TheUnmute.com – Punjabi NewsPunjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com |
Table of Contents
|
ਪੰਜਾਬੀ ਗਾਇਕ Nachattar Gill ਦੀ ਪਤਨੀ ਪੂਰੇ ਹੋ ਗਏ Wednesday 16 November 2022 05:00 AM UTC+00 | Tags: dalwinder-kaur nachattar-gill nachattar-gill-wife nachattar-gill-wife-dalwinder nachattar-gill-wife-punjabi-singer punjabi-singer the-unmute wife ਚੰਡੀਗੜ੍ਹ 16 ਨਵੰਬਰ 2022 : ਪ੍ਰਸਿੱਧ ਗਾਇਕ ਨਛੱਤਰ ਗਿੱਲ ਨੂੰ ਲੈ ਕੇ ਇਸ ਸਮੇਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਨਛੱਤਰ ਗਿੱਲ ਦੇ ਘਰ ਸੋਗ ਦੀ ਲਹਿਰ ਛਾਈ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਧਰਮ-ਪਤਨੀ ਦਲਵਿੰਦਰ ਕੌਰ ਪੂਰੇ ਹੋ ਗਏ ਹਨ। ਹਾਲਾਂਕਿ ਇਸ ਸਬੰਧੀ ਉਨ੍ਹਾਂ ਨੇ ਕੋਈ ਪੋਸਟ ਸੋਸ਼ਲ ਮੀਡੀਆ ‘ਤੇ ਸਾਂਝੀ ਨਹੀਂ ਕੀਤੀ ਹੈ।
The post ਪੰਜਾਬੀ ਗਾਇਕ Nachattar Gill ਦੀ ਪਤਨੀ ਪੂਰੇ ਹੋ ਗਏ appeared first on TheUnmute.com - Punjabi News. Tags:
|
CM ਭਗਵੰਤ ਮਾਨ ਲੁਧਿਆਣਾ 'ਚ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸ਼ਰਧਾਂਜਲੀ ਭੇਂਟ ਕਰਨਗੇ Wednesday 16 November 2022 06:19 AM UTC+00 | Tags: aam-aadmi-party bhagwant-mann cm-bhagwant-mann gadar-party ludhiana ludhiana-news news punjab-congress punjab-government punjab-police shaheed-kartar-singh-sarabha the-unmute-breaking-news village-sarabha ਚੰਡੀਗੜ੍ਹ 16 ਨਵੰਬਰ 2022: ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਅੱਜ ਲੁਧਿਆਣਾ ਦੇ ਪਿੰਡ ਸਰਾਭਾ ਵਿਖੇ ਸੂਬਾ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਸ਼ੇਸ਼ ਤੌਰ 'ਤੇ ਪਹੁੰਚ ਰਹੇ ਹਨ। ਮੁੱਖ ਮੰਤਰੀ ਮਾਨ ਸ਼ਹੀਦ ਕਰਤਾਰ ਸਰਾਭਾ ਨੂੰ ਸ਼ਰਧਾਂਜਲੀ ਭੇਂਟ ਕਰਨਗੇ | ਇਸ ਸੂਬਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਵੱਡੀ ਗਿਣਤੀ ਵਿੱਚ ਪੁਲਿਸ ਬਲ ਤਾਇਨਾਤ ਹਨ। ਮੁੱਖ ਮੰਤਰੀ ਮਾਨ ਦੇ ਨਾਲ-ਨਾਲ ਪੰਜਾਬ ਦੀਆਂ ਕਈ ਹੋਰ ਸ਼ਖਸੀਅਤਾਂ ਵੀ ਸ਼ਹੀਦ ਕਰਤਾਰ ਸਿੰਘ ਨੂੰ ਸ਼ਰਧਾਂਜਲੀ ਦੇਣ ਲਈ ਪਹੁੰਚ ਰਹੀਆਂ ਹਨ। ਇਸ ਦੇ ਨਾਲ ਹੀ ਅੱਜ ਪੰਜਾਬ ਸਰਕਾਰ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਪਿੰਡ ਨੂੰ ਜਾਣ ਵਾਲੀ ਸੜਕ ਦੀ ਮੁਰੰਮਤ ਲਈ ਟੈਂਡਰ ਨੋਟਿਸ ਵੀ ਜਾਰੀ ਕਰ ਦਿੱਤਾ ਹੈ। ਦੱਸ ਦੇਈਏ ਕਿ ਸ਼ਹੀਦ ਦੇ ਪਿੰਡ ਨੂੰ ਜਾਣ ਵਾਲੀ ਸੜਕ ਦੀ ਹਾਲਤ ਖਸਤਾ ਹੈ, ਜਿਸ ਕਾਰਨ ਕਈ ਵਾਰ ਵਾਹਨ ਚਾਲਕ ਹਾਦਸਿਆਂ ਦਾ ਸ਼ਿਕਾਰ ਹੋ ਚੁੱਕੇ ਹਨ। ਇਸ ਦੌਰਾਨ ਮੁਖ ਮੰਤਰੀ ਹੋਰ ਵੱਡੇ ਐਲਾਨ ਕਰ ਸਕਦੇ ਹਨ | The post CM ਭਗਵੰਤ ਮਾਨ ਲੁਧਿਆਣਾ ‘ਚ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸ਼ਰਧਾਂਜਲੀ ਭੇਂਟ ਕਰਨਗੇ appeared first on TheUnmute.com - Punjabi News. Tags:
|
ਅੰਮ੍ਰਿਤਸਰ 'ਚ ਪਿਸਤੌਲ ਦੀ ਨੋਕ 'ਤੇ ਪੈਟਰੋਲ ਪੰਪ ਲੁੱਟਣ ਆਏ ਲੁਟੇਰੇ, ਘਟਨਾ ਸੀਸੀਟੀਵੀ ਕੈਮਰੇ 'ਚ ਹੋਈ ਕੈਦ Wednesday 16 November 2022 06:47 AM UTC+00 | Tags: amritsar-jalandhar-gt-road amritsar-police breaking-news cm-bhagwant-mann news punjab-police super-petrol-pump super-petrol-pump-amritsar the-unmute-breaking the-unmute-breaking-news the-unmute-punjabi-news ਚੰਡੀਗੜ੍ਹ 16 ਨਵੰਬਰ 2022: ਅੰਮ੍ਰਿਤਸਰ-ਜਲੰਧਰ ਜੀ. ਟੀ. ਰੋਡ ‘ਤੇ ਲੁੱਟਾਂ-ਖੋਹਾਂ ਦੀ ਵਾਰਦਾਤਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ । ਮਾਨਾਂ ਵਾਲਾ ਦਾ ਸੁਪਰ ਪੈਟਰੋਲ ਪੰਪ ‘ਤੇ ਬੀਤੀ ਰਾਤ ਤਿੰਨ ਬਾਈਕ ਸਵਾਰ ਲੁਟੇਰਿਆਂ ਨੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕੀਤੀ । ਪ੍ਰਾਪਤ ਜਾਣਕਾਰੀ ਮੁਤਾਬਕ ਹਥਿਆਰਾਂ ਨਾਲ ਲੈਸ ਤਿੰਨ ਨਕਾਬਪੋਸ਼ ਲੁਟੇਰੇ ਇਕ ਮੋਟਰਸਾਈਕਲ ‘ਤੇ ਸਵਾਰ ਹੋ ਕੇ ਪੈਟਰੋਲ ਪੰਪ ‘ਤੇ ਆਏ ਅਤੇ ਆਉਂਦਿਆਂ ਹੀ ਉਨ੍ਹਾਂ ਨੇ ਪੰਪ ਦੇ ਕਰਿੰਦੇ ‘ਤੇ ਪਿਸਤੌਲ ਤਾਣ ਦਿੱਤੀ। ਇਸ ਦੌਰਾਨ ਪੈਟਰੋਲ ਪੰਪ ਦੇ ਕਰਿੰਦਿਆਂ ਨੇ ਲੁਟੇਰਿਆਂ ਦਾ ਡੱਟ ਕੇ ਮੁਕਾਬਲਾ ਕੀਤਾ । ਪੈਟਰੋਲ ਪੰਪ ਦੇ ਕਰਿੰਦਿ ਦੀ ਲੁਟੇਰਿਆਂ ਨਾਲ ਹੱਥੋ-ਪਾਈ ਵੀ ਹੋ ਗਈ ਅਤੇ ਰੌਲਾ ਪੈਣ ‘ਤੇ ਤਿੰਨੇ ਲੁਟੇਰੇ ਵਾਪਸ ਭੱਜ ਗਏ। ਇਹ ਸਾਰੀ ਘਟਨਾ ਪੈਟਰੋਲ ਪੰਪ ‘ਤੇ ਲੱਗੇ ਸੀ. ਸੀ. ਟੀ. ਵੀ. ਕੈਮਰੇ ‘ਚ ਕੈਦ ਹੋ ਗਈ। ਜਿਕਰਯੋਗ ਹੈ ਕਿ ਇਸ ਪੈਟਰੋਲ ਪੰਪ ‘ਤੇ ਪਹਿਲਾਂ ਵੀ ਲੁਟੇਰਿਆਂ ਨੇ ਕਈ ਵਾਰ ਹੱਲਾ ਬੋਲਿਆ ਹੈ। The post ਅੰਮ੍ਰਿਤਸਰ ‘ਚ ਪਿਸਤੌਲ ਦੀ ਨੋਕ ‘ਤੇ ਪੈਟਰੋਲ ਪੰਪ ਲੁੱਟਣ ਆਏ ਲੁਟੇਰੇ, ਘਟਨਾ ਸੀਸੀਟੀਵੀ ਕੈਮਰੇ ‘ਚ ਹੋਈ ਕੈਦ appeared first on TheUnmute.com - Punjabi News. Tags:
|
Earthquake: ਅਰੁਣਾਚਲ ਪ੍ਰਦੇਸ਼ 'ਚ ਮੁੜ ਭੂਚਾਲ ਦੇ ਝਟਕੇ ਕੀਤੇ ਮਹਿਸੂਸ, ਘਰਾਂ ਤੋਂ ਬਾਹਰ ਆਏ ਲੋਕ Wednesday 16 November 2022 06:59 AM UTC+00 | Tags: amritsar arunachal-pradesh breaking-news earthquake earthquake-in-amritsar earthquake-in-arunachal-pradesh earthquake-in-inda earthquake-in-uttarakhand earthquake-news earthquake-tremors india india-news latest-news national-center-for-fall-seismology news rishikesh the-unmute-breaking-news the-unmute-latest-news the-unmute-punjab the-unmute-punjabi-news uttarakhand-government uttarakhand-news uttrakhand-latest-news ਚੰਡੀਗੜ੍ਹ 16 ਨਵੰਬਰ 2022: ਅਰੁਣਾਚਲ ਪ੍ਰਦੇਸ਼ (Arunachal Pradesh) ‘ਚ ਇੱਕ ਵਾਰ ਫਿਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ । ਇੱਥੇ ਅੱਜ ਸਵੇਰੇ 9.55 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਨੈਸ਼ਨਲ ਸੈਂਟਰ ਫਾਰ ਫਾਲ ਸਿਸਮੋਲੋਜੀ ਮੁਤਾਬਕ ਭੂਚਾਲ ਦੀ ਤੀਬਰਤਾ 3.7 ਸੀ ਅਤੇ ਇਸ ਦਾ ਕੇਂਦਰ ਧਰਤੀ ਦੀ 10 ਕਿਲੋਮੀਟਰ ਦੀ ਡੂੰਘਾਈ ‘ਤੇ ਬਸਰ ਦੀ ਪੂਰੀ ਦੱਖਣ ਦਿਸ਼ਾ ‘ਚ ਸੀ। ਅਧਿਕਾਰੀਆਂ ਮੁਤਾਬਕ ਫਿਲਹਾਲ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ। ਹਾਲਾਂਕਿ ਭੂਚਾਲ ਦੇ ਝਟਕਿਆਂ ਤੋਂ ਬਾਅਦ ਲੋਕ ਘਰਾਂ ਤੋਂ ਬਾਹਰ ਆ ਗਏ ਅਤੇ ਕਾਫੀ ਦੇਰ ਤੱਕ ਬਾਹਰ ਹੀ ਰਹੇ। ਇਸ ਤੋਂ ਪਹਿਲਾਂ 10 ਨਵੰਬਰ ਨੂੰ ਅਰੁਣਾਚਲ ਪ੍ਰਦੇਸ਼ ਦੇ ਪੱਛਮੀ ਸਿਆਂਗ ‘ਚ ਭੂਚਾਲ ਆਇਆ ਸੀ, ਜਿਸ ਦੀ ਤੀਬਰਤਾ 5.7 ਮਾਪੀ ਗਈ ਸੀ। ਇਹ ਭੂਚਾਲ ਸਵੇਰੇ 10.31 ਵਜੇ ਮਹਿਸੂਸ ਕੀਤੇ ਗਏ ਹਨ । ਦੱਸ ਦਈਏ ਕਿ ਇਸ ਤੋਂ ਪਹਿਲਾਂ ਨੇਪਾਲ ‘ਚ ਭੂਚਾਲ ਆਇਆ ਸੀ, ਜਿਸ ਦੇ ਝਟਕੇ ਭਾਰਤ ਦੇ ਦਿੱਲੀ, ਲਖਨਊ, ਮੁਰਾਦਾਬਾਦ, ਪੰਜਾਬ ਸਮੇਤ ਕਈ ਥਾਵਾਂ ‘ਤੇ ਮਹਿਸੂਸ ਕੀਤੇ ਗਏ ਸਨ। ਇਹ ਝਟਕੇ ਬਹੁਤ ਹੀ ਜ਼ਬਰਦਸਤ ਸਨ ਜੋ ਕਰੀਬ 2 ਵਜੇ ਮਹਿਸੂਸ ਕੀਤੇ ਗਏ। The post Earthquake: ਅਰੁਣਾਚਲ ਪ੍ਰਦੇਸ਼ ‘ਚ ਮੁੜ ਭੂਚਾਲ ਦੇ ਝਟਕੇ ਕੀਤੇ ਮਹਿਸੂਸ, ਘਰਾਂ ਤੋਂ ਬਾਹਰ ਆਏ ਲੋਕ appeared first on TheUnmute.com - Punjabi News. Tags:
|
CM ਭਗਵੰਤ ਮਾਨ ਨੇ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਸ਼ਰਧਾਂਜਲੀ ਭੇਂਟ ਕੀਤੀ Wednesday 16 November 2022 07:07 AM UTC+00 | Tags: aam-aadmi-party bhagwant-mann cm-bhagwant-mann gadar-party ludhiana ludhiana-news news punjab-congress punjab-government punjab-police shaheed-kartar-singh-sarabha the-unmute-breaking-news village-sarabha ਚੰਡੀਗੜ੍ਹ 16 ਨਵੰਬਰ 2022: ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ( Saheed Kartar Singh Sarabha) ਜੀ ਦੇ ਸ਼ਹੀਦੀ ਦਿਹਾੜੇ ਮੌਕੇ ਪਿੰਡ ਸਰਾਭਾ ਪਹੁੰਚੇ, ਇਸ ਦੌਰਾਨ ਉਨ੍ਹਾਂ ਨੇ ਕਰਤਾਰ ਸਿੰਘ ਸਰਾਭਾ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਇਨਕਲਾਬੀ ਸੂਰਮੇ ਨੂੰ ਸ਼ਰਧਾਂਜਲੀ ਭੇਂਟ ਕੀਤੀ |ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਅੱਜ ਲੁਧਿਆਣਾ ਦੇ ਪਿੰਡ ਸਰਾਭਾ ਵਿਖੇ ਸੂਬਾ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਸ਼ੇਸ਼ ਤੌਰ 'ਤੇ ਪਹੁੰਚੇ ਹਨ | ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਕਾਰਨ ਹੀ ਅੱਜ ਅਸੀਂ ਸਾਰੇ ਆਜ਼ਾਦੀ ਮਾਣ ਰਹੇ ਹਾਂ , ਨਹੀਂ ਤਾਂ ਅਸੀਂ ਅੱਜ ਗੋਰਿਆਂ ਦੇ ਗੁਲਾਮ ਹੁੰਦੇ | ਭਗਵੰਤ ਮਾਨ ਨੇ ਕਿਹਾ ਕਿ ਸ਼ਹੀਦਾਂ ਨੂੰ ਕੌਮੀ ਦਰਜਾ ਦਿਵਾਉਣ ਲਈ ਕੇਂਦਰ ਸਰਕਾਰ ਨਾਲ ਗੱਲਬਾਤ ਹੋਰ ਤੇਜ਼ ਕਰਾਂਗੇ | ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਅੱਜ ਲੁਧਿਆਣਾ ਦੇ ਪਿੰਡ ਸਰਾਭਾ ਵਿਖੇ ਸੂਬਾ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਸ਼ੇਸ਼ ਤੌਰ 'ਤੇ ਪਹੁੰਚੇ ਹਨ |ਇਸ ਦੇ ਨਾਲ ਹੀ ਅੱਜ ਪੰਜਾਬ ਸਰਕਾਰ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਪਿੰਡ ਨੂੰ ਜਾਣ ਵਾਲੀ ਸੜਕ ਦੀ ਮੁਰੰਮਤ ਲਈ ਟੈਂਡਰ ਨੋਟਿਸ ਵੀ ਜਾਰੀ ਕਰ ਦਿੱਤਾ ਹੈ। ਦੱਸ ਦੇਈਏ ਕਿ ਸ਼ਹੀਦ ਦੇ ਪਿੰਡ ਨੂੰ ਜਾਣ ਵਾਲੀ ਸੜਕ ਦੀ ਹਾਲਤ ਖਸਤਾ ਹੈ, ਜਿਸ ਕਾਰਨ ਕਈ ਵਾਰ ਵਾਹਨ ਚਾਲਕ ਹਾਦਸਿਆਂ ਦਾ ਸ਼ਿਕਾਰ ਹੋ ਚੁੱਕੇ ਹਨ। ਇਸ ਦੌਰਾਨ ਮੁਖ ਮੰਤਰੀ ਹੋਰ ਵੱਡੇ ਐਲਾਨ ਕਰ ਸਕਦੇ ਹਨ |
The post CM ਭਗਵੰਤ ਮਾਨ ਨੇ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਸ਼ਰਧਾਂਜਲੀ ਭੇਂਟ ਕੀਤੀ appeared first on TheUnmute.com - Punjabi News. Tags:
|
ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਸੂਬੇ 'ਚ ਖੁੱਲ੍ਹਣਗੇ 500 ਹੋਰ ਆਮ ਆਦਮੀ ਕਲੀਨਿਕ Wednesday 16 November 2022 07:28 AM UTC+00 | Tags: aam-aadmi-clinics aam-aadmi-clinics-punjab aam-aadmi-party breaking-news central-government chetan-singh-jauramajra chief-minister-bhagwant-mann cm-bhagwant-mann health-minister-punjab-news news punjab-government punjab-news the-unmute-breaking-news the-unmute-punjabi-news ਚੰਡੀਗੜ੍ਹ 16 ਨਵੰਬਰ 2022: ਪੰਜਾਬ ਸਰਕਾਰ ਨੇ ਆਮ ਆਦਮੀ ਕਲੀਨਿਕਾਂ (Aam Aadmi Clinics) ਨੂੰ ਲੈ ਕੇ ਇੱਕ ਹੋਰ ਵੱਡਾ ਫੈਸਲਾ ਲਿਆ ਹੈ ਅਤੇ ਇਸ ਦੀ ਜਾਣਕਾਰੀ ‘ਆਪ’ ਟਵਿੱਟਰ ‘ਤੇ ਟਵੀਟ ਕਰਕੇ ਦਿੱਤੀ ਗਈ ਹੈ। ਪੰਜਾਬ ਸਰਕਾਰ 500 ਹੋਰ ਮੁਹੱਲਾ ਕਲੀਨਿਕ ਖੋਲ੍ਹਣ ਜਾ ਰਹੀ ਹੈ। ਇਹ ਮੁਹੱਲਾ ਕਲੀਨਿਕ 26 ਜਨਵਰੀ 2023 ਨੂੰ ਸ਼ੁਰੂ ਕੀਤੇ ਜਾਣਗੇ। ਤੁਹਾਨੂੰ ਦੱਸ ਦੇਈਏ ਕਿ ‘ਆਪ’ ਸਰਕਾਰ ਨੇ ਇਸ ਤੋਂ ਪਹਿਲਾਂ 15 ਅਗਸਤ ਨੂੰ 100 ਆਮ ਆਦਮੀ ਮੁਹੱਲਾ ਕਲੀਨਿਕ ਖੋਲ੍ਹੇ ਸਨ। ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਵੱਲੋਂ ਆਮ ਆਦਮੀ ਕਲੀਨਿਕਾਂ ਦੀ ਵੀ ਸ਼ਲਾਘਾ ਕੀਤੀ ਗਈ ਹੈ। ਮੁਹੱਲਾ ਕਲੀਨਿਕ ਵਧੀਆ ਕੰਮ ਕਰ ਰਹੇ ਹਨ। ਲੱਖਾਂ ਲੋਕ ਇਲਾਜ ਕਰਵਾ ਚੁੱਕੇ ਹਨ। ‘ਆਪ’ ਸਰਕਾਰ ਵੱਲੋਂ ਮੁਹੱਲਾ ਕਲੀਨਿਕਾਂ ਦਾ ਕੰਮ ਕਰਵਾਇਆ ਜਾ ਰਿਹਾ ਹੈ। ਮੁਹੱਲਾ ਕਲੀਨਿਕਾਂ ਵਿੱਚ ਮੁਫਤ ਦਵਾਈਆਂ, 41 ਲੈਬ ਟੈਸਟਾਂ ਦੀ ਸਹੂਲਤ, 100 ਕਿਸਮ ਦੀਆਂ ਦਵਾਈਆਂ, ਇੱਕ ਮੈਡੀਕਲ ਅਫਸਰ, ਫਾਰਮਾਸਿਸਟ, ਕਲੀਨਿਕ ਸਹਾਇਕ ਤਾਇਨਾਤ ਕੀਤਾ ਜਾਵੇਗਾ। ਪ੍ਰਾਪਤ ਜਾਣਕਾਰੀ ਅਨੁਸਾਰ ਅੰਮ੍ਰਿਤਸਰ 44, ਲੁਧਿਆਣਾ 47, ਪਟਿਆਲਾ 40, ਜਲੰਧਰ 37, ਹੁਸ਼ਿਆਰਪੁਰ 33, ਗੁਰਦਾਸਪੁਰ 33, ਬਠਿੰਡਾ 24, ਸੰਗਰੂਰ 26, ਫਾਜ਼ਿਲਕਾ 22, ਫ਼ਿਰੋਜ਼ਪੁਰ 19, ਮੋਹਾਲੀ 19 ਮੁਕਤਸਰ 19 ਖੋਲ੍ਹੇ ਜਾਣਗੇ।
The post ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਸੂਬੇ ‘ਚ ਖੁੱਲ੍ਹਣਗੇ 500 ਹੋਰ ਆਮ ਆਦਮੀ ਕਲੀਨਿਕ appeared first on TheUnmute.com - Punjabi News. Tags:
|
ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੀ ਅੰਤਿਮ ਅਰਦਾਸ ਤੇ ਭੋਗ ਅੱਜ, ਡੋਗ ਸਕਾਟ ਤੇ ਪੁਲਿਸ ਟੀਮਾਂ ਪਹੁੰਚੀਆਂ Wednesday 16 November 2022 07:55 AM UTC+00 | Tags: aam-aadmi-party amarinder-singh-raja-warring amrinder-singh-raja-warring amritsar arvind-kejriwal breaking-news chief-minister-bhagwant-mann cm-bhagwant-mann majitha-road majitha-road-police-station news punjab-congress punjab-congress-president-amarinder-singh-raja-warring punjab-government punjab-news punjab-police punjab-police-dgp shiv-sena shiv-sena-leader-sudhir-suri sudhir-suri the-unmute-breaking-news ਅੰਮ੍ਰਿਤਸਰ 16 ਨਵੰਬਰ 2022: ਪਿਛਲੇ ਕੁਝ ਦਿਨ ਪਹਿਲਾਂ ਅੰਮ੍ਰਿਤਸਰ ਦੇ ਗੋਪਾਲ ਮੰਦਰ ਦੇ ਨੇੜੇ ਰੋਸ ਪ੍ਰਦਰਸ਼ਨ ਦੌਰਾਨ ਇਕ ਨੌਜਵਾਨ ਵੱਲੋਂ ਸ਼ਿਵ ਸੈਨਾ ਆਗੂ ਸੁਧੀਰ ਸੂਰੀ (Sudhir Suri) ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ | ਅੱਜ ਸੁਧੀਰ ਸੂਰੀ ਦੀ ਅੰਤਿਮ ਅਰਦਾਸ ਅਤੇ ਭੋਗ ਅੰਮ੍ਰਿਤਸਰ ਸ਼ਿਵਾਲਾ ਭਾਈਆਂ ਨਜ਼ਦੀਕ ਪੁਸ਼ਪਾਵਤੀ ਹਾਲ ਵਿਖੇ ਹੋਵੇਗਾ | ਜਿਸ ਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਵੀ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ, ਅਨੁਮਾਨ ਲਗਾਇਆ ਜਾ ਰਿਹਾ ਹੈ ਕਿ ਵੱਡੀ ਗਿਣਤੀ ਵਿੱਚ ਸਮਰਥਕ ਉਨ੍ਹਾਂ ਦੀ ਅੰਤਿਮ ਅਰਦਾਸ ਵਿਚ ਸ਼ਾਮਲ ਹੋਣਗੇ | ਜਿਸ ਨੂੰ ਲੈ ਕੇ ਪੁਲਿਸ ਵੱਲੋਂ ਗੇਟ ‘ਤੇ ਹਿਮੂਨ ਸਕੈਨਰ ਵੀ ਲਗਾ ਦਿੱਤੇ ਗਏ ਹਨ ਅਤੇ ਡੋਗ ਸਕਾਟ ਦੀਆਂ ਟੀਮਾਂ ਦੇ ਨਾਲ ਹਰ ਇਕ ਚੀਜ਼ ਦੀ ਚੈਕਿੰਗ ਕੀਤੀ ਜਾ ਰਹੀ ਹੈ | ਪਰਿਵਾਰ ਨੇ ਦੱਸਿਆ ਕਿ 3 ਤੋਂ 4 ਵਜੇ ਤੱਕ ਸੁਧੀਰ ਕੁਮਾਰ ਸੂਰੀ ਦੀ ਅੰਤਿਮ ਅਰਦਾਸ ਤੇ ਭੋਗ ਪਾਇਆ ਜਾਵੇਗਾ |
ਅੰਤਿਮ ਅਰਦਾਸ ਵਾਲੀ ਜਗ੍ਹਾ ‘ਤੇ ਪਹੁੰਚੇ ਹਿੰਦੂ ਆਗੂ ਪੰਕਜ ਦਵੇਸਰ ਨੇ ਕਿਹਾ ਕਿ ਪੂਰੇ ਪੰਜਾਬ ਦੇ ਵੱਖ ਵੱਖ ਥਾਵਾਂ ਤੋਂ ਵੱਡੀ ਗਿਣਤੀ ਵਿੱਚ ਸ਼ਿਵ ਸੈਨਾ ਦੇ ਆਗੂ ਇਥੇ ਪਹੁੰਚ ਰਹੇ ਹਨ ਜੋ ਅੱਜ ਹਿੰਦੂ ਨੇਤਾ ਦੀ ਸੁਧੀਰ ਸੂਰੀ (Sudhir Suri) ਦੀ ਅੰਤਿਮ ਅਰਦਾਸ ਤੇ ਪੁਹੰਚ ਕੇ ਸੂਰੀ ਨੂੰ ਸ਼ਰਧਾਂਜਲੀ ਭੇਂਟ ਕਰਨਗੇ | ਉਨ੍ਹਾਂ ਨੇ ਕਿਹਾ ਕਿ ਜਦੋਂ ਕੋਈ ਦੁੱਖ ਹੋਵੇ ਤਾਂ ਉਸ ਨੂੰ ਹੋਰ ਸਤਾਉਣਾ ਨਹੀਂ ਚਾਹੀਦਾ ਅਤੇ ਓਹਨਾ ਨੇ ਨਾਲ ਹੀ ਮੀਡੀਆ ਅਤੇ ਸ਼ੋਸ਼ਲ ਮੀਡੀਆ ਅੱਗੇ ਗੁਜ਼ਾਰਿਸ਼ ਕੀਤੀ ਕਿ ਆਪਣੇ ਚੈਨਲ ਦੀ ਟੀਆਰਪੀ ਦੀ ਖ਼ਾਤਰ ਇਸ ਤਰੀਕੇ ਦੀ ਬਿਆਨਬਾਜ਼ੀ ਨਾ ਦਿਖਾਉਣ ਜਿਸ ਨਾਲ ਪੰਜਾਬ ਦਾ ਮਾਹੌਲ ਖ਼ਰਾਬ ਹੋਵੇ | The post ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੀ ਅੰਤਿਮ ਅਰਦਾਸ ਤੇ ਭੋਗ ਅੱਜ, ਡੋਗ ਸਕਾਟ ਤੇ ਪੁਲਿਸ ਟੀਮਾਂ ਪਹੁੰਚੀਆਂ appeared first on TheUnmute.com - Punjabi News. Tags:
|
'ਬਿਲਬੋਰਡ' 'ਤੇ ਛਾਇਆ ਮੂਸੇਵਾਲਾ ਦਾ ਨਵਾਂ ਗੀਤ 'VAAR' Wednesday 16 November 2022 08:04 AM UTC+00 | Tags: billiboard canada famous-punjab-singer-sidhu-moosewala justice-for-sidhu-moosewala moosewala sidhu the-unmute ਚੰਡੀਗੜ੍ਹ 16 ਨਵੰਬਰ 2022 : ਸਿੱਧੂ ਮੂਸੇ ਵਾਲਾ ਦੇ ਗੀਤਾਂ ਲਈ 'ਬਿਲਬੋਰਡ' 'ਤੇ ਆਉਣ ਹੁਣ ਕੋਈ ਔਖੀ ਗੱਲ ਨਹੀਂ ਹੈ। ਸਿੱਧੂ ਦੇ ਬਹੁਤ ਸਾਰੇ ਗੀਤ 'ਬਿਲਬੋਰਡ' 'ਤੇ ਦੇਖਣ ਨੂੰ ਮਿਲਦੇ ਰਹਿੰਦੇ ਹਨ। ਕੁਝ ਦਿਨ ਪਹਿਲਾ ਰੀਲੀਜ਼ ਹੋਇਆ ਸਿੱਧੂ ਮੂਸੇ ਵਾਲਾ ਦਾ ਗੀਤ 'ਵਾਰ' ਵੀ 'ਬਿਲਬੋਰਡ' 'ਚ ਆਪਣੀ ਜਗ੍ਹਾ ਬਣਾ ਚੁੱਕਾ ਹੈ। 'ਬਿਲਬੋਰਡ' ਦੀ 'ਕੈਨੇਡੀਅਨ ਹੌਟ 100' ਦੀ ਲਿਸਟ 'ਚ ਸਿੱਧੂ ਮੂਸੇ ਵਾਲਾ ਦੇ ਗੀਤ ਨੇ ਆਪਣੀ ਜਗ੍ਹਾ ਬਣਾਈ ਹੈ। ਇਹ ਗੀਤ ਇਸ ਲਿਸਟ 'ਚ 64ਵੇਂ ਨੰਬਰ 'ਤੇ ਹੈ।'ਵਾਰ' ਗੀਤ ਨੂੰ 8 ਨਵੰਬਰ ਨੂੰ ਯੂਟਿਊਬ 'ਤੇ ਰਿਲੀਜ਼ ਕੀਤਾ ਗਿਆ ਸੀ। ਇਹ ਗੀਤ ਅੱਜ ਵੀ ਯੂਟਿਊਬ ਦੀ ਮਿਊਜ਼ਿਕ ਕੈਟਾਗਰੀ 'ਚ ਪਹਿਲੇ ਨੰਬਰ 'ਤੇ ਟਰੈਂਡ ਕਰ ਰਿਹਾ ਹੈ, ਜਿਸ ਨੂੰ 23 ਮਿਲੀਅਨ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ।
ਇਸ ਗੀਤ 'ਚ ਸਿੱਧੂ ਮੂਸੇ ਵਾਲਾ ਨੇ ਹਰੀ ਸਿੰਘ ਨਲੂਆ ਦੀ ਜ਼ਿੰਦਗੀ ਨੂੰ ਦਰਸਾਇਆ ਸੀ। ਹਾਲਾਂਕਿ ਮੁਸਲਿਮ ਭਾਈਚਾਰੇ ਵਲੋਂ ਇਸ ਗੀਤ ਨੂੰ ਲੈ ਕੇ ਵਿਰੋਧ ਵੀ ਜਤਾਇਆ ਗਿਆ ਸੀ ਪਰ ਬਾਅਦ 'ਚ ਸਿੱਧੂ ਦੇ ਪਿਤਾ ਦੇ ਸਪੱਸ਼ਟੀਕਰਨ ਤੋਂ ਬਾਅਦ ਮੁਸਲਿਮ ਭਾਈਚਾਰੇ ਨੇ ਗੀਤ ਦਾ ਵਿਰੋਧ ਬੰਦ ਕਰ ਦਿੱਤਾ ਸੀ। The post 'ਬਿਲਬੋਰਡ' 'ਤੇ ਛਾਇਆ ਮੂਸੇਵਾਲਾ ਦਾ ਨਵਾਂ ਗੀਤ ‘VAAR’ appeared first on TheUnmute.com - Punjabi News. Tags:
|
ਸੂਰਤ 'ਚ 'ਆਪ' ਉਮੀਦਵਾਰ ਨੇ ਨਾਮਜ਼ਦਗੀ ਪੱਤਰ ਲਿਆ ਵਾਪਸ, ਸਿਸੋਦੀਆ ਨੇ ਭਾਜਪਾ 'ਤੇ ਲਾਏ ਗੰਭੀਰ ਦੋਸ਼ Wednesday 16 November 2022 08:06 AM UTC+00 | Tags: aam-aadmi-party aam-aadmi-partys-surat aap-candidate-gujarat aap-leader-kanchan-jariwala arvind-kejriwal breaking-news delhi-deputy-chief-minister-manish-sisodi gujarat-assembly-election-2022 gujarat-bjp india-news kanchan-jariwala news surat surat-east the-unmute-breaking-news ਚੰਡੀਗੜ੍ਹ 16 ਨਵੰਬਰ 2022: ਗੁਜਰਾਤ ਵਿਧਾਨ ਸਭਾ ਚੋਣਾਂ ਦੀ ਲੜਾਈ ਕਾਫੀ ਦਿਲਚਸਪ ਹੁੰਦੀ ਜਾ ਰਹੀ ਹੈ। ਆਮ ਆਦਮੀ ਪਾਰਟੀ ਦੀ ਸੂਰਤ (ਪੂਰਬੀ) (Surat East) ਤੋਂ ਉਮੀਦਵਾਰ ਕੰਚਨ ਜਰੀਵਾਲਾ ਨੇ ਬੁੱਧਵਾਰ ਨੂੰ ਆਪਣਾ ਨਾਮਜ਼ਦਗੀ ਪੱਤਰ ਵਾਪਸ ਲੈ ਲਿਆ ਹੈ। ਇਸ ਤੋਂ ਪਹਿਲਾਂ ‘ਆਪ’ ਨੇ ਭਾਜਪਾ ‘ਤੇ ਜਰੀਵਾਲਾ ਨੂੰ ਅਗਵਾ ਕਰਨ ਅਤੇ ਨਾਮਜ਼ਦਗੀ ਵਾਪਸ ਲੈਣ ਲਈ ਮਜਬੂਰ ਕਰਨ ਦਾ ਦੋਸ਼ ਲਗਾਇਆ ਸੀ। ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਦੋਸ਼ ਲਾਇਆ ਹੈ ਕਿ ਸੂਰਤ (ਪੂਰਬੀ) ਤੋਂ ਸਾਡੇ ਉਮੀਦਵਾਰ ਕੰਚਲ ਜਰੀਵਾਲਾ ਨੂੰ ਭਾਜਪਾ ਨੇ ਅਗਵਾ ਕਰ ਲਿਆ ਹੈ। ਉਸ ਨੂੰ ਕੱਲ੍ਹ ਆਖਰੀ ਵਾਰ ਆਰਓ ਦਫ਼ਤਰ ਵਿੱਚ ਦੇਖਿਆ ਗਿਆ ਸੀ। ਸਿਸੋਦੀਆ ਨੇ ਮੀਡੀਆ ਨੂੰ ਦੱਸਿਆ ਕਿ ਭਾਜਪਾ 'ਆਪ' ਉਮੀਦਵਾਰ ਦੀ ਨਾਮਜ਼ਦਗੀ ਰੱਦ ਕਰਵਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਸਿਸੋਦੀਆ ਨੇ ਦੱਸਿਆ ਕਿ 500 ਤੋਂ ਵੱਧ ਪੁਲਿਸ ਮੁਲਾਜ਼ਮ ਕੰਚਨ ਜਰੀਵਾਲਾ ਨੂੰ ਜ਼ਬਰਦਸਤੀ ਰਿਟਰਨਿੰਗ ਅਫ਼ਸਰ ਦੇ ਦਫ਼ਤਰ ਲੈ ਗਏ ਅਤੇ ਨਾਮਜ਼ਦਗੀ ਵਾਪਸ ਲੈਣ ਲਈ ਦਬਾਅ ਪਾਇਆ। ਸਿਸੋਦੀਆ ਨੇ ਕਿਹਾ, ਜੋ ਵੀ ਹੋ ਰਿਹਾ ਹੈ, ਉਹ ਚੋਣ ਕਮਿਸ਼ਨ ‘ਤੇ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਕਿਹਾ, ਮੈਂ ਚੋਣ ਕਮਿਸ਼ਨਰ ਨਾਲ ਮੁਲਾਕਾਤ ਦਾ ਸਮਾਂ ਮੰਗਿਆ ਹੈ। The post ਸੂਰਤ ‘ਚ ‘ਆਪ’ ਉਮੀਦਵਾਰ ਨੇ ਨਾਮਜ਼ਦਗੀ ਪੱਤਰ ਲਿਆ ਵਾਪਸ, ਸਿਸੋਦੀਆ ਨੇ ਭਾਜਪਾ ‘ਤੇ ਲਾਏ ਗੰਭੀਰ ਦੋਸ਼ appeared first on TheUnmute.com - Punjabi News. Tags:
|
ਕਿਸਾਨਾਂ ਨੇ ਧਰੇੜੀ ਜੱਟਾ ਟੋਲ ਪਲਾਜ਼ਾ ਬੰਦ ਕਰਕੇ ਪੰਜਾਬ ਸਰਕਾਰ ਦੇ ਖ਼ਿਲਾਫ ਕੀਤੀ ਨਾਅਰੇਬਾਜ਼ੀ Wednesday 16 November 2022 08:17 AM UTC+00 | Tags: aam-aadmi-party agriculture-minister-kuldeep-singh-dhaliwal arvind-kejriwal bharti-kisan-union-ekta-sidhupur breaking-news cm-bhagwant-mann dharedi-jatta-toll-plaza kuldeep-singh-dhaliwal news punjab-farmers-associations punjab-government punjab-kisan punjab-police the-unmute-breaking-news ਪਟਿਆਲਾ 16 ਨਵੰਬਰ 2022: ਬੇਸ਼ੱਕ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀਆਂ ਕਿਸਾਨੀ ਨਾਲ ਸਬੰਧਤ ਮੰਗਾਂ ਨੂੰ ਮੰਨ ਲਿਆ ਜਾਂਦਾ ਹੈ, ਪਰ ਸਰਕਾਰਾਂ ਵੱਲੋਂ ਇਹਨਾਂ ਮੰਗਾਂ ਨੂੰ ਅਮਲੀ ਜਾਮਾ ਪਹਿਨਾਉਣ ਵਿਚ ਦੇਰ ਕਰ ਦਿੱਤੀ ਜਾਂਦੀ ਹੈ | ਜਿਸ ਨੂੰ ਲੈ ਕੇ ਕਿਸਾਨ ਵਿੱਚ ਰੋਸ ਦੀ ਲਹਿਰ ਦੇਖਣ ਨੂੰ ਮਿਲਦੀ ਹੈ | ਇਸਦੇ ਚੱਲਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ (Bharti Kisan Union Ekta Sidhupur) ਵੱਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਪਟਿਆਲਾ ਦੇ ਧਰੇੜੀ ਜੱਟਾ ਟੋਲ ਪਲਾਜ਼ੇ ‘ਤੇ ਵਿਸ਼ਾਲ ਧਰਨਾ ਪ੍ਰਦਰਸ਼ਨ ਕੀਤਾ ਗਿਆ ਹੈ | ਇਸ ਦੌਰਾਨ ਵੱਡੀ ਗਿਣਤੀ ਵਿਚ ਇਕੱਠੇ ਹੋਏ ਕਿਸਾਨ ਯੂਨੀਅਨ ਦੇ ਆਗੂਆਂ ਨੇ ਪੰਜਾਬ ਸਰਕਾਰ ਦੇ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ | ਕਿਸਾਨਾਂ ਵਲੋਂ ਧਰੇੜੀ ਜੱਟਾਂ ਟੋਲ ਪਲਾਜ਼ੇ ਨੂੰ ਜਾਮ ਕਰਨ ਤੋਂ ਬਾਅਦ ਆਵਾਜਾਈ ਨੂੰ ਪੂਰੀ ਤਰ੍ਹਾਂ ਠੱਪ ਕਰ ਦਿੱਤਾ ਹੈ | ਕਾਫੀ ਯਾਤਰੀ ਪੈਦਲ ਹੀ ਆਉਂਦੇ ਦਿਖਾਈ ਦਿੱਤੇ | ਪੱਤਰਕਾਰਾਂ ਨਾਲ ਗੱਲਬਾਤ ਕਰਦੇ ਕਿਸਾਨ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਾਡੀਆਂ ਮੰਗਾਂ ਨੂੰ ਨਜ਼ਰ-ਅੰਦਾਜ਼ ਕਰ ਦਿੱਤਾ ਹੈ, ਜਿਸ ਕਾਰਨ ਸਾਨੂੰ ਇੱਕ ਵਾਰ ਫਿਰ ਤੋਂ ਧਰਨਾ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਾ ਪਿਆ | ਕਿਸਾਨ ਆਗੂਆਂ ਨੇ ਕਿਹਾ ਕਿ ਚਾਈਨਾ ਵਾਰਿਸ ਨਾਲ ਜਿਹੜੇ ਕਿਸਾਨਾਂ ਦੀਆਂ ਫਸਲਾਂ ਖਰਾਬ ਹੋ ਗਈਆਂ ਸਨ, ਉਨ੍ਹਾਂ ਨੂੰ ਮੁਆਵਜ਼ਾ ਮਿਲਿਆ ? ਅਤੇ ਸ਼ੂਗਰ ਮਿੱਲਾਂ ਨੂੰ ਅਜੇ ਤੱਕ ਨਹੀਂ ਚਲਾਇਆ ਗਿਆ ਆਗੂਆਂ ਨੇ ਕਿਹਾ ਕਿ ਕਿਸਾਨੀ ਨਾਲ ਸਬੰਧਤ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਇਹ ਧਰਨਾ ਪ੍ਰਦਰਸ਼ਨ ਕੀਤਾ ਹੈ | The post ਕਿਸਾਨਾਂ ਨੇ ਧਰੇੜੀ ਜੱਟਾ ਟੋਲ ਪਲਾਜ਼ਾ ਬੰਦ ਕਰਕੇ ਪੰਜਾਬ ਸਰਕਾਰ ਦੇ ਖ਼ਿਲਾਫ ਕੀਤੀ ਨਾਅਰੇਬਾਜ਼ੀ appeared first on TheUnmute.com - Punjabi News. Tags:
|
CM ਭਗਵੰਤ ਮਾਨ ਨੇ ਹਲਵਾਰਾ ਏਅਰਪੋਰਟ ਨੂੰ ਸਿਵਲ ਏਅਰਪੋਰਟ ਵਜੋਂ ਵਿਕਸਿਤ ਕਰਨ ਦਾ ਕੀਤਾ ਐਲਾਨ Wednesday 16 November 2022 08:37 AM UTC+00 | Tags: aam-aadmi-party bhagwant-mann breaking-news civil-airport cm-bhagwant-mann gadar-party halwara-airport halwara-airport-punjab ludhiana ludhiana-news news punjab-congress punjab-government punjab-police sarabha-village shaheed-kartar-singh-sarabha the-unmute-breaking-news village-sarabha ਚੰਡੀਗੜ੍ਹ 16 ਨਵੰਬਰ 2022: ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਅੱਜ ਸ਼ਹੀਦ ਸ. ਕਰਤਾਰ ਸਿੰਘ ਸਰਾਭਾ (Saheed Kartar Singh Sarabha) ਜੀ ਦੇ ਸ਼ਹੀਦੀ ਦਿਹਾੜੇ ਮੌਕੇ ਪਿੰਡ ਸਰਾਭਾ ਪਹੁੰਚੇ, ਇਸ ਦੌਰਾਨ ਉਨ੍ਹਾਂ ਨੇ ਕਰਤਾਰ ਸਿੰਘ ਸਰਾਭਾ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਇਨਕਲਾਬੀ ਸੂਰਮੇ ਨੂੰ ਸ਼ਰਧਾਂਜਲੀ ਭੇਂਟ ਕੀਤੀ | ਇਸ ਦੌਰਾਨ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਹਲਵਾਰਾ ਏਅਰਪੋਰਟ (Halwara Airport) ਨੂੰ ਸਿਵਲ ਏਅਰਪੋਰਟ ਵਜੋਂ ਵਿਕਸਿਤ ਕੀਤਾ ਜਾਵੇਗਾ, ਸਿਵਲ ਏਅਰਪੋਰਟ ਬਣਨ ਨਾਲ ਇਲਾਕੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ। ਭਗਵੰਤ ਮਾਨ ਨੇ ਸੰਬੋਧਨ ਕਰਦੇ ਹੋਏ ਕਿਹਾ ਹੈ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਬਹੁਤ ਵੱਡੀ ਕੁਰਬਾਨੀ ਹੈ ਅਤੇ ਸਾਡੇ ਲਈ ਪ੍ਰੇਰਨਾ ਦਾ ਸਰੋਤ ਹੈ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਕਾਰਨ ਹੀ ਅੱਜ ਅਸੀਂ ਸਾਰੇ ਆਜ਼ਾਦੀ ਮਾਣ ਰਹੇ ਹਾਂ , ਨਹੀਂ ਤਾਂ ਅਸੀਂ ਅੱਜ ਗੋਰਿਆਂ ਦੇ ਗੁਲਾਮ ਹੁੰਦੇ | ਮੁੱਖ ਮੰਤਰੀ ਮਾਨ ਨੇ ਕਿਹਾ ਕਿ ਮੈਂ ਭਾਰਤ ਸਰਕਾਰ ਤੋਂ ਮੰਗ ਕੀਤੀ ਹੈ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਭਾਰਤ ਰਤਨ ਐਵਾਰਡ ਦਿੱਤਾ ਜਾਵੇ। ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਅੱਜ ਲੁਧਿਆਣਾ ਦੇ ਪਿੰਡ ਸਰਾਭਾ ਵਿਖੇ ਸੂਬਾ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਸ਼ੇਸ਼ ਤੌਰ 'ਤੇ ਪਹੁੰਚੇ ਹਨ | The post CM ਭਗਵੰਤ ਮਾਨ ਨੇ ਹਲਵਾਰਾ ਏਅਰਪੋਰਟ ਨੂੰ ਸਿਵਲ ਏਅਰਪੋਰਟ ਵਜੋਂ ਵਿਕਸਿਤ ਕਰਨ ਦਾ ਕੀਤਾ ਐਲਾਨ appeared first on TheUnmute.com - Punjabi News. Tags:
|
ਇੰਡੋਨੇਸ਼ੀਆ ਦੇ ਰਾਸ਼ਟਰਪਤੀ ਨੇ ਭਾਰਤ ਨੂੰ ਸੌਂਪੀ ਜੀ-20 ਸਿਖਰ ਸੰਮੇਲਨ ਦੀ ਪ੍ਰਧਾਨਗੀ Wednesday 16 November 2022 08:52 AM UTC+00 | Tags: bali bali-summit breaking-news g20 g20-chairmanship g-20-summit g-20-summit-2023 g-20-summit-in-indonesia india-news indonesia indonesian-president-joko-widodo latest-news news pm-modi prime-minister-narendra-modi punjab-news rishi-sunak world-bank-president-david-malpass ਚੰਡੀਗੜ੍ਹ 16 ਨਵੰਬਰ 2022: ਇੰਡੋਨੇਸ਼ੀਆ ਦੇ ਰਾਸ਼ਟਰਪਤੀ ਜੋਕੋ ਵਿਡੋਡੋ ਨੇ ਬਾਲੀ ਸਿਖਰ ਸੰਮੇਲਨ ਦੇ ਸਮਾਪਤੀ ਸਮਾਗਮ ਵਿੱਚ ਭਾਰਤ ਨੂੰ ਜੀ-20 (G-20 Summit) ਦੀ ਪ੍ਰਧਾਨਗੀ ਸੌਂਪੀ। ਭਾਰਤ 01 ਦਸੰਬਰ ਤੋਂ ਅਧਿਕਾਰਤ ਤੌਰ ‘ਤੇ ਜੀ-20 ਦੀ ਪ੍ਰਧਾਨਗੀ ਸੰਭਾਲੇਗਾ। ਇਸ ਮੌਕੇ ‘ਤੇ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਜੀ-20 ਦੀ ਪ੍ਰਧਾਨਗੀ ਹਰ ਭਾਰਤੀ ਲਈ ਮਾਣ ਵਾਲੀ ਗੱਲ ਹੈ। ਅਸੀਂ ਆਪਣੇ ਵੱਖ-ਵੱਖ ਸ਼ਹਿਰਾਂ ਅਤੇ ਰਾਜਾਂ ਵਿੱਚ ਮੀਟਿੰਗਾਂ ਦਾ ਆਯੋਜਨ ਕਰਾਂਗੇ। ਸਾਡੇ ਮਹਿਮਾਨ ਭਾਰਤ ਦੇ ਅਜੂਬੇ, ਵਿਭਿੰਨਤਾ ਅਤੇ ਸੱਭਿਆਚਾਰਕ ਅਮੀਰੀ ਦਾ ਪੂਰੀ ਤਰ੍ਹਾਂ ਅਨੁਭਵ ਕਰਨਗੇ। ਪ੍ਰਧਾਨ ਮੰਤਰੀ ਨੇ ਇੰਡੋਨੇਸ਼ੀਆ ਦੇ ਬਾਲੀ ਵਿੱਚ G20 ਸਿਖਰ ਸੰਮੇਲਨ (G-20 Summit) ਤੋਂ ਇਲਾਵਾ ਸਿੰਗਾਪੁਰ ਦੇ ਪ੍ਰਧਾਨ ਮੰਤਰੀ ਨਾਲ ਵੀ ਦੁਵੱਲੀ ਗੱਲਬਾਤ ਕੀਤੀ। ਦੋਹਾਂ ਨੇਤਾਵਾਂ ਨੇ ਹਰੀ ਅਰਥਵਿਵਸਥਾ, ਨਵਿਆਉਣਯੋਗ ਊਰਜਾ, ਫਿਨਟੇਕ ਅਤੇ ਵਪਾਰਕ ਸਬੰਧਾਂ ਨੂੰ ਮਜ਼ਬੂਤ ਕਰਨ ਵਰਗੇ ਖੇਤਰਾਂ ਵਿੱਚ ਭਾਰਤ-ਸਿੰਗਾਪੁਰ ਸਹਿਯੋਗ ਲਈ ਮੌਕਿਆਂ ਨੂੰ ਵਧਾਉਣ ਬਾਰੇ ਚਰਚਾ ਕੀਤੀ। ਜੀ-20 ਸੰਮੇਲਨ ‘ਚ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਪਿਛਲੇ ਕੁਝ ਸਾਲਾਂ ਦੇ ਭਾਰਤ ਦੇ ਤਜ਼ਰਬੇ ਨੇ ਦਿਖਾਇਆ ਹੈ ਕਿ ਜੇਕਰ ਅਸੀਂ ਡਿਜੀਟਲ ਆਰਕੀਟੈਕਚਰ ਨੂੰ ਸਮਾਵੇਸ਼ੀ ਬਣਾਉਂਦੇ ਹਾਂ, ਤਾਂ ਇਹ ਸਮਾਜਿਕ-ਆਰਥਿਕ ਬਦਲਾਅ ਲਿਆ ਸਕਦਾ ਹੈ। ਭਾਰਤ ਨੇ ਆਪਣੇ ਮੂਲ ਢਾਂਚੇ ਵਿੱਚ ਜਮਹੂਰੀ ਸਿਧਾਂਤਾਂ ਦੇ ਨਾਲ ਡਿਜੀਟਲ ਜਨਤਕ ਵਸਤੂਆਂ ਦਾ ਵਿਕਾਸ ਕੀਤਾ ਹੈ।
The post ਇੰਡੋਨੇਸ਼ੀਆ ਦੇ ਰਾਸ਼ਟਰਪਤੀ ਨੇ ਭਾਰਤ ਨੂੰ ਸੌਂਪੀ ਜੀ-20 ਸਿਖਰ ਸੰਮੇਲਨ ਦੀ ਪ੍ਰਧਾਨਗੀ appeared first on TheUnmute.com - Punjabi News. Tags:
|
ਚੋਣ ਕਮਿਸ਼ਨ ਦੇ ਦਫ਼ਤਰ ਅੱਗੇ ਧਰਨੇ 'ਤੇ ਬੈਠੇ ਮਨੀਸ਼ ਸਿਸੋਦੀਆ, ਕਿਹਾ ਬੰਦੂਕ ਦੀ ਨੋਕ 'ਤੇ ਨਾਮਜ਼ਦਗੀ ਕਰਵਾਈ ਵਾਪਸ Wednesday 16 November 2022 09:11 AM UTC+00 | Tags: aam-aadmi-party aam-aadmi-partys-surat aap-candidate-gujarat aap-leader-kanchan-jariwala arvind-kejriwal breaking-news delhi-deputy-chief-minister delhi-deputy-chief-minister-manish-sisodi gujarat-assembly-election-2022 gujarat-bjp india-news kanchan-jariwala manish-sisodia news surat surat-east the-unmute-breaking-news ਚੰਡੀਗੜ੍ਹ 16 ਨਵੰਬਰ 2022: ਗੁਜਰਾਤ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੀ ਸਿਆਸੀ ਮਾਹੌਲ ਪੂਰੀ ਤਰਾਂ ਭਖ ਚੁੱਕਾ ਹੈ | ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia) ਨੇ ਦੋਸ਼ ਲਾਇਆ ਹੈ ਕਿ ਸੂਰਤ (ਪੂਰਬੀ) ਤੋਂ ਸਾਡੇ ਉਮੀਦਵਾਰ ਕੰਚਨ ਜਰੀਵਾਲਾ ਨੂੰ ਭਾਜਪਾ ਨੇ ਅਗਵਾ ਕਰ ਲਿਆ ਹੈ। ਉਸ ਨੂੰ ਕੱਲ੍ਹ ਆਖਰੀ ਵਾਰ ਆਰਓ ਦਫ਼ਤਰ ਵਿੱਚ ਦੇਖਿਆ ਗਿਆ ਸੀ। ਸਿਸੋਦੀਆ ਨੇ ਦੱਸਿਆ ਕਿ 500 ਤੋਂ ਵੱਧ ਪੁਲਿਸ ਮੁਲਾਜ਼ਮ ਕੰਚਨ ਜਰੀਵਾਲਾ (Kanchan Jariwala) ਨੂੰ ਜ਼ਬਰਦਸਤੀ ਰਿਟਰਨਿੰਗ ਅਫ਼ਸਰ ਦੇ ਦਫ਼ਤਰ ਲੈ ਗਏ ਅਤੇ ਨਾਮਜ਼ਦਗੀ ਵਾਪਸ ਲੈਣ ਲਈ ਦਬਾਅ ਪਾਇਆ। ਸਿਸੋਦੀਆ ਨੇ ਕਿਹਾ, ਜੋ ਵੀ ਹੋ ਰਿਹਾ ਹੈ, ਉਹ ਚੋਣ ਕਮਿਸ਼ਨ ‘ਤੇ ਸਵਾਲ ਖੜ੍ਹੇ ਕਰਦਾ ਹੈ। ਇਸ ਦੌਰਾਨ ਮਨੀਸ਼ ਸਿਸੋਦੀਆ ਚੋਣ ਕਮਿਸ਼ਨ ਦੇ ਦਫ਼ਤਰ ਪਹੁੰਚ ਗਏ ਹਨ। ਜਾਣਕਾਰੀ ਅਨੁਸਾਰ ਉਹ ਕਾਰਵਾਈ ਦੀ ਮੰਗ ਨੂੰ ਲੈ ਕੇ ਧਰਨੇ ‘ਤੇ ਬੈਠ ਗਏ ਹਨ। ਸਿਸੋਦੀਆ ਨੇ ਟਵੀਟ ਕਰਕੇ ਕਿਹਾ, ਉਮੀਦਵਾਰ ਨੂੰ ਅਗਵਾ ਕਰ ਲਿਆ ਗਿਆ ਸੀ। ਉਸ ਦੀ ਨਾਮਜ਼ਦਗੀ ਬੰਦੂਕ ਦੀ ਨੋਕ ‘ਤੇ ਵਾਪਸ ਲੈ ਲਈ ਗਈ ਸੀ। ਚੋਣ ਕਮਿਸ਼ਨ ਲਈ ਇਸ ਤੋਂ ਵੱਡੀ ਐਮਰਜੈਂਸੀ ਕੀ ਹੋ ਸਕਦੀ ਹੈ? ਇਸ ਲਈ ਅਸੀਂ ਕੇਂਦਰੀ ਚੋਣ ਕਮਿਸ਼ਨ ਦੇ ਦਰਵਾਜ਼ੇ ‘ਤੇ ਫੌਰੀ ਕਾਰਵਾਈ ਕਰਨ ਦੀ ਮੰਗ ਨੂੰ ਲੈ ਕੇ ਆਏ ਹਾਂ। ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ‘ਆਪ’ ਸੂਰਤ ਤੋਂ ਉਮੀਦਵਾਰ ਦਾ ਨਾਮਜ਼ਦਗੀ ਪੱਤਰ ਵਾਪਸ ਲਏ ਜਾਣ ਤੋਂ ਬਾਅਦ ਭਾਜਪਾ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਗੁੰਡਿਆਂ ਅਤੇ ਪੁਲਿਸ ਦੀ ਸ਼ਹਿ ‘ਤੇ ਉਮੀਦਵਾਰਾਂ ਨੂੰ ਅਗਵਾ ਕਰਕੇ ਉਨ੍ਹਾਂ ਦੀਆਂ ਨਾਮਜ਼ਦਗੀਆਂ ਵਾਪਸ ਕਰਵਾਈਆਂ ਜਾ ਰਹੀਆਂ ਹਨ। ਇਸ ਤਰ੍ਹਾਂ ਦੀ ਜਨਤਕ ਗੁੰਡਾਗਰਦੀ ਭਾਰਤ ਵਿੱਚ ਕਦੇ ਨਹੀਂ ਦੇਖੀ ਗਈ। ਫਿਰ ਚੋਣਾਂ ਦਾ ਕੀ ਮਤਲਬ? ਫਿਰ ਜਮਹੂਰੀਅਤ ਖਤਮ ਹੋ ਜਾਂਦੀ ਹੈ। ਇਸ ਦੌਰਾਨ ਸਿਸੋਦੀਆ ਨੇ ਆਮ ਆਦਮੀ ਪਾਰਟੀ ‘ਤੇ ਟਿਕਟਾਂ ਵੇਚਣ ਦੇ ਦੋਸ਼ਾਂ ਨੂੰ ਖਾਰਜ ਕਰ ਦਿੱਤਾ। ਉਨ੍ਹਾਂ ਕਿਹਾ, 'ਆਪ' ਵਿੱਚ ਟਿਕਟਾਂ ਨਹੀਂ ਵਿਕਦੀਆਂ। ਕਿਸੇ ਨੇ ਟਿਕਟ ਦੇ ਪੈਸੇ ਦਿੱਤੇ ਤੇ ਪੈਸੇ ਵੀ ਲੈ ਲਏ ਪਰ ਟਿਕਟ ਨਹੀਂ ਵਿਕੀ। ਇਸ ਤੋਂ ਸਾਫ਼ ਹੈ ਕਿ 'ਆਪ' ਵਿੱਚ ਟਿਕਟਾਂ ਨਹੀਂ ਵਿਕਦੀਆਂ। ਉਨ੍ਹਾਂ ਕਿਹਾ, ਮੈਂ ਇਸ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕਰਦਾ ਹਾਂ। The post ਚੋਣ ਕਮਿਸ਼ਨ ਦੇ ਦਫ਼ਤਰ ਅੱਗੇ ਧਰਨੇ ‘ਤੇ ਬੈਠੇ ਮਨੀਸ਼ ਸਿਸੋਦੀਆ, ਕਿਹਾ ਬੰਦੂਕ ਦੀ ਨੋਕ ‘ਤੇ ਨਾਮਜ਼ਦਗੀ ਕਰਵਾਈ ਵਾਪਸ appeared first on TheUnmute.com - Punjabi News. Tags:
|
ਨਛੱਤਰ ਗਿੱਲ ਦੀ ਪਤਨੀ ਦੀ ਅੰਤਿਮ ਯਾਤਰਾ ਮੌਕੇ ਭੁੱਬਾਂ ਮਾਰ ਰੋ ਰਿਹਾ ਸਾਰਾ ਪਰਿਵਾਰ Wednesday 16 November 2022 09:31 AM UTC+00 | Tags: nachhatar-gill nachhatar-gill-wife nachhatar-gill-wife-death nachhatar-gill-wife-death-news nachhatar-gill-wife-news the-unmute wife ਚੰਡੀਗੜ੍ਹ 16 ਨਵੰਬਰ 2022 : ਪ੍ਰਸਿੱਧ ਗਾਇਕ ਨਛੱਤਰ ਗਿੱਲ ਨੂੰ ਲੈ ਕੇ ਇਸ ਸਮੇਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਨਛੱਤਰ ਗਿੱਲ ਦੇ ਘਰ ਸੋਗ ਦੀ ਲਹਿਰ ਛਾਈ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਧਰਮ-ਪਤਨੀ ਦਲਵਿੰਦਰ ਕੌਰ ਪੂਰੇ ਹੋ ਗਏ ਹਨ। ਹਾਲਾਂਕਿ ਇਸ ਸਬੰਧੀ ਉਨ੍ਹਾਂ ਨੇ ਕੋਈ ਪੋਸਟ ਸੋਸ਼ਲ ਮੀਡੀਆ 'ਤੇ ਸਾਂਝੀ ਨਹੀਂ ਕੀਤੀ ਹੈ।
ਅੰਤਿਮ ਸੰਸਕਾਰ ਅੱਜ ਫਗਵਾੜਾ ਦੇ ਬੰਗਾ ਰੋਡ ਸਥਿਤ ਸ਼ਮਸ਼ਾਨਘਾਟ ਵਿਚ ਕਰ ਦਿੱਤਾ ਗਿਆ। ਇਸ ਦੌਰਾਨ ਨਛੱਤਰ ਗਿੱਲ ਤੇ ਪੁੱਤਰ ਮਨਵੀਰ ਸਿੰਘ ਭੁੱਬਾਂ ਮਾਰ ਕੇ ਰੋ ਪਏ। ਦੱਸਿਆ ਜਾਰਿਹਾ ਹੈ ਕਿ ਦਲਵਿੰਦਰ ਕੌਰ ਕੈਂਸਰ ਪੀੜਤ ਸਨ। ਉਨ੍ਹਾਂ ਦੀ ਹਾਲਤ ਕਾਫ਼ੀ ਜ਼ਿਆਦਾ ਖ਼ਰਾਬ ਹੋ ਗਈ ਸੀ।
The post ਨਛੱਤਰ ਗਿੱਲ ਦੀ ਪਤਨੀ ਦੀ ਅੰਤਿਮ ਯਾਤਰਾ ਮੌਕੇ ਭੁੱਬਾਂ ਮਾਰ ਰੋ ਰਿਹਾ ਸਾਰਾ ਪਰਿਵਾਰ appeared first on TheUnmute.com - Punjabi News. Tags:
|
ਪੋਲੈਂਡ ਦੇ ਖੇਤਰ 'ਚ ਡਿੱਗੀਆਂ ਮਿਜ਼ਾਈਲਾਂ ਰੂਸ ਦੀ ਨਹੀਂ, ਯੂਕਰੇਨ ਨੇ ਦਾਗੀਆਂ: ਜੋਅ ਬਿਡੇਨ Wednesday 16 November 2022 09:38 AM UTC+00 | Tags: breaking-news defense-minister-rajnath-singh foreign-minister-s-jaishankar news poland poland-news president-vladimir-putin president-volodymyr-zelenskyy russia-ukraine russia-ukraine-conflict russia-ukraine-issue russia-ukraine-tensions russia-ukraine-war s-jaishankar us-president-joe-biden ਚੰਡੀਗੜ੍ਹ 16 ਨਵੰਬਰ 2022: ਰੂਸ-ਯੂਕਰੇਨ ਜੰਗ ਦੇ ਵਿਚਕਾਰ ਪੋਲੈਂਡ (Poland) ‘ਤੇ ਮਿਜ਼ਾਈਲ ਹਮਲੇ ਦੇ ਮਾਮਲੇ ‘ਚ ਨਵਾਂ ਖੁਲਾਸਾ ਹੋਇਆ ਹੈ। ਅਮਰੀਕੀ ਰਾਸ਼ਟਰਪਤੀ ਜੋਅ ਬਿਡੇਨ ਦਾ ਕਹਿਣਾ ਹੈ ਕਿ ਜੋ ਮਿਜ਼ਾਈਲਾਂ ਪੋਲੈਂਡ ‘ਚ ਡਿੱਗੀਆਂ ਹਨ, ਉਹ ਰੂਸ ਵਲੋਂ ਨਹੀਂ ਦਾਗੀਆਂ ਗਈਆਂ । ਇਸ ਦੇ ਨਾਲ ਹੀ ਅਮਰੀਕੀ ਅਧਿਕਾਰੀਆਂ ਦਾ ਕਹਿਣਾ ਹੈ ਕਿ ਨਾਟੋ ਦੇ ਮੈਂਬਰ ਦੇਸ਼ ਪੋਲੈਂਡ ਦੇ ਖੇਤਰ ‘ਤੇ ਡਿੱਗੀਆਂ ਮਿਜ਼ਾਈਲਾਂ ਯੂਕਰੇਨ ਦੀਆਂ ਸਨ। ਦਰਅਸਲ, ਰੂਸੀ ਹਮਲੇ ਨੂੰ ਰੋਕਣ ਲਈ ਯੂਕਰੇਨ ਨੇ ਵੀ ਮਿਜ਼ਾਈਲਾਂ ਦਾਗੀਆਂ ਸਨ, ਜੋ ਪੋਲੈਂਡ ਦੀ ਸਰਹੱਦ ਵਿੱਚ ਜਾ ਡਿੱਗੀਆਂ ਸਨ। ਇਸ ਘਟਨਾ ‘ਚ ਦੋ ਜਣਿਆਂ ਦੀ ਮੌਤ ਹੋ ਗਈ ਸੀ। ਹਾਲਾਂਕਿ ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਨੇ ਵਿਸ਼ਵ ਨੇਤਾਵਾਂ ਨਾਲ ਹੰਗਾਮੀ ਬੈਠਕ ‘ਚ ਰੂਸ ਵਲੋਂ ਯੂਕਰੇਨ ਦੇ ਨਾਗਰਿਕਾਂ ‘ਤੇ ਕੀਤੀ ਗਈ ਬੰਬਾਰੀ ਦੀ ਨਿਖੇਧੀ ਕੀਤੀ | ਦੱਸ ਦਈਏ ਕਿ ਪੋਲੈਂਡ ‘ਚ ਮਿਜ਼ਾਈਲ ਡਿੱਗਣ ਤੋਂ ਬਾਅਦ ਬਿਡੇਨ ਨੇ ਜੀ-7 ਦੇਸ਼ਾਂ ਅਤੇ ਨਾਟੋ ਮੈਂਬਰ ਦੇਸ਼ਾਂ ਦੀ ਐਮਰਜੈਂਸੀ ਬੈਠਕ ਬੁਲਾਈ ਸੀ। ਬਿਡੇਨ ਨੇ ਬੈਠਕ ਦੌਰਾਨ ਕਿਹਾ, ਅਸੀਂ ਪੂਰਬੀ ਪੋਲੈਂਡ ਵਿਚ ਹੋਏ ਨੁਕਸਾਨ ਅਤੇ ਪੋਲੈਂਡ ਤੋਂ ਹੋਏ ਹਮਲੇ ਦੀ ਜਾਂਚ ਦਾ ਸਮਰਥਨ ਕਰਦੇ ਹਾਂ। ਬਿਡੇਨ ਨੇ ਕਿਹਾ, ਅਸੀਂ ਇਸ ਸਮੇਂ ਯੂਕਰੇਨ ਦਾ ਪੂਰਾ ਸਮਰਥਨ ਕਰ ਰਹੇ ਹਾਂ। ਦੂਜੇ ਪਾਸੇ ਸਰਹੱਦ ‘ਤੇ ਵਧਦੇ ਤਣਾਅ ਤੋਂ ਬਾਅਦ ਪੋਲੈਂਡ ਨੇ ਆਪਣੀ ਫੌਜ ਨੂੰ ਚੌਕਸ ਰਹਿਣ ਲਈ ਕਿਹਾ ਹੈ। The post ਪੋਲੈਂਡ ਦੇ ਖੇਤਰ ‘ਚ ਡਿੱਗੀਆਂ ਮਿਜ਼ਾਈਲਾਂ ਰੂਸ ਦੀ ਨਹੀਂ, ਯੂਕਰੇਨ ਨੇ ਦਾਗੀਆਂ: ਜੋਅ ਬਿਡੇਨ appeared first on TheUnmute.com - Punjabi News. Tags:
|
ਠੇਕਾ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖਿਲਾਫ਼ ਤਿੱਖੇ ਸੰਘਰਸ਼ ਦੀ ਚਿਤਾਵਨੀ Wednesday 16 November 2022 09:57 AM UTC+00 | Tags: aam-aadmi-party arvind-kejriwal breaking-news cm-bhagwant-mann contract-employees-sangharsh-morcha news powercom-contras-contract-employees-union punjab-government the-unmute-breaking the-unmute-breaking-news the-unmute-punjab the-unmute-punjabi-news ਸ੍ਰੀ ਮੁਕਤਸਰ ਸਾਹਿਬ 16 ਨਵੰਬਰ 2022: ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਅਤੇ ਪਾਵਰਕੌਮ ਕੌਂਟਰਾਸ ਠੇਕਾ ਮੁਲਾਜ਼ਮ ਯੂਨੀਅਨ ਵਲੋਂ ਦਿੱਤਾ ਜਾ ਰਿਹਾ ਧਰਨਾ ਅੱਜ ਦੂਜੇ ਦਿਨ ਵੀ ਜਾਰੀ ਹੈ | ਇਨ੍ਹਾਂ ਠੇਕਾ ਮੁਲਾਜ਼ਮਾਂ ਦੀ ਮੰਗ ਹੈ ਕਿ ਪੰਜਾਬ ਸਰਕਾਰ ਸਮੁੂਹ ਵਿਭਾਗਾਂ ਦੇ ਆਊਟ ਸੋਰਸਿੰਗ ਤੇ ਇਨਲਿਸਟਮੈਂਟ ਕਾਮਿਆਂ ਨੂੰ ਰੈਗੂਲਰ ਕੀਤਾ ਜਾਵੇ | ਇਸ ਦੌਰਾਨ ਸ੍ਰੀ ਮੁਕਤਸਰ ਸਾਹਿਬ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਆਗੂਆਂ ਨੇ ਕਿਹਾ ਕਿ ਇੱਕ ਪਾਸੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਚੋਣਾਂ ਵਾਲੇ ਸੂਬਿਆਂ ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਗੁਜਰਾਤ ਵਿੱਚ ਕੀਤੀਆਂ ਚੋਣ ਰੈਲੀਆਂ ਵਿੱਚ ਪੰਜਾਬ ਸਰਕਾਰ ਦੇ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ ਠੇਕਾ ਮੁਲਾਜ਼ਮਾਂ ਦੀ ਹੋ ਰਹੀ ਲੁੱਟ ਦੇ ਸੰਬੰਧ ਵਿੱਚ ਲੋਕ-ਲੁਭਾਵਣੀਆਂ ਗੱਲਾਂ ਕਰਕੇ ਫੋਕੀ ਵਾਹ-ਵਾਹ ਖੱਟੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਆਪਣੇ ਆਪ ਨੂੰ ਲੋਕ ਹਿਤੈਸ਼ੀ ਕਹਾਉਣ ਵਾਲੀ ਪੰਜਾਬ ਸਰਕਾਰ ਵਲੋਂ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਪਿਛਲੇ ਲੰਬੇ ਸਮੇਂ ਤੋਂ ਲਗਾਤਾਰ ਸੇਵਾਵਾਂ ਦੇ ਰਹੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਦੀਆਂ ਲੰਬੀਆਂ ਸੇਵਾਵਾਂ ਦੀ ਅਣਦੇਖੀ ਕਰਕੇ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਬਾਹਰੋਂ ਨਵੀਂ ਸਿੱਧੀ ਭਰਤੀ ਕਰਨ ਦਾ ਲੋਕਮਾਰੂ ਫ਼ੈਸਲਾ ਲਿਆ ਜਾ ਰਿਹਾ ਹੈ, ਜਿਸਦੀਆਂ ਤਾਜ਼ੀਆਂ ਉਦਹਾਰਣਾਂ ਪੰਜਾਬ ਸਰਕਾਰ ਵਲੋਂ ਡੀ.ਸੀ.ਦਫ਼ਤਰ ਬਰਨਾਲਾ ਵਿਖੇ 24 ਕਲਰਕਾਂ ਦੀਆਂ ਪੋਸਟਾਂ ਅਤੇ ਪਾਵਰਕਾਮ ਵਿੱਚ ਵੱਖ-ਵੱਖ ਹਜਾਰਾਂ ਖਾਲੀ ਅਸਾਮੀਆਂ ਤੇ ਪਿਛਲੇ ਲੰਬੇ ਸਮੇਂ ਤੋਂ ਸੇਵਾਵਾਂ ਦੇ ਰਹੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਦੀ ਥਾਂ ਨਵੇਂ ਕਲਰਕਾਂ, ਐੱਲ.ਡੀ.ਸੀ.ਅਤੇ ਦੋ ਹਜ਼ਾਰ ਸਹਾਇਕ ਲਾਈਨਮੈਨਾਂ ਦੀ ਬਾਹਰੋਂ ਨਵੀਂ ਸਿੱਧੀ ਭਰਤੀ ਕਰਕੇ ਹਜਾਰਾਂ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ ਘਰਾਂ ਨੂੰ ਤੋਰਨ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ |ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਸਾਡੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਤਾਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ | The post ਠੇਕਾ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖਿਲਾਫ਼ ਤਿੱਖੇ ਸੰਘਰਸ਼ ਦੀ ਚਿਤਾਵਨੀ appeared first on TheUnmute.com - Punjabi News. Tags:
|
ਕਿਸਾਨਾਂ ਨੇ ਅੰਮ੍ਰਿਤਸਰ ਭੰਡਾਰੀ ਪੁਲ ਬੰਦ ਕਰਕੇ ਐਸਡੀਐਮ ਦੇ ਖ਼ਿਲਾਫ਼ ਕਾਰਵਾਈ ਦੀ ਕੀਤੀ ਮੰਗ Wednesday 16 November 2022 10:13 AM UTC+00 | Tags: 31-farmers-organizations aam-aadmi-party amritsar-bhandari-bridge amritsar-sdm bharatiya-kisan-union-ekta-sidhupur bku bku-ekta-sidhupur bku-ekta-ugrahan breaking-news cm-bhagwant-mann kisan-protest kuldeep-singh-dhaliwal news punjab-government punjab-kisan-protest the-unmute-breaking-news the-unmute-news ਅੰਮ੍ਰਿਤਸਰ 16 ਨਵੰਬਰ 2022: ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀਆਂ ਕਿਸਾਨੀ ਨਾਲ ਸਬੰਧਤ ਮੰਗਾਂ ਨੂੰ ਮੰਨ ਲਿਆ ਜਾਂਦਾ ਹੈ ਪਰ ਸਰਕਾਰਾਂ ਵੱਲੋਂ ਇਹਨਾਂ ਮੰਗਾਂ ਨੂੰ ਅਮਲੀ ਜਾਮਾ ਪਹਿਨਾਉਣ ਵਿਚ ਦੇਰ ਕਰ ਦਿੱਤੀ ਜਾਂਦੀ ਹੈ | ਜਿਸਦੇ ਰੋਸ਼ ਵਜੋਂ ਕਿਸਾਨਾਂ ਵਿੱਚ ਰੋਸ ਦੀ ਲਹਿਰ ਦੇਖਣ ਨੂੰ ਮਿਲਦੀ ਹੈ | ਇਸਦੇ ਚੱਲਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਅੰਮ੍ਰਿਤਸਰ ਦੇ ਭੰਡਾਰੀ ਪੁਲ ‘ਤੇ ਧਰਨਾ ਪ੍ਰਦਰਸ਼ਨ ਕੀਤਾ ਗਿਆ ਹੈ | ਇਸ ਦੌਰਾਨ ਵੱਡੀ ਗਿਣਤੀ ਵਿਚ ਇਕੱਠੇ ਹੋਏ ਕਿਸਾਨ ਯੂਨੀਅਨ ਦੇ ਆਗੂਆਂ ਨੇ ਪੰਜਾਬ ਸਰਕਾਰ ਦੇ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਹੈ | ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਦਿੱਲੀ ਅਮ੍ਰਿਤਸਰ ਜੰਮੂ-ਕਟੜਾ ਨੈਸ਼ਨਲ ਹਾਈਵੇ ਬਣਾਇਆ ਜਾ ਰਿਹਾ ਹੈ, ਜਿਸ ਵਿੱਚ ਕਿ ਬਹੁਤ ਸਾਰੇ ਕਿਸਾਨਾਂ ਦੀ ਜ਼ਮੀਨ ਆਉਂਦੀ ਹੈ ਅਤੇ ਉਨ੍ਹਾਂ ਜ਼ਮੀਨਾਂ ਨੂੰ ਖਰੀਦਣ ਲਈ ਸਰਕਾਰ ਕਿਸਾਨਾਂ ਨੂੰ ਮੁਆਵਜ਼ਾ ਵੀ ਦੇ ਰਹੀ ਹੈ, ਅੰਮ੍ਰਿਤਸਰ ਦੇ ਵਿੱਚ ਐਸਡੀਐਮ ਰਹੇ ਰਾਜੇਸ਼ ਸ਼ਰਮਾ ‘ਤੇ ਦੋਸ਼ ਲਗਾਏ ਹਨ ਕਿ ਉਨ੍ਹਾਂ ਨੇ ਬਹੁਤ ਸਾਰੇ ਕਿਸਾਨਾਂ ਦੀ ਜ਼ਮੀਨ ਹੜੱਪ ਲਈ ਹੈ | ਜਿਸ ਨੂੰ ਲੈ ਕੇ ਲੰਬੇ ਸਮੇਂ ਤੋਂ ਕਿਸਾਨ ਪ੍ਰਦਰਸ਼ਨ ਕਰਦੇ ਆ ਰਹੇ ਹਨ | ਕਿਸਾਨ ਜਥੇਬੰਦੀਆਂ ਨੂੰ ਦੱਸਿਆ ਕਿ ਐਸਡੀਐਮ ਰਾਜੇਸ਼ ਸ਼ਰਮਾ ਦੇ ਦੋਸ਼ੀ ਹੋਣ ਦੀ ਰਿਪੋਟ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵੱਲੋਂ ਵੀ ਪੰਜਾਬ ਸਰਕਾਰ ਨੂੰ ਭੇਜ ਦਿੱਤੀ ਗਈ ਹੈ ਅਤੇ ਅੱਜ ਉਹ ਸੜਕਾਂ ‘ਤੇ ਉਤਰ ਕੇ ਐਸਡੀਐਮ ਦੇ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਹਨ | ਇਸਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਜੋ ਮਾਲਵੇ ਦੇ ਵਿੱਚ ਗੁਲਾਬੀ ਸੁੰਡੀ ਲੱਗਣ ਨਾਲ ਕਿਸਾਨਾਂ ਦੀ ਫ਼ਸਲ ਪ੍ਰਭਾਵਿਤ ਹੋਈ ਹੈ ਅਸੀਂ ਉਸ ਮੁਆਵਜ਼ੇ ਲਈ ਵੀ ਸਰਕਾਰ ਤੋਂ ਮੰਗ ਕਰਦੇ ਹਾਂ ਅਤੇ ਨਾਲ ਹੀ ਕਿਸਾਨਾਂ ਦੀ ਫਸਲ ਖ਼ਰਾਬ ਹੋਣ ਦਾ ਮੁਆਵਜ਼ਾ ਮੰਗ ਨੂੰ ਲੈ ਕੇ ਅੱਜ ਅੰਮ੍ਰਿਤਸਰ ਵਿੱਚ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਾਡੀ ਨਹੀਂ ਸੁਣਦੀ ਤਾਂਆਉਣ ਵਾਲੇ ਦਿਨਾਂ ਵਿਚ ਅੰਮ੍ਰਿਤਸਰ ਬੰਦ ਕਰਕੇ ਵੱਡਾ ਪ੍ਰਦਰਸ਼ਨ ਕਰਾਂਗੇ | ਇਸ ਦੌਰਾਨ ਕਿਸਾਨ ਆਗੂ ਹਰਵਿੰਦਰ ਸਿੰਘ, ਬਲਵਿੰਦਰ ਸਿੰਘ ਅਤੇ ਨੌਜਵਾਨ ਕਿਸਾਨ ਆਗੂ ਜਗਦੀਸ਼ ਸਿੰਘ ਕੁਰਾਲੀ ਮੌਜੂਦ ਰਹੇ | The post ਕਿਸਾਨਾਂ ਨੇ ਅੰਮ੍ਰਿਤਸਰ ਭੰਡਾਰੀ ਪੁਲ ਬੰਦ ਕਰਕੇ ਐਸਡੀਐਮ ਦੇ ਖ਼ਿਲਾਫ਼ ਕਾਰਵਾਈ ਦੀ ਕੀਤੀ ਮੰਗ appeared first on TheUnmute.com - Punjabi News. Tags:
|
ਗੁਰਦਾਸ ਮਾਨ ਨੇ ਸਾਂਝੀ ਕੀਤੀ ਤਸਵੀਰ , ਲਿਖਿਆ "ਅੱਖਾਂ ਤੇ ਰੰਗ ਬਿਰੰਗੇ ਚਸ਼ਮੇ ਚੜ੍ਹਾਉਣ ਵਾਲਾ ਕੰਮ… Wednesday 16 November 2022 10:22 AM UTC+00 | Tags: entertainment entertainment-news gurdas gurdas-mann gurdasmann-punjabi-singer punjab punjabi-singer punjabnews the-unmute ਚੰਡੀਗੜ੍ਹ 16 ਨਵੰਬਰ 2022 : ਪੰਜਾਬ ਦੇ ਮਸ਼ਹੂਰ ਗਾਇਕ ਗੁਰਦਾਸ ਮਾਨ ਦੀ ਗਾਇਕੀ ਦਾ ਹਰ ਕੋਈ ਦੀਵਾਨਾ ਹੈ। ਗੁਰਦਾਸ ਮਾਨ ਦੀ ਕੋਈ ਵੀਡੀਓ ਐਲਬਮ ਹੋਵੇ ਜਾਂ ਫਿਰ ਸਟੇਜ ਪਰਫਾਰਮਰ ਹੋਵੇ ਉਨ੍ਹਾਂ ਦੀ ਆਵਾਜ਼ ਨੂੰ ਸੁਣ ਕੇ ਹਰੇ ਕਿਸੇ ਦੀ ਰੂਹ ਖਿੜ ਜਾਂਦੀ ਹੈ। ਖ਼ਾਸ ਗੱਲ ਇਹ ਹੈ ਕਿ ਗੁਰਦਾਸ ਮਾਨ ਜਿੰਨੇ ਚੰਗੇ ਗਾਇਕ ਹਨ ਓਨੇ ਹੀ ਸ਼ਾਨਦਾਰ ਇਨਸਾਨ ਵੀ ਹਨ ਤਾਂ ਹੀ ਉਹ ਦਿਲ ਤੋਂ ਗੱਲ ਕਰਦੇ ਹਨ, ਦਿਲ ਤੋਂ ਗਾਉਂਦੇ ਹਨ ਅਤੇ ਦਿਲਾਂ ਨੂੰ ਛੂਹ ਜਾਂਦੇ ਹਨ।
The post ਗੁਰਦਾਸ ਮਾਨ ਨੇ ਸਾਂਝੀ ਕੀਤੀ ਤਸਵੀਰ , ਲਿਖਿਆ “ਅੱਖਾਂ ਤੇ ਰੰਗ ਬਿਰੰਗੇ ਚਸ਼ਮੇ ਚੜ੍ਹਾਉਣ ਵਾਲਾ ਕੰਮ… appeared first on TheUnmute.com - Punjabi News. Tags:
|
ਪੰਜਾਬ ਸਰਕਾਰ ਦੀ ਵਾਅਦਾ ਖ਼ਿਲਾਫੀ ਵਿਰੁੱਧ ਸੰਯੁਕਤ ਕਿਸਾਨ ਮੋਰਚਾ ਗੈਰ-ਰਾਜਨੀਤਕ ਵਲੋਂ ਸੂਬੇ ਭਰ 'ਚ ਚੱਕਾ ਜਾਮ Wednesday 16 November 2022 10:24 AM UTC+00 | Tags: aam-aadmi-party agriculture-and-farmers-welfare-minister-kuldeep-singh-dhaliwal amyukt-kisan-morcha-non-political breaking-news news non-political-united-farmers-front punjab-government punjabi-news samyukt-kisan-morcha-non-political the-unmute-breaking-news ਚੰਡੀਗੜ੍ਹ 16 ਨਵੰਬਰ 2022: ਸੰਯੁਕਤ ਕਿਸਾਨ ਮੋਰਚਾ ਗੈਰ-ਰਾਜਨੀਤਕ ਵੱਲੋ ਸਰਕਾਰ ਦੀ ਵਾਅਦਾ ਖ਼ਿਲਾਫੀ ਅਤੇ ਪੰਜਾਬ ਸਰਕਾਰ ਨਾਲ ਮੀਟਿੰਗਾਂ ਹੋਈਆ ਨੂੰ ਮਹੀਨੇ ਬੀਤ ਜਾਣ ਤੋਂ ਬਾਅਦ ਵੀ ਨੋਟੀਫਿਕੇਸ਼ਨ ਜਾਰੀ ਨਾਂ ਕਰਨ ਦੇ ਰੋਸ ਵਜੋਂ ਅੱਜ ਕਿਸਾਨਾਂ ਵੱਲੋ ਸੜਕਾਂ ਉੱਪਰ ਉਤਰਿਆ ਗਿਆ। ਸੰਯੁਕਤ ਕਿਸਾਨ ਮੋਰਚਾ ਗੈਰ-ਰਾਜਨੀਤਿਕ ਵੱਲੋ ਸ਼ਹੀਦ ਕਿਸਾਨਾਂ ਦੇ ਪਰਿਵਾਰਿਕ ਮੈਂਬਰਾ ਨੂੰ ਮੁਆਵਜ਼ਾ ਅਤੇ ਸਰਕਾਰੀ ਨੌਕਰੀ, ਜੁਮਲਾ ਮਾਲਕਾਨ ਜਮੀਨ ਦੇ ਮਾਲਕ ਕਿਸਾਨਾਂ ਨੂੰ ਉਨ੍ਹਾਂ ਦਾ ਮਾਲਕੀ ਹੱਕ ਦਬਾਉਣ ਲਈ, ਗੁਲਾਬੀ ਸੁੰਡੀ ਨਾਲ ਨੁਕਸਾਨੇ ਨਰਮੇਂ, ਚਾਈਨਾ ਵਾਇਰਸ ਨਾਲ ਨੁਕਸਾਨੇ ਅਤੇ ਬਰਸਾਤ ਨਾਲ ਨੁਕਸਾਨੇ ਝੋਨੇ ਦਾ ਮੁਆਵਜ਼ਾ, ਕਿਸਾਨਾਂ ਉੱਪਰ ਪਰਾਲੀ ਦੇ ਕੀਤੇ ਪਰਚੇ ਤੇ ਫਰਦ ਵਿੱਚ ਰੈਡ ਐਟਰੀਆਂ ਰੱਦ ਕਰਵਾਉਣ,ਗੁਰੂ ਕਾਸ਼ੀ ਯੂਨੀਵਰਸਿਟੀ ਦੇ ਹਜ਼ਾਰਾਂ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕਰਨ ਵਾਲੇ ਦੋਸ਼ੀ ਵੀ.ਸੀ ਉੱਪਰ ਕਾਰਵਾਈ ਕਰਵਾਉਣ ਲਈ| ਇਸਦੇ ਨਾਲ ਹੀ 5 ਨਵੰਬਰ ਨੂੰ ਖੰਡ ਮਿੱਲਾ ਚਾਲੂ ਕਰਨ ਦਾ ਵਾਅਦਾ ਕਰਕੇ ਮੁਕਰਨ ਦੇ ਰੋਸ ਅਤੇ ਖੰਡ ਮਿੱਲਾਂ ਨੂੰ ਤੁਰੰਤ ਚਾਲੂ ਕਰਨ ਦੀ ਮੰਗ ਨੂੰ ਲੈ ਕੇ,ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਤਾਇਨਾਤ ਜ਼ਮੀਨਾਂ ਦਾ ਮੁਆਵਜ਼ਾ ਵੰਡਣ ਵਿਚ ਘਪਲੇਬਾਜ਼ੀ ਕਰਨ ਵਾਲੇ ਦੋਸ਼ੀ SDM ਉੱਪਰ ਕਾਰਵਾਈ ਕਰਵਾਉਣ, ਆਦਿ ਮੰਗਾਂ ਨੂੰ ਲੈ ਕੇ ਧਰੇੜੀ ਜੱਟਾਂ ਟੋਲ ਪਲਾਜ਼ਾ ਰਾਜਪੁਰਾ ਪਟਿਆਲਾ ਰੋਡ, ਟਹਿਣਾ ਟੀ ਪੁਆਇੰਟ ਫਰੀਦਕੋਟ, ਭੰਡਾਰੀ ਪੁਲ ਅੰਮ੍ਰਿਤਸਰ ਸਾਹਿਬ,ਤਿੰਨ ਕੋਨੀਆਂ ਪੁਲ ਮਾਨਸਾ,ਮੁਕੇਰੀਆਂ ਅਤੇ ਬੀਬੀਆਂ ਭੈਣਾਂ ਵੱਲੋ ਤਲਵੰਡੀ ਸਾਬੋ ਵਿਖੇ ਸੁੱਤੀ ਪਈ ਸਰਕਾਰ ਨੂੰ ਜਗਾਉਣ ਅਤੇ ਸਰਕਾਰ ਦੇ ਕੰਨਾਂ ਤੱਕ ਆਵਾਜ ਪਹੁੰਚਾਉਣ ਲਈ ਮਜਬੂਰੀ ਵੱਸ ਸੜਕਾਂ ਉੱਤੇ ਉਤਰਨਾ ਪਿਆ। ਕਿਸਾਨ ਆਗੂਆਂ ਨੇ ਕਿਹਾ ਕਿ DC ਦਫਤਰ ਫ਼ਰੀਦਕੋਟ ਪੰਜ ਮਹੀਨੇ ਤੋਂ ਉੱਪਰ, ਮਾਨਸਾ ਡੇਢ ਮਹੀਨੇ ਤੋਂ ਉੱਪਰ, ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਕਰੀਬ 3 ਮਹੀਨੇ ਤੋਂ ਉੱਪਰ ਅਤੇ ਸ਼੍ਰੀ ਅੰਮ੍ਰਿਤਸਰ ਸਾਹਿਬ 8 ਮਹੀਨੇ ਤੋਂ ਵੱਧ ਦਾ ਸਮਾਂ ਹੋ ਗਿਆ ਹੈ | ਸ਼ਾਂਤਮਈ ਧਰਨੇ ਚਲਦਿਆਂ ਨੂੰ ਪ੍ਰੰਤੂ ਸਰਕਾਰ ਦੇ ਕੰਨਾਂ ਤੱਕ ਅਵਾਜ ਨਹੀਂ ਪਹੁੰਚੀ ਜਿਸ ਕਾਰਨ ਸੜਕਾਂ ਉੱਪਰ ਆਕੇ ਸੰਘਰਸ਼ ਕਰਨਾ ਉਨ੍ਹਾਂ ਦੀ ਮਜਬੂਰੀ ਬਣ ਗਈ ਹੈ ਅਤੇ ਜੇਕਰ ਸਰਕਾਰ ਕਿਸਾਨਾਂ,ਮਜ਼ਦੂਰਾਂ ਅਤੇ ਪੰਜਾਬ ਵਾਸੀਆਂ ਪ੍ਰਤੀ ਸੁਹਿਰਦ ਹੁੰਦੀ ਅਤੇ ਮੀਟਿੰਗ ਵਿੱਚ ਮੰਨੀਆਂ ਮੰਗਾਂ ਅਤੇ ਸ਼ਾਂਤਮਈ ਧਰਨਾ ਦੇ ਰਹੇ ਕਿਸਾਨਾਂ ਦੀਆਂ ਮੰਗਾਂ ਨੂੰ ਮੰਨਣ ਉਪਰੰਤ ਉਸ ਦਾ ਨੋਟੀਫ਼ਿਕੇਸ਼ਨ ਜਾਰੀ ਕਰਦੀ ਤਾਂ ਉਹਨਾਂ ਨੂੰ ਸੜਕਾਂ ਉੱਪਰ ਆਉਣ ਦੀ ਜਰੂਰਤ ਹੀ ਨਹੀ ਪੈਣੀ ਸੀ। ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਕਹਿਣੀ ਅਤੇ ਕਰਨੀ ਵਿਚ ਅੰਤਰ ਦਾ ਅੰਦਾਜ਼ਾ ਪੰਜਾਬ ਵਾਸੀ ਇਸ ਗੱਲ ਤੋ ਹੀ ਲਗਾ ਸਕਦੇ ਹਨ ਕਿ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਨਾਲ 2 ਅਗਸਤ ਅਤੇ 6 ਅਕਤੂਬਰ ਨੂੰ ਹੋਈਆਂ ਮੀਟਿੰਗਾਂ ਨੂੰ ਮਹੀਨੇਆ ਤੋਂ ਉੱਪਰ ਦਾ ਸਮਾਂ ਬੀਤ ਚੁੱਕਾ ਹੈ ਪਰ ਮਾਣਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਦੀਆ ਮੰਨੀਆ ਗਈਆ ਮੰਗਾਂ ਦੇ ਸੰਬੰਧ ਵਿੱਚ ਅੱਜ ਤੱਕ ਕੋਈ ਵੀ ਨੋਟੀਫਿਕੇਸ਼ਨ ਜਾਰੀ ਨਹੀ ਕੀਤਾ ਗਿਆ ਹੈ। ਫਰੀਦਕੋਟ ਅਤੇ ਸ਼੍ਰੀ ਅੰਮ੍ਰਿਤਸਰ ਸਾਹਿਬ ਜਗਜੀਤ ਸਿੰਘ ਡੱਲੇਵਾਲ, ਮਾਨਸਾ ਅਤੇ ਤਲਵੰਡੀ ਸਾਬੋ ਕਾਕਾ ਸਿੰਘ ਕੋਟੜਾ, ਧਰੇੜੀ ਜੱਟਾ ਟੋਲ ਪਲਾਜ਼ਾ ਪਟਿਆਲਾ ਵਿਖੇ ਜਸਵੀਰ ਸਿੰਘ ਸਿੱਧੂਪੁਰ ਮਾਨ ਸਿੰਘ ਰਾਜਪੁਰਾ ਮੇਹਰ ਸਿੰਘ ਥੇੜੀ ਅਤੇ ਮੁਕੇਰੀਆਂ ਸੁਖਦੇਵ ਸਿੰਘ ਭੋਜਰਾਜ ਨੇ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਸਰਕਾਰ ਸਾਡੀਆਂ ਇਨ੍ਹਾਂ ਮੰਗਾਂ ਉਪਰ ਕੋਈ ਸੰਜੀਦਗੀ ਨਹੀ ਵਿਖਾਉਦੀ ਤਾਂ ਇਹ ਮੋਰਚਾ ਅਣਮਿੱਥੇ ਸਮੇਂ ਲਈ ਚੱਲੇਗਾ। The post ਪੰਜਾਬ ਸਰਕਾਰ ਦੀ ਵਾਅਦਾ ਖ਼ਿਲਾਫੀ ਵਿਰੁੱਧ ਸੰਯੁਕਤ ਕਿਸਾਨ ਮੋਰਚਾ ਗੈਰ-ਰਾਜਨੀਤਕ ਵਲੋਂ ਸੂਬੇ ਭਰ 'ਚ ਚੱਕਾ ਜਾਮ appeared first on TheUnmute.com - Punjabi News. Tags:
|
ਪੰਜਾਬ ਸਰਕਾਰ ਅਮਨ-ਕਾਨੂੰਨ ਨੂੰ ਲੈ ਕੇ ਗੰਭੀਰ, ਪੁਰਾਣੇ ਹਥਿਆਰਾਂ ਦੀ ਕੀਤੀ ਜਾਵੇਗੀ ਜਾਂਚ: ਭਗਵੰਤ ਮਾਨ Wednesday 16 November 2022 10:35 AM UTC+00 | Tags: bhagwant-mann news punjab-chief-minister-bhagwant-mann punjab-government ਲੁਧਿਆਣਾ 16 ਨਵੰਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਸੂਬੇ ਦੀ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਪੰਜਾਬ ਸਰਕਾਰ ਗੰਭੀਰ ਹੈ ਅਤੇ ਪੁਰਾਣੇ ਹਥਿਆਰਾਂ ਦੀ ਜਾਂਚ ਕੀਤੀ ਜਾ ਰਹੀ ਹੈ, ਜੋ ਕਿ ਲਗਾਤਾਰ ਘਟਨਾਵਾਂ ਦਾ ਕਾਰਨ ਬਣ ਰਹੇ ਹਨ। ਇਸ ਤੋਂ ਇਲਾਵਾ ਬੰਦੂਕ ਸੱਭਿਆਚਾਰ ‘ਤੇ ਵੀ ਸ਼ਿਕੰਜਾ ਕੱਸਿਆ ਜਾ ਰਿਹਾ ਹੈ ਅਤੇ ਬੰਦੂਕਾਂ ਨੂੰ ਉਤਸ਼ਾਹਿਤ ਕਰਨ ਵਾਲੇ ਗੀਤਾਂ ‘ਤੇ ਵੀ ਸ਼ਿਕੰਜਾ ਕੱਸਿਆ ਜਾ ਰਿਹਾ ਹੈ। ਲੁਧਿਆਣਾ ਦੇ ਪਿੰਡ ਸਰਾਭਾ ਵਿਖੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਕਰਵਾਏ ਸਮਾਗਮ ਵਿੱਚ ਸ਼ਿਰਕਤ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਨੇ ਦੇਸ਼ ਲਈ ਕੁਰਬਾਨੀ ਦਿੱਤੀ। ਉਹ ਅੱਜ ਸ਼ਰਧਾਂਜਲੀ ਦੇਣ ਲਈ ਉਹਨਾਂ ਦੇ ਜੱਦੀ ਪਿੰਡ ਪੁੱਜੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਹਲਵਾਰਾ ਏਅਰਪੋਰਟ ਦਾ ਕੰਮ ਤਕਰੀਬਨ ਮੁਕੰਮਲ ਹੋ ਚੁੱਕਿਆ ਹੈ ਅਤੇ ਇਸ ਨੂੰ ਵੀ ਜਲਦ ਚਾਲੂ ਕੀਤਾ ਜਾਵੇਗਾ | ਜਿਸ ਸਬੰਧੀ ਕੇਂਦਰ ਸਰਕਾਰ ਨਾਲ ਤਾਲਮੇਲ ਹੋ ਚੁੱਕਾ ਹੈ | ਇਸ ਦੌਰਾਨ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ਕੱਟੜਪੰਥੀ ਆਗੂ ਅੰਮ੍ਰਿਤਪਾਲ ਨੂੰ ਲੈ ਕੇ ਪੰਜਾਬ ਸਰਕਾਰ ‘ਤੇ ਸਵਾਲ ਚੁੱਕੇ ਜਾਣ ਦਾ ਜਵਾਬ ਦੇਣ ਤੋਂ ਇਨਕਾਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਮਜੀਠੀਆ ਵਰਗੇ ਲੋਕਾਂ ਬਾਰੇ ਗੱਲ ਨਹੀਂ ਕਰਨਾ ਚਾਹੁੰਦੇ, ਜਿਨ੍ਹਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰ ਦਿੱਤਾ ਹੈ। The post ਪੰਜਾਬ ਸਰਕਾਰ ਅਮਨ-ਕਾਨੂੰਨ ਨੂੰ ਲੈ ਕੇ ਗੰਭੀਰ, ਪੁਰਾਣੇ ਹਥਿਆਰਾਂ ਦੀ ਕੀਤੀ ਜਾਵੇਗੀ ਜਾਂਚ: ਭਗਵੰਤ ਮਾਨ appeared first on TheUnmute.com - Punjabi News. Tags:
|
ਕੀ ਰਣਬੀਰ ਕਪੂਰ ਅਤੇ ਆਲੀਆ ਭੱਟ ਨੇ ਰਿਸ਼ੀ ਕਪੂਰ ਦੇ ਨਾਮ ਨਾਲ ਜੋੜ ਕਿ ਰੱਖਿਆ ਆਪਣੀ ਬੇਟੀ ਦਾ ਨਾਮ ! Wednesday 16 November 2022 10:50 AM UTC+00 | Tags: alia alia-baby-name alia-bhatt alia-bhatt-baby alia-bhatt-news alia-bhatt-ranbir baby-name the-unmute ਚੰਡੀਗੜ੍ਹ 16 ਨਵੰਬਰ 2022 : ਰਣਬੀਰ ਕਪੂਰ ਅਤੇ ਆਲੀਆ ਭੱਟ ਹਾਲ ਹੀ ਵਿੱਚ ਇੱਕ ਬੱਚੀ ਦੇ ਮਾਤਾ-ਪਿਤਾ ਬਣੇ ਹਨ। ਹਾਲਾਂਕਿ, ਨਵੇਂ ਜਨਮੇ ਬੱਚੇ ਦਾ ਚਿਹਰਾ ਅਜੇ ਜਨਤਕ ਖੇਤਰ ਵਿੱਚ ਸਾਹਮਣੇ ਨਹੀਂ ਆਇਆ ਹੈ। ਪ੍ਰਸ਼ੰਸਕ ਚਾਹੁੰਦੇ ਹਨ ਕਿ ਰਣਬੀਰ ਅਤੇ ਆਲੀਆ ਆਪਣੀ ਬੇਟੀ ਦੇ ਚਿਹਰੇ ਦੇ ਨਾਲ-ਨਾਲ ਉਸ ਦਾ ਨਾਂ ਵੀ ਸਾਰਿਆਂ ਸਾਹਮਣੇ ਪੇਸ਼ ਕਰਨ। ਹੁਣ ਜੇਕਰ ਕੁਝ ਖਬਰਾਂ ਦੀ ਮੰਨੀਏ ਤਾਂ ਰਣਬੀਰ ਅਤੇ ਆਲੀਆ ਆਪਣੀ ਬੇਟੀ ਦਾ ਨਾਂ ਆਪਣੇ ਦਾਦਾ ਅਤੇ ਮਰਹੂਮ ਅਦਾਕਾਰ ਰਿਸ਼ੀ ਕਪੂਰ ਦੇ ਨਾਂ ‘ਤੇ ਰੱਖਣ ਦੀ ਯੋਜਨਾ ਬਣਾ ਰਹੇ ਹਨ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਰਣਬੀਰ ਅਤੇ ਆਲੀਆ ਆਪਣੀ ਬੇਟੀ ਦਾ ਨਾਂ ਰਿਸ਼ੀ ਕਪੂਰ ਦੇ ਨਾਂ ‘ਤੇ ਰੱਖਣ ਦੀ ਯੋਜਨਾ ਬਣਾ ਰਹੇ ਹਨ। ਮਰਹੂਮ ਅਭਿਨੇਤਾ ਰਿਸ਼ੀ ਕਪੂਰ ਦੀ ਪਤਨੀ ਅਤੇ ਰਣਬੀਰ ਦੀ ਮਾਂ ਨੀਤੂ ਕਪੂਰ ਨੂੰ ਵੀ ਇਹ ਵਿਚਾਰ ਪਸੰਦ ਆਇਆ ਅਤੇ ਉਹ ਇਸ ਪਲ ਬਹੁਤ ਭਾਵੁਕ ਹੋ ਗਈ। ਨੀਤੂ ਹੁਣ ਆਪਣੀ ਪੋਤੀ ਦਾ ਨਾਂ ਦੁਨੀਆ ਸਾਹਮਣੇ ਦੱਸਣ ਲਈ ਬਹੁਤ ਉਤਸ਼ਾਹਿਤ ਹੈ। ਪਰਿਵਾਰ ਨੇ ਇੱਕ ਨਾਮ ਸ਼ਾਰਟਲਿਸਟ ਕੀਤਾ ਹੈ ਬੇਟੀ ਦੇ ਆਉਣ ਨਾਲ ਪੂਰੇ ਕਪੂਰ ਅਤੇ ਭੱਟ ਪਰਿਵਾਰ ‘ਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਸੂਤਰਾਂ ਦੀ ਮੰਨੀਏ ਤਾਂ ਕਪੂਰ ਅਤੇ ਭੱਟ ਪਰਿਵਾਰਾਂ ਨੇ ਇਕ ਨਾਂ ਨੂੰ ਸ਼ਾਰਟਲਿਸਟ ਕੀਤਾ ਹੈ ਅਤੇ ਉਹ ਜਲਦ ਹੀ ਇਸ ਦਾ ਖੁਲਾਸਾ ਕਰਨਗੇ। ਖਬਰਾਂ ਦੀ ਮੰਨੀਏ ਤਾਂ ਰਣਬੀਰ ਅਤੇ ਆਲੀਆ ਆਪਣੀ ਬੇਟੀ ਦਾ ਨਾਂ ਆਪਣੇ ਨਾਂ ਨਾਲ ਜੋੜਨ ਦੇ ਰੁਝਾਨ ਦੇ ਸਮਰਥਨ ‘ਚ ਬਿਲਕੁਲ ਨਹੀਂ ਹਨ।
ਆਲੀਆ ਨੇ 6 ਨਵੰਬਰ ਨੂੰ ਬੇਟੀ ਨੂੰ ਜਨਮ ਦਿੱਤਾ ਹੈ। ਬੇਟੀ ਦੇ ਜਨਮ ਤੋਂ ਬਾਅਦ ਤੋਂ ਹੀ ਆਲੀਆ ਲੋਕਾਂ ਦੀ ਨਜ਼ਰ ਤੋਂ ਦੂਰ ਹੈ। ਹੁਣ ਹਾਲ ਹੀ ‘ਚ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇਕ ਤਸਵੀਰ ਸ਼ੇਅਰ ਕੀਤੀ ਹੈ। ਇਸ ਤਸਵੀਰ ‘ਚ ਆਲੀਆ ਨੇ ਹੱਥ ‘ਚ ਸੰਤਰੀ ਰੰਗ ਦਾ ਕੱਪ ਫੜਿਆ ਹੋਇਆ ਹੈ, ਜਿਸ ‘ਤੇ Mamma ਲਿਖਿਆ ਹੋਇਆ ਹੈ। ਹਾਲਾਂਕਿ ਆਲੀਆ ਨੇ ਆਪਣਾ ਚਿਹਰਾ ਪੂਰੀ ਤਰ੍ਹਾਂ ਬਲਰ ਕਰ ਦਿੱਤਾ ਹੈ।
The post ਕੀ ਰਣਬੀਰ ਕਪੂਰ ਅਤੇ ਆਲੀਆ ਭੱਟ ਨੇ ਰਿਸ਼ੀ ਕਪੂਰ ਦੇ ਨਾਮ ਨਾਲ ਜੋੜ ਕਿ ਰੱਖਿਆ ਆਪਣੀ ਬੇਟੀ ਦਾ ਨਾਮ ! appeared first on TheUnmute.com - Punjabi News. Tags:
|
ਪੰਜਾਬ ਪੁਲਿਸ ਨੇ ਕਰੋੜਾਂ ਰੁਪਏ ਦੀ ਕੀਮਤ ਵਾਲੀ ਹੈਰੋਇਨ ਤੇ 11 ਕੁਇੰਟਲ ਭੁੱਕੀ ਕੀਤੀ ਨਸ਼ਟ Wednesday 16 November 2022 11:41 AM UTC+00 | Tags: aam-aadmi-party amritsar-police breaking-news cm-bhagwant-mann news punjab-government punjabi-news punjab-police quintals-of-poppy the-unmute-breaking-news the-unmute-punjabi-news ਚੰਡੀਗੜ੍ਹ 16 ਨਵੰਬਰ 2022: ਪੰਜਾਬ ਪੁਲਿਸ ਨੇ ਬੀਤੇ ਦਿਨ ਅੰਤਰਰਾਸ਼ਟਰੀ ਬਾਜ਼ਾਰ ਵਿੱਚ 800 ਕਰੋੜ ਰੁਪਏ ਤੋਂ ਵੱਧ ਕੀਮਤ ਵਾਲੀ 151 ਕਿਲੋਗ੍ਰਾਮ ਹੈਰੋਇਨ ਅਤੇ 11 ਕੁਇੰਟਲ ਭੁੱਕੀ ਨੂੰ ਅੰਮ੍ਰਿਤਸਰ ਵਿਖੇ ਭੱਠੀ ਵਿੱਚ ਸਾੜ ਕੇ ਨਸ਼ਟ ਕਰ ਦਿੱਤਾ ਹੈ।ਆਈਜੀਪੀ ਕਾਊਂਟਰ ਇੰਟੈਲੀਜੈਂਸ ਰਾਕੇਸ਼ ਅਗਰਵਾਲ ਦੀ ਪ੍ਰਧਾਨਗੀ ਹੇਠ ਨਸ਼ੀਲੇ ਪਦਾਰਥਾਂ ਸਬੰਧੀ ਹਾਈ ਲੈਵਲ ਡਰੱਗ ਡਿਸਪੋਜ਼ਲ ਕਮੇਟੀ ਵੱਲੋਂ ਇਹਨਾਂ ਨਸ਼ੀਲੇ ਪਦਾਰਥਾਂ ਨੂੰ ਨਸ਼ਟ ਕੀਤਾ ਗਿਆ। ਇਸ ਮੌਕੇ ਹਾਈ ਲੈਵਲ ਡਰੱਗ ਡਿਸਪੋਜ਼ਲ ਕਮੇਟੀ ਦੇ ਮੈਂਬਰ ਏਆਈਜੀ ਐਸਐਸਓਸੀ ਅੰਮ੍ਰਿਤਸਰ ਸੁਖਮਿੰਦਰ ਸਿੰਘ ਮਾਨ, ਏਆਈਜੀ ਐਸਐਸਓਸੀ ਫਾਜ਼ਿਲਕਾ ਲਖਬੀਰ ਸਿੰਘ, ਏਆਈਜੀ ਸੀਆਈ ਅੰਮ੍ਰਿਤਸਰ ਅਮਰਜੀਤ ਸਿੰਘ ਬਾਜਵਾ ਅਤੇ ਡੀਐਸਪੀ ਐਸਐਸਓਸੀ ਹਰਵਿੰਦਰਪਾਲ ਸਿੰਘ ਮੌਜੂਦ ਸਨ। ਪੰਜਾਬ ਪੁਲਿਸ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਐਸ.ਐਸ.ਓ.ਸੀ., ਅੰਮ੍ਰਿਤਸਰ ਅਤੇ ਫਾਜ਼ਿਲਕਾ ਵਿਖੇ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ ਐਕਟ, 1985 ਤਹਿਤ ਦਰਜ ਕੀਤੇ ਕੇਸਾਂ ਸਬੰਧੀ ਨਸ਼ੀਲੇ ਪਦਾਰਥਾਂ ਨੂੰ ਬੀਤੇ ਦਿਨ ਖੰਨਾ ਪੇਪਰ ਮਿੱਲ ਅੰਮ੍ਰਿਤਸਰ ਵਿਖੇ ਨਸ਼ਟ ਕਰ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਰੇਂਜ ਲੈਵਲ ਡਰੱਗ ਡਿਸਪੋਜ਼ਲ ਕਮੇਟੀ ਵੱਲੋਂ 40.5 ਕਿਲੋਗ੍ਰਾਮ ਅਫੀਮ ਸਬੰਧੀ ਡਿਸਪੋਜ਼ਲ ਸਰਟੀਫਿਕੇਟ ਗਵਰਨਮੈਂਟ ਓਪੀਅਮ ਐਂਡ ਅਲਕਾਲਾਇਡ ਵਰਕਸ, ਨੀਮਚ (ਐਮ.ਪੀ.) ਵਿੱਚ ਜਮ੍ਹਾ ਕਰਵਾਉਣ ਲਈ ਜਾਰੀ ਕੀਤਾ ਗਿਆ। The post ਪੰਜਾਬ ਪੁਲਿਸ ਨੇ ਕਰੋੜਾਂ ਰੁਪਏ ਦੀ ਕੀਮਤ ਵਾਲੀ ਹੈਰੋਇਨ ਤੇ 11 ਕੁਇੰਟਲ ਭੁੱਕੀ ਕੀਤੀ ਨਸ਼ਟ appeared first on TheUnmute.com - Punjabi News. Tags:
|
ਡੇਂਗੂ ਫੈਲਣ ਤੋਂ ਰੋਕਣ ਲਈ ਜਾਰੀ ਨਿਰਦੇਸ਼ਾਂ ਦੀ ਉਲੰਘਣਾ ਕਰਨ ਵਾਲੇ ਘਰਾਂ ਦੇ ਕੱਟੇ ਜਾਣਗੇ ਚਲਾਨ : ਡੀਸੀ ਅਮਿਤ ਤਲਵਾੜ Wednesday 16 November 2022 11:50 AM UTC+00 | Tags: aam-aadmi-party arvind-kejriwal causes-of-dengue chetan-singh-jauramajra-news dc-amit-talwar dengue dengue-and-malaria deputy-commissioner-amit-talwar mohali-news news punjab-government punjabi-news punjab-news the-unmute-breaking-news ਐਸ.ਏ.ਐਸ ਨਗਰ 16 ਨਵੰਬਰ 2022: ਡਿਪਟੀ ਕਮਿਸ਼ਨਰ ਅਮਿਤ ਤਲਵਾੜ ਵੱਲੋਂ ਅੱਜ ਸਿਹਤ ਮਹਿਕਮੇ ਦੇ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਕਰਕੇ ਸਿਹਤ ਵਿਭਾਗ ਦੁਆਰਾ ਚਲਾਈਆਂ ਜਾ ਰਹੀਆਂ ਸਕੀਮਾਂ ਦੀ ਸਮੀਖਿਆ ਕੀਤੀ ਗਈ ਅਤੇ ਡੇਂਗੂ ਤੋਂ ਬਚਾਅ ਲਈ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਉਲੰਘਣਾ ਕਰਨ ਵਾਲਿਆਂ ਤੇ ਜਨਤਕ ਥਾਵਾਂ ਤੇ ਤੰਬਾਕੂਨੋਸ਼ੀ ਕਰਨ ਵਾਲਿਆਂ ਵਿਰੁੱਧ ਸਖਤੀ ਕੀਤੇ ਜਾਣ ਦੇ ਆਦੇਸ਼ ਜਾਰੀ ਕੀਤੇ ਗਏ। ਇਸ ਦੌਰਾਨ ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਪੈਡਿੰਗ ਪਏ ਕੰਮਾਂ ਦਾ ਜਲਦ ਤੋਂ ਜਲਦ ਨਿਪਟਾਰਾ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਤੰਬਾਕੂ ਦੀ ਵਰਤੋਂ ਸਬੰਧੀ ਕੋਟਪਾ (ਸਿਗਰਟ ਅਤੇ ਦੂਜੇ ਤੰਬਾਕੂ ਉਤਪਾਦ ਐਕਟ) ਤਹਿਤ ਵੀ ਵੱਧ ਤੋਂ ਵੱਧ ਚਲਾਨਿੰਗ ਕੀਤੀ ਜਾਵੇ। ਮੀਟਿੰਗ ਦੀ ਸ਼ੁਰੂਆਤ ਵਿੱਚ ਸਿਹਤ ਵਿਭਾਗ ਵੱਲੋਂ ਕਿਹਾ ਗਿਆ ਕਿ ਭਾਰਤ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਦੇਸ਼ ਵਿੱਚੋਂ ਖਸਰੇ ਦੀ ਬਿਮਾਰੀ ਨੂੰ ਦਸੰਬਰ 2023 ਤੱਕ ਖਤਮ ਕਰਨ ਦਾ ਟੀਚਾ ਮਿੱਥਿਆ ਗਿਆ ਹੈ ਜਿਸ ਤਹਿਤ ਛੋਟੇ ਬੱਚਿਆ ਨੂੰ ਪਹਿਲਾ ਟੀਕਾ 9 ਮਹੀਨੇ ਦੀ ਉਮਰ ਵਿੱਚ ਅਤੇ ਦੂਸਰਾ ਟੀਕਾ 16 ਮਹੀਨੇ ਦੀ ਉਮਰ ਤੇ ਲਗਾਇਆ ਜਾਂਦਾ ਹੈ । ਜੇਕਰ ਕਿਸੇ ਹਲਾਤਾਂ ਵਿੱਚ ਇਹ ਟੀਕਾ ਲਗਣੋ ਰਹਿ ਜਾਦਾ ਹੈ ਤਾਂ 5 ਸਾਲ ਤੱਕ ਦੀ ਉਮਰ ਦੇ ਬੱਚੇ ਨੂੰ ਵੀ ਇਹ ਟੀਕਾ ਲਗਾਇਆ ਜਾ ਸਕਦਾ ਹੈ । ਉਨ੍ਹਾਂ ਕਿਹਾ ਕਿ ਇਸ ਸਬੰਧੀ ਪ੍ਰਵਾਸੀ ਮਜਦੂਰਾ ਨੂੰ ਜਾਗਰੂਕ ਕਰਨ ਲਈ ਵੱਧ ਤੋਂ ਵੱਧ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਬੱਚਿਆ ਨੂੰ ਇਸ ਬਿਮਾਰੀ ਤੋਂ ਬਚਾਇਆ ਜਾ ਸਕੇ ਅਤੇ ਜਿਲ੍ਹੇ ਨੂੰ ਦਸਬੰਰ 2023 ਤੱਕ ਖਸਰਾ ਮੁਕਤ ਬਣਾਇਆ ਜਾ ਸਕੇ । ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਡੇਂਗੂ ਦੀ ਬਿਮਾਰੀ ਦੀ ਰੋਕਥਾਮ ਲਈ ਖੜੇ ਪਾਣੀ ਵਿਚਲੇ ਪੈਦਾ ਹੋ ਰਹੇ ਡੇਂਗੂ ਦੇ ਲਾਰਵੇ ਨੂੰ ਵੀ ਚੈਕ ਕੀਤਾ ਜਾਵੇ ਅਤੇ ਜੇਕਰ ਡੇਂਗੂ ਦਾ ਲਾਰਵਾ ਮਿਲਦਾ ਹੈ ਤਾਂ ਉਸ ਥਾਂ ਨਾਲ ਸਬੰਧਤਾਂ ਦਾ ਚਾਲਾਨ ਕੀਤਾ ਜਾਵੇ । ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਪਾਸੋ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ, ਨੀਲਾ ਕਾਰਡਧਾਰਕ, ਕਿਰਤ ਵਿਭਾਗ ਦੇ ਰਜਿਸਟਰਡ ਉਸਾਰੀ ਮਜ਼ਦੂਰ, ਪੰਜਾਬ ਮੰਡੀ ਬੋਰਡ ਨਾਲ ਰਜਿਸਟਰਡ ਕਿਸਾਨ, ਛੋਟੇ ਵਪਾਰੀ, ਮਾਨਤਾ ਪ੍ਰਾਪਤ ਪੱਤਰਕਾਰਾਂ ਨੂੰ ਦਿੱਤੀਆ ਜਾ ਰਹੀਆਂ ਸਹੂਲਤਾ ਬਾਰੇ ਜਾਣਕਾਰੀ ਪ੍ਰਾਪਤ ਕੀਤੀ । ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਅਮਨਿੰਦਰ ਕੌਰ ਬਰਾੜ,ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ) ਪੂਜਾ ਐਸ.ਗਰੇਵਾਲ,ਐਸ.ਡੀ.ਐਮ ਖਰੜ੍ਹ ਰਵਿੰਦਰ ਸਿੰਘ, ਐਸ.ਡੀ.ਐਮ ਡੇਰਾਬਸੀ ਹਿਮਾਂਸ਼ੂ ਗੁਪਤਾ, ਸਿਵਲ ਸਰਜਨ ਸ੍ਰੀਮਤੀ ਅਦਰਸ਼ਪਾਲ ਕੌਰ ਆਦਿ ਹਾਜ਼ਰ ਸਨ । The post ਡੇਂਗੂ ਫੈਲਣ ਤੋਂ ਰੋਕਣ ਲਈ ਜਾਰੀ ਨਿਰਦੇਸ਼ਾਂ ਦੀ ਉਲੰਘਣਾ ਕਰਨ ਵਾਲੇ ਘਰਾਂ ਦੇ ਕੱਟੇ ਜਾਣਗੇ ਚਲਾਨ : ਡੀਸੀ ਅਮਿਤ ਤਲਵਾੜ appeared first on TheUnmute.com - Punjabi News. Tags:
|
ਜੇਕਰ ਇਨਸਾਫ਼ ਨਾ ਮਿਲਿਆ ਤਾਂ ਲਗਾਏ ਜਾਣਗੇ ਪੱਕੇ ਮੋਰਚੇ: ਜਗਜੀਤ ਸਿੰਘ ਡੱਲੇਵਾਲ Wednesday 16 November 2022 12:07 PM UTC+00 | Tags: 31-farmers-organizations aam-aadmi-party amritsar-bhandari-bridge amritsar-news amritsar-sdm bharatiya-kisan-union bharatiya-kisan-union-doaba bharatiya-kisan-union-ekta-dakounda bharatiya-kisan-union-ekta-sidhupur bharatiya-kisan-union-rajewal bku bku-ekta-sidhupur bku-ekta-ugrahan cm-bhagwant-mann jagjit-singh-dallewal kisan-protest kuldeep-singh-dhaliwal news punjab-government punjab-kisan-protest the-unmute-breaking-news the-unmute-news ਅੰਮ੍ਰਿਤਸਰ 16 ਨਵੰਬਰ 2022: ਅੱਜ ਸਵੇਰ ਤੋਂ ਹੀ ਪੰਜਾਬ ਦੇ ਵੱਖ-ਵੱਖ ਥਾਂਵਾਂ ‘ਤੇ ਕਿਸਾਨ ਜਥੇਬੰਦੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ | ਅੰਮ੍ਰਿਤਸਰ ਦੇ ਭੰਡਾਰੀ ਪੁਲ ‘ਤੇ ਵੀ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ | ਰੋਸ ਪ੍ਰਦਰਸ਼ਨ ਯੂਨੀਅਨ ਦੇ ਮੁੱਖ ਆਗੂ ਜਗਜੀਤ ਸਿੰਘ ਡੱਲੇਵਾਲ ਵੀ ਪਹੁੰਚੇ ਅਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜੋ ਕਿਸਾਨਾਂ ਦੇ ਨਾਲ ਵਆਦੇ ਕੀਤੇ ਸਨ, ਉਹ ਉਨ੍ਹਾਂ ਵਾਅਦਿਆਂ ਤੋਂ ਭੱਜਦੀ ਹੋਈ ਦਿਖਾਈ ਦੇ ਰਹੀ ਹੈ | ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਵਾਂਗ ਪੰਜਾਬ ਸਰਕਾਰ ਵੀ ਜੁਮਲੇਬਾਜ਼ ਸਰਕਾਰ ਨਿਕਲੀ, ਸਰਕਾਰ ਨੇ ਵਾਅਦਾ ਕੀਤਾ ਸੀ ਕਿ ਉਹਨਾਂ ਨੂੰ ਐਮਐਸਪੀ ਦੇਣਗੇ ਲੇਕਿਨ ਅੱਜ ਤੱਕ ਉਹ ਵਾਅਦਾ ਪੂਰਾ ਨਾ ਹੋ ਸਕਿਆ | ਉਨ੍ਹਾਂ ਕਿਹਾ ਕਿ ਮੂੰਗੀ ਦੀ ਫ਼ਸਲ ਤੇ ਕਿਸਾਨਾਂ ਨੂੰ ਐਮਐਸਪੀ ਦੇਣ ਲਈ ਪੰਜਾਬ ਸਰਕਾਰ ਨੇ ਵਾਅਦਾ ਕੀਤਾ ਸੀ ਲੇਕਿਨ ਸਰਕਾਰ ਨੇ ਉਹ ਵੀ ਵਾਅਦਾ ਪੂਰਾ ਨਹੀਂ ਕੀਤਾ ਅਤੇ ਕਿਸਾਨਾਂ ਵੱਲੋਂ ਲਗਾਤਾਰ ਹੀ 1500 ਰੁਪਏ ਤੋਂ 2000 ਰੁਪਏ ਤੱਕ ਆਪਣੀ ਮੂੰਗੀ ਦੀ ਫ਼ਸਲ ਵੇਚੀ ਗਈ | ਮੁਆਵਜ਼ੇ ਦੇ ਨਾਮ ‘ਤੇ ਸਰਕਾਰ ਕੇਵਲ ਇਕ ਹਜ਼ਾਰ ਰੁਪਏ ਮੁਆਵਜ਼ਾ ਦੇਣ ਲਈ ਰਾਜ਼ੀ ਹੋਈ ਹੈ| ਜਿਹੜਾ ਕਿ ਕਿਸਾਨਾਂ ਨੂੰ ਹੁਣ ਤੱਕ ਨਹੀਂ ਮਿਲਿਆ | ਇਸਦੇ ਨਾਲ ਹੀ ਸਿੱਧੀ ਬਿਜਾਈ ਦੇ ਬਾਰੇ ਪੰਜਾਬ ਸਰਕਾਰ ਦੇ ਵਾਅਦੇ ਤੇ ਬੋਲਦੇ ਹੋਏ ਡੱਲੇਵਾਲ ਨੇ ਕਿਹਾ ਕਿ ਸਰਕਾਰ ਵੱਲੋਂ ਸਿੱਧੀ ਬਿਜਾਈ ਤੇ ਹਰ ਇੱਕ ਸ਼ਾਮ ਨੂੰ ਪ੍ਰਤੀ ਏਕੜ 1500 ਰੁਪਏ ਦੇਣ ਦੀ ਗੱਲ ਕਹੀ ਗਈ ਸੀ | ਇਸ ਨੂੰ ਲੈ ਕੇ ਕਿਸਾਨ ਨੂੰ ਖਜਲ ਖੁਆਰੀ ਹੋਣ ਤੋਂ ਬਾਅਦ ਵੀ ਕਿਸਾਨਾਂ ਦੇ ਖਾਤਿਆਂ ਵਿੱਚ ਨਹੀਂ ਪਹੁੰਚ ਸਕੇ | ਮਾਲਵੇ ਵਿੱਚ ਗੁਲਾਬੀ ਸੁੰਡੀ ਕਾਰਨ ਖ਼ਰਾਬ ਹੋਈ ਫ਼ਸਲ ਦਾ ਮੁਆਵਜ਼ਾ ਅਤੇ ਮਜੀਠਾ ਹਲਕੇ ਵਿੱਚ ਗੜੇਮਾਰੀ ਦਾ ਮੁਆਵਜ਼ਾ ਅਤੇ ਹੋਰ ਕਈ ਅਨੇਕਾਂ ਹੀ ਵਾਰ ਅਜਿਹਾ ਭਗਵੰਤ ਮਾਨ ਸਰਕਾਰ ਨੇ ਕੀਤੇ ਸਨ ਕੋਈ ਵੀ ਪੂਰਾ ਨਹੀਂ ਹੋ ਸਕਿਆ | ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਡੀ.ਸੀ ਖਿਲਾਫ ਤੇ ਕੋਈ ਕਾਰਵਾਈ ਨਹੀਂ ਕੀਤੀ ਗਈ | ਉਨ੍ਹਾਂ ਕਿਹਾ ਕਿ ਜੇਕਰ ਇਨਸਾਫ਼ ਨਾ ਮਿਲਿਆ ਤਾਂ ਪੱਕੇ ਮੋਰਚੇ ਲਗਾਏ ਜਾਣਗੇ | The post ਜੇਕਰ ਇਨਸਾਫ਼ ਨਾ ਮਿਲਿਆ ਤਾਂ ਲਗਾਏ ਜਾਣਗੇ ਪੱਕੇ ਮੋਰਚੇ: ਜਗਜੀਤ ਸਿੰਘ ਡੱਲੇਵਾਲ appeared first on TheUnmute.com - Punjabi News. Tags:
|
ਪੰਜਾਬ ਮੰਡੀ ਬੋਰਡ ਵੱਲੋਂ ਝੋਨੇ ਦੀ ਖਰੀਦ/ਵੇਚ ਬੰਦ ਕਰਨ ਸਬੰਧੀ ਪੱਤਰ ਜਾਰੀ Wednesday 16 November 2022 12:16 PM UTC+00 | Tags: punjab-mandi-board ਚੰਡੀਗੜ੍ਹ 16 ਨਵੰਬਰ 2022: ਪੰਜਾਬ ਮੰਡੀ ਬੋਰਡ (Punjab Mandi Board) ਵੱਲੋਂ ਝੋਨੇ ਦੀ ਖਰੀਦ/ਵੇਚ ਬੰਦ ਕਰਨ ਸਬੰਧੀ ਪੱਤਰ ਜਾਰੀ ਕੀਤਾ ਗਿਆ ਹੈ। ਜਾਰੀ ਪੱਤਰ ਅਨੁਸਾਰ ਸਾਉਣੀ ਸੀਜਨ 2022-23 ਦੌਰਾਨ ਝੋਨੇ ਦੀ ਖਰੀਦ ਕਰਨ ਸਬੰਧੀ ਅਲਾਟ ਕੀਤੀਆਂ ਮੰਡੀਆਂ ਨੂੰ ਝੋਨੇ ਦੀ ਖਰੀਦ/ਵੇਚ ਲਈ ਬੰਦ ਕਰਨ ਦੇ ਹੁਕਮ ਦਿੱਤੇ ਹਨ |
The post ਪੰਜਾਬ ਮੰਡੀ ਬੋਰਡ ਵੱਲੋਂ ਝੋਨੇ ਦੀ ਖਰੀਦ/ਵੇਚ ਬੰਦ ਕਰਨ ਸਬੰਧੀ ਪੱਤਰ ਜਾਰੀ appeared first on TheUnmute.com - Punjabi News. Tags:
|
ਲਾਇਨਜ਼ ਕਲੱਬ ਪੰਚਕੂਲਾ ਪ੍ਰੀਮੀਅਰ ਤੇ ਪੰਚਕੂਲਾ ਡਾਇਨਾਮਿਕ ਨੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ Wednesday 16 November 2022 12:22 PM UTC+00 | Tags: free-eye-check-up-camp lions-club-panchkula-premier lions-club-panchkula-premier-enws mohali-news news panchkula-dynamic punjab-news ਮੋਹਾਲੀ 16 ਨਵੰਬਰ 2022: ਲਾਇਨਜ਼ ਕਲੱਬ ਪੰਚਕੂਲਾ ਪ੍ਰੀਮੀਅਰ ਅਤੇ ਪੰਚਕੂਲਾ ਡਾਇਨਾਮਿਕ ਵੱਲੋਂ ਅੱਜ 16 ਨਵੰਬਰ, 2022 ਨੂੰ ਸਰਕਾਰੀ ਮਾਡਲ ਹਾਈ ਸਕੂਲ, ਸੈਕਟਰ 43, ਚੰਡੀਗੜ੍ਹ ਵਿਖੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ | ਇਹ ਕੈਂਪ ਪ੍ਰੋਜੈਕਟ ਚੇਅਰਪਰਸਨ ਡਾ.ਐਸ.ਐਸ. ਭਮਰਾ ਦੀ ਅਗਵਾਈ ਹੇਠ ਲਗਾਇਆ ਗਿਆ ਹੈ |
ਮਨੁੱਖਤਾ ਦੀ ਸੇਵਾ ਲਈ ਲਗਾਏ ਗਏ ਇਸ ਅੱਖਾਂ ਦੇ ਮੁਫ਼ਤ ਜਾਂਚ ਕੈਂਪ ਵਿਚ 360 ਤੋਂ ਵੱਧ ਬੱਚਿਆਂ ਦੀਆਂ ਅੱਖਾਂ ਦੀ ਆਧੁਨਿਕ ਜਾਂਚ ਮਸ਼ੀਨ ਨਾਲ ਜਾਂਚ ਕੀਤੀ ਗਈ ਹੈ | ਕੈਂਪ ਵਿੱਚ ਮੁੱਖ ਮਹਿਮਾਨ ਵਜੋਂ ਪਹੁੰਚੇ ਸ਼ਾਇਨੀ ਤਨੇਜਾ (ਇਲਾਕਾ ਪ੍ਰਧਾਨ) ਦਾ ਲਾਇਨ ਸੁਨੀਲ ਤਿਆਗੀ, ਜਸਵਿੰਦਰ ਸਿੰਘ, ਅੰਕਿਤ ਤਨੇਜਾ, ਰਾਮਜੀ ਦਾਸ ਵਾਹੀ ਅਤੇ ਸ਼ਸ਼ੀ ਕੁਮਾਰ ਨੇ ਨਿੱਘਾ ਸਵਾਗਤ ਕੀਤਾ। ਇਸਦੇ ਨਾਲ ਹੀ ਪਿ੍ੰਸੀਪਲ ਸ਼੍ਰੀਮਤੀ ਹਰਮਨਨੀਤ ਕੌਰ ਨੇ ਅਜਿਹੇ ਕੈਂਪ ਲਗਾਉਣ ਲਈ ਕਲੱਬਾਂ ਦੇ ਉਪਰਾਲੇ ਦੀ ਸ਼ਲਾਘਾ ਕੀਤੀ |
The post ਲਾਇਨਜ਼ ਕਲੱਬ ਪੰਚਕੂਲਾ ਪ੍ਰੀਮੀਅਰ ਤੇ ਪੰਚਕੂਲਾ ਡਾਇਨਾਮਿਕ ਨੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ appeared first on TheUnmute.com - Punjabi News. Tags:
|
ਤਰਨਤਾਰਨ 'ਚ ਲੁਟੇਰਿਆਂ ਨੇ ਬੰਦੂਕ ਦੀ ਨੋਕ 'ਤੇ ਪੈਟਰੋਲ ਪੰਪ ਤੋਂ ਲੁੱਟੇ 10 ਹਜ਼ਾਰ ਰੁਪਏ, ਮੋਬਾਈਲ ਫੋਨ ਖੋਹ ਕੇ ਹੋਏ ਫ਼ਰਾਰ Wednesday 16 November 2022 12:38 PM UTC+00 | Tags: 10 aam-aadmi-party breaking-news cm-bhagwant-mann dsp-kamaljit-singh news punjab-government punjab-police robbers robbery sheron-village taran-tarn-news tarn-taran the-unmute-breaking-news ਤਰਨਤਾਰਨ 16 ਨਵੰਬਰ 2022: ਤਰਨਤਾਰਨ ਦੇ ਪਿੰਡ ਸ਼ੇਰੋਂ ਦੇ ਕੋਲ ਲੁਟੇਰਿਆਂ ਨੇ ਇਕ ਪੈਟਰੋਲ ਪੰਪ ਨੂੰ ਨਿਸ਼ਾਨਾ ਬਣਾਇਆ ਹੈ | ਮੋਟਰਸਾਈਕਲ ‘ਤੇ ਸਵਾਰ ਦੋ ਲੁਟੇਰਿਆਂ ਨੇ ਦਿਨ-ਦਿਹਾੜੇ ਪੈਟਰੋਲ ਪੰਪ ‘ਤੇ ਬੰਦੂਕ ਦੀ ਨੋਕ ‘ਤੇ ਕਰਿੰਦਿਆਂ ਅਤੇ ਪਟਰੋਲ ਪੰਪ ਦੇ ਮਾਲਕ ਕੋਲੋਂ 10 ਹਜ਼ਾਰ ਰੁਪਏ ਦੇ ਕਰੀਬ ਲੁੱਟ ਕੇ ਫ਼ਰਾਰ ਹੋ ਗਏ | ਦੱਸਿਆ ਜਾ ਰਿਹਾ ਹੈ ਕਿ ਲੁਟੇਰੇ ਪਹਿਲਾਂ ਪਟਰੋਲ ਪੰਪ ਦੇ ਦਫਤਰ ਵਿੱਚ ਦਾਖਲ ਹੋ ਕੇ ਮਾਲਕ ਕੁਲਦੀਪ ਸਿੰਘ ਨੂੰ ਨਿਸ਼ਾਨਾ ਬਣਾਇਆ | ਲੁਟੇਰੇ ਪਟਰੋਲ ਪੰਪ ਦੇ ਮਾਲਕ ਦੇ ਕੋਲ ਮੌਜੂਦ ਦੋ ਮੋਬਾਇਲ ਫੋਨ ਅਤੇ ਗੱਡੀ ਦੀ ਚਾਬੀ ਲੈ ਕੇ ਫਰਾਰ ਹੋ ਗਏ | ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ | ਮੌਕੇ ‘ਤੇ ਪਹੁੰਚੇ ਡੀਐਸਪੀ ਕਮਲਜੀਤ ਸਿੰਘ ਨੇ ਦੱਸਿਆ ਕਿ ਸੀਸੀਟੀਵੀ ਦੇ ਆਧਾਰ ‘ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ | The post ਤਰਨਤਾਰਨ ‘ਚ ਲੁਟੇਰਿਆਂ ਨੇ ਬੰਦੂਕ ਦੀ ਨੋਕ ‘ਤੇ ਪੈਟਰੋਲ ਪੰਪ ਤੋਂ ਲੁੱਟੇ 10 ਹਜ਼ਾਰ ਰੁਪਏ, ਮੋਬਾਈਲ ਫੋਨ ਖੋਹ ਕੇ ਹੋਏ ਫ਼ਰਾਰ appeared first on TheUnmute.com - Punjabi News. Tags:
|
ਪੰਜਾਬ 'ਚ ਗੈਂਗਸਟਰਵਾਦ ਤੇ ਨਸ਼ਾ ਪਿਛਲੀਆਂ ਸਰਕਾਰਾਂ ਦੀ ਦੇਣ: ਮੀਤ ਹੇਅਰ Wednesday 16 November 2022 12:52 PM UTC+00 | Tags: akali-dal-government congress gangsterism gangsterism-and-drugs-in-punjab gurmeet-singh-meet-hayer meet-hayer punjab-bjp punjab-dgp punjab-dgp-gaurav-yadav punjab-government punjab-police ਚੰਡੀਗੜ੍ਹ 16 ਨਵੰਬਰ 2022: ਪੰਜਾਬ ਵਿੱਚ ਵੱਧ ਰਹੀਆਂ ਕਤਲ ਦੀਆਂ ਘਟਨਾਵਾਂ ਨੂੰ ਲੈ ਕੇ ਵਿਰੋਧੀ ਧਿਰ ਵਲੋਂ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ‘ਤੇ ਸਵਾਲ ਚੁੱਕੇ ਜਾ ਰਹੇ ਹਨ | ਇਸ ਦੌਰਾਨ ਆਮ ਆਦਮੀ ਪਾਰਟੀ ‘ਤੇ ਸਵਾਲ ਚੁੱਕਣ ਵਾਲਿਆਂ ਨੂੰ ਕੈਬਨਿਟ ਮੰਤਰੀ ਮੀਤ ਹੇਅਰ ਨੇ ਜਵਾਬ ਦਿੱਤਾ ਹੈ। ਅੱਜ ਪੰਜਾਬ ਭਵਨ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਖਜ਼ਾਨੇ ਵਿੱਚ ਵਾਧਾ ਕਰਨ ਲਈ ਗੰਭੀਰ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਅਗਲੇ 3 ਮਹੀਨਿਆਂ ਲਈ ਨਵੇਂ ਅਸਲਾ ਲਾਇਸੈਂਸਾਂ ‘ਤੇ ਪਾਬੰਦੀ ਲਗਾ ਦਿੱਤੀ ਹੈ, ਪਿਛਲੇ ਲਾਈਸੈਂਸਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਲਾਇਸੈਂਸ ਕਿਸ ਦੇ ਹੁਕਮਾਂ ‘ਤੇ ਅਤੇ ਕਿਵੇਂ ਬਣੇ। ਉਨ੍ਹਾਂ ਨੇ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੰਜਾਬ ਵਿੱਚ ਅਪਰਾਧ ਦੀ ਸਥਿਤੀ ‘ਤੇ ਬੋਲਦਿਆਂ ਮੀਤ ਹੇਅਰ ਨੇ ਕਿਹਾ ਕਿ ਉੱਤਰ ਪ੍ਰਦੇਸ਼ ਵਿੱਚ ਦੇਸ਼ ਵਿੱਚ ਸਭ ਤੋਂ ਵੱਧ ਅਪਰਾਧ ਦਰ 7.4 ਫ਼ੀਸਦੀ ਹੈ, ਦੇਸ਼ ਦੇ 10 ਵੱਡੇ ਸੂਬਿਆਂ ਵਿੱਚੋਂ 3.8 ਫ਼ੀਸਦੀ ਹੈ | ਜਿੱਥੇ ਸਭ ਤੋਂ ਵੱਧ ਅਪਰਾਧ ਦਰ ਹੈ। ਪੰਜਾਬ ਅਪਰਾਧ ਅਨੁਪਾਤ ਵਿੱਚ 15ਵੇਂ ਨੰਬਰ ‘ਤੇ ਹੈ। ਪੰਜਾਬ ਵਿੱਚ ਵਾਪਰ ਰਹੀਆਂ ਵੱਡੀਆਂ ਵਾਰਦਾਤਾਂ ਦੇ ਸ਼ਾਰਪ ਸ਼ੂਟਰ ਹਰਿਆਣਾ ਦੇ ਹਨ। ਉਨ੍ਹਾਂ ਕਿਹਾ ਕਿ 2012 ਵਿੱਚ ਅਕਾਲੀ ਦਲ ਦੀ ਸਰਕਾਰ ਵੇਲੇ ਪੰਜਾਬ ਵਿੱਚ 855 , 2020 ਵਿੱਚ 757, 2021 ਵਿੱਚ 723 ਅਤੇ 2022 ਵਿੱਚ 579 ਕਤਲ ਹੋਏ ਸਨ। ਦੇਸ਼ ਵਿੱਚ ਸਭ ਤੋਂ ਵੱਧ ਅਪਰਾਧ ਵਾਲੇ 10 ਸੂਬਿਆਂ ਵਿੱਚੋਂ 5 ਸੂਬਿਆਂ ਵਿੱਚ ਭਾਜਪਾ ਦੀਆਂ ਸਰਕਾਰਾਂ ਹਨ। ਮੰਤਰੀ ਮੀਤ ਹੇਅਰ ਨੇ ਅੱਗੇ ਕਿਹਾ ਕਿ ਗੈਂਗਸਟਰਵਾਦ ਅਤੇ ਨਸ਼ਾ ਪੰਜਾਬ ਨੂੰ ਪਿਛਲੀਆਂ ਸਰਕਾਰਾਂ ਦੀ ਦੇਣ ਹੈ। ਸਾਡੀ ਸਰਕਾਰ ਬਣਦਿਆਂ ਹੀ 402 ਗੈਂਗਸਟਰ ਕਾਬੂ ਕੀਤੇ ਗਏ, ਜਿਨ੍ਹਾਂ ਦੇ ਕਬਜ਼ੇ ‘ਚੋਂ 363 ਹਥਿਆਰ ਬਰਾਮਦ ਹੋਏ। The post ਪੰਜਾਬ ‘ਚ ਗੈਂਗਸਟਰਵਾਦ ਤੇ ਨਸ਼ਾ ਪਿਛਲੀਆਂ ਸਰਕਾਰਾਂ ਦੀ ਦੇਣ: ਮੀਤ ਹੇਅਰ appeared first on TheUnmute.com - Punjabi News. Tags:
|
ਅਕਾਲੀ ਦਲ ਨੇ ਬਹੁ-ਕਰੋੜੀ ਨਾਇਬ ਤਹਿਸੀਲਦਾਰ ਭਰਤੀ ਘੁਟਾਲੇ ਦੀ ਸੀਬੀਆਈ ਜਾਂ ਨਿਆਂਇਕ ਜਾਂਚ ਦੀ ਕੀਤੀ ਮੰਗ Wednesday 16 November 2022 01:11 PM UTC+00 | Tags: aam-aadmi-party bikram-singh-majithia cm-bhagwant-mann multi-crore-naib-tehsildar-recruitment-scam news ppsc punjab punjab-government punjab-latest-news punjab-police punjab-politics punjab-public-service-commission recruitment-of-naib-tehsildar the-unmute-punjabi-news ਚੰਡੀਗੜ੍ਹ 16 ਨਵੰਬਰ 2022: ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਮੰਗ ਕੀਤੀ ਕਿ ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀ ਪੀ ਐਸ ਸੀ) ਵੱਲੋਂ ਕੀਤੀ ਗਈ ਨਾਇਬ ਤਹਿਸੀਲਦਾਰ ਦੀ ਭਰਤੀ ਵਿਚ ਬਹੁ ਕਰੋੜੀ ਘੁਟਾਲੇ ਦੀ ਜਾਂਚ ਸੀ ਬੀ ਆਈ ਤੋਂ ਕਰਵਾਈ ਜਾਵੇ ਜਾਂ ਫਿਰ ਇਸਦੀ ਨਿਆਂਇਕ ਜਾਂਚ ਕਰਵਾਈ ਜਾਵੇ ਕਿਉਂਕਿ ਇਸ ਮਾਮਲੇ ਵਿਚ ਪ੍ਰੀਖਿਆ ਪ੍ਰਕਿਰਿਆ ਵਿਚ ਗਲਤ ਕੰਮ ਕਰਨ ਦਾ ਖੁਲ੍ਹਾਸਾ ਕੁਝ ਹੇਠਲੇ ਪੱਧਰ ਦੇ ਮੁਲਜ਼ਮਾਂ ਦੀ ਗ੍ਰਿਫਤਾਰੀ ਨਾਲ ਹੋਇਆ ਹੈ। ਮਜੀਠੀਆ ਨੇ ਕਿਹਾ ਕਿ ਮੁੱਖ ਮੰਤਰੀ ਇਸ ਮਾਮਲੇ ਦੀ ਜਾਂਚ ਸੀ ਬੀ ਆਈ ਜਾਂ ਫਿਰ ਹਾਈ ਕੋਰਟ ਦੇ ਮੌਜੂਦਾ ਜੱਜ ਹਵਾਲੇ ਕਰਨ। ਉਹਨਾਂ ਕਿਹਾ ਕਿ 70 ਹਜ਼ਾਰ ਉਮੀਦਵਾਰ ਜੋ ਇਸ ਪ੍ਰੀਖਿਆ ਵਿਚ ਬੈਠੇ ਉਹ ਚਾਹੁੰਦੇ ਹਨ ਕਿ ਸਾਰੀ ਜਾਂਚ ਪਾਰਦਰਸ਼ੀ ਹੋਵੇ ਅਤੇ ਉਹਨਾਂ ਦੀ ਹੇਠਲੇ ਪੱਧਰ ਦੇ ਮੁਲਜ਼ਮਾਂ ਨੂੰ ਫੜ ਕੇ ਅੱਖਾਂ ਪੂੰਝਣ ਨਾਲ ਤਸੱਲੀ ਨਹੀਂ ਹੋਵੇਗੀ। ਅਕਾਲੀ ਆਗੂ ਨੇ ਇਹ ਵੀ ਮੰਗ ਕੀਤੀ ਕਿ ਨਾਇਬ ਤਹਿਸੀਲ ਪ੍ਰੀਖਿਆ ਦੀ ਸਾਰੀ ਭਰਤੀ ਪ੍ਰਕਿਰਿਆ ਰੱਦ ਕੀਤੀ ਜਾਵੇ। ਉਹਨਾਂ ਇਹ ਵੀ ਮੰਗ ਕੀਤੀ ਕਿ ਜਿਸ ਸਟਾਫ ਨੇ ਇਹ ਪ੍ਰੀਖਿਆ ਕਰਵਾਈ ਉਹਨਾਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇ ਤਾਂ ਜੋ ਉਹਨਾਂ ਦੇ ਸਿਆਸੀ ਆਕਾਵਾਂ ਦਾ ਪਤਾ ਲੱਗ ਸਕੇ ਜਿਹਨਾਂ ਨੇ ਗਲਤ ਕੰਮ ਕਰਵਾਏ ਤਾਂ ਜੋ ਇਹਨਾਂ ਨੂੰ ਢੁਕਵੀਂ ਸਜ਼ਾ ਮਿਲ ਸਕੇ।ਉਹਨਾਂ ਇਹ ਵੀ ਮੰਗ ਕੀਤੀ ਕਿ ਹੋਰ ਸਾਰੀਆਂ ਪ੍ਰੀਖਿਆਵਾਂ ਜਿਹਨਾਂ ਵਿਚ ਵੈਟਨਰੀ ਅਫਸਰਾਂ ਤੇ ਸਹਿਕਾਰੀ ਸਭਾਵਾਂ ਦੇ ਇੰਸਪੈਕਟਰਾਂ ਦੀ ਭਰਤੀ ਵੀ ਸ਼ਾਮਲ ਹਨ ਅਤੇ ਸ਼ੱਕ ਦੇ ਘੇਰੇ ਵਿਚ ਹਨ, ਉਹ ਵੀ ਨਵੇਂ ਸਿਰੇ ਤੋਂ ਪਾਰਦਰਸ਼ੀ ਢੰਗ ਨਾਲ ਕਰਵਾਈਆਂ ਜਾਣੀਆਂ ਚਾਹੀਦੀਆਂ ਹਨ। ਸਰਦਾਰ ਮਜੀਠੀਆ ਨੇ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਆਖਿਆ ਕਿ ਉਹ ਦੱਸਣ ਕਿ ਉਹ ਗੁਜਰਾਤ ਤੇ ਹਿਮਾਚਲ ਪ੍ਰਦੇਸ਼ ਵਿਚ ਕਿਹੜੇ ਬਦਲਾਅ ਦਾ ਪ੍ਰਚਾਰ ਕਰ ਰਹੇ ਹਨ। ਉਹਨਾਂ ਕਿਹਾ ਕਿ ਕੇਜਰੀਵਾਲ ਗੁਜਰਾਤ ਵਿਚ ਪ੍ਰਚਾਰਕਰ ਰਹੇ ਹਨ ਕਿ ਸੂਬੇ ਵਿਚ ਭਰਤੀ ਪ੍ਰੀਖਿਆ ਦੇ ਪੇਪਰ ਲੀਕ ਕੀਤੇ ਗਏ ਹਨ ਜਦੋਂ ਕਿ ਪੰਜਾਬ ਤਾਂ ਪ੍ਰੀਖਿਆ ਪ੍ਰਣਾਲੀ ਹੀ ਢਹਿ ਢੇਰੀ ਹੋ ਗਈ ਹੈ ਤੇ ਜੀ ਐਸ ਐਮ ਯੰਤਰਾਂ ਦੇ ਨਾਲ ਸਿਮ ਕਾਰਡ ਤੇ ਬਲੂਟੁੱਥ ਦੀ ਵਰਤੋਂ ਕਰ ਕੇ ਮਾਹਿਰਾਂ ਤੋਂ ਉਹਨਾਂ ਉਮੀਦਵਾਰਾਂ ਨੂੰ ਜਵਾਬ ਉਪਲਬਧ ਕਰਵਾਏ ਗਏ ਜਿਹਨਾਂ ਦੀ ਚੋਣ ਕੀਤੀ ਜਾਣੀ ਸੀ। ਉਹਨਾਂ ਕਿਹਾਕਿ ਇਸ ਕਾਰਨ ਪਟਵਾਰੀ ਤੇ ਸਵੀਪਰਾਂ ਦੀ ਪ੍ਰੀਖਿਆ ਵਿਚ ਫੇਲ੍ਹਹੋਏ ਉਮੀਦਵਾਰ ਵੀ ਚੁਣੇ ਗਏ। ਅਕਾਲੀ ਆਗੂ ਨੇ ਵਿਦਿਆਰਥੀਆਂ ਨੂੰ ਭਰੋਸਾ ਦੁਆਇਆ ਕਿ ਪਾਰਟੀ ਸਰਕਾਰ ਨੂੰ ਇਸ ਘੁਟਾਲੇ 'ਤੇ ਪਰਦਾ ਪਾਉਣ ਦੀ ਇਜਾਜ਼ਤ ਨਹੀਂ ਦੇਵੇਗੀ। ਉਹਨਾਂਕਿਹਾ ਕਿ ਅਕਾਲੀ ਦਲ ਨੇ ਸਭ ਤੋਂ ਪਹਿਲਾਂ 10 ਅਕਤੂਬਰ ਨੁੰ ਪ੍ਰਭਾਵਤ ਉਮੀਦਵਾਰਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕੀਤੀ ਸੀ ਤੇ ਇਕਜੁੱਟਤਾ ਪ੍ਰਗਟਾਈ ਸੀ ਤੇ ਹੁਣ ਵੀ ਉਹ ਕੇਸ ਵਿਚ ਨਿਆਂ ਹਾਸਲ ਕਰਨ ਵਾਸਤੇ ਉਹਨਾਂ ਦੀ ਮਦਦ ਕਰਦਾ ਰਹੇਗਾ। The post ਅਕਾਲੀ ਦਲ ਨੇ ਬਹੁ-ਕਰੋੜੀ ਨਾਇਬ ਤਹਿਸੀਲਦਾਰ ਭਰਤੀ ਘੁਟਾਲੇ ਦੀ ਸੀਬੀਆਈ ਜਾਂ ਨਿਆਂਇਕ ਜਾਂਚ ਦੀ ਕੀਤੀ ਮੰਗ appeared first on TheUnmute.com - Punjabi News. Tags:
|
ਸੜਕ ਦੁਰਘਟਨਾਵਾਂ ਤੇ ਹਾਦਸਿਆਂ 'ਚ ਮੌਤ ਦਰ ਘਟਾਉਣ ਲਈ ਪੰਜਾਬ ਸਰਕਾਰ ਵੱਲੋਂ ਵਰਕਸ਼ਾਪ ਕਰਵਾਈ Wednesday 16 November 2022 01:16 PM UTC+00 | Tags: aam-aadmi-party cm-bhagwant-mann motor-vehicles news punjab-government road-accident road-safety road-safety-world-series the-unmute-breaking-news traffic-management traffic-management-punjab two-day-workshop ਚੰਡੀਗੜ੍ਹ 16 ਨਵੰਬਰ 2022: ਪੰਜਾਬ ਸਰਕਾਰ ਵੱਲੋਂ ਸੜਕ ਹਾਦਸਿਆਂ ਅਤੇ ਮੌਤ ਦਰ ਨੂੰ ਘਟਾਉਣ ਸਣੇ ਨਵੀਨਤਮ ਤਕਨਾਲੌਜੀ ਦੀ ਮਦਦ ਨਾਲ ਸੂਬੇ ਵਿੱਚ ਟ੍ਰੈਫਿਕ ਨਿਯਮਾਂ ਵਿੱਚ ਸੁਧਾਰ ਲਿਆਉਣ ਲਈ “ਟ੍ਰੈਫਿਕ ਪ੍ਰਬੰਧਨ ਅਤੇ ਮੋਟਰ ਵਾਹਨ (ਸੋਧ) ਐਕਟ, 2019 ਦੇ ਲਾਗੂਕਰਨ” ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ ਇਥੋਂ ਦੇ ਮਹਾਤਮਾ ਗਾਂਧੀ ਰਾਜ ਲੋਕ ਪ੍ਰਸ਼ਾਸਨ ਸੰਸਥਾ (ਮੈਗਸੀਪਾ) ਵਿਖੇ ਕਰਵਾਈ ਜਾ ਰਹੀ ਹੈ। ਵਰਕਸ਼ਾਪ ਵਿੱਚ ਪੰਜਾਬ ਭਰ ਤੋਂ ਪੁੱਜੇ ਟ੍ਰੈਫ਼ਿਕ ਪੁਲਿਸ ਅਤੇ ਹੋਰਨਾਂ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਸਕੱਤਰ ਟਰਾਂਸਪੋਰਟ ਵਿਕਾਸ ਗਰਗ ਨੇ ਟ੍ਰੈਫਿਕ ਪ੍ਰਬੰਧਨ ਵਿੱਚ ਨਵੀਂ ਤਕਨਾਲੌਜੀ ਜਿਵੇਂ ਸਪੀਡ ਕੈਮਰੇ, ਇੰਟਰਸੈਪਟਰ ਅਤੇ ਸੀ.ਸੀ.ਟੀ.ਵੀ. ਸਿਸਟਮ, ਵੱਡੇ ਸ਼ਹਿਰਾਂ ਵਿੱਚ ਟ੍ਰੈਫਿਕ ਦਾ ਪ੍ਰਵਾਹ ਨਿਰਵਿਘਨ ਚਲਣਾ ਯਕੀਨੀ ਬਣਾਉਣ ਲਈ ਟ੍ਰੈਫ਼ਿਕ ਲਾਈਟਾਂ ਦੀ ਸਿੰਕਿੰਗ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਇਸ ਦਿਸ਼ਾ ਵਿੱਚ ਨਿਰੰਤਰ ਯਤਨਸ਼ੀਲ ਹੈ ਅਤੇ ਮੋਟਰ ਵਾਹਨ (ਸੋਧ) ਐਕਟ, 2019 ਦੀਆਂ ਵਿਵਸਥਾਵਾਂ ਨੂੰ ਲਾਗੂ ਕਰਨਾ ਯਕੀਨੀ ਬਣਾ ਰਹੀ ਹੈ। ਲੀਡ ਏਜੰਸੀ ਆਨ ਰੋਡ ਸੇਫਟੀ ਪੰਜਾਬ ਦੇ ਡਾਇਰੈਕਟਰ ਜਨਰਲ ਆਰ. ਵੈਂਕਟ ਰਤਨਮ ਨੇ ਆਪਣੇ ਸੰਬੋਧਨ ਦੌਰਾਨ ਮੋਟਰ ਵਾਹਨ (ਸੋਧ) ਐਕਟ, 2019 ਦੀਆਂ ਨਵੀਆਂ ਵਿਵਸਥਾਵਾਂ ਅਤੇ ਇਸ ਦੇ ਲਾਗੂਕਰਨ ਖ਼ਾਸ ਕਰਕੇ ਫ਼ੀਸ/ਜੁਰਮਾਨੇ ਅਤੇ ਡਰਾਈਵਰਾਂ ਦੇ ਵਿਹਾਰ ਅਤੇ ਇਨ੍ਹਾਂ ਦੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ। ਨਵੀਨਤਮ ਤਕਨਾਲੌਜੀ ਅਪਣਾ ਕੇ ਨਿਯਮਾਂ ਦਾ ਲਾਗੂਕਰਨ ਯਕੀਨੀ ਬਣਾਉਣ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਸਖ਼ਤ ਨਿਯਮਾਂ ਨਾਲ ਸਪੱਸ਼ਟ ਤੌਰ ‘ਤੇ ਸੜਕੀ ਹਾਦਸਿਆਂ ਵਿੱਚ ਕਮੀ ਆਉਂਦੀ ਹੈ ਕਿਉਂ ਜੋ ਲੋਕਾਂ ਨੂੰ ਡਰ ਬਣਿਆ ਰਹਿੰਦਾ ਹੈ ਕਿ ਟ੍ਰੈਫਿਕ ਮੁਲਾਜ਼ਮਾਂ ਦੀ ਗ਼ੈਰ-ਮੌਜੂਦਗੀ ਵਿੱਚ ਵੀ ਤਕਨਾਲੌਜੀ ਦੀ ਮਦਦ ਨਾਲ ਨਿਯਮਾਂ ਦਾ ਲਾਗੂਕਰਨ ਯਕੀਨੀ ਬਣਾਇਆ ਜਾ ਰਿਹਾ ਹੈ। ਵਰਕਸ਼ਾਪ ਦੌਰਾਨ ਸਟੇਟ ਟਰਾਂਸਪੋਰਟ ਕਮਿਸ਼ਨਰ ਸ੍ਰੀ ਵਿਮਲ ਸੇਤੀਆ ਨੇ ਸੜਕ ਦੁਰਘਟਨਾਵਾਂ ਨੂੰ ਘਟਾਉਣ ਦੇ ਉਪਾਵਾਂ, ਏ.ਡੀ.ਜੀ.ਪੀ.(ਟ੍ਰੈਫਿਕ) ਏ.ਐਸ. ਰਾਏ ਨੇ ਰਾਜ ਵਿੱਚ ਟ੍ਰੈਫਿਕ ਪ੍ਰਬੰਧਨ ਦੀ ਸਥਿਤੀ ਅਤੇ ਸਮੱਸਿਆਵਾਂ, ਟ੍ਰੈਫ਼ਿਕ ਸਲਾਹਕਾਰ ਡਾ. ਨਵਦੀਪ ਅਸੀਜਾ ਨੇ ਮੋਟਰ ਵਾਹਨ (ਸੋਧ) ਐਕਟ, 2019 ਵਿੱਚ ਖ਼ਾਸ ਤੌਰ ‘ਤੇ ਸੜਕ ਸੁਰੱਖਿਆ ਅਤੇ ਇਸ ਦੇ ਲਾਗੂਕਰਨ ਨਾਲ ਸਬੰਧਤ ਸੋਧਾਂ ਬਾਰੇ ਸੰਖੇਪ ਜਾਣਕਾਰੀ ਦਿੱਤੀ ਜਦਕਿ ਸੀ.ਐਸ.ਸੀ.ਐਲ. ਚੰਡੀਗੜ੍ਹ ਦੇ ਨੁਮਾਇੰਦੇ ਅਸ਼ੀਸ਼ ਸ਼ਰਮਾ ਨੇ ਚੰਡੀਗੜ੍ਹ ਵਿੱਚ ਇੰਟੈਲੀਜੈਂਟ ਟ੍ਰੈਫ਼ਿਕ ਮੈਨੇਜਮੈਂਟ ਅਤੇ ਸੀ.ਸੀ.ਟੀ.ਵੀ. ਚਲਾਨਿੰਗ ਸਿਸਟਮ ਬਾਰੇ ਜਾਣਕਾਰੀ ਸਾਂਝੀ ਕੀਤੀ। ਟ੍ਰੈਫਿਕ ਪੁਲਿਸ ਪੰਜਾਬ ਤੋਂ 110 ਜੀ.ਓ. ਅਤੇ ਐਨ.ਜੀ.ਓ. (ਏ.ਐਸ.ਆਈ, ਐਸ.ਆਈ ਅਤੇ ਡੀ.ਐਸ.ਪੀ. ਦੇ ਰੈਂਕ ਦੇ), ਟਰਾਂਸਪੋਰਟ ਵਿਭਾਗ ਦੇ ਸਕੱਤਰ ਆਰ.ਟੀ.ਏ. ਅਤੇ ਮੋਟਰ ਵਾਹਨ ਇੰਸਪੈਕਟਰ (ਐਮ.ਵੀ.ਆਈ.) ਅਤੇ ਇੰਜੀਨੀਅਰਿੰਗ ਵਿਭਾਗ/ਏਜੰਸੀਆਂ ਜਿਵੇਂ ਐਨ.ਐਚ.ਏ.ਆਈ, ਪੀ.ਡਬਲਯੂ.ਡੀ. (ਭਵਨ ਤੇ ਸੜਕਾਂ), ਸਥਾਨਕ ਸਰਕਾਰਾਂ ਆਦਿ ਵਿਭਾਗਾਂ ਦੇ ਅਧਿਕਾਰੀਆਂ ਨੇ ਇਸ ਵਰਕਸ਼ਾਪ ਵਿੱਚ ਭਾਗ ਲਿਆ, ਜਿਨ੍ਹਾਂ ਨੂੰ ਮੋਟਰ ਵਾਹਨ (ਸੋਧ) ਐਕਟ, 2019 ਦੀਆਂ ਸੋਧਾਂ ਅਤੇ ਨਵੀਨਤਮ ਟ੍ਰੈਫ਼ਿਕ ਪ੍ਰਬੰਧਨ ਤਕਨੀਕਾਂ ਦੀ ਵਰਤੋਂ ਬਾਰੇ ਵਿਸਥਾਰਤ ਜਾਣਕਾਰੀ ਦਿੱਤੀ ਗਈ। The post ਸੜਕ ਦੁਰਘਟਨਾਵਾਂ ਤੇ ਹਾਦਸਿਆਂ ‘ਚ ਮੌਤ ਦਰ ਘਟਾਉਣ ਲਈ ਪੰਜਾਬ ਸਰਕਾਰ ਵੱਲੋਂ ਵਰਕਸ਼ਾਪ ਕਰਵਾਈ appeared first on TheUnmute.com - Punjabi News. Tags:
|
ਗੁਜਰਾਤ ਚੋਣਾਂ 'ਚ ਸਿਆਸੀ ਲਾਹਾ ਲੈਣ ਲਈ ਪੰਜਾਬ ਨੂੰ ਬਦਨਾਮ ਕਰਨ 'ਤੇ ਮੀਤ ਹੇਅਰ ਨੇ ਅਮਿਤ ਸ਼ਾਹ ਦੀ ਕੀਤੀ ਨਿੰਦਾ Wednesday 16 November 2022 01:25 PM UTC+00 | Tags: aam-aadmi-party akali-dal-government amit-shah congress environment-minister-gurmeet-singh-meet-hayer gangsterism gangsterism-and-drugs-in-punjab gurmeet-meet-hayer gurmeet-singh-meet-hayer meet-hayer meet-hayer-slams-amit-shah news punjab-bjp punjab-dgp punjab-dgp-gaurav-yadav punjab-government punjab-police union-minister-amit-shah ਚੰਡੀਗੜ੍ਹ 16 ਨਵੰਬਰ 2022: ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (Gurmeet Singh Meet hayer) ਨੇ ਕੇਂਦਰੀ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੀ ਅਮਨ-ਕਾਨੂੰਨ ਦੀ ਸਥਿਤੀ ਬਾਰੇ ਦਿੱਤੇ ਬੇਬੁਨਿਆਦ ਬਿਆਨ ਦੀ ਨਿਖੇਧੀ ਕਰਦਿਆਂ ਕਿਹਾ ਗਿਆ ਕਿ ਇਹ ਭਾਜਪਾ ਵੱਲੋਂ ਪੰਜਾਬ ਦੇ ਅਕਸ ਨੂੰ ਖ਼ਰਾਬ ਕਰਕੇ ਗੁਜਰਾਤ ਚੋਣਾਂ ‘ਚ ਸਿਆਸੀ ਲਾਹਾ ਲੈਣ ਲਈ ਕੀਤੀ ਜਾ ਰਹੀ ਘਟੀਆ ਅਤੇ ਵਿਅਰਥ ਕੋਸ਼ਿਸ਼ ਹੈ। ਬੁੱਧਵਾਰ ਨੂੰ ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੰਤਰੀ ਮੀਤ ਹੇਅਰ ਨੇ ਕਿਹਾ ਕਿ ਭਾਜਪਾ ਗੁਜਰਾਤ ਵਿੱਚ 'ਆਪ' ਦੀ ਵੱਧ ਰਹੀ ਲੋਕਪ੍ਰਿਅਤਾ ਤੋਂ ਬੇਚੈਨ ਹੈ ਅਤੇ ਉਹ ਗੁਜਰਾਤ ਚੋਣਾਂ ਵਿੱਚ ਸਾਹਮਣੇ ਦਿਖ ਰਹੀ ਹਾਰ ਤੋਂ ਬਚਣ ਲਈ ਸਸਤੇ ਅਤੇ ਕੋਝੇ ਹੱਥਕੰਡੇ ਅਪਨਾ ਰਹੀ ਹੈ। ਉਨ੍ਹਾਂ ਅੰਕੜੇ ਪੇਸ਼ ਕਰਦਿਆਂ ਕਿਹਾ ਕਿ ਹਰਿਆਣਾ ਅਤੇ ਉੱਤਰ ਪ੍ਰਦੇਸ਼ ਸਮੇਤ ਭਾਜਪਾ ਦੇ ਸ਼ਾਸਕ ਰਾਜਾਂ ਦੇ ਮੁਕਾਬਲੇ ਪੰਜਾਬ ਵਿੱਚ ਅਪਰਾਧ ਦੀ ਦਰ ਕਿਤੇ ਘੱਟ ਹੈ। ਕੇਂਦਰੀ ਮੰਤਰੀ ਅਮਿਤ ਸ਼ਾਹ ਦੇ ਬਿਆਨ ਨੂੰ ਨਕਾਰਦਿਆਂ ਪੰਜਾਬ ਕੈਬਿਨਟ ਮੰਤਰੀ ਨੇ ਕਿਹਾ ਕਿ ਸਰਹੱਦੀ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਮਾਫੀਆ ਤੇ ਗੈਂਗਸਟਰ ਕਲਚਰ ਦੇ ਖਾਤਮੇ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ, ਜਿਨ੍ਹਾਂ ਨੂੰ ਰਿਵਾਇਤੀ ਪਾਰਟੀਆਂ ਦੀਆਂ ਸਰਕਾਰਾਂ ਨੇ ਆਪਣੇ ਸ਼ਾਸਨ ਦੌਰਾਨ ਪੁਸ਼ਤਪਨਾਹੀ ਦਿੱਤੀ। ਇਸ ਮੁਹਿੰਮ ਤਹਿਤ ਸੂਬੇ ‘ਚ ‘ਆਪ’ ਦੀ ਸਰਕਾਰ ਬਣਨ ਤੋਂ ਬਾਅਦ ਹੁਣ ਤੱਕ 402 ਗੈਂਗਸਟਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ 363 ਹਥਿਆਰ ਬਰਾਮਦ ਕੀਤੇ ਗਏ ਹਨ। ਪੰਜਾਬ ਦੀ ‘ਆਪ’ ਸਰਕਾਰ ਵਿਰੁੱਧ ਭੱਦੀ ਮੁਹਿੰਮਉਨ੍ਹਾਂ ਨੇ ਭਾਜਪਾ ਅਤੇ ਵਿਰੋਧੀ ਧਿਰ ਦੇ ਨੇਤਾਵਾਂ ਨੂੰ ਪੰਜਾਬ ਦੀ ‘ਆਪ’ ਸਰਕਾਰ ਵਿਰੁੱਧ ਭੱਦੀ ਮੁਹਿੰਮ ਨਾ ਚਲਾਉਣ ਲਈ ਸੁਚੇਤ ਕਰਦਿਆਂ ਕਿਹਾ ਕਿ 2018 ਤੋਂ 2021 ਤੱਕ ਦੇਸ਼ ‘ਚ ਹਿੰਸਾ ਦੇ ਮਾਮਲਿਆਂ ਨਾਲ ਸਬੰਧਤ ਐਨਸੀਆਰਬੀ ਦੀ ਰਿਪੋਰਟ ਅਨੁਸਾਰ ਪੰਜਾਬ ਗੰਨ ਅਤੇ ਵਿਸਫੋਟ ਨਾਲ ਜੁੜੀ ਹਿੰਸਾ ਦੇ ਮਾਮਲਿਆਂ ਦੀ ਗਿਣਤੀ ਵਿੱਚ 15ਵੇਂ ਸਥਾਨ ‘ਤੇ ਹੈ ਅਤੇ ਹਰਿਆਣਾ ਅਤੇ ਰਾਜਸਥਾਨ ਨਾਲੋਂ ਕਿਤੇ ਬਿਹਤਰ ਸਥਿਤੀ ‘ਚ ਹੈ। ਉਨ੍ਹਾਂ ਕਿਹਾ ਕਿ ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼ ਅਤੇ ਰਾਜਸਥਾਨ ਦੇਸ਼ ਵਿੱਚ ਸਭ ਤੋਂ ਵੱਧ ਬੰਦੂਕ ਹਿੰਸਾ ਦੇ ਕੇਸਾਂ ਵਾਲੇ ਤਿੰਨ ਰਾਜਾਂ ਵਿੱਚ ਹਨ। 2018 ਤੋਂ 2021 ਤੱਕ ਉੱਤਰ ਪ੍ਰਦੇਸ਼ ਵਿੱਚ ਇਸ ਸੰਬੰਧ ‘ਚ 134958, ਮੱਧ ਪ੍ਰਦੇਸ਼ ਵਿੱਚ 57653 ਅਤੇ ਰਾਜਸਥਾਨ ਵਿੱਚ 27193 ਮਾਮਲੇ ਦਰਜ ਕੀਤੇ ਗਏ। ਜਦੋਂ ਕਿ ਪੰਜਾਬ ਵਿੱਚ ਬੰਦੂਕ ਹਿੰਸਾ ਦੇ ਸਿਰਫ 1820 ਮਾਮਲੇ ਸਾਹਮਣੇ ਆਏ ਹਨ ਜਦੋਂ ਕਿ ਹਰਿਆਣਾ ਵਿੱਚ ਇਸ ਸਮੇਂ ਦੌਰਾਨ ਬੰਦੂਕ ਹਿੰਸਾ ਦੇ 8759 ਮਾਮਲੇ ਸਾਹਮਣੇ ਆਏ ਹਨ। ਇੱਥੋਂ ਤੱਕ ਕਿ ਭਾਜਪਾ ਸ਼ਾਸਤ ਰਾਜਾਂ ਵਿੱਚ ਔਰਤਾਂ ਪ੍ਰਤੀ ਅਪਰਾਧ ਦੇ ਮਾਮਲੇ ਵੀ ਵਧੇਰੇ ਹਨ। ਪਿਛਲੇ ਚਾਰ ਸਾਲਾਂ ਵਿੱਚ ਹਰਿਆਣਾ ਵਿੱਚ ਗੰਨ ਹਿੰਸਾ ਦੇ ਮਾਮਲੇ ਪੰਜਾਬ ਨਾਲੋਂ 5 ਗੁਣਾ ਤੇਜ਼ੀ ਨਾਲ ਵੱਧ ਰਹੇ ਹਨ। ਮੀਤ ਹੇਅਰ ਨੇ ਭਾਜਪਾ ‘ਤੇ ਵਰ੍ਹਦਿਆਂ ਕਿਹਾ ਕਿ ਕਈ ਹਰਿਆਣਵੀ ਗੀਤਾਂ ਵਿਚ ਗਾਇਕ ਬੰਦੂਕਾਂ ਅਤੇ ਪਿਸਤੌਲਾਂ ਦੀ ਵਰਤੋਂ ਕਰਦੇ ਹਨ ਪਰ ਫਿਰ ਵੀ ਪੰਜਾਬ ਨੂੰ ਗੰਨ ਸੱਭਿਆਚਾਰ ਫੈਲਾਉਣ ਲਈ ਨਿਸ਼ਾਨੇ ‘ਤੇ ਲਿਆ ਜਾਂਦਾ ਹੈ ਅਤੇ ਕੇਂਦਰੀ ਮੰਤਰੀ ਨੇ ਹਰਿਆਣਾ ਵਿਰੁੱਧ ਇਕ ਵੀ ਸ਼ਬਦ ਨਹੀਂ ਬੋਲਿਆ। ਵਿਰੋਧੀ ਧਿਰ ‘ਤੇ ਹਮਲਾ ਬੋਲਦਿਆਂ ਮੀਤ ਹੇਅਰ ਨੇ ਕਿਹਾ ਕਿ ਜਦੋਂ 2012 ‘ਚ ਅਕਾਲੀ ਦਲ ਤੇ ਭਾਜਪਾ ਦੀ ਸਰਕਾਰ ਬਣੀ ਤਾਂ ਇਕ ਸਾਲ ‘ਚ 855 ਤੋਂ ਵੱਧ ਕਤਲ ਹੋਏ। ਭਾਜਪਾ ਦੇ ਲੋਕ ‘ਆਪ’ ਪਾਰਟੀ ਨੂੰ ਬਦਨਾਮ ਕਰਕੇ ਗੁਜਰਾਤ ਦੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। The post ਗੁਜਰਾਤ ਚੋਣਾਂ ‘ਚ ਸਿਆਸੀ ਲਾਹਾ ਲੈਣ ਲਈ ਪੰਜਾਬ ਨੂੰ ਬਦਨਾਮ ਕਰਨ ‘ਤੇ ਮੀਤ ਹੇਅਰ ਨੇ ਅਮਿਤ ਸ਼ਾਹ ਦੀ ਕੀਤੀ ਨਿੰਦਾ appeared first on TheUnmute.com - Punjabi News. Tags:
|
BKU ਉਗਰਾਹਾਂ ਵੱਲੋਂ ਤਿੰਨ ਜ਼ਿਲ੍ਹਿਆਂ 'ਚ ਝੋਨੇ ਦੀ ਖਰੀਦ ਬੰਦ ਕਰਨ ਦੀ ਸਖ਼ਤ ਨਿੰਦਾ, ਫੈਸਲਾ ਤੁਰੰਤ ਵਾਪਸ ਲੈਣ ਦੀ ਮੰਗ Wednesday 16 November 2022 01:42 PM UTC+00 | Tags: aam-aadmi-party bharatiya-kisan-union-ekta-ugrahan bku-ugrahan breaking-news cm-bhagwant-mann news punjab punjab-congress punjab-government punjab-mandi-board the-unmute-breaking-news the-unmute-punjab unjab-mandi-board ਚੰਡੀਗੜ੍ਹ 16 ਨਵੰਬਰ 2022: ਪੰਜਾਬ ਮੰਡੀ ਬੋਰਡ ਦੁਆਰਾ ਬਰਨਾਲਾ, ਮਾਨਸਾ ਅਤੇ ਮੁਕਤਸਰ ਸਾਹਿਬ ਜ਼ਿਲ੍ਹਿਆਂ ਦੇ ਸਾਰੇ ਸਬ ਯਾਰਡਾਂ ਅਤੇ ਪੇਂਡੂ ਖਰੀਦ ਕੇਂਦਰਾਂ ਵਿੱਚ ਝੋਨੇ ਦੀ ਖਰੀਦ ਬੰਦ ਕਰਨ ਸੰਬੰਧੀ ਜਾਰੀ ਕੀਤੇ ਹੁਕਮਾਂ ਦੀ ਸਖ਼ਤ ਨਿੰਦਾ ਕਰਦਿਆਂ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਮੰਗ ਕੀਤੀ ਗਈ ਹੈ ਕਿ ਇਹ ਕਿਸਾਨ ਵਿਰੋਧੀ ਫ਼ੈਸਲਾ ਤੁਰੰਤ ਵਾਪਸ ਲਿਆ ਜਾਵੇ। ਇਸ ਸੰਬੰਧੀ ਸਾਂਝਾ ਬਿਆਨ ਜਾਰੀ ਕਰਦਿਆਂ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੋਸ਼ ਲਾਇਆ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਝੋਨੇ ਦਾ ਦਾਣਾ ਦਾਣਾ ਐਮ ਐੱਸ ਪੀ’ਤੇ ਖਰੀਦਣ ਦੇ ਵਾਅਦੇ ਤੇ ਦਾਅਵੇ ਕੋਰਾ ਝੂਠ ਸਾਬਤ ਹੋ ਰਹੇ ਹਨ। ਅਮੀਰਸ਼ਾਹੀ ਪੱਖੀ ਅਤੇ ਕਿਸਾਨ ਵਿਰੋਧੀ ਫੈਸਲਿਆਂ ਦੀ ਲੜੀ ਪਹਿਲਾਂ ਵਾਲੀਆਂ ਕਿਸਾਨ ਵਿਰੋਧੀ ਸਰਕਾਰਾਂ ਵਾਂਗ ਹੀ ਜਾਰੀ ਰੱਖੀ ਜਾ ਰਹੀ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਵੀ ਬਹੁਤ ਸਾਰੇ ਕਿਸਾਨਾਂ ਦਾ ਝੋਨਾ ਅਜੇ ਮੰਡੀਆਂ ਵਿੱਚ ਪਿਆ ਹੈ ਅਤੇ ਖੇਤਾਂ ਵਿੱਚ ਵੀ ਖੜ੍ਹਾ ਹੈ। ਇਹ ਫੈਸਲਾ ਸਰਕਾਰ ਦੇ ਆਖੇ ਲੱਗ ਕੇ ਝੋਨਾ ਲੇਟ ਬੀਜਣ ਵਾਲੇ ਕਿਸਾਨਾਂ ਨੂੰ ਸਜ਼ਾ ਦੇਣ ਵਾਲਾ ਮਾਮਲਾ ਬਣਦਾ ਹੈ, ਕਿਉਂਕਿ ਵਪਾਰੀ ਉਨ੍ਹਾਂ ਦਾ ਝੋਨਾ ਕੌਡੀਆਂ ਦੇ ਭਾਅ ਖਰੀਦ ਕੇ ਅੰਨ੍ਹੀ ਲੁੱਟ ਮਚਾਉਣਗੇ। ਇਸ ਤਾਨਾਸ਼ਾਹੀ ਫੈਸਲੇ ਵਿਰੁੱਧ ਕਿਸਾਨ ਸੰਘਰਸ਼ ਕਰਨਗੇ ਅਤੇ ਸਾਰਾ ਝੋਨਾ ਐਮ ਐੱਸ ਪੀ ‘ਤੇ ਖਰੀਦ ਕਰਵਾ ਕੇ ਹੀ ਦਮ ਲੈਣਗੇ।
The post BKU ਉਗਰਾਹਾਂ ਵੱਲੋਂ ਤਿੰਨ ਜ਼ਿਲ੍ਹਿਆਂ ‘ਚ ਝੋਨੇ ਦੀ ਖਰੀਦ ਬੰਦ ਕਰਨ ਦੀ ਸਖ਼ਤ ਨਿੰਦਾ, ਫੈਸਲਾ ਤੁਰੰਤ ਵਾਪਸ ਲੈਣ ਦੀ ਮੰਗ appeared first on TheUnmute.com - Punjabi News. Tags:
|
ਸੂਬੇ ਭਰ 'ਚ 1.20 ਕਰੋੜ ਬੂਟੇ ਲਗਾਉਣ ਦਾ ਟੀਚਾ ਕੀਤਾ ਪੂਰਾ: ਲਾਲ ਚੰਦ ਕਟਾਰੂਚੱਕ Wednesday 16 November 2022 01:48 PM UTC+00 | Tags: 1.20 aam-aadmi-party breaking-news chief-minister-bhagwant-mann cm-bhagwant-mann lal-chand-kataruchak news punjab-government punjabi-news the-unmute-breaking-news the-unmute-latest-update the-unmute-punjabi-news ਚੰਡੀਗੜ੍ਹ 16 ਨਵੰਬਰ 2022: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਵਣ ਹੇਠਲਾ ਰਕਬਾ ਵਧਾਉਣ ਲਈ ਪੂਰੀ ਤਰ੍ਹਾਂ ਸੁਹਿਰਦ ਹੈ ਜਿਸ ਦਾ ਸਬੂਤ ਇਸੇ ਗੱਲ ਤੋਂ ਮਿਲਦਾ ਹੈ ਕਿ ਸੂਬੇ ਭਰ ਵਿੱਚ 1.20 ਕਰੋੜ ਬੂਟੇ ਲਗਾਉਣ ਦਾ ਟੀਚਾ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵੱਲੋਂ ਪੂਰਾ ਕਰ ਲਿਆ ਗਿਆ ਹੈ। ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸੂਬੇ ਭਰ ਦੇ ਜ਼ਿਲ੍ਹਾ ਵਣ ਅਧਿਕਾਰੀਆਂ ਨਾਲ ਵਿਭਾਗ ਦੀ ਇੱਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਇਹ ਵਿਚਾਰ ਪ੍ਰਗਟ ਕੀਤੇ। ਇਸ ਮੌਕੇ ਮੰਤਰੀ ਦੇ ਧਿਆਨ ਵਿੱਚ ਇਹ ਵੀ ਲਿਆਂਦਾ ਗਿਆ ਕਿ ਅਗਲੇ ਵਰ੍ਹੇ ਲਈ ਸੂਬੇ ਭਰ ਵਿੱਚ 3 ਕਰੋੜ ਬੂਟੇ ਲਗਾਉਣ ਦਾ ਟੀਚਾ ਮਿੱਥਿਆ ਗਿਆ ਹੈ ਜਿਸ ਸਬੰਧੀ ਵਿਭਾਗ ਵੱਲੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਤੋਂ ਇਲਾਵਾ ਉਹਨਾਂ ਨੂੰ ਇਸ ਪੱਖ ਤੋਂ ਵੀ ਜਾਣੂ ਕਰਵਾਇਆ ਗਿਆ ਕਿ ਪੰਜਾਬ ਰਾਜ ਵਣ ਵਿਕਾਸ ਨਿਗਮ ਦੀ ਪਿਛਲੇ ਵਰ੍ਹੇ ਦੀ 36 ਕਰੋੜ ਰੁਪਏ ਦੀ ਆਮਦਨ ਦੀ ਤੁਲਨਾ ਵਿੱਚ ਇਸ ਵਰ੍ਹੇ ਹੁਣ ਤੱਕ ਦੇ 7 ਮਹੀਨਿਆਂ ਦਾ ਅੰਕੜਾ 29 ਕਰੋੜ ਰੁਪਏ ਤੱਕ ਪਹੁੰਚ ਚੁੱਕਾ ਹੈ ਅਤੇ ਉਮੀਦ ਹੈ ਕਿ ਇਹ ਬੀਤੇ ਵਰ੍ਹੇ ਦੇ ਅੰਕੜੇ ਨੂੰ ਪਾਰ ਕਰ ਜਾਵੇਗਾ। ਪੰਜਾਬ ਭਰ ਵਿੱਚ ਸਥਿਤ ਨਰਸਰੀਆਂ ਦੇ ਇੰਚਾਰਜਾਂ ਨੂੰ ਸਿਖਲਾਈ ਦੇਣ ਦਾ ਕੰਮ ਭਲਕੇ (17 ਨਵੰਬਰ) ਤੋਂ ਹੁਸ਼ਿਆਰਪੁਰ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ ਜਿਸ ਵਿੱਚ ਪਹਾੜੀ ਖੇਤਰਾਂ ਵਾਲੀਆਂ ਨਰਸਰੀਆਂ ਦੇ ਇੰਚਾਰਜਾਂ ਨੂੰ ਤਰਜੀਹ ਆਧਾਰ 'ਤੇ ਸਿਖਲਾਈ ਦਿੱਤੀ ਜਾਵੇਗੀ। ਵਿਭਾਗ ਦੇ ਕੰਮਕਾਜ ਦੀ ਸਮੀਖਿਆ ਕਰਦੇ ਹੋਏ ਕਟਾਰੂਚੱਕ ਨੇ ਸੂਬੇ ਭਰ ਵਿੱਚ ਪਵਿੱਤਰ ਵਣ (1 ਜਾਂ 2 ਹੈਕਟੇਅਰ ਦੇ ਰਕਬੇ ਵਿੱਚ ਸਥਾਪਿਤ ਕੀਤੇ ਜਾਣ ਵਾਲੇ ਬੂਟੇ), ਨਾਨਕ ਬਗੀਚੀ, ਸ਼ਹੀਦ ਭਗਤ ਸਿੰਘ ਹਰਿਆਵਲ ਲਹਿਰ ਆਦਿ ਸਕੀਮਾਂ ਨੂੰ ਹੋਰ ਠੋਸ ਢੰਗ ਨਾਲ ਲਾਗੂ ਕੀਤੇ ਜਾਣ 'ਤੇ ਜ਼ੋਰ ਦਿੱਤਾ ਤਾਂ ਜੋ ਸੂਬੇ ਵਿੱਚ ਹਰਿਆਵਲ ਹੇਠਲੇ ਖੇਤਰ ਵਿੱਚ ਵਾਧਾ ਹੋ ਸਕੇ ਜੋ ਕਿ ਵਾਤਾਵਰਣ ਦੀ ਸ਼ੁੱਧਤਾ ਵਿੱਚ ਅਹਿਮ ਰੋਲ ਨਿਭਾਅ ਸਕਦਾ ਹੈ। ਕਟਾਰੂਚੱਕ ਨੇ ਇਸ ਮੌਕੇ ਰੋਪੜ ਵਿਚਲੇ ਸਦਾਬ੍ਰਤ ਜੰਗਲ ਅਤੇ ਗੁਰਦਾਸਪੁਰ ਵਿਚਲੇ ਕੈਸ਼ੋਪੁਰ ਛੰਬ ਨੂੰ ਵੀ ਵਿਕਸਿਤ ਕੀਤੇ ਜਾਣ ਅਤੇ ਉੱਥੇ ਸਹੂਲਤਾਂ ਮੁਹੱਈਆ ਕਰਵਾਉਣ ਦੀ ਲੋੜ 'ਤੇ ਜ਼ੋਰ ਦਿੱਤਾ। ਵਿਭਾਗ ਦੇ ਕਰਮਚਾਰੀਆਂ ਨੂੰ ਵਰਦੀਆਂ ਪਾ ਕੇ ਡਿਊਟੀ ਦੇਣ ਦੀ ਪੁਰਜ਼ੋਰ ਵਕਾਲਤ ਕਰਦੇ ਹੋਏ ਮੰਤਰੀ ਨੇ ਕਿਹਾ ਕਿ ਇਸ ਨਾਲ ਵਿਭਾਗ ਨੂੰ ਜਿੱਥੇ ਨਵੀਂ ਦਿੱਖ ਮਿਲੇਗੀ ਉੱਥੇ ਅਜਿਹੇ ਕਰਮਚਾਰੀਆਂ ਦੇ ਆਤਮ ਵਿਸ਼ਵਾਸ ਵਿੱਚ ਵੀ ਵਾਧਾ ਹੋਵੇਗਾ। ਬੂਟਿਆਂ ਦੀ ਢੁੱਕਵੀਂ ਸਾਂਭ ਸੰਭਾਲ ਦੇ ਨਿਰਦੇਸ਼ ਦਿੰਦੇ ਹੋਏ ਮੰਤਰੀ ਨੇ ਕਿਹਾ ਕਿ ਇਹਨਾਂ ਦੇ ਆਲੇ-ਦੁਆਲੇ ਟ੍ਰੀ ਗਾਰਡ ਲਗਾ ਕੇ ਉਹਨਾਂ 'ਤੇ ਵਿਭਾਗ ਦੇ ਪੀਲਾ ਅਤੇ ਹਰਾ ਰੰਗ ਕੀਤਾ ਜਾਵੇ। ਉਹਨਾਂ ਇਹ ਵੀ ਕਿਹਾ ਕਿ ਕੁਝ ਖਾਸ ਖੇਤਰਾਂ ਦੀ ਪਛਾਣ ਕਰਕੇ ਜਿਵੇਂ ਕਿ ਫਗਵਾੜਾ- ਚੰਡੀਗੜ੍ਹ ਸੜਕ ਦੇ ਦੁਆਲੇ ਵੱਖੋ-ਵੱਖ ਕਿਸਮ ਦੇ ਬੂਟੇ ਲਗਾਏ ਜਾਣ ਅਤੇ ਇਹਨਾਂ ਦੀ ਲਗਾਤਾਰ ਨਿਗਰਾਨੀ ਕੀਤੀ ਜਾਵੇ। ਇਸ ਮੌਕੇ ਵਣ ਵਿਭਾਗ ਦੀ ਜ਼ਮੀਨ 'ਤੇ ਨਾਜਾਇਜ ਕਬਜ਼ਿਆਂ ਅਤੇ ਮਾਈਨਿੰਗ ਸਬੰਧੀ ਮੰਤਰੀ ਨੇ ਵਿਭਾਗੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਅਜਿਹਾ ਕਰਨ ਵਾਲੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਇਸ ਦੇ ਨਾਲ ਹੀ ਨਜਾਇਜ ਮਾਈਨਿੰਗ ਰੋਕਣ ਦੀ ਕੋਸ਼ਿਸ਼ ਵਿੱਚ ਗੰਭੀਰ ਜਖ਼ਮੀ ਹੋਣ ਵਾਲੇ ਇਮਾਨਦਾਰ ਵਿਭਾਗੀ ਕਰਮਚਾਰੀਆਂ ਦੀ ਤਰੱਕੀ ਜਾਂ ਉਹਨਾਂ ਨੂੰ ਪ੍ਰਸ਼ੰਸਾ ਪੱਤਰ ਦੇਣ ਬਾਰੇ ਵੀ ਵਿਚਾਰ ਕੀਤਾ ਜਾਵੇ। ਇਸ ਮੌਕੇ ਵਧੀਕ ਮੁੱਖ ਸਕੱਤਰ-ਕਮ- ਵਿੱਤ ਕਮਿਸ਼ਨਰ (ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ) ਸ੍ਰੀਮਤੀ ਰਾਜੀ ਪੀ. ਵਾਸਤਵਾ, ਪ੍ਰਮੁੱਖ ਮੁੱਖ ਵਣਪਾਲ ਆਰ.ਕੇ.ਮਿਸ਼ਰਾ, ਵਧੀਕ ਪ੍ਰਧਾਨ ਮੁੱਖ ਵਣਪਾਲ (ਪ੍ਰਸ਼ਾਸਨ) ਧਰਮਿੰਦਰ ਸ਼ਰਮਾ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ। The post ਸੂਬੇ ਭਰ ‘ਚ 1.20 ਕਰੋੜ ਬੂਟੇ ਲਗਾਉਣ ਦਾ ਟੀਚਾ ਕੀਤਾ ਪੂਰਾ: ਲਾਲ ਚੰਦ ਕਟਾਰੂਚੱਕ appeared first on TheUnmute.com - Punjabi News. Tags:
|
ਸਿਹਤ ਮੰਤਰੀ ਜੌੜਾਮਾਜਰਾ ਵੱਲੋਂ ਸਿਹਤ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ ਲਈ 'ਕੇਅਰ ਕੰਪੈਨੀਅਨ ਪ੍ਰੋਗਰਾਮ' ਦੀ ਸ਼ੁਰੂਆਤ Wednesday 16 November 2022 01:55 PM UTC+00 | Tags: bhagwant-mann-government care-companion-program chetan-singh-jauramajra health-department-punjab health-minister-chetan health-minister-punjab news ਚੰਡੀਗੜ੍ਹ 16 ਨਵੰਬਰ 2022: ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਵੱਲੋਂ ਸਿਹਤ ਸੰਭਾਲ ਖੇਤਰ ਨੂੰ ਪ੍ਰਮੁੱਖ ਤਰਜੀਹ ਦਿੱਤੇ ਜਾਣ ਦੇ ਮੱਦੇਨਜ਼ਰ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਇੱਥੇ ਸੂਬਾ ਸਰਕਾਰ ਦੇ ਸਿਹਤ ਜਾਗਰੂਕਤਾ ਯਤਨਾਂ ਨੂੰ ਹੋਰ ਹੁਲਾਰਾ ਦੇਣ ਲਈ 'ਕੇਅਰ ਕੰਪੇਨੀਅਨ ਪ੍ਰੋਗਰਾਮ (ਸੀਸੀਪੀ)' ਦੀ ਸ਼ੁਰੂਆਤ ਕੀਤੀ। ਇਸ ਬਾਰੇ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਸੂਬੇ ਭਰ ਵਿੱਚ ਬਿਹਤਰ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਇਆ ਜਾਵੇਗਾ। ਉਹਨਾਂ ਅੱਗੇ ਦੱਸਿਆ ਕਿ ਇਹ ਪ੍ਰੋਗਰਾਮ ਸੂਬਾ ਸਰਕਾਰ ਦੀ ਇੱਕ ਪਹਿਲਕਦਮੀ ਹੈ ਜਿਸਦਾ ਉਦੇਸ਼ ਇਸ ਵਿੱਚ ਮਰੀਜ਼ ਦੇ ਪਰਿਵਾਰਕ ਮੈਂਬਰਾਂ ਨੂੰ ਸ਼ਾਮਲ ਕਰਨਾ ਹੈ। ਉਹਨਾਂ ਕਿਹਾ ਕਿ ਇਹਨਾਂ ਮੈਂਬਰਾਂ ਨੂੰ ਬੁਨਿਆਦੀ ਡਾਕਟਰੀ ਸਹੂਲਤਾਂ ਦੀ ਸਿਖਲਾਈ ਦਿੱਤੀ ਜਾਵੇਗੀ ਜੋ ਮਰੀਜ਼ ਦੀ ਸਿਹਤਯਾਬੀ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਸ. ਜੌੜਾਮਾਜਰਾ ਨੇ ਆਪਣੇ ਉਦਘਾਟਨੀ ਭਾਸ਼ਣ ਵਿੱਚ ਹੋਰ ਵੇਰਵਿਆਂ ਦਾ ਖੁਲਾਸਾ ਕਰਦਿਆਂ ਕਿਹਾ ਕਿ ਪੰਜਾਬ ਭਾਰਤ ਦਾ ਪਹਿਲਾ ਸੂਬਾ ਹੈ ਜਿਸਨੇ ਇਸ ਪ੍ਰੋਗਰਾਮ ਦਾ ਵਿਸਥਾਰ ਮਾਂ ਅਤੇ ਬੱਚੇ ਦੀ ਸਿਹਤ ਤੋਂ ਇਲਾਵਾ ਮੈਡੀਕਲ ਅਤੇ ਸਰਜੀਕਲ ਇਨ-ਪੇਸ਼ੈਟ ਕੇਅਰ ਦੇ ਖੇਤਰ ਤੱਕ ਕੀਤਾ ਹੈ। ਉਹਨਾਂ ਅੱਗੇ ਕਿਹਾ ਕਿ ਇਹ ਪ੍ਰੋਗਰਾਮ ਲੋਕਾਂ ਨੂੰ ਜ਼ਰੂਰੀ ਬੁਨਿਆਦੀ ਸਿਹਤ ਅਭਿਆਸਾਂ ਬਾਰੇ ਸਿੱਖਿਅਤ ਕਰਨ ਵਿੱਚ ਮਦਦ ਕਰਦਾ ਹੈ ਤਾਂ ਜੋ ਉਹ ਆਪਣੀ ਸਿਹਤ ਅਤੇ ਤੰਦਰੁਸਤੀ ਦਾ ਖੁਦ ਖਿਆਲ ਰੱਖ ਸਕਣ। ਸਿਹਤ ਮੰਤਰੀ ਨੇ ਇੱਕ ਆਈਵੀਆਰ/ਵਟਸਐਪ ਨੰਬਰ 080-47180443 ਵੀ ਲਾਂਚ ਕੀਤਾ, ਜਿਸ ਰਾਹੀਂ ਕੋਈ ਵੀ ਵਿਅਕਤੀ ਸਿਹਤ ਸੰਦੇਸ਼ਾਂ ਲਈ ਸਬਸਕ੍ਰਾਇਬ ਕਰ ਸਕਦਾ ਹੈ ਅਤੇ ਇਹ ਸੰਦੇਸ਼ ਉਨ੍ਹਾਂ ਨੂੰ ਤਿੰਨ ਮਹੀਨਿਆਂ ਲਈ ਹਫ਼ਤੇ ਵਿੱਚ ਤਿੰਨ ਵਾਰ ਪ੍ਰਾਪਤ ਹੋਣਗੇ। ਇਹ ਸੇਵਾ ਪੂਰੀ ਤਰ੍ਹਾਂ ਮੁਫਤ ਹੈ ਅਤੇ ਕੋਈ ਵੀ ਮਿਆਦ ਪੂਰੀ ਹੋਣ ‘ਤੇ ਲਈ ਮੁੜ ਸਬਸਕ੍ਰਾਇਬ ਕਰ ਸਕਦਾ ਹੈ। ਇਹ ਸੁਨੇਹੇ ਲੋਕਾਂ ਵਿੱਚ ਸਿਹਤ ਪ੍ਰਤੀ ਜਾਗਰੂਕਤਾ ਵਾਲੇ ਰਵੱਈਏ ਨੂੰ ਉਤਸ਼ਾਹਿਤ ਕਰਨਗੇ ਅਤੇ ਉਨ੍ਹਾਂ ਨੂੰ ਸਿਹਤ ਪ੍ਰਤੀ ਮਾੜੀਆਂ ਆਦਤਾਂ ਛੱਡਣ ਲਈ ਪ੍ਰੇਰਿਤ ਕਰਨਗੇ। ਮੰਤਰੀ ਨੇ ਇੱਕ ਜਾਗਰੂਕਤਾ ਵੀਡੀਓ ਵੀ ਜਾਰੀ ਕੀਤੀ ਅਤੇ ਉਨ੍ਹਾਂ ਨੇ ਇਹ ਸ਼ਾਨਦਾਰ ਪਹਿਲਕਦਮੀ ਲੈ ਕੇ ਆਉਣ ਲਈ ਸਬੰਧਤ ਪ੍ਰੋਗਰਾਮ ਅਫਸਰ ਡਾ. ਬਲਜੀਤ ਕੌਰ ਅਤੇ ਗੈਰ ਸਰਕਾਰੀ ਸੰਗਠਨ ਨੂਰਾ ਹੈਲਥ ਐਂਡ ਯੋਸਏਡ ਇਨੋਵੇਸ਼ਨ ਫਾਊਂਡੇਸ਼ਨ ਦੇ ਸ਼ਾਹਿਦ ਆਲਮ ਦੇ ਯਤਨਾਂ ਦੀ ਸ਼ਲਾਘਾ ਕੀਤੀ, ਜੋ ਕਿ ਲੋਕਾਂ ਵਿੱਚ ਸਿਹਤ ਜਾਗਰੂਕਤਾ ਵਧਾਉਣ ਲਈ ਅਹਿਮ ਸਾਬਤ ਹੋਵੇਗਾ। ਐਨ.ਐਚ.ਐਮ. ਦੇ ਮਿਸ਼ਨ ਡਾਇਰੈਕਟਰ ਅਭਿਨਵ ਤ੍ਰਿਖਾ ਨੇ ਜ਼ੋਰ ਦਿੰਦਿਆ ਕਿਹਾ ਕਿ ਇਹ ਪ੍ਰੋਗਰਾਮ ਬਹੁਤ ਸੋਚ ਵਿਚਾਰ ਕੇ ਤਿਆਰ ਕੀਤੀ ਗਿਆ ਹੈ ਜਿਸਦਾ ਉਦੇਸ਼ ਪ੍ਰਮੋਟਿਵ ਅਤੇ ਪ੍ਰੀਵੈਂਟਿਵ ਹੈਲਥ ਨੂੰ ਮਜ਼ਬੂਤ ਕਰਨਾ ਹੈ। ਸੀਸੀਪੀ ਨੂੰ ਸਥਾਨਕ ਸਿਹਤ ਮੁੱਦਿਆਂ ਜਿਵੇਂ ਕਿ ਕੋਵਿਡ, ਮਲੇਰੀਆ, ਡੇਂਗੂ, ਆਇਓਡੀਨ ਦੀ ਘਾਟ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਇੱਕ ਪਲੇਟਫਾਰਮ ਵਜੋਂ ਵੀ ਵਰਤਿਆ ਜਾ ਰਿਹਾ ਹੈ ਅਤੇ ਹੈਲਥ ਫੈਸਿਲਟੀ ਲੈਵਲ ‘ਤੇ ਸਿਹਤ ਜਾਗਰੂਕਤਾ ਸਮੱਗਰੀ ਵੀ ਪ੍ਰਦਾਨ ਕੀਤੀ ਜਾਵੇਗੀ। ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਡਾ. ਰਣਜੀਤ ਸਿੰਘ ਘੋਤੜਾ ਨੇ ਸਿਹਤ ਮੰਤਰੀ ਨੂੰ ਇਸ ਨਵੀਂ ਪਹਿਲਕਦਮੀ ਨੂੰ ਸਫਲਤਾਪੂਰਵਕ ਲਾਗੂ ਕਰਨ ਦਾ ਭਰੋਸਾ ਦਿਵਾਇਆ ਅਤੇ ਨਰਸਾਂ ਅਤੇ ਸਿਹਤ ਸੰਭਾਲ ਸਟਾਫ ਸੀਸੀਪੀ ਸੈਸ਼ਨਾਂ ਰਾਹੀਂ ਇਹ ਯਕੀਨੀ ਬਣਾਉਣਗੇ ਕਿ ਕੋਈ ਵੀ ਮਰੀਜ਼ ਅਤੇ ਉਨ੍ਹਾਂ ਦੇ ਰਿਸ਼ਤੇਦਾਰ ਸਿੱਖਿਆ ਤੋਂ ਵਾਂਝੇ ਨਾ ਰਹਿਣ। ਇਸ ਮੌਕੇ ਡਾਇਰੈਕਟਰ ਐਨ.ਐਚ.ਐਮ ਡਾ.ਐਸ.ਪੀ.ਸਿੰਘ, ਡਿਪਟੀ ਡਾਇਰੈਕਟਰਜ਼ ਅਤੇ ਹੋਰ ਸਿਹਤ ਅਧਿਕਾਰੀ ਵੀ ਹਾਜ਼ਰ ਸਨ। The post ਸਿਹਤ ਮੰਤਰੀ ਜੌੜਾਮਾਜਰਾ ਵੱਲੋਂ ਸਿਹਤ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ ਲਈ ‘ਕੇਅਰ ਕੰਪੈਨੀਅਨ ਪ੍ਰੋਗਰਾਮ’ ਦੀ ਸ਼ੁਰੂਆਤ appeared first on TheUnmute.com - Punjabi News. Tags:
|
ਆਜ਼ਾਦੀ ਦੇ ਸੰਘਰਸ਼ 'ਚ ਪੱਤਰਕਾਰਾਂ ਦਾ ਅਹਿਮ ਯੋਗਦਾਨ: ਬਨਵਾਰੀ ਲਾਲ ਪੁਰੋਹਿਤ Wednesday 16 November 2022 02:01 PM UTC+00 | Tags: aam-aadmi-party banwari-lal-parohit chandigarh cm-bhagwant-mann media national-press-day national-press-day-2022 news punjab-governer punjab-governer-banwari-lal-prohit punjab-media punjab-press the-unmute-breaking-news ਚੰਡੀਗੜ੍ਹ 16 ਨਵੰਬਰ 2022: ਪੰਜਾਬ ਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਅਤੇ ਚੰਡੀਗੜ੍ਹ ਤੇ ਹਰਿਆਣਾ ਜਰਲਿਸਟ ਯੂਨੀਅਨ ਵੱਲੋਂ ਰਾਜਧਾਨੀ ਚੰਡੀਗੜ੍ਹ ਵਿਖੇ ਕੌਮੀ ਪ੍ਰੈੱਸ ਦਿਹਾੜਾ (National Press Day) ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਪੰਜਾਬ ਦੇ ਰਾਜਪਾਲ ਅਤੇ ਯੂਟੀ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ (Banwari Lal Purohit) ਮੁੱਖ ਮਹਿਮਾਨ ਵਜੋਂ ਪਹੁੰਚੇ। ਪੁਰੋਹਿਤ ਨੇ ਪੱਤਰਕਾਰਾਂ ਨੂੰ ਕੌਮੀ ਪ੍ਰੈੱਸ ਦਿਹਾਡ਼ੇ ਦੀ ਵਧਾਈ ਦਿੰਦਿਆ ਕਿਹਾ ਕਿ ਦੇਸ਼ ਦੀ ਆਜ਼ਾਦੀ ਦੇ ਸੰਘਰਸ਼ ਪੱਤਰਕਾਰਾਂ ਦੀ ਅਹਿਮ ਭੂਮਿਕਾ ਰਹੀ ਹੈ, ਜਿਨ੍ਹਾਂ ਨੇ ਬਿਨਾਂ ਕਿਸੇ ਡਰ ਤੋਂ ਅੰਗ੍ਰੇਜ਼ਾ ਦੇ ਖ਼ਿਲਾਫ਼ ਮੁਹਿੰਮ ਵਿੱਢੀ ਅਤੇ ਉਸੇ ਮੁਹਿੰਮ ਦੇ ਚਲਦਿਆਂ ਹੀ ਦੇਸ਼ ਦੇ ਲੋਕਾਂ ਨੂੰ ਆਜ਼ਾਦੀ ਮਿਲ ਸਕੀ ਹੈ। ਰਾਜਪਾਲ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਵੀ ਪੱਤਰਕਾਰਾਂ ਨੂੰ ਬਿਨਾਂ ਕਿਸੇ ਡਰ ਭੈਅ ਤੋਂ ਸਾਰੀਆਂ ਦਿੱਕਤਾਂ ਦਾ ਸਾਹਮਣਾ ਕਰਦੇ ਹੋਏ ਨਿਰਪੱਖ ਪੱਤਰਕਾਰੀ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੱਤਰਕਾਰਾਂ ਦਾ ਕੰਮ ਸੱਚਾਈ ਨੂੰ ਸਭ ਦੇ ਸਾਹਮਣੇ ਲਿਆਉਂਣਾ ਹੈ ਅਤੇ ਸੱਚਾਈ 'ਤੇ ਰਾਹ 'ਤੇ ਚੱਲਣ ਵਾਲਿਆਂ ਦੀ ਕਦੇ ਵੀ ਹਾਰ ਨਹੀਂ ਹੁੰਦੀ ਹੈ। ਪੁਰੋਹਿਤ ਨੇ ਕੌਮੀ ਪ੍ਰੈੱਸ ਦਿਹਾਡ਼ੇ 'ਤੇ ਪੱਤਰਕਾਰਾਂ ਨੂੰ ਰਾਸ਼ਟਰਭਗਤੀ ਪੈਦਾ ਕਰਨ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਅੱਜ ਵਿਸ਼ਵ ਪੱਧਰ ਦੇ ਕਈ ਅਖਬਾਰ ਜਾਂ ਰਸਾਲੇ ਭਾਰਤ ਦੇਸ਼ ਨੂੰ ਨਿਵਾਂ ਦਿਖਾਉਣ ਦੀ ਕੋਸ਼ਿਸ਼ਾਂ ਕਰ ਰਹੀ ਹਨ, ਸਾਨੂੰ ਉਨ੍ਹਾਂ ਨੂੰ ਮੋਡ਼ਵਾਂ ਜਵਾਬ ਦੇਣ ਲਈ ਦੇਸ਼ ਹਿੱਤ ਵਿੱਚ ਬੋਲਣਾ ਚਾਹੀਦਾ ਹੈ। ਦੇਸ਼ ਦੇ ਨਾਮੀ ਪੱਤਰਕਾਰ ਪੀ ਸਾਈਨਾਥ ਨੇ ਕਿਹਾ ਕਿ ਪੱਤਰਕਾਰ ਦਾ ਕੰਮ ਸਰਕਾਰਾਂ ਸਾਹਮਣੇ ਅਸਲ ਸੱਚਾਈ ਨੂੰ ਪੇਸ਼ ਕਰਨਾ ਹੁੰਦਾ ਹੈ, ਨਾ ਕੀ ਦੇਸ਼ ਦੀਆਂ ਕਮੀਆਂ ਨੂੰ ਦੂਰ ਕਰਨਾ ਹੈ। ਜਦੋਂ ਕਿ ਕੇਂਦਰ ਸਰਕਾਰ ਦੀ ਨੈਤਿਕ ਜ਼ਿੰਮੇਵਾਰੀ ਹੈ ਕਿ ਮੀਡੀਆ ਦੀਆਂ ਰਿਪੋਰਟਾਂ ਦੇ ਆਧਾਰ 'ਤੇ ਉਨ੍ਹਾਂ ਕਮੀਆਂ ਨੂੰ ਦੂਰ ਕਰਨਾ ਹੈ। ਉਨ੍ਹਾਂ ਕਿਹਾ ਕਿ ਅੱਜ ਦੇਸ਼ ਵਿੱਚ ਸੱਤਾਧਾਰੀ ਧਿਰ ਵੱਲੋਂ ਹਿੰਦੀ ਭਾਸ਼ਾ ਨੂੰ ਵਾਧੂ ਦੀ ਤਰਜੀਹ ਦਿੰਦੇ ਹੋਏ, ਹਰ ਪਾਸੇ ਹਿੰਦੀ ਨੂੰ ਲਾਗੂ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਦੋਂ ਕਿ ਦੇਸ਼ ਦੀਆਂ ਸਾਰੀਆਂ ਭਾਸ਼ਾਵਾਂ ਇਕ ਬਰਾਬਰ ਹਨ। ਸਾਰੀਆਂ ਭਾਸ਼ਾਵਾਂ ਨੂੰ ਵੀ ਬਰਾਬਰ ਦਾ ਅਧਿਕਾਰ ਮਿਲਣ ਚਾਹੀਦਾ ਹੈ। ਪੀ ਸਾਈਨਾਥ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਤੋਂ ਪਹਿਲਾਂ ਡਾ. ਭੀਮ ਰਾਓ ਅੰਬੇਡਕਰ, ਰਾਜ ਮੋਹਨ ਰਾਏ, ਭਗਤ ਸਿੰਘ ਵਰਗੇ ਸੈਂਕਡ਼ੇ ਲੋਕਾਂ ਨੇ ਦੇਸ਼ ਦੀ ਆਵਾਜ਼ ਬਣਦੇ ਹੋਏ ਪੱਤਰਕਾਰੀ ਕੀਤੀ ਹੈ। ਪਰ ਅੱਜ ਦੇਸ਼ ਦੇ ਮੀਡੀਆ ਘਰਾਣਿਆਂ 'ਤੇ ਕਾਰਪੋਰੇਟਾਂ ਦਾ ਕਬਜ਼ਾ ਹੁੰਦਾ ਜਾ ਰਿਹਾ ਹੈ, ਜਿਸ ਕਾਰਨ ਮੀਡੀਆ ਸਰਕਾਰ ਦੀ ਅਸਲ ਕਾਰਗੁਜਾਰੀ ਨੂੰ ਸਭ ਦੇ ਸਾਹਮਣੇ ਨਹੀਂ ਰੱਖ ਪਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰੈੱਸ ਫਰੀਡਮ ਇੰਡੈਕਟਸ ਵਿੱਚ ਵੀ ਕਦੇ ਦੇਸ਼ 180 ਦੇਸ਼ਾਂ ਵਿੱਚੋਂ 94ਵੇਂ ਨੰਬਰ 'ਤੇ ਹੁੰਦਾ ਸੀ ਪਰ ਦੇਸ਼ ਵਿੱਚ ਮੋਦੀ ਸਰਕਾਰ ਦੇ ਆਉਣ ਤੋਂ ਬਾਅਦ ਸਾਲ 2014 ਤੋਂ ਹੀ ਦੇਸ਼ ਵਿੱਚ ਪ੍ਰੈੱਸ ਦੀ ਆਜ਼ਾਦੀ ਖਤਮ ਹੋਣ ਲੱਗ ਪਈ ਹੈ। ਉਨ੍ਹਾਂ ਕਿਹਾ ਕਿ ਸਾਲ 2021 ਵਿੱਚ ਭਾਰਤ ਦੇਸ਼ 142 ਵੇਂ ਨੰਬਰ 'ਤੇ ਸੀ ਜੋ ਕਿ ਸਾਲ 2022 ਵਿੱਚ 150 ਨੰਬਰ 'ਤੇ ਪਹੁੰਚ ਗਿਆ ਹੈ। ਪੀ ਸਾਈਨਾਥ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਮੀਡੀਆ ਅਦਾਰਿਆਂ ਵਿੱਚੋਂ ਕਾਰਪੋਰੇਟ ਘਰਾਣਿਆ ਦੀ ਮਨੋਪਲੀ ਤੋਡ਼ਨ ਦੀ ਲੋਡ਼ ਨਹੀਂ ਤਾਂ ਸਾਨੂੰ ਕੋਈ ਆਸ ਨਹੀਂ ਦਿਖਾਈ ਦਿੰਦੀ। ਇਸ ਦੇ ਨਾਲ ਹੀ ਪਬਲਿਕ ਬਰੋਡਕਾਸਟ ਨੂੰ ਤਾਕਤ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅੱਜ ਪੱਤਰਕਾਰਾਂ ਦੇ ਹੱਕਾਂ ਨੂੰ ਦਬਾਇਆ ਜਾ ਰਿਹਾ ਹੈ। ਇਸ ਲਈ ਪੱਤਰਕਾਰ ਜਥੇਬੰਦੀਆਂ ਨੂੰ ਮਜ਼ਬੂਤ ਹੋ ਕੇ ਅੱਗੇ ਆਉਣ 'ਤੇ ਜ਼ੋਰ ਦਿੱਤਾ। ਇਸ ਤੋਂ ਪਹਿਲਾਂ ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੇ ਚੇਅਰਮੈਨ ਬਲਵਿੰਦਰ ਸਿੰਘ ਜੰਮੂ ਅਤੇ ਪ੍ਰਧਾਨ ਬਲਵੀਰ ਸਿੰਘ ਜੰਡੂ ਨੇ ਦੇਸ਼ ਵਿੱਚ ਮੀਡੀਆ ਕਮਿਸ਼ਨ ਅਤੇ ਜਰਨਲਿਸਟ ਐਕਟ ਬਨਾਉਣ ਦੀ ਮੰਗ ਕੀਤੀ। ਇਸ ਨਾਲ ਪੱਤਰਕਾਰਾਂ 'ਤੇ ਹੋ ਰਹੀ ਧੱਕੇਸ਼ਾਹੀ ਅਤੇ ਪੱਤਰਕਾਰਾਂ ਦੇ ਅਧਿਕਾਰਾਂ ਬਾਰੇ ਸਭ ਕੁਝ ਸਪਸ਼ਟ ਕੀਤਾ ਜਾ ਸਕੇਗਾ। ਇਸ ਨਾਲ ਦੇਸ਼ ਭਰ ਦੇ ਪੱਤਰਕਾਰਾਂ ਨੂੰ ਕਾਨੂੰਨੀ ਸੁਰੱਖਿਆ ਵੀ ਮਿਲ ਸਕੇਗੀ। ਇਸ ਤੋਂ ਪਹਿਲਾਂ ਪੰਜਾਬ ਅਤੇ ਚੰਡੀਗੜ੍ਹ ਜਰਨਲਿਸ ਯੂਨੀਅਨ ਦੇ ਚੰਡੀਗੜ੍ਹ ਯੂਨਿਟ ਦੇ ਪ੍ਰਧਾਨ ਜੈ ਸਿੰਘ ਛਿਬੜ, ਜਗਤਾਰ ਸਿੰਘ ਭੁੱਲਰ, ਤਰਲੋਚਨ ਸਿੰਘ, ਡਾ. ਪਿਆਰਾ ਲਾਲ ਗਰਗ, ਬਿੰਦੂ ਸਿੰਘ, ਬਲਵੰਤ ਤਕਸ਼ਕ, ਰਾਮ ਸਿੰਘ ਬਰਾਡ਼ ਸਣੇ ਵੱਡੀ ਗਿਣਤੀ ਵਿੱਚ ਪੱਤਰਕਾਰਾਂ ਨੇ ਆਪਣੇ ਵਿਚਾਰ ਸਾਂਝੇ ਕੀਤੇ। ਸਮਾਗਮ ਵਿੱਚ ਮੰਚ ਸੰਚਾਲਨ ਪੰਜਾਬ ਅਤੇ ਚੰਡੀਗਡ਼੍ਹ ਜਰਨਲਿਸਟ ਯੂਨਿਅਨ ਦੇ ਜਨਰਲ ਸਕੱਤਰ ਪਾਲ ਸਿੰਘ ਨੌਲੀ ਨੇ ਕੀਤਾ। ਇਸ ਮੌਕੇ ਪੱਤਰਕਾਰਾਂ ਦੀ ਜਥੇਬੰਦੀ ਨੇ ਪੰਜਾਬ ਦੇ ਰਾਜਪਾਲ ਅਤੇ ਯੂਟੀ ਦੇ ਪ੍ਰਸ਼ਾਸਕ ਨੂੰ ਪੱਤਰਕਾਰਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਬਾਰੇ ਮੰਗ ਪੱਤਰ ਦਿੱਤਾ। ਰਾਜਪਾਲ ਨੇ ਪੱਤਰਕਾਰਾਂ ਦੀਆਂ ਮੰਗਾਂ ਨੂੰ ਪੂਰਾ ਕਰਨ ਲਈ ਸਬੰਧਿਤ ਵਿਭਾਗ ਨੂੰ ਆਦੇਸ਼ ਦੇਣ ਦਾ ਭਰੋਸਾ ਦਿਵਾਇਆ। The post ਆਜ਼ਾਦੀ ਦੇ ਸੰਘਰਸ਼ ‘ਚ ਪੱਤਰਕਾਰਾਂ ਦਾ ਅਹਿਮ ਯੋਗਦਾਨ: ਬਨਵਾਰੀ ਲਾਲ ਪੁਰੋਹਿਤ appeared first on TheUnmute.com - Punjabi News. Tags:
|
ਅੰਮ੍ਰਿਤਸਰ ਤੇ ਮੋਹਾਲੀ ਅੰਤਰਰਾਸ਼ਟਰੀ ਹਵਾਈ ਅੱਡਿਆਂ ਨੂੰ ਪੁਆਇੰਟ ਆਫ ਕਾਲ ਦੀ ਆਗਿਆ ਦਿੱਤੀ ਜਾਵੇ: ਵਿਕਰਮਜੀਤ ਸਿੰਘ ਸਾਹਨੀ Wednesday 16 November 2022 02:08 PM UTC+00 | Tags: amritsar-airport breaking-news mohali-airport rajya-sabha-member-vikramjit-singh-sahney vikramjit-singh-sahney ਨਵੀਂ ਦਿੱਲੀ/ਚੰਡੀਗੜ੍ਹ 16 ਨਵੰਬਰ 2022: ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ (Vikramjit Singh Sahney) ਨੇ ਪਿਛਲੇ ਦਿਨੀਂ ਜੀ-20 ਸੰਮੇਲਨ ਦੌਰਾਨ ਭਾਰਤ ਅਤੇ ਕੈਨੇਡਾ ਦਰਮਿਆਨ ਹੋਏ ਸਮਝੌਤੇ ਦੇ ਐਲਾਨ ਦਾ ਸਵਾਗਤ ਕਰਦੇ ਹੋਏ, ਜਿਸ ਨਾਲ ਦੋਵਾਂ ਦੇਸ਼ਾਂ ਦਰਮਿਆਨ ਬੇਅੰਤ ਹਵਾਈ ਉਡਾਣਾਂ ਦੀ ਆਗਿਆ ਮਿਲਦੀ ਹੈ, ਕੇਂਦਰੀ ਨਾਗਰਿਕ ਹਵਾਬਾਜ਼ੀ ਮੰਤਰੀ ਨੂੰ ਪੱਤਰ ਲਿਖ ਕੇ ਟੋਰਾਂਟੋ, ਵੈਨਕੂਵਰ ਅਤੇ ਮਾਂਟਰੀਅਲ ਨੂੰ ਅੰਮ੍ਰਿਤਸਰ ਅਤੇ ਮੋਹਾਲੀ ਹਵਾਈ ਅੱਡਿਆਂ ਦਰਮਿਆਨ ਸਿੱਧੀਆਂ ਉਡਾਣਾਂ ਸ਼ੁਰੂ ਕਰਨ ਦੀ ਅਪੀਲ ਕੀਤੀ ਹੈ। ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਭਾਰਤ ਅਤੇ ਕੈਨੇਡਾ ਦਰਮਿਆਨ ਬੇਅੰਤ ਹਵਾਈ ਉਡਾਣਾਂ ਦੀ ਇਤਿਹਾਸਕ ਘੋਸ਼ਣਾ ਦੇ ਮੌਕੇ ‘ਤੇ ਨਾਗਰਿਕ ਹਵਾਬਾਜ਼ੀ ਮੰਤਰਾਲਾ ਹਵਾਈ ਸੇਵਾ ਸਮਝੌਤੇ ਤਹਿਤ ਅੰਮ੍ਰਿਤਸਰ ਅਤੇ ਮੋਹਾਲੀ ਹਵਾਈ ਅੱਡਿਆਂ ਨੂੰ ਪੁਆਇੰਟ ਆਫ ਕਾਲ (ਪੀ.ਓ.ਸੀਜ) ਵਜੋਂ ਤੁਰੰਤ ਮਨਜ਼ੂਰੀ ਦੇਵੇਗਾ ਅਤੇ ਅਸੀਂ ਪੰਜਾਬ ਤੋਂ ਕੈਨੇਡਾ ਦਰਮਿਆਨ ਸਿੱਧੀਆਂ ਹਵਾਈ ਉਡਾਣਾਂ ਦੇਖ ਸਕਾਂਗੇ, ਜਿਸ ਨਾਲ ਯਾਤਰੀਆਂ, ਜਿਨ੍ਹਾਂ ਨੂੰ ਕੈਨੇਡਾ ਜਾਣ ਲਈ ਦਿੱਲੀ ਜਾਣਾ ਪੈਂਦਾ ਹੈ, ਦੀਆਂ ਬਹੁਤ ਸਾਰੀਆਂ ਸਮੱਸਿਆਵਾਂ ਦਾ ਹੱਲ ਹੋ ਜਾਵੇਗਾ। ਵਿਕਰਮਜੀਤ ਨੇ ਦੱਸਿਆ ਕਿ ਵਿਦੇਸ਼ੀ ਏਅਰਲਾਈਨਜ਼ ਵੱਲੋਂ ਭਾਰਤ ਅਤੇ ਸਬੰਧਤ ਦੇਸ਼ ਦਰਮਿਆਨ ਦੁਵੱਲੇ ਹਵਾਈ ਸੇਵਾ ਸਮਝੌਤੇ (ਏ.ਐੱਸ.ਏ.) ਤਹਿਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ। ਇੱਕ ਵਿਦੇਸ਼ੀ ਏਅਰਲਾਈਨ ਭਾਰਤ ਵਿੱਚ ਕਿਸੇ ਪੁਆਇੰਟ (ਏਅਰਪੋਰਟ) ‘ਤੇ ਤਾਂ ਹੀ ਉਤਰ ਸਕਦੀ ਹੈ ਜੇਕਰ ਉਸਨੂੰ ਏਐਸਏ ਦੇ ਤਹਿਤ ਇੱਕ ਪੁਆਇੰਟ ਆਫ਼ ਕਾਲ ਜਾਰੀ ਕੀਤਾ ਜਾਂਦਾ ਹੈ। ਜਿਕਰਯੋਗ ਹੈ ਕਿ ਪੰਜਾਬ ਕੋਲ ਦੋ ਅੰਤਰਰਾਸ਼ਟਰੀ ਹਵਾਈ ਅੱਡੇ ਹਨ, ਅੰਮ੍ਰਿਤਸਰ ਅਤੇ ਮੋਹਾਲੀ, ਪਰ ਕਿਸੇ ਕੋਲ ਵੀ ਕੈਨੇਡੀਅਨ ਏਅਰਲਾਈਨਜ਼ ਲਈ ਪੁਆਇੰਟ ਆਫ ਕਾਲ (ਪੀਓਸੀ) ਦੀ ਇਜਾਜ਼ਤ ਨਹੀਂ ਹੈ। ਸਿੰਘ ਨੇ ਕਿਹਾ ਕਿ 2021 ਦੀ ਕੈਨੇਡੀਅਨ ਜਨਗਣਨਾ ਦੇ ਅਨੁਸਾਰ, ਲਗਭਗ 9,50,000 ਪੰਜਾਬੀ ਕਨੇਡੀਅਨ ਹਨ ਅਤੇ ਇਹ ਕੈਨੇਡਾ ਦੀ ਆਬਾਦੀ ਦਾ ਲਗਭਗ 2.6 ਪ੍ਰਤੀਸ਼ਤ ਹੈ। ਪੰਜਾਬ ਅਤੇ ਕੈਨੇਡਾ ਦੇ ਸੱਭਿਆਚਾਰਕ ਅਤੇ ਵਪਾਰਕ ਸਬੰਧ ਵਿਸ਼ਵ ਪ੍ਰਸਿੱਧ ਹਨ। ਇਸ ਨਾਲ ਪੰਜਾਬ ਅਤੇ ਭਾਰਤ ਨੂੰ ਦਰਪੇਸ਼ ਵਿੱਤੀ ਘਾਟੇ ਦਾ ਵੀ ਫਾਇਦਾ ਹੋਵੇਗਾ। ਪੰਜਾਬ ਭਾਰਤ ਦਾ ਰਣਨੀਤਕ ਉਦਯੋਗਿਕ ਕੇਂਦਰ ਅਤੇ ਅਨਾਜ ਭੰਡਾਰ ਵੀ ਹੈ। ਪੰਜਾਬ ਦੇ ਉਦਯੋਗਾਂ ਦਾ ਕੈਨੇਡਾ ਵਿੱਚ ਬਹੁਤ ਵਧੀਆ ਨੈੱਟਵਰਕ ਹੈ ਅਤੇ ਇਹ ਉਦਯੋਗ ਕਈ ਉਦਯੋਗਾਂ ਨੂੰ ਬਹੁਤ ਸਾਰੇ ਉਤਪਾਦ ਨਿਰਯਾਤ ਕਰਦੇ ਹਨ। ਅਜਿਹੀ ਸਥਿਤੀ ਵਿੱਚ ਪੰਜਾਬ ਤੋਂ ਕੈਨੇਡਾ ਲਈ ਸਿੱਧੀਆਂ ਹਵਾਈ ਉਡਾਣਾਂ ਸ਼ੁਰੂ ਹੋਣ ਤੋਂ ਬਾਅਦ ਐਗਰੋ ਪ੍ਰੋਸੈਸਿੰਗ ਉਦਯੋਗ ਕਾਰਗੋ ਉਡਾਣਾਂ ਰਾਹੀਂ ਆਸਾਨੀ ਨਾਲ ਉੱਥੇ ਆਪਣੇ ਉਤਪਾਦ ਭੇਜ ਸਕਣਗੇ। The post ਅੰਮ੍ਰਿਤਸਰ ਤੇ ਮੋਹਾਲੀ ਅੰਤਰਰਾਸ਼ਟਰੀ ਹਵਾਈ ਅੱਡਿਆਂ ਨੂੰ ਪੁਆਇੰਟ ਆਫ ਕਾਲ ਦੀ ਆਗਿਆ ਦਿੱਤੀ ਜਾਵੇ: ਵਿਕਰਮਜੀਤ ਸਿੰਘ ਸਾਹਨੀ appeared first on TheUnmute.com - Punjabi News. Tags:
|
ਰੇਲ ਗੱਡੀਆਂ ਨਾਲ ਪਸ਼ੂਆਂ ਦੀ ਟਕਰਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਚਾਰਦੀਵਾਰੀ ਦੇ ਨਵੇਂ ਡਿਜ਼ਾਈਨ ਨੂੰ ਮਨਜ਼ੂਰੀ: ਰੇਲ ਮੰਤਰੀ Wednesday 16 November 2022 02:20 PM UTC+00 | Tags: anand-station anand-station-in-gujarat. ashwini-vaishnav bande-bharat-tarin breaking-news gandhinagar-mumbai indian-railway mumbai-gandhinagar-vande-bharat-express news punjabi-news railway railway-minister-ashwini-vaishnav railway-of-india the-unmute-breaking-news the-unmute-latest-news train-vande-bharat valsad-in-gujarat vande-bharat-express vande-bharat-express-train ਚੰਡੀਗੜ੍ਹ 16 ਨਵੰਬਰ 2022: ਰੇਲ ਮੰਤਰਾਲੇ ਨੇ ਟਰੇਨਾਂ ਨਾਲ ਹੋਣ ਵਾਲੇ ਹਾਦਸਿਆਂ ਨੂੰ ਰੋਕਣ ਲਈ ਵੱਡਾ ਕਦਮ ਚੁੱਕਿਆ ਹੈ। ਬੁੱਧਵਾਰ ਨੂੰ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਰੇਲ ਮੰਤਰੀ ਅਸ਼ਵਿਨੀ ਵੈਸ਼ਨਵ (Railway Minister Ashwini Vaishnav) ਨੇ ਕਿਹਾ ਕਿ ਅਜਿਹੇ ਹਾਦਸਿਆਂ ਨੂੰ ਰੋਕਣ ਲਈ ਵਿਸ਼ੇਸ਼ ਕਿਸਮ ਦੀ ਚਾਰਦੀਵਾਰੀ ਦੇ ਨਵੇਂ ਡਿਜ਼ਾਈਨ ਦੀ ਇਜਾਜ਼ਤ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਅਗਲੇ 5-6 ਮਹੀਨਿਆਂ ਵਿੱਚ ਪਟੜੀ ਦੇ ਨਾਲ ਨਵੀਂ ਚਾਰਦੀਵਾਰੀ ਬਣਾਈ ਜਾਵੇਗੀ। ਜ਼ਿਕਰਯੋਗ ਹੈ ਕਿ ਪਿਛਲੇ ਕੁਝ ਸਮੇਂ ‘ਚ ਦੇਸ਼ ਦੀ ਕਾਰਪੋਰੇਟ ਟਰੇਨ ‘ਵੰਦੇ ਭਾਰਤ’ ਨੂੰ ਲੈ ਕੇ ਇਕ ਤੋਂ ਬਾਅਦ ਇਕ ਅਜਿਹੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਜਿਸ ਤੋਂ ਬਾਅਦ ਰੇਲਵੇ ਨੇ ਇਹ ਕਦਮ ਚੁੱਕਿਆ ਹੈ। ਜ਼ਿਕਰਯੋਗ ਹੈ ਕਿ ਪਿਛਲੇ ਅਕਤੂਬਰ ਮਹੀਨੇ ਵਿੱਚ ਵੰਦੇ ਭਾਰਤ ਰੇਲ ਗੱਡੀ ਕਈ ਵਾਰ ਪਸ਼ੂਆਂ ਨਾਲ ਟਕਰਾ ਗਈ ਸੀ। ਲਗਾਤਾਰ ਦੋ ਦਿਨਾਂ ਵਿੱਚ ਅਜਿਹੀਆਂ ਦੋ ਘਟਨਾਵਾਂ ਵਾਪਰੀਆਂ। ਅਜਿਹੀ ਹੀ ਇੱਕ ਘਟਨਾ ਵਿੱਚ ਗਾਂਧੀਨਗਰ-ਮੁੰਬਈ ਵੰਦੇ ਭਾਰਤ ਐਕਸਪ੍ਰੈਸ ਨੇ ਇੱਕ ਗਾਂ ਨੂੰ ਟੱਕਰ ਮਾਰ ਦਿੱਤੀ। ਹਾਦਸੇ ਕਾਰਨ ਟਰੇਨ ਦਾ ਅਗਲਾ ਹਿੱਸਾ ਵੀ ਥੋੜ੍ਹਾ ਨੁਕਸਾਨਿਆ ਗਿਆ। ਅਜਿਹੀ ਇੱਕ ਘਟਨਾ ਗੁਜਰਾਤ ਦੇ ਆਨੰਦ ਸਟੇਸ਼ਨ ਨੇੜੇ ਵਾਪਰੀ। ਹਾਲਾਂਕਿ ਹਾਦਸੇ ‘ਚ ਕਿਸੇ ਯਾਤਰੀ ਨੂੰ ਕੋਈ ਨੁਕਸਾਨ ਨਹੀਂ ਹੋਇਆ। ਇਸ ਹਾਦਸੇ ਤੋਂ ਇੱਕ ਦਿਨ ਪਹਿਲਾਂ ਇੱਕ ਅਰਧ-ਹਾਈ ਸਪੀਡ ਰੇਲਗੱਡੀ ਨੇ ਚਾਰ ਮੱਝਾਂ ਨੂੰ ਟੱਕਰ ਮਾਰ ਦਿੱਤੀ ਸੀ। ਜਿਸ ਤੋਂ ਬਾਅਦ ਇਸ ਦਾ ਇੱਕ ਹਿੱਸਾ ਬਦਲਣਾ ਪਿਆ। ਇਸ ਘਟਨਾ ‘ਤੇ ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਵੀ ਪ੍ਰਤੀਕਿਰਿਆ ਦਿੱਤੀ ਸੀ। ਉਸ ਨੇ ਕਿਹਾ ਸੀ ਕਿ ਪਟੜੀ ‘ਤੇ ਪਸ਼ੂਆਂ ਨਾਲ ਟਕਰਾਉਣਾ ਲਾਜ਼ਮੀ ਹੈ। ਸੈਮੀ-ਹਾਈ ਸਪੀਡ ਵੰਦੇ ਭਾਰਤ ਟਰੇਨ ਨੂੰ ਡਿਜ਼ਾਈਨ ਕਰਦੇ ਸਮੇਂ ਇਸ ਗੱਲ ਨੂੰ ਧਿਆਨ ‘ਚ ਰੱਖਿਆ ਗਿਆ ਹੈ। ਇਸ ਦੌਰਾਨ ਉਨ੍ਹਾਂ ਨੇ ਇਹ ਵੀ ਕਿਹਾ ਸੀ ਕਿ ਪਸ਼ੂਆਂ ਨਾਲ ਹੋਣ ਵਾਲੇ ਹਾਦਸਿਆਂ ਨੂੰ ਰੋਕਣ ਲਈ ਕਦਮ ਚੁੱਕੇ ਜਾ ਰਹੇ ਹਨ। The post ਰੇਲ ਗੱਡੀਆਂ ਨਾਲ ਪਸ਼ੂਆਂ ਦੀ ਟਕਰਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਚਾਰਦੀਵਾਰੀ ਦੇ ਨਵੇਂ ਡਿਜ਼ਾਈਨ ਨੂੰ ਮਨਜ਼ੂਰੀ: ਰੇਲ ਮੰਤਰੀ appeared first on TheUnmute.com - Punjabi News. Tags:
|
ICC T20I Ranking: ਸੂਰਿਆ ਕੁਮਾਰ ਯਾਦਵ ਟੀ-20 ਬੱਲੇਬਾਜ਼ੀ ਰੈਂਕਿੰਗ 'ਚ ਪਹਿਲੇ ਨੰਬਰ 'ਤੇ ਬਰਕਰਾਰ Wednesday 16 November 2022 02:29 PM UTC+00 | Tags: breaking-news cricket-news icc-t20i-batting-ranking icc-t20i-ranking icc-t20-world-cup2022 news player-of-the-tournament player-of-the-tournament-2022 punjab-news sports-news surya-kumar-yadav surya-kumar-yadav-latest-news the-unmute-breaking-news the-unmute-punjab virat-kohli ਚੰਡੀਗੜ੍ਹ 16 ਨਵੰਬਰ 2022: ਆਈਸੀਸੀ ਨੇ ਟੀ-20 ਇੰਟਰਨੈਸ਼ਨਲ ਦੀ ਬੱਲੇਬਾਜ਼ਾਂ ਦੀ ਤਾਜ਼ਾ ਰੈਂਕਿੰਗ ਜਾਰੀ ਕਰ ਦਿੱਤੀ ਹੈ। ਇਸ ਰੈਂਕਿੰਗ ‘ਚ ਭਾਰਤ ਦੇ ਸਟਾਰ ਬੱਲੇਬਾਜ਼ ਸੂਰਿਆ ਕੁਮਾਰ ਯਾਦਵ (Surya Kumar Yadav) ਪਹਿਲੇ ਨੰਬਰ ‘ਤੇ ਬਰਕਰਾਰ ਹਨ। ਸੂਰਿਆਕੁਮਾਰ ਯਾਦਵ 859 ਅੰਕਾਂ ਨਾਲ ਪਹਿਲੇ ਸਥਾਨ ‘ਤੇ ਰਹੇ ਹਨ। ਹਾਲਾਂਕਿ ਟੀ-20 ਵਿਸ਼ਵ ਕੱਪ 2022 ਦੇ ਸੈਮੀਫਾਈਨਲ ‘ਚ ਇੰਗਲੈਂਡ ਖਿਲਾਫ ਸੂਰਿਆ ਦਾ ਬੱਲਾ ਨਹੀਂ ਚੱਲ ਸਕਿਆ । ਜਿਸ ਕਾਰਨ ਉਸ ਦੇ ਰੈਂਕਿੰਗ ਵਿੱਚ 10 ਅੰਕਾਂ ਦਾ ਨੁਕਸਾਨ ਹੋਇਆ ਹੈ। ਪਰ ਫਿਰ ਵੀ ਸੂਰਿਆ ਨੇ ਆਪਣੀ ਸਥਿਤੀ ਸਿਖਰ ‘ਤੇ ਬਰਕਰਾਰ ਰੱਖੀ ਹੋਈ ਹੈ। ਇਸ ਦੇ ਨਾਲ ਹੀ ਪਾਕਿਸਤਾਨ ਦੇ ਵਿਕਟਕੀਪਰ ਬੱਲੇਬਾਜ਼ ਮੁਹੰਮਦ ਰਿਜ਼ਵਾਨ ਨੇ 836 ਅੰਕਾਂ ਨਾਲ ਦੂਜੇ ਨੰਬਰ ‘ਤੇ ਆਪਣਾ ਸਥਾਨ ਬਰਕਰਾਰ ਰੱਖਿਆ ਹੈ। ਰਿਜ਼ਵਾਨ ਤੋਂ ਇਲਾਵਾ ਪਾਕਿਸਤਾਨ ਦੇ ਕਪਤਾਨ ਬਾਬਰ ਆਜ਼ਮ 778 ਅੰਕਾਂ ਨਾਲ ਤੀਜੇ ਸਥਾਨ ‘ਤੇ ਆ ਗਏ ਹਨ। ਬਾਬਰ ਆਜ਼ਮ ਨੂੰ ਟੀ-20 ਵਿਸ਼ਵ ਕੱਪ ਸੈਮੀਫਾਈਨਲ ‘ਚ ਨਿਊਜ਼ੀਲੈਂਡ ਖਿਲਾਫ ਅਰਧ ਸੈਂਕੜਾ ਬਣਾਉਣ ਦਾ ਫਾਇਦਾ ਮਿਲਿਆ। The post ICC T20I Ranking: ਸੂਰਿਆ ਕੁਮਾਰ ਯਾਦਵ ਟੀ-20 ਬੱਲੇਬਾਜ਼ੀ ਰੈਂਕਿੰਗ ‘ਚ ਪਹਿਲੇ ਨੰਬਰ ‘ਤੇ ਬਰਕਰਾਰ appeared first on TheUnmute.com - Punjabi News. Tags:
|
ਕਿਸੇ ਦਬਾਅ ਹੇਠ ਨਹੀਂ ਸਗੋਂ ਆਪਣੀ ਮਰਜ਼ੀ ਨਾਲ ਨਾਮਜ਼ਦਗੀ ਵਾਪਸ ਲਈ: ਕੰਚਨ ਜਰੀਵਾਲਾ Wednesday 16 November 2022 02:35 PM UTC+00 | Tags: aam-aadmi-party aam-aadmi-partys-surat aap-candidate-gujarat aap-leader-kanchan-jariwala arvind-kejriwal breaking-news delhi-deputy-chief-minister delhi-deputy-chief-minister-manish-sisodi gujarat-assembly-election-2022 gujarat-bjp india-news kanchan-jariwala manish-sisodia news surat surat-east the-unmute-breaking-news ਚੰਡੀਗੜ੍ਹ 16 ਨਵੰਬਰ 2022: ਆਮ ਆਦਮੀ ਪਾਰਟੀ ਦੀ ਸੂਰਤ (ਪੂਰਬੀ) ਤੋਂ ਉਮੀਦਵਾਰ ਕੰਚਨ ਜਰੀਵਾਲਾ (Kanchan Jariwala) ਨੇ ਬੁੱਧਵਾਰ ਨੂੰ ਆਪਣਾ ਨਾਮਜ਼ਦਗੀ ਪੱਤਰ ਵਾਪਸ ਲੈ ਲਿਆ ਹੈ। ਉਨ੍ਹਾਂ ਇਹ ਵੀ ਬਿਆਨ ਜਾਰੀ ਕੀਤਾ ਕਿ ਉਨ੍ਹਾਂ ਕਿਸੇ ਦਬਾਅ ਹੇਠ ਨਹੀਂ ਸਗੋਂ ਆਪਣੀ ਮਰਜ਼ੀ ਨਾਲ ਨਾਮਜ਼ਦਗੀ ਵਾਪਸ ਲਈ ਹੈ। ਇਸ ਤੋਂ ਪਹਿਲਾਂ ‘ਆਪ’ ਨੇ ਭਾਜਪਾ ‘ਤੇ ਜਰੀਵਾਲਾ ਨੂੰ ਅਗਵਾ ਕਰਨ ਅਤੇ ਨਾਮਜ਼ਦਗੀ ਵਾਪਸ ਲੈਣ ਲਈ ਮਜਬੂਰ ਕਰਨ ਦਾ ਦੋਸ਼ ਲਗਾਇਆ ਸੀ। ਇਸ ਦੇ ਨਾਲ ਹੀ ਜਰੀਵਾਲਾ ਨੇ ਆਪਣੀ ਹੀ ਪਾਰਟੀ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਮੇਰੇ ਨਾਲ ਕੋਈ ਪਰਿਵਾਰਕ ਮਾਮਲਾ ਹੋਇਆ ਹੈ। ਇਸ ਲਈ ਮੈਂ ਆਪਣਾ ਨਾਮਜ਼ਦਗੀ ਪੱਤਰ ਵਾਪਸ ਲੈ ਲਿਆ ਹੈ। ਭਾਜਪਾ ਨੇ ਮੇਰੇ ‘ਤੇ ਕੋਈ ਦਬਾਅ ਨਹੀਂ ਪਾਇਆ ਅਤੇ ਨਾ ਹੀ ਮੈਂ ਕਿਸੇ ਦਬਾਅ ਹੇਠ ਨਾਮਜ਼ਦਗੀ ਵਾਪਸ ਲਈ। ਮੈਂ ਆਮ ਆਦਮੀ ਪਾਰਟੀ ਵਿੱਚ ਹਾਂ ਜਾਂ ਨਹੀਂ ਇਸ ਬਾਰੇ ਮੈਂ ਜਲਦੀ ਹੀ ਆਪਣਾ ਸਟੈਂਡ ਸਪੱਸ਼ਟ ਕਰਾਂਗਾ। ਕੰਚਨ ਜਰੀਵਾਲਾ (Kanchan Jariwala) ਨੇ ਅੱਗੇ ਕਿਹਾ ਕਿ ਮੇਰੇ ਪ੍ਰਚਾਰ ਦੌਰਾਨ ਲੋਕ ਮੈਨੂੰ ਪੁੱਛਦੇ ਸਨ ਕਿ ਮੈਂ ਦੇਸ਼ ਵਿਰੋਧੀ ਅਤੇ ਗੁਜਰਾਤ ਵਿਰੋਧੀ ਪਾਰਟੀ ਦਾ ਉਮੀਦਵਾਰ ਕਿਉਂ ਬਣਿਆ? ਉਸ ਤੋਂ ਬਾਅਦ ਮੈਂ ਆਪਣੀ ਜ਼ਮੀਰ ਦੀ ਪਾਲਣਾ ਕੀਤੀ ਅਤੇ ਮੈਂ ਬਿਨਾਂ ਕਿਸੇ ਦਬਾਅ ਦੇ ਆਪਣੀ ਨਾਮਜ਼ਦਗੀ ਵਾਪਸ ਲੈ ਲਈ। ਮੈਂ ਅਜਿਹੀ ਪਾਰਟੀ ਦਾ ਸਮਰਥਨ ਨਹੀਂ ਕਰ ਸਕਦਾ ਜੋ ਗੁਜਰਾਤ ਵਿਰੋਧੀ ਅਤੇ ਦੇਸ਼ ਵਿਰੋਧੀ ਹੈ। ਇਸ ਤੋਂ ਪਹਿਲਾਂ ‘ਆਪ’ ਆਗੂ ਮਨੀਸ਼ ਸਿਸੋਦੀਆ ਨੇ ਚੋਣ ਕਮਿਸ਼ਨ ਦੇ ਦਫ਼ਤਰ ਅੱਗੇ ਧਰਨੇ ‘ਤੇ ਬੈਠੇ ਹੋਏ ਦੋਸ਼ ਲਾਇਆ ਸੀ ਕਿ ਭਾਜਪਾ ਨੇ ਸੂਰਤ (ਪੂਰਬੀ) ਤੋਂ ਸਾਡੇ ਉਮੀਦਵਾਰ ਕੰਚਨ ਜਰੀਵਾਲਾ ਨੂੰ ਅਗਵਾ ਕਰ ਲਿਆ ਹੈ। ਸਿਸੋਦੀਆ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਆਖਰੀ ਵਾਰ ਕੱਲ੍ਹ ਆਰਓ ਦਫ਼ਤਰ ਵਿੱਚ ਦੇਖਿਆ ਗਿਆ ਸੀ। ਸਿਸੋਦੀਆ ਨੇ ਕਿਹਾ, 500 ਤੋਂ ਵੱਧ ਪੁਲਿਸ ਮੁਲਾਜ਼ਮ ਕੰਚਨ ਜਰੀਵਾਲਾ ਨੂੰ ਜ਼ਬਰਦਸਤੀ ਰਿਟਰਨਿੰਗ ਅਫ਼ਸਰ ਦੇ ਦਫ਼ਤਰ ਲੈ ਗਏ ਅਤੇ ਬੰਦੂਕ ਦੀ ਨੋਕ ‘ਤੇ ਉਸ ਦੀ ਨਾਮਜ਼ਦਗੀ ਵਾਪਸ ਲੈ ਲਈ। ਸਿਸੋਦੀਆ ਨੇ ਕਿਹਾ, ਜੋ ਵੀ ਹੋ ਰਿਹਾ ਹੈ, ਉਹ ਚੋਣ ਕਮਿਸ਼ਨ ‘ਤੇ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਕਿਹਾ, ਮੈਂ ਚੋਣ ਕਮਿਸ਼ਨਰ ਨਾਲ ਮੁਲਾਕਾਤ ਦਾ ਸਮਾਂ ਮੰਗਿਆ ਹੈ। ਇਸ ਦੇ ਨਾਲ ਹੀ ਇਨ੍ਹਾਂ ਸ਼ਿਕਾਇਤਾਂ ਤੋਂ ਬਾਅਦ ਚੋਣ ਕਮਿਸ਼ਨ ਨੇ ਮਨੀਸ਼ ਸਿਸੋਦੀਆ ਦੀ ਅਗਵਾਈ ‘ਚ ‘ਆਪ’ ਦੇ 4 ਮੈਂਬਰੀ ਵਫ਼ਦ ਨਾਲ ਮੁਲਾਕਾਤ ਕੀਤੀ। The post ਕਿਸੇ ਦਬਾਅ ਹੇਠ ਨਹੀਂ ਸਗੋਂ ਆਪਣੀ ਮਰਜ਼ੀ ਨਾਲ ਨਾਮਜ਼ਦਗੀ ਵਾਪਸ ਲਈ: ਕੰਚਨ ਜਰੀਵਾਲਾ appeared first on TheUnmute.com - Punjabi News. Tags:
|
ਸ਼ਸ਼ੀ ਥਰੂਰ ਨੇ ਗੁਜਰਾਤ 'ਚ ਚੋਣ ਪ੍ਰਚਾਰ ਪ੍ਰੋਗਰਾਮ 'ਚ ਸ਼ਾਮਲ ਹੋਣ ਦੇ ਸੱਦੇ ਨੂੰ ਠੁਕਰਾਇਆ Wednesday 16 November 2022 02:45 PM UTC+00 | Tags: breaking-news congress gujarat-election gujarat-election-2022 national-students-union-of-india news nsui senior-congress-leader-shashi-tharoor shashi-tharoor ਚੰਡੀਗੜ੍ਹ 16 ਨਵੰਬਰ 2022: ਕਾਂਗਰਸ ਦੇ ਸੀਨੀਅਰ ਨੇਤਾ ਸ਼ਸ਼ੀ ਥਰੂਰ (Shashi Tharoor) ਨੇ ਨੈਸ਼ਨਲ ਸਟੂਡੈਂਟਸ ਯੂਨੀਅਨ ਆਫ ਇੰਡੀਆ (NSUI) ਦੇ ਗੁਜਰਾਤ ‘ਚ ਚੋਣ ਪ੍ਰਚਾਰ ਪ੍ਰੋਗਰਾਮ ‘ਚ ਸ਼ਾਮਲ ਹੋਣ ਦੇ ਸੱਦੇ ਨੂੰ ਇਹ ਕਹਿ ਕੇ ਠੁਕਰਾ ਦਿੱਤਾ ਹੈ ਕਿ ਉਨ੍ਹਾਂ ਦਾ ਨਾਂ ਪਾਰਟੀ ਦੀ ਸਟਾਰ ਪ੍ਰਚਾਰਕਾਂ ਦੀ ਸੂਚੀ ‘ਚ ਨਹੀਂ ਹੈ। ਸੂਤਰਾਂ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਕਾਂਗਰਸ ਨੇ ਮੰਗਲਵਾਰ ਨੂੰ ਗੁਜਰਾਤ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਲਈ ਆਪਣੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ, ਜਿਸ ਵਿੱਚ ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ, ਸਾਬਕਾ ਪ੍ਰਧਾਨ ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਕਈ ਹੋਰ ਸੀਨੀਅਰ ਨੇਤਾ ਸ਼ਾਮਲ ਹਨ। ਇਸ ਵਿੱਚ ਥਰੂਰ ਦਾ ਨਾਂ ਨਹੀਂ ਹੈ। ਇਹ ਪੁੱਛੇ ਜਾਣ ‘ਤੇ ਕਿ ਕੀ ਉਹ ਨਿਰਾਸ਼ ਹਨ ਕਿ ਉਨ੍ਹਾਂ ਦਾ ਨਾਮ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਸ਼ਾਮਲ ਨਹੀਂ ਸੀ, ਥਰੂਰ ਨੇ ਕਿਹਾ, “ਕਾਂਗਰਸ ਜਾਣਦੀ ਹੈ ਕਿ ਕੌਣ ਅਤੇ ਕਿਸ ਲਈ ਸਭ ਤੋਂ ਵਧੀਆ ਹੈ।” ਨਿਰਾਸ਼ ਹੋਣ ਦਾ ਕੋਈ ਮਤਲਬ ਨਹੀਂ ਹੈ।" ਸੂਤਰਾਂ ਨੇ ਕਿਹਾ ਕਿ NSUI ਨੇ ਗੁਜਰਾਤ ਵਿੱਚ ਆਪਣੇ ਇੱਕ ਪ੍ਰੋਗਰਾਮ ਲਈ ਥਰੂਰ ਨੂੰ ਸੱਦਾ ਦਿੱਤਾ ਸੀ, ਪਰ ਥਰੂਰ ਨੇ ਇਹ ਕਹਿੰਦੇ ਹੋਏ ਸੱਦਾ ਠੁਕਰਾ ਦਿੱਤਾ ਕਿ ਉਨ੍ਹਾਂ ਦਾ ਨਾਮ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਸ਼ਾਮਲ ਨਹੀਂ ਹੈ | ਥਰੂਰ ਪਿਛਲੇ ਮਹੀਨੇ ਪਾਰਟੀ ਦੀਆਂ ਪ੍ਰਧਾਨਗੀ ਚੋਣਾਂ ਵਿੱਚ ਖੜਗੇ ਤੋਂ ਹਾਰ ਗਏ ਸਨ ਅਤੇ 9,000 ਤੋਂ ਵੱਧ ਵੋਟਾਂ ਵਿੱਚੋਂ ਲਗਭਗ 1,000 ਵੋਟਾਂ ਹਾਸਲ ਕੀਤੀਆਂ ਸਨ। The post ਸ਼ਸ਼ੀ ਥਰੂਰ ਨੇ ਗੁਜਰਾਤ ‘ਚ ਚੋਣ ਪ੍ਰਚਾਰ ਪ੍ਰੋਗਰਾਮ ‘ਚ ਸ਼ਾਮਲ ਹੋਣ ਦੇ ਸੱਦੇ ਨੂੰ ਠੁਕਰਾਇਆ appeared first on TheUnmute.com - Punjabi News. Tags:
|
ਹੈਰੋਇਨ ਤੇ ਡਰੱਗ ਮਨੀ ਬਰਾਮਦੀ ਮਾਮਲੇ 'ਚ ਅਦਾਲਤ ਨੇ ਮੁਲਜ਼ਮ ਨੂੰ 6 ਦਿਨਾ ਰਿਮਾਂਡ 'ਤੇ ਭੇਜਿਆ Wednesday 16 November 2022 02:51 PM UTC+00 | Tags: central-agency-narcotics-control-bureau dugri-area ludhiana-court news ਲੁਧਿਆਣਾ 16 ਨਵੰਬਰ 2022: ਕੇਂਦਰੀ ਏਜੰਸੀ ਨਾਰਕੋਟਿਕਸ ਕੰਟਰੋਲ ਬਿਊਰੋ (Ncb) ਵਲੋਂ ਬੀਤੀ ਰਾਤ ਲੁਧਿਆਣਾ ਦੇ ਦੁਗਰੀ ਇਲਾਕੇ ਵਿਚ ਛਾਪੇਮਾਰੀ ਕਰਕੇ 20 ਕਿੱਲੋ 326 ਗ੍ਰਾਮ ਹੈਰੋਇਨ ਬਰਾਮਦ ਕੀਤੀ ਅਤੇ ਇਕ ਨੌਜਵਾਨ ਨੂੰ ਕਾਬੂ ਕੀਤਾ ਗਿਆ ਸੀ | ਇਸਦੇ ਚੱਲਦੇ ਗ੍ਰਿਫਤਾਰ ਨੌਜਵਾਨ ਨੂੰ ਅੱਜ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਮਾਨਯੋਗ ਅਦਾਲਤ ਨੇ ਮੁਲਜ਼ਮ ਨੂੰ 6 ਦਿਨਾ ਰਿਮਾਂਡ ‘ਤੇ ਭੇਜ ਦਿੱਤਾ ਹੈ। ਜਾਣਕਾਰੀ ਦਿੰਦੇ ਹੋਏ ਸਰਕਾਰੀ ਵਕੀਲ ਦੱਸਿਆ ਕਿ ਰੇਡ ਦੌਰਾਨ ਕੇਂਦਰੀ ਜਾਂਚ ਏਜੰਸੀ ਨੂੰ ਦੋਸ਼ੀ ਦੇ ਕਬਜ਼ੇ ‘ਚੋਂ ਸਾਢੇ 5 ਲੱਖ ਰੁਪਏ ਦੇ ਕਰੀਬ ਡਰੱਗ ਮਨੀ, 2 ਕਾਰਤੂਸ, 17 ਗ੍ਰਾਮ ਅਫੀਮ ਵੀ ਬਰਾਮਦ ਹੋਈ ਹੈ | The post ਹੈਰੋਇਨ ਤੇ ਡਰੱਗ ਮਨੀ ਬਰਾਮਦੀ ਮਾਮਲੇ ‘ਚ ਅਦਾਲਤ ਨੇ ਮੁਲਜ਼ਮ ਨੂੰ 6 ਦਿਨਾ ਰਿਮਾਂਡ ‘ਤੇ ਭੇਜਿਆ appeared first on TheUnmute.com - Punjabi News. Tags:
|
ਪੰਜਾਬ ਦੇ ਪਿੰਡਾਂ 'ਚ 99.94 ਫ਼ੀਸਦ ਘਰਾਂ ਨੂੰ ਮਿਲ ਰਿਹੈ ਪਾਈਪ ਰਾਹੀਂ ਪੀਣਯੋਗ ਪਾਣੀ: ਮੁੱਖ ਸਕੱਤਰ Wednesday 16 November 2022 04:46 PM UTC+00 | Tags: chief-secretary chief-secretary-punjab chief-secretary-vijay-kumar-janjua news sanitation-department-punjab ਚੰਡੀਗੜ੍ਹ 16 ਨਵੰਬਰ 2022: ਸੂਬੇ ਦੇ ਸਾਰੇ ਪਿੰਡਾਂ ਵਿੱਚ ਹਰੇਕ ਘਰ ਨੂੰ ਪਾਈਪ ਰਾਹੀਂ ਪੀਣਯੋਗ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਲਈ ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਅੱਜ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੂੰ ਹਦਾਇਤ ਕੀਤੀ ਕਿ ਇਸ ਵਿੱਤੀ ਵਰ੍ਹੇ ਦੌਰਾਨ ਖ਼ਰਾਬ ਪਾਣੀ ਵਾਲੇ ਪਿੰਡਾਂ ਦੇ ਬਾਕੀ ਰਹਿੰਦੇ 2230 ਘਰਾਂ ਨੂੰ ਵੀ ਪਹਿਲ ਦੇ ਆਧਾਰ ‘ਤੇ ਸਾਫ਼ ਪਾਣੀ ਦੀ ਸਪਲਾਈ ਅਧੀਨ ਲਿਆਂਦਾ ਜਾਵੇ। ਇੱਥੇ ਪੰਜਾਬ ਸਿਵਲ ਸਕੱਤਰੇਤ-1 ਵਿਖੇ ਆਪਣੇ ਦਫ਼ਤਰ ਵਿੱਚ ਸਟੇਟ ਵਾਟਰ ਐਂਡ ਸੈਨੀਟੇਸ਼ਨ ਮਿਸ਼ਨ (ਐਸ.ਡਬਲਿਊ.ਐਸ.ਐਮ.) ਦੀ ਅਪੈਕਸ ਕਮੇਟੀ ਦੀ ਤੀਜੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਸਕੱਤਰ ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਚੱਲ ਰਹੇ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਫੰਕਸ਼ਨਲ ਹਾਊਸਹੋਲਡ ਟੈਪ ਕੁਨੈਕਸ਼ਨਾਂ (ਐਫ.ਐਚ.ਟੀ.ਸੀ) ਨਾਲ ਪਰਿਵਾਰਾਂ ਦੀ 100 ਫੀਸਦੀ ਕਵਰੇਜ ਨੂੰ ਜਲਦੀ ਤੋਂ ਜਲਦੀ ਯਕੀਨੀ ਬਣਾਇਆ ਜਾਵੇ ਕਿਉਂਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਾਰੇ ਪਿੰਡਾਂ ਵਿੱਚ ਹਰੇਕ ਘਰ ਨੂੰ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਨੇ ਪੇਂਡੂ ਵਿਕਾਸ ਤੇ ਪੰਚਾਇਤਾਂ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨੂੰ ਸਵੱਛ ਭਾਰਤ ਗ੍ਰਾਮੀਣ ਤਹਿਤ ਟੀਚਿਆਂ ਦੀ ਪ੍ਰਾਪਤੀ ਲਈ ਇੱਕ ਹਫ਼ਤੇ ਦੇ ਅੰਦਰ ਰੋਡ ਮੈਪ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ। ਮੁੱਖ ਸਕੱਤਰ ਨੂੰ ਦੱਸਿਆ ਗਿਆ ਕਿ ਸੂਬੇ ਵਿੱਚ ਪਹਿਲਾਂ ਹੀ 99.94 ਫ਼ੀਸਦੀ (34.26 ਲੱਖ ਵਿੱਚੋਂ 34.24 ਲੱਖ) ਘਰਾਂ ਨੂੰ ਪਾਈਪ ਰਾਹੀਂ ਸਾਫ਼ ਪਾਣੀ ਦੀ ਸਪਲਾਈ ਅਧੀਨ ਲਿਆਂਦਾ ਜਾ ਚੁੱਕਾ ਹੈ। ਪ੍ਰਭਾਵਿਤ ਪਿੰਡਾਂ ਵਿੱਚ ਬਾਕੀ ਰਹਿੰਦੇ 2230 ਘਰਾਂ ਨੂੰ 2022-23 ਵਿੱਚ ਪੀਣਯੋਗ ਪਾਣੀ ਦੀ ਸਪਲਾਈ ਦੇ ਦਿੱਤੀ ਜਾਵੇਗੀ। ਵਿਭਾਗ ਵੱਲੋਂ ਪਹਿਲਾਂ ਹੀ ਸੂਬੇ ਦੇ 11931 ਪਿੰਡਾਂ, 146 ਬਲਾਕਾਂ ਅਤੇ 20 ਜ਼ਿਲ੍ਹਿਆਂ ਵਿੱਚ ਐੱਫ.ਐੱਚ.ਟੀ.ਸੀ. ਜ਼ਰੀਏ ਪਾਈਪ ਰਾਹੀਂ ਪਾਣੀ ਦੀ ਸਪਲਾਈ ਦੇ ਮਾਮਲੇ ਵਿੱਚ ਘਰਾਂ ਦੀ 100 ਫੀਸਦੀ ਕਵਰੇਜ ਨੂੰ ਯਕੀਨੀ ਬਣਾਉਣ ਤੋਂ ਇਲਾਵਾ ਵਿਸ਼ੇਸ਼ ਗ੍ਰਾਮ ਸਭਾ ਰਾਹੀਂ 11867 ਪਿੰਡਾਂ, 133 ਬਲਾਕਾਂ ਅਤੇ 16 ਜ਼ਿਲ੍ਹਿਆਂ ਵਿੱਚ ‘ਹਰ ਘਰ ਜਲ’ ਸਰਟੀਫਿਕੇਸ਼ਨ ਨੂੰ ਵੀ ਯਕੀਨੀ ਬਣਾਇਆ ਹੈ। ਸਾਲਾਨਾ ਕਾਰਜ ਯੋਜਨਾ 2022-23 ‘ਤੇ ਚਰਚਾ ਕਰਦਿਆਂ ਮੁੱਖ ਸਕੱਤਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਸੂਬੇ ਵਿੱਚ ਹਰ ਘਰ ਜਲ ਦੇ ਉਦੇਸ਼ ਨੂੰ ਯਕੀਨੀ ਬਣਾਉਣ ਲਈ ਬਾਕੀ ਰਹਿੰਦੇ ਘਰਾਂ (ਇੱਛੁਕ ਜ਼ਿਲ੍ਹਿਆਂ ਫਿਰੋਜ਼ਪੁਰ ਅਤੇ ਮੋਗਾ ਸਮੇਤ) ਨੂੰ ਪਾਈਪ ਰਾਹੀਂ ਪਾਣੀ ਦੀ ਸਪਲਾਈ ਤਹਿਤ ਕਵਰ ਕੀਤਾ ਜਾਵੇ। ਇਸ ਦੇ ਨਾਲ ਹੀ ਇਸ ਯੋਜਨਾ ਤਹਿਤ ਉਨ੍ਹਾਂ ਨੇ ਪਾਣੀ ਦੀ ਗੁਣਵੱਤਾ ਤੋਂ ਪ੍ਰਭਾਵਿਤ 824 ਪਿੰਡਾਂ ਨੂੰ ਪਾਈਪ ਰਾਹੀਂ ਪੀਣਯੋਗ ਪਾਣੀ ਦੀ ਸਪਲਾਈ ਉਪਲੱਬਧ ਕਰਵਾਉਣ ਦੇ ਨਾਲ ਨਾਲ ਬਾਕੀ ਰਹਿੰਦੀਆਂ ਜੀ.ਪੀ. ਇਮਾਰਤਾਂ ਅਤੇ ਸਿਹਤ ਕੇਂਦਰਾਂ ਵਿੱਚ ਪਾਈਪ ਰਾਹੀਂ ਪਾਣੀ ਦੀ ਸਪਲਾਈ ਦੇਣ ਲਈ ਢੁਕਵੇਂ ਕਦਮ ਚੁੱਕਣ ਵਾਸਤੇ ਵੀ ਕਿਹਾ। ਉਨ੍ਹਾਂ ਨੇ ਪਾਣੀ ਦੀ ਜਾਂਚ ਵਾਲੀਆਂ ਲੈਬਾਂ ਅਤੇ ਐੱਫ.ਟੀ.ਕੇ. ਰਾਹੀਂ ਪਾਣੀ ਦੇ ਨਮੂਨਿਆਂ ਦੀ ਨਿਯਮਤ ਜਾਂਚ ਨੂੰ ਯਕੀਨੀ ਬਣਾਉਣ ਦੇ ਵੀ ਨਿਰਦੇਸ਼ ਦਿੱਤੇ। ਇਹ ਦੱਸਿਆ ਗਿਆ ਕਿ ਸੂਬੇ ਵਿੱਚ 12.18 ਲੱਖ ਘਰਾਂ ਕੋਲ ਪਾਣੀ ਦੇ ਨਿੱਜੀ ਸਰੋਤ ਹਨ। ਮੁੱਖ ਸਕੱਤਰ ਨੇ ਹਦਾਇਤ ਕੀਤੀ ਕਿ ਇਨ੍ਹਾਂ ਸਾਰੇ ਪਾਣੀ ਦੇ ਨਿੱਜੀ ਸਰੋਤਾਂ ਦੀ ਰਸਾਇਣਕ ਅਤੇ ਹੋਰ ਜਾਂਚ ਕੀਤੀ ਜਾਵੇ। ਗੁਣਵੱਤਾ ਸਬੰਧੀ ਕਿਸੇ ਵੀ ਮੁੱਦੇ ਦੀ ਸਥਿਤੀ ਵਿੱਚ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਇਨ੍ਹਾਂ ਘਰਾਂ ਨੂੰ ਜਲ ਸਪਲਾਈ ਸਕੀਮਾਂ ਤਹਿਤ ਪੀਣਯੋਗ ਪਾਣੀ ਦੀ ਸਪਲਾਈ ਯਕੀਨੀ ਬਣਾਈ ਜਾਵੇ ਤਾਂ ਜੋ ਸੂਬੇ ਦੇ ਹਰੇਕ ਘਰ ਵਿੱਚ ਸ਼ੁੱਧ ਪਾਣੀ ਉਪਲਬਧ ਹੋ ਸਕੇ। ਇਸ ਮੌਕੇ ਵਿੱਤ ਕਮਿਸ਼ਨਰ ਪੇਂਡੂ ਵਿਕਾਸ ਅਤੇ ਪੰਚਾਇਤਾਂ ਕੇ ਸਿਵਾ ਪ੍ਰਸਾਦ, ਪ੍ਰਮੁੱਖ ਸਕੱਤਰ ਯੋਜਨਾ ਵਿਕਾਸ ਪ੍ਰਤਾਪ, ਪ੍ਰਮੁੱਖ ਸਕੱਤਰ ਜਲ ਸਪਲਾਈ ਅਤੇ ਸੈਨੀਟੇਸ਼ਨ ਡੀ.ਕੇ. ਤਿਵਾੜੀ, ਵਿੱਤ ਸਕੱਤਰ ਗਰਿਮਾ ਸਿੰਘ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਐਚ.ਓ.ਡੀ. ਵਿਪੁਲ ਉਜਵਲ, ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਸੋਨਾਲੀ ਗਿਰਿ, ਵਿਸ਼ੇਸ਼ ਸਕੱਤਰ ਸਿੱਖਿਆ ਵਰਿੰਦਰ ਕੁਮਾਰ ਸ਼ਰਮਾ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ। The post ਪੰਜਾਬ ਦੇ ਪਿੰਡਾਂ ‘ਚ 99.94 ਫ਼ੀਸਦ ਘਰਾਂ ਨੂੰ ਮਿਲ ਰਿਹੈ ਪਾਈਪ ਰਾਹੀਂ ਪੀਣਯੋਗ ਪਾਣੀ: ਮੁੱਖ ਸਕੱਤਰ appeared first on TheUnmute.com - Punjabi News. Tags:
|
ਬੱਚਿਆਂ ਦਾ ਵਿਕਾਸ ਸਮਾਜਿਕ ਸੁਰੱਖਿਆ ਵਿਭਾਗ ਦੀ ਮਹੱਤਵਪੂਰਨ ਜ਼ਿੰਮੇਵਾਰੀ: ਡਾ. ਬਲਜੀਤ ਕੌਰ Wednesday 16 November 2022 04:49 PM UTC+00 | Tags: aam-aadmi-party childrens-development cm-bhagwant-mann news punjab-congress punjab-government udaariyan ਚੰਡੀਗੜ੍ਹ 16 ਨਵੰਬਰ 2022: ਪੰਜਾਬ ਸਰਕਾਰ ਵੱਲੋਂ “ਉਡਾਰੀਆਂ”-ਬਾਲ ਵਿਕਾਸ ਮੇਲਾ ਹਫਤਾ ਸੂਬੇ ਭਰ ਦੇ ਪਿੰਡਾਂ ਦੇ ਆਂਗਣਵਾੜੀ ਸੈਂਟਰਾਂ ਵਿੱਚ ਬੜੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ.ਬਲਜੀਤ ਕੌਰ ਦੇ ਵਿਸ਼ੇਸ ਸੰਦੇਸ਼ ਨਾਲ ਅੱਜ ਸੂਬੇ ਦੀਆਂ ਸਾਰੀਆਂ ਆਂਗਣਵਾੜੀਆਂ ਵਿੱਚ ਬਾਲ ਵਿਕਾਸ ਮੇਲੇ ਦੀਆਂ ਗਤੀਵਿਧੀਆਂ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ । ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਂਗਣਵਾੜੀ ਕੇਂਦਰਾਂ ਨਾਲ ਜੁੜੇ ਸਾਰੇ ਬੱਚਿਆਂ ਦੇ ਸੰਪੂਰਨ ਵਿਕਾਸ ਦੀ ਸਰਕਾਰ ਦੀ ਜ਼ਿੰਮੇਵਾਰੀ ਹੈ। ਇਸਦੀ ਸਫਲਤਾ ਲਈ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਰਾਹੀਂ ਕਈ ਪ੍ਰੋਗਰਾਮਾਂ ਜਿਵੇਂ ਕਿ ਪ੍ਰੀ-ਸਕੂਲ ਸੇਵਾਵਾਂ, ਪੋਸ਼ਣ ਅਭਿਆਨ, ਡਿਜੀਟਲ ਪੇਰੈਂਟ ਮਾਰਗਦਰਸ਼ਕ ਪ੍ਰੋਗਰਾਮ ਆਦਿ ਦਾ ਆਯੋਜਨ ਕੀਤਾ ਜਾ ਰਿਹਾ ਹੈ। ਡਾ.ਬਲਜੀਤ ਕੌਰ ਨੇ ਦੱਸਿਆ ਕਿ ਇਹ ਮੇਲਾ ਨਾ ਸਿਰਫ਼ ਮਾਪਿਆਂ ਨੂੰ ਸਗੋਂ ਪੂਰੇ ਪਿੰਡ ਨੂੰ ਬਾਲ ਵਿਕਾਸ ਲਈ ਵਚਨਬੱਧ ਕਰਨ ਦਾ ਇੱਕ ਵਧੀਆ ਮੌਕਾ ਹੈ, ਜਿਸ ਨਾਲ ਭਵਿੱਖ ਵਿੱਚ ਬੱਚਿਆਂ ਲਈ ਸਕਾਰਾਤਮਕ ਨਤੀਜੇ ਸਾਹਮਣੇ ਆਉਣਗੇ। ਉਨ੍ਹਾਂ ਇਹ ਵੀ ਕਿਹਾ ਕਿ ਬੱਚਿਆਂ ਦੇ ਵਿਕਾਸ ਲਈ ਉਹਨਾਂ ਦੇ ਪੋਸ਼ਣ, ਖੇਲ-ਅਧਾਰਿਤ ਸਿਖਲਾਈ, ਬਚਾਅ ਸੁਰੱਖਿਆ ਅਤੇ ਸਰੋਤ, ਸਕਾਰਾਤਮਕ ਪਾਲਣ ਪੋਸ਼ਣ ਦਾ ਧਿਆਨ ਰੱਖਣਾ ਵੀ ਜ਼ਰੂਰੀ ਹੈ। ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਸਾਰੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪੰਜਾਬ ਦੇ ਸਾਰੇ ਆਂਗਣਵਾੜੀ ਕੇਂਦਰਾਂ ਵਿੱਚ "ਉਡਾਰੀਆਂ – ਬਾਲ ਵਿਕਾਸ ਮੇਲਾ" ਨੂੰ ਸਫਲ ਬਣਾਉਣ ਲਈ ਯੋਗ ਉਪਰਾਲੇ ਕਰਨੇ ਯਕੀਨੀ ਬਣਾਏ ਜਾਣ। The post ਬੱਚਿਆਂ ਦਾ ਵਿਕਾਸ ਸਮਾਜਿਕ ਸੁਰੱਖਿਆ ਵਿਭਾਗ ਦੀ ਮਹੱਤਵਪੂਰਨ ਜ਼ਿੰਮੇਵਾਰੀ: ਡਾ. ਬਲਜੀਤ ਕੌਰ appeared first on TheUnmute.com - Punjabi News. Tags:
|
ਆਪ' ਭਾਜਪਾ ਨੂੰ ਪੰਜਾਬ ਦੇ ਮਾਮਲਿਆਂ 'ਚ ਦਖਲ ਦੇਣ ਦਾ ਮੌਕਾ ਦੇ ਰਹੀ: ਰਾਜਾ ਵੜਿੰਗ Wednesday 16 November 2022 04:53 PM UTC+00 | Tags: aam-aadmi-party amarinder-singh-raja-waring amarinder-singh-raja-warring cm-bhagwant-mann congress news raja-warring the-unmute-breaking-news ਚੰਡੀਗੜ੍ਹ 16 ਨਵੰਬਰ 2022: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕੇਂਦਰ ਵਲੋਂ ਸੂਬੇ ਵਿੱਚ ਅਮਨ-ਕਾਨੂੰਨ ਦੇ ਮੁੱਦੇ ‘ਤੇ ਸਵਾਲ ਉਠਾਉਣ ਲਈ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਚੁਟਕੀ ਲੈਂਦਿਆਂ ਕਿਹਾ ਹੈ ਕਿ ਅਜਿਹਾ ਕਰਕੇ ਇਹ (ਆਪ ਸਰਕਾਰ) ਭਾਜਪਾ ਨੂੰ ਪੰਜਾਬ ਦੇ ਮਾਮਲਿਆਂ ਵਿੱਚ ਦਖਲ ਦੇਣ ਦਾ ਮੌਕਾ ਦੇ ਰਹੀ ਹੈ। ਇੱਥੇ ਜਾਰੀ ਇੱਕ ਬਿਆਨ ਵਿੱਚ, ਕੇਂਦਰੀ ਗ੍ਰਹਿ ਮੰਤਰੀ ਵੱਲੋਂ ਅਮਨ-ਕਾਨੂੰਨ ਦੇ ਮੁੱਦੇ 'ਤੇ ਸੂਬੇ ਨੂੰ ਲਿਖੇ ਪੱਤਰ ਦਾ ਹਵਾਲਾ ਦਿੰਦਿਆਂ, ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਕੇਂਦਰ ਵੱਲੋਂ ਜਾਂਚ ਕਰਵਾਉਣੀ ਕਿਸੇ ਵੀ ਸੂਬੇ ਸਰਕਾਰ ਲਈ ਚੰਗੀ ਗੱਲ ਨਹੀਂ ਹੈ, ਖਾਸ ਕਰਕੇ ਕਾਨੂੰਨ ਵਿਵਸਥਾ ਦੇ ਮੁੱਦੇ ਤੇ, ਪਰ ‘ਆਪ’ ਸਰਕਾਰ ਨੇ (ਕੇਂਦਰ) ਨੂੰ ਇਹ ਮੌਕਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਅਮਨ-ਕਾਨੂੰਨ, ਧਰਮ ਦੇ ਨਾਂ 'ਤੇ ਹੋ ਰਹੀਆਂ ਹੱਤਿਆਵਾਂ ਅਤੇ ਗੈਂਗਸਟਰ ਕਲਚਰ ਦੇ ਮੁੱਦੇ 'ਤੇ ਪੰਜਾਬ ਸਰਕਾਰ ਇੱਕ ਵਾਰ ਫਿਰ ਬੈਕਫੁੱਟ 'ਤੇ ਆ ਗਈ ਹੈ। ਇਹ ਇੱਕ ਅਜਿਹੀ ਸਰਕਾਰ ਦੀ ਕਾਰਗੁਜ਼ਾਰੀ ਦਾ ਜਵਾਬ ਹੈ, ਜੋ ਆਪਣੀਆਂ ਤਰਜੀਹਾਂ ਨੂੰ ਭੁੱਲ ਕੇ ਜ਼ਿੰਮੇਵਾਰੀ ਤੋਂ ਭੱਜ ਗਈ ਹੈ। ਸੂਬਾ ਕਾਂਗਰਸ ਨੇ ਹਾਲਾਂਕਿ ਕਿਹਾ ਕਿ ਕੇਂਦਰ ਆਪਣੀ ਜ਼ਿੰਮੇਵਾਰੀ ਤੋਂ ਪਿੱਛੇ ਨਹੀਂ ਹਟ ਸਕਦਾ, ਜੋ ਅਸਲ ਵਿੱਚ ਸੁਰੱਖਿਆ ਉਪਕਰਨਾਂ ਅਤੇ ਏਜੰਸੀਆਂ ਨੂੰ ਕੰਟਰੋਲ ਕਰਦਾ ਹੈ। ਪਰ ਮੁੱਖ ਜ਼ਿੰਮੇਵਾਰੀ ਸੂਬਾ ਸਰਕਾਰ ਦੀ ਹੈ, ਕਿਉਂਕਿ ਕਾਨੂੰਨ ਵਿਵਸਥਾ ਸੂਬੇ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਦੂਜੇ ਸੂਬਿਆਂ ‘ਚ ਰੁੱਝੀ ਹੋਈ ਹੈ, ਜਿਸ ਕਾਰਨ ਪੰਜਾਬ ਦੇ ਮਾਮਲੇ ਹੇਠਲੇ ਪੱਧਰ ‘ਤੇ ਛੱਡ ਦਿਤੇ ਗਏ ਹਨ, ਜਿਸ ਨਾਲ ਕੇਂਦਰ ਨੂੰ ਸਵਾਲ ਕਰਨ ਦਾ ਮੌਕਾ ਮਿਲ ਗਿਆ ਅਤੇ ਇਹ ਸੂਬੇ ਲਈ ਠੀਕ ਨਹੀਂ ਹੈ | ਵੜਿੰਗ ਨੇ ਕਿਹਾ ਕਿ ਜਦੋਂ ਕੇਂਦਰ ਸੂਬੇ ਦੇ ਮਾਮਲਿਆਂ ਵਿੱਚ ਹੱਦੋਂ ਵੱਧ ਦਖਲਅੰਦਾਜ਼ੀ ਕਰਨਾ ਸ਼ੁਰੂ ਕਰ ਦਿੰਦਾ ਹੈ ਤਾਂ ਇਹ ਨਾ ਤਾਂ ਪੰਜਾਬ ਅਤੇ ਨਾ ਹੀ ਦੇਸ਼ ਦੇ ਸੰਘੀ ਢਾਂਚੇ ਲਈ ਚੰਗਾ ਹੋਵੇਗਾ। ਉਨ੍ਹਾਂ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਇਰਾਦੇ ਬਿਲਕੁਲ ਸਪੱਸ਼ਟ ਹਨ ਅਤੇ 'ਆਪ' ਸਰਕਾਰ ਆਪਣੀ ਨਾਕਾਬਲਿਅਤ ਅਤੇ ਗਲਤ ਤਰਜੀਹਾਂ ਕਾਰਨ ਉਸਨੂੰ ਸਾਰੇ ਮੌਕੇ ਦੇ ਰਹੀ ਹੈ। ਉਨ੍ਹਾਂ ਮੁੱਖ ਮੰਤਰੀ ਨੂੰ ਆਪਣੀਆਂ ਤਰਜੀਹਾਂ ਸਹੀ ਕਰਨ ਅਤੇ ਹੋਰਨਾਂ ਸੂਬਿਆਂ ਦੀ ਬਜਾਏ ਪੰਜਾਬ ‘ਤੇ ਧਿਆਨ ਕੇਂਦਰਿਤ ਕਰਨ ਦੀ ਸਲਾਹ ਦਿੱਤੀ ਹੈ। The post ਆਪ’ ਭਾਜਪਾ ਨੂੰ ਪੰਜਾਬ ਦੇ ਮਾਮਲਿਆਂ ‘ਚ ਦਖਲ ਦੇਣ ਦਾ ਮੌਕਾ ਦੇ ਰਹੀ: ਰਾਜਾ ਵੜਿੰਗ appeared first on TheUnmute.com - Punjabi News. Tags:
|
| You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription. |












