TheUnmute.com – Punjabi NewsPunjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com |
Table of Contents
|
ਕੈਲੀਫੋਰਨੀਆ 'ਚ ਅਗਵਾ ਪੰਜਾਬੀ ਪਰਿਵਾਰ ਦੇ ਚਾਰ ਜੀਆਂ ਦੀ ਲਾਸ਼ਾਂ ਬਰਾਮਦ, ਪੁਲਿਸ ਵਲੋਂ ਇਕ ਵਿਅਕਤੀ ਗ੍ਰਿਫਤਾਰ Thursday 06 October 2022 05:41 AM UTC+00 | Tags: america american-state-of-california. breaking-news california hoshiarpur indians-kidnapped-in-america kidnapped kidnapped-punjabi-family merced merced-county merced-news murdercase news punjabifamily the-unmute-breaking-news the-unmute-punjab the-unmute-punjabi-news usa. us-state-of-california ਚੰਡੀਗੜ੍ਹ 06 ਅਕਤੂਬਰ 2022: ਅਮਰੀਕਾ ਦੇ ਕੈਲੀਫੋਰਨੀਆ ‘ਚ ਤਿੰਨ ਦਿਨ ਪਹਿਲਾਂ ਅਗਵਾ ਕਰ ਲਿਆ ਗਿਆ ਸੀ, ਪੰਜਾਬੀ ਪਰਿਵਾਰ ਦੇ ਸਾਰੇ ਮੈਂਬਰਾਂ ਦੀਆਂ ਲਾਸ਼ਾਂ ਬਰਾਮਦ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆ ਰਹੀ ਹੈ | ਇਨ੍ਹਾਂ ਵਿੱਚ 8 ਮਹੀਨੇ ਦੀ ਬੱਚੀ ਵੀ ਸ਼ਾਮਲ ਹੈ। ਮਰਸਡ ਕਾਉਂਟੀ (Merced County) ਸ਼ੈਰਿਫ ਵਰਨ ਵਾਰਨੇਕੇ ਨੇ ਵੀ ਇਸ ਦੀ ਪੁਸ਼ਟੀ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਸਾਰੀਆਂ ਨੂੰ ਗੋਲੀ ਮਾਰ ਦਿੱਤੀ ਗਈ ਸੀ ਜਿਕਰਯੋਗ ਹੈ ਕਿ ਇਹ ਪਰਿਵਾਰ ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਹਰਸੀਪਿੰਡ ਦੇ ਇੱਕ ਹੀ ਪਰਿਵਾਰ ਦੇ ਚਾਰ ਮੈਂਬਰਾਂ ਨੂੰ ਸੋਮਵਾਰ ਨੂੰ ਕੈਲੀਫੋਰਨੀਆ (California) ਦੇ ਮਰਸਡ ਕਾਉਂਟੀ (Merced County) ਪੁਲਿਸ ਏਰੀਆ ਤੋਂ ਅਗਵਾ ਕਰ ਲਿਆ ਗਿਆ ਸੀ। ਕੈਲੀਫੋਰਨੀਆ ਦੇ ਮਰਸਡ ਕਾਉਂਟੀ ਸ਼ੈਰਿਫ ਦੇ ਦਫਤਰ ਤੋਂ ਇਕ ਬਿਆਨ ਜਾਰੀ ਕਰਕੇ ਜਾਣਕਾਰੀ ਦਿੱਤੀ ਹੈ। ਮ੍ਰਿਤਕ ਜਸਦੀਪ ਸਿੰਘ ਦੇ ਮਾਤਾ-ਪਿਤਾ ਹੁਸ਼ਿਆਰਪੁਰ ਤੋਂ ਅਮਰੀਕਾ ਪਹੁੰਚ ਚੁੱਕੇ ਹਨ। ਮਰਸਡ ਕਾਊਂਟੀ ਸ਼ੈਰਿਫ ਦੇ ਦਫ਼ਤਰ ਨੇ ਇਕ ਬਿਆਨ ‘ਚ ਕਿਹਾ ਕਿ 36 ਸਾਲਾ ਜਸਦੀਪ ਸਿੰਘ (ਪਿਤਾ), 27 ਸਾਲਾ ਜਸਲੀਨ ਕੌਰ (ਮਾਂ), ਉਨ੍ਹਾਂ ਦੀ 8 ਮਹੀਨੇ ਦੀ ਬੇਟੀ ਆਰੋਹੀ ਢੇਰੀ (ਬੱਚੀ), 39 ਸਾਲਾ ਅਮਨਦੀਪ ਸਿੰਘ (ਤਾਇਆ) ਨੂੰ ਅਗਵਾ ਕੀਤਾ ਗਿਆ ਸੀ, ਜਿੰਨ੍ਹਾ ਦੀ ਲਾਸ਼ਾਂ ਬਰਾਮਦ ਕੀਤੀਆ ਹਨ | ਇਸਦੇ ਨਾਲ ਹੀ ਕੈਲੀਫੋਰਨੀਆ ਪੁਲਿਸ ਨੇ ਇਸ ਮਾਮਲੇ ਵਿੱਚ 48 ਸਾਲਾ ਵਿਅਕਤੀ ਨੂੰ ਹਿਰਾਸਤ ਵਿੱਚ ਲਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਇਸ ਵਿਅਕਤੀ ਨੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਵੀ ਕੀਤੀ ਸੀ। ਹੁਣ ਉਸ ਦੀ ਹਾਲਤ ਵੀ ਨਾਜ਼ੁਕ ਬਣੀ ਹੋਈ ਹੈ। ਇਨ੍ਹਾਂ ਨੂੰ ਸਾਊਥ ਹਾਈਵੇਅ 59 ਦੇ 800 ਬਲਾਕ ਤੋਂ ਅਗਵਾ ਕੀਤਾ ਗਿਆ ਸੀ।ਪੁਲਿਸ ਨੇ ਸ਼ੱਕੀ ਨੂੰ ਹਥਿਆਰਬੰਦ ਅਤੇ ਖਤਰਨਾਕ ਦੱਸਿਆ ਸੀ। ਹਿਰਾਸਤ ਵਿਚ ਲਏ ਸ਼ੱਕੀ ਬਾਰੇ ਗੱਲ ਕਰਦਿਆਂ ਅਧਿਕਾਰੀ ਨੇ ਕਿਹਾ ਕਿ ਉਨ੍ਹਾਂ ਨੂੰ ਸ਼ੱਕੀ ਬਾਰੇ ਜਾਣਕਾਰੀ ਹੈ, ਪਰ ਸ਼ਾਂਝੀ ਨਹੀਂ ਕਰ ਸਕਦੇ। ਜਿਸ ਬਾਰੇ ਬਾਅਦ ਵਿੱਚ ਦੱਸਿਆ ਗਿਆ ਸੀ ਕਿ ਉਹ ਅਸਲ ਮੁਲਜ਼ਮ ਨਹੀਂ ਹੈ। ਮੰਗਲਵਾਰ ਨੂੰ ਪੁਲਿਸ ਨੇ ਆਮ ਜਨਤਾ ਨੂੰ ਅਪੀਲ ਕੀਤੀ ਸੀ ਕਿ ਉਹ ਮੁਲਜ਼ਮਾਂ ਨੂੰ ਲੱਭਣ ਵਿੱਚ ਪੁਲਿਸ ਦੀ ਮਦਦ ਕਰਨ। The post ਕੈਲੀਫੋਰਨੀਆ ‘ਚ ਅਗਵਾ ਪੰਜਾਬੀ ਪਰਿਵਾਰ ਦੇ ਚਾਰ ਜੀਆਂ ਦੀ ਲਾਸ਼ਾਂ ਬਰਾਮਦ, ਪੁਲਿਸ ਵਲੋਂ ਇਕ ਵਿਅਕਤੀ ਗ੍ਰਿਫਤਾਰ appeared first on TheUnmute.com - Punjabi News. Tags:
|
ਕੈਲੀਫੋਰਨੀਆ 'ਚ ਪੰਜਾਬੀ ਪਰਿਵਾਰ ਦੇ ਕਤਲ ਦੀ CM ਮਾਨ ਵਲੋਂ ਕੇਂਦਰੀ ਵਿਦੇਸ਼ ਮੰਤਰੀ ਨੂੰ ਉੱਚ ਪੱਧਰੀ ਜਾਂਚ ਦੀ ਮੰਗ Thursday 06 October 2022 05:56 AM UTC+00 | Tags: america american-state-of-california. breaking-news california hoshiarpur indians-kidnapped-in-america jai-shankar kidnapped kidnapped-punjabi-family merced merced-county merced-news murdercase news punjabifamily punjabi-family-in-california the-unmute-breaking-news the-unmute-punjab the-unmute-punjabi-news union-minister-of-foreign-affairs-dr-j-shankar usa. us-state-of-california ਚੰਡੀਗੜ੍ਹ 06 ਅਕਤੂਬਰ 2022: ਅਮਰੀਕਾ ਦੇ ਕੈਲੀਫੋਰਨੀਆ (California) ‘ਚ ਤਿੰਨ ਦਿਨ ਪਹਿਲਾਂ ਅਗਵਾ ਕੀਤੇ ਪੰਜਾਬੀ ਪਰਿਵਾਰ ਦੀ ਮੌਤ ‘ਤੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਦੁੱਖ ਦਾ ਪ੍ਰਗਟਾਵਾ ਕੀਤਾ |ਮੁੱਖ ਮੰਤਰੀ ਨੇ ਟਵੀਟ ਕਰਦਿਆਂ ਲਿਖਿਆ ਕਿ ਕੈਲੀਫੋਰਨੀਆ ‘ਚ ਅਗਵਾ ਕਰ 4 ਭਾਰਤੀਆਂ ਦੇ ਕਤਲ ਦੀ ਖ਼ਬਰ ਮਿਲੀ, ਜਿਨ੍ਹਾਂ ਵਿੱਚ 8 ਮਹੀਨੇ ਦੀ ਬੱਚੀ ਦਾ ਵੀ ਕਤਲ ਕਰ ਦਿੱਤਾ ਗਿਆ ਹੈ | ਇਸ ਖ਼ਬਰ ਨਾਲ ਦਿਲ ਕਾਫੀ ਦੁਖੀ ਹੋਇਆ ਤੇ ਮੈਂ ਪੀੜਿਤ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਦਾਂ ਹਾਂ | ਇਸਦੇ ਨਾਲ ਹੀ ਨਾਲ ਕੇਂਦਰੀ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ਨੂੰ ਅਪੀਲ ਕਰਦਾ ਹਾਂ ਕਿ ਮਾਮਲੇ ਦੀ ਉੱਚ ਪੱਧਰੀ ਜਾਂਚ ਹੋਵੇ | The post ਕੈਲੀਫੋਰਨੀਆ ‘ਚ ਪੰਜਾਬੀ ਪਰਿਵਾਰ ਦੇ ਕਤਲ ਦੀ CM ਮਾਨ ਵਲੋਂ ਕੇਂਦਰੀ ਵਿਦੇਸ਼ ਮੰਤਰੀ ਨੂੰ ਉੱਚ ਪੱਧਰੀ ਜਾਂਚ ਦੀ ਮੰਗ appeared first on TheUnmute.com - Punjabi News. Tags:
|
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬ ਪੁਲਿਸ 'ਚ ਨਵੀਆਂ ਭਰਤੀ ਦੀ ਪ੍ਰੀਖਿਆ ਦਾ ਐਲਾਨ Thursday 06 October 2022 06:12 AM UTC+00 | Tags: 4374-constables 4374-punjab-constables breaking-news building-and-roads-branch-of-punjab-government news punjab-dgp punjab-dgp-gaurav-yadav punjab-government punjabi-news punjab-police punjab-police-recruitments punjab-police-recruitments-2022 ਚੰਡੀਗੜ੍ਹ 06 ਅਕਤੂਬਰ 2022: ਪੰਜਾਬ ਪੁਲਿਸ (Punjab Police) ਵਿਚ ਭਰਤੀ ਹੋਣ ਦੇ ਚਾਹਵਾਨ ਨੌਜਵਾਨਾਂ ਲਈ ਵੱਡੀ ਖੁਸ਼ਖਬਰੀ ਹੈ |ਪੰਜਾਬ ਸਰਕਾਰ ਵਲੋਂ ਪੰਜਾਬ ਪੁਲਿਸ ਵਿਚ ਨਵੀਆਂ ਭਰਤੀਆਂ ਕੀਤੀਆਂ ਜਾ ਰਹੀਆਂ ਹਨ। ਇਸ ਭਰਤੀ ਲਈ ਪ੍ਰੀਖਿਆ ਦਾ ਐਲਾਨ ਕਰ ਦਿੱਤਾ ਹੈ। ਮੁੱਖ ਮੰਤਰੀ ਨੇ ਟਵੀਟ ਕਰਦਿਆਂ ਲਿਖਿਆ ਕਿ ਪਿਛਲੇ ਦਿਨੀਂ 4374 ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਦਿੱਤੇ ਸੀ ਤੇ ਹੁਣ ਪੁਲਿਸ ਮਹਿਕਮੇ ‘ਚ ਨਵੀਆਂ ਭਰਤੀਆਂ ਕਰਨ ਜਾ ਰਹੇ ਹਾਂ, ਜਿਸਦਾ ਵੇਰਵਾ ਤੁਹਾਡੇ ਨਾਲ ਸਾਂਝਾ ਕਰ ਰਿਹਾਂ ਹਾਂ | ਉਨ੍ਹਾਂ ਕਿਹਾ ਕਿ ਇੱਕ ਗਰੰਟੀ ਹੈ ਕਿ ਸਾਰੀ ਭਰਤੀ ਮੈਰਿਟ ਅਤੇ ਬਿਨਾਂ ਰਿਸ਼ਵਤ ਜਾਂ ਕਿਸੇ ਦੀ ਸਿਫਰਾਸ਼ ਤੋਂ ਹੋਵੇਗੀ| ਨੌਜਵਾਨਾਂ ਨੂੰ ਨੌਕਰੀਆਂ ਦੇਣਾ ਸਾਡਾ ਪਹਿਲਾ ਟੀਚਾ ਹੈ .. The post ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬ ਪੁਲਿਸ ‘ਚ ਨਵੀਆਂ ਭਰਤੀ ਦੀ ਪ੍ਰੀਖਿਆ ਦਾ ਐਲਾਨ appeared first on TheUnmute.com - Punjabi News. Tags:
|
ਕਿਸਾਨੀ ਮੁੱਦਿਆਂ 'ਤੇ 31 ਕਿਸਾਨ ਜਥੇਬੰਦੀਆਂ ਦੀ CM ਭਗਵੰਤ ਮਾਨ ਨਾਲ ਅੱਜ ਮੀਟਿੰਗ Thursday 06 October 2022 06:38 AM UTC+00 | Tags: 31-farmers-organizations bku breaking-news chandigarh farmers-organizations news punjab-bhawan punjab-farmers punjab-farmers-associations punjab-kisan the-unmute-breaking-news the-unmute-report ਚੰਡੀਗੜ੍ਹ 06 ਅਕਤੂਬਰ 2022: ਅੱਜ ਵੱਖ ਵੱਖ 31 ਕਿਸਾਨ ਜਥੇਬੰਦੀਆਂ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਪੰਜਾਬ ਭਵਨ ਵਿਖੇ ਮੀਟਿੰਗ ਹੋਵੇਗੀ | ਇਸ ਦੌਰਾਨ ਕਿਸਾਨ ਜਥੇਬੰਦੀਆਂ ਮੁੱਖ ਮੰਤਰੀ ਅੱਗੇ ਖਰਾਬ ਹੋਈ ਫਸਲ ਦੇ ਮੁਆਵਜ਼ੇ ਅਤੇ ਹੋਰ ਸਮੱਸਿਆਵਾਂ ਨੂੰ ਲੈ ਕੇ ਚਰਚਾ ਕੀਤੀ ਜਾਵੇਗੀ ਅਤੇ ਧਰਤੀ ਹੇਠਾਂ ਘਟ ਰਹੇ ਪਾਣੀ ਦੇ ਪੱਧਰ ਦੇ ਚੱਲਦਿਆਂ ਨਹਿਰੀ ਪਾਣੀ ਨਾਲ ਸਿੰਜਾਈ ਦੀ ਮੰਗ ਕੀਤੀ ਜਾਵੇਗੀ |ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਦੁਪਹਿਰ ਬਾਅਦ 3 ਵਜੇ ਪੰਜਾਬ ਭਵਨ ਵਿਖੇ ਕੀਤੀ ਜਾਵੇਗੀ | The post ਕਿਸਾਨੀ ਮੁੱਦਿਆਂ ‘ਤੇ 31 ਕਿਸਾਨ ਜਥੇਬੰਦੀਆਂ ਦੀ CM ਭਗਵੰਤ ਮਾਨ ਨਾਲ ਅੱਜ ਮੀਟਿੰਗ appeared first on TheUnmute.com - Punjabi News. Tags:
|
ਪਿੰਡ ਆਹਲੂਪੁਰ ਵਿਖੇ ਨਹਿਰ ਟੁੱਟਣ ਕਾਰਨ ਕਿਸਾਨਾਂ ਦੀ ਪੱਕੀ ਫਸਲ ਦਾ ਭਾਰੀ ਨੁਕਸਾਨ Thursday 06 October 2022 06:51 AM UTC+00 | Tags: ahlupur-village breaking-news cm-bhagwant-mann kuldeep-singh-dhaliwal mansa news punjab-government the-unmute-breaking-news the-unmute-news village-ahlupur-kisan ਮਾਨਸਾ 06 ਅਕਤੂਬਰ 2022: ਮਾਨਸਾ ਜ਼ਿਲ੍ਹੇ ਦੇ ਪਿੰਡ ਆਹਲੂਪੁਰ (Ahlupur) ਵਿਚ ਨਿਊ ਢੰਡਾਲ ਨਹਿਰ ਦੇ ਟੁੱਟਣ ਨਾਲ ਫ਼ਸਲਾਂ ਵਿੱਚ ਚਾਰ-ਚਾਰ ਫੁੱਟ ਪਾਣੀ ਜਮ੍ਹਾਂ ਹੋਣ ਨਾਲ ਪੱਕੀਆਂ ਫ਼ਸਲਾਂ ਹੋ ਖ਼ਰਾਬ ਹੋ ਗਈਆਂ ਹਨ। ਕਿਸਾਨਾਂ ਨੇ ਵਿਭਾਗ ਤੋਂ ਨਹਿਰ ਦੀ ਮੁਰੰਮਤ ਕਰਨ ਦੀ ਮੰਗ ਕੀਤੀ ਹੈ । ਇਸ ਦੌਰਾਨ ਜਾਣਕਾਰੀ ਦਿੰਦਿਆਂ ਪਿੰਡ ਆਹਲੂਪੁਰ ਦੇ ਕਿਸਾਨਾਂ ਨੇ ਦੱਸਿਆ ਕਿ ਨਿਊ ਢੰਡਾਲ ਨਹਿਰ ਦੇ ਵਾਰ ਵਾਰ ਟੁੱਟਣ ਨਾਲ ਪੱਕੀਆਂ ਫਸਲਾਂ ਦਾ ਨੁਕਸਾਨ ਹੋ ਰਿਹਾ ਹੈ | ਉਨ੍ਹਾਂ ਕਿਹਾ ਕਿ ਅੱਠ ਦਿਨ ਪਹਿਲਾਂ ਵੀ ਇਹ ਨਹਿਰ ਟੁੱਟੀ ਸੀ ਤੇ ਫ਼ਸਲਾਂ ਦਾ ਨੁਕਸਾਨ ਹੋਇਆ ਸੀ | ਜਦੋਂ ਜੇ.ਈ ਨੂੰ ਫੋਨ ਕੀਤਾ ਤਾਂ ਉਨ੍ਹਾਂ ਵੱਲੋਂ ਗੱਟੇ ਲਗਾ ਕੇ ਪਾਣੀ ਨੂੰ ਰੋਕ ਦਿੱਤਾ ਗਿਆ, ਪਰ ਵਿਭਾਗ ਇਸ ਵੱਲ ਧਿਆਨ ਨਹੀਂ ਦੇ ਰਿਹਾ | ਉਨ੍ਹਾਂ ਕਿਹਾ ਕਿ ਮਹੀਨੇ ਦੇ ਵਿੱਚ ਘੱਟੋ ਘੱਟ ਅੱਠ ਦੱਸ ਵਾਰ ਇਹ ਨਹਿਰ ਟੁੱਟ ਜਾਂਦੀ ਅਤੇ ਕਿਸਾਨਾਂ ਦਾ ਭਾਰੀ ਨੁਕਸਾਨ ਹੁੰਦਾ ਹੈ । ਉਨ੍ਹਾਂ ਕਿਹਾ ਕਿ ਫ਼ਸਲਾਂ ਦੇ ਵਿਚ ਚਾਰ ਚਾਰ ਫੁੱਟ ਪਾਣੀ ਜਮ੍ਹਾਂ ਹੋ ਗਿਆ ਅਤੇ ਪੰਜਾਹ ਤੋਂ ਸੱਠ ਏਕੜ ਦੇ ਲਗਭਗ ਫ਼ਸਲ ਖ਼ਰਾਬ ਹੋ ਚੁੱਕੀ ਹੈ । ਉਨ੍ਹਾਂ ਕਿਹਾ ਕਿ ਜਦੋਂ ਵਿਭਾਗ ਨੂੰ ਪਤਾ ਹੈ ਕਿ ਇਹ ਨਹਿਰ ਵਾਰ ਵਾਰ ਟੁੱਟਦੀ ਹੈ ਤਾਂ ਇਸ ਨੂੰ ਨਵਾਂ ਕਿਉਂ ਨਹੀਂ ਬਣਾਇਆ ਜਾ ਰਿਹਾ। The post ਪਿੰਡ ਆਹਲੂਪੁਰ ਵਿਖੇ ਨਹਿਰ ਟੁੱਟਣ ਕਾਰਨ ਕਿਸਾਨਾਂ ਦੀ ਪੱਕੀ ਫਸਲ ਦਾ ਭਾਰੀ ਨੁਕਸਾਨ appeared first on TheUnmute.com - Punjabi News. Tags:
|
'ਆਪ' ਵਿਧਾਇਕਾ ਨਰਿੰਦਰ ਕੌਰ ਭਰਾਜ ਜਲਦ ਹੀ ਵਿਆਹ ਦੇ ਬੰਧਨ 'ਚ ਬੱਝਣਗੇ Thursday 06 October 2022 07:02 AM UTC+00 | Tags: aam-aadmi-party aam-aadmi-party-mla aap-mla-narinder-kaur-bharaj aap-mla-narinder-kaur-bharaj-residence breaking-news cm-bhgwant-mann mla-arvind-khanna mla-narinder-kaur-bharaj narinder-kaur-bharaj narinder-kaur-bharaj-family narinder-kaur-bharajs-husband news ਚੰਡੀਗੜ੍ਹ 06 ਅਕਤੂਬਰ 2022: ਸੰਗਰੂਰ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਨਰਿੰਦਰ ਕੌਰ ਭਰਾਜ (MLA Narinder Kaur Bharaj ) ਜਲਦ ਹੀ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਜਾਣਕਾਰੀ ਮੁਤਾਬਕ ਨਰਿੰਦਰ ਕੌਰ ਭਰਾਜ ਕੱਲ੍ਹ ਯਾਨੀ ਸ਼ੁੱਕਰਵਾਰ ਨੂੰ ਵਿਆਹ ਕਰਨਗੇ। ਉਨ੍ਹਾਂ ਦੇ ਵਿਆਹ ਦੇ ਸਾਰੇ ਪ੍ਰੋਗਰਾਮ ਪਟਿਆਲਾ ਵਿੱਚ ਹੋਣਗੇ। ਨਰਿੰਦਰ ਕੌਰ ਭਰਾਜ ਦਾ ਵਿਆਹ ਮਨਦੀਪ ਸਿੰਘ ਲੱਖੇਵਾਲ ਨਾਲ ਹੋਵੇਗਾ ਜੋ ਕਿ ਆਮ ਆਦਮੀ ਪਾਰਟੀ ਦੇ ਵਰਕਰ ਹਨ | ਇਸ ਵਿਆਹ ਦੇ ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਿਰਕਤ ਕਰਨਗੇ। ਜਿਕਰਯੋਗ ਹੈ ਕਿ ਨਰਿੰਦਰ ਕੌਰ ਭਰਾਜ ਨੇ ਆਪਣਾ ਸਿਆਸੀ ਸਫ਼ਰ ਦੀ ਸ਼ੁਰੂਆਤ 2014 ਵਿੱਚ ਸੰਗਰੂਰ ਤੋਂ ਕੀਤੀ ਸੀ। ਉਨ੍ਹਾਂ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਸੰਗਰੂਰ ਹਲਕੇ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਘੋਸ਼ਿਤ ਕੀਤਾ ਗਿਆ ਸੀ। ਉਨ੍ਹਾਂ ਨੇ ਆਪਣੇ ਵਿਰੋਧੀਆਂ ਸਾਬਕਾ ਕੈਬਨਿਟ ਮੰਤਰੀ ਵਿਜੇ ਇੰਦਰ ਸਿੰਗਲਾ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਦਾ ਸਾਹਮਣਾ ਕੀਤਾ। ਇਹਨਾਂ ਚੋਣਾਂ ਵਿੱਚ ਭਰਾਜ ਨੇ ਸਿੰਗਲਾ ਨੂੰ 36,430 ਵੋਟਾਂ ਦੇ ਫਰਕ ਨਾਲ ਹਰਾ ਕੇ 74,851 ਵੋਟਾਂ (51.67%) ਪ੍ਰਾਪਤ ਕੀਤੀਆਂ ਸਨ । The post ‘ਆਪ’ ਵਿਧਾਇਕਾ ਨਰਿੰਦਰ ਕੌਰ ਭਰਾਜ ਜਲਦ ਹੀ ਵਿਆਹ ਦੇ ਬੰਧਨ ‘ਚ ਬੱਝਣਗੇ appeared first on TheUnmute.com - Punjabi News. Tags:
|
ਕੁਲਦੀਪ ਧਾਲੀਵਾਲ ਨੇ ਅਮਰੀਕਾ 'ਚ ਕਤਲ ਕੀਤੇ ਗਏ ਪੰਜਾਬੀ ਪਰਿਵਾਰ ਦੇ ਕਾਤਲਾਂ ਲਈ ਮਿਸਾਲੀ ਸਜ਼ਾ ਦੀ ਕੀਤੀ ਮੰਗ Thursday 06 October 2022 07:10 AM UTC+00 | Tags: america american-state-of-california. breaking-news california hoshiarpur indians-kidnapped-in-america jai-shankar kidnapped kidnapped-punjabi-family kuldeep-dhaliwal kuldeep-singh-dhaliwal merced merced-county merced-news murdercase news punjab-government punjabifamily punjabi-family-in-california the-unmute-breaking-news the-unmute-punjab the-unmute-punjabi-news union-minister-of-foreign-affairs-dr-j-shankar usa. usa-news us-state-of-california ਚੰਡੀਗੜ੍ਹ 06 ਅਕਤੂਬਰ 2022: ਅਮਰੀਕਾ ਦੇ ਕੈਲੀਫੋਰਨੀਆ (California) ਸੂਬੇ ਵਿਚ ਅਗਵਾ ਕਰਕੇ ਕਤਲ ਕੀਤੇ ਗਏ ਪੰਜਾਬੀ ਪਰਿਵਾਰ ਦੇ ਕਾਤਲਾਂ ਲਈ ਪੰਜਾਬ ਦੇ ਪ੍ਰਵਾਸੀ ਮਾਮਲਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਨੇ ਮਿਸਾਲੀ ਸਜਾ ਦੀ ਮੰਗ ਕੀਤੀ ਹੈ। ਅੱਜ ਇੱਥੇ ਪੰਜਾਬ ਭਵਨ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਇਸ ਘਿਨਾਉਣੀ ਘਟਨਾ 'ਤੇ ਡੂੰਘੇ ਦੁਖ ਦਾ ਇਜ਼ਹਾਰ ਕਰਦਿਆਂ ਪੀੜਤ ਪਰਿਵਾਰ ਦੇ ਰਿਸ਼ਦਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਪੰਜਾਬ ਦੇ ਪ੍ਰਵਾਸੀ ਮਾਮਲਿਆਂ ਬਾਰੇ ਮੰਤਰੀ ਨੇ ਅਮਰੀਕਾ ਦੇ ਕੈਲੀਫੋਰਨੀਆ ਸੂਬੇ ਦੇ ਗਵਰਨਰ ਅਤੇ ਮਰਸਿਡ ਕਾਂਉਟੀ ਦੇ ਮੇਅਰ ਤੋਂ ਮੰਗ ਕੀਤੀ ਹੈ ਕਿ ਕਾਤਲਾਂ ਨੂੰ ਜਲਦ ਤੋਂ ਜਲਦ ਕਾਬੂ ਕੀਤਾ ਜਾਵੇ। ਉਨ੍ਹਾਂ ਨਾਲ ਹੀ ਅਪੀਲ ਕੀਤੀ ਹੈ ਕਿ ਕਾਤਲਾਂ ਨੂੰ ਮਿਸਾਲੀ ਸਜ਼ਾ ਦਿੱਤੀ ਜਾਵੇ ਤਾਂ ਜੋ ਕੋਈ ਵੀ ਭਵਿੱਖ ਵਿਚ ਅਜਿਹੇ ਅਪਰਾਧਾਂ ਨੂੰ ਠੱਲ ਪਾਈ ਜਾ ਸਕੇ। ਜਿਕਰਯੋਗ ਹੈ ਕਿ ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਟਾਂਡਾ ਦੇ ਰਹਿਣ ਵਾਲੇ ਪਰਿਵਾਰ ਦੀ ਅੱਠ ਸਾਲਾ ਬੱਚੀ ਸਣੇ ਚਾਰ ਮੈਂਬਰਾਂ ਨੂੰ ਅਗਵਾ ਕਰਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਅਇਆ ਹੈ। ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਦੁਖ ਦੀ ਘੜੀ ਵਿਚ ਉਨ੍ਹਾਂ ਦੇ ਨਾਲ ਡਟ ਕੇ ਖੜੀ ਹੈ। ਉਨ੍ਹਾਂ ਨਾਲ ਹੀ ਭਰੋਸਾ ਦਿਵਾਇਆ ਕਿ ਕਾਤਲਾਂ ਸਖਤ ਤੋਂ ਸਖਤ ਨੂੰ ਸਜ਼ਾ ਦਿਵਾਉਣ ਲਈ ਪੰਜਾਬ ਸਰਕਾਰ ਵਲੋਂ ਹਰ ਪੱਧਰ 'ਤੇ ਇਸ ਮਾਮਲੇ ਨੂੰ ਪੂਰੇ ਜੋਰ ਸ਼ੋਰ ਨਾਲ ਉਠਾਇਆ ਜਾਵੇਗਾ।
The post ਕੁਲਦੀਪ ਧਾਲੀਵਾਲ ਨੇ ਅਮਰੀਕਾ ‘ਚ ਕਤਲ ਕੀਤੇ ਗਏ ਪੰਜਾਬੀ ਪਰਿਵਾਰ ਦੇ ਕਾਤਲਾਂ ਲਈ ਮਿਸਾਲੀ ਸਜ਼ਾ ਦੀ ਕੀਤੀ ਮੰਗ appeared first on TheUnmute.com - Punjabi News. Tags:
|
ਚੰਡੀਗੜ੍ਹ ਯੂਨੀਵਰਸਿਟੀ ਵੀਡੀਓ ਲੀਕ ਮਾਮਲੇ 'ਚ ਰੰਕਜ ਵਰਮਾ ਦੀ ਜ਼ਮਾਨਤ ਅਰਜ਼ੀ 'ਤੇ ਅੱਜ ਹੋਵੇਗੀ ਸੁਣਵਾਈ Thursday 06 October 2022 07:22 AM UTC+00 | Tags: breaking-news case-of-viral-video chandigarh chandigarh-university. chandigarh-university-administration chandigarh-university-video-leak-case cm-bhagwant-mann cu-protest kharar-court mms-leak-case mohali-police news punjabi-news punjab-news punjab-police rankaj-verma the-unmute-breaking-news the-unmute-punjabi-news ਚੰਡੀਗੜ੍ਹ 06 ਅਕਤੂਬਰ 2022: ਚੰਡੀਗੜ੍ਹ ਯੂਨੀਵਰਸਿਟੀ ਵੀਡੀਓ ਲੀਕ ਮਾਮਲੇ ਵਿੱਚ ਗ੍ਰਿਫ਼ਤਾਰ ਸ਼ਿਮਲਾ ਦੇ ਨੌਜਵਾਨ ਰੰਕਜ ਵਰਮਾ (Rankaj Verma) ਦੀ ਜ਼ਮਾਨਤ ਅਰਜ਼ੀ ‘ਤੇ ਅੱਜ ਖਰੜ ਦੀ ਅਦਾਲਤ ‘ਚ ਸੁਣਵਾਈ ਹੋਵੇਗੀ। ਅਦਾਲਤ ਨੇ ਪਿਛਲੀ ਸੁਣਵਾਈ ‘ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਪੰਜਾਬ ਪੁਲਿਸ ਨੇ ਇਸ ਮਾਮਲੇ ਵਿੱਚ ਆਪਣਾ ਜਵਾਬ ਦਾਖ਼ਲ ਕਰ ਦਿੱਤਾ ਹੈ। ਦੂਜੇ ਪਾਸੇ 24 ਸਤੰਬਰ ਨੂੰ ਅਰੁਣਾਚਲ ਪ੍ਰਦੇਸ਼ ਤੋਂ ਫੜੇ ਗਏ ਫੌਜੀ ਸੰਜੀਵ ਸਿੰਘ ਨੂੰ ਵੀ ਅੱਜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗ ਜਿਸ ਦੇ ਰਿਮਾਂਡ ਤਿੰਨ ਦਿਨਾਂ ਦਾ ਵਾਧਾ ਕਰ ਦਿੱਤਾ ਗਿਆ ਸੀ | ਇਸ ਮਾਮਲੇ ‘ਚ ਹੁਣ ਤੱਕ ਕਿਸੇ ਵੀ ਦੋਸ਼ੀ ਦੇ ਫ਼ੋਨ ਤੋਂ ਯੂਨੀਵਰਸਿਟੀ ਦੇ ਕਿਸੇ ਹੋਰ ਵਿਦਿਆਰਥੀ ਦੀ ਇਤਰਾਜ਼ਯੋਗ ਵੀਡੀਓ ਨਾ ਮਿਲਣ ਦੀ ਗੱਲ ਕਹੀ ਗਈ ਹੈ। ਮੁਲਜ਼ਮਾਂ ਦੇ ਫ਼ੋਨਾਂ ਸਮੇਤ ਜੰਮੂ ਵਿੱਚ ਫ਼ੌਜੀ ਦੇ ਘਰੋਂ ਬਰਾਮਦ ਹੋਈ ਹਾਰਡ ਡਿਸਕ ਨੂੰ ਫੋਰੈਂਸਿਕ ਜਾਂਚ ਲਈ ਭੇਜ ਦਿੱਤਾ ਗਿਆ ਹੈ। The post ਚੰਡੀਗੜ੍ਹ ਯੂਨੀਵਰਸਿਟੀ ਵੀਡੀਓ ਲੀਕ ਮਾਮਲੇ 'ਚ ਰੰਕਜ ਵਰਮਾ ਦੀ ਜ਼ਮਾਨਤ ਅਰਜ਼ੀ ‘ਤੇ ਅੱਜ ਹੋਵੇਗੀ ਸੁਣਵਾਈ appeared first on TheUnmute.com - Punjabi News. Tags:
|
WHO ਵਲੋਂ ਭਾਰਤੀ ਕੰਪਨੀ ਦੁਆਰਾ ਤਿਆਰ ਚਾਰ ਖੰਘ ਵਾਲੀ ਦਵਾਈਆਂ ਨੂੰ ਲੈ ਕੇ ਚਿਤਾਵਨੀ ਜਾਰੀ Thursday 06 October 2022 07:45 AM UTC+00 | Tags: breaking-news central-drug-standard-control-organization formalin-baby-cough-medicine government-of-india health-department health-minister-mansukh-mandvia india maghreeb-n-cold-syrup make-baby-cough-medicine-and-promethanage-oral-solution. news the-unmute-breaking-news who world-health-organization ਚੰਡੀਗੜ੍ਹ 06 ਅਕਤੂਬਰ 2022: ਵਿਸ਼ਵ ਸਿਹਤ ਸੰਗਠਨ (WHO) ਨੇ ਭਾਰਤੀ ਦਵਾਈ ਕੰਪਨੀ ਦੁਆਰਾ ਤਿਆਰ ਚਾਰ ਦਵਾਈਆਂ ਦੀ ਵਰਤੋਂ ਨਾ ਕਰਨ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ | ਦੱਸਿਆ ਜਾ ਰਿਹਾ ਹੈ ਕਿ ਪੱਛਮੀ ਅਫਰੀਕੀ ਦੇਸ਼ ਗਾਂਬੀਆ ਵਿੱਚ ਇੱਕ ਭਾਰਤੀ ਦਵਾਈ ਕੰਪਨੀ ਦੁਆਰਾ ਤਿਆਰ ਖੰਘ ਦੀ ਦਵਾਈ ਕਾਰਨ 66 ਬੱਚਿਆਂ ਦੀ ਮੌਤ ਦੀ ਖਬਰ ਹੈ | ਭਾਰਤ ਸਰਕਾਰ ਦੇ ਰੈਗੂਲੇਟਰੀ ਅਥਾਰਟੀਆਂ ਨਾਲ ਇਨ੍ਹਾਂ ਦਵਾਈਆਂ ਦੀ ਜਾਂਚ ਕੀਤੀ ਜਾ ਰਹੀ ਹੈ | WHO ਨੇ ਬੁੱਧਵਾਰ ਨੂੰ ਜਾਰੀ ਕੀਤੀ ਇੱਕ ਰਿਪੋਰਟ ਵਿੱਚ ਦਾਅਵਾ ਕੀਤਾ ਹੈ ਕਿ ਇਸ ਖੰਘ ਦੀ ਦਵਾਈ ਦੇ ਸੇਵਨ ਨਾਲ ਬੱਚਿਆਂ ਦੇ ਗੁਰਦੇ ਖਰਾਬ ਹੋ ਸਕਦੇ ਹਨ | ਇਹ ਚਾਰ ਦਵਾਈਆਂ ਵਿਚ ਫਾਰਮਲਿਨ ਬੇਬੀ ਖੰਘ ਵਾਲੀ ਦਵਾਈ, ਮਗਰੀਬ ਐਨ ਕੋਲ੍ਡ ਸੀਰਪ, ਮੇਕ ਬੇਬੀ ਖੰਘ ਵਾਲੀ ਦਵਾਈ ਅਤੇ ਪਰੋਮੇਥਾਨੀਜ ਓਰਲ ਸੋਲਿਊਸ਼ਨ ਸ਼ਾਮਲ ਹਨ | ਇਸਦੇ ਨਾਲ ਹੀ ਡਬਲਯੂਐਚਓ ਨੇ ਸਾਰੇ ਦੇਸ਼ਾਂ ਨੂੰ ਇਨ੍ਹਾਂ ਦਵਾਈਆਂ ਨੂੰ ਬਾਜ਼ਾਰ ਤੋਂ ਹਟਾਉਣ ਦੀ ਚਿਤਾਵਨੀ ਦਿੱਤੀ ਹੈ। ਉਨ੍ਹਾਂ ਨੇ ਖੁਦ ਇਨ੍ਹਾਂ ਦੇਸ਼ਾਂ ਅਤੇ ਸਬੰਧਤ ਖੇਤਰ ਦੀ ਸਪਲਾਈ ਚੇਨ ‘ਤੇ ਨਜ਼ਰ ਰੱਖਣ ਦੀ ਗੱਲ ਕਹੀ ਹੈ। WHO ਦੀ ਚਿਤਾਵਨੀ ਤੋਂ ਬਾਅਦ ਕੇਂਦਰੀ ਡਰੱਗ ਸਟੈਂਡਰਡ ਕੰਟਰੋਲ ਆਰਗੇਨਾਈਜ਼ੇਸ਼ਨ ਨੇ ਤੁਰੰਤ ਜਾਂਚ ਦੇ ਆਦੇਸ਼ ਜਾਰੀ ਕੀਤੇ ਹਨ। The post WHO ਵਲੋਂ ਭਾਰਤੀ ਕੰਪਨੀ ਦੁਆਰਾ ਤਿਆਰ ਚਾਰ ਖੰਘ ਵਾਲੀ ਦਵਾਈਆਂ ਨੂੰ ਲੈ ਕੇ ਚਿਤਾਵਨੀ ਜਾਰੀ appeared first on TheUnmute.com - Punjabi News. Tags:
|
ਪੰਜਾਬ ਵਿਜੀਲੈਂਸ ਬਿਊਰੋ ਵਲੋਂ ਪੀਪੀਐਸ ਅਧਿਕਾਰੀ ਅਸ਼ੀਸ਼ ਕਪੂਰ ਗ੍ਰਿਫ਼ਤਾਰ Thursday 06 October 2022 08:00 AM UTC+00 | Tags: breaking-news pps-officer-ashish-kapoor ਚੰਡੀਗੜ੍ਹ 06 ਅਕਤੂਬਰ 2022: ਪੰਜਾਬ ਵਿਜੀਲੈਂਸ ਬਿਊਰੋ ਨੇ ਵੱਡੀ ਕਾਰਵਾਈ ਕਰਦਿਆਂ ਬਹੁਕਰੋੜੀ ਸਿੰਚਾਈ ਘੁਟਾਲੇ ਵਿੱਚ ਜਾਂਚ ਅਫ਼ਸਰ ਰਹੇ ਪੀਪੀਐਸ ਅਧਿਕਾਰੀ ਅਸ਼ੀਸ਼ ਕਪੂਰ (Ashish Kapoor) ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਅਸ਼ੀਸ਼ ਕਪੂਰ ਨੂੰ ਸ਼ਿਕਾਇਤਕਰਤਾ ਪੂਨਮ ਰਾਜਨ ਨਾਮ ਦੀ ਔਰਤ ਦੀ ਸ਼ਿਕਾਇਤ ‘ਤੇ ਵਿਜੀਲੈਂਸ ਨੇ ਐਫ ਆਈ ਆਰ ਦਰਜ ਕਰਕੇ ਇਹ ਕਰਵਾਈ ਕੀਤੀ ਹੈ |ਸੂਤਰਾਂ ਦੇ ਅਨੁਸਾਰ ਇਹ ਗ੍ਰਿਫਤਾਰੀ 2019 ਵਿੱਚ ਅਸ਼ੀਸ਼ ਕਪੂਰ ‘ਤੇ ਇੱਕ ਮਹਿਲਾ ਵੱਲੋਂ ਲਗਾਏ ਗਏ ਜਬਰਨ ਵਸੂਲੀ ਦੇ ਦੋਸ਼ਾਂ ਦੇ ਮਾਮਲੇ ਵਿੱਚ ਕੀਤੀ ਗਈ ਹੈ। ਵਿਜੀਲੈਂਸ ਅਧਿਕਾਰੀਆਂ ਵਲੋਂ ਅਸ਼ੀਸ਼ ਕਪੂਰ ਦੀ ਜ਼ਾਇਦਾਦ ਦੀ ਜਾਂਚ ਕਰ ਰਹੀ ਹੈ | ਇਸਦੇ ਨਾਲ ਹੀ ਵਿਗਿਲੈਂਸ ਬੀਤੀ ਦਿਨ ਹੀ ਅਸ਼ੀਸ਼ ਕਪੂਰ ਦੇ ਘਰ ‘ਤੇ ਵੀ ਛਾਪੇਮਾਰੀ ਕੀਤੀ ਗਈ ਸੀ | ਦੱਸਿਆ ਜਾ ਰਿਹਾ ਹੈ ਪੂਨਮ ਰਾਜਨ ਨਾਮ ਦੀ ਔਰਤ ਨੇ ਇਕ ਮਾਮਲੇ ਵਿਚ ਹਵਾਲਾਤੀ ਦੇ ਤੌਰ ਅਸ਼ੀਸ਼ ਕਪੂਰ ਨਾਲ ਰਾਬਤਾ ਹੋਇਆ ਸੀ, ਉਸ ਸਮੇ ਅਸ਼ੀਸ਼ ਕਪੂਰ ਅੰਮ੍ਰਿਤਸਰ ਵਿਖੇ ਜੇਲ੍ਹ ਸੁਪਰੀਡੈਂਟ ਸਨ | ਸੂਤਰਾਂ ਦੇ ਅਨੁਸਾਰ ਇਸ ਔਰਤ ਨੂੰ ਇਕ ਵੱਡੇ ਮਾਮਲੇ ਵਿਚ ਜ਼ੀਰਕਪੁਰ ਠਾਣੇ ਵਿਚ ਗ੍ਰਿਫਤਾਰ ਕਰ ਲਿਆ ਗਿਆ ਸੀ ਅਤੇ ਅਸ਼ੀਸ਼ ਕਪੂਰ ਨੇ ਉਸ ਔਰਤ ਨੂੰ ਪੈਸੇ ਲੈ ਕੇ ਛੁਡਾਇਆ ਸੀ ਜੋ ਕਿ ਚੈੱਕ ਦੇ ਰੂਪ ਵਿਚ ਲਏ ਗਏ ਸਨ, ਪਰ ਇਹ ਚੈੱਕ ਵੱਖ ਵੱਖ ਨਾਵਾਂ ‘ਤੇ ਲਏ ਗਏ ਸਨ | ਇਹ ਚੈੱਕ ਔਰਤ ਦੀ ਮਾਤਾ ਪ੍ਰੇਮ ਲਤਾ ਵਲੋਂ ਦਿੱਤੇ ਗਏ ਸਨ | ਇਸਦੇ ਨਾਲ ਹੀ ਪੂਨਮ ਰਾਜਨ ਵਲੋਂ ਅਸ਼ੀਸ਼ ਕਪੂਰ ‘ਤੇ ਜ਼ਬਰ ਜਨਾਹ ਦਾ ਦੋਸ਼ ਲਗਾਇਆ ਗਿਆ ਹੈ | ਇਸਦੇ ਮਾਮਲੇ ਨੂੰ ਲੈ ਕੇ ਅੱਜ ਅਸ਼ੀਸ਼ ਕਪੂਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ |
The post ਪੰਜਾਬ ਵਿਜੀਲੈਂਸ ਬਿਊਰੋ ਵਲੋਂ ਪੀਪੀਐਸ ਅਧਿਕਾਰੀ ਅਸ਼ੀਸ਼ ਕਪੂਰ ਗ੍ਰਿਫ਼ਤਾਰ appeared first on TheUnmute.com - Punjabi News. Tags:
|
ਗੋਇੰਦਵਾਲ ਦੀ ਜੇਲ੍ਹ 'ਚ ਬੰਦ ਅੱਤਵਾਦੀ ਗਗਨਦੀਪ ਸਿੰਘ ਤੋਂ ਫੋਨ ਬਰਾਮਦ Thursday 06 October 2022 08:35 AM UTC+00 | Tags: breaking-news cm-bhagwant-mann crime goindwal-jail goindwal-jail-news mansa-police news punjab-dgp-gaurav-yadav punjab-government punjab-police tarn-tarn the-unmute-breaking-news the-unmute-report ਚੰਡੀਗੜ੍ਹ 06 ਅਕਤੂਬਰ 2022: ਪੰਜਾਬ ਦੀਆਂ ਜੇਲ੍ਹਾਂ ਵਿਚ ਮੋਬਾਈਲ ਫੋਨ ਮਿਲਣ ਦਾ ਸਿਲਸਿਲਾ ਲਗਤਾਰ ਜਾਰੀ ਹੈ ਇਸਦੇ ਚੱਲਦੇ ਹੁਣ ਤਾਰਨ ਤਾਰਨ ਵਿਖੇ ਗੋਇੰਦਵਾਲ ਦੀ ਜੇਲ੍ਹ ‘ਚ ਬੰਦ ਕਥਿਤ ਅੱਤਵਾਦੀ ਗਗਨਦੀਪ ਸਿੰਘ ਤੋਂ ਫੋਨ ਬਰਾਮਦ ਹੋਇਆ ਹੈ ਅਤੇ 6 ਹੋਰ ਕੈਦੀਆਂ ਤੋਂ ਫੋਨ ਬਰਾਮਦ ਹੋਏ ਹਨ | ਜਿਕਰਯੋਗ ਹੈ ਕਿ ਗਗਨਦੀਪ ਸਿੰਘ ਪੰਜਾਬ ਪੁਲਿਸ ਵਲੋਂ ਭਾਰੀ ਅਸਲੇ ਤੇ ਵਿਸਫੋਟਕ ਨਾਲ ਕੀਤਾ ਸੀ | ਇਸ ਘਟਨਾ ਨਾਲ ਜੇਲ੍ਹ ਪ੍ਰਸ਼ਾਸਨ ‘ਤੇ ਵੱਡੇ ਪ੍ਰਸ਼ਨ ਚਿੰਨ੍ਹ ਖੜ੍ਹੇ ਹੋ ਰਹੇ |ਪੁਲਿਸ ਨੇ ਫੋਨਾਂ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ । ਇਸਤੋਂ ਸਿੱਧੂ ਮੂਸੇਵਾਲਾ ਕਤਲ ਕੇਸ ਵਿਚ ਨਾਮਜ਼ਦ ਗੈਂਗਸਟਰ ਦੀਪਕ ਟੀਨੂੰ ਵੀ ਜੇਲ੍ਹ ਵਿੱਚੋਂ ਹੀ ਮੋਬਾਇਲ ਫੋਨ ਦੇ ਸਹਾਰੇ ਮਾਨਸਾ ਪੁਲਿਸ ਦੀ ਕਸਟਡੀ ਵਿੱਚੋਂ ਫਰਾਰ ਹੋ ਗਿਆ ਸੀ | The post ਗੋਇੰਦਵਾਲ ਦੀ ਜੇਲ੍ਹ ‘ਚ ਬੰਦ ਅੱਤਵਾਦੀ ਗਗਨਦੀਪ ਸਿੰਘ ਤੋਂ ਫੋਨ ਬਰਾਮਦ appeared first on TheUnmute.com - Punjabi News. Tags:
|
ਬਲਬੀਰ ਰਾਜੇਵਾਲ ਦੀ ਅਗਵਾਈ 'ਚ ਕਿਸਾਨ ਜਥੇਬੰਦੀਆਂ ਵਲੋਂ ਪ੍ਰਦੂਸ਼ਣ ਕੰਟਰੋਲ ਬੋਰਡ ਦਫ਼ਤਰ ਦਾ ਘਿਰਾਓ Thursday 06 October 2022 09:04 AM UTC+00 | Tags: aam-aadmi-party aam-aadmi-party-government balbir-singh-rajewal breaking-news cm-bhagwant-mann kisan-samyukt-morcha news patiala-news pollution-control-board-office pollution-control-board-patiala punjab-farmers-associations punjab-government punjab-pollution-control-board the-unmute-breaking-news the-unmute-latest-news the-unmute-punjabi-news ਪਟਿਆਲਾ 06 ਅਕਤੂਬਰ 2022: ਪੰਜਾਬ ਸਰਕਾਰ ਵੱਲੋਂ ਪ੍ਰਦੂਸ਼ਣ ਨੂੰ ਰੋਕਣ ਦੇ ਲਈ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ ਗਈ ਹੈ | ਉੱਥੇ ਹੀ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਫ਼ਸਲ ਤੋਂ ਬਾਅਦ ਪਰਾਲੀ ਨੂੰ ਜ਼ਮੀਨ ਵਿੱਚ ਹੀ ਮਿਲਾਉਣ ਦੇ ਲਈ ਮਸ਼ੀਨਾਂ ਭੇਜਣ ਦੀ ਗੱਲ ਵੀ ਕੀਤੀ ਗਈ ਸੀ | ਪਰ ਇਸਦੇ ਬਾਵਜੂਦ ਵੀ ਪੰਜਾਬ ਦੇ ਕਿਸਾਨਾਂ ਵੱਲੋਂ ਲਗਾਤਾਰ ਝੋਨੇ ਦੀ ਫਸਲ ਤੋਂ ਬਾਅਦ ਪਰਾਲੀ ਨੂੰ ਅੱਗ ਲਗਾਈ ਜਾ ਰਹੀ ਹੈ, ਜਿਸ ਨਾਲ ਪੰਜਾਬ ਵਿੱਚ ਪ੍ਰਦੂਸ਼ਣ ਵਧ ਰਿਹਾ ਉੱਥੇ ਹੀ ਹੁਣ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਦੇ ਉੱਤੇ ਪਰਚੇ ਦਰਜ ਕੀਤੇ ਜਾ ਰਹੇ ਹਨ। ਇਸ ਦੌਰਾਨ ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ਵਿੱਚ ਪ੍ਰਦੂਸ਼ਣ ਕੰਟਰੋਲ ਬੋਰਡ (Pollution Control Board) ਦੇ ਦਫ਼ਤਰ ਦੇ ਬਾਹਰ ਵੱਡੀ ਗਿਣਤੀ ਵਿੱਚ ਇਕੱਠੀਆਂ ਹੋਈਆਂ ਕਿਸਾਨ ਯੂਨੀਅਨਾਂ ਨੇ ਸੰਬੋਧਨ ਦੌਰਾਨ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ‘ਤੇ ਤਿੱਖੇ ਸ਼ਬਦੀ ਵਾਰ ਕੀਤੇ | ਉਨ੍ਹਾਂ ਕਿਹਾ ਕਿ ਕਿਸਾਨ ਬਹੁਤ ਸਾਲਾਂ ਤੋਂ ਪਰਾਲੀ ਨੂੰ ਅੱਗ ਲਾਉਂਦੇ ਆ ਰਹੇ ਹਨ ਪਰ ਉਦੋਂ ਕਿਸੇ ਨੇ ਉਨ੍ਹਾਂ ਨੂੰ ਕੁਝ ਨਹੀਂ ਕਿਹਾ, ਪਰ ਜਦੋਂ ਦਿੱਲੀ ਵਿੱਚ ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਬਣਿਆ ਉਸ ਤੋਂ ਬਾਅਦ ਪੰਜਾਬ ਵਿੱਚ ਪਰਾਲੀ ਨੂੰ ਇੱਕ ਮੁੱਦਾ ਬਣਾ ਕੇ ਰਾਜਨੀਤੀ ਕੀਤੀ ਜਾ ਰਹੀ ਹੈ | ਇਸ ਮੌਕੇ ਬਲਵੀਰ ਸਿੰਘ ਰਾਜੇਵਾਲ ਅਤੇ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਪਰਾਲੀ ਦਾ ਕੋਈ ਢੁਕਵਾਂ ਪ੍ਰਬੰਧ ਕਰੇ ਕਿਉਂਕਿ ਪਰਾਲੀ ਸਾੜਨਾ ਕਿਸਾਨਾਂ ਦੀ ਮਜਬੂਰੀ ਬਣ ਚੁੱਕੀ ਹੈ ਅਤੇ ਪੰਜਾਬ ਸਰਕਾਰ ਵੱਲੋਂ ਬਹੁਤ ਵੱਡੇ ਵਾਅਦੇ ਕਿਸਾਨਾਂ ਨਾਲ ਪਰਾਲੀ ਦੇ ਮੁੱਦੇ ਨੂੰ ਲੈ ਕੇ ਕੀਤੇ ਜਾਂਦੇ ਹਨ | ਪਰ ਪੰਜਾਬ ਸਰਕਾਰ ਇਨ੍ਹਾਂ ਵਾਅਦਿਆਂ ਤੋਂ ਮੁੱਕਰ ਜਾਂਦੀ ਹੈ, ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ‘ਤੇ ਝੂਠੇ ਪਰਚੇ ਦਰਜ ਕੀਤੇ ਤਾਂ ਪੂਰੇ ਪੰਜਾਬ ਭਰ ਵਿੱਚ ਕਿਸਾਨਾਂ ਵੱਲੋਂ ਅੰਦੋਲਨ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦਾ ਕਿਸਾਨ ਬਰਬਾਦ ਹੋ ਚੁੱਕਿਆ ਅਤੇ ਪੰਜਾਬ ਸਰਕਾਰਾਂ ਨੇ ਕਿਸਾਨਾਂ ਦੀ ਕੋਈ ਵੀ ਸਾਰ ਨਹੀਂ ਲਈ ਅਤੇ ਸਿਰਫ਼ ਰਾਜਨੀਤੀ ਚਮਕਾਉਣ ਵਾਸਤੇ ਹੀ ਕਿਸਾਨਾਂ ਮੋਹਰੀ ਬਣਾਇਆ ਜਾਂਦਾ ਹੈ | The post ਬਲਬੀਰ ਰਾਜੇਵਾਲ ਦੀ ਅਗਵਾਈ ‘ਚ ਕਿਸਾਨ ਜਥੇਬੰਦੀਆਂ ਵਲੋਂ ਪ੍ਰਦੂਸ਼ਣ ਕੰਟਰੋਲ ਬੋਰਡ ਦਫ਼ਤਰ ਦਾ ਘਿਰਾਓ appeared first on TheUnmute.com - Punjabi News. Tags:
|
ਮੁੱਖ ਮੰਤਰੀ ਮਾਨ ਵਲੋਂ ਅਮਰੀਕਾ 'ਚ ਪੰਜਾਬੀ ਪਰਿਵਾਰ ਦੇ ਕਤਲ ਦੀ ਜਾਂਚ ਲਈ ਵਿਦੇਸ਼ ਮੰਤਰਾਲੇ ਤੋਂ ਦਖਲ ਦੀ ਮੰਗ Thursday 06 October 2022 09:11 AM UTC+00 | Tags: america american-state-of-california. breaking-news california hoshiarpur indians-kidnapped-in-america jai-shankar kidnapped kidnapped-punjabi-family merced merced-county merced-news murdercase news punjabifamily punjabi-family-in-california the-unmute-breaking-news the-unmute-punjab the-unmute-punjabi-news union-minister-of-foreign-affairs-dr-j-shankar usa. us-federal-government us-state-of-california ਚੰਡੀਗੜ੍ਹ 06 ਅਕਤੂਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੈਲੀਫੋਰਨੀਆ (California) ਵਿੱਚ ਪੰਜਾਬੀ ਪਰਿਵਾਰ ਦੇ ਹੋਏ ਕਤਲ ਦੀ ਜਾਂਚ ਲਈ ਸੰਯੁਕਤ ਰਾਜ ਅਮਰੀਕਾ ਦੀ ਫੈਡਰਲ ਸਰਕਾਰ (US Federal Government) ਨੂੰ ਪ੍ਰਭਾਵਿਤ ਕਰਨ ਲਈ ਕੇਂਦਰੀ ਵਿਦੇਸ਼ ਮੰਤਰੀ ਦੇ ਦਖ਼ਲ ਦੀ ਮੰਗ ਕੀਤੀ ਹੈ।ਇੱਥੇ ਜਾਰੀ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮੰਦਭਾਗਾ ਹੈ ਕਿ ਸੂਬੇ ਦੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਹਰਸੀ ਪਿੰਡ ਨਾਲ ਸਬੰਧਤ ਪੰਜਾਬੀ ਪਰਿਵਾਰ ਦਾ ਕੈਲੀਫੋਰਨੀਆ ਵਿੱਚ ਕਤਲ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮਿਲੀਆਂ ਰਿਪੋਰਟਾਂ ਅਨੁਸਾਰ ਪਰਿਵਾਰ ਨੂੰ ਪਹਿਲਾਂ ਅਗਵਾ ਕੀਤਾ ਗਿਆ ਅਤੇ ਬਾਅਦ ਵਿੱਚ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਭਗਵੰਤ ਮਾਨ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਜਸਦੀਪ ਸਿੰਘ, ਜਸਲੀਨ ਕੌਰ, ਅਮਨਦੀਪ ਸਿੰਘ ਅਤੇ ਅੱਠ ਮਹੀਨੇ ਦੀ ਬੱਚੀ ਰੂਹੀ ਵਜੋਂ ਹੋਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਘਟਨਾ ਹੈ, ਜਿਸ ਨੇ ਹਰ ਕਿਸੇ ਖ਼ਾਸ ਕਰਕੇ ਵਿਸ਼ਵ ਭਰ ਵਿੱਚ ਵਸਦੇ ਪੰਜਾਬੀਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਵਹਿਸ਼ੀਆਨਾ ਕਤਲ ਨੇ ਅਮਰੀਕਾ ਵਰਗੇ ਉੱਨਤ ਦੇਸ਼ਾਂ ਵਿਚ ਵੀ ਪੰਜਾਬੀਆਂ ਦੀ ਸੁਰੱਖਿਆ ‘ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਕੇਂਦਰੀ ਵਿਦੇਸ਼ ਮੰਤਰੀ ਡਾ. ਐਸ ਜੈ ਸ਼ੰਕਰ ਦੇ ਦਖ਼ਲ ਦੀ ਮੰਗ ਕਰਦੇ ਹੋਏ ਉਨ੍ਹਾਂ ਨੂੰ ਅਪੀਲ ਕੀਤੀ ਕਿ ਉਹ ਸੰਯੁਕਤ ਰਾਜ ਦੀ ਫੈਡਰਲ ਸਰਕਾਰ ਨੂੰ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਵਾਉਣ ਲਈ ਦਬਾਅ ਪਾਉਣ। ਮੁੱਖ ਮੰਤਰੀ ਨੇ ਕਿਹਾ ਕਿ ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੂੰ ਅਮਰੀਕਾ ਵਿੱਚ ਰਹਿੰਦੇ ਪੰਜਾਬੀਆਂ ਦੀ ਸੁਰੱਖਿਆ ਦਾ ਮੁੱਦਾ ਅਮਰੀਕਾ ਵਿੱਚ ਆਪਣੇ ਹਮਰੁਤਬਾ ਕੋਲ ਉਠਾਉਣਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਉਥੇ ਰਹਿੰਦੇ ਪੰਜਾਬੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇਸ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾਣੀ ਚਾਹੀਦੀ ਹੈ। The post ਮੁੱਖ ਮੰਤਰੀ ਮਾਨ ਵਲੋਂ ਅਮਰੀਕਾ ‘ਚ ਪੰਜਾਬੀ ਪਰਿਵਾਰ ਦੇ ਕਤਲ ਦੀ ਜਾਂਚ ਲਈ ਵਿਦੇਸ਼ ਮੰਤਰਾਲੇ ਤੋਂ ਦਖਲ ਦੀ ਮੰਗ appeared first on TheUnmute.com - Punjabi News. Tags:
|
ਥਾਈਲੈਂਡ 'ਚ ਚਾਈਲਡ ਕੇਅਰ ਸੈਂਟਰ 'ਚ ਹਮਲਾਵਰ ਵਲੋਂ ਅੰਨ੍ਹੇਵਾਹ ਗੋਲੀਬਾਰੀ, ਬੱਚਿਆਂ ਸਣੇ 34 ਜਣਿਆਂ ਦੀ ਮੌਤ Thursday 06 October 2022 09:25 AM UTC+00 | Tags: attack breaking-news child-care-center-thailand child-daycare-center news news-agency-reuters nong-bua-lamphu nong-bua-lamphu-area-of-thailand-s-northeast punjabi-news thailand the-unmute-breaking-news the-unmute-latest-news the-unmute-report ਚੰਡੀਗੜ੍ਹ 06 ਅਕਤੂਬਰ 2022: ਥਾਈਲੈਂਡ (Thailand) ਦੇ ਉੱਤਰ-ਪੂਰਬੀ ਸੂਬੇ ਵਿੱਚ ਇੱਕ ਚਾਈਲਡ ਕੇਅਰ ਸੈਂਟਰ (child care center) ਵਿੱਚ ਇਕ ਹਮਲਾਵਰ ਵਲੋਂ ਅੰਨ੍ਹੇਵਾਹ ਗੋਲੀਬਾਰੀ ਕਰ ਦਿੱਤੀ, ਇਸ ਹਮਲੇ ਵਿਚ ਘੱਟ ਤੋਂ ਘੱਟ 34 ਜਣਿਆਂ ਦੀ ਮੌਤ ਦੀ ਖ਼ਬਰ ਹੈ ਇਸ ਵਿਚ ਮਰਨ ਵਾਲਿਆਂ ਵਿੱਚ 22 ਬੱਚੇ ਸ਼ਾਮਲ ਹਨ | ਨਿਊਜ਼ ਏਜੰਸੀ ਰਾਇਟਰਜ਼ ਦੇ ਅਨੁਸਾਰ ਹਮਲਾਵਰ ਨੇ ਆਪਣੇ ਬੱਚੇ ਅਤੇ ਪਤਨੀ ਨੂੰ ਵੀ ਗੋਲੀ ਮਾਰ ਦਿੱਤੀ ਅਤੇ ਫਿਰ ਖੁਦ ਨੂੰ ਵੀ ਗੋਲੀ ਮਾਰ ਲਈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਨੋਂਗ ਬੁਆ ਲਾਮਫੂ ਸੂਬੇ ਵਿੱਚ ਵਾਪਰੀ ਹੈ | ਨਿਊਜ਼ ਏਜੰਸੀ ਰਾਇਟਰਜ਼ ਦੇ ਅਨੁਸਾਰ ਇਸ ਵਹਿਸ਼ੀ ਘਟਨਾ ਨੂੰ ਅੰਜਾਮ ਦੇਣ ਵਾਲਾ ਸਾਬਕਾ ਪੁਲਿਸ ਅਧਿਕਾਰੀ ਹੈ। ਉਸ ਨੂੰ ਕੁਝ ਸਮਾਂ ਪਹਿਲਾਂ ਨੌਕਰੀ ਤੋਂ ਕੱਢ ਦਿੱਤਾ ਗਿਆ ਸੀ। ਘਟਨਾ ਤੋਂ ਬਾਅਦ ਆਸਪਾਸ ਦੇ ਇਲਾਕਿਆਂ ਵਿੱਚ ਦਹਿਸ਼ਤ ਦਾ ਮਾਹੌਲ ਹੈ।
The post ਥਾਈਲੈਂਡ ‘ਚ ਚਾਈਲਡ ਕੇਅਰ ਸੈਂਟਰ ‘ਚ ਹਮਲਾਵਰ ਵਲੋਂ ਅੰਨ੍ਹੇਵਾਹ ਗੋਲੀਬਾਰੀ, ਬੱਚਿਆਂ ਸਣੇ 34 ਜਣਿਆਂ ਦੀ ਮੌਤ appeared first on TheUnmute.com - Punjabi News. Tags:
|
ਇੱਕ ਵਕੀਲ ਵੱਲੋਂ ਦੋ ਵਿਅਕਤੀਆਂ 'ਤੇ ਝੂਠੇ ਮੁਕੱਦਮਾ ਦਰਜ ਕਰਵਾਉਣ ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਆਇਆ ਸਾਹਮਣੇ Thursday 06 October 2022 09:42 AM UTC+00 | Tags: aam-aadmi-party awyer-darshan-singh breaking-news cm-bhagwant-mann dsp-jaswinder-singh-tiwana manohar-pal-singh news patiala patiala-news patiala-police punjab-congress punjab-police ssp-dsp-jaswinder-singh-tiwana ssp-of-patiala the-unmute-punjabi-news ਪਟਿਆਲਾ 06 ਅਕਤੂਬਰ 2022: ਪਟਿਆਲਾ ਵਿਖੇ (Patiala) ਪ੍ਰੈਕਟਿਸ ਕਰ ਰਹੇ ਇਕ ਵਕੀਲ ਵੱਲੋਂ ਦੋ ਵਿਅਕਤੀਆਂ ਨਾਲ ਧੋਖਾਧੜੀ ਕਰਕੇ ਉਨ੍ਹਾਂ ਤੇ ਝੂਠੇ ਮੁਕੱਦਮੇ ਦਰਜ ਕਰਵਾਉਣ ਦਾ ਮਾਮਲਾ ਸਾਹਮਣੇ ਆਇਆ ਹੈ | ਸ਼ਿਕਾਇਤਕਰਤਾ ਮਨੋਹਰ ਪਾਲ ਸਿੰਘ ਅਤੇ ਜਗਦੀਸ਼ ਚੰਦਰ ਵੱਲੋਂ ਅੱਜ ਨਾਭਾ ਦੇ ਰਹਿਣ ਵਾਲੇ ਦਰਸ਼ਨ ਸਿੰਘ ਨਾਮੀ ਵਕੀਲ ਦੇ ਖ਼ਿਲਾਫ਼ ਧੋਖਾਧੜੀ ਅਤੇ ਉਨ੍ਹਾਂ ਦੇ ਉੱਤੇ ਕਰਵਾਏ ਗਏ ਝੂਠੇ ਮਾਮਲੇ ਨੂੰ ਲੈ ਕੇ ਪਟਿਆਲਾ ਦੇ ਐਸਐਸਪੀ ਨੂੰ ਇਕ ਮੰਗ ਪੱਤਰ ਦਿੱਤਾ ਗਿਆ | ਪਟਿਆਲਾ ਦੇ ਐਸਐਸਪੀ ਦਫ਼ਤਰ ਦੇ ਬਾਹਰ ਪਹੁੰਚੇ ਇਨ੍ਹਾਂ ਦੋ ਵਿਅਕਤੀਆਂ ਨੇ ਮੀਡੀਆ ਨੂੰ ਆਪਣੀ ਹੱਡ ਬੀਤੀ ਸੁਣਾਈ ਹੈ | ਸ਼ਿਕਾਇਤਕਰਤਾ ਮਨੋਹਰ ਪਾਲ ਸਿੰਘ ਨੇ ਦੱਸਿਆ ਕਿ ਹੀਰਾ ਬਾਗ ਵਿਖੇ ਉਸਦਾ ਕੰਬਾਈਨਾਂ ਦਾ ਸਟੋਰ ਹੈ ਅਤੇ ਕੋਰੋਨਾ ਮਹਾਂਮਾਰੀ ਦੌਰਾਨ ਉਕਤ ਵਕੀਲ ਦਰਸ਼ਨ ਸਿੰਘ ਨਾਭਾ ਨੇ ਉਸ ਨੂੰ 3 ਕੰਬਾਈਨਾਂ ਬਣਾਉਣ ਦਾ ਆਰਡਰ ਦੇ ਦਿੱਤਾ ਅਤੇ ਉਸ ਦੇ ਖਾਤੇ ਵਿਚ ਪੈਸੇ ਵੀ ਪਾ ਦਿੱਤੇ ਅਤੇ ਮੈਂ ਉਸ ਨੂੰ ਇੱਕ ਕੰਬਾਈਨ ਵੀ ਭੇਜ ਦਿੱਤੀ, ਪਰ ਉਸ ਤੋਂ ਬਾਅਦ ਉਹ ਮੇਰੇ ਸਟੋਰ ਵਿਚੋਂ ਦੋ ਕੰਬਾਈਨਾਂ ਚੋਰੀ ਕਰਕੇ ਲੈ ਗਿਆ ਅਤੇ ਬਾਅਦ ਵਿੱਚ ਮੇਰੇ ਉੱਤੇ ਹੀ ਝੂਠੇ ਮੁਕੱਦਮੇ ਦਰਜ ਕਰਵਾ ਦਿੱਤੇ ਉੱਥੇ ਦੂਜੇ ਪਾਸੇ ਸ਼ਿਕਾਇਤਕਰਤਾ ਜਗਦੀਸ਼ ਚੰਦਰ ਵਾਸੀ ਨਾਭਾ ਨੇ ਦੱਸਿਆ ਕਿ ਪਟਿਆਲਾ ਦੇ ਕੋਰਟ ਵਿੱਚ ਪ੍ਰੈਕਟਿਸ ਕਰ ਰਹੇ ਨਾਭਾ ਦੇ ਰਹਿਣ ਵਾਲੇ ਦਰਸ਼ਨ ਸਿੰਘ ਨਾਮੀ ਵਕੀਲ ਨੇ ਰੈਵੀਨਿਊ ਰਿਕਾਰਡ ਵਿੱਚ ਹੇਰ ਫੇਰ ਕਰਕੇ ਜਾਅਲੀ ਦਸਤਾਵੇਜ਼ ਬਣਾ ਕੇ ਉਸਦੀ ਜ਼ਮੀਨ ਹੜੱਪਣ ਦੀ ਕੋਸ਼ਿਸ਼ ਕਰ ਕੇ ਜ਼ਮੀਨ ਤੇ ਕਬਜ਼ਾ ਕਰ ਲਿਆ | ਸ਼ਿਕਾਇਤਕਰਤਾ ਨੇ ਦੱਸਿਆ ਕਿ ਦਰਸ਼ਨ ਸਿੰਘ ਨਾਮੀ ਇਕ ਬਲੈਕਮੇਲਰ ਵਕੀਲ ਹੈ ਅਤੇ ਇਸ ਵੱਲੋਂ ਆਪਣੀ ਵਕਾਲਤ ਦਾ ਗਲਤ ਇਸਤੇਮਾਲ ਕਰ ਕੇ ਸਾਡੇ ਨਾਲ ਧੋਖਾਧੜੀ ਕੀਤੀ ਹੈ ਜਿਸ ਸਬੰਧੀ ਅੱਜ ਉਨ੍ਹਾਂ ਨੇ ਪਟਿਆਲਾ ਦੇ ਐੱਸਐੱਸਪੀ ਨੂੰ ਮੰਗ ਪੱਤਰ ਦੇ ਕੇ ਉਕਤ ਵਕੀਲ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ | ਇਸ ਮਾਮਲੇ ਨੂੰ ਲੈ ਕੇ ਡੀਐੱਸਪੀ ਜਸਵਿੰਦਰ ਸਿੰਘ ਟਿਵਾਣਾ ਨੇ ਦੱਸਿਆ ਕਿ ਉਕਤ ਵਿਅਕਤੀਆਂ ਦੇ ਮਾਮਲੇ ਸਬੰਧੀ ਉਨ੍ਹਾਂ ਕੋਲ ਦਰਖਾਸਤ ਭੇਜੀ ਹੈ, ਜਿਸ ਦੀ ਉਹ ਜਾਂਚ ਪੜਤਾਲ ਕਰ ਰਹੇ ਹਨ| The post ਇੱਕ ਵਕੀਲ ਵੱਲੋਂ ਦੋ ਵਿਅਕਤੀਆਂ ‘ਤੇ ਝੂਠੇ ਮੁਕੱਦਮਾ ਦਰਜ ਕਰਵਾਉਣ ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਆਇਆ ਸਾਹਮਣੇ appeared first on TheUnmute.com - Punjabi News. Tags:
|
ਜਸਟਿਸ ਦਿਨੇਸ਼ ਸ਼ਰਮਾ ਯੂਏਪੀਏ ਟ੍ਰਿਬਿਊਨਲ ਦੇ ਮੁਖੀ ਨਿਯੁਕਤ, PFI ਪਾਬੰਦੀ ਮਾਮਲੇ ਦੀ ਕਰਨਗੇ ਸੁਣਵਾਈ Thursday 06 October 2022 09:58 AM UTC+00 | Tags: breaking-news delhi-high-court government-of-india india-news islamic-organization-india islamic-organization-popular-front-of-india justice-dinesh-kumar-sharma justice-dinesh-sharma news pfi pfi-ban pfioofficial pfi-twitter-account-ban popular-front-of-india punjabi-news the-central-government the-government-of-india the-union-home-ministry the-unmute-breaking-news the-unmute-latest-news the-unmute-news the-unmute-punjab the-unmute-punjabi-news uapa-tribunal ਚੰਡੀਗੜ੍ਹ 06 ਅਕਤੂਬਰ 2022: ਕੇਂਦਰ ਸਰਕਾਰ ਨੇ ਦਿੱਲੀ ਹਾਈਕੋਰਟ ਦੇ ਜਸਟਿਸ ਦਿਨੇਸ਼ ਕੁਮਾਰ ਸ਼ਰਮਾ (Justice Dinesh Kumar Sharma) ਨੂੰ ਪਾਪੂਲਰ ਫਰੰਟ ਆਫ ਇੰਡੀਆ (PFI) ਅਤੇ ਇਸ ਨਾਲ ਸਬੰਧਤ ਸੰਗਠਨਾਂ ‘ਤੇ ਪਾਬੰਦੀ ਨਾਲ ਨਜਿੱਠਣ ਵਾਲੇ ਯੂਏਪੀਏ ਟ੍ਰਿਬਿਊਨਲ (UAPA Tribunal) ਦਾ ਮੁਖੀ ਨਿਯੁਕਤ ਕੀਤਾ ਗਿਆ ਹੈ। ਇਹ ਅਥਾਰਟੀ ਇਸ ਪਾਬੰਦੀ ਸਬੰਧੀ ਸਬੰਧਤ ਧਿਰਾਂ ਅਤੇ ਕੇਂਦਰ ਸਰਕਾਰ ਦਾ ਪੱਖ ਸੁਣੇਗੀ ਤੇ ਪਾਬੰਦੀ ਬਾਰੇ ਵਿਚਾਰ ਕਰੇਗੀ ਅਤੇ ਫੈਸਲਾ ਦੇਵੇਗੀ। ਯੂ.ਏ.ਪੀ.ਏ. ਤਹਿਤ ਕਿਸੇ ਸੰਗਠਨ ‘ਤੇ ਪਾਬੰਦੀ ਲੱਗਣ ਤੋਂ ਬਾਅਦ ਭਾਰਤ ਸਰਕਾਰ ਦੁਆਰਾ ਟ੍ਰਿਬਿਊਨਲ ਦਾ ਗਠਨ ਕੀਤਾ ਜਾਂਦਾ ਹੈ। ਇਹ ਟ੍ਰਿਬਿਊਨਲ ਫੈਸਲਾ ਕਰਦਾ ਹੈ ਕਿ ਕੀ ਪਾਬੰਦੀ ਲਈ ਲੋੜੀਂਦਾ ਆਧਾਰ ਹੈ ਜਾਂ ਨਹੀਂ। ਕੇਂਦਰ ਸਰਕਾਰ ਨੇ 28 ਸਤੰਬਰ ਨੂੰ ਪੀਐਫਆਈ ਅਤੇ ਇਸ ਨਾਲ ਸਬੰਧਤ ਸੰਸਥਾਵਾਂ ‘ਤੇ ਪੰਜ ਸਾਲ ਲਈ ਪਾਬੰਦੀ ਲਗਾ ਦਿੱਤੀ ਹੈ। ਇਹ ਕਾਰਵਾਈ ਅੱਤਵਾਦ ਵਿਰੋਧੀ ਸਖ਼ਤ ਕਾਨੂੰਨ ਤਹਿਤ ਕੀਤੀ ਗਈ ਹੈ। The post ਜਸਟਿਸ ਦਿਨੇਸ਼ ਸ਼ਰਮਾ ਯੂਏਪੀਏ ਟ੍ਰਿਬਿਊਨਲ ਦੇ ਮੁਖੀ ਨਿਯੁਕਤ, PFI ਪਾਬੰਦੀ ਮਾਮਲੇ ਦੀ ਕਰਨਗੇ ਸੁਣਵਾਈ appeared first on TheUnmute.com - Punjabi News. Tags:
|
IND vs SA 1st ODI: ਭਾਰਤ ਵਲੋਂ ਟਾਸ ਜਿੱਤ ਕੇ ਦੱਖਣੀ ਅਫਰੀਕਾ ਨੂੰ ਪਹਿਲਾਂ ਨੂੰ ਬੱਲੇਬਾਜ਼ੀ ਦਾ ਸੱਦਾ, ਰਿਤੁਰਾਜ ਕਰਨਗੇ ਵਨਡੇ ਡੈਬਿਊ Thursday 06 October 2022 10:16 AM UTC+00 | Tags: bcci breaking-news cricket-news icc india-vs-south-africa india-vs-south-africa-1st-odi india-vs-south-africa-2nd-odi ind-vs-sa ind-vs-sa-1st-odi news saurashtra-cricket-association-stadium shikhar-dhawan sports-news team-india-beat-south-africa the-unmute-punjabi three-match-odi-series-between-india-and-south ਚੰਡੀਗੜ੍ਹ 06 ਅਕਤੂਬਰ 2022: ਭਾਰਤ (India) ਅਤੇ ਦੱਖਣੀ ਅਫਰੀਕਾ (South Africa) ਵਿਚਾਲੇ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਪਹਿਲਾ ਮੈਚ ਲਖਨਊ ‘ਚ ਖੇਡਿਆ ਜਾ ਰਿਹਾ ਹੈ। ਸ਼ਿਖਰ ਧਵਨ ਦੀ ਅਗਵਾਈ ‘ਚ ਭਾਰਤ ਸੀਰੀਜ਼ ਦੀ ਸ਼ੁਰੂਆਤ ਜਿੱਤ ਨਾਲ ਕਰਨਾ ਚਾਹੇਗੀ । ਭਾਰਤੀ ਕਪਤਾਨ ਸ਼ਿਖਰ ਧਵਨ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਮੀਂਹ ਕਾਰਨ ਮੈਚ ਨੂੰ 40 ਓਵਰਾਂ ਦਾ ਕਰ ਦਿੱਤਾ ਗਿਆ ਹੈ। ਪਹਿਲਾ ਪਾਵਰਪਲੇ ਇੱਕ ਤੋਂ ਅੱਠ ਓਵਰਾਂ ਦਾ ਹੋਵੇਗਾ। ਦੂਜਾ ਪਾਵਰਪਲੇਅ 24 ਓਵਰਾਂ ਦਾ ਹੋਵੇਗਾ ਅਤੇ ਤੀਜਾ ਪਾਵਰਪਲੇ ਅੱਠ ਓਵਰਾਂ ਦਾ ਹੋਵੇਗਾ। ਰਿਤੁਰਾਜ ਭਾਰਤ ਲਈ ਆਪਣਾ ਵਨਡੇ ਡੈਬਿਊ ਕਰ ਰਿਹਾ ਹੈ। ਭਾਰਤੀ ਟੀਮ ਛੇ ਬੱਲੇਬਾਜ਼ਾਂ ਅਤੇ ਪੰਜ ਗੇਂਦਬਾਜ਼ਾਂ ਨਾਲ ਖੇਡ ਰਹੀ ਹੈ। ਇਸ ਵਿੱਚ ਦੋ ਸਪਿਨਰ ਅਤੇ ਤਿੰਨ ਤੇਜ਼ ਗੇਂਦਬਾਜ਼ ਸ਼ਾਮਲ ਹਨ। The post IND vs SA 1st ODI: ਭਾਰਤ ਵਲੋਂ ਟਾਸ ਜਿੱਤ ਕੇ ਦੱਖਣੀ ਅਫਰੀਕਾ ਨੂੰ ਪਹਿਲਾਂ ਨੂੰ ਬੱਲੇਬਾਜ਼ੀ ਦਾ ਸੱਦਾ, ਰਿਤੁਰਾਜ ਕਰਨਗੇ ਵਨਡੇ ਡੈਬਿਊ appeared first on TheUnmute.com - Punjabi News. Tags:
|
ਵਿਜੀਲੈਂਸ ਵੱਲੋਂ ਇੱਕ ਕਰੋੜ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਏਆਈਜੀ ਅਸ਼ੀਸ਼ ਕਪੂਰ ਗ੍ਰਿਫਤਾਰ Thursday 06 October 2022 10:26 AM UTC+00 | Tags: aig-ashish-kapoor aig-ashish-kapoor-arrested breaking-news bribe-case bribe-case-in-punjab crime dsp-intelligence-pawan-kumar dsp-pawan-kumar news pathankot poonam-raja punjab-police vigilance-bureau vigilance-bureau-punjab zirakpur-police ਚੰਡੀਗੜ੍ਹ 06 ਅਕਤੂਬਰ 2022: ਵਿਜੀਲੈਂਸ ਬਿਊਰੋ ਪੰਜਾਬ (Vigilance Bureau Punjab) ਨੇ ਅੱਜ ਸਹਾਇਕ ਇੰਸਪੈਕਟਰ ਜਨਰਲ ਆਫ ਪੁਲਿਸ (ਏ.ਆਈ.ਜੀ.) ਅਸ਼ੀਸ਼ ਕਪੂਰ (AIG Ashish Kapoor), ਪੀ.ਪੀ.ਐਸ., ਜੋ ਕਿ ਹੁਣ ਕਮਾਂਡੈਂਟ, ਚੌਥੀ ਆਈ.ਆਰ.ਬੀ, ਪਠਾਨਕੋਟ ਦੇ ਅਹੁਦੇ ‘ਤੇ ਤਾਇਨਾਤ ਹੈ, ਨੂੰ ਵੱਖ-ਵੱਖ ਚੈੱਕਾਂ ਰਾਹੀਂ ਇੱਕ ਕਰੋੜ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕਰ ਲਿਆ ਹੈ। ਇਸ ਮੁਕੱਦਮੇ ਵਿੱਚ ਡੀਐਸਪੀ ਇੰਟੈਲੀਜੈਂਸ ਪਵਨ ਕੁਮਾਰ ਅਤੇ ਏਐਸਆਈ ਹਰਜਿੰਦਰ ਸਿੰਘ ਨੂੰ ਵੀ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਓਰੋ ਨੇ ਉਪਰੋਕਤ ਤਿੰਨੇ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ ਅਤੇ ਆਈਪੀਸੀ ਦੀ ਧਾਰਾ 420, 120-ਬੀ ਤਹਿਤ ਕੇਸ ਦਰਜ ਕੀਤਾ ਗਿਆ ਹੈ ਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਵਧੇਰੇ ਜਾਣਕਾਰੀ ਦਿੰਦੇ ਹੋਏ ਉਨਾਂ ਦੱਸਿਆ ਕਿ ਸਾਲ 2016 ਵਿੱਚ ਕੇਂਦਰੀ ਜੇਲ, ਅੰਮ੍ਰਿਤਸਰ ਵਿਖੇ ਬਤੌਰ ਸੁਪਰਡੈਂਟ ਜੇਲ ਤਾਇਨਾਤੀ ਦੌਰਾਨ ਆਸ਼ੀਸ਼ ਕਪੂਰ ਦੀ ਜਾਣ-ਪਛਾਣ ਸੈਕਟਰ 30, ਕੁਰੂਕਸ਼ੇਤਰ, ਹਰਿਆਣਾ ਦੀ ਪੂਨਮ ਰਾਜਨ ਨਾਮਕ ਔਰਤ ਨਾਲ ਹੋ ਗਈ ਸੀ, ਜੋ ਕਿ ਕਿਸੇ ਕੇਸ ਵਿੱਚ ਜੇਲ ਵਿੱਚ ਜੁਡੀਸ਼ੀਅਲ ਰਿਮਾਂਡ ਅਧੀਨ ਸੀ। ਜਦੋਂ ਪੂਨਮ ਰਾਜਨ ਆਪਣੀ ਮਾਂ ਪ੍ਰੇਮ ਲਤਾ, ਭਰਾ ਕੁਲਦੀਪ ਸਿੰਘ ਅਤੇ ਭਰਜਾਈ ਪ੍ਰੀਤੀ ਸਮੇਤ ਥਾਣਾ ਜ਼ੀਰਕਪੁਰ ਵਿਖੇ ਆਈ.ਪੀ.ਸੀ ਦੀ ਧਾਰਾ 420/120-ਬੀ ਤਹਿਤ ਦਰਜ ਐਫ.ਆਈ.ਆਰ ਨੰਬਰ 151/2018 ਵਿਚ ਪੁਲਿਸ ਰਿਮਾਂਡ ‘ਤੇ ਸੀ ਤਾਂ ਉਦੋਂ ਆਸ਼ੀਸ਼ ਕਪੂਰ ਥਾਣਾ ਜ਼ੀਰਕਪੁਰ ਵਿਖੇ ਗਿਆ ਅਤੇ ਧੋਖੇ ਨਾਲ ਪੂਨਮ ਰਾਜਨ ਦੀ ਮਾਂ ਪ੍ਰੇਮ ਲਤਾ ਨੂੰ ਜ਼ਮਾਨਤ ਦਿਵਾਉਣ ਅਤੇ ਅਦਾਲਤ ਤੋਂ ਬਰੀ ਕਰਾਉਣ ਵਿਚ ਮੱਦਦ ਕਰਨ ਲਈ ਰਾਜ਼ੀ ਕਰ ਲਿਆ। ਉਨ੍ਹਾਂ ਅੱਗੇ ਦੱਸਿਆ ਕਿ ਇਸ ਤੋਂ ਬਾਅਦ ਅਸ਼ੀਸ਼ ਕਪੂਰ ਨੇ ਥਾਣਾ ਜ਼ੀਰਕਪੁਰ ਦੇ ਤੱਤਕਾਲੀ ਐਸਐਚਓ ਪਵਨ ਕੁਮਾਰ, ਅਤੇ ਏਐਸਆਈ ਹਰਜਿੰਦਰ ਸਿੰਘ (ਨੰਬਰ 459/ਐਸਜੀਆਰ) ਦੀ ਮਿਲੀਭੁਗਤ ਨਾਲ ਪੂਨਮ ਰਾਜਨ ਦੀ ਭਰਜਾਈ ਪ੍ਰੀਤੀ ਨੂੰ ਬੇਕਸੂਰ ਕਰਾਰ ਦੇ ਦਿੱਤਾ। ਇਸ ਮੱਦਦ ਦੇ ਬਦਲੇ ਵਿੱਚ ਆਸ਼ੀਸ਼ ਕਪੂਰ ਨੇ ਉਕਤ ਪ੍ਰੇਮ ਲਤਾ ਤੋਂ 1,00,00,000 ਦੀ ਰਕਮ ਦੇ ਵੱਖ-ਵੱਖ ਚੈੱਕਾਂ ‘ਤੇ ਦਸਤਖਤ ਕਰਵਾ ਲਏ ਜੋ ਆਪਣੇ ਜਾਣਕਾਰਾਂ ਦੇ ਨਾਂ ‘ਤੇ ਜਮ੍ਹਾ ਕਰਵਾ ਕੇ ਏ.ਐੱਸ.ਆਈ. ਹਰਜਿੰਦਰ ਸਿੰਘ ਰਾਹੀਂ ਰੁਪਏ ਪ੍ਰਾਪਤ ਕਰ ਲਏ। ਬੁਲਾਰੇ ਨੇ ਦੱਸਿਆ ਕਿ ਅਜਿਹਾ ਕਰਕੇ ਉਪਰੋਕਤ ਮੁਲਜ਼ਮਾਂ ਅਸ਼ੀਸ਼ ਕਪੂਰ, ਪਵਨ ਕੁਮਾਰ ਅਤੇ ਹਰਜਿੰਦਰ ਸਿੰਘ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਅਤੇ ਆਈ.ਪੀ.ਸੀ. ਦੀ ਧਾਰਾ 420, 120-ਬੀ ਤਹਿਤ ਜੁਰਮ ਕਰਨ ਉਤੇ ਮੌਜੂਦਾ ਕੇਸ ਦਰਜ ਕੀਤਾ ਗਿਆ ਹੈ। The post ਵਿਜੀਲੈਂਸ ਵੱਲੋਂ ਇੱਕ ਕਰੋੜ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਏਆਈਜੀ ਅਸ਼ੀਸ਼ ਕਪੂਰ ਗ੍ਰਿਫਤਾਰ appeared first on TheUnmute.com - Punjabi News. Tags:
|
CM ਭਗਵੰਤ ਮਾਨ ਦੀ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਸਮਾਪਤ, ਕਿਸਾਨਾਂ ਦੀਆਂ ਜਾਇਜ਼ ਮੰਗਾਂ ਮੰਨੀਆ Thursday 06 October 2022 10:49 AM UTC+00 | Tags: 31 31-farmers-organizations bku breaking-news chandigarh farmers-organizations news punjab-bhawan punjab-farmers punjab-farmers-associations punjab-kisan the-unmute-breaking-news the-unmute-report ਚੰਡੀਗੜ੍ਹ 06 ਅਕਤੂਬਰ 2022: ਅੱਜ ਵੱਖ ਵੱਖ 31 ਕਿਸਾਨ ਜਥੇਬੰਦੀਆਂ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਪੰਜਾਬ ਭਵਨ ਵਿਖੇ ਮੀਟਿੰਗ ਸਮਾਪਤ ਹੋ ਚੁੱਕੀ ਹੈ | ਮੀਟਿੰਗ ਖ਼ਤਮ ਹੋਣ ਤੋਂ ਬਾਅਦ ਕਿਸਾਨ ਆਗੂਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਝੋਨੇ ਫ਼ਸਲ ਦੀ ਖਰੀਦ, ਲੰਪੀ ਸਕਿੱਨ ਬਿਮਾਰੀ ਤੇ ਪਰਾਲੀ ਦੀ ਸਮੱਸਿਆ ਨੂੰ ਲੈ ਕੇ ਗੱਲਬਾਤ ਹੋਈ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਅਹਿਮ ਮੁੱਦਿਆਂ ਨੂੰ ਮੁੱਖ ਮੰਤਰੀ ਅੱਗੇ ਰੱਖਿਆ ਗਿਆ | ਇਸਦੇ ਨਾਲ ਹੀ ਪੰਜਾਬ ਸਰਕਾਰ ਨੇ ਕਿਹਾ ਕਿ ਕਿਸਾਨਾਂ ਦੀ ਫ਼ਸਲ ਦੇ ਦਾਣੇ ਦਾਣੇ ਦੀ ਖਰੀਦ ਕੀਤੀ ਜਾਵੇਗੀ, ਉਹ ਭਾਵੇਂ ਉਹ ਕਿਸੇ ਵੀ ਕਿਸਮ ਦੀ ਹੋਵੇ | ਇਸ ਦੇ ਨਾਲ ਹੀ ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਦੀਆਂ ਜਿਆਦਾਤਰ ਮੰਗਾਂ ਮੰਨ ਲਈਆਂ ਹਨ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਬਾਹਰ ਦੇ ਸੂਬਿਆਂ ਦੇ ਨੌਜਵਾਨਾ ਨੂੰ ਪੰਜਾਬ ਵਿਚ ਨੌਕਰੀ ਦਿੱਤੀ ਜਾ ਰਹੀ ਹੈ, ਉਨ੍ਹਾਂ ਕਿਹਾ ਇਹ ਯਕੀਨੀ ਬਣਾਇਆ ਜਾਵੇ ਕਿ ਪੰਜਾਬ ਸਰਕਾਰ 80 ਫ਼ੀਸਦੀ ਨੌਕਰੀਆਂ ਪੰਜਾਬ ਦੇ ਨੌਜਵਾਨਾਂ ਨੂੰ ਹੀ ਦਿੱਤੀਆਂ ਜਾਣ | The post CM ਭਗਵੰਤ ਮਾਨ ਦੀ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਸਮਾਪਤ, ਕਿਸਾਨਾਂ ਦੀਆਂ ਜਾਇਜ਼ ਮੰਗਾਂ ਮੰਨੀਆ appeared first on TheUnmute.com - Punjabi News. Tags:
|
ਨਾਭਾ 'ਚ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ Thursday 06 October 2022 11:02 AM UTC+00 | Tags: aam-aadmi-party breaking-news drug-controller-general-of-india mahis-village nabha nabha-police news punjab-government punjab-police the-unmute-punjabi-news ਪਟਿਆਲਾ 06 ਅਕਤੂਬਰ 2022: ਬੇਸ਼ੱਕ ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ ਨਸ਼ਿਆਂ ਦੀ ਸਪਲਾਈ ਨੂੰ ਰੋਕਣ ਲਈ ਕਈ ਤਰ੍ਹਾਂ ਦੇ ਯਤਨ ਕੀਤੇ ਜਾ ਰਹੇ ਹਨ, ਉੱਥੇ ਹੀ ਹਰ ਰੋਜ਼ ਪੰਜਾਬ ਵਿੱਚ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨਾਂ ਦੀਆਂ ਮੌਤਾਂ ਹੋਣ ਦੇ ਮਾਮਲੇ ਸਾਹਮਣੇ ਆ ਰਹੇ ਹਨ | ਇਹੋ ਜਿਹਾ ਮਾਮਲਾ ਨਾਭਾ ਦੇ ਪਿੰਡ ਮਹਿਸ ਤੋਂ ਸਾਹਮਣੇ ਆਇਆ ਜਿੱਥੇ 17 ਸਾਲ ਦੇ ਇਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ ਹੈ | ਦੱਸਿਆ ਜਾ ਰਿਹਾ ਹੈ ਕਿ ਗੁਰਬਖਸ਼ੀਸ਼ ਸਿੰਘ ਨਾਮੀ ਨੌਜਵਾਨ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਇਹ ਨੌਜਵਾਨ ਨੌਵੀਂ ਕਲਾਸ ਦਾ ਵਿਦਿਆਰਥੀ ਸੀ ਉਥੇ ਹੀ ਮ੍ਰਿਤਕ ਨੌਜਵਾਨ ਦਾ ਪਿਤਾ ਇਟਲੀ ਵਿੱਚ ਰਹਿ ਰਿਹਾ ਹੈ ਅਤੇ ਇਸ ਨੌਜਵਾਨ ਨੇ ਵੀ ਆਪਣੇ ਪਿਤਾ ਕੋਲ ਇਟਲੀ ਜਾਣਾ ਸੀ |ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦਾ ਲੜਕਾ ਘਰੋਂ ਪੰਜ ਸੌ ਰੁਪਏ ਲੈ ਕੇ ਆਪਣੀ ਗੱਡੀ ਵਿਚ ਦੁਸਹਿਰਾ ਵੇਖਣ ਗਿਆ ਸੀ ਪਰ ਘਰ ਵਾਪਸ ਨਹੀਂ ਆਇਆ ਅਤੇ ਗੱਡੀ ਵਿੱਚੋਂ ਉਸ ਦੀ ਲਾਸ਼ ਮਿਲੀ ਹੈ | ਉੱਥੇ ਹੀ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਮੌਜੂਦਾ ਪੰਜਾਬ ਸਰਕਾਰ ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਪੰਜਾਬ ਵਿੱਚ ਨਸ਼ਾ ਬਹੁਤ ਫੈਲ ਚੁੱਕਿਆ ਅਤੇ ਉਨ੍ਹਾਂ ਦੇ ਪਿੰਡ ਮਹਿਸ ਵਿਖੇ 50 ਦੇ ਕਰੀਬ ਨੌਜਵਾਨ ਨਸ਼ਾ ਕਰਨ ਦੇ ਆਦੀ ਹਨ | ਇਸ ਮੌਕੇ ਮ੍ਰਿਤਕ ਦੀ ਮਾਂ ਅਮਨਦੀਪ ਕੌਰ ਅਤੇ ਚਾਚੇ ਨੇ ਦੱਸਿਆ ਕਿ ਗੁਰਬਖਸ਼ੀਸ਼ ਸਿੰਘ ਉਨ੍ਹਾਂ ਦਾ ਇਕਲੌਤਾ ਪੁੱਤਰ ਸੀ ਅਤੇ ਉਨ੍ਹਾਂ ਦਾ ਹੁਣ ਘਰ ਉੱਜੜ ਗਿਆ | ਉਨ੍ਹਾਂ ਦੋਸ਼ ਲਗਾਇਆ ਕਿ ਉਨ੍ਹਾਂ ਦੇ ਲੜਕੇ ਨੂੰ ਕਿਸੇ ਨੇ ਨਸ਼ਾ ਦੇ ਕੇ ਮਾਰਿਆ ਹੈ| ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਲੜਕੇ ਨੇ ਆਪਣੇ ਪਿਤਾ ਕੋਲ ਜਾਣਾ ਸੀ ਜਿਸ ਦਾ ਉਨ੍ਹਾਂ ਦੇ ਪਰਿਵਾਰ ਨੂੰ ਬਹੁਤ ਚਾਅ ਸੀ ਪਰ ਅੱਜ ਇਹ ਖੁਸ਼ੀ ਮਾਤਮ ਵਿੱਚ ਬਦਲ ਗਈ ਹੈ | ਇਸ ਮੌਕੇ ਮਹਿਜ਼ ਦੇ ਪਿੰਡ ਵਾਸੀਆਂ ਨੇ ਕਿਹਾ ਕਿ ਸਾਡੇ ਪਿੰਡ ਵਿਚ ਨਸ਼ੇ ਦਾ ਬਹੁਤ ਬੋਲਬਾਲਾ ਹੈ ਅਤੇ ਬਹੁਤ ਜ਼ਿਆਦਾ ਨੌਜਵਾਨ ਨਸ਼ੇ ਦੇ ਆਦੀ ਨੇ ਅਤੇ ਕਈ ਨੌਜਵਾਨ ਨਸ਼ਾ ਛੁਡਾਊ ਹਸਪਤਾਲਾਂ ਵਿਚ ਭਰਤੀ ਹਨ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ੇ ਦੀ ਰੋਕਥਾਮ ਲਈ ਕੁਝ ਨਹੀਂ ਕੀਤਾ ਜਾ ਰਿਹਾ ਅਤੇ ਜੇਕਰ ਇਸੇ ਤਰ੍ਹਾਂ ਪੰਜਾਬ ਵਿੱਚ ਨਸ਼ਾ ਚੱਲਦਾ ਰਿਹਾ ਤਾਂ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਦੀ ਨੌਜਵਾਨੀ ਖ਼ਤਮ ਹੋ ਜਾਵੇਗੀ | The post ਨਾਭਾ ‘ਚ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ appeared first on TheUnmute.com - Punjabi News. Tags:
|
ਮੁਕੇਸ਼ ਅੰਬਾਨੀ ਤੇ ਉਸਦੇ ਪਰਿਵਾਰ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲਾ ਬਿਹਾਰ ਤੋਂ ਗ੍ਰਿਫਤਾਰ Thursday 06 October 2022 11:14 AM UTC+00 | Tags: bihar-police breaking-news chairman-of-reliance-industries crime-news darbhanga mukesh-ambani mukesh-ambanis-family mumbai-police news reliance-industries-mukesh-ambani sukhbir-singh-badal the-unmute the-unmute-breaking-news the-unmute-latest-update ਚੰਡੀਗੜ੍ਹ 06 ਅਕਤੂਬਰ 2022: ਮੁੰਬਈ ਪੁਲਿਸ (Mumbai Police) ਨੇ ਉਦਯੋਗਪਤੀ ਤੇ ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ (Mukesh Ambani) ਅਤੇ ਉਨ੍ਹਾਂ ਦੇ ਪਰਿਵਾਰ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਬਿਹਾਰ ਦੇ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਅਧਿਕਾਰੀਆਂ ਨੇ ਅੱਜ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਬਿਹਾਰ ਪੁਲਿਸ ਦੇ ਨਾਲ ਮੁੰਬਈ ਪੁਲਿਸ ਦੀ ਇੱਕ ਟੀਮ ਨੇ ਬਿਹਾਰ ਦੇ ਦਰਭੰਗਾ ਤੋਂ ਰਾਜੇਸ਼ ਕੁਮਾਰ ਮਿਸ਼ਰਾ ਨੂੰ ਹਿਰਾਸਤ ਵਿੱਚ ਲਿਆ ਅਤੇ ਫਿਰ ਮੁੰਬਈ ਲਈ ਰਵਾਨਾ ਹੋ ਗਿਆ। ਇੱਕ ਅਧਿਕਾਰੀ ਨੇ ਦੱਸਿਆ ਕਿ ਅੰਬਾਨੀ ਪਰਿਵਾਰ ਨੂੰ ਧਮਕੀ ਭਰੇ ਕਾਲਾਂ ਤੋਂ ਬਾਅਦ ਕਾਰਵਾਈ ਕਰਦੇ ਹੋਏ ਬਿਹਾਰ ਪੁਲਿਸ ਦੀ ਮਦਦ ਨਾਲ ਮੁੰਬਈ ਪੁਲਿਸ ਦੀ ਇੱਕ ਟੀਮ ਨੇ ਬਿਹਾਰ ਦੇ ਦਰਭੰਗਾ ਤੋਂ ਇੱਕ ਵਿਅਕਤੀ ਨੂੰ ਹਿਰਾਸਤ ਵਿੱਚ ਲਿਆ ਹੈ। ਟੀਮ ਮੁਲਜ਼ਮਾਂ ਨੂੰ ਲੈ ਕੇ ਮੁੰਬਈ ਲਈ ਰਵਾਨਾ ਹੋ ਗਈ ਹੈ। The post ਮੁਕੇਸ਼ ਅੰਬਾਨੀ ਤੇ ਉਸਦੇ ਪਰਿਵਾਰ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲਾ ਬਿਹਾਰ ਤੋਂ ਗ੍ਰਿਫਤਾਰ appeared first on TheUnmute.com - Punjabi News. Tags:
|
ਰਜਿੰਦਰਾ ਹਸਪਤਾਲ ਤੋਂ ਕੈਦੀ ਦੇ ਫ਼ਰਾਰ ਹੋਣ ਦੇ ਮਾਮਲੇ 'ਚ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਦੀ ਵੱਡੀ ਕਾਰਵਾਈ Thursday 06 October 2022 12:02 PM UTC+00 | Tags: aam-aadmi-party breaking-news cabinet-minister-harjot-singh-bains dsp-security-varun-sharma dsp-varun-sharma govt.rajindra-hospital harjot-singh-bains news patiala-police punjab-dgp-gaurav-yadav punjab-government punjab-police rajindra-hospital rajindra-hospital-patiala the-unmute-latest-news the-unmute-punjabi-news ਚੰਡੀਗੜ੍ਹ 06 ਅਕਤੂਬਰ 2022: ਰਜਿੰਦਰਾ ਹਸਪਤਾਲ (Rajindra Hospital) ਪਟਿਆਲਾ ਤੋਂ ਇਲਾਜ਼ ਕਰਵਾਉਣ ਗਏ ਕੈਦੀ ਅਮਰੀਕ ਸਿੰਘ ਦੇ ਫ਼ਰਾਰ ਹੋਣ ਦੇ ਮਾਮਲੇ ਵਿਚ ਪੰਜਾਬ ਰਾਜ ਦੇ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ (Harjot Singh Bains) ਵਲੋਂ ਸਖ਼ਤ ਕਾਰਵਾਈ ਕਰਨ ਦੇ ਹੁਕਮ ਅਨੁਸਾਰ ਅੱਜ ਡਿਪਟੀ ਸੁਪਰਡੈਂਟ ਸੁਰਖਿਆ ਪਟਿਆਲਾ ਜੇਲ੍ਹ, ਵਾਰੰਟ ਅਫ਼ਸਰ ਪਟਿਆਲਾ ਅਤੇ ਦੋ ਵਾਰਡਰ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਰੀ ਹੁਕਮਾਂ ਅਨੁਸਾਰ ਜੇਲ੍ਹ ਸੁਰੱਖਿਆ ਲਈ ਤਾਇਨਾਤ ਡੀ.ਐਸ.ਪੀ.(ਸੁਰੱਖਿਆ) ਵਰੁਣ ਸ਼ਰਮਾ , ਪਟਿਆਲਾ ਜੇਲ੍ਹ ਦੇ ਅਸਿਸਟੈਂਟ ਸੁਪਰੀਟੈਂਡੇਟ ਕਮ ਵਾਰੰਟ ਅਫ਼ਸਰ ਹਰਬੰਸ ਸਿੰਘ, ਜੇਲ੍ਹ ਵਾਰਡਰ ਮੁਅੱਤਲ ਸਤਪਾਲ ਸਿੰਘ ਬੈਲਟ ਨੰਬਰ 707 ਅਤੇ ਮਨਦੀਪ ਸਿੰਘ ਬੈਲਟ ਨੰਬਰ 562 ਨੂੰ ਮੁਅੱਤਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਜੇਲ੍ਹ ਸੁਪਰਡੈਂਟ ਪਟਿਆਲਾ ਮਨਜੀਤ ਸਿੰਘ ਟਿਵਾਣਾ ਅਤੇ ਅਸਿਸਟੈਂਟ ਜੇਲ੍ਹ ਸੁਪਰਡੈਂਟ ਪਟਿਆਲਾ ਜਗਜੀਤ ਸਿੰਘ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ । ਇਥੇ ਇਹ ਦੱਸਣਯੋਗ ਹੈ ਕਿ ਪਟਿਆਲਾ ਜ਼ਿਲ੍ਹੇ ਦੇ ਘੱਗਾ ਬਲਾਕ ਦੇ ਦੇਦਨਾ ਪਿੰਡ ਦਾ ਰਹਿਣ ਵਾਲਾ ਅਮਰੀਕ ਸਿੰਘ ਪਟਿਆਲਾ ਜੇਲ੍ਹ ਵਿਚ ਸਜ਼ਾ ਕੱਟ ਰਿਹਾ ਸੀ ਜਿਥੋਂ ਉਹ ਇਲਾਜ਼ ਦੇ ਬਹਾਨੇ ਰਜਿੰਦਰ ਹਸਪਤਾਲ ਵਿਚ ਇਲਾਜ ਲਈ ਦਾਖਲ ਕਰਵਾਇਆ ਗਿਆ ਸੀ। ਇਸ ਕੈਦੀ ਨੂੰ ਪਟਿਆਲਾ ਜੇਲ੍ਹ ਤੋਂ ਰਜਿੰਦਰਾ ਹਸਪਤਾਲ ਵਿਚ ਤਬਦੀਲ ਕਰਨ ਦੌਰਾਨ ਰਾਜ ਸਰਕਾਰ ਵਲੋਂ ਤੈਅ ਨਿਯਮਾਂ ਦੀ ਵੀ ਉਲੰਘਣਾ ਕੀਤੀ ਗਈ ਸੀ । ਜੇਲ੍ਹ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਕਿਸੇ ਵੀ ਕਿਸਮ ਦੀ ਲਾਪਰਵਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। The post ਰਜਿੰਦਰਾ ਹਸਪਤਾਲ ਤੋਂ ਕੈਦੀ ਦੇ ਫ਼ਰਾਰ ਹੋਣ ਦੇ ਮਾਮਲੇ ‘ਚ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਦੀ ਵੱਡੀ ਕਾਰਵਾਈ appeared first on TheUnmute.com - Punjabi News. Tags:
|
ਪੰਜਾਬ ਸਰਕਾਰ ਨੇ 6ਵੇਂ ਪੇਅ ਕਮਿਸ਼ਨ ਸੰਬੰਧੀ ਨਵਾਂ ਪੱਤਰ ਕੀਤਾ ਜਾਰੀ Thursday 06 October 2022 12:14 PM UTC+00 | Tags: 6th-pay-commission aam-aadmi-party breaking-news cm-bhagwant-mann news punjabi-news the-finance-department-punajb the-government-of-punjab the-unmute-breaking-news the-unmute-news the-unmute-punjabi-news ਚੰਡੀਗੜ੍ਹ 06 ਅਕਤੂਬਰ 2022: ਪੰਜਾਬ ਸਰਕਾਰ ਦੇ ਵਿੱਤ ਵਿਭਾਗ ਵਲੋਂ 6ਵੇਂ ਪੇਅ ਕਮਿਸ਼ਨ (6th Pay Commission) ਸੰਬੰਧੀ ਨਵਾਂ ਪੱਤਰ ਜਾਰੀ ਕੀਤਾ ਗਿਆ। ਜਾਰੀ ਪੱਤਰ ਹੇਠ ਲਿਖੇ ਅਨੁਸਾਰ ਹੈ |
The post ਪੰਜਾਬ ਸਰਕਾਰ ਨੇ 6ਵੇਂ ਪੇਅ ਕਮਿਸ਼ਨ ਸੰਬੰਧੀ ਨਵਾਂ ਪੱਤਰ ਕੀਤਾ ਜਾਰੀ appeared first on TheUnmute.com - Punjabi News. Tags:
|
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੁਲਿਸ ਵਿਭਾਗ 'ਚ 2500 ਅਸਾਮੀਆਂ ਭਰਨ ਦਾ ਐਲਾਨ Thursday 06 October 2022 12:19 PM UTC+00 | Tags: 4374-constables 4374-punjab-constables breaking-news building-and-roads-branch-of-punjab-government district-and-armed-police-cadre intelligence investigation news police-department punjab-dgp punjab-dgp-gaurav-yadav punjab-government punjabi-news punjab-police punjab-police-recruitments punjab-police-recruitments-2022 sub-inspectors-in-investigation ਚੰਡੀਗੜ੍ਹ 06 ਅਕਤੂਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਵੱਡਾ ਤੋਹਫਾ ਦਿੰਦਿਆਂ ਪੁਲਿਸ ਵਿਭਾਗ (Police Department) ਵਿੱਚ 2500 ਦੇ ਕਰੀਬ ਅਸਾਮੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਸ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੀ ਚੱਲ ਰਹੀ ਪ੍ਰਕਿਰਿਆ ਤਹਿਤ ਆਮ ਆਦਮੀ ਸਰਕਾਰ ਪੰਜਾਬ ਪੁਲਿਸ ਵਿੱਚ 2500 ਦੇ ਕਰੀਬ ਹੋਰ ਪੁਲਿਸ ਮੁਲਾਜ਼ਮਾਂ ਦੀ ਭਰਤੀ ਕਰੇਗੀ ਤਾਂ ਜੋ ਅਮਨ-ਕਾਨੂੰਨ ਦੀ ਸਥਿਤੀ ਨੂੰ ਪ੍ਰਭਾਵੀ ਢੰਗ ਨਾਲ ਕਾਇਮ ਰੱਖਣ ਦੇ ਨਾਲ-ਨਾਲ ਭਵਿੱਖੀ ਚੁਣੌਤੀਆਂ ਨਾਲ ਨਜਿੱਠਣ ਲਈ ਮਨੁੱਖੀ ਸ਼ਕਤੀ ਵਿੱਚ ਵਾਧਾ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਅਸਾਮੀਆਂ ਵਿੱਚ ਇੰਟੈਲੀਜੈਂਸ ਅਤੇ ਇਨਵੈਸਟੀਗੇਸ਼ਨ ਕਾਡਰ ਵਿੱਚ ਕਾਂਸਟੇਬਲਾਂ ਦੀਆਂ 1156, ਇਨਵੈਸਟੀਗੇਸ਼ਨ ਕਾਡਰ ਵਿੱਚ ਹੈੱਡ ਕਾਂਸਟੇਬਲ ਦੀਆਂ 787 ਅਤੇ ਇਨਵੈਸਟੀਗੇਸ਼ਨ, ਇੰਟੈਲੀਜੈਂਸ, ਜ਼ਿਲ੍ਹਾ ਅਤੇ ਆਰਮਡ ਪੁਲਿਸ ਕਾਡਰ ਵਿੱਚ ਸਬ ਇੰਸਪੈਕਟਰਾਂ ਦੀਆਂ 560 ਅਸਾਮੀਆਂ ਸ਼ਾਮਲ ਹਨ। ਭਗਵੰਤ ਮਾਨ ਨੇ ਦੱਸਿਆ ਕਿ ਕਾਂਸਟੇਬਲਾਂ ਦੀ ਪ੍ਰੀਖਿਆ 14 ਅਕਤੂਬਰ, 2022 ਨੂੰ ਹੋਵੇਗੀ, ਜਦੋਂ ਕਿ ਹੈੱਡ ਕਾਂਸਟੇਬਲਾਂ ਦੀ ਪ੍ਰੀਖਿਆ 15 ਅਕਤੂਬਰ, 2022 ਨੂੰ ਹੋਵੇਗੀ ਅਤੇ ਸਬ-ਇੰਸਪੈਕਟਰਾਂ ਦੀ ਅਸਾਮੀ ਲਈ 16 ਅਕਤੂਬਰ, 2022 ਨੂੰ ਹੋਵੇਗੀ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਕੁਝ ਸਮਾਂ ਪਹਿਲਾਂ ਹੀ ਪੁਲਿਸ ਫੋਰਸ ਵਿੱਚ 4374 ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਸੌਂਪੇ ਹਨ। ਉਨ੍ਹਾਂ ਕਿਹਾ ਕਿ ਹੋਰ ਭਰਤੀ ਵੀ ਅਮਲ ਅਧੀਨ ਹੈ ਅਤੇ ਛੇਤੀ ਹੀ ਇਹ ਪ੍ਰਕਿਰਿਆ ਪੂਰੀ ਕਰ ਲਈ ਜਾਵੇਗੀ। ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਉਂਦਿਆਂ ਭਗਵੰਤ ਮਾਨ ਨੇ ਕਿਹਾ ਕਿ ਭਰਤੀ ਦੀ ਸਮੁੱਚੀ ਪ੍ਰਕਿਰਿਆ ਪਾਰਦਰਸ਼ੀ ਢੰਗ ਨਾਲ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੌਜਵਾਨਾਂ ਨੂੰ ਸਰਕਾਰੀ ਅਤੇ ਨਿੱਜੀ ਖੇਤਰ ਵਿੱਚ ਵੱਧ ਤੋਂ ਵੱਧ ਰੋਜ਼ਗਾਰ ਮੁਹੱਈਆ ਕਰਵਾਉਣ 'ਤੇ ਧਿਆਨ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ 17000 ਤੋਂ ਵੱਧ ਨੌਕਰੀਆਂ ਦੇ ਨਿਯੁਕਤੀ ਪੱਤਰ ਨੌਜਵਾਨਾਂ ਨੂੰ ਸੌਂਪੇ ਜਾ ਚੁੱਕੇ ਹਨ ਅਤੇ ਭਵਿੱਖ ਵਿੱਚ ਹੋਰ ਵੀ ਨਿਯੁਕਤੀ ਪੱਤਰ ਦਿੱਤੇ ਜਾਣਗੇ। ਭਗਵੰਤ ਮਾਨ ਨੇ ਕਿਹਾ ਕਿ ਪੂਰੀ ਭਰਤੀ ਪ੍ਰਕਿਰਿਆ ਲਈ ਮੈਰਿਟ ਹੀ ਇਕ ਨੁਕਾਤੀ ਆਧਾਰ ਹੋਵੇਗਾ। The post ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੁਲਿਸ ਵਿਭਾਗ ‘ਚ 2500 ਅਸਾਮੀਆਂ ਭਰਨ ਦਾ ਐਲਾਨ appeared first on TheUnmute.com - Punjabi News. Tags:
|
ਸਿਹਤ ਮੰਤਰੀ ਜੌੜਾਮਾਜਰਾ ਨੇ 15 ਕਰੋੜ ਦੀ ਲਾਗਤ ਵਾਲੀ ਸਪੈਕਟ-ਸੀ ਟੀ ਅਤੇ ਪੈਟ-ਸੀ ਟੀ ਖਰੀਦਣ ਦੀ ਦਿੱਤੀ ਪ੍ਰਵਾਨਗੀ Thursday 06 October 2022 12:29 PM UTC+00 | Tags: 100-aam-aadmi-clinics aam-aadmi-party breaking-news chetan-singh-jauramajra chetan-singh-jauramajra-news cm-bhagwant-mann homi-bhabha-cancer-hospital jauramajra mohala-clinic punjab-government punjab-health-department punjab-health-minster single-photon-emission-computed-tomography spect spect-ct spect-ct-and-pet-ct-costing-15-crores the-unmute-breaking-news the-unmute-punjab ਚੰਡੀਗੜ੍ਹ 06 ਅਕਤੂਬਰ 2022: ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਵਿਸ਼ਵ ਪੱਧਰੀ ਸਿਹਤ ਸੰਭਾਲ ਬੁਨਿਆਦੀ ਢਾਂਚਾ ਸਿਰਜਣ ਦੀ ਵਚਨਬੱਧਤਾ ਦੇ ਤਹਿਤ, ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ (Chetan Singh Jauramajra) ਨੇ ਹੋਮੀ ਭਾਭਾ ਕੈਂਸਰ ਹਸਪਤਾਲ, ਸੰਗਰੂਰ ਲਈ 15 ਕਰੋੜ ਰੁਪਏ ਦੀ ਲਾਗਤ ਵਾਲੀ ਨਵੀਂ ਸਿੰਗਲ ਫੋਟੋਨ ਐਮੀਸ਼ਨ ਕੰਪਿਊਟਿਡ ਟੋਮੋਗ੍ਰਾਫੀ (ਸਪੈਕਟ-ਸੀਟੀ) ਅਤੇ ਪੋਜ਼ੀਟਰੋਨ ਐਮੀਸ਼ਨ ਟੋਮੋਗ੍ਰਾਫੀ (ਪੀ.ਈ.ਟੀ.-ਸੀ.ਟੀ.) ਖਰੀਦਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਹ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਪੰਜਾਬ ਭਰ ਵਿੱਚ ਅਤਿ-ਆਧੁਨਿਕ ਹੈਲਥ ਕੇਅਰ ਅਤੇ ਡਾਇਗਨੌਸਟਿਕ ਸੁਵਿਧਾਵਾਂ ਬਣਾਉਣ ਅਤੇ ਮੁਹੱਈਆ ਕਰਵਾਉਣ ਦਾ ਪੱਕਾ ਸੰਕਲਪ ਰੱਖਦੀ ਹੈ। ਉਨ੍ਹਾਂ ਕਿਹਾ ਕਿ 100 ਆਮ ਆਦਮੀ ਕਲੀਨਿਕ ਵੀ ਸੂਬੇ ਦੇ ਲੋਕਾਂ ਨੂੰ ਸਮਰਪਿਤ ਕੀਤੇ ਗਏ ਸਨ, ਜਿੱਥੇ ਕੋਈ ਵੀ ਵਿਅਕਤੀ ਆਪਣੇ ਘਰ ਦੇ ਆਸ-ਪਾਸ ਸਿਹਤ ਸੇਵਾਵਾਂ ਮੁਫ਼ਤ ਪ੍ਰਾਪਤ ਕਰ ਸਕਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸੂਬੇ ਦੇ ਹੋਰਨਾਂ ਹਿੱਸਿਆਂ ਵਿੱਚ ਵੀ ਅਜਿਹੇ ਹੋਰ ਕਲੀਨਿਕ ਜਲਦੀ ਹੀ ਸ਼ੁਰੂ ਕੀਤੇ ਜਾਣਗੇ। ਸ. ਜੌੜਾਮਾਜਰਾ ਨੇ ਦੱਸਿਆ ਕਿ ਹੋਮੀ ਭਾਭਾ ਕੈਂਸਰ ਹਸਪਤਾਲ, ਸੰਗਰੂਰ ਲਈ ਏ.ਐਮ.ਸੀ./ਸੀ.ਐਮ.ਸੀ. ਨੂੰ 7.50 ਕਰੋੜ ਰੁਪਏ ਦੀ ਵਾਧੂ ਲਾਗਤ ਨਾਲ ਖਰੀਦਣ ਦੀ ਵੀ ਪ੍ਰਵਾਨਗੀ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ''ਇਸ ਤੋਂ ਇਲਾਵਾ, ਸੈੱਸ ਯੋਜਨਾ ਦੀ ਉਗਰਾਹੀ ਲਈ 60 ਕਰੋੜ ਰੁਪਏ ਮਨਜ਼ੂਰ ਕੀਤੇ ਗਏ ਹਨ।'' ਉਨ੍ਹਾਂ ਦੱਸਿਆ ਕਿ ਸੂਬੇ ਦੇ ਖਜ਼ਾਨੇ ਵਿੱਚੋਂ ਹੁਣ ਤੱਕ 48.75 ਕਰੋੜ ਰੁਪਏ ਕਢਵਾਏ ਜਾ ਚੁੱਕੇ ਹਨ। The post ਸਿਹਤ ਮੰਤਰੀ ਜੌੜਾਮਾਜਰਾ ਨੇ 15 ਕਰੋੜ ਦੀ ਲਾਗਤ ਵਾਲੀ ਸਪੈਕਟ-ਸੀ ਟੀ ਅਤੇ ਪੈਟ-ਸੀ ਟੀ ਖਰੀਦਣ ਦੀ ਦਿੱਤੀ ਪ੍ਰਵਾਨਗੀ appeared first on TheUnmute.com - Punjabi News. Tags:
|
CM ਭਗਵੰਤ ਮਾਨ ਦੀ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਪੱਖਪਾਤੀ ਤੇ ਇਕਪਾਸੜ: ਪ੍ਰਤਾਪ ਸਿੰਘ ਬਾਜਵਾ Thursday 06 October 2022 12:34 PM UTC+00 | Tags: aam-aadmi-party anti-corruption-campaign anti-corruption-campaign-in-punajb anti-corruption-number breaking-news cm-bhagwant-mann congress corruption mann-government news pratap-singh-bajwa punajbanti-corruption-campaign punjab punjab-congess punjab-congress punjabdgp punjab-police senior-congress-leader the-unmute-breaking-news ਚੰਡੀਗੜ੍ਹ 06 ਅਕਤੂਬਰ 2022: ਭਗਵੰਤ ਮਾਨ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ‘ਤੇ ਗੰਭੀਰ ਸ਼ੰਕੇ ਅਤੇ ਚਿੰਤਾ ਜ਼ਾਹਰ ਕਰਦਿਆਂ, ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਇਸ ਨੂੰ ਪੂਰੀ ਤਰ੍ਹਾਂ ਪੱਖਪਾਤੀ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਇਹ ਸਿਰਫ ਵਿਰੋਧੀ ਧਿਰ ਦੇ ਨੇਤਾਵਾਂ ਲਈ ਹੈ। ਬਾਜਵਾ ਨੇ ਕਿਹਾ ਜਦ ਆਮ ਆਦਮੀ ਪਾਰਟੀ (ਆਪ) ਸੱਤਾ ਵਿੱਚ ਆਈ ਅਤੇ ਭਗਵੰਤ ਮਾਨ ਨੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਤਾਂ ਮੈਨੂੰ ਉਮੀਦ ਸੀ ਕਿ ਉਹ ਵਿਰੋਧੀ ਧਿਰਾਂ ਨਾਲ ਪੱਖਪਾਤੀ ਨਹੀਂ ਹੋਣਗੇ ਅਤੇ ਨਿਰਪੱਖ ਰਹਿਣਗੇ, ਖਾਸ ਕਰਕੇ ਭ੍ਰਿਸ਼ਟਾਚਾਰ ਦੇ ਮਾਮਲਿਆਂ ਪਰੰਤੂ ਉਨ੍ਹਾਂ ਦੀ ਸਰਕਾਰ ਵਲੋਂ ਪੱਖਪਾਤ ਕੀਤਾ ਜਾ ਰਿਹਾ ਹੈ। ਕਰੀਬ ਸੱਤ ਮਹੀਨੇ ਪੁਰਾਣੀ ਸਰਕਾਰ ਦੀ ਭ੍ਰਿਸ਼ਟਾਚਾਰ ਦੇ ਖਿਲਾਫ ਮੁਹਿੰਮ ਪੂਰੀ ਤਰ੍ਹਾਂ ਇਕਪਾਸੜ ਰਹੀ ਹੈ ਅਤੇ ਸਿਰਫ ਕਾਂਗਰਸ ਲੀਡਰਸ਼ਿਪ ਨੂੰ ਘੇਰਨ ਅਤੇ ਠੀਕ ਕਰਨ ‘ਤੇ ਤੁਲੀ ਹੋਈ ਹੈ। ਬਾਜਵਾ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਬਾਰੇ ਪੂਰੀ ਤਰ੍ਹਾਂ ਚੁੱਪ ਵੱਟੀ ਹੋਈ ਹੈ, ਜਿਸ ਦੀ ਆਪਣੇ ਓ.ਐੱਸ.ਡੀ ਤਰਸੇਮ ਲਾਲ ਕਪੂਰ ਦੀ ਮਦਦ ਨਾਲ ਸਰਕਾਰੀ ਅਧਿਕਾਰੀਆਂ ਤੋਂ ਪੈਸੇ ਵਸੂਲਣ ਦੀ ਆਡੀਓ ਕਲਿੱਪ ਕਰੀਬ ਇਕ ਮਹੀਨਾ ਪਹਿਲਾਂ ਵਾਇਰਲ ਹੋਈ ਸੀ। ਆਪਣੇ ਹੀ ਕੈਬਨਿਟ ਸਾਥੀ ਭਗਵੰਤ ਮਾਨ ਅਤੇ ਉਨ੍ਹਾਂ ਦੇ ਹੋਰ ਕੈਬਨਿਟ ਸਾਥੀ ਕਾਰਵਾਈ ਕਰਨ ਦੀ ਬਜਾਏ ਭ੍ਰਿਸ਼ਟ ਮੰਤਰੀ ਨੂੰ ਬਚਾਉਣ ਦੇ ਰਾਹ ਪੈ ਗਏ ਹਨ। ਜਦਕਿ ਦੂਜੇ ਪਾਸੇ ਭਗਵੰਤ ਮਾਨ ਨੇ ਕਾਂਗਰਸ ਦੇ ਸੀਨੀਅਰ ਆਗੂ ਕੈਪਟਨ ਸੰਦੀਪ ਸਿੰਘ ਸੰਧੂ ਅਤੇ ਗੁਰਦਾਸਪੁਰ ਦੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਵਰਗੇ ਆਗੂਆਂ ਦੁਆਲੇ ਵਿਜੀਲੈਂਸ ਬਿਊਰੋ ਨੂੰ ਲਾ ਦਿੱਤਾ ਹੈ। ਇਸ ਤੋਂ ਪਹਿਲਾਂ ਵੀ ਬਗੈਰ ਸਬੂਤਾਂ ਦੇ ਕਾਂਗਰਸ ਦੇ ਸੀਨੀਅਰ ਮੰਤਰੀਆਂ ਖਿਲਾਫ ਵਿਜੀਲੈੰਸ ਵਲੋਂ ਕੇਸ ਦਰਜ ਕੀਤੇ ਗਏ ਤੇ ਗ੍ਰਿਫਤਾਰੀਆਂ ਕੀਤੀਆੰ। ਬਾਜਵਾ ਨੇ ਕਿਹਾ ਕਿ ਕੋਈ ਵੀ ਅੰਦਾਜ਼ਾ ਲਗਾ ਸਕਦਾ ਹੈ ਕਿ ਭਗਵੰਤ ਮਾਨ ਸਰਕਾਰ ਅਤੇ ਇਸ ਦੀ ਵਿਜੀਲੈਂਸ ਬਿਊਰੋ ‘ਆਪ’ ਆਗੂਆਂ ਅਤੇ ਮੰਤਰੀਆਂ ਦੀਆਂ ਗਲਤ ਹਰਕਤਾਂ ਤੋਂ ਪੂਰੀ ਤਰ੍ਹਾਂ ਅਣਜਾਣ ਕਿਉਂ ਹੈ। "ਭਗਵੰਤ ਮਾਨ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਨੇਤਾਵਾਂ ਦੇ ਸਬੰਧ ਚ ਪੂਰੀ ਤਰ੍ਹਾਂ ਦਿਆਲੂ ਹੈ, ਖਾਸ ਤੌਰ ‘ਤੇ ਉਨ੍ਹਾਂ ਲੋਕਾਂ ਵਿਰੁੱਧ ਜੋ ਜਾਂਚ ਏਜੰਸੀਆਂ ਤੋਂ ਸੁਰੱਖਿਆ ਪ੍ਰਾਪਤ ਕਰਨ ਲਈ ਭਗਵਾ ਪਾਰਟੀ ਵਿਚ ਚਲੇ ਗਏ ਸਨ। ਬਾਜਵਾ ਨੇ ਪੁ੍ਛਿਆ ਕਿ ‘ਆਪ’ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਵਿਰੁੱਧ ਭਗਵੰਤ ਮਾਨ ਨੇ ਕੀ ਕਾਰਵਾਈ ਕੀਤੀ ਹੈ, ਜੋ ਆਪਣੀ ਦੂਜੀ ਪਤਨੀ ਨੂੰ ਪਰੇਸ਼ਾਨ ਕਰ ਰਿਹਾ ਸੀ ਅਤੇ ਪੰਜਾਬ ਪੁਲਿਸ ‘ਤੇ ਉਸ ਦੇ ਖਿਲਾਫ ਪਤਨੀ ਦੀ ਸ਼ਿਕਾਇਤ ‘ਤੇ ਮਾਮਲਾ ਦਰਜ ਨਾ ਕਰਨ ਲਈ ਦਬਾਅ ਪਾ ਰਿਹਾ ਸੀ। ‘ਆਪ’ ਦੇ ਇੱਕ ਹੋਰ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਇੱਕ ਔਰਤ ਨੂੰ ਧਮਕਾਇਆ ਅਤੇ ਉਸ ‘ਤੇ ਰੁਪਏ ਦੇਣ ਲਈ ਦਬਾਅ ਪਾਇਆ। ਇੱਕ ਲੱਖ ਦੀ ਪ੍ਰੋਟੈਕਸ਼ਨ ਮਨੀ ਦਿੱਤੀ ਪਰ ਉਸ ਵਿਰੁੱਧ ਵੀ ਕੋਈ ਕਾਰਵਾਈ ਨਹੀਂ ਕੀਤੀ ਗਈ। ਜਲੰਧਰ ‘ਚ ‘ਆਪ’ ਦੇ ਵਿਧਾਇਕ ਰਮਨ ਅਰੋੜਾ ਅਤੇ ਸ਼ੀਤਲ ਅੰਗੁਰਾਲ ਦੇ ਭਰਾ ਨੇ ਨਾ ਸਿਰਫ਼ ਡੀਸੀਪੀ ਰੈਂਕ ਦੇ ਪੁਲਿਸ ਅਧਿਕਾਰੀ ਦੀ ਕੁੱਟਮਾਰ ਕੀਤੀ ਸਗੋਂ ਸਿਵਲ ਹਸਪਤਾਲ ਦੇ ਸਟਾਫ਼ ਨਾਲ ਵੀ ਦੁਰਵਿਵਹਾਰ ਕੀਤਾ ਪਰ ਅਸੀਂ ਉਨ੍ਹਾਂ ਖ਼ਿਲਾਫ਼ ਵੀ ਕੋਈ ਕਾਰਵਾਈ ਨਹੀਂ ਦੇਖਦੇ। ‘ਆਪ’ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ‘ਤੇ ਈਡੀ ਅਤੇ ਸੀਬੀਆਈ ਦੇ ਛਾਪੇ ਕਿਸੇ ਤੋਂ ਲੁਕੇ ਨਹੀਂ ਹਨ। ਬਾਜਵਾ ਨੇ ਕਿਹਾ ਕਿ ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਹਰ ਰੋਜ਼ ਕਿਸੇ ਨਾ ਕਿਸੇ ਵਿਵਾਦ ਵਿੱਚ ਘਿਰਦੇ ਰਹਿੰਦੇ ਹਨ ਪਰ ਭਗਵੰਤ ਮਾਨ ਹਮੇਸ਼ਾ ਹੀ ਉਨ੍ਹਾਂ ਨੂੰ ਕਲੀਨ ਚਿੱਟ ਦੇਣ ਲਈ ਉਤਾਵਲੇ ਰਹਿੰਦੇ ਹਨ। ਬਾਜਵਾ ਨੇ ਕਿਹਾ ਕਿ ਭਗਵੰਤ ਮਾਨ ਕਿਹੋ ਜਿਹੀ ਸਰਕਾਰ ਚਲਾ ਰਹੇ ਹਨ ਜੋ ਪੱਖਪਾਤ ਅਤੇ ਵਿਤਕਰੇ ਨਾਲ ਭਰੀ ਹੋਈ ਹੈ। The post CM ਭਗਵੰਤ ਮਾਨ ਦੀ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਪੱਖਪਾਤੀ ਤੇ ਇਕਪਾਸੜ: ਪ੍ਰਤਾਪ ਸਿੰਘ ਬਾਜਵਾ appeared first on TheUnmute.com - Punjabi News. Tags:
|
ਕੇਂਦਰ ਸਰਕਾਰ ਨੂੰ ਚਾਰੇ ਦੀ ਕਮੀ ਤੇ ਦੁੱਧ ਦੀਆਂ ਕੀਮਤਾਂ 'ਤੇ ਇਸਦੇ ਅਸਰ ਦਾ ਪਤਾ ਸੀ, ਫਿਰ ਵੀ ਸਰਕਾਰ ਨੇ ਕੁਝ ਨਹੀਂ ਕੀਤਾ, ਕਿਉਂ? : ਰਾਘਵ ਚੱਢਾ Thursday 06 October 2022 12:47 PM UTC+00 | Tags: aam-aadmi-party arvind-kejriwal bbjp bjp-led-nda-government breaking-news cm-bhagwant-mann fodder-shortage milk-prices modi-government news punjab-government punjab-news raghaw-chadda raj-sabha-member-raghav-chadha rajya-sabha-member-raghav-chadha the-unmute-breaking-news the-unmute-punjab the-unmute-report ਚੰਡੀਗੜ੍ਹ 06 ਅਕਤੂਬਰ 2022: ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਨੇਤਾ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਭਾਜਪਾ ਦੀ ਅਗਵਾਈ ਵਾਲੀ ਐਨਡੀਏ ਸਰਕਾਰ ‘ਤੇ ਦੁੱਧ ਦੀਆਂ ਵਧਦੀਆਂ ਕੀਮਤਾਂ ਨਾਲ ਨਜਿੱਠਣ ਵਿੱਚ ਅਸਫਲ ਰਹਿਣ ਲਈ ਤਿੱਖਾ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਦੁੱਧ ਦੀਆਂ ਵਧਦੀਆਂ ਕੀਮਤਾਂ ਦਾ ਸਿੱਧਾ ਸਬੰਧ ਚਾਰੇ ਦੀ ਕਮੀ ਨਾਲ ਹੈ। ਟਵੀਟਾਂ ਦੀ ਇੱਕ ਲੜੀ ਵਿੱਚ ਉਨ੍ਹਾਂ ਭਵਿੱਖਬਾਣੀ ਕੀਤੀ ਕਿ ਦੁੱਧ ਦੀਆਂ ਕੀਮਤਾਂ ਵਿੱਚ ਹੋਰ ਵਾਧਾ ਹੋਣ ਦੀ ਸੰਭਾਵਨਾ ਹੈ ਕਿਉਂਕਿ ਕੇਂਦਰ ਨੂੰ ਦੋ ਸਾਲ ਤੋਂ ਚਾਰੇ ਦੀ ਕਮੀ ਬਾਰੇ ਜਾਣਕਾਰੀ ਹੋਣ ਦੇ ਬਾਵਜੂਦ ਉਹ ਇਸ ਸਮੱਸਿਆ ਨੂੰ ਹੱਲ ਕਰਨ ਵਿੱਚ ਅਸਮਰੱਥ ਹੈ। ਟਵਿੱਟਰ ‘ਤੇ ਸਾਂਸਦ ਰਾਘਵ ਚੱਢਾ ਨੇ ਕਿਹਾ, “ਦੁੱਧ ਦੀਆਂ ਕੀਮਤਾਂ ਫਿਰ ਤੋਂ ਵਧਣ ਲਈ ਤਿਆਰ ਹਨ?! ਕਾਰਨ? 1. ਚਾਰੇ ਦੀਆਂ ਕੀਮਤਾਂ ਵਿੱਚ ਬੇਰੋਕ ਵਾਧਾ 2. ਲੰਪੀ ਸਕਿਨ ਵਾਇਰਸ ਫੈਲਣਾ। ਕੁਝ ਸਾਲਾਂ ਤੋਂ ਕਿਸਾਨਾਂ ਨੇ ਚਾਰੇ ਦੀ ਬਜਾਏ ਹੋਰ ਫ਼ਸਲਾਂ ਬੀਜਣ ਨੂੰ ਤਰਜੀਹ ਦਿੱਤੀ ਹੈ। ਚਾਰੇ ਦੀਆਂ ਕੀਮਤਾਂ ਹੁਣ ਅਗਸਤ ਵਿੱਚ 9 ਸਾਲ ‘ਚ ਸਭ ਤੋਂ ਉੱਚੇ ਪੱਧਰ ‘ਤੇ ਹਨ ਅਤੇ ਅਗਸਤ ‘ਚ ਇਹ ਵਾਧਾ 25.54% ਤੱਕ ਪਹੁੰਚਿਆ। ਇਕੱਲੇ ਗੁਜਰਾਤ ਵਿੱਚ, ਜੋ ਦੁੱਧ ਦਾ ਸਭ ਤੋਂ ਵੱਡਾ ਉਤਪਾਦਕ ਹੈ, ਪਿਛਲੇ ਦੋ ਸਾਲਾਂ ਵਿੱਚ ਚਾਰੇ ਦੀਆਂ ਫਸਲਾਂ ਹੇਠ ਰਕਬਾ 1.36 ਲੱਖ ਹੈਕਟੇਅਰ ਘੱਟ ਗਿਆ ਹੈ।” ਉਨ੍ਹਾਂ ਦੱਸਿਆ ਕਿ ਸਰਕਾਰ ਨੇ ਦੋ ਸਾਲ ਪਹਿਲਾਂ ਚਾਰੇ ਦੇ ਸੰਕਟ ਅਤੇ ਖੇਤੀਬਾੜੀ ਨਾਲ ਜੁੜੇ ਪਰਿਵਾਰਾਂ ‘ਤੇ ਇਸ ਦਾ ਅਸਰ ਦੇਖਿਆ ਸੀ। ਇਸ ਲਈ, ਕੇਂਦਰੀ ਮੱਛੀ ਪਾਲਣ, ਪਸ਼ੂ ਪਾਲਣ ਅਤੇ ਡੇਅਰੀ ਮੰਤਰਾਲੇ ਦੁਆਰਾ ਸਤੰਬਰ 2020 ਵਿੱਚ ਵਿਸ਼ੇਸ਼ ਤੌਰ ‘ਤੇ ਚਾਰੇ ਲਈ 100 ਕਿਸਾਨ ਉਤਪਾਦਕ ਸੰਗਠਨ (ਐੱਫ.ਪੀ.ਓ) ਸਥਾਪਤ ਕਰਨ ਦਾ ਪ੍ਰਸਤਾਵ ਤਿਆਰ ਕੀਤਾ ਗਿਆ ਸੀ। ਉਨ੍ਹਾਂ ਅੱਗੇ ਕਿਹਾ, ਪਰ ਸੰਕਟ ਦੇ ਵਧਣ ਦੇ ਬਾਵਜੂਦ ਵੀ ਅਜੇ ਤੱਕ ਇੱਕ ਵੀ ਐਫਪੀਓ ਰਜਿਸਟਰਡ ਨਹੀਂ ਹੋਇਆ। ਸਰਕਾਰ ਨੂੰ ਕਾਫੀ ਸਮੇਂ ਤੋਂ ਇਸ ਸੰਭਾਵੀ ਸੰਕਟ ਦੀ ਜਾਣਕਾਰੀ ਸੀ, ਪਰ ਫਿਰ ਵੀ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਕੋਈ ਠੋਸ ਕਦਮ ਨਹੀਂ ਚੁੱਕੇ ਗਏ। ਨਤੀਜਨ, ਸਿਰਫ ਇੱਕ ਸਾਲ ਵਿੱਚ ਚਾਰੇ ਦੀਆਂ ਕੀਮਤਾਂ ਅਤੇ ਮੰਗ ਦੋਵੇਂ ਤਿੰਨ ਗੁਣਾ ਵਧ ਗਏ। ਉਦਾਹਰਨ ਲਈ ਇਕੱਲੇ ਰਾਜਸਥਾਨ ਅਤੇ ਮੱਧ ਪ੍ਰਦੇਸ਼ ਵਿੱਚ, ਚਾਰੇ (ਤੂੜੀ) ਦੀਆਂ ਕੀਮਤਾਂ 400-600 ਪ੍ਰਤੀ ਕੁਇੰਟਲ ਤੋਂ ਰੁਪਏ ਤੋਂ ਵੱਧ ਕੇ 1100-1700 ਰੁ.ਪ੍ਰਤੀ ਕੁਇੰਟਲ ਹੋ ਗਈਆਂ ਹਨ। ਆਪ ਆਗੂ ਦੇ ਟਵੀਟ ਅਨੁਸਾਰ, "ਲੰਪੀ ਵਾਇਰਸ ਫੈਲਣ ਦੇ ਬਾਵਜੂਦ ਅਤੇ ਚਾਰੇ ਦੀ ਕਮੀ ਅਤੇ ਕੀਮਤਾਂ ‘ਚ ਬੇਰੋਕ ਵਾਧੇ ਦੇ ਬਾਵਜੂਦ, ਸਰਕਾਰ ਨੇ ਇਨ੍ਹਾਂ ਮੁੱਦਿਆਂ ਦੇ ਹੱਲ ਲਈ ਕੁਝ ਵੀ ਨਹੀਂ ਕੀਤਾ। ਨਤੀਜਾ: ਕਿਸਾਨਾਂ ਅਤੇ ਔਸਤ ਭਾਰਤੀ ਪਰਿਵਾਰਾਂ ਦੀਆਂ ਵਧਦੀਆਂ ਮੁਸ਼ਕਲਾਂ।” The post ਕੇਂਦਰ ਸਰਕਾਰ ਨੂੰ ਚਾਰੇ ਦੀ ਕਮੀ ਤੇ ਦੁੱਧ ਦੀਆਂ ਕੀਮਤਾਂ ‘ਤੇ ਇਸਦੇ ਅਸਰ ਦਾ ਪਤਾ ਸੀ, ਫਿਰ ਵੀ ਸਰਕਾਰ ਨੇ ਕੁਝ ਨਹੀਂ ਕੀਤਾ, ਕਿਉਂ? : ਰਾਘਵ ਚੱਢਾ appeared first on TheUnmute.com - Punjabi News. Tags:
|
ਕਸਟਮ ਵਿਭਾਗ ਨੇ ਦਿੱਲੀ ਏਅਰਪੋਰਟ 'ਤੇ ਇੱਕ ਵਿਅਕਤੀ ਨੂੰ 28 ਕਰੋੜ ਦੀਆਂ ਘੜੀਆਂ ਸਮੇਤ ਕੀਤਾ ਗ੍ਰਿਫਤਾਰ Thursday 06 October 2022 12:57 PM UTC+00 | Tags: airport breaking-news crime-news delhi-customs-department delhis-indira-gandhi-international-airpor india-news news punjabi-latest-news the-customs-department the-unmute-breaking-news the-unmute-punjabi-latest-news valuable-watches ਚੰਡੀਗੜ੍ਹ 06 ਅਕਤੂਬਰ 2022: ਕਸਟਮ ਵਿਭਾਗ (Customs Department) ਨੇ ਵੱਡੀ ਕਾਰਵਾਈ ਕਰਦਿਆਂ ਅੱਜ ਯਾਨੀ ਵੀਰਵਾਰ ਨੂੰ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ (Indira Gandhi International Airport) ਤੋਂ 7 ਕੀਮਤੀ ਘੜੀਆਂ ਬਰਾਮਦ ਕੀਤੀਆਂ ਹਨ, ਜਿਨ੍ਹਾਂ ਦੀ ਕੁੱਲ ਕੀਮਤ 28 ਕਰੋੜ ਦੱਸੀ ਜਾ ਰਹੀ ਹੈ। ਕਸਟਮ ਵਿਭਾਗ ਦੇ ਮੁਤਾਬਕ ਕੀਮਤੀ ਘੜੀਆਂ ਦੀ ਤਸਕਰੀ ਕੀਤੀ ਜਾ ਰਹੀ ਸੀ। ਇਨ੍ਹਾਂ ਵਿਚ ਇੱਕ ਘੜੀ ਹੀਰੇ ਦੀ ਬਣੀ ਹੋਈ ਹੈ, ਜਿਸ ਦੀ ਕੀਮਤ 27 ਕਰੋੜ ਹੈ। ਘੜੀ ਤੋਂ ਇਲਾਵਾ ਬਰੇਸਲੇਟ ਅਤੇ ਆਈਫੋਨ 14 ਪ੍ਰੋ ਵੀ ਜ਼ਬਤ ਕੀਤਾ ਗਿਆ ਹੈ। ਇਹ ਯਾਤਰੀ ਦੁਬਈ ਤੋਂ ਦਿੱਲੀ ਏਅਰਪੋਰਟ ਪਹੁੰਚਿਆ ਸੀ, ਜਿਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਪੁੱਛਗਿੱਛ ਕੀਤੀ ਜਾ ਰਹੀ ਹੈ | The post ਕਸਟਮ ਵਿਭਾਗ ਨੇ ਦਿੱਲੀ ਏਅਰਪੋਰਟ ‘ਤੇ ਇੱਕ ਵਿਅਕਤੀ ਨੂੰ 28 ਕਰੋੜ ਦੀਆਂ ਘੜੀਆਂ ਸਮੇਤ ਕੀਤਾ ਗ੍ਰਿਫਤਾਰ appeared first on TheUnmute.com - Punjabi News. Tags:
|
ਕੇਜਰੀਵਾਲ ਨੇ LG ਵੀ.ਕੇ ਸਕਸੈਨਾ 'ਤੇ ਚੁਟਕੀ ਲੈਂਦਿਆਂ ਕਿਹਾ, ਐਲਜੀ ਸਾਹਿਬ ਮੈਨੂੰ ਰੋਜ਼ਾਨਾ ਝਿੜਕਦੇ ਹਨ Thursday 06 October 2022 01:16 PM UTC+00 | Tags: aam-aadmi-party arvind-kejriwal breaking-news delhi delhi-lg-vk-saxena d-lt-governor-vinay-kumar-saxen lg-vk-saxena lt-governor-delhi lt-governor-vk-saxena news the-unmute-breaking-news the-unmute-punjabi-news ਚੰਡੀਗੜ੍ਹ 06 ਅਕਤੂਬਰ 2022: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਉਪ ਰਾਜਪਾਲ ਵੀ.ਕੇ ਸਕਸੈਨਾ (LG VK Saxena) ‘ਤੇ ਚੁਟਕੀ ਲੈਂਦਿਆਂ ਕਿਹਾ ਕਿ ਦਿੱਲੀ ਦੇ ਉਪ ਰਾਜਪਾਲ ਉਨ੍ਹਾਂ ਨੂੰ ਰੋਜ਼ਾਨਾ ਇਨ੍ਹਾਂ ਝਿੜਕਦੇ ਹਨ, ਇਨ੍ਹਾਂ ਤਾਂ ਮੈਨੂੰ ਮੇਰੀ ਪਤਨੀ ਨਹੀਂ ਝਿੜਕਦੀ । ਕੇਜਰੀਵਾਲ ਨੇ ਟਵੀਟ ਕਰਦਿਆਂ ਲਿਖਿਆ ਕਿ ”ਐਲਜੀ ਸਾਹਿਬ ਮੈਨੂੰ ਰੋਜ਼ਾਨਾ ਇਨ੍ਹਾਂ ਝਿੜਕਦੇ ਹਨ, ਇਨ੍ਹਾਂ ਤਾਂ ਮੇਰੀ ਪਤਨੀ ਨਹੀਂ ਝਿੜਕਦੀ । ਪਿਛਲੇ ਛੇ ਮਹੀਨਿਆਂ ਵਿੱਚ ਮੇਰੀ ਪਤਨੀ ਨੇ ਮੈਨੂੰ ਓਨੇ ਪ੍ਰੇਮ ਪੱਤਰ ਨਹੀਂ ਲਿਖੇ ਜਿੰਨੇ ਐਲ ਜੀ ਸਾਹਿਬ ਨੇ ਮੈਨੂੰ ਪੱਤਰ ਲਿਖੇ ਹਨ। LG ਸਾਹਿਬ, ਥੋੜਾ ਚਿੱਲ ਕਰੋ ਹੋਵੋ। ਅਤੇ ਆਪਣੇ ਸੁਪਰ ਬੌਸ ਨੂੰ ਵੀ ਕਹੋ ਕਿ ਚਿੱਲ ਕਰਨ | ਦਿੱਲੀ ‘ਚ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਉਪ ਰਾਜਪਾਲ ਵਿਨੈ ਕੁਮਾਰ ਸਕਸੈਨਾ ਵੱਖ-ਵੱਖ ਮੁੱਦਿਆਂ ‘ਤੇ ਮਤਭੇਦ ਹਨ। ਇਸ ਤੋਂ ਪਹਿਲਾਂ ਦਿੱਲੀ ਸਰਕਾਰ ਦੇ ਵੱਖ-ਵੱਖ ਨੇਤਾਵਾਂ ਅਤੇ ਮੰਤਰੀਆਂ ਨੇ ਐਲਜੀ ‘ਤੇ ਕਈ ਦੋਸ਼ ਲਗਾਏ ਸਨ। ਇਸ ਦੇ ਨਾਲ ਹੀ ਐਲਜੀ ਨੇ ਦਿੱਲੀ ਆਬਕਾਰੀ ਨੀਤੀ ਸਮੇਤ ਹੋਰ ਮਾਮਲਿਆਂ ਵਿੱਚ ਡਿਪਟੀ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਮੇਤ ਕਈ ਨੇਤਾਵਾਂ ਦੇ ਖਿਲਾਫ ਜਾਂਚ ਦੇ ਆਦੇਸ਼ ਦਿੱਤੇ ਸਨ | The post ਕੇਜਰੀਵਾਲ ਨੇ LG ਵੀ.ਕੇ ਸਕਸੈਨਾ ‘ਤੇ ਚੁਟਕੀ ਲੈਂਦਿਆਂ ਕਿਹਾ, ਐਲਜੀ ਸਾਹਿਬ ਮੈਨੂੰ ਰੋਜ਼ਾਨਾ ਝਿੜਕਦੇ ਹਨ appeared first on TheUnmute.com - Punjabi News. Tags:
|
ਪੰਜਾਬ ਸਰਕਾਰ ਨੇ ਆਂਗਣਵਾੜੀ ਵਰਕਰਾਂ ਵਿੱਚੋਂ ਸੁਪਰਵਾਈਜਰਾਂ ਦੀ ਚੋਣ ਲਈ ਮੰਗੀਆਂ ਅਰਜ਼ੀਆਂ Thursday 06 October 2022 01:27 PM UTC+00 | Tags: aam-aadmi-party anganwadi-workers breaking-news child-development-department cm-bhagwant-mann directorate-of-social-security-and-women news supervisors supervisors-from-anganwadi-workers the-unmute-breaking-news the-unmute-latest-news the-unmute-punjabi-news ਚੰਡੀਗ੍ਹੜ 06 ਅਕਤੂਬਰ 2022: ਆਂਗਣਵਾੜੀ ਵਰਕਰਾਂ ਵਿੱਚੋਂ ਸੁਪਰਵਾਈਜਰਾਂ ਦੀ ਚੋਣ ਦੇ ਸੰਬੰਧ ਵਿਚ ਵਿਭਾਗ ਵੱਲੋਂ ਅਹਿਮ ਪੱਤਰ ਜਾਰੀ ਕੀਤਾ ਗਿਆ ਹੈ। ਇਸਦੇ ਨਾਲ ਹੀ ਡਾਇਰੈਕਟਰਰੇਟ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਨੇ ਇੱਛੁਕ ਆਂਗਣਵਾੜੀ ਵਰਕਰਾਂ (Anganwadi workers) ਤੋਂ ਅਰਜ਼ੀਆਂ ਦੀ ਮੰਗ ਕੀਤੀ ਹੈ |
The post ਪੰਜਾਬ ਸਰਕਾਰ ਨੇ ਆਂਗਣਵਾੜੀ ਵਰਕਰਾਂ ਵਿੱਚੋਂ ਸੁਪਰਵਾਈਜਰਾਂ ਦੀ ਚੋਣ ਲਈ ਮੰਗੀਆਂ ਅਰਜ਼ੀਆਂ appeared first on TheUnmute.com - Punjabi News. Tags:
|
ਰਾਜਪੁਰਾ ਦੇ ਜਲ ਸਪਲਾਈ ਤੇ ਸੀਵਰੇਜ ਸਿਸਟਮ ਦਾ 40 ਕਰੋੜ ਰੁਪਏ ਦੀ ਲਾਗਤ ਨਾਲ ਕਰਾਂਗੇ ਸੁਧਾਰ: ਡਾ. ਇੰਦਰਬੀਰ ਸਿੰਘ ਨਿੱਜਰ Thursday 06 October 2022 01:34 PM UTC+00 | Tags: aam-aadmi-party bhagwant-mann-government bhagwant-mann-i breaking-news cm-bhagwant-mann dr-inderbir-singh-nijjar local-government-minister-dr-inderbir-singh-nijjar nalas-road-and-ekta-colony news punjab-government punjabi-news rajpura sewage-lines sewage-lines-rajpura shiromani-akali-dal the-unmute-breaking-news ਚੰਡੀਗੜ੍ਹ 06 ਅਕਤੂਬਰ 2022: ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੁਲਤਾਂ ਅਤੇ ਸਾਫ ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਕੰਮ ਕਰਦੇ ਹੋਏ ਪੰਜਾਬ ਸਰਕਾਰ ਵੱਲੋ ਰਾਜਪੁਰਾ (Rajpura) ਕਸਬੇ ਲਈ ਜਲ ਸਪਲਾਈ ਅਤੇ ਸੀਵਰੇਜ ਦੀ ਸੁਵਿਧਾ ਮੁਹੱਈਆ ਕਰਵਾਉਣ 40 ਕਰੋੜ ਦੀ ਲਾਗਤ ਵਾਲਾ ਪ੍ਰਾਜੈਕਟ ਸ਼ੁਰੂ ਕੀਤਾ ਹੈ। ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਇਸ ਪ੍ਰਾਜੈਕਟ ਦੇ ਕੰਮ ਦਾ ਜਾਇਜਾ ਲੈਣ ਮਗਰੋਂ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਕੰਮ ਨੂੰ ਤੇਜੀ ਨਾਲ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਮੰਤਰੀ ਨੇ ਦੱਸਿਆ ਕਿ ਨਗਰ ਕੌਂਸਲ, ਰਾਜਪੁਰਾ ਦੀ ਸੀਮਾਂ ਵਿੱਚ ਜਲ ਸਪਲਾਈ ਦੀ ਸੁਵਿੱਧਾ ਮੁਹੱਈਆ ਕਰਵਾਉਣ ਲਈ ਵਾਟਰ ਵਰਕਸ ਦੀਆਂ ਨਵੀਆਂ ਮੋਟਰਾਂ, ਨਲਾਸ ਰੋਡ ਅਤੇ ਏਕਤਾ ਕਲੋਨੀ ਵਿਖੇ 02 ਬੁਸਟਿੰਗ ਟਿਉਵਬੈਲਜ ਸਥਾਪਿਤ ਕੀਤੇ ਜਾਣੇ ਹਨ। ਇਸੇ ਤਰ੍ਹਾਂ ਪਾਣੀ ਦੀ ਸਪਲਾਈ ਦੀ ਸਮੱਰਥਾ ਵਧਾਉਣ ਲਈ ਗੰਡਾ ਖੇੜੀ ਤੋਂ ਵਾਟਰ ਵਰਕਸ ਤੱਕ ਡੀ ਆਈ ਪਾਈਪ ਲਾਈਨਾਂ ਵਿਛਾਉਣ ਦਾ ਕੰਮ ਵੀ ਇਸ ਪ੍ਰਾਜੈਕਟ ਅਧੀਨ ਸ਼ਾਮਲ ਹੈ। ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਰਾਜਪੁਰਾ ਕਸਬੇ ਵਿੱਖੇ 49 ਕਿਲੋਮੀਟਰ ਏਰੀਆਂ ਵਿੱਚ ਸੀਵਰੇਜ ਲਾਈਨਾਂ ਅਤੇ 35 ਕਿਲੋਮੀਟਰ ਏਰੀਆ ਵਿੱਚ ਜਲ ਸਪਲਾਈ ਲਾਈਨਾਂ ਵਿਛਾਇਆਂ ਜਾਣਗੀਆਂ। ਉਹਨਾਂ ਦੱਸਿਆ ਕਿ ਰਾਜਪੁਰਾ ਦੇ ਕਰੀਬ 25000 ਲੋਕਾਂ ਨੂੰ ਜਲ ਸਪਲਾਈ ਅਤੇ ਸੀਵਰੇਜ ਸਿਸਟਮ ਦਾ ਲਾਭ ਮਿਲੇਗਾ। ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ, ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਭ੍ਰਿਸਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਲਈ ਉਹਨਾਂ ਵੱਲੋ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਕੰਮ ਵਿੱਚ ਪਾਰਦਰਸ਼ਤਾ ਲਿਆਉਣੀ ਯਕੀਨ ਬਣਾਈ ਜਾਵੇ। ਵੀ.ਕੇ. ਸ਼ਰਮਾ, ਸੀ.ਈ.ਓ., ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ ਨੇ ਦੱਸਿਆ ਕਿ ਜਲ ਸਪਲਾਈ ਦਾ 55 ਫੀਸਦੀ ਅਤੇ ਸੀਵਰੇਜ ਦਾ 80 ਫੀਸਦੀ ਕੰਮ ਮੁਕੰਮਲ ਕਰ ਲਿਆ ਗਿਆ ਹੈ। ਉਹਨਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਇਹ ਕੰਮ ਨਿਰਧਾਰਤ ਸਮੇਂ ਅੰਦਰ ਹਰ ਹੀਲੇ ਮੁਕੰਮਲ ਕੀਤਾ ਜਾਵੇ। The post ਰਾਜਪੁਰਾ ਦੇ ਜਲ ਸਪਲਾਈ ਤੇ ਸੀਵਰੇਜ ਸਿਸਟਮ ਦਾ 40 ਕਰੋੜ ਰੁਪਏ ਦੀ ਲਾਗਤ ਨਾਲ ਕਰਾਂਗੇ ਸੁਧਾਰ: ਡਾ. ਇੰਦਰਬੀਰ ਸਿੰਘ ਨਿੱਜਰ appeared first on TheUnmute.com - Punjabi News. Tags:
|
ਯੂਕਰੇਨ ਸੰਕਟ ਦੇ ਹੱਲ ਲਈ ਭਾਰਤ ਹਰ ਸੰਭਵ ਮਦਦ ਕਰਨ ਲਈ ਤਿਆਰ: ਐੱਸ ਜੈਸ਼ੰਕਰ Thursday 06 October 2022 01:54 PM UTC+00 | Tags: breaking-news external-affairs-minister-s-jaishankar news new-zealand russia ukraine-crisis ukraine-russia-border-tensions ਚੰਡੀਗੜ੍ਹ 06 ਅਕਤੂਬਰ 2022: ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਆਪਣੇ ਨਿਊਜ਼ੀਲੈਂਡ ਦੌਰੇ ‘ਤੇ ਹਨ | ਇਸ ਦੌਰਾਨ ਐਸ ਜੈਸ਼ੰਕਰ ਨੇ ਕਿਹਾ ਕਿ ਭਾਰਤ ਯੂਕਰੇਨ ਸੰਕਟ (Ukraine crisis) ਦੇ ਹੱਲ ਲਈ ਜੋ ਵੀ ਕਰ ਸਕਦਾ ਹੈ, ਉਹ ਕਰਨ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਕਿਵੇਂ ਭਾਰਤ ਨੇ ਯੂਕਰੇਨ ਵਿੱਚ ਜ਼ਪੋਰਿਜ਼ਝਿਆ ਪਰਮਾਣੂ ਪਾਵਰ ਪਲਾਂਟ ਦੀ ਸੁਰੱਖਿਆ ਨੂੰ ਲੈ ਕੇ ਮਾਸਕੋ ‘ਤੇ ਦਬਾਅ ਪਾਇਆ ਜਦੋਂ ਦੋਵੇਂ ਦੇਸ਼ ਅਤਿ ਸੰਵੇਦਨਸ਼ੀਲ ਪਰਮਾਣੂ ਪਾਵਰ ਸਟੇਸ਼ਨ ਨੇੜੇ ਲੜਾਈ ਲਈ ਆਹਮੋ-ਸਾਹਮਣੇ ਹੋ ਗਏ ਸਨ । ਜੈਸ਼ੰਕਰ ਨੇ ਆਕਲੈਂਡ ਬਿਜ਼ਨਸ ਚੈਂਬਰ ਦੇ ਸੀਈਓ ਸਾਈਮਨ ਬ੍ਰਿਜਸ ਨਾਲ ਲੰਬੀ ਗੱਲਬਾਤ ਦੌਰਾਨ ਕਿਹਾ ਕਿ ਜਦੋਂ ਯੂਕਰੇਨ ਦੀ ਗੱਲ ਆਉਂਦੀ ਹੈ, ਤਾਂ ਇਹ ਕੁਦਰਤੀ ਹੈ ਕਿ ਵੱਖ-ਵੱਖ ਦੇਸ਼ ਅਤੇ ਵੱਖ-ਵੱਖ ਖੇਤਰ ਥੋੜ੍ਹਾ ਵੱਖਰਾ ਪ੍ਰਤੀਕਰਮ ਦਿੰਦੇ ਹਨ। ਉਨ੍ਹਾਂ ਕਿਹਾ ਕਿ ਇਸ ਸਥਿਤੀ ਵਿੱਚ ਉਹ ਦੇਖ ਰਹੇ ਹਨ ਕਿ ਭਾਰਤ ਕੀ ਕਰ ਸਕਦਾ ਹੈ, “ਜੋ ਨਿਸ਼ਚਿਤ ਤੌਰ ‘ਤੇ ਭਾਰਤ ਅਤੇ ਵਿਸ਼ਵ ਦੇ ਹਿੱਤ ਵਿੱਚ ਹੋਵੇਗਾ | ਜਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੇ ਯੂਕਰੇਨ ਦੇ ਰਾਸ਼ਟਰਪਤੀ ਨਾਲ ਫੋਨ ‘ਤੇ ਗੱਲਬਾਤ ਕੀਤੀ ਸੀ ਅਤੇ ਦੋਵਾਂ ਦੇਸ਼ਾਂ ਨੂੰ ਜੰਗ ਖਤਮ ਕਰਨ ਦੀ ਗੱਲ ‘ਤੇ ਚਰਚਾ ਕੀਤੀ | The post ਯੂਕਰੇਨ ਸੰਕਟ ਦੇ ਹੱਲ ਲਈ ਭਾਰਤ ਹਰ ਸੰਭਵ ਮਦਦ ਕਰਨ ਲਈ ਤਿਆਰ: ਐੱਸ ਜੈਸ਼ੰਕਰ appeared first on TheUnmute.com - Punjabi News. Tags:
|
ਮਜ਼ਦੂਰ ਜਥੇਬੰਦੀਆਂ ਨਾਲ਼ ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਚੀਮਾ ਨੇ ਭਰਿਆ ਹਾਂ-ਪੱਖੀ ਹੁੰਗਾਰਾ Thursday 06 October 2022 02:02 PM UTC+00 | Tags: aam-aadmi-party bku breaking-news cm-bhagwant-mann finance-minister-harpal-singh-cheema kisan-mocrha labor-organizations news punjab punjab-government punjab-kisan-mocrha punjab-labor-organizations the-unmute-breaking-news ਚੰਡੀਗੜ੍ਹ 06 ਅਕਤੂਬਰ 2022: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਪੇਂਡੂ ਅਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੇ ਆਗੂਆਂ ਨਾਲ ਪੰਜਾਬ ਸਰਕਾਰ ਤਰਫ਼ੋਂ ਵਿੱਤ ਭਵਨ ਚੰਡੀਗੜ੍ਹ ਵਿਖੇ ਮੀਟਿੰਗ ਕਰਕੇ ਮਜ਼ਦੂਰਾਂ ਦੀਆਂ ਭਖਦੀਆਂ ਕੁੱਝ ਮੰਗਾਂ ਉੱਪਰ ਸਹਿਮਤੀ ਬਣਾਉਂਦਿਆਂ ਇਹਨਾਂ ਦੇ ਹੱਲ ਲਈ ਹਾਂ ਪੱਖੀ ਹੁੰਗਾਰਾ ਭਰਦਿਆਂ ਅਧਿਕਾਰੀਆਂ ਨੂੰ ਸਮਾਂ ਬੱਧ ਕਾਰਵਾਈ ਦੀਆਂ ਹਦਾਇਤਾਂ ਕੀਤੀਆਂ ਗਈਆਂ। ਉਹਨਾਂ ਰਹਿੰਦੀਆਂ ਮੰਗਾਂ ਦੇ ਹੱਲ ਲਈ ਜਲਦੀ ਹੀ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ ਗਿਆ। ਅੱਜ ਦੀ ਮੀਟਿੰਗ ਵਿੱਚ ਪੇਂਡੂ ਅਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵਿੱਚ ਸ਼ਾਮਲ ਜਥੇਬੰਦੀਆਂ ਦਿਹਾਤੀ ਮਜ਼ਦੂਰ ਸਭਾ ਦੇ ਜਨਰਲ ਸਕੱਤਰ ਗੁਰਨਾਮ ਸਿੰਘ ਦਾਊਦ, ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਤਰਸੇਮ ਪੀਟਰ, ਕੁੱਲ ਹਿੰਦ ਖੇਤ ਮਜਦੂਰ ਸਭਾ ਦੇ ਪ੍ਰਧਾਨ ਗੁਲਜ਼ਾਰ ਗੌਰੀਆਂ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਜ਼ੋਰਾ ਸਿੰਘ ਨਸਰਾਲੀ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਜਨਰਲ ਸਕੱਤਰ ਲਖਵੀਰ ਲੌਂਗੋਵਾਲ, ਮਜ਼ਦੂਰ ਮੁਕਤੀ ਮੋਰਚਾ ਦੇ ਭਗਵੰਤ ਸਿੰਘ ਸਮਾਓ ਅਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਮੁਕੇਸ਼ ਮਲੌਦ ਤੋਂ ਇਲਾਵਾ ਬਿੱਕਰ ਸਿੰਘ ਹਥੋਆ, ਦੇਵੀ ਕੁਮਾਰੀ, ਕਸ਼ਮੀਰ ਸਿੰਘ ਘੁੱਗਸ਼ੋਰ, ਲਛਮਣ ਸਿੰਘ ਸੇਵੇਵਾਲਾ, ਪ੍ਰਗਟ ਸਿੰਘ ਕਾਲਾਝਾੜ ਅਤੇ ਸਰਕਾਰ ਵਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਸ਼ਾਮਲ ਹੋਏ।
ਪੰਚਾਇਤੀ ਜ਼ਮੀਨਾਂ ਦੀਆਂ ਡੰਮੀ ਬੋਲੀਆਂ ਰੱਦ ਕਰਨ ਦੀ ਹਦਾਇਤਆਗੂਆਂ ਨੇ ਦੱਸਿਆ ਕਿ ਅੱਜ ਦੀ ਮੀਟਿੰਗ ਵਿੱਚ ਸਰਕਾਰ ਵਲੋਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਚਾਇਤੀ ਜ਼ਮੀਨਾਂ ਦੀਆਂ ਡੰਮੀ ਬੋਲੀਆਂ ਰੱਦ ਕਰਨ ਤੇ ਸੰਗਰੂਰ ਦੇ ਪਿੰਡ ਹੇੜੀਕੇ ਦੇ ਪੰਚਾਇਤੀ ਜ਼ਮੀਨ ਅਤੇ ਰਿਹਾਇਸ਼ੀ ਅਲਾਟ ਪਲਾਟਾਂ ਦੇ ਕਬਜ਼ੇ ਤੇ ਲੋੜਵੰਦਾਂ ਨੂੰ ਪਲਾਟ ਅਲਾਟ ਸੰਬੰਧੀ ਇੱਕ ਮਹੀਨੇ ਦੇ ਅੰਦਰ ਅੰਦਰ ਕਾਰਵਾਈ ਕਰਕੇ ਰਿਪੋਰਟ ਦੇਣ ਦੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ। ਮਗਨਰੇਗਾ ਮਜ਼ਦੂਰਾਂ ਦੇ 14 ਕਰੋੜ ਤੋਂ ਵੱਧ ਰਕਮ ਦੇ ਖੜੇ ਬਕਾਏ ਤੁਰੰਤ ਜਾਰੀ ਕਰਨ, ਸਮਾਜਿਕ ਜ਼ਬਰ ਦੇ ਸ਼ਿਕਾਰ ਲੋਕਾਂ ਨੂੰ ਬਣਦੇ ਮੁਆਵਜ਼ਾ ਰਾਸ਼ੀ ਜਾਰੀ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ ਗਈਆਂ। ਐੱਸ ਸੀ, ਐੱਸ ਟੀ ਐਕਟ ਤਹਿਤ ਦਰਜ ਕੇਸਾਂ ਵਿੱਚ ਬਣਦੀ ਅਗਲੀ ਕਾਰਵਾਈ ਕਰਨ ਅਤੇ ਸੰਘਰਸ਼ਾਂ ਦੌਰਾਨ ਦਰਜ ਕੇਸ ਰੱਦ ਕਰਨ ਦੇ ਮਸਲੇ ਦੇ ਨਿਪਟਾਰੇ ਲਈ ਮੀਟਿੰਗ ਵਿੱਚ ਹਾਜ਼ਰ ਏਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਵਲੋਂ 10 ਅਕਤੂਬਰ ਨੂੰ ਪੁਲਿਸ ਹੈਡਕੁਆਰਟਰ ਵਿਖੇ ਆਗੂਆਂ ਨਾਲ ਵੱਖਰੀ ਮੀਟਿੰਗ ਕਰਨ ਦਾ ਤੈਅ ਕੀਤਾ ਗਿਆ। ਕੱਟੇ ਨੀਲੇ ਕਾਰਡ ਮੁੜ ਬਣਾਉਣ, ਮਾਈਕਰੋ ਫਾਇਨਾਂਸ ਕੰਪਨੀਆਂ ਵਲੋਂ ਕਰਜ਼ਾ ਵਸੂਲੀ ਲਈ ਤੰਗ ਪ੍ਰੇਸ਼ਾਨ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਅਤੇ ਭਵਿੱਖ ਵਿੱਚ ਸਰਕਾਰ ਵਲੋਂ ਸਸਤੇ ਕਰਜ਼ੇ ਦੇਣ, ਕੱਟੇ ਘਰੇਲੂ ਬਿਜਲੀ ਕੁਨੈਕਸ਼ਨ ਬਿਨ੍ਹਾਂ ਫ਼ੀਸ ਲਏ ਚਾਲੂ ਕਰਨ, ਬੇਜ਼ਮੀਨੇ ਮਜ਼ਦੂਰਾਂ ਨੂੰ ਸਹਿਕਾਰੀ ਸਭਾਵਾਂ ਦੇ ਬਿਨ੍ਹਾਂ ਸ਼ਰਤ ਮੈਂਬਰ ਬਣਾਉਣ, ਮੈਂਬਰਸ਼ਿਪ ਨਾ ਦੇਣ ਵਾਲੀਆਂ ਸੁਸਾਇਟੀਆਂ ਦੀ ਚੋਣ ਰੋਕਣ ਅਤੇ ਬੇਜ਼ਮੀਨੇ ਮਜ਼ਦੂਰਾਂ ਨੂੰ ਮੈਂਬਰ ਨਾ ਬਣਾਉਣ ਲਈ ਮਤੇ ਪਾਸ ਕਰਨ ਵਾਲੀਆਂ ਸੁਸਾਇਟੀਆਂ ਦੀਆਂ ਕਮੇਟੀਆਂ ਵਿਰੁੱਧ ਕਾਰਵਾਈ ਕਰਨ ਦੀ ਹਦਾਇਤ ਵੀ ਕੀਤੀ ਗਈ। ਇਸ ਮੌਕੇ ਫ਼ਿਲੌਰ ਵਿਖੇ ਰੇਲ ਹਾਦਸੇ ਵਿੱਚ ਜਾਨ ਗੁਵਾਉਣ ਵਾਲੇ ਸੰਗਰੂਰ ਸਾਂਝੇ ਮਜ਼ਦੂਰ ਮੋਰਚੇ ਦੇ ਸ਼ਹੀਦ ਹੋਏ ਮਜ਼ਦੂਰਾਂ ਦੇ ਵਾਰਸਾਂ ਨੂੰ ਇੱਕ ਇੱਕ ਸਰਕਾਰੀ ਨੌਕਰੀ ਦੇਣ ਸੰਬੰਧੀ ਗੱਲ ਮੁੱਖ ਮੰਤਰੀ ਤੱਕ ਪਹੁਚਾਉਣ ਦਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਾਅਦਾ ਵੀ ਕੀਤਾ। ਇਸ ਮੀਟਿੰਗ ਦੌਰਾਨ ਆਗੂਆਂ ਵੱਲੋਂ ਮਜ਼ਦੂਰ ਮਸਲਿਆਂ ਪ੍ਰਤੀ ਸਰਕਾਰ ਦੀ ਵਿਤਕਰੇ ਭਰਪੂਰ ਕਾਰਜ ਸ਼ੈਲੀ ਬਾਰੇ ਵੀ ਵੀ ਵਿੱਤ ਮੰਤਰੀ ਕੋਲ ਸਖ਼ਤ ਰੋਸ ਦਾ ਪ੍ਰਗਟਾਵਾ ਕੀਤਾ ਗਿਆ। ਮਜ਼ਦੂਰ ਆਗੂਆਂ ਨੇ ਕਿਹਾ ਆਮ ਆਦਮੀ ਪਾਰਟੀ ਦੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਹੁਣ ਤੱਕ ਦੀ ਕਾਰਜਸ਼ੈਲੀ ਨੇ ਸਾਬਿਤ ਕੀਤਾ ਹੈ ਕੇਂਦਰ ਸਰਕਾਰ ਵਾਂਗ ਹੀ ਇਹ ਸਰਕਾਰ ਵੀ ਬੇਜ਼ਮੀਨੇ ਦਲਿਤ ਮਜ਼ਦੂਰਾਂ ਨਾਲ ਜਾਤੀ ਵਿਤਕਰੇਬਾਜ਼ੀ ਕਰ ਰਹੀ ਹੈ। ਜਿਸ ਕਾਰਨ ਮਜ਼ਦੂਰਾਂ ਦੇ ਮਨਾਂ ਅੰਦਰ ਡਾਢਾ ਰੋਸ ਪਾਇਆ ਜਾ ਰਿਹਾ ਹੈ। ਇਸ ਮੌਕੇ ਸਾਂਝੇ ਮਜ਼ਦੂਰ ਮੋਰਚੇ ਨੇ ਸੰਘਰਸ਼ ਨੂੰ ਜਾਰੀ ਰੱਖਦਿਆਂ ਵਿਤਕਰੇਬਾਜ਼ੀ ਬੰਦ ਕਰਵਾਉਣ ਤੇ ਰਹਿੰਦੀਆਂ ਮੰਗਾਂ ਦੇ ਹੱਲ ਲਈ ਮੁੱਖ ਮੰਤਰੀ ਵੱਲੋਂ ਜੇਕਰ ਜਲਦੀ ਮੀਟਿੰਗ ਨਾ ਕੀਤੀ ਤਾਂ 10, 11 ਅਤੇ 12 ਅਕਤੂਬਰ ਨੂੰ ਪੰਜਾਬ ਭਰ ਦੇ ਪਿੰਡਾਂ ਵਿੱਚ ਮੁਜ਼ਾਹਰੇ ਕਰਕੇ ਮੁੱਖ ਮੰਤਰੀ ਦੇ ਪੁਤਲੇ ਫੂਕੇ ਜਾਣ ਅਤੇ 18 ਅਕਤੂਬਰ ਨੂੰ ਲਹਿਰਾਗਾਗਾ ਨੇੜਲੇ ਪਿੰਡ ਕਾਲਵਣਜਾਰਾਂ ਵਿਖੇ ਮੁੱਖ ਮੰਤਰੀ ਦੇ ਉਦਘਾਟਨੀ ਸਮਾਰੋਹ ਦਾ ਵਿਰੋਧ ਕਰਨ ਦਾ ਐਲਾਨ ਵੀ ਕੀਤਾ | The post ਮਜ਼ਦੂਰ ਜਥੇਬੰਦੀਆਂ ਨਾਲ਼ ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਚੀਮਾ ਨੇ ਭਰਿਆ ਹਾਂ-ਪੱਖੀ ਹੁੰਗਾਰਾ appeared first on TheUnmute.com - Punjabi News. Tags:
|
ਮੁੰਬਈ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ 100 ਕਰੋੜ ਰੁਪਏ ਦੀ ਹੈਰੋਇਨ ਦੀ ਵੱਡੀ ਖੇਪ ਜ਼ਬਤ Thursday 06 October 2022 02:14 PM UTC+00 | Tags: breaking-news dri drugs maharashtra mumbai-international-airport news the-directorate-of-revenue-intelligence the-unmute-latest-news the-unmute-punjab ਚੰਡੀਗੜ੍ਹ 06 ਅਕਤੂਬਰ 2022: ਡਾਇਰੈਕਟੋਰੇਟ ਆਫ ਰੈਵੇਨਿਊ ਇੰਟੈਲੀਜੈਂਸ (DRI) ਨੇ ਮੁੰਬਈ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ 100 ਕਰੋੜ ਰੁਪਏ ਦੀ ਕੀਮਤ ਦੀ 16 ਕਿਲੋ ਹੈਰੋਇਨ ਦੀ ਵੱਡੀ ਖੇਪ ਜ਼ਬਤ ਕੀਤੀ ਹੈ। ਇੱਕ ਅਧਿਕਾਰੀ ਨੇ ਦੱਸਿਆ ਕਿ ਮਾਮਲੇ ਵਿੱਚ ਡੀਆਰਆਈ ਦੀ ਕਾਰਵਾਈ ਤਹਿਤ ਘਾਨਾ ਦੀ ਔਰਤ ਨੂੰ ਦਿੱਲੀ ਦੇ ਇੱਕ ਹੋਟਲ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਡੀਆਰਆਈ ਦੀ ਮੁੰਬਈ ਯੂਨਿਟ ਨੇ ਮੰਗਲਵਾਰ ਨੂੰ ਛਤਰਪਤੀ ਸ਼ਿਵਾਜੀ ਮਹਾਰਾਜ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਜਾਲ ਵਿਛਾਇਆ ਸੀ। ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਅਫਰੀਕੀ ਦੇਸ਼ ਕਤਰ ਦੇ ਰਸਤੇ ਮੁੰਬਈ ਆ ਰਿਹਾ ਇੱਕ ਯਾਤਰੀ ਦੇਸ਼ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਇਸ ਦੌਰਾਨ ਡੀ.ਆਰ.ਆਈ. ਦੇ ਅਧਿਕਾਰੀਆਂ ਦੀ ਨਿਗਰਾਨੀ ਅਤੇ ਸ਼ੱਕੀ ਵਿਅਕਤੀ ਦੀ ਹਰਕਤ 'ਤੇ ਨਜ਼ਰ ਰੱਖਣ ਵਾਲੀ ਟੀਮ ਹਵਾਈ ਅੱਡੇ 'ਤੇ ਤਾਇਨਾਤ ਸੀ ਅਤੇ ਜਦੋਂ ਸ਼ੱਕੀ ਯਾਤਰੀ ਨੂੰ ਰੋਕ ਕੇ ਪੁੱਛਗਿੱਛ ਤੇ ਜਾਂਚ ਕੀਤੀ ਤਾਂ ਉਸ ਕੋਲੋਂ 16 ਕਿਲੋ ਹੈਰੋਇਨ ਬਰਾਮਦ ਕੀਤੀ, ਜੋ ਟਰਾਲੀ ਬੈਗਾਂ ਵਿੱਚ ਛੁਪਾ ਕੇ ਰੱਖੀ ਗਈ ਸੀ। The post ਮੁੰਬਈ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ 100 ਕਰੋੜ ਰੁਪਏ ਦੀ ਹੈਰੋਇਨ ਦੀ ਵੱਡੀ ਖੇਪ ਜ਼ਬਤ appeared first on TheUnmute.com - Punjabi News. Tags:
|
ਕੱਚੇ ਤੇਲ ਦੀਆਂ ਕੀਮਤਾਂ 'ਚ ਉਤਰਾਅ-ਚੜ੍ਹਾਅ ਦੇ ਕਾਰਨ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਏ 'ਚ ਭਾਰੀ ਗਿਰਾਵਟ Thursday 06 October 2022 02:34 PM UTC+00 | Tags: breaking-news crude-oil-prices india india-news news rupee-has-fallen-sharply-against-the-us-dollar rupees the-unmute-breaking-news the-unmute-news us-dollar ਚੰਡੀਗੜ੍ਹ 06 ਅਕਤੂਬਰ 2022: ਕੱਚੇ ਤੇਲ ਦੀਆਂ ਕੀਮਤਾਂ ‘ਚ ਭਾਰੀ ਉਤਰਾਅ-ਚੜ੍ਹਾਅ ਦੇ ਵਿਚਕਾਰ ਵੀਰਵਾਰ ਨੂੰ ਰੁਪਿਆ ਅਮਰੀਕੀ ਡਾਲਰ ਦੇ ਮੁਕਾਬਲੇ 32 ਪੈਸੇ ਦੀ ਭਾਰੀ ਗਿਰਾਵਟ ਦਰਜ ਕੀਤੀ ਗਈ ਹੈ । ਕੱਚੇ ਤੇਲ ਦੀਆਂ ਕੀਮਤਾਂ ‘ਚ ਉਤਰਾਅ-ਚੜ੍ਹਾਅ ਕਾਰਨ ਰੁਪਏ ‘ਤੇ ਦਬਾਅ ਦੇਖਿਆ ਗਿਆ ਹੈ ਤੇ ਰੁਪਿਆ ਵੀ ਉੱਚ 81.52 ਅਤੇ 81.94 ਦੇ ਹੇਠਲੇ ਪੱਧਰ ‘ਤੇ ਪਹੁੰਚ ਗਿਆ | ਕਾਰੋਬਾਰ ਦੇ ਅੰਤ ‘ਤੇ ਰੁਪਿਆ 81.94 ਰੁਪਏ ਪ੍ਰਤੀ ਡਾਲਰ ਦੇ ਸਭ ਤੋਂ ਹੇਠਲੇ ਪੱਧਰ ‘ਤੇ ਬੰਦ ਹੋਇਆ। ਇਸ ਤਰ੍ਹਾਂ ਪਿਛਲੇ ਕਾਰੋਬਾਰੀ ਦਿਨ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਏ ‘ਚ 32 ਪੈਸੇ ਦੀ ਭਾਰੀ ਗਿਰਾਵਟ ਦਰਜ ਕੀਤੀ ਗਈ ਹੈ । ਮੰਗਲਵਾਰ ਨੂੰ ਰੁਪਿਆ 81.62 ਪ੍ਰਤੀ ਡਾਲਰ ‘ਤੇ ਬੰਦ ਹੋਇਆ ਸੀ। ਬੁੱਧਵਾਰ ਨੂੰ ਦੁਸਹਿਰੇ ਦੇ ਮੌਕੇ ‘ਤੇ ਬਾਜ਼ਾਰ ਬੰਦ ਰਹੇ। The post ਕੱਚੇ ਤੇਲ ਦੀਆਂ ਕੀਮਤਾਂ ‘ਚ ਉਤਰਾਅ-ਚੜ੍ਹਾਅ ਦੇ ਕਾਰਨ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਏ ‘ਚ ਭਾਰੀ ਗਿਰਾਵਟ appeared first on TheUnmute.com - Punjabi News. Tags:
|
LG ਵੀਕੇ ਸਕਸੈਨਾ ਵਲੋਂ ਦਿੱਲੀ ਸਰਕਾਰ ਨੂੰ ਦਲਿਤ ਸਫਾਈ ਕਰਮਚਾਰੀਆਂ ਦੇ ਸਾਰੇ ਬਕਾਏ ਭੁਗਤਾਨ ਕਰਨ ਦੇ ਨਿਰਦੇਸ਼ Thursday 06 October 2022 02:42 PM UTC+00 | Tags: aam-aadmi-party arvind-kejriwal breaking-news dalit-sanitation-workers delhi delhi-government delhi-lg-vk-saxena diwali d-lt-governor-vinay-kumar-saxen lg-vk-saxena lt-governor-delhi lt-governor-vk-saxena news the-unmute-breaking-news the-unmute-punjabi-news ਚੰਡੀਗੜ੍ਹ 06 ਅਕਤੂਬਰ 2022: ਲੈਫਟੀਨੈਂਟ ਗਵਰਨਰ ਵੀਕੇ ਸਕਸੈਨਾ (LG VK Saxena) ਨੇ ਦਿੱਲੀ ਸਰਕਾਰ ਨੂੰ ਦੀਵਾਲੀ ਤੋਂ ਪਹਿਲਾਂ ਸਾਰੇ ਦਲਿਤ ਸਫਾਈ ਕਰਮਚਾਰੀਆਂ ਦੇ ਸਾਰੇ ਬਕਾਇਆ ਭੁਗਤਾਨ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਦੀਵਾਲੀ ਤੋਂ ਪਹਿਲਾਂ ਸਫਾਈ ਕਰਮਚਾਰੀਆਂ ਦੀ ਅਦਾਇਗੀ ਦਾ ਮੁੱਦਾ ਵਾਰ-ਵਾਰ ਉਠਦਾ ਰਿਹਾ ਹੈ। ਸਮੇਂ ਸਿਰ ਤਨਖ਼ਾਹ ਨਾ ਮਿਲਣ ਕਾਰਨ ਸਫ਼ਾਈ ਕਰਮਚਾਰੀ ਇਸ ਨੂੰ ਲੈ ਕੇ ਵਾਰ-ਵਾਰ ਅੰਦੋਲਨ ਕਰ ਰਹੇ ਹਨ। ਦਰਅਸਲ, ਦਿੱਲੀ ਵਿੱਚ ਸਫ਼ਾਈ ਕਰਮਚਾਰੀਆਂ ਦੀ ਅਦਾਇਗੀ ਦਾ ਮੁੱਦਾ ਪਿਛਲੇ ਲੰਮੇ ਸਮੇਂ ਤੋਂ ਨਗਰ ਨਿਗਮ ਵਿੱਚ ਸੱਤਾਧਾਰੀ ਭਾਜਪਾ ਅਤੇ ਦਿੱਲੀ ਵਿੱਚ ਰਾਜ ਕਰ ਰਹੀ ਆਮ ਆਦਮੀ ਪਾਰਟੀ ਦਰਮਿਆਨ ਟਕਰਾਅ ਦਾ ਵਿਸ਼ਾ ਬਣਿਆ ਹੋਇਆ ਹੈ। ਦੋਵੇਂ ਧਿਰਾਂ ਇੱਕ ਦੂਜੇ ‘ਤੇ ਸਫ਼ਾਈ ਕਰਮਚਾਰੀਆਂ ਦੀ ਅਦਾਇਗੀ ਨਾ ਹੋਣ ਦੇ ਦੋਸ਼ ਲਗਾ ਰਹੀਆਂ ਹਨ। ਆਮ ਆਦਮੀ ਪਾਰਟੀ ਦੇ ਆਗੂ ਦੁਰਗੇਸ਼ ਪਾਠਕ ਇਸ ਲਈ ਭਾਜਪਾ ਸ਼ਾਸਤ ਨਗਰ ਨਿਗਮਾਂ ਵਿੱਚ ਭ੍ਰਿਸ਼ਟਾਚਾਰ ਨੂੰ ਜ਼ਿੰਮੇਵਾਰ ਠਹਿਰਾ ਰਹੇ ਹਨ। ਇਸ ਦੇ ਨਾਲ ਹੀ ਦਿੱਲੀ ਭਾਜਪਾ ਦਿੱਲੀ ਸਰਕਾਰ ‘ਤੇ ਇਸ ਲਈ ਫੰਡ ਨਾ ਦੇਣ ਦਾ ਦੋਸ਼ ਲਗਾ ਰਹੀ ਹੈ। ਦੀਵਾਲੀ ਨੇੜੇ ਆਉਂਦਿਆਂ ਹੀ ਸਫ਼ਾਈ ਕਰਮਚਾਰੀਆਂ ਦੀ ਅਦਾਇਗੀ ਨਾ ਹੋਣ ਦਾ ਮਾਮਲਾ ਇੱਕ ਵਾਰ ਫਿਰ ਭਖ ਗਿਆ ਹੈ। The post LG ਵੀਕੇ ਸਕਸੈਨਾ ਵਲੋਂ ਦਿੱਲੀ ਸਰਕਾਰ ਨੂੰ ਦਲਿਤ ਸਫਾਈ ਕਰਮਚਾਰੀਆਂ ਦੇ ਸਾਰੇ ਬਕਾਏ ਭੁਗਤਾਨ ਕਰਨ ਦੇ ਨਿਰਦੇਸ਼ appeared first on TheUnmute.com - Punjabi News. Tags:
|
ਰਾਜਾ ਵੜਿੰਗ ਨੇ 'ਆਪ' ਸਰਕਾਰ ਵੱਲੋਂ ਦੁਸ਼ਮਣੀ ਦੀ ਰਾਜਨੀਤੀ ਕਰਨ ਤੇ ਝੂਠੇ ਕੇਸ ਦਰਜ ਕਰਨ ਦੀ ਕੀਤੀ ਨਿਖੇਧੀ Thursday 06 October 2022 02:49 PM UTC+00 | Tags: aam-aadmi-party aam-aadmi-party-government aap-government amarinder-singh-raja-warring breaking-news cm-bhagwant-mann news punjab punjab-congress punjab-government punjab-police punjab-politics raja-warring the-unmute-breaking-news the-unmute-latest-update ਚੰਡੀਗੜ੍ਹ 06 ਅਕਤੂਬਰ 2022: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਕਾਂਗਰਸ ਪਾਰਟੀ ਦੇ ਆਗੂਆਂ ਵਿਰੁੱਧ ਦੁਸ਼ਮਣੀ ਦੀ ਰਾਜਨੀਤੀ ਕਰਨ ਦੀ ਨਿਖੇਧੀ ਕਰਦਿਆਂ ਕਿਹਾ ਹੈ ਕਿ ਉਨ੍ਹਾਂ ਦੀ ਪਾਰਟੀ ਇਸ ਲੜਾਈ ਦਾ ਜਵਾਬ ਲੋਕਾਂ ਦੀ ਕਚਹਿਰੀ ਵਿੱਚ ਦੇਵੇਗੀ। ਉਨ੍ਹਾਂ ਠੇਕੇਦਾਰ ਤੋਂ ਪੈਸੇ ਵਸੂਲਣ ਦੀ ਸਾਜ਼ਿਸ਼ ਰਚਣ ਦੇ ਪੁਖਤਾ ਸਬੂਤ ਹੋਣ ਦੇ ਬਾਵਜੂਦ ਮੰਤਰੀ ਫੌਜਾ ਸਿੰਘ ਸਰਾਰੀ ਨੂੰ ਦਿੱਤੀ ਜਾ ਰਹੀ ਸ਼ੈਅ ਵਿਰੁੱਧ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਦਾ ਐਲਾਨ ਵੀ ਕੀਤਾ। ਉਨ੍ਹਾਂ 'ਆਪ' ਸਰਕਾਰ ਨੂੰ ਕਿਹਾ ਕਿ ਬਹੁਤ ਹੋ ਗਿਆ। ਅਸੀਂ ਬਿਨਾਂ ਕਿਸੇ ਸਬੂਤ ਦੇ ਤੁਹਾਡੇ ਦੁਆਰਾ ਚੁਣ ਚੁਣ ਕੇ ਲੋਕਾਂ ਨੂੰ ਪਰੇਸ਼ਾਨ ਕਰਨ ਅਤੇ ਡਰਾਉਣ ਦੀ ਹੋਰ ਇਜਾਜ਼ਤ ਨਹੀਂ ਦੇ ਸਕਦੇ। ਸੂਬਾ ਕਾਂਗਰਸ ਪ੍ਰਧਾਨ ਨੇ ਸਰਕਾਰ ਦੇ ਦੋਹਰੇ ਮਾਪਦੰਡਾਂ ਦਾ ਜਿਕਰ ਕਰਦਿਆਂ ਕਿਹਾ ਕਿ ਇੱਕ ਪਾਸੇ 'ਆਪ' ਨੇ ਆਪਣੇ ਦੋ ਮੰਤਰੀਆਂ ਵਿਜੇ ਸਿੰਗਲਾ ਅਤੇ ਫੌਜਾ ਸਿੰਘ ਸਰਾਰੀ ਨੂੰ ਖੁੱਲ੍ਹੇਆਮ ਘੁੰਮਣ ਦੀ ਇਜਾਜ਼ਤ ਦੇ ਦਿੱਤੀ ਹੈ। ਸਿੰਗਲਾ ਦੇ ਸਬੰਧ ਵਿੱਚ ਤੁਸੀਂ ਡਰਾਮਾ ਕੀਤਾ ਅਤੇ ਬਾਅਦ ਵਿੱਚ ਅਦਾਲਤ ਵਿੱਚ ਕੇਸ ਨੂੰ ਚੰਗੀ ਤਰ੍ਹਾਂ ਪੇਸ਼ ਨਹੀਂ ਕੀਤਾ, ਜੋ ਕਿ ਵੱਡੇ-ਵੱਡੇ ਦਾਅਵਿਆਂ ਦੇ ਉਲਟ ਜਾਂ ਤਾਂ ਇਨ੍ਹਾਂ ਕੋਲ ਸਬੂਤ ਨਹੀਂ ਹਨ ਜਾਂ ਉਸਨੂੰ ਬਚਾਉਣ ਲਈ ਅਦਾਲਤ ਤੋਂ ਸਬੂਤ ਛੁਪਾਏ ਗਏ ਹਨ। ਇਸੇ ਤਰ੍ਹਾਂ ਸਰਾਰੀ ਖ਼ਿਲਾਫ਼ ਵੀ ਸਪੱਸ਼ਟ ਤੌਰ 'ਤੇ ਖੁੱਲ੍ਹਾ ਕੇਸ ਹੈ, ਜਿਸਦੇ ਆਪਣੇ ਓਐਸਡੀ ਨੇ ਆਡੀਓ ਰਿਕਾਰਡਿੰਗ ਸਹੀ ਹੋਣ ਦੀ ਗੱਲ ਮੰਨੀ ਹੈ। ਉਸ ਵਿਰੁੱਧ ਕੋਈ ਕਾਰਵਾਈ ਕਰਨੀ ਤਾਂ ਦੂਰ, ਤੁਸੀਂ ਜਾਂਚ ਵੀ ਸ਼ੁਰੂ ਨਹੀਂ ਕੀਤੀ।ਉਥੇ ਹੀ ਸਾਧੂ ਸਿੰਘ ਧਰਮਸੋਤ, ਸੰਗਤ ਸਿੰਘ ਗਿਲਜੀਆਂ, ਭਾਰਤ ਭੂਸ਼ਣ ਆਸ਼ੂ ਅਤੇ ਹੁਣ ਕੈਪਟਨ ਸੰਦੀਪ ਸੰਧੂ ਵਰਗੇ ਕਾਂਗਰਸੀ ਨੇਤਾਵਾਂ ‘ਤੇ ਕੇਸ ਦਰਜ ਕਰਨ ‘ਤੇ ਵੜਿੰਗ ਨੇ ਕਿਹਾ ਕਿ ਸਿਰਫ ਇਸ ਲਈ ਕਿ ਕਿਸੇ ਨੇ ਦੋਸ਼ ਲਗਾਇਆ ਕਿ ਉਸਨੇ ਕਿਸੇ ਨੂੰ ਪੈਸੇ ਦਿੱਤੇ ਜਾਂ ਕੋਈ ਕੰਮ ਕਰਨ ਲਈ ਉਸ ਨੂੰ ਕਿਹਾ ਗਿਆ, ਤੁਸੀਂ ਮਾਮਲਾ ਦਰਜ ਕਰਕੇ ਇਕ ਸਾਬਕਾ ਮੰਤਰੀ ਨੂੰ ਜੇਲ੍ਹ ਭੇਜ ਦਿੱਤਾ ਸੀ। ਉਨ੍ਹਾਂ ਖ਼ੁਲਾਸਾ ਕੀਤਾ ਕਿ ਵੱਡੀ ਗਿਣਤੀ ਵਿੱਚ ਕਾਂਗਰਸੀ ਸਰਪੰਚਾਂ ਅਤੇ ਹੇਠਲੇ ਪੱਧਰ ਦੇ ਵਰਕਰਾਂ ਨੂੰ ਦੁਸ਼ਮਣੀ ਦੀ ਰਾਜਨੀਤੀ ਤਹਿਤ ਤੰਗ ਪ੍ਰੇਸ਼ਾਨ ਕੀਤਾ ਗਿਆ ਹੈ। ਇਹ ਤਾਨਾਸ਼ਾਹੀ ਅਤੇ ਅਸਵੀਕਾਰਨਯੋਗ ਹੈ।ਸੂਬਾ ਕਾਂਗਰਸ ਪ੍ਰਧਾਨ ਨੇ ਚੇਤਾਵਨੀ ਦਿੱਤੀ ਕਿ 'ਆਪ' ਇੱਕ ਖ਼ਤਰਨਾਕ ਵਰਤਾਰਾ ਪੈਦਾ ਕਰ ਰਹੀ ਹੈ ਅਤੇ ਜੇਕਰ ਇਸਨੂੰ ਇੱਥੇ ਤੇ ਹੁਣ ਨਾ ਰੋਕਿਆ ਗਿਆ ਤਾਂ ਇਸਦਾ ਕੋਈ ਅੰਤ ਨਹੀਂ ਹੋਵੇਗਾ। ਤੁਸੀਂ ਸਦਾ ਲਈ ਸੱਤਾ ਵਿਚ ਨਹੀਂ ਰਹਿਣ ਵਾਲੇ ਅਤੇ ਤੁਸੀਂ ਕਿਤੇ ਜਾਣ ਵਾਲੇ ਨਹੀਂ ਹੋ, ਤੁਹਾਨੂੰ ਇੱਥੇ ਨਤੀਜੇ ਭੁਗਤਣੇ ਪੈਣਗੇ। ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ‘ਆਪ’ ਸਰਕਾਰ ਦੇ ਹੁਕਮਾਂ ਦੀ ਅੰਨ੍ਹੇਵਾਹ ਪਾਲਣਾ ਨਾ ਕਰਨ ਦੀ ਚੇਤਾਵਨੀ ਦਿੱਤੀ। ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣੇ ਦਿਮਾਗ ਦੀ ਵਰਤੋਂ ਕਰਨ ਅਤੇ ਸਬੂਤਾਂ ਦੇ ਆਧਾਰ ‘ਤੇ ਕਾਰਵਾਈ ਕਰਨ ਅਤੇ ਉਨ੍ਹਾਂ ਦੀਆਂ ਵਿਰੋਧੀ ਹਦਾਇਤਾਂ ਦੀ ਅੰਨ੍ਹੇਵਾਹ ਪਾਲਣਾ ਨਾ ਕਰਨ। ਹੋ ਸਕਦਾ ਹੈ ਕਿ ਆਪ ਨੇ ਸਾਡੇ ਵਿਰੁੱਧ ਕੋਈ ਸਿਆਸੀ ਬਦਲਾਖੋਰੀ ਕਰਨੀ ਹੋਵੇ, ਪਰ ਤੁਸੀਂ ਇਸ ਵਿੱਚ ਧਿਰ ਕਿਉਂ ਬਣ ਰਹੇ ਹੋ। ਵੜਿੰਗ ਨੇ ਕਿਹਾ ਕਿ ਕਾਂਗਰਸੀ ਆਗੂਆਂ ਖਿਲਾਫ ਦੁਸ਼ਮਣੀ ਅਤੇ ਧੱਕੇਸ਼ਾਹੀ ਦੀ ਰਾਜਨੀਤੀ ਖਤਮ ਹੋਣੀ ਚਾਹੀਦੀ ਹੈ। ਅਸੀਂ ਪ੍ਰਦਰਸ਼ਨਾਂ ਨੂੰ ਸੜਕਾਂ ‘ਤੇ ਲੈ ਕੇ ਜਾਵਾਂਗੇ ਅਤੇ ਹੋਰ ਬਰਦਾਸ਼ਤ ਨਹੀਂ ਕਰਾਂਗੇ। ਉਨ੍ਹਾਂ ਸਰਕਾਰ ਤੋਂ ਦੁਸ਼ਮਣੀ ਦੀ ਰਾਜਨੀਤੀ ਤਹਿਤ ਦਰਜ ਕੀਤੇ ਝੂਠੇ ਕੇਸਾਂ ਵਿੱਚ ਸਬੂਤ ਪੇਸ਼ ਕਰਨ ਲਈ ਕਿਹਾ। ਉਨ੍ਹਾਂ ‘ਆਪ’ ਸਰਕਾਰ ਨੂੰ ਕਿਹਾ ਕਿ ਸਾਵਧਾਨ ਰਹੋ, ਕਿਉਂਕਿ ਪੰਜਾਬ ਦੇ ਲੋਕ ਤੁਹਾਨੂੰ ਦੇਖ ਰਹੇ ਹਨ ਅਤੇ ਉਨ੍ਹਾਂ ਨੇ ਤੁਹਾਨੂੰ ਆਪਣੇ ਸਿਆਸੀ ਵਿਰੋਧੀਆਂ ਨਾਲ ਦੁਸ਼ਮਣੀ ਦੀ ਰਾਜਨੀਤੀ ਕਰਨ ਲਈ ਨਹੀਂ ਚੁਣਿਆ ਸੀ, ਲੋਕਾਂ ਨੇ ਤੁਹਾਨੂੰ ਸ਼ਾਸਨ ਚਲਾਉਣ ਲਈ ਚੁਣਿਆ ਹੈ, ਜਿਸ ਸੰਦਰਭ ‘ਚ ਤੁਸੀਂ ਜਾਂ ਨਹੀਂ ਜਾਣਦੇ ਪ੍ਰਸ਼ਾਸਨ ਕਿਵੇਂ ਚਲਾਇਆ ਜਾਵੇ ਜਾਂ ਫਿਰ ਤੁਹਾਡੀ ਇਸਨੂੰ ਸਿੱਖਣ ਦੀ ਸੋਚ ਨਹੀਂ ਹੈ। The post ਰਾਜਾ ਵੜਿੰਗ ਨੇ ‘ਆਪ’ ਸਰਕਾਰ ਵੱਲੋਂ ਦੁਸ਼ਮਣੀ ਦੀ ਰਾਜਨੀਤੀ ਕਰਨ ਤੇ ਝੂਠੇ ਕੇਸ ਦਰਜ ਕਰਨ ਦੀ ਕੀਤੀ ਨਿਖੇਧੀ appeared first on TheUnmute.com - Punjabi News. Tags:
|
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਝੋਨੇ ਦਾ ਇੱਕ-ਇੱਕ ਦਾਣਾ ਖ਼ਰੀਦਣ ਦਾ ਅਹਿਦ Thursday 06 October 2022 02:56 PM UTC+00 | Tags: 31 31-farmers-organizations aam-aadmi-party arvind-kejriwal bhagwant-mann bku breaking-news chandigarh farmers-organizations news punjab-bhawan punjab-chief-minister-bhagwant-mann punjab-farmers punjab-farmers-associations punjab-government punjab-kisan the-unmute-breaking-news the-unmute-latest-news the-unmute-punjabi-news the-unmute-report ਚੰਡੀਗੜ੍ਹ 06 ਅਕਤੂਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਦੀ ਮਿਹਨਤ ਨਾਲ ਪਾਲ਼ੀ ਜਿਣਸ ਦਾ ਇੱਕ-ਇੱਕ ਦਾਣਾ ਖ਼ਰੀਦਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਈ। ਇੱਥੇ ਪੰਜਾਬ ਭਵਨ ਵਿਖੇ ਕਿਸਾਨਾਂ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਕਿਸਾਨਾਂ ਦੀ ਫ਼ਸਲ ਮੰਡੀਆਂ ਵਿੱਚ ਪੁੱਜਦੇ ਸਾਰ ਖ਼ਰੀਦਣ ਲਈ ਪੁਖ਼ਤਾ ਪ੍ਰਬੰਧ ਕਰ ਲਏ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਮੌਕੇ ‘ਤੇ ਹੀ ਅਦਾਇਗੀ ਯਕੀਨੀ ਬਣਾਉਣ ਲਈ ਪ੍ਰਣਾਲੀ ਵਿਕਸਤ ਕੀਤੀ ਗਈ ਹੈ। ਭਗਵੰਤ ਮਾਨ ਨੇ ਕਿਹਾ ਕਿ ਮੰਡੀਆਂ ਵਿੱਚ ਅਨਾਜ ਦੀ ਨਿਰਵਿਘਨ ਅਤੇ ਸੁਚਾਰੂ ਖਰੀਦ ਯਕੀਨੀ ਬਣਾਈ ਜਾ ਰਹੀ ਹੈ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਮੌਜੂਦਾ ਖਰੀਦ ਸੀਜ਼ਨ ਦੌਰਾਨ ਕਿਸਾਨਾਂ ਦੇ ਟਰੈਕਟਰਾਂ ਨੂੰ ਅਨਾਜ ਦੀ ਲੋਡਿੰਗ/ਢੋਆ-ਢੁਆਈ ਲਈ ਇਜਾਜ਼ਤ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੌਜੂਦਾ ਖਰੀਦ ਸੀਜ਼ਨ ਲਈ ਇਸ ਐਕਟ ਵਿੱਚ ਢੁਕਵੀਂ ਸੋਧ ਕੀਤੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਉਤਸ਼ਾਹਿਤ ਕਰਨ ਲਈ ਵਿੱਤੀ ਸਹਾਇਤਾ ਦੀ ਵੰਡ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ 17000 ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਅਦਾਇਗੀ ਕੀਤੀ ਜਾ ਚੁੱਕੀ ਹੈ। ਭਗਵੰਤ ਮਾਨ ਨੇ ਕਿਹਾ ਕਿ ਬਾਕੀ ਰਹਿੰਦੇ ਕਿਸਾਨਾਂ ਦੀ ਅਦਾਇਗੀ ਵੀ ਇੱਕ ਹਫ਼ਤੇ ਵਿੱਚ ਕਰ ਦਿੱਤੀ ਜਾਵੇਗੀ। ਪਸ਼ੂ ਧਨ ਦਾ ਨੁਕਸਾਨ ਝੱਲਣ ਵਾਲੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਦਾ ਮੁੱਦਾਮੁੱਖ ਮੰਤਰੀ ਨੇ ਕਿਸਾਨਾਂ ਨੂੰ ਇਹ ਵੀ ਭਰੋਸਾ ਦਿਵਾਇਆ ਕਿ ਲੰਪੀ ਸਕਿਨ ਬਿਮਾਰੀ ਦਾ ਸ਼ਿਕਾਰ ਹੋਏ ਪਸ਼ੂ ਧਨ ਦੀ ਵਿਸਤ੍ਰਿਤ ਸੂਚੀ ਸੂਬਾ ਸਰਕਾਰ ਵੱਲੋਂ ਭਾਰਤ ਸਰਕਾਰ ਨੂੰ ਭੇਜੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਬਿਮਾਰੀ ਕਾਰਨ ਪਸ਼ੂ ਧਨ ਦਾ ਨੁਕਸਾਨ ਝੱਲਣ ਵਾਲੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਦਾ ਮੁੱਦਾ ਕੇਂਦਰ ਸਰਕਾਰ ਕੋਲ ਉਠਾਏਗੀ। ਭਗਵੰਤ ਮਾਨ ਨੇ ਕਿਹਾ ਕਿ ਇਸ ਬਿਮਾਰੀ ਨੂੰ ਮਹਾਂਮਾਰੀ ਐਲਾਨਣ ਨੂੰ ਯਕੀਨੀ ਬਣਾਉਣ ਲਈ ਪਹਿਲਾਂ ਹੀ ਕੇਂਦਰ ਸਰਕਾਰ ਕੋਲ ਯਤਨ ਕੀਤੇ ਜਾ ਰਹੇ ਹਨ। ਇਕ ਹੋਰ ਮੁੱਦੇ ‘ਤੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਕਿਸਾਨ ਅੰਦੋਲਨ ਦੌਰਾਨ ਦਰਜ ਹੋਏ ਕਈ ਕੇਸ ਪਹਿਲਾਂ ਹੀ ਰੱਦ ਕੀਤੇ ਜਾ ਚੁੱਕੇ ਹਨ ਅਤੇ ਬਾਕੀ ਰਹਿੰਦੇ ਕੇਸ ਵੀ ਜਲਦੀ ਹੀ ਰੱਦ ਕਰ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਅੰਦੋਲਨ ਦੌਰਾਨ ਜਾਨਾਂ ਗਵਾਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਪਹਿਲਾਂ ਹੀ 5-5 ਲੱਖ ਰੁਪਏ ਦੀ ਸਹਾਇਤਾ ਦਿੱਤੀ ਜਾ ਚੁੱਕੀ ਹੈ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਅੰਦੋਲਨ ਦੌਰਾਨ ਜਾਨਾਂ ਗਵਾਉਣ ਵਾਲੇ ਕੁੱਲ 624 ਕਿਸਾਨਾਂ ਵਿੱਚੋਂ 326 ਦੇ ਵਾਰਸਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਚੁੱਕੀਆਂ ਹਨ ਅਤੇ ਬਾਕੀਆਂ ਨੂੰ ਵੀ ਜਲਦੀ ਹੀ ਨੌਕਰੀਆਂ ਦਿੱਤੀਆਂ ਜਾਣਗੀਆਂ। ਮੂੰਗੀ ਦੀ ਫ਼ਸਲ ਦਾ ਮੁਆਵਜ਼ਾਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਨਾਂ ‘ਤੇ ਯਾਦਗਾਰ ਉਸਾਰਨ ਲਈ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ਮੂੰਗੀ ਦੀ ਫ਼ਸਲ ਦਾ ਮੁਆਵਜ਼ਾ ਵੀ ਕਿਸਾਨਾਂ ਨੂੰ ਦਿੱਤਾ ਜਾ ਚੁੱਕਾ ਹੈ। ਭਗਵੰਤ ਮਾਨ ਨੇ ਕਿਹਾ ਕਿ ਭਵਿੱਖ ਵਿੱਚ ਮੂੰਗੀ ਦੀ ਫਸਲ ਦੀ ਖਰੀਦ ਲਈ ਅਗਾਊਂ ਪੁਖਤਾ ਪ੍ਰਬੰਧ ਕੀਤੇ ਜਾਣਗੇ। ਮੁੱਖ ਮੰਤਰੀ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਉਹ ਐਫ.ਆਈ.ਆਰਜ਼. ਦਾ ਮੁੱਦਾ ਰੇਲਵੇ ਮੰਤਰਾਲੇ ਕੋਲ ਵੀ ਉਠਾਉਣਗੇ। ਉਨ੍ਹਾਂ ਇਹ ਵੀ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਨੂੰ ਲਾਭ ਪਹੁੰਚਾਉਣ ਲਈ ਫੂਡ ਪ੍ਰੋਸੈਸਿੰਗ ਉਦਯੋਗ ਨੂੰ ਹੁਲਾਰਾ ਦੇਣ ਲਈ ਵਚਨਬੱਧ ਹੈ। ਮੀਟਿੰਗ ਦੌਰਾਨ ਭਗਵੰਤ ਮਾਨ ਨੇ ਦੱਸਿਆ ਕਿ ਸੂਬੇ ਵਿੱਚ 15 ਅਕਤੂਬਰ ਤੋਂ ਪਸ਼ੂ ਮੇਲੇ ਮੁੜ ਸ਼ੁਰੂ ਹੋਣਗੇ। ਵਿਚਾਰ-ਵਟਾਂਦਰੇ ਵਿੱਚ ਹਿੱਸਾ ਲੈਂਦਿਆਂ ਕਿਸਾਨਾਂ ਨੇ ਗੰਨੇ ਦੇ ਭਾਅ ਵਿੱਚ ਵਾਧਾ ਕਰਨ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਨੇ ਮੁੱਖ ਮੰਤਰੀ ਨੂੰ ਪ੍ਰਾਈਵੇਟ ਮਿੱਲਾਂ ਦੀ ਬਕਾਇਆ ਰਾਸ਼ੀ ਦੀ ਅਦਾਇਗੀ ਲਈ ਦਖ਼ਲ ਦੇਣ ਦੀ ਅਪੀਲ ਕੀਤੀ। ਮੀਟਿੰਗ ਦੌਰਾਨ ਇਹ ਵੀ ਫੈਸਲਾ ਕੀਤਾ ਗਿਆ ਕਿ ਖੰਡ ਮਿੱਲਾਂ ਵਿੱਚ ਪਿੜਾਈ ਸੀਜ਼ਨ 5 ਨਵੰਬਰ ਤੋਂ ਸ਼ੁਰੂ ਹੋਵੇਗਾ, ਜਿਸ ਤੋਂ ਪਹਿਲਾਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ 11 ਅਕਤੂਬਰ ਨੂੰ ਮੀਟਿੰਗ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਕਿਸਾਨਾਂ ਨੂੰ ਕਿਹਾ ਕਿ ਸੂਬਾ ਸਰਕਾਰ ਪਰਾਲੀ ਦੇ ਪ੍ਰਬੰਧਨ ਲਈ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਇਸ ਕਾਰਜ ਲਈ ਸੂਬਾ ਸਰਕਾਰ ਦਾ ਸਾਥ ਦੇਣਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੇ ਵਾਤਾਵਰਨ ਨੂੰ ਬਚਾਉਣਾ ਸਮੇਂ ਦੀ ਮੁੱਖ ਲੋੜ ਹੈ। The post ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਝੋਨੇ ਦਾ ਇੱਕ-ਇੱਕ ਦਾਣਾ ਖ਼ਰੀਦਣ ਦਾ ਅਹਿਦ appeared first on TheUnmute.com - Punjabi News. Tags:
|
ਰਿਜ਼ਰਵ ਬੈਂਕ ਦੇ ਨਿਰਪੱਖ ਉਧਾਰ ਅਭਿਆਸ ਕੋਡ ਦੀ ਪਾਲਣਾ ਨਾ ਕਰਨ ਵਾਲੀਆਂ ਕਰਜ਼ ਦੇਣ ਵਾਲੀਆਂ ਕੰਪਨੀਆਂ ਵਿਰੁੱਧ ਕੀਤੀ ਜਾਵੇਗੀ ਸਖ਼ਤ ਕਾਰਵਾਈ: ਹਰਪਾਲ ਚੀਮਾ Thursday 06 October 2022 03:02 PM UTC+00 | Tags: aam-aadmi-party breaking-news fair-lending-practices fair-lending-practices-code harpal-singh-cheema news punjab-finance-minister punjab-finance-minister-advocate-harpal-singh-cheema punjab-government reserve-bank-news reserve-bank-of-india the-unmute-breaking-news ਚੰਡੀਗੜ੍ਹ 06 ਸਤੰਬਰ 2022: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਭਾਰਤੀ ਰਿਜ਼ਰਵ ਬੈਂਕ ਦੇ ਨਿਰਪੱਖ ਉਧਾਰ ਅਭਿਆਸ ਕੋਡ ਦੀ ਉਲੰਘਣਾ ਕਰਨ ਵਾਲੀਆਂ ਕਰਜ਼ਾ ਦੇਣ ਵਾਲੀਆਂ ਫਰਮਾਂ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਅਜਿਹੀ ਉਲੰਘਣਾ ਦਾ ਕੋਈ ਵੀ ਮਾਮਲਾ ਸਰਕਾਰ ਦੇ ਧਿਆਨ ਵਿੱਚ ਆਉਣ 'ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਵਿੱਤ ਮੰਤਰੀ ਨੇ ਇਹ ਚਿਤਾਵਨੀ ਪੇਂਡੂ ਤੇ ਖੇਤ ਮਜ਼ਦੂਰ ਯੂਨੀਅਨਾਂ ਦੇ ਸਾਂਝੇ ਮੋਰਚੇ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਫਰੰਟ ਨੇ ਮੰਤਰੀ ਨੂੰ ਜਾਣੂ ਕਰਵਾਇਆ ਕਿ ਕੁਝ ਮਾਈਕਰੋਫਾਈਨਾਂਸ ਫਰਮਾਂ ਸਮੇਤ ਬਹੁਤ ਸਾਰੀਆਂ ਉਧਾਰ ਦੇਣ ਵਾਲੀਆਂ ਫਰਮਾਂ ਘਟੀਆ ਚਾਲਾਂ ਅਤੇ ਨਾਜਾਇਜ਼ ਵਸੂਲੀ ਅਭਿਆਸਾਂ ਦਾ ਸਹਾਰਾ ਲੈ ਰਹੀਆਂ ਹਨ। ਇਸ ਦਾ ਗੰਭੀਰ ਨੋਟਿਸ ਲੈਂਦਿਆਂ ਸ. ਚੀਮਾ ਨੇ ਵਿੱਤ ਵਿਭਾਗ ਨੂੰ ਹਦਾਇਤ ਕੀਤੀ ਕਿ ਅਜਿਹੀ ਕਿਸੇ ਵੀ ਘਟਨਾ ਦੀ ਰਿਪੋਰਟ ਭਾਰਤੀ ਰਿਜ਼ਰਵ ਬੈਂਕ ਨੂੰ ਕੀਤੀ ਜਾਵੇ ਅਤੇ ਅਜਿਹੇ ਅਦਾਰਿਆਂ ਦੇ ਪੂਰੇ ਭਾਰਤ ਦੇ ਲਾਇਸੈਂਸ ਨੂੰ ਰੱਦ ਕਰਨ ਸਮੇਤ ਸਖ਼ਤ ਕਾਰਵਾਈ ਦੀ ਸਿਫ਼ਾਰਸ਼ ਕੀਤੀ ਜਾਵੇ। ਦੋ ਘੰਟੇ ਤੱਕ ਚੱਲੀ ਇਸ ਉੱਚ ਪੱਧਰੀ ਮੀਟਿੰਗ ਦੌਰਾਨ ਵਿੱਤ ਮੰਤਰੀ ਵੱਲੋਂ ਫਰੰਟ ਦੀਆਂ ਮੰਗਾਂ ਬਾਰੇ ਵਿਸਥਾਰ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੀਟਿੰਗ ਵਿੱਚ ਪੁਲਿਸ, ਸਮਾਜਿਕ ਸੁਰੱਖਿਆ, ਬਿਜਲੀ, ਸਹਿਕਾਰਤਾ, ਖੁਰਾਕ ਤੇ ਸਿਵਲ ਸਪਲਾਈ, ਪੇਂਡੂ ਵਿਕਾਸ ਅਤੇ ਵਿੱਤ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ। ਵਿੱਤ ਮੰਤਰੀ ਨੇ ਇਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿੰਨ੍ਹਾਂ ਮੁੱਦਿਆਂ 'ਤੇ ਤੁਰੰਤ ਕਾਰਵਾਈ ਸੰਭਵ ਹੈ ਅਜਿਹੀਆਂ ਸਾਰੀਆਂ ਮੰਗਾਂ ‘ਤੇ ਤੁਰੰਤ ਕਾਰਵਾਈ ਯਕੀਨੀ ਬਣਾਈ ਜਾਵੇ। ਸ. ਚੀਮਾ ਨੇ ਫਰੰਟ ਦੀਆਂ ਹੋਰ ਜਾਇਜ਼ ਮੰਗਾਂ ਦੀ ਪੂਰਤੀ ਲਈ ਵਿੱਤੀ ਅਤੇ ਕਾਨੂੰਨੀ ਉਲਝਣਾਂ ਸਬੰਧੀ ਸਬੰਧਤ ਵਿਭਾਗਾਂ ਨੂੰ ਰਿਪੋਰਟ ਪੇਸ਼ ਕਰਨ ਲਈ ਕਿਹਾ। ਉਨ੍ਹਾਂ ਫਰੰਟ ਦੇ ਮਸਲਿਆਂ ਦੇ ਜਲਦੀ ਹੱਲ ਲਈ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਫਰੰਟ ਦੇ ਨੁਮਾਇੰਦਿਆਂ ਨਾਲ ਸਮੇਂ-ਸਮੇਂ ਤੇ ਮੀਟਿੰਗ ਕਰਨ ਦੇ ਨਿਰਦੇਸ਼ ਵੀ ਦਿੱਤੇ। ਵਿੱਤ ਮੰਤਰੀ ਨੇ ਪੇਂਡੂ ਤੇ ਖੇਤ ਮਜ਼ਦੂਰ ਯੂਨੀਅਨ ਦੇ ਸਾਂਝੇ ਮੋਰਚੇ ਨੂੰ ਇਹ ਵੀ ਭਰੋਸਾ ਦਿੱਤਾ ਕਿ ਉਨ੍ਹਾਂ ਮੰਗਾਂ ‘ਤੇ ਵਿਚਾਰ ਕਰਨ ਲਈ ਜਿਨ੍ਹਾਂ ਦਾ ਹੱਲ ਮੁੱਖ ਮੰਤਰੀ ਦੇ ਪੱਧਰ ‘ਤੇ ਹੀ ਹੋ ਸਕਦਾ ਹੈ, ਉਹ ਜਲਦੀ ਹੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਫਰੰਟ ਦੀ ਮੀਟਿੰਗ ਤੈਅ ਕਰਵਾਉਣਗੇ। ਇਸ ਮੀਟਿੰਗ ਵਿੱਚ ਏ.ਡੀ.ਜੀ.ਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਅਤੇ ਵਿਸ਼ੇਸ਼ ਸਕੱਤਰ ਵਿੱਤ ਯਸ਼ਨਜੀਤ ਸਿੰਘ ਵੀ ਮੌਜੂਦ ਸਨ। The post ਰਿਜ਼ਰਵ ਬੈਂਕ ਦੇ ਨਿਰਪੱਖ ਉਧਾਰ ਅਭਿਆਸ ਕੋਡ ਦੀ ਪਾਲਣਾ ਨਾ ਕਰਨ ਵਾਲੀਆਂ ਕਰਜ਼ ਦੇਣ ਵਾਲੀਆਂ ਕੰਪਨੀਆਂ ਵਿਰੁੱਧ ਕੀਤੀ ਜਾਵੇਗੀ ਸਖ਼ਤ ਕਾਰਵਾਈ: ਹਰਪਾਲ ਚੀਮਾ appeared first on TheUnmute.com - Punjabi News. Tags:
|
ਖੇਡਾਂ ਵਤਨ ਪੰਜਾਬ ਦੀਆਂ ਸੂਬਾ ਪੱਧਰੀ ਮੁਕਾਬਲਿਆਂ ਲਈ ਤਿਆਰੀਆਂ ਮੁਕੰਮਲ Thursday 06 October 2022 03:07 PM UTC+00 | Tags: aam-aadmi-party breaking-news cm-bhagwant-mann gurmeet-sinhg-meet-hayer india-sports-news khedan-watan-punjab-diaan khedan-watan-punjab-diaan-2022 news punjab-sports-news sports the-unmute-breaking-news the-unmute-punjab ਚੰਡੀਗੜ੍ਹ 06 ਅਕਤੂਬਰ 2022: ਸੂਬੇ ਵਿੱਚ ਖੇਡ ਪੱਖੀ ਮਾਹੌਲ ਸਿਰਜਣ ਲਈ ਸ਼ੁਰੂ ਕੀਤੀਆਂ 'ਖੇਡਾਂ ਵਤਨ ਪੰਜਾਬ ਦੀਆਂ-2022' (Khedan Watan Punjab Diaan) ਦੇ ਆਖਰੀ ਪੜਾਅ ਸੂਬਾ ਪੱਧਰੀ ਮੁਕਾਬਲਿਆਂ ਲਈ ਖੇਡ ਵਿਭਾਗ ਵੱਲੋਂ ਸਭ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। 29 ਖੇਡਾਂ ਦੇ ਇਹ ਮੁਕਾਬਲੇ 11 ਤੋਂ 22 ਅਕਤੂਬਰ ਤੱਕ ਸੂਬੇ ਦੇ 9 ਵੱਖ-ਵੱਖ ਸ਼ਹਿਰਾਂ ਵਿੱਚ ਹੋਣਗੇ। ਇਹ ਜਾਣਕਾਰੀ ਦਿੰਦਿਆਂ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਬਲਾਕ ਤੇ ਜ਼ਿਲਾ ਪੱਧਰੀ ਮੁਕਾਬਲਿਆਂ ਦੇ ਸਫਲ ਪ੍ਰਬੰਧਨ ਤੋਂ ਬਾਅਦ ਖੇਡ ਵਿਭਾਗ ਵੱਲੋਂ ਸੂਬਾ ਪੱਧਰੀ ਮੁਕਾਬਲਿਆਂ ਲਈ ਸਭ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਨੂੰ ਖੇਡਾਂ ਵਿੱਚ ਮੁੜ ਨੰਬਰ ਇਕ ਸੂਬਾ ਬਣਾਉਣ ਦੀ ਵਚਨਬੱਧਤਾ ਤਹਿਤ ਖੇਡ ਵਿਭਾਗ ਵੱਲੋਂ ਕਰਵਾਈਆਂ ਇਨ੍ਹਾਂ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਖਿਡਾਰੀਆਂ ਦੀ ਗਿਣਤੀ 3 ਲੱਖ ਦੇ ਕਰੀਬ ਹੈ। ਸੂਬਾ ਪੱਧਰੀ ਟੂਰਨਾਮੈਂਟ ਦੇ ਜੇਤੂਆਂ ਨੂੰ ਕੁੱਲ 6 ਕਰੋੜ ਰੁਪਏ ਦੇ ਇਨਾਮ ਦਿੱਤੇ ਜਾਣਗੇ। ਪਹਿਲੇ, ਦੂਜੇ ਤੇ ਤੀਜੇ ਸਥਾਨ ਆਉਣ ਵਾਲਿਆਂ ਨੂੰ ਕ੍ਰਮਵਾਰ 10 ਹਜ਼ਾਰ, 7 ਹਜ਼ਾਰ ਤੇ 5 ਹਜ਼ਾਰ ਰੁਪਏ ਦਾ ਨਗਦ ਇਨਾਮ ਮਿਲੇਗਾ। ਇਸ ਤੋਂ ਇਲਾਵਾ ਸਰਟੀਫਿਕੇਟ ਹਾਸਲ ਖਿਡਾਰੀਆਂ ਦੀ ਗਰੇਡਸ਼ਨ ਵੀ ਹੋਵੇਗੀ। ਖੇਡ ਮੰਤਰੀ ਦੇ ਨਿਰਦੇਸ਼ਾਂ 'ਤੇ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਜ ਕਮਲ ਚੌਧਰੀ ਤੇ ਡਾਇਰੈਕਟਰ ਰਾਜੇਸ਼ ਧੀਮਾਨ ਨੇ ਸਮੂਹ ਜ਼ਿਲਾ ਖੇਡ ਅਫਸਰਾਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਸ੍ਰੀ ਚੌਧਰੀ ਨੇ ਸਮੂਹ ਖੇਡ ਅਫਸਰਾਂ ਨੂੰ ਸੂਬਾ ਪੱਧਰੀ ਮੁਕਾਬਲਿਆਂ ਵਿੱਚ ਹਿੱਸਾ ਲੈਣ ਵਾਲੇ ਖਿਡਾਰੀਆਂ ਦੇ ਆਉਣ-ਜਾਣ, ਰਹਿਣ, ਖਾਣ ਆਦਿ ਦੇ ਪ੍ਰਬੰਧ ਵਧੀਆ ਕਰਨ ਲਈ ਆਖਿਆ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਖੇਡ ਦੇ ਖਿਡਾਰੀ ਨੂੰ ਦਿੱਕਤ ਆਉਦੀ ਹੈ ਤਾਂ ਉਹ ਸਬੰਧਤ ਜ਼ਿਲੇ ਦੇ ਜ਼ਿਲਾ ਖੇਡ ਅਫਸਰ ਨਾਲ ਤਾਲਮੇਲ ਕਰ ਸਕਦਾ ਹੈ। The post ਖੇਡਾਂ ਵਤਨ ਪੰਜਾਬ ਦੀਆਂ ਸੂਬਾ ਪੱਧਰੀ ਮੁਕਾਬਲਿਆਂ ਲਈ ਤਿਆਰੀਆਂ ਮੁਕੰਮਲ appeared first on TheUnmute.com - Punjabi News. Tags:
|
ਬਾਜਵਾ ਵਲੋਂ ਥਾਈਲੈਂਡ ਦੇ ਚਾਈਲਡ ਡੇਅ ਕੇਅਰ ਸੈਂਟਰ ਹਮਲੇ 'ਚ ਬੱਚਿਆਂ ਸਮੇਤ 31 ਜਣਿਆਂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ Thursday 06 October 2022 03:13 PM UTC+00 | Tags: breaking-news child-daycare-centre mla-partap-singh-bajwa partap-singh-bajwa punjab-congress-pratap-singh-bajwa thailand ਚੰਡੀਗੜ੍ਹ 06 ਅਕਤੂਬਰ 2022: ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰ ਪ੍ਰਤਾਪ ਸਿੰਘ ਬਾਜਵਾ ਨੇ ਥਾਈਲੈਂਡ ਦੇ ਚਾਈਲਡ ਡੇਅ ਕੇਅਰ ਸੈਂਟਰ ‘ਤੇ ਹੋਏ ਹਮਲੇ ਦੌਰਾਨ ਬੱਚਿਆਂ ਸਮੇਤ 31 ਜਣਿਆਂ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਬਾਜਵਾ ਨੇ ਕਿਹਾ, "ਥਾਈਲੈਂਡ ਦੇ ਚਾਈਲਡ ਡੇਅ ਕੇਅਰ ਸੈਂਟਰ ਵਿੱਚ ਬੰਦੂਕ ਅਤੇ ਚਾਕੂ ਨਾਲ ਕੀਤੇ ਹਮਲੇ ਵਿੱਚ ਬੱਚਿਆਂ ਸਮੇਤ 31 ਜਣਿਆਂ ਦੀ ਮੌਤ ਬਾਰੇ ਜਾਣ ਕੇ ਹੈਰਾਨ ਹਾਂ। ਪੀੜਤ ਪਰਿਵਾਰਾਂ ਅਤੇ ਰਿਸ਼ਤੇਦਾਰਾਂ ਪ੍ਰਤੀ ਮੇਰੀ ਸੰਵੇਦਨਾ ਹੈ।”
The post ਬਾਜਵਾ ਵਲੋਂ ਥਾਈਲੈਂਡ ਦੇ ਚਾਈਲਡ ਡੇਅ ਕੇਅਰ ਸੈਂਟਰ ਹਮਲੇ ‘ਚ ਬੱਚਿਆਂ ਸਮੇਤ 31 ਜਣਿਆਂ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ appeared first on TheUnmute.com - Punjabi News. Tags:
|
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription. |