ਮੂਸੇਵਾਲਾ ਕਤਲ ਦੇ ਮਾਸਟਰਮਾਈਂਡ ਨੂੰ ਭਾਰਤ ਲਿਆਏਗੀ ਪੰਜਾਬ ਪੁਲਿਸ; ਰੈੱਡ ਕਾਰਨਰ ਨੋਟਿਸ ਕੀਤਾ ਜਾਰੀ

ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਨਾਮਜ਼ਦ ਗੈਂਗਸਟਰ ਗੋਲਡੀ ਬਰਾੜ ਨੂੰ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਗਿਆ ਹੈ। ਪੰਜਾਬ DGP ਗੌਰਵ ਯਾਦਵ ਨੇ ਟਵੀਟ ਕਰਕੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ। ਸਿੱਧੂ ਮੂਸੇਵਾਲਾ ਕਤਲ ਕਾਂਡ ਤੋਂ ਇਲਾਵਾ ਪੰਜਾਬ ਸਮੇਤ ਕਈ ਸੂਬਿਆਂ ਦੀ ਪੁਲਿਸ ਗੋਲਡੀ ਬਰਾੜ ਨੂੰ ਲੱਭ ਰਹੀ ਹੈ। ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਮਾਸਟਰ ਮਾਈਂਡ ਗੈਂਗਸਟਰ ਸਤਿੰਦਰ ਸਿੰਘ ਉਰਫ ਗੋਲਡੀ ਬਰਾੜ ਇਸ ਸਮੇਂ ਉੱਤਰੀ ਅਮਰੀਕਾ ‘ਚ ਹੈ। ਪੰਜਾਬ ਪੁਲਿਸ ਅਤੇ ਹੋਰ ਰਾਜਾਂ ਦੀ ਪੁਲਿਸ ਲਗਾਤਾਰ ਉਸਦੇ ਟਿਕਾਣੇ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ।

moose wala death mastermind
moose wala death mastermind

ਸੂਤਰਾਂ ਮੁਤਾਬਕ ਗੋਲਡੀ ਬਰਾੜ ਆਪਣਾ ਬਚਾਅ ਕਰਨ ਲਈ ਕੈਲੀਫੋਰਨੀਆ ‘ਚ ਕਾਨੂੰਨੀ ਸ਼ਰਨ ਲੈਣ ਦੀ ਵੀ ਕੋਸ਼ਿਸ਼ ਕਰ ਰਿਹਾ ਹੈ। ਕਿਉਂਕਿ ਇਹ ਸਿਆਸੀ ਸ਼ਰਨ ਉਦੋਂ ਮਿਲਦੀ ਹੈ ਜਦੋਂ ਕੋਈ ਵਿਅਕਤੀ ਇਹ ਸਾਬਤ ਕਰਦਾ ਹੈ ਕਿ ਉਸ ਨੂੰ ਆਪਣੇ ਦੇਸ਼ ਵਿੱਚ ਇਨਸਾਫ਼ ਮਿਲਣ ਦੀ ਕੋਈ ਉਮੀਦ ਨਹੀਂ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

ਗੋਲਡੀ ਬਰਾੜ ਨੂੰ ਪਹਿਲਾ ਵੀ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਗਿਆ ਹੈ , ਜੋ ਕਿ ਉਸ ਦੇ ਖਿਲਾਫ ਦਰਜ 2 ਪੁਰਾਣੇ ਮਾਮਲਿਆਂ ਵਿੱਚ ਹੈ। ਇਹ ਨੋਟਿਸ ਫਰੀਦਕੋਟ ਵਿੱਚ ਦਰਜ ਹੋਏ ਕਤਲ ਅਤੇ ਅਸਲਾ ਐਕਟ ਦੇ ਮਾਮਲੇ ਵਿੱਚ ਜਾਰੀ ਕੀਤਾ ਗਿਆ ਹੈ। ਉਦੋਂ ਤੋਂ ਹੀ ਗੋਲਡੀ ਬਰਾੜ ਨੂੰ ਭਾਰਤ ਵਾਪਸ ਲਿਆਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

The post ਮੂਸੇਵਾਲਾ ਕਤਲ ਦੇ ਮਾਸਟਰਮਾਈਂਡ ਨੂੰ ਭਾਰਤ ਲਿਆਏਗੀ ਪੰਜਾਬ ਪੁਲਿਸ; ਰੈੱਡ ਕਾਰਨਰ ਨੋਟਿਸ ਕੀਤਾ ਜਾਰੀ appeared first on Daily Post Punjabi.



source https://dailypost.in/news/latest-news/moose-wala-death-mastermind/
Previous Post Next Post

Contact Form