ਅਜਨਾਲਾ : ਅਣਪਛਾਤੇ ਵਾਹਨ ਨੇ ਬਾਈਕ ਸਵਾਰ ਨੂੰ ਮਾਰੀ ਟੱਕਰ, ਪਤੀ-ਪਤਨੀ ਸਣੇ 2 ਬੱਚਿਆਂ ਦੀ ਮੌਤ

ਬੀਤੀ ਸ਼ਾਮ ਅਜਨਾਲਾ ਨੇੜੇ ਪਿੰਡ ਸਾਰੰਗਦੇਵ ਅਣਪਛਾਤੇ ਵਾਹਨ ਨੇ ਇਕ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਇਸ ਦਰਦਨਾਕ ਹਾਦਸੇ ਵਿਚ ਪਤੀ-ਪਤਨੀ ਸਣੇ 2 ਬੱਚਿਆਂ ਦੀ ਮੌਤ ਹੋ ਗਈ।

ਪੂਰੀ ਘਟਨਾ ਦੀ ਸੂਚਨਾ ਪੁਲਿਸ ਨੂੰ ਮਿਲਦਿਆਂ ਹੀ ਥਾਣਾ ਅਜਨਾਲਾ ਦੇ SHO ਸਪਿੰਦਰ ਕੌਰ ਢਿੱਲੋਂ ਮੌਕੇ ‘ਤੇ ਪਹੁੰਚੇ। ਉਨ੍ਹਾਂ ਵਲੋਂ ਪੂਰੀ ਸਥਿਤੀ ਦਾ ਜਾਇਜ਼ਾ ਲਿਆ ਗਿਆ। ਪਤੀ-ਪਤਨੀ ਤੇ 2 ਬੱਚਿਆਂ ਦੀਆਂ ਮ੍ਰਿਤਕ ਦੇਹਾਂ ਨੂੰ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਅਜਨਾਲਾ ਭੇਜ ਦਿੱਤਾ ਗਿਆ ਹੈ ਤੇ ਐਕਸੀਡੈਂਟ ਹੋਣ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਤੇ ਜਲਦ ਹੀ ਦੋਸ਼ੀਆਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਅਜਨਾਲਾ : ਅਣਪਛਾਤੇ ਵਾਹਨ ਨੇ ਬਾਈਕ ਸਵਾਰ ਨੂੰ ਮਾਰੀ ਟੱਕਰ, ਪਤੀ-ਪਤਨੀ ਸਣੇ 2 ਬੱਚਿਆਂ ਦੀ ਮੌਤ appeared first on Daily Post Punjabi.



source https://dailypost.in/latest-punjabi-news/unidentified-vehicle-hits/
Previous Post Next Post

Contact Form