TheUnmute.com – Punjabi NewsPunjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com |
Table of Contents
|
ਪੰਜਾਬ ਸਰਕਾਰ ਨੇ ਪੰਜ ਪੀਸੀਐਸ ਅਧਿਕਾਰੀਆਂ ਨੂੰ ਆਈਏਐਸ ਵਜੋਂ ਦਿੱਤੀ ਤਰੱਕੀ Saturday 26 November 2022 06:30 AM UTC+00 | Tags: aam-aadmi-party cm-bhagwant-mann kamal-kumar-garg-and-ravinder-sing neeru-katyal-gupta news parminder-pal-singh pcs-officers pcs-officers-as-ias promoted-five-pcs-officers-as-ias punjab-government punjab-government-has-promoted punjab-news punjab-police rajesh-tripathi the-unmute-breaking-news ਚੰਡੀਗੜ੍ਹ 26 ਨਵੰਬਰ 2022: ਪੰਜਾਬ ਸਰਕਾਰ ਨੇ ਪੰਜ ਪੀਸੀਐਸ ਅਧਿਕਾਰੀਆਂ (PCS officers) ਨੂੰ ਸਰਕਾਰ ਨੇ ਤਰੱਕੀ ਦੇ ਕੇ ਆਈਏਐਸ ਬਣਾਇਆ ਹੈ। ਸੂਚੀ ਵਿੱਚ ਰਾਜੇਸ਼ ਤ੍ਰਿਪਾਠੀ, ਪਰਮਿੰਦਰ ਪਾਲ ਸਿੰਘ, ਨੀਰੂ ਕਤਿਆਲ ਗੁਪਤਾ, ਕਮਲ ਕੁਮਾਰ ਗਰਗ ਅਤੇ ਰਵਿੰਦਰ ਸਿੰਘ ਦੇ ਨਾਂ ਸ਼ਾਮਲ ਹਨ। ਇਨ੍ਹਾਂ ਅਧਿਕਾਰੀਆਂ ਨੂੰ ਆਈ.ਏ.ਐਸ. ਵਜੋਂ ਤਰੱਕੀ ਦਿੱਤੀ ਹੈ | The post ਪੰਜਾਬ ਸਰਕਾਰ ਨੇ ਪੰਜ ਪੀਸੀਐਸ ਅਧਿਕਾਰੀਆਂ ਨੂੰ ਆਈਏਐਸ ਵਜੋਂ ਦਿੱਤੀ ਤਰੱਕੀ appeared first on TheUnmute.com - Punjabi News. Tags:
|
ਪੰਜਾਬ 'ਚ ਗੰਨ ਕਲਚਰ ਨੂੰ ਲੈ ਕੇ ਡੀਜੀਪੀ ਗੌਰਵ ਯਾਦਵ ਨੇ ਸੂਬੇ ਦੇ ਲੋਕਾਂ ਨੂੰ ਕੀਤੀ ਇਹ ਅਪੀਲ Saturday 26 November 2022 06:44 AM UTC+00 | Tags: aam-aadmi-party cm-bhagwant-mann fir gun-culture news police punjab punjab-government punjab-gun-culture punjab-news punjab-police the-unmute-breaking-news the-unmute-latest-update the-unmute-punjabi-news ਚੰਡੀਗੜ੍ਹ 26 ਨਵੰਬਰ 2022: ਪਿਛਲੇ ਕੁਝ ਦਿਨਾਂ ਤੋਂ ਪੰਜਾਬ ਵਿੱਚ ਗੰਨ ਕਲਚਰ ਨੂੰ ਲੈ ਕੇ ਪੰਜਾਬ ਪੁਲਿਸ (Punjab Police) ਵੱਲੋਂ ਕਈ ਵੱਖ-ਵੱਖ ਸ਼ਹਿਰਾਂ ‘ਚ ਮਾਮਲੇ ਦਰਜ ਕੀਤੇ ਜਾ ਰਹੇ ਹਨ, ਪਰ ਹੁਣ ਇਸ ਦੌਰਾਨ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਅਗਲੇ ਤਿੰਨ ਦਿਨਾਂ ਤੱਕ ਪੰਜਾਬ ਵਿੱਚ ਗੰਨ ਕਲਚਰ ਨੂੰ ਲੈ ਕੇ ਕੋਈ ਐਫਆਈਆਰ ਦਰਜ ਨਹੀਂ ਕੀਤੀ ਜਾਵੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ ਸੋਸ਼ਲ ਮੀਡੀਆ ‘ਤੇ ਪਾਈ ਗਈ ਇਤਰਾਜ਼ਯੋਗ ਸਮੱਗਰੀ ਨੂੰ 72 ਘੰਟਿਆਂ ਦੇ ਅੰਦਰ-ਅੰਦਰ ਹਟਾਉਣ ਦੀ ਅਪੀਲ ਕੀਤੀ ਹੈ। ਡੀਜੀਪੀ ਗੌਰਵ ਯਾਦਵ ਨੇ ਖ਼ੁਦ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ । ਉਨ੍ਹਾਂ ਲਿਖਿਆ, ਸਾਰਿਆਂ ਨੂੰ ਅਪੀਲ ਹੈ ਕਿ ਉਹ ਅਗਲੇ 72 ਘੰਟਿਆਂ ਵਿੱਚ ਆਪਣੇ ਸੋਸ਼ਲ ਮੀਡੀਆ ਹੈਂਡਲ ਤੋਂ ਕਿਸੇ ਵੀ ਇਤਰਾਜ਼ਯੋਗ ਸਮੱਗਰੀ ਨੂੰ ਸਵੈ-ਇੱਛਾ ਨਾਲ ਹਟਾ ਦੇਣ। ਮੁੱਖ ਮੰਤਰੀ ਭਗਵੰਤ ਮਾਨ ਨੇ ਨਿਰਦੇਸ਼ ਦਿੱਤੇ ਹਨ ਕਿ ਅਗਲੇ ਤਿੰਨ ਦਿਨਾਂ ਤੱਕ ਪੰਜਾਬ ਵਿੱਚ ਗੰਨ ਕਲਚਰ ਨੂੰ ਲੈ ਕੇ ਕੋਈ ਐਫਆਈਆਰ ਦਰਜ ਨਹੀਂ ਕੀਤੀ ਜਾਵੇਗੀ, ਤਾਂ ਜੋ ਲੋਕ ਆਪਣੇ ਤੌਰ ‘ਤੇ ਸਮੱਗਰੀ ਨੂੰ ਹਟਾ ਸਕਣ। The post ਪੰਜਾਬ ‘ਚ ਗੰਨ ਕਲਚਰ ਨੂੰ ਲੈ ਕੇ ਡੀਜੀਪੀ ਗੌਰਵ ਯਾਦਵ ਨੇ ਸੂਬੇ ਦੇ ਲੋਕਾਂ ਨੂੰ ਕੀਤੀ ਇਹ ਅਪੀਲ appeared first on TheUnmute.com - Punjabi News. Tags:
|
ਵਿਜੀਲੈਂਸ ਸਾਹਮਣੇ ਅੱਜ ਪੇਸ਼ ਨਹੀਂ ਹੋਣਗੇ ਓਮ ਪ੍ਰਕਾਸ਼ ਸੋਨੀ, ਖ਼ਰਾਬ ਸਿਹਤ ਦਾ ਦਿੱਤਾ ਹਵਾਲਾ Saturday 26 November 2022 07:03 AM UTC+00 | Tags: amritsar-police amritsar-vigilance breaking-news congress crime news om-prakash-soni punjab-congress punjab-government punjab-vigilance-bureau ssp-vigilance-office-kachhari-chowk ssp-virinder-singh the-unmute the-unmute-breaking-news the-unmute-punjabi-news vigilance vigilance-bureau-amritsar ਚੰਡੀਗੜ੍ਹ 26 ਨਵੰਬਰ 2022: ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਓਮ ਪ੍ਰਕਾਸ਼ ਸੋਨੀ (Om Prakash Soni) ਨੂੰ ਵਿਜੀਲੈਂਸ ਬਿਊਰੋ ਵਲੋਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ 'ਚ ਸੰਮਨ ਜ਼ਾਰੀ ਕੀਤੇ ਗਏ ਸਨ ਅਤੇ ਅੱਜ ਯਾਨੀ 26 ਨਵੰਬਰ ਨੂੰ ਵਿਜੀਲੈਂਸ ਦਫਤਰ ਅੰਮ੍ਰਿਤਸਰ 'ਚ ਪੇਸ਼ ਹੋਣ ਲਈ ਕਿਹਾ ਗਿਆ ਸੀ । ਪਰ ਉਹ ਵਿਜੀਲੈਂਸ ਮੂਹਰੇ ਪੇਸ਼ ਨਹੀਂ ਹੋਏ , ਉਨ੍ਹਾਂ ਨੇ ਆਪਣੀ ਖ਼ਰਾਬ ਸਿਹਤ ਦਾ ਹਵਾਲਾ ਦਿੰਦਿਆਂ ਵਿਜੀਲੈਂਸ ਕੋਲੋਂ ਹੋਰ ਸਮਾਂ ਮੰਗਿਆ ਹੈ | ਇਸ ਸਬੰਧੀ ਵਿਜੀਲੈਂਸ ਬਿਊਰੋ ਅੰਮ੍ਰਿਤਸਰ ਰੇਂਜ ਦੇ ਐਸਐਸਪੀ ਵਰਿੰਦਰ ਸਿੰਘ ਨੇ ਦੱਸਿਆ ਸੀ ਕਿ 8 ਨਵੰਬਰ ਨੂੰ ਵਿਜੀਲੈਂਸ ਬਿਊਰੋ ਚੰਡੀਗੜ੍ਹ ਦੇ ਦਫ਼ਤਰ ਵਿੱਚ ਸੋਨੀ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਗਈ ਸੀ, ਜਿਸ ਵਿੱਚ ਕਿਹਾ ਗਿਆ ਸੀ ਕਿ ਸੋਨੀ ਨੇ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਆਮਦਨ ਤੋਂ ਵੱਧ ਜਾਇਦਾਦ ਬਣਾਈ ਸੀ। ਉਨ੍ਹਾਂ ਕਿਹਾ ਕਿ ਉਹ ਇਸ ਬਾਰੇ ਜ਼ਿਆਦਾ ਨਹੀਂ ਦੱਸ ਸਕਦੇ। ਇਸ ਮਾਮਲੇ ਦੀ ਜਾਂਚ ਤੋਂ ਬਾਅਦ ਜਾਣਕਾਰੀ ਦੇਣਗੇ। ਜ਼ਿਕਰਯੋਗ ਹੈ ਕਿ ਪੰਜਾਬ ‘ਚ ਕਾਂਗਰਸ ਦੇ ਕਈ ਆਗੂ ਵਿਜੀਲੈਂਸ ਦੀ ਰਾਡਾਰ ‘ਤੇ ਹਨ, ਇਸਦੇ ਨਾਲ ਹੀ ਭਾਰਤ ਭੂਸ਼ਣ ਆਸ਼ੂ, ਸਾਧੂ ਸਿੰਘ ਧਰਮਸੋਤ, ਜੋਗਿੰਦਰ ਪਾਲ ਆਦਿ ਤੋਂ ਵੱਖ-ਵੱਖ ਮਾਮਲਿਆਂ ਵਿੱਚ ਪੁੱਛਗਿੱਛ ਕਰ ਰਹੀ ਹੈ | The post ਵਿਜੀਲੈਂਸ ਸਾਹਮਣੇ ਅੱਜ ਪੇਸ਼ ਨਹੀਂ ਹੋਣਗੇ ਓਮ ਪ੍ਰਕਾਸ਼ ਸੋਨੀ, ਖ਼ਰਾਬ ਸਿਹਤ ਦਾ ਦਿੱਤਾ ਹਵਾਲਾ appeared first on TheUnmute.com - Punjabi News. Tags:
|
ਕਿਸਾਨ ਜਥੇਬੰਦੀਆਂ ਵਲੋਂ ਰਾਜ ਭਵਨ ਵੱਲ ਕੀਤਾ ਜਾਵੇਗਾ ਰੋਸ਼ ਮਾਰਚ, ਪੰਜਾਬ ਰਾਜਪਾਲ ਨੂੰ ਸੌਂਪਣਗੇ ਮੰਗ ਪੱਤਰ Saturday 26 November 2022 07:26 AM UTC+00 | Tags: 31-farmers-organizations breaking-news cm-bhagwant-mann farmers farmers-protest kisan-prptest msp news punjab punjab-governer-banwari-lal-prohit punjab-government samyukt-kisan-mocrha samyukt-kisan-morcha the-unmute-breaking-news the-unmute-punjab the-unmute-punjabi-news ਚੰਡੀਗੜ੍ਹ 26 ਨਵੰਬਰ 2022: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਦੇ ਮੁਤਾਬਕ ਅੱਜ ਪੂਰੇ ਭਾਰਤ ਦੀਆਂ ਸੂਬਾਈ ਰਾਜਧਾਨੀਆਂ ਵਿੱਚ ਕੇਂਦਰ ਦੀ ਭਾਜਪਾ ਸਰਕਾਰ ਖ਼ਿਲਾਫ ਵਿਸ਼ਾਲ ਰੋਸ ਮਾਰਚ ਕਰ ਕੇ ਗਵਰਨਰਾਂ ਨੂੰ ਮੰਗ ਪੱਤਰ ਸੌਂਪੇ ਜਾਣਗੇ । ਇਸੇ ਤਹਿਤ ਦੇਸ਼ ਵਿਆਪੀ ਸੱਦੇ ਤਹਿਤ ਕਿਸਾਨਾਂ ਵਲੋਂ ਪੰਜਾਬ ਦੇ ਰਾਜ ਭਵਨ ਵੱਲ ਮਾਰਚ ਕੀਤਾ ਜਾਵੇਗਾ। ਕਿਸਾਨ ਜਥੇਬੰਦੀਆਂ ਮੋਹਾਲੀ ਪਹੁੰਚ ਚੁੱਕੀਆਂ ਹਨ | ਪੰਜਾਬ ਦੀਆਂ 33 ਕਿਸਾਨ ਜਥੇਬੰਦੀਆਂ ਵੱਲੋਂ ਕੀਤੇ ਜਾ ਰਹੇ ਇਸ ਮਾਰਚ ਤੋਂ ਪਹਿਲਾ ਗੁਰਦੁਆਰਾ ਅੰਬ ਸਾਹਿਬ ਮੋਹਾਲੀ ਦੇ ਸਾਹਮਣੇ ਮੈਦਾਨ ਦੁਪਹਿਰ ਵਿਸ਼ਾਲ ਰੈਲੀ ਕੀਤੀ ਜਾਵੇਗੀ। ਜਿਸ ਤੋਂ ਬਾਅਦ ਰਾਜ ਭਵਨ ਵੱਲ ਮਾਰਚ ਕਰ ਕੇ ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪ੍ਰੋਹਿਤ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ। ਜਿਕਰਯੋਗ ਹੈ ਕਿ ਪੰਜਾਬ ਦੀਆਂ ਦਰਜਨਾਂ ਕਿਸਾਨ ਜਥੇਬੰਦੀਆਂ ਦੇ ਸਾਂਝੇ ਇਕੱਠ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ-ਉਗਰਾਹਾਂ ਦੇ ਝੰਡੇ ਥੱਲੇ ਵੱਡੀ ਗਿਣਤੀ ਵਿੱਚ ਕਿਸਾਨ ਮੋਹਾਲੀ ਅੰਬ ਸਾਹਿਬ ਗੁਰਦੁਆਰੇ ਕੋਲ ਇਕੱਠੀਆਂ ਹੋਈਆਂ ਹਨ | ਗੱਲਬਾਤ ਦੌਰਾਨ ਕਿਸਾਨ ਆਗੂ ਗੁਰਪ੍ਰੀਤ ਸਿੰਘ ਨੂਰਪੁਰ ਨੇ ਕਿਹਾ ਕਿ ਅੱਜ ਦੇਸ਼ ਭਰ ਦੇ ਕਿਸਾਨਾਂ ਨੇ ਆਪਣੀਆਂ ਮੰਗਾਂ ਸਬੰਧੀ ਰਾਜਪਾਲ ਨੂੰ ਮੰਗ ਪੱਤਰ ਸੌਂਪਣਾ ਹੈ। ਉਨ੍ਹਾਂ ਲਈ ਲੁਧਿਆਣਾ ਤੋਂ ਚੰਡੀਗੜ੍ਹ ਲਈ ਇਕ ਟੀਮ ਵੀ ਰਵਾਨਾ ਹੋ ਗਈ ਹੈ, ਜੋ ਉਥੇ ਜਾ ਕੇ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਸੌਂਪੇਗੀ। ਉਨ੍ਹਾਂ ਕਿਹਾ ਕਿ ਅੱਜ ਦੇਸ਼ ਦੇ 25 ਰਾਜਾਂ ਦੇ ਕਿਸਾਨ ਰਾਜਪਾਲਾਂ ਨੂੰ ਮੰਗ ਪੱਤਰ ਸੌਂਪ ਰਹੇ ਹਨ। ਇਸ ਵਿੱਚ ਕਿਸਾਨਾਂ ਦੀਆਂ ਪਿਛਲੀਆਂ ਮੰਗਾਂ ਅਤੇ ਕੁਝ ਨਵੀਆਂ ਮੰਗਾਂ ਹਨ। ਕਿਸਾਨਾਂ ਦੀ ਇਨ੍ਹਾਂ ਮੰਗਾਂ ਵਿੱਚ ਐੱਮ ਐੱਸ ਪੀ ਮਿਲਣ ਦੀ ਕਾਨੂੰਨੀ ਗਰੰਟੀ, ਕਿਸਾਨਾਂ ਦੀ ਮੁਕੰਮਲ ਕਰਜ਼ਾ ਮੁਆਫ਼ੀ , ਲਖੀਮਪੁਰ ਖੀਰੀ 'ਚ ਕਿਸਾਨਾਂ ਦੇ ਕਤਲੇਆਮ ਦੇ ਸਾਜਿਸ਼ਕਰਤਾ ਕੇਂਦਰੀ ਮੰਤਰੀ ਅਜੈ ਮਿਸ਼ਰਾ ਟੈਣੀ ਦੀ ਬਰਖਾਸਤਗੀ, ਅੰਦੋਲਨਕਾਰੀ ਕਿਸਾਨਾਂ ਸਿਰ ਮੜ੍ਹੇ ਸਾਰੇ ਪੁਲਿਸ ਕੇਸਾਂ ਦੀ ਵਾਪਸੀ, ਬਿਜਲੀ ਬਿੱਲ 2022 ਦੀ ਵਾਪਸੀ, 60 ਸਾਲ ਤੋਂ ਉੱਪਰ ਔਰਤਾਂ ਸਮੇਤ ਹਰ ਕਿਸਾਨ ਨੂੰ 10000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਆਦਿ ਸ਼ਾਮਲ ਹਨ | The post ਕਿਸਾਨ ਜਥੇਬੰਦੀਆਂ ਵਲੋਂ ਰਾਜ ਭਵਨ ਵੱਲ ਕੀਤਾ ਜਾਵੇਗਾ ਰੋਸ਼ ਮਾਰਚ, ਪੰਜਾਬ ਰਾਜਪਾਲ ਨੂੰ ਸੌਂਪਣਗੇ ਮੰਗ ਪੱਤਰ appeared first on TheUnmute.com - Punjabi News. Tags:
|
ਹਰਿਆਣਾ ਸਰਕਾਰ ਨੇ ਆਪਣੀ ਵਿਧਾਨ ਸਭਾ ਬਣਾਉਣੀ ਹੈ ਤਾਂ ਪੰਚਕੂਲਾ 'ਚ ਬਣਾਵੇ: ਸੁਖਬੀਰ ਬਾਦਲ Saturday 26 November 2022 07:38 AM UTC+00 | Tags: punjab-governor-banwarilal-purohit sukhbir-badal ਚੰਡੀਗੜ੍ਹ 26 ਨਵੰਬਰ 2022: ਸੁਖਬੀਰ ਸਿੰਘ ਬਾਦਲ (Sukhbir Singh Badal) ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੇ ਵਫ਼ਦ ਨੇ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦੇ ਕਾਨੂੰਨੀ ਅਤੇ ਸੰਵਿਧਾਨਕ ਹੱਕਾਂ ਦਾ ਵਿਰੋਧ ਕਰਨ ਅਤੇ ਹਰਿਆਣਾ ਵੱਲੋਂ ਵਿਧਾਨ ਸਭਾ ਬਣਾਉਣ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਮਿਲਿਆ। ਇਸ ਦੌਰਾਨ ਪਾਰਟੀ ਸੁਖਬੀਰ ਬਾਦਲ ਦੀ ਅਗਵਾਈ ਵਾਲੇ ਵਫ਼ਦ ਨੇ ਪੰਜਾਬ ਰਾਜਪਾਲ ਨੂੰ ਮੰਗ ਪੱਤਰ ਸੌਂਪਿਆ। ਅਕਾਲੀ ਦਲ ਦੇ ਇਸ ਵਫ਼ਦ ਵਿਚ ਬੀਐਸ ਭੂੰਦੜ, ਪ੍ਰੋ.ਪੀ.ਐਸ. ਚੰਦੂਮਾਜਰਾ ਅਤੇ ਡਾ. ਦਲਜੀਤ ਸਿੰਘ ਚੀਮਾ ਸ਼ਾਮਲ ਸਨ | ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਹਰਿਆਣਾ ਕਾਨੂੰਨੀ ਤੌਰ ‘ਤੇ ਜ਼ਮੀਨ ਦੇ ਬਦਲੇ ਜ਼ਮੀਨ ਨਹੀਂ ਮੰਗ ਸਕਦਾ। ਹਰਿਆਣਾ ਚੰਡੀਗੜ੍ਹ ਵਿਚ ਆਰਜ਼ੀ ਮਹਿਮਾਨ ਹੈ, ਚੰਡੀਗੜ੍ਹ ਪੰਜਾਬ ਦਾ ਹੈ ਅਤੇ ਹਮੇਸ਼ਾ ਰਹੇਗਾ। ਚਾਹੇ 5 ਸਾਲ ਲੱਗ ਜਾਣ ਜਾਂ 10 ਸਾਲ, ਅਸੀਂ ਇਸ ਨੂੰ ਪੰਜਾਬ ਦਿਲਾ ਕੇ ਰਹਾਂਗੇ । ਉਨ੍ਹਾਂ ਨੇ ਹਰਿਆਣਾ ਸਰਕਾਰ ਦੀ ਮੰਗ ਦਾ ਵਿਰੋਧ ਕਰਦਿਆਂ ਕਿਹਾ ਕਿ ਜੇਕਰ ਹਰਿਆਣਾ ਵਿਧਾਨ ਸਭਾ ਬਣਾਉਣੀ ਹੈ ਤਾਂ ਪੰਚਕੂਲਾ ਵਿੱਚ ਬਣਾਵੇ। The post ਹਰਿਆਣਾ ਸਰਕਾਰ ਨੇ ਆਪਣੀ ਵਿਧਾਨ ਸਭਾ ਬਣਾਉਣੀ ਹੈ ਤਾਂ ਪੰਚਕੂਲਾ ‘ਚ ਬਣਾਵੇ: ਸੁਖਬੀਰ ਬਾਦਲ appeared first on TheUnmute.com - Punjabi News. Tags:
|
ਗੁਜਰਾਤ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਚੋਣ ਮਨੋਰਥ ਪੱਤਰ ਜਾਰੀ, ਪੜ੍ਹੋ ਪੂਰੀ ਖ਼ਬਰ Saturday 26 November 2022 07:56 AM UTC+00 | Tags: 89-gujarat-assembly-seats assembly-elections-in-gujarat bharatiya-janata-party bjp bjp-gujarat breaking-news election gujarat-assembly-elections-i gujarat-elections gujarat-news india-news jp-nadha latest-news news punjab-news the-unmute-breaking-news the-unmute-punjabi-news ਚੰਡੀਗੜ੍ਹ 26 ਨਵੰਬਰ 2022: ਗੁਜਰਾਤ ਵਿੱਚ ਪਹਿਲੇ ਪੜਾਅ ਦੀਆਂ ਵਿਧਾਨ ਸਭਾ ਚੋਣਾਂ (Gujarat assembly elections) 01 ਦਸੰਬਰ ਨੂੰ ਹੋਣੀਆਂ ਹਨ। 89 ਵਿਧਾਨ ਸਭਾ ਸੀਟਾਂ ‘ਤੇ ਵੋਟਾਂ ਪੈਣਗੀਆਂ। ਇਸ ਦੇ ਲਈ ਚੋਣ ਪ੍ਰਚਾਰ ਦਾ ਆਖਰੀ ਪੜਾਅ ਚੱਲ ਰਿਹਾ ਹੈ। ਸਿਆਸੀ ਪਾਰਟੀਆਂ ਨੇ ਆਪਣੀ ਪੂਰੀ ਤਾਕਤ ਝੋਕ ਦਿੱਤੀ ਹੈ। ਆਗੂਆਂ ਦੇ ਇਲਜ਼ਾਮਾਂ ਤੇ ਜਵਾਬੀ ਦੋਸ਼ਾਂ ਦਾ ਦੌਰ ਤੇਜ਼ ਹੋ ਗਿਆ ਹੈ। ਇਸ ਦੌਰਾਨ ਭਾਰਤੀ ਜਨਤਾ ਪਾਰਟੀ (BJP) ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਨੇ ਗੁਜਰਾਤ ਚੋਣਾਂ ਨੂੰ ਲੈ ਕੇ ਚੋਣ ਮਨੋਰਥ ਪੱਤਰ ਜਾਰੀ ਕੀਤਾ ਹੈ। ਇਸ ਵਿੱਚ ਗੁਜਰਾਤ ਦੇ ਨੌਜਵਾਨਾਂ ਲਈ ਰੁਜ਼ਗਾਰ ਤੋਂ ਲੈ ਕੇ ਸਿੱਖਿਆ, ਕਿਸਾਨਾਂ, ਔਰਤਾਂ ਅਤੇ ਸਕੂਲੀ ਬੱਚਿਆਂ ਲਈ ਵਾਅਦੇ ਕੀਤੇ ਗਏ ਹਨ। ਭਾਜਪਾ ਨੇ ਚੋਣ ਮਨੋਰਥ ਪੱਤਰ ਵਿੱਚ ਕਿਹੜੇ-ਕਿਹੜੇ ਵਾਅਦੇ:-1.ਕਿਸਾਨਾਂ ਦੇ ਮੰਡੀਕਰਨ ਲਈ 10 ਹਜ਼ਾਰ ਕਰੋੜ ਰੁਪਏ ਖਰਚ ਕੀਤੇ ਜਾਣਗੇ। The post ਗੁਜਰਾਤ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਚੋਣ ਮਨੋਰਥ ਪੱਤਰ ਜਾਰੀ, ਪੜ੍ਹੋ ਪੂਰੀ ਖ਼ਬਰ appeared first on TheUnmute.com - Punjabi News. Tags:
|
ISRO: ਮਹਾਂਸਾਗਰਾ ਦੇ ਅਧਿਐਨ ਲਈ ਸ਼੍ਰੀਹਰੀਕੋਟਾ ਤੋਂ ਓਸ਼ਨਸੈਟ-3 ਤੇ ਅੱਠ ਨੈਨੋ-ਸੈਟੇਲਾਈਟ ਕੀਤੇ ਲਾਂਚ Saturday 26 November 2022 08:11 AM UTC+00 | Tags: astrocast breaking-news dhruv-space eos-06-mission india indian-nano-satellites indian-space-research-organization isro latest-news nano-satellites news pslv-c-54 punjab-news satish-dhawan-space-centre sriharikota the-unmute-breaking-news the-unmute-punjab the-unmute-punjabi-news ਚੰਡੀਗੜ੍ਹ 26 ਨਵੰਬਰ 2022: ਭਾਰਤੀ ਪੁਲਾੜ ਖੋਜ ਸੰਗਠਨ (ISRO) ਨੇ ਕੁਝ ਸਮਾਂ ਪਹਿਲਾਂ ਸਤੀਸ਼ ਧਵਨ ਪੁਲਾੜ ਕੇਂਦਰ, ਸ਼੍ਰੀਹਰੀਕੋਟਾ ਤੋਂ ਓਸ਼ਨਸੈਟ-3 (Oceansat-3) ਅਤੇ ਅੱਠ ਨੈਨੋ-ਸੈਟੇਲਾਈਟ ਲਾਂਚ ਕੀਤੇ ਹਨ। ਇਹ ਉਪਗ੍ਰਹਿ PSLV C-54 ਜਾਂ EOS-06 ਮਿਸ਼ਨ ਦੇ ਹਿੱਸੇ ਵਜੋਂ ਲਾਂਚ ਕੀਤੇ ਗਏ ਹਨ। ਮਿਸ਼ਨ ਦਾ ਪ੍ਰਾਇਮਰੀ ਪੇਲੋਡ ਓਸ਼ਨਸੈਟ-3 ਹੈ, ਓਸ਼ਨਸੈਟ ਸੀਰੀਜ਼ ਦਾ ਤੀਜਾ ਸੈਟੇਲਾਈਟ ਹੈ। ਇਸ ਤੋਂ ਇਲਾਵਾ ਪਿਕਸਲ ਇੰਡੀਆ ਦੁਆਰਾ ਵਿਕਸਤ ਕੀਤੇ ਆਨੰਦ ਨਾਮਕ ਨੈਨੋ-ਸੈਟੇਲਾਈਟ ਅਤੇ ਸਿਆਟਲ ਸਥਿਤ ਏਰੋਸਪੇਸ ਕੰਪਨੀ ਧਰੁਵ ਸਪੇਸ, ਐਸਟ੍ਰੋਕਾਸਟ ਅਤੇ ਸਪੇਸਫਲਾਈਟ ਯੂਐਸਏ ਦੁਆਰਾ ਵਿਕਸਤ ਕੀਤੇ ਗਏ ਹੋਰ ਨੈਨੋ-ਸੈਟੇਲਾਈਟ ਲਾਂਚ ਕੀਤੇ ਜਾਣਗੇ। ਇਸਰੋ ਨੇ ਸ਼ਨੀਵਾਰ ਨੂੰ ਮਹਾਸਾਗਰਾਂ ਦੇ ਵਿਗਿਆਨਕ ਅਧਿਐਨ ਅਤੇ ਚੱਕਰਵਾਤਾਂ ਦੀ ਨਿਗਰਾਨੀ ਲਈ ਤੀਜੀ ਪੀੜ੍ਹੀ ਦਾ ਓਸ਼ਨਸੈਟ-3 ਲਾਂਚ ਕੀਤਾ ਗਿਆ ਹੈ | The post ISRO: ਮਹਾਂਸਾਗਰਾ ਦੇ ਅਧਿਐਨ ਲਈ ਸ਼੍ਰੀਹਰੀਕੋਟਾ ਤੋਂ ਓਸ਼ਨਸੈਟ-3 ਤੇ ਅੱਠ ਨੈਨੋ-ਸੈਟੇਲਾਈਟ ਕੀਤੇ ਲਾਂਚ appeared first on TheUnmute.com - Punjabi News. Tags:
|
CM ਭਗਵੰਤ ਮਾਨ ਨੇ ਪੀਐਸਪੀਸੀਐਲ 'ਚ ਨਵ-ਨਿਯੁਕਤ ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ Saturday 26 November 2022 08:33 AM UTC+00 | Tags: aam-aadmi-party breaking-news chief-minister-bhagwant-mann cm-bhagwant-mann lalit-singh-bhullar municipal-bhawan-chandigarh news pspcl punjab punjab-government punjab-police punjab-recruitment the-unmute-breaking-news the-unmute-news the-unmute-punjabi-news ਚੰਡੀਗੜ੍ਹ 26 ਨਵੰਬਰ 2022: ਪੰਜਾਬ ਸਰਕਾਰ ਵਲੋਂ ਸੂਬੇ ਦੇ ਨੌਜਵਾਨਾਂ ਮੁੰਡੇ-ਕੁੜੀਆਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਦੀ ਦਿਸ਼ਾ ਵਿੱਚ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਭਰਤੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ | ਇਸਦੇ ਚੱਲਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮਿਉਂਸਪਲ ਭਵਨ, ਸੈਕਟਰ-35, ਚੰਡੀਗੜ੍ਹ ਵਿਖੇ ਨਵ-ਨਿਯੁਕਤ ਪੀਐਸਪੀਸੀਐਲ ‘ਚ (PSPCL) ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ । ਮੁੱਖ ਮੰਤਰੀ ਭਗਵੰਤ ਮਾਨ ਨੇ ਕੁੱਲ 603 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ | ਇਸ ਮੌਕੇ ਮੁੱਖ ਮੰਤਰੀ ਨੇ ਨਵੇਂ ਭਰਤੀ ਨੌਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵਧਾਈ ਦਿੱਤੀ।ਉਨ੍ਹਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੀਐਸਪੀਸੀਐਲ ਦੀ ਮਜ਼ਬੂਤੀ ਕਾਰਨ ਇਸ ਵਾਰ ਝੋਨੇ ਦੇ ਸੀਜ਼ਨ ਵਿੱਚ ਬਿਜਲੀ ਕੱਟ ਦੀ ਕੋਈ ਸਮੱਸਿਆ ਨਹੀਂ ਆਈ ਅਤੇ ਆਉਣ ਵਾਲੇ ਸੀਜ਼ਨ ਵਿੱਚ ਬਿਜਲੀ ਦੀ ਕੋਈ ਸਮੱਸਿਆ ਨਾ ਆਵੇ ਇਸਦੇ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ | ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਸ ਵਾਰ ਪੰਜਾਬ ਦੇ 87 ਫੀਸਦੀ ਪਰਿਵਾਰਾਂ ਦੇ ਬਿਜਲੀ ਦੇ ਬਿੱਲ ਜ਼ੀਰੋ ਆਏ ਹਨ । ਜਨਵਰੀ ਮਹੀਨੇ ਵਿੱਚ ਇਹ ਅੰਕੜਾ 95 ਫੀਸਦੀ ਤੋਂ ਵੱਧ ਜਾਵੇਗਾ। ਕਿਉਂਕਿ ਸਰਦੀਆਂ ਕਾਰਨ ਬਿਜਲੀ ਦੀ ਖਪਤ ਘੱਟ ਰਹਿੰਦੀ ਹੈ। ਉਨ੍ਹਾਂ ਨੇ ਕਿਹਾ ਕਿ ਝੋਨੇ ਦੇ ਸੀਜਨ ਵਿਚ ਪੂਰੀ ਬਿਜਲੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਹੁਣ ਨੌਕਰੀਆਂ ਲਈ ਸਿਫਾਰਿਸ਼ ਨਹੀਂ ਚੱਲਦੀ ਹੈ। The post CM ਭਗਵੰਤ ਮਾਨ ਨੇ ਪੀਐਸਪੀਸੀਐਲ ‘ਚ ਨਵ-ਨਿਯੁਕਤ ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ appeared first on TheUnmute.com - Punjabi News. Tags:
|
ਜੇਕਰ ਭਾਰਤੀ ਟੀਮ ਏਸ਼ੀਆ ਕੱਪ ਖੇਡਣ ਪਾਕਿਸਤਾਨ ਨਹੀਂ ਆਉਂਦੀ, ਤਾਂ ਅਸੀਂ ਵਨਡੇ ਵਿਸ਼ਵ ਕੱਪ ਲਈ ਭਾਰਤ ਨਹੀਂ ਜਾਵਾਂਗੇ: ਰਮੀਜ਼ ਰਾਜਾ Saturday 26 November 2022 08:56 AM UTC+00 | Tags: asian-cricket-council asian-cricket-council-chairman-jay-shah bcci board-of-control-for-cricket-in-india breaking-news cricket-news indian-government jay-shah news odi-world-cup odi-world-cup-2022 pakistan-cricket-board pcb ramiz-raja the-unmute-breaking-news the-unmute-punjab the-unmute-report wrold-cup-2023 ਚੰਡੀਗੜ੍ਹ 26 ਨਵੰਬਰ 2022: ਅਗਲੇ ਸਾਲ ਹੋਣ ਵਾਲੇ ਏਸ਼ੀਆ ਕੱਪ ਅਤੇ ਵਨਡੇ ਵਿਸ਼ਵ ਕੱਪ ਨੂੰ ਲੈ ਕੇ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਅਤੇ ਪਾਕਿਸਤਾਨ ਕ੍ਰਿਕਟ ਬੋਰਡ (ਪੀ.ਸੀ.ਬੀ.) ਵਿਚਾਲੇ ਇਕ ਵਾਰ ਫਿਰ ਤੋਂ ਟਕਰਾਅ ਪੈਦਾ ਹੋ ਗਿਆ ਹੈ। ਦਰਅਸਲ, ਬੀਸੀਸੀਆਈ ਸਕੱਤਰ ਜੈ ਸ਼ਾਹ ਨੇ ਹਾਲ ਹੀ ਵਿੱਚ ਕਿਹਾ ਸੀ ਕਿ ਭਾਰਤੀ ਕ੍ਰਿਕਟ ਟੀਮ ਅਗਲੇ ਸਾਲ ਏਸ਼ੀਆ ਕੱਪ ਲਈ ਪਾਕਿਸਤਾਨ ਨਹੀਂ ਜਾਵੇਗੀ। ਏਸ਼ੀਆ ਕੱਪ ਨਿਰਪੱਖ ਸਥਾਨ ‘ਤੇ ਆਯੋਜਿਤ ਕੀਤਾ ਜਾਵੇਗਾ। ਇਸ ‘ਤੇ ਹੁਣ ਪੀਸੀਬੀ ਚੀਫ ਰਮੀਜ਼ ਰਾਜਾ (Ramiz Raja) ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਉਨ੍ਹਾਂ ਨੇ ਕਿਹਾ ਹੈ ਕਿ ਜੇਕਰ ਭਾਰਤੀ ਕ੍ਰਿਕਟ ਟੀਮ ਏਸ਼ੀਆ ਕੱਪ ਖੇਡਣ ਪਾਕਿਸਤਾਨ ਨਹੀਂ ਆਉਂਦੀ ਤਾਂ ਅਸੀਂ ਵੀ ਅਗਲੇ ਸਾਲ ਵਨਡੇ ਵਿਸ਼ਵ ਕੱਪ ਖੇਡਣ ਲਈ ਭਾਰਤ ਨਹੀਂ ਜਾਵਾਂਗੇ। ਦਰਅਸਲ ਏਸ਼ੀਆ ਕੱਪ 2023 ਪਹਿਲਾਂ ਪਾਕਿਸਤਾਨ ਵਿੱਚ ਹੋਣਾ ਸੀ। ਹਾਲਾਂਕਿ, ਏਸ਼ੀਅਨ ਕ੍ਰਿਕਟ ਕੌਂਸਲ ਦੇ ਚੇਅਰਮੈਨ ਜੈ ਸ਼ਾਹ ਨੇ ਕਿਹਾ ਸੀ ਕਿ ਇਹ ਨਿਰਪੱਖ ਸਥਾਨ ‘ਤੇ ਆਯੋਜਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਸੀ ਕਿ ਇਸ ਨੂੰ ਯੂਏਈ ਵਿੱਚ ਵੀ ਸ਼ਿਫਟ ਕੀਤਾ ਜਾ ਸਕਦਾ ਹੈ। ਜੈ ਸ਼ਾਹ ਨੇ ਆਪਣੇ ਇਕ ਬਿਆਨ ‘ਚ ਕਿਹਾ ਕਿ ਭਾਰਤ ਸਰਕਾਰ ਸਾਡੀ ਟੀਮ ਨੂੰ ਪਾਕਿਸਤਾਨ ਜਾਣ ਦੀ ਇਜਾਜ਼ਤ ਦੇਣ ਦਾ ਫੈਸਲਾ ਕਰਦੀ ਹੈ, ਇਸ ਲਈ ਅਸੀਂ ਇਸ ‘ਤੇ ਕੋਈ ਟਿੱਪਣੀ ਨਹੀਂ ਕਰਾਂਗੇ, ਪਰ 2023 ਏਸ਼ੀਆ ਕੱਪ ਲਈ ਇਹ ਫੈਸਲਾ ਕੀਤਾ ਗਿਆ ਹੈ ਕਿ ਟੂਰਨਾਮੈਂਟ ਨਿਰਪੱਖ ਸਥਾਨ ‘ਤੇ ਹੋਵੇਗਾ। ਪਾਕਿਸਤਾਨੀ ਨਿਊਜ਼ ਚੈਨਲ ਨਾਲ ਗੱਲਬਾਤ ਕਰਦੇ ਹੋਏ ਰਮੀਜ਼ ਰਾਜਾ ਨੇ ਕਿਹਾ ਕਿ ਜੇਕਰ ਪਾਕਿਸਤਾਨ ਅਗਲੇ ਸਾਲ ਭਾਰਤ ‘ਚ ਹੋਣ ਵਾਲੇ ਵਿਸ਼ਵ ਕੱਪ ‘ਚ ਹਿੱਸਾ ਨਹੀਂ ਲੈਂਦਾ ਤਾਂ ਕੌਣ ਦੇਖੇਗਾ? ਸਾਡਾ ਸਟੈਂਡ ਸਪੱਸ਼ਟ ਹੈ। ਜੇਕਰ ਭਾਰਤੀ ਟੀਮ ਇੱਥੇ ਆਉਂਦੀ ਹੈ ਤਾਂ ਅਸੀਂ ਵਿਸ਼ਵ ਕੱਪ ਲਈ ਜਾਵਾਂਗੇ। ਜੇਕਰ ਉਹ ਨਹੀਂ ਆਉਂਦੇ ਤਾਂ ਸਾਡੇ ਬਿਨਾਂ ਵਿਸ਼ਵ ਕੱਪ ਖੇਡ ਸਕਦੇ ਹਨ। ਅਸੀਂ ਹਮਲਾਵਰ ਰੁਖ਼ ਅਖਤਿਆਰ ਕਰਾਂਗੇ। ਰਮੀਜ਼ ਰਾਜਾ ਨੇ ਕਿਹਾ ਕਿ ਸਾਡੀ ਟੀਮ ਵਧੀਆ ਪ੍ਰਦਰਸ਼ਨ ਕਰ ਰਹੀ ਹੈ। ਮੈਂ ਹਮੇਸ਼ਾ ਕਿਹਾ ਹੈ ਕਿ ਸਾਨੂੰ ਪਾਕਿਸਤਾਨ ਕ੍ਰਿਕਟ ਦੀ ਅਰਥਵਿਵਸਥਾ ਨੂੰ ਸੁਧਾਰਨ ਦੀ ਲੋੜ ਹੈ ਅਤੇ ਅਜਿਹਾ ਤਾਂ ਹੀ ਹੋ ਸਕਦਾ ਹੈ ਜੇਕਰ ਅਸੀਂ ਚੰਗਾ ਪ੍ਰਦਰਸ਼ਨ ਕਰਾਂਗੇ। ਅਸੀਂ 2021 ਟੀ-20 ਵਿਸ਼ਵ ਕੱਪ ਵਿੱਚ ਭਾਰਤ ਨੂੰ ਹਰਾਇਆ ਸੀ। ਅਸੀਂ ਟੀ-20 ਏਸ਼ੀਆ ਕੱਪ ਵਿੱਚ ਭਾਰਤ ਨੂੰ ਹਰਾਇਆ । ਇੱਕ ਸਾਲ ਵਿੱਚ ਪਾਕਿਸਤਾਨ ਕ੍ਰਿਕਟ ਟੀਮ ਨੇ ਇੱਕ ਅਰਬ ਡਾਲਰ ਦੀ ਅਰਥਵਿਵਸਥਾ ਵਾਲੀ ਟੀਮ ਨੂੰ ਦੋ ਵਾਰ ਹਰਾਇਆ ਹੈ। The post ਜੇਕਰ ਭਾਰਤੀ ਟੀਮ ਏਸ਼ੀਆ ਕੱਪ ਖੇਡਣ ਪਾਕਿਸਤਾਨ ਨਹੀਂ ਆਉਂਦੀ, ਤਾਂ ਅਸੀਂ ਵਨਡੇ ਵਿਸ਼ਵ ਕੱਪ ਲਈ ਭਾਰਤ ਨਹੀਂ ਜਾਵਾਂਗੇ: ਰਮੀਜ਼ ਰਾਜਾ appeared first on TheUnmute.com - Punjabi News. Tags:
|
ਘਰਵਾਲੀ ਹੀ ਨਿਕਲੀ ਘਰਵਾਲੇ ਦੀ ਕਾਤਲ, ਘਰ ਦੇ ਕੱਚੇ ਫਲੱਸ਼ ਟੈਂਕ 'ਚ ਦੱਬੀ ਲਾਸ਼ Saturday 26 November 2022 09:49 AM UTC+00 | Tags: bakshiwala-in-sunam bakshiwala-police breaking-news murder news sunam-police the-unmute-breaking-news the-unmute-latest-update the-unmute-punjabi-news ਚੰਡੀਗੜ੍ਹ 26 ਨਵੰਬਰ 2022: ਸ਼ਾਇਦ ਹੀ ਅਜਿਹਾ ਕਿਸੇ ਨੇ ਸੋਚਿਆ ਹੋਵੇਗਾ ਕਿ ਸੱਤ ਜਨਮਾਂ ਤੱਕ ਸਾਥ ਦੇਣ ਦਾ ਵਾਅਦਾ ਕਰਨ ਵਾਲਾ ਜੀਵਨ ਸਾਥੀ ਮੌਤ ਦਾ ਕਾਰਨ ਬਣ ਜਾਵੇਗਾ | ਅਜਿਹਾ ਹੀ ਇੱਕ ਮਾਮਲਾ ਸੁਨਾਮ ਦੇ ਪਿੰਡ ਬਖਸ਼ੀਵਾਲਾ ਤੋਂ ਸਾਹਮਣੇ ਆਇਆ ਹੈ। ਜਿੱਥੇ ਇੱਕ ਔਰਤ ਨੇ ਆਪਣੇ ਘਰਵਾਲੇ ਦਾ ਕਤਲ ਕਰਕੇ ਉਸਦੀ ਲਾਸ਼ ਘਰ ਦੇ ਕੱਚੇ ਫਲੱਸ਼ ਟੈਂਕ ਵਿੱਚ ਦੱਬ ਦਿੱਤੀ | ਘਰਵਾਲੇ ਦੇ ਗਾਇਬ ਹੋਣ ਦੀ ਇੱਕ ਮਹੀਨਾ ਪਹਿਲਾ ਰਿਪੋਰਟ ਦਰਜ ਕਰਵਾਈ ਗਈ ਸੀ, ਇਕ ਮਹੀਨੇ ਤੱਕ ਪੁਲਿਸ ਉਸਦੀ ਭਾਲ ਕਰਦੀ ਰਹੀ ਪਰ ਘਟਨਾ ਦਾ ਪੂਰਾ ਖ਼ੁਲਾਸਾ ਉਸ ਸਮੇਂ ਹੋਇਆ ਜਦੋਂ ਔਰਤ ਨੇ ਕੇ ਆਪਣਾ ਗੁਨਾਹ ਕਬੂਲ ਕਰ ਲਿਆ ਅਤੇ ਦੱਸਿਆ ਕਿ ਉਸਨੇ ਹੀ ਆਪਣੇ ਘਰਵਾਲੇ ਦਾ ਕਤਲ ਕਰ ਕੇ ਲਾਸ਼ ਨੂੰ ਕੱਚੇ ਫਲੱਸ਼ ਟੈਂਕ ਵਿੱਚ ਦਫਨਾ ਦਿੱਤੀ। ਪਤਨੀ ਦਾ ਇਹ ਇਕਬਾਲ ਸੁਣ ਕੇ ਸਾਰੇ ਪਿੰਡ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ।ਜਿਸ ਤੋਂ ਬਾਅਦ ਅੱਜ ਜਦੋਂ ਪੁਲਿਸ ਨੇ ਲਾਸ਼ ਕੱਢੀ ਤਾਂ ਪੂਰੇ ਪਿੰਡ ਵਿੱਚ ਸਹਿਮ ਦਾ ਮਾਹੌਲ ਬਣ ਗਿਆ। ਇਸ ਪਿੰਡ ਵਾਲਿਆਂ ਨੇ ਔਰਤ ਦੇ ਖ਼ਿਲਾਫ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ ਹਾਲਾਂਕਿ ਅਜੇ ਕਤਲ ਕਿਉਂ ਕੀਤਾ ਗਿਆ ਹੈ ਇਸ ਬਾਰੇ ਕੋਈ ਖ਼ੁਲਾਸਾ ਨਹੀਂ ਹੋਇਆ ਹੈ | The post ਘਰਵਾਲੀ ਹੀ ਨਿਕਲੀ ਘਰਵਾਲੇ ਦੀ ਕਾਤਲ, ਘਰ ਦੇ ਕੱਚੇ ਫਲੱਸ਼ ਟੈਂਕ ‘ਚ ਦੱਬੀ ਲਾਸ਼ appeared first on TheUnmute.com - Punjabi News. Tags:
|
ਕਿਸਾਨਾਂ ਨੇ ਏਡੀਸੀ ਨੂੰ ਪੰਜਾਬ ਰਾਜਪਾਲ ਦੇ ਨਾਂ ਸੌਂਪਿਆ ਮੰਗ ਪੱਤਰ, ਅਗਲੀ ਮੀਟਿੰਗ 'ਚ ਤੈਅ ਹੋਵੇਗੀ ਅਗਲੀ ਰਣਨੀਤੀ Saturday 26 November 2022 10:05 AM UTC+00 | Tags: 32-farmers-unions breaking-news chandigarh-police cm-bhagwant-mann dgp-gaurav-yadav kisan-ekta-morcha kisan-protest mohali-news news punjab-governer punjab-governer-banwari-lal-prohit punjab-police samyukt-kisan-mocrha the-unmute-breaking-news the-unmute-punjabi-news ਚੰਡੀਗੜ੍ਹ 26 ਨਵੰਬਰ 2022: ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਦੀ ਅਗਵਾਈ ਵਿਚ ਮੋਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਦੇ ਬਾਹਰ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਕਿਸਾਨਾਂ ਨੇ ਰਾਜਪਾਲ ਦੇ ਏ.ਡੀ.ਸੀ. ਨੂੰ ਮੰਗ ਪੱਤਰ ਸੌਂਪਿਆ |ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ 8 ਦਸੰਬਰ ਨੂੰ ਮੀਟਿੰਗ ਤੋਂ ਬਾਅਦ ਉਹ ਅਗਲੀ ਰਣਨੀਤੀ ਤੈਅ ਕਰਨਗੇ। ਵੱਡੀ ਗਿਣਤੀ ਵਿੱਚ ਪੰਜਾਬ ਦੇ ਮੋਹਾਲੀ ਵਿਖੇ ਗੁਰਦੁਆਰਾ ਅੰਬ ਸਾਹਿਬ ਦੇ ਕੋਲ ਹਜ਼ਾਰਾਂ ਦੀ ਗਿਣਤੀ ‘ਚ ਕਿਸਾਨਾਂ ਇਕੱਠੇ ਹੋਏ ਸਨ, ਉਸਤੋਂ ਬਾਅਦ ਕਿਸਾਨਾਂ ਨੇ ਪੰਜਾਬ ਰਾਜਪਾਲ ਨੂੰ ਮੰਗ ਪੱਤਰ ਸੌਂਪਣ ਲਈ ਰਾਜ ਭਵਨ ਵੱਲ ਰੁਖ ਕੀਤਾ | ਇਸ ਵਿੱਚ ਸੂਬੇ ਦੇ ਹਿੱਸਿਆਂ ਤੋਂ ਲਗਭਗ 32 ਯੂਨੀਅਨਾਂ ਦੇ ਕਿਸਾਨ ਇੱਥੇ ਪਹੁੰਚੇ | ਸੁਰੱਖਿਆ ਪ੍ਰਬੰਧਾਂ ਨੂੰ ਦੇਖਦਿਆਂ ਪੰਜਾਬ ਪੁਲਿਸ ਅਤੇ ਚੰਡੀਗੜ੍ਹ ਪੁਲਿਸ ਵਲੋਂ ਮੋਹਾਲੀ ਸਰਹੱਦ ਨੂੰ ਛਾਉਣੀ ਵਿੱਚ ਤਬਦੀਲ ਕਰ ਦਿੱਤਾ । ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ ਸਾਰੇ ਵੱਡੇ ਅਧਿਕਾਰੀ ਸਰਹੱਦ ‘ਤੇ ਮੌਜੂਦ ਰਹੇ ।ਇਸ ਦੌਰਾਨ ਸੁਰੱਖਿਆ ਪ੍ਰਬੰਧਾਂ ਨੂੰ ਦੇਖਦੇ ਹੋਏ ਡੀਜੀਪੀ ਗੌਰਵ ਯਾਦਵ, ਏਡੀਜੀਪੀ ਅਤੇ ਡੀਆਈਜੀ ਗੁਰਪ੍ਰੀਤ ਭੁੱਲਰ ਵੀ ਮੌਕੇ 'ਤੇ ਪਹੁੰਚ ਸਨ । ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਵਲੋਂ ਪੰਜਾਬ ਰਾਜਪਾਲ ਨੂੰ ਕੇਂਦਰ ਸਰਕਾਰ ਵਲੋਂ ਕੀਤੇ ਵਾਅਦੇ ਅਨਸੁਾਰ ਐੱਮ ਐੱਸ ਪੀ ਮਿਲਣ ਦੀ ਕਾਨੂੰਨੀ ਗਰੰਟੀ, ਕਿਸਾਨਾਂ ਦੀ ਮੁਕੰਮਲ ਕਰਜ਼ਾ ਮੁਆਫ਼ੀ , ਲਖੀਮਪੁਰ ਖੀਰੀ 'ਚ ਕਿਸਾਨਾਂ ਦੇ ਕਤਲੇਆਮ ਦੇ ਸਾਜਿਸ਼ਕਰਤਾ ਕੇਂਦਰੀ ਮੰਤਰੀ ਅਜੈ ਮਿਸ਼ਰਾ ਟੈਣੀ ਦੀ ਬਰਖਾਸਤਗੀ, ਅੰਦੋਲਨਕਾਰੀ ਕਿਸਾਨਾਂ ਸਿਰ ਮੜ੍ਹੇ ਸਾਰੇ ਪੁਲਿਸ ਕੇਸਾਂ ਦੀ ਵਾਪਸੀ, ਬਿਜਲੀ ਬਿੱਲ 2022 ਦੀ ਵਾਪਸੀ, 60 ਸਾਲ ਤੋਂ ਉੱਪਰ ਔਰਤਾਂ ਸਮੇਤ ਹਰ ਕਿਸਾਨ ਨੂੰ 10000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਆਦਿ ਸੰਬੰਧੀ ਮੰਗ ਪੱਤਰ ਸੌਂਪਿਆ ਗਿਆ ਹੈ | ਕਿਸਾਨ ਆਗੂਆਂ ਦਾ ਕਹਿਣਾ ਸੀ ਕਿ ਕੇਂਦਰ ਸਰਕਾਰ ਨੇ ਕਿਸਾਨ ਅੰਦੋਲਨ ਦੇ ਅੰਤ ਵਿੱਚ ਕਿਸਾਨਾਂ ਨਾਲ ਵਾਅਦੇ ਕੀਤੇ ਸਨ ਜੋ ਅਜੇ ਤੱਕ ਪੂਰੇ ਨਹੀਂ ਹੋਏ। The post ਕਿਸਾਨਾਂ ਨੇ ਏਡੀਸੀ ਨੂੰ ਪੰਜਾਬ ਰਾਜਪਾਲ ਦੇ ਨਾਂ ਸੌਂਪਿਆ ਮੰਗ ਪੱਤਰ, ਅਗਲੀ ਮੀਟਿੰਗ ‘ਚ ਤੈਅ ਹੋਵੇਗੀ ਅਗਲੀ ਰਣਨੀਤੀ appeared first on TheUnmute.com - Punjabi News. Tags:
|
ਬਟਾਲਾ ਵਿਖੇ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 347ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਕੱਢਿਆ Saturday 26 November 2022 10:28 AM UTC+00 | Tags: batala breaking-news news sikh sri-guru-granth-sahib ਬਟਾਲਾ 26 ਨਵੰਬਰ 2022: ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦੁਰ ਜੀ ਦਾ 347ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਬਟਾਲਾ ਵਿਚ ਸੰਗਤਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆ ਦੀ ਅਗਵਾਈ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਇਹ ਨਗਰ ਕੀਰਤਨ ਗੁਰਦਵਾਰਾ ਸ੍ਰੀ ਗੁਰੂ ਤੇਗ ਬਹਾਦੁਰ ਜੀ ਤੋਂ ਆਰੰਭ ਹੋ ਕੇ ਬਟਾਲਾ ਦੇ ਵੱਖ ਵੱਖ ਬਜ਼ਾਰਾਂ ਅਤੇ ਇਲਾਕਿਆਂ ਵਿਚੋਂ ਹੁੰਦਾ ਹੋਇਆ ਵਾਪਸ ਗੁਰਦਵਾਰਾ ਸਾਹਿਬ ਜਾ ਕੇ ਖ਼ਾਲਸਾਈ ਜਾਹੋ-ਜਲਾਲ ਨਾਲ ਸਮਾਪਤ ਹੋਇਆ | ਇਸ ਵਿਸ਼ਾਲ ਨਗਰ ਕੀਰਤਨ ਵਿਚ ਸਕੂਲੀ ਬੱਚੇ, ਗੱਤਕਾ ਦੀਆਂ ਟੀਮਾਂ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਸ਼ਾਮਲ ਹੋਈਆਂ | ਸੰਗਤਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਨਤਮਸਤਕ ਹੋ ਕੇ ਗੁਰੂ ਦਾ ਅਸ਼ੀਰਵਾਦ ਪ੍ਰਾਪਤ ਕਰ ਰਹੀਆਂ ਸਨ | ਇਸ ਮੌਕੇ ਸੰਗਤਾਂ ਦਾ ਕਹਿਣਾ ਸੀ ਕਿ ਸ੍ਰੀ ਗੁਰੂ ਤੇਗ ਬਹਾਦੁਰ ਜੀ ਸਮੁੱਚੀ ਕੌਮਾਂ ਦੇ ਲਈ ਅਤੇ ਇਨਸਾਨੀਅਤ ‘ਤੇ ਹੋ ਰਹੇ ਤਸੱਦਤ ਦੇ ਖਿਲਾਫ ਆਪਣੇ ਜੀਵਨ ਦੀ ਕੁਰਬਾਨੀ ਦਿੱਤੀ ਅਤੇ ਇਸੇ ਕਾਰਨ ਉਹਨਾਂ ਨੂੰ ਹਿੰਦ ਦੀ ਚਾਦਰ ਕਿਹਾ ਜਾਂਦਾ ਹੈ | ਉਨ੍ਹਾਂ ਦਾ ਕਹਿਣਾ ਸੀ ਕਿ ਸਾਨੂੰ ਗੁਰੂਆਂ ਦੇ ਦਰਸਾਏ ਸੱਚ ਦੇ ਮਾਰਗ ‘ਤੇ ਚੱਲਣਾ ਚਾਹੀਦਾ ਹੈ ਅਤੇ ਆਪਣੇ ਜੀਵਨ ਨੂੰ ਸਫਲ ਕਰਨਾ ਚਹੀਦਾ ਹੈ ਅਤੇ ਹਰ ਇੱਕ ਜਰੂਰਤਮੰਦ ਦੀ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ | The post ਬਟਾਲਾ ਵਿਖੇ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 347ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਕੱਢਿਆ appeared first on TheUnmute.com - Punjabi News. Tags:
|
ਬਾਲੀਵੁੱਡ ਤੇ ਟੀਵੀ ਦੇ ਦਿੱਗਜ ਅਦਾਕਾਰ ਵਿਕਰਮ ਗੋਖਲੇ ਪੁਰੇ ਹੋ ਗਏ Saturday 26 November 2022 10:36 AM UTC+00 | Tags: breaking-news vikram-gokhale ਚੰਡੀਗੜ੍ਹ 26 ਨਵੰਬਰ 2022: ਬਾਲੀਵੁੱਡ ਅਤੇ ਟੀਵੀ ਦੇ ਦਿੱਗਜ ਅਦਾਕਾਰ ਵਿਕਰਮ ਗੋਖਲੇ (Vikram Gokhale) ਦਾ ਦਿਹਾਂਤ ਹੋ ਗਿਆ ਹੈ। ਵਿਕਰਮ ਕਈ ਦਿਨਾਂ ਤੋਂ ਹਸਪਤਾਲ ਵਿਚ ਦਾਖਲ ਸੀ। ਜਾਣਕਾਰੀ ਮੁਤਾਬਕ ਉਨ੍ਹਾਂ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਨ੍ਹਾਂ ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ ਸੀ। ਵਿਕਰਮ ਆਪਣੇ ਦਮਦਾਰ ਅਦਾਕਾਰੀ ਲਈ ਜਾਣੇ ਜਾਂਦੇ ਹਨ। ਬਾਲੀਵੁੱਡ ਅਤੇ ਛੋਟੇ ਪਰਦੇ ਤੋਂ ਇਲਾਵਾ ਵਿਕਰਮ ਨੇ ਮਰਾਠੀ ਥੀਏਟਰ ਲਈ ਵੀ ਨਾਂ ਖੱਟਿਆ । ਵਿਕਰਮ ਦੇ ਪਿਤਾ ਚੰਦਰਕਾਂਤ ਗੋਖਲੇ ਵੀ ਮਰਾਠੀ ਥੀਏਟਰ ਅਤੇ ਫਿਲਮਾਂ ਵਿੱਚ ਇੱਕ ਅਭਿਨੇਤਾ ਸਨ। ਉਸਦੀ ਪੜਦਾਦੀ ਦੁਰਗਾਬਾਈ ਕਾਮਤ ਨੂੰ ਭਾਰਤੀ ਫਿਲਮਾਂ ਦੀ ਪਹਿਲੀ ਅਭਿਨੇਤਰੀ ਕਿਹਾ ਜਾਂਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਦੀ ਦਾਦੀ ਕਮਲਾਬਾਈ ਗੋਖਲੇ ਵੀ ਫਿਲਮਾਂ ਨਾਲ ਸਬੰਧਤ ਸਨ। ਉਸਨੇ ਭਾਰਤੀ ਸਿਨੇਮਾ ਦੀ ਪਹਿਲੀ ਬਾਲ ਕਲਾਕਾਰ ਵਜੋਂ ਕੰਮ ਕੀਤਾ। ਵਿਕਰਮ ਗੋਖਲੇ ਨੇ ਕਈ ਫਿਲਮਾਂ ‘ਚ ਕੰਮ ਕੀਤਾ। ਘੱਟ ਸਕਰੀਨ ਟਾਈਮ ‘ਚ ਵੀ ਆਪਣੀ ਦਮਦਾਰ ਅਦਾਕਾਰੀ ਨਾਲ ਉਨ੍ਹਾਂ ਨੇ ਲੋਕਾਂ ਦੇ ਦਿਲਾਂ ‘ਚ ਖਾਸ ਜਗ੍ਹਾ ਬਣਾਈ। ਆਪਣੇ ਫਿਲਮੀ ਕਰੀਅਰ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਆਪਣੇ ਸਫਰ ਦੀ ਸ਼ੁਰੂਆਤ ਸਾਲ 1971 ‘ਚ ਰਿਲੀਜ਼ ਹੋਈ ਫਿਲਮ ‘ਪਰਵਾਨਾ’ ਨਾਲ ਕੀਤੀ ਸੀ। ਸਵਰਗ ਨਰਕ, ਇਨਸਾਫ, ਅਗਨੀਪਥ, ਖੁਦਾ ਗਵਾਹ, ਅਧਰਮ, ਤੜੀਪਾਰ, ਅੰਦੋਲਨ, ਹਮ ਦਿਲ ਦੇ ਚੁਕੇ ਸਨਮ, ਭੂਲ ਭੁਲਾਈਆ, ਦੇ ਦਨਾ ਦਨ, ਬੈਂਗ ਬੈਂਗ, ਅਯਾਰੀ, ਹਿਚਕੀ ਅਤੇ ਮਿਸ਼ਨ ਮੰਗਲ ਵਰਗੀਆਂ ਫਿਲਮਾਂ ਵਿੱਚ ਉਨ੍ਹਾਂ ਦੀ ਅਦਾਕਾਰੀ ਨੂੰ ਖੂਬ ਸਲਾਹਿਆ ਗਿਆ ਸੀ। The post ਬਾਲੀਵੁੱਡ ਤੇ ਟੀਵੀ ਦੇ ਦਿੱਗਜ ਅਦਾਕਾਰ ਵਿਕਰਮ ਗੋਖਲੇ ਪੁਰੇ ਹੋ ਗਏ appeared first on TheUnmute.com - Punjabi News. Tags:
|
ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੁੱਚਾ ਸਿੰਘ ਲੰਗਾਹ ਤਨਖ਼ਾਹੀਆ ਕਰਾਰ, ਗੁਰਦੁਆਰਾ ਕਮੇਟੀ ਮੈਂਬਰ ਬਣਨ 'ਤੇ ਵੀ ਲਾਈ ਰੋਕ Saturday 26 November 2022 10:56 AM UTC+00 | Tags: gurdwara-committee jathedar-singh-sahib-giani-raghbir-singh news sikh sri-akal-takht-sahib sucha-singh-langah ਚੰਡੀਗੜ੍ਹ 26 ਨਵੰਬਰ 2022: ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਈ। ਇਸ ਦੌਰਾਨ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਪਟਨਾ ਸਾਹਿਬ ਤੋਂ ਭਾਈ ਸੁਖਦੇਵ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਗੁਰਮਿੰਦਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਸ਼ਾਮਲ ਹੋਏ। ਇਸ ਦੌਰਾਨ ਅਸ਼ਲੀਲ ਵੀਡੀਓ ਸਾਹਮਣੇ ਆਉਣ ਤੇ ਪੰਥ ਵਿੱਚੋਂ ਛੇਕੇ ਗਏ ਸੁੱਚਾ ਸਿੰਘ ਲੰਗਾਹ ਨੂੰ ਸਿੰਘ ਸਾਹਿਬਾਨ ਨੇ ਤਨਖ਼ਾਹੀਆ ਕਰਾਰ ਦਿੰਦੇ ਹੋਏ 21 ਦਿਨ ਦੀ ਸੇਵਾ ਲਗਾਈ ਹੈ। ਹੁਣ ਸੁੱਚਾ ਸਿੰਘ ਲੰਗਾਹ 1 ਘੰਟਾ ਕੀਰਤਨ ਪਰਿਕਰਮਾ ‘ਚ ਕੀਰਤਨ ਸਰਵਨ ਕਰਨ, 1 ਪਾਠ ਜਪੁਜੀ ਸਾਹਿਬ, 1 ਘੰਟਾ ਬਰਤਨ ਸਾਫ਼ ਕਰਨ ਆਦਿ ਸੇਵਾ ਕਰਨਗੇ। ਇਸਦੇ ਨਾਲ ਹੀ ਸੁੱਚਾ ਸਿੰਘ ਲੰਗਾਹ ਦੇ 5 ਸਾਲ ਲਈ ਗੁਰਦੁਆਰਾ ਕਮੇਟੀ ਦੇ ਮੈਂਬਰ ਬਣਨ ‘ਤੇ ਰੋਕ ਲਗਾ ਦਿੱਤੀ ਹੈ। ਦੱਸਿਆ ਜਾਂਦਾ ਹੈ ਕਿ ਸੁੱਚਾ ਸਿੰਘ ਲੰਗਾਹ ਖ਼ਿਲਾਫ਼ 29 ਸਤੰਬਰ 2017 ਨੂੰ ਇੱਕ ਮਹਿਲਾ ਕਾਂਸਟੇਬਲ ਦੀ ਸ਼ਿਕਾਇਤ 'ਤੇ ਕੇਸ ਦਰਜ ਕੀਤਾ ਗਿਆ ਸੀ। ਮਹਿਲਾ ਨੇ ਸੁੱਚਾ ਸਿੰਘ ਲੰਗਾਹ ‘ਤੇ ਦੋਸ਼ ਲਾਇਆ ਸੀ ਕਿ ਉਨ੍ਹਾਂ ਨੇ 2009 ਤੋਂ ਉਸ ਦਾ ਜਿਣਸੀ ਸ਼ੋਸ਼ਣ ਕਰ ਰਿਹਾ ਸੀ। ਇਸ ਮਾਮਲੇ ‘ਚ ਇਕ ਵੀਡੀਓ ਕਲਿੱਪ ਵੀ ਸਾਹਮਣੇ ਆਈ ਸੀ। ਇਸਤੋਂ ਬਾਅਦ ਗੁਰਦਾਸਪੁਰ ਪੁਲਿਸ ਨੇ ਲੰਗਾਹ ਖ਼ਿਲਾਫ਼ ਕੇਸ ਦਰਜ ਕਰ ਲਿਆ । 05 ਅਕਤੂਬਰ 2017 ਨੂੰ ਸੁੱਚਾ ਸਿੰਘ ਲੰਗਾਹ ਨੇ ਅਦਾਲਤ ‘ਚ ਆਤਮ ਸਮਰਪਣ ਕਰ ਦਿੱਤਾ । ਹਾਲਾਂਕਿ ਅਦਾਲਤ ਨੇ ਸ਼ਿਕਾਇਤਕਰਤਾ ਦੇ ਬਿਆਨਾਂ ਤੋਂ ਪਿੱਛੇ ਹਟਣ ਤੋਂ ਬਾਅਦ ਸੁੱਚਾ ਸਿੰਘ ਲੰਗਾਹ ਨੂੰ ਬਰੀ ਕਰ ਦਿੱਤਾ ਸੀ। The post ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੁੱਚਾ ਸਿੰਘ ਲੰਗਾਹ ਤਨਖ਼ਾਹੀਆ ਕਰਾਰ, ਗੁਰਦੁਆਰਾ ਕਮੇਟੀ ਮੈਂਬਰ ਬਣਨ ‘ਤੇ ਵੀ ਲਾਈ ਰੋਕ appeared first on TheUnmute.com - Punjabi News. Tags:
|
IND VS NZ ODI: ਨਿਊਜ਼ੀਲੈਂਡ ਖ਼ਿਲਾਫ ਵਨਡੇ ਸੀਰੀਜ਼ ਦੇ ਦੂਜੇ ਮੈਚ ਲਈ ਹੈਮਿਲਟਨ ਪਹੁੰਚੀ ਭਾਰਤੀ ਟੀਮ Saturday 26 November 2022 11:08 AM UTC+00 | Tags: arshdeep-singh bcci cricket-news hamilton hardik-pandya india india-and-new-zealand indian-cricket-team indian-team ind-vs-nz ind-vs-nz-live-score ind-vs-nz-odi ind-vs-nz-score ind-vs-nz-t20i ind-vs-nz-t20-match news new-zealand new-zealand-a-team odi-series t20-series t20-series-against-india t20-world-cup team-captain-kane-williamson the-unmute-breaking-news the-unmute-latest-news the-unmute-news tim-southee tom-latham ਚੰਡੀਗੜ੍ਹ 26 ਨਵੰਬਰ 2022: (IND VS NZ ODI) ਭਾਰਤ ਅਤੇ ਨਿਊਜ਼ੀਲੈਂਡ (New Zealand) ਵਿਚਾਲੇ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਦੂਜਾ ਮੈਚ ਭਲਕੇ ਐਤਵਾਰ ਨੂੰ ਹੈਮਿਲਟਨ ‘ਚ ਖੇਡਿਆ ਜਾਵੇਗਾ। ਇਸ ਦੇ ਲਈ ਭਾਰਤੀ ਟੀਮ (Indian team) ਹੈਮਿਲਟਨ ਪਹੁੰਚ ਚੁੱਕੀ ਹੈ। ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਨੇ ਇਸ ਦਾ ਵੀਡੀਓ ਸ਼ੇਅਰ ਕੀਤਾ ਹੈ। ਭਾਰਤੀ ਟੀਮ ਫਿਲਹਾਲ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ‘ਚ 1-0 ਨਾਲ ਪਿੱਛੇ ਹੈ। ਨਿਊਜ਼ੀਲੈਂਡ ਨੇ ਆਕਲੈਂਡ ‘ਚ ਖੇਡੇ ਗਏ ਪਹਿਲੇ ਵਨਡੇ ‘ਚ ਭਾਰਤ ਨੂੰ 7 ਵਿਕਟਾਂ ਨਾਲ ਹਰਾ ਦਿੱਤਾ। ਪਹਿਲੇ ਮੈਚ ਵਿੱਚ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ ਨੇ 50 ਓਵਰਾਂ ਵਿੱਚ ਸੱਤ ਵਿਕਟਾਂ ਗੁਆ ਕੇ 306 ਦੌੜਾਂ ਬਣਾਈਆਂ। ਜਵਾਬ ਵਿਚ ਨਿਊਜ਼ੀਲੈਂਡ ਦੀ ਟੀਮ ਨੇ ਤਿੰਨ ਵਿਕਟਾਂ ਦੇ ਨੁਕਸਾਨ 'ਤੇ 47.1 ਓਵਰ ਵਿਚ 309 ਦੌੜਾਂ ਬਣਾ ਕੇ ਮੈਚ ਜਿੱਤ ਲਿਆ | ਨਿਊਜ਼ੀਲੈਂਡ ਵਲੋਂ ਟੌਮ ਲੈਥਮ ਨੇ ਨਾਬਾਦ 145 ਦੌੜਾਂ ਬਣਾਈਆਂ ਅਤੇ ਕਪਤਾਨ ਕੇਨ ਵਿਲੀਅਮਸਨ ਨੇ ਨਾਬਾਦ 94 ਦੌੜਾਂ ਦੀ ਪਾਰੀ ਖੇਡੀ | ਸੀਰੀਜ਼ ਦਾ ਤੀਜਾ ਮੈਚ 30 ਨਵੰਬਰ ਨੂੰ ਕ੍ਰਾਈਸਟਚਰਚ ਦੇ ਹੇਗਲੇ ਓਵਲ ‘ਚ ਖੇਡਿਆ ਜਾਵੇਗਾ। ਇਸ ਤੋਂ ਪਹਿਲਾਂ ਹਾਰਦਿਕ ਪੰਡਯਾ ਦੀ ਕਪਤਾਨੀ ‘ਚ ਭਾਰਤੀ ਟੀਮ ਨੇ ਤਿੰਨ ਮੈਚਾਂ ਦੀ ਟੀ-20 ਸੀਰੀਜ਼ 1-0 ਨਾਲ ਜਿੱਤੀ ਸੀ। ਪਹਿਲਾ ਟੀ-20 ਮੀਂਹ ਨਾਲ ਧੋਤਾ ਗਿਆ ਸੀ। ਇਸ ਦੇ ਨਾਲ ਹੀ ਤੀਜੇ ਟੀ-20 ਨੂੰ ਡਕਵਰਥ ਲੁਈਸ ਨਿਯਮ ਦੇ ਤਹਿਤ ਟਾਈ ਕਰਾਰ ਦਿੱਤਾ ਗਿਆ। The post IND VS NZ ODI: ਨਿਊਜ਼ੀਲੈਂਡ ਖ਼ਿਲਾਫ ਵਨਡੇ ਸੀਰੀਜ਼ ਦੇ ਦੂਜੇ ਮੈਚ ਲਈ ਹੈਮਿਲਟਨ ਪਹੁੰਚੀ ਭਾਰਤੀ ਟੀਮ appeared first on TheUnmute.com - Punjabi News. Tags:
|
ਸਿੱਖਿਆ ਵਿਭਾਗ ਵਲੋਂ 35 ਜ਼ਿਲ੍ਹਾ ਸਿੱਖਿਆ ਅਫਸਰ ਅਤੇ ਪ੍ਰਿੰਸੀਪਲਾਂ ਦੀਆਂ ਬਦਲੀਆਂ Saturday 26 November 2022 11:21 AM UTC+00 | Tags: aam-aadmi-party breaking-news cm-bhagwant-mann education-department gurmeet-sinhg-meet-hayer harjot-sinhg-bains news pre-matric-scholarship pseb punjab punjab-education-department-board punjab-government punjabi-news punjab-scholarship punjab-school-education-departmen punjab-school-education-department the-unmute the-unmute-punjabi-news ਚੰਡੀਗੜ੍ਹ 26 ਨਵੰਬਰ 2022: ਪ੍ਰਬੰਧਕੀ ਅਤੇ ਲੋਕ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਸਕੂਲ ਸਿੱਖਿਆ ਵਿਭਾਗ (Punjab School Education Department) ‘ਚ ਵੱਡੇ ਪੱਧਰ ‘ਤੇ ਜ਼ਿਲ੍ਹਾ ਸਿੱਖਿਆ ਅਫਸਰ ਅਤੇ ਪ੍ਰਿੰਸੀਪਲਾਂ ਦੀਆਂ ਬਦਲੀਆਂ/ਤਾਇਨਾਤੀਆਂ ਕੀਤੀ ਹਨ | ਜਾਰੀ ਸੂਚੀ ਹੇਠ ਅਨੁਸਾਰ ਹੈ |
The post ਸਿੱਖਿਆ ਵਿਭਾਗ ਵਲੋਂ 35 ਜ਼ਿਲ੍ਹਾ ਸਿੱਖਿਆ ਅਫਸਰ ਅਤੇ ਪ੍ਰਿੰਸੀਪਲਾਂ ਦੀਆਂ ਬਦਲੀਆਂ appeared first on TheUnmute.com - Punjabi News. Tags:
|
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਵਿਸ਼ਾਲ ਨਗਰ ਕੀਰਤਨ Saturday 26 November 2022 11:31 AM UTC+00 | Tags: aam-aadmi-party breaking-news cm-bhagwant-mann martyrdom-day-of-sri-guru-teg-bahadur-sahib-ji news punjab punjab-government punjab-news sgpc sri-akal-takht-sahib the-unmute-breaking-news the-unmute-news the-unmute-punjab the-unmute-punjabi-news ਅੰਮ੍ਰਿਤਸਰ 26 ਨਵੰਬਰ 2022: ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰਦੁਆਰਾ ਗੁਰੂ ਕੇ ਮਹਿਲ ਤੱਕ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਸਜਾਏ ਨਗਰ ਕੀਰਤਨ ਦੀ ਆਰੰਭਤਾ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਫੁੱਲਾਂ ਨਾਲ ਸਜੀ ਸੁਨਹਿਰੀ ਪਾਲਕੀ ਵਿਚ ਸੁਸ਼ੋਭਿਤ ਕੀਤਾ। ਨਗਰ ਕੀਰਤਨ ਦੀ ਆਰੰਭਤਾ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਗੁਰਮਿੰਦਰ ਸਿੰਘ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ। ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਣ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਕਰਮਾਂ 'ਚੋਂ ਹੁੰਦਾ ਹੋਇਆ ਸ੍ਰੀ ਗੁਰੂ ਰਾਮਦਾਸ ਨਿਵਾਸ, ਚੌਕ ਪਰਾਗਦਾਸ, ਚੌਕ ਮੰਨਾ ਸਿੰਘ, ਚੌਕ ਕਰੋੜੀ, ਚੌਕ ਬਾਬਾ ਸਾਹਿਬ, ਗੁਰਦੁਆਰਾ ਬਾਬਾ ਅਟੱਲ ਰਾਏ, ਗਲਿਆਰਾ, ਗੁਰਦੁਆਰਾ ਕੌਲਸਰ ਸਾਹਿਬ, ਆਟਾ ਮੰਡੀ, ਬਜ਼ਾਰ ਬਾਂਸਾਂ, ਬਜ਼ਾਰ ਪਾਪੜਾਂ, ਬਜ਼ਾਰ ਕਾਠੀਆਂ, ਗੁਰੂ ਬਜ਼ਾਰ ਤੋਂ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸੰਪੂਰਨ ਹੋਇਆ। ਇਸ ਦੌਰਾਨ ਵੱਖ-ਵੱਖ ਥਾਵਾਂ 'ਤੇ ਸੰਗਤਾਂ ਨੇ ਨਗਰ ਕੀਰਤਨ ਦਾ ਸਵਾਗਤ ਕਰਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ। ਨਗਰ ਕੀਰਤਨ ਵਿਚ ਗਤਕਾ ਅਤੇ ਬੈਂਡ ਪਾਰਟੀਆਂ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਵੀ ਸ਼ਮੂਲੀਅਤ ਕੀਤੀ। ਇਸ ਦੌਰਾਨ ਪੁੱਜੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਧਰਮ ਦੀ ਰੱਖਿਆ ਲਈ ਸ਼ਹਾਦਤ ਦੇ ਕੇ ਸੰਸਾਰ ਅੰਦਰ ਵਿਲੱਖਣ ਇਤਿਹਾਸ ਦੀ ਸਿਰਜਣਾ ਕੀਤੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਸ਼ਹਾਦਤ ਸਿੱਖਾਂ ਦੇ ਨਾਲ-ਨਾਲ ਪੂਰੀ ਮਨੁੱਖਤਾ ਲਈ ਪ੍ਰੇਰਣਾ ਸਰੋਤ ਹੈ। ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਨਾਲ ਸ਼ਹਾਦਤ ਪ੍ਰਾਪਤ ਕਰਨ ਵਾਲੇ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਨੂੰ ਵੀ ਯਾਦ ਕੀਤਾ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ, ਅੰਤ੍ਰਿੰਗ ਮੈਂਬਰ ਸ. ਬਾਵਾ ਸਿੰਘ ਗੁਮਾਨਪੁਰਾ, ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ. ਗੁਰਿੰਦਰਪਾਲ ਸਿੰਘ ਗੋਰਾ, ਸ. ਕੁਲਵੰਤ ਸਿੰਘ ਮੰਨਣ, ਸ. ਰਣਜੀਤ ਸਿੰਘ ਕਾਹਲੋਂ, ਸ. ਅਮਰਜੀਤ ਸਿੰਘ ਬੰਡਾਲਾ, ਸ. ਅਮਰਜੀਤ ਸਿੰਘ ਭਲਾਈਪੁਰ, ਵਧੀਕ ਸਕੱਤਰ ਸ. ਪਰਮਜੀਤ ਸਿੰਘ ਸਰੋਆ, ਸ. ਕੁਲਵਿੰਦਰ ਸਿੰਘ ਰਮਦਾਸ, ਸ. ਗੁਰਮੀਤ ਸਿੰਘ ਬੁੱਟਰ, ਮੀਤ ਸਕੱਤਰ ਸ. ਪਰਮਜੀਤ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸਤਨਾਮ ਸਿੰਘ ਮਾਂਗਾਸਰਾਏ, ਸੁਪਰਡੈਂਟ ਸ. ਮਲਕੀਤ ਸਿੰਘ, ਮੈਨੇਜਰ ਸ. ਬਘੇਲ ਸਿੰਘ, ਸ. ਸੁਖਰਾਜ ਸਿੰਘ, ਸ. ਸਤਨਾਮ ਸਿੰਘ, ਸ. ਨਿਸ਼ਾਨ ਸਿੰਘ, ਸ. ਇਕਬਾਲ ਸਿੰਘ ਮੁੱਖੀ, ਸ. ਜਸਪਾਲ ਸਿੰਘ, ਫੈਡਰੇਸ਼ਨ ਆਗੂ ਸ. ਅਮਰਬੀਰ ਸਿੰਘ ਢੋਟ ਆਦਿ ਹਾਜ਼ਰ ਸਨ। The post ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਵਿਸ਼ਾਲ ਨਗਰ ਕੀਰਤਨ appeared first on TheUnmute.com - Punjabi News. Tags:
|
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੂੰ ਸੇਵਾ ਮੁਕਤ ਹੋਣ 'ਤੇ ਕੀਤਾ ਸਨਮਾਨਿਤ Saturday 26 November 2022 11:47 AM UTC+00 | Tags: breaking-news ਅੰਮ੍ਰਿਤਸਰ 26 ਨਵੰਬਰ 2022: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸੇਵਾ ਮੁਕਤ ਹੋਏ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦੇ ਸਨਮਾਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ, ਦੀਵਾਨ ਹਾਲ ਵਿਖੇ ਇਕ ਵਿਸ਼ੇਸ਼ ਸਮਾਗਮ ਆਯੋਜਿਤ ਕੀਤਾ ਗਿਆ। ਇਸ ਸਮਾਗਮ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਨਵ-ਨਿਯੁਕਤ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਲੁਧਿਆਣੇ ਵਾਲੇ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਕਸ਼ਮੀਰ ਸਿੰਘ, ਦਮਦਮੀ ਟਕਸਾਲ ਦੇ ਮੁਖੀ ਗਿਆਨੀ ਹਰਨਾਮ ਸਿੰਘ ਖਾਲਸਾ, ਦਲ ਬਾਬਾ ਬਿਧੀਚੰਦ ਸੰਪਰਦਾ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਤਰਨਾਦਲ ਦੇ ਮੁਖੀ ਬਾਬਾ ਗੱਜਣ ਸਿੰਘ ਸਮੇਤ ਵੱਖ-ਵੱਖ ਜਥੇਬੰਦੀਆਂ, ਸੰਪਰਦਾਵਾਂ ਤੇ ਸਭਾ-ਸੁਸਾਇਟੀਆਂ ਦੇ ਨੁਮਾਇੰਦੇ ਹਾਜ਼ਰ ਸਨ, ਜਿਨ੍ਹਾਂ ਨੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੂੰ ਸਨਮਾਨਿਤ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਿੱਖ ਕੌਮ ਦਾ ਕੇਂਦਰੀ ਧਾਰਮਿਕ ਅਸਥਾਨ ਹੈ, ਜਿਥੇ ਮੁੱਖ ਗ੍ਰੰਥੀ ਵਜੋਂ ਸੇਵਾ ਦਾ ਸੁਭਾਗ ਮਿਲਣਾ ਗੁਰੂ ਸਾਹਿਬ ਦੀ ਵੱਡੀ ਬਖਸ਼ਿਸ਼ ਹੈ। ਉਨ੍ਹਾਂ ਕਿਹਾ ਕਿ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਇਸ ਅਹਿਮ ਸੇਵਾ ਨੂੰ ਕਰੀਬ ਦਸ ਸਾਲ ਗੁਰੂ ਸਾਹਿਬ ਦੀ ਭੈਅ-ਭਾਵਨੀ ਵਿਚ ਰਹਿ ਕੇ ਨਿਭਾਇਆ। ਉਨ੍ਹਾਂ ਕਿਹਾ ਕਿ ਗਿਆਨੀ ਜਗਤਾਰ ਸਿੰਘ ਦੀਆਂ ਸੇਵਾਵਾਂ ਦੀ ਅੰਤ੍ਰਿੰਗ ਕਮੇਟੀ ਵੱਲੋਂ ਵੀ ਸ਼ਲਾਘਾ ਕੀਤੀ ਗਈ ਹੈ ਅਤੇ ਇਸ ਦੇ ਮੱਦੇਨਜ਼ਰ ਭਵਿੱਖ ਵਿਚ ਇਨ੍ਹਾਂ ਪਾਸੋਂ ਧਰਮ ਪ੍ਰਚਾਰ ਦੇ ਖੇਤਰ ਅੰਦਰ ਸੇਵਾਵਾਂ ਲਈਆਂ ਜਾਣਗੀਆਂ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਲੁਧਿਆਣਾ, ਦਮਦਮੀ ਟਕਸਾਲ ਦੇ ਮੁਖੀ ਗਿਆਨੀ ਹਰਨਾਮ ਸਿੰਘ ਖਾਲਸਾ, ਦਲ ਬਾਬਾ ਬਿਧੀਚੰਦ ਸੰਪਰਦਾ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਗਿਆਨੀ ਰਣਜੀਤ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦਿੱਲੀ ਨੇ ਵੀ ਸੰਬੋਧਨ ਕਰਦਿਆਂ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਵੱਲੋਂ ਕੀਤੀਆਂ ਗਈਆਂ ਸੇਵਾਵਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਸੰਬੋਧਨ ਕਰਨ ਵਾਲੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਨਵ-ਨਿਯੁਕਤ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੂੰ ਵੀ ਵਧਾਈ ਦਿੱਤੀ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਗਿਆਨੀ ਗੁਰਮਿੰਦਰ ਸਿੰਘ, ਗਿਆਨੀ ਰਾਜਦੀਪ ਸਿੰਘ, ਗਿਆਨੀ ਸੁਲਤਾਨ ਸਿੰਘ, ਗਿਆਨੀ ਬਲਜੀਤ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿ: ਗੁਰਮੁਖ ਸਿੰਘ, ਗਿ: ਮਲਕੀਤ ਸਿੰਘ, ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਹੈੱਡ ਗ੍ਰੰਥੀ ਗਿ: ਕਸ਼ਮੀਰ ਸਿੰਘ, ਬਾਬਾ ਗੱਜਣ ਸਿੰਘ ਤਰਨਾਦਲ ਬਾਬਾ ਬਕਾਲਾ, ਬਾਬਾ ਸੁਖਮਿੰਦਰ ਸਿੰਘ ਭੂਰੀਵਾਲੇ, ਬਾਬਾ ਸਤਨਾਮ ਸਿੰਘ ਕਿਲ੍ਹਾ ਅਨੰਦਗੜ੍ਹ, ਬਾਬਾ ਬਲਬੀਰ ਸਿੰਘ ਮੁਖੀ ਬੁੱਢਾ ਦਲ ਵੱਲੋਂ ਸ. ਦਿਲਜੀਤ ਸਿੰਘ ਬੇਦੀ ਤੇ ਬਾਬਾ ਭਗਤ ਸਿੰਘ, ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਗਿ: ਜਸਵੰਤ ਸਿੰਘ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਬਾਵਾ ਸਿੰਘ ਗੁਮਾਨਪੁਰਾ, ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ. ਕੁਲਵੰਤ ਸਿੰਘ ਮੰਨਣ, ਸ. ਅਮਰਜੀਤ ਸਿੰਘ ਬੰਡਾਲਾ, ਸ. ਰਣਜੀਤ ਸਿੰਘ ਕਾਹਲੋਂ, ਬਾਬਾ ਹਰੀ ਸਿੰਘ ਨਾਨਕਸਰ ਕਲੇਰਾਂ, ਬਾਬਾ ਹਰਦੀਪ ਸਿੰਘ, ਸ਼੍ਰੋਮਣੀ ਕਮੇਟੀ ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸ. ਪਰਮਜੀਤ ਸਿੰਘ ਸਰੋਆ, ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਬਿਜੈ ਸਿੰਘ, ਮੀਤ ਸਕੱਤਰ ਸ. ਲਖਬੀਰ ਸਿੰਘ, ਸ. ਗੁਰਚਰਨ ਸਿੰਘ ਕੁਹਾਲਾ, ਸ. ਪਰਮਜੀਤ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸਤਨਾਮ ਸਿੰਘ ਮਾਂਗਾਸਰਾਏ, ਇੰਚਾਰਜ ਸ. ਸ਼ਾਹਬਾਜ ਸਿੰਘ, ਸੁਪਰਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸ. ਸੁਖਰਾਜ ਸਿੰਘ, ਸ. ਹਰਪ੍ਰੀਤ ਸਿੰਘ, ਸ. ਬਘੇਲ ਸਿੰਘ, ਸ. ਸਤਨਾਮ ਸਿੰਘ, ਸ. ਅਮਰਬੀਰ ਸਿੰਘ ਢੋਟ, ਸਾਬਕਾ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਹੈੱਡ ਪ੍ਰਚਾਰਕ ਗਿਆਨੀ ਜਸਵਿੰਦਰ ਸਿੰਘ ਸ਼ਹੂਰ, ਗਿ: ਸਰਬਜੀਤ ਸਿੰਘ ਢੋਟੀਆਂ, ਗਿ: ਜਗਦੇਵ ਸਿੰਘ ਅਤੇ ਵੱਖ-ਵੱਖ ਸੰਪਰਦਾਵਾਂ, ਜਥੇਬੰਦੀਆਂ ਤੇ ਸਭਾ-ਸੁਸਾਇਟੀਆਂ ਦੇ ਨੁਮਾਇੰਦੇ ਹਾਜ਼ਰ ਸਨ। The post ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੂੰ ਸੇਵਾ ਮੁਕਤ ਹੋਣ 'ਤੇ ਕੀਤਾ ਸਨਮਾਨਿਤ appeared first on TheUnmute.com - Punjabi News. Tags:
|
ਮੋਗਾ ਪੁਲਿਸ ਵਲੋਂ 2 ਕੁਇੰਟਲ 40 ਕਿੱਲੋ ਡੋਡੇ-ਪੋਸਤ ਸਮੇਤ ਇੱਕ ਨਸ਼ਾ ਤਸਕਰ ਕਾਬੂ Saturday 26 November 2022 12:24 PM UTC+00 | Tags: breaking-news crime cyber-cell drug-smuggler drug-smugglers gangster gangster-lawrence-bishnoi gulneet-singh-khurana news punjab-cyber-cell punjab-dgp punjab-enws punjab-government punjab-police ssp-moga the-unmute-breaking-news ਮੋਗਾ 26 ਨਵੰਬਰ 2022: ਮੁੱਖ ਮੰਤਰੀ ਪੰਜਾਬ ਅਤੇ ਮਾਨਯੋਗ ਡੀ.ਜੀ.ਪੀ ਪੰਜਾਬ ਵੱਲੋਂ ਨਸ਼ਿਆ ਅਤੇ ਨਸ਼ਾ ਤਸਕਰਾਂ ਖਿਲਾਫ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਗੁਲਨੀਤ ਸਿੰਘ ਖੁਰਾਣਾ,ਐਸ.ਐਸ.ਪੀ ਮੋਗਾ ਦੀ ਹਦਾਇਤ ਮੁਤਾਬਕ ਜਦੋਂ ਪੁਲਿਸ ਪਾਰਟੀ ਬੱਸ ਅੱਡਾ ਸ਼ਾਹ ਬੁੱਕਰ ਰੋਡ, ਫਤਿਹਗੜ੍ਹ ਪੰਜਤੂਰ ਮੌਜੂਦ ਸੀ ਤਾਂ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਧਰਮਜੀਤ ਸਿੰਘ ਉਰਫ ਬਵਨ ਪੁੱਤਰ ਬਲਵੀਰ ਸਿੰਘ ਵਾਸੀ ਦੌਲੇਵਾਲਾ ਮਾਇਰ, ਅਜੈਬ ਸਿੰਘ ਪੁੱਤਰ ਅਨੂਪ ਸਿੰਘ ਵਾਸੀ ਬਾਕਰਵਾਲਾ ਅਤੇ ਜੰਡ ਸਿੰਘ ਪੁੱਤਰ ਬਾਜ ਸਿੰਘ ਵਾਸੀ ਦੌਲੇਵਾਲਾ ਮਾਇਰ ਜੋ ਮਿਲ ਕੇ ਭੂਕੀ,ਡੋਡੇ ਅਤੇ ਪੋਸਤ ਵੇਚਣ ਦਾ ਧੰਦਾ ਕਰਦੇ ਹਨ। ਜੋ ਕਿ ਅੱਜ ਵੀ ਗੱਡੀ ਸਕਾਰਪੀ ਵਿੱਚ ਡੋਡੇ ਪੋਸਤ ਲੈ ਕੇ ਪਿੰਡ ਦੌਲੇਵਾਲਾ ਤੋਂ ਵਾਇਆ ਪਿੰਡ ਸ਼ਾਹ ਬੁੱਕਰ ਹੁੰਦੇ ਹੋਏ ਫਤਿਹਗੜ੍ਹ ਪੰਜਤੂਰ ਵੱਲ ਨੂੰ ਆ ਰਹੇ ਸਨ । ਪੁਲਿਸ ਨੇ ਪਿੰਡ ਮੁੰਡੀਜਮਾਲ ਵਿਖੇ ਨਾਕਾਬੰਦੀ ਕੀਤੀ | ਨਾਕਾਬੰਦੀ ਦੌਰਾਨ ਸਕਾਰਪੀਓ ਗੱਡੀ ਨੰਬਰੀ ਐਚ.ਆਰ 26-ਬੀ.ਡਬਲਯੂ 8290 ਨੂੰ ਚੈਕਿੰਗ ਲਈ ਰੋਕਿਆ ਗਿਆ। ਗੱਡੀ ਵਿੱਚ ਤਿੰਨ ਵਿਅਕਤੀ ਸਵਾਰ ਸਨ। ਜਿਹਨਾ ਵਿੱਚੋਂ 2 ਫਰਾਰ ਹੋ ਗਏ ਅਤੇ ਇੱਕ ਵਿਅਕਤੀ ਨੂੰ ਕਾਬੂ ਕੀਤਾ ਗਿਆ। ਕਾਬੂ ਕੀਤੇ ਵਿਅਕਤੀ ਨੇ ਆਪਣਾ ਨਾਮ ਧਰਮਜੀਤ ਸਿੰਘ ਉਰਫ ਬਵਨ ਪੁੱਤਰ ਬਲਵੀਰ ਸਿੰਘ ਵਾਸੀ ਦੌਲੇਵਾਲਾ ਹੈ । ਫਰਾਰ ਹੋਏ ਵਿਅਕਤੀਆ ਦੀ ਸ਼ਨਾਖਤ ਅਜੈਬ ਸਿੰਘ ਅਤੇ ਜੰਡ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਉਕਤ ਗੱਡੀ ਦੀ ਤਲਾਸ਼ੀ ਕੀਤੀ ਗਈ ਹੈ, ਜਿਸ ਵਿੱਚ ਸਕਾਰਪੀਉ ਗੱਡੀ ਵਿੱਚੋਂ 12 ਗੱਟੇ ਭੁੱਕੀ ਡੋਡੇ ਬਰਾਮਦ ਹੋਏ। ਜਿੰਨਾ ਦਾ ਵਜਨ ਕਰਨ ਤੇ ਹਰ ਇੱਕ ਗੱਟਾ 20 ਕਿਲੋ ਕੁੱਲ ਭੁੱਕੀ 2 ਕੁਇੰਟਲ 40 ਕਿੱਲੋ ਡੋਡੋ ਪੋਸਤ ਹੋਇਆ। ਜਿਸ ਤੇ ਉਕਤ ਤਿੰਨਾ ਦੋਸ਼ੀਆ ਖਿਲਾਫ ਮੁਕੱਦਮਾ ਨੰਬਰ 51 ਮਿਤੀ 25.11.2022 ਅ/ਧ 15/61/85 ਐਨ.ਡੀ.ਪੀ.ਐਸ ਐਕਟ ਥਾਣਾ ਫਤਿਹਗੜ ਪੰਜਤੂਰ ਰਜਿਸਟਰ ਕੀਤਾ ਗਿਆ। ਪੁਛਗਿੱਛ ਦੌਰਾਨ ਮੁਲਜ਼ਮ ਨੇ ਮੰਨਿਆ ਕਿ ਉਹ ਫਰਾਰ ਹੋਏ ਬਾਕੀ ਦੋ ਦੋਸ਼ੀਆ ਨਾਲ ਮਿਲਕੇ ਰਾਜਸਥਾਨ ਤੋ ਡੋਡੇ ਪੋਸਤ ਲੈ ਕੇ ਆਉਂਦਾ ਸੀ ਅਤੇ ਤਿੰਨੋ ਜਣੇ ਆਪਸ ਵਿੱਚ ਮਿਲ ਕੇ ਗਾਹਕਾ ਨੂੰ ਸਪਲਾਈ ਕਰਦੇ ਸਨ । ਮੁਲਜ਼ਮ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਦੋਸ਼ੀ ਪਾਸੋਂ ਹੋਰ ਪੁੱਛ-ਗਿੱਛ ਕੀਤੀ ਜਾਵੇਗੀ ਕਿ ਉਹ ਇਹ ਭੁੱਕੀ ਡੋਡੇ ਕਿੱਥੋ ਲੈ ਕੇ ਆਏ ਤੇ ਅੱਗੇ ਕਿਥੇ-ਕਿੱਥੇ ਸਪਲਾਈ ਕਰਨੀ ਸੀ। The post ਮੋਗਾ ਪੁਲਿਸ ਵਲੋਂ 2 ਕੁਇੰਟਲ 40 ਕਿੱਲੋ ਡੋਡੇ-ਪੋਸਤ ਸਮੇਤ ਇੱਕ ਨਸ਼ਾ ਤਸਕਰ ਕਾਬੂ appeared first on TheUnmute.com - Punjabi News. Tags:
|
ਪੰਜਾਬ ਸਰਕਾਰ ਨੇ ਮਹਿਜ਼ ਅੱਠ ਮਹੀਨਿਆਂ 'ਚ 21000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ: CM ਮਾਨ Saturday 26 November 2022 12:31 PM UTC+00 | Tags: aam-aadmi-party bhagwant-mann breaking-news chief-minister-bhagwant-mann cm-bhagwant-mann cm-mann government-jobs lalit-singh-bhullar municipal-bhawan-chandigarh news pspcl punjab punjab-government punjab-police punjab-recruitment the-unmute-breaking-news the-unmute-news the-unmute-punjabi-news ਚੰਡੀਗੜ੍ਹ 26 ਨਵੰਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਪਹਿਲੀ ਵਾਰ ਕਿਸੇ ਸੂਬਾ ਸਰਕਾਰ ਨੇ ਆਪਣੇ ਕਾਰਜਕਾਲ ਦੇ ਮਹਿਜ਼ ਅੱਠ ਮਹੀਨਿਆਂ ਦੇ ਸਮੇਂ ਵਿਚ 21000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਸੌਂਪੇ ਹਨ।ਮੁੱਖ ਮੰਤਰੀ ਇੱਥੇ ਮਿਊਂਸਪਲ ਭਵਨ ਵਿਖੇ ਪੰਜਾਬ ਰਾਜ ਬਿਜਲੀ ਨਿਗਮ ਦੇ 603 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡਣ ਮੌਕੇ ਸੰਬੋਧਨ ਕਰ ਰਹੇ ਸਨ। ਇਨ੍ਹਾਂ 603 ਉਮੀਦਵਾਰਾਂ ਵਿਚ 476 ਕਲਰਕ, 68 ਜੇ.ਈ. (ਇਲੈਕਟ੍ਰੀਕਲ) ਅਤੇ 59 ਜੇ.ਈ. (ਸਬ-ਸਟੇਸ਼ਨ) ਸਨ। ਮੁੱਖ ਮੰਤਰੀ ਨੇ ਕਿਹਾ ਕਿ ਵਿਆਪਕ ਪੱਧਰ ਉਤੇ ਸ਼ੁਰੂ ਕੀਤੀ ਇਸ ਭਰਤੀ ਮੁਹਿੰਮ ਸਰਕਾਰ ਦੀ ਨੌਜਵਾਨਾਂ ਪ੍ਰਤੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦੀ ਹੈ ਕਿਉਂਕਿ ਦੇਸ਼ ਦੇ ਇਤਿਹਾਸ ਵਿਚ ਪਹਿਲੀ ਵਾਰ ਕਿਸੇ ਸਰਕਾਰ ਨੇ ਏਨੇ ਥੋੜ੍ਹੇ ਸਮੇਂ ਵਿਚ ਨੌਜਵਾਨਾਂ ਲਈ ਸਰਕਾਰੀ ਨੌਕਰੀਆਂ ਦੇ ਦਰਵਾਜੇ ਖੋਲ੍ਹੇ ਹਨ। ਉਨ੍ਹਾਂ ਦੱਸਿਆ ਕਿ ਆਮ ਆਦਮੀ ਸਰਕਾਰ ਨੂੰ ਅਜੇ ਅੱਠ ਮਹੀਨਿਆਂ ਦਾ ਸਮਾਂ ਹੋਇਆ ਹੈ ਪਰ ਹੁਣ ਤੱਕ 21 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਵੇਲੇ ਕਈ ਵਿਭਾਗਾਂ ਵਿਚ ਭਰਤੀ ਚੱਲ ਰਹੀ ਹੈ, ਜਿਸ ਨਾਲ ਹੋਰ ਨੌਜਵਾਨ ਨੌਕਰੀ ਹਾਸਲ ਕਰਨ ਦੇ ਯੋਗ ਹੋਣਗੇ। ਪਾਰਦਰਸ਼ੀ ਭਰਤੀ ਪ੍ਰਕਿਰਿਆ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ, "ਨੌਜਵਾਨਾਂ ਨੂੰ ਨੌਕਰੀ ਸਿਰਫ ਤੇ ਸਿਰਫ ਮੈਰਿਟ ਦੇ ਆਧਾਰ ਉਤੇ ਮਿਲੇਗੀ ਅਤੇ ਨੌਕਰੀ ਹਾਸਲ ਕਰਨਾ ਯੋਗ ਨੌਜਵਾਨ ਦਾ ਹੱਕ ਹੁੰਦਾ ਹੈ। ਇਸ ਮਾਮਲੇ ਵਿਚ ਮੈਂ ਨਾ ਕਿਸੇ ਦੀ ਸਿਫਾਰਸ਼ ਮੰਨਦਾ ਹਾਂ ਅਤੇ ਨਾ ਹੀ ਕਿਸੇ ਦੀ ਸਿਫਾਰਸ਼ ਚੱਲਣ ਦਿੰਦਾ ਹਾਂ ਕਿਉਂਕਿ ਨੌਜਵਾਨ ਮੇਰੇ ਉਤੇ ਬਹੁਤ ਵਿਸ਼ਵਾਸ ਕਰਦੇ ਹਨ ਤੇ ਇਸ ਭਰੋਸੇ ਨੂੰ ਮੈਂ ਕਿਸੇ ਵੀ ਕੀਮਤ ਉਤੇ ਟੁੱਟਣ ਨਹੀਂ ਦੇਵਾਂਗਾ।" ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇਣ ਦੇ ਵਾਅਦੇ ਨੂੰ ਨਿਭਾਉਂਦੇ ਹੋਏ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਪੀ.ਐਸ.ਪੀ.ਸੀ.ਐਲ. ਵਿਚ ਸਹਾਇਕ ਲਾਈਨਮੈਨਾਂ ਦੀਆਂ 2100 ਅਸਾਮੀਆਂ ਅਗਲੇ ਮਹੀਨੇ ਭਰੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਅਸਾਮੀਆਂ ਲਈ ਪ੍ਰੀਖਿਆ ਹੋ ਚੁੱਕੀ ਹੈ ਅਤੇ ਨਤੀਜਾ ਵੀ ਇਸੇ ਹਫ਼ਤੇ ਐਲਾਨਿਆ ਜਾ ਰਿਹਾ ਹੈ ਅਤੇ ਅਗਲੇ ਮਹੀਨੇ ਚੁਣੇ ਗਏ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣਗੇ, ਜਿਸ ਨਾਲ ਵੱਡੀ ਗਿਣਤੀ ਵਿਚ ਹੋਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਹਾਸਲ ਹੋਣਗੀਆਂ। ਭ੍ਰਿਸ਼ਟਾਚਾਰੀਆਂ ਨੂੰ ਸੂਬੇ ਦੇ ਅਸਲ ਦੁਸ਼ਮਣ ਦੱਸਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਭ੍ਰਿਸ਼ਟਾਚਾਰ ਕਰਨ ਵਾਲਿਆਂ ਖਿਲਾਫ਼ ਕਾਨੂੰਨ ਮੁਤਾਬਕ ਸਖ਼ਤ ਕਾਰਵਾਈ ਕਰ ਰਹੀ ਹੈ ਤਾਂ ਕਿ ਇਸ ਨਾਲ ਬਾਕੀਆਂ ਨੂੰ ਵੀ ਸਬਕ ਮਿਲ ਸਕੇ। ਇੱਥੋਂ ਤੱਕ ਕਿ ਕੁਝ ਸਾਬਕਾ ਮੰਤਰੀ ਵੀ ਆਪਣੇ ਗੁਨਾਹਾਂ ਦੀ ਸਜ਼ਾ ਭੁਗਤ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਭ੍ਰਿਸ਼ਟਾਚਾਰ ਕਰਨ ਵਾਲਾ ਕਿਸੇ ਵੀ ਪਾਰਟੀ ਨਾਲ ਸਬੰਧਤ ਹੋਵੇ, ਉਸ ਨੂੰ ਕਿਸੇ ਵੀ ਕੀਮਤ ਉਤੇ ਬਖਸ਼ਿਆ ਨਹੀਂ ਜਾਵੇਗਾ। ਇਸ ਦੌਰਾਨ ਨਿਯੁਕਤੀ ਪੱਤਰ ਦੇਣ ਲਈ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਨਵ-ਨਿਯੁਕਤ ਮਨਪ੍ਰੀਤ ਕੌਰ ਨੇ ਕਿਹਾ ਕਿ ਇਸ ਸਮੁੱਚੀ ਪ੍ਰਕਿਰਿਆ ਨੂੰ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਿਆ ਗਿਆ। ਉਨ੍ਹਾਂ ਕਿਹਾ ਕਿ ਅੱਜ ਦਾ ਦਿਨ ਉਸ ਦੀ ਜ਼ਿੰਦਗੀ ਦਾ ਇਤਿਹਾਸਕ ਦਿਨ ਹੈ ਕਿਉਂਕਿ ਸੂਬਾ ਸਰਕਾਰ ਨੇ ਨਿਰੋਲ ਮੈਰਿਟ ਦੇ ਆਧਾਰ ਉਤੇ ਰੁਜ਼ਗਾਰ ਦਿੱਤਾ। ਉਨ੍ਹਾਂ ਕਿਹਾ ਕਿ ਇਸ ਨਿਯੁਕਤੀ ਲਈ ਉਹ ਸੂਬਾ ਸਰਕਾਰ ਦੇ ਹਮੇਸ਼ਾ ਰਿਣੀ ਰਹਿਣਗੇ। ਇਕ ਹੋਰ ਨਵ-ਨਿਯੁਕਤ ਉਮੀਦਵਾਰ ਸੰਜੇ ਕੁਮਾਰ ਨੇ ਵੀ ਇਸ ਨੌਕਰੀ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਭਰਤੀ ਪ੍ਰਕਿਰਿਆ ਬੀਤੇ ਕੁਝ ਸਾਲਾਂ ਤੋਂ ਲਟਕੀ ਹੋਈ ਸੀ ਪਰ ਮੁੱਖ ਮੰਤਰੀ ਨੇ ਅਹੁਦਾ ਸੰਭਾਲਣ ਤੋਂ ਤੁਰੰਤ ਬਾਅਦ ਨਿੱਜੀ ਦਿਲਚਸਪੀ ਲੈ ਕੇ ਇਸ ਪ੍ਰਕਿਰਿਆ ਨੂੰ ਮੁਕੰਮਲ ਕਰਵਾਇਆ। ਉਨ੍ਹਾਂ ਕਿਹਾ ਕਿ ਇਸ ਨੌਕਰੀ ਨਾਲ ਉਹ ਆਪਣਾ ਜੀਵਨ ਮਾਣ-ਸਤਿਕਾਰ ਨਾਲ ਬਤੀਤ ਕਰਨਗੇ। ਨਵ-ਨਿਯੁਕਤ ਕਲਕਰ ਹਰਗੋਬਿੰਦ ਸਿੰਘ ਮਾਰਗ ਨੇ ਇਸ ਇਤਿਹਾਸਕ ਉਪਰਾਲੇ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰੀ ਨੌਕਰੀ ਨਾਲ ਉਸ ਦੀ ਤੇ ਪਰਿਵਾਰ ਦੀ ਤਕਦੀਰ ਬਦਲ ਜਾਵੇਗੀ। ਉਨ੍ਹਾਂ ਨੇ ਭਰਤੀ ਪ੍ਰਕਿਰਿਆ ਨੂੰ ਨਿਰੋਲ ਮੈਰਿਟ ਦੇ ਆਧਾਰ ਉਤੇ ਪੂਰਾ ਕਰਨ ਲਈ ਸੂਬਾ ਸਰਕਾਰ ਦਾ ਧੰਨਵਾਦ ਕੀਤਾ। ਇਸ ਮੌਕੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਪੀ.ਐਸ.ਪੀ.ਸੀ.ਐਲ. ਵੱਲੋਂ ਬਹੁਤ ਛੇਤੀ 66 ਕੇ.ਵੀ. ਦੀ ਸਮਰਥਾ ਵਾਲੇ ਨਵੇਂ ਗਰਿੱਡ ਸਥਾਪਤ ਕਰਨ ਦੇ ਨਾਲ-ਨਾਲ ਅੰਡਰਗਰਾਊਂਡ ਤਾਰਾਂ ਪਾਉਣ ਦਾ ਕੰਮ ਸ਼ੁਰੂ ਕੀਤਾ ਜਾ ਰਿਹਾ ਹੈ ਤਾਂ ਕਿ ਬਿਜਲੀ ਸਪਲਾਈ ਨੂੰ ਵਧੇਰੇ ਸੁਚਾਰੂ ਬਣਾਇਆ ਜਾ ਸਕੇ। ਇਸ ਮੌਕੇ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਨੂੰ ਪ੍ਰਸਾਦ ਤੇ ਪੀ.ਐਸ.ਪੀ.ਸੀ.ਐਲ. ਦੇ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ ਬਲਦੇਵ ਸਿੰਘ ਸਰਾਂ ਹਾਜ਼ਰ ਸਨ। The post ਪੰਜਾਬ ਸਰਕਾਰ ਨੇ ਮਹਿਜ਼ ਅੱਠ ਮਹੀਨਿਆਂ ‘ਚ 21000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ: CM ਮਾਨ appeared first on TheUnmute.com - Punjabi News. Tags:
|
ਅਗਲੀ ਵਾਰ ਪੰਜਾਬ ਦੇ ਲਗਭਗ 95 ਫੀਸਦੀ ਤੋਂ ਵੱਧ ਪਰਿਵਾਰਾਂ ਦਾ ਬਿਜਲੀ ਬਿੱਲ ਆਵੇਗਾ ਜ਼ੀਰੋ: ਮੁੱਖ ਮੰਤਰੀ Saturday 26 November 2022 12:37 PM UTC+00 | Tags: 600 aam-aadmi-party chief-minister-bhagwant-mann cm-bhagwant-mann lalit-singh-bhullar municipal-bhawan-chandigarh news pspcl punjab punjab-government punjab-police punjab-recruitment the-unmute-breaking-news the-unmute-news the-unmute-punjabi-news zero-electricity-bill zero-electricity-bill-punjab ਚੰਡੀਗੜ੍ਹ 26 ਨਵੰਬਰ 2022: ਪੰਜਾਬ ਵਾਸੀਆਂ ਲਈ ਮੁਫਤ ਘਰੇਲੂ ਬਿਜਲੀ ਦੀ ਸਹੂਲਤ ਨੂੰ ਸੌਗਾਤ ਦੱਸਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਆਉਂਦੇ ਮਹੀਨਿਆਂ ਵਿਚ ਸੂਬੇ ਦੇ 95 ਫੀਸਦੀ ਤੋਂ ਵੱਧ ਪਰਿਵਾਰਾਂ ਦਾ ਬਿਜਲੀ ਬਿੱਲ ਜ਼ੀਰੋ ਆਵੇਗਾ, ਜਿਸ ਨਾਲ ਉਨ੍ਹਾਂ ਨੂੰ ਵੱਡੀ ਰਾਹਤ ਮਿਲੇਗੀ। ਇੱਥੇ ਅੱਜ ਪੰਜਾਬ ਰਾਜ ਬਿਜਲੀ ਨਿਗਮ ਦੇ 603 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡਣ ਮੌਕੇ ਆਪਣੇ ਸੰਬੋਧਨ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਨੂੰ ਹਰੇਕ ਬਿੱਲ 'ਤੇ 600 ਯੂਨਿਟ ਮੁਫਤ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ, ਜਿਸ ਨਾਲ ਪਹਿਲੀ ਵਾਰ ਪੰਜਾਬ ਦੇ 86 ਫੀਸਦੀ ਪਰਿਵਾਰਾਂ ਦਾ ਬਿਜਲੀ ਬਿੱਲ ਜ਼ੀਰੋ ਆਇਆ ਹੈ ਅਤੇ ਆਉਂਦੇ ਮਹੀਨਿਆਂ ਵਿਚ 95 ਫੀਸਦੀ ਤੋਂ ਵੱਧ ਪਰਿਵਾਰ ਮੁਫ਼ਤ ਬਿਜਲੀ ਦਾ ਲਾਭ ਉਠਾਉਣਗੇ। ਇਹ ਕਦਮ ਘਰੇਲੂ ਖਪਤਕਾਰਾਂ ਲਈ ਵੱਡੀ ਰਾਹਤ ਹੈ, ਜਿਨ੍ਹਾਂ ਨੂੰ ਹੁਣ ਤੱਕ ਹਰ ਮਹੀਨੇ ਬਿਜਲੀ ਬਿੱਲਾਂ ਦੇ ਰੂਪ ਵਿੱਚ ਕਾਫੀ ਪੈਸਾ ਖ਼ਰਚਣਾ ਪੈਂਦਾ ਸੀ। ਮੁੱਖ ਮੰਤਰੀ ਨੇ ਕਿਹਾ, "ਅਸੀਂ ਜੋ ਵਾਅਦਾ ਕਰਦੇ ਹਾਂ, ਉਸ ਨੂੰ ਪੂਰਾ ਵੀ ਕਰਦੇ ਹਾਂ। ਨੇਕ ਨੀਅਤ ਨਾਲ ਕੀਤੇ ਕੰਮਾਂ ਦੇ ਨਤੀਜੇ ਹਮੇਸ਼ਾ ਚੰਗੇ ਹੁੰਦੇ ਹਨ। ਪੰਜਾਬੀਆਂ ਨੇ ਕਦੇ ਸੁਪਨੇ ਵਿਚ ਵੀ ਨਹੀਂ ਸੀ ਸੋਚਿਆ ਕਿ ਉਨ੍ਹਾਂ ਦੇ ਘਰਾਂ ਦਾ ਬਿਜਲੀ ਬਿੱਲ ਇਕ ਦਿਨ ਜ਼ੀਰੋ ਆਵੇਗਾ ਪਰ ਹੁਣ ਇਹ ਸੱਚ ਸਾਬਤ ਹੋਇਆ। ਹੁਣ ਤਾਂ ਬਹੁਤ ਸਾਰੇ ਪਰਿਵਾਰ ਬਿਜਲੀ ਦੀ ਬੱਚਤ ਵੀ ਕਰਨ ਲੱਗ ਪਏ ਹਨ ਤਾਂ ਕਿ ਉਹ 600 ਯੂਨਿਟ ਮੁਫ਼ਤ ਬਿਜਲੀ ਦਾ ਲਾਭ ਲੈ ਸਕਣ। ਇਸ ਨਾਲ ਬਿਜਲੀ ਦੀ ਖਪਤ ਵੀ ਘਟੇਗੀ।" ਸੂਬੇ ਵਿਚ ਬਿਜਲੀ ਦਾ ਉਤਪਾਦਨ ਵਧਾਉਣ ਲਈ ਇਕ ਹੋਰ ਵੱਡਾ ਐਲਾਨ ਕਰਦੇ ਹੋਏ ਮੁੱਖ ਮੰਤਰੀ ਨੇ ਦੱਸਿਆ ਕਿ ਪੀ.ਐਸ.ਪੀ.ਸੀ.ਐਲ. ਨੂੰ ਝਾਰਖੰਡ ਵਿਚ ਅਲਾਟ ਹੋਈ ਪਛਵਾੜਾ ਕੋਲ ਖਾਣ ਕਾਰਜਸ਼ੀਲ ਹੋ ਗਈ ਹੈ ਅਤੇ ਇਸ ਖਾਣ ਤੋਂ ਦਸੰਬਰ ਦੇ ਪਹਿਲੇ ਹਫ਼ਤੇ ਕੋਲੇ ਦੀ ਸਪਲਾਈ ਪੰਜਾਬ ਨੂੰ ਹੋਵੇਗੀ, ਜਿਸ ਨਾਲ ਪੰਜਾਬ ਵਿਚ ਬਿਜਲੀ ਦੀ ਪੈਦਾਵਾਰ ਹੋਰ ਵਧੇਗੀ। ਉਨ੍ਹਾਂ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਇਹ ਖਾਣ ਸਾਲ 2015 ਤੋਂ ਬੰਦ ਪਈ ਸੀ ਅਤੇ ਸਾਡੀ ਸਰਕਾਰ ਨੇ ਇਹ ਖਾਣ ਚਾਲੂ ਕਰਵਾਉਣ ਲਈ ਸਿਰਤੋੜ ਯਤਨ ਕੀਤੇ, ਜਿਸ ਸਦਕਾ ਹੁਣ ਕੋਲੇ ਦੀ ਸਪਲਾਈ ਸ਼ੁਰੂ ਹੋਣ ਜਾ ਰਹੀ ਹੈ। ਸੂਬੇ ਦੀਆਂ ਸਰਕਾਰੀ ਇਮਾਰਤਾਂ ਨੂੰ ਬਿਜਲੀ ਪੱਖੋਂ ਸਵੈ-ਨਿਰਭਰ ਬਣਾਉਣ ਲਈ ਮੁੱਖ ਮੰਤਰੀ ਨੇ ਕਿਹਾ ਕਿ ਸਾਰੀਆਂ ਸਰਕਾਰੀ ਇਮਾਰਤਾਂ ਵਿਚ ਸੌਰ ਊਰਜਾ ਪੈਨਲ ਸਥਾਪਤ ਕੀਤੇ ਜਾਣਗੇ, ਜਿਸ ਨਾਲ ਸਰਕਾਰ ਉਤੇ ਬਿਜਲੀ ਬਿਲ ਦਾ ਬੋਝ ਵੀ ਘਟੇਗਾ ਅਤੇ ਪੈਸੇ ਦੀ ਵੱਡੀ ਬੱਚਤ ਹੋਵੇਗੀ। ਇਸ ਮੌਕੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ., ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਨੂੰ ਪ੍ਰਸਾਦ, ਪੀ.ਐਸ.ਪੀ.ਸੀ.ਐਲ. ਦੇ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ ਬਲਦੇਵ ਸਿੰਘ ਸਰਾਂ ਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ। The post ਅਗਲੀ ਵਾਰ ਪੰਜਾਬ ਦੇ ਲਗਭਗ 95 ਫੀਸਦੀ ਤੋਂ ਵੱਧ ਪਰਿਵਾਰਾਂ ਦਾ ਬਿਜਲੀ ਬਿੱਲ ਆਵੇਗਾ ਜ਼ੀਰੋ: ਮੁੱਖ ਮੰਤਰੀ appeared first on TheUnmute.com - Punjabi News. Tags:
|
ਸ਼ਰਧਾ ਕਤਲਕਾਂਡ: ਅਦਾਲਤ ਨੇ ਆਫਤਾਬ ਪੂਨਾਵਾਲਾ ਨੂੰ 13 ਦਿਨਾਂ ਦੀ ਨਿਆਂਇਕ ਹਿਰਾਸਤ 'ਚ ਭੇਜਿਆ Saturday 26 November 2022 01:00 PM UTC+00 | Tags: aftab aftab-amin amin-poonawala breaking-news crime delhi india india-news judicial-custody latest-news murder-case news saket-court shraddha-murder-case shraddha-walker-murder-case shradha-murder-case ਚੰਡੀਗੜ੍ਹ 26 ਨਵੰਬਰ 2022: ਦੱਖਣੀ ਦਿੱਲੀ ਦੇ ਮਹਿਰੌਲੀ ਇਲਾਕੇ ‘ਚ ਸ਼ਰਧਾ ਵਾਲਕਰ (Shraddha walkar) ਦਾ ਕਤਲ ਕਰਨ ਅਤੇ ਉਸ ਦੀ ਲਾਸ਼ ਦੇ 35 ਟੁਕੜਿਆਂ ‘ਚ ਕੱਟਣ ਦੇ ਦੋਸ਼ੀ ਆਫਤਾਬ ਅਮੀਨ ਪੂਨਾਵਾਲਾ (Aaftab Poonawalla) ਨੂੰ ਸ਼ਨੀਵਾਰ ਨੂੰ 13 ਦਿਨਾਂ ਲਈ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ ਗਿਆ ਹੈ। ਵਿਸ਼ੇਸ਼ ਪੁਲਿਸ ਕਮਿਸ਼ਨਰ ਸਾਗਰ ਪ੍ਰੀਤ ਹੁੱਡਾ ਨੇ ਦੱਸਿਆ ਕਿ ਪੁਲਿਸ ਨੇ ਅਗਲੀ ਕਾਰਵਾਈ ਲਈ ਦੋਸ਼ੀ ਨੂੰ ਪੋਲੀਗ੍ਰਾਫ ਟੈਸਟ ਲਈ ਪੇਸ਼ ਕਰਨ ਲਈ ਕਾਨੂੰਨੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਪੂਨਾਵਾਲਾ ਨੇ ਕਥਿਤ ਤੌਰ ‘ਤੇ 27 ਸਾਲਾ ਸ਼ਰਧਾ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ ਅਤੇ ਉਸ ਦੇ ਸਰੀਰ ਦੇ 35 ਟੁਕੜੇ ਕਰ ਦਿੱਤੇ, ਜਿਸ ਨੂੰ ਉਸ ਨੇ ਆਪਣੇ ਮਹਿਰੌਲੀ ਸਥਿਤ ਰਿਹਾਇਸ਼ ‘ਤੇ 300 ਲੀਟਰ ਦੇ ਫਰਿੱਜ ਵਿਚ ਤਕਰੀਬਨ ਤਿੰਨ ਹਫ਼ਤਿਆਂ ਤੱਕ ਰੱਖਿਆ ਅਤੇ ਫਿਰ ਕਈ ਦਿਨਾਂ ਤੱਕ ਪੂਰੇ ਸ਼ਹਿਰ ਵਿਚ ਸੁੱਟ ਦਿੱਤਾ। ਸ਼ੁੱਕਰਵਾਰ ਨੂੰ ਇੱਥੇ ਫੋਰੈਂਸਿਕ ਸਾਇੰਸ ਲੈਬਾਰਟਰੀ ਵਿੱਚ ਪੂਨਾਵਾਲਾ ਦਾ ਪੌਲੀਗ੍ਰਾਫ਼ ਟੈਸਟ ਕਰੀਬ ਤਿੰਨ ਘੰਟੇ ਚੱਲਿਆ। ਪੁਲਿਸ ਨੇ ਦੱਸਿਆ ਕਿ ਪੂਨਾਵਾਲਾ ਆਪਣੇ ਪੌਲੀਗ੍ਰਾਫ਼ ਟੈਸਟ ਦੇ ਤੀਜੇ ਸੈਸ਼ਨ ਲਈ ਸ਼ਾਮ 4 ਵਜੇ ਐਫਐਸਐਲ, ਰੋਹਿਣੀ ਇੱਥੇ ਪਹੁੰਚਿਆ ਅਤੇ ਸ਼ਾਮ 6.30 ਵਜੇ ਤੋਂ ਬਾਅਦ ਵਾਪਸ ਪਰਤਿਆ। The post ਸ਼ਰਧਾ ਕਤਲਕਾਂਡ: ਅਦਾਲਤ ਨੇ ਆਫਤਾਬ ਪੂਨਾਵਾਲਾ ਨੂੰ 13 ਦਿਨਾਂ ਦੀ ਨਿਆਂਇਕ ਹਿਰਾਸਤ ‘ਚ ਭੇਜਿਆ appeared first on TheUnmute.com - Punjabi News. Tags:
|
ਫ਼ਰੀਦਕੋਟ ਦੇ 18 ਸਾਲਾ ਨੌਜਵਾਨ ਦਾ ਕੈਨੇਡਾ 'ਚ ਚਾਕੂ ਮਾਰ ਕੇ ਕਤਲ, ਪਰਿਵਾਰ ਨੇ ਇਨਸਾਫ ਦੀ ਕੀਤੀ ਮੰਗ Saturday 26 November 2022 01:26 PM UTC+00 | Tags: 18 aam-aadmi-party breaking-news canada canadian-government cm-bhagwant-mann ewsd faridkot mehakpreet-singh-sethi news punjab punjab-government the-unmute-breaking-news the-unmute-punjabi-news ਫ਼ਰੀਦਕੋਟ 26 ਨਵੰਬਰ 2022: ਫ਼ਰੀਦਕੋਟ ਦੇ ਨਿਊ ਕੈਂਟ ਰੋਡ ‘ਤੇ ਰਹਿੰਦੇ ਸੇਠੀ ਪਰਿਵਾਰ ‘ਤੇ ਉਸ ਸਮੇਂ ਦੁੱਖਾਂ ਦਾ ਪਹਾੜ ਟੁੱਟ ਗਿਆ ਜਦੋ ਕੈਨੇਡਾ ਵਿਚ ਉਨ੍ਹਾਂ ਦੇ 18 ਸਾਲਾ ਪੋਤਰੇ ਮਹਿਕਪ੍ਰੀਤ ਸਿੰਘ ਸੇਠੀ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ | ਮਹਿਕਪ੍ਰੀਤ ਉਰਫ ਜੈਜੀ ਆਪਣੇ ਮਾਪਿਆਂ ਅਤੇ ਭੈਣ-ਭਰਾ ਨਾਲ ਪਿਛਲੇ ਕੁਝ ਸਾਲ ਤੋਂ ਕੈਨੇਡਾ ਵਿਚ ਰਹਿ ਰਿਹਾ ਸੀ | ਪੂਰੇ ਪਰਿਵਾਰ ਨੂੰ ਕਨੈਡਾ ਦੀ ਪੀਆਰ ਦੀ ਮਿਲ ਚੁੱਕੀ ਸੀ। ਮਹਿਕਪ੍ਰੀਤ ਪੜਾਈ ਦੇ ਨਾਲ-ਨਾਲ ਨੌਕਰੀ ਵੀ ਕਰ ਰਿਹਾ ਸੀ ਅਤੇ ਉਸਦਾ ਸੁਪਨਾ ਕੈਨੇਡਾ ਆਰਮੀ ਵਿਚ ਭਰਤੀ ਹੋਣ ਦਾ ਸੀ ਲੇਕਿਨ ਕੁਦਰਤ ਨੂੰ ਕੁਝ ਹੋਰ ਹੀ ਮਨਜ਼ੂਰ ਸੀ। ਲੰਘੀ 23 ਨਵੰਬਰ ਨੂੰ ਉਸਦਾ ਕੈਨੇਡਾ ਦੇ ਸਰੀ ਇਲਾਕੇ ਦੇ ਸਕੂਲ ਦੀ ਪਾਰਕਿੰਗ ਵਿਚ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਕਤਲ ਕਰਨ ਵਾਲੇ ਨੌਜਵਾਨ ਦੀ ਉਮਰ 17 ਸਾਲ ਹੈ। ਇਸ ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਫ਼ਰੀਦਕੋਟ ਵਿਚ ਉਨ੍ਹਾਂ ਦੇ ਪਰਿਵਾਰ ਵਿੱਚ ਮਾਤਮ ਛਾ ਗਿਆ। ਫਰੀਦਕੋਟ ਵਿਚ ਉਸਦੇ ਦਾਦਾ-ਦਾਦੀ, ਚਾਚਾ-ਚਾਚੀ ਸਣੇ ਹੋਰ ਪਰਿਵਾਰਕ ਮੈਂਬਰ ਰਹਿੰਦੇ ਹਨ। ਮ੍ਰਿਤਕ ਮਹਿਕਪ੍ਰੀਤ ਦੀ ਦਾਦੀ ਅਤੇ ਸੇਵਾਮੁਕਤ ਟੀਚਰ ਬਲਜੀਤ ਕੌਰ ਨੇ ਕਿਹਾ ਕਿ ਪੋਤਰੇ ਦੀ ਮੌਤ ਨੇ ਉਨ੍ਹਾਂ ਦੀ ਉਮਰ ਘਟਾ ਦਿੱਤੀ ਹੈ। ਪਰਿਵਾਰ ਨੇ ਕੈਨੇਡਾ ਸਰਕਾਰ ਤੋਂ ਇਨਸਾਫ ਦੀ ਮੰਗ ਕਰਦੇ ਹੋਏ ਰੋਸ਼ ਜਤਾਇਆ ਕਿ ਅਜੇ ਤੱਕ ਉਨ੍ਹਾਂ ਨੇ ਹਰਪ੍ਰੀਤ ਸਿੰਘ ਅਤੇ ਨੂੰਹ ਸੀਮਾ ਨੂੰ ਪੁੱਤਰ ਦੀ ਲਾਸ਼ ਨਹੀਂ ਦਿਖਾਈ ਹੈ।ਉਨ੍ਹਾਂ ਨੂੰ ਅਜੇ ਤੱਕ ਇਹ ਵੀ ਨਹੀਂ ਪਤਾ ਲੱਗਾ ਕਿ ਮਹਿਕਪ੍ਰੀਤ ਦੇ ਚਾਕੂ ਕਿੱਥੇ ਵਜਾ ਹੈ। ਮਹਿਕਪ੍ਰੀਤ ਦੇ ਚਾਚਾ ਹਰਮੀਤ ਸਿੰਘ ਨੇ ਕਿਹਾ ਕਿ ਕੈਨੇਡਾ ਸਰਕਾਰ ਨੇ ਸਸਕਾਰ ਲਈ 5 ਦਸੰਬਰ ਦੀ ਤਾਰੀਖ਼ ਦਿੱਤੀ ਸੀ ਲੇਕਿਨ ਉਸ ਦਿਨ ਛੋਟੇ ਭਤੀਜੇ ਦਾ ਜਨਮਦਿਨ ਹੈ, ਇਸ ਲਈ ਹੁਣ ਉਨ੍ਹਾਂ ਨੇ 4 ਦਸੰਬਰ ਦੀ ਤਾਰੀਖ਼ ਲਈ ਹੈ। The post ਫ਼ਰੀਦਕੋਟ ਦੇ 18 ਸਾਲਾ ਨੌਜਵਾਨ ਦਾ ਕੈਨੇਡਾ ‘ਚ ਚਾਕੂ ਮਾਰ ਕੇ ਕਤਲ, ਪਰਿਵਾਰ ਨੇ ਇਨਸਾਫ ਦੀ ਕੀਤੀ ਮੰਗ appeared first on TheUnmute.com - Punjabi News. Tags:
|
ਵਿਜੀਲੈਂਸ ਵਲੋਂ 35,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਮਾਰਕਫੈੱਡ ਦਾ ਸਹਾਇਕ ਖੇਤਰੀ ਅਫ਼ਸਰ ਗ੍ਰਿਫ਼ਤਾਰ Saturday 26 November 2022 01:35 PM UTC+00 | Tags: aam-aadmi-party assistant-regional-officer banga cm-bhagwant-mann markfed-assistant-regional-officer-gurlal-singhnews news punjab punjab-government punjab-vigilance-bureau the-unmute-breaking the-unmute-breaking-news the-unmute-punjab ਚੰਡੀਗੜ੍ਹ, 26 ਨਵੰਬਰ 2022: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਬੰਗਾ, ਐਸ.ਬੀ.ਐਸ. ਨਗਰ ਵਿਖੇ ਬ੍ਰਾਂਚ ਮੈਨੇਜਰ ਵਜੋਂ ਤਾਇਨਾਤ ਮਾਰਕਫੈੱਡ ਦੇ ਸਹਾਇਕ ਖੇਤਰੀ ਅਫ਼ਸਰ ਗੁਰਲਾਲ ਸਿੰਘ ਨੂੰ 35,000 ਰੁਪਏ ਰਿਸ਼ਵਤ ਦੀ ਮੰਗ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ 'ਤੇ ਦਰਜ ਕੀਤੀ ਆਨਲਾਈਨ ਸ਼ਿਕਾਇਤ ਦੀ ਜਾਂਚ ਉਪਰੰਤ ਉਕਤ ਦੋਸ਼ੀ ਅਧਿਕਾਰੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਹੋਰ ਵੇਰਵੇ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਰਾਜੀਵ ਕੁਮਾਰ ਵਾਸੀ ਪਿੰਡ ਹਕੀਮਪੁਰ, ਤਹਿਸੀਲ ਬੰਗਾ ਨੇ ਜਾਣਕਾਰੀ ਦਿੱਤੀ ਕਿ ਉਹ ਦਾਣਾ ਮੰਡੀ ਬੰਗਾ ਵਿੱਚ ਆੜ੍ਹਤੀਆ ਹੈ ਅਤੇ ਉਕਤ ਮਾਰਕਫੈੱਡ ਅਧਿਕਾਰੀ ਪਿਛਲੇ ਸੀਜ਼ਨ ਦੌਰਾਨ ਉਸਦੀ ਦੁਕਾਨ ਤੋਂ ਝੋਨੇ ਦੀਆਂ 52,000 ਬੋਰੀਆਂ ਦੀ ਸਰਕਾਰੀ ਖਰੀਦ ਬਦਲੇ ਉਸ ਕੋਲੋਂ ਇੱਕ ਰੁਪਏ ਪ੍ਰਤੀ ਬੋਰੀ ਦੇ ਹਿਸਾਬ ਨਾਲ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਅੱਗੇ ਦੱਸਿਆ ਕਿ ਇਸ ਮਾਮਲੇ ਵਿੱਚ ਸੌਦਾ 35,000 ਰੁਪਏ ਵਿੱਚ ਤੈਅ ਹੋਇਆ ਹੈ ਪਰ ਉਹ ਰਿਸ਼ਵਤ ਨਹੀਂ ਦੇਣਾ ਚਾਹੁੰਦਾ। ਬੁਲਾਰੇ ਨੇ ਅੱਗੇ ਦੱਸਿਆ ਕਿ ਵਿਜੀਲੈਂਸ ਬਿਊਰੋ ਵੱਲੋਂ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਜਾਂਚ ਕੀਤੀ ਗਈ ਅਤੇ ਰਿਸ਼ਵਤ ਮੰਗਣ ਦੇ ਦੋਸ਼ ਸਿੱਧ ਹੋਣ ਉਪਰੰਤ ਉਕਤ ਮਾਰਕਫੈੱਡ ਅਧਿਕਾਰੀ ਵਿਰੁੱਧ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕੀਤਾ ਗਿਆ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। The post ਵਿਜੀਲੈਂਸ ਵਲੋਂ 35,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਮਾਰਕਫੈੱਡ ਦਾ ਸਹਾਇਕ ਖੇਤਰੀ ਅਫ਼ਸਰ ਗ੍ਰਿਫ਼ਤਾਰ appeared first on TheUnmute.com - Punjabi News. Tags:
|
ਵਿਜੀਲੈਂਸ ਬਿਊਰੋ ਨੇ ਨਗਰ ਕੌਂਸਲ ਦੇ ਫੰਡਾਂ 'ਚ ਘਪਲਾ ਕਰਨ ਦੇ ਦੋਸ਼ 'ਚ ਈ.ਓ. ਗੁਰਦਾਸਪੁਰ ਨੂੰ ਕੀਤਾ ਗ੍ਰਿਫ਼ਤਾਰ Saturday 26 November 2022 01:44 PM UTC+00 | Tags: aam-aadmi-party ashok-kumar breaking-news chief-minister-bhagwant-mann cm-bhagwant-mann executive-office gurdaspur-police municipal-council municipal-council-gurdaspur news punjab the-unmute-breaking-news the-unmute-latest-update the-unmute-punjab the-unmute-punjabi-news the-vigilance-bureau ਚੰਡੀਗੜ੍ਹ, 26 ਨਵੰਬਰ 2022: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਦੇ ਉਦੇਸ਼ ਨਾਲ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਨਗਰ ਕੌਂਸਲ ਗੁਰਦਾਸਪੁਰ ਦੇ ਕਾਰਜਕਾਰੀ ਅਧਿਕਾਰੀ (ਈ.ਓ.) ਅਸ਼ੋਕ ਕੁਮਾਰ ਨੂੰ ਸੂਬਾ ਸਰਕਾਰ ਵੱਲੋਂ ਜਾਰੀ ਕੀਤੀਆਂ ਗਈਆਂ ਗ੍ਰਾਂਟਾਂ ਵਿੱਚ ਘਪਲਾ ਕਰਨ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਮੌਜੂਦਾ ਵਿੱਤੀ ਵਰ੍ਹੇ ਦੌਰਾਨ ਨਗਰ ਕੌਂਸਲ ਦੀਨਾਨਗਰ ਨੂੰ ਵਿਕਾਸ ਗ੍ਰਾਂਟਾਂ ਜਾਰੀ ਕੀਤੀਆਂ ਗਈਆਂ ਸਨ। ਵਿਜੀਲੈਂਸ ਬਿਊਰੋ ਵੱਲੋਂ ਕੀਤੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਮੁਲਜ਼ਮ ਈ.ਓ. ਅਸ਼ੋਕ ਕੁਮਾਰ ਨੇ ਦੀਨਾਨਗਰ ਵਿਖੇ ਆਪਣੀ ਤਾਇਨਾਤੀ ਦੌਰਾਨ ਇੱਕ ਸਥਾਨਕ ਵਿਕਰੇਤਾ ਤੋਂ ਸਟਰੀਟ ਲਾਈਟਾਂ ਦੀ ਖਰੀਦ ਲਈ 1,97,000 ਰੁਪਏ ਦਾ ਫ਼ਰਜੀ ਬਿੱਲ ਪ੍ਰਵਾਨ ਕੀਤਾ ਸੀ ਪਰ ਅਸਲ ਵਿੱਚ ਇਸ ਸਬੰਧੀ ਕੋਈ ਖਰੀਦ ਹੀ ਨਹੀਂ ਕੀਤੀ ਗਈ ਅਤੇ ਉਸ ਨੇ ਨਿੱਜੀ ਹਿੱਤਾਂ ਲਈ ਪੈਸੇ ਦਾ ਗਬਨ ਕਰਨ ਅਤੇ ਵਿਭਾਗ ਨੂੰ ਭੇਜੇ ਜਾਣ ਵਾਲੇ ਉਪਯੋਗਤਾ ਸਰਟੀਫਿਕੇਟ ਵਜੋਂ ਵਰਤਣ ਲਈ ਇਹ ਫ਼ਰਜੀ ਬਿੱਲ ਤਿਆਰ ਕੀਤਾ ਸੀ। ਉਨ੍ਹਾਂ ਅੱਗੇ ਦੱਸਿਆ ਕਿ ਵਿਜੀਲੈਂਸ ਬਿਊਰੋ ਵੱਲੋਂ ਕੀਤੀ ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਮੁਲਜਮ ਈ.ਓ. ਨੇ ਦੀਨਾਨਗਰ ਨਗਰ ਕੌਂਸਲ ਲਈ ਪੀ.ਐਮ.ਆਈ.ਡੀ.ਸੀ. ਸਕੀਮ ਤਹਿਤ ਜਾਰੀ ਕੀਤੀਆਂ ਗ੍ਰਾਂਟਾਂ ਵਿੱਚ ਵੀ ਘਪਲਾ ਕੀਤਾ ਹੈ। ਇਸ ਸਬੰਧੀ ਉਕਤ ਈ.ਓ ਖਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਸੀ। The post ਵਿਜੀਲੈਂਸ ਬਿਊਰੋ ਨੇ ਨਗਰ ਕੌਂਸਲ ਦੇ ਫੰਡਾਂ ‘ਚ ਘਪਲਾ ਕਰਨ ਦੇ ਦੋਸ਼ ‘ਚ ਈ.ਓ. ਗੁਰਦਾਸਪੁਰ ਨੂੰ ਕੀਤਾ ਗ੍ਰਿਫ਼ਤਾਰ appeared first on TheUnmute.com - Punjabi News. Tags:
|
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ ਹਰਿਆਣਾ ਵਿਧਾਨ ਸਭਾ ਲਈ ਵੱਖਰੀ ਜ਼ਮੀਨ ਅਲਾਟ ਕਰਨ ਦੇ ਖ਼ਿਲਾਫ ਸੰਘਰਸ਼ ਵਿੱਢਣ ਦਾ ਐਲਾਨ Saturday 26 November 2022 01:49 PM UTC+00 | Tags: aam-aadmi-party amrinder-sing-raja-warring breaking-news chandigarh chandigarh-issue haryana haryana-assembly-building haryana-government haryana-new-assembly haryanas-separate-legislative-assembly legislative-assembly malvinder-kang malvinder-singh-kang mann-government news punjab-congress punjab-government punjab-legislative-assembly-2022 punjab-news punjab-news-news separate-assembly-to-haryana shiromani-akali-dal-united sukhdev-singh-dhindsa ਚੰਡੀਗੜ੍ਹ 26 ਨਵੰਬਰ 2022: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੀ ਸੀਨੀਅਰ ਆਗੂਆਂ ਦੀ ਇੱਕ ਅਹਿਮ ਮੀਟਿੰਗ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਪਾਰਟੀ ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸ. ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਿੱਚ ਹੋਈ। ਜਿਸ ਵਿੱਚ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਹਰਿਆਣਾ ਸਰਕਾਰ ਵੱਲੋਂ ਚੰਡੀਗੜ੍ਹ ਵਿੱਚ ਹਰਿਆਣਾ ਵਿਧਾਨ ਸਭਾ ਲਈ ਵੱਖਰੀ ਜ਼ਮੀਨ ਅਲਾਟ ਕਰਨ ਦੀ ਕੀਤੀ ਜਾ ਰਹੀ ਮੰਗ ਦਾ ਸਖ਼ਤ ਵਿਰੋਧ ਕੀਤਾ ਗਿਆ। ਇਸ ਮੁੱਦੇ ਤੇ ਜਲਦ ਹੀ ਪਾਰਟੀ ਦੇ ਸੀਨੀਅਰ ਆਗੂਆਂ ਦਾ ਇੱਕ ਵਫ਼ਦ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਕੇ ਮੰਗ ਪੱਤਰ ਸੌਪੇਗਾ। ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਕਿਹਾ ਕਿ ਪੰਜਾਬ ਦੇ ਪਿੰਡਾਂ ਨੂੰ ਉਜਾੜਕੇ ਵਸਾਏ ਗਏ ਚੰਡੀਗੜ੍ਹ ਤੇ ਪੂਰੀ ਤਰ੍ਹਾਂ ਨਾਲ ਪੰਜਾਬ ਦਾ ਹੱਕ ਹੈ ਅਤੇ ਪਾਰਟੀ ਪਿਛਲੇਂ ਲੰਬੇ ਸਮੇਂ ਤੋਂ ਚੰਡੀਗੜ੍ਹ ਸਮੇਤ ਪੰਜਾਬ ਦੇ ਹੱਕੀ ਮਸਲੇ ਹੱਲ ਕਰਾਉਣ ਦੀ ਲੜਾਈ ਲੜ ਰਹੀ ਹੈ ਅਤੇ ਚੰਡੀਗੜ੍ਹ ਦੀ ਜ਼ਮੀਨ ਤੇ ਹਰਿਆਣਾ ਨੂੰ ਵੱਖਰੀ ਵਿਧਾਨ ਸਭਾ ਕਿਸੇ ਵੀ ਕੀਮਤ ਤੇ ਬਣਾਉਣ ਨਹੀਂ ਦਿੱਤੀ ਜਾਵੇਗੀ। ਹਰਿਆਣਾ ਦੀ ਇਹ ਮੰਗ ਗੈਰ-ਵਾਜਬ ਹੈ ਅਤੇ ਇਹ ਪੰਜਾਬ ਨਾਲ ਸਰਾਸਰ ਧੱਕਾ ਹੈ। ਜਿਸ ਨੂੰ ਪੰਜਾਬ ਦੇ ਲੋਕ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕਰਨਗੇ। ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਇਸ ਮੁੱਦੇ ਤੇ ਲੋਕਾਂ ਨੂੰ ਲਾਮਬੰਦ ਕਰਕੇ ਹਰ ਤਰ੍ਹਾਂ ਦੀ ਕੁਰਬਾਨੀ ਦੇਣ ਲਈ ਤਿਆਰ ਹੈ। ਮੀਟਿੰਗ ਵਿੱਚ ਇਸ ਮੁੱਦੇ ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਚੁੱਪ ਬਾਰੇ ਵੀ ਚਿੰਤਾ ਪ੍ਰਗਟ ਕੀਤੀ ਗਈ। ਇਸ ਤੋਂ ਇਲਾਵਾ ਮੀਟਿੰਗ ਦੌਰਾਨ ਕੇਂਦਰ ਸਰਕਾਰ ਨੂੰ ਜੇਲ੍ਹਾਂ ਵਿੱਚ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਬਿਨ੍ਹਾਂ ਸ਼ਰਤ ਤੁਰੰਤ ਰਿਹਾਈ ਦੀ ਮੰਗ ਕੀਤੀ ਗਈ। ਮੀਟਿੰਗ ਵਿੱਚ ਬੀਤੀਂ 9 ਨਵੰਬਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਹੋਈ ਚੋਣ ਬਾਰੇ ਵਿਸਥਾਰਪੂਰਵਕ ਚਰਚਾ ਹੋਈ ਅਤੇ ਪਾਰਟੀ ਵੱਲੋਂ ਇਸ ਚੋਣ ਵਿੱਚ ਸ. ਸੁਖਦੇਵ ਸਿੰਘ ਢੀਂਡਸਾ ਵੱਲੋਂ ਕੀਤੀ ਗਈ ਯੋਜਨਾਬੰਦੀ ਦੀ ਵੀ ਖੁੱਲ੍ਹ ਕੇ ਸ਼ਲਾਘਾ ਕੀਤੀ ਗਈ। ਇਸ ਦੌਰਾਨ ਸਮੂਹ ਆਗੂਆਂ ਨੇ ਬਾਦਲ ਪਰਿਵਾਰ ਵੱਲੋਂ ਚਲਾਈ ਗਈ ਗੈਰ ਸੰਵਿਧਾਨਿਕ ਰਵਾਇਤ ਪ੍ਰਧਾਨ ਦਾ ਨਾਅ ਲਿਫ਼ਾਫ਼ੇ ਵਿੱਚੋਂ ਕੱਢਣ ਵਾਲੀ ਪ੍ਰਕਿਰਿਆ ਦਾ ਖਾਤਮਾ ਕਰਕੇ ਦਲੇਰੀ ਨਾਲ ਚੋਣ ਲੜਣ ਤੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਅਤੇ ਪੰਥ ਵਿਰੋਧੀ ਬਾਦਲ ਪਰਿਵਾਰ ਦੇ ਖ਼ਿਲਾਫ ਆਪਣੀ ਜ਼ਮੀਰ ਦੀ ਅਵਾਜ਼ ਸੁਣਦੇ ਹੋਏ ਵੋਟ ਦੀ ਵਰਤੋਂ ਕਰਨ ਵਾਲੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸਾਹਿਬਾਨ ਦਾ ਧੰਨਵਾਦ ਕੀਤਾ ਗਿਆ। ਮੀਟਿੰਗ ਵਿੱਚ ਸਰਕਾਰ ਤੋਂ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਤੁਰੰਤ ਕਰਾਉਣ ਲਈ ਵੀ ਮਤਾ ਪਾਸ ਕੀਤਾ ਗਿਆ। ਮੀਟਿੰਗ ਵਿੱਚ ਸ. ਜਗਦੀਸ਼ ਸਿੰਘ ਗਰਚਾ, ਸ. ਪਰਮਿੰਦਰ ਸਿੰਘ ਢੀਂਡਸਾ, ਸ. ਸਰਵਣ ਸਿੰਘ ਫਿਲੌਰ, ਸ. ਸੁਖਵਿੰਦਰ ਸਿੰਘ ਔਲਖ, ਸ. ਤੇਜਿੰਦਰਪਾਲ ਸਿੰਘ ਸੰਧੂ, ਸ. ਮਨਜੀਤ ਸਿੰਘ ਦਸੂਹਾ, ਸ. ਮਲਕੀਤ ਸਿੰਘ ਚੰਗਾਲ, ਸ. ਹਰਵੇਲ ਸਿੰਘ ਮਾਧੋਪੁਰ, ਸ. ਹਰਬੰਸ ਸਿੰਘ ਮੰਝਪੁਰ, ਸ. ਅਵਤਾਰ ਸਿੰਘ ਜੌਹਲ, ਜਥੇਦਾਰ ਅਰਜਨ ਸਿੰਘ ਸ਼ੇਰਗਿੱਲ, ਸ. ਹਰਪ੍ਰੀਤ ਸਿੰਘ ਗਰਚਾ, ਸ. ਹਰਮਨਜੀਤ ਸਿੰਘ (ਦਿੱਲੀ), ਸ.ਹਰਪ੍ਰੀਤ ਸਿੰਘ ਬੰਨੀ ਜੌਲੀ (ਦਿੱਲੀ), ਸ. ਰਾਮਪਾਲ ਸਿੰਘ ਬਹਿਣੀਵਾਲ, ਸ. ਹਰਪ੍ਰੀਤ ਸਿੰਘ ਗੁਰਮ, ਸ. ਪ੍ਰਿਤਪਾਲ ਸਿੰਘ ਹਵੇਲੀ, ਸ. ਦਮਨਵੀਰ ਸਿੰਘ ਫਿਲੌਰ, ਸ. ਛਿੰਦਰਪਾਲ ਸਿੰਘ ਬਰਾੜ, ਸ. ਰਣਧੀਰ ਸਿੰਘ ਰੱਖੜਾ, ਸ. ਸਤਵਿੰਦਰਪਾਲ ਸਿੰਘ ਢੱਟ, ਬੀਬੀ ਮਹਿਕਪ੍ਰੀਤ ਕੌਰ , ਸ. ਜਗਤਾਰ ਸਿੰਘ ਰਾਜੇਆਣਾ, ਸ.ਤੇਜਿੰਦਰਪਾਲ ਸਿੰਘ ਸਿੱਧੂ, ਸ. ਮਾਨ ਸਿੰਘ ਗਰਚਾ, ਸ. ਰਜਿੰਦਰ ਸਿੰਘ ਰਾਜਾ, ਡਾ. ਮੇਜਰ ਸਿੰਘ, ਸ.ਦਵਿੰਦਰ ਸਿੰਘ ਸੋਢੀ, ਸ. ਮਨਿੰਦਰਪਾਲ ਸਿੰਘ ਬਰਾੜ ਅਤੇ ਓ.ਐਸ.ਡੀ ਸ. ਜਸਵਿੰਦਰ ਸਿੰਘ ਮੌਜੂਦ ਸਨ। The post ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ ਹਰਿਆਣਾ ਵਿਧਾਨ ਸਭਾ ਲਈ ਵੱਖਰੀ ਜ਼ਮੀਨ ਅਲਾਟ ਕਰਨ ਦੇ ਖ਼ਿਲਾਫ ਸੰਘਰਸ਼ ਵਿੱਢਣ ਦਾ ਐਲਾਨ appeared first on TheUnmute.com - Punjabi News. Tags:
|
ਨਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਵਿਅਕਤੀਆਂ ਦੀ ਸੂਚਨਾ ਦੇਣ ਲਈ ਹੈਲਪ ਲਾਈਨ ਨੰਬਰ ਜਾਰੀ Saturday 26 November 2022 01:56 PM UTC+00 | Tags: aam-aadmi-party cm-bhagwant-mann deputy-commissioner-jitinder-jorwal news punjab-government punjab-police sale-of-illicit-liquor the-unmute-breaking-news the-unmute-punjabi-news ਸੰਗਰੂਰ 26 ਨਵੰਬਰ, 2022: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਜ਼ਿਲ੍ਹੇ ਦੇ ਅੰਦਰੂਨੀ ਤੇ ਬਾਹਰੀ ਹਿੱਸਿਆਂ ਵਿੱਚ ਨਜਾਇਜ਼ ਸ਼ਰਾਬ ਦੀ ਵਿਕਰੀ ਨੂੰ ਮੁਕੰਮਲ ਠੱਲ੍ਹ ਪਾਉਣ ਦੇ ਸਖ਼ਤ ਆਦੇਸ਼ ਦਿੱਤੇ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਸ਼ਾ ਤਸਕਰਾਂ, ਨਸ਼ਾ ਸਪਲਾਈ ਕਰਨ ਵਾਲਿਆਂ ਅਤੇ ਨਜਾਇਜ਼ ਸ਼ਰਾਬ ਕੱਢਣ ਵਾਲਿਆਂ ਨੂੰ ਮੁਕੰਮਲ ਠੱਲ੍ਹ ਪਾਉਣ ਲਈ 24X7 ਚੌਕਸੀ ਰੱਖੀ ਜਾਵੇ। ਡਿਪਟੀ ਕਮਿਸ਼ਨਰ ਨੇ ਆਬਕਾਰੀ ਵਿਭਾਗ ਅਤੇ ਪੁਲਿਸ ਵਿਭਾਗ ਨੂੰ ਆਪਸੀ ਤਾਲਮੇਲ ਰੱਖਦੇ ਹੋਏ ਇਸ ਗੱਲ ਨੂੰ ਯਕੀਨੀ ਬਣਾਉਣ ਦੇ ਹੁਕਮ ਕੀਤੇ ਕਿ ਗੁਆਂਢੀ ਸੂਬਿਆਂ ਰਾਹੀਂ ਨਸ਼ਾ ਤਸਕਰੀ ਨਾ ਹੋਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਕਾਰਵਾਈ ਕਰਦਿਆਂ ਓਪਰੇਸ਼ਨ ਰੈੱਡ ਰੋਜ਼ ਨੂੰ ਸਫ਼ਲ ਬਣਾਇਆ ਜਾਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਆਬਕਾਰੀ ਵਿਭਾਗ, ਪੰਜਾਬ ਵੱਲੋਂ ਨਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਵਿਅਕਤੀਆਂ ਦੀ ਸੂਚਨਾ ਦੇਣ ਲਈ ਇੱਕ ਹੈਲਪ ਲਾਈਨ ਨੰਬਰ 98759-61126 ਜਾਰੀ ਕੀਤਾ ਗਿਆ ਹੈ ਅਤੇ ਜੋ ਵੀ ਵਿਅਕਤੀ ਇਸ ਹੈਲਪਲਾਈਨ ‘ਤੇ ਸੂਚਨਾ ਮੁਹੱਈਆ ਕਰਵਾਉਂਦਾ ਹੈ, ਉਸਦਾ ਨਾਮ ਗੁਪਤ ਰੱਖਿਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਨਜਾਇਜ਼ ਸ਼ਰਾਬ ਦੀ ਵਿਕਰੀ ਨੂੰ ਰੋਕਣ ਲਈ ਵਿਸ਼ੇਸ ਮੁਹਿੰਮ ਤਹਿਤ ਜ਼ਿਲ੍ਹੇ ਵਿੱਚ 10 ਆਬਕਾਰੀ ਨਿਰੀਖਕਾਂ ਦੀਆਂ ਟੀਮਾਂ 24 ਘੰਟੇ ਨਾਕਾਬੰਦੀ ਅਤੇ ਚੈਕਿੰਗ ਲਈ ਕਾਰਜਸ਼ੀਲ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਟੀਮਾਂ ਨੂੰ ਸ਼ਰਾਬ ਦੀ ਸਮਗਲਿੰਗ ਨੂੰ ਰੋਕਣ ਲਈ ਹਰਿਆਣਾ ਰਾਜ ਨਾਲ ਲੱਗਦੇ ਖੇਤਰਾਂ ਵਿੱਚ ਸਖ਼ਤ ਨਾਕਾਬੰਦੀ ਕਰਨ ਦੀ ਹਦਾਇਤ ਦੇ ਨਾਲ ਨਾਲ ਖਾਲੀ ਪਏ ਗੋਦਾਮਾਂ, ਢਾਬਿਆਂ ਆਦਿ ਜਿੱਥੇ ਸ਼ਰਾਬ ਦਾ ਲੁਕਵਾਂ ਭੰਡਾਰ ਹੋ ਸਕਦਾ ਹੈ, ਦੀ ਨਿਰੰਤਰ ਚੈਕਿੰਗ ਕਰਨ ਦੀ ਹਦਾਇਤ ਵੀ ਕੀਤੀ ਗਈ ਹੈ। ਉਨ੍ਹਾਂ ਹਦਾਇਤ ਕੀਤੀ ਕਿ ਕਿ ਜਿਹੜੇ ਪਿੰਡਾਂ ਵਿੱਚ ਲੋਕ ਕੱਚੀ ਸ਼ਰਾਬ ਜਾਂ ਲਾਹਣ ਕਸੀਦ ਕਰਨ ਅਤੇ ਵੇਚਣ ਦੇ ਆਦੀ ਹਨ, ਉਹਨਾਂ ਪਿੰਡਾਂ ਵਿੱਚ ਪੁਲਿਸ ਦੀ ਮਦਦ ਨਾਲ ਵਿਸ਼ੇਸ਼ ਅਭਿਆਨ ਚਲਾਇਆ ਜਾਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵਿਸ਼ੇਸ਼ ਮੁਹਿੰਮ ਤਹਿਤ ਪੁਲਿਸ ਅਤੇ ਆਬਕਾਰੀ ਵਿਭਾਗ ਵੱਲੋਂ ਮੌਜੂਦਾ ਸਾਲ ਦੌਰਾਨ 01.04.2022 ਤੋਂ 31.10.2022 ਤੱਕ ਜ਼ਿਲ੍ਹੇ ਦੇ ਵੱਖ-ਵੱਖ ਪੁਲਿਸ ਸਟੇਸ਼ਨਾਂ ਵਿੱਚ ਆਬਕਾਰੀ ਐਕਟ ਅਧੀਨ 223 ਐਫ.ਆਈ.ਆਰ ਦਰਜ ਕਰਵਾਈਆਂ ਜਾ ਚੁੱਕੀਆਂ ਹਨ ਅਤੇ ਇਹਨਾਂ ਦਰਜ ਮੁਕੱਦਮਿਆਂ ਵਿੱਚ 11763 ਬੋਤਲਾਂ ਦੇਸੀ ਸ਼ਰਾਬ ਮਾਰਕਾ ਹਰਿਆਣਾ, 3843 ਲੀਟਰ ਲਾਹਣ, ਕੱਚੀ ਸ਼ਰਾਬ 263 ਲੀਟਰ ਅਤੇ 10 ਚਾਲੂ ਭੱਠੀਆਂ ਦੀ ਰਿਕਵਰੀ ਕੀਤੀ ਗਈ ਹੈ। ਚੰਦਰ ਮਹਿਤਾ, ਸਹਾਇਕ ਕਮਿਸ਼ਨਰ (ਆਬਕਾਰੀ) ਸੰਗਰੂਰ ਰੇਂਜ ਵੱਲੋਂ ਦੱਸਿਆ ਗਿਆ ਕਿ ਆਬਕਾਰੀ ਵਿਭਾਗ ਵੱਲੋਂ ਸ਼ਰਾਬ ਦੀ ਸਮਗਲਿੰਗ ਨੂੰ ਰੋਕਣ ਲਈ ਸ਼ਰਾਬ ਉੱਪਰ ਕਿਊ ਆਰ ਕੋਡ ਲਗਾਏ ਜਾਂਦੇ ਹਨ, ਜਿਸ ਨਾਲ ਪੂਰੀ ਜਾਣਕਾਰੀ ਪ੍ਰਾਪਤ ਹੁੰਦੀ ਹੈ। ਉਹਨਾਂ ਇਹ ਵੀ ਦੱਸਿਆ ਕਿ ਲੋੜੀਂਦੇ ਦਸਤਾਵੇਜ਼ਾਂ ਤੋਂ ਬਿਨਾਂ ਪਕੜੀ ਗਈ ਸ਼ਰਾਬ ਦੀ ਰਿਕਵਰੀ, ਇੱਕ ਗ਼ੈਰ-ਜ਼ਮਾਨਤੀ ਜੁਰਮ ਹੈ, ਇਸ ਲਈ 2, 00, 000/- ਰੁਪਏ ਤੱਕ ਜੁਰਮਾਨਾ ਹੋ ਸਕਦਾ ਹੈ, ਸ਼ਰਾਬ ਲਿਆਉਣ ਲਈ ਵਰਤੀ ਗਈ ਗੱਡੀ ਨੂੰ ਕਬਜ਼ੇ ਵਿੱਚ ਲਿਆ ਜਾ ਸਕਦਾ ਹੈ, ਜੋ ਕਿ ਗੱਡੀ ਦੀ ਵੈਲਿਊ ਦੇ ਬਰਾਬਰ ਦੀ ਕੀਮਤ ਸਰਕਾਰੀ ਖਜ਼ਾਨੇ ਵਿੱਚ ਜਮ੍ਹਾਂ ਕਰਵਾਉਣ ਉਪਰੰਤ ਹੀ ਰੀਲੀਜ਼ ਕੀਤੀ ਜਾਂਦੀ ਹੈ ਅਤੇ ਸਜ਼ਾ ਵੀ ਹੋ ਸਕਦੀ ਹੈ। The post ਨਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਵਿਅਕਤੀਆਂ ਦੀ ਸੂਚਨਾ ਦੇਣ ਲਈ ਹੈਲਪ ਲਾਈਨ ਨੰਬਰ ਜਾਰੀ appeared first on TheUnmute.com - Punjabi News. Tags:
|
ਚੰਡੀਗੜ੍ਹ 'ਚ ਹਰਿਆਣਾ ਨੂੰ ਨਵੀਂ ਵਿਧਾਨ ਸਭਾ ਲਈ ਜ਼ਮੀਨ ਬਦਲੇ ਜ਼ਮੀਨ ਅਲਾਟ ਕਰਨਾ ਸੰਵਿਧਾਨ ਦੀ ਧਾਰਾ-3 ਦੀ ਉਲੰਘਣਾ ਹੋਵੇਗੀ : ਅਕਾਲੀ ਦਲ Saturday 26 November 2022 02:01 PM UTC+00 | Tags: akali-dal banwari-lal-parohit breaking-news bs-bhundar constitution ds-cheema haryana haryana-assembly-building mushtarka-malkan new-assembly-in-chandigarh news ps-chandumajra sukbir-singh-badal sukhbir-singh-badal the-unmute-breaking the-unmute-breaking-news the-unmute-punjabi-news ਚੰਡੀਗੜ੍ਹ 26 ਨਵੰਬਰ 2022: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਆਖਿਆ ਕਿ ਹਰਿਆਣਾ ਸਰਕਾਰ ਵੱਲੋਂ ਚੰਡੀਗੜ੍ਹ ਵਿਚ ਵਿਧਾਨ ਸਭਾ ਦੀ ਨਵੀਂ ਇਮਾਰਤ ਬਣਾਉਣ ਵਾਸਤੇ ਜ਼ਮੀਨ ਲੈਣ ਲਈ ਜ਼ਮੀਨ ਦੇਣ ਦੀ ਅਰਜ਼ੀ ਰਾਹੀਂ ਪੇਸ਼ਕਸ਼ ਕਰਨਾ ਸੰਵਿਧਾਨ ਦੀ ਧਾਰਾ 3 ਦੀ ਉਲੰਘਣਾ ਹੈ ਤੇ ਉਹਨਾਂ ਨੂੰ ਅਪੀਲ ਕੀਤੀ ਕਿ ਇਸਨੁੰ ਤੁਰੰਤ ਰੱਦ ਕੀਤਾ ਜਾਵੇ। ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠਲੇ ਵਫਦ ਨੇ ਰਾਜਪਾਲ ਨੂੰ ਆਖਿਆ ਕਿ ਸਿਰਫ ਸੰਸਦ ਕੋਲ ਹੀ ਇਹ ਸ਼ਕਤੀ ਹੈ ਕਿ ਉਹ ਮੌਜੂਦਾ ਰਾਜਾਂ ਤੇ ਉਹਨਾਂ ਦੀਆਂ ਸਰਹੱਦਾਂ ਵਿਚ ਤਬਦੀਲੀ ਕਰਨ ਦਾ ਕਾਨੂੰਨ ਬਣਾ ਸਕਦੀ ਹੈ। ਵਫਦ ਨੇ ਕਿਹਾ ਕਿ ਹਰਿਆਣਾ ਨੂੰ ਇਹ ਗੱਲ ਸਪਸ਼ਟ ਦੱਸ ਦੇਣੀ ਚਾਹੀਦੀ ਹੈ ਕਿ ਜੇਕਰ ਉਸਨੇ ਨਵੀਂ ਵਿਧਾਨ ਸਭਾ ਇਮਾਰਤ ਉਸਾਰਨੀ ਹੈ ਤਾਂ ਫਿਰ ਉਹ ਹਰਿਆਣਾ ਦੀਆਂ ਸਰਹੱਦਾਂ ਦੇ ਅੰਦਰ ਹੀ ਜ਼ਮੀਨ ਵਿਚ ਬਣਾਸਕਦਾ ਹੈ। ਸੁਖਬੀਰ ਸਿੰਘ ਬਾਦਲ, ਜਿਹਨਾਂ ਦੇ ਨਾਲ ਸਰਦਾਰ ਬਲਵਿੰਦਰ ਸਿੰਘ ਭੂੰਦੜ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਡਾ. ਦਲਜੀਤ ਸਿੰਘ ਚੀਮਾ ਵੀ ਸਨ, ਨੇ ਰਾਜਪਾਲ ਨੂੰ ਆਖਿਆ ਕਿ ਪੰਜਾਬ ਦਾ ਚੰਡੀਗੜ੍ਹ 'ਤੇ ਅਨਿੱਖੜਵਾਂ ਅਧਿਕਾਰ ਹੈ ਜਿਸਦੀ ਪੁਸ਼ਟੀ ਕੇਂਦਰ ਸਰਕਾਰਾਂ ਵਾਰ ਵਾਰ ਕਰ ਚੁੱਕੀਆਂ ਹਨ ਅਤੇ ਇਸਦੀ ਤਸਦੀਕ ਸੰਸਦ ਨੇ ਰਾਜੀਵ-ਲੌਂਗੋਵਾਲ ਸਮਝੌਤੇ ਰਾਹੀਂ ਕੀਤੀ ਹੈ। ਉਹਨਾਂ ਕਿਹਾ ਕਿ ਹਰਿਆਣਾ ਵੱਲੋਂ ਚੰਡੀਗੜ੍ਹ ਵਿਚ 10 ਏਕੜ ਜ਼ਮੀਨ ਲੈਣ ਲਈ ਆਪਣੀ ਜ਼ਮੀਨ ਦੇਣ ਦੀ ਪੇਸ਼ਕਸ਼ ਨਾਲ ਚੰਡੀਗੜ੍ਹ 'ਤੇ ਪੰਜਾਬ ਦਾ ਅਧਿਕਾਰ ਕਮਜ਼ੋਰਹੁੰਦਾ ਹੈ। ਉਹਨਾਂ ਕਿਹਾ ਕਿ ਇਹ ਕਦਮ ਸੂਬੇ ਦੀ ਸ਼ਾਂਤੀ ਵਾਸਤੇ ਮਾਰੂ ਵੀ ਸਾਬਤ ਹੋ ਸਕਦਾ ਹੈ। ਉਹਨਾਂ ਕਿਹਾ ਕਿ ਪੰਜਾਬੀ ਚੰਡੀਗੜ੍ਹ ਨਾਲ ਭਾਵੁਕ ਤੌਰ 'ਤੇ ਜੁੜੇ ਹਨ ਤੇ ਉਹ ਚੰਡੀਗੜ੍ਹ ਵਿਚ ਹਰਿਆਣਾ ਨੂੰ ਕਿਸੇ ਵੀ ਜ਼ਮੀਨ ਦੀ ਅਲਾਟਮੈਂਟ ਨਹੀਂ ਹੋਣ ਦੇਣਗੇ। ਅਕਾਲੀ ਦਲ ਦੇ ਪ੍ਰਧਾਨ ਨੇ ਰਾਜਪਾਲ ਨੂੰ ਆਖਿਆ ਕਿ ਅਕਾਲੀ ਦਲ ਖੇਤਰੀ ਇੱਛਾਵਾਂ ਦੀ ਪ੍ਰਤੀਨਿਧਤਾ ਕਰਦਾ ਹੈ ਅਤੇ ਉਹ ਹਰਿਆਣਾ ਵੱਲੋਂ ਜ਼ਮੀਨ ਬਦਲੇ ਜ਼ਮੀਨ ਦੇ ਕੇ ਇਹ ਸੌਦੇਬਾਜ਼ੀ ਕਰਨ ਦਾ ਪੁਰਜ਼ੋਰ ਵਿਰੋਧ ਕਰੇਗਾ। ਉਹਨਾਂ ਰਾਜਪਾਲ ਨੂੰ ਆਖਿਆ ਕਿ ਉਹ ਪੰਜਾਬੀਆਂ ਦੀਆਂ ਭਾਵਨਾਵਾਂ ਅਨੁਸਾਰ ਚੰਡੀਗੜ੍ਹ ਪੰਜਾਬ ਨੂੰ ਦੇਣ ਦੀ ਸਿਫਾਰਸ਼ ਕਰਨ ਤਾਂ ਜੋ ਪਿਛਲੇ 55 ਸਾਲਾਂ ਤੋਂ ਆਪਣੀ ਰਾਜਧਾਨੀ ਨਾਹੋਣ ਕਾਰਨ ਪੰਜਾਬ ਨਾਲਹੋ ਰਿਹਾ ਅਨਿਆਂ ਖਤਮ ਕੀਤਾ ਜਾ ਸਕੇ। ਅਕਾਲੀ ਦਲ ਦੇ ਵਫਦ ਨੇ ਰਾਜਪਾਲ ਨੂੰ ਸੂਬੇ ਵਿਚ ਕਾਨੂੰਨ ਵਿਵਸਥਾ ਢਹਿ ਢੇਰੀ ਹੋਣ ਦੀ ਜਾਣਕਾਰੀਵੀ ਦਿੱਤੀ ਤੇ ਉਹਨਾਂ ਨੂੰ ਗ੍ਰਹਿ ਮੰਤਰੀ ਭਗਵੰਤ ਮਾਨ ਨੂੰ ਤੁਰੰਤ ਬਰਖ਼ਾਸਤ ਕਰਨ ਦੀ ਅਪੀਲ ਵੀ ਕੀਤੀ। ਵਫਦ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਦੇ ਸਨਸਨੀਖੇਜ਼ ਕਤਲ ਤੋਂ ਇਲਾਵਾ ਪੰਜਾਬ ਵਿਚ ਰੋਜ਼ਾਨਾ ਕਤਲ ਹੋਰਹੇ ਹਨ, ਫਿਰੌਤੀਆਂ ਵਸੂਲੀਆਂ ਜਾ ਰਹੀਆਂ ਹਨ ਅਤੇ ਗੁੰਡਾ ਰਾਜ ਚਲ ਰਿਹਾ ਹੈ। ਉਹਨਾਂ ਕਿਹਾ ਕਿ ਨਸ਼ੇ ਦਾ ਪਸਾਰ ਰੁੱਕਣ ਦਾ ਨਾਂ ਨਹੀਂ ਲੈ ਰਿਹਾ ਤੇ ਨਸ਼ੇ ਦੀ ਓਵਰਡੋਜ਼ ਨਾਲ ਮੌਤਾਂ ਵਿਚ ਨਿਰੰਤਰ ਵਾਧਾ ਹੋਰਿਹਾ ਹੈ। ਇਸ ਕਾਰਲ ਸੂਬੇ ਤੋਂ ਪੂੰਜੀ ਬਾਹਰ ਆ ਰਹੀਹੈ ਤੇ ਆਮ ਆਦਮੀ ਡਰ ਤੇ ਦਹਿਸ਼ਤ ਦੇ ਮਾਹੌਲ ਵਿਚ ਜੀਅ ਰਿਹਾ ਹੈ। ਵਫਦ ਨੇ ਕਿਹਾ ਕਿ ਬਜਾਏ ਇਹਨਾਂ ਮਸਲਿਆਂ ਨੂੰ ਹੱਲ ਕਰਨ ਦੇ ਮੁੱਖ ਮੰਤਰੀ ਤੇ ਉਹਨਾਂ ਦੀ ਵਜ਼ਾਰਤ ਪਿਛਲੇ ਦੋ ਮਹੀਨਿਆਂ ਤੋਂ ਗੁਜਰਾਤ ਵਿਚ ਚੋਣ ਪ੍ਰਚਾਰ ਵਿ ਲੱਗੀ ਹੈ ਤੇ ਪੰਜਾਬੀਆਂ ਨੂੰ ਉਹਨਾਂ ਦੇ ਹਾਲ 'ਤੇ ਛੱਡ ਦਿੱਤਾ ਹੈ। ਉਹਨਾਂ ਕਿਹਾ ਕਿ ਲੋਕਾਂ ਦੀਆਂ ਸ਼ਿਕਾਇਤਾਂ ਹੱਲ ਨਹੀਂ ਹੋ ਰਹੀਆਂ ਤੇ ਹਾਲਾਤ ਲਗਾਤਾਰ ਵਿਗੜ ਰਹੇ ਹਨ। ਅਕਾਲੀ ਦਲ ਨੇ ਰਾਜਪਾਲ ਨੂੰ ਇਹ ਵੀ ਦੱਸਿਆ ਕਿ ਆਪ ਸਰਕਾਰ ਵੱਲੋਂ ਜੁਮਲਾ ਮੁਸ਼ਤਰਕਾ ਮਾਲਕਾਨਾਂ ਜ਼ਮੀਨ ਧੱਕੇ ਨਾਲ ਮਾਲਕਾਂ ਤੋਂ ਖੋਹ ਕੇ ਪੰਚਾਇਤਾਂ ਦੇ ਨਾਂ ਕਰਵਾਈਆਂ ਜਾ ਰਹੀਆਂ ਹਨ। ਇਸ ਕਾਰਨ ਕਿਸਾਨਾਂ ਵਿਚ ਬੇਚੈਨੀ ਹੈਅਤੇ ਆਪ ਸਰਕਾਰਨੂੰ ਹਦਾਇਤ ਕੀਤੀ ਜਾਵੇ ਕਿ ਉਹ ਇਹ ਫੈਸਲਾ ਤੁਰੰਤ ਵਾਪਸ ਲਵੇ। ਵਫਦ ਨੇ ਕਿਹਾ ਕਿ ਜੁਮਲਾ ਮੁਸ਼ਰਤਕਾ ਮਾਲਕਾਨਾਂ ਜ਼ਮੀਨ ਅਸਲ ਮਾਲਕਾਂ ਦੇ ਨਾਂ ਹੀ ਰਹਿਣੀ ਚਾਹੀਦੀਹੈ ਤੇ ਰਾਜ ਸਰਕਾਰ ਨੂੰ ਧੱਕੇ ਨਾਲ ਇਹ ਪੰਚਾਇਤਾਂ ਦੇ ਨਾਂ ਨਹੀਂ ਲੁਆਉਣੀ ਚਾਹੀਦੀ। The post ਚੰਡੀਗੜ੍ਹ ‘ਚ ਹਰਿਆਣਾ ਨੂੰ ਨਵੀਂ ਵਿਧਾਨ ਸਭਾ ਲਈ ਜ਼ਮੀਨ ਬਦਲੇ ਜ਼ਮੀਨ ਅਲਾਟ ਕਰਨਾ ਸੰਵਿਧਾਨ ਦੀ ਧਾਰਾ-3 ਦੀ ਉਲੰਘਣਾ ਹੋਵੇਗੀ : ਅਕਾਲੀ ਦਲ appeared first on TheUnmute.com - Punjabi News. Tags:
|
ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨੇ ਨਾਗਾਲੈਂਡ 'ਤੇ ਲਗਾਇਆ 200 ਕਰੋੜ ਰੁਪਏ ਦਾ ਜ਼ੁਰਮਾਨਾ Saturday 26 November 2022 02:07 PM UTC+00 | Tags: 200 breaking-news india-news latest-news nagaland nagaland-government news ngt sewage-treatment-plant the-national-green-tribuna the-unmute-breaking the-unmute-breaking-news the-unmute-punjabi-news ਚੰਡੀਗੜ੍ਹ 26 ਨਵੰਬਰ 2022: ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨਜੀਟੀ) ਨੇ ਨਾਗਾਲੈਂਡ (Nagaland) ਰਾਜ ‘ਤੇ 200 ਕਰੋੜ ਰੁਪਏ ਦਾ ਜ਼ੁਰਮਾਨਾ ਲਗਾਇਆ ਹੈ। ਇਹ ਜ਼ੁਰਮਾਨਾ ਵਾਤਾਵਰਨ ਨੂੰ ਨੁਕਸਾਨ ਪਹੁੰਚਾਉਣ ਵਾਲੇ ਠੋਸ ਅਤੇ ਤਰਲ ਰਹਿੰਦ-ਖੂੰਹਦ ਦੇ ਪ੍ਰਬੰਧਨ ਨੂੰ ਕਥਿਤ ਤੌਰ ‘ਤੇ ਨਾ ਕਰਨ ਲਈ ਲਗਾਇਆ ਗਿਆ ਹੈ। ਜਸਟਿਸ ਆਦਰਸ਼ ਕੁਮਾਰ ਗੋਇਲ ਦੀ ਬੈਂਚ ਨੇ ਨਾਗਾਲੈਂਡ ਸਰਕਾਰ ਖਿਲਾਫ ਇਹ ਕਾਰਵਾਈ ਕੀਤੀ ਹੈ। ਜਾਣਕਾਰੀ ਅਨੁਸਾਰ ਜਸਟਿਸ ਆਦਰਸ਼ ਕੁਮਾਰ ਗੋਇਲ ਦੀ ਬੈਂਚ ਨੇ 24 ਨਵੰਬਰ ਨੂੰ ਜ਼ੁਰਮਾਨੇ ਦਾ ਹੁਕਮ ਸੁਣਾਇਆ ਸੀ। ਬੈਂਚ ਨੇ ਹੁਕਮ ਜਾਰੀ ਕਰਦੇ ਹੋਏ ਕਿਹਾ ਕਿ ਸੀਵਰੇਜ ਉਤਪਾਦਨ-ਨਿਪਟਾਰੇ ਅਤੇ ਠੋਸ ਰਹਿੰਦ-ਖੂੰਹਦ ਦੇ ਪ੍ਰਬੰਧਨ ਵਿੱਚ ਕਮੀ ਨੂੰ ਦੇਖਦੇ ਹੋਏ, ਅਸੀਂ ਪ੍ਰਦੂਸ਼ਕ ਤਨਖ਼ਾਹ ਦੇ ਸਿਧਾਂਤ ‘ਤੇ ਰਾਜ ਨੂੰ 200 ਕਰੋੜ ਰੁਪਏ ਦਾ ਮੁਆਵਜ਼ਾ ਦਿੰਦੇ ਹਾਂ। ਬੈਂਚ ਨੇ ਨੋਟ ਕੀਤਾ ਕਿ ਸਰਕਾਰ ਵੱਲੋਂ ਤਰਲ ਅਤੇ ਠੋਸ ਰਹਿੰਦ-ਖੂੰਹਦ ਦਾ ਵਿਗਿਆਨਕ ਢੰਗ ਨਾਲ ਪ੍ਰਬੰਧਨ ਕਰਨ ਵਿੱਚ ਅਸਫਲ ਰਹਿਣ ਕਾਰਨ ਇਹ ਕਾਰਵਾਈ ਕਾਨੂੰਨ ਦੇ ਹੁਕਮਾਂ, ਖਾਸ ਕਰਕੇ ਸੁਪਰੀਮ ਕੋਰਟ ਅਤੇ ਇਸ ਟ੍ਰਿਬਿਊਨਲ ਦੇ ਫੈਸਲਿਆਂ ਦੀ ਉਲੰਘਣਾ ਕਰਕੇ ਕੀਤੀ ਗਈ ਹੈ। ਬੈਂਚ ਨੇ ਇਹ ਵੀ ਕਿਹਾ ਕਿ ਇਹ ਰਕਮ ਰਾਜ ਵਿੱਚ ਰਹਿੰਦ-ਖੂੰਹਦ ਪ੍ਰਬੰਧਨ ਲਈ ਮੁੱਖ ਸਕੱਤਰ ਦੇ ਨਿਰਦੇਸ਼ਾਂ ਅਨੁਸਾਰ ਹੀ ਰਿੰਗ-ਫੈਂਸ ਖਾਤੇ ਵਿੱਚ ਰੱਖੀ ਜਾ ਸਕਦੀ ਹੈ। ਇਸ ਰਕਮ ਦੀ ਵਰਤੋਂ ਠੋਸ ਰਹਿੰਦ-ਖੂੰਹਦ ਦੀ ਪ੍ਰੋਸੈਸਿੰਗ ਸੁਵਿਧਾਵਾਂ ਦੀ ਸਥਾਪਨਾ, ਪੁਰਾਣੇ ਰਹਿੰਦ-ਖੂੰਹਦ ਦੇ ਇਲਾਜ ਅਤੇ ਸੀਵਰੇਜ ਟ੍ਰੀਟਮੈਂਟ ਪਲਾਂਟ (ਐਸਟੀਪੀ) ਅਤੇ ਐਫਐਸਐਸਟੀਪੀ ਦੀ ਸਥਾਪਨਾ ਲਈ ਕੀਤੀ ਜਾਣੀ ਚਾਹੀਦੀ ਹੈ। ਐੱਨਜੀਟੀ ਨੇ ਨਿਰਦੇਸ਼ ਦਿੱਤਾ ਕਿ ਬਹਾਲੀ ਦੀਆਂ ਯੋਜਨਾਵਾਂ ਨੂੰ ਬਿਨਾਂ ਕਿਸੇ ਦੇਰੀ ਦੇ ਸਾਰੇ ਜ਼ਿਲ੍ਹਿਆਂ, ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਵਿੱਚ ਇੱਕ ਸਮਾਂਬੱਧ ਢੰਗ ਨਾਲ ਲਾਗੂ ਕਰਨ ਦੀ ਲੋੜ ਹੈ। ਨਾਲ ਹੀ, ਮੁੱਖ ਸਕੱਤਰ ਦੁਆਰਾ ਇਸਦੀ ਪਾਲਣਾ ਨੂੰ ਯਕੀਨੀ ਬਣਾਉਣ ਦੀ ਲੋੜ ਹੈ। The post ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨੇ ਨਾਗਾਲੈਂਡ ‘ਤੇ ਲਗਾਇਆ 200 ਕਰੋੜ ਰੁਪਏ ਦਾ ਜ਼ੁਰਮਾਨਾ appeared first on TheUnmute.com - Punjabi News. Tags:
|
ਮੇਰਠ 'ਚ ਸ਼ੂਗਰ ਮਿੱਲ ਦੀ ਟਰਬਾਈਨ ਯੂਨਿਟ 'ਚ ਲੱਗੀ ਭਿਆਨਕ ਅੱਗ, ਮੁੱਖ ਇੰਜਨੀਅਰ ਦੀ ਮੌਤ Saturday 26 November 2022 02:17 PM UTC+00 | Tags: breaking-news fire fire-breaks inspector-ram-pahal-singh meerut mohiuddinpur mohiuddinpur-sugar-mill news partapur-police partapur-police-station sugar-mill the-unmute-breaking-news the-unmute-report uttar-pradesh ਚੰਡੀਗੜ੍ਹ 26 ਨਵੰਬਰ 2022: ਉੱਤਰ ਪ੍ਰਦੇਸ਼ ਦੇ ਮੇਰਠ ਜ਼ਿਲ੍ਹੇ (Meerut) ਦੇ ਪਰਤਾਪੁਰ ਥਾਣਾ ਖੇਤਰ ‘ਚ ਮੋਹੀਉਦੀਨਪੁਰ ਸ਼ੂਗਰ ਮਿੱਲ ਦੀ ਟਰਬਾਈਨ ਯੂਨਿਟ ‘ਚ ਸ਼ਨੀਵਾਰ ਦੁਪਹਿਰ ਨੂੰ ਅੱਗ ਲੱਗਣ ‘ਤੇ ਮਿੱਲ ਦੇ ਚੀਫ ਇੰਜੀਨੀਅਰ ਨੇ ਛੱਤ ਤੋਂ ਛਾਲ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਰੂਪ ‘ਚ ਜ਼ਖਮੀ ਹੋ ਗਿਆ। ਜ਼ਖ਼ਮੀ ਮੁੱਖ ਇੰਜਨੀਅਰ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਪੁਲਿਸ ਮੁਤਾਬਕ ਸ਼ਨੀਵਾਰ ਦੁਪਹਿਰ 1 ਵਜੇ ਦੇ ਕਰੀਬ ਮੋਹੀਉਦੀਨਪੁਰ ਸ਼ੂਗਰ ਮਿੱਲ ‘ਚ ਟਰਬਾਈਨ ਯੂਨਿਟ ‘ਚ ਅੱਗ ਲੱਗ ਗਈ। ਅੱਗ ਦੀ ਸੂਚਨਾ ਮਿਲਦਿਆਂ ਹੀ ਮਿੱਲ ਦੇ ਮਜ਼ਦੂਰਾਂ ਵਿੱਚ ਹੜਕੰਪ ਮੱਚ ਗਿਆ। ਸੂਚਨਾ ਮਿਲਣ ‘ਤੇ ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਮੌਕੇ ‘ਤੇ ਪਹੁੰਚੀਆਂ ਅਤੇ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ। ਥਾਣਾ ਸਦਰ ਦੇ ਇੰਚਾਰਜ ਇੰਸਪੈਕਟਰ ਰਾਮ ਪਹਿਲ ਸਿੰਘ ਨੇ ਦੱਸਿਆ ਕਿ ਮਿੱਲ ਦਾ ਮੁੱਖ ਇੰਜਨੀਅਰ ਨਰਿੰਦਰ ਕੁਮਾਰ ਕੁਸ਼ਵਾਹਾ (61) ਅੱਗ ਨੂੰ ਦੇਖ ਕੇ ਘਬਰਾ ਗਿਆ ਅਤੇ ਆਪਣੀ ਜਾਨ ਬਚਾਉਣ ਲਈ ਉਪਰਲੀ ਮੰਜ਼ਿਲ ਤੋਂ ਹੇਠਾਂ ਛਾਲ ਮਾਰ ਦਿੱਤੀ। ਗੰਭੀਰ ਜ਼ਖਮੀ ਹੋਣ ‘ਤੇ ਉਸ ਨੂੰ ਇਲਾਜ ਲਈ ਨਜ਼ਦੀਕੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਐਸਪੀ (ਸਿਟੀ) ਪਿਊਸ਼ ਕੁਮਾਰ ਸਿੰਘ ਨੇ ਦੱਸਿਆ ਕਿ ਨਰਿੰਦਰ ਕੁਮਾਰ ਕੁਸ਼ਵਾਹਾ ਦੀ ਇਲਾਜ ਦੌਰਾਨ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਣ ‘ਤੇ ਪਹੁੰਚੀ ਥਾਣਾ ਸਦਰ ਅਤੇ ਫਾਇਰ ਬ੍ਰਿਗੇਡ ਦੀ ਟੀਮ ਨੇ ਕਰੀਬ ਦੋ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ। The post ਮੇਰਠ ‘ਚ ਸ਼ੂਗਰ ਮਿੱਲ ਦੀ ਟਰਬਾਈਨ ਯੂਨਿਟ ‘ਚ ਲੱਗੀ ਭਿਆਨਕ ਅੱਗ, ਮੁੱਖ ਇੰਜਨੀਅਰ ਦੀ ਮੌਤ appeared first on TheUnmute.com - Punjabi News. Tags:
|
ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ 'ਤੇ ਹੋਏ ਹਮਲੇ ਦੀ ਜਾਂਚ ਹੋਈ ਬੰਦ Saturday 26 November 2022 02:25 PM UTC+00 | Tags: breaking-news imran-khan imran-khan-government imran-khan-news islamabaad news pakistan pakistan-jit pakistan-latest-news pakistans-former-prime-minister-imran-khan pakitstan-government the-unmute-breaking-news the-unmute-punjabi-news ਚੰਡੀਗੜ੍ਹ 26 ਨਵੰਬਰ 2022: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ (Imran Khan) ‘ਤੇ ਹੋਏ ਹਮਲੇ ਦੀ ਜਾਂਚ ਲਈ ਬਣਾਈ ਗਈ ਜੇਆਈਟੀ ਨੇ ਕੰਮ ਕਰਨਾ ਬੰਦ ਕਰ ਦਿੱਤਾ ਹੈ। ਪਾਕਿਸਤਾਨ ਦੇ ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਸ਼ਨੀਵਾਰ ਨੂੰ ਇਸ ਦੀ ਜਾਣਕਾਰੀ ਦਿੱਤੀ। ਉਨ੍ਹਾਂ ਇਹ ਗੱਲ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ‘ਤੇ 3 ਨਵੰਬਰ ਨੂੰ ਹੋਏ ਹਮਲੇ ਦੀ ਜਾਂਚ ਕਰ ਰਹੀ ਸੰਯੁਕਤ ਜਾਂਚ ਟੀਮ (ਜੇਆਈਟੀ) ਦੇ ਮੁਖੀ ਨੂੰ ਨੌਕਰੀ ਤੋਂ ਮੁਅੱਤਲ ਕੀਤੇ ਜਾਣ ਤੋਂ ਬਾਅਦ ਹੋਈ ਹੈ। ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਲਾਹੌਰ ਦੇ ਪੁਲਿਸ ਮੁਖੀ ਗੁਲਾਮ ਮਹਿਮੂਦ ਡੋਗਰ ਨੂੰ ਫੈਡਰਲ ਸਰਵਿਸਿਜ਼ ਟ੍ਰਿਬਿਊਨਲ ਵੱਲੋਂ ਜੇਆਈਟੀ ਦਾ ਮੁਖੀ ਬਣਾਇਆ ਗਿਆ ਹੈ। ਉਸ ਨੂੰ ਮੁਅੱਤਲ ਕਰਨ ਦੀ ਫੈਡਰਲ ਸਰਕਾਰ ਨੇ ਇਜਾਜ਼ਤ ਦਿੱਤੀ ਸੀ। ਜਿਸ ਤੋਂ ਬਾਅਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ‘ਤੇ ਹਮਲੇ ਦੀ ਕੋਸ਼ਿਸ਼ ਦੀ ਜਾਂਚ ਕਰ ਰਹੀ ਜੇਆਈਟੀ ਟੀਮ ਹੁਣ ਕੰਮ ਨਹੀਂ ਕਰ ਰਹੀ ਹੈ। ਗੌਰਤਲਬ ਹੈ ਕਿ ਗੁਲਾਮ ਮਹਿਮੂਦ ਡੋਗਰ ਦੀ ਲਾਹੌਰ ਪੁਲਿਸ ਮੁਖੀ ਵਜੋਂ ਨਿਯੁਕਤੀ ਨੂੰ ਲੈ ਕੇ ਸ਼ਾਹਬਾਜ਼ ਸ਼ਰੀਫ਼ ਸਰਕਾਰ ਅਤੇ ਪੰਜਾਬ ਪ੍ਰਸ਼ਾਸਨ ਵਿਚਾਲੇ ਵਿਵਾਦ ਪੈਦਾ ਹੋ ਗਿਆ ਸੀ। ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਚੌਧਰੀ ਪਰਵੇਜ਼ ਇਲਾਹੀ ਜਲਦੀ ਹੀ ਨਵੀਂ ਜੇ.ਆਈ.ਟੀ ਦੇ ਨਵੇਂ ਮੁਖੀ ਨੂੰ ਨਾਮਜ਼ਦ ਕਰਨਗੇ। ਡੋਗਰ ਨੂੰ ਮੁਅੱਤਲ ਕੀਤੇ ਜਾਣ ਤੋਂ ਬਾਅਦ ਵੀ ਜੇਆਈਟੀ ਮੁਖੀ ਵਜੋਂ ਬਰਕਰਾਰ ਰੱਖਣ ਲਈ ਕਾਨੂੰਨ ਵਿੱਚ ਕੋਈ ਵਿਵਸਥਾ ਨਹੀਂ ਹੈ। ਪਾਕਿਸਤਾਨ ਦੇ ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਕਿਹਾ ਕਿ ਜੇਆਈਟੀ ਮੁਖੀ ਵਜੋਂ ਡੋਗਰ ਨੇ ਲਗਭਗ 800 ਪੁਲਿਸ ਕਰਮਚਾਰੀਆਂ ਅਤੇ ਪੀਟੀਆਈ ਵਰਕਰਾਂ ਦੇ ਬਿਆਨ ਦਰਜ ਕੀਤੇ ਸਨ। ਜਦੋਂ ਖਾਨ ‘ਤੇ ਹਮਲਾ ਹੋਇਆ ਤਾਂ ਉਹ ਸਾਰੇ ਉਸ ਦੇ ਆਲੇ-ਦੁਆਲੇ ਮੌਜੂਦ ਸਨ। ਇਸ ਤੋਂ ਇਲਾਵਾ ਜੇਆਈਟੀ ਨੇ ਗ੍ਰਿਫਤਾਰ ਸ਼ੱਕੀ ਮੁਹੰਮਦ ਨਵੀਦ ਤੋਂ ਵੀ ਪੁੱਛਗਿੱਛ ਕੀਤੀ ਸੀ। ਜਿਸ ਨੇ ਕਿਹਾ ਕਿ ਉਸ ਨੇ ਇਕੱਲੇ ਹੀ ਇਮਰਾਨ ਖਾਨ ‘ਤੇ ਹਮਲਾ ਕਰਨ ਦੀ ਕਾਰਵਾਈ ਕੀਤੀ ਸੀ। The post ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ‘ਤੇ ਹੋਏ ਹਮਲੇ ਦੀ ਜਾਂਚ ਹੋਈ ਬੰਦ appeared first on TheUnmute.com - Punjabi News. Tags:
|
ਆਮ ਆਦਮੀ ਪਾਰਟੀ ਵੱਡੇ ਬਹੁਮਤ ਨਾਲ ਜਿੱਤੇਗੀ ਨਗਰ ਨਿਗਮ ਚੋਣਾਂ: ਬਲਤੇਜ ਪੰਨੂ Saturday 26 November 2022 02:30 PM UTC+00 | Tags: aam-aadmi-party baltej-pannu cm-bhagwant-mann municipal-elections municipal-elections2022 municipal-elections-2022 municipal-elections-punjab news patiala punjab-government the-unmute-breaking-news the-unmute-punjabi-news ਪਟਿਆਲਾ 26ਨਵੰਬਰ 2022: ਆਮ ਆਦਮੀ ਪਾਰਟੀ ਵਿਧਾਨਸਭਾ ਚੋਣਾਂ ਦੀ ਤਰ੍ਹਾਂ ਆਉਂਦੀਆਂ ਨਗਰ ਨਿਗਮ ਚੋਣਾਂ ਵੀ ਵੱਡੇ ਫਰਕ ਨਾਲ ਜਿੱਤ ਕੇ ਚਾਰੋ ਨਿਗਮਾਂ ਵਿੱਚ ਆਪਣੇ ਮੇਅਰ ਬਣਾਏਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮੁੱਖ ਮੰਤਰੀ ਪੰਜਾਬ ਦੇ ਮੀਡੀਆ ਸਲਾਹਕਾਰ ਬਲਤੇਜ ਪਨੂੰ ਨੇ ਨਗਰ ਨਿਗਮ ਚੋਣਾਂ ਸੰਬੰਧੀ ਮੁਲਾਕਾਤ ਕਰਨ ਆਏ ਪਾਰਟੀ ਦੇ ਸੀਨੀਅਰ ਆਗੂ ਸੰਦੀਪ ਬੰਧੂ ਅਤੇ ਕੇ.ਕੇ. ਸਹਿਗਲ ਨਾਲ ਵਿਚਾਰ ਚਰਚਾ ਦੌਰਾਨ ਕੀਤਾ। ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਬਲਤੇਜ ਪੰਨੂੰ ਨੇ ਪਾਰਟੀ ਦੇ ਦੋਹਾਂ ਸੀਨੀਅਰ ਆਗੂਆਂ ਨੂੰ ਪਟਿਆਲਾ ਸ਼ਹਿਰ ਵਿਚ ਤਕੜੇ ਹੋ ਕੇ ਆਮ ਲੋਕਾਂ ਦੇ ਕੰਮ ਕਰਵਾਉਣ ਅਤੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਥਾਪੜਾ ਵੀ ਦਿੱਤਾ। ਉਨਾਂ ਕਿਹਾ ਕਿ ਵਾਲੰਟੀਅਰ ਨੂੰ ਚਿੰਤਾ ਕਰਨ ਦੀ ਲੋੜ ਨਹੀਂ, ਆਮ ਆਦਮੀ ਪਾਰਟੀ ਨਿਗਮ ਚੋਣਾਂ ਵਿੱਚ ਪੁਰਾਣੇ, ਵਫ਼ਾਦਾਰ, ਮਿਹਨਤੀ ਅਤੇ ਇਮਾਨਦਾਰ ਵਾਲੰਟੀਅਰ ਨੂੰ ਕੌਂਸਲਰ ਬਣਾਕੇ ਨਗਰ ਨਿਗਮ ਵਿੱਚ ਭੇਜੇਗੀ। ਇਸ ਮੌਕੇ ਦੋਹਾਂ ਆਗੂਆਂ ਨੇ ਸ਼ਹਿਰ ਵਿੱਚ ਪਾਰਟੀ ਦੀਆਂ ਚਲ ਰਹੀਆਂ ਗਤੀਵਿਧੀਆਂ ਬਾਰੇ ਵੀ ਬਲਤੇਜ ਪੰਨੂੰ ਨੂੰ ਜਾਣਕਾਰੀ ਦਿੱਤੀ। ਬਲਤੇਜ ਪੰਨੂ ਨੇ ਕਿਹਾ ਕਿ ਪਿਛਲੇ ਸੱਤ ਮਹੀਨੇ ਦੇ ਕਾਰਜਕਾਲ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਖੁਸ਼ਹਾਲੀ ਅਤੇ ਉੱਨਤੀ ਵੱਲੋਂ ਵੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ 'ਚ 'ਆਪ' ਦੀ ਸਰਕਾਰ ਬਣਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਲਗਾਤਾਰ ਪੰਜਾਬ ਦੇ ਲੋਕਾਂ ਲਈ ਵੱਡੇ ਫ਼ੈਸਲੇ ਕਰ ਰਹੇ ਹਨ। ਜੋ ਕੰਮ ਮੁੱਖ ਮੰਤਰੀ ਨੇ ਸੱਤ ਮਹੀਨੇ ਦੌਰਾਨ ਕਰ ਦਿੱਤੇ ਹਨ,ਉਹ ਪਿਛਲੇ ਸਰਕਾਰਾਂ ਦੇ ਕਾਰਜਕਾਲ ਦੌਰਾਨ ਕਦੀ ਵੀ ਨਹੀਂ ਹੋਏ ਹਨ। ਪੰਜਾਬ ਚੋਣਾਂ 'ਚ ਹੋਈ ਵੱਡੀ ਜਿੱਤ ਦੇ ਨਾਲ ਨਾਲ ਸਰਕਾਰ ਦੇ ਕੰਮਾਂ ਅਤੇ ਫ਼ੈਸਲਿਆਂ ਦਾ ਵੀ ਨਿਗਮ ਚੋਣਾਂ ਵਿੱਚ ਪਾਰਟੀ ਨੂੰ ਵੱਡਾ ਲਾਭ ਮਿਲੇਗਾ। ਇਸ ਲਈ ਆਮ ਆਦਮੀ ਪਾਰਟੀ ਵਿਧਾਨ ਸਭਾ ਚੋਣਾਂ ਦੀ ਤਰ੍ਹਾਂ ਨਿਗਮ ਚੋਣਾਂ ਵਿੱਚ ਵੀ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ ਅਤੇ ਚਾਰੇ ਨਿਗਮਾਂ ਵਿੱਚ ਆਪਣੇ ਮੇਅਰ ਬਣਾਏਗੀ। ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਨੇ ਸਾਰੇ ਜ਼ਿਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਅਕਾਲੀ ਦਲ, ਕਾਂਗਰਸ ਤੇ ਭਾਜਪਾ ਦੇ ਵੱਡੇ ਵੱਡੇ ਆਗੂ ਚੋਣਾਂ ਹਾਰ ਗਏ ਹਨ। ਪਟਿਆਲਾ ਜ਼ਿਲ੍ਹੇ ਦੀਆਂ ਸਾਰੀਆਂ ਸੀਟਾਂ 'ਤੇ ਆਮ ਆਦਮੀ ਪਾਰਟੀ ਨੂੰ ਸ਼ਾਨਦਾਰ ਜਿੱਤ ਹਾਸਿਲ ਹੋਈ ਹੈ ਅਤੇ ਪਟਿਆਲਾ ਤੋਂ ਆਉਣ ਵਾਲੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖੁਦ ਆਪਣੀ ਸੀਟ ਵੀ ਬੁਰੀ ਤਰ੍ਹਾਂ ਹਾਰ ਗਏ ਹਨ। ਪਟਿਆਲਾ ਨਗਰ ਨਿਗਮ ਦੇ ਸਾਬਕਾ ਮੇਅਰ ਅਜੀਤਪਾਲ ਸਿੰਘ ਕੋਹਲੀ ਪਟਿਆਲਾ ਸ਼ਹਿਰੀ ਤੋਂ ਵਿਧਾਇਕ ਚੁਣੇ ਗਏ ਹਨ। ਵਿਧਾਇਕ ਕੋਹਲੀ ਦੀ ਪਟਿਆਲਾ ਸ਼ਹਿਰ ਦੇ ਲੋਕਾਂ ਵਿੱਚ ਚੰਗੀ ਪਹਿਚਾਣ ਹੈ। ਜਿਸਦਾ ਲਾਭ ਵੀ ਨਿਗਮਾਂ ਚੋਣਾਂ ਵਿੱਚ ਪਾਰਟੀ ਨੂੰ ਮਿਲੇਗਾ।
The post ਆਮ ਆਦਮੀ ਪਾਰਟੀ ਵੱਡੇ ਬਹੁਮਤ ਨਾਲ ਜਿੱਤੇਗੀ ਨਗਰ ਨਿਗਮ ਚੋਣਾਂ: ਬਲਤੇਜ ਪੰਨੂ appeared first on TheUnmute.com - Punjabi News. Tags:
|
ਸੰਵਿਧਾਨ ਸਭਾ 'ਚ ਮਹਿਲਾ ਮੈਂਬਰਾਂ ਦੇ ਯੋਗਦਾਨ ਦੀ ਚਰਚਾ ਘੱਟ ਹੀ ਹੁੰਦੀ ਹੈ: PM ਮੋਦੀ Saturday 26 November 2022 02:42 PM UTC+00 | Tags: constituent-assembly constituent-assembly-of-india constituent-of-india news pm-modi prime-minister-narendra-modi ਚੰਡੀਗੜ੍ਹ 26 ਨਵੰਬਰ 2022: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਕਿਹਾ ਕਿ ਸੰਵਿਧਾਨ ਸਭਾ (Constituent Assembly) ਵਿੱਚ ਮਹਿਲਾ ਮੈਂਬਰਾਂ ਦੇ ਯੋਗਦਾਨ ਦੀ ਚਰਚਾ ਘੱਟ ਹੀ ਕੀਤੀ ਜਾਂਦੀ ਹੈ, ਜਦਕਿ ਨੌਜਵਾਨਾਂ ਨੂੰ ਸੰਵਿਧਾਨ ਨੂੰ ਬਿਹਤਰ ਤਰੀਕੇ ਨਾਲ ਸਮਝਣ ਦੀ ਲੋੜ ‘ਤੇ ਜ਼ੋਰ ਦਿੱਤਾ। ਚੀਫ਼ ਜਸਟਿਸ ਡੀਵਾਈ ਚੰਦਰਚੂੜ ਅਤੇ ਹੋਰ ਜੱਜਾਂ ਦੀ ਮੌਜੂਦਗੀ ਵਿੱਚ ਸੁਪਰੀਮ ਕੋਰਟ ਵਿੱਚ ਸੰਵਿਧਾਨ ਦਿਵਸ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਭਾਰਤ ਦੇ ਸੰਵਿਧਾਨ ਅਤੇ ਸੰਸਥਾਵਾਂ ਦਾ ਭਵਿੱਖ ਨੌਜਵਾਨਾਂ ਦੇ ਮੋਢਿਆਂ 'ਤੇ ਹੈ। ਮੋਦੀ ਨੇ ਕਿਹਾ ਕਿ ਸੰਵਿਧਾਨ ਸਭਾ ਵਿੱਚ 15 ਮਹਿਲਾ ਮੈਂਬਰ ਸਨ, ਜਿਨ੍ਹਾਂ ਵਿੱਚੋਂ ਇੱਕ ਦਕਸ਼ਯਨੀ ਵੇਲਾਯੁਧਨ ਵੀ ਸੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਵੇਲਾਯੁਧਨ ਨੇ ਦਲਿਤਾਂ ਅਤੇ ਮਜ਼ਦੂਰਾਂ ਨਾਲ ਜੁੜੇ ਕਈ ਮੁੱਦਿਆਂ ‘ਤੇ ਦਖ਼ਲ ਦੇ ਕੇ ਮਹੱਤਵਪੂਰਨ ਕਦਮ ਚੁੱਕਿਆ । ਦੁਰਗਾਬਾਈ ਦੇਸ਼ਮੁਖ, ਹੰਸਾ ਮਹਿਤਾ, ਰਾਜਕੁਮਾਰੀ ਅੰਮ੍ਰਿਤ ਕੌਰ ਅਤੇ ਕਈ ਹੋਰ ਮਹਿਲਾ ਮੈਂਬਰਾਂ ਨੇ ਵੀ ਔਰਤਾਂ ਨਾਲ ਸਬੰਧਤ ਵਿਸ਼ਿਆਂ 'ਤੇ ਅਹਿਮ ਯੋਗਦਾਨ ਪਾਇਆ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਉਨ੍ਹਾਂ ਦੇ ਯੋਗਦਾਨ ਦੀ ਚਰਚਾ ਘੱਟ ਹੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਸੰਵਿਧਾਨ ਦੀ ਇੱਕ ਹੋਰ ਵਿਸ਼ੇਸ਼ਤਾ ਹੈ ਜੋ ਅੱਜ ਦੇ ਸਮੇਂ ਵਿੱਚ ਹੋਰ ਵੀ ਪ੍ਰਸੰਗਿਕ ਹੋ ਗਈ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸੰਵਿਧਾਨ ਦੇ ਨਿਰਮਾਤਾਵਾਂ ਨੇ ਸਾਨੂੰ ਇੱਕ ਅਜਿਹਾ ਦਸਤਾਵੇਜ਼ ਦਿੱਤਾ ਹੈ ਜੋ ਖੁੱਲ੍ਹਾ, ਭਵਿੱਖਮੁਖੀ ਅਤੇ ਆਪਣੀ ਆਧੁਨਿਕ ਦ੍ਰਿਸ਼ਟੀ ਲਈ ਜਾਣਿਆ ਜਾਂਦਾ ਹੈ, ਜੋ ਇਸਨੂੰ ਯੁਵਾ ਕੇਂਦਰਿਤ ਬਣਾਉਂਦਾ ਹੈ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਨੌਜਵਾਨਾਂ ‘ਚ ਸੰਵਿਧਾਨ ਦੀ ਸਮਝ ਨੂੰ ਵਧਾਉਣ ਲਈ ਜ਼ਰੂਰੀ ਹੈ ਕਿ ਉਹ ਸੰਵਿਧਾਨਕ ਮੁੱਦਿਆਂ ‘ਤੇ ਬਹਿਸ ਅਤੇ ਚਰਚਾ ਦਾ ਹਿੱਸਾ ਬਣਨ।ਪ੍ਰਧਾਨ ਮੰਤਰੀ ਨੇ ਕਿਹਾ ਇਸ ਨਾਲ ਨੌਜਵਾਨਾਂ ਦੀ ਸੰਵਿਧਾਨ ਪ੍ਰਤੀ ਰੁਚੀ ਹੋਰ ਵਧੇਗੀ। ਉਨ੍ਹਾਂ ਕਿਹਾ ਕਿ ਇਸ ਨਾਲ ਨੌਜਵਾਨਾਂ ਵਿੱਚ ਸਮਾਨਤਾ ਅਤੇ ਸਸ਼ਕਤੀਕਰਨ ਵਰਗੇ ਵਿਸ਼ਿਆਂ ਨੂੰ ਸਮਝਣ ਦਾ ਰਵੱਈਆ ਪੈਦਾ ਹੋਵੇਗਾ। The post ਸੰਵਿਧਾਨ ਸਭਾ ‘ਚ ਮਹਿਲਾ ਮੈਂਬਰਾਂ ਦੇ ਯੋਗਦਾਨ ਦੀ ਚਰਚਾ ਘੱਟ ਹੀ ਹੁੰਦੀ ਹੈ: PM ਮੋਦੀ appeared first on TheUnmute.com - Punjabi News. Tags:
|
FIFA World Cup 2022: ਪੋਲੈਂਡ ਨੇ ਸਾਊਦੀ ਅਰਬ ਨੂੰ 2-0 ਨਾਲ ਹਰਾਇਆ Saturday 26 November 2022 03:51 PM UTC+00 | Tags: fifa-world-cup fifa-world-cup-2022 news poland poland-defeated-saudi-arabia saudi-arabia ਚੰਡੀਗੜ੍ਹ 26 ਨਵੰਬਰ 2022: (Poland vs Saudi Arabia) ਫੀਫਾ ਵਿਸ਼ਵ ਕੱਪ ਵਿੱਚ ਅੱਜ ਪੋਲੈਂਡ ਨੇ ਵਿਸ਼ਵ ਕੱਪ ਦੇ ਸੱਤਵੇਂ ਦਿਨ ਗਰੁੱਪ ਸੀ ਵਿੱਚ ਸਾਊਦੀ ਅਰਬ ਨੂੰ 2-0 ਨਾਲ ਹਰਾਇਆ। ਪੋਲੈਂਡ ਦੀ ਟੂਰਨਾਮੈਂਟ ਵਿੱਚ ਇਹ ਪਹਿਲੀ ਜਿੱਤ ਹੈ। ਮੈਕਸੀਕੋ ਖਿਲਾਫ ਆਖਰੀ ਮੈਚ ਡਰਾਅ ਰਿਹਾ ਸੀ। ਦੂਜੇ ਪਾਸੇ ਸਾਊਦੀ ਅਰਬ ਦੀ ਟੀਮ ਅਰਜਨਟੀਨਾ ਨੂੰ ਹਰਾ ਕੇ ਇਸ ਵਾਰ ਕੋਈ ਚਮਤਕਾਰ ਨਹੀਂ ਕਰ ਸਕੀ। ਪੋਲੈਂਡ ਦੇ ਹੁਣ ਦੋ ਮੈਚਾਂ ਵਿੱਚ ਚਾਰ ਅੰਕ ਹਨ। ਇਸ ਦੇ ਨਾਲ ਹੀ ਸਾਊਦੀ ਅਰਬ ਦੇ ਦੋ ਮੈਚਾਂ ਤੋਂ ਤਿੰਨ ਅੰਕ ਹਨ। ਪਿਓਟਰ ਜੀਲਿਨਸਕੀ (40ਵੇਂ ਮਿੰਟ) ਅਤੇ ਰਾਬਰਟ ਲੇਵਨਡਾਸਕੀ (82ਵੇਂ ਮਿੰਟ) ਦੇ ਗੋਲਾਂ ਦੀ ਮਦਦ ਨਾਲ ਪੋਲੈਂਡ ਨੇ ਸਾਊਦੀ ਅਰਬ ਨੂੰ 2-0 ਨਾਲ ਹਰਾ ਕੇ ਗਰੁੱਪ ਸੀ ਵਿੱਚ ਆਪਣੀ ਪਹਿਲੀ ਜਿੱਤ ਦਰਜ ਕੀਤੀ। ਦੂਜੇ ਪਾਸੇ ਅਰਜਨਟੀਨਾ ਨੂੰ ਹਰਾਉਣ ਵਾਲੀ ਸਾਊਦੀ ਅਰਬ ਨੂੰ ਦੋ ਮੈਚਾਂ ਵਿੱਚ ਪਹਿਲੀ ਹਾਰ ਮਿਲੀ। ਪੋਲੈਂਡ ਦੀ ਜਿੱਤ ਵਿੱਚ ਗੋਲਕੀਪਰ ਵੋਚੇਕ ਸੈਂਸੀ ਨੇ ਪੈਨਲਟੀ ਬਚਾਉਣ ਸਮੇਤ ਕਈ ਸ਼ਾਨਦਾਰ ਸੇਵ ਕੀਤੇ। ਗਰੁੱਪ ਸੀ ‘ਚ ਟੀਮ ਚਾਰ ਅੰਕਾਂ ਨਾਲ ਸਿਖਰ ‘ਤੇ ਪਹੁੰਚ ਗਈ ਹੈ। ਗਰੁੱਪ ਸੀ ਦੇ ਮੈਚ ਵਿੱਚ ਮਿਡਫੀਲਡਰ ਪਿਓਟਰ ਜ਼ੀਲੇਂਸਕੀ ਨੇ ਪਹਿਲੇ ਹਾਫ ਵਿੱਚ ਹੀ ਪੋਲੈਂਡ ਨੂੰ ਬੜ੍ਹਤ ਦਿਵਾਈ। ਉਸ ਨੂੰ 40ਵੇਂ ਮਿੰਟ ਵਿੱਚ ਬਾਕਸ ਦੇ ਅੰਦਰ ਰਾਬਰਟ ਲੇਵਾਂਡੋਵਸਕੀ ਨੇ ਪਾਸ ਦਿੱਤਾ। The post FIFA World Cup 2022: ਪੋਲੈਂਡ ਨੇ ਸਾਊਦੀ ਅਰਬ ਨੂੰ 2-0 ਨਾਲ ਹਰਾਇਆ appeared first on TheUnmute.com - Punjabi News. Tags:
|
ਪੰਜਾਬ ਅਤੇ ਹਰਿਆਣਾ ਦੀ ਬਾਰ ਕੌਂਸਲ ਨੇ ਕਾਨੂੰਨ ਭਵਨ ਵਿਖੇ 'ਸਿੱਖਿਆ ਅਤੇ ਸੰਵਿਧਾਨ' ਦੇ ਆਮ ਥੀਮ ਹੇਠ ਸੰਵਿਧਾਨ ਦਿਵਸ/ਰਾਸ਼ਟਰੀ ਕਾਨੂੰਨ ਦਿਵਸ ਮਨਾਇਆ Saturday 26 November 2022 04:03 PM UTC+00 | Tags: bar-council-of-punjab-and-haryana constitution-day kanun-bhawan ਚੰਡੀਗੜ੍ਹ 26 ਨਵੰਬਰ 2022: ਜਸਟਿਸ ਰਿਤੂ ਬਾਹਰੀ, ਜੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ, ਜਸਟਿਸ ਰਾਜ ਮੋਹਨ ਸਿੰਘ, ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਮਾਨਯੋਗ ਸ਼੍ਰੀਮਾਨ ਜਸਟਿਸ ਹਰਸ਼ ਬੰਗਰ, ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਵੀ.ਕੇ. ਜੰਜੂਆ ਚੀਫ ਸਕੱਤਰ ਪੰਜਾਬ, ਸ਼੍ਰੀਮਤੀ ਰੀਟਾ ਕੋਹਲੀ ਸੀਨੀਅਰ ਐਡਵੋਕੇਟ, ਬਲਵਿੰਦਰ ਜੰਮੂ ਪੱਤਰਕਾਰ, ਗੁਰਿੰਦਰ ਪਾਲ ਸਿੰਘ ਸਾਬਕਾ ਚੇਅਰਮੈਨ ਬੀ.ਸੀ.ਪੀ.ਐਚ., ਸ਼੍ਰੀਮਤੀ ਪੱਲਵੀ ਠਾਕੁਰ ਪੰਜਾਬ ਦੇ ਨੌਜਵਾਨ ਸਰਪੰਚ ਨੇ ਵੱਖ-ਵੱਖ ਕਾਰਜਕਾਰੀ ਸੈਸ਼ਨਾਂ ਵਿੱਚ ਹਾਜ਼ਰੀ ਭਰੀ ਅਤੇ ਸਾਰਿਆਂ ਨਾਲ ਗੱਲਬਾਤ ਕਰਦੇ ਹੋਏ ਹਾਜ਼ਰੀਨ ਨਾਲ ਆਪਣੇ ਵਿਚਾਰ ਸਾਂਝੇ ਕੀਤੇ। ਮਾਣਯੋਗ ਸ਼੍ਰੀਮਤੀ ਜਸਟਿਸ ਰਿਤੂ ਬਾਹਰੀ ਨੇ ਸਮਾਜ ਨੂੰ ਦਰਪੇਸ਼ ਕਈ ਮਹੱਤਵਪੂਰਨ ਕਾਨੂੰਨੀ ਮੁੱਦਿਆਂ ‘ਤੇ ਜਾਗਰੂਕਤਾ ਫੈਲਾਉਣ ਲਈ ਬੱਚਿਆਂ ਨੂੰ ਸਿੱਖਿਅਤ ਕਰਨ ਅਤੇ ਪਛੜੇ ਭਾਈਚਾਰਿਆਂ ਤੱਕ ਪਹੁੰਚਣ ਦੇ ਮਹੱਤਵ ਨੂੰ ਉਜਾਗਰ ਕੀਤਾ। ਉਨ੍ਹਾਂ ਸਰਕਾਰੀ ਅਦਾਰਿਆਂ ਨੂੰ ਇਨ੍ਹਾਂ ਕੰਮਾਂ ਨੂੰ ਹੋਰ ਤਨਦੇਹੀ ਨਾਲ ਨੇਪਰੇ ਚਾੜ੍ਹਨ ਦੀ ਅਪੀਲ ਕੀਤੀ। ਮਾਣਯੋਗ ਸ਼੍ਰੀਮਾਨ ਜਸਟਿਸ ਰਾਜ ਮੋਹਨ ਸਿੰਘ ਨੇ ਸੰਵਿਧਾਨਕ ਕਦਰਾਂ-ਕੀਮਤਾਂ ਅਤੇ ਇਸ ਦੇ ਲੋਕਾਚਾਰ ਦੀ ਮਹੱਤਤਾ ‘ਤੇ ਜ਼ੋਰ ਦਿੱਤਾ। ਮਾਨਯੋਗ ਸ਼੍ਰੀਮਾਨ ਜਸਟਿਸ ਹਰਸ਼ ਬੰਗਰ ਨੇ ਭਾਰਤੀ ਸੰਵਿਧਾਨ ਦੇ ਤੱਥਾਂ ‘ਤੇ ਸਮੁੱਚੇ ਹਾਜ਼ਰੀਨ ਨਾਲ ਇੱਕ ਜਾਣਕਾਰੀ ਭਰਪੂਰ ਗੱਲਬਾਤ ਕੀਤੀ। ਸੁਵੀਰ ਸਿੱਧੂ ਚੇਅਰਮੈਨ, ਚੰਦਰ ਮੋਹਨ ਮੁੰਜਾਲ, ਲੇਖ ਰਾਜ ਸ਼ਰਮਾ, ਬਲਜਿੰਦਰ ਸਿੰਘ ਸੈਣੀ, ਕਰਨਜੀਤ ਸਿੰਘ, ਹਰਗੋਬਿੰਦਰ ਗਿੱਲ, ਅਸ਼ੋਕ ਸਿੰਗਲਾ ਵਾਈਸ ਚੇਅਰਮੈਨ ਬਾਰ ਕੌਂਸਲ ਅਤੇ ਗੁਰਤੇਜ ਸਿੰਘ ਗਰੇਵਾਲ ਆਨਰੇਰੀ ਸਕੱਤਰ ਬਾਰ ਕੌਂਸਲ ਅਤੇ ਅੰਕਿਤ ਛਾਬੜਾ ਕੋ- ਸੰਸਥਾਪਕ ਸਾਂਝ ਸਿੱਖੀਆ ਨੇ ਵੀ ਸਟੇਜ ਸਾਂਝੀ ਕੀਤੀ। ਪੂਰੇ ਦਿਨ ਦੇ ਪ੍ਰੋਗਰਾਮ ਵਿੱਚ ਹੇਠ ਲਿਖੇ ਵਿਸ਼ਿਆਂ ‘ਤੇ ਕੁੱਲ ਚਾਰ ਕਾਰਜਕਾਰੀ ਸੈਸ਼ਨ ਆਯੋਜਿਤ ਕੀਤੇ ਗਏ ਸਨ: – ਹਾਜ਼ਰੀ ਵਿੱਚ ਵਕੀਲ, ਕਾਨੂੰਨ ਦੇ ਵਿਦਿਆਰਥੀ, ਸਿੱਖਿਆ ਸ਼ਾਸਤਰੀ, ਸਿਵਲ ਸੋਸ਼ਲ ਵਲੰਟੀਅਰ, NGO, ਪ੍ਰਾਇਮਰੀ/ਸੈਕੰਡਰੀ ਸਕੂਲ ਦੇ ਵਿਦਿਆਰਥੀ ਅਤੇ ਪਛੜੇ ਪਿਛੋਕੜ ਵਾਲੇ ਬੱਚੇ ਮੌਜੂਦ ਸਨ। ਇਸ ਸਮਾਗਮ ਦਾ ਆਯੋਜਨ ਸਾਂਝ ਸਿੱਖੀਆ ਅਤੇ ਇਸਦੀ ਟੀਮ ਦੇ ਸਹਿਯੋਗ ਨਾਲ ਕੀਤਾ ਗਿਆ ਸੀ ਜੋ ਕਿ ਪੰਜਾਬ ਰਾਜ ਵਿੱਚ ਸਿੱਖਿਆ ਅਤੇ ਪਿੰਡ ਦੇ ਸਸ਼ਕਤੀਕਰਨ ਦੇ ਖੇਤਰ ਵਿੱਚ ਕੰਮ ਕਰ ਰਹੀ ਹੈ| ਪਤਵੰਤਿਆਂ ਨੇ ਭਾਰਤੀ ਸੰਵਿਧਾਨ ਦੀ ਮਹੱਤਤਾ ਅਤੇ 26 ਨਵੰਬਰ 1949 ਨੂੰ ਸੰਵਿਧਾਨ ਬਣਾਉਣ ਦੀ ਅਗਵਾਈ ਕਰਨ ਵਾਲੀ ਯਾਤਰਾ ‘ਤੇ ਜ਼ੋਰ ਦਿੱਤਾ। ਪੂਰੇ ਦਿਨ ਦੇ ਪ੍ਰੋਗਰਾਮ ਵਿੱਚ ਮੁੱਖ ਤੌਰ ‘ਤੇ ਪਛੜੇ ਖੇਤਰਾਂ ਦੇ ਸਕੂਲ ਜਾਣ ਵਾਲੇ ਬੱਚਿਆਂ ਅਤੇ ਮਾਨਯੋਗ ਜੱਜਾਂ ਨੂੰ ਭਾਰਤੀ ਸੰਵਿਧਾਨ ਦੇ ਵੱਖ-ਵੱਖ ਹਿੱਸਿਆਂ ‘ਤੇ ਵਿਚਾਰ ਵਟਾਂਦਰਾ ਕਰਦੇ ਹੋਏ ਦੇਖਿਆ ਗਿਆ ਜਿਸ ਵਿੱਚ ਜੱਜਾਂ ਨੇ ਨੌਜਵਾਨ ਦਰਸ਼ਕਾਂ ਦੇ ਕਈ ਸਵਾਲਾਂ ਦੇ ਜਵਾਬ ਦਿੱਤੇ। ਬਾਰ ਕੌਂਸਲ ਨੇ ਭਾਰਤੀ ਸੰਵਿਧਾਨ ਦੀ ਅਸਲ ਹੱਥ ਲਿਖਤ ਪ੍ਰਤੀਕ੍ਰਿਤੀ ਦੀਆਂ ਕਾਪੀਆਂ ਵਿੱਚੋਂ ਇੱਕ ਨੂੰ ਵੀ ਸਭ ਨੂੰ ਦੇਖਣ ਲਈ ਜਾਣਕਾਰੀ ਭਰਪੂਰ ਕਿਤਾਬਚੇ ਦੇ ਨਾਲ ਪ੍ਰਦਰਸ਼ਿਤ ਕੀਤਾ, ਵਲੰਟੀਅਰਾਂ ਦੀ ਟੀਮ ਨੇ ਸੰਵਿਧਾਨ ਦੇ ਹਿੱਸਿਆਂ ਬਾਰੇ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਹਾਜ਼ਰੀਨ ਨੂੰ ਵੱਖ-ਵੱਖ ਪੰਨੇ ਦਿਖਾਏ। The post ਪੰਜਾਬ ਅਤੇ ਹਰਿਆਣਾ ਦੀ ਬਾਰ ਕੌਂਸਲ ਨੇ ਕਾਨੂੰਨ ਭਵਨ ਵਿਖੇ 'ਸਿੱਖਿਆ ਅਤੇ ਸੰਵਿਧਾਨ' ਦੇ ਆਮ ਥੀਮ ਹੇਠ ਸੰਵਿਧਾਨ ਦਿਵਸ/ਰਾਸ਼ਟਰੀ ਕਾਨੂੰਨ ਦਿਵਸ ਮਨਾਇਆ appeared first on TheUnmute.com - Punjabi News. Tags:
|
ਅਨੰਤਨਾਗ 'ਚ ਪਾਬੰਦੀਸ਼ੁਦਾ ਸੰਗਠਨ ਜੇਈਐੱਲ ਦੀਆਂ 90 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ Saturday 26 November 2022 04:16 PM UTC+00 | Tags: anantnag banned-organization-jel jammu-and-kashmir-investigation-agency sia south-kashmir ਚੰਡੀਗੜ੍ਹ 26 ਨਵੰਬਰ 2022: ਜੰਮੂ-ਕਸ਼ਮੀਰ ਜਾਂਚ ਏਜੰਸੀ (SIA) ਨੇ ਸ਼ਨੀਵਾਰ ਨੂੰ ਦੱਖਣੀ ਕਸ਼ਮੀਰ ਦੇ ਅਨੰਤਨਾਗ ‘ਚ 11 ਥਾਵਾਂ ‘ਤੇ ਛਾਪੇਮਾਰੀ ਕੀਤੀ। ਇਸ ਦੌਰਾਨ ਏਜੰਸੀ ਨੇ ਪਾਬੰਦੀਸ਼ੁਦਾ ਸੰਗਠਨ ਜਮਾਤ-ਏ-ਇਸਲਾਮੀ (JeI) ਦੀਆਂ 90 ਕਰੋੜ ਰੁਪਏ ਤੋਂ ਵੱਧ ਦੀਆਂ ਕਈ ਜਾਇਦਾਦਾਂ ਜ਼ਬਤ ਕੀਤੀਆਂ ਹਨ। ਅਧਿਕਾਰੀਆਂ ਨੇ ਇਸ ਦੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਹ ਜਾਇਦਾਦਾਂ ਜ਼ਿਲ੍ਹਾ ਮੈਜਿਸਟਰੇਟ ਦੇ ਹੁਕਮਾਂ ਅਤੇ ਰਾਜ ਜਾਂਚ ਏਜੰਸੀ (ਐਸਆਈਏ) ਦੀ ਸਿਫ਼ਾਰਸ਼ ‘ਤੇ ਸੀਲ ਕੀਤੀਆਂ ਗਈਆਂ ਹਨ। ਅਧਿਕਾਰੀਆਂ ਨੇ ਕਿਹਾ, "ਐਸਆਈਏ ਨੂੰ ਜੰਮੂ-ਕਸ਼ਮੀਰ ਵਿੱਚ ਪਾਬੰਦੀਸ਼ੁਦਾ ਸੰਗਠਨ ਜਮਾਤ-ਏ-ਇਸਲਾਮੀ ਨਾਲ ਸਬੰਧਤ ਕਰੋੜਾਂ ਰੁਪਏ ਦੀ ਜਾਇਦਾਦ ਮਿਲੀ ਹੈ। ਅਨੰਤਨਾਗ ਵਿੱਚ ਅੱਜ, ਐਸਆਈਏ ਦੀ ਸਿਫ਼ਾਰਸ਼ ਦੇ ਅਧਾਰ ‘ਤੇ ਅਨੰਤਨਾਗ ਦੇ ਜ਼ਿਲ੍ਹਾ ਮੈਜਿਸਟ੍ਰੇਟ ਦੁਆਰਾ ਨੋਟੀਫਾਈ ਕੀਤੇ ਜਾਣ ਤੋਂ ਬਾਅਦ 11 ਥਾਵਾਂ ‘ਤੇ 90 ਕਰੋੜ ਰੁਪਏ ਤੋਂ ਵੱਧ ਦੀਆਂ ਜਾਇਦਾਦਾਂ ਤੱਕ ਪਹੁੰਚ ਅਤੇ ਦਾਖਲੇ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। The post ਅਨੰਤਨਾਗ ‘ਚ ਪਾਬੰਦੀਸ਼ੁਦਾ ਸੰਗਠਨ ਜੇਈਐੱਲ ਦੀਆਂ 90 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ appeared first on TheUnmute.com - Punjabi News. Tags:
|
ਤਾਈਵਾਨ ਦੀ ਰਾਸ਼ਟਰਪਤੀ ਨੇ ਚੋਣਾਂ 'ਚ ਹਾਰ ਦੀ ਲਈ ਜ਼ਿੰਮੇਵਾਰੀ, ਪਾਰਟੀ ਮੁਖੀ ਦੇ ਅਹੁਦੇ ਤੋਂ ਦਿੱਤਾ ਅਸਤੀਫਾ Saturday 26 November 2022 04:26 PM UTC+00 | Tags: taiwans-president taiwans-president-tsai-ing-wen ਚੰਡੀਗੜ੍ਹ 26 ਨਵੰਬਰ 2022: ਤਾਈਵਾਨ ਦੀ ਰਾਸ਼ਟਰਪਤੀ ਸਾਈ ਇੰਗ-ਵੇਨ ਨੇ ਸਥਾਨਕ ਚੋਣਾਂ ‘ਚ ਹਾਰ ਤੋਂ ਬਾਅਦ ਸ਼ਨੀਵਾਰ ਸ਼ਾਮ ਨੂੰ ਸੱਤਾਧਾਰੀ ਡੈਮੋਕ੍ਰੇਟਿਕ ਪ੍ਰੋਗਰੈਸਿਵ ਪਾਰਟੀ ਦੇ ਮੁਖੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਸਾਈ ਨੇ ਚੋਣ ਹਾਰ ਤੋਂ ਬਾਅਦ ਪਰੰਪਰਾ ਦਾ ਪਾਲਣ ਕਰਦੇ ਹੋਏ ਸੰਖੇਪ ਸੰਬੋਧਨ ਤੋਂ ਬਾਅਦ ਪਾਰਟੀ ਮੁਖੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਇਸ ਦੌਰਾਨ ਉਨ੍ਹਾਂ ਸਮਰਥਕਾਂ ਦਾ ਧੰਨਵਾਦ ਵੀ ਕੀਤਾ। ਸਾਈ ਨੇ ਕਿਹਾ ਕਿ ਉਹ ਹਾਰ ਦੀ ਜ਼ਿੰਮੇਵਾਰੀ ਲੈਂਦੀ ਹੈ ਕਿਉਂਕਿ ਉਸ ਨੇ ਖੁਦ ਸ਼ਨੀਵਾਰ ਦੀਆਂ ਚੋਣਾਂ ਲਈ ਉਮੀਦਵਾਰਾਂ ਦੀ ਚੋਣ ਕੀਤੀ ਸੀ।ਰਾਜਧਾਨੀ ਤਾਈਪੇ ਵਿੱਚ ਨੈਸ਼ਨਲਿਸਟ ਪਾਰਟੀ ਦੇ ਉਮੀਦਵਾਰ ਚਿਆਂਗ ਵਾਨ-ਐਨ ਨੇ ਮੇਅਰ ਵਜੋਂ ਜਿੱਤੀ । ਤਾਈਵਾਨ ਦੇ ਸਾਰੇ 13 ਖੇਤਰਾਂ (ਕਾਉਂਟੀਆਂ) ਅਤੇ ਨੌਂ ਸ਼ਹਿਰਾਂ ਵਿੱਚ ਮੇਅਰਾਂ, ਸਿਟੀ ਕੌਂਸਲ ਮੈਂਬਰਾਂ ਅਤੇ ਹੋਰ ਸਥਾਨਕ ਨੇਤਾਵਾਂ ਨੂੰ ਚੁਣਨ ਲਈ ਵੋਟਿੰਗ ਹੋਈ ਸੀ | The post ਤਾਈਵਾਨ ਦੀ ਰਾਸ਼ਟਰਪਤੀ ਨੇ ਚੋਣਾਂ ‘ਚ ਹਾਰ ਦੀ ਲਈ ਜ਼ਿੰਮੇਵਾਰੀ, ਪਾਰਟੀ ਮੁਖੀ ਦੇ ਅਹੁਦੇ ਤੋਂ ਦਿੱਤਾ ਅਸਤੀਫਾ appeared first on TheUnmute.com - Punjabi News. Tags:
|
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription. |