ਹਵਾਈ ਯਾਤਰੀਆਂ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ, ਹੁਣ ਬਿਨਾਂ ਮਾਸਕ ਦੇ ਵੀ ਸਫਰ ਕਰ ਸਕਣਗੇ ਯਾਤਰੀ

ਦੇਸ਼ ਵਿਚ ਕੋਰੋਨਾ ਦੇ ਮਾਮਲੇ ਦਿਨੋ-ਦਿਨ ਘੱਟ ਹੋ ਰਹੇ ਹਨ ਜਿਸ ਦੇ ਮੱਦੇਨਜ਼ਰ ਪਾਬੰਦੀਆਂ ਵੀ ਘਟਾਈਆਂ ਜਾ ਰਹੀਆਂ ਹਨ। ਇਨ੍ਹਾਂ ਸਭ ਦੇ ਦਰਮਿਆਨ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਹੁਣ ਹਵਾਈ ਯਾਤਰਾ ਦੌਰਾਨ ਮਾਸਕ ਦੀ ਵਰਤੋਂ ਲਾਜ਼ਮੀ ਨਹੀਂ ਹੈ ।

ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਨਵੇਂ ਦਿਸ਼ਾ-ਨਿਰਦੇਸ਼ਾਂ ਮੁਤਾਬਕ ਹੁਣ ਹਵਾਈ ਯਾਤਰਾ ਦੌਰਾਨ ਮਾਸਕ ਪਾਉਣਾ ਲਾਜ਼ਮੀ ਨਹੀਂ ਹੋਵੇਗਾ ਤੇ ਮਾਸਕ ਨਾ ਪਹਿਣਨ ‘ਤੇ ਯਾਤਰੀਆਂ ਨੂੰ ਜੁਰਮਾਨਾ ਵੀ ਨਹੀਂ ਲੱਗੇਗਾ। ਦੱਸ ਦੇਈਏ ਕਿ ਹੁਣ ਤੱਕ ਫਲਾਈਟਾਂ ‘ਤੇ ਯਾਤਰਾ ਕਰਦੇ ਸਮੇਂ ਮਾਸਕ ਜਾਂ ਫੇਸ ਕਵਰ ਦੀ ਵਰਤੋਂ ਲਾਜ਼ਮੀ ਸੀ।

ਦੇਸ਼ ਵਿੱਚ ਕੋਰੋਨਵਾਇਰਸ ਦੇ ਸਰਗਰਮ ਮਾਮਲਿਆਂ ਦੀ ਕੁੱਲ ਗਿਣਤੀ ਘੱਟ ਕੇ 0.02 ਫੀਸਦੀ ਹੋ ਚੁੱਕੀ ਹੈ ਅਤੇ ਰਿਕਵਰੀ ਦਰ ਵਧ ਕੇ 98.79 ਪ੍ਰਤੀਸ਼ਤ ਹੋ ਗਈ ਹੈ। ਬੀਤੇ 24 ਘੰਟਿਆਂ ਵਿਚ ਦੇਸ਼ ਵਿਚ ਕੋਰੋਨਾ ਦੇ 501 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਕਾਰਨ ਸੰਕਰਮਿਤ ਲੋਕਾਂ ਦੀ ਗਿਣਤੀ ਵੱਧ ਕੇ 4,46,66,676 ਹੋ ਗਈ ਹੈ। ਇਸ ਦੇ ਨਾਲ ਹੀ ਸਰਗਰਮ ਮਰੀਜ਼ਾਂ ਦੀ ਗਿਣਤੀ 7,918 ਤੋਂ ਘਟ ਕੇ 7,561 ਰਹਿ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਹਵਾਈ ਯਾਤਰੀਆਂ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ, ਹੁਣ ਬਿਨਾਂ ਮਾਸਕ ਦੇ ਵੀ ਸਫਰ ਕਰ ਸਕਣਗੇ ਯਾਤਰੀ appeared first on Daily Post Punjabi.



source https://dailypost.in/latest-punjabi-news/new-guidelines-issued-15/
Previous Post Next Post

Contact Form