TheUnmute.com – Punjabi News: Digest for October 05, 2022

TheUnmute.com – Punjabi News

Punjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com

Table of Contents

ਚੰਡੀਗੜ੍ਹ 04 ਅਕਤੂਬਰ 2022: ਜੰਮੂ-ਕਸ਼ਮੀਰ ‘ਚ ਸੋਮਵਾਰ ਦੇਰ ਰਾਤ ਇੱਕ ਵੱਡੀ ਘਟਨਾ ਸਾਹਮਣੇ ਆਈ ਹੈ। ਜੰਮੂ-ਕਸ਼ਮੀਰ ਦੇ ਪੁਲਿਸ ਡਾਇਰੈਕਟਰ ਜਨਰਲ (ਜੇਲ੍ਹ) ਹੇਮੰਤ ਲੋਹੀਆ (DG Prisons Hemant Lohia) ਦਾ ਉਨ੍ਹਾਂ ਦੇ ਘਰ ਵਿੱਚ ਗਲਾ ਵੱਢ ਕੇ ਕਤਲ ਕਰ ਦਿੱਤਾ ਗਿਆ। ਉਸ ਦਾ ਗਲਾ ਵੱਢਣ ਸਮੇਤ ਸਰੀਰ ‘ਤੇ ਕਈ ਥਾਵਾਂ ‘ਤੇ ਤੇਜ਼ਧਾਰ ਹਥਿਆਰਾਂ ਨਾਲ ਸੱਟਾਂ ਦੇ ਨਿਸ਼ਾਨ ਸਨ। ਪੇਟ ‘ਤੇ ਵੀ ਸੱਟਾਂ ਦੇ ਨਿਸ਼ਾਨ ਮਿਲੇ ਹਨ | ਦੱਸਿਆ ਰਿਹਾ ਹੈ ਕਿ ਕਾਤਲ ਨੇ ਲਾਸ਼ ਨੂੰ ਸਾੜਨ ਦੀ ਕੋਸ਼ਿਸ਼ ਵੀ ਕੀਤੀ ਹੈ |

ਅੱਤਵਾਦੀ ਸੰਗਠਨ ਪੀਏਐਫਐਫ (Peoples Anti Fascist Force) ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਹੈ। ਇਸ ਸਬੰਧੀ ਇੱਕ ਕਥਿਤ ਪੱਤਰ ਸਾਹਮਣੇ ਆਇਆ ਹੈ। ਦੱਸਿਆ ਜਾਂਦਾ ਹੈ ਕਿ PAFF ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਨਾਲ ਜੁੜਿਆ ਹੋਇਆ ਹੈ।

ਇਸ ਕਤਲ ਦੀ ਵਾਰਦਾਤ ਤੋਂ ਬਾਅਦ ਹੇਮੰਤ ਲੋਹੀਆ (Hemant Lohia) ਦਾ ਘਰੇਲੂ ਨੌਕਰ ਵੀ ਫਰਾਰ ਹੈ। ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ। ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਜੰਮੂ ਖੇਤਰ) ਮੁਕੇਸ਼ ਸਿੰਘ ਨੇ ਦੱਸਿਆ ਕਿ ਘਰੇਲੂ ਸਹਾਇਕ ਘਟਨਾ ਤੋਂ ਬਾਅਦ ਤੋਂ ਫਰਾਰ ਹੈ।

ਪੁਲਿਸ ਨੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਇਹ ਘਟਨਾ ਅਜਿਹੇ ਸਮੇਂ ਵਾਪਰੀ ਹੈ ਜਦੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਜੰਮੂ-ਕਸ਼ਮੀਰ ਦੇ ਦੌਰੇ ‘ਤੇ ਹਨ। ਉਨ੍ਹਾਂ ਨੇ ਜੰਮੂ-ਕਸ਼ਮੀਰ ਦੇ ਡੀਜੀਪੀ ਤੋਂ ਹੇਮੰਤ ਲੋਹੀਆ ਕਤਲ ਮਾਮਲੇ ਦੀ ਪੂਰੀ ਰਿਪੋਰਟ ਲਈ। ਇਸ ਦੇ ਨਾਲ ਹੀ ਦੋਸ਼ੀਆਂ ਦੀ ਤੁਰੰਤ ਗ੍ਰਿਫਤਾਰੀ ਦੇ ਨਿਰਦੇਸ਼ ਦਿੱਤੇ ਹਨ।

The post ਜੰਮੂ-ਕਸ਼ਮੀਰ ‘ਚ DG (ਜੇਲ੍ਹ) ਹੇਮੰਤ ਲੋਹੀਆ ਦਾ ਗਲਾ ਵੱਢ ਕੇ ਕਤਲ, ਅੱਤਵਾਦੀ ਸੰਗਠਨ PFI ਨੇ ਲਈ ਜ਼ਿੰਮੇਵਾਰੀ appeared first on TheUnmute.com - Punjabi News.

Tags:
  • breaking-news
  • dg-prisons-hemant-lohia
  • dg-prisons-hemant-lohiia
  • hemant-lohia
  • news

ਮਾਮੂਲੀ ਤਕਰਾਰ ਨੂੰ ਲੈ ਕੇ ਇੰਟਰਨੈਸ਼ਨਲ ਕਬੱਡੀ ਖਿਡਾਰੀ 'ਤੇ ਸਾਬਕਾ ਫੌਜੀ ਨੇ ਚਲਾਈ ਗੋਲੀ

Tuesday 04 October 2022 05:54 AM UTC+00 | Tags: batala-police breaking-news ex-serviceman-shot hasanpur-kalan international-kabaddi-player kabaddi-player-germanjit-singh news punjab-news the-unmute-breaking-news the-unmute-latest-news the-unmute-news the-unmute-report

ਬਟਾਲਾ 04 ਅਕਤੂਬਰ 2022: ਅੱਜ ਸਵੇਰੇ ਘਰੇਲੂ ਵਰਤੋਂ ਲਈ ਮੁੱਖ ਸਬਜ਼ੀ ਮੰਡੀ ਵਿਚੋਂ ਸਬਜ਼ੀ ਲੈ ਕੇ ਜਾ ਰਹੇ ਇੱਕ ਇੰਟਰਨੈਸ਼ਨਲ ਕਬੱਡੀ ਖਿਡਾਰੀ ‘ਤੇ ਇੱਕ ਸਾਬਕਾ ਫ਼ੌਜੀ ਵੱਲੋਂ ਗੋਲੀ ਚਲਾਉਣ ਦਾ ਮਾਮਲਾ ਸਾਮਣੇ ਆਇਆ | ਇਸ ਘਟਨਾ ਨੂੰ ਲੈ ਕੇ ਕਬੱਡੀ ਖਿਡਾਰੀ ਜਰਮਨਜੀਤ ਸਿੰਘ ਵਾਸੀ ਹਸਨਪੁਰ ਕਲਾਂ ਨੇ ਦੱਸਿਆ ਕਿ ਮੈਂ ਬਟਾਲਾ ਸਬਜ਼ੀ ਮੰਡੀ ਤੋਂ ਸਬਜ਼ੀ ਲੈ ਕੇ ਵਾਪਸ ਆਪਣੇ ਪਿੰਡ ਨੂੰ ਜਾ ਰਿਹਾ ਸੀ ਤਾਂ ਸਬਜ਼ੀ ਮੰਡੀ ‘ਚ ਪਾਰਕਿੰਗ ਦੇ ਠੇਕੇਦਾਰ ਮਨਜੀਤ ਸਿੰਘ ਸਾਬਕਾ ਫੌਜੀ ਨੇ ਮੈਨੂੰ ਪਰਚੀ ਘਟਾਉਣ ਵਾਸਤੇ ਕਿਹਾ ‘ਤੇ ਮੈਂ ਉਸ ਨੂੰ ਕਿਹਾ ਇਹ ਮੈਂ ਘਰੇਲੂ ਵਰਤੋਂ ਵਾਸਤੇ ਸਬਜ਼ੀ ਲੈ ਕੇ ਜਾ ਰਿਹਾ ਹਾਂ |

ਜਿਸ ‘ਤੇ ਫ਼ੌਜੀ ਮੇਰੇ ਨਾਲ ਤੈਸ਼ ‘ਚ ਆ ਗਿਆ ਤੇ ਗੁੱਸੇ ਵਿਚ ਉਸ ਨੇ ਮੇਰੇ ਪੈਰਾਂ ਵਿੱਚ ਗੋਲੀ ਚਲਾ ਦਿੱਤੀ, ਪਰ ਮੇਰਾ ਬਚਾਅ ਹੋ ਗਿਆ। ਗੋਲੀ ਚਲਾਉਣ ਵਾਲਾ ਫ਼ੌਜੀ ਮੌਕੇ ਤੋਂ ਫ਼ਰਾਰ ਹੋ ਗਿਆ ਦੂਜੇ ਪਾਸੇ ਇਸ ਵਾਰਦਾਤ ਦੀ ਸੂਚਨਾ ਮਿਲਦੇ ਥਾਣਾ ਸਿਵਲ ਲਾਈਨ ਪੁਲਿਸ ਅਤੇ ਡੀਐਸਪੀ ਲਲਿਤ ਕੁਮਾਰ ਮੌਕੇ ‘ਤੇ ਪਹੁਚੇ ਅਤੇ ਉਹਨਾਂ ਦੱਸਿਆ ਕਿ ਇਸ ਮਾਮਲੇ ‘ਚ ਤਫਤੀਸ਼ ਕੀਤੀ ਜਾ ਰਹੀ ਹੀ ਅਤੇ ਜਦਕਿ ਗੋਲੀ ਚਲਾਉਣ ਵਾਲਾ ਮੌਕੇ ਤੋਂ ਫਰਾਰ ਹੈ ਲੇਕਿਨ ਉਹਨਾਂ ਵਲੋਂ ਕੇਸ ਦਰਜ਼ ਕਰ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ

The post ਮਾਮੂਲੀ ਤਕਰਾਰ ਨੂੰ ਲੈ ਕੇ ਇੰਟਰਨੈਸ਼ਨਲ ਕਬੱਡੀ ਖਿਡਾਰੀ ‘ਤੇ ਸਾਬਕਾ ਫੌਜੀ ਨੇ ਚਲਾਈ ਗੋਲੀ appeared first on TheUnmute.com - Punjabi News.

Tags:
  • batala-police
  • breaking-news
  • ex-serviceman-shot
  • hasanpur-kalan
  • international-kabaddi-player
  • kabaddi-player-germanjit-singh
  • news
  • punjab-news
  • the-unmute-breaking-news
  • the-unmute-latest-news
  • the-unmute-news
  • the-unmute-report

ਕਸਟਮ ਵਿਭਾਗ ਵਲੋਂ ਲੰਡਨ ਤੋਂ ਅੰਮ੍ਰਿਤਸਰ ਪਰਤੇ ਇਕ ਯਾਤਰੀ ਕੋਲੋਂ ਯੂਰੋ ਤੇ ਭਾਰਤੀ ਕਰੰਸੀ ਬਰਾਮਦ

Tuesday 04 October 2022 06:05 AM UTC+00 | Tags: amritsar amritsar-airport amritsar-customs-department amritsar-police amritsar-police-commissioner breaking-news customs-department international-airport-in-amritsar news punjab sri-guru-ramdas-ji-international-airport the-unmute-breaking-news the-unmute-punjabi-news

ਚੰਡੀਗੜ੍ਹ 04 ਅਕਤੂਬਰ 2022: ਅੰਮ੍ਰਿਤਸਰ ਦੇ ਸ਼੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ (Sri Guru Ramdas Ji International Airport) ‘ਤੇ ਕਸਟਮ ਵਿਭਾਗ (Customs Department) ਨੇ ਵੱਡੀ ਕਾਰਵਾਈ ਇਕ ਯਾਤਰੀ ਨੂੰ ਵਿਦੇਸ਼ੀ ਕਰੰਸੀ ਸਮੇਤ ਫੜਿਆ ਹੈ। ਦੱਸਿਆ ਜਾ ਰਿਹਾ ਹੈ ਕਿ ਲੰਡਨ ਤੋਂ ਪਰਤੇ ਵਿਦੇਸ਼ੀ ਯਾਤਰੀ ਕੋਲ ਲੱਖਾਂ ਦੀ ਵਿਦੇਸ਼ੀ ਅਤੇ ਭਾਰਤੀ ਕਰੰਸੀ ਬਰਾਮਦ ਕੀਤੀ ਗਈ ਹੈ ਅਤੇ ਕਸਟਮ ਵਿਭਾਗ ਵਲੋਂ ਉਕਤ ਯਾਤਰੀ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਪ੍ਰਾਪਤ ਜਾਣਕਰੀ ਅਨੁਸਾਰ ਮੁਤਾਬਕ ਲੰਡਨ ਤੋਂ ਪਰਤੇ ਇਸ ਵਿਦੇਸ਼ੀ ਯਾਤਰੀਆਂ ਦੇ ਸਮਾਨ ਵਿੱਚੋਂ ਯੂਰੋ ਅਤੇ ਭਾਰਤੀ ਕਰੰਸੀ ਬਰਾਮਦ ਹੋਈ। ਜਦੋਂ ਵਿਭਾਗ ਦੇ ਅਧਿਕਾਰੀਆਂ ਨੇ ਨੋਟਾਂ ਦੀ ਗਿਣਤੀ ਕੀਤੀ ਤਾਂ ਬੈਗ ਵਿੱਚੋਂ 12 ਹਜ਼ਾਰ ਯੂਰੋ 1.50 ਲੱਖ ਦੀ ਭਾਰਤੀ ਕਰੰਸੀ ਬਰਾਮਦ ਹੋਈ।

The post ਕਸਟਮ ਵਿਭਾਗ ਵਲੋਂ ਲੰਡਨ ਤੋਂ ਅੰਮ੍ਰਿਤਸਰ ਪਰਤੇ ਇਕ ਯਾਤਰੀ ਕੋਲੋਂ ਯੂਰੋ ਤੇ ਭਾਰਤੀ ਕਰੰਸੀ ਬਰਾਮਦ appeared first on TheUnmute.com - Punjabi News.

Tags:
  • amritsar
  • amritsar-airport
  • amritsar-customs-department
  • amritsar-police
  • amritsar-police-commissioner
  • breaking-news
  • customs-department
  • international-airport-in-amritsar
  • news
  • punjab
  • sri-guru-ramdas-ji-international-airport
  • the-unmute-breaking-news
  • the-unmute-punjabi-news

ਭਾਰਤ-ਪਾਕਿ ਕੌਮਾਂਤਰੀ ਸਰਹੱਦ 'ਤੇ ਫਿਰ ਦਿਸਿਆ ਪਾਕਿਸਤਾਨੀ ਡਰੋਨ, BSF ਨੇ ਕੀਤੀ ਫਾਇਰਿੰਗ

Tuesday 04 October 2022 06:26 AM UTC+00 | Tags: ajnala-border-area-of-amritsar breaking-news bsf indian-army india-pakistan-border indo-pak-international-border news punjab-government sundergarh the-unmute-breaking-news the-unmute-latest-news the-unmute-news vigilance

ਚੰਡੀਗੜ੍ਹ 04 ਅਕਤੂਬਰ 2022: ਤਿਉਹਾਰਾਂ ਦੇ ਮੱਦੇਨਜਰ ਸੁਰੱਖਿਆ ਏਜੰਸੀਆਂ ਦੇ ਹੁਕਮਾਂ ‘ਤੇ ਭਾਰਤ-ਪਾਕਿਸਤਾਨ ਸਰਹੱਦ ‘ਤੇ ਚੌਕਸੀ ਵਧਾ ਦਿੱਤੀ ਗਈ ਹੈ। ਇਸ ਦੇ ਬਾਵਜੂਦ ਪਾਕਿਸਤਾਨ ‘ਚ ਬੈਠੇ ਤਸਕਰ ਅਤੇ ਸ਼ਰਾਰਤੀ ਅਨਸਰ ਭਾਰਤੀ ਸਰਹੱਦ ‘ਤੇ ਲਗਾਤਾਰ ਡਰੋਨ ਦੀ ਗਤੀਵਿਧੀਆਂ ਨੂੰ ਅੰਜ਼ਾਮ ਦੇਣ ਦੀ ਕੋਸ਼ਿਸ਼ਾਂ ਵਿਚ ਲੱਗੇ ਹਨ | ਇਸਦੇ ਚੱਲਦੇ ਅੰਮ੍ਰਿਤਸਰ ਸੈਕਟਰ ਅਧੀਨ ਆਉਂਦੇ ਅਜਨਾਲਾ ਦੇ ਬੀਓਪੀ ਪੁਰਾਣੇ ਸੁੰਦਰਗੜ੍ਹ ਵਿੱਚ ਡਰੋਨ ਦੀ ਹਰਕਤ ਦੇਖੀ ਗਈ, ਜਿਸਨੂੰ ਬੀ.ਐੱਸ.ਐੱਫ. ਦੇ ਜਵਾਨਾਂ ਨੇ ਨਕਾਮ ਕਰ ਦਿੱਤਾ |

ਬੀਤੀ ਰਾਤ 2.30 ਵਜੇ ਦੇ ਕਰੀਬ ਬਟਾਲੀਅਨ 183 ਦੇ ਜਵਾਨ ਗਸ਼ਤ ‘ਤੇ ਸਨ। ਇਸ ਦੌਰਾਨ ਜਵਾਨਾਂ ਨੇ ਡਰੋਨ ਦੀ ਆਵਾਜ਼ ਸੁਣੀ। ਆਵਾਜ਼ ਸੁਣ ਕੇ ਜਵਾਨਾਂ ਨੇ ਗੋਲੀਬਾਰੀ ਕੀਤੀ ਅਤੇ ਡਰੋਨ ਨੂੰ ਵਾਪਸ ਪਾਕਿਸਤਾਨ ਵੱਲ ਭਜਾ ਦਿੱਤਾ। ਸੈਨਿਕਾਂ ਨੇ ਇਸ ਦੀ ਜਾਣਕਾਰੀ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਦਿੱਤੀ। ਜਿਕਰਯੋਗ ਹੈ ਕਿ ਬੀ.ਐੱਸ.ਐੱਫ. ਵਲੋਂ ਅਜਿਹੀਆਂ ਗਤੀਵਿਧੀਆਂ ਦੇ ਚੱਲਦੇ ਤਲਾਸ਼ੀ ਮੁਹਿੰਮ ਚਲਾਈ ਹੋਈ ਹੈ |

The post ਭਾਰਤ-ਪਾਕਿ ਕੌਮਾਂਤਰੀ ਸਰਹੱਦ 'ਤੇ ਫਿਰ ਦਿਸਿਆ ਪਾਕਿਸਤਾਨੀ ਡਰੋਨ, BSF ਨੇ ਕੀਤੀ ਫਾਇਰਿੰਗ appeared first on TheUnmute.com - Punjabi News.

Tags:
  • ajnala-border-area-of-amritsar
  • breaking-news
  • bsf
  • indian-army
  • india-pakistan-border
  • indo-pak-international-border
  • news
  • punjab-government
  • sundergarh
  • the-unmute-breaking-news
  • the-unmute-latest-news
  • the-unmute-news
  • vigilance

ਅੰਮ੍ਰਿਤਸਰ 04 ਅਕਤੂਬਰ 2022: ਪੰਜਾਬ ਵਿੱਚ ਅਕਸਰ ਹੀ ਨਸ਼ੇ ਨਾਲ ਸੰਬੰਧਿਤ ਕਈ ਵਾਇਰਲ ਵੀਡੀਓ ਸਾਹਮਣੇ ਆਉਂਦੀਆਂ ਹਨ, ਜਿਸ ਵਿਚ ਨੌਜਵਾਨ ਨਸ਼ੇ ਦਾ ਸੇਵਨ ਕਰਦੇ ਦਿਖਾਈ ਦਿੰਦੇ ਹਨ | ਦੂਜੇ ਪਾਸੇ ਅੰਮ੍ਰਿਤਸਰ ਦੇ ਕੋਟ ਖਾਲਸਾ ਇਲਾਕੇ (Kot Khalsa area) ਵਿਚ ਕੌਂਸਲਰ ਸੁਖਬੀਰ ਸਿੰਘ ਸੋਨੀ ਦੇ ਉੱਪਰ ਵੀ ਨਸ਼ਾ ਵੇਚਣ ਦੇ ਕਥਿਤ ਗੰਭੀਰ ਇਲਜ਼ਾਮ ਲੱਗੇ ਹਨ |

ਦੱਸਿਆ ਜਾ ਰਿਹਾ ਹੈ ਕਿ ਇਕ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈ ਹੈ ਜਿਸ ਵਿਚ ਕੌਂਸਲਰ ਸੁਖਬੀਰ ਸਿੰਘ ਸੋਨੀ ਕਿਸੇ ਗ਼ਰੀਬ ਵਿਅਕਤੀ ਦੇ ਨਾਲ ਧੱਕੇਸ਼ਾਹੀ ਕਰਦਾ ਦਿਖਾਈ ਦੇ ਰਿਹਾ ਹੈ ਜਿਸ ਦੇ ਰੋਸ ਵਜੋਂ ਅੱਜ ਇਲਾਕਾ ਵਾਸੀਆਂ ਵੱਲੋਂ ਪੂਰਾ ਕੋਟ ਖਾਲਸਾ ਇਲਾਕੇ ਵਿੱਚ ਰੋਸ ਮਾਰਚ ਕੀਤਾ ਗਿਆ ਅਤੇ ਇਹ ਰੋਸ ਮਾਰਚ ਬਾਅਦ ਵਿਚ ਅੰਮ੍ਰਿਤਸਰ ਕੋਟ ਖਾਲਸਾ ਪੁਲਿਸ ਚੌਕੀ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ |

ਇਸ ਸਾਰੇ ਮਾਮਲੇ ‘ਤੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਆਗੂ ਸਰਬਜੀਤ ਸਿੰਘ ਹੈਰੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪਿਛਲੇ ਪੰਦਰਾਂ ਦਿਨ ਪਹਿਲਾਂ ਕੋਟ ਖਾਲਸਾ ਇਲਾਕੇ ਦੇ ਵਿੱਚ ਕੌਂਸਲਰ ਸੁਖਬੀਰ ਸਿੰਘ ਸੋਨੀ ਵੱਲੋਂ ਗ਼ਰੀਬ ਵਿਅਕਤੀ ਨਾਲ ਧੱਕੇਸ਼ਾਹੀ ਕੀਤੀ ਗਈ ਸੀ, ਜਿਸ ਦੀ ਕਿ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈ ਹੈ, ਪਰ ਪੁਲਿਸ ਵਲੋਂ ਕੌਂਸਲਰ ਦੇ ਉੱਪਰ ਕੋਈ ਕਾਰਵਾਈ ਨਹੀਂ ਕਰ ਰਹੀ ਉਨ੍ਹਾਂ ਕਿਹਾ ਕਿ ਇਹ ਕੌਂਸਲਰ ਅਤੇ ਇਸਦੇ ਪਰਿਵਾਰਕ ਮੈਂਬਰ ‘ਤੇ ਵੀ ਇਲਾਕੇ ਵਿੱਚ ਨਸ਼ਾ ਵੇਚਣ ਦੇ ਕਥਿਤ ਦੋਸ਼ ਲਾਏ ਹਨ | ਉਨ੍ਹਾਂ ਕਿਹਾ ਕਿ ਪੁਲਿਸ ਇਨ੍ਹਾਂ ਦੇ ਉੱਪਰ ਕੋਈ ਕਾਰਵਾਈ ਨਹੀਂ ਕਰ ਰਹੀ | ਜਿਸ ਕਰਕੇ ਅੱਜ ਰੋਸ ਵਜੋਂ ਉਨ੍ਹਾਂ ਵੱਲੋਂ ਇਲਾਕੇ ਵਿੱਚ ਰੋਸ ਮਾਰਚ ਕੱਢਦੇ ਹੋਏ ਥਾਣੇ ਦੇ ਬਾਹਰ ਆ ਕੇ ਪ੍ਰਦਰਸ਼ਨ ਕੀਤਾ ਗਿਆ ਹੈ |

ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਸਾਡੇ ਤੇ ਮਾਮਲਾ ਦਰਜ ਕਰਨ ਦੀ ਵੀ ਧਮਕੀ ਦਿੱਤੀ ਜਾ ਰਹੀ ਹੈ ਲੇਕਿਨ ਅਸੀਂ ਅਜਿਹੀਆਂ ਧਮਕੀਆਂ ਤੋਂ ਡਰਨ ਵਾਲੇ ਨਹੀਂ ਅਗਰ ਪੁਲਿਸ ਨੇ ਚਾਰ ਦਿਨਾਂ ਦੇ ਵਿੱਚ ਕਾਰਵਾਈ ਨਾ ਕੀਤੀ ਤਾਂ 8 ਅਕਤੂਬਰ ਨੂੰ ਵੱਡੇ ਪੱਧਰ ਤੇ ਕੋਟ ਖਾਲਸਾ ਪੁਲਿਸ ਚੌਕੀ ਦਾ ਘਿਰਾਓ ਵੀ ਕੀਤਾ ਜਾਵੇਗਾ

ਦੂਜੇ ਪਾਸੇ ਜਦੋਂ ਇਸ ਸਾਰੇ ਮਾਮਲੇ ‘ਤੇ ਕੋਟ ਖਾਲਸਾ ਥਾਣਾ ਦੇ ਇੰਚਾਰਜ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਵੱਲੋਂ ਪ੍ਰਦਰਸ਼ਨ ਨਹੀਂ ਕੀਤਾ ਗਿਆ ਇਕ ਅਵੇਅਰਨੈੱਸ ਪ੍ਰੋਗਰਾਮ ਇਲਾਕੇ ਵਿੱਚ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਨਸ਼ਾ ਵੇਚਣ ਵਾਲਿਆਂ ਖਿਲਾਫ ਸਖਤ ਕਾਰਵਾਈ ਵੀ ਕੀਤੀ ਜਾ ਰਹੀ ਹੈ ਅਤੇ ਸੀਆਈਏ ਸਟਾਫ ਅਤੇ ਪੁਲਿਸ ਅਧਿਕਾਰੀ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਕਰ ਵੀ ਰਹੇ ਹਨ |

ਇਸ ਦੇ ਨਾਲ ਹੀ ਬੋਲਦੇ ਹੋਏ ਪੁਲਿਸ ਅਧਿਕਾਰੀ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਾ ਬਹੁਤ ਜ਼ਿਆਦਾ ਫੈਲ ਚੁੱਕਾ ਹੈ ਇਸ ਨੂੰ ਰੋਕਣ ਲਈ ਥੋੜ੍ਹਾ ਸਮਾਂ ਤਾਂ ਜ਼ਰੂਰ ਲੱਗੇਗਾ ਅੱਗੇ ਬੋਲਦੇ ਉਨ੍ਹਾਂ ਕਿਹਾ ਕਿ ਜੋ ਸੀਸੀਟੀਵੀ ਵੀਡੀਓ ਸਾਹਮਣੇ ਆਈ ਹੈ ਜਿਸ ਵਿਚ ਕੌਂਸਲਰ ਸੁਖਬੀਰ ਸਿੰਘ ਸੋਨੀ ਵੱਲੋਂ ਕਿਸੇ ਵਿਅਕਤੀ ਨਾਲ ਧੱਕੇਸ਼ਾਹੀ ਕਰਨ ਦੀ ਗੱਲ ਕੀਤੀ ਜਾ ਰਹੀ ਉਹ ਸਿਰਫ਼ ਤੇ ਸਿਰਫ਼ ਇੱਕ ਰਾਜਨੀਤਕ ਸਟੰਟ ਹੈ ਅਤੇ ਰਾਜਨੀਤਿਕ ਖ਼ਾਤਰ ਕੌਂਸਲਰ ਨੂੰ ਬਦਨਾਮ ਕਰਨ ਦੀ ਸਾਜ਼ਸ਼ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਅਗਰ ਕੋਈ ਵਿਅਕਤੀ ਸਾਨੂੰ ਇਸ ਮਾਮਲੇ ‘ਚ ਸਟੇਟਮੈਂਟ ਦਿੰਦਾ ਹੈ ਤਾਂ ਫਿਰ ਕਾਨੂੰਨ ਦੇ ਹਿਸਾਬ ਨਾਲ ਬਣਦੀ ਕਾਰਵਾਈ ਕੀਤੀ ਜਾਵੇਗੀ |

The post ਕੋਟ ਖਾਲਸਾ ਇਲਾਕੇ ‘ਚ ਕੌਂਸਲਰ ‘ਤੇ ਨਸ਼ਾ ਵੇਚਣ ਤੇ ਗਰੀਬਾਂ ਨਾਲ ਧੱਕੇਸ਼ਾਹੀ ਕਰਨ ਦੇ ਲੱਗੇ ਦੋਸ਼ appeared first on TheUnmute.com - Punjabi News.

Tags:
  • amritsar
  • breaking-news
  • kot-khalsa
  • kot-khalsa-area

SGPC ਵਲੋਂ ਹਰਿਆਣਾ ਸ਼੍ਰੋਮਣੀ ਕਮੇਟੀ ਖ਼ਿਲਾਫ ਅੰਮ੍ਰਿਤਸਰ ਦੇ ਡੀ.ਸੀ. ਦਫਤਰ ਦੇ ਬਾਹਰ ਰੋਸ ਪ੍ਰਦਰਸ਼ਨ

Tuesday 04 October 2022 07:11 AM UTC+00 | Tags: advocate-harjinder-singh-dham amritsar amritsar-dc-ofice breaking-news haryana-committee haryana-shiromani-committee hsgpc hsgpc-president-baljit-singh-daduwal pm-modi punjabi-latest-news punjab-police punjab-poliice punjab-sikh sgpc-latest sgpc-nws sgpc-protest sgpc-protests shiromani-committee-president

ਚੰਡੀਗੜ੍ਹ 04 ਅਕਤੂਬਰ 2022: ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਅੱਜ ਹਰਿਆਣਾ ਸ਼੍ਰੋਮਣੀ ਕਮੇਟੀ (Haryana Shiromani Committee) ਖਿਲਾਫ ਅੰਮ੍ਰਿਤਸਰ ਦੇ ਡੀ.ਸੀ. ਦਫਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ | ਇਸ ਦੌਰਾਨ ਹਰਿਆਣਾ ਵਿੱਚ ਵੱਖਰੀ ਕਮੇਟੀ ਦੇ ਗਠਨ ਦਾ ਵਿਰੋਧ ਹੋ ਰਿਹਾ ਹੈ। ਐਸ.ਜੀ.ਪੀ.ਸੀ ਵਲੋਂ ਡੀ.ਸੀ ਨੂੰ ਮੰਗ ਪੱਤਰ ਵੀ ਸੌਂਪਿਆ ਜਾਵੇਗਾ । ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਸ੍ਰੀ ਦਰਬਾਰ ਸਾਹਿਬ ਤੋਂ ਸ਼ੁਰੂ ਹੋਏ ਇਸ ਰੋਸ ਮਾਰਚ ਵਿੱਚ ਸ਼੍ਰੋਮਣੀ ਕਮੇਟੀ ਮੈਂਬਰਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਾਲੀਆਂ ਪੱਗਾਂ ਬੰਨ੍ਹ ਕੇ ਮੁਲਾਜ਼ਮਾਂ ਨੇ ਸ਼ਮੂਲੀਅਤ ਕੀਤੀ।

ਇਸ ਰੋਸ ਮਾਰਚ ਵਿੱਚ ਐਸ.ਜੀ.ਪੀ.ਸੀ. ਮੈਂਬਰ ਭਾਈ ਮਨਜੀਤ ਸਿੰਘ, ਗੁਰਚਰਨ ਸਿੰਘ ਗਰੇਵਾਲ, ਅਮਰਜੀਤ ਸਿੰਘ ਚਾਵਲਾ, ਮੈਨੇਜਰ ਸੁਲੱਖਣ ਸਿੰਘ ਭੰਗਾਲੀ, ਸਤਨਾਮ ਸਿੰਘ ਰਿਆੜ, ਜਸਪਾਲ ਸਿੰਘ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਹੋਰ ਰਾਗੀਆਂ ਨੇ ਵੀ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ । ਰੋਸ ਮਾਰਚ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨੇ ਅੰਮ੍ਰਿਤਸਰ ਦੇ ਡੀ.ਸੀ. ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂ ਮੰਗ ਪੱਤਰ ਦੇਣਗੇ।

ਇਸ ਦੌਰਾਨ ਡੀ.ਸੀ. ਦਫ਼ਤਰ ਦੇ ਐਸ.ਜੀ.ਪੀ.ਸੀ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਪਰ ਡੀ.ਸੀ. ਦਫਤਰ ਤੋਂ ਬਾਹਰ ਨਾ ਆਉਣ ਕਾਰਨ ਐੱਸ.ਜੀ.ਪੀ.ਸੀ. ਸ਼ਿਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਜਦੋਂ ਤੱਕ ਡੀ.ਸੀ. ਮੰਗ ਪੱਤਰ ਲੈਣ ਲਈ ਨਾ ਆਏ ਤਾਂ ਉਹ ਧਰਨੇ ਤੋਂ ਨਹੀਂ ਉੱਠਣਗੇ। ਐਸ.ਜੀ.ਪੀ.ਸੀ ਪ੍ਰਧਾਨ ਧਾਮੀ ਨੇ ਵੀ ਆਪਣੇ ਸੰਬੋਧਨ ਦੌਰਾਨ ਸਿਆਸੀ ਪਾਰਟੀਆਂ ‘ਤੇ ਵਰ੍ਹਦਿਆਂ ਕਿਹਾ ਕਿ ਹਰਿਆਣਾ ਕਮੇਟੀ ਸਿਆਸੀ ਲੜਾਈਆਂ ਅਤੇ ਉਨ੍ਹਾਂ ਦੀਆਂ ਗਲਤੀਆਂ ਕਾਰਨ ਪੈਦਾ ਹੋਈ ਹੈ।

The post SGPC ਵਲੋਂ ਹਰਿਆਣਾ ਸ਼੍ਰੋਮਣੀ ਕਮੇਟੀ ਖ਼ਿਲਾਫ ਅੰਮ੍ਰਿਤਸਰ ਦੇ ਡੀ.ਸੀ. ਦਫਤਰ ਦੇ ਬਾਹਰ ਰੋਸ ਪ੍ਰਦਰਸ਼ਨ appeared first on TheUnmute.com - Punjabi News.

Tags:
  • advocate-harjinder-singh-dham
  • amritsar
  • amritsar-dc-ofice
  • breaking-news
  • haryana-committee
  • haryana-shiromani-committee
  • hsgpc
  • hsgpc-president-baljit-singh-daduwal
  • pm-modi
  • punjabi-latest-news
  • punjab-police
  • punjab-poliice
  • punjab-sikh
  • sgpc-latest
  • sgpc-nws
  • sgpc-protest
  • sgpc-protests
  • shiromani-committee-president

ਭਾਰਤ-ਪਾਕਿ ਸਰਹੱਦ 'ਤੇ ਫਿਰ ਦਿਸਿਆ ਡਰੋਨ ,ਬੀ.ਐੱਸ.ਐੱਫ ਤੇ ਪੰਜਾਬ ਪੁਲਿਸ ਵਲੋਂ ਸਰਚ ਆਪ੍ਰੇਸ਼ਨ ਜਾਰੀ

Tuesday 04 October 2022 07:27 AM UTC+00 | Tags: aam-aadmi-party abad-and-shikar amritsar-pak-india-border amritsar-police breaking-news bsf-dig-prabhakar-joshi dera-baba-nanak dera-baba-nanak-police dgp-gaurav-yadav drone-seen-again-on-indo-pak-border indian-army indian-army-in-amritsar india-pakistan-border india-pakistan-border-punjab pakisatan-drone punjab-dgp-punjab-police punjab-government punjab-police the-unmute-breaking-news the-unmute-punjabi-news

ਡੇਰਾ ਬਾਬਾ ਨਾਨਕ 04 ਅਕਤੂਬਰ 2022: ਭਾਰਤ-ਪਕਿਸਤਾਨ ਸਰਹੱਦ ਡੇਰਾ ਬਾਬਾ ਨਾਨਕ ਅਧੀਨ ਬੀ.ਐੱਸ.ਐੱਫ (BSF)ਦੀ ਚੈਕ ਪੋਸਟ ਆਬਾਦ ਅਤੇ ਸ਼ਿਕਾਰ ਦੇ ਨਜ਼ਦੀਕ ਬੀਤੀ ਦੇਰ ਰਾਤ 11 ਵਜੇ ਤੋਂ ਲੈ ਕੇ ਸਵੇਰੇ 3 ਵਜੇ ਦੇ ਕਰੀਬ ਡਰੋਨ ਭਾਰਤੀ ਸੀਮਾ ਅੰਦਰ ਦੇਖਿਆ ਗਿਆ ,ਉਥੇ ਹੀ ਬੀ.ਐੱਸ.ਐੱਫ ਦੇ ਜਵਾਨਾਂ ਵਲੋਂ 37 ਰਾਊਂਡ ਫਾਇਰ ਵੀ ਕੀਤੇ ਗਏ ਅਤੇ 12 ਰੋਸ਼ਨੀ ਦੇ ਬੰਬ ਵੀ ਛੱਡੇ ਗਏ |

ਪ੍ਰਾਪਤ ਜਾਣਕਾਰੀ ਅਨੁਸਾਰ ਡਰੋਨ ਭਾਰਤੀ ਸਰਹੱਦ ਦੇ 10 ਕਿਲੋਮੀਟਰ ਪਿੱਛੇ ਭਾਰਤ ਦੇ ਪਿੰਡ ਰੱਤਾ ਅਤੇ ਪੱਡਾ ‘ਚ ਘੁੰਮਦਾ ਨਜ਼ਰ ਆਇਆ | ਇਸ ਬਾਰੇ ਡੀਆਈਜੀ ਬੀ.ਐੱਸ.ਐੱਫ ਪ੍ਰਭਾਕਰ ਜੋਸ਼ੀ ਨੇ ਦੱਸਿਆ ਕਿ ਇਹ ਪਹਿਲੀ ਵਾਰ ਹੈ ਕਿ ਇਹ ਡਰੋਨ ਭਾਰਤ ਦੇ ਅੰਦਰ 10 ਕਿਲੋਮੀਟਰ ਦੀ ਦੂਰੀ ਤੱਕ ਦੇਖਿਆ ਗਿਆ ਹੈ ਅਤੇ ਜਦਕਿ ਸਥਾਨਕ ਲੋਕਾਂ ਨੇ ਦੱਸਿਆ ਕਿ ਉਹਨਾਂ ਵੀ ਆਵਾਜ਼ ਸੁਣੀ ਹੈ |

BSF

ਇਸਦੇ ਨਾਲ ਹੀ ਡੀਆਈਜੀ ਨੇ ਦੱਸਿਆ ਕਿ ਉਨ੍ਹਾਂ ਵਲੋਂ ਕੀਤੀ ਫਾਇਰਿੰਗ ਤੋਂ ਬਾਅਦ ਡਰੋਨ ਪਾਕਿਸਤਾਨ ਵੱਲ ਵਾਪਸ ਮੁੜ ਗਿਆ ਅਤੇ ਹੁਣ ਬੀਐਸਐਫ ਅਤੇ ਡੇਰਾ ਬਾਬਾ ਨਾਨਕ ਪੁਲਿਸ ਵਲੋਂ ਸਰਚ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ ਅਤੇ ਡੀਆਈਜੀ ਬੀਐਸਐਫ ਪ੍ਰਭਾਕਰ ਜੋਸ਼ੀ ਨੇ ਸਥਾਨਕ ਲੋਕਾਂ ਨੂੰ ਅਪੀਲ ਕੀਤੀ ਕਿ ਜੋ ਭਾਰਤ ਵਾਲੇ ਪਾਸੇ ਕੋਈ ਤਸਕਰੀ ਕਰ ਰਿਹਾ ਹੈ ਜਾ ਉਸਦੇ ਸੰਬੰਧ ਪਾਕਿਸਤਾਨ ਨਾਲ ਹੈ ਤਾਂ ਉਸ ਬਾਰੇ ਸੂਚਨਾ ਦੇਣ ਵਾਲੇ ਨੂੰ ਇਕ ਲੱਖ ਰੁਪਏ ਇਨਾਮ ਅਤੇ ਉਸਦੀ ਪਹਿਚਾਣ ਗੁਪਤ ਰੱਖੀ ਜਾਵੇਗੀ |

The post ਭਾਰਤ-ਪਾਕਿ ਸਰਹੱਦ ‘ਤੇ ਫਿਰ ਦਿਸਿਆ ਡਰੋਨ ,ਬੀ.ਐੱਸ.ਐੱਫ ਤੇ ਪੰਜਾਬ ਪੁਲਿਸ ਵਲੋਂ ਸਰਚ ਆਪ੍ਰੇਸ਼ਨ ਜਾਰੀ appeared first on TheUnmute.com - Punjabi News.

Tags:
  • aam-aadmi-party
  • abad-and-shikar
  • amritsar-pak-india-border
  • amritsar-police
  • breaking-news
  • bsf-dig-prabhakar-joshi
  • dera-baba-nanak
  • dera-baba-nanak-police
  • dgp-gaurav-yadav
  • drone-seen-again-on-indo-pak-border
  • indian-army
  • indian-army-in-amritsar
  • india-pakistan-border
  • india-pakistan-border-punjab
  • pakisatan-drone
  • punjab-dgp-punjab-police
  • punjab-government
  • punjab-police
  • the-unmute-breaking-news
  • the-unmute-punjabi-news

ਕੈਲੀਫੋਰਨੀਆ 'ਚ ਚਾਰ ਭਾਰਤੀ ਮੂਲ ਦੇ ਨਾਗਰਿਕ ਅਗਵਾ, ਅੱਠ ਮਹੀਨਿਆਂ ਦੀ ਬੱਚੀ ਵੀ ਸ਼ਾਮਲ

Tuesday 04 October 2022 07:40 AM UTC+00 | Tags: american-state-of-california. breaking-news california indians-kidnapped-in-america merced merced-news news the-unmute-breaking-news the-unmute-punjabi-news us-state-of-california

ਚੰਡੀਗੜ੍ਹ 04 ਅਕਤੂਬਰ 2022: ਅਮਰੀਕੀ ਸੂਬੇ ਕੈਲੀਫੋਰਨੀਆ (California) ਦੇ ਮਰਸਿੱਡ ਕਾਉਂਟੀ (Merced ) ਸ਼ਹਿਰ ਤੋਂ ਸੋਮਵਾਰ ਨੂੰ ਚਾਰ ਭਾਰਤੀ ਮੂਲ ਦੇ ਨਾਗਰਿਕ ਨੂੰ ਅਗਵਾ ਕਰ ਲਿਆ ਗਿਆ। ਅਗਵਾ ਕੀਤੇ ਗਏ ਵਿਅਕਤੀਆਂ ਵਿੱਚ ਚਾਰ ਭਾਰਤੀ ਮੂਲ ਦੇ ਨਾਗਰਿਕ ਅਤੇ ਉਨ੍ਹਾਂ ਦੀ ਅੱਠ ਮਹੀਨਿਆਂ ਦੀ ਬੱਚੀ ਅਤੇ ਉਨ੍ਹਾਂ ਦਾ ਇੱਕ ਦੋਸਤ ਸ਼ਾਮਲ ਹੈ।

ਇਸ ਘਟਨਾ ਬਾਰੇ ਮਰਸਿੱਡ ਕਾਉਂਟੀ ਸ਼ੈਰਿਫ ਦੇ ਦਫਤਰ ਨੇ ਸੋਮਵਾਰ ਨੂੰ ਇਕ ਬਿਆਨ ਵਿਚ ਕਿਹਾ ਕਿ ਜਸਦੀਪ ਸਿੰਘ (36), ਉਸ ਦੀ ਪਤਨੀ ਜਸਲੀਨ ਕੌਰ (27), ਉਨ੍ਹਾਂ ਦੀ ਅੱਠ ਮਹੀਨਿਆਂ ਦੀ ਧੀ ਅਰੂਹੀ ਅਤੇ 39 ਸਾਲਾ ਅਮਨਦੀਪ ਸਿੰਘ ਨੂੰ ਅਗਵਾ ਕਰ ਲਿਆ ਗਿਆ ਸੀ।

ਇਸਦੇ ਨਾਲ ਹੀ ਅਮਰੀਕੀ ਸੁਰੱਖਿਆ ਏਜੰਸੀਆਂ ਨੇ ਕਿਹਾ ਹੈ ਕਿ ਸ਼ੱਕੀ ਹਥਿਆਰਬੰਦ ਅਤੇ ਖਤਰਨਾਕ ਇਰਾਦੇ ਵਾਲੇ ਹਨ। ਇਸਦੇ ਨਾਲ ਹੀ ਘਟਨਾ ਬਾਰੇ ਹੋਰ ਵੇਰਵੇ ਅਜੇ ਜਾਰੀ ਨਹੀਂ ਕੀਤੇ ਗਏ ਹਨ, ਕਿਉਂਕਿ ਜਾਂਚ ਸ਼ੁਰੂਆਤੀ ਪੜਾਅ ‘ਤੇ ਹੈ। ਅਧਿਕਾਰੀਆਂ ਨੇ ਦੱਸਿਆ ਕਿ ਚਾਰ ਭਾਰਤੀਆਂ ਨੂੰ ਮਰਸਿੱਡ ਵਿੱਚ ਦੱਖਣੀ ਹਾਈਵੇਅ 59 ਦੇ ਬਲਾਕ 800 ਵਿੱਚ ਇੱਕ ਵਪਾਰਕ ਅਦਾਰੇ ਦੇ ਨੇੜੇ ਤੋਂ ਅਗਵਾ ਕੀਤਾ ਗਿਆ ਸੀ।ਫ਼ਿਲਹਾਲ ਅਗਵਾ ਕਰਨ ਦਾ ਕਾਰਨ ਅਜੇ ਤੱਕ ਪਤਾ ਨਹੀਂ ਲੱਗ ਸਕਿਆ |

The post ਕੈਲੀਫੋਰਨੀਆ ‘ਚ ਚਾਰ ਭਾਰਤੀ ਮੂਲ ਦੇ ਨਾਗਰਿਕ ਅਗਵਾ, ਅੱਠ ਮਹੀਨਿਆਂ ਦੀ ਬੱਚੀ ਵੀ ਸ਼ਾਮਲ appeared first on TheUnmute.com - Punjabi News.

Tags:
  • american-state-of-california.
  • breaking-news
  • california
  • indians-kidnapped-in-america
  • merced
  • merced-news
  • news
  • the-unmute-breaking-news
  • the-unmute-punjabi-news
  • us-state-of-california

ਉੱਤਰੀ ਕੋਰੀਆ ਨੇ ਜਪਾਨ ਦੇ ਉਪਰੋਂ ਦਾਗੀ ਬੈਲਿਸਟਿਕ ਮਿਜ਼ਾਈਲ, ਸਰਕਾਰ ਵਲੋਂ ਅਲਰਟ ਜਾਰੀ

Tuesday 04 October 2022 08:02 AM UTC+00 | Tags: breaking-news government-of-japan j-alert japanese japan-pm kim-jong news north-korea north-korea-news prime-minister the-unmute-breaking-news the-unmute-news the-unmute-punjabi-news

ਚੰਡੀਗੜ੍ਹ 04 ਅਕਤੂਬਰ 2022: ਉੱਤਰੀ ਕੋਰੀਆ (North Korea) ਦੇ ਤਾਨਾਸ਼ਾਹ ਕਿਮ ਜੋਂਗ ਦੀ ਤਾਨਾਸ਼ਾਹੀ ਇਕ ਵਾਰ ਫਿਰ ਸਾਹਮਣੇ ਆਈ ਹੈ । ਦੱਸਿਆ ਜਾ ਰਿਹਾ ਹੈ ਕਿ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਉੱਤਰੀ ਕੋਰੀਆ ਨੇ ਅਣਪਛਾਤੀ ਬੈਲਿਸਟਿਕ ਮਿਜ਼ਾਈਲ ਦਾ ਪ੍ਰੀਖਣ ਕੀਤਾ ਹੈ, ਪਰ ਇਸ ਵਾਰ ਇਹ ਮਿਜ਼ਾਈਲ ਜਾਪਾਨ ਦੇ ਉੱਪਰੋਂ ਲੰਘੀ ਹੈ | ਜਿਸ ਕਾਰਨ ਉੱਥੇ ਦੇ ਜਪਾਨ ਦੇ ਲੋਕਾਂ ‘ਚ ਦਹਿਸ਼ਤ ਦਾ ਮਾਹੌਲ ਹੈ । ਇਸ ਦੌਰਾਨ ਬਾਹਰ ਘੁੰਮਦੇ ਲੋਕ ਆਪਣੇ ਘਰਾਂ ਵਿੱਚ ਵੜ ਗਏ।

ਦੂਜੇ ਪਾਸੇ ਜਾਪਾਨ (Japan) ਦੀ ਸਰਕਾਰ ਨੇ ਵੀ ਚਿਤਾਵਨੀ ਜਾਰੀ ਕਰਕੇ ਪਨਾਹਗਾਹਾਂ ਨੂੰ ਖਾਲੀ ਕਰਨ ਦੀ ਅਪੀਲ ਕੀਤੀ ਅਤੇ ਸੁਰੱਖਿਅਤ ਸਥਾਨ ‘ਤੇ ਜਾਣ ਲਈ ਕਿਹਾ ਹੈ। ਇੰਨਾ ਹੀ ਨਹੀਂ ਲੁਕਣ ਲਈ ਕਈ ਥਾਵਾਂ ‘ਤੇ ਸ਼ੈਲਟਰ ਹੋਮ ਵੀ ਬਣਾਏ ਗਏ ਹਨ।

ਜਾਪਾਨੀ ਅਧਿਕਾਰੀਆਂ ਨੇ ਮਿਜ਼ਾਈਲ ਦੇ ਲੰਘਣ ਤੋਂ ਬਾਅਦ ਉੱਤਰ-ਪੂਰਬੀ ਖੇਤਰ ਦੇ ਨਿਵਾਸੀਆਂ ਨੂੰ ਨੇੜਲੀਆਂ ਇਮਾਰਤਾਂ ਨੂੰ ਖਾਲੀ ਕਰਨ ਲਈ ‘ਜੇ-ਅਲਰਟ’ ਜਾਰੀ ਕੀਤਾ ਹੈ। 2017 ਤੋਂ ਬਾਅਦ ਪਹਿਲੀ ਵਾਰ ਅਜਿਹਾ ‘ਅਲਰਟ’ ਜਾਰੀ ਕੀਤਾ ਗਿਆ ਹੈ। ਜਾਪਾਨ ਦੇ ਕਈ ਖੇਤਰਾਂ ਵਿੱਚ ਰੇਲ ਸੇਵਾਵਾਂ ਨੂੰ ਕੁਝ ਸਮੇਂ ਲਈ ਮੁਅੱਤਲ ਕਰ ਦਿੱਤਾ ਗਿਆ ਸੀ। ਹਾਲਾਂਕਿ ਹੁਣ ਇਸ ਨੂੰ ਬਹਾਲ ਕਰ ਦਿੱਤਾ ਗਿਆ ਹੈ।

The post ਉੱਤਰੀ ਕੋਰੀਆ ਨੇ ਜਪਾਨ ਦੇ ਉਪਰੋਂ ਦਾਗੀ ਬੈਲਿਸਟਿਕ ਮਿਜ਼ਾਈਲ, ਸਰਕਾਰ ਵਲੋਂ ਅਲਰਟ ਜਾਰੀ appeared first on TheUnmute.com - Punjabi News.

Tags:
  • breaking-news
  • government-of-japan
  • j-alert
  • japanese
  • japan-pm
  • kim-jong
  • news
  • north-korea
  • north-korea-news
  • prime-minister
  • the-unmute-breaking-news
  • the-unmute-news
  • the-unmute-punjabi-news

ਸੁਖਨਾ ਝੀਲ 'ਤੇ ਹਵਾਈ ਸੈਨਾ ਦਿਵਸ ਮੌਕੇ ਮਿਗ-21 ਜਹਾਜ਼ ਸਮੇਤ ਫਲਾਈਪਾਸਟ 'ਚ 74 ਜਹਾਜ਼ ਲੈਣਗੇ ਹਿੱਸਾ

Tuesday 04 October 2022 08:20 AM UTC+00 | Tags: air-chief-marshal air-chief-marshal-vr air-chief-marshal-vr-chowdhury air-force-air-chief-marshal-vr-chaudhary breaking-news chandigarh indian-air-force indian-air-force-day mig-21-aircraft-will-participate news punjab-government sukhna-lake sukhna-lake-news sukhna-lake-on-the-occasion-of-air-force-day sukhna-lake-road the-unmute-breaking-news the-unmute-latest-news the-unmute-punjab

ਚੰਡੀਗੜ੍ਹ 04 ਅਕਤੂਬਰ 2022: ਭਾਰਤੀ ਹਵਾਈ ਸੈਨਾ ਦਿਵਸ (Indian Air Force Day) 8 ਅਕਤੂਬਰ ਨੂੰ ਮਨਾਇਆ ਜਾਵੇਗਾ। ਇਸ ਤੋਂ ਪਹਿਲਾਂ ਹਵਾਈ ਸੈਨਾ ਦੇ ਮੁਖੀ ਏਅਰ ਚੀਫ ਮਾਰਸ਼ਲ ਵੀ.ਆਰ.ਚੌਧਰੀ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ, “ਜਿਵੇਂ ਕਿ ਆਉਣ ਵਾਲੇ ਕੱਲ੍ਹ ਦਾ ਜੰਗੀ ਮੈਦਾਨ ਬਦਲ ਰਿਹਾ ਹੈ, ਭਾਰਤੀ ਫ਼ੌਜ ਭਵਿੱਖ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਵੀ ਨਵੀਆਂ ਖੋਜਾਂ ਕਰ ਰਹੀ ਹੈ । ਉਨ੍ਹਾਂ ਕਿਹਾ ਮੈਂ ਦੇਸ਼ ਦੇ ਨਾਗਰਿਕਾਂ ਨੂੰ ਭਰੋਸਾ ਦਿਵਾਉਣਾ ਚਾਹੁੰਦਾ ਹਾਂ ਕਿ ਹਵਾਈ ਸੈਨਾ ਭਵਿੱਖ ਲਈ ਤਿਆਰ ਹੈ ਅਤੇ ਅਸੀਂ ਮਾਣ ਨਾਲ ਅਸਮਾਨਾਂ ਨੂੰ ਛੂਹਦੇ ਰਹਾਂਗੇ।

ਇਹ ਪਹਿਲੀ ਵਾਰ ਹੈ ਕਿ ਇਸ ਵਾਰ ਹਿੰਡਨ ਏਅਰਬੇਸ ਦੇ ਬਾਹਰ ਹਵਾਈ ਸੈਨਾ ਦਿਵਸ (Indian Air Force Day) ਮਨਾਇਆ ਜਾਵੇਗਾ। ਪ੍ਰੋਗਰਾਮ ਬਾਰੇ ਜਾਣਕਾਰੀ ਦਿੰਦਿਆਂ ਗਰੁੱਪ ਕੈਪਟਨ ਏ. ਰਾਠੀ ਨੇ ਦੱਸਿਆ ਕਿ ਚੰਡੀਗੜ੍ਹ ਦੀ ਸੁਖਨਾ ਝੀਲ (Sukhna Lake) ‘ਤੇ 8 ਅਕਤੂਬਰ ਨੂੰ ਹੋਣ ਵਾਲੇ ਹਵਾਈ ਸੈਨਾ ਦਿਵਸ ਦੇ ਫਲਾਈਪਾਸਟ ਵਿੱਚ 74 ਜਹਾਜ਼ ਹਿੱਸਾ ਲੈਣਗੇ। ਇਸ ਵਿਚ ਸਿੰਗਲ ਇੰਜਣ ਵਾਲੇ ਮਿਗ-21 ਜਹਾਜ਼, ਟਰਾਂਸਪੋਰਟ ਏਅਰਕ੍ਰਾਫਟ ਸਮੇਤ ਹੈਲੀਕਾਪਟਰ ਵੀ ਸ਼ਾਮਲ ਹੋਣਗੇ।

ਇਸ ਮੌਕੇ ‘ਤੇ ਬੋਲਦਿਆਂ ਹਵਾਈ ਸੈਨਾ ਦੇ ਮੁਖੀ ਨੇ ਕਿਹਾ ਕਿ ਭਵਿੱਖ ਦੇ ਖਤਰਿਆਂ ਨਾਲ ਨਜਿੱਠਣ ਲਈ ਇੱਕ ਮਜ਼ਬੂਤ ​​ਫੋਰਸ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਚੀਨੀ ਹਵਾਈ ਸੈਨਾ ਦੀਆਂ ਗਤੀਵਿਧੀਆਂ ‘ਤੇ ਨਜ਼ਰ ਰੱਖ ਰਹੇ ਹਾਂ। ਅਸੀਂ ਰਾਡਾਰ ਅਤੇ ਹਵਾਈ ਰੱਖਿਆ ਨੈੱਟਵਰਕ ਦੀ ਮੌਜੂਦਗੀ ਨੂੰ ਵਧਾ ਦਿੱਤਾ ਹੈ ਅਤੇ ਐਲਏਸੀ ‘ਤੇ ਸਥਿਤੀ ਆਮ ਵਾਂਗ ਹੈ |

The post ਸੁਖਨਾ ਝੀਲ ‘ਤੇ ਹਵਾਈ ਸੈਨਾ ਦਿਵਸ ਮੌਕੇ ਮਿਗ-21 ਜਹਾਜ਼ ਸਮੇਤ ਫਲਾਈਪਾਸਟ ‘ਚ 74 ਜਹਾਜ਼ ਲੈਣਗੇ ਹਿੱਸਾ appeared first on TheUnmute.com - Punjabi News.

Tags:
  • air-chief-marshal
  • air-chief-marshal-vr
  • air-chief-marshal-vr-chowdhury
  • air-force-air-chief-marshal-vr-chaudhary
  • breaking-news
  • chandigarh
  • indian-air-force
  • indian-air-force-day
  • mig-21-aircraft-will-participate
  • news
  • punjab-government
  • sukhna-lake
  • sukhna-lake-news
  • sukhna-lake-on-the-occasion-of-air-force-day
  • sukhna-lake-road
  • the-unmute-breaking-news
  • the-unmute-latest-news
  • the-unmute-punjab

ਪੰਜਾਬ ਪੁਲਿਸ ਵਲੋਂ ISI ਨਾਰਕੋ-ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, ਲਖਬੀਰ ਲੰਡਾ ਗੈਂਗ ਦਾ ਕਾਰਕੁਨ ਹਥਿਆਰਾਂ ਸਣੇ ਕਾਬੂ

Tuesday 04 October 2022 08:37 AM UTC+00 | Tags: amritsar-police breaking-news canada-based-gangster-lakhbir-singh-alias-landa-gang dgp-gaurav-yadav dgp-punjab-police gangster isi-terror-module lakhbir-landa-gang-operative-with-weapons news pakistan-based-rinda pakistans-agency-isi punjab-police the-unmute-breaking-news

ਚੰਡੀਗੜ੍ਹ 04 ਅਕਤੂਬਰ 2022: ਪੰਜਾਬ ਪੁਲਿਸ (Punjab Police) ਵਲੋਂ ਸੂਬੇ ਵਿਚ ਗੈਂਗਸਟਰਾਂ ਅਤੇ ਸ਼ਰਾਰਤੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਅੱਜ ਇਕ ਹੋਰ ਵੱਡੀ ਸਫਲਤਾ ਹਾਸਲ ਕੀਤੀ ਹੈ | ਅੰਮ੍ਰਿਤਸਰ ਦੀ ਪੁਲਿਸ (Amritsar Police)  ਨੇ ਸਰਹੱਦ ਪਾਰ ਤੋਂ ਪਾਕਿਸਤਾਨ ਨਾਲ ਸੰਬੰਧਿਤ ਏਜੰਸੀ ਆਈਐਸਆਈ ਸਮਰਥਿਤ ਨਾਰਕੋ-ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਕੈਨੇਡਾ ਸਥਿਤ ਗੈਂਗਸਟਰ ਲਖਬੀਰ ਸਿੰਘ ਉਰਫ਼ ਲੰਡਾ ਗੈਂਗ ਅਤੇ ਪਾਕਿਸਤਾਨ ਅਧਾਰਤ ਰਿੰਦਾ ਦੁਆਰਾ ਸੰਚਾਲਿਤ ਮਾਡਿਊਲ ਦੇ ਇੱਕ ਕਾਰਕੁਨ ਨੂੰ ਗ੍ਰਿਫਤਾਰ ਕੀਤਾ ਹੈ | ਇਸਦੇ ਨਾਲ ਹੀ ਅੰਮ੍ਰਿਤਸਰ ਪੁਲਿਸ ਨੇ 2 ਕਿਲੋ ਹੈਰੋਇਨ, 2 ਏਕੇ-56, 25 ਕਾਰਤੂਸ, 1 ਪਿਸਤੌਲ, 6 ਕਾਰਤੂਸ, 1 ਟਿਫਿਨ ਬੰਬ (ਆਈਈਡੀ) ਅਤੇ ਇੱਕ ਕਾਰ ਨੂੰ ਜਬਤ ਕਰ ਲਿਆ ਹੈ |

Punjab Police

 

The post ਪੰਜਾਬ ਪੁਲਿਸ ਵਲੋਂ ISI ਨਾਰਕੋ-ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, ਲਖਬੀਰ ਲੰਡਾ ਗੈਂਗ ਦਾ ਕਾਰਕੁਨ ਹਥਿਆਰਾਂ ਸਣੇ ਕਾਬੂ appeared first on TheUnmute.com - Punjabi News.

Tags:
  • amritsar-police
  • breaking-news
  • canada-based-gangster-lakhbir-singh-alias-landa-gang
  • dgp-gaurav-yadav
  • dgp-punjab-police
  • gangster
  • isi-terror-module
  • lakhbir-landa-gang-operative-with-weapons
  • news
  • pakistan-based-rinda
  • pakistans-agency-isi
  • punjab-police
  • the-unmute-breaking-news

ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ ਭਾਰੀ ਮਾਤਰਾ 'ਚ ਨਸ਼ੀਲੇ ਪਦਾਰਥ ਕੀਤੇ ਨਸ਼ਟ

Tuesday 04 October 2022 08:50 AM UTC+00 | Tags: aam-aadmi-party breaking-news cm-bhagwant-mann news punjab-government sachin-gupta-ips sri-muktsar-sahib sri-muktsar-sahib-court sri-muktsar-sahib-court-complex sri-muktsar-sahib-police the-unmute the-unmute-breaking-news the-unmute-news

ਸ੍ਰੀ ਮੁਕਤਸਰ ਸਾਹਿਬ 04 ਅਕਤੂਬਰ 2022: ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵਿਭਾਗ ਦੀਆ ਹਦਾਇਤਾ ਤਹਿਤ ਡਾ. ਸਚਿਨ ਗੁਪਤਾ ਆਈ.ਪੀ.ਐਸ. ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ (Sri Muktsar Sahib) ਵੱਲੋਂ ਨਸ਼ਿਆਂ ਖ਼ਿਲਾਫ਼ ਮੁਹਿੰਮ ਵਿੱਢੀ ਗਈ ਹੈ | ਜਿਸਦੇ ਚੱਲਦੇ ਜ਼ਿਲ੍ਹੇ ਅੰਦਰ ਬੀਤੇ ਸਮੇਂ ਵਿੱਚ ਨਸ਼ੀਲੇ ਪਦਾਰਥਾਂ ਦੀ ਵਿਕਰੀ ਅਤੇ ਵਰਤੋਂ ਨੂੰ ਖਤਮ ਕਰਨ ਲਈ ਪੁਲਿਸ ਵਿਭਾਗ ਵੱਲੋਂ ਸਿਰ ਤੋੜ ਕੋਸ਼ਿਸ਼ਾਂ ਕੀਤੀਆਂ ਜਾ ਰਹੀਆ ਹਨ।

ਇਸ ਦੇ ਸਿੱਟੇ ਵੱਜੋਂ ਪਿਛਲੇ ਕੁਝ ਸਮੇਂ ਅੰਦਰ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਦੀ ਬ੍ਰਾਮਦਗੀ ਅਤੇ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਗਿਆ ਹੈ।
ਇਸਦੇ ਨਾਲ ਹੀ ਮਾਨਯੋਗ ਅਦਾਲਤ ਦੇ ਹੁਕਮਾਂ ਮੁਤਾਬਕ ਇਸਨੂੰ ਨਸ਼ਟ ਕਰਨਾ ਵੀ ਜਰੂਰੀ ਹੋ ਜਾਂਦਾ ਹੈ। ਇਸ ਸਬੰਧੀ ਸਮੇਂ ਸਮੇਂ ਮਾਨਯੋਗ ਵੱਖ ਵੱਖ ਅਦਾਲਤਾਂ ਵੱਲੋਂ ਲੋੜੀਂਦੇ ਦਿਸ਼ਾ ਨਿਰਦੇਸ਼ ਵੀ ਜਾਰੀ ਕੀਤੇ ਜਾਂਦੇ ਹਨ। ਇਸ ਲਈ ਮਾਨਯੋਗ ਅਦਾਲਤ ਤੋਂ ਹੁਕਮ ਮਿਲਣ ਤੋਂ ਬਾਅਦ ਅਤੇ ਵਿਭਾਗੀ ਕਮੇਟੀ ਦੀਆਂ ਸ਼ਿਫਾਰਸ਼ਾਂ ਉਪਰੰਤ ਅੱਜ ਪ੍ਰੀ ਟਰਾਇਲ ਅਤੇ ਪੋਸਟ ਟਰਾਇਲ ਐਨ.ਡੀ.ਪੀ.ਐਸ ਨਾਲ ਸਬੰਧਿਤ ਮੁਕੱਦਮਿਆਂ ਦਾ ਮਾਲ ਯੂਨੀਵਰਸਲ ਬਾਇਓਮੈਸ ਪਲਾਂਟ ਪਿੰਡ ਚੰਨੂ ਵਿਖੇ ਸਾਰੇ ਨਸ਼ੀਲੇ ਪਦਾਰਥ ਨਸ਼ਟ ਕੀਤੇ ਹਨ |

ਇਸਦੇ ਨਾਲ ਹੀ ਅਦਾਲਤ ਦੇ ਹੁਕਮਾਂ ਅਨੁਸਾਰ ਇਸ ਸਮੁੱਚੀ ਪ੍ਰਕੀਰਿਆ ਦੀ ਵੀਡੀਓਗ੍ਰਾਫੀ ਵੀ ਕਰਵਾਈ ਗਈ। ਨਸ਼ੀਲੇ ਪਦਾਰਥਾਂ ਨੂੰ ਨਸ਼ਟ ਕਰਨ ਲਈ ਬਣਾਈ ਗਈ ਉੱਚ ਪੱਧਰੀ ਕਮੇਟੀ ਦੀ ਅਗਵਾਈ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸੀਨੀਅਰ ਕਪਤਾਨ ਪੁਲਿਸ ਡਾ. ਸਚਿਨ ਗੁਪਤਾ ਆਈ.ਪੀ.ਐਸ. ਵੱਲੋਂ ਕੀਤੀ ਗਈ ਜਦੋਂ ਕਿ ਉਨ੍ਹਾਂ ਦੇ ਨਾਲ ਬਤੌਰ ਕਮੇਟੀ ਮੈਂਬਰ ਸ੍ਰੀ ਗੁਰਚਰਨ ਸਿੰਘ ਗੁਰਾਇਆ  ਕਪਤਾਨ ਪੁਲਿਸ (ਡੀ) ਸ੍ਰੀ ਮੁਕਤਸਰ ਸਾਹਿਬ ਅਤੇ ਸ੍ਰੀ ਅਵਤਾਰ ਸਿੰਘ ਉੱਪ ਕਪਤਾਨ ਪੁਲਿਸ (ਡੀ) ਫਰੀਦਕੋਟ ਮੌਕਾ ਪਰ ਹਾਜ਼ਿਰ ਰਹੇ। ਇਸ ਪੋਸਟ ਟ੍ਰਾਇਲ ਅਤੇ ਪ੍ਰੀ ਟ੍ਰਾਇਲ ਦੇ ਕੁੱਲ 104 ਐਨ.ਡੀ.ਪੀ.ਐਸ. ਮੁਕੱਦਮਿਆਂ ਦਾ ਮਾਲ ਜਿਸ ਵਿੱਚ 223.250 ਕਿਲੋਗ੍ਰਾਮ ਭੁੱਕੀ ਚੂਰਾ ਪੋਸਤ,  211ਗ੍ਰਾਮ ਹੈਰੋਇਨ, 04 ਕਿਲੋ ਗਾਂਜਾ  ਅਤੇ 179049 ਨਸ਼ੀਲੀਆਂ ਗੋਲੀਆਂ ਨੂੰ ਨਸ਼ਟ ਕੀਤਾ ਗਿਆ ਇਸ ਤੋਂ ਇਲਾਵਾ 35 ਮੁਕੱਦਮਿਆਂ ਨੂੰ ਇਕ ਦਿਨ ਵਿਚ ਟੂ ਕੋਰਟ ਕਰਵਾਇਆ ਗਿਆ  ।

The post ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ ਭਾਰੀ ਮਾਤਰਾ ‘ਚ ਨਸ਼ੀਲੇ ਪਦਾਰਥ ਕੀਤੇ ਨਸ਼ਟ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • news
  • punjab-government
  • sachin-gupta-ips
  • sri-muktsar-sahib
  • sri-muktsar-sahib-court
  • sri-muktsar-sahib-court-complex
  • sri-muktsar-sahib-police
  • the-unmute
  • the-unmute-breaking-news
  • the-unmute-news

ਭੋਗਪੁਰ ਦੇ ਸੁੰਦਰੀਕਰਨ ਤੇ ਵਿਕਾਸ ਲਈ 151.83 ਲੱਖ ਰੁਪਏ ਖਰਚ ਕੀਤੇ ਜਾਣਗੇ: ਡਾ. ਇੰਦਰਬੀਰ ਸਿੰਘ ਨਿੱਝਰ

Tuesday 04 October 2022 09:27 AM UTC+00 | Tags: 151.83 aam-aadmi-party bhagwant-mann bhogpur breaking-news cm-bhagwant-mann dr-inderbir-singh-nijjar local-government-minister local-government-minister-dr-inderbir-singh-nijjar local-governments-of-punjab-dr-inderbir-singh-nijjar news punjab punjab-congress punjab-government the-unmute-breaking-news the-unmute-punjabi-news

ਚੰਡੀਗੜ੍ਹ 04 ਅਕਤੂਬਰ 2022: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਅਤੇ ਸਾਫ ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਕੰਮ ਕਰਦੇ ਹੋਏ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ (Dr. Inderbir Singh Nijjar) ਨੇ ਦੱਸਿਆ ਕਿ ਸੂਬਾ ਸਰਕਾਰ ਨੇ ਭੋਗਪੁਰ (Bhogpur) ਦੇ ਸੁੰਦਰੀਕਰਨ ਅਤੇ ਵਿਕਾਸ ਲਈ 151.83 ਲੱਖ ਰੁਪਏ ਖਰਚਣ ਦਾ ਫੈਸਲਾ ਕੀਤਾ ਹੈ। ਵਿਭਾਗ ਨੇ ਇਸ ਸਬੰਧੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ (Dr. Inderbir Singh Nijjar) ਨੇ ਦੱਸਿਆ ਕਿ ਵੱਖ-ਵੱਖ ਵਾਰਡਾਂ ਵਿੱਚ ਗਲੀਆਂ ਅਤੇ ਨਾਲੀਆਂ ਦੀ ਉਸਾਰੀ ਕੀਤੀ ਜਾਵੇਗੀ। ਇਸਦੇ ਨਾਲ ਹੀ ਕਈ ਥਾਵਾਂ 'ਤੇ ਗਲੀਆਂ ਅਤੇ ਨਾਲੀਆਂ ਦੀ ਵੀ ਮੁਰੰਮਤ ਕੀਤੀ ਜਾਵੇਗੀ। ਇਸੇ ਤਰ੍ਹਾਂ ਡੰਪ ਸਾਈਟਾਂ ਤੋਂ ਕੂੜਾ ਚੁੱਕਣ ਲਈ ਡਰਾਈਵਰਾਂ ਦੀਆਂ ਸੇਵਾਵਾਂ ਲਈਆਂ ਜਾਣਗੀਆਂ, ਤਾਂ ਜੋ ਵਾਤਾਵਰਣ ਨੂੰ ਸਾਫ ਸੁਥਰਾ ਅਤੇ ਪ੍ਰਦੂਸ਼ਣ ਰਹਿਤ ਬਣਾਇਆ ਜਾ ਸਕੇ। ਇਸ ਤੋਂ ਇਲਾਵਾ ਹੋਰ ਅਸਾਮੀਆਂ ਦੀਆਂ ਸੇਵਾਵਾਂ ਵੀ ਲਈਆਂ ਜਾਣਗੀਆਂ ਤਾਂ ਜੋ ਸਾਫ ਸਫਾਈ ਅਤੇ ਹੋਰ ਕੰਮਾਂ ਨੂੰ ਸਹੀ ਢੰਗ ਨਾਲ ਨਿਪਟਾਇਆ ਜਾ ਸਕੇ।

ਡਾ: ਨਿੱਜਰ ਨੇ ਇਹ ਵੀ ਕਿਹਾ ਕਿ ਸਾਰੇ ਟਿਊਬਵੈੱਲਾਂ ਦੇ ਰੱਖ-ਰਖਾਅ ਦਾ ਕੰਮ ਵੀ ਕੀਤਾ ਜਾਵੇਗਾ ਤਾਂ ਜੋ ਭੋਗਪੁਰ ਵਾਸੀਆਂ ਨੂੰ ਪਾਣੀ ਦੀ ਬਿਹਤਰ ਸਹੂਲਤ ਮੁਹੱਈਆ ਕਰਵਾਈ ਜਾ ਸਕੇ | ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸੂਬੇ ਦੇ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣ ਨੂੰ ਮੁੱਖ ਤਰਜੀਹ ਦੇ ਰਹੀ ਹੈ, ਜੇਕਰ ਕੋਈ ਅਧਿਕਾਰੀ ਅਤੇ ਕਰਮਚਾਰੀ ਭ੍ਰਿਸ਼ਟਾਚਾਰ ਕਰਦਾ ਫੜਿਆ ਗਿਆ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਇਨ੍ਹਾਂ ਕੰਮਾਂ ਲਈ ਟੈਂਡਰ 17 ਅਕਤੂਬਰ 2022 ਨੂੰ ਖੋਲ੍ਹੇ ਜਾਣਗੇ।

The post ਭੋਗਪੁਰ ਦੇ ਸੁੰਦਰੀਕਰਨ ਤੇ ਵਿਕਾਸ ਲਈ 151.83 ਲੱਖ ਰੁਪਏ ਖਰਚ ਕੀਤੇ ਜਾਣਗੇ: ਡਾ. ਇੰਦਰਬੀਰ ਸਿੰਘ ਨਿੱਝਰ appeared first on TheUnmute.com - Punjabi News.

Tags:
  • 151.83
  • aam-aadmi-party
  • bhagwant-mann
  • bhogpur
  • breaking-news
  • cm-bhagwant-mann
  • dr-inderbir-singh-nijjar
  • local-government-minister
  • local-government-minister-dr-inderbir-singh-nijjar
  • local-governments-of-punjab-dr-inderbir-singh-nijjar
  • news
  • punjab
  • punjab-congress
  • punjab-government
  • the-unmute-breaking-news
  • the-unmute-punjabi-news

ਅੰਮ੍ਰਿਤਸਰ ਜ਼ਿਲ੍ਹਾ ਕਚਹਿਰੀ 'ਚ ਪੇਸ਼ੀ ਭੁਗਤਣ ਆਈ ਨੂੰਹ 'ਤੇ ਸਹੁਰੇ ਨੇ ਕੀਤਾ ਜਾਨਲੇਵਾ ਹਮਲਾ

Tuesday 04 October 2022 09:40 AM UTC+00 | Tags: amritsar amritsar-district-court amritsar-police breaking-news father-in-law news punjabi-latest-news punjab-police the-unmute the-unmute-latest-update the-unmute-punjabi-news

ਅੰਮ੍ਰਿਤਸਰ 04 ਅਕਤੂਬਰ 2022: ਅੰਮ੍ਰਿਤਸਰ ਜ਼ਿਲ੍ਹਾ ਕਚਹਿਰੀ (Amritsar District Court) ਵਿੱਚ ਪੇਸ਼ੀ ਭੁਗਤਣ ਆਈ ਇੱਕ ਔਰਤ ‘ਤੇ ਉਸਦੇ ਹੀ ਸਹੁਰੇ ਵਲੋਂ ਜਾਨਲੇਵਾ ਹਮਲਾ ਕਰ ਦਿੱਤਾ ਗਿਆ | ਦੱਸਿਆ ਜਾ ਰਿਹਾ ਹੈ ਕਿ ਸਹੁਰੇ ਵੱਲੋਂ ਔਰਤ ਨੂੰ ਤਲਵਾਰ ਮਾਰ ਕੇ ਉਸ ਨੂੰ ਜ਼ਖਮੀ ਵੀ ਕਰ ਦਿੱਤਾ ਗਿਆ ਹੈ | ਇਸ ਸੰਬੰਧੀ ਚਸ਼ਮਦੀਦਾਂ ਦੀ ਮੰਨੀਏ ਤਾਂ ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਪੁਲਿਸ ਕਸਟੱਡੀ ਵਿਚ ਇਕ ਔਰਤ ਨੂੰ ਜ਼ਿਲਾ ਕਚਹਿਰੀ ਦੇ ਵਿੱਚ ਲਿਆਂਦਾ ਜਾ ਰਿਹਾ ਸੀ ਤਾਂ ਇਕ ਵਿਅਕਤੀ ਵੱਲੋਂ ਉਕਤ ਔਰਤ ‘ਤੇ ਤੇਜ਼ਧਾਰ ਤਲਵਾਰ ਦੇ ਨਾਲ ਹਮਲਾ ਕਰ ਦਿੱਤਾ ਜਿਸ ਨਾਲ ਕਿ ਉਹ ਜ਼ਖ਼ਮੀ ਹੋ ਗਈ |

ਮੌਕੇ ‘ਤੇ ਮੌਜੂਦ ਇਕ ਔਰਤ ਨੇ ਦੱਸਿਆ ਕਿ ਇਸ ਔਰਤ ਤੇ ਹਮਲਾ ਹੋਇਆ ਹੈ ਇਸ ਔਰਤ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਆਪਣੇ ਪਤੀ ਦਾ ਕਤਲ ਕੀਤਾ ਸੀ ਅਤੇ ਆਪਣੇ ਪੁੱਤ ਦਾ ਬਦਲਾ ਲੈਣ ਵਾਸਤੇ ਉਸ ਵਿਅਕਤੀ ਵੱਲੋਂ ਆਪਣੀ ਨੂੰਹ ਦੇ ਉੱਪਰ ਹਮਲਾ ਕੀਤਾ ਗਿਆ ਹੈ |

ਦੂਜੇ ਪਾਸੇ ਇਸ ਸੰਬੰਧੀ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਉਹ ਇੱਕ ਔਰਤ ਨੂੰ ਜ਼ਿਲਾ ਕਚਹਿਰੀ ਦੇ ਵਿੱਚ ਪੇਸ਼ ਕਰਵਾਉਣ ਲਈ ਲੈ ਕੇ ਆਏ ਸਨ ਇਸ ਦੌਰਾਨ ਉਸ ਦੇ ਸਹੁਰੇ ਵੱਲੋਂ ਹੀ ਉਸ ਔਰਤ ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕੀਤਾ ਹੈ | ਪੁਲਿਸ ਵੱਲੋਂ ਉਸ ਵਿਅਕਤੀ ਨੂੰ ਵੀ ਹਿਰਾਸਤ ‘ਚ ਲੈ ਲਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ |

The post ਅੰਮ੍ਰਿਤਸਰ ਜ਼ਿਲ੍ਹਾ ਕਚਹਿਰੀ ‘ਚ ਪੇਸ਼ੀ ਭੁਗਤਣ ਆਈ ਨੂੰਹ ‘ਤੇ ਸਹੁਰੇ ਨੇ ਕੀਤਾ ਜਾਨਲੇਵਾ ਹਮਲਾ appeared first on TheUnmute.com - Punjabi News.

Tags:
  • amritsar
  • amritsar-district-court
  • amritsar-police
  • breaking-news
  • father-in-law
  • news
  • punjabi-latest-news
  • punjab-police
  • the-unmute
  • the-unmute-latest-update
  • the-unmute-punjabi-news

ਗਲੇਸ਼ੀਅਰ 'ਤੇ ਬਰਫ ਖਿਸਕਣ ਕਾਰਨ ਫਸੇ 21 ਸਿਖਿਆਰਥੀ, ਰੈਸਕਿਊ ਲਈ SDRF ਦੀ ਪੰਜ ਟੀਮਾਂ ਹੋਈਆਂ ਰਵਾਨਾ

Tuesday 04 October 2022 10:03 AM UTC+00 | Tags: 21 avalanche avalanche-news breaking-news chief-minister-pushkar-dhami dig-sdrf-ridhim-aggarwal dokrani-bamak-glacier dokrani-bamak-glacier-news india-news nehru-mountaineering-institute news sdrf sdrf-team uttarakhand uttarkashi uttarkashi-latest-news

ਚੰਡੀਗੜ੍ਹ 04 ਅਕਤੂਬਰ 2022: ਉੱਤਰਾਖੰਡ ਦੇ ਉੱਤਰਕਾਸ਼ੀ ਜ਼ਿਲੇ ਦੇ ਡੋਕਰਾਨੀ ਬਾਮਕ ਗਲੇਸ਼ੀਅਰ ‘ਤੇ ਬਰਫ ਖਿਸਕਣ (Avalanche) ਕਾਰਨ ਦੀ ਖਬਰ ਸਾਹਮਣੇ ਆ ਰਹੀ ਹੈ | ਪ੍ਰਾਪਤ ਜਾਣਕਾਰੀ ਮੁਤਾਬਕ ਨਹਿਰੂ ਮਾਊਂਟੇਨੀਅਰਿੰਗ ਇੰਸਟੀਚਿਊਟ (ਐੱਨ.ਆਈ.ਐੱਮ.) ਦੇ 29 ਕਰੀਬ ਜਣੇ ਬਰਫ ਖਿਸਕਣ ਕਾਰਨ ਉੱਥੇ ਫਸ ਗਏ ਸਨ। ਇਨ੍ਹਾਂ ਨੂੰ ਕੱਢਣ ਲਈ ਵੱਖ-ਵੱਖ ਟੀਮਾਂ ਰੈਸਕਿਊ ਓਪਰੇਸ਼ਨ ਜਾਰੀ ਹੈ | ਇਸ ਦੌਰਾਨ ਅੱਠ ਜਣਿਆਂ ਨੂੰ ਉੱਥੋਂ ਬਾਹਰ ਕੱਢ ਲਿਆ ਗਿਆ ਹੈ। ਉਥੇ 21 ਜਣੇ ਅਜੇ ਵੀ ਫਸੇ ਹੋਏ ਹਨ।

ਡੀਆਈਜੀ ਐਸਡੀਆਰਐਫ (SDRF) ਰਿਧੀਮ ਅਗਰਵਾਲ ਨੇ ਦੱਸਿਆ ਕਿ ਸਰਕਾਰ ਨੇ ਹਵਾਈ ਸੈਨਾ ਨਾਲ ਸੰਪਰਕ ਕੀਤਾ ਹੈ। ਤਿੰਨ ਹੈਲੀਕਾਪਟਰ ਪੂਰੇ ਖੇਤਰ ਦੀ ਜਾਂਚ ਕਰਨਗੇ। ਐਸਡੀਆਰਐਫ ਦੇ ਕਮਾਂਡੈਂਟ ਮਣੀਕਾਂਤ ਮਿਸ਼ਰਾ ਨੇ ਦੱਸਿਆ ਕਿ ਐਸਡੀਆਰਐਫ ਦੀਆਂ ਪੰਜ ਟੀਮਾਂ ਘਟਨਾ ਸਥਾਨ ਲਈ ਰਵਾਨਾ ਹੋ ਗਈਆਂ ਹਨ। ਤਿੰਨ ਟੀਮਾਂ ਨੂੰ ਰਿਜ਼ਰਵ ਰੱਖਿਆ ਗਿਆ ਹੈ। ਲੋੜ ਪੈਣ ‘ਤੇ ਇਨ੍ਹਾਂ ਟੀਮਾਂ ਨੂੰ ਵੀ ਜਲਦ ਰਵਾਨਾ ਕੀਤਾ ਜਾਵੇਗਾ।

ਇਸਦੇ ਨਾਲ ਹੀ ਮੁੱਖ ਮੰਤਰੀ ਪੁਸ਼ਕਰ ਧਾਮੀ ਨੇ ਕਿਹਾ ਕਿ ਜਾਣਕਾਰੀ ਮਿਲੀ ਹੈ ਕਿ ਨਹਿਰੂ ਮਾਊਂਟੇਨੀਅਰਿੰਗ ਇੰਸਟੀਚਿਊਟ, ਉੱਤਰਕਾਸ਼ੀ ਦੇ 28 ਸਿਖਿਆਰਥੀ ਦਰੋਪਦੀ ਦੀ ਡੰਡਾ-2 ਪਹਾੜੀ ਚੋਟੀ ‘ਤੇ ਬਰਫ਼ ਖਿਸਕਣ ਕਾਰਨ ਫਸ ਗਏ ਹਨ।

ਉਨ੍ਹਾਂ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਗੱਲ ਕਰਨ ਤੋਂ ਬਾਅਦ ਬਚਾਅ ਕਾਰਜ ਨੂੰ ਤੇਜ਼ ਕਰਨ ਲਈ ਫੌਜ ਦੀ ਮਦਦ ਲੈਣ ਦੀ ਬੇਨਤੀ ਕੀਤੀ ਹੈ, ਜਿਸ ਲਈ ਉਨ੍ਹਾਂ ਕੇਂਦਰ ਸਰਕਾਰ ਤੋਂ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ ਹੈ। ਸਾਰਿਆਂ ਨੂੰ ਬਚਾਉਣ ਲਈ ਬਚਾਅ ਮੁਹਿੰਮ ਚਲਾਈ ਜਾ ਰਹੀ ਹੈ।

The post ਗਲੇਸ਼ੀਅਰ ‘ਤੇ ਬਰਫ ਖਿਸਕਣ ਕਾਰਨ ਫਸੇ 21 ਸਿਖਿਆਰਥੀ, ਰੈਸਕਿਊ ਲਈ SDRF ਦੀ ਪੰਜ ਟੀਮਾਂ ਹੋਈਆਂ ਰਵਾਨਾ appeared first on TheUnmute.com - Punjabi News.

Tags:
  • 21
  • avalanche
  • avalanche-news
  • breaking-news
  • chief-minister-pushkar-dhami
  • dig-sdrf-ridhim-aggarwal
  • dokrani-bamak-glacier
  • dokrani-bamak-glacier-news
  • india-news
  • nehru-mountaineering-institute
  • news
  • sdrf
  • sdrf-team
  • uttarakhand
  • uttarkashi
  • uttarkashi-latest-news

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸੰਧਵਾਂ ਤੇ ਡਿਪਟੀ ਸਪੀਕਰ ਵੱਲੋਂ ਦੁਸਹਿਰੇ ਦੇ ਤਿਉਹਾਰ ਦੀ ਵਧਾਈ

Tuesday 04 October 2022 10:11 AM UTC+00 | Tags: breaking-news diwali-fastival dussehra dussehra-festival dussehra-in-punjab holy-festival-of-dussehra jai-krishna-singh-rouri kultar-singh-sandhawan lanka news punjab-government punjab-vidhan-sabha-speakar the-unmute-breaking-news the-unmute-punjabi-news

ਚੰਡੀਗੜ 04 ਅਕਤੂਬਰ 2022: ਪੰਜਾਬ ਵਿਧਾਨ ਸਭਾ (Punjab Vidhan Sabha)  ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ (Kultar Singh Sandhawan) ਨੇ ਦੁਸਹਿਰੇ ਦੇ ਪਵਿੱਤਰ ਤਿਉਹਾਰਾਂ ਮੌਕੇ ਲੋਕਾਂ ਨੂੰ ਵਧਾਈ ਦਿੱਤੀ ਹੈ ਅਤੇ ਉਨਾਂ ਨੂੰ ਸਹਿਣਸ਼ੀਲਤਾ, ਸਦਭਾਵਨਾ ਅਤੇ ਆਦਰਸ਼ਾਂ ਦੀਆਂ ਰਵਾਇਤਾਂ 'ਤੇ ਪਹਿਰਾ ਦੇਣ ਦਾ ਸੱਦਾ ਦਿੱਤਾ ਹੈ।

ਸ. ਸੰਧਵਾਂ ਨੇ ਕਿਹਾ ਕਿ ਭਗਵਾਨ ਰਾਮ ਦੀ ਲੰਕਾ 'ਤੇ ਜਿੱਤ ਦੇ ਸੰਦਰਭ ਵਿੱਚ ਮਨਾਇਆ ਜਾਂਦਾ ਦੁਸਹਿਰਾ ਸਾਨੂੰ ਚੰਗਿਆਈ ਅਤੇ ਉੱਚ ਕਦਰਾਂ-ਕੀਮਤਾਂ 'ਤੇ ਚੱਲਣ ਦੀ ਸੇਧ ਦਿੰਦਾ ਹੈ। ਉਨਾਂ ਕਿਹਾ ਕਿ ਦੁਸਹਿਰੇ ਦਾ ਤਿਉਹਾਰਾਂ ਬਦੀ ਉੱਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਹੈ ਅਤੇ ਦੁਸਹਿਰੇ ਨਾਲ ਸਬੰਧਿਤ ਘਟਨਾਵਾਂ ਨੈਤਿਕ ਕਦਰਾਂ-ਕੀਮਤਾਂ ਦੇ ਆਦਰਸ਼ਾਂ ਨੂੰ ਉਤਸ਼ਾਹਤ ਕਰਨ ਲਈ ਹਮੇਸ਼ਾ ਸਾਨੂੰ ਪ੍ਰੇਰਿਤ ਕਰਦੀਆਂ ਰਹਿਣਗੀਆਂ।

ਸ. ਸੰਧਵਾਂ ਨੇ ਲੋਕਾਂ ਨੂੰ ਇਹ ਤਿਉਹਾਰ ਫਿਰਕੂ ਸਦਭਾਵਨਾ, ਆਪਸੀ ਮੇਲ-ਮਿਲਾਪ ਅਤੇ ਭਾਈਚਾਰੇ ਦੀ ਭਾਵਨਾ ਨਾਲ ਮਨਾਉਣ ਦੀ ਅਪੀਲ ਕੀਤੀ ਹੈ। ਇਸੇ ਦੌਰਾਨ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਨੇ ਵੀ ਲੋਕਾਂ ਨੂੰ ਦੁਸਹਿਰੇ ਦੀ ਵਧਾਈ ਦਿੱਤੀ ਹੈ ਅਤੇ ਉਨਾਂ ਦੇ ਚੰਗੇ ਜੀਵਨ ਦੀ ਕਾਮਨਾ ਕੀਤੀ ਹੈ।

The post ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸੰਧਵਾਂ ਤੇ ਡਿਪਟੀ ਸਪੀਕਰ ਵੱਲੋਂ ਦੁਸਹਿਰੇ ਦੇ ਤਿਉਹਾਰ ਦੀ ਵਧਾਈ appeared first on TheUnmute.com - Punjabi News.

Tags:
  • breaking-news
  • diwali-fastival
  • dussehra
  • dussehra-festival
  • dussehra-in-punjab
  • holy-festival-of-dussehra
  • jai-krishna-singh-rouri
  • kultar-singh-sandhawan
  • lanka
  • news
  • punjab-government
  • punjab-vidhan-sabha-speakar
  • the-unmute-breaking-news
  • the-unmute-punjabi-news

ਪੰਜਾਬ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਕੈਨੇਡਾ ਅਧਾਰਿਤ ਅਰਸ਼ ਡੱਲੇ ਦਾ ਸਾਥੀ ਹਥਿਆਰਾਂ ਸਮੇਤ ਕਾਬੂ

Tuesday 04 October 2022 10:33 AM UTC+00 | Tags: aam-aadmi-party arsh-dalla breaking-news canada-based-arsh-dalla crime dgp-gaurav-yadav gangster khalistan-tiger-force-module moga-police news punjab-congress punjab-dgp-gaurav-yadav punjab-government punjab-news punjab-police the-unmute-breaking-news

ਚੰਡੀਗੜ 04 ਅਕਤੂਬਰ 2022: ਪੰਜਾਬ ਪੁਲਿਸ (Punjab Police) ਵਲੋਂ ਸੂਬੇ ਵਿਚ ਗੈਂਗਸਟਰਾਂ ਅਤੇ ਸ਼ਰਾਰਤੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਅੱਜ ਇਕ ਹੋਰ ਵੱਡੀ ਸਫਲਤਾ ਹਾਸਲ ਕੀਤੀ ਹੈ | ਪੰਜਾਬ ਡੀਜੀਪੀ ਗੌਰਵ ਯਾਦਵ ਨੇ ਜਾਣਕਰੀ ਦਿੰਦਿਆਂ ਦੱਸਿਆ ਕਿ ਪਿਛਲੇ ਦਿਨੀ ਪਹਿਲਾ ਪੰਜਾਬ ਪੁਲਿਸ ਨੇ ਇੱਕ ਹੋਰ ਵੱਡੀ ਕਾਰਵਾਈ ਕਰਦੇ ਹੋਏ ਖਾਲਿਸਤਾਨ ਟਾਈਗਰ ਫੋਰਸ ਮਾਡਿਊਲ ਦਾ ਪਰਦਾਫਾਸ਼ ਕੀਤਾ ਸੀ | ਇਸੇ ਤਹਿਤ ਹੁਣ ਮੋਗਾ ਪੁਲਿਸ ਨੇ ਕੈਨੇਡਾ ਅਧਾਰਿਤ ਅਰਸ਼ ਡੱਲਾ ਦੇ ਨਾਲ ਸੰਬੰਧਿਤ ਇੱਕ ਹਰਪ੍ਰੀਤ ਸਿੰਹਗ ਹੀਰਾ ਨਾਂ ਦੇ ਵਿਅਕਤੀ ਨੂੰ ਦੀ ਹਥਿਆਰਾਂ ਦੇ ਜਖੀਰੇ ਨਾਲ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਵਿਅਕਤੀ ਅਰਸ਼ ਡੱਲਾ ਦੇ ਹੁਕਮਾਂ ‘ਤੇ ਕੰਮ ਕਰਦਾ ਸੀ | ਇਸਦੇ ਨਾਲ ਹੀ ਤਿੰਨ ਹੈਂਡ ਗ੍ਰਨੇਡ ਅਤੇ 2 ਪਿਸਟਲਾਂ ਬਰਾਮਦ ਕੀਤੀਆਂ ਹਨ |

Image

The post ਪੰਜਾਬ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਕੈਨੇਡਾ ਅਧਾਰਿਤ ਅਰਸ਼ ਡੱਲੇ ਦਾ ਸਾਥੀ ਹਥਿਆਰਾਂ ਸਮੇਤ ਕਾਬੂ appeared first on TheUnmute.com - Punjabi News.

Tags:
  • aam-aadmi-party
  • arsh-dalla
  • breaking-news
  • canada-based-arsh-dalla
  • crime
  • dgp-gaurav-yadav
  • gangster
  • khalistan-tiger-force-module
  • moga-police
  • news
  • punjab-congress
  • punjab-dgp-gaurav-yadav
  • punjab-government
  • punjab-news
  • punjab-police
  • the-unmute-breaking-news

ਪਟਿਆਲਾ ਪੁਲਿਸ ਵਲੋਂ DSP ਸੰਜੀਵ ਸਾਗਰ ਖਿਲਾਫ਼ ਜਬਰ ਜਨਾਹ ਦੇ ਦੋਸ਼ਾਂ ਹੇਠ FIR ਦਰਜ

Tuesday 04 October 2022 10:54 AM UTC+00 | Tags: aam-aadmi-party breaking-news dsp dsp-fir dsp-sanjeev-sagar fir news patiala-police patiala-police-officers punjab punjab-government punjab-police the-unmute the-unmute-breaking-news the-unmute-punjab

ਚੰਡੀਗੜ 04 ਅਕਤੂਬਰ 2022: ਪੰਜਾਬ ਪੁਲਿਸ ਦੇ ਡੀਐੱਸਪੀ ਸੰਜੀਵ ਸਾਗਰ (DSP Sanjeev Sagar) ‘ਤੇ ਇੱਕ ਔਰਤ ਨੇ ਜਬਰ-ਜਨਾਹ ਦੇ ਦੋਸ਼ ਲਾਏ ਹਨ | ਇਸਦੇ ਨਾਲ ਹੀ ਪੀੜਤ ਔਰਤ ਦੇ ਬਿਆਨ ਦੇ ਆਧਾਰ ‘ਤੇ ਪਟਿਆਲਾ ਪੁਲਿਸ ਦੇ ਵਲੋਂ ਡੀਐਸਪੀ ਸੰਜੀਵ ਸਾਗਰ ਦੇ ਖ਼ਿਲਾਫ ਧਾਰਾ 376, 506 ਆਈਪੀਸੀ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਇਹ ਔਰਤ ਡੀਐਸਪੀ ਸੰਜੀਵ ਸਾਗਰ ਦੇ ਘਰ ਕਿਰਾਏ ਦੇ ਮਕਾਨ ਵਿਚ ਰਹਿੰਦੀ ਸੀ।

Patiala police

The post ਪਟਿਆਲਾ ਪੁਲਿਸ ਵਲੋਂ DSP ਸੰਜੀਵ ਸਾਗਰ ਖਿਲਾਫ਼ ਜਬਰ ਜਨਾਹ ਦੇ ਦੋਸ਼ਾਂ ਹੇਠ FIR ਦਰਜ appeared first on TheUnmute.com - Punjabi News.

Tags:
  • aam-aadmi-party
  • breaking-news
  • dsp
  • dsp-fir
  • dsp-sanjeev-sagar
  • fir
  • news
  • patiala-police
  • patiala-police-officers
  • punjab
  • punjab-government
  • punjab-police
  • the-unmute
  • the-unmute-breaking-news
  • the-unmute-punjab

ਪੰਜਾਬ ਪੁਲਿਸ ਵੱਲੋਂ ਨਾਰਕੋ-ਅੱਤਵਾਦ ਮਾਡਿਊਲ ਦਾ ਪਰਦਾਫਾਸ਼, ਟਿਫਿਨ ਬੰਬ, 2 AK-56 ਰਾਈਫਲਾਂ, 2 ਕਿੱਲੋ ਹੈਰੋਇਨ ਸਮੇਤ ਸੰਚਾਲਕ ਗ੍ਰਿਫ਼ਤਾਰ

Tuesday 04 October 2022 11:06 AM UTC+00 | Tags: aam-aadmi-party arsh-dalla based-narco-terrorism-module breaking-news busts-narco-terror-module canada-based-arsh-dalla crime dgp-gaurav-yadav gangster khalistan-tiger-force-module moga-police news punjab-congress punjab-dgp-gaurav-yadav punjab-government punjabi-news punjab-news punjab-police punjab-police-busts-narco-terror-module the-unmute-breaking-news

ਚੰਡੀਗੜ੍ਹ/ਅੰਮ੍ਰਿਤਸਰ 04 ਅਕਤੂਬਰ 2022: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਤਿਉਹਾਰਾਂ ਦੇ ਸੀਜ਼ਨ ਤੋਂ ਪਹਿਲਾਂ ਪੰਜਾਬ ਪੁਲਿਸ ਨੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚੌਕਸੀ ਨੂੰ ਹੋਰ ਤੇਜ਼ ਕਰਨ ਨਾਲ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਆਈ.ਐਸ.ਆਈ. ਅਧਾਰਿਤ ਨਾਰਕੋ-ਅੱਤਵਾਦ ਮਾਡਿਊਲ ਦਾ ਪਰਦਾਫਾਸ਼ ਕਰਕੇ ਇਸ ਦੇ ਮੁੱਖ ਸੰਚਾਲਕ ਨੂੰ ਹਥਿਆਰਾਂ ਅਤੇ ਵਿਸਫੋਟਕ ਸਮੱਗਰੀ ਸਮੇਤ ਗ੍ਰਿਫਤਾਰ ਕਰ ਲਿਆ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ, ਗੌਰਵ ਯਾਦਵ ਨੇ ਦਿੱਤੀ।

ਇਹ ਮਾਡਿਊਲ ਕੈਨੇਡਾ ਅਧਾਰਿਤ ਲਖਬੀਰ ਸਿੰਘ ਉਰਫ ਲੰਡਾ, ਪਾਕਿਸਤਾਨ ਅਧਾਰਿਤ ਹਰਵਿੰਦਰ ਸਿੰਘ ਰਿੰਦਾ ਅਤੇ ਇਟਲੀ ਅਧਾਰਿਤ ਹਰਪ੍ਰੀਤ ਸਿੰਘ ਉਰਫ ਹੈਪੀ ਵੱਲੋਂ ਸਾਂਝੇ ਤੌਰ ‘ਤੇ ਚਲਾਇਆ ਜਾ ਰਿਹਾ ਹੈ।ਗ੍ਰਿਫ਼ਤਾਰ ਕੀਤੇ ਮੁਲਜ਼ਮ ਦੀ ਪਛਾਣ ਤਰਨਤਾਰਨ ਦੇ ਪਿੰਡ ਰਾਜੋਕੇ ਵਾਸੀ ਯੋਗਰਾਜ ਸਿੰਘ ਉਰਫ ਯੋਗ ਵਜੋਂ ਹੋਈ ਹੈ। ਇਸ ਤੋਂ ਇਲਾਵਾ ਪੁਲਿਸ ਨੇ ਮਾਡਿਊਲ ਦੇ ਪੰਜ ਹੋਰ ਸੰਚਾਲਕਾਂ ਦੀ ਵੀ ਸ਼ਨਾਖਤ ਕੀਤੀ ਹੈ, ਜੋ ਪੰਜਾਬ ਅਤੇ ਆਸ-ਪਾਸ ਦੇ ਸੂਬਿਆਂ ਵਿੱਚ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਮਾਡਿਊਲ ਨਾਲ ਜੁੜੇ ਹੋਏ ਹਨ।

ਪੁਲਿਸ ਨੇ ਮੁਲਜ਼ਮ ਕੋਲੋਂ ਇੱਕ ਆਰਡੀਐਕਸ ਲੋਡ ਟਿਫਿਨ ਬਾਕਸ, ਜਿਸ ਨੂੰ ਇਮਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ) ਜਾਂ ਟਿਫਿਨ ਬੰਬ ਬਣਾਇਆ ਗਿਆ ਸੀ; ਦੋ ਆਧੁਨਿਕ ਏ.ਕੇ.-56 ਅਸਾਲਟ ਰਾਈਫਲਾਂ ਸਮੇਤ ਦੋ ਮੈਗਜ਼ੀਨਾਂ ਅਤੇ 30 ਜ਼ਿੰਦਾ ਕਾਰਤੂਸ; ਇੱਕ .30 ਬੋਰ ਦਾ ਪਿਸਤੌਲ ਸਮੇਤ 6 ਜਿੰਦਾ ਕਾਰਤੂਸ; ਅਤੇ 2 ਕਿਲੋ ਹੈਰੋਇਨ ਬਰਾਮਦ ਕੀਤੀ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫਤਾਰ ਮੁਲਜ਼ਮ ਯੋਗਰਾਜ ਇਸ ਮਾਡਿਊਲ ਦਾ ਮੁੱਖ ਸੰਚਾਲਕ ਹੈ ਅਤੇ ਉਹ ਸੂਬਾ ਪੁਲਿਸ ਅਤੇ ਕੇਂਦਰੀ ਇਨਫੋਰਸਮੈਂਟ ਏਜੰਸੀਆਂ ਨੂੰ ਸਤੰਬਰ 2019 ਵਿੱਚ ਤਰਨਤਾਰਨ ਵਿੱਚ ਪੰਜ ਏਕੇ-47 ਅਸਾਲਟ ਰਾਈਫਲਾਂ ਜ਼ਬਤ ਕਰਨ ਦੇ ਮਾਮਲੇ ਸਮੇਤ ਘੱਟੋ-ਘੱਟ ਪੰਜ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦਾ ਸੀ।

ਉਨ੍ਹਾਂ ਅੱਗੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਹਥਿਆਰਾਂ-ਵਿਸਫੋਟਕ ਸਮੱਗਰੀ-ਨਸ਼ੇ ਦੀ ਤਸਕਰੀ ਸਬੰਧੀ ਸਰਹੱਦੋਂ ਪਾਰ ਦੀਆਂ ਕਾਰਵਾਈਆਂ ਅੱਤਵਾਦੀ/ਗੈਂਗਸਟਰ ਲੰਡਾ, ਰਿੰਦਾ ਅਤੇ ਹੈਪੀ ਤੇ ਜੇਲ੍ਹ ਵਿੱਚ ਬੰਦ ਸਮੱਗਲਰ ਗੁਰਪਵਿਤਰ ਉਰਫ਼ ਸਾਈਂ ਵਾਸੀ ਲਖਨਾ, ਤਰਨਤਾਰਨ ਦੇ ਨਿਰਦੇਸ਼ਾਂ ‘ਤੇ ਯੋਗਰਾਜ ਵੱਲੋਂ ਕੀਤੀਆਂ ਜਾਂਦੀਆਂ ਸਨ। ਉਹਨਾਂ ਅੱਗੇ ਦੱਸਿਆ ਕਿ ਯੋਗਰਾਜ ਵੱਡੇ ਪੱਧਰ ‘ਤੇ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਰਿਕਵਰੀ ਅਤੇ ਅੱਗੇ ਡਿਲਿਵਰੀ ਲਈ ਸਰਗਰਮ ਸੀ।

ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.) ਅੰਮ੍ਰਿਤਸਰ ਦਿਹਾਤੀ ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲਿਸ ਨੇ ਲੰਡਾ-ਰਿੰਡਾ ਅੱਤਵਾਦੀ ਮਾਡਿਊਲ ਦੇ ਮੈਂਬਰਾਂ ਦਾ ਪਰਦਾਫਾਸ਼ ਕਰਨ ਲਈ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਮੌਜੂਦਾ ਮਾਡਿਊਲ ਦੇ ਪੰਜ ਸੰਚਾਲਕਾਂ ਦੀ ਪਛਾਣ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ ਅਤੇ ਉਹਨਾਂ ਨੂੰ ਫੜਨ ਲਈ ਛਾਪੇਮਾਰੀ ਸ਼ੁਰੂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ ਅਤੇ ਜਲਦੀ ਹੀ ਹੋਰ ਹਥਿਆਰਾਂ ਅਤੇ ਵਿਸਫੋਟਕਾਂ ਦੀ ਬਰਾਮਦਗੀ ਹੋਣ ਦੀ ਸੰਭਾਵਨਾ ਹੈ।

ਜ਼ਿਕਰਯੋਗ ਹੈ ਕਿ ਐਫ.ਆਈ.ਆਰ. ਨੰਬਰ 107 ਮਿਤੀ 04/10/2022 ਨੂੰ ਐਨ.ਡੀ.ਪੀ.ਐਸ. ਐਕਟ ਦੀ ਧਾਰਾ 21/27-ਏ/29/61/85 ਅਤੇ ਅਸਲਾ ਐਕਟ ਦੀਆਂ ਧਾਰਾ 25/54/59 ਤਹਿਤ ਥਾਣਾ ਰਾਮਦਾਸ, ਅੰਮ੍ਰਿਤਸਰ ਦਿਹਾਤੀ ਵਿਖੇ ਦਰਜ ਕੀਤੀ ਗਈ ਹੈ।

The post ਪੰਜਾਬ ਪੁਲਿਸ ਵੱਲੋਂ ਨਾਰਕੋ-ਅੱਤਵਾਦ ਮਾਡਿਊਲ ਦਾ ਪਰਦਾਫਾਸ਼, ਟਿਫਿਨ ਬੰਬ, 2 AK-56 ਰਾਈਫਲਾਂ, 2 ਕਿੱਲੋ ਹੈਰੋਇਨ ਸਮੇਤ ਸੰਚਾਲਕ ਗ੍ਰਿਫ਼ਤਾਰ appeared first on TheUnmute.com - Punjabi News.

Tags:
  • aam-aadmi-party
  • arsh-dalla
  • based-narco-terrorism-module
  • breaking-news
  • busts-narco-terror-module
  • canada-based-arsh-dalla
  • crime
  • dgp-gaurav-yadav
  • gangster
  • khalistan-tiger-force-module
  • moga-police
  • news
  • punjab-congress
  • punjab-dgp-gaurav-yadav
  • punjab-government
  • punjabi-news
  • punjab-news
  • punjab-police
  • punjab-police-busts-narco-terror-module
  • the-unmute-breaking-news

ਝੋਨੇ ਦੀ ਖਰੀਦ 'ਚ ਕਿਸਾਨਾਂ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ: ਕੁਲਦੀਪ ਸਿੰਘ ਧਾਲੀਵਾਲ

Tuesday 04 October 2022 11:13 AM UTC+00 | Tags: aam-aadmi-party breaking-news cm-bhagwant-mann farmers-welfare-minister-kuldeep-singh-dhaliwal kuldeep-singh-dhaliwal mla-s-lakhveer-singh-rai news pangren-inspector pangren-inspector-news punjab-government punjab-mandis punjab-news punjab-pangren-inspector sirhind-anaj-mandi the-unmute-breaking-news the-unmute-latest-news

ਫ਼ਤਹਿਗੜ੍ਹ ਸਾਹਿਬ 04 ਅਕਤੂਬਰ 2022: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੂਬਾ ਸਰਕਾਰ ਨੇ ਝੋਨੇ ਦੀ ਖਰੀਦ ਸਬੰਧੀ ਸੁਚੱਜੇ ਪ੍ਰਬੰਧ ਕੀਤੇ ਗਏ ਹਨ ਅਤੇ ਮੰਡੀਆਂ ਵਿੱਚ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਵਿੱਚ ਕਿਸੇ ਕਿਸਮ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਇਹ ਪ੍ਰਗਟਾਵਾ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ, ਪੇਂਡੂ ਵਿਕਾਸ ਤੇ ਪੰਚਾਇਤ ਅਤੇ ਐਨ.ਆਰ.ਆਈਜ਼ ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਅਨਾਜ ਮੰਡੀ ਸਰਹਿੰਦ ਵਿਖੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਸਾਰੇ ਮੰਤਰੀ ਸੂਬੇ ਦੀਆਂ ਮੰਡੀਆਂ ਦੇ ਲਗਾਤਾਰ ਗੇੜੇ ਮਾਰ ਰਹੇ ਹਨ ਤਾਂ ਜੋ ਕਿਸਾਨ ਆਪਣੀ ਫਸਲ ਬਿਨਾਂ ਕਿਸੇ ਦਿੱਕਤ ਤੋਂ ਵੇਚ ਸਕਣ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕਿਸੇ ਮੰਡੀ ਵਿੱਚ ਕਿਸੇ ਕਿਸਾਨ ਨੂੰ ਆਪਣੀ ਫਸਲ ਵੇਚਣ ਵਿੱਚ ਕੋਈ ਦਿੱਕਤ ਆਉਂਦੀ ਹੈ ਤਾਂ ਉਹ ਤੁਰੰਤ ਪ੍ਰਸ਼ਾਸ਼ਨ ਦੇ ਧਿਆਨ ਵਿੱਚ ਲਿਆਂਦਾ ਜਾਵੇ ਜਿਸ ਦਾ ਫੌਰੀ ਹੱਲ ਕੀਤਾ ਜਾਵੇਗਾ। ਇਸ ਮੌਕੇ ਹਲਕਾ ਵਿਧਾਇਕ ਸ. ਲਖਵੀਰ ਸਿੰਘ ਰਾਏ ਤੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਵੀ ਮੌਜੂਦ ਸਨ।

ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਖੇਤ ਵਿੱਚ ਹੀ ਵਾਹੁਣ ਨੂੰ ਤਰਜ਼ੀਹ ਦੇਣ

ਧਾਲੀਵਾਲ ਨੇ ਇਹ ਵੀ ਦੱਸਿਆ ਕਿ ਮੰਡੀਆਂ ਵਿੱਚ ਝੋਨੇ ਦੀ ਫਸਲ ਖਰੀਦਣ ਸਬੰਧੀ ਕੀਤੇ ਗਏ ਸੁਚੱਜੇ ਪ੍ਰਬੰਧਾਂ ਹੇਠਾਂ ਇਹ ਗੱਲ ਵੀ ਯਕੀਨੀ ਬਣਾਈ ਗਈ ਹੈ ਕਿ ਕਿਸਾਨ ਨੂੰ ਆਪਣੀ ਵੇਚੀ ਗਈ ਫਸਲ ਦੀ ਅਦਾਇਗੀ 48 ਘੰਟੇ ਵਿੱਚ ਕੀਤੀ ਜਾਵੇ ਅਤੇ ਇਸ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਵੱਧ ਰਹੇ ਵਾਤਾਵਰਣ ਪ੍ਰਦੂਸ਼ਣ ਕਾਰਨ ਅੱਜ ਕਈ ਭਿਆਨਕ ਬਿਮਾਰੀਆਂ ਫੈਲਣ ਦਾ ਖ਼ਤਰਾ ਬਣਿਆਂ ਹੋਇਆ ਹੈ ਅਤੇ ਵੱਧ ਰਹੇ ਪ੍ਰਦੂਸ਼ਣ ਨੂੰ ਠੱਲ ਪਾਉਣ ਲਈ ਇਹ ਜਰੂਰੀ ਹੈ ਕਿ ਕਿਸਾਨ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਹੀ ਵਾਹੁਣ ਨੂੰ ਤਰਜ਼ੀਹ ਦੇਣ।

ਉਨਾਂ ਇਹ ਵੀ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਦਾ ਸਭ ਤੋਂ ਵੱਧ ਨੁਕਸਾਨ ਕਿਸਾਨਾਂ ਦਾ ਹੀ ਹੁੰਦਾ ਹੈ, ਇਸ ਲਈ ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਥਾਂ ਉਸ ਨੂੰ ਖੇਤ ਵਿੱਚ ਹੀ ਵਾਹੁਣ ਨੂੰ ਤਰਜ਼ੀਹ ਦੇਣ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਖੇਤ ਵਿੱਚ ਹੀ ਵਾਹੁਣ ਨਾਲ ਜਿਥੇ ਫਸਲ ਦਾ ਝਾੜ ਵੱਧਦਾ ਹੈ ਉਥੇ ਹੀ ਬੇਲੋੜੀਆਂ ਖਾਦਾਂ ਦੀ ਵਰਤੋਂ ਵੀ ਨਹੀਂ ਕਰਨੀ ਪੈਂਦੀ ਅਤੇ ਖੇਤੀ ਖਰਚੇ ਘੱਟਦੇ ਹਨ। ਜਿਸ ਨਾਲ ਕਿਸਾਨਾਂ ਨੂੰ ਆਰਥਿਕ ਲਾਭ ਵੀ ਮਿਲਦਾ ਹੈ।

ਪੱਤਰਕਾਰਾਂ ਵੱਲੋਂ ਪਨਗ੍ਰੇਨ ਦੇ ਇੰਸਪੈਕਟਰਾਂ ਵੱਲੋਂ ਖਰੀਦ ਬੰਦ ਕਰਨ ਦੇ ਫੈਸਲਾ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਪਨਗ੍ਰੇਨ ਦੇ ਇੰਸਪੈਕਟਰਾਂ ਤੇ ਅਮਲੋਹ ਦੇ ਵਿਧਾਇਕ ਦਾ ਮਸਲਾ ਇੱਕ ਪਰਿਵਾਰਕ ਝਗੜਾ ਹੈ ਜਿਸ ਦਾ ਆਪਸ ਵਿੱਚ ਬੈਠ ਕੇ ਹੱਲ ਕਰ ਲਿਆ ਜਾਵੇਗਾ।

ਸੰਗਰੂਰ ਤੋਂ ਮੈਂਬਰ ਲੋਕ ਸਭਾ ਸ. ਸਿਮਰਨਜੀਤ ਸਿੰਘ ਮਾਨ ਤੇ ਸਪੁੱਤਰ ਇਮਾਨਦੀਪ ਸਿੰਘ ਮਾਨ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਤੇ ਕੈਬਨਿਟ ਮੰਤਰੀ ਤੇ ਕੀਤੇ ਗਏ ਮਾਨਹਾਨੀ ਦੇ ਕੇਸ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਸ. ਧਾਲੀਵਾਲ ਨੇ ਕਿਹਾ ਕਿ ਇਹ ਉਨ੍ਹਾਂ ਦਾ ਹੱਕ ਹੈ ਅਤੇ ਜਦੋਂ ਵੀ ਮਾਣਯੋਗ ਅਦਾਲਤ ਉਨ੍ਹਾਂ ਬੁਲਾਵੇਗੀ ਤਾਂ ਉਹ ਮਾਲ ਵਿਭਾਗ ਦਾ ਲੋੜੀਂਦਾ ਰਿਕਾਰਡ ਮਾਣਯੋਗ ਅਦਾਲਤ ਅੱਗੇ ਰੱਖ ਦੇਣਗੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਦਿਨੇਸ਼ ਵਸ਼ਿਸ਼ਟ, ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਸ. ਹਰਪ੍ਰੀਤ ਸਿੰਘ ਅਟਵਾਲ, ਡੀ.ਡੀ.ਪੀ.ਓ. ਸ਼੍ਰੀ ਹਿਤੇਨ ਕਪਿਲਾ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਗੁਰਸਤਿੰਦਰ ਸਿੰਘ ਜੱਲਾ, ਅਮਰਿੰਦਰ ਸਿੰਘ ਮੰਡੋਫਲ, ਰਸ਼ਪਿੰਦਰ ਸਿੰਘ ਰਾਜਾ, ਗੁਰਵਿੰਦਰ ਸਿੰਘ ਢਿੱਲੋਂ, ਸਨੀ ਚੋਪੜਾ, ਜਗਜੀਤ ਸਿੰਘ ਰਿਊਣਾ, ਪਵੇਲ ਹਾਂਡਾ, ਸੰਦੀਪ ਕੁਮਾਰ, ਸਾਧੂ ਸਿੰਘ ਭੱਟਮਾਜਰਾ, ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਐਚ.ਐਸ. ਬਰਾੜ, ਡੀ.ਐਮ. ਮੰਡੀ ਬੋਰਡ ਬੀ.ਐਸ. ਕਾਲੇਕਾ, ਡੀ.ਐਮ. ਵੇਅਰ ਹਾਊਸ ਕੇਵਲ ਕ੍ਰਿਸ਼ਨ, ਡੀ.ਐਮ. ਮਾਰਕਫੈੱਡ ਐਸ.ਐਸ. ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਆਗੂ, ਅਧਿਕਾਰੀ ਅਤੇ ਸ਼ਹਿਰੀ ਪਤਵੰਤੇ ਵੀ ਮੌਜੂਦ ਸਨ।

The post ਝੋਨੇ ਦੀ ਖਰੀਦ ‘ਚ ਕਿਸਾਨਾਂ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ: ਕੁਲਦੀਪ ਸਿੰਘ ਧਾਲੀਵਾਲ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • farmers-welfare-minister-kuldeep-singh-dhaliwal
  • kuldeep-singh-dhaliwal
  • mla-s-lakhveer-singh-rai
  • news
  • pangren-inspector
  • pangren-inspector-news
  • punjab-government
  • punjab-mandis
  • punjab-news
  • punjab-pangren-inspector
  • sirhind-anaj-mandi
  • the-unmute-breaking-news
  • the-unmute-latest-news

2018 'ਚ ਜੌੜਾ ਫਾਟਕ ਵਿਖੇ ਦੁਸਹਿਰੇ ਵਾਲੇ ਦਿਨ ਵਾਪਰੀ ਘਟਨਾ ਨੂੰ ਮੱਦੇਨਜ਼ਰ ਅੰਮ੍ਰਿਤਸਰ 'ਚ 6 ਜਗ੍ਹਾ 'ਤੇ ਹੋਵੇਗਾ ਰਾਵਣ ਦਹਿਨ

Tuesday 04 October 2022 11:32 AM UTC+00 | Tags: aam-aadmi-party amritsar amritsar-police breaking-news dcp-line-order-parminder-singh-bhanda dussehra dussehra-festival jaura-phatak-amritsar mohali-phase-8-dussehra-ground. news punjab-government punjabi-news punjab-news punjab-police ravana-dahan ravana-dehan the-unmute-breaking-news the-unmute-punjab

ਅੰਮ੍ਰਿਤਸਰ 04 ਅਕਤੂਬਰ 2022: 2018 ਦੇ ਵਿਖੇ ਦੁਸਹਿਰੇ ਵਾਲੇ ਦਿਨ ਅੰਮ੍ਰਿਤਸਰ ਜੌੜਾ ਫਾਟਕ ਤੇ ਦੁਸਹਿਰਾ ਦੇਖਣ ਆਏ 58 ਦੇ ਕਰੀਬ ਲੋਕਾਂ ਦੀ ਰੇਲ ਹਾਦਸੇ ਵਿਚ ਮੌਤ ਹੋ ਗਈ ਸੀ ਅਤੇ ਕਈ ਜਣੇ ਗੰਭੀਰ ਜ਼ਖਮੀ ਹੋ ਗਏ ਸਨ | ਅਜਿਹੀ ਘਟਨਾ ਦੁਬਾਰਾ ਅੰਮ੍ਰਿਤਸਰ ‘ਚ ਨਾ ਵਾਪਰੇ ਇਸ ਨੂੰ ਲੈ ਕੇ ਅੰਮ੍ਰਿਤਸਰ ਪੁਲਿਸ ਵੱਲੋਂ ਹਰ ਸਾਲ ਦੁਸਹਿਰੇ ਵਾਲੇ ਦਿਨ ਪੁਖਤਾ ਪ੍ਰਬੰਧ ਕੀਤੇ ਜਾਂਦੇ ਹਨ |

ਇਸ ਵਾਰ ਦੁਸਹਿਰੇ ਵਾਲੇ ਦਿਨ ਅੰਮ੍ਰਿਤਸਰ (Amritsar)  ਵਿਚ ਸਿਰਫ 6 ਵੱਖ ਪ੍ਰਮੁੱਖ ਥਾਵਾਂ ਦੇ ਉਪਰ ਹੀ ਰਾਵਣ ਦਹਿਨ ਕੀਤਾ ਜਾਵੇਗਾ | ਇਸ ਸੰਬੰਧੀ ਹੋਰ ਜਾਣਕਾਰੀ ਦਿੰਦਿਆਂ ਅੰਮ੍ਰਿਤਸਰ ਡੀਸੀਪੀ ਲਾਈਨ ਆਰਡਰ ਪਰਮਿੰਦਰ ਸਿੰਘ ਭੰਡਾਲ ਨੇ ਦੱਸਿਆ ਕਿ ਇਸ ਬਾਰੇ ਜਿਸ ਥਾਂ ‘ਤੇ ਰਾਵਣ ਦਹਿਨ ਕੀਤਾ ਜਾਵੇਗਾ | ਉਸ ਜਗ੍ਹਾ ਤੇ ਏਡੀਸੀਪੀ ਰੈਂਕ ਦੇ ਪੁਲਿਸ ਅਧਿਕਾਰੀ ਤਾਇਨਾਤ ਰਹਿਣਗੇ ਅਤੇ ਇਸ ਵਾਰ ਵੱਡੀ ਗਿਣਤੀ ਵਿਚ ਲੇਡੀਜ਼ ਪੁਲਿਸ ਫੋਰਸ ਵੀ ਤਾਇਨਾਤ ਕੀਤੀ ਗਈ ਹੈ ਤਾਂ ਜੋ ਕਿ ਬੱਚਿਆਂ ਜਾਂ ਮਹਿਲਾਵਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਲ ਨਾ ਆਵੇ |

ਉਨ੍ਹਾਂ ਕਿਹਾ ਕਿ ਜੌੜਾ ਫਾਟਕ ਰੇਲ ਹਾਦਸੇ ਨੂੰ ਮੁੱਖ ਰੱਖਦੇ ਹੋਏ ਇਸ ਵਾਰ ਹਰੇਕ ਦੁਸਹਿਰਾ ਗਰਾਊਂਡ ਵਿਖੇ ਪੁਲਿਸ ਨਫਰੀ ਵਧਾਈ ਗਈ ਹੈ ਅਤੇ ਕਿਸੇ ਅਣਸੁਖਾਵੀਂ ਘਟਨਾ ਨਾ ਵਾਪਰੇ | ਇਸ ਦੇ ਨਾਲ ਹੀ ਉਨ੍ਹਾਂ ਨੇ ਸ਼ਹਿਰ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਜਦੋਂ ਦੁਸਹਿਰਾ ਦਹਿਨ ਹੋਵੇ ਉਸ ਤੋਂ ਬਾਅਦ ਲੋਕ ਭੀੜ ਨਾ ਪਾਉਣ ਅਤੇ 10-15 ਮਿੰਟ ਦਾ ਇੰਤਜਾਰ ਕਰ ਕੇ ਵਾਰੀ ਸਿਰ ਦੁਸਹਿਰਾ ਗਰਾਊਂਡ ‘ਚੋਂ ਅੰਦਰ-ਬਾਹਰ ਆਉਣ ਤਾਂ ਜੋ ਕਿ ਭੀੜ ਵਿੱਚ ਜਦੋਂ ਵੀ ਕੋਈ ਨੁਕਸਾਨ ਨਾ ਹੋਵੇ |

ਜ਼ਿਕਰਯੋਗ ਹੈ ਕਿ 2018 ਵਿਚ ਜੌੜਾ ਫਾਟਕ ਵਿਖੇ ਦੁਸਹਿਰਾ ਦੇਖਣ ਦਾ ਪ੍ਰੋਗਰਾਮ ਕਰਵਾਇਆ ਜਾ ਰਿਹਾ ਸੀ ਤਾਂ ਇਸ ਦੌਰਾਨ ਬਹੁਤ ਸਾਰੇ ਲੋਕ ਰੇਲਵੇ ਲਾਈਨਾਂ ਦੇ ਉੱਪਰ ਖੜ੍ਹ ਕੇ ਦੁਸਹਿਰਾ ਦੇਖ ਰਹੇ ਸਨ | ਜਿਸ ਕਰਕੇ ਪਿੱਛੇ ਤੋਂ ਆਈ ਟ੍ਰੇਨ ਨੇ ਉਨ੍ਹਾਂ ਲੋਕਾਂ ਨੂੰ ਕੁਚਲ ਦਿੱਤਾ ਸੀ |

The post 2018 ‘ਚ ਜੌੜਾ ਫਾਟਕ ਵਿਖੇ ਦੁਸਹਿਰੇ ਵਾਲੇ ਦਿਨ ਵਾਪਰੀ ਘਟਨਾ ਨੂੰ ਮੱਦੇਨਜ਼ਰ ਅੰਮ੍ਰਿਤਸਰ ‘ਚ 6 ਜਗ੍ਹਾ ‘ਤੇ ਹੋਵੇਗਾ ਰਾਵਣ ਦਹਿਨ appeared first on TheUnmute.com - Punjabi News.

Tags:
  • aam-aadmi-party
  • amritsar
  • amritsar-police
  • breaking-news
  • dcp-line-order-parminder-singh-bhanda
  • dussehra
  • dussehra-festival
  • jaura-phatak-amritsar
  • mohali-phase-8-dussehra-ground.
  • news
  • punjab-government
  • punjabi-news
  • punjab-news
  • punjab-police
  • ravana-dahan
  • ravana-dehan
  • the-unmute-breaking-news
  • the-unmute-punjab

Gujarat: ਵਡੋਦਰਾ 'ਚ ਆਟੋਰਿਕਸ਼ਾ ਤੇ ਟਰਾਲੇ ਦੀ ਭਿਆਨਕ ਟੱਕਰ, 7 ਜਣਿਆਂ ਦੀ ਮੌਤ

Tuesday 04 October 2022 12:19 PM UTC+00 | Tags: air-force-station air-force-station-hasimara autorickshaw-and-trolley-in-vadodara autorickshaw-and-truck breaking-news gujarat india-pmo ir-force-station-darjipura. pmo the-unmute-breaking-news the-unmute-punjabi-news trailer-truck vadodara vadodara-accident

ਚੰਡੀਗੜ੍ਹ 04 ਅਕਤੂਬਰ 2022: ਗੁਜਰਾਤ ਦੇ ਵਡੋਦਰਾ (Vadodara) ‘ਚ ਇਕ ਭਿਆਨਕ ਹਾਦਸੇ ਦੀ ਖਬਰ ਸਾਹਮਣੇ ਆਈ ਹੈ। ਇੱਥੇ ਏਅਰ ਫੋਰਸ ਸਟੇਸ਼ਨ ਦਾਰਜੀਪੁਰਾ ਨੇੜੇ ਇੱਕ ਆਟੋਰਿਕਸ਼ਾ ਅਤੇ ਟਰਾਲੇ ਦੀ ਟੱਕਰ ਹੋ ਗਈ। ਇਸ ਹਾਦਸੇ ਵਿੱਚ ਸੱਤ ਜਣਿਆਂ ਮੌਤ ਹੋ ਗਈ ਜਦਕਿ ਸੱਤ ਹੋਰ ਜ਼ਖ਼ਮੀ ਹੋ ਗਏ ਹਨ । ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਰਾਹਤ ਅਤੇ ਬਚਾਵ ਕਾਰਜ ਸ਼ੁਰੂ ਕਰ ਦਿੱਤਾ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ।

ਜ਼ਿਲ੍ਹਾ ਕੁਲੈਕਟਰ ਏਪੀ ਗੋਰ ਨੇ ਹਾਦਸੇ ਦੀ ਜਾਣਕਾਰੀ ਦਿੱਤੀ ਹੈ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਮੋਦੀ ਨੇ ਵੀ ਇਸ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਮ੍ਰਿਤਕਾਂ ਦੇ ਵਾਰਸਾਂ ਨੂੰ 2-2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50-50 ਹਜ਼ਾਰ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ ਵੀ ਕੀਤਾ ਹੈ।

ਪੀਐਮਓ ਨੇ ਟਵੀਟ ਕਰਕੇ ਕਿਹਾ, 'ਵਡੋਦਰਾ ਜ਼ਿਲ੍ਹੇ ਵਿੱਚ ਸੜਕ ਹਾਦਸੇ ਵਿੱਚ ਹੋਈ ਮੌਤ ਤੋਂ ਦੁਖੀ ਹਾਂ। ਦੁਖੀ ਪਰਿਵਾਰਾਂ ਨਾਲ ਹਮਦਰਦੀ ਅਤੇ ਜ਼ਖਮੀਆਂ ਦੇ ਜਲਦੀ ਠੀਕ ਹੋਣ, ਹਰੇਕ ਮ੍ਰਿਤਕ ਦੇ ਵਾਰਸਾਂ ਨੂੰ 2-2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।

The post Gujarat: ਵਡੋਦਰਾ ‘ਚ ਆਟੋਰਿਕਸ਼ਾ ਤੇ ਟਰਾਲੇ ਦੀ ਭਿਆਨਕ ਟੱਕਰ, 7 ਜਣਿਆਂ ਦੀ ਮੌਤ appeared first on TheUnmute.com - Punjabi News.

Tags:
  • air-force-station
  • air-force-station-hasimara
  • autorickshaw-and-trolley-in-vadodara
  • autorickshaw-and-truck
  • breaking-news
  • gujarat
  • india-pmo
  • ir-force-station-darjipura.
  • pmo
  • the-unmute-breaking-news
  • the-unmute-punjabi-news
  • trailer-truck
  • vadodara
  • vadodara-accident

ਪੰਜਾਬ 'ਚ ਕਾਨੂੰਨ ਵਿਵਸਥਾ ਚਰਮਰਾ ਗਈ ਹੈ: ਪ੍ਰਤਾਪ ਸਿੰਘ ਬਾਜਵਾ

Tuesday 04 October 2022 12:26 PM UTC+00 | Tags: #punjab-congress aam-aadmi-party bhagwant-mann breaking-news cm-bhagwant-mann congress law-and-order law-and-order-in-punjab news pratap-singh-bajwa punjab-congress punjab-dgp punjab-dgp-gaurav-yadav punjab-government punjab-police the-unmute-breaking-news

ਚੰਡੀਗੜ੍ਹ 4 ਅਕਤੂਬਰ 2022: ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ (Pratap Singh Bajwa) ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੁਚੇਤ ਕਰਦਿਆਂ ਕਿਹਾ ਹੈ ਕਿ ਉਹ ਲਾਪਰਵਾਹੀ ਅਤੇ ਬੇਪਰਵਾਹੀ ਨਾਲ ਸੂਬੇ ਦੀ ਕਾਨੂੰਨ ਵਿਵਸਥਾ (Law and order in Punjab) ਦੀ ਗੰਭਿਰ ਸਥਿਤੀ ਵੱਲ ਜਾਣ ਦੇਣ। ਉਨ੍ਹਾਂ ਕਿਹਾ ਚੰਗੇ ਅਤੇ ਪ੍ਰਭਾਵਸ਼ਾਲੀ ਪ੍ਰਸ਼ਾਸਨ ਨੂੰ ਯਕੀਨੀ ਬਣਾਉਣਾ ਇਹ ਮੁੱਖ ਮੰਤਰੀ ਦੀ ਜ਼ਿੰਮੇਵਾਰੀ ਹੁੰਦੀ ਹੈ |

ਬਾਜਵਾ ਨੇ ਮੁੱਖ ਮੰਤਰੀ ਨੂੰ ਸਿੱਧੇ ਰੂਪ ‘ਚ ਕਿਹਾ ਕਿ ਰਾਜ ਵਿੱਚ ਕਾਨੂੰਨ ਵਿਵਸਥਾ ਦੀ ਗੰਭੀਰ ਸਥਿਤੀ ਦੀ ਪਰਵਾਹ ਕਰਨ ਵਾਲਾ ਮੁੱਖ ਮੰਤਰੀ ਦਾ ਰਵੱਈਆ ਪੰਜਾਬ ਲਈ ਗੰਭੀਰ ਮੁਸੀਬਤ ਪੈਦਾ ਕਰ ਸਕਦਾ ਹੈ। ਬਾਜਵਾ ਨੇ ਕਿਹਾ ਕਿ ਜਦੋਂ ਏ ਕੈਟਾਗਰੀ ਦੇ ਗੈਂਗਸਟਰ ਦੀਪਕ ਟੀਨੂੰ, ਜਿਸ ਦੇ ਖਿਲਾਫ ਗੰਭੀਰ ਕਿਸਮ ਦੇ 34 ਤੋਂ ਵੱਧ ਅਪਰਾਧਿਕ ਮਾਮਲੇ ਪੈਂਡਿੰਗ ਸਨ, ਉਹ ਆਪਣੀ ਦੋਸਤ ਨਾਲ ਖਿਸਕਣ ਲਈ ਪੁਲਿਸ ਨੂੰ ਧੋਖਾ ਦੇਣ ਵਿਚ ਕਾਮਯਾਬ ਹੋ ਗਿਆ ਤਾਂ ਮਾਮਲਾ ਇੰਨਾ ਮਾਮੂਲੀ ਅਤੇ ਪਰਦੇ ਦੇ ਪਿੱਛੇ ਨਹੀਂ ਧੱਕਿਆ ਜਾ ਸਕਦਾ।

ਇਸ ਤੋਂ ਇਲਾਵਾ ਏ ਕੈਟਾਗਰੀ ਦਾ ਨਸ਼ਾ ਤਸਕਰ ਅਮਰੀਕ ਸਿੰਘ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਤੋਂ ਪੁਲਿਸ ਹਿਰਾਸਤ ਵਿਚੋਂ ਫਰਾਰ ਹੋ ਗਿਆ ਅਤੇ ਕੁਝ ਦਿਨ ਪਹਿਲਾਂ ਹੀ ਧਾਰੀਵਾਲ ਥਾਣੇ ਤੋਂ ਜਸਵਿੰਦਰ ਸਿੰਘ ਨਾਂ ਦੇ ਨੌਜਵਾਨ ਵੱਲੋਂ ਸੈਲਫ ਲੋਡਿੰਗ ਰਾਈਫਲ (ਐਸਐਲਆਰ) ਖੋਹਣ ਦੀਆਂ ਘਟਨਾਵਾਂ ਸਰਕਾਰ ਦੀ ਲਾਪ੍ਰਵਾਹੀ ਦਾ ਨਤੀਜਾ ਤੇ ਪੰਜਾਬ ਲਈ ਖਤਰੇ ਦੀ ਘੰਟੀ ਹਨ।

ਪ੍ਰਤਾਪ ਸਿੰਘ ਬਾਜਵਾ (Pratap Singh Bajwa) ਨੇ ਕਿਹਾ ਇਹ ਕਿੱਡੀ ਮਾੜੀ ਗੱਲ ਹੈ ਕਿ ਮੁਆਫੀ ਮੰਗਣ ਅਤੇ ਵਿਰੋਧੀ ਧਿਰ ਨੂੰ ਭਰੋਸਾ ਦਿਵਾਉਣ ਦੀ ਬਜਾਏ ਕਿ ਗਲਤੀ ਕਰਨ ਵਾਲੇ ਪੁਲਿਸ ਅਧਿਕਾਰੀਆਂ ਵਿਰੁੱਧ ਠੋਸ ਕਾਰਵਾਈ ਕੀਤੀ ਜਾਵੇਗੀ, ਅਮਨ ਅਰੋੜਾ ਅਤੇ ਹਰਪਾਲ ਸਿੰਘ ਚੀਮਾ ਵਰਗੇ ਕੈਬਨਿਟ ਮੰਤਰੀਆਂ ਨੇ ਸਪੱਸ਼ਟੀਕਰਨ ਦੇਣਾ ਸ਼ੁਰੂ ਕਰ ਦਿੱਤਾ। ਅਮਨ ਅਰੋੜਾ ਨੇ ਕਾਂਗਰਸ ਸ਼ਾਸਨ ਦੀਆਂ ਕਮੀਆਂ ਨੂੰ ਗਿਨਾਉਣਾ ਸ਼ੁਰੂ ਕਰ ਦਿੱਤਾ।

ਜੂਨੀਅਰ ਰੈਂਕ ਦੇ ਅਧਿਕਾਰੀਆਂ ਦੀਆਂ ਗਲਤੀਆਂ ਜ਼ਿੰਮੇਵਾਰ ਸੀਨੀਅਰ ਪੁਲਿਸ ਅਧਿਕਾਰੀਆਂ ਖ਼ਿਲਾਫ਼ ਸਰਕਾਰ ਹੁਣ ਤੱਕ ਕੋਈ ਸਖ਼ਤ ਕਾਰਵਾਈ ਕਰਨ ਵਿੱਚ ਨਾਕਾਮ ਰਹੀ ਹੈ। ਪੰਜਾਬ ਸਰਕਾਰ ਦਾ ਅਜਿਹਾ ਰਵੱਈਆ ਆਮ ਆਦਮੀ ਪਾਰਟੀ ਦੇ ਨੇਤਾਵਾਂ ਨੂੰ ਮੀਡੀਆ ਦੇ ਸਾਹਮਣੇ ਗੂੜ੍ਹੀ ਨੁਕਤਾਚੀਨੀ ਕਰਨ ਵਿਚ ਮਦਦ ਕਰ ਸਕਦਾ ਹੈ ਪਰ ਇਹ ਤੁਹਾਡੇ ਘਰ ਨੂੰ ਠੀਕ ਕਰਨ ਲਈ ਕਾਫੀ ਨਹੀਂ ਹੋਵੇਗਾ।

ਬਾਜਵਾ ਨੇ ਕਿਹਾ ਕਿ ਕਾਨੂੰਨ ਵਿਵਸਥਾ ਦੀ ਸਥਿਤੀ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਪਹਿਲਾਂ ਹੀ ਰਾਜ ਸਰਕਾਰ ਤੋਂ ਇਸ ਗੱਲ ਦੀ ਰਿਪੋਰਟ ਮੰਗੀ ਹੈ ਕਿ ਕਿਸ ਤਰ੍ਹਾਂ ਕੁਝ ਤਾਕਤਾਂ ਰਾਜ ਵਿੱਚ ਕੱਟੜਪੰਥੀ ਤੱਤਾਂ ਨੂੰ ਉਤਸ਼ਾਹਿਤ ਕਰਨ ਵਿੱਚ ਰੁੱਝੀਆਂ ਹੋਈਆਂ ਹਨ ਜੋ ਰਾਜ ਵਿੱਚ ਸਖ਼ਤ ਮਿਹਨਤ ਨਾਲ ਸਥਾਪਤ ਕੀਤੀ ਸ਼ਾਂਤੀ ਨੂੰ ਅਸਥਿਰ ਕਰ ਸਕਦੇ ਹਨ।

ਬਾਜਵਾ ਨੇ ਕਿਹਾ ਕਿ ਭਗਵੰਤ ਮਾਨ ਦੀ ਸਮੱਸਿਆ ਇਹ ਹੈ ਕਿ ਪ੍ਰਸ਼ਾਸਨਿਕ ਤਜਰਬੇ ਦੀ ਘਾਟ ਕਾਰਨ ਉਹ ਸਥਿਤੀ ਦੀ ਗੰਭੀਰਤਾ ਨੂੰ ਨਹੀਂ ਸਮਝ ਨਹੀਂ ਰਹੇ। ਜੇਕਰ ਉਹ ਸਥਿਤੀ ਨੂੰ ਕਾਬੂ ਕਰਨ ਚ ਨਾਕਾਮ ਰਹਿੰਦੇ ਹਨ ਤਾਂ ਪੰਜਾਬ ਨੂੰ ਫਿਰਕੂ ਹਿੰਸਾ ਦਾ ਇੱਕ ਹੋਰ ਦੌਰ ਦੇਖਣਾ ਪਏਗਾ ਜਿਵੇਂ ਕਿ 80 ਦੇ ਅੰਤ ਵਿੱਚ ਹੋਇਆ ਸੀ।

The post ਪੰਜਾਬ ‘ਚ ਕਾਨੂੰਨ ਵਿਵਸਥਾ ਚਰਮਰਾ ਗਈ ਹੈ: ਪ੍ਰਤਾਪ ਸਿੰਘ ਬਾਜਵਾ appeared first on TheUnmute.com - Punjabi News.

Tags:
  • #punjab-congress
  • aam-aadmi-party
  • bhagwant-mann
  • breaking-news
  • cm-bhagwant-mann
  • congress
  • law-and-order
  • law-and-order-in-punjab
  • news
  • pratap-singh-bajwa
  • punjab-congress
  • punjab-dgp
  • punjab-dgp-gaurav-yadav
  • punjab-government
  • punjab-police
  • the-unmute-breaking-news

ਸਿਰਫ਼ 'ਆਪ' ਹੈ ਕਿਸਾਨ ਪੱਖੀ ਪਾਰਟੀ, ਪੰਜਾਬ ਦੇ ਸਰਬਪੱਖੀ ਵਿਕਾਸ ਲਈ ਅਸੀਂ ਵਚਨਬੱਧ: ਮਲਵਿੰਦਰ ਕੰਗ

Tuesday 04 October 2022 12:34 PM UTC+00 | Tags: aam-aadmi-party ashwani-sharma bjp-punjab bku breaking-news cm-bhagwant-mann gujarat-farmers gujarat-government news punjab-farmers punjab-farmers-associations punjab-latest-news punjab-news punjab-sugarcane-issue spokesperson-malwinder-singh-kang the-unmute-breaking-news the-unmute-news the-unmute-punjabi-news uttar-pradesh uttar-pradesh-government

ਚੰਡੀਗੜ੍ਹ 04 ਅਕਤੂਬਰ 2022: ਆਮ ਆਦਮੀ ਪਾਰਟੀ (ਆਪ) ਨੇ ਮੰਗਲਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਸਿਰਫ਼ 'ਆਪ' ਕਿਸਾਨ-ਪੱਖੀ ਅਤੇ ਲੋਕ-ਪੱਖੀ ਪਾਰਟੀ ਹੈ, ਜਦਕਿ ਭਾਜਪਾ ਦੇਸ਼ ਭਰ 'ਚ ਆਪਣੇ ਸੱਤਾਧਾਰੀ ਸੂਬਿਆਂ 'ਚ ਕਿਸਾਨਾਂ ਦਾ ਸ਼ੋਸ਼ਣ ਕਰ ਰਹੀ ਹੈ।

ਪਾਰਟੀ ਮੁੱਖ ਦਫ਼ਤਰ ਤੋਂ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ 'ਆਪ' ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਕਿਸਾਨਾਂ ਦੀ ਭਲਾਈ ਲਈ ਫੈਸਲਾ ਲੈਂਦਿਆਂ ਗੰਨੇ ਦੇ ਖਰੀਦ ਮੁੱਲ ਵਿੱਚ 20 ਰੁਪਏ ਪ੍ਰਤੀ ਕੁਇੰਟਲ ਦਾ ਇਜ਼ਾਫ਼ਾ ਕੀਤਾ ਹੈ। ਹੁਣ ਗੰਨਾ ਕਿਸਾਨਾਂ ਨੂੰ ਮੌਜੂਦਾ ਕੀਮਤ 360 ਰੁਪਏ ਪ੍ਰਤੀ ਕੁਇੰਟਲ ਦੇ ਮੁਕਾਬਲੇ 380 ਰੁਪਏ ਪ੍ਰਤੀ ਕੁਇੰਟਲ ਰੇਟ ਮਿਲੇਗਾ। ਇਸ ਫੈਸਲੇ ਨਾਲ 'ਆਪ' ਸਰਕਾਰ ਕਿਸਾਨਾਂ 'ਤੇ ਸਾਲਾਨਾ 200 ਕਰੋੜ ਰੁਪਏ ਵਾਧੂ ਖਰਚ ਕਰੇਗੀ ਅਤੇ ਕਿਸਾਨਾਂ ਨੂੰ ਵਿੱਤੀ ਫਾਇਦਾ ਮਿਲੇਗਾ।

ਦੂਜੇ ਪਾਸੇ, ਗੁਜਰਾਤ ਦੀ ਭਾਜਪਾ ਸਰਕਾਰ ਨੇ ਅਜੇ ਤੱਕ ਲਗਭਗ 35 ਫੀਸਦੀ ਗੰਨਾ ਕਿਸਾਨਾਂ ਦੇ ਬਕਾਏ ਦਾ ਭੁਗਤਾਨ ਨਹੀਂ ਕੀਤਾ ਹੈ, ਜਦੋਂ ਕਿ ਉੱਤਰ ਪ੍ਰਦੇਸ਼, ਜੋ ਕੁੱਲ ਗੰਨਾ ਉਤਪਾਦਨ ਵਿੱਚ 50 ਫੀਸਦੀ ਯੋਗਦਾਨ ਪਾਉਂਦਾ ਹੈ, ਦੀ ਭਾਜਪਾ ਰਾਜ ਸਰਕਾਰ ਨੇ 13 ਫੀਸਦੀ ਤੋਂ ਵੱਧ ਗੰਨਾ ਕਿਸਾਨਾਂ ਦੀ ਅਦਾਇਗੀ ਨਹੀਂ ਕੀਤੀ ਹੈ।

ਕੰਗ ਅਨੁਸਾਰ, "ਇਹ ਹੀ ਭਾਜਪਾ ਦੇ ਗੁਜਰਾਤ ਮਾਡਲ ਅਤੇ ਅਰਵਿੰਦ ਕੇਜਰੀਵਾਲ ਦੇ ਰਾਜਨੀਤਕ ਮਾਡਲ ਵਿੱਚ ਅੰਤਰ ਹੈ। ਜਿੱਥੇ ਅਸੀਂ ਕਿਸਾਨਾਂ ਅਤੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਕੰਮ ਕਰ ਰਹੇ ਹਾਂ ਉੱਥੇ ਭਾਜਪਾ ਆਪਣੇ ਝੂਠੇ ਦਾਅਵਿਆਂ ਨਾਲ ਸਿਰਫ਼ ਆਮ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ।"

ਕੰਗ ਨੇ ਕਿਹਾ ਕਿ ਇਸ ਸਮੇਂ ਪੰਜਾਬ ਵਿੱਚ ਸਿਰਫ਼ 1.25 ਲੱਖ ਹੈਕਟੇਅਰ ਰਕਬੇ ਵਿੱਚ ਗੰਨੇ ਦੀ ਕਾਸ਼ਤ ਕੀਤੀ ਜਾਂਦੀ ਹੈ, ਹਾਲਾਂਕਿ ਖੰਡ ਮਿੱਲਾਂ ਕੋਲ ਲਗਭਗ 2.50 ਲੱਖ ਹੈਕਟੇਅਰ ਰਕਬੇ ਵਿੱਚੋਂ ਗੰਨੇ ਦੀ ਪਿੜਾਈ ਦੀ ਸਮਰੱਥਾ ਹੈ। ਸਰਕਾਰ ਕਿਸਾਨਾਂ ਨੂੰ ਫਸਲੀ ਵਿਭਿੰਨਤਾ ਲਈ ਉਤਸ਼ਾਹਿਤ ਕਰਨ ਲਈ ਵੱਖ-ਵੱਖ ਪਹਿਲਕਦਮੀਆਂ ਕਰ ਰਹੀ ਹੈ ਅਤੇ ਇਸੇ ਲਈ ਸੂਬਾ ਸਰਕਾਰ ਨੇ ਕਿਸਾਨਾਂ ਦੀ ਆਮਦਨ ਨੂੰ ਵਧਾਉਣ ਲਈ ਕੀਮਤਾਂ ਵਧਾਉਣ ਦਾ ਫੈਸਲਾ ਕੀਤਾ ਹੈ।

ਇਹ ਦਾਅਵਾ ਕਰਦੇ ਹੋਏ ਕਿ 'ਆਪ' ਖੇਤੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਸਖ਼ਤ ਮਿਹਨਤ ਕਰ ਰਹੀ ਹੈ, ਕੰਗ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਨੇ ਸਰਕਾਰ ਬਣਨ ਤੋਂ ਬਾਅਦ ਅਣਗਿਣਤ ਕਿਸਾਨ ਪੱਖੀ ਫੈਸਲੇ ਲਏ ਅਤੇ ਗੰਨਾ ਕਿਸਾਨਾਂ ਦੇ ਸਾਰੇ ਪੁਰਾਣੇ ਬਕਾਏ ਵੀ ਸਿਰਫ਼ 6 ਮਹੀਨਿਆਂ ਦੇ ਅੰਦਰ-ਅੰਦਰ ਕਲੀਅਰ ਕਰ ਦਿੱਤੇ। ਸਹਿਕਾਰੀ ਖੰਡ ਮਿੱਲਾਂ ਨੇ ਪਹਿਲਾਂ ਹੀ ਕਿਸਾਨਾਂ ਦੇ ਸਮੁੱਚੇ ਬਕਾਏ ਅਦਾ ਕਰ ਦਿੱਤੇ ਹਨ ਪਰ ਦੋ ਨਿੱਜੀ ਖੰਡ ਮਿੱਲਾਂ ਨੇ ਅਜੇ ਤੱਕ ਬਕਾਇਆ ਅਦਾ ਨਹੀਂ ਕੀਤਾ ਅਤੇ 'ਆਪ' ਸਰਕਾਰ ਨੇ ਕਿਸਾਨਾਂ ਦੇ ਬਕਾਏ ਦੀ ਅਦਾਇਗੀ ਲਈ ਉਨ੍ਹਾਂ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।

ਲਖੀਮਪੁਰ ਖਿਰੀ ਵਿੱਚ ਕਿਸਾਨਾਂ ਨੂੰ ਇਨਸਾਫ਼ ਨਾ ਦੇਣ 'ਤੇ ਭਾਜਪਾ 'ਤੇ ਨਿਸ਼ਾਨਾ ਸਾਧਦਿਆਂ ਕੰਗ ਨੇ ਕਿਹਾ ਕਿ ਚਾਰ ਕਿਸਾਨਾਂ ਅਤੇ ਪੱਤਰਕਾਰ ਦੀ ਮੌਤ ਦੇ ਇੱਕ ਸਾਲ ਬਾਅਦ ਵੀ ਕਿਸਾਨ ਇਨਸਾਫ਼ ਦੀ ਉਡੀਕ ਕਰ ਰਹੇ ਹਨ।

ਉਨ੍ਹਾਂ ਨੇ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਬਰਖਾਸਤ ਨਾ ਕਰਨ ਲਈ ਭਾਜਪਾ ਸਰਕਾਰ ਦੀ ਆਲੋਚਨਾ ਕੀਤੀ ਕਿਉਂਕਿ ਉਨ੍ਹਾਂ ਦਾ ਪੁੱਤਰ ਆਸ਼ੀਸ਼ ਮਿਸ਼ਰਾ ਇਸ ਮਾਮਲੇ ਵਿੱਚ ਮੁੱਖ ਦੋਸ਼ੀ ਹੈ। ਇੱਥੋਂ ਤੱਕ ਕਿ ਪੀੜਤਾਂ ਨੂੰ ਨੌਕਰੀਆਂ ਦੇ ਨਿਯੁਕਤੀ ਪੱਤਰ ਵੀ ਨਹੀਂ ਮਿਲੇ ਅਤੇ ਕਿਸਾਨਾਂ ਨਾਲ ਬਾਕੀ ਸਾਰੇ ਵਾਅਦਿਆਂ ਨੂੰ ਵੀ ਭਾਜਪਾ ਦੀ ਕੇਂਦਰ ਅਤੇ ਸੂਬਾ ਸਰਕਾਰਾਂ ਨੇ ਠੰਡੇ ਬਸਤੇ ਪਾਇਆ ਹੋਇਆ ਹੈ।

The post ਸਿਰਫ਼ 'ਆਪ' ਹੈ ਕਿਸਾਨ ਪੱਖੀ ਪਾਰਟੀ, ਪੰਜਾਬ ਦੇ ਸਰਬਪੱਖੀ ਵਿਕਾਸ ਲਈ ਅਸੀਂ ਵਚਨਬੱਧ: ਮਲਵਿੰਦਰ ਕੰਗ appeared first on TheUnmute.com - Punjabi News.

Tags:
  • aam-aadmi-party
  • ashwani-sharma
  • bjp-punjab
  • bku
  • breaking-news
  • cm-bhagwant-mann
  • gujarat-farmers
  • gujarat-government
  • news
  • punjab-farmers
  • punjab-farmers-associations
  • punjab-latest-news
  • punjab-news
  • punjab-sugarcane-issue
  • spokesperson-malwinder-singh-kang
  • the-unmute-breaking-news
  • the-unmute-news
  • the-unmute-punjabi-news
  • uttar-pradesh
  • uttar-pradesh-government

ਪੰਜਾਬ ਪੁਲਿਸ ਵੱਲੋਂ ਡਰੋਨ ਅਧਾਰਤ ਕੇ.ਟੀ.ਐਫ. ਅੱਤਵਾਦੀ ਮਾਡਿਊਲ ਦਾ ਆਪਰੇਟਿਵ ਗ੍ਰਿਫਤਾਰ, 3 ਹੈਂਡ-ਗ੍ਰੇਨੇਡ ਤੇ 2 ਪਿਸਤੌਲ ਬਰਾਮਦ

Tuesday 04 October 2022 12:42 PM UTC+00 | Tags: aam-aadmi-party arsh-dalla breaking-news canada-based-arsh-dalla crime dgp-gaurav-yadav drone-based-ktf gangster khalistan-tiger-force-module moga-police moga-police-thwarts-gangsters news operative-of-terrorist-module-arrested punjab-congress punjab-dgp-gaurav-yadav punjab-government punjab-news punjab-polic punjab-police the-unmute-breaking-news

ਚੰਡੀਗੜ੍ਹ/ਮੋਗਾ 04 ਅਕਤੂਬਰ 2022: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਵਿੱਢੀ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਚੱਲ ਰਹੀ ਜੰਗ ਦੇ ਹਿੱਸੇ ਵਜੋਂ, ਪੰਜਾਬ ਪੁਲਿਸ (Punjab Police) ਨੇ ਇੰਟਰ-ਸਰਵਿਸਿਜ਼ ਇੰਟੈਲੀਜੈਂਸ (ਆਈ.ਐਸ.ਆਈ.) ਦੀ ਹਮਾਇਤ ਪ੍ਰਾਪਤ ਡਰੋਨ ਅਧਾਰਤ ਖਾਲਿਸਤਾਨ ਟਾਈਗਰ ਫੋਰਸ (ਕੇ.ਟੀ.ਐਫ.) ਅੱਤਵਾਦੀ ਮਾਡਿਊਲ ਦੇ ਇੱਕ ਹੋਰ ਆਪਰੇਟਿਵ ਨੂੰ ਗ੍ਰਿਫਤਾਰ ਕੀਤਾ ਹੈ। ਪੰਜਾਬ ਦੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਇੱਥੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੋਸ਼ੀ ਦੀ ਕਾਰ ਵਿੱਚੋਂ ਪੁਲਿਸ ਨੇ ਤਿੰਨ ਹੈਂਡ ਗਰਨੇਡ ਅਤੇ ਹਥਿਆਰ ਬਰਾਮਦ ਕੀਤੇ ਹਨ।

ਇਹ ਅੱਤਵਾਦੀ ਮਾਡਿਊਲ ਕੈਨੇਡਾ-ਅਧਾਰਤ ਅੱਤਵਾਦੀ/ਗੈਂਗਸਟਰ ਅਰਸ਼ਦੀਪ ਸਿੰਘ ਉਰਫ ਅਰਸ਼ ਡਾਲਾ ਵਲੋ ਚਲਾਇਆ ਜਾ ਰਿਹਾ ਹੈ, ਜੋ ਕੇ.ਟੀ.ਐਫ. ਦੇ ਕੈਨੇਡਾ ਸਥਿਤ ਮੁਖੀ ਹਰਦੀਪ ਸਿੰਘ ਨਿੱਝਰ ਦਾ ਨਜਦੀਕੀ ਸਾਥੀ ਹੈ।ਗ੍ਰਿਫਤਾਰ ਕੀਤੇ ਗਏ ਮੁਲਜਮ ਦੀ ਪਛਾਣ ਹਰਪ੍ਰੀਤ ਸਿੰਘ ਉਰਫ ਹੀਰਾ ਵਾਸੀ ਜੁਝਾਰ ਨਗਰ ਬਠਿੰਡਾ ਵਜੋਂ ਹੋਈ ਹੈ। ਪੁਲਿਸ ਨੇ ਤਿੰਨ ਹੈਂਡ ਗਰਨੇਡਾਂ ਤੋਂ ਇਲਾਵਾ.30 ਬੋਰ ਅਤੇ 9 ਐਮਐਮ ਬਰੇਟਾ ਦੇ 2 ਪਿਸਤੌਲ ਸਮੇਤ 60 ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ।

ਹੈਂਡ ਗ੍ਰਨੇਡ ਅਤੇ ਹਥਿਆਰਾਂ ਦੀ ਖੇਪ ਬਰਾਮਦ

ਇਹ ਕਾਰਵਾਈ ਚਮਕੌਰ ਸਾਹਿਬ ਇਲਾਕੇ ਤੋਂ ਇਸੇ ਮੋਡਿਊਲ ਦੇ ਦੋ ਕਾਰਕੁਨਾਂ ਵੀਜਾ ਸਿੰਘ ਉਰਫ ਗਗਨ ਉਰਫ ਗੱਗੂ ਅਤੇ ਰਣਜੋਧ ਸਿੰਘ ਉਰਫ ਜੋਤੀ ਦੀ ਗ੍ਰਿਫਤਾਰੀ ਤੋਂ ਦੋ ਦਿਨ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ। ਇਸ ਤੋਂ ਪਹਿਲਾਂ ਫਿਰੋਜ਼ਪੁਰ ਪੁਲਿਸ ਨੇ ਫਿਰੋਜ਼ਪੁਰ ਦੇ ਪਿੰਡ ਆਰਿਫਕੇ ਵਿੱਚ ਝੋਨੇ ਦੇ ਖੇਤਾਂ ਵਿੱਚੋਂ ਇੱਕ ਅਤਿ ਆਧੁਨਿਕ ਏਕੇ-47 ਅਸਾਲਟ ਰਾਈਫਲ ਸਮੇਤ ਦੋ ਮੈਗਜੀਨਾਂ ਅਤੇ 60 ਜਿੰਦਾ ਕਾਰਤੂਸ ਬਰਾਮਦ ਕੀਤੇ ਸਨ, ਜਿਨਾਂ ਨੂੰ ਵੀਜਾ ਸਿੰਘ ਅਤੇ ਰਣਜੋਧ ਸਿੰਘ ਨੇ ਪ੍ਰਾਪਤ ਕਰਨਾ ਸੀ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਕਾਊਂਟਰ ਇੰਟੈਲੀਜੈਂਸ ਪੰਜਾਬ ਤੋਂ ਮਿਲੀ ਪੁਖ਼ਤਾ ਜਾਣਕਾਰੀ ਦੇ ਆਧਾਰ 'ਤੇ ਮੋਗਾ ਪੁਲਿਸ ਨੇ ਕੋਟਕਪੂਰਾ-ਬਾਘਾਪੁਰਾਣਾ ਰੋਡ 'ਤੇ ਨਾਕਾ ਲਗਾਇਆ ਅਤੇ ਦੋਸ਼ੀ ਹਰਪ੍ਰੀਤ ਹੀਰਾ ਨੂੰ ਕਾਬੂ ਕੀਤਾ, ਜੋ ਕਿ ਆਪਣੀ ਚਿੱਟੇ ਰੰਗ ਦੀ ਹੁੰਡਈ ਔਰਾ ਕਾਰ, ਰਜਿਸਟ੍ਰੇਸ਼ਨ ਨੰਬਰ ਪੀ.ਬੀ. 03-ਬੀਐਫ-1462 'ਤੇ ਅੰਮ੍ਰਿਤਸਰ ਜਾ ਰਿਹਾ ਸੀ।

ਉਨਾਂ ਦੱਸਿਆ ਕਿ ਮੁੱਢਲੀ ਪੁੱਛਗਿੱਛ ਦੌਰਾਨ ਮੁਲਜ਼ਮ ਹਰਪ੍ਰੀਤ ਨੇ ਕਬੂਲਿਆ ਕਿ ਉਹ ਅਰਸ਼ ਡਾਲਾ ਦੇ ਨਜ਼ਦੀਕੀ ਸਾਥੀ ਅਮਨਦੀਪ ਸਿੰਘ ਉਰਫ ਬੱਬੂ, ਜੋ ਕਿ ਇਸ ਵੇਲੇ ਹੁਸ਼ਿਆਰਪੁਰ ਜੇਲ ਵਿੱਚ ਬੰਦ ਹੈ, ਦੇ ਇਸ਼ਾਰੇ 'ਤੇ ਅੰਮ੍ਰਿਤਸਰ ਵਿਖੇ ਹੈਂਡ ਗ੍ਰਨੇਡ ਅਤੇ ਹਥਿਆਰਾਂ ਦੀ ਖੇਪ ਪਹੁੰਚਾਉਣ ਜਾ ਰਿਹਾ ਸੀ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸੀਨੀਅਰ ਪੁਲਿਸ ਕਪਤਾਨ ਮੋਗਾ ਗੁਲਨੀਤ ਸਿੰਘ ਖੁਰਾਣਾ ਨੇ ਅੱਗੇ ਦੱਸਿਆ ਕਿ ਦੋਸ਼ੀ ਹਰਪ੍ਰੀਤ ਨੇ ਦੱਸਿਆ ਕਿ ਇਹ ਖੇਪ ਅਰਸ਼ ਡਾਲਾ ਦੇ ਮਨੀਲਾ ਸਥਿਤ ਸਾਥੀ ਮਨਪ੍ਰੀਤ ਸਿੰਘ ਉਰਫ ਪੀਤਾ ਅਤੇ ਅੰਮਿ੍ਰਤਪਾਲ ਸਿੰਘ ਉਰਫ ਐਮੀ, ਜੋ ਪਾਕਿਸਤਾਨ ਵਿੱਚ ਅੱਤਵਾਦੀਆਂ ਨਾਲ ਵੀ ਜੁੜੇ ਹੋਏ ਹਨ, ਦੇ ਨਿਰਦੇਸ਼ਾਂ 'ਤੇ ਵੀਜਾ ਸਿੰਘ ਅਤੇ ਰਣਜੋਧ ਸਿੰਘ ਵੱਲੋਂ ਸਰਹੱਦੀ ਖੇਤਰ ਤੋਂ ਲਿਆਂਦੀ ਗਈ ਸੀ। ।

ਉਨਾਂ ਦੱਸਿਆ ਕਿ ਦੋਸ਼ੀਆਂ ਨੇ ਇਹ ਵੀ ਖੁਲਾਸਾ ਕੀਤਾ ਕਿ ਮਨਪ੍ਰੀਤ ਪੀਤਾ ਅਤੇ ਐਮੀ ਨੇ ਇਹ ਖੇਪ ਮੋਗਾ ਵਿੱਚ ਦੋ ਅਣਪਛਾਤੇ ਵਿਅਕਤੀਆਂ ਨੂੰ ਸੌਂਪੀ ਸੀ, ਜਿਨਾਂ ਨੇ ਅੱਗੇ ਉਸਨੂੰ , ਇਹ ਖੇਪ , ਅੰਮਿ੍ਰਤਸਰ ਵਿੱਚ ਕਿਸੇ ਅਣਦੱਸੀ ਥਾਂ 'ਤੇ ਪਹੁੰਚਾਉਣ ਲਈ ਕਿਹਾ। ਜ਼ਿਕਰਯੋਗ ਹੈ ਕਿ ਇਸ ਸਬੰਧੀ ਅਸਲਾ ਐਕਟ ਦੀ ਧਾਰਾ 25(6)(7)-54-59, ਵਿਸਫੋਟਕ ਪਦਾਰਥ (ਸੋਧ) ਐਕਟ ਦੀਆਂ ਧਾਰਾਵਾਂ 3, 4, 5, ਅਤੇ 6 ਅਤੇ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਦੀ ਧਾਰਾ 13 ਅਤੇ 18 ਤਹਿਤ ਪੁਲਿਸ ਥਾਣਾ ਬਾਘਾਪੁਰਾਣਾ ਵਿਖੇ ਮਿਤੀ 04.10.2022 ਨੂੰ ਐਫਆਈਆਰ ਨੰਬਰ 222 ਅਧੀਨ ਮਾਮਲਾ ਦਰਜ ਕੀਤਾ ਗਿਆ ਹੈ।

The post ਪੰਜਾਬ ਪੁਲਿਸ ਵੱਲੋਂ ਡਰੋਨ ਅਧਾਰਤ ਕੇ.ਟੀ.ਐਫ. ਅੱਤਵਾਦੀ ਮਾਡਿਊਲ ਦਾ ਆਪਰੇਟਿਵ ਗ੍ਰਿਫਤਾਰ, 3 ਹੈਂਡ-ਗ੍ਰੇਨੇਡ ਤੇ 2 ਪਿਸਤੌਲ ਬਰਾਮਦ appeared first on TheUnmute.com - Punjabi News.

Tags:
  • aam-aadmi-party
  • arsh-dalla
  • breaking-news
  • canada-based-arsh-dalla
  • crime
  • dgp-gaurav-yadav
  • drone-based-ktf
  • gangster
  • khalistan-tiger-force-module
  • moga-police
  • moga-police-thwarts-gangsters
  • news
  • operative-of-terrorist-module-arrested
  • punjab-congress
  • punjab-dgp-gaurav-yadav
  • punjab-government
  • punjab-news
  • punjab-polic
  • punjab-police
  • the-unmute-breaking-news

DGP ਗੌਰਵ ਯਾਦਵ ਨੇ ਸਬ ਇੰਸਪੈਕਟਰ ਮੀਨਾ ਕੁਮਾਰੀ ਵਲੋਂ ਸੀਨੀਅਰ ਨੈਸ਼ਨਲ ਪਾਵਰਲਿਫਟਿੰਗ 'ਚ ਸੋਨ ਤਮਗਾ ਜਿੱਤਣ 'ਤੇ ਦਿੱਤੀ ਵਧਾਈ

Tuesday 04 October 2022 12:53 PM UTC+00 | Tags: breaking-news jalandhar-rural-woman-sub-inspector-meena-kumari news punjab-director-general-of-police punjab-government punjab-police senior-national-powerlifting sub-inspector-meena-kumari the-unmute-breaking-news traffic-education-cell world-powerlifting-championship world-powerlifting-championship-usa

ਚੰਡੀਗੜ੍ਹ 04 ਅਕਤੂਬਰ 2022: ਪੰਜਾਬ ਦੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ (DGP Gaurav Yadav) ਨੇ ਜਲੰਧਰ ਦਿਹਾਤੀ ਦੀ ਮਹਿਲਾ ਸਬ ਇੰਸਪੈਕਟਰ ਮੀਨਾ ਕੁਮਾਰੀ  (Sub Inspector Meena Kumari) ਵਲੋਂ ਟਰੈਫਿਕ ਐਜੂਕੇਸ਼ਨ ਸੈੱਲ ਵੱਲੋਂ ਕਰਵਾਈ ਗਈ ਸੀਨੀਅਰ ਨੈਸ਼ਨਲ ਪਾਵਰਲਿਫਟਿੰਗ ਵਿੱਚ ਗੋਲਡ ਮੈਡਲ ਜਿੱਤਣ ‘ਤੇ ਵਧਾਈ ਦਿੱਤੀ ਅਤੇ ਸਨਮਾਨਿਤ ਕੀਤਾ | ਮੀਨਾ ਕੁਮਾਰੀ ਨੇ ਇਸ ਜਿੱਤ ਨਾਲ ਵਿਸ਼ਵ ਪਾਵਰਲਿਫਟਿੰਗ ਚੈਂਪੀਅਨਸ਼ਿਪ (ਅਮਰੀਕਾ) ਵਿੱਚ ਵੀ ਆਪਣੀ ਥਾਂ ਬਣਾਈ ਹੈ |

The post DGP ਗੌਰਵ ਯਾਦਵ ਨੇ ਸਬ ਇੰਸਪੈਕਟਰ ਮੀਨਾ ਕੁਮਾਰੀ ਵਲੋਂ ਸੀਨੀਅਰ ਨੈਸ਼ਨਲ ਪਾਵਰਲਿਫਟਿੰਗ ‘ਚ ਸੋਨ ਤਮਗਾ ਜਿੱਤਣ ‘ਤੇ ਦਿੱਤੀ ਵਧਾਈ appeared first on TheUnmute.com - Punjabi News.

Tags:
  • breaking-news
  • jalandhar-rural-woman-sub-inspector-meena-kumari
  • news
  • punjab-director-general-of-police
  • punjab-government
  • punjab-police
  • senior-national-powerlifting
  • sub-inspector-meena-kumari
  • the-unmute-breaking-news
  • traffic-education-cell
  • world-powerlifting-championship
  • world-powerlifting-championship-usa

ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਵੱਲੋਂ ਲੋਕਾਂ ਨੂੰ ਦੁਸ਼ਹਿਰੇ ਦੀ ਵਧਾਈ

Tuesday 04 October 2022 01:04 PM UTC+00 | Tags: aam-aadmi-party banwarilal-purohit breaking-news cm-bhagwant-mann dussehra dussehra-festival governor-banwarilal-purohit holy-festival-of-dussehra news punjab punjab-and-chandigarh-on-dussehra punjab-government punjab-governor-banwarilal-purohit the-unmute-breaking-news the-unmute-news the-unmute-punjabi-news

ਚੰਡੀਗੜ੍ਹ 04 ਅਕਤੂਬਰ 2022: ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀਲਾਲ ਪੁਰੋਹਿਤ (Governor Banwarilal Purohit) ਨੇ ਪੰਜਾਬ ਅਤੇ ਚੰਡੀਗੜ ਦੇ ਲੋਕਾਂ ਨੂੰ ਦੁਸ਼ਹਿਰੇ (Dussehra) ਦੀਆਂ ਵਧਾਈਆਂ ਦਿੱਤੀਆਂ ਹਨ। ਉਨਾਂ ਕਿਹਾ, ''ਦੁਸ਼ਹਿਰੇ ਦੇ ਸ਼ੁਭ ਮੌਕੇ 'ਤੇ, ਮੈਨੂੰ ਪੰਜਾਬ ਅਤੇ ਚੰਡੀਗੜ੍ਹ ਦੇ ਸਾਰੇ ਨਾਗਰਿਕਾਂ ਨੂੰ ਸੁਭਕਾਮਨਾਵਾਂ ਅਤੇ ਵਧਾਈਆਂ ਦਿੰਦੇ ਹੋਏ ਬਹੁਤ ਖੁਸ਼ੀ ਮਹਿਸੂਸ ਹੋ ਰਹੀ ਹੈ।'' ਦੁਸ਼ਹਿਰਾ ਨੇਕੀ ਦੀ ਬਦੀ ਉੱਤੇ ਜਿੱਤ ਦਾ ਪ੍ਰਤੀਕ ਹੈ। ਉਨਾਂ ਕਿਹਾ ਕਿ ਇਹ ਸਾਨੂੰ ਯਾਦ ਦਿਵਾਉਂਦਾ ਹੈ ਕਿ ਨੇਕੀ, ਨਿਮਰਤਾ ਅਤੇ ਧਰਮ ਦੇ ਰਾਹ 'ਤੇ ਚੱਲਣ ਵਾਲੇ ਹਮੇਸ਼ਾ ਜੇਤੂ ਹੁੰਦੇ ਹਨ।

ਰਾਜਪਾਲ ਨੇ ਕਿਹਾ, "ਇਸ ਸਾਲ ਦਾ ਦੁਸ਼ਹਿਰਾ ਸਾਨੂੰ ਭਗਵਾਨ ਰਾਮ ਜੀ ਵੱਲੋਂ ਦਰਸਾਏ ਸਿਧਾਂਤਾਂ 'ਤੇ ਡੱਟੇ ਰਹਿਣ ਲਈ ਪ੍ਰੇਰਿਤ ਕਰੇ। ਆਓ, ਅਸੀਂ ਸਮੂਹਿਕ ਤੌਰ 'ਤੇ ਸਾਰੀਆਂ ਚੁਣੌਤੀਆਂ ਤੇ ਮੁਸ਼ਕਲਾਂ ਦਾ ਸਾਹਮਣਾ ਕਰੀਏ ਅਤੇ ਆਪਣੇ ਸੂਬੇ ਅਤੇ ਇਸਦੇ ਲੋਕਾਂ ਦੇ ਸਰਬਪੱਖੀ ਵਿਕਾਸ ਅਤੇ ਭਲਾਈ ਦੇ ਟੀਚੇ ਵੱਲ ਅੱਗੇ ਵਧੀਏ।''"ਰੱਬ ਕਰੇ ਪਿਆਰ, ਭਾਈਚਾਰੇ ਅਤੇ ਹਲੀਮੀ ਦੀ ਤਾਕਤ ਸਾਰੀਆਂ ਫੁਟੱਪਾਊ ਸ਼ਕਤੀਆਂ ਦਾ ਨਾਸ਼ ਕਰਕੇ ਸਾਡੀ ਆਪਸੀ ਸਾਂਝ ਨੂੰ ਬਰਕਰਾਰ ਰੱਖੇ।

The post ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਵੱਲੋਂ ਲੋਕਾਂ ਨੂੰ ਦੁਸ਼ਹਿਰੇ ਦੀ ਵਧਾਈ appeared first on TheUnmute.com - Punjabi News.

Tags:
  • aam-aadmi-party
  • banwarilal-purohit
  • breaking-news
  • cm-bhagwant-mann
  • dussehra
  • dussehra-festival
  • governor-banwarilal-purohit
  • holy-festival-of-dussehra
  • news
  • punjab
  • punjab-and-chandigarh-on-dussehra
  • punjab-government
  • punjab-governor-banwarilal-purohit
  • the-unmute-breaking-news
  • the-unmute-news
  • the-unmute-punjabi-news

ਚੰਡੀਗੜ੍ਹ 04 ਅਕਤੂਬਰ 2022:  (IND vs SA 3rd T-20) ਭਾਰਤੀ ਟੀਮ ਨੇ ਤੀਜੇ ਅਤੇ ਆਖਰੀ ਟੀ-20 ਮੈਚ ਟਾਸ ਜਿੱਤ ਕੇ ਦੱਖਣੀ ਅਫ਼ਰੀਕਾ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਦਿੱਤਾ ਹੈ | ਭਾਰਤੀ ਕ੍ਰਿਕਟ ਟੀਮ ਪਹਿਲਾਂ ਹੀ ਦੱਖਣੀ ਅਫਰੀਕਾ ਖਿਲਾਫ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਜਿੱਤ ਚੁੱਕੀ ਹੈ। ਟੀਮ ਇੰਡੀਆ ਨੇ ਸੀਰੀਜ਼ ‘ਚ 2-0 ਦੀ ਅਜੇਤੂ ਬੜ੍ਹਤ ਬਣਾ ਲਈ ਹੈ ਅਤੇ ਉਹ ਤੀਜਾ ਮੈਚ ਜਿੱਤ ਕੇ ਦੱਖਣੀ ਅਫਰੀਕਾ ਨੂੰ ਕਲੀਨ ਸਵੀਪ ਕਰਨਾ ਚਾਹੇਗੀ।

The post IND vs SA: ਤੀਜੇ ਟੀ-20 ਮੈਚ ‘ਚ ਭਾਰਤ ਨੇ ਟਾਸ ਜਿੱਤ ਕੇ ਦੱਖਣੀ ਅਫ਼ਰੀਕਾ ਨੂੰ ਪਹਿਲਾਂ ਬੱਲੇਬਾਜ਼ੀ ਦਾ ਦਿੱਤਾ ਸੱਦਾ appeared first on TheUnmute.com - Punjabi News.

Tags:
  • breaking-news
  • indian-team
  • ind-vs-sa

Women'S Asia Cup 2022: ਭਾਰਤੀ ਮਹਿਲਾ ਟੀਮ ਨੇ ਯੂਏਈ ਨੂੰ 104 ਦੌੜਾਂ ਦੇ ਵੱਡੇ ਅੰਤਰ ਨਾਲ ਦਿੱਤੀ ਮਾਤ

Tuesday 04 October 2022 01:22 PM UTC+00 | Tags: bcci breaking-news captain-harmanpreet-kaur cricket cricket-news crickter-deepti-sharma deepti-sharma icc indian-womens-team-defeated-uae ind-w-vs-uae-w-t20 news smriti-mandhana sports the-unmute-breaking-news the-unmute-latest-news the-unmute-punjabi-news womens-asia-cup womens-asia-cup-2022

ਚੰਡੀਗੜ੍ਹ 04 ਅਕਤੂਬਰ 2022: (IND-W vs UAE-W T20) ਮਹਿਲਾ ਏਸ਼ੀਆ ਕੱਪ ‘ਚ ਭਾਰਤ ਅਤੇ ਯੂਏਈ ਵਿਚਾਲੇ ਮੈਚ ਖੇਡਿਆ ਗਿਆ | ਬੰਗਲਾਦੇਸ਼ ਦੇ ਸਿਲਹਟ ‘ਚ ਟੀਮ ਇੰਡੀਆ ਦੀ ਕਪਤਾਨ ਸਮ੍ਰਿਤੀ ਮੰਧਾਨਾ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਭਾਰਤੀ ਟੀਮ ਨੇ 20 ਓਵਰਾਂ ‘ਚ ਪੰਜ ਵਿਕਟਾਂ ਦੇ ਨੁਕਸਾਨ ‘ਤੇ 178 ਦੌੜਾਂ ਬਣਾਈਆਂ।

ਭਾਰਤ ਵਲੋਂ ਜੇਮਿਮਾ ਰੌਡਰਿਗਜ਼ ਨੇ ਅਜੇਤੂ 75 ਅਤੇ ਦੀਪਤੀ ਸ਼ਰਮਾ ਨੇ 64 ਦੌੜਾਂ ਬਣਾਈਆਂ। ਜਵਾਬ ‘ਚ ਯੂਏਈ ਦੀ ਟੀਮ 20 ਓਵਰਾਂ ‘ਚ ਚਾਰ ਵਿਕਟਾਂ ਦੇ ਨੁਕਸਾਨ ‘ਤੇ 74 ਦੌੜਾਂ ਹੀ ਬਣਾ ਸਕੀ। ਹਰਮਨਪ੍ਰੀਤ ਕੌਰ ਇਸ ਮੈਚ ਵਿੱਚ ਨਹੀਂ ਖੇਡ ਰਹੀ ਸੀ। ਸਮ੍ਰਿਤੀ ਮੰਧਾਨਾ ਨੂੰ ਕਪਤਾਨੀ ਸੌਂਪੀ ਗਈ।

The post Women'S Asia Cup 2022: ਭਾਰਤੀ ਮਹਿਲਾ ਟੀਮ ਨੇ ਯੂਏਈ ਨੂੰ 104 ਦੌੜਾਂ ਦੇ ਵੱਡੇ ਅੰਤਰ ਨਾਲ ਦਿੱਤੀ ਮਾਤ appeared first on TheUnmute.com - Punjabi News.

Tags:
  • bcci
  • breaking-news
  • captain-harmanpreet-kaur
  • cricket
  • cricket-news
  • crickter-deepti-sharma
  • deepti-sharma
  • icc
  • indian-womens-team-defeated-uae
  • ind-w-vs-uae-w-t20
  • news
  • smriti-mandhana
  • sports
  • the-unmute-breaking-news
  • the-unmute-latest-news
  • the-unmute-punjabi-news
  • womens-asia-cup
  • womens-asia-cup-2022

ਕੈਬਿਨਟ ਮੰਤਰੀ ਅਮਨ ਅਰੋੜਾ ਵੱਲੋਂ ਲੋਕਾਂ ਨੂੰ ਦੁਸਹਿਰੇ ਦੇ ਤਿਉਹਾਰ ਦੀ ਨਿੱਘੀ ਵਧਾਈ

Tuesday 04 October 2022 01:33 PM UTC+00 | Tags: breaking-news dussehra dussehra-festival dussehra-in-punjab estival-of-dussehra festival-of-dussehra hindu hindus-fastival indian-festival news ram-leela relgoius-festival urban-development-punjab warm-dussehra warm-dussehra-greetings-from-cabinet-minister-aman-arora

ਚੰਡੀਗੜ੍ਹ 04 ਅਕਤੂਬਰ 2022: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਅਤੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਅੱਜ ਸੂਬੇ ਦੇ ਲੋਕਾਂ ਨੂੰ ਦੁਸਹਿਰੇ (Dussehra) ਦੇ ਤਿਉਹਾਰ ਦੀ ਨਿੱਘੀ ਵਧਾਈ ਦਿੱਤੀ ਹੈ। ਆਪਣੇ ਸੰਦੇਸ਼ ਵਿੱਚ ਕੈਬਨਿਟ ਮੰਤਰੀ ਨੇ ਕਿਹਾ ਕਿ ਵਿਜੈ ਦਸ਼ਮੀ ਦਾ ਸ਼ੁਭ ਮੌਕਾ ਸਾਨੂੰ ਸਾਰਿਆਂ ਨੂੰ ਸੱਚ ਅਤੇ ਨੇਕੀ ਦੇ ਰਾਹ ‘ਤੇ ਚੱਲਣ ਦੀ ਪ੍ਰੇਰਨਾ ਦਿੰਦਾ ਹੈ। ਇਹ ਤਿਉਹਾਰ ਬਦੀ ਉਤੇ ਨੇਕੀ ਦੀ ਜਿੱਤ ਦਾ ਸੰਦੇਸ਼ ਦਿੰਦਾ ਹੈ ਅਤੇ ਸਾਨੂੰ ਸਾਰਿਆਂ ਨੂੰ ਆਦਰਸ਼ ਸਮਾਜ ਦੀ ਸਿਰਜਣਾ ਲਈ ਮਰਿਯਾਦਾ-ਪਰਸ਼ੋਤਮ ਭਗਵਾਨ ਰਾਮ ਵੱਲੋਂ ਦਿਖਾਏ ਮਾਰਗ ‘ਤੇ ਚੱਲਣਾ ਚਾਹੀਦਾ ਹੈ।

ਪੰਜਾਬ ਵਾਸੀਆਂ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਅਮਨ ਅਰੋੜਾ ਨੇ ਦੁਸਹਿਰੇ ਦੇ ਤਿਉਹਾਰ ਨੂੰ ਧਰਮ, ਜਾਤ ਅਤੇ ਨਸਲ ਤੋਂ ਉੱਪਰ ਉੱਠ ਕੇ ਧੂਮ-ਧਾਮ ਨਾਲ ਮਨਾਉਣ ਦੀ ਅਪੀਲ ਕੀਤੀ ਤਾਂ ਜੋ ਭਾਈਚਾਰਕ ਸਾਂਝ ਅਤੇ ਆਪਸੀ ਪਿਆਰ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਉਨ੍ਹਾਂ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਰੰਗਲੇ ਅਤੇ ਖੁਸ਼ਹਾਲ ਪੰਜਾਬ ਦੀ ਸਿਰਜਣਾ ਲਈ ਉਨ੍ਹਾਂ ਦਾ ਮਾਰਗਦਰਸ਼ਨ ਕਰਨ।

The post ਕੈਬਿਨਟ ਮੰਤਰੀ ਅਮਨ ਅਰੋੜਾ ਵੱਲੋਂ ਲੋਕਾਂ ਨੂੰ ਦੁਸਹਿਰੇ ਦੇ ਤਿਉਹਾਰ ਦੀ ਨਿੱਘੀ ਵਧਾਈ appeared first on TheUnmute.com - Punjabi News.

Tags:
  • breaking-news
  • dussehra
  • dussehra-festival
  • dussehra-in-punjab
  • estival-of-dussehra
  • festival-of-dussehra
  • hindu
  • hindus-fastival
  • indian-festival
  • news
  • ram-leela
  • relgoius-festival
  • urban-development-punjab
  • warm-dussehra
  • warm-dussehra-greetings-from-cabinet-minister-aman-arora

ਸਿੱਖਿਆ ਵਿਭਾਗ ਵਲੋਂ ਜ਼‍ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਪ੍ਰੀ ਮੈਟ੍ਰਿਕ ਸਕਾਲਰਸ਼ਿਪ ਸੰਬੰਧੀ ਨਵੇਂ ਹੁਕਮ ਜਾਰੀ

Tuesday 04 October 2022 01:41 PM UTC+00 | Tags: aam-aadmi-party breaking-news cm-bhagwant-mann gurmeet-sinhg-meet-hayer harjot-sinhg-bains news pre-matric-scholarship pseb punjab punjab-government punjabi-news punjab-scholarship punjab-school-education-departmen punjab-school-education-department the-unmute the-unmute-punjabi-news

ਚੰਡੀਗੜ੍ਹ 04 ਅਕਤੂਬਰ 2022: ਪੰਜਾਬ ਸਕੂਲ ਸਿੱਖਿਆ ਵਿਭਾਗ (Punjab School Education Department) ਦੇ ਵਲੋਂ ਪੱਤਰ ਜਾਰੀ ਕਰਦਿਆਂ ਜ਼‍ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਪ੍ਰੀ ਮੈਟ੍ਰਿਕ ਸਕਾਲਰਸਿ਼ਪ (Pre-matric scholarship) ਸੰਬੰਧੀ ਨਵੇਂ ਹੁਕਮ ਜਾਰੀ ਕੀਤੇ ਗਏ ਹਨ। ਇਸ ਸੰਬੰਧੀ ਪੱਤਰ ਹੇਠ ਲਿਖੇ ਅਨੁਸਾਰ ਹੈ |

Pre-matric scholarship

The post ਸਿੱਖਿਆ ਵਿਭਾਗ ਵਲੋਂ ਜ਼‍ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਪ੍ਰੀ ਮੈਟ੍ਰਿਕ ਸਕਾਲਰਸ਼ਿਪ ਸੰਬੰਧੀ ਨਵੇਂ ਹੁਕਮ ਜਾਰੀ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • gurmeet-sinhg-meet-hayer
  • harjot-sinhg-bains
  • news
  • pre-matric-scholarship
  • pseb
  • punjab
  • punjab-government
  • punjabi-news
  • punjab-scholarship
  • punjab-school-education-departmen
  • punjab-school-education-department
  • the-unmute
  • the-unmute-punjabi-news

Gujarat: ਸੂਰਤ ਪੁਲਿਸ ਨੇ 317 ਕਰੋੜ ਦੇ ਨਵੇਂ ਨਕਲੀ ਨੋਟਾਂ ਸਮੇਤ 6 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

Tuesday 04 October 2022 01:53 PM UTC+00 | Tags: 317 317-6 317-crore breaking-news fake-notes hh-joysa hh-joysar hh-joysar-sp-rural new-fake-notes-worth-rs-317-crore news sp-rural-surat surat-police the-unmute-punjabi-news the-unmute-update

ਚੰਡੀਗੜ੍ਹ 04 ਅਕਤੂਬਰ 2022: ਗੁਜਰਾਤ ਦੀ ਸੂਰਤ ਪੁਲਿਸ (Surat Police) ਨੂੰ ਮੰਗਲਵਾਰ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਨੇ ਛੇ ਮੁਲਜ਼ਮਾਂ ਨੂੰ 67 ਕਰੋੜ ਦੇ ਪੁਰਾਣੇ ਅਤੇ 317 ਕਰੋੜ ਦੇ ਨਵੇਂ ਨਕਲੀ ਨੋਟਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। 67 ਕਰੋੜ ਨੋਟਬੰਦੀ ਤੋਂ ਪਹਿਲਾਂ ਦੇ ਨੋਟ ਹਨ। ਮੁਲਜ਼ਮਾਂ ਨੇ ਕਾਲੇ ਧਨ ਨੂੰ ਚਿੱਟੇ ਵਿੱਚ ਬਦਲਣ ਲਈ ਟਰੱਸਟ, ਕੰਪਨੀ ਅਤੇ ਕਮਿਸ਼ਨ ਦੇ ਨਾਂ 'ਤੇ ਲੋਕਾਂ ਨੂੰ ਠੱਗਿਆ ਸੀ। ਪੁਲਿਸ ਨੇ ਇਨ੍ਹਾਂ ਨਕਲੀ ਨੋਟਾਂ ਨੂੰ ਛਾਪਣ ਵਾਲੇ ਪ੍ਰਿੰਟਰ ਨੂੰ ਫੜਨ ਲਈ 2 ਵਾਧੂ ਟੀਮਾਂ ਦਾ ਗਠਨ ਕੀਤਾ ਹੈ |

The post Gujarat: ਸੂਰਤ ਪੁਲਿਸ ਨੇ 317 ਕਰੋੜ ਦੇ ਨਵੇਂ ਨਕਲੀ ਨੋਟਾਂ ਸਮੇਤ 6 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ appeared first on TheUnmute.com - Punjabi News.

Tags:
  • 317
  • 317-6
  • 317-crore
  • breaking-news
  • fake-notes
  • hh-joysa
  • hh-joysar
  • hh-joysar-sp-rural
  • new-fake-notes-worth-rs-317-crore
  • news
  • sp-rural-surat
  • surat-police
  • the-unmute-punjabi-news
  • the-unmute-update

ਚੰਡੀਗੜ੍ਹ ਪ੍ਰਸ਼ਾਸ਼ਨ ਵਲੋਂ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ 'ਚ ਵਾਧੇ ਸੰਬੰਧੀ ਨੋਟੀਫਿਕੇਸ਼ਨ ਜਾਰੀ

Tuesday 04 October 2022 02:06 PM UTC+00 | Tags: aam-aadmi-party bjp breaking-news chandigarh-administration-news dearness-allowance news punjab-government punjab-news the-chandigarh-administration the-unmute-breaking-news the-unmute-punjab the-unmute-punjabi-news

ਚੰਡੀਗੜ੍ਹ 04 ਅਕਤੂਬਰ 2022: ਚੰਡੀਗੜ੍ਹ ਪ੍ਰਸ਼ਾਸ਼ਨ (Chandigarh administration) ਨੇ ਮੁਲਾਜ਼ਮਾਂ ਨੂੰ ਵੱਡੀ ਖੁਸ਼ਖਬਰੀ ਦਿੰਦਿਆਂ ਉਨ੍ਹਾਂ ਦੇ ਮਹਿੰਗਾਈ ਭੱਤੇ (Dearness Allowance) ਵਿਚ 4 ਫੀਸਦੀ ਵਾਧਾ ਕੀਤਾ ਗਿਆ ਹੈ ਇਸ ਸੰਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

The post ਚੰਡੀਗੜ੍ਹ ਪ੍ਰਸ਼ਾਸ਼ਨ ਵਲੋਂ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ‘ਚ ਵਾਧੇ ਸੰਬੰਧੀ ਨੋਟੀਫਿਕੇਸ਼ਨ ਜਾਰੀ appeared first on TheUnmute.com - Punjabi News.

Tags:
  • aam-aadmi-party
  • bjp
  • breaking-news
  • chandigarh-administration-news
  • dearness-allowance
  • news
  • punjab-government
  • punjab-news
  • the-chandigarh-administration
  • the-unmute-breaking-news
  • the-unmute-punjab
  • the-unmute-punjabi-news

ਵਿਜੀਲੈਂਸ ਬਿਊਰੋ ਵਲੋਂ 25,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਪਨਸਪ ਦਾ ਇੰਸਪੈਕਟਰ ਗ੍ਰਿਫਤਾਰ

Tuesday 04 October 2022 02:11 PM UTC+00 | Tags: breaking-news bribe-case-in-punjab inspector-raman-gaur news punjab-vigilance-bureau punjab-vigilance-bureau-news punsup-inspector vigilance-bureau vigilance-bureau-arrests-punsup-inspector

ਚੰਡੀਗੜ 04 ਅਕਤੂਬਰ 2022: ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਬਰਨਾਲਾ ਵਿਖੇ ਤਾਇਨਾਤ ਪਨਸਪ ਦੇ ਇੰਸਪੈਕਟਰ ਰਮਨ ਗੌੜ ਨੂੰ 25000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਉਧਰ ਇੱਕ ਹੋਰ ਮਾਮਲੇ ਵਿੱਚ ਪਿੰਡ ਅਜਨੌਦਾ ਖੁਰਦ, ਪਟਿਆਲਾ ਦੀ ਸਾਬਕਾ ਸਰਪੰਚ ਨੂੰ ਪੰਚਾਇਤੀ ਫੰਡਾਂ ਵਿੱਚ 5.70 ਲੱਖ ਰੁਪਏ ਦੀ ਹੇਰਾਫੇਰੀ ਕਰਨ ਦੇ ਦੋਸ਼ ਹੇਠ ਗ੍ਰਿਫਤਾਰ ਕਰ ਲਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਵਿਖੇ ਦਰਜ ਐਫਆਈਆਰ ਨੰਬਰ 25/21 ਦੀ ਪੜਤਾਲ ਦੌਰਾਨ ਉਕਤ ਇੰਸਪੈਕਟਰ ਪਨਸਪ ਨੂੰ ਮੁਲਜ਼ਮ ਵਜੋਂ ਨਾਮਜਦ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਉਸ 'ਤੇ ਦੋਸ਼ ਹਨ ਕਿ ਉਸ ਨੇ ਪਨਸਪ ਦੇ ਇਕ ਹੋਰ ਇੰਸਪੈਕਟਰ ਪੁਖਰਾਜ ਸਿੰਗਲਾ ਨਾਲ ਮਿਲ ਕੇ ਇਕ ਆੜਤੀਏ ਕੋਲੋਂ ਉਸਦੇ ਬਿੱਲਾਂ ਦੀ ਅਦਾਇਗੀ ਕਰਨ ਲਈ 25,000 ਰੁਪਏ ਦੀ ਰਿਸ਼ਵਤ ਲਈ ਸੀ। ਇਸ ਮਾਮਲੇ ਵਿੱਚ ਪੁਖਰਾਜ ਸਿੰਗਲਾ ਨੂੰ ਪਹਿਲਾਂ ਹੀ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਵਿਜੀਲੈਂਸ ਟੀਮ ਨੇ ਤਲਾਸ਼ੀ ਦੌਰਾਨ ਰਮਨ ਗੌੜ ਕੋਲੋਂ 3.40 ਲੱਖ ਰੁਪਏ ਦੀ ਰਕਮ ਬਰਾਮਦ ਕੀਤੀ ਹੈ। ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਇੱਕ ਹੋਰ ਕੇਸ ਵਿੱਚ ਵਿਜੀਲੈਂਸ ਬਿਊਰੋ ਪਟਿਆਲਾ ਰੇਂਜ ਨੇ ਪਿੰਡ ਅਜਨੌਦਾ ਖੁਰਦ, ਜਿਲਾ ਪਟਿਆਲਾ ਦੀ ਸਾਬਕਾ ਸਰਪੰਚ ਸੁਖਵਿੰਦਰ ਕੌਰ ਨੂੰ ਉਸਦੇ ਕਾਰਜਕਾਲ ਦੌਰਾਨ ਗ੍ਰਾਮ ਪੰਚਾਇਤ ਦੇ ਫੰਡਾਂ ਵਿੱਚ 5.70 ਲੱਖ ਰੁਪਏ ਦੇ ਗਬਨ ਦੇ ਦੋਸ਼ਾਂ ਤਹਿਤ ਗ੍ਰਿਫਤਾਰ ਕੀਤਾ ਹੈ। ਉਨਾਂ ਕਿਹਾ ਕਿ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

The post ਵਿਜੀਲੈਂਸ ਬਿਊਰੋ ਵਲੋਂ 25,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਪਨਸਪ ਦਾ ਇੰਸਪੈਕਟਰ ਗ੍ਰਿਫਤਾਰ appeared first on TheUnmute.com - Punjabi News.

Tags:
  • breaking-news
  • bribe-case-in-punjab
  • inspector-raman-gaur
  • news
  • punjab-vigilance-bureau
  • punjab-vigilance-bureau-news
  • punsup-inspector
  • vigilance-bureau
  • vigilance-bureau-arrests-punsup-inspector

PM ਮੋਦੀ ਨੇ ਯੂਕਰੇਨ-ਰੂਸ ਜੰਗ ਦੇ ਮੱਦੇਨਜਰ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨਾਲ ਕੀਤੀ ਗੱਲਬਾਤ

Tuesday 04 October 2022 02:22 PM UTC+00 | Tags: a-russian-rocket attack-ukraine breaking-news pm-modi pm-modi-interacts-with-president-volodymyr-zelenskyy president-vladimir-putin president-volodymyr-zelenskyy prime-minister-narendra-modi russia ukraine-russia-war ukraine-russia-war-conflict volodymyr-zelensky-with-pm-modi volodymyr-zelenskyy volodymyr-zelenskyy-president-of-ukraine

ਚੰਡੀਗੜ 04 ਅਕਤੂਬਰ 2022: ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੇ ਅੱਜ ਯਾਨੀ ਮੰਗਲਵਾਰ ਨੂੰ ਯੂਕਰੇਨ ਅਤੇ ਰੂਸ ਵਿਚਾਲੇ ਚੱਲ ਰਹੀ ਜੰਗ ਦੇ ਵਿਚਕਾਰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ (Volodymyr Zelensky) ਨਾਲ ਫੋਨ ‘ਤੇ ਗੱਲਬਾਤ ਕੀਤੀ । ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਦੋਹਾਂ ਨੇਤਾਵਾਂ ਵਿਚਾਲੇ ਯੂਕਰੇਨ ‘ਚ ਚੱਲ ਰਹੇ ਸੰਘਰਸ਼ ‘ਤੇ ਕਾਫੀ ਦੇਰ ਤੱਕ ਚਰਚਾ ਹੋਈ। ਪ੍ਰਧਾਨ ਮੰਤਰੀ ਨੇ ਯੂਕਰੇਨ ਦੇ ਰਾਸ਼ਟਰਪਤੀ ਨੂੰ ਗੱਲਬਾਤ ਅਤੇ ਕੂਟਨੀਤੀ ਰਾਹੀਂ ਜੰਗ ਖ਼ਤਮ ਕਰਨ ਦਾ ਰਸਤਾ ਲੱਭਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਜ਼ੇਲੇਂਸਕੀ ਨਾਲ ਦੁਸ਼ਮਣੀ ਨੂੰ ਜਲਦੀ ਖਤਮ ਕਰਨ ਅਤੇ ਗੱਲਬਾਤ ਅਤੇ ਕੂਟਨੀਤੀ ਦੇ ਰਾਹ ‘ਤੇ ਚੱਲਣ ਦੀ ਜ਼ਰੂਰਤ ਨੂੰ ਦੁਹਰਾਇਆ।

ਇਸ ਤੋਂ ਪਹਿਲਾਂ ਮਾਰਚ ਵਿੱਚ ਪ੍ਰਧਾਨ ਮੰਤਰੀ ਨੇ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨਾਲ ਫੋਨ ‘ਤੇ ਗੱਲ ਕੀਤੀ ਸੀ। ਫਿਰ ਦੋਹਾਂ ਨੇਤਾਵਾਂ ਵਿਚਾਲੇ ਕਰੀਬ 35 ਮਿੰਟ ਤੱਕ ਗੱਲਬਾਤ ਹੋਈ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਯੂਕਰੇਨ ਤੋਂ ਭਾਰਤੀਆਂ ਨੂੰ ਸੁਰੱਖਿਅਤ ਕੱਢਣ ਲਈ ਜ਼ੇਲੇਂਸਕੀ ਦਾ ਧੰਨਵਾਦ ਕੀਤਾ।

The post PM ਮੋਦੀ ਨੇ ਯੂਕਰੇਨ-ਰੂਸ ਜੰਗ ਦੇ ਮੱਦੇਨਜਰ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨਾਲ ਕੀਤੀ ਗੱਲਬਾਤ appeared first on TheUnmute.com - Punjabi News.

Tags:
  • a-russian-rocket
  • attack-ukraine
  • breaking-news
  • pm-modi
  • pm-modi-interacts-with-president-volodymyr-zelenskyy
  • president-vladimir-putin
  • president-volodymyr-zelenskyy
  • prime-minister-narendra-modi
  • russia
  • ukraine-russia-war
  • ukraine-russia-war-conflict
  • volodymyr-zelensky-with-pm-modi
  • volodymyr-zelenskyy
  • volodymyr-zelenskyy-president-of-ukraine

ਵਿਸ਼ੇਸ਼ ਮੁਹਿੰਮ ਤੋਂ ਬਾਅਦ ਪੰਜਾਬ ਪੁਲਿਸ ਨੇ ਐਨ.ਡੀ.ਪੀ.ਐਸ. ਐਕਟ ਤਹਿਤ 4444 ਐਫਆਈਆਰ ਕੀਤੀਆਂ ਦਰਜ: IGP ਸੁਖਚੈਨ ਗਿੱਲ

Tuesday 04 October 2022 02:31 PM UTC+00 | Tags: aam-aadmi-party breaking-news cm-bhagwant-mann igp-sukhchain-gill igp-sukhchain-singh-gill ndps ndps-act ndps-and-arms-act. ndps-case news punjab-congress punjab-crime-latest-news punjab-dgp-gaurav-yadav punjab-police the-unmute-breaking the-unmute-breaking-news the-unmute-punjabi-news

ਚੰਡੀਗੜ੍ਹ 04 ਅਕਤੂਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਸ਼ਿਆਂ ਨੂੰ ਜੜੋਂ ਖਤਮ ਕਰਨ ਲਈ ਵਿੱਢੀ ਗਈ ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਨੂੰ ਤਿੰਨ ਮਹੀਨੇ ਪੂਰੇ ਹੋਣ ਦੇ ਨਾਲ-ਨਾਲ ਪੰਜਾਬ ਪੁਲਿਸ (Punjab Police) ਨੇ 5 ਜੁਲਾਈ, 2022 ਤੋਂ ਹੁਣ ਤੱਕ 916 ਵੱਡੀਆਂ ਮੱਛੀਆਂ ਸਮੇਤ 5824 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਪੁਲਿਸ ਨੇ ਕੁੱਲ 4444 ਐਫਆਈਆਰ ਦਰਜ ਕੀਤੀਆਂ ਹਨ,ਜਿਨਾਂ ਵਿੱਚੋਂ 461 ਵਪਾਰਕ ਮਾਤਰਾ ਨਾਲ ਸਬੰਧਤ ਹਨ।

ਇੱਥੇ ਆਪਣੀ ਹਫਤਾਵਾਰੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਇੰਸਪੈਕਟਰ ਜਨਰਲ ਆਫ ਪੁਲਿਸ (ਆਈ.ਜੀ.ਪੀ.) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ (IGP Sukhchain Singh Gill) ਨੇ ਦੱਸਿਆ ਕਿ ਪੁਲਸ ਦੀਆਂ ਟੀਮਾਂ ਨੇ ਸੂਬੇ ਭਰ ਤੋਂ ਨਸ਼ਾ ਪ੍ਰਭਾਵਿਤ ਇਲਾਕਿਆਂ 'ਚ ਨਾਕਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਉਣ ਦੇ ਨਾਲ-ਨਾਲ ਰਾਜ ਭਰ ਵਿੱਚ ਸੰਵੇਦਨਸ਼ੀਲ ਰੂਟਾਂ 'ਤੇ ਨਾਕੇ ਲਗਾਕੇ 203 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ ਪੰਜਾਬ ਪੁਲਿਸ ਦੀਆਂ ਟੀਮਾਂ ਵੱਲੋਂ ਗੁਜਰਾਤ ਅਤੇ ਮਹਾਰਾਸ਼ਟਰ ਦੇ ਬੰਦਰਗਾਹਾਂ ਤੋਂ 147.5 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਸੀ, ਜਿਸ ਨਾਲ ਸਿਰਫ ਤਿੰਨ ਮਹੀਨਿਆਂ ਵਿੱਚ ਹੈਰੋਇਨ ਦੀ ਕੁੱਲ ਪ੍ਰਭਾਵੀ ਰਿਕਵਰੀ 350.5 ਕਿਲੋਗ੍ਰਾਮ ਹੋ ਗਈ ਹੈ।

ਆਈ.ਜੀ.ਪੀ. ਨੇ ਦੱਸਿਆ ਕਿ ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਨੇ ਸੂਬੇ ਭਰ ਵਿੱਚੋਂ 251 ਕਿਲੋ ਅਫੀਮ, 178 ਕਿਲੋ ਗਾਂਜਾ, 261 ਕੁਇੰਟਲ ਭੁੱਕੀ ਅਤੇ 21.76 ਲੱਖ ਗੋਲੀਆਂ/ਕੈਪਸੂਲ/ਟੀਕੇ/ਫਾਰਮਾ ਓਪੀਆਇਡ ਦੀਆਂ ਸ਼ੀਸ਼ੀਆਂ ਵੀ ਬਰਾਮਦ ਕੀਤੀਆਂ ਹਨ। ਪੁਲਿਸ ਨੇ ਇਨਾਂ ਤਿੰਨ ਮਹੀਨਿਆਂ ਵਿੱਚ ਗਿ੍ਰਫਤਾਰ ਕੀਤੇ ਗਏ ਨਸ਼ਾ ਤਸਕਰਾਂ ਕੋਲੋਂ 4.15 ਕਰੋੜ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।

ਹਫਤਾਵਾਰੀ ਅਪਡੇਟ ਦਿੰਦੇ ਹੋਏ ਆਈ.ਜੀ.ਪੀ. ਨੇ ਦੱਸਿਆ ਕਿ ਪਿਛਲੇ ਹਫਤੇ ਪੁਲਿਸ ਨੇ 293 ਐਫ.ਆਈ.ਆਰ., ਜਿਨਾਂ ਵਿਚੋਂ 30 ਮਾਮਲੇ ਵਪਾਰਕ ਮਾਤਰਾ ਨਾਲ ਸਬੰਧਤ ਸਨ, ਦਰਜ ਕਰਕੇ 392 ਨਸ਼ਾ ਤਸਕਰਾਂ ਨੂੰ ਗਿ੍ਰਫਤਾਰ ਕੀਤਾ ਅਤੇ 8 ਕਿਲੋ ਹੈਰੋਇਨ, 30 ਕਿਲੋ ਅਫੀਮ, 10 ਕਿਲੋ ਗਾਂਜਾ, 6 ਕੁਇੰਟਲ ਭੁੱਕੀ ਅਤੇ 3878 ਗੋਲੀਆਂ/ਕੈਪਸੂਲ/ਟੀਕੇ /ਫਾਰਮਾ ਓਪੀਆਇਡ ਦੀਆਂ ਸ਼ੀਸ਼ੀਆਂ ਬਰਾਮਦ ਕੀਤੀਆਂ।

ਉਨਾਂ ਕਿਹਾ ਕਿ ਇਸ ਹਫਤੇ ਐਨ.ਡੀ.ਪੀ.ਐਸ. ਕੇਸਾਂ ਵਿੱਚ 19 ਹੋਰ ਭਗੌੜੇ ਗਿ੍ਰਫਤਾਰ ਕੀਤੇ ਜਾਣ ਦੇ ਨਾਲ, 5 ਜੁਲਾਈ, 2022 ਤੋਂ ਪੀ.ਓਜ/ਭਗੌੜਿਆਂ ਨੂੰ ਗਿ੍ਰਫਤਾਰ ਕਰਨ ਦੀ ਵਿਸ਼ੇਸ਼ ਮੁਹਿੰਮ ਸੁਰੂ ਹੋਣ ਤੋਂ ਬਾਅਦ ਗ੍ਰਿਫਤਾਰੀਆਂ ਦੀ ਕੁੱਲ ਗਿਣਤੀ 342 ਤੱਕ ਪਹੁੰਚ ਗਈ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪੰਜਾਬ ਪੁਲਿਸ ਵੱਲੋਂ ਸਰਹੱਦੀ ਸੂਬੇ ਵਿੱਚੋਂ ਨਸ਼ਿਆਂ ਦੀ ਲਾਹਣਤ ਨੂੰ ਨੱਥ ਪਾਉਣ ਲਈ ਵਿਆਪਕ ਨਸ਼ਾ ਵਿਰੋਧੀ ਮੁਹਿੰਮ ਚਲਾਈ ਗਈ ਹੈ। ਡੀਜੀਪੀ ਨੇ ਸਾਰੇ ਸੀ.ਪੀ.ਜ/ਐਸ.ਐਸ.ਪੀ.ਜ. ਨੂੰ ਸਖਤੀ ਨਾਲ ਹੁਕਮ ਦਿੱਤੇ ਹਨ ਕਿ ਉਹ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਉਨਾਂ ਸਾਰੇ ਹਾਟਸਪਾਟਸ ਦੀ ਸ਼ਨਾਖਤ ਕਰਨ ਜਿੱਥੇ ਨਸ਼ੇ ਦਾ ਰੁਝਾਨ ਹੈ ਅਤੇ ਸਾਰੇ ਵੱਡੇ ਨਸ਼ਾ ਤਸਕਰਾਂ ਦੀ ਵੀ ਪਛਾਣ ਕੀਤੀ ਜਾਵੇ। ਉਨਾਂ ਪੁਲਿਸ ਮੁਖੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਫੜੇ ਗਏ ਸਾਰੇ ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕੀਤੀ ਜਾਵੇ ਤਾਂ ਜੋ ਉਨਾਂ ਵੱਲੋਂ ਨਜਾਇਜ ਢੰਗ ਨਾਲ ਜੁਟਾਏ ਇਸ ਪੈਸੇ ਨੂੰ ਬਰਾਮਦ ਕੀਤਾ ਜਾ ਸਕੇ।

The post ਵਿਸ਼ੇਸ਼ ਮੁਹਿੰਮ ਤੋਂ ਬਾਅਦ ਪੰਜਾਬ ਪੁਲਿਸ ਨੇ ਐਨ.ਡੀ.ਪੀ.ਐਸ. ਐਕਟ ਤਹਿਤ 4444 ਐਫਆਈਆਰ ਕੀਤੀਆਂ ਦਰਜ: IGP ਸੁਖਚੈਨ ਗਿੱਲ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • igp-sukhchain-gill
  • igp-sukhchain-singh-gill
  • ndps
  • ndps-act
  • ndps-and-arms-act.
  • ndps-case
  • news
  • punjab-congress
  • punjab-crime-latest-news
  • punjab-dgp-gaurav-yadav
  • punjab-police
  • the-unmute-breaking
  • the-unmute-breaking-news
  • the-unmute-punjabi-news

CBI ਵਲੋਂ ਆਪ੍ਰੇਸ਼ਨ ਚੱਕਰ ਤਹਿਤ ਵੱਡੀ ਕਾਰਵਾਈ, ਪੰਜਾਬ, ਦਿੱਲੀ ਸਮੇਤ 105 ਥਾਵਾਂ ਕੀਤੀ ਛਾਪੇਮਾਰੀ

Tuesday 04 October 2022 02:47 PM UTC+00 | Tags: 105 105-places-raided-including-punjab aam-aadmi-party bhagwant-mann breaking-news cbi cbi-105-places-raided-including-punjab cbi-raid cbi-under-operation-chakra cm-bhagwant-mann cyber-crime cyber-fraud delhi karnataka-and-assam. news punjab punjab-government the-unmute-breaking-news the-unmute-latest-news the-unmute-report

ਚੰਡੀਗੜ੍ਹ 4 ਅਕਤੂਬਰ 2022: ਦੇਸ਼ ‘ਚ ਵੱਧ ਰਹੇ ਸਾਈਬਰ ਅਪਰਾਧ ‘ਤੇ ਨਕੇਲ ਕੱਸਣ ਲਈ ਸੀਬੀਆਈ (CBI) ਨੇ ਆਪ੍ਰੇਸ਼ਨ ਚੱਕਰ ਤਹਿਤ ਦੇਸ਼ ਭਰ ‘ਚ 105 ਥਾਵਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦਿੱਲੀ ਵਿਚ 5 ਥਾਵਾਂ ਤੋਂ ਇਲਾਵਾ ਅੰਡੇਮਾਨ, ਪੰਜਾਬ, ਚੰਡੀਗੜ੍ਹ ਅਤੇ ਰਾਜਸਥਾਨ ਵਿਚ ਵੀ ਸੂਬਾ ਪੁਲਿਸ ਦੀ ਮਦਦ ਨਾਲ ਛਾਪੇਮਾਰੀ ਜਾਰੀ ਹੈ।

ਸੀਬੀਆਈ (CBI)  ਸੂਤਰਾਂ ਅਨੁਸਾਰ ਰਾਜਸਥਾਨ ਦੇ ਰਾਜਸਮੰਦ ਵਿੱਚ ਇੱਕ ਫਰਜ਼ੀ ਕਾਲ ਸੈਂਟਰ ਦਾ ਪਰਦਾਫਾਸ਼ ਕੀਤਾ ਗਿਆ ਹੈ, ਜਿੱਥੇ ਛਾਪੇਮਾਰੀ ਵਿੱਚ ਡੇਢ ਕਿਲੋ ਸੋਨਾ ਅਤੇ ਡੇਢ ਕਰੋੜ ਰੁਪਏ ਬਰਾਮਦ ਕੀਤੇ ਗਏ ਹਨ। ਸੂਤਰਾਂ ਅਨੁਸਾਰ ਇੰਟਰਪੋਲ ਅਤੇ ਐਫਬੀਆਈ ਤੋਂ ਇਸ ਮਾਮਲੇ ਵਿਚ ਲੀਡ ਪ੍ਰਾਪਤ ਹੋਈ ਸੀ, ਜਿਸ ਤੋਂ ਬਾਅਦ ਇਨ੍ਹਾਂ ਸਾਰੀਆਂ ਥਾਵਾਂ ‘ਤੇ ਛਾਪੇਮਾਰੀ ਕੀਤੀ ਗਈ ਸੀ, ਜੋ ਫਿਲਹਾਲ ਜਾਰੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਦੇਸ਼ ਭਰ ਵਿੱਚ ਇਨ੍ਹਾਂ 105 ਥਾਵਾਂ 'ਤੇ 87 ਥਾਵਾਂ 'ਤੇ ਸੀਬੀਆਈ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਚੱਲ ਰਹੀ ਹੈ, ਜਦੋਂਕਿ ਸੂਬਾ ਪੁਲਿਸ ਦੀ ਕਾਰਵਾਈ 18 ਥਾਵਾਂ 'ਤੇ ਚੱਲ ਰਹੀ ਹੈ। ਇਨ੍ਹਾਂ ਵਿੱਚ ਅੰਡੇਮਾਨ ਵਿੱਚ 4 ਸਥਾਨ, ਦਿੱਲੀ ਵਿੱਚ 5 ਸਥਾਨ, ਚੰਡੀਗੜ੍ਹ ਵਿੱਚ 3 ਸਥਾਨਾਂ ਤੋਂ ਇਲਾਵਾ ਪੰਜਾਬ, ਕਰਨਾਟਕ ਅਤੇ ਆਸਾਮ ਵਿੱਚ 2 ਸਥਾਨ ਸ਼ਾਮਲ ਹਨ।

ਦਰਅਸਲ, ਸੀਬੀਆਈ ਨੇ ਸਾਈਬਰ ਧੋਖਾਧੜੀ ਦੇ ਕਈ ਮਾਮਲੇ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸੀਬੀਆਈ ਨਾਲ ਜੁੜੇ ਸੂਤਰਾਂ ਮੁਤਾਬਕ ਸਾਈਬਰ ਧੋਖਾਧੜੀ ਦੇ ਕਾਫੀ ਸਬੂਤ ਮਿਲੇ ਹਨ। ਇਸ ਧੋਖਾਧੜੀ ਵਿੱਚ ਡਾਰਕਨੈੱਟ ਰਾਹੀਂ ਲੈਣ-ਦੇਣ ਕੀਤਾ ਜਾ ਰਿਹਾ ਸੀ। ਸੀਬੀਆਈ ਨੇ ਇਸ ਸਬੰਧ ਵਿੱਚ 2 ਹੋਰ ਕਾਲ ਸੈਂਟਰਾਂ ਦਾ ਵੀ ਪਰਦਾਫਾਸ਼ ਕੀਤਾ ਹੈ। ਇਨ੍ਹਾਂ ਵਿੱਚੋਂ ਇੱਕ ਪੁਣੇ ਅਤੇ ਇੱਕ ਅਹਿਮਦਾਬਾਦ ਵਿੱਚ ਹੈ।

The post CBI ਵਲੋਂ ਆਪ੍ਰੇਸ਼ਨ ਚੱਕਰ ਤਹਿਤ ਵੱਡੀ ਕਾਰਵਾਈ, ਪੰਜਾਬ, ਦਿੱਲੀ ਸਮੇਤ 105 ਥਾਵਾਂ ਕੀਤੀ ਛਾਪੇਮਾਰੀ appeared first on TheUnmute.com - Punjabi News.

Tags:
  • 105
  • 105-places-raided-including-punjab
  • aam-aadmi-party
  • bhagwant-mann
  • breaking-news
  • cbi
  • cbi-105-places-raided-including-punjab
  • cbi-raid
  • cbi-under-operation-chakra
  • cm-bhagwant-mann
  • cyber-crime
  • cyber-fraud
  • delhi
  • karnataka-and-assam.
  • news
  • punjab
  • punjab-government
  • the-unmute-breaking-news
  • the-unmute-latest-news
  • the-unmute-report

ਪੁਲਿਸ ਹਿਰਾਸਤ 'ਚੋਂ ਗੈਂਗਸਟਰ ਦੀਪਕ ਟੀਨੂੰ ਦੇ ਫਰਾਰ ਹੋਣ ਦੇ ਮਾਮਲੇ 'ਚ ਚਾਰ ਮੈਂਬਰੀ SIT ਦਾ ਗਠਨ

Tuesday 04 October 2022 02:55 PM UTC+00 | Tags: breaking-news cm-bhagwant-mann dgp-punjab-gaurav-yadav four-member-special-investigation-team mansa-police news punjab-dgp-punjab punjab-government punjabi-news punjab-news punjab-police punjab-sit sidhu-moosewala sit sub-inspector-pritpal-singh. the-unmute-breaking-news the-unmute-latest-news the-unmute-punjabi-news

ਚੰਡੀਗੜ੍ਹ 04 ਅਕਤੂਬਰ 2022: ਡੀਜੀਪੀ ਪੰਜਾਬ ਗੌਰਵ ਯਾਦਵ (DGP Punjab Gaurav Yadav) ਨੇ ਅੱਜ ਮਾਨਸਾ ਵਿੱਚ ਗੈਂਗਸਟਰ ਦੀਪਕ ਟੀਨੂੰ ਦੇ ਪੁਲਿਸ ਹਿਰਾਸਤ ਵਿੱਚੋਂ ਫਰਾਰ ਹੋਣ ਦੀ ਸਾਰੀ ਸਾਜਸ਼ ਦਾ ਪਰਦਾਫਾਸ ਕਰਨ ਅਤੇ ਇਸ ਮਾਮਲੇ ਦੀ ਪ੍ਰਭਾਵਸ਼ਾਲੀ ਅਤੇ ਤੇਜ਼ੀ ਨਾਲ ਜਾਂਚ ਨੂੰ ਯਕੀਨੀ ਬਣਾਉਣ ਲਈ ਇੱਕ ਚਾਰ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦਾ ਗਠਨ ਕੀਤਾ ਹੈ।

ਐਸ.ਆਈ.ਟੀ. ਵਿੱਚ ਪਟਿਆਲਾ ਰੇਂਜ ਦੇ ਆਈ.ਜੀ.ਪੀ. ਐਮ.ਐਸ. ਛੀਨਾ ਨੂੰ ਚੇਅਰਪਰਸਨ ਵਜੋਂ ਸ਼ਾਮਲ ਕੀਤਾ ਗਿਆ ਹੈ, ਜਦੋਂ ਕਿ ਤਿੰਨ ਮੈਂਬਰਾਂ ਵਿੱਚ ਏ.ਆਈ.ਜੀ. ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਓਪਿੰਦਰਜੀਤ ਸਿੰਘ, ਐਸਐਸਪੀ ਮਾਨਸਾ ਗੌਰਵ ਤੂਰਾ ਅਤੇ ਡੀਐਸਪੀ ਏਜੀਟੀਐਫ ਬਿਕਰਮਜੀਤ ਸਿੰਘ ਬਰਾੜ ਸ਼ਾਮਲ ਹਨ। ਸਟੇਸ਼ਨ ਹਾਊਸ ਅਫਸਰ (ਐਸ.ਐਚ.ਓ.) ਪੁਲਿਸ ਥਾਣਾ ਸਿਟੀ-1 ਮਾਨਸਾ ਵੱਲੋਂ ਐਸ.ਆਈ.ਟੀ. ਨੂੰ ਪੂਰਾ ਸਹਿਯੋਗ ਹੋਵੇਗਾ । ਲੋੜ ਪੈਣ ਤੇ ਬਠਿੰਡਾ ਅਤੇ ਪਟਿਆਲਾ ਰੇਂਜ ਦੇ ਕਿਸੇ ਹੋਰ ਅਧਿਕਾਰੀ ਨੂੰ ਵੀ ਐਸ.ਆਈ.ਟੀ. ਦੀ ਸਹਾਇਤਾ ਲਈ ਚੁਣਿਆ ਜਾ ਸਕਦਾ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਪੂਰੇ ਜ਼ੋਰਾਂ 'ਤੇ ਚੱਲ ਰਹੀ ਹੈ ਅਤੇ ਪੁਲਿਸ ਦੀਆਂ ਕਈ ਟੀਮਾਂ ਫਰਾਰ ਹੋਏ ਗੈਂਗਸਟਰ ਨੂੰ ਫੜਨ ਲਈ ਛਾਪੇਮਾਰੀ ਕਰ ਰਹੀਆਂ ਹਨ। ਸਰਗਰਮ ਪਹੁੰਚ ਅਪਣਾਉਂਦਿਆਂ ਪੰਜਾਬ ਪੁਲਿਸ ਵੱਲੋਂ ਮਾਨਸਾ ਦੇ ਸੀ.ਆਈ.ਏ. ਇੰਚਾਰਜ ਪ੍ਰਿਤਪਾਲ ਸਿੰਘ ਨੂੰ ਤੁਰੰਤ ਮੁਅੱਤਲ ਕਰਕੇ ਗ੍ਰਿਫਤਾਰ ਕਰ ਲਿਆ ਗਿਆ ਸੀ ਅਤੇ ਡਿਊਟੀ ਵਿੱਚ ਕੁਤਾਹੀ ਕਰਨ ਦੇ ਦੋਸ਼ ਵਿੱਚ ਉਸ ਵਿਰੁੱਧ ਐਫ.ਆਈ.ਆਰ. ਦਰਜ ਕੀਤੀ ਗਈ ਸੀ । ਦੋਸ਼ੀ ਪੁਲਿਸ ਮੁਲਾਜ਼ਮ ਨੂੰ ਧਾਰਾ 311 ਤਹਿਤ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਹੈ।

ਡੀ.ਜੀ.ਪੀ. ਨੇ ਕਿਹਾ ਕਿ ਐਸ.ਆਈ.ਟੀ. ਇਸ ਮਾਮਲੇ ਦੀ ਰੋਜ਼ਾਨਾ ਅਧਾਰ 'ਤੇ ਜਾਂਚ ਕਰੇਗੀ ਅਤੇ ਦੋਸ਼ੀ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਨੂੰ ਗਿ੍ਰਫਤਾਰ ਕੀਤਾ ਜਾਵੇਗਾ ਅਤੇ ਪੁਲੀਸ ਵੱਲੋਂ ਉਨਾਂ ਖਿਲਾਫ ਸਬੰਧਤ ਅਦਾਲਤ ਵਿੱਚ ਰਿਪੋਰਟ ਪੇਸ਼ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਐਸ.ਆਈ.ਟੀ. ਨੂੰ ਜਾਂਚ ਪ੍ਰੀਕਿਰਿਆ ਵਿੱਚ ਤੇਜ਼ੀ ਨਾਲ ਨੇਪਰੇ ਚੜਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।

The post ਪੁਲਿਸ ਹਿਰਾਸਤ 'ਚੋਂ ਗੈਂਗਸਟਰ ਦੀਪਕ ਟੀਨੂੰ ਦੇ ਫਰਾਰ ਹੋਣ ਦੇ ਮਾਮਲੇ ‘ਚ ਚਾਰ ਮੈਂਬਰੀ SIT ਦਾ ਗਠਨ appeared first on TheUnmute.com - Punjabi News.

Tags:
  • breaking-news
  • cm-bhagwant-mann
  • dgp-punjab-gaurav-yadav
  • four-member-special-investigation-team
  • mansa-police
  • news
  • punjab-dgp-punjab
  • punjab-government
  • punjabi-news
  • punjab-news
  • punjab-police
  • punjab-sit
  • sidhu-moosewala
  • sit
  • sub-inspector-pritpal-singh.
  • the-unmute-breaking-news
  • the-unmute-latest-news
  • the-unmute-punjabi-news

ਵਿਜੀਲੈਂਸ ਵਲੋਂ ਰਿਸ਼ਵਤ ਮੰਗਣ ਦੇ ਦੋਸ਼ ਹੇਠ ਮਾਲ ਪਟਵਾਰੀ ਤੇ ਉਸਦੇ ਨਿੱਜੀ ਸਹਾਇਕ ਖ਼ਿਲਾਫ਼ ਭ੍ਰਿਸ਼ਟਾਚਾਰ ਦਾ ਕੇਸ ਦਰਜ

Tuesday 04 October 2022 03:07 PM UTC+00 | Tags: breaking-news cm-bhagwant-mann halka-palla-megha mall-patwari-amrik-singh munshi-jarnail-singh news punjab-government punjabi-news punjab-vigilance-bureau revenue-halka-palla-megha revenue-patwari the-unmute-breaking-news the-unmute-punjabi-news

ਚੰਡੀਗੜ੍ਹ 04 ਅਕਤੂਬਰ 2022: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੋਧ ਚਲਾਈ ਮੁਹਿੰਮ ਦੌਰਾਨ ਅੱਜ ਮਾਲ ਹਲਕਾ ਪੱਲਾ ਮੇਘਾ, ਜ਼ਿਲ੍ਹਾ ਫਿਰੋਜ਼ਪੁਰ ਵਿਖੇ ਤਾਇਨਾਤ ਮਾਲ ਪਟਵਾਰੀ ਅਮਰੀਕ ਸਿੰਘ ਅਤੇ ਉਸਦੇ ਮੁਨਸ਼ੀ ਜਰਨੈਲ ਸਿੰਘ ਖਿਲਾਫ ਕ੍ਰਮਵਾਰ 10,000 ਅਤੇ 50,000 ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕੀਤਾ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਹਾਂ ਦੋਸ਼ੀਆਂ ਖਿਲਾਫ਼ ਇਹ ਮੁਕੱਦਮਾ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਉਤੇ ਜਗਤਾਰ ਸਿੰਘ ਵਾਸੀ ਪਿੰਡ ਲੰਗੇਆਣਾ, ਫਿਰੋਜ਼ਪੁਰ ਵਲੋਂ ਕੀਤੀ ਆਨਲਾਈਨ ਸ਼ਿਕਾਇਤ ਦੇ ਆਧਾਰ 'ਤੇ ਤਿਆਰ ਕੀਤੀ ਜਾਂਚ ਰਿਪੋਰਟ ਤੋਂ ਬਾਅਦ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਦਰਜ ਕੀਤਾ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਪਟਵਾਰੀ ਅਤੇ ਉਸਦਾ ਕਾਰਿੰਦਾ ਉਸਦੀ ਜ਼ਮੀਨ ਦਾ ਇੰਤਕਾਲ ਦਰਜ ਕਰਨ ਬਦਲੇ ਰਿਸ਼ਵਤ ਦੀ ਮੰਗ ਕਰ ਰਹੇ ਸਨ। ਇਸ ਤੋਂ ਇਲਾਵਾ ਸ਼ਿਕਾਇਤਕਰਤਾ ਨੇ ਇਹ ਵੀ ਦੱਸਿਆ ਕਿ ਉਕਤ ਨਿੱਜੀ ਵਿਅਕਤੀ ਨੇ ਪਟਵਾਰੀ ਦੀ ਤਰਫੋਂ ਉਸਦੀ ਪੁਸ਼ਤੈਨੀ ਜ਼ਮੀਨ ਦੇ ਇੰਤਕਾਲ ਅਤੇ ਗਿਰਦਾਵਰੀ ਦੀਆਂ ਨਕਲਾਂ ਦੇਣ ਲਈ 50,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ ਅਤੇ ਉਸ ਨੇ ਫੋਨ 'ਤੇ ਇਹ ਸਾਰੀ ਗੱਲਬਾਤ ਰਿਕਾਰਡ ਕਰ ਲਈ ਹੈ।

ਉਨ੍ਹਾਂ ਦੱਸਿਆ ਕਿ ਇਸ ਕੇਸ ਦੀ ਹੋਰ ਜਾਂਚ ਜਾਰੀ ਹੈ।ਇੱਕ ਹੋਰ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਨੇ ਅਮਨ ਮਸੀਹ, ਰੀਡਰ ਟੂ ਤਹਿਸੀਲਦਾਰ, ਫਿਰੋਜ਼ਪੁਰ ਅਤੇ ਸੁਰਜੀਤ ਸਿੰਘ, ਸਰਕਲ ਕਾਨੂੰਗੋ, ਹਲਕਾ ਆਰਿਫਕੇ, ਫਿਰੋਜ਼ਪੁਰ ਦੇ ਖਿਲਾਫ ਰਿਸ਼ਵਤਖੋਰੀ ਦਾ ਮਾਮਲਾ ਦਰਜ ਕੀਤਾ ਹੈ।

ਵਧੇਰੇ ਜਾਣਕਾਰੀ ਦਿੰਦੇ ਹੋਏ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਅੰਗਰੇਜ ਸਿੰਘ ਵਾਸੀ ਪਿੰਡ ਦੁੱਲਾ ਸਿੰਘ ਵਾਲਾ, ਫਿਰੋਜ਼ਪੁਰ ਨੇ ਉਕਤ ਦੋਸ਼ੀਆਂ ਖਿਲਾਫ ਟੋਲ ਫਰੀ ਐਂਟੀ ਕੁਰੱਪਸ਼ਨ ਹੈਲਪਲਾਈਨ 'ਤੇ ਸ਼ਿਕਾਇਤ ਦਰਜ ਕਰਵਾਈ ਹੈ | ਜਿਸ ਵਿੱਚ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਹੈ ਕਿ ਉਸ ਦੀ ਜ਼ਮੀਨ ਦਾ ਕਬਜ਼ਾ ਦਿਵਾਉਣ ਬਾਰੇ ਅਦਾਲਤੀ ਹੁਕਮਾਂ ਨੂੰ ਲਾਗੂ ਕਰਾਉਣ ਬਦਲੇ ਉਕਤ ਮੁਲਜ਼ਮ ਰੀਡਰ ਨੇ 20 ਹਜ਼ਾਰ ਰੁਪਏ ਸਬੰਧਤ ਤਹਿਸੀਲਦਾਰ ਲਈ ਅਤੇ 5 ਹਜ਼ਾਰ ਰੁਪਏ ਆਪਣੇ ਲਈ ਰਿਸ਼ਵਤ ਦੀ ਮੰਗ ਕੀਤੀ ਹੈ। ਉਸਨੇ ਹੋਰ ਦੋਸ਼ ਲਾਇਆ ਕਿ ਉਕਤ ਕਾਨੂੰਗੋ ਨੇ ਵਿਰੋਧੀ ਧਿਰ ਨਾਲ ਮਿਲੀਭੁਗਤ ਕਰਕੇ ਇਸ ਕੇਸ ਵਿੱਚ ਕਬਜ਼ਾ ਵਾਰੰਟਾਂ ਨੂੰ ਤੁਰੰਤ ਲਾਗੂ ਨਹੀਂ ਕੀਤਾ ਸਗੋਂ ਦੇਰੀ ਵੀ ਕੀਤੀ।

ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਸ਼ਿਕਾਇਤ ਦੀ ਡੂੰਘਾਈ ਨਾਲ ਜਾਂਚ ਕਰਨ ਉਪਰੰਤ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਤੇ ਆਈ.ਪੀ.ਸੀ ਦੀ ਧਾਰਾ 420, 465, 466, 468, 471, 120-ਬੀ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜ਼ਪੁਰ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

The post ਵਿਜੀਲੈਂਸ ਵਲੋਂ ਰਿਸ਼ਵਤ ਮੰਗਣ ਦੇ ਦੋਸ਼ ਹੇਠ ਮਾਲ ਪਟਵਾਰੀ ਤੇ ਉਸਦੇ ਨਿੱਜੀ ਸਹਾਇਕ ਖ਼ਿਲਾਫ਼ ਭ੍ਰਿਸ਼ਟਾਚਾਰ ਦਾ ਕੇਸ ਦਰਜ appeared first on TheUnmute.com - Punjabi News.

Tags:
  • breaking-news
  • cm-bhagwant-mann
  • halka-palla-megha
  • mall-patwari-amrik-singh
  • munshi-jarnail-singh
  • news
  • punjab-government
  • punjabi-news
  • punjab-vigilance-bureau
  • revenue-halka-palla-megha
  • revenue-patwari
  • the-unmute-breaking-news
  • the-unmute-punjabi-news

ਚੰਡੀਗ੍ਹੜ 04 ਅਕਤੂਬਰ 2022: ਭਾਰਤੀ ਕਪਤਾਨ ਰੋਹਿਤ ਸ਼ਰਮਾ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਦੱਖਣੀ ਅਫਰੀਕਾ ਨੇ 227 ਦੌੜਾਂ ਬਣਾਈਆਂ। ਜਵਾਬ ‘ਚ ਭਾਰਤੀ ਟੀਮ 18.3 ਓਵਰਾਂ ‘ਚ 178 ਦੌੜਾਂ ‘ਤੇ ਸਿਮਟ ਗਈ ਤੇ ਭਾਰਤ ਨੂੰ 49 ਦੌੜਾਂ ਨਾਲ ਹਰਾ ਦਿੱਤਾ |

ਹਾਲਾਂਕਿ ਇਸ ਹਾਰ ਦਾ ਸੀਰੀਜ਼ ਦੇ ਨਤੀਜੇ ‘ਤੇ ਕੋਈ ਅਸਰ ਨਹੀਂ ਪਵੇਗਾ। ਭਾਰਤ ਪਹਿਲਾਂ ਹੀ ਸੀਰੀਜ਼ 2-1 ਨਾਲ ਜਿੱਤ ਚੁੱਕਾ ਹੈ। ਟੀਮ ਇੰਡੀਆ ਨੇ ਪਹਿਲਾ ਟੀ-20 ਅੱਠ ਵਿਕਟਾਂ ਨਾਲ ਅਤੇ ਦੂਜਾ ਟੀ-20 16 ਦੌੜਾਂ ਨਾਲ ਜਿੱਤਿਆ ਸੀ।

The post IND vs SA: ਤੀਜੇ ਟੀ-20 ਮੈਚ 'ਚ ਦੱਖਣੀ ਅਫ਼ਰੀਕਾ ਨੇ ਭਾਰਤ ਨੂੰ ਹਰਾਇਆ, ਸੀਰੀਜ਼ ‘ਤੇ ਭਾਰਤ ਦਾ ਕਬਜ਼ਾ appeared first on TheUnmute.com - Punjabi News.

Tags:
  • breaking-news
  • ind-vs-sa
  • ind-vs-sa-live-score
  • ind-vs-sa-t-20-series
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription.
Previous Post Next Post

Contact Form