ।ਇਸ ਮੌਕੇ ਲੋਕ ਨਿਰਮਾਣ ਵਿਭਾਗ ਦੇ ਪ੍ਰਮੁੱਖ ਸਕੱਤਰ ਅਨੁਰਾਗ ਵਰਮਾ, ਬਿਜਲੀ ਮਹਿਕਮੇ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਪੀ.ਐਸ.ਪੀ.ਸੀ.ਐਲ. ਦੇ ਚੇਅਰਮੈਨ-ਕਮ-ਐਮ.ਡੀ. ਬਲਦੇਵ ਸਿੰਘ ਸਰਾ ਤੇ ਹੋਰ ਅਧਿਕਾਰੀ ਹਾਜ਼ਰ ਸਨ। The post 28000 ਕੱਚੇ ਮੁਲਾਜ਼ਮਾਂ ਦੀਆਂ ਸੇਵਾਵਾਂ ਵੀ ਛੇਤੀ ਰੈਗੂਲਰ ਹੋਣਗੀਆਂ: ਮੁੱਖ ਮੰਤਰੀ ਭਗਵੰਤ ਮਾਨ appeared first on TheUnmute.com - Punjabi News. Tags:
|
ਪੰਜਾਬ ਕਾਂਗਰਸ ਨੇ ਸਾਬਕਾ ਜ਼ਿਲ੍ਹਾ ਪ੍ਰਧਾਨ ਨਰਿੰਦਰ ਲਾਲੀ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਪਾਰਟੀ 'ਚੋਂ ਕੱਢਿਆ ਬਾਹਰ Tuesday 11 October 2022 09:10 AM UTC+00 | Tags: amrinder-singh-raja-warring breaking-news district-congress-committee-patiala-city former-congress-president-navjot-sidhu narendra-lali navjot-sidhu punjab-congress punjabi-latest-news the-unmute-breaking-news the-unmute-punjabi-news ਚੰਡੀਗੜ੍ਹ 11 ਅਕਤੂਬਰ 2022: ਪੰਜਾਬ ਕਾਂਗਰਸ (Punjab Congress) ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਨਰਿੰਦਰ ਲਾਲੀ ਸਾਬਕਾ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਪਟਿਆਲਾ ਸ਼ਹਿਰੀ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਪਾਰਟੀ ਵਿਚੋਂ ਬਾਹਰ ਕੱਢ ਦਿੱਤਾ ਹੈ। ਦੱਸਿਆ ਜਾਂਦਾ ਹੈ ਕਿ ਨਰਿੰਦਰ ਲਾਲੀ ਨਵਜੋਤ ਸਿੱਧੂ ਦੇ ਖਾਸ ਹਨ | ਬੀਤੇ ਕੱਲ੍ਹ ਪਟਿਆਲਾ ਧਰਨੇ ਵਿਚ ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਪਹੁੰਚੇ ਸਨ। ਇਸੇ ਧਰਨੇ ਦੇ ਬਰਾਬਰ ਦੂਜੇ ਪਾਸੇ ਨਰਿੰਦਰ ਲਾਲੀ ਵਲੋਂ ਵੱਖਰੇ ਤੌਰ 'ਤੇ ਆਪਣੇ ਸਮਰਥਕਾਂ ਨਾਲ ਧਰਨਾ ਲਗਾਇਆ ਗਿਆ ਸੀ | ਇਸ ਦੇ ਮੱਦੇਨਜ਼ਰ ਸੂਬਾ ਪ੍ਰਧਾਨ ਨੇ ਪੱਤਰ ਜਾਰੀ ਕਰਦਿਆਂ ਨਰਿੰਦਰ ਸਿੰਘ ਲਾਲੀ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ ਤਹਿਤ 6 ਸਾਲਾਂ ਲਈ ਪਾਰਟੀ ਵਿਚੋਂ ਬਾਹਰ ਕੱਢ ਦਿੱਤਾ ਹੈ। The post ਪੰਜਾਬ ਕਾਂਗਰਸ ਨੇ ਸਾਬਕਾ ਜ਼ਿਲ੍ਹਾ ਪ੍ਰਧਾਨ ਨਰਿੰਦਰ ਲਾਲੀ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਪਾਰਟੀ ‘ਚੋਂ ਕੱਢਿਆ ਬਾਹਰ appeared first on TheUnmute.com - Punjabi News. Tags:
|
ਪੰਜਾਬ ਦੇ ਰਾਜਪਾਲ ਨੇ ਬਾਬਾ ਫਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਦੀ ਨਿਯੁਕਤੀ 'ਤੇ ਲਾਈ ਰੋਕ Tuesday 11 October 2022 10:16 AM UTC+00 | Tags: aam-aadmi-party aamaadmipartypunjab babafaridmedicaluniversity baba-farid-medical-university breaking-news chetansinghjauramajra chetan-singh-jauramajra cm-bhagwant-mann congress dr.gurpreet-singh-wander dr.raj-bahadur drgurpreetsinghwander news punjab punjab-congress punjab-government the-unmute-latest-news the-unmute-latest-update vice-chancellor vice-chancellor-of-faridkot-baba-farid-medical-university ਚੰਡੀਗੜ੍ਹ 11 ਅਕਤੂਬਰ 2022: ਪੰਜਾਬ ਸਰਕਾਰ ਨੇ ਡਾ. ਗੁਰਪ੍ਰੀਤ ਸਿੰਘ ਵਾਂਡਰ (Dr.Gurpreet Singh Wander) ਨੂੰ ਬਾਬਾ ਫਰੀਦ ਯੂਨੀਵਰਸਿਟੀ ਅਤੇ ਮੈਡੀਕਲ ਸਾਇੰਸਜ਼ ਕੇਂਦਰ ਫਰੀਦਕੋਟ ਦੇ ਵਾਈਸ ਚਾਂਸਲਰ ਦੇ ਅਹੁਦੇ ਲਈ ਪੰਜਾਬ ਰਾਜਪਾਲ ਬਨਵਾਰੀ ਲਾਲ ਪਰੋਹਿਤ ਕੋਲ ਨਾਂ ਭੇਜਿਆ ਸੀ, ਜਿਸ ਤੇ ਪੰਜਾਬ ਰਾਜਪਾਲ ਨੇ ਇਤਰਾਜ਼ ਜਤਾਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਰਾਜਪਾਲ ਨੇ ਵਾਈਸ ਚਾਂਸਲਰ ਦੇ ਅਹੁਦੇ ਲਈ ਭੇਜੇ ਡਾ. ਗੁਰਪ੍ਰੀਤ ਸਿੰਘ ਵਾਂਡਰ ਦੇ ਨਾਮ ਵਾਲੀ ਫਾਈਲ ਵਾਪਸ ਭੇਜ ਦਿੱਤੀ ਹੈ | ਉਨ੍ਹਾਂ ਕਿਹਾ ਕਿ ਇਸ ਅਹੁਦੇ ਲਈ ਇੱਕ ਨਾਂ ‘ਤੇ ਮੋਹਰ ਨਹੀਂ ਲਾਈ ਜਾ ਸਕਦੀ, ਪੰਜਾਬ ਸਰਕਾਰ ਦੀ ਸਰਚ ਕਮੇਟੀ ਵੱਲੋਂ ਸ਼ਾਰਟਲਿਸਟ ਕੀਤੇ ਤਿੰਨ ਨਾਵਾਂ ਦਾ ਪੈਨਲ ਭੇਜਿਆ ਜਾਵੇ। ਹਾਲਾਂਕਿ ਅਜੇ ਤੱਕ ਇਸ ਦੀ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ | ਜਿਕਰਯੋਗ ਹੈ ਕਿ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ (Chetan Singh Jauramajra) ਵਲੋਂ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਦਾ ਦੌਰਾ ਕੀਤਾ ਗਿਆ ਜਿੱਥੇ ਹਸਪਤਾਲ ਦੇ ਮਾੜੇ ਪ੍ਰਬੰਧਾਂ ਨੂੰ ਲੈ ਕੇ ਵੀਸੀ ਨੂੰ ਝਾੜ ਪਾਈ | ਇਸ ਦੌਰਾਨ ਸਿਹਤ ਮੰਤਰੀ ਦੇ ਵਿਵਹਾਰ ਤੋਂ ਨਿਰਾਸ਼ ਹੋ ਕੇ ਫਰੀਦਕੋਟ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ (Baba Farid Medical University) ਦੇ ਵਾਈਸ ਚਾਂਸਲਰ ਡਾ. ਰਾਜ ਬਹਾਦਰ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ, ਜਿਸਦੇ ਚੱਲਦੇ ਇਹ ਅਹੁਦਾ ਖ਼ਾਲੀ ਸੀ | ਇਸ ਨੂੰ ਭਰਨ ਲਈ ਪੰਜਾਬ ਸਰਕਾਰ ਵਲੋਂ ਡਾ. ਗੁਰਪ੍ਰੀਤ ਸਿੰਘ ਵਾਂਡਰ ਦਾ ਨਾਂ ਦਾ ਐਲਾਨ ਕੀਤਾ ਸੀ | The post ਪੰਜਾਬ ਦੇ ਰਾਜਪਾਲ ਨੇ ਬਾਬਾ ਫਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਦੀ ਨਿਯੁਕਤੀ ‘ਤੇ ਲਾਈ ਰੋਕ appeared first on TheUnmute.com - Punjabi News. Tags:
|
ਲੁਧਿਆਣਾ ਦਾ ਚਾਂਦ ਸਿਨੇਮਾ ਨੇੜਲਾ ਆਮ ਆਦਮੀ ਕਲੀਨਿਕ ਮਰੀਜ਼ਾਂ ਦੀ ਆਮਦ ਪੱਖੋਂ ਪਹਿਲੇ ਸਥਾਨ 'ਤੇ Tuesday 11 October 2022 10:21 AM UTC+00 | Tags: aam-aadmi-clinics aam-aadmi-party breaking-news chetan-singh-jauramajra news punjab-health-department punjab-health-minister punjab-health-minister-chetan-singh-jauramajra sas-nagar the-unmute-breaking-news the-unmute-latest-news the-unmute-news ਚੰਡੀਗੜ੍ਹ 11 ਅਕਤੂਬਰ 2022: 100 ਆਮ ਆਦਮੀ ਕਲੀਨਿਕਾਂ (Aam Aadmi Clinics) ਦੀ ਕਾਰਗੁਜ਼ਾਰੀ 'ਤੇ ਤਸੱਲੀ ਪ੍ਰਗਟ ਕਰਦਿਆਂ ਪੰਜਾਬ ਦੇ ਸਿਹਤ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਹੈ ਕਿ ਪਿਛਲੇ ਲਗਭੱਗ ਦੋ ਮਹੀਨਿਆਂ ਦੇ ਸਮੇਂ ਦੌਰਾਨ ਲੁਧਿਆਣਾ ਦੇ ਆਮ ਆਦਮੀ ਕਲੀਨਿਕਾਂ ਵਿੱਚ 35504 ਮਰੀਜ਼ਾਂ ਨੇ ਮੁਫ਼ਤ ਸਿਹਤ ਸਹੂਲਤਾਂ ਦਾ ਲਾਭ ਉਠਾਇਆ ਹੈ। ਉਨ੍ਹਾਂ ਦੱਸਿਆ ਕਿ ਲੁਧਿਆਣਾ ਦੇ ਚਾਂਦ ਸਿਨੇਮਾ ਨੇੜਲੇ ਆਮ ਆਦਮੀ ਕਲੀਨਿਕ ਨੇ ਸਭ ਤੋਂ ਵੱਧ ਮਰੀਜ਼ਾਂ ਦੀ ਆਮਦ ਨਾਲ ਸੂਬੇ ਭਰ 'ਚੋਂ ਮੋਹਰੀ ਸਥਾਨ ਹਾਸਲ ਕੀਤਾ ਹੈ। ਇੱਥੇ 15 ਅਗਸਤ ਤੋਂ ਹੁਣ ਤੱਕ (11 ਅਕਤੂਬਰ) 6505 ਮਰੀਜ਼ਾਂ ਨੇ ਆਪਣੀ ਸਿਹਤ ਦੀ ਜਾਂਚ ਕਰਵਾਈ ਹੈ। ਕੈਬਨਿਟ ਮੰਤਰੀ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਲੁਧਿਆਣਾ ਵਿੱਚ ਹੁਣ ਤੱਕ 35504 ਮਰੀਜਾਂ ਦੀ ਜਾਂਚ ਹੋ ਚੁੱਕੀ ਹੈ। ਲੁਧਿਆਣਾ ਦੇ 9 ਵਿੱਚੋਂ 6 ਆਮ ਆਦਮੀ ਕਲੀਨਿਕ (Aam Aadmi Clinics) ਸੰਘਣੀ ਅਬਾਦੀ ਵਾਲੇ ਇਲਾਕੇ ਵਿੱਚ ਸਥਿਤ ਹਨ। ਉਨ੍ਹਾਂ ਦੱਸਿਆ ਕਿ ਚਾਂਦ ਸਿਨੇਮਾ ਕਲੀਨਿਕ ਦੇ ਬਾਅਦ ਆਮ ਆਦਮੀ ਕਲੀਨਿਕ ਢੰਡਾਰੀ ਕਲਾਂ ਵਿਖੇ ਸਭ ਤੋਂ ਵੱਧ ਮਰੀਜ਼ਾਂ (6329) ਦੀ ਆਮਦ ਰਹੀ, ਜਿੱਥੇ 544 ਟੈਸਟ ਵੀ ਕੀਤੇ ਗਏ ਹਨ। ਇਸੇ ਤਰ੍ਹਾਂ ਖੰਨਾ ਦੇ ਲਲਹੇੜੀ ਮਾਰਗ `ਤੇ ਸਥਿਤ ਆਮ ਆਦਮੀ ਕਲੀਨਿਕ ਵਿਖੇ 5102 ਮਰੀਜ਼ਾਂ ਦੀ ਵਿੱਚ ਜਾਂਚ ਕੀਤੀ ਗਈ, ਜਦੋਂ ਕਿ ਰਾਏਕੋਟ ਦੇ ਕਲੀਨਿਕ ਵਿਖੇ 3676 ਮਰੀਜ਼ਾਂ ਦੀ ਜਾਂਚ ਕੀਤੀ ਗਈ ਹੈ। ਸ. ਜੌੜਾਮਾਜਰਾ ਨੇ ਦੱਸਿਆ ਕਿ ਤਾਜੇ ਪ੍ਰਾਪਤ ਅੰਕੜਿਆਂ ਅਨੁਸਾਰ, ਐਸ.ਏ.ਐਸ.ਨਗਰ ਵਿੱਚ ਹੁਣ ਤੱਕ ਕੁੱਲ 44026 ਮਰੀਜ਼ ਆਪਣਾ ਇਲਾਜ ਕਰਵਾ ਚੁੱਕੇ ਹਨ ਅਤੇ 5449 ਲੈਬ ਟੈਸਟ ਕੀਤੇ ਜਾ ਚੁੱਕੇ ਹਨ, ਜਦੋਂ ਕਿ ਜ਼ਿਲਾ ਲੁਧਿਆਣਾ ਨੇ 35504 ਮਰੀਜਾਂ ਅਤੇ 3853 ਕਲੀਨਿਕਲ ਟੈਸਟਾਂ ਨਾਲ 23 ਜ਼ਿਲਿਆਂ ਵਿੱਚੋਂ ਦੂਜਾ ਸਥਾਨ ਪ੍ਰਾਪਤ ਕੀਤਾ ਹੈ। ਇਸੇ ਤਰ੍ਹਾਂ ਜ਼ਿਲ੍ਹਾ ਅੰਮ੍ਰਿਤਸਰ ਨੇ 26377 ਮਰੀਜਾਂ ਅਤੇ 3193 ਕਲੀਨਿਕਲ ਟੈਸਟਾਂ ਨਾਲ ਤੀਜਾ ਸਥਾਨ ਹਾਸਲ ਕੀਤਾ ਹੈ।ਇਸ ਤੋਂ ਇਲਾਵਾ, ਸੂਬੇ ਭਰ ਵਿੱਚ ਕੁੱਲ 39414 ਕਲੀਨਿਕਲ ਟੈਸਟਾਂ ਦੇ ਨਾਲ 15 ਅਗਸਤ ਤੋਂ 11 ਸਤੰਬਰ, 2022 ਤੱਕ ਮਰੀਜ਼ਾਂ ਦੀ ਗਿਣਤੀ 3,01,948 ਤੱਕ ਜਾ ਅੱਪੜੀ ਹੈ। The post ਲੁਧਿਆਣਾ ਦਾ ਚਾਂਦ ਸਿਨੇਮਾ ਨੇੜਲਾ ਆਮ ਆਦਮੀ ਕਲੀਨਿਕ ਮਰੀਜ਼ਾਂ ਦੀ ਆਮਦ ਪੱਖੋਂ ਪਹਿਲੇ ਸਥਾਨ 'ਤੇ appeared first on TheUnmute.com - Punjabi News. Tags:
|
ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਪਟੀਸ਼ਨ 'ਤੇ ਸੁਪਰੀਮ ਕੋਰਟ 1 ਨਵੰਬਰ ਨੂੰ ਕਰੇਗੀ ਸੁਣਵਾਈ Tuesday 11 October 2022 10:33 AM UTC+00 | Tags: balwant-singh-rajoana breaking-news supreme-court ਚੰਡੀਗੜ੍ਹ 11 ਅਕਤੂਬਰ 2022: ਸੁਪਰੀਮ ਕੋਰਟ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ (Balwant Singh Rajoana) ਦੀ ਰਿਹਾਈ ਦੀ ਪਟੀਸ਼ਨ ਉਤੇ 01 ਨਵੰਬਰ ਸੁਣਵਾਈ ਕਰੇਗੀ। ਇਸ ਮਾਮਲੇ ਵਿੱਚ ਕੇਂਦਰ ਸਰਕਾਰ ਨੇ ਅਦਾਲਤ ਵਿੱਚ ਹਲਫ਼ਨਾਮਾ ਦਰਜ ਕੀਤਾ ਹੈ। ਇਸ ਮਾਮਲੇ ਨੂੰ ਲੈ ਕੇ ਚੀਫ ਜਸਟਿਸ ਯੂ ਯੂ ਲਲਿਤ ਦੀ ਅਗਵਾਈ ਵਾਲੇ ਤਿੰਨ ਜੱਜਾਂ ਦੇ ਬੈਂਚ ਨੇ ਕਿਹਾ ਕਿ ਕੇਂਦਰ ਸੁਣਵਾਈ ਦੀ ਅਗਲੀ ਤਾਰੀਖ਼ ਤੋਂ ਪਹਿਲਾਂ ਉਸ ਦੀ ਰਹਿਮ ਦੀ ਅਪੀਲ ਉਤੇ ਅੰਤਿਮ ਫੈਸਲਾ ਲੈਣ ਲਈ ਆਜ਼ਾਦ ਹੈ। The post ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਪਟੀਸ਼ਨ ‘ਤੇ ਸੁਪਰੀਮ ਕੋਰਟ 1 ਨਵੰਬਰ ਨੂੰ ਕਰੇਗੀ ਸੁਣਵਾਈ appeared first on TheUnmute.com - Punjabi News. Tags:
|
ਪੰਜਾਬ ਸਰਕਾਰ ਨੇ ਐਸਿਡ ਅਟੈਕ ਵਿਕਟਮਾਂ ਲਈ ਸਤੰਬਰ 2022 ਤੱਕ ਵੰਡੀ 11.76 ਲੱਖ ਦੀ ਰਾਸ਼ੀ Tuesday 11 October 2022 10:37 AM UTC+00 | Tags: 2022-11.76 aam-aadmi-party acid-attack acid-attack-victum benchmark-disability bhagwant-mann breaking-news cm-bhagwant-mann news punjab-government punjab-women-and-child-development-department social-security-department the-unmute-breaking the-unmute-breaking-news the-unmute-punjabi-news women-and-child-development-department ਚੰਡੀਗੜ੍ਹ 11 ਅਕਤੂਬਰ 2022: ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸਰਕਾਰ ਵੱਲੋਂ ਤੇਜ਼ਾਬ ਦੇ ਹਮਲੇ (Acid attack) ਕਾਰਨ ਅਪਾਹਜ ਹੋ ਚੁੱਕੀਆਂ ਔਰਤਾਂ ਨੂੰ ਸਤੰਬਰ ਮਹੀਨੇ ਤੱਕ 11.76 ਲੱਖ ਰੁਪਏ ਵੰਡੇ ਜਾ ਚੁੱਕੇ ਹਨ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਸਰਕਾਰ ਹਰ ਵਰਗ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ। ਸਰਕਾਰ ਵੱਲੋਂ ਇਸ ਸਕੀਮ ਦਾ ਉਦੇਸ਼ ਤੇਜ਼ਾਬ ਦੇ ਹਮਲੇ ਕਾਰਨ ਅਪਾਹਜ ਹੋ ਚੁੱਕੀਆਂ ਔਰਤਾਂ ਨੂੰ ਮਹੀਨਾਵਾਰ ਵਿੱਤੀ ਸਹਾਇਤਾ ਪ੍ਰਦਾਨ ਕਰਨਾ ਹੈ, ਤਾਂ ਜੋ ਪੀੜ੍ਹਤ ਔਰਤਾਂ ਦਾ ਜੀਵਨ ਸੁਖਾਲਾ ਬਣਾਇਆ ਜਾ ਸਕੇ। ਡਾ.ਬਲਜੀਤ ਕੌਰ ਨੇ ਦੱਸਿਆ ਕਿ ਇਸ ਸਕੀਮ ਅਧੀਨ 40% ਜਾਂ ਇਸ ਤੋਂ ਵੱਧ ਦਿਵਿਆਂਗਤਾ ਵਾਲੀਆਂ ਔਰਤਾਂ (ਬੈਂਚ ਮਾਰਕ ਦਿਵਿਆਂਗਤਾ) ਜੋ ਤੇਜਾਬ ਪੀੜਤ ਹੋਣ ਨੂੰ ਮੁੜ ਵਸੇਬੇ ਅਤੇ ਉਨ੍ਹਾਂ ਨੂੰ ਆਤਮ ਨਿਰਭਰ ਬਣਾਉਣ ਲਈ 8,000 ਰੁਪਏ ਪ੍ਰਤੀ ਮਹੀਨਾ ਦਿੱਤੇ ਜਾਂਦੇ ਹਨ। ਇਹ ਇਸਤਰੀਆਂ ਪੰਜਾਬ ਰਾਜ ਦੀਆਂ ਵਸਨੀਕ ਹੋਣੀਆਂ ਚਾਹੀਦੀਆਂ ਹਨ। ਇਸ ਤੋਂ ਇਲਾਵਾ ਪੀੜਤ ਮਹਿਲਾ ਵੱਲੋਂ ਐਫ.ਆਈ.ਆਰ/ਸ਼ਿਕਾਇਤ ਦੀ ਕਾਪੀ ਰਜਿਸਟਰਡ ਹੋਣੀ ਚਾਹੀਦੀ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਤੇਜਾਬ ਪੀੜਤਾ ਲਈ ਚਾਲੂ ਵਿੱਤੀ ਸਾਲ ਦੌਰਾਨ 24.00 ਲੱਖ ਰੁਪਏ ਦਾ ਉਪਬੰਧ ਕੀਤਾ ਗਿਆ ਹੈ, ਜਿਸ ਵਿੱਚੋਂ 21 ਲਾਭਪਾਤਰੀਆਂ ਨੂੰ ਸਤੰਬਰ 2022 ਤੱਕ 11.76 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਭੁਗਤਾਨ ਕੀਤਾ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਐਸਿਡ ਅਟੈਕ ਵਿਕਟਿਮ ਸਕੀਮ 100% ਸਟੇਟ ਸਪੋਂਸਰਡ ਸਕੀਮ ਹੈ।
The post ਪੰਜਾਬ ਸਰਕਾਰ ਨੇ ਐਸਿਡ ਅਟੈਕ ਵਿਕਟਮਾਂ ਲਈ ਸਤੰਬਰ 2022 ਤੱਕ ਵੰਡੀ 11.76 ਲੱਖ ਦੀ ਰਾਸ਼ੀ appeared first on TheUnmute.com - Punjabi News. Tags:
|
26 ਦਸੰਬਰ ਨੂੰ ਬਲ ਦਿਵਸ ਦੀ ਥਾਂ 'ਸਾਹਿਬਜ਼ਾਦੇ ਸ਼ਹਾਦਤ ਦਿਵਸ" ਨਾਂ ਰੱਖਿਆ ਜਾਵੇ: SGPC ਪ੍ਰਧਾਨ Tuesday 11 October 2022 10:49 AM UTC+00 | Tags: aam-aadmi-party advocate-harjinder-singh-dhami amit-shah amritsar breaking-news government-of-india news prime-minister-narendra-modi sachkhand-sri-darbar-sahib sgpc shiromani-gurdwara-parbandhak-committee the-unmute-breaking-news ਅੰਮ੍ਰਿਤਸਰ 10 ਅਕਤੂਬਰ 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਅੰਤ੍ਰਿਗ ਕਮੇਟੀ ਦੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ। ਇਸ ਮੀਟਿੰਗ ਤੋਂ ਬਾਅਦ ਗੱਲਬਾਤ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ 26 ਦਸੰਬਰ ਨੂੰ ਸਾਹਿਬਜ਼ਾਦਿਆਂ ਦੀ ਸ਼ਹਾਦਤ ਦਿਵਸ ਨੂੰ ਬਾਲ ਦਿਵਸ ਨਾਂ ਦੇਣ ਦੀ ਥਾਂ ‘ਤੇ ਸਾਹਿਬਜ਼ਾਦੇ ਸ਼ਹਾਦਤ ਦਿਵਸ ਨਾਮ ਰੱਖਿਆ ਜਾਵੇ। ਇਸ ਸਬੰਧੀ ਕੇਂਦਰ ਸਰਕਾਰ ਨੂੰ ਪੱਤਰ ਵੀ ਲਿਖਿਆ ਜਾਵੇਗਾ ਸਾਮੀ ਨੇ ਕਿਹਾ ਕਿ ਸੰਗਤਾਂ ਦੀ ਮੰਗ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਇਸ ਸਬੰਧੀ ਲਿਖਿਆ ਗਿਆ ਸੀ, ਜਿਸ ਤੋਂ ਬਾਅਦ ਜਥੇਦਾਰ ਵੱਲੋਂ ਆਏ ਪੱਤਰ ਵਿੱਚ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ‘ਸਾਹਿਬਜ਼ਾਦੇ ਸ਼ਹਾਦਤ ਦਿਵਸ‘ ਨਾਂ ਰੱਖਣ ਦੀ ਤਜਵੀਜ਼ ਆਈ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਦੇਸ਼ਾਂ ‘ਚ ਸਿੱਖਾਂ ਨਾਲ ਗੱਲਬਾਤ ਕਰ ਕੇ ਵਿਦੇਸ਼ਾਂ ‘ਚ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਗੁਰੂਘਰ ਸਥਾਪਿਤ ਕਰੇਗੀ। ਇਸਦੇ ਨਾਲ ਹੀ ਦਿੱਲੀ ਵਿਖੇ ਵੀ ਇਕ ਵੱਡਾ ਗੁਰੂਘਰ ਤੇ ਸਰਾਂ ਸਥਾਪਿਤ ਕੀਤੇ ਜਾਣਗੇ ਤਾਂ ਜੋ ਪੰਜਾਬ ਤੋਂ ਗਈਆਂ ਸੰਗਤਾਂ ਨੂੰ ਉਥੇ ਰਹਿਣ ਦੀ ਸਹੂਲਤ ਮਿਲ ਸਕੇ। ਇੱਥੇ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕੇਂਦਰ ਸਰਕਾਰ ਨਾਲ ਰਾਬਤਾ ਕਰਨ ਦੇ ਲਈ ਵੀ ਆਪਣਾ ਦਫਤਰ ਬਣਾਵੇਗੀ। ਪੰਜਾ ਸਾਹਿਬ ਸ਼ਤਾਬਦੀ ਨੂੰ ਦੋ ਭਾਗਾਂ ਵਿੱਚ ਮਨਾਇਆ ਜਾਵੇਗਾ 26 ਤੇ 27 ਅਕਤੂਬਰ ਨੂੰ ਅੰਮ੍ਰਿਤਸਰ ਅਤੇ 29 ਤੇ 30 ਅਕਤੂਬਰ ਨੂੰ ਪਾਕਿਸਤਾਨ ਵਿਖੇ ਵੱਡੇ ਪੱਧਰ ਤੇ ਇਹ ਸਮਾਗਮ ਮਨਾਇਆ ਜਾਵੇਗਾ। The post 26 ਦਸੰਬਰ ਨੂੰ ਬਲ ਦਿਵਸ ਦੀ ਥਾਂ ‘ਸਾਹਿਬਜ਼ਾਦੇ ਸ਼ਹਾਦਤ ਦਿਵਸ” ਨਾਂ ਰੱਖਿਆ ਜਾਵੇ: SGPC ਪ੍ਰਧਾਨ appeared first on TheUnmute.com - Punjabi News. Tags:
|
ਪਟਿਆਲਾ-ਸਰਹਿੰਦ ਰੋਡ 'ਤੇ ਸਥਿਤ ਅਨਾਜ ਮੰਡੀ ਵਿਖੇ ਭਾਰੀ ਬਾਰਿਸ਼ ਕਾਰਨ ਝੋਨੇ ਦੀ ਕਾਫੀ ਫਸਲ ਹੋਈ ਖ਼ਰਾਬ Tuesday 11 October 2022 11:38 AM UTC+00 | Tags: agriculture-and-rural-development-minister-kuldeep-singh-dhaliwal anaj-mandi-patiala breaking-news kuldeep-singh-dhaliwal news patiala-news patiala-sirhind-road patiala-sirhind-road-anaj-mandi punjab-government punjab-mandis ਪਟਿਆਲਾ 11 ਅਕਤੂਬਰ 2022: ਪੰਜਾਬ ਸਰਕਾਰ ਵੱਲੋਂ ਝੋਨੇ ਦੀ ਫਸਲ ਨੂੰ ਲੈ ਕੇ ਮੰਡੀਆਂ ਵਿਚ ਪੁਖਤਾ ਪ੍ਰਬੰਧਾਂ ਦੇ ਦਾਅਵੇ ਕੀਤੇ ਗਏ ਸੀ ਅਤੇ ਪੰਜਾਬ ਸਰਕਾਰ ਵੱਲੋਂ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਨਾ ਆਉਣ ਦੇ ਦਾਅਵੇ ਵੀ ਕੀਤੇ ਗਏ ਸੀ ਪਰ ਕੁਝ ਮੰਡੀਆਂ ਵਿਚ ਪੁਖਤਾ ਪ੍ਰਬੰਧ ਨਾ ਹੋਣ ਕਰਕੇ ਝੋਨੇ ਦੀ ਫਸਲ ਬਰਸਾਤੀ ਪਾਣੀ ਦੀ ਭੇਟ ਚੜ੍ਹ ਰਹੀ ਹੈ | ਪਟਿਆਲਾ ਵਿਖੇ ਬੀਤੀ ਰਾਤ ਪਈ ਭਾਰੀ ਬਾਰਿਸ਼ ਕਾਰਨ ਅਨਾਜ ਮੰਡੀ ਵਿੱਚ ਕਿਸਾਨਾਂ ਦੁਆਰਾ ਪੁੱਤਾਂ ਵਾਂਗ ਪਾਲ ਕੇ ਲਿਆਂਦੀ ਗਈ ਝੋਨੇ ਦੀ ਫ਼ਸਲ ‘ਤੇ ਪਾਣੀ ਫਿਰ ਗਿਆ | ਮੰਡੀ ਵਿੱਚ ਝੋਨੇ ਦੀ ਫਸਲ ਲੈ ਕੇ ਆਏ ਕਿਸਾਨਾਂ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਵੱਲੋਂ ਮੰਡੀਆਂ ਵਿਚ ਪੁਖਤਾ ਪ੍ਰਬੰਧ ਕੀਤੇ ਹੁੰਦੇ ਤਾਂ ਅੱਜ ਉਨ੍ਹਾਂ ਦੀ ਇਹ ਫ਼ਸਲ ਪਾਣੀ ਵਿਚ ਨਾ ਰੁਲਦੀ | ਉਨ੍ਹਾਂ ਨੇ ਕਿਹਾ ਕਿ ਜੇਕਰ ਮੰਡੀ ਵਿਚ ਲਿਆਂਦੀ ਫ਼ਸਲ ਨੂੰ ਸਮੇਂ ਸਿਰ ਖਰੀਦ ਲਿਆ ਜਾਂਦਾ ਤਾਂ ਅੱਜ ਇਹ ਹਾਲਾਤ ਪੈਦਾ ਨਹੀਂ ਹੋਣੇ ਸੀ ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਬਾਰਿਸ਼ ਕਰਕੇ ਜੋ ਵੀ ਝੋਨੇ ਦੀ ਫ਼ਸਲ ਖ਼ਰਾਬ ਹੋਈ ਹੈ, ਉਸਦੀ ਜ਼ਿੰਮੇਵਾਰ ਪੰਜਾਬ ਸਰਕਾਰ ਹੈ ਕਿਉਂਕਿ ਇਨ੍ਹਾਂ ਵੱਲੋਂ ਝੋਨੇ ਦੀ ਫਸਲ ਦੀ ਸੰਭਾਲ ਨਹੀਂ ਕੀਤੀ ਜਾ ਰਹੀ | ਉੱਥੇ ਹੀ ਮੰਡੀਆਂ ਵਿੱਚ ਪਾਣੀ ਨਾਲ ਗਿੱਲੀ ਹੋ ਚੁੱਕੀ ਝੋਨੇ ਦੀ ਫ਼ਸਲ ਨੂੰ ਅੱਜ ਕਿਸਾਨ ਮੰਡੀਆਂ ਵਿੱਚ ਸੁਕਾਉਂਦੇ ਹੋਏ ਦਿਖਾਈ ਦਿੱਤੇ | The post ਪਟਿਆਲਾ-ਸਰਹਿੰਦ ਰੋਡ ‘ਤੇ ਸਥਿਤ ਅਨਾਜ ਮੰਡੀ ਵਿਖੇ ਭਾਰੀ ਬਾਰਿਸ਼ ਕਾਰਨ ਝੋਨੇ ਦੀ ਕਾਫੀ ਫਸਲ ਹੋਈ ਖ਼ਰਾਬ appeared first on TheUnmute.com - Punjabi News. Tags:
|
ਅਧਿਆਪਕਾ ਦੇ ਆਪਸੀ ਵਿਵਾਦ ਦੇ ਕਾਰਨ ਬੱਚਿਆਂ ਦੀ ਪੜ੍ਹਾਈ ਦਾ ਹੋ ਰਿਹੈ ਨੁਕਸਾਨ, ਮਾਪਿਆਂ ਨੇ ਲਾਇਆ ਧਰਨਾ Tuesday 11 October 2022 11:55 AM UTC+00 | Tags: aam-aadmi-party breaking-news cm-bhagwant-mann halka-lambi harjot-singh-bains lambi news punjab punjab-government punjab-news the-unmute-breaking-news village-sarawan-bodla ਸ੍ਰੀ ਮੁਕਤਸਰ ਸਾਹਿਬ 11 ਅਕਤੂਬਰ 2022: ਇੱਕ ਪਾਸੇ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਵਿਚ ਜ਼ਿਆਦਾ ਤੋਂ ਜਿਆਦਾ ਪੜਾਉਣ ਲਈ ਪ੍ਰੇਰਿਤ ਕਰ ਰਹੀ, ਪਰ ਦੂਜੇ ਪਾਸੇ ਅਧਿਆਪਕਾ ਦਾ ਆਪਸੀ ਵਿਵਾਦ ਸਕੂਲੀ ਬੱਚਿਆਂ ਦੀ ਪੜਾਈ ‘ਤੇ ਭਾਰੀ ਪੈ ਜਾਂਦਾ ਹੈ | ਅਜਿਹਾ ਮਾਮਲਾ ਹਲਕਾਂ ਲੰਬੀ ਦੇ ਪਿੰਡ ਸਰਾਵਾਂ ਬੋਦਲਾ ਤੋਂ ਸਾਹਮਣੇ ਆਇਆ ਹੈ | ਜਿੱਥੇ ਸਰਕਾਰੀ ਪ੍ਰਾਇਮਰੀ ਸਕੂਲ ਦੀ ਅਧਿਆਪਕਾ ਦੇ ਆਪਸੀ ਵਿਵਾਦ ਨੂੰ ਲੈ ਕੇ ਬੱਚਿਆਂ ਦੇ ਮਾਪਿਆਂ ਨੂੰ ਸਕੂਲ ਅੱਗੇ ਧਰਨਾ ਦੇਣਾ ਪਿਆ ਅਤੇ ਉਨ੍ਹਾਂ ਕਿਹਾ ਕਿ ਸਕੂਲ ਵਿਚ ਅੱਜ ਕੋਈ ਵੀ ਅਧਿਆਪਕ ਨਾ ਹੋਣ ਕਰਕੇ ਬੱਚੇ ਪੂਰੇ ਅਨੁਸਾਸਨ ਵਿਚ ਖੁਦ ਹੀ ਪੜ੍ਹ ਰਹੇ ਹਨ | ਸਕੂਲ ਦੇ ਗੇਟ ਅੱਗੇ ਦਰੀਆ ਵਿਛਾ ਕੇ ਬੈਠੇ ਬੱਚਿਆਂ ਦੇ ਮਾਪਿਆਂ ਦਾ ਕਹਿਣਾ ਹੈ ਕਿ ਇਸ ਸਕੂਲ ਵਿਚ 160 ਦੇ ਕਰੀਬ ਪਿੰਡ ਦੇ ਨਾਲ ਨਾਲ ਆਸ-ਪਾਸ ਦੇ ਪਿੰਡਾਂ ਦੇ ਬੱਚੇ ਵੀ ਪੜ੍ਹਨ ਆਉਂਦੇ ਹਨ । ਇਹ ਸਕੂਲ ਪ੍ਰਾਈਵੇਟ ਸਕੂਲ ਨੂੰ ਵੀ ਮਾਤ ਪਾਉਂਦਾ ਹੈ । ਉਨ੍ਹਾਂ ਕਿਹਾ ਕਿ ਅਧਿਆਪਕਾ ਦਾ ਆਪਸੀ ਵਿਵਾਦ ਹੋਣ ਕਰਕੇ ਬੱਚਿਆਂ ਦੀ ਪੜਾਈ ‘ਤੇ ਅਸਰ ਪੈਂਦਾ ਹੈ ਜਿਸ ਨੂੰ ਲੈ ਕੇ ਬੱਚਿਆਂ ਦੇ ਮਾਪਿਆਂ ਨੇ ਸਕੂਲ ਦੇ ਹੈਡ ਟੀਚਰ ਨੂੰ ਬਦਲਣ ਦੀ ਮੰਗ ਕੀਤੀ ਹੈ। ਸਕੂਲ ਵਿਚ ਅੱਜ ਕੋਈ ਅਧਿਆਪਕ ਨਾ ਹੋਣ ਕਰਕੇ ਬੱਚੇ ਖੁਦ ਪੜਾਈ ਕਰਦੇ ਨਜ਼ਰ ਆਏ | ਬੱਚਿਆਂ ਦਾ ਵੀ ਕਹਿਣਾ ਹੈ ਅੱਜ ਸਾਡੇ ਸਕੂਲ ਵਿਚ ਕੋਈ ਵੀ ਅਧਿਆਪਕ ਨਾ ਹੋਣ ਕਰਕੇ ਅਸੀਂ ਖੁਦ ਆਪ ਪੜਾਈ ਕਰ ਰਹੇ ਹਾਂ । ਦੂਜੇ ਪਾਸੇ ਮੌਕੇ ‘ਤੇ ਪੁੱਜੇ ਬਲਾਕ ਪ੍ਰਾਇਮਰੀ ਸਿੱਖਿਆਂ ਅਫਸਰ ਨੇ ਧਰਨਾਕਾਰੀਆਂ ਨਾਲ ਗੱਲਬਾਤ ਕਰਦੇ ਹੋਏ ਮੀਡੀਆ ਨੂੰ ਦੱਸਿਆ ਕਿ ਸਕੂਲ ਦੇ ਅਧਿਆਪਕਾ ਦਾ ਕੋਈ ਆਪਸੀ ਵਿਵਾਦ ਹੈ ।ਜਿਸ ਬਾਰੇ ਉੱਚ ਅਧਿਕਾਰੀਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ । ਉਧਰ ਟੀਚਰ ਯੂਨੀਅਨ ਦੇ ਸਾਬਕਾ ਪ੍ਰਧਾਨ ਕੁਲਵਿੰਦਰ ਸਿੰਘ ਦੱਸਿਆ ਕਿ ਇਹ ਅਧਿਆਪਕਾ ਦੇ ਆਪਸੀ ਵਿਵਾਦ ਦੀ ਸਿਕਾਇਤ ਯੂਨੀਅਨ ਕੋਲ ਵੀ ਪ੍ਰਾਪਤ ਹੋਈ ਸੀ | ਇਸ ਨਾਲ ਬੱਚਿਆਂ ਦੀ ਪੜਾਈ ਦਾ ਕਾਫੀ ਨੁਕਸਾਨ ਹੁੰਦਾ ਹੈ ।ਅਸੀਂ ਵੀ ਵਿਭਾਗ ਤੋਂ ਮੰਗ ਕਰਦੇ ਹਾਂ ਕਿ ਇਸ ਮਾਮਲੇ ਦੀ ਬਰੀਕੀ ਨਾਲ ਪੜਤਾਲ ਕੀਤੀ ਜਾਵੇ ਅਤੇ ਜਿਸ ਦੇ ਖਿਲਾਫ ਵੀ ਕੋਈ ਕਰਵਾਈ ਬਣਦੀ ਹੈ, ਉਸ ਖਿਲਾਫ ਕਰਵਾਈ ਕੀਤੀ ਜਾਵੇ | The post ਅਧਿਆਪਕਾ ਦੇ ਆਪਸੀ ਵਿਵਾਦ ਦੇ ਕਾਰਨ ਬੱਚਿਆਂ ਦੀ ਪੜ੍ਹਾਈ ਦਾ ਹੋ ਰਿਹੈ ਨੁਕਸਾਨ, ਮਾਪਿਆਂ ਨੇ ਲਾਇਆ ਧਰਨਾ appeared first on TheUnmute.com - Punjabi News. Tags:
|
ਪਰਾਲੀ ਸਾੜਨ ਦੇ ਮੁੱਦੇ ਨੂੰ ਪੰਜਾਬ ਸਰਕਾਰ ਧਾਰਮਿਕ ਰੰਗਤ ਦੇਣ ਦੇ ਯਤਨ 'ਚ: ਪ੍ਰਤਾਪ ਬਾਜਵਾ Tuesday 11 October 2022 12:01 PM UTC+00 | Tags: aam-aadmi-party aam-aadmi-party-punjab aam-aadmi-party-punjab-news akal-takht athedar-of-sri-akal-takht-sahib bhagwant-mann big-statement-of-jathedar-giani-harpreet-singh bjawa breaking-news central-intelligence-agencies-warn-punjab-police cm-bhagwant-mann congress-mla-pratap-singh-baj pratap-bajwa pratap-singh-bajwa punjab-enws punjab-government punjab-governments the-unmute-breaking-news the-unmute-latest-update ਚੰਡੀਗੜ੍ਹ 11 ਅਕਤੂਬਰ 2022: ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸੂਬੇ ਵਿੱਚ ਪਰਾਲੀ ਸਾੜਨ ਨਾਲ ਨਜਿੱਠਣ ਵਿੱਚ ਪੂਰੀ ਤਰ੍ਹਾਂ ਨਾਕਾਮ ਰਹਿਣ ਲਈ ਭਾਜਪਾ ਦੀ ਯੂਨੀਅਨ ਅਤੇ ਭਗਵੰਤ ਮਾਨ ਦੀ ਪੰਜਾਬ ਸਰਕਾਰਾਂ ਦੀ ਤਿੱਖੀ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਮਾਨ ਸਰਕਾਰ ਨੇ ਜਿਵੇਂ ਇਸ ਮੁੱਦੇ ਨੂੰ ਲੈਕੇ ਅਕਾਲ ਤਖਤ ਜਥੇਦਾਰ ਦਾ ਦਖਲ ਮੰਗਿਆ ਹੈ ਇਸ ਤੋਂ ਸਪਸ਼ਟ ਸੰਕੇਤ ਹਨ ਕਿ ਮਾਨ ਸਰਕਾਰ ਇਸ ਮੁੱਦੇ ਨੂੰ ਧਾਰਮਿਕ ਰੰਗਤ ਦੇਣ ਦਾ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅਸਲ ਵਿੱਚ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਭਗਵੰਤ ਮਾਨ ਸਰਕਾਰ ਨੇ ਲਾਲ ਐਂਟਰੀ ਸੂਚੀ ਵਿੱਚ ਨਾਂਅ ਪਾ ਕੇ ਪੂਰੀ ਤਰ੍ਹਾਂ ਸਖ਼ਤ ਰਵੱਈਆ ਅਪਣਾਇਆ ਹੈ। ਬਾਜਵਾ ਨੇ ਕਿਹਾ ਕਿ ਇਹ ਪੂਰੀ ਤਰ੍ਹਾਂ ਅਸਵੀਕਾਰਨਯੋਗ ਹੈ। ਸੁਪਰੀਮ ਕੋਰਟ ਦੇ ਕਈ ਹੁਕਮ ਹਨ ਜਿਨ੍ਹਾਂ ਨੇ ਸਪੱਸ਼ਟ ਤੌਰ ‘ਤੇ ਕੇਂਦਰ ਅਤੇ ਰਾਜ ਸਰਕਾਰਾਂ ਨੂੰ ਕਿਸਾਨਾਂ ਨੂੰ 1000 ਰੁਪਏ ਦੀ ਦਰ ਨਾਲ ਮੁਆਵਜ਼ਾ ਦੇਣ ਦਾ ਨਿਰਦੇਸ਼ ਦਿੱਤਾ ਹੈ। ਵਾਢੀ ਤੋਂ ਬਾਅਦ ਰਹਿੰਦ-ਖੂੰਹਦ ਜਾਂ ਪਰਾਲੀ ਦਾ ਪ੍ਰਬੰਧਨ ਕਰਨ ਲਈ 100 ਪ੍ਰਤੀ ਕੁਇੰਟਲ। ਸੁਪਰੀਮ ਕੋਰਟ ਦਾ ਉਪਰੋਕਤ ਹੁਕਮ ਸਾਲ 2019 ਵਿੱਚ ਸੁਣਾਇਆ ਗਿਆ ਸੀ। ਇਸ ਲਈ ਸੁਪਰੀਮ ਕੋਰਟ ਦੇ ਹੁਕਮਾਂ ਦੇ ਤਿੰਨ ਸਾਲ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਨਾ ਤਾਂ ਕੇਂਦਰ ਸਰਕਾਰ ਅਤੇ ਨਾ ਹੀ ਪੰਜਾਬ ਸਰਕਾਰ ਨੇ ਪਰਾਲੀ ਦੇ ਪ੍ਰਬੰਧਨ ਲਈ ਕਿਸਾਨਾਂ ਨੂੰ ਮੁਆਵਜ਼ਾ ਦੇਣ ਲਈ ਕੋਈ ਨੀਤੀ ਬਣਾਈ ਹੈ। ਬਾਜਵਾ ਨੇ ਕਿਹਾ ਕੇੰਦਰ ਅਤੇ ਰਾਜ ਸਰਕਾਰ ਨੇ 1500 ਦੇਣ ਦਾ ਐਲਾਨ ਕਰ ਦਿੱਤਾ ਸੀ’ ਜਿਸ ਦੇ ਤਹਿਤ ਪ੍ਰਤੀ ਏਕੜ ਪ੍ਰਤੀ ਕਿਸਾਨ ਨੂੰ 1500 ਰੁਪਏ ਦੇਣੇ ਸਨ ਇਸ ਚ ਕੇਂਦਰ ਸਰਕਾਰ ਨੇ ਵੀ ਯੋਗਦਾਨ ਪਾਉਣਾ ਸੀ ਪਰੰਤੂ ਇਹ ਸਰਕਾਰਾਂ ਆਪਣੀ ਵਚਨਬੱਧਤਾ ਦਾ ਸਨਮਾਨ ਕਰਨ ਵਿੱਚ ਪੂਰੀ ਤਰ੍ਹਾਂ ਅਸਫਲ ਰਹੀਆਂ ਹਨ। ਬਾਜਵਾ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਅਤੇ ਪੰਜਾਬ ਅਤੇ ਦਿੱਲੀ ਦੀਆਂ ਆਮ ਆਦਮੀ ਪਾਰਟੀ (ਆਪ) ਦੀਆਂ ਸਰਕਾਰਾਂ ਆਪਣੀ ਜ਼ਿੰਮੇਵਾਰੀ ਤੋਂ ਪੂਰੀ ਤਰ੍ਹਾਂ ਪਿੱਛੇ ਹਟ ਗਈਆਂ ਹਨ ਅਤੇ ਹੁਣ ਆਪਣੀਆਂ ਅਸਫਲਤਾਵਾਂ ਲਈ ਸਿਰਫ ਕਿਸਾਨਾਂ ਨੂੰ ਜ਼ਿੰਮੇਵਾਰ ਠਹਿਰਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਭਾਰਤ ਦੇ ਸਾਬਕਾ ਚੀਫ਼ ਜਸਟਿਸ ਐਨਵੀ ਰਮਨਾ ਦੀ ਅਗਵਾਈ ਵਾਲੀ ਸੁਪਰੀਮ ਕੋਰਟ ਦੇ ਤਿੰਨ ਜੱਜਾਂ ਦੇ ਬੈਂਚ ਨੇ ਵੀ ਕਿਹਾ ਹੈ ਕਿ ਦਿੱਲੀ ਸਮੇਤ ਰਾਸ਼ਟਰੀ ਰਾਜਧਾਨੀ ਖੇਤਰ ਵਿੱਚ ਹਵਾ ਪ੍ਰਦੂਸ਼ਣ ਲਈ ਕਿਸਾਨਾਂ ਨੂੰ ਜ਼ਿੰਮੇਵਾਰ ਠਹਿਰਾਉਣਾ ਬਿਲਕੁਲ ਗਲਤ ਹੈ। ਦਰਅਸਲ, ਸੁਪਰੀਮ ਕੋਰਟ ਨੇ ਟਿੱਪਣੀ ਕੀਤੀ ਸੀ ਕਿ ਰਾਸ਼ਟਰੀ ਰਾਜਧਾਨੀ ਵਿੱਚ ਹਵਾ ਦੀ ਖਰਾਬ ਗੁਣਵੱਤਾ ਲਈ ਕਿਸਾਨਾਂ ਨੂੰ ਜ਼ਿੰਮੇਵਾਰ ਠਹਿਰਾਉਣਾ ਇੱਕ ਫੈਸ਼ਨ ਬਣ ਗਿਆ ਹੈ। ਅਦਾਲਤ ਨੇ ਕਿਹਾ ਕਿ ਕਿਸਾਨ ਕੁੱਲ ਹਵਾ ਪ੍ਰਦੂਸ਼ਣ ਦਾ ਸਿਰਫ 4% ਤੋਂ 10% ਬਣਦਾ ਹੈ ਜਦੋਂ ਕਿ ਬਾਕੀ 90% ਵਾਹਨਾਂ ਅਤੇ ਉਦਯੋਗਿਕ ਨਿਕਾਸ ਦੁਆਰਾ ਫੈਲਦਾ ਹੈ। ਬਾਜਵਾ ਨੇ ਕਿਹਾ ਕਿ ਸੁਪਰੀਮ ਕੋਰਟ ‘ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਲਗਾਤਾਰ ਦਾਅਵਿਆਂ ਦਾ ਪਰਦਾਫਾਸ਼ ਹੋ ਗਿਆ ਹੈ, ਜੋ ਦਿੱਲੀ ਦੇ ਹਵਾ ਪ੍ਰਦੂਸ਼ਣ ਲਈ ਹਮੇਸ਼ਾ ਕਿਸਾਨਾਂ ਨੂੰ ਜ਼ਿੰਮੇਵਾਰ ਠਹਿਰਾਉਂਦੇ ਹਨ। ਬਾਜਵਾ ਨੇ ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਜਾ ਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰਨ ਦੀ ਵੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਦੀ ਅਜਿਹੀ ਪਹੁੰਚ ਪੂਰੀ ਤਰ੍ਹਾਂ ਹੈਰਾਨ ਕਰਨ ਵਾਲੀ ਹੈ। ਸਥਿਤੀ ਨਾਲ ਨਜਿੱਠਣ ਲਈ ਕੋਈ ਠੋਸ ਨੀਤੀ ਬਣਾਉਣ ਦੀ ਬਜਾਏ ਇਸ ਨੂੰ ਧਾਰਮਿਕ ਰੰਗਤ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਹ ਸਰਕਾਰ ਦੀ ਪੂਰੀ ਨਾਕਾਮੀ ਹੈ। The post ਪਰਾਲੀ ਸਾੜਨ ਦੇ ਮੁੱਦੇ ਨੂੰ ਪੰਜਾਬ ਸਰਕਾਰ ਧਾਰਮਿਕ ਰੰਗਤ ਦੇਣ ਦੇ ਯਤਨ ‘ਚ: ਪ੍ਰਤਾਪ ਬਾਜਵਾ appeared first on TheUnmute.com - Punjabi News. Tags:
|
ਟਰਾਂਸਪੋਰਟ ਮੰਤਰੀ ਵੱਲੋਂ ਐਸ.ਟੀ.ਸੀ. ਅਤੇ ਡਾਇਰੈਕਟਰ ਸਟੇਟ ਟਰਾਂਸਪੋਰਟ ਦਫ਼ਤਰਾਂ ਦੀ ਚੈਕਿੰਗ Tuesday 11 October 2022 12:05 PM UTC+00 | Tags: aam-aadmi-party arvind-kejriwal bhagwant-singh-maan breaking-news cm-bhagwant-mann director-state-transport-offices laljit-singh-bhullar minister-of-transport state-transport-commissioner stc the-unmute-breaking-news the-unmute-latest-news the-unmute-news transport-minister-of-punjab ਚੰਡੀਗੜ੍ਹ 11 ਅਕਤੂਬਰ 2022: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਪ੍ਰਸ਼ਾਸਨਿਕ ਕੰਮ-ਕਾਜ ਵਿੱਚ ਹੋਰ ਸੁਧਾਰ ਲਿਆਉਣ ਦੇ ਮੰਤਵ ਨਾਲ ਅੱਜ ਸੈਕਟਰ-17 ਸਥਿਤ ਸਟੇਟ ਟਰਾਂਸਪੋਰਟ ਕਮਿਸ਼ਨਰ (State Transport Commissioner) ਅਤੇ ਡਾਇਰੈਕਟਰ ਸਟੇਟ ਟਰਾਂਸਪੋਰਟ ਦਫ਼ਤਰਾਂ ਦੀ ਚੈਕਿੰਗ ਕੀਤੀ ਅਤੇ ਅਧਿਕਾਰੀਆਂ ਤੇ ਮੁਲਾਜ਼ਮਾਂ ਦੀ ਹਾਜ਼ਰੀ ਸਣੇ ਕੰਮਕਾਜ ਦਾ ਜਾਇਜ਼ਾ ਲਿਆ। ਦੋਵੇਂ ਦਫ਼ਤਰਾਂ ਵਿੱਚ ਬਾਅਦ ਦੁਪਹਿਰ ਅਚਨਚੇਤ ਚੈਕਿੰਗ ਦੌਰਾਨ ਸ. ਭੁੱਲਰ ਨੇ ਵੱਖ-ਵੱਖ ਮੰਜ਼ਲਾਂ ‘ਤੇ ਵਿਭਾਗ ਦੇ ਸਾਰੇ ਵਿੰਗਾਂ ਵਿੱਚ ਜਾ ਕੇ ਮੁਲਾਜ਼ਮਾਂ ਨਾਲ ਗੱਲਬਾਤ ਕੀਤੀ ਅਤੇ ਕੰਮਕਾਜ ਵੇਖਿਆ। ਸਟੇਟ ਟਰਾਂਸਪੋਰਟ ਕਮਿਸ਼ਨਰ ਦਫ਼ਤਰ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਵਿਭਾਗ ਦੀਆਂ ਸਕੀਮਾਂ ਅਤੇ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸੇਵਾਵਾਂ ਸਬੰਧੀ ਜਾਣਕਾਰੀ ਹਾਸਲ ਕੀਤੀ। ਇਸੇ ਤਰ੍ਹਾਂ ਦਫ਼ਤਰ ਡਾਇਰੈਕਟਰ ਸਟੇਟ ਟਰਾਂਸਪੋਰਟ ਵਿਖੇ ਕੈਬਨਿਟ ਮੰਤਰੀ ਨੇ ਪੰਜਾਬ ਰੋਡਵੇਜ਼ ਅਤੇ ਪਨਬਸ ਦੀਆਂ ਬੱਸਾਂ ਦੇ ਵਾਹਨ ਟ੍ਰੈਕਿੰਗ ਸਿਸਟਮ ਮੌਨੀਟਰਿੰਗ ਅਤੇ ਕੰਟਰੋਲ ਰੂਮ ਦਾ ਨਿਰੀਖਣ ਕਰਨ ਤੋਂ ਇਲਾਵਾ ਮੁਲਾਜ਼ਮਾਂ ਦੀ ਹਾਜ਼ਰੀ ਚੈਕ ਕੀਤੀ। ਉਨ੍ਹਾਂ ਦਫ਼ਤਰ ਵਿੱਚ ਸਮੇਂ ਸਿਰ ਪਹੁੰਚਣਾ ਯਕੀਨੀ ਬਣਾਉਣ ਲਈ ਹਦਾਇਤਾਂ ਜਾਰੀ ਕੀਤੀਆਂ। ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਵਿਭਾਗ ਦੇ ਕੰਮਕਾਜ ਨੂੰ ਸੁਚਾਰੂ ਤੇ ਬਿਹਤਰ ਢੰਗ ਨਾਲ ਚਲਾਉਣ ਦੇ ਮੱਦੇਨਜ਼ਰ ਇਹ ਚੈਕਿੰਗ ਕੀਤੀ ਗਈ ਹੈ ਤਾਂ ਜੋ ਆਮ ਲੋਕਾਂ ਨੂੰ ਸਰਕਾਰੀ ਵਿਭਾਗਾਂ ਵਿੱਚ ਤੁਰੰਤ ਅਤੇ ਪਾਰਦਰਸ਼ੀ ਢੰਗ ਨਾਲ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਿਭਾਗੀ ਕੰਮਕਾਜ ਵਿੱਚ ਸੁਧਾਰ ਲਿਆਉਣ ਦੀ ਵਚਨਬੱਧ ਹੈ ਅਤੇ ਚੈਕਿੰਗ ਦਾ ਮੰਤਵ ਕਿਸੇ ਨੂੰ ਡਰਾਉਣਾ ਜਾਂ ਧਮਕਾਉਣਾ ਨਹੀਂ, ਸਗੋਂ ਪ੍ਰਸ਼ਾਸਨਿਕ ਕੰਮ ਕਾਜ ‘ਚ ਸੁਧਾਰ ਲਿਆਉਣਾ ਹੈ। The post ਟਰਾਂਸਪੋਰਟ ਮੰਤਰੀ ਵੱਲੋਂ ਐਸ.ਟੀ.ਸੀ. ਅਤੇ ਡਾਇਰੈਕਟਰ ਸਟੇਟ ਟਰਾਂਸਪੋਰਟ ਦਫ਼ਤਰਾਂ ਦੀ ਚੈਕਿੰਗ appeared first on TheUnmute.com - Punjabi News. Tags:
|
ਪੰਜਾਬ ਸਰਕਾਰ ਗੰਨਾ ਉਤਪਾਦਕਾਂ ਦੇ ਹਿੱਤਾਂ ਦੀ ਰਾਖੀ ਲਈ ਦ੍ਰਿੜ੍ਹ ਵਚਨਬੱਧ: ਮੁੱਖ ਮੰਤਰੀ ਮਾਨ Tuesday 11 October 2022 12:18 PM UTC+00 | Tags: aam-aadmi-party agriculture-and-rural-development-minister-kuldeep-singh-dhaliwal chief-minister-bhagwant-mann cm-bhagwant-mann home-affairs-kuldeep-singh-dhaliwal punjab-congress punjab-sugarcane-growers punjab-sugarcane-issue punjab-sugar-mill safeguard sugarcane sugarcane-growers sugarcane-mils sugarcane-producers the-unmute-breaking-news the-unmute-punjabi-news ਚੰਡੀਗੜ੍ਹ 11 ਅਕਤੂਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਗੰਨਾ ਉਤਪਾਦਕਾਂ ਦੇ ਹਿੱਤ ਮਹਿਫੂਜ਼ ਰੱਖਣ ਲਈ ਵਚਨਬੱਧ ਹੈ ਅਤੇ ਉਨ੍ਹਾਂ ਦੀ ਫਸਲ ਨੂੰ ਖਰੀਦ ਕੇ ਸਮੇਂ ਸਿਰ ਅਦਾਇਗੀ ਨੂੰ ਯਕੀਨੀ ਬਣਾਇਆ ਜਾਵੇਗਾ। ਗੰਨਾ ਕੰਟਰੋਲ ਬੋਰਡ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਗੰਨੇ ਦਾ ਭਾਅ ਮੌਜੂਦਾ 360 ਰੁਪਏ ਪ੍ਰਤੀ ਕੁਇੰਟਲ ਤੋਂ ਵਧਾ ਕੇ 380 ਰੁਪਏ ਪ੍ਰਤੀ ਕੁਇੰਟਲ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਫੈਸਲੇ ਨਾਲ ਕਿਸਾਨਾਂ ਨੂੰ ਬੀਤੇ ਸਾਲ ਨਾਲੋਂ ਇਸ ਸਾਲ ਸਟੇਟ ਐਗਰੀਡ ਪ੍ਰਾਈਸ ਦੇ ਤਹਿਤ ਗੰਨੇ ਦੀ ਕੀਮਤ ਪ੍ਰਤੀ ਕੁਇੰਟਲ 20 ਰੁਪਏ ਵੱਧ ਮਿਲੇਗੀ। ਭਗਵੰਤ ਮਾਨ ਨੇ ਕਿਹਾ ਕਿ ਮੀਟਿੰਗ ਵਿਚ ਹਾਜ਼ਰ ਪ੍ਰਾਈਵੇਟ ਮਿੱਲ ਮਾਲਕਾਂ ਨੇ ਭਰੋਸਾ ਦਿੱਤਾ ਹੈ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਫਸਲ ਦੀ ਪੂਰੀ ਕੀਮਤ ਮਿਲੇਗੀ। ਮੁੱਖ ਮੰਤਰੀ ਨੇ ਮਿੱਲਾਂ ਨੂੰ ਨਿਰਧਾਰਤ ਸਮੇਂ ਉਤੇ ਖਰੀਦ ਸ਼ੁਰੂ ਕਰਨ ਅਤੇ ਕਿਸਾਨਾਂ ਨੂੰ ਸਮੇਂ ਸਿਰ ਅਦਾਇਗੀ ਕਰਨ ਲਈ ਲਈ ਆਖਿਆ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਕਿਸੇ ਤਰ੍ਹਾਂ ਦੀ ਢਿੱਲਮੱਠ ਨਾ ਸਹਿਣਯੋਗ ਹੋਵੇਗੀ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੇ ਕਿਸਾਨਾਂ ਫਸਲੀ ਵਿਭਿੰਨਤਾ ਦੇ ਤਹਿਤ ਗੰਨੇ ਦੀ ਫਸਲ ਅਪਣਾਉਣ ਵਿਚ ਡੂੰਘੀ ਦਿਲਚਸਪੀ ਰੱਖਦੇ ਹਨ ਪਰ ਸਹੀ ਮੁੱਲ ਤੇ ਸਮੇਂ ਸਿਰ ਅਦਾਇਗੀ ਨਾ ਹੋਣ ਕਰਕੇ ਉਹ ਜਕੋਤਕੀ ਵਿਚ ਫਸੇ ਹੋਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਗੰਨੇ ਦੀ ਖੇਤੀ ਨੂੰ ਪ੍ਰਫੁੱਲਤ ਕਰਨ ਲਈ ਫਸਲ ਦੀ ਕੀਮਤ ਵਧਾ ਕੇ ਕਿਸਾਨਾਂ ਦੀ ਆਮਦਨ ਵਧਾਉਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੇ ਫਗਵਾੜਾ ਖੰਡ ਮਿੱਲ ਵੱਲ ਖੜ੍ਹੇ ਬਕਾਏ ਦੇ ਮਸਲੇ ਨੂੰ ਛੇਤੀ ਹੱਲ ਕਰ ਲਵੇਗੀ। ਭਗਵੰਤ ਮਾਨ ਨੇ ਕਿਹਾ ਕਿ ਫਗਵਾੜਾ ਖੰਡ ਮਿੱਲ ਦੇ ਆਲੇ-ਦੁਆਲੇ ਹੁੰਦੀ ਗੰਨੇ ਦੀ ਫਸਲ ਕਿਸਾਨਾਂ ਪਾਸੋਂ ਖਰੀਦਣ ਲਈ ਢੁਕਵੇਂ ਕਦਮ ਚੁੱਕੇ ਜਾਣਗੇ ਅਤੇ ਕਿਸੇ ਵੀ ਕਿਸਾਨ ਨੂੰ ਉਸ ਦੀ ਫਸਲ ਵੇਚਣ ਵਿਚ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ। The post ਪੰਜਾਬ ਸਰਕਾਰ ਗੰਨਾ ਉਤਪਾਦਕਾਂ ਦੇ ਹਿੱਤਾਂ ਦੀ ਰਾਖੀ ਲਈ ਦ੍ਰਿੜ੍ਹ ਵਚਨਬੱਧ: ਮੁੱਖ ਮੰਤਰੀ ਮਾਨ appeared first on TheUnmute.com - Punjabi News. Tags:
|
ਪਟਿਆਲਾ ਪੁਲਿਸ ਨੇ ਨਸ਼ਿਆਂ 'ਤੇ ਠੱਲ੍ਹ ਪਾਉਣ ਲਈ ਪਿੰਡ ਲੰਗੜੋਈ ਵਿਖੇ ਚਲਾਇਆ ਸਰਚ ਅਭਿਆਨ Tuesday 11 October 2022 12:27 PM UTC+00 | Tags: breaking-news dsp-sourav-jindal patiala-police patiala-police-officers punjab-government punjab-police ਪਟਿਆਲਾ 11 ਅਕਤੂਬਰ 2022: ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ ਨਸ਼ਿਆਂ ਦੇ ਵਗ ਰਹੇ ਦਰਿਆ ‘ਤੇ ਠੱਲ੍ਹ ਪਾਉਣ ਲਈ ਪੰਜਾਬ ਪੁਲੀਸ ਨੂੰ ਸਖ਼ਤ ਆਦੇਸ਼ ਜਾਰੀ ਕੀਤੇ ਗਏ ਹਨ ਅਤੇ ਇਨ੍ਹਾਂ ਦੇਸ਼ਾਂ ਨੂੰ ਮੁੱਖ ਰੱਖਦਿਆਂ ਪੰਜਾਬ ਪੁਲਿਸ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚ ਧਕੇਲ ਰਹੇ ਮਾੜੇ ਅਨਸਰਾਂ ਦੇ ਖ਼ਿਲਾਫ਼ ਕਾਰਵਾਈ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਜਾ ਰਿਹਾ ਹੈ | ਇਸੇ ਕੜੀ ਹੇਠ ਪਟਿਆਲਾ ਪੁਲਿਸ (Patiala police) ਵੱਲੋਂ ਪਟਿਆਲਾ ਦੇ ਨਾਲ ਲੱਗਦੇ ਪਿੰਡ ਲੰਗੜੋਈ ਵਿਖੇ ਨਸ਼ਾ ਵੇਚਣ ਦਾ ਕਾਰੋਬਾਰ ਕਰਨ ਵਾਲੇ ਕਾਫ਼ੀ ਘਰਾਂ ਵਿਚ ਸਰਚ ਅਭਿਆਨ ਚਲਾਇਆ ਗਿਆ ਹੈ | ਡੀ ਐੈੱਸ ਪੀ ਸੌਰਵ ਜਿੰਦਲ ਦੀ ਅਗਵਾਈ ਵਿਚ ਚਲਾਏ ਗਏ ਇਸ ਸਰਚ ਆਪ੍ਰੇਸ਼ਨ ਦੌਰਾਨ 100 ਦੇ ਕਰੀਬ ਪੁਲਿਸ ਮੁਲਾਜ਼ਮਾਂ ਵੱਲੋਂ ਪਿੰਡ ਲੰਗੜੋਈ ਦੇ 40 ਦੇ ਕਰੀਬ ਘਰਾਂ ਦੀ ਤਲਾਸ਼ੀ ਕੀਤੀ ਗਈ ਹੈ | ਇਸ ਦੌਰਾਨ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਡੀ ਐੱਸ ਪੀ ਸੌਰਵ ਜਿੰਦਲ ਨੇ ਦੱਸਿਆ ਕਿ ਪਿੰਡ ਲੰਗੜੋਈ ਵਿੱਚ ਨਸ਼ਾ ਵੇਚਣ ਦੀਆਂ ਕਾਫੀ ਸ਼ਿਕਾਇਤਾਂ ਉਨ੍ਹਾਂ ਉਨ੍ਹਾਂ ਕੋਲ ਆ ਰਹੀਆਂ ਸਨ ਜਿਸ ਨੂੰ ਮੁੱਖ ਰੱਖਦਿਆਂ ਅੱਜ ਉਨ੍ਹਾਂ ਦੀ ਪੁਲਿਸ ਪਾਰਟੀ ਵੱਲੋਂ ਲੰਗੜੋਈ ਪਿੰਡ ਦੇ ਕਾਫ਼ੀ ਘਰਾਂ ਦੀ ਚੰਗੀ ਤਰ੍ਹਾਂ ਤਲਾਸ਼ੀ ਕੀਤੀ ਗਈ ਹੈ ਉਨ੍ਹਾਂ ਦੱਸਿਆ ਕਿ ਪਟਿਆਲਾ ਪੁਲਿਸ ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਮਾੜੇ ਅਨਸਰਾਂ ਨੂੰ ਕਿਸੇ ਵੀ ਕੀਮਤ ‘ਤੇ ਨਹੀਂ ਬਖ਼ਸ਼ੇਗੀ | The post ਪਟਿਆਲਾ ਪੁਲਿਸ ਨੇ ਨਸ਼ਿਆਂ ‘ਤੇ ਠੱਲ੍ਹ ਪਾਉਣ ਲਈ ਪਿੰਡ ਲੰਗੜੋਈ ਵਿਖੇ ਚਲਾਇਆ ਸਰਚ ਅਭਿਆਨ appeared first on TheUnmute.com - Punjabi News. Tags:
|
ਗੈਂਗਸਟਰ ਦੀਪਕ ਟੀਨੂੰ ਫਰਾਰ ਮਾਮਲੇ 'ਚ ਏਜੀਟੀਐੱਫ ਤੇ ਐੱਸਆਈਟੀ ਵਲੋਂ ਤਿੰਨ ਜਣੇ ਗ੍ਰਿਫਤਾਰ Tuesday 11 October 2022 12:35 PM UTC+00 | Tags: aam-aadmi-party adgp-anti-gangster-task-force agtf anti-gangster-task-force breaking-news gangster-deepak-tinu news punajb-dgp-gaurav-yadav punjab-dgp punjabi-news punjab-police punjab-police-india the-unmute-latest-update the-unmute-punjab ਚੰਡੀਗੜ੍ਹ 11 ਅਕਤੂਬਰ 2022: ਗੈਂਗਸਟਰ ਦੀਪਕ ਟੀਨੂੰ ਦੇ ਹਿਰਾਸਤ ‘ਚੋਂ ਫਰਾਰ ਹੋਣ ਦੇ ਮਾਮਲੇ ‘ਚ ਵੱਡਾ ਖੁਲਾਸਾ ਹੋਇਆ ਹੈ। ਏਜੀਟੀਐੱਫ (AGTF) ਅਤੇ ਐੱਸਆਈਟੀ ਨੇ ਟੀਨੂੰ ਦੇ ਭੱਜਣ ਦੀ ਯੋਜਨਾ ਨਾਲ ਜੁੜੇ 3 ਜਣਿਆਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਦੀ ਪਛਾਣ ਕੁਲਦੀਪ ਸਿੰਘ, ਰਾਜਵੀਰ ਸਿੰਘ ਅਤੇ ਰਜਿੰਦਰ ਸਿੰਘ ਵਜੋਂ ਹੋਈ ਹੈ। ਪੰਜਾਬ ਪੁਲਿਸ ਨੇ ਇਹ ਜਾਣਕਾਰੀ ਆਪਣੇ ਸੋਸ਼ਲ ਮੀਡੀਆ ਅਕਾਊਂਟ ਟਵਿੱਟਰ ‘ਤੇ ਸਾਂਝੀ ਕਰਦਿਆਂ ਦਿੱਤੀ ਹੈ। ਪੁਲਿਸ ਨੇ ਅੱਗੇ ਦੱਸਿਆ ਕਿ ਕੁਲਦੀਪ ਸਿੰਘ ਕੋਹਲੀ ਪਿਛਲੇ ਦੋ ਸਾਲਾਂ ਤੋਂ ਦੀਪਕ ਟੀਨੂੰ ਦਾ ਸਾਥੀ ਹੈ ਅਤੇ ਦੋਵੇਂ ਇਕੱਠੇ ਜੇਲ੍ਹ ਵਿੱਚ ਸਨ। ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਕੋਹਲੀ ਅਤੇ ਟੀਨੂੰ ਦੇ ਹਰਿਆਣਾ ਦੇ ਹੋਰ ਸਾਥੀ ਸਰਹੱਦ ਪਾਰੋਂ ਨਸ਼ਾ ਤਸਕਰੀ ਵਿੱਚ ਸ਼ਾਮਲ ਸਨ।
The post ਗੈਂਗਸਟਰ ਦੀਪਕ ਟੀਨੂੰ ਫਰਾਰ ਮਾਮਲੇ ‘ਚ ਏਜੀਟੀਐੱਫ ਤੇ ਐੱਸਆਈਟੀ ਵਲੋਂ ਤਿੰਨ ਜਣੇ ਗ੍ਰਿਫਤਾਰ appeared first on TheUnmute.com - Punjabi News. Tags:
|
ਵਿਜੀਲੈਂਸ ਬਿਉਰੋ ਵੱਲੋਂ 5,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਿਪਾਹੀ ਰੰਗੇ ਹੱਥੀਂ ਕਾਬੂ Tuesday 11 October 2022 12:44 PM UTC+00 | Tags: 000 5 5000 aam-aadmi-party bathinda bathinda-police bikram-singh breaking-news cm-bhagwant-mann police-post-civil-hospital-bathinda police-station-kotwali punjab punjab-police punjab-vigilance-bureau the-unmute-breaking-news vigilance-bureau ਚੰਡੀਗੜ੍ਹ 11 ਅਕਤੂਬਰ 2022: ਪੰਜਾਬ ਵਿਜੀਲੈਂਸ ਬਿਉਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਥਾਣਾ ਕੋਤਵਾਲੀ ਦੇ ਅਧੀਨ ਪੈਂਦੀ ਪੁਲਿਸ ਚੌਕੀ ਸਿਵਲ ਹਸਪਤਾਲ ਬਠਿੰਡਾ ਵਿੱਚ ਤਾਇਨਾਤ ਸੀਨੀਅਰ ਸਿਪਾਹੀ ਬਿਕਰਮ ਸਿੰਘ ਨੂੰ 5,000 ਰੁਪਏ ਰਿਸ਼ਵਤ ਲੈਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸੰਬੰਧੀ ਜਾਣਕਾਰੀ ਦਿੰਦੇ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਸੀਨੀਅਰ ਸਿਪਾਹੀ ਬਿਕਰਮ ਸਿੰਘ ਨੂੰ ਕੁਲਵਿੰਦਰ ਸਿੰਘ ਵਾਸੀ ਨਛੱਤਰ ਨਗਰ, ਬਠਿੰਡਾ ਦੀ ਸ਼ਿਕਾਇਤ ਉਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਬਠਿੰਡਾ ਪਾਸ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਹ ਆਪਣੀ ਗੱਡੀ ਟਾਟਾ 407 ਰਾਹੀਂ ਕਿਰਾਏ ਦਾ ਕੰਮ ਕਰਦਾ ਹੈ ਅਤੇ ਕਰੀਬ ਤਿੰਨ ਮਹੀਨੇ ਪਹਿਲਾਂ ਉਹ ਆਪਣੀ ਗੱਡੀ ਵਿੱਚ ਸਵਾਰੀਆਂ ਨੂੰ ਪਿੰਡ ਝੁੰਬਾਂ ਤੋਂ ਮਾਤਾ ਚਿੰਤਪੁਰਨੀ ਲੈ ਕੇ ਜਾਂਦੇ ਸਮੇਂ ਸਵਾਰੀਆਂ ਨਾਲ ਝਗੜਾ ਹੋ ਗਿਆ ਸੀ। ਇਸ ਝਗੜੇ ਦਾ ਰਾਜੀਨਾਮਾਂ ਕਰਵਾਉਣ ਸੰਬੰਧੀ ਉਕਤ ਸਿਪਾਹੀ 5000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਉਨਾਂ ਦੱਸਿਆ ਕਿ ਸ਼ਿਕਾਇਤਕਰਤਾ ਵੱਲੋਂ ਦਿੱਤੀ ਗਈ ਸੂਚਨਾ ਤੇ ਤੱਥਾਂ ਦੀ ਪੜਤਾਲ ਕਰਨ ਤੋਂ ਬਾਅਦ ਵਿਜੀਲੈਂਸ ਬਿਊਰੋ ਰੇਂਜ਼ ਬਠਿੰਡਾ ਦੀ ਟੀਮ ਨੇ ਉਕਤ ਮੁਲਜ਼ਮ ਸੀਨੀਅਰ ਸਿਪਾਹੀ ਬਿਕਰਮ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ 5000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨਾਂ ਦੱਸਿਆ ਕਿ ਉਕਤ ਮੁਲਜ਼ਮ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਬਠਿੰਡਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ। The post ਵਿਜੀਲੈਂਸ ਬਿਉਰੋ ਵੱਲੋਂ 5,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਿਪਾਹੀ ਰੰਗੇ ਹੱਥੀਂ ਕਾਬੂ appeared first on TheUnmute.com - Punjabi News. Tags:
|
ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਪੱਕੇ ਮੋਰਚੇ 'ਚ 15 ਅਕਤੂਬਰ ਨੂੰ ਲਲਕਾਰ ਦਿਵਸ ਮਨਾਉਣ ਦਾ ਐਲਾਨ Tuesday 11 October 2022 12:53 PM UTC+00 | Tags: aam-aadmi-party bharatiya-kisan-union bharatiya-kisan-union-ekta-ugrahan breaking-news central-government cm-bhagwant-mann lalkar-diwas lalkar-diwas-at-sabgrur punjab-government the-unmute-breaking-news the-unmute-punjabi-news ਸੰਗਰੂਰ 11 ਅਕਤੂਬਰ 2022: ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਇੱਥੇ ਪੰਜਾਬ ਤੇ ਕੇਂਦਰ ਸਰਕਾਰ ਵਿਰੁੱਧ ਅਣਮਿਥੇ ਸਮੇਂ ਦਾ ਪੱਕਾ ਮੋਰਚਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੋਠੀ ਸਾਹਮਣੇ ਪਟਿਆਲਾ ਰੋਡ ‘ਤੇ ਅੱਜ ਤੀਜੇ ਦਿਨ ਵੀ ਜਾਰੀ ਰਿਹਾ, ਜਿਸ ਵਿੱਚ ਭਾਰੀ ਮੀਂਹ ਦੇ ਬਾਵਜੂਦ ਹੋਰ ਵੀ ਭਾਰੀ ਗਿਣਤੀ ਵਿੱਚ ਸੈਂਕੜੇ ਔਰਤਾਂ ਸਮੇਤ ਪੰਜਾਬ ਭਰ ਤੋਂ ਹਜ਼ਾਰਾਂ ਕਿਸਾਨ ਮਜ਼ਦੂਰ ਨੌਜਵਾਨ ਸ਼ਾਮਿਲ ਹੋਏ। ਸੜਕ ਦੇ ਦੋਨੀਂ ਪਾਸੀਂ ਦੂਰ ਦੂਰ ਤੱਕ ਖੜ੍ਹੇ ਟਰੈਕਟਰ ਟਰਾਲੀਆਂ ਤੇ ਹੋਰ ਵ੍ਹੀਕਲ ਦਿੱਲੀ ਦੇ ਟਿਕਰੀ ਬਾਰਡਰ ਦਾ ਨਜ਼ਾਰਾ ਪੇਸ਼ ਕਰ ਰਹੇ ਹਨ। ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ 7 ਅਕਤੂਬਰ ਦੀ ਮੀਟਿੰਗ ਵਿੱਚ ਮੰਨੀਆਂ ਗਈਆਂ ਮੰਗਾਂ ਨੂੰ ਲਾਗੂ ਕਰਨ ਬਾਰੇ ਮੁਜਰਮਾਨਾ ਚੁੱਪ ਧਾਰੀ ਬੈਠੇ ਹਨ। ਉਨ੍ਹਾਂ ਨੇ ਐਲਾਨ ਕੀਤਾ ਕਿ ਮੁੱਖ ਮੰਤਰੀ ਦੀ ਚੁੱਪ ਤੋੜਨ ਲਈ ਜਥੇਬੰਦੀ ਵੱਲੋਂ 15 ਅਕਤੂਬਰ ਨੂੰ ਮੋਰਚਾ ਸਥਾਨ ‘ਤੇ “ਲਲਕਾਰ ਦਿਵਸ” ਮਨਾਇਆ ਜਾਵੇਗਾ। ਕਿਸਾਨਾਂ ਦੀਆਂ ਪ੍ਰਮੁੱਖ ਮੰਗਾਂਮੰਨੀਆਂ ਗਈਆਂ ਅਤੇ ਲਟਕ ਰਹੀਆਂ ਮੰਗਾਂ ਵਿੱਚ ਬੀਤੇ ਵਰ੍ਹੇ ਜਾਂ ਐਤਕੀਂ ਗੁਲਾਬੀ ਸੁੰਡੀ ਤੇ ਨਕਲੀ ਕੀਟਨਾਸ਼ਕਾਂ ਨਾਲ, ਗੜੇਮਾਰੀ/ਭਾਰੀ ਮੀਂਹਾਂ ਜਾਂ ਵਾਇਰਲ ਰੋਗ ਨਾਲ ਕਈ ਜ਼ਿਲ੍ਹਿਆਂ ‘ਚ ਤਬਾਹ ਹੋਏ ਨਰਮੇ ਤੇ ਹੋਰ ਫ਼ਸਲਾਂ ਸਮੇਤ ਨੁਕਸਾਨੇ ਗਏ ਮਕਾਨਾਂ ਦਾ ਪੂਰਾ ਪੂਰਾ ਮੁਆਵਜ਼ਾ ਕਾਸ਼ਤਕਾਰ ਕਿਸਾਨਾਂ ਤੇ ਖੇਤ ਮਜ਼ਦੂਰਾਂ ਚ ਤੁਰੰਤ ਵੰਡਾਉਣ ਲਈ, ਧਰਤੀ ਹੇਠਲੇ ਅਤੇ ਦਰਿਆਈ ਪਾਣੀਆਂ ਦੀ ਮਾਲਕੀ ਸਾਮਰਾਜੀ ਕਾਰਪੋਰੇਟਾਂ ਨੂੰ ਸੌਂਪਣ ਵਾਲ਼ੀ ਸੰਸਾਰ ਬੈਂਕ ਦੀ ਜਲ ਨੀਤੀ ਸਮੇਤ ਦੌਧਰ ਵਰਗੇ ਨਿੱਜੀ ਜਲ-ਸੋਧ ਪ੍ਰਾਜੈਕਟ ਰੱਦ ਕਰਾ ਕੇ ਸਰਕਾਰੀ ਜਲ ਸਪਲਾਈ ਸਕੀਮ ਪਹਿਲਾਂ ਵਾਂਗ ਜਾਰੀ ਰੱਖਣ ਲਈ,ਜ਼ੀਰਾ ਨੇੜੇ ਪ੍ਰਦੂਸ਼ਣ ਦਾ ਗੜ੍ਹ ਬਣੀ ਹੋਈ ਸ਼ਰਾਬ ਫੈਕਟਰੀ ਨੂੰ ਤੁਰਤ ਬੰਦ ਕਰਾਉਣ ਲਈ, ਵੱਡੀਆਂ ਸਨਅਤਾਂ ਅਤੇ ਸ਼ਹਿਰੀ ਪ੍ਰਬੰਧਕੀ ਅਦਾਰਿਆਂ ਦੁਆਰਾ ਨਦੀਆਂ ਨਾਲਿਆਂ ਸੇਮਾਂ ਅਤੇ ਧਰਤੀ ਹੇਠਲੇ ਪਾਣੀ ਦਾ ਪ੍ਰਦੂਸ਼ਣ ਤੁਰੰਤ ਰੋਕਣ ਲਈ ਇਸਦੇ ਨਾਲ ਹੀ ਭਾਰਤ ਮਾਲ਼ਾ ਹਾਈਵੇ ਪ੍ਰਾਜੈਕਟ ਲਈ ਨਿਗੂਣਾ ਜਿਹਾ ਮੁਆਵਜ਼ਾ ਜਾਰੀ ਕਰਕੇ ਜ਼ਮੀਨਾਂ ਉੱਤੇ ਪੁਲਿਸ ਦੇ ਜ਼ੋਰ ਕਬਜ਼ੇ ਰੋਕਣ ਲਈ, ਆਪਣੀ ਜ਼ਮੀਨ ਨੂੰ ਪੱਧਰ/ਨੀਂਵੀਂ ਕਰਨ ਦਾ ਹੱਕ ਖੋਹਣ ਵਾਲਾ ਮਾਈਨਿੰਗ ਕਾਨੂੰਨ ਰੱਦ ਕਰਾਉਣ ਲਈ, ਐਮ. ਐੱਸ. ਪੀ. ‘ਤੇ ਹਰ ਕਿਸਾਨ ਦੇ ਪੂਰੇ ਝੋਨੇ ਦੀ ਖਰੀਦ ਬਿਨਾਂ ਸ਼ਰਤ ਕਰਵਾਉਣ ਲਈ, ਬਿਨਾਂ ਸਾੜੇ ਤੋਂ ਪਰਾਲੀ ਸਾਂਭਣ ਲਈ 200 ਰੁਪਏ ਪ੍ਰਤੀ ਕੁਇੰਟਲ ਬੋਨਸ ਦਿਵਾਉਣ ਜਾਂ ਫਿਰ ਮਜਬੂਰੀ-ਵੱਸ ਪਰਾਲੀ ਸਾੜਨ ਵਾਲੇ ਕਿਸਾਨਾਂ ਉੱਤੇ ਸਖ਼ਤੀ ਬੰਦ ਕਰਾਉਣ ਲਈ, ਅੱਗੇ ਤੋਂ ਇਸ ਪ੍ਰਦੂਸ਼ਣ ਦੇ ਮੁਕੰਮਲ ਖਾਤਮੇ ਲਈ ਝੋਨੇ ਦੀ ਬਿਜਾਈ ਪੂਰੀ ਤਰ੍ਹਾਂ ਬੰਦ ਕਰਨ ਖਾਤਰ ਇਸ ਦੀ ਥਾਂ ਬਦਲਵੀਆਂ ਫਸਲਾਂ ਮੱਕੀ, ਮੂੰਗੀ,ਗੁਆਰੀ, ਬਾਸਮਤੀ ਆਦਿ ਦਾ ਐਮ. ਐੱਸ. ਪੀ. ਸਵਾਮੀਨਾਥਨ ਰਿਪੋਰਟ ਅਨੁਸਾਰ ਲਾਭਕਾਰੀ ਮਿਥ ਕੇ ਬਿਨਾਂ ਸ਼ਰਤ ਖਰੀਦ ਦੀ ਕਾਨੂੰਨੀ ਗਰੰਟੀ ਕਰਾਉਣ ਲਈ, ਲੰਪੀ ਸਕਿਨ ਰੋਗ ਨਾਲ ਮਰੀਆਂ ਗਊਆਂ ਦਾ ਮੁਆਵਜ਼ਾ ਮਾਰਕੀਟ ਰੇਟ ਮੁਤਾਬਕ ਪੂਰਾ ਦਿਵਾਉਣ ਲਈ, ਸੰਸਾਰ ਬੈਂਕ ਦੀ ਹਦਾਇਤ ਮੁਤਾਬਿਕ ਕੇਂਦਰ ਵੱਲੋਂ ਮੜ੍ਹੀ ਗਈ ਜ਼ਮੀਨੀ-ਬੈਂਕ ਨੀਤੀ ਰੱਦ ਕਰਦਿਆਂ ਪੰਚਾਇਤੀ ਸ਼ਾਮਲਾਟ ਜੁਮਲਾ ਮਾਲਕਾਨ ਸਰਕਾਰੀ ਜ਼ਮੀਨਾਂ ਉੱਤੇ ਖੇਤੀ ਜਾਂ ਰਿਹਾਇਸ਼ ਕਰ ਰਹੇ ਬੇਜ਼ਮੀਨੇ ਥੁੜਜਮੀਨੇ ਕਿਸਾਨਾਂ ਮਜ਼ਦੂਰਾਂ ਨੂੰ ਇਸ ਦੇ ਮਾਲਕੀ ਹੱਕ ਦਿਵਾਉਣ ਲਈ, ਲੋਕਾਂ ਦੇ ਹੱਕੀ ਜਮਹੂਰੀ ਅੰਦੋਲਨਾਂ ਦੌਰਾਨ ਪੁਲਿਸ ਜਬਰ ਬੰਦ ਕਰਾਉਣ ਅਤੇ ਪਿਛਲੀਆਂ ਸਰਕਾਰਾਂ ਸਮੇਤ ਹੁਣ ਮਜ਼ਦੂਰਾਂ ਕਿਸਾਨਾਂ ‘ਤੇ ਦਰਜ ਕੀਤੇ ਮਕੱਦਮੇ ਪਰਾਲੀ ਕੇਸਾਂ ਸਮੇਤ ਵਾਪਿਸ ਲੈਣ ਦੀ ਮੰਨੀ ਹੋਈ ਮੰਗ ਤੁਰੰਤ ਲਾਗੂ ਕਰਾਉਣ ਦੇ ਭਖਦੇ ਮਸਲੇ ਸ਼ਾਮਲ ਹਨ। ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਨੇ ਦੋਸ਼ ਲਾਇਆ ਕਿ ਮਾਨ ਸਰਕਾਰ ਵੱਲੋਂ ਮਾਈਨਿੰਗ ਕਾਨੂੰਨ ਬਾਰੇ ਕਿਸਾਨਾਂ ਦੀ ਉਕਤ ਮੰਨੀ ਹੋਈ ਮੰਗ ਲਾਗੂ ਕਰਨ ਤੋਂ ਉਲਟ ਪਟਿਆਲਾ ਜ਼ਿਲ੍ਹੇ ਦੇ ਪਿੰਡ ਕਲਵਾਣੂ ਤੇ ਰਾਮਗੜ੍ਹ ਵਿੱਚ 8 ਅਕਤੂਬਰ ਨੂੰ ਮੁੜ ਕਿਸਾਨਾਂ ਨੂੰ ਆਪਣੀ ਜ਼ਮੀਨ ਪੱਧਰ ਕਰਨ ਲਈ ਚੁੱਕੀ ਜਾ ਰਹੀ ਮਿੱਟੀ ਤੋਂ ਜ਼ਬਰਦਸਤੀ ਰੋਕਣ ਤੇ ਮੁਕੱਦਮੇ ਦਰਜ ਕਰਨ ਸਮੇਂ ਮਸ਼ੀਨਾਂ ਜ਼ਬਤ ਕੀਤੀਆਂ ਗਈਆਂ। ਇਹ ਮਸ਼ੀਨਾਂ ਤੁਰੰਤ ਵਾਪਸ ਕਰਨ ਦੀ ਮੰਗ ਕੀਤੀ ਗਈ। ਕੇਂਦਰ ਸਰਕਾਰ ਲਖੀਮਪੁਰ ਖੀਰੀ ਕਤਲਕਾਂਡ ਦੇ ਦੋਸ਼ੀ ਨੂੰ ਜੇਲ੍ਹ ਭੇਜੇਉਨ੍ਹਾਂ ਨੇ ਦੱਸਿਆ ਕਿ ਕੇਂਦਰ ਸਰਕਾਰ ਨਾਲ ਸੰਬੰਧਤ ਮੰਗਾਂ ਵਿੱਚ ਲਖੀਮਪੁਰ ਖੀਰੀ ਕਤਲਕਾਂਡ ਦੇ ਸਾਜਿਸ਼ਕਰਤਾ ਦੋਸ਼ੀ ਮੰਤਰੀ ਅਜੈ ਮਿਸ਼ਰਾ ਟੈਣੀ ਨੂੰ ਅਹੁਦੇ ਤੋਂ ਖਾਰਜ ਕਰ ਕੇ ਜੇਲ੍ਹ ਭੇਜਿਆ ਜਾਵੇ ਅਤੇ ਸਾਰੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ ਅਤੇ ਜੇਲ੍ਹੀਂ ਡੱਕੇ 4 ਬੇਗੁਨਾਹ ਕਿਸਾਨਾਂ ਨੂੰ ਬਿਨਾਂ ਸ਼ਰਤ ਰਿਹਾਅ ਕੀਤਾ ਜਾਵੇ। ਪੰਜ ਸ਼ਹੀਦ ਕਿਸਾਨਾਂ ਦੇ ਵਾਰਸਾਂ ਨੂੰ 1-1 ਪੱਕੀ ਸਰਕਾਰੀ ਨੌਕਰੀ ਅਤੇ ਜ਼ਖ਼ਮੀਆਂ ਨੂੰ 10-10 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇ। 23 ਫ਼ਸਲਾਂ ਦੇ ਲਾਭਕਾਰੀ ਐੱਮ. ਐੱਸ. ਪੀ. ਸਵਾਮੀਨਾਥਨ ਰਿਪੋਰਟ ਅਨੁਸਾਰ ਮਿਥੇ ਜਾਣ ਅਤੇ ਇਨ੍ਹਾਂ ਰੇਟਾਂ ‘ਤੇ ਪੂਰੀ ਖਰੀਦ ਦੀ ਕਾਨੂੰਨੀ ਗਰੰਟੀ ਕੀਤੀ ਜਾਵੇ। ਬਿਜਲੀ ਬਿੱਲ 2021 ਵਾਪਸ ਲਿਆ ਜਾਵੇ ਅਤੇ ਬਿਜਲੀ ਵੰਡ ਖੇਤਰ ਨਿੱਜੀ ਕਾਰਪੋਰੇਟਾਂ ਹਵਾਲੇ ਕਰਨ ਦਾ ਤਾਨਾਸ਼ਾਹੀ ਫੈਸਲਾ ਰੱਦ ਕੀਤਾ ਜਾਵੇ। ਦਿੱਲੀ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ 700 ਤੋਂ ਵੱਧ ਕਿਸਾਨਾਂ ਦੇ ਵਾਰਸਾਂ ਨੂੰ ਢੁੱਕਵਾਂ ਮੁਆਵਜ਼ਾ ਅਤੇ 1-1 ਜੀਅ ਨੂੰ ਪੱਕੀ ਨੌਕਰੀ ਦਿੱਤੀ ਜਾਵੇ। ਇਸ ਮੌਕੇ ਕਿਸਾਨਾਂ ਸਿਰ ਮੜ੍ਹੇ ਗਏ ਸਾਰੇ ਪੁਲਿਸ ਕੇਸ ਵਾਪਸ ਲਏ ਜਾਣ। ਭਾਖੜਾ ਪਣ-ਬਿਜਲੀ ਪ੍ਰਾਜੈਕਟ ਦੇ ਪ੍ਰਬੰਧਕੀ ਬੋਰਡ ਦਾ ਕੰਟਰੋਲ ਕੇਂਦਰ ਦੇ ਹੱਥਾਂ ਵਿੱਚ ਲੈਣ ਦਾ ਤਾਨਾਸ਼ਾਹੀ ਫੈਸਲਾ ਰੱਦ ਕੀਤਾ ਜਾਵੇ ਅਤੇ ਪਹਿਲਾਂ ਵਾਂਗ ਪੰਜਾਬ ਹਰਿਆਣੇ ਦੇ ਸਾਂਝੇ ਕੰਟਰੋਲ ਹੇਠ ਲਿਆਂਦਾ ਜਾਵੇ। ਸੰਸਾਰ ਬੈਂਕ ਦੇ ਆਦੇਸ਼ਾਂ ਤਹਿਤ ਪੰਚਾਇਤੀ ਸ਼ਾਮਲਾਟ ਜੁਮਲਾ ਮਾਲਕਾਨ ਜ਼ਮੀਨਾਂ ਨਿੱਜੀ ਕੰਪਨੀਆਂ ਹਵਾਲੇ ਕਰਨ ਵੱਲ ਸੇਧਤ ਜ਼ਮੀਨ-ਬੈਂਕ ਸਥਾਪਤ ਕਰਨ ਦਾ ਫੈਸਲਾ ਰੱਦ ਕੀਤਾ ਜਾਵੇ ਆਦਿ ਮੰਗਾਂ ਸ਼ਾਮਲ ਹਨ।ਔਰਤ ਆਗੂ ਪਰਮਜੀਤ ਕੌਰ ਪਿੱਥੋ ਨੇ ਇਨ੍ਹਾਂ ਭਖਦੇ ਮਸਲਿਆਂ ਦੇ ਔਰਤਾਂ ਦੀ ਹੋਣੀ ਨਾਲ ਜੁੜੇ ਹੋਏ ਸਿੱਧੇ ਸੰਬੰਧਾਂ ਉੱਤੇ ਚਾਨਣਾ ਪਾਇਆ। ਸਟੇਜ ਸਕੱਤਰ ਦੀ ਭੂਮਿਕਾ ਚਮਕੌਰ ਸਿੰਘ ਨੈਣੇਵਾਲ ਜ਼ਿਲ੍ਹਾ ਪ੍ਰਧਾਨ ਬਰਨਾਲਾ ਨੇ ਨਿਭਾਈ। ਠਾਠਾਂ ਮਾਰਦੇ ਇਕੱਠ ਨੂੰ ਸੰਬੋਧਨ ਕਰਨ ਵਾਲੇ ਬੁਲਾਰਿਆਂ ਵਿੱਚ ਅਮਰੀਕ ਸਿੰਘ ਗੰਢੂਆਂ ਸੰਗਰੂਰ, ਬਿੱਟੂ ਮੱਲਣ ਮੁਕਤਸਰ, ਬਸੰਤ ਸਿੰਘ ਕੋਠਾਗੁਰੂ ਬਠਿੰਡਾ, ਅਮਰਜੀਤ ਸਿੰਘ ਸੈਦੋਕੇ ਮੋਗਾ, ਜੋਗਿੰਦਰ ਸਿੰਘ ਦਿਆਲਪੁਰਾ ਮਾਨਸਾ, ਗੁਰਪ੍ਰਤਾਪ ਸਿੰਘ ਗੁਰਦਾਸਪੁਰ ਨੇ ਵੀ ਮਾਨ ਸਰਕਾਰ ਦੇ ਅੜੀਅਲ ਵਤੀਰੇ ਦੀ ਸਖ਼ਤ ਨਿੰਦਾ ਕਰਦਿਆਂ ਧਰਨਾਕਾਰੀਆਂ ਦੇ ਸਿਦਕ ਸਿਰੜ ਦੀ ਸ਼ਲਾਘਾ ਕਰਦਿਆਂ ਲਲਕਾਰ ਦਿਵਸ ਦੀ ਲਾਮਿਸਾਲ ਲਾਮਬੰਦੀ ਲਈ ਦਿਨ ਰਾਤ ਇੱਕ ਕਰਨ ਦਾ ਸੱਦਾ ਦਿੱਤਾ। ਸਟੇਜ ਉੱਤੇ ਹਾਜ਼ਰ ਪ੍ਰਮੁੱਖ ਸੂਬਾ ਆਗੂਆਂ ਵਿੱਚ ਸੁਖਦੇਵ ਸਿੰਘ ਕੋਕਰੀ ਕਲਾਂ, ਸ਼ਿੰਗਾਰਾ ਸਿੰਘ ਮਾਨ, ਜਗਤਾਰ ਸਿੰਘ ਕਾਲਾਝਾੜ, ਜਨਕ ਸਿੰਘ ਭੁਟਾਲ ਸ਼ਾਮਲ ਸਨ। The post ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਪੱਕੇ ਮੋਰਚੇ ‘ਚ 15 ਅਕਤੂਬਰ ਨੂੰ ਲਲਕਾਰ ਦਿਵਸ ਮਨਾਉਣ ਦਾ ਐਲਾਨ appeared first on TheUnmute.com - Punjabi News. Tags:
|
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਕੂਲਾਂ ਨੂੰ ਵੰਡੇ ਸਵੱਛ ਵਿਦਿਆਲਾ ਪੁਰਸਕਾਰ Tuesday 11 October 2022 12:59 PM UTC+00 | Tags: aam-aadmi-party arvind-kejriwal breaking-news cm-bhagwant-mann harjot-singh-bains punjab-police punjab-school punjab-school-education-board punjab-school-education-minister punjab-school-education-minister-harjot-singh-bains swachh-vidyala-award swachh-vidyala-awards the-unmute-breaking-news the-unmute-punjabi-news ਸਾਹਿਬਜ਼ਾਦਾ ਅਜੀਤ ਸਿੰਘ ਨਗਰ 11 ਅਕਤੂਬਰ 2022: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ਼ੈਸ਼ਨ 2021-22 ਤਹਿਤ ਸਵੱਛ ਵਿਦਿਆਲਾ ਪੁਰਸਕਾਰਾਂ (Swachh Vidyala awards) ਦੀਆਂ ਵੱਖ-ਵੱਖ ਕੈਟੇਗਰੀਆਂ ਵਿੱਚ ਅੱਵਲ ਰਹਿਣ ਵਾਲੇ ਸਕੂਲਾਂ ਨੂੰ ਅੱਜ ਇਥੇ ਮੁੱਖ ਦਫ਼ਤਰ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਇਨਾਮ ਅਤੇ ਪ੍ਰਮਾਣ ਪੱਤਰ ਦੇ ਕੇ ਸਨਮਾਨਿਤ ਕੀਤਾ। ਇਨਾਮ ਜੇਤੂ ਸਕੂਲ ਦੇ ਮੁਖੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਕੂਲ ਮੁਖੀਆਂ ਅਤੇ ਉਨ੍ਹਾਂ ਦੀ ਟੀਮ ਵਲੋਂ ਕੀਤੇ ਜਾ ਰਹੇ ਇਸ ਉਸਾਰੂ ਕੰਮ ਨਾਲ ਪੰਜਾਬ ਰਾਜ ਦਾ ਨਾਮ ਰੋਸ਼ਨ ਹੋਇਆ ਹੈ । ਉਨ੍ਹਾਂ ਜੇਤੂ ਸਕੂਲ ਦੇ ਮੁਖੀਆਂ ਅਤੇ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਜਿਵੇਂ ਉਨ੍ਹਾਂ ਨੇ ਆਪਣੇ ਸਕੂਲਾਂ ਨੂੰ ਬਿਹਤਰ ਬਣਾਇਆ ਹੈ ਉਵੇਂ ਹੀ ਆਪਣੇ ਨਾਲ ਦੇ ਸਕੂਲ਼ਾਂ ਨੂੰ ਵੀ ਬਿਹਤਰ ਬਨਾਉਣ ਵਿੱਚ ਅਹਿਮ ਭੂਮਿਕਾ ਨਿਭਾਉਣ ਤਾਂ ਜ਼ੋ ਅਗਲੇ ਸਾਲ ਸਾਡੇ ਹੋਰ ਜ਼ਿਆਦਾ ਸਕੂਲ ਇਹ ਸਨਮਾਨ ਹਾਸਲ ਕਰ ਸਕਣ। ਭਾਰਤ ਸਰਕਾਰ ਵਲੋਂ ਚਲਾਈ ਗਈ ਸਵੱਛ ਭਾਰਤ ਮੁਹਿੰਮ ਦੇ ਅਧੀਨ ਵੱਖ ਵੱਖ ਕੈਟਾਗਰੀਆਂ ਦੇ ਸਕੂਲ ਦੀ ਚੋਣ ਕੀਤੀ ਗਈ ਸੀ। ਚੁਣੇ ਗਏ ਸਕੂਲਾਂ ਵਿੱਚ ਸਰਕਾਰੀ ਅਤੇ ਨਿੱਜੀ ਸਕੂਲ ਸ਼ਾਮਲ ਸਨ। ਇਸ ਵਾਰ ਚੁਣੇ ਗਏ ਪੇਂਡੂ ਖੇਤਰਾਂ ਦੇ ਐਲੀਮੈਂਟਰੀ ਸਕੂਲਾਂ ਦੀ ਓਵਰਆਲ ਕੈਟੇਗਰੀ ਵਿੱਚ ਸਰਕਾਰੀ ਮਿਡਲ ਸਕੂਲ ਕਿੰਗਰਾ (ਫਰੀਦਕੋਟ), ਸਰਕਾਰੀ ਪ੍ਰਾਇਮਰੀ ਸਕੂਲ ਇੰਦਰਪੁਰਾ (ਪਟਿਆਲਾ), ਸਰਕਾਰੀ ਪ੍ਰਾਇਮਰੀ ਸਕੂਲ ਸੁਹਾਲੀ (ਐੱਸ.ਏ.ਐੱਸ. ਨਗਰ), ਸਰਕਾਰੀ ਪ੍ਰਾਇਮਰੀ ਸਕੂਲ ਫਤਿਹਪੁਰ (ਐੱਸ.ਏ.ਐੱਸ. ਨਗਰ), ਸਰਕਾਰੀ ਪ੍ਰਾਇਮਰੀ ਸਕੂਲ ਮੁਕੰਦਪੁਰ (ਸ.ਭ.ਸ. ਨਗਰ) ਅਤੇ ਸਰਕਾਰੀ ਪ੍ਰਾਇਮਰੀ ਸਕੂਲ ਕਟਾਰੀਆਂ (ਸ.ਭ.ਸ. ਨਗਰ) ਸ਼ਾਮਿਲ ਸਨ। ਜਦਕਿ ਸ਼ਹਿਰੀ ਖੇਤਰ ਦੇ ਐਲੀਮੈਂਟਰੀ ਸਕੂਲਾਂ ਦੀ ਓਵਰਆਲ ਕੈਟੇਗਰੀ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਸ਼ੇਖੂਪੁਰ (ਕਪੂਰਥਲਾ), ਗੋਲਡਨ ਇਰਾ ਮਲੀਨੀਅਮ ਸਕੂਲ ਮੰਡੀ ਕਿੱਲਿਆਂਵਾਲੀ (ਸ੍ਰੀ ਮੁਕਤਸਰ ਸਾਹਿਬ), ਸਰਕਾਰੀ ਪ੍ਰਾਇਮਰੀ ਸਕੂਲ ਚੋਹਕ ਕਲਾਂ (ਜਲੰਧਰ) ਅਤੇ ਸਰਕਾਰੀ ਪ੍ਰਾਇਮਰੀ ਸਕੂਲ ਸੈਂਸੀ ਵਿਹੜਾ ਅਮਲੋਹ (ਫਤਿਹਗੜ੍ਹ ਸਾਹਿਬ) ਸ਼ਾਮਲ ਸਨ। ਇਸੇ ਤਰ੍ਹਾਂ ਪੇਂਡੂ ਖੇਤਰਾਂ ਦੇ ਸੈਕੰਡਰੀ ਸਕੂਲਾਂ ਦੀ ਓਵਰ ਆਲ ਕੈਟੇਗਰੀ ਵਿੱਚ ਡੀ.ਏ.ਵੀ. ਇੰਟਰਨੈਸ਼ਨਲ ਸਕੂਲ ਵੇਰਕਾ ਚੌਂਕ ਅੰਮ੍ਰਿਤਸਰ (ਅੰਮ੍ਰਿਤਸਰ), ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਵਾਨੀਪੁਰ (ਕਪੂਰਥਲਾ), ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਕੀ ਟਿੱਬੀ (ਸ੍ਰੀ ਮੁਕਤਸਰ ਸਾਹਿਬ), ਪਾਇਨੀਅਰ ਕਾਨਵੈਂਟ ਸਕੂਲ ਗੁਰਮੁੱਖ ਨਗਰ ਮਲੇਰਕੋਟਲਾ (ਮਲੇਰਕੋਟਲਾ), ਦੀ ਟਾਊਨ ਸਕੂਲ ਮਲੇਰਕੋਟਲਾ (ਮਲੇਰਕੋਟਲਾ) ਅਤੇ ਕੇ.ਵੀ. ਬਰਨਾਲਾ (ਬਰਨਾਲਾ) ਨੂੰ ਸਵੱਛ ਵਿਦਿਆਲਾ ਪੁਰਸਕਾਰ ਦਿੱਤਾ ਗਿਆ। ਸ਼ਹਿਰੀ ਖੇਤਰਾਂ ਦੇ ਸੈਕੰਡਰੀ ਸਕੂਲਾਂ ਦੀ ਓਵਰਆਲ ਕੈਟੇਗਰੀ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਡਲ ਟਾਊਨ ਪਟਿਆਲਾ (ਪਟਿਆਲਾ), ਐਸ.ਜੀ.ਆਰ.ਐਮ. ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਜ਼ੀਰਾ (ਫਿਰੋਜ਼ਪੁਰ), ਬੀ.ਵੀ.ਐੱਮ. ਕਿਚਲੂ ਨਗਰ ਲੁਧਿਆਣਾ (ਲੁਧਿਆਣਾ) ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਅਮਲੋਹ (ਫਤਿਹਗੜ੍ਹ ਸਾਹਿਬ) ਨੂੰ ਸਵੱਛ ਵਿਦਿਆਲਾ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਜਿਸ ਵਿੱਚ ਸਰਕਾਰੀ ਮਿਡਲ ਸਕੂਲ ਕਿੰਗਰਾ ਨੂੰ ਕਪੈਸਿਟੀ ਬਿਲਡਿੰਗ ਅਤੇ ਬਿਹੇਵੀਅਰ ਚੇਂਜ ਲਈ, ਕੋਵਿਡ-19 ਦੀ ਮਹਾਮਾਰੀ ਦੇ ਨਾਲ ਜੂਝਣ ਲਈ ਤਿਆਰੀ ਅਤੇ ਰਿਸਪਾਂਸ ਲਈ ਸੈਕਰਡ ਹਾਰਟ ਸਕੂਲ ਦੁਸਾਂਝ ਰੋਡ ਮੋਗਾ (ਮੋਗਾ), ਸਾਬਣ ਨਾਲ ਹੱਥ ਧੋਣ ਦੀ ਸਫਾਈ ਲਈ ਸੀਤਾ ਗ੍ਰਾਮਰ ਸਕੂਲ ਮਲੇਰਕੋਟਲਾ (ਮਲੇਰਕੋਟਲਾ), ਵਧੀਆ ਮਾਹੌਲ ਬਣਾਈ ਰੱਖਣ ਅਤੇ ਪਾਣੀ ਦੀ ਪੂਰਤੀ ਅਤੇ ਸੁਚੱਜੀ ਵਰਤੋਂ ਲਈ ਐਸ.ਜੀ.ਆਰ.ਐਮ. ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਜ਼ੀਰਾ (ਫਿਰੋਜ਼ਪੁਰ) ਅਤੇ ਪਖਾਨਿਆਂ ਲਈ ਸਰਕਾਰੀ ਮਿਡਲ ਸਕੂਲ ਕਿੰਗਰਾ (ਫਰੀਦਕੋਟ) ਸਕੂਲਾਂ ਨੂੰ ਸਵੱਛ ਵਿਦਿਆਲਾ ਪੁਰਸਕਾਰ ਨਾਲ ਨਿਵਾਜਿਆ ਗਿਆ। ਇਸ ਮੌਕੇ ਪ੍ਰਦੀਪ ਕੁਮਾਰ ਅਗਰਵਾਲ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪੰਜਾਬ, ਕੁਲਜੀਤ ਪਾਲ ਸਿੰਘ ਮਾਹੀ ਡੀ.ਪੀ.ਆਈ. ਸੈਕੰਡਰੀ ਸਿੱਖਿਆ, ਡਾ. ਮਨਿੰਦਰ ਸਿੰਘ ਸਰਕਾਰੀਆ ਡਾਇਰੈਕਟਰ ਐੱਸ.ਸੀ.ਈ.ਆਰ.ਟੀ., ਗੁਰਜੀਤ ਸਿੰਘ ਡਿਪਟੀ ਐੱਸ.ਪੀ.ਡੀ. ਅਤੇ ਸਟੇਟ ਨੋਡਲ ਅਧਿਕਾਰੀ ਸਵੱਛ ਵਿਦਿਆਲਾ ਮੁਹਿੰਮ ਅਤੇ ਹੋਰ ਆਹਲਾ ਅਧਿਕਾਰੀ ਹਾਜ਼ਰ ਸਨ। The post ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਕੂਲਾਂ ਨੂੰ ਵੰਡੇ ਸਵੱਛ ਵਿਦਿਆਲਾ ਪੁਰਸਕਾਰ appeared first on TheUnmute.com - Punjabi News. Tags:
|
ਰੂਸ ਨੇ ਮਾਰਕ ਜ਼ਕਰਬਰਗ ਦੀ ਕੰਪਨੀ ਮੇਟਾ ਨੂੰ ਅੱਤਵਾਦੀ ਤੇ ਕੱਟੜਪੰਥੀ ਸੰਗਠਨ ਦੀ ਸੂਚੀ 'ਚ ਕੀਤਾ ਸ਼ਾਮਲ Tuesday 11 October 2022 01:32 PM UTC+00 | Tags: breaking-news facebook mark-zuckerberg mark-zuckerbergs-company president-zelensky putin putin-russian russia russia-government russian-army russian-president-vladimir-putin russia-ukraine-crisis russia-ukraine-war the-unmute-punjabi-news ukraine ukraines-president-volodymyr-zelensky volodymyr-zelensky ਚੰਡੀਗੜ੍ਹ 11 ਅਕਤੂਬਰ 2022: ਅਮਰੀਕੀ ਤਕਨੀਕੀ ਦਿੱਗਜ ਅਤੇ ਮਾਰਕ ਜ਼ਕਰਬਰਗ ਦੀ ਕੰਪਨੀ ਮੇਟਾ (Meta) ਖਿਲਾਫ ਵੱਡਾ ਕਦਮ ਚੁੱਕਦੇ ਹੋਏ ਰੂਸ ਨੇ ਇਸ ਨੂੰ ਅੱਤਵਾਦੀ ਅਤੇ ਕੱਟੜਪੰਥੀ ਸੰਗਠਨ ਦੀ ਸੂਚੀ ‘ਚ ਸ਼ਾਮਲ ਕੀਤਾ ਹੈ। ਮੇਟਾ ਫੇਸਬੁੱਕ ਦੀ ਮੂਲ ਕੰਪਨੀ ਹੈ। ਫੈਡਰਲ ਸਰਵਿਸ ਫਾਰ ਫਾਈਨੈਂਸ਼ੀਅਲ ਮਾਨੀਟਰਿੰਗ (ਰੋਸਫਿਨਮੋਨੀਟਰਿੰਗ) ਦੇ ਡੇਟਾਬੇਸ ਦੇ ਅਨੁਸਾਰ ਰੂਸ ਨੇ ਮੰਗਲਵਾਰ ਨੂੰ ਮੇਟਾ ਨੂੰ ਅੱਤਵਾਦੀ ਅਤੇ ਕੱਟੜਪੰਥੀ ਸੰਗਠਨਾਂ ਦੀ ਸੂਚੀ ਵਿੱਚ ਸ਼ਾਮਲ ਕੀਤਾ। ਇਸ ਸਾਲ ਮਾਰਚ ਦੇ ਅੰਤ ‘ਚ ਰੂਸ ਨੇ ਕੱਟੜਪੰਥੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਫੇਸਬੁੱਕ ਅਤੇ ਇੰਸਟਾਗ੍ਰਾਮ ‘ਤੇ ਪਾਬੰਦੀ ਲਗਾ ਦਿੱਤੀ ਸੀ। ਅਧਿਕਾਰੀਆਂ ਨੇ ਯੂਕਰੇਨ ਵਿਚ ਰੂਸ ਦੀ ਫੌਜੀ ਕਾਰਵਾਈ ਦੌਰਾਨ ਮੇਟਾ ‘ਤੇ ਰੂਸੋਫੋਬੀਆ ਦਾ ਦੋਸ਼ ਲਗਾਇਆ ਹੈ। The post ਰੂਸ ਨੇ ਮਾਰਕ ਜ਼ਕਰਬਰਗ ਦੀ ਕੰਪਨੀ ਮੇਟਾ ਨੂੰ ਅੱਤਵਾਦੀ ਤੇ ਕੱਟੜਪੰਥੀ ਸੰਗਠਨ ਦੀ ਸੂਚੀ ‘ਚ ਕੀਤਾ ਸ਼ਾਮਲ appeared first on TheUnmute.com - Punjabi News. Tags:
|
ਮਾਈਕਰੋ ਫੂਡ ਪ੍ਰੋਸੈਸਿੰਗ ਇੰਟਰਪ੍ਰਾਈਜਿਜ਼ ਸਕੀਮ 'ਚ 500 ਦਾ ਅੰਕੜਾ ਪਾਰ ਕਰਨ ਵਾਲੇ ਪਹਿਲੇ ਪੰਜ ਸੂਬਿਆਂ 'ਚ ਪੰਜਾਬ ਸ਼ਾਮਲ Tuesday 11 October 2022 01:38 PM UTC+00 | Tags: aam-aadmi-party cm-bhagwant-mann enterprises-scheme food-processing-department food-processing-department-punjab food-processing-industries micro-food-processing-enterprises-scheme news punjab punjab-government the-unmute the-unmute-breaking-news union-ministry-of-food-processing-industries ਚੰਡੀਗੜ੍ਹ 11 ਅਕਤੂਬਰ 2022: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਫੂਡ ਪ੍ਰੋਸੈਸਿੰਗ ਵਿਭਾਗ (Food Processing Department) ਵੱਲੋਂ 3 ਮਹੀਨਿਆਂ ਅੰਦਰ ਪੰਜਾਬ ਸਰਕਾਰ ਅਤੇ ਕੇਂਦਰੀ ਫੂਡ ਪ੍ਰੋਸੈਸਿੰਗ ਉਦਯੋਗ ਮੰਤਰਾਲੇ ਵੱਲੋਂ ਸਾਂਝੇ ਤੌਰ ‘ਤੇ ਚਲਾਈ ਜਾ ਰਹੀ ਮਾਈਕਰੋ ਫੂਡ ਪ੍ਰੋਸੈਸਿੰਗ ਐਂਟਰਪ੍ਰਾਈਜ਼ਿਜ਼ ਸਕੀਮ ਦੀ ਪੀ.ਐਮ. ਫਾਰਮਾਲਾਈਜੇਸ਼ਨ ਤਹਿਤ ਲਗਭਗ 300 ਲਘੂ/ਛੋਟੇ ਫੂਡ ਪ੍ਰੋਸੈਸਿੰਗ ਉੱਦਮਾਂ ਨੂੰ 100 ਕਰੋੜ ਰੁਪਏ ਦੇ ਕਰਜ਼ੇ ਅਤੇ ਸਬਸਿਡੀ ਦੀ ਪ੍ਰਵਾਨਗੀ ਦਿੱਤੀ ਗਈ। ਇਹ ਉੱਦਮ ਛੋਟੇ ਸਥਾਨਕ ਕਿਸਾਨਾਂ/ਉਦਮਾਂ ਵੱਲੋਂ ਚਲਾਏ ਜਾ ਰਹੇ ਹਨ ਜੋ 1,500 ਤੋਂ ਵੱਧ ਹੁਨਰਮੰਦ ਅਤੇ ਅਰਧ-ਹੁਨਰਮੰਦ ਵਿਅਕਤੀਆਂ ਨੂੰ ਸਿੱਧਾ ਰੁਜ਼ਗਾਰ ਪ੍ਰਦਾਨ ਕਰਨਗੇ। ਇਸ ਸਕੀਮ ਤਹਿਤ ਫੋਰਟੀਫਾਈਡ ਚਾਵਲ, ਗੁੜ, ਬੇਕਰੀ ਉਤਪਾਦ, ਸ਼ਹਿਦ, ਆਚਾਰ, ਮੁਰੱਬਾ ਆਦਿ ਤਿਆਰ ਕੀਤਾ ਜਾਂਦੇ ਹਨ। ਇਹ ਜਾਣਕਾਰੀ ਫੂਡ ਪ੍ਰੋਸੈਸਿੰਗ ਮੰਤਰੀ ਫੌਜਾ ਸਿੰਘ ਸਰਾਰੀ ਵੱਲੋਂ ਸੂਬੇ ਦੇ ਕਿਸਾਨੀ ਭਾਈਚਾਰੇ ਦੀ ਭਲਾਈ ਸਬੰਧੀ ਨੀਤੀਆਂ ਨੂੰ ਮੁੱਖ ਰੱਖਦਿਆਂ ਵਿਭਾਗ ਦੇ ਕੰਮਕਾਜ ਨੂੰ ਸੁਚਾਰੂ ਬਣਾਉਣ ਹਿੱਤ ਵਿਭਾਗ ਦੇ ਕੰਮਕਾਜ ਦੀ ਸਮੀਖਿਆ ਕਰਨ ਲਈ ਕੀਤੀ ਮੀਟਿੰਗ ਦੌਰਾਨ ਦਿੱਤੀ। ਉਹਨਾਂ ਅੱਗੇ ਕਿਹਾ ਕਿ ਪੰਜਾਬ ਵਿਅਕਤੀਗਤ ਲਾਭਪਾਤਰੀਆਂ ਦੇ 500 ਦੇ ਅੰਕੜੇ ਨੂੰ ਪਾਰ ਕਰਨ ਵਾਲੇ ਪਹਿਲੇ ਪੰਜ ਸੂਬਿਆਂ ਵਿੱਚੋਂ ਇੱਕ ਹੈ। ਉਹਨਾਂ ਅੱਗੇ ਕਿਹਾ ਕਿ ਵਿਭਾਗ ਨੇ ਗਰੁੱਪ ਵਰਗ ਅਧੀਨ ਕੁੱਲ 18.5 ਕਰੋੜ ਰੁਪਏ ਦੇ ਨਿਵੇਸ਼ ਨਾਲ ਛੇ ਯੂਨਿਟਾਂ ਦੀ ਵੀ ਸਿਫ਼ਾਰਸ਼ ਕੀਤੀ ਹੈ ਜਿਸ ਵਿੱਚ 6.28 ਕਰੋੜ ਰੁਪਏ (ਪ੍ਰੋਜੈਕਟ ਲਾਗਤ ਦਾ 35 ਫ਼ੀਸਦੀ, ਵੱਧ ਤੋਂ ਵੱਧ 3 ਕਰੋੜ ਰੁਪਏ) ਦੀ ਸਬਸਿਡੀ ਸ਼ਾਮਲ ਹੈ। ਇਹ ਯੂਨਿਟਾਂ ਕਿਸਾਨ ਉਤਪਾਦਕ ਸੰਸਥਾਵਾਂ ਅਤੇ ਸਵੈ ਸਹਾਇਤਾ ਸਮੂਹਾਂ ਵੱਲੋਂ ਸਥਾਪਿਤ ਕੀਤੀਆਂ ਜਾ ਰਹੀਆਂ ਹਨ। ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਉਪਰੋਕਤ ਸਕੀਮ ਦੇ ਦਫ਼ਤਰਾਂ ਦੇ ਸਾਈਨ ਬੋਰਡ ਸੂਬੇ ਦੇ ਸਾਰੇ ਜ਼ਿਲ੍ਹਾ ਉਦਯੋਗ ਕੇਂਦਰਾਂ ਵਿਖੇ ਪ੍ਰਦਰਸ਼ਿਤ ਕੀਤੇ ਜਾਣ ਤਾਂ ਜੋ ਕਿਸਾਨ ਇਸ ਸਕੀਮ ਸਬੰਧੀ ਲੋੜੀਂਦੀ ਜਾਣਕਾਰੀ ਪ੍ਰਾਪਤ ਕਰ ਸਕਣ।
The post ਮਾਈਕਰੋ ਫੂਡ ਪ੍ਰੋਸੈਸਿੰਗ ਇੰਟਰਪ੍ਰਾਈਜਿਜ਼ ਸਕੀਮ ‘ਚ 500 ਦਾ ਅੰਕੜਾ ਪਾਰ ਕਰਨ ਵਾਲੇ ਪਹਿਲੇ ਪੰਜ ਸੂਬਿਆਂ ‘ਚ ਪੰਜਾਬ ਸ਼ਾਮਲ appeared first on TheUnmute.com - Punjabi News. Tags:
|
ਪੰਜਾਬ ਦੇ 582 ਸਰਕਾਰੀ ਸਕੂਲਾਂ 'ਚ 583 ਕਲਾਸ ਰੂਮ ਦੀ ਉਸਾਰੀ ਲਈ ਪਹਿਲੀ ਕਿਸ਼ਤ ਜਾਰੀ: ਹਰਜੋਤ ਸਿੰਘ ਬੈਂਸ Tuesday 11 October 2022 01:43 PM UTC+00 | Tags: 582-583 583 breaking-news government-schools harjot-singh-bains nabard punjab-government-schools punjab-school-education-board punjab-school-education-minister ਚੰਡੀਗੜ੍ਹ 11 ਅਕਤੂਬਰ 2022: ਸੂਬੇ ਦੇ ਸਰਕਾਰੀ ਸਕੂਲਾਂ ਦੀ ਬਿਹਤਰ ਬਨਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ 17.49 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਸੂਬੇ ਦੇ 17 ਜ਼ਿਲਿਆਂ ਦੇ ਸਰਕਾਰੀ ਸਕੂਲਾਂ (Government Schools) ਵਿਚ ਕਮਰਿਆਂ ਦੀ ਘਾਟ ਨੂੰ ਖ਼ਤਮ ਕਰਨ ਲਈ ਜਾਰੀ ਕੀਤੀ ਗਈ ਹੈ। ਇਸ ਦੇ ਨਾਲ 1.94 ਕਰੋੜ ਰੁਪਏ ਸੂਬੇ ਦੇ ਸਰਕਾਰੀ ਸਕੂਲਾਂ ਦੇ 334 ਕਲਾਸ ਰੂਮਾਂ ਲਈ ਫਰਨੀਚਰ ਦੀ ਖਰੀਦ ਹਿੱਤ ਜਾਰੀ ਜਾਰੀ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਕੂਲ ਵਿੱਚ ਇਹ ਕਮਰੇ ਨਾਬਾਰਡ ਦੇ ਸਹਿਯੋਗ ਨਾਲ ਉਸਾਰੇ ਜਾ ਰਹੇ ਹਨ ਅਤੇ ਜਿਵੇਂ ਹੀ ਸਕੂਲ ਵਲੋਂ ਕਮਰੇ ਦੀ ਉਸਾਰੀ ਸਬੰਧੀ ਪਹਿਲੀ ਕਿਸ਼ਤ ਖਰਚ ਹੋਣ ਸਬੰਧੀ ਸਰਟੀਫਿਕੇਟ ਪੇਸ਼ ਕਰਨਗੇ ਤਾਂ ਨਾਲ ਦੇ ਨਾਲ ਹੀ ਦੂਸਰੀ ਕਿਸ਼ਤ ਜਾਰੀ ਕਰ ਦਿੱਤੀ ਜਾਵੇਗੀ। ਸ. ਬੈਂਸ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੰਮ੍ਰਿਤਸਰ ਜ਼ਿਲ੍ਹੇ ਵਿੱਚ 52 ਨਵੇਂ ਕਮਰਿਆਂ ਦੀ ਉਸਾਰੀ ਕੀਤੀ ਜਾ ਰਹੀ ਹੈ, ਜਦਕਿ ਬਠਿੰਡਾ ਵਿੱਚ 43, ਫ਼ਰੀਦਕੋਟ ਵਿੱਚ 7, ਫ਼ਾਜਿਲਕਾ ਵਿੱਚ 54, ਫ਼ਿਰੋਜਪੁਰ ਵਿੱਚ 58, ਗੁਰਦਾਸਪੁਰ ਵਿੱਚ 107, ਹੁਸ਼ਿਆਰਪੁਰ ਵਿੱਚ 2, ਲੁਧਿਆਣਾ ਵਿੱਚ 13, ਮਾਨਸਾ ਵਿੱਚ 1, ਮੋਗਾ ਵਿੱਚ 8, ਮੁਕਤਸਰ ਵਿੱਚ 53, ਪਠਾਨਕੋਟ ਵਿੱਚ 9, ਪਟਿਆਲਾ ਵਿੱਚ 5, ਸੰਗਰੂਰ ਵਿੱਚ 58, ਐਸ.ਏ.ਐਸ. ਨਗਰ ਵਿੱਚ 32, ਐਸ.ਬੀ.ਐਸ. ਨਗਰ ਵਿੱਚ 3 ਅਤੇ ਤਰਨਤਾਰਨ ਵਿੱਚ 55 ਕਮਰਿਆਂ ਦੀ ਉਸਾਰੀ ਕੀਤੀ ਜਾ ਰਹੀ ਹੈ। ਉਹਨਾਂ ਦੱਸਿਆ ਕਿ ਅੰਮ੍ਰਿਤਸਰ ਜ਼ਿਲ੍ਹੇ ਵਿੱਚ 18 ਕਲਾਸ ਰੂਮਾਂ ਲਈ ਫਰਨੀਚਰ ਦੀ ਖਰੀਦ ਕੀਤੀ ਜਾ ਰਹੀ ਹੈ, ਜਦਕਿ ਬਰਨਾਲਾ ਵਿੱਚ 9, ਬਠਿੰਡਾ ਵਿੱਚ 18, ਫ਼ਰੀਦਕੋਟ ਵਿੱਚ 13, ਫ਼ਤਿਹਗੜ੍ਹ ਸਾਹਿਬ ਵਿੱਚ 7, ਫ਼ਾਜਿਲਕਾ ਵਿੱਚ 18, ਫ਼ਿਰੋਜਪੁਰ ਵਿੱਚ 20, ਗੁਰਦਾਸਪੁਰ ਵਿੱਚ 19, ਹੁਸ਼ਿਆਰਪੁਰ ਵਿੱਚ 22, ਜਲੰਧਰ ਵਿੱਚ 14, ਲੁਧਿਆਣਾ ਵਿੱਚ 20, ਮਾਨਸਾ ਵਿੱਚ 17, ਮੋਗਾ ਵਿੱਚ 8, ਮੁਕਤਸਰ ਵਿੱਚ 22, ਪਠਾਨਕੋਟ ਵਿੱਚ 9, ਪਟਿਆਲਾ ਵਿੱਚ 16, ਰੂਪਨਗਰ ਵਿੱਚ 17, ਸੰਗਰੂਰ ਵਿੱਚ 19, ਐਸ.ਏ.ਐਸ. ਨਗਰ ਵਿੱਚ 12, ਐਸ.ਬੀ.ਐਸ. ਨਗਰ ਵਿੱਚ 10 ਅਤੇ ਤਰਨਤਾਰਨ ਵਿੱਚ 17 ਕਲਾਸ ਰੂਮਾਂ ਲਈ ਫਰਨੀਚਰ ਦੀ ਖਰੀਦ ਕੀਤੀ ਜਾ ਰਹੀ ਹੈ। The post ਪੰਜਾਬ ਦੇ 582 ਸਰਕਾਰੀ ਸਕੂਲਾਂ ‘ਚ 583 ਕਲਾਸ ਰੂਮ ਦੀ ਉਸਾਰੀ ਲਈ ਪਹਿਲੀ ਕਿਸ਼ਤ ਜਾਰੀ: ਹਰਜੋਤ ਸਿੰਘ ਬੈਂਸ appeared first on TheUnmute.com - Punjabi News. Tags:
|
ਪੰਜਾਬ ਸਰਕਾਰ ਵਲੋਂ 38 ਆਈ.ਏ.ਐੱਸ ਅਤੇ ਪੀ.ਸੀ.ਐੱਸ ਅਫ਼ਸਰਾਂ ਦੇ ਤਬਾਦਲੇ Tuesday 11 October 2022 01:51 PM UTC+00 | Tags: breaking-news cm-bhagwant-mann punjab-government punjab-ias-officers punjab-pcs-officers punjab-police the-unmute-breaking-news the-unmute-punjabi-news ਚੰਡੀਗੜ੍ਹ 11 ਅਕਤੂਬਰ 2022: ਪੰਜਾਬ ਸਰਕਾਰ (Punjab Government) ਦੇ ਹੁਕਮ ਤਹਿਤ ਪੰਜਾਬ ਪੁਲਿਸ ਨੇ ਪੱਤਰ ਜਾਰੀ ਕਰਦਿਆਂ 38 ਆਈ.ਏ.ਐੱਸ ਅਤੇ ਪੀ.ਸੀ.ਐੱਸ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ। The post ਪੰਜਾਬ ਸਰਕਾਰ ਵਲੋਂ 38 ਆਈ.ਏ.ਐੱਸ ਅਤੇ ਪੀ.ਸੀ.ਐੱਸ ਅਫ਼ਸਰਾਂ ਦੇ ਤਬਾਦਲੇ appeared first on TheUnmute.com - Punjabi News. Tags:
|
ਪੰਜਾਬ ਸਰਕਾਰ 14 ਅਕਤੂਬਰ ਦੀ ਮੀਟਿੰਗ ਦੌਰਾਨ SYL ਨਹਿਰ ਮੁੱਦੇ 'ਤੇ ਆਪਣਾ ਪੱਖ ਜ਼ੋਰਦਾਰ ਢੰਗ ਨਾਲ ਰੱਖੇਗੀ: CM ਮਾਨ Tuesday 11 October 2022 01:57 PM UTC+00 | Tags: breaking-news cm-bhagwant-mann cm-manohar-lal-khattar congress haryana-governemnt news punjab-and-haryana punjab-congress punjab-government punjab-haryana punjabi-news supreme-court sutlej-yamuna-link syl-canal-issue syl-dispute-between-punjab-and-haryana syl-issue the-unmute-breaking-news the-unmute-punjabi-news ਚੰਡੀਗੜ੍ਹ 11 ਅਕਤੂਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ 14 ਅਕਤੂਬਰ ਨੂੰ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਹੋਣ ਵਾਲੀ ਮੀਟਿੰਗ ਵਿੱਚ ਸੂਬਾ ਸਰਕਾਰ ਸਤਲੁਜ ਯਮੁਨਾ ਲਿੰਕ ਐਸਵਾਈਐਲ ਨਹਿਰ (SYL canal issue) ਸਬੰਧੀ ਆਪਣਾ ਪੱਖ ਜ਼ੋਰਦਾਰ ਢੰਗ ਨਾਲ ਪੇਸ਼ ਕਰੇਗੀ । ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਇਹ ਮੀਟਿੰਗ ਸੁਪਰੀਮ ਕੋਰਟ ਦੇ ਨਿਰਦੇਸ਼ਾਂ ‘ਤੇ ਹਰਿਆਣਾ ਦੇ ਮੁੱਖ ਮੰਤਰੀ ਨਾਲ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਮੀਟਿੰਗ ਵਿੱਚ ਸੂਬੇ ਦੇ ਹਿੱਤਾਂ ਦੀ ਪੂਰੀ ਤਰ੍ਹਾਂ ਰਾਖੀ ਕੀਤੀ ਜਾਵੇਗੀ ਅਤੇ ਸੂਬਾ ਸਰਕਾਰ ਇਸ ਮੁੱਦੇ ‘ਤੇ ਪੰਜਾਬ ਦਾ ਪੱਖ ਜ਼ੋਰਦਾਰ ਢੰਗ ਨਾਲ ਰੱਖੇਗੀ।ਭਗਵੰਤ ਮਾਨ ਨੇ ਕਿਹਾ ਕਿ ਉਹ ਇਸ ਮਾਮਲੇ ‘ਤੇ ਸੂਬੇ ਦੇ ਅਧਿਕਾਰਾਂ ਦੀ ਸੁਰੱਖਿਆ ਪੂਰੀ ਤਰ੍ਹਾਂ ਯਕੀਨੀ ਬਣਾਉਣ ਲਈ ਮੀਟਿੰਗ ਵਿੱਚ ਪੂਰੀ ਤਿਆਰੀ ਨਾਲ ਜਾਣਗੇ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਆਗੂਆਂ ਦੇ ਉਲਟ, ਜੋ ਆਮ ਤੌਰ ‘ਤੇ ਅਜਿਹੀਆਂ ਮਹੱਤਵਪੂਰਨ ਮੀਟਿੰਗਾਂ ਤੋਂ ਬਚਦੇ ਰਹੇ ਹਨ, ਉਹ ਮੀਟਿੰਗ ਵਿੱਚ ਪੂਰੀ ਤਿਆਰੀ ਨਾਲ ਜਾਣਗੇ। ਭਗਵੰਤ ਮਾਨ ਨੇ ਕਿਹਾ ਕਿ ਉਹ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਿਆਰੀ ਤੋਂ ਬਾਅਦ ਹੀ ਮੀਟਿੰਗ ਵਿੱਚ ਜਾਣਗੇ। ਉਨ੍ਹਾਂ ਕਿਹਾ ਕਿ ਇਸ ਹਫ਼ਤੇ ਦੇ ਅੰਤ ਵਿੱਚ ਹੋਣ ਵਾਲੀ ਇਸ ਮੀਟਿੰਗ ਦੇ ਨਤੀਜਿਆਂ ਬਾਰੇ ਕੋਈ ਸਿੱਟਾ ਕੱਢਣਾ ਜਲਦਬਾਜ਼ੀ ਹੋਵੇਗੀ। ਇੱਕ ਹੋਰ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਅਤੇ ਪੰਜਾਬ ਦੇ ਰਾਜਪਾਲ ਦਰਮਿਆਨ ਕੋਈ ਮੱਤਭੇਦ ਨਹੀਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮਹਿੰਗਾਈ, ਬੇਰੁਜ਼ਗਾਰੀ, ਮਾਫੀਆ ਅਤੇ ਹੋਰ ਬੁਰਾਈਆਂ ਦੇ ਖਿਲਾਫ ਹੈ ਪਰ ਰਾਜਪਾਲ ਨਾਲ ਸੁਖਾਵੇਂ ਸਬੰਧ ਹਨ। ਭਗਵੰਤ ਮਾਨ ਨੇ ਕਿਹਾ ਕਿ ਜੇਕਰ ਰਾਜਪਾਲ ਚਾਹੁਣ ਤਾਂ ਸੂਬਾ ਸਰਕਾਰ ਵਾਈਸ ਚਾਂਸਲਰ ਦੀ ਨਿਯੁਕਤੀ ਲਈ ਤਿੰਨ ਨਾਵਾਂ ਦਾ ਪੈਨਲ ਉਨ੍ਹਾਂ ਕੋਲ ਭੇਜੇਗੀ, ਨਹੀਂ ਤਾਂ ਆਮ ਰਵਾਇਤ ਰਹੀ ਹੈ ਕਿ ਰਾਜਪਾਲ ਸੂਬਾ ਸਰਕਾਰ ਵੱਲੋਂ ਪ੍ਰਸਤਾਵਿਤ ਨਾਮ ‘ਤੇ ਸਹਿਮਤੀ ਦਿੰਦੇ ਹਨ। The post ਪੰਜਾਬ ਸਰਕਾਰ 14 ਅਕਤੂਬਰ ਦੀ ਮੀਟਿੰਗ ਦੌਰਾਨ SYL ਨਹਿਰ ਮੁੱਦੇ ‘ਤੇ ਆਪਣਾ ਪੱਖ ਜ਼ੋਰਦਾਰ ਢੰਗ ਨਾਲ ਰੱਖੇਗੀ: CM ਮਾਨ appeared first on TheUnmute.com - Punjabi News. Tags:
|
ਸੇਵਾ ਕੇਂਦਰਾਂ ਵਿਖੇ ਸੇਵਾਵਾਂ ਲੈਣ ਲਈ ਹੁਣ ਨਾਗਰਿਕਾਂ ਨੂੰ ਫਾਰਮ ਭਰਨ ਦੀ ਲੋੜ ਨਹੀਂ: ਮੀਤ ਹੇਅਰ Tuesday 11 October 2022 02:05 PM UTC+00 | Tags: breaking-news chief-minister-bhagwant-mann district-administrative-complex-sas-nagar gurmeet-singh-meet-hayer meet-hayer mohali-news mohali-seva-kendra punjab-seva-kendra sas-nagar service-centres seva-kendra ਐਸ.ਏ.ਐਸ.ਨਗਰ 11 ਅਕਤੂਬਰ 2022: ਨਾਗਰਿਕਾਂ ਨੂੰ ਨਿਰਵਿਘਨ ਤੇ ਸੁਖਾਲੀਆਂ ਸੇਵਾਵਾਂ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਹੋਰ ਸੁਧਾਰ ਲਿਆਉਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਨੇ ਅੱਜ ਸੇਵਾ ਕੇਂਦਰਾਂ ਵਿੱਚ ਨਿੱਜੀ ਤੌਰ 'ਤੇ ਅਰਜੀ ਫਾਰਮ ਭਰਨ ਅਤੇ ਜਮਾਂ ਕਰਵਾਉਣ ਦੇ ਅਮਲ ਨੂੰ ਬੰਦ ਕਰਕੇ ਇੱਕ ਅਹਿਮ ਫੈਸਲਾ ਲਿਆ ਗਿਆ। ਅੱਜ ਪ੍ਰਸ਼ਾਸਨਿਕ ਸੁਧਾਰਾਂ ਬਾਰੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਜ਼ਿਲਾ ਪ੍ਰਬੰਧਕੀ ਕੰਪਲੈਕਸ, ਐਸ.ਏ.ਐਸ.ਨਗਰ ਵਿਖੇ ਸਥਿਤ ਸੇਵਾ ਕੇਂਦਰ (Seva Kendra) ਦਾ ਅਚਨਚੇਤ ਦੌਰਾ ਕੀਤਾ ਅਤੇ ਸੇਵਾ ਕੇਂਦਰ ਦੇ ਕੰਮਕਾਜ ਦਾ ਜਾਇਜ਼ਾ ਲਿਆ ਅਤੇ ਨਾਗਰਿਕਾਂ ਨਾਲ ਗੱਲਬਾਤ ਕਰਕੇ ਉਨਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਜਾਣਿਆ। ਪ੍ਰਸ਼ਾਸਨਿਕ ਮੰਤਰੀ ਨੇ ਸਰਵਿਸ ਆਪਰੇਟਰ (ਮੈਸਰਜ਼ ਡੀ.ਐਸ.ਐਸ.ਪੀ.ਐਲ.) ਨੂੰ ਸੇਵਾਵਾਂ ਪ੍ਰਦਾਨ ਕਰਨ ਦੀ ਗੁਣਵੱਤਾ ਵਿੱਚ ਵਾਧਾ ਕਰਨ ਅਤੇ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਹਰੇਕ ਨਾਗਰਿਕ ਨੂੰ ਪਹਿਲ ਦੇ ਆਧਾਰ 'ਤੇ ਮੁਸ਼ਕਲ ਰਹਿਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣ। ਇਸ ਤੋਂ ਇਲਾਵਾ ਕੈਬਨਿਚਟ ਮੰਤਰੀ ਨੇ ਫੇਜ਼-1 ਵਿੱਚ 6 ਸੇਵਾਵਾਂ ਸ਼ੁਰੂ ਕਰਕੇ ਫਾਰਮ ਰਹਿਤ ਸੇਵਾਵਾਂ ਦੇ ਨਾਮ ਨਾਲ ਇੱਕ ਨਵੇਂ ਸੰਕਲਪ ਦੀ ਵੀ ਸ਼ੁਰੂਆਤ ਕੀਤੀ। ਫਿਜ਼ੀਕਲ ਤੌਰ 'ਤੇ ਫਾਰਮ ਭਰੇ ਬਿਨਾਂ ਨਾਗਰਿਕ ਵੱਖ-ਵੱਖ ਸੇਵਾਵਾਂਨਵੀਂ ਪਹਿਲਕਦਮੀ ਬਾਰੇ ਹੋਰ ਜਾਣਕਾਰੀ ਦਿੰਦਿਆਂ ਮੀਤ ਹੇਅਰ ਨੇ ਕਿਹਾ ਕਿ ਇਸ ਸੁਧਾਰ ਵਿੱਚ ਹੁਣ ਫਿਜ਼ੀਕਲ ਤੌਰ 'ਤੇ ਫਾਰਮ ਭਰੇ ਬਿਨਾਂ ਨਾਗਰਿਕ ਵੱਖ-ਵੱਖ ਸੇਵਾਵਾਂ ਜਿਵੇਂ ਕਿ ਆਮਦਨ ਸਰਟੀਫਿਕੇਟ, ਪੇਂਡੂ ਖੇਤਰ ਦਾ ਸਰਟੀਫਿਕੇਟ, ਜਨਮ ਸਰਟੀਫਿਕੇਟ ਵਿੱਚ ਨਾਮ ਜੋੜਨਾ, ਆਮਦਨ ਅਤੇ ਸੰਪਤੀ ਸਰਟੀਫਿਕੇਟ, ਜਨਰਰ ਕਾਸਟ ਸਰਟੀਫਿਕੇਟ ਅਤੇ ਸੀਨੀਅਰ ਸਿਟੀਜਨ ਸ਼ਨਾਖਤੀ ਕਾਰਡ ਆਦਿ ਪ੍ਰਾਪਤ ਕਰ ਸਕਦੇ ਹਨ। ਇਨਾਂ ਸੇਵਾਵਾਂ ਦਾ ਲਾਭ ਲੈਣ ਲਈ ਨਾਗਰਿਕ ਨੂੰ ਸੇਵਾ ਕੇਂਦਰ ਵਿੱਚ ਸਿਰਫ ਪਛਾਣ ਦੇ ਅਸਲ ਸਬੂਤ ਅਤੇ ਪਤੇ ਦੇ ਸਬੂਤ (ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਨੋਟੀਫਾਈ ਕੀਤਾ ਗਿਆ ਹੈ) ਸਮੇਤ ਸੇਵਾ ਸਬੰਧੀ ਵਿਸੇਸ ਦਸਤਾਵੇਜ ਜਿਵੇਂ ਸਵੈ ਘੋਸ਼ਣਾ ਫਾਰਮ ਲੈ ਕੇ ਸੇਵਾ ਕੇਂਦਰ ਵਿੱਚ ਜਾਣਾ ਹੋਵੇਗਾ। ਨਾਗਰਿਕਾਂ ਦੇ ਦਸਤਾਵੇਜ਼ਾਂ ਦੇ ਆਧਾਰ 'ਤੇ ਸੇਵਾ ਕੇਂਦਰ ਸੰਚਾਲਕ ਆਨਲਾਈਨ ਫਾਰਮ ਭਰ ਕੇ ਅਤੇ ਸਿਸਟਮ ਰਾਹੀਂ ਤਿਆਰ ਕੀਤੇ ਗਏ ਫਾਰਮ 'ਤੇ ਨਾਗਰਿਕ ਦੇ ਦਸਤਖਤ ਲੈ ਕੇ ਸੇਵਾ ਨੂੰ ਬਿਨੈ ਕਰੇਗਾ। ਉਪਰੋਕਤ ਸੁਧਾਰ ਤਹਿਤ ਸੇਵਾਵਾਂ ਦਾ ਲਾਭ ਲੈਣ ਲਈ 4 ਪੜਾਵਾਂ (ਜਿਵੇਂ ਫਾਰਮ ਲੈਣ, ਫਾਰਮ ਭਰਨ, ਦਸਤਾਵੇਜ ਫੋਟੋ ਕਾਪੀ ਅਟੈਚਮੈਂਟ ਅਤੇ ਫਾਰਮ ਦੀ ਜਾਂਚ) ਨੂੰ ਹਟਾ ਦਿੱਤਾ ਜਾਵੇਗਾ ਜਿਸ ਨਾਲ ਗਿਣਤੀ 7 ਪੜਾਵਾਂ ਤੋਂ 3 ਪੜਾਅ ਹੋ ਜਾਵੇਗੀ। ਅਗਲੀਆਂ ਵਿਸੇਸਤਾਵਾਂ ਤਹਿਤ ਫਾਰਮ ਰਹਿਤ ਸੇਵਾਵਾਂ ਦੇ ਰੂਪ ਵਿੱਚ ਹੋਰ ਸੇਵਾਵਾਂ ਸਾਮਲ ਕੀਤੀਆਂ ਜਾਣਗੀਆਂ। ਫਾਰਮ ਰਹਿਤ ਸੇਵਾਵਾਂ ਦੀ ਸ਼ੁਰੂਆਤ ਅਤੇ ਮੋਬਾਈਲ ਫੋਨ 'ਤੇ ਡਿਜੀਟਲ ਤੌਰ 'ਤੇ ਦਸਤਖਤ ਕੀਤੇ ਸਰਟੀਫਿਕੇਟਾਂ ਦੀ ਸਵੀਕਿ੍ਰਤੀ ਦੇ ਨਾਲ, ਅਰਜੀ ਫਾਰਮ ਭਰਨ ਜਾਂ ਫਾਈਲ ਬਣਾਉਣ ਲਈ ਲੱਗਣ ਵਾਲੇ ਸਮੇਂ ਦੇ ਨਾਲ-ਨਾਲ ਸਰਟੀਫਿਕੇਟ ਪ੍ਰਾਪਤ ਕਰਨ ਲਈ ਨਾਗਰਿਕਾਂ ਨੂੰ ਘੱਟ ਚੱਕਰ ਲਗਾਉਣੇ ਪੈਣਗੇ। ਕੈਬਨਿਟ ਮੰਤਰੀ ਨੇ ਉਨਾਂ ਨਾਗਰਿਕਾਂ ਨਾਲ ਵੀ ਗੱਲਬਾਤ ਕੀਤੀ ਜਿਨਾਂ ਨੇ ਆਪਣੇ ਮੋਬਾਈਲ ਫੋਨਾਂ/ਐਸ.ਐਮ.ਐਸ. ਰਾਹੀਂ ਸਰਟੀਫਿਕੇਟ ਪ੍ਰਾਪਤ ਕੀਤੇ। ਹਾਲ ਹੀ ਵਿੱਚ ਪ੍ਰਸ਼ਾਸਨਿਕ ਸੁਧਾਰ ਮੰਤਰੀ ਵੱਲੋਂ ਹੋਲੋਗ੍ਰਾਮ ਅਤੇ ਭੌਤਿਕ ਹਸਤਾਖਰਾਂ ਨੂੰ ਹਟਾਉਣ ਬਾਰੇ ਐਲਾਨ ਕੀਤਾ ਗਿਆ ਸੀ ਜਿਸ ਸਬੰਧੀ ਪ੍ਰਸ਼ਾਸਨਿਕ ਸੁਧਾਰ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ। ਇਸ ਨੂੰ ਸੂਬੇ ਭਰ ਵਿੱਚ ਲਾਗੂ ਕਰ ਦਿੱਤਾ ਗਿਆ ਹੈ। ਨਾਗਰਿਕਾਂ ਨੇ ਮੋਬਾਈਲ ਫੋਨਾਂ 'ਤੇ ਸਰਟੀਫਿਕੇਟ ਪ੍ਰਾਪਤ ਕਰਨ 'ਤੇ ਆਪਣੀ ਤਸੱਲੀ ਅਤੇ ਖੁਸ਼ੀ ਪ੍ਰਗਟਾਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਸ਼ਾਸ਼ਿਕ ਸੁਧਾਰ ਵਿਭਾਗ ਦੇ ਡਾਇਰੈਕਟਰ, ਗਿਰਿਸ਼ ਦਿਆਲਨ, ਡਿਪਟੀ ਕਮਿਸ਼ਨਰ ਅਮਿਤ ਤਲਵਾੜ, ਏ.ਡੀ.ਸੀ. ਅਮਨਿੰਦਰ ਕੌਰ ਬਰਾੜ, ਐਸ.ਡੀ.ਐਮ. ਮੁਹਾਲੀ ਸਰਬਜੀਤ ਕੌਰ, ਕੁਲਦੀਪ ਸਿੰਘ, ਦਿਲਜੀਤ ਸਿੰਘ ਤੇ ਅਮਨਦੀਪ ਸਿੰਘ ਮੌਜੂਦ ਸਨ। The post ਸੇਵਾ ਕੇਂਦਰਾਂ ਵਿਖੇ ਸੇਵਾਵਾਂ ਲੈਣ ਲਈ ਹੁਣ ਨਾਗਰਿਕਾਂ ਨੂੰ ਫਾਰਮ ਭਰਨ ਦੀ ਲੋੜ ਨਹੀਂ: ਮੀਤ ਹੇਅਰ appeared first on TheUnmute.com - Punjabi News. Tags:
|
ਸੁਖਬੀਰ ਬਾਦਲ ਵੱਲੋਂ ਮੁੱਖ ਮੰਤਰੀ ਨੂੰ ਪੰਜਾਬ ਦੇ ਦਰਿਆਈ ਪਾਣੀਆਂ ਨੂੰ ਪੰਜਾਬ ਤੇ ਹਰਿਆਣਾ ਵਿਚਾਲੇ ਗੱਲਬਾਤ ਲਈ ਮੁੱਦਾ ਬਣਾਉਣ ਵਿਰੁੱਧ ਚਿਤਾਵਨੀ Tuesday 11 October 2022 02:13 PM UTC+00 | Tags: aam-aadmi-party breaking-news cm-bhagwant-mann haryana news punjab punjab-police sukhbir-badal sukhbir-singh-badal syl syl-issue the-unmute-breaking-news ਚੰਡੀਗੜ੍ਹ 11 ਅਕਤੂਬਰ 2022: ਸ਼੍ਰੋਮਣੀ ਅਕਾਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿਤਾਵਨੀ ਦਿੱਤੀ ਕਿ ਉਹ ਪੰਜਾਬ ਦੇ ਦਰਿਆਈ ਪਾਣੀਆਂ ਦੇ ਮਾਮਲੇ ਨੂੰ ਪੰਜਾਬ ਅਤੇ ਹਰਿਆਣਾ ਵਿਚਾਲੇ ਗੱਲਬਾਤ ਲਈ ਮੁੱਦਾ ਬਣਾਉਣ ਦੀ ਗਲਤੀ ਨਾ ਕਰਨ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਮੁੱਖ ਮੰਤਰੀ ਨੇ ਇਸ ਮਾਮਲੇ 'ਤੇ ਆਪਣੇ ਹਰਿਆਣਾ ਦੇ ਹਮਰੁਤਬਾ ਨਾਲ ਗੱਲਬਾਤ ਤੋਂ ਪਹਿਲਾਂ ਪੰਜਾਬ ਸਰਕਾਰ ਦਾ ਸਟੈਂਡ ਸਪਸ਼ਟ ਨਹੀਂ ਕੀਤਾ। ਉਹਨਾਂ ਕਿਹਾ ਕਿ ਰਾਈਪੇਰੀਅਨ ਰਾਜ ਹੋਣ ਦੇ ਨਾਅਤੇ ਇਸਦੇ ਦਰਿਆਈ ਪਾਣੀਆਂ 'ਤੇ ਸਿਰਫ ਪੰਜਾਬ ਦਾਹੱਕ ਹੈ ਤੇ ਹਰਿਆਣਾ ਦਾ ਇਸ ਮਾਮਲੇ ਵਿਚ ਕੋਈ ਹੱਕ ਨਹੀਂ ਬਣਦਾ ਤੇ ਇਸੇ ਲਈ ਇਸ ਬਾਰੇ ਹਰਿਆਣਾ ਨਾਲ ਚਰਚਾ ਵੀ ਨਹੀਂ ਕੀਤੀ ਜਾ ਸਕਦੀ। ਰਾਈਪੇਰੀਅਨ ਰਾਜ ਹੋਣ ਦੇ ਨਾਅਤੇ ਦਰਿਆਈ ਪਾਣੀਆਂ 'ਤੇ ਸਿਰਫ ਪੰਜਾਬ ਦਾ ਹੱਕਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕੋਈ ਵੀ ਮੁਲਕ ਕੌਮਾਂਤਰੀ ਪੱਧਰ 'ਤੇ ਪ੍ਰਵਾਨਤ ਰਾਈਪੇਰੀਅਨ ਸਿਧਾਂਤ ਦੇ ਖਿਲਾਫ ਨਹੀਂ ਜਾ ਸਕਦਾ।ਉਹਨਾਂ ਕਿਹਾ ਕਿ ਜੇਕਰ ਗੈਰ ਰਾਈਪੇਰੀਅਨ ਹਰਿਆਣਾ ਨੂੰ ਪੰਜਾਬ ਦੇ ਦਰਿਆਈ ਪਾਣੀਆਂ ਵਿਚ ਹਿੱਸਾ ਮੰਗਣ ਦੀ ਆਗਿਆ ਦਿੱਤੀ ਜਾਂਦੀ ਹੈ ਤਾਂ ਫਿਰ ਕੋਈ ਵੀ ਤਾਮਿਲਨਾਡੂ ਜਾਂ ਬੰਗਾਲ ਜਾਂ ਕੇਰਲਾ ਸਾਰੇ ਗੈਰ ਰਾਈਪੇਰੀਅਨ ਰਾਜਾਂ ਨੂੰ ਰਾਵੀ, ਸਤਲੁਜ ਤੇ ਬਿਆਸ ਦਰਿਆਵਾਂ ਵਿਚੋਂ ਪਾਣੀ ਮੰਗਣ ਤੋਂ ਨਹੀਂ ਰੋਕ ਸਕਦਾ। ਉਹਨਾਂ ਕਿਹਾ ਕਿ ਜੇਕਰ ਅਸੀਂ ਇਹੀ ਪੈਮਾਨਾ ਅਪਣਾਈਏ ਤਾਂ ਫਿਰ ਕੋਈ ਵੀ ਪੰਜਾਬ ਨੂੰ ਗੋਦਾਵਰੀ ਤੇ ਗੰਗਾ ਵਿਚੋਂ ਪਾਣੀ ਮੰਗਣ ਤੋਂ ਨਹੀਂ ਰੋਕ ਸਕਦਾ। ਬਾਦਲ ਨੇ ਕਿਹਾ ਕਿ ਸਤਲੁਜ ਯਮੁਨਾ ਲਿੰਕ ਨਹਿਰ ਦਾ ਮੁੱਦਾ 2016 ਵਿਚ ਉਦੋਂ ਹੀ ਖਤਮ ਹੋ ਗਿਆ ਸੀ ਜਦੋਂ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਤਤਕਾਲੀ ਸਰਕਾਰ ਨੇ ਇਸ ਨਹਿਰ ਦੀ ਜ਼ਮੀਨ ਇਸਦੇ ਅਸਲ ਮਾਲਕ ਕਿਸਾਨਾਂ ਨੂੰ ਮੁਫਤ ਵਾਪਸ ਕਰ ਦਿੱਤੀ ਸੀ ਤੇ ਇਸਦਾ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਸੀ। ਉਹਨਾਂ ਕਿਹਾ ਕਿ ਨਹਿਰ ਦੇ ਕਈ ਹਿੱਸੇ ਵਾਹ ਲਏ ਗਏ ਹਨ ਤੇ ਪੰਜਾਬ ਵਿਚ ਇਹ ਨਹਿਰ ਹੋਂਦ ਵਿਚ ਹੀ ਨਹੀਂ ਹੈ। ਮੁੱਖ ਮੰਤਰੀ ਨੂੰ ਮਾਮਲਾ ਸਪਸ਼ਟ ਕਰਨ ਲਈ ਆਖਦਿਆਂ ਬਾਦਲ ਨੇ ਕਿਹਾ ਕਿ ਪੰਜਾਬੀਆਂ ਦੇ ਮਨਾਂ ਵਿਚ ਇਹ ਤੌਖਲਾ ਹੈ ਕਿ ਆਪ ਸਰਕਾਰ ਪੰਜਾਬ ਦਾ ਦਰਿਆਈ ਪਾਣੀ ਹਰਿਆਣਾ ਤੇ ਦਿੱਲੀ ਨੂੰ ਦੇਣ ਦੀ ਤਿਆਰੀ ਵਿਚ ਹੈ। ਉਹਨਾਂ ਕਿਹਾ ਕਿ ਹਾਲ ਹੀ ਵਿਚ ਆਪਣੇ ਹਰਿਆਣਾ ਦੌਰੇ ਆਪ ਦੇ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਵੱਲੋਂ ਭਗਵੰਤ ਮਾਨ ਦੀ ਹਾਜ਼ਰੀ ਵਿਚ ਇਸ ਸਬੰਧੀ ਤਜਵੀਜ਼ ਪੇਸ਼ ਕੀਤੀਸੀ ਜਿਸਦੀ ਭਗਵੰਤ ਮਾਨ ਨੇਪ੍ਰੋੜਤਾ ਕੀਤੀ ਸੀ। ਇਸ ਤੋਂ ਪਹਿਲਾਂ ਵੀ ਦਿੱਲੀ ਵਿਚ ਆਪ ਸਰਕਾਰ ਨੇ ਸੁਪਰੀਮ ਕੋਰਟ ਨੇ ਹਰਿਆਣਾ ਦੇ ਨਾਲ ਹੀ ਹਲਫੀਆ ਬਿਆਨ ਦੇ ਕੇ ਆਪਣਾ ਪੰਜਾਬ ਵਿਰੋਧੀ ਸਟੈਂਡ ਸਪਸ਼ਟ ਕੀਤਾ ਸੀ। ਪਰ ਇਸ ਸਭ ਦੇ ਬਾਵਜੂਦ ਮੁੱਖ ਮੰਤਰੀ ਨੇ ਨਾ ਤਾਂ ਰਾਜ ਦਾ ਸਟੈਂਡ ਸਪਸ਼ਟ ਤੌਰ 'ਤੇ ਦੱਸਿਆ ਹੈ ਤੇ ਨਾ ਹੀ ਪੰਜਾਬੀਆਂ ਨੂੰ ਇਹ ਕਿਹਾ ਹੈ ਕਿ ਉਹ ਪੰਜਾਬ ਦਾ ਇਕ ਬੂੰਦ ਪਾਣੀ ਵੀ ਹਰਿਆਣਾ ਨੂੰ ਨਹੀਂ ਜਾਣ ਦੇਣਗੇ। ਬਾਦਲ ਨੇ ਕਿਹਾ ਕਿ ਜੇਕਰ ਆਪ ਸਰਕਾਰ ਨੇ ਹਾਈ ਕਮਾਂਡ ਦੇ ਦਬਾਅ ਹੇਠ ਆ ਕੇ ਪੰਜਾਬ ਦਾ ਪਾਣੀ ਹਰਿਆਣਾ ਨੂੰ ਦੇ ਦਿੱਤਾ ਤਾਂ ਫਿਰ ਸਾਰਾ ਸੂਬਾ ਰੇਗਿਸਤਾਨ ਬਣ ਜਾਵੇਗਾ ਤੇ ਇਸਦੀ ਖੇਤੀਬਾੜੀ ਆਰਥਿਕਤਾ ਤਬਾਹ ਹੋ ਜਾਵੇਗੀ। ਉਹਨਾਂ ਕਿਹਾ ਕਿ ਅਕਾਲੀ ਦਲ ਪੰਜਾਬ ਦੇ ਦਰਿਆਈ ਪਾਣੀਆਂ ਦੀ ਰਾਖੀ ਵਾਸਤੇ ਕੋਈ ਵੀ ਕੁਰਬਾਨੀ ਦੇਣ ਨੂੰ ਤਿਆਰ ਹੈ। ਉਹਨਾਂ ਕਿਹਾ ਕਿ ਅਸੀਂ ਪਿਛਲੀਆਂ ਕੇਂਦਰ ਸਰਕਾਰਾਂ ਤੇ ਅਦਾਲਤਾਂ ਨੂੰ ਇਹ ਸਪਸ਼ਟ ਦੱਸ ਚੁੱਕੇ ਹਾਂ। ਅਸੀਂ ਆਪ ਨੂੰ ਆਪਣੀ ਹਾਈ ਕਮਾਂਡ ਨੁੰ ਖੁਸ਼ ਕਰਨ ਵਾਸਤੇ ਰਾਜ ਦੇ ਦਰਿਆਈ ਪਾਣੀਆਂ 'ਤੇ ਹੱਕ ਵੇਚਣ ਨਹੀਂ ਦਿਆਂਗੇ। The post ਸੁਖਬੀਰ ਬਾਦਲ ਵੱਲੋਂ ਮੁੱਖ ਮੰਤਰੀ ਨੂੰ ਪੰਜਾਬ ਦੇ ਦਰਿਆਈ ਪਾਣੀਆਂ ਨੂੰ ਪੰਜਾਬ ਤੇ ਹਰਿਆਣਾ ਵਿਚਾਲੇ ਗੱਲਬਾਤ ਲਈ ਮੁੱਦਾ ਬਣਾਉਣ ਵਿਰੁੱਧ ਚਿਤਾਵਨੀ appeared first on TheUnmute.com - Punjabi News. Tags:
|
ਜਲੰਧਰ ਵਿਜੀਲੈਂਸ ਵਲੋਂ ਪ੍ਰੋਡਕਸ਼ਨ ਵਾਰੰਟ 'ਤੇ ਲਿਆਂਦੇ ਭਾਰਤ ਭੂਸ਼ਣ ਆਸ਼ੂ ਨੂੰ ਅਦਾਲਤ ਨੇ 3 ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ Tuesday 11 October 2022 02:26 PM UTC+00 | Tags: bharat-bhushan-ashu breaking-news food-and-supply-department food-and-supply-department-punjab jalandhar-vigilance-bureau ludhiana ludhiana-court ludhiana-court-complex ludhiana-mayor-balkar-singh news patiala-jail punjab-congress punjabi-news punjab-police punjab-tender-scam-case-of-the-food. punjab-vigilance punjab-vigilance-bureau tender-scam-case-of-the-food the-unmute-latest-news vigilance-bureau ਚੰਡੀਗੜ੍ਹ 11 ਅਕਤੂਬਰ 2022: ਖੁਰਾਕ ਤੇ ਸਪਲਾਈ ਮਹਿਕਮੇ ਦੇ ਬਹੁ-ਕਰੋੜੀ ਟੈਂਡਰ ਘੁਟਾਲੇ ਵਿੱਚ ਗ੍ਰਿਫ਼ਤਾਰ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ (Bharat Bhushan Ashu) ਨੂੰ ਅੱਜ ਜਲੰਧਰ ਵਿਜੀਲੈਂਸ ਬਿਊਰੋ ਵਲੋਂ ਪ੍ਰੋਡਕਸ਼ਨ ਵਾਰੰਟ ‘ਤੇ ਲਿਆਂਦਾ ਗਿਆ | ਜਿਸਦੇ ਚੱਲਦੇ ਭਾਰਤ ਭੂਸ਼ਣ ਆਸ਼ੂ ਨੂੰ ਜਲੰਧਰ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਮਾਣਯੋਗ ਅਦਾਲਤ ਨੇ ਆਸ਼ੂ ਦਾ ਤਿੰਨ ਦਿਨ ਦਾ ਪੁਲਿਸ ਰਿਮਾਂਡ ਦੇ ਦਿੱਤਾ। ਪ੍ਰਾਪਤ ਜਾਣਕਾਰੀ ਮੁਤਾਬਕ ਜਲੰਧਰ ਵਿਜੀਲੈਂਸ ਬਿਊਰੋ ਨੇ ਵੀ ਬੀਤੇ ਦਿਨ ਬਹੁ-ਕਰੋੜੀ ਟੈਂਡਰ ਘੁਟਾਲੇ ਦੇ ਮਾਮਲੇ ‘ਚ ਇਕ ਵੱਖਰਾ ਕੇਸ ਦਰਜ ਕਰਦਿਆਂ ਆਸ਼ੂ ਨੂੰ ਨਾਮਜਦ ਕੀਤਾ ਸੀ | The post ਜਲੰਧਰ ਵਿਜੀਲੈਂਸ ਵਲੋਂ ਪ੍ਰੋਡਕਸ਼ਨ ਵਾਰੰਟ ‘ਤੇ ਲਿਆਂਦੇ ਭਾਰਤ ਭੂਸ਼ਣ ਆਸ਼ੂ ਨੂੰ ਅਦਾਲਤ ਨੇ 3 ਦਿਨਾਂ ਪੁਲਿਸ ਰਿਮਾਂਡ ‘ਤੇ ਭੇਜਿਆ appeared first on TheUnmute.com - Punjabi News. Tags:
|
ਸਟਰੀਟ ਲਾਈਟ ਘੁਟਾਲੇ 'ਚ ਕੈਪਟਨ ਸੰਧੂ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਅਦਾਲਤ ਵਲੋਂ ਰੱਦ Tuesday 11 October 2022 02:38 PM UTC+00 | Tags: 65-lakh-street-light-scam aam-aadmi-party bharatiya-janata-party breaking-news captain-sandeep-sandhu congress former-punjab-chief-minister-captain-amarinder-singh ludhiana ludhiana-court ludhiana-court-complex news osd-captain-sandeep-sandhu osd-sandeep-sandhu punjab-police punjab-vigilance-bureau sandeep-sandhu street-light-scam the-unmute-breaking-news vigilance-bureau ਚੰਡੀਗੜ੍ਹ 11 ਅਕਤੂਬਰ 2022: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਦੇ ਆਗੂ ਕੈਪਟਨ ਅਮਰਿੰਦਰ ਸਿੰਘ ਦੇ ਸਾਬਕਾ ਓਐਸਡੀ ਕੈਪਟਨ ਸੰਦੀਪ ਸੰਧੂ (Captain Sandeep Sandhu) ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਵਿਜੀਲੈਂਸ ਬਿਊਰੋ ਵਲੋਂ 65 ਲੱਖ ਦੇ ਸੋਲਰ ਸਟਰੀਟ ਲਾਈਟ ਘੁਟਾਲੇ ‘ਚ ਨਾਮਜ਼ਦ ਕੀਤੇ ਕੈਪਟਨ ਸੰਦੀਪ ਸੰਧੂ ਦੀ ਅਗਾਊਂ ਜ਼ਮਾਨਤ ਅਰਜ਼ੀ ਲੁਧਿਆਣਾ ਅਦਾਲਤ ਵਲੋਂ ਰੱਦ ਕਰ ਦਿੱਤੀ ਗਈ ਹੈ ।ਜਿਕਰਯੋਗ ਹੈ ਕਿ ਵਿਜੀਲੈਂਸ ਬਿਊਰੋ ਨੇ 08 ਅਕਤੂਬਰ ਨੂੰ ਉਨ੍ਹਾਂ ਦੇ ਮੋਹਾਲੀ ਸਥਿਤ ਘਰ ਛਾਪੇਮਾਰੀ ਕੀਤੀ ਸੀ | ਇਸ ਦੌਰਾਨ ਵਿਜੀਲੈਂਸ ਦੇ ਅਧਿਕਾਰੀ ਨੇ ਸੰਦੀਪ ਸੰਧੂ ਦੀ ਜਾਇਦਾਦ ਦੇ ਰਿਕਾਰਡ ਦੀ ਪੜਤਾਲ ਕੀਤੀ ਕਿ ਓਐਸਡੀ ਹੁੰਦਿਆਂ ਉਸ ਨੇ ਕਿੱਥੇ ਨਿਵੇਸ਼ ਕੀਤਾ ਅਤੇ ਕਿੱਥੇ ਜਾਇਦਾਦ ਬਣਾਈ | The post ਸਟਰੀਟ ਲਾਈਟ ਘੁਟਾਲੇ ‘ਚ ਕੈਪਟਨ ਸੰਧੂ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਅਦਾਲਤ ਵਲੋਂ ਰੱਦ appeared first on TheUnmute.com - Punjabi News. Tags:
|
PM ਨਰਿੰਦਰ ਮੋਦੀ ਨੇ ਉਜੈਨ 'ਚ "ਸ਼੍ਰੀ ਮਹਾਕਾਲ ਲੋਕ" ਕੋਰੀਡੋਰ ਦਾ ਕੀਤਾ ਉਦਘਾਟਨ Tuesday 11 October 2022 02:49 PM UTC+00 | Tags: bjp breaking-news madhya-pradesh madhya-pradesh-government news pm-narendra-modi-inaugurated-the-sri-mahakal-lok s shri-mahakal-lok-corridor sri-mahakal-lok the-unmute-breaking-news the-unmute-punjabi-news ujjain ਚੰਡੀਗੜ੍ਹ 11 ਅਕਤੂਬਰ 2022: ਮੱਧ ਪ੍ਰਦੇਸ਼ ਦੇ ਉਜੈਨ ਵਿੱਚ ਭਗਵਾਨ ਮਹਾਕਾਲ ਦੀ ਪੂਜਾ ਕਰਨ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਵੈਦਿਕ ਜਾਪ ਦੇ ਵਿਚਕਾਰ “ਸ਼੍ਰੀ ਮਹਾਕਾਲ ਲੋਕ” (Shri Mahakal Lok) ਕੋਰੀਡੋਰ ਦਾ ਉਦਘਾਟਨ ਕੀਤਾ | ਮੱਧ ਪ੍ਰਦੇਸ਼ ਸਰਕਾਰ ਸ਼ਾਨਦਾਰ ਕੋਰੀਡੋਰ ਬਣਾਉਣ ਲਈ 421 ਕਰੋੜ ਰੁਪਏ ਦਾ ਯੋਗਦਾਨ ਦੇਵੇਗੀ। ਮਹਾਕਾਲ ਕੰਪਲੈਕਸ 20 ਹੈਕਟੇਅਰ ਵਿੱਚ ਬਣਾਇਆ ਜਾ ਰਿਹਾ ਹੈ। ਇਹ ਵਾਰਾਣਸੀ, ਯੂਪੀ ਵਿੱਚ ਕਾਸ਼ੀ ਵਿਸ਼ਵਨਾਥ ਕੋਰੀਡੋਰ ਤੋਂ ਚਾਰ ਗੁਣਾ ਵੱਡਾ ਹੈ। ਕਾਸ਼ੀ ਵਿਸ਼ਵਨਾਥ ਕੋਰੀਡੋਰ ਪੰਜ ਹੈਕਟੇਅਰ ਵਿੱਚ ਫੈਲਿਆ ਹੋਇਆ ਹੈ। ਮਹਾਕਾਲ ਲੋਕ ਪਰਿਯੋਜਨਾ ਦਾ ਪਹਿਲਾ ਪੜਾਅ ਸ਼ਰਧਾਲੂਆਂ ਨੂੰ ਵਿਸ਼ਵ ਪੱਧਰੀ ਆਧੁਨਿਕ ਸਹੂਲਤਾਂ ਪ੍ਰਦਾਨ ਕਰਕੇ ਮੰਦਿਰ ਦੇ ਯਾਤਰੀਆਂ ਦੇ ਅਨੁਭਵ ਨੂੰ ਵਧਾਉਣ ਵਿੱਚ ਮਦਦ ਕਰੇਗਾ। ਇਸ ਪ੍ਰੋਜੈਕਟ ਦਾ ਉਦੇਸ਼ ਪੂਰੇ ਖੇਤਰ ਨੂੰ ਭੀੜ-ਭੜੱਕੇ ਤੋਂ ਮੁਕਤ ਕਰਨਾ ਹੈ ਅਤੇ ਵਿਰਾਸਤੀ ਢਾਂਚੇ ਦੀ ਸੰਭਾਲ ਅਤੇ ਬਹਾਲੀ ‘ਤੇ ਵਿਸ਼ੇਸ਼ ਜ਼ੋਰ ਦੇਣਾ ਹੈ। ਇਸ ਪ੍ਰਾਜੈਕਟ ਤਹਿਤ ਮੰਦਰ ਕੰਪਲੈਕਸ ਦਾ ਸੱਤ ਵਾਰ ਵਿਸਥਾਰ ਕੀਤਾ ਜਾਵੇਗਾ। ਖਾਸ ਗੱਲ ਇਹ ਹੈ ਕਿ ਇਸ ਨਾਲ ਸੂਬੇ ਅਤੇ ਖਾਸ ਕਰਕੇ ਉਜੈਨ ‘ਚ ਸੈਰ-ਸਪਾਟੇ ਨੂੰ ਹੁਲਾਰਾ ਮਿਲੇਗਾ। ਹਰ ਸਾਲ ਲੱਖਾਂ ਲੋਕ ਭਗਵਾਨ ਮਹਾਕਾਲ ਦੇ ਦਰਸ਼ਨ ਕਰਨ ਲਈ ਉਜੈਨ ਆਉਂਦੇ ਹਨ। ਪੂਰੇ ਪ੍ਰੋਜੈਕਟ ਦੀ ਕੁੱਲ ਲਾਗਤ ਲਗਭਗ 850 ਕਰੋੜ ਰੁਪਏ ਹੈ। ਮਹਾਕਾਲ ਕੋਰੀਡੋਰ ਨੂੰ ਪੌਰਾਣਿਕ ਝੀਲ ਰੁਦਰਸਾਗਰ ਦੇ ਕੰਢੇ ਵਿਕਸਿਤ ਕੀਤਾ ਗਿਆ ਹੈ। ਇੱਥੇ ਭਗਵਾਨ ਸ਼ਿਵ, ਦੇਵੀ ਸਤੀ ਅਤੇ ਹੋਰ ਧਾਰਮਿਕ ਬਿਰਤਾਂਤਾਂ ਨਾਲ ਸਬੰਧਤ ਲਗਭਗ 200 ਮੂਰਤੀਆਂ ਅਤੇ ਮੂਰਤੀ ਉੱਕਰੀਆਂ ਗਈਆਂ ਹਨ। The post PM ਨਰਿੰਦਰ ਮੋਦੀ ਨੇ ਉਜੈਨ ‘ਚ “ਸ਼੍ਰੀ ਮਹਾਕਾਲ ਲੋਕ” ਕੋਰੀਡੋਰ ਦਾ ਕੀਤਾ ਉਦਘਾਟਨ appeared first on TheUnmute.com - Punjabi News. Tags:
|
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription. |