TheUnmute.com – Punjabi NewsPunjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com |
Table of Contents
|
ਪਿਛਲੇ ਢਾਈ ਹਫ਼ਤਿਆਂ ਤੋਂ ਬੀਮਾਰੀਆਂ ਨਾਲ ਜੂਝ ਰਹੇ ਸਨ Harbhajan Mann Tuesday 15 November 2022 05:38 AM UTC+00 | Tags: harbhajan-mann harbhajan-mann-singer punjabi-singer singer the-unmute ਚੰਡੀਗੜ੍ਹ 15 ਨਵੰਬਰ 2022: ਪੰਜਾਬੀ ਗਾਇਕ ਤੇ ਅਦਾਕਾਰ ਹਰਭਜਨ ਮਾਨ ਨੂੰ ਲੈ ਕੇ ਇਕ ਖ਼ਬਰ ਸਾਹਮਣੇ ਆਈ ਹੈ। ਦਰਅਸਲ, ਹਾਲ ਹੀ ‘ਚ ਹਰਭਜਨ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇਕ ਗੁਰਦੁਆਰਾ ਸਾਹਿਬ ਦੀ ਤਸਵੀਰ ਸਾਂਝੀ ਕੀਤੀ ਹੈ। ਇਸ ਤਸਵੀਰ ਨਾਲ ਉਨ੍ਹਾਂ ਨੇ ਇਕ ਵੱਡੀ ਕੈਪਸ਼ਨ ਵੀ ਲਿਖੀ ਹੈ, ਜਿਸ ਨੇ ਉਨ੍ਹਾਂ ਦੇ ਪ੍ਰਸ਼ੰਸਕਾਂ ਦੀ ਚਿੰਤਾ ਨੂੰ ਵਧਾ ਦਿੱਤਾ। ਹਰਭਜਨ ਮਾਨ ਨੇ ਆਪਣੀ ਪੋਸਟ ਨੂੰ ਸਾਂਝਾ ਕਰਦਿਆਂ ਲਿਖਿਆ ਹੈ, ”ਸ਼ੁਕਰਾਨਾ ਮੇਰੇ ਮਾਲਿਕ ਦਾ ਤਕਰੀਬਨ ਢਾਈ ਹਫ਼ਤੇ, ਚਿਕਨ ਗੁਣੀਆਂ , ਡੇਂਗੂੰ ਵਰਗੀਆਂ ਹੱਢ ਭੰਨ ਅਲਾਹਮਤਾਂ (ਬੀਮਾਰੀਆਂ) ਨਾਲ ਵਾਹ ਪਿਆ। ਮੇਰੇ ਗੁਰੂ, ਮੇਰਾ ਦੀਨ, ਧੰਨ ਧੰਨ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਤੇ ਸਮੂੰਹ ਸਿੰਘ ਸ਼ਹੀਦਾਂ ਦੀ ਕਿਰਪਾ, ਬਖ਼ਸ਼ਿਸ਼ ਬਦੌਲਤ ਹੁਣ ਬਿਲਕੁੱਲ ਠੀਕ ਹਾਂ ਜੀ। ਮੇਰਾ ਪਰਿਵਾਰ ਤੇ ਮੈਂ ਹਮੇਸ਼ਾਂ ਪੰਜਾਬੀਆਂ ਦੇ ਰਿਣੀ। ਗੁਰੂ ਚਰਨਾਂ ‘ਚ ਸਰਬੱਤ ਦੇ ਭਲੇ ਦੀ ਅਰਦਾਸ। ਆਪਣਾ ਖਿਆਲ ਰੱਖੋ ਜੀ। ਹਮੇਸ਼ਾਂ ਤੁਹਾਡੀਆਂ ਆਸੀਸਾਂ, ਦੁਆਵਾਂ ‘ਚ ਜਿਊਂਦਾ, ਤੁਹਾਡਾ ਆਪਣਾ
The post ਪਿਛਲੇ ਢਾਈ ਹਫ਼ਤਿਆਂ ਤੋਂ ਬੀਮਾਰੀਆਂ ਨਾਲ ਜੂਝ ਰਹੇ ਸਨ Harbhajan Mann appeared first on TheUnmute.com - Punjabi News. Tags:
|
ਪਟਿਆਲਾ 'ਚ ਪੀਆਰਟੀਸੀ ਪਨਬੱਸ ਕੰਟਰੈਕਟ ਵਰਕਰ ਯੂਨੀਅਨ ਦੇ ਆਗੂਆਂ ਨੇ ਹੜਤਾਲ ਖ਼ਤਮ ਕਰਨ ਤੋਂ ਬਾਅਦ ਫਿਰ ਦਿੱਤਾ ਧਰਨਾ Tuesday 15 November 2022 05:50 AM UTC+00 | Tags: aam-aadmi-party breaking-news cm-bhagwant-mann minister-laljit-singh-bhullar news patiala patiala-bus-stand patiala-latest-news prtc prtc-panbus-contract-workers-union prtc-workers punbus punjab-government the-unmute-punjab transport-minister-laljit-bhullar ਪਟਿਆਲਾ 15 ਨਵੰਬਰ 2022: ਪਟਿਆਲਾ (Patiala) ‘ਚ ਪੀਆਰਟੀਸੀ ਪਨਬੱਸ ਕੰਟਰੈਕਟ ਵਰਕਰ ਯੂਨੀਅਨ ਦੇ ਆਗੂਆਂ ਵੱਲੋਂ ਪਿਛਲੇ ਦੋ ਦਿਨਾਂ ਤੋਂ ਬੱਸ ਸਟੈਂਡ ਨੂੰ ਮੁਕੰਮਲ ਤੌਰ ‘ਤੇ ਬੰਦ ਕਰਕੇ ਹੜਤਾਲ ਕੀਤੀ ਜਾ ਰਹੀ ਹੈ | ਬੀਤੀ ਰਾਤ ਮੈਨੇਜਮੈਂਟ ਵੱਲੋਂ ਡਕਾਲਾ ਡਿਊਟੀ ਤੋਂ ਫਾਰਗ ਕੀਤੇ ਗਏ ਕੰਡਕਟਰ ਨੂੰ ਪਾਣੀ ਵਾਲੀ ਟੈਂਕੀ ਤੋਂ ਉਤਾਰ ਕੇ ਮੰਗਾਂ ਮੰਨਣ ਦਾ ਭਰੋਸਾ ਦੇ ਕੇ ਉਨ੍ਹਾਂ ਦੀ ਹੜਤਾਲ ਖ਼ਤਮ ਕਰਵਾ ਦਿੱਤੀ ਗਈ ਅਤੇ ਹੜਤਾਲ ਖ਼ਤਮ ਕਰਨ ਤੋਂ ਬਾਅਦ ਇਹ ਵਰਕਰ ਆਗੂ ਜਦੋਂ ਅੱਜ ਡਿਊਟੀ ‘ਤੇ ਆਏ ਤਾਂ ਇਨ੍ਹਾਂ ਨੂੰ ਡਿਊਟੀ ‘ਤੇ ਨਹੀਂ ਭੇਜਿਆ ਗਿਆ | ਜਿਸ ਦੇ ਰੋਸ ਵਜੋਂ ਪੀਆਰਟੀਸੀ ਪਨਬੱਸ ਕੰਟਰੈਕਟ ਵਰਕਰ ਯੂਨੀਅਨ ਦੇ ਆਗੂਆਂ ਨੇ ਪਟਿਆਲਾ ਡਿਪੂ ਬੰਦ ਕਰਕੇ ਫਿਰ ਤੋਂ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ | ਆਗੂਆਂ ਨੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਡਿਊਟੀ ‘ਤੇ ਨਹੀਂ ਭੇਜਿਆ ਗਿਆ ਤਾਂ ਪੰਜਾਬ ਦੇ ਸਮੂਹ ਡਿੱਪੂ ਇੱਕ ਵਾਰ ਫਿਰ ਤੋਂ ਬੰਦ ਕੀਤੇ ਜਾ ਸਕਦੇ ਹਨ, ਜਿਸ ਦੀ ਜ਼ਿੰਮੇਵਾਰ ਪੰਜਾਬ ਸਰਕਾਰ ਅਤੇ ਮੈਨੇਜਮੈਂਟ ਹੋਵੇਗੀ | The post ਪਟਿਆਲਾ ‘ਚ ਪੀਆਰਟੀਸੀ ਪਨਬੱਸ ਕੰਟਰੈਕਟ ਵਰਕਰ ਯੂਨੀਅਨ ਦੇ ਆਗੂਆਂ ਨੇ ਹੜਤਾਲ ਖ਼ਤਮ ਕਰਨ ਤੋਂ ਬਾਅਦ ਫਿਰ ਦਿੱਤਾ ਧਰਨਾ appeared first on TheUnmute.com - Punjabi News. Tags:
|
ਸ਼ਿਵ ਸੈਨਾ ਆਗੂ ਸੁਧੀਰ ਸੂਰੀ ਕਤਲ ਮਾਮਲੇ 'ਚ ਸੰਦੀਪ ਸਿੰਘ ਦੀ ਮੁੜ ਅਦਾਲਤ 'ਚ ਪੇਸ਼ੀ Tuesday 15 November 2022 06:01 AM UTC+00 | Tags: amritsar-court punjab-police punjab-police-dgp sandeep-singh shiv-sena shiv-sena-hindustan-president-sudhir-suri shiv-sena-leader-sudhir-suri sudhir-suri-murder-case the-unmute-breaking-news ਅੰਮ੍ਰਿਤਸਰ 15 ਨਵੰਬਰ 2022: ਸ਼ਿਵ ਸੈਨਾ ਆਗੂ ਸੁਧੀਰ ਸੂਰੀ (Sudhir Suri) ਕਤਲ ਮਾਮਲੇ ‘ਚ ਗ੍ਰਿਫਤਾਰ ਦੋਸ਼ੀ ਸੰਦੀਪ ਸਿੰਘ ਸੰਨੀ ਦਾ ਪੁਲਿਸ ਰਿਮਾਂਡ ਖ਼ਤਮ ਹੋਣ ਉਪਰੰਤ ਅੱਜ ਦੁਬਾਰਾ ਮਾਣਯੋਗ ਅੰਮ੍ਰਿਤਸਰ ਦੀ ਅਦਾਲਤ (Amritsar court) ‘ਚ ਪੇਸ਼ ਕੀਤਾ ਜਾਵੇਗਾ | ਇਸਤੋਂ ਪਹਿਲਾ ਪੁਲਿਸ ਨੇ ਸੰਦੀਪ ਨੂੰ ਅਦਾਲਤ ‘ਚ ਪੇਸ਼ ਕਰਕੇ ਤਿੰਨ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਸੀ, ਜਿਸ ਦੇ ਬਾਅਦ ਅੱਜ ਦੁਬਾਰਾ ਅੱਜ ਸੰਦੀਪ ਸਿੰਘ ਸੰਨੀ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ | ਹੁਣ ਦੇਖਣਾ ਇਹ ਹੋਵੇਗਾ ਕਿ ਅਦਾਲਤ ਵੱਲੋਂ ਅੰਮ੍ਰਿਤਸਰ ਪੁਲਿਸ ਨੂੰ ਦੁਬਾਰਾ ਸੰਦੀਪ ਸਿੰਘ ਸੰਨੀ ਦਾ ਰਿਮਾਂਡ ਮਿਲਦਾ ਹੈ ਜਾਂ ਸੰਦੀਪ ਸੰਨੀ ਨੂੰ ਨਿਆਂਇਕ ਹਿਰਾਸਤ ਵਿਚ ਭੇਜਿਆ ਜਾਂਦਾ ਹੈ | The post ਸ਼ਿਵ ਸੈਨਾ ਆਗੂ ਸੁਧੀਰ ਸੂਰੀ ਕਤਲ ਮਾਮਲੇ ‘ਚ ਸੰਦੀਪ ਸਿੰਘ ਦੀ ਮੁੜ ਅਦਾਲਤ ‘ਚ ਪੇਸ਼ੀ appeared first on TheUnmute.com - Punjabi News. Tags:
|
ਪੰਜਾਬ ਸਰਕਾਰ ਦਾ ਖਿਡਾਰੀਆਂ ਲਈ ਅਹਿਮ ਫੈਸਲਾ, ਜਨਮ ਸਰਟੀਫਿਕੇਟ ਦੀ ਸ਼ਰਤ ਕੀਤੀ ਖ਼ਤਮ Tuesday 15 November 2022 06:15 AM UTC+00 | Tags: aam-aadmi-party arvind-kejriwal birth-certificate breaking-news cm-bhagwant-mann gurmeet-singh-meet-hayer india-news news punjab-government punjab-news punjab-sports-department the-unmute-breaking-news the-unmute-punjabi-news ਚੰਡੀਗੜ੍ਹ 15 ਨਵੰਬਰ 2022: ਪੰਜਾਬ ਸਰਕਾਰ (Punjab government) ਨੇ ਖਿਡਾਰੀਆਂ ਲਈ ਇੱਕ ਅਹਿਮ ਫੈਸਲਾ ਲਿਆ ਹੈ | ਜਿਸ ਵਿੱਚ ਭਗਵੰਤ ਮਾਨ ਸਰਕਾਰ ਨੇ ਜਨਮ ਪ੍ਰਮਾਣ ਪੱਤਰ ਦੀ ਸ਼ਰਤ ਖਤਮ ਕਰਦੇ ਹੋਏ ਸਕੂਲ ਰਿਕਾਰਡ ਦੇ ਆਧਾਰ ‘ਤੇ ਖਿਡਾਰੀ ਦੀ ਉਮਰ ਤੈਅ ਕਰਨ ਦਾ ਐਲਾਨ ਕੀਤਾ ਹੈ। ਖੇਡਾਂ ਦੇ ਦੌਰਾਨ ਉਮਰ ਨੂੰ ਲੈ ਕੇ ਹੋਣ ਵਾਲੇ ਵਿਵਾਦ ਨੂੰ ਰੋਕਣ ਲਈ ਪੰਜਾਬ ਸਰਕਾਰ ਨੇ ਇਹ ਫੈਸਲਾ ਕੀਤਾ ਹੈ। ਜਿਆਦਾ ਉਮਰ ਦੇ ਬੱਚੇ ਘੱਟ ਉਮਰ ਦੇ ਬੱਚਿਆਂ ਦੇ ਮੁਕਾਬਲੇ ਵਿਚ ਖੇਡ ਰਹੇ ਹਨ। ਜਿਸ ਨਾਲ ਕਈ ਵਾਰ ਵਿਵਾਦ ਪੈਦਾ ਹੋ ਜਾਂਦਾ ਹੈ | The post ਪੰਜਾਬ ਸਰਕਾਰ ਦਾ ਖਿਡਾਰੀਆਂ ਲਈ ਅਹਿਮ ਫੈਸਲਾ, ਜਨਮ ਸਰਟੀਫਿਕੇਟ ਦੀ ਸ਼ਰਤ ਕੀਤੀ ਖ਼ਤਮ appeared first on TheUnmute.com - Punjabi News. Tags:
|
ਆਲੀਆ ਭੱਟ ਨੇ ਮਾਂ ਬਣਨ ਤੋਂ ਬਾਅਦ ਸ਼ੇਅਰ ਕੀਤੀ ਆਪਣੀ ਪਹਿਲੀ ਤਸਵੀਰ Tuesday 15 November 2022 06:44 AM UTC+00 | Tags: alia-bhatt alia-bhatt-baby baby-girl ranbir the-unmute ਚੰਡੀਗੜ੍ਹ 15 ਨਵੰਬਰ 2022: ਬਾਲੀਵੁੱਡ ਅਦਾਕਾਰਾ ਆਲੀਆ ਭੱਟ ਹਾਲ ਹੀ ‘ਚ ਮਾਂ ਬਣੀ ਹੈ। ਜਦੋਂ ਤੋਂ ਆਲੀਆ ਮਾਂ ਬਣੀ ਹੈ, ਹੁਣ ਪ੍ਰਸ਼ੰਸਕ ਉਸ ਦੀ ਬੇਟੀ ਦੀ ਤਸਵੀਰ ਦੇਖਣ ਲਈ ਬੇਤਾਬ ਹਨ। ਹਾਲਾਂਕਿ ਆਲੀਆ ਅਤੇ ਰਣਬੀਰ ਕਪੂਰ ਅਜੇ ਤੱਕ ਆਪਣੀ ਬੇਟੀ ਨੂੰ ਸਾਹਮਣੇ ਨਹੀਂ ਲਿਆਏ ਹਨ। ਪਰ ਮਾਂ ਬਣਨ ਤੋਂ ਬਾਅਦ ਆਲੀਆ ਨੇ ਖੁਦ ਆਪਣੀ ਤਸਵੀਰ ਪ੍ਰਸ਼ੰਸਕਾਂ ਦੇ ਨਾਲ ਸ਼ੇਅਰ ਕੀਤੀ ਹੈ। ਆਲੀਆ ਨੇ ਇੱਕ ਧੁੰਦਲੀ ਫੋਟੋ ਸਾਂਝੀ ਕੀਤੀ
ਪੋਸਟ ਰਾਹੀਂ ਮਾਂ ਬਣਨ ਦੀ ਜਾਣਕਾਰੀ ਦਿੱਤੀ ਗਈ
The post ਆਲੀਆ ਭੱਟ ਨੇ ਮਾਂ ਬਣਨ ਤੋਂ ਬਾਅਦ ਸ਼ੇਅਰ ਕੀਤੀ ਆਪਣੀ ਪਹਿਲੀ ਤਸਵੀਰ appeared first on TheUnmute.com - Punjabi News. Tags:
|
ਲੁਧਿਆਣਾ 'ਚ 1.5 ਕਰੋੜ ਰੁਪਏ ਦੀ ਵਿਦੇਸ਼ੀ ਕਰੰਸੀ ਦੀ ਤਸਕਰੀ ਦਾ ਪਰਦਾਫਾਸ਼, ਦੋ ਜਣੇ ਗ੍ਰਿਫ਼ਤਾਰ Tuesday 15 November 2022 06:45 AM UTC+00 | Tags: 1.5 1.5-crore-foreign-currency adg-nitin-saini directorate-of-revenue-intelligence dri foreign-currency india ludhiana news punjab punjab-latest-news smuggling smuggling-of-foreign-currency ਲੁਧਿਆਣਾ 15 ਨਵੰਬਰ 2022: ਲੁਧਿਆਣਾ ਵਿੱਚ ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ (Directorate of Revenue Intelligence) ਦੀ ਜ਼ੋਨਲ ਯੂਨਿਟ ਨੇ ਹਾਲ ਹੀ ਵਿੱਚ ਪੰਜਾਬ ਦੇ ਹਵਾਈ ਅੱਡਿਆਂ ਰਾਹੀਂ ਭਾਰਤ ਤੋਂ ਵਿਦੇਸ਼ੀ ਮੁਦਰਾ ਦੀ ਤਸਕਰੀ ਕਰਨ ਦੀਆਂ ਦੋ ਵਾਰ-ਵਾਰ ਕੋਸ਼ਿਸ਼ਾਂ ਨੂੰ ਨਾਕਾਮ ਕਰ ਦਿੱਤਾ ਹੈ।ਡੀਆਰਆਈ ਨੇ ਦੋ ਅਪਰੇਸ਼ਨਾਂ ਤਹਿਤ 1.52 ਕਰੋੜ ਰੁਪਏ ਦੀ ਵਿਦੇਸ਼ੀ ਕਰੰਸੀ ਜ਼ਬਤ ਕੀਤੀ ਹੈ ਅਤੇ ਦੋ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ | ਡੀਆਰਆਈ ਦੀਆਂ ਕਾਰਵਾਈਆਂ ਨਾਲ ਜੁੜੇ ਇੱਕ ਸੂਤਰ ਨੇ ਕਿਹਾ, “ਵਧੀਕ ਡਾਇਰੈਕਟਰ ਜਨਰਲ (ਏਡੀਜੀ) ਨਿਤਿਨ ਸੈਣੀ ਦੇ ਨਿਰਦੇਸ਼ਾਂ ‘ਤੇ, ਡੀਆਰਆਈ ਦੀ ਖੇਤਰੀ ਇਕਾਈ ਨੇ 12 ਨਵੰਬਰ ਨੂੰ ਅੰਮ੍ਰਿਤਸਰ ਹਵਾਈ ਅੱਡੇ ‘ਤੇ ਵੱਡੇ ਪੱਧਰ ‘ਤੇ ਕਾਰਵਾਈ ਕੀਤੀ। ਕਾਰਵਾਈ ਕਰਦਿਆਂ ਦੁਬਈ ਜਾਣ ਵਾਲੇ ਦੋ ਵਿਅਕਤੀਆਂ ਨੂੰ ਹਵਾਈ ਅੱਡੇ ਦੇ ਅੰਦਰੋਂ ਗ੍ਰਿਫ਼ਤਾਰ ਕੀਤਾ ਗਿਆ ਹੈ । ਜਿਨ੍ਹਾਂ ਕੋਲੋਂ 1.5 ਕਰੋੜ ਦੀ ਵਿਦੇਸ਼ੀ ਕਰੰਸੀ ਬਰਾਮਦ ਹੋਈ। ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਉਨ੍ਹਾਂ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। The post ਲੁਧਿਆਣਾ ‘ਚ 1.5 ਕਰੋੜ ਰੁਪਏ ਦੀ ਵਿਦੇਸ਼ੀ ਕਰੰਸੀ ਦੀ ਤਸਕਰੀ ਦਾ ਪਰਦਾਫਾਸ਼, ਦੋ ਜਣੇ ਗ੍ਰਿਫ਼ਤਾਰ appeared first on TheUnmute.com - Punjabi News. Tags:
|
ਲੁਧਿਆਣਾ ਦੇ ਟਿੱਬਾ ਰੋਡ ਇਲਾਕੇ 'ਚ ਕੱਪੜੇ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ Tuesday 15 November 2022 06:57 AM UTC+00 | Tags: aam-aadmi-party breaking-news cm-bhagwant-mann fire-officer-rajinder-kumar ludhiana mayapuri-area news punjab-news the-unmute-breaking-news the-unmute-punjabi-news tibba-road ਲੁਧਿਆਣਾ 15 ਨਵੰਬਰ 2022: ਲੁਧਿਆਣਾ ਦੇ ਟਿੱਬਾ ਰੋਡ ‘ਤੇ ਸਥਿਤ ਮਾਇਆਪੁਰੀ ਇਲਾਕੇ ਵਿੱਚ ਮੰਗਲਵਾਰ ਸਵੇਰੇ 11 ਵਜੇ ਦੇ ਕਰੀਬ ਖੋਹ ਦੇ ਤਿੰਨ ਗੋਦਾਮਾਂ ਵਿੱਚ ਅਚਾਨਕ ਅੱਗ ਲੱਗ ਗਈ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਬਾਕੀ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਅਤੇ ਅੱਗ ‘ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਦੱਸਿਆ ਜਾ ਰਿਹਾ ਹੈ ਕਿ ਅੱਗ ਨਾਲ ਗੋਦਾਮ ਦੇ ਅੰਦਰ ਖੜ੍ਹੀ ਇੱਕ ਕਾਰ ਵੀ ਸੜ ਕੇ ਸੁਆਹ ਹੋ ਗਈ। ਫਾਇਰ ਅਫਸਰ ਰਾਜਿੰਦਰ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਕਰੀਬ ਇਕ ਘੰਟਾ ਪਹਿਲਾਂ ਅੱਗ ਲੱਗਣ ਦੀ ਸੂਚਨਾ ਮਿਲੀ ਸੀ ਅਤੇ ਉਹ ਮੌਕੇ 'ਤੇ ਪਹੁੰਚ ਗਏ ਹਨ। ਰਾਹਤ ਦੀ ਗੱਲ ਹੈ ਕਿ ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ ਅਤੇ ਅੱਗ ਬੁਝਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ The post ਲੁਧਿਆਣਾ ਦੇ ਟਿੱਬਾ ਰੋਡ ਇਲਾਕੇ ‘ਚ ਕੱਪੜੇ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ appeared first on TheUnmute.com - Punjabi News. Tags:
|
DIG ਮਨਦੀਪ ਸਿੰਘ ਸਿੱਧੂ ਨੇ ਲੁਧਿਆਣਾ ਦੇ ਨਵੇਂ ਪੁਲਿਸ ਕਮਿਸ਼ਨਰ ਵਜੋਂ ਅਹੁਦਾ ਸਾਂਭਿਆ Tuesday 15 November 2022 07:28 AM UTC+00 | Tags: aam-aadmi-party breaking-news cm-bhagwant-mann ips-dr-kaustubh-sharma ips-mandeep-singh-sidhu ludhiana-police mandeep-singh-sidhu new-police-commissioner-ips-mandeep-singh-sidhu news police-commissioner-ludhiana the-unmute-breaking-news the-unmute-punjabi-news ਚੰਡੀਗੜ੍ਹ 15 ਨਵੰਬਰ 2022: ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿੱਚ ਨਵੇਂ ਪੁਲਿਸ ਕਮਿਸ਼ਨਰ ਆਈਪੀਐਸ ਮਨਦੀਪ ਸਿੰਘ ਸਿੱਧੂ (Mandeep Singh Sidhu) ਨੇ ਆਪਣਾ ਅਹੁਦਾ ਸੰਭਾਲ ਲਿਆ ਹੈ। ਚਾਰਜ ਸੰਭਾਲਣ ਤੋਂ ਬਾਅਦ ਉਨ੍ਹਾਂ ਕਿਹਾ ਕਿ ਸ਼ਹਿਰ ਦੀ ਅਮਨ ਕਾਨੂੰਨ ਦੀ ਸਥਿਤੀ ਨੂੰ ਵਿਗੜਨ ਨਹੀਂ ਦਿੱਤਾ ਜਾਵੇਗਾ। ਗੈਰ-ਕਾਨੂੰਨੀ ਕੰਮ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਉਕਤ ਨਸ਼ਾ ਤਸਕਰਾਂ ‘ਤੇ ਸ਼ਿਕੰਜਾ ਕੱਸਿਆ ਜਾਵੇਗਾ। ਉਨ੍ਹਾਂ ਕਿਹਾ ਕਿਹਾ ਕਿ ਆਈਪੀਐਸ ਡਾਕਟਰ ਕੌਸਤੁਭ ਸ਼ਰਮਾ ਵੱਲੋਂ ਜੋ ਕੰਮ ਕੀਤਾ ਜਾ ਰਿਹਾ ਹੈ, ਉਸ ਨੂੰ ਹੋਰ ਵਧੀਆ ਤਰੀਕੇ ਨਾਲ ਪੂਰਾ ਕੀਤਾ ਜਾਵੇਗਾ। ਇਸਦੇ ਨਾਲ ਹੀ ਉਨ੍ਹਾਂ ਨੇ ਸ਼ਹਿਰ ਵਾਸੀਆਂ ਨੂੰ ਆਪਸੀ ਭਾਈਚਾਰਕ ਸਾਂਝ ਬਣਾਈ ਰੱਖਣ ਦੀ ਅਪੀਲ ਕੀਤੀ। ਲੁਧਿਆਣਾ ਉਦਯੋਗਿਕ ਸ਼ਹਿਰ ਹੈ, ਜਿਸ ਕਾਰਨ ਵਪਾਰੀਆਂ ਦੀ ਸੁਰੱਖਿਆ ਵੀ ਯਕੀਨੀ ਬਣਾਈ ਜਾਵੇਗੀ। ਲੋਕਾਂ ਨੂੰ ਭਰੋਸਾ ਦਿਵਾਇਆ ਜਾਵੇਗਾ ਕਿ ਲੁਧਿਆਣਾ ਪੁਲਿਸ ਉਨ੍ਹਾਂ ਲਈ ਬਣੀ ਹੈ। ਥਾਣਿਆਂ ਵਿੱਚ ਲੋਕਾਂ ਦੀ ਸੁਣਵਾਈ ਪਹਿਲ ਦੇ ਆਧਾਰ 'ਤੇ ਕੀਤੀ ਜਾਵੇਗੀ। ਬੀਤੇ ਦੀ ਐਸਐਸਪੀ ਮਨਦੀਪ ਸਿੰਘ ਸਿੱਧੂ (SSP Mandeep Singh Sidhu) ਦੇ ਡੀਆਈਜੀ ਬਣਨ ਤੋਂ ਬਾਅਦ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨਾਲ ਮੁਲਾਕਾਤ ਹੋਈ | ਇਸ ਦੌਰਾਨ ਐਸਐਸਪੀ ਮਨਦੀਪ ਸਿੰਘ ਸਿੱਧੂ ਦੇ ਡੀਆਈਜੀ ਵਜੋਂ ਪਦ ਉੱਨਤ ਹੋਣ 'ਤੇ ਡੀਜੀਪੀ ਨੇ ਸਟਾਰ ਲਗਾਏ | ਆਈਪੀਐਸ ਮਨਦੀਪ ਸਿੰਘ ਸਿੱਧੂ ਲੁਧਿਆਣਾ ਆਉਣ ਤੋਂ ਪਹਿਲਾਂ ਸੰਗਰੂਰ ਦੇ ਐਸਐਸਪੀ ਸਨ। ਮਨਦੀਪ ਸਿੱਧੂ ਨੂੰ ਤਿੰਨ ਵਾਰ ਐਸਐਸਪੀ ਸੰਗਰੂਰ ਦਾ ਅਹੁਦਾ ਸੰਭਾਲਣ ਦਾ ਮੌਕਾ ਮਿਲਿਆ ਹੈ। ਮਨਦੀਪ ਸਿੰਘ ਸੰਧੂ ਸੰਗਰੂਰ ਨੂੰ ਆਪਣੀ ਕਰਮ ਭੂਮੀ ਦੱਸਿਆ ਸੀ | ਉਨ੍ਹਾਂ ਨੇ ਸੰਗਰੂਰ ਦੇ ਐਸ.ਐਸ.ਪੀ ਵਜੋਂ ਮਿਲਣ ਵਾਲੀ ਪਹਿਲੀ ਤਨਖਾਹ ਵਿੱਚੋਂ 51 ਹਜ਼ਾਰ ਰੁਪਏ ਅਤੇ ਫਿਰ ਸੰਗਰੂਰ ਵਿਖੇ ਪੋਸਟਿੰਗ ਤੱਕ ਹਰ ਮਹੀਨੇ ਆਪਣੀ ਤਨਖਾਹ ਵਿੱਚੋਂ 21 ਹਜ਼ਾਰ ਰੁਪਏ ਉਹ ਅਜਿਹੀਆਂ ਲੋੜਵੰਦ ਬੱਚੀਆਂ ਨੂੰ ਦੇਣ ਦਾ ਐਲਾਨ ਕੀਤਾ ਸੀ ਜੋ ਖੁਦਕੁਸ਼ੀ ਪੀੜਤ ਕਿਸਾਨ ਅਤੇ ਖੇਤ ਮਜ਼ਦੂਰ ਪਰਿਵਾਰਾਂ ਨਾਲ ਸਬੰਧਤ ਹਨ ਅਤੇ ਵਿਦਿਅਕ ਪੱਧਰ ਉਤੇ ਹੋਣਹਾਰ ਹੋਣ ਦੇ ਬਾਵਜੂਦ ਆਰਥਿਕ ਤੰਗੀਆਂ ਕਾਰਨ ਅੱਗੇ ਨਹੀਂ ਵਧ ਪਾ ਰਹੀਆਂ। ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਦੀ ਤਰਫੋਂ ਸੰਕੇਤਕ ਮਦਦ ਹੈ ਅਤੇ ਮਦਦ ਦੀ ਇਹ ਰਾਸ਼ੀ ਕਿਸੇ ਹੋਰ ਕੋਲੋਂ ਇਕੱਤਰ ਨਹੀਂ ਕੀਤੀ ਜਾਵੇਗੀ। ਉਨ੍ਹਾਂ ਨੇ ਲੋੜਵੰਦ ਬੱਚੀਆਂ ਨੂੰ ਸਹਾਇਤਾ ਰਾਸ਼ੀ ਦਿੱਤੀ | ਅਕਸਰ ਮਨਦੀਪ ਸਿੱਧੂ ਸੋਸ਼ਲ ਮੀਡੀਆ ‘ਤੇ ਸਮਾਜ ਸੇਵਾ ਨੂੰ ਲੈ ਕੇ ਵੀ ਚਰਚਾ ‘ਚ ਰਹਿੰਦੇ ਹਨ | ਮਨਦੀਪ ਸਿੰਘ ਸਿੱਧੂ 2008 ਬੈਚ ਦੇ ਆਈਪੀਐਸ ਅਧਿਕਾਰੀ ਹਨ। ਉਹ ਪੰਜਾਬ ਦੇ ਕਈ ਸ਼ਹਿਰਾਂ ਵਿਚ ਅਹਿਮ ਅਹੁਦਿਆਂ ‘ਤੇ ਸੇਵਾ ਨਿਭਾਅ ਚੁੱਕੇ ਹਨ। ਜਦੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੰਗਰੂਰ ਤੋਂ ਸੰਸਦ ਮੈਂਬਰ ਸਨ ਤਾਂ ਮਨਦੀਪ ਸਿੰਘ ਸਿੱਧੂ ਨੇ ਵੀ ਐੱਸ.ਐੱਸ.ਪੀ. ਵਜੋਂ ਸੇਵਾ ਨਿਭਾਈ | The post DIG ਮਨਦੀਪ ਸਿੰਘ ਸਿੱਧੂ ਨੇ ਲੁਧਿਆਣਾ ਦੇ ਨਵੇਂ ਪੁਲਿਸ ਕਮਿਸ਼ਨਰ ਵਜੋਂ ਅਹੁਦਾ ਸਾਂਭਿਆ appeared first on TheUnmute.com - Punjabi News. Tags:
|
ਐਸ.ਏ.ਐਸ.ਨਗਰ ਪੁਲਿਸ ਨੇ ਚਲਾਇਆ ਸਰਚ ਆਪ੍ਰੇਸ਼ਨ, ਪੀਜੀ 'ਚੋਂ ਕਈ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ 'ਚ ਲਿਆ Tuesday 15 November 2022 07:49 AM UTC+00 | Tags: aam-aadmi-party caso cm-bhagwant-mann cordon-and-search-operation dgp-gaurav-yadav dsp-harsimran-singh-bal news punjab-dgp-gaurav-yadav punjab-police punjab-policwe sas-nagar-police the-unmute-breaking-news ਐਸ.ਏ.ਐਸ.ਨਗਰ 15 ਨਵੰਬਰ 2022: ਐਸ.ਏ.ਐਸ.ਨਗਰ ਪੁਲਿਸ (SAS Nagar Police) ਵੱਲੋਂ ਮਾੜੇ ਅਨਸਰਾਂ ਵਿਰੁੱਧ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਨਸ਼ਾ ਤਸਕਰਾਂ ਅਤੇ ਅਪਰਾਧੀਆਂ ਨੂੰ ਨੱਥ ਪਾਉਣ ਲਈ ਜ਼ਿਲ੍ਹੇ ਵਿੱਚ ਸ਼ੱਕੀ ਵਿਅਕਤੀਆਂ ਅਤੇ ਡਰੱਗ ਹੌਟਸਪੌਟਸ ਦੇ ਟਿਕਾਣਿਆਂ ‘ਤੇ CASO (ਕੋਰਡਨ ਅਤੇ ਸਰਚ ਆਪਰੇਸ਼ਨ) ਚਲਾਇਆ ਗਿਆ ਹੈ ।
ਐਸਪੀ ਸਿਟੀ ਅਤੇ ਡੀਐਸਪੀ ਹਰਸਿਮਰਨ ਸਿੰਘ ਬੱਲ ਦੀ ਅਗਵਾਈ ਵਿੱਚ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਲਈ ਮੁਹਿੰਮ ਚਲਾਈ ਗਈ ਹੈ । ਇਸ ਦੌਰਾਨ ਪੁਲਿਸ ਨੇ ਦੱਸਿਆ ਕਿ ਕਿਰਾਏ 'ਤੇ ਰਹਿ ਰਹੇ 80 ਫੀਸਦੀ ਲੋਕਾਂ ਨੇ ਆਪਣੀ ਪੁਲਿਸ ਵੈਰੀਫਿਕੇਸ਼ਨ ਨਹੀਂ ਕਰਵਾਈ ਹੈ। ਇਸ ਦੇ ਨਾਲ ਹੀ ਪੁਲਿਸ ਨੇ ਇੱਕ ਦਰਜਨ ਦੇ ਕਰੀਬ ਸ਼ੱਕੀ ਵਿਅਕਤੀਆਂ ਨੂੰ ਵੀ ਹਿਰਾਸਤ ਵਿੱਚ ਲਿਆ ਹੈ।
The post ਐਸ.ਏ.ਐਸ.ਨਗਰ ਪੁਲਿਸ ਨੇ ਚਲਾਇਆ ਸਰਚ ਆਪ੍ਰੇਸ਼ਨ, ਪੀਜੀ ‘ਚੋਂ ਕਈ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ‘ਚ ਲਿਆ appeared first on TheUnmute.com - Punjabi News. Tags:
|
ਲੁਧਿਆਣਾ 'ਚ ਡੀ.ਜੀ.ਪੀ. ਗੌਰਵ ਯਾਦਵ ਦੀ ਅਗਵਾਈ 'ਚ ਚਲਾਇਆ ਸਰਚ ਆਪ੍ਰੇਸ਼ਨ, ਦੋ ਮਾਮਲਿਆਂ 'ਚ ਮਿਲੀ ਕਾਮਯਾਬੀ Tuesday 15 November 2022 08:10 AM UTC+00 | Tags: aam-aadmi-party breaking-news caso cm-bhagwant-mann cordon-and-search-operation dgp-gaurav-yadav dgp-in-ludhiana dsp-harsimran-singh-bal ludhiana-police ludhiana-police-commissioner news punjab-dgp-gaurav-yadav punjab-police punjab-policwe sas-nagar-police the-unmute-breaking-news ਲੁਧਿਆਣਾ 15 ਨਵੰਬਰ 2022: ਪੰਜਾਬ ਪੁਲਿਸ ਦੀ ਹਦਾਇਤਾਂ ਅਨੁਸਾਰ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਤਲਾਸ਼ੀ ਅਭਿਆਨ ਚਲਾਇਆ ਗਿਆ ਹੈ | ਇਸਦੇ ਤਹਿਤ ਅੱਜ ਪੰਜਾਬ ਪੁਲਿਸ ਦੇ ਡੀ.ਜੀ.ਪੀ. ਗੌਰਵ ਯਾਦਵ ਅੱਜ ਲੁਧਿਆਣਾ ਪਹੁੰਚੇ | ਡੀ.ਜੀ.ਪੀ. ਗੌਰਵ ਯਾਦਵ ਵੱਖ-ਵੱਖ ਇਲਾਕਿਆਂ ਵਿਚ ਪੁਲਿਸ ਵਲੋਂ ਚਲਾਈ ਜਾ ਰਹੀ ਤਲਾਸ਼ੀ ਮੁਹਿੰਮ ਵਿਚ ਵੀ ਹਿੱਸਾ ਲੈਣਗੇ। ਲੁਧਿਆਣਾ ਵਿੱਚ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਖੁਦ ਮੋਰਚਾ ਸੰਭਾਲ ਲਿਆ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀਜੀਪੀ ਨੇ ਕਿਹਾ ਕਿ ਇਹ ਚੈਕਿੰਗ ਪੰਜਾਬ ਪੁਲਿਸ ਦੀ ਨਿਯਮਤ ਪ੍ਰਕਿਰਿਆ ਹੈ। ਇਹ ਮਾੜੇ ਅਨਸਰਾਂ ‘ਤੇ ਸ਼ਿਕੰਜਾ ਕੱਸਣ ਅਤੇ ਸੂਬੇ ‘ਚ ਨਸ਼ਿਆਂ ਦੀ ਦੁਰਵਰਤੋਂ ਨੂੰ ਰੋਕਣ ‘ਚ ਮਦਦ ਕਰੇਗਾ। ਉਨ੍ਹਾਂ ਕਿਹਾ ਕਿ ਇਸ ਵਿੱਚ ਲੋਕਾਂ ਦੇ ਸਹਿਯੋਗ ਦੀ ਵੀ ਲੋੜ ਹੈ | ਲੁਧਿਆਣਾ ‘ਚ ਡੀਜੀਪੀ ਪੰਜਾਬ ਗੌਰਵ ਯਾਦਵ ਦੀ ਚੈਕਿੰਗ ਦੌਰਾਨ ਪੁਲਿਸ ਨੂੰ 2 ਮਾਮਲਿਆਂ ‘ਚ ਮਿਲੀ ਕਾਮਯਾਬੀ ਮਿਲੀ ਹੈ ਅਤੇ 12 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | The post ਲੁਧਿਆਣਾ ‘ਚ ਡੀ.ਜੀ.ਪੀ. ਗੌਰਵ ਯਾਦਵ ਦੀ ਅਗਵਾਈ ‘ਚ ਚਲਾਇਆ ਸਰਚ ਆਪ੍ਰੇਸ਼ਨ, ਦੋ ਮਾਮਲਿਆਂ ‘ਚ ਮਿਲੀ ਕਾਮਯਾਬੀ appeared first on TheUnmute.com - Punjabi News. Tags:
|
ਪੁਲਿਸ ਨੇ ਪਟਿਆਲਾ ਦੇ ਰੋੜੀ ਕੁੱਟ ਮੁਹੱਲੇ 'ਚ ਚਲਾਇਆ ਸਰਚ ਅਪਰੇਸ਼ਨ Tuesday 15 November 2022 08:24 AM UTC+00 | Tags: breaking-news news patiala-police rory-kut-mohalla ਪਟਿਆਲਾ 15 ਨਵੰਬਰ 2022: ਪੰਜਾਬ ਸਰਕਾਰ ਨੇ ਪੰਜਾਬ ਪੁਲਿਸ ਨੂੰ ਆਪਣੇ ਆਪਣੇ ਜ਼ਿਲ੍ਹਿਆਂ ਅਤੇ ਸ਼ਹਿਰਾਂ ਵਿਚ ਸਰਚ ਆਪਰੇਸ਼ਨ ਚਲਾ ਕੇ ਨਸ਼ਿਆਂ ਅਤੇ ਗੈਂਗਸਟਰਾਂ ‘ਤੇ ਨਕੇਲ ਕੱਸਣ ਦੀ ਸਖ਼ਤ ਆਦੇਸ਼ ਜਾਰੀ ਕੀਤੇ ਗਏ ਸਨ, ਜਿਸਦੇ ਚਲਦਿਆਂ ਅੱਜ ਸੂਬੇ ਭਰ ਵਿੱਚ ਪੁਲਿਸ ਵੱਲੋਂ ਵੱਖ ਵੱਖ ਥਾਵਾਂ ‘ਤੇ ਸਰਚ ਆਪ੍ਰੇਸ਼ਨ ਚਲਾਏ ਗਏ ਹਨ | ਇਸਦੇ ਤਹਿਤ ਪਟਿਆਲਾ ਵਿਖੇ ਐਸਓਪੀ ਵਰੁਣ ਸ਼ਰਮਾ ਅਤੇ ਏਡੀਜੀਪੀ ਸ਼ਸ਼ੀ ਪ੍ਰਭਾ ਦੀ ਅਗਵਾਈ ਵਿੱਚ ਪਟਿਆਲਾ ਦੇ ਰੋੜੀ ਕੁੱਟ ਮੁਹੱਲਾ ਵਿਖੇ ਸਰਚ ਆਪਰੇਸ਼ਨ ਚਲਾਇਆ ਗਿਆ| ਵੱਡੀ ਗਿਣਤੀ ਵਿੱਚ ਇਕੱਠੀ ਹੋਈ ਪੁਲਿਸ ਪਾਰਟੀ ਵੱਲੋਂ ਰੋੜੀ ਕੁੱਟ ਮੁਹੱਲਾ ਦੇ ਹਰੇਕ ਘਰ ਦੀ ਚੰਗੀ ਤਰ੍ਹਾਂ ਤਲਾਸ਼ੀ ਕੀਤੀ ਗਈ | ਬੇਸ਼ੱਕ ਇਸ ਤਲਾਸ਼ੀ ਮੁਹਿੰਮ ਦੌਰਾਨ ਪੁਲਿਸ ਨੂੰ ਕੋਈ ਖਾਸ ਸਫਲਤਾ ਹੱਥ ਨਹੀਂ ਲੱਗੀ, ਪਰ ਨਸ਼ਾ ਤਸਕਰੀ ਦਾ ਕੰਮ ਕਰਨ ਵਾਲੇ ਮਾੜੇ ਅਨਸਰਾਂ ਵਿੱਚ ਹਲਚਲ ਜ਼ਰੂਰ ਪੈਦਾ ਹੋ ਗਈ | ਇਸ ਮੌਕੇ ਏਡੀਜੀਪੀ ਸ਼ਸ਼ੀ ਪ੍ਰਭਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਦਿੱਤੇ ਗਏ ਆਦੇਸ਼ਾਂ ਦੀ ਪਾਲਣਾ ਕਰਦਿਆਂ ਉਨ੍ਹਾਂ ਵੱਲੋਂ ਅੱਜ ਪਟਿਆਲਾ ਦੇ ਰੋੜੀ ਕੁੱਟ ਮੁਹੱਲਾ ਵਿਖੇ ਸਰਚ ਆਪਰੇਸ਼ਨ ਚਲਾਇਆ ਗਿਆ ਹੈ | ਉਨ੍ਹਾਂ ਕਿਹਾ ਕਿ ਨਸ਼ਾ ਤਸਕਰੀ ਅਤੇ ਗ਼ੈਰ ਕਾਨੂੰਨੀ ਜਾਂ ਅਪਰਾਧਿਕ ਗਤੀਵਿਧੀਆਂ ਕਰਨ ਵਾਲੇ ਵਿਅਕਤੀਆਂ ਨੂੰ ਪੁਲਿਸ ਵੱਲੋਂ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਜੇਕਰ ਕਿਸੇ ਵੀ ਵਿਅਕਤੀ ਤੋਂ ਕੋਈ ਵੀ ਨਸ਼ੇ ਸਬੰਧੀ ਜਾਂ ਬਿਨਾਂ ਕਾਗਜ਼ਾਤ ਦੇ ਵਾਹਨ ਬਰਾਮਦ ਹੋਏ ਤਾਂ ਉਨ੍ਹਾਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ | The post ਪੁਲਿਸ ਨੇ ਪਟਿਆਲਾ ਦੇ ਰੋੜੀ ਕੁੱਟ ਮੁਹੱਲੇ ‘ਚ ਚਲਾਇਆ ਸਰਚ ਅਪਰੇਸ਼ਨ appeared first on TheUnmute.com - Punjabi News. Tags:
|
ਆਈ.ਜੀ. ਬਠਿੰਡਾ ਰੇਂਜ ਐਸ.ਐਸ.ਪਰਮਾਰ ਦੀ ਅਗਵਾਈ 'ਚ ਮਾਨਸਾ ਦੀ ਕਈ ਥਾਵਾਂ 'ਤੇ ਚਲਾਇਆ ਸਰਚ ਆਪ੍ਰੇਸ਼ਨ Tuesday 15 November 2022 08:36 AM UTC+00 | Tags: aam-aadmi-party breaking-news caso cm-bhagwant-mann cordon-and-search-operation dgp-gaurav-yadav dgp-in-ludhiana dsp-harsimran-singh-bal i.g-bathinda-range-ss-parmar ig-bathinda ludhiana-police ludhiana-police-commissioner mansa mansa-police news punjab-dgp-gaurav-yadav punjab-news punjab-police punjab-policwe sas-nagar-police ss-parmaar the-unmute-breaking-news ਮਾਨਸਾ 15 ਨਵੰਬਰ 2022: ਮਾਨਸਾ ਵਿੱਚ ਪੁਲਿਸ ਦੀ ਤਰਫੋਂ ਨਸ਼ਿਆਂ ਅਤੇ ਗੈਂਗਸਟਰਾਂ ਖਿਲਾਫ ਚਾਰ ਥਾਵਾਂ ‘ਤੇ ਸਰਚ ਅਭਿਆਨ ਚਲਾਇਆ ਗਿਆ ਹੈ, ਜਿਸ ਵਿੱਚ ਆਈ.ਜੀ. ਬਠਿੰਡਾ ਰੇਂਜ ਐਸ.ਐਸ.ਪਰਮਾਰ ਅਤੇ ਮਾਨਸਾ ਦੇ ਐਸ.ਐਸ.ਪੀ ਨਾਨਕ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪੁਲਿਸ ਬਲਾਂ ਨੇ ਕਈ ਥਾਵਾਂ ‘ਤੇ ਸਰਚ ਅਭਿਆਨ ਚਲਾਇਆ। ਇਸ ਦੌਰਾਨ ਆਈ.ਜੀ.ਪਰਮਾਰ ਨੇ ਦੱਸਿਆ ਕਿ ਮਾਨਸਾ ਪੁਲਿਸ ਵੱਲੋਂ ਪਿਛਲੇ ਮਹੀਨੇ ਦੌਰਾਨ 240 ਕਿਲੋ ਭੁੱਕੀ ਬਰਾਮਦ ਕੀਤੀ ਗਈ ਹੈ, ਇਸ ਤੋਂ ਇਲਾਵਾ ਡਰੱਗ ਇੰਸਪੈਕਟਰ ਵੱਲੋਂ ਮੈਡੀਕਲ ਨਸ਼ੇ ਦੇ ਖਿਲਾਫ ਵੀ ਮੁਹਿੰਮ ਚਲਾਈ ਜਾਵੇਗੀ। The post ਆਈ.ਜੀ. ਬਠਿੰਡਾ ਰੇਂਜ ਐਸ.ਐਸ.ਪਰਮਾਰ ਦੀ ਅਗਵਾਈ ‘ਚ ਮਾਨਸਾ ਦੀ ਕਈ ਥਾਵਾਂ ‘ਤੇ ਚਲਾਇਆ ਸਰਚ ਆਪ੍ਰੇਸ਼ਨ appeared first on TheUnmute.com - Punjabi News. Tags:
|
ਆਮਿਰ ਖਾਨ ਨੇ ਲਿਆ ਅਦਾਕਾਰੀ ਤੋਂ ਬ੍ਰੇਕ , ਕਿਹਾ 35 ਸਾਲ ਤੋਂ ਕਰ ਚੁੱਕੇ ਫਿਲਮਾਂ ਦੇ ਵਿੱਚ ਕੰਮ.. Tuesday 15 November 2022 08:46 AM UTC+00 | Tags: 35-years aamir-khan amir-khan-break break the-unmute ਚੰਡੀਗੜ੍ਹ 15 ਨਵੰਬਰ 2022 ਅਭਿਨੇਤਾ ਆਮਿਰ ਖਾਨ, ਜਿਨ੍ਹਾਂ ਨੂੰ ਬਾਲੀਵੁੱਡ ਦੇ ਮਿਸਟਰ ਪਰਫੈਕਸ਼ਨਿਸਟ ਤੇ ਸੁਪਰਹਿੱਟ ਫਿਲਮਾਂ ਦੇਣ ਲਈ ਜਾਣੇ ਜਾਂਦੇ ਹਨ। ਉਸ ਦੀਆਂ ਫਿਲਮਾਂ ਬਾਕਸ ਆਫਿਸ ‘ਤੇ ਕਾਫੀ ਕਮਾਈ ਕਰਦੀਆਂ ਹਨ। ਹਾਲਾਂਕਿ ਉਨ੍ਹਾਂ ਦੀ ਹਾਲ ਹੀ ‘ਚ ਰਿਲੀਜ਼ ਹੋਈ ਫਿਲਮ ‘ਲਾਲ ਸਿੰਘ ਚੱਢਾ’ ਕੁਝ ਖਾਸ ਕਮਾਲ ਨਹੀਂ ਦਿਖਾ ਸਕੀ। ਇਸ ਦੌਰਾਨ ਆਮਿਰ ਖਾਨ ਨੇ ਖੁਲਾਸਾ ਕੀਤਾ ਹੈ ਕਿ ਉਹ ਫਿਲਮਾਂ ਤੋਂ ਬ੍ਰੇਕ ਲੈ ਰਹੇ ਹਨ। ਇਸ ਕਾਰਨ ਕਰਕੇ ਬ੍ਰੇਕ ਲੈਣਾ ਡੇਢ ਸਾਲ ਦਾ ਬ੍ਰੇਕ ਲੈਣਾ The post ਆਮਿਰ ਖਾਨ ਨੇ ਲਿਆ ਅਦਾਕਾਰੀ ਤੋਂ ਬ੍ਰੇਕ , ਕਿਹਾ 35 ਸਾਲ ਤੋਂ ਕਰ ਚੁੱਕੇ ਫਿਲਮਾਂ ਦੇ ਵਿੱਚ ਕੰਮ.. appeared first on TheUnmute.com - Punjabi News. Tags:
|
ਇੰਡੋਨੇਸ਼ੀਆ 'ਚ ਜੀ-20 ਸੰਮੇਲਨ ਦੌਰਾਨ PM ਮੋਦੀ ਨੇ ਰਿਸ਼ੀ ਸੁਨਕ ਨਾਲ ਕੀਤੀ ਮੁਲਾਕਾਤ Tuesday 15 November 2022 08:50 AM UTC+00 | Tags: bali g-20-summit g-20-summit-in-indonesia india-news indonesia latest-news news pm-modi prime-minister-narendra-modi punjab-news rishi-sunak world-bank-president-david-malpass ਚੰਡੀਗੜ੍ਹ 15 ਨਵੰਬਰ 2022: ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਅੱਜ ਤੋਂ ਇੰਡੋਨੇਸ਼ੀਆ ਵਿੱਚ ਸ਼ੁਰੂ ਹੋਏ ਜੀ-20 ਸੰਮੇਲਨ ਵਿੱਚ ਸ਼ਾਮਲ ਹੋਣ ਲਈ ਸੋਮਵਾਰ ਨੂੰ ਬਾਲੀ ਪਹੁੰਚੇ। ਇਸ ਕਾਨਫਰੰਸ ਵਿੱਚ ਕਈ ਦੇਸ਼ਾਂ ਦੇ ਮੁਖੀਆਂ ਨੇ ਸ਼ਿਰਕਤ ਕੀਤੀ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ 20 ਤੋਂ ਵੱਧ ਮੀਟਿੰਗਾਂ ਵਿੱਚ ਹਿੱਸਾ ਲੈਣਗੇ, ਜਿਸ ਵਿੱਚ ਭੋਜਨ, ਸੁਰੱਖਿਆ, ਊਰਜਾ, ਯੂਕਰੇਨ ਸੰਕਟ ਵਰਗੇ ਕਈ ਮਹੱਤਵਪੂਰਨ ਮੁੱਦਿਆਂ ‘ਤੇ ਚਰਚਾ ਕੀਤੀ ਜਾਵੇਗੀ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੀ-20 ਸੰਮੇਲਨ ਦੌਰਾਨ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ (Rishi Sunak) ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੋਹਾਂ ਨੇਤਾਵਾਂ ਵਿਚਾਲੇ ਲੰਬੀ ਗੱਲਬਾਤ ਹੋਈ। ਤੁਹਾਨੂੰ ਦੱਸ ਦਈਏ, ਸੁਨਕ ਨੇ ਹਾਲ ਹੀ ‘ਚ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲਿਆ ਹੈ। ਪ੍ਰਧਾਨ ਮੰਤਰੀ ਨੇ ਜੀ-20 ਸਿਖਰ ਸੰਮੇਲਨ ਦੌਰਾਨ ਵਿਸ਼ਵ ਬੈਂਕ ਦੇ ਪ੍ਰਧਾਨ ਡੇਵਿਡ ਮਾਲਪਾਸ ਨਾਲ ਮੁਲਾਕਾਤ ਕੀਤੀ। ਪੀਐਮਓ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਇਸ ਦੌਰਾਨ ਦੋਵਾਂ ਵਿਚਾਲੇ ਸਾਰਥਕ ਗੱਲਬਾਤ ਹੋਈ। ਪ੍ਰਧਾਨ ਮੰਤਰੀ ਮੋਦੀ ਇੰਡੋਨੇਸ਼ੀਆ ਦੇ ਬਾਲੀ ਵਿੱਚ ਜੀ-20 ਸੰਮੇਲਨ ਦੌਰਾਨ ਭਾਰਤੀ ਭਾਈਚਾਰੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਿਸ਼ਵ ਵਿਕਾਸ ਲਈ ਭਾਰਤ ਦੀ ਊਰਜਾ ਸੁਰੱਖਿਆ ਮਹੱਤਵਪੂਰਨ ਹੈ। ਕਿਉਂਕਿ, ਭਾਰਤ ਦੁਨੀਆ ਦੀ ਸਭ ਤੋਂ ਤੇਜ਼ੀ ਨਾਲ ਵਧ ਰਹੀ ਅਰਥਵਿਵਸਥਾ ਹੈ। “ਸਾਨੂੰ ਊਰਜਾ ਦੀ ਸਪਲਾਈ ‘ਤੇ ਕਿਸੇ ਵੀ ਪਾਬੰਦੀ ਨੂੰ ਉਤਸ਼ਾਹਿਤ ਨਹੀਂ ਕਰਨਾ ਚਾਹੀਦਾ ਅਤੇ ਊਰਜਾ ਬਾਜ਼ਾਰ ਵਿੱਚ ਸਥਿਰਤਾ ਨੂੰ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ 2030 ਤੱਕ ਸਾਡੀ ਅੱਧੀ ਬਿਜਲੀ ਨਵਿਆਉਣਯੋਗ ਸਰੋਤਾਂ ਤੋਂ ਪੈਦਾ ਹੋਵੇਗੀ। ਇਸ ਤੋਂ ਇਲਾਵਾ, ਭਾਰਤ ਵਿੱਚ ਟਿਕਾਊ ਭੋਜਨ ਸੁਰੱਖਿਆ ਲਈ, ਅਸੀਂ ਕੁਦਰਤੀ ਖੇਤੀ ਨੂੰ ਉਤਸ਼ਾਹਿਤ ਕਰ ਰਹੇ ਹਾਂ ਅਤੇ ਬਾਜਰੇ ਵਰਗੇ ਪੌਸ਼ਟਿਕ ਅਤੇ ਪਰੰਪਰਾਗਤ ਅਨਾਜ ਨੂੰ ਮੁੜ-ਆਬਾਦ ਕਰ ਰਹੇ ਹਾਂ। ਬਾਜਰਾ ਵਿਸ਼ਵਵਿਆਪੀ ਕੁਪੋਸ਼ਣ ਅਤੇ ਭੁੱਖ ਨੂੰ ਵੀ ਹੱਲ ਕਰ ਸਕਦਾ ਹੈ।
The post ਇੰਡੋਨੇਸ਼ੀਆ ‘ਚ ਜੀ-20 ਸੰਮੇਲਨ ਦੌਰਾਨ PM ਮੋਦੀ ਨੇ ਰਿਸ਼ੀ ਸੁਨਕ ਨਾਲ ਕੀਤੀ ਮੁਲਾਕਾਤ appeared first on TheUnmute.com - Punjabi News. Tags:
|
ਸੁਧੀਰ ਸੂਰੀ ਕਤਲ ਮਾਮਲੇ 'ਚ ਸੰਦੀਪ ਸਿੰਘ ਦੀ ਅਦਾਲਤ 'ਚ ਪੇਸ਼ੀ, ਪੁਲਿਸ ਨੂੰ ਮਿਲਿਆ ਦੋ ਦਿਨਾਂ ਰਿਮਾਂਡ Tuesday 15 November 2022 09:34 AM UTC+00 | Tags: aam-aadmi-party amarinder-singh-raja-warring amrinder-singh-raja-warring amritsar arvind-kejriwal chief-minister-bhagwant-mann cm-bhagwant-mann majitha-road majitha-road-police-station news punjab-congress punjab-congress-president-amarinder-singh-raja-warring punjab-government punjab-news punjab-police punjab-police-dgp shiv-sena shiv-sena-leader-sudhir-suri the-unmute-breaking-news ਚੰਡੀਗੜ੍ਹ 15 ਨਵੰਬਰ 2022: ਸ਼ਿਵ ਸੈਨਾ ਆਗੂ ਸੁਧੀਰ ਸੂਰੀ (Sudhir Suri) ਕਤਲ ਮਾਮਲੇ 'ਚ ਗ੍ਰਿਫਤਾਰ ਦੋਸ਼ੀ ਸੰਦੀਪ ਸਿੰਘ ਸੰਨੀ ਨੂੰ ਪੁਲਿਸ ਰਿਮਾਂਡ ਖ਼ਤਮ ਹੋਣ ਉਪਰੰਤ ਅੱਜ ਦੁਬਾਰਾ ਮਾਣਯੋਗ ਅੰਮ੍ਰਿਤਸਰ ਦੀ ਅਦਾਲਤ (Amritsar court) 'ਚ ਪੇਸ਼ ਕੀਤਾ ਗਿਆ | ਜਿੱਥੇ ਅਦਾਲਤ ਨੇ ਸੰਦੀਪ ਸਿੰਘ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਅੰਮ੍ਰਿਤਸਰ ਪੁਲਿਸ ਵਲੋਂ ਸੰਦੀਪ ਸਿੰਘ ਦੀ ਪੇਸ਼ੀ ਨੂੰ ਲੈ ਕੇ ਸਖ਼ਤ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ | ਇਸਤੋਂ ਪਹਿਲਾ ਪੁਲਿਸ ਨੇ ਸੰਦੀਪ ਨੂੰ ਅਦਾਲਤ 'ਚ ਪੇਸ਼ ਕਰਕੇ ਤਿੰਨ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਸੀ | The post ਸੁਧੀਰ ਸੂਰੀ ਕਤਲ ਮਾਮਲੇ ‘ਚ ਸੰਦੀਪ ਸਿੰਘ ਦੀ ਅਦਾਲਤ ‘ਚ ਪੇਸ਼ੀ, ਪੁਲਿਸ ਨੂੰ ਮਿਲਿਆ ਦੋ ਦਿਨਾਂ ਰਿਮਾਂਡ appeared first on TheUnmute.com - Punjabi News. Tags:
|
ਗੁਜਰਾਤ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਵਲੋਂ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ Tuesday 15 November 2022 09:43 AM UTC+00 | Tags: aam-aadmi-party ashok-gehlot breaking-news chhattisgarh-chief-minister-bhupesh-baghel congress congress-president-mallikarjun-kharge gujarat gujarat-assembly-elections gujarat-assembly-elections-202 jignesh-mevani mallikarjun-kharge news punjab-congress punjab-congress-president-amarinder punjab-government sachin-pilot the-unmute-breaking-news the-unmute-punjabi-news ਚੰਡੀਗੜ੍ਹ 15 ਨਵੰਬਰ 2022: ਗੁਜਰਾਤ ਵਿਧਾਨ ਸਭਾ ਚੋਣਾਂ 2022 (Gujarat Assembly elections 2022) ਲਈ ਕਾਂਗਰਸ ਨੇ ਅੱਜ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ‘ਚ ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ, ਯੂਪੀਏ ਚੇਅਰਪਰਸਨ ਸੋਨੀਆ ਗਾਂਧੀ, ਸਾਬਕਾ ਪਾਰਟੀ ਪ੍ਰਧਾਨ ਰਾਹੁਲ ਗਾਂਧੀ, ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ, ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ, ਸਚਿਨ ਪਾਇਲਟ, ਜਿਗਨੇਸ਼ ਮੇਵਾਨੀ, ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਕਨ੍ਹਈਆ ਕੁਮਾਰ ਤੋਂ ਇਲਾਵਾ ਕਈ ਹੋਰ ਨੇਤਾ ਸ਼ਾਮਲ ਹਨ।
The post ਗੁਜਰਾਤ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਵਲੋਂ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ appeared first on TheUnmute.com - Punjabi News. Tags:
|
ਕੀਰੋਨ ਪੋਲਾਰਡ ਨੇ ਆਈਪੀਐੱਲ ਲੀਗ ਤੋਂ ਲਿਆ ਸੰਨਿਆਸ, ਟੀਮ ਨੇ ਸੌਂਪੀ ਨਵੀਂ ਜ਼ਿੰਮੇਵਾਰੀ Tuesday 15 November 2022 09:55 AM UTC+00 | Tags: all-rounder-kieron-pollard breaking-news cricket-news cricket-news-punjabi indian-premier-league indian-premier-league-2022 ipl ipl-news kieron-pollard mumbai-indian mumbai-indians mumbai-team news the-unmute-breaking-news the-unmute-ipl-news the-unmute-latest-news ਚੰਡੀਗੜ੍ਹ 15 ਨਵੰਬਰ 2022: ਇੰਡੀਅਨ ਪ੍ਰੀਮੀਅਰ ਲੀਗ ‘ਚ ਕਈ ਜਾਦੂਈ ਪਾਰੀਆਂ ਖੇਡਣ ਵਾਲੇ ਅਨੁਭਵੀ ਆਲਰਾਊਂਡਰ ਕੀਰੋਨ ਪੋਲਾਰਡ (Kieron Pollard) ਨੇ ਦੁਨੀਆ ਦੀ ਸਭ ਤੋਂ ਵੱਡੀ ਟੀ-20 ਲੀਗ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। ਪੋਲਾਰਡ 2010 ਤੋਂ ਲਗਾਤਾਰ ਮੁੰਬਈ ਟੀਮ ਲਈ ਖੇਡ ਰਿਹਾ ਸੀ। ਪੋਲਾਰਡ ਨੇ ਆਈਪੀਐਲ ਦੇ ਨਵੇਂ ਸੀਜ਼ਨ ਲਈ ਰਿਟੇਨਸ਼ਨ ਡੇ ਦੇ ਆਖਰੀ ਦਿਨ ਸੰਨਿਆਸ ਲੈਣ ਦਾ ਐਲਾਨ ਕੀਤਾ ਹੈ । ਹਾਲਾਂਕਿ, ਉਹ ਮੁੰਬਈ ਇੰਡੀਅਨਜ਼ ਦੀ ਟੀਮ ਨਾਲ ਜੁੜੇ ਰਹਿਣਗੇ ਅਤੇ ਹੁਣ ਬੱਲੇਬਾਜ਼ੀ ਕੋਚ ਵਜੋਂ ਟੀਮ ਵਿੱਚ ਆਪਣੀ ਨਵੀਂ ਭੂਮਿਕਾ ਨਿਭਾਉਣਗੇ। ਕੀਰੋਨ ਪੋਲਾਰਡ (Kieron Pollard) ਨੇ ਆਪਣੇ ਅਧਿਕਾਰਤ ਟਵਿਟਰ ਅਕਾਊਂਟ ‘ਤੇ ਇਹ ਜਾਣਕਾਰੀ ਸਾਂਝੀ ਕੀਤੀ ਹੈ। ਉਸ ਨੇ ਕਿਹਾ ਕਿ ਇਹ ਫੈਸਲਾ ਆਸਾਨ ਨਹੀਂ ਸੀ ਕਿਉਂਕਿ ਮੈਂ ਕੁਝ ਹੋਰ ਸਾਲ ਲੀਗ ਕ੍ਰਿਕਟ ਖੇਡਣ ਦਾ ਫੈਸਲਾ ਕੀਤਾ ਹੈ। ਪਰ ਮੁੰਬਈ ਦੀ ਟੀਮ ਨੂੰ ਬਦਲਾਅ ਤੋਂ ਗੁਜ਼ਰਨਾ ਪਿਆ ਹੈ ਅਤੇ ਅਜਿਹੇ ‘ਚ ਮੇਰੇ ਲਈ ਸੰਨਿਆਸ ਲੈਣ ਦਾ ਇਹ ਸਹੀ ਸਮਾਂ ਹੈ। ਹਾਲਾਂਕਿ ਪੋਲਾਰਡ ਨੇ ਇੱਥੇ ਸਪੱਸ਼ਟ ਕੀਤਾ ਕਿ ਉਹ ਐਮਆਈ ਐਮੀਰੇਟਸ ਟੀਮ ਵਿੱਚ ਐਮਆਈ ਲਈ ਖੇਡਣਾ ਜਾਰੀ ਰੱਖੇਗਾ। 35 ਸਾਲਾ ਪੋਲਾਰਡ ਨੇ ਸਾਲ 2010 ਵਿੱਚ ਮੁੰਬਈ ਲਈ ਆਈਪੀਐਲ ਦੀ ਸ਼ੁਰੂਆਤ ਕੀਤੀ ਸੀ ਅਤੇ ਉਦੋਂ ਤੋਂ ਉਹ ਲਗਾਤਾਰ 13 ਸਾਲ ਮੁੰਬਈ ਲਈ ਸਿਰਫ਼ ਅਤੇ ਸਿਰਫ਼ ਖੇਡੇ ਹਨ। ਪਰ ਉਸ ਦਾ ਪਿਛਲਾ ਸੀਜ਼ਨ ਬਹੁਤ ਨਿਰਾਸ਼ਾਜਨਕ ਰਿਹਾ ਅਤੇ ਇਸ ਤੋਂ ਬਾਅਦ ਉਸ ਨੇ ਨਵਾਂ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਇੱਕ ਖਿਡਾਰੀ ਵਜੋਂ ਇਸ ਲੀਗ ਨੂੰ ਛੱਡਣ ਦਾ ਫੈਸਲਾ ਕੀਤਾ। ਤੁਹਾਨੂੰ ਦੱਸ ਦੇਈਏ ਕਿ ਆਈਪੀਐੱਲ ਦੀ ਸਭ ਤੋਂ ਸਫਲ ਫ੍ਰੈਂਚਾਇਜ਼ੀ ਮੁੰਬਈ ਨੇ ਇਸ ਲੀਗ ‘ਚ ਸਭ ਤੋਂ ਜ਼ਿਆਦਾ 5 ਖਿਤਾਬ ਜਿੱਤੇ ਹਨ ਅਤੇ ਇਨ੍ਹਾਂ 5 ਖਿਤਾਬ ਜਿੱਤਣ ‘ਚ ਪੋਲਾਰਡ ਦੀ ਭੂਮਿਕਾ ਵੀ ਅਹਿਮ ਰਹੀ ਹੈ।
The post ਕੀਰੋਨ ਪੋਲਾਰਡ ਨੇ ਆਈਪੀਐੱਲ ਲੀਗ ਤੋਂ ਲਿਆ ਸੰਨਿਆਸ, ਟੀਮ ਨੇ ਸੌਂਪੀ ਨਵੀਂ ਜ਼ਿੰਮੇਵਾਰੀ appeared first on TheUnmute.com - Punjabi News. Tags:
|
ਕੈਬਿਨਟ ਮੰਤਰੀ ਲਾਲ ਚੰਦ ਕਟਾਰੂਚੱਕ ਵਲੋਂ ਜਲੰਧਰ 'ਚ ਸਰਬ ਭਾਰਤੀ ਸਹਿਕਾਰੀ ਹਫ਼ਤੇ ਦੀ ਸ਼ੁਰੂਆਤ Tuesday 15 November 2022 10:10 AM UTC+00 | Tags: aam-aadmi-party arvind-kejriwal breaking-news cabinet-minister-lal-chand-kataruchak cm-bhagwant-mann jalandhar lal-chand-kataruchak markfed markfed-cannery-complex news punjab punjab-government the-unmute-breaking-news the-unmute-latest-news the-unmute-punjabi-news ਚੰਡੀਗੜ੍ਹ 15 ਨਵੰਬਰ 2022: ਖੁਰਾਕ, ਸਿਵਲ ਸਪਲਾਈ ਅਤੇ ਉਪਭੋਗਤਾ ਮਾਮਲੇ ਮੰਤਰੀ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ (Lal Chand Kataruchak) ਵੱਲੋਂ ਜਲੰਧਰ ਨੇੜਲੇ ਪਿੰਡ ਚੂਹੜਵਾਲੀ ਵਿਖੇ ਮਾਰਕਫੈੱਡ ਕੈਨਰੀਜ ਕੰਪਲੈਕਸ ਵਿੱਚ 69ਵੇਂ ਸਰਬ ਭਾਰਤੀ ਸਹਿਕਾਰੀ ਹਫ਼ਤੇ ਦੀ ਸ਼ੁਰੂਆਤ ਕੀਤੀ । ਇਸ ਦੌਰਾਨ ਉਨ੍ਹਾਂ ਨੇ ਸਾਰੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਇਕ ਜ਼ਿੰਮੇਵਾਰ ਨਾਗਰਿਕ ਹੋਣ ਦੇ ਨਾਤੇ ਮਾਰਕਫੈੱਡ ਦੀਆਂ ਵਸਤਾਂ ਦਾ ਪ੍ਰਯੋਗ ਕਰੋ ਅਤੇ ਤੰਦਰੁਸਤ ਰਹੋ। ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮਾਰਕਫੈੱਡ ਦੇ ਉਤਪਾਦਾਂ ਦੀ ਦੇਸ਼-ਵਿਦੇਸ਼ ‘ਚ ਮੰਗ ਵਧ ਰਹੀ ਹੈ, ਸਰਕਾਰ ਪੰਜਾਬ ਵਿੱਚ ਸਹਿਕਾਰਤਾ ਨੂੰ ਹੋਰ ਉਤਸ਼ਾਹਿਤ ਕਰੇਗੀ | ਸਹਿਕਾਰਤਾ ਨੂੰ ਉਤਸ਼ਾਹਿਤ ਕਰਨ ਨਾਲ ਸੂਬੇ ਦੇ ਲੋਕਾਂ ਨੂੰ ਫਾਇਦਾ ਹੋਵੇਗਾ | The post ਕੈਬਿਨਟ ਮੰਤਰੀ ਲਾਲ ਚੰਦ ਕਟਾਰੂਚੱਕ ਵਲੋਂ ਜਲੰਧਰ ‘ਚ ਸਰਬ ਭਾਰਤੀ ਸਹਿਕਾਰੀ ਹਫ਼ਤੇ ਦੀ ਸ਼ੁਰੂਆਤ appeared first on TheUnmute.com - Punjabi News. Tags:
|
ਮੱਧ ਪ੍ਰਦੇਸ਼ 'ਚ ਲਾਗੂ ਹੋਇਆ ਪੇਸਾ ਕਾਨੂੰਨ, ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਜਾਰੀ ਕੀਤਾ ਪੇਸਾ ਕਾਨੂੰਨ ਦਾ ਮੈਨੂਅਲ Tuesday 15 November 2022 10:26 AM UTC+00 | Tags: breaking-news chhattisgarh chief-minister-of-madhya-pradesh extension-of-scheduled-areas india latest-news-india madhya-pradesh-government news pesa-act pesa-law president-draupadi-murmu shivraj-singh-chouhan ਚੰਡੀਗੜ੍ਹ 15 ਨਵੰਬਰ 2022: ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਮੰਗਲਵਾਰ ਨੂੰ ਮੱਧ ਪ੍ਰਦੇਸ਼ ਦੇ ਸ਼ਾਹਡੋਲ ਵਿੱਚ ਜਨਜਾਤੀ ਗੌਰਵ ਦਿਵਸ ਦੇ ਪ੍ਰੋਗਰਾਮ ਵਿੱਚ ਪੇਸਾ ਕਾਨੂੰਨ ਦਾ ਮੈਨੂਅਲ ਜਾਰੀ ਕੀਤਾ ਹੈ । ਇਸ ਨਾਲ ਮੱਧ ਪ੍ਰਦੇਸ਼ ਇਸ ਕਾਨੂੰਨ ਨੂੰ ਲਾਗੂ ਕਰਨ ਵਾਲਾ ਸੱਤਵਾਂ ਸੂਬਾ ਬਣ ਗਿਆ ਹੈ। ਇਹ ਪੇਸਾ ਐਕਟ ((PESA ACT) ਕਬਾਇਲੀ ਪਰੰਪਰਾਵਾਂ, ਰੀਤੀ-ਰਿਵਾਜਾਂ, ਸੱਭਿਆਚਾਰ ਦੀ ਰੱਖਿਆ ਅਤੇ ਉਨ੍ਹਾਂ ਦੇ ਅਧਿਕਾਰਾਂ ਦੀ ਰੱਖਿਆ ਲਈ ਬਣਾਇਆ ਗਿਆ ਹੈ। ਇਸ ਐਕਟ ਤਹਿਤ ਗ੍ਰਾਮ ਸਭਾ ਵਿੱਚ ਇੱਕ ਗ੍ਰਾਮ ਕਮੇਟੀ ਹੋਵੇਗੀ। ਉਸ ਕਮੇਟੀ ਦਾ ਚੇਅਰਮੈਨ ਕੇਵਲ ਅਨੁਸੂਚਿਤ ਜਨਜਾਤੀ ਭਾਈਚਾਰੇ ਦਾ ਵਿਅਕਤੀ ਹੋਵੇਗਾ। ਪਿੰਡ ਦੇ ਅਹਿਮ ਫੈਸਲੇ ਪਿੰਡ ਦੀ ਕਮੇਟੀ ਹੀ ਲਵੇਗੀ। ਨਸ਼ੀਲੇ ਪਦਾਰਥਾਂ ‘ਤੇ ਪਾਬੰਦੀ, ਮੰਡੀਆਂ ਦੀ ਨਿਗਰਾਨੀ, ਕਰਜ਼ੇ ਦੀ ਵਸੂਲੀ, ਪਰਵਾਸ ਕਰਨ ਵਾਲਿਆਂ ਦੀ ਜਾਣਕਾਰੀ ਰੱਖਣਾ ਹੈ । ਆਦਿਵਾਸੀਆਂ ਲਈ ਬਣੇ ਕਾਨੂੰਨ ਦੀ ਰੀੜ੍ਹ ਦੀ ਹੱਡੀ ਮੰਨੇ ਜਾਂਦੇ ਪੇਸਾ ਐਕਟ ਤਹਿਤ ਆਦਿਵਾਸੀਆਂ ਦੀ ਰਵਾਇਤੀ ਪ੍ਰਣਾਲੀ ਨੂੰ ਮਾਨਤਾ ਦਿੱਤੀ ਗਈ ਹੈ। ਕੇਂਦਰ ਨੇ ਪੰਚਾਇਤਾਂ (ਅਨੁਸੂਚਿਤ ਖੇਤਰਾਂ ਦਾ ਵਿਸਥਾਰ) (PESA) ਐਕਟ 1996 ਲਾਗੂ ਕੀਤਾ ਸੀ। ਵਰਤਮਾਨ ਵਿੱਚ ਛੱਤੀਸਗੜ੍ਹ, ਝਾਰਖੰਡ, ਉੜੀਸਾ, ਆਂਧਰਾ ਪ੍ਰਦੇਸ਼, ਗੁਜਰਾਤ, ਹਿਮਾਚਲ, ਰਾਜਸਥਾਨ, ਤੇਲੰਗਾਨਾ ਅਤੇ ਰਾਜਸਥਾਨ ਵਿੱਚ 5ਵੀਂ ਅਨੁਸੂਚੀ ਵਿੱਚ ਲਾਗੂ ਹੈ। ਮੱਧ ਪ੍ਰਦੇਸ਼ ਵਿੱਚ ਇਸ ਨੂੰ ਪੂਰੀ ਤਰ੍ਹਾਂ ਲਾਗੂ ਨਹੀਂ ਕੀਤਾ ਗਿਆ ਸੀ । ਇਸ ਮੌਕੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਕਿਹਾ ਕਿ ਮੈਂ ਸਾਰੇ ਦੇਸ਼ਵਾਸੀਆਂ ਨੂੰ ਜਨਜਾਤੀ ਗੌਰਵ ਦਿਵਸ ‘ਤੇ ਵਧਾਈ ਦਿੰਦੀ ਹਾਂ। ਮੈਨੂੰ ਇੱਥੇ ਪਹਿਲਾਂ ਭਗਵਾਨ ਮੁੰਡਾ ਦੇ ਪਿੰਡ ਜਾਣ ਦਾ ਸੁਭਾਗ ਪ੍ਰਾਪਤ ਹੋਇਆ ਸੀ। ਮੈਂ ਉਨ੍ਹਾਂ ਦੇ ਜਨਮਦਿਨ ‘ਤੇ ਉਨ੍ਹਾਂ ਦੀ ਮੂਰਤੀ ਦੇ ਦਰਸ਼ਨ ਕਰਕੇ ਆਪਣੇ ਆਪ ਨੂੰ ਭਾਗਸ਼ਾਲੀ ਸਮਝਦੀ ਹਾਂ। ਰਾਸ਼ਟਰਪਤੀ ਦੇ ਰੂਪ ਵਿੱਚ ਮੱਧ ਪ੍ਰਦੇਸ਼ ਦੀ ਆਪਣੀ ਪਹਿਲੀ ਫੇਰੀ ਦੌਰਾਨ ਇੰਨੀ ਵੱਡੀ ਗਿਣਤੀ ਵਿੱਚ ਭੈਣਾਂ-ਭਰਾਵਾਂ ਨੂੰ ਦੇਖ ਕੇ ਮੈਂ ਬਹੁਤ ਖੁਸ਼ ਹਾਂ। ਉਨ੍ਹਾਂ ਕਿਹਾ ਕਿ ਇੱਥੇ ਜ਼ਿਆਦਾਤਰ ਲੋਕ ਸਾਡੇ ਕਬਾਇਲੀ ਭਾਈਚਾਰੇ ਨਾਲ ਸਬੰਧਤ ਹਨ। ਇਹ ਮੇਰੇ ਪ੍ਰਤੀ ਉਸ ਦਾ ਵਿਸ਼ੇਸ਼ ਪਿਆਰ ਅਤੇ ਉਤਸ਼ਾਹ ਦਰਸਾਉਂਦਾ ਹੈ। ਰਾਸ਼ਟਰਪਤੀ ਨੇ ਕਿਹਾ ਕਿ ਸਾਡੇ ਦੇਸ਼ ਵਿੱਚ ਆਦਿਵਾਸੀਆਂ ਦੀ ਗਿਣਤੀ ਦਸ ਕਰੋੜ ਹੈ। 1.5 ਕਰੋੜ ਤੋਂ ਵੱਧ ਮੱਧ ਪ੍ਰਦੇਸ਼ ਹਨ। ਇਸ ਵਿੱਚ ਕਿਸੇ ਵੀ ਰਾਜ ਵਿੱਚ ਸਭ ਤੋਂ ਵੱਧ ਕਬਾਇਲੀ ਆਬਾਦੀ ਹੈ। ਆਦਿਵਾਸੀ ਭਾਈਚਾਰੇ ਦੇ ਵਿਦਿਆਰਥੀਆਂ ਦਾ ਅੱਜ ਸਨਮਾਨ ਕੀਤਾ ਗਿਆਹੈ । ਉਨ੍ਹਾਂ ਨੂੰ ਦੇਖ ਕੇ ਮੈਨੂੰ ਉਮੀਦ ਹੈ ਕਿ ਆਉਣ ਵਾਲਾ ਸਮਾਂ ਹੋਰ ਵੀ ਰੌਸ਼ਨ ਹੋਵੇਗਾ। ਮੱਧ ਪ੍ਰਦੇਸ਼ ਵਿੱਚ ਪੇਸਾ ਕਾਨੂੰਨ ਦੇ ਵਿਸਥਾਰ ਨਾਲ ਸਬੰਧਤ ਨਿਯਮ ਕਿਤਾਬ ਜਾਰੀ ਕੀਤੀ ਗਈ ਹੈ। ਇਨ੍ਹਾਂ ਨਿਯਮਾਂ ਦੀ ਵਰਤੋਂ ਆਦਿਵਾਸੀ ਭਾਈਚਾਰਿਆਂ ਦੇ ਸਸ਼ਕਤੀਕਰਨ ਲਈ ਕੀਤੀ ਜਾਵੇਗੀ। The post ਮੱਧ ਪ੍ਰਦੇਸ਼ ‘ਚ ਲਾਗੂ ਹੋਇਆ ਪੇਸਾ ਕਾਨੂੰਨ, ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਜਾਰੀ ਕੀਤਾ ਪੇਸਾ ਕਾਨੂੰਨ ਦਾ ਮੈਨੂਅਲ appeared first on TheUnmute.com - Punjabi News. Tags:
|
ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਆਰਐਸਐਸ ਮੁਖੀ ਮੋਹਨ ਭਾਗਵਤ ਨੂੰ ਲਿਖੀ ਚਿੱਠੀ Tuesday 15 November 2022 10:41 AM UTC+00 | Tags: aam-aadmi-party amritsar breaking-news cm-bhagwant-mann gurcharan-singh-grewal hajrinder-singh-dhami mohan-bhagwat news punjab-government punjab-news punjab-police punjab-sikh punjab-sikh-bandis rss-and-bjp rss-chief-mohan-bhagwat sgpc shiromani-committee shiromani-gurdwara-parbandhak-committee the-unmute the-unmute-breaking-news ਚੰਡੀਗੜ੍ਹ 15 ਨਵੰਬਰ 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਅੱਜ ਆਰਐਸਐ ਦੇ ਮੁਖੀ ਮੋਹਨ ਭਾਗਵਤ (RSS chief Mohan Bhagwat) ਨੂੰ ਚਿੱਠੀ ਲਿਖੀ ਹੈ। ਉਨ੍ਹਾਂ ਨੇ ਮੋਹਨ ਭਾਗਵਤ ਨੂੰ ਇਕ ਪੱਤਰ ਲਿਖ ਕੇ ਆਰਐਸਐਸ ਤੇ ਭਾਜਪਾ ਵੱਲੋਂ ਸਿੱਖ ਮਸਲਿਆਂ ਵਿਚ ਬੇਲੋੜੀ ਦਖਲਅੰਦਾਜ਼ੀ ਬੰਦ ਕਰਨ ਲਈ ਕਿਹਾ ਹੈ। ਉਨ੍ਹਾਂ ਨੇ ਚਿੱਠੀ ਵਿੱਚ ਭਾਰਤੀ ਜਨਤਾ ਪਾਰਟੀ ਦੇ ਪੰਜਾਬ ਅਤੇ ਹਰਿਆਣਾ ਨਾਲ ਸੰਬੰਧਿਤ ਆਗੂਆਂ ਵੱਲੋਂ ਐਸਜੀਪੀਸੀ ਚੋਣਾਂ ਵਿੱਚ ਦਖ਼ਲਅੰਦਾਜ਼ੀ ਕਰਨ ਦੇ ਦੋਸ਼ ਲਗਾਏ ਹਨ। ਇਸ ਦੇ ਨਾਲ ਹੀ ਉਹਨਾਂ ਨੇ ਮੋਹਨ ਭਾਗਵਤ ਨੂੰ ਅਪੀਲ ਕੀਤੀ ਹੈ ਕਿ ਜੇਕਰ ਅਜਿਹਾ ਤੁਹਾਡੀ ਜਾਣਕਾਰੀ ਤੋਂ ਬਗੈਰ ਹੋਇਆ ਤਾਂ ਇਸਦਾ ਨੋਟਿਸ ਲੈ ਕੇ ਕਾਰਵਾਈ ਕੀਤੀ ਜਾਵੇ | ਸ਼੍ਰੋਮਣੀ ਕਮੇਟੀ ਦੇ ਸਥਾਪਨਾ ਦਿਵਸ ਮੌਕੇ ਅੱਜ ਮੋਹਨ ਭਾਗਵਤ ਨੂੰ ਲਿਖੇ ਆਪਣੇ ਪੱਤਰ ਵਿਚ ਭਾਈ ਗਰੇਵਾਲ ਨੇ ਸਖਤ ਸ਼ਬਦਾਂ ਵਿਚ ਕਿਹਾ ਕਿ ਵੱਡੀਆਂ ਕੁਰਬਾਨੀਆਂ ਤੋਂ ਬਾਅਦ ਹੋਂਦ ਵਿਚ ਆਈ ਸ਼੍ਰੋਮਣੀ ਕਮੇਟੀ ਦੀ ਸਥਾਪਨਾ ਲਈ ਆਰੰਭੇ ਗਏ ਸੰਘਰਸ਼ ਨੇ ਦੇਸ਼ ਦੀ ਅਜ਼ਾਦੀ ਦੇ ਘੋਲ ਦਾ ਮੁੱਢ ਬਣਿਆ ਸੀ, ਪਰੰਤੂ ਦੁੱਖ ਦੀ ਗੱਲ ਹੈ ਕਿ ਮੌਜੂਦਾ ਸਮੇਂ ਭਾਜਪਾ ਦੀ ਕੇਂਦਰ ਸਰਕਾਰ ਅਤੇ ਭਾਜਪਾ ਦੇ ਆਗੂਆਂ ਵੱਲੋਂ ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ਨੂੰ ਉਲਝਾਉਣ ਲਈ ਸਿੱਧੇ ਤੌਰ ਦਖਲ ਦਿੱਤਾ ਜਾ ਰਿਹਾ ਹੈ।
The post ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਆਰਐਸਐਸ ਮੁਖੀ ਮੋਹਨ ਭਾਗਵਤ ਨੂੰ ਲਿਖੀ ਚਿੱਠੀ appeared first on TheUnmute.com - Punjabi News. Tags:
|
ਗੰਨ ਕਲਚਰ ਨੂੰ ਉਤਸ਼ਾਹਿਤ ਕਰਨ ਵਾਲੇ ਗੀਤਾਂ 'ਤੇ ਪਾਬੰਦੀ ਲਾਉਣਾ ਜਾਂ ਨਵੇਂ ਹਥਿਆਰਾਂ ਦੇ ਲਾਇਸੈਂਸ ਬੰਦ ਕਰਨਾ ਸਮੱਸਿਆ ਦਾ ਹੱਲ ਨਹੀਂ: ਰਾਜਾ ਵੜਿੰਗ Tuesday 15 November 2022 10:49 AM UTC+00 | Tags: aam-aadmi-party amrinder-sing-raja-warring arvind-kejriwal breaking-news cm-bhagwant-mann gun-culture news punjab punjab-congress punjab-congress-president punjab-government punjab-police the-unmute-latest-news the-unmute-punjab ਚੰਡੀਗੜ੍ਹ 15 ਨਵੰਬਰ 2022:ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਸਰਕਾਰ ਵੱਲੋਂ ਗੀਤਾਂ ਵਿੱਚ ਗੰਨ ਕਲਚਰ ਨੂੰ ਹੱਲਾਸ਼ੇਰੀ ਦੇਣ 'ਤੇ ਪਾਬੰਦੀ ਲਾਉਣ ਦੇ ਫੈਸਲੇ 'ਤੇ ਚੁਟਕੀ ਲੈਂਦਿਆਂ ਕਿਹਾ ਕਿ ਗੰਨ ਕਲਚਰ ਨੂੰ ਉਤਸ਼ਾਹਿਤ ਕਰਨ ਵਾਲੇ ਗੀਤਾਂ 'ਤੇ ਪਾਬੰਦੀ ਲਾਉਣ ਜਾਂ ਨਵੇਂ ਹਥਿਆਰਾਂ ਦੇ ਲਾਇਸੈਂਸ ਬੰਦ ਕਰਨ ਨਾਲ ਹੀ ਸਮੱਸਿਆ ਦਾ ਹੱਲ ਨਹੀਂ ਹੋਵੇਗਾ। ਅਪਰਾਧੀ ਅਤੇ ਗੈਂਗਸਟਰ ਲੋਕਾਂ ਨੂੰ ਨਿਸ਼ਾਨਾ ਬਣਾਉਣ ਲਈ ਲਾਇਸੰਸਸ਼ੁਦਾ ਹਥਿਆਰਾਂ ਦੀ ਵਰਤੋਂ ਨਹੀਂ ਕਰਦੇ ਹਨ ਅਤੇ ਗੀਤਾਂ ਤੋਂ ਪ੍ਰੇਰਿਤ ਨਹੀਂ ਹੁੰਦੇ ਹਨ।ਵੜਿੰਗ ਨੇ ਰਾਜ ਸਰਕਾਰ ਨੂੰ ਇਹ ਸਪੱਸ਼ਟ ਕਰਨ ਦੀ ਅਪੀਲ ਕੀਤੀ ਹੈ ਕਿ ਪੰਜਾਬ ਵਿੱਚ ਲੋਕਾਂ ਨੂੰ ਟਾਰਗੇਟ ਕਿਲਿੰਗ ਅਤੇ ਨਫ਼ਰਤੀ ਅਪਰਾਧ ਤੋਂ ਬਚਾਉਣ ਲਈ ਕੀ ਯੋਜਨਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਸ ਸਮੇਂ ਸੂਬੇ ਵਿੱਚ ਡਰ ਦਾ ਮਾਹੌਲ ਹੈ। ਵੜਿੰਗ ਨੇ ਕਿਹਾ ਕਿ ਪਾਕਿਸਤਾਨੀ ਏਜੰਸੀ ਆਈਐਸਆਈ ਪੰਜਾਬ ਵਿੱਚ ਚੋਣਵੇਂ ਢੰਗ ਨਾਲ ਕਤਲੇਆਮ ਕਰਵਾਉਣ ਦੀ ਕੋਸ਼ਿਸ਼ ਕਰ ਰਹੀ ਹੈ ਤਾਂ ਜੋ ਸੂਬੇ ਦੇ ਸ਼ਾਂਤਮਈ ਮਾਹੌਲ ਨੂੰ ਵਿਗਾੜਿਆ ਜਾ ਸਕੇ। ਉਨ੍ਹਾਂ ਕਿਹਾ ਕਿ ਅਸੀਂ ਪਹਿਲਾਂ ਵੀ ਕਈ ਕਤਲ ਦੇਖ ਚੁੱਕੇ ਹਾਂ ਪਰ ਸਰਕਾਰ ਨੇ ਅਜੇ ਤੱਕ ਕੋਈ ਕਦਮ ਨਹੀਂ ਚੁੱਕਿਆ।ਸੂਬਾ ਕਾਂਗਰਸ ਪ੍ਰਧਾਨ ਨੇ ਸਰਹੱਦੀ ਸੂਬੇ ਦੇ ਇਨ੍ਹਾਂ ਗੰਭੀਰ ਹਾਲਾਤਾਂ ‘ਤੇ ਕੇਂਦਰ ਸਰਕਾਰ ਦੀ ਚੁੱਪ ‘ਤੇ ਵੀ ਸਵਾਲ ਖੜ੍ਹੇ ਕੀਤੇ ਹਨ। ਸੂਬਾ ਕਾਂਗਰਸ ਪ੍ਰਧਾਨ ਨੇ ਮੁੱਖ ਮੰਤਰੀ ਅਤੇ ਹੋਰ ਮੰਤਰੀਆਂ ਨੂੰ ਯਾਦ ਦਿਵਾਇਆ ਕਿ ਲੋਕਾਂ ਨੇ ਉਨ੍ਹਾਂ ਨੂੰ ਪੰਜਾਬ ਛੱਡ ਕੇ ਗੁਜਰਾਤ ਵਿੱਚ ਚੋਣ ਪ੍ਰਚਾਰ ਲਈ ਨਹੀਂ ਚੁਣਿਆ। ਉਨ੍ਹਾਂ ਕਿਹਾ ਕਿ ਤੁਸੀਂ ਗੁਜਰਾਤ ‘ਚ ਚੋਣ ਪ੍ਰਚਾਰ ‘ਚ ਪੂਰੀ ਤਰ੍ਹਾਂ ਰੁੱਝੇ ਹੋਏ ਹੋ, ਜਿਸ ਕਾਰਨ ਪੰਜਾਬ ‘ਚ ਸ਼ਾਸਨ ਪ੍ਰਣਾਲੀ ‘ਤੇ ਮਾੜਾ ਅਸਰ ਪਿਆ ਹੈ। ਵੜਿੰਗ ਨੇ ਚੇਤਾਵਨੀ ਦਿੱਤੀ ਕਿ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਪੰਜਾਬ ਵਿੱਚ ਮੁੜ ਅੱਤਵਾਦ ਨੂੰ ਭੜਕਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਇਸ ਬਾਰੇ ਪਹਿਲਾਂ ਹੀ ਰਿਪੋਰਟਾਂ ਜਨਤਕ ਹੋ ਚੁੱਕੀਆਂ ਹਨ।ਇਸ ਦੇ ਬਾਵਜੂਦ ਸਰਕਾਰ ਕੋਲ ਕੋਈ ਕਾਰਵਾਈ ਦੀ ਯੋਜਨਾ ਨਜ਼ਰ ਨਹੀਂ ਆ ਰਹੀ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਅਪਰਾਧ ਹੋ ਰਹੇ ਹਨ ਅਤੇ ਦਿੱਲੀ ਪੁਲਿਸ ਅਪਰਾਧੀਆਂ ਨੂੰ ਗ੍ਰਿਫਤਾਰ ਕਰ ਰਹੀ ਹੈ। The post ਗੰਨ ਕਲਚਰ ਨੂੰ ਉਤਸ਼ਾਹਿਤ ਕਰਨ ਵਾਲੇ ਗੀਤਾਂ 'ਤੇ ਪਾਬੰਦੀ ਲਾਉਣਾ ਜਾਂ ਨਵੇਂ ਹਥਿਆਰਾਂ ਦੇ ਲਾਇਸੈਂਸ ਬੰਦ ਕਰਨਾ ਸਮੱਸਿਆ ਦਾ ਹੱਲ ਨਹੀਂ: ਰਾਜਾ ਵੜਿੰਗ appeared first on TheUnmute.com - Punjabi News. Tags:
|
ਮਨੀ ਲਾਂਡਰਿੰਗ ਮਾਮਲੇ 'ਚ ਅਦਾਕਾਰਾ ਜੈਕਲੀਨ ਫਰਨਾਂਡੀਜ਼ ਨੂੰ ਮਿਲੀ ਜ਼ਮਾਨਤ Tuesday 15 November 2022 10:58 AM UTC+00 | Tags: bollywood bollywood-actress-jacqueline-fernandez bollywood-news breaking-news delhis-patiala-house-court ed jacqueline-fernandez jacqueline-fernandez-latest-news money-laundering-case news patiala-house-court sukesh-chandrasekhar the-patiala-house-court the-unmute-breaking-news the-unmute-latest-update the-unmute-punjabi-news the-unmute-update ਚੰਡੀਗੜ੍ਹ 15 ਨਵੰਬਰ 2022: ਬਾਲੀਵੁੱਡ ਅਦਾਕਾਰਾ ਜੈਕਲੀਨ ਫਰਨਾਂਡੀਜ਼ (Jacqueline Fernandez) ਨੂੰ ਮਨੀ ਲਾਂਡਰਿੰਗ ਮਾਮਲੇ ‘ਚ ਪਟਿਆਲਾ ਹਾਊਸ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਕੋਰਟ ਨੇ 200 ਕਰੋੜ ਦੀ ਧੋਖਾਧੜੀ ਦੇ ਮਾਮਲੇ ‘ਚ ਅਭਿਨੇਤਰੀ ਨੂੰ ਜ਼ਮਾਨਤ ਦੇ ਦਿੱਤੀ ਹੈ । ਪਹਿਲੀ ਅਦਾਕਾਰਾ ਦੀ ਜ਼ਮਾਨਤ ‘ਤੇ ਫੈਸਲਾ 11 ਨਵੰਬਰ ਨੂੰ ਹੋਣਾ ਸੀ। ਪਰ ਅਦਾਲਤ ਨੇ ਫੈਸਲਾ ਰਾਖਵਾਂ ਰੱਖ ਲਿਆ ਸੀ। ਅਦਾਕਾਰਾ ਦੀ ਅੰਤਰਿਮ ਜ਼ਮਾਨਤ 10 ਨਵੰਬਰ ਨੂੰ ਹੀ ਖ਼ਤਮ ਹੋ ਗਈ ਸੀ। ਅਦਾਲਤ ਨੇ ਫੈਸਲਾ ਸੁਣਾਉਂਦੇ ਹੋਏ ਜੈਕਲੀਨ ਨੂੰ ਦੋ ਲੱਖ ਦੇ ਨਿੱਜੀ ਮੁਚਲਕੇ ਭਾਵ ਜ਼ਮਾਨਤੀ ਬਾਂਡ ‘ਤੇ ਬਰੀ ਕਰ ਦਿੱਤਾ ਹੈ। ਅਦਾਕਾਰਾ ਪਹਿਲਾਂ ਅੰਤਰਿਮ ਜ਼ਮਾਨਤ ‘ਤੇ ਸੀ। ਇਸ ਤੋਂ ਬਾਅਦ ਉਸ ਨੇ ਰੈਗੂਲਰ ਜ਼ਮਾਨਤ ਲਈ ਅਰਜ਼ੀ ਦਿੱਤੀ ਸੀ। 11 ਨਵੰਬਰ ਨੂੰ ਹੋਈ ਸੁਣਵਾਈ ਵਿੱਚ ਈਡੀ ਨੇ ਜੈਕਲੀਨ ਫਰਨਾਂਡੀਜ਼ (Jacqueline Fernandez) ਦੀ ਜ਼ਮਾਨਤ ਦਾ ਵਿਰੋਧ ਕੀਤਾ ਸੀ। ਈਡੀ ਨੇ ਕਿਹਾ ਕਿ ਜੈਕਲੀਨ ਸਬੂਤਾਂ ਨਾਲ ਛੇੜਛਾੜ ਕਰ ਸਕਦੀ ਹੈ। ਵਿਦੇਸ਼ ਵੀ ਜਾ ਸਕਦੀ ਹੈ | ਇਸ ਦੇ ਨਾਲ ਹੀ ਜੈਕਲੀਨ ਦੇ ਵਕੀਲ ਨੇ ਜਾਂਚ ‘ਚ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਸੀ। The post ਮਨੀ ਲਾਂਡਰਿੰਗ ਮਾਮਲੇ ‘ਚ ਅਦਾਕਾਰਾ ਜੈਕਲੀਨ ਫਰਨਾਂਡੀਜ਼ ਨੂੰ ਮਿਲੀ ਜ਼ਮਾਨਤ appeared first on TheUnmute.com - Punjabi News. Tags:
|
ਬੁੱਢਾ ਦਲ ਪਬਲਿਕ ਸਕੂਲ 'ਚੋਂ ਸਿਖਿਅਤ ਵਿਦਿਆਰਥੀਆਂ ਦੇਸ਼ ਦੇ ਉੱਚ ਅਹੁਦਿਆਂ 'ਤੇ ਪਹੁੰਚੇ: ਚੇਤਨ ਸਿੰਘ ਜੋੜਾਮਾਜਰਾ Tuesday 15 November 2022 11:07 AM UTC+00 | Tags: aam-aadmi-party breaking-news budha-dal-public-school budha-dal-public-school-samana chetan-singh-jauramajra chetan-singh-jouramajra cm-bhagwant-mann news punjab punjab-news samana the-unmute-breaking the-unmute-breaking-news the-unmute-punjabi-news ਸਮਾਣਾ 15 ਨਵੰਬਰ 2022 : ਸਥਾਨਕ ਬੁੱਢਾ ਦਲ ਪਬਲਿਕ ਸਕੂਲ, ਸਮਾਣਾ ਵਿੱਚ ਸਕੂਲ ਦੇ ਮੁੱਖ ਸਪ੍ਰਸਤ ਸਿੰਘ ਸਾਹਿਬ ਜੱਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਸ੍ਰਪ੍ਰਸਤੀ ਹੇਠ ਸਲਾਨਾ ਇਨਾਮ ਵੰਡ ਸਮਾਰੋਹ ਨੂੰ ਬਹੁਰੰਗੀ ਸ਼ੈਲੀ ਅਤੇ ਨਿਵੇਕਲੇ ਢੰਗ ਨਾਲ ਮਨਾਇਆ ਗਿਆ। ਜਿਸ ਵਿੱਚ ਮੁੱਖ ਮਹਿਮਾਨ ਵੱਜੋਂ ਸ. ਚੇਤਨ ਸਿੰਘ ਜੋੜਾਮਾਜਰਾ ਸਿਹਤ ਮੰਤਰੀ ਪੰਜਾਬ ਅਤੇ ਵਿਸ਼ੇਸ਼ ਮਹਿਮਾਨ ਵੱਜੋਂ ਸ੍ਰੀਮਤੀ ਮਨਪ੍ਰੀਤ ਕੌਰ ਭੈਣ ਮੁੱਖ ਮੰਤਰੀ ਪੰਜਾਬ ਨੇ ਸ਼ਿਰਕਤ ਕੀਤੀ। ਇਸ ਮੌਕੇ ਸਕੂਲ ਪ੍ਰਧਾਨ ਸ਼੍ਰੀਮਤੀ ਸੁਖਵਿੰਦਰਜੀਤ ਕੌਰ, ਸਕੂਲ ਡਾਇਰੈਕਟਰ ਆਫ਼ ਐਜ਼ੂਕੇਸ਼ਨ ਅਤੇ ਸਲਾਹਕਾਰ ਐਡਵੋਕੇਟ ਸ. ਕਰਨ ਰਾਜਬੀਰ ਸਿੰਘ, ਸ੍ਰੀਮਤੀ ਅਮਨਦੀਪ ਕੌਰ ਇੰਚਾਰਜ ਜੂਨੀਅਰ ਵਿੰਗ ਪਟਿਆਲਾ ਅਤੇ ਹੋਰ ਸਨਮਾਨਯੋਗ ਸ਼ਖਸ਼ੀਅਤਾਂ ਦੇ ਪੁੱਜਣ ਤੇ ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਨਰਿੰਦਰ ਕੌਰ ਤੇ ਸਟਾਫ਼ ਵੱਲੋਂ ਸਭ ਦਾ ਨਿੱਘਾ ਸਵਾਗਤ ਕੀਤਾ ਗਿਆ। ਸਮਾਗਮ ਦੇ ਮੁੱਖ ਮਹਿਮਾਨ ਸ. ਚੇਤਨ ਸਿੰਘ ਜੋੜਾਮਾਜਰਾ ਸਿਹਤ ਮੰਤਰੀ ਨੇ ਸੰਬੋਧਨ ਕਰਦਿਆ ਕਿਹਾ ਕਿ ਬੱਚੇ ਦੇਸ਼ ਦਾ ਭਵਿੱਖ ਹੁੰਦੇ ਹਨ, ਇਨ੍ਹਾਂ ਬੱਚਿਆਂ ਨੇ ਹੀ ਦੇਸ਼ ਦੀ ਵਾਂਗਡੋਰ ਸੰਭਾਲਣੀ ਹੈ। ਬੁੱਢਾ ਦਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਹਰ ਮੁਕਾਬਲੇ ਵਿੱਚ ਚੰਗੀਆਂ ਮੱਲਾ ਮਾਰੀਆਂ ਹਨ। ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਜੀ ਦੀ ਸਚੁੱਜੀ ਅਗਵਾਈ ਹੇਠ ਸਕੂਲ ਸਟਾਫ ਦੀ ਚੰਗੀ ਮੇਹਨਤ ਤੇ ਵਿਦਿਆਰਥੀਆਂ ਦੀ ਲਗਨ ਸਕੂਲ ਦਾ ਨਾਮ ਚਮਕਾ ਰਹੇ ਹਨ। ਏਹੀ ਬੱਚੇ ਪੜ ਲਿਖ ਕੇ ਚੰਗੇ ਅਹੁਦਿਆਂ ਤੇ ਸੇਵਾ ਨਿਭਾ ਰਹੇ ਹਨ। ਸਮਾਗਮ ਦੀ ਸ਼ੁਰੂਆਤ ਸਕੂਲੀ ਬੱਚਿਆਂ ਨੇ ਮਿੱਠੀ ਧੁੰਨ ਅਤੇ ਸੁਰੀਲੀ ਆਵਾਜ਼ ਵਿੱਚ ਸ਼ਬਦ ਗਾਇਨ ਕਰਕੇ ਕੀਤੀ। ਬੱਚਿਆਂ ਦੀਆਂ ਵੱਖ-ਵੱਖ ਟੋਲੀਆਂ ਨੇ ਵੱਖਰੀਆਂ-ਵੱਖਰੀਆਂ ਪੇਸ਼ਕਾਰੀਆਂ ਕਰਕੇ ਖੂਬ ਰੰਗ ਬਣਿਆ। ਜਿਵੇਂ ਗਣੇਸ਼ ਵੰਦਨਾ, ਤਾਇਕਵਾਂਡੋ ਮਾਰਸ਼ਲ ਕਰਤੱਵ, ਤਾਰੇ ਜ਼ਮੀਨ ਪਰ, ਗਿੱਧਾ, ਜਾਗੋ, ਭੰਗੜਾ ਆਦਿ। ਸਕੂਲ ਕੌਂਸਲ ਦੇ ਵਿਦਿਆਰਥੀਆਂ ਨੇ ਸਟੇਜ ਸੰਭਾਲੀ ਅਤੇ ਸਕੂਲ ਦੀਆਂ ਅਕਾਦਮਿਕ ਖੇਤਰ ਵਿੱਚ ਪ੍ਰਾਪਤੀਆਂ ਅਤੇ ਸਹਿ-ਪਾਠਕ੍ਰਮ ਗਤੀਵਿਧੀਆਂ ਨੂੰ ਉਜਾਗਰ ਕਰਦਿਆਂ ਸਾਲਾਨਾ ਰਿਪੋਰਟ ਪੇਸ਼ ਕੀਤੀ। ਚੇਤਨ ਸਿੰਘ ਜੋੋੜਾਮਾਜਰਾ ਨੇ ਸਕੂਲ ਦੀਆਂ ਗਤੀਵਿਧੀਆਂ ਤੇ ਹੋਰ ਵਿਦਿਅਕ ਗਤੀਵਿਧੀਆਂ ਵਿੱਚ ਹਿੱਸਾ ਲੈਣ ਵਾਲਿਆਂ ਦੀ ਜ਼ੋਰਦਾਰ ਸ਼ਲਾਘਾ ਕੀਤੀ ਤੇ ਇਨਾਮ ਵੰਡ ਕੇ ਉਹਨਾਂ ਦੀ ਹੌਂਸਲਾ ਅਫ਼ਜਾਈ ਕੀਤੀ। ਸਮਾਰੋਹ ਦੀ ਸਮਾਪਤੀ ਰਾਸ਼ਟਰੀ ਗਾਨ ਨਾਲ ਹੋਈ। ਇਕ ਮੌਕੇ ਜਸਵਿੰਦਰ ਸਿੰਘ ਜੱਸੀ ਅਮਰੀਕਾ, ਬਾਬਾ ਵਿਸ਼ਵਪ੍ਰਤਾਪ ਸਿੰਘ, ਬਾਬਾ ਸੁਖਦੇਵ ਸਿੰਘ ਸੁਖਾ, ਬਾਬਾ ਲਛਮਣ ਸਿੰਘ, ਬਾਬਾ ਗੁਰਮੁੱਖ ਸਿੰਘ, ਅਜੇ ਗਰਗ ਆਦਿ ਹਾਜ਼ਰ ਸਨ। The post ਬੁੱਢਾ ਦਲ ਪਬਲਿਕ ਸਕੂਲ ‘ਚੋਂ ਸਿਖਿਅਤ ਵਿਦਿਆਰਥੀਆਂ ਦੇਸ਼ ਦੇ ਉੱਚ ਅਹੁਦਿਆਂ 'ਤੇ ਪਹੁੰਚੇ: ਚੇਤਨ ਸਿੰਘ ਜੋੜਾਮਾਜਰਾ appeared first on TheUnmute.com - Punjabi News. Tags:
|
ਐਸ.ਐਸ.ਪੀ. ਵਿਵੇਕ ਐਸ ਸੋਨੀ ਨੇ ਰੂਪਨਗਰ ਦੇ ਐਸ.ਐਸ.ਪੀ ਵਜੋਂ ਸੰਭਾਲਿਆ ਅਹੁਦਾ Tuesday 15 November 2022 12:11 PM UTC+00 | Tags: aam-aadmi-party arvind-kejriwal breaking-news cm-bhagwant-mann news punjab punjab-government punjabi-news punjab-police rupnagar-police ssp-of-rupnagar ssp-of-rupnagar-district ssp-vivek-s-soni the-unmute-breaking-news vivek-s-soni ਰੂਪਨਗਰ 15 ਨਵੰਬਰ 2022: ਰੂਪਨਗਰ ਜ਼ਿਲ੍ਹੇ ਦੇ ਨਵ-ਨਿਯੁਕਤ ਕੀਤੇ ਗਏ ਐਸ.ਐਸ.ਪੀ. ਵਿਵੇਕ ਐਸ ਸੋਨੀ (SSP Vivek S Soni )ਵੱਲੋਂ ਅੱਜ ਰੂਪਨਗਰ ਵਿਖੇ ਚਾਰਜ ਸੰਭਾਲਿਆ ਗਿਆ। ਇਥੇ ਪਹੁੰਚਣ ਤੇ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਗਾਰਡ ਆਫ ਆਨਰ ਦਿੱਤਾ ਗਿਆ। ਇਸ ਮੌਕੇ ਰੂਪਨਗਰ ਪੁਲਿਸ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜ਼ਿਲ੍ਹੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਿਆ ਜਾਵੇਗਾ ਅਤੇ ਅਪਰਾਧਿਕ ਗਤੀਵਿਧੀਆਂ ‘ਤੇ ਨੱਥ ਪਾਈ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖਿਲ਼ਾਫ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਤਹਿਤ ਨਸ਼ਾ ਵੇਚਣ ਵਾਲਿਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾ ਰਹੀਂ ਹੈ। ਇਸ ਮੌਕੇ ਉੱਤੇ ਹਾਜ਼ਰ ਪੱਤਰਕਾਰਾਂ ਵਲੋਂ ਜ਼ਿਲ੍ਹਾ ਰੂਪਨਗਰ ਸਬੰਧੀ ਵੱਖ-ਵੱਖ ਮਾਮਲਿਆਂ ਅਤੇ ਮੁਸ਼ਕਲਾਂ ਬਾਰੇ ਐਸ.ਐਸ.ਪੀ ਵਿਵੇਕ ਐਸ ਸੋਨੀ ਨੂੰ ਜਾਣੂ ਕਰਵਾਇਆ ਗਿਆ ਜਿਸ ਉਪਰੰਤ ਉਨ੍ਹਾਂ ਭਰੋਸਾ ਦਿੰਦਿਆਂ ਕਿਹਾ ਕਿ ਜ਼ਿਲ੍ਹੇ ਨਾਲ ਸਬੰਧਿਤ ਹਰ ਮਾਮਲੇ ਜਿਵੇਂ ਕਿ ਟ੍ਰੈਫਿਕ ਤੋਂ ਲੈਕੇ ਸ਼ਹਿਰਾਂ ਤੇ ਪਿੰਡਾਂ ਵਿੱਚ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ। The post ਐਸ.ਐਸ.ਪੀ. ਵਿਵੇਕ ਐਸ ਸੋਨੀ ਨੇ ਰੂਪਨਗਰ ਦੇ ਐਸ.ਐਸ.ਪੀ ਵਜੋਂ ਸੰਭਾਲਿਆ ਅਹੁਦਾ appeared first on TheUnmute.com - Punjabi News. Tags:
|
ਆਦਿਵਾਸੀ ਭਾਈਚਾਰੇ ਦੀਆਂ ਭੈਣਾਂ ਵੀ ਭਾਰਤ 'ਚ ਬਣਾਉਣਗੀਆਂ ਆਈਫੋਨ: ਅਸ਼ਵਨੀ ਵੈਸ਼ਨਵ Tuesday 15 November 2022 12:22 PM UTC+00 | Tags: ashwani-vaishnav-news ashwini-vaishnav birsa-munda breaking-news freedom-fighter-birsa-munda india-news janjati-gaurav-diwas news prime-minister-narendra-modi the-birth-anniversary the-unmute-breaking-news the-unmute-punjabi-news ਚੰਡੀਗੜ੍ਹ 15 ਨਵੰਬਰ 2022: ਕਬਾਇਲੀ ਨੇਤਾ ਅਤੇ ਆਜ਼ਾਦੀ ਘੁਲਾਟੀਏ ਬਿਰਸਾ ਮੁੰਡਾ ਦੇ ਜਨਮਦਿਨ ਮੌਕੇ ਮੰਗਲਵਾਰ ਨੂੰ “ਜਨਜਾਤੀ ਗੌਰਵ ਦਿਵਸ” ਮਨਾਇਆ ਜਾ ਰਿਹਾ ਹੈ। ਇਸ ਮੌਕੇ ਰੇਲ ਭਵਨ ਨਵੀਂ ਦਿੱਲੀ ਵਿਖੇ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ‘ਚ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਸਮੇਤ ਕਈ ਵੱਡੇ ਅਧਿਕਾਰੀਆਂ ਨੇ ਸ਼ਿਰਕਤ ਕੀਤੀ। ਇਸ ਦੌਰਾਨ ਅਸ਼ਵਨੀ ਵੈਸ਼ਨਵ ਨੇ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਦਿਵਾਸੀ ਭਾਈਚਾਰੇ ਦੀਆਂ ਭੈਣਾਂ ਵੀ ਭਾਰਤ ਵਿੱਚ ਆਈਫੋਨ ਬਣਾਉਣਗੀਆਂ। ਉਨ੍ਹਾਂ ਨੇ ਕਿਹਾ, ‘ਹੁਣ ਆਈਫੋਨ ਭਾਰਤ ‘ਚ ਬਣ ਰਿਹਾ ਹੈ ਅਤੇ ਇਸ ਦੀ ਸਭ ਤੋਂ ਵੱਡੀ ਫੈਕਟਰੀ ਬੈਂਗਲੁਰੂ ਦੇ ਨੇੜੇ ਲਗਾਈ ਜਾ ਰਹੀ ਹੈ। ਇਹ ਖੁਸ਼ੀ ਦੀ ਗੱਲ ਹੈ ਕਿ ਕਬਾਇਲੀ ਭਾਈਚਾਰੇ ਦੀਆਂ ਸਾਡੀਆਂ ਭੈਣਾਂ ਵੀ ਭਾਰਤ ਵਿੱਚ ਆਈਫੋਨ ਬਣਾਉਣਗੀਆਂ।ਇਸ ਤੋਂ ਇਲਾਵਾ ਉਨ੍ਹਾਂ ਨੇ ਟਵਿਟਰ ‘ਤੇ ਟਵੀਟ ਕਰਕੇ ਬਿਰਸਾ ਮੁੰਡਾ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਦਿੱਤੀ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਆਦਿਵਾਸੀ ਨੇਤਾ ਬਿਰਸਾ ਮੁੰਡਾ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਭੇਟ ਕੀਤੀ ਅਤੇ ਕਿਹਾ ਕਿ ਉਨ੍ਹਾਂ ਨੂੰ ਆਪਣੀ ਸਰਕਾਰ ਦੀਆਂ ਵੱਖ-ਵੱਖ ਯੋਜਨਾਵਾਂ ਲਈ ਆਦਿਵਾਸੀ ਭਾਈਚਾਰੇ ਤੋਂ ਪ੍ਰੇਰਨਾ ਮਿਲੀ ਹੈ। ਇੱਕ ਵੀਡੀਓ ਸੰਦੇਸ਼ ਵਿੱਚ ਕੇਂਦਰ ਸਰਕਾਰ ਦੀਆਂ ਕਈ ਕਲਿਆਣਕਾਰੀ ਯੋਜਨਾਵਾਂ ਦਾ ਜ਼ਿਕਰ ਕਰਦੇ ਹੋਏ, ਪੀਐਮ ਮੋਦੀ ਨੇ ਕਿਹਾ ਕਿ ਉਨ੍ਹਾਂ ਨੇ ਕਰੋੜਾਂ ਆਦਿਵਾਸੀ ਪਰਿਵਾਰਾਂ ਦੀ ਮਦਦ ਕੀਤੀ ਅਤੇ ਉਨ੍ਹਾਂ ਦੀ ਜ਼ਿੰਦਗੀ ਨੂੰ ਆਸਾਨ ਬਣਾਇਆ ਹੈ । ਉਨ੍ਹਾਂ ਕਿਹਾ ਕਿ ਕਬਾਇਲੀ ਆਜ਼ਾਦੀ ਘੁਲਾਟੀਆਂ ਦੇ ਯੋਗਦਾਨ ਨੂੰ ਮਾਨਤਾ ਦੇਣ ਲਈ ਦੇਸ਼ ਭਰ ਵਿੱਚ ਉਨ੍ਹਾਂ ਨੂੰ ਸਮਰਪਿਤ ਅਜਾਇਬ ਘਰ ਬਣਾਏ ਜਾ ਰਹੇ ਹਨ। ਪ੍ਰਧਾਨ ਮੰਤਰੀ ਮੋਦੀ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਉਨ੍ਹਾਂ ਦੀ ਸਰਕਾਰ ਸੀ ਜਿਸ ਨੇ ਮੁੰਡਾ ਦੇ ਜਨਮ ਦਿਨ ਨੂੰ “ਜਨਜਾਤੀ ਗੌਰਵ ਦਿਵਸ” ਵਜੋਂ ਮਨਾਉਣ ਦਾ ਐਲਾਨ ਕੀਤਾ ਸੀ। ਦੇਸ਼ ਲਈ ਆਪਣੇ ਹਾਲ ਹੀ ਦੇ ਸੁਤੰਤਰਤਾ ਦਿਵਸ ਦੇ ਭਾਸ਼ਣ ਵਿੱਚ ਉਨ੍ਹਾਂ ਦੁਆਰਾ ਜ਼ਿਕਰ ਕੀਤੇ ਪੰਚ ਪ੍ਰਾਣ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਦੇਸ਼ ਕਰੋੜਾਂ ਆਦਿਵਾਸੀ ਨਾਇਕਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ‘ਪੰਚ ਪ੍ਰਾਣ’ ਦੀ ਊਰਜਾ ਨਾਲ ਅੱਗੇ ਵਧ ਰਿਹਾ ਹੈ। The post ਆਦਿਵਾਸੀ ਭਾਈਚਾਰੇ ਦੀਆਂ ਭੈਣਾਂ ਵੀ ਭਾਰਤ ‘ਚ ਬਣਾਉਣਗੀਆਂ ਆਈਫੋਨ: ਅਸ਼ਵਨੀ ਵੈਸ਼ਨਵ appeared first on TheUnmute.com - Punjabi News. Tags:
|
ਪੰਜਾਬ ਸਰਕਾਰ ਵਲੋਂ ਅਸ਼ੀਰਵਾਦ ਸਕੀਮ ਸੰਬੰਧੀ ਪੋਰਟਲ ਲਾਂਚ, 1 ਜਨਵਰੀ 2023 ਤੋਂ ਲਾਭਪਾਤਰੀ ਲੈ ਸਕਣਗੇ ਲਾਭ : ਡਾ.ਬਲਜੀਤ ਕੌਰ Tuesday 15 November 2022 12:29 PM UTC+00 | Tags: aam-aadmi-party ashirwad-scheme ashirwad-scheme-portal cabinet-minister-harjot-singh-bains cm-bhagwant-mann dr-baljit-kaur harjot-singh-bains news punjab-ashirwad-scheme punjab-ashirwad-scheme-portal punjab-government punjab-school punjab-school-education-board the-unmute-breaking-news ਚੰਡੀਗੜ੍ਹ 15 ਨਵੰਬਰ 2022: ਸੂਬੇ ਦੀ ਜਨਤਾ ਨੂੰ ਆਨਲਾਈਨ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਇੱਕ ਨਿਵੇਕਲੀ ਪਹਿਲਕਦਮੀ ਕਰਦਿਆਂ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ (Ashirwad scheme) ਸਬੰਧੀ ਪੋਰਟਲ ਸ਼ੁਰੂ ਕਰਕੇ ਇੱਕ ਅਹਿਮ ਉਪਰਾਲਾ ਕੀਤਾ ਗਿਆ ਹੈ। ਪੰਜਾਬ ਭਵਨ ਵਿਖੇ ਪੋਰਟਲ ਲਾਂਚ ਕਰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਨਾਲ ਸਬੰਧਤ ਸਾਰੀਆਂ ਨਵੀਨਤਮ ਆਨਲਾਈਨ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਪੋਰਟਲ ਐਨ.ਆਈ.ਸੀ. ਪੰਜਾਬ ਦੇ ਡਿਪਟੀ ਡਾਇਰੈਕਟਰ (ਜਨਰਲ) ਅਤੇ ਐਸ.ਆਈ.ਵਿਵੇਕ ਵਰਮਾ ਦੀ ਟੀਮ ਦੇ ਸਹਿਯੋਗ ਨਾਲ ਤਿਆਰ ਕੀਤਾ ਹੈ ਅਤੇ ਇਸ ਨਾਲ ਆਸ਼ੀਰਵਾਦ ਸਕੀਮ ਤਹਿਤ ਵਿੱਤੀ ਸਹਾਇਤਾ ਪ੍ਰਾਪਤ ਕਰਨ ਲਈ ਯੋਗ ਲਾਭਪਾਤਰੀ ਘਰ ਬੈਠ ਕੇ ਆਨ ਲਾਈਨ ਅਪਲਾਈ ਕਰ ਸਕਣਗੇ। ਆਸ਼ੀਰਵਾਦ ਸਕੀਮ ਸਬੰਧੀ ਪੋਰਟਲ ਸ਼ੁਰੂ ਹੋਣ ਨਾਲ ਸਿਸਟਮ ਵਿੱਚ ਪਾਰਦਰਸ਼ਤਾ ਅਤੇ ਤੇਜੀ ਨੂੰ ਯਕੀਨੀ ਬਣਾਇਆ ਜਾ ਸਕੇਗਾ। ਉਨ੍ਹਾਂ ਅੱਗੇ ਕਿਹਾ ਕਿ ਨੇੜਲੇ ਭਵਿੱਖ ਵਿੱਚ ਅਜਿਹੀਆਂ ਹੋਰ ਪਹਿਲਕਦਮੀਆਂ ਵੀ ਸ਼ੁਰੂ ਕੀਤੀਆਂ ਜਾਣਗੀਆਂ। ਡਾ.ਬਲਜੀਤ ਕੌਰ ਨੇ ਦੱਸਿਆ ਕਿ ਇਸ ਸਕੀਮ ਦਾ ਲਾਭ ਪ੍ਰਾਪਤ ਕਰਨ ਲਈ ਲਾਭਪਾਤਰੀ 31 ਦਸੰਬਰ, 2022 ਤੱਕ ਆਨਲਾਈਨ ਅਤੇ ਆਫਲਾਈਨ ਅਪਲਾਈ ਕਰ ਸਕਦੇ ਹਨ। ਉਨ੍ਹਾਂ ਨੇ ਕਿਹਾ ਕਿ ਸਬੰਧਤਾਂ ਨੂੰ ਟਰੇਨਿੰਗ ਦੇਣ ਉਪਰੰਤ 1 ਜਨਵਰੀ, 2023 ਤੋਂ ਬਾਅਦ ਲਾਭਪਾਤਰੀ ਆਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਸਿਰਫ ਆਨਲਾਈਨ ਹੀ ਅਪਲਾਈ ਕਰ ਸਕਣਗੇ। ਜ਼ਿਕਰਯੋਗ ਹੈ ਕਿ ਇਹ ਪੋਰਟਲ ਬਿਨਾਂ ਹਾਜ਼ਰ ਹੋਏ ਸੰਪਰਕ ਰਹਿਤ ਵਿੱਤੀ ਸਹਾਇਤਾ ਪ੍ਰਾਪਤ ਕਰਨ ਦੀ ਪ੍ਰਕਿਰਿਆ ਨੂੰ ਯਕੀਨੀ ਬਣਾਵੇਗਾ। ਇਹ ਸਬੰਧਤ ਵਰਗਾਂ ਨਾਲ ਸੰਚਾਰ ਕਰਨਾ ਵੀ ਸੁਖਾਲਾ ਬਣਾਏਗਾ, ਐਪਲੀਕੇਸ਼ਨ ਮੈਨੇਜਰ ਜ਼ਰੀਏ ਫਾਰਮ ਭਰਨ ਜਾਂ ਇਤਰਾਜ਼ਾਂ ਨੂੰ ਦੂਰ ਕਰਨ ਸਿੱਧੇ ਈ-ਮੇਲ ਜਾਂ ਵਿਅਕਤੀਗਤ ਜਾਂ ਕਾਲ ਰਾਹੀਂ ਬਿਨੈਕਾਰ ਨਾਲ ਸੰਪਰਕ ਕਰ ਸਕੇਗਾ। ਇਸ ਮੌਕੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਪ੍ਰਮੁੱਖ ਸਕੱਤਰ ਰਮੇਸ਼ ਕੁਮਾਰ ਗੈਂਟਾ, ਡਾਇਰੈਕਟਰ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਟੀ.ਕੇ. ਗੋਇਲ, ਸੰਯੁਕਤ ਡਾਇਰੈਕਟਰ ਰਾਜ ਬਹਾਦੁਰ, ਡਿਪਟੀ ਡਾਇਰੈਕਟਰ ਪਰਮਿੰਦਰ ਸਿੰਘ ਗਿੱਲ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।
The post ਪੰਜਾਬ ਸਰਕਾਰ ਵਲੋਂ ਅਸ਼ੀਰਵਾਦ ਸਕੀਮ ਸੰਬੰਧੀ ਪੋਰਟਲ ਲਾਂਚ, 1 ਜਨਵਰੀ 2023 ਤੋਂ ਲਾਭਪਾਤਰੀ ਲੈ ਸਕਣਗੇ ਲਾਭ : ਡਾ.ਬਲਜੀਤ ਕੌਰ appeared first on TheUnmute.com - Punjabi News. Tags:
|
ਭਾਰਤ ਨੇ ਦੁਨੀਆ ਭਰ 'ਚ ਤਕਨਾਲੋਜੀ, ਨਵੀਨਤਾ, ਉਦਯੋਗ 'ਚ ਆਪਣੀ ਵੱਖਰੀ ਪਛਾਣ ਬਣਾਈ: PM ਮੋਦੀ Tuesday 15 November 2022 12:46 PM UTC+00 | Tags: bali breaking-news g-20-summit g-20-summit-in-indonesia indian-community indian-community-in-bali india-news indonesia latest-news news pm-modi prime-minister-narendra-modi punjab-news rishi-sunak the-unmute-breaking-news world-bank-president-david-malpass ਚੰਡੀਗੜ੍ਹ 15 ਨਵੰਬਰ 2022: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੰਡੋਨੇਸ਼ੀਆ ਦੇ ਬਾਲੀ (Bali) ਵਿੱਚ ਭਾਰਤੀ ਭਾਈਚਾਰੇ ਨੂੰ ਸੰਬੋਧਨ ਕੀਤਾ। ਇੱਸ ਦੌਰਾਨ ਮੋਦੀ ਨੇ ਕਿਹਾ ਕਿ ਭਾਰਤ ਦੀ ਪ੍ਰਤਿਭਾ, ਤਕਨਾਲੋਜੀ, ਨਵੀਨਤਾ, ਉਦਯੋਗ ਨੇ ਅੱਜ ਦੁਨੀਆ ਵਿੱਚ ਆਪਣੀ ਵੱਖਰੀ ਪਛਾਣ ਬਣਾਈ ਹੈ। ਹੁਣ ਭਾਰਤ ਨੂੰ ਕੋਈ ਛੋਟਾ ਨਹੀਂ ਸੋਚਦਾ । ਬੁੱਤ ਬਣਾਏਗਾ ਉਹ ਵੀ ਸਭ ਤੋਂ ਵੱਡਾ, ਸਟੇਡੀਅਮ ਬਣਾਏਗਾ ਉਹ ਵੀ ਸਭ ਤੋਂ ਵੱਡਾ । 10 ਵਿੱਚੋਂ ਇੱਕ ਯੂਨੀਕੋਰਨ ਭਾਰਤ ਦਾ ਹੈ। 2014 ਤੋਂ ਅਮਰੀਕਾ ਦੀ ਕੁੱਲ ਆਬਾਦੀ ਦੇ ਬਰਾਬਰ ਬੈਂਕ ਖਾਤੇ ਖੋਲ੍ਹੇ ਗਏ ਹਨ। ਉਨ੍ਹਾਂ ਕਿਹਾ ਕਿ ਭਾਰਤ ਤੇਜ਼ੀ ਨਾਲ ਵਧ ਰਹੀ ਅਰਥਵਿਵਸਥਾ ਹੈ। 2014 ਤੋਂ ਪਹਿਲਾਂ, 2014 ਤੋਂ ਬਾਅਦ ਭਾਰਤ ਵਿੱਚ ਗਤੀ ਅਤੇ ਪੈਮਾਨੇ ਵਿੱਚ ਬਹੁਤ ਵੱਡਾ ਅੰਤਰ ਹੈ। ਅੱਜ ਭਾਰਤ ਬੇਮਿਸਾਲ ਗਤੀ ਨਾਲ ਕੰਮ ਕਰ ਰਿਹਾ ਹੈ। ਇੱਕ ਬੇਮਿਸਾਲ ਪੈਮਾਨੇ ‘ਤੇ ਕੰਮ ਕਰ ਰਿਹਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ 21ਵੀਂ ਸਦੀ ਵਿੱਚ ਅੱਜ ਦੁਨੀਆ ਨੂੰ ਭਾਰਤ ਤੋਂ ਉਮੀਦਾਂ ਹਨ, ਜੋ ਉਮੀਦਾਂ ਹਨ, ਭਾਰਤ ਵੀ ਉਨ੍ਹਾਂ ਨੂੰ ਆਪਣੀ ਜ਼ਿੰਮੇਵਾਰੀ ਸਮਝਦਾ ਹੈ। ਅੱਜ ਜਦੋਂ ਭਾਰਤ ਆਪਣੇ ਵਿਕਾਸ ਦਾ ਰੋਡਮੈਪ ਤਿਆਰ ਕਰਦਾ ਹੈ ਤਾਂ ਇਸ ਵਿੱਚ ਵਿਸ਼ਵ ਦੀਆਂ ਆਰਥਿਕ ਅਤੇ ਰਾਜਨੀਤਕ ਇੱਛਾਵਾਂ ਵੀ ਸ਼ਾਮਲ ਹਨ। ਅੱਜ ਜਦੋਂ ਭਾਰਤ ਆਤਮ-ਨਿਰਭਰ ਭਾਰਤ ਦੇ ਵਿਜ਼ਨ ਨੂੰ ਅੱਗੇ ਵਧਾਉਂਦਾ ਹੈ, ਇਸ ਵਿੱਚ ਵਿਸ਼ਵ ਭਲਾਈ ਦੀ ਭਾਵਨਾ ਵੀ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਅਸੀਂ ਕੋਰੋਨਾ ਦੇ ਦੌਰ ਵਿੱਚ ਦੇਖਿਆ ਹੈ, ਭਾਰਤ ਨੇ ਦਵਾਈਆਂ ਤੋਂ ਲੈ ਕੇ ਵੈਕਸੀਨ ਤੱਕ ਦੇ ਜ਼ਰੂਰੀ ਸਰੋਤਾਂ ਲਈ ਸਵੈ-ਨਿਰਭਰਤਾ ਹਾਸਲ ਕੀਤੀ ਹੈ। ਇਸ ਦਾ ਲਾਭ ਸਾਰੇ ਸੰਸਾਰ ਨੂੰ ਮਿਲਿਆ। ਭਾਰਤ ਦੀ ਤਾਕਤ ਨੇ ਕਈ ਦੇਸ਼ਾਂ ਲਈ ਸੁਰੱਖਿਆ ਢਾਲ ਦਾ ਕੰਮ ਕੀਤਾ ਹੈ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਇੰਡੋਨੇਸ਼ੀਆ, ਬਾਲੀ ਆਉਣ ਤੋਂ ਬਾਅਦ ਹਰ ਭਾਰਤੀ ਦੀ ਵੱਖਰੀ ਭਾਵਨਾ ਹੈ। ਬਾਲੀ ਦਾ ਮਾਹੌਲ ਊਰਜਾ ਦਿੰਦਾ ਹੈ। ਇੰਡੋਨੇਸ਼ੀਆ ਦੇ ਲੋਕਾਂ ਨੇ ਇਸ ਪਰੰਪਰਾ ਨੂੰ ਜਿਉਂਦਾ ਰੱਖਿਆ ਹੈ। ਭਾਰਤ ਦਾ ਇੰਡੋਨੇਸ਼ੀਆ ਨਾਲ ਹਜ਼ਾਰਾਂ ਸਾਲਾਂ ਦਾ ਰਿਸ਼ਤਾ ਹੈ। ਉੜੀਸਾ ਵਿੱਚ ਬਾਲੀ ਤਿਉਹਾਰ ਮਨਾਇਆ ਜਾ ਰਿਹਾ ਹੈ। ਤੁਸੀਂ ਲੋਕ ਇੰਡੋਨੇਸ਼ੀਆ ਦੇ ਵਿਕਾਸ ਵਿੱਚ ਯੋਗਦਾਨ ਪਾ ਰਹੇ ਹੋ। ਸਿੰਧੀ ਪਰਿਵਾਰ ਨੇ ਇੱਥੇ ਬਹੁਤ ਵਧੀਆ ਕੰਮ ਕੀਤਾ ਹੈ। The post ਭਾਰਤ ਨੇ ਦੁਨੀਆ ਭਰ ‘ਚ ਤਕਨਾਲੋਜੀ, ਨਵੀਨਤਾ, ਉਦਯੋਗ ‘ਚ ਆਪਣੀ ਵੱਖਰੀ ਪਛਾਣ ਬਣਾਈ: PM ਮੋਦੀ appeared first on TheUnmute.com - Punjabi News. Tags:
|
ਆਮ ਆਦਮੀ ਕਲੀਨਿਕ ਚਾਰ ਮਹੀਨਿਆਂ ਦੌਰਾਨ ਪੰਜ ਲੱਖ ਤੋਂ ਵੱਧ ਲੋਕਾਂ ਲਈ ਵਰਦਾਨ ਸਾਬਤ ਹੋਏ: ਜੌੜਾਮਾਜਰਾ Tuesday 15 November 2022 12:51 PM UTC+00 | Tags: aam-aadmi-clinics aam-aadmi-party breaking-news chetan-singh-jauramajra cm-bhagwant-mann news punjab-government punjab-health-department the-unmute-breaking-news the-unmute-latest-update the-unmute-punjab ਚੰਡੀਗੜ੍ਹ 15 ਨਵੰਬਰ 2022: ਭਗਵੰਤ ਮਾਨ ਸਰਕਾਰ ਵੱਲੋਂ ਸਿਹਤ ਦੇ ਖੇਤਰ 'ਚ ਸ਼ੁਰੂ ਵਿਲੱਖਣ ਪਹਿਲ 'ਆਮ ਆਦਮੀ ਕਲੀਨਿਕਾਂ' (Aam Aadmi Clinics) ‘ਤੇ ਬੀਤੇ ਚਾਰ ਮਹੀਨਿਆਂ ਦੌਰਾਨ 'ਤੇ ਪੰਜ ਲੱਖ ਤੋਂ ਵੱਧ ਲੋਕਾਂ ਨੇ ਪਹੁੰਚ ਕੀਤੀ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਸੂਬੇ ਭਰ ਵਿੱਚ ਆਮ ਆਦਮੀ ਕਲੀਨਿਕਾਂ ਨੂੰ ਆਮ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ ਅਤੇ ਕਲੀਨਿਕਾਂ 'ਤੇ ਰੋਜ਼ਾਨਾ ਆਉਣ ਵਾਲੇ ਮਰੀਜ਼ਾਂ ਦਾ ਅੰਕੜਾ ਅੱਠ ਹਜ਼ਾਰ ਤੋਂ ਟੱਪ ਗਿਆ ਹੈ। ਸ. ਜੌੜਾਮਾਜਰਾ ਨੇ ਦੱਸਿਆ ਕਿ ਪੰਜਾਬ ਦੇ ਵਾਸੀ ਮੁੱਖ ਮੰਤਰੀ ਭਗਵੰਤ ਮਾਨ ਦੁਆਰਾ ਸ਼ੁਰੂ ਕੀਤੀਆਂ ਮੁਫ਼ਤ ਗੁਣਾਤਮਕ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਕਰਨ ਲਈ ਸਿਹਤ ਸਕੀਮਾਂ ਦਾ ਲਾਭ ਉਠਾ ਰਹੀ ਹੈ।ਉਨ੍ਹਾਂ ਦੱਸਿਆ ਕਿ ਹਰੇਕ ਜ਼ਿਲ੍ਹੇ ਦੇ ਆਮ ਲੋਕ ਆਪਣੀ ਸਿਹਤ ਦੇ ਇਲਾਜ਼ ਲਈ ਆਮ ਆਦਮੀ ਕਲੀਨਿਕਾਂ ਤੱਕ ਆਸਾਨੀ ਨਾਲ ਪਹੁੰਚ ਕੇ ਇਨ੍ਹਾਂ ਦੀ ਵਰਤੋਂ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ 5,35,487 ਆਮ ਲੋਕ ਕਲੀਨਿਕਾਂ 'ਤੇ ਆਪਣੀ ਸਿਹਤ ਦਾ ਇਲਾਜ ਅਤੇ 69,870 ਲੋਕ ਵੱਖ-ਵੱਖ ਲੈਬਾਰਟਰੀ ਟੈਸਟ ਕਰਵਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਸਭ ਤੋਂ ਵੱਧ ਮਰੀਜ਼ਾਂ ਨੂੰ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਿੱਚ ਐਸ.ਏ.ਐਸ. ਨਗਰ ਜ਼ਿਲ੍ਹਿਆਂ ਵਿੱਚੋਂ ਅੱਗੇ ਹੈ ਅਤੇ ਅੰਕੜਿਆਂ ਅਨੁਸਾਰ 14 ਨਵੰਬਰ ਤੱਕ ਐਸ.ਏ.ਐਸ. ਨਗਰ ਵਿੱਚ 80406 ਮਰੀਜ਼ਾਂ ਦਾ ਇਲਾਜ ਕੀਤਾ ਜਾ ਚੁੱਕਾ ਹੈ ਅਤੇ 11045 ਲੈਬਾਰਟਰੀ ਟੈਸਟ ਕੀਤੇ ਜਾ ਚੁੱਕੇ ਹਨ, ਜਦਕਿ ਜ਼ਿਲ੍ਹਾ ਲੁਧਿਆਣਾ ਵਿੱਚ 65861 ਮਰੀਜ਼ਾਂ ਦੇ ਇਲਾਜ ਅਤੇ 5603 ਕਲੀਨਿਕਲ ਟੈਸਟਾਂ ਨਾਲ ਦੂਜੇ ਸਥਾਨ 'ਤੇ ਹੈ। ਇਸੇ ਤਰ੍ਹਾਂ ਜ਼ਿਲ੍ਹਾ ਬਠਿੰਡਾ ਨੇ 44223 ਮਰੀਜ਼ਾਂ ਅਤੇ 5922 ਕਲੀਨਿਕਲ ਟੈਸਟਾਂ ਨਾਲ ਤੀਜਾ ਸਥਾਨ 'ਤੇ ਹੈ। ਸਿਹਤ ਮੰਤਰੀ ਨੇ ਦੱਸਿਆ ਕਿ ਅਜਿਹੇ ਕਲੀਨਿਕਾਂ (Aam Aadmi Clinics) ਦਾ ਨੈੱਟਵਰਕ ਸਥਾਪਤ ਕਰਨ ਅਤੇ ਮੁਫਤ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਲਈ ਪੰਜਾਬ ਸਰਕਾਰ ਦੀ ਲੋਕਾਂ ਪ੍ਰਤੀ ਵਚਨਬੱਧਤਾ ਅਨੁਸਾਰ, ਹੁਣ ਤੱਕ 100 ਕਲੀਨਿਕ (65 ਸ਼ਹਿਰੀ ਖੇਤਰਾਂ ਵਿੱਚ ਅਤੇ 35 ਪੇਂਡੂ ਖੇਤਰਾਂ ਵਿੱਚ) ਲੋਕਾਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਜਲਦੀ ਹੀ ਅਜਿਹੇ ਹੋਰ ਕਲੀਨਿਕ ਸੂਬੇ ਭਰ 'ਚ ਸਥਾਪਿਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਦੀ ਇਹ ਅਹਿਮ ਪਹਿਲਕਦਮੀ ਸੂਬੇ ਦੀ ਸਮੁੱਚੀ ਸਿਹਤ ਸੰਭਾਲ ਪ੍ਰਣਾਲੀ ਨੂੰ ਮੁੜ ਸੁਰਜੀਤ ਕਰ ਰਹੀ ਹੈ ਅਤੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜਲੀਆਂ ਥਾਵਾਂ 'ਤੇ ਮਿਆਰੀ ਸਿਹਤ ਸੇਵਾਵਾਂ ਮੁਫਤ ਮਿਲ ਰਹੀਆਂ ਹਨ। ਸ. ਜੌੜਾਮਾਜਰਾ ਨੇ ਅੱਗੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਇਸ ਉਪਰਾਲੇ ਨਾਲ ਸਿਹਤ ਸੰਭਾਲ ਖੇਤਰ ਵਿੱਚ ਕ੍ਰਾਂਤੀ ਆਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕਲੀਨਿਕਾਂ ਰਾਹੀਂ 90 ਫੀਸਦੀ ਮਰੀਜ਼ਾਂ ਨੂੰ ਇਲਾਜ ਦੀ ਸਹੂਲਤ ਮਿਲ ਰਹੀ ਹੈ, ਜਿਸ ਕਾਰਨ ਸਰਕਾਰੀ ਹਸਪਤਾਲਾਂ ਵਿੱਚ ਆਮ ਓ.ਪੀ.ਡੀ ਮਰੀਜ਼ਾਂ ਦੀ ਗਿਣਤੀ ਘਟ ਗਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕਲੀਨਿਕਾਂ ਰਾਹੀਂ ਲੋਕਾਂ ਨੂੰ 98 ਕਿਸਮਾਂ ਦੀਆਂ ਦਵਾਈਆਂ ਅਤੇ 41 ਵੱਖ-ਵੱਖ ਡਾਇਗਨੌਸਟਿਕ ਟੈਸਟ ਮੁਫ਼ਤ ਕੀਤੇ ਜਾ ਰਹੇ ਹਨ। The post ਆਮ ਆਦਮੀ ਕਲੀਨਿਕ ਚਾਰ ਮਹੀਨਿਆਂ ਦੌਰਾਨ ਪੰਜ ਲੱਖ ਤੋਂ ਵੱਧ ਲੋਕਾਂ ਲਈ ਵਰਦਾਨ ਸਾਬਤ ਹੋਏ: ਜੌੜਾਮਾਜਰਾ appeared first on TheUnmute.com - Punjabi News. Tags:
|
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਰਥਿਕ ਤੇ ਅੰਕੜਾ ਸੰਸਥਾ ਦੇ ਜਾਂਚਕਰਤਾਵਾਂ ਨੂੰ ਸੌਂਪੇ ਨਿਯੁਕਤੀ ਪੱਤਰ Tuesday 15 November 2022 12:55 PM UTC+00 | Tags: aam-aadmi-party advocate-harpal-singh-cheema breaking-news cm-bhagwant-mann harpal-singh-cheema investigators-of-the-economic-and-statistical-institut news punjab-congress punjab-government punjabi-news punjab-news the-unmute-breaking-news ਚੰਡੀਗੜ੍ਹ 15 ਨਵੰਬਰ 2022: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਆਰਥਿਕ ਅਤੇ ਅੰਕੜਾ ਸੰਸਥਾ ਵਿੱਚ ਦੋ ਜਾਂਚਕਰਤਾਵਾਂ ਨੂੰ ਤਰਸ ਦੇ ਆਧਾਰ 'ਤੇ ਨਿਯੁਕਤੀ ਪੱਤਰ ਸੌਂਪੇ।ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੇ ਦਫ਼ਤਰ ਵਿੱਚ ਨਿਯੁਕਤੀ ਪੱਤਰ ਸੌਂਪਦਿਆਂ ਵਿੱਤ ਮੰਤਰੀ ਨੇ ਨਵੇਂ ਭਰਤੀ ਹੋਏ ਮੁਲਾਜ਼ਮਾਂ ਨੂੰ ਤਨਦੇਹੀ ਅਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਕਿਹਾ। ਵਿੱਤ ਮੰਤਰੀ ਨੇ ਉਨ੍ਹਾਂ ਨੂੰ ਡਿਸਟੈਂਸ ਐਜੂਕੇਸ਼ਨ ਰਾਹੀਂ ਆਪਣੀ ਵਿਦਿਅਕ ਯੋਗਤਾ ਵਿੱਚ ਹੋਰ ਸੁਧਾਰ ਕਰਨ ਲਈ ਵੀ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਇਸ ਨਾਲ ਨਾ ਸਿਰਫ ਉਨ੍ਹਾਂ ਨੂੰ ਤਰੱਕੀਆਂ ਹਾਸਲ ਕਰਨ ਵਿੱਚ ਮਦਦ ਮਿਲੇਗੀ ਸਗੋਂ ਉਨ੍ਹਾਂ ਦੀ ਯੋਗਤਾ ਵਿੱਚ ਵਾਧੇ ਦੇ ਨਾਲ ਵਿਭਾਗ ਨੂੰ ਉਨ੍ਹਾਂ ਦੀਆਂ ਸੇਵਾਵਾਂ ਦਾ ਲਾਭ ਵੀ ਮਿਲੇਗਾ। ਇਸ ਮੌਕੇ ਵਿੱਤ ਮੰਤਰੀ ਨੇ ਸਰਕਾਰੀ ਵਿਭਾਗਾਂ ਦੇ ਮੁਖੀਆਂ ਨੂੰ ਤਰਸ ਦੇ ਆਧਾਰ 'ਤੇ ਨਿਯੁਕਤੀਆਂ ਨੂੰ ਤਰਜੀਹ ਦੇਣ ਲਈ ਕਿਹਾ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਮ੍ਰਿਤਕ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਉਨ੍ਹਾਂ ਦੀ ਔਖੀ ਘੜੀ ਵਿੱਚ ਮਦਦ ਮਿਲ ਸਕੇ। The post ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਰਥਿਕ ਤੇ ਅੰਕੜਾ ਸੰਸਥਾ ਦੇ ਜਾਂਚਕਰਤਾਵਾਂ ਨੂੰ ਸੌਂਪੇ ਨਿਯੁਕਤੀ ਪੱਤਰ appeared first on TheUnmute.com - Punjabi News. Tags:
|
ਪੰਜਾਬ ਸਰਕਾਰ ਵੱਲੋਂ ਵਿਲੱਖਣ ਪਹਿਲਕਦਮੀ, 3 ਦਸੰਬਰ ਨੂੰ ਲਗਾਇਆ ਜਾਵੇਗਾ ਅਪਾਹਜਾਂ ਲਈ ਵਿਸ਼ੇਸ਼ ਕਰਜ਼ਾ ਕੈਂਪ Tuesday 15 November 2022 01:01 PM UTC+00 | Tags: aam-aadmi-party bhagwant-mann breaking-news camp-for-the-disabled cm-bhagwant-mann dr-baljit-singh-cheema harpal-singh-cheema news punjab-government punjab-health-minister the-unmute-breaking-news the-unmute-punjab the-unmute-punjabi-news ਚੰਡੀਗੜ੍ਹ 15 ਨਵੰਬਰ 2022: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਦਿਵਿਆਂਗਾਂ ਦੀਆਂ ਜਾਇਜ਼ ਮੰਗਾਂ ਦਾ ਜਲਦ ਹੀ ਹਮਦਰਦੀ ਨਾਲ ਵਿਚਾਰ ਕੇ ਉਨ੍ਹਾਂ ਦਾ ਹੱਲ ਕਰੇਗੀ। ਇਸੇ ਲੜੀ ਤਹਿਤ ਅੱਜ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਦਿਵਿਆਂਗ ਐਸੋਸੀਏਸ਼ਨ ਨਾਲ ਮੀਟਿੰਗ ਦੌਰਾਨ ਦੱਸਿਆ ਕਿ ਦਿਵਿਆਂਗਾਂ ਦੀਆਂ ਮੰਗਾਂ ਦਾ ਜ਼ਲਦੀ ਹੀ ਨਿਪਟਾਰਾ ਕੀਤਾ ਜਾਵੇਗਾ। ਡਾ.ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਦੇ ਵੱਖ-ਵੱਖ ਵਿਭਾਗਾਂ, ਕਾਰਪੋਰੇਸ਼ਨਾਂ ਤੇ ਬੋਰਡਾਂ ਵਿੱਚ ਦਿਵਿਆਂਗ ਵਰਗ ਲਈ ਰਾਖਵੀਆਂ ਖਾਲੀ ਅਤੇ ਬੈਕਲਾਗ ਦੀਆਂ ਅਸਾਮੀਆਂ ਨੂੰ ਭਰਨ, ਦਿਵਿਆਂਗ ਮੁਲਾਜ਼ਮਾਂ ਦੀ ਤਰੱਕੀ ਕਰਨ, ਦਿਵਿਆਂਗ ਖਿਡਾਰੀ ਵਰਗ ਨਾਲ ਸਬੰਧਤ ਮੰਗਾਂ, ਦਿਵਿਆਂਗ ਵਰਗ ਦੀਆਂ ਪੈਨਸ਼ਨ ਸਬੰਧੀ ਮੰਗਾਂ, ਦਿਵਿਆਗਾਂ ਨੂੰ ਮੁਫ਼ਤ ਕਣਕ ਦੀ ਸਹੂਲਤਾਂ ਤੋਂ ਇਲਾਵਾ ਹੋਰ ਜਾਇਜ਼ ਮੰਗਾਂ ਦੇ ਛੇਤੀ ਹੱਲ ਸਬੰਧੀ ਸਬੰਧਤ ਵਿਭਾਗਾਂ ਤਾਲਮੇਲ ਕੀਤਾ ਜਾ ਰਿਹਾ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੇ ਦਿਵਿਆਂਗ ਵਰਗ ਦਾ ਜੀਵਨ ਸਮਰੱਥ ਬਣਾਉਣ ਲਈ 3 ਦਸੰਬਰ 2022 ਨੂੰ ਦਿਵਿਆਂਗ ਦਿਵਸ ਮੌਕੇ ਕੁੱਝ ਜ਼ਿਲ੍ਹਿਆ ਵਿੱਚ ਬੈਂਕ ਕਰਜ਼ੇ ਸਬੰਧੀ ਕੈਂਪ ਆਯੋਜਿਤ ਕਰਨ ਜਾ ਰਹੀ ਹੈ। ਉਨ੍ਹਾਂ ਦਿਵਿਆਂਗਾਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਕਾਰੋਬਾਰ ਸ਼ੁਰੂ ਕਰਨ ਲਈ ਕਰਜ਼ਾ ਲੈ ਕੇ ਇਸ ਮੌਕੇ ਦਾ ਪੂਰਾ ਫਾਇਦਾ ਉਠਾਉਣ। ਉਨ੍ਹਾਂ ਮੀਟਿੰਗ ਦੌਰਾਨ ਦਿਵਿਆਂਗਾਂ ਨੂੰ ਕਿਹਾ ਕਿ ਈ-ਮੇਲ ਆਈ.ਡੀ.disabilitybranch104@gmail.com ਤੇ ਆਪਣੀ ਸਮੱਸਿਆ ਮੇਲ ਕਰ ਸਕਦੇ ਹਨ। ਇਸ ਮੀਟਿੰਗ ਵਿੱਚ ਸਮਾਜਿਕ ਸੁਰੱਖਿਆ ਵਿਭਾਗ ਦੇ ਡਾਇਰੈਕਟਰ ਮਾਧਵੀ ਕਟਾਰੀਆ, ਐਡੀਸ਼ਨਲ ਡਾਇਰੈਕਟਰ ਲਿੱਲੀ ਚੋਧਰੀ, ਡਿਪਟੀ ਡਾਇਰੈਕਟਰ ਸੰਤੋਸ਼ ਵਿਰਦੀ, ਡਿਪਟੀ ਡਾਇਰੈਕਟਰ ਚਰਨਜੀਤ ਸਿੰਘ ਮਾਨ ਵੀ ਸ਼ਾਮਲ ਸਨ। The post ਪੰਜਾਬ ਸਰਕਾਰ ਵੱਲੋਂ ਵਿਲੱਖਣ ਪਹਿਲਕਦਮੀ, 3 ਦਸੰਬਰ ਨੂੰ ਲਗਾਇਆ ਜਾਵੇਗਾ ਅਪਾਹਜਾਂ ਲਈ ਵਿਸ਼ੇਸ਼ ਕਰਜ਼ਾ ਕੈਂਪ appeared first on TheUnmute.com - Punjabi News. Tags:
|
ਲਾਲ ਚੰਦ ਕਟਾਰੂਚੱਕ ਨੇ ਜਾਰੀ ਕੀਤੇ ਨਿਰਦੇਸ਼, ਭਵਿੱਖ 'ਚ ਵਰਕਰਾਂ ਦੀਆਂ ਤਨਖਾਹਾਂ ਸਮੇਂ ਸਿਰ ਕੀਤੀਆਂ ਜਾਣ ਜਾਰੀ Tuesday 15 November 2022 01:07 PM UTC+00 | Tags: aam-aadmi-party breaking-news cm-bhagwant-mann lal-chand-kataruchak news punjab-government punjabi-news punjab-police the-unmute-breaking-news the-unmute-punjabi-news ਚੰਡੀਗੜ੍ਹ 15 ਨਵੰਬਰ 2022: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਉਚੇਚੇ ਯਤਨ ਕਰ ਰਹੀ ਹੈ ਅਤੇ ਉਹਨਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਵਚਨਬੱਧ ਹੈ। ਇਸੇ ਤਹਿਤ ਵਰਕਰਾਂ ਦੀ ਉਜਰਤ ਸਮੇਂ ਸਿਰ ਅਦਾ ਕਰਨ ਅਤੇ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਮੁੱਦਿਆਂ ਸਬੰਧੀ ਕੋਈ ਵੀ ਸਮਝੌਤਾ ਨਹੀਂ ਕੀਤਾ ਜਾਵੇਗਾ। ਇਹ ਵਿਚਾਰ ਸੂਬੇ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਮੋਹਾਲੀ ਦੇ ਸੈਕਟਰ 68 ਵਿਖੇ ਸਥਿਤ ਵਣ ਕੰਪਲੈਕਸ ਵਿਖੇ ਜੰਗਲਾਤ ਵਰਕਰ ਯੂਨੀਅਨ ਦੇ ਪ੍ਰਤੀਨਿਧੀਆਂ ਨਾਲ ਗੱਲਬਾਤ ਕਰਦੇ ਹੋਏ ਪ੍ਰਗਟ ਕੀਤੇ। ਵਰਕਰਾਂ ਦੀਆਂ ਤਨਖਾਹਾਂ ਸਮੇਂ ਸਿਰ ਜਾਰੀ ਕੀਤੀਆਂ ਜਾਣਇਸ ਮੌਕੇ ਵੱਖੋ-ਵੱਖ ਮੁੱਦਿਆਂ ਸਬੰਧੀ ਸਪੱਸ਼ਟ ਰੁਖ਼ ਅਪਣਾਉਂਦੇ ਹੋਏ ਮੰਤਰੀ ਨੇ ਵਿਭਾਗੀ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਸੀਨੀਆਰਤਾ ਸੂਚੀ ਤਿਆਰ ਕਰਨ ਵਿੱਚ ਪਾਰਦਰਸ਼ਤਾ ਵਰਤੀ ਜਾਵੇ ਅਤੇ ਜਿਥੋਂ ਤੱਕ ਵੱਖੋ-ਵੱਖ ਸਕੀਮਾਂ ਤਹਿਤ ਰੁਕੀਆਂ ਤਨਖਾਹਾਂ ਦਾ ਸਬੰਧ ਹੈ ਤਾਂ ਉਹਨਾਂ ਭਰੋਸਾ ਦਿੱਤਾ ਕਿ ਇਸ ਸਬੰਧੀ ਛੇਤੀ ਤੋਂ ਛੇਤੀ ਉਸਾਰੂ ਕਾਰਵਾਈ ਕੀਤੀ ਜਾਵੇਗੀ ਅਤੇ ਇਹ ਨਿਰਦੇਸ਼ ਵੀ ਦਿੱਤੇ ਕਿ ਭਵਿੱਖ ਵਿੱਚ ਵਰਕਰਾਂ ਦੀਆਂ ਤਨਖਾਹਾਂ ਸਮੇਂ ਸਿਰ ਜਾਰੀ ਕੀਤੀਆਂ ਜਾਣ। ਘੱਟੋ-ਘੱਟ ਉਜਰਤਾਂ ਦੇ ਬਕਾਏ ਸਬੰਧੀ ਉਹਨਾਂ ਭਰੋਸਾ ਦਿੱਤਾ ਕਿ ਇਸ ਸਬੰਧੀ ਹਮਦਰਦੀ ਨਾਲ ਵਿਚਾਰ ਕਰਕੇ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਮੰਤਰੀ ਨੇ ਅੱਗੇ ਕਿਹਾ ਕਿ ਜਿੱਥੋਂ ਤੱਕ 5 ਸਾਲ ਤੱਕ ਦੇ ਤਜ਼ਰਬੇ ਵਾਲੇ ਵਰਕਰਾਂ ਨੂੰ ਸਕਿੱਲਡ, 3 ਸਾਲ ਵਾਲਿਆਂ ਨੂੰ ਸੈਮੀ-ਸਕਿੱਲਡ ਅਤੇ 3 ਸਾਲ ਤੋਂ ਘੱਟ ਤਜ਼ਰਬੇ ਵਾਲਿਆਂ ਨੂੰ ਅਨ-ਸਕਿੱਲਡ ਸ਼੍ਰੇਣੀ ਵਿੱਚ ਰੱਖੇ ਜਾਣ ਦਾ ਸਵਾਲ ਹੈ, ਤਾਂ ਇਹ ਤਜ਼ਵੀਜ ਕਿਰਤ ਵਿਭਾਗ ਨੂੰ ਛੇਤੀ ਹੀ ਭੇਜੀ ਜਾਵੇਗੀ। ਇਕ ਹੋਰ ਅਹਿਮ ਮੁੱਦੇ ਸਬੰਧੀ ਮੰਤਰੀ ਨੇ ਕਿਹਾ ਕਿ 50 ਸਾਲ ਤੋਂ ਜ਼ਿਆਦਾ ਉਮਰ ਦੇ ਵਰਕਰਾਂ ਨੂੰ ਜਿੱਥੋਂ ਤੱਕ ਤਰੱਕੀ ਲਈ ਟਾਇਪ ਟੈਸਟ ਵਿੱਚ ਛੋਟ ਦੇਣ ਦਾ ਸਵਾਲ ਹੈ ਤਾਂ ਇਸ ਸਬੰਧੀ ਮਾਮਲਾ ਸਬੰਧਤ ਵਿਭਾਗ ਕੋਲ ਉਠਾਇਆ ਜਾਵੇਗਾ। ਇਸ ਮੌਕੇ ਕਟਾਰੂਚੱਕ ਨੇ ਯੂਨੀਅਨ ਮੈਂਬਰਾਂ ਨੂੰ ਸੱਦਾ ਦਿੱਤਾ ਕਿ ਵਾਤਾਵਰਨ ਬਚਾਉਣ ਲਈ ਹਰ ਹੰਭਲਾ ਮਾਰਿਆ ਜਾਵੇ ਅਤੇ ਸੂਬੇ ਭਰ ਵਿੱਚ ਲਾਏ ਗਏ ਬੂਟਿਆਂ ਦੀ ਚੰਗੀ ਤਰ੍ਹਾਂ ਸਾਂਭ-ਸੰਭਾਲ ਕੀਤੀ ਜਾਵੇ ਤਾਂ ਜੋ ਪੰਜਾਬ ਵਿੱਚ ਵੱਧ ਤੋਂ ਵੱਧ ਖੇਤਰ ਨੂੰ ਹਰਿਆ-ਭਰਿਆ ਬਣਾਇਆ ਜਾ ਸਕੇ। ਉਹਨਾਂ ਇਹ ਵੀ ਕਿਹਾ ਕਿ ਫਗਵਾੜਾ-ਚੰਡੀਗੜ੍ਹ ਸੜਕ ਦਾ ਇਸੇ ਯੋਜਨਾ ਤਹਿਤ ਸੁੰਦਰੀਕਰਨ ਕੀਤਾ ਜਾਵੇਗਾ। ਉਹਨਾਂ ਅਧਿਕਾਰੀਆਂ ਨੂੰ ਇਹ ਨਿਰਦੇਸ਼ ਦਿੱਤੇ ਕਿ ਉਪਰੋਕਤ ਫੈਸਲਿਆਂ ਨੂੰ ਲਾਗੂ ਕਰਨ ਸਬੰਧੀ ਦਿੱਤੇ ਗਏ ਦਿਸ਼ਾ-ਨਿਰਦੇਸ਼ ਉੱਤੇ ਤੇਜ਼ੀ ਨਾਲ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਇਸ ਮੌਕੇ ਯੂਨੀਅਨ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਸਬੰਧੀ ਸੂਬਾ ਸਰਕਾਰ ਦੇ ਫੈਸਲੇ ਦੀ ਸ਼ਲਾਘਾ ਵੀ ਕੀਤੀ ਗਈ। ਇਸ ਮੌਕੇ ਪ੍ਰਮੁੱਖ ਮੁੱਖ ਵਣਪਾਲ ਆਰ.ਕੇ. ਮਿਸ਼ਰਾ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ। The post ਲਾਲ ਚੰਦ ਕਟਾਰੂਚੱਕ ਨੇ ਜਾਰੀ ਕੀਤੇ ਨਿਰਦੇਸ਼, ਭਵਿੱਖ ‘ਚ ਵਰਕਰਾਂ ਦੀਆਂ ਤਨਖਾਹਾਂ ਸਮੇਂ ਸਿਰ ਕੀਤੀਆਂ ਜਾਣ ਜਾਰੀ appeared first on TheUnmute.com - Punjabi News. Tags:
|
ਪੰਜਾਬ ਸਰਕਾਰ ਅੰਮ੍ਰਿਤਸਰ ਸ਼ਹਿਰ ਦੇ ਸੁੰਦਰੀਕਰਨ ਲਈ ਖਰਚੇਗੀ 5 ਕਰੋੜ ਰੁਪਏ, ਟੈਂਡਰ ਮੰਗੇ: ਡਾ.ਇੰਦਰਬੀਰ ਸਿੰਘ ਨਿੱਜਰ Tuesday 15 November 2022 01:11 PM UTC+00 | Tags: aam-aadmi-party amritsar-news breaking-news chief-minister-bhagwant-mann dr-inderbir-singh-nijjar inderbir-singh-nijjar news punjab-government the-unmute-breaking-news the-unmute-latest-update ਚੰਡੀਗੜ੍ਹ 15 ਨਵੰਬਰ 2022: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅੰਮ੍ਰਿਤਸਰ ਸ਼ਹਿਰ ਦੇ ਸੁੰਦਰੀਕਰਨ ਲਈ 5 ਕਰੋੜ ਰੁਪਏ ਖਰਚ ਕਰੇਗੀ। ਇਸ ਸੰਬੰਧੀ ਟੈਂਡਰ ਮੰਗ ਲਏ ਗਏ ਹਨ।ਇਹ ਜਾਣਕਾਰੀ ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਅਤੇ ਸਾਫ ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਅਤੇ ਸਕੂਲਾਂ ਦੇ ਬੱਚਿਆਂ ਨੂੰ ਪੜਾਈ ਲਈ ਵਧੀਆ ਮਾਹੌਲ ਦੇਣ ਦੇ ਉਦੇਸ਼ ਨਾਲ ਅੰਮ੍ਰਿਤਸਰ ਸ਼ਹਿਰ ਦੇ ਪਾਰਕਾਂ ਅਤੇ ਸਕੂਲਾਂ ਦੇ ਸੁੰਦਰੀਕਰਨ 'ਤੇ 5 ਕਰੋੜ ਦਾ ਖਰਚਾ ਕਰਨ ਦਾ ਫੈਸਲਾ ਕੀਤਾ ਹੈ। ਡਾ. ਨਿੱਜਰ ਨੇ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਅੰਮ੍ਰਿਤਸਰ ਸ਼ਹਿਰ ਦੇ ਦੱਖਣੀ ਹਲਕੇ ਦੇ 6 ਵਾਰਡਾਂ ਦੇ 15 ਪਾਰਕਾਂ ਦਾ ਪੁਨਰ ਵਿਕਾਸ ਅਤੇ ਸੁੰਦਰੀਕਰਨ ਕਰਨ ਲਈ 1,51,81,000 ਰੁਪਏ ਖ਼ਰਚ ਕੀਤੇ ਜਾਣਗੇ, ਜਿਸ ਨਾਲ ਅੰਮ੍ਰਿਤਸਰ ਸ਼ਹਿਰ ਦੇ ਵਾਸੀਆਂ ਨੂੰ ਸਾਫ-ਸੁਥਰਾ ਵਾਤਾਵਰਣ ਮਿਲੇਗਾ ਅਤੇ ਲੋਕਾਂ ਨੂੰ ਆਪਣੀ ਸਿਹਤ ਠੀਕ ਰੱਖਣ ਲਈ ਸੈਰ ਕਰਨ ਲਈ ਵੀ ਵਧੀਆ ਸਹੂਲਤ ਮਿਲੇਗੀ। ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਇਸੇ ਤਰ੍ਹਾਂ ਅੰਮ੍ਰਿਤਸਰ ਸ਼ਹਿਰ ਦੇ ਦੱਖਣੀ ਹਲਕੇ ਦੇ 6 ਵੱਖ-ਵੱਖ ਸਕੂਲਾਂ ਦਾ ਨਵੀਨੀਕਰਨ ਅਤੇ ਸੁੰਦਰੀਕਰਨ ਕਰਨ ਲਈ 3,59,78000 ਰੁਪਏ ਦਾ ਖ਼ਰਚੇ ਜਾਣਗੇ, ਜਿਸ ਨਾਲ ਅੰਮ੍ਰਿਤਸਰ ਦੇ ਦੱਖਣੀ ਹਲਕੇ ਦੇ ਸਕੂਲ ਦੇ ਬੱਚਿਆਂ ਨੂੰ ਪੜਾਈ ਕਰਨ ਲਈ ਵਧੀਆ ਵਾਤਾਵਰਣ ਉਪਲਬਧ ਕਰਵਾਉਣ ਵਿਚ ਸਹਾਇਤਾ ਮਿਲੇਗੀ। ਉਨ੍ਹਾਂ ਅੱਗੇ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਇਹਨਾਂ ਪਾਰਕਾਂ ਦੇ ਪੁਨਰ ਵਿਕਾਸ ਅਤੇ ਸਕੂਲਾਂ ਦੇ ਨਵੀਨੀਕਰਨ ਲਈ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਵੈੱਬਸਾਈਟ www.eproc.punjab.gov.in 'ਤੇ ਪਹਿਲਾਂ ਹੀ ਟੈਂਡਰ ਈ-ਪਬਲਿਸ ਕਰ ਦਿੱਤੇ ਗਏ ਹਨ। ਇਹਨਾਂ ਕੰਮਾਂ ਲਈ ਬਿੱਡ ਜਮ੍ਹਾਂ ਕਰਵਾਉਣ ਦੀ ਅੰਤਿਮ ਮਿਤੀ 22 ਨਵੰਬਰ 2022 ਬਾਅਦ ਦੁਪਹਿਰ 3 ਵਜੇ ਤੱਕ ਨਿਸ਼ਚਿਤ ਕੀਤੀ ਗਈ ਹੈ। ਪ੍ਰਾਪਤ ਬਿੱਡਜ ਇਸੇ ਮਿਤੀ ਨੂੰ ਬਾਅਦ ਦੁਪਹਿਰ 4 ਵਜੇ ਖੋਲ੍ਹੀ ਜਾਵੇਗੀ। ਮੰਤਰੀ ਨੇ ਵਿਭਾਗੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਸਬੰਧਤ ਕਾਰਜਾਂ ਨੂੰ ਪੂਰੀ ਪਾਰਦਰਸ਼ਤਾ ਅਤੇ ਗੁਣਵੱਤਾ ਅਨੁਸਾਰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ। The post ਪੰਜਾਬ ਸਰਕਾਰ ਅੰਮ੍ਰਿਤਸਰ ਸ਼ਹਿਰ ਦੇ ਸੁੰਦਰੀਕਰਨ ਲਈ ਖਰਚੇਗੀ 5 ਕਰੋੜ ਰੁਪਏ, ਟੈਂਡਰ ਮੰਗੇ: ਡਾ.ਇੰਦਰਬੀਰ ਸਿੰਘ ਨਿੱਜਰ appeared first on TheUnmute.com - Punjabi News. Tags:
|
ਚੀਨੀ ਡੋਰ ਵੇਚਣ ਤੇ ਵਰਤਣ ਵਾਲਿਆਂ ਦੇ ਖਿਲਾਫ਼ ਸੂਬੇ ਦੇ ਡਿਪਟੀ ਕਮਿਸ਼ਨਰਾਂ ਨੂੰ ਸਖ਼ਤ ਕਾਰਵਾਈ ਕਰਨ ਦੇ ਹੁਕਮ ਜਾਰੀ Tuesday 15 November 2022 01:17 PM UTC+00 | Tags: aam-aadmi-party bhagwant-mann cm-bhagwant-mann news punjab-congress punjab-dc punjab-government punjabi-news punjab-police the-unmute-breaking-news the-unmute-latest-news the-unmute-punjabi-news ਚੰਡੀਗੜ੍ਹ 15 ਨਵੰਬਰ 2022: ਪੰਜਾਬ ਵਿਚ ਚੀਨੀ ਡੋਰ ਨਾਲ ਹਾਲ ਹੀ ਵਿਚ ਵਾਪਰੀ ਦੁਖਦਾਇਕ ਘਟਨਾ ਦਾ ਗੰਭੀਰ ਨੋਟਿਸ ਲੈਂਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਸੂਬਾ ਸਰਕਾਰ ਨੇ ਡਿਪਟੀ ਕਮਿਸ਼ਨਰਾਂ ਨੂੰ ਚੀਨੀ ਡੋਰ ਵੇਚਣ ਅਤੇ ਇਸ ਦੀ ਵਰਤੋਂ ਕਰਨ ਵਾਲਿਆਂ ਦੇ ਖਿਲਾਫ਼ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ। ਵਿਗਿਆਨ ਤਕਨਾਲੋਜੀ ਤੇ ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਭਾਵੁਕ ਹੁੰਦਿਆਂ ਕਿਹਾ, "ਬੀਤੇ ਦਿਨ ਰੋਪੜ ਵਿਖੇ 13 ਸਾਲਾ ਬੱਚੇ ਗੁਲਸ਼ਨ ਦੀ ਚੀਨੀ ਡੋਰ ਕਾਰਨ ਮੌਤ ਹੋ ਗਈ ਜਦਕਿ ਇਹ ਬੱਚਾ ਸਾਈਕਲ ਉਤੇ ਜਾ ਰਿਹਾ ਸੀ ਜਿਸ ਕਰਕੇ ਉਸ ਦਾ ਕੋਈ ਕਸੂਰ ਵੀ ਨਹੀਂ ਸੀ। ਪਿਛਲੇ ਸਮੇਂ ਵਿਚ ਚੀਨੀ ਡੋਰ ਨਾਲ ਸਾਡੇ ਬੱਚਿਆਂ, ਬਜ਼ੁਰਗਾਂ ਅਤੇ ਹੋਰ ਜੀਵ-ਜੰਤੂਆਂ ਦਾ ਬਹੁਤ ਨੁਕਸਾਨ ਹੋਇਆ। ਮੁੱਖ ਮੰਤਰੀ ਨੇ ਇਸ ਦੁਖਦਾਇਕ ਘਟਨਾ ਦਾ ਗੰਭੀਰ ਨੋਟਿਸ ਲਿਆ ਅਤੇ ਮਨੁੱਖੀ ਜਾਨਾਂ ਜ਼ੋਖਮ ਵਿਚ ਪਾਉਣ ਵਾਲੇ ਅਜਿਹੇ ਲੋਕਾਂ ਦੇ ਖਿਲਾਫ਼ ਸਖ਼ਤ ਕਦਮ ਉਠਾਉਣ ਦੇ ਹੁਕਮ ਦਿੱਤੇ ਹਨ।" ਮੀਤ ਹੇਅਰ ਨੇ ਸਖ਼ਤ ਸ਼ਬਦਾਂ ਵਿਚ ਕਿਹਾ ਕਿ ਅਜਿਹੇ ਲੋਕਾਂ ਨਾਲ ਕਿਸੇ ਤਰ੍ਹਾਂ ਦਾ ਲਿਹਾਜ਼ ਨਹੀਂ ਵਰਤਿਆ ਜਾਵੇਗਾ ਅਤੇ ਉਨ੍ਹਾਂ ਖਿਲਾਫ਼ ਕਰੜੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਇਹ ਹੈ ਕਿ ਸੂਬੇ ਵਿਚ ਚੀਨੀ ਡੋਰ ਵੇਚਣ ਤੇ ਵਰਤਣ ਉਤੇ ਮੁਕੰਮਲ ਤੌਰ 'ਤੇ ਪਾਬੰਦੀ ਹੈ ਅਤੇ ਇੱਥੋਂ ਤੱਕ ਕਿ ਸੂਬੇ ਵਿਚ ਇਸ ਦੀ ਮੈਨੂਫੈਕਚਰਿੰਗ ਕਰਨ ਦਾ ਵੀ ਇਕ ਵੀ ਯੂਨਿਟ ਨਹੀਂ ਹੈ ਪਰ ਫੇਰ ਵੀ ਕੁਝ ਲੋਕ ਦੂਜੇ ਸੂਬਿਆਂ ਤੋਂ ਡੋਰ ਲਿਆ ਕੇ ਵੇਚਣ ਦੇ ਗੈਰ-ਕਾਨੂੰਨੀ ਕੰਮ ਨੂੰ ਅੰਜ਼ਾਮ ਦੇ ਰਹੇ ਹਨ ਜਿਨ੍ਹਾਂ ਨੂੰ ਕਿਸੇ ਵੀ ਕੀਮਤ ਉਤੇ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਨੇ ਇਹ ਡੋਰ ਵੇਚਣ ਵਾਲਿਆਂ ਨੂੰ ਸਖ਼ਤ ਤਾੜਨਾ ਕਰਦਿਆਂ ਕਿਹਾ ਕਿ ਉਹ ਜਾਂ ਤਾਂ ਇਸ ਦੀ ਵਿਕਰੀ ਤੁਰੰਤ ਬੰਦ ਕਰ ਦੇਣ ਜਾਂ ਫਿਰ ਨਤੀਜੇ ਭੁਗਤਣ ਲਈ ਤਿਆਰ ਰਹਿਣ। ਚੀਨੀ ਡੋਰ ਵੇਚਣ ਵਾਲਿਆਂ ਨੂੰ ਮਨੁੱਖਤਾ ਦੇ ਦੁਸ਼ਮਣ ਦੱਸਦੇ ਹੋਏ ਮੀਤ ਹੇਅਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਡੋਰ ਨੂੰ ਵੇਚਣ ਤੇ ਵਰਤਣ ਵਾਲਿਆਂ ਦੀ ਸ਼ਿਕਾਇਤ ਸਬੰਧਤ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਜਾਂ ਸਥਾਨਕ ਸਰਕਾਰਾਂ ਬਾਰੇ ਦਫਤਰ ਵਿਚ ਕੀਤੀ ਜਾਵੇ ਤਾਂ ਕਿ ਤੁਰੰਤ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਨੇ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਪਤੰਗ ਉਡਾਉਣ ਲਈ ਇਸ ਦੀ ਵਰਤੋਂ ਨਾ ਕਰਨ ਦੇਣ ਅਤੇ ਇਸ ਨਾਲ ਹੁੰਦੇ ਨੁਕਸਾਨ ਬਾਰੇ ਜਾਣੂੰ ਕਰਵਾਉਣ। The post ਚੀਨੀ ਡੋਰ ਵੇਚਣ ਤੇ ਵਰਤਣ ਵਾਲਿਆਂ ਦੇ ਖਿਲਾਫ਼ ਸੂਬੇ ਦੇ ਡਿਪਟੀ ਕਮਿਸ਼ਨਰਾਂ ਨੂੰ ਸਖ਼ਤ ਕਾਰਵਾਈ ਕਰਨ ਦੇ ਹੁਕਮ ਜਾਰੀ appeared first on TheUnmute.com - Punjabi News. Tags:
|
ਪੰਜਾਬ ਪੁਲਿਸ ਨੇ ਸੂਬੇ ਦੇ ਵੱਖ ਵੱਖ ਜ਼ਿਲ੍ਹਿਆਂ 'ਚ ਤਲਾਸ਼ੀ ਮੁਹਿੰਮ ਚਲਾਈ Tuesday 15 November 2022 01:39 PM UTC+00 | Tags: dgp dgp-gaurav-yadav-meet-with-cm-maan director-general-of-police gaurav-yadav news punjab-gaurav-yadav punjab-police punjab-police-seacrh-opretion ਚੰਡੀਗੜ੍ਹ/ਲੁਧਿਆਣਾ 15 ਨਵੰਬਰ 2022: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ‘ਤੇ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਦੇ ਹਿੱਸੇ ਵਜੋਂ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੀ ਅਗਵਾਈ ਹੇਠ ਅੱਜ ਪੂਰੀ ਪੰਜਾਬ ਪੁਲਿਸ ਫੋਰਸ ਨੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (ਸੀ.ਏ.ਐਸ.ਓ.) ਚਲਾਈ। ਇਹ ਮੁਹਿੰਮ ਸੂਬੇ ਭਰ ਵਿੱਚ ਇੱਕੋ ਸਮੇਂ ਸਵੇਰੇ 11 ਵਜੇ ਤੋਂ ਸ਼ਾਮ 4 ਵਜੇ ਤੱਕ ਚਲਾਈ ਗਈ ਅਤੇ ਪੰਜਾਬ ਪੁਲਿਸ ਹੈੱਡਕੁਆਰਟਰ ਦੇ ਏ.ਡੀ.ਜੀ.ਪੀ./ਆਈ.ਜੀ.ਪੀ. ਰੈਂਕ ਦੇ ਅਧਿਕਾਰੀਆਂ ਨੂੰ ਹਰੇਕ ਪੁਲਿਸ ਜ਼ਿਲ੍ਹੇ ਵਿੱਚ ਨਿੱਜੀ ਤੌਰ ‘ਤੇ ਇਸ ਕਾਰਵਾਈ ਦੀ ਨਿਗਰਾਨੀ ਕਰਨ ਲਈ ਤਾਇਨਾਤ ਕੀਤਾ ਗਿਆ ਸੀ। ਇਸ ਮੁਹਿੰਮ ਦੌਰਾਨ ਲੁਧਿਆਣਾ ਵਿੱਚ ਮੀਡੀਆ ਨੂੰ ਸੰਬੋਧਨ ਕਰਦਿਆਂ ਡੀਜੀਪੀ ਨੇ ਕਿਹਾ ਕਿ ਵੱਡੇ ਪੱਧਰ ‘ਤੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦਾ ਮੰਤਵ ਲੋਕਾਂ ਵਿੱਚ ਵਿਸ਼ਵਾਸ ਵਧਾਉਣ ਅਤੇ ਸਮਾਜ ਵਿਰੋਧੀ ਅਨਸਰਾਂ ਦਰਮਿਆਨ ਡਰ ਪੈਦਾ ਕਰਨ ਲਈ ਪੁਲਿਸ ਦੀ ਮੌਜੂਦਗੀ ਨੂੰ ਵਧਾਉਣਾ ਸੀ। ਡੀ.ਜੀ.ਪੀ. ਵੱਲੋਂ ਲੁਧਿਆਣਾ ਦੇ ਵੱਖ-ਵੱਖ ਖੇਤਰਾਂ ਵਿੱਚ ਏ.ਡੀ.ਜੀ.ਪੀ. ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਅਤੇ ਵੂਮਨ ਅਫੇਅਰਜ਼ ਗੁਰਪ੍ਰੀਤ ਕੌਰ ਅਤੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ (ਸੀ.ਪੀ.) ਮਨਦੀਪ ਸਿੰਘ ਸਿੱਧੂ ਦੀ ਅਗਵਾਈ ਵਿੱਚ ਚੱਲ ਰਹੇ ਅਪਰੇਸ਼ਨ ਦੌਰਾਨ ਵਿਅਕਤੀਗਤ ਤੌਰ ‘ਤੇ ਅਗਵਾਈ ਕੀਤੀ ਗਈ। ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਬਲਾਂ ਵੱਲੋਂ ਅੰਕੜਿਆਂ ਦੇ ਵਿਸ਼ਲੇਸ਼ਣ ਰਾਹੀਂ ਨਸ਼ਿਆਂ ਅਤੇ ਅਪਰਾਧਾਂ ਦੇ ਹੌਟਸਪੌਟਸ ਦੀ ਪਛਾਣ ਕਰਨ ਉਪਰੰਤ ਇਹ ਮੁਹਿੰਮ ਚਲਾਈ ਗਈ ਸੀ। ਉਨ੍ਹਾਂ ਕਿਹਾ ਕਿ ਸੀਨੀਅਰ ਅਧਿਕਾਰੀਆਂ ਦੀ ਅਗਵਾਈ ਹੇਠ ਪੁਲਿਸ ਫੋਰਸ ਵੱਲੋਂ ਸ਼ੱਕੀ ਵਿਅਕਤੀਆਂ ਅਤੇ ਘਰਾਂ ਦੀ ਪੂਰੀ ਤਲਾਸ਼ੀ ਲਈ ਗਈ। ਉਨ੍ਹਾਂ ਕਿਹਾ ਕਿ ਇਨ੍ਹਾਂ ਹੌਟਸਪੌਟਸ ‘ਤੇ ਡਰੋਨ ਅਤੇ ਸਨਿਫਰ ਡੌਗ ਤਾਇਨਾਤ ਕੀਤੇ ਗਏ ਤਾਂ ਜੋ ਸਖ਼ਤ ਨਿਗਰਾਨੀ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਪੁਲਿਸ ਲੋਕਾਂ ਦੀ ਸੇਵਾ ਕਰਨ ਦੀ ਰਵਾਇਤ ਨੂੰ ਬਰਕਰਾਰ ਰੱਖੇਗੀ ਅਤੇ ਸੂਬੇ ਵਿੱਚੋਂ ਨਸ਼ਿਆਂ ਅਤੇ ਗੈਂਗਸਟਰਵਾਦ ਨੂੰ ਮੁੱਢੋਂ ਖ਼ਤਮ ਕਰਨ ਤੱਕ ਅਰਾਮ ਨਾਲ ਨਹੀਂ ਬੈਠੇਗੀ। ਸ਼ੋਸ਼ਲ ਮੀਡੀਆ ‘ਤੇ ਹਥਿਆਰਾਂ ਦੀ ਜਨਤਕ ਪ੍ਰਦਰਸ਼ਨੀ ਕਰਨ ‘ਤੇ ਸਖ਼ਤੀ ਨਾਲ ਨਜਿੱਠਿਆ ਜਾਵੇਗਾਅਸਲਾ ਲਾਇਸੈਂਸ ਜਾਰੀ ਕਰਨ ਸਬੰਧੀ ਨਵੇਂ ਨਿਰਦੇਸ਼ਾਂ ਬਾਰੇ ਪੁੱਛੇ ਜਾਣ ‘ਤੇ ਡੀ.ਜੀ.ਪੀ. ਨੇ ਕਿਹਾ ਕਿ ਅਗਲੇ ਤਿੰਨ ਮਹੀਨਿਆਂ ਵਿੱਚ ਪਿਛਲੇ ਅਸਲਾ ਲਾਇਸੈਂਸਾਂ ਦੀ ਫਿਜ਼ੀਕਲ ਵੈਰੀਫਿਕੇਸ਼ਨ ਹੋਣ ਤੱਕ ਕੋਈ ਨਵਾਂ ਅਸਲਾ ਲਾਇਸੈਂਸ ਜਾਰੀ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ੋਸ਼ਲ ਮੀਡੀਆ ‘ਤੇ ਵੀ ਹਥਿਆਰਾਂ ਦੀ ਜਨਤਕ ਪ੍ਰਦਰਸ਼ਨੀ ਕਰਨ ‘ਤੇ ਸਖ਼ਤੀ ਨਾਲ ਨਜਿੱਠਿਆ ਜਾਵੇਗਾ ਅਤੇ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਡੀ.ਜੀ.ਪੀ. ਨੇ ਦੱਸਿਆ ਕਿ ਉਲੰਘਣਾਵਾਂ ਨੂੰ ਰੋਕਣ ਲਈ ਪੰਜਾਬ ਪੁਲਿਸ ਦਾ ਸਾਈਬਰ ਵਿੰਗ ਸੋਸ਼ਲ ਨੈਟਵਰਕਿੰਗ ਸਾਈਟਾਂ ‘ਤੇ ਨਜ਼ਰ ਰੱਖ ਰਿਹਾ ਹੈ। ਉਹਨਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਕਿਸੇ ਵੀ ਭਾਈਚਾਰੇ ਵਿਰੁੱਧ ਨਫ਼ਰਤ ਭਰਿਆ ਭਾਸ਼ਣ ਦਿੰਦਾ ਪਾਇਆ ਗਿਆ ਤਾਂ ਉਸ ਵਿਰੁੱਧ ਤੁਰੰਤ ਐਫ.ਆਈ.ਆਰ. ਦਰਜ ਕੀਤੀ ਜਾਵੇਗੀ। ਉਹਨਾਂ ਅੱਗੇ ਕਿਹਾ ਕਿ ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥ ਵਿੱਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਜ਼ਿਕਰਯੋਗ ਹੈ ਕਿ ਲੁਧਿਆਣਾ ਵਿੱਚ ਘੋੜਾ ਕਲੋਨੀ, ਅੰਬੇਡਕਰ ਕਲੋਨੀ, ਮੋਤੀ ਨਗਰ ਅਤੇ ਪੀਰੂ ਬੰਦਾ ਇਲਾਕਿਆਂ ਵਿੱਚ ਮੁਹਿੰਮ ਚਲਾਈ ਗਈ। ਇਸ ਦੌਰਾਨ ਚਾਰ ਸ਼ੱਕੀ ਵਿਅਕਤੀਆਂ, ਜਿਹਨਾਂ ਵਿੱਚ ਦੁਰਗਾਪੁਰੀ ਮੁਹੱਲੇ ਦਾ ਮੋਹਿਤ ਕੁਮਾਰ, ਪੀਰੂ ਬੰਦਾ ਦਾ ਸੋਨੂੰ, ਚੰਦਰ ਨਗਰ ਦਾ ਗੌਰਵ ਅਤੇ ਨਵੀਂ ਕੁੰਦਨਪੁਰੀ ਦਾ ਮੋਹਨ ਸ਼ਾਮਲ ਹੈ, ਦੀ ਪਛਾਣ ਕਰਕੇ ਪੁੱਛਗਿਛ ਲਈ ਹਿਰਾਸਤ 'ਚ ਲਿਆ ਜਦਕਿ ਘੋੜਾ ਕਾਲੋਨੀ ‘ਚ ਤਲਾਸ਼ੀ ਦੌਰਾਨ 12 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। The post ਪੰਜਾਬ ਪੁਲਿਸ ਨੇ ਸੂਬੇ ਦੇ ਵੱਖ ਵੱਖ ਜ਼ਿਲ੍ਹਿਆਂ ‘ਚ ਤਲਾਸ਼ੀ ਮੁਹਿੰਮ ਚਲਾਈ appeared first on TheUnmute.com - Punjabi News. Tags:
|
ਵਿਜੀਲੈਂਸ ਵੱਲੋਂ 80,000 ਰੁਪਏ ਰਿਸ਼ਵਤ ਲੈਂਦੇ ਏਐੱਸਆਈ ਤੇ ਡਰਾਈਵਰ ਰੰਗੇ ਹੱਥੀਂ ਗ੍ਰਿਫ਼ਤਾਰ Tuesday 15 November 2022 02:20 PM UTC+00 | Tags: aam-aadmi-party cm-bhagwant-mann news punjab-police punjab-vigilance punjab-vigilance-bureau ਚੰਡੀਗੜ੍ਹ15 ਨਵੰਬਰ 2022 : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਇੰਡੀਅਨ ਰਿਜ਼ਰਵ ਬਟਾਲੀਅਨ ਦੇ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਅਤੇ ਇੱਕ ਡਰਾਈਵਰ ਨੂੰ 80,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਹਾਲੀ ਵਿਖੇ ਤਾਇਨਾਤ ਏ.ਐਸ.ਆਈ. ਗੁਰਜਿੰਦਰ ਸਿੰਘ ਅਤੇ ਵਿਚੋਲਗਿਰੀ ਕਰ ਰਹੇ ਡਰਾਈਵਰ ਪਿਊਸ਼ ਆਨੰਦ ਨੂੰ ਮੁੱਦਈ ਕੈਲਾਸ਼ ਕੁਮਾਰ ਵਾਸੀ ਜਨਕਪੁਰੀ, ਲੁਧਿਆਣਾ ਸ਼ਹਿਰ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚਕੇ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜ਼ਮ ਅਤੇ ਡਰਾਈਵਰ ਵੱਲੋਂ ਲੋਹੇ ਦੇ ਸਕਰੈਪ ਨਾਲ ਲੱਦੇ ਉਸਦੇ ਵਾਹਨਾਂ ਨੂੰ ਅੰਤਰਰਾਜੀ ਚੈਕ ਪੋਸਟ, ਸ਼ੰਭੂ, ਜ਼ਿਲ੍ਹਾ ਪਟਿਆਲਾ ਵਿਖੇ ਐਂਟਰੀ ਟੈਕਸ ਅਦਾ ਕੀਤੇ ਬਿਨਾਂ ਲੰਘਾਉਣ ਬਦਲੇ 80,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਗਈ ਹੈ। ਸ਼ਿਕਾਇਤਕਰਤਾ ਨੇ ਇਹ ਵੀ ਦੋਸ਼ ਲਾਇਆ ਹੈ ਕਿ ਉਪਰੋਕਤ ਏ.ਐਸ.ਆਈ. ਨੇ ਉਸਨੂੰ ਕਿਹਾ ਕਿ ਉਹ ਇਸ ਕੰਮ ਲਈ ਡਰਾਈਵਰ ਪਿਯੂਸ਼ ਆਨੰਦ ਅਤੇ ਸਬੰਧਤ ਕਰਮਚਾਰੀਆਂ ਨਾਲ ਮਿਲ ਕੇ ਇਹ ਮਹੀਨਾਵਾਰ ਰਿਸ਼ਵਤ ਲੈਂਦਾ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਪੁਲਿਸ ਮੁਲਾਜ਼ਮ ਨੂੰ ਵਿਚੋਲਗਿਰੀ ਕਰ ਰਹੇ ਡਰਾਈਵਰ ਸਮੇਤ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 80,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਉਹਨਾਂ ਦੱਸਿਆ ਕਿ ਦੋਸ਼ੀ ਪੁਲਿਸ ਮੁਲਾਜ਼ਮ ਅਤੇ ਡਰਾਈਵਰ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7ਏ ਅਤੇ ਆਈ.ਪੀ.ਸੀ ਦੀ ਧਾਰਾ 120-ਬੀ ਤਹਿਤ ਵਿਜੀਲੈਂਸ ਬਿਊਰੋ ਥਾਣਾ, ਆਰਥਿਕ ਅਪਰਾਧ ਸ਼ਾਖਾ ਲੁਧਿਆਣਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ। The post ਵਿਜੀਲੈਂਸ ਵੱਲੋਂ 80,000 ਰੁਪਏ ਰਿਸ਼ਵਤ ਲੈਂਦੇ ਏਐੱਸਆਈ ਤੇ ਡਰਾਈਵਰ ਰੰਗੇ ਹੱਥੀਂ ਗ੍ਰਿਫ਼ਤਾਰ appeared first on TheUnmute.com - Punjabi News. Tags:
|
ਵਾਇਰਲੈੱਸ ਕੈਮਰਿਆਂ ਨਾਲ ਨਾਇਬ ਤਹਿਸੀਲਦਾਰ ਦੇ ਪੇਪਰਾਂ 'ਚ ਮਦਦ ਕਰਨ ਵਾਲੇ ਪੁਲਿਸ ਵਲੋਂ ਕਾਬੂ Tuesday 15 November 2022 02:26 PM UTC+00 | Tags: igp-patiala-range-patiala mukhwinder-singh-chhina-ips naib-tehsildar-exam naib-tehsildar-exam-2022 naib-tehsildars-papers news punjab-police varun-sharma-ips-ssp wireless-cameras ਪਟਿਆਲਾ 15 ਨਵੰਬਰ 2022 : ਮੁੱਖਵਿੰਦਰ ਸਿੰਘ ਛੀਨਾ ਆਈ.ਪੀ.ਐਸ, ਆਈ.ਜੀ.ਪੀ ਪਟਿਆਲਾ ਰੇਂਜ ਪਟਿਆਲਾ ਅਤੇ ਵਰੁਣ ਸ਼ਰਮਾ ਆਈ.ਪੀ.ਐਸ ਐਸ.ਐਸ.ਪੀ ਪਟਿਆਲਾ ਨੇ ਪ੍ਰੈਸ ਕਾਨਫਰੰਸ ‘ਚ ਦੱਸਿਆ ਕਿ ਇੱਕ ਮੁਕੱਦਮਾ ਨੰਬਰ 238, ਮਿਤੀ 11.11.2022 ਅ/ਧ 419, 420, 465, 468, 471, 120ਬੀ ਆਈ.ਪੀ.ਸੀ., 66ਡੀ ਆਈ.ਟੀ. ਐਕਟ 2008, ਥਾਣਾ ਕੋਤਵਾਲੀ, ਪਟਿਆਲਾ ਵਿਖੇ ਇੱਕ ਗੁਪਤ ਸੂਚਨਾ ਦੇ ਅਧਾਰ ‘ਤੇ ਦਰਜ ਕੀਤਾ ਗਿਆ ਸੀ ਕਿ ਕੁਝ ਵਿਅਕਤੀਆਂ ਨੂੰ ਸਰਕਾਰੀ ਨੌਕਰੀਆਂ ਲਈ ਆਯੋਜਿਤ ਵੱਖ-ਵੱਖ ਭਰਤੀ ਪ੍ਰੀਖਿਆਵਾਂ ਵਿੱਚ ਸ਼ਾਮਲ ਹੋਣ ਵਾਲੇ ਉਮੀਦਵਾਰਾਂ ਨੂੰ ਉਹਨਾਂ ਤੋਂ ਮੋਟੀ ਰਕਮ ਦੇ ਬਦਲੇ ਪ੍ਰਸ਼ਨਾਂ ਦੇ ਸਹੀ ਉੱਤਰ ਦੇਣ ਲਈ ਇਲੈਕਟ੍ਰਾਨਿਕ ਯੰਤਰਾਂ ਵਰਗੇ ਧੋਖੇਬਾਜ਼ ਸਾਧਨਾਂ ਦੀ ਵਰਤੋਂ ਕਰਕੇ ਟੈਸਟ ਪਾਸ ਕਰਨ ਵਿੱਚ ਮਦਦ ਕੀਤੀ। ਇਸ ਸਬੰਧ ‘ਚ ਪਟਿਆਲਾ ਦੇ ਪਿੰਡ ਡੇਦਨਾ ਦੇ ਨਵਰਾਜ ਚੌਧਰੀ ਅਤੇ ਗੁਰਪ੍ਰੀਤ ਸਿੰਘ, ਪਟਿਆਲਾ ਦੇ ਪਿੰਡ ਭੁੱਲਾਂ ਦੇ ਜਤਿੰਦਰ ਸਿੰਘ, ਹਰਿਆਣਾ ਦੇ ਪਿੰਡ ਰਮਾਣਾ-ਰਾਮਾਣੀ ਦੇ ਸੋਨੂੰ ਕੁਮਾਰ ਅਤੇ ਹਰਿਆਣਾ ਦੇ ਪਿੰਡ ਨਛੜ ਖੇੜਾ, ਜੀਂਦ ਦੇ ਵਰਜਿੰਦਰ ਸਿੰਘ ਨਾਮਕ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਨੇ ਪੁੱਛਗਿੱਛ ਦੌਰਾਨ ਖੁਲਾਸਾ ਕੀਤਾ ਹੈ ਕਿ ਉਹ ਉਮੀਦਵਾਰਾਂ ਨੂੰ GSM ਉਪਕਰਣ ਪ੍ਰਦਾਨ ਕਰਦੇ ਸਨ, ਜਿਸ ਵਿੱਚ ਸਿਮ ਕਾਰਡ ਪਾਏ ਜਾਂਦੇ ਸਨ ਅਤੇ ਸਹਿਜ ਕੁਨੈਕਟੀਵਿਟੀ ਲਈ ਬਹੁਤ ਛੋਟੇ ਬਲੂਟੁੱਥ ਈਅਰ ਬਡ ਹੁੰਦੇ ਸਨ। ਉਮੀਦਵਾਰ GSM ਉਪਕਰਣ ਨੂੰ ਛੁਪਾ ਕੇ ਲੈ ਜਾਵੇਗਾ, ਆਮ ਤੌਰ ‘ਤੇ ਜੁੱਤੀਆਂ/ਜੁਰਾਬਾਂ ਆਦਿ ਵਿੱਚ ਇਹ ਉਪਕਰਣ ਛੁਪਾਏ ਜਾਂਦੇ ਸਨ। ਇਸ ਤੋਂ ਬਾਅਦ, ਪ੍ਰੀਖਿਆ ਦੌਰਾਨ, ਉਮੀਦਵਾਰ ਦੁਆਰਾ ਪ੍ਰਾਪਤ ਕੀਤੀ ਟੈਸਟ ਬੁੱਕਲੇਟ ਲੜੀ ਨੂੰ ਉਸ ਵਿਅਕਤੀ ਤੱਕ ਪਹੁੰਚਾਉਣ ਲਈ ਜੀ ਜਵਾਬ ਲਿਖਾਵਾਏਗਾ, ਉਮੀਦਵਾਰ ਪਹਿਲਾਂ ਸਹਿਮਤੀ ਵਾਲੇ ਸੰਕੇਤਾਂ ਦੀ ਵਰਤੋਂ ਕਰੇਗਾ ਜਿਵੇਂ ਕਿ ਖੰਘਣਾ/ਟੈਪ ਕਰਨਾ, ਇਸ ਤੋਂ ਬਾਅਦ ਗ੍ਰਿਫਤਾਰ ਕੀਤੇ ਗਏ ਵਿਅਕਤੀ ਅਤੇ ਉਨ੍ਹਾਂ ਦੇ ਸਾਥੀ ਪ੍ਰੀਖਿਆ ਦੌਰਾਨ ਉਮੀਦਵਾਰਾਂ ਦੇ ਸਹੀ ਉੱਤਰਾਂ ਨੂੰ ਨਿਰਧਾਰਤ ਕਰਨਗੇ। ਫੜੇ ਗਏ ਵਰਜਿੰਦਰ ਸਿੰਘ ਪੁੱਤਰ ਸਤਿਆਵਾਨ ਵਾਸੀ ਨਛੱਤਰ ਖੇੜਾ, ਜੀਂਦ, ਹਰਿਆਣਾ ਨੇ ਖੁਲਾਸਾ ਕੀਤਾ ਕਿ ਵਾਇਰਲੈੱਸ ਕੈਮਰਿਆਂ ਦੀ ਮਦਦ ਨਾਲ ਪ੍ਰਸ਼ਨ ਪੱਤਰਾਂ ਦੀ ਤਸਵੀਰ ਖਿੱਚਣ ਦੇ ਮਕਸਦ ਨਾਲ ਪ੍ਰੀਖਿਆਵਾਂ ਲਈ ਅਪਲਾਈ ਕਰਨ ਵਾਲੇ ਨਕਲੀ ਉਮੀਦਵਾਰਾਂ ਪਹਿਲਾਂ ਤੋਂ ਨਿਰਧਾਰਤ ਵਿਅਕਤੀਆਂ ਨੂੰ ਇਹ ਤਸਵੀਰਾਂ ਬਾਹਰ ਭੇਜ ਦੇ ਸਨ। ਹਰਿਆਣਾ ਵਰਗੇ ਬਾਹਰਲੇ ਸਥਾਨਾਂ ਤੋਂ ਆਏ ਵੱਖ-ਵੱਖ ਵਿਸ਼ਿਆਂ ਦੇ ਵਿਸ਼ਾ ਮਾਹਿਰ, ਜੋ ਪਹਿਲਾਂ ਹੀ ਇਸ ਅਪਰਾਧਿਕ ਸਾਜ਼ਿਸ਼ ਵਿਚ ਫਸੇ ਹੋਏ ਸਨ, ਫਿਰ ਸਵਾਲ ਹੱਲ ਕਰਨਗੇ ਅਤੇ ਉਸ ਅਨੁਸਾਰ ਉੱਤਰ ਕੁੰਜੀ ਤਿਆਰ ਕੀਤੀ ਗਈ ਹੈ। ਉੱਤਰ ਕੁੰਜੀ ਫਿਰ ਉਮੀਦਵਾਰਾਂ ਨੂੰ GSM/ਬਲੂਟੁੱਥ ਡਿਵਾਈਸ ਦੁਆਰਾ ਨਿਰਧਾਰਤ ਕੀਤੀ ਗਈ ਸੀ। ਫੜੇ ਗਏ ਵਿਅਕਤੀਆਂ ਦੇ ਖੁਲਾਸੇ ਅਨੁਸਾਰ ਇਸ ਅਪਰਾਧਿਕ ਸਾਜ਼ਿਸ਼/ਰੈਕੇਟ ਵਿੱਚ ਘੱਟੋ-ਘੱਟ 7 ਤੋਂ 10 ਹੋਰ ਵਿਅਕਤੀਆਂ ਨੂੰ ਗ੍ਰਿਫਤਾਰ ਕਰਨਾ ਬਾਕੀ ਹੈ ਜੋ ਹਰਿਆਣਾ ਅਤੇ ਪੰਜਾਬ ਨਾਲ ਸਬੰਧਤ ਹਨ। ਪਟਿਆਲਾ ਪੁਲਿਸ ਵੱਲੋਂ ਹੁਣ ਤੱਕ ਕੀਤੀ ਗਈ ਜਾਂਚ ਦੇ ਅਨੁਸਾਰ, ਇਸ ਗਿਰੋਹ ਨੇ ਪੰਜਾਬ ਲੋਕ ਸੇਵਾ ਕਮਿਸ਼ਨ, ਪਟਿਆਲਾ ਦੁਆਰਾ ਹਾਲ ਹੀ ਵਿੱਚ ਕਰਵਾਈ ਗਈ ਨਾਇਬ-ਤਹਿਸੀਲਦਾਰ ਭਰਤੀ ਪ੍ਰੀਖਿਆ ਵਿੱਚ ਕੁਝ ਉਮੀਦਵਾਰਾਂ ਨੂੰ ਆਪਣੀਆਂ ਗੈਰ-ਕਾਨੂੰਨੀ ਸੇਵਾਵਾਂ ਪ੍ਰਦਾਨ ਕਰਨ ਦਾ ਇਕਬਾਲ ਕੀਤਾ ਹੈ। ਜਾਂਚ ਟੀਮ ਵੱਲੋਂ ਅਜਿਹੇ ਉਮੀਦਵਾਰਾਂ ਦੀ ਪਛਾਣ ਕੀਤੀ ਜਾ ਰਹੀ ਹੈ। ਪੁਲਿਸ ਨੇ ਹੁਣ ਤੱਕ 11 GSM ਡਿਵਾਈਸਾਂ, 7 ਮਿੰਨੀ ਬਲੂਟੁੱਥ ਈਅਰ ਬਡਸ, 12 ਮੋਬਾਈਲ, 1 ਲੈਪਟਾਪ, 2 ਪੈੱਨ ਡਰਾਈਵ ਆਦਿ ਬਰਾਮਦ ਕੀਤੇ ਹਨ ਜੋ ਕਿ ਪ੍ਰੀਖਿਆ ਪ੍ਰਕਿਰਿਆ ਦੌਰਾਨ ਘਪਲੇਬਾਜ਼ਾਂ ਦੁਆਰਾ ਵਰਤੇ ਗਏ ਸਨ। ਜਿਵੇਂ ਕਿ ਨਵਰਾਜ ਚੌਧਰੀ ਅਤੇ ਗੁਰਪ੍ਰੀਤ ਸਿੰਘ ਦੁਆਰਾ ਕਬੂਲ ਕੀਤਾ ਗਿਆ ਹੈ, ਉਹਨਾਂ ਨੇ ਉਮੀਦਵਾਰ ਇਕੱਠੇ ਕੀਤੇ ਅਤੇ ਮਈ, 2022 ਵਿੱਚ ਆਯੋਜਿਤ ਨਾਇਬ-ਤਹਿਸੀਲਦਾਰ ਭਰਤੀ ਪ੍ਰੀਖਿਆ ਲਈ ਹਾਜ਼ਰ ਉਮੀਦਵਾਰਾਂ ਨੂੰ ਪ੍ਰੀਖਿਆ ਦੌਰਾਨ ਸੰਚਾਰ ਲਈ ਸਿਮ ਕਾਰਡ ਪ੍ਰਦਾਨ ਕੀਤੇ ਹਨ। ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਜਤਿੰਦਰ ਸਿੰਘ ਹਰਿਆਣਾ ਸਥਿਤ ਪ੍ਰੀਖਿਆ ਘੁਟਾਲੇ ਦੇ ਸਰਗਨਾ ਦੇ ਸੰਪਰਕ ਵਿੱਚ ਸੀ ਅਤੇ ਉਸ ਨੇ ਪ੍ਰੀਖਿਆ ਲਈ ਉਮੀਦਵਾਰਾਂ ਨੂੰ ਲਿਆਉਣ ਅਤੇ ਸੰਚਾਰ ਸਾਧਨਾਂ ਦਾ ਪ੍ਰਬੰਧ ਕਰਕੇ ਇਸ ਘੁਟਾਲੇ ਵਿੱਚ ਮੁੱਖ ਭੂਮਿਕਾ ਨਿਭਾਈ ਸੀ। ਸੋਨੂੰ ਕੁਮਾਰ ਨੇ ਖੁਲਾਸਾ ਕੀਤਾ ਹੈ ਕਿ ਉਸ ਨੇ ਨਾਇਬ-ਤਹਿਸੀਲਦਾਰ ਭਰਤੀ ਪ੍ਰੀਖਿਆ ਦੌਰਾਨ ਪਟਿਆਲਾ ਵਿੱਚ ਉਮੀਦਵਾਰਾਂ ਦੇ ਜਵਾਬ GSM ਡਿਵਾਈਸਾਂ ਦੀ ਮਦਦ ਨਾਲ ਲਿਖੇ ਸਨ। The post ਵਾਇਰਲੈੱਸ ਕੈਮਰਿਆਂ ਨਾਲ ਨਾਇਬ ਤਹਿਸੀਲਦਾਰ ਦੇ ਪੇਪਰਾਂ ‘ਚ ਮਦਦ ਕਰਨ ਵਾਲੇ ਪੁਲਿਸ ਵਲੋਂ ਕਾਬੂ appeared first on TheUnmute.com - Punjabi News. Tags:
|
ਸਰਚ ਆਪਰੇਸ਼ਨ ਦੌਰਾਨ ਐਨ.ਡੀ.ਪੀ.ਐਸ ਐਕਟ ਅਧੀਨ 3 ਮੁਕਦਮੇ ਦਰਜ: ਗੁਰਪ੍ਰੀਤ ਸਿੰਘ ਭੁੱਲਰ Tuesday 15 November 2022 02:32 PM UTC+00 | Tags: aam-aadmi-party cm-bhagwant-mann gurpreet-singh-bhullar mohali-police ndps-act news punjab-police sas-nagar-police the-unmute-breaking-news ਐਸ.ਏ.ਐਸ. ਨਗਰ 15 ਨਵੰਬਰ 2022: ਮੁੱਖ ਮੰਤਰੀ ਪੰਜਾਬ ਅਤੇ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ 15 ਨਵੰਬਰ ਨੂੰ ਗੁਰਪ੍ਰੀਤ ਸਿੰਘ ਭੁੱਲਰ ਆਈ ਪੀ ਐਸ, ਡੀ.ਆਈ.ਜੀ. ਏ.ਜੀ.ਟੀ.ਐਫ ਅਤੇ ਰੂਪਨਗਰ ਰੇਂਜ, ਰੂਪਨਗਰ ਦੀ ਨਿਗਰਾਨੀ ਵਿੱਚ ਰੂਪਨਗਰ ਰੇਂਜ ਅਧੀਨ ਪੈਂਦੇ ਜਿਲਿਆਂ ਰੂਪਨਗਰ, ਐਸ.ਏ.ਐਸ. ਨਗਰ ਅਤੇ ਫਤਿਹਗੜ੍ਹ ਸਾਹਿਬ ਵਿੱਚ ਗੈਂਗਸਟਰਵਾਦ ਦਾ ਲੱਕ ਤੋੜਨ, ਨਸ਼ਾ ਸਪਲਾਈ ਦੀ ਚੇਨ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਲਈ ਕਾਰਡਨ ਅਤੇ ਸਰਚ ਆਪਰੇਸ਼ਨ ਕਰਵਾਏ ਗਏ ਅਤੇ ਵਿਸ਼ੇਸ਼ ਮੁਹਿੰਮ ਚਲਾਈ ਗਈ। ਇਸ ਸਪੈਸ਼ਲ ਸਰਚ ਆਪਰੇਸ਼ਨ ਬਾਰੇ ਗੱਲ ਕਰਦਿਆਂ ਗੁਰਪ੍ਰੀਤ ਸਿੰਘ ਭੁੱਲਰ ਆਈ ਪੀ ਐਸ, ਡੀ.ਆਈ.ਜੀ. ਏ.ਜੀ.ਟੀ.ਐਫ ਅਤੇ ਰੂਪਨਗਰ ਰੇਂਜ, ਨੇ ਦੱਸਿਆ ਕਿ ਰੂਪਨਗਰ ਰੇਂਜ ਵੱਲੋਂ ਬੇਸਟੈਕ ਮਾਲ ਫੇਸ 11 ਐਸ.ਏ.ਐਸ ਨਗਰ 250 ਪੀ.ਜੀ ਅਤੇ ਜੀ.ਪੀ.ਬੀ. ਨਗੋਲਆ ਸੋਸਾਇਟੀ ਖਰੜ,ਟੀ.ਡੀ.ਆਈ ਕਲੋਨੀ ਸੈਕਟਰ 117 ਐਸ.ਏ.ਐਸ ਨਗਰ 02 ਸੁਸਾਇਟੀਆਂ ਦੇ 450 ਫਲੇਟਾਂ, 04 ਪਿੰਡਾਂ ਅਤੇ 2 ਬਸਤੀਆਂ ਜਿਨ੍ਹਾਂ ਵਿੱਚ ਸਦਾਬਰਤ ਕਲੌਨੀ, ਰੂਪਨਗਰ ਨੰਦ ਪੁਰ, ਫਤਿਹਗੜ ਸਾਹਿਬ,ਅਲਾਦਾਤਪੁਰ, ਫਤਿਹਗੜ ਸਾਹਿਬ,ਸੋਹਾਣਾ, ਮੋਹਾਲੀ,ਟੇਹਾ ਬਸਤੀ, ਡੇਰਾਬਸੀ ਐਸ.ਏ.ਐਸ ਨਗਰ,ਗੜਦੀਲਾ ਬਸਤੀ, ਡੇਰਾਬਸੀ ਦੀ ਚੈਕਿੰਗ ਕਰਵਾਈ ਗਈ ਅਤੇ 96 ਸ਼ੱਕੀ ਵਿਅਕਤੀਆਂ ਨੂੰ ਰਾਊਂਡ-ਅਪ ਕੀਤਾ ਗਿਆ ਜਿਨਾ ਦੀ ਪੁੱਛ ਗਿਛ ਜਾਰੀ ਹੈ। ਚੈਕਿੰਗ ਦੋਰਾਨ ਕਿਰਾਏ ਤੇ ਰਹਿੰਦੇ ਵਿਅਕਤੀਆਂ ਦੀ ਵੈਰੀਫਿਕੇਸ਼ਨ ਵੀ ਕਰਵਾਈ ਗਈ ਅਤੇ ਕੁਝ ਵਿਅਕਤੀ ਬਿਨਾ ਵੈਰੀਫੀਕੇਸ਼ਨ ਤੋਂ ਰਹਿ ਰਹੇ ਸਨ, ਜਿਸ ਕਰਕੇ 5 ਪੀ.ਜੀ ਮਾਲਕਾ ਦੇ ਖਿਲਾਫ ਅ/ਧ 188 ਤਹਿਤ ਮੁਕਦਮੇ ਦਰਜ ਕੀਤੇ ਗਏ। ਡੀ.ਆਈ.ਜੀ ਭੁੱਲਰ ਨੇ ਦੱਸਿਆ ਕਿ ਇਸ ਸਪੈਸ਼ਲ ਸਰਚ ਆਪਰੇਸ਼ਨ ਦੌਰਾਨ ਐਨ.ਡੀ.ਪੀ.ਐਸ ਐਕਟ ਅਧੀਨ 3 ਮੁਕਦਮੇ ਦਰਜ ਕੀਤੇ ਗਏ ਅਤੇ ਆਦਤਨ ਅਪਰਾਧੀਆ ਦੇ ਖਿਲਾਫ ਰੋਕੂ ਕਾਰਵਾਈ ਵੀ ਅਮਲ ਵਿਚ ਲਿਆਂਦੀ ਗਈ। The post ਸਰਚ ਆਪਰੇਸ਼ਨ ਦੌਰਾਨ ਐਨ.ਡੀ.ਪੀ.ਐਸ ਐਕਟ ਅਧੀਨ 3 ਮੁਕਦਮੇ ਦਰਜ: ਗੁਰਪ੍ਰੀਤ ਸਿੰਘ ਭੁੱਲਰ appeared first on TheUnmute.com - Punjabi News. Tags:
|
ਗਦਰ ਲਹਿਰ ਦੇ ਬਾਲ ਜਰਨੈਲ ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਸ਼ਹੀਦ ਸਾਥੀਆਂ ਦੀ ਯਾਦ 'ਚ 16 ਨਵੰਬਰ ਨੂੰ ਹੋਵੇਗਾ ਸਮਾਗਮ Tuesday 15 November 2022 02:40 PM UTC+00 | Tags: gadar-movement ghadri-shaheed-kartar-singh-sarabha kartar-singh-sarabha ਬਰਨਾਲਾ 15 ਨਵੰਬਰ 2022 (ਦਲਜੀਤ ਕੌਰ): ਪਹਿਲੇ ਲਾਹੌਰ ਸਾਜ਼ਿਸ਼ ਕੇਸ ਵਿੱਚ ਬਰਤਾਨਵੀ ਹਕੂਮਤ ਵੱਲੋਂ 16 ਨਵੰਬਰ 2015 ਨੂੰ ਫਾਂਸੀ ਚੜਾਏ ਗਦਰ ਲਹਿਰ ਦੇ ਬਾਲ ਜਰਨੈਲ ਸ਼ਹੀਦ ਕਰਤਾਰ ਸਿੰਘ ਸਰਾਭਾ ਅਤੇ ਉਹਨਾਂ ਦੇ ਗ਼ਦਰੀ ਸਾਥੀਆਂ ਵਿਸ਼ਣੂ ਗਣੇਸ਼ ਪਿੰਗਲੇ, ਹਰਨਾਮ ਸਿੰਘ ਸਿਆਲਕੋਟੀ, ਜਗਤ ਸਿੰਘ ਸੁਰਸਿੰਘ, ਬਖ਼ਸ਼ੀਸ਼ ਸਿੰਘ, ਸੁਰੈਣ ਸਿੰਘ ਛੋਟਾ, ਸੁਰੈਣ ਸਿੰਘ ਵੱਡਾ ਦੀ ਯਾਦ ‘ਚ 16 ਨਵੰਬਰ ਨੂੰ ਸਰਾਭਾ (ਲੁਧਿਆਣਾ) ਵਿਖੇ ਸ਼ਹੀਦੀ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਇਨਕਲਾਬੀ ਕੇਂਦਰ, ਪੰਜਾਬ ਦੇ ਪ੍ਰਧਾਨ ਸਾਥੀ ਨਰਾਇਣ ਦੱਤ, ਡਾ. ਰਜਿੰਦਰ ਪਾਲ, ਸੁਖਵਿੰਦਰ ਠੀਕਰੀਵਾਲਾ ਅਤੇ ਜਸਪਾਲ ਚੀਮਾ ਨੇ ਦੱਸਿਆ ਕਿ ਇਸ ਸ਼ਹੀਦੀ ਕਾਨਫਰੰਸ ਦੌਰਾਨ ਗ਼ਦਰ ਲਹਿਰ ਦੇ ਕੁਰਬਾਨੀਆਂ ਭਰੇ ਲਾਮਿਸਾਲ ਇਤਿਹਾਸ, ਮਹਾਨ ਉਦੇਸ਼, ਸਾਂਝੀਵਾਲਤਾ ਦੀ ਵਿਰਾਸਤ ਨੂੰ ਯਾਦ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਦੇਸ਼ ਨੂੰ ਬਰਤਾਨਵੀ ਸਾਮਰਾਜੀਆਂ ਤੋਂ ਮੁਕਤ ਕਰਵਾਉਣ ਲਈ ਇਸ ਵੱਡੇ ਤੇ ਲੁਟੇਰੇ ਸਾਮਰਾਜ ਨਾਲ ਟੱਕਰ ਲੇਣ ਵਾਲੀ ਗ਼ਦਰੀ ਇਨਕਲਾਬੀਆਂ ਦੀ ਇਕ ਛੋਟੀ ਜਿਹੀ ਟੁਕੜੀ ਦੇ ਸੰਘਰਸ਼ਾਂ ਦਾ ਇਤਿਹਾਸ ਬੇਮਿਸਾਲ ਕੁਰਬਾਨੀਆਂ ਭਰਿਆ ਹੈ। ਇਤਿਹਾਸ ਦੇ ਉਹਨਾਂ ਮਹਾਨ ਸਪੂਤਾਂ ਦੀਆਂ ਅਮਿੱਟ ਦੇਣਾਂ ਤੇ ਕੁਰਬਾਨੀਆਂ ਦੇ ਸੰਗਰਾਮੀ ਵਿਰਸੇ ਦੀ ਸੱਚੀ ਵਾਰਸ ਮਿਹਨਤਕਸ ਜਮਾਤ ਤਾਂ ਇਸਤੋਂ ਜਾਣੂ ਹੈ ਹੀ, ਦੁਸ਼ਮਣ ਜਮਾਤ ਵੀ ਉਹਨਾਂ ਦੀਆਂ ਕੁਰਬਾਨੀਆਂ ਦਾ ਲੋਹਾ ਮੰਨਦੀ ਹੈ। ਜਿਸਦੀ ਜਿੰਦਾ ਮਿਸਾਲ ਇਹ ਹੈ ਕਿ ਪੂਰੀ ਇੱਕ ਸਦੀ ਦੇ ਅਰਸੇ ‘ਚ ਬਰਤਾਨਵੀ ਸਾਮਰਾਜੀਆਂ ਤੇ ਉਹਨਾਂ ਦੇ ਪਿੱਠੂ ਭਾਰਤੀ ਹਾਕਮਾਂ ਨੇ ਕਦੇ ਵੀ ਗ਼ਦਰੀਆਂ ਨੂੰ ਦੇਸ਼ ਭਗਤਾਂ ਵਜੋਂ ਨਹੀਂ ਸਵੀਕਾਰਿਆ। ਇਨਕਲਾਬੀ ਕੇਂਦਰ ਦੇ ਆਗੂਆਂ ਨੇ ਸਭਨਾਂ ਵਰਗਾਂ ਦੇ ਲੋਕਾਂ ਖਾਸ ਕਰ ਨੌਜਵਾਨ (ਮਰਦ-ਔਰਤਾਂ) ਨੂੰ ਵੱਡੀ ਗਿਣਤੀ ਵਿੱਚ 9.30 ਵਜੇ ਤਰਕਸ਼ੀਲ ਚੌਂਕ ਤੋਂ ਤੁਰਨ ਵਾਲੇ ਮੋਟਰਸਾਇਕਲ ਮਾਰਚ ਵਿੱਚ ਕਾਫ਼ਲੇ ਬੰਨ੍ਹ ਕੇ ਪੁੱਜਣ ਦੀ ਅਪੀਲ ਕੀਤੀ।
The post ਗਦਰ ਲਹਿਰ ਦੇ ਬਾਲ ਜਰਨੈਲ ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਸ਼ਹੀਦ ਸਾਥੀਆਂ ਦੀ ਯਾਦ ‘ਚ 16 ਨਵੰਬਰ ਨੂੰ ਹੋਵੇਗਾ ਸਮਾਗਮ appeared first on TheUnmute.com - Punjabi News. Tags:
|
ਵਟਸਐੱਪ ਦੇ ਭਾਰਤ ਮੁਖੀ ਅਭਿਜੀਤ ਬੋਸ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ Tuesday 15 November 2022 03:05 PM UTC+00 | Tags: head-of-whatsapp-abhijit-bose ਚੰਡੀਗੜ੍ਹ 15 ਨਵੰਬਰ 2022: ਇੰਸਟੈਂਟ ਮੈਸੇਜਿੰਗ ਐਪ ਵਟਸਐੱਪ ਦੇ ਭਾਰਤ ਮੁਖੀ ਅਭਿਜੀਤ ਬੋਸ ਨੇ ਮੰਗਲਵਾਰ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਅਭਿਜੀਤ ਦੇ ਨਾਲ ਹੀ ਮੈਟਾ ਇੰਡੀਆ ਦੇ ਪਬਲਿਕ ਪਾਲਿਸੀ ਦੇ ਡਾਇਰੈਕਟਰ ਰਾਜੀਵ ਅਗਰਵਾਲ ਨੇ ਵੀ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਦੋਵਾਂ ਦੇ ਅਚਾਨਕ ਅਸਤੀਫ਼ਿਆਂ ਤੋਂ ਬਾਅਦ ਕੰਪਨੀ ਨੇ ਭਾਰਤ ਵਿੱਚ ਵਟਸਐੱਪ ਪਬਲਿਕ ਪਾਲਿਸੀ ਦੇ ਡਾਇਰੈਕਟਰ ਸ਼ਿਵਨਾਥ ਠੁਕਰਾਲ ਨੂੰ ਭਾਰਤ ਵਿੱਚ ਸਾਰੇ ਮੈਟਾ ਪਲੇਟਫਾਰਮਾਂ ਲਈ ਪਬਲਿਕ ਪਾਲਿਸੀ ਦੇ ਡਾਇਰੈਕਟਰ ਵਜੋਂ ਨਿਯੁਕਤ ਕੀਤਾ ਹੈ। ਦੱਸ ਦਈਏ ਕਿ ਮੇਟਾ ਨੇ ਆਪਣੀ ਕੰਪਨੀ ‘ਚ ਛਾਂਟੀ ਦੇ ਐਲਾਨ ਦੇ ਇਕ ਹਫਤੇ ਦੇ ਅੰਦਰ ਹੀ ਦੁਨੀਆ ਭਰ ‘ਚ ਕਰੀਬ 11,000 ਕਰਮਚਾਰੀਆਂ ਨੂੰ ਨੌਕਰੀ ਤੋਂ ਕੱਢ ਦਿੱਤਾ। ਇਹ ਕੰਪਨੀ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਛਾਂਟੀ ਸੀ। ਇਸ ਮਹੀਨੇ ਦੇ ਸ਼ੁਰੂ ਵਿੱਚ ਭਾਰਤ ਦੇ ਮੇਟਾ ਮੁਖੀ ਅਜੀਤ ਮੋਹਨ ਨੇ ਵੀ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਉਹ ਮੇਟਾ ਦੇ ਵਿਰੋਧੀ ਸਨੈਪਚੈਟ ਨਾਲ ਜੁੜ ਗਏ ਹਨ | The post ਵਟਸਐੱਪ ਦੇ ਭਾਰਤ ਮੁਖੀ ਅਭਿਜੀਤ ਬੋਸ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ appeared first on TheUnmute.com - Punjabi News. Tags:
|
PM ਮੋਦੀ ਨੇ ਜੀ-20 ਸਿਖਰ ਸੰਮੇਲਨ 'ਚ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨਾਲ ਕੀਤੀ ਮੁਲਾਕਾਤ Tuesday 15 November 2022 03:15 PM UTC+00 | Tags: 20 chinese-president-xi-jinping g-20-summit pm-modi-met-chinese-president ਚੰਡੀਗੜ੍ਹ 15 ਨਵੰਬਰ 2022: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਤੋਂ ਇੰਡੋਨੇਸ਼ੀਆ ਵਿੱਚ ਸ਼ੁਰੂ ਹੋਏ ਜੀ-20 ਸੰਮੇਲਨ ਵਿੱਚ ਸ਼ਾਮਲ ਹੋਣ ਲਈ ਸੋਮਵਾਰ ਨੂੰ ਬਾਲੀ ਪਹੁੰਚੇ। ਇਸ ਕਾਨਫਰੰਸ ਵਿੱਚ ਕਈ ਦੇਸ਼ਾਂ ਦੇ ਮੁਖੀਆਂ ਨੇ ਸ਼ਿਰਕਤ ਕੀਤੀ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ 20 ਤੋਂ ਵੱਧ ਮੀਟਿੰਗਾਂ ਵਿੱਚ ਹਿੱਸਾ ਲੈਣਗੇ, ਜਿਸ ਵਿੱਚ ਭੋਜਨ, ਸੁਰੱਖਿਆ, ਊਰਜਾ, ਯੂਕਰੇਨ ਸੰਕਟ ਵਰਗੇ ਕਈ ਮਹੱਤਵਪੂਰਨ ਮੁੱਦਿਆਂ ‘ਤੇ ਚਰਚਾ ਕੀਤੀ ਜਾਵੇਗੀ। ਪ੍ਰਧਾਨ ਮੰਤਰੀ ਵੀ ਅੱਜ ਬਾਲੀ ਵਿੱਚ ਭਾਰਤੀ ਭਾਈਚਾਰੇ ਦੇ ਸਮਾਗਮ ਵਿੱਚ ਪੁੱਜੇ। ਇਸ ਦੌਰਾਨ ਬਾਲੀ ਜੀ-20 ਸਿਖਰ ਸੰਮੇਲਨ ਵਿੱਚ ਪ੍ਰਧਾਨ ਮੰਤਰੀ ਮੋਦੀ ਅਤੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਡਿਨਰ ਦੌਰਾਨ ਮੁਲਾਕਾਤ ਕੀਤੀ ਅਤੇ ਇੱਕ ਦੂਜੇ ਦਾ ਹਾਲ-ਚਾਲ ਪੁੱਛਿਆ। ਹਾਲਾਂਕਿ ਦੋਵਾਂ ਵਿਚਾਲੇ ਅਧਿਕਾਰਤ ਮੁਲਾਕਾਤ ਦਾ ਕੋਈ ਪ੍ਰੋਗਰਾਮ ਨਹੀਂ ਹੈ The post PM ਮੋਦੀ ਨੇ ਜੀ-20 ਸਿਖਰ ਸੰਮੇਲਨ ‘ਚ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨਾਲ ਕੀਤੀ ਮੁਲਾਕਾਤ appeared first on TheUnmute.com - Punjabi News. Tags:
|
| You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription. |




