TheUnmute.com – Punjabi News: Digest for November 26, 2022

TheUnmute.com – Punjabi News

Punjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com

Table of Contents

ਚੰਡੀਗੜ੍ਹ 25 ਨਵੰਬਰ 2022: ਇਸ ਸਮੇਂ ਦੀ ਵੱਡੀ ਖ਼ਬਰ ਦਿੱਲੀ ਤੋਂ ਸਾਹਮਣੇ ਆ ਰਹੀ ਹੈ, ਜਿੱਥੇ ਉੱਤਰੀ ਦਿੱਲੀ ਦੇ ਚਾਂਦਨੀ ਚੌਕ (Chandni Chowk) ਸਥਿਤ ਭਗੀਰਥ ਪੈਲੇਸ ਸਥਿਤ ਇਲੈਕਟ੍ਰੀਕਲ ਅਤੇ ਇਲੈਕਟ੍ਰੋਨਿਕਸ ਮਾਰਕੀਟ ਵਿੱਚ ਵੀਰਵਾਰ ਰਾਤ ਨੂੰ ਭਿਆਨਕ ਅੱਗ ਲੱਗ ਗਈ । ਫਾਇਰ ਬ੍ਰਿਗੇਡ ਦੀਆਂ 18 ਗੱਡੀਆਂ ਭੇਜੀਆਂ ਗਈਆਂ,ਅੱਗ ਇੰਨੀ ਭਿਆਨਕ ਸੀ ਕਿ ਸਥਿਤੀ ਵਿਗੜਨ ਤੋਂ ਬਾਅਦ 22 ਹੋਰ ਭੇਜੀਆਂ ਗਈਆਂ। ਬਾਜ਼ਾਰ ਸੂਤਰਾਂ ਨੇ ਦਾਅਵਾ ਕੀਤਾ ਕਿ ਅੱਗ ਨਾਲ 100 ਤੋਂ ਵੱਧ ਦੁਕਾਨਾਂ ਸੜ ਕੇ ਸੁਆਹ ਹੋ ਗਈਆਂ ਹਨ, ਜਦਕਿ ਭਗੀਰਥ ਪੈਲੇਸ ਦੀ ਇਮਾਰਤ ਦਾ ਇੱਕ ਹਿੱਸਾ ਦੇਰ ਰਾਤ ਢਹਿ ਗਿਆ।

ਅੱਗ ਨੇ ਚਾਰ ਇਮਾਰਤਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਅਤੇ ਅੱਗ ਕਾਰਨ ਕਰੋੜਾਂ ਦੇ ਨੁਕਸਾਨ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਦੇਰ ਰਾਤ ਤੱਕ ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ ਬਣ ਗਿਆ । ਮੌਕੇ ‘ਤੇ ਪੁਲਿਸ ਅਤੇ ਫਾਇਰ ਵਿਭਾਗ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਸਵੇਰ ਤੱਕ ਹੀ ਅੱਗ ‘ਤੇ ਕਾਬੂ ਪਾਇਆ ਜਾ ਸਕਿਆ । ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ।

ਰਾਤ ਸਮੇਂ ਪੂਰਾ ਚਾਂਦਨੀ ਚੌਕ ਇਲਾਕਾ ਫਾਇਰ ਬ੍ਰਿਗੇਡ ਅਤੇ ਪੁਲਿਸ ਦੀਆਂ ਗੱਡੀਆਂ ਦੇ ਸਾਇਰਨਾਂ ਨਾਲ ਗੂੰਜ ਰਿਹਾ ਸੀ। ਆਲੇ-ਦੁਆਲੇ ਦੇ ਪੂਰੇ ਇਲਾਕੇ ਨੂੰ ਖਾਲੀ ਕਰਵਾ ਲਿਆ ਗਿਆ। ਹਾਲਾਂਕਿ ਅੱਗ ਬੁਝਾਊ ਗੱਡੀਆਂ ਨੂੰ ਮੌਕੇ ‘ਤੇ ਪਹੁੰਚਣ ‘ਚ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ। ਅੱਗ ਮੁੱਖ ਮਾਰਗ ‘ਤੇ ਸਥਿਤ ਦੁਕਾਨਾਂ ਤੱਕ ਪਹੁੰਚ ਗਈ ਸੀ।

ਪੁਲਿਸ ਅਨੁਸਾਰ ਵੀਰਵਾਰ ਰਾਤ ਕਰੀਬ 9:19 ਵਜੇ ਭਗੀਰਥ ਪੈਲੇਸ ਦੀ ਦੁਕਾਨ ਨੰਬਰ 1868 ਵਿੱਚ ਅੱਗ ਲੱਗਣ ਦੀ ਸੂਚਨਾ ਮਿਲੀ ਸੀ ਅਤੇ ਅੱਗ ਨੇ ਆਸ-ਪਾਸ ਦੀਆਂ ਕਈ ਦੁਕਾਨਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਹੈ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਨੂੰ ਤੁਰੰਤ ਚੌਕਸ ਕਰ ਦਿੱਤਾ ਗਿਆ ਅਤੇ ਡੇਢ ਦਰਜਨ ਗੱਡੀਆਂ ਨੂੰ ਮੌਕੇ ‘ਤੇ ਭੇਜਿਆ ਗਿਆ।

ਅੱਗ ਲੱਗਣ ਸਮੇਂ ਬਾਜ਼ਾਰ ਪੂਰੀ ਤਰ੍ਹਾਂ ਬੰਦ ਸੀ। ਦੋਵੇਂ ਕਾਰੋਬਾਰੀ ਅਤੇ ਕਰਮਚਾਰੀ ਆਪੋ-ਆਪਣੇ ਘਰਾਂ ਨੂੰ ਚਲੇ ਗਏ ਸਨ। ਉਥੇ ਸਿਰਫ਼ ਦੁਕਾਨਾਂ ਦੇ ਬਾਹਰ ਸੁੱਤੇ ਮੁਲਾਜ਼ਮ ਅਤੇ ਮਜ਼ਦੂਰ ਹੀ ਮੌਜੂਦ ਸਨ। ਜਦੋਂ ਅੱਗ ਲੱਗੀ ਤਾਂ ਉਹ ਸੁਰੱਖਿਅਤ ਥਾਂ ਵੱਲ ਭੱਜੇ । ਇੱਥੇ ਅੱਗ ਨੇ ਇੱਕ ਤੋਂ ਬਾਅਦ ਇੱਕ ਕਈ ਦੁਕਾਨਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ |

ਇਹ ਬਾਜ਼ਾਰ ਇਲੈਕਟ੍ਰੋਨਿਕਸ ਅਤੇ ਇਲੈਕਟ੍ਰੀਕਲ ਸਮਾਨ ਲਈ ਜਾਣਿਆ ਜਾਂਦਾ ਹੈ। ਇਸ ਮਾਰਕੀਟ ਵਿੱਚ ਅੱਗ ਲੱਗ ਗਈ। ਹਾਈਡ੍ਰੌਲਿਕ ਕਰੇਨ ਤੋਂ ਇਲਾਵਾ ਰਿਮੋਟ ਕੰਟਰੋਲ ਰੋਬੋਟ ਨੂੰ ਵੀ ਮੌਕੇ ‘ਤੇ ਬੁਲਾਇਆ ਜਾ ਰਿਹਾ ਹੈ। ਸਟਾਕ ਲੈਣ ਲਈ ਡਰੋਨਾਂ ਦੀ ਵੀ ਵਰਤੋਂ ਕੀਤੀ ਗਈ |

The post Delhi: ਚਾਂਦਨੀ ਚੌਕ ਦੀ ਭਗੀਰਥ ਪੈਲੇਸ ਮਾਰਕੀਟ ‘ਚ ਲੱਗੀ ਭਿਆਨਕ ਅੱਗ, 100 ਤੋਂ ਵੱਧ ਦੁਕਾਨਾਂ ਸੜ ਕੇ ਸੁਆਹ appeared first on TheUnmute.com - Punjabi News.

Tags:
  • breaking-news
  • chandni-chowk
  • delhi

ਵਿਜੀਲੈਂਸ ਨੇ ਸਾਬਕਾ ਮੰਤਰੀ ਓਮ ਪ੍ਰਕਾਸ਼ ਸੋਨੀ ਨੂੰ ਭੇਜਿਆ ਸੰਮਨ, ਜਲਦ ਹੋ ਸਕਦੀ ਹੈ ਪੁੱਛਗਿੱਛ

Friday 25 November 2022 06:16 AM UTC+00 | Tags: amritsar-police amritsar-vigilance breaking-news congress crime news om-prakash-soni punjab-congress punjab-government punjab-vigilance-bureau ssp-vigilance-office-kachhari-chowk the-unmute the-unmute-breaking-news the-unmute-punjabi-news

ਚੰਡੀਗੜ੍ਹ 25 ਨਵੰਬਰ 2022: ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ (Om Prakash Soni) ਨੂੰ ਸੰਮਨ ਭੇਜਿਆ ਗਿਆ ਹੈ | ਜਿਸਦੇ ਚੱਲਦੇ ਕਾਂਗਰਸ ਦੇ ਸੀਨੀਅਰ ਨੇਤਾ ਓਮ ਪ੍ਰਕਾਸ਼ ਸੋਨੀ ਨੂੰ ਐਸਐਸਪੀ ਵਿਜੀਲੈਂਸ ਦਫ਼ਤਰ ਕਚਹਿਰੀ ਚੌਕ ਵਿੱਚ ਤਲਬ ਕੀਤਾ ਗਿਆ ਹੈ । ਓਪੀ ਸੋਨੀ ਛੇਤੀ ਹੀ ਵਿਜੀਲੈਂਸ ਦਫ਼ਤਰ ਵਿਖੇ ਪੇਸ਼ ਹੋ ਸਕਦੇ ਹਨ ਅਤੇ ਪੁੱਛਗਿੱਛ ਕੀਤੀ ਜਾਵੇਗੀ | ਪ੍ਰਾਪਤ ਜਾਣਕਾਰੀ ਮੁਤਾਬਕ ਆਮਦਨ ਤੋਂ ਜ਼ਿਆਦਾ ਜ਼ਾਇਦਾਦ ਦੇ ਮਾਮਲੇ ‘ਚ ਤਲਬ ਕੀਤਾ ਗਿਆ ਹੈ | ਦੱਸਿਆ ਜਾ ਰਿਹਾ ਹੈ ਕਿ ਵਿਜੀਲੈਂਸ ਵੱਲੋਂ ਓਮ ਪ੍ਰਕਾਸ਼ ਸੋਨੀ ਦੀ ਜ਼ਾਇਦਾਦ ਦੀ ਪੜਤਾਲ ਕਰਨ ਤੋਂ ਬਾਅਦ ਉਨ੍ਹਾਂ ਨੂੰ ਵਿਜੀਲੈਂਸ ਦਫ਼ਤਰ ਪੇਸ਼ ਹੋਣ ਲਈ ਕਿਹਾ ਗਈ ਹੈ |

The post ਵਿਜੀਲੈਂਸ ਨੇ ਸਾਬਕਾ ਮੰਤਰੀ ਓਮ ਪ੍ਰਕਾਸ਼ ਸੋਨੀ ਨੂੰ ਭੇਜਿਆ ਸੰਮਨ, ਜਲਦ ਹੋ ਸਕਦੀ ਹੈ ਪੁੱਛਗਿੱਛ appeared first on TheUnmute.com - Punjabi News.

Tags:
  • amritsar-police
  • amritsar-vigilance
  • breaking-news
  • congress
  • crime
  • news
  • om-prakash-soni
  • punjab-congress
  • punjab-government
  • punjab-vigilance-bureau
  • ssp-vigilance-office-kachhari-chowk
  • the-unmute
  • the-unmute-breaking-news
  • the-unmute-punjabi-news

ਅੰਮ੍ਰਿਤਸਰ 'ਚ ਲੁਟੇਰੇ ਨੇ ਗੰਨ ਪੁਆਇੰਟ 'ਤੇ ਫਾਰਮੈਸੀ ਸਟੋਰ ਤੋਂ 35000 ਰੁਪਏ ਲੁੱਟੇ

Friday 25 November 2022 06:37 AM UTC+00 | Tags: 35000 aam-aadmi-party amritsar-police breaking-news circuit-house-police circuit-house-police-post-amritsar cm-bhagwant-mann news punjab-news punjab-police robbery the-unmute-breaking-news the-unmute-latest-news

ਅੰਮ੍ਰਿਤਸਰ 25 ਨਵੰਬਰ 2022: ਅੰਮ੍ਰਿਤਸਰ (Amritsar) ਸ਼ਹਿਰ ਵਿੱਚ ਵੱਡੀਆਂ ਵਾਰਦਾਤਾਂ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ, ਪਿਛਲੇ ਤਿੰਨ ਦਿਨਾਂ ਤੋਂ ਲਗਾਤਾਰ ਹੀ ਲੁੱਟ ਖੋਹ ਦੀਆਂ ਵਾਰਦਾਤਾਂ ਨੇ ਸ਼ਹਿਰ ਦੇ ਲੋਕਾਂ ਵਿੱਚ ਕੀਤੇ ਨਾ ਕੀਤੇ ਸਹਿਮ ਦਾ ਮਾਹੌਲ ਬਣਾ ਦਿੱਤਾ ਹੈ |ਅਜਿਹਾ ਇੱਕ ਹੋਰ ਮਾਮਲਾ ਅੰਮ੍ਰਿਤਸਰ ‘ਚ ਸਭ ਤੋਂ ਵੱਧ ਟਰੈਫਿਕ ਵਾਲਾ ਇਲਾਕਾ ਤੇ ਸਰਕਟ ਹਾਊਸ ਪੁਲਿਸ ਚੌਕੀ ਤੋਂ 200 ਮੀਟਰ ਦੂਰ ਇਕ ਵਾਰ ਫਿਰ ਫਾਰਮੈਸੀ ਸਟੋਰ ਉੱਤੇ ਲੁਟੇਰੇ ਨੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ |

ਲੁਟੇਰਾ ਇੱਕ ਫਾਰਮਿਸਟ ਸਟੋਰ ਤੋਂ ਗੰਨ ਪੁਆਇੰਟ ‘ਤੇ 35 ਹਜ਼ਾਰ ਰੁਪਏ ਲੁੱਟ ਕੇ ਫਰਾਰ ਹੋ ਗਿਆ | ਲੁੱਟ ਦੀ ਇਹ ਵਾਰਦਾਤ ਸਟੋਰ ਉਪਰ ਲੱਗੇ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ ਅਤੇ ਹੁਣ ਪੁਲਿਸ ਵਲੋ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ | ਸੀਸੀਟੀਵੀ ਕੈਮਰੇ ਵਿੱਚ ਸਾਫ ਤੌਰ ਤੇ ਦੇਖਿਆ ਜਾ ਸਕਦਾ ਹੈ ਕਿ ਲੁਟੇਰਾ ਜਦੋਂ ਦੁਕਾਨ ਦੇ ਅੰਦਰ ਆਉਂਦਾ ਹੈ ਅਤੇ ਦੁਕਾਨ ਦੇ ਅੰਦਰ ਆ ਕੇ ਆਪਣੇ ਫੋਨ ‘ਤੇ ਕਿਸੇ ਨਾਲ ਗੱਲ ਕਰਦਾ ਹੈ ਅਤੇ ਇਸ ਦੌਰਾਨ ਕੈਸ਼ ਕਾਊਂਟਰ ਉੱਤੇ ਬੈਠੇ ਨੌਜਵਾਨਾਂ ਨੂੰ ਪਿਸਤੌਲ ਦੀ ਨੋਕ ‘ਤੇ ਡਰਾ ਕੇ ਉਸਦੇ ਗੱਲੇ ਵਿਚੋਂ ਪੈਸੇ ਕੱਢ ਕੇ ਫਰਾਰ ਹੋ ਜਾਂਦਾ ਹੈ |

ਪੁਲਿਸ ਨੇ ਸਟੋਰ ਮਾਲਕ ਮਨਿੰਦਰ ਸਿੰਘ ਔਲਖ ਦੇ ਬਿਆਨ ਦੇ ਆਧਾਰ ‘ਤੇ ਮਾਮਲਾ ਦਰਜ ਕਰ ਲਿਆ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ | ਜ਼ਿਕਰਯੋਗ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਅੰਮ੍ਰਿਤਸਰ ਵਿਚ ਲੁੱਟ ਦੀਆਂ ਵਾਰਦਾਤਾਂ ਸਾਹਮਣੇ ਆ ਰਹੀਆਂ ਹਨ | ਪਿਛਲੇ ਦਿਨੀਂ 100 ਫੁੱਟੀ ਸੜਕ ‘ਤੇ ਦੋ ਨੌਜਵਾਨਾਂ ਨਾਲ ਲੁੱਟ ਹੋਈ ਸੀ |

ਉਸ ਤੋਂ ਅਗਲੇ ਦਿਨ ਹੀ ਫਿਰ ਇਕ ਵਿਅਕਤੀ ਕੋਲੋਂ ਐਕਟਿਵਾ ਖੋਹਣ ਦਾ ਮਾਮਲਾ ਸਾਹਮਣੇ ਆਇਆ ਸੀ | ਜਿਸ ਤੋਂ ਬਾਅਦ ਬੀਤੀ ਰਾਤ ਅਣਪਛਾਤੇ ਨੌਜਵਾਨਾਂ ਵੱਲੋਂ ਇਕ ਨੌਜਵਾਨ ਦੀ ਕੁੱਟਮਾਰ ਵੀ ਕੀਤੀ ਗਈ ਹੈ | ਉਨ੍ਹਾਂ ਸਾਰੇ ਮਾਮਲਿਆਂ ਦੇ ਵਿਚ ਪੁਲਿਸ ਦੀ ਜਾਂਚ ਚੱਲ ਹੀ ਰਹੀ ਸੀ ਕਿ ਦੇਰ ਰਾਤ ਫਿਰ ਗੰਨ ਪੁਆਇੰਟ ਉੱਤੇ 35000 ਦੀ ਲੁੱਟ ਦੀ ਵਾਰਦਾਤ ਸਾਹਮਣੇ ਆਈ ਹੈ |

The post ਅੰਮ੍ਰਿਤਸਰ ‘ਚ ਲੁਟੇਰੇ ਨੇ ਗੰਨ ਪੁਆਇੰਟ ‘ਤੇ ਫਾਰਮੈਸੀ ਸਟੋਰ ਤੋਂ 35000 ਰੁਪਏ ਲੁੱਟੇ appeared first on TheUnmute.com - Punjabi News.

Tags:
  • 35000
  • aam-aadmi-party
  • amritsar-police
  • breaking-news
  • circuit-house-police
  • circuit-house-police-post-amritsar
  • cm-bhagwant-mann
  • news
  • punjab-news
  • punjab-police
  • robbery
  • the-unmute-breaking-news
  • the-unmute-latest-news

IND VS NZ ODI: ਭਾਰਤ ਨੇ ਨਿਊਜ਼ੀਲੈਂਡ ਦੇ ਸਾਹਮਣੇ 307 ਦੌੜਾਂ ਦਾ ਰੱਖਿਆ ਟੀਚਾ

Friday 25 November 2022 06:49 AM UTC+00 | Tags: bcci breaking-news cricket-news hardik-pandya india indian-cricket-team ind-vs-nz ind-vs-nz-live-score ind-vs-nz-odi ind-vs-nz-score ind-vs-nz-t20i ind-vs-nz-t20-match news new-zealand new-zealand-a-team t20-series t20-series-against-india t20-world-cup team-captain-kane-williamson the-unmute-breaking-news the-unmute-latest-news the-unmute-news tim-southee

ਚੰਡੀਗੜ੍ਹ 25 ਨਵੰਬਰ 2022:  (IND VS NZ ODI) ਆਕਲੈਂਡ ਵਨਡੇ ‘ਚ ਭਾਰਤ ਨੇ ਨਿਊਜ਼ੀਲੈਂਡ ਦੇ ਸਾਹਮਣੇ 307 ਦੌੜਾਂ ਦਾ ਟੀਚਾ ਰੱਖਿਆ ਹੈ। ਭਾਰਤੀ ਟੀਮ ਲਈ ਸ਼੍ਰੇਅਸ ਅਈਅਰ (80), ਕਪਤਾਨ ਸ਼ਿਖਰ ਧਵਨ (72) ਅਤੇ ਸ਼ੁਭਮਨ ਗਿੱਲ (50) ਨੇ ਪੰਜਾਹ ਦੌੜਾਂ ਬਣਾਈਆਂ। ਇਸ ਤੋਂ ਇਲਾਵਾ ਵਾਸ਼ਿੰਗਟਨ ਸੁੰਦਰ ਨੇ ਵੀ 16 ਗੇਂਦਾਂ ‘ਚ ਅਜੇਤੂ 37 ਦੌੜਾਂ ਬਣਾ ਕੇ ਭਾਰਤ ਨੂੰ 300 ਦੇ ਪਾਰ ਪਹੁੰਚਾਉਣ ‘ਚ ਅਹਿਮ ਭੂਮਿਕਾ ਨਿਭਾਈ। ਸੁੰਦਰ ਨੇ ਸਿਰਫ 16 ਗੇਂਦਾਂ ‘ਤੇ 3 ਚੌਕੇ ਅਤੇ 3 ਛੱਕੇ ਲਗਾਏ। ਨਿਊਜ਼ੀਲੈਂਡ ਨੇ ਇੱਥੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ।

The post IND VS NZ ODI: ਭਾਰਤ ਨੇ ਨਿਊਜ਼ੀਲੈਂਡ ਦੇ ਸਾਹਮਣੇ 307 ਦੌੜਾਂ ਦਾ ਰੱਖਿਆ ਟੀਚਾ appeared first on TheUnmute.com - Punjabi News.

Tags:
  • bcci
  • breaking-news
  • cricket-news
  • hardik-pandya
  • india
  • indian-cricket-team
  • ind-vs-nz
  • ind-vs-nz-live-score
  • ind-vs-nz-odi
  • ind-vs-nz-score
  • ind-vs-nz-t20i
  • ind-vs-nz-t20-match
  • news
  • new-zealand
  • new-zealand-a-team
  • t20-series
  • t20-series-against-india
  • t20-world-cup
  • team-captain-kane-williamson
  • the-unmute-breaking-news
  • the-unmute-latest-news
  • the-unmute-news
  • tim-southee

ਅੰਮ੍ਰਿਤਸਰ 25 ਨਵੰਬਰ 2022: ਅੰਮ੍ਰਿਤਸਰ ਦੇ ਮਕਬੂਲਪੁਰਾ ਇਲਾਕੇ ਵਿੱਚ ਇੱਕ ਨੌਜਵਾਨ ‘ਤੇ ਕੁਝ ਅਣਪਛਾਤੇ ਵਿਅਕਤੀਆਂ ਨੇ ਜਾਨਲੇਵਾ ਹਮਲਾ ਕਰ ਦਿੱਤਾ | ਦੱਸਿਆ ਜਾ ਰਿਹਾ ਹੈ ਕਿ ਉਕਤ ਨੌਜਵਾਨ ਦੁਕਾਨ ਤੇ ਸਾਮਾਨ ਲੈਣ ਜਾ ਰਿਹਾ ਸੀ, ਇਸ ਦੌਰਾਨ ਅਣਪਛਾਤੇ ਵਿਅਕਤੀਆਂ ਉਸ ‘ਤੇ ਹਮਲਾ ਕਰ ਦਿੱਤਾ ਅਤੇ ਬੇਰਹਿਮੀ ਨਾਲ ਕੁੱਟਮਾਰ ਕੀਤੀ | ਜਿਸ ਨਾਲ ਨੌਜਵਾਨ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ |

ਪਰਿਵਾਰਕ ਮੈਂਬਰਾਂ ਨੇ ਉਸਨੂੰ ਅੰਮ੍ਰਿਤਸਰ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ | ਜਿਸ ਤੋਂ ਬਾਅਦ ਉਸ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ | ਮੌਕੇ ‘ਤੇ ਪਹੁੰਚੇ ਪੁਲਿਸ ਅਧਿਕਾਰੀ ਸੁਖਦੇਵ ਸਿੰਘ ਵੱਲੋਂ ਮਾਮਲੇ ਦੀ ਛਾਣਬੀਣ ਕਰਨ ਦੀ ਗੱਲ ਵੀ ਕਹੀ ਜਾ ਰਹੀ ਹੈ | ਉੱਥੇ ਹੀ ਪੀੜਤ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਬੱਚੇ ‘ਤੇ ਜਾਨਲੇਵਾ ਹਮਲਾ ਹੋਇਆ ਹੈ ਅਤੇ ਜਿਨ੍ਹਾਂ ਨੇ ਇਹ ਹਮਲਾ ਕੀਤਾ ਹੈ ਉਨ੍ਹਾਂ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ |

The post ਅੰਮ੍ਰਿਤਸਰ ਦੇ ਮਕਬੂਲਪੁਰਾ ਇਲਾਕੇ ‘ਚ ਅਣਪਛਾਤੇ ਵਿਅਕਤੀਆਂ ਵਲੋਂ ਨੌਜਵਾਨ ‘ਤੇ ਜਾਨਲੇਵਾ ਹਮਲਾ appeared first on TheUnmute.com - Punjabi News.

Tags:
  • makbulpura-area

ਅਦਾਕਾਰ ਭਾਨਾ ਸਿੱਧੂ ਦੇ ਖਿਲਾਫ਼ ਥਾਣਾ ਸਦਰ ਪਟਿਆਲਾ 'ਚ ਮਾਮਲਾ ਦਰਜ, ਜਲਦ ਹੋ ਸਕਦੀ ਹੈ ਗ੍ਰਿਫਤਾਰੀ

Friday 25 November 2022 07:30 AM UTC+00 | Tags: bhana-sidhu breaking-news crime dsp-gurdev-singh-dhaliwal fir latest-news news patiala patiala-police punjab punjabi-actor-bhana-sidhu punjabi-latest-news thana-sadar-patiala thana-sadar-police-in-patiala

ਪਟਿਆਲਾ 25 ਨਵੰਬਰ 2022: ਪੰਜਾਬੀ ਅਦਾਕਾਰ ਭਾਨਾ ਸਿੱਧੂ ਦੇ ਖਿਲਾਫ਼ ਪਟਿਆਲਾ ਦੇ ਵਿੱਚ ਥਾਣਾ ਸਦਰ ਪੁਲਿਸ ਨੇ ਇਕ ਡੇਰੇ ਦੀ ਜ਼ਮੀਨ ਹੜੱਪਣ ਦੇ ਦੋਸ਼ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ | ਭਾਨਾ ਸਿੱਧੂ ਅਕਸਰ ਹੀ ਸੋਸ਼ਲ ਮੀਡੀਆ ‘ਤੇ ਆਪਣੇ ਬਿਆਨਾਂ ਨੂੰ ਲੈ ਕੇ ਚਰਚਾ ਵਿੱਚ ਰਹਿੰਦੇ ਹਨ |

ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹਨ ਡੀਐਸਪੀ ਗੁਰਦੇਵ ਸਿੰਘ ਧਾਲੀਵਾਲ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੇ ਪਿੰਡ ਤੇਜ਼ਾ ਵਿਖੇ ਇੱਕ ਡੇਰੇ ਦੀ ਜ਼ਮੀਨ ਨੂੰ ਧੋਖੇ ਨਾਲ ਹੜੱਪਣ ਦੇ ਦੋਸ਼ ਹੇਠ ਭਾਨਾ ਸਿੱਧੂ ਅਤੇ ਉਸਦੇ ਇੱਕ ਹੋਰ ਸਾਥੀ ਦੇ ਖਿਲਾਫ ਵੱਖ-ਵੱਖ ਧਰਾਵਾਂ ਹੇਠ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਉਸ ਨੂੰ ਗ੍ਰਿਫਤਾਰ ਕੀਤਾ ਜਾਵੇਗਾ | ਡੀਐਸਪੀ ਧਾਲੀਵਾਲ ਨੇ ਦੱਸਿਆ ਕਿ ਕਾਂਤਾ ਰਾਣੀ ਨਾਮ ਦੀ ਮਹਿਲਾ ਦੀ ਸ਼ਿਕਾਇਤ ਤੋਂ ਬਾਅਦ ਭਾਨਾ ਸਿੱਧੂ ਸਮੇਤ ਦੋ ਹੋਰ ਵਿਅਕਤੀਆਂ ਅਤੇ ਧੋਖਾਧੜੀ ਨਾਲ ਜ਼ਮੀਨ ਹੜੱਪਣ ਦਾ ਕੇਸ ਦਰਜ ਕੀਤਾ ਗਿਆ ਹੈ |

The post ਅਦਾਕਾਰ ਭਾਨਾ ਸਿੱਧੂ ਦੇ ਖਿਲਾਫ਼ ਥਾਣਾ ਸਦਰ ਪਟਿਆਲਾ ‘ਚ ਮਾਮਲਾ ਦਰਜ, ਜਲਦ ਹੋ ਸਕਦੀ ਹੈ ਗ੍ਰਿਫਤਾਰੀ appeared first on TheUnmute.com - Punjabi News.

Tags:
  • bhana-sidhu
  • breaking-news
  • crime
  • dsp-gurdev-singh-dhaliwal
  • fir
  • latest-news
  • news
  • patiala
  • patiala-police
  • punjab
  • punjabi-actor-bhana-sidhu
  • punjabi-latest-news
  • thana-sadar-patiala
  • thana-sadar-police-in-patiala

ਫਰਜ਼ੀ ਪਾਸਪੋਰਟ ਮਾਮਲੇ 'ਚ ਦੀਪਕ ਟੀਨੂੰ ਦੀ ਅਦਾਲਤ 'ਚ ਪੇਸ਼ੀ, ਪੁਲਿਸ ਨੂੰ ਮਿਲਿਆ ਚਾਰ ਦਿਨਾਂ ਰਿਮਾਂਡ

Friday 25 November 2022 07:41 AM UTC+00 | Tags: cia-incharage cia-incharage-pritpal-singh cia-in-charge-of-staff-mansa cm-bhagwant-mann congress deepak-tinu dgp-gaurav-yadav gangster-deepak-tinu mansa mansa-court mansa-police mohali-court news patiala-house-court punjab-congress punjab-police punjab-police-cia-staff sidhu-moosewala-murder-case special-cell-police-in-the-patiala sub-inspector-pritpal-singh. the-unmute-breaking-news the-unmute-punjabi-news

ਚੰਡੀਗੜ੍ਹ 25 ਨਵੰਬਰ 2022: ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁਲਜ਼ਮ ਗੈਂਗਸਟਰ ਦੀਪਕ ਟੀਨੂੰ (Deepak Tinu) ਨੂੰ ਅੱਜ ਫਰਜ਼ੀ ਪਾਸਪੋਰਟ ਮਾਮਲੇ ‘ਚ ਮੋਹਾਲੀ ਦੀ ਅਦਾਲਤ (Mohali court) ਵਿੱਚ ਪੇਸ਼ ਕੀਤਾ ਗਿਆ, ਇਸ ਦੌਰਾਨ ਮਾਣਯੋਗ ਅਦਾਲਤ ਨੇ ਦੀਪਕ ਟੀਨੂੰ ਨੂੰ 29 ਨਵੰਬਰ ਤੱਕ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ | ਦੀਪਕ ਟੀਨੂੰ ਨੂੰ ਫਰਜ਼ੀ ਪਾਸਪੋਰਟ ਮਾਮਲੇ ‘ਚ ਸਟੇਟ ਕ੍ਰਾਈਮ ਸਟੇਸ਼ਨ ਤੋਂ ਰਿਮਾਂਡ ‘ਤੇ ਲੈ ਕੇ ਅੱਜ ਮੋਹਾਲੀ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ ਹੈ ।

The post ਫਰਜ਼ੀ ਪਾਸਪੋਰਟ ਮਾਮਲੇ ‘ਚ ਦੀਪਕ ਟੀਨੂੰ ਦੀ ਅਦਾਲਤ ‘ਚ ਪੇਸ਼ੀ, ਪੁਲਿਸ ਨੂੰ ਮਿਲਿਆ ਚਾਰ ਦਿਨਾਂ ਰਿਮਾਂਡ appeared first on TheUnmute.com - Punjabi News.

Tags:
  • cia-incharage
  • cia-incharage-pritpal-singh
  • cia-in-charge-of-staff-mansa
  • cm-bhagwant-mann
  • congress
  • deepak-tinu
  • dgp-gaurav-yadav
  • gangster-deepak-tinu
  • mansa
  • mansa-court
  • mansa-police
  • mohali-court
  • news
  • patiala-house-court
  • punjab-congress
  • punjab-police
  • punjab-police-cia-staff
  • sidhu-moosewala-murder-case
  • special-cell-police-in-the-patiala
  • sub-inspector-pritpal-singh.
  • the-unmute-breaking-news
  • the-unmute-punjabi-news

ਚੰਡੀਗੜ੍ਹ 25 ਨਵੰਬਰ 2022: ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ (Sri Guru Nanak Dev University) ਅੰਮ੍ਰਿਤਸਰ ਵਿੱਚ 48ਵਾਂ ਕਨਵੋਕੇਸ਼ਨ ਸਮਾਗਮ ਕਰਵਾਇਆ ਗਿਆ । ਇਸ ਮੌਕੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਮੁੱਖ ਮਹਿਮਾਨ ਵਜੋਂ ਪਹੁੰਚੇ | ਇਸ ਦੌਰਾਨ ਪੰਜਾਬ ਦੇ ਰਾਜਪਾਲ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਡਿਗਰੀ ਦੇ ਕੇ ਸਨਮਾਨਿਤ ਕੀਤਾ । ਇਸਦੇ ਨਾਲ ਹੀ ਉੱਪ ਕੁਲਪਤੀ ਪ੍ਰੋ: ਜਸਪਾਲ ਸਿੰਘ ਸੰਧੂ, ਰਜਿਸਟਰਾਰ ਪ੍ਰੋ: ਕੇ ਐੱਸ ਕਾਹਲੋਂ ਤੋਂ ਇਲਾਵਾ ਵੱਡੀ ਗਿਣਤੀ ‘ਚ ਵਿਦਿਆਰਥੀ ਹਾਜ਼ਰ ਸਨ ।

Sri Guru Nanak Dev University

 

The post ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ‘ਚ 48ਵੀਂ ਕਨਵੋਕੇਸ਼ਨ ਕਰਵਾਈ, ਵਿਦਿਆਰਥੀਆਂ ਨੂੰ ਵੰਡੀਆਂ ਡਿਗਰੀਆਂ appeared first on TheUnmute.com - Punjabi News.

Tags:
  • banwari-lal-purohit
  • sri-guru-nanak-dev-university

ਸਮਲਿੰਗੀ ਵਿਆਹ ਨੂੰ ਕਾਨੂੰਨੀ ਮਾਨਤਾ ਦੇਣ ਦੇ ਮਾਮਲੇ 'ਚ ਅੱਜ ਸੁਪਰੀਮ ਕੋਰਟ 'ਚ ਹੋਵੇਗੀ ਸੁਣਵਾਈ

Friday 25 November 2022 08:06 AM UTC+00 | Tags: breaking-news cji-dy-chandrachud delhi egalizing-same-sex-marriage india-latest-news india-news lgbtq+ news supreme-court the-unmute-breaking-news the-unmute-punjab the-unmute-punjabi-news

ਚੰਡੀਗੜ੍ਹ 25 ਨਵੰਬਰ 2022: ਸਮਲਿੰਗੀ ਵਿਆਹ ਨੂੰ ਕਾਨੂੰਨੀ ਮਾਨਤਾ ਦੇਣ ਦੇ ਮਾਮਲੇ ‘ਚ ਅੱਜ ਸੁਪਰੀਮ ਕੋਰਟ (Supreme Court) ‘ਚ ਸੁਣਵਾਈ ਹੋਵੇਗੀ। ਇੱਕ ਸਮਲਿੰਗੀ ਜੋੜੇ ਵੱਲੋਂ ਦਾਇਰ ਪਟੀਸ਼ਨ ਵਿੱਚ ਮੰਗ ਕੀਤੀ ਗਈ ਹੈ ਕਿ ਸਪੈਸ਼ਲ ਮੈਰਿਜ ਐਕਟ ਨੂੰ ਲਿੰਗ ਨਿਰਪੱਖ ਬਣਾਇਆ ਜਾਵੇ ਅਤੇ ਸਮਲਿੰਗੀ ਵਿਆਹਾਂ ਨੂੰ LGBTQ+ ਕਮਿਊਨਿਟੀ ਨੂੰ ਇਜਾਜ਼ਤ ਦਿੱਤੀ ਜਾਵੇ।

ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਉਨ੍ਹਾਂ ਨੂੰ ਆਪਣੀ ਪਸੰਦ ਦੇ ਕਿਸੇ ਨਾਲ ਵਿਆਹ ਕਰਨ ਦਾ ਮੌਲਿਕ ਅਧਿਕਾਰ ਹੈ। ਪਟੀਸ਼ਨ ‘ਚ ਸਮਲਿੰਗੀ ਲੋਕਾਂ ਦੇ ਵਿਆਹ ਨੂੰ ਸਪੈਸ਼ਲ ਮੈਰਿਜ ਐਕਟ ‘ਚ ਸ਼ਾਮਲ ਕਰਨ ਦੀ ਮੰਗ ਕੀਤੀ ਗਈ ਹੈ। ਜਾਣਕਾਰੀ ਮੁਤਾਬਕ ਸੀਜੇਆਈ ਡੀਵਾਈ ਚੰਦਰਚੂੜ ਅਤੇ ਜਸਟਿਸ ਹਿਮਾ ਕੋਹਲੀ ਦੀ ਬੈਂਚ ਅੱਜ ਇਸ ਮਾਮਲੇ ਦੀ ਸੁਣਵਾਈ ਕਰੇਗੀ।

The post ਸਮਲਿੰਗੀ ਵਿਆਹ ਨੂੰ ਕਾਨੂੰਨੀ ਮਾਨਤਾ ਦੇਣ ਦੇ ਮਾਮਲੇ ‘ਚ ਅੱਜ ਸੁਪਰੀਮ ਕੋਰਟ ‘ਚ ਹੋਵੇਗੀ ਸੁਣਵਾਈ appeared first on TheUnmute.com - Punjabi News.

Tags:
  • breaking-news
  • cji-dy-chandrachud
  • delhi
  • egalizing-same-sex-marriage
  • india-latest-news
  • india-news
  • lgbtq+
  • news
  • supreme-court
  • the-unmute-breaking-news
  • the-unmute-punjab
  • the-unmute-punjabi-news

CM ਅਰਵਿੰਦ ਕੇਜਰੀਵਾਲ ਨਾਲ ਕੋਈ ਅਣਸੁਖਾਵੀਂ ਘਟਨਾ ਵਾਪਰਦੀ ਹੈ ਤਾਂ ਭਾਜਪਾ ਜ਼ਿੰਮੇਵਾਰ ਹੋਵੇਗੀ: ਮਨੀਸ਼ ਸਿਸੋਦੀਆ

Friday 25 November 2022 08:33 AM UTC+00 | Tags: aam-aadmi-party arvind-kejriwal bjp bjp-mp-manoj-tiwari breaking-news chief-minister-of-delhi cm-bhagwant-mann delhi-municipal-corporation-elections deputy-chief-minister-manish-sisodia india latest-news manish-sisodia mcd-election mcd-election-2022 news punjab punjab-government punjab-news the-unmute-breaking-news the-unmute-punjabi-news

ਚੰਡੀਗੜ੍ਹ 25 ਨਵੰਬਰ 2022: ਨਿਗਮ ਚੋਣਾਂ ਦੇ ਵਿਚਕਾਰ ਆਮ ਆਦਮੀ ਪਾਰਟੀ (ਆਪ) ਨੇ ਭਾਜਪਾ ‘ਤੇ ਵੱਡਾ ਹਮਲਾ ਕੀਤਾ ਹੈ। ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia) ਨੇ ਦੋਸ਼ ਲਾਇਆ ਕਿ ਜੇਕਰ ਭਾਜਪਾ ਨੂੰ ਗੁਜਰਾਤ ਅਤੇ ਐਮਸੀਡੀ ਵਿੱਚ ਹਾਰ ਦਾ ਅਹਿਸਾਸ ਹੁੰਦਾ ਹੈ ਤਾਂ ਉਹ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਕਤਲ ਕਰਵਾ ਸਕਦੀ ਹੈ, ਇਸ ਸੰਬੰਧੀ ਭਾਜਪਾ ਸਾਜਿਸ਼ਾਂ ਰਚ ਰਹੀ ਹੈ | ਸਿਸੋਦੀਆ ਨੇ ਦੋਸ਼ ਲਗਾਇਆ ਕਿ ਸਾਬਕਾ ਪ੍ਰਦੇਸ਼ ਪ੍ਰਧਾਨ ਅਤੇ ਸੰਸਦ ਮੈਂਬਰ ਮਨੋਜ ਤਿਵਾੜੀ ਇਹ ਧਮਕੀ ਦੇ ਰਹੇ ਹਨ। ਸਿਸੋਦੀਆ ਨੇ ਚਿਤਾਵਨੀ ਦਿੱਤੀ ਕਿ ਜੇਕਰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਕੋਈ ਅਣਸੁਖਾਵੀਂ ਘਟਨਾ ਵਾਪਰਦੀ ਹੈ ਤਾਂ ਭਾਜਪਾ ਜ਼ਿੰਮੇਵਾਰ ਹੋਵੇਗੀ।

ਇਸ ਤੋਂ ਪਹਿਲਾਂ ਭਾਜਪਾ ਸੰਸਦ ਮਨੋਜ ਤਿਵਾਰੀ ਨੇ ਟਵੀਟ ਕੀਤਾ, ”ਮੈਂ ਅਰਵਿੰਦ ਕੇਜਰੀਵਾਲ ਜੀ ਦੀ ਸੁਰੱਖਿਆ ਨੂੰ ਲੈ ਕੇ ਚਿੰਤਤ ਹਾਂ। ਕਿਉਂਕਿ ਜਨਤਾ ਲਗਾਤਾਰ ਭ੍ਰਿਸ਼ਟਾਚਾਰ, ਟਿਕਟਾਂ ਦੀ ਵਿਕਰੀ ਅਤੇ ਜੇਲ੍ਹ ਵਿੱਚ ਬਦਸਲੂਕੀ ਦੇ ਦੋਸ਼ੀਆਂ ਨਾਲ ਦੋਸਤੀ ਅਤੇ ਮਸਾਜ ਕਾਂਡ ਤੋਂ ਗੁੱਸੇ ਹੈ। ਇਨ੍ਹਾਂ ਦੇ ਐੱਮਐੱਲਏ ਨੂੰ ਵੀ ਕੁੱਟਿਆ ਗਿਆ ਹੈ, ਇਸ ਲਈ ਦਿੱਲੀ ਦੇ ਮੁੱਖ ਮੰਤਰੀ ਨਾਲ ਅਜਿਹਾ ਨਹੀਂ ਹੋਣਾ ਚਾਹੀਦਾ.. ਅਦਾਲਤ ਸਜ਼ਾ ਇਸਦੀ ਦੇਵੇ |

ਇਸ ਤੋਂ ਬਾਅਦ ਮਨੀਸ਼ ਸਿਸੋਦੀਆ (Manish Sisodia)  ਨੇ ਵੀਰਵਾਰ ਰਾਤ ਨੂੰ ਇੱਕ ਬਿਆਨ ਜਾਰੀ ਕਰਕੇ ਕਿਹਾ ਕਿ ਗੁਜਰਾਤ ਅਤੇ ਦਿੱਲੀ ਐਮਸੀਡੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਮਿਲ ਰਹੇ ਜਨ ਸਮਰਥਨ ਤੋਂ ਭਾਜਪਾ ਬੁਰੀ ਤਰ੍ਹਾਂ ਹਿੱਲ ਗਈ ਹੈ। ਇਸੇ ਲਈ ਭਾਜਪਾ ਆਗੂ ਭਾਰੀ ਬਹੁਮਤ ਨਾਲ ਚੁਣੇ ਗਏ ਮੁੱਖ ਮੰਤਰੀ ਅਤੇ ਦੋ ਰਾਜਾਂ ਵਿੱਚ ਸਰਕਾਰ ਚਲਾ ਰਹੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਰਹੇ ਹਨ।

ਮਨੀਸ਼ ਸਿਸੋਦੀਆ ਮੁਤਾਬਕ ਐਮਸੀਡੀ ਅਤੇ ਗੁਜਰਾਤ ਚੋਣਾਂ ‘ਚ ਭਾਜਪਾ ਬੁਰੀ ਤਰ੍ਹਾਂ ਹਾਰ ਰਹੀ ਹੈ। 15 ਸਾਲਾਂ ਤੋਂ ਐਮਸੀਡੀ ‘ਤੇ ਰਾਜ ਕਰ ਰਹੀ ਭਾਜਪਾ ਨੂੰ ਹੁਣ ਯਕੀਨ ਹੋ ਗਿਆ ਹੈ ਕਿ ਇਸ ਵਾਰ ਐਮਸੀਡੀ ‘ਚ ਵੀ ਕੇਜਰੀਵਾਲ ਦੀ ਸਰਕਾਰ ਬਣੇਗੀ ਅਤੇ ਦਿੱਲੀ ਦੇ ਲੋਕ ਭਾਜਪਾ ਨੂੰ ਬਾਹਰ ਕੱਢਣ ਲਈ ਵੋਟਾਂ ਦੇ ਦਿਨ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਇਸ ਦੇ ਨਾਲ ਹੀ ਗੁਜਰਾਤ ਵਿੱਚ ਵੀ ਆਮ ਆਦਮੀ ਪਾਰਟੀ ਨੂੰ ਲੋਕਾਂ ਦਾ ਪਿਆਰ ਅਤੇ ਸਮਰਥਨ ਮਿਲ ਰਿਹਾ ਹੈ।

 

The post CM ਅਰਵਿੰਦ ਕੇਜਰੀਵਾਲ ਨਾਲ ਕੋਈ ਅਣਸੁਖਾਵੀਂ ਘਟਨਾ ਵਾਪਰਦੀ ਹੈ ਤਾਂ ਭਾਜਪਾ ਜ਼ਿੰਮੇਵਾਰ ਹੋਵੇਗੀ: ਮਨੀਸ਼ ਸਿਸੋਦੀਆ appeared first on TheUnmute.com - Punjabi News.

Tags:
  • aam-aadmi-party
  • arvind-kejriwal
  • bjp
  • bjp-mp-manoj-tiwari
  • breaking-news
  • chief-minister-of-delhi
  • cm-bhagwant-mann
  • delhi-municipal-corporation-elections
  • deputy-chief-minister-manish-sisodia
  • india
  • latest-news
  • manish-sisodia
  • mcd-election
  • mcd-election-2022
  • news
  • punjab
  • punjab-government
  • punjab-news
  • the-unmute-breaking-news
  • the-unmute-punjabi-news

ਭਾਰਤੀ ਕੰਪਨੀ ਲਾਵਾ ਨੇ ਲਾਂਚ ਕੀਤਾ ਆਈਫੋਨ ਵਰਗਾ ਸਮਾਰਟਫੋਨ, ਕੀਮਤ 10 ਹਜ਼ਾਰ ਤੋਂ ਵੀ ਘੱਟ

Friday 25 November 2022 08:50 AM UTC+00 | Tags: blaze-nxt blaze-nxt-smartphone indian-company-lava lava-agni-5g lava-smartphone news octa-core-mediatek-helio smartphone

ਚੰਡੀਗੜ੍ਹ 25 ਨਵੰਬਰ 2022: ਘਰੇਲੂ ਸਮਾਰਟਫੋਨ ਬ੍ਰਾਂਡ ਲਾਵਾ (Lava) ਨੇ ਸ਼ੁੱਕਰਵਾਰ ਨੂੰ ਪ੍ਰੀਮੀਅਮ ਗਲਾਸ ਬੈਕ ਅਤੇ ਆਕਟਾ-ਕੋਰ ਮੀਡੀਆਟੇਕ ਹੈਲੀਓ G37 ਚਿੱਪਸੈੱਟ ਵਾਲਾ ਨਵਾਂ ਬਜਟ-ਅਨੁਕੂਲ ਸਮਾਰਟਫੋਨ ਲਾਂਚ ਕੀਤਾ ਹੈ। ਬਲੇਜ਼ ਐੱਨਐਕਸਟੀ (Blaze NXT) ਦੀ ਕੀਮਤ 9,299 ਰੁਪਏ ਹੈ ਅਤੇ ਇਹ ਕੰਪਨੀ ਦੇ ਰਿਟੇਲ ਨੈੱਟਵਰਕ ‘ਤੇ ਉਪਲਬਧ ਹੈ ਅਤੇ ਇਹ 2 ਦਸੰਬਰ ਤੋਂ ਐਮਾਜ਼ਾਨ ਅਤੇ ਲਾਵਾ ਦੇ ਆਨਲਾਈਨ ਸਟੋਰਾਂ ‘ਤੇ ਵਿਕਰੀ ਲਈ ਉਪਲਬਧ ਹੋਵੇਗਾ।

ਇਸ ਸਮਾਰਟਫੋਨ ਦੀ ਖਾਸੀਅਤ ਇਹ ਹੈ ਕਿ ਪਹਿਲੀ ਨਜ਼ਰ ‘ਚ ਇਹ ਐਪਲ ਦੇ ਆਈਫੋਨ ਵਰਗਾ ਲੱਗੇਗਾ। ਨਵਾਂ ਸਮਾਰਟਫੋਨ ਤਿੰਨ ਰੰਗਾਂ – ਗਲਾਸ ਬਲੂ, ਗਲਾਸ ਰੈੱਡ ਅਤੇ ਗਲਾਸ ਗ੍ਰੀਨ ਵਿੱਚ ਆਉਂਦਾ ਹੈ। NXT 16.55 ਸੈਂਟੀਮੀਟਰ (6.5-ਇੰਚ) ਡਿਸਪਲੇਅ ਦੇ ਨਾਲ ਆਕਟਾ-ਕੋਰ MediaTek Helio G37 ਚਿੱਪਸੈੱਟ 2.3GHz ਤੱਕ ਦੇ ਨਾਲ ਆਉਂਦਾ ਹੈ।

ਇਸ ਸਮਾਰਟਫੋਨ ‘ਚ 4 ਜੀਬੀ ਰੈਮ ਹੈ, ਜਿਸ ਨੂੰ 3 ਜੀਬੀ ਤੱਕ ਵਧਾਇਆ ਜਾ ਸਕਦਾ ਹੈ। ਇਸ ਤੋਂ ਇਲਾਵਾ ਇਸ ‘ਚ 64 ਜੀਬੀ ਦੀ ਇੰਟਰਨਲ ਸਟੋਰੇਜ ਸਮਰੱਥਾ ਵੀ ਹੈ। ਤਜਿੰਦਰ ਸਿੰਘ, ਉਤਪਾਦ ਹੈੱਡ, ਲਾਵਾ ਇੰਟਰਨੈਸ਼ਨਲ ਲਿਮਿਟੇਡ, ਨੇ ਇੱਕ ਬਿਆਨ ਵਿੱਚ ਕਿਹਾ, “ਬਲੇਜ NXT ਗਲਾਸ ਬੈਕ ਦੇ ਨਾਲ ਆਉਂਦਾ ਹੈ ਅਤੇ ਅਗਲੀ ਪੀੜ੍ਹੀ ਦੇ ਖਪਤਕਾਰਾਂ ਦੀਆਂ ਮੰਗਾਂ ਨੂੰ ਪੂਰਾ ਕਰਨ ਲਈ ਸਭ ਤੋਂ ਵਧੀਆ ਐਂਟਰੀ-ਪੱਧਰ ਦਾ ਸਮਾਰਟਫੋਨ ਹੈ।

ਨਵਾਂ ਸਮਾਰਟਫੋਨ 13MP AI ਟ੍ਰਿਪਲ ਰੀਅਰ ਕੈਮਰਾ ਅਤੇ ਸੈਲਫੀ ਲਈ 8MP ਫਰੰਟ ਕੈਮਰਾ ਨਾਲ ਲੈਸ ਹੈ, ਜਿਸ ਵਿੱਚ ਟਾਈਮ-ਲੈਪਸ, ਸਲੋ ਮੋਸ਼ਨ ਵੀਡੀਓ, GIF ਅਤੇ ਦਸਤਾਵੇਜ਼ਾਂ ਦੀ ਇੰਟੈਲੀਜੈਂਟ ਸਕੈਨਿੰਗ ਵਰਗੀਆਂ ਵਿਸ਼ੇਸ਼ਤਾਵਾਂ ਹਨ। ਇਸ ਤੋਂ ਇਲਾਵਾ, ਇਹ ਸੁੰਦਰਤਾ ਮੋਡ ਵਿਸ਼ੇਸ਼ਤਾਵਾਂ ਦੀ ਪੇਸ਼ਕਸ਼ ਕਰਦਾ ਹੈ ਜਿਵੇਂ ਕਿ ਸਮੂਥਨਿੰਗ, ਸਲਿਮਿੰਗ, ਸਫੇਦ ਕਰਨਾ ਅਤੇ ਅੱਖਾਂ ਨੂੰ ਵੱਡਾ ਕਰਨਾ | ਬਲੇਜ਼ NXT 5000mAh ਬੈਟਰੀ ਹੈ ਅਤੇ ਇੱਕ ਪ੍ਰੀਮੀਅਮ ਗਲਾਸ ਬੈਕ ਅਤੇ ਰਿਅਰ ਫਿੰਗਰਪ੍ਰਿੰਟ ਸੈਂਸਰ ਵੀ ਦਿੱਤਾ ਗਿਆ ਹੈ |

The post ਭਾਰਤੀ ਕੰਪਨੀ ਲਾਵਾ ਨੇ ਲਾਂਚ ਕੀਤਾ ਆਈਫੋਨ ਵਰਗਾ ਸਮਾਰਟਫੋਨ, ਕੀਮਤ 10 ਹਜ਼ਾਰ ਤੋਂ ਵੀ ਘੱਟ appeared first on TheUnmute.com - Punjabi News.

Tags:
  • blaze-nxt
  • blaze-nxt-smartphone
  • indian-company-lava
  • lava-agni-5g
  • lava-smartphone
  • news
  • octa-core-mediatek-helio
  • smartphone

ਚੰਡੀਗੜ੍ਹ 25 ਨਵੰਬਰ 2022: ਪੰਜਾਬ ਪੁਲਿਸ (Punjab Police) ਸੂਬੇ ਵਿੱਚ ਗੰਨ ਕਲਚਰ ਨੂੰ ਕਾਬੂ ਕਰਨ ਲਈ ਲਗਾਤਾਰ ਐਕਸ਼ਨ ਮੋਡ ਵਿੱਚ ਹੈ। ਪਿਛਲੇ ਦਿਨੀਂ ਗੰਨ ਕਲਚਰ ਨੂੰ ਉਤਸ਼ਾਹਿਤ ਕਰਨ ਵਾਲੇ ਅਜਿਹੇ ਕਈ ਮਾਮਲੇ ਦਰਜ ਹੋਏ ਹਨ, ਜਿਨ੍ਹਾਂ ਵਿੱਚ ਜਲੰਧਰ ਦਾ ਮਸ਼ਹੂਰ ਕੂਲਹੜ ਪੀਜ਼ਾ ਜੋੜਾ ਵੀ ਸ਼ਾਮਲ ਸੀ। ਅਜਿਹਾ ਇੱਕ ਹੋਰ ਤਾਜ਼ਾ ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਹੈ ਜਿੱਥੇ ਕੱਥੂਨੰਗਲ ਥਾਣੇ ਵਿੱਚ ਪੁਲਿਸ ਨੇ 10 ਸਾਲ ਦੇ ਸਮੇਤ ਉਸਦੇ ਪਿਤਾ ਤੇ ਦੋ ਹੋਰਾਂ ਖਿਲਾਫ ਐਫ.ਆਈ.ਆਰ. ਦਰਜ ਕੀਤੀ ਹੈ |

ਦਰਅਸਲ, ਪਿਤਾ ਨੇ ਬੱਚੇ ਦੀ ਤਸਵੀਰ ਆਪਣੇ ਫੇਸਬੁੱਕ ਪ੍ਰੋਫਾਈਲ ‘ਤੇ ਪਾ ਦਿੱਤੀ ਸੀ। ਜਿਸ ‘ਚ ਉਹ ਹੱਥ ‘ਚ ਬੰਦੂਕ ਫੜੀ ਨਜ਼ਰ ਆ ਰਹੀ ਹੈ। ਜਦੋਂ ਪੁਲਿਸ ਨੂੰ ਇਸ ਗੱਲ ਦਾ ਪਤਾ ਲੱਗਾ ਤਾਂ ਉਨ੍ਹਾਂ ਨੇ ਇਸ ਮਾਮਲੇ ਦੀ ਐਫਆਈਆਰ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਲਾਂਕਿ ਬੱਚਾ ਅਜੇ ਨਾਬਾਲਗ ਹੈ | ਪੁਲਿਸ ਦਾ ਕਹਿਣਾ ਹੈ ਕਿ ਦੋਸ਼ੀਆਂ ਖਿਲਾਫ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।

The post ਗੰਨ ਕਲਚਰ ਨੂੰ ਉਤਸ਼ਾਹਿਤ ਕਰਨ ਦਾ ਮਾਮਲਾ: ਪੁਲਿਸ ਵਲੋਂ 10 ਸਾਲਾ ਬੱਚੇ ਸਮੇਤ ਪਿਤਾ ‘ਤੇ ਐਫ.ਆਈ.ਆਰ. ਦਰਜ appeared first on TheUnmute.com - Punjabi News.

Tags:
  • amritsar-news
  • punjab-police

ਜੰਮੂ ਦੇ ਰਾਮਬਨ 'ਚ ਅੱਤਵਾਦੀ ਸਾਜ਼ਿਸ਼ ਨਾਕਾਮ, ਮੈਟਾਡੋਰ 'ਚੋਂ ਮਿਲਿਆ ਵਿਸਫੋਟਕ ਸਮੱਗਰੀ ਨਾਲ ਭਰਿਆ ਬੈਗ

Friday 25 November 2022 09:20 AM UTC+00 | Tags: breaking-news india indian-army jammu jammu-latest-news jammu-new jammu-police jammu-srinagar-national-highway j-k-s-ramban news punjab-news ramban ramban-district ramban-police suspected-ied the-unmute-breaking-news the-unmute-news the-unmute-punjabi-news

ਚੰਡੀਗੜ੍ਹ 25 ਨਵੰਬਰ 2022: ਜੰਮੂ ਡਿਵੀਜ਼ਨ ਦੇ ਰਾਮਬਨ (Ramban) ਜ਼ਿਲ੍ਹੇ ਵਿੱਚ ਇੱਕ ਸਥਾਨਕ ਮੈਟਾਡੋਰ ਵਿੱਚ ਸ਼ੱਕੀ ਪੋਲੀਥੀਨ ਬੈਗ ਬਰਾਮਦ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਮਟਾਡੋਰ ਦੇ ਨਾਸ਼ਰੀ ਨਾਕੇ ‘ਤੇ ਪੁਲਸ ਨੂੰ ਇਕ ਸ਼ੱਕੀ ਬੈਗ ਮਿਲਿਆ। ਮੌਕੇ ‘ਤੇ ਪਹੁੰਚੀ ਪੁਲਿਸ ਤੇ ਨੇ ਤਲਾਸ਼ੀ ਦੌਰਾਨ ਬੈਗ ਵਿਚੋਂ ਆਈ.ਈ.ਡੀ. ਬਰਾਮਦ ਹੋਇਆ |

ਡੀਐਸਪੀ ਹੈੱਡਕੁਆਰਟਰ ਪ੍ਰਦੀਪ ਸਿੰਘ ਸੈਨ ਨੇ ਦੱਸਿਆ ਕਿ ਰਾਮਬਨ (Ramban) ਤੋਂ ਬਤੌਤ ਨੂੰ ਜਾ ਰਹੇ ਸਥਾਨਕ ਮੈਟਾਡੋਰ ਵਿੱਚ ਤਲਾਸ਼ੀ ਦੌਰਾਨ ਇੱਕ ਸ਼ੱਕੀ ਪੋਲੀਥੀਨ ਬੈਗ ਬਰਾਮਦ ਹੋਇਆ। ਜਦੋਂ ਬੈਗ ਦੀ ਜਾਂਚ ਕੀਤੀ ਗਈ ਤਾਂ ਉਸ ਵਿੱਚ ਆਈ.ਈ.ਡੀ. ਬਰਾਮਦ ਹੋਇਆ ਤੇ ਮੌਕੇ ‘ਤੇ ਬੰਬ ਨਿਰੋਧਕ ਦਸਤੇ ਨੂੰ ਬੁਲਾਇਆ ਗਿਆ ਹੈ। ਇਸ ਨੂੰ ਬੰਦ ਕਰਨ ਲਈ ਕਾਰਵਾਈ ਕੀਤੀ ਜਾ ਰਹੀ ਹੈ। ਦੂਜੇ ਪਾਸੇ ਪੁਲਿਸ ਨੇ ਆਸਪਾਸ ਦੇ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਹੋਰ ਚੈਕ ਪੋਸਟਾਂ ਅਤੇ ਚੌਰਾਹਿਆਂ ‘ਤੇ ਚੌਕਸੀ ਵਧਾ ਦਿੱਤੀ ਗਈ ਹੈ।

ਇਸ ਤੋਂ ਪਹਿਲਾਂ ਵੀਰਵਾਰ ਨੂੰ ਪੁਲਿਸ ਨੇ ਸਾਂਬਾ ਜ਼ਿਲਾ ‘ਚ ਅੰਤਰਰਾਸ਼ਟਰੀ ਸਰਹੱਦ ‘ਤੇ ਡਰੋਨ ਦੀ ਘੁਸਪੈਠ ਤੋਂ ਹਥਿਆਰਾਂ ਦੀ ਖੇਪ ਜ਼ਬਤ ਕੀਤੀ ਸੀ। ਇਸ ਵਿੱਚ ਆਈਈਡੀ (ਡੈਟੋਨੇਟਰ ਨਾਲ), ਚੀਨ ਵਿੱਚ ਬਣੇ ਦੋ ਪਿਸਤੌਲ ਅਤੇ ਵੱਡੀ ਮਾਤਰਾ ਵਿੱਚ ਗੋਲੀਆਂ, ਚਿੱਟੇ ਕੈਮੀਕਲ ਨਾਲ ਭਰੀ ਇੱਕ ਬੋਤਲ ਅਤੇ ਪੰਜ ਲੱਖ ਭਾਰਤੀ ਰੁਪਏ ਸਨ। ਮੰਨਿਆ ਜਾ ਰਿਹਾ ਹੈ ਕਿ ਅੱਤਵਾਦ ਨੂੰ ਬੜ੍ਹਾਵਾ ਦੇਣ ਲਈ ਸਰਹੱਦ ਪਾਰ ਤੋਂ ਹਥਿਆਰ ਅਤੇ ਪੈਸੇ ਦੀ ਖੇਪ ਭੇਜੀ ਗਈ ਸੀ।

The post ਜੰਮੂ ਦੇ ਰਾਮਬਨ ‘ਚ ਅੱਤਵਾਦੀ ਸਾਜ਼ਿਸ਼ ਨਾਕਾਮ, ਮੈਟਾਡੋਰ ‘ਚੋਂ ਮਿਲਿਆ ਵਿਸਫੋਟਕ ਸਮੱਗਰੀ ਨਾਲ ਭਰਿਆ ਬੈਗ appeared first on TheUnmute.com - Punjabi News.

Tags:
  • breaking-news
  • india
  • indian-army
  • jammu
  • jammu-latest-news
  • jammu-new
  • jammu-police
  • jammu-srinagar-national-highway
  • j-k-s-ramban
  • news
  • punjab-news
  • ramban
  • ramban-district
  • ramban-police
  • suspected-ied
  • the-unmute-breaking-news
  • the-unmute-news
  • the-unmute-punjabi-news

IND VS NZ ODI: ਟਾਮ ਲੈਥਮ ਦਾ ਸ਼ਾਨਦਾਰ ਸੈਂਕੜਾ, ਭਾਰਤ ਨੂੰ 7 ਵਿਕਟਾਂ ਨਾਲ ਹਰਾਇਆ

Friday 25 November 2022 09:36 AM UTC+00 | Tags: bcci breaking-news cricket-news hardik-pandya india india-and-new-zealand indian-cricket-team ind-vs-nz ind-vs-nz-live-score ind-vs-nz-odi ind-vs-nz-score ind-vs-nz-t20i ind-vs-nz-t20-match news new-zealand new-zealand-a-team odi-series t20-series t20-series-against-india t20-world-cup team-captain-kane-williamson the-unmute-breaking-news the-unmute-latest-news the-unmute-news tim-southee tom-latham

ਚੰਡੀਗੜ੍ਹ 25 ਨਵੰਬਰ 2022: (IND VS NZ ODI) ਭਾਰਤ ਅਤੇ ਨਿਊਜ਼ੀਲੈਂਡ (New Zealand) ਵਿਚਾਲੇ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਪਹਿਲਾ ਮੈਚ ਆਕਲੈਂਡ ਦੇ ਈਡਨ ਪਾਰਕ ‘ਚ ਖੇਡਿਆ ਗਿਆ। ਪਹਿਲੇ ਵਨਡੇ ਵਿੱਚ ਕੀਵੀ ਕਪਤਾਨ ਕੇਨ ਵਿਲੀਅਮਸਨ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ।

ਭਾਰਤ (India) ਨੇ ਨਿਊਜ਼ੀਲੈਂਡ ਦੇ ਸਾਹਮਣੇ 307 ਦੌੜਾਂ ਦਾ ਟੀਚਾ ਰੱਖਿਆ। ਜਵਾਬ ਵਿਚ ਨਿਊਜ਼ੀਲੈਂਡ ਦੀ ਟੀਮ ਨੇ ਤਿੰਨ ਵਿਕਟਾਂ ਦੇ ਨੁਕਸਾਨ ‘ਤੇ 47.1 ਓਵਰ ਵਿਚ 309 ਦੌੜਾਂ ਬਣਾ ਕੇ ਮੈਚ ਜਿੱਤ ਲਿਆ | ਨਿਊਜ਼ੀਲੈਂਡ ਵਲੋਂ ਟੌਮ ਲੈਥਮ ਨੇ ਨਾਬਾਦ 145 ਦੌੜਾਂ ਬਣਾਈਆਂ ਅਤੇ ਕਪਤਾਨ ਕੇਨ ਵਿਲੀਅਮਸਨ ਨੇ ਨਾਬਾਦ 94 ਦੌੜਾਂ ਦੀ ਪਾਰੀ ਖੇਡੀ |

ਭਾਰਤੀ ਟੀਮ ਵਲੋਂ ਸ਼੍ਰੇਅਸ ਅਈਅਰ (80), ਕਪਤਾਨ ਸ਼ਿਖਰ ਧਵਨ (72) ਅਤੇ ਸ਼ੁਭਮਨ ਗਿੱਲ (50) ਨੇ ਪੰਜਾਹ ਦੌੜਾਂ ਬਣਾਈਆਂ। ਇਸ ਤੋਂ ਇਲਾਵਾ ਵਾਸ਼ਿੰਗਟਨ ਸੁੰਦਰ ਨੇ ਵੀ 16 ਗੇਂਦਾਂ 'ਚ ਅਜੇਤੂ 37 ਦੌੜਾਂ ਬਣਾ ਕੇ ਭਾਰਤ ਨੂੰ 300 ਦੇ ਪਾਰ ਪਹੁੰਚਾਉਣ 'ਚ ਅਹਿਮ ਭੂਮਿਕਾ ਨਿਭਾਈ। ਸੁੰਦਰ ਨੇ ਸਿਰਫ 16 ਗੇਂਦਾਂ 'ਤੇ 3 ਚੌਕੇ ਅਤੇ 3 ਛੱਕੇ ਲਗਾਏ |

The post IND VS NZ ODI: ਟਾਮ ਲੈਥਮ ਦਾ ਸ਼ਾਨਦਾਰ ਸੈਂਕੜਾ, ਭਾਰਤ ਨੂੰ 7 ਵਿਕਟਾਂ ਨਾਲ ਹਰਾਇਆ appeared first on TheUnmute.com - Punjabi News.

Tags:
  • bcci
  • breaking-news
  • cricket-news
  • hardik-pandya
  • india
  • india-and-new-zealand
  • indian-cricket-team
  • ind-vs-nz
  • ind-vs-nz-live-score
  • ind-vs-nz-odi
  • ind-vs-nz-score
  • ind-vs-nz-t20i
  • ind-vs-nz-t20-match
  • news
  • new-zealand
  • new-zealand-a-team
  • odi-series
  • t20-series
  • t20-series-against-india
  • t20-world-cup
  • team-captain-kane-williamson
  • the-unmute-breaking-news
  • the-unmute-latest-news
  • the-unmute-news
  • tim-southee
  • tom-latham

Wales vs Iran: ਫੀਫਾ ਵਿਸ਼ਵ ਕੱਪ 'ਚ ਈਰਾਨ ਦਾ ਵੇਲਜ਼ ਨਾਲ ਕਰੋ ਜਾਂ ਮਰੋ ਦਾ ਮੁਕਾਬਲਾ

Friday 25 November 2022 09:49 AM UTC+00 | Tags: argentina argentina-football-team argentina-vs-saudi-arabia breaking-news denmark-vs-tunisia fifa fifa-2022 fifa-football-world-cup fifa-world-cup fifa-world-cup-2022 football football-world-cup lionel-messi news saudi-arabia-football-team sports-news the-unmute the-unmute-breaking-news the-unmute-report wales wales-football-team wales-vs-iran

ਚੰਡੀਗੜ੍ਹ 25 ਨਵੰਬਰ 2022: (FIFA World Cup 2022) ਅੱਜ ਏਸ਼ੀਆ ਦੀ ਸਰਵੋਤਮ ਟੀਮ ਈਰਾਨ ਦਾ ਵੇਲਜ਼ (Wales) ਨਾਲ ਮੁਕਾਬਲਾ ਹੋਵੇਗਾ। ਇਹ ਮੈਚ ਦੋਵਾਂ ਲਈ ਅਹਿਮ ਮੰਨਿਆ ਜਾ ਰਿਹਾ ਹੈ | ਜੇਕਰ ਈਰਾਨੀ (Iran) ਟੀਮ ਹਾਰਦੀ ਹੈ ਤਾਂ ਉਹ ਫੁੱਟਬਾਲ ਵਿਸ਼ਵ ਕੱਪ ਤੋਂ ਲਗਭਗ ਬਾਹਰ ਹੋ ਜਾਵੇਗੀ। ਇਸ ਦੇ ਨਾਲ ਹੀ ਜੇਕਰ ਵੇਲਜ਼ ਦੀ ਟੀਮ ਹਾਰ ਜਾਂਦੀ ਹੈ ਤਾਂ ਰਾਊਂਡ ਆਫ-16 ਦਾ ਰਸਤਾ ਮੁਸ਼ਕਿਲ ਹੋ ਜਾਵੇਗਾ। ਫੀਫਾ ਰੈਂਕਿੰਗ ‘ਚ ਵੇਲਜ਼ 19ਵੇਂ ਅਤੇ ਈਰਾਨ 20ਵੇਂ ਸਥਾਨ ‘ਤੇ ਹੈ। ਦੋਵਾਂ ਵਿਚਾਲੇ ਸਖ਼ਤ ਮੁਕਾਬਲਾ ਹੋ ਸਕਦਾ ਹੈ। ਵੇਲਜ਼ ਕੋਲ ਗੈਰੇਥ ਬੇਲ ਦੁਨੀਆ ਦੇ ਸਭ ਤੋਂ ਵਧੀਆ ਸਟ੍ਰਾਈਕਰਾਂ ਵਿੱਚੋਂ ਇੱਕ ਹੈ ।

The post Wales vs Iran: ਫੀਫਾ ਵਿਸ਼ਵ ਕੱਪ ‘ਚ ਈਰਾਨ ਦਾ ਵੇਲਜ਼ ਨਾਲ ਕਰੋ ਜਾਂ ਮਰੋ ਦਾ ਮੁਕਾਬਲਾ appeared first on TheUnmute.com - Punjabi News.

Tags:
  • argentina
  • argentina-football-team
  • argentina-vs-saudi-arabia
  • breaking-news
  • denmark-vs-tunisia
  • fifa
  • fifa-2022
  • fifa-football-world-cup
  • fifa-world-cup
  • fifa-world-cup-2022
  • football
  • football-world-cup
  • lionel-messi
  • news
  • saudi-arabia-football-team
  • sports-news
  • the-unmute
  • the-unmute-breaking-news
  • the-unmute-report
  • wales
  • wales-football-team
  • wales-vs-iran

ਜਲੰਧਰ ਦਿਹਾਤੀ ਪੁਲਿਸ ਨੇ 190 ਮਾਮਲਿਆਂ 'ਚ ਜ਼ਬਤ ਨਸ਼ੀਲੇ ਪਦਾਰਥ ਕੀਤੇ ਨਸ਼ਟ

Friday 25 November 2022 09:58 AM UTC+00 | Tags: aam-aadmi-party arvind-kejriwal breaking-news cm-bhagwant-mann dgp-gaurav-yadav drug jalandhar-news jalandhar-rural-police jalandhar-rural-police-station news punjab-dgp punjabi-news punjab-police the-unmute-breaking-news the-unmute-latest-update

ਚੰਡੀਗੜ੍ਹ 25 ਨਵੰਬਰ 2022: ਪੰਜਾਬ ਸਰਕਾਰ ਦੀਆਂ ਹਦਾਇਤਾਂ ‘ਤੇ ਸੂਬੇ ਭਰ ‘ਚ ਨਸ਼ਿਆਂ ਖਿਲਾਫ ਮੁਹਿੰਮ ਵਿੱਢੀ ਗਈ ਹੈ | ਇਸਦੇ ਤਹਿਤ ਅੱਜ ਥਾਣਾ ਜਲੰਧਰ ਦਿਹਾਤੀ ਪੁਲਿਸ (Jalandhar Rural Police) ਨੇ ਐੱਨ.ਡੀ.ਪੀ.ਐਕਟ ਤਹਿਤ ਵੱਖ-ਵੱਖ 190 ਮਾਮਲਿਆਂ ‘ਚ ਜ਼ਬਤ ਕੀਤੇ ਨਸ਼ੀਲੇ ਪਦਾਰਥਾਂ ਨੂੰ ਨਸ਼ਟ ਕੀਤਾ ਹੈ |

ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਜਲੰਧਰ ਦਿਹਾਤੀ ਦੇ ਸੀਨੀਅਰ ਪੁਲਿਸ ਕਪਤਾਨ ਸਵਰਨਦੀਪ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਜਲੰਧਰ ਦਿਹਾਤੀ ਦੇ ਵੱਖ-ਵੱਖ ਥਾਣਿਆਂ ‘ਚ ਐਨ.ਡੀ.ਪੀ.ਐਕਟ ਦੇ 190 ਮੁਕੱਦਮੇ ਦਰਜ ਕਰਕੇ ਨਸ਼ੀਲੇ ਪਦਾਰਥ ਜ਼ਬਤ ਕਰਕੇ ਸਾੜ ਕੇ ਨਸ਼ਟ ਕੀਤੇ ਗਏ ਹਨ | ਇਨ੍ਹਾਂ ਵਿੱਚ 4407 ਕਿਲੋ ਭੁੱਕੀ, 3 ਕਿਲੋ ਨਸ਼ੀਲਾ ਪਾਊਡਰ, 2 ਕਿਲੋ ਹੈਰੋਇਨ, 900 ਗ੍ਰਾਮ ਚਰਸ, 9 ਕਿਲੋ ਗਾਂਜਾ, 407 ਟੀਕੇ ਅਤੇ 7181 ਨਸ਼ੀਲੀਆਂ ਗੋਲੀਆਂ ਸ਼ਾਮਲ ਹਨ।

The post ਜਲੰਧਰ ਦਿਹਾਤੀ ਪੁਲਿਸ ਨੇ 190 ਮਾਮਲਿਆਂ ‘ਚ ਜ਼ਬਤ ਨਸ਼ੀਲੇ ਪਦਾਰਥ ਕੀਤੇ ਨਸ਼ਟ appeared first on TheUnmute.com - Punjabi News.

Tags:
  • aam-aadmi-party
  • arvind-kejriwal
  • breaking-news
  • cm-bhagwant-mann
  • dgp-gaurav-yadav
  • drug
  • jalandhar-news
  • jalandhar-rural-police
  • jalandhar-rural-police-station
  • news
  • punjab-dgp
  • punjabi-news
  • punjab-police
  • the-unmute-breaking-news
  • the-unmute-latest-update

ਦਿੱਲੀ ਆਬਕਾਰੀ ਘੁਟਾਲੇ ਮਾਮਲੇ 'ਚ ਸੀਬੀਆਈ ਵਲੋਂ ਸੱਤ ਜਣਿਆਂ ਖ਼ਿਲਾਫ ਚਾਰਜਸ਼ੀਟ ਦਾਖ਼ਲ

Friday 25 November 2022 10:32 AM UTC+00 | Tags: aam-aadmi-party abhishek-boinpalli arun-r-pillai bjp breaking-news cbi delhi-deputy-chief-minister-manish-sisodi delhi-excise-scam-case india india-news kuldeep-singh liquor-scam look-out-circular mutatha-gautham news rouse-avenue-court sameer-mahindru the-unmute-breaking-news the-unmute-punjabi-news vijay-nair

ਚੰਡੀਗੜ੍ਹ 25 ਨਵੰਬਰ 2022: ਸੀਬੀਆਈ ਨੇ ਸ਼ਰਾਬ ਘੁਟਾਲੇ ਜਾਂ ਆਬਕਾਰੀ ਘੁਟਾਲੇ (Delhi excise scam case) ਦੇ ਮਾਮਲੇ ਵਿੱਚ ਅੱਜ ਦਿੱਲੀ ਦੀ ਰੌਜ਼ ਐਵੇਨਿਊ ਅਦਾਲਤ ਵਿੱਚ ਚਾਰਜਸ਼ੀਟ ਦਾਖ਼ਲ ਕੀਤੀ ਹੈ। ਇਹ ਚਾਰਜਸ਼ੀਟ 7 ਮੁਲਜਮਾਂ ਖ਼ਿਲਾਫ ਦਾਇਰ ਕੀਤੀ ਗਈ ਹੈ। ਇਸ ਵਿੱਚ ਵਿਜੇ ਨਾਇਰ, ਅਭਿਸ਼ੇਕ ਬੋਇਨਪੱਲੀ, ਸਮੀਰ ਮਹਿੰਦਰੂ, ਮੁਤਾਥਾ ਗੌਤਮ, ਅਰੁਣ ਆਰ ਪਿੱਲਈ, ਕੁਲਦੀਪ ਸਿੰਘ ਅਤੇ ਨਰਿੰਦਰ ਸਿੰਘ ਹਨ। ਇਸ ਤੋਂ ਇਲਾਵਾ ਸੀਬੀਆਈ ਨੇ ਐਕਸਾਈਜ਼ ਦੇ ਦੋ ਸਾਬਕਾ ਅਧਿਕਾਰੀਆਂ ਖ਼ਿਲਾਫ ਚਾਰਜਸ਼ੀਟ ਦਾਖ਼ਲ ਕੀਤੀ ਹੈ।

ਜਿਕਰਯੋਗ ਹੈ ਕਿ ਸੀਬੀਆਈ ਨੇ 27 ਸਤੰਬਰ ਨੂੰ ਦਿੱਲੀ ਦੇ ਸ਼ਰਾਬ ਘੁਟਾਲੇ ਜਾਂ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਜਾਂਚ ਦੌਰਾਨ ਕਾਰੋਬਾਰੀ ਵਿਜੇ ਨਾਇਰ, ਈਵੈਂਟ ਮੈਨੇਜਮੈਂਟ ਕੰਪਨੀ ਓਨਲੀ ਮਚ ਲਾਊਡਰ (Only Much Louder) ਦੇ ਸਾਬਕਾ ਸੀਈਓ ਨੂੰ ਗ੍ਰਿਫਤਾਰ ਕੀਤਾ ਸੀ। ਇਸ ਤੋਂ ਪਹਿਲਾਂ ਅਗਸਤ ਵਿੱਚ ਸੀਬੀਆਈ ਨੇ ਦਿੱਲੀ ਸ਼ਰਾਬ ਘੁਟਾਲੇ ਵਿੱਚ ਕੇਸ ਦਰਜ ਕੀਤਾ ਸੀ ਅਤੇ ਅੱਠ ਜਣਿਆਂ ਖ਼ਿਲਾਫ ਲੁੱਕ ਆਊਟ ਸਰਕੂਲਰ (ਐਲਓਸੀ) ਜਾਰੀ ਕੀਤਾ ਸੀ। ਮੁਲਜ਼ਮਾਂ ਵਿੱਚ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਤਤਕਾਲੀ ਆਬਕਾਰੀ ਕਮਿਸ਼ਨਰ ਅਰਵਾ ਗੋਪੀ ਕ੍ਰਿਸ਼ਨਾ, ਡਿਪਟੀ ਕਮਿਸ਼ਨਰ ਆਨੰਦ ਤਿਵਾੜੀ ਅਤੇ ਸਹਾਇਕ ਕਮਿਸ਼ਨਰ ਪੰਕਜ ਭਟਨਾਗਰ ਸ਼ਾਮਲ ਹਨ।

The post ਦਿੱਲੀ ਆਬਕਾਰੀ ਘੁਟਾਲੇ ਮਾਮਲੇ ‘ਚ ਸੀਬੀਆਈ ਵਲੋਂ ਸੱਤ ਜਣਿਆਂ ਖ਼ਿਲਾਫ ਚਾਰਜਸ਼ੀਟ ਦਾਖ਼ਲ appeared first on TheUnmute.com - Punjabi News.

Tags:
  • aam-aadmi-party
  • abhishek-boinpalli
  • arun-r-pillai
  • bjp
  • breaking-news
  • cbi
  • delhi-deputy-chief-minister-manish-sisodi
  • delhi-excise-scam-case
  • india
  • india-news
  • kuldeep-singh
  • liquor-scam
  • look-out-circular
  • mutatha-gautham
  • news
  • rouse-avenue-court
  • sameer-mahindru
  • the-unmute-breaking-news
  • the-unmute-punjabi-news
  • vijay-nair

ਸੂਬੇ 'ਚ ਵਿਗੜ ਰਹੀ ਕਾਨੂੰਨ ਵਿਵਸ਼ਥਾ ਦੇ ਮੁੱਦੇ ਨੂੰ ਗੰਭੀਰਤਾ ਨਾਲ ਲਵੇ ਪੰਜਾਬ ਸਰਕਾਰ: ਅਸ਼ਵਨੀ ਸ਼ਰਮਾ

Friday 25 November 2022 11:00 AM UTC+00 | Tags: aam-aadmi-party amritsar-police ashwini-sharma bhagwant-mann breaking-news cm-bhagwant-mann gun-culture law-and-order law-and-order-in-punjab municipal-corporation-elections municipal-corporation-elections-2022 news punjab punjab-bjp punjab-bjp-president punjab-bjp-president-ashwini-sharma punjab-gun-culture punjab-police the-unmute the-unmute-breaking-news the-unmute-latest-update the-unmute-punjabi-news

ਲੁਧਿਆਣਾ 25 ਨਵੰਬਰ 2022: ਨਗਰ ਨਿਗਮ ਚੋਣਾਂ ਲਈ ਮੀਟਿੰਗ ‘ਚ ਲੁਧਿਆਣਾ ਪਹੁੰਚੇ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ (Ashwini Sharma) ਨੇ ਇੱਕ ਵਾਰ ਫਿਰ ਪੰਜਾਬ ਦੀ ਸੱਤਾਧਾਰੀ ਪਾਰਟੀ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਕਾਨੂੰਨ ਵਿਵਸਥਾ ਦਾ ਬੁਰਾ ਹਾਲ ਹੈ,ਉਨ੍ਹਾਂ ਨੇ ਕਿਹਾ ਕਿ ਹਰ ਰੋਜ਼ ਲੋਕਾਂ ‘ਤੇ ਗੋਲੀਆਂ ਚਲਾਈਆਂ ਜਾ ਰਹੀਆਂ ਹਨ, ਪੰਜਾਬ ਸਰਕਾਰ ਨੂੰ ਇਸ ਮੁੱਦੇ ‘ਤੇ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ |

ਇਸਦੇ ਨਾਲ ਹੀ ਅੰਮ੍ਰਿਤਸਰ ‘ਚ 10 ਸਾਲ ਦੇ ਨਾਬਾਲਗ ਬੱਚੇ ‘ਤੇ ਦਰਜ ਹੋਏ ਕੇਸ ਬਾਰੇ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਦੋਸ਼ੀ ਤਾਂ ਉਹ ਹਨ ਜੋ ਇਸ ਗੰਨ ਕਲਚਰ ਨੂੰ ਬੜਾਵਾ ਦਿੰਦੇ ਹਨ।ਕਿਹਾ ਕਿ ਉਨ੍ਹਾਂ ‘ਤੇ ਕਾਰਵਾਈ ਕੀਤੀ ਜਾਵੇ ਨਾ ਕਿ ਬੱਚੇ ‘ਤੇ ਕਿਉਂਕਿ ਬੱਚਾ ਇਸ ਸਲੋਗਨ ਕਲਚਰ ਤੋਂ ਪ੍ਰਭਾਵਿਤ ਹੋਇਆ ਹੈ।

ਬਠਿੰਡਾ ‘ਚ ਦਰਜਨ ਤੋਂ ਵੱਧ ਹਥਿਆਰਾਂ ਦੇ ਗਾਇਬ ਹੋਣ ਦੀ ਜਾਂਚ ਦੇ ਹੁਕਮਾਂ ‘ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਜਦੋਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਸੱਤਾ ‘ਚ ਆਈ ਹੈ, ਉਦੋਂ ਤੋਂ ਪੰਜਾਬ ‘ਚ ਅਮਨ-ਕਾਨੂੰਨ ਦਾ ਰਾਜ ਨਹੀਂ ਸਗੋਂ ਅਰਾਜਕਤਾ ਫੈਲੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਰੱਬ ਦੇ ਸਹਾਰੇ ਨਾਲ ਚੱਲ ਰਿਹਾ ਹੈ, ਕਿਹਾ ਹੁਣ ਤਾਂ ਪੰਜਾਬ ਦੇ ਲੋਕਾਂ ਵਿੱਚ ਡਰ ਦਾ ਮਾਹੌਲ ਹੈ |

ਕੁਝ ਲੋਕ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ | ਜਿਸ ‘ਤੇ ਪੰਜਾਬ ਸਰਕਾਰ ਨੂੰ ਧਿਆਨ ਦੇਣ ਦੀ ਜ਼ਰੂਰਤ ਹੈ | ਲੀਡਰਾਂ ‘ਤੇ ਵਿਜੀਲੈਂਸ ਵੱਲੋਂ ਕੀਤੀ ਜਾ ਰਹੀ ਕਾਰਵਾਈ ਸਬੰਧੀ ਉਨ੍ਹਾਂ ਕਿਹਾ ਕਿ ਜਿਨ੍ਹਾਂ ਨੇ ਗਾਜਰਾਂ ਖਾਧੀਆਂ ਨੇ ਢਿੱਡ ਉਨ੍ਹਾਂ ਦੇ ਹੀ ਦੁਖਣੇ ਹਨ।

ਇਸ ਤੋਂ ਇਲਾਵਾ ਅਸ਼ਵਨੀ ਸ਼ਰਮਾ ਨੇ ਰਾਜਾ ਵੜਿੰਗ ‘ਵੱਲੋਂ ਕੀਤੀਆਂ ਜਾ ਰਹੀਆਂ ਮੀਟਿੰਗਾਂ ਨੂੰ ਲੈ ਕੇ ਵੀ ਕਿਹਾ ਕਿ ਸਮਾਂ ਆਉਣ ‘ਤੇ ਪਤਾ ਲੱਗੇਗਾ ਕਿ ਜਿੱਤ ਕਿਸਦੀ ਹੁੰਦੀ ਹੈ | ਉਨ੍ਹਾਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਨਗਰ ਨਿਗਮ ਚੋਣਾਂ ਸਬੰਧੀ ਮੀਟਿੰਗ ਕਰਨ ਲਈ ਲੁਧਿਆਣਾ ਪੁੱਜੇ ਹਨ |

The post ਸੂਬੇ ‘ਚ ਵਿਗੜ ਰਹੀ ਕਾਨੂੰਨ ਵਿਵਸ਼ਥਾ ਦੇ ਮੁੱਦੇ ਨੂੰ ਗੰਭੀਰਤਾ ਨਾਲ ਲਵੇ ਪੰਜਾਬ ਸਰਕਾਰ: ਅਸ਼ਵਨੀ ਸ਼ਰਮਾ appeared first on TheUnmute.com - Punjabi News.

Tags:
  • aam-aadmi-party
  • amritsar-police
  • ashwini-sharma
  • bhagwant-mann
  • breaking-news
  • cm-bhagwant-mann
  • gun-culture
  • law-and-order
  • law-and-order-in-punjab
  • municipal-corporation-elections
  • municipal-corporation-elections-2022
  • news
  • punjab
  • punjab-bjp
  • punjab-bjp-president
  • punjab-bjp-president-ashwini-sharma
  • punjab-gun-culture
  • punjab-police
  • the-unmute
  • the-unmute-breaking-news
  • the-unmute-latest-update
  • the-unmute-punjabi-news

ਡੀਸੀ ਰੰਧਾਵਾ ਵੱਲੋਂ ਬਾਲ ਭਲਾਈ ਕਮੇਟੀ, ਜੁਵੇਨਾਇਲ ਜਸਟਿਸ ਬੋਰਡ ਤੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਦੀ ਸਮੀਖਿਆ ਮੀਟਿੰਗ

Friday 25 November 2022 11:09 AM UTC+00 | Tags: child-labor-complaints-number child-labor-complaints-punjab child-labour child-welfare-committee child-welfare-committee-nawanshahr navjot-pal-singh news punjabi-news punjab-news punjab-police the-unmute-breaking-news the-unmute-latest-update the-unmute-punjabi-news

ਨਵਾਂਸ਼ਹਿਰ 25 ਨਵੰਬਰ 2022: ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਬੇਸਹਾਰਾ, ਲੋੜਵੰਦ ਅਤੇ ਕਾਨੂੰਨੀ ਵਿਵਾਦ ਵਿੱਚ ਸ਼ਾਮਲ ਬੱਚਿਆ ਦੀ ਸੁਰੱਖਿਆ ਸਬੰਧੀ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਬਾਲ ਭਲਾਈ ਕਮੇਟੀ, ਜੁਵੇਨਾਇਲ ਜਸਟਿਸ ਬੋਰਡ ਤੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਦੀ ਜੁਲਾਈ ਤੋਂ ਸਤੰਬਰ ਤੱਕ ਦੀ ਤਿਮਾਹੀ ਸਮੀਖਿਆ ਮੀਟਿੰਗ ਕੀਤੀ ਗਈ। ਇਸ ਮੀਟਿੰਗ 'ਚ ਪਿ੍ਰੰਸੀਪਲ ਮੈਜਿਸਟ੍ਰੇਟ, ਜੁਵੇਨਾਇਲ ਜਸਟਿਸ ਬੋਰਡ, ਸ਼ਹੀਦ ਭਗਤ ਸਿੰਘ ਨਗਰ, ਰਾਧਿਕਾ ਪੁਰੀ ਵੀ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ।

ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮਨਜਿੰਦਰ ਸਿੰਘ, ਵੱਲੋਂ ਡਿਪਟੀ ਕਮਿਸ਼ਨਰ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਬਾਲ ਭਲਾਈ ਕਮੇਟੀ, ਜੁਵੇਨਾਇਲ ਜਸਟਿਸ ਬੋਰਡ ਤੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਬੇਸਹਾਰਾ, ਲੋੜਵੰਦ ਅਤੇ ਕਾਨੂੰਨੀ ਵਿਵਾਦ ਵਿੱਚ ਸ਼ਾਮਲ ਬੱਚਿਆਂ ਦੀ ਸੁਰੱਖਿਆ ਲਈ ਕੰਮ ਕਰ ਰਹੀ ਹੈ। ਉਕਤ ਤੋਂ ਇਲਾਵਾ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਵਲੋਂ ਬਾਲ ਭਲਾਈ ਕਮੇਟੀ, ਜੁਵੇਨਾਇਲ ਜਸਟਿਸ ਬੋਰਡ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਪਿਛਲੀ ਤਿਮਾਹੀ ਦੌਰਾਨ ਕੀਤੇ ਗਏ ਕੰਮਾਂ ਦਾ ਵੇਰਵਾ ਦਿੱਤਾ ਗਿਆ ਅਤੇ ਬਾਲ ਭਲਾਈ ਕਮੇਟੀ, ਜੁਵੇਨਾਇਲ ਜਸਟਿਸ ਬੋਰਡ ਦੇ ਸਥਾਈ ਦਫ਼ਤਰੀ ਢਾਂਚੇ ਲਈ ਕਮੇਟੀ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ।

ਬਾਲ ਮਜ਼ਦੂਰੀ ਦੀ ਸ਼ਿਕਾਇਤ ਲਈ ਚਾਈਲਡ ਹੈਲਪਲਾਈਨ ਜਾਰੀ

ਡਿਪਟੀ ਕਮਿਸ਼ਨਰ ਰੰਧਾਵਾ ਨੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਅਜਿਹੇ ਬੱਚਿਆਂ ਦੀ ਪਹਿਚਾਣ ਕੀਤੀ ਜਾਵੇ ਜੋ ਪੜ੍ਹਾਈ ਦੀ ਉਮਰ ਵਿੱਚ ਸੜਕਾਂ 'ਤੇ ਫਿਰਦੇ ਹਨ ਜਾਂ ਬਾਲ ਮਜ਼ਦੂਰੀ ਕਰਦੇ ਹਨ ਤਾਂ ਜੋ ਉਨ੍ਹਾਂ ਦੇ ਮੁੜ ਵਸੇਬੇ ਸਬੰਧੀ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਬੱਚਿਆਂ ਖਿਲਾਫ਼ ਜੁਰਮਾਂ, ਬਾਲ ਮਜ਼ਦੂਰੀ ਦੀ ਸ਼ਿਕਾਇਤ ਜਾਂ ਕੋਈ ਮੁਸੀਬਤ ਵਿੱਚ ਫਸਿਆ ਬੱਚਾ ਜਾਂ ਉਨ੍ਹਾਂ ਬਾਰੇ ਸੂਚਨਾ ਰੱਖਦਾ ਸਮਾਜ ਦਾ ਕੋਈ ਵੀ ਜ਼ਿੰਮੇਂਵਾਰ ਵਿਅਕਤੀ ਚਾਈਲਡ ਹੈਲਪਲਾਈਨ ਨੰ.1098 'ਤੇ ਫ਼ੋਨ ਕਰਕੇ ਵੀ ਮਦਦ ਲੈ ਸਕਦਾ ਹੈ। ਉਨ੍ਹਾਂ ਨੇ ਮੀਟਿੰਗ 'ਚ ਸ਼ਾਮਿਲ ਸਹਾਇਕ ਸਿਵਲ ਸਰਜਨ ਡਾ. ਜਸਦੇਵ ਸਿੰਘ ਨੂੰ ਕਿਹਾ ਕਿ ਰਾਸ਼ਟਰੀ ਬਾਲ ਸੁਰੱਖਿਆ ਪ੍ਰੋਗਰਾਮ ਤਹਿਤ ਬੱਚਿਆਂ ਦੀ ਸਿਹਤ ਦੀ ਜਾਂਚ ਪ੍ਰਕਿ੍ਰਆ ਸਮੇਂ ਅਨੁਸਾਰ ਕੀਤੀ ਜਾਵੇ ਅਤੇ ਸਹੂਲਤਾਂ ਵਿਹੂਣੀਆਂ ਅਬਾਦੀਆਂ (ਸਲਮ ਏਰੀਆ) ਵਿੱਚ ਸਮੇਂ-ਸਮੇਂ 'ਤੇ ਮੈਡੀਕਲ ਕੈਂਪ ਲਗਵਾਏ ਜਾਣ।

ਡਿਪਟੀ ਕਮਿਸ਼ਨਰ ਐਨ ਪੀ ਐਸ ਰੰਧਾਵਾ ਨੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ, ਕੰਚਨ ਅਰੋੜਾ ਨੂੰ ਹਦਾਇਤ ਕੀਤੀਕਿ ਸਮੇਂ-ਸਮੇਂ ਤੇ ਜ਼ਿਲ੍ਹਾ ਟਾਸਕ ਫ਼ੋਰਸ ਨਾਲ ਮਿਲ ਕੇ ਬਾਲ ਮਜ਼ਦੂਰੀ ਅਤੇ ਬਾਲ ਭਿੱਖਿਆ ਸਬੰਧੀ ਚੈਕਿੰਗ ਕੀਤੀ ਜਾਵੇ ਅਤੇ ਬੱਚਿਆਂ ਦੇ ਪੁਨਰ ਵਸੇਬੇ ਲਈ ਬਾਕੀ ਸਹਿਕਰਮੀਆਂ ਦੀ ਮਦਦ ਨਾਲ ਉਪਰਾਲੇ ਕੀਤੇ ਜਾਣ। ਉਨ੍ਹਾਂ ਕਿਹਾ ਕਿ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਬੱਚਿਆਂ ਦੀ ਜੀਵਨ ਸ਼ੈਲੀ ਵਿੱਚ ਸੁਧਾਰ ਲਿਆਉਣ ਅਤੇ ਉਨ੍ਹਾਂ ਨੂੰ ਇਕ ਚੰਗਾ ਨਾਗਰਿਕ ਬਣਾਉਣ ਵਿੱਚ ਕਾਰਜਸ਼ੀਲ ਹੋਣ।

ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਮਹਾਂਮਾਰੀ ਰੋਕੂ ਅਫ਼ਸਰ ਡਾ. ਰਾਕੇਸ਼ ਪਾਲ, ਉੱਪ ਜ਼ਿਲ੍ਹਾ ਸਿਖਿਆ ਅਫ਼ਸਰ (ਐਲੀਮੈਂਟਰੀ) ਵਰਿੰਦਰ ਕੁਮਾਰ, ਚੇਅਰਪਰਸਨ ਬਾਲ ਭਲਾਈ ਕਮੇਟੀ ਸ੍ਰੀਮਤੀ ਸੋਨੀਆ, ਸ਼੍ਰੀਮਤੀ ਜੌਲੀ ਚੰਦੇਲ ਮੈਂਬਰ ਬਾਲ ਭਲਾਈ ਕਮੇਟੀ, ਸ਼ਿਵ ਲਾਲ ਜੈਨ, ਮੈਂਬਰ ਜੁਵੇਨਾਇਲ ਜਸਟਿਸ ਬੋਰਡ, ਜਗਦੀਸ਼ ਮਿੱਤਰ, ਮੈਂਬਰ, ਬਾਲ ਭਲਾਈ ਕਮੇਟੀ, ਮਿਸ ਰੋਹਿਤਾ, ਆਊਟ ਰੀਚ ਵਰਕਰ, ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਸ਼ਹੀਦ ਭਗਤ ਸਿੰਘ ਨਗਰ ਮੌਜੂਦ ਸਨ।

The post ਡੀਸੀ ਰੰਧਾਵਾ ਵੱਲੋਂ ਬਾਲ ਭਲਾਈ ਕਮੇਟੀ, ਜੁਵੇਨਾਇਲ ਜਸਟਿਸ ਬੋਰਡ ਤੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਦੀ ਸਮੀਖਿਆ ਮੀਟਿੰਗ appeared first on TheUnmute.com - Punjabi News.

Tags:
  • child-labor-complaints-number
  • child-labor-complaints-punjab
  • child-labour
  • child-welfare-committee
  • child-welfare-committee-nawanshahr
  • navjot-pal-singh
  • news
  • punjabi-news
  • punjab-news
  • punjab-police
  • the-unmute-breaking-news
  • the-unmute-latest-update
  • the-unmute-punjabi-news

ਸੀਵਰੇਜ਼ ਦੇ ਪਾਣੀ ਕਾਰਨ ਸੜਕ ਨੇ ਧਾਰਿਆ ਛੱਪੜ ਦਾ ਰੂਪ, ਪਿੰਡ ਵਾਸੀ ਪਰੇਸ਼ਾਨ

Friday 25 November 2022 11:24 AM UTC+00 | Tags: aam-aadmi-party bhangchari cm-bhagwant-mann goniana laljit-singh-bhullar news punjab the-unmute-latest-update the-unmute-punjab villages-of-goniana

ਸ੍ਰੀ ਮੁਕਤਸਰ ਸਾਹਿਬ 25 ਨਵੰਬਰ 2022: ਪੰਜਾਬ ਦੇ ਇਤਿਹਾਸਕ ਸ਼ਹਿਰ ਸ੍ਰੀ ਮੁਕਤਸਰ ਸਾਹਿਬ ਨੂੰ ਪਿੰਡ ਗੋਨਿਆਣਾ, ਭੰਗਚੜ੍ਹੀ ਆਦਿ ਪਿੰਡਾਂ ਨਾਲ ਮਿਲਾਉਂਦੀਆਂ ਸੜਕ ‘ਤੇ ਸੀਵਰੇਜ਼ ਦਾ ਪਾਣੀ ਖੜਨ ਕਾਰਨ ਛੱਪੜ ਦਾ ਰੂਪ ਧਾਰ ਲਈ ਲਿਆ ਹੈ | ਜਿਸ ਨਾਲ ਪਿੰਡ ਵਾਸੀਆਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ |

ਇਹ ਸੜਕ ਭਾਵੇ ਮੰਡੀ ਬੋਰਡ ਅਧੀਨ ਆਉਂਦੀ ਹੈ, ਪਰ ਇਹ ਸਾਰਾ ਖੇਤਰ ਸ਼ਹਿਰ ਵਿਚ ਪੈਂਦਾ ਹੈ ਜੋ ਕਿ ਵਾਰਡ ਨੰਬਰ 13 ਅਤੇ 14 ਦਾ ਹਿੱਸਾ ਹੈ। ਆਲਮ ਇਹ ਹੈ ਕਿ ਸੜਕ ਦੇ ਇਸ ਟੋਟੇ ‘ਤੇ ਕਰੀਬ ਪਿਛਲੇ ਡੇਢ ਸਾਲ ਤੋਂ ਸੀਵਰੇਜ਼ ਦਾ ਪਾਣੀ ਇਸੇ ਤਰ੍ਹਾਂ ਹੀ ਖੜ੍ਹਾ ਹੈ। ਇੱਥੋਂ ਦੇ ਵਾਸੀਆਂ ਦਾ ਕਹਿਣਾ ਹੈ ਕਿ ਸੜਕ ਦੇ ਨਾਲ ਲੱਗਦੀ ਇੱਕ ਗਲੀ ਦਾ ਸਾਰਾ ਸੀਵਰੇਜ਼ ਅਤੇ ਹੋਰ ਨਿੱਤ ਵਰਤੋਂ ਦਾ ਪਾਣੀ ਸੜਕ ਤੇ ਆ ਕੇ ਜਮ੍ਹਾ ਹੋ ਜਾਂਦਾ ਹੈ ਅਤੇ ਇੱਥੇ ਬਣ ਚੁੱਕੇ ਇਸ ਵੱਡੇ ਟੋਏ ਕਾਰਨ ਪਾਣੀ ਦੀ ਅੱਗੇ ਨਿਕਾਸੀ ਜਿਆਦਾਤਰ ਨਹੀਂ ਹੁੰਦੀ |

ਉਨ੍ਹਾਂ ਕਿਹਾ ਕਿ ਜੋ ਥੋੜਾ ਬਹੁਤ ਪਾਣੀ ਨਾਲ ਲੱਗਦੇ ਖਾਲੀ ਪਲਾਟਾ ਵਿਚ ਚਲਾ ਜਾਂਦਾ ਹੈ| ਜਿਸ ਨਾਲ ਹੁਣ ਪਲਾਟਾਂ ਦੇ ਨਾਲ ਵਾਲੇ ਘਰਾਂ ਦਾ ਨੁਕਸਾਨ ਹੋਣ ਲੱਗਾ ਹੈ। ਇਸ ਕਿਨਾਰੇ ਰਹਿ ਰਹੇ ਦੁਕਾਨਦਾਰਾਂ ਅਤੇ ਆਮ ਲੋਕਾਂ ਦਾ ਕਹਿਣਾ ਹੇੈ ਕਿ ਇਸ ਮਾਮਲੇ ਵਿਚ ਉਹ ਵੱਖ-ਵੱਖ ਅਧਿਕਾਰੀਆਂ ਨੂੰ ਲਿਖਤੀ ਸਿਕਾਇਤਾਂ ਦੇ ਕੇ ਅੱਕ ਚੁੱਕੇ ਹਨ, ਪਰ ਇਸ ਮਸਲੇ ਦਾ ਕੋਈ ਹੱਲ ਨਹੀਂ ਹੋਇਆ |

The post ਸੀਵਰੇਜ਼ ਦੇ ਪਾਣੀ ਕਾਰਨ ਸੜਕ ਨੇ ਧਾਰਿਆ ਛੱਪੜ ਦਾ ਰੂਪ, ਪਿੰਡ ਵਾਸੀ ਪਰੇਸ਼ਾਨ appeared first on TheUnmute.com - Punjabi News.

Tags:
  • aam-aadmi-party
  • bhangchari
  • cm-bhagwant-mann
  • goniana
  • laljit-singh-bhullar
  • news
  • punjab
  • the-unmute-latest-update
  • the-unmute-punjab
  • villages-of-goniana

ਸੁਧੀਰ ਸੂਰੀ ਦੇ ਪਰਿਵਾਰ ਨੂੰ ਸਪੋਰਟ ਕਰਕੇ ਆਪਣੀਆਂ ਸਿਆਸੀ ਰੋਟੀਆਂ ਸੇਕ ਨੇ ਬਿਕਰਮ ਮਜੀਠੀਆ: ਬ੍ਰਿਜਮੋਹਨ ਸੂਰੀ

Friday 25 November 2022 11:38 AM UTC+00 | Tags: aam-aadmi-party amarinder-singh-raja-warring amrinder-singh-raja-warring amritpal amritsar arvind-kejriwal bikram-singh-majithia breaking-news brijmohan-suri chief-minister-bhagwant-mann cm-bhagwant-mann majitha-road majitha-road-police-station news punjab-congress punjab-congress-president-amarinder-singh-raja-warring punjab-government punjab-news punjab-police punjab-police-dgp shiromani-akali-dalnews shiv-sena shiv-sena-leader-sudhir-suri sudhir-suri sudhir-suris-murder-case the-unmute-breaking-news

ਅੰਮ੍ਰਿਤਸਰ 25 ਨਵੰਬਰ 2022: ਸਿਵ ਸੈਨਾ ਆਗੂ ਸੁਧੀਰ ਸੂਰੀ ਦੇ ਕਤਲ ਤੋਂ ਬਾਅਦ ਹੁਣ ਪੰਜਾਬ ਵਿਚ ਸਿਆਸਤ ਭਖਦੀ ਹੋਈ ਨਜ਼ਰ ਆ ਰਹੀ ਹੈ | ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ (Bikram Singh Majithia) ਵਲੋ ਪਹਿਲਾਂ ਕੱਥੂਨੰਗਲ ਵਿਖੇ ਪ੍ਰੈਸ ਕਾਨਫਰੰਸ ਕਰਕੇ ਹਿੰਦੂ ਜਥੇਬੰਦੀਆਂ ਦੇ ਹੱਕ ਵਿਚ ਆਵਾਜ਼ ਬੁਲੰਦ ਕੀਤੀ ਸੀ | ਉਨ੍ਹਾਂ ਕਿਹਾ ਸੀ ਕਿ ਜੇਕਰ ਕੋਈ ਪੰਜਾਬ ਦਾ ਮਾਹੌਲ ਖ਼ਰਾਬ ਕਰੇਗਾ ਤਾਂ ਉਸਦੇ ਖਿਲਾਫ਼ ਬਿਕਰਮ ਮਜੀਠੀਆ ਖੜ੍ਹਾ ਹੈ |

ਮਜੀਠੀਆ ਵੱਲੋਂ ਇਕ ਵਾਰ ਫਿਰ ਪ੍ਰੈਸ ਕਾਨਫਰੰਸ ਕਰਕੇ ਸੁਧੀਰ ਸੂਰੀ ਦੇ ਕਤਲ ਚ ਨਾਮਜ਼ਦ ਨੌਜਵਾਨ ਸੰਦੀਪ ਸਿੰਘ ਦੇ ਪਰਿਵਾਰਿਕ ਮੈਂਬਰਾਂ ਦੇ ਹੱਕ ਵਿੱਚ ਅਵਾਜ਼ ਬੁਲੰਦ ਕੀਤੀ | ਇਸਦੇ ਨਾਲ ਹੀ ਹੁਣ ਸੁਧੀਰ ਸੂਰੀ ਦੇ ਪਰਿਵਾਰ ਵਲੋ ਪ੍ਰੈੱਸ ਵਾਰਤਾ ਕੀਤੀ ਗਈ ਤੇ ਸ਼ਿਵ ਸੈਨਾ ਟਕਸਾਲੀ ਦੇ ਮੌਜੂਦਾ ਰਾਸ਼ਟਰੀ ਪ੍ਰਧਾਨ ਬ੍ਰਿਜ ਮੋਹਨ ਸੂਰੀ ਨੇ ਪ੍ਰੈਸ ਕਾਨਫਰੰਸ ਕਰਦਿਆਂ ਬਿਕਰਮ ਮਜੀਠੀਆਂ ਵਲੋਂ ਦਿੱਤੇ ਬਿਆਨਾਂ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕਿਹਾ ਕਿ ਬਿਆਨਾਂ ਤੋਂ ਇਹ ਸਾਬਿਤ ਹੁੰਦਾ ਹੈ ਕਿ ਮਜੀਠੀਆਂ ਪੂਰੀ ਤਰਾਂ ਡਰ ਗਏ ਹਨ।

ਉਨ੍ਹਾਂ ਨੇ ਕਿਹਾ ਕਿ ਕੁਝ ਦਿਨ ਪਹਿਲਾ ਹੀ ਬਿਕਰਮ ਮਜੀਠੀਆਂ ਬਿਆਨ ਦੇ ਰਹੇ ਸਨ ਕਿ ਉਹ ਸੂਰੀ ਦੇ ਘਰ ਜਾ ਕੇ ਪਰਿਵਾਰਕ ਮੈਂਬਰਾਂ ਨਾਲ ਘਰ ਜਾ ਦੁੱਖ ਪ੍ਰਗਟਾਵਾ ਕਰਨਗੇ, ਪਰ ਬੀਤੇ ਦਿਨੀ ਕਾਤਲ ਦੇ ਪਰਿਵਾਰਕ ਮੈਂਬਰਾਂ ਦੇ ਹੱਕ ਵਿਚ ਪ੍ਰੈਸ ਕਾਨਫਰੰਸ ਕਰਕੇ ਜੋ ਬਿਆਨ ਦਿੱਤੇ ਹਨ, ਉਹ ਸਿੱਧੇ ਤੌਰ ‘ਤੇ ਨੌਜਵਾਨਾਂ ਨੂੰ ਗਲਤ ਸੰਦੇਸ਼ ਦੇ ਰਹੇ ਹਨ, ਜੋ ਪੰਜਾਬ ਸੂਬੇ ਲਈ ਵੱਡੀ ਚਿੰਤਾ ਦਾ ਵਿਸ਼ਾ ਹੈ।

ਉਨ੍ਹਾਂ ਕਿਹਾ ਕਿ ਮਜੀਠੀਆਂ ਇਹ ਵੀ ਕਹਿ ਰਹੇ ਹਨ ਉਹ ਸੂਰੀ ਦੀ ਵਿਚਾਰਧਾਰਾ ਤੋਂ ਸਹਿਮਤ ਨਹੀਂ ਸਨ ਅਤੇ ਚੋਣਾਂ ਦੌਰਾਨ ਉਹ ਸੂਰੀ ਦੇ ਘਰ ਵੋਟ ਮੰਗਣ ਵੀ ਨਹੀਂ ਗਏ ਸਨ, ਜੋ ਕਿ ਬਿਲਕੁਲ ਝੂਠ ਬੋਲ ਰਹੇ ਹਨ, ਇਥੋਂ ਤੱਕ ਕਿ ਬਿਕਰਮ ਮਜੀਠੀਆਂ ਸਿਰਫ ਆਪਣੇ ਚਹੇਤਿਆਂ ਦੇ ਹੀ ਘਰ ਗਏ ਸੀ ਅਤੇ ਸੂਰੀ ਪਰਿਵਾਰ ਨੂੰ ਮਿਲਣ ਦੇ ਵੱਖਰੇ-ਵੱਖਰੇ ਤਰੀਕੇ ਲੱਭ ਰਹੇ ਸੀ। ਉਨ੍ਹਾਂ ਕਿਹਾ ਕਿ ਪਹਿਲਾਂ ਮਜੀਠੀਆਂ ਅੰਮ੍ਰਿਤਪਾਲ ਸਿੰਘ ਦੇ ਖਿਲਾਫ ਬਿਆਨ ਦੇ ਰਹੇ ਸਨ ਤੇ ਹੁਣ ਪਤਾ ਨਹੀਂ ਕਿਉਂ ਘਬਰਾ ਕੇ ਕਾਤਲ ਦੇ ਪਰਿਵਾਰਕ ਮੈਂਬਰਾਂ ਦੀ ਸਪੋਰਟ ਕਰਕੇ ਆਪਣੀਆਂ ਸਿਆਸੀ ਰੋਟੀਆਂ ਸੇਕ ਰਹੇ ਹਨ।

ਬ੍ਰਿਜਮੋਹਨ ਸੂਰੀ (Brijmohan Suri) ਨੇ ਕਿਹਾ ਕਿ ਬਿਕਰਮ ਮਜੀਠੀਆਂ ਵਲੋਂ ਦਿੱਤੇ ਜਾ ਰਹੇ ਬਿਆਨਾਂ ਦੇ ਨਾਲ ਸੂਰੀ ਪਰਿਵਾਰ ਕਦੇ ਵੀ ਸਹਿਮਤ ਨਹੀਂ ਹੋ ਸਕਦਾ ਹੈ, ਜੇਕਰ ਮਜੀਠੀਆਂ ਇਸੇ ਤਰਾਂ ਦੇ ਬਿਆਨ ਦਿੰਦੇ ਰਹਿਣਗੇ ਤਾਂ ਸੂਰੀ ਪਰਿਵਾਰ ਇਸਨੂੰ ਜਵਾਬ ਦਿੰਦਾ ਰਹੇਗਾ। ਉਨ੍ਹਾਂ ਕਿਹਾ ਕਿ ਮਜੀਠੀਆਂ ਹੁਣ ਆਪਣੇ ਅਜਿਹੇ ਬਿਆਨ ਦੇਣੇ ਬੰਦ ਕਰ ਦੇਣ, ਨਹੀਂ ਤਾਂ ਇਸਦੇ ਨਤੀਜੇ ਬਹੁਤ ਭਿਆਨਕ ਹੋਣਗੇ।

ਉਨ੍ਹਾਂ ਕਿਹਾ ਕਿ ਪਹਿਲਾ ਅੰਮ੍ਰਿਤਪਾਲ ਸਿੰਘ ਨੌਜਵਾਨਾਂ ਨੂੰ ਗੁੰਮਰਾਹ ਕਰ ਰਿਹਾ ਸੀ ਤੇ ਹੁਣ ਬਿਕਰਮ ਮਜੀਠੀਆਂ ਕਾਤਲ ਦੇ ਹੱਕ ਵਿਚ ਬਿਆਨ ਦੇ ਕੇ ਪੰਜਾਬ ਦੀ ਨੌਜਵਾਨ ਪੀੜੀ ਨੂੰ ਗਲਤ ਸੰਦੇਸ਼ ਦੇ ਕੇ ਪੰਜਾਬ ਦੀ ਅਮਨ ਸ਼ਾਂਤੀ ਨੂੰ ਭੰਗ ਕਰਨ ਦਾ ਕੰਮ ਰਿਹਾ ਹੈ, ਜੋ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭਾਰੀ ਸੁਰੱਖਿਆ ਕਰਮੀਆਂ ਦੀ ਮੌਜੂਦਗੀ ਵਿਚ ਹੀ ਸੁਧੀਰ ਸੂਰੀ ਦਾ ਕਤਲ ਕੀਤਾ ਗਿਆ ਹੈ, ਜੋ ਕਿ ਪੰਜਾਬ ਪੁਲਿਸ ਤੇ ਸਰਕਾਰ ਦੀ ਨਾਕਾਮੀ ਦਾ ਨਤੀਜਾ ਹੈ।

The post ਸੁਧੀਰ ਸੂਰੀ ਦੇ ਪਰਿਵਾਰ ਨੂੰ ਸਪੋਰਟ ਕਰਕੇ ਆਪਣੀਆਂ ਸਿਆਸੀ ਰੋਟੀਆਂ ਸੇਕ ਨੇ ਬਿਕਰਮ ਮਜੀਠੀਆ: ਬ੍ਰਿਜਮੋਹਨ ਸੂਰੀ appeared first on TheUnmute.com - Punjabi News.

Tags:
  • aam-aadmi-party
  • amarinder-singh-raja-warring
  • amrinder-singh-raja-warring
  • amritpal
  • amritsar
  • arvind-kejriwal
  • bikram-singh-majithia
  • breaking-news
  • brijmohan-suri
  • chief-minister-bhagwant-mann
  • cm-bhagwant-mann
  • majitha-road
  • majitha-road-police-station
  • news
  • punjab-congress
  • punjab-congress-president-amarinder-singh-raja-warring
  • punjab-government
  • punjab-news
  • punjab-police
  • punjab-police-dgp
  • shiromani-akali-dalnews
  • shiv-sena
  • shiv-sena-leader-sudhir-suri
  • sudhir-suri
  • sudhir-suris-murder-case
  • the-unmute-breaking-news

ਗਰੀਨ ਊਰਜਾ ਨੂੰ ਉਤਸ਼ਾਹਿਤ ਕਰੇਗਾ ਪੰਜਾਬ, ਸਾਰੀਆਂ ਸਰਕਾਰੀ ਇਮਾਰਤਾਂ 'ਤੇ ਲਗਾਏ ਜਾਣਗੇ ਸੌਰ ਊਰਜਾ ਪੈਨਲ: ਅਮਨ ਅਰੋੜਾ

Friday 25 November 2022 11:44 AM UTC+00 | Tags: aam-aadmi-party aman-arora bhagwant-mann cm-bhagwant-mann news nodal-office nodal-officers peda punjab-energy-development-agency punjab-government punjab-solar-energy-panels renewable-energy-services-compan resco solar-energy-panels the-unmute-breaking the-unmute-update

ਚੰਡੀਗੜ੍ਹ 25 ਨਵੰਬਰ 2022: ਸੂਬੇ ਵਿੱਚ ਸਾਫ਼-ਸੁਥਰੀ ਤੇ ਕੁਦਰਤੀ ਊਰਜਾ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਸਾਰੀਆਂ ਸਰਕਾਰੀ ਇਮਾਰਤਾਂ ਨੂੰ ਸੌਰ ਊਰਜਾ ਪੈਨਲਾਂ (Solar Energy Panels) ਨਾਲ ਲੈਸ ਕਰਨ ਬਾਰੇ ਵਿਚਾਰ ਕਰ ਰਹੀ ਹੈ।

ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਉਨ੍ਹਾਂ ਨੇ ਇਸ ਸਬੰਧੀ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ਪੱਤਰ ਲਿਖਿਆ ਹੈ। ਇਸ ਪੱਤਰ ਵਿੱਚ ਰੀਨਿਊਏਬਲ ਐਨਰਜੀ ਸਰਵਿਸਿਜ਼ ਕੰਪਨੀ (ਰੇਸਕੋ) ਮੋਡ ਤਹਿਤ ਦਫ਼ਤਰਾਂ ਦੀਆਂ ਇਮਾਰਤਾਂ ਦੀਆਂ ਛੱਤਾਂ ‘ਤੇ ਸੋਲਰ ਫੋਟੋਵੋਲਟੇਇਕ (ਪੀ.ਵੀ.) ਪੈਨਲ ਲਗਾਉਣ ਲਈ ਉਨ੍ਹਾਂ ਦੀ ਸਹਿਮਤੀ ਮੰਗੀ ਗਈ ਹੈ।

ਉਨ੍ਹਾਂ ਵੱਲੋਂ ਵਿਭਾਗਾਂ ਦੇ ਮੁਖੀਆਂ ਨੂੰ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨਾਲ ਤਾਲਮੇਲ ਕਰਨ ਵਾਸਤੇ ਆਪਣੇ ਵਿਭਾਗ ਦੇ ਇੱਕ ਸੀਨੀਅਰ ਅਧਿਕਾਰੀ ਨੂੰ ਨੋਡਲ ਅਫ਼ਸਰ ਵਜੋਂ ਨਿਯੁਕਤ ਕਰਨ ਦੀ ਹਦਾਇਤ ਵੀ ਕੀਤੀ ਗਈ ਹੈ ਤਾਂ ਜੋ ਸਬੰਧਤ ਵਿਭਾਗਾਂ ਦੀਆਂ ਇਮਾਰਤਾਂ ਨੂੰ ਸੂਰਜੀ ਊਰਜਾ ਨਾਲ ਲੈਸ ਕਰਨ ਸਬੰਧੀ ਪ੍ਰਕਿਰਿਆ ਨੂੰ ਸੁਚਾਰੂ ਬਣਾਇਆ ਜਾ ਸਕੇ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਪੇਡਾ ਵੱਲੋਂ ਪਹਿਲਾਂ ਹੀ ਵੱਖ-ਵੱਖ ਸਰਕਾਰੀ ਇਮਾਰਤਾਂ ਦੀਆਂ ਛੱਤਾਂ ‘ਤੇ ਕੁੱਲ 88 ਮੈਗਾਵਾਟ ਸਮਰੱਥਾ ਵਾਲੇ ਸੋਲਰ ਪੀ.ਵੀ. ਸਿਸਟਮ ਲਗਾਏ ਜਾ ਚੁੱਕੇ ਹਨ, ਜੋ ਸਫਲਤਾਪੂਰਵਕ ਸਾਫ਼-ਸੁਥਰੀ ਊਰਜਾ ਮੁਹੱਈਆ ਕਰਵਾ ਰਹੇ ਹਨ।

ਉਨ੍ਹਾਂ ਕਿਹਾ ਕਿ ਇਹ ਕਦਮ ਸਿੱਧੇ ਅਤੇ ਅਸਿੱਧੇ ਢੰਗ ਨਾਲ ਅਨੇਕਾਂ ਲੋਕਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਵਿੱਚ ਸਹਾਈ ਹੋਵੇਗਾ। ਇਸ ਦੇ ਨਾਲ ਹੀ ਇਹ ਜ਼ਿਆਦਾ ਲੋਡ ਵਾਲੇ ਬਿਜਲੀ ਵੰਡ ਦੇ ਨੈੱਟਵਰਕ ਨੂੰ ਰਾਹਤ ਪ੍ਰਦਾਨ ਕਰਕੇ ਬਿਜਲੀ ਘਾਟੇ ਨੂੰ ਪੂਰਾ ਕਰਨ ਵਿੱਚ ਵੀ ਮਦਦ ਕਰੇਗਾ। ਇਸ ਨਾਲ ਸਰਕਾਰ ਉਤੇ ਬਿਜਲੀ ਦੇ ਖਰਚ ਦਾ ਬੋਝ ਵੀ ਘਟੇਗਾ। ਇਸ ਤਰ੍ਹਾਂ ਇਹ ਊਰਜਾ ਦਾ ਵੱਧ ਸੁਚਾਰੂ ਸਾਧਨ ਹੈ।

ਅਮਨ ਅਰੋੜਾ ਨੇ ਕਿਹਾ ਕਿ ਇਹ ਪ੍ਰਾਜੈਕਟ ਕੁਦਰਤੀ ਊਰਜਾ ਦੀ ਵਰਤੋਂ ਨਾਲ ਬਿਜਲੀ ਉਤਪਾਦਨ ਦੇ ਰਵਾਇਤੀ ਢੰਗ-ਤਰੀਕਿਆਂ ਦੇ ਬਦਲ ਵਜੋਂ ਸਾਫ਼ ਅਤੇ ਸਵੱਛ ਊਰਜਾ ਨੂੰ ਅਪਣਾਉਂਦਿਆਂ ਵਾਤਾਵਰਣ ਨੂੰ ਸੁਰੱਖਿਅਤ ਰੱਖਣ ਵਿੱਚ ਸਹਾਈ ਹੋਵੇਗਾ, ਜਿਸ ਨਾਲ ਸੂਬੇ ਦੇ ਬਿਜਲੀ ਸੈਕਟਰ ਨੂੰ ਡੀਕਾਰਬੋਨਾਈਜ਼ ਕਰਨ ਵਿੱਚ ਮਦਦ ਮਿਲੇਗੀ। ਸੋਲਰ ਪੀ.ਵੀ. ਦੇ ਅਨੇਕਾਂ ਲਾਭਾਂ ਸਦਕਾ ਇਹ ਨਵਿਆਉਣਯੋਗ ਊਰਜਾ ਦਾ ਸਭ ਤੋਂ ਪਸੰਦੀਦਾ ਸਰੋਤ ਬਣ ਗਿਆ ਹੈ।

The post ਗਰੀਨ ਊਰਜਾ ਨੂੰ ਉਤਸ਼ਾਹਿਤ ਕਰੇਗਾ ਪੰਜਾਬ, ਸਾਰੀਆਂ ਸਰਕਾਰੀ ਇਮਾਰਤਾਂ ‘ਤੇ ਲਗਾਏ ਜਾਣਗੇ ਸੌਰ ਊਰਜਾ ਪੈਨਲ: ਅਮਨ ਅਰੋੜਾ appeared first on TheUnmute.com - Punjabi News.

Tags:
  • aam-aadmi-party
  • aman-arora
  • bhagwant-mann
  • cm-bhagwant-mann
  • news
  • nodal-office
  • nodal-officers
  • peda
  • punjab-energy-development-agency
  • punjab-government
  • punjab-solar-energy-panels
  • renewable-energy-services-compan
  • resco
  • solar-energy-panels
  • the-unmute-breaking
  • the-unmute-update

ਹਰਿਆਣਾ ਦੀ ਵੱਖਰੀ ਵਿਧਾਨ ਸਭਾ ਸਮੇਤ ਕਈ ਮੁੱਦਿਆ ਨੂੰ ਲੈ ਕੇ ਪੰਜਾਬ ਰਾਜਪਾਲ ਨੂੰ ਮਿਲੇਗਾ ਅਕਾਲੀ ਦਲ ਦਾ ਵਫ਼ਦ

Friday 25 November 2022 11:58 AM UTC+00 | Tags: akali-dal banwari-lal-parohit bs-bhundar ds-cheema haryana haryana-assembly-building mushtarka-malkan news ps-chandumajra sukbir-singh-badal sukhbir-singh-badal the-unmute-breaking the-unmute-breaking-news the-unmute-punjabi-news

ਚੰਡੀਗੜ੍ਹ 25 ਨਵੰਬਰ 2022: ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦਾ ਇੱਕ ਵਫ਼ਦ ਹਰਿਆਣਾ ਦੀ ਵੱਖਰੀ ਵਿਧਾਨ ਸਭਾ ਲਈ ਜ਼ਮੀਨਾਂ ਦੀ ਵੰਡ, ਪੰਜਾਬ ਦੀ ਕਾਨੂੰਨ ਵਿਵਸਥਾ ਅਤੇ ਮੁਸ਼ਤਰਕਾ ਮਾਲਕਾ ਦੀ ਜ਼ਮੀਨ ਦੇ ਮੁੱਦੇ ‘ਤੇ ਭਲਕੇ ਦੁਪਹਿਰ 12 ਵਜੇ ਚੰਡੀਗੜ੍ਹ ਵਿਖੇ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨਾਲ ਮੁਲਾਕਾਤ ਕਰਨਗੇ । ਅਕਾਲੀ ਦਲ ਦੇ ਇਸ ਵਫ਼ਦ ਵਿਚ ਬੀਐਸ ਭੂੰਦੜ, ਪ੍ਰੋ.ਪੀ.ਐ

ਸ. ਚੰਦੂਮਾਜਰਾ ਅਤੇ ਡਾ. ਦਲਜੀਤ ਸਿੰਘ ਚੀਮਾ ਵੀ ਵਫ਼ਦ ਦਾ ਹਿੱਸਾ ਹੋਣਗੇ।

 

 

The post ਹਰਿਆਣਾ ਦੀ ਵੱਖਰੀ ਵਿਧਾਨ ਸਭਾ ਸਮੇਤ ਕਈ ਮੁੱਦਿਆ ਨੂੰ ਲੈ ਕੇ ਪੰਜਾਬ ਰਾਜਪਾਲ ਨੂੰ ਮਿਲੇਗਾ ਅਕਾਲੀ ਦਲ ਦਾ ਵਫ਼ਦ appeared first on TheUnmute.com - Punjabi News.

Tags:
  • akali-dal
  • banwari-lal-parohit
  • bs-bhundar
  • ds-cheema
  • haryana
  • haryana-assembly-building
  • mushtarka-malkan
  • news
  • ps-chandumajra
  • sukbir-singh-badal
  • sukhbir-singh-badal
  • the-unmute-breaking
  • the-unmute-breaking-news
  • the-unmute-punjabi-news

ਇੱਕ ਬਿਹਤਰ ਸੰਸਾਰ ਦਾ ਨਿਰਮਾਣ ਕਰਨਾ ਸਾਡੀ ਨੈਤਿਕ ਜ਼ਿੰਮੇਵਾਰੀ: ਰਾਜਨਾਥ ਸਿੰਘ

Friday 25 November 2022 12:51 PM UTC+00 | Tags: breaking-news defense-minister-rajnath-singh government-of-india india-news indo-pacific indo-pacific-region indo-pacific-regional news punjabi-news rajnath-singh the-unmute-breaking-news the-unmute-punjab

ਚੰਡੀਗੜ੍ਹ 25 ਨਵੰਬਰ 2022: ਅੱਜ ਯਾਨੀ ਸ਼ੁੱਕਰਵਾਰ ਦਿੱਲੀ ਵਿੱਚ ਇੰਡੋ-ਪੈਸੀਫਿਕ ਰੀਜਨਲ ਡਾਇਲਾਗ-2022 (Indo-Pacific Regional Dialogue-2022) ਦੌਰਾਨ ਰੱਖਿਆ ਮੰਤਰੀ ਰਾਜਨਾਥ ਸਿੰਘ (Rajnath Singh) ਨੇ ਕਿਹਾ, ਇੱਕ ਬਿਹਤਰ ਸੰਸਾਰ ਦਾ ਨਿਰਮਾਣ ਕਰਨਾ ਸਾਡੀ ਨੈਤਿਕ ਜ਼ਿੰਮੇਵਾਰੀ ਹੈ। ਇਹ ਸੰਸਾਰ ਸਭ ਲਈ ਸੁਰੱਖਿਅਤ ਅਤੇ ਨਿਰਪੱਖ ਹੋਵੇ। ਰਾਜਨਾਥ ਸਿੰਘ ਨੇ ਕਿਹਾ, ਭਾਰਤੀ ਦਾਰਸ਼ਨਿਕਾਂ ਨੇ ਹਮੇਸ਼ਾ ਹੀ ਮਨੁੱਖੀ ਭਾਈਚਾਰੇ ਨੂੰ ਸਿਆਸੀ ਸੀਮਾਵਾਂ ਤੋਂ ਪਾਰ ਸਮਝਿਆ ਹੈ।

ਉਨ੍ਹਾਂ ਕਿਹਾ, ਮੇਰਾ ਮੰਨਣਾ ਹੈ ਕਿ ਜੇਕਰ ਇੱਕ ਸੁਰੱਖਿਅਤ ਸੰਸਾਰ ਇੱਕ ਸਮੂਹਿਕ ਯਤਨ ਬਣ ਜਾਂਦਾ ਹੈ, ਤਾਂ ਅਸੀਂ ਇੱਕ ਵਿਸ਼ਵਵਿਆਪੀ ਵਿਵਸਥਾ ਬਣਾਉਣ ਬਾਰੇ ਸੋਚ ਸਕਦੇ ਹਾਂ ਜੋ ਸਾਰਿਆਂ ਲਈ ਫਾਇਦੇਮੰਦ ਹੋਵੇ। ਰਾਜਨਾਥ ਨੇ ਅੱਗੇ ਕਿਹਾ, ਕਈ ਪਲੇਟਫਾਰਮਾਂ ਅਤੇ ਏਜੰਸੀਆਂ ਦੁਆਰਾ ਵਿਸ਼ਵ ਭਾਈਚਾਰਾ ਇਸ ਦਿਸ਼ਾ ਵਿੱਚ ਕੰਮ ਕਰ ਰਿਹਾ ਹੈ ਅਤੇ ਅੱਗੇ ਵਧ ਰਿਹਾ ਹੈ। ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਇਸ ਵਿੱਚ ਸਭ ਤੋਂ ਅੱਗੇ ਹੈ।

ਰੱਖਿਆ ਮੰਤਰੀ ਨੇ ਕਿਹਾ ਕਿ ਹੁਣ ਸਾਨੂੰ ਸਮੂਹਿਕ ਸੁਰੱਖਿਆ ਦੇ ਦਾਇਰੇ ਤੋਂ ਉੱਪਰ ਉੱਠ ਕੇ ਸਾਂਝੇ ਹਿੱਤ ਅਤੇ ਸਾਂਝੀ ਸੁਰੱਖਿਆ ਦੇ ਪੱਧਰ ਤੱਕ ਜਾਣ ਦੀ ਲੋੜ ਹੈ| ਭਾਰਤ ਬਹੁ-ਪੱਧਰੀ ਗੱਠਜੋੜ ਦੀ ਨੀਤੀ ਵਿੱਚ ਵਿਸ਼ਵਾਸ ਰੱਖਦਾ ਹੈ, ਜਿਸ ਨੂੰ ਵੱਖ-ਵੱਖ ਹਿੱਸੇਦਾਰਾਂ ਰਾਹੀਂ ਵਿਭਿੰਨ ਸੰਪਰਕਾਂ ਰਾਹੀਂ ਹਾਸਲ ਕੀਤਾ ਜਾ ਰਿਹਾ ਹੈ ਤਾਂ ਜੋ ਸਾਰਿਆਂ ਦੇ ਵਿਚਾਰਾਂ ਅਤੇ ਚਿੰਤਾਵਾਂ ‘ਤੇ ਚਰਚਾ ਕੀਤੀ ਜਾ ਸਕੇ ਅਤੇ ਹੱਲ ਕੀਤਾ ਜਾ ਸਕੇ।

ਰਾਜਨਾਥ ਸਿੰਘ (Rajnath Singh) ਨੇ ਕਿਹਾ ਕਿ ਭਾਰਤ ਅਜਿਹੀ ਵਿਸ਼ਵ ਵਿਵਸਥਾ ਵਿੱਚ ਵਿਸ਼ਵਾਸ ਨਹੀਂ ਰੱਖਦਾ ਜਿੱਥੇ ਕੁਝ ਨੂੰ ਦੂਜਿਆਂ ਨਾਲੋਂ ਉੱਚਾ ਮੰਨਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਦੇਸ਼ਾਂ ਦੀਆਂ ਕਾਰਵਾਈਆਂ ਮਨੁੱਖਾਂ ਦੀ ਬਰਾਬਰੀ ਅਤੇ ਸਨਮਾਨ ਦੇ ਤੱਤ ਤੋਂ ਸੇਧਿਤ ਹੋਣੀਆਂ ਚਾਹੀਦੀਆਂ ਹਨ ਜੋ ਪੁਰਾਤਨ ਕਦਰਾਂ-ਕੀਮਤਾਂ ਦਾ ਹਿੱਸਾ ਹਨ।।

The post ਇੱਕ ਬਿਹਤਰ ਸੰਸਾਰ ਦਾ ਨਿਰਮਾਣ ਕਰਨਾ ਸਾਡੀ ਨੈਤਿਕ ਜ਼ਿੰਮੇਵਾਰੀ: ਰਾਜਨਾਥ ਸਿੰਘ appeared first on TheUnmute.com - Punjabi News.

Tags:
  • breaking-news
  • defense-minister-rajnath-singh
  • government-of-india
  • india-news
  • indo-pacific
  • indo-pacific-region
  • indo-pacific-regional
  • news
  • punjabi-news
  • rajnath-singh
  • the-unmute-breaking-news
  • the-unmute-punjab

ਮੁੱਖ ਸਕੱਤਰ ਵੱਲੋਂ ਪੁਸ਼ਪਾ ਗੁਜਰਾਲ ਸਾਇੰਸ ਸਿਟੀ, ਕਪੂਰਥਲਾ 'ਚ ਲਾਰਜ ਫਾਰਮੈਟ ਫਿਲਮ ਥੀਏਟਰ ਨੂੰ ਅਪਗ੍ਰੇਡ ਕਰਨ ਦੀ ਪ੍ਰਵਾਨਗੀ

Friday 25 November 2022 12:59 PM UTC+00 | Tags: aam-aadmi-party breaking-news cm-bhagwant-mann kapurthala large-format-film-theater news punjab-chief-secretary punjab-chief-secretary-vijay-kumar-janjua punjab-government pushpa-gujral-science-city the-unmute-breaking-news vijay-kumar-janjua

ਚੰਡੀਗੜ੍ਹ 25 ਨਵੰਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਸੂਬੇ ਵਿੱਚ ਵਿਗਿਆਨ, ਤਕਨਾਲੋਜੀ ਅਤੇ ਨਵੀਨਤਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਤਹਿਤ ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਅੱਜ ਪੁਸ਼ਪਾ ਗੁਜਰਾਲ ਸਾਇੰਸ ਸਿਟੀ (Pushpa Gujral Science City) ਕਪੂਰਥਲਾ ਵਿੱਚ ਲਾਰਜ ਫਾਰਮੈਟ ਫਿਲਮ ਥੀਏਟਰ ਨੂੰ ਅਪਗ੍ਰੇਡ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ।ਇਸ ਸਬੰਧੀ ਫੈਸਲਾ ਅੱਜ ਇੱਥੇ ਮੁੱਖ ਸਕੱਤਰ ਦੀ ਪ੍ਰਧਾਨਗੀ ਹੇਠ ਹੋਈ ਸਾਇੰਸ ਸਿਟੀ ਦੀ ਗਵਰਨਿੰਗ ਬਾਡੀ ਦੀ ਮੀਟਿੰਗ ਦੌਰਾਨ ਲਿਆ ਗਿਆ।

ਮੁੱਖ ਸਕੱਤਰ ਨੇ ਲਾਰਜ ਫਾਰਮੈਟ ਫਿਲਮ ਥੀਏਟਰ ਨੂੰ ਮੌਜੂਦਾ ਸਿਸਟਮ ਤੋਂ ਹਾਈ ਰੈਜ਼ੋਲਿਊਸ਼ਨ ਵਾਲੇ ਫੁੱਲ ਡੋਮ ਡਿਜੀਟਲ ਇਮਰਸਿਵ ਪ੍ਰੋਜੈਕਸ਼ਨ ਸਿਸਟਮ ਵਿੱਚ ਅੱਪਗ੍ਰੇਡ ਕਰਨ ਦੀ ਪ੍ਰਵਾਨਗੀ ਵੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੁਸ਼ਪਾ ਗੁਜਰਾਲ ਸਾਇੰਸ ਸਿਟੀ (ਪੀਜੀਐਸਸੀ) ਨੂੰ ਮਿਸ਼ਨ ਪਾਪੂਲਰ ਸਾਇੰਸ ਦੀ ਅਗਵਾਈ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਸ੍ਰੀ ਜੰਜੂਆ ਨੇ ਕਿਹਾ ਕਿ ਗਵਰਨਿੰਗ ਬਾਡੀ ਨੇ ਇੱਕ ਨਵੀਂ 3ਡੀ ਫਿਲਮ "ਡੀਨੋ ਸਫਾਰੀ" ਦੀ ਖਰੀਦ ਨੂੰ ਮਨਜ਼ੂਰੀ ਦੇ ਦਿੱਤੀ ਹੈ ਜੋ ਆਮ ਲੋਕਾਂ ਅਤੇ ਵਿਦਿਆਰਥੀਆਂ ਲਈ ਜਲਦ ਹੀ ਲਾਂਚ ਕੀਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਮੌਜੂਦਾ ਵਿੱਤੀ ਵਰ੍ਹੇ ਦੌਰਾਨ 5 ਕਰੋੜ ਰੁਪਏ ਮਨਜ਼ੂਰ ਕੀਤੇ ਗਏ ਹਨ, ਜਿਸ ਵਿੱਚੋਂ 4 ਕਰੋੜ ਰੁਪਏ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਦੌਰੇ ਲਈ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ।

ਸਕੱਤਰ ਸਾਇੰਸ ਤਕਨਾਲੋਜੀ ਅਤੇ ਵਾਤਾਵਰਣ ਰਾਹੁਲ ਤਿਵਾੜੀ ਨੇ ਦੱਸਿਆ ਕਿ ਸਾਇੰਸ ਸਿਟੀ ਹਰ ਦਿਨ ਵਿਦਿਆਰਥੀ ਆਧਾਰਿਤ ਗਤੀਵਿਧੀਆਂ ਕਰਵਾ ਰਹੀ ਹੈ। ਡਾਇਰੈਕਟਰ ਜਨਰਲ ਸਾਇੰਸ ਸਿਟੀ ਡਾ. ਨੀਲਿਮਾ ਜੇਰਥ ਨੇ ਮੀਟਿੰਗ ਦੌਰਾਨ ਜਾਣਕਾਰੀ ਦਿੱਤੀ ਕਿ ਪਿਛਲੇ ਸੱਤ ਮਹੀਨਿਆਂ (1 ਅਪ੍ਰੈਲ ਤੋਂ 31 ਅਕਤੂਬਰ, 2022) ਵਿੱਚ ਕੁੱਲ 1,54,110 ਸੈਲਾਨੀ ਸਾਇੰਸ ਸਿਟੀ ਆਏ ਹਨ, ਜਿਨ੍ਹਾਂ ਵਿੱਚੋਂ 93,373 ਵਿਦਿਆਰਥੀ ਅਤੇ 60,747 ਹੋਰ ਸੈਲਾਨੀ ਸਨ।

ਮੀਟਿੰਗ ਵਿੱਚ ਮੁੱਖ ਸਕੱਤਰ ਨੂੰ ਦੱਸਿਆ ਕਿ ਉਹ ਮੁਹਾਲੀ ਵਿੱਚ ਇੱਕ ਹੋਰ ਸਾਇੰਸ ਸਿਟੀ ਅਤੇ ਫਰੀਦਕੋਟ ਵਿੱਚ ਸਾਇੰਸ ਕੇਂਦਰ ਬਣਾਉਣ ਦੀ ਤਜਵੀਜ਼ ‘ਤੇ ਵੀ ਕੰਮ ਕਰ ਰਹੇ ਹਨ। ਮੁੱਖ ਸਕੱਤਰ ਨੇ ਉਨ੍ਹਾਂ ਨੂੰ ਇਨ੍ਹਾਂ ਮਾਮਲਿਆਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਪੰਜਾਬ ਦੇ ਲੋਕਾਂ ਦਰਮਿਆਨ ਸਾਇੰਸ ਪ੍ਰਤੀ ਰੁਚੀ ਅਤੇ ਵਿਗਿਆਨਕ ਭਾਵਨਾ ਪੈਦਾ ਕੀਤੀ ਜਾ ਸਕੇ।

The post ਮੁੱਖ ਸਕੱਤਰ ਵੱਲੋਂ ਪੁਸ਼ਪਾ ਗੁਜਰਾਲ ਸਾਇੰਸ ਸਿਟੀ, ਕਪੂਰਥਲਾ ‘ਚ ਲਾਰਜ ਫਾਰਮੈਟ ਫਿਲਮ ਥੀਏਟਰ ਨੂੰ ਅਪਗ੍ਰੇਡ ਕਰਨ ਦੀ ਪ੍ਰਵਾਨਗੀ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • kapurthala
  • large-format-film-theater
  • news
  • punjab-chief-secretary
  • punjab-chief-secretary-vijay-kumar-janjua
  • punjab-government
  • pushpa-gujral-science-city
  • the-unmute-breaking-news
  • vijay-kumar-janjua

ਭਾਜਪਾ ਨੇ ਐੱਲਜੀ ਤੇ ਸੀਐੱਸ ਰਾਹੀਂ ਦਿੱਲੀ ਸਰਕਾਰ ਦੇ ਖ਼ਿਲਾਫ ਝੂਠੀਆਂ ਰਿਪੋਰਟਾਂ ਬਣਾਈਆਂ: ਮਨੀਸ਼ ਸਿਸੋਦੀਆ

Friday 25 November 2022 01:08 PM UTC+00 | Tags: aam-aadmi-party arvind-kejriwal bjp bjp-mp-manoj-tiwari breaking-news chief-minister-manish-sisodia chief-minister-of-delhi cm-bhagwant-mann delhi-municipal-corporation-elections deputy-chief-minister-manish-sisodia india latest-news manish-sisodia mcd-election mcd-election-2022 news punjab punjab-government punjab-news the-unmute-breaking-news the-unmute-punjabi-news

ਚੰਡੀਗੜ੍ਹ 25 ਨਵੰਬਰ 2022: ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia) ਨੇ ਭਾਜਪਾ ‘ਤੇ ਹਮਲਾ ਕਰਦੇ ਹੋਏ ਕਿਹਾ ਕਿ ਭਾਜਪਾ ਨੇ ਸ਼ਰਾਬ ਘੁਟਾਲੇ ਦੀ ਝੂਠੀ ਕਹਾਣੀ ਰਚੀ ਅਤੇ ਮੇਰੇ ਘਰ ‘ਤੇ ਸੀਬੀਆਈ ਦੀ ਛਾਪੇਮਾਰੀ ਕਰਵਾਈ। ਅੱਜ ਸੀਬੀਆਈ ਦੀ ਚਾਰਜਸ਼ੀਟ ਤੋਂ ਸਾਫ਼ ਹੋ ਗਿਆ ਹੈ ਕਿ ਮਨੀਸ਼ ਸਿਸੋਦੀਆ ਨੂੰ ਝੂਠਾ ਬਦਨਾਮ ਕੀਤਾ ਜਾ ਰਿਹਾ ਹੈ। ਭਾਜਪਾ ਨੇ ਐੱਲਜੀ ਅਤੇ ਸੀਐੱਸ ਰਾਹੀਂ ਦਿੱਲੀ ਸਰਕਾਰ ਦੇ ਖਿਲਾਫ ਝੂਠੀਆਂ ਰਿਪੋਰਟਾਂ ਤਿਆਰ ਕੀਤੀਆਂ ਹਨ । ਉਨ੍ਹਾਂ ਅੱਗੇ ਕਿਹਾ ਕਿ ਸੀਬੀਆਈ ਨੇ ਮਨੀਸ਼ ਸਿਸੋਦੀਆ ਨੂੰ ਕਲੀਨ ਚਿੱਟ ਦੇ ਦਿੱਤੀ ਹੈ, ਤਾਂ ਕੀ ਐਲਜੀ ਅਤੇ ਸੀਐਸ ਨੂੰ ਅਹੁਦੇ ਤੋਂ ਹਟਾਇਆ ਨਹੀਂ ਜਾਣਾ ਚਾਹੀਦਾ? ਉਨ੍ਹਾਂ ਖਿਲਾਫ ਤੁਰੰਤ ਕਾਰਵਾਈ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਅਹੁਦੇ ਤੋਂ ਹਟਾਇਆ ਜਾਵੇ।

The post ਭਾਜਪਾ ਨੇ ਐੱਲਜੀ ਤੇ ਸੀਐੱਸ ਰਾਹੀਂ ਦਿੱਲੀ ਸਰਕਾਰ ਦੇ ਖ਼ਿਲਾਫ ਝੂਠੀਆਂ ਰਿਪੋਰਟਾਂ ਬਣਾਈਆਂ: ਮਨੀਸ਼ ਸਿਸੋਦੀਆ appeared first on TheUnmute.com - Punjabi News.

Tags:
  • aam-aadmi-party
  • arvind-kejriwal
  • bjp
  • bjp-mp-manoj-tiwari
  • breaking-news
  • chief-minister-manish-sisodia
  • chief-minister-of-delhi
  • cm-bhagwant-mann
  • delhi-municipal-corporation-elections
  • deputy-chief-minister-manish-sisodia
  • india
  • latest-news
  • manish-sisodia
  • mcd-election
  • mcd-election-2022
  • news
  • punjab
  • punjab-government
  • punjab-news
  • the-unmute-breaking-news
  • the-unmute-punjabi-news

ਗੁਜਰਾਤ ਦੇ ਲੋਕ ਨਾਕਾਮ 'ਡਬਲ ਇੰਜਣ' ਸਰਕਾਰ ਨਹੀਂ, ਸਗੋਂ ਅਰਵਿੰਦ ਕੇਜਰੀਵਾਲ ਦੀ ਨਵੇਂ ਇੰਜਣ ਵਾਲੀ ਸਰਕਾਰ ਚਾਹੁੰਦੇ ਹਨ: ਭਗਵੰਤ ਮਾਨ

Friday 25 November 2022 01:27 PM UTC+00 | Tags: aam-aadmi-party aam-aadmi-party-gujarat assembly-elections-2022 bharatiya-janata-party bjp bjp-gujarat chief-election-commissioner-fo-india chief-election-commission-of-india cm cm-bhagwant-mann congress divide-and-rule election-commission election-commission-fo-gujarat election-commission-of-india gujarat gujarat-assembly-elections gujarat-assembly-elections-2022 gujarat-bjp gujarat-election gujarat-election-2022 gujarat-latest-news gujarat-news gujarat-vidhan-sabha-elections india-news

ਬਾਰਡੋਲੀ (ਗੁਜਰਾਤ)/ਚੰਡੀਗੜ੍ਹ, 25 ਨਵੰਬਰ 2022: ਗੁਜਰਾਤ ਦੀ ਭਾਜਪਾ ਸਰਕਾਰ ‘ਤੇ ਨਿਸ਼ਾਨਾ ਸਾਧਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਗੁਜਰਾਤ ‘ਡਬਲ-ਇੰਜਣ’ ਨਹੀਂ ਸਗੋਂ ਅਰਵਿੰਦ ਕੇਜਰੀਵਾਲ ਦੀ ਨਵੇਂ ਇੰਜਣ ਵਾਲੀ ਸਰਕਾਰ ਚਾਹੁੰਦਾ ਹੈ ਕਿਉਂਕਿ ਕਾਂਗਰਸ ਅਤੇ ਭਾਜਪਾ ਦੇ ਇੰਜਣ 40-50 ਸਾਲ ਪੁਰਾਣੇ ਅਤੇ ਪੂਰੀ ਤਰ੍ਹਾਂ ਨਾਕਾਮ ਹਨ। ਉਨ੍ਹਾਂ ਲੋਕਾਂ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਇੱਕ ਮੌਕਾ ਦੇਣ ਦੀ ਅਪੀਲ ਕੀਤੀ।

ਇੱਥੇ ਬਾਰਡੋਲੀ ਵਿੱਚ ਵਿਸ਼ਾਲ ਰੋਡ ਸ਼ੋਅ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬੇ ਵਿੱਚ ਬਦਲਾਅ ਦੀ ਲਹਿਰ ਹੈ। ਭਾਜਪਾ ਵਾਲੇ ਡਬਲ ਇੰਜਣ ਵਾਲੀ ਸਰਕਾਰ ਦਾ ਰੌਲਾ ਪਾਉਂਦੇ ਹਨ ਪਰ ਇਸ ਵਾਰ ਗੁਜਰਾਤ ਦੇ ਲੋਕਾਂ ਨੂੰ ਕਿਸੇ ਫੇਲ੍ਹ ਡਬਲ ਇੰਜਣ ਦੀ ਨਹੀਂ ਸਗੋਂ ਕੇਜਰੀਵਾਲ ਦੇ ਨਵੇਂ ਇੰਜਣ ਦੀ ਲੋੜ ਹੈ, ਜੋ ਸੂਬੇ ਵਿੱਚੋਂ ਵਿਕਾਸ ਕਰ ਬੇਰੁਜ਼ਗਾਰੀ ਅਤੇ ਭ੍ਰਿਸ਼ਟਾਚਾਰ ਨੂੰ ਖ਼ਤਮ ਕਰੇਗਾ।

ਲੋਕਾਂ ਨੂੰ ‘ਆਪ’ ਨੂੰ ਮੌਕਾ ਦੇਣ ਦੀ ਅਪੀਲ ਕਰਦਿਆਂ ਮਾਨ ਨੇ ਕਿਹਾ ਕਿ ਸੂਬੇ ‘ਚ ਸਰਕਾਰ ਬਣਨ ‘ਤੇ ‘ਆਪ’ ਗੁਜਰਾਤ ‘ਚ ਨਵੇਂ ਰਾਜਨੀਤਿਕ ਦੌਰ ਦੀ ਸ਼ੁਰੂਆਤ ਕਰੇਗੀ ਅਤੇ ਜਨਤਾ ਦੇ ਪੈਸੇ ਨੂੰ ਲੁੱਟਣ ਅਤੇ ਆਪਣਾ ਪੇਟ ਭਰਨ ਵਾਲੇ ਸਾਰੇ ਭ੍ਰਿਸ਼ਟ ਨੇਤਾਵਾਂ ਨੂੰ ਨੱਥ ਪਾਈ ਜਾਵੇਗੀ |

ਉਨ੍ਹਾਂ ਕਿਹਾ ਕਿ ਰੋਡ ਸ਼ੋਅ ਵਿੱਚ ਲੋਕਾਂ ਦਾ ਭਰਵਾਂ ਹੁੰਗਾਰਾ ਇਸ ਗੱਲ ਦਾ ਸਬੂਤ ਹੈ ਕਿ ਗੁਜਰਾਤ ਦੇ ਲੋਕ ਵੀ ਦਿੱਲੀ ਅਤੇ ਪੰਜਾਬ ਦਾ ਇਤਿਹਾਸ ਦੁਹਰਾਉਣ ਲਈ ਉਤਾਵਲੇ ਹਨ। ਇਸ ਵਾਰ ਆਮ ਲੋਕ ਪਿਛਲੇ 27 ਸਾਲਾਂ ਤੋਂ ਸੱਤਾ ‘ਤੇ ਕਾਬਜ਼ ਭਾਜਪਾ ਦੇ ਸਿਆਸੀ ਕਿਲੇ ਨੂੰ ਢਹਿ-ਢੇਰੀ ਕਰ ਦੇਣਗੇ ਅਤੇ ਆਮ ਆਦਮੀ ਪਾਰਟੀ ਦੀ ਇਮਾਨਦਾਰ ਸਰਕਾਰ ਚੁਣਨਗੇ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਭਾਜਪਾ ਬਦਲ ਦੀ ਘਾਟ ਕਾਰਨ ਦਹਾਕਿਆਂ ਤੋਂ ਗੁਜਰਾਤ ਵਿੱਚ ਸਰਕਾਰ ਚਲਾ ਰਹੀ ਹੈ। ਲੋਕ ਸਿੱਖਿਆ ਅਤੇ ਸਿਹਤ ਵਰਗੀਆਂ ਬੁਨਿਆਦੀ ਸਹੂਲਤਾਂ ਤੋਂ ਵਾਂਝੇ ਹਨ ਅਤੇ ਹੁਣ ਉਹ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਨੂੰ ਸਬਕ ਸਿਖਾਉਣ ਲਈ ਤਿਆਰ ਹਨ।

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ 'ਆਪ' ਗੁਜਰਾਤ ਸਮੇਤ ਦੇਸ਼ ਭਰ ਵਿੱਚ ਝਾੜੂ ਨਾਲ ਸਿਆਸੀ ਮੈਦਾਨ ਵਿੱਚ ਫੈਲੀ ਗੰਦਗੀ ਨੂੰ ਸਾਫ਼ ਕਰੇਗੀ। ਗੁਜਰਾਤ ਵਿੱਚ ਆਮ ਆਦਮੀ ਪਾਰਟੀ ਯਕੀਨਨ ਸਰਕਾਰ ਬਣਾਏਗੀ ਕਿਉਂਕਿ ਉਨ੍ਹਾਂ ਦਾ ਮੁਕਾਬਲਾ ਕਾਂਗਰਸ ਜਾਂ ਭਾਜਪਾ ਨਾਲ ਨਹੀਂ ਹੈ, ਸਗੋਂ ‘ਆਪ’ ਦੀ ਲੜਾਈ ਭ੍ਰਿਸ਼ਟਾਚਾਰ, ਬੇਰੁਜ਼ਗਾਰੀ, ਵਧਦੀ ਮਹਿੰਗਾਈ, ਪੇਪਰ ਲੀਕ ਅਤੇ ਸੂਬੇ ਦੇ ਲੋਕਾਂ ਲਈ ਬੁਨਿਆਦੀ ਸਹੂਲਤਾਂ ਦੀ ਘਾਟ ਨਾਲ ਹੈ।

The post ਗੁਜਰਾਤ ਦੇ ਲੋਕ ਨਾਕਾਮ ‘ਡਬਲ ਇੰਜਣ’ ਸਰਕਾਰ ਨਹੀਂ, ਸਗੋਂ ਅਰਵਿੰਦ ਕੇਜਰੀਵਾਲ ਦੀ ਨਵੇਂ ਇੰਜਣ ਵਾਲੀ ਸਰਕਾਰ ਚਾਹੁੰਦੇ ਹਨ: ਭਗਵੰਤ ਮਾਨ appeared first on TheUnmute.com - Punjabi News.

Tags:
  • aam-aadmi-party
  • aam-aadmi-party-gujarat
  • assembly-elections-2022
  • bharatiya-janata-party
  • bjp
  • bjp-gujarat
  • chief-election-commissioner-fo-india
  • chief-election-commission-of-india
  • cm
  • cm-bhagwant-mann
  • congress
  • divide-and-rule
  • election-commission
  • election-commission-fo-gujarat
  • election-commission-of-india
  • gujarat
  • gujarat-assembly-elections
  • gujarat-assembly-elections-2022
  • gujarat-bjp
  • gujarat-election
  • gujarat-election-2022
  • gujarat-latest-news
  • gujarat-news
  • gujarat-vidhan-sabha-elections
  • india-news

ਅੰਮ੍ਰਿਤਸਰ 25 ਨਵੰਬਰ, 2022: ਪੰਜਾਬ ਦੇ ਮਾਨਯੋਗ ਰਾਜਪਾਲ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕੁਲਪਤੀ ਬਨਵਾਰੀਲਾਲ ਪੁਰੋਹਿਤ ਨੇ ਕਿਹਾ ਹੈ ਭਾਰਤ ਨੂੰ ਵਿਸ਼ਵ ਗੁਰੂ ਬਣਾਉਣ ਦੀ ਜਿੰਮੇਵਾਰੀ ਸਾਨੂੰ ਸਾਰਿਆਂ ਨੂੰ ਲੈਣੀ ਚਾਹੀਦੀ ਹੈ ।ਇਸ ਲਈ ਸਭ ਤੋਂ ਪਹਿਲਾਂ ਭਾਰਤ ਨੂੰ ਭ੍ਰਿਸ਼ਟਾਚਾਰ ਤੋਂ ਮੁਕਤ ਕਰਨਾ ਪਵੇਗਾ । ਉਹਨਾਂ ਅੱਜ ਦੇ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਅਹਿਦ ਲੈਣ ਕਿ ਉਹਨਾਂ ਨੇ ਪਾਪ ਦੀ ਕਮਾਈ ਨੂੰ ਘਰ ਨਹੀਂ ਵੜਨ ਦੇਣਾ ਅਤੇ ਪੂਰੀ ਸਮਰਪਿਤ ਭਾਵਨਾ ਨਾਲ ਦੇਸ਼ ਅਤੇ ਸਮਾਜ ਦੀ ਤੱਰਕੀ ਵਿਚ ਯੋਗਦਾਨ ਪਾਉਣਾ ਹੈ ।

ਉਹਨਾਂ ਨੇ ਇਹ ਵੀ ਕਿਹਾ ਉਹ ਭਾਰਤ ਦੇ ਸਾਬਕਾ ਰਾਸ਼ਟਰਪਤੀ ਅਬਦੁਲ ਕਲਾਮ ਨੂੰ ਆਪਣਾ ਆਦਰਸ਼ ਬਣਾਉਣ । ਉਹ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੋਲਡਨ ਜੂਬਲੀ ਕਨਵੈਨਸ਼ਨ ਹਾਲ ਵਿਖੇ ਆਯੋਜਿਤ 48ਵੀਂ ਸਾਲਾਨਾ ਕਾਨਵੋਕੇਸ਼ਨ ਨੂੰ ਸੰਬੋਧਨ ਕਰ ਰਹੇ ਸਨ । ਇਸ ਤੋਂ ਪਹਿਲਾਂ ਉਹਨਾਂ ਨੇ ਗੋਲਡਨ ਜੂਬਲੀ ਕਨਵੈਨਸ਼ਨ ਹਾਲ ਦਾ ਵਿਧੀਵਤ ਉਦਘਾਟਨ ਵੀ ਕੀਤਾ ।

ਉਹਨਾਂ ਨੇ ਇਸ ਮੌਕੇ 136 ਪੀ.ਐਚ.ਡੀ., 02 ਐਮ ਫਿਲ, 95 ਪੋਸਟ ਗਰੈਜੂਏਟ ਅਤੇ 71 ਅੰਡਰ ਗਰੈਜੂਏਟ ਡਿਗਰੀਆਂ ਅਤੇ 177 ਮੈਡਲ ਵੱਖ ਵੱਖ ਫੈਕਲਟੀ ਦੇ ਵਿਿਦਆਰਥੀਆਂ-ਖੋਜਾਰਥੀਆਂ ਨੂੰ ਪ੍ਰਦਾਨ ਕੀਤੇ ਗਏ । ਉਹਨਾਂ ਨੇ ਇਸ ਸਮੇਂ ਆਨਰਜ ਕਾਜਾ ਡਿਗਰੀਆਂ ਆਈ. ਏ. ਐਸ. ਇਕਬਾਲ ਸਿੰਘ ਚਾਹਲ, ਮਿਊਂਸੀਪਲ ਕਮਿਸ਼ਨਰ ਐਂਡ ਐਡਮਨਿਸਟਰੇਟਰ ਆਫ ਬ੍ਰਿਹਨਮੁੰਬਈ, ਮਿਊਂਸੀਪਲ ਕਾਰਪੋਰੇਸ਼ਨ, ਮਹਾਰਾਸ਼ਟਰ ਅਤੇ ਉੱਘੇ ਵਿਗਆਨੀ ਡਾ. ਗਗਨਦੀਪ ਕੰਗ, ਡਿਪਾਰਟਮੈਂਟ ਆਫ ਗੈਸਟਰੋਇਨਟਸਟਾਈਨਲ ਸਾਇੰਸ, ਕ੍ਰਿਸਚਨ, ਮੈਡੀਕਲ ਕਾਲਜ, ਵਿਲੋਰ, ਤਾਮਿਲਨਾਡੂ ਨੂੰ ਆਪਣੇ ਆਪਣੇ ਖੇਤਰ ਵਿਚ ਪਾਏ ਅਹਿਮ ਯੋਗਦਾਨ ਸਦਕਾ ਡਾਕਟਰ ਆਫ ਸਾਇੰਸ ਦੀਆਂ ਡਿਗਰੀਆਂ ਦੇ ਕੇ ਸਨਮਾਨਿਤ ਵੀ ਕੀਤਾ ।

ਇਸ ਤੋਂ ਪਹਿਲਾਂ ਵਾਈਸ-ਚਾਂਸਲਰ, ਪ੍ਰੋਫੈਸਰ ਜਸਪਾਲ ਸਿੰਘ ਸੰਧੂ ਨੇ ਪੰਜਾਬ ਦੇ ਮਾਨਯੋਗ ਰਾਜਪਾਲ ਬਨਵਾਰੀਲਾਲ ਪੁਰੋਹਿਤ ਦਾ ਇੱਥੇ ਪੁੱਜਣ ਤੇ ਨਿੱਘਾ ਸਵਾਗਤ ਕੀਤਾ ਆਪਣੇ ਸਵਾਗਤੀ ਭਾਸ਼ਣ ਵਿਚ ਉਹਨਾਂ ਨੇ ਯੂਨੀਵਰਸਿਟੀ ਦੀਆਂ ਪ੍ਰਾਪਤੀਆਂ ਤੋਂ ਇਲਾਵਾ ਅਗਲੇ ਆਉਣ ਵਾਲੇ ਸਾਲਾਂ ਵਿਚ ਕੀਤੇ ਜਾਣ ਵਾਲੇ ਕੰਮਾਂ ਬਾਰੇ ਜਾਣਕਾਰੀ ਦਿੱਤੀ। ਉਨਹਾਂ ਕਿਹਾ ਪਿਛਲੇ ਸਮੇਂ ਦੌਰਾਨ ਸਮਾਜ ਅਤੇ ਨੌਜੁਆਨ ਵਰਗ ਦੀਆਂ ਲੋੜਾਂ ਅਨੁਸਾਰ ਵੱਖ ਵੱਖ ਵਿਭਾਗ ਅਤੇ ਕੋਰਸ ਸ਼ੁਰੂ ਕੀਤੇ ਗਏ ਹਨ ।

ਡੀਨ, ਅਕਾਦਮਿਕ ਮਾਮਲੇ, ਪ੍ਰੋ. ਹਰਦੀਪ ਸਿੰਘ ਨੇ ਕਾਨਵੋਕੇਸ਼ਨ ਵਿਚ ਪੁੱਜੇ ਸਮੂਹ ਪਤਵੰਤਿਆਂ ਦਾ ਧੰਨਵਾਦ ਕੀਤਾ ਜਦੋਂ ਕਿ ਡੀਨ ਵਿਿਦਆਰਥੀ ਭਲਾਈ ਡਾ. ਅਨੀਸ਼ ਦੂਆ ਨੇ ਆਨਰਜ਼ ਕਾਜ਼ਾ ਡਿਗਰੀਆਂ ਪ੍ਰਾਪਤ ਕਰਨ ਵਾਲੀਆਂ ਦੋਵੇਂ ਮਹਾਨ ਸਖਸ਼ੀਅਤਾਂ ਦੇ ਜੀਵਨ ਤੇ ਚਾਨਣਾ ਪਾਇਆ ਅਤੇ ਉਹਨਾਂ ਵੱਲੋਂ ਆਪੋ ਆਪਣੇ ਖੇਤਰਾਂ ਵਿਚ ਮਾਰੇ ਗਏ ਮਾਰਕਿਆ ਤੋਂ ਵੀ ਜਾਣੂ ਕਰਵਾਇਆ ਇਸ ਮੌਕੇ ਮੰਚ 'ਤੇ ਸਿੰਡੀਕੇਟ ਤੇ ਸੈਨੇਟ ਮੈਂਬਰਾਂ ਤੋਂ ਇਲਾਵਾ ਪ੍ਰਿੰਸੀਪਲ ਸੈਕਰੇਟਰੀ ਆਫ ਗਵਰਨਰ ਸ਼੍ਰੀਮਤੀ ਰਾਖੀ ਭੰਡਾਰੀ ਵੀ ਹਾਜ਼ਰ ਸਨ।

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਸ਼ਾਨਦਾਰ ਅਤੀਤ, ਪ੍ਰਭਾਵਸ਼ਾਲੀ ਵਰਤਮਾਨ ਅਤੇ ਉੱਜਵਲ ਭਵਿੱਖ ਵਾਲੀ ਦੇਸ਼ ਦੀ ਯੂਨੀਵਰਸਿਟੀ ਕਰਾਰ ਦੇਂਦਿੰਆਂ ਕਿਹਾ ਕਿ ਆਉਣ ਵਾਲੇ ਭੱਵਿਖ ਵਿਚ ਭਵਿੱਖਮੁਖੀ ਸੁਧਾਰ ਦੀ ਦਿਸ਼ਾ ਵਿਚ ਚਲਦਿਆ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਸ਼ੁਮਾਰ ਵਿਸ਼ਵ ਦੀਆਂ ਚੋਟੀ ਦੀਆਂ ਯੂਨੀਵਰਸਿਟੀਆਂ ਵਿਚ ਹੋ ਜਾਵੇਗਾ ਅਤੇ ਇਥੋਂ ਪੜ੍ਹ ਕੇ ਜਾਣ ਵਾਲੇ ਵਿਿਦਆਰਥੀ ਪੂਰੇ ਵਿਸ਼ਵ ਵਿਚ ਆਪਣਾ ਮੁਕਾਮ ਬਣਾਉਣਗੇ ।

ਰਾਸ਼ਟਰੀ ਸਿਿਖਆ ਨੀਤੀ 2020 ਵਿਚ ਤਕਨੀਕੀ ਕਿੱਤਾ ਮੁਖੀ, ਪੇਸ਼ੇਵਰ ਅਤੇ ਹੁਨਰਮਈ ਸਿਿਖਆ ਉਤੇ ਜ਼ੋਰ ਦੇਂਦਿਆਂ ਉਹਨਾਂ ਕਿਹਾ ਕਿ ਨੌਜੁਆਨਾਂ ਦੇ ਵਿਚ ਸੈਵ ਨਿਰਭਰਤਾ ਵਧਾਈ ਜਾਵੇ ਜਿਸ ਨਾਲ ਭਾਰਤ ਵਿਚ ਇਮਾਨਦਾਰ ਅਤੇ ਚਰਿੱਤਰਵਾਨ ਨੌਜਵਾਨ ਉਭਰ ਕੇ ਸਾਹਮਣੇ ਆ ਸਕਣ ।ਅੱਜ ਡਿਗਰੀਆਂ ਪ੍ਰਾਪਤ ਕਰਨ ਵਾਲੇ ਵਿਿਦਆਰਥੀਆਂ ਨੂੰ ਸ਼ੁਭ ਕਾਮਨਾਵਾਂ ਦਿੱਤੀਆਂ ਅਤੇ ਕਿਹਾ ਉਹਨਾਂ ਨੇ ਜੋ ਵੀ ਇੱਥੇ ਸਿੱਖਿਆ ਹੈ ਉਸ ਨੂੰ ਉਹ ਦੇਸ਼ ਅਤੇ ਸਮਾਜ ਦੀ ਬਿਹਤਰੀ ਦੇ ਲਈ ਪ੍ਰਯੋਗ ਵਿਚ ਲਿਆਉਣਗੇ ਤਾਂ ਹੀ ਉਹਨਾਂ ਦੀ ਪੜ੍ਹਾਈ ਦਾ ਮਕਸਦ ਪੂਰਾ ਹੋਵੇਗਾ ।

ਪੁਰੋਹਿਤ ਨੇ ਸਿਿਖਆ ਸਬੰਧੀ ਵੱਡ ਵੱਡੇ ਵਿਦਵਾਨਾਂ ਦੀਆਂ ਦਿੱਤੇ ਸੁਝਾਵਾਂ ਨੂੰ ਕੋਟ ਕਰਦਿਆਂ ਕਿਹਾ ਕਿ ਇਕ ਚੰਗੇ ਸਮਾਜ ਦੀ ਸਿਰਜਣਾ ਦੇ ਲਈ ਸਿਿਖਆ ਦਾ ਮਹੱਤਵ ਬਹੁਤ ਹੀ ਮਹੱਤਵਪੂਰਨ ਹੈ। ਇਸ ਨੂੰ ਸਾਕਾਰਤਾਮਕ ਮਾਹੋਲ ਪੈਦਾ ਕਰਨ ਲਈ ਹੀ ਵਰਤੋਂ ਵਿਚ ਲਿਆਉਣਾ ਚਾਹੀਦਾ ਹੈ। ਯੂਨੀਵਰਸਿਟੀਆਂ ਆਪਣੇ ਸਿਿਖਆਰਥੀਆਂ ਵਿਚ ਸਹਿਨਸ਼ੀਲਤਾ ਅਤੇ ਲਗਨ, ਦ੍ਰਿੜ ਵਿਸ਼ਵਾਸ ਅਤੇ ਸਵੈ-ਨਿਰਭਰਤਾ ਨੂੰ ਪੈਦਾ ਤੇ ਵਿਕਸਤ ਕਰਦੀਆਂ ਹਨ। ਵਿਿਦਆਰਥੀ ਜਿਥੇ ਆਪਣੇ ਆਪ ਤੇ ਦੂਜਿਆਂ ਵਿਚ ਵਿਸ਼ਵਾਸ ਕਰਨਾ ਸਿੱਖਦੇ ਹਨ ਉਥੇ ਜ਼ਿੰਦਗੀ ਦੀਆਂ ਜ਼ਿੰਮੇਵਾਰੀਆਂ ਤੇ ਚੁਨੌਤੀਆਂ ਦਾ ਸਾਹਮਣਾ ਕਰਨ ਦੀ ਵੀ ਯੋਗਤਾ 'ਤੇ ਭਰੋਸਾ ਕਰਨਾ ਸਿੱਖਦੇ ਹਨ।

ਉਹਨਾਂ ਕਿਹਾ ਕਿ ਆਜ਼ਾਦੀ ਤੋਂ ਬਾਅਦ ਭਾਰਤ ਵਿਚ ਉੱਚ ਸਿੱਖਿਆ ਪ੍ਰਣਾਲੀ ਨੇ ਤੇਜ਼ੀ ਨਾਲ ਵਿਕਾਸ ਕੀਤਾ ਹੈ। ਇਹ ਵਰਤਮਾਨ ਸਮੇਂ 70 ਮਿਲੀਅਨ ਤੋਂ ਵੱਧ ਵਿਿਦਆਰਥੀਆਂ ਨੂੰ ਦਾਖ਼ਲ ਕਰਨ ਵਾਲੀ ਸਭ ਤੋਂ ਵੱਡੀ ਸਿੱਖਿਆ ਪ੍ਰਣਾਲੀ ਹੈ। ਦੋ ਦਹਾਕਿਆਂ ਤੋਂ ਵੀ ਘੱਟ ਸਮੇਂ ਵਿਚ ਭਾਰਤ 40 ਮਿਲੀਅਨ ਤੋਂ ਵੱਧ ਵਿਿਦਆਰਥੀਆਂ ਲਈ ਵਧੀਕ ਸਮਰੱਥਾ ਪੈਦਾ ਕਰਨ ਵਿਚ ਕਾਮਯਾਬ ਰਿਹਾ ਹੈ।

ਭਾਰਤ ਅਕਾਦਮਿਕ ਉੱਤਮਤਾ ਵਿਚ ਉੱਚ ਵਿਸ਼ਵੀ ਸਥਿਤੀ ਪ੍ਰਾਪਤ ਕਰਨ, ਵਿਸ਼ਵ ਲਈ ਸਿੱਖਿਆ ਦਾ ਇਕ ਮੁਕਾਮ ਬਣਨ ਅਤੇ ਵਿਸ਼ਵ ਪੱਧਰ ‘ਤੇ ਇਸ ਖੇਤਰ ਵਿਚ ਮੋਹਰੀ ਬਣਨ ਦੀ ਇੱਛਾ ਰੱਖਦਾ ਹੈ । ਜੇਕਰ ਇਹ ਸੁਪਨਾ ਸਾਕਾਰ ਕਰਨਾ ਹੈ ਤਾਂ ਰਾਸ਼ਟਰੀ ਸਿੱਖਿਆ ਨੀਤੀ 2020 ਦੇ ਮੱਦੇਨਜ਼ਰ ਸਾਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਅਸੀਂ ਆਪਣੇ ਵਿਿਦਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰੀਏ ਤਾਂ ਜੋ ਉਹ ਅਜਿਹੇ ਵਧੀਆ ਨਾਗਰਿਕ ਬਣਨ ਜੋ ਵਿਸ਼ਵ ਦ੍ਰਿਸ਼ ਵਿਚ ਆਪਣੇ ਦਮ ‘ਤੇ ਖੜ੍ਹੇ ਹੋਣ।

ਉਨ੍ਹਾਂ ਨੇ ਆਸ ਪ੍ਰਗਟਾਈ ਕਿ ਮੁੱਢਲੀ ਤੇ ਉਚੇਰੀ ਸਿੱਖਿਆ ਦੇ ਨਾਲ ਤਕਨੀਕੀ ਸਿੱਖਿਆ ਦਾ ਗਠਜੋੜ ਸਿੱਖਆ ਵਿਚ ਪ੍ਰਗਤੀ, ਵਸ਼ਿਸ਼ਟਤਾ ਅਤੇ ਵਿਸਥਾਰ ਦੇ ਉਦੇਸ਼ਾਂ ਨੂੰ ਪ੍ਰਾਪਤ ਕਰਨ ਵਿਚ ਮਦਦਗਾਰ ਹੋਵੇਗਾ। ਇਹ ਨਾ ਕੇਵਲ ਸਾਖਰਤਾ ਅਨੁਪਾਤ ਵਿਚ ਸੁਧਾਰ ਕਰੇਗਾ ਸਗੋਂ ਸਮਾਜ ਵਿਚ ਅਨੁਪਾਲਨ, ਖੋਜ ਅਤੇ ਆਧੁਨਿਕੀਕਰਨ ਦੇ ਮੁੱਲਾਂ ਨੂੰ ਜੋੜਨ ਦਾ ਸਾਧਨ ਵੀ ਬਣੇਗਾ।

ਉਨ੍ਹਾਂ ਕਿਹਾ ਕਿ ਇਕ ਯੂਨੀਵਰਸਿਟੀ ਉਦੋਂ ਹੀ ਸਫ਼ਲਤਾਪੂਰਵਕ ਵਿਕਾਸ ਕਰ ਸਕਦੀ ਹੈ ਜਦੋਂ ਖੋਜ ਅਤੇ ਅਧਿਆਪਨ ਇਕ ਦੂਸਰੇ ਨਾਲ ਅਭੇਦ ਹੋ ਜਾਂਦੇ ਹਨ।ਉਹਨਾਂ ਕਿਹਾ ਕਿ ਖੋਜ ਵਿਦਵਾਨਾਂ ਨੂੰ ਆਪਣੀ ਖੋਜ ਸਿਰਫ ਰਸਾਲਿਆਂ ਵਿਚ ਪਹੁੰਚਾਉਣ ਤੱਕ ਸੀਮਿਤ ਕਰਨ ਦੀ ਥਾਂ ਹੇਠਲੇ ਪੱਧਰ ਤੱਕ ਪਹੁੰਚਾਉਣ ਦੇ ਉਪਰਾਲੇ ਵੀ ਚਾਹੀਦੇ ਹਨ ।ਤਾਂ ਹੀ ਉਹਨਾਂ ਦੀ ਖੋਜ ਦਾ ਅਸਲ ਮਕਸਦ ਪੂਰਾ ਹੋਵੇਗਾ । ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਸਹਿਯੋਗੀ ਵਾਤਾਵਰਨ ਦੇ ਵਿਕਾਸ ਅਤੇ ਪ੍ਰਗਤੀ ਨੂੰ ਯਕੀਨੀ ਬਣਾਇਆ ਹੈ, ਜੋ ਸਿੱਖਣ ਲਈ ਅਨੁਕੂਲ ਹੈ, ਬੇਹਤਰੀਨ ਅੰਤਰ-ਰਾਸ਼ਟਰੀ ਅਭਿਆਸਾਂ ਦੇ ਸੰਪਰਕ ਵਿਚ ਹੈ ਅਤੇ ਨਵੀਨਤਾ ਤੇ ਰਚਨਾਤਮਕਤਾ ਨੂੰ ਉਤਸ਼ਾਹਿਤ ਕਰਦਾ ਹੈ। ਗੁਰੂ ਨਾਨਕ ਦੇਵ ਯੂਨੀਵਰਸਿਟੀ ਨੌਜਵਾਨਾਂ, ਔਰਤਾਂ ਅਤੇ ਸਮਾਜ ਦੇ ਹਾਸ਼ੀਏ ਉਤੇ ਪਏ ਵਰਗਾਂ ਨੂੰ ਸਿੱਖਿਆ, ਸਿਖਲਾਈ ਅਤੇ ਉੱਦਮੀ ਵਿਕਾਸ ਦਾ ਹੁਨਰ ਪ੍ਰਦਾਨ ਕਰਨ ਦੇ ਇਕ ਮਹੱਤਵਪੂਰਨ ਕੇਂਦਰ ਵਜੋਂ ਉੱਭਰੀ ਹੈ।

ਉਹਨਾਂ ਪ੍ਰਾਚੀਨ ਭਾਰਤ ਵਿਚ ਨਾਲੰਦਾ, ਤਕਸ਼ਸ਼ੀਲਾ, ਵਿਕਰਮਸ਼ਿਲਾ, ਵੱਲਭੀ, ਓਦੰਤਪੁਰੀ ਅਤੇ ਸੋਮਪੁਰਾ ਦਾ ਨਾਂ ਲੈਦਿਆਂ ਕਿਹਾ ਕਿ ਸਾਨੂੰ ਪੂਰੇ ਵਿਸ਼ਵ ਵਿਚ ਇਹ ਸਿੱਖਿਆ ਵਾਲੀ ਧਾਂਕ ਜਮਾਉਣ ਲਈ ਮੁੜ ਕੰਮ ਕਰਨਾ ਚਾਹੀਦਾ ਹੈ ।ਸਿੱਖਿਆ ਨੂੰ ਖੋਜ ਅਤੇ ਨਵੀਨ ਪਹਿਲ ਕਦਮੀਆਂ ਨਾਲ ਸਹਿਜ ਰੂਪ ਵਿਚ ਜੋੜਨ ਦੀ ਲੋੜ ਹੈ। ਸਿੱਖਿਆ ਉਦੋਂ ਗਿਆਨ ਦਾ ਪ੍ਚਾਰ ਕਰਦੀ ਹੈ ਜਦ ਖੋਜ ਨਵਾਂ ਗਿਆਨ ਪੈਦਾ ਕਰਦੀ ਹੈ। ਪਹਿਲ ਕਦਮੀ ਉਸ ਗਿਆਨ ਨੂੰ ਅਮੀਰੀ ਅਤੇ ਸਮਾਜਿਕ ਭਲਾਈ ਵਿਚ ਬਦਲਦੀ ਹੈ।

ਭਾਰਤ ਨੇ 2016 ਵਿਚ ਸਟਾਰਟਅੱਪ ਇੰਡੀਆ” ਪ੍ਰੋਗਰਾਮ ਦੀ ਸ਼ੁਰੂਆਤ ਦੇ ਨਾਲ ਇਕ ਸਟਾਰਟ-ਅੱਪ ਈਕੋਸਿਸਟਮ’ ਬਣਾਉਣ ਵਿਚ ਵੱਡੀਆਂ ਪੁਲਾਂਘਾਂ ਪੁੱਟੀਆਂ ਹਨ। ਯੂਨੀਵਰਸਿਟੀਆਂ ਵਿਚ "ਸਟਾਰਟ-ਅੱਪ ਸੈਂਟਰਾਂ ਦੀ ਸ਼ੁਰੂਆਤ ਨਾਲ ਰਾਜ ਦੇ ਖੋਜ- ਸੱਭਿਆਚਾਰ, ਨਵੀਨ ਪਹਿਲ ਕਦਮੀਆਂ ਅਤੇ ਉਦਯੋਗਾਂ ਉੱਤੇ ਸਾਰਥਕ ਪ੍ਰਭਾਵ ਪਵੇਗਾ। ਅੱਜ ਦੇ ਯੁਵਕਾਂ ਲਈ 'ਸਟਾਰਟ-ਅੱਪ’ ਸਭ ਤੋਂ ਆਕਰਸ਼ਕ ਸ਼ਬਦ ਹੈ।

ਉਹਨਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ  ਦੇ ਡਿਪਾਰਟਮੈਂਟ ਆਫ਼ ਸਪੋਰਟਸ ਸਾਇੰਸਿਜ਼ ਐਂਡ ਮੈਡੀਸਨ ੰੈਅਸ਼ ਘਂਧੂ ਦਾ ਜਿਕਰ ਕਰਦਿਆਂ ਕਿਹਾ ਕਿ ਸੈਂਟਰ ਆਫ ਐਕਸੀਲੈਂਸ ਦੀ ਸ਼ਾਨਦਾਰ ਉਦਾਹਰਣ ਹੈ। ਜੋ  ਉੱਤਰੀ ਏਸ਼ੀਆ ਵਿਚ ਸਭ ਤੋਂ ਉੱਚ ਦਰਜ ਵਾਲਾ ਕੇਂਦਰ ਬਣ ਗਿਆ ਹੈ ਅਤੇ ਭਾਰਤ ਤੇ ਵਿਦੇਸ਼ਾਂ ਵਿਚ ਇਸਦਾ ਅਨੁਸਰਣ ਕੀਤਾ ਜਾ ਰਿਹਾ ਹੈ।ਉਹਨਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ ਦੇ  ਸਾਫ ਸੁਥਰੇ ਅਤੇ ਹਰੇ ਭਰੇ ਹੋਣ ਦੀ ਸ਼ਲਾਘਾ ਕੀਤੀ ।

ਸਾਡੀ ਸਿੱਖਿਆ, ਸਿਖਲਾਈ, ਖੋਜ ਅਤੇ ਕਾਢਾਂ ਨੂੰ ਰਾਸ਼ਟਰ ਦੇ ਵਿਕਾਸ ਲਈ ਉਪਰੋਕਤ ਉਦੇਸ਼ਾਂ ਵਿਚ ਯੋਗਦਾਨ ਪਾਉਣਾ ਚਾਹੀਦਾ ਹੈ। ਸਾਡੇ ਸਿੱਖਿਆ ਮਾਡਲ ਨੂੰ ਕੇਵਲ ਦਿਮਾਗ ਦਾ ਵਿਕਾਸ ਹੀ ਨਹੀਂ ਕਰਨਾ ਚਾਹੀਦਾ ਬਲਕਿ ਸਾਕਾਰਾਤਮਕ ਮਾਨਸਿਕਤਾ ਵੀ ਪੈਦਾ ਕਰਨੀ ਚਾਹੀਦੀ ਹੈ। ਵਿਿਦਆਰਥੀ ਦਾ ਵਿਕਾਸ ਹੋਣ ਦੇ ਨਾਲ-ਨਾਲ ਉਸ ਅੰਦਰ ਯੋਗਤਾ ਦਾ ਵਿਸਥਾਰ ਵੀ ਹੋਣਾ ਚਾਹੀਦਾ ਹੈ । ਸਾਕਾਰਾਤਮਕ ਮਾਨਸਿਕਤਾ ਦੇ ਨਾਲ-ਨਾਲ ਇਕ ਸਿਰਜਣਾਤਮਕ ਦਿਮਾਗ ਸਮਾਜ ਵਿਚ ਕੁਪੋਸ਼ਣ, ਸਿਹਤ ਸੰਭਾਲ ਅਤੇ ਊਰਜਾ ਦੀ ਵਰਤੋਂ ਆਦਿ ਵਰਗੀਆਂ ਸਮੱਸਿਆਵਾਂ ਦੇ ਸਮਾਧਾਨ ਲੱਭਣ ਵਿਚ ਮੱਦਦ ਕਰ ਸਕਦਾ ਹੈ।

ਉਨ੍ਹਾਂ ਕਿਹਾ ਕਿ ਸਿੱਖਿਆ ਦੀ ਵਰਤੋਂ ਸੱਮੁਚੀ ਮਾਨਵਤਾ ਦੇ ਭਲੇ ਲਈ ਹੋਣੀ ਚਾਹੀਦੀ ਹੈ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਇਸ ਰਾਹ ਚਲਦਿਆਂ ਵਿਿਦਆਰਥੀਆਂ ਨੂੰ ਉੱਤਮ ਤਕਨੀਕੀ ਗਿਆਨ, ਹੁਨਰ, ਯੋਗਤਾ ਦੇ ਨਾਲ ਸਸ਼ਕਤ ਬਣਾ ਰਹੀ ਹੈ ਅਤੇ ਉਹਨਾਂ ਵਿਚ ਸਹੀ ਦ੍ਰਿਸ਼ਟੀਕੋਣ ਅਤੇ ਸਮੱਗਰ ਮੁੱਲਾਂ ਦਾ ਵਿਕਾਸ ਕਰ ਰਹੀ ਹੈ।

ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਆਨਰਜ਼ ਕਾਜ਼ਾ ਡਿਗਰੀਆਂ ਮਿਲਣ ਤੇ ਸ. ਇਕਬਾਲ ਸਿੰਘ ਚਾਹਲ ਤੇ ਡਾ. ਗਗਨਦੀਪ ਕੰਗ ਵਲੋਂ ਧੰਨਵਾਦ ਕੀਤਾ ਗਿਆ ਉੱਥੇ ਉਹਨਾਂ ਨੇ ਆਪਣੇ ਜੀਵਨ ਦੇ ਤਜਰਬਿਆਂ ਨੂੰ ਵਿਿਦਆਰਥੀਆਂ ਨਾਲ ਸਾਂਝਾ ਕਰਦਿਆਂ ਸਫਲਤਾ ਦਾ ਮੰਤਰ ਮਿਹਨਤ, ਲਗਨ ਅਤੇ  ਦ੍ਰਿੜ ਸੰਕਲਪ ਨੂੰ ਅਪਣਾਉਣ ਦਾ ਸੱਦਾ ਦਿੱਤਾ ।

ਇਸ ਮੌਕੇ ਉਹਨਾਂ ਸਮੇਤ ਪੰਜਾਬ ਦੇ ਮਾਨਯੋਗ ਗਵਰਨਰ ਸ਼੍ਰੀ ਬਨਵਾਰੀਲਾਲ ਪੁਰੋਹਿਤ ਅਤੇ ਪਿੰ੍ਰਸੀਪਲ ਸੱਕਤਰ ਸ਼੍ਰੀਮਤੀ ਰਾਖੀ ਭੰਡਾਰੀ ਨੂੰ ਯਾਦਗਾਰੀ ਚਿੰਨ ਦੇ ਤੌਰ ਤੇ ਫੁਲਕਾਰੀ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਬਣਾਈ ਗਈ ਕੌਫੀ ਟੇਬਲ ਬੁੱਕ ਦੇ ਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਜਸਪਾਲ ਸਿੰਘ ਸੰਧੂ ਨੇ  ਸਨਮਾਨਿਤ ਕੀਤਾ ।ਇਸ ਸਮੇਂ ਉਹਨਾਂ ਦੇ ਨਾਲ ਰਜਿਸਟਰਾਰ ਡਾ. ਕਰਨਜੀਤ ਸਿੰਘ ਕਾਹਲੋਂ ਵੀ ਮੋਜੂਦ ਸਨ ।ਡਿਗਰੀਆਂ ਲੈਣ ਵਾਲੇ ਵਿਿਦਆਰਥੀਆਂ ਦੇ ਚਾਅ ਵੀ 48ਵੀਂ ਕਾਨਵੋਕੇਸ਼ਨ ਵਿਚ ਯਾਦਗਾਰੀ ਬਣਾਉਣ ਵਿਚ ਇਕ ਵੱਖਰਾ ਰੰਗ ਉਦੋਂ ਭਰ ਰਹੇ ਸਨ ਜਦੋਂ ਉਹ ਮੁੱਖ ਮਹਿਮਾਨ ਤੋਂ ਡਿਗਰੀ ਲੈਣ ਤੋਂ ਇਲਾਵਾ ਆਪਣੇ ਪ੍ਰੰ੍ਰਪਾਰਿਕ ਗਾਉਣ ਵਿਚ ਸੈਲਫੀਆ ਲੈਣ ਵਿਚ ਮਸ਼ਰੂਫ ਸਨ ।

The post 48ਵੀਂ ਸਾਲਾਨਾ ਕਾਨਵੋਕੇਸ਼ਨ: ਪੀ.ਐਚ.ਡੀ., ਐਮਫਿਲ, ਪੋਸਟ ਗਰੈਜੂਏਟ ਤੇ ਗਰੈਜੂਏਟ ਖੋਜਾਰਥੀਆਂ-ਵਿਦਿਆਰਥੀਆਂ ਦਾ ਡਿਗਰੀਆਂ ਤੇ ਮੈਡਲਾਂ ਨਾਲ ਸਨਮਾਨ appeared first on TheUnmute.com - Punjabi News.

Tags:
  • banwarilal-purohit

ਖੇਤੀਬਾੜੀ ਮੰਤਰੀ ਵਲੋਂ ਕਿਸਾਨਾਂ ਨੂੰ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਾਸਤੇ ਫਸਲੀ ਵਿਭਿੰਨਤਾ ਅਪਣਾਉਣ ਦੀ ਅਪੀਲ

Friday 25 November 2022 02:08 PM UTC+00 | Tags: aam-aadmi-party agriculture breaking-news cm-bhagwant-mann kuldeep-singh-dhaliwal minister-kuldeep-singh news punjab-rural-development sugar-mill-batala the-unmute-breaking-news the-unmute-punjab

ਚੰਡੀਗੜ੍ਹ/ ਬਟਾਲਾ 25 ਨਵੰਬਰ 2022: ਪੰਜਾਬ ਦੇ ਪੇਂਡੂ ਵਿਕਾਸ, ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ 60ਵੇਂ ਪਿੜਾਈ ਸੀਜ਼ਨ ਦਾ ਸ਼ੁਰੂਆਤ ਕਰਦਿਆਂ ਕਿਸਾਨਾਂ ਨੂੰ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਫ਼ਸਲੀ ਵਿਭਿੰਨਤਾ ਅਪਣਾਉਣ ਦੀ ਅਪੀਲ ਕੀਤੀ। ਸਹਿਕਾਰੀ ਖੰਡ ਮਿੱਲ ਬਟਾਲਾ ਵਿਖੇ ਕਰਵਾਏ ਸਮਾਗਮ ਦੌਰਾਨ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਸਹਿਕਾਰੀ ਖੰਡ ਮਿੱਲਾਂ ਨੂੰ ਚੱਲਦੇ ਰੱਖਣ ਲਈ ਹਰ ਤਰਾਂ ਦੀ ਮਦਦ ਕਰਨ ਲਈ ਵਚਨਬੱਧ ਹੈ। ਉਨਾਂ ਨੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਾਸਤੇ ਵੱਧ ਤੋਂ ਵੱਧ ਰਕਬਾ ਗੰਨੇ, ਮੱਕੀ, ਦਾਲਾਂ, ਸਰੋ ਆਦਿ ਫਸਲਾਂ ਅਧੀਨ ਲਿਆਉਣ ਲਈ ਕਿਸਾਨਾਂ ਨੂੰ ਅਪੀਲ ਵੀ ਕੀਤੀ। ਉਨਾਂ ਨੇ ਸਹਿਕਾਰੀ ਖੰਡ ਮਿੱਲਾਂ ਦੇ ਕਰਮਚਾਰੀਆਂ ਲਈ 6ਵਾਂ ਪੇ-ਸਕੇਲ ਲਾਗੂ ਕਰਨ ਦਾ ਭਰੋਸਾ ਵੀ ਦਿੱਤਾ।

ਕੈਬਨਿਟ ਮੰਤਰੀ ਨੇ ਕਿਹਾ ਕਿ ਸਹਿਕਾਰੀ ਖੰਡ ਮਿੱਲ ਬਟਾਲਾ ਵਿਖੇ ਅਤਿ ਆਧੁਨਿਕ ਤਕਨੀਕ ਅਪਣਾਈ ਗਈ ਹੈ ਤਾਂ ਜੋ ਇਕ ਨਵੇਂ ਪਲਾਂਟ ਜਿਸ ਵਿੱਚ 14 ਮੈਗਾਵਾਟ ਦਾ ਬਿਜਲੀ ਉਤਪਾਦਨ ਪਲਾਂਟ ਵੀ ਸ਼ਾਮਲ ਹੈ, ਜਿਸ ਨੂੰ ਬਾਅਦ ਵਿੱਚ 100 ਮੈਗਾਵਾਟ ਤੱਕ ਵਧਾਇਆ ਜਾ ਸਕਦਾ ਹੈ, ਦੇ ਨਿਰਮਾਣ ਨਾਲ ਮਿੱਲ ਦੀ ਸਮਰੱਥਾ ਨੂੰ 3500 ਟੀ.ਸੀ.ਡੀ. ਤੋਂ 5000 ਟੀ.ਸੀ.ਡੀ. ਤੱਕ ਵਧਾ ਦਿੱਤਾ ਜਾ ਸਕੇ ।

ਇਸ ਸਬੰਧੀ ਕੰਮ ਪੂਰੇ ਜ਼ੋਰਾਂ ‘ਤੇ ਚੱਲ ਰਿਹਾ ਹੈ ਅਤੇ ਮਾਰਚ 2023 ਤੋਂ ਪਹਿਲਾਂ ਕਾਰਜਸ਼ੀਲ ਹੋਣ ਲਈ ਤਹਿ ਕੀਤਾ ਗਿਆ ਹੈ। ਇਹ ਪਲਾਂਟ ਰਿਫਾਈਨਡ ਸ਼ੂਗਰ ਦੇ ਨਾਲ ਹੀ ਪਾਵਰ ਦਾ ਉਤਪਾਦਨ ਕਰੇਗਾ ਜੋ ਮਿੱਲ ਦੇ ਨਾਲ-ਨਾਲ ਕਿਸਾਨਾਂ ਲਈ ਵਿੱਤੀ ਤੌਰ ‘ਤੇ ਮਦਦਗਾਰ ਸਾਬਤ ਹੋਵੇਗਾ। ਉਹਨਾਂ ਅੱਗੇ ਦੱਸਿਆ ਕਿ ਬਾਇਓ-ਸੀਐਨਜੀ ਪਲਾਂਟ ਲਗਾਉਣ ਦਾ ਕੰਮ ਵੀ ਪ੍ਰਗਤੀ ਅਧੀਨ ਹੈ। ਉਹਨਾਂ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਵਿੱਚ ਚੱਲ ਰਹੀ ਸਹਿਕਾਰੀ ਖੰਡ ਮਿੱਲਾਂ ਨੂੰ ਚਾਲੂ ਰੱਖਣ ਲਈ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਦੇ ਨਾਲ-ਨਾਲ ਸਮੁੱਚੇ ਬੁਨਿਆਦੀ ਢਾਂਚੇ ਨੂੰ ਅੱਪਡੇਟ ਕਰਨ ਲਈ ਵਚਨਬੱਧ ਹੈ।

ਇਸ ਮੌਕੇ ਮਿੱਲ ਦੇ ਬੋਰਡ ਆਫ ਡਾਇਰੈਕਟਰਜ਼, ਜਨਰਲ ਮੈਨੇਜਰ ਅਤੇ ਸਮੂਹ ਕਿਸਾਨਾਂ ਨੇ ਕੈਬਨਿਟ ਮੰਤਰੀ ਅਤੇ ਚੇਅਰਮੈਨ ਸ਼ੂਗਰਫੈੱਡ ਪੰਜਾਬ ਦਾ ਨਿੱਘਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਸਨਮਾਨਿਤ ਕੀਤਾ। ਇਸ ਤੋਂ ਇਲਾਵਾ ਸਹਿਕਾਰੀ ਖੰਡ ਮਿੱਲ ਬਟਾਲਾ ਦੀਆਂ ਵਰਕਰਜ਼ ਯੂਨੀਅਨਾਂ ਵੱਲੋਂ ਸ. ਧਾਲੀਵਾਲ ਅਤੇ ਚੇਅਰਮੈਨ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਚੇਅਰਮੈਨ ਸ਼ੂਗਰਫੈੱਡ ਨਵਦੀਪ ਸਿੰਘ ਸਿੱਧੂ ਅਤੇ ਚੇਅਰਮੈਨ ਪਨਸਪ ਬਲਬੀਰ ਸਿੰਘ ਪੰਨੂ ਨੇ 9 ਉਮੀਦਵਾਰਾਂ ਨੂੰ ਤਰਸ ਦੇ ਆਧਾਰ ‘ਤੇ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਮਿੱਲ ਵਿੱਚ ਗੰਨੇ ਦੀਆਂ ਟਰਾਲੀਆਂ ਲੈ ਕੇ ਆਉਣ ਵਾਲੇ ਪਹਿਲੇ 11 ਕਿਸਾਨਾਂ ਨੂੰ ਸਨਮਾਨਿਤ ਵੀ ਕੀਤਾ ਗਿਆ।

The post ਖੇਤੀਬਾੜੀ ਮੰਤਰੀ ਵਲੋਂ ਕਿਸਾਨਾਂ ਨੂੰ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਾਸਤੇ ਫਸਲੀ ਵਿਭਿੰਨਤਾ ਅਪਣਾਉਣ ਦੀ ਅਪੀਲ appeared first on TheUnmute.com - Punjabi News.

Tags:
  • aam-aadmi-party
  • agriculture
  • breaking-news
  • cm-bhagwant-mann
  • kuldeep-singh-dhaliwal
  • minister-kuldeep-singh
  • news
  • punjab-rural-development
  • sugar-mill-batala
  • the-unmute-breaking-news
  • the-unmute-punjab

ਹਰਜੋਤ ਸਿੰਘ ਬੈਂਸ ਦੇ ਹੁਕਮਾਂ 'ਤੇ ਸਦੀ ਪੁਰਾਣਾ ਡਾਇਰੈਕੋਰੇਟ ਪਬਲਿਕ ਇੰਸਟਰੱਕਸ਼ਨ ਨਾਂ ਨੂੰ ਬਦਲਣ ਲਈ ਪ੍ਰਕਿਰਿਆ ਸ਼ੁਰੂ

Friday 25 November 2022 02:13 PM UTC+00 | Tags: aam-aadmi-party century-old-directorate-of-public cm-bhagwant-mann harjot-singh-bains news public-instruction punjab-school-education-department school-education-minister-harjot-singh-bains the-unmute-breaking-news the-unmute-punjabi-news

ਚੰਡੀਗੜ੍ਹ 25 ਨਵੰਬਰ 2022: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀਆਂ ਹਦਾਇਤਾਂ 'ਤੇ ਪੰਜਾਬ ਸਕੂਲ ਸਿੱਖਿਆ ਵਿਭਾਗ ਦਾ ਨਾਮ ਡਾਇਰੈਕੋਰੇਟ ਪਬਲਿਕ ਇੰਸਟਰੱਕਸ਼ਨ ਨੂੰ ਬਦਲਣ ਦੀ ਪ੍ਰਕਿਰਿਆ ਆਰੰਭ ਹੋ ਗਈ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਇੱਥੇ ਦੱਸਿਆ ਕਿ ਅੰਗਰੇਜ਼ ਰਾਜ ਵੇਲੇ ਇਸ ਵਿਭਾਗ ਦਾ ਨਾਮ ਡਾਇਰੈਕੋਰੇਟ ਪਬਲਿਕ ਇੰਸਟਰੱਕਸ਼ਨ ਰੱਖਿਆ ਗਿਆ ਸੀ ਜਿਸ ਨੂੰ ਕਿ ਅੱਜ ਤੱਕ ਕਿਸੇ ਨੇ ਵੀ ਤਬਦੀਲ ਕਰਨ ਬਾਰੇ ਨਹੀਂ ਸੋਚਿਆ ਜਦਕਿ ਹੁਣ ਇਹ ਨਾਮ ਕੰਮ ਅਨੁਸਾਰ ਸਾਰਥਿਕਤਾ ਨਹੀਂ ਰੱਖਦਾ।

ਉਹਨਾਂ ਦੱਸਿਆ ਕਿ ਦੇਸ਼ ਦੇ ਜਿਆਦਾਤਰ ਸੂਬਿਆਂ ਵਿੱਚ ਸਕੂਲ ਵਿਭਾਗ ਦਾ ਨਾਮ ਡਾਇਰੈਕੋਰੇਟ ਪਬਲਿਕ ਇੰਸਟਰੱਕਸ਼ਨ ਤੋਂ ਬਦਲ ਕੇ ਡਾਇਰੈਕਟੋਰੇਟ ਸਕੂਲ ਸਿੱਖਿਆ ਕਰ ਦਿੱਤਾ ਗਿਆ ਹੈ। ਸ. ਬੈਂਸ ਨੇ ਦੱਸਿਆ ਕਿ ਸਕੂਲ ਸਿੱਖਿਆ ਵਿਭਾਗ ਬੱਚਿਆਂ ਨੂੰ ਸਿਖਿਅਤ ਕਰਨ ਦਾ ਕੰਮ ਕਰਦਾ ਹੈ ਜਦਕਿ ਅੰਗਰੇਜ਼ਾਂ ਵੱਲੋਂ ਰੱਖੇ ਨਾਮ ਤੋਂ ਇਹ ਪ੍ਰਤੀਤ ਹੁੰਦਾ ਹੈ ਕਿ ਇਹ ਵਿਭਾਗ ਸਿਰਫ਼ ਹਦਾਇਤਾਂ ਦਿੰਦਾ ਹੈ।

ਉਹਨਾਂ ਦੱਸਿਆ ਕਿ ਇਸ ਬਾਬਤ ਪ੍ਰਮੁੱਖ ਸਕੱਤਰ ਸਕੂਲ ਸਿੱਖਿਆ ਅਤੇ ਮੁੱਖ ਸਕੱਤਰ ਪੰਜਾਬ ਨੂੰ ਪੱਤਰ ਲਿਖ ਕੇ ਪ੍ਰਕਿਰਿਆ ਸ਼ੁਰੂ ਕਰਨ ਲਈ ਕਿਹਾ ਗਿਆ ਸੀ ਅਤੇ ਵਿਭਾਗ ਦਾ ਨਾਮ ਬਦਲਣ ਸਬੰਧੀ ਕਾਰਵਾਈ ਰਸਮੀ ਤੌਰ 'ਤੇ ਸ਼ੁਰੂ ਹੋ ਗਈ ਹੈ ਅਤੇ ਭਵਿੱਖ ਵਿੱਚ ਇਸ ਵਿਭਾਗ ਨੂੰ ਡਾਇਰੈਕਟੋਰੇਟ ਆਫ ਸਕੂਲ ਐਜੂਕੇਸ਼ਨ ਦੇ ਨਾਮ ਨਾਲ ਜਾਣਿਆ ਜਾਵੇਗਾ।

The post ਹਰਜੋਤ ਸਿੰਘ ਬੈਂਸ ਦੇ ਹੁਕਮਾਂ 'ਤੇ ਸਦੀ ਪੁਰਾਣਾ ਡਾਇਰੈਕੋਰੇਟ ਪਬਲਿਕ ਇੰਸਟਰੱਕਸ਼ਨ ਨਾਂ ਨੂੰ ਬਦਲਣ ਲਈ ਪ੍ਰਕਿਰਿਆ ਸ਼ੁਰੂ appeared first on TheUnmute.com - Punjabi News.

Tags:
  • aam-aadmi-party
  • century-old-directorate-of-public
  • cm-bhagwant-mann
  • harjot-singh-bains
  • news
  • public-instruction
  • punjab-school-education-department
  • school-education-minister-harjot-singh-bains
  • the-unmute-breaking-news
  • the-unmute-punjabi-news

ਮੋਹਾਲੀ 'ਚ ਨਵੇਂ ਸਥਾਪਿਤ ਹੋ ਰਹੇ 22 ਆਮ ਆਦਮੀ ਕਲੀਨਿਕਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ

Friday 25 November 2022 02:20 PM UTC+00 | Tags: aam-aadmi-clinics aam-aadmi-clinics-punjab aam-aadmi-party chetan-singh-jauramajra-news cm-bhagwant-mann deputy-commissioner-amit-talwar health-department health-department-mohali health-department-punjab mohali-news news primary-health-centers punjab

ਐਸ.ਏ.ਐਸ. ਨਗਰ, 25 ਨਵੰਬਰ 2022: ਜ਼ਿਲ੍ਹਾ ਐਸ.ਏ.ਐਸ. ਨਗਰ ਵਿੱਚ ਜਲਦੀ ਹੀ 22 ਨਵੇਂ ਆਮ ਆਦਮੀ ਕਲੀਨਿਕ ਸਥਾਪਿਤ ਕੀਤੇ ਜਾ ਰਹੇ ਹਨ । ਇਨ੍ਹਾਂ ਨਵੇਂ ਸਥਾਪਿਤ ਕੀਤੇ ਜਾਣ ਵਾਲੇ ਕਲੀਨਿਕਾ ਸਬੰਧੀ ਚੱਲ ਰਹੇ ਕੰਮਾਂ ਦਾ ਜ਼ਾਇਜਾ ਲੈਣ ਲਈ ਅੱਜ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਿਹਤ ਵਿਭਾਗ, ਪੀ.ਡਬਲਿਊ.ਡੀ. ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਨਾਲ ਵਿਸ਼ੇਸ ਸਮੀਖਿਆ ਮੀਟਿੰਗ ਕੀਤੀ ਗਈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਜ਼ਿਲ੍ਹਾ ਐਸ.ਏ.ਐਸ. ਨਗਰ ਵਿੱਚ ਪਹਿਲਾ ਬਣਾਏ ਗਏ ਆਮ ਆਦਮੀ ਕਲੀਨਿਕਾਂ ਤੋਂ ਇਲਾਵਾ ਹੋਰ 22 ਨਵੇਂ ਆਮ ਆਦਮੀ ਕਲੀਨਿਕ ਪ੍ਰਾਇਮਰੀ ਹੈਲਥ ਸੈਂਟਰਾਂ ਵਿੱਚ ਜਲਦੀ ਹੀ ਸਥਾਪਿਤ ਕੀਤੇ ਜਾ ਰਹੇ ਹਨ । ਉਨ੍ਹਾਂ ਦੱਸਿਆ ਕਿ ਭਾਵੇਂ ਆਮ ਆਦਮੀ ਕਲੀਨਿਕ ਜਿਲ੍ਹੇ ਦੇ ਪ੍ਰਾਇਮਰੀ ਹੈਲਥ ਸੈਂਟਰਾ ਵਿੱਚ ਸਥਾਪਤ ਕੀਤੇ ਜਾ ਰਹੇ ਹਨ ਪ੍ਰੰਤੂ ਇਨ੍ਹਾਂ ਪ੍ਰਾਇਮਰੀ ਹੈਲਥ ਸੈਂਟਰਾਂ ਦੀਆਂ ਮੌਜੂਦਾ ਸਿਹਤ ਸੁਵਿਧਾਵਾ ਉਸੇ ਪ੍ਰਕਾਰ ਚਲਦੀਆਂ ਰਹਿਣਗੀਆਂ ਜਦਕਿ ਪ੍ਰਾਇਮਰੀ ਹੈਲਥ ਸੈਂਟਰਾਂ ਵਿੱਚ ਇਹ ਨਵੇਂ 22 ਆਮ ਆਦਮੀ ਕਲੀਨਿਕ ਵੱਖਰੇ ਤੌਰ ਤੇ ਸਥਾਪਤ ਕੀਤੇ ਜਾ ਰਹੇ ਹਨ ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਐਸ.ਡੀ.ਐਮਜ਼, ਪੀ.ਡਬਲਿਊ.ਡੀ. ਵਿਭਾਗ ਦੇ ਐਕਸੀਅਨ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਨਿੱਜੀ ਤੌਰ ਤੇ ਪ੍ਰਾਇਮਰੀ ਹੈਲਥ ਸੈਂਟਰਾਂ ਵਿੱਚ ਜਾ ਕੇ ਨਵੇਂ ਆਮ ਆਦਮੀ ਕਲੀਨਿਕਾ ਦੀ ਤਿਆਰੀ ਸਬੰਧੀ ਕੰਮਾਂ ਵਿੱਚ ਤੇਜੀ ਲਿਆਉਂਣ ਦੀ ਹਦਾਇਤ ਕੀਤੀ ਗਈ ਹੈ । ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ 31 ਦਸੰਬਰ 2022 ਤੱਕ ਇਨ੍ਹਾਂ ਨਵੇਂ 22 ਆਮ ਆਦਮੀ ਕਲੀਨਿਕਾਂ ਨੂੰ ਤਿਆਰ ਕਰਨ ਦਾ ਟੀਚਾ ਮਿੱਥਿਆ ਗਿਆ ਹੈ ।

ਜਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵੱਲੋਂ ਆਪਣੇ ਚੋਣ ਵਾਅਦੇ ਨੂੰ ਪੂਰਾ ਕਰਦਿਆਂ ਸੱਤਾ ਵਿੱਚ ਆਉਂਣ ਸਾਰ 15 ਅਗਸਤ 2022 ਨੂੰ ਪੂਰੇ ਸੂਬੇ ਵਿੱਚ 100 ਆਮ ਆਦਮੀ ਕਲੀਨਿਕ ਸਥਾਪਤ ਕੀਤੇ ਗਏ ਸਨ ਜਿਨ੍ਹਾ ਵਿੱਚ 14 ਆਮ ਆਦਮੀ ਕਲੀਨਿਕ ਜਿਲ੍ਹਾ ਐਸ.ਏ.ਐਸ ਨਗਰ ਵਿੱਚ ਖੋਲੇ ਗਏ । ਇਨ੍ਹਾਂ ਆਮ ਆਦਮੀ ਕਲੀਨਿਕਾ ਦੀ ਸਫ਼ਲਤਾ ਤੋਂ ਬਾਅਦ ਹੁਣ ਪੰਜਾਬ ਸਰਕਾਰ ਵੱਲੋਂ 26 ਜਨਵਰੀ 2023 ਤੱਕ ਸੂਬੇ ਵਿੱਚ ਹੋਰ 598 ਆਮ ਆਦਮੀ ਕਲੀਨਿਕ ਖੋਲੇ ਜਾ ਰਹੇ ਹਨ|

ਜਿਨ੍ਹਾ ਵਿੱਚੋਂ ਜਿਲ੍ਹਾ ਐਸ.ਏ.ਐਸ ਨਗਰ ਵਿਖੇ 22 ਆਮ ਆਦਮੀ ਕਲੀਨਿਕ ਖੁੱਲ ਰਹੇ ਹਨ । ਜਿਨ੍ਹਾ ਵਿੱਚ ਬੂਥਗੜ੍ਹ, ਪਲਹੇੜੀ, ਖਿਜ਼ਰਾਬਾਦ, ਪੰਡਵਾਲਾ, ਖਿਜ਼ਰਗੜ੍ਹ, ਲਾਂਡਰਾ, ਬਿਸੌਲੀ , ਮਜਾਤ, ਚੰਦੋ, ਮੁੱਲਾਪੁਰ, ਪਾਪੜੀ, ਸਹੌੜਾ, ਫੇਜ਼-1, ਫੇਜ਼-3ਬੀ-1, ਫੇਜ਼-7, ਫੇਜ਼-9, ਫੇਜ਼ -11, ਘੜੂੰਆਂ, ਮੁੰਡੀ ਖਰੜ, ਬਲਟਾਣਾ, ਪ੍ਰੀਤ ਕਾਲੋਨੀ ਜੀਰਕਪੁਰ ਅਤੇ ਨਵਾਂ ਗਾਓ ਸ਼ਾਮਲ ਹਨ।

ਉਨ੍ਹਾਂ ਦੱਸਿਆ ਕਿ ਇਥੇ ਇਕ ਮੈਡੀਕਲ ਅਫ਼ਸਰ, ਫਾਰਮਾਸਿਸਟ, ਕਲੀਨੀਕਲ ਸਹਾਇਕ ਅਤੇ ਹੈਲਪਰ ਸਮੇਤ ਚਾਰ ਅਧਿਕਾਰੀਆਂ/ਕਰਮਚਾਰੀਆਂ ਦਾ ਸਟਾਫ਼ ਤਾਇਨਾਤ ਕਰਨ ਤੋਂ ਇਲਾਵਾ 41 ਤਰ੍ਹਾਂ ਦੇ ਡਾਕਟਰੀ ਟੈਸਟ ਮੁਫ਼ਤ ਕੀਤੇ ਜਾਣਗੇ ਅਤੇ ਹੋਰ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਅਮਨਿੰਦਰ ਕੌਰ ਬਰਾੜ, ਮੋਹਾਲੀ ਦੇ ਐਸ.ਡੀ.ਐਮ ਸ੍ਰੀਮਤੀ ਸਰਬਜੀਤ ਕੌਰ, ਐਸ.ਡੀ.ਐਮ ਖਰੜ ਰਵਿੰਦਰ ਸਿੰਘ, ਐਸ.ਡੀ.ਐਮ ਡੇਰਾਬਸੀ ਹਿਮਾਂਸ਼ੂ ਗੁਪਤਾ,ਸਿਵਲ ਸਰਜਨ ਡਾ ਆਦਰਸ਼ਪਾਲ ਕੌਰ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਗਿਰੀਸ਼ ਡੋਗਰਾ , ਐਸ.ਐਮ.ਓਜ਼, ਈ.ਓਜ਼ ਅਤੇ ਕਾਰਜਕਾਰੀ ਏਜੰਸੀਆਂ ਦੇ ਅਧਿਕਾਰੀ ਮੌਜੂਦ ਸਨ।

The post ਮੋਹਾਲੀ ‘ਚ ਨਵੇਂ ਸਥਾਪਿਤ ਹੋ ਰਹੇ 22 ਆਮ ਆਦਮੀ ਕਲੀਨਿਕਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ appeared first on TheUnmute.com - Punjabi News.

Tags:
  • aam-aadmi-clinics
  • aam-aadmi-clinics-punjab
  • aam-aadmi-party
  • chetan-singh-jauramajra-news
  • cm-bhagwant-mann
  • deputy-commissioner-amit-talwar
  • health-department
  • health-department-mohali
  • health-department-punjab
  • mohali-news
  • news
  • primary-health-centers
  • punjab

ਨਿਤਿਨ ਗਡਕਰੀ ਦਾ ਵੱਡਾ ਬਿਆਨ, 15 ਸਾਲ ਪੁਰਾਣੇ ਵਾਹਨ ਹੋ ਜਾਣਗੇ ਕਬਾੜ

Friday 25 November 2022 02:34 PM UTC+00 | Tags: breaking-news india indian-transport news nitin-gadkari punjab-news transportnews union-minister-nitin-gadkari

ਚੰਡੀਗੜ੍ਹ 25 ਨਵੰਬਰ 2022: ਕੇਂਦਰੀ ਮੰਤਰੀ ਨਿਤਿਨ ਗਡਕਰੀ (Union Minister Nitin Gadkari) ਨੇ ਸ਼ੁੱਕਰਵਾਰ ਨੂੰ ਕਿਹਾ ਕਿ ਭਾਰਤ ਸਰਕਾਰ ਦੇ 15 ਸਾਲ ਪੂਰੇ ਕਰਨ ਵਾਲੇ ਸਾਰੇ ਵਾਹਨਾਂ ਨੂੰ ਰੱਦ ਕਰ ਦਿੱਤਾ ਜਾਵੇਗਾ। ਇਸ ਸਬੰਧੀ ਇੱਕ ਨੀਤੀ ਰਾਜ ਸਰਕਾਰਾਂ ਨੂੰ ਵੀ ਭੇਜ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰਾਂ ਨੂੰ 15 ਸਾਲ ਪੁਰਾਣੇ ਵਾਹਨਾਂ ਨੂੰ ਸੜਕਾਂ ਤੋਂ ਹਟਾਉਣ ਲਈ ਕਿਹਾ ਗਿਆ ਹੈ। ਇਸ ਵਿੱਚ ਬੱਸਾਂ, ਟਰੱਕਾਂ ਅਤੇ ਕਾਰਾਂ ਸਮੇਤ ਸਾਰੇ ਵਾਹਨ ਸ਼ਾਮਲ ਹਨ।

ਨਿਤਿਨ ਗਡਕਰੀ ਨੇ ਕਿਹਾ ਕਿ ਹਰ ਪੁਰਾਣੇ ਵਾਹਨ ਨੂੰ ਸੜਕਾਂ ਤੋਂ ਹਟਾਇਆ ਜਾਵੇਗਾ। ਉਨ੍ਹਾਂ ਕਿਹਾ, "ਭਾਰਤ ਸਰਕਾਰ ਜਾਂ ਭਾਰਤ ਸਰਕਾਰ ਦੇ ਅਦਾਰਿਆਂ ਦੇ 15 ਸਾਲ ਪੁਰਾਣੇ ਵਾਹਨਾਂ ਨੂੰ ਹਟਾਉਣਾ ਹੋਵੇਗਾ, ਇਹ ਵਾਹਨ ਸੜਕਾਂ ‘ਤੇ ਨਹੀਂ ਚੱਲਣਗੇ। ਭਾਰਤ ਸਰਕਾਰ ਨੇ ਇਹ ਨੀਤੀ ਸਾਰੇ ਰਾਜਾਂ ਨੂੰ ਭੇਜ ਦਿੱਤੀ ਹੈ। ਰਾਜ ਸਰਕਾਰਾਂ ਨੂੰ ਵੀ ਆਪਣੇ ਦਾਇਰੇ ਵਿੱਚ ਆਉਂਦੇ ਵਿਭਾਗਾਂ ਵਿੱਚ 15 ਸਾਲ ਪੁਰਾਣੀਆਂ ਬੱਸਾਂ, ਟਰੱਕਾਂ, ਕਾਰਾਂ ‘ਤੇ ਪਾਬੰਦੀ ਲਗਾਉਣੀ ਚਾਹੀਦੀ ਹੈ।

ਇਕੱਠ ਨੂੰ ਸੰਬੋਧਨ ਕਰਦਿਆਂ ਗਡਕਰੀ ਨੇ ਕਿਹਾ ਕਿ ਪਾਣੀਪਤ ਵਿਖੇ ਇੰਡੀਅਨ ਆਇਲ ਦੇ ਦੋ ਪਲਾਂਟ ਲਗਪਗ ਚਾਲੂ ਹਨ। ਜਿਸ ਵਿੱਚੋਂ ਇੱਕ ਪ੍ਰਤੀ ਦਿਨ ਇੱਕ ਲੱਖ ਲੀਟਰ ਈਥਾਨੌਲ ਦਾ ਉਤਪਾਦਨ ਕਰੇਗਾ, ਜਦੋਂ ਕਿ ਦੂਜਾ ਚੌਲਾਂ ਦੀ ਪਰਾਲੀ ਦੀ ਵਰਤੋਂ ਕਰਕੇ ਪ੍ਰਤੀ ਦਿਨ 150 ਟਨ ਬਾਇਓ-ਬਿਟੂਮੇਨ ਪੈਦਾ ਕਰੇਗਾ।

ਉਨ੍ਹਾਂ ਕਿਹਾ ਕਿ ਇਹ ਇੱਕ ਵੱਡੀ ਤਬਦੀਲੀ ਹੈ ਕਿਉਂਕਿ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਦੇਸ਼ ਦੇ ਹੋਰ ਚੌਲ ਉਤਪਾਦਕ ਹਿੱਸੇ, ਜਿੱਥੇ ਪਰਾਲੀ ਨੂੰ ਅੱਗ ਲਗਾਉਣ ਨਾਲ ਪ੍ਰਦੂਸ਼ਣ ਫੈਲਦਾ ਹੈ। ਹੁਣ ਚੌਲਾਂ ਦੀ ਪਰਾਲੀ ਦੀ ਵਰਤੋਂ ਈਥਾਨੌਲ ਅਤੇ ਬਾਇਓ ਬਿਟੂਮਿਨ ਬਣਾਉਣ ਲਈ ਕੀਤੀ ਜਾਵੇਗੀ। ਸਾਨੂੰ ਦੇਸ਼ ਵਿੱਚ 80 ਲੱਖ ਟਨ ਬਾਇਓ-ਬਿਟੂਮੇਨ ਦੀ ਲੋੜ ਹੈ ਅਤੇ ਜ਼ਿਆਦਾਤਰ ਸੜਕ ਆਵਾਜਾਈ ਵਿਭਾਗ ਲਈ। ਦੇਸ਼ ਵਿੱਚ ਲਗਭਗ 50 ਲੱਖ ਟਨ ਬਿਟੂਮਿਨ ਦਾ ਨਿਰਮਾਣ ਕੀਤਾ ਜਾਂਦਾ ਹੈ ਅਤੇ ਅਸੀਂ ਲਗਭਗ 25 ਲੱਖ ਟਨ ਦਰਾਮਦ ਕਰਦੇ ਹਾਂ |

ਉਨ੍ਹਾਂ ਕਿਹਾ, "ਮੈਨੂੰ ਖੁਸ਼ੀ ਹੈ ਕਿ ਜਦੋਂ ਅਜਿਹੇ ਪ੍ਰੋਜੈਕਟ ਸ਼ੁਰੂ ਹੋਣਗੇ, ਤਾਂ ਸਾਡੇ ਦੇਸ਼ ਨੂੰ ਬਿਟੂਮੇਨ ਦੀ ਦਰਾਮਦ ਕਰਨ ਦੀ ਲੋੜ ਨਹੀਂ ਪਵੇਗੀ। ਕਿਸਾਨਾਂ ਦੁਆਰਾ ਪੈਦਾ ਕੀਤੇ ਝੋਨੇ ਦੀ ਪਰਾਲੀ ਦੀ ਵਰਤੋਂ ਕਰਕੇ ਪਿੰਡਾਂ, ਜ਼ਿਲ੍ਹਿਆਂ, ਰਾਜਾਂ ਅਤੇ ਰਾਸ਼ਟਰੀ ਰਾਜ ਮਾਰਗਾਂ ਦੀਆਂ ਸੜਕਾਂ ਨੂੰ ਬਿਟੂਮੀਨ ਨਾਲ ਬਣਾਇਆ ਜਾਵੇਗਾ।

The post ਨਿਤਿਨ ਗਡਕਰੀ ਦਾ ਵੱਡਾ ਬਿਆਨ, 15 ਸਾਲ ਪੁਰਾਣੇ ਵਾਹਨ ਹੋ ਜਾਣਗੇ ਕਬਾੜ appeared first on TheUnmute.com - Punjabi News.

Tags:
  • breaking-news
  • india
  • indian-transport
  • news
  • nitin-gadkari
  • punjab-news
  • transportnews
  • union-minister-nitin-gadkari

ਅਨਮੋਲ ਗਗਨ ਮਾਨ ਵੱਲੋਂ ਦਿੱਲੀ ਦੇ ਪ੍ਰਗਤੀ ਮੈਦਾਨ 'ਚ ਪੰਜਾਬ ਡੇਅ ਸਮਾਗਮ ਮੌਕੇ ਪੰਜਾਬ ਪੈਵਿਲੀਅਨ ਦਾ ਉਦਘਾਟਨ

Friday 25 November 2022 02:41 PM UTC+00 | Tags: aam-aadmi-party anmol-gagan-mann anmol-gagan-mann-inaugurated arvind-kejriwal cabinet-minister-anmol-gagan-mann cm-bhagwant-mann investment-promotion news pragati-maidan-in-delhi punjab punjab-government punjab-news punjab-pavilion the-unmute-breaking-news

ਨਵੀਂ ਦਿੱਲੀ/ ਚੰਡੀਗੜ੍ਹ 25 ਨਵੰਬਰ 2022: ਪੰਜਾਬ ਦੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ, ਲੇਬਰ ਅਤੇ ਸ਼ਿਕਾਇਤ ਨਿਵਾਰਨ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਅੱਜ ਦਿੱਲੀ ਦੇ ਪ੍ਰਗਤੀ ਮੈਦਾਨ ‘ਚ ਚੱਲ ਰਹੇ 41ਵੇਂ ਭਾਰਤ ਅੰਤਰ-ਰਾਸ਼ਟਰੀ ਵਪਾਰ ਮੇਲਾ-2022 ਵਿਖੇ ‘ਪੰਜਾਬ ਡੇਅ’ ਸਮਾਗਮ ਮੌਕੇ ਪੰਜਾਬ ਪੈਵਿਲੀਅਨ ਦਾ ਉਦਘਾਟਨ ਕੀਤਾ । ਇਸ ਮੌਕੇ ਬੋਲਦਿਆ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਦੇ ਸੈਰ-ਸਪਾਟਾ ਖੇਤਰ ਨੂੰ ਹੋਰ ਵਿਕਸਿਤ ਕਰਨ ਲਈ ਲਗਾਤਾਰ ਯਤਨਸ਼ੀਲ ਹੈ ਤਾਂ ਜੋ ਸੂਬੇ ਨੂੰ ਦੇਸ਼ ਦੁਨਿਆਂ ਲਈ ਸੈਰ-ਸਪਾਟਾ ਹੱਬ ਵਜੋਂ ਵਿਕਸਿਤ ਕੀਤਾ ਜਾ ਸਕੇ।

ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਪੰਜਾਬ ਦੇ ਟੂਰਿਜ਼ਮ ਖੇਤਰ ਨੂੰ ਪੂਰੀਆਂ ਸੰਭਾਵਨਾਵਾਂ ਨਾਲ ਉਜਾਗਰ ਕਰਨ ਲਈ ਟੈਕਨਾਲੌਜੀ ਦੀ ਵਿਆਪਕ ਵਰਤੋ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸੈਰ ਸਪਾਟੇ ਨੂੰ ਹੋਰ ਵਿਕਸਤ ਕਰਨ ਲਈ ਇੱਕ ਵਿਸ਼ੇਸ਼ ਐਪ ਤਿਆਰ ਕੀਤੀ ਜਾਵੇਗੀ ।

ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਸਾਰੀਆਂ ਇਤਿਹਾਸਕ ਤੇ ਸਭਿਆਚਾਰਕ ਇਮਾਰਤਾਂ ਨੂੰ ਹੋਰ ਵਿਕਸਿਤ ਕਰਨ ਅਤੇ ਸੈਲਾਨੀਆਂ ਦੀ ਸਹੂਲਤ ਲਈ ਟੂਰਿਜ਼ਮ ਟ੍ਰਾਂਸਪੋਰਟ ਨੂੰ ਮਜਬੂਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਭਾਰਤ ਅੰਤਰ-ਰਾਸ਼ਟਰੀ ਵਪਾਰ ਮੇਲੇ ਦੌਰਾਨ ਪੰਜਾਬ ਦੇ ਉਤਪਾਦਾਂ ਨੂੰ ਵੱਡਾ ਹੁੰਗਾਰਾ ਮਿਲਿਆ ਹੈ ਅਤੇ ਪੰਜਾਬ ਦੇ ਉਤਪਾਦਾਂ ਨੂੰ ਹੋਰ ਪ੍ਰਫੁੱਲਤ ਕਰਨ ਲਈ ਸੰਜੀਦੀਗੀ ਨਾਲ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਦੇ ਲੋਕਾਂ ਦੀਆਂ ਆਸਾਂ ਤੇ ਖਰੀ ਉਤਰੇਗੀ।

ਇਸ ਉਪਰੰਤ ਮੰਤਰੀ ਵੱਲੋਂ ਪੰਜਾਬ ਪੈਵਿਲੀਅਨ ਵਿੱਚ ਵੱਖ ਵੱਖ ਵਿਭਾਗਾਂ ਅਤੇ ਸੰਸਥਾਨਾਂ ਜਿਵੇਂ ਮਾਰਕਫੈਡ, ਵੇਰਕਾ, ਪੀਐਸਆਈਈਸੀ,ਇਨਵੈਸਟ ਪੰਜਾਬ, ਪੰਜਾਬ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ, ਸਾਇੰਸ ਟੈਕਨਾਲੋਜੀ ਤੇ ਵਾਤਾਵਰਣ ਵਿਭਾਗ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੁਆਰਾ ਸਥਾਪਤ ਸਟਾਲਾਂ ਦਾ ਦੌਰਾ ਕੀਤਾ ਗਿਆ। ਪੰਜਾਬ ਡੇਅ ਸਮਾਗਮ ਮੌਕੇ ਨੂਰਾਂ ਸਿਸਟਰਜ਼ ਵੱਲੋਂ ਸ਼ਾਨਦਾਰ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ।

ਇਸ ਮੌਕੇ ਪ੍ਰਮੁੱਖ ਸਕੱਤਰ ਇੰਡਸਟੀਰੀਜ਼ ਅਤੇ ਕਮਰਸ ਸ੍ਰੀ ਦਿਲੀਪ ਕੁਮਾਰ, ਸਕੱਤਰ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ ਸ੍ਰੀ ਗੁਰਕਿਰਤ ਕਿਰਪਾਲ ਸਿੰਘ, ਏ.ਐਮ.ਡੀ ਪੀਐਸਆਈਈਸੀ ਸ੍ਰੀ ਰੁਪਿੰਦਰ ਜੀਤ ਸਿੰਘ ਬਰਾੜ ਦੁਆਰਾ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਅਤੇ ਪੀਐਸਆਈਈਸੀ ਦੇ ਚੇਅਰਮੈਨ ਦਲਵੀਰ ਸਿੰਘ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪੰਜਾਬ ਪੈਵਿਲੀਅਨ ਦੇ ਪ੍ਰਸ਼ਾਸਕ ਜੇ.ਐਸ.ਭਾਟੀਆ, ਉਪ ਪ੍ਰਸ਼ਾਸਕ ਗੁਰਪ੍ਰੀਤ ਸਿੰਘ ਤੋਂ ਇਲਾਵਾ ਹੋਰ ਵੱਡੀਆਂ ਸ਼ਖਸੀਅਤਾਂ ਹਾਜ਼ਰ ਸਨ।

The post ਅਨਮੋਲ ਗਗਨ ਮਾਨ ਵੱਲੋਂ ਦਿੱਲੀ ਦੇ ਪ੍ਰਗਤੀ ਮੈਦਾਨ ‘ਚ ਪੰਜਾਬ ਡੇਅ ਸਮਾਗਮ ਮੌਕੇ ਪੰਜਾਬ ਪੈਵਿਲੀਅਨ ਦਾ ਉਦਘਾਟਨ appeared first on TheUnmute.com - Punjabi News.

Tags:
  • aam-aadmi-party
  • anmol-gagan-mann
  • anmol-gagan-mann-inaugurated
  • arvind-kejriwal
  • cabinet-minister-anmol-gagan-mann
  • cm-bhagwant-mann
  • investment-promotion
  • news
  • pragati-maidan-in-delhi
  • punjab
  • punjab-government
  • punjab-news
  • punjab-pavilion
  • the-unmute-breaking-news

ਕਾਲਜੀਅਮ ਦੀ ਆਲੋਚਨਾਵਾਂ 'ਤੇ CJI ਚੰਦਰਚੂੜ ਦਾ ਬਿਆਨ, ਲੋਕਤੰਤਰ 'ਚ ਕੋਈ ਵੀ ਸੰਸਥਾ ਸੰਪੂਰਨ ਨਹੀਂ ਹੁੰਦੀ

Friday 25 November 2022 02:55 PM UTC+00 | Tags: cji-chandrachud cji-dy-chandrachud constitution constitution-day constitution-of-india democracy news

ਚੰਡੀਗੜ੍ਹ 25 ਨਵੰਬਰ 2022: ਸਾਲ 1949 ਵਿੱਚ ਸੰਵਿਧਾਨ ਸਭਾ ਦੁਆਰਾ ਭਾਰਤ ਦੇ ਸੰਵਿਧਾਨ ਨੂੰ ਅਪਣਾਏ ਜਾਣ ਦੀ ਯਾਦ ਵਿੱਚ 2015 ਤੋਂ 26 ਨਵੰਬਰ ਨੂੰ ਸੰਵਿਧਾਨ ਦਿਵਸ ਵਜੋਂ ਮਨਾਇਆ ਜਾਂਦਾ ਹੈ। ਇਸ ਮੌਕੇ ਭਲਕੇ ਯਾਨੀ 26 ਨਵੰਬਰ ਨੂੰ ਇੱਕ ਪ੍ਰੋਗਰਾਮ ਕਰਵਾਇਆ ਜਾਵੇਗਾ। ਇਸ ਵਿੱਚ ਪ੍ਰਧਾਨ ਮੋਦੀ ਵੀ ਸ਼ਿਰਕਤ ਕਰਨਗੇ। ਇਸ ਦੇ ਨਾਲ ਹੀ ਸੀਜੇਆਈ ਡੀਵਾਈ ਚੰਦਰਚੂੜ ਨੇ ਸੰਵਿਧਾਨ ਦਿਵਸ ਦੀ ਪੂਰਵ ਸੰਧਿਆ ‘ਤੇ ਆਯੋਜਿਤ ਪ੍ਰੋਗਰਾਮ ਨੂੰ ਸੰਬੋਧਨ ਕੀਤਾ।

ਉਨ੍ਹਾਂ ਕਿਹਾ ਕਿ ਸੰਵਿਧਾਨ ਦਾ ਸਹੀ ਕੰਮ ਕਰਨਾ ਇਸ ਗੱਲ ‘ਤੇ ਨਿਰਭਰ ਕਰਦਾ ਹੈ ਕਿ ਜ਼ਿਲ੍ਹਾ ਨਿਆਂਪਾਲਿਕਾ ਕਿਵੇਂ ਕੰਮ ਕਰ ਰਹੀ ਹੈ। ਜਦੋਂ ਅਸੀਂ ਸੰਵਿਧਾਨ ਦਾ ਜਸ਼ਨ ਮਨਾਉਂਦੇ ਹਾਂ ਤਾਂ ਸਾਨੂੰ ਸੰਵਿਧਾਨ ਨੂੰ ਅਪਣਾਉਣ ਤੋਂ ਪਹਿਲਾਂ ਦੇ ਇਤਿਹਾਸ ਬਾਰੇ ਜਾਣਨਾ ਚਾਹੀਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਕਾਨੂੰਨੀ ਪੇਸ਼ੇ ਨੂੰ ਆਪਣੇ ਬਸਤੀਵਾਦੀ ਆਧਾਰਾਂ ਨੂੰ ਛੱਡਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਲਵਾਯੂ ਪਰਿਵਰਤਨ ਕਾਰਨ ਭਾਰਤ ਵਿੱਚ ਗਰਮੀਆਂ ਵਿੱਚ ਅੱਤ ਦੀ ਗਰਮੀ ਹੁੰਦੀ ਹੈ। ਅਜਿਹੀ ਸਥਿਤੀ ਵਿੱਚ ਸਾਨੂੰ ਵਕੀਲਾਂ ਲਈ, ਖਾਸ ਕਰਕੇ ਗਰਮੀਆਂ ਵਿੱਚ ਸਖਤ ਡਰੈੱਸ ਕੋਡ ‘ਤੇ ਮੁੜ ਵਿਚਾਰ ਕਰਨਾ ਚਾਹੀਦਾ ਹੈ।

ਇਸਦੇ ਨਾਲ ਹੀ ਉਨ੍ਹਾਂ ਨੇ ਆਪਣੇ ਸੰਬੋਧਨ ਵਿੱਚ ਉਨ੍ਹਾਂ ਨੇ ਕਾਲਜੀਅਮ ਦੀਆਂ ਆਲੋਚਨਾਵਾਂ ਦਾ ਵੀ ਜਵਾਬ ਦਿੱਤਾ। ਸੀਜੇਆਈ ਡੀਵਾਈ ਚੰਦਰਚੂੜ ਨੇ ਕਿਹਾ ਕਿ ਲੋਕਤੰਤਰ ਵਿੱਚ ਕੋਈ ਵੀ ਸੰਸਥਾ ਸੰਪੂਰਨ ਨਹੀਂ ਹੁੰਦੀ ਪਰ ਅਸੀਂ ਸੰਵਿਧਾਨ ਦੇ ਮੌਜੂਦਾ ਢਾਂਚੇ ਦੇ ਅੰਦਰ ਕੰਮ ਕਰਦੇ ਹਾਂ ਜਿਵੇਂ ਕਿ ਇਸਦੀ ਵਿਆਖਿਆ ਕੀਤੀ ਜਾਂਦੀ ਹੈ। ਸ਼ਨੀਵਾਰ ਯਾਨੀ ਭਲਕੇ ਹੋਣ ਵਾਲੇ ਇਸ ਸਮਾਗਮ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਸ਼ਿਰਕਤ ਕਰਨਗੇ। ਉਹ ਇੱਥੇ ਈ-ਕੋਰਟ ਪ੍ਰੋਜੈਕਟ ਤਹਿਤ ਕਈ ਨਵੀਆਂ ਪਹਿਲਕਦਮੀਆਂ ਸ਼ੁਰੂ ਕਰਨਗੇ।

The post ਕਾਲਜੀਅਮ ਦੀ ਆਲੋਚਨਾਵਾਂ ‘ਤੇ CJI ਚੰਦਰਚੂੜ ਦਾ ਬਿਆਨ, ਲੋਕਤੰਤਰ ‘ਚ ਕੋਈ ਵੀ ਸੰਸਥਾ ਸੰਪੂਰਨ ਨਹੀਂ ਹੁੰਦੀ appeared first on TheUnmute.com - Punjabi News.

Tags:
  • cji-chandrachud
  • cji-dy-chandrachud
  • constitution
  • constitution-day
  • constitution-of-india
  • democracy
  • news

ਚੰਡੀਗੜ੍ਹ, 25 ਨਵੰਬਰ 2022: ਕੇਂਦਰੀ ਬਜਟ 2023-24 ਲਈ ਪੰਜਾਬ ਦੇ ਸਾਰੇ ਸੁਝਾਵਾਂ ਅਤੇ ਮੰਗਾਂ ਵਾਲਾ ਇੱਕ ਵਿਆਪਕ ਮੰਗ ਪੱਤਰ ਸੌਂਪਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਦੇ ਵਿਕਾਸ ਲਈ 2500 ਕਰੋੜ ਰੁਪਏ ਦੇ ਸਰਹੱਦੀ ਖੇਤਰ ਵਿਸ਼ੇਸ਼ ਉਦਯੋਗਿਕ ਪੈਕੇਜ ਦੀ ਮੰਗ ਕਰਨ ਦੇ ਨਾਲ-ਨਾਲ 15ਵੇਂ ਵਿੱਤ ਕਮਿਸ਼ਨ ਦੀ ਸਬ-ਕਮੇਟੀ ਦੀਆਂ ਸਿਫ਼ਾਰਸ਼ਾਂ ਅਨੁਸਾਰ ਨਕਦ ਕਰਜਾ ਹੱਦ (ਸੀਸੀਐਲ) ਮੁੱਦੇ ਦਾ ਹੱਲ, ਪਰਾਲੀ ਸਾੜਨ ਤੋਂ ਰੋਕਣ ਵਾਲੇ ਕਿਸਾਨਾਂ ਦੀ ਸਹਾਇਤਾ ਲਈ 1,125 ਕਰੋੜ ਰੁਪਏ ਦੀ ਬਜਟ ਸਹਾਇਤਾ, ਰਾਜ ਦੇ ਸੰਵੇਦਨਸ਼ੀਲ ਸਰਹੱਦੀ ਜ਼ਿਲ੍ਹਿਆਂ ਵਿੱਚ ਪੁਲਿਸ ਫੋਰਸ ਅਤੇ ਪੁਲਿਸਿੰਗ ਬੁਨਿਆਦੀ ਢਾਂਚੇ ਦੇ ਆਧੁਨਿਕੀਕਰਨ ਲਈ 1,000 ਕਰੋੜ ਰੁਪਏ ਦੀ ਵਿਸ਼ੇਸ਼ ਸਹਾਇਤਾ, ਪਵਿੱਤਰ ਸ਼ਹਿਰ ਸ਼੍ਰੀ ਅੰਮ੍ਰਿਤਸਰ ਤੋਂ ਨਵੀਂ ਦਿੱਲੀ ਅਤੇ ਬਠਿੰਡਾ ਤੋਂ ਨਵੀਂ ਦਿੱਲੀ ਤੱਕ ਵੰਦੇ ਭਾਰਤ ਰੇਲ ਗੱਡੀਆਂ ਅਤੇ ਰਾਜਪੁਰਾ ਅਤੇ ਚੰਡੀਗੜ੍ਹ ਵਿਚਕਾਰ ਰੇਲਵੇ ਲਿੰਕ ਸਮੇਤ ਸੂਬੇ ਦੀਆਂ ਹੋਰ ਪ੍ਰਮੁੱਖ ਮੰਗਾਂ ਰੱਖੀਆਂ।

ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਮਾਨੇਕਸ਼ਾ ਸੈਂਟਰ, ਨਵੀਂ ਦਿੱਲੀ ਵਿਖੇ ਹੋਈ ਪ੍ਰੀ-ਬਜਟ ਮੀਟਿੰਗ ਦੌਰਾਨ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਇੱਕ ਸਰਹੱਦੀ ਸੂਬਾ ਹੋਣ ਕਰਕੇ ਕੌਮੀ ਸੁਰੱਖਿਆ ਵਿੱਚ ਉੱਚ ਦਾਵੇ ਵਾਲਾ ਸੂਬਾ ਹੋਣ ਦੇ ਨਾਤੇ ਇਸ ਨੂੰ ਨਿਵੇਸ਼ਕਾਂ ਅਤੇ ਉਦਯੋਗਾਂ ਨੂੰ ਆਕਰਸ਼ਿਤ ਕਰਨ ਲਈ “ਵਿਸ਼ੇਸ਼ ਮਾਮਲਿਆਂ” ਵਜੋਂ ਅਜਿਹੇ ਹੋਰ ਖੇਤਰਾਂ ਦੇ ਨਾਲ-ਨਾਲ ਵਿਚਾਰਿਆ ਜਾਵੇ । ਉਨ੍ਹਾਂ ਕਿਹਾ ਕਿ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ ਅਤੇ ਫ਼ਾਜ਼ਿਲਕਾ ਵਿੱਚ ਉਦਯੋਗਿਕ ਖੇਤਰ ਦੇ ਵਿਕਾਸ ਲਈ ਪੰਜਾਬ ਰਾਜ ਨੂੰ 2500 ਕਰੋੜ ਰੁਪਏ ਦਾ ਵਿਸ਼ੇਸ਼ ਪੈਕੇਜ ਮੁਹੱਈਆ ਕਰਵਾਇਆ ਜਾਵੇ।

ਉਨ੍ਹਾਂ ਕਿਹਾ ਕਿ ਇਹ ਬਜਟ ਸਹਾਇਤਾ ਰਾਜ ਸਰਕਾਰ ਨੂੰ ਉਦਯੋਗਿਕ ਹੱਬਾਂ ਅਤੇ ਪਾਰਕਾਂ ਲਈ ਬੁਨਿਆਦੀ ਢਾਂਚੇ ਦੀ ਸਥਾਪਨਾ ਖਾਸ ਤੌਰ ‘ਤੇ ਇੱਕ ਜ਼ਿਲ੍ਹਾ ਇੱਕ ਉਤਪਾਦ (ਓਡੀਓਪੀ) ‘ਤੇ ਧਿਆਨ ਕੇਂਦਰਿਤ ਕਰਨ ਅਤੇ ਨਿਰਯਾਤ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਨਿਵੇਸ਼ਕਾਂ ਨੂੰ ਇਨ੍ਹਾਂ ਸਰਹੱਦੀ ਜ਼ਿਲ੍ਹਿਆਂ ਵਿੱਚ ਉਨ੍ਹਾਂ ਦੀਆਂ ਉਦਯੋਗਿਕ ਇਕਾਈਆਂ ਸਥਾਪਤ ਕਰਨ ਲਈ ਵਿਸ਼ੇਸ਼ ਰਿਆਇਤਾਂ ਜਾਂ ਸਬਸਿਡੀਆਂ ਪ੍ਰਦਾਨ ਕਰਨ ਵਿੱਚ ਮਦਦ ਕਰੇਗੀ।

ਸੀ.ਸੀ.ਐਲ ਦਾ ਮੁੱਦਾ ਉਠਾਉਂਦੇ ਹੋਏ ਸ. ਚੀਮਾ ਨੇ ਕਿਹਾ ਕਿ 15ਵੇਂ ਵਿੱਤ ਕਮਿਸ਼ਨ ਦੁਆਰਾ ਡਾ. ਰਮੇਸ਼ ਚੰਦ ਦੀ ਪ੍ਰਧਾਨਗੀ ਹੇਠ ਅਧਿਸੂਚਿਤ ਕੀਤੀ ਸਬ-ਕਮੇਟੀ ਨੇ ਆਪਣੀ ਰਿਪੋਰਟ ਵਿੱਚ ਪੰਜਾਬ ਸਰਕਾਰ ਦੇ 6155 ਕਰੋੜ ਰੁਪਏ ਦੇ ਦਾਅਵਿਆਂ ਦੀ ਸਪੱਸ਼ਟ ਪੁਸ਼ਟੀ ਕੀਤੀ ਹੈ। ਉਨ੍ਹਾਂ ਸਬ-ਕਮੇਟੀ ਦੀ ਰਿਪੋਰਟ ਵੱਲੋਂ ਪ੍ਰਮਾਣਿਤ ਪੰਜਾਬ ਦੇ ਸਹੀ ਦਾਅਵਿਆਂ ਅਨੁਸਾਰ ਇਸ ਮੁੱਦੇ ਦਾ ਜਲਦੀ ਹੱਲ ਕਰਦਿਆਂ ਸੂਬੇ ਨੂੰ ਇਸ ਬੋਝ ਤੋਂ ਮੁਕਤ ਕਰਨ ਦੀ ਮੰਗ ਕੀਤੀ।

ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਦੀ ਸਹਾਇਤਾ ਲਈ 1,125 ਕਰੋੜ ਰੁਪਏ ਦੀ ਬਜਟੀ ਸਹਾਇਤਾ ਦੀ ਮੰਗ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਰਾਲੀ ਸਾੜਨ ਅਤੇ ਹਵਾ ਪ੍ਰਦੂਸ਼ਣ ਦੇ ਖਤਰੇ ਨਾਲ ਨਜਿੱਠਣ ਲਈ ਪਹਿਲਾਂ ਹੀ ਭਾਰਤ ਸਰਕਾਰ ਨੂੰ ਝੋਨੇ ਦੀ ਪਰਾਲੀ ਦੇ ਪ੍ਰਬੰਧਨ ‘ਤੇ ਹੋਣ ਵਾਲੇ ਵਾਧੂ ਖਰਚੇ ਦੇ ਬਦਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਬੇਨਤੀ ਕੀਤੀ ਸੀ। ਉਨ੍ਹਾਂ ਨੇ ਕਿਸਾਨਾਂ ਦੀ ਭਲਾਈ ਦੇ ਨਾਲ-ਨਾਲ ਐਨ.ਸੀ.ਆਰ ਦੇ ਘੇਰੇ ਵਿੱਚ ਰਹਿੰਦੇ ਆਮ ਲੋਕਾਂ ਦੇ ਹਿੱਤ ਵਿੱਚ ਪਹਿਲ ਦੇ ਆਧਾਰ ‘ਤੇ ਇਸ ਪ੍ਰਸਤਾਵ ‘ਤੇ ਵਿਚਾਰ ਕਰਨ ਦੀ ਬੇਨਤੀ ਕਰਦਿਆਂ ਕੇਂਦਰੀ ਬਜਟ 2023-24 ਵਿੱਚ 1,125 ਕਰੋੜ ਰੁਪਏ ਦੀ ਬਜਟੀ ਸਹਾਇਤਾ ਪ੍ਰਦਾਨ ਕਰਨ ਦੀ ਮੰਗ ਕੀਤੀ।

ਸੂਬੇ ਦੇ ਸੰਵੇਦਨਸ਼ੀਲ ਸਰਹੱਦੀ ਜ਼ਿਲ੍ਹਿਆਂ ਵਿੱਚ ਪੁਲਿਸ ਬਲ ਅਤੇ ਪੁਲਿਸ ਢਾਂਚੇ ਦੇ ਢਾਂਚੇ ਦੇ ਆਧੁਨਿਕੀਕਰਨ ਲਈ 1,000 ਕਰੋੜ ਰੁਪਏ ਦੀ ਵਿਸ਼ੇਸ਼ ਸਹਾਇਤਾ ਦੀ ਮੰਗ ਕਰਦਿਆਂ ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬਾ ਇੱਕ ਦੁਸ਼ਮਣ ਗੁਆਂਢੀ ਨਾਲ 550 ਕਿਲੋਮੀਟਰ ਲੰਬੀ ਸਰਹੱਦ ਸਾਂਝੀ ਕਰਦਾ ਹੈ ਇਸ ਕਾਰਨ ਦਰਪੇਸ਼ ਚੁਣੌਤੀਆਂ ਦੇ ਟਾਕਰੇ ਲਈ ਸੂਬੇ ਨੂੰ ਆਧੁਨਿਕ ਸਾਜ਼ੋ-ਸਾਮਾਨ ਨਾਲ ਲੈਸ ਚੰਗੀ ਤਰ੍ਹਾਂ ਸਿੱਖਿਅਤ ਪੁਲਿਸ ਬਲ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਰਾਜ ਨੂੰ ਖਾਸ ਤੌਰ ‘ਤੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ ਅਤੇ ਫ਼ਾਜ਼ਿਲਕਾ ਦੇ ਕਮਜ਼ੋਰ ਸਰਹੱਦੀ ਜ਼ਿਲ੍ਹਿਆਂ ਵਿੱਚ ਇਸ ਸਰਹੱਦ ‘ਤੇ ਪੁਲਿਸ ਬਲਾਂ ਨੂੰ ਬੁਨਿਆਦੀ ਢਾਂਚਾਗਤ ਸਹੂਲਤਾਂ ਅਤੇ ਬਿਹਤਰ ਕੰਮ ਕਰਨ ਅਤੇ ਰਹਿਣ ਦੀਆਂ ਸਥਿਤੀਆਂ ਪ੍ਰਦਾਨ ਕਰਨ ਲਈ ਹਥਿਆਰਾਂ ਦੇ ਆਧੁਨਿਕੀਕਰਨ; ਨਿਗਰਾਨੀ ਵਧਾਉਣ ਲਈ ਸਰਹੱਦੀ ਖੇਤਰਾਂ ਵਿੱਚ ਸੀਸੀਟੀਵੀ ਕੈਮਰੇ ਲਗਾਉਣ; ਪੁਲਿਸ ਇਮਾਰਤਾਂ ਨੂੰ ਅਪਗ੍ਰੇਡ ਕਰਨ ਅਤੇ ਨਵੇਂ ਪੁਲਿਸ ਥਾਣਿਆਂ ਦੇ ਨਿਰਮਾਣ ਅਤੇ ਇਸ ਸਰਹੱਦੀ ਖੇਤਰ ਵਿੱਚ ਪੁਲਿਸ ਬਲਾਂ ਨੂੰ ਮੁਢਲੀਆਂ ਬੁਨਿਆਦੀ ਸਹੂਲਤਾਂ ਅਤੇ ਬਿਹਤਰ ਕੰਮ ਕਰਨ ਅਤੇ ਰਹਿਣ ਦੀਆਂ ਸਥਿਤੀਆਂ ਪ੍ਰਦਾਨ ਕਰਨ ਲਈ ਇਸ ਵਿਸ਼ੇਸ਼ ਸਹਾਇਤਾ ਦੀ ਲੋੜ ਹੈ।

ਸ. ਚੀਮਾ ਨੇ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਪੁਲਿਸ ਬਲ ਦੀਆਂ ਦੋ ਬਟਾਲੀਅਨਾਂ ਨੂੰ ਪੱਕੇ ਤੌਰ ‘ਤੇ ਤਾਇਨਾਤ ਕਰਨ ਲਈ 160 ਕਰੋੜ ਰੁਪਏ ਦੀ ਬਜਟੀ ਸਹਾਇਤਾ ਦੀ ਵੀ ਮੰਗ ਕੀਤੀ, ਜਿਸ ਨਾਲ ਬੀਐਸਐਫ ‘ਤੇ ਦਬਾਅ ਵੀ ਘੱਟ ਹੋਵੇਗਾ। ਉਨ੍ਹਾਂ ਕਿਹਾ ਕਿ ਰੱਖਿਆ ਦੀ ਇਹ ਦੂਜੀ ਲਾਈਨ ਪੰਜਾਬ ਪੁਲਿਸ ਨੂੰ ਦੇਸ਼ ਵਿਰੋਧੀ ਅਨਸਰਾਂ ਦੇ ਨਾਪਾਕ ਮਨਸੂਬਿਆਂ ਨੂੰ ਨਸ਼ਟ ਕਰਨ ਅਤੇ ਨਾਰਕੋ-ਅੱਤਵਾਦ ਤੋਂ ਪੈਦਾ ਹੋਣ ਵਾਲੇ ਖਤਰਿਆਂ ਤੋਂ ਸੁਰੱਖਿਅਤ ਰੱਖਣ ਲਈ ਸਮਰੱਥ ਕਰੇਗੀ।

ਸ. ਚੀਮਾ ਨੇ ਪਵਿੱਤਰ ਸ਼ਹਿਰ ਸ੍ਰੀ ਅੰਮ੍ਰਿਤਸਰ ਤੋਂ ਨਵੀਂ ਦਿੱਲੀ ਅਤੇ ਬਠਿੰਡਾ ਤੋਂ ਨਵੀਂ ਦਿੱਲੀ ਲਈ ਵੰਦੇ ਭਾਰਤ ਰੇਲ ਗੱਡੀਆਂ ਚਲਾਉਣ ਤੋਂ ਇਲਾਵਾ ਰਾਜਪੁਰਾ ਅਤੇ ਚੰਡੀਗੜ੍ਹ ਵਿਚਕਾਰ ਰੇਲਵੇ ਲਿੰਕ ਸਥਾਪਤ ਕਰਨ ਦੀ ਮੰਗ ਵੀ ਕੀਤੀ। ਉਨ੍ਹਾਂ ਕਿਹਾ ਕਿ ਰਾਜਪੁਰਾ ਅਤੇ ਚੰਡੀਗੜ੍ਹ ਵਿਚਕਾਰ ਰੇਲਵੇ ਟਰੈਕ ਵਿਛਾਉਣ ਲਈ ਸੂਬਾ ਸਰਕਾਰ ਭਾਰਤੀ ਰੇਲਵੇ ਨੂੰ ਲੋੜੀਂਦੀ ਜ਼ਮੀਨ ਮੁਹੱਈਆ ਕਰਵਾਏਗੀ। ਉਨ੍ਹਾਂ ਕਿਹਾ ਕਿ ਇਸ ਨਾਲ ਇਲਾਕੇ ਦੇ ਲੋਕਾਂ ਦੀ ਚਿਰੋਕਣੀ ਮੰਗ ਪੂਰੀ ਹੋ ਜਾਵੇਗੀ।

ਇੱਥੇ ਇਹ ਵਰਣਨਯੋਗ ਹੈ ਕਿ ਅੱਜ ਦਿੱਤੇ ਮੰਗ ਪੱਤਰ ਵਿੱਚ ਪੰਜਾਬ ਸਰਕਾਰ ਨੇ ਰਾਜ ਦੀਆਂ ਵਿੱਤੀ, ਖੇਤੀਬਾੜੀ ਅਤੇ ਉਦਯੋਗ, ਪੰਜਾਬ ਨੂੰ ਸੁਰੱਖਿਆ ਦੇ ਮਾਮਲੇ ਵਜੋਂ, ਬੁਨਿਆਦੀ ਢਾਂਚੇ ਦੇ ਵਿਕਾਸ, ਹੁਨਰ ਵਿਕਾਸ, ਸਿਹਤ ਅਤੇ ਸਿੱਖਿਆ, ਸਥਾਨਕ ਸੰਸਥਾਵਾਂ ਦੀ ਮਜ਼ਬੂਤੀ ਆਦਿ ਨਾਲ ਸਬੰਧਤ ਕਈ ਅਹਿਮ ਮੁੱਦੇ ਉਠਾਏ।

The post ਵਿੱਤ ਮੰਤਰੀ ਹਰਪਾਲ ਚੀਮਾ ਨੇ ਸਰਹੱਦੀ ਜ਼ਿਲ੍ਹਿਆਂ ਦੇ ਵਿਕਾਸ ਲਈ 2500 ਕਰੋੜ ਰੁਪਏ ਦੇ ਸਰਹੱਦੀ ਖੇਤਰ ਵਿਸ਼ੇਸ਼ ਉਦਯੋਗਿਕ ਪੈਕੇਜ ਦੀ ਮੰਗ ਰੱਖੀ appeared first on TheUnmute.com - Punjabi News.

Tags:
  • punjab-finance-minister-harpal-cheema
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription.
Previous Post Next Post

Contact Form