TheUnmute.com – Punjabi NewsPunjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com |
Table of Contents
|
ਪਿੰਡ ਦੇ ਰੰਗ ਵਿੱਚ ਰੰਗੀ ਨਜ਼ਰ ਆਈ Sara Ali Khan , ਦੇਖੋ ਖੂਬਸੂਰਤ ਤਸਵੀਰਾਂ Thursday 17 November 2022 04:28 AM UTC+00 | Tags: actress bollywood cinema hindi new-pictures sara sara-ali-khan the-unmute ਚੰਡੀਗੜ੍ਹ 17 ਨਵੰਬਰ 2022 :ਸਾਰਾ ਅਲੀ ਖਾਨ ਬਾਲੀਵੁੱਡ ਦੀਆਂ ਖੂਬਸੂਰਤ ਅਭਿਨੇਤਰੀਆਂ ਦੀ ਸੂਚੀ ‘ਚ ਸ਼ਾਮਲ ਹੈ। ਸਾਰਾ ਅਲੀ ਖਾਨ ਨੂੰ ਦੇਖਣ ਲਈ ਲੱਖਾਂ ਲੋਕ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਇਸ ਦੇ ਨਾਲ ਹੀ ਸਾਰਾ ਅਲੀ ਖਾਨ ਦੀ ਹਰ ਫੋਟੋ ਸੋਸ਼ਲ ਮੀਡੀਆ ‘ਤੇ ਆਉਂਦੇ ਹੀ ਛਾਈ ਜਾਂਦੀ ਹੈ, ਜਿਸ ਨੂੰ ਦੇਖ ਕੇ ਪ੍ਰਸ਼ੰਸਕ ਖੁਸ਼ ਹੋ ਜਾਂਦੇ ਹਨ। ਦਰਅਸਲ, ਅਦਾਕਾਰਾ ਨਵਾਬੀ ਠੱਠ ਨੂੰ ਛੱਡ ਕੇ ਪਿੰਡ ਪਹੁੰਚੀ, ਜਿੱਥੇ ਉਹ ਪਿੰਡ ਦੇ ਰੰਗਾਂ ਵਿੱਚ ਸਜੀ ਹੋਈ ਨਜ਼ਰ ਆਈ, ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ।
ਸਾਰਾ ਅਲੀ ਖਾਨ ਪਿੰਡ ਪਹੁੰਚੀਸਾਰਾ ਅਲੀ ਖਾਨ ਨੇ ਇਹ ਤਸਵੀਰਾਂ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸ਼ੇਅਰ ਕੀਤੀਆਂ ਹਨ, ਜਿਸ ‘ਚ ਤੁਸੀਂ ਦੇਖ ਸਕਦੇ ਹੋ ਕਿ ਉਹ ਸਾੜੀ ‘ਚ ਨਜ਼ਰ ਆ ਰਹੀ ਹੈ ਅਤੇ ਮੰਜੇ ‘ਤੇ ਬੈਠੀ ਹੈ। ਇਸ ਦੇ ਨਾਲ ਹੀ ਉਸ ਨੇ ਕੰਨਾਂ ਵਿੱਚ ਮੁੰਦਰੀਆਂ ਅਤੇ ਹੱਥਾਂ ਵਿੱਚ ਚੂੜੀਆਂ ਪਾਈਆਂ ਹੋਈਆਂ ਹਨ। ਦੇਸੀ ਲੁੱਕ ‘ਚ ਉਹ ਬੇਹੱਦ ਖੂਬਸੂਰਤ ਲੱਗ ਰਹੀ ਹੈ ਅਤੇ ਉਸ ਦਾ ਦੇਸੀ ਅੰਦਾਜ਼ ਉਸ ਦੇ ਪ੍ਰਸ਼ੰਸਕਾਂ ਨੂੰ ਦੀਵਾਨਾ ਬਣਾ ਰਿਹਾ ਹੈ। ਇਕ ਫੋਟੋ ਵਿਚ ਉਹ ਪਿੰਡ ਦੇ ਬੱਚਿਆਂ ਨਾਲ ਇਕ ਮੰਜੇ ‘ਤੇ ਬੈਠੀ ਅਤੇ ਉਨ੍ਹਾਂ ਨਾਲ ਗੱਲਾਂ ਕਰਦੀ ਦਿਖਾਈ ਦੇ ਰਹੀ ਹੈ।
ਮੁਸਕਾਨ ਨੇ ਪ੍ਰਸ਼ੰਸਕਾਂ ਦਾ ਦਿਲ ਜਿੱਤ ਲਿਆ The post ਪਿੰਡ ਦੇ ਰੰਗ ਵਿੱਚ ਰੰਗੀ ਨਜ਼ਰ ਆਈ Sara Ali Khan , ਦੇਖੋ ਖੂਬਸੂਰਤ ਤਸਵੀਰਾਂ appeared first on TheUnmute.com - Punjabi News. Tags:
|
ਬਾਲੀਵੁੱਡ ਦੇ ਪ੍ਰਸਿੱਧ ਅਦਾਕਾਰ ਅਨੁਪਮ ਖੇਰ ਨੇ ਟੇਕਿਆ ਸ੍ਰੀ ਦਰਬਾਰ ਸਾਹਿਬ ਮੱਥਾ Thursday 17 November 2022 05:09 AM UTC+00 | Tags: anupam-kher anupam-kher-bollywood anupam-kher-darbar-sahib bollywood-acter bollywood-actor-anupam-kher the-unmute ਚੰਡੀਗੜ੍ਹ 17 ਨਵੰਬਰ 2022 : ਬਾਲੀਵੁੱਡ ਦੇ ਪ੍ਰਸਿੱਧ ਅਦਾਕਾਰ ਅਨੁਪਮ ਖੇਰ ਇਨ੍ਹੀ ਦਿਨੀ ਕਾਫੀ ਸੁਰਖੀਆਂ ਵਿੱਚ ਹਨ ਕਿਉਕਿ ਉਨ੍ਹਾਂ ਦੀ ਫਿਲਮ ਉੱਚਾਈਆਂ ਹਾਲੀ ਦੇ ਵਿੱਚ ਰੀਲੀਜ਼ ਹੋਈ ਹੈ। ਇਸ ਨੂੰ ਲੈਕੇ ਉਹ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਮਸਤਕ ਹੋਏ। ਇਸ ਦੌਰਾਨ ਉਨ੍ਹਾਂ ਨੂੰ ਇੱਥੇ ਸੂਚਨਾ ਕੇਂਦਰ ਵਿਖੇ ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਅਤੇ ਅੰਮ੍ਰਿਤਪਾਲ ਸਿੰਘ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਜੀ ਬਾਰੇ ਇਤਿਹਾਸ ਜਾਣਕਾਰੀ ਦਿੱਤੀ ਗਈ। ਦੇਖੋ ਤਸਵੀਰਾਂ –
The post ਬਾਲੀਵੁੱਡ ਦੇ ਪ੍ਰਸਿੱਧ ਅਦਾਕਾਰ ਅਨੁਪਮ ਖੇਰ ਨੇ ਟੇਕਿਆ ਸ੍ਰੀ ਦਰਬਾਰ ਸਾਹਿਬ ਮੱਥਾ appeared first on TheUnmute.com - Punjabi News. Tags:
|
ਮਸ਼ਹੂਰ ਪੰਜਾਬੀ ਅਦਾਕਾਰਾ ਦਲਜੀਤ ਕੌਰ ਪੂਰੇ ਹੋ ਗਏ Thursday 17 November 2022 06:03 AM UTC+00 | Tags: daljit-kaur daljit-kaur-punjabi-actress daljit-kaur-punjabi-actress-death punjabi punjabi-actress punjabi-actress-death the-unmute ਚੰਡੀਗੜ੍ਹ 17 ਨਵੰਬਰ 2022 : ਪੰਜਾਬੀ ਸਿਨਮਾ ਜਗਤ ਦੀ ਸੁਪਰ ਸਟਾਰ ਰਹੀ ਹੀਰੋਇਨ ਦਿਲਜੀਤ ਕੌਰ ਪੂਰੇ ਹੋ ਗਏ। ਉਨ੍ਹਾਂ ਨੇ 69 ਸਾਲ ਦੀ ਉਮਰ ਵਿਚ ਆਖ਼ਰੀ ਸਾਹ ਲਏ। ਆਪਣੇ ਸਮੇਂ ਵਿਚ ਪੰਜਾਬੀ ਫ਼ਿਲਮਾਂ ਦੀ “ਹੇਮਾ ਮਾਲਿਨੀ” ਵਜੋਂ ਮਸ਼ਹੂਰ ਰਹੀ ਦਿਲਜੀਤ ਕੌਰ ਨੇ 100 ਵੱਧ ਪੰਜਾਬੀ ਫ਼ਿਲਮਾਂ ਵਿਚ ਕੰਮ ਕੀਤਾ ਸੀ ਅਤੇ ਦਰਜਨ ਦੇ ਕਰੀਬ ਹਿੰਦੀ ਫ਼ਿਲਮਾਂ ਵਿਚ ਵੀ ਅਦਾਕਾਰੀ ਕੀਤੀ ਸੀ। ਉਹ ਪਿਛਲੇ ਕਈ ਸਾਲਾਂ ਤੋਂ ਗੁਮਨਾਮੀ ਦੀ ਜ਼ਿੰਦਗੀ ਜੀ ਰਹੇ ਸਨ ਅਤੇ ਬਿਮਾਰ ਚਲੇ ਆ ਰਹੇ ਸਨ। ਉਹ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਐਤੀਆਣਾ ਦੀ ਰਹਿਣ ਵਾਲੀ ਸੀ।
The post ਮਸ਼ਹੂਰ ਪੰਜਾਬੀ ਅਦਾਕਾਰਾ ਦਲਜੀਤ ਕੌਰ ਪੂਰੇ ਹੋ ਗਏ appeared first on TheUnmute.com - Punjabi News. Tags:
|
ਸੁਧੀਰ ਸੂਰੀ ਕਤਲ ਮਾਮਲਾ: ਅਦਾਲਤ ਨੇ ਸੰਦੀਪ ਸਿੰਘ ਨੂੰ 14 ਦਿਨ ਦੇ ਜੁਡੀਸ਼ੀਅਲ ਰਿਮਾਂਡ 'ਤੇ ਭੇਜਿਆ Thursday 17 November 2022 06:35 AM UTC+00 | Tags: amritsar-court breaking-news punjab-police punjab-police-dgp sandeep-singh shiv-sena shiv-sena-hindustan-president-sudhir-suri shiv-sena-leader-sudhir-suri sudhir-suri sudhir-suri-murder-case the-unmute-breaking-news ਅੰਮ੍ਰਿਤਸਰ 17 ਨਵੰਬਰ 2022: ਸ਼ਿਵ ਸੈਨਾ ਆਗੂ ਸੁਧੀਰ ਸੂਰੀ ਕਤਲ ਮਾਮਲੇ ‘ਚ ਦੋਸ਼ੀ ਸੰਦੀਪ ਸਿੰਘ ਨੂੰ ਰਿਮਾਂਡ ਖ਼ਤਮ ਹੋਣ ਉਪਰੰਤ ਭਾਰੀ ਸੁਰੱਖਿਆ ਹੇਠ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ | ਇਸ ਦੌਰਾਨ ਪੁਲਿਸ ਵਲੋਂ ਸੰਦੀਪ ਦਾ ਹੋਰ ਰਿਮਾਂਡ ਦੀ ਮੰਗ ਕੀਤੀ ਹੈ, ਅਦਾਲਤ ਨੇ ਸੰਦੀਪ ਸਿੰਘ ਨੂੰ 14 ਦਿਨ ਦੇ ਜੁਡੀਅਸ਼ਲ ਰਿਮਾਂਡ ‘ਤੇ ਭੇਜ ਦਿੱਤਾ ਹੈ | ਇਸ ਦੌਰਾਨ ਸੰਦੀਪ ਸਿੰਘ ਦੇ ਵਕੀਲ ਭਗਵੰਤ ਸਿੰਘ ਸਿਆਲਕਾ ਨੇ ਦੱਸਿਆ ਕਿ ਪੁਲਿਸ ਵੱਲੋਂ ਫੋਨ ਕਾਲਿੰਗ ਦੇ ਨੰਬਰਾਂ ਦਾ ਹਵਾਲਾ ਦੇ ਕੇ ਹੋਰ ਰਿਮਾਂਡ ਹਾਸਲ ਕਰਨ ਦੀ ਕੋਸ਼ਿਸ਼ ਕੀਤੀ, ਪਰ ਅਦਾਲਤ ਨੇ 14 ਦਿਨ ਦੀ ਜੁਡੀਸ਼ੀਅਲ ਰਿਮਾਂਡ ‘ਤੇ ਭੇਜ ਦਿੱਤਾ ਹੈ | The post ਸੁਧੀਰ ਸੂਰੀ ਕਤਲ ਮਾਮਲਾ: ਅਦਾਲਤ ਨੇ ਸੰਦੀਪ ਸਿੰਘ ਨੂੰ 14 ਦਿਨ ਦੇ ਜੁਡੀਸ਼ੀਅਲ ਰਿਮਾਂਡ ‘ਤੇ ਭੇਜਿਆ appeared first on TheUnmute.com - Punjabi News. Tags:
|
ਅੰਮ੍ਰਿਤਸਰ ਪੁਲਿਸ ਵਲੋਂ ਅੱਤਵਾਦੀ ਨੈੱਟਵਰਕ ਦਾ ਪਰਦਾਫਾਸ਼, ਅਸਲੇ ਸਮੇਤ ਦੋ ਵਿਅਕਤੀ ਕਾਬੂ Thursday 17 November 2022 06:45 AM UTC+00 | Tags: aam-aadmi-party amritsar amritsar-police amritsar-police-administration arrested-two-persons-with-weapons cm-bhagwant-mann commissioner-arun-pal-singh dgp-gaurav-yadav news punjab punjab-news punjab-police the-unmute-breaking ਅੰਮ੍ਰਿਤਸਰ 17 ਨਵੰਬਰ 2022: ਪੰਜਾਬ ਦੇ ਅੰਮ੍ਰਿਤਸਰ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ ਅੰਮ੍ਰਿਤਸਰ ਪੁਲਿਸ (Amritsar police) ਨੇ ਅੱਤਵਾਦੀ ਨੈੱਟਵਰਕ ਦਾ ਪਰਦਾਫਾਸ਼ ਕਰਦੇ ਹੋਏ ਦੋ ਕਥਿਤ ਤੌਰ ‘ਤੇ ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਦੋਵੇਂ ਮਕਬੂਲਪੁਰਾ ਇਲਾਕੇ ਵੱਲ ਜਾ ਰਹੇ ਸਨ। ਪੁਲਿਸ ਨੇ ਦੋਵਾਂ ਕੋਲੋਂ 3 ਗ੍ਰਨੇਡ, 1 ਲੱਖ ਦੀ ਨਕਦੀ ਅਤੇ ਕਾਰ ਬਰਾਮਦ ਕੀਤੀ ਹੈ। ਪੁਲਿਸ ਇਸ ਮਾਮਲੇ ‘ਚ ਜਲਦ ਹੀ ਪ੍ਰੈੱਸ ਕਾਨਫਰੰਸ ਕਰ ਸਕਦੀ ਹੈ। The post ਅੰਮ੍ਰਿਤਸਰ ਪੁਲਿਸ ਵਲੋਂ ਅੱਤਵਾਦੀ ਨੈੱਟਵਰਕ ਦਾ ਪਰਦਾਫਾਸ਼, ਅਸਲੇ ਸਮੇਤ ਦੋ ਵਿਅਕਤੀ ਕਾਬੂ appeared first on TheUnmute.com - Punjabi News. Tags:
|
MTL ਪ੍ਰੋਡਕਸ਼ਨ ਦਾ ਨਵਾਂ ਟ੍ਰੈਕ ਮਾਸ਼ਾ ਅਲੀ ਦੀ ਅਵਾਜ਼ 'ਚ "ਰੈੱਡ ਚਿਲੀ" ਹੋਇਆ ਰੀਲੀਜ਼ Thursday 17 November 2022 06:49 AM UTC+00 | Tags: masha-ali masha-ali-red-chilly red-chily the-unmute ਚੰਡੀਗੜ੍ਹ 17 ਨਵੰਬਰ 2022 : ਇੱਕ ਮਸ਼ਹੂਰ ਅੰਤਰਰਾਸ਼ਟਰੀ ਬਿਜ਼ਨੈਸ ਇੰਟਰਪ੍ਰਾਈਜ਼, ‘ਮਾਨ ਟਰੇਡਰਜ਼ ਲਿਮਿਟੇਡ’ ਨੇ ਹਾਲ ਹੀ ਵਿੱਚ ਪੰਜਾਬੀ ਇੰਡਸਟਰੀ ਵਿੱਚ ਆਪਣੇ ਪੈਰ ਜਮਾਉਂਦਿਆਂ, MTL ਪ੍ਰੋਡਕਸ਼ਨ ਦਾ ਜਸ਼ਨ ਮਨਾਉਣ ਲਈ ਰਿਆਤ ਬਾਹਰਾ ਯੂਨੀਵਰਸਿਟੀ ਵਿੱਚ ਇੱਕ ਪ੍ਰੋਗਰਾਮ ਦਾ ਆਯੋਜਨ ਕੀਤਾ ਸੀ। ਅੱਜ, ਪ੍ਰੋਡਕਸ਼ਨ ਹਾਊਸ ਨੇ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਮਾਸ਼ਾ ਅਲੀ ਦੁਆਰਾ ਗਾਇਆ ਆਪਣਾ ਨਵਾਂ ਗੀਤ “ਰੈੱਡ ਚਿਲੀ” ਪੇਸ਼ ਕੀਤਾ, ਜਿਸਦਾ ਵਿਸ਼ਵ ਪੱਧਰ ‘ਤੇ ਸਰੋਤਿਆਂ ਵੱਲੋਂ ਬੇਸਬਰੀ ਨਾਲ ਇੰਤਜ਼ਾਰ ਕੀਤਾ ਗਿਆ। ਗੀਤ ਦੀ ਗੱਲ ਕਰੀਏ ਤਾਂ ਪੈਪੀ ਨੰਬਰ ਦੇ ਬੋਲ ਮਨਪ੍ਰੀਤ ਸ਼ੇਰਗਿੱਲ ਨੇ ਲਿਖੇ ਹਨ, ਵੀਡੀਓ ਨੂੰ ਪਰਮਵੀਰ ਸਿੰਘ ਨੇ ਡਾਇਰੈਕਟ ਕੀਤਾ ਹੈ ਅਤੇ ਇਸਨੂੰ ਮਿਊਜ਼ਿਕ ਬਿਰਗੀ ਵੀਰਜ ਨੇ ਦਿੱਤਾ ਹੈ।
ਦਰਸ਼ਕਾਂ ਨੇ ਹਮੇਸ਼ਾ ਮਾਸ਼ਾ ਅਲੀ ਨੂੰ ਰੋਮਾਂਟਿਕ ਅਤੇ ਉਦਾਸ ਗੀਤ ਗਾਉਂਦਿਆਂ ਦੇਖਿਆ ਹੈ ਪਰ ਇਸ ਵਾਰ ਦਰਸ਼ਕ ਆਪਣੇ ਚਹੇਤੇ ਗਾਇਕ ਨੂੰ ਰੋਮਾਂਟਿਕ ਪਾਰਟੀ ਨੰਬਰ ਦੇ ਨਵੇਂ ਰੂਪ ਵਿੱਚ ਦੇਖ ਕੇ ਹੈਰਾਨ ਰਹਿ ਜਾਣਗੇ। ਇਹ ਗੀਤ ਇੱਕ ਰੋਮਾਂਟਿਕ ਪਾਰਟੀ ਟ੍ਰੈਕ ਹੈ ਜੋ ਵਿਸ਼ੇਸ਼ ਕਲਾਕਾਰਾਂ, ਅਸ਼ਟਮੀ ਅਸ਼ਟ ਅਤੇ ਦਿਸ਼ਾਂਤ ਗੁਲੀਆ ਦੀ ਸੁਹਜ ਅਤੇ ਰੋਮਾਂਟਿਕ ਵਾਇਬਸ ਨਾਲ ਭਰਪੂਰ ਕੈਮਿਸਟਰੀ ਨੂੰ ਦਰਸਾਉਂਦਾ ਹੈ। ਮਾਸ਼ਾ ਅਲੀ ਨੇ ਆਪਣੇ ਨਵੇਂ ਹੋਏ ਰਿਲੀਜ਼ ਗੀਤ ਬਾਰੇ ਖੁਸ਼ੀ ਪ੍ਰਗਟਾਈ, ਕਿਹਾ, “ਅਸੀਂ ਚਾਹੁੰਦੇ ਸੀ ਕਿ ਇਹ ਗੀਤ ਜਨੂੰਨ ਅਤੇ ਖੁਸ਼ੀ ਦੀਆਂ ਭਾਵਨਾਵਾਂ ਨੂੰ ਪੇਸ਼ ਕਰੇ ਜਿਸ ਨੂੰ ਸੁਣਕੇ ਖੁਸ਼ ਹੋ ਸਕਣ। “ਰੈੱਡ ਚਿਲੀ” ਦਾ ਅਨੁਭਵ ਮੇਰੇ ਲਈ ਬਹੁਤ ਖੁਸ਼ੀ ਵਾਲਾ ਸੀ ਜਿਥੇ ਮੈਨੂੰ ਕੁਝ ਨਵਾਂ ਕਰਨ ਲੈ ਮਿਲਿਆ। ਹਾਂ, ਅਸੀਂ ਹਰ ਕਿਸੇ ਤੋਂ ਜਿੰਨੀ ਪ੍ਰਸ਼ੰਸਾ ਪ੍ਰਾਪਤ ਕਰ ਰਹੇ ਹਾਂ, ਇਹ ਦਰਸਾਉਂਦਾ ਹੈ ਕਿ ਸਾਡੇ ਸਾਰੇ ਯਤਨਾਂ ਦਾ ਨਤੀਜਾ ਨਿਕਲਿਆ ਖੂਬਸੂਰਤੀ ਨਾਲ ਉਭਾਰ ਕੇ ਨਿਕਲਿਆ ਹੈ।" MTL ਪ੍ਰੋਡਕਸ਼ਨ ਦੇ ਮਾਲਕ ਗੁਰਵਿੰਦਰ ਮਾਨ ਨੇ ਆਪਣੀ ਖੁਸ਼ੀ ਜ਼ਾਹਿਰ ਕਰਦਿਆਂ ਕਿਹਾ, “MTL ਪ੍ਰੋਡਕਸ਼ਨ ਨੂੰ ਪ੍ਰਸ਼ੰਸਕਾਂ ਵੱਲੋਂ ਕੀਤਾ ਗਿਆ ਨਿੱਘਾ ਸੁਆਗਤ ਨੂੰ ਬਿਆਨ ਕਰਨ ਲਈ ਸ਼ਬਦ ਕਾਫੀ ਨਹੀਂ ਹਨ। ਪੰਜਾਬੀ ਇੰਡਸਟਰੀ ਦੇ ਸਭ ਤੋਂ ਮਸ਼ਹੂਰ ਕਲਾਕਾਰਾਂ ਵਿੱਚੋਂ ਇੱਕ ਮਾਸ਼ਾ ਅਲੀ ਦਾ ਇਸ ਰਿਲੀਜ਼ ਦੇ ਨਾਲ ਇੱਕ ਵਿਲੱਖਣ ਕਿਰਦਾਰ ਸਾਨੂੰ ਦੇਖਣ ਨੂੰ ਮਿਲੇਗਾ। ਮੈਨੂੰ ਉਮੀਦ ਹੈ ਕਿ ਅੱਗੇ ਆਉਣ ਵਾਲੇ ਹੋਰ ਗੀਤਾਂ ਨੂੰ ਵੀ ਇੰਨਾ ਹੀ ਪਿਆਰ ਤੇ ਭਰਵਾਂ ਹੁੰਗਾਰਾ ਮਿਲੇਗਾ।” The post MTL ਪ੍ਰੋਡਕਸ਼ਨ ਦਾ ਨਵਾਂ ਟ੍ਰੈਕ ਮਾਸ਼ਾ ਅਲੀ ਦੀ ਅਵਾਜ਼ ‘ਚ “ਰੈੱਡ ਚਿਲੀ” ਹੋਇਆ ਰੀਲੀਜ਼ appeared first on TheUnmute.com - Punjabi News. Tags:
|
ਸ਼੍ਰੀਲੰਕਾ ਦੀ ਜਲ ਸੈਨਾ ਵਲੋਂ ਭਾਰਤੀ ਮਛੇਰਿਆਂ 'ਤੇ ਹਮਲਾ, 14 ਭਾਰਤੀ ਮਛੇਰੇ ਗ੍ਰਿਫਤਾਰ Thursday 17 November 2022 07:00 AM UTC+00 | Tags: 14 14-indian-fishermen-arrested breaking-news indian-army india-newqs india-news indian-fishermen indian-forgion-minister indian-navy latest-news news punjabi-news sri-lanka-navy the-unmute-breaking-news the-unmute-news the-unmute-punjabi-news ਚੰਡੀਗੜ੍ਹ 17 ਨਵੰਬਰ 2022: ਸ਼੍ਰੀਲੰਕਾ ਦੀ ਜਲ ਸੈਨਾ (Sri Lanka Navy) ਨੇ ਬੁੱਧਵਾਰ ਦੇਰ ਰਾਤ ਭਾਰਤੀ ਮਛੇਰਿਆਂ ‘ਤੇ ਹਮਲਾ ਕਰ ਦਿੱਤਾ। ਇਸ ਦੌਰਾਨ ਇੱਕ ਭਾਰਤੀ ਮਛੇਰੇ (Indian Fishermen) ਦੇ ਜ਼ਖਮੀ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ । ਦੱਸਿਆ ਜਾ ਰਿਹਾ ਹੈ ਕਿ ਸਮੁੰਦਰੀ ਸੀਮਾ ਦੀ ਉਲੰਘਣਾ ਕਰਨ ਵਾਲੇ 14 ਮਛੇਰਿਆਂ ਨੂੰ ਸ਼੍ਰੀਲੰਕਾ ਦੀ ਜਲ ਸੈਨਾ ਨੇ ਗ੍ਰਿਫਤਾਰ ਕੀਤਾ ਹੈ। ਹਮਲੇ ਵਿੱਚ ਜ਼ਖਮੀ ਮਛੇਰੇ ਦੀ ਪਛਾਣ ਰਾਮੇਸ਼ਵਰਮ ਦੇ ਜਾਨਸਨ ਵਜੋਂ ਹੋਈ ਹੈ, ਜਦੋਂ ਬੁੱਧਵਾਰ ਦੇਰ ਰਾਤ ਸ਼੍ਰੀਲੰਕਾ ਦੇ ਸਮੁੰਦਰੀ ਫੌਜੀਆਂ ਨੇ ਉਸ ‘ਤੇ ਹਮਲਾ ਕੀਤਾ ਤਾਂ ਉਸ ਦੀ ਅੱਖ ‘ਤੇ ਸੱਟ ਲੱਗ ਗਈ। ਇਸ ਤੋਂ ਇਲਾਵਾ ਸ੍ਰੀਲੰਕਾ ਦੀ ਜਲ ਸੈਨਾ ਨੇ ਨਾਗਾਪੱਟੀਨਮ ਜ਼ਿਲ੍ਹੇ ਦੇ 14 ਮਛੇਰਿਆਂ ਨੂੰ ਫੜਿਆ ਹੈ। ਉਨ੍ਹਾਂ ਦੀ ਕਿਸ਼ਤੀ ਜ਼ਬਤ ਕਰ ਲਈ ਗਈ ਹੈ । The post ਸ਼੍ਰੀਲੰਕਾ ਦੀ ਜਲ ਸੈਨਾ ਵਲੋਂ ਭਾਰਤੀ ਮਛੇਰਿਆਂ ‘ਤੇ ਹਮਲਾ, 14 ਭਾਰਤੀ ਮਛੇਰੇ ਗ੍ਰਿਫਤਾਰ appeared first on TheUnmute.com - Punjabi News. Tags:
|
ਆਮਦਨ ਕਰ ਵਿਭਾਗ ਵਲੋਂ ਬਿਹਾਰ ਦੇ ਉਦਯੋਗ ਮੰਤਰੀ ਸਮੀਰ ਮਹਾਸੇਠ ਦੇ ਘਰ ਛਾਪੇਮਾਰੀ Thursday 17 November 2022 07:12 AM UTC+00 | Tags: bihar-government breaking-news chief-minister-nitish-kumar crime india-news it-raid news nitish-kumar sameer-kumar-mahaseth sameer-mahaseth the-unmute the-unmute-breaking-news the-unmute-punjabi-news ਚੰਡੀਗੜ੍ਹ 17 ਨਵੰਬਰ 2022: ਬਿਹਾਰ ਦੇ ਸਿਆਸੀ ਗਲਿਆਰੇ ਤੋਂ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ ਜੋ ਨਿਤੀਸ਼ ਕੁਮਾਰ ਸਰਕਾਰ ਦੀ ਚਿੰਤਾ ਵਧਾ ਸਕਦੀ ਹੈ। ਦੱਸਿਆ ਜਾ ਰਿਹਾ ਹੈ ਕਿ ਆਮਦਨ ਕਰ ਵਿਭਾਗ (Income Tax Department) ਨੇ ਵੀਰਵਾਰ ਸਵੇਰੇ ਹੀ ਬਿਹਾਰ ਦੇ ਉਦਯੋਗ ਮੰਤਰੀ ਸਮੀਰ ਕੁਮਾਰ ਮਹਾਸੇਠ (Sameer Kumar Mahaseth) ਦੇ ਘਰ ਛਾਪਾ ਮਾਰਿਆ ਹੈ । ਆਮਦਨ ਕਰ ਵਿਭਾਗ (IT) ਨੇ ਪਟਨਾ ‘ਚ ਸਮੀਰ ਕੁਮਾਰ ਮਹਾਸੇਠ ਦੇ ਸ਼ਿਵਸ਼ਕਤੀ ਨਿਵਾਸ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ । ਇਸ ਟੀਮ ਵਿੱਚ ਇੱਕ-ਦੋ ਨਹੀਂ ਸਗੋਂ 20 ਤੋਂ 25 ਅਧਿਕਾਰੀ ਮੌਜੂਦ ਸਨ। ਆਮਦਨ ਕਰ ਵਿਭਾਗ ਦੀ ਟੀਮ ਸਵੇਰੇ 7 ਵਜੇ ਸਮੀਰ ਕੁਮਾਰ ਮਹਾਸੇਠ ਦੇ ਘਰ ਤਲਾਸ਼ੀ ਲੈ ਰਹੀ ਹੈ | The post ਆਮਦਨ ਕਰ ਵਿਭਾਗ ਵਲੋਂ ਬਿਹਾਰ ਦੇ ਉਦਯੋਗ ਮੰਤਰੀ ਸਮੀਰ ਮਹਾਸੇਠ ਦੇ ਘਰ ਛਾਪੇਮਾਰੀ appeared first on TheUnmute.com - Punjabi News. Tags:
|
ਮਲੋਟ 'ਚ ਇੱਕ ਦੁਕਾਨਦਾਰ 'ਤੇ ਅਣਪਛਾਤੇ ਵਿਅਕਤੀਆਂ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ Thursday 17 November 2022 07:24 AM UTC+00 | Tags: attack breaking-news crime malout malout-police news punjabi-news punjab-news the-unmute-breaking-news the-unmute-punjabi-news ਮਲੋਟ 17 ਨਵੰਬਰ 2022: ਮਲੋਟ (Malout) ਦੇ ਇੰਦਰਾ ਰੋਡ ‘ਤੇ ਸਥਿਤ ਇੱਕ ਦੁਕਾਨਦਾਰ ‘ਤੇ ਕੁਝ ਅਣਪਛਾਤੇ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਜ਼ਖਮੀ ਕਰ ਦਿੱਤਾ ਅਤੇ ਫ਼ਰਾਰ ਹੋ ਗਏ | ਜ਼ਖਮੀ ਵਿਅਕਤੀ ਰਾਕੇਸ਼ ਕੁਮਾਰ ਬੱਗੀ ਗੈਸ ਚੁੱਲਿਆ ਦੀ ਰਿਪੇਅਰ ਦਾ ਕੰਮ ਕਰਦਾ ਹੈ | ਇਸਤੋਂ ਬਾਅਦ ਦੂਜੇ ਦੁਕਾਨਦਾਰਾਂ ਨੇ ਰਾਕੇਸ਼ ਕੁਮਾਰ ਬੱਗੀ ਨੂੰ ਸ਼ਿਵਲ ਹਸਪਤਾਲ ਮਲੋਟ ਵਿਚ ਦਾਖ਼ਲ ਕਰਵਾਇਆ ਗਿਆ ਹੈ | ਦੂਜੇ ਪਾਸੇ ਘਟਨਾ ਨੂੰ ਲੈ ਕੇ ਗੁੱਸੇ ਵਿਚ ਆਏ ਸਮੂਹ ਮਾਰਕਿਟ ਦੇ ਦੁਕਾਨਦਾਰਾਂ ਨੇ ਦੁਕਾਨਾਂ ਬੰਦ ਕਰਕੇ ਦੋਸ਼ੀਆਂ ਨੂੰ ਜਲਦੀ ਫੜਨ ਦੀ ਮੰਗ ਕੀਤੀ ਜਾ ਰਹੀ ਹੈ | The post ਮਲੋਟ ‘ਚ ਇੱਕ ਦੁਕਾਨਦਾਰ ‘ਤੇ ਅਣਪਛਾਤੇ ਵਿਅਕਤੀਆਂ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ appeared first on TheUnmute.com - Punjabi News. Tags:
|
ਪ੍ਰਤਾਪ ਬਾਜਵਾ ਨੇ ਕਾਦੀਆਂ-ਬਿਆਸ ਰੇਲ ਪ੍ਰੋਜੈਕਟ ਨੂੰ ਪੂਰਾ ਕਰਨ ਸੰਬੰਧੀ ਮੁੱਖ ਸਕੱਤਰ ਨੂੰ ਲਿਖਿਆ ਪੱਤਰ Thursday 17 November 2022 07:33 AM UTC+00 | Tags: aam-aadmi-party beas beas-latest-news bhagwant-mann breaking-news chief-secretary-vijay-kumar chief-secretary-vijay-kumar-janjua cm-bhagwant-mann mann-government mla-partap-singh-bajwa news pratap-bajwa punjab punjab-congress punjab-police the-unmute-breaking-news the-unmute-latest-news the-unmute-punjabi-news ਚੰਡੀਗੜ੍ਹ 17 ਨਵੰਬਰ 2022: ਕਾਂਗਰਸ ਪਾਰਟੀ ਦੇ ਸੀਨੀਅਰ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ 2010 ਵਿੱਚ ਮਨਜ਼ੂਰ ਹੋਏ ਕਾਦੀਆਂ-ਬਿਆਸ ਰੇਲ ਪ੍ਰੋਜੈਕਟ (Kadiaan-Beas rail project) ਨੂੰ ਪੂਰਾ ਕਰਨ ਲਈ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ, ਪੰਜਾਬ ਸਰਕਾਰ ਨੂੰ ਪੱਤਰ ਲਿਖਿਆ ਹੈ | ਬਾਜਵਾ ਨੇ ਕਿਹਾ ਕਿ ਇਸ ਰੇਲ ਪ੍ਰੋਜੈਕਟ ਨਾਲ ਸਰਹੱਦੀ ਜ਼ਿਲ੍ਹਿਆਂ ਦੇ ਵਿਕਾਸ ਯਾਤਰਾ ਵਿੱਚ ਇੱਕ ਮੀਲ ਪੱਥਰ ਸਾਬਤ ਹੋਵੇਗਾ |
The post ਪ੍ਰਤਾਪ ਬਾਜਵਾ ਨੇ ਕਾਦੀਆਂ-ਬਿਆਸ ਰੇਲ ਪ੍ਰੋਜੈਕਟ ਨੂੰ ਪੂਰਾ ਕਰਨ ਸੰਬੰਧੀ ਮੁੱਖ ਸਕੱਤਰ ਨੂੰ ਲਿਖਿਆ ਪੱਤਰ appeared first on TheUnmute.com - Punjabi News. Tags:
|
ਅਦਾਲਤ ਵਲੋਂ ਰਿਸ਼ਵਤ ਦੇ ਮਾਮਲੇ 'ਚ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਜ਼ਮਾਨਤ ਪਟੀਸ਼ਨ ਰੱਦ Thursday 17 November 2022 07:44 AM UTC+00 | Tags: bharat-bhushan-ashu captain-amarinder-singhs-government congress mohali-court news punjab-bribe-case punjab-congress punjab-vigilance-bureau sunder-sham-arora the-unmute-breaking-news the-unmute-punjabi-news the-unmute-update vigilance-bureau ਚੰਡੀਗੜ੍ਹ 17 ਨਵੰਬਰ 2022: ਪੰਜਾਬ ਦੀ ਮੋਹਾਲੀ ਅਦਾਲਤ ਨੇ ਰਿਸ਼ਵਤ ਦੇ ਇੱਕ ਮਾਮਲੇ ਵਿੱਚ ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ (Sunder Sham Arora) ਵੱਲੋਂ ਦਾਇਰ ਰੈਗੂਲਰ ਜ਼ਮਾਨਤ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਅਰੋੜਾ ਨੂੰ ਅਦਾਲਤ ਨੇ 19 ਅਕਤੂਬਰ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਸੀ। ਇਸ ਤੋਂ ਬਾਅਦ ਉਸ ਨੇ 11 ਨਵੰਬਰ ਨੂੰ ਰੈਗੂਲਰ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਸੀ। ਬੁੱਧਵਾਰ ਨੂੰ ਇਸ ‘ਤੇ ਸੁਣਵਾਈ ਹੋਈ। ਪੰਜਾਬ ਵਿਜੀਲੈਂਸ ਬਿਊਰੋ ਨੇ ਇਸ ਪਟੀਸ਼ਨ ਦਾ ਵਿਰੋਧ ਕਰਦਿਆਂ ਕਿਹਾ ਕਿ ਮੁਲਜ਼ਮ ਸੁੰਦਰ ਸ਼ਾਮ ਅਰੋੜਾ (Sunder Sham Arora) ਜਾਂਚ ਅਧਿਕਾਰੀਆਂ ਨੂੰ ਪ੍ਰਭਾਵਿਤ ਕਰ ਸਕਦਾ ਹੈ। ਉਹ ਜਾਂਚ ਵਿੱਚ ਦਖਲ ਦੇ ਸਕਦਾ ਹੈ। ਏ.ਡੀ.ਜੇ.ਪਰਮਿੰਦਰ ਸਿੰਘ ਗਰੇਵਾਲ ਦੀ ਅਦਾਲਤ ਨੇ ਵਿਜੀਲੈਂਸ ਦੀ ਪਟੀਸ਼ਨ ‘ਤੇ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਹੈ। ਇਸ ਤੋਂ ਬਾਅਦ ਅਰੋੜਾ ਦੇ ਵਕੀਲ ਨੇ ਜ਼ਿਲ੍ਹਾ ਅਦਾਲਤ ਵਿੱਚ ਨਵੀਂ ਜ਼ਮਾਨਤ ਅਰਜ਼ੀ ਦਾਇਰ ਕੀਤੀ ਹੈ, ਜਿਸ ਦੀ ਸੁਣਵਾਈ ਹੁਣ 23 ਨਵੰਬਰ ਨੂੰ ਹੋਵੇਗੀ। ਜਿਕਰਯੋਗ ਹੈ ਕਿ ਵਿਜੀਲੈਂਸ ਦੇ ਮੁਲਜ਼ਮ ਸੁੰਦਰ ਸ਼ਾਮ ਅਰੋੜਾ ‘ਤੇ ਇੱਕ ਕੇਸ ਵਿੱਚ ਬਚਾਅ ਲਈ ਏਆਈਜੀ ਮਨਮੋਹਨ ਕੁਮਾਰ ਨੂੰ 50 ਲੱਖ ਰੁਪਏ ਦੀ ਰਿਸ਼ਵਤ ਦੇਣ ਦਾ ਦੋਸ਼ ਹੈ । The post ਅਦਾਲਤ ਵਲੋਂ ਰਿਸ਼ਵਤ ਦੇ ਮਾਮਲੇ 'ਚ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਜ਼ਮਾਨਤ ਪਟੀਸ਼ਨ ਰੱਦ appeared first on TheUnmute.com - Punjabi News. Tags:
|
ਐਨਸੀਬੀ ਚੰਡੀਗੜ੍ਹ ਸ਼ਾਖਾ ਦੀ ਵੱਡੀ ਕਾਰਵਾਈ, 20 ਕਿਲੋਗ੍ਰਾਮ ਤੋਂ ਵੱਧ ਹੈਰੋਇਨ ਤੇ ਲੱਖਾਂ ਦੀ ਨਕਦੀ ਬਰਾਮਦ Thursday 17 November 2022 08:30 AM UTC+00 | Tags: aam-aadmi-party chandigarh-ncb crime-news g-dyaneshwar-singh national-crime-bureau national-crime-bureau-chandigarh national-crime-bureau-news ncb news punjab-government punjab-news the-unmute-breaking-news the-unmute-punjabi-news ਚੰਡੀਗੜ੍ਹ 17 ਨਵੰਬਰ 2022: ਨੈਸ਼ਨਲ ਕ੍ਰਾਈਮ ਬਿਊਰੋ ਦੇ ਉੱਤਰੀ ਖੇਤਰ ਦੇ ਡਿਪਟੀ ਡੀ.ਜੀ. ਜੀ ਗਿਆਨੇਸ਼ਵਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਚੰਡੀਗੜ੍ਹ 'ਚ ਐਨ. ਸੀ. ਬੀ (Chandigarh NCB) ਵਲੋਂ ਵੱਡੀ ਕਾਰਵਾਈ ਕਰਦਿਆਂ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ, ਗ੍ਰਿਫਤਾਰ ਵਿਅਕਤੀ ਕੋਲੋਂ 20 ਕਿਲੋਗ੍ਰਾਮ ਤੋਂ ਵੱਧ ਹੈਰੋਇਨ, 5 ਲੱਖ 86 ਹਜ਼ਾਰ ਦੀ ਨਕਦੀ, ਦਿਰਹਾਮ, ਲੈਪਟਾਪ, ਮੋਬਾਈਲ, ਸਿਮ, ਅਫ਼ੀਮ ਬਰਾਮਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਸ ਦੇ ਅੰਤਰਰਾਸ਼ਟਰੀ ਗਿਰੋਹ ਨਾਲ ਸਬੰਧ ਹਨ ਜੋ ਜੰਮੂ-ਕਸ਼ਮੀਰ ਅਤੇ ਪੰਜਾਬ ਅਧਾਰਤ ਨੈਟਵਰਕ ਰਾਹੀਂ ਸਰਹੱਦ ਪਾਰੋਂ ਤਸਕਰੀ ਕਰਦੇ ਸਨ | ਹੁਣ ਤੱਕ ਦੀ ਜਾਂਚ ‘ਚ ਹੁਣ ਤੱਕ ਪਾਇਆ ਗਿਆ ਕਿ ਇਨ੍ਹਾਂ ਦੇ ਪਾਕਿਸਤਾਨ ਅਤੇ ਅਫਗਾਨਿਸਤਾਨ ਦਾ ਸਬੰਧ ਹਨ। ਉਨ੍ਹਾਂ ਕਿਹਾ ਕਿ 2 ਹੋਰ ਕਿੰਗਪਿਨ ਦੀ ਪਛਾਣ ਕੀਤੀ ਗਈ ਹੈ, ਜਿਨ੍ਹਾਂ ਦਾ ਅੱਡਾ ਲੁਧਿਆਣਾ ਹੈ। ਦੱਸਿਆ ਜਾ ਰਿਹਾ ਹੈ ਕਿ ਗ੍ਰਿਫਤਾਰ ਕੀਤਾ ਗਿਆ ਹੈ ਉਹ ਇਸ ਗਿਰੋਹ ਦਾ ਮੁੱਖ ਮੈਂਬਰ ਹੈ। 2 ਹੋਰ ਕਿੰਗਪਿਨ ਦੀ ਪਛਾਣ ਕੀਤੀ ਗਈ ਹੈ ਜੋ ਲੁਧਿਆਣਾ ਦੇ ਹਨ। ਉਨ੍ਹਾਂ ਦੇ ਖਿਲਾਫ ਆਪਰੇਸ਼ਨ ਜਾਰੀ ਹੈ |
The post ਐਨਸੀਬੀ ਚੰਡੀਗੜ੍ਹ ਸ਼ਾਖਾ ਦੀ ਵੱਡੀ ਕਾਰਵਾਈ, 20 ਕਿਲੋਗ੍ਰਾਮ ਤੋਂ ਵੱਧ ਹੈਰੋਇਨ ਤੇ ਲੱਖਾਂ ਦੀ ਨਕਦੀ ਬਰਾਮਦ appeared first on TheUnmute.com - Punjabi News. Tags:
|
ਸੈਫ ਅਲੀ ਖਾਨ ਦਾ ਬੇਟਾ ਇਬਰਾਹਿਮ ਅਲੀ ਖਾਨ ਜਲਦ ਹੀ ਕਰੇਗਾ ਬਾਲੀਵੁੱਡ 'ਚ ਡੈਬਿਊ Thursday 17 November 2022 08:33 AM UTC+00 | Tags: actor bollywood saif-ali-khan saif-ali-khan-actor saif-ali-khan-bollywood the-unmute ਚੰਡੀਗੜ੍ਹ 17 ਨਵੰਬਰ 2022 : ਬਾਲੀਵੁੱਡ ਐਕਟਰ ਸੈਫ ਅਲੀ ਖਾਨ ਦਾ ਬੇਟਾ ਇਬਰਾਹਿਮ ਅਲੀ ਖਾਨ ਜਲਦ ਹੀ ਬਾਲੀਵੁੱਡ ‘ਚ ਡੈਬਿਊ ਕਰਨ ਜਾ ਰਿਹਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਕਰਨ ਜੌਹਰ ਇਬਰਾਹਿਮ ਨੂੰ ਇੰਡਸਟਰੀ ‘ਚ ਲਾਂਚ ਕਰਨ ਦੀ ਤਿਆਰੀ ਕਰ ਰਹੇ ਹਨ। ਇਹ ਵੀ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਦੀ ਪਹਿਲੀ ਫਿਲਮ 2023 ‘ਚ ਰਿਲੀਜ਼ ਹੋਵੇਗੀ, ਜਿਸ ਦਾ ਨਿਰਦੇਸ਼ਨ ਬੋਮਨ ਇਰਾਨੀ ਦੇ ਬੇਟੇ ਕਯੋਜ ਇਰਾਨੀ ਕਰਨਗੇ। ਇਸ ਫਿਲਮ ਦੀ ਕਹਾਣੀ ਰੱਖਿਆ ਬਲ ਦੇ ਆਲੇ-ਦੁਆਲੇ ਘੁੰਮੇਗੀ ਅਤੇ ਇਸ ਨੂੰ ਕਰਨ ਜੌਹਰ ਪ੍ਰੋਡਿਊਸ ਕਰਨਗੇ। ਹਾਲਾਂਕਿ ਫਿਲਮ ਬਾਰੇ ਅਜੇ ਤੱਕ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ ਹੈ। ਪਰ ਮੰਨਿਆ ਜਾ ਰਿਹਾ ਹੈ ਕਿ ਇਹ ਫਿਲਮ ਵੱਡੇ ਬਜਟ ਦੀ ਹੋਵੇਗੀ ਅਤੇ ਇਸ ਵਿੱਚ ਇਬਰਾਹਿਮ ਦੀ ਅਹਿਮ ਭੂਮਿਕਾ ਹੋਵੇਗੀ।
ਸੈਫ ਅਲੀ ਖਾਨ ਦੀ ਵੱਡੀ ਧੀ ਸਾਰਾ ਅਲੀ ਖਾਨ ਨੇ 2018 ਵਿੱਚ ਬਾਲੀਵੁੱਡ ਵਿੱਚ ਡੈਬਿਊ ਕੀਤਾ ਸੀ। ਉਸਦੀ ਪਹਿਲੀ ਫਿਲਮ ‘ਕੇਦਾਰਨਾਥ’ ਸੀ। ਉਮੀਦ ਹੈ ਕਿ ਆਪਣੀ ਭੈਣ ਸਾਰਾ ਦੀ ਤਰ੍ਹਾਂ ਉਹ ਵੀ ਆਪਣੀ ਅਦਾਕਾਰੀ ਨਾਲ ਸਾਰਿਆਂ ਨੂੰ ਪ੍ਰਭਾਵਿਤ ਕਰਨ ‘ਚ ਸਫਲ ਰਹੇਗੀ।
The post ਸੈਫ ਅਲੀ ਖਾਨ ਦਾ ਬੇਟਾ ਇਬਰਾਹਿਮ ਅਲੀ ਖਾਨ ਜਲਦ ਹੀ ਕਰੇਗਾ ਬਾਲੀਵੁੱਡ ‘ਚ ਡੈਬਿਊ appeared first on TheUnmute.com - Punjabi News. Tags:
|
ਜ਼ੀ ਸਟੂਡੀਓਜ਼ ਨੇ ਰਚਿਆ ਇਤਿਹਾਸ, 'ਕਿਸਮਤ 2′, 'ਮੈਂ'ਤੁਸੀਂ ਵਿਆਹ ਨਹੀਂ ਕਰਾਉਣਾ ਤੇਰੇ ਨਾਲ' ਅਤੇ 'ਫੁੱਫੜ ਜੀ' ਲਈ ਪੀਟੀਸੀ ਪੰਜਾਬੀ ਫਿਲਮ ਅਵਾਰਡਜ਼ ਵਿੱਚ 36 ਨਾਮਜ਼ਦਗੀਆਂ ਕੀਤੀਆਂ ਪ੍ਰਾਪਤ। Thursday 17 November 2022 08:46 AM UTC+00 | Tags: fufad-ji main-viah-ne-krona-tere-nal movies the-unmute zee-studios ਚੰਡੀਗੜ੍ਹ 17 ਨਵੰਬਰ 2022 : ਪੰਜਾਬੀ ਫਿਲਮ ਇੰਡਸਟਰੀ ਦੇ ਸਭ ਤੋਂ ਵੱਧ ਉਡੀਕੇ ਜਾਣ ਵਾਲੇ ਪੁਰਸਕਾਰ ਸਮਾਰੋਹ ਲਈ ਦੌੜ ਸ਼ੁਰੂ ਹੋਣ ਦੇ ਨਾਲ, ਜ਼ੀ ਸਟੂਡੀਓਜ਼ ਨਵੇਂ ਰਿਕਾਰਡ ਬਣਾਉਣ ਅਤੇ ਪੁਰਾਣੇ ਤੋੜਨ ਲਈ ਪੂਰੀ ਤਰ੍ਹਾਂ ਤਿਆਰ ਹੈ! ਮੋਹਰੀ ਪ੍ਰੋਡਕਸ਼ਨ ਹਾਊਸ ਹੋਣ ਦੇ ਨਾਤੇ, 2022 ਦੀਆਂ ਕੁਝ ਸਭ ਤੋਂ ਵੱਡੀਆਂ ਹਿੱਟ ਫਿਲਮਾਂ ਦਾ ਨਿਰਮਾਣ ਅਤੇ ਵੰਡ ਕਰ ਰਿਹਾ ਹੈ, ਜ਼ੀ ਸਟੂਡੀਓਜ਼ ਮਾਧਿਅਮ ਦੀ ਪਰਵਾਹ ਕੀਤੇ ਬਿਨਾਂ ਸਭ ਤੋਂ ਵਧੀਆ ਮਨੋਰੰਜਨ ਪ੍ਰਦਾਨ ਕਰਨ ਵਿੱਚ ਲਗਾਤਾਰ ਇੱਕ ਲੀਕ ਤੋਂ ਹਟਕੇ ਕੰਮ ਕਰਨ ਵਾਲਿਆਂ ਵਜੋਂ ਉੱਭਰਿਆ ਹੈ। ਪੀਟੀਸੀ ਨੇ ਪੀਟੀਸੀ ਪੰਜਾਬੀ ਫਿਲਮ ਅਵਾਰਡਜ਼ 2022 ਲਈ ਨਾਮਜ਼ਦਗੀਆਂ ਦਾ ਐਲਾਨ ਕੀਤਾ, ਜਿਸ ਵਿੱਚ ਜ਼ੀ ਸਟੂਡੀਓਜ਼ ਨੇ ਆਪਣੀਆਂ ਤਿੰਨ ਮੇਗਾ ਬਲਾਕਬਸਟਰ, ‘ਕਿਸਮਤ 2’, ‘ਫੁੱਫੜ ਜੀ’ ਅਤੇ ’ਮੈਂ’ਤੁਸੀਂ ਵਿਆਹ ਨਹੀਂ ਕਰਾਉਣਾ ਤੇਰੇ ਨਾਲ’ ਲਈ 36 ਨਾਮਜ਼ਦਗੀਆਂ ਹਾਸਲ ਕੀਤੀਆਂ ਹਨ। ਨਾਮਜ਼ਦਗੀਆਂ ਇਸ ਪ੍ਰਕਾਰ ਸਨ: ਕਿਸਮਤ 2- ਮੈਂ ਵਿਆਹ ਨਹੀਂ ਕਰਾਉਣਾ ਤੇਰੇ ਨਾਲ- ਪੁਰਸਕਾਰ ਸਮਾਰੋਹ 3 ਦਸੰਬਰ ਨੂੰ ਵਰਚੁਅਲੀ ਆਯੋਜਿਤ ਕੀਤਾ ਜਾਵੇਗਾ। The post ਜ਼ੀ ਸਟੂਡੀਓਜ਼ ਨੇ ਰਚਿਆ ਇਤਿਹਾਸ, ‘ਕਿਸਮਤ 2′, ’ਮੈਂ’ਤੁਸੀਂ ਵਿਆਹ ਨਹੀਂ ਕਰਾਉਣਾ ਤੇਰੇ ਨਾਲ’ ਅਤੇ ‘ਫੁੱਫੜ ਜੀ’ ਲਈ ਪੀਟੀਸੀ ਪੰਜਾਬੀ ਫਿਲਮ ਅਵਾਰਡਜ਼ ਵਿੱਚ 36 ਨਾਮਜ਼ਦਗੀਆਂ ਕੀਤੀਆਂ ਪ੍ਰਾਪਤ। appeared first on TheUnmute.com - Punjabi News. Tags:
|
ਅੰਮ੍ਰਿਤਸਰ 'ਚ ਨੌਜਵਾਨਾਂ ਦੀ ਗ੍ਰਿਫਤਾਰੀ 'ਤੇ ਪਰਿਵਾਰ ਦਾ ਵੱਡਾ ਬਿਆਨ, ਸਾਡੇ ਮੁੰਡਿਆਂ ਨੂੰ ਜਾਣ-ਬੁੱਝ ਫਸਾਇਆ Thursday 17 November 2022 08:54 AM UTC+00 | Tags: aam-aadmi-party amritsar amritsar-news amritsar-police amritsar-police-administration amritsar-police-commissioner arrested-two-persons-with-weapons breaking-news cm-bhagwant-mann commissioner-arun-pal-singh dgp-gaurav-yadav news punjab punjab-news punjab-police the-unmute-breaking ਅੰਮ੍ਰਿਤਸਰ 17 ਨਵੰਬਰ 2022: ਅੰਮ੍ਰਿਤਸਰ ਪੁਲਿਸ (Amritsar police) ਨੇ ਪਿਛਲੇ ਦਿਨੀ ਦੋ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਸੀ | ਪੁਲਿਸ ਮੁਤਾਬਕ ਇਨ੍ਹਾਂ ਨੌਜਵਾਨਾਂ ਦੇ ਕਬਜ਼ੇ ਵਿੱਚੋਂ ਤਿੰਨ ਗ੍ਰਨੇਡ, ਇੱਕ ਲੱਖ ਦੀ ਭਾਰਤੀ ਕਰੰਸੀ ਅਤੇ ਬਰੇਜ਼ਾ ਕਾਰ ਬਰਾਮਦ ਹੋਈ ਹੈ | ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਕਾਰ ਵਿੱਚ ਮਕਬੂਲਪੁਰਾ ਵੱਲ ਜਾ ਰਹੇ ਸਨ, ਫਿਲਹਾਲ ਪੁਲਿਸ ਇਸ ਘਟਨਾ ਬਾਰੇ ਕਿਸੇ ਤਰ੍ਹਾਂ ਦੀ ਪੁਸ਼ਟੀ ਨਹੀਂ ਕਰ ਰਹੀ ਹੈ | ਦੂਜੇ ਪਾਸੇ ਇਸ ਮਾਮਲੇ ਵਿੱਚ ਨੌਜਵਾਨ ਦਾ ਪਰਿਵਾਰ ਸਾਹਮਣੇ ਆਇਆ ਹੈ | ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗ੍ਰਿਫਤਾਰ ਕੀਤੇ ਦੋ ਨੌਜਵਾਨ ਅੰਗਰੇਜ ਸਿੰਘ ਅਤੇ ਪ੍ਰਕਾਸ਼ ਸਿੰਘ ਨੂੰ ਗ੍ਰਿਫ਼ਤਾਰੀ ਬਾਰੇ ਬੋਲਦੇ ਹੋਏ ਅੰਗਰੇਜ ਸਿੰਘ ਦੀ ਪਤਨੀ ਨੇ ਦੱਸਿਆ ਕਿ ਉਸ ਦਾ ਪਤੀ ਬਿਮਾਰ ਸੀ ਅਤੇ ਉਸ ਨੂੰ ਇਕ ਦਿਨ ਪਹਿਲਾਂ ਹੀ ਹਸਪਤਾਲ਼ ਤੋਂ ਛੁੱਟੀ ਕਰਵਾ ਕੇ ਘਰ ਲੈ ਕੇ ਆਇਆ ਸੀ ਅਤੇ ਉਹ ਅੰਮ੍ਰਿਤਸਰ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਲਈ ਆਏ ਸਨ | ਅੰਗਰੇਜ਼ ਸਿੰਘ ਦੀ ਪਤਨੀ ਪਰਮਜੀਤ ਕੌਰ ਨੇ ਦੱਸਿਆ ਕਿ ਅੰਮ੍ਰਿਤਸਰ ਪਹੁੰਚਣ ”ਤੇ ਪੁਲਿਸ ਨੇ ਇਹਨਾਂ ਨੂੰ ਗ੍ਰਿਫਤਾਰ ਕਰ ਲਿਆ, ਉਨ੍ਹਾਂ ਕਿਹਾ ਕਿ ਗੱਡੀ ਦੀ ਨੰਬਰ ਪਲੇਟ ਬੱਚਿਆਂ ਨੇ ਤੋੜ ਦਿੱਤੀ ਸੀ,ਸਿਰਫ ਕਾਰ ਦੇ ਉਪਰ ਨੰਬਰ ਪਲੇਟ ਨਾ ਹੋਣ ਕਰਕੇ ਪੁਲਿਸ ਨੇ ਸ਼ੱਕ ਦੇ ਆਧਾਰ ‘ਤੇ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਸੀ | ਪਰਿਵਾਰ ਨੇ ਦੱਸਿਆ ਕਿ ਪੁਲਿਸ ਨੇ ਸਾਨੂੰ ਜਾਣਕਾਰੀ ਦਿੱਤੀ ਕਿ ਹੈ ਕਿ ਇਨ੍ਹਾਂ ਨੌਜਵਾਨਾਂ ਤੋਂ ਗ੍ਰਨੇਡ ਅਤੇ ਪੈਸੇ ਫੜੇ ਗਏ ਹਨ, ਲੇਕਿਨ ਅਜਿਹਾ ਕੁਝ ਵੀ ਨਹੀਂ ਹੈ |ਪਰਿਵਾਰ ਨੇ ਨੌਜਵਾਨਾਂ ਦਾ ਪਤਾ ਨਾ ਚੱਲਣ ‘ਤੇ ਪਰਿਵਾਰ ਨੇ ਫ਼ਿਰੋਜ਼ਪੁਰ ਸਦਰ ਥਾਣੇ ਵਿੱਚ ਦਰਖ਼ਾਸਤ ਦਿੱਤੀ ਸੀ ਕਿ ਸਾਡੇ ਬੰਦੇ ਲੱਭ ਨਹੀਂ ਰਹੇ | ਬਾਅਦ ਵਿਚ ਦੇਰ ਰਾਤ ਅੰਮ੍ਰਿਤਸਰ ਪੁਲਿਸ ਨੇ ਫੋਨ ਕਰਕੇ ਗ੍ਰਿਫਤਾਰੀ ਬਾਰੇ ਦੱਸਿਆ | ਅੰਗਰੇਜ਼ ਸਿੰਘ ਦੀ ਪਤਨੀ ਨੇ ਦੱਸਿਆ ਕਿ ਉਸਦਾ ਪਤੀ ਕਦੇ ਵੀ ਬੰਬ ਨਹੀਂ ਚਲਾ ਸਕਦਾ | ਉਨ੍ਹਾਂ ਨੇ ਕਿਹਾ ਕਿ ਪੁਲਿਸ ਨੇ ਉਨ੍ਹਾਂ ਦੇ ਪਤੀ ਤੇ ਉਸਦੇ ਜੀਜੇ ਤੇ ਮਾਮਲਾ ਦਰਜ ਕਰਕੇ ਬਾਅਦ ਵਿੱਚ ਪਰਿਵਾਰ ਨੂੰ ਫੋਨ ਕਰ ਕੇ ਇਸ ਦੀ ਜਾਣਕਾਰੀ ਦਿੱਤੀ ਸੀ | ਉਨ੍ਹਾਂ ਕਿਹਾ ਕਿ ਅੰਗਰੇਜ਼ ਸਿੰਘ ਤੇ ਪ੍ਰਕਾਸ਼ ਸਿੰਘ ਨੂੰ ਜਾਣ-ਬੁੱਝ ਕੇ ਪੁਲਿਸ ਵੱਲੋਂ ਫਸਾਇਆ ਜਾ ਰਿਹਾ ਹੈ ਅਤੇ ਪਰਿਵਾਰ ਵਲੋਂ ਇਸ ਮਾਮਲੇ ਵਿੱਚ ਇਨਸਾਫ਼ਦੀ ਗੁਹਾਰ ਲਗਾਈ ਹੈ | ਦੂਜੇ ਪਾਸੇ ਇਸ ਮਾਮਲੇ ਸੰਬੰਧੀ ਪੁਲਿਸ ਨੇ ਕੁਝ ਵੀ ਜਾਣਕਾਰੀ ਦੇਣ ਤੋਂ ਇਨਕਾਰ ਕਰ ਰਹੀ ਹੈ ਤੇ ਅਨੁਮਾਨ ਲਗਾਇਆ ਜਾ ਰਿਹਾ ਹੈ ਕਿ ਪੁਲਿਸ ਇਸ ਮਾਮਲੇ ਚ ਪ੍ਰੈਸ ਕਾਨਫੰਰਸ ਕਰ ਸਕਦੀ ਹੈ | The post ਅੰਮ੍ਰਿਤਸਰ ‘ਚ ਨੌਜਵਾਨਾਂ ਦੀ ਗ੍ਰਿਫਤਾਰੀ ‘ਤੇ ਪਰਿਵਾਰ ਦਾ ਵੱਡਾ ਬਿਆਨ, ਸਾਡੇ ਮੁੰਡਿਆਂ ਨੂੰ ਜਾਣ-ਬੁੱਝ ਫਸਾਇਆ appeared first on TheUnmute.com - Punjabi News. Tags:
|
ਡੇਰਾ ਪ੍ਰੇਮੀ ਕਤਲ ਮਾਮਲੇ 'ਚ ਪੰਜਾਬ ਪੁਲਿਸ ਵਲੋਂ ਦੋ ਸ਼ੂਟਰਾਂ ਸਮੇਤ ਤਿੰਨ ਗ੍ਰਿਫਤਾਰ Thursday 17 November 2022 09:08 AM UTC+00 | Tags: breaking-news faridkot-police hoshiarpur jalandhar kotakpura-firing-case murder-of-dera-premi-pradeep-singh news punjab-dgp-gaurav-yadav punjab-government punjab-police the-unmute-breaking-news the-unmute-news the-unmute-punjabi-news ਚੰਡੀਗੜ੍ਹ 17 ਨਵੰਬਰ 2022: ਪੰਜਾਬ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਕੋਟਕਪੂਰਾ ‘ਚ 10 ਨਵੰਬਰ ਨੂੰ ਹੋਏ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੇ ਕਤਲ ‘ਚ ਸ਼ਾਮਲ ਦੋ ਸ਼ੂਟਰਾਂ ਨੂੰ ਹੁਸ਼ਿਆਰਪੁਰ ਤੋਂ ਗ੍ਰਿਫਤਾਰ ਕਰ ਲਿਆ ਹੈ। ਇਹ ਗ੍ਰਿਫਤਾਰੀ ਸੀ.ਆਈ.ਜਲੰਧਰ, ਹੁਸ਼ਿਆਰਪੁਰ ਅਤੇ ਫਰੀਦਕੋਟ ਪੁਲਿਸ ਵੱਲੋਂ ਸਾਂਝੇ ਆਪ੍ਰੇਸ਼ਨ ਦੌਰਾਨ ਕੀਤੀ ਗਈ ਹੈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਮਨਪ੍ਰੀਤ ਉਰਫ ਮਨੀ ਅਤੇ ਭੁਪਿੰਦਰ ਉਰਫ ਗੋਲਡੀ ਵਜੋਂ ਹੋਈ ਹੈ। ਕੈਨੇਡੀਅਨ-ਅਧਾਰਤ ਗੈਂਗਸਟਰ ਗੋਲਡੀ ਬਰਾੜ ਕਤਲ ਦੀ ਸਾਜ਼ਿਸ਼ ਦਾ ਮਾਸਟਰਮਾਈਂਡ ਹੈ। ਫਰੀਦਕੋਟ ਪੁਲਿਸ ਨੇ ਬਲਜੀਤ ਉਰਫ ਮੰਨਾ ਨੂੰ ਹਰਿਆਣਾ ਦੇ 3 ਸ਼ੂਟਰਾਂ ਨੂੰ ਰਸਦ ਮੁਹੱਈਆ ਕਰਵਾਉਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ।
The post ਡੇਰਾ ਪ੍ਰੇਮੀ ਕਤਲ ਮਾਮਲੇ ‘ਚ ਪੰਜਾਬ ਪੁਲਿਸ ਵਲੋਂ ਦੋ ਸ਼ੂਟਰਾਂ ਸਮੇਤ ਤਿੰਨ ਗ੍ਰਿਫਤਾਰ appeared first on TheUnmute.com - Punjabi News. Tags:
|
ਮਨੀ ਲਾਂਡਰਿੰਗ ਮਾਮਲੇ 'ਚ ਅਦਾਲਤ ਵਲੋਂ ਸਤੇਂਦਰ ਜੈਨ ਦੀ ਜ਼ਮਾਨਤ ਪਟੀਸ਼ਨ ਖਾਰਜ Thursday 17 November 2022 09:21 AM UTC+00 | Tags: breaking-news delhis-health-minister-satyendra-jain delhis-rouse-avenue-court news satyendra-jain ਚੰਡੀਗੜ੍ਹ 17 ਨਵੰਬਰ 2022: ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ (Satyendra Jain) ਨੂੰ ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਵੱਡਾ ਝਟਕਾ ਦਿੱਤਾ ਹੈ। ਮਨੀ ਲਾਂਡਰਿੰਗ ਮਾਮਲੇ ਵਿੱਚ ਦਿੱਲੀ ਦੇ ਮੰਤਰੀ ਸਤੇਂਦਰ ਜੈਨ ਅਤੇ ਦੋ ਹੋਰਾਂ ਦੀ ਜ਼ਮਾਨਤ ਪਟੀਸ਼ਨ ਅਦਾਲਤ ਨੇ ਰੱਦ ਕਰ ਦਿੱਤੀ ਹੈ। ਜੈਨ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਨੇ 30 ਮਈ ਨੂੰ ਮਨੀ ਲਾਂਡਰਿੰਗ ਰੋਕੂ ਕਾਨੂੰਨ ਦੀਆਂ ਧਾਰਾਵਾਂ ਤਹਿਤ ਗ੍ਰਿਫਤਾਰ ਕੀਤਾ ਸੀ। ਜਿਕਰਯੋਗ ਹੈ ਕਿ ਆਮ ਆਦਮੀ ਪਾਰਟੀ (ਆਪ) ਨੇਤਾ ਅਤੇ ਦਿੱਲੀ ਸਰਕਾਰ ਦੇ ਮੰਤਰੀ ਸਤੇਂਦਰ ਜੈਨ (Satyendra Jain) ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਰਾਉਸ ਐਵੇਨਿਊ ਕੋਰਟ ਨੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਸਤੇਂਦਰ ਜੈਨ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਕੇਸ ਦਰਜ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਅਪ੍ਰੈਲ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਮਨੀ ਲਾਂਡਰਿੰਗ ਰੋਕਥਾਮ ਐਕਟ, 2002 ਦੇ ਤਹਿਤ ਜੈਨ ਦੇ ਪਰਿਵਾਰ ਅਤੇ ਕੰਪਨੀਆਂ ਨਾਲ ਸਬੰਧਤ 4.81 ਕਰੋੜ ਰੁਪਏ ਦੀ ਅਚੱਲ ਜਾਇਦਾਦ ਕੁਰਕ ਕੀਤੀ ਸੀ। ਇਸ ਵਿੱਚ ਅਕਿੰਚਨ ਡਿਵੈਲਪਰਜ਼ ਪ੍ਰਾਈਵੇਟ ਲਿਮਟਿਡ, ਇੰਡੋ ਮੈਟਲ ਇੰਪੈਕਸ ਪ੍ਰਾਈਵੇਟ ਲਿਮਟਿਡ ਅਤੇ ਹੋਰ ਕੰਪਨੀਆਂ ਦੀਆਂ ਜਾਇਦਾਦਾਂ ਸ਼ਾਮਲ ਹਨ। The post ਮਨੀ ਲਾਂਡਰਿੰਗ ਮਾਮਲੇ ‘ਚ ਅਦਾਲਤ ਵਲੋਂ ਸਤੇਂਦਰ ਜੈਨ ਦੀ ਜ਼ਮਾਨਤ ਪਟੀਸ਼ਨ ਖਾਰਜ appeared first on TheUnmute.com - Punjabi News. Tags:
|
LPG Gas Cylinder: ਹੁਣ ਐੱਲਪੀਜੀ ਗੈਸ ਸਿਲੰਡਰ 'ਤੇ ਲੱਗੇਗਾ QR ਕੋਡ Thursday 17 November 2022 09:35 AM UTC+00 | Tags: breaking-news government-of-india hardeep-singh-puri lpg lpg-gas-cylinder news petroleum-minister-and-senior-bjp-leader-hardeep-singh-puri qr qr-code qr-code-on-lpg the-unmute-breaking-news the-unmute-news the-unmute-punjabi-news union-minister-hardeep-singh-puri ਚੰਡੀਗੜ੍ਹ 17 ਨਵੰਬਰ 2022: ਆਉਣ ਵਾਲੇ ਕੁਝ ਦਿਨਾਂ ਵਿੱਚ ਤੁਹਾਡੇ ਘਰ ਪਹੁੰਚਣ ਵਾਲੇ ਐੱਲਪੀਜੀ ਸਿਲੰਡਰ (LPG Gas Cylinder) ‘ਤੇ ਇੱਕ ਕਿਊਆਰ ਕੋਡ (QR code) ਹੋਵੇਗਾ। ਭਾਰਤ ਸਰਕਾਰ ਨੇ ਐਲਪੀਜੀ ਗੈਸ ਸਿਲੰਡਰਾਂ ‘ਤੇ ਕਿਊਆਰ ਕੋਡ ਲਗਾਉਣ ਦਾ ਫੈਸਲਾ ਕੀਤਾ ਹੈ ਤਾਂ ਜੋ ਤੁਹਾਡੇ ਘਰ ਸਿਲੰਡਰ ਪਹੁੰਚਾਉਣ ਦੀ ਪ੍ਰਕਿਰਿਆ ਦੌਰਾਨ ਵਿਕਰੇਤਾ ਇਸ ਤੋਂ ਗੈਸ ਨਾ ਕੱਢ ਸਕਣ। ਦੇਸ਼ ਵਿੱਚ ਲਗਭਗ 30 ਕਰੋੜ ਐਲਪੀਜੀ ਖਪਤਕਾਰ ਹਨ, ਜਦੋਂ ਕਿ ਗੈਸ ਸਿਲੰਡਰਾਂ ਦੀ ਗਿਣਤੀ ਲਗਭਗ 70 ਕਰੋੜ ਹੈ। ਇਨ੍ਹਾਂ ‘ਚੋਂ ਜ਼ਿਆਦਾਤਰ ਗਾਹਕ ਇੰਡੀਅਨ ਆਇਲ ਕਾਰਪੋਰੇਸ਼ਨ ਦੇ ਹਨ। ਜਿਵੇਂ-ਜਿਵੇਂ ਦੇਸ਼ ‘ਚ ਗੈਸ ਦੀਆਂ ਕੀਮਤਾਂ ਵਧ ਰਹੀਆਂ ਹਨ, ਉਸੇ ਤਰ੍ਹਾਂ ਸਿਲੰਡਰਾਂ ‘ਚੋਂ ਗੈਰ-ਕਾਨੂੰਨੀ ਤਰੀਕੇ ਨਾਲ ਗੈਸ ਕੱਢਣ ਦੇ ਮਾਮਲੇ ਵੀ ਵਧ ਰਹੇ ਹਨ। ਇਸ ਨੂੰ ਰੋਕਣ ਲਈ ਸਰਕਾਰ ਨੇ ਸਿਲੰਡਰਾਂ ਨੂੰ ਕਿਊਆਰ ਕੋਡ ਕਰਨ ਦਾ ਫੈਸਲਾ ਕੀਤਾ ਹੈ। ਕਿਊਆਰ ਕੋਡ (QR code) ਵਾਲਾ ਸਿਲੰਡਰ ਹੋਣ ਨਾਲ ਗੈਸ ਚੋਰੀ ਹੋਣ ਦੇ ਮਾਮਲੇ ‘ਚ ਖਪਤਕਾਰਾਂ ਨੂੰ ਮਦਦ ਮਿਲੇਗੀ। ਦਰਅਸਲ, ਕਿਊਆਰ ਕੋਡ ਦੀ ਮਦਦ ਨਾਲ ਉਨ੍ਹਾਂ ਦੇ ਸਿਲੰਡਰਾਂ ਨੂੰ ਟਰੈਕ ਕੀਤਾ ਜਾ ਸਕਦਾ ਹੈ, ਜਿਸ ਨਾਲ ਸਿਲੰਡਰ ਵੰਡਣ ਦੀ ਪ੍ਰਕਿਰਿਆ ਦੌਰਾਨ ਗੈਸ ਚੋਰਾਂ ਦੀ ਪਛਾਣ ਕੀਤੀ ਜਾ ਸਕਦੀ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਕੇਂਦਰੀ ਪੈਟਰੋਲੀਅਮ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ ਹੈ ਕਿ ਸਰਕਾਰ ਸਾਰੇ ਐਲਪੀਜੀ ਗੈਸ ਸਿਲੰਡਰਾਂ ਨੂੰ ਕਿਊਆਰ ਕੋਡ ਨਾਲ ਲੈਸ ਕਰਨ ਜਾ ਰਹੀ ਹੈ। ਅਜਿਹਾ ਕਰਨ ਨਾਲ ਗੈਸ ਸਿਲੰਡਰਾਂ ਦੀ ਟਰੈਕਿੰਗ ਆਸਾਨ ਹੋ ਜਾਵੇਗੀ ਅਤੇ ਗੈਸ ਚੋਰੀ ਕਰਨ ਵਾਲੇ ਫੜੇ ਜਾਣਗੇ। ਦੂਜੇ ਸ਼ਬਦਾਂ ਵਿੱਚ, ਇਹ ਕਿਊਆਰ ਕੋਡ ਬਿਲਕੁਲ ਉਸੇ ਤਰ੍ਹਾਂ ਕੰਮ ਕਰੇਗਾ ਜਿਵੇਂ ਇੱਕ ਆਧਾਰ ਕਾਰਡ ਮਨੁੱਖ ਲਈ ਕੰਮ ਕਰਦਾ ਹੈ। ਸਰਕਾਰ ਦੇ ਇਸ ਫੈਸਲੇ ਨਾਲ ਆਉਣ ਵਾਲੇ ਸਮੇਂ ‘ਚ ਕਿਊਆਰ ਕੋਡ ਨਾਲ ਲੈਸ ਹਰ ਸਿਲੰਡਰ ਦੀ ਆਪਣੀ ਵੱਖਰੀ ਪਛਾਣ ਹੋਵੇਗੀ। The post LPG Gas Cylinder: ਹੁਣ ਐੱਲਪੀਜੀ ਗੈਸ ਸਿਲੰਡਰ ‘ਤੇ ਲੱਗੇਗਾ QR ਕੋਡ appeared first on TheUnmute.com - Punjabi News. Tags:
|
ਮੁੱਖ ਕੋਚ ਰਾਹੁਲ ਦ੍ਰਾਵਿੜ ਨੂੰ ਵਾਰ-ਵਾਰ ਬ੍ਰੇਕ ਦੇਣਾ ਟੀਮ ਲਈ ਚੰਗੇ ਸੰਕੇਤ ਨਹੀਂ: ਰਵੀ ਸ਼ਾਸਤਰੀ Thursday 17 November 2022 09:56 AM UTC+00 | Tags: bcci breaking-news cricket-news hardik-pandya india-news ind-vs-nz news rahul-dravid rahul-dravid-indian-teem-coach ravi-shastri team-india team-india-tour-new-zealand ਚੰਡੀਗੜ੍ਹ 17 ਨਵੰਬਰ 2022: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਟੀ-20 ਅਤੇ ਵਨਡੇ ਸੀਰੀਜ਼ ‘ਚ ਭਾਰਤ ਦੇ ਕਈ ਅਹਿਮ ਖਿਡਾਰੀਆਂ ਨੂੰ ਆਰਾਮ ਦਿੱਤਾ ਗਿਆ ਹੈ। ਖਿਡਾਰੀਆਂ ਦੇ ਨਾਲ ਹੀ ਮੁੱਖ ਕੋਚ ਰਾਹੁਲ ਦ੍ਰਾਵਿੜ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਵੀ ਆਰਾਮ ਦਿੱਤਾ ਗਿਆ ਹੈ। ਇਸ ਭਾਰਤੀ ਟੀਮ ਦੇ ਸਾਬਕਾ ਕੋਚ ਰਵੀ ਸ਼ਾਸਤਰੀ (Ravi Shastri) ਨੇ ਆਪਣੀ ਨਾਰਾਜ਼ਗੀ ਜਤਾਈ ਹੈ। ਰਵੀ ਸ਼ਾਸਤਰੀ ਨੇ ਟੀਮ ਇੰਡੀਆ ਦੇ ਕੋਚਿੰਗ ਸਟਾਫ ਨੂੰ ਲਗਾਤਾਰ ਬ੍ਰੇਕ ਦੇਣ ਦੇ ਫੈਸਲੇ ‘ਤੇ ਸਵਾਲ ਚੁੱਕੇ ਹਨ। ਇਹ ਪਹਿਲੀ ਵਾਰ ਨਹੀਂ ਹੈ ਜਦੋਂ ਦ੍ਰਾਵਿੜ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਆਰਾਮ ਦਿੱਤਾ ਗਿਆ ਹੈ। ਇਸ ਸਾਲ ਦੇ ਸ਼ੁਰੂ ਵਿੱਚ ਲਕਸ਼ਮਣ ਭਾਰਤ ਦੇ ਜ਼ਿੰਬਾਬਵੇ ਅਤੇ ਆਇਰਲੈਂਡ ਦੇ ਦੌਰੇ ਦੌਰਾਨ ਭਾਰਤ ਦੇ ਕੋਚ ਸਨ। ਰਾਹੁਲ ਦ੍ਰਾਵਿੜ ਭਾਰਤ ਦੇ ਆਇਰਲੈਂਡ ਦੌਰੇ ਦੌਰਾਨ ਮੁੱਖ ਟੀਮ ਦੇ ਨਾਲ ਇੰਗਲੈਂਡ ਵਿੱਚ ਸੀ, ਪਰ ਅਗਸਤ ਵਿੱਚ ਭਾਰਤ ਦੇ ਜ਼ਿੰਬਾਬਵੇ ਦੌਰੇ ਅਤੇ ਦੱਖਣੀ ਅਫਰੀਕਾ ਵਿਰੁੱਧ ਘਰੇਲੂ ਲੜੀ ਲਈ ਗੈਰ-ਹਾਜ਼ਰ ਰਿਹਾ ਸੀ। ਜਿਕਰਯੋਗ ਹੈ ਕਿ ਰਵੀ ਸ਼ਾਸਤਰੀ (Ravi Shastri) ਭਾਰਤੀ ਟੀਮ ਦੇ ਕੋਚ ਵਜੋਂ ਲਗਾਤਾਰ ਸਰਗਰਮ ਰਹੇ ਹਨ । ਭਾਰਤ ਦੀ ਮੁੱਖ ਟੀਮ ਹੋਵੇ ਜਾਂ ਬੀ ਟੀਮ, ਉਹ ਆਪਣੇ ਖਿਡਾਰੀਆਂ ਨਾਲ ਰਹਿੰਦੇ ਸੀ । ਅਜਿਹੇ ‘ਚ ਉਨ੍ਹਾਂ ਨੇ ਦ੍ਰਾਵਿੜ ਨੂੰ ਬ੍ਰੇਕ ਲੈਣ ‘ਤੇ ਨਾਰਾਜ਼ਗੀ ਜਤਾਈ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਚ ਵਾਰ-ਵਾਰ ਬ੍ਰੇਕ ਲੈਂਦਾ ਹੈ ਤਾਂ ਖਿਡਾਰੀਆਂ ਨਾਲ ਉਨ੍ਹਾਂ ਦਾ ਰਿਸ਼ਤਾ ਅਤੇ ਤਾਲਮੇਲ ਵਿਗੜ ਸਕਦਾ ਹੈ। ਰਵੀ ਸ਼ਾਸਤਰੀ ਨੇ ਇਸ ਕਾਰਨ ਭਾਰਤੀ ਟੀਮ ਦੇ ਕੋਚ ਦਾ ਅਹੁਦਾ ਛੱਡ ਦਿੱਤਾ ਸੀ। ਉਸ ਨੇ ਕਿਹਾ ਕਿ ਕੋਚ ਦੇ ਤੌਰ ‘ਤੇ ਉਸ ਨੂੰ ਲਗਾਤਾਰ ਭਾਰਤੀ ਟੀਮ ਨਾਲ ਰਹਿਣਾ ਪੈਂਦਾ ਹੈ ਅਤੇ ਸੱਤ ਸਾਲ ਅਜਿਹਾ ਕਰਨ ਤੋਂ ਬਾਅਦ ਉਹ ਆਪਣੀ ਜ਼ਿੰਦਗੀ ‘ਚ ਬਦਲਾਅ ਚਾਹੁੰਦੇ ਸਨ। ਹਾਲਾਂਕਿ ਖਿਡਾਰੀਆਂ ਨੂੰ ਤਾਜ਼ਾ ਰੱਖਣ ਲਈ ਆਰਾਮ ਦਿੱਤਾ ਜਾਂਦਾ ਹੈ ਪਰ ਸ਼ਾਸਤਰੀ ਦਾ ਮੰਨਣਾ ਹੈ ਕਿ ਕੋਚ ਲਈ ਇਹ ਤਰੀਕਾ ਸਫਲ ਨਹੀਂ ਹੋਵੇਗਾ। ਵੈਲਿੰਗਟਨ ‘ਚ ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਟੀ-20 ਸੀਰੀਜ਼ ਤੋਂ ਪਹਿਲਾਂ ਸ਼ਾਸਤਰੀ ਨੇ ਕਿਹਾ, ”ਮੈਂ ਬ੍ਰੇਕ ਲੈਣ ‘ਚ ਵਿਸ਼ਵਾਸ ਨਹੀਂ ਕਰਦਾ। ਕਿਉਂਕਿ ਮੈਂ ਆਪਣੀ ਟੀਮ ਨੂੰ ਸਮਝਣਾ ਚਾਹੁੰਦਾ ਹਾਂ, ਮੈਂ ਆਪਣੇ ਖਿਡਾਰੀਆਂ ਨੂੰ ਸਮਝਣਾ ਚਾਹੁੰਦਾ ਹਾਂ ਅਤੇ ਫਿਰ ਮੈਂ ਆਪਣੀ ਟੀਮ ਨੂੰ ਕੰਟਰੋਲ ਕਰਨਾ ਚਾਹੁੰਦਾ ਹਾਂ। ਉਨ੍ਹਾਂ ਨੇ ਕਿਹਾ ਕਿ ਤੁਹਾਨੂੰ ਇੰਨੇ ਬਰੇਕਾਂ ਦੀ ਲੋੜ ਕਿਉਂ ਹੈ? ਤੁਹਾਨੂੰ ਆਈਪੀਐਲ ਦੌਰਾਨ ਦੋ ਤੋਂ ਤਿੰਨ ਮਹੀਨੇ ਮਿਲਦੇ ਹਨ, ਕੋਚ ਦੇ ਤੌਰ ‘ਤੇ ਆਰਾਮ ਕਰਨ ਲਈ ਕਾਫ਼ੀ ਹੈ। ਪਰ ਬਾਕੀ ਸਮਾਂ ਮੈਨੂੰ ਲੱਗਦਾ ਹੈ ਕਿ ਕੋਚ ਨੂੰ ਹਮੇਸ਼ਾ ਟੀਮ ਦੇ ਨਾਲ ਹੋਣਾ ਚਾਹੀਦਾ ਹੈ, ਭਾਵੇਂ ਕੋਈ ਵੀ ਹੋਵੇ।” The post ਮੁੱਖ ਕੋਚ ਰਾਹੁਲ ਦ੍ਰਾਵਿੜ ਨੂੰ ਵਾਰ-ਵਾਰ ਬ੍ਰੇਕ ਦੇਣਾ ਟੀਮ ਲਈ ਚੰਗੇ ਸੰਕੇਤ ਨਹੀਂ: ਰਵੀ ਸ਼ਾਸਤਰੀ appeared first on TheUnmute.com - Punjabi News. Tags:
|
ਅਫਸਾਨਾ ਖਾਨ ਨੇ ਸਾਂਝੀਆਂ ਕੀਤੀਆ ਸਿੱਧੂ ਨਾਲ ਆਪਣੇ ਵਿਆਹ ਦੀਆ ਤਸਵੀਰਾਂ , ਲਿਖਿਆ ਭਾਵੁਕ ਨੋਟ Thursday 17 November 2022 10:03 AM UTC+00 | Tags: afsana afsana-khan famous-punjab-singer-sidhu-moosewala justiceforsidhumoosewala justice-for-sidhu-moosewala murder-case-of-punjabi-singer-sidhu-moosewala nia-sent-summons-to-punjabi-singer-afsana-khan sidhu the-unmute ਚੰਡੀਗੜ੍ਹ 17 ਨਵੰਬਰ 2022 : ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਨੂੰ 5 ਮਹੀਨੇ ਹੋਣ ਵਾਲੇ ਹਨ ਪਰ ਹਾਲੇ ਤੱਕ ਆਪਣੇ ਚਾਹੁਣ ਵਾਲਿਆਂ ਦੇ ਦਿਲਾਂ ‘ਤੇ ਰਾਜ ਕਰ ਰਹੇ ਹਨ। ਖ਼ਾਸ ਕਰਕੇ ਉਹ ਲੋਕ ਮੂਸੇਵਾਲਾ ਨੂੰ ਕਦੇ ਨਹੀਂ ਭੁੱਲ ਸਕਦੇ, ਜੋ ਉਨ੍ਹਾਂ ਦੇ ਬੇਹੱਦ ਕਰੀਬ ਰਹੇ ਸਨ। ਅਜਿਹੇ ਹੀ ਖ਼ਾਸ ਲੋਕਾਂ ‘ਚੋਂ ਇੱਕ ਹੈ ਪੰਜਾਬੀ ਗਾਇਕਾ ਅਫਸਾਨਾ ਖ਼ਾਨ। ਅਫਸਾਨਾ ਰੋਜ਼ਾਨਾ ਸਿੱਧੂ ਮੂਸੇਵਾਲਾ ਦੀਆਂ ਵੀਡੀਓਜ਼ ਤੇ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸ਼ੇਅਰ ਕਰਦੀ ਰਹਿੰਦੀ ਹੈ। ਜਿਵੇਂ ਕਿ ਸਾਰੇ ਜਾਣਦੇ ਹਨ ਕਿ ਅਫਸਾਨਾ ਖ਼ਾਨ ਸਿੱਧੂ ਮੂਸੇਵਾਲਾ ਦੀ ਮੂੰਹਬੋਲੀ ਭੈਣ ਸੀ। ਇੱਥੋਂ ਤੱਕ ਕਿ ਅਫਸਾਨਾ ਦੇ ਵਿਆਹ ‘ਚ ਵੀ ਸਿੱਧੂ ਸ਼ਾਮਲ ਹੋਏ ਸਨ।
ਹਾਲ ਹੀ ‘ਚ ਅਫਸਾਨਾ ਖ਼ਾਨ ਨੇ ਸਿੱਧੂ ਮੂਸੇਵਾਲਾ ਨਾਲ ਇੱਕ ਪੁਰਾਣੀਆਂ ਤਸਵੀਰਾਂ ਸਾਂਝੀਆਂ ਕੀਤੀਆ ਹਨ ਜੋ ਅਫਸਾਨਾ ਦੇ ਵਿਆਹ ਦੀਆਂ ਹਨ।
ਪੋਸਟ ਸਾਂਝਾ ਕਰਦੇ ਹੋਏ ਅਫਸਾਨਾ ਨੇ ਲਿਖਿਆ “ਭਰਾ ਦਾ ਬੇ ਸ਼ਰਤ ਪਿਆਰ ਅਨਮੋਲ ਹੈ। ਤੁਸੀਂ ਸਿਰਫ ਮੇਰੇ ਭਰਾ ਨਹੀਂ ਹੋ, ਪਰ ਤੁਸੀਂ ਮੇਰੀ ਆਤਮਾ ਵੀ ਹੋ’ ਹਮੇਸ਼ਾ ਮੈਂ ਬਾਈ ਨੂੰ ਧਮਕੀ ਦਿੰਦੀ ਸੀ ਜੇ ਨਾ ਮੇਰੇ ਕਿਸੇ ਵੀ ਫੰਕਸ਼ਨ ਤੇ ਨਾ ਆਏ ਤਾਂ ਮੈ ਗੁੱਸੇ ਹੋ ਜਾਣਾ, ਪਰ ਬਾਈ ਹਮੇਸ਼ਾ ਪਹੁੰਚਦਾ ਸੀ ਤੇ ਕਹਿੰਦਾ ਸੀ ਕਮਲੀ ਜਿਹੀ ਮੇਰੇ ਨਾਲ ਲਾਡਾਈ ਕਰੋਗੀ ..ਬਾਈ ਅਜੇ ਵੀ ਵਾਪਿਸ ਆਜੋ plzzzz ਉਸ ਨੇ ਅੱਗੇ ਲਿਖਿਆ “ਕਿਸੇ ਵੀ ਵਿਅਕਤੀ ਦੇ ਪਿਆਰ ਦਾ ਖ਼ਾਂ ਨਹੀਂ ਕਰਦਾ। ਵਡਾ ਬਾਈ ਹਮੇਸ਼ਾ ਮੇਰੇ ਦਿਲ ਵਿੱਚ @sidhu_moosewala
ਸਿੱਧੂ ਮੂਸੇਵਾਲਾ ਨੂੰ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਮੂਸੇਵਾਲਾ ਦੀ ਮੌਤ ਨੂੰ 5 ਮਹੀਨੇ ਪੂਰੇ ਹੋਣ ਵਾਲੇ ਹਨ ਪਰ ਹਾਲੇ ਵੀ ਕਤਲ ਦਾ ਮੁੱਖ ਦੋਸ਼ੀ ਪੁਲਸ ਦੀ ਗ੍ਰਿਫ਼ਤ ‘ਚੋਂ ਬਾਹਰ ਹੈ। ਇਸ ਦੇ ਨਾਲ ਹੀ ਸਿੱਧੂ ਮੂਸੇਵਾਲਾ ਦੇ ਮਾਪਿਆਂ ਨੇ ਆਪਣੇ ਮਰਹੂਮ ਪੁੱਤਰ ਨੂੰ ਇਨਸਾਫ਼ ਦੇਣ ਲਈ ਸੋਸ਼ਲ ਮੀਡੀਆ ‘ਤੇ ਵੀ ਮੁਹਿੰਮ ਛੇੜੀ ਹੋਈ ਹੈ।
The post ਅਫਸਾਨਾ ਖਾਨ ਨੇ ਸਾਂਝੀਆਂ ਕੀਤੀਆ ਸਿੱਧੂ ਨਾਲ ਆਪਣੇ ਵਿਆਹ ਦੀਆ ਤਸਵੀਰਾਂ , ਲਿਖਿਆ ਭਾਵੁਕ ਨੋਟ appeared first on TheUnmute.com - Punjabi News. Tags:
|
ਜਲ ਸਪਲਾਈ ਤੇ ਸੈਨੀਟੇਸ਼ਨ ਮਸਟਰੋਲ ਇੰਪਲਾਈਜ਼ ਯੂਨੀਅਨ ਵਲੋਂ ਆਪਣੀ ਹੱਕੀ ਮੰਗਾਂ ਲੈ ਕੇ ਬ੍ਰਹਮ ਸ਼ੰਕਰ ਜਿੰਪਾ ਦੀ ਕੋਠੀ ਦਾ ਘਿਰਾਓ ਕਰਨ ਦਾ ਐਲਾਨ Thursday 17 November 2022 10:13 AM UTC+00 | Tags: breaking-news news water-supply-sanitation-mastrol-employees-union ਪਟਿਆਲਾ 17 ਨਵੰਬਰ 2022: ਸੱਤਾ ਵਿੱਚ ਆਉਣ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਮੁਲਾਜਮ ਵਰਗ ਦੀਆਂ ਮੰਗਾਂ ਨੂੰ ਪ੍ਰਵਾਨ ਕਰਨ ਦੇ ਵਾਅਦੇ ਕੀਤੇ ਸੀ ਅਤੇ ਕੱਚੇ ਮੁਲਾਜ਼ਮਾਂ ਨੂੰ ਵੀ ਪੱਕਾ ਕਰਨ ਦਾ ਵਾਧਾ ਕੀਤਾ ਗਿਆ ਸੀ | ਪੰਜਾਬ ਸਰਕਾਰ ਵੱਲੋਂ ਕੀਤੇ ਗਏ ਇਨਾਂ ਵਾਅਦਿਆਂ ਨੂੰ ਯਾਦ ਕਰਵਾਉਣ ਲਈ ਮੁਲਾਜ਼ਮ ਵਰਗ ਵਲੋਂ ਸੜਕਾਂ ਤੇ ਉਤਰ ਰੋਸ਼ ਪ੍ਰਦਰਸ਼ਨ ਕੀਤੇ ਜਾ ਰਹੇ ਹਨ | ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਹੱਕੀ ਮੰਗਾਂ ਲਈ ਪੰਜਾਬ ਸਰਕਾਰ ਦੇ ਖਿਲਾਫ਼ ਸੰਘਰਸ਼ ਕਰਦੇ ਆ ਰਹੇ ਜਲ ਸਪਲਾਈ ਸੈਨੀਟੇਸ਼ਨ ਮਸਟਰੋਲ ਇੰਪਲਾਈਜ਼ ਯੂਨੀਅਨ ਦੇ ਆਗੂਆਂ ਵੱਲੋਂ ਪਟਿਆਲਾ ਵਿਖੇ ਪੰਜਾਬ ਦੇ ਪ੍ਰਧਾਨ ਸੁਖਨੰਦਨ ਸਿੰਘ ਮੈਹਨੀਆਂ ਅਤੇ ਸੂਬਾ ਜਨਰਲ ਸਕੱਤਰ ਮੁਕੇਸ਼ ਕੰਡਾ ਦੀ ਅਗਵਾਈ ਵਿੱਚ ਅੱਜ ਜਲ ਸਪਲਾਈ ਸੈਨੀਟੇਸ਼ਨ ਵਿਭਾਗ ਦੇ ਡਿਪਟੀ ਡਰੈਕਟਰ ਅਤੇ ਪੰਜਾਬ ਸਰਕਾਰ ਦੇ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਪ੍ਰਧਾਨ ਸੁਖਨੰਦਨ ਸਿੰਘ ਮੇਹਨੀਆਂ ਅਤੇ ਸੂਬਾ ਜਨਰਲ ਸਕੱਤਰ ਮੁਕੇਸ਼ ਕੰਡਾ ਨੇ ਦੱਸਿਆ ਸੱਤਾ ਵਿੱਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮੁਲਾਜ਼ਮ ਵਰਗ ਨਾਲ ਉਹਨਾਂ ਨੂੰ ਪੱਕਾ ਕਰਨ ਦੇ ਵਾਅਦੇ ਕੀਤੇ ਸੀ, ਜਿਸ ਨੂੰ ਧਿਆਨ ਵਿਚ ਰੱਖਦਿਆਂ ਮੁਲਾਜ਼ਮ ਵਰਗ ਨੇ ਵੋਟਾਂ ਪਾ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਸੱਤਾ ਵਿੱਚ ਲਿਆਂਦੀ, ਪਰ ਸਰਕਾਰ ਇਨ੍ਹਾਂ ਵਾਅਦਿਆਂ ਤੋਂ ਹੁਣ ਮੁੱਕਰ ਚੁੱਕੀ ਹੈ | ਜਿਸਦੇ ਚੱਲਦੇ ਉਨ੍ਹਾਂ ਨੂੰ ਹੁਣ ਵੱਡਾ ਸੰਘਰਸ਼ ਉਲੀਕਣ ਲਈ ਮਜਬੂਰ ਹੋਣਾ ਪੈ ਰਿਹਾ ਹੈ, ਉਹਨਾਂ ਕਿਹਾ ਕਿ ਸਰਕਾਰ ਵੱਲੋਂ ਬਾਕੀ ਵਿਭਾਗਾਂ ਦੇ ਕਰਮਚਾਰੀਆਂ ਨੂੰ ਸਮੇਂ ਸਿਰ ਪਰਮੋਸ਼ਨ ਕਰਕੇ ਉਹਨਾਂ ਨੂੰ ਤਰੱਕੀ ਦਿੱਤੀ ਜਾਂਦੀ ਹੈ, ਪਰ ਜਲ ਸਪਲਾਈ ਸੈਨੀਟੇਸ਼ਨ ਮਸਟਰੋਲ ਵਿਭਾਗ ਵਿਚ ਕਈ ਸਾਲਾਂ ਤੋਂ ਕੰਮ ਕਰਦੇ ਕਰਮਚਾਰੀ ਅੱਜ ਵੀ ਤਰੱਕੀ ਦੀ ਉਡੀਕ ਕਰ ਰਹੇ ਹਨ | ਆਗੂਆਂ ਨੇ ਕਿਹਾ ਕਿ ਸਰਕਾਰ ਨੇ ਪੇ-ਪੈਰਿਟੀ ਬਹਾਲ ਨਹੀਂ ਕੀਤੀ ਅਤੇ ਜੋ 200 ਰੁਪਏ ਜਜ਼ੀਆ ਟੈਕਸ ਲਗਾਇਆ ਗਿਆ | ਉਹ ਵੀ ਵਾਪਸ ਨਹੀਂ ਲਿਆ ਗਿਆ ਉੱਥੇ ਹੀ ਪੰਜਾਬ ਸਰਕਾਰ ਨੇ ਕੱਚੇ ਮੁਲਾਜ਼ਮਾਂ ਨੂੰ ਵੀ ਪੱਕਾ ਨਹੀਂ ਕੀਤਾ ਅਤੇ ਜੇਕਰ ਪੰਜਾਬ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਆਉਣ ਵਾਲੇ ਸਮੇਂ ਵਿਚ ਵਿਭਾਗ ਦੇ ਮੰਤਰੀ ਬ੍ਰਹਮ ਸੰਕਰ ਜਿੰਪਾ ਦੀ ਕੋਠੀ ਦੇ ਘਿਰਾਓ ਦੇ ਨਾਲ-ਨਾਲ ਸੰਗਰੂਰ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਕੀਤੀ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ | The post ਜਲ ਸਪਲਾਈ ਤੇ ਸੈਨੀਟੇਸ਼ਨ ਮਸਟਰੋਲ ਇੰਪਲਾਈਜ਼ ਯੂਨੀਅਨ ਵਲੋਂ ਆਪਣੀ ਹੱਕੀ ਮੰਗਾਂ ਲੈ ਕੇ ਬ੍ਰਹਮ ਸ਼ੰਕਰ ਜਿੰਪਾ ਦੀ ਕੋਠੀ ਦਾ ਘਿਰਾਓ ਕਰਨ ਦਾ ਐਲਾਨ appeared first on TheUnmute.com - Punjabi News. Tags:
|
ਭਾਜਪਾ ਸਿੱਖ ਮਸਲਿਆਂ 'ਚ ਦਖਲ-ਅੰਦਾਜ਼ੀ ਨਾ ਕਰੇ, ਅਸੀਂ ਬਹੁਤ ਵਾਰ ਦਿੱਲੀ ਜਿੱਤ ਕੇ ਛੱਡੀ ਹੈ: ਗੁਰਚਰਨ ਸਿੰਘ ਗਰੇਵਾਲ Thursday 17 November 2022 10:37 AM UTC+00 | Tags: aam-aadmi-party amritsar-sar bibi-jagir-kaur bjp cm-bhagwant-mann delhi gurcharan-singh-grewal harjinder-singh-dhami news punjab-bjp punjab-government punjab-news sgpc shiromani-akali-dal shiromani-committee shiromani-gurdwara-parbandhak-committee sikh-isue sukhbir-singh-badal the-unmute-breaking the-unmute-breaking-news the-unmute-news ਅੰਮ੍ਰਿਤਸਰ 17 ਨਵੰਬਰ 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਦੀਆਂ 9 ਨਵੰਬਰ ਵਾਲਾ ਦਿਨ ਹੋਈਆਂ ਚੋਣਾਂ ਨੂੰ ਲੈ ਕੇ ਲਗਾਤਾਰ ਹੀ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਜਪਾ ‘ਤੇ ਨਿਸ਼ਾਨੇ ਸਾਧੇ ਜਾ ਰਹੇ ਹਨ | ਸ਼੍ਰੋਮਣੀ ਕਮੇਟੀ ਦੇ ਵੱਲੋਂ ਬੀਬੀ ਜਗੀਰ ਕੌਰ ਬਾਰੇ ਕਿਹਾ ਗਿਆ ਸੀ ਕਿ ਬੀਬੀ ਜਗੀਰ ਕੌਰ ਹੁਣ ਭਾਜਪਾ ਦਾ ਸਾਥ ਦਿੰਦੀ ਹੋਈ ਨਜ਼ਰ ਆ ਰਹੀ ਹੈ ਅਤੇ ਪਹਿਲੀ ਵਾਰ ਹੋਇਆ ਹੈ ਕਿ ਭਾਰਤੀ ਜਨਤਾ ਪਾਰਟੀ ਵੱਲੋਂ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਦੀ ਦਖਲ-ਅੰਦਾਜ਼ੀ ਕੀਤੀ ਜਾ ਰਹੀ ਹੋਵੇ | ਇਸਨੂੰ ਲੈ ਕੇ ਅੱਜ ਸਿੱਖ ਸਟੂਡੈਂਟ ਫੈਡਰੇਸ਼ਨ ਵੱਲੋਂ ਇਕ ਅਰਦਾਸ ਮਾਰਚ ਅੰਮ੍ਰਿਤਸਰ ਦੇ ਭਰਾਵਾਂ ਵਾਲੇ ਢਾਬੇ ਤੋਂ ਸ਼ੁਰੂ ਕਰਕੇ ਸ੍ਰੀ ਅਕਾਲ ਤਖਤ ਸਾਹਿਬ ਤੱਕ ਕੱਢਿਆ ਗਿਆ | ਜਿਸ ਵਿਚ ਸ੍ਰੀ ਅਕਾਲ ਤਖਤ ਸਾਹਿਬ ‘ਤੇ ਪਹੁੰਚ ਕੇ ਅਰਦਾਸ ਕੀਤੀ ਗਈ ਹੈ | ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵ ਨਿਯੁਕਤ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ (Gurcharan Singh Grewal) ਨੇ ਕਿਹਾ ਕਿ ਦਿੱਲੀ ਅਤੇ ਬਿੱਲੀ ਸਾਡਾ ਤੋਂ ਦੂਰ ਨਹੀ ਅਸੀਂ ਬਹੁਤ ਵਾਰ ਦਿੱਲੀ ਜਿੱਤ ਕੇ ਛੱਡੀ ਹੈ | ਗੁਰਚਰਨ ਸਿੰਘ ਗਰੇਵਾਲ ਨੇ ਬੋਲਦੇ ਹੋਏ ਕਿਹਾ ਕਿ ਭਾਰਤੀ ਜਨਤਾ ਪਾਰਟੀ ਸਾਡੇ ਸਿੱਖ ਮਸਲਿਆਂ ਵਿਚ ਕੋਈ ਵੀ ਦਖਲ-ਅੰਦਾਜ਼ੀ ਨਾ ਕਰੇ ਕਿਉਂਕਿ ਅਸੀਂ ਨਾ ਤਾਂ ਉਨ੍ਹਾਂ ਦੇ ਕਿਸੇ ਧਾਰਮਿਕ ਮਸਲਿਆਂ ਵਿਚ ਦਖਲ ਦੇ ਰਿਹਾ ਅਤੇ ਨਾ ਹੀ ਅਸੀਂ ਸਾਨੂੰ ਇਸ ਵਿੱਚ ਹਿੱਸਾ ਲੈਣ ਦੀ ਜ਼ਰੂਰਤ ਹੈ | ਉਥੇ ਹੀ ਉਨ੍ਹਾਂ ਨੇ ਕਿਹਾ ਕਿ ਅਸੀਂ ਜੋ ਇਹ ਮਾਰਚ ਕਰ ਰਹੇ ਹਾਂ ਇਹ ਭਾਰਤੀ ਜਨਤਾ ਪਾਰਟੀ ਦੇ ਖ਼ਿਲਾਫ਼ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ | ਗਰੇਵਾਲ ਨੇ ਕਿਹਾ ਕਿ ਅਤੇ ਦਿੱਲੀ ਸਾਨੂੰ ਦੂਰ ਨਹੀਂ ਅਤੇ ਅਸੀਂ ਬਹੁਤ ਵਾਰ ਦਿੱਲੀ ਜਿੱਤ ਕੇ ਦਿੱਤੀ ਹੈ | ਉਨ੍ਹਾਂ ਨੇ ਕਿਹਾ ਕਿ ਜੇਕਰ ਜ਼ਰੂਰਤ ਪਈ ਤਾਂ ਅਸੀਂ ਦਿੱਲੀ ਦੇ ਤਖ਼ਤ ‘ਤੇ ਬੈਠ ਕੇ ਧਰਨਾ ਪ੍ਰਦਰਸ਼ਨ ਵੀ ਕਰ ਸਕਦੇ ਹਾਂ | ਉਨ੍ਹਾਂ ਵੱਲੋਂ ਦਿੱਲੀ ਨੂੰ ਬਿੱਲੀ ਦੇ ਨਾਂ ਤੇ ਸੰਬੋਧਨ ਕੀਤਾ ਗਿਆ ਹੈ | The post ਭਾਜਪਾ ਸਿੱਖ ਮਸਲਿਆਂ ‘ਚ ਦਖਲ-ਅੰਦਾਜ਼ੀ ਨਾ ਕਰੇ, ਅਸੀਂ ਬਹੁਤ ਵਾਰ ਦਿੱਲੀ ਜਿੱਤ ਕੇ ਛੱਡੀ ਹੈ: ਗੁਰਚਰਨ ਸਿੰਘ ਗਰੇਵਾਲ appeared first on TheUnmute.com - Punjabi News. Tags:
|
Meta India: ਸੰਧਿਆ ਦੇਵਨਾਥਨ ਨੂੰ ਮੇਟਾ ਇੰਡੀਆ ਦੀ ਨਵੀਂ ਮੁਖੀ ਵਜੋਂ ਕੀਤਾ ਨਿਯੁਕਤ Thursday 17 November 2022 10:56 AM UTC+00 | Tags: breaking-news facebook facebook-india meta meta-company meta-india meta-india-news news officer-marne-levin punjab-news social-media-giant-meta-company tech-news the-unmute-breaking-news the-unmute-latest-news the-unmute-punjabi-news ਚੰਡੀਗੜ੍ਹ 17 ਨਵੰਬਰ 2022: ਸੋਸ਼ਲ ਮੀਡੀਆ ਦਿੱਗਜ ਮੇਟਾ ਕੰਪਨੀ ਨੇ ਸੰਧਿਆ ਦੇਵਨਾਥਨ (Sandhya Devanathan) ਨੂੰ ਮੇਟਾ ਇੰਡੀਆ ਦਾ ਉਪ ਪ੍ਰਧਾਨ ਨਿਯੁਕਤ ਕੀਤਾ ਹੈ। ਸੰਧਿਆ ਨੂੰ ਅਜੀਤ ਮੋਹਨ ਦੀ ਥਾਂ ‘ਤੇ ਇਸ ਅਹੁਦੇ ‘ਤੇ ਨਿਯੁਕਤ ਕੀਤਾ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਅਜੀਤ ਮੋਹਨ ਨੇ ਇਸ ਮਹੀਨੇ ਦੀ ਸ਼ੁਰੂਆਤ ਵਿੱਚ ਫੇਸਬੁੱਕ, ਇੰਸਟਾਗ੍ਰਾਮ, ਵਟਸਐਪ ਦੇ ਮਾਲਕ ਮੇਟਾ ਦੇ ਉਪ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਮੈਟਾ ਇੰਡੀਆ ਦੇ ਚੀਫ ਬਿਜ਼ਨਸ ਅਫਸਰ ਮਾਰਨੇ ਲੇਵਿਨ ਨੇ ਇੱਕ ਬਿਆਨ ਵਿੱਚ ਕਿਹਾ ਕਿ ਮੈਨੂੰ ਭਾਰਤ ਲਈ ਸਾਡੇ ਨਵੇਂ ਨੇਤਾ ਵਜੋਂ ਸੰਧਿਆ ਦਾ ਸੁਆਗਤ ਕਰਦਿਆਂ ਖੁਸ਼ੀ ਹੋ ਰਹੀ ਹੈ। ਸੰਧਿਆ ਕੋਲ ਵਧ ਰਹੇ ਕਾਰੋਬਾਰਾਂ, ਬੇਮਿਸਾਲ ਅਤੇ ਸੰਮਲਿਤ ਟੀਮਾਂ ਬਣਾਉਣ, ਉਤਪਾਦ ਨਵੀਨਤਾ ਨੂੰ ਚਲਾਉਣ ਅਤੇ ਮਜ਼ਬੂਤ ਸਾਂਝੇਦਾਰੀ ਬਣਾਉਣ ਦਾ ਰਿਕਾਰਡ ਹੈ। ਅਸੀਂ ਉਸਦੀ ਅਗਵਾਈ ਵਿੱਚ ਮੈਟਾ ਦੇ ਨਿਰੰਤਰ ਵਿਕਾਸ ਬਾਰੇ ਬਹੁਤ ਖੁਸ਼ ਹਾਂ। ਸੰਧਿਆ ਦੇਵਨਾਥਨ (Sandhya Devanathan) 1 ਜਨਵਰੀ 2023 ਨੂੰ ਮੈਟਾ APSP ਦੇ ਉਪ ਪ੍ਰਧਾਨ ਡੈਨ ਨੇਰੀ ਨੂੰ ਰਿਪੋਰਟ ਕਰੇਗੀ ਅਤੇ ਲੀਡਰਸ਼ਿਪ ਟੀਮ ਦਾ ਹਿੱਸਾ ਹੋਵੇਗੀ। ਕੰਪਨੀ ਨੇ ਕਿਹਾ ਕਿ ਉਹ ਭਾਰਤੀ ਸੰਗਠਨ ਅਤੇ ਰਣਨੀਤੀ ਦੀ ਅਗਵਾਈ ਕਰਨ ਲਈ ਭਾਰਤ ਪਰਤੇਗੀ। ਸੰਧਿਆ ਦੇਵਨਾਥਨ 22 ਸਾਲਾਂ ਦੇ ਅਨੁਭਵ ਅਤੇ ਬੈਂਕਿੰਗ, ਭੁਗਤਾਨ ਅਤੇ ਤਕਨਾਲੋਜੀ ਵਿੱਚ ਇੱਕ ਅੰਤਰਰਾਸ਼ਟਰੀ ਕੈਰੀਅਰ ਦੇ ਨਾਲ ਇੱਕ ਵਿਸ਼ਵ ਵਪਾਰਕ ਆਗੂ ਹੈ। ਸੰਧਿਆ ਸਾਲ 2000 ਵਿੱਚ ਫੈਕਲਟੀ ਆਫ਼ ਮੈਨੇਜਮੈਂਟ ਸਟੱਡੀਜ਼, ਦਿੱਲੀ ਯੂਨੀਵਰਸਿਟੀ ਤੋਂ ਆਪਣੀ ਐਮਬੀਏ ਪੂਰੀ ਕੀਤੀ। The post Meta India: ਸੰਧਿਆ ਦੇਵਨਾਥਨ ਨੂੰ ਮੇਟਾ ਇੰਡੀਆ ਦੀ ਨਵੀਂ ਮੁਖੀ ਵਜੋਂ ਕੀਤਾ ਨਿਯੁਕਤ appeared first on TheUnmute.com - Punjabi News. Tags:
|
ਬੱਬੂ ਮਾਨ ਦੀ ਜਾਨ ਨੂੰ ਖ਼ਤਰਾ , ਬੱਬੂ ਮਾਨ ਦੇ ਘਰ ਦੀ ਵਧਾਈ ਗਈ ਸੁਰੱਖਿਆ Thursday 17 November 2022 11:38 AM UTC+00 | Tags: babbu-mann babbu-mann-secuirty babbu-mann-singer punjab punjabi-singer security singer the-unmute ਚੰਡੀਗੜ੍ਹ 17 ਨਵੰਬਰ 2022 : ਮਸ਼ਹੂਰ ਪੰਜਾਬੀ ਗਾਇਕ ਬੱਬੂ ਮਾਨ ਦੇ ਘਰ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਮੋਹਾਲੀ ਦੇ 70 ਸੈਕਟਰ 'ਚ ਬੱਬੂ ਮਾਨ ਦਾ ਘਰ ਹੈ, ਜਿਥੇ ਪੁਲਸ ਸੁਰੱਖਿਆ 'ਚ ਵਾਧਾ ਕਰ ਦਿੱਤਾ ਗਿਆ ਹੈ। ਖਬਰ ਸਾਹਮਣੇ ਆਈ ਹੈ ਕਿ ਬੱਬੂ ਮਾਨ ਨੂੰ ਧਮਕੀ ਭਰੀ ਕਾਲ ਆਉਣ ਤੋਂ ਬਾਅਦ ਉਨ੍ਹਾਂ ਨੇ ਪੁਲਸ ਨੂੰ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਤੋਂ ਬਾਅਦ ਬੱਬੂ ਮਾਨ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਹਾਲਾਂਕਿ ਅਜੇ ਤਕ ਇਹ ਸਾਫ ਨਹੀਂ ਹੋ ਸਕਿਆ ਹੈ ਕਿ ਬੱਬੂ ਮਾਨ ਨੂੰ ਧਮਕੀ ਕਿਹੜੀ ਗੈਂਗ ਜਾਂ ਵਿਅਕਤੀ ਨੇ ਦਿੱਤੀ ਹੈ। ![]() ![]() The post ਬੱਬੂ ਮਾਨ ਦੀ ਜਾਨ ਨੂੰ ਖ਼ਤਰਾ , ਬੱਬੂ ਮਾਨ ਦੇ ਘਰ ਦੀ ਵਧਾਈ ਗਈ ਸੁਰੱਖਿਆ appeared first on TheUnmute.com - Punjabi News. Tags:
|
ਸ਼ਰਧਾ ਕਤਲਕਾਂਡ ਦੇ ਦੋਸ਼ੀ ਆਫਤਾਬ ਨੂੰ ਅਦਾਲਤ ਨੇ ਮੁੜ ਪੰਜ ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ Thursday 17 November 2022 11:57 AM UTC+00 | Tags: aftab aftab-amin amin-poonawala breaking-news crime delhi india india-news latest-news murder-case news saket-court shraddha-walker-murder-case shradha-murder-case ਚੰਡੀਗੜ੍ਹ 17 ਨਵੰਬਰ 2022: ਸ਼ਰਧਾ ਵਾਲਕਰ (Shraddha Walker) ਕਤਲਕਾਂਡ ਦਾ ਦੋਸ਼ੀ ਆਫਤਾਬ ਅਮੀਨ ਪੂਨਾਵਾਲਾ ਪੁਲਿਸ ਪੁੱਛਗਿੱਛ ‘ਚ ਨਿੱਤ ਨਵੇਂ ਖੁਲਾਸੇ ਕਰ ਰਿਹਾ ਹੈ। ਦੋਸ਼ੀ ਆਫਤਾਬ ਅਮੀਨ ਪੂਨਾਵਾਲਾ ਨੂੰ ਅੱਜ ਦਿੱਲੀ ਪੁਲਿਸ ਨੇ ਵੀਸੀ ਰਾਹੀਂ ਸਾਕੇਤ ਅਦਾਲਤ ਵਿੱਚ ਪੇਸ਼ ਕੀਤਾ ਗਿਆ । ਇਸ ਦੌਰਾਨ ਅਦਾਲਤ ਨੇ ਆਫਤਾਬ ਪੂਨਾਵਾਲਾ ਦੇ ਪੁਲਿਸ ਰਿਮਾਂਡ ਵਿੱਚ ਪੰਜ ਦਿਨਾਂ ਦਾ ਵਾਧਾ ਕੀਤਾ ਹੈ | ਸ਼ਰਧਾ ਦੇ ਕਾਤਲ ਆਫਤਾਬ ਦੀ ਸੁਣਵਾਈ ਵੀਡੀਓ ਕਾਨਫਰੰਸਿੰਗ ਰਾਹੀਂ ਸਾਕੇਤ ਅਦਾਲਤ ਵਿੱਚ ਹੋਈ ਹੈ । ਪੁਲਿਸ ਨੇ ਅਦਾਲਤ ਨੂੰ ਦੱਸਿਆ ਕਿ ਦੋਸ਼ੀ ਆਫਤਾਬ ਨੂੰ ਜਾਂਚ ਲਈ ਉੱਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਲਿਜਾਇਆ ਜਾਵੇਗਾ। ਅਦਾਲਤ ਨੇ ਇਸ ਦੀ ਇਜਾਜ਼ਤ ਦੇ ਦਿੱਤੀ ਹੈ। ਅਦਾਲਤ ਨੇ ਆਫਤਾਬ ਦੇ ਨਾਰਕੋ ਟੈਸਟ ਦੀ ਮੰਗ ਨੂੰ ਵੀ ਮਨਜ਼ੂਰ ਕਰ ਲਿਆ ਹੈ। ਪੁਲਿਸ ਅਧਿਕਾਰੀਆਂ ਅਨੁਸਾਰ ਮੁਲਜ਼ਮ ਬਹੁਤ ਹੀ ਤਿੱਖੇ ਦਿਮਾਗ਼ ਦਾ ਹੈ। ਉਹ ਚੰਗੀ ਅੰਗਰੇਜ਼ੀ ਬੋਲਦਾ ਹੈ। ਉਹ ਸੋਚ ਸਮਝ ਕੇ ਹਰ ਗੱਲ ਦਾ ਜਵਾਬ ਦਿੰਦਾ ਹੈ। ਇਸ ਦੌਰਾਨ ਲਾਸ਼ ਦੇ ਟੁਕੜਿਆਂ ਨੂੰ ਬਰਾਮਦ ਕਰਨ ‘ਚ ਲੱਗੀ ਪੁਲਿਸ ਨੂੰ ਬੁੱਧਵਾਰ ਨੂੰ ਵੀ ਸ਼ਰਧਾ ਦਾ ਸਿਰ ਅਤੇ ਧੜ ਨਹੀਂ ਮਿਲਿਆ ਹੈ। ਦਿੱਲੀ ਪੁਲਿਸ ਦੇ ਸੂਤਰ ਦਾ ਕਹਿਣਾ ਹੈ ਕਿ ਸ਼ਰਧਾ ਕਤਲਕਾਂਡ ਦੇ ਦੋਸ਼ੀ ਆਫਤਾਬ ਨੇ ਪੁਲਿਸ ਦੇ ਸਾਹਮਣੇ ਕਬੂਲ ਕੀਤਾ ਹੈ ਕਿ ਉਸ ਨੇ ਆਪਣੀ ਪਛਾਣ ਛੁਪਾਉਣ ਲਈ ਸ਼ਰਧਾ ਦੇ ਸਰੀਰ ਦੇ ਟੁਕੜੇ-ਟੁਕੜੇ ਕਰ ਕੇ ਉਸ ਦਾ ਚਿਹਰਾ ਸਾੜ ਦਿੱਤਾ ਸੀ। ਉਸਨੇ ਇਹ ਵੀ ਕਬੂਲ ਕੀਤਾ ਕਿ ਉਸਨੇ ਕਤਲ ਤੋਂ ਬਾਅਦ ਲਾਸ਼ ਦੇ ਨਿਪਟਾਰੇ ਲਈ ਇੰਟਰਨੈਟ ਤਰੀਕੇ ਸਰਚ ਕੀਤੇ ਸਨ | The post ਸ਼ਰਧਾ ਕਤਲਕਾਂਡ ਦੇ ਦੋਸ਼ੀ ਆਫਤਾਬ ਨੂੰ ਅਦਾਲਤ ਨੇ ਮੁੜ ਪੰਜ ਦਿਨਾਂ ਪੁਲਿਸ ਰਿਮਾਂਡ ‘ਤੇ ਭੇਜਿਆ appeared first on TheUnmute.com - Punjabi News. Tags:
|
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਵੱਖ-ਵੱਖ ਅਹੁਦੇਦਾਰਾਂ ਦਾ ਐਲਾਨ Thursday 17 November 2022 12:04 PM UTC+00 | Tags: amrinder-singh-raja-warring congress inc news punjab-pradesh-congress-committee the-unmute-breaking-news the-unmute-punjabi-news ਚੰਡੀਗੜ੍ਹ 17 ਨਵੰਬਰ 2022: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (Punjab Pradesh Congress Committee) ਨੇ ਵੱਖ ਵੱਖ ਅਹੁਦਿਆਂ ‘ਤੇ 26 ਨਿਯੁਕਤੀਆਂ ਕੀਤੀਆਂ ਹਨ। ਪੰਜਾਬ ਕਾਂਗਰਸ ਦੇ ਓਬੀਸੀ ਸੈੱਲ ਨੇ 26 ਅਹੁਦੇਦਾਰਾਂ ਦੀ ਸੂਚੀ ਜਾਰੀ ਕੀਤੀ|
The post ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਵੱਖ-ਵੱਖ ਅਹੁਦੇਦਾਰਾਂ ਦਾ ਐਲਾਨ appeared first on TheUnmute.com - Punjabi News. Tags:
|
ਪੰਜਾਬ ਸਰਕਾਰ ਨੇ ਝੋਨੇ ਦੀ ਨਿਰਵਿਘਨ ਖਰੀਦ ਦਾ ਵਾਅਦਾ ਨਿਭਾਇਆ: ਲਾਲ ਚੰਦ ਕਟਾਰੂਚੱਕ Thursday 17 November 2022 12:22 PM UTC+00 | Tags: 180-lakh-metric 180-lakh-metric-paddy aam-aadmi-party civil-aviation-mr-rahul-bhandari cm-bhagwant-mann kharif-season kharif-season-punjab lal-chand-kataruchak news paddy panchayat-minister-kuldeep-singh-dhaliwal punjab-government punjab-govt punjab-mandi-board rahul-bhandari the-punjab-government ਚੰਡੀਗੜ੍ਹ 17 ਨਵੰਬਰ 2022: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮੌਜੂਦਾ ਝੋਨੇ ਦੇ ਸੀਜ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਸਾਰੀਆਂ ਸਬੰਧਤ ਧਿਰਾਂ ਕਿਸਾਨ, ਮਜ਼ਦੂਰ, ਮਿੱਲਰ ਅਤੇ ਆੜ੍ਹਤੀਆਂ ਨਾਲ ਵਾਅਦਾ ਕੀਤਾ ਸੀ ਕਿ ਉਹਨਾਂ ਨੂੰ ਇਸ ਸੀਜ਼ਨ ਦੌਰਾਨ ਕੋਈ ਵੀ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਪੰਜਾਬ ਸਰਕਾਰ ਆਪਣੇ ਇਸ ਵਾਅਦੇ 'ਤੇ ਪੂਰੀ ਤਰ੍ਹਾਂ ਖਰ੍ਹੀ ਉਤਰੀ ਹੈ, ਜਿਸ ਦਾ ਸਬੂਤ ਇਸੇ ਗੱਲ ਤੋਂ ਮਿਲਦਾ ਹੈ ਕਿ ਸਰਕਾਰ ਵੱਲੋਂ ਮੌਜੂਦਾ ਸੀਜ਼ਨ ਦੌਰਾਨ ਸੂਬੇ ਭਰ ਦੀਆਂ ਮੰਡੀਆਂ ਵਿੱਚ ਕੀਤੇ ਪੁਖਤਾ ਪ੍ਰਬੰਧਾਂ ਕਾਰਨ 184 ਲੱਖ ਮੀਟ੍ਰਿਕ ਟਨ ਝੋਨੇ ਦੇ ਟੀਚੇ ਵਿੱਚੋਂ ਹੁਣ ਤੱਕ 180 ਲੱਖ ਮੀਟ੍ਰਿਕ ਟਨ ਦੀ ਖਰੀਦ ਭਾਰਤ ਸਰਕਾਰ ਦੁਆਰਾ ਨਿਰਧਾਰਿਤ ਕੀਤੇ ਘੱਟੋ-ਘੱਟ ਸਮਰਥਨ ਮੁੱਲ 2060 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਕੀਤੀ ਜਾ ਚੁੱਕੀ ਹੈ ਅਤੇ ਬਾਕੀ ਦੀ ਖਰੀਦ ਵੀ ਅੱਜ ਸ਼ਾਮ ਤੱਕ ਮੁਕੰਮਲ ਹੋ ਜਾਵੇਗੀ। ਅੱਜ ਇੱਥੇ ਅਨਾਜ ਭਵਨ ਵਿਖੇ ਝੋਨੇ ਦੇ ਖਰੀਦ ਸੀਜ਼ਨ ਸਬੰਧੀ ਪੱਤਰਕਾਰਾਂ ਦੇ ਰੂ-ਬ-ਰੂ ਹੁੰਦਿਆਂ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਇਸ ਵਾਰ ਮੰਡੀਆਂ ਵਿੱਚ ਕਿਸਾਨਾਂ ਨੂੰ ਕੋਈ ਵੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਗਈ ਅਤੇ ਸਮੇਂ ਸਿਰ ਖਰੀਦ ਅਤੇ ਚੁਕਾਈ ਕੀਤੀ ਗਈ। ਖਰੀਦ ਦੇ ਮਹਿਜ਼ 4 ਘੰਟੇ ਮਗਰੋਂ ਹੀ ਕਿਸਾਨਾਂ ਨੂੰ ਉਹਨਾਂ ਦੇ ਬੈਂਕ ਖਾਤਿਆਂ ਵਿੱਚ ਅਦਾਇਗੀਆਂ ਕਰ ਦਿੱਤੀਆਂ ਗਈਆਂ। ਕਿਸਾਨਾਂ ਦੇ ਖਾਤਿਆਂ ਵਿੱਚ 34 ਹਜ਼ਾਰ ਕਰੋੜ ਰੁਪਏ ਦੀ ਰਕਮ ਦੀ ਕੀਤੀ ਅਦਾਇਗੀਹੋਰ ਵੇਰਵੇ ਦਿੰਦਿਆਂ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਕਿਸਾਨਾਂ ਦੀ ਸਹੂਲਤ ਲਈ ਮੰਡੀਆਂ ਵਿੱਚ 1806 ਰਿਵਾਇਤੀ ਖਰੀਦ ਕੇਂਦਰ ਅਤੇ 583 ਜਨਤਕ ਥਾਵਾਂ ਤੋਂ ਇਲਾਵਾ 37 ਰਾਈਸ ਮਿੱਲਾਂ ਨੂੰ ਆਰਜੀ ਖਰੀਦ ਕੇਂਦਰ ਐਲਾਨ ਕੇ ਅਲਾਟਮੈਂਟ ਕੀਤੀ ਗਈ ਤਾਂ ਜੋ ਕਿਸਾਨਾਂ ਨੂੰ ਕੋਈ ਔਕੜ ਨਾ ਹੋਵੇ। ਉਹਨਾਂ ਅੱਗੇ ਦੱਸਿਆ ਕਿ ਸੂਬੇ ਦੀਆਂ ਖਰੀਦ ਏਜੰਸੀਆਂ ਵੱਲੋਂ ਖਰੀਦੇ ਗਏ ਝੋਨੇ ਦੇ ਕਿਸਾਨਾਂ ਨੂੰ ਹੁਣ ਤੱਕ 34263.40 ਕਰੋੜ ਰੁਪਏ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੁਆਰਾ ਅਦਾ ਕੀਤੇ ਜਾ ਚੁੱਕੇ ਹਨ। ਉਹਨਾਂ ਅੱਗੇ ਦੱਸਿਆ ਕਿ ਸੂਬੇ ਦੇ ਬਹੁਤੇ ਜ਼ਿਲ੍ਹਿਆਂ ਦੀਆਂ ਮੰਡੀਆਂ ਵਿੱਚ ਝੋਨੇ ਦੀ ਸਰਕਾਰੀ ਖਰੀਦ ਅੱਜ ਤੋਂ ਬੰਦ ਕੀਤੀ ਜਾ ਚੁੱਕੀ ਹੈ ਅਤੇ ਕੁਝ ਕੁ ਸਥਾਨਾਂ 'ਤੇ ਰਹਿੰਦੀ ਖਰੀਦ ਪ੍ਰਕਿਰਿਆ ਵੀ ਅੱਜ ਸ਼ਾਮ ਤੱਕ ਮੁਕੰਮਲ ਹੋ ਜਾਵੇਗੀ। ਝੋਨੇ ਦੇ ਸੀਜ਼ਨ ਦੌਰਾਨ ਨਿਰਵਿਘਨ ਖਰੀਦ ਯਕੀਨੀ ਬਣਾਉਣ ਲਈ ਸ੍ਰੀ ਕਟਾਰੂਚੱਕ ਨੇ ਵਿਭਾਗ ਤੋਂ ਇਲਾਵਾ ਪੰਜਾਬ ਮੰਡੀ ਬੋਰਡ ਦੀ ਵੀ ਸ਼ਲਾਘਾ ਕੀਤੀ। ਇਸ ਤੋਂ ਇਲਾਵਾ ਦੂਜੇ ਸੂਬਿਆਂ ਤੋਂ ਅਣਅਧਿਕਾਰਤ ਤੌਰ 'ਤੇ ਆਉਣ ਵਾਲੇ ਝੋਨੇ ਦੀ ਰੋਕਥਾਮ ਸਬੰਧੀ ਕੀਤੇ ਸੁਚੱਜੇ ਇੰਤਜ਼ਾਮਾਂ ਲਈ ਪੰਜਾਬ ਪੁਲਿਸ ਦੀ ਵੀ ਸਿਫ਼ਤ ਕੀਤੀ ਜਿਹਨਾਂ ਵੱਲੋਂ ਪੰਜਾਬ ਦੇ ਨਾਲ ਲੱਗਦੇ ਅੰਤਰਰਾਜੀ ਬੈਰੀਅਰਾਂ 'ਤੇ ਨਾਕੇ ਲਗਾਏ ਗਏ ਸਨ। ਹੋਰ ਮੁੱਦਿਆਂ ਸਬੰਧੀ ਮੰਤਰੀ ਨੇ ਜਾਣਕਾਰੀ ਦਿੱਤੀ ਕਿ ਜਿੱਥੋਂ ਤੱਕ ਨੀਲੇ ਕਾਰਡਾਂ ਦੀ ਵੈਰੀਫਿਕੇਸ਼ਨ ਦਾ ਸਬੰਧ ਹੈ ਤਾਂ ਇਹ 30 ਨਵੰਬਰ ਤੱਕ ਪੂਰੀ ਕਰ ਲਈ ਜਾਵੇਗੀ ਤਾਂ ਜੋ ਸਿਰਫ਼ ਯੋਗ ਲਾਭਪਾਤਰੀਆਂ ਨੂੰ ਹੀ ਇਹ ਸੁਵਿਧਾ ਹਾਸਿਲ ਹੋ ਸਕੇ। ਉਹਨਾਂ ਇਸ ਸਬੰਧੀ ਖੁਸ਼ੀ ਜ਼ਾਹਿਰ ਕੀਤੀ ਕਿ ਸਰਕਾਰ ਵੱਲੋਂ ਉਲੀਕੀ ਕਸਟਮ ਮਿਲਿੰਗ ਨੀਤੀ ਦੀ ਭਾਰਤ ਸਰਕਾਰ ਵੱਲੋਂ ਸ਼ਲਾਘਾ ਕੀਤੀ ਗਈ ਹੈ ਅਤੇ ਸੂਬੇ ਨੂੰ ਇਹ ਜਾਣਕਾਰੀ ਦੂਜੇ ਸੂਬਿਆਂ ਨਾਲ ਵੀ ਸਾਂਝੀ ਕਰਨ ਲਈ ਕਿਹਾ ਗਿਆ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ, ਡਾਇਰੈਕਟਰ ਘਣਸ਼ਿਆਮ ਥੋਰੀ ਅਤੇ ਹੋਰ ਵਿਭਾਗੀ ਅਧਿਕਾਰੀ ਹਾਜ਼ਿਰ ਸਨ। The post ਪੰਜਾਬ ਸਰਕਾਰ ਨੇ ਝੋਨੇ ਦੀ ਨਿਰਵਿਘਨ ਖਰੀਦ ਦਾ ਵਾਅਦਾ ਨਿਭਾਇਆ: ਲਾਲ ਚੰਦ ਕਟਾਰੂਚੱਕ appeared first on TheUnmute.com - Punjabi News. Tags:
|
ਸਰਕਾਰ ਕਿਸਾਨਾਂ ਦੇ ਜ਼ਮੀਨੀ ਰਿਕਾਰਡ 'ਚ ਕੀਤੀਆਂ ਲਾਲ ਐਂਟਰੀਆਂ ਤੁਰੰਤ ਖਤਮ ਕਰੇ : ਸ਼੍ਰੋਮਣੀ ਅਕਾਲੀ ਦਲ Thursday 17 November 2022 12:29 PM UTC+00 | Tags: aam-aadmi-party bikram-singh-majithia cm-bhagwant-mann government-of-india news punjab punjab-government shiromani-akali-dal shiromani-akali-dal-amritsar the-unmute-breaking-news the-unmute-latest-news ਚੰਡੀਗੜ੍ਹ 17 ਨਵੰਬਰ 2022: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਮੰਗ ਕੀਤੀ ਕਿ ਸਰਕਾਰ ਹਜ਼ਾਰਾਂ ਕਿਸਾਨਾਂ ਦੇ ਜ਼ਮੀਨੀ ਰਿਕਾਰਡ ਵਿਚ ਕੀਤੀਆਂ ਲਾਲ ਐਂਟਰੀਆਂ ਤੁਰੰਤ ਖਾਰਜ ਕਰੇ ਅਤੇ ਕਿਹਾ ਕਿ ਕਿਸਾਨ ਪਰਾਲੀ ਸਾੜਨ ਲਈ ਇਸ ਲਈ ਮਜਬੂਰ ਹੋਏ ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਪਰਾਲੀ ਦੀ ਸੰਭਾਲ 'ਤੇ ਹੁੰਦੇ ਖਰਚ ਦਾ ਮੁਆਵਜ਼ਾ ਕਿਸਾਨਾਂ ਨੂੰ ਦੇਣ ਵਿਚ ਫੇਲ੍ਹ ਹੋਏ। ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਅਕਾਲੀ ਦਲ ਪਹਿਲਾਂ ਹੀ ਸੰਕਟ ਵਿਚ ਕਿਸਾਨਾਂ ਦੇ ਨਾਲ ਹੈ ਤੇ ਪਾਰਟੀ ਕਿਸਾਨਾਂ 'ਤੇ ਪਰਾਲੀ ਸਾੜਨ ਲਈ ਲਗਾਏ ਜ਼ੁਰਮਾਨੇ ਵੀ ਕਿਸੇ ਵੀ ਕੀਮਤ 'ਤੇ ਨਹੀਂ ਵਸੂਲਣ ਦੇਵੇਗਾ ਅਤੇ ਜੇਕਰ ਜ਼ਮੀਨੀ ਰਿਕਾਰਡ ਵਿਚੋਂ ਲਾਲ ਐਂਟਰੀਆਂ ਖਤਮ ਨਾ ਕੀਤੀਆਂ ਗਈਆਂ ਤਾਂ ਇਸ ਵਿਰੁੱਧ ਨਿਰੰਤਰ ਮੁਹਿੰਮ ਚਲਾਈ ਜਾਵੇਗੀ। ਉਹਨਾਂ ਕਿਹਾ ਕਿ ਆਪ ਸਰਕਾਰ ਨੇ ਉਸੇ ਤਰ੍ਹਾਂ ਇਕ ਹੋਰ ਸੂਚੀ ਤਿਆਰ ਕਰ ਦਿੱਤੀ ਹੈ ਜਿਵੇਂ ਕੇਂਦਰ ਸਰਕਾਰ ਨੇ ਕਾਲੀ ਸੂਚੀ ਬਣਾਈ ਸੀ। ਹੁਣ ਇਸ ਸੂਚੀ ਕਾਰਨ ਕਿਸਾਨਾਂ ਨੂੰ ਅਣਗਿਣਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਵੇਗਾ ਕਿਉਂਕਿ ਉਹ ਨਾ ਤਾਂ ਕਰਜ਼ਾ ਲੈ ਸਕਣਗੇ ਤੇ ਨਾ ਹੀ ਆਪਣੀ ਜ਼ਮੀਨ ਗਹਿਣੇ ਰੱਖ ਸਕਣਗੇ।ਇਹ ਵਿਤਕਰਾ ਹੈ ਤੇ ਇਹ ਉਹਨਾਂ ਨੂੰ ਵੱਖ ਵੱਖ ਸਰਕਾਰੀ ਸਕੀਮਾਂ ਦੇ ਲਾਭ ਤੋਂ ਵਾਂਝਾ ਕਰਨ ਦੀ ਸਾਜ਼ਿਸ਼ ਹੈ ਜੋ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਇਹਨਾਂ ਹਾਲਾਤਾਂ ਲਈ ਮੁੱਖ ਮੰਤਰੀ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਸਰਦਾਰ ਮਜੀਠੀਆ ਨੇ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਸਾੜਨ ਲਈ ਮਜਬੂਰ ਇਸ ਕਰ ਕੇ ਹੋਣਾ ਪਿਆ ਕਿਉਂਕਿ ਮੁੱਖ ਮੰਤਰੀ ਉਹਨਾਂ ਨੂੰ ਪਰਾਲੀ ਦੀ ਸੰਭਾਲ ਲਈ 2500 ਰੁਪਏ ਪ੍ਰਤੀ ਏਕੜ ਦਾ ਮੁਆਵਜ਼ਾ ਦੇਣ ਦੇ ਐਲਾਨ ਨੂੰ ਪੂਰਾ ਕਰਨ ਵਿਚ ਫੇਲ੍ਹ ਹੋ ਗਏ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ ਇਹ ਐਲਾਨ ਸਿਰਫ ਸਸਤੀ ਸ਼ੋਹਰਤ ਹਾਸਲ ਕਰਨ ਵਾਸਤੇ ਕੀਤੇ ਸਨ। ਆਪ ਸਰਕਾਰ ਨੇ ਕਿਸਾਨਾਂ ਨੂੰ ਪਰਾਲੀ ਦੀ ਸੰਭਾਲ ਵਾਸਤੇ ਇਕ ਧੇਲਾ ਵੀ ਨਹੀਂ ਦਿੱਤੀ। ਅਕਾਲੀ ਆਗੂ ਨੇਕਿਹਾ ਕਿ ਪੁਲਿਸ ਕਾਰਵਾਈਆਂ ਸਮੇਤ ਹੋਰ ਧੱਕੇਸ਼ਾਹੀਆਂ ਕੀਤੀਆਂ ਗਈਆਂ ਤਾਂ ਜੋ ਕਿਸਾਨਾਂ ਨੂੰ ਪਰਾਲੀ ਦੀ ਸੰਭਾਲ ਆਪਣੇ ਪੱਧਰ 'ਤੇ ਕਰਨ ਵਾਸਤੇ ਮਜਬੂਰ ਕੀਤਾ ਜਾ ਸਕੇ।ਉਹਨਾਂ ਕਿਹਾ ਕਿ ਜਿਹੜੇ ਵਿੱਤੀ ਔਕੜਾਂ ਕਾਰਨ ਅਜਿਹਾ ਨਹੀਂ ਕਰ ਸਕੇ, ਉਹਨਾਂ ਨੂੰ ਜ਼ੁਰਮਾਨੇ ਠੋਕੇ ਗਏ ਅਤੇ ਉਹਨਾਂ ਦੇ ਜ਼ਮੀਨੀ ਰਿਕਾਰਡ ਵਿਚ ਲਾਲ ਐਂਟਰੀਆਂ ਕਰ ਦਿੱਤੀਆਂ ਗਈਆਂ। ਸਰਦਾਰ ਮਜੀਠੀਆ ਨੇ ਜ਼ੋਰ ਦ ਕੇ ਕਿਹਾ ਕਿ ਆਪ ਸਰਕਾਰ ਨੂੰ ਪਰਾਲੀ ਦੀ ਸੰਭਾਲ ਦੀ ਜ਼ਿੰਮੇਵਾਰੀ ਆਪਣੇ ਸਿਰ ਲੈਣੀ ਚਾਹੀਦੀ ਸੀ। ਉਹਨਾਂ ਕਿਹਾ ਕਿ ਬਜਾਏ ਅਜਿਹਾ ਕਰਨ ਦੇ ਸਰਕਾਰ ਨੇ ਕਿਸਾਨਾਂ ਨੂੰ ਭਾਰੀ ਮਸ਼ੀਨਰੀ ਖਰੀਦਣ ਲਈ ਮਜਬੂਰ ਕੀਤਾ ਅਤੇ ਉਸ ਵਾਸਤੇ ਵੀ ਐਲਾਨੀ ਸਬਸਿਡੀ ਨਹੀਂ ਦਿੱਤੀ। ਉਹਨਾਂ ਕਿਹਾ ਕਿ ਛੋਟੇ ਤੇ ਅੰਸ਼ਕ ਕਿਸਾਨ ਇਹ ਮਸ਼ੀਨਾਂ ਨਹੀਂ ਖਰੀਦ ਸਕੇ ਕਿਉਂਕਿ ਇਹ ਸਾਲ ਵਿਚ ਸਿਰਫ 15 ਦਿਨ ਹੀ ਚੱਲਣੀਆਂ ਹੁੰਦੀਆਂ ਹਨ। ਉਹਨਾਂ ਕਿਹਾ ਕਿ ਅਜਿਹੇ ਕਿਸਾਨਾਂ ਖਿਲਾਫ ਵੀ ਕਾਰਵਾਈ ਕੀਤੀ ਗਈ ਹਾਲਾਂਕਿ ਆਪ ਸਰਕਾਰ ਨੇ ਭਰੋਸਾ ਦਿੱਤਾ ਸੀ ਕਿ ਮਸ਼ੀਨਾਂ ਨਾ ਹੋਣ ਕਾਰਨ ਜਾਂ ਸਰੋਤ ਨਾ ਹੋਣ ਕਾਰਨ ਪਰਾਲੀ ਸਾੜਨ ਨੂੰ ਮਜਬੂਰ ਹੋਏ ਕਿਸਾਨਾਂ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਜਾਵੇਗੀ। ਸਰਦਾਰ ਮਜੀਠੀਆ ਨੇ ਕਿਹਾ ਕਿ ਅਮਨ ਕਾਨੂੰਨ ਵਿਵਸਥਾ ਤੇ ਆਮ ਪ੍ਰਬੰਧ ਦੇ ਮਾਮਲੇ ਵਾਂਗੂ ਹੀ ਆਪ ਸਰਕਾਰ ਨੇ ਖੇਤੀਬਾੜੀ ਖੇਤਰ ਵਿਚ ਵੀ ਸੰਕਟ ਖੜ੍ਹਾ ਕਰ ਦਿੱਤਾ ਹੈ ਕਿਉਂਕਿ ਉਹ ਕਿਸਾਨਾਂ ਦੀ ਮਦਦ ਕਰਨ ਵਿਚ ਲਗਾਤਾਰ ਫੇਲ੍ਹ ਹੋਈ ਅਤੇ ਉਹਨਾਂ ਦੀਆਂ ਸ਼ਿਕਾਇਤਾਂ ਹੱਲ ਨਹੀਂ ਕਰ ਸਕੀ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ ਵਾਰ ਵਾਰ ਵੱਡੇ ਵਾਅਦੇ ਕੀਤੇ ਤੇ ਕੁਝ ਲਿਖਤੀ ਵੀ ਕੀਤੇ ਪਰ ਇਹ ਵਾਅਦੇ ਕਦੇ ਨਿਭਾਏ ਨਹੀਂ ਗਏ। ਉਹਨਾਂ ਨੇ ਇਸ ਮਾਮਲੇ ਵਿਚ ਮੂੰਗੀ ਦੀ ਫਸਲ ਐਮ ਐਸ ਪੀ 'ਤੇ ਨਾ ਖਰੀਦੇ ਜਾਣ ਦੀ ਉਦਾਹਰਣ ਵੀ ਦਿੱਤੀ। ਉਹਨਾਂ ਕਿਹਾ ਕਿ ਆਪ ਸਰਕਾਰ ਐਕਵਾਇਰ ਕੀਤੀ ਜਾ ਰਹੀ ਜ਼ਮੀਨ ਦਾ ਢੁਕਵਾਂ ਮੁਆਵਜ਼ਾ ਦੇਣ ਵਿਚ ਵੀ ਨਾਕਾਮ ਹੋਈ ਹੈ ਤੇ ਨਾ ਹੀ ਇਸਨੇ ਗੁਲਾਬੀ ਸੁੰਡੀ ਕਾਰਨ ਫਸਲਾਂ ਦੇ ਹੋਏ ਨੁਕਸਾਨ, ਕੁਦਰਤੀ ਮਾਰ ਤੇ ਦੁਧਾਰੂ ਪਸ਼ੂਆਂ ਵਿਚ ਲੰਪੀ ਚਮੜੀ ਰੋਗ ਕਾਰਨ ਕਿਸਾਨਾਂ ਦੇ ਹੋਏ ਨੁਕਸਾਨ ਦਾ ਹੀ ਮੁਆਵਜ਼ਾ ਦਿੱਤਾ ਤੇ ਨਾ ਹੀ ਖੁਦਕੁਸ਼ੀ ਕਰਨ ਵਾਲੇ ਕਿਸਾਨਾਂ ਦੇ ਪਰਿਵਾਰਾਂ ਦੀ ਕੋਈ ਮਦਦ ਕੀਤੀ। The post ਸਰਕਾਰ ਕਿਸਾਨਾਂ ਦੇ ਜ਼ਮੀਨੀ ਰਿਕਾਰਡ ‘ਚ ਕੀਤੀਆਂ ਲਾਲ ਐਂਟਰੀਆਂ ਤੁਰੰਤ ਖਤਮ ਕਰੇ : ਸ਼੍ਰੋਮਣੀ ਅਕਾਲੀ ਦਲ appeared first on TheUnmute.com - Punjabi News. Tags:
|
Nepal: ਭਾਰਤ ਦੇ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇਪਾਲ ਚੋਣ ਕਮਿਸ਼ਨ ਦੇ ਵਫ਼ਦ ਦੀ ਕਰਨਗੇ ਅਗਵਾਈ Thursday 17 November 2022 12:43 PM UTC+00 | Tags: breaking-news chief-election-commissioner-of-india chief-election-commissioner-of-india-rajiv-kumar election-commission-of-nepal india kathmandu nepal-election nepal-election-2022 nepal-government-news news rajiv-kumar the-unmute-breaking-news the-unmute-punjabi-news ਚੰਡੀਗੜ੍ਹ 17 ਨਵੰਬਰ 2022: ਨੇਪਾਲ ਨੇ ਆਉਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਭਾਰਤ ਦੇ ਤਜ਼ਰਬੇ ਦਾ ਫਾਇਦਾ ਉਠਾਉਣ ਦਾ ਫੈਸਲਾ ਕੀਤਾ ਹੈ। ਨੇਪਾਲ ਦੇ ਚੋਣ ਕਮਿਸ਼ਨ ਨੇ ਭਾਰਤ ਦੇ ਮੁੱਖ ਚੋਣ ਕਮਿਸ਼ਨਰ (ਸੀਈਸੀ) ਰਾਜੀਵ ਕੁਮਾਰ (ajiv Kumar) ਨੂੰ ਆਪਣੇ ਦੇਸ਼ ਵਿੱਚ ਪ੍ਰਤੀਨਿਧ ਸਦਨ ਅਤੇ ਸੂਬਾਈ ਅਸੈਂਬਲੀਆਂ ਦੀਆਂ ਆਗਾਮੀ ਚੋਣਾਂ ਵਿੱਚ ਇੱਕ ਅੰਤਰਰਾਸ਼ਟਰੀ ਨਿਗਰਾਨ ਦੀ ਭੂਮਿਕਾ ਨਿਭਾਉਣ ਲਈ ਸੱਦਾ ਦਿੱਤਾ ਹੈ। ਜਿਕਰਯੋਗ ਹੈ ਕਿ ਨੇਪਾਲ ਵਿੱਚ ਸੰਘੀ ਸੰਸਦ ਦੀਆਂ 275 ਸੀਟਾਂ ਅਤੇ ਸੱਤ ਸੂਬਾਈ ਅਸੈਂਬਲੀਆਂ ਦੀਆਂ 550 ਸੀਟਾਂ ਲਈ 20 ਨਵੰਬਰ ਨੂੰ ਚੋਣਾਂ ਹੋਣੀਆਂ ਹਨ। ਭਾਰਤੀ ਚੋਣ ਕਮਿਸ਼ਨ ਨੇ ਵੀਰਵਾਰ ਨੂੰ ਇੱਕ ਬਿਆਨ ਵਿੱਚ ਕਿਹਾ ਕਿ ਰਾਜੀਵ ਕੁਮਾਰ (Rajiv Kumar) ਨੇਪਾਲ ਵਿੱਚ ਰਾਜ ਮਹਿਮਾਨ ਵਜੋਂ 18 ਤੋਂ 22 ਨਵੰਬਰ ਤੱਕ ਚੋਣ ਕਮਿਸ਼ਨ ਦੇ ਅਧਿਕਾਰੀਆਂ ਦੇ ਇੱਕ ਵਫ਼ਦ ਦੀ ਅਗਵਾਈ ਕਰਨਗੇ। ਸੀਈਸੀ ਕਾਠਮੰਡੂ ਅਤੇ ਆਸਪਾਸ ਦੇ ਖੇਤਰਾਂ ਵਿੱਚ ਪੋਲਿੰਗ ਬੂਥਾਂ ਦਾ ਦੌਰਾ ਕਰਨਗੇ | ਇਸ ਦੌਰਾਨ ਕੁਮਾਰ ਕਾਠਮੰਡੂ ਅਤੇ ਆਸਪਾਸ ਦੇ ਖੇਤਰਾਂ ਵਿੱਚ ਪੋਲਿੰਗ ਬੂਥਾਂ ਦਾ ਦੌਰਾ ਵੀ ਕਰਨਗੇ। ਕਮਿਸ਼ਨ ਨੇ ਨੋਟ ਕੀਤਾ ਕਿ ਈਸੀਆਈ ਕੋਲ ਇੱਕ ਅੰਤਰਰਾਸ਼ਟਰੀ ਚੋਣ ਵਿਜ਼ਿਟਰ ਪ੍ਰੋਗਰਾਮ ਵੀ ਹੈ ਜਿੱਥੇ ਹੋਰ ਚੋਣ ਪ੍ਰਬੰਧਨ ਸੰਸਥਾਵਾਂ ਦੇ ਮੈਂਬਰਾਂ ਨੂੰ ਸਮੇਂ-ਸਮੇਂ ‘ਤੇ ਹੋਣ ਵਾਲੀਆਂ ਆਮ ਅਤੇ ਵਿਧਾਨ ਸਭਾ ਚੋਣਾਂ ਦਾ ਤਜਰਬਾ ਹਾਸਲ ਕਰਨ ਲਈ ਸੱਦਾ ਦਿੱਤਾ ਜਾਂਦਾ ਹੈ। ਨੇਪਾਲ ਦੇ ਚੋਣ ਕਮਿਸ਼ਨ ਨੇ ਨੋਟ ਕੀਤਾ ਕਿ ਭਾਰਤ ਦਾ ਚੋਣ ਕਮਿਸ਼ਨ ਹੋਰ ਚੋਣ ਪ੍ਰਬੰਧਨ ਸੰਸਥਾਵਾਂ (ਈਐਮਬੀ) ਅਤੇ ਸਬੰਧਤ ਅੰਤਰਰਾਸ਼ਟਰੀ ਸੰਸਥਾਵਾਂ ਅਤੇ ਐਸੋਸੀਏਸ਼ਨਾਂ ਨਾਲ ਦੁਵੱਲੇ ਅਤੇ ਬਹੁਪੱਖੀ ਸਲਾਹ-ਮਸ਼ਵਰੇ ਰਾਹੀਂ ਦੁਨੀਆ ਭਰ ਵਿੱਚ ਲੋਕਤੰਤਰ ਦੇ ਉਦੇਸ਼ ਨੂੰ ਅੱਗੇ ਵਧਾਉਣ ਵਿੱਚ ਹਮੇਸ਼ਾ ਮੋਹਰੀ ਰਿਹਾ ਹੈ। The post Nepal: ਭਾਰਤ ਦੇ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇਪਾਲ ਚੋਣ ਕਮਿਸ਼ਨ ਦੇ ਵਫ਼ਦ ਦੀ ਕਰਨਗੇ ਅਗਵਾਈ appeared first on TheUnmute.com - Punjabi News. Tags:
|
ਪਟਿਆਲਾ ਤੇ ਫਤਿਹਗੜ੍ਹ ਸਾਹਿਬ ਵਿਖੇ ਪਾਣੀ ਦੀ ਸਪਲਾਈ/ਸੀਵਰੇਜ ਸਿਸਟਮ ਮੁਹੱਈਆ ਕਰਵਾਉਣ ਲਈ 11.65 ਕਰੋੜ ਰੁਪਏ ਖਰਚੇ ਜਾਣਗੇ : ਡਾ. ਇੰਦਰਬੀਰ ਸਿੰਘ ਨਿੱਜਰ Thursday 17 November 2022 12:49 PM UTC+00 | Tags: aam-aadmi-party cm-bhagwant-mann dr-inderbir-singh-nijjar fatehgarh-sahib mandi-gobindgarh news patiala punjab-congress punjab-government the-unmute-breaking-news ਚੰਡੀਗੜ੍ਹ 17 ਨਵੰਬਰ 2022: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਅਤੇ ਸਾਫ ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਇੱਕ ਹੋਰ ਕਦਮ ਅੱਗੇ ਵਧਾਉਂਦੇ ਹੋਏ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਪਟਿਆਲਾ ਅਤੇ ਫਤਿਹਗੜ੍ਹ ਸਾਹਿਬ ਵਿਖੇ ਸਮਾਣਾ, ਭਾਦਸੋਂ ਅਤੇ ਮੰਡੀ ਗੋਬਿੰਦਗੜ੍ਹ ਵਿਖੇ ਜਲ ਸਪਲਾਈ ਅਤੇ ਸੀਵਰੇਜ ਨਾਲ ਸਬੰਧਤ ਵਿਕਾਸ ਕਾਰਜਾਂ ਲਈ ਤਕਰੀਬਨ 11.65 ਕਰੋੜ ਰੁਪਏ ਖਰਚਣ ਦਾ ਫੈਸਲਾ ਕੀਤਾ ਗਿਆ ਹੈ। ਵਿਭਾਗ ਨੇ ਇਨ੍ਹਾਂ ਕੰਮਾਂ ਲਈ ਟੈਂਡਰ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਵੱਲੋਂ ਪਟਿਆਲਾ ਦੇ ਸਮਾਣਾ ਵਿਖੇ ਪਾਤੜਾਂ ਦੀ ਮੁੱਖ ਸੜਕ ਤੋਂ ਸੀਵਰੇਜ ਟ੍ਰੀਟਮੈਂਟ ਪਲਾਂਟ ਤੱਕ ਨਵੀਂ ਸੀਵਰੇਜ ਲਾਈਨ ਵਿਛਾਉਣ ਅਤੇ ਸੀਵਰੇਜ ਨਾਲ ਸਬੰਧਤ ਹੋਰ ਕੰਮਾਂ ਲਈ 5.98 ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਸੇ ਤਰ੍ਹਾਂ ਭਾਦਸੋਂ ਵਿਖੇ ਸੀਵਰੇਜ ਦੀ ਸਹੂਲਤ ਮੁਹੱਈਆ ਕਰਵਾਉਣ ਅਤੇ ਹੋਰ ਸਬੰਧਤ ਕੰਮਾਂ 'ਤੇ ਲਗਭਗ 1.44 ਕਰੋੜ ਰੁਪਏ ਖਰਚ ਕੀਤੇ ਜਾਣਗੇ। ਡਾ: ਨਿੱਜਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਫਤਿਹਗੜ੍ਹ ਸਾਹਿਬ ਦੀ ਮੰਡੀ ਗੋਬਿੰਦਗੜ੍ਹ ਵਿਖੇ ਵੀ ਸੀਵਰੇਜ ਨਾਲ ਸਬੰਧਤ ਕੰਮਾਂ ਲਈ 4.23 ਕਰੋੜ ਰੁਪਏ ਖਰਚ ਕੀਤੇ ਜਾਣਗੇ ਅਤੇ ਵੱਖ-ਵੱਖ ਆਕਾਰ ਦੀਆਂ ਵਾਟਰ ਸਪਲਾਈ ਲਾਈਨਾਂ ਵਿਛਾਉਣ ਅਤੇ ਜਲ ਸਪਲਾਈ ਅਤੇ ਸੀਵਰੇਜ ਨਾਲ ਸਬੰਧਤ ਸਾਰੇ ਕੰਮ ਕੀਤੇ ਜਾਣਗੇ। ਉਨ੍ਹਾਂ ਇਹ ਵੀ ਕਿਹਾ ਕਿ ਇਸ ਤੋਂ ਇਲਾਵਾ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਜਲ ਸਪਲਾਈ ਅਤੇ ਸੀਵਰੇਜ ਨਾਲ ਸਬੰਧਤ ਹੋਰ ਕਈ ਕੰਮਾਂ ਲਈ ਈ-ਟੈਂਡਰ ਵੀ ਪ੍ਰਕਾਸ਼ਿਤ ਕੀਤੇ ਗਏ ਹਨ। ਇਨ੍ਹਾਂ ਟੈਂਡਰਾਂ ਰਾਹੀਂ ਵੱਖ-ਵੱਖ ਕੰਮਾਂ ਨੂੰ ਨੇਪਰੇ ਚਾੜ੍ਹਨ ਲਈ ਦਰਾਂ ਦੀ ਮੰਗ ਕੀਤੀ ਗਈ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਅਤੇ ਸਾਫ ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਪੂਰੀ ਵਾਹ ਲਾ ਰਹੀ ਹੈ ਤਾਂ ਜੋ ਸੂਬੇ ਦੇ ਆਮ ਲੋਕਾਂ ਦਾ ਜੀਵਨ ਸੁਖਾਲਾ ਅਤੇ ਸਿਹਤਮੰਦ ਹੋ ਸਕੇ। ਉਨ੍ਹਾਂ ਅੱਗੇ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਪਹਿਲਾਂ ਹੀ ਵੈੱਬਸਾਈਟ www.eproc.punjab.gov.in 'ਤੇ ਇਨ੍ਹਾਂ ਕੰਮਾਂ ਲਈ ਟੈਂਡਰ ਈ-ਪ੍ਰਕਾਸ਼ਿਤ ਕੀਤੇ ਜਾ ਚੁੱਕੇ ਹਨ। ਜੇਕਰ ਇਨ੍ਹਾਂ ਟੈਂਡਰਾਂ ਵਿੱਚ ਕੋਈ ਸੋਧ ਕੀਤੀ ਜਾਂਦੀ ਹੈ, ਤਾਂ ਇਸ ਦਾ ਵੇਰਵਾ ਵੀ ਇਸ ਵੈੱਬਸਾਈਟ 'ਤੇ ਉਪਲਬਧ ਹੋਵੇਗਾ। ਕੈਬਨਿਟ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਸੂਬੇ ਦੇ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਚਾਹੁੰਦੀ ਹੈ। ਉਨ੍ਹਾਂ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਇਨ੍ਹਾਂ ਕੰਮਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਇਆ ਜਾਵੇ। The post ਪਟਿਆਲਾ ਤੇ ਫਤਿਹਗੜ੍ਹ ਸਾਹਿਬ ਵਿਖੇ ਪਾਣੀ ਦੀ ਸਪਲਾਈ/ਸੀਵਰੇਜ ਸਿਸਟਮ ਮੁਹੱਈਆ ਕਰਵਾਉਣ ਲਈ 11.65 ਕਰੋੜ ਰੁਪਏ ਖਰਚੇ ਜਾਣਗੇ : ਡਾ. ਇੰਦਰਬੀਰ ਸਿੰਘ ਨਿੱਜਰ appeared first on TheUnmute.com - Punjabi News. Tags:
|
ਪਾਕਿਸਤਾਨ 'ਚ ਗਹਿਰਾਇਆ ਡੂੰਘਾ ਆਰਥਿਕ ਸੰਕਟ, ਡਿਫਾਲਟਰ ਹੋਣ ਦਾ ਖਦਸ਼ਾ Thursday 17 November 2022 01:04 PM UTC+00 | Tags: breaking-news credit-default-swap former-prime-minister-imran-khan nawaz-sharif news pakistan pakistan-government pakistan-muslim-league punjab-news shabaj-shairf ਚੰਡੀਗੜ੍ਹ 17 ਨਵੰਬਰ 2022: ਪਾਕਿਸਤਾਨ (Pakistan) ‘ਚ ਗਹਿਰਾਏ ਸਿਆਸੀ ਸੰਕਟ ਦੇ ਮੱਦੇਨਜਰ ਪਾਕਿਸਤਾਨ ਸਰਕਾਰ ਦੀਆਂ ਮੁਸ਼ਕਿਲਾਂ ਘੱਟ ਹੋਣ ਦਾ ਨਾਂ ਨਹੀਂ ਲੈ ਰਹੀਆਂ | ਪਾਕਿਸਤਾਨ ਦੇ ਡਿਫਾਲਟਰ (ਕਰਜ਼ਾ ਮੋੜਨ ਤੋਂ ਅਸਮਰੱਥ) ਹੋਣ ਦਾ ਖਦਸ਼ਾ ਬਹੁਤ ਵਧ ਗਿਆ ਹੈ। ਬ੍ਰੋਕਰੇਜ ਫਰਮ ਆਰਿਫ ਹਬੀਬ ਲਿਮਿਟੇਡ (ਏ.ਐੱਚ.ਐੱਲ.) ਦੇ ਮੁਲਾਂਕਣ ਮੁਤਾਬਕ 11 ਨਵੰਬਰ ਨੂੰ ਇਹ ਖਤਰਾ 64.19 ਫੀਸਦੀ ਤੱਕ ਪਹੁੰਚ ਗਿਆ ਹੈ । ਕ੍ਰੈਡਿਟ ਡਿਫਾਲਟ ਸਵੈਪ (CDS) ਸੂਚਕਾਂਕ ‘ਤੇ ਪਾਕਿਸਤਾਨ ਦੀ ਸਥਿਤੀ ਪਿਛਲੇ ਪੰਜ ਸਾਲਾਂ ਵਿੱਚ ਕਦੇ ਵੀ ਇੰਨੀ ਖਰਾਬ ਨਹੀਂ ਰਹੀ ਹੈ। ਆਬਜ਼ਰਵਰਾਂ ਦੇ ਅਨੁਸਾਰ ਇੱਕ ਪ੍ਰਮੁੱਖ ਬ੍ਰੋਕਰੇਜ ਫਰਮ ਦੇ ਇਸ ਮੁਲਾਂਕਣ ਨੇ ਸ਼ਾਹਬਾਜ਼ ਸ਼ਰੀਫ ਸਰਕਾਰ ਨੂੰ ਬਹੁਤ ਵੱਡਾ ਝਟਕਾ ਦਿੱਤਾ ਹੈ। ਪਾਕਿਸਤਾਨ (Pakistan) ‘ਤੇ ਡਿਫਾਲਟਰ ਬਣਨ ਦਾ ਖ਼ਤਰਾ ਲੰਬੇ ਸਮੇਂ ਤੋਂ ਮੰਡਰਾ ਰਿਹਾ ਹੈ। ਇਸ ਵਿੱਚ ਲਗਾਤਾਰ ਹੋ ਰਹੇ ਵਾਧੇ ਨੂੰ ਸਰਕਾਰ ਦੀ ਵੱਡੀ ਨਾਕਾਮੀ ਮੰਨਿਆ ਜਾ ਰਿਹਾ ਹੈ। ਆਲੋਚਕਾਂ ਦਾ ਕਹਿਣਾ ਹੈ ਕਿ ਦੇਸ਼ ਨੂੰ ਇਸ ਖ਼ਤਰੇ ਤੋਂ ਬਚਾਉਣ ਲਈ ਦਿਨ-ਰਾਤ ਇੱਕ ਕਰਨ ਦੀ ਬਜਾਏ ਸ਼ਰੀਫ਼ ਸਰਕਾਰ ਸਿਆਸੀ ਮੁੱਦਿਆਂ ਵਿੱਚ ਰੁੱਝੀ ਹੋਈ ਹੈ। ਇਸ ਦੀ ਮੁੱਖ ਚਿੰਤਾ ਅਗਲੀਆਂ ਆਮ ਚੋਣਾਂ ਤੱਕ ਕੁਰਸੀ ‘ਤੇ ਬਣੇ ਰਹਿਣਾ ਹੈ। ਇਸ ਦੌਰਾਨ ਨਵੇਂ ਥਲ ਸੈਨਾ ਮੁਖੀ ਦੀ ਨਿਯੁਕਤੀ ਦੇ ਸਵਾਲ ‘ਤੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਸਰਕਾਰ ਦੀ ਚਿੰਤਾ ਹੋਰ ਵਧਾ ਦਿੱਤੀ ਹੈ। ਅਚਾਨਕ ਰੁਖ ਬਦਲਦੇ ਹੋਏ, ਖਾਨ ਨੇ ਬੁੱਧਵਾਰ ਨੂੰ ਕਿਹਾ ਕਿ ਉਹ ਹੁਣ ਚੁੱਪ ਰਹਿਣਗੇ ਅਤੇ ਇਹ ਦੇਖਣਗੇ ਕਿ ਪਾਕਿਸਤਾਨ ਡੈਮੋਕ੍ਰੇਟਿਕ ਮੂਵਮੈਂਟ (ਪੀਡੀਐਮ) ਗਠਜੋੜ ਸਰਕਾਰ ਨਵੇਂ ਫੌਜ ਮੁਖੀ ਵਜੋਂ ਕਿਸ ਨੂੰ ਨਿਯੁਕਤ ਕਰਦੀ ਹੈ। ਪਰ ਇਸ ਦੇ ਨਾਲ ਹੀ ਉਨ੍ਹਾਂ ਨੇ ਪੀਡੀਐਮ ਦੀ ਮੁੱਖ ਪਾਰਟੀ ਪਾਕਿਸਤਾਨ ਮੁਸਲਿਮ ਲੀਗ (ਐਨ) ਦੇ ਸੁਪਰੀਮੋ ਨਵਾਜ਼ ਸ਼ਰੀਫ਼ ‘ਤੇ ਚੁਟਕੀ ਲੈਂਦਿਆਂ ਕਿਹਾ ਕਿ ਉਹ ਅਜਿਹੇ ਅਧਿਕਾਰੀ ਨੂੰ ਸੈਨਾ ਮੁਖੀ ਨਿਯੁਕਤ ਕਰਨਾ ਚਾਹੁੰਦੇ ਹਨ, ਜੋ ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਏ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀਟੀਆਈ) ਦੇ ਪ੍ਰਧਾਨ ਇਮਰਾਨ ਖਾਨ ਨੇ ਕਿਹਾ- ‘ਨਵਾਜ਼ ਅਜਿਹਾ ਫੌਜ ਮੁਖੀ ਚਾਹੁੰਦੇ ਹਨ, ਜੋ ਉਨ੍ਹਾਂ ਦੇ ਹਿੱਤਾਂ ਦੀ ਰੱਖਿਆ ਕਰੇਗਾ। ਪਰ ਕੋਈ ਵੀ ਫੌਜ ਮੁਖੀ ਰਾਸ਼ਟਰ ਹਿੱਤ ਦੇ ਖਿਲਾਫ ਨਹੀਂ ਜਾਵੇਗਾ। ਇਸ ਲਈ ਸਰਕਾਰ ਜੋ ਚਾਹੇ ਉਹ ਕਰੇ। ਰਿਪੋਰਟਾਂ ਮੁਤਾਬਕ ਦੇਸ਼ ਦਾ ਆਰਥਿਕ ਸੰਕਟ ਜਦੋਂ ਲਗਾਤਾਰ ਡੂੰਘਾ ਹੁੰਦਾ ਜਾ ਰਿਹਾ ਹੈ, ਉਦੋਂ ਦੇਸ਼ ਦੇ ਸਿਆਸਤਦਾਨ ਹੋਰ ਮੁੱਦਿਆਂ ‘ਤੇ ਆਪਸ ‘ਚ ਰੁੱਝੇ The post ਪਾਕਿਸਤਾਨ ‘ਚ ਗਹਿਰਾਇਆ ਡੂੰਘਾ ਆਰਥਿਕ ਸੰਕਟ, ਡਿਫਾਲਟਰ ਹੋਣ ਦਾ ਖਦਸ਼ਾ appeared first on TheUnmute.com - Punjabi News. Tags:
|
ਸਰਕਾਰੀ ਸਕੂਲਾਂ 'ਚ ਖ਼ਰਾਬ ਪਈਆਂ ਵਸਤਾਂ ਦੀ ਥਾਂ ਨਵੀਂਆਂ ਵਸਤਾਂ ਦੀ ਖਰੀਦ ਲਈ ਖਰਚ ਕੀਤੇ ਜਾਣਗੇ 45.66 ਕਰੋੜ: ਹਰਜੋਤ ਸਿੰਘ ਬੈਂਸ Thursday 17 November 2022 01:10 PM UTC+00 | Tags: aam-aadmi-party bhagwant-mann breaking-news education-minister-harjot-singh-bains government-schools government-schools-news gurmeet-singh-meet-hayer mann-government news pseb punjab-government punjab-government-schools punjab-news punjab-school-model the-unmute-breaking-news the-unmute-punjab ਚੰਡੀਗੜ੍ਹ 17 ਨਵੰਬਰ 2022: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਬਿਹਤਰ ਢਾਂਚਾ ਸਥਾਪਤ ਕਰਨ ਦੀ ਦਿਸ਼ਾ ਵਿੱਚ ਇੱਕ ਹੋਰ ਕਦਮ ਪੁੱਟਦਿਆਂ ਸਰਕਾਰੀ ਸਕੂਲਾਂ ਵਿੱਚ ਖਰਾਬ ਪਈਆਂ ਵਸਤਾਂ ਦੀ ਥਾਂ ਨਵੀਂਆਂ ਵਸਤਾਂ ਦੀ ਖਰੀਦ ਲਈ 45.66 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਇਹ ਜਾਣਕਾਰੀ ਪੰਜਾਬ ਰਾਜ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਦਿੱਤੀ ਗਈ। ਸ. ਬੈਂਸ ਨੇ ਦੱਸਿਆ ਕਿ ਇਹ ਰਾਸ਼ੀ ਸੂਬੇ ਦੇ ਸਰਕਾਰੀ ਐਲੀਮੈਂਟਰੀ (ਪ੍ਰਾਇਮਰੀ ਅਤੇ ਮਿਡਲ) ਅਤੇ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਨੂੰ ਜਾਰੀ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਇਸ ਰਾਸ਼ੀ ਨਾਲ ਸਕੂਲਾਂ ਵਿੱਚ ਖਰਾਬ ਹੋ ਚੁੱਕੇ ਸਾਜੋ-ਸਮਾਨ ਦੀ ਥਾਂ 'ਤੇ ਨਵੇਂ ਦੀ ਖਰੀਦ ਕੀਤੀ ਜਾਣੀ ਹੈ। ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਖੇਡਾਂ ਦਾ ਸਾਜੋ-ਸਾਮਨ, ਪ੍ਰਯੋਗਸ਼ਾਲਾ ਦੇ ਉਪਕਰਨ ਅਤੇ ਲੋੜੀਂਦੀ ਟੀਚਿੰਗ ਸਹਾਇਕ ਸਮੱਗਰੀ ਦੀ ਖਰੀਦ ਕੀਤੀ ਜਾ ਸਕਦੀ ਹੈ। ਇਸ ਦੇ ਨਾਲ ਹੀ ਇਸ ਰਾਸ਼ੀ ਦੀ ਵਰਤੋਂ ਬੁਨਿਆਦੀ ਢਾਂਚੇ ਜਿਹਨਾਂ ਵਿੱਚ ਕਲਾਸ ਰੂਮ, ਲਾਇਬਰੇਰੀ, ਲੈਬ, ਪਖਾਨੇ ਅਤੇ ਹੋਰ ਦੀ ਸਾਂਭ-ਸੰਭਾਲ ਕਰਨਾ ਵੀ ਸ਼ਾਮਲ ਹੈ। ਸ. ਬੈਂਸ ਨੇ ਦੱਸਿਆ ਕਿ ਹਰੇਕ ਸਕੂਲ ਲਈ ਇਹ ਵੀ ਨਿਸ਼ਚਿਤ ਕੀਤਾ ਗਿਆ ਹੈ ਕਿ ਇਸ ਸਕੀਮ ਅਧੀਨ ਪ੍ਰਾਪਤ ਰਾਸ਼ੀ ਵਿੱਚੋਂ 10 ਫ਼ੀਸਦੀ ਰਾਸ਼ੀ ਸਵੱਛਤਾ ਐਕਸ਼ਨ ਪਲਾਨ ਤਹਿਤ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ 'ਤੇ ਖਰਚ ਕਰਨਗੇ। ਸਿੱਖਿਆ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਸਹੀ ਮਾਇਨਿਆਂ ਵਿੱਚ ਸਿੱਖਿਆ ਦੇ ਕੇਂਦਰ ਵਜੋਂ ਵਿਕਸਿਤ ਕਰਨ ਲਈ ਵਚਨਬੱਧ ਹੈ। The post ਸਰਕਾਰੀ ਸਕੂਲਾਂ ‘ਚ ਖ਼ਰਾਬ ਪਈਆਂ ਵਸਤਾਂ ਦੀ ਥਾਂ ਨਵੀਂਆਂ ਵਸਤਾਂ ਦੀ ਖਰੀਦ ਲਈ ਖਰਚ ਕੀਤੇ ਜਾਣਗੇ 45.66 ਕਰੋੜ: ਹਰਜੋਤ ਸਿੰਘ ਬੈਂਸ appeared first on TheUnmute.com - Punjabi News. Tags:
|
ਬੱਚਿਆਂ ਤੇ ਔਰਤਾਂ ਦੇ ਸਰਵਪੱਖੀ ਵਿਕਾਸ ਲਈ ਕੋਈ ਕਮੀ ਨਹੀਂ ਛੱਡੀ ਜਾਵੇਗੀ: ਡਾ. ਬਲਜੀਤ ਕੌਰ Thursday 17 November 2022 01:15 PM UTC+00 | Tags: aam-aadmi-party bhagwant-mann cm-bhagwant-mann corporations-and-boards-of-punjab demands-of-the-disabled disabled-association disabled-person dr-baljit-kaur news punjab-disabled-association punjab-disabled-person punjab-government the-unmute-breaking-news ਹੁਸ਼ਿਆਰਪੁਰ 17 ਨਵੰਬਰ 2022: ਸਮਾਜਿਕ ਨਿਆ ਤੇ ਅਧਿਕਾਰਤਾ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਡਾ. ਬਲਜੀਤ ਕੌਰ ਨੇ ਕਿਹਾ ਕਿ ਵਿਭਾਗ ਵਲੋਂ ਬੱਚਿਆਂ ਤੇ ਇਸਤਰੀਆਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਹੀ ਗੰਭੀਰਤਾ ਨਾਲ ਕੰਮ ਕੀਤੇ ਗਏ ਹਨ ਅਤੇ ਇਸ ਵਿਚ ਕੋਈ ਕਮੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਵਿਭਾਗ ਜਿੱਥੇ ਆਂਗਣਵਾੜੀ ਸੈਂਟਰਾਂ ਰਾਹੀਂ ਬੱਚਿਆਂ ਦੇ ਪੂਰਨ ਵਿਕਾਸ ਨੂੰ ਲੈ ਕੇ ਦ੍ਰਿੜਤਾ ਨਾਲ ਕੰਮ ਕਰ ਰਿਹਾ ਹੈ, ਉਥੇ ਵਨ ਸਟਾਪ ਸੈਂਟਰ ਰਾਹੀਂ ਔਰਤਾਂ ਨੂੰ ਵੀ ਸਸ਼ਕਤ ਬਣਾਇਆ ਜਾ ਰਿਹਾ ਹੈ। ਉਹ ਅੱਜ ਹੁਸ਼ਿਆਰਪੁਰ ਦੌਰੇ ਦੌਰਾਨ ਵੱਖ-ਵੱਖ ਪ੍ਰੋਗਰਾਮਾਂ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਲੋਕ ਨਿਰਮਾਣ ਵਿਭਾਗ ਦੇ ਰੈਸਟ ਹਾਊਸ ਵਿਚ ਉਨ੍ਹਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਗਾਰਡ ਆਫ ਆਨਰ ਵੀ ਦਿੱਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਡਾਇਰੈਕਟਰ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਸ਼੍ਰੀਮਤੀ ਮਾਧਵੀ ਕਟਾਰੀਆ, ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ, ਐਸ.ਪੀ. (ਹੈਡਕੁਆਟਰ) ਸ਼੍ਰੀਮਤੀ ਮਨਜੀਤ ਕੌਰ, ਆਮ ਆਦਮੀ ਪਾਰਟੀ ਦੀ ਜ਼ਿਲ੍ਹਾ ਪ੍ਰਧਾਨ ਸ਼੍ਰੀਮਤੀ ਕਰਮਜੀਤ ਕੌਰ, ਕੈਬਨਿਟ ਮੰਤਰੀ ਸ਼੍ਰੀ ਬ੍ਰਮ ਸ਼ੰਕਰ ਜਿੰਪਾ ਦੀ ਧਰਮ ਪਤਨੀ ਸ਼ੀ੍ਰਮਤੀ ਵਿਭਾ ਸ਼ਰਮਾ, ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਸ਼ੀ੍ਰਮਤੀ ਪ੍ਰਵੀਨ ਸੈਣੀ ਵੀ ਮੌਜੂਦ ਸਨ। ਹੁਸ਼ਿਆਰਪੁਰ ਦੌਰੇ ਦੌਰਾਨ ਕੈਬਨਿਟ ਮੰਤਰੀ ਨੇ ਜਿਥੇ ਪਿੰਡ ਢੋਲਣਵਾਲ ਦੇ ਆਂਗਣਵਾੜੀ ਸੈਂਟਰ ਵਿਚ 'ਉਡਾਰੀਆਂ ਬਾਲ ਵਿਕਾਸ ਮੇਲੇ' ਦਾ ਉਦਘਾਟਨ ਕਰਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਉਥੇ ਸਿਵਲ ਹਸਪਤਾਲ ਹੁਸ਼ਿਆਰਪੁਰ ਅੰਦਰ ਬਣੇ ਸਖੀ ਵਨ ਸਟਾਪ ਸੈਂਟਰ ਦੀ ਨਵੀਂ ਬਣੀ ਇਮਾਰਤ ਦਾ ਵੀ ਉਦਘਾਟਨ ਕੀਤਾ। ਇਸ ਉਪਰੰਤ ਉਨ੍ਹਾਂ ਨੇ ਰਾਮ ਕਲੋਨੀ ਕੈਂਪ ਸਥਿਤ ਓਲਡ ਏਜ ਹੋਮ, ਚਿਲਡਰਨ ਹੋਮ, ਸਪੈਸ਼ਲ ਹੋਮ ਦਾ ਵੀ ਦੌਰਾ ਕਰਕੇ ਉਥੇ ਬਜ਼ੁਰਗਾਂ ਅਤੇ ਬੱਚਿਆ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਜ਼ਰੂਰਤਾਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕਰਨ ਦਾ ਭਰੋਸਾ ਦਿਵਾਇਆ। 'ਉਡਾਰੀਆਂ ਬਾਲ ਵਿਕਾਸ ਮੇਲੇ' ਮੇਲੇ ਦੌਰਾਨ ਉਨ੍ਹਾਂ ਸੰਬੋਧਨ ਕਰਦਿਆਂ ਆਮ ਲੋਕਾਂ ਨੂੰ ਵਿਭਾਗਾਂ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਆਂਗਣਵਾੜੀ ਸੈਂਟਰਾਂ ਰਾਹੀਂ ਲੈਣ ਲਈ ਕਿਹਾ। ਉਨ੍ਹਾਂ ਨੇ ਮਹਿਲਾਵਾਂ ਨੂੰ ਇਸ ਅਭਿਆਨ ਵਿਚ ਯੋਗਦਾਨ ਪਾਉਣ ਲਈ ਅੱਗੇ ਆਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਮੇਲਿਆਂ ਦਾ ਉਦੇਸ਼ ਆਂਗਣਵਾੜੀ ਸੈਂਟਰਾਂ ਦੇ ਬੱਚਿਆਂ ਨੂੰ ਹਰ ਫਰੰਟ 'ਤੇ ਅੱਗੇ ਲਿਆ ਕੇ ਉਨ੍ਹਾਂ ਦਾ ਸਰਵਪੱਖੀ ਵਿਕਾਸ ਕਰਨਾ ਹੈ। ਉਨ੍ਹਾਂ ਨੇ ਬੱਚਿਆਂ ਨੂੰ ਪੌਸ਼ਟਿਕ ਖਾਣੇ ਸਬੰਧੀ ਲਗਾਈ ਗਈ ਪ੍ਰਦਰਸ਼ਨੀ ਅਤੇ ਸੈਲਫ ਹੈਲਪ ਗਰੁੱਪਾਂ ਵਲੋਂ ਲਗਾਏ ਗਏ ਸਟਾਲ ਵੀ ਦੇਖੇ। ਇਸ ਦੌਰਾਨ ਆਂਗਣਵਾੜੀ ਸੈਂਟਰਾਂ ਦੇ ਬੱਚਿਆਂ ਨੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਵੀ ਕੀਤਾ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਚ 48.43 ਲੱਖ ਰੁਪਏ ਦੀ ਲਾਗਤ ਨਾਲ ਬਣੇ ਸਖੀ ਵਨ ਸਟਾਪ ਸੈਂਟਰ ਦਾ ਉਦਘਾਟਨ ਕਰਨ ਦੌਰਾਨ ਕਿਹਾ ਕਿ ਵਿਭਾਗ ਮਹਿਲਾਵਾਂ ਦੇ ਖਿਲਾਫ਼ ਸਰੀਰਕ ਅਤੇ ਮਾਨਸਿਕ ਹਿੰਸਾ ਨੂੰ ਰੋਕਣ ਲਈ ਵਚਨਬੱਧ ਹੈ ਅਤੇ ਸਖੀ ਵਨ ਸਟਾਪ ਸੈਂਟਰ ਰਾਹੀਂ ਜਿਹੜੀਆਂ ਮਹਿਲਾਵਾਂ ਕਿਸੇ ਵੀ ਤਰ੍ਹਾਂ ਦੀ ਸਰੀਰਕ ਜਾਂ ਮਾਨਸਿਕ ਹਿੰਸਾ ਨਾਲ ਪੀੜਤ ਹਨ, ਉਹ ਇਥੇ ਆ ਕੇ ਮੁਫ਼ਤ ਕਾਨੂੰਨੀ ਸੇੇਵਾਵਾਂ , ਪੁਲਿਸ ਸਬੰਧੀ ਸਹਾਇਤਾ, ਰਿਹਾਇਸ਼ ਸਬੰਧੀ ਸਹਾਇਤਾ ਅਤੇ ਸਿਹਤ ਸਬੰਧੀ ਸਹਾਇਤਾ ਲੈ ਸਕਦੀਆਂ ਹਨ। ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ ਵਿਚ ਸਖੀ ਵਨ ਸਟਾਪ ਸੈਂਟਰ ਵਲੋਂ ਹੁਣ ਤੱਕ 670 ਕੇਸਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ, ਜਿਨ੍ਹਾਂ ਵਿਚ 342 ਘਰੇਲੂ ਹਿੰਸਾ ਨਾਲ ਸਬੰਧਤ ਹਨ। ਇਸ ਤੋਂ ਇਲਾਵਾ ਇਨ੍ਹਾਂ ਕੇਸਾਂ ਵਿਚ ਕਰੀਬ 280 ਕੇਸਾਂ ਵਿਚ ਮੁਫ਼ਤ ਮੈਡੀਕਲ ਸੇਵਾਵਾਂ ਅਤੇ 71 ਕੇਸਾਂ ਵਿਚ ਮੁਫ਼ਤ ਕਾਨੂੰਨੀ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ ਹਨ। ਉਨ੍ਹਾਂ ਵਨ ਸਟਾਪ ਸੈਂਟਰ ਦੇ ਕਰਮਚਾਰੀਆਂ ਨੂੰ ਵੱਧ ਤੋਂ ਵੱਧ ਮਿਹਨਤ ਨਾਲ ਕੰਮ ਕਰਨ ਦੀ ਹਦਾਇਤ ਕੀਤੀ ਅਤੇ ਮਹਿਲਾਵਾਂ ਨੂੰ ਇਸ ਸੈਂਟਰ ਦਾ ਲਾਭ ਲੈਣ ਲਈ ਪ੍ਰੇਰਿਤ ਕੀਤਾ। ਸਮਾਜਿਕ ਸੁਰੱਖਿਆ ਅਤੇ ਮਹਿਲਾ ਤੇ ਬਾਲ ਵਿਕਾਸ ਦੇ ਡਾਇਰੈਕਟਰ ਸ਼ੀ੍ਰਮਤੀ ਮਾਧਵੀ ਕਟਾਰੀਆ ਨੇ 'ਉਡਾਰੀਆਂ ਬਾਲ ਵਿਕਾਸ ਮੇਲੇ' ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਮੇਲੇ ਪੂਰੇ ਸੂਬੇ ਵਿਚ 20 ਨਵੰਬਰ ਤੱਕ ਆਯੋਜਿਤ ਕੀਤੇ ਜਾ ਰਹੇ ਹਨ। ਇਸ ਪ੍ਰੋਗਰਾਮ ਤਹਿਤ ਹਰ ਦਿਨ ਇਕ ਨਵੇਂ ਵਿਸ਼ੇ 'ਤੇ ਜਾਗਰੂਕਤਾ ਸੈਮੀਨਾਰ ਵੱਖ-ਵੱਖ ਆਂਗਣਵਾੜੀ ਸੈਂਟਰਾਂ ਵਿਚ ਪਿੰਡ ਪੱਧਰ 'ਤੇ ਕਰਵਾਏ ਜਾ ਰਹੇ ਹਨ। ਇਸ ਮੌਕੇ ਉਨ੍ਹਾਂ ਨੇ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਨੂੰ ਜ਼ਮੀਨੀ ਪੱਧਰ 'ਤੇ ਲਾਗੂ ਕਰਨ ਲਈ ਲਾਭਪਾਤਰੀਆਂ ਅਤੇ ਬੱਚਿਆਂ ਦੇ ਮਾਤਾ-ਪਿਤਾ ਤੋਂ ਸੁਝਾਅ ਵੀ ਮੰਗੇ। ਸਖੀ ਵਨ ਸਟਾਪ ਸੈਂਟਰ ਦੇ ਉਦਘਾਟਨ ਦੌਰਾਨ ਉਨ੍ਹਾਂ ਨੇ ਸੈਂਟਰ ਵਿਚ ਆਮ ਮਹਿਲਾਵਾਂ ਤੱਕ ਪਹੁੰਚ ਬਣਾਉਣ ਲਈ ਜ਼ੋਰ ਦਿੱਤਾ, ਤਾਂ ਜੋ ਘੱਟ ਪੜ੍ਹੀਆ ਲਿਖੀਆਂ ਮਹਿਲਾਵਾਂ ਵੱਧ ਤੋਂ ਵੱਧ ਇਸ ਸੈਂਟਰ ਦਾ ਲਾਭ ਲੈ ਸਕਣ ਅਤੇ ਇਨ੍ਹਾਂ ਸੈਂਟਰਾਂ ਦੀ ਪਹੁੰਚ ਕੇਵਲ ਪੜ੍ਹੀਆਂ ਲਿਖੀਆਂ ਮਹਿਲਾਵਾਂ ਤੱਕ ਨਾ ਸੀਮਤ ਰਹੇ। ਇਸ ਮੌਕੇ ਚੇਅਰਮੈਨ ਨਗਰ ਸੁਧਾਰ ਟਰੱਸਟ ਹਰਮੀਤ ਸਿੰਘ ਔਲਖ, ਐਸ.ਡੀ.ਐਮ. ਪ੍ਰੀਤਇੰਦਰ ਸਿੰਘ ਬੈਂਸ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਅਮਰਜੀਤ ਸਿੰਘ ਭੁੱਲਰ, ਜ਼ਿਲ੍ਹਾ ਸਮਾਜਿਕ ਨਿਆ ਅਤੇ ਅਧਿਕਾਰਤਾ ਅਫ਼ਸਰ ਰਜਿੰਦਰ ਸਿੰਘ, ਸਿਵਲ ਸਰਜਨ ਡਾ. ਪ੍ਰੀਤ ਮੋਹਿੰਦਰ ਸਿੰਘ, ਸਹਾਇਕ ਸਰਜਨ ਡਾ. ਪਵਨ ਕੁਮਾਰ, ਐਸ.ਐਮ.ਓ. ਡਾ. ਸਵਾਤੀ, ਜ਼ਿਲ੍ਹਾ ਬਾਲ ਵਿਕਾਸ ਅਫ਼ਸਰ ਡਾ. ਹਰਪ੍ਰੀਤ ਕੌਰ, ਰਾਜੇਸ਼ਵਰ ਦਿਆਲ ਬੱਬੀ, ਕੌਂਸਲਰ ਜਸਪਾਲ ਸਿੰਘ ਚੇਚੀ, ਸਤਵੰਤ ਸਿੰਘ ਸਿਆਨ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ। The post ਬੱਚਿਆਂ ਤੇ ਔਰਤਾਂ ਦੇ ਸਰਵਪੱਖੀ ਵਿਕਾਸ ਲਈ ਕੋਈ ਕਮੀ ਨਹੀਂ ਛੱਡੀ ਜਾਵੇਗੀ: ਡਾ. ਬਲਜੀਤ ਕੌਰ appeared first on TheUnmute.com - Punjabi News. Tags:
|
ਲਾਅ ਯੂਨੀਵਰਸਿਟੀ ਨੇ ਕਾਨੂੰਨੀ ਪੱਤਰਕਾਰੀ ਤੇ ਕੈਰੀਅਰ ਕਾਊਂਸਲਿੰਗ 'ਤੇ ਸੈਮੀਨਾਰ ਕਰਵਾਇਆ Thursday 17 November 2022 01:24 PM UTC+00 | Tags: news public-relations-department rajiv-gandhi-national-university-of-law rajiv-gandhi-national-university-of-law-patiala ਪਟਿਆਲਾ 17 ਨਵੰਬਰ 2022: ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ ਦੇ ਲੋਕ ਸੰਪਰਕ ਵਿਭਾਗ ਵੱਲੋਂ ਕਾਨੂੰਨੀ ਪੱਤਰਕਾਰੀ 'ਤੇ ਕੈਰੀਅਰ ਕਾਊਂਸਲਿੰਗ ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਡਿਪਟੀ ਲੀਗਲ ਐਡੀਟਰ, ਦਿ ਟ੍ਰਿਬਿਊਨ, ਸੌਰਭ ਮਲਿਕ ਅਤੇ ਸੀ.ਈ.ਓ., ਲਾਕਟੋਪਸ (ਕਾਨੂੰਨ ਦੇ ਵਿਦਿਆਰਥੀਆਂ ਲਈ ਵੈਬਸਾਈਟ) ਸ੍ਰੀ ਤਨੁਜ ਕਾਲੀਆ ਨੇ ਪ੍ਰਿੰਟ ਅਤੇ ਆਨਲਾਈਨ ਮੀਡੀਆ ਵਿੱਚ ਕਾਨੂੰਨੀ ਪੱਤਰਕਾਰੀ ਦੇ ਵੱਖ-ਵੱਖ ਪਹਿਲੂਆਂ ਅਤੇ ਦਾਇਰੇ ਸਬੰਧੀ ਵਿਦਿਆਰਥੀਆਂ ਨਾਲ ਜਾਣਕਾਰੀ ਸਾਂਝੀ ਕੀਤੀ। ਸੈਮੀਨਾਰ ਦੌਰਾਨ ਅਸਿਸਟੈਂਟ ਪ੍ਰੋਫੈਸਰ ਅੰਗਰੇਜ਼ੀ ਅਤੇ ਪੀਆਰਓ, ਆਰਜੀਐਨਯੂਐਲ ਡਾ. ਨਵਲੀਨ ਮੁਲਤਾਨੀ ਨੇ ਮਾਹਿਰਾਂ ਦਾ ਸਵਾਗਤ ਕੀਤਾ ਤੇ ਉਨ੍ਹਾਂ ਕਿਹਾ 'ਕਾਨੂੰਨੀ ਪੱਤਰਕਾਰੀ ਸਚਾਈ ਨੂੰ ਸਪਸ਼ਟ ਰੂਪ ਵਿੱਚ ਪਰਿਭਾਸ਼ਿਤ ਕਰਦੀ ਹੈ ਅਤੇ ਕਾਨੂੰਨ ਦੇ ਖੇਤਰ ਦੇ ਦਿਲਚਸਪ ਪਹਿਲੂਆਂ ਨੂੰ ਉਜਾਗਰ ਕਰਦੀ ਹੈ। ਇਸ ਉੱਭਰ ਰਹੇ ਖੇਤਰ ਵਿੱਚ ਉੱਤਮਤਾ ਪ੍ਰਾਪਤ ਕਰਨ ਲਈ ਵਿਸ਼ੇਸ਼ ਹੁਨਰ ਅਤੇ ਪੇਸ਼ੇਵਰ ਅਨੁਸ਼ਾਸਨ ਦੀ ਲੋੜ ਹੁੰਦੀ ਹੈ।' ਸੌਰਭ ਮਲਿਕ ਨੇ 'ਕਾਨੂੰਨੀ ਪੱਤਰਕਾਰੀ: ਅਦਾਲਤ ਦੀ ਕਹਾਣੀ ਸੁਣਾਉਣਾ ਨਹੀਂ' ਵਿਸ਼ੇ 'ਤੇ ਭਾਸ਼ਣ ਦਿੰਦਿਆਂ ਵਿਦਿਆਰਥੀਆਂ ਨੂੰ ਅਦਾਲਤਾਂ ਬਾਰੇ ਰਿਪੋਰਟਿੰਗ ਅਤੇ ਅਦਾਲਤੀ ਮਾਮਲਿਆਂ ਦੀ ਮੀਡੀਆ ਕਵਰੇਜ ਤੋਂ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ 'ਆਮ ਤੌਰ 'ਤੇ, ਅਦਾਲਤੀ ਮਾਮਲਿਆਂ ਦੀ ਮੀਡੀਆ ਕਵਰੇਜ ਐਪੀਸੋਡਿਕ ਹੁੰਦੀ ਹੈ। ਕਾਨੂੰਨੀ ਪੱਤਰਕਾਰਾਂ ਦੇ ਲੇਖ ਉੱਦਮੀ ਹੁੰਦੇ ਹਨ ਕਿਉਂਕਿ ਇਹ ਪਾਠਕਾਂ ਨੂੰ ਐਪੀਸੋਡਿਕ ਕਹਾਣੀਆਂ ਦੁਆਰਾ ਉਲਝੇ ਜਾਂ ਪੂਰਵ ਗਰਾਊਂਡ ਗੁੰਝਲਦਾਰ ਮੁੱਦਿਆਂ ਨੂੰ ਸਮਝਣ ਦੇ ਯੋਗ ਬਣਾਉਂਦੇ ਹਨ। ਉਨ੍ਹਾਂ ਕਿਹਾ ਕਿ ਕਾਨੂੰਨੀ ਪੱਤਰਕਾਰਾਂ ਲਈ ਚੰਗੀ ਖੋਜ ਅਤੇ ਲਿਖਣ ਦੇ ਹੁਨਰ ਜ਼ਰੂਰੀ ਹਨ। ਪੇਸ਼ੇ ਦੀਆਂ ਲੋੜਾਂ ਬਾਰੇ ਵਿਸਥਾਰ ਵਿੱਚ ਦੱਸਦਿਆਂ ਉਨ੍ਹਾਂ ਕਿਹਾ ਕਿ ਕਾਨੂੰਨੀ ਪੱਤਰਕਾਰਾਂ ਨੂੰ ਪਾਠਕਾਂ ਨੂੰ ਸਪਸ਼ਟਤਾ ਪ੍ਰਦਾਨ ਕਰਨੀ ਚਾਹੀਦੀ ਹੈ। ਪੱਤਰਕਾਰੀ ਵਿੱਚ ਡਿਪਲੋਮਾ ਜਾਂ ਡਿਗਰੀ ਪੇਸ਼ੇ ਦੀਆਂ ਮੰਗਾਂ ਨੂੰ ਪੂਰਾ ਕਰਨ ਲਈ ਇੱਕ ਕਾਨੂੰਨ ਗ੍ਰੈਜੂਏਟ ਨੂੰ ਤਿਆਰ ਕਰਦੀ ਹੈ। ਉਨ੍ਹਾਂ ਕਿਹਾ ਕਿ ਕਾਨੂੰਨੀ ਪੱਤਰਕਾਰਾਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਇਮਾਨਦਾਰੀ ਨਾਲ ਰਿਪੋਰਟਿੰਗ ਕਰਨ। ਉਸ ਨੇ ਤਕਨੀਕੀ ਤੌਰ 'ਤੇ ਉੱਨਤ ਸਮੇਂ ਵਿੱਚ ਕਾਨੂੰਨੀ ਪੱਤਰਕਾਰੀ ਦੇ ਵਿਸਤ੍ਰਿਤ ਦਾਇਰੇ 'ਤੇ ਵੀ ਵਿਚਾਰ-ਵਟਾਂਦਰਾ ਕੀਤਾ। ਮਲਿਕ ਨੇ ਵਿਦਿਆਰਥੀਆਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਕਾਨੂੰਨੀ ਪੱਤਰਕਾਰਾਂ ਦੁਆਰਾ ਜ਼ੁਬਾਨੀ ਨਿਰੀਖਣ, ਦਲੀਲਾਂ ਅਤੇ ਨਿਰਣੇ ਪੂਰੀ ਤਨਦੇਹੀ ਨਾਲ ਰਿਪੋਰਟ ਕੀਤੇ ਜਾਣੇ ਚਾਹੀਦੇ ਹਨ। ਤਨੁਜ ਕਾਲੀਆ ਨੇ 'ਕਾਨੂੰਨੀ ਮੀਡੀਆ ਅਤੇ ਪੱਤਰਕਾਰੀ ਵਿੱਚ ਕੈਰੀਅਰ' 'ਤੇ ਚਰਚਾ ਕੀਤੀ। ਉਨ੍ਹਾਂ ਕਾਨੂੰਨੀ ਜਾਗਰੂਕਤਾ ਪੈਦਾ ਕਰਨ ਅਤੇ ਕਾਨੂੰਨਾਂ ਨੂੰ ਆਮ ਆਦਮੀ ਲਈ ਸਮਝਣ ਯੋਗ ਬਣਾਉਣ ਵਿੱਚ ਮੀਡੀਆ ਦੀ ਭੂਮਿਕਾ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਕਾਨੂੰਨੀ ਪੱਤਰਕਾਰੀ ਵਿੱਚ ਕੈਰੀਅਰ ਬਣਾਉਣ ਲਈ ਖੋਜ, ਲਿਖਣ, ਸੰਪਾਦਨ, ਫਾਰਮੈਟਿੰਗ ਅਤੇ ਪਰੂਫ਼ ਰੀਡਿੰਗ ਹੁਨਰ ਜ਼ਰੂਰੀ ਹਨ। 'ਚੰਗੀ ਖੋਜ ਅਤੇ ਲਿਖਣ ਦੇ ਹੁਨਰ ਵਾਲਾ ਕੋਈ ਵੀ ਕਾਨੂੰਨ ਗ੍ਰੈਜੂਏਟ ਕਾਨੂੰਨੀ ਪੱਤਰਕਾਰੀ ਵੱਲ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿਕੈਰੀਅਰ ਦੀ ਪੌੜੀ 'ਤੇ ਚੜ੍ਹਨ ਲਈ, ਪ੍ਰਭਾਵਸ਼ੀਲਤਾ ਲਈ ਗਿਆਨ ਦੇ ਦੋ ਅਨੁਸ਼ਾਸਨਾਂ/ਖੇਤਰਾਂ ਨੂੰ ਮਿਲਾਉਣਾ ਚਾਹੀਦਾ ਹੈ। ਕਾਲੀਆ ਨੇ ਕਾਨੂੰਨੀ ਪੱਤਰਕਾਰੀ ਵਿੱਚ ਇੰਟਰਨਸ਼ਿਪ ਲਈ ਉਪਲਬਧ ਮੌਕਿਆਂ ਬਾਰੇ ਵਿਸਥਾਰ ਨਾਲ ਦੱਸਿਆ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੀ ਵੈਬਸਾਈਟ ਦੇ ਵਾਧੇ ਅਤੇ ਲਾਕਟੋਪਸ, ਜਿਵੇਂ ਕਿ, ਨੋਟਿਸ ਬੋਰਡ ਅਤੇ ਲਾਕਟੋਪਸ ਲਾਅ ਸਕੂਲ ਦੀਆਂ ਨਵੀਂਆਂ ਪਹਿਲਕਦਮੀਆਂ ਬਾਰੇ ਵੀ ਜਾਣੂ ਕਰਵਾਇਆ। ਡਾ. ਜਸਲੀਨ ਕੇਵਲਾਨੀ, ਸਮਾਜ ਸ਼ਾਸਤਰ ਦੇ ਸਹਾਇਕ ਪ੍ਰੋਫੈਸਰ, ਡਾ: ਸੰਗੀਤਾ ਤਾਕ, ਸਹਾਇਕ ਪ੍ਰੋਫੈਸਰ ਲਾਅ ਅਤੇ ਡਾ: ਸ਼ਿਵਾ ਸਤੀਸ਼ ਸ਼ਾਰਦਾ, ਸਹਾਇਕ ਪ੍ਰੋਫੈਸਰ ਲਾਅ, ਪੈਨਲ ਦੇ ਮੈਂਬਰ ਸਨ। ਨਿਰੀਖਣ ਕਰਦੇ ਹੋਏ, ਡਾ. ਕੇਵਲਾਨੀ ਨੇ ਕਿਹਾ, 'ਪੱਤਰਕਾਰ ਦੁਆਰਾ ਰਿਪੋਰਟ ਕੀਤੀ ਗਈ ਸਚਾਈ ਸਮਾਜ ਵਿੱਚ ਸੰਤੁਲਿਤ ਦ੍ਰਿਸ਼ਟੀਕੋਣ ਪੈਦਾ ਕਰਦੀ ਹੈ।' ਡਾ: ਸ਼ਿਵਾ ਸਤੀਸ਼ ਸ਼ਾਰਦਾ ਨੇ ਟਿੱਪਣੀ ਕੀਤੀ, 'ਕਾਨੂੰਨੀ ਪੱਤਰਕਾਰੀ ਖੋਜੀ ਪੱਤਰਕਾਰੀ ਨਾਲੋਂ ਵੱਖਰੀ ਹੈ।' ਡਾ: ਸੰਗੀਤਾ ਟਾਕ ਨੇ ਧੰਨਵਾਦ ਕੀਤਾ। The post ਲਾਅ ਯੂਨੀਵਰਸਿਟੀ ਨੇ ਕਾਨੂੰਨੀ ਪੱਤਰਕਾਰੀ ਤੇ ਕੈਰੀਅਰ ਕਾਊਂਸਲਿੰਗ 'ਤੇ ਸੈਮੀਨਾਰ ਕਰਵਾਇਆ appeared first on TheUnmute.com - Punjabi News. Tags:
|
IND vs NZ: ਭਾਰਤ-ਨਿਊਜ਼ੀਲੈਂਡ ਵਿਚਾਲੇ ਭਲਕੇ ਖੇਡਿਆ ਜਾਵੇਗਾ ਟੀ-20 ਸੀਰੀਜ਼ ਦਾ ਪਹਿਲਾ ਮੈਚ Thursday 17 November 2022 01:40 PM UTC+00 | Tags: bcci breaking-news cricket-news hardik-pandya ind-vs-nz ind-vs-nz-live-score ind-vs-nz-t20-match news t20-world-cup team-captain-kane-williamson the-unmute-breaking-news the-unmute-latest-news the-unmute-news ਚੰਡੀਗੜ੍ਹ 17 ਨਵੰਬਰ 2022: (IND vs NZ) ਟੀ-20 ਵਿਸ਼ਵ ਕੱਪ ਤੋਂ ਬਾਅਦ ਭਾਰਤੀ ਟੀਮ ਨਵੀਂ ਸ਼ੁਰੂਆਤ ਲਈ ਤਿਆਰ ਹੈ। ਸੈਮੀਫਾਈਨਲ ‘ਚ ਇੰਗਲੈਂਡ ਖਿਲਾਫ ਹਾਰਨ ਵਾਲੀ ਭਾਰਤੀ ਟੀਮ ਭਲਕੇ ਹਾਰਦਿਕ ਪੰਡਯਾ ਦੀ ਕਪਤਾਨੀ ‘ਚ ਨਿਊਜ਼ੀਲੈਂਡ ‘ਚ ਟੀ-20 ਸੀਰੀਜ਼ ਦਾ ਪਹਿਲਾ ਮੈਚ ਖੇਡੇਗੀ । ਇਸ ਤੋਂ ਬਾਅਦ ਸ਼ਿਖਰ ਧਵਨ ਵਨਡੇ ਸੀਰੀਜ਼ ‘ਚ ਟੀਮ ਦੀ ਕਮਾਨ ਸੰਭਾਲਣਗੇ। ਭਾਰਤੀ ਟੀਮ ਦੋ ਸਾਲ ਬਾਅਦ ਨਿਊਜ਼ੀਲੈਂਡ ‘ਚ ਟੀ-20 ਸੀਰੀਜ਼ ਖੇਡੇਗੀ। ਪਿਛਲੀ ਵਾਰ ਉਸ ਨੇ ਸੀਰੀਜ਼ 5-0 ਨਾਲ ਆਪਣੇ ਨਾਂ ਕੀਤੀ ਸੀ। ਭਾਰਤ ਕੋਲ ਨਿਊਜ਼ੀਲੈਂਡ ‘ਚ ਲਗਾਤਾਰ ਦੂਜੀ ਟੀ-20 ਸੀਰੀਜ਼ ਜਿੱਤਣ ਦਾ ਮੌਕਾ ਹੋਵੇਗਾ। ਦੋ ਸਾਲ ਪਹਿਲਾਂ 2022 ਵਿੱਚ, ਉਸਨੇ ਪੰਜ ਟੀ-20 ਮੈਚਾਂ ਦੀ ਲੜੀ ਵਿੱਚ ਕੀਵੀ ਟੀਮ ਨੂੰ 5-0 ਨਾਲ ਹਰਾਇਆ ਸੀ। ਫਿਰ ਭਾਰਤ ਨੇ ਪਹਿਲਾ ਮੈਚ ਛੇ ਵਿਕਟਾਂ ਨਾਲ ਅਤੇ ਦੂਜਾ ਮੈਚ ਸੱਤ ਵਿਕਟਾਂ ਨਾਲ ਜਿੱਤਿਆ। ਤੀਜਾ ਅਤੇ ਚੌਥਾ ਮੈਚ ਸੁਪਰ ਓਵਰ ਤੱਕ ਪਹੁੰਚ ਗਿਆ ਸੀ । ਭਾਰਤ ਨੇ ਦੋਵੇਂ ਮੈਚ ਜਿੱਤੇ। ਭਾਰਤ ਨੇ ਫਾਈਨਲ ਮੈਚ ਸੱਤ ਵਿਕਟਾਂ ਨਾਲ ਜਿੱਤ ਕੇ ਨਿਊਜ਼ੀਲੈਂਡ ਨੂੰ ਸੀਰੀਜ਼ ‘ਚ ਵਾਈਟਵਾਸ਼ ਕਰ ਦਿੱਤਾ। ਭਾਰਤ ਨੇ 2020 ਤੋਂ ਪਹਿਲਾਂ ਦੋ ਵਾਰ 2009 ਅਤੇ 2019 ਵਿੱਚ ਨਿਊਜ਼ੀਲੈਂਡ ਵਿੱਚ ਦੁਵੱਲੀ ਟੀ-20 ਸੀਰੀਜ਼ ਖੇਡੀ ਹੈ। 2009 ਵਿੱਚ ਕੀਵੀ ਟੀਮ ਨੇ ਉਸ ਨੂੰ ਪਹਿਲੇ ਮੈਚ ਵਿੱਚ ਸੱਤ ਵਿਕਟਾਂ ਅਤੇ ਦੂਜੇ ਮੈਚ ਵਿੱਚ ਪੰਜ ਵਿਕਟਾਂ ਨਾਲ ਹਰਾਇਆ ਸੀ। ਇਸ ਦੇ ਨਾਲ ਹੀ 2019 ‘ਚ ਨਿਊਜ਼ੀਲੈਂਡ ਨੇ ਤਿੰਨ ਟੀ-20 ਸੀਰੀਜ਼ ਦਾ ਪਹਿਲਾ ਮੈਚ 80 ਦੌੜਾਂ ਨਾਲ ਜਿੱਤਿਆ ਸੀ। ਭਾਰਤ ਨੇ ਆਕਲੈਂਡ ਵਿੱਚ ਦੂਜਾ ਮੈਚ ਸੱਤ ਵਿਕਟਾਂ ਨਾਲ ਜਿੱਤ ਲਿਆ। ਨਿਊਜ਼ੀਲੈਂਡ ‘ਚ ਇਹ ਉਸ ਦੀ ਪਹਿਲੀ ਜਿੱਤ ਸੀ। ਤੀਜੇ ਮੈਚ ‘ਚ ਨਿਊਜ਼ੀਲੈਂਡ ਨੇ ਵਾਪਸੀ ਕਰਦੇ ਹੋਏ ਚਾਰ ਦੌੜਾਂ ਨਾਲ ਜਿੱਤ ਦਰਜ ਕੀਤੀ ਅਤੇ ਸੀਰੀਜ਼ 2-1 ਨਾਲ ਜਿੱਤ ਲਈ। ਇਸ ਤਰ੍ਹਾਂ ਭਾਰਤ ਨੇ ਨਿਊਜ਼ੀਲੈਂਡ ‘ਚ ਹੁਣ ਤੱਕ ਤਿੰਨ ਸੀਰੀਜ਼ ‘ਚ ਦੋ ਹਾਰੇ ਹਨ ਅਤੇ ਇਕ ‘ਚ ਜਿੱਤ ਦਰਜ ਕੀਤੀ ਹੈ। The post IND vs NZ: ਭਾਰਤ-ਨਿਊਜ਼ੀਲੈਂਡ ਵਿਚਾਲੇ ਭਲਕੇ ਖੇਡਿਆ ਜਾਵੇਗਾ ਟੀ-20 ਸੀਰੀਜ਼ ਦਾ ਪਹਿਲਾ ਮੈਚ appeared first on TheUnmute.com - Punjabi News. Tags:
|
20 ਨਵੰਬਰ ਤੋਂ ਚੰਡੀਗੜ੍ਹ ਦੇ ਵੱਖ-ਵੱਖ ਹਿੱਸਿਆਂ ਵਿੱਚੋਂ ਦੀ ਲੰਘੇਗੀ ਭਾਰਤ ਜੋੜੋ ਯਾਤਰਾ: ਵਿਨੋਦ ਸ਼ਰਮਾ Thursday 17 November 2022 01:50 PM UTC+00 | Tags: amarinder-singh-raja-warring bharat-jodo-yatra chandigarh news punjab-congress raja-warring vinod-sharma ਚੰਡੀਗੜ੍ਹ 17 ਨਵੰਬਰ 2022: ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਯਾਤਰਾ’ ਤੋਂ ਪ੍ਰੇਰਿਤ ਚੰਡੀਗੜ੍ਹ ਕਾਂਗਰਸ ਨੇ ਅੱਜ ਇੱਥੇ ਕਾਂਗਰਸ ਭਵਨ ਵਿਖੇ ਪ੍ਰੈਸ ਕਾਨਫਰੰਸ ਕੀਤੀ। ਇਸ ਗੱਲਬਾਤ ਦੌਰਾਨ ਭਾਰਤ ਜੋੜੋ ਯਾਤਰਾ ਦਾ ਚੰਡੀਗੜ੍ਹ ਚੈਪਟਰ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ। ਇਸ ਪ੍ਰੈਸ ਕਾਨਫਰੰਸ ਵਿੱਚ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਚੰਡੀਗੜ੍ਹ ਲਈ ਭਾਰਤ ਜੋੜੋ ਯਾਤਰਾ ਦੇ ਸੂਬਾ ਕੋਆਰਡੀਨੇਟਰ ਵਿਨੋਦ ਸ਼ਰਮਾ ਨੇ ਦੱਸਿਆ ਕਿ ਇਹ ਯਾਤਰਾ 20 ਨਵੰਬਰ ਤੋਂ ਸ਼ਹਿਰ ਵਿੱਚ ਸ਼ੁਰੂ ਹੋਵੇਗੀ | ਉਨ੍ਹਾਂ ਕਿਹਾ ਕਿ ਅਗਲੇ ਇੱਕ ਮਹੀਨੇ ਤੱਕ ਰੋਜ਼ਾਨਾ ਸ਼ਾਮ ਨੂੰ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚੋਂ ਦੀ ਲੰਘੇਗੀ। ਯਾਤਰਾ ਦੌਰਾਨ ਭਾਰਤੀ ਜਨਤਾ ਪਾਰਟੀ ਦੀਆਂ ਫੁੱਟ ਪਾਊ ਨੀਤੀਆਂ ਦਾ ਪਰਦਾਫਾਸ਼ ਕਰਨ ਦਾ ਯਤਨ ਕੀਤਾ ਜਾਵੇਗਾ, ਜਿਨ੍ਹਾਂ ਦਾ ਮਕਸਦ ਸਿਰਫ਼ ਆਪਣੇ ਲੋਕ ਵਿਰੋਧੀ ਰਾਜ ਨੂੰ ਕਾਇਮ ਰੱਖਣ ਲਈ ਭਾਰਤ ਦੇ ਲੋਕਾਂ ਦੇ ਦਿਲਾਂ ਵਿੱਚ ਬੇਚੈਨੀ ਅਤੇ ਦਰਾਰ ਪੈਦਾ ਕਰਨਾ ਹੈ। ਯਾਤਰਾ ਦੌਰਾਨ ਇਸ ਤੱਥ ਦਾ ਵੀ ਪਰਦਾਫਾਸ਼ ਕੀਤਾ ਜਾਵੇਗਾ ਕਿ ਭਾਜਪਾ ਧਨਾਢਾਂ ਦੇ ਹੱਕ ਵਿਚ ਨੀਤੀਆਂ ਬਣਾ ਕੇ ਦੇਸ਼ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਖ਼ਤਮ ਕਰਨ ‘ਤੇ ਤੁਲੀ ਹੋਈ ਹੈ ਅਤੇ ਅਜਿਹਾ ਕਰਕੇ ਦੇਸ਼ ਵਿਚ ਆਰਥਿਕ ਅਸਮਾਨਤਾ ਨੂੰ ਹੋਰ ਵਿਆਪਕ ਬਣਾ ਰਹੀ ਹੈ | . ਇਨ੍ਹਾਂ ਸਾਰੀਆਂ ਲੋਕ ਵਿਰੋਧੀ ਨੀਤੀਆਂ ਕਾਰਨ ਮੱਧ ਵਰਗ ਅਤੇ ਗਰੀਬ ਲੋਕ ਬਹੁਤ ਦੁਖੀ ਹੋ ਰਹੇ ਹਨ। ਇਸ ਦੌਰਾਨ ਕਾਂਗਰਸ ਪਾਰਟੀ ਦੀ ਨਿਆਏ ਯੋਜਨਾ ਦੇ ਲਾਭਾਂ ਦਾ ਪ੍ਰਚਾਰ ਕਰੇਗੀ, ਜਿਸ ਵਿਚ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਦੇ ਲੋਕਾਂ ਨੂੰ ਸਰਕਾਰ ਤੋਂ 6,000 ਰੁਪਏ ਪ੍ਰਤੀ ਮਹੀਨਾ ਮਿਲਣਗੇ। The post 20 ਨਵੰਬਰ ਤੋਂ ਚੰਡੀਗੜ੍ਹ ਦੇ ਵੱਖ-ਵੱਖ ਹਿੱਸਿਆਂ ਵਿੱਚੋਂ ਦੀ ਲੰਘੇਗੀ ਭਾਰਤ ਜੋੜੋ ਯਾਤਰਾ: ਵਿਨੋਦ ਸ਼ਰਮਾ appeared first on TheUnmute.com - Punjabi News. Tags:
|
ਦਿਵਿਆਂਗਜਨਾਂ ਦੇ ਯੂ.ਡੀ.ਆਈ.ਡੀ. ਕਾਰਡ ਬਣਾਉਣ ਲਈ 26 ਨਵੰਬਰ ਤੱਕ ਲਗਾਏ ਜਾਣਗੇ ਕੈਂਪ Thursday 17 November 2022 01:54 PM UTC+00 | Tags: breaking-news cm-bhagwant-mann disabilities-camps dr-baljit-kaur news the-unmute-breaking-news the-unmute-news udid udid-card ਮਾਨਸਾ 17 ਨਵੰਬਰ 2022: ਕੈਬਨਿਟ ਮੰਤਰੀ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਡਾ. ਬਲਜੀਤ ਕੌਰ ਦੇ ਆਦੇਸ਼ਾਂ 'ਤੇ ਪੰਜਾਬ ਰਾਜ ਦੇ ਹਰ ਜ਼ਿਲ੍ਹੇ ਵਿੱਚ ਦਿਵਿਆਂਗਜਨਾਂ ਲਈ 100 ਫ਼ੀਸਦੀ ਯੂ.ਡੀ.ਆਈ.ਡੀ. ਕਾਰਡ ਬਣਾਉਣ ਲਈ 26 ਨਵੰਬਰ 2022 ਤੱਕ ਵਿਸ਼ੇਸ ਮੁਹਿੰਮ ਤਹਿਤ ਕੈਂਪ ਲਗਾਏ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਰਿੰਦਰ ਸਿੰਘ ਬੈਂਸ ਨੇ ਦੱਸਿਆ ਕਿ ਇਸ ਵਿਸ਼ੇਸ ਕੈਂਪ ਮੁਹਿੰਮ ਤਹਿਤ ਯੂ.ਡੀ.ਆਈ.ਡੀ. ਕਾਰਡ ਬਣਾਉਣ ਤੋਂ ਵਾਂਝੇ ਰਹਿ ਚੁੱਕੇ ਦਿਵਿਆਂਗ ਵਿਅਕਤੀਆਂ ਲਈ 22 ਨਵੰਬਰ 2022 ਦਿਨ ਮੰਗਲਵਾਰ ਨੂੰ ਸਬ-ਡਵੀਜ਼ਨ ਹਸਪਤਾਲ ਸਰਦੂਲਗੜ੍ਹ ਅਤੇ 25 ਨਵੰਬਰ 2022 ਦਿਨ ਸ਼ੁੱਕਰਵਾਰ ਨੂੰ ਸਬ-ਡਵੀਜ਼ਨ ਹਸਪਤਾਲ ਬੁਢਲਾਡਾ ਵਿਖੇ ਸਵੇਰੇ 9.00 ਵਜੇ ਤੋਂ ਬਾਅਦਾ ਦੁਪਹਿਰ 3.00 ਵਜੇ ਤੱਕ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਜ਼ਿਲ੍ਹੇ ਦੇ ਦਿਵਿਆਂਗ ਵਿਅਕਤੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿੰਨ੍ਹਾਂ ਦਿਵਿਆਂਗ ਵਿਅਕਤੀਆਂ ਦੇ ਯੂ.ਡੀ.ਆਈ.ਡੀ. ਕਾਰਡ ਨਹੀਂ ਬਣੇ, ਉਹ ਕੈਂਪ ਦੌਰਾਨ ਆਪਣੇ ਯੂ.ਡੀ.ਆਈ.ਡੀ. ਕਾਰਡ ਬਣਵਾ ਕੇ ਇਨ੍ਹਾਂ ਕੈਂਪਾਂ ਦਾ ਲਾਹਾ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਕੈਂਪ ਵਿੱਚ ਦੋ ਪਾਸਪੋਰਟ ਸਾਈਜ ਫੋਟੋਆਂ, ਅਸਲ ਮੈਡੀਕਲ ਸਰਟੀਫਿਕੇਟ ਅਤੇ ਅਸਲ ਆਧਾਰ ਕਾਰਡ ਲੈਕੇ ਆਉਣਾ ਲਾਜ਼ਮੀ ਹੈ। The post ਦਿਵਿਆਂਗਜਨਾਂ ਦੇ ਯੂ.ਡੀ.ਆਈ.ਡੀ. ਕਾਰਡ ਬਣਾਉਣ ਲਈ 26 ਨਵੰਬਰ ਤੱਕ ਲਗਾਏ ਜਾਣਗੇ ਕੈਂਪ appeared first on TheUnmute.com - Punjabi News. Tags:
|
'ਖੇਡਾਂ ਵਤਨ ਪੰਜਾਬ ਦੀਆਂ' ਨੇ ਪੰਜਾਬ 'ਚ ਖੇਡ ਸੱਭਿਆਚਾਰ ਮੁੜ ਸੁਰਜੀਤ ਕੀਤਾ : ਮੀਤ ਹੇਅਰ Thursday 17 November 2022 02:03 PM UTC+00 | Tags: khedan-watan-punjab-diaan maat-hayer meet-hayer news ਲੁਧਿਆਣਾ 17 ਨਵੰਬਰ 2022: ਗੁਰੂ ਨਾਨਕ ਸਟੇਡੀਅਮ ਲੁਧਿਆਣਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ ਦਾ ਸਮਾਪਤੀ ਸਮਾਗਮ ਕਰਵਾਇਆ ਜਾ ਰਿਹਾ ਹੈ | ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਿਸ਼ੇਸ ਤੌਰ ‘ਤੇ ਪਹੁੰਚੇ ਹਨ । ਇਸ ਮੌਕੇ ‘ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਤੇ ਖੇਡ ਮੰਤਰੀ ਮੀਤ ਹੇਅਰ ਵੀ ਮੌਜੂਦ ਸਨ । ਇਸ ਦੌਰਾਨ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ ਪੰਜਾਬ ਅੰਦਰ ਖੇਡ ਸੱਭਿਆਚਾਰ ਮੁੜ ਸੁਰਜੀਤ ਕਰਨ ਵਿਚ ਕਾਮਯਾਬ ਹੋਈਆ ਹਨ । ਉਨ੍ਹਾਂ ਕਿਹਾ ਕਿ ਇਸ ਟੂਰਨਾਮੈਂਟ ਵਿਚ ਪਹਿਲੀ ਵਾਰ 3 ਲੱਖ ਖਿਡਾਰੀਆਂ ਨੇ ਹਿੱਸਾ ਲਿਆ ਹੈ । ਇਹ ਖੇਡਾਂ ਹਰ ਸਾਲ ਕਰਵਾਈਆਂ ਜਾਣਗੀਆਂ । The post 'ਖੇਡਾਂ ਵਤਨ ਪੰਜਾਬ ਦੀਆਂ' ਨੇ ਪੰਜਾਬ ‘ਚ ਖੇਡ ਸੱਭਿਆਚਾਰ ਮੁੜ ਸੁਰਜੀਤ ਕੀਤਾ : ਮੀਤ ਹੇਅਰ appeared first on TheUnmute.com - Punjabi News. Tags:
|
ਵਿਜੀਲੈਂਸ ਵਲੋਂ ਰਿਸ਼ਵਤ ਲੈਂਦਾ ਪੁਲਿਸ ਮੁਲਾਜ਼ਮ ਤੇ ਇੱਕ ਨਿੱਜੀ ਵਿਅਕਤੀ ਗ੍ਰਿਫਤਾਰ Thursday 17 November 2022 03:13 PM UTC+00 | Tags: aam-aadmi-party cm-bhagwant-mann news punjab punjab-government punjab-vigilance-bureau vigilance ਚੰਡੀਗੜ੍ਹ 17 ਅਕਤੂਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਾਰੀ ਹਦਾਇਤਾਂ ਤਹਿਤ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਪੰਜਾਬ ਵਿਜੀਲੈਂਸ ਬਿਊਰੋ ਨੇ ਵਿੱਢੀ ਮੁਹਿੰਮ ਦੌਰਾਨ ਸੋਮਵਾਰ ਨੂੰ ਇੱਕ ਸੀਨੀਅਰ ਪੁਲਿਸ ਕਾਂਸਟੇਬਲ ਅਤੇ ਇੱਕ ਵਿਅਕਤੀ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜਮ ਸਿਪਾਹੀ ਗੁਰਦੀਪ ਸਿੰਘ (ਨੰਬਰ 1665/ਅੰਮ੍ਰਿਤਸਰ), ਜੋ ਕਿ ਏ.ਸੀ.ਪੀ. ਪੂਰਬੀ ਅੰਮ੍ਰਿਤਸਰ ਦੇ ਦਫਤਰ ਵਿੱਚ ਨਾਇਬ ਰੀਡਰ ਵਜੋਂ ਤਾਇਨਾਤ ਹੈ, ਅਤੇ ਪ੍ਰਾਈਵੇਟ ਵਿਅਕਤੀ ਮਯੂਰ, ਵਾਸੀ ਕਰੀਮਪੁਰਾ, ਅੰਮ੍ਰਿਤਸਰ ਨੂੰ ਸੁੱਚਾ ਸਿੰਘ ਵਾਸੀ ਪ੍ਰਤਾਪ ਨਗਰ, ਅੰਮ੍ਰਿਤਸਰ ਦੀ ਸ਼ਿਕਾਇਤ 'ਤੇ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚਕੇ ਦੋਸ਼ ਲਗਾਇਆ ਹੈ ਕਿ ਸਥਾਨਕ ਪੁਲਿਸ ਨੇ ਉਸਦੇ ਲੜਕੇ ਦੇ ਖਿਲਾਫ ਮਾਮਲਾ ਦਰਜ ਕੀਤਾ ਹੋਇਆ ਹੈ ਅਤੇ ਉਕਤ ਪੁਲਿਸ ਕਰਮਚਾਰੀ ਅਤੇ ਪ੍ਰਾਈਵੇਟ ਵਿਅਕਤੀ ਇਸ ਸਬੰਧ ਵਿੱਚ ਸ਼ਿਕਾਇਤਕਰਤਾ ਨਾਲ ਪੁਲਿਸ ਕੇਸ ਵਿੱਚ ਸਮਝੌਤਾ ਕਰਵਾਉਣ ਬਦਲੇ 15,000 ਰੁਪਏ ਰਿਸ਼ਵਤ ਦੀ ਮੰਗ ਕਰ ਰਹੇ ਹਨ, ਪਰ ਸੌਦਾ 10,000 ਰੁਪਏ ਵਿੱਚ ਹੋਇਆ ਹੈ। ਪ੍ਰਾਪਤ ਸ਼ਿਕਾਇਤ ਦੇ ਤੱਥਾਂ ਅਤੇ ਸਬੂਤਾਂ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਉਕਤ ਪੁਲਿਸ ਮੁਲਾਜਮ ਅਤੇ ਪ੍ਰਾਈਵੇਟ ਵਿਅਕਤੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਰੰਗੇ ਹੱਥੀਂ ਕਾਬੂ ਕੀਤਾ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿਚ ਦੋਵਾਂ ਦੋਸ਼ੀਆਂ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। The post ਵਿਜੀਲੈਂਸ ਵਲੋਂ ਰਿਸ਼ਵਤ ਲੈਂਦਾ ਪੁਲਿਸ ਮੁਲਾਜ਼ਮ ਤੇ ਇੱਕ ਨਿੱਜੀ ਵਿਅਕਤੀ ਗ੍ਰਿਫਤਾਰ appeared first on TheUnmute.com - Punjabi News. Tags:
|
ਮੁੱਖ ਸਕੱਤਰ ਵਲੋਂ ਅੰਕੜਿਆਂ ਦੇ ਸੰਸਥਾਗਤਕਰਨ ਤੇ ਨੀਤੀਆਂ ਪ੍ਰਤੀ ਪ੍ਰਮਾਣ-ਆਧਾਰਿਤ ਪਹੁੰਚ ਲਈ ਵੱਖ-ਵੱਖ ਪ੍ਰੋਜੈਕਟਾਂ ਦੀ ਸਮੀਖਿਆ Thursday 17 November 2022 03:18 PM UTC+00 | Tags: aam-aadmi-party cm-bhagwant-mann news punjab-government ਚੰਡੀਗੜ੍ਹ 17 ਨਵੰਬਰ 2022: ਪੰਜਾਬ ਦੇ ਮੁੱਖ ਸਕੱਤਰ ਵੀ.ਕੇ. ਜੰਜੂਆ ਨੇ ਅੱਜ ਇੱਥੇ ਇੱਕ ਉੱਚ-ਪੱਧਰੀ ਮੀਟਿੰਗ ਦੌਰਾਨ ਅੰਕੜਿਆਂ ਦੇ ਸੰਸਥਾਗਤਕਰਨ ਅਤੇ ਨੀਤੀਆਂ ਪ੍ਰਤੀ ਪ੍ਰਮਾਣ-ਆਧਾਰਿਤ ਪਹੁੰਚ ਲਈ ਜੇ-ਪੀ.ਏ.ਐਲ. ਸਾਊਥ ਏਸ਼ੀਆ ਪਾਰਟਨਰਸ਼ਿਪ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਪ੍ਰੋਜੈਕਟਾਂ ਦੀ ਸਮੀਖਿਆ ਕੀਤੀ। ਜੇ-ਪੀ.ਏ.ਐਲ. ਸਾਊਥ ਏਸ਼ੀਆ ਪਾਰਟਨਰਸ਼ਿਪ ਵੱਲੋਂ ਪੰਜਾਬ ਵਿੱਚ ਵੱਖ-ਵੱਖ ਪ੍ਰਾਜੈਕਟ ਚਲਾਏ ਜਾ ਰਹੇ ਹਨ ਜਿਹਨਾਂ ਵਿੱਚ ਓਪੀਔਡ ਦੀ ਵਰਤੋਂ ਨੂੰ ਰੋਕਣ, ਪਾਣੀ ਬਚਾਓ ਪੈਸਾ ਕਮਾਓ ਸਕੀਮ, ਟੈਕਸ ਵਸੂਲੀ ਵਿੱਚ ਵਾਧਾ ਕਰਨ ਲਈ ਜੀ.ਐਸ.ਟੀ. ਈਕੋਸਿਸਟਮ ਵਿੱਚ ਜਾਅਲੀ ਫਰਮਾਂ ਦਾ ਪਤਾ ਲਗਾਉਣ ਲਈ ਮਸ਼ੀਨ ਲਰਨਿੰਗ ਟੂਲ ਦੀ ਵਰਤੋਂ, ਵਾਤਾਵਰਣ ਸਬੰਧੀ ਨਿਯਮਾਂ (ਇਮਿਸ਼ਨ ਟ੍ਰੇਡਿੰਗ ਸਕੀਮ) ਲਈ ਪੰਜਾਬ ਮਾਰਕੀਟ ਅਧਾਰਤ ਪ੍ਰਣਾਲੀ ਬਾਰੇ ਪ੍ਰਾਜੈਕਟ ਸ਼ਾਮਲ ਹਨ ਜਦਕਿ ਪੰਜਾਬ ਵਿੱਚ ਨੌਜਵਾਨਾਂ ਲਈ ਨੌਕਰੀਆਂ ਵਿੱਚ ਸੁਧਾਰ ਕਰਨ ਬਾਰੇ ਪ੍ਰਾਜੈਕਟ ਵਿਚਾਰ ਅਧੀਨ ਹੈ। ਇਸ ਤੋਂ ਇਲਾਵਾ ਜੈਂਡਰ ਸੈਂਸਟਿਵ ਪੁਲਿਸਿੰਗ ਸਕੋਪਿੰਗ ਸਟੱਡੀ ਪ੍ਰੋਜੈਕਟ ਦਾ ਵੀ ਪ੍ਰਸਤਾਵ ਹੈ। ਮੁੱਖ ਸਕੱਤਰ ਨੇ ਨਵੇਂ ਜੈਂਡਰ ਸੈਂਸਟਿਵ ਪੁਲਿਸਿੰਗ ਸਕੋਪਿੰਗ ਸਟੱਡੀ ਪ੍ਰੋਜੈਕਟ ਲਈ ਸਹਿਮਤੀ ਦੇ ਦਿੱਤੀ ਹੈ। ਜੈਂਡਰ ਸੈਂਸਟਿਵ ਪੁਲਿਸਿੰਗ ਸਕੋਪਿੰਗ ਸਟੱਡੀ, ਕਮਿਊਨਿਟੀ ਆਊਟਰੀਚ ਅਤੇ ਜੈਂਡਰ-ਰਿਸਪਾਂਸਿਵ ਪੁਲਿਸਿੰਗ ਦੇ ਨਾਲ-ਨਾਲ ਮਹਿਲਾ ਅਧਿਕਾਰੀਆਂ ਦੀ ਲਿੰਗ ਪ੍ਰਤੀਕ੍ਰਿਆ ਅਤੇ ਜਵਾਬਦੇਹੀ ਵਧਾਉਣ ਨਾਲ ਸਬੰਧਤ ਹੈ। ਇਸ ਤੋਂ ਇਲਾਵਾ ਕਾਉਂਸਲਿੰਗ ਦੀ ਭੂਮਿਕਾ ਤੇ ਔਰਤਾਂ ਦੀ ਸੁਰੱਖਿਆ ‘ਤੇ ਪ੍ਰਭਾਵ ਅਤੇ ਕਾਉਂਸਲਿੰਗ ਤੇ ਕਾਨੂੰਨੀ ਕੇਸ ਦਰਮਿਆਨ ਸਬੰਧਾਂ ਦਾ ਵੀ ਅਧਿਐਨ ਕੀਤਾ ਜਾਵੇਗਾ। ਇਸ ਦਾ ਉਦੇਸ਼ ਕਾਉਂਸਲਿੰਗ ਦੇ ਕੰਮਕਾਜ ਅਤੇ ਲਿੰਗ ਪ੍ਰਤੀਕਿਰਿਆ ਦਾ ਅਧਿਐਨ ਕਰਨਾ ਹੈ। ਜੰਜੂਆ ਨੇ ਪੰਜਾਬ ਵਿੱਚ ਓਪੀਔਡ ਦੀ ਵਰਤੋਂ ਦੀ ਰੋਕਥਾਮ, ਪਾਣੀ ਬਚਾਓ ਪੈਸਾ ਕਮਾਓ ਸਕੀਮ, ਟੈਕਸ ਵਸੂਲੀ ਵਿੱਚ ਵਾਧਾ ਕਰਨ ਲਈ ਜੀ.ਐਸ.ਟੀ. ਈਕੋਸਿਸਟਮ ਵਿੱਚ ਜਾਅਲੀ ਫਰਮਾਂ ਦਾ ਪਤਾ ਲਗਾਉਣ ਲਈ ਮਸ਼ੀਨ ਲਰਨਿੰਗ ਟੂਲ ਦੀ ਵਰਤੋਂ, ਵਾਤਾਵਰਣ ਸਬੰਧੀ ਨਿਯਮਾਂ (ਇਮਿਸ਼ਨ ਟ੍ਰੇਡਿੰਗ ਸਕੀਮ) ਲਈ ਪੰਜਾਬ ਮਾਰਕੀਟ ਅਧਾਰਤ ਪ੍ਰਣਾਲੀ ਸਬੰਧੀ ਪ੍ਰਾਜੈਕਟਾਂ ‘ਤੇ ਤਸੱਲੀ ਪ੍ਰਗਟਾਈ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਣੂ ਪ੍ਰਸਾਦ, ਪ੍ਰਮੁੱਖ ਸਕੱਤਰ ਯੋਜਨਾ ਵਿਕਾਸ ਪ੍ਰਤਾਪ, ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਪ੍ਰਮੁੱਖ ਸਕੱਤਰ ਦਲੀਪ ਕੁਮਾਰ, ਸਕੱਤਰ ਕਮਲ ਕਿਸ਼ੋਰ ਯਾਦਵ, ਸਕੱਤਰ ਰਾਹੁਲ ਤਿਵਾੜੀ, ਸਕੱਤਰ ਡਾ. ਗੁਰਪ੍ਰੀਤ ਕੌਰ ਸਪਰਾ ਹਾਜ਼ਰ ਸਨ।
The post ਮੁੱਖ ਸਕੱਤਰ ਵਲੋਂ ਅੰਕੜਿਆਂ ਦੇ ਸੰਸਥਾਗਤਕਰਨ ਤੇ ਨੀਤੀਆਂ ਪ੍ਰਤੀ ਪ੍ਰਮਾਣ-ਆਧਾਰਿਤ ਪਹੁੰਚ ਲਈ ਵੱਖ-ਵੱਖ ਪ੍ਰੋਜੈਕਟਾਂ ਦੀ ਸਮੀਖਿਆ appeared first on TheUnmute.com - Punjabi News. Tags:
|
ਊਰਜਾ ਤੇ ਵਾਤਾਵਰਣ ਨੂੰ ਬਚਾਉਣ ਵਾਸਤੇ ਉਦਯੋਗਾਂ ਨੂੰ ਊਰਜਾ ਕੁਸ਼ਲਤਾ ਉਪਾਅ ਲਾਗੂ ਕਰਨ ਦੀ ਲੋੜ: ਸੁਮੀਤ ਜਾਰੰਗਲ Thursday 17 November 2022 03:23 PM UTC+00 | Tags: peda punjab-power-development-agency ਚੰਡੀਗੜ੍ਹ 17 ਨਵੰਬਰ 2022: ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ ਭਾਰਤ ਸਰਕਾਰ ਦੇ ਊਰਜਾ ਮੰਤਰਾਲੇ ਦੇ ਬਿਊਰੋ ਆਫ਼ ਐਨਰਜੀ ਐਫੀਸ਼ੈਂਸੀ (ਬੀ.ਈ.ਈ.) ਦੇ ਸਹਿਯੋਗ ਨਾਲ ਅੱਜ ਇਥੇ ਪੇਡਾ ਆਡੀਟੋਰੀਅਮ ਵਿੱਚ ਪਛਾਣੇ ਗਏ 14 ਉਦਯੋਗਾਂ ਨਾਲ ਸਮਝੌਤੇ ਸਹੀਬੱਧ ਕਰਨ ਸਬੰਧੀ ਇੱਕ ਰੋਜ਼ਾ ਵਰਕਸ਼ਾਪ ਅਤੇ “ਆਈ.ਐਸ.ਓ. 50001: 2018 ਮਾਪਦੰਡ ਅਪਣਾਉਣ” ਵਿਸ਼ੇ ‘ਤੇ ਇੱਕ ਤਕਨੀਕੀ ਸੈਸ਼ਨ ਕਰਵਾਇਆ ਗਿਆ। ਸਾਰੇ ਭਾਗੀਦਾਰਾਂ ਦਾ ਸਵਾਗਤ ਕਰਦਿਆਂ ਪੇਡਾ ਦੇ ਮੁੱਖ ਕਾਰਜਕਾਰੀ ਡਾ. ਸੁਮੀਤ ਕੇ. ਜਾਰੰਗਲ ਨੇ ਉਦਯੋਗਾਂ ਨੂੰ ਗਲੋਬਲ ਮਿਸ਼ਨ ਹਾਸਲ ਕਰਨ ਵਾਸਤੇ ਊਰਜਾ, ਵਾਤਾਵਰਣ ਅਤੇ ਜਲਵਾਯੂ ਨੂੰ ਬਚਾਉਣ ਲਈ ਊਰਜਾ ਕੁਸ਼ਲਤਾ ਉਪਾਵਾਂ ਨੂੰ ਲਾਗੂ ਕਰਨ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਪੀ.ਏ.ਟੀ. ਸਕੀਮ ਅਧੀਨ ਬਿਜਲੀ ਮੰਤਰਾਲੇ ਵੱਲੋਂ ਕੁੱਲ 40 ਡੈਜ਼ੀਗਨੇਟਿਡ ਕੰਜ਼ਿਊਮਰਜ਼ (ਡੀ.ਸੀਜ਼) ਨੋਟੀਫਾਈ ਕੀਤੇ ਗਏ ਹਨ ਅਤੇ ਇਨ੍ਹਾਂ 40 ਡੀ.ਸੀਜ਼. ਵਿੱਚੋਂ ਖਾਦ ਖੇਤਰ ਦੇ ਐਨ.ਐਫ.ਐਲ. ਬਠਿੰਡਾ ਅਤੇ ਰੋਪੜ ਵੱਲੋਂ ਆਈ.ਐਸ.ਓ. 50001: 2018 ਮਾਪਦੰਡ ਲਾਗੂ ਕਰਨ ਲਈ ਬੀ.ਈ.ਈ. ਨਾਲ ਸਮਝੌਤਾ ਸਹੀਬੱਧ ਕੀਤਾ ਗਿਆ ਹੈ। ਇਸ ਦੌਰਾਨ ਵਰਕਸ਼ਾਪ ਦੇ ਮੁੱਖ ਮਹਿਮਾਨ ਚੇਅਰਮੈਨ ਪੇਡਾ ਸ੍ਰੀ ਐਚ.ਐਸ. ਹੰਸਪਾਲ ਨੇ ਸੂਬੇ ਵਿੱਚ ਊਰਜਾ ਕੁਸ਼ਲਤਾ ਪ੍ਰਾਜੈਕਟਾਂ ਨੂੰ ਲਾਗੂ ਕਰਨ ਵਿੱਚ ਉਦਯੋਗਾਂ ਅਤੇ ਐਮ.ਐਸ.ਐਮ.ਈਜ਼. ਦੀ ਅਹਿਮੀਅਤ ਅਤੇ ਸ਼ਮੂਲੀਅਤ ਬਾਰੇ ਵਿਚਾਰ-ਵਟਾਂਦਰਾ ਕੀਤਾ ਤਾਂ ਜੋ ਸੂਬੇ ਦੀ ਆਰਥਿਕਤਾ ਨੂੰ ਹੋਰ ਹੁਲਾਰਾ ਦਿੱਤਾ ਜਾ ਸਕੇ। ਉਨ੍ਹਾਂ ਸੁਝਾਅ ਦਿੱਤਾ ਕਿ ਵਿੱਤੀ ਅਦਾਰੇ ਸੂਬੇ ਵਿੱਚ ਅਜਿਹੇ ਪ੍ਰਾਜੈਕਟਾਂ ਨੂੰ ਲਾਗੂ ਕਰਨ ਲਈ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ। ਡਾਇਰੈਕਟਰ ਬੀ.ਈ.ਈ. ਐਸ.ਕੇ. ਖੰਡਾਰੇ ਨੇ ਕੇਂਦਰ ਅਤੇ ਸੂਬਾਈ ਪੱਧਰ 'ਤੇ ਉਦਯੋਗਾਂ ਅਤੇ ਐਮ.ਐਸ.ਐਮ.ਈਜ਼. ਵਿੱਚ ਊਰਜਾ ਕੁਸ਼ਲਤਾ ਦੇ ਮਹੱਤਵ ਨੂੰ ਉਜਾਗਰ ਕਰਦਿਆਂ ਨਵੀਨਤਮ ਊਰਜਾ ਕੁਸ਼ਲ ਤਕਨਾਲੋਜੀ ਨੂੰ ਲਾਗੂ ਕਰਨ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਉਦਯੋਗਾਂ ਅਤੇ ਐਮ.ਐਸ.ਐਮ.ਈ. ਵਿੱਚ ਨਿਵੇਸ਼ ਦੀ ਸੰਭਾਵਨਾ ਬਾਰੇ ਵੀ ਚਾਨਣਾ ਪਾਇਆ, ਜਿਸ ਨਾਲ ਸੂਬਾਈ ਪੱਧਰ 'ਤੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਉਦਯੋਗ, ਟਰਾਂਸਪੋਰਟ, ਇਮਾਰਤਾਂ ਅਤੇ ਖੇਤੀਬਾੜੀ ਖੇਤਰਾਂ ਦੀ ਗਤੀਸ਼ੀਲਤਾ ਅੱਜ ਨਵੇਂ ਮੌਕੇ ਪ੍ਰਦਾਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਊਰਜਾ ਹੌਲੀ-ਹੌਲੀ ਸਪਲਾਈ ਦੀ ਬਜਾਏ ਮੰਗ ਦੁਆਰਾ ਸੰਚਾਲਿਤ ਹੋ ਰਹੀ ਹੈ। ਉਨ੍ਹਾਂ ਨੇ ਉਦਯੋਗਾਂ ਅਤੇ ਐਮ.ਐਸ.ਐਮ.ਈਜ਼. ਵਿੱਚ ਊਰਜਾ ਕੁਸ਼ਲਤਾ ਸਬੰਧੀ ਗਤੀਵਿਧੀਆਂ ਅਤੇ ਉਪਾਵਾਂ ਨੂੰ ਲਾਗੂ ਕਰਨ ਲਈ ਪ੍ਰਾਜੈਕਟ ਲਾਗੂ ਕਰਨ ਅਤੇ ਫੰਡਿੰਗ ਕਰਨ ਵਾਲੀਆਂ ਏਜੰਸੀਆਂ ਵਿਚਕਾਰ ਤਾਲਮੇਲ ਅਤੇ ਗਿਆਨ ਦੇ ਪਾੜੇ ਨੂੰ ਪੂਰਨ ਬਾਰੇ ਵੀ ਚਰਚਾ ਕੀਤੀ। ਪੇਡਾ ਦੇ ਡਾਇਰੈਕਟਰ ਐਮ.ਪੀ. ਸਿੰਘ ਨੇ ਕਿਹਾ ਕਿ ਪੇਡਾ ਵੱਲੋਂ ਸਾਫ-ਸੁਥਰੀ ਅਤੇ ਕੁਦਰਤੀ ਊਰਜਾ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਲਈ ਊਰਜਾ ਖੇਤਰ ਦੀਆਂ ਨਵੀਨਤਮ ਰਣਨੀਤੀਆਂ ਨੂੰ ਅਮਲੀ ਜਾਮਾ ਪਹਿਨਾਉਣ ਲਈ ਠੋਸ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੇਡਾ ਵੱਲੋਂ ਬਿਜਲਈ ਵਾਹਨਾਂ (ਈ.ਵੀ.) ਅਤੇ ਹਾਈਡਰੋਜਨ ਦੀ ਵਰਤੋਂ ਵਰਗੀਆਂ ਨਵੀਨਤਮ ਤਕਨਾਲੋਜੀ ਦੀਆਂ ਸੰਭਾਵਨਾਵਾਂ ਤਲਾਸ਼ਣ ਲਈ ਯੋਜਨਾ ਬਣਾਈ ਜਾ ਰਹੀ ਹੈ ਤਾਂ ਜੋ ਟਰਾਂਸਪੋਰਟ ਅਤੇ ਉਦਯੋਗਿਕ ਖੇਤਰ ਵਿੱਚ ਊਰਜਾ ਦੀ ਮੰਗ ਨੂੰ ਕੁਦਰਤੀ ਊਰਜਾ ਨਾਲ ਪੂਰਾ ਕੀਤਾ ਜਾ ਸਕੇ। ਇਸ ਨਾਲ ਗ੍ਰੀਨ ਹਾਊਸ ਗੈਸਾਂ ਦੇ ਨਿਕਾਸ ਨੂੰ ਘਟਾਉਣ ਵਿੱਚ ਮਦਦ ਮਿਲੇਗੀ। ਉਨ੍ਹਾਂ ਨੇ ਇਸ ਸਮਾਗਮ ਵਿੱਚ ਸ਼ਿਰਕਤ ਕਰਨ ਵਾਲਿਆਂ ਦਾ ਧੰਨਵਾਦ ਕੀਤਾ। ਇਸ ਵਰਕਸ਼ਾਪ ਵਿੱਚ ਵਧੀਕ ਡਾਇਰੈਕਟਰ ਪੇਡਾ ਜਸਪਾਲ ਸਿੰਘ, ਪ੍ਰਾਜੈਕਟ ਇੰਜਨੀਅਰ ਬੀ.ਈ.ਈ. ਰਵਿੰਦਰ ਯਾਦਵ ਅਤੇ ਭਾਰਤ ਦੇ ਵੱਖ-ਵੱਖ ਉਦਯੋਗਾਂ ਤੇ ਐਮ.ਐਸ.ਐਮ.ਈਜ਼. ਦੇ ਨੁਮਾਇੰਦਿਆਂ ਨੇ ਵੀ ਸ਼ਿਰਕਤ ਕੀਤੀ। The post ਊਰਜਾ ਤੇ ਵਾਤਾਵਰਣ ਨੂੰ ਬਚਾਉਣ ਵਾਸਤੇ ਉਦਯੋਗਾਂ ਨੂੰ ਊਰਜਾ ਕੁਸ਼ਲਤਾ ਉਪਾਅ ਲਾਗੂ ਕਰਨ ਦੀ ਲੋੜ: ਸੁਮੀਤ ਜਾਰੰਗਲ appeared first on TheUnmute.com - Punjabi News. Tags:
|
ਰੋਜ਼ਗਾਰ ਮੁਹੱਈਆ ਕਰਵਾਉਣ ਲਈ ਪਾਇਓਨੀਰ ਟੋਯੋਟਾ ਕੰਪਨੀ ਦਾ ਪਲੇਸਮੈਂਟ ਕੈਂਪ 18 ਨਵੰਬਰ ਨੂੰ Thursday 17 November 2022 03:31 PM UTC+00 | Tags: aam-aadmi-party chief-minister-bhagwant-mann cm-bhagwant-mann district-employment-officer-simpi-singla news pioneer-toyota-company placement-camp placement-camp-patiala the-unmute-breaking-news ਪਟਿਆਲਾ 17 ਨਵੰਬਰ 2022: ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸਿੰਪੀ ਸਿੰਗਲਾ ਨੇ ਦੱਸਿਆ ਕਿ ਰੋਜ਼ਗਾਰ ਬਿਊਰੋ ਵੱਲੋਂ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਮਿਤੀ 18 ਨਵੰਬਰ (ਦਿਨ ਸ਼ੁੱਕਰਵਾਰ) ਨੂੰ ਸਵੇਰੇ 11 ਵਜੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਪਾਇਓਨੀਰ ਟੋਯੋਟਾ ਕੰਪਨੀ ਦੇ ਨੁਮਾਇੰਦਿਆਂ ਵੱਲੋਂ ਸੇਲਜ਼ ਆਫ਼ੀਸਰ, ਸੇਲਜ਼ ਟੀਮ ਲੀਡਰ, ਫੀਮੇਲ ਕਸਟਮਰ ਕੇਅਰ, ਹਾਊਸਕੀਪਿੰਗ, ਵਾਸ਼ਿੰਗ ਬੋਇਜ਼, ਸਰਵਿਸ ਮੈਨੇਜਰ, ਅਕਾਊਂਟ ਮੈਨੇਜਰ, ਅਕਾਊਂਟੈਂਟ ਦੀਆਂ ਅਸਾਮੀਆਂ ਲਈ ਭਰਤੀ ਕੀਤੀ ਜਾਵੇਗੀ। ਰੋਜ਼ਗਾਰ ਅਫ਼ਸਰ ਨੇ ਯੋਗਤਾ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਕਤ ਪਲੇਸਮੈਂਟ ਕੈਂਪ 'ਚ ਬਾਰ੍ਹਵੀਂ, ਗਰੈਜੂਏਟ, ਬੀ.ਟੈਕ. ਅਤੇ ਬੀ.ਕਾਮ. ਪਾਸ ਉਮੀਦਵਾਰ ਭਾਗ ਲੈ ਸਕਦੇ ਹਨ। ਚਾਹਵਾਨ ਉਮੀਦਵਾਰ ਆਪਣੀ ਯੋਗਤਾ ਦੇ ਜ਼ਰੂਰੀ ਦਸਤਾਵੇਜ਼, ਅਧਾਰ ਕਾਰਡ, ਪੈਨ ਕਾਰਡ, ਬੈਂਕ ਖਾਤੇ ਦੀ ਪਾਸ ਬੁੱਕ, ਅਤੇ ਰਿਜ਼ੁਮੇ ਨਾਲ ਲੈ ਕੇ ਪਾਇਓ ਨੀਰ ਟੋਯੋਟਾ (ਐਮ.ਪੀ. ਮੋਟਰਜ਼ ਲਿ.) ਪਲਾਟ ਨੰ. ਸੀ-155-156, ਇੰਡਸਟਰੀਅਲ ਏਰੀਆ, ਫੋਕਲ ਪੁਆਇੰਟ ਪਟਿਆਲਾ ਵਿਖੇ ਸਵੇਰੇ 11 ਵਜੇ ਪਹੁੰਚਣ। ਉਨ੍ਹਾਂ ਜ਼ਿਲ੍ਹੇ ਦੇ ਸਾਰੇ ਯੋਗ ਉਮੀਦਵਾਰਾਂ ਨੂੰ ਕੈਂਪ ਵਿਚ ਆਉਣ ਦਾ ਖੁੱਲ੍ਹਾ ਸੱਦਾ ਦਿੰਦਿਆ ਕਿਹਾ ਕਿ ਵਧੇਰੇ ਜਾਣਕਾਰੀ ਲਈ ਰੋਜ਼ਗਾਰ ਬਿਉਰੋ ਦੀ ਹੈਲਪ ਲਾਈਨ ਨੰਬਰ 9877610877 'ਤੇ ਸੰਪਰਕ ਕੀਤਾ ਜਾ ਸਕਦਾ ਹੈ। The post ਰੋਜ਼ਗਾਰ ਮੁਹੱਈਆ ਕਰਵਾਉਣ ਲਈ ਪਾਇਓਨੀਰ ਟੋਯੋਟਾ ਕੰਪਨੀ ਦਾ ਪਲੇਸਮੈਂਟ ਕੈਂਪ 18 ਨਵੰਬਰ ਨੂੰ appeared first on TheUnmute.com - Punjabi News. Tags:
|
"ਖੇਡਾਂ ਵਤਨ ਪੰਜਾਬ ਦੀਆਂ" ਹੋਈਆਂ ਸਮਾਪਤ, ਮੁੱਖ ਮੰਤਰੀ ਭਗਵੰਤ ਮਾਨ ਨੇ ਵੰਡੀ 6.85 ਕਰੋੜ ਰੁਪਏ ਦੀ ਇਨਾਮ ਰਾਸ਼ੀ Thursday 17 November 2022 03:40 PM UTC+00 | Tags: aam-aadmi-party education-minister-mr-gurmeet-singh-hayer khedan-watan-punjab-diaan khedan-watan-punjab-diaan-2022 khedan-watan-punjab-diaan-barnala meet-hayer punjab-government punjab-police punjab-sports-department rupnagar the-unmute-breaking-news the-unmute-punjab the-unmute-punjabi-news ਚੰਡੀਗੜ੍ਹ 17 ਨਵੰਬਰ 2022: “ਖੇਡਾਂ ਵਤਨ ਪੰਜਾਬ ਦੀਆਂ” ਵੀਰਵਾਰ ਨੂੰ ਲੁਧਿਆਣਾ ਦੇ ਗੁਰੂ ਨਾਨਕ ਸਟੇਡੀਅਮ ਵਿਖੇ ਰੰਗਾਰੰਗ ਪ੍ਰੋਗਰਾਮ ਨਾਲ ਸਮਾਪਤ ਹੋਇਆ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਖੇਡਾਂ ਦੇ ਖੇਤਰ ਵਿੱਚ ਸੂਬੇ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਦਾ ਸੰਕਲਪ ਲਿਆ। ਇਨ੍ਹਾਂ ਖੇਡਾਂ ਦੌਰਾਨ ਰਾਜ ਪੱਧਰ 'ਤੇ ਸੋਨ, ਚਾਂਦੀ ਅਤੇ ਕਾਂਸੀ ਦੇ ਤਗਮੇ ਜਿੱਤਣ ਵਾਲੇ 9961 ਖਿਡਾਰੀਆਂ ਦੇ ਬੈਂਕ ਖਾਤਿਆਂ ਵਿੱਚ 6.85 ਕਰੋੜ ਰੁਪਏ ਦੀ ਇਨਾਮ ਰਾਸ਼ੀ ਡਿਜ਼ੀਟਲ ਤੌਰ 'ਤੇ ਟਰਾਂਸਫਰ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਸਾਰੇ ਖਿਡਾਰੀਆਂ ਨੂੰ ਖੇਡਾਂ ਵਿੱਚ ਵੱਡੀ ਸਫਲਤਾ ਦੀ ਕਾਮਨਾ ਕੀਤੀ। ਮੁੱਖ ਮੰਤਰੀ ਨੇ ਟਵੀਟ ਕਰਦਿਆਂ ਲਿਖਿਆ ਕਿ ਪੰਜਾਬ 'ਚ ਸਾਲਾਂ ਬਾਅਦ ਖੇਡਾਂ ਦੇ ਖੇਤਰ 'ਚ ਦੁਬਾਰਾ ਰੌਣਕਾਂ ਪਰਤੀਆਂ ਹਨ | ਪਹਿਲੀ ਵਾਰ ਅਜਿਹੀਆਂ ਖੇਡਾਂ ਦਾ ਸਮਾਗਮ ਪੰਜਾਬ 'ਚ ਕਰਵਾਇਆ ਗਿਆ ਹੈ | ਪਹਿਲੀ ਵਾਰ 9961 ਜੇਤੂ ਖਿਡਾਰੀਆਂ ਦੇ ਖਾਤੇ 'ਚ DBT ਰਾਹੀਂ ₹6.85 ਕਰੋੜ ਦੀ ਇਨਾਮ ਰਾਸ਼ੀ ਟਰਾਂਸਫਰ ਕੀਤੀ ਗਈ ਹੈ | ਪੰਜਾਬ ਦੀ ਖੇਡਾਂ 'ਚ ਗੁਆਚੀ ਸ਼ਾਨ ਦੁਬਾਰਾ ਬਹਾਲ ਕਰਨ ਲਈ ਮੇਰੀ ਸਰਕਾਰ ਵਚਨਬੱਧ ਹੈ |
The post “ਖੇਡਾਂ ਵਤਨ ਪੰਜਾਬ ਦੀਆਂ” ਹੋਈਆਂ ਸਮਾਪਤ, ਮੁੱਖ ਮੰਤਰੀ ਭਗਵੰਤ ਮਾਨ ਨੇ ਵੰਡੀ 6.85 ਕਰੋੜ ਰੁਪਏ ਦੀ ਇਨਾਮ ਰਾਸ਼ੀ appeared first on TheUnmute.com - Punjabi News. Tags:
|
'ਖੇਡਾਂ ਵਤਨ ਪੰਜਾਬ ਦੀਆਂ' ਸਮਾਪਤ, CM ਮਾਨ ਨੇ ਖੇਡਾਂ ਦੇ ਖੇਤਰ 'ਚ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਦਾ ਹਲਫ਼ ਲਿਆ Thursday 17 November 2022 04:03 PM UTC+00 | Tags: khedan-watan-punjab-diann ਲੁਧਿਆਣਾ 17 ਨਵੰਬਰ 2022: ਅਗਲੇ ਸਾਲ ਮੁੜ ਮਿਲਣ ਦੇ ਵਾਅਦੇ ਨਾਲ ਲਗਪਗ ਤਿੰਨ ਮਹੀਨਿਆਂ ਤੱਕ ਚੱਲਿਆ ਖੇਡ ਮੇਲਾ ‘ਖੇਡਾਂ ਵਤਨ ਪੰਜਾਬ ਦੀਆਂ' ਵੀਰਵਾਰ ਨੂੰ ਇੱਥੇ ਗੁਰੂ ਨਾਨਕ ਸਟੇਡੀਅਮ ਵਿਖੇ ਰੰਗਾਰੰਗ ਪ੍ਰੋਗਰਾਮ ਨਾਲ ਸਮਾਪਤ ਹੋ ਗਿਆ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਖੇਡਾਂ ਦੇ ਖੇਤਰ ਵਿੱਚ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਦਾ ਅਹਿਦ ਲਿਆ। ਇਨ੍ਹਾਂ ਖੇਡਾਂ ਦੌਰਾਨ ਰਾਜ ਪੱਧਰ ‘ਤੇ ਸੋਨੇ, ਚਾਂਦੀ ਅਤੇ ਕਾਂਸੀ ਦੇ ਤਗਮੇ ਜਿੱਤਣ ਵਾਲੇ 9961 ਖਿਡਾਰੀਆਂ ਦੇ ਬੈਂਕ ਖਾਤਿਆਂ ਵਿੱਚ 6.85 ਕਰੋੜ ਰੁਪਏ ਦੀ ਰਾਸ਼ੀ ਡਿਜ਼ੀਟਲ ਤੌਰ ‘ਤੇ ਤਬਦੀਲ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਸਾਰੇ ਖਿਡਾਰੀਆਂ ਨੂੰ ਇਨ੍ਹਾਂ ਖੇਡਾਂ ਦੀ ਸ਼ਾਨਦਾਰ ਸਫਲਤਾ ਲਈ ਵਧਾਈ ਦਿੱਤੀ। ਉਨ੍ਹਾਂ ਦੱਸਿਆ ਕਿ ਸੋਨਾ ਦਾ ਤਮਗਾ ਜਿੱਤਣ ਵਾਲੇ ਦੇ ਖਾਤੇ ਵਿੱਚ 10 ਹਜ਼ਾਰ ਰੁਪਏ, ਚਾਂਦੀ ਦਾ ਤਮਗਾ ਜਿੱਤਣ ਵਾਲੇ ਦੇ ਖਾਤੇ ਵਿੱਚ ਸੱਤ ਹਜ਼ਾਰ ਰੁਪਏ ਅਤੇ ਕਾਂਸੀ ਤਮਗਾ ਜੇਤੂ ਦੇ ਖਾਤੇ ਵਿੱਚ ਪੰਜ ਹਜ਼ਾਰ ਰੁਪਏ ਤਬਦੀਲ ਕੀਤੇ ਗਏ ਹਨ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੇ ਕੋਨੇ-ਕੋਨੇ ਵਿੱਚ ਖੇਡ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਲਈ ਇਹ ਖੇਡਾਂ ਹਰ ਸਾਲ ਕਰਵਾਈਆਂ ਜਾਣਗੀਆਂ। ਮੁੱਖ ਮੰਤਰੀ ਨੇ ਰਾਜ ਪੱਧਰੀ ਖੇਡਾਂ ਵਿੱਚ ਕ੍ਰਮਵਾਰ 202, 133 ਅਤੇ 123 ਸੋਨ ਤਗਮੇ ਜਿੱਤ ਕੇ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੀਆਂ ਪਟਿਆਲਾ, ਲੁਧਿਆਣਾ ਅਤੇ ਐਸ.ਏ.ਐਸ. ਨਗਰ ਦੀਆਂ ਟੀਮਾਂ ਦਾ ਸਨਮਾਨ ਕੀਤਾ। ਉਨ੍ਹਾਂ ਅੰਮ੍ਰਿਤਸਰ, ਬਰਨਾਲਾ, ਫ਼ਰੀਦਕੋਟ, ਜਲੰਧਰ, ਲੁਧਿਆਣਾ, ਪਟਿਆਲਾ, ਰੂਪਨਗਰ, ਐਸ.ਏ.ਐਸ. ਨਗਰ ਅਤੇ ਸੰਗਰੂਰ ਸਮੇਤ ਨੌਂ ਜ਼ਿਲ੍ਹਿਆਂ ਨੂੰ ਉਨ੍ਹਾਂ ਦੇ ਜ਼ਿਲ੍ਹਿਆਂ ਵਿੱਚ ਵਧੀਆ ਢੰਗ ਨਾਲ ਰਾਜ ਪੱਧਰੀ ਖੇਡਾਂ ਦਾ ਪ੍ਰਬੰਧ ਕਰਨ ਲਈ ਵੀ ਸਨਮਾਨਿਤ ਕੀਤਾ। ਭਗਵੰਤ ਮਾਨ ਨੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੂੰ ਵੀ ਇਨ੍ਹਾਂ ਖੇਡਾਂ ਨੂੰ ਸਫ਼ਲਤਾਪੂਰਵਕ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਧਾਈ ਦਿੱਤੀ। ਲਗਭਗ ਤਿੰਨ ਮਹੀਨਿਆਂ ਤੱਕ ਚੱਲੇ ਇਸ ਸ਼ਾਨਦਾਰ ਖੇਡ ਮੇਲੇ ਦੀ ਸਮਾਪਤੀ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਇਨ੍ਹਾਂ ਖੇਡਾਂ ਵਿੱਚ ਵੱਖ-ਵੱਖ ਛੇ ਉਮਰ ਵਰਗਾਂ ਦੇ ਤਿੰਨ ਲੱਖ ਤੋਂ ਵੱਧ ਖਿਡਾਰੀਆਂ ਨੇ ਭਾਗ ਲਿਆ। ਉਨ੍ਹਾਂ ਦੱਸਿਆ ਕਿ ਇਨ੍ਹਾਂ ਖਿਡਾਰੀਆਂ ਨੇ 28 ਖੇਡ ਵੰਨਗੀਆਂ ਵਿੱਚ ਬਲਾਕ ਤੋਂ ਲੈ ਕੇ ਰਾਜ ਪੱਧਰ ਤੱਕ ਵੱਖ-ਵੱਖ ਮੁਕਾਬਲਿਆਂ ਵਿੱਚ ਭਾਗ ਲਿਆ। ਭਗਵੰਤ ਮਾਨ ਨੇ ਇਹ ਵੀ ਐਲਾਨ ਕੀਤਾ ਕਿ ਸੂਬਾ ਸਰਕਾਰ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਲਾਮਿਸਾਲ ਪ੍ਰਾਪਤੀਆਂ ਵਾਲੇ ਖਿਡਾਰੀਆਂ ਦੀ ਭਰਤੀ ਨੂੰ ਪਹਿਲ ਦੇਵੇਗੀ। ਖੇਡਾਂ ਵਿੱਚ ਤਮਗੇ ਜਿੱਤਣ ਵਾਲੇ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਆਪਣੀ ਜਿੱਤ 'ਤੇ ਘੁਮੰਡ ਨਾ ਕਰਨ, ਸਗੋਂ ਨਿਮਰਤਾ ਨਾਲ ਕੰਮ ਕਰਨ ਅਤੇ ਹੋਰ ਸਫ਼ਲਤਾ ਲਈ ਸਖ਼ਤ ਮਿਹਨਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਡਾਂ ਨੂੰ ਸੂਬੇ ਭਰ ਵਿੱਚ ਭਰਵਾਂ ਹੁੰਗਾਰਾ ਮਿਲਿਆ ਹੈ ਅਤੇ ਨੌਜਵਾਨਾਂ ਨੇ ਖੇਡਾਂ ਵਿੱਚ ਭਾਰੀ ਉਤਸ਼ਾਹ ਨਾਲ ਭਾਗ ਲਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਦੱਸਦਿਆਂ ਖ਼ੁਸ਼ੀ ਹੋ ਰਹੀ ਹੈ ਕਿ ਕੁਝ ਥਾਈਂ ਇਕ ਪਰਿਵਾਰ ਦੀਆਂ ਤਿੰਨ-ਤਿੰਨ ਪੀੜ੍ਹੀਆਂ ਨੇ ਵੀ ਇਨ੍ਹਾਂ ਖੇਡਾਂ ਵਿੱਚ ਹਿੱਸਾ ਲਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਹ ਖ਼ੁਦ ਖੇਡ ਪ੍ਰੇਮੀ ਹਨ, ਜਿਸ ਕਾਰਨ ਉਹ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਰਾਸ਼ਟਰਮੰਡਲ ਖੇਡਾਂ ਤੋਂ ਵਾਪਸ ਆਉਂਦੇ ਹੀ ਪੰਜਾਬ ਦੇ ਜੇਤੂ ਖਿਡਾਰੀਆਂ ਦਾ ਸਨਮਾਨ ਕੀਤਾ। ਭਗਵੰਤ ਮਾਨ ਨੇ ਉਮੀਦ ਪ੍ਰਗਟਾਈ ਕਿ ਉਹ ਦਿਨ ਦੂਰ ਨਹੀਂ, ਜਦੋਂ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਹਰ ਖੇਡ ਵਿੱਚ ਪਹਿਲੇ ਤਿੰਨ ਨੰਬਰ ਪੰਜਾਬੀ ਖਿਡਾਰੀਆਂ ਦੇ ਹਿੱਸੇ ਆਉਣਗੇ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਇਕ ਮਿਸਾਲੀ ਪਹਿਲਕਦਮੀ ਕਰਦਿਆਂ ਸ਼ਹੀਦ ਭਗਤ ਸਿੰਘ ਯੁਵਾ ਪੁਰਸਕਾਰ ਮੁੜ ਸ਼ੁਰੂ ਕੀਤਾ ਹੈ, ਜੋ ਹਰ ਸਾਲ 46 ਨੌਜਵਾਨਾਂ ਨੂੰ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਯੋਗਦਾਨ ਪਾਉਣ ਲਈ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪੁਰਸਕਾਰ ਜੇਤੂਆਂ ਨੂੰ ਪ੍ਰਸੰਸਾ ਪੱਤਰ ਸਮੇਤ 51 ਹਜ਼ਾਰ ਰੁਪਏ ਦੀ ਨਕਦ ਰਾਸ਼ੀ ਦਿੱਤੀ ਜਾਵੇਗੀ। ਭਗਵੰਤ ਮਾਨ ਨੇ ਅਫਸੋਸ ਜ਼ਾਹਿਰ ਕੀਤਾ ਕਿ ਇਹ ਐਵਾਰਡ ਕਰੀਬ ਸੱਤ ਸਾਲ ਪਹਿਲਾਂ ਬੰਦ ਕਰ ਦਿੱਤਾ ਗਿਆ ਸੀ ਪਰ ਹੁਣ ਇਸ ਨੂੰ ਮੁੜ ਸ਼ੁਰੂ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਦਾ ਅਹਿਦ ਲਿਆ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਸ ਨੇਕ ਕਾਰਜ ਲਈ ਪਹਿਲਾਂ ਹੀ ਹਰ ਸੰਭਵ ਯਤਨ ਕਰ ਰਹੀ ਹੈ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਸਾਂਝੇ ਯਤਨਾਂ ਦੇ ਸਾਰਥਕ ਸਿੱਟੇ ਨਿਕਲਣਗੇ ਅਤੇ ਸੂਬੇ ਵਿੱਚ ਬੇਮਿਸਾਲ ਤਰੱਕੀ ਅਤੇ ਖੁਸ਼ਹਾਲੀ ਦੇ ਯੁੱਗ ਦਾ ਆਗਾਜ਼ ਹੋਵੇਗਾ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਮਾਰਚ-2023 ਵਿੱਚ ਪਵਿੱਤਰ ਸ਼ਹਿਰ ਅੰਮ੍ਰਿਤਸਰ ਵਿੱਚ ਹੋਣ ਵਾਲਾ ਜੀ-20 ਸਿਖਰ ਸੰਮੇਲਨ ਪੰਜਾਬ ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਵਪਾਰ ਲਈ ਤਰਜੀਹੀ ਸਥਾਨ ਵਜੋਂ ਉਭਾਰੇਗਾ। ਉਨ੍ਹਾਂ ਕਿਹਾ ਕਿ ਇਹ ਸੰਮੇਲਨ ਸਰਕਾਰ ਨੂੰ ਨਵੇਂ ਕਾਰੋਬਾਰ ਸਥਾਪਤ ਕਰਨ ਲਈ ਆਪਣੀਆਂ ਪ੍ਰਾਪਤੀਆਂ ਅਤੇ ਸਹੂਲਤਾਂ ਦਰਸਾਉਣ ਲਈ ਮੰਚ ਵੀ ਪ੍ਰਦਾਨ ਕਰੇਗਾ। ਭਗਵੰਤ ਮਾਨ ਨੇ ਕਿਹਾ ਕਿ ਸਾਡੇ ਲਈ ਇਹ ਸੁਨਹਿਰੀ ਮੌਕਾ ਹੈ ਜਦੋਂ ਪੰਜਾਬ ਨੂੰ ਬਿਹਤਰੀਨ ਮੌਕਿਆਂ ਦੀ ਧਰਤੀ ਵਜੋਂ ਉਭਾਰਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਖੁਸ਼ਕਿਸਮਤੀ ਹੈ ਕਿ ਇਸ ਸਮਾਗਮ ਦੀ ਮੇਜ਼ਬਾਨੀ ਕਰਨ ਦਾ ਮੌਕਾ ਮਿਲਿਆ ਹੈ, ਜਿਸ ਵਿੱਚ ਵਿਸ਼ਵ ਭਰ ਦੇ ਪ੍ਰਮੁੱਖ ਦੇਸ਼ ਸਿੱਖਿਆ ਅਤੇ ਕਿਰਤ ਸਮੇਤ ਹੋਰ ਮਹੱਤਵਪੂਰਨ ਮੁੱਦਿਆਂ ਬਾਰੇ ਚਰਚਾ ਕਰਨਗੇ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਪਾਸੇ ਲਾਉਣ ਲਈ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਖੇਡਾਂ ਇਸ ਦਿਸ਼ਾ ਵੱਲ ਸਾਰਥਕ ਕਦਮ ਹੈ ਕਿਉਂਕਿ ਇਸ ਨੇ ਖਿਡਾਰੀਆਂ ਨੂੰ ਉਨ੍ਹਾਂ ਦੀ ਲੁਕੀ ਹੋਈ ਪ੍ਰਤਿਭਾ ਨੂੰ ਪ੍ਰਗਟਾਉਣ ਦਾ ਢੁਕਵਾਂ ਮੰਚ ਪ੍ਰਦਾਨ ਕੀਤਾ ਹੈ। ਭਗਵੰਤ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਖੇਡਾਂ ਸੂਬਾ ਸਰਕਾਰ ਨੂੰ ਖਿਡਾਰੀਆਂ ਦੀਆਂ ਖੂਬੀਆਂ ਅਤੇ ਕਮਜ਼ੋਰੀਆਂ ਦੀ ਪਛਾਣ ਕਰਨ ਵਿੱਚ ਵੀ ਮਦਦ ਕਰਨਗੀਆਂ ਜੋ ਭਵਿੱਖ ਵਿੱਚ ਹੋਣ ਵਾਲੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਮੁਕਾਬਲਿਆਂ ਲਈ ਉਨ੍ਹਾਂ ਨੂੰ ਤਿਆਰ ਕਰਨ ਲਈ ਲਾਹੇਵੰਦ ਸਾਬਤ ਹੋਣਗੀਆਂ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਕਿਉਂਕਿ ਇਹ ਸੂਬੇ ਦੀ ਤਰੱਕੀ ਅਤੇ ਇੱਥੋਂ ਦੇ ਲੋਕਾਂ ਦੀ ਖੁਸ਼ਹਾਲੀ ਵਿੱਚ ਅਹਿਮ ਰੋਲ ਅਦਾ ਕਰ ਸਕਦੀਆਂ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਵੱਧ ਤੋਂ ਵੱਧ ਉਭਰਦੇ ਖਿਡਾਰੀਆਂ ਨੂੰ ਖੇਡਾਂ ਦੇ ਖੇਤਰ ਵਿੱਚ ਮੱਲਾਂ ਮਾਰਨ ਲਈ ਉਤਸ਼ਾਹਿਤ ਕਰਨਾ ਸਮੇਂ ਦੀ ਲੋੜ ਹੈ। ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਦੀ ਸਰਕਾਰ ਵੱਧ ਤੋਂ ਵੱਧ ਕਾਬਲ ਖਿਡਾਰੀ ਪੈਦਾ ਕਰਨ ਲਈ ਉਪਰਾਲੇ ਕਰ ਰਹੀ ਹੈ ਤਾਂ ਜੋ ਪੰਜਾਬ ਅੰਤਰਰਾਸ਼ਟਰੀ ਮੁਕਾਬਲਿਆਂ ਲਈ ਭਾਰਤੀ ਦਲ ਵਿੱਚ ਵੱਧ ਤੋਂ ਵੱਧ ਖਿਡਾਰੀ ਯੋਗਦਾਨ ਪਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਖੇਡ ਪ੍ਰਤਿਭਾ ਦੀ ਕੋਈ ਕਮੀ ਨਹੀਂ ਹੈ ਅਤੇ ਪੰਜਾਬ ਸਰਕਾਰ ਉਨ੍ਹਾਂ ਦੀ ਸਮਰੱਥਾ ਦਾ ਲਾਭ ਉਠਾਉਣ ਅਤੇ ਉਨ੍ਹਾਂ ਨੂੰ ਅੰਤਰਰਾਸ਼ਟਰੀ ਮੁਕਾਬਲਿਆਂ ਵਿੱਚ ਹਿੱਸਾ ਲੈਣ ਅਤੇ ਵਧੀਆ ਪ੍ਰਦਰਸ਼ਨ ਕਰਨ ਦੇ ਯੋਗ ਬਣਾਉਣ ਲਈ ਪੂਰੀ ਵਾਹ ਲਾ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਅਤੇ ਖੇਡਾਂ ਦਾ ਆਪਸ ਵਿੱਚ ਮਜ਼ਬੂਤ ਅਤੇ ਅਟੁੱਟ ਰਿਸ਼ਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਨੌਜਵਾਨਾਂ ਨੂੰ ਖੇਡ ਪ੍ਰਤਿਭਾ ਵਿਰਾਸਤ ਵਿਚ ਮਿਲੀ ਹੈ ਪਰ ਪਿਛਲੀਆਂ ਸਰਕਾਰਾਂ ਉਨ੍ਹਾਂ ਨੂੰ ਲੋੜੀਂਦਾ ਬੁਨਿਆਦੀ ਢਾਂਚਾ ਪ੍ਰਦਾਨ ਕਰਨ ਵਿੱਚ ਅਸਫਲ ਰਹੀਆਂ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਹੁਣ ਖਿਡਾਰੀਆਂ ਨੂੰ ਅਤਿ ਆਧੁਨਿਕ ਬੁਨਿਆਦੀ ਢਾਂਚਾ ਅਤੇ ਵਿਸ਼ਵ ਪੱਧਰੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਤੋਂ ਪਹਿਲਾਂ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਮੁੱਖ ਮੰਤਰੀ ਅਤੇ ਹੋਰ ਪਤਵੰਤਿਆਂ ਦਾ ਨਿੱਘਾ ਸਵਾਗਤ ਕੀਤਾ। ਉਨ੍ਹਾਂ ਨੇ ਇਸ ਖੇਡ ਮੇਲੇ ਨੂੰ ਵੱਡੀ ਪੱਧਰ 'ਤੇ ਸਫ਼ਲ ਬਣਾਉਣ ਲਈ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਨਿਭਾਈ ਗਈ ਭੂਮਿਕਾ ਦੀ ਵੀ ਸ਼ਲਾਘਾ ਕੀਤੀ। ਮੀਤ ਹੇਅਰ ਨੇ ਕਿਹਾ ਕਿ ਇਨ੍ਹਾਂ ਖੇਡਾਂ ਨੇ ਸੂਬੇ ਦੇ ਇਤਿਹਾਸ ਵਿੱਚ ਸਫ਼ਲਤਾ ਦੀ ਨਵੀਂ ਇਬਾਰਤ ਲਿਖੀ ਹੈ। ਇਸ ਤੋਂ ਪਹਿਲਾਂ ਰਾਸ਼ਟਰਮੰਡਲ ਖੇਡਾਂ ਵਿਚ ਚਾਂਦੀ ਦਾ ਤਗਮਾ ਜੇਤੂ ਵੇਟਲਿਫਟਰ ਵਿਕਾਸ ਠਾਕੁਰ ਨੇ ਮੁੱਖ ਮੰਤਰੀ ਨੂੰ ਖੇਡਾਂ ਦਾ ਝੰਡਾ ਸੌਂਪਿਆ। ਭਗਵੰਤ ਮਾਨ ਨੇ ਹਰੇਕ ਸਾਲ ਖੇਡਾਂ ਕਰਵਾਉਣ ਲਈ ਖੇਡ ਵਿਭਾਗ ਨੂੰ ਝੰਡੀ ਦਿੱਤੀ। ਇਸ ਦੌਰਾਨ ਕਲਾਕਾਰਾਂ ਵੱਲੋਂ ਸੱਭਿਆਚਾਰਕ ਪੇਸ਼ਕਾਰੀਆਂ ਨੇ ਦਰਸ਼ਕਾਂ ਦਾ ਮਨ ਮੋਹ ਲਿਆ। ਉੱਘੇ ਪੰਜਾਬੀ ਗਾਇਕ ਕੁਲਵਿੰਦਰ ਬਿੱਲਾ, ਪਰੀ ਪੰਧੇਰ ਅਤੇ ਅਰਮਾਨ ਢਿੱਲੋਂ ਨੇ ਆਪਣੇ ਗੀਤਾਂ ਨਾਲ ਸਰੋਤਿਆਂ ਦਾ ਖੂਬ ਮਨੋਰੰਜਨ ਕੀਤਾ। ਇਸ ਮੌਕੇ ‘ਤੇ ਸ਼ਾਨਦਾਰ ਰਵਾਇਤੀ ਨਾਚ ‘ਗਿੱਧਾ’ ਅਤੇ ‘ਭੰਗੜਾ’ ਦੇ ਨਾਲ ਖੇਡਾਂ ਬਾਰੇ ਇੱਕ ਪ੍ਰਭਾਵਸ਼ਾਲੀ ਵੀਡੀਓ ਨੇ ਦਰਸ਼ਕਾਂ ਦਾ ਮਨ ਟੁੰਬ ਲਿਆ ਅਤੇ ਉਨ੍ਹਾਂ ਨੂੰ ਨੱਚਣ ਲਈ ਮਜਬੂਰ ਕਰ ਦਿੱਤਾ। ਇਸ ਮੌਕੇ ਹਾਜ਼ਰ ਲੋਕਾਂ ਨੇ ਆਤਿਸ਼ਬਾਜ਼ੀ ਦੇ ਸ਼ਾਨਦਾਰ ਪ੍ਰਦਰਸ਼ਨ ਮੌਕੇ ਖੜ੍ਹੇ ਹੋ ਕੇ ਤਾੜੀਆਂ ਵੀ ਮਾਰੀਆਂ।
The post 'ਖੇਡਾਂ ਵਤਨ ਪੰਜਾਬ ਦੀਆਂ' ਸਮਾਪਤ, CM ਮਾਨ ਨੇ ਖੇਡਾਂ ਦੇ ਖੇਤਰ ‘ਚ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਦਾ ਹਲਫ਼ ਲਿਆ appeared first on TheUnmute.com - Punjabi News. Tags:
|
ਡਾ. ਸੀਵੀ ਆਨੰਦ ਬੋਸ ਨੂੰ ਪੱਛਮੀ ਬੰਗਾਲ ਦਾ ਰਾਜਪਾਲ ਕੀਤਾ ਨਿਯੁਕਤ Thursday 17 November 2022 04:13 PM UTC+00 | Tags: breaking-news dr-cv-anand-bose governor-of-west-bengal ਚੰਡੀਗੜ੍ਹ 17 ਨਵੰਬਰ 2022: ਪੱਛਮੀ ਬੰਗਾਲ ਦੇ ਨਵੇਂ ਰਾਜਪਾਲ ਦੇ ਨਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਰਾਸ਼ਟਰਪਤੀ ਭਵਨ ਵੱਲੋਂ ਜਾਰੀ ਪ੍ਰੈਸ ਬਿਆਨ ਵਿੱਚ ਦੱਸਿਆ ਗਿਆ ਹੈ ਕਿ ਡਾ. ਸੀਵੀ ਆਨੰਦ ਬੋਸ (Dr. CV Anand Bose) ਬੰਗਾਲ ਦੇ ਅਗਲੇ ਰਾਜਪਾਲ ਹੋਣਗੇ। ਡਾ. ਸੀਵੀ ਆਨੰਦ ਬੋਸ ਇੱਕ ਸਾਬਕਾ ਭਾਰਤੀ ਪ੍ਰਸ਼ਾਸਨਿਕ ਸੇਵਾ (ਆਈਏਐਸ) ਅਧਿਕਾਰੀ ਹਨ। ਉਹ ਮੌਜੂਦਾ ਮੇਘਾਲਿਆ ਸਰਕਾਰ ਦੇ ਸਲਾਹਕਾਰ ਹਨ। ਉਹ ਇੱਕ ਜਨਤਕ ਸੇਵਕ, ਹਾਊਸਿੰਗ ਮਾਹਰ, ਲੇਖਕ ਅਤੇ ਸਪੀਕਰ ਵੀ ਹੈ। ਯੂਨੀਵਰਸਿਟੀ ਦੇ ਵਾਈਸ ਚਾਂਸਲਰ ਤੋਂ ਲੈ ਕੇ ਭਾਰਤ ਸਰਕਾਰ ਦੇ ਸਕੱਤਰ ਤੱਕ ਉਹ ਮੁੱਖ ਸਕੱਤਰ ਦਾ ਅਹੁਦਾ ਵੀ ਸੰਭਾਲ ਚੁੱਕੇ ਹਨ। ਇਸ ਤੋਂ ਇਲਾਵਾ, ਉਹ ਹੈਬੀਟੇਟ ਅਲਾਇੰਸ ਦੇ ਪ੍ਰਧਾਨ ਵੀ ਹਨ ਅਤੇ ਸੰਯੁਕਤ ਰਾਸ਼ਟਰ ਹੈਬੀਟੇਟ ਗਵਰਨਿੰਗ ਕੌਂਸਲ ਦੇ ਮੈਂਬਰ ਵੀ ਰਹਿ ਚੁੱਕੇ ਹਨ। The post ਡਾ. ਸੀਵੀ ਆਨੰਦ ਬੋਸ ਨੂੰ ਪੱਛਮੀ ਬੰਗਾਲ ਦਾ ਰਾਜਪਾਲ ਕੀਤਾ ਨਿਯੁਕਤ appeared first on TheUnmute.com - Punjabi News. Tags:
|
| You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription. |
















