10 ਲੱਖ ਰੋਜ਼ਗਾਰ ਯੋਜਨਾ ਦੇ ਤਹਿਤ ਅੱਜ ਰੋਜ਼ਗਾਰ ਮੇਲੇ ‘ਚ ਦੇਸ਼ ਦੇ ਕਰੀਬ 71 ਹਜ਼ਾਰ ਨੌਜਵਾਨਾਂ ਨੂੰ ਆਫਰ ਲੈਟਰ ਮਿਲੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਯਾਨੀ ਮੰਗਲਵਾਰ ਨੂੰ ਰੁਜ਼ਗਾਰ ਮੇਲੇ ਵਿੱਚ ਦੇਸ਼ ਦੇ ਕਰੀਬ 71 ਹਜ਼ਾਰ ਨੌਜਵਾਨਾਂ ਨੂੰ ਆਫਰ ਲੈਟਰ ਸੌਂਪੇ।
ਇਸ ਦੌਰਾਨ ਪੀਐਮ ਮੋਦੀ ਨੇ ਕਿਹਾ ਕਿ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਦੇਣ ਲਈ ਗੰਭੀਰ ਹੈ। ਰੋਜ਼ਗਾਰ ਮੇਲੇ ਦੌਰਾਨ ਪੀ.ਐੱਮ. ਮੋਦੀ ਨੇ ਕਿਹਾ ਕਿ ਡਬਲ ਇੰਜਣ ਵਾਲੀ ਸਰਕਾਰ ਤੋਂ ਡਬਲ ਫਾਇਦਾ ਹੋਵੇਗਾ। ਪੀ.ਐੱਮ. ਮੋਦੀ ਨੇ ਕਿਹਾ ਕਿ ਅੱਜ ਦੇਸ਼ ਦੇ 45 ਸ਼ਹਿਰਾਂ ਵਿੱਚ 71000 ਤੋਂ ਵੱਧ ਲੋਕਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾ ਰਹੇ ਹਨ। ਇਹ ਹਜ਼ਾਰਾਂ ਘਰਾਂ ਵਿੱਚ ਖੁਸ਼ਹਾਲੀ ਦੇ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਹੈ। ਅੱਜ ਦਾ ਵਿਸ਼ਾਲ ਰੋਜ਼ਗਾਰ ਮੇਲਾ ਦਰਸਾਉਂਦਾ ਹੈ ਕਿ ਕਿਵੇਂ ਸਰਕਾਰ ਸਰਕਾਰੀ ਨੌਕਰੀਆਂ ਪ੍ਰਦਾਨ ਕਰਨ ਲਈ ਮਿਸ਼ਨ ਮੋਡ ਵਿੱਚ ਕੰਮ ਕਰ ਰਹੀ ਹੈ।
ਪੀ.ਐੱਮ. ਮੋਦੀ ਨੇ ਇਸ ਦੌਰਾਨ ਕਿਹਾ ਕਿ ਭਾਰਤ ਅੱਜ ਸੇਵਾ ਨਿਰਯਾਤ ਦੇ ਮਾਮਲੇ ਵਿੱਚ ਦੁਨੀਆ ਦੀ ਇੱਕ ਵੱਡੀ ਤਾਕਤ ਬਣ ਗਿਆ ਹੈ। ਹੁਣ ਮਾਹਿਰਾਂ ਵੱਲੋਂ ਭਰੋਸਾ ਪ੍ਰਗਟਾਇਆ ਜਾ ਰਿਹਾ ਹੈ ਕਿ ਭਾਰਤ ਵੀ ਵਿਸ਼ਵ ਦਾ ਨਿਰਮਾਣ ਪਾਵਰਹਾਊਸ ਬਣ ਜਾਵੇਗਾ। ਉਨ੍ਹਾਂ ਕਿਹਾ ਕਿ ਕਰਮਯੋਗੀ ਭਾਰਤ ਟੈਕਨਾਲੋਜੀ ਪਲੇਟਫਾਰਮ ਲਾਂਚ ਕੀਤਾ ਗਿਆ ਹੈ, ਇਸ ਵਿੱਚ ਕਈ ਤਰ੍ਹਾਂ ਦੇ ਆਨਲਾਈਨ ਕੋਰਸ ਉਪਲਬਧ ਹਨ। ਇਸ ਦਾ ਲਾਭ ਜ਼ਰੂਰ ਲਓ। ਇਹ ਤੁਹਾਡੇ ਹੁਨਰ ਨੂੰ ਵੀ ਅਪਗ੍ਰੇਡ ਕਰੇਗਾ ਅਤੇ ਭਵਿੱਖ ਵਿੱਚ ਤੁਹਾਨੂੰ ਆਪਣੇ ਕਰੀਅਰ ਵਿੱਚ ਵੀ ਇਸ ਦਾ ਫਾਇਦਾ ਹੋਵੇਗਾ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਵਰਗੇ ਨੌਜਵਾਨ ਦੇਸ਼ ਵਿੱਚ ਸਾਡੇ ਕਰੋੜਾਂ ਨੌਜਵਾਨ ਇਸ ਦੇਸ਼ ਦੀ ਸਭ ਤੋਂ ਵੱਡੀ ਤਾਕਤ ਹਨ। ਕੇਂਦਰ ਸਰਕਾਰ ਆਪਣੇ ਨੌਜਵਾਨਾਂ ਦੀ ਪ੍ਰਤਿਭਾ ਅਤੇ ਊਰਜਾ ਨੂੰ ਸਭ ਤੋਂ ਵੱਧ ਤਰਜੀਹ ਦੇ ਰਹੀ ਹੈ, ਜਿਸ ਦੀ ਵਰਤੋਂ ਰਾਸ਼ਟਰ ਨਿਰਮਾਣ ਵਿੱਚ ਕੀਤੀ ਜਾਣੀ ਚਾਹੀਦੀ ਹੈ।
ਇਹ ਵੀ ਪੜ੍ਹੋ : ਕੋਲੰਬੀਆ ‘ਚ ਵੱਡਾ ਹਾਦਸਾ, ਕ੍ਰੈਸ਼ ਹੋ ਕੇ ਘਰ ਦੀ ਛੱਤ ‘ਤੇ ਡਿੱਗਿਆ ਜਹਾਜ਼, 8 ਮੌਤਾਂ
ਉਨ੍ਹਾਂ ਕਿਹਾ ਕਿ ਤੁਹਾਨੂੰ ਇਹ ਨਵੀਂ ਜ਼ਿੰਮੇਵਾਰੀ ਖਾਸ ਸਮੇਂ ‘ਤੇ ਮਿਲ ਰਹੀ ਹੈ। ਦੇਸ਼ ਅੰਮ੍ਰਿਤ ਕਾਲ ਵਿੱਚ ਪ੍ਰਵੇਸ਼ ਕਰ ਗਿਆ ਹੈ। ਅਸੀਂ ਨਾਗਰਿਕਾਂ ਨੇ ਇਸ ਸਮੇਂ ਦੌਰਾਨ ਭਾਰਤ ਨੂੰ ਇੱਕ ਵਿਕਸਿਤ ਰਾਸ਼ਟਰ ਬਣਾਉਣ ਦਾ ਪ੍ਰਣ ਲਿਆ ਹੈ। ਇਸ ਸੰਕਲਪ ਨੂੰ ਸਾਬਤ ਕਰਨ ਲਈ ਤੁਸੀਂ ਦੇਸ਼ ਦੇ ‘ਸਾਰਥੀ’ ਬਣੋਗੇ। ਦੁਨੀਆ ਭਰ ਦੇ ਮਾਹਿਰ ਭਾਰਤ ਦੀ ਵਿਕਾਸ ਦਰ ਨੂੰ ਲੈ ਕੇ ਆਸ਼ਾਵਾਦੀ ਹਨ। ਭਾਰਤ ਵਿੱਚ ਨੌਜਵਾਨਾਂ ਲਈ ਨਵੇਂ ਮੌਕੇ ਪੈਦਾ ਹੋ ਰਹੇ ਹਨ। ਨੌਜਵਾਨ ਸਾਡੇ ਦੇਸ਼ ਦੀ ਸਭ ਤੋਂ ਵੱਡੀ ਤਾਕਤ ਹਨ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
The post ‘ਡਬਲ ਇੰਜਣ ਸਰਕਾਰ ਦਾ ਡਬਲ ਫਾਇਦਾ’, 71,000 ਨੌਜਵਾਨਾਂ ਨੂੰ ਆਫਰ ਲੈਟਰ ਦੇ ਕੇ ਬੋਲੇ PM ਮੋਦੀ appeared first on Daily Post Punjabi.