TheUnmute.com – Punjabi NewsPunjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com |
Table of Contents
|
ਸੁਨਾਰੀਆ ਜੇਲ੍ਹ 'ਚ ਬੰਦ ਡੇਰਾ ਮੁਖੀ ਰਾਮ ਰਹੀਮ ਨੂੰ ਫਿਰ ਮਿਲੀ ਪੈਰੋਲ Friday 14 October 2022 05:34 AM UTC+00 | Tags: breaking-news cm-bhagwant-mann gurmeet-singh-ram-rahim haryana news punjabi-news punjab-news ram-rahim rohtaks-sunaria-jail sikh sirsa-dera-chief-ram-rahim sunaria-jail the-unmute-breaking-news the-unmute-punjabi-news ਚੰਡੀਗੜ੍ਹ 14 ਅਕਤੂਬਰ 2022: ਕਤਲ ਅਤੇ ਸਾਧਵੀ ਜਿਨਸੀ ਸ਼ੋਸ਼ਣ ਮਾਮਲੇ 'ਚ ਰੋਹਤਕ ਦੀ ਸੁਨਾਰੀਆ ਜੇਲ੍ਹ 'ਚ ਬੰਦ ਡੇਰਾ ਮੁਖੀ ਗੁਰਮੀਤ ਰਾਮ ਰਹੀਮ (Ram Rahim) ਨੂੰ 40 ਦਿਨਾਂ ਦੀ ਪੈਰੋਲ ਮਿਲਣ ਦੀ ਖਬਰ ਸਾਹਮਣੇ ਆ ਰਹੀ ਹੈ | ਜਿਕਰਯੋਗ ਹੈ ਕਿ ਰਾਮ ਰਹੀਮ ਸ਼ੁੱਕਰਵਾਰ ਸਵੇਰੇ ਪੈਰੋਲ ‘ਤੇ ਬਾਹਰ ਆ ਸਕਦਾ ਹੈ। ਦੱਸਣਯੋਗ ਹੈ ਕਿ ਸਿਰਸਾ ਡੇਰਾ ਮੁਖੀ ਰਾਮ ਰਹੀਮ 2017 ਤੋਂ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਹੈ। ਇਸਤੋਂ ਪਹਿਲਾਂ ਗੁਰਮੀਤ ਸਿੰਘ ਰਾਮ ਰਹੀਮ ਨੂੰ ਦੂਜੀ ਵਾਰ ਜੇਲ੍ਹ ਤੋਂ ਪੈਰੋਲ ਮਿਲੀ ਹੈ | The post ਸੁਨਾਰੀਆ ਜੇਲ੍ਹ ‘ਚ ਬੰਦ ਡੇਰਾ ਮੁਖੀ ਰਾਮ ਰਹੀਮ ਨੂੰ ਫਿਰ ਮਿਲੀ ਪੈਰੋਲ appeared first on TheUnmute.com - Punjabi News. Tags:
|
ਚੋਣ ਕਮਿਸ਼ਨ ਅੱਜ ਕਰੇਗਾ ਗੁਜਰਾਤ ਤੇ ਹਿਮਾਚਲ ਪ੍ਰਦੇਸ਼ ਦੀਆਂ ਵਿਧਾਨ ਸਭਾ ਚੋਣਾਂ ਦੀ ਤਾਰੀਖਾਂ ਦਾ ਐਲਾਨ Friday 14 October 2022 05:43 AM UTC+00 | Tags: aam-aadmi-party assembly-elections assembly-elections-2022 bjp breaking-news cm-bhagwant-mann congress election-commission-of-india election-news gujarat-assembly-elections himachal-pradesh-assembly-elections igyan-bhawan-delhi india-news news the-unmute-breaking-news the-unmute-punjab the-unmute-punjabi-news the-unmute-report ਚੰਡੀਗੜ੍ਹ 14 ਅਕਤੂਬਰ 2022: ਭਾਰਤੀ ਚੋਣ ਕਮਿਸ਼ਨ (Election Commission of India) ਅੱਜ ਬਾਅਦ ਦੁਪਹਿਰ 3 ਵਜੇ ਪ੍ਰੈੱਸ ਕਾਨਫਰੰਸ ਦੌਰਾਨ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਾਰੀਖਾਂ ਦਾ ਐਲਾਨ ਕਰੇਗਾ। ਚੋਣ ਕਮਿਸ਼ਨ ਦੀ ਇਹ ਪ੍ਰੈਸ ਕਾਨਫਰੰਸ ਦਿੱਲੀ ਦੇ ਵਿਗਿਆਨ ਭਵਨ ਵਿਖੇ ਹੋਵੇਗੀ। ਜ਼ਿਕਰਯੋਗ ਹੈ ਕਿ ਗੁਜਰਾਤ ਵਿਧਾਨ ਸਭਾ ਦਾ ਕਾਰਜਕਾਲ 18 ਫਰਵਰੀ 2023 ਨੂੰ ਖਤਮ ਹੋ ਰਿਹਾ ਹੈ। 182 ਮੈਂਬਰੀ ਵਿਧਾਨ ਸਭਾ ‘ਚ ਭਾਜਪਾ ਦੇ ਇਸ ਸਮੇਂ 111 ਵਿਧਾਇਕ ਹਨ, ਜਦਕਿ ਕਾਂਗਰਸ ਦੇ 62 ਵਿਧਾਇਕ ਹਨ। ਦੂਜੇ ਪਾਸੇ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦਾ ਕਾਰਜਕਾਲ 8 ਜਨਵਰੀ ਨੂੰ ਖਤਮ ਹੋ ਰਿਹਾ ਹੈ। 68 ਸੀਟਾਂ ਵਾਲੀ ਇਸ ਵਿਧਾਨ ਸਭਾ ‘ਚ ਭਾਜਪਾ ਦੇ 45 ਵਿਧਾਇਕ ਹਨ, ਜਦਕਿ ਕਾਂਗਰਸ ਦੇ 20 ਹਨ। The post ਚੋਣ ਕਮਿਸ਼ਨ ਅੱਜ ਕਰੇਗਾ ਗੁਜਰਾਤ ਤੇ ਹਿਮਾਚਲ ਪ੍ਰਦੇਸ਼ ਦੀਆਂ ਵਿਧਾਨ ਸਭਾ ਚੋਣਾਂ ਦੀ ਤਾਰੀਖਾਂ ਦਾ ਐਲਾਨ appeared first on TheUnmute.com - Punjabi News. Tags:
|
ਭਾਰਤ-ਪਾਕਿ ਸਰਹੱਦ 'ਤੇ ਫਿਰ ਦਿਸਿਆ ਪਾਕਿਸਤਾਨੀ ਡਰੋਨ, ਬੀ.ਐੱਸ.ਐੱਫ ਨੇ ਕੀਤੀ ਫਾਇਰਿੰਗ Friday 14 October 2022 06:04 AM UTC+00 | Tags: ajnala breaking-news bsf-fired bsf-personnel dig-bsf-prabhakar-joshi dji-matrice-300 dji-matrice-300-drone gurdaspur-sector indian-army india-pakistan-international-border news pakisatan-drone pakistani-drones punjab-government ਚੰਡੀਗੜ੍ਹ 14 ਅਕਤੂਬਰ 2022: ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ‘ਤੇ ਪਾਕਿਸਤਾਨੀ ਡਰੋਨਾਂ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ | ਇਸ ਦੌਰਾਨ ਬੀ.ਐੱਸ.ਐੱਫ (BSF) ਦੇ ਜਵਾਨਾਂ ਨੇ ਇਕ ਵਾਰ ਫਿਰ ਅਜਨਾਲਾ ਦੇ ਨੇੜੇ ਗੁਰਦਾਸਪੁਰ ਸੈਕਟਰ ਵਿੱਚ ਪਾਕਿਸਤਾਨੀ ਡਰੋਨ ਦੀ ਸਾਜਸ਼ ਨੂੰ ਨਾਕਾਮ ਕਰ ਦਿੱਤਾ ਹੈ | ਜਾਣਕਾਰੀ ਮੁਤਾਬਕ ਬੀ.ਐੱਸ.ਐੱਫ ਦੇ ਜਵਾਨਾਂ ਨੇ ਤੜਕੇ 4.30 ਵਜੇ ਗੁਰਦਾਸਪੁਰ ਸੈਕਟਰ ਨੇੜੇ ਗਸ਼ਤ ਦੌਰਾਨ ਪਾਕਿਸਤਾਨੀ ਡਰੋਨ ਆਵਾਜ਼ ਸੁਣੀ, ਜਿਸ ਤੋਂ ਬਾਅਦ ਬੀ.ਐੱਸ.ਐੱਫ ਦੇ ਜਵਾਨਾਂ ਨੇ ਡਰੋਨ ‘ਤੇ ਕਈ ਰਾਉਂਡ ਫਾਇਰ ਕੀਤੇ ਅਤੇ ਡਰੋਨ ਨੂੰ ਹੇਠਾਂ ਸੁੱਟਣ ਵਿਚ ਕਾਮਯਾਬ ਰਹੇ | ਇਸਦੇ ਨਾਲ ਹੀ ਡੀਆਈਜੀ ਬੀ.ਐੱਸ.ਐੱਫ ਪ੍ਰਭਾਕਰ ਜੋਸ਼ੀ ਮੌਕੇ 'ਤੇ ਪਹੁੰਚੇ ਅਤੇ ਉਹਨਾਂ ਦੱਸਿਆ ਕਿ ਇਲਾਕੇ ‘ਚ ਵੱਡੇ ਪੱਧਰ ‘ਤੇ ਸਰਚ ਅਪਰੇਸ਼ਨ ਚਲਾਇਆ ਜਾ ਰਿਹਾ ਹੈ | ਦੱਸਿਆ ਜਾ ਰਿਹਾ ਹੈ ਕਿ ਬਰਾਮਦ ਕੀਤਾ ਗਿਆ ਡਰੋਨ ਚੀਨ ਦਾ ਬਣਿਆ DJI Matrice-300 ਡਰੋਨ ਹੈ, ਜੋ 10 ਕਿਲੋ ਤੋਂ ਜ਼ਿਆਦਾ ਭਾਰ ਚੁੱਕ ਕੇ ਕਈ ਕਿਲੋਮੀਟਰ ਦੂਰ ਸੁੱਟ ਸਕਦਾ ਹੈ। ਦੱਸ ਦੇਈਏ ਕਿ ਪਾਕਿਸਤਾਨ ਤੋਂ ਸਰਹੱਦ ਪਾਰ ਤੋਂ ਡਰੋਨ ਭੇਜਣ ਦੀਆਂ ਗਤੀਵਿਧੀਆਂ ਦਿਨ-ਬ-ਦਿਨ ਸਾਹਮਣੇ ਆ ਰਹੀਆਂ ਹਨ ਅਤੇ ਇਨ੍ਹਾਂ ਡਰੋਨਾਂ ਰਾਹੀਂ ਭਾਰਤ ਵਿੱਚ ਹਥਿਆਰ ਅਤੇ ਨਸ਼ੇ ਦੀ ਸਪਲਾਈ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। The post ਭਾਰਤ-ਪਾਕਿ ਸਰਹੱਦ ‘ਤੇ ਫਿਰ ਦਿਸਿਆ ਪਾਕਿਸਤਾਨੀ ਡਰੋਨ, ਬੀ.ਐੱਸ.ਐੱਫ ਨੇ ਕੀਤੀ ਫਾਇਰਿੰਗ appeared first on TheUnmute.com - Punjabi News. Tags:
|
CM ਮਾਨ ਵਲੋਂ ਕਾਂਸਟੇਬਲਾਂ ਦੀਆਂ 1156 ਅਸਾਮੀਆਂ ਦੀ ਭਰਤੀ ਲਈ ਪ੍ਰੀਖਿਆ ਦੇ ਰਹੇ ਨੌਜਵਾਨਾਂ ਨੂੰ ਸ਼ੁੱਭਕਾਮਨਾਵਾਂ Friday 14 October 2022 06:17 AM UTC+00 | Tags: 4374-constables 4374-punjab-constables aam-aadmi-party breaking-news building-and-roads-branch-of-punjab-government cm-bhagwant-mann news punjab punjab-dgp punjab-dgp-gaurav-yadav punjab-government punjabi-news punjab-police punjab-police-department punjab-police-recruitments punjab-police-recruitments-2022 the-unmute-breaking-news the-unmute-report ਚੰਡੀਗੜ੍ਹ 14 ਅਕਤੂਬਰ 2022: ਪੰਜਾਬ ਪੁਲਿਸ (Punjab Police) ਮਹਿਕਮੇ ‘ਚ ਕਾਂਸਟੇਬਲਾਂ ਦੀਆਂ 1156 ਅਸਾਮੀਆਂ ਦੀ ਭਰਤੀ ਲਈ ਅੱਜ ਲਗਭਗ 65000 ਨੌਜਵਾਨ ਪ੍ਰੀਖਿਆ ਵਿਚ ਸ਼ਾਮਲ ਹੋਣਗੇ । ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਸਾਰੇ ਨੌਜਵਾਨਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਹਨ। ਮੁੱਖ ਮੰਤਰੀ ਨੇ ਇਸ ਸੰਬੰਧੀ ਟਵੀਟ ਕਰਦਿਆਂ ਲਿਖਿਆ ਕਿ ਅੱਜ ਪੰਜਾਬ ਪੁਲਿਸ ‘ਚ ਕਾਂਸਟੇਬਲਾਂ ਦੀਆਂ 1156 ਅਸਾਮੀਆਂ ਦੀ ਭਰਤੀ ਲਈ ਲਗਭਗ 65000 ਨੌਜਵਾਨ ਪ੍ਰੀਖਿਆ ਦੇ ਰਹੇ ਨੇ…ਸਾਰਿਆਂ ਨੂੰ ਮੇਰੇ ਵਲੋਂ ਸ਼ੁੱਭਕਾਮਨਾਵਾਂ… ਪੰਜਾਬ ਪੁਲਿਸ ‘ਚ 2500 ਨਵੀਆਂ ਅਸਾਮੀਆਂ ਕੱਢੀਆਂ ਨੇ…ਹੁਣ ਤੱਕ 18543 ਨੌਕਰੀਆਂ ਦੇ ਚੁੱਕੇ ਹਾਂ ਤੇ ਇਹ ਸਿਲਸਿਲਾ ਅੱਗੇ ਵੀ ਜਾਰੀ ਰਹੇਗਾ…
The post CM ਮਾਨ ਵਲੋਂ ਕਾਂਸਟੇਬਲਾਂ ਦੀਆਂ 1156 ਅਸਾਮੀਆਂ ਦੀ ਭਰਤੀ ਲਈ ਪ੍ਰੀਖਿਆ ਦੇ ਰਹੇ ਨੌਜਵਾਨਾਂ ਨੂੰ ਸ਼ੁੱਭਕਾਮਨਾਵਾਂ appeared first on TheUnmute.com - Punjabi News. Tags:
|
SYL Canal Issue: ਐਸ.ਵਾਈ.ਐਲ ਮੁੱਦੇ 'ਤੇ ਪੰਜਾਬ-ਹਰਿਆਣਾ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਸ਼ੁਰੂ Friday 14 October 2022 06:32 AM UTC+00 | Tags: aam-aadmi-party bhagwant-mann bjp breaking-news capt-amarinder-singh chandigarh cm-bhagwant-mann haryana news punjab-bjp punjab-congress punjab-government-over-syl-issue punjab-news sutlej-yamuna-link sutlej-yamuna-link-canal sutlej-yamuna-link-canal-issue syl syl-canal-issue syl-issue the-unmute-breaking-news the-unmute-latest-news the-unmute-update ਚੰਡੀਗੜ੍ਹ 14 ਅਕਤੂਬਰ 2022: ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਵਿਚਾਲੇ ਸਤਲੁਜ-ਯਮੁਨਾ ਲਿੰਕ (SYL) ਮੁੱਦੇ ‘ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ‘ਤੇ ਮੀਟਿੰਗ ਸ਼ੁਰੂ ਹੋ ਚੁੱਕੀ ਹੈ | ਮੁੱਖ ਮੰਤਰੀ ਭਗਵੰਤ ਮਾਨ ਥੋੜ੍ਹੀ ਦੇਰ ਪਹਿਲਾਂ ਹਰਿਆਣਾ ਨਿਵਾਸ ਪਹੁੰਚੇ ਹਨ | ਇਸ ਤੋਂ ਪਹਿਲਾਂ ਮੀਟਿੰਗ ਲਈ ਪਹੁੰਚੇ ਮਨੋਹਰ ਲਾਲ ਖੱਟਰ ਨੇ ਕਿਹਾ ਹੈ ਕਿ ਅੱਜ ਸਿਰਫ਼ ਨਹਿਰ ਦੇ ਨਿਰਮਾਣ ‘ਤੇ ਚਰਚਾ ਹੋਣੀ ਹੈ। ਉਨ੍ਹਾਂ ਸਪੱਸ਼ਟ ਕਿਹਾ ਹੈ ਕਿ ਪਾਣੀਆਂ ਸਬੰਧੀ ਗੱਲਬਾਤ ਬਾਅਦ ਵਿੱਚ ਕੀਤੀ ਜਾਵੇਗੀ। ਅੱਜ ਐਸ.ਵਾਈ.ਐਲ ਨਹਿਰ ਦੇ ਨਿਰਮਾਣ ਨੂੰ ਲੈ ਕੇ ਮੀਟਿੰਗ ਕਰਕੇ ਹੀ ਪੂਰਾ ਖਾਕਾ ਤਿਆਰ ਕੀਤਾ ਜਾਵੇਗਾ ਅਤੇ ਹਰ ਪਹਿਲੂ ‘ਤੇ ਚਰਚਾ ਕੀਤੀ ਜਾਵੇਗੀ। ਦੂਜੇ ਪਾਸੇ ਮੁੱਖ ਮੰਤਰੀ ਭਗਵੰਤ ਦਾ ਕਹਿਣਾ ਸੀ ਕਿ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਹੋਣ ਵਾਲੀ ਮੀਟਿੰਗ ਵਿੱਚ ਸੂਬਾ ਸਰਕਾਰ ਸਤਲੁਜ ਯਮੁਨਾ ਲਿੰਕ ਐਸਵਾਈਐਲ ਨਹਿਰ (SYL canal issue) ਸਬੰਧੀ ਆਪਣਾ ਪੱਖ ਜ਼ੋਰਦਾਰ ਢੰਗ ਨਾਲ ਪੇਸ਼ ਕਰੇਗੀ । The post SYL Canal Issue: ਐਸ.ਵਾਈ.ਐਲ ਮੁੱਦੇ ‘ਤੇ ਪੰਜਾਬ-ਹਰਿਆਣਾ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਸ਼ੁਰੂ appeared first on TheUnmute.com - Punjabi News. Tags:
|
ਦਿੱਲੀ ਆਬਕਾਰੀ ਘੁਟਾਲੇ ਮਾਮਲੇ 'ਚ ਈਡੀ ਵਲੋਂ ਇੱਕ ਵਾਰ ਫਿਰ ਦਿੱਲੀ 'ਚ 25 ਥਾਵਾਂ 'ਤੇ ਛਾਪੇਮਾਰੀ Friday 14 October 2022 06:45 AM UTC+00 | Tags: 25 aam-aadmi-party aam-aadmi-party-leader-vijay-nair aam-aadmi-party-leader-vijay-nayer abhishek-boinpalli arvind-kejriwal breaking-news delhi-deputy-chief-minister-manish-sisodi delhi-excise-scam-case delhi-ncr ed-raided enforcement-directorate news punjabi-news the-enforcement-directorate the-unmute-breaking-news ਚੰਡੀਗੜ੍ਹ 14 ਅਕਤੂਬਰ 2022: ਐਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਦਿੱਲੀ ਆਬਕਾਰੀ ਘੁਟਾਲੇ ਮਾਮਲੇ (Delhi Excise Scam) ਵਿੱਚ ਇਕ ਵਾਰ ਫਿਰ ਛਾਪੇਮਾਰੀ ਕੀਤੀ ਹੈ | ਈਡੀ ਵਲੋਂ ਰਾਜਧਾਨੀ ਦਿੱਲੀ ‘ਚ ਕਰੀਬ 25 ਥਾਵਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਸੀਬੀਆਈ ਨੇ ਬੀਤੇ ਸੋਮਵਾਰ ਨੂੰ ਇਸ ਮਾਮਲੇ ਵਿੱਚ ਅਭਿਸ਼ੇਕ ਬੋਇਨਪੱਲੀ ਨੂੰ ਗ੍ਰਿਫ਼ਤਾਰ ਕੀਤਾ ਸੀ। ਸੀਬੀਆਈ ਨੇ ਦਾਅਵਾ ਕੀਤਾ ਹੈ ਕਿ ਅਭਿਸ਼ੇਕ ਬੋਇਨਪੱਲੀ ਜੋ ਕਥਿਤ ਤੌਰ ‘ਤੇ ਦੱਖਣੀ ਭਾਰਤ ਦੇ ਕੁਝ ਸ਼ਰਾਬ ਡੀਲਰਾਂ ਲਈ ਕੰਮ ਕਰਦਾ ਸੀ, ਉਸਨੂੰ ਨੂੰ ਐਤਵਾਰ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ ਸੀ। ਅਧਿਕਾਰੀਆਂ ਨੇ ਦੱਸਿਆ ਕਿ ਸੀਬੀਆਈ ਨੇ ਪਾਇਆ ਕਿ ਉਹ ਕੁਝ ਅਹਿਮ ਸਵਾਲਾਂ ਤੋਂ ਬਚ ਰਿਹਾ ਸੀ, ਜਿਸ ਤੋਂ ਬਾਅਦ ਦੇਰ ਰਾਤ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ। ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਨੇਤਾ ਵਿਜੇ ਨਾਇਰ ਨੂੰ ਸੀ.ਬੀ.ਆਈ. ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੀ ਇਸ ਮਾਮਲੇ ਵਿੱਚ ਮੁਲਜ਼ਮ ਹਨ। ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ 16 ਸਤੰਬਰ ਨੂੰ ਈਡੀ ਨੇ ਦਿੱਲੀ-ਐਨਸੀਆਰ, ਬੈਂਗਲੁਰੂ, ਹੈਦਰਾਬਾਦ, ਨੇਲੋਰ ਅਤੇ ਚੇਨਈ ਸਮੇਤ ਦੇਸ਼ ਭਰ ਵਿੱਚ 40 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਸੀ। The post ਦਿੱਲੀ ਆਬਕਾਰੀ ਘੁਟਾਲੇ ਮਾਮਲੇ ‘ਚ ਈਡੀ ਵਲੋਂ ਇੱਕ ਵਾਰ ਫਿਰ ਦਿੱਲੀ ‘ਚ 25 ਥਾਵਾਂ ‘ਤੇ ਛਾਪੇਮਾਰੀ appeared first on TheUnmute.com - Punjabi News. Tags:
|
ਅਮਰੀਕਾ ਦੇ ਉੱਤਰੀ ਕੈਰੋਲੀਨਾ ਦੇ ਰਿਹਾਇਸ਼ੀ ਇਲਾਕੇ 'ਚ ਗੋਲੀਬਾਰੀ, ਪੁਲਿਸ ਮੁਲਾਜ਼ਮ ਸਮੇਤ 5 ਜਣਿਆਂ ਦੀ ਮੌਤ Friday 14 October 2022 06:59 AM UTC+00 | Tags: america america-latest-news america-news american-state breaking-news carolina-shooting mayor-mary-ann-baldwin news north-carolina shooting-in-a-residential-area-of-north-carolina the-unmute-breaking-news the-unmute-latest-update the-unmute-punjabi-news ਚੰਡੀਗੜ੍ਹ 14 ਅਕਤੂਬਰ 2022: ਅਮਰੀਕਾ ਵਿੱਚ ਅਕਸਰ ਹੀ ਗੋਲੀਬਾਰੀ ਦੀਆਂ ਖਬਰਾਂ ਆ ਸਾਹਮਣੇ ਆਉਂਦੀਆਂ ਹਨ । ਅਜਿਹੀ ਇੱਕ ਹੋਰ ਘਟਨਾ ਦੱਖਣੀ ਅਮਰੀਕੀ ਰਾਜ ਉੱਤਰੀ ਕੈਰੋਲੀਨਾ (North Carolina) ਤੋਂ ਸਾਹਮਣੇ ਆਈ ਹੈ ਜਿੱਥੇ ਸ਼ਾਮ 5 ਵਜੇ ਤੋਂ ਬਾਅਦ ਇੱਥੋਂ ਦੇ ਇਕ ਰਿਹਾਇਸ਼ੀ ਇਲਾਕੇ ‘ਚ ਗੋਲੀਬਾਰੀ ਹੋਈ, ਜਿਸ ‘ਚ ਇੱਕ ਆਫ ਡਿਊਟੀ ਪੁਲਿਸ ਮੁਲਾਜ਼ਮ ਸਮੇਤ 5 ਜਣਿਆਂ ਦੀ ਮੌਤ ਦੀ ਖਬਰ ਹੈ। ਉੱਤਰੀ ਕੈਰੋਲੀਨਾ ਸੂਬੇ ‘ਚ ਹੋਈ ਗੋਲੀਬਾਰੀ ਦੇ ਮੁੱਖ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਮੀਡੀਆ ਰਿਪੋਰਟਾਂ ਦੇ ਹਵਾਲੇ ਨਾਲ ਆਈਆਂ ਖਬਰਾਂ ਮੁਤਾਬਕ ਦੋਸ਼ੀ ਨੂੰ ਜਾਰਜੀਆ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਮੇਅਰ ਮੈਰੀ-ਐਨ ਬਾਲਡਵਿਨ ਨੇ ਇਸ ਗੋਲੀਬਾਰੀ ਦੀ ਘਟਨਾ ਵਿੱਚ ਪੰਜ ਜਣਿਆਂ ਦੇ ਮਾਰੇ ਜਾਣ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਘਟਨਾ ‘ਚ ਘੱਟੋ-ਘੱਟ ਚਾਰ ਜਣੇ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਇਸ ਦੇ ਨਾਲ ਹੀ ਇਸ ਮਾਮਲੇ ਵਿੱਚ ਰੈਲੇ ਪੁਲਿਸ ਵਿਭਾਗ ਵੱਲੋਂ ਵੀ ਇੱਕ ਬਿਆਨ ਜਾਰੀ ਕੀਤਾ ਗਿਆ ਹੈ। ਘਟਨਾ ਵਾਲੇ ਇਲਾਕੇ ਦੇ ਲੋਕਾਂ ਨੂੰ ਜ਼ਰੂਰੀ ਕੰਮ ਤੋਂ ਬਿਨਾਂ ਘਰਾਂ ਤੋਂ ਬਾਹਰ ਨਾ ਨਿਕਲਣ ਦੀ ਚਿਤਾਵਨੀ ਦਿੱਤੀ ਗਈ ਹੈ। ਪੂਰੇ ਇਲਾਕੇ ਵਿੱਚ ਸਖ਼ਤੀ ਵਧਾ ਦਿੱਤੀ ਗਈ ਹੈ। ਇਸ ਤੋਂ ਇਲਾਵਾ ਉੱਤਰੀ ਕੈਰੋਲੀਨਾ (North Carolina) ਦੇ ਗਵਰਨਰ ਰਾਏ ਕੂਪਰ ਨੇ ਵੀ ਇਸ ਮਾਮਲੇ ਵਿੱਚ ਸ਼ਹਿਰ ਦੇ ਮੇਅਰ ਨਾਲ ਗੱਲ ਕੀਤੀ ਹੈ ਅਤੇ ਪੂਰੇ ਇਲਾਕੇ ਵਿੱਚ ਸਖ਼ਤ ਕਾਨੂੰਨ ਵਿਵਸਥਾ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਹਨ। The post ਅਮਰੀਕਾ ਦੇ ਉੱਤਰੀ ਕੈਰੋਲੀਨਾ ਦੇ ਰਿਹਾਇਸ਼ੀ ਇਲਾਕੇ ‘ਚ ਗੋਲੀਬਾਰੀ, ਪੁਲਿਸ ਮੁਲਾਜ਼ਮ ਸਮੇਤ 5 ਜਣਿਆਂ ਦੀ ਮੌਤ appeared first on TheUnmute.com - Punjabi News. Tags:
|
ਸੋਹਣੀਆਂ ਕੁੜੀਆਂ ਦੇ ਮੁਕਾਬਲੇ ਦੇ ਪੋਸਟਰ ਵਾਇਰਲ ਹੋਣ ਮਗਰੋਂ ਬਠਿੰਡਾ ਪੁਲਿਸ ਵਲੋਂ ਐੱਫ.ਆਈ.ਆਰ. ਦਰਜ Friday 14 October 2022 07:27 AM UTC+00 | Tags: bathinda bathinda-police breaking-news punjab social-media ਚੰਡੀਗੜ੍ਹ 14 ਅਕਤੂਬਰ 2022: ਬੀਤੇ ਦਿਨੀ ਪੰਜਾਬ ਦੇ ਬਠਿੰਡਾ ‘ਚ 23 ਅਕਤੂਬਰ ਨੂੰ ਹੋਣ ਵਾਲੇ ਸੁੰਦਰਤਾ ਮੁਕਾਬਲੇ ਦੀ ਇਸ਼ਤਿਹਾਰਬਾਜ਼ੀ ਵਾਲੇ ਪੋਸਟਰ ਸੋਸ਼ਲ ਮੀਡਿਆ ‘ਚ ਕਾਫੀ ਵਾਇਰਲ ਹੋ ਰਿਹਾ ਸੀ | ਇਸਦੇ ਨਾਲ ਹੀ ਪੋਸਟਰ ਨੂੰ ਲੈ ਕੇ ਵਿਵਾਦ ਪੈਦਾ ਹੋਣ ਤੋਂ ਬਾਅਦ ਪੁਲਿਸ ਨੇ ਐੱਫ.ਆਈ.ਆਰ. ਦਰਜ ਕਰ ਲਈ ਹੈ। ਪੋਸਟਰਾਂ ‘ਚ ਇਸ਼ਤਿਹਾਰ ਦਿੱਤਾ ਗਿਆ ਸੀ ਕਿ ਜੇਤੂ ਲੜਕੀ ਨੂੰ ਇਕ ਕੈਨੇਡੀਅਨ ਐਨ.ਆਰ.ਆਈ. ਨਾਲ ਵਿਆਹ ਕਰਨ ਦਾ ਮੌਕਾ ਦਿੱਤਾ ਜਾਵੇਗਾ। The post ਸੋਹਣੀਆਂ ਕੁੜੀਆਂ ਦੇ ਮੁਕਾਬਲੇ ਦੇ ਪੋਸਟਰ ਵਾਇਰਲ ਹੋਣ ਮਗਰੋਂ ਬਠਿੰਡਾ ਪੁਲਿਸ ਵਲੋਂ ਐੱਫ.ਆਈ.ਆਰ. ਦਰਜ appeared first on TheUnmute.com - Punjabi News. Tags:
|
CM ਮਨੋਹਰ ਲਾਲ ਖੱਟਰ ਚਾਹੁੰਦੇ ਹਨ ਕਿ SYL ਨਹਿਰ ਬਿਨਾਂ ਪਾਣੀ ਦੇ ਵਹੇ : ਸੁਖਬੀਰ ਬਾਦਲ Friday 14 October 2022 07:46 AM UTC+00 | Tags: akali-dal-president-sukhbir-singh-badal breaking-news haryana haryana-cm haryana-government punjab-congress shiromani-akali-dal sukhbir-singh-badal sutlej-yamuna-link syl-canal syl-canal-issue ਚੰਡੀਗੜ੍ਹ 14 ਅਕਤੂਬਰ 2022: ਸਤਲੁਜ-ਯਮੁਨਾ ਲਿੰਕ (SYL) ਨੂੰ ਲੈ ਕੇ ਅੱਜ ਪੰਜਾਬ-ਹਰਿਆਣਾ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਜਾਰੀ ਹੈ | ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕੀਤਾ ਕਿ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਚਾਹੁੰਦੇ ਹਨ ਕਿ ਐੱਸ.ਵਾਈ.ਐੱਲ ਨਹਿਰ ਬਿਨਾਂ ਪਾਣੀ ਦੇ ਵਹੇ । ਇਹ ਪੰਜਾਬ ਲਈ ਸਦਾ ਹੀ ਤ੍ਰਾਸਦੀ ਰਹੀ ਹੈ। ਦਰਿਆਈ ਪਾਣੀ ਸਮੇਤ ਸਾਰੇ ਮੁੱਦਿਆਂ ‘ਤੇ ਪੰਜਾਬ ਦੇ ਜਾਇਜ਼ ਹੱਕਾਂ ਨੂੰ ਖੋਹਣ ਲਈ ਉਸਾਰੀ ਪ੍ਰਬੰਧਾਂ, ਏ.ਐੱਸ.ਟੀ.ਡੀ (ASTD) ਕਾਨੂੰਨਾਂ, ਰੀਤੀ-ਰਿਵਾਜਾਂ ਅਤੇ ਮਿਸਾਲਾਂ ਦੀ ਉਲੰਘਣਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਐੱਸ.ਵਾਈ.ਐੱਲ (SYL) ਦਾ ਮੁੱਦਾ ਹਮੇਸ਼ਾ ਲਈ ਖ਼ਤਮ ਹੋ ਗਿਆ ਹੈ। ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਸਰਕਾਰ ਨੇ ਐਕਵਾਇਰ ਕੀਤੀ ਜ਼ਮੀਨ ਉਸ ਦੇ ਅਸਲ ਮਾਲਕਾਂ ਨੂੰ ਵਾਪਸ ਕਰਕੇ ਇਸ ਨੂੰ ਬੰਦ ਕਰਕੇ ਹਮੇਸ਼ਾ ਲਈ ਦਫ਼ਨ ਕਰ ਦਿੱਤਾ। ਇਸ ਤਰ੍ਹਾਂ ਅਕਾਲੀ ਦਲ ਸਰਕਾਰ ਨੇ ਇਸ ਨੂੰ ਮੁੜ ਖੋਲ੍ਹਣ ਦੀ ਕੋਸ਼ਿਸ਼ ਕਰਨ ਦੇ ਸਾਰੇ ਮੌਕੇ ਬੰਦ ਕਰ ਦਿੱਤੇ ਸਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਕੇਜਰੀਵਾਲ ਦੇ ਦਬਾਅ ਅੱਗੇ ਨਹੀਂ ਝੁਕਣਾ ਚਾਹੀਦਾ। ਭਗਵੰਤ ਮਾਨ ਦਾ ਹਰਿਆਣਾ ਦੇ ਮੁੱਖ ਮੰਤਰੀ ਨਾਲ ਦਰਿਆਈ ਪਾਣੀਆਂ ‘ਤੇ ਗੱਲਬਾਤ ਕਰਨ ਲਈ ਕੁਝ ਵੀ ਨਹੀਂ ਹੈ ਕਿਉਂਕਿ ਹਰਿਆਣਾ ਗੈਰ ਰਿਪੇਰੀਅਨ ਸੂਬਾ ਹੈ ਅਤੇ ਪੰਜਾਬ ਦੇ ਦਰਿਆਵਾਂ ‘ਤੇ ਇਸ ਦਾ ਕੋਈ ਹੱਕ ਨਹੀਂ ਹੈ ਐੱਸ.ਵਾਈ.ਐੱਲ ਨਹਿਰ ‘ਤੇ ਕਿਸੇ ਵੀ ਮੀਟਿੰਗ ਦਾ ਪੰਜਾਬੀਆਂ ਅਤੇ ਅਕਾਲੀ ਦਲ ਵੱਲੋਂ ਸਖ਼ਤ ਵਿਰੋਧ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੂੰ ਐੱਸ.ਵਾਈ.ਐੱਲ ਮੁੱਦਾ ਮੁੜ ਖੋਲ੍ਹਣ ਤੋਂ ਇਨਕਾਰ ਕਰਨਾ ਚਾਹੀਦਾ ਹੈ।
The post CM ਮਨੋਹਰ ਲਾਲ ਖੱਟਰ ਚਾਹੁੰਦੇ ਹਨ ਕਿ SYL ਨਹਿਰ ਬਿਨਾਂ ਪਾਣੀ ਦੇ ਵਹੇ : ਸੁਖਬੀਰ ਬਾਦਲ appeared first on TheUnmute.com - Punjabi News. Tags:
|
ਪਲਵਲ ਦੇ ਜੰਗਲ 'ਚ ਬਣੇ ਗੋਦਾਮ 'ਚ ਛਾਪੇਮਾਰੀ ਕਰਨ ਟਰੈਕਟਰ 'ਤੇ ਪਹੁੰਚੀ ਸੀਜੀਐੱਸਟੀ ਟੀਮ, 10 ਕਰੋੜ ਦੇ ਨਜਾਇਜ਼ ਪਟਾਕੇ ਜ਼ਬਤ Friday 14 October 2022 08:11 AM UTC+00 | Tags: additional-commissioner-evgan-rajesh-kumar breaking-news central-goods-and-services-tax cgst-commissionerate-faridabad cgst-team diwali faridabad haryana illegal-firecrackers india-news news ngt palwal-forest supreme-court ਚੰਡੀਗੜ੍ਹ 14 ਅਕਤੂਬਰ 2022: ਹਰਿਆਣਾ ‘ਚ ਸੁਪਰੀਮ ਕੋਰਟ ਦੀ ਪਾਬੰਦੀ ਦੇ ਬਾਵਜੂਦ ਨਜਾਇਜ਼ ਪਟਾਕੇ ਵੇਚਣ ਲਈ ਅਜਿਹਾ ਤਰੀਕਾ ਅਪਣਾਇਆ ਗਿਆ ਕਿ ਹਰ ਕੋਈ ਦੰਗ ਰਹਿ ਜਾਵੇਗਾ। ਫਰੀਦਾਬਾਦ ਦੇ ਨੇੜੇ ਪਲਵਲ (Palwal) ਦੇ ਬਘੋਲਾ ਪਿੰਡ ਦੇ ਕੋਲ ਜੰਗਲ ਵਿੱਚ ਦੂਰ ਤੱਕ ਫੈਲੇ ਪਾਣੀ ਦੇ ਵਿਚਕਾਰ ਇੱਕ ਟਾਪੂ ਵਰਗੀ ਜਗ੍ਹਾ ‘ਤੇ ਗੋਦਾਮ ਬਣਾ ਕੇ ਗੈਰ-ਕਾਨੂੰਨੀ ਤਰੀਕੇ ਨਾਲ ਕਰੋੜਾਂ ਦੇ ਪਟਾਕੇ ਭਰੇ ਗਏ। ਸੀਜੀਐਸਟੀ (CGST) ਟੀਮ ਨੂੰ ਰੇਡ ਕਰਨ ਲਈ ਪਾਣੀ ਦੇ ਵਿਚਕਾਰ ਟਰੈਕਟਰ ਰਾਹੀਂ ਜਾਣਾ ਪਿਆ। ਸੀਜੀਐਸਟੀ ਟੀਮ ਨੇ ਇਨ੍ਹਾਂ 21 ਗੋਦਾਮਾਂ ਤੋਂ 50.88 ਲੱਖ ਰੁਪਏ ਦੀ ਨਕਦੀ ਤੋਂ ਇਲਾਵਾ 10 ਕਰੋੜ ਰੁਪਏ ਦੇ ਪਟਾਕੇ ਜ਼ਬਤ ਕੀਤੇ ਹਨ। ਦੱਸਿਆ ਜਾ ਰਿਹਾ ਹੈ ਕਿ ਟੀਮ ਨੂੰ ਸੂਚਨਾ ਮਿਲੀ ਸੀ ਕਿ ਪਲਵਲ ਦੇ ਬਘੋਲਾ ਪਿੰਡ ਨੇੜੇ ਇੱਕ ਕੰਪਨੀ ਪਾਬੰਦੀ ਦੇ ਬਾਵਜੂਦ ਗੋਦਾਮ ਵਿੱਚ ਪਟਾਕੇ ਵੇਚ ਰਹੀ ਹੈ, ਇਸਤੋਂ ਬਾਅਦ ਕੇਂਦਰੀ ਵਸਤੂ ਅਤੇ ਸੇਵਾ ਕਰ (ਸੀਜੀਐਸਟੀ) ਕਮਿਸ਼ਨਰੇਟ ਫਰੀਦਾਬਾਦ ਦੀ ਟੀਮ ਗੈਰ-ਕਾਨੂੰਨੀ ਪਟਾਕਿਆਂ ਅਤੇ ਜੀਐਸਟੀ ਦੀ ਅਦਾਇਗੀ ਕੀਤੇ ਬਿਨਾਂ ਪਟਾਕੇ ਵੇਚਣ ਦੀ ਸੂਚਨਾ ‘ਤੇ ਟਰੈਕਟਰਾਂ ‘ਤੇ ਰਵਾਨਾ ਹੋਈ ਅਤੇ ਛਾਪੇਮਾਰੀ ਕੀਤੀ ਗਈ | ਇਹ ਛਾਪੇਮਾਰੀ ਵਧੀਕ ਕਮਿਸ਼ਨਰ ਇਵਗਨ ਰਾਜੇਸ਼ ਕੁਮਾਰ ਦੀ ਅਗਵਾਈ ਹੇਠ 4 ਟੀਮਾਂ ਬਣਾ ਕੇ ਕੀਤੀ ਗਈ ਹੈ । 10 ਅਕਤੂਬਰ ਨੂੰ ਸੁਪਰੀਮ ਕੋਰਟ ਅਤੇ ਐਨਜੀਟੀ ਨੇ ਗ੍ਰੀਨ ਪਟਾਕਿਆਂ ਨੂੰ ਛੱਡ ਕੇ ਹਰ ਤਰ੍ਹਾਂ ਦੇ ਪਟਾਕਿਆਂ ‘ਤੇ ਪਾਬੰਦੀ ਲਗਾ ਦਿੱਤੀ ਸੀ। ਇਸ ਸਬੰਧੀ ਹਰਿਆਣਾ ਰਾਜ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਆਦੇਸ਼ ਦਿੱਤੇ ਗਏ ਹਨ। ਇਹ ਹੁਕਮ ਐਨਸੀਆਰ ਨਾਲ ਲੱਗਦੇ ਹਰਿਆਣਾ ਦੇ ਖੇਤਰਾਂ ਵਿੱਚ ਲਾਗੂ ਹਨ। The post ਪਲਵਲ ਦੇ ਜੰਗਲ ‘ਚ ਬਣੇ ਗੋਦਾਮ ‘ਚ ਛਾਪੇਮਾਰੀ ਕਰਨ ਟਰੈਕਟਰ ‘ਤੇ ਪਹੁੰਚੀ ਸੀਜੀਐੱਸਟੀ ਟੀਮ, 10 ਕਰੋੜ ਦੇ ਨਜਾਇਜ਼ ਪਟਾਕੇ ਜ਼ਬਤ appeared first on TheUnmute.com - Punjabi News. Tags:
|
ਕੇਂਦਰ ਹਰਿਆਣਾ ਨੂੰ ਯਮੁਨਾ ਤੋਂ ਪਾਣੀ ਦੇ ਦੇਵੇ, ਸਾਡੇ ਕੋਲ ਪਾਣੀ ਨਹੀਂ : CM ਭਗਵੰਤ ਮਾਨ Friday 14 October 2022 08:38 AM UTC+00 | Tags: aam-aadmi-party bhagwant-mann bjp breaking-news capt-amarinder-singh chandigarh cm-bhagwant-mann haryana news punjab-bjp punjab-congress punjab-government-over-syl-issue punjab-news sutlej-yamuna-link sutlej-yamuna-link-canal sutlej-yamuna-link-canal-issue syl syl-canal-issue syl-issue the-unmute-breaking-news the-unmute-latest-news the-unmute-update ਚੰਡੀਗੜ੍ਹ 14 ਅਕਤੂਬਰ 2022: ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਵਿਚਾਲੇ ਸਤਲੁਜ-ਯਮੁਨਾ ਲਿੰਕ (SYL) ਮੁੱਦੇ 'ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਮੀਟਿੰਗ ਬੇਸਿੱਟਾ ਰਹੀ | ਉਨ੍ਹਾਂ ਕਿਹਾ ਕਿ 1981 ਵੇਲੇ ਜਦੋਂ ਐਗਰੀਮੈਂਟ ਹੋਇਆ ਪੰਜਾਬ ਵਿਚ 18.56 ਐੱਮ.ਏ.ਐੱਫ (MAF) ਸੀ ਜੋ ਕਿ ਹੁਣ 12.63 ਰਹਿ ਗਿਆ ਹੈ, ਫਿਰ ਉਸ ਵੇਲੇ ਦੇ ਐਗਰੀਮੈਂਟ ਨੂੰ ਅਸੀ ਕਿਵੇਂ ਲਾਗੂ ਕਰ ਦੇਈਏ, ਕਿਉਂਕਿ ਸਾਡੇ ਕੋਲ ਪਾਣੀ ਨਹੀਂ | ਇਸ ਦੌਰਾਨ ਭਗਵੰਤ ਮਾਨ ਨੇ ਮੀਟਿੰਗ ਤੋਂ ਬਾਅਦ ਕਿਹਾ ਕਿ ਸਾਡੇ ਕੋਲ ਹਰਿਆਣਾ ਨੂੰ ਪਾਣੀ ਦੇਣ ਲਈ ਇਕ ਬੂੰਦ ਵੀ ਨਹੀਂ, ਕਿਉਂਕਿ ਪੰਜਾਬ ‘ਚ ਪਾਣੀ ਦਾ ਪੱਧਰ ਪਹਿਲਾਂ ਬਹੁਤ ਹੇਠਾਂ ਚਲਾ ਗਿਆ ਹੈ | ਮੁੱਖ ਮੰਤਰੀ ਨੇ ਕਿਹਾ ਕੇਂਦਰ ਸਰਕਾਰ ਹਰਿਆਣਾ ਯਮੁਨਾ ਤੋਂ ਪਾਣੀ ਦੇ ਦੇਵੇ | ਉਨ੍ਹਾਂ ਕਿਹਾ ਸਾਡੇ ਕੋਲ ਕੁੱਲ 12.24 ਮਿਲੀਅਨ ਏਕੜ ਫੁੱਟ ਪਾਣੀ ਹੈ ਜਦਕਿ ਹਰਿਆਣਾ ਕੋਲ 14.10 ਕੋਲ ਮਿਲੀਅਨ ਏਕੜ ਫੁੱਟ ਪਾਣੀ ਹੈ, ਜੋ ਸਾਡੇ ਤੋਂ ਵੱਧ ਹੈ | The post ਕੇਂਦਰ ਹਰਿਆਣਾ ਨੂੰ ਯਮੁਨਾ ਤੋਂ ਪਾਣੀ ਦੇ ਦੇਵੇ, ਸਾਡੇ ਕੋਲ ਪਾਣੀ ਨਹੀਂ : CM ਭਗਵੰਤ ਮਾਨ appeared first on TheUnmute.com - Punjabi News. Tags:
|
ਐੱਸ.ਵਾਈ.ਐੱਲ ਮੁੱਦੇ 'ਤੇ ਮੀਟਿੰਗ ਤੋਂ ਬਾਅਦ CM ਮਨਹੋਰ ਲਾਲ ਖੱਟਰ ਨੇ ਦਿੱਤਾ ਵੱਡਾ ਬਿਆਨ Friday 14 October 2022 08:58 AM UTC+00 | Tags: aam-aadmi-party bhagwant-mann bjp breaking-news capt-amarinder-singh chandigarh cm-bhagwant-mann haryana manohar-lal-khattar news punjab-bjp punjab-congress punjab-government-over-syl-issue punjab-news sutlej-yamuna-link sutlej-yamuna-link-canal sutlej-yamuna-link-canal-issue syl syl-canal-issue syl-issue the-unmute-breaking-news the-unmute-latest-news the-unmute-update ਚੰਡੀਗੜ੍ਹ 14 ਅਕਤੂਬਰ 2022: ਸਤਲੁਜ-ਯਮੁਨਾ ਲਿੰਕ (SYL) ਦੇ ਵਿਵਾਦ ‘ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਮੀਟਿੰਗ ਖ਼ਤਮ ਹੋ ਗਈ ਹੈ। ਇਸ ਮੀਟਿੰਗ ਤੋਂ ਬਾਅਦ ਹਰਿਆਣਾ ਦੇ ਮੁੱਖ ਮੰਤਰੀ ਮਨਹੋਰ ਲਾਲ ਖੱਟਰ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਇਸ ਮੁੱਦੇ ‘ਤੇ ਕੋਈ ਸਹਿਮਤੀ ਨਹੀਂ ਬਣੀ ਅਤੇ ਹੋਰ ਵੀ ਕਈ ਵਿਸ਼ਿਆਂ ‘ਤੇ ਗੱਲਬਾਤ ਹੋਈ।ਉਨ੍ਹਾਂ ਕਿਹਾ ਕਿ ਅਸੀਂ ਆਪਣੀ ਰਿਪੋਰਟ ਕੇਂਦਰ ਸਰਕਾਰ ਨੂੰ ਭੇਜਾਂਗੇ | ਜਿਕਰਯੋਗ ਹੈ ਕਿ ਸੁਪਰੀਮ ਕੋਰਟ ਨੇ ਦੋਵੇਂ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਮੀਟਿੰਗ ਕਰਕੇ ਐੱਸ.ਵਾਈ.ਐੱਲ ਮੁੱਦੇ ਨੂੰ ਸੁਲਝਾਉਣ ਦਾ ਰਸਤਾ ਲੱਭਣਾ ਲਈ ਕਿਹਾ ਸੀ | ਦੂਜੇ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੀਟਿੰਗ ਤੋਂ ਬਾਅਦ ਕਿਹਾ ਕਿ ਸਾਡੇ ਕੋਲ ਹਰਿਆਣਾ ਨੂੰ ਪਾਣੀ ਦੇਣ ਲਈ ਇਕ ਬੂੰਦ ਵੀ ਨਹੀਂ, ਕਿਉਂਕਿ ਪੰਜਾਬ ‘ਚ ਪਾਣੀ ਦਾ ਪੱਧਰ ਪਹਿਲਾਂ ਬਹੁਤ ਹੇਠਾਂ ਚਲਾ ਗਿਆ ਹੈ | ਮੁੱਖ ਮੰਤਰੀ ਨੇ ਕਿਹਾ ਕੇਂਦਰ ਸਰਕਾਰ ਹਰਿਆਣਾ ਯਮੁਨਾ ਤੋਂ ਪਾਣੀ ਦੇ ਦੇਵੇ, ਉਨ੍ਹਾਂ ਕਿਹਾ ਕਿ ਇਸ ਪਾਣੀ ਦੇ ਮੁੱਦੇ ‘ਤੇ ਅਸੀਂ ਹਰਿਆਣਾ ਸਰਕਾਰ ਨਾਲ ਕੇਂਦਰ ਸਰਕਾਰ ਕੋਲ ਜਾਣ ਲਈ ਤਿਆਰ ਹਾਂ | The post ਐੱਸ.ਵਾਈ.ਐੱਲ ਮੁੱਦੇ ‘ਤੇ ਮੀਟਿੰਗ ਤੋਂ ਬਾਅਦ CM ਮਨਹੋਰ ਲਾਲ ਖੱਟਰ ਨੇ ਦਿੱਤਾ ਵੱਡਾ ਬਿਆਨ appeared first on TheUnmute.com - Punjabi News. Tags:
|
ਪਾਰਟੀਆਂ ਨੂੰ ਚੰਦਾ ਦੇਣ ਸੰਬੰਧੀ ਚੁਣਾਵੀ ਬਾਂਡ ਸਕੀਮ ਵਿਰੁੱਧ ਪਟੀਸ਼ਨ 'ਤੇ ਸੁਪਰੀਮ ਕੋਰਟ 6 ਦਸੰਬਰ ਨੂੰ ਕਰੇਗੀ ਸੁਣਵਾਈ Friday 14 October 2022 09:15 AM UTC+00 | Tags: aam-aadmi-party all-india-trinamool-congress association-for-democratic-reforms bjp breaking-news communist-party-of-marxists congress electoral-bond-scheme finance-act-2017 indian-ngo-association indian-political-parties justice-br-gavai news ngo-association political-parties ਚੰਡੀਗੜ੍ਹ 14 ਅਕਤੂਬਰ 2022: ਸੁਪਰੀਮ ਕੋਰਟ ਹੁਣ 6 ਦਸੰਬਰ ਨੂੰ ਸਿਆਸੀ ਪਾਰਟੀਆਂ ਨੂੰ ਚੰਦਾ ਦੇਣ ਲਈ ਜਾਰੀ ਚੁਣਾਵੀ ਬਾਂਡ ਸਕੀਮ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ‘ਤੇ ਸੁਣਵਾਈ ਕਰੇਗਾ। ਉਸ ਦਿਨ ਅਦਾਲਤ ਜਾਂਚ ਕਰੇਗੀ ਕਿ ਕੀ ਮਾਮਲਾ ਵੱਡੇ ਬੈਂਚ ਕੋਲ ਭੇਜਿਆ ਜਾਣਾ ਚਾਹੀਦਾ ਹੈ ਜਾਂ ਨਹੀਂ। ਦੂਜੇ ਪਾਸੇ ਕੇਂਦਰ ਸਰਕਾਰ ਨੇ ਅੱਜ ਇਸ ਸਕੀਮ ਦਾ ਬਚਾਅ ਕਰਦਿਆਂ ਇਸ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ ਦੱਸਿਆ ਹੈ। ਐਨਜੀਓ ਐਸੋਸੀਏਸ਼ਨ ਫਾਰ ਡੈਮੋਕ੍ਰੇਟਿਕ ਰਿਫਾਰਮਜ਼ (ADR), ਕਮਿਊਨਿਸਟ ਪਾਰਟੀ ਆਫ ਮਾਰਕਸਵਾਦੀ (CPI-M) ਅਤੇ ਹੋਰ ਪਟੀਸ਼ਨਰਾਂ ਨੇ ਜਨਤਕ ਹਿੱਤ ਪਟੀਸ਼ਨ ਰਾਹੀਂ ਚੋਣ ਬਾਂਡ ਸਕੀਮ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਪਟੀਸ਼ਨਾਂ ‘ਚ ਇਸ ਯੋਜਨਾ ਨੂੰ ਕਾਲੇ ਧਨ ਨੂੰ ਉਤਸ਼ਾਹਿਤ ਕਰਨ ਵਾਲੀ ਦੱਸਿਆ ਗਿਆ ਹੈ। ਇਹ ਸਕੀਮ ਕੇਂਦਰ ਸਰਕਾਰ ਵੱਲੋਂ ਵਿੱਤ ਐਕਟ 2017 ਰਾਹੀਂ ਲਾਗੂ ਕੀਤੀ ਗਈ ਹੈ। ਬੇਨਾਮੀ ਚੋਣ ਬਾਂਡਾਂ ਰਾਹੀਂ ਸਿਆਸੀ ਪਾਰਟੀਆਂ ਨੂੰ ਚੋਣ ਦਾਨ ਦੇਣ ਦੀ ਵਿਵਸਥਾ ਹੈ। ਕੇਂਦਰ ਸਰਕਾਰ ਨੇ ਇਹ ਵੀ ਕਿਹਾ ਕਿ ਸਿਆਸੀ ਪਾਰਟੀਆਂ ਨੂੰ ਚੰਦਾ ਦੇਣ ਦੀ ਇਸ ਯੋਜਨਾ ਤਹਿਤ ਕਾਲਾ ਧਨ ਜਾਂ ਬੇਹਿਸਾਬੀ ਰਕਮ ਦੇਣ ਦਾ ਕੋਈ ਪ੍ਰਬੰਧ ਨਹੀਂ ਹੈ। ਜਸਟਿਸ ਬੀਆਰ ਗਵਈ ਅਤੇ ਜਸਟਿਸ ਬੀਵੀ ਨਾਗਰਥਨਾ ਦੇ ਬੈਂਚ ਨੇ ਕਿਹਾ ਕਿ ਇਹ ਗੰਭੀਰ ਮਾਮਲਾ ਹੈ। ਉਨ੍ਹਾਂ ਸੁਣਵਾਈ ਵਿੱਚ ਅਟਾਰਨੀ ਜਨਰਲ ਅਤੇ ਸਾਲਿਸਟਰ ਜਨਰਲ ਦੀ ਮਦਦ ਮੰਗੀ। ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਬੈਂਚ ਦੇ ਸਾਹਮਣੇ ਪੇਸ਼ ਕੀਤਾ ਕਿ ਇਲੈਕਟੋਰਲ ਬਾਂਡ ਰਾਹੀਂ ਚੰਦਾ ਲੈਣ ਦਾ ਤਰੀਕਾ ਪੂਰੀ ਤਰ੍ਹਾਂ ਪਾਰਦਰਸ਼ੀ ਹੈ। ਉਨ੍ਹਾਂ ਕਿਹਾ ਕਿ ਇਹ ਵਿਵਸਥਾ ਸਿਆਸੀ ਪਾਰਟੀਆਂ ਨੂੰ ਨਕਦ ਦਾਨ ਦੇਣ ਦੇ ਬਦਲ ਵਜੋਂ ਲਿਆਂਦੀ ਗਈ ਹੈ। ਇਸ ਦਾ ਮਕਸਦ ਸਿਆਸੀ ਚੰਦੇ ਦੀ ਪ੍ਰਕਿਰਿਆ ਨੂੰ ਪਾਰਦਰਸ਼ੀ ਬਣਾਉਣਾ ਹੈ। The post ਪਾਰਟੀਆਂ ਨੂੰ ਚੰਦਾ ਦੇਣ ਸੰਬੰਧੀ ਚੁਣਾਵੀ ਬਾਂਡ ਸਕੀਮ ਵਿਰੁੱਧ ਪਟੀਸ਼ਨ ‘ਤੇ ਸੁਪਰੀਮ ਕੋਰਟ 6 ਦਸੰਬਰ ਨੂੰ ਕਰੇਗੀ ਸੁਣਵਾਈ appeared first on TheUnmute.com - Punjabi News. Tags:
|
ਫਿਲੌਰ 'ਚ ਨਸ਼ੇ ਦੇ ਆਦੀ ਭਤੀਜੇ ਨੇ ਤੇਜ਼ਧਾਰ ਹਥਿਆਰਾਂ ਨਾਲ ਚਾਚੇ ਦਾ ਕੀਤਾ ਕਤਲ Friday 14 October 2022 10:08 AM UTC+00 | Tags: baldev-singh breaking-news murder-case murder-crime murder-news muthada-khurd nephew-attacked news phillaur police-station-chief-phillaur-surinder-kumar the-unmute-breaking-news the-unmute-news ਫਿਲੌਰ 14 ਅਕਤੂਬਰ 2022: ਫਿਲੌਰ (Phillaur) ਦੇ ਨਜ਼ਦੀਕੀ ਪਿੰਡ ਮੁਠੱਡਾ ਖੁਰਦ ਵਿਖੇ ਬੀਤੀ ਰਾਤ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਭਤੀਜੇ ਨੇ ਆਪਣੇ ਸਕੇ ਚਾਚੇ ‘ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਪਰਮਜੀਤ ਸਿੰਘ ਜੋ ਰਾਤ 8 ਵਜੇ ਦੇ ਕਰੀਬ ਆਪਣੇ ਘਰ ਰੋਟੀ ਖਾ ਰਿਹਾ ਸੀ ਕਿ ਉਸ ਦੇ ਭਤੀਜੇ ਨੇ ਉਸ ਦੇ ਉੱਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ । ਉਸ ਨੂੰ ਜ਼ਖਮੀ ਹਾਲਤ ਵਿਚ ਫਿਲੌਰ ਦੇ ਸਿਵਲ ਹਸਪਤਾਲ ਲਿਆਂਦਾ ਗਿਆ, ਜਿੱਥੇ ਉਸ ਨੂੰ ਡਾਕਟਰਾਂ ਨੇ ਮ੍ਰਿਤਕ ਘੋਸ਼ਿਤ ਕਰ ਦਿੱਤਾ । ਇਸ ਸਬੰਧੀ ਮ੍ਰਿਤਕ ਦੇ ਘਰਵਾਲੀ ਅਤੇ ਉਸਦੇ ਭਤੀਜੇ ਨੇ ਦੱਸਿਆ ਕਿ ਉਹ ਘਰ ਵਿੱਚ ਨਹੀਂ ਸਨ ਜੋ ਆਪਣੇ ਰਿਸ਼ਤੇਦਾਰਾਂ ਦੇ ਗਏ ਹੋਏ ਸਨ ਮਗਰੋਂ ਉਨ੍ਹਾਂ ਦੇ ਭਤੀਜੇ ਨੇ ਉਨ੍ਹਾਂ ਦੇ ਪਤੀ ‘ਤੇ ਹਮਲਾ ਕਰ ਦਿੱਤਾ | ਇਸ ਮਾਮਲੇ ਸੰਬੰਧੀ ਥਾਣਾ ਮੁਖੀ ਫਿਲੌਰ ਸੁਰਿੰਦਰ ਕੁਮਾਰ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਨੇ ਦੱਸਿਆ ਹੈ ਕਿ ਦੋਸ਼ੀ ਬਲਦੇਵ ਸਿੰਘ ਨਸ਼ੇ ਦਾ ਆਦੀ ਸੀ ਅਤੇ ਉਸ ਨੂੰ ਗੁੱਸਾ ਬਹੁਤ ਆਉਂਦਾ ਸੀ । ਬਲਦੇਵ ਸਿੰਘ ਦੇ ਗੁੱਸੇ ਕਾਰਨ ਹੀ ਉਸ ਦੀ ਘਰਵਾਲੀ ਉਸ ਨੂੰ ਛੱਡ ਕੇ ਪੇ ਕੇ ਗਈ ਹੋਈ ਸੀ, ਜਿਸਦੇ ਚੱਲਦੇ ਉਹ ਪਰਿਵਾਰ ਵਿਚ ਝਗੜਾ ਕਰਦਾ ਰਹਿੰਦਾ ਸੀ । ਉਕਤ ਭਤੀਜੇ ਨੇ ਗੁੱਸੇ ਵਿੱਚ ਆ ਕੇ ਆਪਣੇ ਸਕੇ ਚਾਚੇ ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਕੇ ਕਤਲ ਕਰ ਦਿੱਤਾ । ਉਨ੍ਹਾਂ ਦੱਸਿਆ ਕਿ ਦੋਸ਼ੀ ਨੂੰ ਗ੍ਰਿਫਤਾਰ ਕਰ ਕੇ ਉਸ ਦੇ ਖਿਲਾਫ ਕਤਲ ਦਾ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ । The post ਫਿਲੌਰ ‘ਚ ਨਸ਼ੇ ਦੇ ਆਦੀ ਭਤੀਜੇ ਨੇ ਤੇਜ਼ਧਾਰ ਹਥਿਆਰਾਂ ਨਾਲ ਚਾਚੇ ਦਾ ਕੀਤਾ ਕਤਲ appeared first on TheUnmute.com - Punjabi News. Tags:
|
Gyanvapi Case: ਗਿਆਨਵਾਪੀ ਮਾਮਲੇ 'ਚ ਅਦਾਲਤ ਵਲੋਂ ਸ਼ਿਵਲਿੰਗ ਦੀ ਕਾਰਬਨ ਡੇਟਿੰਗ ਦੀ ਮੰਗ ਰੱਦ Friday 14 October 2022 10:22 AM UTC+00 | Tags: asaduddin-owaisi asaduddin-owaisi-disagreed-with-the-court-rejecting bjp breaking-news district-court gyanvapi-case gyanvapi-case-latest-news gyanvapi-complex gyanvapi-masjid gyanvapi-masjid-case india-news jitinder-singh-bisan latest-news muslim-deligation-in-gyanvapi-case news punjabi-news the-kashi-vishwanath-dham the-unmute-breaking-news the-unmute-latest-update the-unmute-punjabi-news varanasi world-vedic-sangh ਚੰਡੀਗੜ੍ਹ 14 ਅਕਤੂਬਰ 2022: ਉੱਤਰ ਪ੍ਰਦੇਸ਼ ਸਥਿਤ ਵਾਰਾਣਸੀ ਦੀ ਗਿਆਨਵਾਪੀ ਮਸਜਿਦ (Gyanvapi Masjid) ਮਾਮਲੇ ‘ਤੇ ਜ਼ਿਲ੍ਹਾ ਅਦਾਲਤ ਨੇ ਆਪਣਾ ਫੈਸਲਾ ਸੁਣਾਇਆ ਹੈ। ਗਿਆਨਵਾਪੀ ‘ਚ ਮਿਲੇ ਕਥਿਤ ਤੌਰ ‘ਤੇ ਸ਼ਿਵਲਿੰਗ ਦੀ ਕਾਰਬਨ ਡੇਟਿੰਗ ਦੀ ਮੰਗ ਨੂੰ ਰੱਦ ਕਰ ਦਿੱਤਾ ਹੈ। ਇਸ ਮਾਮਲੇ ਵਿੱਚ ਹਿੰਦੂ ਪੱਖ ਨੇ ਸ਼ਿਵਲਿੰਗ ਦੀ ਕਾਰਬਨ ਡੇਟਿੰਗ ਦੀ ਮੰਗ ਕੀਤੀ ਸੀ, ਜਿਸ ਨੂੰ ਜ਼ਿਲ੍ਹਾ ਜੱਜ ਅਜੈ ਕ੍ਰਿਸ਼ਨ ਵਿਸ਼ਵੇਸ਼ ਦੀ ਅਦਾਲਤ ਨੇ ਰੱਦ ਕਰ ਦਿੱਤਾ। ਅਦਾਲਤ ਦੇ ਇਸ ਫੈਸਲੇ ਨੂੰ ਹਿੰਦੂ ਧਿਰ ਲਈ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ। ਕਥਿਤ ਸ਼ਿਵਲਿੰਗ ਦੀ ਕਾਰਬਨ ਡੇਟਿੰਗ ਅਤੇ ਵਿਗਿਆਨਕ ਜਾਂਚ ਦੇ ਮਾਮਲੇ ‘ਚ ਬਹਿਸ ਪੂਰੀ ਹੋਣ ਤੋਂ ਬਾਅਦ ਇਹ ਫੈਸਲਾ ਸੁਣਾਇਆ ਗਿਆ | ਦੱਸ ਦਈਏ ਕਿ ਸ਼ਿਵਲਿੰਗ ਦੇ ਆਕਾਰ ਦੀ ਕਾਰਬਨ ਡੇਟਿੰਗ ਦੀ ਅਰਜ਼ੀ ‘ਤੇ 12 ਅਕਤੂਬਰ ਨੂੰ ਜ਼ਿਲ੍ਹਾ ਜੱਜ ਡਾਕਟਰ ਅਜੇ ਕ੍ਰਿਸ਼ਨ ਵਿਸ਼ਵੇਸ਼ ਦੀ ਅਦਾਲਤ ‘ਚ ਸੁਣਵਾਈ ਹੋਈ ਸੀ। ਸੁਣਵਾਈ ਤੋਂ ਬਾਅਦ ਹੁਕਮਾਂ ਲਈ 14 ਅਕਤੂਬਰ ਯਾਨੀ ਅੱਜ ਦੀ ਤਾਰੀਖ਼ ਤੈਅ ਕੀਤੀ ਗਈ। The post Gyanvapi Case: ਗਿਆਨਵਾਪੀ ਮਾਮਲੇ 'ਚ ਅਦਾਲਤ ਵਲੋਂ ਸ਼ਿਵਲਿੰਗ ਦੀ ਕਾਰਬਨ ਡੇਟਿੰਗ ਦੀ ਮੰਗ ਰੱਦ appeared first on TheUnmute.com - Punjabi News. Tags:
|
ਚੋਣ ਕਮਿਸ਼ਨ ਵਲੋਂ ਹਿਮਾਚਲ ਪ੍ਰਦੇਸ਼ ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਾਰੀਖਾਂ ਦਾ ਐਲਾਨ, 12 ਨਵੰਬਰ ਨੂੰ ਪੈਣਗੀਆਂ ਵੋਟਾਂ Friday 14 October 2022 11:24 AM UTC+00 | Tags: aam-aadmi-party assembly-elections assembly-elections-2022 bjp breaking-news cm-bhagwant-mann congress election-commission-of-india election-news gujarat-assembly-elections himachal-pradesh himachal-pradesh-assembly-elections himachal-pradesh-vidhan igyan-bhawan-delhi india-news news the-election-commission the-election-commission-of-india the-unmute-breaking-news the-unmute-punjab the-unmute-punjabi-news the-unmute-report ਚੰਡੀਗੜ੍ਹ 14 ਅਕਤੂਬਰ 2022: ਚੋਣ ਕਮਿਸ਼ਨ ਨੇ ਅੱਜ ਹਿਮਾਚਲ ਪ੍ਰਦੇਸ਼ (Himachal Pradesh) ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਾਰੀਖਾਂ ਦਾ ਐਲਾਨ ਕਰ ਦਿੱਤਾ ਹੈ। ਹਿਮਾਚਲ ਪ੍ਰਦੇਸ਼ ਵਿੱਚ 12 ਨਵੰਬਰ ਨੂੰ ਇੱਕ ਪੜਾਅ ਵਿੱਚ ਵੋਟਿੰਗ ਹੋਵੇਗੀ। ਉਮੀਦਵਾਰ ਲਈ 17 ਅਕਤੂਬਰ ਨੂੰ ਨਾਮਜ਼ਦਗੀਆਂ ਸ਼ੁਰੂ ਹੋ ਜਾਣਗੀਆਂ। ਵੋਟਾਂ ਦੀ ਗਿਣਤੀ 8 ਦਸੰਬਰ ਨੂੰ ਹੋਵੇਗੀ। ਕਮਿਸ਼ਨ ਨੇ ਗੁਜਰਾਤ ਚੋਣਾਂ ਲਈ ਅਜੇ ਕੁਝ ਵੀ ਐਲਾਨ ਨਹੀਂ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਦੀਵਾਲੀ ਤੋਂ ਬਾਅਦ ਗੁਜਰਾਤ ਚੋਣਾਂ ਦੀਆਂ ਤਾਰੀਖਾਂ ਦਾ ਐਲਾਨ ਕੀਤਾ ਜਾਵੇਗਾ। ਹਿਮਾਚਲ ‘ਚ ਪਿਛਲੀ ਵਾਰ 9 ਨਵੰਬਰ ਨੂੰ ਚੋਣਾਂ ਹੋਈਆਂ ਸਨ, ਜਦਕਿ ਵੋਟਾਂ ਦੀ ਗਿਣਤੀ 18 ਦਸੰਬਰ ਨੂੰ ਹੋਈ ਸੀ। ਹਿਮਾਚਲ ਪ੍ਰਦੇਸ਼ (Himachal Pradesh) ਵਿੱਚ ਕੁੱਲ 68 ਵਿਧਾਨ ਸਭਾ ਸੀਟਾਂ ਹਨ। 2017 ਦੀਆਂ ਚੋਣਾਂ ਦੌਰਾਨ ਭਾਜਪਾ ਨੇ 44 ਸੀਟਾਂ ਜਿੱਤੀਆਂ ਸਨ। ਕਾਂਗਰਸ ਨੂੰ 21, ਸੀਪੀਆਈ (ਐਮ) ਨੂੰ ਇੱਕ ਸੀਟ ਮਿਲੀ। ਦੋ ਆਜ਼ਾਦ ਉਮੀਦਵਾਰ ਵੀ ਵਿਧਾਇਕ ਬਣੇ, ਜਿਨ੍ਹਾਂ ਨੇ ਭਾਜਪਾ ਸਰਕਾਰ ਦਾ ਸਮਰਥਨ ਕੀਤਾ। ਬਾਅਦ ਵਿੱਚ ਕੁਝ ਮੈਂਬਰਾਂ ਦੀ ਮੌਤ ਤੋਂ ਬਾਅਦ ਜ਼ਿਮਨੀ ਚੋਣ ਵੀ ਕਰਵਾਈ ਗਈ, ਜਿਸ ਤੋਂ ਬਾਅਦ ਸਿਆਸੀ ਸਮੀਕਰਨਾਂ ਵਿੱਚ ਮਾਮੂਲੀ ਤਬਦੀਲੀ ਆਈ। ਇਸ ਸਮੇਂ ਭਾਜਪਾ ਕੋਲ 43 ਵਿਧਾਇਕ ਹਨ ਅਤੇ ਦੋ ਆਜ਼ਾਦ ਵਿਧਾਇਕਾਂ ਨੇ ਵੀ ਭਾਜਪਾ ਨੂੰ ਸਮਰਥਨ ਦਿੱਤਾ ਸੀ | ਇਸ ਤੋਂ ਇਲਾਵਾ ਕਾਂਗਰਸ ਕੋਲ 22 ਅਤੇ ਸੀਪੀਆਈ (ਐਮ) ਕੋਲ ਇੱਕ ਸੀਟ ਹੈ। ਹਿਮਾਚਲ ਵਿਚ ਮੌਜੂਦਾ ਸਮੇਂ ਵਿਚ ਭਾਜਪਾ ਦੇ ਜੈ ਰਾਮ ਠਾਕੁਰ ਮੁੱਖ ਮੰਤਰੀ ਹਨ। ਹਿਮਾਚਲ ਵਿੱਚ ਪਿਛਲੇ ਪੰਜ ਸਾਲਾਂ ਵਿੱਚ ਤਿੰਨ ਜ਼ਿਮਨੀ ਚੋਣਾਂ ਹੋਈਆਂ, ਜਿੰਨ੍ਹਾ ਵਿੱਚ ਸੱਤਾਧਾਰੀ ਭਾਜਪਾ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ। The post ਚੋਣ ਕਮਿਸ਼ਨ ਵਲੋਂ ਹਿਮਾਚਲ ਪ੍ਰਦੇਸ਼ ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਾਰੀਖਾਂ ਦਾ ਐਲਾਨ, 12 ਨਵੰਬਰ ਨੂੰ ਪੈਣਗੀਆਂ ਵੋਟਾਂ appeared first on TheUnmute.com - Punjabi News. Tags:
|
ਪੰਜਾਬ ਪੁਲਿਸ ਨੇ ਜੇਲ੍ਹ 'ਚ ਬੰਦ ਦੋ ਗੈਂਗਸਟਰਾਂ ਵੱਲੋਂ ਦੱਸੇ ਟਿਕਾਣਿਆਂ ਤੋਂ ਛੇ ਪਿਸਤੌਲ ਕੀਤੇ ਬਰਾਮਦ Friday 14 October 2022 11:32 AM UTC+00 | Tags: aam-aadmi-party adgp-anti-gangster-task-force agtf anti-gangster-task-force gangster-deepak-tinu gurpreet-singh-bhullar news punajb-dgp-gaurav-yadav punjab-dgp punjabi-news punjab-police punjab-police-india the-unmute-latest-update the-unmute-punjab ਚੰਡੀਗੜ੍ਹ/ਫਤਿਹਗੜ੍ਹ ਸਾਹਿਬ 14 ਅਕਤੂਬਰ 2022: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਜੰਗ ਦੌਰਾਨ ਪੰਜਾਬ ਪੁਲਿਸ (Punjab Police) ਵੱਲੋਂ ਅੱਜ ਜੇਲ੍ਹ ‘ਚ ਬੰਦ ਦੋ ਗੈਂਗਸਟਰਾਂ ਵੱਲੋਂ ਦੱਸੇ ਵੱਖ-ਵੱਖ ਟਿਕਾਣਿਆਂ ਤੋਂ ਦੋ ਵਿਦੇਸ਼ੀ ਪਿਸਤੌਲਾਂ ਸਮੇਤ ਛੇ ਪਿਸਤੌਲ ਬਰਾਮਦ ਕੀਤੇ ਗਏ ਹਨ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਆਸਟ੍ਰੀਆ ਦਾ ਬਣਿਆ 9ਐਮ.ਐਮ. ਗਲੌਕ ਪਿਸਤੌਲ, ਚੀਨ ਦਾ ਬਣਿਆ ਸੀਐਫ-98 ਪਿਸਤੌਲ ਅਤੇ ਚਾਰ ਦੇਸੀ .315 ਬੋਰ ਦੇ ਪਿਸਤੌਲਾਂ ਸਮੇਤ 12 ਜਿੰਦਾ ਕਾਰਤੂਸ ਸ਼ਾਮਲ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀ.ਆਈ.ਜੀ.) ਰੋਪੜ ਰੇਂਜ-ਕਮ-ਐਂਟੀ-ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐੱਫ.) ਗੁਰਪ੍ਰੀਤ ਸਿੰਘ ਭੁੱਲਰ (Gurpreet Singh Bhullar) ਨੇ ਦੱਸਿਆ ਕਿ ਤਰਨਜੋਤ ਸਿੰਘ ਉਰਫ਼ ਤੰਨਾ ਨੂੰ ਥਾਣਾ ਸਰਹਿੰਦ ਵਿਖੇ ਧਾਰਾ 384, 120ਬੀ ਅਤੇ 25/54/59 ਤਹਿਤ ਦਰਜ ਐਫਆਈਆਰ ਨੰਬਰ 117 ਮਿਤੀ 29.07.2022 ਵਿੱਚ ਨਾਮਜ਼ਦ ਕੀਤਾ ਗਿਆ ਸੀ। ਉਹਨਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਇਹ ਖੁਲਾਸਾ ਹੋਇਆ ਕਿ ਤੰਨਾ ਨੂੰ ਪਾਕਿਸਤਾਨ ਸਥਿਤ ਆਈਐਸਵਾਈਐਫ ਦੇ ਮੁਖੀ ਲਖਬੀਰ ਸਿੰਘ ਰੋਡੇ ਉਰਫ਼ ਬਾਬਾ ਵੱਲੋਂ ਸਰਹੱਦ ਪਾਰੋਂ ਭੇਜੀ 11 ਆਧੁਨਿਕ ਹਥਿਆਰਾਂ ਦੀ ਖੇਪ ਮਿਲੀ ਸੀ, ਜਿਸ ਵਿੱਚੋਂ ਪੁਲਿਸ ਨੇ 9 ਹਥਿਆਰ ਬਰਾਮਦ ਕੀਤੇ ਹਨ ਅਤੇ ਦੋ ਅਜੇ ਵੀ ਉਸ ਕੋਲ ਸਨ। ਉਹਨਾਂ ਅੱਗੇ ਕਿਹਾ ਕਿ ਇਸ ਉਪਰੰਤ ਲੋਪੋਕੇ, ਅੰਮ੍ਰਿਤਸਰ ਵਿੱਚ ਉਸਦੇ ਦੋਸਤ ਦੇ ਘਰੋਂ ਇੱਕ ਸੀਐਫ-98 ਪਿਸਤੌਲ ਅਤੇ ਦੋ .315. ਬੋਰ ਦੇ ਪਿਸਤੌਲ ਬਰਾਮਦ ਕੀਤੇ ਗਏ। ਐਸਐਸਪੀ ਫ਼ਤਿਹਗੜ੍ਹ ਸਾਹਿਬ ਡਾ. ਰਵਜੋਤ ਗਰੇਵਾਲ ਨੇ ਦੱਸਿਆ ਕਿ ਤਰਨਜੋਤ ਤੰਨਾ ਦੇ ਖੁਲਾਸੇ ‘ਤੇ ਪੁਲਿਸ ਵੱਲੋਂ ਕਪੂਰਥਲਾ ਜੇਲ੍ਹ ਤੋਂ ਇੱਕ ਹੋਰ ਗੈਂਗਸਟਰ ਜਸਪਾਲ ਸਿੰਘ ਉਰਫ਼ ਜੱਸੀ ਨੂੰ ਵੀ ਲਿਆਂਦਾ ਗਿਆ ਅਤੇ ਹੁਸ਼ਿਆਰਪੁਰ ਤੋਂ ਉਸਦੇ ਇੱਕ ਸਾਥੀ ਲਾਡੀ ਦੇ ਘਰੋਂ ਦੋ ਦੇਸੀ ਪਿਸਤੌਲਾਂ ਸਮੇਤ ਬਾਕੀ ਰਹਿੰਦਾ ਗਲੌਕ ਪਿਸਤੌਲ ਬਰਾਮਦ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਬਰਾਮਦਗੀ ਨਾਲ ਸੀਆਈਏ ਫਤਿਹਗੜ੍ਹ ਸਾਹਿਬ ਦੀ ਟੀਮ ਨੇ ਲਖਬੀਰ ਰੋਡੇ ਵੱਲੋਂ ਪਾਕਿਸਤਾਨ ਤੋਂ ਭੇਜੀ ਗਈ ਹਥਿਆਰਾਂ ਦੀ ਖੇਪ ਵਿੱਚ ਸ਼ਾਮਲ ਸਾਰੇ ਹਥਿਆਰਾਂ ਨੂੰ ਬਰਾਮਦ ਕਰ ਲਿਆ ਹੈ।ਦੱਸਣਯੋਗ ਹੈ ਕਿ ਤਰਨਜੋਤ ਤੰਨਾ ਦਾ ਨਾਂ ਹਾਲ ਹੀ ਵਿੱਚ ਜ਼ਿਲ੍ਹਾ ਬਠਿੰਡਾ ਨਾਲ ਸਬੰਧਤ ਇੱਕ ਫਿਰੌਤੀ ਕੇਸ ਵਿੱਚ ਵੀ ਸਾਹਮਣੇ ਆਇਆ ਸੀ, ਜਿਸ ਵਿੱਚ ਗੋਲਡੀ ਬਰਾੜ, ਮਨਪ੍ਰੀਤ ਉਰਫ਼ ਮੰਨਾ ਅਤੇ ਤਰਨਜੋਤ ਉਰਫ਼ ਤੰਨਾ ਨੇ ਬਠਿੰਡਾ ਦੇ ਇੱਕ ਕਾਰੋਬਾਰੀ ਤੋਂ ਫਿਰੌਤੀ ਲਈ ਸੀ। ਇਸ ਮਾਮਲੇ ਵਿੱਚ ਦਿੱਲੀ ਸਪੈਸ਼ਲ ਸੈੱਲ ਵੱਲੋਂ ਗ੍ਰਿਫ਼ਤਾਰ ਕੀਤੇ ਸ਼ੂਟਰਾਂ ਨੇ ਤੰਨਾ ਦਾ ਨਾਂ ਉਜਾਗਰ ਕੀਤਾ ਸੀ। ਜ਼ਿਕਰਯੋਗ ਹੈ ਕਿ ਸਰਹੱਦ ਪਾਰ ਉਨ੍ਹਾਂ ਦੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ। The post ਪੰਜਾਬ ਪੁਲਿਸ ਨੇ ਜੇਲ੍ਹ ‘ਚ ਬੰਦ ਦੋ ਗੈਂਗਸਟਰਾਂ ਵੱਲੋਂ ਦੱਸੇ ਟਿਕਾਣਿਆਂ ਤੋਂ ਛੇ ਪਿਸਤੌਲ ਕੀਤੇ ਬਰਾਮਦ appeared first on TheUnmute.com - Punjabi News. Tags:
|
ਅਗਾਮੀ ਟੀ-20 ਵਿਸ਼ਵ ਕੱਪ ਲਈ ਬੁਮਰਾਹ ਦੀ ਜਗ੍ਹਾ ਮੁਹੰਮਦ ਸ਼ਮੀ ਨੂੰ ਭਾਰਤੀ ਟੀਮ 'ਚ ਕੀਤਾ ਸ਼ਾਮਲ Friday 14 October 2022 11:47 AM UTC+00 | Tags: aam-aadmi-party bowler-jasprit-bumrah breaking-news bumrah control-for-cricket-in-india deepak-chahar fast-bowler-jasprit-bumrah icc jaspreet-bumrah mohammad-shami mohammad-siraj news shardul-thakur t20-world-cup t20-world-cup-2022 t20-world-cup-2022-australia the-unmute-breaking-news the-unmute-punjab ਚੰਡੀਗੜ੍ਹ 14 ਅਕਤੂਬਰ 2022: ਮੁਹੰਮਦ ਸ਼ਮੀ (Mohammad Shami) ਨੂੰ ਆਉਣ ਵਾਲੇ ਟੀ-20 ਵਿਸ਼ਵ ਕੱਪ ਲਈ ਭਾਰਤੀ ਟੀਮ ‘ਚ ਸ਼ਾਮਲ ਕੀਤਾ ਗਿਆ ਹੈ। ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਨੇ ਸ਼ੁੱਕਰਵਾਰ 14 ਅਕਤੂਬਰ ਨੂੰ ਇਸ ਦਾ ਐਲਾਨ ਕੀਤਾ ਹੈ । ਸ਼ਮੀ ਨੂੰ ਅਨੁਭਵੀ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ (Jasprit Bumrah) ਦੀ ਜਗ੍ਹਾ ਟੀਮ ‘ਚ ਸ਼ਾਮਲ ਕੀਤਾ ਗਿਆ ਹੈ। ਬੁਮਰਾਹ ਸੱਟ ਕਾਰਨ ਟੂਰਨਾਮੈਂਟ ਤੋਂ ਬਾਹਰ ਹੋ ਗਏ ਹਨ । ਸ਼ਮੀ ਤੋਂ ਇਲਾਵਾ ਮੁਹੰਮਦ ਸਿਰਾਜ ਅਤੇ ਸ਼ਾਰਦੁਲ ਠਾਕੁਰ ਨੂੰ ਸਟੈਂਡਬਾਏ ਖਿਡਾਰੀਆਂ ਦੀ ਸੂਚੀ ‘ਚ ਰੱਖਿਆ ਗਿਆ ਹੈ। ਸਿਰਾਜ ਅਤੇ ਸ਼ਾਰਦੁਲ ਨੂੰ ਦੀਪਕ ਚਾਹਰ ਦੇ ਸੱਟ ਤੋਂ ਬਾਅਦ ਅਤੇ ਸ਼ਮੀ ਨੂੰ ਮੁੱਖ ਟੀਮ ‘ਚ ਸ਼ਾਮਲ ਕੀਤੇ ਜਾਣ ਤੋਂ ਬਾਅਦ ਜਗ੍ਹਾ ਦਿੱਤੀ ਗਈ ਹੈ। ਸਿਰਾਜ ਅਤੇ ਸ਼ਾਰਦੁਲ ਨੇ ਦੱਖਣੀ ਅਫਰੀਕਾ ਖਿਲਾਫ ਘਰੇਲੂ ਸੀਰੀਜ਼ ‘ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਸੀ। ਸਿਰਾਜ ਨੂੰ ਵਨਡੇ ਸੀਰੀਜ਼ ‘ਚ ਪਲੇਅਰ ਆਫ ਦਿ ਟੂਰਨਾਮੈਂਟ ਚੁਣਿਆ ਗਿਆ। ਅੱਠਵਾਂ ਟੀ-20 ਵਿਸ਼ਵ ਕੱਪ 16 ਅਕਤੂਬਰ ਤੋਂ ਆਸਟਰੇਲੀਆ ਵਿੱਚ ਸ਼ੁਰੂ ਹੋਵੇਗਾ। ਇਸ ਵਿਸ਼ਵ ਕੱਪ ਵਿਚ 29 ਦਿਨਾਂ ‘ਚ ਕੁੱਲ 45 ਮੈਚ ਖੇਡੇ ਜਾਣਗੇ। ਭਾਰਤੀ ਟੀਮ 15 ਸਾਲ ਬਾਅਦ ਇਸ ਟੂਰਨਾਮੈਂਟ ਨੂੰ ਜਿੱਤਣ ਲਈ ਉਤਰੇਗੀ। ਭਾਰਤੀ ਟੀਮ 2007 ਤੋਂ ਬਾਅਦ ਟੀ-20 ਵਿਸ਼ਵ ਕੱਪ ‘ਚ ਚੈਂਪੀਅਨ ਨਹੀਂ ਬਣ ਸਕੀ ਹੈ। The post ਅਗਾਮੀ ਟੀ-20 ਵਿਸ਼ਵ ਕੱਪ ਲਈ ਬੁਮਰਾਹ ਦੀ ਜਗ੍ਹਾ ਮੁਹੰਮਦ ਸ਼ਮੀ ਨੂੰ ਭਾਰਤੀ ਟੀਮ ‘ਚ ਕੀਤਾ ਸ਼ਾਮਲ appeared first on TheUnmute.com - Punjabi News. Tags:
|
ਬਠਿੰਡਾ ਵਿਖੇ ਸੁੰਦਰਤਾ ਮੁਕਾਬਲੇ ਦਾ ਪੋਸਟਰ ਲਗਾਉਣ ਦੀ ਕਾਰਵਾਈ ਨਿੰਦਣਯੋਗ: ਡਾ.ਬਲਜੀਤ ਕੌਰ Friday 14 October 2022 11:54 AM UTC+00 | Tags: aam-aadmi-party bathinda bathinda-police bathinda-police-station bathinda-poster-issue breaking-news cm-bhagwant-mann dr-baljit-kaur dr-baljit-kaur-news news nri-in-bathinda punjab social-media ਚੰਡੀਗੜ੍ਹ 14 ਅਕਤੂਬਰ 2022: ਸੁੰਦਰਤਾ ਮੁਕਾਬਲੇ ਦੇ ਨਾਂ ਹੇਠ ਬਠਿੰਡਾ (Bathinda) ਵਿਖੇ ਇੱਕ ਐਨ.ਆਰ.ਆਈ ਵੱਲੋਂ ਜਾਤੀ ਵਿਸ਼ੇਸ਼ ਦੀ ਲੜਕੀ ਨਾਲ ਵਿਆਹ ਕਰਵਾਉਣ ਲਈ ਲੜਕੀ ਦੀ ਚੋਣ ਕਰਨ ਹਿੱਤ ਸੁੰਦਰਤਾ ਮੁਕਾਬਲੇ ਦੇ ਫਲੈਕਸ ਲਾਉਣ ਦੀ ਕਾਰਵਾਈ ਅਤਿ ਨਿੰਦਣਯੋਗ ਹੈ। ਉਕਤ ਪ੍ਰਗਟਾਵਾ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ (Dr. Baljit Kaur) ਨੇ ਅੱਜ ਇੱਥੇ ਕੀਤਾ। ਇਸਤਰੀ ਤੇ ਬਾਲ ਵਿਕਾਸ ਮੰਤਰੀ ਨੇ ਇਸ ਮਾਮਲੇ ਸਬੰਧੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਡਾਇਰੈਕਟਰ ਨੂੰ ਹੁਕਮ ਦਿੱਤੇ ਕਿ ਉਹ ਇਸ ਮਾਮਲੇ ਦੀ ਜਾਂਚ ਕਰਕੇ ਰਿਪੋਰਟ ਜਲਦ ਤੋਂ ਜਲਦ ਪੇਸ਼ ਕਰਨ। ਇਸ ਦੇ ਨਾਲ ਹੀ ਡਿਪਟੀ ਕਮਿਸ਼ਨਰ ਬਠਿੰਡਾ ਨੂੰ ਨਿਰਦੇਸ਼ ਦਿੱਤੇ ਕਿ ਔਰਤਾਂ ਦੀ ਅਸ਼ਲੀਲ ਪ੍ਰਤੀਨਿਧਤਾ (ਪ੍ਰਬੰਧਨ) ਐਕਟ, 1986 ਦੀ ਧਾਰਾ 4 ਅਨੁਸਾਰ ਲੜਕੀਆਂ ਦੇ ਸੁੰਦਰਤਾ ਮੁਕਾਬਲੇ ਸਬੰਧੀ ਵਿਵਾਦਤ ਫਲੈਕਸ ਲਗਾਉਣ ਵਾਲਿਆਂ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇ। ਜਿਸ ਉਪਰੰਤ ਵਿਵਾਦਤ ਫਲੈਕਸ ਲਗਾਉਣ ਵਾਲਿਆਂ ਖਿਲਾਫ ਐਫ.ਆਈ.ਆਰ ਦਰਜ਼ ਕਰਕੇ ਗ੍ਰਿਫ਼ਤਾਰ ਕੀਤਾ ਗਿਆ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਬਠਿੰਡਾ ਵਿਖੇ ਲੱਗੇ ਇਸ ਫਲੈਕਸ ਸਬੰਧੀ ਜਾਣਕਾਰੀ ਉਨ੍ਹਾਂ ਨੂੰ ਸ਼ੋਸ਼ਲ ਮੀਡੀਆ ਰਾਹੀਂ ਪ੍ਰਾਪਤ ਹੋਈ ਸੀ। ਉਨ੍ਹਾਂ ਕਿਹਾ ਕਿ ਇਹ ਮਾਮਲਾ ਸੁੰਦਰਤਾ ਦੇ ਨਾਂ ਤੇ ਔਰਤਾਂ ਵਿੱਚ ਭੇਦ-ਭਾਵ ਦੀ ਭਾਵਨਾ ਪੈਦਾ ਕਰਨ ਵਾਲਾ ਅਤੇ ਸਮਾਜ ਵਿੱਚ ਜਾਤ-ਪਾਤ ਨੂੰ ਹੁਲਾਰਾ ਦੇਣ ਵਾਲਾ ਹੈ। ਡਾ.ਬਲਜੀਤ ਕੌਰ ਨੇ ਕਿਹਾ ਕਿ ਉਹ ਬਠਿੰਡਾ ਵਿੱਚ ਵਾਪਰੀ ਇਸ ਘਟਨਾ ਦੇ ਰੋਸ ਵਜੋਂ ਸ਼ਹਿਰ ਵਿੱਚ ਇੱਕ ਜਾਗਰੂਕਤਾ ਮਾਰਚ ਕੱਢਣਗੇ ਤਾਂ ਜੋਂ ਲੋਕਾਂ ਨੂੰ ਔਰਤਾਂ ਪ੍ਰਤੀ ਸਹੀ ਨਜ਼ਰੀਆਂ ਅਪਣਾਉਣ ਲਈ ਪ੍ਰੇਰਿਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬੀਆਂ ਦੀ ਵਿਦੇਸ਼ ਵਿੱਚ ਵਸਣ ਦੀ ਚਾਹਤ ਵੀ ਇਸ ਤਰ੍ਹਾਂ ਦੀਆਂ ਘਟਨਾਵਾਂ ਦੇ ਵਾਪਰਨ ਦਾ ਕਾਰਣ ਬਣਦੀਆਂ ਹਨ। The post ਬਠਿੰਡਾ ਵਿਖੇ ਸੁੰਦਰਤਾ ਮੁਕਾਬਲੇ ਦਾ ਪੋਸਟਰ ਲਗਾਉਣ ਦੀ ਕਾਰਵਾਈ ਨਿੰਦਣਯੋਗ: ਡਾ.ਬਲਜੀਤ ਕੌਰ appeared first on TheUnmute.com - Punjabi News. Tags:
|
ਬਠਿੰਡਾ ਪੁਲਿਸ ਨੇ ਜੇਲ੍ਹ 'ਚੋਂ ਫਿਰੌਤੀਆਂ ਦਾ ਕਾਰੋਬਾਰ ਚਲਾ ਰਹੇ ਗੈਂਗਸਟਰ ਮਨਪ੍ਰੀਤ ਮੰਨਾ ਸਣੇ ਛੇ ਕੀਤਾ ਗ੍ਰਿਫ਼ਤਾਰ Friday 14 October 2022 12:04 PM UTC+00 | Tags: bathinda-police breaking-news cm-bhagwant-mann ferozepur-jail ig-mukhwinder-singh-chhina manpreet-singh-manna punjab punjab-dgp punjab-government punjab-police sidhu-moosewala-murder-case singer-sidhu-moosewala-murder-case talwandi-sabo the-unmute-breaking-news the-unmute-latest-news ਬਠਿੰਡਾ14 ਅਕਤੂਬਰ 2022: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਪੁਲਿਸ ਵਲੋਂ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ | ਇਸ ਦੌਰਾਨ ਬਠਿੰਡਾ ਦੇ ਹਲਕਾ ਤਲਵੰਡੀ ਸਾਬੋ ਵਿੱਚ ਪਿਛਲੇ ਦਿਨੀਂ ਨਰਾਤਿਆਂ ਨੂੰ ਲੈ ਕੇ ਲਗਾਤਾਰ ਵਾਪਰੀਆਂ ਘਟਨਾਵਾਂ ਸਬੰਧੀ ਪੁਲਿਸ ਵੱਲੋਂ ਵੱਡੀ ਕਾਰਵਾਈ ਕਰਦੇ ਹੋਏ ਸਿੱਧੂ ਮੂਸੇਵਾਲਾ ਕਤਲਕਾਂਡ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ਮਨਪ੍ਰੀਤ ਸਿੰਘ ਮੰਨਾ ਨੂੰ ਫਿਰੋਜ਼ਪੁਰ ਜੇਲ੍ਹ ਵਿਚੋਂ ਪ੍ਰੋਡਕਸ਼ਨ ਵਾਰੰਟ ਤੇ ਲਿਆ ਕੇ ਕੀਤੀ ਗਈ ਪੁੱਛਗਿੱਛ ਤੋਂ ਬਾਅਦ ਬਠਿੰਡਾ ਪੁਲਿਸ (Bathinda police) ਨੇ ਛੇ ਲੋਕਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਕੋਲੋਂ ਵੀਹ ਲੱਖ ਰੁਪਿਆ ਜੋ ਕਿ ਫਿਰੌਤੀ ਦੇ ਰੂਪ ਵਿੱਚ ਲਿਆ ਗਿਆ ਸੀ ਅਤੇ ਵੱਡੀ ਗਿਣਤੀ ਵਿੱਚ ਅਸਲਾ ਬਰਾਮਦ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਆਈਜੀ ਮੁਖਵਿੰਦਰ ਸਿੰਘ ਛੀਨਾ ਨੇ ਦੱਸਿਆ ਕਿ ਪਿਛਲੇ ਦਿਨੀਂ ਤਲਵੰਡੀ ਸਾਬੋ ਏਰੀਏ ਵਿਚ ਕਾਰੋਬਾਰੀਆਂ ਨੂੰ ਸਰੋਤਿਆਂ ਲਈ ਧਮਕਾਇਆ ਜਾ ਰਿਹਾ ਸੀ ਅਤੇ ਕੁਝ ਨੌਜਵਾਨ ਇਨ੍ਹਾਂ ਕਾਰੋਬਾਰੀਆਂ ਦੇ ਕੰਨ ਨੂੰ ਫੋਨ ਲਾਉਂਦੇ ਸਨ ਅਤੇ ਮਨਪ੍ਰੀਤ ਸਿੰਘ ਮੰਨਾ ਜੋ ਕਿ ਫਿਰੋਜ਼ਪੁਰ ਜੇਲ੍ਹ ਵਿਚ ਸਿੱਧੂ ਮੂਸੇ ਵਾਲਾ ਕਤਲ ਕਾਂਡ ਵਿਚ ਨਾਮਜ਼ਦ ਹੈ ਨਾਲ ਗੱਲ ਕਰਵਾਉਂਦੇ ਸਨ ਜੇਕਰ ਕੋਈ ਵਿਅਕਤੀ ਫਿਰੌਤੀ ਦੇਣ ਤੋਂ ਇਨਕਾਰ ਕਰਦਾ ਸੀ ਤਾਂ ਉਸ ਦੇ ਘਰ ਜਾਂ ਕਾਰੋਬਾਰ ਇਹ ਹਮਲਾ ਕਰਵਾ ਦਿੰਦੇ ਸਨ | ਇਸਦੇ ਨਾਲ ਹੀ ਲਗਾਤਾਰ ਵਾਪਰੀਆਂ ਘਟਨਾਵਾਂ ਤੋਂ ਬਾਅਦ ਸੀਆਈ ਸਟਾਫ ਵਨ ਅਤੇ ਸੀਆਈਏ ਸਟਾਫ ਟੂ ਦੀ ਟੀਮ ਵੱਲੋਂ ਫਿਰੋਜ਼ਪੁਰ ਜੇਲ੍ਹ ਵਿਚ ਬੰਦ ਗੈਂਗਸਟਰ ਮਨਪ੍ਰੀਤ ਸਿੰਘ ਮੰਨਾ ਨੂੰ ਪ੍ਰੋਡਕਸ਼ਨ ਵਰੰਟ ਤੇ ਲਿਆ ਕੇ ਜਦੋਂ ਪੁੱਛਗਿੱਛ ਕੀਤੀ ਗਈ ਤਾਂ ਉਸ ਦੀ ਦਿੱਤੀ ਜਾਣਕਾਰੀ ਤੋਂ ਬਾਅਦ ਵੀਹ ਲੱਖ ਪੰਦਰਾਂ ਹਜਾਰ ਰੁਪਏ ਨਗਦ ਅਤੇ ਛੇ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਗ੍ਰਿਫ਼ਤਾਰ ਨੌਜਵਾਨਾਂ ਕੋਲੋਂ ਵੱਡੀ ਗਿਣਤੀ ਵਿੱਚ ਅਸਲਾ ਬਰਾਮਦ ਹੋਇਆ ਹੈ ਉਨ੍ਹਾਂ ਕਿਹਾ ਕਿ ਇਸ ਗਰੋਹ ਦਾ ਪਰਦਾਫਾਸ਼ ਹੋਣ ਨਾਲ ਤਲਵੰਡੀ ਸਾਬੋ ਵਿੱਚ ਵਾਪਰ ਰਹੀਆਂ ਫਿਰੌਤੀ ਦੀਆਂ ਘਟਨਾਵਾਂ ਨੂੰ ਠੱਲ੍ਹ ਪਵੇਗੀ। The post ਬਠਿੰਡਾ ਪੁਲਿਸ ਨੇ ਜੇਲ੍ਹ ‘ਚੋਂ ਫਿਰੌਤੀਆਂ ਦਾ ਕਾਰੋਬਾਰ ਚਲਾ ਰਹੇ ਗੈਂਗਸਟਰ ਮਨਪ੍ਰੀਤ ਮੰਨਾ ਸਣੇ ਛੇ ਕੀਤਾ ਗ੍ਰਿਫ਼ਤਾਰ appeared first on TheUnmute.com - Punjabi News. Tags:
|
ਡੇਰਾ ਮੁਖੀ ਰਾਮ ਰਹੀਮ ਨੂੰ ਪੈਰੋਲ ਦੇਣ 'ਤੇ ਸ਼੍ਰੋਮਣੀ ਕਮੇਟੀ ਨੇ ਜਤਾਇਆ ਸਖ਼ਤ ਇਤਰਾਜ਼ Friday 14 October 2022 12:20 PM UTC+00 | Tags: breaking-news cm-bhagwant-mann dera-chief-gurmeet-ram-rahim gurmeet-ram-rahim gurmeet-singh-ram-rahim haryana haryana-government news parole-to-dera-chief-ram-rahim president-advocate-harjinder-singh-dhami punjabi-news punjab-news ram-rahim rohtaks-sunaria-jail sgpc shiromani-committee shiromani-gurudwara-management-committee sikh sirsa-dera-chief-ram-rahim sunaria-jail the-unmute-breaking-news the-unmute-punjabi-news ਬਠਿੰਡਾ 14 ਅਕਤੂਬਰ 2022: ਕਤਲ ਅਤੇ ਸਾਧਵੀ ਜਿਨਸੀ ਸ਼ੋਸ਼ਣ ਮਾਮਲੇ 'ਚ ਰੋਹਤਕ ਦੀ ਸੁਨਾਰੀਆ ਜੇਲ੍ਹ 'ਚ ਬੰਦ ਡੇਰਾ ਮੁਖੀ ਗੁਰਮੀਤ ਰਾਮ ਰਹੀਮ (Ram Rahim) ਨੂੰ 40 ਦਿਨਾਂ ਦੀ ਪੈਰੋਲ ਮਿਲੀ ਹੈ, ਇਸਤੋਂ ਪਹਿਲਾਂ ਗੁਰਮੀਤ ਸਿੰਘ ਰਾਮ ਰਹੀਮ ਨੂੰ ਦੂਜੀ ਵਾਰ ਜੇਲ੍ਹ ਤੋਂ ਪੈਰੋਲ ਮਿਲੀ ਹੈ | ਇਸਦੇ ਨਾਲ ਹੀ ਡੇਰਾ ਮੁਖੀ ਨੂੰ ਪੈਰੋਲ ਦੇਣ ‘ਤੇ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਇਤਰਾਜ਼ ਜਤਾਇਆ ਹੈ | ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Harjinder Singh Dhami) ਨੇ ਹਰਿਆਣਾ ਸਰਕਾਰ ਵਲੋਂ ਡੇਰਾ ਮੁਖੀ ਨੂੰ ਪੈਰੋਲ ਦੇਣ 'ਤੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਕਿਹਾ ਕਿ ਸਰਕਾਰਾਂ ਸਿੱਖਾਂ ਨਾਲ ਦੋਹਰੇ ਮਾਪਦੰਡ ਅਪਣਾਅ ਰਹੀਆਂ ਹਨ । ਇਕ ਪਾਸੇ ਕਤਲ ਵਰਗੇ ਸੰਗੀਨ ਦੋਸ਼ਾਂ ਤਹਿਤ ਸਜ਼ਾ ਕੱਟ ਰਹੇ ਅਤੇ ਬੇਅਦਬੀ ਮਾਮਲਿਆਂ ਦੇ ਦੋਸ਼ਾਂ ਵਿਚ ਘਿਰੇ ਗੁਰਮੀਤ ਰਾਮ ਰਹੀਮ 'ਤੇ ਖਾਸ ਮਿਹਰਬਾਨੀ ਦਿਖਾਈ ਜਾ ਰਹੀ ਹੈ, ਜਦਕਿ ਦੂਸਰੇ ਪਾਸੇ ਤਿੰਨ-ਤਿੰਨ ਦਹਾਕਿਆਂ ਤੋਂ ਜ਼ੇਲ੍ਹਾਂ ਅੰਦਰ ਨਜ਼ਰਬੰਦ ਸਿੱਖਾਂ ਨੂੰ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਵੀ ਰਿਹਾਅ ਨਹੀਂ ਕੀਤਾ। ਸ਼੍ਰੋਮਣੀ ਕੇਮਟੀ ਪ੍ਰਧਾਨ ਨੇ ਕਿਹਾ ਕਿ ਜੇਲ੍ਹਾਂ ਵਿਚ ਬੰਦ ਸਾਰੇ ਬੰਦੀ ਸਿੰਘਾਂ ਨੂੰ ਪੈਰੋਲ ਵੀ ਨਸੀਬ ਨਹੀਂ ਹੋਈ । ਇਹ ਦੋਹਰੀ ਨੀਤੀ ਹੈ, ਜਿਸ 'ਤੇ ਸਰਕਾਰਾਂ ਸਵਾਲਾਂ ਦੇ ਘੇਰੇ ਵਿਚ ਹਨ । ਜਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਸਮੇਤ ਕਈ ਸਿੱਖ ਜਥੇਬੰਦੀਆਂ ਬੰਦੀ ਸਿੱਖਾਂ ਦੀ ਰਿਹਾਈ ਦੀ ਮੰਗ ਕਰ ਰਹੀਆਂ ਹਨ | The post ਡੇਰਾ ਮੁਖੀ ਰਾਮ ਰਹੀਮ ਨੂੰ ਪੈਰੋਲ ਦੇਣ ‘ਤੇ ਸ਼੍ਰੋਮਣੀ ਕਮੇਟੀ ਨੇ ਜਤਾਇਆ ਸਖ਼ਤ ਇਤਰਾਜ਼ appeared first on TheUnmute.com - Punjabi News. Tags:
|
ਮੁੱਖ ਮੰਤਰੀ ਭਗਵੰਤ ਮਾਨ 16 ਅਕਤੂਬਰ ਨੂੰ ਦੋ ਦਿਨਾਂ ਦੌਰੇ 'ਤੇ ਗੁਜਰਾਤ ਜਾਣਗੇ Friday 14 October 2022 12:51 PM UTC+00 | Tags: aam-aadmi-party aam-aadmi-partys-national-convener bhagwant-mann breaking-news chief-minister-bhagwant-mann cm-bhagwant-mann cm-mann-visit-gujarat delhi-chief-minister-convenor-arvind-kejriwal gujarat gujarat-assembly-elections iqlab-zindabad kachh kandla news the-unmute-punjab the-unmute-punjabi-news ਚੰਡੀਗੜ੍ਹ 14 ਅਕਤੂਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 16 ਅਕਤੂਬਰ ਨੂੰ ਦੋ ਦਿਨਾਂ ਦੌਰੇ ‘ਤੇ ਗੁਜਰਾਤ ਜਾਣਗੇ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਇਸ ਦੌਰੇ ਦੌਰਾਨ ਉਹ ਗੁਜਰਾਤ ‘ਚ ਪਾਰਟੀ ਦੇ ਸਮਰਥਨ ‘ਚ ਪ੍ਰਚਾਰ ਕਰਨਗੇ। ਜਿਕਰਯੋਗ ਹੈ ਕਿ ਇਸ ਸਾਲ ਹੋਣ ਵਾਲੀਆਂ ਗੁਜਰਾਤ (Gujarat) ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਹਲਚਲ ਤੇਜ ਹੋ ਗਈਆਂ ਹਨ । ਇਸ ਦੇ ਚੱਲਦੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ (Arvind Kejriwal) ਲਗਾਤਾਰ ਗੁਜਰਾਤ ਵਿੱਚ ਰੈਲੀਆਂ ਕੀਤੀਆਂ ਜਾ ਰਹੀਆਂ ਹਨ, ਉਨ੍ਹਾਂ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਗੁਜਰਾਤ ਦੌਰੇ ‘ਤੇ ਪਾਰਟੀ ਦੇ ਪੱਖ ਵਿਚ ਪ੍ਰਚਾਰ ਕਰ ਰਹੇ ਹਨ | ਪਿਛਲੇ ਦੌਰੇ ਦੌਰਾਨ ਅਰਵਿੰਦ ਕੇਜਰੀਵਾਲ ਅੱਜ ਜਨਤਾ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਵਿਚ ਭਗਵੰਤ ਮਾਨ ਸਰਕਾਰ ਨੇ ਪੰਜ ਫਸਲਾਂ 'ਤੇ ਕਿਸਾਨਾਂ ਨੂੰ ਐੱਮਐੱਸਪੀ ਦਿੱਤੀ ਜਾ ਰਹੀ ਹੈ | ਇਨ੍ਹਾਂ ਫ਼ਸਲਾਂ ਵਿਚ ਕਣਕ, ਚਾਵਲ, ਕਪਾਹ, ਨਰਮ ਅਤੇ ਮੂੰਗੀ ਸ਼ਾਮਲ ਹੈ | ਉਨ੍ਹਾਂ ਕਿਹਾ ਗੁਜਰਾਤ 'ਚ 'ਆਪ' ਸਰਕਾਰ ਬਣਨ ਤੋਂ ਬਾਅਦ ਅਸੀਂ ਪੰਜਾਬ ਦੀ ਤਰ੍ਹਾਂ 5 ਫਸਲਾਂ 'ਤੇ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦੇਵਾਂਗੇ, ਫਸਲਾਂ ਦੇ ਨੁਕਸਾਨ 'ਤੇ 50 ਹਜ਼ਾਰ ਰੁਪਏ ਪ੍ਰਤੀ ਹੈਕਟੇਅਰ ਮੁਆਵਜ਼ਾ ਦਿੱਤਾ ਜਾਵੇਗਾ। ਇਸਦੇ ਨਾਲ ਹੀ 12 ਘੰਟੇ ਬਿਜਲੀ ਦਿੱਤੀ ਜਾਵੇਗੀ | ਗੁਜਰਾਤ ਦੇ ਕਿਸਾਨਾਂ ਦੀਆਂ ਸਾਰੀਆਂ ਸਮੱਸਿਆਵਾਂ ਦਾ ਹੱਲ ਕਰਨਗੇ। The post ਮੁੱਖ ਮੰਤਰੀ ਭਗਵੰਤ ਮਾਨ 16 ਅਕਤੂਬਰ ਨੂੰ ਦੋ ਦਿਨਾਂ ਦੌਰੇ ‘ਤੇ ਗੁਜਰਾਤ ਜਾਣਗੇ appeared first on TheUnmute.com - Punjabi News. Tags:
|
ਸੋਹਣੀਆਂ ਕੁੜੀਆਂ ਦੇ ਮੁਕਾਬਲੇ ਕਰਵਾਏ ਜਾਣ ਵਾਲੇ ਪੋਸਟਰ ਮਾਮਲੇ 'ਚ ਪੁਲਿਸ ਨੇ ਦੋ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ Friday 14 October 2022 01:00 PM UTC+00 | Tags: bathinda bathinda-central-jail bathinda-police bathinda-police-station breaking-news news punjab social-media ਚੰਡੀਗੜ੍ਹ 14 ਅਕਤੂਬਰ 2022: ਬੀਤੇ ਦਿਨੀ ਪੰਜਾਬ ਦੇ ਬਠਿੰਡਾ 'ਚ 23 ਅਕਤੂਬਰ ਨੂੰ ਹੋਣ ਵਾਲੇ ਸੁੰਦਰਤਾ ਮੁਕਾਬਲੇ ਦੀ ਇਸ਼ਤਿਹਾਰਬਾਜ਼ੀ ਵਾਲੇ ਪੋਸਟਰ ਸੋਸ਼ਲ ਮੀਡਿਆ 'ਚ ਕਾਫੀ ਵਾਇਰਲ ਹੋ ਰਿਹਾ ਸੀ | ਇਸਦੇ ਨਾਲ ਹੀ ਪੋਸਟਰ ਨੂੰ ਲੈ ਕੇ ਵਿਵਾਦ ਪੈਦਾ ਹੋਣ ਤੋਂ ਬਾਅਦ ਪੁਲਿਸ ਨੇ ਐੱਫ.ਆਈ.ਆਰ. ਦਰਜ ਕਰਕੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਦੋਵਾਂ ਮੁਲਜਮਾਂ ਨੂੰ ਗ੍ਰਿਫਤਾਰ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸੂਤਰਾਂ ਮੁਤਾਬਕ ਫੜੇ ਗਏ ਦੋਵੇਂ ਮੁਲਜ਼ਮ ਪਿਓ-ਪੁੱਤ ਹਨ। ਦੱਸ ਦੇਈਏ ਕਿ 23 ਅਕਤੂਬਰ ਨੂੰ ਬਠਿੰਡਾ ਦੇ ਇੱਕ ਹੋਟਲ ਵਿੱਚ ਕੁਝ ਲੋਕਾਂ ਵੱਲੋਂ ਸੁੰਦਰਤਾ ਮੁਕਾਬਲਾ ਕਰਵਾਇਆ ਜਾਣਾ ਸੀ। ਜਿਸ ਸਬੰਧੀ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਦੋ ਪੋਸਟਰ ਲਗਾਏ ਗਏ ਹਨ। ਪੋਸਟਰਾਂ ਵਿੱਚ ਇਸ਼ਤਿਹਾਰ ਦਿੱਤਾ ਗਿਆ ਸੀ ਕਿ ਮੁਕਾਬਲਾ ਜਿੱਤਣ ਵਾਲੀ ਲੜਕੀ ਨੂੰ ਇੱਕ ਕੈਨੇਡੀਅਨ ਐਨਆਰਆਈ ਨਾਲ ਵਿਆਹ ਕਰਨ ਦਾ ਮੌਕਾ ਦਿੱਤਾ ਜਾਵੇਗਾ। The post ਸੋਹਣੀਆਂ ਕੁੜੀਆਂ ਦੇ ਮੁਕਾਬਲੇ ਕਰਵਾਏ ਜਾਣ ਵਾਲੇ ਪੋਸਟਰ ਮਾਮਲੇ ‘ਚ ਪੁਲਿਸ ਨੇ ਦੋ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ appeared first on TheUnmute.com - Punjabi News. Tags:
|
ਪੰਜਾਬ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਇਕ ਬੂੰਦ ਵੀ ਪਾਣੀ ਨਹੀਂ: CM ਭਗਵੰਤ ਮਾਨ Friday 14 October 2022 01:10 PM UTC+00 | Tags: aam-aadmi-party bhagwant-mann bjp capt-amarinder-singh chandigarh cm-bhagwant-mann congress haryana news prime-minister-modi punjab-bjp punjab-congress punjab-government-over-syl-issue punjab-news sutlej-yamuna-link sutlej-yamuna-link-canal sutlej-yamuna-link-canal-issue syl syl-canal-issue syl-issue the-unmute-breaking-news the-unmute-latest-news the-unmute-update ਚੰਡੀਗੜ੍ਹ 14 ਅਕਤੂਬਰ 2022: ਸਤਲੁਜ-ਯਮੁਨਾ ਲਿੰਕ (SYL) ਨਹਿਰ ਦਾ ਨਿਰਮਾਣ ਸ਼ੁਰੂ ਕਰਨ ਲਈ ਹਰਿਆਣਾ ਸਰਕਾਰ ਦੀ ਤਜਵੀਜ਼ ਨੂੰ ਮੁੱਢੋਂ ਰੱਦ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਪੱਸ਼ਟ ਕਿਹਾ ਕਿ ਨਹਿਰ ਦਾ ਕੰਮ ਸ਼ੁਰੂ ਕਰਨ ਦਾ ਕੋਈ ਸਵਾਲ ਹੀ ਪੈਦਾ ਨਹੀਂ ਹੁੰਦਾ ਕਿਉਂਕਿ ਪੰਜਾਬ ਕੋਲ ਹਰਿਆਣਾ ਨੂੰ ਦੇਣ ਲਈ ਇਕ ਬੂੰਦ ਵੀ ਪਾਣੀ ਨਹੀਂ ਹੈ। ਐਸ.ਵਾਈ.ਐਲ. (SYL) ਦੇ ਮੁੱਦੇ ਉਤੇ ਹਰਿਆਣਾ ਦੇ ਮੁੱਖ ਮੰਤਰੀ ਨਾਲ ਮੀਟਿੰਗ ਤੋਂ ਬਾਅਦ ਇੱਥੇ ਪੰਜਾਬ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ "ਜਦੋਂ ਇਸ ਨਹਿਰ ਲਈ ਸਮਝੌਤਾ ਹੋਇਆ ਸੀ, ਉਦੋਂ ਪੰਜਾਬ ਨੂੰ 18.56 ਮਿਲੀਅਨ ਏਕੜ ਫੁੱਟ (ਐਮ.ਏ.ਐਫ.) ਪਾਣੀ ਮਿਲ ਰਿਹਾ ਸੀ, ਜਿਹੜਾ ਹੁਣ ਘਟ ਕੇ 12.63 ਐਮ.ਏ.ਐਫ. ਰਹਿ ਗਿਆ ਹੈ, ਜਿਸ ਤੋਂ ਸਾਫ਼ ਹੈ ਕਿ ਪੰਜਾਬ ਕੋਲ ਕਿਸੇ ਵੀ ਰਾਜ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ।" ਹਰਿਆਣਾ ਕੋਲ ਘੱਟ ਰਕਬਾ ਹੋਣ ਦੇ ਬਾਵਜੂਦ ਪੰਜਾਬ ਨਾਲੋਂ ਵੱਧ ਪਾਣੀਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਨੂੰ ਸਤਲੁਜ, ਯਮੁਨਾ ਤੇ ਹੋਰ ਨਹਿਰਾਂ ਤੋਂ 14.10 ਐਮ.ਏ.ਐਫ. ਪਾਣੀ ਮਿਲ ਰਿਹਾ ਹੈ, ਜਦੋਂ ਕਿ ਪੰਜਾਬ ਨੂੰ ਸਿਰਫ਼ 12.63 ਐਮ.ਏ.ਐਫ. ਪਾਣੀ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਕੋਲ ਘੱਟ ਰਕਬਾ ਹੋਣ ਦੇ ਬਾਵਜੂਦ ਪੰਜਾਬ ਨਾਲੋਂ ਵੱਧ ਪਾਣੀ ਮਿਲ ਰਿਹਾ ਹੈ ਪਰ ਫੇਰ ਵੀ ਉਹ ਪੰਜਾਬ ਤੋਂ ਹੋਰ ਪਾਣੀ ਦੀ ਮੰਗ ਕਰ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਤੱਥ ਦੀ ਰੌਸ਼ਨੀ ਵਿੱਚ ਹਰਿਆਣਾ ਨੂੰ ਪਾਣੀ ਕਿਵੇਂ ਦਿੱਤਾ ਜਾ ਸਕਦਾ ਹੈ, ਜਦੋਂ ਕਿ ਸਾਡੇ ਕੋਲ ਆਪਣੇ ਖੇਤਾਂ ਲਈ ਪਾਣੀ ਨਹੀਂ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ 1400 ਕਿਲੋਮੀਟਰ ਨਦੀਆਂ, ਨਹਿਰਾਂ ਤੇ ਨਾਲੇ ਸੁੱਕ ਚੁੱਕੇ ਹਨ, ਜਿਸ ਕਾਰਨ ਧਰਤੀ ਹੇਠਲੇ ਪਾਣੀ ਦੀ ਵਰਤੋਂ ਵਧੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਪੰਜਾਬ ਨੂੰ ਖੇਤੀਬਾੜੀ ਜ਼ਰੂਰਤਾਂ ਲਈ ਸਿਰਫ਼ 27 ਫੀਸਦੀ ਨਹਿਰੀ ਪਾਣੀ ਮਿਲਦਾ ਹੈ, ਬਾਕੀ 73 ਫੀਸਦੀ ਲੋੜ ਧਰਤੀ ਹੇਠਲੇ ਪਾਣੀ ਤੋਂ ਪੂਰੀ ਕੀਤੀ ਜਾ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਦੇ ਨਤੀਜੇ ਵਜੋਂ ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਦਾ ਪੱਧਰ ਲਗਾਤਾਰ ਡਿੱਗ ਰਿਹਾ ਹੈ ਅਤੇ ਰਾਜ ਦੇ ਜ਼ਿਆਦਾਤਰ ਬਲਾਕ ਡਾਰਕ ਜ਼ੋਨ ਵਿੱਚ ਆ ਚੁੱਕੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਤੋਂ ਪਾਣੀ ਮੰਗਣ ਦੀ ਬਜਾਏ ਹਰਿਆਣਾ ਨੂੰ ਯਮੁਨਾ ਦਾ ਪਾਣੀ ਪੰਜਾਬ ਨੂੰ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਤੋਂ ਬਾਅਦ ਅਤੇ ਪੁਨਰਗਠਨ ਤੋਂ ਪਹਿਲਾਂ ਪੰਜਾਬ ਨੂੰ ਯਮੁਨਾ ਦਾ ਪਾਣੀ ਮਿਲਦਾ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਪੁਨਰਗਠਨ ਮਗਰੋਂ ਪੰਜਾਬ ਨੂੰ ਗੈਰ-ਕਾਨੂੰਨੀ ਤਰੀਕੇ ਨਾਲ ਇਸ ਹੱਕ ਤੋਂ ਵਾਂਝਾ ਕੀਤਾ ਗਿਆ ਸੀ। ਪ੍ਰਧਾਨ ਮੰਤਰੀ ਕੋਲ ਵੀ ਪੰਜਾਬ ਸਰਕਾਰ ਆਪਣਾ ਰੁਖ ਸਾਫ ਕਰੇਗੀਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਜੇਕਰ ਹਰਿਆਣਾ ਨੂੰ ਸੱਚਮੁੱਚ ਪਾਣੀ ਦੀ ਲੋੜ ਹੈ ਤਾਂ ਉਹ ਇਸ ਮਸਲੇ ਦੇ ਹੱਲ ਲਈ ਆਪਣੇ ਹਰਿਆਣਾ ਦੇ ਹਮਰੁਤਬਾ ਨਾਲ ਪ੍ਰਧਾਨ ਮੰਤਰੀ ਕੋਲ ਜਾਣ ਲਈ ਤਿਆਰ ਹਨ। ਹਾਲਾਂਕਿ, ਉਨ੍ਹਾਂ ਨੇ ਸਪੱਸ਼ਟ ਕਰ ਦਿੱਤਾ ਕਿ ਪ੍ਰਧਾਨ ਮੰਤਰੀ ਕੋਲ ਵੀ ਸੂਬਾ ਸਰਕਾਰ ਆਪਣਾ ਰੁਖ ਸਾਫ ਕਰੇਗੀ ਕਿ ਪੰਜਾਬ ਕੋਲ ਹਰਿਆਣਾ ਨੂੰ ਇਕ ਤੁਪਕਾ ਵੀ ਪਾਣੀ ਦੇਣ ਲਈ ਨਹੀਂ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਤੇ ਹਰਿਆਣਾ ਨੂੰ ਤਾਂ ਸਗੋਂ ਪ੍ਰਧਾਨ ਮੰਤਰੀ ਅੱਗੇ ਗੰਗਾ ਤੇ ਯਮੁਨਾ ਦੇ ਕੇਸ ਦੀ ਜ਼ੋਰਦਾਰ ਢੰਗ ਨਾਲ ਪੈਰਵੀ ਕਰਨੀ ਚਾਹੀਦੀ ਹੈ। ਮੁੱਖ ਮੰਤਰੀ ਨੇ ਦੁੱਖ ਨਾਲ ਕਿਹਾ ਕਿ ਦੁਨੀਆ ਭਰ ਦੇ ਸਾਰੇ ਜਲ ਸਮਝੌਤਿਆਂ ਵਿਚ ਇਹ ਧਾਰਾ ਸ਼ਾਮਲ ਹੁੰਦੀ ਹੈ ਕਿ ਵਾਤਾਵਰਣ ਦੀ ਤਬਦੀਲੀ ਦੇ ਮੱਦੇਨਜ਼ਰ 25 ਸਾਲਾਂ ਬਾਅਦ ਸਮਝੌਤੇ ਦਾ ਜਾਇਜ਼ਾ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਐਸ.ਵਾਈ.ਐਲ. ਸਮਝੌਤਾ ਹੀ ਇਕ ਅਜਿਹਾ ਸਮਝੌਤਾ ਹੈ ਜਿਸ ਵਿਚ ਇਸ ਧਾਰਾ ਨੂੰ ਸ਼ਾਮਲ ਹੀ ਨਹੀਂ ਕੀਤਾ ਗਿਆ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਨਾਲ ਇਹ ਸਰਾਸਰ ਬੇਇਨਸਾਫੀ ਹੈ ਅਤੇ ਇਸ ਘਿਨਾਉਣੇ ਪਾਪ ਲਈ ਕੇਂਦਰ ਤੇ ਪੰਜਾਬ ਦੀਆਂ ਤਤਕਾਲੀ ਸਰਕਾਰਾਂ ਜ਼ਿੰਮੇਵਾਰ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਹ ਕਿੰਨੀ ਹਾਸੋਹੀਣੀ ਗੱਲ ਹੈ ਕਿ ਹਰਿਆਣਾ ਸਾਨੂੰ ਨਹਿਰ ਦੀ ਉਸਾਰੀ ਦਾ ਕੰਮ ਮੁਕੰਮਲ ਕਰਨ ਲਈ ਕਹਿ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਸਾਡੇ ਕੋਲ ਵਾਧੂ ਪਾਣੀ ਹੀ ਨਹੀਂ ਹੈ ਤਾਂ ਅਸੀਂ ਨਹਿਰ ਦੀ ਉਸਾਰੀ ਕਿਵੇਂ ਕਰ ਸਕਦੇ ਹਾਂ। ਭਗਵੰਤ ਮਾਨ ਨੇ ਕਿਹਾ ਕਿ ਸਮੇਂ ਦੀ ਲੋੜ ਮੁਤਾਬਕ ਪੰਜਾਬ ਨੂੰ ਉਸ ਦੇ ਪਾਣੀ ਦਾ ਪੂਰਾ ਹਿੱਸਾ ਮਿਲਣਾ ਚਾਹੀਦਾ ਹੈ। ਕਾਂਗਰਸ ਤੇ ਅਕਾਲੀਆਂ ਪਾਰਟੀਆਂ ਪੰਜਾਬ ਨਾਲ ਹੋਈ ਬੇਇਨਸਾਫੀ ਲਈ ਜ਼ਿੰਮੇਵਾਰਕਾਂਗਰਸ ਤੇ ਅਕਾਲੀਆਂ ਉਤੇ ਨਿਸ਼ਾਨਾ ਸਾਧਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਦੋਵੇਂ ਪਾਰਟੀਆਂ ਪੰਜਾਬ ਨਾਲ ਹੋਈ ਬੇਇਨਸਾਫੀ ਲਈ ਜ਼ਿੰਮੇਵਾਰ ਹਨ। ਉਨ੍ਹਾਂ ਕਿਹਾ ਕਿ ਇਹ ਦੋਵੇਂ ਪਾਰਟੀਆਂ ਪੰਜਾਬ ਤੇ ਪੰਜਾਬੀਆਂ ਦੇ ਵਿਰੁੱਧ ਸਾਜ਼ਸ਼ ਘੜਨ ਲਈ ਇਕ-ਦੂਜੇ ਦੀ ਸੁਰ ਵਿਚ ਸੁਰ ਮਿਲਾਉਂਦੀਆਂ ਰਹੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਅਕਾਲੀ ਲੀਡਰ ਪ੍ਰਕਾਸ਼ ਸਿੰਘ ਬਾਦਲ ਨੇ ਆਪਣੇ ਮਿੱਤਰ ਅਤੇ ਹਰਿਆਣਾ ਦੇ ਨੇਤਾ ਦੇਵੀ ਲਾਲ ਨੂੰ ਖੁਸ਼ ਕਰਨ ਲਈ ਨਹਿਰ ਦੇ ਸਰਵੇ ਦਾ ਹੁਕਮ ਦਿੱਤਾ ਸੀ। ਇਸੇ ਤਰ੍ਹਾਂ ਮੁੱਖ ਮੰਤਰੀ ਨੇ ਕਿਹਾ ਕਿ ਪਟਿਆਲਾ ਰਿਆਸਤ ਦੇ ਵਾਰਸ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੋ ਉਸ ਵੇਲੇ ਸੰਸਦ ਮੈਂਬਰ ਸਨ, ਨੇ ਵੀ ਇਸ ਨਹਿਰ ਦਾ ਟੱਕ ਲਾਉਣ ਲਈ ਪ੍ਰਧਾਨ ਮੰਤਰੀ ਦਾ ਸਵਾਗਤ ਕੀਤਾ ਸੀ। ਉਨ੍ਹਾਂ ਕਿਹਾ ਕਿ ਸਰਵੇ ਤੋਂ ਲੈ ਕੇ ਹੁਣ ਤੱਕ ਇਨ੍ਹਾਂ ਨੇਤਾਵਾਂ ਦਾ ਹਰੇਕ ਕਦਮ ਸਾਬਤ ਕਰਦਾ ਹੈ ਕਿ ਇਨ੍ਹਾਂ ਨੇ ਪੰਜਾਬ ਤੇ ਪੰਜਾਬੀਆਂ ਨਾਲ ਧ੍ਰੋਹ ਕਮਾਇਆ। ਭਗਵੰਤ ਮਾਨ ਨੇ ਕਿਹਾ ਕਿ ਇਹ ਦੁੱਖ ਦੀ ਗੱਲ ਕਿ ਇਸ ਫੈਸਲੇ ਦਾ ਸਵਾਗਤ ਕਰਨ ਵਾਲੇ ਲੋਕ ਹੁਣ ਇਸ ਮੁੱਦੇ ਉਤੇ ਸਰਬ ਪਾਰਟੀ ਮੀਟਿੰਗ ਸੱਦਣ ਜਾਂ ਉਨ੍ਹਾਂ ਕੋਲੋਂ ਸਲਾਹ ਲੈਣ ਦਾ ਸੁਝਾਅ ਦੇ ਰਹੇ ਹਨ। ਲੀਡਰਾਂ ਦੇ ਹੱਥ ਜੁਰਮ ਨਾਲ ਰੰਗੇਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਨੇਤਾਵਾਂ ਨੇ ਅਜਿਹੇ ਕਦਮਾਂ ਰਾਹੀਂ ਪੰਜਾਬ ਤੇ ਪੰਜਾਬੀਆਂ ਦੇ ਅੱਗੇ ਕੰਡੇ ਬੀਜੇ ਹਨ। ਉਨ੍ਹਾਂ ਕਿਹਾ ਕਿ ਆਪਣੇ ਨਿੱਜੀ ਮੁਫਾਦ ਲਈ ਇਨ੍ਹਾਂ ਖੁਦਗਰਜ਼ ਸਿਆਸੀ ਲੀਡਰਾਂ ਨੇ ਸੂਬੇ ਨੂੰ ਸੰਕਟ ਵਿਚ ਧੱਕ ਦਿੱਤਾ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਲੀਡਰਾਂ ਦੇ ਹੱਥ ਇਸ ਜੁਰਮ ਨਾਲ ਰੰਗੇ ਹੋਏ ਹਨ ਅਤੇ ਪੰਜਾਬ ਦੀ ਪਿੱਠ ਵਿਚ ਛੁਰਾ ਮਾਰਨ ਵਾਲਿਆਂ ਨੂੰ ਇਤਿਹਾਸ ਕਦੇ ਵੀ ਮੁਆਫ ਨਹੀਂ ਕਰੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਹ ਵਿਵਾਦਪੂਰਨ ਸਮਝੌਤਾ ਹੋਣ ਤਾਂ ਬਾਅਦ ਇਹ ਪਹਿਲੀ ਵਾਰ ਹੋਇਆ ਕਿ ਪੰਜਾਬ ਨੇ ਆਪਣਾ ਪੱਖ ਜ਼ੋਰਦਾਰ ਢੰਗ ਨਾਲ ਪੇਸ਼ ਕੀਤਾ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਮੀਟਿੰਗ ਵਿਚ ਜਾਣ ਲਈ ਪੂਰੀ ਤਿਆਰੀ ਕਰਨ ਵਾਸਤੇ ਅਧਿਕਾਰੀਆਂ, ਮਾਹਿਰਾਂ, ਸੀਨੀਅਰ ਪੱਤਰਕਾਰਾਂ ਅਤੇ ਕਾਨੂੰਨੀ ਮਾਹਿਰਾਂ ਨਾਲ ਡੂੰਘਾ ਸਲਾਹ-ਮਸ਼ਵਰਾ ਕੀਤਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਮੁੱਦੇ ਉਤੇ ਪੰਜਾਬ ਤੇ ਪੰਜਾਬੀਆਂ ਦੇ ਹਿੱਤ ਮਹਿਫੂਜ਼ ਰੱਖਣ ਲਈ ਦ੍ਰਿੜ੍ਹ ਹੈ। ਇਸ ਮੌਕੇ ਪੰਜਾਬ ਦੇ ਐਡਵੋਕੇਟ ਜਨਰਲ ਵਿਨੋਦ ਘਈ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਨੂੰ ਪ੍ਰਸਾਦ ਅਤੇ ਪ੍ਰਮੁੱਖ ਸਕੱਤਰ ਜਲ ਸਰੋਤ ਕ੍ਰਿਸ਼ਨ ਕੁਮਾਰ ਤੇ ਹੋਰ ਹਾਜ਼ਰ ਸਨ। The post ਪੰਜਾਬ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਇਕ ਬੂੰਦ ਵੀ ਪਾਣੀ ਨਹੀਂ: CM ਭਗਵੰਤ ਮਾਨ appeared first on TheUnmute.com - Punjabi News. Tags:
|
CM ਮਾਨ ਨੇ ਐੱਸ.ਵਾਈ.ਐੱਲ 'ਤੇ ਆਪਣਾ ਅਧਿਕਾਰ ਪ੍ਰਧਾਨ ਮੰਤਰੀ ਨੂੰ ਸੌਂਪਿਆ: ਰਾਜਾ ਵੜਿੰਗ Friday 14 October 2022 01:25 PM UTC+00 | Tags: aam-aadmi-party amarinder-singh-raja-warring bhagwant-mann bjp breaking-news capt-amarinder-singh chandigarh cm-bhagwant-mann congress haryana news prime-minister-modi punjab-bjp punjab-congress punjab-congress-president-amarinder-singh-raja-warring punjab-government-over-syl-issue punjab-news raja-waring raja-warring sutlej-yamuna-link sutlej-yamuna-link-canal sutlej-yamuna-link-canal-issue syl syl-canal-issue syl-issue the-unmute-breaking-news the-unmute-latest-news the-unmute-update ਚੰਡੀਗੜ੍ਹ 14 ਅਕਤੂਬਰ 2022: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Amrinder Singh Raja Warring) ਨੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਐਸਵਾਈਐਲ ਮੁੱਦੇ (SYL Issue) ‘ਤੇ ਆਪਣਾ ਅਧਿਕਾਰ ਪ੍ਰਧਾਨ ਮੰਤਰੀ ਨੂੰ ਸੌਂਪਣ ਦਾ ਦੋਸ਼ ਲਾਇਆ ਹੈ।ਮਾਨ ਦੇ ਬਿਆਨ ਕਿ ਉਨ੍ਹਾਂ ਨੇ ਇਸ ਮਾਮਲੇ ‘ਤੇ ਪ੍ਰਧਾਨ ਮੰਤਰੀ ਤੱਕ ਪਹੁੰਚ ਕਰਨ ਦੀ ਸਲਾਹ ਦਿੱਤੀ ਹੈ, ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਵੜਿੰਗ ਨੇ ਕਿਹਾ ਕਿ ਇਹ ਆਪਣਾ ਅਧਿਕਾਰ ਕਿਸੇ ਹੋਰ ਨੂੰ ਸੌਂਪਣ ਦੇ ਬਰਾਬਰ ਹੈ।ਇਸ ਲਈ ਅਸੀਂ ਉਨ੍ਹਾਂ ਨੂੰ ਸਾਰਿਆਂ ਨੂੰ ਭਰੋਸੇ ਵਿੱਚ ਲੈਣ ਦੀ ਅਪੀਲ ਕੀਤੀ ਸੀ। ਮਾਨ ਦਾ ਸਟੈਂਡ ਸਿੱਧਾ ਅਤੇ ਸਪੱਸ਼ਟ ਹੋਣਾ ਚਾਹੀਦਾ ਸੀ ਕਿ ਪੰਜਾਬ ਕੋਲ ਕਿਸੇ ਹੋਰ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ। ਜਿਸ ਬਾਰੇ ਸੂਬਾ ਕਾਂਗਰਸ ਪ੍ਰਧਾਨ ਨੇ ਮੁੱਖ ਮੰਤਰੀ ਤੋਂ ਪੁੱਛਿਆ ਹੈ ਕਿ ਉਹ ਕਿਸ ਮਕਸਦ ਲਈ ਪ੍ਰਧਾਨ ਮੰਤਰੀ ਨਾਲ ਸੰਪਰਕ ਕਰਨਾ ਚਾਹੁੰਦੇ ਹਨ। ਉਨ੍ਹਾਂ ਸਵਾਲ ਕੀਤਾ ਕਿ ਮੰਨ ਲਓ ਪ੍ਰਧਾਨ ਮੰਤਰੀ ਤੁਹਾਨੂੰ ਹਰਿਆਣਾ ਨਾਲ ਪਾਣੀ ਵੰਡਣ ਲਈ ਕਹਿਣ ਤਾਂ ਕੀ ਤੁਸੀਂ ਅਜਿਹਾ ਕਰੋਗੇ? ਵੜਿੰਗ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਇਸ ਮਾਮਲੇ ਨੂੰ ਪ੍ਰਧਾਨ ਮੰਤਰੀ ਕੋਲ ਭੇਜਣ ਦੀ ਸਲਾਹ ਭਾਵੇਂ ਕਿਸੇ ਵੀ ਕਾਰਨ ਹੋਵੇ, ਇਸ ਵਿਸ਼ੇ ‘ਤੇ ਪੰਜਾਬ ਦੇ ਹਿੱਤਾਂ ਨੂੰ ਪੂਰੀ ਤਰ੍ਹਾਂ ਕੇਂਦਰ ਨੂੰ ਸੌਂਪਣ ਦੇ ਬਰਾਬਰ ਹੈ। ਉਨ੍ਹਾਂ ਮੁੱਖ ਮੰਤਰੀ ਨੂੰ ਸਵਾਲ ਕੀਤਾ ਹੈ ਕਿ ਉਹ ਉਨ੍ਹਾਂ ਲੋਕਾਂ ਨੂੰ ਮਾਲਕੀ ਹੱਕ ਕਿਉਂ ਨਹੀਂ ਦੇ ਰਹੇ, ਜਿਨ੍ਹਾਂ ਦੀ ਜ਼ਮੀਨ ਐਸ.ਵਾਈ.ਐਲ ਲਈ ਐਕੁਆਇਰ ਕੀਤੀ ਗਈ ਸੀ ਅਤੇ 2016 ਵਿੱਚ ਪੰਜਾਬ ਵਿਧਾਨ ਸਭਾ ਵਿੱਚ ਸਰਬਸੰਮਤੀ ਨਾਲ ਪਾਸ ਕੀਤੇ ਮਤੇ ਰਾਹੀਂ ਉਨ੍ਹਾਂ ਨੂੰ ਵਾਪਸ ਕਰ ਦਿੱਤਾ ਗਿਆ ਸੀ, ਜਦੋਂ ਪੰਜਾਬ ਵਿੱਚ 'ਆਪ' ਦੀ ਹੋਂਦ ਵੀ ਨਹੀਂ ਸੀ। ਸੂਬਾ ਕਾਂਗਰਸ ਪ੍ਰਧਾਨ ਨੇ ਮਾਨ ਦੇ ਇਸ ਬਿਆਨ ਦੀ ਨਿੰਦਾ ਕੀਤੀ ਕਿ ਐਸਵਾਈਐਲ ਪਿਛਲੀਆਂ ਸਰਕਾਰਾਂ ਦੀਆਂ ਕਾਰਵਾਈਆਂ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਵੱਲੋਂ ਸਪੱਸ਼ਟ ਤੌਰ ‘ਤੇ ਅਣਜਾਣਪੁਣੇ ‘ਚ ਦਿੱਤਾ ਗਿਆ ਬਿਆਨ ਹੈ। ਜਿਸ ‘ਤੇ ਉਨ੍ਹਾਂ ਮਾਨ ਤੋਂ ਸਵਾਲ ਕੀਤਾ ਕਿ ਕਿਸ ਮੁੱਖ ਮੰਤਰੀ ਨੇ ਚਾਹੇ ਕਿਸੇ ਵੀ ਪਾਰਟੀ ਦੇ ਹੋਣ, ਨੇ ਐਸ.ਵਾਈ.ਐਲ ਦਾ ਪਾਣੀ ਹਰਿਆਣੇ ਵਿਚ ਜਾਣ ਦਿੱਤਾ। ਦਰਅਸਲ, 2004 ਵਿੱਚ ਕਾਂਗਰਸ ਸਰਕਾਰ ਨੇ ਇਸ ਸਬੰਧੀ ਸਾਰੇ ਪਾਣੀ ਵੰਡ ਸਮਝੌਤੇ ਰੱਦ ਕਰ ਦਿੱਤੇ ਸਨ, ਜਦੋਂ ਕੁਝ ਮਹੀਨਿਆਂ ਬਾਅਦ ਹਰਿਆਣਾ ਵਿੱਚ ਚੋਣਾਂ ਹੋਣੀਆਂ ਸਨ। ਵੜਿੰਗ ਨੇ ਇਹ ਵੀ ਕਿਹਾ ਕਿ ਮੁੱਖ ਮੰਤਰੀ ਨੂੰ ‘ਆਪ’ ਸੰਸਦ ਮੈਂਬਰ ਅਤੇ ਹਰਿਆਣਾ ਦੇ ਇੰਚਾਰਜ ਡਾ ਸੁਸ਼ੀਲ ਗੁਪਤਾ ਦੇ ਉਸ ਬਿਆਨ ਬਾਰੇ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ, ਜਿਸ ਵਿੱਚ ਉਨ੍ਹਾਂ ਐਲਾਨ ਕੀਤਾ ਸੀ ਕਿ 2025 ਤੱਕ ਐਸਵਾਈਐਲ ਦਾ ਪਾਣੀ ਹਰਿਆਣਾ ਵਿੱਚ ਵਹੇਗਾ। The post CM ਮਾਨ ਨੇ ਐੱਸ.ਵਾਈ.ਐੱਲ ‘ਤੇ ਆਪਣਾ ਅਧਿਕਾਰ ਪ੍ਰਧਾਨ ਮੰਤਰੀ ਨੂੰ ਸੌਂਪਿਆ: ਰਾਜਾ ਵੜਿੰਗ appeared first on TheUnmute.com - Punjabi News. Tags:
|
ਲੁੱਟਾਂ-ਖੋਹਾਂ, ਡਕੈਤੀਆਂ ਕਰਨ ਵਾਲੇ ਗੈਂਗ ਦੇ 4 ਮੈਂਬਰ ਲੁਧਿਆਣਾ ਪੁਲਿਸ ਵਲੋਂ ਹਥਿਆਰ, ਮੋਟਰਸਾਇਕਲਾਂ, ਟੈਬ ਤੇ ਹੈਰੋਇਨ ਸਮੇਤ ਕਾਬੂ Friday 14 October 2022 01:34 PM UTC+00 | Tags: aam-aadmi-party breaking-news cm-bhagwant-mann ips-police-commissioner-ludhiana kaushtab-sharma-ips kaushtab-sharma-ips-police-commissioner-ludhiana ludhiana ludhiana-police ludhiana-police-arrested-4-members news news-crime the-unmute-punjabi-news ਲੁਧਿਆਣਾ 14 ਅਕਤੂਬਰ 2022: ਕੌਸ਼ਤਬ ਸ਼ਰਮਾ ਆਈ.ਪੀ.ਐਸ ਪੁਲਿਸ ਕਮਿਸ਼ਨਰ ਲੁਧਿਆਣਾ ਵੱਲੋਂ ਸ਼ਹਿਰ ਵਿੱਚ ਚੋਰੀਆਂ,ਲੁੱਟਾਂ,ਖੋਹਾਂ ਦੀਆਂ ਵਧ ਰਹੀਆਂ ਵਾਰਦਾਤਾਂ ਨੂੰ ਰੋਕਣ ਲਈ ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਾ ਤਸਕਰਾਂ ਦੇ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿਮ ਤਹਿਤ ਮਾਨਯੋਗ ਵਰਿੰਦਰਪਾਲ ਸਿੰਘ ਬਰਾੜ ਪੀ.ਪੀ.ਐਸ. ਡੀ.ਸੀ.ਪੀ.ਇੰਨਵੈਸਟੀਗੇਸ਼ਨ ਲੁਧਿਆਣਾ, ਸ਼੍ਰੀਮਤੀ ਰੁਪਿੰਦਰ ਕੌਰ ਸਰਾਂ ਪੀ.ਪੀ.ਐਸ ਏ.ਡੀ.ਸੀ.ਪੀ.ਇੰਨਵੈਸਟੀਗੇਸ਼ਨ ਲੁਧਿਆਣਾ ਅਤੇ ਗੁਰਪ੍ਰੀਤ ਸਿੰਘ ਪੀ.ਪੀ.ਐਸ. ਏ.ਸੀ.ਪੀ.ਡਿਟੈਕਟਿਵ-2 ਲੁਧਿਆਣਾ ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਬੇਅੰਤ ਜੁਨੇਜਾ ਇੰਚਾਰਜ ਕ੍ਰਾਇਮ ਬ੍ਰਾਚ-2ਫ਼ਲੁਧਿਆਣਾ ਦੀਆਂ ਦੀ ਨਿਗਰਾਨੀ ਹੇਠ ਕ੍ਰਾਇਮ ਬ੍ਰਾਚ-2 ਲੁਧਿਆਣਾ ਦੀ ਪੁਲਿਸ ਪਾਰਟੀ ਵੱਲੋਂ ਮੁਖਬਰ ਦੀ ਇਤਲਾਹ ‘ਤੇ ਗਲਾਡਾ ਗਰਾਂਊਡ ਮੋਤੀ ਨਗਰ ਲੁਧਿ ਵਿੱਚ ਬੈਠਕੇ ਫੈਕਟਰੀ ਵਿੱਚ ਡਾਕਾ ਮਾਰਨ ਦੀ ਦੀ ਯੋਜਨਾ ਬਣਾਉਦੇ ਗੈਂਗ ਦੇ 05 ਮੈਂਬਰਾ ਖ਼ਿਲਾਫ ਮਾਮਲਾ ਦਰਜ ਕਰਕੇ ਗ੍ਰਿਫਤਾਰ ਕੀਤਾ ਗਿਆ ਹੈ | ਇਨ੍ਹਾਂ ਵਿੱਚ ਗੁਰਵਿੰਦਰ ਸਿੰਘ ਉਰਫ ਦੀਪੂ ਪੁੱਤਰ ਮਲਕੀਤ ਸਿੰਘ ਵਾਸੀ ਗਲੀ ਨੰਬਰ 05 ਮੁਹੱਲਾ ਜਨਕਪੁਰੀ ਲੁਧਿਆਣਾ,ਅਮਨ ਸਿੰਘ ਉਰਫ ਅਮਨ ਪੁੱਤਰ ਅਮਰਜੀਤ ਸਿੰਘ ਵਾਸੀ ਗਲੀ ਨੰਬਰ 03 ਮੁਹੱਲਾ ਹਰੀ ਕਰਤਾਰ ਕਲੋਨੀ ਲੁਧਿਆਣਾ,ਜਸਪਾਲ ਕੁਮਾਰ ਪੁੱਤਰ ਪਵਨ ਕੁਮਾਰ ਵਾਸੀ ਮੁਹੱਲਾ ਇਸਲਾਮਗੰਜ ਲੁਧਿਆਣਾ,ਮੁਹੰਮਦ ਮਹਿਮੂਦ ਉਰਫ ਮੁੱਲਾ ਪੁੱਤਰ ਸ਼ਕੀਲ ਅਹਿਮਦ ਵਾਸੀ ਗਲੀ ਨੰਬਰ 01 ਮੁਹੱਲਾ ਗਣੇਸ਼ ਨਗਰ ਲੁਧਿਆਣਾ ਅਤੇ ਅਮਨਦੀਪ ਸਿੰਘ ਉਰਫ ਅਮਨ ਵਾਸੀ ਸ਼ਿਮਲਾਪੁਰੀ ਲੁਧਿਆਣਾ ਦੇ ਖਿਲਾਫ ਮੁਕੱਦਮਾ ਨੰਬਰ 231 ਮਿਤੀ 14.10.2022 ਅਫ਼ਧ 399,402,411 ਆਈ.ਪੀ.ਸੀ,ਥਾਣਾ ਮੋਤੀ ਨਗਰ ਲੁਧਿਆਣਾ ਦਰਜ ਰਜਿਸਟਰ ਕਰਕੇ ਦੋਸ਼ੀਆਨ ਗੁਰਵਿੰਦਰ ਸਿੰਘ ਉਰਫ ਦੀਪੂ ਪੁੱਤਰ ਮਲਕੀਤ ਸਿੰਘ ਵਾਸੀ ਗਲੀ ਨੰਬਰ 05 ਮੁਹੱਲਾ ਜਨਕਪੁਰੀ ਲੁਧਿਆਣਾ,ਅਮਨ ਸਿੰਘ ਉਰਫ ਅਮਨ ਪੁੱਤਰ ਅਮਰਜੀਤ ਸਿੰਘ ਵਾਸੀ ਗਲੀ ਨੰਬਰ 03 ਮੁਹੱਲਾ ਹਰੀ ਕਰਤਾਰ ਕਲੋਨੀ ਲੁਧਿਆਣਾ,ਜਸਪਾਲ ਕੁਮਾਰ ਪੁੱਤਰ ਪਵਨ ਕੁਮਾਰ ਵਾਸੀ ਮੁਹੱਲਾ ਇਸਲਾਮਗੰਜ ਲੁਧਿਆਣਾ ਨੁੂੰ ਹਸਬ ਜਾਬਤਾ ਗ੍ਰਿਫਤਾਰ ਕਰਕੇ ਦੋਸ਼ੀਆਂ ਕੋਲਂੋ 01 ਕਾਰ ਮਾਰਕਾ,02 ਮੋਟਰਸਾਇਕਲ,01-ਦਾਤ ਲੋਹਾ,01-ਸਬਲ ਲੋਹਾ,02-ਸਰੀਆ ਲੋਹਾ ਅਤੇ 01-ਕਿਰਪਾਨ ਲੋਹਾ ਬ੍ਰਾਮਦ ਹੋਏ। ਦੋਸ਼ੀਆ ਦੀ ਮੁੱਢਲੀ ਪੁੱਛ-ਗਿੱਛ ਪਰ ਦੱਸਿਆ ਚੋਰੀ ਦਾ ਸਮਾਨ ਰੱਖਣ ਵਾਲੇ ਕੁਲਦੀਪ ਕੁਮਾਰ ਪੁੱਤਰ ਰਮੇਸ਼ ਕੁਮਾਰ ਵਾਸੀ ਪਿੰਡ ਗੁਰਥਾਨੀ ਥਾਣਾ ਅੱਤਰੌਲੀਆ ਜਿਲਾ ਅਜਮਗੜ ਉੱਤਰ- ਪ੍ਰਦੇਸ਼ ਹਾਲ ਵਾਸੀ ਰਿਸ਼ਬ ਟੈਕਸਟਾਇਲ ਫੈਕਟਰੀ ਨੰਬਰ 18ਫ਼ਏ ਟੈਕਸਟਾਇਲ ਕਲੋਨੀ ਇੰਡਸਟਰੀ ਏਰੀਆ- ਏ ਥਾਣਾ ਮੋਤੀ ਨਗਰ ਲੁਧਿਆਣਾ ਨੂੰ ਹਸਬ ਜਾਬਤਾ ਗ੍ਰਿਫਤਾਰ ਕਰਕੇ ਜਿਸ ਪਾਸੋਂ ਖੋਹ ਕੀਤੇ 24 ਮੋਬਾਇਲ ਫੋਨ ਵੱਖ-ਵੱਖ ਮਾਰਕੇ ਅਤੇ 01 ਟੈਬ ਬ੍ਰਾਮਦ ਕੀਤੇ ਹਨ ਜਿਨਾ ਨੇ ਮੁੱਢਲੀ ਪੁੱਛ-ਗਿੱਛ ਦੌਰਾਨ ਥਾਣਾ ਮੋਤੀ ਨਗਰ ਦੇ ਏਰੀਏ,ਥਾਣਾ ਡਵੀਜਨ ਨੰਬਰ 02 ਲੁਧਿਆਣਾ ਦੇ ਏਰੀਏ ਅਤੇ ਦਿੱਲੀ ਰੋਡ ਤੋਂ ਕਰੀਬ 48 ਵਾਰਦਾਤਾਂ ਮੋਬਾਇਲ ਅਤੇ ਪੈਸੇ ਖੋਹਣ ਦੀਆਂ ਮੰਨੀਆਂ ਹਨ ਜਿਹਨਾ ਦਾ ਪੁਲਿਸ ਰਿਮਾਂਡ ਹਾਸਲ ਕਰਕੇ ਹੋਰ ਪੁੱਛ-ਗਿੱਛ ਕੀਤੀ ਜਾਵੇਗੀ। ਹੋਰ ਕਈ ਇੰਕਸਾਫ ਹੋਣ ਦੀ ਸੰਭਵਾਨਾ ਹੈ। ਮਿਤੀ 13.10.2022 ਨੂੰ ਅਸ਼ੀ ਬਲਜੀਤ ਸਿੰਘ ਸਮੇਤ ਪੁਲਿਸ ਪਾਰਟੀ ਦੇ ਟੀ-ਪੁਆਇੰਟ ਗਹਿਲੇਵਾਲ ਰਾਹੋ ਰੋਡ ਲੁਧਿਆਣਾ ਵਿਖੇ ਨਾਕਾ-ਬੰਦੀ ਕਰਕੇ ਸ਼ੱਕੀ-ਪੁਰਸ਼ਾ,ਸ਼ੱਕੀ ਵਹੀਕਲਾਂ ਦੀ ਚੈਕਿੰਗ ਕਰ ਰਿਹਾ ਸੀ ਤਾਂ ਦੌਰਾਨੇ ਚੈਕਿੰਗ ਸ਼ੱਕ ਦੀ ਬਿਨਾ੍ਹ ਤੇ ਮੋਨੇ ਨੌਜਵਾਨ ਕਾਬੂ ਕਰਕੇ ਨਾਮ ਪਤਾ ਪੁੱਛਿਆ ਜਿਸਨੇ ਪੁੱਛਣ ਪਰ ਆਪਣਾ ਨਾਮ ਵਿਨੋਦ ਜੈਸਵਾਲ ਪੁੱਤਰ ਰਾਮ ਰੂਪ ਵਾਸੀ ਪਿੰਡ ਸਿਸਰਾਓ ਥਾਣਾ ਕਰਨੈਲ ਗੰਜ ਜਿਲਾ ਗੌਂਡਾ ਯੂ.ਪੀ ਹਾਲ ਵਾਸੀ ਕਿਰਾਏਦਾਰ ਹੌਲੀਪੱਥ ਸਕੂਲ ਗਲੀ ਨੰਬਰ 08 ਮਹੱਲਾ ਨਿਊ ਮਾਧੋਪੁਰੀ ਥਾਣਾ ਦਰੇਸੀ ਲੁਧਿਆਣਾ ਦੱਸਿਆ ਜਿਸਦੀ ਤਲਾਸ਼ੀ ਦੌਰਾਨ ਵਿਨੋਦ ਜੈਸਵਾਲ ਪਾਸੋਂ 20 ਗ੍ਰਾਮ ਹੈਰੋਇਨ ਬ੍ਰਾਮਦ ਹੋਈ।ਜਿਸ ਦੇ ਖਿਲਾਫ ਮੁਕੱਦਮਾ ਨੰਬਰ 151 ਮਿਤੀ 13.10.2022 ਅਫ਼ਧ 21ਫ਼61ਫ਼85 ਐਨ.ਡੀ.ਪੀ.ਐੱਸ.ਐਕਟ ਥਾਣਾ ਬਸਤੀ ਜੌਧੇਵਾਲ ਲੁਧਿਆਣਾ ਦਰਜ ਰਜਿਸਟਰ ਕਰਵਾਕੇ ਹਸਬ ਜਾਬਤਾ ਗ੍ਰਿਫਤਾਰ ਕੀਤਾ ਗਿਆ।ਜਿਸ ਦਾ ਪੁਲਿਸ ਰਿਮਾਂਡ ਹਾਸਲ ਕਰਕੇ ਹੋਰ ਪੁੱਛ-ਗਿੱਛ ਕੀਤੀ ਜਾਵੇਗੀ। ਬ੍ਰਾਮਦਗੀ : 01 ਕਾਰ ਮਾਰਕਾ ਰੀਟੇਜ ਰੰਗ ਚਿੱਟਾ ਨੰਬਰੀ ਫਭ10ਧਂ4780 01 ਮੋਟਰਸਾਇਕਲ ਮਾਰਕਾ ਹੀਰੋ ਸਪਲੈਂਡਰ ਪਲੱਸ ਰੰਗ ਸਿਲਵਰ ਨੰਬਰੀਫਭ10੍ਹਢ6928 01 ਮੋਟਰਸਾਇਕਲ ਮਾਰਕਾ ਹੀਰੋ ਸਪਲੈਂਡਰ ਪਲੱਸ ਰੰਗ ਕਾਲਾ ਨੰਬਰੀ ਫਭ91ਥ8472 24 ਮੋਬਾਇਲ ਫੋਨ ਵੱਖ-ਵੱਖ ਮਾਰਕੇ ਅਤੇ 01 ਟੈਬ 01-ਦਾਤ ਲੋਹਾ,01-ਸਬਲ ਲੋਹਾ,02-ਸਰੀਆ ਲੋਹਾ ਅਤੇ 01-ਕਿਰਪਾਨ ਲੋਹਾ ਬ੍ਰਾਮਦਗੀ – 20 ਗ੍ਰਾਮ ਹੈਰੋਇਨ ਗ੍ਰਿਫਤਾਰ ਦੋਸ਼ੀਆਂ ਦਾ ਨਾਮ ਤੇ ਵੇਰਵਾਦੋਸ਼ੀ:- 1. ਗੁਰਵਿੰਦਰ ਸਿੰਘ ਉਰਫ ਦੀਪੂ ਪੁੱਤਰ ਲੇਟ ਮਲਕੀਤ ਸਿੰਘ ਵਾਸੀ ਕਿਰਾਏਦਾਰ ਕਾਮਰੇਡ ਦਾ ਮਕਾਨ ਨੰਬਰ 824 ਗਲੀ 2. ਅਮਨ ਸਿੰਘ ਉਰਫ ਅਮਨ ਪੁੱਤਰ ਅਮਰਜੀਤ ਸਿੰਘ ਵਾਸੀ ਕਿਰਾਏਦਾਰ ਗਲੀ ਨੰਬਰ 03 ਮੁਹੱਲਾ ਹਰੀ ਕਰਤਾਰ ਕਲੋਨੀ ਨੇੜੇ ਬਾਬਾ ਬਾਲਕ ਨਾਥ ਮੰਦਿਰ ਥਾਣਾ ਡਵੀਜਨ ਨੰਬਰ 03 ਲੁਧਿਆਣਾ ਉਮਰ ਕਰੀਬ 22 ਸਾਲ ਜੋ ਚੈਕਿੰਗ 3. ਜਸਪਾਲ ਕੁਮਾਰ ਮੁਨਜਾਲ ਉਰਫ ਤੋਤਲਾ ਪੁੱਤਰ ਪਵਨ ਕੁਮਾਰ ਉਰਫ ਜਗਦੀਸ਼ ਕੁਮਾਰ ਵਾਸੀ ਮਕਾਨ ਨੰਬਰ 606 4. ਮੁਹੰਮਦ ਮਹਿਮੂਦ ਉਰਫ ਮੁੱਲਾ ਪੁੱਤਰ ਸ਼ਕੀਲ ਅਹਿਮਦ ਵਾਸੀ ਗਲੀ ਨੰਬਰ 01 ਮੁਹੱਲਾ ਗਣੇਸ਼ ਨਗਰ ਲੁਧਿਆਣਾ (ਫਰਾਰ) ਜਿਸਦੇ ਖਿਲਾਫ ਪਹਿਲਾਂ ਵੀ ਮੁਕੱਦਮਾ ਨੰਬਰ 232 ਮਿਤੀ 24.09.2021 ਅਫ਼ਧ 379ਬੀ,411,420,473 ਆਈ.ਪੀ.ਸੀ ਥਾਣਾ ਡਵੀਜਨ ਨੰਬਰ 03 ਲੁਧਿ 5. ਅਮਨਦੀਪ ਸਿੰਘ ਉਰਫ ਅਮਨ ਵਾਸੀ ਸ਼ਿਮਲਾਪੁਰੀ ਲੁਧਿਆਣਾ(ਫਰਾਰ) 6. ਕੁਲਦੀਪ ਕੁਮਾਰ ਪੁੱਤਰ ਰਮੇਸ਼ ਕੁਮਾਰ ਵਾਸੀ ਪਿੰਡ ਗੁਰਥਾਨੀ ਥਾਣਾ ਅੱਤਰੌਲੀਆ ਜਿਲਾ ਅਜਮਗੜ ਉੱਤਰ- ਪ੍ਰਦੇਸ਼ ਦੋਸ਼ੀ- ਵਿਨੋਦ ਜੈਸਵਾਲ ਪੁੱਤਰ ਰਾਮ ਰੂਪ ਵਾਸੀ ਪਿੰਡ ਸਿਸਰਾਓ ਥਾਣਾ ਕਰਨੈਲ ਗੰਜ ਜਿਲਾ ਗੌਂਡਾ ਯੂ.ਪੀ ਹਾਲ ਵਾਸੀ The post ਲੁੱਟਾਂ-ਖੋਹਾਂ, ਡਕੈਤੀਆਂ ਕਰਨ ਵਾਲੇ ਗੈਂਗ ਦੇ 4 ਮੈਂਬਰ ਲੁਧਿਆਣਾ ਪੁਲਿਸ ਵਲੋਂ ਹਥਿਆਰ, ਮੋਟਰਸਾਇਕਲਾਂ, ਟੈਬ ਤੇ ਹੈਰੋਇਨ ਸਮੇਤ ਕਾਬੂ appeared first on TheUnmute.com - Punjabi News. Tags:
|
ਭਾਰਤੀ ਨਿਸ਼ਾਨੇਬਾਜ਼ ਰੁਦਰਾਕਸ਼ ਪਾਟਿਲ ਨੇ ਸ਼ੂਟਿੰਗ ਵਿਸ਼ਵ ਚੈਂਪੀਅਨਸ਼ਿਪ 'ਚ ਜਿੱਤਿਆ ਸੋਨ ਤਮਗਾ Friday 14 October 2022 01:42 PM UTC+00 | Tags: 10m-rifle-men-world-champion breaking-news danilo-dennis-solazzo indian-shooter-rudrankksh-patil news paris-olympics-2024 rudraksh-patil rudrankksh-patil shooting-world-championship sports the-unmute-breaking-news the-unmute-punjabi-news ਚੰਡੀਗੜ੍ਹ 14 ਅਕਤੂਬਰ 2022: ਭਾਰਤ ਦੇ ਨਿਸ਼ਾਨੇਬਾਜ਼ ਰੁਦਰਾਕਸ਼ ਪਾਟਿਲ (Rudrankksh Patil) ਨੇ ਅੱਜ ਨੂੰ ਕਾਹਿਰਾ ਵਿੱਚ ਸ਼ੂਟਿੰਗ ਵਿਸ਼ਵ ਚੈਂਪੀਅਨਸ਼ਿਪ ਵਿੱਚ ਸੋਨ ਤਮਗਾ ਜਿੱਤਿਆ। ਰੁਦਰਾਕਸ਼ ਨੇ 10 ਮੀਟਰ ਏਅਰ ਰਾਈਫਲ ਈਵੈਂਟ ਵਿੱਚ ਜਿੱਤ ਹਾਸਲ ਕੀਤੀ ਹੈ । ਰੁਦਰਾਕਸ਼ ਪਾਟਿਲ ਮਹਾਨ ਨਿਸ਼ਾਨੇਬਾਜ਼ ਅਭਿਨਵ ਬਿੰਦਰਾ ਦੇ ਨਾਲ ਅਜਿਹਾ ਕਰਨ ਵਾਲਾ ਦੂਜਾ ਭਾਰਤੀ ਨਿਸ਼ਾਨੇਬਾਜ਼ ਹੈ। ਇਸ ਜਿੱਤ ਨਾਲ ਪਾਟਿਲ ਨੂੰ ਪੈਰਿਸ ਓਲੰਪਿਕ ਦੀ ਟਿਕਟ ਵੀ ਮਿਲ ਗਈ ਹੈ। ਇਹ ਭਾਰਤ ਦਾ ਦੂਜਾ ਓਲੰਪਿਕ ਕੋਟਾ ਹੈ। 18 ਸਾਲਾ ਰੁਦਰਾਕਸ਼ ਪਾਟਿਲ (Rudrankksh Patil) ਨੇ ਇਟਲੀ ਦੇ ਡਾਨੀਲੋ ਡੇਨਿਸ ਸੋਲਾਜ਼ੋ ਨੂੰ 17-13 ਨਾਲ ਹਰਾਇਆ। ਇੱਕ ਸਮੇਂ ਉਹ ਫਾਈਨਲ ਮੈਚ ਵਿੱਚ ਪਛੜ ਰਿਹਾ ਸੀ ਪਰ ਫਿਰ ਸ਼ਾਨਦਾਰ ਵਾਪਸੀ ਕਰਕੇ ਮੈਚ ਜਿੱਤ ਲਿਆ। ਖ਼ਾਸ ਗੱਲ ਇਹ ਹੈ ਕਿ ਰੁਦਰਾਕਸ਼ ਨੇ ਪਹਿਲੀ ਵਾਰ ਵਿਸ਼ਵ ਚੈਂਪੀਅਨਸ਼ਿਪ ਵਿੱਚ ਹਿੱਸਾ ਲਿਆ ਹੈ। ਮੈਚ ਵਿੱਚ ਇੱਕ ਸਮੇਂ ਉਹ 4-10 ਨਾਲ ਪਿੱਛੇ ਸੀ। ਇਟਲੀ ਦੇ ਨਿਸ਼ਾਨੇਬਾਜ਼ ਨੇ ਫਾਈਨਲ ਵਿਚ ਜ਼ਿਆਦਾਤਰ ਮੌਕਿਆਂ ‘ਤੇ ਬੜ੍ਹਤ ਬਣਾਈ ਰੱਖੀ, ਪਰ ਅੰਤ ਵਿਚ ਰੁਦਰਾਕਸ਼ ਨੇ ਜ਼ੋਰਦਾਰ ਵਾਪਸੀ ਕੀਤੀ ਅਤੇ ਜੇਤੂ ਬਣ ਗਿਆ। The post ਭਾਰਤੀ ਨਿਸ਼ਾਨੇਬਾਜ਼ ਰੁਦਰਾਕਸ਼ ਪਾਟਿਲ ਨੇ ਸ਼ੂਟਿੰਗ ਵਿਸ਼ਵ ਚੈਂਪੀਅਨਸ਼ਿਪ ‘ਚ ਜਿੱਤਿਆ ਸੋਨ ਤਮਗਾ appeared first on TheUnmute.com - Punjabi News. Tags:
|
ਪੂਰਵਾਂਚਲ ਐਕਸਪ੍ਰੈਸਵੇ 'ਤੇ BMW ਕਾਰ ਤੇ ਟਰੱਕ ਦੀ ਭਿਆਨਕ ਟੱਕਰ, 4 ਜਣਿਆਂ ਦੀ ਮੌਤ Friday 14 October 2022 01:59 PM UTC+00 | Tags: bmw breaking-news haliapur-police-station news purvanchal-expressway purvanchal-expressway-news the-unmute-breaking-news the-unmute-punjabi-news ਚੰਡੀਗੜ੍ਹ 14 ਅਕਤੂਬਰ 2022: ਪੂਰਵਾਂਚਲ ਐਕਸਪ੍ਰੈਸਵੇ ‘ਤੇ ਤੇਜ਼ ਰਫਤਾਰ ਕਾਰ ਅਤੇ ਟਰੱਕ ਦੀ ਬੁਰੀ ਤਰ੍ਹਾਂ ਟੱਕਰ ਹੋ ਗਈ। ਇਸ ਦਰਦਨਾਕ ਹਾਦਸੇ ‘ਚ ਕਾਰ ‘ਚ ਸਵਾਰ ਚਾਰ ਵਿਅਕਤੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਹ ਹਾਦਸਾ ਥਾਣਾ ਹਲਿਆਪੁਰ ਦੇ ਉਸੇ ਸਥਾਨ ‘ਤੇ ਵਾਪਰਿਆ, ਜਿੱਥੇ ਪਿਛਲੇ ਦਿਨੀਂ ਸੜਕ ਟੁੱਟਣ ਕਾਰਨ ਵੱਡਾ ਟੋਆ ਪੈ ਗਿਆ ਸੀ। ਪੁਲਿਸ ਟੀਮ ਮੌਕੇ ‘ਤੇ ਪਹੁੰਚ ਗਈ ਹੈ। ਕਾਰ ਦਾ ਨੰਬਰ ਯੂਕੇ 01ਸੀ 0009 ਹੈ, ਜੋ ਸੁਲਤਾਨਪੁਰ ਵਾਲੇ ਪਾਸੇ ਤੋਂ ਜਾ ਰਹੀ ਸੀ, ਉਸੇ ਸੜਕ ‘ਤੇ ਲਖਨਊ ਵਾਲੇ ਪਾਸੇ ਤੋਂ ਆ ਰਹੇ ਇਕ ਕੰਟੇਨਰ ਨਾਲ ਆਹਮੋ-ਸਾਹਮਣੇ ਟੱਕਰ ਹੋ ਗਈ । ਟੱਕਰ ਇੰਨੀ ਤੇਜ਼ ਸੀ ਕਿ BMW ਕਾਰ ਦਾ ਅਗਲਾ ਹਿੱਸਾ ਕੰਟੇਨਰ ਦੇ ਹੇਠਾਂ ਆ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਡੀਐਮ ਵੀ ਮੌਕੇ ‘ਤੇ ਪਹੁੰਚ ਗਏ। ਚਾਰੇ ਨੌਜਵਾਨ ਬੀਐਮਡਬਲਿਊ ਵਿੱਚ ਸਵਾਰ ਹੋ ਕੇ ਬਿਹਾਰ ਤੋਂ ਦਿੱਲੀ ਜਾ ਰਹੇ ਸਨ। ਹਾਦਸੇ ਦਾ ਕਾਰਨ ਇੱਕ ਪਾਸੇ ਵਾਲੀ ਸੜਕ ਦਾ ਬੰਦ ਹੋਣਾ ਦੱਸਿਆ ਜਾ ਰਿਹਾ ਹੈ। ਪੂਰਵਾਂਚਲ ਐਕਸਪ੍ਰੈਸਵੇਅ ‘ਤੇ ਇਕ ਸੜਕ ‘ਤੇ ਕੰਮ ਚੱਲ ਰਿਹਾ ਹੈ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਕਾਰ ਦੀ ਰਫ਼ਤਾਰ ਕਾਫ਼ੀ ਤੇਜ਼ ਸੀ । ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਦਾ ਇੰਜਣ ਚਕਨਾਚੂਰ ਹੋ ਗਈ ਅਤੇ ਉਸ ਵਿਚ ਸਵਾਰ ਚਾਰੇ ਵਿਅਕਤੀ ਦੂਰ ਜਾ ਡਿੱਗੇ। ਇਸ ਦੇ ਨਾਲ ਹੀ ਇਕ ਵਿਅਕਤੀ ਦਾ ਸਿਰ ਸਰੀਰ ਤੋਂ ਵੱਖ ਹੋ ਗਿਆ ਹੈ। ਐਸਡੀਐਮ ਵੰਦਨਾ ਪਾਂਡੇ ਅਤੇ ਹੋਰ ਅਧਿਕਾਰੀ ਵੀ ਮੌਕੇ 'ਤੇ ਪਹੁੰਚ ਗਏ ਹਨ। The post ਪੂਰਵਾਂਚਲ ਐਕਸਪ੍ਰੈਸਵੇ ‘ਤੇ BMW ਕਾਰ ਤੇ ਟਰੱਕ ਦੀ ਭਿਆਨਕ ਟੱਕਰ, 4 ਜਣਿਆਂ ਦੀ ਮੌਤ appeared first on TheUnmute.com - Punjabi News. Tags:
|
'ਆਪ' ਪਾਰਟੀ ਵਲੋਂ ਹਰਜੋਤ ਸਿੰਘ ਬੈਂਸ ਹਿਮਾਚਲ ਪ੍ਰਦੇਸ਼ ਦੇ ਇੰਚਾਰਜ ਨਿਯੁਕਤ Friday 14 October 2022 02:09 PM UTC+00 | Tags: 2022 aam-aadmi-party arvind-kejriwal assembly-elections-of-himachal-pradesh bjp breaking-news chief-minister-jai-ram-thakur cm-bhagwant-mann freedom-of-religion-amendment-bill freedom-of-religion-amendment-bill-2022 harjot-singh-bains himachal-pradesh himachal-pradesh-government latest-news legislative-assembly-of-himachal-pradesh news punjab-government the-himachal-pradesh the-himachal-pradesh-legislative-assembly the-unmute-breaking-news the-unmute-update ਚੰਡੀਗੜ੍ਹ 14 ਅਕਤੂਬਰ 2022: ਆਮ ਆਦਮੀ ਪਾਰਟੀ ਨੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਹਿਮਾਚਲ ਪ੍ਰਦੇਸ਼ ਦਾ ਇੰਚਾਰਜ ਲਗਾਇਆ ਗਿਆ ਹੈ। ਜ਼ਿਕਰਯੋਗ ਹੈ ਕੇ ਅੱਜ ਹੀ ਚੋਣ ਕਮਿਨਸ਼ਨ ਵੱਲੋਂ ਹਿਮਾਚਲ ਪ੍ਰਦੇਸ਼ ਦੀਆਂ ਵਿਧਾਨ ਸਭਾ ਚੋਣਾਂ ਦਾ ਐਲਾਨ ਕੀਤਾ ਗਿਆ ਹੈ। The post ‘ਆਪ’ ਪਾਰਟੀ ਵਲੋਂ ਹਰਜੋਤ ਸਿੰਘ ਬੈਂਸ ਹਿਮਾਚਲ ਪ੍ਰਦੇਸ਼ ਦੇ ਇੰਚਾਰਜ ਨਿਯੁਕਤ appeared first on TheUnmute.com - Punjabi News. Tags:
|
ਭਾਰਤੀ ਪਣਡੁੱਬੀ INS ਅਰਿਹੰਤ ਤੋਂ ਬੈਲਿਸਟਿਕ ਮਿਜ਼ਾਈਲ ਦਾ ਕੀਤਾ ਸਫਲ ਪ੍ਰੀਖਣ Friday 14 October 2022 02:23 PM UTC+00 | Tags: ballistic-missile breaking-news indian-army indian-navy ins-arihant ins-arihant-successfully news ਚੰਡੀਗੜ੍ਹ 14 ਅਕਤੂਬਰ 2022: ਭਾਰਤ ਦੀ ਰਣਨੀਤਕ ਤੌਰ ‘ਤੇ ਮਹੱਤਵਪੂਰਨ ਪਣਡੁੱਬੀ ਆਈ.ਐਨ.ਐੱਸ ਅਰਿਹੰਤ (INS Arihant) ਨੇ ਸ਼ੁੱਕਰਵਾਰ ਨੂੰ ਸਫਲਤਾਪੂਰਵਕ ਇੱਕ ਬੈਲਿਸਟਿਕ ਮਿਜ਼ਾਈਲ ਦਾ ਸਫਲ ਪ੍ਰੀਖਣ ਕੀਤਾ । ਰੱਖਿਆ ਮੰਤਰਾਲੇ ਨੇ ਇਸ ਪ੍ਰੀਖਣ ਦੀ ਜਾਣਕਾਰੀ ਦਿੱਤੀ। ਮਿਜ਼ਾਈਲ ਦਾ ਪ੍ਰੀਖਣ ਇੱਕ ਪੂਰਵ-ਨਿਰਧਾਰਤ ਸੀਮਾ ਤੱਕ ਕੀਤਾ ਗਿਆ ਸੀ ਅਤੇ ਬੰਗਾਲ ਦੀ ਖਾੜੀ ਵਿੱਚ ਨਿਸ਼ਾਨੇ ‘ਤੇ ਹਮਲਾ ਕਰਦੇ ਹੋਏ ਸਾਰੇ ਸੰਚਾਲਨ ਅਤੇ ਤਕਨੀਕੀ ਮਾਪਦੰਡਾਂ ਨੂੰ ਪੂਰਾ ਕੀਤਾ । The post ਭਾਰਤੀ ਪਣਡੁੱਬੀ INS ਅਰਿਹੰਤ ਤੋਂ ਬੈਲਿਸਟਿਕ ਮਿਜ਼ਾਈਲ ਦਾ ਕੀਤਾ ਸਫਲ ਪ੍ਰੀਖਣ appeared first on TheUnmute.com - Punjabi News. Tags:
|
ਪੰਜਾਬ ਦੇ ਪਾਣੀਆਂ ਦੇ ਹੱਕ 'ਚ ਡਟ ਕੇ ਮੁੱਖ ਮੰਤਰੀ ਮਾਨ ਨੇ ਪੰਜਾਬ ਦੇ ਪੁੱਤਰ ਹੋਣ ਦਾ ਫ਼ਰਜ਼ ਨਿਭਾਇਆ: ਕੁਲਦੀਪ ਧਾਲੀਵਾਲ Friday 14 October 2022 02:29 PM UTC+00 | Tags: aam-aadmi-party amarinder-singh-raja-warring bhagwant-mann bjp breaking-news cabinet-minister-kuldeep-dhaliwal capt-amarinder-singh chandigarh cm-bhagwant-mann congress haryana news prime-minister-modi punjab-bjp punjab-congress punjab-congress-president-amarinder-singh-raja-warring punjab-government-over-syl-issue punjab-news punjabs-waters raja-waring raja-warring sutlej-yamuna-link sutlej-yamuna-link-canal sutlej-yamuna-link-canal-issue syl syl-canal-issue syl-issue the-unmute-breaking-news the-unmute-latest-news the-unmute-update ਚੰਡੀਗੜ੍ਹ 14 ਅਕਤੂਬਰ 2022: ਸਤਲੁਜ ਯਮਨਾ ਲਿੰਕ ਨਹਿਰ ਦੇ ਮੁੱਦੇ ਉੱਤੇ ਪੰਜਾਬ ਤੇ ਹਰਿਆਣਾ ਦੀ ਮੀਟਿੰਗ ਵਿੱਚ ਪੰਜਾਬ ਦੇ ਪਾਣੀਆਂ ਦੇ ਹੱਕ ਵਿੱਚ ਡਟ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਪੁੱਤਰ ਹੋਣ ਦਾ ਫ਼ਰਜ਼ ਨਿਭਾਇਆ ਹੈ। ਪੰਜਾਬ ਦੇ ਹਿੱਤ ਭਗਵੰਤ ਮਾਨ ਦੀ ਅਗਵਾਈ ਵਿੱਚ ਪੂਰੀ ਤਰ੍ਹਾਂ ਸੁਰੱਖਿਅਤ ਹਨ। ਇਹ ਗੱਲ ਪੰਜਾਬ ਦੇ ਖੇਤੀਬਾੜੀ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਕਹੀ। ਸ. ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਤੱਥਾਂ ਨਾਲ ਪੰਜਾਬ ਦੇ ਪਾਣੀਆਂ ਦੀ ਰਾਖੀ ਵਿੱਚ ਲਏ ਗਏ ਬੇਬਾਕੀ ਨਾਲ ਸਟੈਂਡ ਨਾਲ ਵਿਰੋਧੀਆਂ ਦੇ ਮੂੰਹ ਬੰਦ ਹੋ ਗਏ। ਉਨ੍ਹਾਂ ਕਿਹਾ ਕਿ ਅੱਜ ਉਹ ਪਾਰਟੀਆਂ ਸਾਡੀ ਸਰਕਾਰ ਨੂੰ ਸਲਾਹ ਦੇ ਰਹੀਆਂ ਹਨ ਜਿਨ੍ਹਾਂ ਵੱਲੋਂ ਇਹ ਨਹਿਰ ਦਾ ਮੁੱਢ ਬੰਨ੍ਹ ਕੇ ਕੰਡੇ ਬੀਜੇ ਗਏ। ਕੈਬਨਿਟ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਅੱਜ ਸੂਬਾ ਸਰਕਾਰ ਦਾ ਸਟੈਂਡ ਸਪੱਸ਼ਟ ਕਰ ਦਿੱਤਾ ਅਤੇ ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਹਰ ਲੜਾਈ ਲੜੇਗੀ। The post ਪੰਜਾਬ ਦੇ ਪਾਣੀਆਂ ਦੇ ਹੱਕ ‘ਚ ਡਟ ਕੇ ਮੁੱਖ ਮੰਤਰੀ ਮਾਨ ਨੇ ਪੰਜਾਬ ਦੇ ਪੁੱਤਰ ਹੋਣ ਦਾ ਫ਼ਰਜ਼ ਨਿਭਾਇਆ: ਕੁਲਦੀਪ ਧਾਲੀਵਾਲ appeared first on TheUnmute.com - Punjabi News. Tags:
|
ਪੰਜਾਬ ਦੇ ਦਰਿਆਈ ਪਾਣੀਆਂ ਬਾਰੇ ਭਗਵੰਤ ਮਾਨ ਕੋਲ ਸਪੱਸ਼ਟਤਾ ਦੀ ਘਾਟ: ਪ੍ਰਤਾਪ ਬਾਜਵਾ Friday 14 October 2022 02:32 PM UTC+00 | Tags: aam-aadmi-party amarinder-singh-raja-warring bhagwant-mann bjp breaking-news capt-amarinder-singh chandigarh cm-bhagwant-mann congress haryana news pratap-bajwa prime-minister-modi punjab-bjp punjab-congress punjab-congress-president-amarinder-singh-raja-warring punjab-government-over-syl-issue punjab-news raja-waring raja-warring sutlej-yamuna-link sutlej-yamuna-link-canal sutlej-yamuna-link-canal-issue syl syl-canal-issue syl-issue the-unmute-breaking-news the-unmute-latest-news the-unmute-update ਚੰਡੀਗੜ੍ਹ 14 ਅਕਤੂਬਰ 2022: ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸ਼ੁੱਕਰਵਾਰ ਨੂੰ ਕਿਹਾ ਹੈ ਕਿ ਸੂਬੇ ਦੇ ਦਰਿਆਈ ਪਾਣੀਆਂ ਨੂੰ ਲੈ ਕੇ ਭਗਵੰਤ ਮਾਨ ਸਰਕਾਰ ਦਾ ਰੁਖ਼ ਨਾ ਸਿਰਫ਼ ਕਮਜ਼ੋਰ ਹੈ, ਸਗੋਂ ਇਸ ਵਿੱਚ ਸਪੱਸ਼ਟਤਾ ਅਤੇ ਦ੍ਰਿੜਤਾ ਦੀ ਘਾਟ ਵੀ ਹੈ । ਬਾਜਵਾ ਨੇ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਖੱਟਰ ਨਾਲ ਮੁਲਾਕਾਤ ਤੋਂ ਬਾਅਦ ਆਪਣੀ ਪਹਿਲੀ ਪ੍ਰੈੱਸ ਕਾਨਫਰੰਸ ਦੌਰਾਨ ਭਗਵੰਤ ਮਾਨ ਦਾ ਬਿਆਨ ਪੂਰੀ ਤਰ੍ਹਾਂ ਵਿਅਰਥ ਜਾਪਿਆ ਜਿਵੇਂ ਉਨ੍ਹਾਂ ਨੂੰ ਪੰਜਾਬ ਦੇ ਪਾਣੀਆਂ ਦੇ ਇਤਿਹਾਸਕ ਸੰਦਰਭ ਦੀ ਸਹੀ ਜਾਣਕਾਰੀ ਅਤੇ ਸਮਝ ਹੀ ਨਾ ਹੋਵੇ। ਮਾਨ ਵਾਰ-ਵਾਰ ਸਿਰਫ਼ ਇੱਕ ਨੁਕਤੇ ‘ਤੇ ਕਹਿ ਰਹੇ ਸੀ ਕਿ “ਕਿਉਂਕਿ ਪੰਜਾਬ ਕੋਲ ਲੋੜੀਂਦਾ ਪਾਣੀ ਨਹੀਂ ਹੈ, ਇਸ ਲਈ ਸਤਲੁਜ ਯਮੁਨਾ ਲਿੰਕ (ਐਸਵਾਈਐਲ) ਨਹਿਰ ਦੀ ਉਸਾਰੀ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।” ਦੂਜੇ ਸ਼ਬਦਾਂ ਵਿਚ ਕੀ ਉਸ ਦਾ ਇਹ ਮਤਲਬ ਸੀ ਕਿ ਜੇਕਰ ਪੰਜਾਬ ਕੋਲ ਲੋੜੀਂਦਾ ਪਾਣੀ ਹੁੰਦਾ ਤਾਂ ਉਹ ਐਸਵਾਈਐਲ ਬਾਰੇ ਹਰਿਆਣਾ ਦੀ ਬੇਨਤੀ ਨੂੰ ਸਵੀਕਾਰ ਕਰ ਲੈਂਦਾ । ਬਾਜਵਾ ਨੇ ਕਿਹਾ ਕਿ ਭਗਵੰਤ ਮਾਨ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਇਕ ਵਾਰ ਵੀ ਇਹ ਨਹੀਂ ਕਿਹਾ ਕਿ ਦਰਿਆਈ ਪਾਣੀ ਰਾਜ ਦਾ ਵਿਸ਼ਾ ਹੈ ਅਤੇ ਸੁਪਰੀਮ ਕੋਰਟ ਦੇ ਨਾਲ-ਨਾਲ ਕੇਂਦਰ ਸਰਕਾਰ ਨੂੰ ਦੋਵਾਂ ਧਿਰਾਂ ਵਿਚਾਲੇ ਦਰਿਆਈ ਪਾਣੀਆਂ ਦੀ ਵੰਡ ਬਾਰੇ ਮਨਮਾਨੇ ਢੰਗ ਨਾਲ ਫ਼ੈਸਲਾ ਕਰਨ ਦਾ ਕਿਸੇ ਨੂੰ ਵੀ ਕੋਈ ਸੰਵਿਧਾਨਕ ਅਤੇ ਕਾਨੂੰਨੀ ਅਧਿਕਾਰ ਨਹੀਂ ਹੈ । ਹਰਿਆਣਾ ਗ਼ੈਰ ਰਿਪੇਰੀਅਨ ਸੂਬਾ ਹੋਣ ਕਰਕੇ ਪੰਜਾਬ ਦੇ ਪਾਣੀਆਂ ‘ਤੇ ਉਸ ਦਾ ਕੋਈ ਹੱਕ ਨਹੀਂ ਹੈ । ਇਸ ਲਈ ਜ਼ਮੀਨ ਦੇ ਕਿਸੇ ਵੀ ਨਿਯਮ ਦੇ ਤਹਿਤ ਇਹ ਪੰਜਾਬ ਨੂੰ ਐਸ ਵਾਈ ਐਲ ਦੇ ਨਿਰਮਾਣ ਵਿੱਚ ਤੇਜ਼ੀ ਲਿਆਉਣ ਲਈ ਮਜਬੂਰ ਨਹੀਂ ਕੀਤਾ ਜਾ ਸਕਦਾ । ਬਾਜਵਾ ਨੇ ਕਿਹਾ ਕਿ ਭਗਵੰਤ ਮਾਨ ਦਾ ਇਹ ਬਿਆਨ ਕਿ ਉਹ ਮਨੋਹਰ ਲਾਲ ਖੱਟਰ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਜਾਣ ਲਈ ਤਿਆਰ ਹਨ ਤਾਂ ਜੋ ਗੁਆਂਢੀ ਸੂਬੇ ਨੂੰ ਯਮੁਨਾ ਅਤੇ ਗੰਗਾ ਨਦੀਆਂ ਦਾ ਪਾਣੀ ਮਿਲ ਸਕੇ । ਪਹਿਲੀ ਗੱਲ ਤਾਂ ਇਹ ਹੈ ਕਿ ਭਾਰਤ ਦੇ ਪ੍ਰਧਾਨ ਮੰਤਰੀ ਕੋਲ ਦਰਿਆਈ ਪਾਣੀਆਂ ਦੀ ਵੰਡ ਬਾਰੇ ਫ਼ੈਸਲਾ ਲੈਣ ਦਾ ਹੀ ਕੋਈ ਅਧਿਕਾਰ ਨਹੀਂ ਹੈ । ਇਸ ਤੋਂ ਇਲਾਵਾ ਹਰਿਆਣਾ ਅਤੇ ਕੇਂਦਰ ਵਿਚ ਭਾਜਪਾ ਸੱਤਾਧਾਰੀ ਪਾਰਟੀ ਹੈ ਅਤੇ ਯਮੁਨਾ ਅਤੇ ਗੰਗਾ ਦੇ ਪਾਣੀਆਂ ਦੀ ਵੰਡ ਬਾਰੇ ਆਪਣੇ ਤੌਰ ‘ਤੇ ਫੈਸਲਾ ਲੈ ਸਕਦੇ ਹਨ । ਪਰ ਕਮਾਲ ਦੀ ਗੱਲ ਹੈ ਭਗਵੰਤ ਮਾਨ ਹਰਿਆਣਾ ਦਾ ਮਸਲਾ ਹੱਲ ਕਰਨ ਲਈ ਉਤਾਵਲੇ ਸਨ । ਇੰਜ ਜਾਪਦਾ ਹੈ ਕਿ ਭਗਵੰਤ ਮਾਨ ਆਪਣੇ ਸਿਆਸੀ ਸਲਾਹਕਾਰ ਤੇ ਆਕਾ ਅਰਵਿੰਦ ਕੇਜਰੀਵਾਲ ਦੇ ਦਬਾਅ ਹੇਠ ਸੀ, ਜੋ ਖ਼ੁਦ ਹਰਿਆਣਾ ਰਾਜ ਤੋਂ ਹੈ ਅਤੇ ਚਾਹੁੰਦਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਇਸ ਮੁੱਦੇ ‘ਤੇ ਨਰਮ ਰੁਖ਼ ਅਪਣਾਉਣ । The post ਪੰਜਾਬ ਦੇ ਦਰਿਆਈ ਪਾਣੀਆਂ ਬਾਰੇ ਭਗਵੰਤ ਮਾਨ ਕੋਲ ਸਪੱਸ਼ਟਤਾ ਦੀ ਘਾਟ: ਪ੍ਰਤਾਪ ਬਾਜਵਾ appeared first on TheUnmute.com - Punjabi News. Tags:
|
ਰਾਈਪੇਰੀਅਨ ਸਿਧਾਂਤਾਂ ਮੁਤਾਬਕ ਇਸਦੇ ਦਰਿਆਈ ਪਾਣੀਆਂ 'ਤੇ ਸਿਰਫ ਪੰਜਾਬ ਦਾ ਹੱਕ : ਸੁਖਬੀਰ ਬਾਦਲ Friday 14 October 2022 02:41 PM UTC+00 | Tags: aam-aadmi-party amarinder-singh-raja-warring bhagwant-mann bjp breaking-news capt-amarinder-singh chandigarh cm-bhagwant-mann congress haryana news pratap-bajwa prime-minister-modi punjab-bjp punjab-congress punjab-congress-president-amarinder-singh-raja-warring punjab-government-over-syl-issue punjab-news raja-waring raja-warring sukhbir-singh-badal sutlej-yamuna-link sutlej-yamuna-link-canal sutlej-yamuna-link-canal-issue syl syl-canal-issue syl-issue the-unmute-breaking-news the-unmute-latest-news the-unmute-update ਚੰਡੀਗੜ੍ਹ 14 ਅਕਤੂਬਰ 2022: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਅੱਜ ਕਿਹਾ ਕਿ ਪੰਜਾਬ ਦਾ ਕੌਮੀ ਤੇ ਕੌਮਾਂਤਰੀ ਪੱਧਰ 'ਤੇ ਪ੍ਰਵਾਨਤ ਰਾਈਪੇਰੀਅਨ ਸਿਧਾਂਤਾਂ ਮੁਤਾਬਕ ਇਸਦੇ ਦਰਿਆਈ ਪਾਣੀਆਂ 'ਤੇ ਇਕਲੌਤਾ ਹੱਕ ਹੈ ਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਪਣੇ ਹਰਿਆਣਾ ਦੇ ਹਮਰੁਤਬਾ ਨਾਲ ਗੱਲਬਾਤ ਵਿਚ ਐਸ ਵਾਈ ਐਲ 'ਤੇ ਚਰਚਾ ਕਰਨ ਤੇ ਹਰਿਆਣਾ ਨੂੰ ਬਰਾਬਰ ਦਾ ਹਿੱਸਾ ਦੇਣ ਦੀ ਗੱਲ ਕਰਨ ਦੀ ਥਾਂ 'ਤੇ ਇਸ ਗੱਲ 'ਤੇ ਜ਼ੋਰਦੇਣਾ ਚਾਹੀਦਾ ਸੀ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਹ ਬਹੁਤ ਹੀ ਹੈਰਾਨੀ ਵਾਲੀ ਗੱਲ ਹੈ ਕਿ ਸ੍ਰੀ ਭਗਵੰਤ ਮਾਨ ਪਾਣੀ ਦੀ ਉਪਲਬਧਤਾ ਚੈਕ ਕਰਨ ਵਾਸਤੇ ਹਰਿਆਣਾ ਵੱਲੋਂ ਗੱਲਬਾਤ ਕਰਨ ਲਈ ਵਿਛਾਏ ਜਾਲ ਵਿਚ ਫਸ ਗਏ। ਉਹਨਾਂ ਕਿਹਾ ਕਿ ਅਜਿਹਾ ਇਸ ਗੱਲ ਦੇ ਬਾਵਜੂਦ ਕੀਤਾ ਗਿਆ ਕਿ ਗੈਰ ਰਾਈਪੇਰੀਅਨ ਰਾਜ ਹੋਣ ਦੇ ਕਾਰਨ ਹਰਿਆਣਾ ਦਾ ਮਾਮਲੇ ਵਿਚ ਕੋਈ ਹੱਕ ਨਹੀਂ ਬਣਦਾ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ ਵੀ ਇਸ ਗੱਲ 'ਤੇ ਵਿਚਾਰ ਨਹੀਂ ਕੀਤਾ ਕਿ ਜੇਕਰ ਪੰਜਾਬ ਅਤੇ ਹਰਿਆਣਾ ਵਿਚ ਪਾਣੀ ਘੱਟ ਉਪਲਬਧ ਹੈ ਤਾਂ ਦੋਵਾਂ ਦਾ ਹਿੱਸਾ ਘੱਟ ਜਾਵੇਗਾ ਪਰ ਪੰਜਾਬ ਤੋਂ ਹਰਿਆਣਾ ਨੂੰ ਪਾਣੀ ਜਾਣ ਤੋਂ ਨਹੀਂ ਰੋਕਿਆ ਜਾ ਸਕੇਗਾ। ਪੰਜਾਬ ਵਿਰੋਧੀ ਬਿਆਨ ਦੇਣ ਲਈ ਏ ਜੀ ਦੀ ਨਿਖੇਧੀਭਗਵੰਤ ਮਾਨ ਵੱਲੋਂ ਬਹੁਤ ਗਲਤ ਤਰੀਕੇ ਨਾਲ ਪੰਜਾਬ ਦਾ ਕੇਸ ਪੇਸ਼ ਕਰਨ ਦੀ ਜ਼ੋਰਦਾਰ ਨਿਖੇਧੀ ਕਰਦਿਆਂ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਇਸ ਗੱਲ ਦਾ ਵੀ ਗੰਭੀਰ ਨੋਟਿਸ ਲਿਆ ਕਿ ਪੰਜਾਬ ਦੇ ਐਡਵੋਕੇਟ ਜਨਰਲ ਨੇ ਮੁੱਖ ਮੰਤਰੀ ਦੀ ਹਾਜ਼ਰੀ ਵਿਚ ਇਹ ਦਾਅਵਾ ਕੀਤਾ ਕਿ ਜੇਕਰ ਸੂਬੇ ਕੋਲਪਾਣੀ ਹੋਇਆ ਤਾਂ ਉਹ ਐਸ ਵਾਈ ਐਲ ਦੀ ਉਸਾਰੀ 'ਤੇ ਗੌਰ ਕਰੇਗਾ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਆਪਣੇ ਆਪ ਨੂੰ ਤੁਰੰਤ ਇਸ ਸਟੈਂਡ ਤੋਂ ਵੱਖ ਕਰਨਾ ਚਾਹੀਦਾ ਹੈ ਤੇ ਪੰਜਾਬ ਵਿਰੋਧੀ ਬਿਆਨ ਦੇਣ ਲਈ ਏ ਜੀ ਦੀ ਨਿਖੇਧੀ ਕਰਨੀ ਚਾਹੀਦੀ ਹੈ। ਅਕਾਲੀ ਦਲ ਦੇ ਪ੍ਰਧਾਨ ਨੇ ਜ਼ੋਰ ਦੇ ਕੇ ਕਿਹਾ ਕਿ ਭਗਵੰਤ ਮਾਨ ਨੇ ਪਾਣੀ ਦੀ ਮਾਤਰਾ ਦੀ ਗੱਲ ਕੀਤੀ ਤੇ ਆਪਣੀ ਪ੍ਰੈਸ ਕਾਨਫਰੰਸ ਵਿਚ ਆਪ ਹੀ ਇਹ ਮੰਨ ਲਿਆ ਕਿ ਜਿਸ ਜ਼ਮੀਨ 'ਤੇ ਐਸ ਵਾਈ ਐਲ ਸੀ ਉਹ ਪਿਛਲੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਸਰਕਾਰ ਵੇਲੇ ਡੀਨੋਟੀਫਾਈ ਹੋ ਗਈ ਹੈ ਤੇ ਜ਼ਮੀਨ ਦੇ ਅਸਲ ਮਾਲਕਾਂ ਨੂੰ ਵਾਪਸ ਕੀਤੀ ਜਾ ਚੁੱਕੀ ਹੈ ਤੇ ਜੋ ਉਸ 'ਤੇ ਕਾਸ਼ਤ ਕਰ ਰਹੇ ਹਨ। ਉਹਨਾਂ ਕਿਹਾ ਕਿ ਜਦੋਂ ਮੁੱਖ ਮੰਤਰੀ ਨੂੰ ਪਤਾ ਸੀ ਕਿ ਜ਼ਮੀਨ 'ਤੇ ਐਸ ਵਾਈ ਐਲ ਨਾਂ ਦੀ ਕੋਈ ਨਹਿਰ ਨਹੀਂ ਹੈ ਤਾਂ ਫਿਰ ਉਹਨਾਂ ਤੇ ਏ ਜੀ ਨੇ ਪੰਜਾਬ ਵੱਲੋਂ ਇਹ ਵਾਅਦਾ ਕਿਉਂ ਕੀਤਾ ਕਿ ਜੇਕਰ ਪਾਣੀ ਦੀ ਮੌਜੂਦਾ ਉਪਲਬਧਤਾ ਦੀ ਮਿਣਤੀ ਹੋ ਗਈਤਾਂ ਸੂਬਾ ਐਸ ਵਾਈ ਐਲ ਦੀ ਉਸਾਰੀ 'ਤੇ ਗੌਰ ਕਰੇਗਾ। ਸਰਦਾਰ ਬਾਦਲ ਨੇ ਭਗਵੰਤ ਮਾਨ ਨੂੰ ਚੇਤਾਵਨੀ ਦਿੱਤੀ ਕਿ ਉਹ ਪੰਜਾਬੀਆਂ ਦੀਆਂ ਇੱਛਾਵਾਂ ਦੇ ਖਿਲਾਫ ਸੂਬੇ ਨੂੰ ਅੱਗ ਨਾ ਲਾਉਣ ਕਿਉਂਕਿ ਪੰਜਾਬੀ ਹਰਿਆਣਾ ਨਾਲ ਕੋਈ ਗੱਲਬਾਤ ਨਹੀਂ ਕਰਨਾ ਚਾਹੁੰਦੇ। ਉਹਨਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਮੁੱਖਮੰਤਰੀ ਆਪ ਦੇਕਨਵੀਨਰ ਅਰਵਿੰਦ ਕੇਜਰੀਵਾਲ ਦੇ ਦਬਾਅ ਹੇਠ ਹਨ ਜੋ ਚਾਹੁੰਦੇ ਹਨ ਕਿ ਪੰਜਾਬ ਹਰਿਆਣਾ ਤੇ ਦਿੱਲੀ ਦੋਵਾਂ ਨੂੰ ਪਾਣੀ ਦੇਵੇ। ਕੇਜਰੀਵਾਲ ਨੇ ਹੀ ਐਸ ਵਾਈ ਐਲ ਮੁੱਦਾ ਮੁੜ ਛੇੜਿਆਉਹਨਾਂ ਕਿਹਾ ਕਿ ਕੇਜਰੀਵਾਲ ਨੇ ਹੀ ਐਸ ਵਾਈ ਐਲ ਮੁੱਦਾ (SYL Issue) ਮੁੜ ਛੇੜਿਆ ਹੈ ਤੇ ਹਰਿਆਣਾ ਨੂੰ ਆਸ ਦਿੱਤੀ ਹੈ ਕਿ ਪੰਜਾਬ ਦੇ ਦਰਿਆਈ ਪਾਣੀ ਇਸਨੂੰ ਐਸ ਵਾਈ ਐਲ ਨਹਿਰ ਰਾਹੀਂ ਮਿਲ ਸਕਦੇ ਹਨ।ਹੁਣ ਅਜਿਹਾ ਜਾਪਦਾ ਹੈ ਕਿ ਭਗਵੰਤ ਮਾਨ ਇਕ ਪਹਿਲਾਂ ਤੋਂ ਤੈਅ ਪਟਕਥਾ ਮੁਤਾਬਕ ਕੰਮ ਕਰ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬੀ ਕਦੇ ਵੀ ਭਗਵੰਤ ਮਾਨ ਨੂੰ ਐਸ ਵਾਈ ਐਲ 'ਤੇ ਸਟੈਂਡ ਨੁੰ ਕਮਜ਼ੋਰ ਕਰਨ ਲਈ ਮੁਆਫ ਨਹੀਂ ਕਰਨਗੇ। ਅਕਾਲੀ ਦਲ ਦੇ ਪ੍ਰਧਾਨ ਨੇ ਭਗਵੰਤ ਮਾਨ ਵੱਲੋਂ ਪੰਜਾਬ ਤੇ ਹਰਿਆਣਾ ਨੂੰ ਆਪਸੀ ਗੱਲਬਾਤ ਰਾਹੀਂ ਮਸਲਾ ਹੱਲ ਕਰਨ ਲਈਸੁਪਰੀਮ ਕੋਰਟ ਵੱਲੋਂ ਕੀਤੀ ਹਦਾਇਤ ਦਾ ਹਵਾਲਾ ਦੇਣ ਦੀ ਗੱਲ ਕਰਦਿਆਂ ਕਿਹਾ ਕਿ ਭਗਵੰਤ ਮਾਨ ਨੁੰ ਚੇਤੇ ਹੋਣਾ ਚਾਹੀਦਾ ਹੈ ਕਿ ਮੁੱਖ ਮੰਤਰੀ ਹੁੰਦਿਆਂ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਐਸ ਵਾਈ ਐਲ ਦੀ ਉਸਾਰੀ ਕਰਨ ਲਈਸੁਪਰੀਮ ਕੋਰਟ ਵੱਲੋਂ ਕੀਤੇ ਹੁਕਮਾਂ ਦਾ ਕੀ ਜਵਾਬ ਦਿੱਤਾ ਸੀ। ਉਹਨਾਂ ਕਿਹਾ ਕਿ ਉਹ ਐਸ ਵਾਈ ਐਲ ਦੀ ਉਸਾਰੀ ਨਹੀਂ ਕਰਨਗੇ ਤੇ ਕਿਹਾ ਸੀ ਕਿ ਉਹ ਪੰਜਾਬ ਤੇ ਇਸਦੇ ਦਰਿਆਈ ਪਾਣੀਆਂ ਖਿਲਾਫ ਸੁਪਰੀਮ ਕੋਰਟ ਦੇ ਹੁਕਮਾਂ ਦੀ ਉਲੰਘਣਾ ਵਾਸਤੇ ਫਾਂਸੀ ਚੜ੍ਹਨ ਲਈ ਤਿਆਰ ਹਨ ਪਰ ਪੰਜਾਬ ਨੂੰ ਰਾਈਪੇਰੀਅਨ ਹੱਕਾਂ ਮੁਤਾਬਕ ਇਸਦੇ ਦਰਿਆਈ ਪਾਣੀਆਂ ਨੂੰ ਸਾਂਝਾ ਕਰਨ ਵਾਸਤੇ ਮਜਬੂਰ ਨਹੀਂ ਕੀਤਾ ਜਾ ਸਕਦਾ। ਸਰਦਾਰ ਬਾਦਲ ਨੇ ਕਿਹਾ ਕਿ ਜਦੋਂ ਭਗਵੰਤ ਮਾਨ ਸੱਤਾ ਵਿਚ ਨਹੀਂ ਸਨ ਤਾਂ ਉਹ ਵੱਡੀਆਂ ਵੱਡੀਆਂ ਗੱਲਾਂ ਕਰਦੇ ਸਨ ਕਿ ਹਰਿਆਣਾ ਨਾਲ ਦਰਿਆਈ ਪਾਣੀਆਂ ਦੇ ਮਾਮਲੇ 'ਤੇ ਗੱਲਬਾਤ ਦਾ ਕੋਈ ਸਵਾਲ ਹੀ ਪੈਦਾ ਨਹੀਂ ਹੁੰਦਾ। ਹੁਣ ਉਹ ਇਸ ਮਾਮਲੇ 'ਤੇ ਮਾਸੂਮ ਨਹੀਂ ਬਣ ਸਕਦੇ । ਉਹਨਾਂ ਨੇ ਆਪਣੀ ਅੰਤਰ ਆਤਮਾ ਕੇਜਰੀਵਾਲ ਨੂੰ ਸੌਂਪ ਦਿੱਤੀ ਹੈ ਤੇ ਇਸੇ ਕਾਰਨ ਉਹ ਮਨੋਹਰ ਲਾਲ ਖੱਟਰ ਨੂੰ ਮਿਲਣ ਤੋਂ ਨਾਂਹ ਨਹੀਂ ਕਰ ਸਕੇ।
The post ਰਾਈਪੇਰੀਅਨ ਸਿਧਾਂਤਾਂ ਮੁਤਾਬਕ ਇਸਦੇ ਦਰਿਆਈ ਪਾਣੀਆਂ 'ਤੇ ਸਿਰਫ ਪੰਜਾਬ ਦਾ ਹੱਕ : ਸੁਖਬੀਰ ਬਾਦਲ appeared first on TheUnmute.com - Punjabi News. Tags:
|
ਈ-ਸੇਵਾ ਪੋਰਟਲ ਤੋਂ ਜਾਰੀ ਹੋਣ ਵਾਲੇ ਸਰਟੀਫ਼ਿਕੇਟਾਂ/ਦਸਤਾਵੇਜ਼ ਹੁਣ ਲੋਕ ਆਪਣੇ ਮੋਬਾਇਲ ਜਾਂ ਕੰਪਿਊਟਰ ਰਾਹੀਂ ਵੀ ਡਾਊਨਲੋਡ ਕਰ ਸਕਣਗੇ Friday 14 October 2022 02:45 PM UTC+00 | Tags: administrative-reforms-department breaking-news deputy-commissioner-navjot-pal-singh-randhawa government-of-punjab punjab-service-centers. punjab-sewa-kendra reforms-department service-centers sewa-kendra-or-e-sewa-portal suvida-centers ਨਵਾਂਸ਼ਹਿਰ 14 ਅਕਤੂਬਰ 2022: ਪੰਜਾਬ ਸਰਕਾਰ ਦੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਨੇ ਆਮ ਲੋਕਾਂ ਨੂੰ ਈ-ਸੇਵਾ ਪੋਰਟਲ ਰਾਹੀਂ ਜਾਰੀ ਕੀਤੇ ਜਾਂਦੇ ਸਰਟੀਫ਼ਿਕੇਟਾਂ/ਦਸਤਾਵੇਜ਼ਾਂ ਦੀ ਪ੍ਰਾਪਤੀ ਲਈ ਸੇਵਾ ਕੇਂਦਰਾਂ 'ਚ ਵਾਰ-ਵਾਰ ਜਾਣ ਦੀ ਮੁਸ਼ਕਿਲ ਨੂੰ ਸੁਖਾਲਾ ਕਰਦਿਆਂ, ਹੁਣ ਤੋਂ ਇਹ ਸਰਟੀਫ਼ਿਕੇਟ/ਦਸਤਾਵੇਜ਼ ਉਨ੍ਹਾਂ ਦੇ ਮੋਬਾਇਲ/ਈ ਮੇਲ 'ਤੇ ਭੇਜੇ ਲਿੰਕ ਰਾਹੀਂ ਡਾਊਨਲੋਡ ਕਰਨ ਦੀ ਸਹੂਲਤ ਦੇ ਦਿੱਤੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਦੱਸਿਆ ਕਿ ਪਹਿਲਾਂ ਸੇਵਾ ਕੇਂਦਰ ਜਾਂ ਈ ਸੇਵਾ ਪੋਰਟਲ ਰਾਹੀਂ ਮੰਗੀ ਗਈ ਸੇਵਾ ਨਾਲ ਸਬੰਧਤ ਦਸਤਾਵੇਜ਼ ਤਿਆਰ ਹੋਣ 'ਤੇ ਸੇਵਾ ਕੇਂਦਰ ਤੋਂ ਹੋਲੋਗ੍ਰਾਮ ਲਾ ਕੇ ਜਾਰੀ ਕੀਤਾ ਜਾਂਦਾ ਸੀ। ਹੁਣ ਸਰਕਾਰ ਨੇ ਲੋਕਾਂ ਦੀ ਵਾਰ-ਵਾਰ ਸੇਵਾ ਕੇਂਦਰ ਆਉਣ ਦੀ ਮੁਸ਼ਕਿਲ ਨੂੰ ਹੱਲ ਕਰਦਿਆਂ ਉਨ੍ਹਾਂ ਨੂੰ ਘਰ ਬੈਠਿਆਂ ਹੀ ਆਪਣੀ ਸੇਵਾ ਨਾਲ ਸਬੰਧਤ ਸਰਟੀਫ਼ਿਕੇਟ/ਦਸਤਾਵੇਜ਼ ਨੂੰ ਮੋਬਾਇਲ/ਕੰਪਿਊਟਰ 'ਤੇ ਡਾਊਨਲੋਡ ਕਰਨ ਦੀ ਸੁਵਿਧਾ ਦੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਹੁਣ ਈ-ਸੇਵਾ ਪੋਰਟਲ ਰਾਹੀਂ ਡਿਜੀਟਲ ਸਾਈਨ ਹੋਣ ਵਾਲੇ ਸਰਟੀਫ਼ਿਕੇਟਾਂ/ਦਸਤਾਵੇਜ਼ਾਂ 'ਤੇ ਕਿਸੇ ਵੀ ਤਰ੍ਹਾਂ ਦੇ ਭੌਤਿਕ ਦਸਤਖ਼ਤਾਂ, ਮੋਹਰ ਜਾਂ ਹੋਲੋਗ੍ਰਾਮ ਦੀ ਜ਼ਰੂਰਤ ਨਹੀਂ ਹੋਵੇਗੀ। ਡੀ ਸੀ ਰੰਧਾਵਾ ਨੇ ਦੱਸਿਆ ਕਿ ਈ ਸੇਵਾ ਪੋਰਟਲ ਰਾਹੀਂ ਡਿਜੀਟਲ ਦਸਤਖ਼ਤ ਕੀਤੇ ਗਏ ਸਰਟੀਫ਼ਿਕੇਟਾਂ/ਦਸਤਾਵੇਜ਼ਾਂ ਦੀ ਵੈਰੀਫ਼ਿਕੇਸ਼ਨ ਜਾਂ ਪ੍ਰਮਾਣਿਕਤਾ ਵੈਬ ਲਿੰਕ ਈ ਸੇਵਾ ਡੋਟ ਪੰਜਾਬ ਡੋਟ ਜੀ ਓ ਵੀ ਡੋਟ ਇੰਨ/ਸਰਟੀਫ਼ਿਕੇਟ ਵੈਰੀਫ਼ਿਕੇਸ਼ਨ 'ਤੇ ਦਸਤਾਵੇਜ਼ ਦਾ ਸੀਰੀਅਲ ਨੰਬਰ ਦਰਜ ਕਰਕੇ ਜਾਂ ਸਰਟੀਫ਼ਿਕੇਟ/ਦਸਤਾਵੇਜ਼ 'ਤੇ ਮੌਜੂਦ ਕਿਊ ਆਰ ਕੋਡ ਨੂੰ ਸਕੈਨ ਕਰਕੇ ਕੀਤੀ ਜਾ ਸਕਦੀ ਹੈ। ਉਕਤ ਵੈਰੀਫ਼ਿਕੇਸ਼ਨ ਵੈਬ ਲਿੰਕ 'ਤੇ ਉਪਲਬਧ ਵੇਰਵਿਆਂ ਅਤੇ ਸਰਟੀਫ਼ਿਕੇਟ/ਦਸਤਾਵੇਜ਼ 'ਤੇ ਦਰਜ ਵੇਰਵਿਆਂ ਦੀ ਤੁਲਨਾ ਵਿੱਚ ਜੇਕਰ ਕੋਈ ਵੀ ਅੰਤਰ ਪਾਇਆ ਜਾਂਦਾ ਹੈ ਤਾਂ ਉਸ ਸਰਟੀਫ਼ਿਕੇਟ/ਦਸਤਾਵੇਜ਼ ਨੂੰ ਅਯੋਗ ਸਮਝਿਆ ਜਾਵੇ। ਉਨ੍ਹਾਂ ਦੱਸਿਆ ਕਿ ਸੇਵਾ ਕੇਂਦਰਾਂ 'ਚ ਆਪਣੀ ਸੇਵਾ ਲਈ ਬਿਨੇ ਕਰਨ ਵਾਲਾ ਕੋਈ ਵੀ ਪ੍ਰਾਰਥੀ ਆਪਣੇ ਸਰਟੀਫ਼ਿਕੇਟ/ਦਸਤਾਵੇਜ਼ ਦੇ ਡਿਜੀਟਲੀ ਸਾਈਨ ਹੋਣ ਬਾਅਦ ਅਰਜੀ 'ਚ ਦਿੱਤੇ ਗਏ ਮੋਬਾਇਲ ਨੰਬਰ ਅਤੇ ਈ ਮੇਲ 'ਤੇ ਇੱਕ ਵੈਬ ਲਿੰਕ ਪ੍ਰਾਪਤ ਕਰੇਗਾ। ਜਿਸ ਤੋਂ ਸਿੱਧੇ ਤੌਰ 'ਤੇ ਸਰਟੀਫ਼ਿਕੇਟ/ਦਸਤਾਵੇਜ਼ ਨੂੰ ਡਾਊਨਲੋਡ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਉਕਤ ਤੋਂ ਇਲਾਵਾ ਪ੍ਰਾਰਥੀ ਆਪਣੇ ਨਜ਼ਦੀਕੀ ਸੇਵਾ ਕੇਂਦਰ ਤੋਂ ਵੀ ਰਸੀਦ ਦਿਖਾ ਕੇ ਸਰਟੀਫ਼ਿਕੇਟ/ਦਸਤਾਵੇਜ਼ ਦਾ ਪਿ੍ਰੰਟ ਲੈ ਸਕਦਾ ਹੈ। ਇਸ ਤੋਂ ਇਲਾਵਾ ਈ ਸੇਵਾ ਪੋਰਟਲ 'ਤੇ ਉਪਲਬਧ 'ਡਾਊਨਲੋਡ ਯੋਅਰ ਸਰਟੀਫ਼ਿਕੇਟ' ਆਪਸ਼ਨ ਰਾਹੀਂ ਵੀ ਪ੍ਰਾਰਥੀ ਆਪਣੇ ਸਰਟੀਫ਼ਿਕੇਟ/ਦਸਤਾਵੇਜ਼ ਨੂੰ ਡਾਊਨਲੋਡ ਅਤੇ ਪਿ੍ਰੰਟ ਕਰ ਸਕਦਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਬਿਨਾਂ ਹੋਲੋਗ੍ਰਾਮ ਵਾਲੇ ਇਸ ਡਿਜੀਟਲ ਸਾਈਨਡ ਸਰਟੀਫ਼ਿਕੇਟ/ਦਸਤਾਵੇਜ਼ ਨੂੰ ਕਿਸੇ ਵੀ ਸਰਕਾਰੀ ਦਫ਼ਤਰ 'ਚ ਪੇਸ਼ ਕੀਤੇ ਜਾਣ 'ਤੇ ਸਬੰਧਤ ਅਧਿਕਾਰੀ/ਕਰਮਚਾਰੀ ਭੌਤਿਕ ਹਸਤਾਖਰਾਂ ਵਾਲੇ ਦਸਤਾਵੇਜ਼ ਜਾਂ ਹੋਲੋਗ੍ਰਾਮ ਜਾਂ ਸਟੈਂਪ ਦੀ ਮੰਗ ਨਹੀਂ ਕਰ ਸਕਦੇ। ਉਹ ਕਿਊ ਆਰ ਕੋਡ ਨੂੰ ਸਕੈਨ ਕਰ ਕੇ ਜਾਂ ਈ ਸੇਵਾ ਪੋਰਟਲ 'ਤੇ ਉਪਲਬਧ ਸਰਟੀਫ਼ਿਕੇਟ ਵੈਰੀਫ਼ਿਕੇਸ਼ਨ ਲਿੰਕ ਰਾਹੀਂ ਇਸ ਦੀ ਪ੍ਰਮਾਣਿਕਤਾ ਨੂੰ ਤਸਦੀਕ ਕਰ ਸਕਦੇ ਹਨ।
The post ਈ-ਸੇਵਾ ਪੋਰਟਲ ਤੋਂ ਜਾਰੀ ਹੋਣ ਵਾਲੇ ਸਰਟੀਫ਼ਿਕੇਟਾਂ/ਦਸਤਾਵੇਜ਼ ਹੁਣ ਲੋਕ ਆਪਣੇ ਮੋਬਾਇਲ ਜਾਂ ਕੰਪਿਊਟਰ ਰਾਹੀਂ ਵੀ ਡਾਊਨਲੋਡ ਕਰ ਸਕਣਗੇ appeared first on TheUnmute.com - Punjabi News. Tags:
|
ਯੂਕਰੇਨ ਨੂੰ ਤਬਾਹ ਕਰਨਾ ਰੂਸ ਦਾ ਉਦੇਸ਼ ਨਹੀਂ, ਸੁਰੱਖਿਆ ਲਈ ਚੁੱਕਣੇ ਪਏ ਅਜਿਹੇ ਕਦਮ: ਪੁਤਿਨ Friday 14 October 2022 02:57 PM UTC+00 | Tags: breaking-news i indian-prime-minister-narendra-mod joe-biden russian-president-vladimir-putin ukraine ukraine-president ukraine-russia-tension ukraine-russia-war ukraine-russia-war-conflict us-president-joe-biden vladimir-putin ਚੰਡੀਗੜ੍ਹ 14 ਅਕਤੂਬਰ 2022: ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ (Vladimir Putin) ਨੇ ਯੂਕਰੇਨ ਨਾਲ ਚੱਲ ਰਹੀ ਜੰਗ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਜੰਗ ਅਤੇ ਇਸ ਕਾਰਨ ਪੈਦਾ ਹੋਈ ਮੌਜੂਦਾ ਸਥਿਤੀ ਦਾ ਕੋਈ ਪਛਤਾਵਾ ਨਹੀਂ ਹੈ। ਪੁਤਿਨ ਤੋਂ ਇੱਕ ਪੁੱਛੇ ਸਵਾਲ ‘ਚ ਕਿ ਕੀ ਉਨ੍ਹਾਂ ਨੂੰ ਯੂਕਰੇਨ ਵਿਚ ਹੋਏ ਸੰਘਰਸ਼ ‘ਤੇ ਅਫਸੋਸ ਹੈ? ਇਸ ਸਵਾਲ ‘ਤੇ ਪੁਤਿਨ ਨੇ ਕਿਹਾ ਕਿ ਨਹੀਂ! ਰੂਸ ਸਹੀ ਕੰਮ ਕਰ ਰਿਹਾ ਹੈ। ਕਜ਼ਾਖ ਦੀ ਰਾਜਧਾਨੀ ਅਸਤਾਨਾ ਵਿੱਚ ਇੱਕ ਪੱਤਰਕਾਰ ਸੰਮੇਲਨ ਵਿੱਚ ਬੋਲਦਿਆਂ ਪੁਤਿਨ ਨੇ ਕਿਹਾ ਕਿ ਯੂਕਰੇਨ ਨੂੰ ਤਬਾਹ ਕਰਨਾ ਰੂਸ ਦਾ ਉਦੇਸ਼ ਨਹੀਂ ਹੈ। ਅਸੀਂ ਉਹ ਕਰ ਰਹੇ ਹਾਂ ਜੋ ਸਹੀ ਹੈ। ਆਪਣੀ ਸੁਰੱਖਿਆ ਲਈ ਅਜਿਹੇ ਕਦਮ ਚੁੱਕਣੇ ਪੈਂਦੇ ਹਨ । ਰੂਸੀ ਰਾਸ਼ਟਰਪਤੀ ਪੁਤਿਨ ਨੇ ਇਹ ਵੀ ਕਿਹਾ ਕਿ ਭਾਰਤ ਅਤੇ ਚੀਨ ਯੂਕਰੇਨ ਮੁੱਦੇ ‘ਤੇ ਸ਼ਾਂਤੀਪੂਰਨ ਗੱਲਬਾਤ ਦਾ ਸਮਰਥਨ ਕਰਦੇ ਹਨ। ਪਿਛਲੇ ਮਹੀਨੇ ਜਦੋਂ ਉਜ਼ਬੇਕਿਸਤਾਨ ਵਿੱਚ ਇੱਕ ਸਿਖਰ ਸੰਮੇਲਨ ਵਿੱਚ ਟਕਰਾਅ ਦੌਰਾਨ ਦੋਵਾਂ ਦੇਸ਼ਾਂ ਦੇ ਨੇਤਾ ਮੈਨੂੰ ਮਿਲੇ ਸਨ, ਉਨ੍ਹਾਂ ਨੂੰ ਸ਼ਾਂਤੀਪੂਰਨ ਗੱਲਬਾਤ ਸ਼ੁਰੂ ਕਰਨ ਲਈ ਕਿਹਾ ਗਿਆ ਸੀ। ਪੁਤਿਨ ਨੇ ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਨੂੰ ਕਿਹਾ ਕਿ ਉਹ ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਨਾਲ ਗੱਲਬਾਤ ਦੀ ਕੋਈ ਲੋੜ ਨਹੀਂ ਦੇਖਦੇ। ਰੂਸੀ ਰਾਸ਼ਟਰਪਤੀ ਨੇ ਕਿਹਾ ਕਿ ਰੂਸ ਦੇ ਨਾਲ ਨਾਟੋ ਫੌਜਾਂ ਦੇ ਕਿਸੇ ਵੀ ਸਿੱਧੇ ਸੰਘਰਸ਼ ਦਾ ਨਤੀਜਾ ਵਿਸ਼ਵ ਤਬਾਹੀ ਹੋਵੇਗਾ।
The post ਯੂਕਰੇਨ ਨੂੰ ਤਬਾਹ ਕਰਨਾ ਰੂਸ ਦਾ ਉਦੇਸ਼ ਨਹੀਂ, ਸੁਰੱਖਿਆ ਲਈ ਚੁੱਕਣੇ ਪਏ ਅਜਿਹੇ ਕਦਮ: ਪੁਤਿਨ appeared first on TheUnmute.com - Punjabi News. Tags:
|
CM ਮਾਨ ਇਤਿਹਾਸ ਨੂੰ ਚੋਣਵੇਂ ਢੰਗ ਅਤੇ ਬਿਨ੍ਹਾਂ ਸੰਦਰਭ ਨਾਲ ਪੇਸ਼ ਨਾ ਕਰਨ: ਕੈਪਟਨ ਅਮਰਿੰਦਰ Friday 14 October 2022 04:11 PM UTC+00 | Tags: captain-amarinder-singh chief-minister-bhagwant-mann cm-mann ਚੰਡੀਗੜ੍ਹ, 14 ਅਕਤੂਬਰ 2022: ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਿਹਾ ਹੈ ਕਿ ਉਹ ਇਤਿਹਾਸ ਨੂੰ ਚੋਣਵੇਂ ਢੰਗ ਨਾਲ ਅਤੇ ਸੰਦਰਭ ਤੋਂ ਬਿਨਾ ਨਾ ਪੇਸ਼ ਕਰਨ । ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਦੇਸ਼ ਅਤੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਆਪਣੀ ਵਚਨਬੱਧਤਾ ਲਈ ਭਗਵੰਤ ਮਾਨ ਵਰਗੇ ਕਿਸੇ ਤੋਂ ਵੀ ਸਰਟੀਫਿਕੇਟ ਦੀ ਲੋੜ ਨਹੀਂ ਹੈ। ਮਾਨ ਵੱਲੋਂ ਪਟਿਆਲਾ ਜ਼ਿਲ੍ਹੇ ਵਿੱਚ ਐਸਵਾਈਐਲ ਦਾ ਨੀਂਹ ਪੱਥਰ ਰੱਖਣ ਬਾਰੇ 1981 ਵਿੱਚ ਦਿੱਤੇ ਸੱਦੇ ਦਾ ਜ਼ਿਕਰ ਕਰਦਿਆਂ ਕੈਪਟਨ ਅਮਰਿੰਦਰ ਨੇ ਕਿਹਾ ਕਿ ਉਹ ਉਸ ਸਮੇਂ ਪਟਿਆਲਾ ਤੋਂ ਸੰਸਦ ਮੈਂਬਰ ਸਨ ਅਤੇ ਇੰਦਰਾ ਗਾਂਧੀ ਪ੍ਰਧਾਨ ਮੰਤਰੀ ਸਨ। ਉਨ੍ਹਾਂ ਕਿਹਾ, ਉਦੋਂ ਤੋਂ 41 ਸਾਲ ਬੀਤ ਚੁੱਕੇ ਹਨ ਅਤੇ ਉਸ ਸਮੇਂ ਦੇ ਤੱਥ ਹੁਣ ਨਾਲੋਂ ਬਿਲਕੁਲ ਵੱਖਰੇ ਹਨ। ਉਸਨੇ ਮਾਨ ਨੂੰ ਕਿਹਾ, ਜਿਵੇਂ ਕਿ ਉਸਨੇ ਖੁਦ ਕਿਹਾ ਸੀ ਕਿ ਅਜਿਹੇ ਸਮਝੌਤਿਆਂ ਦੀ ਹਰ 25 ਸਾਲਾਂ ਬਾਅਦ ਵੱਖ-ਵੱਖ ਕਾਰਕਾਂ ਦੇ ਅਧਾਰ 'ਤੇ ਸਮੀਖਿਆ ਕੀਤੀ ਜਾਣੀ ਚਾਹੀਦੀ ਹੈ, ਉਸੇ ਤਰ੍ਹਾਂ ਹਾਲਾਤ ਪਹਿਲਾਂ ਕੀ ਸਨ ਅਤੇ ਹੁਣ ਕੀ ਹਨ, ਇਹ ਬਹੁਤ ਬਦਲ ਗਏ ਹਨ। ਕੈਪਟਨ ਅਮਰਿੰਦਰ ਨੇ ਕਿਹਾ ਕਿ ਇਹੀ ਕਾਰਨ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਵਜੋਂ ਉਨ੍ਹਾਂ ਨੇ ਪੰਜਾਬ ਦੇ ਪਾਣੀ ਨੂੰ ਗੁਆਂਢੀ ਰਾਜਾਂ ਨੂੰ ਜਾਣ ਤੋਂ ਬਚਾਉਣ ਲਈ 2004 ਵਿੱਚ ਵਾਟਰ ਸ਼ੇਅਰਿੰਗ ਐਗਰੀਮੈਂਟਸ (ਰਿਪੀਲਿੰਗ) ਐਕਟ ਬਣਾਇਆ ਸੀ। ਉਹਨਾਂ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਉਹਨਾਂ ਦੀ ਕੌਮ ਅਤੇ ਪੰਜਾਬ ਪ੍ਰਤੀ ਵਚਨਬੱਧਤਾ ਕਿੰਨ੍ਹੀ ਦ੍ਰਿੜ੍ਹ ਹੈ, ਭਾਵੇਂ ਪਾਕਿਸਤਾਨ ਵਿਰੁੱਧ ਜੰਗ ਲੜਨ ਲਈ ਫੌਜ ਵਿਚ ਦੁਬਾਰਾ ਭਰਤੀ ਹੋਵੇ ਜਾਂ ਸਾਕਾ ਨੀਲਾ ਤਾਰਾ ਦਾ ਵਿਰੋਧ ਕਰਨ ਲਈ ਸੰਸਦ ਅਤੇ ਕਾਂਗਰਸ ਤੋਂ ਅਸਤੀਫਾ ਦੇਣਾ ਹੋਵੇ। The post CM ਮਾਨ ਇਤਿਹਾਸ ਨੂੰ ਚੋਣਵੇਂ ਢੰਗ ਅਤੇ ਬਿਨ੍ਹਾਂ ਸੰਦਰਭ ਨਾਲ ਪੇਸ਼ ਨਾ ਕਰਨ: ਕੈਪਟਨ ਅਮਰਿੰਦਰ appeared first on TheUnmute.com - Punjabi News. Tags:
|
ਪੰਜਾਬ ਨੂੰ ਪਹਿਲੇ ਛੇ ਮਹੀਨਿਆਂ 'ਚ 23,448 ਕਰੋੜ ਰੁਪਏ ਦਾ ਨਿਵੇਸ਼ ਪ੍ਰਾਪਤ ਹੋਇਆ: ਅਨਮੋਲ ਗਗਨ ਮਾਨ Friday 14 October 2022 04:18 PM UTC+00 | Tags: 23448-crore-investment-in-first-six-months aam-aadmi-party anmol-gagan-mann bhagwant-mann cabinet-minister-anmol-gagan-mann cm-bhagwant-mann punjab punjab-government the-unmute the-unmute-punjabi-news ਚੰਡੀਗੜ੍ਹ 14 ਅਕਤੂਬਰ 2022: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਸੂਬੇ ਦੀ ਵਿੱਤੀ ਹਾਲਤ ਨੂੰ ਮਜ਼ਬੂਤ ਕਰਨ, ਲੋਕਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਅਤੇ ਵੱਧ ਤੋਂ ਵੱਧ ਨਿਵੇਸ਼ ਲਿਆਉਣ ਲਈ ਲਗਾਤਾਰ ਯਤਨਸ਼ੀਲ ਹੈ। ਸੂਬਾ ਸਰਕਾਰ ਨੂੰ ਆਪਣੇ ਅਣਥੱਕ ਯਤਨਾਂ ਸਦਕਾ ਪਹਿਲੇ ਛੇ ਮਹੀਨਿਆਂ ਦੌਰਾਨ ਵੱਖ-ਵੱਖ ਖੇਤਰਾਂ ਵਿੱਚ 23,448 ਕਰੋੜ ਰੁਪਏ ਦਾ ਨਿਵੇਸ਼ ਪ੍ਰਾਪਤ ਹੋਇਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਦੇ ਨਿਵੇਸ਼ ਪ੍ਰੋਤਸਾਹਨ, ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਸ਼ਿਕਾਇਤ ਨਿਵਾਰਣ ਅਤੇ ਕਿਰਤ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਐਸਬੀਆਈ ਦੀ ਖੋਜ ਟੀਮ ਅਨੁਸਾਰ ਪੰਜਾਬ ਦਾ ਨਿਰਯਾਤ 2018-19 ਵਿੱਚ 1830 ਮਿਲੀਅਨ ਡਾਲਰ ਤੋਂ ਵੱਧ ਕੇ 2022 ਵਿੱਚ 7096 ਮਿਲੀਅਨ ਡਾਲਰ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਉਦਯੋਗਿਕ ਸੈਕਟਰ ਵਿੱਚ ਹੋਰ ਵੀ ਕਈ ਗੁਣਾ ਵਾਧਾ ਹੋਵੇਗਾ ਅਤੇ ਇਸ ਨਾਲ ਸੂਬੇ ਵਿੱਚ 1,06,000 ਤੋਂ ਵੱਧ ਨੌਕਰੀਆਂ ਪੈਦਾ ਹੋਣ ਦੀ ਉਮੀਦ ਹੈ The post ਪੰਜਾਬ ਨੂੰ ਪਹਿਲੇ ਛੇ ਮਹੀਨਿਆਂ ‘ਚ 23,448 ਕਰੋੜ ਰੁਪਏ ਦਾ ਨਿਵੇਸ਼ ਪ੍ਰਾਪਤ ਹੋਇਆ: ਅਨਮੋਲ ਗਗਨ ਮਾਨ appeared first on TheUnmute.com - Punjabi News. Tags:
|
ਅਗਲੇ ਸਾਲ ਭਾਰਤੀ ਪਾਕਿਸਤਾਨ 'ਚ ਖੇਡ ਸਕਦੀ ਹੈ ਟੀਮ ਏਸ਼ੀਆ ਕੱਪ Friday 14 October 2022 04:54 PM UTC+00 | Tags: asia-cup-in-pakistan indian-team ਚੰਡੀਗੜ੍ਹ 14 ਅਕਤੂਬਰ 2022: ਭਾਰਤ ਅਤੇ ਪਾਕਿਸਤਾਨ ਦੇ ਕ੍ਰਿਕਟ ਪ੍ਰਸ਼ੰਸਕਾਂ ਲਈ ਇੱਕ ਵੱਡੀ ਖਬਰ ਹੈ। ਅਗਲੇ ਸਾਲ ਭਾਰਤੀ ਟੀਮ ਏਸ਼ੀਆ ਕੱਪ ਲਈ ਪਾਕਿਸਤਾਨ ਦਾ ਦੌਰਾ ਕਰ ਸਕਦੀ ਹੈ। ਪਾਕਿਸਤਾਨ ਨੂੰ ਇਸ ਟੂਰਨਾਮੈਂਟ ਦੀ ਮੇਜ਼ਬਾਨੀ ਮਿਲੀ ਹੈ। ਬੀਸੀਸੀਆਈ (BCCI) ਏਸ਼ੀਆ ਕੱਪ ਲਈ ਟੀਮ ਭੇਜਣ ਲਈ ਤਿਆਰ ਹੈ। ਜੇਕਰ ਅਜਿਹਾ ਹੁੰਦਾ ਹੈ ਤਾਂ ਟੀਮ ਇੰਡੀਆ 2008 ਤੋਂ ਬਾਅਦ ਪਹਿਲੀ ਵਾਰ ਪਾਕਿਸਤਾਨ ਜਾਵੇਗੀ। ਦਰਅਸਲ, ਏਸ਼ੀਆ ਕੱਪ ਤੋਂ ਬਾਅਦ ਭਾਰਤ ਅਗਲੇ ਸਾਲ ਵਨਡੇ ਵਿਸ਼ਵ ਕੱਪ ਦਾ ਆਯੋਜਨ ਕਰੇਗਾ। ਅਜਿਹੇ ‘ਚ ਕਿਹਾ ਜਾ ਰਿਹਾ ਹੈ ਕਿ ਬੀਸੀਸੀਆਈ ਕੋਈ ਵਿਵਾਦ ਨਹੀਂ ਚਾਹੁੰਦਾ ਹੈ। ਜੇਕਰ ਭਾਰਤੀ ਟੀਮ ਪਾਕਿਸਤਾਨ ਜਾਂਦੀ ਹੈ ਤਾਂ ਪਾਕਿਸਤਾਨੀ ਟੀਮ ਵੀ ਵਿਸ਼ਵ ਕੱਪ ਲਈ ਬਿਨਾਂ ਕਿਸੇ ਵਿਵਾਦ ਦੇ ਭਾਰਤ ਦਾ ਦੌਰਾ ਕਰ ਸਕਦੀ ਹੈ। ਹਾਲਾਂਕਿ ਇਸ ‘ਤੇ ਅਜੇ ਵੀ ਪੇਚ ਫਸਿਆ ਹੋਇਆ ਹੈ। ਬੋਰਡ ਨੇ ਕਿਹਾ ਹੈ ਕਿ ਟੀਮ ਭੇਜਣ ਦਾ ਅੰਤਿਮ ਫੈਸਲਾ ਸਰਕਾਰ ਦਾ ਹੋਵੇਗਾ। ਜੇਕਰ ਕੇਂਦਰ ਸਰਕਾਰ ਇਜਾਜ਼ਤ ਦੇਵੇਗੀ ਤਾਂ ਹੀ ਭਾਰਤੀ ਟੀਮ ਉੱਥੇ ਜਾਵੇਗੀ। The post ਅਗਲੇ ਸਾਲ ਭਾਰਤੀ ਪਾਕਿਸਤਾਨ ‘ਚ ਖੇਡ ਸਕਦੀ ਹੈ ਟੀਮ ਏਸ਼ੀਆ ਕੱਪ appeared first on TheUnmute.com - Punjabi News. Tags:
|
ਭਾਰਤ ਮੌਜੂਦਾ ਤੇ ਭਵਿੱਖ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਤਿਆਰ: ਸ਼ਕਤੀਕਾਂਤ ਦਾਸ Friday 14 October 2022 05:05 PM UTC+00 | Tags: finance-minister-nirmala-sitharaman major-economies-country news rbi reserve-bank-governor reserve-bank-governor-shaktikanta-das the-unmute-breaking-news the-unmute-report ਚੰਡੀਗੜ੍ਹ 14 ਅਕਤੂਬਰ 2022: ਰਿਜ਼ਰਵ ਬੈਂਕ ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਕਿਹਾ ਹੈ ਕਿ ਵਿਸ਼ਵ ਚੁਣੌਤੀਆਂ ਦੇ ਬਾਵਜੂਦ ਭਾਰਤ ਇਸ ਵਿੱਤੀ ਸਾਲ ਵਿੱਚ ਸਭ ਤੋਂ ਤੇਜ਼ੀ ਨਾਲ ਵਧਣ ਵਾਲੀਆਂ ਵੱਡੀਆਂ ਅਰਥਵਿਵਸਥਾਵਾਂ ਵਿੱਚੋਂ ਸ਼ੁਮਾਰ ਹੋਵੇਗਾ। ਭੂ-ਰਾਜਨੀਤਿਕ ਉਥਲ-ਪੁਥਲ ਦੇ ਬਾਵਜੂਦ ਭਾਰਤ ਹਰ ਚੁਣੌਤੀ ਨੂੰ ਪਾਰ ਕਰਨ ਦੇ ਸਮਰੱਥ ਹੋਵੇਗਾ। ਆਰਬੀਆਈ ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਰੇਪੋ ਦਰ ਵਿੱਚ ਵਾਧੇ ਨੂੰ ਜਾਇਜ਼ ਠਹਿਰਾਉਂਦੇ ਹੋਏ ਕਿਹਾ ਕਿ ਮਹਿੰਗਾਈ ਨੂੰ ਰੋਕਣ ਲਈ 50 ਆਧਾਰ ਅੰਕਾਂ ਦਾ ਵਾਧਾ ਜ਼ਰੂਰੀ ਹੈ। ਰਿਜ਼ਰਵ ਬੈਂਕ ਦੇ ਗਵਰਨਰ ਨੇ ਕਿਹਾ ਕਿ ਭਾਰਤੀ ਅਰਥਵਿਵਸਥਾ ਮਜ਼ਬੂਤ ਹੈ ਅਤੇ ਵਿੱਤੀ ਸਥਿਰਤਾ ਹੈ, ਪਰ ਆਲਮੀ ਚੁਣੌਤੀਆਂ ਦਾ ਖਤਰਾ ਵਧਦਾ ਜਾ ਰਿਹਾ ਹੈ। ਇਸ ਨਾਲ ਨਾ ਸਿਰਫ ਘਰੇਲੂ ਅਰਥਚਾਰੇ ਅਤੇ ਮਹਿੰਗਾਈ ‘ਤੇ ਅਸਰ ਪਵੇਗਾ, ਸਗੋਂ ਵਿੱਤੀ ਬਾਜ਼ਾਰ ਵੀ ਪ੍ਰਭਾਵਿਤ ਹੋਣਗੇ। ਸ਼ਕਤੀਕਾਂਤ ਦਾਸ ਨੇ ਭਰੋਸਾ ਪ੍ਰਗਟਾਇਆ ਹੈ ਕਿ ਭਾਰਤ ਮੌਜੂਦਾ ਅਤੇ ਭਵਿੱਖ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਪੂਰੀ ਤਰ੍ਹਾਂ ਸਮਰੱਥ ਹੈ। The post ਭਾਰਤ ਮੌਜੂਦਾ ਤੇ ਭਵਿੱਖ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਤਿਆਰ: ਸ਼ਕਤੀਕਾਂਤ ਦਾਸ appeared first on TheUnmute.com - Punjabi News. Tags:
|
ਸਰਹੱਦੀ ਵਿਵਾਦ ਨੂੰ ਲੈ ਕੇ ਭਾਰਤ ਅਤੇ ਚੀਨ ਦੇ ਵਿਦੇਸ਼ ਮੰਤਰਾਲਿਆਂ ਵਿਚਕਾਰ ਮੀਟਿੰਗ Friday 14 October 2022 06:19 PM UTC+00 | Tags: gogra-hotspring-area ਚੰਡੀਗੜ੍ਹ 14 ਅਕਤੂਬਰ 2022: ਪੂਰਬੀ ਲੱਦਾਖ ਨਾਲ ਲੱਗਦੀ ਅਸਲ ਕੰਟਰੋਲ ਰੇਖਾ (LAC) ‘ਤੇ ਸਥਿਤ ਗੋਗਰਾ-ਹੌਟਸਪ੍ਰਿੰਗ ਖੇਤਰ ਤੋਂ ਆਪਣੇ ਸੈਨਿਕਾਂ ਦੀ ਵਾਪਸੀ ਦੇ ਬਾਵਜੂਦ, ਮਈ 2020 ਤੋਂ ਭਾਰਤ ਅਤੇ ਚੀਨ ਵਿਚਕਾਰ ਸਰਹੱਦੀ ਵਿਵਾਦ ਪੂਰੀ ਤਰ੍ਹਾਂ ਹੱਲ ਨਹੀਂ ਹੋਇਆ ਹੈ। ਸ਼ੁੱਕਰਵਾਰ ਨੂੰ ਇਕ ਵਾਰ ਫਿਰ ਦੋਵਾਂ ਦੇਸ਼ਾਂ ਦੇ ਵਿਦੇਸ਼ ਮੰਤਰਾਲਿਆਂ ਦੀ ਅਗਵਾਈ ਵਿਚ ਵਰਕਿੰਗ ਗਰੁੱਪ (ਭਾਰਤ-ਚੀਨ ਬਾਰਡਰ ਏਰੀਆ-ਡਬਲਯੂਐਮਸੀਸੀ ‘ਤੇ ਸਲਾਹ-ਮਸ਼ਵਰੇ ਅਤੇ ਤਾਲਮੇਲ ਲਈ ਕਾਰਜ ਪ੍ਰਣਾਲੀ) ਦੀ ਮੀਟਿੰਗ ਹੋਈ। ਬੈਠਕ ‘ਚ ਭਾਰਤ-ਚੀਨ LAC ਦੀ ਸਥਿਤੀ ‘ਤੇ ਚਰਚਾ ਕੀਤੀ ਗਈ ਅਤੇ ਇਸ ਗੱਲ ‘ਤੇ ਸਹਿਮਤੀ ਬਣੀ ਕਿ ਸਰਹੱਦ ‘ਤੇ ਸ਼ਾਂਤੀ ਬਹਾਲ ਕਰਨ ਅਤੇ ਦੁਵੱਲੇ ਸਬੰਧਾਂ ਨੂੰ ਪੂਰੀ ਤਰ੍ਹਾਂ ਆਮ ਬਣਾਉਣ ਲਈ ਕੂਟਨੀਤਕ ਅਤੇ ਫੌਜੀ ਪੱਧਰ ‘ਤੇ ਗੱਲਬਾਤ ਦੇ ਅਗਲੇ ਦੌਰ ਜਾਰੀ ਰਹਿਣਗੇ। ਇਸ ਤੋਂ ਇਹ ਵੀ ਸੰਕੇਤ ਮਿਲਦਾ ਹੈ ਕਿ ਸ਼ੁੱਕਰਵਾਰ ਦੀ ਮੀਟਿੰਗ ਵਿੱਚ ਕੋਈ ਠੋਸ ਸਿੱਟਾ ਨਹੀਂ ਨਿਕਲ ਸਕਿਆ। ਪੂਰਬੀ ਲੱਦਾਖ (ਮਈ, 2020) ਵਿੱਚ ਚੀਨੀ ਸੈਨਿਕਾਂ ਦੇ ਘੁਸਪੈਠ ਦੇ ਬਾਅਦ ਤੋਂ, ਦੋਵਾਂ ਦੇਸ਼ਾਂ ਦਰਮਿਆਨ ਫੌਜੀ ਕਮਾਂਡਰਾਂ ਦੇ ਪੱਧਰ ਅਤੇ ਡਬਲਯੂਐਮਸੀਸੀ ਦੇ ਤਹਿਤ ਕੂਟਨੀਤਕ ਪੱਧਰ ‘ਤੇ ਗੱਲਬਾਤ ਚੱਲ ਰਹੀ ਹੈ। The post ਸਰਹੱਦੀ ਵਿਵਾਦ ਨੂੰ ਲੈ ਕੇ ਭਾਰਤ ਅਤੇ ਚੀਨ ਦੇ ਵਿਦੇਸ਼ ਮੰਤਰਾਲਿਆਂ ਵਿਚਕਾਰ ਮੀਟਿੰਗ appeared first on TheUnmute.com - Punjabi News. Tags:
|
| You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription. |
