ਗੁਜਰਾਤ ਵਿਧਾਨ ਸਭਾ ਲਈ ਦੋ ਪੜਾਵਾਂ ਦੇ ਪਹਿਲੇ ਪੜਾਅ ਦੀ ਵੋਟਿੰਗ ਜਾਰੀ ਹੈ। ਪਹਿਲੇ ਪੜਾਅ ਵਿੱਚ 89 ਹਲਕਿਆਂ ਵਿੱਚ ਚੋਣਾਂ ਹੋ ਰਹੀਆਂ ਹਨ । ਪਿਛਲੇ 27 ਸਾਲਾਂ ਤੋਂ ਗੁਜਰਾਤ ਵਿੱਚ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਹੈ । ਗੁਜਰਾਤ ਵਿੱਚ ਭਾਜਪਾ ਦੀ ਨਜ਼ਰ ਰਿਕਾਰਡ ਸੱਤਵੀਂ ਵਾਰ ਜਿੱਤਣ ‘ਤੇ ਟਿਕੀ ਹੋਈ ਹੈ । ਉੱਥੇ ਹੀ ਦੂਜੇ ਪਾਸੇ ਅਰਵਿੰਦ ਕੇਜਰੀਵਾਲ ਦੀ ਆਮ ਆਦਮੀ ਪਾਰਟੀ ਦੀ ਐਂਟਰੀ ਨੇ ਗੁਜਰਾਤ ਚੋਣਾਂ ਨੂੰ ਤਿਕੋਣਾ ਮੁਕਾਬਲਾ ਬਣਾ ਦਿੱਤਾ ਹੈ।
ਗੁਜਰਾਤ ਦੇ ਮੁੱਖ ਚੋਣ ਅਧਿਕਾਰੀ ਅਨੁਸਾਰ ਪਹਿਲੇ ਪੜਾਅ ਵਿੱਚ ਦੱਖਣੀ ਗੁਜਰਾਤ ਅਤੇ ਕੱਛ-ਸੌਰਾਸ਼ਟਰ ਖੇਤਰ ਦੇ 19 ਜ਼ਿਲ੍ਹਿਆਂ ਵਿੱਚ 788 ਉਮੀਦਵਾਰ ਮੈਦਾਨ ਵਿੱਚ ਹਨ । ਇਨ੍ਹਾਂ ਉਮੀਦਵਾਰਾਂ ਵਿੱਚ 70 ਮਹਿਲਾਵਾਂ ਅਤੇ 339 ਆਜ਼ਾਦ ਉਮੀਦਵਾਰ ਹਨ । 89 ਸੀਟਾਂ ਵਿੱਚੋਂ 14 ਅਨੁਸੂਚਿਤ ਕਬੀਲਿਆਂ ਅਤੇ ਸੱਤ ਦਲਿਤਾਂ ਲਈ ਰਾਖਵੀਆਂ ਹਨ । ਵੋਟਿੰਗ ਸਵੇਰੇ 8 ਵਜੇ ਸ਼ੁਰੂ ਹੋ ਕੇ ਅਤੇ ਸ਼ਾਮ 5.30 ਵਜੇ ਤੱਕ ਜਾਰੀ ਰਹੇਗੀ । ਪਹਿਲੇ ਪੜਾਅ ਦੇ ਤਹਿਤ ਵਿਧਾਨ ਸਭਾ ਹਲਕਿਆਂ ਵਿੱਚ ਕੁੱਲ 2,39,76,670 ਵੋਟਰ ਰਜਿਸਟਰਡ ਹਨ । ਇਸ ਵਿੱਚ 1,24,33,362 ਪੁਰਸ਼, 1,15,42,811 ਮਹਿਲਾ ਅਤੇ 497 ਥਰਡ ਜੈਂਡਰ ਦੇ ਵੋਟਰ ਸ਼ਾਮਲ ਹਨ ।
ਇਹ ਵੀ ਪੜ੍ਹੋ: ਮਹਿਲਾ ਨੇ ਮੰਦਰ ਨੂੰ ਦਾਨ ਕਰ ਦਿੱਤੀ 1 ਕਰੋੜ ਦੀ ਜਾਇਦਾਦ, ਕਿਹਾ-‘ਪੁੱਤ ਨਾ ਕਰਨ ਸਾਡਾ ਅੰਤਿਮ ਸਸਕਾਰ’
ਚੋਣਾਂ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਲੋਕਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ, “ਅੱਜ ਗੁਜਰਾਤ ਚੋਣਾਂ ਦਾ ਪਹਿਲਾ ਪੜਾਅ ਹੈ। ਮੈਂ ਅੱਜ ਵੋਟਿੰਗ ਕਰਨ ਵਾਲੇ ਸਾਰੇ ਲੋਕਾਂ, ਵਿਸ਼ੇਸ਼ ਰੂਪ ਨਾਲ ਪਹਿਲੀ ਵਾਰ ਵੋਟਿੰਗ ਕਰਨ ਵਾਲੇ ਵੋਟਰਾਂ ਨੂੰ ਰਿਕਾਰਡ ਗਿਣਤੀ ਵਿੱਚ ਆਪਣੇ ਵੋਟ ਅਧਿਕਾਰ ਦੀ ਵਰਤੋਂ ਕਰਨ ਦੀ ਅਪੀਲ ਕਰਦਾ ਹਾਂ।”
ਇਸ ਤੋਂ ਇਲਾਵਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੋਟਿੰਗ ਤੋਂ ਪਹਿਲਾਂ ਟਵੀਟ ਕਰਦਿਆਂ ਕਿਹਾ ਕਿ ਪਿਛਲੇ ਦੀ ਦਹਾਕਿਆਂ ਵਿੱਚ ਗੁਜਰਾਤ ਵਿਕਾਸ ਤੇ ਸ਼ਾਂਤੀ ਦਾ ਪ੍ਰਤੀਕ ਹੈ। ਜਿਸ ‘ਤੇ ਹਰ ਭਾਰਤੀ ਨੂੰ ਮਾਣ ਹੈ। ਪਰ ਗੁਜਰਾਤ ਵਾਸੀਆਂ ਵੱਲੋਂ ਚੁਣੀ ਮਜ਼ਬੂਤ ਸਰਕਾਰ ਦੇ ਕਾਰਨ ਸੰਭਵ ਹੋ ਸਕਿਆ ਹੈ। ਮੈਂ ਪਹਿਲੇ ਪੜਾਅ ਦੇ ਵੋਟਰਾਂ ਤੋਂ ਅਪੀਲ ਕਰਦਾ ਹਨ ਕਿ ਇਸ ਵਿਕਾਸ ਯਾਤਰਾ ਨੂੰ ਜਾਰੀ ਰੱਖਣ ਦੇ ਲਈ ਉਤਸ਼ਾਹ ਤੇ ਵੱਡੀ ਗਿਣਤੀ ਵਿੱਚ ਵੋਟਿੰਗ ਕਰੋ।”
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
The post ਗੁਜਰਾਤ ‘ਚ ਪਹਿਲੇ ਪੜਾਅ ਲਈ ਵੋਟਿੰਗ ਜਾਰੀ, PM ਮੋਦੀ ਨੇ ਵੋਟਰਾਂ ਨੂੰ ਕੀਤੀ ਇਹ ਖਾਸ ਅਪੀਲ appeared first on Daily Post Punjabi.