TheUnmute.com – Punjabi News: Digest for October 16, 2022

TheUnmute.com – Punjabi News

Punjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com

Table of Contents

ਡੇਰਾ ਮੁਖੀ ਰਾਮ ਰਹੀਮ ਜੇਲ੍ਹ ਤੋਂ ਬਾਹਰ ਆਏ ਬਾਹਰ, ਬਰਨਾਵਾ ਵਿਖੇ ਆਸ਼ਰਮ 'ਚ ਦਿੱਤਾ ਇਹ ਸੰਦੇਸ਼

Saturday 15 October 2022 05:56 AM UTC+00 | Tags: barnava breaking-news cm-bhagwant-mann dera-chief-gurmeet-ram-rahim gurmeet-ram-rahim gurmeet-singh-ram-rahim haryana haryana-government news parole-to-dera-chief-ram-rahim president-advocate-harjinder-singh-dhami punjabi-news punjab-news ram-rahim rohtaks-sunaria-jail sgpc shiromani-committee shiromani-gurudwara-management-committee sikh sirsa-dera-chief-ram-rahim sunaria-jail the-unmute-breaking-news the-unmute-punjabi-news

ਚੰਡੀਗੜ੍ਹ 15 ਅਕਤੂਬਰ 2022: ਬਲਾਤਕਾਰ ਦੇ ਦੋਸ਼ੀ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ (Ram Rahim) ਨੂੰ 40 ਦਿਨਾਂ ਦੀ ਪੈਰੋਲ ਮਿਲੀ ਹੈ। ਗੁਰਮੀਤ ਰਾਮ ਰਹੀਮ ਪੈਰੋਲ ‘ਤੇ ਸੁਨਾਰੀਆ ਜੇਲ੍ਹ ਤੋਂ ਬਾਹਰ ਆ ਗਏ ਹਨ | ਪੈਰੋਲ ਮਿਲਣਾ ਤੋਂ ਬਾਅਦ ਡੇਰਾ ਮੁਖੀ ਸੁਰੱਖਿਆ ਪ੍ਰਬੰਧਾਂ ਵਿਚਕਾਰ ਬਰਨਾਵਾ ਸਥਿਤ ਆਪਣੇ ਆਸ਼ਰਮ ਪਹੁੰਚੇ ਹਨ। ਉੱਥੇ ਪਹੁੰਚਣ ਤੋਂ ਬਾਅਦ ਰਾਮ ਰਹੀਮ ਨੇ 2 ਮਿੰਟ 15 ਸੈਕਿੰਡ ਦਾ ਵੀਡੀਓ ਸੰਦੇਸ਼ ਜਾਰੀ ਕੀਤਾ।

ਜਿਸ ‘ਚ ਰਾਮ ਰਹੀਮ ਨੇ ਇਸ਼ਾਰਿਆਂ ‘ਚ ਚੋਣ ਸੰਦੇਸ਼ ਦਿੱਤਾ ਸੀ। ਰਾਮ ਰਹੀਮ ਨੇ ਕਿਹਾ ਕਿ ਜਿਵੇਂ ਤੁਹਾਨੂੰ ਕਿਹਾ ਹੈ, ਮੰਨਦੇ ਰਹੋ । ਜੋ ਵੀ ਜ਼ਿੰਮੇਵਾਰ ਲੋਕ ਤੁਹਾਨੂੰ ਕਰਨ ਲਈ ਕਹਿੰਦੇ ਹਨ, ਉਹ ਕਰੋ। ਇਸ ਨੂੰ ਆਪਣੀ ਮਰਜ਼ੀ ਨਾਲ ਕਰਨ ਦੀ ਲੋੜ ਨਹੀਂ ਹੈ। ਇਸ ਵਾਰ ਰਾਮ ਰਹੀਮ ਪਹਿਲੀ ਵਾਰ ਜੇਲ੍ਹ ਤੋਂ ਬਾਹਰ ਰਹਿ ਕੇ ਦੀਵਾਲੀ ਮਨਾਉਣਗੇ।

ਦੂਜੇ ਪਾਸੇ ਸ੍ਰੀ ਅਕਾਲ ਤਖ਼ਤ ਸਾਹਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਫੇਸਬੁੱਕ ਤੇ ਪੋਸਟ ਸਾਂਝੀ ਕਰਦਿਆਂ ਲਿਖਿਆ ਕਿ ਭਾਰਤੀ ਕਨੂੰਨ ਉਪਰ ਇਹ ਕਹਾਵਤ ਠੀਕ ਢੁਕਦੀ ਹੈ ਕਿ ਹਾਥੀ ਦੇ ਦੰਦ ਖਾਣ ਨੂੰ ਹੋਰ ਦਿਖਾਉਣ ਨੂੰ ਹੋਰ। ਸਕੂਲ ‘ਚ ਪੜਾਇਆ ਜਾਂਦਾ ਸੀ ਕਿ ਕਨੂੰਨ ਦੀ ਨਜ਼ਰ ਵਿਚ ਸਭ ਬਰਾਬਰ ਹਨ। ਪਰ ਨਹੀ, ਦੂਜਿਆਂ ਪ੍ਰਤੀ ਚਾਹੇ ਉਹ ਬਲਾਤਕਾਰੀ ਹੀ ਕਿਉਂ ਨਾ ਹੋਣ ਭਾਰਤੀ ਕਨੂੰਨ ਨਰਮ ਹੈ ਤੇ ਅਪਣੇ ਹੱਕਾਂ ਲਈ ਲੜਨ ਵਾਲੇ ਸਿੱਖ, ਜਿਹੜੇ ਅਪਣੀ ਕੈਦ ਦੀ ਮਿਆਦ ਵੀ ਪੂਰੀ ਕਰ ਚੁੱਕੇ ਹਨ ਉਨ੍ਹਾਂ ਲਈ ਬੇਹੱਦ ਸਖਤ।

Ram Rahim

ਇਸਦੇ ਨਾਲ ਹੀ ਡੇਰਾ ਮੁਖੀ ਨੂੰ ਪੈਰੋਲ ਮਿਲਣ ‘ਤੇ ਇਸਦੇ ਨਾਲ ਹੀ ਡੇਰਾ ਮੁਖੀ ਨੂੰ ਪੈਰੋਲ ਦੇਣ 'ਤੇ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਇਤਰਾਜ਼ ਜਤਾਇਆ ਹੈ | ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Harjinder Singh Dhami) ਨੇ ਹਰਿਆਣਾ ਸਰਕਾਰ ਵਲੋਂ ਡੇਰਾ ਮੁਖੀ ਨੂੰ ਪੈਰੋਲ ਦੇਣ 'ਤੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਕਿਹਾ ਕਿ ਸਰਕਾਰਾਂ ਸਿੱਖਾਂ ਨਾਲ ਦੋਹਰੇ ਮਾਪਦੰਡ ਅਪਣਾਅ ਰਹੀਆਂ ਹਨ |

The post ਡੇਰਾ ਮੁਖੀ ਰਾਮ ਰਹੀਮ ਜੇਲ੍ਹ ਤੋਂ ਬਾਹਰ ਆਏ ਬਾਹਰ, ਬਰਨਾਵਾ ਵਿਖੇ ਆਸ਼ਰਮ ‘ਚ ਦਿੱਤਾ ਇਹ ਸੰਦੇਸ਼ appeared first on TheUnmute.com - Punjabi News.

Tags:
  • barnava
  • breaking-news
  • cm-bhagwant-mann
  • dera-chief-gurmeet-ram-rahim
  • gurmeet-ram-rahim
  • gurmeet-singh-ram-rahim
  • haryana
  • haryana-government
  • news
  • parole-to-dera-chief-ram-rahim
  • president-advocate-harjinder-singh-dhami
  • punjabi-news
  • punjab-news
  • ram-rahim
  • rohtaks-sunaria-jail
  • sgpc
  • shiromani-committee
  • shiromani-gurudwara-management-committee
  • sikh
  • sirsa-dera-chief-ram-rahim
  • sunaria-jail
  • the-unmute-breaking-news
  • the-unmute-punjabi-news

ਵੇਰਕਾ ਦੁੱਧ ਦੀਆਂ ਕੀਮਤਾਂ 'ਚ ਇੱਕ ਵਾਰ ਫਿਰ ਹੋਇਆ ਵਾਧਾ, ਕੀਮਤਾਂ 16 ਅਕਤੂਬਰ ਤੋਂ ਹੋਣਗੀਆਂ ਲਾਗੂ

Saturday 15 October 2022 06:12 AM UTC+00 | Tags: amul amul-and-mother-dairy breaking-news cm-bhagwant-mann gujarat-co-operative-milk mother-dairy news punjab punjab-news punjab-verka-milk-plant the-unmute-breaking-news the-unmute-punjabi-news verka verka-milk-news-price verka-milk-plant-mohali verka-milk-price

ਚੰਡੀਗੜ੍ਹ 15 ਅਕਤੂਬਰ 2022: ਤਿਉਹਾਰਾਂ ਦੇ ਸੀਜ਼ਨ ਵਿੱਚ ਗ੍ਰਾਹਕਾਂ ਨੂੰ ਮਹਿੰਗਾਈ ਦਾ ਇੱਕ ਹੋਰ ਝਟਕਾ ਮਿਲਿਆ ਹੈ, ਵੇਰਕਾ (Verka) ਨੇ ਇੱਕ ਵਾਰ ਫ਼ਿਰ ਦੁੱਧ ਦੀ ਕੀਮਤਾਂ ਵਿੱਚ ਵਾਧਾ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਵੇਰਕਾ ਨੇ ਇੱਕ ਕਿਲੋ ਦੁੱਧ ਦੀ ਕੀਮਤ ‘ਚ ਦੋ ਰੁਪਏ ਦਾ ਵਾਧਾ ਕੀਤਾ ਹੈ, ਜਦਕਿ ਅੱਧੇ ਕਿਲੋ ਦੇ ਪੈਕੇਟ ਵਿੱਚ ਇੱਕ ਰੁਪਏ ਦਾ ਵਾਧਾ ਕੀਤਾ ਗਿਆ ਹੈ। ਦੁੱਧ ਦੀਆਂ ਨਵੀਆਂ ਕੀਮਤਾਂ ਭਲਕੇ ਯਾਨੀ 16 ਅਕਤੂਬਰ ਤੋਂ ਲਾਗੂ ਹੋਣਗੀਆਂ।

ਜਿਕਰਯੋਗ ਹੈ ਕਿ ਵੇਰਕਾ ਨੇ ਪਿਛਲੇ 4 ਮਹੀਨਿਆਂ ‘ਚ 2 ਵਾਰ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਹੈ | ਇਸ ਪਿੱਛੇ ਤਰਕ ਇਹ ਹੈ ਕਿ ਚਾਰਾ ਅਤੇ ਹੋਰ ਚੀਜ਼ਾਂ ਬਹੁਤ ਮਹਿੰਗੀਆਂ ਹੋ ਗਈਆਂ ਹਨ। ਅਜਿਹੀ ਸਥਿਤੀ ਵਿੱਚ ਦੁੱਧ ਦੇ ਰੇਟ ਬਣਾਏ ਜਾਣੇ ਚਾਹੀਦੇ ਹਨ। ਜਿਸ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ। ਜਿਕਰਯੋਗ ਹੈ ਕਿ 18 ਅਗਸਤ ਨੂੰ ਵੀ ਮਦਰ ਡੇਅਰੀ ਅਤੇ ਅਮੂਲ ਤੋਂ ਬਾਅਦ ਵੇਰਕਾ (Verka) ਨੇ ਵੀ ਦੁੱਧ ਦੀਆਂ ਕੀਮਤਾਂ 'ਚ ਵਾਧਾ ਕੀਤਾ ਸੀ | ਵੇਰਕਾ ਨੇ ਵੀ ਦੁੱਧ ਦੀ ਕੀਮਤ ਵਿੱਚ ਦੋ ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਸੀ ।

The post ਵੇਰਕਾ ਦੁੱਧ ਦੀਆਂ ਕੀਮਤਾਂ ‘ਚ ਇੱਕ ਵਾਰ ਫਿਰ ਹੋਇਆ ਵਾਧਾ, ਕੀਮਤਾਂ 16 ਅਕਤੂਬਰ ਤੋਂ ਹੋਣਗੀਆਂ ਲਾਗੂ appeared first on TheUnmute.com - Punjabi News.

Tags:
  • amul
  • amul-and-mother-dairy
  • breaking-news
  • cm-bhagwant-mann
  • gujarat-co-operative-milk
  • mother-dairy
  • news
  • punjab
  • punjab-news
  • punjab-verka-milk-plant
  • the-unmute-breaking-news
  • the-unmute-punjabi-news
  • verka
  • verka-milk-news-price
  • verka-milk-plant-mohali
  • verka-milk-price

ਚੰਡੀਗੜ੍ਹ 15 ਅਕਤੂਬਰ 2022: ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿੱਚ ਖੁਰਾਕ ਤੇ ਸਪਲਾਈ ਮਹਿਕਮੇ ਦੇ ਟੈਂਡਰ ਘੁਟਾਲੇ ਨੂੰ ਲੈ ਕੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ (Ravneet Singh Bittu) ਅਤੇ ਪੰਜਾਬ ਵਿਜੀਲੈਂਸ ਦੇ ਐਸਐਸਪੀ ਆਹਮੋ ਸਾਹਮਣੇ ਹੋ ਗਏ ਹਨ । ਜਿਕਰਯੋਗ ਹੈ ਕਿ ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਨੇ ਬਹੁ-ਕਰੋੜੀ ਟੈਂਡਰ ਘੁਟਾਲੇ 22 ਅਗਸਤ ਨੂੰ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਸੈਲੂਨ ਤੋਂ ਗ੍ਰਿਫਤਾਰ ਕੀਤਾ ਸੀ।

ਜਦੋਂ ਭਾਰਤ ਭੂਸ਼ਣ ਆਸ਼ੂ ਨੂੰ ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਨੇ ਗ੍ਰਿਫਤਾਰ ਕੀਤਾ ਸੀ ਤਾਂ ਉਸ ਸਮੇਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੀ ਮੌਕੇ ‘ਤੇ ਵਿਜੀਲੈਂਸ ਅਧਿਕਾਰੀਆਂ ਨਾਲ ਕਾਫੀ ਬਹਿਸ ਹੋਈ ਸੀ। ਇਸ ਮਾਮਲੇ ਵਿੱਚ ਵਿਜੀਲੈਂਸ ਨੇ ਸੀਪੀ ਨੂੰ ਰਵਨੀਤ ਬਿੱਟੂ ਖ਼ਿਲਾਫ਼ ਕੇਸ ਦਰਜ ਕਰਨ ਲਈ ਰਿਮਾਈਂਡਰ ਭੇਜ ਦਿੱਤਾ ਹੈ।

ਦੂਜੇ ਪਾਸੇ ਰਵਨੀਤ ਸਿੰਘ ਬਿੱਟੂ ਨੇ ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਕਿਹਾ ਕਿ ਵਿਜੀਲੈਂਸ ਅਧਿਕਾਰੀ ਆਸ਼ੂ ਦੇ ਕਰੀਬੀਆਂ, ਕਾਂਗਰਸੀ ਵਰਕਰਾਂ ਅਤੇ ਕੌਂਸਲਰਾਂ ਨੂੰ ਬਿਨਾਂ ਵਜ੍ਹਾ ਪ੍ਰੇਸ਼ਾਨ ਨਾ ਕਰਨ। ਬਿੱਟੂ ਨੇ ਦੱਸਿਆ ਕਿ ਵਿਜੀਲੈਂਸ ਨੇ ਸਭ ਤੋਂ ਪਹਿਲਾਂ ਭਾਰਤ ਭੂਸ਼ਣ ਆਸ਼ੂ ਨੂੰ ਗ੍ਰਿਫਤਾਰ ਕੀਤਾ, ਜਦੋਂ ਕਿ ਉਹ ਖੁਦ ਗ੍ਰਿਫਤਾਰੀ ਦੇਣ ਗਿਆ ਸੀ। ਆਸ਼ੂ 2 ਮਹੀਨਿਆਂ ਤੋਂ ਜੇਲ੍ਹ ਵਿੱਚ ਹੈ। ਹੁਣ ਆਸ਼ੂ ਦੀ ਜ਼ਮਾਨਤ ਪਟੀਸ਼ਨ ਹਾਈਕੋਰਟ ‘ਚ ਸੀ, ਫਿਰ ਅਚਾਨਕ ਆਸ਼ੂ ਨੂੰ ਰਾਤ ਸਮੇਂ ਜੇਲ ‘ਚੋਂ ਨਵਾਂਸ਼ਹਿਰ ਲਿਜਾਇਆ ਜਾਂਦਾ ਹੈ, ਕਿਉਂਕਿ ਵਿਜੀਲੈਂਸ ਨੂੰ ਆਸ਼ੂ ਖਿਲਾਫ ਲੁਧਿਆਣਾ ਤੋਂ ਕੁਝ ਨਹੀਂ ਮਿਲਿਆ।

The post ਵਿਜੀਲੈਂਸ ਬਿਊਰੋ ਨੇ ਪੁਲਿਸ ਕਮਿਸ਼ਨਰ ਨੂੰ ਰਵਨੀਤ ਸਿੰਘ ਬਿੱਟੂ ਖ਼ਿਲਾਫ ਕੇਸ ਦਰਜ ਕਰਨ ਲਈ ਭੇਜਿਆ ਰਿਮਾਈਂਡਰ appeared first on TheUnmute.com - Punjabi News.

Tags:
  • breaking-news
  • food-and-supply-department
  • vigilance-bureau

FIFA U-17 Women's World Cup: ਮੇਜ਼ਬਾਨ ਮਹਿਲਾ ਭਾਰਤੀ ਫੁੱਟਬਾਲ ਟੀਮ ਕੁਆਰਟਰ ਫਾਈਨਲ ਦੀ ਦੌੜ 'ਚੋਂ ਬਾਹਰ

Saturday 15 October 2022 06:36 AM UTC+00 | Tags: all-india-football-federation bhubaneswar breaking-news concacaf fifa fifa-u-17 fifa-u-17-womens-world-cup fifa-u-17-womens-world-cup-news football india indian-football-team kalinga-stadium-in-bhubaneswar sports-news the-unmute-breaking-news the-unmute-punjabi-news usa. usa-beat-india-8-0 usa-football-enws

ਚੰਡੀਗੜ੍ਹ 15 ਅਕਤੂਬਰ 2022: ਮੇਜ਼ਬਾਨ ਮਹਿਲਾ ਭਾਰਤੀ ਫੁੱਟਬਾਲ ਟੀਮ (Indian football team) ਨੂੰ ਸ਼ੁੱਕਰਵਾਰ ਨੂੰ ਇੱਥੇ ਫੀਫਾ ਅੰਡਰ-17 ਮਹਿਲਾ ਵਿਸ਼ਵ ਕੱਪ (FIFA U-17 Women’s World Cup) ‘ਚ ਮੋਰੱਕੋ ਦੇ ਹੱਥੋਂ 0-3 ਨਾਲ ਹਾਰ ਦਾ ਸਾਹਮਣਾ ਕਰਨਾ ਪਿਆ। ਲਗਾਤਾਰ ਦੂਜਾ ਮੈਚ ਹਾਰਨ ਤੋਂ ਬਾਅਦ ਭਾਰਤੀ ਟੀਮ ਕੁਆਰਟਰ ਫਾਈਨਲ ਦੀ ਦੌੜ ਵਿਚੋਂ ਬਾਹਰ ਹੋ ਗਈ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਗਰੁੱਪ-ਏ ਵਿੱਚ ਅਮਰੀਕਾ ਨੂੰ 8-0 ਨਾਲ ਹਾਰ ਮਿਲੀ ਸੀ।

ਪਹਿਲੀ ਵਾਰ ਵਿਸ਼ਵ ਕੱਪ ਖੇਡ ਰਹੀ ਮੋਰੱਕੋ ਲਈ ਇਲ ਮਦਾਨੀ ਨੇ 50ਵੇਂ ਮਿੰਟ ਅਤੇ ਸ਼ੈਰਿਫ ਜ਼ੈਨੇਹ ਨੇ ਗੋਲ ਕੀਤੇ | ਭਾਰਤੀ ਟੀਮ ਨੂੰ ਮੇਜ਼ਬਾਨ ਦੇ ਤੌਰ ‘ਤੇ ਪਹਿਲੀ ਵਾਰ ਫੀਫਾ ਵਿਸ਼ਵ ਕੱਪ ਖੇਡਣ ਦਾ ਮੌਕਾ ਮਿਲਿਆ। ਹੁਣ ਭਾਰਤੀ ਟੀਮ ਨੇ 17 ਅਕਤੂਬਰ ਨੂੰ ਆਖਰੀ ਗਰੁੱਪ ਮੈਚ ਵਿੱਚ ਬ੍ਰਾਜ਼ੀਲ ਨਾਲ ਖੇਡਣਾ ਹੈ। ਮੋਰੋਕੋ ਫਿਲਹਾਲ ਕੁਆਰਟਰ ਫਾਈਨਲ ਦੀ ਦੌੜ ਵਿੱਚ ਹੈ। ਉਸ ਨੂੰ ਤਿੰਨ ਅੰਕ ਮਿਲੇ ਹਨ।

The post FIFA U-17 Women's World Cup: ਮੇਜ਼ਬਾਨ ਮਹਿਲਾ ਭਾਰਤੀ ਫੁੱਟਬਾਲ ਟੀਮ ਕੁਆਰਟਰ ਫਾਈਨਲ ਦੀ ਦੌੜ ‘ਚੋਂ ਬਾਹਰ appeared first on TheUnmute.com - Punjabi News.

Tags:
  • all-india-football-federation
  • bhubaneswar
  • breaking-news
  • concacaf
  • fifa
  • fifa-u-17
  • fifa-u-17-womens-world-cup
  • fifa-u-17-womens-world-cup-news
  • football
  • india
  • indian-football-team
  • kalinga-stadium-in-bhubaneswar
  • sports-news
  • the-unmute-breaking-news
  • the-unmute-punjabi-news
  • usa.
  • usa-beat-india-8-0
  • usa-football-enws

CM ਭਗਵੰਤ ਮਾਨ ਐੱਸ.ਵਾਈ.ਐੱਲ ਦੇ ਮੁੱਦੇ 'ਤੇ ਆਪਣਾ ਸਟੈਂਡ ਕਲੀਅਰ ਕਰਨ: ਹਰਜਿੰਦਰ ਸਿੰਘ ਧਾਮੀ

Saturday 15 October 2022 06:55 AM UTC+00 | Tags: aam-aadmi-party balwinder-singh-jatana bhagwant-mann bjp breaking-news capt-amarinder-singh central-sikh-museum chandigarh cm-bhagwant-mann harjinder-singh-dhami haryana joginder-singh-panjarth news punjab-bjp punjab-chief-minister-bhagwant-singh-mann punjab-congress punjab-government-over-syl-issue punjab-news sgpc shiromani-gurdwara-parbandhak-committee sutlej-yamuna-link sutlej-yamuna-link-canal sutlej-yamuna-link-canal-issue syl syl-canal-issue syl-issue the-unmute-breaking-news the-unmute-latest-news the-unmute-update

ਅੰਮ੍ਰਿਤਸਰ 15 ਅਕਤੂਬਰ 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਦੇ ਪਾਣੀਆਂ ਦੀ ਰਖਵਾਲੀ ਲਈ ਐੱਸ.ਵਾਈ.ਐੱਲ ਦਾ ਵਿਰੋਧ ਕਰਨ ਵਾਲੇ ਬਲਵਿੰਦਰ ਸਿੰਘ ਜਟਾਣਾ ਦੀ ਤਸਵੀਰ ਸਿੱਖ ਕੇਂਦਰੀ ਅਜਾਇਬ ਘਰ ਵਿਚ ਅੱਗ ਲਗਾ ਦਿੱਤੀ ਹੈ | ਇਸਦੇ ਨਾਲ ਹੀ ਬਲਵਿੰਦਰ ਸਿੰਘ ਜਟਾਣਾ ਸਮੇਤ ਹੋਰ 3 ਜਣਿਆਂ ਦੀਆਂ ਤਸਵੀਰਾਂ ਅੱਜ ਕੇਂਦਰੀ ਸਿੱਖ ਅਜਾਇਬਘਰ ਵਿਚ ਲਗਾਈਆਂ ਗਈਆਂ ਹਨ |

ਜਿਨ੍ਹਾਂ ਦੇ ਵਿੱਚ ਜੋਗਿੰਦਰ ਸਿੰਘ ਪੰਜਰਥ ਅਤੇ ਹਰਿੰਦਰ ਸਿੰਘ ਰਣੀਆ ਦੀ ਤਸਵੀਰ ਵੀ ਸ਼ਾਮਲ ਹੈ ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪੰਜਾਬ ਦੇ ਪਾਣੀਆਂ ਦੀ ਰਖਵਾਲੀ ਕਰਨ ਵਾਲਾ ਅਤੇ ਐਸਵਾਈਐਲ ਦਾ ਵਿਰੋਧ ਕਰਨ ਵਾਲਾ ਸਿੱਖ ਸੰਘਰਸ਼ੀ ਯੋਧਾ ਭਾਈ ਬਲਵਿੰਦਰ ਸਿੰਘ ਜਟਾਣਾ ਦੀ ਤਸਵੀਰ ਅੱਜ ਕੇਂਦਰੀ ਸਿੱਖ ਅਜਾਇਬਘਰ ਵਿੱਚ ਲਗਾਈ ਗਈ ਹੈ |

SYL

ਉਨ੍ਹਾਂ ਨੇ ਕਿਹਾ ਕਿ ਜੋ ਪਿਛਲੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਅਤੇ ਹਰਿਆਣਾ ਦੇ ਮੁੱਖ ਮੰਤਰੀ ਮੀਟਿੰਗ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਹੁਣ ਕੇਂਦਰ ਦੇ ਨਾਲ ਐੱਸਵਾਈਐੱਲ ਦੇ ਮੁੱਦੇ ‘ਤੇ ਗੱਲਬਾਤ ਕਰਨਗੇ | ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਐੱਸ.ਵਾਈ.ਐੱਲ ਦੇ ਮੁੱਦੇ ਤੇ ਪਹਿਲਾਂ ਆਪਣਾ ਸਟੈਂਡ ਕਲੀਅਰ ਕਰਨਾ ਚਾਹੀਦਾ ਹੈ|

ਉਨ੍ਹਾਂ ਨੇ ਕਿਹਾ ਕਿ ਜੋ ਗੁਰਮੀਤ ਰਾਮ ਰਹੀਮ ਨੂੰ ਤੀਸਰੀ ਵਾਰ ਪੈਰੋਲ ਦਿੱਤੀ ਜਾ ਰਹੀ ਹੈ ਜਿਸ ਦੀ ਮੈਂ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਾ ਹਾਂ, ਉਨ੍ਹਾਂ ਕਿਹਾ ਕਿ ਬੰਦੀ ਸਿੰਘ ਜੋ ਕਿ ਲੰਬੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਹੈ ਅਤੇ ਆਪਣੀਆਂ ਸਜ਼ਾਵਾਂ ਵੀ ਪੂਰੀਆਂ ਕਰ ਚੁੱਕੇ ਹਨ ਲੇਕਿਨ ਸਰਕਾਰ ਉਨ੍ਹਾਂ ਨੂੰ ਨਾ ਤਾਂ ਪੈਰੋਲ ਦੇ ਰਹੀ ਹੈ ਨਾ ਹੀ ਰਿਹਾਅ ਕਰ ਰਹੀ ਹੈ ਅਤੇ ਬਲਾਤਕਾਰ ਤੇ ਕਤਲ ਵਰਗੇ ਸੰਗੀਨ ਦੋਸ਼ਾਂ ਤਹਿਤ ਸਜ਼ਾ ਕੱਟ ਰਹੇ ਗੁਰਮੀਤ ਰਾਮ ਰਹੀਮ ਤੇ ਸਰਕਾਰ ਮਿਹਰਬਾਨੀ ਦਿਖਾ ਰਹੀ ਹੈ ਇਹ ਦੋਹਰੇ ਮਾਪਦੰਡ ਜੋ ਕਿ ਕਦੇ ਵੀ ਬਰਦਾਸ਼ਤ ਨਹੀਂ ਕੀਤੇ ਜਾਣਗੇ | ਦੂਜੇ ਪਾਸੇ ਸਿੱਖ ਜਥੇਬੰਦੀਆਂ ਦੇ ਆਗੂਆਂ ਦਾ ਕਹਿਣਾ ਹੈ ਕਿ ਅਸੀਂ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੋਂ ਆਸ ਕਰਦੇ ਹਾਂ ਕਿ ਬਾਕੀ ਸ਼ਹੀਦ ਸਿੰਘਾਂ ਦੀਆਂ ਵੀ ਤਸਵੀਰਾਂ ਜਲਦ ਕੇਂਦਰੀ ਸਿੱਖ ਅਜਾਇਬਘਰ ਵਿਚ ਲਗਾਈਆਂ ਜਾਣਗੀਆਂ |

The post CM ਭਗਵੰਤ ਮਾਨ ਐੱਸ.ਵਾਈ.ਐੱਲ ਦੇ ਮੁੱਦੇ ‘ਤੇ ਆਪਣਾ ਸਟੈਂਡ ਕਲੀਅਰ ਕਰਨ: ਹਰਜਿੰਦਰ ਸਿੰਘ ਧਾਮੀ appeared first on TheUnmute.com - Punjabi News.

Tags:
  • aam-aadmi-party
  • balwinder-singh-jatana
  • bhagwant-mann
  • bjp
  • breaking-news
  • capt-amarinder-singh
  • central-sikh-museum
  • chandigarh
  • cm-bhagwant-mann
  • harjinder-singh-dhami
  • haryana
  • joginder-singh-panjarth
  • news
  • punjab-bjp
  • punjab-chief-minister-bhagwant-singh-mann
  • punjab-congress
  • punjab-government-over-syl-issue
  • punjab-news
  • sgpc
  • shiromani-gurdwara-parbandhak-committee
  • sutlej-yamuna-link
  • sutlej-yamuna-link-canal
  • sutlej-yamuna-link-canal-issue
  • syl
  • syl-canal-issue
  • syl-issue
  • the-unmute-breaking-news
  • the-unmute-latest-news
  • the-unmute-update

ਪਾਕਿਸਤਾਨ 'ਚ ਹਾਈਕੋਰਟ ਦੇ ਸਾਬਕਾ ਚੀਫ਼ ਜਸਟਿਸ ਦਾ ਗੋਲੀ ਮਾਰ ਕੇ ਕੀਤਾ ਕਤਲ

Saturday 15 October 2022 07:17 AM UTC+00 | Tags: balochistan former-chief-justice-of-the-high-court muhammad-noor-meskanzai pakistan pakistan-s-former-chief-justice

ਚੰਡੀਗੜ੍ਹ 15 ਅਕਤੂਬਰ 2022: ਪਾਕਿਸਤਾਨ ਵਿੱਚ ਬਲੋਚਿਸਤਾਨ ਵਿਚ ਅੱਜ ਹਾਈਕੋਰਟ ਦੇ ਸਾਬਕਾ ਚੀਫ਼ ਜਸਟਿਸ ਦੀ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ । ਜਾਣਕਾਰੀ ਮੁਤਾਬਕ ਉਸ ‘ਤੇ ਉਸ ਸਮੇਂ ਹਮਲਾ ਕੀਤਾ ਗਿਆ ਜਦੋਂ ਉਹ ਸ਼ੁੱਕਰਵਾਰ ਦੀ ਨਮਾਜ਼ ਅਦਾ ਕਰਨ ਤੋਂ ਬਾਅਦ ਮਸਜਿਦ ਤੋਂ ਬਾਹਰ ਨਿਕਲ ਰਹੇ ਸਨ।

ਖਾਰਨ ਦੇ ਪੁਲਿਸ ਸੁਪਰਡੈਂਟ ਆਸਿਫ਼ ਹਲੀਮ ਨੇ ਦੱਸਿਆ ਕਿ ਖਾਰਨ ਖੇਤਰ ਵਿੱਚ ਮਸਜਿਦ ਦੇ ਬਾਹਰ ਸਾਬਕਾ ਚੀਫ਼ ਜਸਟਿਸ ਮੁਹੰਮਦ ਨੂਰ ਮੇਸਕਾਨਜ਼ਈ (Muhammad Noor Meskanzai)  ‘ਤੇ ਗੋਲੀਆਂ ਚਲਾਈਆਂ ਗਈਆਂ। ਇਸ ਹਮਲੇ ‘ਚ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ, ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

The post ਪਾਕਿਸਤਾਨ ‘ਚ ਹਾਈਕੋਰਟ ਦੇ ਸਾਬਕਾ ਚੀਫ਼ ਜਸਟਿਸ ਦਾ ਗੋਲੀ ਮਾਰ ਕੇ ਕੀਤਾ ਕਤਲ appeared first on TheUnmute.com - Punjabi News.

Tags:
  • balochistan
  • former-chief-justice-of-the-high-court
  • muhammad-noor-meskanzai
  • pakistan
  • pakistan-s-former-chief-justice

Women's Asia Cup: ਫਾਈਨਲ ਮੁਕਾਬਲੇ 'ਚ ਸ਼੍ਰੀਲੰਕਾ ਨੇ ਭਾਰਤ ਖ਼ਿਲਾਫ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫੈਸਲਾ

Saturday 15 October 2022 07:25 AM UTC+00 | Tags: bcci breaking-news cricket cricket-news icc india-women-s-cricket-team ind-w-vs-sl-w-t20 ind-w-vs-sri-w news sports-latest-news sports-news sri-lanka sri-lankan-team sri-lanka-women sri-lanka-womens-cricket-team t20-asia-cup t20-womens-asia-cup t20-womens-asia-cup-final the-indian-womens-team the-unmute-breaking-news the-unmute-latest-update the-unmute-news womens-asia-cup-2022

ਚੰਡੀਗੜ੍ਹ 15 ਅਕਤੂਬਰ 2022: (T20 Women’s Asia Cup final) ਮਹਿਲਾ ਏਸ਼ੀਆ ਕੱਪ 2022 ਦੇ ਖਿਤਾਬੀ ਮੁਕਾਬਲੇ ‘ਚ ਭਾਰਤ ਅਤੇ ਸ਼੍ਰੀਲੰਕਾ ਮਹਿਲਾ ਕ੍ਰਿਕਟ ਟੀਮ ਆਹਮੋ-ਸਾਹਮਣੇ ਹਨ। ਭਾਰਤੀ ਟੀਮ ਲਗਾਤਾਰ ਅੱਠਵੀਂ ਵਾਰ ਫਾਈਨਲ ਵਿੱਚ ਪਹੁੰਚੀ ਹੈ, ਜਦਕਿ ਸ੍ਰੀਲੰਕਾ ਦੀ ਟੀਮ 14 ਸਾਲ ਬਾਅਦ ਖ਼ਿਤਾਬੀ ਮੈਚ ਖੇਡੇਗੀ | ਸ੍ਰੀਲੰਕਾ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਫੈਸਲਾ ਕੀਤਾ ਹੈ |

ਹਰਮਨਪ੍ਰੀਤ ਕੌਰ ਦੀ ਕਪਤਾਨੀ ਵਾਲੀ ਭਾਰਤੀ ਮਹਿਲਾ ਕ੍ਰਿਕਟ ਟੀਮ ਅੱਜ ਯਾਨੀ 15 ਅਕਤੂਬਰ ਨੂੰ ਮਹਿਲਾ ਏਸ਼ੀਆ ਕੱਪ ਫਾਈਨਲ ਵਿੱਚ ਸ਼੍ਰੀਲੰਕਾ ਨਾਲ ਭਿੜੇਗੀ। ਭਾਰਤ ਦੀ ਨਜ਼ਰ ਰਿਕਾਰਡ ਸੱਤਵੀਂ ਵਾਰ ਚੈਂਪੀਅਨ ਬਣਨ ‘ਤੇ ਹੈ। ਇਹ ਮੈਚ ਭਾਰਤੀ ਸਮੇਂ ਅਨੁਸਾਰ ਦੁਪਹਿਰ 1 ਵਜੇ ਤੋਂ ਬੰਗਲਾਦੇਸ਼ ਦੇ ਸਿਲਹਟ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ਵਿੱਚ ਖੇਡਿਆ ਜਾਵੇਗਾ

The post Women’s Asia Cup: ਫਾਈਨਲ ਮੁਕਾਬਲੇ ‘ਚ ਸ਼੍ਰੀਲੰਕਾ ਨੇ ਭਾਰਤ ਖ਼ਿਲਾਫ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫੈਸਲਾ appeared first on TheUnmute.com - Punjabi News.

Tags:
  • bcci
  • breaking-news
  • cricket
  • cricket-news
  • icc
  • india-women-s-cricket-team
  • ind-w-vs-sl-w-t20
  • ind-w-vs-sri-w
  • news
  • sports-latest-news
  • sports-news
  • sri-lanka
  • sri-lankan-team
  • sri-lanka-women
  • sri-lanka-womens-cricket-team
  • t20-asia-cup
  • t20-womens-asia-cup
  • t20-womens-asia-cup-final
  • the-indian-womens-team
  • the-unmute-breaking-news
  • the-unmute-latest-update
  • the-unmute-news
  • womens-asia-cup-2022

ਜੰਡਿਆਲਾ ਗੁਰੂ ਨਜ਼ਦੀਕ ਪੈਟਰੋਲ ਪੰਪ 'ਤੇ ਹਥਿਆਰਾਂ ਦੀ ਨੋਕ 'ਤੇ ਲੁਟੇਰਿਆਂ ਨੇ ਲੁੱਟੇ 90 ਹਜ਼ਾਰ ਰੁਪਏ

Saturday 15 October 2022 07:51 AM UTC+00 | Tags: 90 aam-aadmi-party amritsar-police breaking-news cm-bhagwant-mann jandiala-guru jandiala-guru-police mallian-road mallian-road-petrol-pamp news the-unmute-breaking-news the-unmute-punjabi-news

ਚੰਡੀਗੜ੍ਹ 15 ਅਕਤੂਬਰ 2022: ਅੰਮ੍ਰਿਤਸਰ ਦੇ ਜੰਡਿਆਲਾ ਗੁਰੂ (Jandiala Guru) ਨਜ਼ਦੀਕ ਮੱਲੀਆਂ ਰੋਡ ‘ਤੇ ਸਥਿਤ ਪੈਟਰੋਲ ਪੰਪ ਨੂੰ ਦੋ ਨਕਾਬਪੋਸ਼ ਲੜਕਿਆਂ ਨੇ ਹਥਿਆਰਾਂ ਦੀ ਨੋਕ ਲੁੱਟ ਦਾ ਸ਼ਿਕਾਰ ਬਣਾਇਆ | ਇਨ੍ਹਾਂ ਦੋ ਬਾਈਕ ਸਵਾਰਾਂ ਨੇ ਦੇਰ ਰਾਤ ਪੈਟਰੋਲ ਪੰਪ ‘ਤੇ 90 ਹਜ਼ਾਰ ਦੀ ਲੁੱਟ ਕੀਤੀ ਅਤੇ ਫਰਾਰ ਹੋ ਗਏ। ਹਾਲਾਂਕਿ ਇਹ ਕਾਰਾ ਸੀਸੀਟੀਵੀ ‘ਚ ਕੈਦ ਹੋ ਗਿਆ। ਜਿਸ ਦੇ ਆਧਾਰ ‘ਤੇ ਪੁਲਿਸ ਨੇ ਮਾਮਲਾ ਵੀ ਦਰਜ ਕਰ ਲਿਆ ਹੈ।

ਇਸ ਘਟਨਾ ਦੀ ਜੋ ਸੀਸੀਟੀਵੀ ਫੁਟੇਜ ਸਾਹਮਣੇ ਆਈ ਹੈ, ਉਸ ਮੁਤਾਬਕ ਦੋ ਨਕਾਬਪੋਸ਼ ਨੌਜਵਾਨ ਬਾਈਕ 'ਤੇ ਆਉਂਦੇ ਹਨ, ਦੋਵਾਂ ਨੇ ਮੂੰਹ ਢਕੇ ਹੋਏ ਸਨ ਅਤੇ ਉਨ੍ਹ ਦੇ ਹੱਥ ਵਿਚ ਹਥਿਆਰ ਹਨ । ਜਦੋਂ ਲੁਟੇਰੇ ਪੈਸੇ ਖੋਹਣ ਲੱਗ ਪੈਂਦੇ ਹਨ ਹਾਲਾਂਕਿ ਜਦੋਂ ਮੁਲਾਜ਼ਮਾਂ ਨੇ ਵਿਰੋਧ ਕੀਤਾ ਤਾਂ ਦੋਵੇਂ ਲੁਟੇਰਿਆਂ ਨੇ ਆਪਣੇ ਹਥਿਆਰ ਦਿਖਾ ਦਿੱਤੇ, ਜਿਸ ਤੋਂ ਬਾਅਦ ਮੁਲਾਜ਼ਮ ਡਰ ਗਏ | ਇਸ ਦੌਰਾਨ ਦੋਵੇਂ ਲੁਟੇਰੇ ਨਕਦੀ ਲੈ ਕੇ ਭੱਜ ਗਏ। ਇਸ ਦੇ ਨਾਲ ਹੀ ਪੁਲਿਸ ਨੇ ਵੀ ਮਾਮਲਾ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

The post ਜੰਡਿਆਲਾ ਗੁਰੂ ਨਜ਼ਦੀਕ ਪੈਟਰੋਲ ਪੰਪ ‘ਤੇ ਹਥਿਆਰਾਂ ਦੀ ਨੋਕ ‘ਤੇ ਲੁਟੇਰਿਆਂ ਨੇ ਲੁੱਟੇ 90 ਹਜ਼ਾਰ ਰੁਪਏ appeared first on TheUnmute.com - Punjabi News.

Tags:
  • 90
  • aam-aadmi-party
  • amritsar-police
  • breaking-news
  • cm-bhagwant-mann
  • jandiala-guru
  • jandiala-guru-police
  • mallian-road
  • mallian-road-petrol-pamp
  • news
  • the-unmute-breaking-news
  • the-unmute-punjabi-news

ਤਿਉਹਾਰਾਂ ਦੇ ਸੀਜ਼ਨ 'ਚ ਮਹਿੰਗਾਈ ਦਾ ਇੱਕ ਹੋਰ ਝਟਕਾ, ਅਮੁਲ ਨੇ ਦੁੱਧ ਦੀਆਂ ਕੀਮਤਾਂ 'ਚ ਕੀਤਾ ਵਾਧਾ

Saturday 15 October 2022 08:03 AM UTC+00 | Tags: amul amul-and-mother-dairy amul-and-prag-milk amul-milk amul-new-price amul-sellers breaking-news cm-bhagwant-mann delhi gujarat-co-operative-milk gujarat-cooperative-milk-marketing-federation-limited mother-dairy news prices-of-milk punjab punjab-news punjab-verka-milk-plant the-unmute-breaking-news the-unmute-punjabi-news verka verka-milk-news-price verka-milk-plant-mohali verka-milk-price

ਚੰਡੀਗੜ੍ਹ 15 ਅਕਤੂਬਰ 2022: ਤਿਉਹਾਰਾਂ ਦੇ ਸੀਜ਼ਨ ‘ਤੇ ਆਮ ਲੋਕਾਂ ਨੂੰ ਮਹਿੰਗਾਈ ਦਾ ਇੱਕ ਹੋਰ ਝਟਕਾ ਲੱਗਾ ਹੈ। ਅਮੁਲ (Amul) ਨੇ ਦਿੱਲੀ ਖੇਤਰ ‘ਚ ਦੁੱਧ ਦੀਆਂ ਕੀਮਤਾਂ ‘ਚ 2 ਰੁਪਏ ਦਾ ਵਾਧਾ ਕੀਤਾ ਹੈ। ਹੁਣ ਦਿੱਲੀ ਵਿੱਚ ਇੱਕ ਲੀਟਰ ਫੁੱਲ ਕਰੀਮ ਦੁੱਧ ਦੀ ਕੀਮਤ 63 ਰੁਪਏ ਪ੍ਰਤੀ ਲੀਟਰ ਹੋ ਗਈ ਹੈ।

ਇਸ ਤੋਂ ਪਹਿਲਾਂ ਅਗਸਤ ਵਿੱਚ ਵੀ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਸੀ। ਕੱਲ੍ਹ ਜਾਰੀ ਕੀਤੇ ਗਏ ਮਹਿੰਗਾਈ ਅੰਕੜਿਆਂ ਅਨੁਸਾਰ ਪਸ਼ੂ ਖੁਰਾਕ ਦੀ ਮਹਿੰਗਾਈ ਦਰ 9 ਸਾਲਾਂ ਤੋਂ 25 ਫੀਸਦੀ ਤੋਂ ਵੱਧ ਦੇ ਰਿਕਾਰਡ ਪੱਧਰ ਦੇ ਨੇੜੇ ਹੈ। ਇਸ ਕਾਰਨ ਦੁੱਧ ਉਤਪਾਦਕ ਕਿਸਾਨਾਂ ਦੀ ਲਾਗਤ ਵਿੱਚ ਭਾਰੀ ਉਛਾਲ ਆਇਆ ਹੈ। ਅਮੂਲ ਵਧਦੀ ਲਾਗਤ ਦਾ ਹਵਾਲਾ ਦਿੰਦੇ ਹੋਏ ਕੀਮਤਾਂ ਵਧਾ ਰਹੀ ਹੈ।

ਕੰਪਨੀਆਂ ਵਲੋਂ ਯਰਹ ਤਰਕ ਦਿੱਤਾ ਗਿਆ ਕਿ ਦੁੱਧ ਮਹਿੰਗਾ ਹੋਣ ਦਾ ਮੁੱਖ ਕਾਰਨ ਪਸ਼ੂਆਂ ਦੀ ਖੁਰਾਕ ਦੀ ਕੀਮਤ ਹੈ। ਕੱਲ੍ਹ ਜਾਰੀ ਅੰਕੜਿਆਂ ਮੁਤਾਬਕ ਸਤੰਬਰ ਮਹੀਨੇ ਵਿੱਚ ਮਹਿੰਗਾਈ ਦਰ 25.23 ਫੀਸਦੀ ਰਹੀ ਹੈ। ਜੋ ਪਿਛਲੇ ਸਾਲ ਦੇ ਇਸੇ ਮਹੀਨੇ 20.57 ਫੀਸਦੀ ‘ਤੇ ਸੀ। ਅਗਸਤ ਮਹੀਨੇ ‘ਚ ਚਾਰੇ ਦੀ ਮਹਿੰਗਾਈ ਦਰ 25.54 ਫੀਸਦੀ ਦੇ ਪੱਧਰ ‘ਤੇ ਪਹੁੰਚ ਗਈ ਸੀ, ਜੋ 9 ਸਾਲਾਂ ਦਾ ਸਭ ਤੋਂ ਉੱਚਾ ਪੱਧਰ ਸੀ।

The post ਤਿਉਹਾਰਾਂ ਦੇ ਸੀਜ਼ਨ ‘ਚ ਮਹਿੰਗਾਈ ਦਾ ਇੱਕ ਹੋਰ ਝਟਕਾ, ਅਮੁਲ ਨੇ ਦੁੱਧ ਦੀਆਂ ਕੀਮਤਾਂ ‘ਚ ਕੀਤਾ ਵਾਧਾ appeared first on TheUnmute.com - Punjabi News.

Tags:
  • amul
  • amul-and-mother-dairy
  • amul-and-prag-milk
  • amul-milk
  • amul-new-price
  • amul-sellers
  • breaking-news
  • cm-bhagwant-mann
  • delhi
  • gujarat-co-operative-milk
  • gujarat-cooperative-milk-marketing-federation-limited
  • mother-dairy
  • news
  • prices-of-milk
  • punjab
  • punjab-news
  • punjab-verka-milk-plant
  • the-unmute-breaking-news
  • the-unmute-punjabi-news
  • verka
  • verka-milk-news-price
  • verka-milk-plant-mohali
  • verka-milk-price

ਤੁਰਕੀ 'ਚ ਕੋਲੇ ਦੀ ਖਾਨ ਅੰਦਰ ਹੋਏ ਧਮਾਕੇ 'ਚ 25 ਜਣਿਆਂ ਦੀ ਮੌਤ, 17 ਜ਼ਖਮੀ

Saturday 15 October 2022 08:16 AM UTC+00 | Tags: black-sea-coastal-province-of-bartin breaking-news coal-mine coal-mine-blast news the-unmute-breaking-news the-unmute-punjabi-news turkey turkey-latest-news turkey-news

ਚੰਡੀਗੜ੍ਹ 15 ਅਕਤੂਬਰ 2022: (Turkey Coal Mine Blast) ਤੁਰਕੀ ਵਿੱਚ ਸ਼ੁੱਕਰਵਾਰ ਨੂੰ ਇੱਕ ਕੋਲੇ ਦੀ ਖਾਨ ਅੰਦਰ ਹੋਏ ਧਮਾਕੇ (coal mine blast) ਵਿੱਚ 25 ਜਣਿਆਂ ਦੀ ਮੌਤ ਦੀ ਖ਼ਬਰ ਸਾਹਮਣੇ ਆ ਰਹੀ ਹੈ । ਇਸ ਧਮਾਕੇ ‘ਚ ਘੱਟੋ-ਘੱਟ 17 ਹੋਰ ਜ਼ਖਮੀ ਦੱਸੇ ਜਾ ਰਹੇ ਹਨ। ਇਨ੍ਹਾਂ ਵਿੱਚੋਂ ਅੱਠ ਗੰਭੀਰ ਜ਼ਖ਼ਮੀ ਹਨ। ਇਸ ਦੇ ਨਾਲ ਹੀ ਦੇਸ਼ ਦੇ ਗ੍ਰਹਿ ਮੰਤਰੀ ਸੁਲੇਮਾਨ ਸੋਇਲੂ ਨੇ ਜਾਣਕਾਰੀ ਦਿੱਤੀ ਹੈ ਕਿ ਕਈ ਵਿਅਕਤੀਆਂ ਦੇ ਅਜੇ ਵੀ ਖਾਨ ‘ਚ ਫਸੇ ਹੋਣ ਦੀ ਖ਼ਬਰ ਹੈ, ਜਿਨ੍ਹਾਂ ਨੂੰ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਇਹ ਧਮਾਕਾ ਕਾਲੇ ਸਾਗਰ ਤੱਟੀ ਸੂਬੇ ਬਾਰਟਿਨ ਦੇ ਅਮਾਸਾਰਾ ਸ਼ਹਿਰ ਵਿੱਚ ਸਰਕਾਰੀ ਮਾਲਕੀ ਵਾਲੀ ਟੀਟੀਕੇ ਅਮਾਸਰਾ ਮੁਸੇਸ ਮੁਦੁਰਲੁਗੂ ਖਾਨ ਵਿੱਚ ਹੋਇਆ। ਊਰਜਾ ਮੰਤਰੀ ਫਾਤਿਹ ਡੋਨਮੇਜ਼ ਨੇ ਕਿਹਾ ਕਿ ਧਮਾਕਾ ਕੋਲੇ ਦੀਆਂ ਖਾਣਾਂ ‘ਚ ਮਿਲੀਆਂ ਜਲਣਸ਼ੀਲ ਗੈਸਾਂ ਕਾਰਨ ਹੋ ਸਕਦਾ ਹੈ।

The post ਤੁਰਕੀ ‘ਚ ਕੋਲੇ ਦੀ ਖਾਨ ਅੰਦਰ ਹੋਏ ਧਮਾਕੇ ‘ਚ 25 ਜਣਿਆਂ ਦੀ ਮੌਤ, 17 ਜ਼ਖਮੀ appeared first on TheUnmute.com - Punjabi News.

Tags:
  • black-sea-coastal-province-of-bartin
  • breaking-news
  • coal-mine
  • coal-mine-blast
  • news
  • the-unmute-breaking-news
  • the-unmute-punjabi-news
  • turkey
  • turkey-latest-news
  • turkey-news

ਸ਼ੋਪੀਆਂ 'ਚ ਅੱਤਵਾਦੀਆਂ ਨੇ ਕਸ਼ਮੀਰੀ ਪੰਡਤ ਨੂੰ ਮਾਰੀ ਗੋਲੀ, ਸੁਰੱਖਿਆ ਬਲਾਂ ਨੇ ਇਲਾਕੇ ਦੀ ਕੀਤੀ ਘੇਰਾਬੰਦੀ

Saturday 15 October 2022 08:46 AM UTC+00 | Tags: breaking-news jammu-and-kashmir kashmiri kashmiri-pandit kashmiri-pandits-protest kashmir-news shopian shopian-district south-kashmir south-kashmirs-shopian terrorists terrorists-shot-kashmiri-pandit the-unmute-breaking-news the-unmute-punjabi-news the-unmute-update

ਚੰਡੀਗੜ੍ਹ 15 ਅਕਤੂਬਰ 2022: ਦੱਖਣੀ ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਵਿੱਚ ਅੱਤਵਾਦੀਆਂ ਨੇ ਇੱਕ ਕਸ਼ਮੀਰੀ ਪੰਡਤ (Kashmiri Pandit) ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ। ਪ੍ਰਾਪਤ ਜਾਣਕਰੀ ਅਨੁਸਾਰ ਅੱਤਵਾਦੀਆਂ ਨੇ ਕਸ਼ਮੀਰੀ ਪੰਡਿਤ ਪੂਰਨ ਕ੍ਰਿਸ਼ਨ ਭੱਟ ਨੂੰ ਗੋਲੀਆਂ ਮਾਰ ਕੇ ਗੰਭੀਰ ਜ਼ਖਮੀ ਕਰ ਦਿੱਤਾ ਅਤੇ ਫ਼ਰਾਰ ਹੋ ਗਏ, ਇਸਤੋਂ ਬਾਅਦ ਜ਼ਖਮੀ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ | ਇਸ ਦੇ ਨਾਲ ਹੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਸੁਰੱਖਿਆ ਬਲਾਂ ਦੀ ਟੀਮ ਮੌਕੇ ‘ਤੇ ਪਹੁੰਚ ਗਈ। ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ। ਸੁਰੱਖਿਆ ਬਲਾਂ ਦੀ ਟੀਮ ਵਲੋਂ ਅੱਤਵਾਦੀਆਂ ਦੀ ਤਲਾਸ਼ ਜਾਰੀ ਹੈ।

The post ਸ਼ੋਪੀਆਂ ‘ਚ ਅੱਤਵਾਦੀਆਂ ਨੇ ਕਸ਼ਮੀਰੀ ਪੰਡਤ ਨੂੰ ਮਾਰੀ ਗੋਲੀ, ਸੁਰੱਖਿਆ ਬਲਾਂ ਨੇ ਇਲਾਕੇ ਦੀ ਕੀਤੀ ਘੇਰਾਬੰਦੀ appeared first on TheUnmute.com - Punjabi News.

Tags:
  • breaking-news
  • jammu-and-kashmir
  • kashmiri
  • kashmiri-pandit
  • kashmiri-pandits-protest
  • kashmir-news
  • shopian
  • shopian-district
  • south-kashmir
  • south-kashmirs-shopian
  • terrorists
  • terrorists-shot-kashmiri-pandit
  • the-unmute-breaking-news
  • the-unmute-punjabi-news
  • the-unmute-update

ਯੂਕਰੇਨ 'ਚ ਇੰਟਰਨੈੱਟ ਸੇਵਾਵਾਂ ਹੋ ਸਕਦੀਆਂ ਨੇ ਠੱਪ, ਐਲਨ ਮਸਕ ਨੇ ਦਿੱਤੇ ਸੰਕੇਤ

Saturday 15 October 2022 09:02 AM UTC+00 | Tags: american-space-company-spacex breaking-news elon-musk internet-services news pentagon pentagon-deputy-press-secretary-sabrina-singh punjabi-news spacex tesla-and-spacex the-unmute-breaking-news the-unmute-latest-news the-unmute-punjabi-news the-unmute-update ukraine-russia ukraine-russia-border-tensions ukraine-russia-war usa.

ਚੰਡੀਗੜ੍ਹ 15 ਅਕਤੂਬਰ 2022: ਯੁੱਧ ਤੋਂ ਪ੍ਰਭਾਵਿਤ ਯੂਕਰੇਨ (Ukraine) ਵਿੱਚ ਇੰਟਰਨੈੱਟ ਸੇਵਾਵਾਂ ਠੱਪ ਹੋ ਸਕਦੀਆਂ ਹਨ। ਅਮਰੀਕੀ ਪੁਲਾੜ ਕੰਪਨੀ ਸਪੇਸਐਕਸ ਦੇ ਮਾਲਕ ਐਲਨ ਮਸਕ (Elon Musk) ਨੇ ਯੂਕਰੇਨ ਵਿੱਚ ਆਪਣੀ ਕੰਪਨੀ ਸਟਾਰਲਿੰਕ ਦੀਆਂ ਸੈਟੇਲਾਈਟ ਅਧਾਰਤ ਇੰਟਰਨੈਟ ਸੇਵਾਵਾਂ ਨੂੰ ਬੰਦ ਕਰਨ ਦੇ ਸੰਕੇਤ ਦਿੱਤੇ ਹਨ |

ਐਲਨ ਮਸਕ (Elon Musk) ਨੇ ਕਿਹਾ ਹੈ ਕਿ ਉਹ ਇਸ ਸੇਵਾ ਨੂੰ ਅਣਮਿੱਥੇ ਸਮੇਂ ਲਈ ਜਾਰੀ ਨਹੀਂ ਰੱਖ ਸਕਦੇ । ਉਸਨੇ ਅਮਰੀਕੀ ਸਰਕਾਰ ਨੂੰ ਹੋਰ ਸੇਵਾਵਾਂ ਲਈ ਬਿੱਲ ਦਾ ਭੁਗਤਾਨ ਕਰਨ ਲਈ ਕਿਹਾ ਹੈ। ਇਸ ਤੋਂ ਪਹਿਲਾਂ ਵੀਰਵਾਰ ਨੂੰ ਮੀਡੀਆ ਰਿਪੋਰਟਾਂ ‘ਚ ਕਿਹਾ ਗਿਆ ਸੀ ਕਿ ਸਟਾਰਲਿੰਕ ਨੇ ਅਮਰੀਕੀ ਫੌਜ ਨੂੰ ਸੂਚਿਤ ਕੀਤਾ ਹੈ ਕਿ ਉਹ ਹੁਣ ਇੰਟਰਨੈੱਟ ਸੇਵਾਵਾਂ ਨਹੀਂ ਦੇ ਸਕੇਗੀ। ਐਲਨ ਮਸਕ ਨੇ ਵੀ ਇਸ ਰਿਪੋਰਟ ਦੀ ਪੁਸ਼ਟੀ ਕੀਤੀ ਹੈ। ਸਟਾਰਲਿੰਕ ਨੇ ਰੂਸ ਦੇ ਯੂਕਰੇਨ ‘ਤੇ ਹਮਲੇ ਦੌਰਾਨ ਦੇਸ਼ ਦੀ ਰੁਕੀ ਹੋਈ ਸੰਚਾਰ ਪ੍ਰਣਾਲੀ ਨੂੰ ਬਣਾਈ ਰੱਖਣ ‘ਚ ਅਹਿਮ ਭੂਮਿਕਾ ਨਿਭਾਈ ਹੈ।

ਮਸਕ ਨੇ ਇਸ ਤੋਂ ਅੱਗੇ ਇੰਟਰਨੈੱਟ ਸੇਵਾਵਾਂ ਜਾਰੀ ਰੱਖਣ ਦੀ ਆਪਣੀ ਅਸਮਰੱਥਾ ਬਾਰੇ ਅਮਰੀਕੀ ਰੱਖਿਆ ਹੈੱਡਕੁਆਰਟਰ ਪੈਂਟਾਗਨ ਨੂੰ ਇੱਕ ਪੱਤਰ ਲਿਖਿਆ ਹੈ। ਮਸਕ ਨੇ ਟਵੀਟ ਕੀਤਾ ਕਿ ਸਪੇਸਐਕਸ ਪੁਰਾਣੇ ਬਿੱਲ ਦੀ ਮੰਗ ਨਹੀਂ ਕਰ ਰਿਹਾ ਹੈ, ਪਰ ਸੇਵਾਵਾਂ ਨੂੰ ਅਣਮਿੱਥੇ ਸਮੇਂ ਲਈ ਜਾਰੀ ਨਹੀ ਰੱਖ ਸਕਦਾ |

ਦੂਜੇ ਪਾਸੇ ਪੈਂਟਾਗਨ ਦੀ ਡਿਪਟੀ ਪ੍ਰੈੱਸ ਸਕੱਤਰ ਸਬਰੀਨਾ ਸਿੰਘ ਨੇ ਕਿਹਾ ਕਿ ਅਮਰੀਕੀ ਰੱਖਿਆ ਵਿਭਾਗ ਇਸ ਮੁੱਦੇ ‘ਤੇ ਮਸਕ ਦੇ ਸੰਪਰਕ ‘ਚ ਹੈ। ਉਨ੍ਹਾਂ ਕਿਹਾ ਕਿ ਪੈਂਟਾਗਨ ਨੂੰ ਸਪੇਸਐਕਸ ਦੇ ਮੁਖੀ ਤੋਂ ਇੱਕ ਪੱਤਰ ਮਿਲਿਆ ਹੈ। ਪੱਤਰ ਵਿੱਚ ਮਸਕ ਨੇ ਇਹ ਵੀ ਕਿਹਾ ਕਿ ਯੂਕਰੇਨ ਵਿੱਚ ਇੰਟਰਨੈਟ ਸੇਵਾਵਾਂ ‘ਤੇ $ 80 ਮਿਲੀਅਨ ਪਹਿਲਾਂ ਹੀ ਖਰਚ ਕੀਤੇ ਜਾ ਚੁੱਕੇ ਹਨ। ਇਸ ਸਾਲ ਦੇ ਅੰਤ ਤੱਕ, ਇਹ ਖਰਚ $100 ਮਿਲੀਅਨ ਤੱਕ ਪਹੁੰਚ ਸਕਦਾ ਹੈ।

The post ਯੂਕਰੇਨ ‘ਚ ਇੰਟਰਨੈੱਟ ਸੇਵਾਵਾਂ ਹੋ ਸਕਦੀਆਂ ਨੇ ਠੱਪ, ਐਲਨ ਮਸਕ ਨੇ ਦਿੱਤੇ ਸੰਕੇਤ appeared first on TheUnmute.com - Punjabi News.

Tags:
  • american-space-company-spacex
  • breaking-news
  • elon-musk
  • internet-services
  • news
  • pentagon
  • pentagon-deputy-press-secretary-sabrina-singh
  • punjabi-news
  • spacex
  • tesla-and-spacex
  • the-unmute-breaking-news
  • the-unmute-latest-news
  • the-unmute-punjabi-news
  • the-unmute-update
  • ukraine-russia
  • ukraine-russia-border-tensions
  • ukraine-russia-war
  • usa.

Women's Asia Cup 2022: ਭਾਰਤੀ ਮਹਿਲਾ ਟੀਮ ਨੇ ਸੱਤਵੀਂ ਵਾਰ ਜਿੱਤਿਆ ਏਸ਼ੀਆ ਕੱਪ ਦਾ ਖ਼ਿਤਾਬ

Saturday 15 October 2022 09:52 AM UTC+00 | Tags: bcci breaking-news cricket cricket-news icc indian-womens-team india-women-s-cricket-team ind-w-vs-sl-w-t20 ind-w-vs-sri-w news sports-latest-news sports-news sri-lanka sri-lankan-team sri-lanka-women sri-lanka-womens-cricket-team t20-asia-cup t20-womens-asia-cup t20-womens-asia-cup-final the-indian-womens-team the-unmute-breaking-news the-unmute-latest-update the-unmute-news womens-asia-cup-2022

ਚੰਡੀਗੜ੍ਹ 15 ਅਕਤੂਬਰ 2022: (Women's Asia Cup 2022 Final) ਮਹਿਲਾ ਏਸ਼ੀਆ ਕੱਪ ਦਾ ਫਾਈਨਲ ਮੁਕਾਬਲੇ ਵਿਚ ਭਾਰਤ (India) ਅਤੇ ਸ਼੍ਰੀਲੰਕਾ ਨੂੰ ਅੱਠ ਵਿਕਟਾਂ ਨਾਲ ਹਰਾ ਦਿੱਤਾ, ਦੋਵੇਂ ਟੀਮਾਂ ਏਸ਼ੀਆ ਕੱਪ ਦੇ ਫਾਈਨਲ ‘ਚ ਪੰਜਵੀਂ ਵਾਰ ਆਹਮੋ-ਸਾਹਮਣੇ ਸਨ । ਭਾਰਤ ਨੇ ਸੱਤਵੀਂ ਵਾਰ ਮਹਿਲਾ ਏਸ਼ੀਆ ਕੱਪ ਆਪਣੇ ਨਾਂ ਕੀਤਾ ਹੈ | ਭਾਰਤ ਨੇ ਇਹ ਟੂਰਨਾਮੈਂਟ ਸਭ ਤੋਂ ਵੱਧ ਵਾਰ ਜਿੱਤਿਆ ਹੈ, ਜਦਕਿ ਸ਼੍ਰੀਲੰਕਾ ਨੂੰ ਪੰਜਵੀਂ ਵਾਟ ਫਾਈਨਲ ਵਿੱਚ ਹਾਰ ਮਿਲੀ ਹੈ। ਸ਼੍ਰੀਲੰਕਾ ( Sri Lanka) ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਅਤੇ ਭਾਰਤ ਨੂੰ 66 ਦੌੜਾਂ ਦਾ ਟੀਚਾ ਦਿੱਤਾ। ਭਾਰਤ ਨੇ 2 ਵਿਕਟਾਂ ਗੁਆ ਕੇ 8.3 ਓਵਰਾਂ ਵਿੱਚ ਆਸਾਨੀ ਨਾਲ ਟੀਚਾ ਹਾਸਲ ਕਰ ਲਿਆ |

ਸ਼੍ਰੀਲੰਕਾ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਨਿਰਧਾਰਿਤ 20 ਓਵਰਾਂ ‘ਚ 9 ਵਿਕਟਾਂ ਦੇ ਨੁਕਸਾਨ ‘ਤੇ 65 ਦੌੜਾਂ ਬਣਾਈਆਂ। ਭਾਰਤ ਦੇ ਸਾਹਮਣੇ ਸੱਤਵੀਂ ਵਾਰ ਮਹਿਲਾ ਏਸ਼ੀਆ ਕੱਪ ਜਿੱਤਣ ਲਈ 66 ਦੌੜਾਂ ਦਾ ਟੀਚਾ ਦਿੱਤਾ । ਸ਼੍ਰੀਲੰਕਾ ਲਈ ਇਨੋਕਾ ਰਣਵੀਰ ਨੇ ਸਭ ਤੋਂ ਵੱਧ 18 ਦੌੜਾਂ ਬਣਾਈਆਂ। ਇਸ ਦੇ ਨਾਲ ਹੀ ਭਾਰਤ ਲਈ ਰੇਣੁਕਾ ਸਿੰਘ ਨੇ ਤਿੰਨ ਵਿਕਟਾਂ ਲਈਆਂ। ਮੈਚ ਵਿਚ ਸ਼੍ਰੀਲੰਕਾ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਨਿਰਧਾਰਿਤ 20 ਓਵਰਾਂ ‘ਚ 9 ਵਿਕਟਾਂ ਦੇ ਨੁਕਸਾਨ ‘ਤੇ 65 ਦੌੜਾਂ ਬਣਾਈਆਂ। ਮੈਚ ਵਿਚ ਭਾਰਤ ਵਲੋਂ ਸਮ੍ਰਿਤੀ ਮਧਾਨਾ ਨੇ ਸਭ ਤੋਂ ਵੱਧ 37 ਦੌੜਾਂ ਬਣਾਈਆਂ |

The post Women's Asia Cup 2022: ਭਾਰਤੀ ਮਹਿਲਾ ਟੀਮ ਨੇ ਸੱਤਵੀਂ ਵਾਰ ਜਿੱਤਿਆ ਏਸ਼ੀਆ ਕੱਪ ਦਾ ਖ਼ਿਤਾਬ appeared first on TheUnmute.com - Punjabi News.

Tags:
  • bcci
  • breaking-news
  • cricket
  • cricket-news
  • icc
  • indian-womens-team
  • india-women-s-cricket-team
  • ind-w-vs-sl-w-t20
  • ind-w-vs-sri-w
  • news
  • sports-latest-news
  • sports-news
  • sri-lanka
  • sri-lankan-team
  • sri-lanka-women
  • sri-lanka-womens-cricket-team
  • t20-asia-cup
  • t20-womens-asia-cup
  • t20-womens-asia-cup-final
  • the-indian-womens-team
  • the-unmute-breaking-news
  • the-unmute-latest-update
  • the-unmute-news
  • womens-asia-cup-2022

17 ਅਕਤੂਬਰ ਨੂੰ ਜਲੰਧਰ 'ਚ ਅੰਮ੍ਰਿਤਪਾਲ ਸਿੰਘ ਦੇ ਖ਼ਿਲਾਫ ਮਸੀਹੀ ਭਾਈਚਾਰਾ ਕਰੇਗਾ ਚੱਕਾ ਜਾਮ

Saturday 15 October 2022 10:36 AM UTC+00 | Tags: amritpal amritpal-singh amritsar-police bhai-amritpal-singh breaking-news christian-community christian-community-punjab christian-community-will-hold-a-chaka-jam lord-jesus-christ news punjab-election-2022 punjab-government punjabi-news punjab-police sgpc the-unmute-breaking-news the-unmute-punjabi-news twitter-account-of-amritpal-singh waris-punjab-chief-amritpal waris-punjab-chief-bhai-amritpal-singh

ਅੰਮ੍ਰਿਤਸਰ 15 ਅਕਤੂਬਰ 2022: ਬੀਤੇ ਦਿਨੀਂ ਵਾਰਿਸ ਪੰਜਾਬ ਦੇ ਮੁਖੀ ਭਾਈ ਅਮ੍ਰਿਤਪਾਲ ਸਿੰਘ (Amritpal Singh) ਵਲੋਂ ਪ੍ਰਭੂ ਯਿਸ਼ੂ ਮਸੀਹ ਬਾਰੇ ਦਿੱਤੇ ਬਿਆਨ ਨੂੰ ਲੈ ਕੇ ਅੱਜ ਮਸੀਹ ਭਾਈਚਾਰੇ (Christian community) ਵਲੋਂ ਅੰਮ੍ਰਿਤਸਰ ਦੇ ਵਿੱਚ ਨਿੱਜੀ ਹੋਟਲ ਵਿੱਚ ਪ੍ਰੈਸ ਵਾਰਤਾ ਕੀਤੀ ਗਈ । ਇਸ ਦੌਰਾਨ ਮਸੀਹ ਭਾਈਚਾਰੇ ਨੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਨੂੰ ਅਗਾਹ ਕੀਤਾ ਕਿ ਜਲਦ ਹੀ ਅੰਮ੍ਰਿਤਪਾਲ ਉੱਪਰ ਰੋਕ ਨਾ ਲਗਾਈ ਗਈ ਤਾਂ 17 ਅਕਤੂਬਰ ਨੂੰ ਪੀਏਪੀ ਚੌਕ ਨੂੰ ਬੰਦ ਕੀਤਾ ਜਾਵੇਗਾ |

ਜਾਣਕਾਰੀ ਦਿੰਦੇ ਹੋਏ ਮਸੀਹ ਭਾਈਚਾਰੇ ਦੇ ਆਗੂਆਂ ਨੇ ਕਿਹਾ ਕਿ ਸਾਡੀਆਂ ਵੱਖ ਵੱਖ ਜਥੇਬੰਦੀਆਂ ਵਲੋਂ ਪ੍ਰੈਸ ਕਾਨਫਰੰਸ ਕੀਤੀ ਗਈ ਹੈ| ਜਿਸ ਵਿੱਚ ਉਨ੍ਹਾਂ ਕਿਹਾ ਕਿ ਅਮ੍ਰਿਤਪਾਲ ਸਿੰਘ ਦਾ ਜੋ ਬਿਆਨ ਸਾਹਮਣੇ ਆਇਆ ਹੈ | ਉਸ ਨੂੰ ਲੈ ਕੇ ਮਸੀਹ ਭਾਈਚਾਰੇ ਵਿੱਚ ਕਾਫੀ ਰੋਸ ਹੈ । ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਵੱਲੋਂ ਤਰ੍ਹਾਂ ਤਰ੍ਹਾਂ ਦੇ ਬਿਆਨ ਦੇ ਕੇ ਯੂਥ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ ਤੇ ਸੂਬੇ ਦਾ ਮਾਹੌਲ ਖ਼ਰਾਬ ਕਰਨ ਦੀ ਗੱਲ ਕੀਤੀ ਜਾ ਰਹੀ ਹੈ ।

ਉਨ੍ਹਾਂ ਕਿਹਾ ਕਿ ਅੱਜ ਉਨ੍ਹਾਂ ਵੱਲੋਂ ਪੰਜਾਬ ਪੁਲਿਸ ਕਮਿਸ਼ਨਰ ਨੂੰ ਉਨ੍ਹਾਂ ਵੱਲੋਂ ਇਕ ਮੰਗ ਪੱਤਰ ਦਿੱਤਾ ਗਿਆ ਹੈ, ਜਿਸ ਵਿੱਚ ਉਨ੍ਹਾਂ ਕਿਹਾ ਕਿ ਜਲਦੀ ਹੀ ਇਨ੍ਹਾਂ ਲੋਕਾਂ ਦੇ ਭੜਕਾਊ ਭਾਸ਼ਣਾਂ ਤੇ ਲਗਾਮ ਲਗਾਈ ਜਾਵੇ ਨਹੀਂ ਤਾਂ ਆਉਣ ਵਾਲੇ ਸਮੇਂ ਵਿਚ ਸੰਘਰਸ਼ ਨੂੰ ਤੇਜ਼ ਕੀਤਾ ਜਾਵੇਗਾ ਤੇ 17 ਅਕਤੂਬਰ ਨੂੰ ਪੀਏਪੀ ਚੌਕ ਵਿਖੇ ਧਰਨਾ ਲਾ ਕੇ ਆਵਾਜਾਈ ਬੰਦ ਕੀਤੀ ਜਾਵੇਗੀ |

ਬੁਲਾਰਿਆਂ ਨੇ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਤੋਂ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜਦੋਂ ਦੀ ਪੰਜਾਬ ਸਰਕਾਰ ਬਦਲੀ ਹੈ ਉਦੋਂ ਤੋਂ ਹੀ ਸੂਬੇ ਵਿੱਚ ਨਫ਼ਰਤ ਫੈਲਾਉਣ ਦੀ ਗੱਲ ਕੀਤੀ ਜਾ ਰਹੀ ਹੈ, ਜਿਸ ਕਰਕੇ ਈਸਾਈ ਭਾਈਚਾਰੇ ਵਿੱਚ ਕਾਫੀ ਰੋਸ ਹੈ । ਪ੍ਰਭੂ ਯਿਸੂ ਮਸੀਹ ਬਾਰੇ ਅੰਮ੍ਰਿਤਪਾਲ ਸਿੰਘ ਵੱਲੋਂ ਵਰਤੀ ਸ਼ਬਦਾਵਲੀ ਨੂੰ ਲੈ ਕੇ ਉਹਨਾਂ ਕਿਹਾ ਕਿ ਪ੍ਰਭੂ ਨੇ ਖ਼ੁਦ ਇਹ ਕਿਹਾ ਸੀ ਕਿ ਜਦੋਂ ਉਹ ਇਹ ਜੀਵਨ ਤਿਆਗਣਗੇ ਤੇ ਉਸ ਤੋਂ ਤੀਸਰੇ ਦਿਨ ਬਾਅਦ ਫਿਰ ਦੁਆਰਾ ਜੀਵਿਤ ਹੋ ਜਾਣਗੇ ਇਸ ਦਾ ਇਤਿਹਾਸ ਗਵਾਹ ਹੈ ।

ਉਨ੍ਹਾਂ ਨੇ ਪੰਜਾਬ ਪੁਲਿਸ ਤੇ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਅਸੀਂ ਪਿਛਲੇ ਦਿਨੀਂ ਵੀ ਪੰਜਾਬ ਬੰਦ ਕਰਨ ਦੀ ਗੱਲ ਕੀਤੀ ਸੀ ਪਰ ਹੁਣ ਜੇ ਇਨ੍ਹਾਂ ਲੋਕਾਂ ‘ਤੇ ਲਗਾਮ ਨਾ ਪਾਈ ਗਈ ਤਾਂ ਆਉਣ ਵਾਲੇ ਸਮੇਂ ਵਿਚ ਪੰਜਾਬ ਬੰਦ ਦੀ ਕਾਲ ਨੂੰ ਪੂਰਾ ਕੀਤਾ ਜਾਵੇਗਾ । ਇਸ ਦੌਰਾਨ ਮਸੀਹ ਭਾਈਚਾਰਾ ਆਗੂ ਲੁਕਸ ਮਸੀਹ, ਆਲ ਇੰਡੀਆ ਕ੍ਰਿਸਚੀਅਨ ਕਮਿਊਨਿਟੀ ਪੰਜਾਬ ਪ੍ਰਧਾਨ ਜੋਨ ਕੋਟਲੀ ਅਤੇ ਆਲ ਇੰਡੀਆ ਕ੍ਰਿਸਚੀਅਨ ਕਮਿਊਨਿਟੀ ਚੇਅਰਮੈਨ ਪੂਰਨ ਸਫਰੀ ਮੌਜੂਦ ਰਹੇ |

ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਅੰਮ੍ਰਿਤਪਾਲ ਸਿੰਘ ਵੱਲੋਂ ਦਿੱਤੇ ਬਿਆਨ ਵਿਚ ਕਿਹਾ ਗਿਆ ਸੀ ਕਿ ਪ੍ਰਭੂ ਯਸ਼ੂ ਮਸੀਹ ਆਪਣੇ ਆਪ ਨੂੰ ਨਹੀਂ ਬਚਾ ਸਕੇ, ਉਹ ਆਪਣੇ ਲੋਕਾਂ ਦੀ ਰਾਖੀ ਕਿਸ ਤਰ੍ਹਾਂ ਕਰਨਗੇ| ਜਿਸ ਤੋਂ ਬਾਅਦ ਲਗਾਤਾਰ ਮਸੀਹ ਭਾਈਚਾਰੇ ਵੱਲੋਂ ਹੁਣ ਅੰਮ੍ਰਿਤਪਾਲ ਸਿੰਘ ਦੇ ਖਿਲਾਫ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ |

The post 17 ਅਕਤੂਬਰ ਨੂੰ ਜਲੰਧਰ ‘ਚ ਅੰਮ੍ਰਿਤਪਾਲ ਸਿੰਘ ਦੇ ਖ਼ਿਲਾਫ ਮਸੀਹੀ ਭਾਈਚਾਰਾ ਕਰੇਗਾ ਚੱਕਾ ਜਾਮ appeared first on TheUnmute.com - Punjabi News.

Tags:
  • amritpal
  • amritpal-singh
  • amritsar-police
  • bhai-amritpal-singh
  • breaking-news
  • christian-community
  • christian-community-punjab
  • christian-community-will-hold-a-chaka-jam
  • lord-jesus-christ
  • news
  • punjab-election-2022
  • punjab-government
  • punjabi-news
  • punjab-police
  • sgpc
  • the-unmute-breaking-news
  • the-unmute-punjabi-news
  • twitter-account-of-amritpal-singh
  • waris-punjab-chief-amritpal
  • waris-punjab-chief-bhai-amritpal-singh

ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਨੇ ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਲਗਾਏ ਪੱਕੇ ਮੋਰਚੇ 'ਤੇ ਮਨਾਇਆ 'ਲਲਕਾਰ ਦਿਵਸ'

Saturday 15 October 2022 10:52 AM UTC+00 | Tags: aam-aadmi-party agriculture-and-farmers-welfare-minister-kuldeep-singh-dhaliwal amritsar-pathankot-national-highway bharatiya-kisan-union bharatiya-kisan-union-ekta-ugrahan bharatiya-kisan-union-news bharatiya-kisan-union-rajewal bku bku-ekta-ugrahan breaking-news cm-bhagwant-mann dhariwal-bypass doaba farmers-protest hoshiarpur kuldeep-singh-dhaliwal lalkaar-diwas lalkar-day news non-political-samyukt-kisan-morcha punjab-farmers punjab-farmers-associations punjab-news samyukt-kisan-morcha samyukt-kisan-morcha-non-political samyukt-kisan-morcha-will-stage-protests-across-the-country sangrur the-unmute-breaking-news

ਸੰਗਰੂਰ 15 ਅਕਤੂਬਰ 2022: ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਇੱਥੇ ਪੰਜਾਬ ਤੇ ਕੇਂਦਰ ਸਰਕਾਰ ਅਣਮਿਥੇ ਸਮੇਂ ਦੇ ਪੱਕੇ ਮੋਰਚੇ ਦੌਰਾਨ ਅੱਜ ਲਲਕਾਰ ਦਿਵਸ ਮਨਾਇਆ ਗਿਆ। ਇਸ ਮੌਕੇ ਹਜ਼ਾਰਾਂ ਦੀ ਗਿਣਤੀ ਵਿੱਚ ਔਰਤਾਂ ਸਮੇਤ ਪੰਜਾਬ ਭਰ ਤੋਂ ਪੁੱਜੇ ਦਹਿ-ਹਪੰਜ਼ਾਰਾਂ ਕਿਸਾਨਾਂ ਮਜ਼ਦੂਰਾ ਨੌਜਵਾਨਾਂ ਸਾਹਮਣੇ ਮਾਨ ਸਰਕਾਰ ਨੂੰ ਭੇਜਿਆ ਜਾਣ ਵਾਲਾ ਯਾਦ ਪੱਤਰ ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਵੱਲੋਂ ਪੜ੍ਹ ਕੇ ਪਾਸ ਕਰਾਇਆ ਗਿਆ।

ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਵੱਲੋਂ ਇਸ ਯਾਦ ਪੱਤਰ ਪ੍ਰਤੀ ਸਾਰਥਕ ਹੁੰਗਾਰਾ ਨਾ ਭਰੇ ਜਾਣ ਦੀ ਸੂਰਤ ਵਿੱਚ 20 ਅਕਤੂਬਰ ਨੂੰ ਸਖ਼ਤ ਐਕਸ਼ਨ ਕਰਨ ਦਾ ਐਲਾਨ ਕੀਤਾ ਗਿਆ। ਮੰਗਾਂ ਨੂੰ ਮੁੜ ਤਰਤੀਬ ਦੇ ਕੇ ਭੇਜੇ ਗਏ ਯਾਦ ਪੱਤਰ 'ਚ ਮੰਗ ਕੀਤੀ ਗਈ ਹੈ ਕਿ ਪੰਜਾਬ ਦੇ ਹਿੱਸੇ ਆਏ ਦਰਿਆਈ ਪਾਣੀ ਦੀ ਮੁਕੰਮਲ ਵਰਤੋਂ ਖੇਤੀ ਲਈ ਰੋਡ ਮੈਪ ਤਿਆਰ ਕਰਕੇ ਤੁਰੰਤ ਕਿਸਾਨਾਂ ਨੂੰ ਦਿੱਤਾ ਜਾਵੇ। ਇਸ ਬਾਰੇ 27-7-22 ਨੂੰ ਲੋਕ ਸਭਾ ਵਿੱਚ ਪੇਸ਼ ਕੀਤੀ ਗਈ ਰਿਪੋਰਟ ਦੇ ਵੇਰਵੇ ਜਨਤਕ ਕੀਤੇ ਜਾਣ।

ਜ਼ੀਰਾ ਵਿੱਚ ਸ਼ਰਾਬ ਫੈਕਟਰੀ ਨੂੰ ਤੁਰੰਤ ਬੰਦ ਕਰਨ ਦੀ ਮੰਗ

ਜ਼ੀਰੇ ਨੇੜੇ ਪ੍ਰਦੂਸ਼ਣ ਦਾ ਗੜ੍ਹ ਬਣੀ ਦੀਪ ਮਲਹੋਤਰਾ ਦੀ ਸ਼ਰਾਬ ਫੈਕਟਰੀ ਦਾ ਪ੍ਰਦੂਸ਼ਣ ਰੋਕਣ ਬਾਰੇ ਜਥੇਬੰਦੀ ਨਾਲ ਬਣੀ ਸਹਿਮਤੀ ਅਨੁਸਾਰ ਇਸ ਫੈਕਟਰੀ ਨੂੰ ਤੁਰੰਤ ਬੰਦ ਕੀਤਾ ਜਾਵੇ। ਪੇਂਡੂ ਜਲ ਸਪਲਾਈ ਦੇ ਸਰਕਾਰੀ ਢਾਂਚੇ ਨੂੰ ਮੁੜ-ਬਹਾਲ ਕਰਨ ਬਾਰੇ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ ਦੇ ਨਿੱਜੀਕਰਨ ਬਾਰੇ ਪੰਜਾਬ ਦੀਆਂ ਪਹਿਲੀਆਂ ਸਰਕਾਰਾਂ ਵੱਲੋਂ ਸੰਸਾਰ ਬੈਂਕ ਨਾਲ ਕੀਤੇ ਸਮਝੌਤੇ ਰੱਦ ਕਰਨ ਦਾ ਠੋਸ ਰੋਡ ਮੈਪ ਬਣਾਉਣ ਦਾ ਵਚਨ ਦਿੱਤਾ ਜਾਵੇ। ਭਾਰਤ ਮਾਲ਼ਾ ਹਾਈਵੇ ਪ੍ਰਾਜੈਕਟ ਲਈ ਜਬਰੀ ਜ਼ਮੀਨਾਂ ਐਕਵਾਇਰ ਕਰਨ ਖ਼ਿਲਾਫ਼ ਚਾਰ ਜ਼ਿਲ੍ਹਿਆਂ ਵਿੱਚ ਲਗਾਤਾਰ ਧਰਨੇ ਲਾਈ ਬੈਠੇ ਕਿਸਾਨਾਂ ਨੂੰ ਮੀਟਿੰਗ ਵਿੱਚ ਤਹਿ ਹੋਏ ਤਰੀਕੇ ਮੁਤਾਬਕ ਮੁਆਵਜ਼ੇ ਦੀ, ਰਾਸ਼ੀ ਜਾਰੀ ਕਰਨ ਦਾ ਫੈਸਲਾ ਸਿਰੇ ਲਾ ਕੇ ਘਰੀਂ ਤੋਰਿਆ ਜਾਵੇ।

ਆਪਣੀ ਜ਼ਮੀਨ ਨੂੰ ਨਿਰਵਿਘਨ ਪੱਧਰ/ਨੀਵੀਂ ਕਰਨ ਲਈ ਵਾਹੀਯੋਗ ਜ਼ਮੀਨ ਨੂੰ ਮਾਈਨਿੰਗ ਕਾਨੂੰਨ 'ਚੋਂ ਬਾਹਰ ਕੱਢਿਆ ਜਾਵੇ। ਝੋਨੇ ਦੇ ਔਸਤ ਝਾੜ ਤੇ ਕਾਸ਼ਤ ਗਰਦੌਰੀ ਦੀਆਂ ਸ਼ਰਤਾਂ ਰੱਦ ਕਰਕੇ ਅਤੇ ਨਮੀ 22% ਕਰਕੇ ਨਿਰਵਿਘਨ ਖਰੀਦ ਦੀ ਗਰੰਟੀ ਕੀਤੀ ਜਾਵੇ। ਝੋਨੇ ਦੀ ਥਾਂ ਸੌਣੀ ਦੀਆਂ ਹੋਰ ਫ਼ਸਲਾਂ ਦੀ ਲਾਭਕਾਰੀ ਐੱਮ ਐੱਸ ਪੀ ਮਿਥ ਕੇ ਪੂਰੀ ਖ੍ਰੀਦ ਦੀ ਕਾਨੂੰਨੀ ਗਰੰਟੀ ਲਈ ਠੋਸ ਰੋਡ ਮੈਪ ਲਿਆਉਣ ਦਾ ਵਾਅਦਾ ਕੀਤਾ ਜਾਵੇ।

ਬੰਦ ਪਏ ਨਹਿਰੀ ਪਾਣੀ ਦੀ ਸਪਲਾਈ ਬਹਾਲ ਕਰਨ ਦੀ ਮੰਗ

ਕੁਦਰਤੀ ਕਰੋਪੀਆਂ ਜਾਂ ਨਵੇਂ ਨਵੇਂ ਰੋਗਾਂ ਸੁੰਡੀਆਂ ਨਾਲ ਹੋਏ ਸਾਰੀਆਂ ਫਸਲਾਂ ਦੇ ਖਰਾਬੇ ਦੀ ਰਹਿੰਦੀ ਗਰਦੌਰੀ ਤੁਰੰਤ ਮੁਕੰਮਲ ਕਰਕੇ ਤਹਿਸ਼ੁਦਾ ਮੁਆਵਜ਼ੇ ਵੰਡਣ ਦਾ ਕੰਮ ਤੁਰੰਤ ਨਿਪਟਾਇਆ ਜਾਵੇ। ਲੰਪੀ ਸਕਿਨ ਰੋਗ ਨਾਲ ਮਰੀਆਂ ਗਊਆਂ ਦਾ ਮੁਆਵਜ਼ਾ ਦੇਣ, ਭੰਗਾਲਾ(ਫਾਜਿਲਕਾ) ਵਿਖੇ 1300 ਏਕੜ ਰਕਬੇ ਨੂੰ ਬੰਦ ਪਏ ਨਹਿਰੀ ਪਾਣੀ ਦੀ ਸਪਲਾਈ ਬਹਾਲ ਕਰਨ ਅਤੇ ਅਬਾਦਕਾਰਾਂ ਨੂੰ ਨਾ ਉਜਾੜਨ ਦੇ ਮੀਟਿੰਗ ਵਿੱਚ ਨਿੱਬੜੇ ਠੋਸ ਕੇਸਾਂ ਦੇ ਨਿਪਟਾਰੇ ਲਈ ਲੋੜੀਂਦੇ ਲਿਖਤੀ ਦਸਤਾਵੇਜ਼ ਸੌਂਪੇ ਜਾਣ।

ਬਿਨਾਂ ਸਾੜੇ ਪਰਾਲੀ ਦੇ ਨਿਪਟਾਰੇ ਲਈ 200 ਪ੍ਰਤੀ ਕੁਇੰਟਲ ਬੋਨਸ ਦੇਣ ਦੀ ਬਜਾਏ ਮਜਬੂਰੀ ਵੱਸ ਪਰਾਲੀ ਸਾੜਨ ਵਾਲੇ ਕਿਸਾਨਾਂ ਉੱਤੇ ਸਖ਼ਤੀ ਬੰਦ ਕਰਨ ਦੀ ਮੰਨੀ ਹੋਈ ਮੰਗ ਨੂੰ ਠੋਸ ਰੂਪ ਵਿੱਚ ਲਾਗੂ ਕਰਨ ਬਾਰੇ ਦਸਤਾਵੇਜ਼ ਦਿੱਤਾ ਜਾਵੇ। ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਨੇ ਪੰਜਾਬ ਦੇ ਕੁੱਝ ਮੌਕਾਪ੍ਰਸਤ ਫਿਰਕਾਪ੍ਰਸਤ ਆਗੂਆਂ ਦੀ ਲੋਕਾਂ 'ਚ ਪਾਟਕ ਪਾਊ ਨੀਤੀ ਦੀ ਨਿੰਦਾ ਕਰਦਿਆਂ ਜਥੇਬੰਦੀ ਦੀ ਧਰਮ ਨਿਰਪੱਖਤਾ ਅਤੇ ਵੋਟ ਸਿਆਸਤ ਤੋਂ ਨਿਰਲੇਪਤਾ ਦੀ ਨੀਤੀ ਦੀ ਵਿਆਖਿਆ ਕੀਤੀ।

ਸਟੇਜ ਸਕੱਤਰ ਦੀ ਭੂਮਿਕਾ ਸੂਬਾ ਆਗੂ ਜਗਤਾਰ ਸਿੰਘ ਕਾਲਾਝਾੜ ਨੇ ਨਿਭਾਈ ਅਤੇ ਠਾਠਾਂ ਮਾਰਦੇ ਇਕੱਠ ਨੂੰ ਸੰਬੋਧਨ ਕਰਨ ਵਾਲੇ ਮੁੱਖ ਬੁਲਾਰਿਆਂ ਵਿੱਚ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਅਤੇ ਹਰਿੰਦਰ ਕੌਰ ਬਿੰਦੂ ਸ਼ਾਮਲ ਸਨ। ਕਾਫ਼ਲਿਆਂ ਦੇ ਰੂਪ ਵਿੱਚ ਸ਼ਾਮਲ ਭਰਾਤਰੀ ਜਥੇਬੰਦੀਆਂ ਵੱਲੋਂ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਆਗੂ ਜਗਰੂਪ ਸਿੰਘ ਲਹਿਰਾ ਅਤੇ ਸਾਬਕਾ ਸੈਨਿਕ ਜੀ ਓ ਜੀ ਦੇ ਆਗੂ ਕੈਪਟਨ ਗੁਲਾਬ ਸਿੰਘ ਵੱਲੋਂ ਮੋਰਚੇ ਦੀ ਡਟਵੀਂ ਹਮਾਇਤ ਦਾ ਐਲਾਨ ਕੀਤਾ ਗਿਆ। ਪੰਜਾਬ ਖੇਤ ਮਜ਼ਦੂਰ ਯੂਨੀਅਨ ਅਤੇ ਪੀ ਆਰ ਟੀ ਸੀ ਯੂਨੀਅਨ ਦੇ ਕਾਰਕੁਨ ਵੀ ਕਾਫੀ ਗਿਣਤੀ ਵਿੱਚ ਸ਼ਾਮਲ ਸਨ।

The post ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਨੇ ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਲਗਾਏ ਪੱਕੇ ਮੋਰਚੇ 'ਤੇ ਮਨਾਇਆ 'ਲਲਕਾਰ ਦਿਵਸ' appeared first on TheUnmute.com - Punjabi News.

Tags:
  • aam-aadmi-party
  • agriculture-and-farmers-welfare-minister-kuldeep-singh-dhaliwal
  • amritsar-pathankot-national-highway
  • bharatiya-kisan-union
  • bharatiya-kisan-union-ekta-ugrahan
  • bharatiya-kisan-union-news
  • bharatiya-kisan-union-rajewal
  • bku
  • bku-ekta-ugrahan
  • breaking-news
  • cm-bhagwant-mann
  • dhariwal-bypass
  • doaba
  • farmers-protest
  • hoshiarpur
  • kuldeep-singh-dhaliwal
  • lalkaar-diwas
  • lalkar-day
  • news
  • non-political-samyukt-kisan-morcha
  • punjab-farmers
  • punjab-farmers-associations
  • punjab-news
  • samyukt-kisan-morcha
  • samyukt-kisan-morcha-non-political
  • samyukt-kisan-morcha-will-stage-protests-across-the-country
  • sangrur
  • the-unmute-breaking-news

ਟੈਂਡਰ ਘੁਟਾਲਾ ਮਾਮਲੇ 'ਚ ਕਾਂਗਰਸੀ ਕੌਂਸਲਰ ਸੰਨੀ ਭੱਲਾ ਵਿਜੀਲੈਂਸ ਦੀ ਹਿਰਾਸਤ 'ਚੋਂ ਹੋਏ ਰਿਹਾਅ

Saturday 15 October 2022 11:02 AM UTC+00 | Tags: bharat-bhushan-ashu breaking-news congress-councilor-sunny-bhalla food-and-supply-department food-and-supply-department-punjab gagandeep-sunny-bhalla jalandhar-vigilance-bureau ludhiana ludhiana-court ludhiana-court-complex ludhiana-mayor-balkar-singh multi-crore-tender-scam news patiala-jail punjab punjab-congress punjabi-news punjab-police punjab-tender-scam-case-of-the-food. punjab-vigilance punjab-vigilance-bureau tender-scam-case-of-the-food the-unmute-latest-news

ਲੁਧਿਆਣਾ 15 ਅਕਤੂਬਰ 2022: ਵਿਜੀਲੈਂਸ ਬਿਊਰੋ (Vigilance Bureau) ਨੇ ਬਹੁ-ਕਰੋੜੀ ਟੈਂਡਰ ਘੁਟਾਲੇ ਵਿੱਚ ਗ੍ਰਿਫ਼ਤਾਰ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ (Bharat Bhushan Ashu) ਦੇ ਕਰੀਬੀ ਕਾਂਗਰਸੀ ਕੌਂਸਲਰ ਗਗਨਦੀਪ ਸੰਨੀ ਭੱਲਾ (Gagandeep Sunny Bhalla)  ਨੂੰ ਹਿਰਾਸਤ ਵਿੱਚੋਂ ਰਿਹਾਅ ਕਰ ਦਿੱਤਾ ਗਿਆ ਹੈ।

ਇਸ ਸੰਬੰਧੀ ਵਧੀਕ ਜ਼ਿਲ੍ਹਾ ਅਟਾਰਨੀ ਬਲਵਿੰਦਰ ਸਿੰਘ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਵਿਜੀਲੈਂਸ ਬਿਊਰੋ ਨੂੰ ਸੰਨੀ ਭੱਲਾ ਕੋਲੋਂ ਕੋਈ ਸਬੂਤ ਨਹੀਂ ਮਿਲਿਆ, ਜਿਸ ਤੋਂ ਬਾਅਦ ਅਦਾਲਤ ਨੇ ਸੰਨੀ ਭੱਲਾ ਨੂੰ ਵਿਜੀਲੈਂਸ ਹਿਰਾਸਤ ‘ਚੋਂ ਡਿਸਚਾਰਜ ਕਰਨ ਦੇ ਹੁਕਮ ਦਿੱਤੇ ਹਨ ਅਤੇ ਉਸਨੂੰ ਵਿਜੀਲੈਂਸ ਬਿਓਰੋ ਦੇ ਦਫ਼ਤਰ ਤੋਂ ਘਰ ਭੇਜ ਦਿੱਤਾ ਜਾਵੇਗਾ ਅਤੇ ਹਾਲਾਂਕਿ ਲੋੜ ਪੈਣ ਤੇ ਵਿਜੀਲੈਂਸ ਸੰਨੀ ਭੱਲਾ ਨੂੰ ਪੁੱਛਗਿੱਛ ਲਈ ਬੁਲਾ ਸਕਦੀ ਹੈ।

ਜਿਕਰਯੋਗ ਹੈ ਕਿ 13 ਅਕਤੂਬਰ ਨੂੰ ਬਹੁ-ਕਰੋੜੀ ਟੈਂਡਰ ਘੁਟਾਲੇ ਵਿੱਚ ਕਾਂਗਰਸੀ ਕੌਂਸਲਰ ਗਗਨਦੀਪ ਸੰਨੀ ਭੱਲਾ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਲੁਧਿਆਣਾ ਅਦਾਲਤ 'ਚ ਪੇਸ਼ ਕੀਤਾ ਗਿਆ ਸੀ | ਇਸ ਦੌਰਾਨ ਅਦਾਲਤ ਵਿਚ ਦੋਵੇਂ ਧਿਰਾਂ ਵਿਚ ਕਾਫ਼ੀ ਬਹਿਸ ਹੋਣ ਤੋਂ ਬਾਅਦ ਮਾਣਯੋਗ ਜੱਜ ਸਾਹਿਬ ਨੇ ਕੌਂਸਲਰ ਸੰਨੀ ਭੱਲਾ ਦਾ ਦੋ ਦਿਨ ਦਾ ਪੁਲਿਸ ਰਿਮਾਂਡ ਦੇ ਦਿੱਤਾ ਸੀ ਅੱਜ ਰਿਮਾਂਡ ਖਤਮ ਹੋਣ ਉਪਰੰਤ ਮੁੜ ਅਦਾਲਤ ਵਿਚ ਪੇਸ਼ ਕੀਤਾ ਗਿਆ ।

The post ਟੈਂਡਰ ਘੁਟਾਲਾ ਮਾਮਲੇ ‘ਚ ਕਾਂਗਰਸੀ ਕੌਂਸਲਰ ਸੰਨੀ ਭੱਲਾ ਵਿਜੀਲੈਂਸ ਦੀ ਹਿਰਾਸਤ ‘ਚੋਂ ਹੋਏ ਰਿਹਾਅ appeared first on TheUnmute.com - Punjabi News.

Tags:
  • bharat-bhushan-ashu
  • breaking-news
  • congress-councilor-sunny-bhalla
  • food-and-supply-department
  • food-and-supply-department-punjab
  • gagandeep-sunny-bhalla
  • jalandhar-vigilance-bureau
  • ludhiana
  • ludhiana-court
  • ludhiana-court-complex
  • ludhiana-mayor-balkar-singh
  • multi-crore-tender-scam
  • news
  • patiala-jail
  • punjab
  • punjab-congress
  • punjabi-news
  • punjab-police
  • punjab-tender-scam-case-of-the-food.
  • punjab-vigilance
  • punjab-vigilance-bureau
  • tender-scam-case-of-the-food
  • the-unmute-latest-news

ਖੇਡ ਮੰਤਰੀ ਮੀਤ ਹੇਅਰ ਨੇ ਬਰਨਾਲਾ ਵਿਖੇ ਨੈੱਟਬਾਲ ਟੀਮਾਂ ਦੇ ਮੈਚ ਸ਼ੁਰੂ ਕਰਵਾਏ

Saturday 15 October 2022 11:16 AM UTC+00 | Tags: aam-aadmi-party barnala bharatiya-janata-party breaking-news cm-bhagwant-mann college-of-barnala. education-minister-gurmeet-singh-meet-hayer gurmeet-singh-meet-hayer khedan-watan-punjab-diaan-barnala news sd-college-barnala sports-minister-meet-hayer

ਬਰਨਾਲਾ 15 ਅਕਤੂਬਰ 2022: ਬਰਨਾਲਾ ਦੇ ਇੱਕ ਬਰਨਾਲਾ ਦੇ ਐੱਸ. ਡੀ. ਕਾਲਜ ਵਿੱਚ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (Gurmeet Singh Meet Hayer) ਵੱਲੋਂ ਖੇਡਾਂ ਪੰਜਾਬ ਦੀਆ ਅਧੀਨ ਸੂਬਾ ਪੱਧਰੀ ਨੈੱਟਬਾਲ ਟੀਮਾਂ ਦੇ ਮੈਚ ਸ਼ੁਰੂ ਕਰਵਾਏ, ਇਸ ਮੌਕੇ ਪੰਜਾਬ ਭਰ ਦੀਆਂ ਨੈੱਟਬਾਲ ਟੀਮਾਂ ਦੇ ਮੈਚ ਖੇਡੇ ਜਾਣਗੇ, ਕੈਬਨਿਟ ਮੰਤਰੀ ਸ. ਇਸ ਮੌਕੇ ਮੰਤਰੀ ਗੁਰਮੀਤ ਸਿੰਘ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ‘ਚ ਇਸ ਵਾਰ ਪਹਿਲੀ ਵਾਰ ਆਮ ਆਦਮੀ ਪਾਰਟੀ ਚੋਣਾਂ ‘ਚ ਹਿੱਸਾ ਲੈ ਰਹੀ ਹੈ, ਜਦਕਿ ਮੀਡੀਆ ਸਰਵੇਖਣ ‘ਚ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ‘ਚ ਆਮ ਆਦਮੀ ਪਾਰਟੀ ਨੂੰ ਘੱਟ ਸੀਟਾਂ ਦਿਖਾਉਣ ਦੇ ਮੁੱਦੇ ‘ਤੇ ਸ. ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਵੀ ਚੋਣ ਸਰਵੇਖਣ ਵਿੱਚ ਉਨ੍ਹਾਂ ਨੂੰ ਪੰਜਾਬ ਵਿੱਚ ਸੀਟਾਂ ਘੱਟ ਦਿਖਾਈਆਂ ਜਾ ਰਹੀਆਂ ਹਨ ਜਦਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ।

ਪੰਜਾਬ ਭਰ ਵਿੱਚ 60 ਹਜ਼ਾਰ ਦੇ ਕਰੀਬ ਖਿਡਾਰੀ ਖੇਡਾਂ ਵਿਚ ਭਾਗ ਲੈਣਗੇ

May be an image of 3 people, people standing and outdoors

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ‘ਖੇਡਾਂ ਵਤਨ ਪੰਜਾਬ ਦੀਆ’ (Khedan watan Punjab Diaan) ਤਹਿਤ ਅੱਜ ਤੋਂ ਬਰਨਾਲਾ ਵਿਖੇ ਰਾਜ ਪੱਧਰੀ ਮੈਚ ਸ਼ੁਰੂ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੈਚਾਂ ਵਿੱਚ ਪੰਜਾਬ ਭਰ ਵਿੱਚ 60 ਹਜ਼ਾਰ ਦੇ ਕਰੀਬ ਖਿਡਾਰੀ ਭਾਗ ਲੈ ਰਹੇ ਹਨ ਅਤੇ ਪੰਜਾਬ ਸਰਕਾਰ ਦੀ ਇਹ ਕੋਸ਼ਿਸ਼ ਰਹੇਗੀ ਕਿ ਹਰ ਸਾਲ ਇਸ ਖੇਡ ਮੇਲੇ ਨੂੰ ਵਧੀਆ ਢੰਗ ਨਾਲ ਕਰਵਾਇਆ ਜਾ ਸਕੇ ਅਤੇ ਖਿਡਾਰੀਆਂ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਤਿਆਰ ਕੀਤਾ ਜਾ ਸਕੇ। ਤੁਸੀਂ ਕਰ ਸਕਦੇ ਹੋ ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਨ੍ਹਾਂ ਖੇਡਾਂ ਵਿੱਚ ਖੇਡਣ ਵਾਲੇ ਖਿਡਾਰੀਆਂ ਨੂੰ ਇਨਾਮ ਵਜੋਂ ਨਕਦ ਰਾਸ਼ੀ ਵੀ ਦਿੱਤੀ ਜਾਵੇਗੀ।

ਪੰਜਾਬ ਵਿੱਚ ਸਰਕਾਰ ਬਣਾਉਣ ਵਿੱਚ ਵਿਦਿਆਰਥੀ ਵਰਗ ਦਾ ਵੱਡਾ ਯੋਗਦਾਨ

ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਪੰਜਾਬ ਯੂਨੀਵਰਸਿਟੀ ਵਿੱਚ ਹੋਣ ਜਾ ਰਹੀਆਂ ਚੋਣਾਂ ਸਬੰਧੀ ਇਸ ਵਾਰ ਆਮ ਆਦਮੀ ਪਾਰਟੀ ਪਹਿਲੀ ਵਾਰ ਚੋਣਾਂ ਵਿੱਚ ਹਿੱਸਾ ਲੈ ਰਹੀ ਹੈ, ਜਦਕਿ ਉਨ੍ਹਾਂ ਕਿਹਾ ਕਿ ਅੱਜ ਉਹ ਜਿਸ ਮੁਕਾਮ ‘ਤੇ ਹਨ, ਉਹ ਵਿਦਿਆਰਥੀ ਰਾਜਨੀਤੀ ਦਾ ਨਤੀਜਾ ਹੈ, ਜਦਕਿ ਸ. ਉਨ੍ਹਾਂ ਕਿਹਾ ਕਿ ਜਿੱਥੇ ਆਮ ਆਦਮੀ ਪਾਰਟੀ ਦੀ ਪੰਜਾਬ ਵਿੱਚ ਸਰਕਾਰ ਬਣਾਉਣ ਵਿੱਚ ਵਿਦਿਆਰਥੀ ਵਰਗ ਦਾ ਵੱਡਾ ਯੋਗਦਾਨ ਹੈ, ਉੱਥੇ ਹੀ ਉਨ੍ਹਾਂ ਦਾਅਵਾ ਕੀਤਾ ਕਿ ਭਾਰਤੀ ਜਨਤਾ ਪਾਰਟੀ (ਏ.ਬੀ.ਵੀ.ਪੀ.) ਦੇ ਵਿਦਿਆਰਥੀ ਵਿੰਗ ਨੇ ਕਦੇ ਵੀ ਚੋਣ ਨਹੀਂ ਜਿੱਤੀ ਅਤੇ ਇਸ ਵਾਰ ਆਮ ਆਦਮੀ ਪਾਰਟੀ ਦਾ ਵਿਦਿਆਰਥੀ ਵਿੰਗ ਪੰਜਾਬ ਯੂਨੀਵਰਸਿਟੀ ਵਿੱਚ ਪਾਰਟੀ ਜਿੱਤ ਦਾ ਝੰਡਾ ਬੁਲੰਦ ਕਰੇਗੀ।

ਆਮ ਆਦਮੀ ਪਾਰਟੀ ਦੇ ਵਿਦਿਆਰਥੀ ਵਿੰਗ ਦੇ ਆਗੂ ਪੰਜਾਬ ਯੂਨੀਵਰਸਿਟੀ ਦੇ ਮੁਖੀ ਬਣਨਗੇ। ਇਸ ਦੇ ਨਾਲ ਹੀ ਉਨ੍ਹਾਂ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਦੇ ਚੋਣ ਸਰਵੇਖਣਾਂ ‘ਚ ਆਮ ਆਦਮੀ ਪਾਰਟੀ ਨੂੰ ਘੱਟ ਸੀਟਾਂ ਮਿਲਣ ਦੇ ਮਾਮਲੇ ‘ਤੇ ਕਿਹਾ ਕਿ ਪੰਜਾਬ ‘ਚ ਵੀ ਆਮ ਆਦਮੀ ਪਾਰਟੀ ਨੂੰ ਚੋਣ ਸਰਵੇਖਣਾਂ ‘ਚ ਘੱਟ ਸੀਟਾਂ ਮਿਲ ਰਹੀਆਂ ਹਨ, ਜਦਕਿ ਪੰਜਾਬ ‘ਚ ਸ. ਆਮ ਆਦਮੀ ਪਾਰਟੀ 92 ਸੀਟਾਂ ਜਿੱਤ ਕੇ ਸਰਕਾਰ ਬਣਾਉਣ ‘ਚ ਕਾਮਯਾਬ ਰਹੀ।

The post ਖੇਡ ਮੰਤਰੀ ਮੀਤ ਹੇਅਰ ਨੇ ਬਰਨਾਲਾ ਵਿਖੇ ਨੈੱਟਬਾਲ ਟੀਮਾਂ ਦੇ ਮੈਚ ਸ਼ੁਰੂ ਕਰਵਾਏ appeared first on TheUnmute.com - Punjabi News.

Tags:
  • aam-aadmi-party
  • barnala
  • bharatiya-janata-party
  • breaking-news
  • cm-bhagwant-mann
  • college-of-barnala.
  • education-minister-gurmeet-singh-meet-hayer
  • gurmeet-singh-meet-hayer
  • khedan-watan-punjab-diaan-barnala
  • news
  • sd-college-barnala
  • sports-minister-meet-hayer

ਮਲੋਟ 15 ਅਕਤੂਬਰ 2022: ਮਲੋਟ (Malout) ਵਿਚ ਨਜਾਇਜ ਸਬੰਧਾਂ ਦੇ ਚੱਲਦਿਆਂ 4 ਬੱਚਿਆਂ ਦੀ ਮਾਂ ਨੇ ਆਪਣੇ ਪ੍ਰੇਮੀ ਨਾਲ਼ ਮਿਲ ਕੇ ਆਪਣੇ ਪਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਗਲਾ ਕੱਟ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ | ਦੱਸਿਆ ਜਾ ਰਿਹਾ ਹੈ ਕਿ ਮਲੋਟ ਦੀ ਰੇਲਵੇ ਕਾਲੋਨੀ ਵਿਚ ਪ੍ਰਾਇਵੇਟ ਕੁਆਟਰ ਵਿੱਚ ਰਹਿੰਦੇ ਸਨ ਅਤੇ ਇੱਕ 24 ਅਤੇ 25 ਸਤੰਬਰ ਦੀ  ਦਰਮਿਆਨੀ ਰਾਤ ਨੂੰ ਅਮਰਨਾਥ ਪੁੱਤਰ ਉਮੇਦ ਕੁਮਾਰ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਸੀ, ਇਸ ਕਤਲ ਤੋਂ ਬਾਅਦ ਮ੍ਰਿਤਕ ਦੀ ਪਤਨੀ ਘਰ ਤੋਂ ਫਰਾਰ ਸੀ |

ਇਸਦੇ ਨਾਲ ਹੀ ਮ੍ਰਿਤਕ ਦੇ ਪਿਤਾ ਦੇ ਬਿਆਨਾਂ ‘ਤੇ ਮਾਮਲਾ ਦਰਜ ਕੀਤਾ ਗਿਆ ਸੀ । ਜਿਸ ‘ਤੇ ਕਾਰਵਾਈ ਕਰਦੇ ਹੋਏ ਅੱਜ ਥਾਣਾ ਸਿਟੀ ਮਲੋਟ ਦੀ ਪੁਲਿਸ ਨੇ ਮ੍ਰਿਤਕ ਦੀ ਪਤਨੀ ਅਤੇ ਉਸਦੇ ਪ੍ਰੇਮੀ ਨੂੰ ਗ੍ਰਿਫਤਾਰ ਕਰ ਲਿਆ ਹੈ । ਮਲਕੀਤ ਸਿੰਘ ਐਸ ਆਈ ਥਾਣਾ ਸਿਟੀ ਮਲੋਟ ਨੇ ਦੱਸਿਆ ਕਿ ਮ੍ਰਿਤਕ ਅਮਰਨਾਥ ਦੀ ਪਤਨੀ ਜੋ ਕਿ ਚਾਰ ਬੱਚਿਆਂ ਦੀ ਮਾਂ ਹੈ, ਉਸ ਦੇ ਏਕਤਾ ਨਗਰ ਦੇ ਇਕ ਨੌਜਵਾਨ ਨਾਲ ਨਜਾਇਜ਼ ਸਬੰਧ ਸਨ |

ਉਨ੍ਹਾਂ ਕਿਹਾ ਕਿ ਉਕਤ ਪ੍ਰੇਮੀ ਉਹਨਾ ਦੇ ਘਰ ਆਉਂਦਾ ਸੀ। ਪਤਨੀ ਨੀਲਮ ਦਾ ਪਤੀ ਉਨ੍ਹਾਂ ਨੂੰ ਰੋਕਦਾ ਸੀ, ਜਿਸ ਤੋਂ ਬਾਅਦ ਮ੍ਰਿਤਕ ਅਮਰਨਾਥ ਦਾ ਤੇਜਧਾਰ ਹਥਿਆਰਾਂ ਨਾਲ ਗਲਾ ਕੱਟ ਕੇ ਕਤਲ ਕਰ ਦਿੱਤਾ ਸੀ ਅਤੇ ਲਾਸ਼ ਨੂੰ ਸੁੱਟ ਕੇ ਫਰਾਰ ਹੋ ਗਏ ਸਨ | ਇਨ੍ਹਾਂ ਨੂੰ ਅੱਜ ਪੁਲਿਸ ਵਲੋਂ ਗ੍ਰਿਫਤਾਰ ਕਰਕੇ ਮਾਨਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ ਹੈ ਜਿਨ੍ਹਾਂ ਦਾ ਰਿਮਾਂਡ ਲੈਣ ‘ਤੇ ਉਹਨਾ ਨੇ ਕਤਲ ਕਬੂਲਿਆ ਹੈ।

The post ਨਜਾਇਜ ਸੰਬੰਧਾਂ ਦੇ ਚੱਲਦਿਆਂ ਪਤੀ ਦਾ ਕਤਲ ਕਰਕੇ ਫਰਾਰ ਹੋਏ ਪਤਨੀ ਤੇ ਪ੍ਰੇਮੀ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ appeared first on TheUnmute.com - Punjabi News.

Tags:
  • breaking-news
  • malout
  • malout-court
  • malout-police

ਬਠਿੰਡਾ 'ਚ ਸਰਕਾਰੀ ਗੱਡੀ ਦੀ ਟਰੱਕ ਨਾਲ ਭਿਆਨਕ ਟੱਕਰ, ਹੋਮਗਾਰਡ ਜਵਾਨ ਦੀ ਮੌਤ

Saturday 15 October 2022 11:46 AM UTC+00 | Tags: bathinda bathinda-police breaking-news dayalpura-police-station dayalpura-police-station-of-bathinda news punjab-police the-unmute-breaking-news the-unmute-punjabi-news

ਚੰਡੀਗੜ੍ਹ 15 ਅਕਤੂਬਰ 2022: ਪੰਜਾਬ ਦੇ ਬਠਿੰਡਾ (Bathinda ) ਸ਼ਹਿਰ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਦਰਅਸਲ ਬਠਿੰਡਾ ਦੇ ਥਾਣਾ ਦਿਆਲਪੁਰਾ ਦੀ ਇੱਕ ਸਰਕਾਰੀ ਗੱਡੀ ਦੀ ਟਰੱਕ ਨਾਲ ਭਿਆਨਕ ਟੱਕਰ ਹੋ ਗਈ, ਇਸ ਹਾਦਸੇ ਵਿੱਚ ਹੋਮਗਾਰਡ ਜਵਾਨ ਅੰਗਰੇਜ਼ ਸਿੰਘ ਦੀ ਮੌਤ ਹੋ ਗਈ ਹੈ | ਪੁਲਿਸ ਦੇ ਮੁਤਾਬਕ ਤਿਉਹਾਰਾਂ ਕਾਰਨ ਪੁਲਿਸ ਦੇਰ ਰਾਤ ਨਾਕਾਬੰਦੀ ਕਰਕੇ ਵਾਪਸ ਆ ਰਹੀ ਸੀ। ਇਹ ਹਾਦਸਾ ਥਾਣਾ ਦਿਆਲਪੁਰਾ ਨੇੜੇ ਕੂੜੇ ਨਾਲ ਭਰੇ ਟਰੱਕ ਨਾਲ ਜਾਣ ਕਰਕੇ ਵਾਪਰਿਆ |

The post ਬਠਿੰਡਾ ‘ਚ ਸਰਕਾਰੀ ਗੱਡੀ ਦੀ ਟਰੱਕ ਨਾਲ ਭਿਆਨਕ ਟੱਕਰ, ਹੋਮਗਾਰਡ ਜਵਾਨ ਦੀ ਮੌਤ appeared first on TheUnmute.com - Punjabi News.

Tags:
  • bathinda
  • bathinda-police
  • breaking-news
  • dayalpura-police-station
  • dayalpura-police-station-of-bathinda
  • news
  • punjab-police
  • the-unmute-breaking-news
  • the-unmute-punjabi-news

ਪੰਜਾਬ ਸਰਕਾਰ ਪਰਾਲੀ ਪ੍ਰਬੰਧਨ ਲਈ ਗੰਭੀਰ, ਹੁਣ ਤੱਕ 1 ਲੱਖ 22 ਹਜ਼ਾਰ ਖੇਤੀ ਮਸ਼ੀਨਰੀ ਸਬਸਿਡੀ 'ਤੇ ਮੁਹੱਈਆ ਕਰਵਾਈ: ਕੁਲਦੀਪ ਧਾਲੀਵਾਲ

Saturday 15 October 2022 12:09 PM UTC+00 | Tags: aam-aadmi-party agriculture-and-rural-development-minister-kuldeep-singh-dhaliwal breaking-news cabinet-minister-kuldeep-dhaliwal cm-bhagwant-mann kuldeep-dhaliwal news punjab punjab-agricultural-machinery punjab-government punjab-news stubble-management the-unmute-punjabi-news

ਪਟਿਆਲਾ 15 ਅਕਤੂਬਰ 2022: ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ ਤੇ ਕਿਸਾਨ ਭਲਾਈ ਅਤੇ ਪਰਵਾਸੀ ਮਾਮਲੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਚਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛੁਡਵਾਉਣ ਦਾ ਦੂਜਾ ਗੇੜ ਸ਼ੁਰੂ ਕਰ ਦਿੱਤਾ ਗਿਆ ਹੈ, ਜਿਸ ਤਹਿਤ ਪਟਿਆਲਾ ਜ਼ਿਲ੍ਹੇ ਵਿੱਚ ਆਉਣ ਵਾਲੇ ਦਿਨਾਂ ਅੰਦਰ 229 ਏਕੜ 3 ਕਨਾਲ ਤੇ 9 ਮਰਲੇ ਜ਼ਮੀਨ ਛਡਵਾਈ ਜਾਵੇਗੀ ਜਿਸ ਉਤੇ ਕਿਸੇ ਵੀ ਤਰ੍ਹਾਂ ਦਾ ਕਾਨੂੰਨੀ ਅੜਿੱਕਾ ਨਹੀਂ ਹੈ।

ਪਟਿਆਲਾ ਵਿਖੇ ਪੁੱਜੇ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਪੰਚਾਇਤ ਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਪੰਚਾਇਤੀ ਜ਼ਮੀਨਾਂ ਉਤੇ ਹੋਏ ਨਾਜਾਇਜ਼ ਕਬਜ਼ੇ ਛੁਡਾਉਣ ਦੀ 1 ਮਈ ਤੋਂ ਕੀਤੀ ਗਈ ਸ਼ੁਰੂਆਤ ਤਹਿਤ ਹੁਣ 9126 ਏਕੜ ਜ਼ਮੀਨ ਤੋਂ ਕਬਜ਼ੇ ਛੁਡਵਾਏ ਜਾ ਚੁੱਕੇ ਹਨ ਤੇ ਝੋਨੇ ਦੀ ਵਾਢੀ ਤੋਂ ਬਾਅਦ ਹੁਣ ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਛੁਡਵਾਉਣ ਦਾ ਦੂਜਾ ਗੇੜ ਸ਼ੁਰੂ ਕੀਤਾ ਗਿਆ ਹੈ। ਇਸ ਲਈ ਅਫ਼ਸਰਾਂ ਦੀਆਂ ਟੀਮਾਂ ਲਗਾ ਦਿੱਤੀਆਂ ਗਈਆਂ ਹਨ।

ਸ. ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਕੁਝ ਜ਼ਮੀਨਾਂ ਤਾਂ ਅਜਿਹੀਆਂ ਹਨ ਜਿਨ੍ਹਾਂ ਦਾ ਪਤਾ ਸੀ ਕਿ ਇਨ੍ਹਾਂ ਉਤੇ ਕਬਜ਼ੇ ਹਨ ਤੇ ਕੁਝ ਜ਼ਮੀਨਾਂ ਅਜਿਹੀਆਂ ਹਨ ਜਿਨ੍ਹਾਂ ਉਤੇ ਨਾਜਾਇਜ਼ ਕਬਜ਼ਿਆਂ ਦਾ ਪਤਾ ਨਹੀਂ ਸੀ, ਜਿਸ ਦਾ ਮਾਲ ਵਿਭਾਗ ਦੇ ਰਿਕਾਰਡ ਨੂੰ ਪੂਰੀ ਗਹਿਰਾਈ ਨਾਲ ਘੋਖਣ ਤੋਂ ਬਾਅਦ ਪਤਾ ਲੱਗਿਆ ਹੈ। ਪੜਤਾਲ ਦੌਰਾਨ ਵਿਭਾਗ ਨੇ 26300 ਏਕੜ ਵਾਹੀਯੋਗ ਪੰਚਾਇਤੀ ਜ਼ਮੀਨ ਦੀ ਸ਼ਨਾਖਤ ਕੀਤੀ ਹੈ, ਜੋ ਪੰਚਾਇਤਾਂ ਦੇ ਕੋਲ ਨਹੀਂ ਸੀ, ਜਿਸ ਦੀ ਅੰਦਾਜਨ ਬਾਜ਼ਾਰੀ ਕੀਮਤ ਲਗਭਗ 9200 ਕਰੋੜ ਰੁਪਏ ਹੈ ਤੇ ਜੇਕਰ ਇਸ ਨੂੰ ਲੀਜ਼ ਦੇ ਦਿੱਤਾ ਜਾਂਦਾ ਹੈ ਤਾਂ ਸਰਕਾਰ ਤੇ ਪੰਚਾਇਤਾਂ ਨੂੰ ਸਾਲ ਦਾ 71 ਕਰੋੜ ਰੁਪਏ ਪ੍ਰਾਪਤ ਹੋ ਸਕਦੇ ਹਨ।

ਉਨ੍ਹਾਂ ਕਿਹਾ ਕਿ ਸਰਕਾਰ ਸਾਰੀਆਂ ਸਰਕਾਰੀ ਜ਼ਮੀਨਾਂ ਤੋਂ ਆਉਣ ਵਾਲੇ ਸਮੇਂ ਵਿੱਚ ਨਾਜਾਇਜ਼ ਕਬਜ਼ੇ ਛੁਡਵਾ ਕੇ ਰਹੇਗੀ ਅਤੇ ਕਿਸੇ ਨੂੰ ਵੀ ਪੰਚਾਇਤੀ ਜ਼ਮੀਨ ਉਤੇ ਨਾਜਾਇਜ਼ ਕਬਜ਼ੇ ਨਹੀਂ ਕਰਨ ਦੇਵੇਗੀ। ਉਨ੍ਹਾਂ ਕਿਹਾ ਕਿ 75 ਸਾਲ ਤੋਂ ਰਾਜਸੀ ਪਾਰਟੀਆਂ ਨੇ ਪੰਚਾਇਤੀ ਜ਼ਮੀਨਾਂ ਉਤੇ ਨਾਜਾਇਜ਼ ਕਬਜ਼ੇ ਕਰਕੇ ਆਪਣੇ ਨਿੱਜੀ ਹਿੱਤਾਂ ਲਈ ਵਰਤੀਆਂ ਹਨ ਪਰ ਪਹਿਲੀ ਵਾਰ ਭਗਵੰਤ ਮਾਨ ਦੀ ਅਗਵਾਈ ਵਿੱਚ ਬਣੀ ਆਮ ਆਦਮੀ ਦੀ ਸਰਕਾਰ ਨੇ ਜ਼ਮੀਨਾਂ ਪੰਚਾਇਤ ਨੂੰ ਕਬਜ਼ੇ ਛੁਡਵਾ ਕੇ ਵਾਪਸ ਸੌਂਪੀਆਂ ਹਨ।

ਕੈਬਨਿਟ ਮੰਤਰੀ ਨੇ ਪਰਾਲੀ ਪ੍ਰਬੰਧਨ ਸਬੰਧੀ ਕਿਹਾ ਕਿ ਸਰਕਾਰ ਵੱਲੋਂ 1 ਲੱਖ 22 ਹਜ਼ਾਰ ਪਰਾਲੀ ਪ੍ਰਬੰਧਨ ਦੀ ਮਸ਼ੀਨਰੀ ਸਬਸਿਡੀ ਉਤੇ ਮੁਹੱਈਆ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਹੋਰ ਮਸ਼ੀਨਰੀ ਸਬਸਿਡੀ ਉਤੇ ਦੇਣ ਲਈ 15 ਅਕਤੂਬਰ ਤੱਕ ਅਰਜ਼ੀਆਂ ਮੰਗੀਆਂ ਗਈਆਂ ਸਨ।

ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ ਦਾ ਵੀ ਅਸਰ ਦੇਖਣ ਨੂੰ ਮਿਲ ਰਿਹਾ ਹੈ ਪਿਛਲੇ ਸਾਲਾਂ ਦੇ ਮੁਕਾਬਲੇ ਇਸ ਵਾਰ ਪਰਾਲੀ ਸਾੜਨ ਦੇ ਘੱਟ ਮਾਮਲੇ ਸਾਹਮਣੇ ਆਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਆਉਣ ਵਾਲੇ ਸਮੇਂ ਵਿੱਚ ਪਰਾਲੀ ਦਾ ਮਸਲਾ ਪੂਰੀ ਤਰ੍ਹਾਂ ਹੱਲ ਕਰ ਦੇਵੇਗੀ। ਇਸ ਮੌਕੇ ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਦੇ ਪ੍ਰਧਾਨ ਵੀਰਪਾਲ ਕੌਰ ਚਹਿਲ, ਆਮ ਆਦਮੀ ਪਾਰਟੀ ਦੇ ਈਵੈਂਟ ਇੰਚਾਰਜ ਅੰਗਰੇਜ਼ ਸਿੰਘ ਰਾਮਗੜ੍ਹ ਤੋਂ ਇਲਾਵਾ ਪੰਚਾਇਤ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਮੌਜੂਦ ਸਨ।

The post ਪੰਜਾਬ ਸਰਕਾਰ ਪਰਾਲੀ ਪ੍ਰਬੰਧਨ ਲਈ ਗੰਭੀਰ, ਹੁਣ ਤੱਕ 1 ਲੱਖ 22 ਹਜ਼ਾਰ ਖੇਤੀ ਮਸ਼ੀਨਰੀ ਸਬਸਿਡੀ ‘ਤੇ ਮੁਹੱਈਆ ਕਰਵਾਈ: ਕੁਲਦੀਪ ਧਾਲੀਵਾਲ appeared first on TheUnmute.com - Punjabi News.

Tags:
  • aam-aadmi-party
  • agriculture-and-rural-development-minister-kuldeep-singh-dhaliwal
  • breaking-news
  • cabinet-minister-kuldeep-dhaliwal
  • cm-bhagwant-mann
  • kuldeep-dhaliwal
  • news
  • punjab
  • punjab-agricultural-machinery
  • punjab-government
  • punjab-news
  • stubble-management
  • the-unmute-punjabi-news

ਪੰਜਾਬ 'ਚ ਰੀਅਲ ਅਸਟੇਟ ਸੈਕਟਰ ਨੂੰ ਹੁਲਾਰਾ ਦੇਵੇਗੀ ਨਵੀਂ ਅਫੋਰਡੇਬਲ ਹਾਊਸਿੰਗ ਪਾਲਿਸੀ: ਅਮਨ ਅਰੋੜਾ

Saturday 15 October 2022 12:21 PM UTC+00 | Tags: aam-aadmi-party aman-arora breaking-news cabinet-minister-aman-arora cm-bhagwant-mann housing-policy news punjab punjab-housing-and-urban-development punjab-housing-policy real-estate-scatter-in-punjab real-estate-sector real-estate-sector-punjab the-unmute-breaking-news

ਚੰਡੀਗੜ੍ਹ 15 ਅਕਤੂਬਰ 2022: ਪੰਜਾਬ ਵਿੱਚ ਹੇਠਲੇ-ਮੱਧਮ ਦਰਜੇ ਅਤੇ ਘੱਟ ਆਮਦਨ ਵਾਲੇ ਪਰਿਵਾਰਾਂ ਲਈ ਕਿਫ਼ਾਇਤੀ ਮਕਾਨਾਂ ਦੀ ਉਸਾਰੀ ਨੂੰ ਉਤਸ਼ਾਹਿਤ ਕਰਨ ਅਤੇ ਸੂਬੇ ਵਿੱਚ ਰੀਅਲ ਅਸਟੇਟ ਸੈਕਟਰ (Real Estate Sector) ਨੂੰ ਹੁਲਾਰਾ ਦੇਣ ਲਈ ਪੰਜਾਬ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਵੱਲੋਂ ਜਲਦ ਨਵੀਂ ਅਫੋਰਡੇਬਲ ਹਾਊਸਿੰਗ ਪਾਲਿਸੀ ਲਿਆਂਦੀ ਜਾ ਰਹੀ ਹੈ। ਲੋਕਾਂ ਤੋਂ ਸੁਝਾਅ ਲੈਣ ਵਾਸਤੇ ਇਸ ਨੀਤੀ ਦਾ ਖਰੜਾ ਵਿਭਾਗ ਦੀ ਅਧਿਕਾਰਤ ਵੈੱਬਸਾਈਟ 'ਤੇ ਅਪਲੋਡ ਕਰ ਦਿੱਤਾ ਗਿਆ ਹੈ।

ਇਹ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਮ ਲੋਕਾਂ ਦੇ ਆਪਣੇ ਘਰ ਦਾ ਸੁਪਨਾ ਸਾਕਾਰ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।

ਉਨ੍ਹਾਂ ਦੱਸਿਆ ਕਿ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਨੇ "ਪੰਜਾਬ ਅਫੋਰਡੇਬਲ ਹਾਊਸਿੰਗ ਨੀਤੀ-2022" ਤਿਆਰ ਕੀਤੀ ਹੈ ਅਤੇ ਲੋਕਾਂ ਤੋਂ ਸੁਝਾਅ ਲੈਣ ਵਾਸਤੇ ਇਸ ਨੀਤੀ ਦਾ ਖਰੜਾ ਵੈੱਬਸਾਈਟ www.puda.gov.in ਉਤੇ ਅਪਲੋਡ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇੱਛੁਕ ਵਿਅਕਤੀ 29 ਅਕਤੂਬਰ, 2022 ਤੱਕ ਆਪਣੇ ਸੁਝਾਅ ਲਿਖਤੀ ਰੂਪ ਵਿੱਚ ਦੇ ਸਕਦੇ ਹਨ।

ਅਮਨ ਅਰੋੜਾ ਨੇ ਦੱਸਿਆ ਕਿ ਇਸ ਨਵੀਂ ਨੀਤੀ ਤਹਿਤ ਪਲਾਟਾਂ ਵਾਲੀ ਕਾਲੋਨੀ ਵਾਸਤੇ ਘੱਟੋ-ਘੱਟ ਰਕਬਾ ਪੰਜ ਏਕੜ ਮਿੱਥਿਆ ਗਿਆ ਹੈ ਅਤੇ ਗਰੁੱਪ ਹਾਊਸਿੰਗ ਲਈ ਘੱਟੋ-ਘੱਟ ਰਕਬਾ ਸਿਰਫ਼ 2 ਏਕੜ ਹੈ। ਆਮ ਲੋਕਾਂ ਨੂੰ ਸਸਤੀਆਂ ਦਰਾਂ 'ਤੇ ਪਲਾਟ ਮੁਹੱਈਆ ਕਰਵਾਉਣ ਲਈ ਸਾਧਾਰਨ ਕਾਲੋਨੀਆਂ ਵਿੱਚ ਵਿਕਰੀਯੋਗ ਖੇਤਰ ਨੂੰ 55 ਫ਼ੀਸਦੀ ਤੋਂ ਵਧਾ ਕੇ 65 ਫ਼ੀਸਦੀ ਕਰ ਦਿੱਤਾ ਗਿਆ ਹੈ। ਪਲਾਟਾਂ ਵਾਲੇ ਖੇਤਰ ਵਿੱਚੋਂ ਲੰਘਦੀ ਕਿਸੇ ਵੀ ਮਾਸਟਰ ਪਲਾਨ ਸੜਕ ਸਮੇਤ ਪ੍ਰਾਜੈਕਟ ਦੇ ਕੁੱਲ ਪਲਾਟ ਖੇਤਰ 'ਤੇ ਵੇਚਣਯੋਗ ਰਕਬਾ ਦਿੱਤਾ ਜਾ ਰਿਹਾ ਹੈ।

ਅਮਨ ਅਰੋੜਾ ਨੇ ਕਿਹਾ ਕਿ ਵਿਅਕਤੀਗਤ ਪਲਾਟ-ਧਾਰਕਾਂ 'ਤੇ ਬੋਝ ਨੂੰ ਘਟਾਉਣ ਲਈ ਸਕੂਲ, ਡਿਸਪੈਂਸਰੀਆਂ ਅਤੇ ਹੋਰ ਆਮ ਸਹੂਲਤਾਂ ਸਬੰਧੀ ਲਾਜ਼ਮੀ ਸ਼ਰਤਾਂ ਨੂੰ ਵੀ ਹਟਾ ਦਿੱਤਾ ਗਿਆ ਹੈ। ਸਾਧਾਰਨ ਕਾਲੋਨੀ 'ਤੇ ਲਾਗੂ ਹੋਣ ਵਾਲੇ ਸੀ.ਐਲ.ਯੂ., ਈ.ਡੀ.ਸੀ. ਅਤੇ ਹੋਰ ਚਾਰਜਿਜ਼ ਵੀ 50 ਫੀਸਦੀ ਜਾਂ ਅੱਧੇ ਕਰ ਦਿੱਤੇ ਗਏ ਹਨ ਪਰ ਗਮਾਡਾ ਖੇਤਰਾਂ ਵਿੱਚ ਇਨ੍ਹਾਂ ਚਾਰਜਿਜ਼ ਵਿੱਚ ਕਟੌਤੀ ਲਾਗੂ ਨਹੀਂ ਹੋਵੇਗੀ।

ਇਸ ਨੀਤੀ ਤਹਿਤ ਪਲਾਟ ਦਾ ਵੱਧ ਤੋਂ ਵੱਧ ਆਕਾਰ 150 ਵਰਗ ਗਜ਼ ਤੱਕ ਨਿਰਧਾਰਤ ਕੀਤਾ ਗਿਆ ਹੈ ਅਤੇ ਫਲੈਟ ਦਾ ਵੱਧ ਤੋਂ ਵੱਧ ਆਕਾਰ 90 ਵਰਗ ਮੀਟਰ ਤੱਕ ਤੈਅ ਕੀਤਾ ਗਿਆ ਹੈ। ਉਸਾਰੀ ਦੀ ਲਾਗਤ ਘਟਾਉਣ ਲਈ ਪਾਰਕਿੰਗ ਨਿਯਮਾਂ ਵਿੱਚ ਵੀ ਢਿੱਲ ਦਿੱਤੀ ਜਾ ਰਹੀ ਹੈ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਇਹ ਨੀਤੀ ਨਿਊ ਚੰਡੀਗੜ੍ਹ ਵਿੱਚ ਲਾਗੂ ਨਹੀਂ ਹੋਵੇਗੀ ਅਤੇ ਮਾਸਟਰ ਪਲਾਨ ਅਨੁਸਾਰ ਐਸ.ਏ.ਐਸ. ਨਗਰ (ਮੋਹਾਲੀ) ਵਿੱਚ ਨਵੀਂ ਕਾਲੋਨੀ ਲਈ 25 ਏਕੜ ਰਕਬਾ ਲੋੜੀਂਦਾ ਹੈ।

ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਨੇ ਕਿਹਾ ਕਿ ਸੀ.ਐਲ.ਯੂ. ਅਤੇ ਹੋਰ ਪ੍ਰਵਾਨਗੀਆਂ ਦੀ ਤੇਜ਼ੀ ਨਾਲ ਮਨਜ਼ੂਰੀ ਵਾਸਤੇ ਹਰੇਕ ਆਕਾਰ ਦੀ ਕਾਲੋਨੀ ਲਈ ਸਥਾਨਕ ਪੱਧਰ 'ਤੇ ਇੱਕ ਸਮਰੱਥ ਅਥਾਰਟੀ ਨਿਰਧਾਰਤ ਕੀਤੀ ਗਈ ਹੈ। ਪ੍ਰਵਾਨਗੀਆਂ ਲਈ ਸਾਰੀਆਂ ਸ਼ਕਤੀਆਂ ਸਬੰਧਤ ਮੁਕਾਮੀ ਸ਼ਹਿਰੀ ਵਿਕਾਸ ਅਥਾਰਟੀ ਦੇ ਮੁੱਖ ਪ੍ਰਸ਼ਾਸਕ ਨੂੰ ਸੌਂਪ ਦਿੱਤੀਆਂ ਗਈਆਂ ਹਨ।

ਉਨ੍ਹਾਂ ਕਿਹਾ ਕਿ ਹੋਰ ਵਿਭਾਗਾਂ ਤੋਂ ਸਾਰੀਆਂ ਲਾਜ਼ਮੀ ਐਨ.ਓ.ਸੀਜ਼. ਹੁਣ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਵੱਲੋਂ ਲਈਆਂ ਜਾਣਗੀਆਂ ਅਤੇ ਪ੍ਰਵਾਨਗੀਆਂ ਵਿੱਚ ਕਿਸੇ ਵੀ ਪ੍ਰਕਾਰ ਦੀ ਦੇਰੀ ਤੋਂ ਬਚਾਅ ਲਈ ਬਾਕੀ ਸਾਰੇ ਵਿਭਾਗਾਂ ਲਈ ਐਨ.ਓ.ਸੀ. ਜਾਰੀ ਕਰਨ ਲਈ ਤਿੰਨ ਹਫ਼ਤਿਆਂ ਦੀ ਸਮਾਂ-ਸੀਮਾ ਨਿਰਧਾਰਤ ਕੀਤੀ ਗਈ ਹੈ। ਅਮਨ ਅਰੋੜਾ ਨੇ ਕਿਹਾ ਕਿ ਪ੍ਰਵਾਨਗੀਆਂ ਸਬੰਧੀ ਕੇਸਾਂ ਦੇ ਜਲਦੀ ਨਿਪਟਾਰੇ ਲਈ ਉੱਚ ਪੱਧਰ 'ਤੇ ਨਿਯਮਤ ਨਿਗਰਾਨੀ ਨੂੰ ਯਕੀਨੀ ਬਣਾਇਆ ਜਾਵੇਗਾ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਨੀਤੀ ਪ੍ਰਮੋਟਰਾਂ ਨੂੰ ਆਪਣੀਆਂ ਕਾਲੋਨੀਆਂ ਨੂੰ ਬਗ਼ੈਰ ਕਿਸੇ ਮੁਸ਼ਕਿਲ ਦੇ ਮਨਜ਼ੂਰ ਕਰਵਾਉਣ ਲਈ ਉਤਸ਼ਾਹਿਤ ਕਰੇਗੀ ਅਤੇ ਯਕੀਨੀ ਤੌਰ 'ਤੇ ਅਣ-ਅਧਿਕਾਰਤ ਕਾਲੋਨੀਆਂ ਦੀ ਉਸਾਰੀ 'ਤੇ ਰੋਕ ਲਗਾਏਗੀ ਅਤੇ ਸੂਬੇ ਵਿੱਚ ਰੀਅਲ ਅਸਟੇਟ ਦੇ ਵਿਕਾਸ ਨੂੰ ਹੋਰ ਹੁਲਾਰਾ ਮਿਲੇਗਾ |

The post ਪੰਜਾਬ ‘ਚ ਰੀਅਲ ਅਸਟੇਟ ਸੈਕਟਰ ਨੂੰ ਹੁਲਾਰਾ ਦੇਵੇਗੀ ਨਵੀਂ ਅਫੋਰਡੇਬਲ ਹਾਊਸਿੰਗ ਪਾਲਿਸੀ: ਅਮਨ ਅਰੋੜਾ appeared first on TheUnmute.com - Punjabi News.

Tags:
  • aam-aadmi-party
  • aman-arora
  • breaking-news
  • cabinet-minister-aman-arora
  • cm-bhagwant-mann
  • housing-policy
  • news
  • punjab
  • punjab-housing-and-urban-development
  • punjab-housing-policy
  • real-estate-scatter-in-punjab
  • real-estate-sector
  • real-estate-sector-punjab
  • the-unmute-breaking-news

ਜੋਅ ਬਿਡੇਨ ਦੇ ਬਿਆਨ ਤੋਂ ਬਾਅਦ ਪਾਕਿਸਤਾਨ ਸਰਕਾਰ ਨੇ ਅਮਰੀਕੀ ਰਾਜਦੂਤ ਨੂੰ ਕੀਤਾ ਤਲਬ

Saturday 15 October 2022 12:33 PM UTC+00 | Tags: american-ambassador american-ambassador-in-islamabad american-president-joe-biden bilawal-bhutto-zardari breaking-news joe-biden news pakistan pakistan-government pakistans-foreign-minister the-unmute-breaking-news the-unmute-latest-news the-unmute-punjab

ਚੰਡੀਗੜ੍ਹ 15 ਅਕਤੂਬਰ 2022: ਅਮਰੀਕੀ ਰਾਸ਼ਟਰਪਤੀ ਜੋਅ ਬਿਡੇਨ (Joe Biden) ਦੇ ਬਿਆਨ ਤੋਂ ਬਾਅਦ ਪਾਕਿਸਤਾਨ ਦੀ ਸਿਆਸਤ ਵਿੱਚ ਹੜਕੰਪ ਮਚ ਗਿਆ | ਜੋਅ ਬਿਡੇਨ ਨੇ ਆਪਣੇ ਬਿਆਨ ਵਿੱਚ ਪਾਕਿਸਤਾਨ (Pakistan) ਨੂੰ ਦੁਨੀਆ ਦੇ ਸਭ ਤੋਂ ਖਤਰਨਾਕ ਦੇਸ਼ਾਂ ਵਿੱਚੋਂ ਇੱਕ ਦੱਸਿਆ ਹੈ | ਇਸਦੇ ਨਾਲ ਹੀ ਹੁਣ ਪਾਕਿਸਤਾਨ ਨੇ ਇਸਲਾਮਾਬਾਦ ਵਿੱਚ ਅਮਰੀਕੀ ਰਾਜਦੂਤ ਨੂੰ ਤਲਬ ਕੀਤਾ ਹੈ। ਬਿਡੇਨ ਵਲੋਂ ਦਿੱਤਾ ਇਹ ਬਿਆਨ ਪਾਕਿਸਤਾਨ ਨੂੰ ਰਾਸ਼ ਨਹੀਂ ਆਇਆ । ਇਸ ਤੋਂ ਬਾਅਦ ਪਾਕਿਸਤਾਨ ਨੇ ਅਮਰੀਕੀ ਰਾਜਦੂਤ ਨੂੰ ਤਲਬ ਕਰਨ ਦਾ ਫੈਸਲਾ ਕੀਤਾ ਹੈ।

ਜਿਕਰਯੋਗ ਹੈ ਕਿ ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ ਨੇ ਸ਼ਨੀਵਾਰ ਨੂੰ ਕਿਹਾ ਕਿ 'ਅਸੀਂ ਜਾਣਦੇ ਹਾਂ ਕਿ ਆਪਣੇ ਪਰਮਾਣੂ ਹਥਿਆਰਾਂ ਦੀ ਸੁਰੱਖਿਆ ਕਿਵੇਂ ਕਰਨੀ ਹੈ।' ਉਨ੍ਹਾਂ ਕਿਹਾ, 'ਪਾਕਿਸਤਾਨ ਆਪਣੀ ਅਖੰਡਤਾ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਦ੍ਰਿੜ ਹੈ। ਜੇਕਰ ਸਵਾਲ ਉਠਾਉਣੇ ਹਨ ਤਾਂ ਉਹ ਭਾਰਤੀ ਪਰਮਾਣੂ ਹਥਿਆਰਾਂ ‘ਤੇ ਉਠਾਏ ਜਾਣ।

The post ਜੋਅ ਬਿਡੇਨ ਦੇ ਬਿਆਨ ਤੋਂ ਬਾਅਦ ਪਾਕਿਸਤਾਨ ਸਰਕਾਰ ਨੇ ਅਮਰੀਕੀ ਰਾਜਦੂਤ ਨੂੰ ਕੀਤਾ ਤਲਬ appeared first on TheUnmute.com - Punjabi News.

Tags:
  • american-ambassador
  • american-ambassador-in-islamabad
  • american-president-joe-biden
  • bilawal-bhutto-zardari
  • breaking-news
  • joe-biden
  • news
  • pakistan
  • pakistan-government
  • pakistans-foreign-minister
  • the-unmute-breaking-news
  • the-unmute-latest-news
  • the-unmute-punjab

ਕੈਪਟਨ ਅਮਰਿੰਦਰ ਸਿੰਘ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਏਸ਼ੀਆ ਕੱਪ ਜਿੱਤਣ 'ਤੇ ਦਿੱਤੀ ਵਧਾਈ

Saturday 15 October 2022 12:51 PM UTC+00 | Tags: breaking-news captain-amarinder-singh captain-amarinder-singh-news punjab-bjp punjab-lok-congress punjab-lok-congress-president sri-lanka womens-asia-cup-2022

ਚੰਡੀਗੜ੍ਹ 15 ਅਕਤੂਬਰ 2022: ਭਾਰਤ ਨੇ ਸ਼੍ਰੀਲੰਕਾ ਨੂੰ ਇਕਤਰਫਾ ਮੈਚ ‘ਚ 8 ਵਿਕਟਾਂ ਨਾਲ ਹਰਾ ਕੇ 8 ਸੈਸ਼ਨਾਂ ‘ਚ 7ਵੀਂ ਵਾਰ ਮਹਿਲਾ ਏਸ਼ੀਆ ਕੱਪ ਜਿੱਤ ਲਿਆ ਹੈ। ਪਿਛਲੇ 14 ਸਾਲਾਂ ‘ਚ ਪਹਿਲੀ ਵਾਰ ਫਾਈਨਲ ਖੇਡ ਰਹੀ ਸ਼੍ਰੀਲੰਕਾ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ, ਪਰ ਭਾਰਤੀ ਗੇਂਦਬਾਜ਼ੀ ਨੇ ਸ੍ਰੀਲੰਕਾ ਦੀ ਇੱਕ ਨਾ ਚਲਣ ਦਿੱਤੀ ‘ਤੇ ਫਾਈਨਲ ਵਿਚ ਹਰਾ ਕੇ ਖ਼ਿਤਾਬ ਆਪਣੇ ਨਾਂ ਕਰ ਲਿਆ । ਇਸ ਮੌਕੇ ਹੁਣ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਦਿਆਂ ਭਾਰਤੀ ਮਹਿਲਾ ਟੀਮ ਨੂੰ ਵਧਾਈ ਦਿੱਤੀ |

ਉਨ੍ਹਾਂ ਨੇ ਟਵੀਟ ਕਰਕੇ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਵਧਾਈ ਦਿੱਤੀ ਹੈ। ਚੈਂਪੀਅਨਜ਼! ਸਾਡੀ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਸ਼੍ਰੀਲੰਕਾ ਨੂੰ ਹਰਾ ਕੇ ਏਸ਼ੀਆ ਕੱਪ ਦਾ 7ਵਾਂ ਖਿਤਾਬ ਜਿੱਤਣ ਲਈ ਬਹੁਤ-ਬਹੁਤ ਵਧਾਈਆਂ। ਇੱਕ ਪੂਰੀ ਤਰ੍ਹਾਂ ਹੱਕਦਾਰ ਜਿੱਤ, ਇਹ ਕੁੜੀਆਂ ਘਰ ਵਾਪਸ ਆਉਣ ਵਾਲੇ ਹਰ ਇੱਕ ਲਈ ਇੱਕ ਵੱਡੀ ਪ੍ਰੇਰਨਾ ਹਨ।

Indian women's cricket tea

The post ਕੈਪਟਨ ਅਮਰਿੰਦਰ ਸਿੰਘ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਏਸ਼ੀਆ ਕੱਪ ਜਿੱਤਣ ‘ਤੇ ਦਿੱਤੀ ਵਧਾਈ appeared first on TheUnmute.com - Punjabi News.

Tags:
  • breaking-news
  • captain-amarinder-singh
  • captain-amarinder-singh-news
  • punjab-bjp
  • punjab-lok-congress
  • punjab-lok-congress-president
  • sri-lanka
  • womens-asia-cup-2022

ਅਧਿਆਪਕ ਭਰਤੀ ਘੁਟਾਲੇ ਮਾਮਲੇ 'ਚ ਈਡੀ ਨੇ TMC ਵਿਧਾਇਕ ਮਾਨਿਕ ਭੱਟਾਚਾਰੀਆ ਦੇ ਦਫ਼ਤਰ ਦੀ ਲਈ ਤਲਾਸ਼ੀ

Saturday 15 October 2022 01:14 PM UTC+00 | Tags: bengal-education-board breaking-news enforcement-directorate manik-bhattacharya news the-unmute-breaking-news tmc-mla tmc-mla-manik-bhattacharya wbssc-scam west-bengal-primary-education-board

ਚੰਡੀਗੜ੍ਹ 15 ਅਕਤੂਬਰ 2022: ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੱਛਮੀ ਬੰਗਾਲ ਵਿੱਚ ਕਥਿਤ ਅਧਿਆਪਕ ਭਰਤੀ ਘੁਟਾਲੇ (ਐਸਐਸਸੀ ਘੁਟਾਲੇ) ਦੇ ਸਬੰਧ ਵਿੱਚ ਗ੍ਰਿਫ਼ਤਾਰ ਕੀਤੇ ਗਏ ਟੀਐਮਸੀ ਵਿਧਾਇਕ ਅਤੇ ਪੱਛਮੀ ਬੰਗਾਲ ਪ੍ਰਾਇਮਰੀ ਸਿੱਖਿਆ ਬੋਰਡ ਦੇ ਸਾਬਕਾ ਚੇਅਰਮੈਨ ਮਾਨਿਕ ਭੱਟਾਚਾਰੀਆ (Manik Bhattacharya) ਦੇ ਦਫ਼ਤਰ ਦੀ ਤਲਾਸ਼ੀ ਲਈ ਹੈ।

ਇਸ ਤੋਂ ਪਹਿਲਾਂ 11 ਅਕਤੂਬਰ ਨੂੰ ਮਾਨਿਕ ਭੱਟਾਚਾਰੀਆ ਨੂੰ ਈਡੀ ਨੇ ਗ੍ਰਿਫ਼ਤਾਰ ਕੀਤਾ ਸੀ। ਮਾਨਿਕ ਤੋਂ ਲੰਬੀ ਪੁੱਛਗਿੱਛ ਤੋਂ ਬਾਅਦ ਈਡੀ ਨੇ ਇਹ ਕਾਰਵਾਈ ਕੀਤੀ ਸੀ | ਗ੍ਰਿਫਤਾਰ ਵਿਧਾਇਕ ਬੰਗਾਲ ਸਿੱਖਿਆ ਬੋਰਡ ਦਾ ਸਾਬਕਾ ਪ੍ਰਧਾਨ ਵੀ ਰਹਿ ਚੁੱਕਾ ਹੈ | ਇਹ ਸਾਰਾ ਮਾਮਲਾ ਪ੍ਰਾਇਮਰੀ ਅਧਿਆਪਕਾਂ ਦੀਆਂ ਨਿਯੁਕਤੀਆਂ ਵਿੱਚ ਹੋਈਆਂ ਬੇਨਿਯਮੀਆਂ ਨਾਲ ਜੁੜਿਆ ਹੋਇਆ ਹੈ।

ਈਡੀ ਦੀ ਟੀਮ ਨੇ 10 ਅਕਤੂਬਰ ਨੂੰ ਮਾਨਿਕ ਭੱਟਾਚਾਰੀਆ ਤੋਂ ਪੁੱਛਗਿੱਛ ਸ਼ੁਰੂ ਕੀਤੀ ਸੀ। ਲੰਬੀ ਪੁੱਛਗਿੱਛ ਦੌਰਾਨ ਜਾਂਚ ਵਿਚ ਸਹਿਯੋਗ ਨਾ ਦੇਣ ਕਾਰਨ ਉਸ ਨੂੰ ਗ੍ਰਿਫਤਾਰ ਕੀਤਾ ਗਿਆ। ਇਸ ਤੋਂ ਬਾਅਦ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਸ ਨੂੰ 14 ਦਿਨ ਦੀ ਰਿਮਾਂਡ ‘ਤੇ ਭੇਜ ਦਿੱਤਾ ਹੈ। ਸੀਬੀਆਈ ਨੇ ਇਸ ਮਾਮਲੇ ਵਿੱਚ ਟੀਐਮਸੀ ਵਿਧਾਇਕ ਨੂੰ 27 ਸਤੰਬਰ ਨੂੰ ਪੁੱਛਗਿੱਛ ਲਈ ਤਲਬ ਵੀ ਕੀਤਾ ਸੀ, ਪਰ ਉਹ ਜਾਂਚ ਏਜੰਸੀ ਦੇ ਸਾਹਮਣੇ ਪੇਸ਼ ਨਹੀਂ ਹੋਏ।

ਸੀਬੀਆਈ ਦੇ ਸੰਮਨ ਤੋਂ ਬਾਅਦ ਵਿਧਾਇਕ ਨੇ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਸੀ। ਇਸ ਤੋਂ ਬਾਅਦ ਸੁਪਰੀਮ ਕੋਰਟ ਨੇ ਉਸ ਨੂੰ ਅਗਲੇ ਹੁਕਮਾਂ ਤੱਕ ਸੀਬੀਆਈ ਵੱਲੋਂ ਗ੍ਰਿਫ਼ਤਾਰੀ ਤੋਂ ਛੋਟ ਦੇ ਦਿੱਤੀ ਸੀ। ਹਾਲਾਂਕਿ ਇਸ ਤੋਂ ਪਹਿਲਾਂ ਈਡੀ ਨੇ ਇਸ ਮਾਮਲੇ ਵਿੱਚ ਪੱਛਮੀ ਬੰਗਾਲ ਦੇ ਤਤਕਾਲੀ ਉਦਯੋਗ ਮੰਤਰੀ ਅਤੇ ਸਾਬਕਾ ਸਿੱਖਿਆ ਮੰਤਰੀ ਪਾਰਥਾ ਚੈਟਰਜੀ ਅਤੇ ਉਨ੍ਹਾਂ ਦੀ ਕਰੀਬੀ ਅਰਪਿਤਾ ਮੁਖਰਜੀ ਨੂੰ ਵੀ ਗ੍ਰਿਫ਼ਤਾਰ ਕੀਤਾ ਸੀ। ਈਡੀ ਨੇ ਪਸ਼ੂ ਘੁਟਾਲੇ ਵਿੱਚ ਗ੍ਰਿਫ਼ਤਾਰ ਤ੍ਰਿਣਮੂਲ ਕਾਂਗਰਸ ਆਗੂ ਅਨੁਬਰਤਾ ਮੰਡਲ ਦੀ ਧੀ ਨੂੰ ਨਵੀਂ ਦਿੱਲੀ ਵਿੱਚ ਪੇਸ਼ ਹੋਣ ਲਈ ਸੰਮਨ ਜਾਰੀ ਕੀਤਾ ਹੈ।

The post ਅਧਿਆਪਕ ਭਰਤੀ ਘੁਟਾਲੇ ਮਾਮਲੇ ‘ਚ ਈਡੀ ਨੇ TMC ਵਿਧਾਇਕ ਮਾਨਿਕ ਭੱਟਾਚਾਰੀਆ ਦੇ ਦਫ਼ਤਰ ਦੀ ਲਈ ਤਲਾਸ਼ੀ appeared first on TheUnmute.com - Punjabi News.

Tags:
  • bengal-education-board
  • breaking-news
  • enforcement-directorate
  • manik-bhattacharya
  • news
  • the-unmute-breaking-news
  • tmc-mla
  • tmc-mla-manik-bhattacharya
  • wbssc-scam
  • west-bengal-primary-education-board

ਸਿਹਤ ਮੰਤਰੀ ਜੌੜਾਮਾਜਰਾ ਵੱਲੋਂ 'ਖੇਡਾਂ ਵਤਨ ਪੰਜਾਬ ਦੀਆਂ' ਤਹਿਤ ਰਾਜ ਪੱਧਰੀ ਕਬੱਡੀ ਮਹਾਂਕੁੰਭ ਦਾ ਆਗਾਜ਼

Saturday 15 October 2022 01:22 PM UTC+00 | Tags: breaking-news chetan-sigh-jauramajra kabaddi-tournament khedan-watan-punjab-diaan khedan-watan-punjab-diaan-news news patiala punjabi-university

ਪਟਿਆਲਾ 15 ਅਕਤੂਬਰ 2022: ‘ਖੇਡਾਂ ਵਤਨ ਪੰਜਾਬ ਦੀਆਂ’ (Khedan Watan Punjab Diaan) ਤਹਿਤ ਰਾਜ ਪੱਧਰੀ ਕਬੱਡੀ ਟੂਰਨਾਮੈਂਟ ਦਾ ਆਗ਼ਾਜ਼ ਅੱਜ ਇੱਥੇ ਪੰਜਾਬੀ ਯੂਨੀਵਰਸਿਟੀ (Punjabi University) ਵਿਖੇ ਸਿਹਤ ਤੇ ਪਰਿਵਾਰ ਭਲਾਈ ਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਰਵਾਇਆ। ਉਨ੍ਹਾਂ ਦੇ ਨਾਲ ਵਿਧਾਇਕ ਤੇ ਕੌਮਾਂਤਰੀ ਕਬੱਡੀ ਖਿਡਾਰੀ ਗੁਰਲਾਲ ਘਨੌਰ, ਗੁਲਜ਼ਾਰੀ ਮੂਣਕ, ਕੁਲਵੰਤ ਭਲਵਾਨ ਤੇ ਯੂਨੀਵਰਸਿਟੀ ਦੇ ਖੇਡ ਡਾਇਰੈਕਟਰ ਡਾ. ਅਜੀਤਾ ਵੀ ਮੌਜੂਦ ਸਨ।

ਮੀਡੀਆ ਨਾਲ ਗ਼ੈਰਰਸਮੀ ਗੱਲਬਾਤ ਦੌਰਾਨ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ ਦੇ ਇਸ ਮਹਾਂਕੁੰਭ ਵਿੱਚ ਰਾਜ ਭਰ ਤੋਂ ਆਏ ਸਾਡੇ ਹੋਣਹਾਰ ਕਬੱਡੀ ਖਿਡਾਰੀਆਂ ਨੂੰ ਦੇਖਕੇ ਮਨ ਬਾਗੋ-ਬਾਗ ਹੋ ਗਿਆ ਹੈ ਅਤੇ ਇਹ ਖੇਡਾਂ, ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਚਿਤਵੇ ਰੰਗਲੇ ਪੰਜਾਬ ਨੂੰ ਸੱਚ ਸਾਬਤ ਕਰਨ ਵੱਲ ਵਧਦੇ ਕਦਮ ਸਾਬਤ ਹੋ ਰਹੀਆਂ ਹਨ।

ਜੌੜਾਮਾਜਰਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਖੇਡਾਂ ਸਮੇਤ ਖੇਡਾਂ ਨੂੰ ਪ੍ਰਫੁਲਤ ਕਰਨ ਵਾਲੇ ਅਦਾਰਿਆਂ ਵੱਲ ਕੋਈ ਧਿਆਨ ਨਹੀਂ ਦਿੱਤਾ ਪ੍ਰੰਤੂ ਪਹਿਲੀ ਵਾਰ ਆਮ ਲੋਕਾਂ ਦੀ ਪੰਜਾਬ ਵਿੱਚ ਬਣੀ ਸਰਕਾਰ, ਪੰਜਾਬੀ ਯੂਨੀਵਰਸਿਟੀ ਸਮੇਤ ਹੋਰ ਅਦਾਰਿਆਂ ਦਾ ਖੁੱਸਿਆ ਰੁਤਬਾ ਬਹਾਲ ਕਰ ਰਹੀ ਹੈ।

ਵਿਧਾਇਕ ਗੁਰਲਾਲ ਘਨੌਰ ਨੇ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਉਲੰਪੀਅਨ, ਏਸ਼ੀਅਨ ਖੇਡਾਂ ਅਤੇ ਕਾਮਨਵੈਲਥ ਖੇਡਾਂ ਦੇ ਖਿਡਾਰੀਆਂ ਦੀ ਪਨੀਰੀ ਪੈਦਾ ਕਰਨਗੀਆਂ, ਜਿਸ ਨੂੰ ਭਗਵੰਤ ਮਾਨ ਸਰਕਾਰ ਸੰਭਾਲੇਗੀ। ਗੁਰਲਾਲ ਘਨੌਰ ਨੇ ਕਿਹਾ ਕਿ ਇਹ ਖੇਡਾਂ ਕਰਵਾ ਕੇ ਮੁੱਖ ਮੰਤਰੀ ਭਗਵੰਤ ਮਾਨ, ਖੇਡ ਮੰਤਰੀ ਗੁਰਮੀਤ ਮੀਤ ਹੇਅਰ ਤੇ ਖੇਡ ਵਿਭਾਗ ਨੇ ਆਪਣੀ ਪਨੀਰੀ ਨੂੰ ਨਾ ਸੰਭਾਲਣ ਦਾ ਉਲਾਂਭਾ ਉਤਾਰ ਦਿੱਤਾ ਹੈ।

ਪੰਜਾਬੀ ਯੂਨੀਵਰਸਿਟੀ ਵਿਖੇ ਕਬੱਡੀ ਮਹਾਂਕੁੰਭ ਮੌਕੇ ਰਾਜ ਭਰ ਤੋਂ 8 ਵਰਗਾਂ ਦੇ 14 ਤੋਂ 17 ਸਾਲ ਅਤੇ 18 ਤੋਂ 41 ਸਾਲ ਤੱਕ ਦੇ 5000 ਦੇ ਕਰੀਬ ਨੈਸ਼ਨਲ ਅਤੇ ਸਰਕਲ ਸਟਾਇਲ ਕਬੱਡੀ ਮੁਕਾਬਲਿਆਂ ਵਿੱਚ ਹਿੱਸਾ ਲੈਣ ਪੁੱਜੇ ਹੋਏ ਹਨ।ਇਸ ਮੌਕੇ ਡਾਇਰੈਕਟਰ ਈ.ਐਮ.ਆਰ.ਸੀ. ਦਲਜੀਤ ਅਮੀ, ਸਹਾਇਕ ਡਾਇਰੈਕਟਰ ਮਹਿੰਦਰਪਾਲ ਕੌਰ, ਦਲਜੀਤ ਸਿੰਘ ਰੰਧਾਵਾ, ਜੂਡੋ ਦੇ ਕੌਮਾਂਤਰੀ ਖਿਡਾਰੀ ਨਵਜੋਤ ਧਾਲੀਵਾਲ, ਭਲਵਾਨ ਰਣਧੀਰ ਸਿੰਘ ਸਮੇਤ ਕਬੱਡੀ ਕੋਚ, ਖਿਡਾਰੀ ਅਤੇ ਖੇਡ ਪ੍ਰੇਮੀ ਵੱਡੀ ਗਿਣਤੀ ਵਿੱਚ ਮੌਜੂਦ ਸਨ।

The post ਸਿਹਤ ਮੰਤਰੀ ਜੌੜਾਮਾਜਰਾ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਰਾਜ ਪੱਧਰੀ ਕਬੱਡੀ ਮਹਾਂਕੁੰਭ ਦਾ ਆਗਾਜ਼ appeared first on TheUnmute.com - Punjabi News.

Tags:
  • breaking-news
  • chetan-sigh-jauramajra
  • kabaddi-tournament
  • khedan-watan-punjab-diaan
  • khedan-watan-punjab-diaan-news
  • news
  • patiala
  • punjabi-university

ਭਾਰਤੀ ਫੌਜ ਨੇ ਅਗਨੀਵੀਰ ਤਨਖਾਹ ਪੈਕੇਜ ਲਈ 11 ਬੈਂਕਾਂ ਨਾਲ ਕੀਤਾ ਸਮਝੌਤਾ

Saturday 15 October 2022 01:34 PM UTC+00 | Tags: 11 agniveer agniveer-recruitment-rall agniveer-recruitment-rally agniveer-technical axis-bank bank-of-baroda breaking-news icici-bank-icici-hdfc-bank idbi-bank-idbi idfc-idfc-includes-first-bank-and-bandhan-bank. indian-army-signs-agreement indian-bank kotak-mahindra-bank ndian-army-signs-agreement-with-bank punjab-national-bank state-bank-of-india the-unmute the-unmute-breaking-news yes-bank

ਚੰਡੀਗੜ੍ਹ 15 ਅਕਤੂਬਰ 2022: ਭਾਰਤੀ ਫੌਜ ਨੇ ਅਗਨੀਵੀਰ (Agniveer) ਤਨਖਾਹ ਪੈਕੇਜ ਲਈ 11 ਬੈਂਕਾਂ ਨਾਲ ਇਤਿਹਾਸਕ ਸਮਝੌਤਾ ਕੀਤਾ ਹੈ। ਜਿਨ੍ਹਾਂ 11 ਬੈਂਕਾਂ ਨਾਲ ਇਹ ਸਮਝੌਤਾ ਕੀਤਾ ਗਿਆ ਹੈ, ਉਨ੍ਹਾਂ ਵਿੱਚ ਸਟੇਟ ਬੈਂਕ ਆਫ ਇੰਡੀਆ, ਪੰਜਾਬ ਨੈਸ਼ਨਲ ਬੈਂਕ, ਬੈਂਕ ਆਫ ਬੜੌਦਾ, ਆਈ.ਡੀ.ਬੀ.ਆਈ ਬੈਂਕ, ਆਈ.ਸੀ.ਆਈ.ਸੀ.ਆਈ ਬੈਂਕ, ਐੱਚ.ਡੀ.ਐੱਫ.ਸੀ ਬੈਂਕ, ਐਕਸਿਸ ਬੈਂਕ, ਯੈੱਸ ਬੈਂਕ, ਕੋਟਕ ਮਹਿੰਦਰਾ ਬੈਂਕ, ਆਈ.ਡੀ.ਐੱਫ.ਸੀ. ਫਸਟ ਬੈਂਕ ਅਤੇ ਬੰਧਨ ਬੈਂਕ ਸ਼ਾਮਲ ਹਨ।

ਇਹ ਬੈਂਕ ਅਗਨੀਵੀਰਾਂ ਨੂੰ ਬੈਂਕਿੰਗ ਸੇਵਾਵਾਂ ਪ੍ਰਦਾਨ ਕਰਨਗੇ। ਐਮਓਯੂ ‘ਤੇ ਲੈਫਟੀਨੈਂਟ ਜਨਰਲ ਵੀ ਸ਼੍ਰੀਹਰੀ, ਡੀਜੀ (ਏਪੀ ਐਂਡ ਪੀਐਸ) ਅਤੇ ਬੈਂਕਾਂ ਦੇ ਸੀਨੀਅਰ ਅਧਿਕਾਰੀਆਂ ਵਿਚਕਾਰ ਹਸਤਾਖਰ ਕੀਤੇ ਗਏ ਸਨ। ਇਸ ਕੰਮ ਲਈ ਇੱਕ ਸਮਾਗਮ 14 ਅਕਤੂਬਰ 2022 ਨੂੰ ਭਾਰਤੀ ਫੌਜ ਦੇ ਐਡਜੂਟੈਂਟ ਜਨਰਲ ਲੈਫਟੀਨੈਂਟ ਜਨਰਲ ਸੀ ਬੰਸੀ ਪੋਨੱਪਾ ਦੀ ਪ੍ਰਧਾਨਗੀ ਹੇਠ ਆਯੋਜਿਤ ਕੀਤਾ ਗਿਆ ਸੀ।

ਅਗਨੀਵੀਰ ਤਨਖ਼ਾਹ ਪੈਕੇਜ ਦੇ ਤਹਿਤ ਦਿੱਤੀਆਂ ਜਾਂਦੀਆਂ ਸਹੂਲਤਾਂ ਅਤੇ ਲਾਭ ਰੱਖਿਆ ਤਨਖ਼ਾਹ ਪੈਕੇਜ ਦੇ ਸਮਾਨ ਹਨ। ਇਸ ਤੋਂ ਇਲਾਵਾ, ਬੈਂਕ ਅਗਨੀਵੀਰਾਂ ਦੇ ਉੱਦਮੀ ਹੁਨਰ ਨੂੰ ਉਤਸ਼ਾਹਿਤ ਕਰਨ ਅਤੇ ਵਧਾਉਣ ਲਈ ਨਰਮ ਕਰਜ਼ੇ ਦੀ ਪੇਸ਼ਕਸ਼ ਕਰਦੇ ਹਨ। ਦੱਸ ਦਈਏ ਕਿ ਅਗਨੀਪਥ ਯੋਜਨਾ ਦੇ ਤਹਿਤ, ਅਗਨੀਪਥ ਦਾ ਪਹਿਲਾ ਬੈਚ ਜਨਵਰੀ 2023 ਤੱਕ ਸਿਖਲਾਈ ਕੇਂਦਰਾਂ ਵਿੱਚ ਸ਼ਾਮਲ ਹੋਵੇਗਾ।

The post ਭਾਰਤੀ ਫੌਜ ਨੇ ਅਗਨੀਵੀਰ ਤਨਖਾਹ ਪੈਕੇਜ ਲਈ 11 ਬੈਂਕਾਂ ਨਾਲ ਕੀਤਾ ਸਮਝੌਤਾ appeared first on TheUnmute.com - Punjabi News.

Tags:
  • 11
  • agniveer
  • agniveer-recruitment-rall
  • agniveer-recruitment-rally
  • agniveer-technical
  • axis-bank
  • bank-of-baroda
  • breaking-news
  • icici-bank-icici-hdfc-bank
  • idbi-bank-idbi
  • idfc-idfc-includes-first-bank-and-bandhan-bank.
  • indian-army-signs-agreement
  • indian-bank
  • kotak-mahindra-bank
  • ndian-army-signs-agreement-with-bank
  • punjab-national-bank
  • state-bank-of-india
  • the-unmute
  • the-unmute-breaking-news
  • yes-bank

ਟੀ.ਆਰ.ਐਸ. ਦੇ ਸਾਬਕਾ ਸੰਸਦ ਮੈਂਬਰ ਬੂਰਾ ਨਰਸਈਆ ਗੌੜ ਭਾਜਪਾ 'ਚ ਹੋ ਸਕਦੇ ਨੇ ਸ਼ਾਮਲ

Saturday 15 October 2022 01:45 PM UTC+00 | Tags: bharatiya-janata-party bjp boora-narsaiah-gaud boora-narsaiah-gaur breaking-news jp-nadha news telangana telangana-rashtra-samit telangana-rashtra-samiti trs trs-former-member

ਚੰਡੀਗੜ੍ਹ 15 ਅਕਤੂਬਰ 2022: ਤੇਲੰਗਾਨਾ ਰਾਸ਼ਟਰ ਸਮਿਤੀ (ਟੀਆਰਐਸ) ਦੇ ਸਾਬਕਾ ਸੰਸਦ ਮੈਂਬਰ ਡਾ. ਬੂਰਾ ਨਰਸਈਆ ਗੌੜ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਇਸਦੇ ਨਾਲ ਸੂਤਰਾਂ ਦੇ ਮੁਤਾਬਕ ਬੂਰਾ ਨਰਸਈਆ ਗੌੜ ਦੇ ਜਲਦੀ ਹੀ ਭਾਰਤੀ ਜਨਤਾ ਪਾਰਟੀ (ਭਾਜਪਾ) ਵਿਚ ਸ਼ਾਮਿਲ ਹੋਣ ਸਕਦੇ ਹਨ । ਗੌੜ ਪਹਿਲਾਂ ਵੀ ਦਿੱਲੀ ‘ਚ ਭਾਜਪਾ ਤੇਲੰਗਾਨਾ ਦੇ ਇੰਚਾਰਜ ਤਰੁਣ ਚੁੱਘ ਨੂੰ ਕਈ ਵਾਰ ਮਿਲ ਚੁੱਕੇ ਹਨ। ਬੀਤੇ ਕੱਲ੍ਹ ਵੀ ਉਨ੍ਹਾਂ ਨੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ.ਪੀ. ਨੱਢਾ ਨਾਲ ਵੀ ਮੁਲਾਕਾਤ ਕੀਤੀ

ਉਨ੍ਹਾਂ ਆਪਣਾ ਅਸਤੀਫਾ ਤੇਲੰਗਾਨਾ ਦੇ ਮੁੱਖ ਮੰਤਰੀ ਕੇ ਚੰਦਰਸ਼ੇਖਰ ਰਾਓ ਨੂੰ ਸੌਂਪ ਦਿੱਤਾ ਹੈ। ਟੀਆਰਐਸ ਦੇ ਸਾਬਕਾ ਸੰਸਦ ਮੈਂਬਰ ਨੇ ਕਿਹਾ ਕਿ ਮੈਂ ਆਪਣੇ ਅਸਤੀਫ਼ੇ ਵਿੱਚ ਮੁੱਖ ਮੰਤਰੀ ਕੇਸੀਆਰ ਦੀ ਆਲੋਚਨਾ ਨਹੀਂ ਕੀਤੀ। ਮੈਨੂੰ ਇਸ ਪਰਿਵਾਰ (ਟੀਆਰਐਸ) ਤੋਂ ਵੱਖ ਹੋਣ ਦਾ ਬਹੁਤ ਦੁੱਖ ਹੈ। ਮੈਂ ਨਿੱਜੀ ਸਬੰਧਾਂ ਕਾਰਨ ਟੀਆਰਐਸ ਵਿੱਚ ਸੀ, ਨਹੀਂ ਤਾਂ ਮੈਂ ਪਾਰਟੀ ਨੂੰ ਬਹੁਤ ਪਹਿਲਾਂ ਛੱਡ ਚੁੱਕਾ ਹੁੰਦਾ। ਉਨ੍ਹਾਂ ਕਿਹਾ ਕਿ ਇੱਕ ਸਿਆਸਤਦਾਨ ਹੋਣ ਦੇ ਨਾਤੇ ਮੈਂ ਪਾਰਟੀ (ਟੀ.ਆਰ.ਐਸ.) ਵਿੱਚ ਆਪਣੀ ਡਿਊਟੀ ਨਿਭਾਉਣ ਦੇ ਯੋਗ ਨਹੀਂ ਰਿਹਾ। ਉਨ੍ਹਾਂ (ਕੇਸੀਆਰ) ਨੇ ਸਾਡੇ ਨਾਲ ਸਲਾਹ ਜਾਂ ਸੂਚਿਤ ਕੀਤੇ ਬਿਨਾਂ ਬੀਆਰਐਸ ਸ਼ੁਰੂ ਕੀਤਾ।

The post ਟੀ.ਆਰ.ਐਸ. ਦੇ ਸਾਬਕਾ ਸੰਸਦ ਮੈਂਬਰ ਬੂਰਾ ਨਰਸਈਆ ਗੌੜ ਭਾਜਪਾ ‘ਚ ਹੋ ਸਕਦੇ ਨੇ ਸ਼ਾਮਲ appeared first on TheUnmute.com - Punjabi News.

Tags:
  • bharatiya-janata-party
  • bjp
  • boora-narsaiah-gaud
  • boora-narsaiah-gaur
  • breaking-news
  • jp-nadha
  • news
  • telangana
  • telangana-rashtra-samit
  • telangana-rashtra-samiti
  • trs
  • trs-former-member

ਵਿੱਤ ਮੰਤਰੀ ਹਰਪਾਲ ਚੀਮਾ ਵਲੋਂ ਆਰੀਅਨਜ਼ ਕੈਂਪਸ ਵਿਖੇ 2 ਦਿਨਾਂ ਯੂਥ ਫੈਸਟੀਵਲ ਦਾ ਉਦਘਾਟਨ

Saturday 15 October 2022 01:53 PM UTC+00 | Tags: aam-aadmi-party advocate-harpal-singh-cheema arians-group-of-colleges arians-group-of-colleges-rajpura breaking-news harpal-singh-cheema news punjab punjab-government rajpura the-unmute-latest-update youth-fest youth-festival youth-fest-punjab

ਚੰਡੀਗੜ੍ਹ 15 ਅਕਤੂਬਰ 2022: ਵਿੱਤ ਮੰਤਰੀ, ਪੰਜਾਬ ਸ: ਹਰਪਾਲ ਸਿੰਘ ਚੀਮਾ ਨੇ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਰਾਜਪੁਰਾ, ਨੇੜੇ ਚੰਡੀਗੜ੍ਹ ਵਿਖੇ IKG-PTU, ਜਲੰਧਰ ਦੇ ਯੂਥ ਫੈਸਟੀਵਲ (Youth festival) ਦਾ ਉਦਘਾਟਨ ਕੀਤਾ। ਆਈ.ਕੇ.ਜੀ.-ਪੀ.ਟੀ.ਯੂ., ਜਲੰਧਰ ਦੇ ਪੱਛਮੀ ਜ਼ੋਨ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਲਗਭਗ 10 ਕਾਲਜਾਂ ਦੇ ਹਜ਼ਾਰਾਂ ਵਿਦਿਆਰਥੀਆਂ ਨੇ ਯੁਵਕ ਮੇਲੇ ਦੀਆਂ ਵੱਖ-ਵੱਖ ਸੱਭਿਆਚਾਰਕ ਗਤੀਵਿਧੀਆਂ ਵਿੱਚ ਹਿੱਸਾ ਲਿਆ।

ਸ਼੍ਰੀਮਤੀ ਨੀਨਾ ਮਿੱਤਲ, ਵਿਧਾਇਕ ਰਾਜਪੁਰਾ ਵਿਸ਼ੇਸ਼ ਮਹਿਮਾਨ ਸਨ। ਐਡਵੋਕੇਟ ਵਿਕਰਮ ਪਾਸੀ, ਲਵੀਸ਼ ਮਿੱਤਲ ਵਿਸ਼ੇਸ਼ ਮਹਿਮਾਨ ਸਨ। ਸ਼. ਸੁਮੀਰ ਸ਼ਰਮਾ, ਸਹਾਇਕ ਡਾਇਰੈਕਟਰ, ਯੁਵਾ ਮਾਮਲੇ, ਆਈ.ਕੇ.ਜੀ.-ਪੀ.ਟੀ.ਯੂ ਇਸ ਮੌਕੇ ਹਾਜ਼ਰ ਸਨ, ਡਾ: ਅੰਸ਼ੂ ਕਟਾਰੀਆ, ਚੇਅਰਮੈਨ, ਆਰੀਅਨਜ਼ ਗਰੁੱਪ ਨੇ ਸਮਾਗਮ ਦੀ ਪ੍ਰਧਾਨਗੀ ਕੀਤੀ। ਪ੍ਰਸਿੱਧ ਪੰਜਾਬੀ ਗਾਇਕ ਪਰਮ ਅਤੇ ਕਸ਼ਮੀਰੀ ਕਲਾਕਾਰ ਪੌਪਿੰਗ ਸੈਮ ਨੇ ਵੀ 2 ਦਿਨਾਂ ਯੁਵਕ ਮੇਲੇ ਦੇ ਉਦਘਾਟਨੀ ਸਮਾਰੋਹ ਵਿੱਚ ਹਾਜ਼ਰੀਨ ਦਾ ਮਨ ਮੋਹ ਲਿਆ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਨੌਜਵਾਨ ਸਮਾਜ ਦੀ ਰੀੜ੍ਹ ਦੀ ਹੱਡੀ ਹੈ ਅਤੇ ਮਨੋਰੰਜਨ ਦੇ ਨਾਲ ਰਾਸ਼ਟਰ ਅਤੇ ਸਿੱਖਿਆ ਨੌਜਵਾਨਾਂ ਨੂੰ ਸਹੀ ਮਾਰਗ ‘ਤੇ ਜਾਣ ਲਈ ਜਾਗਰੂਕ ਕਰਨ ਅਤੇ ਸੇਧ ਦੇਣ ਦਾ ਸਰੋਤ ਹੈ। ਮਾਨ ਸਰਕਾਰ ਪੰਜਾਬ ਵਿੱਚੋਂ ਨਸ਼ਿਆਂ ਦੀ ਬੁਰਾਈ ਨੂੰ ਜੜ੍ਹੋਂ ਪੁੱਟਣ ਲਈ ਦ੍ਰਿੜ ਸੰਕਲਪ ਹੈ ਅਤੇ ਇਸ ਚੁਣੌਤੀ ਦਾ ਸਾਹਮਣਾ ਕਰਨ ਲਈ ਪੰਜਾਬ ਦੇ ਲੱਖਾਂ ਨੌਜਵਾਨ ਹੀ ਉਹ ਮਹਾਨ ਸ਼ਕਤੀ ਹਨ ਜਿਨ੍ਹਾਂ ਨੂੰ ਖੇਡਾਂ ਅਤੇ ਸੱਭਿਆਚਾਰ ਪ੍ਰਤੀ ਸਹੀ ਦਿਸ਼ਾ ਵਿੱਚ ਵਰਤਿਆ ਜਾ ਸਕਦਾ ਹੈ। ਉਸਨੇ ਸਿੱਖਿਆ ਦੇ ਨਾਲ-ਨਾਲ ਮਨੋਰੰਜਨ ‘ਤੇ ਜ਼ੋਰ ਦੇਣ ਲਈ ਪਿਛਲੇ ਸਮੇਂ ਵਿੱਚ ਆਰੀਅਨਜ਼ ਦੁਆਰਾ ਕੀਤੇ ਗਏ ਯਤਨਾਂ ਦੀ ਵੀ ਸ਼ਲਾਘਾ ਕੀਤੀ।

ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਸਿੱਖਿਆ ਨੂੰ ਤਰਜੀਹੀ ਖੇਤਰ ਵਜੋਂ ਰੱਖਿਆ ਗਿਆ ਹੈ। ਪੰਜਾਬ ਸਰਕਾਰ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਬੇਮਿਸਾਲ ਤਬਦੀਲੀਆਂ ਲਿਆਉਣ ਲਈ ਵਚਨਬੱਧ ਹੈ। ਬਾਅਦ ਵਿੱਚ ਉਨ੍ਹਾਂ ਨੇ ਯੁਵਕ ਮੇਲੇ ਵਿੱਚ ਭਾਗ ਲੈਣ ਵਾਲੇ ਸਾਰੇ ਕਾਲਜਾਂ ਦੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ।

May be an image of 2 people, people sitting and people standing

ਨੀਨਾ ਮਿੱਤਲ ਨੇ ਇਸ ਮੌਕੇ ‘ਤੇ ਬੋਲਦੇ ਹੋਏ ਕਿਹਾ ਕਿ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼ ਖੇਤਰ ਦਾ ਮਾਣ ਹੈ ਅਤੇ ਪਿਛਲੇ 15 ਸਾਲਾਂ ਤੋਂ ਇਹ ਗਰੁੱਪ ਡਾ. ਕਟਾਰੀਆ ਦੀ ਅਗਵਾਈ ਵਿੱਚ ਸੱਚਮੁੱਚ ਸਖ਼ਤ ਮਿਹਨਤ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਸਹਿ-ਪਾਠਕ੍ਰਮ ਗਤੀਵਿਧੀਆਂ ਵਿੱਚ ਵੱਧ ਤੋਂ ਵੱਧ ਸ਼ਾਮਲ ਕਰਨਾ ਚਾਹੀਦਾ ਹੈ ਤਾਂ ਜੋ ਉਹ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਹੋ ਸਕਣ ਅਤੇ ਸਮਾਜ ਵਿੱਚ ਇਨਕਲਾਬੀ ਤਬਦੀਲੀ ਲਿਆਉਣ ਵਿੱਚ ਮਦਦ ਕਰ ਸਕਣ।

ਡਾ: ਅੰਸ਼ੂ ਕਟਾਰੀਆ ਨੇ ਇਸ ਮੌਕੇ ‘ਤੇ ਬੋਲਦਿਆਂ ਆਰੀਅਨਜ਼ ਨੂੰ ਯੂਥ ਫੈਸਟ ਅਲਾਟ ਕਰਨ ਲਈ ਆਈਕੇਜੀ-ਪੀਟੀਯੂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਯੁਵਕ ਮੇਲੇ ਨੌਜਵਾਨਾਂ ਨੂੰ ਤਿਆਰ ਕਰਨ ਅਤੇ ਦੇਸ਼ ਦੇ ਸੱਭਿਆਚਾਰਕ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਆਰੀਅਨਜ਼ ਫੈਸਟ ਨੂੰ ਸਫਲ ਬਣਾਉਣ ਲਈ ਪੂਰੀ ਕੋਸ਼ਿਸ਼ ਕਰਨਗੇ। ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੀ ਮੁਹਿੰਮ ਤਹਿਤ ਕਟਾਰੀਆ ਨੇ ਸਮੂਹ ਵਿਦਿਆਰਥੀਆਂ ਨੂੰ ਹੀਰੋਇਨ (ਡਰੱਗ) ਤੋਂ ਬਿਨਾਂ ਹੀਰੋ ਬਣਨ ਦੀ ਅਪੀਲ ਕੀਤੀ।

ਯੁਵਕ ਮੇਲੇ ਦੇ ਪਹਿਲੇ ਦਿਨ ਗਿੱਧਾ, ਅੰਤਰਰਾਸ਼ਟਰੀ ਲੋਕ ਨਾਚ, ਕਲਾਸੀਕਲ ਡਾਂਸ, ਸਮੂਹ ਸ਼ਬਦ, ਭਜਨ, ਸਮੂਹ ਗੀਤ ਭਾਰਤੀ, ਵਾਰ ਗਾਇਨ, ਪੱਛਮੀ ਵੋਕਲ ਸੋਲੋ, ਪੱਛਮੀ ਸਮੂਹ ਗੀਤ, ਰਚਨਾਤਮਕ ਲੇਖਣ, ਕੁਇਜ਼, ਕਲੇ ਮਾਡਲਿੰਗ ਸਮੇਤ ਵੱਖ-ਵੱਖ ਸੱਭਿਆਚਾਰਕ ਅਤੇ ਗੈਰ-ਸਭਿਆਚਾਰਕ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ। ਕੋਲਾਜ ਮੇਕਿੰਗ, ਕਾਰਟੂਨਿੰਗ, ਮੌਕੇ ‘ਤੇ ਪੇਂਟਿੰਗ ਆਦਿ।

ਰੋਸ਼ਨ ਲਾਲ ਕਟਾਰੀਆ, ਸ਼੍ਰੀਮਤੀ ਰਜਨੀ ਕਟਾਰੀਆ (ਸੰਸਥਾਪਕ), ਡਾ: ਪਰਵੀਨ ਕਟਾਰੀਆ, ਡਾਇਰੈਕਟਰ ਜਨਰਲ; ਆਰੀਅਨਜ਼ ਗਰੁੱਪ ਦੇ ਡਾਇਰੈਕਟਰ ਪ੍ਰੋ.ਬੀ.ਐਸ. ਆਰੀਅਨਜ਼ ਕਾਲਜ ਆਫ਼ ਇੰਜੀਨੀਅਰਿੰਗ ਦੇ ਡਾਇਰੈਕਟਰ ਡਾ.ਜੇ.ਕੇ.ਸੈਣੀ; ਡਾ. ਗਰਿਮਾ ਠਾਕੁਰ, ਡਿਪਟੀ ਡਾਇਰੈਕਟਰ, ਆਰੀਅਨਜ਼ ਗਰੁੱਪ ਪ੍ਰੋ. ਡਾ. ਕ੍ਰਿਸ਼ਨ ਸਿੰਗਲਾ, ਸ੍ਰੀਮਤੀ ਕੁਸੁਮ ਸੂਦ, ਡੀਨ, ਅਕਾਦਮਿਕ; ਸ਼੍ਰੀਮਤੀ ਮਨਪ੍ਰੀਤ ਮਾਨ, ਡੀਨ ਸਕਾਲਰਸ਼ਿਪ ਵਿਭਾਗ; ਸ਼੍ਰੀਮਤੀ ਨਿਧੀ ਚੋਪੜਾ, ਪ੍ਰਿੰਸੀਪਲ, ਆਰੀਅਨਜ਼ ਇੰਸਟੀਚਿਊਟ ਆਫ ਨਰਸਿੰਗ; ਮਨੂ ਕਟਾਰੀਆ, ਮੁੱਖ ਵਿੱਤ ਅਫਸਰ; ਇਸ ਮੌਕੇ ਨਵਦੀਪ ਗਿਰਧਰ, ਸੰਪਰਕ ਅਫ਼ਸਰ ਆਦਿ ਵੀ ਹਾਜ਼ਰ ਸਨ।

The post ਵਿੱਤ ਮੰਤਰੀ ਹਰਪਾਲ ਚੀਮਾ ਵਲੋਂ ਆਰੀਅਨਜ਼ ਕੈਂਪਸ ਵਿਖੇ 2 ਦਿਨਾਂ ਯੂਥ ਫੈਸਟੀਵਲ ਦਾ ਉਦਘਾਟਨ appeared first on TheUnmute.com - Punjabi News.

Tags:
  • aam-aadmi-party
  • advocate-harpal-singh-cheema
  • arians-group-of-colleges
  • arians-group-of-colleges-rajpura
  • breaking-news
  • harpal-singh-cheema
  • news
  • punjab
  • punjab-government
  • rajpura
  • the-unmute-latest-update
  • youth-fest
  • youth-festival
  • youth-fest-punjab

ਚੰਡੀਗੜ੍ਹ, 15 ਅਕਤੂਬਰ 2022: ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਸੂਬੇ ਵਿੱਚ ਵੰਡ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਲਈ ਕੇਂਦਰੀ ਬਿਜਲੀ ਮੰਤਰੀ ਆਰ.ਕੇ ਸਿੰਘ ਨੂੰ ਰਿਫਾਰਮ ਬੇਸਡ ਐਂਡ ਰਿਜ਼ਲਟ-ਲਿੰਕਡ ਰੀਵੈਂਪਡ ਡਿਸਟ੍ਰੀਬਿਊਸ਼ਨ ਸੈਕਟਰ ਸਕੀਮ (ਆਰਡੀਐਸਐਸ) ਤਹਿਤ ਵੱਧ ਤੋਂ ਵੱਧ ਫੰਡ ਅਲਾਟ ਕਰਨ ਦੀ ਅਪੀਲ ਕੀਤੀ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਲਈ ਕੁੱਲ 25,237 ਕਰੋੜ ਰੁਪਏ ਦੇ ਵੰਡ ਬੁਨਿਆਦੀ ਢਾਂਚੇ ਦੇ ਕੰਮਾਂ ਵਾਲੀ ਆਰਡੀਐਸਐਸ ਨੂੰ ਮਨਜ਼ੂਰੀ ਦਿੱਤੀ ਗਈ ਹੈ।

ਬੀ.ਬੀ.ਐਮ.ਬੀ. ਵਿੱਚ ਮੈਂਬਰ/ਪਾਵਰ ਦੀ ਨਿਯੁਕਤੀ ਨਾ ਕਰਨ ਦਾ ਮੁੱਦਾ ਉਠਾਇਆ

ਬਿਜਲੀ ਮੰਤਰੀ ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਰਾਜਸਥਾਨ ਦੇ ਉਦੈਪੁਰ ਵਿਖੇ ਕਰਵਾਈ ਗਈ 'ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਬਿਜਲੀ ਅਤੇ ਨਵਿਆਉਣਯੋਗ ਊਰਜਾ ਮੰਤਰੀਆਂ' ਦੀ ਦੋ-ਰੋਜ਼ਾ ਕਾਨਫਰੰਸ ਵਿੱਚ ਸੰਬੋਧਨ ਕਰ ਰਹੇ ਸਨ। ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਾਨਫਰੰਸ ਵਿੱਚ ਪੰਜਾਬ ਵੱਲੋਂ ਭੇਜੇ ਪੈਨਲ ਵਿੱਚੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐਮਬੀ) ਵਿੱਚ ਮੈਂਬਰ/ਪਾਵਰ ਨਿਯੁਕਤ ਨਾ ਕੀਤੇ ਜਾਣ ਦਾ ਮੁੱਦਾ ਵੀ ਉਠਾਇਆ।

ਉਨ੍ਹਾਂ ਕਿਹਾ ਕਿ ਸਭ ਤੋਂ ਵੱਡਾ ਹਿੱਸੇਦਾਰ ਹੋਣ ਦੇ ਨਾਤੇ ਬੀਬੀਐਮਬੀ ਵਿੱਚ ਹੁਣ ਤੱਕ ਸਾਰੇ ਮੈਂਬਰ/ਪਾਵਰ ਪੰਜਾਬ 'ਚੋਂ ਚੁਣੇ ਜਾਂਦੇ ਰਹੇ ਹਨ, ਪਰ ਅਜੇ ਤੱਕ ਕੇਂਦਰੀ ਬਿਜਲੀ ਮੰਤਰੀ ਵੱਲੋਂ ਪੰਜਾਬ ਦੁਆਰਾ ਭੇਜੇ ਗਏ ਪੈਨਲ ਵਿੱਚੋਂ ਕਿਸੇ ਵੀ ਮੈਂਬਰ ਦੀ ਨਿਯੁਕਤੀ ਨਹੀਂ ਕੀਤੀ ਹੈ। ਉਨ੍ਹਾਂ ਭਾਰਤ ਸਰਕਾਰ ਦੇ ਬਿਜਲੀ ਮੰਤਰਾਲੇ ਨੂੰ ਮਿਤੀ 23.02.2022 ਨੂੰ ਜਾਰੀ ਨੋਟੀਫਿਕੇਸ਼ਨ 145 ਨੂੰ ਤੁਰੰਤ ਵਾਪਸ ਲੈਣ ਦੀ ਬੇਨਤੀ ਕਰਦਿਆਂ ਪੰਜਾਬ 'ਚੋਂ ਮੈਂਬਰ/ਪਾਵਰ ਦੀ ਨਿਯੁਕਤੀ ਦੀ ਪੁਰਾਣੀ ਰੀਤ ਨੂੰ ਜਾਰੀ ਰੱਖਣ ਲਈ ਕਿਹਾ।

ਉਨ੍ਹਾਂ ਨੇ ਲੇਟ ਪੇਮੈਂਟ ਸਰਚਾਰਜ (ਐਲਪੀਐਸ) ਰੂਲਜ਼ 2022, ਡਰਾਫਟ ਬਿਜਲੀ ਸੋਧ ਨਿਯਮ 2022 ਅਤੇ ਹੋਰ ਨਿਯਮਾਂ ਨੂੰ ਵਿਚਾਰਚਰਚਾ ਤੋਂ ਬਾਅਦ ਰਾਜਾਂ ਦੀ ਸਲਾਹ ਅਤੇ ਸਹਿਮਤੀ ਜ਼ਰੀਏ ਲਾਗੂ ਕਰਨ ਜਿਹੇ ਮੁੱਦੇ ਵੀ ਉਠਾਏ। ਉਨ੍ਹਾਂ ਕਿਹਾ ਕਿ ਉਹ ਬਿਜਲੀ ਮੰਤਰੀ ਨੂੰ ਬੇਨਤੀ ਕਰਦੇ ਹਨ ਕਿ ਉਹ 19 ਅਗਸਤ ਨੂੰ ਨਵੇਂ ਲੇਟ ਪੇਮੈਂਟ ਸਰਚਾਰਜ ਰੂਲਜ਼ 2022 ਤੋਂ ਦੁਵੱਲੀ ਸ਼੍ਰੇਣੀ ਦੇ ਤਹਿਤ ਬੈਂਕਿੰਗ 'ਤੇ ਲਗਾਈਆਂ ਪਾਬੰਦੀਆਂ ਦੀ ਛੋਟ ਦੇਣ ਕਿਉਂਕਿ ਡਿਸਕਾਮ, ਪੰਜਾਬ ਦੁਆਰਾ ਕੋਈ ਡਿਫਾਲਟ ਨਹੀਂ ਕੀਤਾ ਗਿਆ।

ਉਨ੍ਹਾਂ ਨੇ ਬਿਜਲੀ ਮੰਤਰੀ ਨੂੰ ਬੇਨਤੀ ਕੀਤੀ ਕਿ ਉਹ ਰੂਰਲ ਇਲੈਕਟ੍ਰੀਫਿਕੇਸ਼ਨ ਕਾਰਪੋਰੇਸ਼ਨ (ਆਰਈਸੀ) ਅਤੇ ਪਾਵਰ ਫਾਈਨਾਂਸ ਕਾਰਪੋਰੇਸ਼ਨ (ਪੀਐਫਸੀ) ਨੂੰ ਉਨ੍ਹਾਂ ਦੇ ਮੌਜੂਦਾ ਕਰਜ਼ਿਆਂ ਦੇ ਨਾਲ-ਨਾਲ ਭਵਿੱਖ ਦੇ ਕਰਜ਼ਿਆਂ 'ਤੇ ਵਿਆਜ ਦਰ ਘਟਾਉਣ ਲਈ ਕਹਿਣ ਤਾਂ ਜੋ ਘੱਟ ਲਾਗਤ ਵਾਲੇ ਕਰਜ਼ਿਆਂ ਦਾ ਲਾਭ ਖਪਤਕਾਰਾਂ ਤੱਕ ਪਹੁੰਚਾਇਆ ਜਾ ਸਕੇ।

ਪੰਜਾਬ ਸਰਕਾਰ ਨੇ 14,311 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਮੰਗ ਨੂੰ ਪੂਰਾ ਕੀਤਾ

ਬਿਜਲੀ ਮੰਤਰੀ ਨੇ ਦੱਸਿਆ ਕਿ ਇਸ ਸਾਲ ਦੇਸ਼ ਭਰ ਵਿੱਚ ਕੋਲਾ ਸੰਕਟ ਦੇ ਬਾਵਜੂਦ ਵੀ ਪੰਜਾਬ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ 14,311 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਮੰਗ ਨੂੰ ਪੂਰਾ ਕੀਤਾ ਹੈ। ਜ਼ਿਕਰਯੋਗ ਹੈ ਕਿ ਅਪ੍ਰੈਲ ਤੋਂ ਸਤੰਬਰ 2022 ਤੱਕ ਊਰਜਾ ਦੀ ਰਿਕਾਰਡ ਮੰਗ ਪੂਰੀ ਕੀਤੀ ਗਈ, ਜੋ ਪਿਛਲੇ ਸਾਲ ਦੀ ਇਸੇ ਮਿਆਦ ਦੇ ਮੁਕਾਬਲੇ 13 ਫੀਸਦ ਵੱਧ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਆਪਣੇ ਟਰਾਂਸਮਿਸ਼ਨ ਅਤੇ ਡਿਸਟ੍ਰੀਬਿਊਸ਼ਨ (ਟੀ ਐਂਡ ਡੀ) ਘਾਟੇ ਨੂੰ 14.46 ਫੀਸਦ (2022 ਵਿੱਚ) ਤੱਕ ਘਟਾਉਣ ਵਿੱਚ ਵੀ ਕਾਮਯਾਬ ਰਿਹਾ ਹੈ ਅਤੇ ਟੀ ਐਂਡ ਡੀ ਘਾਟੇ ਨੂੰ ਘੱਟ ਤੋਂ ਘੱਟ ਕਰਨ ਲਈ ਹੋਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹਰ ਘਰ ਨੂੰ 600 ਯੂਨਿਟ ਬਿਜਲੀ ਮੁਫਤ ਮੁਹੱਈਆ ਕਰਵਾਈ ਜਾ ਰਹੀ ਹੈ। ਸੂਬਾ ਸਰਕਾਰ ਵੱਲੋਂ ਡਿਸਕੌਮ ਨੂੰ ਸਮੇਂ ਸਿਰ ਸਬਸਿਡੀ ਦਾ ਭੁਗਤਾਨ ਕੀਤਾ ਜਾ ਰਿਹਾ ਹੈ ਅਤੇ ਡਿਸਕੌਮ ਵੱਲ ਉਤਪਾਦਨ ਕਰਨ ਵਾਲੀ ਕੰਪਨੀ ਦਾ ਕੋਈ ਭੁਗਤਾਨ ਬਕਾਇਆ ਨਹੀਂ ਹੈ।

The post ਪੰਜਾਬ ਦੇ ਬਿਜਲੀ ਮੰਤਰੀ ਵੱਲੋਂ ਸੂਬੇ ‘ਚ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਲਈ ਆਰ.ਡੀ.ਐਸ.ਐਸ. ਸਕੀਮ ਤਹਿਤ ਵੱਧ ਤੋਂ ਵੱਧ ਫੰਡ ਅਲਾਟ ਕਰਨ ਦੀ ਮੰਗ appeared first on TheUnmute.com - Punjabi News.

Tags:
  • bbmb
  • bbmb-issue
  • breaking-news
  • harbhajan-singh-eto
  • maximum-funds-under-the-scheme
  • minister-of-power-of-punjab
  • rdss
  • rdss-scheme

ਇੰਦਰਬੀਰ ਸਿੰਘ ਨਿੱਜਰ ਨੇ ਹਾਈਟੇਕ ਫਾਇਰਬ੍ਰਿਗੇਡ ਦੀ ਗੱਡੀ ਨਗਰ ਨਿਗਮ ਅੰਮ੍ਰਿਤਸਰ ਨੂੰ ਕੀਤੀ ਸਪੁਰਦ

Saturday 15 October 2022 02:11 PM UTC+00 | Tags: aap-mla-dr-inderbir-nijhar amritsar breaking-news municipal-corporation municipal-corporation-of-amritsar

ਅੰਮ੍ਰਿਤਸਰ 15 ਅਕਤੂਬਰ 2022: ਅੱਜ ਮੇਅਰ ਕਰਮਜੀਤ ਸਿੰਘ ਵੱਲੋ ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨਾਲ ਮਿਲ ਕੇ ਫਾਇਰ ਬ੍ਰਿਗੇਡ ਦੀ ਇਕ ਅਤਿ ਆਧੁਨਿਕ ਹਾਈਡ੍ਰੋਲਿਕ ਪਲੇਟਫਾਰਮ ਨਾਲ ਸੂਸਜਿੱਤ ਗੱਡੀ ਦਾ ਉਦਘਾਟਨ ਕੀਤਾ ਗਿਆ ਇਹ ਆਧੁਨਿਕ ਹਾਈਡ੍ਰੋਲਿਕ ਪਲੇਟਫਾਰਮ ਵਾਲੀ ਗੱਡੀ ਸਮਾਰਟ ਸਿਟੀ ਪ੍ਰੋਜੈਕਟ ਅਧੀਨ 8.54 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕਰਵਾਈ ਗਈ ਹੈ ਜਿਸ ਦਾ ਅੱਜ ਵਿਧੀਵਤ ਉਦਘਾਟਨ ਕੀਤਾ ਗਿਆ ਅਤੇ ਨਗਰ ਨਿਗਮ ਅੰਮ੍ਰਿਤਸਰ (Municipal Corporation of Amritsar) ਦੇ ਫਾਇਰਬ੍ਰਿਗੇਡ ਨੂੰ ਸਪੁਰਦ ਕੀਤੀ ਗਈ।

ਇਸ ਮੌਕੇ ਤੇ ਮੇਅਰ ਅਤੇ ਸਥਾਨਕ ਸਰਕਾਰਾਂ ਮੰਤਰੀ ਵੱਲੋ ਸਯੁਕਤ ਤੌਰ ਤੇ ਪ੍ਰੈਸ ਨੂੰ ਦੱਸਿਆ ਗਿਆ ਕਿ ਪੰਜਾਬ ਵਿੱਚ ਸ਼ਹਿਰੀ ਕਰਣ ਹੋਣ ਕਾਰਣ ਅਤੇ ਵੱਧ ਰਹੀ ਜਨਸਖਿਆ ਦੇ ਮੱਦੇ ਨਜ਼ਰ ਸ਼ਹਿਰਾਂ ਵਿਚ ਬਹੁ ਮੰਜਿਲਾਂ ਇਮਾਰਤਾਂ ਬਣ ਰਹੀਆਂ ਹਨ। ਅੰਮ੍ਰਿਤਸਰ ਵਿੱਚ ਇਸ ਸਮੇਂ ਬਹੁ-ਗਿਣਤੀ ਵਿੱਚ 10-15 ਮੰਜਿਲਾਂ ਰਿਹਾਇਸੀ ਜਾਂ ਕਮਰਸ਼ਿਅਲ ਬਿਲਡਿਗਾਂ ਹੋਂਦ ਵਿੱਚ ਆ ਗਈਆਂ ਹਨ ਇਸ ਲਈ ਅੱਗਜਨੀ ਦੀਆਂ ਵੱਧ ਰਹੀਂ ਘਟਨਾਵਾਂ ਨੂੰ ਮੁੱਖ ਰਖਦੇ ਹੋਏ ਅਤੇ ਸ਼ਹਿਰ ਵਾਸਿਆ ਦੇ ਜਾਣ ਮਾਲ ਦੀ ਰਖਿਆ ਲਈ ਫਾਇਰਬ੍ਰਿਗੇਡ ਵਿਭਾਗ ਨੂੰ ਅੱਗ ਬੁਝਾਉਣ ਲਈ ਅਤਿ ਆਧੁਨਿਕ ਸਾਜੋ ਸਮਾਨ ਦੀ ਲੋੜ ਹੈਂ।

ਉਨਾਂ ਨੇ ਕਿਹਾ ਕਿ ਸਾਨੂੰ ਮਾਨ ਹੈ ਕਿ ਅੰਮ੍ਰਿਤਸਰ ਪੰਜਾਬ ਰਾਜ ਦਾ ਪਹਿਲਾ ਸ਼ਹਿਰ ਹੈ ਜਿਸ ਲਈ ਇਕ ਅਤਿ ਆਧੁਨਿਕ ਅਤੇ ਮਾਡਰਨ ਤਕਨੀਕ ਦੀ ਹਾਈਡ੍ਰੋਲਿਕ ਪਲੇਟਫਾਰਮ ਨਾਲ ਸੁਸੱਜਿਤ ਫਾਇਰਬ੍ਰਿਗੇਡ ਦੀ ਗੱਡੀ ਤਿਆਰ ਕਰਾਈ ਗਈ ਹੈ ਜੋ ਕਿ ਪੂਰੀ ਤਰਾਂ ਨਾਲ ਕੰਪਿਊਟਰਾਇਜਡ ਹੈ ਅਤੇ ਇਸ ਦਾ ਵਾਟਰ ਮਾੱਨੀਟਰ ਸਿਸਟਮ ਵੀ ਰਿਮੋਟ ਨਾਲ ਲੈਸ ਹੈਂ। ਜਿਸ ਵਿੱਚ ਇਹ ਮਸੀਨ 52 ਮੀ. ਉਚਾਈ ਤੱਕ ਜਾ ਸਕਦੀ ਹੈ ਅਤੇ ਤਕਹੀਬਨ 500 ਕਿਲੋ ਵਜਨ ਤੱਕ ਬਚਾਵ ਦੇ ਕੰਮ ਹੋ ਸਕਦੇ ਹਨ।

ਇਸ ਨਾਲ ਫਾਇਰ ਅਧਿਕਾਰਿਆਂ/ ਕਰਮਚਾਰੀਆਂ ਦੀ ਜਾਣ ਵੀ ਖਤਰੇ ਤੋਂ ਬਾਹਰ ਰਹਿਂਦੀ ਹੈ । ਉਨਾਂ ਨੇ ਕਿਹਾ ਕਿ ਇਹ ਅਧੁਨਿਕ ਫਾਇਰਬ੍ਰਿਗੇਡ ਦੀ ਗੱਡੀ ਅਮ੍ਰਿਤਸਰ ਸਮਾਰਟ ਸਿਟੀ ਪ੍ਰੋਜੈਕਟ ਅਧੀਨ 8.54 ਕਰੋੜ ਰੁ. ਦੀ ਲਾਗਤ ਨਾਲ ਤਿਆਰ ਕੀਤੀ ਗਈ ਹੈ ਅਤੇ ਇਸ ਅਧੀਨ 8 ਸਾਲ ਲਈ ਕੰਪਨੀ ਵੱਲੋਂ ਇਸ ਦਾ ਰੱਖ ਰਖਾਵ ਕੀਤਾ ਜਾਵੇਗਾ ਅਤੇ ਨਾਲ ਸਬਧਤ ਸਟਾਫ ਨੂੰ ਟ੍ਰੇਨਿੰਗ ਮੁਹਾਇਆ ਕਰਵਾਈ ਜਾਵੇਗੀ ।

ਮੇਅਰ ਨੇ ਕਿਹਾ ਕਿ ਅੱਗਜਨੀ ਦੀ ਘਟਨਾਵਾਂ ਦੌਰਾਨ ਸ਼ਹਿਰ ਵਾਸਿਆ ਦੀ ਜਾਣ-ਮਾਲ ਦੀ ਰਖਿਆ ਦੀ ਜਿੰਮੇਵਾਰੀ ਫਾਇਰਬ੍ਰਿਗੇਡ ਦੀ ਹੈ ਜਿਸ ਵਾਸਤੇ ਨਗਰ ਨਿਗਮ ਅੰਮ੍ਰਿਤਸਰ ਫਾਇਰਬ੍ਰਿਗੇਡ ਨੂੰ ਕਰੋੜਾਂ ਰੁ. ਦੀ ਨਵੀ ਗੱਡਿਆ ਅਤੇ ਹੋਰ ਸਾਜੋ ਸਮਾਨ ਲੈ ਕੇ ਦਿੱਤਾ ਗਿਆ ਹੈ ਤਾਂ ਜੋ ਅੱਗਜਨੀ ਦੀ ਘਟਨਾ ਤੇ ਜਲਦ ਤੋ ਜਲਦ ਕਾਬੂ ਪਾਇਆ ਜਾ ਸਕੇ। ਉਨਾਂ ਨੇ ਕਿਹਾ ਕਿ ਸ਼ਹਿਰ ਵਾਸਿਆਂ ਨੂੰ ਹੋਰ ਚੰਗੀਆਂ ਸੇਵਾਵਾਂ ਦੇਣ ਲਈ ਸ਼ਹਿਰ ਵਿੱਚ ਚਾਰ ਨਵੇਂ ਫਾਇਰ ਸਟੇਸ਼ਨ ਜਲਦ ਹੀ ਸਥਾਪਤ ਕੀਤੇ ਜਾਣਗੇ ਜੋ ਕਿ ਫੋਕਲ ਪਵਾਇੰਟ, ਬਟਾਲਾ ਰੋਡ, ਪੁਰਾਣੀ ਚੂੰਗੀ ਦੁਬੁਰਜੀ ਅਤੇ ਰਣਜੀਤ ਐਵੀਨਿਊ, ਵਿਖੇ ਸਥਾਪਤ ਹੋਣਗੇ ।

ਮੇਅਰ ਅਤੇ ਮੰਤਰੀ ਵੱਲੋ ਸ਼ਹਿਰ ਵਾਸਿਆਂ ਨੂੰ ਜਿੱਥੇ ਆਊਣ ਵਾਲੇ ਤਿਉਹਾਰਾ ਲਈ ਵਧਾਈ ਦਿਤੀ ਗਈ ਉਥੇ ਇਨਾਂ ਤਿਊਹਾਰਾਂ ਦੌਰਾਣ ਸ਼ਹਿਰ ਨੂੰ ਸਾਫ ਸੁਥਰਾ ਅਤੇ ਹਰਿਆ ਭਰਿਆ ਰੱਖਣ ਲਈ ਨਗਰ ਨਿਗਮ ਅੰਮ੍ਰਿਤਸਰ ਨੂੰ ਸਹਯੋਗ ਦੇਣ ਲਈ ਅਪੀਲ ਕੀਤੀ।

ਅੱਜ ਦੇ ਇਸ ਪ੍ਰੋਗਰਾਮ ਵਿਚ ਲਿਫਟਮੈਕ ਕੰਪਨੀ ਦੇ ਡਾਇਰੇਕਟਰ ਓਬੇਦਰ ਰਹਮਾਨ,ਟ੍ਰੈਨਰ ਅਮਰੀਕ ਸਿੰਘ, ਫਾਇਰਬ੍ਰਿਗੇਡ ਦੇ ਏ.ਡੀ.ਐਫ.ਓ. ਲਵਪ੍ਰੀਤ ਸਿੰਘ, ਫਾਇਰ ਅਫਸਰ ਦਿਲਬਾਗ ਸਿੰਘ ਅਤੇ ਹੋਰ ਅਧਿਕਾਰੀ ਅਤੇ ਕਰਮਚਾਰੀ ਹਾਜਰ ਸਨ।ਹਰ ਘਰ ਨੂੰ 600 ਯੂਨਿਟ ਬਿਜਲੀ ਮੁਫਤ ਮੁਹੱਈਆ ਕਰਵਾਈ ਜਾ ਰਹੀ ਹੈ। ਸੂਬਾ ਸਰਕਾਰ ਵੱਲੋਂ ਡਿਸਕੌਮ ਨੂੰ ਸਮੇਂ ਸਿਰ ਸਬਸਿਡੀ ਦਾ ਭੁਗਤਾਨ ਕੀਤਾ ਜਾ ਰਿਹਾ ਹੈ ਅਤੇ ਡਿਸਕੌਮ ਵੱਲ ਉਤਪਾਦਨ ਕਰਨ ਵਾਲੀ ਕੰਪਨੀ ਦਾ ਕੋਈ ਭੁਗਤਾਨ ਬਕਾਇਆ ਨਹੀਂ ਹੈ।

The post ਇੰਦਰਬੀਰ ਸਿੰਘ ਨਿੱਜਰ ਨੇ ਹਾਈਟੇਕ ਫਾਇਰਬ੍ਰਿਗੇਡ ਦੀ ਗੱਡੀ ਨਗਰ ਨਿਗਮ ਅੰਮ੍ਰਿਤਸਰ ਨੂੰ ਕੀਤੀ ਸਪੁਰਦ appeared first on TheUnmute.com - Punjabi News.

Tags:
  • aap-mla-dr-inderbir-nijhar
  • amritsar
  • breaking-news
  • municipal-corporation
  • municipal-corporation-of-amritsar

ਜ਼ਮੀਨ ਦੀ ਤਕਸੀਮ ਲਈ ਸ਼ੁਰੂ ਕੀਤੀ ਵੈੱਬਸਾਈਟ ਪੰਜਾਬ ਵਾਸੀਆਂ ਲਈ ਲਾਹੇਵੰਦ ਸਿੱਧ ਹੋਵੇਗੀ: ਬ੍ਰਮ ਸ਼ੰਕਰ ਜਿੰਪਾ

Saturday 15 October 2022 02:17 PM UTC+00 | Tags: aam-aadmi-party assurance-of-bram-shankar-jimpa bram-shankar-jimpa breaking-news chief-minister-bhagwant-mann cm-bhagwant-mann disaster-management-minister-bram-shankar-jimpa land-distribution-website legal-in-charge news punjab-revenue-department revenue-department revenue-minister-bram-shankar-jimpa the-unmute-breaking-news the-unmute-punjab

ਚੰਡੀਗੜ੍ਹ 15 ਅਕਤੂਬਰ 2022: ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਖਾਨਗੀ ਤਕਸੀਮ ਕਰਨ ਦੀ ਪ੍ਰਕਿਰਿਆ ਨੂੰ ਅਸਰਦਾਰ ਅਤੇ ਪ੍ਰਭਾਵੀ ਬਣਾਉਣ ਲਈ ਇਕ ਵੈੱਬਸਾਈਟ ਸ਼ੁਰੂ ਕਰ ਦਿੱਤੀ ਹੈ ਜਿਸ ਰਾਹੀਂ ਕੋਈ ਵੀ ਖੇਵਟਦਾਰ ਆਪਣੀ ਸਾਂਝੀ ਖੇਵਟ ਸਬੰਧੀ ਸਾਰੀਆਂ ਧਿਰਾਂ ਦੀ ਸਹਿਮਤੀ ਨਾਲ ਤਿਆਰ ਤਕਸੀਮ ਦਾ ਦਸਤਾਵੇਜ ਸ਼ਾਮਲ ਕਰਕੇ ਦਰਖਾਸਤ ਵੈੱਬਸਾਈਟ 'ਤੇ ਅੱਪਲੋਡ ਕਰ ਸਕਦਾ ਹੈ। ਇਸ ਵੈੱਬਸਾਈਟ ਦੀ ਸ਼ੁਰੂਆਤ ਬੀਤੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੀ ਗਈ ਹੈ।

ਵੈੱਬਸਾਈਟ ਦੇ ਸ਼ੁਰੂ ਹੋਣ ਤੋਂ ਬਾਅਦ ਤਕਸੀਮ ਦੇ ਫਾਇਦਿਆਂ ਬਾਬਤ ਜਾਣਕਾਰੀ ਦਿੰਦਿਆਂ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਇਸ ਨਾਲ ਨਿਸ਼ਾਨਦੇਹੀ ਕਰਵਾਉਣੀ ਸੁਖਾਲੀ ਹੋਵੇਗੀ। ਜ਼ਮੀਨ ਦੀ ਖਰੀਦ-ਫਰੋਖਤ ਵਿੱਚ ਆਸਾਨੀ ਹੋਵੇਗੀ। ਵੱਖਰੇ ਖਾਤੇ ਹੋਣ ਨਾਲ ਆਪਸੀ ਝਗੜਿਆ ਵਿੱਚ ਕਮੀ ਆਵੇਗੀ। ਫਸਲਾਂ ਦੇ ਖਰਾਬੇ ਦਾ ਮੁਆਵਜ਼ਾ ਲੈਣਾ ਆਸਾਨ ਹੋਵੇਗਾ। ਇਸ ਤੋਂ ਇਲਾਵਾ ਜਮਾਂਬੰਦੀ ਦੀ ਨਕਲ ਸਸਤੀ ਪ੍ਰਾਪਤ ਕੀਤੀ ਜਾ ਸਕੇਗੀ। ਹਿੱਸੇਦਾਰਾਂ ਦੇ ਨਾਮ ਦਰਜ ਰਹਿਣ ਨਾਲ ਅਦਾਲਤਾਂ ਦੇ ਹੁਕਮਾਂ ਤੋਂ ਨਿਜਾਤ ਮਿਲੇਗੀ।

ਮਾਲ ਮੰਤਰੀ ਨੇ ਦੱਸਿਆ ਕਿ ਜ਼ਮੀਨ ਦਾ ਮਾਲਕ ਆਪਣੀ ਖਾਨਗੀ ਤਕਸੀਮ ਸਬੰਧੀ ਅਰਜ਼ੀ ਵੈੱਬਸਾਈਟ https://eservices.punjab.gov.in ਉਪਰ ਦਰਜ ਕਰ ਸਕਦਾ ਹੈ ਅਤੇ ਆਪਣੀ ਅਰਜ਼ੀ ਦੀ ਸਥਿਤੀ ਵੀ ਜਾਣ ਸਕਦਾ ਹੈ। ਦਰਖਾਸਤਕਰਤਾ ਇਸ ਵੈੱਬਸਾਈਟ 'ਤੇ ਆਪਣਾ ਨਾਮ, ਪਿਤਾ/ਪਤੀ ਦਾ ਨਾਮ, ਪਿੰਡ ਦਾ ਨਾਮ, ਸਬ-ਤਹਿਸੀਲ/ਤਹਿਸੀਲ, ਜ਼ਿਲ੍ਹਾ, ਖਾਤਾ ਅਤੇ ਖੇਵਟ ਨੰਬਰ ਦੇ ਵੇਰਵਿਆਂ ਸਮੇਤ ਅਰਜ਼ੀ ਦੇ ਕੇ ਅਪਲਾਈ ਕਰ ਸਕਦੇ ਹਨ। ਬਿਨੈਕਾਰ ਨੂੰ ਜ਼ਮੀਨ ਦੇ ਸਾਰੇ ਹਿੱਸੇਦਾਰਾਂ ਦੁਆਰਾ ਦਸਤਖਤ ਕੀਤਾ ਪ੍ਰਸਤਾਵਿਤ ਵੰਡ ਦਾ ਇਕ ਮੈਮੋਰੰਡਮ ਅਤੇ ਜ਼ਮੀਨ ਦੀ ਵੰਡ ਨੂੰ ਦਰਸਾਉਂਦਾ ਫੀਲਡ ਮੈਪ ਵੀ ਦੇਣਾ ਹੋਵੇਗਾ।

ਇਸ ਤੋਂ ਬਾਅਦ ਸਬੰਧਤ ਸਰਕਲ ਮਾਲ ਅਫ਼ਸਰ ਵੱਲੋਂ ਕਾਰਵਾਈ ਕਰਨ ਉਪਰੰਤ ਇਹ ਆਨਲਾਈਨ ਅਰਜ਼ੀਆਂ ਕਾਨੂੰਨਗੋ ਇੰਚਾਰਜ ਅਤੇ ਫਿਰ ਸਬੰਧਤ ਪਟਵਾਰੀ ਨੂੰ ਭੇਜੀਆਂ ਜਾਣਗੀਆਂ। ਮਾਲ ਰਿਕਾਰਡ ਨਾਲ ਮੈਮੋਰੰਡਮ ਦੇ ਸਾਰੇ ਤੱਥਾਂ ਦੀ ਤਸਦੀਕ ਕਰਨ ਤੋਂ ਬਾਅਦ, ਪਟਵਾਰੀ ਸਬੰਧਤ ਧਿਰਾਂ ਨੂੰ ਕਾਰਵਾਈ ਲਈ ਨਿੱਜੀ ਤੌਰ 'ਤੇ ਹਾਜ਼ਰ ਹੋਣ ਅਤੇ ਇੰਤਕਾਲ ਦਰਜ ਕਰਨ ਲਈ ਬੁਲਾਵੇਗਾ।

ਇੰਤਕਾਲ ਦਰਜ ਕਰਨ ਤੋਂ ਬਾਅਦ ਸਬੰਧਤ ਪਟਵਾਰੀ ਇਸ ਨੂੰ ਤਸਦੀਕ ਲਈ ਕਾਨੂੰਨਗੋ ਕੋਲ ਪੇਸ਼ ਕਰਨਗੇ ਅਤੇ ਫਿਰ ਅੰਤਿਮ ਹੁਕਮਾਂ ਲਈ ਸਬੰਧਤ ਸੀਆਰਓ (ਸਹਾਇਕ ਕੁਲੈਕਟਰ ਗ੍ਰੇਡ-2) ਅੱਗੇ ਪੇਸ਼ ਕਰਨਗੇ।ਇੰਤਕਾਲ ਦੀ ਤਸਦੀਕ ਕਰਨ ਤੋਂ ਬਾਅਦ ਹਰੇਕ ਅਰਜ਼ੀ ਲਈ ਵੈੱਬਸਾਈਟ 'ਤੇ ਸੰਖੇਪ ਆਰਡਰ ਦਰਜ ਕੀਤਾ ਜਾਵੇਗਾ।

ਵੈੱਬਸਾਈਟ ਦੀ ਵਰਤੋਂ ਕਰਨ ਸਬੰਧੀ ਸਾਰੀ ਪ੍ਰਕਿਰੀਆਂ ਵੈੱਬਸਾਈਟ 'ਤੇ ਵੀ ਅੱਪਲੋਡ ਕੀਤੀ ਗਈ ਹੈ। ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਹੈ ਕਿ ਇਸ ਸੇਵਾ ਦਾ ਵੱਧ ਤੋਂ ਵੱਧ ਲੋਕਾਂ ਨੂੰ ਫਾਇਦਾ ਹੋਵੇਗਾ ਅਤੇ ਗੁੰਝਲਦਾਰ ਹੋ ਚੁੱਕੇ ਮਾਲ ਰਿਕਾਰਡ ਨੂੰ ਵੀ ਸਰਲ ਕੀਤਾ ਜਾ ਸਕੇਗਾ।

The post ਜ਼ਮੀਨ ਦੀ ਤਕਸੀਮ ਲਈ ਸ਼ੁਰੂ ਕੀਤੀ ਵੈੱਬਸਾਈਟ ਪੰਜਾਬ ਵਾਸੀਆਂ ਲਈ ਲਾਹੇਵੰਦ ਸਿੱਧ ਹੋਵੇਗੀ: ਬ੍ਰਮ ਸ਼ੰਕਰ ਜਿੰਪਾ appeared first on TheUnmute.com - Punjabi News.

Tags:
  • aam-aadmi-party
  • assurance-of-bram-shankar-jimpa
  • bram-shankar-jimpa
  • breaking-news
  • chief-minister-bhagwant-mann
  • cm-bhagwant-mann
  • disaster-management-minister-bram-shankar-jimpa
  • land-distribution-website
  • legal-in-charge
  • news
  • punjab-revenue-department
  • revenue-department
  • revenue-minister-bram-shankar-jimpa
  • the-unmute-breaking-news
  • the-unmute-punjab

ਅਮੁਲ, ਵੇਰਕਾ ਤੋਂ ਬਾਅਦ ਹੁਣ ਮਦਰ ਡੇਅਰੀ ਨੇ ਵੀ ਦੁੱਧ ਦੀਆਂ ਕੀਮਤਾਂ 'ਚ ਕੀਤਾ ਵਾਧਾ

Saturday 15 October 2022 02:26 PM UTC+00 | Tags: amul-and-mother-dairy breaking-news diwali-fe mother-dairy new-milk-price new-price-mother-dairy-milk new-price-of-amul-milk

ਚੰਡੀਗੜ੍ਹ 15 ਅਕਤੂਬਰ 2022: ਦੀਵਾਲੀ ਤੋਂ ਪਹਿਲਾਂ ਅਮੁਲ, ਵੇਰਕਾ ਤੋਂ ਬਾਅਦ ਹੁਣ ਮਦਰ ਡੇਅਰੀ (Mother Dairy) ਨੇ ਵੀ ਦੁੱਧ ਦੀਆਂ ਕੀਮਤਾਂ ਵਧਾ ਦਿੱਤੀਆਂ ਹਨ। ਪ੍ਰਾਪਤ ਜਾਣਕਾਰੀ ਮੁਤਾਬਕ ਮਦਰ ਡੇਅਰੀ ਨੇ ਫੁੱਲ ਕਰੀਮ ਦੁੱਧ ਅਤੇ ਗਾਂ ਦੇ ਦੁੱਧ ਦੀਆਂ ਕੀਮਤਾਂ ਵਿੱਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ।

ਮਦਰ ਡੇਅਰੀ ਦੇ ਬੁਲਾਰੇ ਨੇ ਕਿਹਾ ਕਿ ਅਸੀਂ ਸਿਰਫ ਫੁੱਲ ਕਰੀਮ ਅਤੇ ਗਾਂ ਦੇ ਦੁੱਧ ਦੇ ਵੇਰੀਐਂਟਸ ਦੀਆਂ ਕੀਮਤਾਂ ਵਿੱਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਕਰ ਰਹੇ ਹਾਂ। ਉਨ੍ਹਾਂ ਦੱਸਿਆ ਕਿ ਇਨ੍ਹਾਂ ਫੁੱਲ ਕਰੀਮ ਅਤੇ ਗਾਂ ਦੇ ਦੁੱਧ ਦੀਆਂ ਕੀਮਤਾਂ 16 ਅਕਤੂਬਰ 2022 ਤੋਂ ਲਾਗੂ ਹੋਣਗੀਆਂ। ਮਦਰ ਡੇਅਰੀ ਦੇ ਫੁੱਲ ਕਰੀਮ ਦੁੱਧ ਦੀ ਕੀਮਤ 61 ਰੁਪਏ ਤੋਂ ਵਧ ਕੇ 63 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਜਦੋਂ ਕਿ ਗਾਂ ਦੇ ਦੁੱਧ ਦੀ ਕੀਮਤ 53 ਰੁਪਏ ਤੋਂ ਵਧ ਕੇ 55 ਰੁਪਏ ਪ੍ਰਤੀ ਲੀਟਰ ਹੋ ਗਈ ਹੈ।

The post ਅਮੁਲ, ਵੇਰਕਾ ਤੋਂ ਬਾਅਦ ਹੁਣ ਮਦਰ ਡੇਅਰੀ ਨੇ ਵੀ ਦੁੱਧ ਦੀਆਂ ਕੀਮਤਾਂ ‘ਚ ਕੀਤਾ ਵਾਧਾ appeared first on TheUnmute.com - Punjabi News.

Tags:
  • amul-and-mother-dairy
  • breaking-news
  • diwali-fe
  • mother-dairy
  • new-milk-price
  • new-price-mother-dairy-milk
  • new-price-of-amul-milk

ਕੁਲਦੀਪ ਸਿੰਘ ਧਾਲੀਵਾਲ ਨੇ ਲਗਾਇਆ ਆਨ ਲਾਈਨ ਜਨਤਾ ਦਰਬਾਰ, 35 ਸ਼ਿਕਾਇਤਾਂ ਦਾ ਮੌਕੇ ਉੱਤੇ ਕੀਤਾ ਨਿਪਟਾਰਾ

Saturday 15 October 2022 02:31 PM UTC+00 | Tags: breaking-news complaints janata-durbar kuldeep-singh-dhaliwal nris-minister-kuldeep-singh-dhaliwal punjab punjab-government punjab-latest-news the-unmute-breaking-news the-unmute-punjabi-news whatsapp-complaints-number

ਚੰਡੀਗੜ੍ਹ 15 ਅਕਤੂਬਰ 2022: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਬਿਹਤਰ, ਪਾਰਦਰਸ਼ੀ ਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦੇਣ ਦੀ ਵਚਨਬੱਧਤਾ ਤਹਿਤ ਅੱਜ ਨਿਵੇਕਲੀ ਪਹਿਲਕਦਮੀ ਕਰਦਿਆਂ ਪੇਂਡੂ ਵਿਕਾਸ ਤੇ ਪੰਚਾਇਤਾਂ, ਖੇਤੀਬਾੜੀ ਤੇ ਐਨ.ਆਰ.ਆਈਜ਼ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਨੇ ਫੇਸਬੁੱਕ ਪੇਜ਼ ਉਤੇ ਆਨਲਾਈਨ ਜਨਤਾ ਦਰਬਾਰ ਲਾਇਆ।ਇਸ ਜਨਤਾ ਦਰਬਾਰ ਮੌਕੇ ਉਨ੍ਹਾਂ ਸੈਂਕੜੇ ਸ਼ਿਕਾਇਤਾਂ ਸੁਣੀਆਂ ਜਿਨ੍ਹਾਂ ਵਿੱਚੋਂ 35 ਸ਼ਿਕਾਇਤਾਂ ਦਾ ਮੌਕੇ ਉੱਤੇ ਨਿਪਟਾਰਾ ਕੀਤਾ।

ਸ. ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੋਕਾਂ ਵਿੱਚ ਰਹਿ ਕੇ ਉਨ੍ਹਾਂ ਦੀ ਸਮੱਸਿਆਵਾਂ ਸੁਣਨ ਅਤੇ ਹੱਲ ਕਰਨ ਦੀਆਂ ਦਿੱਤੀਆਂ ਨਿਰਦੇਸ਼ਾਂ ਤਹਿਤ ਅੱਜ ਉਨ੍ਹਾਂ ਫੇਸਬੁੱਕ ਪੇਜ਼ ਉੱਤੇ ਆਨ ਲਾਈਨ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ।ਇਸ ਦੌਰਾਨ ਲੋਕਾਂ ਵੱਲੋਂ ਫੇਸਬੁੱਕ ਉੱਤੇ ਕੁਮੈਂਟ/ਪੋਸਟ ਰਾਹੀ ਕੀਤੀਆਂ ਗਈਆਂ ਸ਼ਿਕਾਇਤਾਂ ਉੱਤੇ ਸ. ਧਾਲੀਵਾਲ ਨੇ ਮੌਕੇ ਉੱਤੇ ਹੀ ਸਬੰਧਤ ਅਧਿਕਾਰੀਆਂ ਨੂੰ ਲਾਈਵ ਫ਼ੋਨ ਕਰਕੇ ਹੱਲ ਲਈ ਨਿਰਦੇਸ਼ ਦਿੱਤੇ। ਇਸ ਤਰ੍ਹਾਂ 35 ਸ਼ਿਕਾਇਤਾਂ ਦਾ ਹੱਲ ਕੀਤਾ ਗਿਆ।

ਸ. ਧਾਲੀਵਾਲ ਨੇ ਕਿਹਾ ਕਿ 'ਲੋਕਾਂ ਦੀ ਸਰਕਾਰ, ਲੋਕਾਂ ਦੇ ਦੁਆਰ' ਨਾਅਰੇ ਤਹਿਤ ਹਰ ਵੇਲੇ ਉਨ੍ਹਾਂ ਨੂੰ ਦਰਪੇਸ਼ ਸਮੱਸਿਆਵਾਂ ਹੱਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਜਿੱਥੇ ਉਹ ਲੋਕਾਂ ਨੂੰ ਨਿੱਜੀ ਤੌਰ ਉੱਤੇ ਮਿਲ ਕੇ ਵੀ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਦੇ ਹਨ ਉੱਥੇ ਇਸ ਨਿਵੇਕਲੀ ਪਹਿਲਕਦਮੀ ਤਹਿਤ ਹਫਤੇ ਵਿੱਚ ਇਕ ਦਿਨ ਦੂਰ-ਦੁਰਾਡੇ ਦੇ ਲੋਕਾਂ ਦੀਆਂ ਪੇਂਡੂ ਵਿਕਾਸ ਤੇ ਪੰਚਾਇਤਾਂ, ਖੇਤੀਬਾੜੀ ਤੇ ਐਨ.ਆਰ.ਆਈਜ਼ ਵਿਭਾਗ ਨਾਲ ਸੰਬੰਧਤ ਸ਼ਿਕਾਇਤਾਂ ਆਨਲਾਈਨ ਸੁਣਿਆ ਕਰਨਗੇ।

ਇਸ ਨਾਲ ਜਿਹੜੇ ਲੋਕ ਨਿੱਜੀ ਤੌਰ ਉਤੇ ਮਿਲਣ ਨਹੀਂ ਆ ਸਕਦੇ, ਖ਼ਾਸ ਕਰਕੇ ਪਰਵਾਸੀ ਪੰਜਾਬੀਆਂ ਨੂੰ ਵੱਡੀ ਮੱਦਦ ਮਿਲੇਗੀ। ਲੋਕਾਂ ਨੇ ਮੁੱਖ ਮੰਤਰੀ ਦਾ ਇਸ ਵਿਸ਼ੇਸ਼ ਪਹਿਲਕਦਮੀ ਲਈ ਧੰਨਵਾਦ ਕੀਤਾ ਅਤੇ ਮੰਤਰੀ ਨੂੰ ਕਿਹਾ ਕਿ ਇਹ ਲੋਕਾਂ ਨਾਲ ਸਿੱਧੇ ਤੌਰ ਉੱਤੇ ਜੁੜਨ ਵਾਲਾ ਪ੍ਰੋਗਰਾਮ ਇਸੇ ਤਰ੍ਹਾਂ ਜਾਰੀ ਰੱਖਿਆ ਜਾਵੇ।

The post ਕੁਲਦੀਪ ਸਿੰਘ ਧਾਲੀਵਾਲ ਨੇ ਲਗਾਇਆ ਆਨ ਲਾਈਨ ਜਨਤਾ ਦਰਬਾਰ, 35 ਸ਼ਿਕਾਇਤਾਂ ਦਾ ਮੌਕੇ ਉੱਤੇ ਕੀਤਾ ਨਿਪਟਾਰਾ appeared first on TheUnmute.com - Punjabi News.

Tags:
  • breaking-news
  • complaints
  • janata-durbar
  • kuldeep-singh-dhaliwal
  • nris-minister-kuldeep-singh-dhaliwal
  • punjab
  • punjab-government
  • punjab-latest-news
  • the-unmute-breaking-news
  • the-unmute-punjabi-news
  • whatsapp-complaints-number

ਕਾਂਗਰਸ ਤੇ ਅਕਾਲੀ ਦਲ ਦੇ ਕਈ ਆਗੂ ਭਾਜਪਾ 'ਚ ਹੋਏ ਸ਼ਾਮਲ, ਅਸ਼ਵਨੀ ਸ਼ਰਮਾ ਨੇ ਕੀਤਾ ਸਵਾਗਤ

Saturday 15 October 2022 02:39 PM UTC+00 | Tags: aam-aadmi-party ashwini-sharma bharatiya-janata-party breaking-news news punjab-bjp punjab-congress punjab-politics shiromani-akali-dal shiromani-akali-dal-amritsar the-unmute the-unmute-breaking-news

ਚੰਡੀਗੜ੍ਹ 15 ਅਕਤੂਬਰ 2022: ਭਾਰਤੀ ਜਨਤਾ ਪਾਰਟੀ (Bharatiya Janata Party) ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਅੱਜ ਭਾਜਪਾ ਹੈੱਡਕੁਆਰਟਰ ਚੰਡੀਗੜ੍ਹ ਵਿਖੇ ਉਲੀਕੀ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਨੂੰ ਛੇ ਮਹੀਨੇ ਤੋਂ ਵੱਧ ਦਾ ਸਮਾਂ ਹੋ ਗਿਆ ਹੈ, ਪਰ ਸਰਕਾਰ ਵੱਲੋਂ ਜਨਤਾ ਨਾਲ ਕੀਤਾ ਗਿਆ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ। ਪੰਜਾਬ ਵਿੱਚ ਕਾਨੂੰਨ-ਵਿਵਸਥਾ ਨਾਂ ਦੀ ਕੋਈ ਚੀਜ਼ ਨਹੀਂ ਹੈ।

ਸੂਬੇ ਵਿੱਚ ਦੇਸ਼-ਵਿਰੋਧੀ ਤਾਕਤਾਂ ਸਿਰ ਚੁੱਕ ਰਹੀਆਂ ਹਨ। ਆਮ ਆਦਮੀ ਪਾਰਟੀ ਨੇ ਪੰਜਾਬ ਦਾ ਮਾਹੌਲ ਅਜਿਹਾ ਬਣਾ ਦਿੱਤਾ ਹੈ ਕਿ ਸੂਬੇ ਦਾ ਹਰ ਵਿਅਕਤੀ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਅਤੇ ਸੂਬੇ ਦੇ ਲੋਕਾਂ ਨੂੰ ਰੱਬ ਦੇ ਭਰੋਸੇ ਛੱਡ ਕੇ ਦੂਜੇ ਰਾਜਾਂ ਵਿੱਚ ਚੋਣ-ਪ੍ਰਚਾਰ ਕਰਨ ਵਿੱਚ ਮਸਤ ਹਨ।

ਅਸ਼ਵਨੀ ਸ਼ਰਮਾ ਨੇ ਪੰਜਾਬ ‘ਚ ਨਸ਼ਿਆਂ ਕਾਰਨ ਰੋਜ਼ਾਨਾ ਹੋ ਰਹੀਆਂ ਮੌਤਾਂ ‘ਤੇ ਭਗਵੰਤ ਮਾਨ ਸਰਕਾਰ ਦੀ ਕਾਰਜਸ਼ੈਲੀ ‘ਤੇ ਸਵਾਲ ਚੁੱਕਦੇ ਹੋਏ ਕਿਹਾ ਕਿ ਅੱਜ ਪੰਜਾਬ ਦੇ ਘਰ-ਘਰ ਰਾਸ਼ਨ ਤਾਂ ਨਹੀਂ ਪੁੱਜਦਾ, ਪਰ ਨਸ਼ੇ ਦੀ ਹੋਮ ਡਿਲੀਵਰੀ ਘਰ-ਘਰ ਹੋ ਰਹੀ ਹੈ। ਪੰਜਾਬ ਵਿੱਚ ਅੱਜ ਨੌਜਵਾਨ ਹੀ ਨਹੀਂ ਸਗੋਂ ਮੁਟਿਆਰਾਂ ਵੀ ਨਸ਼ੇ 'ਚ ਡਿਗਦੀਆਂ-ਢਹਿੰਦੀਆਂ ਸ਼ਰੇਆਮ ਸੜਕਾਂ 'ਤੇ ਨਜ਼ਰ ਆਉਣ ਲੱਗ ਪਈਆਂ ਹਨ, ਜੋ ਕਿ ਬਹੁਤ ਹੀ ਮੰਦਭਾਗੀ ਗੱਲ ਹੈ।

ਪੰਜਾਬ ਵਿੱਚ ਨਸ਼ਿਆਂ ਦੀਆਂ ਘਟਨਾਵਾਂ ਦਿਨੋਂ-ਦਿਨ ਵੱਧ ਰਹੀਆਂ ਹਨ। ਇਸਦਾ ਸਪਸ਼ਟ ਮਤਲਬ ਇਹ ਹੈ ਕਿ ਭਗਵੰਤ ਮਾਨ ਅਤੇ ਕੇਜਰੀਵਾਲ ਦੋਵੇਂ ਪੰਜਾਬ ਵਿੱਚ ਨਸ਼ੇ ਨੂੰ ਰੋਕਣ ਵਿੱਚ ਅਸਫਲ ਸਾਬਤ ਹੋਏ ਹਨ। ਪੰਜਾਬ ਵਿੱਚੋਂ ਕੁਝ ਹੀ ਦਿਨਾਂ ਵਿੱਚ ਨਸ਼ਿਆਂ ਦੇ ਖਾਤਮੇ ਦੇ ਵੱਡੇ-ਵੱਡੇ ਦਾਅਵੇ ਕਰਨ ਵਾਲੇ ਭਗਵੰਤ ਮਾਨ ਅਤੇ ਕੇਜਰੀਵਾਲ ਹੁਣ ਇਸ ਮੁੱਦੇ 'ਤੇ ਗੱਲ ਕਰਨ ਤੋਂ ਵੀ ਕੰਨੀ ਕਤਰਾਉਂਦੇ ਹਨ।

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੂੰ ਐਸਵਾਈਐਲ ਮੁੱਦੇ ‘ਤੇ ਆਪਣੀ ਪਾਰਟੀ ਦਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਐਸਵਾਈਐਲ ਮੁੱਦੇ ‘ਤੇ ਪੰਜਾਬ ਭਾਜਪਾ ਦਾ ਸਟੈਂਡ ਬਿਲਕੁਲ ਸਪੱਸ਼ਟ ਹੈ, ਅਸੀਂ ਪੰਜਾਬ ਦੇ ਪਾਣੀ ਦੀ ਇੱਕ ਬੂੰਦ ਵੀ ਬਾਹਰ ਨਹੀਂ ਜਾਣ ਦੇਵਾਂਗੇ।

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਭਗਵੰਤ ਮਾਨ ਸਿਰਫ਼ ਨੌਕਰੀਆਂ ਦੇ ਐਲਾਨ ਕਰ ਰਹੇ ਹਨ, ਪਰ ਪੰਜਾਬ ਦੇ ਬੇਰੁਜ਼ਗਾਰਾਂ ਨੂੰ ਨੌਕਰੀਆਂ ਨਹੀਂ ਮਿਲ ਰਹੀਆਂ, ਸਰਕਾਰੀ ਮੁਲਾਜ਼ਮਾਂ ਨੂੰ ਤਨਖਾਹ ਨਹੀਂ ਮਿਲ ਰਹੀ। ਭਗਵੰਤ ਮਾਨ ਦੇ ਪਿਛਲੇ 6 ਮਹੀਨਿਆਂ ਦੇ ਕਾਰਜਕਾਲ ਦੌਰਾਨ ਸੂਬੇ ‘ਚ ਕੋਈ ਕੰਮ ਨਹੀਂ ਹੋ ਰਿਹਾ, ਸਿਰਫ ਪ੍ਰਦਰਸ਼ਨ ਹੀ ਹੋ ਰਹੇ ਹਨ। ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੀਆਂ ਜਥੇਬੰਦੀਆਂ ਦੀ ਆਵਾਜ਼ ਨੂੰ ਦਬਾਉਣ ਲਈ ਪੰਜਾਬ ਸਰਕਾਰ ਵੱਲੋਂ ਉਨ੍ਹਾਂ ‘ਤੇ ਲਾਠੀਚਾਰਜ ਕੀਤਾ ਜਾ ਰਿਹਾ ਹੈ।

ਡਾ: ਸੁਭਾਸ਼ ਸ਼ਰਮਾ (ਸੂਬਾ ਜਨਰਲ ਸਕੱਤਰ) ਇਸ ਸਬੰਧੀ ਜਾਣਕਾਰੀ ਦਿੰਦਿਆਂ ਨੇ ਕਿਹਾ ਕਿ ਭਾਜਪਾ ਲੁਧਿਆਣਾ ਜ਼ਿਲ੍ਹਾ ਪ੍ਰਧਾਨ ਪੁਸ਼ਪਿੰਦਰ ਸਿੰਘਲ ਦੀ ਅਗਵਾਈ ਹੇਠ ਅੱਜ ਭਾਜਪਾ ਪਰਿਵਾਰ ਵਿੱਚ ਲੁਧਿਆਣਾ ਤੋਂ ਕੌਂਸਲਰ ਪ੍ਰਭਜੋਤ ਕੌਰ, ਬੀ.ਸੀ. ਕਮਿਸ਼ਨ ਪੰਜਾਬ ਦੇ ਸਾਬਕਾ ਪ੍ਰਧਾਨ ਨਿਰਮਲ ਸਿੰਘ, ਸੇਵਾਮੁਕਤ ਐਸ.ਪੀ. ਪੰਜਾਬ ਪੁਲਿਸ ਦੇ ਸਤੀਸ਼ ਮਲਹੋਤਰਾ, ਸ਼੍ਰੋਮਣੀ ਅਕਾਲੀ ਦਲ ਦੇ ਪੀਏਸੀ ਮੈਂਬਰ ਬਲਜਿੰਦਰ ਸਿੰਘ ਪਨੇਸਰ, ਸ਼੍ਰੋਮਣੀ ਅਕਾਲੀ ਦਲ ਦੇ ਗੈਰ-ਨਿਵਾਸੀ ਵਿੰਗ ਦੇ ਪ੍ਰਧਾਨ ਰਾਜੇਸ਼ ਮਿਸ਼ਰਾ, ਲੁਧਿਆਣਾ ਦੇ ਸਾਬਕਾ ਕੌਂਸਲਰ ਰਾਧਾ ਕ੍ਰਿਸ਼ਨ, ਐਂਟੀ ਨਾਰਕੋਟਿਕ ਸੈੱਲ ਸਮਾਣਾ ਦੇ ਚੇਅਰਮੈਨ ਗੁਰਸੇਵਕ ਸਿੰਘ ਦਿਓਲ, ਲੁਧਿਆਣਾ ਦੇ ਸਾਬਕਾ ਕੌਂਸਲਰ ਸੁਮਿਤ ਮਲਹੋਤਰਾ, ਯੂਥ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਵਿਸ਼ਾਲ ਤਿਆਗੀ, ਸਾਬਕਾ ਪੁਲਿਸ ਇੰਸਪੈਕਟਰ ਹਰਜਿੰਦਰ ਸਿੰਘ ਰੀਟਾ, ਲੁਧਿਆਣਾ ਤੋਂ ਇੰਜੀਨੀਅਰ ਤੇ ਸਮਾਜ ਸੇਵੀ ਹਰਕੰਵਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਭਾਜਪਾ ਪਰਿਵਾਰ ‘ਚ ਸ਼ਾਮਿਲ ਹੋਏ ਹਨ |

ਅਸ਼ਵਨੀ ਸ਼ਰਮਾ ਅਤੇ ਡਾ: ਸੁਭਾਸ਼ ਸ਼ਰਮਾ ਨੇ ਭਾਜਪਾ ਪਰਿਵਾਰ ਵਿੱਚ ਸ਼ਾਮਲ ਹੋਏ ਸਾਰੇ ਨਵੇਂ ਮੈਂਬਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਸਾਰੇ ਨਵੇਂ ਮੈਂਬਰਾਂ ਨੂੰ ਪਾਰਟੀ ਵਿੱਚ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਉਹ ਸਾਰੇ ਜ਼ਮੀਨੀ ਵਰਕਰ ਅਤੇ ਲੋਕਾਂ ਦੇ ਵਿੱਚ ਰਹਿਣ ਵਾਲੇ ਲੋਕ ਹਨ ਅਤੇ ਉਹ ਭਾਜਪਾ ਦੀ ਵਿਚਾਰਧਾਰਾ ਅਤੇ ਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਆਪਣੇ-ਆਪਣੇ ਖੇਤਰਾਂ ਵਿੱਚ ਘਰ-ਘਰ ਲੈ ਕੇ ਭਾਜਪਾ ਨੂੰ ਹੋਰ ਮਜ਼ਬੂਤ ਕਰਨਗੇ। ਇਸ ਮੌਕੇ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ, ਸੂਬਾ ਖਜ਼ਾਨਚੀ ਗੁਰਦੇਵ ਸ਼ਰਮਾ ਦੇਬੀ, ਪਰਮਿੰਦਰ ਸਿੰਘ ਬਰਾੜ, ਗੁਰਪ੍ਰੀਤ ਕਾਂਗੜ, ਜਨਾਰਦਨ ਸ਼ਰਮਾ ਆਦਿ ਹਾਜ਼ਰ ਸਨ।

The post ਕਾਂਗਰਸ ਤੇ ਅਕਾਲੀ ਦਲ ਦੇ ਕਈ ਆਗੂ ਭਾਜਪਾ ‘ਚ ਹੋਏ ਸ਼ਾਮਲ, ਅਸ਼ਵਨੀ ਸ਼ਰਮਾ ਨੇ ਕੀਤਾ ਸਵਾਗਤ appeared first on TheUnmute.com - Punjabi News.

Tags:
  • aam-aadmi-party
  • ashwini-sharma
  • bharatiya-janata-party
  • breaking-news
  • news
  • punjab-bjp
  • punjab-congress
  • punjab-politics
  • shiromani-akali-dal
  • shiromani-akali-dal-amritsar
  • the-unmute
  • the-unmute-breaking-news

ਕਪਤਾਨ ਹਰਮਨਪ੍ਰੀਤ ਕੌਰ ਮਹਿਲਾ ਟੀ-20 'ਚ ਸਭ ਤੋਂ ਵੱਧ ਮੈਚ ਖੇਡਣ ਵਾਲੀ ਖਿਡਾਰਨ ਬਣੀ

Saturday 15 October 2022 02:48 PM UTC+00 | Tags: 20 bcci breaking-news cricket cricket-news harmanpreet-kaur icc icc-t-20 indian-womens-team india-women-s-cricket-team ind-w-vs-sl-w-t20 ind-w-vs-sri-w news sports-latest-news sports-news sri-lanka sri-lankan-team sri-lanka-women sri-lanka-womens-cricket-team t20-asia-cup t20-womens-asia-cup t20-womens-asia-cup-final the-indian-womens-team the-unmute-breaking-news the-unmute-latest-update the-unmute-news womens-asia-cup-2022 womens-cricket-team

ਚੰਡੀਗੜ੍ਹ 15 ਅਕਤੂਬਰ 2022: ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਏਸ਼ੀਆ ਕੱਪ ਟੀ-20 ਟੂਰਨਾਮੈਂਟ ਦੇ ਫਾਈਨਲ ‘ਚ ਸ਼੍ਰੀਲੰਕਾ ਨੂੰ ਹਰਾ ਦਿੱਤਾ। ਉਸ ਨੇ ਸ਼ਨੀਵਾਰ (15 ਅਕਤੂਬਰ) ਨੂੰ ਖੇਡਿਆ ਗਿਆ ਮੈਚ ਅੱਠ ਵਿਕਟਾਂ ਨਾਲ ਜਿੱਤ ਲਿਆ। ਭਾਰਤ ਦੀ ਤਜ਼ਰਬੇਕਾਰ ਖਿਡਾਰਨ ਹਰਮਨਪ੍ਰੀਤ ਕੌਰ (Harmanpreet Kaur) ਆਪਣੀ ਕਪਤਾਨੀ ਵਿੱਚ ਤੀਜੀ ਵਾਰ ਏਸ਼ੀਆ ਕੱਪ ਜਿੱਤਣ ਵਿੱਚ ਸਫਲ ਰਹੀ। ਹਰਮਨਪ੍ਰੀਤ ਨੇ ਇਸ ਮੈਚ ‘ਚ ਵੱਡੇ ਰਿਕਾਰਡ ਵੀ ਬਣਾਏ।

ਇਹ ਹਰਮਨਪ੍ਰੀਤ ਕੌਰ ਦਾ ਇਹ 137ਵਾਂ ਟੀ-20 ਮੈਚ ਸੀ। ਉਹ ਮਹਿਲਾ ਟੀ-20 ਵਿੱਚ ਸਭ ਤੋਂ ਵੱਧ ਮੈਚ ਖੇਡਣ ਵਾਲੀ ਖਿਡਾਰਨ ਬਣ ਗਈ ਹੈ। ਉਸ ਨੇ ਨਿਊਜ਼ੀਲੈਂਡ ਦੀ ਸੂਜ਼ੀ ਬੇਟਸ ਨੂੰ ਪਿੱਛੇ ਛੱਡ ਦਿੱਤਾ। ਸੂਜ਼ੀ ਨੇ 136 ਮੈਚ ਖੇਡੇ ਹਨ। ਉਸ ਤੋਂ ਬਾਅਦ ਇੰਗਲੈਂਡ ਦੀ ਡੇਨੀਅਲ ਯਾਟ ਤੀਜੇ ਸਥਾਨ ‘ਤੇ ਹੈ। ਯਾਚ ਨੇ 135 ਮੈਚ ਖੇਡੇ ਹਨ। ਆਸਟਰੇਲੀਆ ਦੀ ਐਲਿਸਾ ਹੀਲੀ (132 ਮੈਚ) ਚੌਥੇ ਸਥਾਨ ‘ਤੇ ਅਤੇ 127 ਮੈਚਾਂ ਨਾਲ ਵੈਸਟਇੰਡੀਜ਼ ਦੀ ਡਿਆਂਡਰਾ ਡੌਟਿਨ ਪੰਜਵੇਂ ਸਥਾਨ ‘ਤੇ ਹੈ।

The post ਕਪਤਾਨ ਹਰਮਨਪ੍ਰੀਤ ਕੌਰ ਮਹਿਲਾ ਟੀ-20 ‘ਚ ਸਭ ਤੋਂ ਵੱਧ ਮੈਚ ਖੇਡਣ ਵਾਲੀ ਖਿਡਾਰਨ ਬਣੀ appeared first on TheUnmute.com - Punjabi News.

Tags:
  • 20
  • bcci
  • breaking-news
  • cricket
  • cricket-news
  • harmanpreet-kaur
  • icc
  • icc-t-20
  • indian-womens-team
  • india-women-s-cricket-team
  • ind-w-vs-sl-w-t20
  • ind-w-vs-sri-w
  • news
  • sports-latest-news
  • sports-news
  • sri-lanka
  • sri-lankan-team
  • sri-lanka-women
  • sri-lanka-womens-cricket-team
  • t20-asia-cup
  • t20-womens-asia-cup
  • t20-womens-asia-cup-final
  • the-indian-womens-team
  • the-unmute-breaking-news
  • the-unmute-latest-update
  • the-unmute-news
  • womens-asia-cup-2022
  • womens-cricket-team

ਦੀਵਾਲੀ ਮੌਕੇ ਪਟਾਕਿਆਂ ਦੀ ਵਿਕਰੀ ਲਈ ਇੱਕ ਆਰਜ਼ੀ ਲਾਇਸੈਂਸ ਜਾਰੀ ਕਰਨ ਲਈ ਦਰਖਾਸਤਾਂ ਦੇਣ ਦੀ ਮਿਤੀ 17 ਅਕਤੂਬਰ ਤੱਕ ਵਧਾਈ: ਏ.ਡੀ.ਸੀ.

Saturday 15 October 2022 03:16 PM UTC+00 | Tags: aam-aadmi-party adc-gurpreet-singh-thind additional-deputy-commissioner additional-deputy-commissioner-patiala breaking-news diwali firecrackers-license firecrackers-license-patiala gurpreet-singh-thind news patiala punjab-government the-unmute-breaking-news the-unmute-punjabi-news

ਪਟਿਆਲਾ 15 ਅਕਤੂਬਰ 2022: ਦਫ਼ਤਰ, ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਵੱਲੋਂ ਉਦਯੋਗ ਅਤੇ ਕਾਮਰਸ ਵਿਭਾਗ, ਪੰਜਾਬ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਦੀਵਾਲੀ ਅਤੇ ਗੁਰਪੁਰਬ ਦੇ ਮੌਕੇ ਪਟਾਕਿਆਂ ਦੀ ਵਿਕਰੀ ਲਈ ਇੱਕ ਆਰਜ਼ੀ ਲਾਇਸੈਂਸ ਜਾਰੀ ਕਰਨ ਲਈ ਦਰਖਾਸਤਾਂ ਦੇਣ ਦੀ ਆਖਰੀ ਮਿਤੀ 17 ਅਕਤੂਬਰ 2022 ਤੱਕ ਵਧਾ ਦਿੱਤੀ ਹੈ।

ਇਹ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਪ੍ਰੀਤ ਸਿੰਘ ਥਿੰਦ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਇਹ ਮਿਤੀ 14 ਅਕਤੂਬਰ ਤੱਕ ਰੱਖੀ ਗਈ ਸੀ ਪਰੰਤੂ ਜਨਤਕ ਹਿਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਹੁਣ ਇਹ ਤਰੀਕ 17 ਅਕਤੂਬਰ ਕਰ ਦਿੱਤੀ ਗਈ ਹੈ ਅਤੇ ਕੋਈ ਵੀ ਚਾਹਵਾਨ ਵਿਅਕਤੀ ਆਪਣੀ ਦਰਖਾਸਤ ਜ਼ਿਲ੍ਹੇ ਦੇ ਸੇਵਾ ਕੇਂਦਰ ਵਿੱਚ ਬਾਅਦ ਦੁਪਹਿਰ 3 ਵਜੇ ਤੱਕ ਪੇਸ਼ ਕਰ ਸਕਦਾ ਹੈ।

ਏ.ਡੀ.ਸੀ. (ਜ) ਨੇ ਅੱਗੇ ਦੱਸਿਆ ਕਿ ਲਾਇਸੈਂਸ ਜਾਰੀ ਕਰਨ ਸਬੰਧਤੀ ਡਰਾਅ 18 ਅਕਤੂਬਰ 2022 ਨੂੰ ਸਵੇਰੇ 11 ਵਜੇ ਕਮਰਾ ਨੰਬਰ 109, ਦਫ਼ਤਰ ਡਿਪਟੀ ਕਮਿਸ਼ਨਰ, ਪਟਿਆਲਾ ਵਿਖੇ ਕੱਢਿਆ ਜਾਵੇਗਾ। ਮਿਤੀ 17 ਅਕਤੂਬਰ 2022 ਨੂੰ ਬਾਅਦ ਦੁਪਹਿਰ 3 ਵਜੇ ਤੋਂ ਬਾਅਦ ਪ੍ਰਾਪਤ ਹੋਈ ਕਿਸੇ ਵੀ ਦਰਖਾਤ ਉਪਰ ਕੋਈ ਵਿਚਾਰ ਨਹੀਂ ਕੀਤਾ ਜਾਵੇਗਾ।

The post ਦੀਵਾਲੀ ਮੌਕੇ ਪਟਾਕਿਆਂ ਦੀ ਵਿਕਰੀ ਲਈ ਇੱਕ ਆਰਜ਼ੀ ਲਾਇਸੈਂਸ ਜਾਰੀ ਕਰਨ ਲਈ ਦਰਖਾਸਤਾਂ ਦੇਣ ਦੀ ਮਿਤੀ 17 ਅਕਤੂਬਰ ਤੱਕ ਵਧਾਈ: ਏ.ਡੀ.ਸੀ. appeared first on TheUnmute.com - Punjabi News.

Tags:
  • aam-aadmi-party
  • adc-gurpreet-singh-thind
  • additional-deputy-commissioner
  • additional-deputy-commissioner-patiala
  • breaking-news
  • diwali
  • firecrackers-license
  • firecrackers-license-patiala
  • gurpreet-singh-thind
  • news
  • patiala
  • punjab-government
  • the-unmute-breaking-news
  • the-unmute-punjabi-news

ਬੈਂਗਲੁਰੂ ਜਾ ਰਿਹਾ ਅਕਾਸਾ ਏਅਰ ਦਾ ਜਹਾਜ਼ ਪੰਛੀ ਦੀ ਟੱਕਰ ਕਾਰਨ ਮੁੰਬਈ ਪਰਤਿਆ ਵਾਪਸ

Saturday 15 October 2022 03:27 PM UTC+00 | Tags: akasa-air akasa-air-flight akasa-air-flight-t akasa-air-flight-to-bengaluru an-akasa-air-flight-to-bengaluru breaking-news dgca india mumbai-airport news

ਚੰਡੀਗੜ੍ਹ 15 ਅਕਤੂਬਰ 2022: ਬੈਂਗਲੁਰੂ ਜਾ ਰਿਹਾ ਅਕਾਸਾ ਏਅਰ (Akasa Air) ਦਾ ਜਹਾਜ਼ ਪੰਛੀ ਦੀ ਟੱਕਰ ਕਾਰਨ ਮੁੰਬਈ ਹਵਾਈ ਅੱਡੇ ‘ਤੇ ਵਾਪਸ ਪਰਤ ਗਿਆ। ਦੱਸਿਆ ਜਾ ਰਿਹਾ ਹੈ ਕਿ ਬਦਬੂ ਜਹਾਜ਼ ‘ਚ ਪੰਛੀ ਦੇ ਟਕਰਾਉਣ ਕਾਰਨ ਆ ਰਹੀ ਸੀ। ਇਹ ਜਾਣਕਾਰੀ ਸ਼ਹਿਰੀ ਹਵਾਬਾਜ਼ੀ ਡਾਇਰੈਕਟੋਰੇਟ ਜਨਰਲ (ਡੀਜੀਸੀਏ) ਦੇ ਇੱਕ ਅਧਿਕਾਰੀ ਨੇ ਸ਼ਨੀਵਾਰ ਨੂੰ ਦਿੱਤੀ।

ਅਧਿਕਾਰੀ ਨੇ ਦੱਸਿਆ ਕਿ ਮੁੰਬਈ ਤੋਂ ਬੈਂਗਲੁਰੂ ਜਾ ਰਹੀ ਅਕਾਸਾ ਏਅਰ ਦੀ ਉਡਾਣ AKJ1103 ਦਾ ਸੰਚਾਲਨ VT-YAE ਸੀ, ਕੈਬਿਨ ‘ਚ ਸੜਨ ਦੀ ਬਦਬੂ ਆਉਣ ਕਾਰਨ ਜਹਾਜ਼ ਰਸਤੇ ਤੋਂ ਵਾਪਸ ਪਰਤਣਾ ਪਿਆ ।ਡੀਜੀਸੀਏ ਅਧਿਕਾਰੀ ਨੇ ਕਿਹਾ ਕਿ ਜਹਾਜ਼ ਦੇ ਉਤਰਨ ਤੋਂ ਬਾਅਦ ਕੀਤੀ ਜਾਂਚ ਦੌਰਾਨ ਜਹਾਜ਼ ਦੇ ਇੰਜਣ ਨੰਬਰ 1 ‘ਤੇ ਪੰਛੀਆਂ ਦੇ ਅਵਸ਼ੇਸ਼ ਮਿਲੇ ਹਨ। ਉਨ੍ਹਾਂ ਕਿਹਾ ਪੰਛੀਆਂ ਦੇ ਟਕਰਾਉਣ ਕਾਰਨ ਸੜਨ ਦੀ ਬਦਬੂ ਆ ਰਹੀ ਸੀ।

The post ਬੈਂਗਲੁਰੂ ਜਾ ਰਿਹਾ ਅਕਾਸਾ ਏਅਰ ਦਾ ਜਹਾਜ਼ ਪੰਛੀ ਦੀ ਟੱਕਰ ਕਾਰਨ ਮੁੰਬਈ ਪਰਤਿਆ ਵਾਪਸ appeared first on TheUnmute.com - Punjabi News.

Tags:
  • akasa-air
  • akasa-air-flight
  • akasa-air-flight-t
  • akasa-air-flight-to-bengaluru
  • an-akasa-air-flight-to-bengaluru
  • breaking-news
  • dgca
  • india
  • mumbai-airport
  • news

ਲੁਧਿਆਣਾ 15 ਅਕਤੂਬਰ 2022: ਲੁਧਿਆਣਾ ਦੇ ਜਮਾਲਪੁਰ ਇਲਾਕੇ ਦੇ ਵਿੱਚ ਅੱਜ ਉਸ ਵੇਲੇ ਸਹਿਮ ਮਾਹੌਲ ਬਣ ਗਿਆ ਜਦੋਂ ਇਕ ਪ੍ਰਵਾਸੀ ਮਹਿਲਾ ਨੇ ਇੱਕ ਟੀਵੀ ਮਕੈਨਿਕ ਜਸਬੀਰ ਸਿੰਘ ‘ਤੇ ਤੇਜ਼ਾਬ ਸੁੱਟ ਦਿੱਤਾ | ਦੱਸਿਆ ਜਾ ਰਿਹਾ ਹੈ ਕਿ ਜਦੋਂ ਮਹਿਲਾ ਨੇ ਤੇਜ਼ਾਬ ਸੁੱਟਿਆ ਓਸ ਵੇਲੇ ਪੀੜਤ ਦੁਕਾਨ ਦੇ ਵਿੱਚ ਕੰਮ ਕਰ ਰਿਹਾ ਸੀ | ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ |

ਇਸ ਘਟਨਾ ਦੌਰਾਨ ਉਸ ਦੇ ਤੇਜ਼ਾਬ ਟੀਵੀ ਮਕੈਨਿਕ ਚਿਹਰੇ ਤੇ ਪਿੱਠ ‘ਤੇ ਪੈ ਗਿਆ | ਪੀੜਿਤ ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਕਿਸੇ ਨਾਲ ਰੰਜ਼ਿਸ਼ ਨਹੀਂ ਹੈ ਤੇਜ਼ਾਬ ਸੁੱਟਣ ਵਾਲੀ ਮਹਿਲਾ 33 ਫੁੱਟ ਰੋਡ ਦੀ ਰਹਿਣ ਵਾਲੀ ਦੱਸੀ ਜਾ ਰਹੀ ਹੈ ਮਹਿਲਾ ਪਰਵਾਸੀ ਹੈ ਅਤੇ ਪੁਲਿਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ |

ਇਸ ਦੌਰਾਨ ਪੀੜਤ ਦੇ ਭਰਾ ਨੇ ਇਨਸਾਫ਼ ਦੀ ਮੰਗ ਕੀਤੀ ਹੈ ਉਸ ਨੇ ਕਿਹਾ ਕਿ ਉਸ ਦੇ ਭਰਾ ਜਸਬੀਰ ਸਿੰਘ ਦੀ ਉਮਰ ਲਗਭਗ 53 ਸਾਲ ਦੀ ਹੈ ਅਤੇ ਉਸ ਨੂੰ ਫੋਨ ਕਰਕੇ ਇਹ ਦੱਸਿਆ ਗਿਆ ਕਿ ਜਸਬੀਰ ‘ਤੇ ਤੇਜ਼ਾਬ ਸੁੱਟ ਦਿੱਤਾ ਹੈ| ਉਹਨਾਂ ਕਿਹਾ ਕਿ ਮਹਿਲਾ ਗ੍ਰਾਹਕ ਬਣ ਕੇ ਆਈ ਸੀ |

ਇਸ ਘਟਨਾ ਵਿਚ ਟੀਵੀ ਮਕੈਨਿਕ ਦੀਆਂ ਅੱਖਾਂ ਕਾਫ਼ੀ ਨੂੰ ਕਾਫੀ ਨੁਕਸਾਨ ਪਹੁੰਚਿਆ ਹੈ | ਪੀੜਤ ਪਰਿਵਾਰ ਦੀ ਮੰਗ ਹੈ ਕਿ ਇਸ ਮਾਮਲੇ ਦੀ ਜਾਂਚ ਹੋਣੀ ਚਾਹੀਦੀ ਹੈ ਅਤੇ ਉਹਨਾਂ ਨੂੰ ਇਨਸਾਫ ਮਿਲਣਾ ਚਾਹੀਦਾ ਹੈ, ਉਥੇ ਹੀ ਇਸ ਘਟਨਾ ਤੋਂ ਬਾਅਦ ਨੇੜੇ ਤੇੜੇ ਦੇ ਲੋਕ ਵੀ ਇਕੱਠੇ ਹੋ ਗਏ। ਇਸਦੇ ਨਾਲ ਹੀ ਪੁਲਿਸ ਨੇ ਮਹਿਲਾ ਨੂੰ ਹਿਰਾਸਤ ਵਿੱਚ ਲੈ ਲਿਆ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ |

 

The post ਲੁਧਿਆਣਾ ‘ਚ ਪ੍ਰਵਾਸੀ ਮਹਿਲਾ ਨੇ ਟੀਵੀ ਮਕੈਨਿਕ ‘ਤੇ ਸੁੱਟਿਆ ਤੇਜ਼ਾਬ, ਪੁਲਿਸ ਵਲੋਂ ਤਫਤੀਸ਼ ਜਾਰੀ appeared first on TheUnmute.com - Punjabi News.

Tags:
  • breaking-news
  • ludhianas-jamalpur-area
  • ludiana-police
  • news
  • punjab-police

ਬੈਂਕ ਧੋਖਾਧੜੀ ਮਾਮਲੇ 'ਚ ਸੀਬੀਆਈ ਵਲੋਂ DHFL ਦੇ ਸਾਬਕਾ ਸੀਐਮਡੀ ਸਣੇ 74 ਖ਼ਿਲਾਫ ਚਾਰਜਸ਼ੀਟ ਦਾਇਰ

Saturday 15 October 2022 05:11 PM UTC+00 | Tags: bank-fraud-case breaking-news cmd-kapil-wadhawan dewan-housing-finance-limited dhfl dhfl-74 dhfl-in-bank-fraud-case news

ਚੰਡੀਗ੍ਹੜ 15 ਅਕਤੂਬਰ 2022: ਸੀਬੀਆਈ ਨੇ 34,000 ਕਰੋੜ ਰੁਪਏ ਦੇ ਬੈਂਕ ਧੋਖਾਧੜੀ ਦੇ ਮਾਮਲੇ (Bank fraud case) ਵਿੱਚ ਦੀਵਾਨ ਹਾਊਸਿੰਗ ਫਾਈਨਾਂਸ ਲਿਮਟਿਡ (ਡੀਐਚਐਫਐਲ) ਦੇ ਸਾਬਕਾ ਸੀਐਮਡੀ ਕਪਿਲ ਵਧਾਵਨ ਅਤੇ 74 ਹੋਰਾਂ ਖ਼ਿਲਾਫ਼ ਚਾਰਜਸ਼ੀਟ ਦਾਇਰ ਕੀਤੀ ਹੈ।

ਅਧਿਕਾਰੀਆਂ ਨੇ ਦੱਸਿਆ ਕਿ ਸੀਬੀਆਈ ਨੇ ਇੱਥੇ ਵਿਸ਼ੇਸ਼ ਸੀਬੀਆਈ ਅਦਾਲਤ ਵਿੱਚ ਦਾਇਰ ਕੀਤੀ ਆਪਣੀ ਚਾਰਜਸ਼ੀਟ ਵਿੱਚ ਤਤਕਾਲੀ ਨਿਰਦੇਸ਼ਕ ਧੀਰਜ ਵਧਾਵਨ ਅਤੇ ਸਾਬਕਾ ਸੀਈਓ ਹਰਸ਼ੀਲ ਮਹਿਤਾ ਨੂੰ ਵੀ ਵੱਡੇ ਘੁਟਾਲੇ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਹੈ।

ਉਨ੍ਹਾਂ ਨੇ ਕਿਹਾ ਕਿ ਏਜੰਸੀ ਨੇ ਜੂਨ ਵਿੱਚ ਡੀਐਚਐਫਐਲ ਬੈਂਕ ਧੋਖਾਧੜੀ ਦੇ ਮਾਮਲੇ ਵਿੱਚ 17 ਬੈਂਕਾਂ ਦੇ ਇੱਕ ਸੰਘ ਨੂੰ 34,000 ਕਰੋੜ ਰੁਪਏ ਦੀ ਕਥਿਤ ਤੌਰ ‘ਤੇ ਧੋਖਾਧੜੀ ਕਰਨ ਦਾ ਮਾਮਲਾ ਕੀਤਾ ਗਿਆ ਹੈ । ਇਹ ਦੇਸ਼ ਦਾ ਸਭ ਤੋਂ ਵੱਡਾ ਬੈਂਕਿੰਗ ਲੋਨ ਧੋਖਾਧੜੀ ਦਾ ਮਾਮਲਾ ਹੈ। ਚਾਰਜਸ਼ੀਟ ਵਿੱਚ ਏਜੰਸੀ ਨੇ 18 ਵਿਅਕਤੀਆਂ ਅਤੇ 57 ਕੰਪਨੀਆਂ ਨੂੰ ਸੂਚੀਬੱਧ ਕੀਤਾ ਹੈ ਜਿਨ੍ਹਾਂ ਰਾਹੀਂ ਪੈਸੇ ਦਾ ਲੈਣ-ਦੇਣ ਕੀਤਾ ਗਿਆ ਸੀ।

The post ਬੈਂਕ ਧੋਖਾਧੜੀ ਮਾਮਲੇ ‘ਚ ਸੀਬੀਆਈ ਵਲੋਂ DHFL ਦੇ ਸਾਬਕਾ ਸੀਐਮਡੀ ਸਣੇ 74 ਖ਼ਿਲਾਫ ਚਾਰਜਸ਼ੀਟ ਦਾਇਰ appeared first on TheUnmute.com - Punjabi News.

Tags:
  • bank-fraud-case
  • breaking-news
  • cmd-kapil-wadhawan
  • dewan-housing-finance-limited
  • dhfl
  • dhfl-74
  • dhfl-in-bank-fraud-case
  • news

ਦਿੱਲੀ 'ਚ ਰਜਿਸਟਰਡ 19 ਲੱਖ ਵਾਹਨ ਮਾਲਕਾਂ ਨੂੰ ਨੋਟਿਸ ਜਾਰੀ

Saturday 15 October 2022 05:34 PM UTC+00 | Tags: 19 19-lakh-vehicle delhi news pollution-control puc-certificates transport-department

ਚੰਡੀਗੜ੍ਹ 15 ਅਕਤੂਬਰ 2022: ਟਰਾਂਸਪੋਰਟ ਵਿਭਾਗ ਨੇ ਦਿੱਲੀ ਵਿੱਚ ਰਜਿਸਟਰਡ 19 ਲੱਖ ਵਾਹਨ ਮਾਲਕਾਂ ਨੂੰ ਨੋਟਿਸ ਜਾਰੀ ਕੀਤੇ ਹਨ ਜਿਨ੍ਹਾਂ ਨੇ ਆਪਣੇ ਵਾਹਨਾਂ ਲਈ ਪ੍ਰਦੂਸ਼ਣ ਕੰਟਰੋਲ (PUC) ਸਰਟੀਫਿਕੇਟ ਨਹੀਂ ਲਏ ਹਨ। ਨੋਟਿਸ ਵਿੱਚ ਵਾਹਨ ਮਾਲਕਾਂ ਨੂੰ ਚਿਤਾਵਨੀ ਦਿੱਤੀ ਗਈ ਹੈ ਕਿ ਉਹ ਪੀਯੂਸੀ ਬਣਵਾ ਲੈਣ ਨਹੀਂ ਤਾਂ 10,000 ਰੁਪਏ ਦਾ ਚਲਾਨ ਕੱਟਿਆ ਜਾਵੇਗਾ।

ਟਰਾਂਸਪੋਰਟ ਵਿਭਾਗ ਦੇ ਸੰਯੁਕਤ ਕਮਿਸ਼ਨਰ ਡਾ: ਨਵਲੇਂਦਰ ਕੁਮਾਰ ਸਿੰਘ ਨੇ ਕਿਹਾ ਹੈ ਕਿ ਟਰਾਂਸਪੋਰਟ ਵਿਭਾਗ ਉਨ੍ਹਾਂ ਵਾਹਨਾਂ ਨੂੰ ਨੋਟਿਸ ਭੇਜ ਰਿਹਾ ਹੈ, ਜਿਨ੍ਹਾਂ ਦੀ ਪੀ.ਯੂ.ਸੀ.ਸੀ. ਦੀ ਮਿਆਦ ਖ਼ਤਮ ਹੋ ਚੁੱਕੀ ਹੈ | ਉਨ੍ਹਾਂ ਕਿਹਾ ਕਿ ਪ੍ਰਦੂਸ਼ਣ ਦੇ ਮਾਮਲੇ ਵਿੱਚ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਲੋਕ ਫਿਰ ਵੀ ਆਪਣੇ ਵਾਹਨਾਂ ਦੇ ਪੀ.ਯੂ.ਸੀ. ਸਰਟੀਫਿਕੇਟ ਨਾ ਬਣਵਾਏ ਤਾਂ ਉਨ੍ਹਾਂ ਦੇ ਚਲਾਨ ਕੱਟਣ ਦੀ ਮੁਹਿੰਮ ਤੇਜ਼ ਕੀਤੀ ਜਾਵੇਗੀ। ਇਸ ਸਮੇਂ ਰੋਜ਼ਾਨਾ 150 ਦੇ ਕਰੀਬ ਚਲਾਨ ਕੀਤੇ ਜਾ ਰਹੇ ਹਨ।

The post ਦਿੱਲੀ ‘ਚ ਰਜਿਸਟਰਡ 19 ਲੱਖ ਵਾਹਨ ਮਾਲਕਾਂ ਨੂੰ ਨੋਟਿਸ ਜਾਰੀ appeared first on TheUnmute.com - Punjabi News.

Tags:
  • 19
  • 19-lakh-vehicle
  • delhi
  • news
  • pollution-control
  • puc-certificates
  • transport-department
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription.
Previous Post Next Post

Contact Form