ਮਾਨਸੂਨ ਦੀ ਤਰ੍ਹਾਂ ਠੰਡ ਵੀ ਨਵੇਂ ਰਿਕਾਰਡ ਕਾਇਮ ਕਰ ਰਹੀ ਹੈ । ਪਹਾੜੀ ਰਾਜਾਂ ਵਿੱਚ ਹੋ ਰਹੀ ਬਰਫਬਾਰੀ ਕਾਰਨ ਮੈਦਾਨੀ ਇਲਾਕਿਆਂ ਵਿੱਚ ਠੰਡੀਆਂ ਹਵਾਵਾਂ ਚੱਲ ਰਹੀਆਂ ਹਨ, ਜਿਸ ਕਾਰਨ ਉੱਤਰੀ ਭਾਰਤ ਵਿੱਚ ਠੰਡ ਵਿੱਚ ਵਾਧਾ ਹੋ ਰਿਹਾ ਹੈ । 15 ਨਵੰਬਰ ਤੋਂ ਤਾਪਮਾਨ ਤੇਜ਼ੀ ਨਾਲ ਡਿੱਗ ਰਿਹਾ ਹੈ । ਦਿੱਲੀ-ਐਨਸੀਆਰ ਵਿੱਚ ਠੰਡ ਨੇ ਰਿਕਾਰਡ ਬਣਾਉਣੇ ਸ਼ੁਰੂ ਕਰ ਦਿੱਤੇ ਹਨ । ਐਤਵਾਰ ਪਿਛਲੇ ਪੰਜ ਸਾਲਾਂ ਦਾ ਸਭ ਤੋਂ ਠੰਡਾ ਦਿਨ ਸੀ। ਘੱਟੋ-ਘੱਟ ਤਾਪਮਾਨ 7.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਦੋ ਸੈਲਸੀਅਸ ਘੱਟ ਹੈ।
ਉੱਥੇ ਹੀ ਪੰਜਾਬ ਵਿੱਚ ਐਤਵਾਰ ਨੂੰ ਦਿਨ ਦੇ ਤਾਪਮਾਨ ਵਿੱਚ ਸ਼ਨੀਵਾਰ ਦੇ ਮੁਕਾਬਲੇ ਮਾਮੂਲੀ ਉਛਾਲ ਦੇਖਣ ਨੂੰ ਮਿਲਿਆ, ਜਦਕਿ ਘੱਟੋ-ਘੱਟ ਤਾਪਮਾਨ ਵਿੱਚ ਕੋਈ ਬਦਲਾਅ ਨਹੀਂ ਆਇਆ। ਐਤਵਾਰ ਨੂੰ ਪੰਜਾਬ ਵਿੱਚ 6.2 ਡਿਗਰੀ ਤਾਪਮਾਨ ਦੇ ਨਾਲ ਬਠਿੰਡਾ ਸਭ ਤੋਂ ਠੰਡਾ ਰਿਹਾ ਅਤੇ ਸਭ ਤੋਂ ਵੱਧ 29 ਡਿਗਰੀ ਵੱਧ ਤੋਂ ਵੱਧ ਤਾਪਮਾਨ ਦੇ ਨਾਲ ਪਟਿਆਲਾ ਸਭ ਤੋਂ ਗਰਮ ਰਿਹਾ। ਐਤਵਾਰ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ ਸ਼ਨੀਵਾਰ ਦੀ ਤੁਲਨਾ ਵਿੱਚ 0.1 ਡਿਗਰੀ ਦਾ ਉਛਾਲ ਦੇਖਣ ਨੂੰ ਮਿਲਿਆ। ਹਾਲਾਂਕਿ ਇਹ ਆਮ ਨਾਲੋਂ 1.9 ਡਿਗਰੀ ਜ਼ਿਆਦਾ ਰਿਹਾ। ਮੌਸਮ ਵਿਭਾਗ ਦੀ ਭਵਿੱਖਬਾਣੀ ਦੇ ਮੁਤਾਬਕ ਅਗਲੇ ਪੰਜ ਦਿਨ ਪੰਜਾਬ ਦਾ ਮੌਸਮ ਖੁਸ਼ਕ ਰਹੇਗਾ ਅਤੇ ਬਾਰਿਸ਼ ਨਹੀਂ ਹੋਵੇਗੀ। ਨਾਲ ਹੀ ਅਗਲੇ ਪੰਜ ਦਿਨਾਂ ਵਿੱਚ ਪੰਜਾਬ ਦੇ ਘੱਟੋਂ-ਘੱਟ ਤਾਪਮਾਨ ਵਿੱਚ ਵੀ ਕੋਈ ਖਾਸ ਬਦਲਾਅ ਨਹੀਂ ਹੋਵੇਗਾ।
ਦਿੱਲੀ-ਐਨਸੀਆਰ ਵਿੱਚ ਐਤਵਾਰ ਨੂੰ ਸੀਜ਼ਨ ਦਾ ਘੱਟੋ-ਘੱਟ ਤਾਪਮਾਨ 7.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਪਿਛਲੇ ਪੰਜ ਸਾਲਾਂ ਵਿੱਚ ਸਭ ਤੋਂ ਠੰਡੀ ਰਾਤ ਹੈ। ਮੌਸਮ ਵਿਗਿਆਨੀਆਂ ਮੁਤਾਬਕ ਪਹਾੜਾਂ ਤੋਂ ਉੱਤਰ-ਪੱਛਮੀ ਦਿਸ਼ਾ ਤੋਂ ਆਉਣ ਵਾਲੀਆਂ ਠੰਡੀਆਂ ਹਵਾਵਾਂ ਮੈਦਾਨੀ ਇਲਾਕਿਆਂ ਵਿੱਚ ਠੰਡ ਵਧਾ ਰਹੀਆਂ ਹਨ। ਇਹੀ ਕਾਰਨ ਹੈ ਕਿ ਦਿੱਲੀ-ਐਨਸੀਆਰ ਦਾ ਤਾਪਮਾਨ ਇੰਨਾ ਡਿੱਗ ਗਿਆ ਹੈ । ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਤਾਪਮਾਨ ਘਟਣ ਨਾਲ ਧੁੰਦ ਵਧੇਗੀ ਅਤੇ ਦਿਨ ਵੇਲੇ ਵੀ ਧੁੰਦ ਛਾਈ ਰਹੇਗੀ।
ਦੱਸ ਦੇਈਏ ਕਿ ਇਸ ਦੌਰਾਨ ਕਈ ਦੱਖਣੀ ਰਾਜਾਂ ਵਿੱਚ ਬਾਰਿਸ਼ ਦਾ ਦੌਰ ਅਜੇ ਵੀ ਜਾਰੀ ਹੈ । ਮੌਸਮ ਵਿਭਾਗ ਨੇ ਤਾਮਿਲਨਾਡੂ, ਆਂਧਰਾ ਪ੍ਰਦੇਸ਼, ਕੇਰਲ, ਪੁਡੂਚੇਰੀ, ਅੰਡੇਮਾਨ ਅਤੇ ਨਿਕੋਬਾਰ ਟਾਪੂ ਸਮੇਤ ਕਈ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਮੌਸਮ ਵਿਭਾਗ ਦੇ ਅਨੁਸਾਰ, ਉੱਤਰੀ ਅੰਡੇਮਾਨ ਸਾਗਰ ਵਿੱਚ ਇੱਕ ਤਾਜ਼ਾ ਚੱਕਰਵਾਤੀ ਚੱਕਰ ਆਉਣ ਦੀ ਸੰਭਾਵਨਾ ਹੈ। ਇਸ ਕਾਰਨ ਮੌਸਮ ਤੇਜ਼ੀ ਨਾਲ ਬਦਲੇਗਾ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
The post ਪਹਾੜਾਂ ‘ਤੇ ਹੋ ਰਹੀ ਬਰਫ਼ਬਾਰੀ ਨਾਲ ਕੰਬਣ ਲੱਗਿਆ ਉੱਤਰ ਭਾਰਤ, ਇਨ੍ਹਾਂ ਸੂਬਿਆਂ ‘ਚ ਮੀਂਹ ਪੈਣ ਦੀ ਸੰਭਾਵਨਾ appeared first on Daily Post Punjabi.