ਕੈਨੇਡਾ ਦੇ ਸਰੀ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ, ਜਿੱਥੇ ਇੱਕ 18 ਸਾਲਾ ਪੰਜਾਬੀ ਨੌਜਵਾਨ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਨੌਜਵਾਨ ਦੀ ਪਛਾਣ 18 ਸਾਲਾ ਮਹਿਕਪ੍ਰੀਤ ਸੇਠੀ ਵਜੋਂ ਹੋਈ ਹੈ। ਇੰਟੀਗ੍ਰੇਟੇਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ (IHIT) ਵੱਲੋਂ ਬੁੱਧਵਾਰ ਨੂੰ ਉਸ ਦੀ ਪਛਾਣ ਦੀ ਪੁਸ਼ਟੀ ਕੀਤੀ ਗਈ । ਮਿਲੀ ਜਾਣਕਾਰੀ ਮੁਤਾਬਕ ਮਹਿਕਪ੍ਰੀਤ ‘ਤੇ 66 ਐਵੇਨਿਊ ਸਥਿਤ ਨਿਊਟਨ ਦੇ ਤਮਨਾਵਿਸ ਸੈਕੰਡਰੀ ਸਕੂਲ ਦੇ ਬਾਹਰ ਚਾਕੂ ਨਾਲ ਹਮਲਾ ਕੀਤਾ ਗਿਆ । ਮੀਡੀਆ ਰਿਪੋਰਟਾਂ ਮੁਤਾਬਕ ਮ੍ਰਿਤਕ ਨੌਜਵਾਨ ਆਪਣੇ ਛੋਟੇ ਭਰਾ ਨੂੰ ਸਕੂਲੋਂ ਲੈਣ ਗਿਆ ਸੀ ।
ਸਰੀ ਆਰ.ਸੀ.ਐੱਮ.ਪੀ. ਨੇ ਦੱਸਿਆ ਕਿ ਉਨ੍ਹਾਂ ਨੂੰ ਸਕੂਲ ਦੇ ਬਾਹਰ ਛੁਰੇਬਾਜ਼ੀ ਦੀ ਘਟਨਾ ਸਬੰਧੀ ਸੂਚਨਾ ਮਿਲੀ ਸੀ । ਉਨ੍ਹਾਂ ਦੱਸਿਆ ਕਿ ਛੁਰੇਬਾਜ਼ੀ ਦੀ ਘਟਨਾ ਵਿੱਚ ਜ਼ਖ਼ਮੀ ਨੌਜਵਾਨ ਨੂੰ ਹਸਪਤਾਲ ਲਿਜਾਇਆ ਗਿਆ ਪਰ ਉਸਨੂੰ ਬਚਾਇਆ ਨਹੀਂ ਜਾ ਸਕਿਆ । ਪੁਲਿਸ ਨੇ ਦੱਸਿਆ ਕਿ ਇਸ ਘਟਨਾ ਸਬੰਧੀ ਉਨ੍ਹਾਂ ਵੱਲੋਂ ਇੱਕ 17 ਸਾਲਾ ਸ਼ੱਕੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
The post ਕੈਨੇਡਾ ‘ਚ 18 ਸਾਲਾ ਪੰਜਾਬੀ ਨੌਜਵਾਨ ਦਾ ਚਾਕੂ ਮਾਰ ਕੇ ਕਤਲ, ਛੋਟੇ ਭਰਾ ਨੂੰ ਸਕੂਲ ‘ਚੋਂ ਲੈਣ ਗਿਆ ਸੀ ਨੌਜਵਾਨ appeared first on Daily Post Punjabi.
source https://dailypost.in/news/international/surrey-punjabi-youth-murder/