TheUnmute.com – Punjabi News: Digest for November 22, 2022

TheUnmute.com – Punjabi News

Punjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com

Table of Contents

ਵਿਆਹ ਸਮਾਗਮ 'ਚ ਸ਼ੌਕੀਆ ਫਾਇਰ ਕਰਨੇ ਪਏ ਮਹਿੰਗੇ, ਫਾਇਰ ਕਰਨ ਵਾਲਾ ਪੁਲਿਸ ਵਲੋਂ ਗ੍ਰਿਫਤਾਰ

Monday 21 November 2022 05:25 AM UTC+00 | Tags: arms-act arms-act-1959 cm-bhagwant-mann crime dsp-sd-maniinder-singh kapurthala kapurthala-police news police punjab-dgp punjab-dgp-gaurav-yadav punjab-government punjab-police the-unmute-breaking-news

ਕਪੂਰਥਲਾ 21ਨਵੰਬਰ 2022: ਪੰਜਾਬ ਸਰਕਾਰ ਵਲੋਂ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ਉੱਪਰ ਪਿਛਲੇ ਦਿਨੀਂ ਲਾਈ ਰੋਕ ਦੀ ਉਲੰਘਣਾ ਕਰਦਿਆਂ ਵਿਆਹ ਵਿਚ ਸੌਂਕੀਆ ਹਵਾਈ ਫਾਇਰ ਕਰਨ ਵਾਲੇ ਵਿਅਕਤੀ ਵਿਰੁੱਧ ਜਿਲ੍ਹਾ ਪ੍ਰਸ਼ਾਸ਼ਨ ‘ਤੇ ਪੁਲਿਸ ਨੇ ਸਖਤ ਕਾਰਵਾਈ ਕਰਦਿਆਂ ਆਰਮਜ਼ ਐਕਟ ਤਹਿਤ ਮਾਮਲਾ ਦਰਜ ਕਰਕੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ |

ਤੁਹਾਨੂੰ ਦੱਸ ਦਈਏ ਕਿ ਪੁਲਿਸ ਪ੍ਰਸ਼ਾਸਨ ਨੂੰ ਪਿੰਡ ਚੱਕ ਦੋਨਾ, ਥਾਣਾ ਸਦਰ ਕਪੂਰਥਲਾ ਵਿਖੇ ਵਿਆਹ ਸਮਾਗਮ ਮੌਕੇ ਬਲਬੂਟਾ ਸਿੰਘ ਪੁੱਤਰ ਸੁਖਵੰਤ ਸਿੰਘ ਵਾਸੀ ਸ਼ਿਕਾਰਪੁਰ ਥਾਣਾ ਸੁਲਤਾਨਪੁਰ ਲੋਧੀ ਵਲੋਂ ਜਾਗੋ ਮੌਕੇ ਲਾਇਸੈਂਸੀ ਹਥਿਆਰ ਨਾਲ ਹਵਾਈ ਫਾਇਰ ਕਰਨ ਦੀ ਸ਼ਿਕਾਇਤ ਮਿਲੀ ਸੀ।

ਸੂਚਨਾ ਮਿਲਣ 'ਤੇ ਸਿਵਲ ਤੇ ਪੁਲਿਸ ਪ੍ਰਸ਼ਾਸ਼ਨ ਵਲੋਂ ਤੁਰੰਤ ਹਰਕਤ ਵਿਚ ਆਉਂਦਿਆਂ ਪੜਤਾਲ ਕਰਨ ਮਗਰੋਂ ਫਾਇਰ ਕਰਨ ਵਾਲੇ ਬਲਬੂਟਾ ਸਿੰਘ ਵਿਰੁੱਧ ਆਰਮਜ਼ ਐਕਟ 1959 ਦੀ ਧਾਰਾ 27 ਤੇ ਆਈ.ਪੀ.ਸੀ. 1860 ਦੀ ਧਾਰਾ 336 ਤਹਿਤ ਥਾਣਾ ਸਦਰ ਕਪੂਰਥਲਾ ਵਿਖੇ ਐਫ. ਆਈ.ਆਰ. ਨੰਬਰ 126 ਮਿਤੀ 20 ਨਵੰਬਰ 2022 ਨੂੰ ਦਰਜ ਕੀਤੀ ਗਈ ਹੈ।

ਇਸਦੇ ਨਾਲ ਹੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਬੰਧਿਤ ਵਿਅਕਤੀ ਦੇ ਅਸਲਾ ਲਾਇਸੈਂਸ ਨੂੰ ਰੱਦ ਕਰਨ ਦੀ ਕਾਰਵਾਈ ਵੀ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਵਲੋਂ ਡੀਐੱਸਪੀ/ਐੱਸਡੀ ਮਨੀਇੰਦਰ ਸਿੰਘ ਨੇ ਇਹ ਵੀ ਸਪੱਸ਼ਟ ਕੀਤਾ ਕਿ ਸ਼ੋਸ਼ਲ ਮੀਡੀਆ ਉੱਪਰ ਹਥਿਆਰਾਂ ਦੀ ਨੁਮਾਇਸ਼, ਨਫਰਤੀ ਭਾਸ਼ਣ ਪੋਸਟ ਕਰਨ ਵਾਲਿਆਂ ਉੱਪਰ ਨਿਗਰਾਨੀ ਲਈ ਸ਼ੋਸ਼ਲ ਮੀਡੀਆ ਸੈਲ ਨੂੰ ਹੋਰ ਸਰਗਰਮ ਕੀਤਾ ਜਾ ਰਿਹਾ ਹੈ ਅਤੇ ਅਜਿਹੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਪੂਰੀ ਸਖਤੀ ਵਰਤੀ ਜਾਵੇਗੀ ।

ਦੱਸਣਯੋਗ ਹੈ ਕਿ ਜਿਲ੍ਹਾ ਮੈਜਿਸਟ੍ਰੇਟ ਵਲੋਂ ਹਥਿਆਰ ਜਾਂ ਹਿੰਸਾ ਨੂੰ ਉਤਸ਼ਾਹਿਤ ਕਰਨ ਵਾਲੇ ਗੀਤਾਂ 'ਤੇ ਵੀ ਪੂਰਨ ਪਾਬੰਦੀ ਲਾਈ ਗਈ ਹੈ। ਇਸ ਤੋਂ ਇਲਾਵਾ ਜਨਤਕ ਇਕੱਠਾਂ, ਵਿਆਹਾਂ, ਧਾਰਮਿਕ ਸਥਾਨਾਂ ਜਾਂ ਹੋਰ ਸਮਾਗਮਾਂ ਵਿਚ ਹਥਿਆਰ ਲੈ ਕੇ ਪ੍ਰਦਰਸ਼ਨ ਕਰਨ 'ਤੇ ਵੀ ਪਾਬੰਦੀ ਲਾਗੂ ਹੈ।

The post ਵਿਆਹ ਸਮਾਗਮ ‘ਚ ਸ਼ੌਕੀਆ ਫਾਇਰ ਕਰਨੇ ਪਏ ਮਹਿੰਗੇ, ਫਾਇਰ ਕਰਨ ਵਾਲਾ ਪੁਲਿਸ ਵਲੋਂ ਗ੍ਰਿਫਤਾਰ appeared first on TheUnmute.com - Punjabi News.

Tags:
  • arms-act
  • arms-act-1959
  • cm-bhagwant-mann
  • crime
  • dsp-sd-maniinder-singh
  • kapurthala
  • kapurthala-police
  • news
  • police
  • punjab-dgp
  • punjab-dgp-gaurav-yadav
  • punjab-government
  • punjab-police
  • the-unmute-breaking-news

ਅਰੁਣ ਗੋਇਲ ਨੇ ਨਵੇਂ ਚੋਣ ਕਮਿਸ਼ਨਰ ਵਜੋਂ ਅਹੁਦਾ ਸਾਂਭਿਆ, ਜਾਣੋ ! ਗੋਇਲ ਬਾਰੇ ਖ਼ਾਸ ਗੱਲਾਂ

Monday 21 November 2022 05:39 AM UTC+00 | Tags: arun-goyal breaking-news chief-election-commissioner chief-election-commissioner-fo-india chief-election-commissioner-of-india draupadi-murmu election-commissioner government-of-india news president-of-india the-unmute-breaking-news

ਚੰਡੀਗੜ੍ਹ 21 ਨਵੰਬਰ 2022: ਭਾਰਤੀ ਪ੍ਰਸ਼ਾਸਨਿਕ ਸੇਵਾ ਦੇ ਸਾਬਕਾ ਅਧਿਕਾਰੀ ਅਰੁਣ ਗੋਇਲ (Arun Goyal) ਨੇ ਸੋਮਵਾਰ ਨੂੰ ਚੋਣ ਕਮਿਸ਼ਨਰ ਦਾ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੂੰ ਸ਼ਨੀਵਾਰ ਨੂੰ ਚੋਣ ਕਮਿਸ਼ਨਰ ਨਿਯੁਕਤ ਕੀਤਾ ਗਿਆ ਸੀ। ਗੋਇਲ 1985 ਬੈਚ ਦੇ ਪੰਜਾਬ ਕੇਡਰ ਦੇ ਅਧਿਕਾਰੀ ਹਨ। ਉਹ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਅਤੇ ਚੋਣ ਕਮਿਸ਼ਨਰ ਅਨੂਪ ਚੰਦਰ ਪਾਂਡੇ ਦੇ ਨਾਲ ਚੋਣ ਕਮਿਸ਼ਨ ਦਾ ਹਿੱਸਾ ਹੋਣਗੇ। ਸਰਕਾਰ ਨੇ ਇੱਕ ਬਿਆਨ ਰਾਹੀਂ ਗੋਇਲ ਦੀ ਨਿਯੁਕਤੀ ਦੀ ਜਾਣਕਾਰੀ ਦਿੱਤੀ ਸੀ।

ਗੁਜਰਾਤ ਚੋਣਾਂ ਤੋਂ ਪਹਿਲਾਂ ਨਿਯੁਕਤੀ

ਚੋਣ ਕਮਿਸ਼ਨਰ ਵਜੋਂ ਉਨ੍ਹਾਂ ਦੀ ਨਿਯੁਕਤੀ ਦਾ ਐਲਾਨ ਉਸ ਸਮੇਂ ਕੀਤਾ ਗਿਆ ਹੈ ਜਦੋਂ ਗੁਜਰਾਤ ਵਿੱਚ ਅਗਲੇ ਮਹੀਨੇ ਵਿਧਾਨ ਸਭਾ ਚੋਣਾਂ ਹੋਣ ਵਾਲੀਆਂ ਹਨ। ਗੁਜਰਾਤ ਵਿੱਚ 1 ਦਸੰਬਰ ਤੋਂ 5 ਦਸੰਬਰ ਤੱਕ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਇਸ ਦੇ ਨਾਲ ਹੀ ਇਸ ਦੇ ਨਤੀਜੇ 8 ਦਸੰਬਰ ਨੂੰ ਐਲਾਨੇ ਜਾਣਗੇ।

ਮੁੱਖ ਚੋਣ ਕਮਿਸ਼ਨਰ ਬਣਨ ਦੇ ​​ਦਾਅਵੇਦਾਰ

ਅਰੁਣ ਗੋਇਲ (Arun Goyal)  ਇਹ ਜ਼ਿੰਮੇਵਾਰੀ ਸੰਭਾਲਣ ਤੋਂ ਬਾਅਦ ਅਗਲੇ ਮੁੱਖ ਚੋਣ ਕਮਿਸ਼ਨਰ ਬਣਨ ਦੇ ਮਜ਼ਬੂਤ ​​ਦਾਅਵੇਦਾਰ ਹੋਣਗੇ। ਰਾਜੀਵ ਕੁਮਾਰ ਦਾ ਕਾਰਜਕਾਲ ਫਰਵਰੀ 2025 ਤੱਕ ਹੈ। ਸੁਸ਼ੀਲ ਚੰਦਰਾ ਮਈ ਵਿੱਚ ਮੁੱਖ ਚੋਣ ਕਮਿਸ਼ਨਰ ਦੇ ਅਹੁਦੇ ਤੋਂ ਸੇਵਾਮੁਕਤ ਹੋਏ ਸਨ। ਉਦੋਂ ਤੋਂ ਚੋਣ ਕਮਿਸ਼ਨ ਦੇ ਕਮਿਸ਼ਨਰਾਂ ਵਿੱਚੋਂ ਇੱਕ ਦਾ ਅਹੁਦਾ ਖਾਲੀ ਸੀ। ਉਨ੍ਹਾਂ ਦੀ ਥਾਂ ‘ਤੇ ਰਾਜੀਵ ਕੁਮਾਰ ਨਵੇਂ ਮੁੱਖ ਚੋਣ ਕਮਿਸ਼ਨਰ ਬਣੇ ਹਨ। ਅਰੁਣ ਗੋਇਲ ਆਪਣੀ ਸਵੈ-ਇੱਛਤ ਸੇਵਾਮੁਕਤੀ ਤੱਕ ਭਾਰੀ ਉਦਯੋਗ ਸਕੱਤਰ ਦੀ ਭੂਮਿਕਾ ਵਿੱਚ ਸਨ। ਉਨ੍ਹਾਂ ਨੇ ਸੱਭਿਆਚਾਰਕ ਮੰਤਰਾਲੇ ਵਿੱਚ ਵੀ ਕੰਮ ਕੀਤਾ ਹੈ। ਗੋਇਲ ਦਸੰਬਰ 2027 ਤੱਕ ਚੋਣ ਕਮਿਸ਼ਨ ਵਿੱਚ ਕੰਮ ਕਰਨਗੇ।

The post ਅਰੁਣ ਗੋਇਲ ਨੇ ਨਵੇਂ ਚੋਣ ਕਮਿਸ਼ਨਰ ਵਜੋਂ ਅਹੁਦਾ ਸਾਂਭਿਆ, ਜਾਣੋ ! ਗੋਇਲ ਬਾਰੇ ਖ਼ਾਸ ਗੱਲਾਂ appeared first on TheUnmute.com - Punjabi News.

Tags:
  • arun-goyal
  • breaking-news
  • chief-election-commissioner
  • chief-election-commissioner-fo-india
  • chief-election-commissioner-of-india
  • draupadi-murmu
  • election-commissioner
  • government-of-india
  • news
  • president-of-india
  • the-unmute-breaking-news

ਸਪੈਸ਼ਲ ਟਾਸਕ ਫ਼ੋਰਸ ਵਲੋਂ ਫ਼ਿਰੋਜ਼ਪੁਰ ਦੀ ਆਵਾ ਬਸਤੀ 'ਚ ਛਾਪੇਮਾਰੀ, ਇੱਕ ਨੌਜਵਾਨ ਗ੍ਰਿਫਤਾਰ

Monday 21 November 2022 05:52 AM UTC+00 | Tags: awa-basti-of-ferozepur bathinda-in-awa-basti bathindia-police breaking-news dgp-punjab news punjab-police punjab-stf special-task-force special-task-force-bathinda stf-bathinda

ਫ਼ਿਰੋਜ਼ਪੁਰ 21 ਨਵੰਬਰ 2022: ਪੰਜਾਬ ਸਰਕਾਰ ਅਤੇ ਡੀਜੀਪੀ ਪੰਜਾਬ, ਗੌਰਵ ਯਾਦਵ ਦੇ ਹੁਕਮਾਂ ਅਨੁਸਾਰ ਨਸ਼ੇ ਦੀ ਰੋਕਥਾਮ ਲਈ ਲਗਾਤਾਰ ਪੰਜਾਬ ਦੇ ਵੱਖ-ਵੱਖ ਸੂਬਿਆਂ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸੇ ਦੌਰਾਨ ਅੱਜ ਫਿਰੋਜ਼ਪੁਰ ਦੀ ਆਵਾ ਬਸਤੀ ਵਿੱਚ ਬਠਿੰਡਾ ਦੀ ਸਪੈਸ਼ਲ ਟਾਸਕ ਫ਼ੋਰਸ (STF) ਦੀ ਟੀਮ ਵੱਲੋਂ ਇੱਕ ਘਰ ਵਿੱਚ ਛਾਪੇਮਾਰੀ ਕੀਤੀ ਗਈ ਹੈ।

ਦੱਸਿਆ ਜਾ ਰਿਹਾ ਹੈ ਕਿ ਛਾਪੇਮਾਰੀ ਦੌਰਾਨ 2.70 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ ਅਤੇ ਇੱਕ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਫ਼ਿਲਹਾਲ ਐਸਟੀਐਫ ਦੀ ਟੀਮ ਵੱਲੋਂ ਘਰ ਅੰਦਰ ਆਪਣੀ ਕਾਰਵਾਈ ਕੀਤੀ ਜਾ ਰਹੀ ਹੈ।

The post ਸਪੈਸ਼ਲ ਟਾਸਕ ਫ਼ੋਰਸ ਵਲੋਂ ਫ਼ਿਰੋਜ਼ਪੁਰ ਦੀ ਆਵਾ ਬਸਤੀ ‘ਚ ਛਾਪੇਮਾਰੀ, ਇੱਕ ਨੌਜਵਾਨ ਗ੍ਰਿਫਤਾਰ appeared first on TheUnmute.com - Punjabi News.

Tags:
  • awa-basti-of-ferozepur
  • bathinda-in-awa-basti
  • bathindia-police
  • breaking-news
  • dgp-punjab
  • news
  • punjab-police
  • punjab-stf
  • special-task-force
  • special-task-force-bathinda
  • stf-bathinda

ਲੁਧਿਆਣਾ ਦੀ ਧਾਗਾ ਫੈਕਟਰੀ 'ਚ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਉੱਨ ਸੜ ਕੇ ਸੁਆਹ

Monday 21 November 2022 06:04 AM UTC+00 | Tags: basti-jodhewal-police-statio breaking-news jodhewal-basti latest-news ludhiana ludhiana-news news punjab-government the-unmute-breaking-news the-unmute-latest-news

ਲੁਧਿਆਣਾ 21 ਨਵੰਬਰ 2022: ਲੁਧਿਆਣਾ (Ludhiana) ਜ਼ਿਲ੍ਹੇ ਵਿੱਚ ਜੋਧੇਵਾਲ ਬਸਤੀ ਨੇੜੇ ਅੱਜ ਤੜਕੇ ਇੱਕ ਧਾਗੇ ਦੀ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਗਈ। ਇਸ ਘਟਨਾ ਵਿਚ ਅੱਗ ਲੱਗਣ ਕਾਰਨ ਫੈਕਟਰੀ ਵਿੱਚ ਪਈ ਲੱਖਾਂ ਰੁਪਏ ਦੀ ਉੱਨ ਸੜ ਕੇ ਸੁਆਹ ਹੋ ਗਈ। ਫੈਕਟਰੀ ‘ਚੋਂ ਧੂੰਆਂ ਨਿਕਲਦਾ ਦੇਖ ਕੇ ਆਸ-ਪਾਸ ਦੇ ਲੋਕਾਂ ਨੇ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ। ਲੋਕਾਂ ਨੇ ਖੁਦ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਪਰ ਦੇਖਦੇ ਹੀ ਦੇਖਦੇ ਅੱਗ ਨੇ ਸਾਰੀ ਫੈਕਟਰੀ ਨੂੰ ਆਪਣੀ ਚਪੇਟ ਵਿੱਚ ਲੈ ਲਿਆ |

ਫਾਇਰ ਬਿ੍ਗੇਡ ਦੇ ਮੁਲਾਜ਼ਮਾਂ ਨੇ ਕਰੀਬ 1 ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ | ਅੱਗ ਲੱਗਣ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੋ ਸਕਿਆ ਹੈ। ਨਿਊ ਸ਼ਕਤੀ ਨਗਰ ਦੀ ਗਲੀ ਨੰਬਰ 8 ‘ਚ ਸਥਿਤ ਸ਼੍ਰੀਰਾਮ ਮੂਲ ਟਰੇਡਰਜ਼ ਫੈਕਟਰੀ ਦੀ ਚੌਥੀ ਮੰਜ਼ਿਲ ‘ਚ ਅੱਗ ਲੱਗੀ ਦੇਖ ਕੇ ਲੋਕਾਂ ਨੇ ਇਸ ਦੀ ਸੂਚਨਾ ਇਸ ਦੇ ਮਾਲਕ ਨੀਰਜ ਗੋਇਲ ਨੂੰ ਫੋਨ ‘ਤੇ ਦਿੱਤੀ। ਲੋਕਾਂ ਨੇ ਫਾਇਰ ਬ੍ਰਿਗੇਡ ਨੂੰ ਹੀ ਫੋਨ ਕੀਤਾ। ਥਾਣਾ ਟਿੱਬਾ ਅਤੇ ਥਾਣਾ ਬਸਤੀ ਜੋਧੇਵਾਲ ਦੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਦੱਸਿਆ ਜਾ ਰਿਹਾ ਹੈ ਕਿ ਫਾਇਰ ਬ੍ਰਿਗੇਡ ਦੀਆਂ 8 ਤੋਂ 10 ਗੱਡੀਆਂ ਨੇ ਅੱਗ ‘ਤੇ ਕਾਬੂ ਪਾਇਆ |

The post ਲੁਧਿਆਣਾ ਦੀ ਧਾਗਾ ਫੈਕਟਰੀ ‘ਚ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਉੱਨ ਸੜ ਕੇ ਸੁਆਹ appeared first on TheUnmute.com - Punjabi News.

Tags:
  • basti-jodhewal-police-statio
  • breaking-news
  • jodhewal-basti
  • latest-news
  • ludhiana
  • ludhiana-news
  • news
  • punjab-government
  • the-unmute-breaking-news
  • the-unmute-latest-news

ਚੰਡੀਗੜ੍ਹ 'ਚ ਹਰਿਆਣਾ ਦੀ ਵੱਖਰੀ ਵਿਧਾਨ ਸਭਾ ਨਹੀਂ ਬਣਨ ਦਿਆਂਗੇ: ਰਾਜਾ ਵੜਿੰਗ

Monday 21 November 2022 06:15 AM UTC+00 | Tags: amrinder-sing-raja-warring chandigarh haryana haryana-assembly-building haryanas-separate-legislative-assembly legislative-assembly news punjab-congress punjab-government punjab-legislative-assembly-2022 punjab-news punjab-news-news the-unmute-breaking-news the-unmute-news union-territory-of-chandigarh

ਚੰਡੀਗੜ੍ਹ 21 ਨਵੰਬਰ 2022: ਪੰਜਾਬ ਕਾਂਗਰਸ ਨੇ ਹਰਿਆਣਾ (Haryana) ਨੂੰ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਵਿੱਚ ਵੱਖਰੀ ਵਿਧਾਨ ਸਭਾ ਦੀ ਉਸਾਰੀ ਲਈ ਜ਼ਮੀਨ ਅਲਾਟ ਕਰਨ ਖ਼ਿਲਾਫ਼ ਚਿਤਾਵਨੀ ਦਿੱਤੀ ਹੈ। ਇਸ ਸੰਦਰਭ ਵਿੱਚ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਦੀ ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਦੇ ਪ੍ਰਸ਼ਾਸਕ ਬਨਵਾਰੀਲਾਲ ਪੁਰੋਹਿਤ ਨਾਲ ਹੋਈ ਮੀਟਿੰਗ ‘ਤੇ ਪ੍ਰਤੀਕਿਰਿਆ ਜ਼ਾਹਿਰ ਕਰਦਿਆਂ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਚੰਡੀਗੜ੍ਹ ਵਿੱਚ ਹਰਿਆਣਾ ਨੂੰ ਜ਼ਮੀਨ ਅਲਾਟ ਕਰਨ ਸਬੰਧੀ ਅਜਿਹੀ ਤਜਵੀਜ਼ ਦਾ ਕਦਮ ਸਿੱਧੇ ਤੌਰ ‘ਤੇ ਪੰਜਾਬ ਦੇ ਅਧਿਕਾਰਾਂ ‘ਤੇ ਹਮਲਾ ਕਰੇਗਾ। ਜਿਸ ਦਾ ਪੰਜਾਬ ਵਾਸੀ ਹਰ ਕੀਮਤ ‘ਤੇ ਵਿਰੋਧ ਕਰਨਗੇ।

ਉਨ੍ਹਾਂ ਕੇਂਦਰ ਸਰਕਾਰ ਦੇ ਅਜਿਹੇ ਕਿਸੇ ਵੀ ਕਦਮ ਵਿਰੁੱਧ ਚਿਤਾਵਨੀ ਦਿੱਤੀ ਅਤੇ ਹਰਿਆਣਾ ਲਈ ਵੱਖਰੀ ਵਿਧਾਨ ਸਭਾ ਬਣਾਉਣ ‘ਤੇ ਸਵਾਲ ਉਠਾਇਆ, ਜਦੋਂ ਇਹ ਪਹਿਲਾਂ ਹੀ ਕੈਪੀਟਲ ਕੰਪਲੈਕਸ ਦੀ ਮੌਜੂਦਾ ਇਮਾਰਤ ਤੋਂ ਕੰਮ ਕਰ ਰਹੀ ਹੈ। ਸੂਬਾ ਕਾਂਗਰਸ ਪ੍ਰਧਾਨ ਨੇ ਦੋਸ਼ ਲਾਇਆ ਕਿ ਜਦੋਂ ਤੋਂ ਕੇਂਦਰ ਅਤੇ ਹਰਿਆਣਾ ਵਿੱਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣੀ ਹੈ, ਉਹ ਹਰ ਰੋਜ਼ ਪੰਜਾਬ ਲਈ ਸਮੱਸਿਆਵਾਂ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਇਸ ਨਾਲ ਕੇਂਦਰ ਅਤੇ ਰਾਜ ਦੇ ਸਬੰਧਾਂ ਵਿੱਚ ਖਟਾਸ ਆਵੇਗੀ।

ਉਨ੍ਹਾਂ ਕਿਹਾ ਕਿ ਇਹ ਫੈਸਲਾ ਕੀਤਾ ਗਿਆ ਸੀ ਕਿ ਸਾਰਾ ਚੰਡੀਗੜ੍ਹ ਪੰਜਾਬ ਦਾ ਹੈ, ਇਸ ਲਈ ਸ਼ਹਿਰ ਦੀ ਜ਼ਮੀਨ ਹਰਿਆਣਾ ਨੂੰ ਅਲਾਟ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਰਾਜੀਵ-ਲੌਂਗੋਵਾਲ ਸਮਝੌਤੇ ਵਿੱਚ ਇਹ ਵੀ ਪੁਸ਼ਟੀ ਕੀਤੀ ਗਈ ਸੀ ਕਿ ਚੰਡੀਗੜ੍ਹ ਪੰਜਾਬ ਦਾ ਹੈ। ਜਿਸ ਬਾਰੇ ਉਨ੍ਹਾਂ ਜ਼ਿਕਰ ਕੀਤਾ ਕਿ ਕੇਂਦਰ ਅਤੇ ਹਰਿਆਣਾ ਦੀਆਂ ਭਾਜਪਾ ਸਰਕਾਰਾਂ ਇਤਿਹਾਸ ਨਾਲ ਛੇੜਛਾੜ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ।

ਵਾਰਡਿੰਗ ਨੇ ਕਿਹਾ ਕਿ ਚੰਡੀਗੜ੍ਹ ਸ਼ਹਿਰ ਵਿੱਚ ਵੱਖਰੀ ਅਸੈਂਬਲੀ ਬਣਾਉਣ ਦਾ ਕਦਮ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚ ਪੰਜਾਬ ਦੀ ਭੂਮਿਕਾ ਨੂੰ ਖਤਮ ਕਰਨ, ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਵਿੱਚ ਤਬਦੀਲ ਕਰਨ ਜਾਂ ਪੰਜਾਬ ਨੂੰ ਗੁਆਂਢੀ ਰਾਜਾਂ ਵਿੱਚ ਤਬਦੀਲ ਕਰਨ ਦੇ ਕਦਮਾਂ ਦੀ ਲੜੀ ਦਾ ਹਿੱਸਾ ਹੈ। ਨੂੰ ਪਾਣੀ ਦੇਣ ਲਈ ਮਜਬੂਰ ਕੀਤਾ ਗਿਆ ਅਤੇ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਪੰਜਾਬ ਦਾ ਸਟਾਫ਼ ਘਟਾ ਦਿੱਤਾ ਗਿਆ।

The post ਚੰਡੀਗੜ੍ਹ ‘ਚ ਹਰਿਆਣਾ ਦੀ ਵੱਖਰੀ ਵਿਧਾਨ ਸਭਾ ਨਹੀਂ ਬਣਨ ਦਿਆਂਗੇ: ਰਾਜਾ ਵੜਿੰਗ appeared first on TheUnmute.com - Punjabi News.

Tags:
  • amrinder-sing-raja-warring
  • chandigarh
  • haryana
  • haryana-assembly-building
  • haryanas-separate-legislative-assembly
  • legislative-assembly
  • news
  • punjab-congress
  • punjab-government
  • punjab-legislative-assembly-2022
  • punjab-news
  • punjab-news-news
  • the-unmute-breaking-news
  • the-unmute-news
  • union-territory-of-chandigarh

Bihar: ਵੈਸ਼ਾਲੀ ਜ਼ਿਲ੍ਹੇ 'ਚ ਦਰਦਨਾਕ ਸੜਕ ਹਾਦਸੇ 'ਚ 15 ਜਣਿਆਂ ਦੀ ਮੌਤ, PM ਮੋਦੀ ਵਲੋਂ ਮੁਆਵਜ਼ੇ ਦਾ ਐਲਾਨ

Monday 21 November 2022 06:35 AM UTC+00 | Tags: bihar-news breaking-news news pm-modi pmnrf pmo vaishali vaishali-accident vaishali-district

ਚੰਡੀਗੜ੍ਹ 21 ਨਵੰਬਰ 2022: ਬਿਹਾਰ ਦੇ ਵੈਸ਼ਾਲੀ ਜ਼ਿਲ੍ਹੇ (Vaishali district) ਵਿੱਚ ਐਤਵਾਰ ਦੇਰ ਸ਼ਾਮ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ, ਤੇਜ਼ ਰਫਤਾਰ ਟਰੱਕ ਨੇ ਪੂਜਾ ਕਰਨ ਲਈ ਵੱਡੀ ਗਿਣਤੀ ਵਿੱਚ ਆਏ ਲੋਕ ਨੂੰ ਦਰੜ ਦਿੱਤਾ | ਇਸ ਹਾਦਸੇ ਵਿੱਚ ਸੱਤ ਬੱਚਿਆਂ ਸਮੇਤ ਲਗਭਗ 15 ਜਣਿਆਂ ਦੀ ਮੌਤ ਦੀ ਖ਼ਬਰ ਹੈ ਅਤੇ ਕਈ ਜ਼ਖਮੀ ਹੋਏ ਹਨ।

ਜਾਣਕਾਰੀ ਮੁਤਾਬਕ ਹਾਜੀਪੁਰ-ਮਹਨਾਰ ਮੁੱਖ ਸੜਕ ‘ਤੇ ਦੇਸਰੀ ਥਾਣਾ ਖੇਤਰ ਦੇ ਨਵਾਂਗਾਂਵ ਟੋਲਾ ਨੇੜੇ ਇਹ ਹਾਦਸਾ ਵਾਪਰਿਆ। ਨਜ਼ਦੀਕੀ ਬ੍ਰਹਮਸਥਾਨ ਵਿਖੇ ਭੂਈਆਂ ਬਾਬਾ ਦੀ ਪੂਜਾ ਕਰਨ ਲਈ ਵੱਡੀ ਗਿਣਤੀ ਵਿੱਚ ਲੋਕ ਇਕੱਠੇ ਹੋਏ ਸਨ। ਇਸੇ ਦੌਰਾਨ ਤੇਜ਼ ਰਫ਼ਤਾਰ ਬੇਕਾਬੂ ਟਰੱਕ ਭੀੜ ਨੂੰ ਦਰੜ ਹੋਇਆ ਬੇਕਾਬੂ ਹੋ ਕੇ ਦਰੱਖਤ ਨਾਲ ਜਾ ਟਕਰਾਇਆ। ਦੱਸਿਆ ਜਾ ਰਿਹਾ ਹੈ ਕਿ ਟਰੱਕ ਡਰਾਈਵਰ ਨੇ ਸ਼ਰਾਬ ਪੀਤੀ ਹੋਈ ਸੀ।

ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਵੀ ਇਸ ਘਟਨਾ ‘ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਵੈਸ਼ਾਲੀ ਦੇ ਦੇਸਾਰੀ ਥਾਣਾ ਖੇਤਰ ਵਿੱਚ ਇੱਕ ਤੇਜ਼ ਰਫ਼ਤਾਰ ਟਰੱਕ ਵੱਲੋਂ ਬੱਚਿਆਂ ਸਮੇਤ ਕਈ ਜਣਿਆਂ ਨੂੰ ਕੁਚਲਣ ਦੀ ਘਟਨਾ ਤੋਂ ਉਹ ਦੁਖੀ ਹਨ। ਮ੍ਰਿਤਕਾਂ ਦੇ ਪਰਿਵਾਰਾਂ ਨਾਲ ਡੂੰਘੀ ਹਮਦਰਦੀ ਹੈ ਅਤੇ ਉਨ੍ਹਾਂ ਨੂੰ 5-5 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦਿੱਤੀ ਜਾਵੇਗੀ। ਜ਼ਖਮੀਆਂ ਦਾ ਢੁੱਕਵਾਂ ਇਲਾਜ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ। ਘਟਨਾ ਤੋਂ ਬਾਅਦ ਮੌਕੇ ‘ਤੇ ਹੜਕੰਪ ਮੱਚ ਗਿਆ । ਪੁਲਿਸ ਨੇ ਸਥਾਨਕ ਲੋਕਾਂ ਦੀ ਮਦਦ ਨਾਲ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ, ਜਿਨ੍ਹਾਂ ‘ਚ ਕਈਆਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ ਹੈ। ਪ੍ਰਧਾਨ ਮੰਤਰੀ ਦਫ਼ਤਰ (PMO) ਨੇ ਟਵੀਟ ਕੀਤਾ ਕਿ “ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਬਿਹਾਰ ਦੇ ਵੈਸ਼ਾਲੀ ਵਿੱਚ ਵਾਪਰਿਆ ਹਾਦਸਾ ਬਹੁਤ ਦੁਖਦਾਈ ਹੈ। ਦੁਖੀ ਪਰਿਵਾਰਾਂ ਦੇ ਪ੍ਰਤੀ ਮੇਰੀ ਸੰਵੇਦਨਾ ਹੈ। ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਦੁਆ ਕਰਦੇ ਹਾਂ। ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (PMNRF) ਵਿੱਚੋਂ ਮ੍ਰਿਤਕ ਦੇ ਵਾਰਸਾਂ ਨੂੰ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦਿੱਤੀ ਜਾਵੇਗੀ ਅਤੇ ਜ਼ਖਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।

PmO

The post Bihar: ਵੈਸ਼ਾਲੀ ਜ਼ਿਲ੍ਹੇ ‘ਚ ਦਰਦਨਾਕ ਸੜਕ ਹਾਦਸੇ ‘ਚ 15 ਜਣਿਆਂ ਦੀ ਮੌਤ, PM ਮੋਦੀ ਵਲੋਂ ਮੁਆਵਜ਼ੇ ਦਾ ਐਲਾਨ appeared first on TheUnmute.com - Punjabi News.

Tags:
  • bihar-news
  • breaking-news
  • news
  • pm-modi
  • pmnrf
  • pmo
  • vaishali
  • vaishali-accident
  • vaishali-district

ਅੰਮ੍ਰਿਤਸਰ 'ਚ ਪੰਜ ਹਥਿਆਰਬੰਦ ਲੁਟੇਰਿਆਂ ਨੇ ਦੋ ਵਿਅਕਤੀਆਂ ਨੂੰ ਬਣਾਇਆ ਲੁੱਟ ਦਾ ਸ਼ਿਕਾਰ

Monday 21 November 2022 06:59 AM UTC+00 | Tags: amritsar-police amritsar-police-administration crime crime-news five-armed-robbers-robbed news punjab-dgp-gaurav-yadav punjab-government punjab-police robbery the-unmute-breaking-news the-unmute-punjabi-news

ਅੰਮ੍ਰਿਤਸਰ 21 ਨਵੰਬਰ 2022: ਅੰਮ੍ਰਿਤਸਰ (Amritsar) ‘ਚ ਵਧਦੀਆਂ ਅਪਰਾਧਿਕ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਸ਼ਨੀਵਾਰ ਦੇਰ ਸ਼ਾਮ ਮੋਟਰਸਾਈਕਲ ‘ਤੇ ਸਵਾਰ ਪੰਜ ਨਕਾਬਪੋਸ਼ ਲੁਟੇਰਿਆਂ ਨੇ ਦੋ ਵਿਅਕਤੀਆਂ ਨੂੰ ਲੁੱਟ ਦਾ ਸ਼ਿਕਾਰ ਬਣਾਇਆ | ਇਹ ਸਾਰੀ ਘਟਨਾ ਸੜਕ ‘ਤੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ |

ਪ੍ਰਾਪਤ ਜਾਣਕਾਰੀ ਮੁਤਾਬਕ ਰਾਤ 11 ਵਜੇ ਇੱਕ ਵਿਆਹ ਸਮਾਗਮ ਤੋਂ ਵਾਪਸ ਆ ਰਹੇ ਦੋ ਭਰਾਵਾਂ ਨੂੰ ਪੰਜ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਘੇਰ ਲਿਆ | ਲੁਟੇਰਿਆਂ ਨੇ ਇਨ੍ਹਾਂ ਤੋਂ ਇੱਕ ਮੋਬਾਈਲ ਫ਼ੋਨ ਅਤੇ ਦੋ ਪਰਸ ਖੋਹ ਲਏ ਅਤੇ ਫ਼ਰਾਰ ਹੋ ਗਏ । ਇਸ ਦੇ ਨਾਲ ਹੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

The post ਅੰਮ੍ਰਿਤਸਰ ‘ਚ ਪੰਜ ਹਥਿਆਰਬੰਦ ਲੁਟੇਰਿਆਂ ਨੇ ਦੋ ਵਿਅਕਤੀਆਂ ਨੂੰ ਬਣਾਇਆ ਲੁੱਟ ਦਾ ਸ਼ਿਕਾਰ appeared first on TheUnmute.com - Punjabi News.

Tags:
  • amritsar-police
  • amritsar-police-administration
  • crime
  • crime-news
  • five-armed-robbers-robbed
  • news
  • punjab-dgp-gaurav-yadav
  • punjab-government
  • punjab-police
  • robbery
  • the-unmute-breaking-news
  • the-unmute-punjabi-news

ਰਾਜਾ ਵੜਿੰਗ ਦਾ ਹਥਿਆਰਾਂ ਬਾਰੇ ਵੱਡਾ ਬਿਆਨ, ਕਿਹਾ ਪੰਜਾਬ ਨੂੰ ਮੁੜ ਕਾਲੇ ਦੌਰ ਵੱਲ ਨਾ ਧੱਕੋ

Monday 21 November 2022 07:23 AM UTC+00 | Tags: amarinder-singh-raja-warring amritpal amritpal-singh amritsar congress crime news punjab punjab-congress punjab-government punjabi-news punjab-police raja-warring the-unmute-breaking-news the-unmute-punjabi-news waris-punjab waris-punjab-chief-bhai-amritpal-singh

ਚੰਡੀਗੜ੍ਹ 21 ਨਵੰਬਰ 2022: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Amarinder Singh Raja Warring) ਨੇ ਵਾਰਿਸ ਪੰਜਾਬ ਦੇ ਮੁਖੀ ਅਮ੍ਰਿਤਪਾਲ ਸਿੰਘ ਬਾਰੇ ਇੱਕ ਵਾਰ ਫਿਰ ਵੱਡਾ ਬਿਆਨ ਦਿੱਤਾ ਹੈ | ਰਾਜਾ ਵੜਿੰਗ ਨੇ ਅਮ੍ਰਿਤਪਾਲ ਸਿੰਘ ਦੀ ਟਵਿੱਟਰ ‘ਤੇ ਫੋਟੋ ਸਾਂਝੀ ਕਰਦਿਆਂ ਲਿਖਿਆ ਕਿ ਅਸੀਂ ਨੌਜਵਾਨਾਂ ਨੂੰ ਸਿੱਖੀ ਨਾਲ ਜੋੜਨ ਲਈ ਕੀਤੇ ਜਾ ਰਹੇ ਉਪਰਾਲੇ ਦਾ ਸੁਆਗਤ ਅਤੇ ਪ੍ਰਸ਼ੰਸਾ ਕਰਦੇ ਹਾਂ, ਪਰ ਗੁਰੂਆਂ ਖ਼ਾਤਰ ਹਥਿਆਰਾਂ ਨੂੰ ਉਤਸ਼ਾਹਿਤ ਨਾ ਕਰਨ । ਉਨ੍ਹਾਂ ਕਿਹਾ ਕਿ ਅਸੀਂ ਪਹਿਲਾਂ ਹੀ ਭਾਰੀ ਕੀਮਤ ਚੁਕਾ ਚੁੱਕੇ ਹਾਂ, ਕ੍ਰਿਪਾ ਕਰਕੇ ਪੰਜਾਬ ਨੂੰ ਮੁੜ ਕਾਲੇ ਦੌਰ ਵੱਲ ਨਾ ਧੱਕੋ।

Amritpal

The post ਰਾਜਾ ਵੜਿੰਗ ਦਾ ਹਥਿਆਰਾਂ ਬਾਰੇ ਵੱਡਾ ਬਿਆਨ, ਕਿਹਾ ਪੰਜਾਬ ਨੂੰ ਮੁੜ ਕਾਲੇ ਦੌਰ ਵੱਲ ਨਾ ਧੱਕੋ appeared first on TheUnmute.com - Punjabi News.

Tags:
  • amarinder-singh-raja-warring
  • amritpal
  • amritpal-singh
  • amritsar
  • congress
  • crime
  • news
  • punjab
  • punjab-congress
  • punjab-government
  • punjabi-news
  • punjab-police
  • raja-warring
  • the-unmute-breaking-news
  • the-unmute-punjabi-news
  • waris-punjab
  • waris-punjab-chief-bhai-amritpal-singh

ਅੰਮ੍ਰਿਤਸਰ ਦਿਹਾਤੀ ਪੁਲਿਸ ਵਲੋਂ ਦੋ ਵੱਖ-ਵੱਖ ਮਾਮਲਿਆਂ 'ਚ ਛੇ ਵਿਅਕਤੀ ਅਸਲੇ ਸਮੇਤ ਗ੍ਰਿਫ਼ਤਾਰ

Monday 21 November 2022 07:35 AM UTC+00 | Tags: amritsar amritsar-police amritsar-rural-police amritsar-rural-police-arrested-six-persons news

ਚੰਡੀਗੜ੍ਹ 21 ਨਵੰਬਰ 2022: ਅੰਮ੍ਰਿਤਸਰ ਦਿਹਾਤੀ ਪੁਲਿਸ (Amritsar rural police) ਨੇ ਵੱਡੀ ਕਾਰਵਾਈ ਕਰਦਿਆਂ ਦੋ ਵੱਖ-ਵੱਖ ਮਾਮਲਿਆਂ ਵਿਚ ਛੇ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਅੰਮ੍ਰਿਤਸਰ ਦਿਹਾਤੀ ਦੇ ਐੱਸ.ਐੱਸ.ਪੀ. ਸਵਪਨ ਸ਼ਰਮਾ ਨੇ ਦੱਸਿਆ ਕਿ ਵੱਖ-ਵੱਖ ਮਾਮਲਿਆਂ ਵਿਚ ਛੇ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜੋ ਕਿ ਗੈਂਗਸਟਰ ਬਣਨ ਦੀ ਤਿਆਰੀ ਵਿੱਚ ਸਨ |

ਉਨ੍ਹਾਂ ਕਿਹਾ ਕਿ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ‘ਤੇ ਪਹਿਲਾਂ ਹੀ 18 ਕੇਸ ਦਰਜ ਹਨ |
ਉਨ੍ਹਾਂ ਦੱਸਿਆ ਕਿ ਇਨ੍ਹਾਂ ਕੋਲੋਂ ਇਕ ਰਾਈਫਲ 12 ਬੋਰ, 3 ਪਿਸਤੌਲ 32 ਬੌਰ, ਮੈਗਜ਼ੀਨ 3, ਲਾਈਵ ਕਾਰਤੂਸ 7 ਤੋਂ ਇਲਾਵਾ ਬੁਲੇਟ ਸ਼ੈੱਲ 32 ਤੇ 12 ਬੋਰ ਵੀ ਬਰਾਮਦ ਹੋਏ ਹਨ। ਇਨ੍ਹਾਂ ਦੇ ਖ਼ਿਲਾਫ਼ ਆਰਮਜ਼ ਐਕਟ ਦੇ ਅਧੀਨ ਮਾਮਲਾ ਦਰਜ ਕਰ ਲਿਆ ਹੈ।

The post ਅੰਮ੍ਰਿਤਸਰ ਦਿਹਾਤੀ ਪੁਲਿਸ ਵਲੋਂ ਦੋ ਵੱਖ-ਵੱਖ ਮਾਮਲਿਆਂ ‘ਚ ਛੇ ਵਿਅਕਤੀ ਅਸਲੇ ਸਮੇਤ ਗ੍ਰਿਫ਼ਤਾਰ appeared first on TheUnmute.com - Punjabi News.

Tags:
  • amritsar
  • amritsar-police
  • amritsar-rural-police
  • amritsar-rural-police-arrested-six-persons
  • news

ਉੜੀਸਾ 'ਚ ਵੱਡਾ ਰੇਲ ਹਾਦਸਾ, ਮਾਲ ਗੱਡੀ ਦੇ ਪਟੜੀ ਤੋਂ ਉਤਰਨ ਕਾਰਨ 2 ਜਣਿਆਂ ਦੀ ਮੌਤ

Monday 21 November 2022 07:49 AM UTC+00 | Tags: accindent breaking-news east-coast-railway east-coast-railway-accident india indian-railway jajpur korai korai-railway-station latest-news major-accident news odisha odisha-government odisha-latest-news odisha-news the-unmute-breaking-news the-unmute-latest-news the-unmute-punjabi-news

ਚੰਡੀਗੜ੍ਹ 21 ਨਵੰਬਰ 2022: ਉੜੀਸਾ (Odisha) ਦੇ ਜਾਜਪੁਰ ‘ਚ ਕੋਰਈ ਰੇਲਵੇ ਸਟੇਸ਼ਨ (Korai Railway Station) ‘ਤੇ ਸੋਮਵਾਰ ਸਵੇਰੇ ਉਸ ਸਮੇਂ ਦਰਦਨਾਕ ਹਾਦਸਾ ਵਾਪਰਿਆ ਜਦੋਂ ਇਕ ਮਾਲ ਗੱਡੀ ਪਟੜੀ ਤੋਂ ਉਤਰ ਗਈ। ਪ੍ਰਾਪਤ ਜਾਣਕਾਰੀ ਮੁਤਾਬਕ ਈਸਟ ਕੋਸਟ ਰੇਲਵੇ ਦੇ ਅਧੀਨ ਕੋਰਈ ਸਟੇਸ਼ਨ ‘ਤੇ ਅੱਜ ਤੜਕੇ ਇਕ ਮਾਲ ਗੱਡੀ ਪਟੜੀ ਤੋਂ ਉਤਰ ਗਈ।

ਹਾਦਸਾ ਇਨ੍ਹਾਂ ਭਿਆਨਕ ਸੀ ਕਿ ਮਾਲ ਗੱਡੀ ਦੇ ਡੱਬੇ ਪਲੇਟਫਾਰਮ ‘ਤੇ ਬਣੇ ਵੇਟਿੰਗ ਹਾਲ ਅਤੇ ਟਿਕਟ ਕਾਊਂਟਰ ਤੱਕ ਪਹੁੰਚ ਗਏ। ਇਸ ਦੌਰਾਨ 2 ਯਾਤਰੀ ਇਸ ਦੀ ਲਪੇਟ ‘ਚ ਆ ਗਏਜਿਨ੍ਹਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਕਈ ਹੋਰ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਰੇਲਵੇ ਮੁਤਾਬਕ ਹਾਦਸੇ ਕਾਰਨ ਦੋ ਰੇਲ ਲਾਈਨਾਂ ਜਾਮ ਹੋ ਗਈਆਂ। ਸਟੇਸ਼ਨ ਦੀ ਇਮਾਰਤ ਨੂੰ ਵੀ ਨੁਕਸਾਨ ਪਹੁੰਚਿਆ ਹੈ। ਰਾਹਤ ਟੀਮਾਂ, ਰੇਲਵੇ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ । ਬਚਾਅ ਕਾਰਜ ਜਾਰੀ ਹੈ।

The post ਉੜੀਸਾ ‘ਚ ਵੱਡਾ ਰੇਲ ਹਾਦਸਾ, ਮਾਲ ਗੱਡੀ ਦੇ ਪਟੜੀ ਤੋਂ ਉਤਰਨ ਕਾਰਨ 2 ਜਣਿਆਂ ਦੀ ਮੌਤ appeared first on TheUnmute.com - Punjabi News.

Tags:
  • accindent
  • breaking-news
  • east-coast-railway
  • east-coast-railway-accident
  • india
  • indian-railway
  • jajpur
  • korai
  • korai-railway-station
  • latest-news
  • major-accident
  • news
  • odisha
  • odisha-government
  • odisha-latest-news
  • odisha-news
  • the-unmute-breaking-news
  • the-unmute-latest-news
  • the-unmute-punjabi-news

Karnataka: ਐੱਨ.ਆਈ.ਏ ਨੂੰ ਸੌਂਪੀ ਜਾਵੇਗੀ ਮੰਗਲੁਰੂ ਆਟੋ ਰਿਕਸ਼ਾ ਧਮਾਕੇ ਦੀ ਜਾਂਚ

Monday 21 November 2022 08:09 AM UTC+00 | Tags: adgp-mangaluru balst-news blast blast-news breaking-news karnataka karnataka-government karnataka-latest-news karnataka-police latest-blast-news mangaluru mangaluru-auto-blast news nia the-unmute-breaking-news the-unmute-punjab uapa-case

ਚੰਡੀਗੜ੍ਹ 21 ਨਵੰਬਰ 2022: ਕਰਨਾਟਕ ਦੇ ਮੰਗਲੁਰੂ (Mangaluru) ਵਿੱਚ ਇੱਕ ਆਟੋ ਰਿਕਸ਼ਾ ਵਿੱਚ ਹੋਏ ਧਮਾਕੇ ਦੀ ਜਾਂਚ ਐਨਆਈਏ ਨੂੰ ਸੌਂਪੀ ਜਾਵੇਗੀ। ਆਟੋ ਵਿੱਚ ਪ੍ਰੈਸ਼ਰ ਕੁੱਕਰ ਫਟ ਗਿਆ ਸੀ। ਇਸ ਧਮਾਕੇ ‘ਚ ਸ਼ੱਕੀ ਅੱਤਵਾਦੀ ਮੁਹੰਮਦ ਸ਼ਰੀਕ ਅਤੇ ਆਟੋ ਰਿਕਸ਼ਾ ਚਾਲਕ ਜ਼ਖਮੀ ਹੋ ਗਏ ਸਨ । ਅਜਿਹਾ ਹੀ ਇਕ ਧਮਾਕਾ ਪਿਛਲੇ ਮਹੀਨੇ ਤਾਮਿਲਨਾਡੂ ਦੇ ਕੋਇੰਬਟੂਰ ‘ਚ ਇਕ ਕਾਰ ‘ਚ ਹੋਇਆ ਸੀ। ਇਸ ‘ਚ ਸ਼ੱਕੀ ਅੱਤਵਾਦੀ ਮਾਰਿਆ ਗਿਆ ਸੀ ।

ਮਾਮਲੇ ਦੇ ਮੁਲਜ਼ਮ ਮੁਹੰਮਦ ਸ਼ਰੀਕ ਨੂੰ ਮੰਗਲੁਰੂ (Mangaluru) ਦੇ ਫਾਦਰ ਮੁਲਰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਏਡੀਜੀਪੀ (ਲਾਅ ਐਂਡ ਆਰਡਰ) ਆਲੋਕ ਕੁਮਾਰ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਤਿੰਨ ਕੇਸ ਦਰਜ ਹਨ। ਇਨ੍ਹਾਂ ਵਿੱਚੋਂ ਦੋ ਮੰਗਲੁਰੂ ਅਤੇ ਇੱਕ ਸ਼ਿਵਮੋਗਾ ਜ਼ਿਲ੍ਹੇ ਵਿੱਚ ਹੈ। ਦੋ ਕੇਸਾਂ ਵਿੱਚ ਉਸ ਨੂੰ ਯੂਏਪੀਏ ਕੇਸ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਤੀਜੇ ਕੇਸ ਵਿੱਚ ਉਹ ਲੋੜੀਂਦਾ ਸੀ। ਸ਼ਨੀਵਾਰ ਨੂੰ ਮੰਗਲੁਰੂ ‘ਚ ਇਕ ਰਿਕਸ਼ਾ ‘ਚ ਘੱਟ ਤੀਬਰਤਾ ਵਾਲਾ ਧਮਾਕਾ ਹੋਇਆ। ਸੂਤਰਾਂ ਨੇ ਦੱਸਿਆ ਕਿ ਮਾਮਲਾ ਹੁਣ ਜਾਂਚ ਲਈ ਐਨਆਈਏ ਨੂੰ ਸੌਂਪਿਆ ਜਾ ਸਕਦਾ ਹੈ।

ਏਡੀਜੀਪੀ ਨੇ ਦੱਸਿਆ ਕਿ ਆਟੋ ਵਿੱਚ ਸਵਾਰ ਯਾਤਰੀ ਇੱਕ ਬੈਗ ਲੈ ਕੇ ਜਾ ਰਿਹਾ ਸੀ। ਬੈਗ ਵਿੱਚ ਕੁੱਕਰ ਬੰਬ ਸੀ। ਇਹ ਫਟ ਗਿਆ, ਜਿਸ ਕਾਰਨ ਸਵਾਰੀਆਂ ਦੇ ਨਾਲ-ਨਾਲ ਆਟੋ ਚਾਲਕ ਨੂੰ ਵੀ ਸੱਟਾਂ ਲੱਗੀਆਂ | ਯਾਤਰੀ ਦੀ ਪਛਾਣ ਮੁਹੰਮਦ ਸ਼ਰੀਕ ਵਜੋਂ ਹੋਈ ਹੈ। ਸ਼ਰੀਕ ਦੇ ਅਹਾਤੇ ਦੀ ਤਲਾਸ਼ੀ ਲੈਣ ‘ਤੇ ਵੱਡੀ ਮਾਤਰਾ ‘ਚ ਵਿਸਫੋਟਕ ਸਮੱਗਰੀ, ਮਾਚਿਸ ਦੇ ਡੱਬੇ, ਨਟ ਬੋਲਟ, ਸਰਕਟ ਬਰਾਮਦ ਹੋਏ। ਅਸੀਂ ਉਹਨਾਂ ਦੇ ਸਰੋਤਾਂ ਦਾ ਪਤਾ ਲਗਾਇਆ, ਕਿਉਂਕਿ ਕੁਝ ਖਰੀਦਦਾਰੀ ਔਨਲਾਈਨ ਅਤੇ ਕੁਝ ਔਫਲਾਈਨ ਕੀਤੀਆਂ ਗਈਆਂ ਸਨ।

The post Karnataka: ਐੱਨ.ਆਈ.ਏ ਨੂੰ ਸੌਂਪੀ ਜਾਵੇਗੀ ਮੰਗਲੁਰੂ ਆਟੋ ਰਿਕਸ਼ਾ ਧਮਾਕੇ ਦੀ ਜਾਂਚ appeared first on TheUnmute.com - Punjabi News.

Tags:
  • adgp-mangaluru
  • balst-news
  • blast
  • blast-news
  • breaking-news
  • karnataka
  • karnataka-government
  • karnataka-latest-news
  • karnataka-police
  • latest-blast-news
  • mangaluru
  • mangaluru-auto-blast
  • news
  • nia
  • the-unmute-breaking-news
  • the-unmute-punjab
  • uapa-case

ਲਾਈਵ ਸ਼ੋਅ ਦੌਰਾਨ ਦਿੱਲੀ 'ਚ ਗਾਇਕ ਗੁਰਦਾਸ ਮਾਨ ਨੇ ਲਾਈਆਂ ਰੌਣਕਾਂ , ਦੇਖੋ ਤਸਵੀਰਾਂ

Monday 21 November 2022 08:09 AM UTC+00 | Tags: delhi delhi-live-show entertainment-news gurdas-mann gurdas-mann-delhi live-show new the-unmute

ਚੰਡੀਗੜ੍ਹ 21 ਨਵੰਬਰ 2022 : ਪੰਜਾਬ ਦੇ ਮਸ਼ਹੂਰ ਗਾਇਕ ਗੁਰਦਾਸ ਮਾਨ ਦੀ ਗਾਇਕੀ ਦਾ ਹਰ ਕੋਈ ਦੀਵਾਨਾ ਹੈ। ਗੁਰਦਾਸ ਮਾਨ ਦੀ ਕੋਈ ਵੀਡੀਓ ਐਲਬਮ ਹੋਵੇ ਜਾਂ ਫਿਰ ਸਟੇਜ ਪਰਫਾਰਮਰ ਹੋਵੇ ਉਨ੍ਹਾਂ ਦੀ ਆਵਾਜ਼ ਨੂੰ ਸੁਣ ਕੇ ਹਰੇ ਕਿਸੇ ਦੀ ਰੂਹ ਖਿੜ ਜਾਂਦੀ ਹੈ। ਖ਼ਾਸ ਗੱਲ ਇਹ ਹੈ ਕਿ ਗੁਰਦਾਸ ਮਾਨ ਜਿੰਨੇ ਚੰਗੇ ਗਾਇਕ ਹਨ ਓਨੇ ਹੀ ਸ਼ਾਨਦਾਰ ਇਨਸਾਨ ਵੀ ਹਨ ਤਾਂ ਹੀ ਉਹ ਦਿਲ ਤੋਂ ਗੱਲ ਕਰਦੇ ਹਨ, ਦਿਲ ਤੋਂ ਗਾਉਂਦੇ ਹਨ ਅਤੇ ਦਿਲਾਂ ਨੂੰ ਛੂਹ ਜਾਂਦੇ ਹਨ।
ਹਾਲ ਹੀ 'ਚ ਗਾਇਕ ਗੁਰਦਾਸ ਮਾਨ ਨੇ ਇੱਕ ਪੋਸਟ ਸਾਂਝੀ ਕੀਤੀ ਹੈ ਜਿਸ ਵਿੱਚ ਉਹਨਾਂ ਨੇ ਦਿੱਲੀ ਦੇ ਸ਼ੋਅ ਦੀਆਂ ਤਸਵੀਰਾਂ ਸਾਂਝੀਆਂ ਕੀਤੀਆ ਹਨ ।

ਪੋਸਟ ਸਾਂਝੀ ਕਰਦੇ ਹੋਏ ਗੁਰਦਾਸ ਮਾਨ ਨੇ ਲਿਖਿਆ ” ਧੰਨਵਾਦ ਦਿੱਲੀ ”

http://

The post ਲਾਈਵ ਸ਼ੋਅ ਦੌਰਾਨ ਦਿੱਲੀ ‘ਚ ਗਾਇਕ ਗੁਰਦਾਸ ਮਾਨ ਨੇ ਲਾਈਆਂ ਰੌਣਕਾਂ , ਦੇਖੋ ਤਸਵੀਰਾਂ appeared first on TheUnmute.com - Punjabi News.

Tags:
  • delhi
  • delhi-live-show
  • entertainment-news
  • gurdas-mann
  • gurdas-mann-delhi
  • live-show
  • new
  • the-unmute

3 ਦਸੰਬਰ ਨੂੰ ਦਿਵਿਆਂਗ ਦਿਵਸ ਮੌਕੇ ਸੰਗਰੂਰ, ਮਲੋਟ, ਮਾਨਸਾ ਤੇ ਲੁਧਿਆਣਾ ਵਿਖੇ ਵਿਸ਼ੇਸ਼ ਕਰਜ਼ਾ ਕੈਂਪ ਲੱਗਣਗੇ: ਡਾ. ਬਲਜੀਤ ਕੌਰ

Monday 21 November 2022 08:21 AM UTC+00 | Tags: aam-aadmi-party bhagwant-mann camp-for-the-disabled cm-bhagwant-mann disability-day dr-baljit-singh-cheema harpal-singh-cheema news punjab-government punjab-health-minister the-unmute-breaking-news the-unmute-punjab the-unmute-punjabi-news

ਚੰਡੀਗੜ੍ਹ 21 ਨਵੰਬਰ 2022: ਸੂਬਾ ਸਰਕਾਰ ਨੇ ਦਿਵਿਆਂਗ ਐਸੋਸੀਏਸ਼ਨ ਵੱਲੋਂ ਲੰਬੇ ਸਮੇਂ ਤੋਂ ਕਰਜ਼ੇ ਸਬੰਧੀ ਰੱਖੀ ਮੰਗ ਨੂੰ ਪੂਰਾ ਕਰਦਿਆਂ ਦਿਵਿਆਂਗ ਵਿਅਕਤੀਆਂ ਨੂੰ ਕਰਜ਼ਾ ਦੇਣ ਲਈ 3 ਦਸੰਬਰ ਨੂੰ ਦਿਵਿਆਂਗ ਦਿਵਸ ਮੌਕੇ ਵਿਸ਼ੇਸ਼ ਕਰਜ਼ਾ ਕੈਂਪ ਲਗਾਉਣ ਦਾ ਫੈਸਲਾ ਕੀਤਾ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ.ਬਲਜੀਤ ਕੌਰ (Dr. Baljit Kaur) ਨੇ ਦੱਸਿਆ ਕਿ ਸੂਬਾ ਸਰਕਾਰ ਦਿਵਿਆਂਗ ਵਰਗ ਦੀਆਂ ਮੰਗਾਂ ਦਾ ਹਮਦਰਦੀ ਨਾਲ ਵਿਚਾਰ ਕਰਦੀ ਹੋਈ ਉਨ੍ਹਾਂ ਦਾ ਹੱਲ ਕੱਢਣ ਲਈ ਯਤਨਸ਼ੀਲ ਹੈ। ਇਸੇ ਦਿਸ਼ਾ ਵਿੱਚ ਇੱਕ ਕਦਮ ਹੋਰ ਉਠਾਉਂਦਿਆਂ ਸੂਬਾ ਸਰਕਾਰ ਵੱਲੋਂ ਪੰਜਾਬ ਦੇ ਜਿਸ ਵਿਅਕਤੀ ਕੋਲ 40 ਫੀਸਦੀ ਜਾਂ ਉਸ ਤੋਂ ਵੱਧ ਦਾ ਅੰਗਹੀਣ ਸਰਟੀਫਿਕੇਟ ਹੈ, ਨੂੰ ਕਰਜ਼ਾ ਦੇਣ ਲਈ 3 ਦਸੰਬਰ ਨੂੰ ਵਿਸ਼ੇਸ਼ ਕਰਜ਼ਾ ਕੈਂਪ ਲਗਾਉਣ ਦਾ ਫੈਸਲਾ ਕੀਤਾ ਹੈ।

ਡਾ. ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਕਰਜ਼ਾ ਲੈਣ ਦਾ ਚਾਹਵਾਨ ਦਿਵਿਆਂਗ ਵਿਅਕਤੀ ਜੋ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ, ਆਪਣਾ ਵੋਟਰ ਕਾਰਡ, ਆਧਾਰ ਕਾਰਡ, ਯੂ.ਡੀ.ਆਈ. ਕਾਰਡ, ਜਮਾਬੰਦੀ ਸਬੰਧੀ ਗਰੰਟੀ ਆਦਿ ਦਸਤਾਵੇਜ਼ ਜ਼ਿਲ੍ਹਾ ਭਲਾਈ ਅਫਸਰ ਜਾਂ ਐਸ.ਸੀ.ਕਾਰਪੋਰੇਸ਼ਨ ਦੇ ਦਫ਼ਤਰ ਵਿੱਚ ਜਮ੍ਹਾਂ ਕਰਵਾ ਸਕਦਾ ਹੈ।

ਕੈਬਨਿਟ ਮੰਤਰੀ ਨੇ ਦਿਵਿਆਂਗ ਵਰਗ ਨੂੰ ਅਪੀਲ ਕੀਤੀ ਕਿ ਉਹ ਆਪਣਾ ਕਾਰੋਬਾਰ ਸ਼ੁਰੂ ਕਰਨ ਲਈ ਕਰਜ਼ਾ ਲੈ ਕੇ ਇਸ ਮੌਕੇ ਦਾ ਪੂਰਾ ਲਾਭ ਉਠਾਉਣ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੇ ਦਿਵਿਆਂਗ ਵਰਗ ਨੂੰ ਆਤਮ ਨਿਰਭਰ ਬਣਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ। ਉਨ੍ਹਾਂ ਦਾ ਜੀਵਨ ਸਮਰੱਥ ਬਣਾਉਣ ਲਈ 3 ਦਸੰਬਰ 2022 ਨੂੰ ਦਿਵਿਆਂਗ ਦਿਵਸ ਮੌਕੇ ਸੰਗਰੂਰ, ਮਲੋਟ, ਮਾਨਸਾ ਅਤੇ ਲੁਧਿਆਣਾ ਵਿਖੇ ਬੈਂਕ ਕਰਜ਼ੇ ਦੇਣ ਸਬੰਧੀ ਕੈਂਪ ਲਗਾਉਣ ਜਾ ਰਹੀ ਹੈ। ਇਹਨਾਂ ਕਰਜ਼ਾ ਕੈਂਪਾਂ ਵਿੱਚ ਕਰਜ਼ੇ ਲੈਣ ਸਬੰਧੀ ਸ਼ਰਤਾਂ ਪੂਰੀਆਂ ਕਰਨ ਵਾਲੇ ਦਿਵਿਆਂਗ ਵਿਅਕਤੀਆਂ ਨੂੰ ਕਰਜ਼ੇ ਮੁਹੱਈਆ ਕਰਵਾਏ ਜਾਣਗੇ।

The post 3 ਦਸੰਬਰ ਨੂੰ ਦਿਵਿਆਂਗ ਦਿਵਸ ਮੌਕੇ ਸੰਗਰੂਰ, ਮਲੋਟ, ਮਾਨਸਾ ਤੇ ਲੁਧਿਆਣਾ ਵਿਖੇ ਵਿਸ਼ੇਸ਼ ਕਰਜ਼ਾ ਕੈਂਪ ਲੱਗਣਗੇ: ਡਾ. ਬਲਜੀਤ ਕੌਰ appeared first on TheUnmute.com - Punjabi News.

Tags:
  • aam-aadmi-party
  • bhagwant-mann
  • camp-for-the-disabled
  • cm-bhagwant-mann
  • disability-day
  • dr-baljit-singh-cheema
  • harpal-singh-cheema
  • news
  • punjab-government
  • punjab-health-minister
  • the-unmute-breaking-news
  • the-unmute-punjab
  • the-unmute-punjabi-news

ਬੇਟੀ ਹੋਣ ਤੋਂ ਬਾਅਦ Alia Bhatt ਨੇ ਸ਼ੇਅਰ ਕੀਤੀ ਸਾਦਗੀ ਨਾਲ ਭਰੀ ਹੋਈ ਤਸਵੀਰ

Monday 21 November 2022 08:21 AM UTC+00 | Tags: alia-bhat-baby-girl alia-bhatt alia-bhatt-new-pictures alia-bhatt-news alia-bhatt-ranbir the-unmute

ਚੰਡੀਗੜ੍ਹ 21 ਨਵੰਬਰ 2022 : ਆਲੀਆ ਭੱਟ ਬਾਲੀਵੁੱਡ ਦੀ ਸਭ ਤੋਂ ਵਧੀਆ ਅਤੇ ਤਾਕਤਵਰ ਅਦਾਕਾਰਾ ਹੈ। ਅਦਾਕਾਰਾ ਹਾਲ ਹੀ ਵਿੱਚ ਮਾਂ ਬਣੀ ਹੈ। ਆਲੀਆ ਭੱਟ ਨੇ 6 ਨਵੰਬਰ ਨੂੰ ਬੇਟੀ ਨੂੰ ਜਨਮ ਦਿੱਤਾ ਸੀ, ਜਿਸ ਤੋਂ ਬਾਅਦ ਪ੍ਰਸ਼ੰਸਕ ਉਸ ਦੇ ਬੱਚੇ ਦਾ ਨਾਂ ਜਾਣਨ ਦੀ ਇੱਛਾ ਜ਼ਾਹਰ ਕਰ ਰਹੇ ਹਨ। ਇਸ ਦੌਰਾਨ ਅਦਾਕਾਰਾ ਦੀ ਇੱਕ ਫੋਟੋ ਸਾਹਮਣੇ ਆਈ ਹੈ ਜਿਸ ਵਿੱਚ ਉਹ ਬਹੁਤ ਹੀ ਸਧਾਰਨ ਲੁੱਕ ਵਿੱਚ ਨਜ਼ਰ ਆ ਰਹੀ ਹੈ। ਆਲੀਆ ਭੱਟ ਨੇ ਇਹ ਫੋਟੋ ਆਪਣੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ ‘ਤੇ ਸ਼ੇਅਰ ਕੀਤੀ ਹੈ, ਜੋ ਇਸ ਸਮੇਂ ਸੋਸ਼ਲ ਮੀਡੀਆ ‘ਤੇ ਟ੍ਰੈਂਡ ਕਰ ਰਹੀ ਹੈ।

ਆਲੀਆ ਭੱਟ ਦਾ ਕੂਲ ਲੁੱਕ
ਆਲੀਆ ਭੱਟ ਦੀ ਇਸ ਤਸਵੀਰ ‘ਚ ਤੁਸੀਂ ਦੇਖ ਸਕਦੇ ਹੋ ਕਿ ਉਹ ਸਵੈਟਰ ‘ਚ ਨਜ਼ਰ ਆ ਰਹੀ ਹੈ। ਅਦਾਕਾਰਾ ਨੇ ਆਪਣੇ ਵਾਲ ਖੁੱਲ੍ਹੇ ਰੱਖੇ ਹੋਏ ਹਨ ਅਤੇ ਚਿਹਰੇ ‘ਤੇ ਮੇਕਅੱਪ ਨਜ਼ਰ ਨਹੀਂ ਆ ਰਿਹਾ ਹੈ। ਇਸ ਫੋਟੋ ‘ਚ ਉਸ ਦੀ ਕੁਦਰਤੀ ਖੂਬਸੂਰਤੀ ਨਜ਼ਰ ਆ ਰਹੀ ਹੈ, ਜਿਸ ਨੂੰ ਦੇਖ ਕੇ ਪ੍ਰਸ਼ੰਸਕ ਦੀਵਾਨਾ ਹੋ ਰਹੇ ਹਨ। ਅਦਾਕਾਰਾ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ, ਜਿਸ ‘ਤੇ ਪ੍ਰਸ਼ੰਸਕਾਂ ਦਾ ਦਿਲ ਟੁੱਟ ਰਿਹਾ ਹੈ। ਇਸ ਫੋਟੋ ਨੂੰ ਸ਼ੇਅਰ ਕਰਦੇ ਹੋਏ ਆਲੀਆ ਭੱਟ ਨੇ ਕੈਪਸ਼ਨ ‘ਚ ਲਿਖਿਆ ‘cosy’। ਇਸ ਦੇ ਨਾਲ ਹੀ ਚਾਹ ਦਾ ਕੱਪ ਇਮੋਜੀ ਬਣਾਇਆ ਗਿਆ

http://

View this post on Instagram

A post shared by Alia Bhatt (@aliaabhatt)


ਪ੍ਰਸ਼ੰਸਕਾਂ ਨੇ ਬੱਚੇ ਦਾ ਨਾਂ ਪੁੱਛਿਆ
ਆਲੀਆ ਭੱਟ ਦੀ ਫੋਟੋ ਨੂੰ ਹੁਣ ਤੱਕ ਲੱਖਾਂ ਲਾਈਕਸ ਮਿਲ ਚੁੱਕੇ ਹਨ ਅਤੇ ਇਹ ਗਿਣਤੀ ਰੁਕਣ ਦਾ ਨਾਂ ਨਹੀਂ ਲੈ ਰਹੀ ਹੈ। ਕੁਝ ਲੋਕ ਆਲੀਆ ਦੇ ਲੁੱਕ ਦੀ ਤਾਰੀਫ ਕਰ ਰਹੇ ਹਨ ਅਤੇ ਕੁਝ ਉਸ ਦੇ ਬੱਚੇ ਦਾ ਨਾਂ ਪੁੱਛ ਰਹੇ ਹਨ। ਤੁਹਾਨੂੰ ਦੱਸ ਦੇਈਏ ਕਿ ਆਲੀਆ ਭੱਟ ਨੇ ਬਾਲੀਵੁੱਡ ਅਭਿਨੇਤਾ ਰਣਬੀਰ ਕਪੂਰ ਨਾਲ ਵਿਆਹ ਕੀਤਾ ਸੀ ਅਤੇ ਦੋਵਾਂ ਨੂੰ ਸਿਨੇਮਾ ਦੀ ਸਭ ਤੋਂ ਵਧੀਆ ਜੋੜੀ ਮੰਨਿਆ ਜਾਂਦਾ ਹੈ। ਰਣਬੀਰ ਅਤੇ ਆਲੀਆ ਦੀ ਬੇਟੀ ਦੇ ਨਾਂ ਨੂੰ ਲੈ ਕੇ ਵੱਡੀ ਖਬਰ ਆਈ ਹੈ।

ਰਿਸ਼ੀ ਕਪੂਰ ਦੇ ਨਾਂ ‘ਤੇ ਹੋਵੇਗਾ ਬੇਬੀ ਦਾ ਨਾਂ!
ਆਲੀਆ ਭੱਟ (ਆਲੀਆ ਭੱਟ) ਅਤੇ ਰਣਬੀਰ ਕਪੂਰ (ਰਣਬੀਰ ਕਪੂਰ) ਆਪਣੀ ਬੇਟੀ ਦੇ ਨਾਂ ਬਾਰੇ ਜਾਣਕਾਰੀ ਪ੍ਰਾਪਤ ਕਰ ਰਹੇ ਹਨ ਕਿ ਉਹ ਮਰਹੂਮ ਅਦਾਕਾਰ ਰਿਸ਼ੀ ਕਪੂਰ ਦੇ ਨਾਂ ‘ਤੇ ਆਪਣੀ ਬੇਟੀ ਦਾ ਨਾਂ ਰੱਖਣ ਬਾਰੇ ਸੋਚ ਰਹੇ ਹਨ। ਖਬਰ ਹੈ ਕਿ ਰਣਬੀਰ ਅਤੇ ਆਲੀਆ ਨੇ ਰਿਸ਼ੀ ਕਪੂਰ ਨੂੰ ਸ਼ਰਧਾਂਜਲੀ ਦੇਣ ਦਾ ਫੈਸਲਾ ਕੀਤਾ ਹੈ ਅਤੇ ਆਪਣੀ ਬੇਟੀ ਦਾ ਨਾਂ ਆਪਣੇ ਪਿਤਾ ਦੇ ਨਾਂ ‘ਤੇ ਰੱਖਣ ਬਾਰੇ ਸੋਚ ਰਹੇ ਹਨ। ਹੁਣ ਦੇਖਣਾ ਇਹ ਹੈ ਕਿ ਦੋਵੇਂ ਕਦੋਂ ਤੱਕ ਆਪਣੇ ਲਾਡਲੇ ਦੇ ਨਾਂ ਦਾ ਐਲਾਨ ਕਰਨਗੇ।

The post ਬੇਟੀ ਹੋਣ ਤੋਂ ਬਾਅਦ Alia Bhatt ਨੇ ਸ਼ੇਅਰ ਕੀਤੀ ਸਾਦਗੀ ਨਾਲ ਭਰੀ ਹੋਈ ਤਸਵੀਰ appeared first on TheUnmute.com - Punjabi News.

Tags:
  • alia-bhat-baby-girl
  • alia-bhatt
  • alia-bhatt-new-pictures
  • alia-bhatt-news
  • alia-bhatt-ranbir
  • the-unmute

ਭਾਜਪਾ ਨੇ ਦਿੱਲੀ ਨਗਰ ਨਿਗਮ ਚੋਣਾਂ 'ਚ ਟਿਕਟਾਂ ਨੂੰ ਲੈ ਕੇ ਦਿੱਲੀ ਸਰਕਾਰ 'ਤੇ ਲਾਏ ਗੰਭੀਰ ਦੋਸ਼

Monday 21 November 2022 08:35 AM UTC+00 | Tags: aam-aadmi-party breaking-news delhi-bjp mcd mcd-election mcd-election-2022 municipal-corporation-of-delhi news sambit-patra

ਚੰਡੀਗੜ੍ਹ 21 ਨਵੰਬਰ 2022: ਦਿੱਲੀ ਨਗਰ ਨਿਗਮ ਚੋਣਾਂ (MCD) ਨੂੰ ਲੈ ਕੇ ਭਾਜਪਾ ਅਤੇ ਆਮ ਆਦਮੀ ਪਾਰਟੀ ਲਗਾਤਾਰ ਇੱਕ ਦੂਜੇ ‘ਤੇ ਲਗਾਤਾਰ ਹਮਲੇ ਕਰ ਰਹੇ ਹਨ। ਭਾਜਪਾ ਨੇ ਈਟੀ ਸਟਿੰਗ ਦਾ ਹਵਾਲਾ ਦਿੰਦੇ ਹੋਏ ਆਮ ਆਦਮੀ ਪਾਰਟੀ ‘ਤੇ ਭ੍ਰਿਸ਼ਟਾਚਾਰ ਦੇ ਦੋਸ਼ ਲਗਾਏ ਹਨ ਅਤੇ ਦਾਅਵਾ ਕੀਤਾ ਹੈ ਕਿ ‘ਆਪ’ ਨੇ ਐੱਮਸੀਡੀ ਚੋਣਾਂ ਲਈ ਟਿਕਟ ਵੇਚੀਆਂ ਹਨ |

ਭਾਜਪਾ ਦੇ ਬੁਲਾਰੇ ਸੰਬਿਤ ਪਾਤਰਾ ਨੇ ਦਿੱਲੀ ਸਰਕਾਰ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ‘ਆਪ’ ਭ੍ਰਿਸ਼ਟਾਚਾਰ ਦੀ ਦਲਦਲ ‘ਚ ਫਸੀ ਹੋਈ ਹੈ। ਕੇਜਰੀਵਾਲ ਦੇ ਕਈ ਦਿੱਗਜਾਂ ਦਾ ਸਟਿੰਗ ਹੋਇਆ ਹੈ। ‘ਆਪ’ ਨੇਤਾ ਬਿੰਦੂ ਸ਼੍ਰੀਰਾਮ ਨੇ ਸਟਿੰਗ ਆਪ੍ਰੇਸ਼ਨ ਕੀਤਾ ਹੈ। ਬਿੰਦੂ ਨੂੰ ਰੋਹਿਣੀ ਦੇ ਵਾਰਡ 54 ਤੋਂ ਟਿਕਟ ਦੇਣ ਦਾ ਵਾਅਦਾ ਕੀਤਾ ਗਿਆ ਅਤੇ ਟਿਕਟ ਦੇ ਬਦਲੇ 80 ਲੱਖ ਰੁਪਏ ਮੰਗੇ ਗਏ ਹਨ।

ਉਨ੍ਹਾਂ ਕਿਹਾ ਕਿ ਸਟਿੰਗ ਆਪ੍ਰੇਸ਼ਨ ਦੇ ਸਾਹਮਣੇ ਆਉਣ ਤੋਂ ਬਾਅਦ ਭਾਜਪਾ ਵਿਧਾਇਕ ਵਿਜੇਂਦਰ ਗੁਪਤਾ ਨੇ ਕਿਹਾ ਕਿ ਜਨਤਾ ਨੇ ਦੇਖ ਲਿਆ ਹੈ ਕਿ ਕਿੰਨੇ ਈਮਾਨਦਾਰ ਲੋਕ ਕੱਟੜ ਭ੍ਰਿਸ਼ਟ ਹਨ। ਇਸੇ ਸਟਿੰਗ ‘ਚ ਦਿਨੇਸ਼ ਸ਼ਰਾਫ ਨੇ ਇਹ ਵੀ ਦੱਸਿਆ ਕਿ ਵਿਧਾਨ ਸਭਾ ਚੋਣਾਂ ‘ਚ ਵੀ ਪੈਸੇ ਦੀ ਖੇਡ ਸੀ। ਨਗਰ ਨਿਗਮ ਅਤੇ ਵਿਧਾਨ ਸਭਾ ਚੋਣਾਂ ਲਈ ਟਿਕਟਾਂ ਵੇਚੀਆਂ ਗਈਆਂ।

ਉਨ੍ਹਾਂ ਕਿਹਾ ਕਿ 'ਆਪ' ਪਾਰਟੀ ਨੇ ਟਿਕਟਾਂ ਖਰੀਦਣ ਲਈ ਦਲਾਲ ਭੇਜੇ ਹਨ। ਦਿੱਲੀ ਦੇ ਲੋਕਾਂ ਨੂੰ ਲੁੱਟਿਆ ਜਾ ਰਿਹਾ ਹੈ। ਦਿੱਲੀ ਸਰਕਾਰ ‘ਤੇ ਹਮਲਾ ਕਰਦੇ ਹੋਏ ਭਾਜਪਾ ਵਿਧਾਇਕ ਨੇ ਕਿਹਾ ਕਿ ਪੈਸੇ ਦੇਣ ਵਾਲਿਆਂ ਨੂੰ ਹੀ ਟਿਕਟਾਂ ਮਿਲਣਗੀਆਂ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਹ ਇਸ ਮਾਮਲੇ ਦੀ ਜਾਂਚ ਦੀ ਮੰਗ ਕਰਦੇ ਹਨ। ਏਸੀਬੀ ਨੂੰ ਜਲਦੀ ਤੋਂ ਜਲਦੀ ਉਨ੍ਹਾਂ ਨੂੰ ਗ੍ਰਿਫਤਾਰ ਕਰਨਾ ਚਾਹੀਦਾ ਹੈ।

The post ਭਾਜਪਾ ਨੇ ਦਿੱਲੀ ਨਗਰ ਨਿਗਮ ਚੋਣਾਂ ‘ਚ ਟਿਕਟਾਂ ਨੂੰ ਲੈ ਕੇ ਦਿੱਲੀ ਸਰਕਾਰ ‘ਤੇ ਲਾਏ ਗੰਭੀਰ ਦੋਸ਼ appeared first on TheUnmute.com - Punjabi News.

Tags:
  • aam-aadmi-party
  • breaking-news
  • delhi-bjp
  • mcd
  • mcd-election
  • mcd-election-2022
  • municipal-corporation-of-delhi
  • news
  • sambit-patra

ਟੈਰਰ ਫੰਡਿਗ ਮਾਮਲੇ 'ਚ ਅਦਾਲਤ ਨੇ ਹਰਸ਼ਵੀਰ ਸਿੰਘ ਬਾਜਵਾ ਨੂੰ 14 ਦਿਨਾਂ ਨਿਆਂਇਕ ਹਿਰਾਸਤ 'ਚ ਭੇਜਿਆ

Monday 21 November 2022 09:40 AM UTC+00 | Tags: aam-aadmi-party harshvir-singh-bajwa mohali-court news pnjab-university punjab-news punjab-police ssoc state-special-operation-cell. terror-funding-case the-unmute the-unmute-breaking-news the-unmute-punjabi-news

ਚੰਡੀਗੜ੍ਹ 21 ਨਵੰਬਰ 2022: ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਨੇ ਟੈਰਰ ਫੰਡਿਗ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਗਏ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਵਿਦਿਆਰਥੀ ਹਰਸ਼ਵੀਰ ਸਿੰਘ ਬਾਜਵਾ ਨੂੰ ਅੱਜ ਰਿਮਾਂਡ ਖ਼ਾਤਮ ਹੋਣ ਉਪਰੰਤ ਮੋਹਾਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਦੌਰਾਨ ਮਾਣਯੋਗ ਅਦਾਲਤ ਨੇ ਹਰਸ਼ਵੀਰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਬਾਜਵਾ ਦੇ ਮੋਬਾਈਲ ਫੋਨ ਰਾਹੀਂ ਐੱਸ.ਐੱਸ.ਓ.ਸੀ ਵੱਲੋਂ ਉਸ ਦੇ ਦੋਸਤ ਸਰਕਲ ਦੇ ਰਿਕਾਰਡ ਦੀ ਵੀ ਲਗਾਤਾਰ ਜਾਂਚ ਕੀਤੀ ਜਾ ਰਹੀ ਹੈ। ਹਰਸ਼ਵੀਰ ਸਿੰਘ ਯੂਨੀਵਰਸਿਟੀ ਦੇ ਗਾਂਧੀਅਨ ਅਤੇ ਪੀਸ ਸਟੱਡੀਜ਼ ਵਿਭਾਗ ਵਿੱਚ ਐਮਏ (ਤੀਜੇ ਸਮੈਸਟਰ) ਦਾ ਵਿਦਿਆਰਥੀ ਹੈ।

ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਮੁਤਾਬਕ ਉਸ ਦੇ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਨਾਲ ਕੀ ਸਬੰਧ ਹਨ, ਇਸਦੀ ਜਾਂਚ ਕੀਤੀ ਜਾ ਰਹੀ ਹੈ । ਇਸ ਦੇ ਨਾਲ ਹੀ ਪੁਲਿਸ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੇ ਕਤਲਕਾਂਡ ਵਿੱਚ ਉਸਦੀ ਭੂਮਿਕਾ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ।ਦੱਸਿਆ ਜਾ ਰਿਹਾ ਹੈ ਕਿ ਬਾਜਵਾ ਕੈਨੇਡਾ ਵਿਚ ਲੁਕੇ ਲਾਰੈਂਸ ਗੈਂਗ ਦੇ ਗੋਲਡੀ ਬਰਾੜ ਦੇ ਸੰਪਰਕ ਵਿਚ ਹੈ। ਇਸ ਮਾਮਲੇ ਵਿੱਚ ਇਹ ਕਿਆਸ ਲਗਾਏ ਜਾ ਰਹੇ ਹਨ ਕਿ ਪੁਲਿਸ ਵੱਲੋਂ ਕਈ ਹੋਰਨਾਂ ਨੂੰ ਜਲਦ ਗ੍ਰਿਫਤਾਰ ਕੀਤਾ ਜਾ ਸਕਦਾ ਹੈ।

The post ਟੈਰਰ ਫੰਡਿਗ ਮਾਮਲੇ ‘ਚ ਅਦਾਲਤ ਨੇ ਹਰਸ਼ਵੀਰ ਸਿੰਘ ਬਾਜਵਾ ਨੂੰ 14 ਦਿਨਾਂ ਨਿਆਂਇਕ ਹਿਰਾਸਤ ‘ਚ ਭੇਜਿਆ appeared first on TheUnmute.com - Punjabi News.

Tags:
  • aam-aadmi-party
  • harshvir-singh-bajwa
  • mohali-court
  • news
  • pnjab-university
  • punjab-news
  • punjab-police
  • ssoc
  • state-special-operation-cell.
  • terror-funding-case
  • the-unmute
  • the-unmute-breaking-news
  • the-unmute-punjabi-news

ਚੰਡੀਗੜ੍ਹ 21 ਨਵੰਬਰ 2022 : ਬਬੀਤਾ ਜੀ ਟੀਵੀ ਦੇ ਮਸ਼ਹੂਰ ਸ਼ੋਅ ‘ਤਾਰਕ ਮਹਿਤਾ ਕਾ ਉਲਟ ਚਸ਼ਮਾ’ ਦੀ ਮੁਨਮੁਨ ਦੱਤਾ ਜਰਮਨੀ ‘ਚ ਦੁਰਘਟਨਾ ਦਾ ਸ਼ਿਕਾਰ ਹੋ ਗਈ ਅਤੇ ਹੁਣ ਘਰ ਪਰਤ ਰਹੀ ਹੈ। ਇਹ ਜਾਣਕਾਰੀ ਖੁਦ ਮੁਨਮੁਨ ਨੇ ਸੋਸ਼ਲ ਮੀਡੀਆ ਰਾਹੀਂ ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ ਹੈ। ਇਸ ਦੇ ਨਾਲ ਹੀ ਉਸ ਨੇ ਇਹ ਵੀ ਦੱਸਿਆ ਕਿ ਇਸ ਹਾਦਸੇ ਕਾਰਨ ਉਸ ਦੇ ਗੋਡੇ ‘ਤੇ ਵੀ ਗੰਭੀਰ ਸੱਟ ਲੱਗੀ ਹੈ।

ਮੁਨਮੁਨ ਦੱਤਾ ਨੇ ਆਪਣੀ ਪੋਸਟ ‘ਚ ਲਿਖਿਆ, ‘ਮੇਰਾ ਜਰਮਨੀ ‘ਚ ਮਾਮੂਲੀ ਹਾਦਸਾ ਹੋਇਆ ਸੀ। ਮੇਰੇ ਗੋਡੇ ‘ਤੇ ਗੰਭੀਰ ਸੱਟ ਲੱਗੀ ਹੈ। ਇਸ ਕਾਰਨ ਮੈਨੂੰ ਆਪਣੀ ਯਾਤਰਾ ਅੱਧ ਵਿਚਾਲੇ ਹੀ ਰੋਕਣੀ ਪਈ ਅਤੇ ਹੁਣ ਮੈਂ ਘਰ ਵਾਪਸ ਆ ਰਹੀ ਹਾਂ।


ਮੁਨਮੁਨ ਕੁਝ ਦਿਨ ਪਹਿਲਾਂ ਹੀ ਛੁੱਟੀਆਂ ਮਨਾਉਣ ਯੂਰਪ ਗਈ ਸੀ। ਉਹ ਅਕਸਰ ਇਸ ਯਾਤਰਾ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸ਼ੇਅਰ ਕਰਦੀ ਰਹਿੰਦੀ ਸੀ। ਹੁਣ ਮੁਨਮੁਨ ਦੀ ਇਸ ਪੋਸਟ ਨੂੰ ਦੇਖ ਕੇ ਪ੍ਰਸ਼ੰਸਕ ਕਾਫੀ ਪਰੇਸ਼ਾਨ ਹੋ ਗਏ ਹਨ ਅਤੇ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰ ਰਹੇ ਹਨ।

ਮੁਨਮੁਨ ਨੂੰ ਸਫ਼ਰ ਕਰਨਾ ਪਸੰਦ ਹੈ ਅਤੇ ਉਹ ਅਕਸਰ ਆਪਣੀਆਂ ਮਨਪਸੰਦ ਥਾਵਾਂ ‘ਤੇ ਜਾਂਦੀ ਹੈ। ਉਸ ਨੇ ਤਕਰੀਬਨ ਇੱਕ ਹਫ਼ਤਾ ਪਹਿਲਾਂ ਯੂਰਪ ਦਾ ਦੌਰਾ ਸ਼ੁਰੂ ਕੀਤਾ ਸੀ ਪਰ ਇਸ ਹਾਦਸੇ ਕਾਰਨ ਉਸ ਨੂੰ ਅੱਧ ਵਿਚਕਾਰ ਹੀ ਘਰ ਪਰਤਣਾ ਪਿਆ ਹੈ।

ਮੁਨਮੁਨ ਨੇ 2004 ਵਿੱਚ ਟੀਵੀ ਡੈਬਿਊ ਕੀਤਾ ਸੀ।

ਮੁਨਮੁਨ ਦੱਤਾ ਪੁਣੇ ਦੀ ਰਹਿਣ ਵਾਲੀ ਹੈ। ਉਸਨੇ ਆਪਣੇ ਕਰੀਅਰ ਦੀ ਸ਼ੁਰੂਆਤ ਮਾਡਲਿੰਗ ਨਾਲ ਕੀਤੀ ਸੀ। ਫਿਰ 2004 ਵਿੱਚ, ਉਸਨੇ ਜ਼ੀ ਟੀਵੀ ਦੇ ਸੀਰੀਅਲ ‘ਹਮ ਸਭ ਬਾਰਾਤੀ’ ਨਾਲ ਆਪਣੇ ਟੀਵੀ ਕਰੀਅਰ ਦੀ ਸ਼ੁਰੂਆਤ ਕੀਤੀ। ਇਸ ਤੋਂ ਬਾਅਦ ਉਹ ‘ਮੁੰਬਈ ਐਕਸਪ੍ਰੈਸ’, ‘ਹਾਲੀਡੇ’ ਅਤੇ ‘ਢਿੰਚਕ ਐਂਟਰਪ੍ਰਾਈਜ਼’ ਫਿਲਮਾਂ ‘ਚ ਨਜ਼ਰ ਆਈ। ਮੁਨਮੁਨ ਦੇ ਪਿਤਾ ਦਾ ਦਿਹਾਂਤ ਹੋ ਗਿਆ ਹੈ ਅਤੇ ਉਹ ਆਪਣੀ ਮਾਂ ਅਤੇ ਭੈਣ-ਭਰਾ ਨਾਲ ਮੁੰਬਈ ਵਿੱਚ ਰਹਿੰਦੀ ਹੈ।

The post ਤਾਰਕ ਮਹਿਤਾ ਦੀ ਬਬੀਤਾ ਜੀ ਦਾ ਜਰਮਨੀ ਵਿੱਚ ਹੋਇਆ ਹਾਦਸਾ , ਲੱਗੀਆਂ ਸੱਟਾਂ appeared first on TheUnmute.com - Punjabi News.

ਅੰਮ੍ਰਿਤਸਰ ਪੁਲਿਸ ਵਲੋਂ ਵੱਖ-ਵੱਖ ਜ਼ਿਲ੍ਹਿਆਂ 'ਚ ਇਰਾਦਾ ਕਤਲ ਤੇ ਲੁੱਟ-ਖੋਹ ਕਰਨ ਵਾਲਾ ਕਾਬੂ

Monday 21 November 2022 10:00 AM UTC+00 | Tags: aam-aadmi-party amritsar amritsar-police amritsar-police-administration arrested-two-persons-with-weapons cm-bhagwant-mann commissioner-arun-pal-singh dgp-gaurav-yadav kathunangal kathunangal-area kathunangal-news news punjab punjab-government punjab-news punjab-poilice punjab-police the-unmute-breaking

ਅੰਮ੍ਰਿਤਸਰ 21 ਨਵੰਬਰ 2022: ਅੰਮ੍ਰਿਤਸਰ ਦਿਹਾਤੀ ਪੁਲਿਸ (Amritsar Rural Police) ਨੇ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 2 ਵਿਅਕਤੀਆਂ ਦੇ ਵਿੱਚ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ | ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਅੰਮ੍ਰਿਤਸਰ (ਦਿਹਾਤੀ) ਦੇ ਅਧੀਨ ਪੈਂਦੇ ਥਾਣਾ ਕੱਥੂਨੰਗਲ ਦੇ ਏਰੀਆ ਵਿੱਚ ਹਰਜੀਤ ਸਿੰਘ ਜੋ ਕਿ ਫੇਰੀ ਲਾ ਕੇ ਬਰਤਨ ਵੇਚਣ ਦਾ ਕੰਮ ਕਰਦਾ ਹੈ ਅਤੇ ਉਸਨੂੰ 02 ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਸ਼ਹਿਜ਼ਾਦਾ ਨੇੜੇ ਰੋਕ ਕੇ ਪਿਸਟਲ ਦਿਖਾ ਕੇ ਉਸਦੀ ਜੇਬ ਵਿਚੋਂ ਡਰਾ ਧਮਕਾ ਕੇ 4000 ਰੁਪਏ ਲੁੱਟ ਲਏ |

ਇਸ ਦੌਰਾਨ ਜਦੋਂ ਹਰਜੀਤ ਸਿੰਘ ਨੇ ਵਿਰੋਧ ਕੀਤਾ ਅਤੇ ਮੋਟਰਸਾਈਕਲ ਦੇ ਪਿਛਲੇ ਪਾਸੇ ਸਵਾਰ ਵਿਅਕਤੀ ਨਾਲ ਹੱਥੋਪਾਈ ਹੋ ਗਿਆ । ਇਸੇ ਦੌਰਾਨ ਮੋਟਰਸਾਈਕਲ ਚਾਲਕ ਮੌਕਾ ਤੋਂ ਫਰਾਰ ਹੋ ਗਿਆ। ਘਟਨਾ ਦੀ ਸੂਚਨਾ ਮਿਲਦੇ ਸਾਰ ਹੀ ਤੁਰੰਤ ਹਰਕਤ ਵਿੱਚ ਆਉਂਦੇ ਹੋਏ ਥਾਣਾ ਕੱਥੂਨੰਗਲ ਦੀ ਪੁਲਿਸ ਮੌਕੇ ਤੇ ਪਹੁੰਚ ਗਈ |

ਪੁਲਿਸ ਨੇ ਕਾਰਵਾਈ ਕਰਦਿਆਂ ਦੋਸ਼ੀ ਨੂੰ ਕਾਬੂ ਕਰਕੇ ਉਸਦੇ ਕਬਜੇ ਵਿਚੋਂ ਨਜਾਇਜ 1 ਪਿਸਟਲ ਬਰਾਮਦ ਕੀਤੀ ਹੈ |ਪੁਲਿਸ ਵਲੋਂ ਦੂਜੇ ਸਾਥੀ ਦੀ ਭਾਲ ਜਾਰੀ ਹੈ ਅਤੇ ਪੁਲਿਸ ਦਾ ਨਕਹਿਨਾ ਹੈ ਕਿ ਬਾਕੀ ਦੋਸ਼ੀਆਂ ਨੂੰ ਵੀ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।

ਗ੍ਰਿਫਤਾਰ ਕੀਤੇ ਗਏ ਵਿਅਕਤੀ ਦੀ ਪਹਿਚਾਣ ਪ੍ਰਿੰਸਪਾਲ ਸਿੰਘ ਵਜੋਂ ਹੋਈ ਹੈ, ਜਿਸ ਪਾਸੋਂ 01 ਨਜਾਇਜ ਪਿਸਟਲ 32 ਬੋਰ ਸਮੇਤ ਮੈਗਜ਼ੀਨ ਅਤੇ 06 ਜਿੰਦਾ ਰੋਂਦ ਕਬਜੇ ਵਿੱਚ ਲਏ ਗਏ ਹਨ। ਇਸ ਸਬੰਧੀ ਮੁਲਜਮਾਂ ਖਿਲਾਫ ਥਾਣਾ ਕੱਥੂਨੰਗਲ ਵਿੱਚ ਸਬੰਧਤ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ।

ਦੱਸਿਆ ਜਾ ਰਿਹਾ ਹੈ ਕਿ ਗ੍ਰਿਫਤਾਰ ਦੋਸ਼ੀ ਪ੍ਰਿੰਸਪਾਲ ਸਿੰਘ ਖ਼ਿਲਾਫ ਪਹਿਲਾਂ ਵੀ ਵੱਖ-ਵੱਖ ਥਾਣਿਆਂ’ਚ ਮਾਮਲੇ ਦਰਜ ਹਨ ਅਤੇ ਵੱਖ-ਵੱਖ ਅਦਾਲਤਾਂ ਵੱਲੋਂ ਭਗੌੜਾ ਚੱਲ ਰਿਹਾ ਹੈ। ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀ ਐੱਮ. ਐੱਸ ਔਲਖ ਨੇ ਦੱਸਿਆ ਕਿ ਨਜਾਇਜ ਹਥਿਆਰਾਂ ਦੀ ਸਪਲਾਈ ਕਰਵਾਉਣ ਵਾਲੇ ਵਿਅਕਤੀਆਂ ਬਾਰੇ ਵੀ ਪਤਾ ਕਰਕੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ। ਭਵਿੱਖ ਵਿਚ ਵੀ ਨਜਾਇਜ ਹਥਿਆਰ ਰੱਖਣ/ਸਪਲਾਈ ਕਰਨ ਵਾਲਿਆਂ ਖਿਲਾਫ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਤਾਂ ਜੋ ਅਮਨ ਅਤੇ ਕਾਨੂੰਨ ਦੀ ਵਿਵਸਥਾ ਬਰਕਰਾਰ ਰੱਖੀ ਜਾ ਸਕੇ |

 

The post ਅੰਮ੍ਰਿਤਸਰ ਪੁਲਿਸ ਵਲੋਂ ਵੱਖ-ਵੱਖ ਜ਼ਿਲ੍ਹਿਆਂ ‘ਚ ਇਰਾਦਾ ਕਤਲ ਤੇ ਲੁੱਟ-ਖੋਹ ਕਰਨ ਵਾਲਾ ਕਾਬੂ appeared first on TheUnmute.com - Punjabi News.

Tags:
  • aam-aadmi-party
  • amritsar
  • amritsar-police
  • amritsar-police-administration
  • arrested-two-persons-with-weapons
  • cm-bhagwant-mann
  • commissioner-arun-pal-singh
  • dgp-gaurav-yadav
  • kathunangal
  • kathunangal-area
  • kathunangal-news
  • news
  • punjab
  • punjab-government
  • punjab-news
  • punjab-poilice
  • punjab-police
  • the-unmute-breaking

ਚੰਡੀਗੜ੍ਹ 21 ਨਵੰਬਰ 2022 : ਮਸ਼ਹੂਰ ਟੀਵੀ ਸ਼ੋਅ ‘ਮਾਈਟੀ ਮੋਰਫਿਨਸ ਪਾਵਰ ਰੇਂਜਰਸ’ ਵਿੱਚ ਵ੍ਹਾਈਟ ਅਤੇ ਗ੍ਰੀਨ ਰੇਂਜਰ ਦਾ ਕਿਰਦਾਰ ਨਿਭਾਉਣ ਵਾਲੇ ਜੇਸਨ ਡੇਵਿਡ ਫਰੈਂਕ ਦਾ ਦਿਹਾਂਤ ਹੋ ਗਿਆ ਹੈ। ਅਭਿਨੇਤਾ ਨੇ 49 ਸਾਲ ਦੀ ਉਮਰ ਵਿੱਚ ਖੁਦਕੁਸ਼ੀ ਕਰ ਲਈ ਹੈ। ਉਸਦੀ ਮੌਤ ਦੀ ਜਾਣਕਾਰੀ ਪਾਵਰ ਰੇਂਜਰਸ ਦੇ ਕੋ-ਸਟਾਰ ਵਾਲਟਰ ਈ ਜੋਨਸ ਨੇ ਆਪਣੇ ਇੰਸਟਾਗ੍ਰਾਮ ਹੈਂਡਲ ‘ਤੇ ਦਿੱਤੀ। ਜੇਸਨ ਦਾ ਗੁਜ਼ਰਨਾ ਪਾਵਰ ਰੇਂਜਰਜ਼ ਦੇ ਪ੍ਰਸ਼ੰਸਕਾਂ ਲਈ ਬਹੁਤ ਦੁਖਦਾਈ ਘਟਨਾ ਹੈ।

jason-david-frank

ਜੇਸਨ ਡੇਵਿਡ ਫਰੈਂਕ ਕੌਣ ਸੀ?

ਜੇਸਨ ਡੇਵਿਡ ਫਰੈਂਕ ਇੱਕ ਅਭਿਨੇਤਾ ਅਤੇ ਐਮਐਮਏ ਲੜਾਕੂ ਸੀ। ਹਾਲਾਂਕਿ, ਉਸਨੂੰ ਆਪਣੇ ਮਸ਼ਹੂਰ ਟੀਵੀ ਸ਼ੋਅ ਮਾਈਟੀ ਮੋਰਫਿਨਸ ਪਾਵਰ ਰੇਂਜਰਸ ਤੋਂ ਅਸਲੀ ਪਛਾਣ ਮਿਲੀ, ਜਿਸ ਵਿੱਚ ਉਸਨੇ ਟੌਮੀ ਓਲੀਵਰ ਦਾ ਕਿਰਦਾਰ ਨਿਭਾਇਆ ਸੀ। ਸ਼ੋਅ ਦੀ ਕਹਾਣੀ ਕਿਸ਼ੋਰਾਂ ਦੇ ਇੱਕ ਸਮੂਹ ‘ਤੇ ਅਧਾਰਤ ਸੀ ਜਿਨ੍ਹਾਂ ਨੂੰ ਜਾਰਡਨ ਨਾਮ ਦੇ ਇੱਕ ਰੇਂਜਰ ਦੁਆਰਾ ਦੁਸ਼ਟ ਸ਼ਕਤੀਆਂ ਤੋਂ ਦੁਨੀਆ ਨੂੰ ਬਚਾਉਣ ਲਈ ਚੁਣਿਆ ਜਾਂਦਾ ਹੈ।

 

 

 

jason-david-frank

The post ਮਸ਼ਹੂਰ ਟੀਵੀ ਸ਼ੋਅ ‘ਮਾਈਟੀ ਮੋਰਫਿਨਸ ਪਾਵਰ ਰੇਂਜਰਸ’ ਵਿੱਚ ਵ੍ਹਾਈਟ ਅਤੇ ਗ੍ਰੀਨ ਰੇਂਜਰ ਦਾ ਕਿਰਦਾਰ ਨਿਭਾਉਣ ਵਾਲੇ ਜੇਸਨ ਡੇਵਿਡ ਫਰੈਂਕ ਪੂਰੇ ਹੋ ਗਏ appeared first on TheUnmute.com - Punjabi News.

Tags:
  • jason
  • jason-david-frank
  • jason-david-frank-case
  • jason-david-frank-death
  • jason-david-frank-suicide
  • the-unmute

Earthquake: ਇੰਡੋਨੇਸ਼ੀਆ 'ਚ ਮੁੜ ਆਇਆ ਭੂਚਾਲ, 20 ਜਣਿਆਂ ਦੀ ਮੌਤ 300 ਤੋਂ ਵੱਧ ਜ਼ਖਮੀ

Monday 21 November 2022 10:12 AM UTC+00 | Tags: breaking-news geophysics-agency geophysics-agency-usa indonesias-capital-jakarta jakarta jakarta-earthquake jakarta-news news the-unmute-breaking-news the-unmute-latest-update the-unmute-punjabi-news us-geological-survey

ਚੰਡੀਗੜ੍ਹ 21 ਨਵੰਬਰ 2022: ਇੰਡੋਨੇਸ਼ੀਆ (Indonesia) ਦੀ ਰਾਜਧਾਨੀ ਜਕਾਰਤਾ ‘ਚ 5.6 ਤੀਬਰਤਾ ਦਾ ਜ਼ਬਰਦਸਤ ਭੂਚਾਲ ਆਇਆ ਹੈ। ਇਸ ਦੌਰਾਨ 20 ਨਾਗਰਿਕਾਂ ਦੀ ਮੌਤ ਦੀ ਖ਼ਬਰ ਸਾਹਮਣੇ ਆ ਰਹੀ ਹੈ। ਇਸ ਦੇ ਨਾਲ ਹੀ 300 ਤੋਂ ਵੱਧ ਨਾਗਰਿਕ ਜ਼ਖਮੀ ਦੱਸੇ ਜਾ ਰਹੇ ਹਨ। ਸਿਆੰਜੂਰ ਦੇ ਪ੍ਰਸ਼ਾਸਨ ਦੇ ਮੁਖੀ ਹਰਮਨ ਸੁਹਰਮਨ ਨੇ ਦੱਸਿਆ ਕਿ ਮੈਨੂੰ ਮਿਲੀ ਜਾਣਕਾਰੀ ਮੁਤਾਬਕ ਸਿਰਫ ਇਕ ਹਸਪਤਾਲ ‘ਚ ਕਰੀਬ 20 ਜਣਿਆਂ ਦੀ ਮੌਤ ਹੋ ਚੁੱਕੀ ਹੈ ਅਤੇ ਘੱਟੋ-ਘੱਟ 300 ਲੋਕਾਂ ਦਾ ਇਲਾਜ ਚੱਲ ਰਿਹਾ ਹੈ। ਇਮਾਰਤਾਂ ‘ਚ ਫਸ ਜਾਣ ਕਾਰਨ ਜ਼ਿਆਦਾਤਰ ਲੋਕ ਜ਼ਖਮੀ ਹੋ ਗਏ | ਮਰਨ ਵਾਲਿਆਂ ਦੀ ਗਿਣਤੀ ਵਧਣ ਦਾ ਵੀ ਖਦਸ਼ਾ ਜਤਾਇਆ ਜਾ ਰਿਹਾ ਹੈ |

ਮੌਸਮ ਵਿਗਿਆਨ ਅਤੇ ਭੂ-ਭੌਤਿਕ ਵਿਗਿਆਨ ਏਜੰਸੀ ਨੇ ਦੱਸਿਆ ਕਿ ਸੋਮਵਾਰ ਨੂੰ ਇੰਡੋਨੇਸ਼ੀਆ ਦੀ ਰਾਜਧਾਨੀ ਜਕਾਰਤਾ ਵਿੱਚ 5.6 ਤੀਬਰਤਾ ਦਾ ਭੂਚਾਲ ਆਇਆ। ਭੂਚਾਲ ਦਾ ਕੇਂਦਰ ਪੱਛਮੀ ਜਾਵਾ ਦੇ ਸਿਆਨਜੂਰ ਵਿੱਚ 10 ਕਿਲੋਮੀਟਰ ਦੀ ਡੂੰਘਾਈ ਵਿੱਚ ਸੀ। ਹਾਲਾਂਕਿ ਇਸ ਕਾਰਨ ਸੁਨਾਮੀ ਦੀ ਕੋਈ ਸੰਭਾਵਨਾ ਨਹੀਂ ਪ੍ਰਗਟਾਈ ਗਈ ਹੈ।

ਜਾਣਕਾਰੀ ਮੁਤਾਬਕ ਜਕਾਰਤਾ ‘ਚ ਭੂਚਾਲ ਤੋਂ ਬਾਅਦ ਲੋਕ ਵਿੱਚ ਡਰ ਦਾ ਮਾਹੌਲ ਹੈ । ਦਫ਼ਤਰਾਂ ਵਿੱਚ ਕੰਮ ਕਰਨ ਵਾਲੇ ਲੋਕ ਵੀ ਬਾਹਰ ਆ ਗਏ। ਭੂਚਾਲ ਦੇ ਝਟਕਿਆਂ ਕਾਰਨ ਇਮਾਰਤ ਹਿੱਲਦੀ ਨਜ਼ਰ ਆਈਆਂ, ਜਿਸ ਨਾਲ ਹਫੜਾ-ਦਫੜੀ ਮਚ ਗਈ।

ਇਸ ਤੋਂ ਪਹਿਲਾਂ ਪੱਛਮੀ ਇੰਡੋਨੇਸ਼ੀਆ (Indonesia) ‘ਚ ਸ਼ੁੱਕਰਵਾਰ ਰਾਤ ਨੂੰ ਜ਼ਬਰਦਸਤ ਭੂਚਾਲ ਆਇਆ ਸੀ। ਰਾਹਤ ਦੀ ਗੱਲ ਇਹ ਰਹੀ ਕਿ ਇਸ ਦੌਰਾਨ ਕਿਸੇ ਵੀ ਤਰ੍ਹਾਂ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਖ਼ਬਰ ਨਹੀਂ ਸੀ । ਅਮਰੀਕੀ ਭੂ-ਵਿਗਿਆਨ ਸਰਵੇਖਣ (USGS) ਨੇ ਦੱਸਿਆ ਸੀ ਕਿ ਭੂਚਾਲ ਦੀ ਤੀਬਰਤਾ 6.9 ਸੀ। ਇਸ ਦਾ ਕੇਂਦਰ ਦੱਖਣੀ ਬੇਂਗਕੁਲੂ ਤੋਂ 202 ਕਿਲੋਮੀਟਰ ਦੱਖਣ-ਪੱਛਮ ਵਿਚ 25 ਕਿਲੋਮੀਟਰ ਦੀ ਡੂੰਘਾਈ ਵਿਚ ਸੀ। ਇਸ ਤੋਂ ਬਾਅਦ ਇਕ ਹੋਰ ਝਟਕਾ ਆਇਆ, ਜਿਸ ਦੀ ਤੀਬਰਤਾ 5.4 ਸੀ।

The post Earthquake: ਇੰਡੋਨੇਸ਼ੀਆ ‘ਚ ਮੁੜ ਆਇਆ ਭੂਚਾਲ, 20 ਜਣਿਆਂ ਦੀ ਮੌਤ 300 ਤੋਂ ਵੱਧ ਜ਼ਖਮੀ appeared first on TheUnmute.com - Punjabi News.

Tags:
  • breaking-news
  • geophysics-agency
  • geophysics-agency-usa
  • indonesias-capital-jakarta
  • jakarta
  • jakarta-earthquake
  • jakarta-news
  • news
  • the-unmute-breaking-news
  • the-unmute-latest-update
  • the-unmute-punjabi-news
  • us-geological-survey

ਰਾਜੀਵ ਗਾਂਧੀ ਦੇ ਕਾਤਲਾਂ ਦੀ ਰਿਹਾਈ ਮਾਮਲੇ 'ਚ ਕਾਂਗਰਸ ਦਾਇਰ ਕਰੇਗੀ ਰੀਵਿਊ ਪਟੀਸ਼ਨ

Monday 21 November 2022 10:25 AM UTC+00 | Tags: breaking-news congress congress-party former-prime-minister-rajiv-gandhi inc jai-ram-ramesh news rajiv-gandhi rajiv-gandhi-death-case rajiv-gandhis-murder-cas rajiv-gandhis-murder-case supreme-court the-unmute-breaking-news the-unmute-latest-update the-unmute-punjabi-news

ਚੰਡੀਗੜ੍ਹ 21 ਨਵੰਬਰ 2022: ਰਾਜੀਵ ਗਾਂਧੀ (Rajiv Gandhi) ਦੇ ਕਾਤਲਾਂ ਦੀ ਰਿਹਾਈ ਦੇ ਮਾਮਲੇ ‘ਚ ਕਾਂਗਰਸ ਰੀਵਿਊ ਪਟੀਸ਼ਨ ਦਾਇਰ ਕਰੇਗੀ। ਸੁਪਰੀਮ ਕੋਰਟ ਨੇ ਕਤਲ ਵਿੱਚ ਸ਼ਾਮਲ ਛੇ ਮਹਿਲਾ ਦੋਸ਼ੀਆਂ ਨੂੰ ਰਿਹਾਅ ਕਰਨ ਦਾ ਹੁਕਮ ਦਿੱਤਾ ਸੀ। ਹੁਣ ਕਾਂਗਰਸ ਨੇ ਇਸ ਨੂੰ ਚੁਣੌਤੀ ਦੇਣ ਦੀ ਤਿਆਰੀ ਕਰ ਲਈ ਹੈ। ਸੂਤਰਾਂ ਮੁਤਾਬਕ ਹੁਕਮ ‘ਚ ਦਿੱਤੇ ਗਏ ਆਧਾਰ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਇਸ ਹਫਤੇ ਦਾਇਰ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਵੀ ਦੋਸ਼ੀਆਂ ਦੀ ਰਿਹਾਈ ਦੇ ਖਿਲਾਫ ਸੁਪਰੀਮ ਕੋਰਟ ਵਿੱਚ ਸਮੀਖਿਆ ਪਟੀਸ਼ਨ ਦਾਇਰ ਕੀਤੀ ਹੈ।

11 ਨਵੰਬਰ ਨੂੰ ਸੁਪਰੀਮ ਕੋਰਟ ਨੇ ਰਾਜੀਵ ਗਾਂਧੀ ਕਤਲ ਕੇਸ ਵਿੱਚ ਜੇਲ੍ਹ ਦੀ ਸਜ਼ਾ ਕੱਟ ਰਹੇ ਛੇ ਮੁਲਜ਼ਮਾਂ ਨੂੰ 31 ਸਾਲ ਜੇਲ੍ਹ ਵਿੱਚ ਰਹਿਣ ਤੋਂ ਬਾਅਦ ਰਿਹਾਅ ਕਰਨ ਦਾ ਹੁਕਮ ਦਿੱਤਾ ਸੀ। ਅਦਾਲਤ ਨੇ ਇਹ ਹੁਕਮ ਤਾਮਿਲਨਾਡੂ ਸਰਕਾਰ ਦੀ ਦੋਸ਼ੀਆਂ ਨੂੰ ਸਜ਼ਾ ਮੁਆਫ ਕਰਨ ਦੀ ਸਿਫਾਰਿਸ਼ ਦੇ ਆਧਾਰ ‘ਤੇ ਦਿੱਤਾ ਸੀ। ਨਲਿਨੀ ਸ਼੍ਰੀਹਰਨ ਤੋਂ ਇਲਾਵਾ ਆਰਪੀ ਰਵੀਚੰਦਰਨ, ਸੰਥਨ, ਮੁਰੂਗਨ, ਰਾਬਰਟ ਪੇਅਸ ਅਤੇ ਜੈਕੁਮਾਰ ਨੂੰ ਅਦਾਲਤ ਦੇ ਹੁਕਮਾਂ ਤੋਂ ਬਾਅਦ ਜੇਲ ਤੋਂ ਰਿਹਾਅ ਕਰ ਦਿੱਤਾ ਗਿਆ। ਇਸ ਸਾਲ ਮਈ ਵਿੱਚ, ਸੁਪਰੀਮ ਕੋਰਟ ਨੇ ਧਾਰਾ 142 ਦਾ ਹਵਾਲਾ ਦਿੰਦੇ ਹੋਏ ਇੱਕ ਹੋਰ ਦੋਸ਼ੀ, ਏਜੀ ਪੇਰਾਰੀਵਲਨ ਨੂੰ ਬਰੀ ਕਰ ਦਿੱਤਾ ਸੀ।

21 ਮਈ 1991 ਨੂੰ, ਤਾਮਿਲਨਾਡੂ ਦੇ ਸ਼੍ਰੀਪੇਰੰਬਦੂਰ ਵਿੱਚ ਇੱਕ ਚੋਣ ਰੈਲੀ ਦੌਰਾਨ ਇੱਕ ਮਹਿਲਾ ਆਤਮਘਾਤੀ ਹਮਲਾਵਰ ਨੇ ਆਪਣੇ ਆਪ ਨੂੰ ਉਡਾ ਲਿਆ। ਇਸ ਵਿੱਚ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਮੌਤ ਹੋ ਗਈ ਸੀ। ਔਰਤ ਦੀ ਪਛਾਣ ਧਨੂ ਵਜੋਂ ਹੋਈ ਹੈ। ਪੁਲਸ ਨੇ ਇਸ ਮਾਮਲੇ ‘ਚ ਪੇਰਾਰੀਵਲਨ, ਮੁਰੂਗਨ, ਸੰਥਨ, ਰਵੀਚੰਦਰਨ, ਰਾਬਰਟ ਪੇਅਸ, ਜੈਕੁਮਾਰ ਅਤੇ ਨਲਿਨੀ ਸ਼੍ਰੀਹਰਨ ਸਮੇਤ ਕਈ ਲੋਕਾਂ ਨੂੰ ਦੋਸ਼ੀ ਬਣਾਇਆ ਸੀ।

The post ਰਾਜੀਵ ਗਾਂਧੀ ਦੇ ਕਾਤਲਾਂ ਦੀ ਰਿਹਾਈ ਮਾਮਲੇ ‘ਚ ਕਾਂਗਰਸ ਦਾਇਰ ਕਰੇਗੀ ਰੀਵਿਊ ਪਟੀਸ਼ਨ appeared first on TheUnmute.com - Punjabi News.

Tags:
  • breaking-news
  • congress
  • congress-party
  • former-prime-minister-rajiv-gandhi
  • inc
  • jai-ram-ramesh
  • news
  • rajiv-gandhi
  • rajiv-gandhi-death-case
  • rajiv-gandhis-murder-cas
  • rajiv-gandhis-murder-case
  • supreme-court
  • the-unmute-breaking-news
  • the-unmute-latest-update
  • the-unmute-punjabi-news

ਪੰਜਾਬ ਪੁਲਿਸ ਵਲੋਂ ਇਸ ਹਫਤੇ ਨਸ਼ੀਲੇ ਪਦਾਰਥਾਂ ਸਮੇਤ 366 ਨਸ਼ਾ ਸਪਲਾਇਰ ਗ੍ਰਿਫਤਾਰ: ਸੁਖਚੈਨ ਸਿੰਘ ਗਿੱਲ

Monday 21 November 2022 10:53 AM UTC+00 | Tags: aam-aadmi-party cm-bhagwant-mann harjot-singh-bains igp-sukhchain-singh-gill latest-news mohali-police narcotic-drugs-and-psychotropic-substances news punjab punjab-dgp-gaurav-yadav punjab-government punjab-police punjab-police-latest-news sukhchain-singh-gill the-unmute-breaking-news the-unmute-punjabi-news

ਚੰਡੀਗੜ੍ਹ 21 ਨਵੰਬਰ 2022: ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਪੁਲਿਸ (Punjab Police) ਨੇ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਗਈ ਫੈਸਲਾਕੁੰਨ ਜੰਗ ਵਿੱਚ ਹਫਤਾ ਨਾਰੋਕੋਟਿਕ ਡਰੱਗਸ ਐਂਡ ਸਾਈਕੋਟਰੋਪਿਕ ਸਬਟਾਂਸੇਸ ਤਹਿਤ 258 ਐਫਆਈਆਰ ਦਰਜ ਕੀਤੀਆਂ ਅਤੇ 28 ਵਪਾਰਕ ਤਸਕਰਾਂ ਸਮੇਤ 366 ਨਸ਼ਾ ਸਪਲਾਇਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ।

ਹਫਤਾਵਾਰੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਆਈਜੀਪੀ ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਪੁਲਿਸ ਨੇ ਇਨ੍ਹਾਂ ਕੋਲੋਂ 8.44 ਕਿਲੋ ਹੈਰੋਇਨ, 7.75 ਕਿੱਲੋ ਅਫੀਮ, 17.64 ਕਿੱਲੋ ਗਾਂਜਾ, 19 ਕੁਇੰਟਲ ਬਰਾਂਡ ਅਤੇ 59,000 ਨਸ਼ੀਲੀਆਂ ਗੋਲੀਆਂ ਤੋਂ ਇਲਾਵਾ 2 ਕਰੋੜ 22 ਲੱਖ ਰੁਪਏ ਦੀ ਨਕਦੀ ਬਰਾਮਦ ਕੀਤੀ ਹੈ |

ਉਨ੍ਹਾਂ ਕਿਹਾ ਕਿ ਪਿਛਲੇ ਹਫ਼ਤੇ ਐਨਡੀਪੀਐਸ ਕੇਸਾਂ ਵਿੱਚ 15 ਹੋਰ ਭਗੌੜੇ ਵਿਅਕਤੀਆਂ ਦੀ ਗ੍ਰਿਫ਼ਤਾਰੀ ਨਾਲ 5 ਜੁਲਾਈ ਤੋਂ ਪੀ.ਓਜ਼/ਭਗੌੜਿਆਂ ਨੂੰ ਗ੍ਰਿਫ਼ਤਾਰ ਕਰਨ ਲਈ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ ਤੋਂ ਬਾਅਦ ਕੁੱਲ ਗਿਣਤੀ 444 ਹੋ ਗਈ ਹੈ।

The post ਪੰਜਾਬ ਪੁਲਿਸ ਵਲੋਂ ਇਸ ਹਫਤੇ ਨਸ਼ੀਲੇ ਪਦਾਰਥਾਂ ਸਮੇਤ 366 ਨਸ਼ਾ ਸਪਲਾਇਰ ਗ੍ਰਿਫਤਾਰ: ਸੁਖਚੈਨ ਸਿੰਘ ਗਿੱਲ appeared first on TheUnmute.com - Punjabi News.

Tags:
  • aam-aadmi-party
  • cm-bhagwant-mann
  • harjot-singh-bains
  • igp-sukhchain-singh-gill
  • latest-news
  • mohali-police
  • narcotic-drugs-and-psychotropic-substances
  • news
  • punjab
  • punjab-dgp-gaurav-yadav
  • punjab-government
  • punjab-police
  • punjab-police-latest-news
  • sukhchain-singh-gill
  • the-unmute-breaking-news
  • the-unmute-punjabi-news

ਸਿੱਖਿਆ ਵਿਭਾਗ ਵਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਅਤੇ ਪ੍ਰਿੰਸੀਪਲਾਂ ਦੇ ਤਬਾਦਲੇ

Monday 21 November 2022 11:04 AM UTC+00 | Tags: breaking-news district-education-officers education-department gurmeet-singh-meet-hayer harjot-singh-bains news punjab-school-education-board the-education-department

ਚੰਡੀਗੜ੍ਹ 21 ਨਵੰਬਰ 2022: ਸਿੱਖਿਆ ਵਿਭਾਗ ਵਲੋਂ ਪ੍ਰਬੰਧਕੀ ਜਰੂਰਤਾਂ ਅਤੇ ਲੋਕ ਹਿੱਤ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲ੍ਹਾ ਸਿੱਖਿਆ ਅਫ਼ਸਰ ਅਤੇ ਪ੍ਰਿੰਸੀਪਲਾਂ ਦੀਆਂ ਬਦਲੀਆਂ/ਤੈਨਾਤੀਆਂ ਹੇਠ ਅਨੁਸਾਰ ਕੀਤੀਆਂ ਹਨ |

The post ਸਿੱਖਿਆ ਵਿਭਾਗ ਵਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਅਤੇ ਪ੍ਰਿੰਸੀਪਲਾਂ ਦੇ ਤਬਾਦਲੇ appeared first on TheUnmute.com - Punjabi News.

Tags:
  • breaking-news
  • district-education-officers
  • education-department
  • gurmeet-singh-meet-hayer
  • harjot-singh-bains
  • news
  • punjab-school-education-board
  • the-education-department

ਅੰਮ੍ਰਿਤਸਰ 21 ਨਵੰਬਰ 2022 : ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੱਖ-ਵੱਖ ਸੇਵਾਵਾਂ ਵਿਚ ਸਹਿਯੋਗ ਕਰਨ ਵਾਲੀਆਂ ਸੰਪ੍ਰਦਾਵਾਂ, ਜਥੇਬੰਦੀਆਂ ਤੇ ਸਭਾ ਸੁਸਾਇਟੀਆਂ ਦੇ ਨੁਮਾਇੰਦਿਆਂ ਨੂੰ ਅੱਜ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਵਿਖੇ ਸਕੱਤਰ ਸ. ਪ੍ਰਤਾਪ ਸਿੰਘ ਅਤੇ ਮੈਨੇਜਰ ਸ. ਸੁਖਰਾਜ ਸਿੰਘ ਨੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ। ਇਸ ਮੌਕੇ ਸਕੱਤਰ ਸ. ਪ੍ਰਤਾਪ ਸਿੰਘ ਨੇ ਕਿਹਾ ਕਿ ਅੰਮ੍ਰਿਤਸਰ ਸ਼ਹਿਰ ਦੇ ਬਾਨੀ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦੇਸ਼ ਵਿਦੇਸ਼ ਤੋਂ ਵੱਡੀ ਗਿਣਤੀ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜਦੀਆਂ ਹਨ।

ਇਸ ਮੌਕੇ ਸੰਗਤਾਂ ਲਈ ਵਿਸ਼ੇਸ਼ ਤੌਰ 'ਤੇ ਪ੍ਰਬੰਧ ਕੀਤੇ ਜਾਂਦੇ ਹਨ, ਜਿਸ ਵਿਚ ਵੱਖ-ਵੱਖ ਜਥੇਬੰਦੀਆਂ, ਸੰਪ੍ਰਦਾਵਾਂ, ਸਭਾ ਸੁਸਾਇਟੀਆਂ ਦੇ ਨਾਲ-ਨਾਲ ਸੰਗਤਾਂ ਦਾ ਵੱਡਾ ਸਹਿਯੋਗ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪ੍ਰਬੰਧਾਂ ਵਿਚ ਸਹਿਯੋਗ ਕਰਨ ਵਾਲੀਆਂ ਸ਼ਖ਼ਸੀਅਤਾਂ ਦਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਿਸ਼ੇਸ਼ 'ਤੇ ਸਨਮਾਨ ਕੀਤਾ ਗਿਆ ਹੈ। ਸ. ਪ੍ਰਤਾਪ ਸਿੰਘ ਨੇ ਪੁੱਜੀਆਂ ਸ਼ਖ਼ਸੀਅਤਾਂ ਦਾ ਸਹਿਯੋਗ ਲਈ ਧੰਨਵਾਦ ਕਰਦਿਆਂ ਅੱਗੋਂ ਵੀ ਪ੍ਰਬੰਧਾਂ ਲਈ ਸਹਿਯੋਗ ਦੀ ਆਸ ਪ੍ਰਗਟਾਈ।

ਇਸ ਮੌਕੇ ਬਾਬਾ ਸਤਨਾਮ ਸਿੰਘ ਕਿਲ੍ਹਾ ਅਨੰਦਗੜ੍ਹ, ਕਾਰ ਸੇਵਾ ਭੂਰੀ ਵਾਲਿਆਂ ਵੱਲੋਂ ਬਾਬਾ ਨਾਜਰ ਸਿੰਘ, ਬਾਬਾ ਬਲਬੀਰ ਸਿੰਘ ਭਗਤਾ ਭਾਈ ਕਾ, ਬਾਬਾ ਧਰਮਿੰਦਰ ਸਿੰਘ, ਸ. ਸੁਰਿੰਦਰ ਸਿੰਘ ਅਚਲ ਸਾਹਿਬ, ਸ. ਪਰਮਜੀਤ ਸਿੰਘ ਕੁਹਾਲੀ, ਸ. ਸੂਬਾ ਸਿੰਘ, ਸ. ਸੁਰਿੰਦਰ ਸਿੰਘ, ਭਾਈ ਕੁਲਦੀਪ ਸਿੰਘ ਪੰਡੋਰੀ, ਐਸਬੀਆਈ ਬੈਂਕ ਦੇ ਮੈਨੇਜਰ ਸ. ਨਰਿੰਦਰ ਸਿੰਘ, ਸ. ਮਨਪ੍ਰੀਤ ਸਿੰਘ ਐਕਸਿਸ ਬੈਂਕ, ਸ. ਸਰਬਜੀਤ ਸਿੰਘ ਪੰਜਾਬ ਐਂਡ ਸਿੰਧ ਬੈਂਕ, ਸ. ਹਰਿੰਦਰ ਸਿੰਘ ਐਚਡੀਐਫਸੀ, ਸਤੀਸ਼ ਕਠਿਆਲ ਕੈਨਰਾ ਬੈਂਕ, ਸ. ਕਾਬਲ ਸਿੰਘ ਸਮੇਤ ਹੋਰ ਸ਼ਖ਼ਸੀਅਤਾਂ ਮੌਜੂਦ ਸਨ।

The post ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਹਿਯੋਗ ਕਰਨ ਵਾਲੀਆਂ ਸ਼ਖ਼ਸੀਅਤਾਂ ਨੂੰ ਕੀਤਾ ਸਨਮਾਨਿਤ appeared first on TheUnmute.com - Punjabi News.

Tags:
  • breaking-news
  • news
  • sgpc
  • shiromani-committee
  • shri-guru-ramdas-ji

ਸੂਬੇ ਦੇ ਲੋਕਾਂ ਲਈ ਬੁਨਿਆਦੀ ਸਹੂਲਤਾਂ ਤੇ ਜਾਨ-ਮਾਲ ਦੀ ਸੁਰੱਖਿਆ ਲਈ 9.02 ਕਰੋੜ ਰੁਪਏ ਖਰਚ ਕੀਤੇ ਜਾਣਗੇ: ਡਾ. ਇੰਦਰਬੀਰ ਸਿੰਘ ਨਿੱਜਰ

Monday 21 November 2022 12:10 PM UTC+00 | Tags: breaking-news dr-inderbir-singh-nijjar dr-inderbir-singh-nijjar-news local-government-dr-inderbir-singh-nijjar news punjab punjab-government the-unmute-breaking-news the-unmute-punjabi-news

ਚੰਡੀਗੜ੍ਹ 21 ਨਵੰਬਰ 2022: ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਨਾਲ ਨਾਲ ਜਾਨ-ਮਾਲ ਦੀ ਸੁਰੱਖਿਆ ਪ੍ਰਦਾਨ ਕਰਨਾ ਹੈ। ਇਸ ਦਿਸ਼ਾ ਵੱਲ ਕਦਮ ਵਧਾਉਂਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ (Dr. Inderbir Singh Nijjar) ਨੇ ਦੱਸਿਆ ਕਿ ਨਗਰ ਨਿਗਮ ਲੁਧਿਆਣਾ ਵੱਲੋਂ ਲੋਕਾਂ ਦੀ ਸੁਰੱਖਿਆ ਲਈ ਫਾਇਰ ਬ੍ਰਿਗੇਡ ਦੇ ਆਧੁਨਿਕ ਉਪਕਰਨਾਂ ਅਤੇ ਵਿਕਾਸ ਕਾਰਜਾਂ 'ਤੇ ਲਗਭਗ 9.02 ਕਰੋੜ ਰੁਪਏ ਖਰਚ ਕੀਤੇ ਜਾਣਗੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਨਗਰ ਨਿਗਮ ਲੁਧਿਆਣਾ ਵੱਲੋਂ ਅੱਗ ਬੁਝਾਊ ਅਤੇ ਬਚਾਅ ਕਾਰਜਾਂ ਲਈ 50 ਮੀਟਰ ਤੋਂ ਵੱਧ ਉਚਾਈ ਵਾਲਾ ਹਾਈਡ੍ਰੌਲਿਕ ਪਲੇਟਫਾਰਮ ਮੁਹੱਈਆ ਕਰਵਾਉਣ ਲਈ ਕਰੀਬ 8.57 ਕਰੋੜ ਰੁਪਏ ਖਰਚ ਕੀਤੇ ਜਾਣਗੇ।

ਇਸ ਤੋਂ ਇਲਾਵਾ ਨਗਰ ਨਿਗਮ ਲੁਧਿਆਣਾ ਵੱਲੋਂ ਸੀਵਰੇਜ ਨਿਰੀਖਣ ਕੈਮਰੇ ਅਤੇ ਰੂਟ ਚੇਨ ਕਟਰ ਦੀ ਖਰੀਦ ਸਮੇਤ ਜੇ.ਸੀ.ਬੀ ਮਸ਼ੀਨਾਂ ਦੀ ਮੁਰੰਮਤ ਅਤੇ ਹੋਰ ਕਾਰਜਾਂ 'ਤੇ ਕਰੀਬ 45.26 ਲੱਖ ਰੁਪਏ ਖਰਚ ਕੀਤੇ ਜਾਣਗੇ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਅਤੇ ਜਾਨ-ਮਾਲ ਦੀ ਰਾਖੀ ਲਈ ਹਰ ਸੰਭਵ ਯਤਨ ਕਰ ਰਹੀ ਹੈ ਤਾਂ ਜੋ ਸੂਬੇ ਦੇ ਲੋਕਾਂ ਦਾ ਜੀਵਨ ਬਿਹਤਰ ਅਤੇ ਸੁਖਾਲਾ ਬਣਾਇਆ ਜਾ ਸਕੇ।

ਉਨ੍ਹਾਂ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਇਨ੍ਹਾਂ ਕਾਰਜਾਂ ਲਈ ਪਹਿਲਾਂ ਹੀ ਪੰਜਾਬ ਸਰਕਾਰ ਦੀ ਵੈੱਬਸਾਈਟ www.eproc.punjab.gov.in 'ਤੇ ਈ-ਟੈਂਡਰ ਜਾਰੀ ਕੀਤਾ ਜਾ ਚੁੱਕਾ ਹੈ। ਉਹਨਾਂ ਇਹ ਵੀ ਦੱਸਿਆ ਕਿ ਜੇਕਰ ਇਹਨਾਂ ਟੈਂਡਰਾਂ ਵਿੱਚ ਕੋਈ ਸੋਧ ਕੀਤੀ ਜਾਂਦੀ ਹੈ ਤਾਂ ਇਸ ਸਬੰਧੀ ਵੇਰਵਾ ਉਪਰੋਕਤ ਵੈਬਸਾਈਟ 'ਤੇ ਉਪਲਬਧ ਕਰਵਾਇਆ ਜਾਵੇਗਾ | ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਕੰਮ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ।

The post ਸੂਬੇ ਦੇ ਲੋਕਾਂ ਲਈ ਬੁਨਿਆਦੀ ਸਹੂਲਤਾਂ ਤੇ ਜਾਨ-ਮਾਲ ਦੀ ਸੁਰੱਖਿਆ ਲਈ 9.02 ਕਰੋੜ ਰੁਪਏ ਖਰਚ ਕੀਤੇ ਜਾਣਗੇ: ਡਾ. ਇੰਦਰਬੀਰ ਸਿੰਘ ਨਿੱਜਰ appeared first on TheUnmute.com - Punjabi News.

Tags:
  • breaking-news
  • dr-inderbir-singh-nijjar
  • dr-inderbir-singh-nijjar-news
  • local-government-dr-inderbir-singh-nijjar
  • news
  • punjab
  • punjab-government
  • the-unmute-breaking-news
  • the-unmute-punjabi-news

ਪੰਜਾਬ ਦੇ ਖਿਡਾਰੀਆਂ ਨੇ ਦੇਸ਼ ਦਾ ਨਾਂ ਸੰਸਾਰ ਭਰ 'ਚ ਚਮਕਾਇਆ: ਹਰਜੋਤ ਸਿੰਘ ਬੈਂਸ

Monday 21 November 2022 12:16 PM UTC+00 | Tags: aam-aadmi-party harjot-singh-bains khedan-watan-punjab-diaan-2022 news

ਕੀਰਤਪੁਰ ਸਾਹਿਬ 21 ਨਵੰਬਰ 2022: ਪੰਜਾਬ ਦੇ ਖਿਡਾਰੀਆਂ ਨੇ ਭਾਰਤ ਦਾ ਨਾਮ ਸੰਸਾਰ ਵਿੱਚ ਚਮਕਾਇਆ ਹੈ। ਸਾਡੇ ਖਿਡਾਰੀਆਂ ਨੇ ਖੇਡਾਂ ਵਿਚ ਦੇਸ਼ ਦੀ ਅਗਵਾਈ ਕਰਦੇ ਹੋਏ ਵਿਸ਼ਵ ਭਰ ਵਿਚ ਵੱਡੇ ਮੁਕਾਮ ਹਾਸਲ ਕੀਤੇ ਹਨ। ਇਹ ਪ੍ਰਗਟਾਵਾ ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਜਲ ਸਰੋਤ, ਖਾਣਾਂ ਅਤੇ ਭੂ-ਵਿਗਿਆਨ, ਜੇਲਾਂ ਅਤੇ ਸਕੂਲ ਸਿੱਖਿਆ ਵਿਭਾਗ ਪੰਜਾਬ ਨੇ ਬੀਤੀ ਸ਼ਾਮ ਇਥੋ ਨੇੜੇ ਪਿੰਡ ਹਰਦੋਨਿਮੋਹ ਵਿਚ ਰਾਧਾ ਕ੍ਰਿਸ਼ਨ ਸਪੋਰਟਸ ਕਲੱਬ ਵੱਲੋ ਕਰਵਾਏ ਨੈਸ਼ਨਲ ਸਟਾਈਲ ਕਬੱਡੀ ਟੂਰਨਾਮੈਂਟ ਵਿਚ ਸ਼ਿਰਕਤ ਕਰਨ ਮੌਕੇ ਖਿਡਾਰੀਆਂ ਅਤੇ ਇਲਾਕੇ ਦੇ ਖੇਡ ਪ੍ਰੇਮੀਆਂ ਨੂੰ ਸੰਬੋਧਨ ਕਰਦੇ ਹੋਏ ਕੀਤਾ।

ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਖੇਡ ਮੈਦਾਨਾਂ ਨੇ ਹਰ ਤਰਾਂ ਦੀਆਂ ਖੇਡਾਂ ਲਈ ਅਜਿਹੇ ਖਿਡਾਰੀ ਦਿੱਤੇ, ਜਿਨ੍ਹਾਂ ਨੇ ਦੇਸ਼ ਦਾ ਨਾਮ ਸੁਨਹਿਰੇ ਅੱਖਰਾਂ ਵਿਚ ਦਰਜ ਕਰਵਾਇਆ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਸਰੀਰਕ ਤੰਦਰੁਸਤੀ ਵਿਚ ਸਭ ਤੋਂ ਉੱਤਮ ਮੰਨਿਆ ਗਿਆ ਹੈ। ਸਾਡੇ ਖਿਡਾਰੀਆਂ ਵਿਚ ਅਨੁਸ਼ਾਸ਼ਨ ਦੀ ਭਾਵਨਾ, ਮਾਨਸਿਕ ਤੰਦਰੁਸਤੀ ਦੀ ਪ੍ਰਤੀਕ ਹੈ। ਆਮ ਤੌਰ ਤੇ ਇਹ ਕਿਹਾ ਜਾਂਦਾ ਹੈ ਕਿ ਤੰਦਰੁਸਤ ਸਰੀਰ ਵਿਚ ਤੰਦਰੁਸਤ ਦਿਮਾਗ ਦਾ ਵਾਸ ਹੈ। ਸਾਡੇ ਖਿਡਾਰੀਆਂ ਵੱਲੋਂ ਅਪਨਾਈ ਅਨੁਸਾਸ਼ਨ ਦੀ ਭਾਵਨਾਂ ਨੇ ਸਾਡੇ ਨੌਜਵਾਨਾਂ ਦੀ ਸ਼ਹਿਨਸ਼ੀਲਤਾ ਅਤੇ ਪ੍ਰਗਤੀ ਦੇ ਪ੍ਰਤੱਖ ਪ੍ਰਮਾਣ ਦਿੱਤੇ ਹਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ ਪੰਜਾਬ ਸਰਕਾਰ ਦਾ ਅਜਿਹਾ ਜਿਕਰਯੋਗ ਉਪਰਾਲਾ ਸੀ, ਜਿਸ ਨੇ ਸਾਡੇ ਸੂਬੇ ਦੇ ਸਕੂਲਾਂ ਤੋ ਲੈ ਕੇ ਹਰ ਉਮਰ ਵਰਗ ਦੇ ਵਿੱਚ ਖੇਡਾਂ ਪ੍ਰਤੀ ਉਤਸ਼ਾਹ ਭਰਿਆ, ਇਸ ਤੋ ਇਲਾਵਾ ਸਕੂਲ ਸਿੱਖਿਆ ਦੇ ਨਾਲ ਨਾਲ ਸਕੂਲਾਂ ਵਿਚ ਕਰਵਾਈਆਂ ਜਾਣ ਵਾਲੀਆਂ ਖੇਡਾਂ ਨੇ ਵਿਦਿਆਰਥੀਆਂ ਨੂੰ ਭਵਿੱਖ ਦਾ ਨਰੋਆ ਸਮਾਜ ਸਿਰਜਣ ਵੱਲ ਪ੍ਰੇਰਿਤ ਕੀਤਾ ਹੈ। ਉਨ੍ਹਾਂ ਨੇ ਨੈਸ਼ਨਲ ਸਟਾਈਲ ਕਬੱਡੀ ਮੁਕਾਬਲੇ ਕਰਵਾਉਣ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਇਹ ਖੇਡ ਸਾਡੇ ਨੌਜਵਾਨਾਂ ਦੀ ਸਰੀਰਕ ਤੰਦਰੁਸਤੀ ਦਾ ਪ੍ਰਤੱਖ ਰੂਪ ਦਰਸਾਉਦੀ ਹੈ। ਉਨ੍ਹਾਂ ਨੇ ਕਿਹਾ ਕਿ ਅਜਿਹੇ ਖੇਡ ਮੁਕਾਬਲੇ ਕਰਵਾਉਦੇ ਰਹਿਣਾ ਚਾਹੀਦਾ ਹੈ |

ਇਸ ਨਾਲ ਖਿਡਾਰੀਆਂ ਤੋ ਇਲਾਵਾ ਖੇਡ ਪ੍ਰੇਮੀਆਂ ਤੇ ਇਲਾਕੇ ਦੇ ਲੋਕਾਂ ਦੀ ਮੇਲ ਮਿਲਾਪ ਤੇ ਸਦਭਾਵਨਾ ਦੇ ਮਾਹੋਲ ਸਿਰਜੇ ਜਾਂਦੇ ਹਨ। ਉਨ੍ਹਾਂ ਨੇ ਖਿਡਾਰੀਆਂ ਨਾਲ ਜਾਣ ਪਛਾਣ ਕੀਤੀ ਅਤੇ ਖੇਡ ਮੁਕਾਬਲਿਆਂ ਦੇ ਆਯੋਜਕਾ, ਪ੍ਰਬੰਧਕਾ, ਸੰਸਥਾਵਾ, ਸੰਗਠਨਾਂ ਦਾ ਖੇਡ ਮੁਕਾਬਲੇ ਕਰਵਾਉਣ ਲਈ ਵਿਸੇਸ ਤੌਰ ਤੇ ਧੰਨਵਾਦ ਕੀਤਾ ਇਸ ਮੌਕੇ ਯੂਥ ਪ੍ਰਧਾਨ ਕਮਿੱਕਰ ਸਿੰਘ ਡਾਢੀ, ਬਲਾਕ ਪ੍ਰਧਾਨ ਕੇਸਰ ਸੰਧੂ, ਜਗੀਰ ਸਿੰਘ ਭਾਓਵਾਲ, ਦਰਸ਼਼ਨ ਸਿੰਘ ਅਟਾਰੀ, ਗੁਰਪ੍ਰੀਤ ਸਿੰਘ, ਹਰਦੀਪ ਸ਼ਰਮਾ, ਡਾ.ਮਨਜੀਤ, ਹੈਪੀ, ਪਰਮਿੰਦਰ ਸਿੰਘ, ਰਮਜਾਨ ਖਾਨ ਆਦਿ ਹਾਜ਼ਰ ਸਨ।

The post ਪੰਜਾਬ ਦੇ ਖਿਡਾਰੀਆਂ ਨੇ ਦੇਸ਼ ਦਾ ਨਾਂ ਸੰਸਾਰ ਭਰ ‘ਚ ਚਮਕਾਇਆ: ਹਰਜੋਤ ਸਿੰਘ ਬੈਂਸ appeared first on TheUnmute.com - Punjabi News.

Tags:
  • aam-aadmi-party
  • harjot-singh-bains
  • khedan-watan-punjab-diaan-2022
  • news

ਭਵਿੱਖ ਦੇ ਨਰੋਏ ਸਮਾਜ ਨੂੰ ਸਿਰਜਣ ਲਈ ਨੌਜਵਾਨਾ ਦਾ ਰੁਖ਼ ਖੇਡ ਮੈਦਾਨਾਂ ਵੱਲ ਕੀਤਾ ਜਾਵੇ: ਹਰਜੋਤ ਬੈਂਸ

Monday 21 November 2022 12:27 PM UTC+00 | Tags: aam-aadmi-party breaking-news cabinet-ministers-harjot-singh-bains cm-bhagwant-mann harjot-singh-bains jails-and-school-education-department-punjab khedan-watan-punjab-diaan-2022 news punjab punjab-government punjab-news the-unmute-breaking-news

ਸ੍ਰੀ ਅਨੰਦਪੁਰ ਸਾਹਿਬ 21 ਨਵੰਬਰ 2022: ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਜਲ ਸਰੋਤ, ਖਾਣਾਂ ਅਤੇ ਭੂ-ਵਿਗਿਆਨ, ਜੇਲਾਂ ਅਤੇ ਸਕੂਲ ਸਿੱਖਿਆ ਵਿਭਾਗ ਪੰਜਾਬ ਨੇ ਕਿਹਾ ਹੈ ਕਿ ਭਵਿੱਖ ਦੇ ਨਰੋਏ ਸਮਾਜ ਦੀ ਸਿਰਜਣਾ ਲਈ ਨੋਜਵਾਨਾਂ ਦਾ ਰੁਖ਼ ਖੇਡ ਮੈਦਾਨਾਂ ਵੱਲ ਕੀਤਾ ਜਾਵੇ। ਖਿਡਾਰੀ ਸੂਬੇ ਦੀ ਤਰੱਕੀ ਤੇ ਖੁਸ਼ਹਾਲੀ ਦੇ ਪ੍ਰਤੀਕ ਹਨ, ਖੇਡ ਮੈਦਾਨਾ ਵਿਚ ਲੱਗੀਆਂ ਰੋਣਕਾਂ ਸੂਬੇ ਦੀ ਭਾਈਚਾਰਕ ਸਾਂਝ ਦਾ ਪ੍ਰਤੀਕ ਹਨ ਬੀਤੀ ਸ਼ਾਮ ਇਥੋ ਨੇੜਲੇ ਪਿੰਡ ਚੰਦਪੁਰ ਬੇਲਾ ਵਿਖੇ 21ਵੇਂ ਕਬੱਡੀ ਟੂਰਨਾਮੈਂਟ ਵਿਚ ਸ਼ਿਰਕਤ ਕਰਨ ਮੌਕੇ ਖਿਡਾਰੀਆਂ ਨਾਲ ਜਾਣ ਪਛਾਣ ਕਰਨ ਉਪਰੰਤ ਕੈਬਨਿਟ ਮੰਤਰੀ ਨੇ ਕਿਹਾ ਕਿ ਹੁਣ ਪੰਜਾਬ ਦੇ ਪਿੰਡਾਂ ਵਿਚ ਖੇਡ ਮੁਕਾਬਲੇ ਚੱਲ ਰਹੇ ਹਨ, ਨੌਜਵਾਨ ਖੇਡਾਂ ਪ੍ਰਤੀ ਬਹੁਤ ਉਤਸ਼ਾਹ ਨਾਲ ਭਾਗ ਲੈ ਰਹੇ ਹਨ।

ਉਨ੍ਹਾਂ ਨੇ ਕਿਹਾ ਕਿ ਸਾਡੇ ਨੌਜਵਾਨਾਂ ਨੇ ਨਸ਼ਿਆ ਦੀ ਲਾਹਨਤ ਨੂੰ ਹਮੇਸ਼ਾ ਨਕਾਰਿਆ ਹੈ, ਅਮਨ ਅਤੇ ਸ਼ਾਤੀ ਸਾਡੇ ਸੂਬੇ ਵਿਚ ਮੁੜ ਪਰਤ ਆਈ ਹੈ, ਤਰੱਕੀ ਤੇ ਖੁਸ਼ਹਾਲੀ ਵੱਲ ਸਾਡੀ ਸਰਕਾਰ ਨੇ ਕਦਮ ਵਧਾ ਦਿੱਤੇ ਹਨ, ਲੋਕਾਂ ਨੂੰ ਵੱਡੀਆ ਰਿਆਇਤਾ ਦੇ ਕੇ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਆਪਣੇ ਕੀਤੇ ਵਾਅਦੇ ਪੂਰੇ ਕਰ ਰਹੀ ਹੈ।

ਅਸੀ ਆਪਣੀਆ ਗ੍ਰੰਟੀਆਂ ਪੂਰੀਆਂ ਕਰ ਰਹੇ ਹਾਂ, ਸੂਬੇ ਦੀ ਅਰਥਿਕਤਾ ਦੀ ਲੀਹ ਤੋ ਲੱਥੀ ਗੱਡੀ ਮੁੜ ਲੀਹ ਤੇ ਲਿਆਉਣ ਲਈ ਸਰਕਾਰ ਪੂਰੀ ਤਰਾਂ ਯਤਨਸ਼ੀਲ ਹੈ। ਹਰਜੋਤ ਬੈਂਸ ਨੇ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ ਸਾਡੇ ਸੂਬੇ ਦੇ ਹਰ ਵਰਗ ਦੇ ਖਿਡਾਰੀਆਂ ਲਈ ਵੱਡੇ ਉਤਸ਼ਾਹ ਨਾਲ ਸੁਰੂ ਹੋਈਆਂ ਅਤੇ ਉਨ੍ਹਾਂ ਦੀ ਸਮਾਪਤੀ ਮੌਕੇ ਮੁੱਖ ਮੰਤਰੀ ਨੇ ਵੱਡੇ ਐਲਾਨ ਕੀਤੇ।ਜਿਸ ਨਾਲ ਖਿਡਾਰੀਆਂ ਤੇ ਖੇਡ ਪ੍ਰੇਮੀਆਂ ਵਿਚ ਖੁਸ਼ੀ ਪਾਈ ਜਾ ਰਹੀ ਹੈ।

ਉਨ੍ਹਾਂ ਨੇ ਕਿਹਾ ਕਿ ਸਕੂਲ ਸਿੱਖਿਆ ਵਿਭਾਗ ਵੱਲੋਂ ਸੂਬਾ ਪੱਧਰ ਤੋ ਲੈ ਕੇ ਜਿਲ੍ਹਿਆਂ ਤੇ ਬਲਾਕਾ ਵਿਚ ਨਿਰੰਤਰ ਖੇਡਾਂ ਕਰਵਾਈਆਂ ਜਾ ਰਹੀਆਂ ਹਨ, ਜ਼ਿਨ੍ਹਾਂ ਵਿਚ ਵਿਦਿਆਰਥੀ ਪੂਰੇ ਉਤਸ਼ਾਹ ਨਾਲ ਭਾਗ ਲੈ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਸਿੱਖਿਆ ਦੇ ਨਾਲ ਨਾਲ ਖੇਡਾਂ ਦੀ ਵੀ ਉਸਾਰੂ ਭੂਮਿਕਾ ਹੈ। ਉਨ੍ਹਾਂ ਨੇ ਸੂਬੇ ਦੇ ਨਾਮਵਰ ਖਿਡਾਰੀਆਂ ਦਾ ਜਿਕਰ ਕਰਦੇ ਹੋਏ ਕਿਹਾ ਕਿ ਪੰਜਾਬ ਦੇ ਖਿਡਾਰੀਆਂ ਨੇ ਖੇਡਾਂ ਵਿਚ ਦੇਸ਼ ਦੀ ਅਗਵਾਈ ਕਰਕੇ ਸੰਸਾਰ ਭਰ ਵਿਚ ਪੰਜਾਬ ਦਾ ਨਾਮ ਲਿਸਕਾਇਆ ਹੈ।

ਮੁੱਖ ਮੰਤਰੀ ਵੱਲੋਂ ਖੇਡਾਂ ਲਈ ਵੱਡੇ ਐਲਾਨ ਸੂਬੇ ਦੇ ਖਿਡਾਰੀਆਂ ਵਿਚ ਉਤਸ਼ਾਹ ਭਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਖੇਤਰ ਵਿਚ ਤਰੱਕੀ ਕਰ ਰਹੀ ਹੈ, ਸੂਬੇ ਨੂੰ ਨੰਬਰ ਇੱਕ ਦਾ ਪੰਜਾਬ ਬਣਾਉਣਾ ਹੈ, ਸਿਹਤ ਅਤੇ ਸਿੱਖਿਆ ਦੇ ਖੇਤਰ ਵਿਚ ਵੱਡੇ ਸੁਧਾਰ ਲਿਆਦੇ ਜਾ ਰਹੇ ਹਨ, ਅਮਨ ਤੇ ਖੁਸ਼ਹਾਲੀ ਪਰਤ ਆਈ ਹੈ। ਉਨ੍ਹਾਂ ਨੇ ਖਿਡਾਰੀਆਂ, ਪ੍ਰਬੰਧਕਾ ਨੂੰ ਵਧਾਈ ਦਿੱਤੀ ਅਤੇ ਅਜਿਹੇ ਮੁਕਾਬਲੇ ਨਿਰੰਤਰ ਕਰਵਾਉਣ ਦੀ ਭਰਪੂਰ ਸ਼ਲਾਘਾ ਕੀਤੀ।

ਉਨ੍ਹਾਂ ਕਿਹਾ ਕਿ 21ਵੇਂ ਖੇਡ ਮੁਕਾਬਲੇ ਕਰਵਾਉਣ ਵਾਲੀ ਸੰਸਥਾਂ ਦੀ ਅਸੀ ਸ਼ਲਾਘਾ ਕਰਦੇ ਹਾਂ, ਜੋ ਐਨੈ ਲੰਮੇ ਸਮੇਂ ਤੋ ਇਸ ਇਲਾਕੇ ਦੇ ਖੇਡ ਪ੍ਰੇਮੀਆਂ ਨੂੰ ਖੇਡ ਮੈਦਾਨਾਂ ਨਾਲ ਜੋੜ ਰਹੀ ਹੈ। ਇਸ ਮੌਕੇ ਯੂਥ ਪ੍ਰਧਾਨ ਕਮਿੱਕਰ ਸਿੰਘ ਡਾਢੀ, ਦੀਪਕ ਸੋਨੀ ਭਨੂਪਲੀ, ਕੇਸਰ ਸਿੰਘ ਸੰਧੂ, ਦਰਸ਼ਨ ਸਿੰਘ ਅਟਾਰੀ, ਜਿੰਮੀ ਡਾਢੀ, ਰਾਕੇਸ਼ ਭੱਲੜੀ, ਜਸਵਿੰਦਰ ਸਿੰਘ ਲਾਡੀ, ਰਮਦੀਪ ਸਿੰਘ ਗੱਜਪੁਰ ਆਦਿ ਹਾਜਰ ਸਨ।ਦਿ ਹਾਜ਼ਰ ਸਨ।

The post ਭਵਿੱਖ ਦੇ ਨਰੋਏ ਸਮਾਜ ਨੂੰ ਸਿਰਜਣ ਲਈ ਨੌਜਵਾਨਾ ਦਾ ਰੁਖ਼ ਖੇਡ ਮੈਦਾਨਾਂ ਵੱਲ ਕੀਤਾ ਜਾਵੇ: ਹਰਜੋਤ ਬੈਂਸ appeared first on TheUnmute.com - Punjabi News.

Tags:
  • aam-aadmi-party
  • breaking-news
  • cabinet-ministers-harjot-singh-bains
  • cm-bhagwant-mann
  • harjot-singh-bains
  • jails-and-school-education-department-punjab
  • khedan-watan-punjab-diaan-2022
  • news
  • punjab
  • punjab-government
  • punjab-news
  • the-unmute-breaking-news

300 ਮੈਗਾਵਾਟ ਕੈਨਾਲ ਟਾਪ ਤੇ ਫਲੋਟਿੰਗ ਸੋਲਰ ਪਾਵਰ ਪ੍ਰੋਜੈਕਟ ਲਗਾਏ ਜਾਣਗੇ: ਅਮਨ ਅਰੋੜਾ

Monday 21 November 2022 12:35 PM UTC+00 | Tags: 300 300-mw-canal 300-mw-canal-top 300-mw-in-punjab aam-aadmi-party aman-arora breaking-news cabinet-minister-aman-arora cm-bhagwant-mann floating-solar-power-project news punjab-government the-unmute the-unmute-breaking-news the-unmute-punjabi-news

ਚੰਡੀਗੜ੍ਹ 21 ਨਵੰਬਰ 2022: ਕੁਦਰਤੀ ਸਰੋਤਾਂ ਦੀ ਸੁਚੱਜੀ ਵਰਤੋਂ ਕਰਦੇ ਹੋਏ ਨਵਿਆਉਣਯੋਗ ਊਰਜਾ ਨੂੰ ਹੋਰ ਪ੍ਰਫੁੱਲਤ ਕਰਨ ਦੇ ਉਦੇਸ਼ ਨਾਲ, ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਪੰਜਾਬ ਵਿੱਚ 300 ਮੈਗਾਵਾਟ ਦੀ ਕੁੱਲ ਸਮਰੱਥਾ ਵਾਲੇ ਸੋਲਰ ਪਾਵਰ ਫੋਟੋਵੋਲਟੇਇਕ (ਪੀਵੀ) ਪ੍ਰੋਜੈਕਟ ਲਗਾਉਣ ਦਾ ਫੈਸਲਾ ਕੀਤਾ ਹੈ। ਇਨ੍ਹਾਂ ਪ੍ਰੋਜੈਕਟਾਂ ਵਿੱਚ 200 ਮੈਗਾਵਾਟ ਕੈਨਾਲ ਟਾਪ ਸੋਲਰ ਪੀ.ਵੀ. ਪਾਵਰ ਪ੍ਰੋਜੈਕਟ ਅਤੇ 100 ਮੈਗਾਵਾਟ ਦੇ ਫਲੋਟਿੰਗ ਸੋਲਰ ਪੀ.ਵੀ ਪਾਵਰ ਪ੍ਰੋਜੈਕਟ ਜਲ ਭੰਡਾਰਾਂ ਅਤੇ ਝੀਲਾਂ ‘ਤੇ ਸ਼ਾਮਲ ਹਨ।ਇਹ ਫੈਸਲਾ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ-1 ਵਿਖੇ ਪੰਜਾਬ ਦੇ ਨਵੀਨ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਦੀ ਪ੍ਰਧਾਨਗੀ ਹੇਠ ਹੋਈ ਉੱਚ ਪੱਧਰੀ ਮੀਟਿੰਗ ਦੌਰਾਨ ਲਿਆ ਗਿਆ।

ਅਮਨ ਅਰੋੜਾ ਨੇ ਦੱਸਿਆ ਕਿ ਪ੍ਰਸਤਾਵਿਤ 200 ਮੈਗਾਵਾਟ ਕੈਨਾਲ ਟਾਪ ਸੋਲਰ ਪ੍ਰੋਜੈਕਟ ਪੜਾਅਵਾਰ ਲਗਾਇਆ ਜਾਵੇਗਾ, ਜਿਸ ਤਹਿਤ ਪਹਿਲੇ ਪੜਾਅ ਵਿੱਚ 50 ਮੈਗਾਵਾਟ ਦੀ ਸਮਰੱਥਾ ਦੇ ਪ੍ਰੋਜੈਕਟ ਲਗਾਏ ਜਾਣਗੇ, ਜਦਕਿ ਬਾਕੀ ਸਮਰੱਥਾ ਦੇ ਪ੍ਰੋਜੈਕਟ ਅਗਲੇ ਪੜਾਵਾਂ ਵਿੱਚ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਪੰਜਾਬ ਐਨਰਜੀ ਡਿਵੈਲਪਮੈਂਟ ਏਜੰਸੀ (ਪੇਡਾ) ਦੁਆਰਾ ਬਣਾਓ, ਚਲਾਓ ਅਤੇ ਆਪਣੇ (BOO) ਮੋਡ ਵਿੱਚ ਲਾਗੂ ਕੀਤੇ ਜਾਣਗੇ।

ਇਨ੍ਹਾਂ ਪ੍ਰਾਜੈਕਟਾਂ ਨੂੰ ਸਥਾਪਤ ਕਰਨ ਦੀ ਵਿਵਹਾਰਕਤਾ ਬਾਰੇ ਚਰਚਾ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਵਿਅਬਿਲਟੀ ਗੈਪ ਫੰਡਿੰਗ (ਵੀਜੀਐਫ) ਦਾ ਦਾਅਵਾ ਉਨ੍ਹਾਂ ਦੀ ਸਕੀਮ ਤਹਿਤ ਵਿੱਤ ਮੰਤਰਾਲੇ (ਜੀਓਆਈ) ਦੇ ਆਰਥਿਕ ਮਾਮਲਿਆਂ ਦੇ ਵਿਭਾਗ ਤੋਂ ਕਰਨ ਦੀ ਤਜਵੀਜ਼ ਹੈ।

ਕੈਨਾਲ ਟਾਪ ਸੋਲਰ ਪਾਵਰ ਪ੍ਰੋਜੈਕਟ ਘੱਟ ਚੌੜਾਈ ਵਾਲੇ ਛੋਟੇ ਰਜਬਾਹਿਆਂ ‘ਤੇ ਲਗਾਏ ਜਾਣਗੇ, ਜਿਸ ਵਿੱਚ ਘੱਟ ਸਿਵਲ ਕੰਮ ਸ਼ਾਮਲ ਹੋਣਗੇ। 20 ਪ੍ਰਤੀਸ਼ਤ VGF ਨੂੰ ਧਿਆਨ ਵਿੱਚ ਰੱਖਦੇ ਹੋਏ ਕੈਨਾਲ ਟਾਪ ਸੋਲਰ ਪੀਵੀ ਪ੍ਰੋਜੈਕਟਾਂ ਦੀ ਲਾਗਤ ਲਗਭਗ 5 ਕਰੋੜ ਰੁਪਏ ਪ੍ਰਤੀ ਮੈਗਾਵਾਟ ਹੋਣ ਦੀ ਉਮੀਦ ਹੈ। 200 ਮੈਗਾਵਾਟ ਕੈਨਾਲ ਟਾਪ ਸੋਲਰ ਪੀ.ਵੀ. ਪ੍ਰੋਜੈਕਟ ਘੱਟੋ-ਘੱਟ 1000 ਏਕੜ ਕੀਮਤੀ ਖੇਤੀਯੋਗ ਜ਼ਮੀਨ ਦੀ ਬਚਤ ਕਰਨਗੇ, ਇਸ ਤੋਂ ਇਲਾਵਾ, ਸਥਾਨਕ ਰੁਜ਼ਗਾਰ ਪੈਦਾ ਕਰਨਗੇ ਅਤੇ ਨਹਿਰਾਂ ਦੇ ਪਾਣੀ ਦੇ ਭਾਫ਼ ਨੂੰ ਰੋਕਣਗੇ।

ਇਸੇ ਤਰ੍ਹਾਂ, ਫਲੋਟਿੰਗ ਸੋਲਰ ਪੀਵੀ ਪ੍ਰੋਜੈਕਟ ਵੀ ਦੇਸ਼ ਵਿੱਚ ਝੀਲਾਂ ਅਤੇ ਜਲ ਭੰਡਾਰਾਂ ਦੇ ਸੰਭਾਵੀ ਖੇਤਰ ਦੀ ਵਰਤੋਂ ਕਰਨ ਲਈ ਲਾਗੂ ਕੀਤਾ ਜਾ ਰਿਹਾ ਇੱਕ ਨਵਾਂ ਉਭਰਦਾ ਵਿਚਾਰ ਹੈ, ਜਿਸ ਨਾਲ ਹਜ਼ਾਰਾਂ ਏਕੜ ਕੀਮਤੀ ਖੇਤੀਬਾੜੀ ਜ਼ਮੀਨ ਦੀ ਬਚਤ ਵੀ ਹੋਵੇਗੀ। ਫਲੋਟਿੰਗ ਸੋਲਰ ਪੀਵੀ ਪ੍ਰੋਜੈਕਟਾਂ ਦੀ ਲਾਗਤ 20 ਪ੍ਰਤੀਸ਼ਤ VGF ਨੂੰ ਵਿਚਾਰਨ ਤੋਂ ਬਾਅਦ ਲਗਭਗ 4.80 ਕਰੋੜ ਰੁਪਏ ਪ੍ਰਤੀ ਮੈਗਾਵਾਟ ਹੋਵੇਗੀ।

ਮੀਟਿੰਗ ਵਿੱਚ ਹਾਜ਼ਰ ਪ੍ਰਮੁੱਖ ਵਿਅਕਤੀਆਂ ਵਿੱਚ ਪੇਡਾ ਦੇ ਚੇਅਰਮੈਨ ਐਚ.ਐਸ.ਹੰਸਪਾਲ, ਮੁੱਖ ਮੰਤਰੀ-ਕਮ-ਨਿਊ ਅਤੇ ਨਵਿਆਉਣਯੋਗ ਊਰਜਾ ਸਰੋਤਾਂ ਦੇ ਵਧੀਕ ਮੁੱਖ ਸਕੱਤਰ ਏ.ਵੇਣੂ ਪ੍ਰਸਾਦ, ਪ੍ਰਮੁੱਖ ਸਕੱਤਰ ਬਿਜਲੀ ਤੇਜਵੀਰ ਸਿੰਘ,ਸੀ.ਐਮ.ਡੀ.ਪੀ.ਐਸ.ਪੀ.ਸੀ.ਐਲ ਬਲਦੇਵ ਸ਼ਾਮਲ ਸਨ। ਸਿੰਘ ਸਰਾਂ, ਪੇਡਾ ਦੇ ਮੁੱਖ ਕਾਰਜਕਾਰੀ ਸੁਮੀਤ ਜਾਰੰਗਲ ਅਤੇ ਡਾਇਰੈਕਟਰ ਪੇਡਾ ਐਮ.ਪੀ ਸ਼ਾਮਲ ਹੋਏ |

The post 300 ਮੈਗਾਵਾਟ ਕੈਨਾਲ ਟਾਪ ਤੇ ਫਲੋਟਿੰਗ ਸੋਲਰ ਪਾਵਰ ਪ੍ਰੋਜੈਕਟ ਲਗਾਏ ਜਾਣਗੇ: ਅਮਨ ਅਰੋੜਾ appeared first on TheUnmute.com - Punjabi News.

Tags:
  • 300
  • 300-mw-canal
  • 300-mw-canal-top
  • 300-mw-in-punjab
  • aam-aadmi-party
  • aman-arora
  • breaking-news
  • cabinet-minister-aman-arora
  • cm-bhagwant-mann
  • floating-solar-power-project
  • news
  • punjab-government
  • the-unmute
  • the-unmute-breaking-news
  • the-unmute-punjabi-news

ਪੰਜਾਬ ਸਰਕਾਰ ਸੂਬੇ ਦੇ ਹਰ ਘਰ ਤੱਕ ਪੀਣ ਵਾਲਾ ਸਾਫ਼-ਸੁਥਰਾ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ: ਬ੍ਰਮ ਸ਼ੰਕਰ ਜਿੰਪਾ

Monday 21 November 2022 12:41 PM UTC+00 | Tags: aam-aadmi-party bram-shankar-jimpa breaking-news clean-drinking-water cm-bhagwant-mann news punjab-government the-unmute-breaking-news the-unmute-punjab the-unmute-punjabi-news

ਹੁਸ਼ਿਆਰਪੁਰ 21 ਨਵੰਬਰ 2022 : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ (Bram Shankar Jimpa) ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੂਰੇ ਸੂਬੇ ਦੇ ਹਰ ਘਰ ਤੱਕ ਪੀਣ ਵਾਲਾ ਸਾਫ਼-ਸੁਥਰਾ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਉਦੇਸ਼ ਨੂੰ ਲੈ ਕੇ ਮੁੱਖ ਮੰਤਰੀ ਦੇ ਨਿਰਦੇਸ਼ਾਂ 'ਤੇ ਸੂਬੇ ਦੇ ਹਰ ਪਿੰਡ ਤੱਕ ਪੀਣ ਵਾਲਾ ਸਾਫ਼ ਪਾਣੀ ਪਹੁੰਚਾਇਆ ਜਾ ਰਿਹਾ ਹੈ।

ਉਹ ਅੱਜ ਹੁਸ਼ਿਆਰਪੁਰ ਦੇ ਪਿੰਡ ਰਸੂਲਪੁਰ (ਨਜ਼ਦੀਕ ਅੱਜੋਵਾਲ) ਵਿਚ ਇਕ ਕਿਲੋਮੀਟਰ ਲੰਬੀ ਵਾਟਰ ਸਪਲਾਈ ਪਾਈਪ ਲਾਈਨ ਪਾਉਣ ਦੇ ਕੰਮ ਦੀ ਸ਼ੁਰੂਆਤ ਦੌਰਾਨ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਇਸ ਪਿੰਡ ਦੇ ਬਹੁਤੇ ਘਰਾਂ ਤੱਕ ਪੀਣ ਵਾਲਾ ਸਾਫ਼ ਪਾਣੀ ਨਹੀਂ ਪਹੁੰਚ ਸਕਿਆ ਸੀ, ਇਸ ਕਮੀ ਨੂੰ ਅੱਜ ਪੂਰਾ ਕਰ ਦਿੱਤਾ ਗਿਆ ਹੈ। ਇਸ ਦੌਰਾਨ ਮੇਅਰ ਸੁਰਿੰਦਰ ਕੁਮਾਰ ਵੀ ਮੌਜੂਦ ਸਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬੇ ਵਿਚ ਕੋਈ ਵੀ ਘਰ ਅਜਿਹਾ ਨਹੀਂ ਛੱਡਿਆ ਜਾਵੇਗਾ, ਜਿਸ ਨੂੰ ਪੀਣ ਵਾਲੇ ਸਾਫ਼ ਪਾਣੀ ਲਈ ਦੂਰ ਜਾਣਾ ਪਵੇ। ਉਨ੍ਹਾਂ ਕਿਹਾ ਕਿ ਸੂਬੇ ਦੇ ਉਨ੍ਹਾਂ ਸਰਹੱਦੀ ਇਲਾਕਿਆਂ ਵਿਚ ਜਿਨ੍ਹਾਂ ਦੀ ਪਿਛਲੀ ਸਰਕਾਰਾਂ ਨੇ ਕਦੇ ਵੀ ਸਾਰ ਨਹੀਂ ਲਈ ਸੀ, ਉਥੇ ਵੀ ਆਰ.ਓ. ਲਗਾ ਕੇ ਲੋਕਾਂ ਤੱਕ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਪਿੰਡ-ਪਿੰਡ ਜਾ ਕੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਤਾਂ ਜੋ ਲੋਕਾਂ ਨੂੰ ਬੁਨਿਆਦੀ ਸੁਵਿਧਾਵਾਂ ਸਮੇਂ ਸਿਰ ਮਿਲ ਸਕਣ। ਇਸ ਮੌਕੇ ਐਕਸੀਅਨ ਜਲ ਸਪਲਾਈ ਸਿਮਰਨਜੀਤ ਸਿੰਘ ਖਾਂਬਾ, ਸੰਦੀਪ ਠਾਕਰ, ਸੁਮਨ ਬਹਿਲ, ਕਮਲ ਕੁਮਾਰ, ਵਰਿੰਦਰ ਵੈਦ ਅਤੇ ਇਲਾਕੇ ਦੇ ਹੋਰ ਪਤਵੰਤੇ ਵੀ ਮੌਜੂਦ ਸਨ

The post ਪੰਜਾਬ ਸਰਕਾਰ ਸੂਬੇ ਦੇ ਹਰ ਘਰ ਤੱਕ ਪੀਣ ਵਾਲਾ ਸਾਫ਼-ਸੁਥਰਾ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ: ਬ੍ਰਮ ਸ਼ੰਕਰ ਜਿੰਪਾ appeared first on TheUnmute.com - Punjabi News.

Tags:
  • aam-aadmi-party
  • bram-shankar-jimpa
  • breaking-news
  • clean-drinking-water
  • cm-bhagwant-mann
  • news
  • punjab-government
  • the-unmute-breaking-news
  • the-unmute-punjab
  • the-unmute-punjabi-news

ਸੁੱਚਾ ਸਿੰਘ ਖੱਟੜਾ, ਪ੍ਰੋ. ਭੀਮ ਇੰਦਰ ਸਿੰਘ ਤੇ ਅਨੰਦ ਪ੍ਰਕਾਸ਼ ਸ਼ਰਮਾ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅਕਾਦਮਿਕ ਕੌਂਸਲ ਦੇ ਮੈਂਬਰ ਨਾਮਜ਼ਦ

Monday 21 November 2022 12:50 PM UTC+00 | Tags: aam-aadmi-party anand-prakash-sharma breaking-news cm-bhagwant-mann government-high-school-dasgrai gurmeet-singh-meet-hayer harjot-singh-bains news prof-bhim-inder-singh pseb punjab punjab-news punjab-school-education-board sucha-singh-khatra the-unmute-breaking-news

ਚੰਡੀਗੜ੍ਹ 21 ਨਵੰਬਰ 2022: ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਵੱਲੋਂ ਇੱਕ ਨੋਟੀਫਿਕੇਸ਼ਨ ਜਾਰੀ ਕਰਕੇ ਸੁੱਚਾ ਸਿੰਘ ਖੱਟੜਾ, ਪ੍ਰੋ. ਭੀਮ ਇੰਦਰ ਸਿੰਘ ਅਤੇ ਅਨੰਦ ਪ੍ਰਕਾਸ਼ ਸ਼ਰਮਾ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅਕਾਦਮਿਕ ਕੌਂਸਲ ਦੇ ਮੈਂਬਰ ਨਾਮਜ਼ਦ ਕੀਤਾ ਗਿਆ ਹੈ।ਨਿਯੁਕਤ ਕੀਤੇ ਮੈਂਬਰਾਂ ਵਿੱਚੋਂ ਸ. ਸੁੱਚਾ ਸਿੰਘ ਖੱਟੜਾ ਰੂਪਨਗਰ ਜ਼ਿਲ੍ਹੇ ਦੇ ਅਨੰਦਪੁਰ ਸਾਹਿਬ ਬਲਾਕ ਦੇ ਸਰਕਾਰੀ ਹਾਈ ਸਕੂਲ ਦਸਗ੍ਰਾਈ ਤੋਂ ਸਮਾਜਿਕ ਸਿੱਖਿਆ ਅਧਿਆਪਕ ਵੱਲੋਂ ਸੇਵਾਮੁਕਤ ਹੋਏ ਹਨ।

ਖੱਟੜਾ ਗੌਰਮਿੰਟ ਟੀਚਰ ਯੂਨੀਅਨ ਪੰਜਾਬ ਦੇ 12 ਸਾਲ ਜਨਰਲ ਸਕੱਤਰ ਰਹੇ ਹਨ। ਜਨਰਲ ਸਕੱਤਰ ਰਹਿਣ ਤੋਂ ਇਲਾਵਾ ਆਲ ਇੰਡੀਆ ਸਟੇਟ ਗੌਰਮਿੰਟ ਇੰਪਲਾਇਜ਼ ਦੇ ਵਾਈਸ ਚੇਅਰਮੈਨ ਵੀ ਰਹੇ ਹਨ। ਇਸ ਤੋਂ ਇਲਾਵਾ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਚਲਾਈ ਗਈ 'ਪੜ੍ਹੋ ਪੰਜਾਬ' ਸਕੀਮ ਸਬੰਧੀ ਰੀਵਿਊ ਕਮੇਟੀ ਦੇ ਮੈਂਬਰ ਵੀ ਰਹੇ ਹਨ।

ਅਕਾਦਮਿਕ ਕੌਂਸਲ ਦੇ ਨਿਯੁਕਤ ਕੀਤੇ ਗਏ ਦੂਸਰੇ ਮੈਂਬਰ ਪ੍ਰੋ. ਭੀਮ ਇੰਦਰ ਸਿੰਘ ਪੰਜਾਬੀ ਯੂਨੀਵਰਸਿਟੀ ਵਿਖੇ ਪੰਜਾਬੀ ਸਾਹਿਤ ਅਧਿਐਨ ਵਿਭਾਗ ਦੇ ਮੁਖੀ ਵਜੋਂ ਸੇਵਾ ਨਿਭਾਉਣ ਦੇ ਨਾਲ-ਨਾਲ ਸ਼ਹੀਦ ਕਰਤਾਰ ਸਿੰਘ ਸਰਾਭਾ ਚੇਅਰ ਦੇ ਚੇਅਰਮੈਨ ਵੀ ਹਨ। ਉਹ ਲੰਬੇ ਸਮੇਂ ਤੋਂ ਸਿੱਖਿਆ ਦੇ ਖੇਤਰ ਨਾਲ ਜੁੜੇ ਹਨ। ਉਹਨਾਂ ਨੇ ਪੰਜਾਬੀਆਂ ਦੀ ਰਾਜਨੀਤਿਕ ਚੇਤਨਾ ਦੇ ਵਿਸ਼ੇ 'ਤੇ ਪੀ.ਐਚ.ਡੀ. ਦੀ ਡਿਗਰੀ ਵੀ ਹਾਸਲ ਕੀਤੀ ਹੈ। ਇਸ ਦੇ ਨਾਲ ਹੀ ਉਹਨਾਂ ਦੀ ਮਾਰਕਸਵਾਦੀ ਆਲੋਚਨਾ ਵਿਧੀ 'ਤੇ ਬਹੁਤ ਡੂੰਘੀ ਪਕੜ ਹੈ।

ਅਕਾਦਮਿਕ ਕੌਂਸਲ ਦੇ ਨਿਯੁਕਤ ਕੀਤੇ ਗਏ ਤੀਜੇ ਮੈਂਬਰ ਅਨੰਦ ਪ੍ਰਕਾਸ਼ ਸ਼ਰਮਾ ਪਿਛਲੇ 30 ਸਾਲਾਂ ਤੋਂ ਸਿੱਖਿਆ ਦੇ ਖੇਤਰ ਨਾਲ ਜੁੜੇ ਹੋਏ ਹਨ। ਕੁੰਦਨ ਵਿਦਿਆ ਮੰਦਿਰ ਦੇ ਡਾਇਰੈਕਟਰ ਵਜੋਂ ਸੇਵਾ ਨਿਭਾਅ ਰਹੇ ਸ਼ਰਮਾ ਨੂੰ ਸਿੱਖਿਆ ਦੇ ਖੇਤਰ ਵਿੱਚ ਪਾਏ ਯੋਗਦਾਨ ਲਈ ਕਈ ਕੌਮੀ ਪੱਧਰ ਦੇ ਪੁਰਸਕਾਰ ਹਾਸਲ ਹਨ, ਜਿਹਨਾਂ ਵਿੱਚ ਮੁੱਖ ਤੌਰ 'ਤੇ ਸੀ.ਬੀ.ਐਸ.ਈ. ਐਵਾਰਡ, ਯੂਨੈਸਕੋ ਅਤੇ ਦਿੱਲੀ ਕਮਿਸ਼ਨ ਫ਼ਾਰ ਵੂਮੈਨ ਵੱਲੋਂ ਐਵਾਰਡ, ਭਾਰਤ ਦੇ ਰਾਸ਼ਟਰਪਤੀ ਤੋਂ ਸਿੱਖਿਆ ਦੇ ਖੇਤਰ ਵਿੱਚ ਪਾਏ ਯੋਗਦਾਨ ਲਈ ਐਵਾਰਡ ਹਾਸਲ ਕਰਨ ਤੋਂ ਇਲਾਵਾ 300 ਤੋਂ ਵੱਧ ਵਰਕਸ਼ਾਪਾਂ ਵਿੱਚ ਭਾਗ ਲਿਆ ਹੈ। ਸ਼ਰਮਾ ਨੂੰ 'ਡਿਜ਼ਾਇਨ ਥਿੰਕਿੰਗ' ਦੇ ਮਾਹਰ ਵਜੋਂ ਵਿਲੀਅਮ ਡੀ ਕੂਨਿੰਗ ਅਕੈਡਮੀ ਨੀਦਰਲੈਂਡ ਅਤੇ ਐਮ.ਆਈ.ਟੀ. ਯੂ.ਐਸ.ਏ. ਨਾਲ ਕੰਮ ਕਰਨ ਦਾ ਤਜ਼ਰਬਾ ਹੈ।

The post ਸੁੱਚਾ ਸਿੰਘ ਖੱਟੜਾ, ਪ੍ਰੋ. ਭੀਮ ਇੰਦਰ ਸਿੰਘ ਤੇ ਅਨੰਦ ਪ੍ਰਕਾਸ਼ ਸ਼ਰਮਾ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅਕਾਦਮਿਕ ਕੌਂਸਲ ਦੇ ਮੈਂਬਰ ਨਾਮਜ਼ਦ appeared first on TheUnmute.com - Punjabi News.

Tags:
  • aam-aadmi-party
  • anand-prakash-sharma
  • breaking-news
  • cm-bhagwant-mann
  • government-high-school-dasgrai
  • gurmeet-singh-meet-hayer
  • harjot-singh-bains
  • news
  • prof-bhim-inder-singh
  • pseb
  • punjab
  • punjab-news
  • punjab-school-education-board
  • sucha-singh-khatra
  • the-unmute-breaking-news

ਬ੍ਰਮ ਸ਼ੰਕਰ ਜਿੰਪਾ ਨੇ ਮਾਨਵਤਾ ਮੰਦਰ ਵਿਖੇ 500 ਵਿਦਿਆਰਥੀਆਂ ਨੂੰ ਵੰਡੇ ਸਵੈਟਰ

Monday 21 November 2022 12:56 PM UTC+00 | Tags: 500 breaking-news cabinet-minister-bram-shankar-jimpa manavata-mandir news president-of-fakir-library-charitable-trust

ਹੁਸ਼ਿਆਰਪੁਰ 21 ਨਵੰਬਰ 2022 : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਅਤੇ ਫਕੀਰ ਲਾਇਬਰੇਰੀ ਚੈਰੀਟੇਬਲ ਟਰੱਸਟ ਦੇ ਪ੍ਰਧਾਨ ਨੇ ਅੱਜ ਮਾਨਵਤਾ ਮੰਦਰ ਸੁਤੈਹਰੀ ਰੋਡ, ਹੁਸ਼ਿਆਰਪੁਰ ਵਿਖੇ ਪਰਮਦਿਆਲ ਪੰਡਿਤ ਫਕੀਰ ਚੰਦ ਮਹਾਰਾਜ ਦੇ ਜਨਮ ਦਿਵਸ ਮੌਕੇ ਐਨ.ਆਰ.ਆਈ. ਰਾਹੁਲ ਭਟਨਾਗਰ ਦੇ ਸਹਿਯੋਗ ਨਾਲ ਕਰੀਬ 500 ਵਿਦਿਆਰਥੀਆਂ ਨੂੰ ਮੁਫ਼ਤ ਸਵੈਟਰ ਵੰਡੇ।

ਇਸ ਮੌਕੇ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਵਿਦਿਆਲਿਆ ਵਿਚ ਪਿਛਲੇ ਦਿਨੀਂ ਅੱਖਾਂ ਦਾ ਜਾਂਚ ਕੈਂਪ ਵੀ ਆਯੋਜਿਤ ਕੀਤਾ ਗਿਆ ਸੀ, ਜਿਸ ਵਿਚ ਸਿਵਲ ਹਸਪਤਾਲ ਦੇ ਮਾਹਿਰ ਡਾਕਟਰ ਸੁਜੀਵ ਕੁਮਾਰ, ਮਨਦੀਪ ਕੌਰ, ਰਵਨੀਤ ਅਤੇ ਸੁਖਦੇਵ ਸਿੰਘ ਵਲੋਂ ਕਰੀਬ 350 ਵਿਦਿਆਰਥੀਆਂ ਤੇ ਸਕੂਲ ਸਟਾਫ਼ ਅਤੇ ਮਾਨਵਤਾ ਮੰਦਰ ਸਟਾਫ਼ ਦੀਆਂ ਅੱਖਾਂ ਦਾ ਮੁਫ਼ਤ ਚੈਕਅਪ ਕੀਤਾ ਗਿਆ। ਇਸ ਮੌਕੇ ਫਕੀਰ ਲਾਇਬ੍ਰੇਰੀ ਚੈਰੀਟੇਬਲ ਟਰੱਸਟ ਦੇ ਮਹਾ ਸਕੱਤਰ ਰਾਣਾ ਰਣਵੀਰ ਸਿੰਘ, ਟਰੱਸਟੀ ਵਿਜੇ ਡੋਗਰਾ, ਫਕੀਰ ਪ੍ਰਸਾਦ ਡੋਗਰਾ, ਵਿਦਿਆ ਸਾਗਰ, ਇੰਦਰਜੀਤ ਸਿੰਘ ਸ਼ਰਮਾ, ਸ੍ਰੀਮਤੀ ਵਿਭਾ ਸ਼ਰਮਾ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।

The post ਬ੍ਰਮ ਸ਼ੰਕਰ ਜਿੰਪਾ ਨੇ ਮਾਨਵਤਾ ਮੰਦਰ ਵਿਖੇ 500 ਵਿਦਿਆਰਥੀਆਂ ਨੂੰ ਵੰਡੇ ਸਵੈਟਰ appeared first on TheUnmute.com - Punjabi News.

Tags:
  • 500
  • breaking-news
  • cabinet-minister-bram-shankar-jimpa
  • manavata-mandir
  • news
  • president-of-fakir-library-charitable-trust

ਪੰਜਾਬ ਸਰਕਾਰ ਵੱਲੋਂ ਪ੍ਰੀ-ਪ੍ਰਾਇਮਰੀ ਦੇ ਵਿਦਿਆਰਥੀਆਂ ਲਈ ਖਿਡੌਣੇ ਦੀਆਂ ਲਾਇਬ੍ਰੇਰੀਆਂ ਸਥਾਪਿਤ ਕਰਨ ਲਈ 38.53 ਕਰੋੜ ਰੁਪਏ ਦੀ ਗ੍ਰਾਂਟ ਜਾਰੀ

Monday 21 November 2022 01:02 PM UTC+00 | Tags: aam-aadmi-party breaking-news cm-bhagwant-mann news pre-primary-students pseb pseb-board punjab-governmen punjab-government punjab-school punjab-school-education-board punjab-school-education-department the-unmute-breaking-news the-unmute-latest-news the-unmute-punjabi-news

ਚੰਡੀਗੜ੍ਹ 21 ਨਵੰਬਰ 2022: ਬੱਚਿਆਂ ਦੇ ਸਰਵਪੱਖੀ ਵਿਕਾਸ ਨੂੰ ਪ੍ਰਮੁੱਖ ਤਰਜੀਹ ਦਿੰਦਿਆਂ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਪ੍ਰੀ-ਪ੍ਰਾਇਮਰੀ ਦੇ ਵਿਦਿਆਰਥੀਆਂ (Pre-Primary students) ਲਈ ਖਿਡੌਣੇ ਦੀਆਂ ਲਾਇਬ੍ਰੇਰੀਆਂ ਸਥਾਪਿਤ ਕਰਨ ਲਈ 38.53 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਰਾਜ ਦੇ 12846 ਸਕੂਲਾਂ ਵਿੱਚ ਸਥਿਤ ਪ੍ਰੀ-ਪ੍ਰਾਇਮਰੀ ਜਮਾਤਾਂ ਵਿੱਚ ਸਿੱਖਿਆ ਹਾਸਲ ਕਰ ਰਹੇ ਵਿਦਿਆਰਥੀਆਂ ਨੂੰ ਆਧੁਨਿਕ ਢੰਗਾਂ ਰਾਹੀਂ ਸਿੱਖਿਆ ਦੇਣ ਲਈ ਪੰਜਾਬ ਸਰਕਾਰ ਵੱਲੋਂ ਇਹ ਗ੍ਰਾਂਟ ਜਾਰੀ ਕੀਤੀ ਗਈ ਹੈ।

ਉਹਨਾਂ ਅੱਗੇ ਕਿਹਾ ਕਿ ਇਸ ਨਾਲ ਵਿਦਿਆਰਥੀਆਂ ਨੂੰ ਸਿਹਤ ਸੰਭਾਲ, ਸਾਫ਼-ਸਫਾਈ ਅਤੇ ਸਿਹਤ-ਸੁਰੱਖਿਆ ਅਤੇ ਚੰਗੇ ਅਤੇ ਮਾੜੇ ਇਰਾਦੇ ਨਾਲ ਛੋਹਣ ਬਾਰੇ ਵੀ ਜਾਗਰੂਕ ਕੀਤਾ ਜਾ ਸਕੇਗਾ। ਉਨ੍ਹਾਂ ਕਿਹਾ ਕਿ ਬੀਤੇ ਸਾਲਾਂ ਦੇ ਮੁਕਾਬਲੇ ਇਸ ਵਰ੍ਹੇ ਸਰਕਾਰੀ ਸਕੂਲਾਂ ਵਿੱਚ ਸਥਿਤ ਪ੍ਰੀ- ਪ੍ਰਾਇਮਰੀ ਜਮਾਤਾਂ ਵਿੱਚ ਦਾਖ਼ਲੇ ਲਈ ਮਾਪਿਆਂ ਵੱਲੋਂ ਭਾਰੀ ਉਤਸ਼ਾਹ ਦਿਖਾਇਆ ਜਾ ਰਿਹਾ ਹੈ।

The post ਪੰਜਾਬ ਸਰਕਾਰ ਵੱਲੋਂ ਪ੍ਰੀ-ਪ੍ਰਾਇਮਰੀ ਦੇ ਵਿਦਿਆਰਥੀਆਂ ਲਈ ਖਿਡੌਣੇ ਦੀਆਂ ਲਾਇਬ੍ਰੇਰੀਆਂ ਸਥਾਪਿਤ ਕਰਨ ਲਈ 38.53 ਕਰੋੜ ਰੁਪਏ ਦੀ ਗ੍ਰਾਂਟ ਜਾਰੀ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • news
  • pre-primary-students
  • pseb
  • pseb-board
  • punjab-governmen
  • punjab-government
  • punjab-school
  • punjab-school-education-board
  • punjab-school-education-department
  • the-unmute-breaking-news
  • the-unmute-latest-news
  • the-unmute-punjabi-news

ਕੈਨੇਡਾ 'ਚ ਪੜ੍ਹਾਈ ਕਰਨ ਗਏ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

Monday 21 November 2022 01:16 PM UTC+00 | Tags: aam-aadmi-party cm-bhagwant-mann ferozepur gofund kot-karor-kalan news the-unmute-breaking-news

ਫ਼ਿਰੋਜ਼ਪੁਰ 21 ਨਵੰਬਰ 2022: ਇਸ ਵੇਲੇ ਦੀ ਦੁਖਦਾਈ ਖ਼ਬਰ ਫਿਰੋਜ਼ਪੁਰ ਤੋਂ ਸਾਹਮਣੇ ਆ ਰਹੀ ਹੈ। ਜਿਥੋਂ ਪਿੰਡ ਕੋਟ ਕਰੋੜ ਕਲਾਂ ਦੇ ਰਹਿਣ ਵਾਲੇ 22 ਸਾਲਾ ਨੌਜਵਾਨ ਦੀ ਕੈਨੇਡਾ ਵਿੱਚ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ 2021 ਵਿੱਚ ਕਨੇਡਾ ਵਿਖੇ ਪੜ੍ਹਾਈ ਕਰਨ ਲਈ ਗਿਆ ਸੀ, ਜਿਥੋਂ ਦੇ ਸ਼ਹਿਰ ਸਰੀ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਉਸਦੀ ਮੌਤ ਹੋ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅਰਸ਼ਦੀਪ ਦੇ ਪਿਤਾ ਨੇ ਦੱਸਿਆ ਕਿ ਅਰਸ਼ਦੀਪ 2021 ਵਿੱਚ ਪੜ੍ਹਾਈ ਕਰਨ ਲਈ ਕੈਨੇਡਾ ਦੇ ਸ਼ਹਿਰ ਸਰੀ ਵਿੱਚ ਗਿਆ ਸੀ ਅਤੇ ਲੰਘੇ ਵੀਰਵਾਰ 18 ਨਵੰਬਰ 2022 ਨੂੰ ਉਸਦੀ ਦਿਲ ਆ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਤੁਹਾਨੂੰ ਦੱਸ ਦਈਏ ਕਿ ਅਰਸ਼ਦੀਪ ਮਾਪਿਆਂ ਦਾ ਇਕਲੌਤਾ ਪੁੱਤ ਸੀ | ਜਿਸਦੀ ਮ੍ਰਿਤਕ ਦੇਹ ਨੂੰ ਪੰਜਾਬ ਵਾਪਸ ਭੇਜਣ ਲਈ ਗੋਫੰਡ ਨਾਂ ਦੇ ਪੇਜ ਦੀ ਸਹਾਇਤਾ ਲਈ ਪ੍ਰਬੰਧ ਵੀ ਕੀਤਾ ਗਿਆ ਹੈ।

The post ਕੈਨੇਡਾ ‘ਚ ਪੜ੍ਹਾਈ ਕਰਨ ਗਏ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ appeared first on TheUnmute.com - Punjabi News.

Tags:
  • aam-aadmi-party
  • cm-bhagwant-mann
  • ferozepur
  • gofund
  • kot-karor-kalan
  • news
  • the-unmute-breaking-news

ਪੰਜਾਬ ਪੁਲਿਸ ਨੇ ਦੋ ਨਸ਼ਾ ਤਸਕਰਾਂ ਨੂੰ 91 ਕਰੋੜ ਰੁਪਏ ਦੀ ਹੈਰੋਇਨ ਸਮੇਤ ਕੀਤਾ ਗ੍ਰਿਫਤਾਰ

Monday 21 November 2022 01:30 PM UTC+00 | Tags: amritsar-police amritsar-police-administration breaking-news cia cm-bhagwant-mann counter-intelligence-amritsar counter-intelligence-arrested-three-drug-smugglers crime dgp-gaurav-yadav drug-smugglers news punjab-dgp punjab-government punjab-police rajasthan-police the-unmute-breaking-news

ਚੰਡੀਗੜ੍ਹ 21 ਨਵੰਬਰ 2022: ਪੰਜਾਬ ਪੁਲਿਸ (Punjab Police) ਦੀ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ (ਸੀ.ਆਈ.ਏ.) ਨੇ ਇੱਕ ਇਨਪੁਟ ਤੋਂ ਬਾਅਦ ਰਾਜਸਥਾਨ ਤੋਂ ਦੋ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਪੰਜਾਬ ਪੁਲਿਸ ਨੇ ਇਨ੍ਹਾਂ ਦੋਵਾਂ ਤਸਕਰਾਂ ਕੋਲੋਂ 91 ਕਰੋੜ ਰੁਪਏ ਦੀ ਹੈਰੋਇਨ ਬਰਾਮਦ ਕੀਤੀ ਹੈ। ਡੀਜੀਪੀ ਗੌਰਵ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਲਜ਼ਮ ਇਹ ਖੇਪ ਜੰਮੂ-ਕਸ਼ਮੀਰ ਤੋਂ ਲਿਆਏ ਸਨ। ਪੰਜਾਬ ਤੋਂ ਲੰਘ ਕੇ ਮੁਲਜ਼ਮ ਰਾਜਸਥਾਨ ਪਹੁੰਚ ਗਏ ਸਨ ਪਰ ਪੰਜਾਬ ਪੁਲਿਸ ਨੂੰ ਉਨ੍ਹਾਂ ਦਾ ਪਤਾ ਲੱਗ ਗਿਆ। ਤੁਰੰਤ ਕਾਰਵਾਈ ਕਰਦੇ ਹੋਏ ਸੀਆਈਏ ਦੀ ਟੀਮ ਰਾਜਸਥਾਨ ਵੱਲ ਰਵਾਨਾ ਹੋਈ ਅਤੇ ਮੁਲਜ਼ਮ ਨੂੰ ਫੜ ਲਿਆ ਗਿਆ।

ਮੁਲਜ਼ਮਾਂ ਕੋਲੋਂ ਪੁਲਿਸ ਨੇ ਕੁੱਲ 13 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਫਿਲਹਾਲ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।ਸੀਆਈਏ ਵੱਲੋਂ ਫੜੇ ਗਏ ਦੋਵੇਂ ਤਸਕਰਾਂ ਦੀ ਪਛਾਣ ਸੁਖਵੀਰ ਸਿੰਘ ਕਾਲਾ ਵਾਸੀ ਸ੍ਰੀ ਵਿਜੇ ਨਗਰ ਗੰਗਾਨਗਰ, ਰਾਜਸਥਾਨ ਅਤੇ ਬਿੰਦੂ ਉਰਫ਼ ਬਿੰਦਰ ਵਾਸੀ ਪਿੰਡ ਟਿੱਬੀ ਹਨੂੰਮਾਨਗੜ੍ਹ ਵਜੋਂ ਹੋਈ ਹੈ।

ਮੁਲਜ਼ਮਾਂ ਨੇ ਮੁੱਢਲੀ ਜਾਂਚ ਵਿੱਚ ਆਪਣੇ ਦੋ ਸਾਥੀਆਂ ਬਾਰੇ ਵੀ ਪੁਲਿਸ ਨੂੰ ਸੂਚਿਤ ਕੀਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਇਹ ਖੇਪ ਆਪਣੇ ਦੋ ਸਾਥੀਆਂ ਨੂੰ ਦੇਣੀ ਸੀ। ਸੀਆਈਏ ਨੇ ਦੋਵਾਂ ਮੁਲਜ਼ਮਾਂ ਦੀ ਸੂਚਨਾ ਰਾਜਸਥਾਨ ਪੁਲਿਸ ਨੂੰ ਦੇ ਦਿੱਤੀ ਹੈ। ਜਲਦੀ ਹੀ ਦੋਵੇਂ ਮੁਲਜ਼ਮਾਂ ਨੂੰ ਵੀ ਫੜ ਕੇ ਪੰਜਾਬ ਲਿਆਂਦਾ ਜਾਵੇਗਾ।

The post ਪੰਜਾਬ ਪੁਲਿਸ ਨੇ ਦੋ ਨਸ਼ਾ ਤਸਕਰਾਂ ਨੂੰ 91 ਕਰੋੜ ਰੁਪਏ ਦੀ ਹੈਰੋਇਨ ਸਮੇਤ ਕੀਤਾ ਗ੍ਰਿਫਤਾਰ appeared first on TheUnmute.com - Punjabi News.

Tags:
  • amritsar-police
  • amritsar-police-administration
  • breaking-news
  • cia
  • cm-bhagwant-mann
  • counter-intelligence-amritsar
  • counter-intelligence-arrested-three-drug-smugglers
  • crime
  • dgp-gaurav-yadav
  • drug-smugglers
  • news
  • punjab-dgp
  • punjab-government
  • punjab-police
  • rajasthan-police
  • the-unmute-breaking-news

Earthquake: ਇੰਡੋਨੇਸ਼ੀਆ 'ਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 46 ਪਹੁੰਚੀ, 700 ਤੋਂ ਵੱਧ ਜ਼ਖਮੀ

Monday 21 November 2022 02:19 PM UTC+00 | Tags: breaking-news geophysics-agency geophysics-agency-usa indonesia indonesias-capital-jakarta jakarta jakarta-earthquake jakarta-news news the-unmute-breaking-news the-unmute-latest-update the-unmute-punjabi-news us-geological-survey

ਚੰਡੀਗੜ੍ਹ 21 ਨਵੰਬਰ 2022: ਇੰਡੋਨੇਸ਼ੀਆ (Indonesia) ਦੀ ਰਾਜਧਾਨੀ ਜਕਾਰਤਾ ‘ਚ ਸੋਮਵਾਰ ਨੂੰ ਆਏ 5.6 ਤੀਬਰਤਾ ਦੇ ਭੂਚਾਲ ਕਾਰਨ ਹੁਣ ਤੱਕ 46 ਜਣਿਆਂ ਦੀ ਮੌਤ ਹੋ ਗਈ ਹੈ ਅਤੇ 700 ਤੋਂ ਵੱਧ ਜ਼ਖਮੀ ਹੋ ਦੱਸੇ ਜਾ ਰਹੇ ਹਨ, ਇਸਦੇ ਨਾਲ ਹੀ ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਇਹ ਅੰਕੜਾ ਵੱਧ ਸਕਦਾ ਹੈ । ਅਮਰੀਕੀ ਭੂ-ਵਿਗਿਆਨਕ ਸਰਵੇਖਣ ਨੇ ਕਿਹਾ ਕਿ 5.6 ਤੀਬਰਤਾ ਵਾਲੇ ਭੂਚਾਲ ਦਾ ਕੇਂਦਰ ਪੱਛਮੀ ਜਾਵਾ ਸੂਬੇ ਦੇ ਸਿਆਨਜੂਰ ਖੇਤਰ ‘ਚ 10 ਕਿਲੋਮੀਟਰ (6.2 ਮੀਲ) ਦੀ ਡੂੰਘਾਈ ‘ਤੇ ਕੇਂਦਰਿਤ ਸੀ।ਭੂਚਾਲ ਨਾਲ ਕਈ ਇਮਾਰਤਾਂ ਨੂੰ ਨੁਕਸਾਨ ਪਹੁੰਚਿਆ ਹੈ, ਕਈ ਘਰ ਮਲਵੇ ਵਿੱਚ ਤਬਦੀਲ ਹੋ ਗਏ। ਰਾਹਤ ਕਾਰਜ ਟੀਮ ਵਲੋਂ ਰੈਸਕਿਊ ਜਾਰੀ ਹੈ | ਇਸਦੇ ਨਾਲ ਹੀ ਲੋਕਾਂ ਨੂੰ ਸੁਰੱਖਿਆ ਲਈ ਥਾਵਾਂ ‘ਤੇ ਜਾਣ ਲਈ ਕਿਹਾ ਗਿਆ ਹੈ।

The post Earthquake: ਇੰਡੋਨੇਸ਼ੀਆ ‘ਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 46 ਪਹੁੰਚੀ, 700 ਤੋਂ ਵੱਧ ਜ਼ਖਮੀ appeared first on TheUnmute.com - Punjabi News.

Tags:
  • breaking-news
  • geophysics-agency
  • geophysics-agency-usa
  • indonesia
  • indonesias-capital-jakarta
  • jakarta
  • jakarta-earthquake
  • jakarta-news
  • news
  • the-unmute-breaking-news
  • the-unmute-latest-update
  • the-unmute-punjabi-news
  • us-geological-survey

'ਆਪ' ਦੇ ਰੋਡ-ਸ਼ੋਆਂ ਨੂੰ ਭਰਵਾਂ ਹੁੰਗਾਰਾ ਗੁਜਰਾਤ 'ਚ ਬਦਲਾਅ ਦੀ ਹਨੇਰੀ ਦਾ ਸਬੂਤ: CM ਭਗਵੰਤ ਮਾਨ

Monday 21 November 2022 02:24 PM UTC+00 | Tags: aam-aadmi-party aap-chief-arvind-kejriwal arvind-kejriwal assembly-elections-2022 bhagwant-maan bharatiya-janata-party chief-election-commissioner-fo-india chief-election-commission-of-india chief-minister-bhagwant-mann cm-bhagwant-mann congress election-commission election-commission-fo-gujarat election-commission-of-india gujarat gujarat-assembly-elections gujarat-assembly-elections-2022 gujarat-elections gujarat-latest-news gujarat-news gujarat-vidhan-sabha-elections isudan-gadhvi isudan-gadvi news rvind-kejriwal

ਅੰਬਰਗਾਓਂ (ਗੁਜਰਾਤ)/ਚੰਡੀਗੜ੍ਹ 21 ਨਵੰਬਰ: ਆਪਣੇ ਰੋਡ ਸ਼ੋਅ ਵਿੱਚ ਲੋਕਾਂ ਦੇ ਭਰਵੇਂ ਹੁੰਗਾਰੇ ਅਤੇ ਲੋਕਾਂ ਦੀ ਭਾਰੀ ਭੀੜ ਤੋਂ ਪ੍ਰਭਾਵਿਤ ਹੋ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਗੁਜਰਾਤ ਵਿੱਚ ਬਦਲਾਅ ਦੀ ਹਨੇਰੀ ਚੱਲ ਰਹੀ ਹੈ ਅਤੇ ਆਮ ਆਦਮੀ ਪਾਰਟੀ (ਆਪ) ਆਗਾਮੀ ਵਿਧਾਨ ਸਭਾ ਚੋਣਾਂ 'ਚ ਪਿਛਲੇ 27 ਸਾਲਾਂ ਤੋਂ ਸੱਤਾ 'ਤੇ ਕਾਬਜ਼ ਭਾਜਪਾ ਦੇ ਗੜ੍ਹ ਨੂੰ ਢਹਿ-ਢੇਰੀ ਕਰਕੇ ਸ਼ਾਨਦਾਰ ਜਿੱਤ ਨਾਲ ਸਰਕਾਰ ਬਣਾਏਗੀ।

ਸੋਮਵਾਰ ਨੂੰ ਗੁਜਰਾਤ ਦੇ ਅੰਬਰਗਾਓਂ ਵਿੱਚ ਇੱਕ ਰੋਡ ਸ਼ੋਅ ਦੌਰਾਨ ਇੱਕਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਲੋਕ 'ਆਪ' ਆਗੂਆਂ ਨੂੰ ਅਥਾਹ ਪਿਆਰ ਦੇ ਰਹੇ ਹਨ, ਜੋ ਇਸ ਗੱਲ ਦਾ ਸਬੂਤ ਹੈ ਕਿ ਗੁਜਰਾਤ ਦੇ ਲੋਕ ਹੁਣ ਬਦਲਾਅ ਲਿਆਉਣ ਅਤੇ ਰਿਕਾਰਡ ਤੋੜ ਬਹੁਮਤ ਨਾਲ 'ਆਪ' ਦੀ ਸਰਕਾਰ ਬਣਾਉਣ ਲਈ ਤਿਆਰ ਹਨ।

ਓਪੀਨੀਅਨ ਪੋਲ ਸਰਵੇਖਣਾਂ 'ਤੇ ਚੁਟਕੀ ਲੈਂਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ 'ਆਪ' ਪਾਰਟੀ ਇਨ੍ਹਾਂ ਸਰਵੇਖਣਾਂ 'ਚ ਦਿਖਾਈ ਨਹੀਂ ਦਿੰਦੀ ਪਰ ਸੂਬੇ 'ਚ ਸਿੱਧੇ ਤੌਰ 'ਤੇ ਸਰਕਾਰ ਬਣਾਉਂਦੀ ਹੈ। "ਅਸੀਂ ਪੰਜਾਬ ਵਿੱਚ ਮੀਡੀਆ ਦੇ ਐਗਜ਼ਿਟ ਪੋਲ ਵਿੱਚ ਵੀ ਅੱਗੇ ਨਹੀਂ ਆਏ ਸੀ ਪਰ 117 ਵਿੱਚੋਂ 92 ਸੀਟਾਂ ਜਿੱਤ ਕੇ ਸਰਕਾਰ ਬਣਾਈ ਹੈ। ਇੱਥੇ ਵੀ ਮੈਨੂੰ ਭਰੋਸਾ ਹੈ ਕਿ ਗੁਜਰਾਤ ਦੇ ਲੋਕ ਦਿੱਲੀ ਅਤੇ ਪੰਜਾਬ ਦਾ ਇਤਿਹਾਸ ਦੁਹਰਾ ਰਹੇ ਹਨ।"

'ਪੱਖਪਾਤੀ ਬਹਿਸਾਂ' 'ਤੇ ਦੁੱਖ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਮਾਨ ਨੇ ਲੋਕਾਂ ਨੂੰ ਰਾਤ 8 ਵਜੇ ਤੋਂ ਬਾਅਦ ਨਿਊਜ਼ ਚੈਨਲਾਂ 'ਤੇ ਅਜਿਹੀਆਂ ਭੜਕਾਊ ਬਹਿਸਾਂ ਨਾ ਦੇਖਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਗੁਜਰਾਤ ਦੇ ਲੋਕ ਹੀ ਉਨ੍ਹਾਂ ਦੇ ਨਿਊਜ਼ ਚੈਨਲ ਹਨ ਜਿਸ ਤਰ੍ਹਾਂ ਉਹ ਆਪਣੇ ਸੋਸ਼ਲ ਮੀਡੀਆ ਹੈਂਡਲਾਂ 'ਤੇ 'ਆਪ' ਦਾ ਪ੍ਰਚਾਰ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਗੁਜਰਾਤ ਵਿੱਚ ਕਿਸੇ ਬਦਲ ਦੀ ਘਾਟ ਕਾਰਨ 27 ਸਾਲਾਂ ਤੋਂ ਸਰਕਾਰ ਚਲਾ ਰਹੀ ਹੈ। ਲੋਕ ਸਿੱਖਿਆ ਅਤੇ ਸਿਹਤ ਵਰਗੀਆਂ ਬੁਨਿਆਦੀ ਸਹੂਲਤਾਂ ਤੋਂ ਵਾਂਝੇ ਸਨ। ਹੁਣ ਲੋਕ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਨੂੰ ਸਬਕ ਸਿਖਾਉਣ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਗੁਜਰਾਤ ਨੂੰ ਡਬਲ ਇੰਜਣ ਵਾਲੀ ਸਰਕਾਰ ਦੀ ਨਹੀਂ ਸਗੋਂ ਸੂਬੇ ਦੇ ਵਿਕਾਸ ਲਈ ਕੇਜਰੀਵਾਲ ਦੇ ਨਵੇਂ ਇੰਜਣ ਦੀ ਲੋੜ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਾਂਗ ਇਸ ਸੂਬੇ ਵਿੱਚ ਵੀ ਬਦਲਾਅ ਦੀ ਹਵਾ ਚੱਲ ਰਹੀ ਹੈ ਅਤੇ ਸਰਕਾਰ ਬਣਨ ਤੋਂ ਬਾਅਦ ਗੁਜਰਾਤ ਦੇ ਲੋਕਾਂ ਨੂੰ ਮੁਫ਼ਤ ਬਿਜਲੀ, ਉੱਚ ਪੱਧਰੀ ਸਿਹਤ ਪ੍ਰਣਾਲੀ ਅਤੇ ਸਕੂਲ ਮੁਹੱਈਆ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਭਾਵੇਂ 'ਅੱਛੇ ਦਿਨ' ਅਜੇ ਵੀ ਇੱਕ ਭੁਲੇਖਾ ਹੈ ਪਰ 'ਆਪ' ਦੀ ਗੁਜਰਾਤ ਵਿੱਚ ਇਮਾਨਦਾਰ ਸਰਕਾਰ ਬਣਨ ਤੋਂ ਬਾਅਦ 'ਸੱਚੇ ਦਿਨ' ਜ਼ਰੂਰ ਆਉਣਗੇ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਬਾਅਦ ਗੁਜਰਾਤ ਵਿੱਚ ਵਿਕਾਸਮੁਖੀ ਸਰਕਾਰ ਆਵੇਗੀ।

The post 'ਆਪ' ਦੇ ਰੋਡ-ਸ਼ੋਆਂ ਨੂੰ ਭਰਵਾਂ ਹੁੰਗਾਰਾ ਗੁਜਰਾਤ 'ਚ ਬਦਲਾਅ ਦੀ ਹਨੇਰੀ ਦਾ ਸਬੂਤ: CM ਭਗਵੰਤ ਮਾਨ appeared first on TheUnmute.com - Punjabi News.

Tags:
  • aam-aadmi-party
  • aap-chief-arvind-kejriwal
  • arvind-kejriwal
  • assembly-elections-2022
  • bhagwant-maan
  • bharatiya-janata-party
  • chief-election-commissioner-fo-india
  • chief-election-commission-of-india
  • chief-minister-bhagwant-mann
  • cm-bhagwant-mann
  • congress
  • election-commission
  • election-commission-fo-gujarat
  • election-commission-of-india
  • gujarat
  • gujarat-assembly-elections
  • gujarat-assembly-elections-2022
  • gujarat-elections
  • gujarat-latest-news
  • gujarat-news
  • gujarat-vidhan-sabha-elections
  • isudan-gadhvi
  • isudan-gadvi
  • news
  • rvind-kejriwal

ਮਨੀਸ਼ ਤਿਵਾੜੀ ਨੇ CM ਭਗਵੰਤ ਮਾਨ ਨੂੰ ਲਿਖਿਆ ਪੱਤਰ, ਨਵਾਂ ਗਾਓਂ 'ਚ ਕਮਿਊਨਿਟੀ ਸੈਂਟਰ ਦੀ ਉਸਾਰੀ ਨੂੰ ਰੋਕਣ ਦਾ ਚੁੱਕਿਆ ਮੁੱਦਾ

Monday 21 November 2022 02:35 PM UTC+00 | Tags: aam-aadmi-party breaking-news chief-minister-bhagwant-mann cm-bhagwant-mann community-center-in-nawan-gaon former-union-minister-manish-tiwari india-news news punjab-government sri-anandpur-sahib the-unmute-breaking-news

ਮੋਹਾਲੀ 21 ਨਵੰਬਰ 2022 (ਪ੍ਰਮੋਦ ਭਾਰਤੀ): ਸ੍ਰੀ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਨਵਾਂ ਗਾਓਂ ਵਿਖੇ ਬਣ ਰਹੇ ਕਮਿਊਨਿਟੀ ਸੈਂਟਰ ਦਾ ਕੰਮ ਰੋਕੇ ਜਾਣ ਦੇ ਸਬੰਧ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖਿਆ ਹੈ ਤੇ ਜਨਤਕ ਹਿੱਤ ਵਿਚ ਇਸਨੂੰ ਜਲਦੀ ਹੀ ਮੁੜ ਚਾਲੂ ਕਰਵਾਉਣ ਸਬੰਧੀ ਅਪੀਲ ਕੀਤੀ ਹੈ। ਇਸਦੇ ਨਾਲ ਹੀ ਉਨ੍ਹਾਂ ਨੇ ਨਵਾਂ ਗਾਓਂ ਨਾਲ ਜੁੜੀਆਂ ਹੋਰ ਸਮੱਸਿਆਵਾਂ ਵੀ ਮੁੱਖ ਮੰਤਰੀ ਦੇ ਸਾਹਮਣੇ ਰੱਖੀਆਂ ਹਨ।

ਮੁੱਖ ਮੰਤਰੀ ਨੂੰ ਲਿਖੇ ਪੱਤਰ ਵਿੱਚ ਸੰਸਦ ਮੈਂਬਰ ਤਿਵਾੜੀ ਨੇ ਲਿਖਿਆ ਕਿ ਉਨ੍ਹਾਂ ਨੇ 13 ਅਕਤੂਬਰ, 2020 ਨੂੰ ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ ਅਤੇ ਯਾਦਵਿੰਦਰ ਕੰਗ, ਜੋ ਹੁਣ ਆਮ ਆਦਮੀ ਪਾਰਟੀ ਦਾ ਹਿੱਸਾ ਹਨ, ਨਾਲ ਮਿਲ ਕੇ ਨਯਾ ਗਾਉਂ ਵਿਚ ਕਮਿਊਨਿਟੀ ਸੈਂਟਰ ਦੀ ਉਸਾਰੀ ਦਾ ਨੀਂਹ ਪੱਥਰ ਰੱਖਿਆ ਸੀ। ਇਹ ਸਥਾਨ ਚੰਡੀਗੜ੍ਹ ਦੇ ਸੈਕਟਰ 2 ਸਥਿਤ ਮੁੱਖ ਮੰਤਰੀ ਦੀ ਰਿਹਾਇਸ਼ ਤੋਂ ਮਹਿਜ਼ 500 ਮੀਟਰ ਦੀ ਦੂਰੀ ‘ਤੇ ਹੈ। ਪਰ ਅਫਸੋਸ ਦੀ ਗੱਲ ਹੈ ਕਿ ਪੰਜਾਬ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਸੂਚਿਤ ਕੀਤਾ ਹੈ ਕਿ ਉਕਤ ਪ੍ਰੋਜੈਕਟ ਫੰਡਾਂ ਦੀ ਘਾਟ ਕਾਰਨ ਰੁਕਿਆ ਹੋਇਆ ਹੈ।

ਐਮ.ਪੀ ਤਿਵਾੜੀ ਅਨੁਸਾਰ ਨਯਾ ਗਾਉਂ ਬਹੁਤ ਹੀ ਸੰਘਣੀ ਆਬਾਦੀ ਵਾਲਾ ਇਲਾਕਾ ਹੈ, ਜਿੱਥੇ ਬੁਨਿਆਦੀ ਸਹੂਲਤਾਂ ਦੀ ਭਾਰੀ ਘਾਟ ਹੈ। ਅਸਲ ਵਿੱਚ ਉਹ ਤੁਹਾਨੂੰ ਨਿੱਜੀ ਤੌਰ ‘ਤੇ ਉੱਥੇ ਜਾ ਕੇ ਸਥਿਤੀਆਂ ਨੂੰ ਦੇਖਣ ਲਈ ਵੀ ਅਪੀਲ ਕਰਦੇ ਹਨ, ਜੋ ਤੁਹਾਡੀ ਰਿਹਾਇਸ਼ ਤੋਂ ਸਿਰਫ਼ 500 ਮੀਟਰ ਦੀ ਦੂਰੀ ‘ਤੇ ਹੈ।

ਉਨ੍ਹਾਂ ਨੇ ਪਿਛਲੀ ਸਰਕਾਰ ਵਿੱਚ ਨਵਾਂ ਗਾਓਂ ਵਿੱਚ ਸੀਵਰੇਜ ਟਰੀਟਮੈਂਟ ਪਲਾਂਟ (ਐਸਟੀਪੀ) ਅਤੇ ਸੀਵੇਜ ਸਿਸਟਮ ਸਥਾਪਤ ਕਰਨ ਦੀ ਵੀ ਅਪੀਲ ਕੀਤੀ ਸੀ, ਜਿਸ ਸੰਘਣੀ ਆਬਾਦੀ ਵਾਲੇ ਖੇਤਰ ਵਿੱਚ ਇਹ ਬੁਨਿਆਦੀ ਸਹੂਲਤ ਵੀ ਉਪਲਬਧ ਨਹੀਂ ਹੈ। ਉਹ ਆਪ ਜੀ ਨੂੰ ਅਪੀਲ ਕਰਦੇ ਹਨ ਕਿ ਉਹ ਸਥਾਨਕ ਸਰਕਾਰਾਂ ਬਾਰੇ ਮੰਤਰੀ ਨੂੰ ਇਸ ਪ੍ਰੋਜੈਕਟ ਦਾ ਕੰਮ ਜਲਦੀ ਕਰਵਾਉਣ ਲਈ ਹਦਾਇਤ ਕਰਨ ਅਤੇ ਜੇਕਰ ਲੋੜ ਪਈ ਤਾਂ ਇਸ ਸਬੰਧੀ ਪ੍ਰਸਤਾਵ ਕੈਬਨਿਟ ਵਿੱਚ ਵੀ ਲਿਆਂਦਾ ਜਾ ਸਕਦਾ ਹੈ ਅਤੇ ਲੋੜੀਂਦੇ ਫੰਡਾਂ ਦੀ ਪ੍ਰਵਾਨਗੀ ਅਤੇ ਅਲਾਟਮੈਂਟ ਕੀਤੀ ਜਾ ਸਕਦੀ ਹੈ।

ਪੱਤਰ ਦੇ ਨਾਲ ਉਨ੍ਹਾਂ ਨੇ ਮੀਡੀਆ ਦੇ ਕੁਝ ਹਿੱਸਿਆਂ ਵਿੱਚ ਪ੍ਰਕਾਸ਼ਿਤ ਕਮਿਊਨਿਟੀ ਸੈਂਟਰ ਬਾਰੇ ਖ਼ਬਰਾਂ ਦੀਆਂ ਕਲਿੱਪਾਂ ਅਤੇ ਪੰਜਾਬ ਸਰਕਾਰ ਦੇ ਅਧਿਕਾਰੀਆਂ ਵੱਲੋਂ ਹਾਈ ਕੋਰਟ ਵਿੱਚ ਦਿੱਤੀਆਂ ਦਲੀਲਾਂ ਤੋਂ ਬਾਅਦ ਅਦਾਲਤੀ ਹੁਕਮਾਂ ਦੀ ਕਾਪੀ ਵੀ ਨੱਥੀ ਕੀਤੀ ਹੈ।ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਮੁੱਖ ਮੰਤਰੀ ਇਸ ਮਾਮਲੇ ਵੱਲ ਧਿਆਨ ਦੇਣਗੇ ਅਤੇ ਨਯਾ ਗਾਓਂ ਵਿੱਚ ਜਲਦੀ ਤੋਂ ਜਲਦੀ ਕਮਿਊਨਿਟੀ ਸੈਂਟਰ, ਐਸਟੀਪੀ ਅਤੇ ਸੀਵੇਜ ਸਿਸਟਮ ਦਾ ਨਿਰਮਾਣ ਕਰਵਾਇਆ ਜਾਵੇਗਾ।

The post ਮਨੀਸ਼ ਤਿਵਾੜੀ ਨੇ CM ਭਗਵੰਤ ਮਾਨ ਨੂੰ ਲਿਖਿਆ ਪੱਤਰ, ਨਵਾਂ ਗਾਓਂ ‘ਚ ਕਮਿਊਨਿਟੀ ਸੈਂਟਰ ਦੀ ਉਸਾਰੀ ਨੂੰ ਰੋਕਣ ਦਾ ਚੁੱਕਿਆ ਮੁੱਦਾ appeared first on TheUnmute.com - Punjabi News.

Tags:
  • aam-aadmi-party
  • breaking-news
  • chief-minister-bhagwant-mann
  • cm-bhagwant-mann
  • community-center-in-nawan-gaon
  • former-union-minister-manish-tiwari
  • india-news
  • news
  • punjab-government
  • sri-anandpur-sahib
  • the-unmute-breaking-news

ਚੰਡੀਗੜ੍ਹ 21 ਨਵੰਬਰ 2022: ਮੁੱਖ ਮੰਤਰੀ ਭਗਵੰਤ ਮਾਨ ਦੇ ਠੋਸ ਯਤਨਾਂ ਨਾਲ, ਸੂਬਾ ਸਰਕਾਰ ਨੂੰ ਐਨ.ਐਚ-205ਕੇ ਦੇ ਰੂਪਨਗਰ-ਲੁਧਿਆਣਾ ਤੋਂ ਖਰੜ ਨੂੰ ਜੋੜਣ ਵਾਲੇ ਹਿੱਸੇ ਦੇ ਸਾਰੇ ਪੈਕੇਜਾਂ ਲਈ ਮੁਆਵਜ਼ੇ ਅਤੇ ਸੁਖਾਲੀ ਜ਼ਮੀਨ ਦੀ ਵੰਡ ਲਈ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਤੋਂ ਹਰੀ ਝੰਡੀ ਮਿਲ ਗਈ ਹੈ।

ਲੁਧਿਆਣਾ-ਰੂਪਨਗਰ ਹਾਈਵੇਅ ਦੀ ਜ਼ਮੀਨ ਐਕਵਾਇਰ ਕਰਨ ਸਬੰਧੀ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਦੀ ਪ੍ਰਧਾਨਗੀ ਵਿੱਚ ਹੋਈ ਮੀਟਿੰਗ ਦੌਰਾਨ ਅੱਜ ਇਹ ਦੱਸਿਆ ਗਿਆ ਕਿ ਇਸ ਮਹੱਤਵਪੂਰਨ ਪ੍ਰਾਜੈਕਟ ਲਈ ਜ਼ਮੀਨ ਦੀ ਵੰਡ ਅਤੇ ਕਬਜ਼ਾ ਸੌਂਪਣ ਲਈ ਰਾਹ ਪੱਧਰਾ ਕਰ ਦਿੱਤਾ ਗਿਆ ਹੈ।

ਮੁੱਖ ਸਕੱਤਰ ਜੰਜੂਆ ਨੇ ਡਿਪਟੀ ਕਮਿਸ਼ਨਰਾਂ ਨੂੰ ਸਾਰੇ ਨੈਸ਼ਨਲ ਹਾਈਵੇਅ ਪ੍ਰੋਜੈਕਟਾਂ ਲਈ ਜ਼ਮੀਨ ਦਾ ਕਬਜ਼ਾ ਸੌਂਪਣ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਕਿਉਂਕਿ ਇਹ ਮਹੱਤਵਪੂਰਨ ਪ੍ਰਾਜੈਕਟ ਨਾਲ ਸੂਬੇ ਦੀ ਆਰਥਿਕਤਾ ਨੂੰ ਹੋਰ ਹੁਲਾਰਾ ਦੇਣ ਵਾਲੇ ਹਨ। ਲੋਕ ਨਿਰਮਾਣ (ਬੀ ਐਂਡ ਆਰ) ਵਿਭਾਗ ਦੇ ਸਕੱਤਰ ਨੀਲਕੰਠ ਐਸ. ਅਵਧ ਨੇ ਦੱਸਿਆ ਕਿ ਸਕੱਤਰ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਤੋਂ ਇੱਕ ਹਾਂ-ਪੱਖੀ ਹੁੰਗਾਰਾ ਪ੍ਰਾਪਤ ਹੋਇਆ ਹੈ ਅਤੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਕਿਹਾ ਗਿਆ ਹੈ।

ਵਿਚਾਰ-ਵਟਾਂਦਰੇ ਵਿੱਚ ਭਾਗ ਲੈਂਦਿਆਂ ਡਿਪਟੀ ਕਮਿਸ਼ਨਰ ਲੁਧਿਆਣਾ ਸੁਰਭੀ ਮਲਿਕ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਮੀਨਾਂ ਨੂੰ ਕਬਜ਼ੇ ਵਿੱਚ ਲੈਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਪੈਕੇਜ-1 ਤਹਿਤ 37.70 ਕਿਲੋਮੀਟਰ ਜ਼ਮੀਨ ਵਿੱਚੋਂ 18.90 ਕਿਲੋਮੀਟਰ ਦਾ ਕਬਜ਼ਾ ਪਹਿਲਾਂ ਹੀ ਲੈ ਲਿਆ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਅਗਲੇ ਹਫ਼ਤੇ ਦੇ ਅੰਦਰ- ਅੰਦਰ 70ਫੀਸਦ ਜ਼ਮੀਨ ਦਾ ਕਬਜ਼ਾ ਨੈਸ਼ਨਲ ਹਾਈਵੇ ਅਥਾਰਟੀ ਆਫ ਇੰਡੀਆ (ਐਨ.ਐਚ.ਏ.ਆਈ.) ਨੂੰ ਸੌਂਪ ਦਿੱਤਾ ਜਾਵੇਗਾ। ਇਸ ਤੋਂ ਬਾਅਦ ਪੈਕੇਜ-2 ਅਧੀਨ ਜ਼ਮੀਨ ਦਾ ਕਬਜ਼ਾ ਲਿਆ ਜਾਵੇਗਾ।

ਇਸੇ ਤਰ੍ਹਾਂ ਡਿਪਟੀ ਕਮਿਸ਼ਨਰ ਰੂਪਨਗਰ ਪ੍ਰੀਤੀ ਯਾਦਵ ਨੇ ਵੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੈਕੇਜ-3 ਤਹਿਤ 36.26 ਕਿਲੋਮੀਟਰ ਵਿੱਚੋਂ 13 ਕਿਲੋਮੀਟਰ ਦਾ ਕਬਜ਼ਾ ਪਹਿਲਾਂ ਹੀ ਐਨ.ਐਚ.ਏ.ਆਈ. ਨੂੰ ਸੌਂਪਿਆ ਜਾ ਚੁੱਕਾ ਹੈ ਅਤੇ ਅਗਲੇ ਹਫਤੇ ਤੱਕ 80 ਫੀਸਦੀ ਜ਼ਮੀਨ ਐਨ.ਐਚ.ਏ.ਆਈ. ਨੂੰ ਸੌਂਪ ਦਿੱਤੀ ਜਾਵੇਗੀ। ਡਿਪਟੀ ਕਮਿਸ਼ਨਰ ਐਸ.ਏ.ਐਸ ਨਗਰ ਅਮਿਤ ਤਲਵਾੜ ਨੇ ਦੱਸਿਆ ਕਿ ਪੈਕੇਜ-3 ਤਹਿਤ ਅਗਲੇ ਹਫ਼ਤੇ ਤੱਕ 80 ਫੀਸਦੀ ਜ਼ਮੀਨ ਸੌਂਪ ਦਿੱਤੀ ਜਾਵੇਗੀ।

ਇਸ ਦੌਰਾਨ ਮੁੱਖ ਸਕੱਤਰ ਨੇ ਐਨ.ਐਚ.ਏ.ਆਈ. ਦੇ ਨੁਮਾਇੰਦਿਆਂ ਨੂੰ ਕੰਮ ਵਾਲੀ ਜਗ੍ਹਾਂ 'ਤੇ ਹੋਰ ਮਨੁੱਖੀ ਸ਼ਕਤੀ ਅਤੇ ਮਸ਼ੀਨਰੀ ਜੁਟਾਉਣ ਲਈ ਕਿਹਾ।

The post ਨੈਸ਼ਨਲ ਹਾਈਵੇਅ-205ਕੇ ਦੇ ਰੂਪਨਗਰ-ਲੁਧਿਆਣਾ ਤੋਂ ਖਰੜ ਨੂੰ ਜੋੜਣ ਵਾਲੇ ਹਿੱਸੇ ਲਈ ਮੁਆਵਜ਼ੇ ਦੀ ਵੰਡ ਅਤੇ ਜ਼ਮੀਨ ਦੇ ਕਬਜ਼ੇ ਲਈ ਰਾਹ ਪੱਧਰਾ appeared first on TheUnmute.com - Punjabi News.

Tags:
  • 205
  • ludhiana-to-kharar-section
  • national-highway-205k
  • rupnagar-ludhiana

ਪੰਜਾਬ ਸਰਕਾਰ ਵੱਲੋਂ 4 ਆਈ ਏ ਐਸ ਅਫਸਰਾਂ ਦੇ ਤਬਾਦਲੇ

Monday 21 November 2022 04:12 PM UTC+00 | Tags: 4 aam-aadmi-party cm-bhagwant-mann news punjab-government transfer-of-4-ias-officers

ਚੰਡੀਗੜ੍ਹ 21 ਨਵੰਬਰ 2022: ਪੰਜਾਬ ਸਰਕਾਰ ਨੇ ਪੱਤਰ ਜਾਰੀ ਕਰਦਿਆਂ ਆਈ ਏ ਐਸ ਅਫਸਰਾਂ ਦੇ ਤਬਾਦਲੇ ਕੀਤੇ ਗਏ ਹਨ |

 

Punjab Government

The post ਪੰਜਾਬ ਸਰਕਾਰ ਵੱਲੋਂ 4 ਆਈ ਏ ਐਸ ਅਫਸਰਾਂ ਦੇ ਤਬਾਦਲੇ appeared first on TheUnmute.com - Punjabi News.

Tags:
  • 4
  • aam-aadmi-party
  • cm-bhagwant-mann
  • news
  • punjab-government
  • transfer-of-4-ias-officers

ਚੰਡੀਗੜ੍ਹ, 21 ਨਵੰਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਮੌਜੂਦਾ ਸਮੇਂ ਇੱਕ ਵਿਆਪਕ ਨਿਵੇਸ਼ ਪ੍ਰੋਤਸਾਹਨ ਆਊਟਰੀਚ ਪ੍ਰੋਗਰਾਮ ਚਲਾ ਰਹੀ ਹੈ, ਜਿਸ ਵਿੱਚ ਭਾਰਤ ਅਤੇ ਦੁਨੀਆ ਭਰ ਦੇ ਪ੍ਰਮੁੱਖ ਸ਼ਹਿਰਾਂ ਵਿੱਚ ਸਮਾਗਮ ਅਤੇ ਕਾਨਫਰੰਸਾਂ ਕਰਵਾਈਆਂ ਜਾ ਰਹੀਆਂ ਹਨ।

ਇਸ ਉਪਰਾਲੇ ਨੂੰ ਜਾਰੀ ਰੱਖਦਿਆਂ ਵਿੱਚ ਅੱਜ ਚੰਡੀਗੜ੍ਹ ਵਿਖੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਨਿਵੇਸ਼ ਪ੍ਰੋਤਸਾਹਨ ਦਲੀਪ ਕੁਮਾਰ ਅਤੇ ਸੀ.ਈ.ਓ. ਨਿਵੇਸ਼ ਪੰਜਾਬ ਕੇ.ਕੇ. ਯਾਦਵ ਨੇ ਪ੍ਰਗਤੀਸ਼ੀਲ ਪੰਜਾਬ ਦੇ ਆਗਾਮੀ 5ਵੇਂ ਐਡੀਸ਼ਨ ਦੇ ਵੱਖ-ਵੱਖ ਰੂਪਾਂ ਬਾਰੇ ਵਿਸਥਾਰਪੂਰਵਕ ਪੇਸ਼ਕਾਰੀ ਦਿੱਤੀ ਅਤੇ 23 ਤੇ 24 ਫਰਵਰੀ 2023 ਨੂੰ ਕਰਵਾਏ ਜਾ ਰਹੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ ਦੀਆਂ ਤਿਆਰੀਆਂ ਵਿੱਚ ਤੇਜ਼ੀ ਲਿਆਉਣ ਲਈ ਸਰਕਾਰ ਦੀਆਂ ਵੱਖ-ਵੱਖ ਪ੍ਰਬੰਧਕੀ ਕਮੇਟੀਆਂ ਦੇ ਗਠਨ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੇ ਪ੍ਰਬੰਧਕੀ ਸਕੱਤਰ ਅਤੇ ਮੁਖੀ ਸ਼ਾਮਲ ਹੋਏ।

ਜ਼ਿਕਰਯੋਗ ਹੈ ਕਿ ਸਤੰਬਰ 2022 ਵਿੱਚ ਨਿਵੇਸ਼ ਪੰਜਾਬ ਵੱਲੋਂ ਕਰਵਾਈ ਇੱਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਲਈ ਇੱਕ ਨਿਵੇਸ਼ ਸੰਮੇਲਨ ਦੀ ਕਲਪਨਾ ਕੀਤੀ ਸੀ ਜੋ ਸੂਬੇ ਦੇ ਸੰਪੂਰਨ ਉਦਯੋਗਿਕ ਵਿਕਾਸ ਨੂੰ ਯਕੀਨੀ ਬਣਾਉਣ ਅਤੇ ਸੂਬੇ ਨੂੰ ਵਿਕਾਸ ਦੀਆਂ ਨਵੀਆਂ ਲੀਹਾਂ ‘ਤੇ ਲੈ ਜਾਣ ਲਈ ਅਹਿਮ ਮੰਚ ਵਜੋਂ ਕੰਮ ਕਰੇਗਾ। ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਨੂੰ ਭਾਰਤ ਅਤੇ ਵਿਸ਼ਵ ਭਰ ਵਿੱਚ ਨਿਵੇਸ਼ ਦੇ ਤਰਜੀਹੀ ਸਥਾਨ ਵਜੋਂ ਉਤਸ਼ਾਹਿਤ ਕਰਨ ਲਈ ਵਚਨਬੱਧ ਹਨ।

ਅੱਜ ਮੀਟਿੰਗ ਵਿੱਚ ਸੰਮੇਲਨ ਦੇ ਏਜੰਡੇ, ਥੀਮ, ਰੂਪ-ਰੇਖਾ, ਗਤੀਵਿਧੀਆਂ ਦੀ ਸਮਾਂਰੇਖਾ, ਪ੍ਰਸਤਾਵਿਤ ਪ੍ਰਦਰਸ਼ਨੀਆਂ ਅਤੇ ਸੈਸ਼ਨਾਂ ਅਤੇ ਸਮਾਗਮ ਦੀਆਂ ਸਮੁੱਚੀਆਂ ਤਿਆਰੀਆਂ ਬਾਰੇ ਵਿਆਪਕ ਚਰਚਾ ਅਤੇ ਸਮੀਖਿਆ ਕੀਤੀ ਗਈ। ਮੀਟਿੰਗ ਵਿੱਚ ਸੰਮੇਲਨ ਦੇ ਸੰਗਠਨ ਨਾਲ ਸਬੰਧਤ ਤਿਆਰੀ ਕਰਨ ਵਾਲੀਆਂ ਕਮੇਟੀਆਂ ਦੀ ਬਣਤਰ ਨੂੰ ਅੰਤਿਮ ਰੂਪ ਦਿੱਤਾ ਗਿਆ ਜੋ ਵੱਖ-ਵੱਖ ਭਾਈਵਾਲਾਂ ਦੀ ਸ਼ਮੂਲੀਅਤ ਵਾਲੇ ਪਲੇਟਫਾਰਮ ਵਜੋਂ ਵੀ ਕੰਮ ਕਰੇਗੀ ਅਤੇ ਪੰਜਾਬ ਦੀ ਆਰਥਿਕ ਵਿਕਾਸ ਲਈ ਮਹੱਤਵਪੂਰਨ ਖੇਤਰਾਂ ਬਾਰੇ ਵਿਚਾਰ-ਵਟਾਂਦਰਾ ਕਰੇਗੀ।

ਵਿਦੇਸ਼ੀ ਅਤੇ ਸਥਾਨਕ ਕੰਪਨੀਆਂ ਨੂੰ ਨਿਵੇਸ਼ ਲਈ ਖਿੱਚਣ ਤੋਂ ਇਲਾਵਾ, ਸੰਮੇਲਨ ਦਾ ਮੁੱਖ ਉਦੇਸ਼ ਪੰਜਾਬ ਦੇ ਵਿਕਾਸ ਲਈ ਰੂਪ-ਰੇਖਾ ਤਿਆਰ ਕਰਨ ਵਾਸਤੇ ਪ੍ਰਸਿੱਧ ਕਾਰੋਬਾਰੀ ਉੱਦਮੀਆਂ, ਨਿਵੇਸ਼ਕਾਂ ਅਤੇ ਵਿਚਾਰਕਾਂ ਦੇ ਮਾਹਿਰ ਸਮੂਹਾਂ ਨੂੰ ਇਕੱਤਰ ਕਰਨਾ ਹੈ। ਸੰਮੇਲਨ ਦੇ ਏਜੰਡੇ ਵਿੱਚ ਪ੍ਰਦਰਸ਼ਨੀਆਂ ਰਾਹੀਂ ਪੰਜਾਬ ਦੀ ਉਦਯੋਗ ਸ਼ਕਤੀਆਂ ਨੂੰ ਉਜਾਗਰ ਕਰਨਾ ਵੀ ਸ਼ਾਮਲ ਹੈ। ਇਸ ਸਮਾਗਮ ਵਿੱਚ ਸੈਕਟਰਲ ਅਤੇ ਕੰਟਰੀ ਸੈਸ਼ਨ ਖਿੱਚ ਦਾ ਮੁੱਖ ਕੇਂਦਰ ਹੋਣਗੇ।

ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਨਿਵੇਸ਼ ਪ੍ਰੋਤਸਾਹਨ ਵਿਭਾਗ ਅਤੇ ਨਿਵੇਸ਼ ਪੰਜਾਬ ਦੇ ਯਤਨਾਂ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਇਸ ਵੱਡੇ ਸੰਮੇਲਨ ਨੂੰ ਸਫ਼ਲ ਬਣਾਉਣ ਲਈ ਸੂਬੇ ਸਾਰੇ ਵਿਭਾਗਾਂ ਦੇ ਪੂਰਨ ਸਹਿਯੋਗ ਦੇਣ ਲਈ ਕਿਹਾ। ਮੀਟਿੰਗ ਦੀ ਸਮਾਪਤੀ ਕਰਦਿਆਂ ਮੁੱਖ ਸਕੱਤਰ ਨੇ ਪੰਜਾਬ ਨੂੰ ਖੁਸ਼ਹਾਲੀ ਅਤੇ ਉਦਯੋਗਿਕ ਵਿਕਾਸ ਦੇ ਨਵੇਂ ਯੁੱਗ ਵੱਲ ਲਿਜਾਣ ਸਬੰਧੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ।

ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਪ੍ਰਮੁੱਖ ਸਕੱਤਰ ਪ੍ਰਸ਼ਾਸਨਿਕ ਸੁਧਾਰ ਤੇਜਵੀਰ ਸਿੰਘ, ਪ੍ਰਮੁੱਖ ਸਕੱਤਰ ਨਿਵੇਸ਼ ਪ੍ਰੋਤਸਾਹਨ ਦਲੀਪ ਕੁਮਾਰ, ਪ੍ਰਮੁੱਖ ਸਕੱਤਰ ਸੂਚਨਾ ਤੇ ਲੋਕ ਸੰਪਰਕ ਰਾਹੁਲ ਭੰਡਾਰੀ, ਸਕੱਤਰ ਸੈਰ ਸਪਾਟਾ ਅਤੇ ਸੱਭਿਆਚਾਰ ਮਾਮਲੇ ਗੁਰਕੀਰਤ ਕਿਰਪਾਲ ਸਿੰਘ, ਸੀ.ਈ.ਓ. ਨਿਵੇਸ਼ ਪ੍ਰੋਤਸਾਹਨ ਕੇ.ਕੇ. ਯਾਦਵ, ਏ.ਡੀ.ਜੀ.ਪੀ. ਅਰਪਿਤ ਸ਼ੁਕਲਾ ਅਤੇ ਡਾਇਰੈਕਟਰ ਇੰਡਸਟਰੀਜ਼ ਐਂਡ ਕਾਮਰਸ ਸਿਬਿਨ ਸੀ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਕੁਮਾਰ ਅਮਿਤ, ਐਮ.ਡੀ. ਪੰਜਾਬ ਐਗਰੋ ਮਨਜੀਤ ਸਿੰਘ ਬਰਾੜ, ਵਿਨੈ ਬੁਬਲਾਨੀ, ਡੀ.ਸੀ. ਐਸ.ਏ.ਐਸ. ਨਗਰ ਅਮਿਤ ਤਲਵਾੜ ਅਤੇ ਐਸ.ਐਸ.ਪੀ. ਐਸ.ਏ.ਐਸ. ਨਗਰ ਡਾ. ਸੰਦੀਪ ਗਰਗ ਸ਼ਾਮਲ ਸਨ।

The post ਮੁੱਖ ਸਕੱਤਰ ਨੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ-2023 ਦੀ ਸਫ਼ਲਤਾ ਨੂੰ ਯਕੀਨੀ ਬਣਾਉਣ ਲਈ ਸਾਰੇ ਵਿਭਾਗਾਂ ਦੇ ਸੰਪੂਰਨ ਸਹਿਯੋਗ ‘ਤੇ ਦਿੱਤਾ ਜ਼ੋਰ appeared first on TheUnmute.com - Punjabi News.

Tags:
  • punjab-investment-summit-2023

ਚੰਡੀਗੜ੍ਹ 21 ਨਵੰਬਰ 2022: ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਨੇ ਕਥਿਤ ਅੱਤਵਾਦੀ ਕੁਲਵਿੰਦਰਜੀਤ ਸਿੰਘ ਉਰਫ ਖਾਨਪੁਰੀਆ ਨੂੰ ਦਿੱਲੀ ਦੇ ਆਈਜੀਆਈ ਏਅਰਪੋਰਟ ਤੋਂ ਗ੍ਰਿਫਤਾਰ ਕੀਤਾ ਹੈ। ਖਾਨਪੁਰੀਆ ਬੱਬਰ ਖਾਲਸਾ ਇੰਟਰਨੈਸ਼ਨਲ ਅਤੇ ਕਥਿਤ ਖਾਲਿਸਤਾਨ ਲਿਬਰੇਸ਼ਨ ਫੋਰਸ ਵਰਗੇ ਸੰਗਠਨਾਂ ਨਾਲ ਜੁੜਿਆ ਹੋਇਆ ਹੈ। ਉਹ 2019 ਤੋਂ ਫਰਾਰ ਸੀ।

18 ਨਵੰਬਰ ਨੂੰ ਖਾਨਪੁਰੀਆ ਬੈਂਕਾਕ ਤੋਂ ਦਿੱਲੀ ਏਅਰਪੋਰਟ ‘ਤੇ ਉਤਰਿਆ ਸੀ, ਜਿੱਥੋਂ ਐਨਆਈ ਨੇ ਉਸ ਨੂੰ ਕਾਬੂ ਕਰ ਲਿਆ। ਦੱਸਿਆ ਜਾਂਦੇ ਖਾਨਪੁਰੀਆ ਪੰਜਾਬ ‘ਚ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਸਮੇਤ ਕਈ ਕਥਿਤ ਅੱਤਵਾਦੀ ਮਾਮਲਿਆਂ ‘ਚ ਸ਼ਾਮਲ ਅਤੇ ਲੋੜੀਂਦਾ ਸੀ। ਦੱਸਿਆ ਜਾਂਦੇ ਕਿ 90 ਦੇ ਦਹਾਕੇ ਵਿੱਚ ਦਿੱਲੀ ਦੇ ਕਨਾਟਪਲੇਸ ਵਿੱਚ ਹੋਏ ਬੰਬ ਧਮਾਕੇ ਅਤੇ ਹੋਰ ਰਾਜਾਂ ਵਿੱਚ ਗ੍ਰੇਨੇਡ ਹਮਲਿਆਂ ਵਿੱਚ ਵੀ ਸ਼ਾਮਲ ਹੈ। ਇਸ ਸਾਲ ਫਰਵਰੀ ‘ਚ ਖਾਨਪੁਰੀਆ ਖਿਲਾਫ ਰੈੱਡ ਨੋਟਿਸ ਜਾਰੀ ਕੀਤਾ ਗਿਆ ਸੀ।

The post ਐਨਆਈਏ ਵਲੋਂ ਕੁਲਵਿੰਦਰਜੀਤ ਸਿੰਘ ਉਰਫ ਖਾਨਪੁਰੀਆ ਦਿੱਲੀ ਏਅਰਪੋਰਟ ਤੋਂ ਗ੍ਰਿਫਤਾਰ appeared first on TheUnmute.com - Punjabi News.

Tags:
  • breaking-news
  • kulwinderjit-singh-alias-khanpuria-a
  • nia

ਚੰਡੀਗੜ੍ਹ 21 ਨਵੰਬਰ 2022: ਫੀਫਾ ਵਿਸ਼ਵ ਕੱਪ ਦੇ ਦੂਜੇ ਦਿਨ ਸੋਮਵਾਰ 21 ਨਵੰਬਰ ਨੂੰ ਇੰਗਲੈਂਡ ਨੇ ਆਪਣੀ ਵਿਸ਼ਵ ਕੱਪ ਮੁਹਿੰਮ ਦੀ ਧਮਾਕੇਦਾਰ ਸ਼ੁਰੂਆਤ ਕੀਤੀ। ਇੰਗਲੈਂਡ ਨੇ ਈਰਾਨ ਨੂੰ 6-2 ਨਾਲ ਹਰਾਇਆ। ਇੰਗਲੈਂਡ ਲਈ ਮੈਚ ਵਿੱਚ ਪੰਜ ਖਿਡਾਰੀਆਂ ਨੇ ਗੋਲ ਕੀਤੇ। ਬੁਕਾਯੋ ਸਾਕਾ ਨੇ ਸਭ ਤੋਂ ਵੱਧ ਦੋ ਗੋਲ ਕੀਤੇ। ਉਨ੍ਹਾਂ ਤੋਂ ਇਲਾਵਾ ਜੂਡ ਬੇਲਿੰਘਮ, ਰਹੀਮ ਸਟਰਲਿੰਗ, ਮਾਰਕਸ ਰਾਸ਼ਫੋਰਡ ਅਤੇ ਜੈਕ ਗਰੇਲਿਸ਼ ਨੇ ਵੀ ਸਕੋਰ ਬੋਰਡ ‘ਤੇ ਆਪਣੇ ਨਾਂ ਦਰਜ ਕੀਤੇ।

ਇਸ ਜਿੱਤ ਦੇ ਨਾਲ ਹੀ ਇੰਗਲਿਸ਼ ਟੀਮ ਨੇ ਦੂਜੀ ਟੀਮ ਨੂੰ ਚਿਤਾਵਨੀ ਦਿੱਤੀ ਹੈ ਕਿ ਕੋਈ ਵੀ ਇਸ ਨੂੰ ਹਲਕੇ ਵਿੱਚ ਨਾ ਲਵੇ। ਟੀਮ ਵਿਸ਼ਵ ਕੱਪ ਵਿੱਚ ਆਪਣੇ ਸਰਵੋਤਮ ਪ੍ਰਦਰਸ਼ਨ ਦੀ ਬਰਾਬਰੀ ਨਹੀਂ ਕਰ ਸਕੀ। ਉਸਨੇ ਆਖਰੀ ਵਾਰ 2018 ਵਿੱਚ ਪਨਾਮਾ ਨੂੰ 6-1 ਨਾਲ ਹਰਾਇਆ ਸੀ।

The post England vs Iran: ਫੀਫਾ ਵਿਸ਼ਵ ਕੱਪ ‘ਚ ਇੰਗਲੈਂਡ ਨੇ ਈਰਾਨ ਨੂੰ 6-2 ਨਾਲ ਹਰਾਇਆ appeared first on TheUnmute.com - Punjabi News.

Tags:
  • england-vs-iran
  • fifa-world-cup
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription.
Previous Post Next Post

Contact Form